TheUnmute.com – Punjabi News: Digest for June 07, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮੋਹਾਲੀ, 06 ਜੂਨ 2023: ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਸੋਮਵਾਰ ਨੂੰ ਰਾਊਂਡ ਗਲਾਸ ਫਾਊਂਡੇਸ਼ਨ ਦੇ ਵੱਲੋਂ ਐੱਸ.ਏ.ਐੱਸ. ਸ਼ਹਿਰ ਪੁਲਿਸ ਦੇ ਸਹਿਯੋਗ ਨਾਲ ਪੁਲਿਸ ਲਾਈਨ ਮੋਹਾਲੀ ਵਿਖੇ ਮਿੰਨੀ ਜੰਗਲ ਸਥਾਪਿਤ ਕੀਤਾ ਗਿਆ | ਇਸਦਾ ਉਦਘਾਟਨ ਮੁੱਖ ਮਹਿਮਾਨ ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ। ਇਸਦੇ ਨਾਲ ਹੀ ਐੱਸ.ਐੱਸ.ਪੀ. ਮੋਹਾਲੀ, ਡਾ: ਸੰਦੀਪ ਗਰਗ, ਡਾ.ਏ.ਐਸ.ਪੀ ਡੇਰਾਬਸੀ, ਡਾ: ਦਰਪਨ ਆਹਲੂਵਾਲੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਸਮੂਹ ਪਤਵੰਤਿਆਂ ਨੇ ਮਿੰਨੀ ਜੰਗਲ ਵਿੱਚ 500 ਤੋਂ ਵੱਧ ਦੇਸੀ ਰੁੱਖ ਲਗਾਏ। ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੇ ਪੂਰੇ ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਰੁੱਖ ਲਗਾਏ ਜਾਣਗੇ।

ਆਪਣੇ ਸੰਬੋਧਨ ਵਿੱਚ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ, "ਪੁਲੀਸ ਫੋਰਸ ਦਿਨ ਵਿੱਚ 24 ਘੰਟੇ ਅਤੇ ਹਫ਼ਤੇ ਦੇ ਸੱਤ ਦਿਨ ਲੋਕਾਂ ਦੀ ਸੇਵਾ ਵਿੱਚ ਹਾਜ਼ਿਰ ਰਹਿੰਦੀ ਹੈ । ਅਜਿਹੇ ‘ਚ ਉਨ੍ਹਾਂ ਦੀ ਜ਼ਿੰਦਗੀ ਦੇ ਤਣਾਅ, ਭੱਜ ਦੌੜ ਨੂੰ ਥੋੜ੍ਹੀ ਰਾਹਤ ਦੇਣ ਵਿੱਚ ਇਹ ਹਰਾ ਭਰਿਆ ਸਥਾਨ ਮਿੰਨੀ ਫੋਰੇਸਟ ਖਾਸ ਭੂਮਿਕਾ ਨਿਭਾਏਗਾ। ਜੋ ਪੁਲਿਸ ਫੋਰਸ ਨੂੰ ਕੁਦਰਤ ਨਾਲ ਜੋੜਨ ਦੇ ਨਾਲ ਸਾਡੀ ਸਕਾਰਾਤਮਕਤਾ ਨੂੰ ਵਧਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਇਸ ਸਹਿਯੋਗ ਦੀ ਸ਼ਲਾਘਾ ਕਰਦੇ ਹਾਂ ਅਤੇ ਪੁਲਿਸ ਲਾਈਨ ਵਿੱਚ ਸਥਾਪਿਤ ਕੀਤੇ ਗਏ ਇਸ ਮਿੰਨੀ ਫੋਰੇਸਟ ਦੇ ਰਾਹੀਂ ਪੁਲਿਸ ਫੋਰਸ ਦੀ ਹੋਣ ਵਾਲੀ ਬੇਹਤਰੀ ਦੇ ਲਈ ਧੰਨਵਾਦ ਕਰਦੇ ਹਾਂ।

ਰਾਊਂਡਗਲਾਸ ਫਾਊਂਡੇਸ਼ਨ ਦੇ ਆਗੂ ਵਿਸ਼ਾਲ ਚੋਵਲਾ ਨੇ ਇਸ ਮੌਕੇ ਹਾਜ਼ਰ ਪਤਵੰਤਿਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਰੁੱਖ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਸੂਬੇ ਦੀ ਬਿਹਤਰੀ ਲਈ ਕੰਮ ਕਰਨਾ ਹੈ। ਜਿਸ ਵਿੱਚ ਸਾਡੀ ਪੁਲਿਸ ਵੀ ਸ਼ਾਮਿਲ ਹੈ। ਅਸੀਂ ਇਸ ਮਿੰਨੀ ਜੰਗਲ ਨੂੰ ਲਗਾਉਣ ਵਿੱਚ ਮੋਹਾਲੀ ਪੁਲਿਸ ਨਾਲ ਭਾਈਵਾਲੀ ਕਰਕੇ ਖੁਸ਼ ਅਤੇ ਮਾਣ ਮਹਿਸੂਸ ਕਰ ਰਹੇ ਹਾਂ, ਜੋ ਸਾਡੇ ਪੁਲਿਸ ਕਰਮਚਾਰੀਆਂ ਅਤੇ ਔਰਤਾਂ ਨੂੰ ਆਰਾਮ ਕਰਨ, ਤਣਾਅ ਤੋਂ ਮੁਕਤ ਕਰਨ ਅਤੇ ਸਕਾਰਾਤਮਕਤਾ ਲਿਆਉਣ ਵਿੱਚ ਮਦਦ ਕਰੇਗਾ। ਇਹ ਪੁਲਿਸ ਦੇ ਪ੍ਰਤੀ ਸਾਡੇ ਧੰਨਵਾਦ ਅਤੇ ਸਾਡੇ ਲਈ ਉਨ੍ਹਾਂ ਦੀ ਨਿਰਸਵਾਰਥ ਸੇਵਾ ਦਾ ਪ੍ਰਗਟਾਵਾ ਹੈ।

ਉਸਨੇ ਅੱਗੇ ਕਿਹਾ ਕਿ ਅਧਿਐਨ ਤੋਂ ਪਤਾ ਚਲਿਆ ਹੈ ਕਿ ਪੁਲਿਸ ਫੋਰਸ ਵਿੱਚ ਤਣਾਅ, ਚਿੰਤਾ ਵਰਗੇ ਮਾਨਸਿਕ ਸਿਹਤ ਦੇ ਮੁੱਦੇ ਵੱਡੇ ਪੈਮਾਨੇ ਤੇ ਹੁੰਦੇ ਹਨ, ਪਰ ਅਕਸਰ ਉਹਨਾਂ ਨੂੰ ਘੱਟ ਕਰਕੇ ਮਾਪਿਆ ਜਾਂਦਾ ਹੈ। ਪੁਲਿਸ ਔਖੇ ਅਤੇ ਖ਼ਤਰਨਾਕ ਹਾਲਾਤਾਂ ਵਿੱਚ ਕੰਮ ਕਰਦੀ ਹੈ, ਅਹਿਮ ਤਿਉਹਾਰਾਂ ਤੇ ਵੀ ਛੁੱਟੀ ਨਹੀਂ ਲੈਂਦੀ। ਨਤੀਜੇ ਵਜੋਂ, ਉਹ ਅਕਸਰ ਆਪਣੀ ਦੇਖਭਾਲ, ਪਰਿਵਾਰਕ ਸਮਾਂ ਅਤੇ ਸਮਾਜਿਕ ਸਬੰਧਾਂ ਤੋਂ ਖੁੰਝ ਜਾਂਦੇ ਹਨ, ਜਿਸ ਨਾਲ ਮਾਨਸਿਕ ਸਿਹਤ ਖਰਾਬ ਹੋ ਜਾਂਦੀ ਹੈ। ਬਲ ਦੇ ਅੰਦਰ, ਇਨ੍ਹਾਂ ਚੁਣੌਤੀਆਂ ਨੂੰ ਹੱਲ ਕਰਨ ਦੀ ਤੁਰੰਤ ਲੋੜ ਹੈ ਅਤੇ ਹਰੀਆਂ ਥਾਵਾਂ ਤੱਕ ਪਹੁੰਚ ਬਣਾਉਣ ਅਤੇ ਧਿਆਨ ਅਤੇ ਯੋਗ ਵਰਗੇ ਕਲਿਆਣਕਾਰੀ ਅਭਿਆਸ ਖਾਕੀ ਵਿੱਚ ਸਾਡੇ ਮਰਦਾਂ ਅਤੇ ਔਰਤਾਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਸਮਰੱਥ ਬਣਾਉਣ ਲਈ ਇੱਕ ਸ਼ੁਰੂਆਤੀ ਬਿੰਦੂ ਹੋ ਸਕਦਾ ਹੈ।

ਰੁੱਖ ਲਗਾਉਣ ਦੀ ਗਤੀਵਿਧੀ ਤੋਂ ਪਹਿਲਾਂ ਇੱਕ ਮਾਹਰ ਦੁਆਰਾ ਕਰਵਾਏ ਗਏ ਪੁਲਿਸ ਲਈ ਇੱਕ ਉਤਸ਼ਾਹਜਨਕ ਯੋਗ ਅਤੇ ਧਿਆਨ ਸੈਸ਼ਨ ਕਰਵਾਇਆ ਗਿਆ। ਰਾਊਂਡਗਲਾਸ ਫਾਊਂਡੇਸ਼ਨ ਨੇ ਆਪਣੇ ਸੋਸ਼ਲ ਮੀਡੀਆ ‘ਤੇ #KhakiGoesGreen ਮੁਹਿੰਮ ਵੀ ਸ਼ੁਰੂ ਕੀਤੀ ਹੈ ਤਾਂਕਿ ਪੁਲਿਸ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦੇ ਬਾਰੇ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਕਰਨ ਨਾਲ, ਉਹਨਾਂ ਨੂੰ ਦੂਰ ਕਰਨ ਵਿੱਚ ਮਦਦ ਮਿਲ ਸਕਦੀ ਹੈ।

ਰਾਊਂਡਗਲਾਸ ਫਾਊਂਡੇਸ਼ਨ ਆਪਣੇ ਪਲਾਂਟ ਫਾਰ ਪੰਜਾਬ ਪ੍ਰੋਗਰਾਮ ਦੇ ਮਾਧਿਅਮ ਰਾਹੀਂ ਸੂਬੇ ਵਿੱਚ 1 ਬਿਲੀਅਨ ਰੁੱਖ ਲਗਾਉਣ ਦੇ ਲਈ ਵਚਨਬੱਧ ਹੈ। 2019 ਤੋਂ, ਇਸ ਪ੍ਰੋਗਰਾਮ ਦੇ ਤਹਿਤ 1,116 ਪਿੰਡਾਂ ਵਿੱਚ 1,448,208 ਦੇਸੀ ਰੁੱਖ ਲਗਾਏ ਗਏ ਹਨ, ਜੋ ਵਾਤਾਵਰਣ ਸੰਬੰਧੀ ਅਭਿਆਸਾਂ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਜੈਵ ਵਿਭਿੰਨਤਾ ਦੀ ਦੇਖਭਾਲ ਕਰਦੇ ਹਨ।

ਰਾਊਂਡਗਲਾਸ ਫਾਊਂਡੇਸ਼ਨ ਪਿਛਲੇ ਪੰਜ ਸਾਲਾਂ ਤੋਂ ਇੱਕ ਬਿਹਤਰ ਪੰਜਾਬ ਦੀ ਸਿਰਜਣਾ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਅਤੇ 1700 ਪਿੰਡਾਂ ਵਿੱਚ 14 ਲੱਖ ਤੋਂ ਵੱਧ ਦੇਸੀ ਰੁੱਖ ਲਗਾ ਕੇ, 150 ਮੈਨੇਜਮੈਂਟ ਯੂਨਿਟਾਂ ਦੀ ਸਥਾਪਨਾ ਵਰਗੇ ਖੇਲ ਅਤੇ ਸਿੱਖਿਆ ਦੇ ਮਾਧਿਅਮ ਦੇ ਨਾਲ ਬੱਚਿਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ 17 ਲੱਖ ਤੋਂ ਅਧਿਕ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸਦਾ ਲਾਭ ਕੇਵਲ ਬੱਚੇ ਜਾਂ ਨੌਜਵਾਨ ਹੀ ਨਹੀਂ, ਸਗੋਂ ਪੇਂਡੂ ਔਰਤਾਂ ਵੀ ਵੱਡੀ ਗਿਣਤੀ ਵਿੱਚ ਲੈ ਰਹੀਆਂ ਹਨ।

The post ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਵੱਲੋਂ ਆਯੋਜਿਤ ਵਿਸ਼ਵ ਵਾਤਾਵਰਨ ਦਿਵਸ ਮੌਕੇ 1000 ਵੇਂ ਮਿੰਨੀ ਜੰਗਲ ਦਾ ਕੀਤਾ ਉਦਘਾਟਨ appeared first on TheUnmute.com - Punjabi News.

Tags:
  • igp-gurpreet-singh-bhullar
  • mini-forest
  • mohali-police
  • newds
  • news
  • punjab
  • punjab-news
  • round-glass-foundation
  • world-environment-day

CM ਭਗਵੰਤ ਮਾਨ ਵੱਲੋਂ NHM ਨੂੰ ਲੈ ਕੇ ਅੱਜ ਅਹਿਮ ਮੀਟਿੰਗ, ਵਿੱਤ ਮੰਤਰੀ ਤੇ ਸਿਹਤ ਮੰਤਰੀ ਵੀ ਹੋਣਗੇ ਸ਼ਾਮਲ

Tuesday 06 June 2023 05:53 AM UTC+00 | Tags: aam-aadmi-party breaking-news cm-bhagwant-mann finance-minister latest-news news nhm nhm-fund punjab punjab-congress punjab-government the-unmute-breaking-news the-unmute-punjab

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਅੱਜ NHM ਫੰਡ ‘ਤੇ ਅਹਿਮ ਮੀਟਿੰਗ ਕਰਨਗੇ । ਜਿਸ ਦੌਰਾਨ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਦੇ NHM ਫੰਡ ਨੂੰ ਲੈ ਕੇ ਹੋ ਰਹੀ ਹੈ ਜਿਸ ਨੂੰ ਕੇਂਦਰ ਸਰਕਾਰ ਨੇ ਰੋਕ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਅੱਜ ਇਸ ਮੁੱਦੇ ‘ਤੇ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

The post CM ਭਗਵੰਤ ਮਾਨ ਵੱਲੋਂ NHM ਨੂੰ ਲੈ ਕੇ ਅੱਜ ਅਹਿਮ ਮੀਟਿੰਗ, ਵਿੱਤ ਮੰਤਰੀ ਤੇ ਸਿਹਤ ਮੰਤਰੀ ਵੀ ਹੋਣਗੇ ਸ਼ਾਮਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • finance-minister
  • latest-news
  • news
  • nhm
  • nhm-fund
  • punjab
  • punjab-congress
  • punjab-government
  • the-unmute-breaking-news
  • the-unmute-punjab

CM ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ 1000 ਮੈਗਾਵਾਟ ਵਾਧੂ ਬਿਜਲੀ ਦੀ ਕੀਤੀ ਮੰਗ

Tuesday 06 June 2023 06:04 AM UTC+00 | Tags: 1000-mw aam-aadmi-party bhagwant-mann breaking-news central-pool cm-bhagwant-mann electricity latest-news news paddy-session pspcl punjab-news punjab-powercom the-unmute-breaking-news the-unmute-latest-update union-energy-minister union-energy-minister-r.k-singh

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੂੰ ਪੱਤਰ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਬਿਜਲੀ (Electricity) ਦੀ ਮੰਗ ਕੀਤੀ ਹੈ। ਪੱਤਰ ਵਿੱਚ ਭਗਵੰਤ ਮਾਨ ਨੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਪੰਜਾਬ ਵਿੱਚ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਵਾਧੂ ਬਿਜਲੀ ਦੀ ਲੋੜ ਪਵੇਗੀ।

 

The post CM ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ 1000 ਮੈਗਾਵਾਟ ਵਾਧੂ ਬਿਜਲੀ ਦੀ ਕੀਤੀ ਮੰਗ appeared first on TheUnmute.com - Punjabi News.

Tags:
  • 1000-mw
  • aam-aadmi-party
  • bhagwant-mann
  • breaking-news
  • central-pool
  • cm-bhagwant-mann
  • electricity
  • latest-news
  • news
  • paddy-session
  • pspcl
  • punjab-news
  • punjab-powercom
  • the-unmute-breaking-news
  • the-unmute-latest-update
  • union-energy-minister
  • union-energy-minister-r.k-singh

ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਲਈ ਪੰਜਾਬ ਰਾਜਪਾਲ ਨੂੰ 5 ਮੈਂਬਰੀ ਪੈਨਲ ਭੇਜਿਆ

Tuesday 06 June 2023 06:16 AM UTC+00 | Tags: baba-farid-university baba-farid-university-health-and-science breaking-news governor-banwari-lala-purohit nerws news punjab-government punjab-news the-unmute-breaking-news the-unmute-news vice-chancellor

ਚੰਡੀਗੜ੍ਹ, 06 ਜੂਨ 2023: ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ (Baba Farid University)  ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲਾ ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ। ਪੰਜਾਬ ਰਾਜਪਾਲ ਜਲਦੀ ਹੀ ਪੈਨਲ ਵਿੱਚੋਂ ਇੱਕ ਮੈਂਬਰ ਦੇ ਨਾਮ ‘ਤੇ ਮੋਹਰ ਲਗਾ ਸਕਦੇ ਹਨ |

ਪੈਨਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇ.ਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਮਾਈਕਰੋਬਾਇਓਲੋਜੀ ਵਿਭਾਗ ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋ. ਰਾਜੀਵ ਸੂਦ ਹਨ।

ਪੰਜਾਬ ਦੇ ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀ.ਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ ‘ਤੇ ਚਰਚਾ ਕੀਤੀ ਸੀ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਕਿਸੇ ਇੱਕ ਨਾਂ ‘ਤੇ ਫੈਸਲੇ ਲਈ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ। ਰਾਜਪਾਲ ਇੱਕ ਹਫ਼ਤੇ ਦੇ ਅੰਦਰ ਕਿਸੇ ਇੱਕ ਨਾਮ ‘ਤੇ ਮੋਹਰ ਲਗਾ ਸਕਦੇ ਹਨ । ਪੰਜਾਬ ਦੇ ਰਾਜਪਾਲ ਨੇ 7-8 ਜੂਨ ਨੂੰ ਪੰਜਾਬ ਦੇ ਸਰਹੱਦੀ ਖੇਤਰ ਦਾ ਦੌਰਾ ਕਰਨਾ ਹੈ। ਜੇਕਰ ਅੱਜ ਉਨ੍ਹਾਂ ਦੇ ਨਾਂ ‘ਤੇ ਮੋਹਰ ਨਹੀਂ ਲੱਗੀ ਤਾਂ ਸਰਹੱਦੀ ਖੇਤਰ ਦੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਹੀ ਕਿਸੇ ਇਕ ਨਾਂ ‘ਤੇ ਫੈਸਲਾ ਲਿਆ ਜਾਵੇਗਾ।

ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਬਾਬਾ ਫ਼ਰੀਦ ਯੂਨੀਵਰਸਿਟੀ (Baba Farid University) ਦੇ ਸਾਬਕਾ ਵੀਸੀ ਡਾ: ਰਾਜ ਬਹਾਦਰ ਨੂੰ ਅਚਨਚੇਤ ਚੈਕਿੰਗ ਦੌਰਾਨ ਗੰਦੇ ਗੱਦੇ ‘ਤੇ ਲਿਟਾ ਦਿੱਤਾ ਸੀ । ਉਨ੍ਹਾਂ ਦੀ ਮੁਲਾਕਾਤ ਦਾ ਵੀਡੀਓ ਵੀ ਵਾਇਰਲ ਹੋਈ ਸੀ। ਇਸ ਘਟਨਾ ਤੋਂ ਦੁਖੀ ਹੋ ਕੇ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਯੂਨੀਵਰਸਿਟੀ ਦੇ ਸਥਾਈ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ।

The post ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਲਈ ਪੰਜਾਬ ਰਾਜਪਾਲ ਨੂੰ 5 ਮੈਂਬਰੀ ਪੈਨਲ ਭੇਜਿਆ appeared first on TheUnmute.com - Punjabi News.

Tags:
  • baba-farid-university
  • baba-farid-university-health-and-science
  • breaking-news
  • governor-banwari-lala-purohit
  • nerws
  • news
  • punjab-government
  • punjab-news
  • the-unmute-breaking-news
  • the-unmute-news
  • vice-chancellor

ਪਾਕਿਸਤਾਨ ਦੇ ਸਾਬਕਾ ਗੇਂਦਬਾਜ਼ ਵਸੀਮ ਅਕਰਮ ਨੇ ਸ਼ੁਭਮਨ ਗਿੱਲ ਦੀ ਤੁਲਨਾ ਸਚਿਨ ਤੇਂਦੁਲਕਰ ਨਾਲ ਕੀਤੀ

Tuesday 06 June 2023 06:28 AM UTC+00 | Tags: breaking-news cricket-news news sachin-tendulkar shubman-gill sports-news wasim-akram world-test-championship-2023 world-test-championship-final

ਚੰਡੀਗੜ੍ਹ, 06 ਜੂਨ 2023: ਇਸ ਸਾਲ ਸ਼ੁਭਮਨ ਗਿੱਲ (Shubman Gill) ਇੱਕ ਵੱਡੇ ਬੱਲੇਬਾਜ਼ ਵਜੋਂ ਉਭਰਿਆ ਹੈ। ਅੰਤਰਰਾਸ਼ਟਰੀ ਕ੍ਰਿਕਟ ਵਿੱਚ ਦੌੜਾਂ ਬਣਾਉਣ ਤੋਂ ਬਾਅਦ ਸ਼ੁਭਮਨ ਨੇ ਆਈਪੀਐਲ 2023 ਵਿੱਚ ਤਿੰਨ ਸੈਂਕੜੇ ਲਗਾ ਕੇ ਖਲਬਲੀ ਮਚਾ ਦਿੱਤੀ। ਗੁਜਰਾਤ ਟਾਈਟਨਸ ਲਈ ਖੇਡਦੇ ਹੋਏ ਸ਼ੁਭਮਨ ਨੇ 17 ਮੈਚਾਂ ਵਿੱਚ 890 ਦੌੜਾਂ ਬਣਾਈਆਂ ਅਤੇ ਸੀਜ਼ਨ ਦਾ ਸਭ ਤੋਂ ਵੱਧ ਸਕੋਰਰ ਰਿਹਾ।

ਇਸ ਤੋਂ ਪਹਿਲਾਂ ਉਹ ਅੰਤਰਰਾਸ਼ਟਰੀ ਪੱਧਰ ‘ਤੇ ਤਿੰਨੋਂ ਫਾਰਮੈਟਾਂ ‘ਚ ਸੈਂਕੜਾ ਲਗਾ ਚੁੱਕੇ ਹਨ। ਇਸ ਵਿੱਚ ਵਨਡੇ ਵਿੱਚ ਦੋਹਰਾ ਸੈਂਕੜਾ ਵੀ ਸ਼ਾਮਲ ਹੈ। ਸ਼ੁਭਮਨ ਦੇ ਲਗਾਤਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਮਹਾਨ ਗੇਂਦਬਾਜ਼ ਵਸੀਮ ਅਕਰਮ ਨੇ ਇਸ ਨੌਜਵਾਨ ਖਿਡਾਰੀ ਦੀ ਤੁਲਨਾ ਭਾਰਤ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਨਾਲ ਕੀਤੀ ਹੈ।

ਅਕਰਮ ਨੇ ਕਿਹਾ ਕਿ ਜੇਕਰ ਮੈਂ ਸ਼ੁਭਮਨ (Shubman Gill) ਵਰਗੇ ਖਿਡਾਰੀ ਨੂੰ ਗੇਂਦਬਾਜ਼ੀ ਕਰਦਾ ਹਾਂ ਤਾਂ ਟੀ-20 ਫਾਰਮੈਟ ‘ਚ ਵੀ ਅਜਿਹਾ ਲੱਗਦਾ ਹੈ ਜਿਵੇਂ ਮੈਂ ਵਨਡੇ ਕ੍ਰਿਕਟ ‘ਚ ਪਹਿਲੇ 10 ਓਵਰਾਂ ‘ਚ ਸਚਿਨ ਤੇਂਦੁਲਕਰ ਨੂੰ ਗੇਂਦਬਾਜ਼ੀ ਕਰ ਰਿਹਾ ਹਾਂ, ਜਦੋਂ ਸਿਰਫ ਦੋ ਫੀਲਡਰਾਂ ਨੂੰ 30 ਗਜ਼ ਦੇ ਘੇਰੇ ਤੋਂ ਬਾਹਰ ਰਹਿਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਵਸੀਮ ਅਕਰਮ ਦੀ ਤੁਲਨਾ ਨਾਲ ਸਹਿਮਤ ਹੁੰਦਿਆਂ ਪਾਕਿਸਤਾਨ ਦੇ ਸਾਬਕਾ ਕਪਤਾਨ ਸਲਮਾਨ ਬੱਟ ਨੇ ਵੀ ਸ਼ੁਭਮਨ ਗਿੱਲ ਦੀ ਤਾਰੀਫ ਕੀਤੀ ਅਤੇ ਕਿਹਾ ਕਿ 23 ਸਾਲਾ ਬੱਲੇਬਾਜ਼ ਨੇ ਇਸ ਲਈ ਤਾਰੀਫ ਹਾਸਲ ਕੀਤੀ ਹੈ ਕਿਉਂਕਿ ਉਹ ਪਿਛਲੇ ਕੁਝ ਮਹੀਨਿਆਂ ਤੋਂ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ।

ਸਲਮਾਨ ਬੱਟ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ‘ਚ ਉਨ੍ਹਾਂ ਦੀ ਬੱਲੇਬਾਜ਼ੀ ਸ਼ਾਨਦਾਰ ਰਹੀ ਹੈ। ਉਹ ਆਪਣੀ ਖੇਡ ਦੇ ਸਿਖਰ ‘ਤੇ ਹੈ ਅਤੇ ਇਸ ਸਮੇਂ ਕ੍ਰਿਕਟ ਦੇ ਸਭ ਤੋਂ ਵਧੀਆ ਬੱਲੇਬਾਜ਼ਾਂ ਵਿੱਚੋਂ ਇੱਕ ਬਣਨਾ ਚਾਹੁੰਦਾ ਹੈ। ਆਈਪੀਐਲ ਦੇ ਸਫਲ ਸੈਸ਼ਨ ਤੋਂ ਬਾਅਦ ਸ਼ੁਭਮਨ ਹੁਣ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਟੀਮ ਇੰਡੀਆ ਦਾ ਹਿੱਸਾ ਹੋਣਗੇ। ਟੀਮ ਇੰਡੀਆ 7 ਜੂਨ ਤੋਂ ਲੰਡਨ ਦੇ ਓਵਲ ਸਟੇਡੀਅਮ ‘ਚ ਆਸਟ੍ਰੇਲੀਆ ਖਿਲਾਫ ਖ਼ਿਤਾਬੀ ਮੁਕਾਬਲਾ ਖੇਡੇਗੀ।

The post ਪਾਕਿਸਤਾਨ ਦੇ ਸਾਬਕਾ ਗੇਂਦਬਾਜ਼ ਵਸੀਮ ਅਕਰਮ ਨੇ ਸ਼ੁਭਮਨ ਗਿੱਲ ਦੀ ਤੁਲਨਾ ਸਚਿਨ ਤੇਂਦੁਲਕਰ ਨਾਲ ਕੀਤੀ appeared first on TheUnmute.com - Punjabi News.

Tags:
  • breaking-news
  • cricket-news
  • news
  • sachin-tendulkar
  • shubman-gill
  • sports-news
  • wasim-akram
  • world-test-championship-2023
  • world-test-championship-final

ਐੱਨ.ਆਈ.ਏ ਵੱਲੋਂ ਪੰਜਾਬ ਸਮੇਤ ਹਰਿਆਣਾ ਦੀਆਂ ਕਈ ਥਾਂਵਾਂ 'ਤੇ ਛਾਪੇਮਾਰੀ

Tuesday 06 June 2023 06:51 AM UTC+00 | Tags: aam-aadmi-party abohar-bypass latest-news national-investigation-agency news nia nia-raid punjab-police sri-muktsar-sahib terrorist-organization the-unmute-breaking-news

ਚੰਡੀਗੜ੍ਹ, 06 ਜੂਨ 2023: ਦੇਸ਼ ਦੀ ਕੌਮੀ ਜਾਂਚ ਏਜੰਸੀ (NIA) ਵੱਲੋਂ ਬੁੱਧਵਾਰ ਤੜਕੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨ.ਆਈ.ਏ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫ਼ੋਟਕਾਂ ਦੀ ਤਸਕਰੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਦੇ ਸੰਬੰਧ ਵਿਚ ਪੰਜਾਬ ਅਤੇ ਹਰਿਆਣਾ ਦੀਆਂ 10 ਥਾਂ 'ਤੇ ਛਾਪੇਮਾਰੀ ਕੀਤੀ ਗਈ।

ਐੱਨ.ਆਈ.ਏ (NIA) ਦੀ ਟੀਮ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਬਾਈਪਾਸ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ। ਉਕਤ ਵਿਅਕਤੀ ਤੋਂ ਟੀਮ ਮੈਂਬਰਾਂ ਵੱਲੋਂ ਪੁੱਛਗਿੱਛ ਕੀਤੀ ਗਈ ਹੈ । ਇਸ ਸਮੇਂ ਐਨ.ਆਈ.ਏ. ਟੀਮ ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐਨ.ਆਈ.ਏ. ਕਿ ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਚੱਲ ਰਹੀ ਹੈ | ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਐੱਨ.ਆਈ.ਏ ਦੇਸ਼ ਵਿਰੋਧੀ ਤਾਕਤਾਂ ‘ਤੇ ਨਕੇਲ ਕੱਸਣ ਦੇ ਉਦੇਸ਼ ਨਾਲ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

The post ਐੱਨ.ਆਈ.ਏ ਵੱਲੋਂ ਪੰਜਾਬ ਸਮੇਤ ਹਰਿਆਣਾ ਦੀਆਂ ਕਈ ਥਾਂਵਾਂ ‘ਤੇ ਛਾਪੇਮਾਰੀ appeared first on TheUnmute.com - Punjabi News.

Tags:
  • aam-aadmi-party
  • abohar-bypass
  • latest-news
  • national-investigation-agency
  • news
  • nia
  • nia-raid
  • punjab-police
  • sri-muktsar-sahib
  • terrorist-organization
  • the-unmute-breaking-news

ਚੰਡੀਗੜ੍ਹ, 06 ਜੂਨ 2023: ਕੈਨੇਡਾ ਦੇ ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ (Sikhs) ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਸਜ਼ਾ ਕੇ ਬਾਈਕ ਚਲਾ ਸਕਣਗੇ। ਇਹ ਕਦਮ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਸ਼ਹੂਰ ਸਿੱਖ ਰਾਈਡਰਜ਼ ਮੋਟਰਸਾਈਕਲ ਗਰੁੱਪ ਦੇ ਯਤਨਾਂ ਤੋਂ ਬਾਅਦ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੈਨਟ ਮੈਂਬਰ ਬਰੀਅਨ ਡਾਹਲ ਵਲੋਂ ਪੇਸ਼ ਕੀਤੇ ਬਿੱਲ ਨੂੰ ਸੈਨਟ ਨੇ 21-8 ਵੋਟਾਂ ਦੇ ਫ਼ਰਕ ਨਾਲ ਪਾਸ ਕਰ ਦਿੱਤਾ ਹੈ । ਹੁਣ ਇਹ ਬਿੱਲ ਐਸੈਂਬਲੀ ਵਿਚ ਜਾਵੇਗਾ। ਬਿੱਲ ਪੇਸ਼ ਕਰਨ ਤੋਂ ਬਾਅਦ ਜਾਰੀ ਇਕ ਬਿਆਨ ਵਿਚ ਡਾਹਲ ਨੇ ਕਿਹਾ ਕਿ ਧਾਰਮਿਕ ਆਜ਼ਾਦੀ ਇਸ ਦੇਸ਼ ਦੀ ਪ੍ਰਮੁੱਖ ਬੁਨਿਆਦ ਹੈ, ਇਸ ਲਈ ਸਾਨੂੰ ਅਮਰੀਕੀਆਂ ਨੂੰ ਇਹ ਅਧਿਕਾਰ ਹੈ ਕਿ ਅਸੀਂ ਆਪਣੇ ਧਰਮ ਦਾ ਪ੍ਰਗਟਾਵਾ ਆਜ਼ਾਦੀ ਨਾਲ ਕਰ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਮੇਰਾ ਵਿਸ਼ਵਾਸ਼ ਹੈ ਕਿ ਇਹ ਅਧਿਕਾਰ ਹਰ ਇਕ ਤੱਕ ਪਹੁੰਚਣਾ ਚਾਹੀਦਾ ਹੈ। ਕੋਈ ਵੀ ਕਾਨੂੰਨ ਜੇਕਰ ਕਿਸੇ ਦੇ ਧਰਮ ਦੇ ਪ੍ਰਗਟਾਵੇ ਨੂੰ ਸੀਮਿਤ ਕਰਦਾ ਹੈ ਤਾਂ ਉਹ ਇਸ ਦੇਸ਼ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਜੋ (Sikhs) ਦਸਤਾਰ ਜਾਂ ਪਟਕਾ ਬੰਨਦੇ ਹਨ, ਉਨ੍ਹਾਂ ਨੂੰ ਹੈਲਮਟ ਪਹਿਣ ਤੋਂ ਛੋਟ ਦੇਣਾ ਇਕ ਸਧਾਰਨ ਤਰੀਕਾ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਦੇਸ਼ ਵਿਚ ਹਰ ਇਕ ਧਰਮ ਦੀ ਆਜ਼ਾਦੀ ਸੁਰੱਖਿਅਤ ਹੈ।

The post ਕੈਲੀਫੋਰਨੀਆ 'ਚ ਸਿੱਖਾਂ ਨੂੰ ਬਿਨਾਂ ਹੈਲਮਟ ਬਾਈਕ ਚਲਾਉਣ ਦੀ ਦਿੱਤੀ ਛੂਟ, ਸੈਨਟ ‘ਚ ਬਿੱਲ ਪਾਸ appeared first on TheUnmute.com - Punjabi News.

Tags:
  • california
  • latest-news
  • news
  • sikh-in-canada
  • sikhs-to-ride-bikes

Asia Cup 2023: ਏਸ਼ੀਆ ਕੱਪ ਤੋਂ ਬਾਹਰ ਹੋ ਸਕਦੈ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਨੇ ਦਿੱਤਾ ਝਟਕਾ

Tuesday 06 June 2023 07:14 AM UTC+00 | Tags: asia-cup-2023 asia-cup-news bcci breaking-news cricket cricket-news indaian-cricket-team latest-cricket-news news pakistan pakistan-cricket-board pcb

ਚੰਡੀਗੜ੍ਹ, 06 ਜੂਨ 2023: ਪਾਕਿਸਤਾਨ ਇਸ ਸਾਲ ਹੋਣ ਵਾਲੇ ਏਸ਼ੀਆ ਕੱਪ (Asia Cup) ਤੋਂ ਆਪਣਾ ਨਾਂ ਵਾਪਸ ਲੈ ਸਕਦਾ ਹੈ। ਦਰਅਸਲ, ਪਾਕਿਸਤਾਨ ਕ੍ਰਿਕਟ ਬੋਰਡ (PCB) ਨੂੰ ਆਪਣੇ ਪ੍ਰਸਤਾਵਿਤ ‘ਹਾਈਬ੍ਰਿਡ ਮਾਡਲ’ ਲਈ ਸ਼੍ਰੀਲੰਕਾ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਸਮਰਥਨ ਮਿਲਣ ਦੀ ਉਮੀਦ ਸੀ। ਹਾਲਾਂਕਿ ਇਨ੍ਹਾਂ ਤਿੰਨਾਂ ਦੇਸ਼ਾਂ ਦੇ ਕ੍ਰਿਕਟ ਬੋਰਡਾਂ ਨੇ ਪਾਕਿਸਤਾਨ ਦੇ ‘ਹਾਈਬ੍ਰਿਡ ਮਾਡਲ’ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ‘ਚ ਪਾਕਿਸਤਾਨ ਇਸ ਟੂਰਨਾਮੈਂਟ ਤੋਂ ਹਟਣ ‘ਤੇ ਵਿਚਾਰ ਕਰ ਰਿਹਾ ਹੈ। ਇਸ ਸਾਲ ਸਤੰਬਰ ‘ਚ ਵਨਡੇ ਫਾਰਮੈਟ ‘ਚ ਏਸ਼ੀਆ ਕੱਪ ਹੋ ਸਕਦਾ ਹੈ।

ਪਾਕਿਸਤਾਨ ਕ੍ਰਿਕਟ ਬੋਰਡ (PCB) ਦੇ ਮੁਖੀ ਨਜਮ ਸੇਠੀ ਵੱਲੋਂ ਪ੍ਰਸਤਾਵਿਤ ‘ਹਾਈਬ੍ਰਿਡ ਮਾਡਲ’ ਮੁਤਾਬਕ ਪਾਕਿਸਤਾਨ ਨੂੰ ਏਸ਼ੀਆ ਕੱਪ (Asia Cup) ਦੇ ਤਿੰਨ ਤੋਂ ਚਾਰ ਮੈਚਾਂ ਦੀ ਮੇਜ਼ਬਾਨੀ ਘਰ ‘ਤੇ ਕਰਨੀ ਸੀ, ਜਦਕਿ ਭਾਰਤ ਨੂੰ ਸ਼ਾਮਲ ਕਰਨ ਵਾਲੇ ਬਾਕੀ ਮੈਚ ਨਿਰਪੱਖ ਥਾਵਾਂ ‘ਤੇ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ। ਭਾਰਤ ਨੇ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦਾ ਦੌਰਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸ਼੍ਰੀਲੰਕਾ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਨੇ ਟੂਰਨਾਮੈਂਟ ਨੂੰ ਪਾਕਿਸਤਾਨ ਤੋਂ ਬਾਹਰ ਕਰਨ ਦੇ ਬੀਸੀਸੀਆਈ ਦੇ ਵਿਚਾਰ ਦਾ ਸਮਰਥਨ ਕੀਤਾ ਹੈ।

ਸੂਤਰਾਂ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਇਸ ਮਹੀਨੇ ਦੇ ਅੰਤ ਵਿੱਚ ਏਸ਼ਿਆਈ ਕ੍ਰਿਕਟ ਕੌਂਸਲ ਦੇ ਕਾਰਜਕਾਰੀ ਬੋਰਡ ਦੇ ਮੈਂਬਰ ਰਸਮੀ ਮੀਟਿੰਗ ਕਰ ਸਕਦੇ ਹਨ। ਹਾਲਾਂਕਿ, ਪੀਸੀਬੀ ਹੁਣ ਜਾਣਦਾ ਹੈ ਕਿ ਸ਼੍ਰੀਲੰਕਾ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਏਸ਼ੀਆ ਕੱਪ ਲਈ ਉਨ੍ਹਾਂ ਦੇ ਹਾਈਬ੍ਰਿਡ ਮਾਡਲ ਪ੍ਰਸਤਾਵ ਦਾ ਸਮਰਥਨ ਨਹੀਂ ਕਰਨਗੇ।

The post Asia Cup 2023: ਏਸ਼ੀਆ ਕੱਪ ਤੋਂ ਬਾਹਰ ਹੋ ਸਕਦੈ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਨੇ ਦਿੱਤਾ ਝਟਕਾ appeared first on TheUnmute.com - Punjabi News.

Tags:
  • asia-cup-2023
  • asia-cup-news
  • bcci
  • breaking-news
  • cricket
  • cricket-news
  • indaian-cricket-team
  • latest-cricket-news
  • news
  • pakistan
  • pakistan-cricket-board
  • pcb

ਚੰਡੀਗੜ੍ਹ, 06 ਜੂਨ 2023: ਮਣੀਪੁਰ (Manipur) ‘ਚ ਸੋਮਵਾਰ ਰਾਤ ਨੂੰ ਹੋਈ ਹਿੰਸਾ ‘ਚ ਜ਼ਖਮੀ ਹੋਇਆ BSF ਦਾ ਜਵਾਨ ਸ਼ਹੀਦ ਹੋ ਗਿਆ ਹੈ । ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ ਦੇ ਜਵਾਨ ਦਾ ਨਾਂ ਰਣਜੀਤ ਯਾਦਵ ਦੱਸਿਆ ਜਾ ਰਿਹਾ ਹੈ। ਸੋਮਵਾਰ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਰਫਿਊ ਦੌਰਾਨ ਫਿਰ ਤੋਂ ਹਿੰਸਾ ਭੜਕ ਗਈ। ਇਸ ਵਿੱਚ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ, ਜਿਸ ਦਾ ਜੀਵਨ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਵਾਨ ਦੀ ਹਾਲਤ ਵਿਗੜਨ ਕਾਰਨ ਮੌਤ ਹੋ ਗਈ, ਜਦਕਿ ਅਸਾਮ ਰਾਈਫਲਜ਼ ਦੇ ਦੋ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਸੂਬੇ ‘ਚ ਹਿੰਸਾ ਦੇ ਮੱਦੇਨਜ਼ਰ ਮਣੀਪੁਰ ਸਰਕਾਰ ਨੇ ਇੰਟਰਨੈੱਟ ‘ਤੇ ਪਾਬੰਦੀ 10 ਜੂਨ ਤੱਕ ਵਧਾ ਦਿੱਤੀ ਹੈ।

 

ਗ੍ਰਹਿ ਮੰਤਰੀ ਅਮਿਤ ਸ਼ਾਹ ਚਾਰ ਦਿਨਾਂ ਦੌਰੇ ‘ਤੇ 29 ਮਈ ਨੂੰ ਮਣੀਪੁਰ ਪਹੁੰਚੇ ਸਨ। ਦੌਰੇ ਦੇ ਆਖਰੀ ਦਿਨ (1 ਜੂਨ) ਸ਼ਾਹ ਨੇ ਮਣੀਪੁਰ (Manipur) ਦੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਲਈ ਕਿਹਾ। ਹਥਿਆਰ ਰੱਖਣ ਵਾਲਿਆਂ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਹੋਵੇਗਾ। ਅਮਿਤ ਸ਼ਾਹ ਨੇ ਕਿਹਾ ਸੀ ਕਿ ਤਲਾਸ਼ੀ ਮੁਹਿੰਮ 2 ਜੂਨ ਤੋਂ ਸ਼ੁਰੂ ਹੋਵੇਗੀ।

ਜੇਕਰ ਕੋਈ ਹਥਿਆਰਾਂ ਸਮੇਤ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਬਦਮਾਸ਼ਾਂ ਨੇ ਹਥਿਆਰਾਂ ਨੂੰ ਸਮਰਪਣ ਕਰਨਾ ਸ਼ੁਰੂ ਕਰ ਦਿੱਤਾ।ਮਣੀਪੁਰ ਸਰਕਾਰ ਨੇ ਹਿੰਸਾ ਦੀ ਜਾਂਚ ਲਈ 3 ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਗੁਹਾਟੀ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਅਜੇ ਲਾਂਬਾ ਕਰਨਗੇ।

The post ਮਣੀਪੁਰ ਹਿੰਸਾ ‘ਚ BSF ਦਾ ਜਵਾਨ ਸ਼ਹੀਦ, ਇੰਟਰਨੈੱਟ ‘ਤੇ ਪਾਬੰਦੀ 10 ਜੂਨ ਤੱਕ ਵਧਾਈ appeared first on TheUnmute.com - Punjabi News.

Tags:
  • breaking-news
  • manipur
  • news

ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ

Tuesday 06 June 2023 07:39 AM UTC+00 | Tags: congress congress-workers news patiala-police punjab-congress punjab-latest-news punjab-update vigilance vigilance-raided vijay-inder-singla

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਦੀ ਖ਼ਬਰ ਹੈ | ਇਸ ਸੰਬੰਧੀ ਵਿਜੈ ਇੰਦਰ ਸਿੰਗਲਾ ਨੂੰ ਮਿਲਣ ਆਏ ਕਾਂਗਰਸੀ ਵਰਕਰਾਂ ਨੇ ਦੱਸਿਆ ਕਿ ਉਹ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ । ਵਿਜੀਲੈਂਸ ਛਾਪੇਮਾਰੀ ਕਰ ਰਹੀ ਹੈ | ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਜਾਣਦੇ ਹਾਂ ਕਿ ਵਿਜੈ ਇੰਦਰ ਸਿੰਗਲਾ ਨੇ ਆਪਣੇ ਸਮੇਂ ‘ਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।

ਜਿਕਰਯੋਗ ਹੈ ਕਿ ਵਿਜੈ ਇੰਦਰ ਸਿੰਗਲਾ ਕਾਂਗਰਸ ਸਰਕਾਰ ਵੇਲੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ | ਇਸਦੇ ਨਾਲ ਹੀ 21 ਮਾਰਚ ਨੂੰ ਵਿਜੈ ਇੰਦਰ ਸਿੰਗਲਾ ਆਪਣੀ ਗੱਡੀ ਵਿਚ ਵਿਜੀਲੈਂਸ ਦਫ਼ਤਰ ਪਹੁੰਚ ਗਏ ਸਨ। ਜਿੱਥੇ ਲਗਭਗ ਡੇਢ ਘੰਟੇ ਤੋਂ ਵਿਜੇ ਇੰਦਰ ਸਿੰਗਲਾ ਤੋਂ ਪੁੱਛਗਿੱਛ ਕੀਤੀ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜੇ ਸਨ ।

The post ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ appeared first on TheUnmute.com - Punjabi News.

Tags:
  • congress
  • congress-workers
  • news
  • patiala-police
  • punjab-congress
  • punjab-latest-news
  • punjab-update
  • vigilance
  • vigilance-raided
  • vijay-inder-singla

ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ 'ਚੋਂ ਵਾਧੂ ਬਿਜਲੀ ਦੇਣ ਦੀ ਮੰਗ

Tuesday 06 June 2023 08:38 AM UTC+00 | Tags: aam-aadmi-party breaking-news cm-bhagwant-mann latest-news news paddy-season power powercom pspcl punjab-government the-unmute-breaking-news union-minister-r.k-singh

ਚੰਡੀਗੜ੍ਹ, 06 ਜੂਨ 2023: ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ ਕੀਤੀ ਕਿ ਭਾਰੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਨੂੰ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਮੁਹੱਈਆ ਕੀਤੀ ਜਾਵੇ। ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਮਾਨ ਨੇ ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਭਾਰੀ ਲੋੜ ਹੋਣ ਦਾ ਮੁੱਦਾ ਚੁੱਕਿਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ.) ਲਗਾਤਾਰ 'ਪੁਸ਼ਪ ਪੋਰਟਲ' ਉਤੇ ਬਿਜਲੀ ਦੀ ਉਪਲਬਧਤਾ ਉਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਹਾਲ ਦੀ ਘੜੀ ਇਸ ਪੋਰਟਲ ਉਤੇ ਬਿਜਲੀ ਦੀ ਉਪਲਬਧਤਾ ਅਨਿਸ਼ਚਤ ਹੈ ਅਤੇ ਇੱਥੇ ਸਿਰਫ਼ ਥੋੜ੍ਹੇ ਸਮੇਂ ਜਾਂ ਰੋਜ਼ਾਨਾ ਦੇ ਆਧਾਰ ਉਤੇ ਹੀ ਬਿਜਲੀ ਉਪਲਬਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਟਾਂਦਰੇ ਦੀ ਸਾਂਝੀ ਤਬਾਦਲਾ ਸ਼੍ਰੇਣੀ ਰਾਹੀਂ ਬਿਜਲੀ ਦੀ ਪੂਰਤੀ ਦੀ ਭਰੋਸੇਯੋਗਤਾ ਨਾ ਹੋਣ ਕਾਰਨ ਸੂਬੇ ਨੂੰ 15 ਜੂਨ ਤੋਂ 15 ਅਕਤੂਬਰ ਤੱਕ ਦੇ ਸਮੇਂ ਲਈ ਰੋਜ਼ਾਨਾ 24 ਘੰਟੇ ਇਕ ਹਜ਼ਾਰ ਮੈਗਾਵਾਟ ਦੀ ਬਿਜਲੀ ਸਪਲਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਵੱਲੋਂ ਹਾਲ ਹੀ ਵਿੱਚ ਪੰਜਾਬ ਸਣੇ ਪੂਰੇ ਉੱਤਰ-ਪੱਛਮ ਭਾਰਤ ਵਿੱਚ ਘੱਟ ਬਰਸਾਤ ਹੋਣ ਦੀ ਭਵਿੱਖਬਾਣੀ ਨੂੰ ਦੇਖਦਿਆਂ ਵਾਧੂ ਬਿਜਲੀ ਦੀ ਲੋੜ ਹੋਰ ਵਧ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਬਾਰੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫ਼ਸਲ ਦੀ ਸੁਚਾਰੂ ਤੇ ਬਿਨਾਂ ਕਿਸੇ ਅੜਿੱਕੇ ਤੋਂ ਕਾਸ਼ਤ ਨੂੰ ਲਾਜ਼ਮੀ ਤੌਰ ਉਤੇ ਯਕੀਨੀ ਬਣਾਉਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕੇਂਦਰ ਮੰਤਰੀ ਆਰ.ਕੇ. ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਸੂਬੇ ਨੂੰ ਕੇਂਦਰੀ ਖ਼ੇਤਰ ਦੇ ਬਿਜਲੀ ਉਤਪਾਦਨ ਸਟੇਸ਼ਨਾਂ ਤੋਂ ਵਾਧੂ ਬਿਜਲੀ ਦਾ ਨਿਰਧਾਰਨ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਆਪਣੇ ਤਾਪ ਬਿਜਲੀ ਘਰਾਂ ਲਈ ਪਛਵਾੜਾ (ਕੇਂਦਰੀ) ਕੋਲਾ ਖਾਣ ਤੋਂ ਬਾਕਾਇਦਾ ਆਧਾਰ ਉਤੇ ਕੋਲੇ ਦੀ ਸਪਲਾਈ ਮਿਲ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਬਾਵਜੂਦ ਸੂਬੇ ਦੀ ਕੁੱਲ ਬਿਜਲੀ ਉਤਪਦਾਨ ਸਮਰੱਥਾ 6500 ਮੈਗਾਵਾਟ ਹੈ, ਜਦੋਂ ਕਿ ਝੋਨੇ ਦੇ ਸੀਜ਼ਨ ਵੇਲੇ ਇਸ ਮੰਗ ਦੇ 15,500 ਮੈਗਾਵਾਟ ਤੱਕ ਪੁੱਜਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਆਖਿਆ ਕਿ ਇਸ ਲਈ ਬਿਜਲੀ ਦੀ ਭਾਰੀ ਮੰਗ ਦੀ ਪੂਰਤੀ ਲਈ ਆਗਾਮੀ ਝੋਨੇ/ਗਰਮੀਆਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਕੇਂਦਰੀ ਸਹਾਇਤਾ ਦੀ ਲੋੜ ਹੈ। ਇਕ ਹੋਰ ਮਸਲਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਨੇ 20 ਫਰਵਰੀ 2023 ਨੂੰ ਦਰਾਮਦ ਕੋਲਾ ਆਧਾਰਤ ਪਲਾਂਟਾਂ ਲਈ ਬਿਜਲੀ ਐਕਟ, 2003 ਦੀ ਧਾਰਾ 1 ਨੂੰ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਇਹ 15 ਜੂਨ 2023 ਤੱਕ ਲਾਗੂ ਰਹਿਣੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਗਰਮੀਆਂ ਦੇ ਆ ਰਹੇ ਸੀਜ਼ਨ ਕਾਰਨ ਸੀ.ਜੀ.ਪੀ.ਐਲ. ਮੁੰਦਰਾ ਵਿੱਚ ਸਾਡੇ 475 ਮੈਗਾਵਾਟ ਦੇ ਹਿੱਸੇ ਕਾਰਨ ਪੰਜਾਬ ਦੇ ਮਾਮਲੇ ਵਿੱਚ ਇਹ ਹਦਾਇਤਾਂ ਕਾਫ਼ੀ ਮਹੱਤਵਪੂਰਨ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਰੀ ਮੰਗ ਤੇ ਝੋਨੇ ਦਾ ਸੀਜ਼ਨ 10 ਜੂਨ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਕਾਰਨ ਇਸ ਸਮੇਂ ਦੌਰਾਨ ਸੂਬੇ ਨੂੰ 24 ਘੰਟੇ ਬਿਜਲੀ ਦੀ ਬੇਹੱਦ ਲੋੜ ਹੈ। ਇਸ ਲਈ ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਇਹ ਹਦਾਇਤਾਂ 15 ਅਕਤੂਬਰ ਤੱਕ ਵਧਾਉਣ ਲਈ ਆਖਿਆ ਤਾਂ ਕਿ ਸਮਾਜ ਦੇ ਹਰੇਕ ਵਰਗ ਦੀਆਂ ਬਿਜਲੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਦੇਸ਼ ਨੂੰ ਖੁਰਾਕ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿਸ ਕਾਰਨ ਕੇਂਦਰ ਸਰਕਾਰ, ਪੰਜਾਬ ਨੂੰ ਨਿਰੰਤਰ ਵਾਧੂ ਬਿਜਲੀ ਸਪਲਾਈ ਜ਼ਰੂਰ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਫਾਇਦਾ ਮਿਲ ਸਕੇ।

The post ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ‘ਚੋਂ ਵਾਧੂ ਬਿਜਲੀ ਦੇਣ ਦੀ ਮੰਗ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • paddy-season
  • power
  • powercom
  • pspcl
  • punjab-government
  • the-unmute-breaking-news
  • union-minister-r.k-singh

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ 'ਚ ਹੰਗਾਮਾ, 'ਆਪ' ਦੇ ਸਾਰੇ ਕੌਂਸਲਰ ਮੁਅੱਤਲ

Tuesday 06 June 2023 09:26 AM UTC+00 | Tags: aam-aadmi-party app-councilors bjp breaking-news chandigarh chandigarh-municipal-corporation chandigarh-news cm-bhagwant-mann kirron-kher latest-news news the-unmute-latest-news

ਚੰਡੀਗੜ੍ਹ, 06 ਜੂਨ 2023: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੀ ਮੀਟਿੰਗ ਵਿੱਚ ਕਾਫੀ ਹੰਗਾਮਾ ਹੋਇਆ। ਸੰਸਦ ਮੈਂਬਰ ਕਿਰਨ ਖੈਰ ਅਤੇ ‘ਆਪ’ ਕੌਂਸਲਰ ਵਿਚਾਲੇ ਗਰਮਾ-ਗਰਮ ਬਹਿਸ ਹੋ ਗਈ। ਹੰਗਾਮੇ ਦੌਰਾਨ 'ਆਪ' ਦੇ ਸਾਰੇ ਕੌਂਸਲਰਾਂ ਨੂੰ ਮੁਅੱਤਲ ਕਰਕੇ ਮੀਟਿੰਗ ਵਿੱਚੋਂ ਵਾਕਆਊਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਣਕਾਰੀ ਮੁਤਾਬਕ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਤਰੁਣ ਮਹਿਤਾ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ। 'ਆਪ' ਦੇ ਕੌਂਸਲਰ ਨੇ ਹਾਲ ਹੀ ਵਿੱਚ ਕਾਂਗਰਸ ਵਿੱਚ ਵਾਪਸੀ ਕਰਨ ਵਾਲੀ ਤਰੁਣਾ ਮਹਿਤਾ ਦਾ ਵਿਰੋਧ ਕੀਤਾ ਹੈ, ਜਿਸ ਤੋਂ ਬਾਅਦ ਕਾਂਗਰਸੀ ਕੌਂਸਲਰ ਨੇ ਕਿਹਾ ਕਿ ਅੱਜ 'ਆਪ' ਦੇ ਸਾਰੇ ਕੌਂਸਲਰ ਕਦੇ ਕਾਂਗਰਸ ਦਾ ਹਿੱਸਾ ਸਨ। ਇਸ ਦੌਰਾਨ ਸੰਸਦ ਮੈਂਬਰ ਕਿਰਨ ਖੈਰ ਵੀ ਮੌਜੂਦ ਸਨ। ਡੰਪਿੰਗ ਗਰਾਊਂਡ ਦੇ ਮੁੱਦੇ ‘ਤੇ ਕਾਂਗਰਸ ਨੇ ਭਾਜਪਾ ਨੂੰ ਘੇਰਿਆ, ਜਿਸ ਤੋਂ ਬਾਅਦ ਕਿਰਨ ਖੈਰ ਅਤੇ ‘ਆਪ’ ਆਗੂਆਂ ਵਿਚਾਲੇ ਬਹਿਸ ਸ਼ੁਰੂ ਹੋ ਗਈ।

The post ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ‘ਚ ਹੰਗਾਮਾ, ‘ਆਪ’ ਦੇ ਸਾਰੇ ਕੌਂਸਲਰ ਮੁਅੱਤਲ appeared first on TheUnmute.com - Punjabi News.

Tags:
  • aam-aadmi-party
  • app-councilors
  • bjp
  • breaking-news
  • chandigarh
  • chandigarh-municipal-corporation
  • chandigarh-news
  • cm-bhagwant-mann
  • kirron-kher
  • latest-news
  • news
  • the-unmute-latest-news

ਸਿਆਲਦਾਹ ਤੋਂ ਅਜਮੇਰ ਜਾ ਰਹੀ ਐਕਸਪ੍ਰੈਸ ਟਰੇਨ 'ਚ ਲੱਗੀ ਅੱਗ, ਦਰਵਾਜ਼ਿਆਂ ਤੋਂ ਕੁੱਦੇ ਯਾਤਰੀ

Tuesday 06 June 2023 09:42 AM UTC+00 | Tags: 12987-express-train a-fire-broke breaking-news india-news news sealdah sealdah-railway-station sealdah-to-ajmer

ਚੰਡੀਗੜ੍ਹ, 06 ਜੂਨ 2023: ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲੇ ਦੇ ਕੋਖਰਾਜ ਥਾਣਾ ਖੇਤਰ ਦੇ ਅਧੀਨ ਭਰਵਾਰੀ ਰੇਲਵੇ ਸਟੇਸ਼ਨ ਨੇੜੇ ਸਿਆਲਦਾਹ ਤੋਂ ਅਜਮੇਰ (Sealdah to Ajmer) ਜਾ ਰਹੀ 12987 ਐਕਸਪ੍ਰੈਸ ਟਰੇਨ ‘ਚ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਰਿਹਾ | ਦੱਸਿਆ ਜਾ ਰਿਹਾ ਹੈ ਕਿ ਰੇਲ ਗੱਡੀਆਂ ਵਿੱਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ । ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਚੇਨ ਪੁਲਿੰਗ ਕਰਕੇ ਟਰੇਨ ਨੂੰ ਰੋਕਿਆ ਗਿਆ। ਇਸ ਦੌਰਾਨ ਯਾਤਰੀਆਂ ‘ਚ ਹੜਕੰਪ ਮਚ ਗਿਆ। ਕਾਹਲੀ ਵਿੱਚ ਲੋਕ ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਛਾਲਾਂ ਮਾਰਨ ਲੱਗ ਪਏ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

The post ਸਿਆਲਦਾਹ ਤੋਂ ਅਜਮੇਰ ਜਾ ਰਹੀ ਐਕਸਪ੍ਰੈਸ ਟਰੇਨ ‘ਚ ਲੱਗੀ ਅੱਗ, ਦਰਵਾਜ਼ਿਆਂ ਤੋਂ ਕੁੱਦੇ ਯਾਤਰੀ appeared first on TheUnmute.com - Punjabi News.

Tags:
  • 12987-express-train
  • a-fire-broke
  • breaking-news
  • india-news
  • news
  • sealdah
  • sealdah-railway-station
  • sealdah-to-ajmer

ਕੁਰੂਕਸ਼ੇਤਰ 'ਚ ਕਿਸਾਨਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ, ਸੂਰਜਮੁਖੀ ਨੂੰ MSP 'ਤੇ ਖਰੀਦਣ ਦੀ ਮੰਗ

Tuesday 06 June 2023 09:59 AM UTC+00 | Tags: breaking-news farmers farmers-protest hariyana-government hariyana-news jammu-delhi-national-highway kurukshetra msp news shahabad-markanda

ਚੰਡੀਗੜ੍ਹ, 06 ਜੂਨ 2023: ਹਰਿਆਣਾ ਦੇ ਕੁਰੂਕਸ਼ੇਤਰ (Kurukshetra) ਵਿੱਚ ਕਿਸਾਨਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਸੂਰਜਮੁਖੀ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਨੂੰ ਲੈ ਕੇ ਸ਼ਾਹਬਾਦ-ਮਾਰਕੰਡਾ ‘ਚ ਜੀਟੀ ਰੋਡ ‘ਤੇ ਕਿਸਾਨ ਬੈਠ ਗਏ ਹਨ। ਇਸ ਨੂੰ ਦੇਖਦੇ ਹੋਏ ਪੁਲਿਸ ਨੇ ਚਾਰੇ ਪਾਸੇ ਬੈਰੀਕੇਡ ਲਗਾ ਦਿੱਤੇ ਹਨ। ਇਸ ਮੌਕੇ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਟਕਰਾਅ ਦੀ ਸੰਭਾਵਨਾ ਨੂੰ ਦੇਖਦਿਆਂ ਪੁਲਿਸ ਨੇ ਤਿੰਨ ਪੱਧਰੀ ਸੁਰੱਖਿਆ ਤਾਇਨਾਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਕਾਰਨ ਗੁਰਦੁਆਰਾ ਸਾਹਿਬ ਤੋਂ ਲੰਗਰ ਵੀ ਮੰਗਵਾਇਆ ਗਿਆ ਹੈ।

ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕਿਹਾ ਕਿ ਜਦੋਂ ਤੱਕ ਸਾਡੀ ਸੂਰਜਮੁਖੀ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਨੈਸ਼ਨਲ ਹਾਈਵੇਅ ਜਾਮ ਰਹੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੀਟਿੰਗ ਵੀ ਕੀਤੀ ਗਈ ਸੀ ਪਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ। ਚੜੂਨੀ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ ਪਰ ਉਹ ਵੀ ਸਰਕਾਰ ਦੇ ਜਵਾਬ ਤੋਂ ਬੇਵੱਸ ਹੈ।

जम्मू-दिल्ली नेशनल हाईवे पर बैठकर किसान सूरखमुखी फसल की खरीद MSP पर करने की मांग कर रहे हैं।

ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 6 ਜੂਨ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਦੇ ਅਲਟੀਮੇਟਮ ਦਾ ਅੱਜ ਆਖਰੀ ਦਿਨ ਸੀ। ਜਿਸ ਬਾਰੇ ਪ੍ਰਸ਼ਾਸਨ ਨੂੰ ਵੀ ਪਤਾ ਸੀ। ਅਲਟੀਮੇਟਮ ਖ਼ਤਮ ਹੁੰਦੇ ਹੀ ਕਿਸਾਨ ਸੜਕ 'ਤੇ ਆ ਗਏ ਪਰ ਪੁਲਿਸ ਉਨ੍ਹਾਂ ਨੂੰ ਹਾਈਵੇ 'ਤੇ ਚੜ੍ਹਨ ਤੋਂ ਰੋਕ ਨਹੀਂ ਸਕੀ।

ਜਾਣੋ ਪੂਰਾ ਮਾਮਲਾ ?

ਹਰਿਆਣਾ ਸਰਕਾਰ ਭਾਵੰਤਰ ਸਕੀਮ ਤਹਿਤ ਸੂਰਜਮੁਖੀ ਖਰੀਦਣ ਲਈ ਤਿਆਰ ਹੈ ਪਰ ਕਿਸਾਨ ਸਰਕਾਰ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਕੀਮ ਕਾਰਨ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਇੱਕ ਹਜ਼ਾਰ ਤੋਂ ਵੱਧ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦੀ ਖਰੀਦ ਕੀਤੀ ਜਾਵੇ।

ਇਸ ਸਬੰਧੀ 2 ਜੂਨ ਨੂੰ ਕਿਸਾਨਾਂ ਨੇ ਸੜਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਡੀਸੀ ਸ਼ਾਂਤਨੂ ਸ਼ਰਮਾ ਅਤੇ ਐਸਪੀ ਸੁਰਿੰਦਰ ਸਿੰਘ ਮਹਾਂਪੰਚਾਇਤ ਵਿੱਚ ਪੁੱਜੇ। ਉਨ੍ਹਾਂ ਸਰਕਾਰ ਨਾਲ ਗੱਲਬਾਤ ਲਈ ਕਿਸਾਨਾਂ ਦਾ ਵਫ਼ਦ ਅਧਿਕਾਰੀਆਂ ਸਮੇਤ ਚੰਡੀਗੜ੍ਹ ਭੇਜਿਆ ਸੀ ਪਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ।

जम्मू-दिल्ली नेशनल हाईवे पर किसानों के प्रदर्शन को लेकर तैनात पुलिस कर्मचारी।

The post ਕੁਰੂਕਸ਼ੇਤਰ ‘ਚ ਕਿਸਾਨਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ, ਸੂਰਜਮੁਖੀ ਨੂੰ MSP 'ਤੇ ਖਰੀਦਣ ਦੀ ਮੰਗ appeared first on TheUnmute.com - Punjabi News.

Tags:
  • breaking-news
  • farmers
  • farmers-protest
  • hariyana-government
  • hariyana-news
  • jammu-delhi-national-highway
  • kurukshetra
  • msp
  • news
  • shahabad-markanda

ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

Tuesday 06 June 2023 10:09 AM UTC+00 | Tags: bathinda-central-jail bathinda-central-jail-news bathinda-police breaking-news hunger-strike latest-news news punjab-government punjab-police the-unmute-latest-news

ਬਠਿੰਡਾ , 06 ਜੂਨ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਵਿੱਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਹੈ | ਹੜਤਾਲ ਦੇ ਤੀਜੇ ਦਿਨ ਵੀ ਗੈਂਗਸਟਰਾਂ ਵੱਲੋਂ ਜੇਲ੍ਹ ਅੰਦਰ ਟੀਵੀ ਲਗਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ‘ਤੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 11 ਮਈ ਨੂੰ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ, ਜੋ ਲਗਾਤਾਰ ਚਾਰ ਦਿਨ ਜਾਰੀ ਰਹੀ, ਫਿਰ ਬਠਿੰਡਾ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਜੇਲ੍ਹ ਵਿੱਚ ਜਾ ਕੇ ਗੈਂਗਸਟਰਾਂ ਨੂੰ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕਰਨਗੇ, ਜਿਸ ਤੋਂ ਬਾਅਦ ਗੈਂਗਸਟਰਾਂ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ, ਕਈ ਦਿਨਾਂ ਬਾਅਦ ਵੀ ਮੰਗਾਂ ਨਾ ਮੰਨੇ ਜਾਣ ‘ਤੇ ਗੈਂਗਸਟਰਾਂ ਨੇ ਮੁੜ ਧਰਨਾ ਸ਼ੁਰੂ ਕਰ ਦਿੱਤਾ। ਭੁੱਖ ਹੜਤਾਲ ਸ਼ੁਰੂ ਕਰ ਦਿੱਤੀ |

ਇਸ ਮਾਮਲੇ ਵਿੱਚ ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਭੁੱਖ ਹੜਤਾਲ ਖਤਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਕੀਤੀ ਜਾ ਰਹੀ ਮੰਗ ਨਜਾਇਜ਼ ਹੈ, ਜੋ ਪੂਰੀ ਨਹੀਂ ਕੀਤੀ ਜਾ ਸਕਦੀ, ਉਨ੍ਹਾਂ ਨੂੰ ਵੀ ਇਹ ਹੜਤਾਲ ਖ਼ਤਮ ਕਰਨੀ ਚਾਹੀਦੀ ਹੈ।

The post ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ appeared first on TheUnmute.com - Punjabi News.

Tags:
  • bathinda-central-jail
  • bathinda-central-jail-news
  • bathinda-police
  • breaking-news
  • hunger-strike
  • latest-news
  • news
  • punjab-government
  • punjab-police
  • the-unmute-latest-news

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਕੀਤਾ ਸਨਮਾਨਿਤ

Tuesday 06 June 2023 10:28 AM UTC+00 | Tags: breaking-news chandrakiprasad chandrakiprasad-santokhi draupadi-murmu news nwes president-draupadi-murmu

ਚੰਡੀਗੜ੍ਹ, 6 ਜੂਨ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸਬੰਧਾਂ ‘ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ ਹੈ ।ਗ੍ਰਹਿ ਮੰਤਰਾਲੇ ਨੇ ਟਵੀਟ ਕੀਤਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਰਾਸ਼ਟਰਪਤੀ ਸੰਤੋਖੀ ਦੁਆਰਾ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਗ੍ਰੈਂਡ ਆਰਡਰ ਆਫ ਦਿ ਯੈਲੋ ਸਟਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਅਤੇ ਸੂਰੀਨਾਮ ਦਰਮਿਆਨ ਦੁਵੱਲੇ ਸਬੰਧ ਬਹੁਤ ਮਜ਼ਬੂਤ ​​ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੁਰਮੂ ਨੇ ਸਨਮਾਨ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਕਾਰਨ ਮੈਂ ਬਹੁਤ ਖੁਸ਼ ਹਾਂ। ਨਾ ਸਿਰਫ ਮੈਂ ਸਗੋਂ 140 ਕਰੋੜ ਭਾਰਤੀ ਇਸ ਸਨਮਾਨ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਸ ਸਨਮਾਨ ਦਾ ਸਿਹਰਾ ਇੰਡੋ-ਸੂਰੀਨਾਮੀ ਭਾਈਚਾਰੇ ਦੇ ਲੋਕਾਂ ਨੂੰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਸਾਡੇ ਰਿਸ਼ਤੇ ਹੋਰ ਮਜ਼ਬੂਤ ​​ਹੋਏ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਵੀ ਰਾਸ਼ਟਰਪਤੀ (President Draupadi Murmu ) ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਗ੍ਰੈਂਡ ਆਰਡਰ ਆਫ ਯੈਲੋ ਸਟਾਰ ਨਾਲ ਸਨਮਾਨਿਤ ਹੋਣ ਲਈ ਤੁਹਾਨੂੰ ਰਾਸ਼ਟਰਪਤੀ ਨੂੰ ਬਹੁਤ-ਬਹੁਤ ਵਧਾਈਆਂ। ਸੂਰੀਨਾਮ ਦੀ ਸਰਕਾਰ ਅਤੇ ਉਥੋਂ ਦੇ ਲੋਕਾਂ ਵੱਲੋਂ ਇਹ ਵਿਸ਼ੇਸ਼ ਸਨਮਾਨ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਦੋਸਤੀ ਦਾ ਪ੍ਰਤੀਕ ਹੈ।

The post ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • chandrakiprasad
  • chandrakiprasad-santokhi
  • draupadi-murmu
  • news
  • nwes
  • president-draupadi-murmu

WTC Final: ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਇਕ ਦਿਨ ਪਹਿਲਾਂ ਰੋਹਿਤ ਸ਼ਰਮਾ ਨੂੰ ਲੱਗੀ ਸੱਟ

Tuesday 06 June 2023 10:43 AM UTC+00 | Tags: cricket-news ind-vs-aus news rohit-sharma sports-news the-unmute-breaking-news the-unmute-punjabi-news world-test-championship-2023 wtc-final

ਚੰਡੀਗੜ੍ਹ, 6 ਜੂਨ 2023: ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ (Rohit Sharma) ਦੇ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 (WTC 2023) ‘ਚ ਆਸਟ੍ਰੇਲੀਆ ਖ਼ਿਲਾਫ਼ ਫਾਈਨਲ ਤੋਂ ਇਕ ਦਿਨ ਪਹਿਲਾਂ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਨੈੱਟ ਅਭਿਆਸ ਕਰਦੇ ਸਮੇਂ ਰੋਹਿਤ ਦੇ ਖੱਬੇ ਅੰਗੂਠੇ ‘ਤੇ ਸੱਟ ਲੱਗ ਗਈ ਸੀ। ਫਾਈਨਲ ਮੈਚ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਕਿਹਾ ਕਿ ਮੈਂ ਚੈਂਪੀਅਨਸ਼ਿਪ ਜਿੱਤਣਾ ਚਾਹੁੰਦਾ ਹਾਂ। ਹਾਲਾਂਕਿ ਰੋਹਿਤ ਨੇ ਇਸ ਦੌਰਾਨ ਆਪਣੀ ਸੱਟ ਬਾਰੇ ਕੋਈ ਗੱਲ ਨਹੀਂ ਕੀਤੀ। WTC ਦਾ ਫਾਈਨਲ 7 ਜੂਨ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਇਹ ਮੈਚ ਇੰਗਲੈਂਡ ਦੇ ਓਵਲ ਮੈਦਾਨ ‘ਤੇ ਹੋਵੇਗਾ।

The post WTC Final: ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਇਕ ਦਿਨ ਪਹਿਲਾਂ ਰੋਹਿਤ ਸ਼ਰਮਾ ਨੂੰ ਲੱਗੀ ਸੱਟ appeared first on TheUnmute.com - Punjabi News.

Tags:
  • cricket-news
  • ind-vs-aus
  • news
  • rohit-sharma
  • sports-news
  • the-unmute-breaking-news
  • the-unmute-punjabi-news
  • world-test-championship-2023
  • wtc-final

ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

Tuesday 06 June 2023 10:54 AM UTC+00 | Tags: breaking-news certificates-of-fitness laljit-singh-bhullar news passing-vehicles pendency-of-vehicles pendency-of-vehicles-passing punjab-news punjab-transport-department punjab-transport-minister-laljit-singh-bhullar regional-transport-authority-secretaries

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ (Pendency of Vehicles’ Passing) ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ (Pendency of Vehicles’ Passing) ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

The post ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ appeared first on TheUnmute.com - Punjabi News.

Tags:
  • breaking-news
  • certificates-of-fitness
  • laljit-singh-bhullar
  • news
  • passing-vehicles
  • pendency-of-vehicles
  • pendency-of-vehicles-passing
  • punjab-news
  • punjab-transport-department
  • punjab-transport-minister-laljit-singh-bhullar
  • regional-transport-authority-secretaries

ਵਿਧਾਇਕ ਕੁਲਵੰਤ ਸਿੰਘ ਨੇ ਦਰਸ਼ਨ ਵਿਹਾਰ ਸੋਸਾਇਟੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Tuesday 06 June 2023 10:58 AM UTC+00 | Tags: darshan-vihar-society darshan-vihar-society-mohali latest-news mla-kulwant-singh mohali-sector-68 news

ਮੋਹਾਲੀ, 06 ਜੂਨ 2023: ਹਲਕਾ ਮੋਹਾਲੀ ਤੋਂ 'ਆਪ' ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਦਰਸ਼ਨ ਵਿਹਾਰ ਸੋਸਾਇਟੀ (Darshan Vihar Society) , ਸੈਕਟਰ-68 ਵਿੱਚ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ ਅਤੇ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ |

ਇਸ ਮੌਕੇ ਸ. ਕੁਲਵੰਤ ਸਿੰਘ ਨੇ ਸੋਸਾਇਟੀ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ । ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡਾ ਮੁੱਖ ਟੀਚਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਥੋਂ ਦਾ ਵਿਕਾਸ ਕਰਨ ਲਈ ਮਾਨ ਸਰਕਾਰ ਵੱਲੋਂ ਤੇਜ਼ੀ ਲਿਆਂਦੀ ਗਈ ਹੈ।

ਇਸਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਹਲਕੇ ਦੇ ਸਰਵਪੱਖੀ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ 'ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ।

Mohali

ਵਿਧਾਇਕ ਨੇ ਕਿਹਾ ਇਸ ਨਾਲ ਸੂਬੇ ਦੇ ਲੋਕਾਂ ਅਤੇ ਸਰਕਾਰ ਵਿੱਚ ਤਾਲਮੇਲ ਬਣਿਆ ਰਹਿੰਦਾ ਅਤੇ ਲੋਕਾਂ ਨਾਲ ਮਿਲ ਕੇ ਕੰਮ ਕਰੀਏ ਤਾਂ ਸੂਬੇ ਦਾ ਵਿਕਾਸ ਤੇਜੀ ਨਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਸੂਬੇ ਦੇ ਹਰ ਵਰਗ ਦੇ ਵਿਕਾਸ ਦੇ ਅਧਾਰ 'ਤੇ ਵੋਟਾਂ ਮੰਗੀਆਂ ਸਨ, ਪੰਜਾਬੀਆਂ ਨੇ ਵੀ ਪੂਰਾ ਸਾਥ ਵੀ ਦਿੱਤਾ | ਮਾਨ ਸਰਕਾਰ ਸੂਬੇ ਦੇ ਲੋਕਾਂ ਦਾ ਇਹ ਵਿਸ਼ਵਾਸ ਬਣਾ ਕੇ ਰੱਖੇਗੀ |

ਇਸਤੋਂ ਪਹਿਲਾਂ ਵੀ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਹਲਕੇ ਦੇ ਪਿੰਡਾਂ, ਸੋਸਾਇਟੀਆਂ ਅਤੇ ਪਾਰਕ ‘ਚ ਆਮ ਲੋਕਾਂ ਵਿੱਚ ਜਾ ਕੇ ਸਮੱਸਿਆਵਾਂ ਸੁਣਦੇ ਹਨ | ਇਸੇ ਤਹਿਤ ਸ. ਕੁਲਵੰਤ ਸਿੰਘ ਸਮੇਂ-ਸਮੇਂ ‘ਤੇ ਖ਼ੁਦ ਲੋਕਾਂ ‘ਚ ਜਾ ਕੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ ਅਤੇ ਲੋਕਾਂ ਤੋਂ ਹਲਕੇ ਦੇ ਵਿਕਾਸ ਲਈ ਸੁਝਾਅ ਵੀ ਲੈ ਜਾ ਰਹੇ ਹਨ |

ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤਾਂ ਦਿੱਤੀਆਂ ਹਨ | ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਹਲਕਿਆਂ ਦਾ ਵਿਕਾਸ ਪੱਖੋਂ ਕਾਇਆ-ਕਲਪ ਕਰਨ ਦੇ ਟੀਚੇ ਤਹਿਤ ਵੱਡੇ ਪੱਧਰ 'ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ |

ਇਸ ਦੌਰਾਨ ਰਿਟਾਇਰ ਕਰਨਲ ਐੱਸ.ਐੱਲ ਸ਼ਰਮਾ, ਜਸਬੀਰ ਕੌਰ ਅਤਲੀ, ਰਿਟਾਇਰ ਕਰਨਲ ਐੱਮ.ਕੇ ਭਾਰਦਵਾਜ (ਪ੍ਰਧਾਨ), ਰਿਟਾਇਰ ਕਰਨਲ ਮੋਹਨਜੀਤ ਕੌਰ, ਰਿਟਾਇਰ ਕਰਨਲ ਜਸਬੀਰ ਸਿੰਘ (ਵਾਈਸ ਪ੍ਰਧਾਨ), ਲਖਵਿੰਦਰ ਸਿੰਘ, ਆਰ.ਐੱਸ. ਬੇਵਲੀ, ਜਸਪਾਲ ਸਿੰਘ ਆਦਿ ਹਾਜ਼ਰ ਰਹੇ |

The post ਵਿਧਾਇਕ ਕੁਲਵੰਤ ਸਿੰਘ ਨੇ ਦਰਸ਼ਨ ਵਿਹਾਰ ਸੋਸਾਇਟੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ appeared first on TheUnmute.com - Punjabi News.

Tags:
  • darshan-vihar-society
  • darshan-vihar-society-mohali
  • latest-news
  • mla-kulwant-singh
  • mohali-sector-68
  • news

ਚੰਡੀਗੜ੍ਹ, 06 ਜੂਨ 2023: ਬੀਐਸਐਫ (BSF)  ਜਵਾਨਾਂ ਨੇ ਭਾਰਤੀ-ਪਾਕਿਸਤਾਨ ਸਰਹੱਦ ਤੋਂ 2 ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ। ਉਹ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਢੱਲਾ ਨੇੜੇ ਪੈਂਦੇ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਏ। ਦੋਵਾਂ ਦੀ ਪਛਾਣ ਸਬੀਬ ਖ਼ਾਨ (ਉਮਰ 25 ਸਾਲ) ਵਾਸੀ ਪੰਚਕ, ਜ਼ਿਲ੍ਹਾ-ਟੋਬਾ ਤਾਕੇ ਸਿੰਘ, ਪਾਕਿਸਤਾਨ ਅਤੇ ਮੁਹੰਮਦ ਚੰਦ (ਉਮਰ 21 ਸਾਲ) ਵਾਸੀ ਸ਼ਾਦਾਰਾ ਪਿੰਡ, ਜ਼ਿਲ੍ਹਾ ਲਾਹੌਰ, ਪਾਕਿਸਤਾਨ ਵਜੋਂ ਹੋਈ ਹੈ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਦੋਵੇਂ ਪਾਕਿ ਨਾਗਰਿਕ ਅਣਜਾਣੇ ‘ਚ ਭਾਰਤੀ ਖੇਤਰ ‘ਚ ਦਾਖਲ ਹੋ ਗਏ ਸਨ। ਉਨ੍ਹਾਂ ਕੋਲੋਂ 1000/- ਪਾਕਿਸਤਾਨੀ ਕਰੰਸੀ ਤੋਂ ਇਲਾਵਾ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਬੀਐਸਐਫ (BSF) ਨੇ ਪਾਕਿਸਤਾਨ ਰੇਂਜਰਾਂ ਨਾਲ ਸੰਪਰਕ ਕਰਕੇ ਮਾਮਲੇ ਨੂੰ ਲੈ ਕੇ ਵਿਰੋਧ ਦਰਜ ਕਰਵਾਇਆ। ਜਿਸ ਤੋਂ ਬਾਅਦ 6 ਜੂਨ ਨੂੰ ਅਣਜਾਣੇ ਵਿੱਚ ਸਰਹੱਦ ਪਾਰ ਕਰਨ ਵਾਲੇ ਦੋਵੇਂ ਪਾਕਿਸਤਾਨੀ ਨਾਗਰਿਕਾਂ ਨੂੰ ਮਨੁੱਖੀ ਆਧਾਰ ‘ਤੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ ਸੀ।

The post ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ BSF ਨੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕੀਤਾ appeared first on TheUnmute.com - Punjabi News.

Tags:
  • breaking-news
  • bsf-jawans
  • india-pakistan-border
  • international-border
  • news
  • nws
  • pakistani-citizens
  • pakistani-rangers

ਚੰਡੀਗੜ੍ਹ, 06 ਜੂਨ 2023: ਰਾਜਨੀਤਿਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishore) ਨੇ ਮੰਗਲਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਵਿਰੋਧੀ ਏਕਤਾ ਦੀ ਪਹਿਲਕਦਮੀ ‘ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਿਤੀਸ਼ ਕੁਮਾਰ ਨੂੰ ਅੰਨ੍ਹੇ ਲੋਕਾਂ ਵਿੱਚ ਕਾਣਾ ਰਾਜਾ ਕਰਾਰ ਦਿੱਤਾ।

ਸਮਸਤੀਪੁਰ ‘ਚ ਇਕ ਪ੍ਰੋਗਰਾਮ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਪਟਨਾ ‘ਚ ਪ੍ਰਸਤਾਵਿਤ ਵਿਰੋਧੀ ਏਕਤਾ ਬੈਠਕ ‘ਤੇ ਨਿਸ਼ਾਨਾ ਸਾਧਿਆ। ਨੇ ਕਿਹਾ ਕਿ ਨਿਤੀਸ਼ ਕੁਮਾਰ ਦੀ ਹਾਲਤ ਅੰਨ੍ਹੇ ਲੋਕਾਂ ਵਿੱਚ ਕਾਣੇ ਰਾਜੇ ਵਰਗੀ ਹੈ। ਬਿਹਾਰ ਵਿਚ ਨਿਤੀਸ਼ ਕੁਮਾਰ ਇਕੱਲੇ ਪੜ੍ਹੇ-ਲਿਖੇ ਵਿਅਕਤੀ ਨਹੀਂ ਹਨ, ਪਰ ਉਹ ਇਸ ਭਰਮ ਵਿਚ ਹਨ ਕਿ ਉਹ ਹੀ ਸਭ ਕੁਝ ਜਾਣਦੇ ਹਨ। ਇਸੇ ਲਈ ਨਿਤੀਸ਼ ਨੇ ਆਪਣੇ ਆਲੇ-ਦੁਆਲੇ ਦੇ ਸਾਰੇ ਬੇਵਕੂਫ਼ਾਂ ਨੂੰ ਬਿਠਾ ਲਿਆ ਹੈ।

ਨਿਤੀਸ਼ ਕੁਮਾਰ ‘ਤੇ ਹਮਲਾ ਕਰਦੇ ਹੋਏ ਪੀਕੇ ਨੇ ਲਾਲੂ ਪ੍ਰਸਾਦ ਯਾਦਵ ਅਤੇ ਨਿਤੀਸ਼ ਕੁਮਾਰ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਵੀ ਨਿਸ਼ਾਨਾ ਸਾਧਿਆ। ਪੀਕੇ ਨੇ ਕਿਹਾ ਕਿ ਬਿਹਾਰ ਵਿੱਚ ਇੱਕ ਨੇਤਾ ਨੂੰ ਆਪਣਾ ਨਾਮ ਲਿਖਣਾ ਨਹੀਂ ਆਉਂਦਾ ਅਤੇ ਨਿਤੀਸ਼ ਕੁਮਾਰ ਆਪਣਾ ਨਾਮ ਲਿਖਣਾ ਜਾਣਦੇ ਹਨ, ਇਸ ਲਈ ਲੋਕ ਸੋਚਦੇ ਹਨ ਕਿ ਉਹ ਇੱਕ ਮਹਾਨ ਵਿਦਵਾਨ ਹੈ।

ਪ੍ਰਸ਼ਾਂਤ ਕਿਸ਼ੋਰ (Prashant Kishore) ਨੇ ਕਿਹਾ ਕਿ ਨਿਤੀਸ਼ ਕੁਮਾਰ ਪੜ੍ਹੇ-ਲਿਖੇ ਹੋ ਸਕਦੇ ਹਨ, ਪਰ ਬਿਹਾਰ ਵਿਚ ਇਕੱਲੇ ਪੜ੍ਹੇ-ਲਿਖੇ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਵੱਧ ਪੜ੍ਹੇ-ਲਿਖੇ ਤੇ ਸੂਝਵਾਨ ਹਜ਼ਾਰਾਂ ਲੋਕ ਹਨ। ਬਸ ਲੋੜ ਇਸ ਗੱਲ ਦੀ ਹੈ ਕਿ ਜਿਹੜੇ ਲੋਕ ਰਾਜ ਚਲਾ ਰਹੇ ਹਨ, ਉਹ ਬਿਹਾਰ ਅਤੇ ਬਿਹਾਰ ਤੋਂ ਬਾਹਰ ਦੇ ਪੜ੍ਹੇ-ਲਿਖੇ ਅਤੇ ਸੂਝਵਾਨ ਲੋਕਾਂ ਦੀ ਮਦਦ ਲੈਣ।

ਵਿਰੋਧੀ ਏਕਤਾ ਦੀ ਨਿਤੀਸ਼ ਦੀ ਪਹਿਲਕਦਮੀ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਤੁਸੀਂ ਦੇਸ਼ ਦੇ ਸਭ ਤੋਂ ਗਰੀਬ ਹੋ, ਪਰ ਹੰਕਾਰੀ ਰਾਜੇ ਵਰਗਾ ਹੈ। ਤੁਸੀਂ ਦੇਸ਼ ਵਿੱਚ ਸਭ ਤੋਂ ਭੈੜੇ ਹੋ, ਪਰ ਘਮੰਡ ਐਵੇਂ ਦਾ ਜਿਵੇਂ ਤੁਸੀਂ ਸਭ ਤੋਂ ਅੱਗੇ ਹੋ।ਆਰਜੇਡੀ ਦਾ ਲੋਕ ਸਭਾ ਵਿੱਚ ਇੱਕ ਵੀ ਸੰਸਦ ਮੈਂਬਰ ਨਹੀਂ ਹੈ, ਪਰ ਪ੍ਰਧਾਨ ਮੰਤਰੀ ਤੋਂ ਹੇਠਾਂ ਗੱਲ ਨਹੀਂ ਕਰਦਾ। ਜੇਕਰ ਅਸੀਂ ਨਿਤੀਸ਼ ਕੁਮਾਰ ਦੀ ਗੱਲ ਕਰੀਏ ਤਾਂ ਉਹ ਦੇਸ਼ ਦੇ ਸਭ ਤੋਂ ਗਰੀਬ, ਸਭ ਤੋਂ ਮਾੜੇ ਹਨ, ਪਰ ਉਹ ਇਸ ਤਰ੍ਹਾਂ ਗੱਲ ਕਰਦੇ ਹਨ ਜਿਵੇਂ ਤੁਸੀਂ ਬਿਹਾਰ ਨੂੰ ਅਮਰੀਕਾ ਬਣਾ ਦਿੱਤਾ ਹੈ।

The post CM ਨਿਤੀਸ਼ ਕੁਮਾਰ ਦੀ ਹਾਲਤ ਅੰਨ੍ਹੇ ਲੋਕਾਂ ‘ਚ ਕਾਣੇ ਰਾਜਾ ਵਰਗੀ: ਪ੍ਰਸ਼ਾਂਤ ਕਿਸ਼ੋਰ appeared first on TheUnmute.com - Punjabi News.

Tags:
  • breaking-news
  • news
  • prashant-kishore

ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਸਾਰੇ ਜ਼ਿਲ੍ਹਿਆਂ 'ਚ ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ

Tuesday 06 June 2023 01:10 PM UTC+00 | Tags: aman-arora breaking-news employment-generation jobs news placement-campaign punjab punjab-government punjab-news punjab-placement-campaign

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ (Jobs) ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ 10,000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇੱਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ। ਇਸ ਪਲੇਸਮੈਂਟ ਮੁਹਿੰਮ ਵਿੱਚ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਵਾਸਤੇ ਵਰਧਮਾਨ, ਸਪੋਰਟਕਿੰਗ, ਫਲਿੱਪਕਾਰਟ, ਏਅਰਟੈੱਲ ਅਤੇ ਰਿਲਾਇੰਸ ਸਮੇਤ 425 ਪ੍ਰਮੁੱਖ ਕੰਪਨੀਆਂ ਸ਼ਾਮਲ ਹੋਣਗੀਆਂ।

ਇਸ ਪਲੇਸਮੈਂਟ ਮੁਹਿੰਮ ਵਿੱਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗ਼ੈਰ-ਤਕਨੀਕੀ), ਆਈ.ਟੀ.ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਸਮੇਤ ਉਨ੍ਹਾਂ ਨੌਜਵਾਨ ਨੂੰ ਵੀ ਨੌਕਰੀਆਂ (Jobs)  ਪ੍ਰਾਪਤ ਕਰਨ ਦੇ ਮੌਕੇ ਦਿੱਤੇ ਜਾਣਗੇ, ਜਿਨ੍ਹਾਂ ਨੇ ਕੋਈ ਵਿਦਿਅਕ ਯੋਗਤਾ ਪ੍ਰਾਪਤ ਨਹੀਂ ਕੀਤੀ। ਰੁਜ਼ਗਾਰ ਉਤਪਤੀ ਵਿਭਾਗ ਵੱਲੋਂ ਇਸ ਪਲੇਸਮੈਂਟ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਅਮਨ ਅਰੋੜਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜੌਬ ਪੋਰਟਲ (http://www.pgrkam.com) ‘ਤੇ ਲੌਗਇਨ ਕਰਕੇ ਜਾਂ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਰਾਹੀਂ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਪਲੇਸਮੈਂਟ ਡਰਾਈਵ ਵਾਲੀ ਥਾਂ ‘ਤੇ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਮੁਹਿੰਮ ਸਬੰਧੀ ਸਥਾਨਾਂ ਦੇ ਵੇਰਵੇ ਵਿਭਾਗ ਦੇ ਜੌਬ ਪੋਰਟਲ ‘ਤੇ ਵੀ ਉਪਲਬਧ ਹਨ।

ਡਾਇਰੈਕਟਰ ਰੋਜ਼ਗਾਰ ਉੱਤਪਤੀ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ ਵਿਭਾਗ ਇਸ ਮੁਹਿੰਮ ਰਾਹੀਂ ਰੋਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੰਚ ਪ੍ਰਦਾਨ ਕਰਨ ਦੀ ਨਿਰੰਤਰ ਕੋਸ਼ਿਸ਼ ਕਰ ਰਿਹਾ ਹੈ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ ‘ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।

The post ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਸਾਰੇ ਜ਼ਿਲ੍ਹਿਆਂ ‘ਚ ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ appeared first on TheUnmute.com - Punjabi News.

Tags:
  • aman-arora
  • breaking-news
  • employment-generation
  • jobs
  • news
  • placement-campaign
  • punjab
  • punjab-government
  • punjab-news
  • punjab-placement-campaign

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ

Tuesday 06 June 2023 01:16 PM UTC+00 | Tags: aam-aadmi-party bram-shankar-jimpa breaking-news cm-bhagwant-mann district-office-employees-union employees latest-news news office-employees-union punjab-government punjab-news the-unmute-breaking-news

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਯੂਨੀਅਨ ਦੇ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਤੇ ਕ੍ਰਮਵਾਰ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲਾਂ ਤੋਂ ਹੀ ਕਾਰਜ਼ਸ਼ੀਲ ਹੈ।

ਜਿਲ੍ਹਾ ਦਫਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਵਾਸਤੇ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ (Bram Shankar Jimpa) ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ 29000 ਦੇ ਲਗਭਗ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ਤੇ ਖਾਲੀ ਪਈਆਂ ਆਸਾਮੀਆਂ ਦੀ ਭਰਤੀ ਵਾਸਤੇ ਪ੍ਰਕ੍ਰਿਆ ਨੂੰ ਹੋਰ ਤੇਜ ਕਰਨ ਲਈ ਕਿਹਾ।

ਪੁਨਰਗਠਨ ਦੌਰਾਨ ਖਤਮ ਹੋਈਆਂ ਅਸਾਮੀਆਂ ਬਹਾਲ ਕਰਨ ਅਤੇ ਕੁਝ ਹੋਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮੰਗ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੁਝ ਮਾਮਲੇ ਪਹਿਲਾਂ ਤੋਂ ਹੀ ਵਿੱਤ ਵਿਭਾਗ ਦੇ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਹੋਰ ਲੋੜੀਂਦੀਆਂ ਅਸਾਮੀਆਂ ਦੀ ਬਹਾਲੀ ਜਾਂ ਨਵੀਂ ਰਚਨਾ ਬਾਰੇ ਵੀ ਤਜ਼ਵੀਜ ਜਲਦੀ ਹੀ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ। ਮਾਲ ਮੰਤਰੀ ਨੇ ਇੱਕ ਜਿਲ੍ਹੇ ਤੋਂ ਦੂਸਰੇ ਜਿਲ੍ਹੇ ਵਿੱਚ ਤਬਾਦਲੇ ਨਾਲ ਸਬੰਧਤ ਮਸਲਿਆਂ ਦਾ ਹੱਲ ਵੀ ਜਲਦੀ ਹੀ ਕਰਨ ਦਾ ਭਰੋਸਾ ਦਿੱਤਾ।

ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਤੇ ਮੁੜ ਵਸੇਬਾ ਕੇ.ਏ.ਪੀ. ਸਿਨਹਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ ਅਤੇ ਆਈ.ਜੀ.ਪੀ. (ਇੰਟੈਲੀਜੈਂਸ) ਸ. ਜਸਕਰਨ ਸਿੰਘ ਵੀ ਹਾਜਰ ਸਨ।

The post ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • bram-shankar-jimpa
  • breaking-news
  • cm-bhagwant-mann
  • district-office-employees-union
  • employees
  • latest-news
  • news
  • office-employees-union
  • punjab-government
  • punjab-news
  • the-unmute-breaking-news

CM ਭਗਵੰਤ ਮਾਨ ਵੱਲੋਂ ਸੂਬੇ ਭਰ 'ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

Tuesday 06 June 2023 01:25 PM UTC+00 | Tags: anmol-gagan-mann bhagwant-mann breaking-news cm-bhagwant-mann cultural-fairs latest-news news punjab-civil-secretariat-1 punjab-news punjab-tourism punjab-tourism-and-cultural-affairs-ministe rich-culture the-unmute-breaking-news

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ 'ਚ ਸੱਭਿਆਚਾਰਕ ਮੇਲਿਆਂ  (Cultural Fairs) ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਨਕਸ਼ੇ 'ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ 'ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ (Cultural Fairs) ਸੂਬੇ ਭਰ 'ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ 'ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ (Cultural Fairs) ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ 'ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ।

The post CM ਭਗਵੰਤ ਮਾਨ ਵੱਲੋਂ ਸੂਬੇ ਭਰ 'ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ appeared first on TheUnmute.com - Punjabi News.

Tags:
  • anmol-gagan-mann
  • bhagwant-mann
  • breaking-news
  • cm-bhagwant-mann
  • cultural-fairs
  • latest-news
  • news
  • punjab-civil-secretariat-1
  • punjab-news
  • punjab-tourism
  • punjab-tourism-and-cultural-affairs-ministe
  • rich-culture
  • the-unmute-breaking-news

ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

Tuesday 06 June 2023 01:32 PM UTC+00 | Tags: breaking-news canada central-government kuldeep-singh-dhaliwal latest-news news nri-minister punjab-news s-jaishankar the-unmute-breaking-news the-unmute-punjabi-news

ਚੰਡੀਗੜ੍ਹ, 06 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ।

ਕਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ (Kuldeep Singh Dhaliwal) ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ, ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ।

ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਸਾਡੇ ਨਾਲ ਸਾਂਝੀ ਕੀਤੀ ਸੀ ।

The post ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ appeared first on TheUnmute.com - Punjabi News.

Tags:
  • breaking-news
  • canada
  • central-government
  • kuldeep-singh-dhaliwal
  • latest-news
  • news
  • nri-minister
  • punjab-news
  • s-jaishankar
  • the-unmute-breaking-news
  • the-unmute-punjabi-news

The Unmute Upadte: ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

Tuesday 06 June 2023 01:39 PM UTC+00 | Tags: aam-aadmi-party baba-farid-university-health-and-science breaking-news cm-bhagwant-mann dr-rajeev-sood latest-news news punjab-government punjabi-news the-unmute the-unmute-breaking-news vice-chancellor vice-chancellor-of-baba-farid-university

ਚੰਡੀਗੜ੍ਹ, 06 ਜੂਨ 2023: ਡਾ: ਰਾਜੀਵ ਸੂਦ (Dr. Rajeev Sood) ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ (ਵੀਸੀ) ਹੋਣਗੇ। ਪੰਜਾਬ ਸਰਕਾਰ ਨੇ ਪੈਨਲ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਸੀ। ਜਿਸ ਵਿੱਚੋਂ ਡਾ: ਰਾਜੀਵ ਸੂਦ ਦੇ ਨਾਮ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਡਾ: ਸੂਦ ਰਾਮ ਮਨੋਹਰ ਲੋਹੀਆ ਹਸਪਤਾਲ, ਦਿੱਲੀ ਦੇ ਪ੍ਰੋਫੈਸਰ ਹਨ।

ਇਸ ਪੈਨਲ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋਫੈਸਰ ਰਾਜੀਵ ਸੂਦ ਸ਼ਾਮਲ ਹਨ।

ਪੰਜਾਬ ਦੇ ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀ.ਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ 'ਤੇ ਚਰਚਾ ਕੀਤੀ ਸੀ। ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਬਾਬਾ ਫ਼ਰੀਦ ਯੂਨੀਵਰਸਿਟੀ (Baba Farid University) ਦੇ ਸਾਬਕਾ ਵੀਸੀ ਡਾ: ਰਾਜ ਬਹਾਦਰ ਨੂੰ ਅਚਨਚੇਤ ਚੈਕਿੰਗ ਦੌਰਾਨ ਗੰਦੇ ਗੱਦੇ 'ਤੇ ਲਿਟਾ ਦਿੱਤਾ ਸੀ । ਉਨ੍ਹਾਂ ਦੀ ਮੁਲਾਕਾਤ ਦਾ ਵੀਡੀਓ ਵੀ ਵਾਇਰਲ ਹੋਈ ਸੀ। ਇਸ ਘਟਨਾ ਤੋਂ ਦੁਖੀ ਹੋ ਕੇ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਯੂਨੀਵਰਸਿਟੀ ਦੇ ਸਥਾਈ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ।

The post The Unmute Upadte: ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ appeared first on TheUnmute.com - Punjabi News.

Tags:
  • aam-aadmi-party
  • baba-farid-university-health-and-science
  • breaking-news
  • cm-bhagwant-mann
  • dr-rajeev-sood
  • latest-news
  • news
  • punjab-government
  • punjabi-news
  • the-unmute
  • the-unmute-breaking-news
  • vice-chancellor
  • vice-chancellor-of-baba-farid-university

ਨਵੀਂ ਖੇਡ ਨੀਤੀ ਪੰਜਾਬ 'ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ: ਮੀਤ ਹੇਅਰ

Tuesday 06 June 2023 01:56 PM UTC+00 | Tags: aam-aadmi-party breaking-news cm-bhagwant-mann games latest-news meet-hayer news new-sports-policy punjab-government punjab-news sports-culture sportsnews the-unmute-breaking-news

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ(New Sports Policy ਸੂਬੇ 'ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਝਾਅ ਅਤੇ ਮਾਹਰਾਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਖੇਡ ਨੀਤੀ (New Sports Policy) ਦਾ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਬੇਹਤਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਜਿਹੜੇ ਸੂਬੇ ਖਿਡਾਰੀਆਂ ਲਈ ਚੰਗੇ ਕਾਰਜ ਕਰ ਰਹੇ ਹਨ ਅਤੇ ਜਿੱਥੇ ਖਿਡਾਰੀਆਂ ਦੀ ਕਾਰਗੁਜ਼ਾਰੀ ਚੰਗੀ ਹੈ, ਉਨ੍ਹਾਂ ਸੂਬਿਆਂ ਦੀਆਂ ਨੀਤੀਆਂ ਬਾਰੇ ਵੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ।

ਮੀਤ ਹੇਅਰ ਨੇ ਕਿਹਾ ਕਿ ਸੂਬੇ 'ਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਉਨ੍ਹਾਂ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਮਕਸਦ ਵਿਚ ਕਾਮਯਾਬ ਰਹੀਆਂ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਖੇਡਾਂ ਨੂੰ ਹੋਰ ਵੱਡੇ ਮੁਕਾਮ 'ਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਖਿਡਾਰੀਆਂ ਨੂੰ ਚੰਗੀ ਡਾਈਟ ਅਤੇ ਰਹਿਣ ਦੀਆਂ ਵਧੀਆ ਸੁਵਿਧਾਵਾਂ ਦੇਣ ਨਾਲ ਖਿਡਾਰੀਆਂ ਦਾ ਮਨੋਬਲ ਵਧੇਗਾ ਅਤੇ ਉਹ ਆਪਣੀ ਖੇਡ ਵੱਲ ਬੇਹਤਰ ਧਿਆਨ ਦੇ ਸਕਣਗੇ। ਉਨ੍ਹਾਂ ਨਵੇਂ ਸਪੋਰਟਸ ਹੋਸਟਲ ਬਣਾਉਣ ਦੀ ਸੰਭਾਵਨਾਂ ਤਲਾਸ਼ਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਪੈਰਾ ਖਿਡਾਰੀਆਂ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਇਸ ਦੌਰਾਨ ਪੈਰਾ ਸਪੋਰਟਸ ਨੂੰ ਹੋਰ ਹੁਲਾਰਾ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਨਵੀਂ ਖੇਡ ਨੀਤੀ ਦੇ ਹੋਰ ਵੀ ਬਹੁਤ ਸਾਰੇ ਪਹਿਲੂਆਂ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਮਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਖੇਡ ਨੀਤੀ ਜਿੱਥੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰੇ ਉੱਥੇ ਹੀ ਜੇਤੂ ਖਿਡਾਰੀਆਂ ਤੇ ਰਿਟਾਇਰ ਖਿਡਾਰੀਆਂ ਨੂੰ ਬੇਹਤਰ ਭਵਿੱਖ ਪ੍ਰਦਾਨ ਕਰਨ ਵਾਲੀ ਹੋਵੇ।

ਮੀਟਿੰਗ ਵਿਚ ਹਾਕੀ ਓਲੰਪੀਅਨ ਤੇ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ, ਵਧੀਕ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ, ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਜਗਬੀਰ ਸਿੰਘ ਚੀਮਾ, ਐਨ.ਆਈ.ਐਸ, ਸਕੂਲ ਤੇ ਹਾਇਰ ਐਜੂਕੇਸ਼ਨ ਦੇ ਨੁਮਾਇੰਦੇ, ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਖੇਡ ਨੀਤੀ ਬਣਾਉਣ ਵਾਲੀ ਟੀਮ ਦੇ ਮਾਹਰ ਹਾਜ਼ਰ ਸਨ।

The post ਨਵੀਂ ਖੇਡ ਨੀਤੀ ਪੰਜਾਬ 'ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ: ਮੀਤ ਹੇਅਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • games
  • latest-news
  • meet-hayer
  • news
  • new-sports-policy
  • punjab-government
  • punjab-news
  • sports-culture
  • sportsnews
  • the-unmute-breaking-news

ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਦੂਰ ਕਰਨ ਦਾ ਭਰੋਸਾ

Tuesday 06 June 2023 02:10 PM UTC+00 | Tags: aam-aadmi-party big-private-bus-operators breaking-news cm-bhagwant-mann laljit-singh-bhullar latest-news neews news private-bus-operators prtc punjab-police punjab-transport-department rta the-unmute-punjab

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ (Private Bus Operators) ਨੂੰ ਭਰੋਸਾ ਦਿਵਾਇਆ ਕਿ ਬੱਸਾਂ ਦੇ ਟਾਈਮ-ਟੇਬਲ ਦੀਆਂ ਊਣਤਾਈਆਂ ਨੂੰ ਛੇਤੀ ਦੂਰ ਕਰ ਦਿੱਤਾ ਜਾਵੇਗਾ।ਪੰਜਾਬ ਭਵਨ ਵਿਖੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਵਿਪੁਲ ਉਜਵਲ, ਡਾਇਰੈਕਟਰ ਪੰਜਾਬ ਰੋਡਵੇਜ਼ ਮੈਡਮ ਅਮਨਦੀਪ ਕੌਰ, ਸਟੇਟ ਟਰਾਂਸਪੋਰਟ ਕਮਿਸ਼ਨਰ ਸੰਦੀਪ ਹੰਸ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ, ਸਮੂਹ ਆਰ.ਟੀ.ਏਜ਼ ਸਕੱਤਰਾਂ ਅਤੇ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੇ ਸਮੂਹ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਤਰੁੱਟੀਆਂ ਰਹਿਤ ਟਾਈਮ-ਟੇਬਲ ਬਣਾ ਕੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿੱਚ ਬਰਾਬਰ ਥਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਵੱਡੇ ਬੱਸ ਆਪ੍ਰੇਟਰਾਂ (Private Bus Operators) ਦੇ ਨਾਲ-ਨਾਲ ਇੱਕ-ਦੋ ਬੱਸਾਂ ਵਾਲੇ ਆਪ੍ਰੇਟਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣਿਆ ਰਹੇ। ਕੈਬਨਿਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀਆਂ ਹੋਰ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਬੱਸ ਆਪ੍ਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਉਹ ਪੂਰਾ ਜ਼ੋਰ ਲਾਉਣਗੇ।

The post ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਦੂਰ ਕਰਨ ਦਾ ਭਰੋਸਾ appeared first on TheUnmute.com - Punjabi News.

Tags:
  • aam-aadmi-party
  • big-private-bus-operators
  • breaking-news
  • cm-bhagwant-mann
  • laljit-singh-bhullar
  • latest-news
  • neews
  • news
  • private-bus-operators
  • prtc
  • punjab-police
  • punjab-transport-department
  • rta
  • the-unmute-punjab

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

Tuesday 06 June 2023 02:14 PM UTC+00 | Tags: aam-aadmi-party bjp breaking-news cm-bhagwant-mann development-works kharar latest-news news punjab-development-works punjab-government punjab-news the-unmute-punjabi-news

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ (Kharar) ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ।

ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ।

ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ (Kharar) ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ (Kharar) ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ ‘ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • cm-bhagwant-mann
  • development-works
  • kharar
  • latest-news
  • news
  • punjab-development-works
  • punjab-government
  • punjab-news
  • the-unmute-punjabi-news

ਚੰਡੀਗੜ੍ਹ, 06 ਜੂਨ 2023: ਇਮਰਾਨ ਖਾਨ (Imran Khan) ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਕੁਝ ਨੇਤਾਵਾਂ ਨੇ ਵਾਸ਼ਿੰਗਟਨ ਵਿੱਚ ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਨੇਤਾਵਾਂ ਦੀ ਮੰਗ ਹੈ ਕਿ ਬਿਡੇਨ ਪ੍ਰਸ਼ਾਸਨ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਫੌਜੀ ਸਹਾਇਤਾ ਬੰਦ ਕਰੇ, ਕਿਉਂਕਿ ਉਥੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਨੂੰ ਖੋਹਿਆ ਜਾ ਰਿਹਾ ਹੈ।

ਇਸ ਮਾਮਲੇ ਵਿੱਚ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਪਿਛਲੇ ਸਾਲ ਅਪ੍ਰੈਲ ਤੋਂ ਲੈ ਕੇ ਕਈ ਮਹੀਨਿਆਂ ਬਾਅਦ ਤੱਕ, ਇਮਰਾਨ ਖਾਨ ਹਰ ਰੈਲੀ ਵਿੱਚ ਇੱਕ ਕਾਗਜ਼ ਲਹਿਰਾਉਂਦੇ ਹੋਏ ਦਾਅਵਾ ਕਰਦੇ ਰਹੇ ਕਿ ਉਨ੍ਹਾਂ ਦੀ ਸਰਕਾਰ ਨੂੰ ਪਾਕਿਸਤਾਨੀ ਫੌਜ ਨੇ ਅਮਰੀਕਾ ਦੇ ਇਸ਼ਾਰੇ ‘ਤੇ ਡੇਗ ਦਿੱਤਾ ਸੀ। ਜਦੋਂ ਤੱਕ ਇਮਰਾਨ ਪ੍ਰਧਾਨ ਮੰਤਰੀ ਸਨ, ਜੋ ਬਿਡੇਨ ਨੇ ਇੱਕ ਵਾਰ ਵੀ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਨਹੀਂ ਕੀਤੀ ਅਤੇ ਨਾ ਹੀ ਮੁਲਾਕਾਤ ਕੀਤੀ। ਇਸ ਲਈ ਇਮਰਾਨ ਖਾਨ ਦਾ ਮਜ਼ਾਕ ਵੀ ਉਡਾਇਆ ਗਿਆ।

ਇਕਰਯੋਗ ਹੈ ਕਿ 9 ਮਈ ਨੂੰ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਫੌਜ ਦੇ ਮਹੱਤਵਪੂਰਨ ਠਿਕਾਣਿਆਂ ‘ਤੇ ਵੱਡੇ ਹਮਲੇ ਕੀਤੇ ਸਨ। ਇਸ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਸਰਕਾਰ ਅਤੇ ਫੌਜ ਨੇ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ। 1500 ਤੋਂ ਵੱਧ ਇਮਰਾਨ ਦੇ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਕਾਰਵਾਈ ਤੋਂ ਬਾਅਦ ਖਾਨ ਦੀ ਪਾਰਟੀ ਟੁੱਟ ਰਹੀ ਹੈ। 100 ਤੋਂ ਵੱਧ ਨੇਤਾ, ਸੰਸਦ ਮੈਂਬਰ ਅਤੇ ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਇਮਰਾਨ ਲਗਭਗ ਇਕੱਲਾ ਰਹਿ ਗਿਆ ਹੈ। ਹੁਣ ਉਹ ਵਿਦੇਸ਼ੀ ਮੀਡੀਆ ਤੋਂ ਪਾਕਿਸਤਾਨ ਵਿੱਚ ਲੋਕਤੰਤਰ ਨੂੰ ਬਚਾਉਣ ਦੀ ਮੰਗ ਕਰ ਰਹੇ ਹਨ।

ਹੁਣ ਪੀਟੀਆਈ ਦੇ ਕਈ ਨੇਤਾ ਦਾਅਵਾ ਕਰ ਰਹੇ ਹਨ ਕਿ ਬਿਡੇਨ ਪ੍ਰਸ਼ਾਸਨ ਪਾਕਿਸਤਾਨ ਦੀ ਸਰਕਾਰ ਅਤੇ ਫੌਜ ‘ਤੇ ਮਨੁੱਖੀ ਅਧਿਕਾਰਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਦਬਾਅ ਬਣਾਏਗਾ। ਹਾਲਾਂਕਿ ਸ਼ਾਹਬਾਜ਼ ਸ਼ਰੀਫ ਸਰਕਾਰ ਅਤੇ ਫੌਜ਼ ਇਮਰਾਨ ਦੀ ਪਾਰਟੀ ਦੇ ਨੇਤਾ ਇਸ ਕਾਰਵਾਈ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ।

The post ਇਮਰਾਨ ਖਾਨ ਵੱਲੋਂ ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ, ਪਾਕਿਸਤਾਨੀ ਫੌਜ ਨੂੰ ਸਹਾਇਤਾ ਬੰਦ ਕਰਨ ਦੀ ਅਪੀਲ appeared first on TheUnmute.com - Punjabi News.

Tags:
  • breaking-news
  • news
  • pakistan
  • pakistan-army
  • pakistan-government
  • pakistan-tehreek-e-insaf
  • pti
  • washington

ਅਮਨ ਅਰੋੜਾ ਵੱਲੋਂ ਸਰਕਾਰੀ ITI ਸੁਨਾਮ ਵਿਖੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Tuesday 06 June 2023 02:34 PM UTC+00 | Tags: aam-aadmi-party aman-arora cm-bhagwant-mann construction-works government-iti-sunam iti-sunam latest-news news the-unmute-breaking-news

ਸੁਨਾਮ ਊਧਮ ਸਿੰਘ ਵਾਲਾ, 06 ਜੂਨ, 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ (Government ITI Sunam) ਵਿਖੇ ਪੰਜਾਬ ਸਰਕਾਰ ਵੱਲੋਂ 1.87 ਕਰੋੜ ਰੁਪਏ ਦੀ ਲਾਗਤ ਨਾਲ ਬਣਵਾਏ ਜਾਣ ਵਾਲੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਅਮਨ ਅਰੋੜਾ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਖੇਡ ਸਟੇਡੀਅਮ ਸੁਨਾਮ ਹਲਕੇ ਵਿੱਚੋਂ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮਾਣਯੋਗ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣਾਏਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਨੁਹਾਰ ਨੂੰ ਬਦਲਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਵਿੱਚ ਖੇਡ ਗਤੀਵਿਧੀਆਂ ਨੂੰ ਵਿਆਪਕ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਜਿਥੇ ਬੀਤੇ ਦਿਨੀਂ ਲੌਂਗੋਵਾਲ ਵਿਖੇ ਕਰੀਬ 3.96 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਉਥੇ ਹੀ ਸੁਨਾਮ ਵਿਖੇ ਅਗਲੇ ਕਰੀਬ 6 ਮਹੀਨਿਆਂ ਅੰਦਰ ਇਹ ਸਟੇਡੀਅਮ ਬਣ ਕੇ ਤਿਆਰ ਹੋ ਜਾਵੇਗਾ ਜਿਸ ਵਿੱਚ ਅਥਲੈਟਿਕਸ ਗਤੀਵਿਧੀਆਂ ਲਈ ਸ਼ਾਨਦਾਰ ਟਰੈਕ ਤੋਂ ਇਲਾਵਾ ਹਾਕੀ, ਬਾਸਕਟਬਾਲ, ਕ੍ਰਿਕਟ, ਓਪਨ ਜਿੰਮ, ਲਾਅਨ ਟੈਨਿਸ ਤੇ ਬੈਡਮਿੰਟਨ ਆਦਿ ਖੇਡਾਂ ਲਈ ਉਚਿਤ ਖੇਡ ਗਰਾਊਂਡ ਤਿਆਰ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੁਨਾਮ ਸ਼ਹਿਰ ਦੇ ਜਿਹੜੇ ਲੋਕਾਂ ਜਾਂ ਖਿਡਾਰੀਆਂ ਨੂੰ ਖੇਡਾਂ ਦੇ ਅਭਿਆਸ ਲਈ ਜਾਂ ਫਿਰ ਸੈਰ ਆਦਿ ਲਈ ਢੁਕਵੀਂ ਥਾਂ ਨਹੀਂ ਮਿਲਦੀ ਸੀ ਉਨ੍ਹਾਂ ਲਈ ਇਹ ਖੇਡ ਸਟੇਡੀਅਮ ਲਾਹੇਵੰਦ ਸਾਬਤ ਹੋਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਹਿਲਾਂ ਹੀ ਇਸ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ (Government ITI Sunam) ਦਾ 3 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕਰਨ ਲਈ ਕੰਮ ਪ੍ਰਗਤੀ ਅਧੀਨ ਹਨ ਜਿਸ ਵਿੱਚੋਂ ਕਰੀਬ 80 ਪ੍ਰਤੀਸ਼ਤ ਕੰਮ ਨੇਪਰੇ ਚੜ੍ਹ ਚੁੱਕਾ ਹੈ ਅਤੇ ਬਾਕੀ ਕੰਮ ਵੀ ਆਉਣ ਵਾਲੇ ਦੋ ਤਿੰਨ ਮਹੀਨਿਆਂ ਅੰਦਰ ਮੁਕੰਮਲ ਹੋ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ ਸਾਲ 1962 ਤੋਂ ਲੈ ਕੇ ਸਾਲ 2021 ਤੱਕ ਕਿਸੇ ਵੀ ਸਰਕਾਰ ਨੇ ਆਈ.ਟੀ.ਆਈ ਸੁਨਾਮ ਵੱਲ ਧਿਆਨ ਨਹੀਂ ਸੀ ਦਿੱਤਾ ਪਰ ਆਮ ਅਦਾਮੀ ਪਾਰਟੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਸਾਲ ਦੇ ਅੰਦਰ ਅੰਦਰ ਹੀ ਕਰੀਬ ਸਵਾ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਇਸ ਵੱਕਾਰੀ ਸੰਸਥਾ ਦੀ ਬਾਂਹ ਫੜਦਿਆਂ ਕੰਮ ਆਰੰਭੇ ਜੋ ਕਿ ਨਿਰਧਾਰਿਤ ਸਮੇਂ ਅੰਦਰ ਬਿਲਕੁਲ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਏ ਜਾਣਗੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਉਸਾਰੀ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਕਾਲਜ ਦੇ ਪ੍ਰਿੰਸੀਪਲ ਨੂੰ ਵੀ ਅਪੀਲ ਕੀਤੀ ਕਿ ਉਹ ਉਸਾਰੀ ਕਾਰਜਾਂ ਦੌਰਾਨ ਨਿਗਰਾਨੀ ਰੱਖਣ ਅਤੇ ਕੁਆਲਟੀ ਵਿੱਚ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।

The post ਅਮਨ ਅਰੋੜਾ ਵੱਲੋਂ ਸਰਕਾਰੀ ITI ਸੁਨਾਮ ਵਿਖੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • aman-arora
  • cm-bhagwant-mann
  • construction-works
  • government-iti-sunam
  • iti-sunam
  • latest-news
  • news
  • the-unmute-breaking-news

ਚੰਡੀਗੜ, 6 ਜੂਨ 2023: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ 'ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।

ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ 'ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ।

ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ।

ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ 'ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ 'ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।

The post ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ 'ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ appeared first on TheUnmute.com - Punjabi News.

Tags:
  • cabinet-minister-gurmeet-singh-meet-hayer
  • gravel
  • news
  • sand
  • sand-rates
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form