TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
WTC Final 2023: ਆਸਟ੍ਰੇਲੀਆ ਖ਼ਿਲਾਫ਼ ICC ਦੇ ਖ਼ਿਤਾਬ ਦਾ ਸੋਕਾ ਖ਼ਤਮ ਕਰਨ ਉਤਰੇਗੀ ਭਾਰਤੀ ਟੀਮ Wednesday 07 June 2023 06:07 AM UTC+00 | Tags: australia breaking-news cricket-news england icc-test-championship icc-world-test-championshi indian-cricket india-vs-australia ind-vs-aus news pet-cummins rohit-sharma sports-news wtc-final wtc-final-2023 ਚੰਡੀਗੜ੍ਹ, 07 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ 2023 (WTC 2023) ਦਾ ਫਾਈਨਲ ਮੁਕਾਬਲਾ ਅੱਜ ਤੋਂ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਲੰਡਨ ਦੇ ਓਵਲ ਮੈਦਾਨ ‘ਤੇ ਸ਼ੁਰੂ ਹੋਵੇਗਾ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਇੰਗਲੈਂਡ ਵਿੱਚ ਚੱਲ ਰਹੇ ਤੇਲ ਵਿਰੋਧ ਦੇ ਮੱਦੇਨਜ਼ਰ ਡਬਲਯੂਟੀਸੀ ਫਾਈਨਲ ਲਈ ਦੋ ਪਿੱਚਾਂ ਤਿਆਰ ਕੀਤੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਜੇਕਰ ਪ੍ਰਦਰਸ਼ਨਕਾਰੀਆਂ ਵੱਲੋਂ ਪਿੱਚ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਪਹੁੰਚਦਾ ਹੈ ਤਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਕਿਸੇ ਹੋਰ ਪਿੱਚ ‘ਤੇ ਖੇਡਿਆ ਜਾ ਸਕਦਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ 2021-23 ਦਾ ਫਾਈਨਲ (WTC Final) ਅੱਜ ਦੁਪਹਿਰ 3 ਵਜੇ ਤੋਂ ਇੰਗਲੈਂਡ ਦੇ ਓਵਲ ਵਿੱਚ ਖੇਡਿਆ ਜਾਵੇਗਾ। ਇਸ ਮੈਚ ‘ਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤੀ ਟੀਮ ਦੂਜੀ ਵਾਰ ਖਿਤਾਬੀ ਮੈਚ ਖੇਡ ਰਹੀ ਹੈ। ਇਸ ਪਿੱਚ ‘ਤੇ ਭਾਰਤੀ ਬੱਲੇਬਾਜ਼ਾਂ ਦੀ ਪ੍ਰੀਖਿਆ ਹੋਵੇਗੀ।
ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਟੈਸਟ ਗੇਂਦਬਾਜ਼ੀ ਲਈ ਪੂਰੀ ਤਰ੍ਹਾਂ ਫਿੱਟ ਹਨ। ਉਸ ਦੀ ਫਿਟਨੈੱਸ ਅਜਿਹੀ ਹੈ ਕਿ ਉਹ ਤਿੰਨ-ਚਾਰ ਸਾਲ ਹੋਰ ਖੇਡ ਸਕਦਾ ਹੈ। ਇਹ ਕਹਿਣਾ ਹੈ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਕੋਚ ਬਦਰੂਦੀਨ ਸਿੱਦੀਕੀ ਦਾ। ਸਿੱਦੀਕੀ ਨੇ ਡਬਲਯੂਟੀਸੀ ਫਾਈਨਲ ਤੋਂ ਪਹਿਲਾਂ ਦੈਨਿਕ ਭਾਸਕਰ ਨਾਲ ਗੱਲਬਾਤ ਕੀਤੀ। ਇੰਗਲੈਂਡ ਦੇ ਓਵਲ ਮੈਦਾਨ ‘ਤੇ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖਿਤਾਬੀ ਮੁਕਾਬਲਾ ਖੇਡਿਆ ਜਾਵੇਗਾ ਅਤੇ ਸ਼ਮੀ ਟੀਮ ਇੰਡੀਆ ਦਾ ਹਿੱਸਾ ਹਨ। The post WTC Final 2023: ਆਸਟ੍ਰੇਲੀਆ ਖ਼ਿਲਾਫ਼ ICC ਦੇ ਖ਼ਿਤਾਬ ਦਾ ਸੋਕਾ ਖ਼ਤਮ ਕਰਨ ਉਤਰੇਗੀ ਭਾਰਤੀ ਟੀਮ appeared first on TheUnmute.com - Punjabi News. Tags:
|
MP ਵਿਕਰਮਜੀਤ ਸਿੰਘ ਸਾਹਨੀ ਨੂੰ ਯੂਕੇ 'ਚ ਭਾਰਤੀ ਹਾਈ ਕਮਿਸ਼ਨਰ ਵੱਲੋਂ 'ਸਿੱਖ ਆਫ਼ ਦਾ ਈਅਰ ਐਵਾਰਡ' ਪ੍ਰਦਾਨ ਕੀਤਾ Wednesday 07 June 2023 06:17 AM UTC+00 | Tags: breaking-news news punjab-news sikh-of-the-year-award uk vikramjit-singh-sahni ਲੰਡਨ 07 ਜੂਨ 2023 (ਦਵਿੰਦਰ ਸਿੰਘ): ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੂੰ ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ, ਮਹਾਮਹਿਮ ਵਿਕਰਮ ਦੋਰਾਇਸਵਾਮੀ ਵਲੋਂ ‘ਸਿੱਖ ਆਫ ਦਿ ਈਅਰ ਐਵਾਰਡ‘ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ 5 ਜੂਨ, 23 ਨੂੰ ਇਤਿਹਾਸਕ ਲਿੰਕਨਜ਼ ਇਨ, ਲੰਡਨ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਪ੍ਰਦਾਨ ਕੀਤਾ ਗਿਆ ਅਤੇ ਇਸ ਵਿਚ ਯੂਕੇ ਪਾਰਲੀਮੈਂਟ ਅਤੇ ਪ੍ਰਸ਼ਾਸਨ ਦੇ ਸੀਨੀਅਰ ਪਤਵੰਤਿਆਂ ਦੇ ਨਾਲ-ਨਾਲ ਬਰਤਾਨੀਆਂ ਅਤੇ ਵਿਦੇਸ਼ਾਂ ਤੋਂ ਪ੍ਰਭਾਵਸ਼ਾਲੀ ਸਿੱਖ ਸ਼ਖਸੀਅਤ ਨੇ ਸ਼ਿਰਕਤ ਕੀਤੀ । ਇਹ ਪੁਰਸਕਾਰ ਸਿੱਖ ਫੋਰਮ ਇੰਟਰਨੈਸ਼ਨਲ – ਇੱਕ ਸੱਭਿਆਚਾਰਕ ਅਤੇ ਚੈਰੀਟੇਬਲ ਸੰਸਥਾ ਦੁਆਰਾ ਪ੍ਰਦਾਨ ਕੀਤਾ ਗਿਆ ਹੈ ਜਿਸਦਾ ਉਦੇਸ਼ ਸਿੱਖ ਧਰਮ ਦੀ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਅਤੇ ਸ਼ਾਂਤੀ, ੴ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਫੈਲਾਉਣਾ ਹੈ। 'ਦ ਸਿੱਖ ਫੋਰਮ ਇੰਟਰਨੈਸ਼ਨਲ ਦੇ ਗਲੋਬਲ ਪ੍ਰਧਾਨ ਰਣਜੀਤ ਸਿੰਘ ਓ.ਬੀ.ਈ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਾਹਨੀ ਨੇ ਪੁਰਸਕਾਰ ਲਈ ਧੰਨਵਾਦ ਕਰਦੇ ਹੋਏ, ਬਰਤਾਨੀਆ ਵਿੱਚ ਸਿੱਖ ਭਾਈਚਾਰੇ ਨੂੰ ਦਿੱਤੀ ਗਈ ਅਹਿਮੀਅਤ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਹ ਜਸ਼ਨ ਵਾਲੀ ਗੱਲ ਹੈ ਜਿਸਦੀ ਚਰਚਾ ਕੀਤੀ ਜਾਣੀ ਚਾਹੀਦੀ ਹੈ। ਉਸਨੇ ਭਾਰਤੀ/ਸਿੱਖ ਮੂਲ ਦੀਆਂ ਕਲਾਕ੍ਰਿਤੀਆਂ ਲਈ ਬ੍ਰਿਟਿਸ਼ ਸਰਕਾਰ ਨਾਲ ਮਿਲ ਕੇ ਲੰਡਨ ਵਿਖੇ ਇੱਕ ਸਮਰਪਿਤ ਅਜਾਇਬ ਘਰ ਸਥਾਪਤ ਕਰਨ ਦੀ ਅਪੀਲ ਕੀਤੀ ਤਾਂ ਜੋ ਭਾਰਤੀ ਵਿਰਾਸਤ ਨੂੰ ਇੱਕ ਥਾਂ ‘ਤੇ ਇਕੱਠਾ ਕੀਤਾ ਜਾ ਸਕੇ। ਸਾਹਨੀ ਨੇ ਸਿੱਖ ਇੰਟਰਨੈਸ਼ਨਲ ਫੋਰਮ ਨੂੰ ਬਰਤਾਨੀਆ ਵਿੱਚ ਪੰਜਾਬੀ ਵਿਦਿਆਰਥੀਆਂ ਨੂੰ ਆਕਸਫੋਰਡ, ਕੈਂਬਰਿਜ ਅਤੇ ਐਲਐਸਈ ਆਦਿ ਸੰਸਥਾਵਾਂ ਵਿਚ ਸਿੱਖਿਆ ਹਾਸਿਲ ਕਰਨ ਲਈ ਸਹਾਇਤਾ ਕਰਨ ਵਾਸਤੇ ਵੀ ਅਪੀਲ ਕੀਤੀ ਅਤੇ ਉਥੇ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਭਾਰਤ ਵਿੱਚ ਕੰਮ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਸਿੱਖਿਆ ਸਕਾਲਰਸ਼ਿਪ ਫੰਡ ਸਥਾਪਤ ਕਰਨ ਵਾਸਤੇ 100,000 ਪੌਂਡ ਦੇਣ ਦਾ ਐਲਾਨ ਵੀ ਕੀਤਾ। ਸਾਹਨੀ ਨੂੰ ਉਨ੍ਹਾਂ ਦੇ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੇ ਜੋ ਕੇ ਸਾਡੇ ਸਮਾਜ ਅਤੇ ਸੱਭਿਆਚਾਰ ਦੀ ਭਲਾਈ ਲਈ ਦਿਨ ਰਾਤ ਸਰਗਰਮ ਰਹਿੰਦੇ ਹਨ । ਸਾਹਨੀ, ਜੋ ਕਿ ਪੰਜਾਬ ਤੋਂ ਸੰਸਦ ਮੈਂਬਰ (ਰਾਜ ਸਭਾ) ਹਨ, ਸੰਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ ਜੋ ਪਛੜੇ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰਨ ਵਾਲੀ ਇਕ ਮੋਢੀ ਸੰਸਥਾ ਹੈ। ਹਾਲ ਹੀ ਵਿੱਚ,ਸਾਹਨੀ ਨੇ ਗੁਰਦੁਆਰਾ ਸਿੰਘ ਸਭਾ ਨੂੰ ਢਾਂਚਾਗਤ ਸੁੰਦਰੀਕਰਨ ਅਤੇ ਲੰਗਰਾਂ ਦੇ ਬਜਟ ਵਿੱਚ ਕਟੌਤੀ ਕਰਨ ਅਤੇ ਬੱਚਿਆਂ ਅਤੇ ਇਸਦੀ ਬਜਾਏ ਨੌਜਵਾਨਾਂ ਦੀ ਸਿੱਖਿਆ ਲਈ ਰਕਮਾਂ ਰੱਖਣ ਦੀ ਅਪੀਲ ਕੀਤੀ ਸੀ। ਉਹਨਾ ਨੇ ਹਾਲ ਹੀ ਦੇ ਸੰਘ ਲੋਕ ਸੇਵਾ ਆਯੋਗ ਦੇ ਨਤੀਜਿਆਂ ਦੀ ਰੋਸ਼ਨੀ ਵਿੱਚ, ਜੋ ਕਿ ਸਪਸ਼ਟ ਤੌਰ ‘ਤੇ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬੀਆਂ ਦੀ ਘਟਦੀ ਪ੍ਰਤੀਨਿਧਤਾ ਦਾ ਪ੍ਰਤੀਕ ਹੈ, ਸਿਵਲ ਸੇਵਾਵਾਂ ਲਈ ਤਿਆਰੀ ਕਰਨ ਦੇ ਇੱਛੁਕ ਪੰਜਾਬੀ ਵਿਦਿਆਰਥੀਆਂ ਲਈ ਵਜ਼ੀਫ਼ੇ ਦਾ ਐਲਾਨ ਵੀ ਕੀਤਾ ਹੈ। ਕੋਵਿਡ ਦੌਰਾਨ ਜਨਤਾ ਲਈ ਉਸ ਦੇ ਭਰਪੂਰ ਸਮਰਥਨ ਵਾਸਤੇ ਕੋਰੋਨਾ ਯੋਧਾ ਵਜੋਂ ਜਾਣੇ ਜਾਂਦੇ ਸਾਹਨੀ, ਕਮਿਊਨਿਟੀ ਦੇ ਸਮਾਜਿਕ-ਆਰਥਿਕ ਉਥਾਨ ਲਈ ਇੱਕ ਜੋਸ਼ ਭਰਪੂਰ ਵਰਕਰ ਵਜੋਂ ਵਿਚਰਦੇ ਹਨ ਅਤੇ ਉਹਨਾ ਦੀਆਂ 'ਏਂਜਲਜ਼ ਆਫ ਸੰਨ' ਵਰਗੀਆਂ ਪਹਿਲਕਦਮੀਆਂ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਇੱਕ ਸੰਪੂਰਨ ਅਤੇ ਖੁਸ਼ਹਾਲ ਕਰੀਅਰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਹੈ। ਉਹ ਹੁਨਰ ਸਿਖਲਾਈ ਪ੍ਰਦਾਨ ਕਰਨ ਤੋਂ ਬਾਅਦ ਹਜ਼ਾਰਾਂ ਨੌਜਵਾਨਾਂ ਲਈ ਨੌਕਰੀਆਂ ਯਕੀਨੀ ਬਣਾਉਣ ਵਾਸਤੇ ‘ਭਾਰਤ ਦੇ ਰੋਜ਼ਗਾਰ ਪੁਰਸ਼’ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਵਿਕਰਮਜੀਤ ਸਿੰਘ ਸਾਹਨੀ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਹਨ ਜਿਨ੍ਹਾਂ ਦੇ ਵਿਸ਼ਵ ਭਰ ਵਿੱਚ 20 ਤੋਂ ਵੱਧ ਚੈਪਟਰ ਹਨ । ਇਹ ਸੰਸਥਾ ਪੰਜਾਬੀਆਂ ਨੂੰ ਇੱਕਜੁੱਟ ਕਰਨ ਅਤੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਮਾਗਮਾਂ ਦਾ ਆਯੋਜਨ ਵੀ ਕਰਦੀ ਰਹਿੰਦੀ ਹੈ। ਸਾਹਨੀ ਨੇ ਵਿਦੇਸ਼ਾਂ ਤੋਂ ਵਿਸ਼ੇਸ਼ ਕਰਕੇ 500 ਅਫਗਾਨ ਸ਼ਰਨਾਰਥੀਆਂ ਨੂੰ ਉਸ ਦੇਸ਼ ਚੋਂ ਸੁੱਰਖਿਅਤ ਬਚਾਅ ਕੇ ਲਿਆਉਣ ਅਤੇ ਉਹਨਾ ਦੇ ਪੁਨਰਵਾਸ ਲਈ ਮਹਤਵਪੂਰਨ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਕੱਢ ਕੇ ਦੇਸ਼ ਵਾਪਿਸ ਲਿਆਉਣ ਅਤੇ ਹਾਲ ਹੀ ਵਿੱਚ ਓਮਾਨ ਵਿੱਚ ਫਸੀਆਂ 50 ਤੋਂ ਵੱਧ ਪੰਜਾਬੀ ਔਰਤਾਂ ਨੂੰ ਵਾਪਸ ਲਿਆ ਕੇ ਉਹਨਾ ਦੇ ਪਰਿਵਾਰਾਂ ਨਾਲ ਮਿਲਾਉਣ ਵਿਚ ਮਿਸਾਲੀ ਕੰਮ ਕੀਤਾ ਹੈ। The post MP ਵਿਕਰਮਜੀਤ ਸਿੰਘ ਸਾਹਨੀ ਨੂੰ ਯੂਕੇ ‘ਚ ਭਾਰਤੀ ਹਾਈ ਕਮਿਸ਼ਨਰ ਵੱਲੋਂ 'ਸਿੱਖ ਆਫ਼ ਦਾ ਈਅਰ ਐਵਾਰਡ' ਪ੍ਰਦਾਨ ਕੀਤਾ appeared first on TheUnmute.com - Punjabi News. Tags:
|
ਬਟਾਲਾ ਦੇ 18 ਸਾਲਾ ਨੌਜਵਾਨ ਨੇ ਦੱਖਣੀ ਕੋਰੀਆ 'ਚ ਹੋਈ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ Wednesday 07 June 2023 06:29 AM UTC+00 | Tags: 18 athelete-bharatpreet-singh batala bharatpreet-singh breaking-news news sports-news under-20-asian-athletics-championship ਬਟਾਲਾ 07 ਜੂਨ 2023: ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਬਟਾਲਾ(ਪੰਜਾਬ) ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੋਸ਼ਨ ਕੀਤਾ ਹੈ | ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਥਰੋਅ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ।ਪਿੱਛੇ ਵਿਧਵਾ ਮਾਂ ਕੋਲੋ ਖੁਸ਼ੀਆਂ ਸੰਭਾਲੀ ਨਹੀਂ ਜਾ ਰਹੀਆਂ ਹੈ ਤੇ ਬਟਾਲਾ ਦੇ ਪੁਲਿਸ ਸਾਂਝ ਕੇਂਦਰ ਵਿਖੇ ਡੇਲੀ ਬੇਸ ਤੇ ਨੌਕਰੀ ਕਰਨ ਵਾਲੀ ਇਹ ਵਿਧਵਾ ਮਾਂ ਸਟਾਫ ਵਿੱਚ ਮਠਿਆਈ ਵੰਡਦੀ ਥੱਕ ਨਹੀਂ ਰਹੀ ਕਹਿੰਦੀ ਜਦੋ ਬੇਟਾ ਵਾਪਸ ਆਵੇਗਾ ਤਾਂ ਜੀਅ ਭਰ ਕੇ ਖੁਸ਼ੀਆਂ ਮਨਾਏਗੀ |
ਉਨ੍ਹਾਂ ਕਿਹਾ ਮੇਰੇ ਪਤੀ ਦੀ ਮੌਤ ਤੋਂ ਬਾਅਦ ਮੇਰੀ ਕਿਸੇ ਨੇ ਕੋਈ ਮਦਦ ਨਹੀਂ ਕੀਤੀ ਤੇ ਇਹਨਾਂ ਮੁਸ਼ਕਿਲਾਂ ‘ਚ ਮੈਂ ਆਪਣੇ ਬੱਚੇ ਬਹੁਤ ਮੁਸ਼ਕਿਲ ਨਾਲ ਪਾਲੇ ਤੇ ਅੱਜ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ | ਮੇਰੇ ਬੱਚੇ ਦਾ ਸੁਪਨਾ ਹੈ ਕੇ ਉਹ ਮਿਹਨਤ ਕਰਕੇ ਆਪਣੇ ਪਿਤਾ ਦੀ ਨੋਕਰੀ ਨੂੰ ਹਾਸਲ ਕਰਨਾ ਚਾਹੰਦੇ ਹਨ, ਮੇਰੇ ਦੋਵੇਂ ਬੱਚੇ ਆਈ.ਪੀ.ਐੱਸ ਅਫਸਰ ਬਣਨਾ ਚਾਹੰਦੇ ਹਨ ਉਹਨਾਂ ਦੱਸਿਆ ਕਿ ਭਰਤਪ੍ਰੀਤ ਸਿੰਘ ਦੱਖਣੀ ਕੋਰੀਆ ਤੋਂ 10 ਜੂਨ ਨੂੰ ਵਾਪਸ ਪੰਜਾਬ ਪਰਤੇਗਾ ਤੇ ਉਸ ਵੇਲੇ ਹੋਰ ਜ਼ਿਆਦਾ ਖੁਸ਼ੀਆਂ ਮਨਾਏਗੀ | ਬਟਾਲਾ ਸਾਂਝ ਕੇਂਦਰ ਦੇ ਇੰਚਾਰਜ ਅਤੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਭਰਤਪ੍ਰੀਤ ਸਿੰਘ ਬਹੁਤ ਮਿਹਨਤੀ ਬੱਚਾ ਹੈ ਅਤੇ ਉਸਦੇ ਸੁਪਨੇ ਵੀ ਵੱਡੇ ਹਨ ਉਸਦੀ ਮਾਂ ਰਜਨੀ ਨੇ ਬਹੁਤ ਮਿਹਨਤ ਨਾਲ ਆਪਣੇ ਬੱਚੇ ਪਾਲੇ ਹਨ ਅਤੇ ਹੁਣ ਸਾਨੂੰ ਬਹੁਤ ਖੁਸ਼ੀ ਹੈ ਕੇ ਭਰਤਪ੍ਰੀਤ ਸਿੰਘ ਹੌਲੀ ਹੌਲੀ ਮਿਹਨਤ ਨਾਲ ਸਫਲਤਾ ਦੀਆਂ ਪੌੜੀਆਂ ਚੜ੍ਹ ਰਿਹਾ ਹੈ | The post ਬਟਾਲਾ ਦੇ 18 ਸਾਲਾ ਨੌਜਵਾਨ ਨੇ ਦੱਖਣੀ ਕੋਰੀਆ ‘ਚ ਹੋਈ ਅਥਲੈਟਿਕਸ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ Wednesday 07 June 2023 06:39 AM UTC+00 | Tags: aam-aadmi-party breaking-news cabinet-minister-anmol-gagan-mann cm-bhagwant-mann dr-balbir-singh health health-facilities hospital kharar latest-news news the-unmute-breaking-news ਚੰਡੀਗੜ੍ਹ 07 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ (Kharar) ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਿਸਟਮ ਨੂੰ ਲਗਾਤਾਰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਵਿੱਚ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਹਸਪਤਾਲ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਮੌਜੂਦ ਰਹੇ | The post CM ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ appeared first on TheUnmute.com - Punjabi News. Tags:
|
ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਤੋਂ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ Wednesday 07 June 2023 06:47 AM UTC+00 | Tags: arrest breaking-news crime cyber-crime hind-pump jalandhar jalandhar-police narinder-singh-saggu news punjab-news ransom threat-call ਚੰਡੀਗੜ੍ਹ 07 ਜੂਨ 2023: ਜਲੰਧਰ ਸ਼ਹਿਰ ਦੇ ਵੱਡੇ ਵਪਾਰੀ ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ (Narinder Singh Saggu) ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ 5 ਕਰੋੜ ਦੀ ਫਿਰੌਤੀਮੰਗਣ ਵਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ | ਉਕਤ ਵਿਅਕਤੀ ਨੇ ਨਰਿੰਦਰ ਸੱਗੂ ਦੇ ਲੜਕੇ ਦੇ ਫ਼ੋਨ ‘ਤੇ ਫ਼ੋਨ ਕਰਕੇ ਇਹੀ ਧਮਕੀ ਦਿੱਤੀ ਸੀ | ਇਸ ਧਮਕੀ ਦੇ ਕੁਝ ਦਿਨਾਂ ਬਾਅਦ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ 5 ਕਰੋੜ ਦੀ ਫਿਰੌਤੀ ਮੰਗਣ ਦੀ ਘਟਨਾ ਦਾ ਪਤਾ ਲੱਗਾ ਹੈ। ਫਿਰੌਤੀ ਦਾ ਇਹ ਘੁਟਾਲਾ ਕਿਸੇ ਹੋਰ ਨੇ ਨਹੀਂ ਸਗੋਂ ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਦੇ ਪੁਰਾਣੇ ਨੌਕਰਾਂ ਨੇ ਕੀਤਾ ਸੀ। ਪੁਲਿਸ ਨੇ ਨੌਕਰ ਦੀਪਕ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਅਮਰੀਕਾ ਦੇ ਨੰਬਰ ਤੋਂ ਕਾਲ ਕਰਨ ਵਾਲੇ ਮੁੱਖ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। The post ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਤੋਂ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰ. 2 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਲਿਆ ਜਾਇਜ਼ਾ Wednesday 07 June 2023 06:54 AM UTC+00 | Tags: latest-news malout malout-city news program punjab-news sarkar-tuhade-dwaar ਚੰਡੀਗੜ੍ਹ, 07 ਜੂਨ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ’ ਤਹਿਤ ਮਲੋਟ (Malout) ਸ਼ਹਿਰ ਦੇ ਵਾਰਡ ਨੰ.2 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜਾ ਲਿਆ। ਇਸ ਮੌਕੇ ਮਲੋਟ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ । ਜਿਸ ਤਹਿਤ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਅਤੇ ਸਾਫ-ਸੁਥਰੇ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ (Malout) ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਹੀਂ ਜਾਵੇਗਾ। ਮੰਤਰੀ ਨੇ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਸਬੰਧੀ ਬੋਲਦਿਆਂ ਕਿਹਾ ਕਿ ਮਲੋਟ ਸਹਿਰ ਦੇ ਵਾਰਡ ਨੰ. 2 ‘ਚ ਪਾਣੀ ਅਤੇ ਸੀਵਰੇਜ਼ ਦੀ ਬਹੁਤ ਵੱਡੀ ਮੁਸ਼ਕਿਲ ਹੈ ਜੋ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਉਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਮਲੋਟ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ। The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰ. 2 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਪੰਜਾਬ 'ਚ ਰਿਸ਼ਵਤਖੋਰੀ ਦੇ ਮਾਮਲਿਆਂ ਦੀ ਜਾਂਚ ਦੇ ਨਿਯਮਾਂ 'ਚ ਕੀਤਾ ਬਦਲਾਅ Wednesday 07 June 2023 07:10 AM UTC+00 | Tags: breaking-news bribe-case bribery-cases crime investigating-bribery investigating-bribery-case latest-news news punjab-dgp punjab-police punjab-vigilance zero-tolerance ਚੰਡੀਗੜ੍ਹ, 07 ਜੂਨ 2023: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਖੋਰੀ ਦੇ ਮਾਮਲਿਆਂ (Bribery Cases) ਦੀ ਜਾਂਚ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ ਪੁਲਿਸ ਅਧਿਕਾਰੀ ਰਿਸ਼ਵਤ ਦੇ ਮਾਮਲੇ ਵਿੱਚ ਆਪਣੇ ਵਿਭਾਗ ਦੇ ਮੁਲਾਜ਼ਮ ਦੀ ਜਾਂਚ ਨਹੀਂ ਕਰ ਸਕਣਗੇ। ਪੰਜਾਬ ਪੁਲਿਸ ਵਿੱਚ ਪਹਿਲਾਂ ਡੀਐਸਪੀ ਰੈਂਕ ਦੇ ਅਧਿਕਾਰੀ ਜਾਂਚ ਕਰ ਸਕਦੇ ਸਨ ਪਰ ਹੁਣ ਰਿਸ਼ਵਤ ਕਾਂਡ ਦੀ ਜਾਂਚ ਸਟੇਟ ਵਿਜੀਲੈਂਸ ਕਰੇਗੀ। ਇਸੇ ਤਰ੍ਹਾਂ ਇਹ ਨਿਯਮ ਹੋਰ ਵਿਭਾਗਾਂ ‘ਤੇ ਵੀ ਲਾਗੂ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਦੀ ਜਾਂਚ ਸਟੇਟ ਵਿਜੀਲੈਂਸ ਨੂੰ ਸੌਂਪਣ ਸਬੰਧੀ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਫੈਸਲੇ ਤੋਂ ਬਾਅਦ ਪੁਲਿਸ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗਾਂ ਵਿੱਚ ਵੀ ਹਲਚਲ ਮਚ ਗਈ ਹੈ। ਰਿਸ਼ਵਤਖੋਰ ਅਫਸਰਾਂ ਨੂੰ ਹੁਣ ਵਿਜੀਲੈਂਸ ਦਾ ਡਰ ਸਤਾਉਣ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲੇ (Bribery Cases) ਦੀ ਗੰਭੀਰਤਾ ਨੂੰ ਦੇਖਦੇ ਹੋਏ ਡਾਇਰੈਕਟਰ ਆਫ ਸਟੇਟ ਵਿਜੀਲੈਂਸ ਮਾਮਲੇ ਦੀ ਜਾਂਚ ਕਿਸੇ ਵੀ ਸ਼ਹਿਰ ਦੇ ਅਧਿਕਾਰੀ ਨੂੰ ਸੌਂਪ ਸਕਦੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਹੁਣ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਥਾਣਿਆਂ ਵਿੱਚ ਦਰਜ ਐਫਆਈਆਰ ਸਿੱਧੇ ਤੌਰ 'ਤੇ ਥਾਣਾ ਮੁਖੀ ਵੱਲੋਂ ਆਪਣੇ ਪੱਧਰ 'ਤੇ ਦਰਜ ਨਹੀਂ ਕੀਤੀਆਂ ਜਾਣਗੀਆਂ, ਸਗੋਂ ਇਸ ਲਈ ਜ਼ਿਲ੍ਹਾ ਮੁਖੀ ਜਾਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਲੋੜ ਹੋਵੇਗੀ। ਜੇਕਰ ਅਧਿਕਾਰੀ ਮਾਮਲੇ ਨੂੰ ਉਚਿਤ ਸਮਝਦੇ ਹਨ ਤਾਂ ਹੀ ਮੁਲਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦੀ ਐਫਆਈਆਰ ਦਰਜ ਕੀਤੀ ਜਾਵੇਗੀ। The post ਪੰਜਾਬ ‘ਚ ਰਿਸ਼ਵਤਖੋਰੀ ਦੇ ਮਾਮਲਿਆਂ ਦੀ ਜਾਂਚ ਦੇ ਨਿਯਮਾਂ ‘ਚ ਕੀਤਾ ਬਦਲਾਅ appeared first on TheUnmute.com - Punjabi News. Tags:
|
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹਿਲਵਾਨਾਂ ਦੀ ਮੀਟਿੰਗ ਜਾਰੀ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਮੌਜੂਦ Wednesday 07 June 2023 07:24 AM UTC+00 | Tags: anurag-thakur bajrang-punia breaking-news delhi news sakshi-malik ਚੰਡੀਗੜ੍ਹ, 07 ਜੂਨ 2023: ਕੇਂਦਰ ਸਰਕਾਰ ਨੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। ਕੇਂਦਰ ਸਰਕਾਰ ਦੇ ਸੱਦੇ ‘ਤੇ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ, ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ। ਦੋਵੇਂ ਪਹਿਲਵਾਨ ਬੁੱਧਵਾਰ ਸਵੇਰੇ ਉਸ ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਪਹਿਲਵਾਨ ਸਾਕਸ਼ੀ ਮਲਿਕ ਨੇ ਅਨੁਰਾਗ ਠਾਕੁਰ ਦੇ ਸੱਦੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਮਿਲੇ ਪ੍ਰਸਤਾਵ ‘ਤੇ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਚਰਚਾ ਕਰਾਂਗੇ। ਜਦੋਂ ਹਰ ਕੋਈ ਆਪਣੀ ਸਹਿਮਤੀ ਦਿੰਦਾ ਹੈ ਕਿ ਪ੍ਰਸਤਾਵ ਸਹੀ ਹੈ, ਤਾਂ ਹੀ ਅਸੀਂ ਸਹਿਮਤ ਹੋਵਾਂਗੇ। ਅਜਿਹਾ ਨਹੀਂ ਹੋਵੇਗਾ ਕਿ ਅਸੀਂ ਸਰਕਾਰ ਦੀ ਕਿਸੇ ਗੱਲ ਨੂੰ ਮੰਨ ਕੇ ਆਪਣਾ ਅੰਦੋਲਨ ਖਤਮ ਕਰ ਲਵਾਂਗੇ। ਦੱਸ ਦਈਏ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਦੇਰ ਰਾਤ ਇੱਕ ਟਵੀਟ ਕੀਤਾ ਸੀ। ਅਨੁਰਾਗ ਨੇ ਟਵੀਟ ਕੀਤਾ, ’ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਇੱਕ ਵਾਰ ਫਿਰ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। The post ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹਿਲਵਾਨਾਂ ਦੀ ਮੀਟਿੰਗ ਜਾਰੀ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਮੌਜੂਦ appeared first on TheUnmute.com - Punjabi News. Tags:
|
ਕੈਨੇਡਾ 'ਚ ਡਿਪੋਰਟ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬੀ ਵਿਦਿਆਰਥੀਆਂ ਨੇ ਲਾਇਆ ਪੱਕਾ ਮੋਰਚਾ Wednesday 07 June 2023 07:38 AM UTC+00 | Tags: canada canada-governement canada-news canada-punjabi-students canada-student justin-trudeau latest-news news punjabi-students study-visa ਚੰਡੀਗੜ੍ਹ, 07 ਜੂਨ 2023: ਕੈਨੇਡਾ (Canada) ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ ਸ਼ੁਰੂ ਕਰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਦੱਸ ਦਈਏ ਕਿ ਇਸ ਸਮੇਂ ਲਗਭਗ 200 ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ। ਕੈਨੇਡਾ (Canada) ਦੇ ਓਨਟਾਰੀਓ ਸਥਿਤ ਹੰਬਰ ਕਾਲਜ ਦੇ ਜਾਅਲੀ ਦਸਤਾਵੇਜ਼ ਦੇ ਕੇ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਦਾ ਮਾਲਕ ਬ੍ਰਿਜੇਸ਼ ਮਿਸ਼ਰਾ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੋਂ ਵਿਦੇਸ਼ ਭੱਜ ਗਿਆ ਹੈ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਸਿਰ ‘ਤੇ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਨੂੰ ਬ੍ਰਿਜੇਸ਼ ਮਿਸ਼ਰਾ ਨੇ 2017 ਤੋਂ 2019 ਤੱਕ ਪ੍ਰਤੀ ਵਿਦਿਆਰਥੀ 16 ਤੋਂ 18 ਲੱਖ ਰੁਪਏ ਲੈ ਕੇ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਿਆ ਸੀ। ਪਰ ਜਦੋਂ ਹੋਰ ਵਿਦਿਆਰਥੀ ਕਾਲਜ ਗਏ ਤਾਂ ਉਨ੍ਹਾਂ ਦੀ ਫੀਸ ਕਾਲਜ ਤੱਕ ਨਹੀਂ ਪਹੁੰਚੀ ਸੀ। ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸਾਰੇ ਫਰਜ਼ੀ ਨਿਕਲੇ। ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਵਿੱਚ ਵਿਦਿਆਰਥੀ ਨੂੰ ਡਿਪੋਰਟ ਕਰਨ ਦੀ ਕਾਰਵਾਈ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਫਰਾਡ ਏਜੰਟਾਂ ਕਾਰਨ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ 'ਤੇ ਡਿਪੋਰਟ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ। ਹਰਸਿਮਰਤ ਨੇ ਵਿਦੇਸ਼ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕੈਨੇਡਾ ਡਿਪੋਰਟੇਸ਼ਨ ਦੇ ਮੂੰਹ ‘ਤੇ ਬੈਠੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ‘ਚ ਮੱਦਦ ਕੀਤੀ ਜਾਵੇ ਅਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿੱਦਿਅਕ ਅਦਾਰਿਆਂ ‘ਚ ਦਾਖਲਾ ਦਿਵਾਉਣ ‘ਚ ਮਦਦ ਕੀਤੀ ਜਾਵੇ। ਹਰਸਿਮਰਤ ਕੌਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੇ ਨਾਲ ਧੋਖਾਧੜੀ ਹੋਈ ਹੈ | The post ਕੈਨੇਡਾ ‘ਚ ਡਿਪੋਰਟ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬੀ ਵਿਦਿਆਰਥੀਆਂ ਨੇ ਲਾਇਆ ਪੱਕਾ ਮੋਰਚਾ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮੋਹਾਲੀ ਦੇ ਮੇਅਰ ਜੀਤੀ ਸਿੱਧੂ ਵਿਜੀਲੈਂਸ ਸਾਹਮਣੇ ਹੋਏ ਪੇਸ਼ Wednesday 07 June 2023 07:55 AM UTC+00 | Tags: aam-aadmi-party amarjit-singh-sidhu assets-in-excess-of-income-case breaking-news cm-bhagwant-mann jiti-sidhu latest-news mohali-vigilance news ਚੰਡੀਗੜ੍ਹ, 07 ਜੂਨ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਭਾਜਪਾ ਆਗੂ ਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਉਰਫ ਜੀਤੀ ਸਿੱਧੂ (Jiti sidhu)ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਪੁੱਜੇ।ਜੀਤੀ ਸਿੱਧੂ ਤੋਂ ਵਿਜੀਲੈਂਸ ਬਿਊਰੋ ਮੋਹਾਲੀ ਦੇ ਪਿੰਡ ਦੇਵੀ ਦੀ ਸ਼ਾਮਲਾਤ ਜ਼ਮੀਨ ਨੂੰ ਲੈ ਕੇ ਪੁੱਛਗਿੱਛ ਕਰੇਗੀ | ਵਿਜੀਲੈਂਸ ਨੇ ਜੀਤੀ ਸਿੱਧੂ ਨੂੰ ਤੀਜੀ ਵਾਰ ਤਲਬ ਕੀਤਾ ਹੈ | ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਜੀਤੀ ਸਿੱਧੂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਗਮਾਡਾ ਤੋਂ ਦਸਤਾਵੇਜ਼ ਪ੍ਰਾਪਤ ਕਰਨ ਲਈ ਸਮਾਂ ਮੰਗਿਆ ਹੈ, ਜਿਵੇਂ ਹੀ ਦਸਤਾਵੇਜ਼ ਪ੍ਰਾਪਤ ਹੋਣਗੇ, ਉਹ ਅਧਿਕਾਰੀਆਂ ਨੂੰ ਪੇਸ਼ ਕਰ ਦਿੱਤੇ ਜਾਣਗੇ। The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮੋਹਾਲੀ ਦੇ ਮੇਅਰ ਜੀਤੀ ਸਿੱਧੂ ਵਿਜੀਲੈਂਸ ਸਾਹਮਣੇ ਹੋਏ ਪੇਸ਼ appeared first on TheUnmute.com - Punjabi News. Tags:
|
NHM ਤੇ RDF ਰੋਕੇ ਜਾਣ ਦੇ ਵਿਰੋਧ 'ਚ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਏਗੀ ਪੰਜਾਬ ਸਰਕਾਰ Wednesday 07 June 2023 08:12 AM UTC+00 | Tags: aam-aadmi-party breaking-news central-government cm-bhagwant-mann latest-news national-health-mission news nhm-fund punjab punjab-news punjab-police rdf rdf-fund the-unmute-breaking-news ਚੰਡੀਗੜ੍ਹ, 07 ਜੂਨ 2023: ਪੰਜਾਬ ਸਰਕਾਰ ਕੇਂਦਰ ਸਰਕਾਰ ‘ਤੇ ਆਰਡੀਐਫ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਦੇ ਕਰੋੜਾਂ ਰੁਪਏ ਦੇ ਫੰਡ ਰਾਜ ਨੂੰ ਰੋਕਣ ਦੇ ਦੋਸ਼ ਲਾਉਂਦੀ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਿਸ ਤਾਰੀਖ਼ ਨੂੰ ਬੁਲਾਇਆ ਜਾਵੇਗਾ, ਇਸ ਬਾਰੇ ਇੱਕ ਹਫ਼ਤੇ ਵਿੱਚ ਫੈਸਲਾ ਲਿਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ 6 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ‘ਚ ਕੀਤੀ ਗਈ ਅਣਗਹਿਲੀ ‘ਤੇ ਖੁਦ ਭਗਵੰਤ ਮਾਨ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਦਿਆਂ ਸੂਬੇ ਦੇ ਰੁਕੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਜਾਵੇਗਾ। ਕੇਂਦਰ ਸਰਕਾਰ ਵੱਲੋਂ ਫੰਡ ਬੰਦ ਕਰਨ ਕਾਰਨ ਪੰਜਾਬ ਸਰਕਾਰ ਨੂੰ ਹਰ ਸਾਲ ਕਰੀਬ 1500 ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਸਮੱਸਿਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਵੀ ਜਾਣੂ ਕਰਵਾਇਆ ਹੈ। ਪਰ ਹੁਣ ਤੱਕ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਹੁਣ ਤੱਕ ਆਰਡੀਐਫ (RDF) ਫੰਡ ਜਾਰੀ ਕਰਨਾ ਤਾਂ ਦੂਰ ਦੀ ਗੱਲ ਹੈ, ਦੂਜੇ ਪਾਸੇ ਐਨਐਚਐਮ ਫੰਡ ਵੀ ਰੋਕ ਦਿੱਤਾ ਗਿਆ ਹੈ। The post NHM ਤੇ RDF ਰੋਕੇ ਜਾਣ ਦੇ ਵਿਰੋਧ ‘ਚ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਏਗੀ ਪੰਜਾਬ ਸਰਕਾਰ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ 'ਤੇ ਪਹੁੰਚੀ ਵਿਜੀਲੈਂਸ Wednesday 07 June 2023 08:25 AM UTC+00 | Tags: breaking-news congress latest-news news punjab-congress sangrur sangrur-police vigilance-raid vigilance-team vijay-inder-singla ਸੰਗਰੂਰ , 07 ਜੂਨ 2023: ਵਿਜੀਲੈਂਸ ਟੀਮ ਅੱਜ ਕਾਂਗਰਸ ਸਰਕਾਰ ਦੇ ਸਾਬਕਾ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਦੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਪਹੁੰਚੀ ਹੈ । ਡੀਐਸਪੀ ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਨੇ ਵਿਜੈ ਇੰਦਰ ਸਿੰਗਲਾ ਦੇ ਘਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਮੰਗਲਵਾਰ ਨੂੰ ਵਿਜੈ ਇੰਦਰ ਸਿੰਗਲਾ ਦੇ ਪਟਿਆਲਾ ਸਥਿਤ ਘਰ ਦੀ ਵੀ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਗਈ ਸੀ। ਸਿੰਗਲਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। The post ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ 'ਤੇ ਪਹੁੰਚੀ ਵਿਜੀਲੈਂਸ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ 'ਚ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ Wednesday 07 June 2023 08:42 AM UTC+00 | Tags: aam-aadmi-party breaking-news dc-pathankot-harbir-singh latest-news news pathankot pathankot-police punjab punjab-police village-defense-committees ਚੰਡੀਗੜ੍ਹ, 07 ਜੂਨ 2023: ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਪਾਕਿਸਤਾਨ ਵਾਲੇ ਪਾਸਿਓਂ ਕੋਈ ਨਾ ਕੋਈ ਘਟਨਾ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਪਹਿਲਕਦਮੀ ਕਰਦਿਆਂ ਸਰਹੱਦੀ ਇਲਾਕਿਆਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ (Village Defense Committee) ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਸਰਹੱਦੀ ਖੇਤਰਾਂ ਵਿੱਚ ਹੋ ਰਹੀਆਂ ਇਨ੍ਹਾਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਪਠਾਨਕੋਟ ਦੇ ਡੀਸੀ ਅਤੇ ਐਸਐਸਪੀ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਇਸ ਦਾ ਗਠਨ ਕੀਤਾ ਹੈ । ਇਸ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ ਹੋਈ ਅਤੇ ਕਮੇਟੀ ਮੈਂਬਰਾਂ ਨੂੰ ਆਈ ਕਾਰਡਾਂ ਦੇ ਨਾਲ-ਨਾਲ ਵਰਦੀਆਂ ਵਜੋਂ ਜੈਕਟਾਂ ਵੀ ਭੇਂਟ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ ਪਠਾਨਕੋਟ ਹਰਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਰਹੱਦੀ ਖੇਤਰਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ( (Village Defense Committee) ਦਾ ਗਠਨ ਕੀਤਾ ਗਿਆ ਸੀ। ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵੱਲ ਧਿਆਨ ਦਿੱਤਾ ਜਾ ਸਕਦਾ ਹੈ। ਕਮੇਟੀਆਂ ਦੇ ਮੈਂਬਰਾਂ ਨੂੰ ਆਈ ਕਾਰਡ ਵੰਡੇ ਗਏ ਹਨ ਅਤੇ ਵਰਦੀ ਵਜੋਂ ਇੱਕ ਜੈਕਟ ਵੀ ਦਿੱਤੀ ਗਈ ਹੈ। ਤਾਂ ਜੋ ਉਨ੍ਹਾਂ ਦੀ ਪਛਾਣ ਹੋ ਸਕੇ ਕਿ ਇਹ ਲੋਕ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਹਨ। The post ਪੰਜਾਬ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ‘ਚ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ appeared first on TheUnmute.com - Punjabi News. Tags:
|
ਸੇਲ ਵਧਾਉਣ ਲਈ ਗੁਟਕਾ ਕੰਪਨੀ ਨੇ ਵਰਤੀ ਸਿੱਧੂ ਮੂਸੇਵਾਲਾ ਦੀ ਫੋਟੋ, ਗੁੱਸੇ 'ਚ ਆਏ ਪ੍ਰਸ਼ੰਸਕ Wednesday 07 June 2023 08:49 AM UTC+00 | Tags: sidhu-moosewala ਚੰਡੀਗੜ੍ਹ, 07 ਜੂਨ 2023: ਇਕ ਗੁਟਕਾ ਕੰਪਨੀ ਨੇ ਆਪਣੀ ਵਿਕਰੀ ਵਧਾਉਣ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਸੁਪਾਰੀ ਦੇ ਪੈਕੇਟ ‘ਤੇ ਲਗਾਈ ਹੈ। ਜਿਸ ਦੀ ਤਸਵੀਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਤੰਬਾਕੂ ਕੰਪਨੀ ਵੱਲੋਂ ਪ੍ਰਸਿੱਧੀ ਖੱਟਣ ਲਈ ਸੁਪਾਰੀ ਦੇ ਪੈਕੇਟ ‘ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਤੇ ਥੱਲ੍ਹੇ ਉਨ੍ਹਾਂ ਦਾ ਨਾਮ ਵੀ ਲਿਖਿਆ ਗਿਆ ਹੈ। ਇਹ ਦੇਖਣ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਗੁਟਕਾ ਕੰਪਨੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਇਹ ਦੋਸ਼ ਲਗਾਏ ਹਨ ਕਿ ਕੰਪਨੀ ਨੇ ਸਿਰਫ਼ ਆਪਣੀ ਉਤਪਾਦ ਦੀ ਵਿਕਰੀ ਵਧਾਉਣ ਲਈ ਸਿੱਧੂ ਮੂਸੇਵਾਲਾ ਦੀ ਤਸਵੀਰ ਦਾ ਇਸਤੇਮਾਲ ਕੀਤਾ ਹੈ। The post ਸੇਲ ਵਧਾਉਣ ਲਈ ਗੁਟਕਾ ਕੰਪਨੀ ਨੇ ਵਰਤੀ ਸਿੱਧੂ ਮੂਸੇਵਾਲਾ ਦੀ ਫੋਟੋ, ਗੁੱਸੇ ‘ਚ ਆਏ ਪ੍ਰਸ਼ੰਸਕ appeared first on TheUnmute.com - Punjabi News. Tags:
|
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ Wednesday 07 June 2023 09:40 AM UTC+00 | Tags: 134 employees laljit-singh-bhullar news panchayat-minister punjab-news punjab-panchayat-minister punjab-rural-development recruited-employees ਚੰਡੀਗੜ੍ਹ, 7 ਜੂਨ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀ.ਐਸ.ਆਰ.ਐਲ.ਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਂਦੇ ਹਨ ਅਤੇ ਪੀ.ਐਸ.ਆਰ.ਐਲ.ਐਮ. ਸਕੀਮ ਨੂੰ ਪਿੰਡ ਪੱਧਰ ‘ਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦ ਔਰਤਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਕਰਮਚਾਰੀਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ, ਇਸ ਲਈ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਨਿਭਾਉਣ।\
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਦੇ ਲਾਗੂ ਹੋਣ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤ ਮੈਂਬਰਾਂ ਦੀ ਨਿਰਭਰਤਾ ਪ੍ਰਾਈਵੇਟ ਫ਼ਾਇਨਾਂਸਰ ‘ਤੇ ਕਾਫ਼ੀ ਹੱਦ ਤੱਕ ਘੱਟ ਗਈ ਹੈ। ਇਸ ਸਕੀਮ ਅਧੀਨ ਪਿੰਡਾਂ ਦੀਆਂ ਔਰਤ ਉਤਪਾਦਕਾਂ ਨੂੰ ਖੇਤੀਬਾੜੀ ਅਤੇ ਪਸ਼ੂ-ਧਨ ਉਤਪਾਦਨ ਵਧਾਉਣ, ਵੈਲਯੂ ਚੇਨ ਵਿਕਸਿਤ ਕਰਨ ਅਤੇ ਗ਼ੈਰ-ਖੇਤੀ ਗਤੀਵਿਧੀਆਂ ਜਿਵੇਂ ਸੈਨੇਟਰੀ ਪੈਡ, ਅਚਾਰ, ਦਸਤਕਾਰੀ ਦੀਆਂ ਚੀਜ਼ਾਂ ਬਣਾਉਣ ਅਤੇ ਸਟੋਰ ਚਲਾਉਣ ਆਦਿ ਜ਼ਰੀਏ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਰਾਹੀਂ ਇਸ ਸਕੀਮ ਦਾ ਲਾਭ ਪੇਂਡੂ ਔਰਤਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਹੱਥਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗ ਦੀਆਂ ਵੱਖ-ਵੱਖ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਵਿਭਾਗ ਵਿੱਚ 8 ਕਲਰਕਾਂ ਤੋਂ ਇਲਾਵਾ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਅਧੀਨ ਰੱਖੇ ਗਏ 126 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, 9 ਜ਼ਿਲ੍ਹਾ ਐਮ.ਆਈ.ਐਸ ਮੈਨੇਜਰ, 48 ਬਲਾਕ ਪ੍ਰੋਗਰਾਮ ਮੈਨੇਜਰ, 20 ਬਲਾਕ ਪ੍ਰੋਗਰਾਮ ਮੈਨੇਜਰ (ਲਾਇਵਲੀਹੁਡਜ਼), 2 ਬਲਾਕ ਪ੍ਰੋਗਰਾਮ ਮੈਨੇਜਰ (ਐਸ.ਵੀ.ਈ.ਪੀ/ਐਨ.ਐਫ਼), 32 ਕਲੱਸਟਰ ਕੋਆਰਡੀਨੇਟਰ ਅਤੇ ਸਟੇਟ ਪੱਧਰ ‘ਤੇ 3 ਯੰਗ ਪ੍ਰੋਫੈਸ਼ਨਲ, 2 ਆਫਿਸ ਅਸਿਸਟੈਂਟ, 1 ਅਕਾਊਂਟ ਅਸਿਸਟੈਂਟ ਅਤੇ 1 ਐਮ.ਆਈ.ਐਸ ਅਸਿਸਟੈਂਟ ਸ਼ਾਮਲ ਹਨ।ਸਮਾਗਮ ਦੌਰਾਨ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਾਇਰੈਕਟਰ ਸੰਜੀਵ ਗਰਗ, ਵਧੀਕ ਮੁੱਖ ਕਾਰਜਕਾਰੀ ਅਫ਼ਸਰ ਐਸ.ਪੀ. ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। The post ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
WTC Final 2023: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11 Wednesday 07 June 2023 09:55 AM UTC+00 | Tags: australia australia-vs-india bcci icc india-vs-australia news punjabi-news rohit-sharma sports-news world-test-championship wtc-final-2023 ਚੰਡੀਗੜ੍ਹ, 7 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਦੂਜੇ ਚੱਕਰ (2021-23) ਦੇ ਫਾਈਨਲ ਵਿੱਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਦੋਵੇਂ ਟੀਮਾਂ ਪਹਿਲੀ ਵਾਰ ਇਸ ਟਰਾਫੀ ਨੂੰ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰਨਗੀਆਂ। ਭਾਰਤੀ ਟੀਮ 2013 ਤੋਂ ਬਾਅਦ ਪਹਿਲੀ ਆਈਸੀਸੀ ਟਰਾਫੀ ਜਿੱਤਣਾ ਚਾਹੇਗੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਟੀਮ ਪਹਿਲੀ ਪਾਰੀ ‘ਚ ਬੱਲੇਬਾਜ਼ੀ ਕਰਨ ਲਈ ਮੈਦਾਨ ‘ਤੇ ਉਤਰੀ ਹੈ। ਦੋਵਾਂ ਟੀਮਾਂ ਦੀ ਪਲੇਇੰਗ-11ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਸ਼੍ਰੀਕਰ ਭਾਰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ। ਆਸਟ੍ਰੇਲੀਆ: ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਕੈਮਰਨ ਗ੍ਰੀਨ, ਅਲੈਕਸ ਕੈਰੀ (ਵਿਕਟਕੀਪਰ.), ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ। The post WTC Final 2023: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11 appeared first on TheUnmute.com - Punjabi News. Tags:
|
ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ Wednesday 07 June 2023 10:07 AM UTC+00 | Tags: aam-aadmi-party cm-bhagwant-mann latest-news news patiala-police punjab-news robbery-gang the-unmute-breaking-news the-unmute-news ਚੰਡੀਗੜ੍ਹ, 07 ਜੂਨ 2023: ਪਟਿਆਲਾ ਪੁਲਿਸ (Patiala Police) ਨੇ ਨਜਾਇਜ਼ ਅਤੇ ਮਾਰੂ ਹਥਿਆਰਾਂ ਸਮੇਤ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਇਹ ਗਿਰੋਹ ਹੁਣ ਤੱਕ 25 ਤੋਂ 30 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਫੜੇ ਗਏ ਨੌਜਵਾਨਾਂ ਦੇ ਨਾਂ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ ਹਨ ਜੋ ਕਿ ਪਟਿਆਲਾ ਵਿੱਚ ਚਾਰ ਮਹੀਨੇ ਦੌਰਾਨ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। The post ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ appeared first on TheUnmute.com - Punjabi News. Tags:
|
ਨਡਾਲਾ 'ਚ ਹਰੇ ਭਰੇ ਦਰੱਖਤਾਂ 'ਤੇ ਚੱਲੀ ਆਰੀ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਉੱਠੀ ਮੰਗ Wednesday 07 June 2023 10:36 AM UTC+00 | Tags: breaking-news cm-bhagwant-mann kapurthala latest-news nadala nadala-police news punjab-government punjab-news sri-guru-nanak-dev-ji the-unmute-breaking-news ਕਪੂਰਥਲਾ, 07 ਜੂਨ 2023: ਕਪੂਰਥਲਾ ਦੇ ਕਸਬਾ ਨਡਾਲਾ (Nadala) ਨੇੜਲੇ ਪਿੰਡ ਜੱਗਾਂ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਸਮਰਪਿਤ ਸੜਕ ਕਿਨਾਰੇ ਲਗਾਏ ਅਨੇਕਾਂ ਰੁੱਖਾਂ ਨੂੰ ਵੱਢਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ । ਪਿੰਡ ਵਾਸੀ ਲੋਕਾਂ ਦਾ ਕਹਿਣਾ ਹੈ ਕਿ ਇਹ ਰੁੱਖ ਪਾਵਰਕਾਮ ਨਡਾਲਾ ਦੇ ਅਧਿਕਾਰਿਆਂ ਦੇ ਹੁਕਮਾਂ ਅਨੁਸਾਰ ਵੱਢੇ ਗਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਸੁਲਿੰਦਰ ਸਿੰਘ ਉਰਫ ਲਾਡੀ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਲੋਕਾਂ ਦੇ ਸਹਿਯੋਗ ਨਾਲ 550 ਪ੍ਰਕਾਸ਼ ਪੁਰਬ ਨੂੰ ਸਮਰਪਤਿ 550 ਰੁੱਖ ਲਗਾਏ ਸਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਬਹੁਤ ਮਿਹਨਤ ਨਾਲ ਪਾਲ ਕੇ ਛਾਂ ਦੇਣ ਦੇ ਕਾਬਲ ਬਣਾਇਆ ਸੀ | ਉਹਨਾਂ ਨੇ ਦੱਸਿਆ ਕਿ ਜਿਸ ਵਕਤ ਬੂਟੇ ਲਗਾਏ ਗਏ ਸਨ, ਉਸ ਵਕਤ ਏਥੋਂ ਕੋਈ ਬਿਜਲੀ ਦੀ ਤਾਰ ਵੀ ਨਹੀ ਲੰਘਦੀ ਸੀ | ਬਿਜਲੀ ਵਿਭਾਗ ਵੱਲੋਂ ਤਾਰਾਂ ਦਾ ਬਹਾਨਾ ਬਣਾ ਕੇ ਇਹਨਾਂ ਦਰੱਖਤਾਂ ਨੂੰ ਕੱਟਿਆ ਗਿਆ ਹੈ | ਉਹਨਾ ਕਿਹਾ ਕਿ ਜੇਕਰ ਮਹਿਕਮੇ ਨੂੰ ਕੋਈ ਦਿੱਕਤ ਸੀ ਤਾਂ ਸਾਡੇ ਨਾਲ ਸਲਾਹ ਮਸ਼ਵਰਾ ਕਰਦੇ ਅਸੀਂ ਲੋੜ ਅਨੁਸਾਰ ਇਹਨਾਂ ਦੀ ਢੰਗ ਨਾਲ ਕਟਾਈ ਕਰਦੇ । ਮੌਕੇ ਤੇ ਪਹੁੰਚੇ ਵਾਤਾਵਰਣ ਪ੍ਰੇਮੀ ਡਾ. ਆਸਾ ਸਿੰਘ ਘੁੰਮਣ ਨੇ ਆਖਿਆ ਕਿ ਵਾਤਾਵਰਣ ਦੀ ਸੰਭਾਲ ਲਈ ਮਹਿਕਮੇ ਨੂੰ ਮੱਦਦ ਕਰਨੀ ਚਾਹੀਦੀ ਸੀ, ਅਨੇਕਾ ਰੁੱਖਾਂ ਦਾ ਕਤਲ ਕਰ ਕੇ ਲੋਕਾਂ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ ਹਨ ਉਹਨਾ ਕਿਹਾ ਕਿ ਜਿਹੜਾ ਮਹਿਕਮਾ ਆਪਣੀ ਥਾਂ ‘ਤੇ ਆਪ ਰੁੱਖ ਨਹੀ ਲਗਾ ਸਕਦਾ | ਉਹ ਲੱਗੇ ਹੋਏ ਰੁੱਖ ਕੱਟ ਦੇਵੇ ਇਸ ਤੋ ਵੱਧ ਬੇਇਨਸਾਫੀ ਕੀ ਹੋ ਸਕਦੀ ਹੈ। ਉਹਨਾ ਪੰਚਾਇਤ ਅਫਸਰ ਨਡਾਲਾ ਤੇ ਜੰਗਲਾਤ ਵਿਭਾਗ ਪਾਸੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਵਰਕਾਮ ਨਡਾਲਾ (Nadala) ਦੇ ਜੇ.ਈ ਰਜਿੰਦਰ ਸਿੰਘ ਨੇ ਕਿਹਾ ਕਿ ਉਹਨਾਂ ‘ਤੇ ਲੱਗੇ ਦੋਸ਼ ਬੇਬੁਨਿਆਦ ਹਨ ਤੇ ਮਹਿਕਮਾ ਅਜਿਹਾ ਨਹੀਂ ਕਰ ਸਕਦਾ। ਇਸ ਸਬੰਧੀ ਜਦੋਂ ਬੀ.ਡੀ.ਪੀ.ਓ ਨਡਾਲਾ ਮੈਡਮ ਰੁਪਿੰਦਰਜੀਤ ਕੌਰ ਨਾਲ ਸੰਪਰਕ ਕੀਤਾ ਤਾ ਉਹਨਾਂ ਕਿਹਾ ਕਿ ਪਿੰਡ ਦੀ ਪੰਚਾਇਤ ਕੋਲੋ ਮਤਾ ਮੰਗਵਾ ਲਿਆ ਹੈ ਅਤੇ ਦੋਸ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। The post ਨਡਾਲਾ ‘ਚ ਹਰੇ ਭਰੇ ਦਰੱਖਤਾਂ ‘ਤੇ ਚੱਲੀ ਆਰੀ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਉੱਠੀ ਮੰਗ appeared first on TheUnmute.com - Punjabi News. Tags:
|
ਪਟਿਆਲਾ: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ Wednesday 07 June 2023 10:45 AM UTC+00 | Tags: breaking-news chairman-district-planning-committee news patiala ਪਟਿਆਲਾ, 07 ਜੂਨ 2023: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜੱਸੀ ਸੋਹੀਆਂ ਵਾਲਾ ਨੇ ਅੱਜ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਅਤੇ ਰੇਂਜ ਅਫ਼ਸਰ ਮਨਦੀਪ ਸਿੰਘ, ਸਵਰਨ ਸਿੰਘ, ਇਕਬਾਲ ਸਿੰਘ, ਅਮਨਦੀਪ ਸਿੰਘ ਅਤੇ ਸੋਮ ਨਾਥ ਅਤੇ ਬਿਕਰਮਜੀਤ ਸਿੰਘ ਇਨਵੈਸਟੀਗੇਟਰ, ਦਫ਼ਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਮੀਟਿੰਗ ਵਿੱਚ ਹਾਜ਼ਰ ਰਹੇ। ਮੀਟਿੰਗ ‘ਚ ਚੇਅਰਮੈਨ ਨੇ ਵਣ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਵਣ ਮੰਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ ਕਿਨਾਰੇ ਸੁੱਕੇ ਰੁੱਖਾਂ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਾਅ ਲਈ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਸੁੱਕੇ ਰੁੱਖ ਝੱਖੜ ਅਤੇ ਹਨੇਰੀ ਦੌਰਾਨ ਹਾਦਸਿਆਂ ਦਾ ਕਾਰਨ ਨਾ ਬਣਨ। ਮੀਂਹ, ਝੱਖੜ ਦੌਰਾਨ ਗਿਰੇ ਰੁੱਖ ਚੁੱਕਣ ਲਈ ਨਵੀਨਤਮ ਮਸ਼ੀਨਰੀ ਦੀ ਖ਼ਰੀਦ ਕਰਨ ਦੇ ਉਪਰਾਲੇ ਕਰਨ ਦੀ ਵੀ ਹਦਾਇਤ ਕੀਤੀ। ਜ਼ਿਲ੍ਹਾ ਵਣ ਮੰਡਲ ਅਫ਼ਸਰ ਨੇ ਦੱਸਿਆ ਕਿ ਸਾਲ 2022-23 ਦੌਰਾਨ ਵਣ ਵਿਭਾਗ ਦੀਆਂ ਜ਼ਮੀਨਾਂ ਦੇ ਕਬਜ਼ੇ ਪਿੰਡ ਕੁੱਲੇਮਾਜਰਾ ਤੋਂ 43 ਏਕੜ, ਕਰਮਗੜ੍ਹ ਤੋਂ 12 ਏਕੜ ਅਤੇ ਮਰੋੜੀ ਤੋਂ 5 ਏਕੜ ਦੇ ਕਬਜ਼ੇ ਛੁੜਵਾ ਕੇ ਇਸ ਥਾਂ ਤੇ ਬੂਟੇ ਲਗਾਏ ਗਏ ਅਤੇ ਹੁਣ ਵਣ ਵਿਭਾਗ ਦੀ ਜ਼ਮੀਨ ਤੇ ਹੋਏ ਕਬਜ਼ਿਆਂ ਨੂੰ ਪੁਲਿਸ ਦੀ ਸਹਾਇਤਾ ਨਾਲ ਖ਼ਾਲੀ ਕਰਾਉਣ ਲਈ ਪੈਰਵੀ ਕੀਤੀ ਜਾ ਰਹੀ ਹੈ। ਉਹਨਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਕਿ ਸਾਲ 2023-24 ਦੌਰਾਨ ਵਣ ਵਿਭਾਗ ਦੀ ਜਗ੍ਹਾ ‘ਤੇ 2 ਲੱਖ ਬੂਟੇ ਅਤੇ ਵੱਖ-ਵੱਖ ਥਾਵਾਂ ‘ਤੇ 40 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਨਾਲ ਹੀ 15 ਨਾਨਕ ਬਗੀਚੀਆਂ ਬਣਾਈਆਂ ਜਾਣਗੀਆਂ। ਜ਼ਿਲ੍ਹੇ ਵਿੱਚ 3 ਪਾਰਕਾਂ ਪਿੰਡ ਰਣਜੀਤਗੜ੍ਹ, ਹਰੀਦਾਸ ਕਲੋਨੀ, ਨਾਭਾ ਅਤੇ ਸਰਹਿੰਦ ਰੋਡ, ਪਟਿਆਲਾ ਵਿਖੇ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 13 ਨਰਸਰੀਆਂ ਹਨ। ਜਿਸ ਵਿੱਚੋਂ ਫਲਦਾਰ, ਛਾਂ ਦਾਰ ਅਤੇ ਮੈਡੀਸਨਲ ਅਤੇ ਹਰ ਤਰਾਂ ਦੇ ਬੂਟੇ ਮੁਹੱਈਆ ਕਰਵਾਏ ਜਾਣਗੇ। ਹਰ ਵਿਅਕਤੀ ਮੋਬਾਇਲ ਐਪ ਆਈ ਹਰਿਆਲੀ ਤੋਂ 15 ਬੂਟੇ ਮੁਫ਼ਤ ਲੈ ਸਕਦੇ ਹੈ। 2 ਲੱਖ ਪੌਦੇ ਦਾ ਟੀਚਾ ਮਨਰੇਗਾ ਰਾਹੀਂ ਪੂਰਾ ਕੀਤਾ ਜਾਵੇਗਾ। ਇਹ ਵੀ ਦੱਸਿਆ ਗਿਆ ਹੈ ਕਿ ਪੰਚਾਇਤੀ ਵਿਭਾਗ ਦੀ 25 ਏਕੜ ਜ਼ਮੀਨ ਤੇ ਜੰਗਲ ਲਗਾਉਣ ਲਈ ਦੀ ਤਜਵੀਜ਼ ਹੈ। ਮੀਟਿੰਗ ਦੇ ਆਖ਼ਰ ਵਿੱਚ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਾਮਲ ਅਫ਼ਸਰ ਸਾਹਿਬਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੁਆਰਾ ਵਣ ਵਿਭਾਗ ਦੀਆਂ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਵਾ ਕੇ ਬੁਰਜੀਆਂ ਲਗਵਾਈਆਂ ਜਾਣਗੀਆਂ ਤਾਂ ਜੋ ਵਣ ਵਿਭਾਗ ਦੀ ਜ਼ਮੀਨ ਤੇ ਕਿਸੇ ਵੀ ਕਿਸਮ ਦਾ ਕਬਜ਼ਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਣ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ ਪ੍ਰਸਾਰ ਕੀਤਾ ਜਾਵੇ ਤਾਂ ਜੋ ਪੰਜਾਬ ਰਾਜ ਵਿੱਚ ਵਣ ਰਕਬੇ ਨੂੰ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾ ਸਕਣ। ਇਸ ਮੌਕੇ ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। The post ਪਟਿਆਲਾ: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News. Tags:
|
ਕੇਂਦਰੀ ਕੈਬਿਨਟ ਵੱਲੋਂ ਸਾਉਣੀ ਦੀਆਂ ਫਸਲਾਂ 'ਤੇ MSP 'ਚ ਵਾਧੇ ਨੂੰ ਮਨਜ਼ੂਰੀ, ਗੁਰੂਗ੍ਰਾਮ ਮੈਟਰੋ ਨੈੱਟਵਰਕ ਦਾ ਐਲਾਨ Wednesday 07 June 2023 12:37 PM UTC+00 | Tags: breaking-news msp union-cabinet ਚੰਡੀਗੜ੍ਹ, 07 ਜੂਨ 2023: ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇਹ ਜਾਣਕਾਰੀ ਦਿੱਤੀ। ਮੂੰਗੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 10.4 ਫੀਸਦੀ ਦਾ ਵਾਧਾਸਰਕਾਰ ਦੇ ਇਸ ਫੈਸਲੇ ਨਾਲ ਸੂਰਜਮੁਖੀ, ਝੋਨਾ ਅਤੇ ਕਪਾਹ, ਮੂੰਗਫਲੀ ਅਤੇ ਸੋਇਆਬੀਨ ਉਗਾਉਣ ਵਾਲੇ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ। ਕੇਂਦਰੀ ਮੰਤਰੀ ਪਿਊਸ਼ ਗੋਇਲ ਅਨੁਸਾਰ ਮੂੰਗੀ ਦੀ ਦਾਲ ਦਾ ਵੱਧ ਤੋਂ ਵੱਧ ਸਮਰਥਨ ਮੁੱਲ 10.4%, ਮੂੰਗਫਲੀ 9%, ਤਿਲ 10.3%, ਝੋਨਾ 7%, ਜਵਾਰ, ਬਾਜਰਾ, ਰਾਗੀ, ਮੇਜ਼, ਅਰਹਰ ਦੀ ਦਾਲ, ਉੜਦ ਦਾਲ, ਸੋਇਆਬੀਨ, ਸੂਰਜਮੁਖੀ ਬੀਜਾਂ ‘ਤੇ ਵਿੱਤੀ ਸਾਲ 2023-2024 ਲਈ ਲਗਭਗ 6-7% ਵਾਧਾ ਕੀਤਾ ਗਿਆ ਹੈ | ਮੰਤਰੀ ਮੰਡਲ ਨੇ ਸਾਲ 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (MSP) 143 ਰੁਪਏ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਗੁਰੂਗ੍ਰਾਮ ਵਿੱਚ HUDA ਸਿਟੀ ਸੈਂਟਰ ਤੋਂ ਸਾਈਬਰ ਸਿਟੀ ਤੱਕ ਮੈਟਰੋ ਨੂੰ ਮਨਜ਼ੂਰੀਕੇਂਦਰੀ ਮੰਤਰੀ ਮੰਡਲ ਨੇ ਸਪੁਰ ਤੋਂ ਦਵਾਰਕਾ ਐਕਸਪ੍ਰੈਸਵੇਅ ਦੇ ਨਾਲ HUDA ਸਿਟੀ ਸੈਂਟਰ ਤੋਂ ਸਾਈਬਰ ਸਿਟੀ, ਗੁਰੂਗ੍ਰਾਮ ਤੱਕ ਮੈਟਰੋ ਕਨੈਕਟੀਵਿਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪੂਰੀ ਤਰ੍ਹਾਂ ਨਾਲ ਉੱਚਿਤ ਪ੍ਰਾਜੈਕਟ ‘ਤੇ 5,452 ਕਰੋੜ ਰੁਪਏ ਦੀ ਲਾਗਤ ਆਵੇਗੀ। 28.50 ਕਿਲੋਮੀਟਰ ਦੀ ਮੈਟਰੋ ਯਾਤਰਾ ਵਿੱਚ 27 ਸਟੇਸ਼ਨ ਹੋਣਗੇਮੈਟਰੋ ਹੁੱਡਾ ਸਿਟੀ ਸੈਂਟਰ ਤੋਂ ਸਾਈਬਰ ਸਿਟੀ ਤੱਕ 28.50 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਵਿਚਕਾਰ 27 ਸਟੇਸ਼ਨ ਹੋਣਗੇ। ਇਸ ਪੂਰੇ ਪ੍ਰੋਜੈਕਟ ਨੂੰ ਉੱਚਾ ਕੀਤਾ ਜਾਵੇਗਾ। ਜਿਸ ਵਿੱਚ ਡਿਪੂ ਨਾਲ ਸੰਪਰਕ ਕਰਨ ਲਈ ਬਸਾਈ ਪਿੰਡ ਤੋਂ ਇੱਕ ਸਪਰ (ਸਾਈਡ ਲਾਈਨ) ਹੋਵੇਗੀ। ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੀ ਮਿਤੀ ਤੋਂ ਚਾਰ ਸਾਲਾਂ ਵਿੱਚ ਪੂਰਾ ਕਰਨ ਦਾ ਪ੍ਰਸਤਾਵ ਹੈ ਅਤੇ ਇਸਨੂੰ ਹਰਿਆਣਾ ਮਾਸ ਰੈਪਿਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਿਟੇਡ (HMRTC) ਦੁਆਰਾ ਲਾਗੂ ਕੀਤਾ ਜਾਵੇਗਾ। ਮਨਜ਼ੂਰੀ ਆਦੇਸ਼ ਜਾਰੀ ਹੋਣ ਤੋਂ ਬਾਅਦ, HMRTC ਨੂੰ ਕੇਂਦਰ ਅਤੇ ਹਰਿਆਣਾ ਸਰਕਾਰਾਂ ਦੇ 50:50 ਵਿਸ਼ੇਸ਼ ਉਦੇਸ਼ ਵਾਹਨ (SPV) ਵਜੋਂ ਸਥਾਪਿਤ ਕੀਤਾ ਜਾਵੇਗਾ।
The post ਕੇਂਦਰੀ ਕੈਬਿਨਟ ਵੱਲੋਂ ਸਾਉਣੀ ਦੀਆਂ ਫਸਲਾਂ ‘ਤੇ MSP ‘ਚ ਵਾਧੇ ਨੂੰ ਮਨਜ਼ੂਰੀ, ਗੁਰੂਗ੍ਰਾਮ ਮੈਟਰੋ ਨੈੱਟਵਰਕ ਦਾ ਐਲਾਨ appeared first on TheUnmute.com - Punjabi News. Tags:
|
ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਡਾ ਪੰਜਾਬ, ਸੂਬੇ 'ਚ ਕਰਨਗੇ ਵਿਸ਼ਾਲ ਰੈਲੀ Wednesday 07 June 2023 12:50 PM UTC+00 | Tags: central-government jp-nadda news punjab-bjp ਚੰਡੀਗੜ੍ਹ, 07 ਜੂਨ 2023: ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਦਿੱਤੀ। ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ। ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਪਹੁੰਚਣਗੇ। ਦੋਵਾਂ ਆਗੂਆਂ ਵੱਲੋਂ ਪੰਜਾਬ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪੰਜਾਬ ਭਾਜਪਾ ਵੱਲੋਂ ਜਨਤਕ ਮੀਟਿੰਗਾਂ, ਰੈਲੀਆਂ ਸਮੇਤ ਕਈ ਹੋਰ ਪ੍ਰੋਗਰਾਮ ਕੀਤੇ ਜਾਣਗੇ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਰਾਜ ਵਿੱਚ ਕਲੱਸਟਰ ਬਣਾਏ ਗਏ ਹਨ। ਇਸ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਆਗੂ ਤੇ ਵਰਕਰ ਘਰ-ਘਰ ਜਾ ਕੇ ਮੋਦੀ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। The post ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਡਾ ਪੰਜਾਬ, ਸੂਬੇ ‘ਚ ਕਰਨਗੇ ਵਿਸ਼ਾਲ ਰੈਲੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ Wednesday 07 June 2023 01:00 PM UTC+00 | Tags: kharar latest-news mother-child-care-centre news the-unmute-breaking-news the-unmute-punjabi-news ਖਰੜ (ਐਸ.ਏ.ਐਸ.ਨਗਰ), 07 ਜੂਨ 2023: ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ ਵਿਖੇ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇੱਥੇ 8.59 ਕਰੋੜ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 50 ਬਿਸਤਰਿਆਂ ਦੀ ਸਮਰਥਾ ਵਾਲਾ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਸਿਹਤ, ਸਿੱਖਿਆ, ਰੋਜ਼ਗਾਰ ਤੇ ਬਿਜਲੀ ਦੇ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ 31.19 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹਣ ਦਾ ਐਲਾਨ ਕੀਤਾ ਤਾਂ ਕਿ ਲੋਕਾਂ ਨੂੰ ਘਰ ਦੇ ਨੇੜ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ ਦੇਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਸਾਡੇ ਵਿਰੋਧੀ ਦੋਸ਼ ਲਾਉਂਦੇ ਸਨ ਕਿ ਇਹ ਗਾਰੰਟੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਵੇਲੇ 88 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਸਿੱਖਿਆ ਦੇ ਖੇਤਰ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਬਾਜ਼ੀ ਮਾਰੀ ਹੈ ਅਤੇ ਉਨ੍ਹਾਂ ਨੇ ਖੁਦ ਇਨ੍ਹਾਂ ਬੱਚਿਆਂ ਨੂੰ 51-51 ਹਜ਼ਾਰ ਰੁਪਏ ਦਾ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਉਤੇ ਹੁਣ ਵਿਸ਼ਵਾਸ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਭੇਜਿਆ ਗਿਆ ਅਤੇ ਹੁਣ ਫਿਨਲੈਂਡ ਭੇਜਿਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੇ ਸ਼ਖਸੀਅਤ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹੇ। 15 ਅਗਸਤ ਤੱਕ ਸੂਬੇ ਵਿਚ 15 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਜਾਣਗੇਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 15 ਅਗਸਤ ਤੱਕ ਸੂਬੇ ਵਿਚ 15 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਆਹਲਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਉਤੇ ਜ਼ੋਰ ਦਿੱਤਾ ਜਾਵੇਗਾ। ਰੋਜ਼ਗਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ 29237 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਠੋਸ ਕਾਰਜ-ਵਿਧੀ ਅਪਣਾਈ ਗਈ ਜਿਸ ਕਰਕੇ 29000 ਤੋਂ ਵੱਧ ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਸਾਡੀ ਸਰਕਾਰ ਪੀ.ਆਰ.ਟੀ.ਸੀ. ਨੂੰ ਮੁਨਾਫੇ ਵਿਚ ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਮਿਲਕਫੈੱਡ ਨੂੰ ਹੋਰ ਪ੍ਰਫੁੱਲਤ ਕਰ ਲਈ ਕਦਮ ਚੁੱਕ ਰਹੀ ਹੈ। ਸੂਬੇ ਵਿਚ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਸੀ। ਸਰਕਾਰੀ ਖੇਤਰਾਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪਿਛਲੀ ਹਕਮੂਤਾਂ ਮੌਕੇ ਰਵਾਇਤੀ ਪਾਰਟੀਆਂ ਦੇ ਆਗੂ ਸਿਹਤ, ਸਿੱਖਿਆ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਪ੍ਰਾਈਵੇਟ ਲੋਕਾਂ ਦੀ ਇਜਾਰੇਦਾਰੀ ਕਾਇਮ ਕਰਵਾਉਣ ਲਈ ਸਰਕਾਰੀ ਅਦਾਰਿਆਂ ਨੂੰ ਬੁਰੀ ਤਰ੍ਹਾਂ ਰੋਲ ਦਿੰਦੇ ਸਨ ਤਾਂ ਕਿ ਲੋਕਾਂ ਕੋਲ ਕੋਈ ਰਾਹ ਨਾ ਬਚੇ। ਇਨ੍ਹਾਂ ਸਿਆਸਤਦਾਨਾਂ ਲਈ 'ਜਿਹੜੇ ਰਾਜ ਦਾ ਰਾਜਾ ਵਪਾਰੀ, ਉਸ ਰਾਜ ਦੀ ਜਨਤਾ ਭਿਖਾਰੀ' ਦਾ ਕਥਨ ਵਰਤਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸਤਦਾਨ ਆਪਣਾ ਕਾਰੋਬਾਰ ਵਧਾਉਣ ਲਈ ਏਨੇ ਲਾਲਸੀ ਹੁੰਦੇ ਸਨ ਕਿ ਵੱਧ ਗਾਹਕਾਂ ਵਾਲੀ ਗੋਲ-ਗੱਪਿਆਂ ਦੀ ਰੇਹੜੀ ਵਿਚ ਹਿੱਸਾਪੱਤੀ ਪਾਉਣ ਤੋਂ ਗੁਰੇਜ਼ ਨਹੀਂ ਕਰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਸਰਕਾਰੀ ਹਸਪਤਾਲ ਅਤੇ ਸਕੂਲਾਂ ਨੂੰ ਹਾਸ਼ੀਏ ਉਤੇ ਧੱਕ ਦਿੱਤਾ ਸੀ ਤਾਂ ਕਿ ਪ੍ਰਾਈਵੇਟ ਲੋਕਾਂ ਲਈ ਦਰਵਾਜ਼ੇ ਖੋਲ੍ਹੇ ਜਾ ਸਕਣ। ਉਨ੍ਹਾਂ ਕਿਹਾ ਕਿ ਖਸਤਾ ਹਾਲ ਹੋ ਚੁੱਕੀਆਂ ਸਿਹਤ ਸੰਸਥਾਵਾਂ ਕਾਰਨ ਲੋਕਾਂ ਨੂੰ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸੇ ਤਰ੍ਹਾਂ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਕਾਰੋਬਾਰੀ ਹਿੱਤਾਂ ਲਈ ਸਰਕਾਰੀ ਬੱਸਾਂ ਨੂੰ ਵੱਡਾ ਨੁਕਸਾਨ ਬਣਾਇਆ ਸੀ ਅਤੇ ਪ੍ਰਾਈਵੇਟ ਬੱਸਾਂ ਲਈ ਮਨਮਰਜੀ ਦੇ ਟਾਈਮ ਟੇਬਲ ਬਣਾਏ ਜਾਂਦੇ ਸਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, "ਅਜਿਹੀਆਂ ਆਪਹੁਦਰੀਆਂ ਦਾ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਹੈ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ-ਕਾਲਜਾਂ ਨੂੰ ਮਜ਼ਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਰਵਾਇਤੀ ਪਾਰਟੀਆਂ ਦੇ ਆਗੂ ਆਪਣੇ ਧੀਆਂ-ਪੁੱਤਾਂ ਦਾ ਕਾਰੋਬਾਰ ਵਧਾਉਣ ਲਈ ਕੰਮ ਕਰਦੇ ਸਨ ਪਰ ਮੈਂ ਪੰਜਾਬ ਦੇ ਵਿਕਾਸ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ।" ਪਿਛਲੇ ਸਮੇਂ ਵਿਚ ਭ੍ਰਿਸ਼ਟ ਸਰਕਾਰਾਂ ਨੇ ਸੂਬੇ ਦਾ ਭੱਠਾ ਬਿਠਾ ਦਿੱਤਾ : ਭਗਵੰਤ ਮਾਨਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ 'ਜੁੰਡਲੀ' ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਏਨਾ ਲੀਡਰਾਂ ਨੂੰ ਸਰਕਾਰ ਵਿਚ ਕੋਈ ਕਮੀ-ਪੇਸ਼ੀ ਨਜ਼ਰ ਨਹੀਂ ਆਉਂਦੀ ਤਾਂ ਮੁੱਦਾਹੀਣ ਹੋਏ ਇਹ ਲੀਡਰ ਨਿੱਜੀ ਤੌਰ ਉਤੇ ਦੂਸ਼ਣਬਾਜੀ ਉਤੇ ਉਤਰ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ, "ਇਨ੍ਹਾਂ ਲੋਕਾਂ ਦੀਆਂ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲੀਆਂ ਦੁਕਾਨਾਂ ਹੁਣ ਬੰਦ ਹੋ ਚੁੱਕੀਆਂ ਹਨ ਜਿਸ ਕਰਕੇ ਕੋਈ ਹੋਰ ਰਾਹ ਨਾ ਬਚਣ ਕਰਕੇ ਹੁਣ ਇਹ ਸਾਰੇ ਇਕ ਬੇੜੇ ਵਿਚ ਸਵਾਰ ਹੋ ਕੇ ਆਪਣੇ ਸਿਆਸੀ ਜੀਵਨ ਨੂੰ ਬਚਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਮੈਂ ਤਹਾਨੂੰ ਚੁਣੌਤੀ ਦਿੰਦਾ ਹਾਂ ਕਿ ਆਪਣੀ ਸਿਆਸੀ ਹੋਂਦ ਬਚਾਉਣ ਲਈ ਤੁਹਾਡੀਆਂ ਅਜਿਹੀਆਂ ਚਾਲਬਾਜ਼ੀਆਂ ਤੁਹਾਡੇ ਕੰਮ ਨਹੀਂ ਆਉਣੀਆਂ ਕਿਉਂਕਿ ਪੰਜਾਬ ਦੇ ਲੋਕ ਤੁਹਾਡਾ ਅਸਲੀ ਕਿਰਦਾਰ ਪਛਾਣ ਚੁੱਕੇ ਹਨ ਜਿਸ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਤਹਾਨੂੰ ਮੂੰਹ ਤੋੜਵਾਂ ਜਵਾਬ ਦੇ ਚੁੱਕੇ ਹਨ।" ਨਵਜੋਤ ਸਿੱਧੂ ਨੂੰ ਆੜੇ ਹੱਥੀਂ ਲੈਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਚੇ-ਸੁੱਚੇ ਕਿਰਦਾਰ ਦੀਆਂ ਟਾਹਰਾਂ ਮਾਰਨ ਵਾਲਾ ਸਿਆਸਤਦਾਨ ਆਪਣੇ ਘੋਰ ਵਿਰੋਧੀ ਬਿਕਰਮ ਮਜੀਠੀਆ ਨੂੰ ਜੱਫੀ ਵਿਚ ਲੈ ਕੇ ਏਨੇ ਨੀਵੇਂ ਪੱਧਰ ਉਤੇ ਡਿੱਗਿਆ ਕਿ ਪੰਜਾਬ ਦੇ ਲੋਕ ਵੀ ਹੈਰਾਨ ਰਹਿ ਗਏ। ਮੁੱਖ ਮੰਤਰੀ ਨੇ ਕਿਹਾ, "ਅਸਲ ਵਿਚ ਇਹ ਦੋਵੇਂ ਲੀਡਰ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਪਾਸੋਂ ਬੁਰੀ ਤਰ੍ਹਾਂ ਹਾਰੇ ਹਨ ਜਿਸ ਕਰਕੇ ਆਪਣੀ ਬਚੀ-ਖੁਚੀ ਸਿਆਸੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਲਈ ਮਜਬੂਰ ਹੋ ਗਏ ਹਨ।" ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵੇਂ ਚੁਣੇ ਆਪ ਵਿਧਾਇਕਾਂ ਉੱਤੇ ਕੀਤੀ ਟਿੱਪਣੀ ਦਾ ਸਖ਼ਤ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਰੀ ਜ਼ਿੰਦਗੀ ਮੁੱਖ ਮੰਤਰੀ ਦੀ ਕੁਰਸੀ ਲਈ ਤਰਸਦੇ ਰਹੇ ਹਨ ਅਤੇ ਹੁਣ ਜਦੋਂ ਇਨ੍ਹਾਂ ਤੋਂ ਅੱਕੇ ਲੋਕਾਂ ਨੇ ਨਵੇਂ ਚਿਹਰਿਆਂ ਨੂੰ ਸੱਤਾ ਦੀ ਵਾਗਡੋਰ ਸੰਭਾਲੀ ਤਾਂ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ। ਹਲਕਾ ਵਿਧਾਇਕ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ ਇਸ ਅਤਿ-ਆਧੁਨਿਕ ਸਿਹਤ ਸੰਸਥਾ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੁਰਾਲੀ ਹਸਪਤਾਲ ਦੀ ਇਮਾਰਤ ਵੀ ਨਵੀਂ ਬਣ ਰਹੀ ਹੈ ਜਿਸ ਦਾ ਉਦਘਾਟਨ ਛੇਤੀ ਹੀ ਕੀਤਾ ਜਾਵੇਗਾ। The post ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ appeared first on TheUnmute.com - Punjabi News. Tags:
|
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ Wednesday 07 June 2023 01:06 PM UTC+00 | Tags: breaking-news newsz punjab-government punjab-public-service-commission punjab-recruitment recruitment recruitment-2023 recruitment-news ਚੰਡੀਗੜ੍ਹ, 07 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ। The post ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ Wednesday 07 June 2023 01:22 PM UTC+00 | Tags: breaking-news committees-of-house kultar-singh-sandhawan kultar-singh-sandhwan news ਚੰਡੀਗੜ੍ਹ, 7 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਤਰ੍ਹਾਂ ਹਨ: ਲੋਕ ਲੇਖਾ ਕਮੇਟੀ ਦਾ ਚੇਅਰਮੈਨ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅ੍ਰੰਮਿਤਪਾਲ ਸਿੰਘ ਸੁਖਾਨੰਦ, ਅਮਨਦੀਪ ਸਿੰਘ ਮੁਸਾਫ਼ਿਰ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਪਾਲ ਸਿੰਘ ਸਵਨਾ, ਗੁਰਦੇਵ ਸਿੰਘ ਦੇਵ ਮਾਨ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ। ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਡਾ. ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ,ਜਗਸੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਸ੍ਰੀਮਤੀ ਅਰੁਨਾ ਚੌਧਰੀ ਅਤੇ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ। ਅਨੁਮਾਨ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਲਾਭ ਸਿੰਘ ਉਗੋਕੇ, ਨਰਿੰਦਰ ਪਾਲ ਸਿੰਘ ਸਵਨਾ, ਜੀਵਨ ਸਿੰਘ ਸੰਗੋਵਾਲਅਮੋਲਕ ਸਿੰਘ, ਅਸ਼ੋਕ ਪਰਾਸ਼ਰ, ਅਜੀਤ ਪਾਲ ਸਿੰਘ ਕੋਹਲੀ, ਬਲਕਾਰ ਸਿੰਘ ਸਿੱਧੂ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸੰਦੀਪ ਜਾਖੜ ਅਤੇ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ। ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਸ੍ਰੀ ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਅਮਿਤ ਰਤਨ ਕੋਟਫੱਤਾ,ਲਾਭ ਸਿੰਘ ਉਗੋਕੇ, ਜਗਸੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਅਮਰਪਾਲ ਸਿੰਘ, ਡਾ. ਰਾਜ ਕੁਮਾਰ,ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ। ਹਾਊਸ ਕਮੇਟੀ ਦੇ ਚੇਅਰਮੈਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੂੰ ਅਹੁਦੇ ਦੇ ਆਧਾਰ 'ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਕਰਮਬੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਸ੍ਰੀਮਤੀ ਨੀਨਾ ਮਿੱਤਲ, ਡਾ. ਰਵਜੋਤ ਸਿੰਘ, ਕੁਲਵੰਤ ਸਿੰਘ ਬਾਜੀਗਰ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ ਗੋਗੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁਲਜੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਗੈਰੀ ਬੜਿੰਗ, ਤਰੁਣਪ੍ਰੀਤ ਸਿੰਘ ਸੌਂਧ, ਮਦਨ ਲਾਲ ਬੱਗਾ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀਮਤੀ ਨੀਨਾ ਮਿੱਤਲ,ਦਿਨੇਸ਼ ਕੁਮਾਰ ਚੱਢਾ, ਸ੍ਰੀਮਤੀ ਰਜਿੰਦਰ ਪਾਲ ਕੌਰ, ਡਾ. ਕਸ਼ਮੀਰ ਸਿੰਘ ਸੋਹਲ,ਅਵਤਾਰ ਸਿੰਘ ਜੂਨੀਅਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਬਰਿੰਦਰਮੀਤ ਸਿੰਘ ਪਾਹੜਾ ਨੂੰ ਸ਼ਾਮਲ ਕੀਤਾ ਗਿਆ ਹੈ। ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਅਜੈ ਗੁਪਤਾ, ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਕਰਮਬੀਰ ਸਿੰਘ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਦਲਜੀਤ ਸਿੰਘ ਗਰੇਵਾਲ (ਭੋਲਾ), ਜਗਦੀਪ ਸਿੰਘ ਕਾਕਾ ਬਰਾੜ, ਅਜੀਤ ਪਾਲ ਸਿੰਘ ਕੋਹਲੀ, ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਸੁਖਵਿੰਦਰ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ। ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਮਨਜਿੰਦਰ ਸਿੰਘ ਲਾਲਪੁਰਾ, ਜਗਦੀਪ ਸਿੰਘ ਕਾਕਾ ਬਰਾੜ, ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਫੌਜਾ ਸਿੰਘ, ਜਗਤਾਰ ਸਿੰਘ ਦਿਆਲਪੁਰਾ, ਗੁਰਦਿੱਤ ਸਿੰਘ ਸੇਖੋਂ, ਰਣਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸੰਦੀਪ ਜਾਖੜ ਅਤੇ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਮਲ ਕੀਤਾ ਗਿਆ ਹੈ। ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ, ਰੁਪਿੰਦਰ ਸਿੰਘ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਲਖਵੀਰ ਸਿੰਘ ਰਾਏ, ਜੀਵਨ ਸਿੰਘ ਸੰਗੋਵਾਲ, ਸ਼ੀਤਲ ਅੰਗੁਰਾਲ, ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀਮਤੀ ਇੰਦਰਜੀਤ ਕੌਰ ਮਾਨ, ਦਿਨੇਸ਼ ਕੁਮਾਰ ਚੱਢਾ, ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ ਲਾਡੀ ਅਤੇ ਜੰਗੀ ਲਾਲ ਮਹਾਜਨ ਨੂੰ ਸ਼ਾਮਲ ਕੀਤਾ ਗਿਆ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰ ਵਜੋਂ ਰੁਪਿੰਦਰ ਸਿੰਘ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਕੁਲਜੀਤ ਸਿੰਘ ਰੰਧਾਵਾ, ਮਨਜਿੰਦਰ ਸਿੰਘ ਲਾਲਪੁਰਾ, ਤਰੁਣਪ੍ਰੀਤ ਸਿੰਘ ਸੋਂਦ, ਸ੍ਰੀਮਤੀ ਰਜਿੰਦਰ ਪਾਲ ਕੌਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਨਰੇਸ਼ ਕਟਾਰੀਆ, ਸ੍ਰੀਮਤੀ ਅਰੁਨਾ ਚੌਧਰੀ, ਹਰਦੇਵ ਸਿੰਘ ਲਾਡੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰੀ ਆਸ਼ਵਾਸਨ ਕਮੇਟੀ ਦਾ ਚੇਅਰਮੈਨ ਸ੍ਰੀ ਜਗਰੂਪ ਸਿੰਘ ਗਿੱਲ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਲਖਬੀਰ ਸਿੰਘ ਰਾਏ, ਰਣਬੀਰ ਸਿੰਘ, ਫੌਜਾ ਸਿੰਘ, ਸ਼ੀਤਲ ਅੰਗੁਰਾਲ, ਬਰਿੰਦਰ ਕੁਮਾਰ ਗੋਇਲ ਵਕੀਲ, ਅਸ਼ੋਕ ਪਰਾਸ਼ਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਬਲਵਿੰਦਰ ਸਿੰਘ ਧਾਲੀਵਾਲ, ਪਰਗਟ ਸਿੰਘ ਪੋਆਰ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਰਜਨੀਸ਼ ਕੁਮਾਰ ਦਹੀਆ ਹੋਣਗੇ ਜਦਕਿ ਡਾ. ਜੀਵਨਜੋਤ ਕੌਰ, ਅਮਿਤ ਰਤਨ ਕੋਟਫੱਤਾ, ਸ਼ੀਤਲ ਅੰਗੁਰਾਲ, ਸੁਖਵੀਰ ਸਿੰਘ ਮਾਈਸਰਖਾਨਾ, ਡਾ. ਅਮਨਦੀਪ ਕੌਰ ਅਰੋੜਾ, ਬਲਕਾਰ ਸਿੰਘ ਸਿੱਧੂ,ਜਗਤਾਰ ਸਿੰਘ ਦਿਆਲਪੁਰਾ, ਅਮਰਪਾਲ ਸਿੰਘ, ਪਰਗਟ ਸਿੰਘ ਪੋਆਰ, ਸੁਖਪਾਲ ਸਿੰਘ ਖਹਿਰਾ, ਵਿਕਰਮਜੀਤ ਸਿੰਘ ਚੌਧਰੀ ਅਤੇ ਐਡਵੋਕੇਟ ਜਨਰਲ ਮੈਂਬਰ ਵਜੋਂ ਸ਼ਾਮਲ ਹੋਣਗੇ। ਪਟੀਸ਼ਨ ਕਮੇਟੀ ਦਾ ਚੇਅਰਮੈਨ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ, ਡਾ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਜਗਸੀਰ ਸਿੰਘ, ਸੁਖਵੀਰ ਸਿੰਘ ਮਾਈਸਰਖਾਨਾ, ਸ੍ਰੀਮਤੀ ਨੀਨਾ ਮਿੱਤਲ,ਬਰਿੰਦਰ ਕੁਮਾਰ ਗੋਇਲ ਵਕੀਲ, ਨਰੇਸ਼ ਕਟਾਰੀਆ, ਨਰੇਸ਼ ਪੁਰੀ, ਬਲਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਕੁਮਾਰ ਸ਼ਰਮਾ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ। ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗ਼ਜ਼ ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਡਾ. ਮੁਹੰਮਦ-ਜਮੀਲ-ਉਰ-ਰਹਿਮਾਨ ਹੋਣਗੇ ਜਦਕਿ ਮੈਂਬਰਾਂ ਵਿੱਚ ਅਮਨਦੀਪ ਸਿੰਘ ਮੁਸਾਫਿਰ, ਅਮੋਲਕ ਸਿੰਘ, ਬਰਿੰਦਰ ਕੁਮਾਰ ਗੋਇਲ ਵਕੀਲ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ, ਡਾ. ਵਿਜੈ ਸਿੰਗਲਾ, ਸੁਖਬਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ ਜੂਨੀਅਰ ਅਤੇ ਸ੍ਰੀਮਤੀ ਗਨੀਵ ਕੌਰ ਮਜੀਠੀਆ ਸ਼ਾਮਲ ਹੋਣਗੇ। ਇਸੇ ਤਰ੍ਹਾਂ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦੇ ਚੇਅਰਮੈਨ ਜਗਦੀਪ ਕੰਬੋਜ ਗੋਲਡੀ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਅਜੈ ਗੁਪਤਾ, ਗੁਰਲਾਲ ਘਨੌਰ, ਰਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਕੁਲਵੰਤ ਸਿੰਘ, ਕੁਲਵੰਤ ਸਿੰਘ ਬਾਜੀਗਰ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਹੋਣਗੇ। The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ appeared first on TheUnmute.com - Punjabi News. Tags:
|
ਅਨੁਰਾਗ ਠਾਕੁਰ ਦੀ ਪਹਿਲਵਾਨਾਂ ਨਾਲ ਮੀਟਿੰਗ ਸਮਾਪਤ, ਚਾਰਜਸ਼ੀਟ ਤੇ ਪਹਿਲਵਾਨਾਂ 'ਤੇ ਦਰਜ FIR 'ਤੇ ਹੋਈ ਚਰਚਾ Wednesday 07 June 2023 01:36 PM UTC+00 | Tags: anurag-thakur breaking-news news ਚੰਡੀਗੜ੍ਹ, 07 ਜੂਨ 2023: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਬੁੱਧਵਾਰ (7 ਜੂਨ) ਨੂੰ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਨਾਲ ਮੁਲਾਕਾਤ ਕੀਤੀ। ਕਰੀਬ ਛੇ ਘੰਟੇ ਚੱਲੀ ਇਸ ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਾਲੇ ਕਈ ਮਾਮਲਿਆਂ ‘ਤੇ ਸਹਿਮਤੀ ਬਣੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਖਿਡਾਰੀਆਂ ਨਾਲ ਹੋਈ ਗੱਲਬਾਤ ‘ਚ ਜਿਨਸੀ ਸ਼ੋਸ਼ਣ ਮਾਮਲੇ ‘ਚ 15 ਜੂਨ ਤੱਕ ਚਾਰਜਸ਼ੀਟ ਦਾਖਲ ਕਰਨ ‘ਤੇ ਚਰਚਾ ਹੋਈ ਹੈ । ਅਨੁਰਾਗ ਠਾਕੁਰ (Anurag Thakur) ਨੇ ਕਿਹਾ, ”ਬਹੁਤ ਹੀ ਸੰਵੇਦਨਸ਼ੀਲ ਮੁੱਦੇ ‘ਤੇ ਪਹਿਲਵਾਨਾਂ ਨਾਲ ਸਕਾਰਾਤਮਕ ਗੱਲਬਾਤ ਹੋਈ ਹੈ। ਕਰੀਬ ਛੇ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਮੁੱਦਿਆਂ ‘ਤੇ ਚਰਚਾ ਹੋਈ, ਉਨ੍ਹਾਂ ਦੋਸ਼ਾਂ ਦੀ ਜਾਂਚ ਮੁਕੰਮਲ ਕਰਕੇ 15 ਜੂਨ ਤੱਕ ਚਾਰਜਸ਼ੀਟ ਦਾਇਰ ਕੀਤੀ ਜਾਵੇ ਅਤੇ 30 ਜੂਨ ਤੱਕ ਕੁਸ਼ਤੀ ਫੈਡਰੇਸ਼ਨ ਦੀ ਚੋਣ ਕਰਵਾਈ ਜਾਵੇ। ਕੁਸ਼ਤੀ ਫੈਡਰੇਸ਼ਨ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਸ ਦੀ ਅਗਵਾਈ ਕੋਈ ਇੱਕ ਔਰਤ ਕਰੇ | ਸਾਕਸ਼ੀ ਮਲਿਕ ਨੇ ਕਿਹਾ ਕਿ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਸਾਡੀ ਮੁੱਖ ਮੰਗ ਹੈ। ਖੇਡ ਮੰਤਰੀ ਨੇ ਅੱਗੇ ਕਿਹਾ, "ਪਹਿਲਵਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਸਾਰੀਆਂ ਐਫਆਈਆਰ ਵਾਪਸ ਲਈਆਂ ਜਾਣ। ਪਹਿਲਵਾਨਾਂ ਨੇ ਇਹ ਵੀ ਅਪੀਲ ਕੀਤੀ ਕਿ ਤਿੰਨ ਕਾਰਜਕਾਲ ਪੂਰੇ ਕਰ ਚੁੱਕੇ ਬ੍ਰਿਜ ਭੂਸ਼ਣ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਦੁਬਾਰਾ ਚੋਣ ਨਾ ਕੀਤੀ ਜਾਵੇ। ਪਹਿਲਵਾਨ 15 ਜੂਨ ਤੋਂ ਪਹਿਲਾਂ ਪ੍ਰਦਰਸ਼ਨ ਨਹੀਂ ਕਰਨਗੇ। ਦੇਸ਼ ਦੇ ਚੋਟੀ ਦੇ ਪਹਿਲਵਾਨ ਬ੍ਰਿਜ ਭੂਸ਼ਣ ਸਿੰਘ ਨਾਲ 138 ਦਿਨਾਂ ਤੱਕ ਖੁੱਲ੍ਹ ਕੇ ਲੜ ਰਹੇ ਸਨ। ਪਹਿਲੀ ਵਾਰ 18 ਜਨਵਰੀ ਨੂੰ ਪਹਿਲਵਾਨ ਧਰਨੇ ‘ਤੇ ਬੈਠੇ ਅਤੇ 23 ਅਪ੍ਰੈਲ ਨੂੰ ਦੂਜਾ ਧਰਨਾ ਸ਼ੁਰੂ ਕੀਤਾ। ਇਸ ਤੋਂ ਬਾਅਦ ਪਹਿਲਵਾਨਾਂ ਨੇ ਖ਼ਰਾਬ ਮੌਸਮ ਦਾ ਸਾਹਮਣਾ ਕੀਤਾ, ਪੁਲਿਸ ਨਾਲ ਝੜੱਪ ਹੋਈ । ਪਹਿਲਵਾਨਾਂ ਖ਼ਿਲਾਫ਼ ਐਫਆਈਆਰ ਵੀ ਹੋਈ ਸੀ, ਪਰ ਧਰਨਾ ਜਾਰੀ ਰਿਹਾ। The post ਅਨੁਰਾਗ ਠਾਕੁਰ ਦੀ ਪਹਿਲਵਾਨਾਂ ਨਾਲ ਮੀਟਿੰਗ ਸਮਾਪਤ, ਚਾਰਜਸ਼ੀਟ ਤੇ ਪਹਿਲਵਾਨਾਂ ‘ਤੇ ਦਰਜ FIR ‘ਤੇ ਹੋਈ ਚਰਚਾ appeared first on TheUnmute.com - Punjabi News. Tags:
|
GT ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ 481.15 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕਰਾਂਗੇ: ਹਰਭਜਨ ਸਿੰਘ ਈ.ਟੀ.ਓ. Wednesday 07 June 2023 01:42 PM UTC+00 | Tags: bagli breaking-news chawa-samrala cm-bhagwant-mann dehru-road gt-road-to-chawa-samrala-road harbhajan-singh-eto latest-news news roopa ਚੰਡੀਗੜ੍ਹ, 7 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ।ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਇਸ ਸੜਕ ਨੂੰ 481.15 ਲੱਖ ਰੁਪਏ ਅਨੁਮਾਨਿਤ ਲਾਗਤ ਨਾਲ ਮਜ਼ਬੂਤ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਕੁੱਲ ਲੰਬਾਈ 4.40 ਕਿਲੋਮੀਟਰ ਅਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ.ਰੋਡ (ਐਨ.ਐਚ-44) ਅਤੇ ਚਾਵਾ-ਸਮਰਾਲਾ ਸੜਕ (ਓ.ਡੀ.ਆਰ-56) ਨੂੰ ਆਪਸ ਵਿੱਚ ਜੋੜਦੀ ਹੈ। ਕੈਬਨਿਟ ਮੰਤਰੀ (Harbhajan Singh ETO) ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੀ 5054 ਆਰ.ਬੀ-10 ਸਕੀਮ ਅਧੀਨ ਮਨਜ਼ੂਰ ਹੋ ਚੁੱਕੀ ਹੈ ਅਤੇ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 5 ਸਾਲਾ ਦਾ ਰੱਖ ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਕਰਨ ਉਪਰੰਤ ਇਹ ਪ੍ਰਾਜੈਕਟ 6 ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। The post GT ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ 481.15 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕਰਾਂਗੇ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News. Tags:
|
ਡੂੰਘੇ ਬੋਰਵੈੱਲ 'ਚ ਡਿੱਗੀ 3 ਸਾਲਾ ਸ੍ਰਿਸ਼ਟੀ ਨੂੰ ਕੱਢਣ ਲਈ ਰੈਸਕਿਊ ਆਪ੍ਰੇਸ਼ਨ 30 ਘੰਟਿਆਂ ਤੋਂ ਜਾਰੀ Wednesday 07 June 2023 02:08 PM UTC+00 | Tags: breaking-news district-panchayat-ceo-ashish-tiwari latest-news madhya-pradesh news sehore srishti ਚੰਡੀਗੜ੍ਹ, 7 ਜੂਨ 2023: ਮੱਧ ਪ੍ਰਦੇਸ਼ ਵਿੱਚ ਸੀਹੋਰ ਦੇ ਪਿੰਡ ਮੁੰਗਵਾਲੀ ਵਿੱਚ ਸ੍ਰਿਸ਼ਟੀ ਨਾਂ ਦੀ ਤਿੰਨ ਸਾਲਾ ਬੱਚੀ (Srishti) 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ ਨੂੰ 30 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਹੈ। ਹਾਲਾਂਕਿ ਬੁੱਧਵਾਰ ਦੁਪਹਿਰ ਨੂੰ ਫੌਜ ਨੇ ਮੋਰਚਾ ਸੰਭਾਲ ਲਿਆ ਹੈ। ਜ਼ਿਲ੍ਹਾ ਪੰਚਾਇਤ ਦੇ ਸੀਈਓ ਆਸ਼ੀਸ਼ ਤਿਵਾਰੀ ਨੇ ਦੱਸਿਆ ਕਿ ਦਿੱਲੀ ਅਤੇ ਰਾਜਸਥਾਨ ਤੋਂ ਮਾਹਰਾਂ ਦੀ ਟੀਮ ਸੱਦੀ ਗਈ ਹੈ। ਉਹ ਵੀਰਵਾਰ ਸਵੇਰੇ ਇੱਥੇ ਪਹੁੰਚਣਗੇ। ਬੱਚੀ 100 ਫੁੱਟ ਦੀ ਡੂੰਘਾਈ ‘ਚ ਫਸ ਗਈ ਹੈ। ਜਦਕਿ ਬੋਰ ਦੇ ਸਮਾਨਾਂਤਰ ਦੀ ਹੁਣ ਤੱਕ ਸਿਰਫ 35 ਫੁੱਟ ਤੱਕ ਖੁਦਾਈ ਹੋਈ ਹੈ। ਚੱਟਾਨਾਂ ਕਾਰਨ ਖੁਦਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਫੌਜ ਨੇ ਆਪਣੇ ਪੱਧਰ ‘ਤੇ ਬੋਰ ‘ਚ ਰੱਸੀ ਅਤੇ ਰਾਡ ਪਾ ਕੇ ਬੱਚੀ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਹੈ। ਇਹ ਕੋਸ਼ਿਸ਼ ਨਾਕਾਮ ਹੋ ਗਈ ਕਿਉਂਕਿ ਲੜਕੀ ਦੇ ਕੱਪੜੇ ਫਟ ਗਏ ਸਨ। ਫੌਜ ਦੇ ਜਵਾਨ ਮੁੜ ਅਜਿਹੇ ਯਤਨਾਂ ਵਿੱਚ ਲੱਗੇ ਹੋਏ ਹਨ। ਮੌਕੇ ‘ਤੇ ਡਾਕਟਰਾਂ ਨਾਲ ਐਂਬੂਲੈਂਸ ਮੌਜੂਦ ਹੈ। ਸ੍ਰਿਸ਼ਟੀ (Srishti) ਨਾਂ ਦੀ ਇਹ 3 ਸਾਲ ਦੀ ਬੱਚੀ ਮੰਗਲਵਾਰ ਦੁਪਹਿਰ ਕਰੀਬ 2 ਵਜੇ ਖੇਡਦੇ ਹੋਏ ਖੇਤਾਂ ‘ਚ ਬਣੇ ਬੋਰਵੈੱਲ ‘ਚ ਡਿੱਗ ਗਈ ਸੀ। ਉਹ 29 ਫੁੱਟ ਦੀ ਡੂੰਘਾਈ ‘ਚ ਫਸ ਗਈ। ਸੂਚਨਾ ਮਿਲਦੇ ਹੀ ਪ੍ਰਸ਼ਾਸਨ, ਪੁਲਿਸ, ਐਸਡੀਆਰਐਫ, ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਬੋਰਵੈਲ ਦੀ ਸਮਾਨਾਂਤਰ ਖੁਦਾਈ ਕੀਤੀ ਗਈ। ਇਸ ਦੌਰਾਨ ਵਾਈਬ੍ਰੇਸ਼ਨ ਕਾਰਨ ਲੜਕੀ ਡੂੰਘਾਈ ‘ਚ ਫਸ ਗਈ। ਉਹ ਕਰੀਬ 100 ਫੁੱਟ ਦੀ ਡੂੰਘਾਈ ‘ਚ ਫਸ ਗਈ ਹੈ। 10 ਤੋਂ ਵੱਧ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਖੁਦਾਈ ਵਿੱਚ ਲੱਗੀਆਂ ਹੋਈਆਂ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਬੱਚੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਖੁਦਾਈ ਦੌਰਾਨ ਵਾਈਬ੍ਰੇਸ਼ਨ ਕਾਰਨ ਉਹ ਹੇਠਾਂ ਖਿਸਕ ਗਈ ਹੈ। ਅਸੀਂ ਫੌਜ ਨੂੰ ਬੁਲਾ ਕੇ ਮੌਕੇ ‘ਤੇ ਭੇਜ ਦਿੱਤਾ ਹੈ। NDRF ਅਤੇ SDRF ਪਹਿਲਾਂ ਹੀ ਕੰਮ ਕਰ ਰਹੇ ਹਨ। ਸਾਡੀ ਪੂਰੀ ਕੋਸ਼ਿਸ਼ ਬੱਚੀ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਹੈ। ਇੱਥੇ ਪੁਲੀਸ ਨੇ ਖੇਤ ਮਾਲਕ ਗੋਪਾਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ। The post ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾ ਸ੍ਰਿਸ਼ਟੀ ਨੂੰ ਕੱਢਣ ਲਈ ਰੈਸਕਿਊ ਆਪ੍ਰੇਸ਼ਨ 30 ਘੰਟਿਆਂ ਤੋਂ ਜਾਰੀ appeared first on TheUnmute.com - Punjabi News. Tags:
|
ਪੰਜਾਬ ਭਰ 'ਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ Wednesday 07 June 2023 02:12 PM UTC+00 | Tags: aman-arora jobs latest-news news placement placement-campaign ਚੰਡੀਗੜ੍ਹ, 7 ਜੂਨ 2023: ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ (Placement Campaign) ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਨੌਕਰੀਆਂ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਲਈ ਦੂਜੇ ਸੂਬਿਆਂ ਜਾਂ ਹੋਰ ਦੇਸ਼ਾਂ ਵਿੱਚ ਜਾਣ ਦੀ ਲੋੜ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਸ ਤਰ੍ਹਾਂ ਦੀਆਂ ਪਲੇਸਮੈਂਟ ਮੁਹਿੰਮਾਂ ਸਮੇਂ ਦੀ ਲੋੜ ਹਨ। ਅੱਜ ਪਲੇਸਮੈਂਟ ਮੁਹਿੰਮ (Placement Campaign) ਵਿੱਚ ਵਰਧਮਾਨ, ਰਿਲਾਇੰਸ ਇੰਡਸਟਰੀਜ਼, ਸਪੋਰਟਸਕਿੰਗ, ਏਅਰਟੈੱਲ, ਐਸ.ਬੀ.ਆਈ. ਲਾਈਫ, ਆਦਿਤਿਆ ਬਿਰਲਾ ਲਾਈਫ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਯੈੱਸ ਬੈਂਕ, ਸਵਰਾਜ ਅਤੇ ਸੋਨਾਲੀਕਾ ਸਮੇਤ ਕੁੱਲ 419 ਪ੍ਰਮੁੱਖ ਰੋਜ਼ਗਾਰਦਾਤਾ ਸ਼ਾਮਲ ਹੋਏ। ਇਸ ਵਿਸ਼ਾਲ ਪਲੇਸਮੈਂਟ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ ਕੁੱਲ 10,317 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਅਮਨ ਅਰੋੜਾ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਨੌਕਰੀ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਮੁਹਿੰਮ ਨੇ ਰੁਜ਼ਗਾਰ ਦਾਤਾਵਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਇੱਕ ਮੰਚ ਮੁਹੱਈਆ ਕਰਵਾਇਆ ਹੈ। ਇਸ ਭਰਤੀ ਮੁਹਿੰਮ ਜ਼ਰੀਏ ਪੰਜਾਬ ਦੇ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ। The post ਪੰਜਾਬ ਭਰ ‘ਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ appeared first on TheUnmute.com - Punjabi News. Tags:
|
ਪੰਜਾਬ 'ਚ ਪਹਿਲੀ ਆਈਡੀਆ ਲੈਬ ਦਾ ਸਥਾਪਿਤ ਹੋਣਾ ਮਾਲਵੇ ਲਈ ਮਾਣ ਵਾਲੀ ਗੱਲ: ਹਰਜੋਤ ਸਿੰਘ ਬੈਂਸ Wednesday 07 June 2023 02:18 PM UTC+00 | Tags: aam-aadmi-party breaking-news chief-minister-bhagwant-mann first-idea-lab first-idea-lab-punjab harjot-singh-bains maharaja-ranjit-singh-punjab-technical-university news ਬਠਿੰਡਾ, 7 ਜੂਨ 2023 : ਸੂਬੇ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਪੰਜਾਬ ਦੀ ਪਲੇਠੀ ਬੀਸੀਐਲ ਇੰਡਸਟ੍ਰੀਜ਼ ਲਿਮ. ਦੁਆਰਾ 56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਬੀਸੀਐਲ ਏਆਈਸੀਟੀਈ ਆਈਡੀਆ ਲੈਬ (First Idea Lab) ਦਾ ਆਨ-ਲਾਇਨ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਰੋੜੀ ਵਲੋਂ ਇੱਥੇ ਪਹੁੰਚ ਕੇ ਉਦਘਾਟਨ ਕੀਤਾ ਗਿਆ। ਆਲ ਇੰਡੀਆ ਕਾਊਂਸਲ ਫਾਰ ਟੈਕਨੀਕਲ ਐਜੂਕੇਸ਼ਨ ਵਲੋਂ ਬੀਸੀਐਲ ਇੰਡਸਟ੍ਰੀਜ਼ ਲਿਮ. ਦੇ ਸਹਿਯੋਗ ਨਾਲ ਤਿਆਰ ਕਰਵਾਈ ਗਈ ਇਸ ਲੈਬ ਦੇ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ (ਸ਼ਹਿਰੀ) ਵਿਧਾਇਕ ਸ. ਜਗਰੂਪ ਸਿੰਘ ਗਿੱਲ, ਬੀਸੀਐਲ ਇੰਡਸਟ੍ਰੀਜ਼ ਲਿਮ. ਦੇ ਐਮਡੀ ਰਾਜਿੰਦਰ ਮਿੱਤਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਲਾਲ ਅਗਰਵਾਲ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਆਨਲਾਈਨ ਮੋਡ ਰਾਹੀਂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਤੇ ਉੱਤਰੀ ਭਾਰਤ ਦੇ ਵਿਦਿਆਰਥੀਆਂ ਲਈ ਬੀ.ਸੀ.ਐੱਲ.-ਏ.ਆਈ.ਸੀ.ਟੀ.ਈ.ਆਇਡੀਆ ਲੈਬ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਆਈਡੀਆ ਲੈਬ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਇੰਸ, ਟੈਕਨਾਲੋਜੀ, ਗਣਿਤ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਇਨੋਵੇਟ ਅਤੇ ਐਕਸਲ ਕਰਨ ਦਾ ਮੌਕਾ ਦੇਣਾ ਹੈ ਤਾਂ ਜੋ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੇ ਨਵੇਂ ਵਿਚਾਰ ਅਤੇ ਤਜ਼ਰਬਿਆਂ ਨੂੰ ਵਿਕਸਿਤ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਪਹਿਲੀ ਲੈਬ ਦਾ ਹੋਣਾ ਪੂਰੇ ਪੰਜਾਬ ਅਤੇ ਮਾਲਵਾ ਖੇਤਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਬੀਸੀਐਲ ਇੰਡਸਟ੍ਰੀਜ਼ ਲਿਮ. ਵਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਲੈਬ ਨੌਜਵਾਨਾਂ ਵਲੋਂ ਸੋਚੇ ਗਏ ਨਵੇਂ-ਨਵੇਂ ਆਈਡੀਅਜ਼ ਨੂੰ ਪੂਰੇ ਕਰਨ ਲਈ ਸਹਾਈ ਸਿੱਧ ਹੋਵੇਗੀ। ਉਨ੍ਹਾਂ ਇਸ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਚੰਗੇ ਨਾਗਰਿਕ ਪੈਦਾ ਕਰਨ ਲਈ ਕਿਸੇ ਪੱਖੋਂ ਵੀ ਪਿਛੇ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਹੋਰ ਅੱਗੇ ਵਧਣ ਲਈ ਵਧੀਆ ਮੌਕੇ ਪ੍ਰਦਾਨ ਕਰਨ ਚ ਮੀਲ ਪੱਥਰ ਸਾਬਤ ਹੋਵੇਗੀ। ਸਮਾਗਮ ਉਪਰੰਤ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਵਿਦਿਆਰਥੀਆਂ ਦੇ ਆਈਡੀਆ ਨੂੰ ਪੂਰਾ ਕਰਨ ਚ ਵੱਡਾ ਰੋਲ ਅਦਾ ਕਰੇਗੀ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬੱਚੇ ਵਿਦੇਸ਼ਾ ਵੱਲ ਜਾਣ ਦੀ ਬਜਾਏ ਨਵੇਂ-ਨਵੇਂ ਆਈਡੀਆ ਨੂੰ ਪੂਰਾ ਕਰਨ ਲਈ ਪੰਜਾਬ ਦੀ ਧਰਤੀ ਤੇ ਹੀ ਰਹਿਣਾ ਪਸੰਦ ਕਰਨਗੇ। ਇਸ ਦੌਰਾਨ ਉਨ੍ਹਾਂ ਆਈਡੀਆ ਲੈਬ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜਾਈ ਵੀ ਕੀਤੀ। ਇਸ ਤੋਂ ਪਹਿਲਾਂ ਹਲਕੇ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਬੀਸੀਐਲ ਲਿਮ. ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਿਹਾ ਕਿ ਬਠਿੰਡਾ ਜਿਸ ਨੂੰ ਕਦੇ ਸਿੱਖਿਆ ਦੇ ਖੇਤਰ ਵਿੱਚ ਪਛੜਿਆਂ ਕਿਹਾ ਜਾਂਦਾ ਸੀ, ਪਰ ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਚ ਆਪਣੀਆਂ ਵਿਸ਼ੇਸ਼ ਪਹਿਲਕਦਮੀਆਂ ਕਰਕੇ ਦੁਨੀਆਂ ਦੇ ਨਕਸ਼ੇ ਤੇ ਉਭਰ ਰਿਹਾ ਹੈ। ਇਸ ਤੋਂ ਪਹਿਲਾਂ ਐਮਆਰਐਸਪੀਟੀਯੂ ਦੇ ਵਾਇਸ ਚਾਂਸਲਰ ਸ. ਬੂਟਾ ਸਿੰਘ ਵਲੋਂ ਯੂਨੀਵਰਸਿਟੀ ਦੁਆਰਾ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਯੂਨੀਵਰਸਿਟੀ ਦੇ ਸਾਲ 2023-24 ਲਈ ਦਾਖਲਾ ਪੋਰਟਲ ਵੀ ਲਾਂਚ ਕੀਤਾ।ਇਸ ਤੋਂ ਪਹਿਲਾਂ ਬੀਸੀਐਲ ਇੰਡਸਟ੍ਰੀਜ਼ ਲਿਮ. ਦੇ ਐਮ.ਡੀ. ਰਾਜਿੰਦਰ ਮਿੱਤਲ ਵਲੋਂ ਸਮਾਜ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਆਈਡੀਆ ਲੈਬ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ 4.5 ਕਰੋੜ ਦੀ ਲਾਗਤ ਨਾਲ ਖੇਲੋਂ ਇੰਡੀਆ ਸਕੀਮ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮਲਟੀਪਰਪਜ਼ ਇੰਡੋਰ ਸਪੋਰਟਸ ਹਾਲ ਦਾ ਆਨਲਾਇਨ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਇਸ ਨਾਲ ਮਾਲਵੇ ਵਿੱਚ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਹੋਰ ਮੌਕੇ ਮਿਲਣਗੇ। ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਯਾਦਗਾਰੀ ਸਨਮਾਨ ਚਿੰਨਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਸ. ਗੁਰਇੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਸ. ਬੇਅੰਤ ਸਿੰਘ ਸਿੱਧੂ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਇੰਦਰਜੀਤ ਸਿੰਘ, ਐਸਡੀਓ ਆਮੁੱਲਿਆ ਗਰਗ, ਐਮਸੀ ਸੁਖਦੀਪ ਸਿੰਘ ਢਿੱਲੋਂ, ਆਪ ਆਗੂ ਬੱਲੀ ਬਲਜੀਤ ਤੋਂ ਇਲਾਵਾ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਵਿਦਿਆਰਥੀ ਆਦਿ ਹਾਜ਼ਰ ਸਨ। The post ਪੰਜਾਬ ‘ਚ ਪਹਿਲੀ ਆਈਡੀਆ ਲੈਬ ਦਾ ਸਥਾਪਿਤ ਹੋਣਾ ਮਾਲਵੇ ਲਈ ਮਾਣ ਵਾਲੀ ਗੱਲ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ: ਸੰਤ ਬਲਬੀਰ ਸਿੰਘ ਸੀਚੇਵਾਲ Wednesday 07 June 2023 02:23 PM UTC+00 | Tags: aiims ayush breaking-news environment environmentalist news sant-balbir-singh-seechewal ਬਠਿੰਡਾ, 07 ਜੂਨ 2023: ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਵੱਲੋਂ ਸਥਾਨਕ ਏਮਜ਼ ਦੇ ਆਯੂਸ਼, ਓਪੀਡੀ ਤੇ ਐਮਰਜੈਂਸੀ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ੳਪੀਡੀ ਵਿਖੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਇਸ ਉਪਰੰਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਏਮਜ਼ ਦੇ ਡਾਇਰੈਕਟਰ ਪ੍ਰੋ: ਡਾ. ਡੀਕੇ ਸਿੰਘ ਸਮੇਤ ਡਾਕਟਰੀ ਸਟਾਫ਼ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਤੇ ਏਮਜ਼ ਅਤੇ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਡਾਕਟਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਏਮਜ਼ ਮਾਲਵਾ ਇਲਾਕੇ ਨੂੰ ਬਹੁਤ ਵੱਡਾ ਤੋਹਫਾ ਮਿਲਿਆ ਹੈ ਜਿਸ ਨਾਲ ਆਸ-ਪਾਸ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਮਿਲਿਆ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨ ਘੱਟ ਪਾਣੀ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜ਼ੀਹ ਦੇਣ ਤਾਂ ਜੋ ਦਿਨ ਪ੍ਰਤੀ ਦਿਨ ਘੱਟ ਰਹੇ ਪਾਣੀ ਦੇ ਪੱਧਰ ਨੂੰ ਨੀਵਾ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਬੋ ਹਵਾ, ਪਾਣੀ ਅਤੇ ਵਾਤਾਵਰਨ ਨੂੰ ਗੰਦਲਾ ਹੋਣ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜਿੰਮੇਵਾਰੀ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਕੱਲੇ ਪੌਦੇ ਲਗਾਉਣਾ ਹੀ ਨਹੀਂ ਸਗੋਂ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਵੀ ਲਾਜਮੀ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੈਂਟਰ ਵਾਟਰ ਬੋਰਡ ਦੀ ਪੰਜ ਸਾਲਾ ਰਿਪੋਰਟ ਅਨੁਸਾਰ ਸਾਲ 2039 ਤੱਕ ਪਾਣੀ ਦਾ ਪੱਧਰ ਬਹੁਤ ਨੀਵਾ ਚਲਾ ਜਵਾਗੇ ਇਸ ਲਈ ਸਾਨੂੰ ਵੱਧ ਤੋਂ ਵੱਧ ਪਾਣੀ ਨੂੰ ਬਚਾਉਣ ਦੇ ਯਤਨ ਕਰਨੇ ਚਾਹੀਦੇ ਹਨ। ਇਸ ਉਪਰੰਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸੈਂਟਰਲ ਯੂਨੀਵਰਸਿਟੀ ਘੁੱਦਾ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਏਮਜ਼ ਦੇ ਡਾਇਰੈਕਟਰ ਪ੍ਰੋ: ਡਾ. ਡੀਕੇ ਸਿੰਘ, ਡਾ. ਕੰਵਲਜੀਤ ਸਿੰਘ ਕੌੜਾ, ਪ੍ਰੋ: ਰੂਬਲਪ੍ਰੀਤ ਸਿੰਘ, ਡਾ. ਰਾਜੀਵ ਕੁਮਾਰ, ਡਿਪਟੀ ਡਾਇਰੈਕਟਰ ਐਡਮਨਿਸਟ੍ਰੇਸ਼ਨ ਡਾ. ਰਾਜੀਵ ਸੇਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐਚਓਡੀ ਤੇ ਡਾਕਟਰੀ ਸਟਾਫ਼ ਆਦਿ ਹਾਜ਼ਰ ਰਿਹਾ। The post ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ: ਸੰਤ ਬਲਬੀਰ ਸਿੰਘ ਸੀਚੇਵਾਲ appeared first on TheUnmute.com - Punjabi News. Tags:
|
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੇ ਦੂਜੇ ਸੈਸ਼ਨ ਖੇਡ ਸਮਾਪਤ, ਸਮਿਥ ਤੇ ਹੈਡ ਦੇ ਵਿਚਾਲੇ 94 ਦੌੜਾਂ ਦੀ ਸਾਝੇਦਾਰੀ Wednesday 07 June 2023 02:31 PM UTC+00 | Tags: australia breaking-news news oval world-test-championship-final wtc-2023 wtc-final ਚੰਡੀਗੜ੍ਹ, 07 ਜੂਨ 2023: ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੂਜਾ ਸੈਸ਼ਨ ਖਤਮ ਹੋਣ ਤੱਕ ਚਾਹ ਤੱਕ ਆਸਟ੍ਰੇਲੀਆ ਨੇ 3 ਵਿਕਟਾਂ ‘ਤੇ 170 ਦੌੜਾਂ ਬਣਾ ਲਈਆਂ ਹਨ। ਸਟੀਵ ਸਮਿਥ 33 ਅਤੇ ਟ੍ਰੈਵਿਸ ਹੈਡ 60 ਦੌੜਾਂ ਬਣਾ ਕੇ ਨਾਬਾਦ ਹਨ। ਦੋਵਾਂ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਰਹੀ ਹੈ। ਹੈੱਡ ਨੇ ਆਪਣੇ ਕਰੀਅਰ ਦਾ 14ਵਾਂ ਅਰਧ ਸੈਂਕੜਾ ਪੂਰਾ ਕੀਤਾ ਹੈ। ਮਾਰਨਸ ਲਾਬੂਸ਼ੇਨ 26 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਮੁਹੰਮਦ ਸ਼ਮੀ ਨੇ ਬੋਲਡ ਕੀਤਾ। ਉਸ ਤੋਂ ਪਹਿਲਾਂ ਡੇਵਿਡ ਵਾਰਨਰ 43 ਦੌੜਾਂ ਅਤੇ ਉਸਮਾਨ ਖਵਾਜਾ ਜ਼ੀਰੋ ‘ਤੇ ਆਊਟ ਹੋਏ। ਵਾਰਨਰ ਨੂੰ ਸ਼ਾਰਦੁਲ ਨੇ ਅਤੇ ਖਵਾਜਾ ਨੂੰ ਸਿਰਾਜ ਨੇ ਆਊਟ ਕੀਤਾ। ਮੈਚ ਦੀ ਸ਼ੁਰੂਆਤ ‘ਚ ਦੋਵੇਂ ਟੀਮਾਂ ਦੇ ਖਿਡਾਰੀ ਕਾਲੇ ਬਾਂਹਾਂ ‘ਤੇ ਬਾਲਾਸੋਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਉਤਰੇ। The post ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੇ ਦੂਜੇ ਸੈਸ਼ਨ ਖੇਡ ਸਮਾਪਤ, ਸਮਿਥ ਤੇ ਹੈਡ ਦੇ ਵਿਚਾਲੇ 94 ਦੌੜਾਂ ਦੀ ਸਾਝੇਦਾਰੀ appeared first on TheUnmute.com - Punjabi News. Tags:
|
ਸਿੱਖ ਸੰਗਤਾਂ ਭਰਮ ਭੁਲੇਖੇ ਪਾਉਣ ਵਾਲੇ ਮੌਕਾਪ੍ਰਸਤ ਆਗੂਆਂ ਤੋਂ ਚੌਕਸ ਰਹਿਣ: ਬੀਬੀ ਜਗੀਰ ਕੌਰ Wednesday 07 June 2023 02:36 PM UTC+00 | Tags: bibi-jagir-kaur breaking-news news punjab-news ਚੰਡੀਗੜ੍ਹ, 07 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਸੋਚ,ਸਿਧਾਂਤ ਅਤੇ ਸਿੱਖ ਰਹਿਤ ਮਰਯਾਦਾ ਵਿੱਚ ਪਰਪੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕੋਈ ਵੀ ਅੰਮ੍ਰਿਤਧਾਰੀ ਸਿੱਖ ਸ਼੍ਰੋਮਣੀ ਅਕਾਲੀ ਪੰਥ ਦਾ ਮੈਂਬਰ ਬਣ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜ ਸਕਦਾ ਹੈ। ਉਨ੍ਹਾਂ (Bibi Jagir Kaur) ਕਿਹਾ ਕਿ ਜਿਹੜੇ ਆਗੂ ਸਿੱਖ ਸੰਸਥਾਵਾਂ ਵਿੱਚ ਸੁਧਾਰ ਦੇ ਹੱਕ ਵਿੱਚ ਨਹੀਂ ਹਨ ਸਿਰਫ ਕਬਜ਼ਾ ਜਮ੍ਹਾ ਕੇ ਰੱਖਣਾ ਚਹੁੰਦੇ ਹਨ ਉਹੀ ਸਿੱਖ ਸੰਗਤ ਵਿੱਚ ਭਰਮ ਪੈਦਾ ਕਰ ਰਹੇ ਹਨ ਜਦ ਕਿ ਸਿੱਖ ਸੰਗਤਾਂ ਅਜਿਹੀ ਝੂਠੀ ਬਿਆਨਬਾਜ਼ੀ ਕਰਨ ਵਾਲਿਆਂ ਦੇ ਇਰਾਦੇ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਇੰਨੇ ਸੀਨੀਅਰ ਅਤੇ ਸੁਲਝੇ ਹੋਏ ਆਗੂ ਹੋਣ ਦੇ ਬਾਵਜੂਦ ਵੀ ਜਾਣ ਬੁੱਝ ਕੇ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਜਦ ਕਿ ਉਨ੍ਹਾਂ ਨੇ ਬਰਾਬਰਤਾ ਦੀ ਗੱਲ ਕੀਤੀ ਹੈ ਜਿਹੜੀ ਕਿ ਸਿੱਖੀ ਦਾ ਮੂਲ਼ ਸਿਧਾਂਤ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇੱਕ ਖ਼ਾਸ ਰਾਜਨੀਤਿਕ ਪਾਰਟੀ ਨਾਲ ਆਪਣੇ ਸੰਬੰਧ ਬਾਉਣ ਲਈ ਤਰਲੋ ਮੱਛੀ ਹੋ ਰਹੇ ਆਗੂ ਹੁਣ ਬਿਨ੍ਹਾ ਵਜ੍ਹਾ ਉਨ੍ਹਾਂ ਦਾ ਨਾਂਅ ਇਸ ਖ਼ਾਸ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ । ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਤਾ ਇੱਕ ਹੀ ਟੀਚਾ ਹੈ ਕਿ ਗੁਰੂ ਘਰ ਵਿੱਚ “ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੌ”ਦੇ ਵਾਕ ਅਨੁਸਾਰ ਸਾਡੀ ਧਾਰਮਿਕ ਸੰਸਥਾ ਸ਼੍ਰੋਮਣੀ ਅਕਾਲੀ ਪੰਥ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਅਤੇ ਉਸ ਦੀ ਮਹਾਨਤਾ ਨੂੰ ਸਮਝਣ ਵਾਲਾ ਕੋਈ ਵੀ ਯੋਗ ਸਿੱਖ, ਸਿੱਖ ਸੰਸਥਾਵਾ ਨਾਲ ਸਬੰਧਤ ਨੁਮਾਇੰਦੇ ਜੋ ਸਤਿਕਾਰਯੋਗ ਸਿੱਖੀ ਫਲਸਫੇ ਦੀ ਸਮਝ ਰੱਖਦੇ ਹੋਣ ਸਿੱਖ ਪੰਥ ਦਾ ਹਿੱਸਾ ਬਣਕੇ ਗੁਰੂਧਾਮਾ ਦੀ ਸੇਵਾ ਸੰਭਾਲ ਕਰ ਸਕਦੇ ਹਨ। ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਇੱਕ ਫਿਰ ਵੀ ਦੁਬਾਰਾ ਬੇਨਤੀ ਕਰਦੇ ਹਨ ਕਿ ਕੋਈ ਵੀ ਸਿੱਖ ਕਿਸੇ ਵੀ ਸਿੱਖ ਸੰਸਥਾ ਨਾਲ ਜੁੜਿਆ ਹੋਵੇ ਉਹ ਸਿੱਖੀ ਸੋਚ ਰੱਖਣ ਵਾਲਾ ਕਿਸੇ ਵੀ ਰਾਜਸੀ ਧਿਰ ਨਾਲ ਸੰਬੰਧ ਰੱਖਦਾ ਹੋਵੇ ਉਹ ਬਤੌਰ ਗੁਰੂ ਸਾਹਿਬ ਜੀ ਦਾ ਸੇਵਾਦਾਰ ਬਣਕੇ ਸੇਵਾ ਵਿੱਚ ਹਿੱਸਾ ਪਾ ਸਕਦਾ ਹੈ ਅਤੇ ਉਹ ਨਵੀਂ ਬਣੀ ਧਾਰਮਿਕ ਸੰਸਥਾ ਸ਼੍ਰੋਮਣੀ ਅਕਾਲੀ ਪੰਥ ਵਿੱਚ ਆਪਣੀ ਸ਼ਮੂਲੀਅਤ ਕਰ ਸਕਦਾ ਹੈ ਤਾਂ ਜੋਂ ਗੁਰੂ ਨਾਨਕ ਦੇਵ ਜੀ ਦੇ ਬਰਾਬਰਤਾ ਤੇ ਸਰਬੱਤ ਦੇ ਭਲੇ ਦੇ ਫ਼ਲਸਫੇ ਨੂੰ ਬਚਾਉਣ ਅਤੇ ਸਿੱਖੀ ਅਤੇ ਸਿੱਖ ਮਰਿਆਦਾ ਦੀ ਪਹਿਰੇਦਾਰੀ ਕਰ ਸਕਦਾ ਹੈ The post ਸਿੱਖ ਸੰਗਤਾਂ ਭਰਮ ਭੁਲੇਖੇ ਪਾਉਣ ਵਾਲੇ ਮੌਕਾਪ੍ਰਸਤ ਆਗੂਆਂ ਤੋਂ ਚੌਕਸ ਰਹਿਣ: ਬੀਬੀ ਜਗੀਰ ਕੌਰ appeared first on TheUnmute.com - Punjabi News. Tags:
|
SKM ਵੱਲੋਂ ਕੁਰੂਕਸ਼ੇਤਰ ਵਿਖੇ MSP ਦੀ ਮੰਗ ਕਰਨ ਲਈ ਹਰਿਆਣਾ ਪੁਲਿਸ ਦੁਆਰਾ ਕਿਸਾਨਾਂ 'ਤੇ ਲਾਠੀਚਾਰਜ ਤੇ ਗ੍ਰਿਫਤਾਰੀ ਦੀ ਨਿੰਦਾ Wednesday 07 June 2023 02:42 PM UTC+00 | Tags: breaking-news haryana-police skm ਦਿੱਲੀ, 07 ਜੂਨ, 2023 (ਦਵਿੰਦਰ ਸਿੰਘ): ਐਸਕੇਐਮ ਦੀ ਕੌਮੀ ਕੌਂਸਲ ਨੇ ਅੱਜ ਦਿੱਲੀ ਵਿਖੇ ਮੀਟਿੰਗ ਕੀਤੀ ਅਤੇ ਕਿਸਾਨਾਂ ਅਤੇ ਪੇਂਡੂ ਭਾਰਤ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ। ਐਸਕੇਐਮ ਨੇ ਭਾਜਪਾ ਸ਼ਾਸਿਤ ਰਾਜਾਂ, ਖਾਸ ਕਰਕੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਵਿਰੁੱਧ ਪੁਲਿਸ ਬੇਰਹਿਮੀ ਅਤੇ ਜਬਰ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਨੋਟਿਸ ਲਿਆ। SKM ਨੇ 6 ਜੂਨ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਕਿਸਾਨਾਂ ਦੀ ਵਹਿਸ਼ੀ ਲਾਠੀਚਾਰਜ ਅਤੇ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ ਦੀ ਸਖ਼ਤ ਨਿਖੇਧੀ ਕੀਤੀ। ਕਿਸਾਨ ਸੂਰਜਮੁਖੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ ਕਾਰਨ ਰੋਸ ਪ੍ਰਗਟ ਕਰ ਰਹੇ ਸਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਬਜਾਏ, ਭਾਜਪਾ ਸਰਕਾਰ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ, ਸੈਂਕੜੇ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ 30 ਤੋਂ ਵੱਧ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। SKM ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਜਬਰ ਨੂੰ ਤੁਰੰਤ ਬੰਦ ਕੀਤਾ ਜਾਵੇ, ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਵੇ, ਸਾਰੇ ਝੂਠੇ ਕੇਸ ਵਾਪਸ ਲਏ ਜਾਣ, ਸਾਰੇ ਜ਼ਖਮੀ ਪ੍ਰਦਰਸ਼ਨਕਾਰੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਸਾਰੇ ਕਿਸਾਨਾਂ ਨੂੰ ਸੂਰਜਮੁਖੀ ਦੇ ਬੀਜਾਂ ਲਈ MSP ਮਿਲਣਾ ਯਕੀਨੀ ਬਣਾਇਆ ਜਾਵੇ, ਅਜਿਹਾ ਨਾ ਕਰਨ ‘ਤੇ SKM ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਵੱਡਾ ਸੰਘਰਸ਼ ਵਿੱਢੇਗੀ। SKM 6 ਜੂਨ ਦੀ ਰਾਤ ਨੂੰ ਗ੍ਰੇਟਰ ਨੋਇਡਾ ਅਥਾਰਟੀ ਦਫਤਰ ਦੇ ਸਾਹਮਣੇ ਧਰਨੇ ਵਾਲੀ ਥਾਂ ਤੋਂ ਯੂਪੀ ਪੁਲਿਸ ਦੁਆਰਾ 33 ਪ੍ਰਮੁੱਖ ਕਿਸਾਨ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਅਤੇ ਜੇਲ੍ਹ ਭੇਜਣ ਦੀ ਵੀ ਸਖ਼ਤ ਨਿੰਦਾ ਕਰਦਾ ਹੈ। ਇਹ ਧਰਨਾ ਗੌਤਮ ਬੁੱਢਾ ਨਗਰ ਦੇ 54 ਪਿੰਡਾਂ ਦੇ ਕਿਸਾਨਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਦਾ ਸ਼ਾਂਤਮਈ ਅੰਦੋਲਨ ਸੀ, ਜੋ ਕਿ ਬਦਲਵੇਂ ਰੋਜ਼ੀ-ਰੋਟੀ ਅਤੇ ਉਚਿਤ ਮੁਆਵਜ਼ੇ ਲਈ ਭੂਮੀ ਗ੍ਰਹਿਣ ਕਾਨੂੰਨ ਦੀਆਂ ਸਾਰੀਆਂ ਵਿਧਾਨਕ ਧਾਰਾਵਾਂ ਨੂੰ ਮਨਜ਼ੂਰੀ ਦਿਵਾਉਣ ਲਈ ਕੀਤਾ ਗਿਆ ਸੀ। ਐਸਕੇਐਮ ਮੰਗ ਕਰਦੀ ਹੈ ਕਿ ਗ੍ਰਿਫ਼ਤਾਰ ਕਾਰਕੁਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਸਾਰੇ ਕੇਸ ਵਾਪਸ ਲਏ ਜਾਣ ਅਤੇ ਹੱਕੀ ਮੰਗਾਂ ਮੰਨੀਆਂ ਜਾਣ। SKM ਨੇ ਜ਼ਬਰਦਸਤੀ ਜ਼ਮੀਨ ਗ੍ਰਹਿਣ ਕਰਨ ਦੇ ਖਿਲਾਫ ਵਾਰਾਣਸੀ ਦੇ ਮੋਹਨ ਸਰਾਨੀ ਵਿਖੇ ਸੈਂਕੜੇ ਔਰਤਾਂ ਸਮੇਤ ਕਿਸਾਨਾਂ ਅਤੇ ਪੇਂਡੂ ਵਿਅਕਤੀਆਂ ਦੇ 6 ਹਫਤਿਆਂ ਦੇ ਲੰਬੇ ਪ੍ਰਦਰਸ਼ਨ ਅਤੇ ਧਰਨੇ ਦਾ ਨੋਟਿਸ ਲਿਆ ਹੈ, ਜਿਸ ‘ਤੇ ਯੂਪੀ ਪੁਲਿਸ ਨੇ ਦਹਿਸ਼ਤ ਅਤੇ ਜਬਰ ਦਾ ਰਾਜ ਛੇੜ ਦਿੱਤਾ ਹੈ। SKM ਮੰਗ ਕਰਦੀ ਹੈ ਕਿ ਸਾਰੇ ਜਬਰ ਅਤੇ ਜ਼ਬਰਦਸਤੀ ਜ਼ਮੀਨ ਅਕਵਾਇਰ ਨੂੰ ਤੁਰੰਤ ਬੰਦ ਕੀਤਾ ਜਾਵੇ, ਜਿਸ ਨੂੰ ਅਸਫਲ ਕਰਨ ਲਈ SKM ਆਪਣੇ ਹਲਕੇ ਨੂੰ ਇਨਸਾਫ਼ ਲਈ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਬੁਲਾਵੇਗੀ। SKM ਨੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸਰਨ ਸਿੰਘ ਦੇ ਖਿਲਾਫ ਭਾਰਤ ਦੀਆਂ ਮਹਿਲਾ ਪਹਿਲਵਾਨਾਂ ਦੁਆਰਾ ਕੀਤੇ ਗਏ ਵਿਰੋਧ ਦੇ ਸਬੰਧ ਵਿੱਚ ਵਿਕਾਸਸ਼ੀਲ ਘਟਨਾਕ੍ਰਮ ਦਾ ਨੋਟਿਸ ਲਿਆ ਹੈ, ਜਿਸ ‘ਤੇ ਇੱਕ ਨਾਬਾਲਗ ਸਮੇਤ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਘਿਨਾਉਣੇ ਅਪਰਾਧ ਦੇ ਦੋਸ਼ ਹਨ। SKM ਪ੍ਰਦਰਸ਼ਨਕਾਰੀਆਂ ਨੂੰ ਸਮਰਥਨ ਦੇਣਾ ਜਾਰੀ ਰੱਖੇਗੀ ਅਤੇ ਔਰਤਾਂ ਵਿਰੁੱਧ ਅਪਰਾਧਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਇੱਕ ਵਾਰ ਫਿਰ ਭਾਜਪਾ ਕੇਂਦਰ ਸਰਕਾਰ ਦੀ ਨਿੰਦਾ ਕਰਦੀ ਹੈ। SKM ਮੰਗ ਕਰਦੀ ਹੈ ਕਿ ਬ੍ਰਿਜ ਭੂਸ਼ਣ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। The post SKM ਵੱਲੋਂ ਕੁਰੂਕਸ਼ੇਤਰ ਵਿਖੇ MSP ਦੀ ਮੰਗ ਕਰਨ ਲਈ ਹਰਿਆਣਾ ਪੁਲਿਸ ਦੁਆਰਾ ਕਿਸਾਨਾਂ ‘ਤੇ ਲਾਠੀਚਾਰਜ ਤੇ ਗ੍ਰਿਫਤਾਰੀ ਦੀ ਨਿੰਦਾ appeared first on TheUnmute.com - Punjabi News. Tags:
|
ਮੋਹਾਲੀ 'ਚ ਨਕਾਬਪੋਸ਼ ਨੌਜਵਾਨ ਪਾਰਕਿੰਗ 'ਚ ਖੜ੍ਹੀ ਕਾਰ 'ਤੇ ਕੈਮੀਕਲ ਪਾ ਕੇ ਲਾਈ ਅੱਗ Wednesday 07 June 2023 02:47 PM UTC+00 | Tags: baltana breaking-news mohali mohali-news news ਮੋਹਾਲੀ, 07 ਜੂਨ, 2023: ਮੋਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਦਿਨ ਦਿਹਾੜੇ ਕਾਲੇ ਰੰਗ ਦੀ ਕਾਰ ਵਿੱਚ ਆਏ ਇੱਕ ਨਕਾਬਪੋਸ਼ ਨੌਜਵਾਨ ਨੇ ਪਾਰਕਿੰਗ ਵਿੱਚ ਖੜ੍ਹੀ ਇੱਕ ਵੈਗਨਾਰ ਕਾਰ ਵਿੱਚ ਕੈਮੀਕਲ ਪਾ ਕੇ ਅੱਗ ਲਗਾ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਬਲਟਾਣਾ ਦੇ ਭਾਰਤ ਨਗਰ ਵਿੱਚ ਰਾਮਫਲ ਸਿੰਘ ਨਾਮਕ ਨੌਜਵਾਨ ਦੀ ਕਾਰ ਨੂੰ ਕੈਮੀਕਲ ਪਾ ਕੇ ਅੱਗ ਲਾ ਦਿੱਤੀ ਅਤੇ ਨੌਜਵਾਨ ਫ਼ਰਾਰ ਹੋ ਗਿਆ । ਰਾਮਫਲ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਸ ਨੂੰ ਇਹ ਵੀ ਨਹੀਂ ਪਤਾ ਕਿ ਉਹ ਲੋਕ ਕੌਣ ਸਨ। ਮਾਮਲਾ ਪੁਲਿਸ ਤੱਕ ਪਹੁੰਚ ਗਿਆ ਹੈ, ਪੁਲਿਸ ਹੁਣ ਆਲੇ-ਦੁਆਲੇ ਦੇ ਕੈਮਰੇ ਚੈੱਕ ਕਰ ਰਹੀ ਹੈ, ਜਦੋਂ ਉਨ੍ਹਾਂ ਨੇ ਸੀਸੀਟੀਵੀ ਚੈੱਕ ਕੀਤਾ ਤਾਂ ਇੱਕ ਵਿਅਕਤੀ ਅੱਗ ਲਗਾ ਰਿਹਾ ਸੀ। ਫਿਲਹਾਲ ਸੀਸੀਟੀਵੀ ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। The post ਮੋਹਾਲੀ ‘ਚ ਨਕਾਬਪੋਸ਼ ਨੌਜਵਾਨ ਪਾਰਕਿੰਗ ‘ਚ ਖੜ੍ਹੀ ਕਾਰ ‘ਤੇ ਕੈਮੀਕਲ ਪਾ ਕੇ ਲਾਈ ਅੱਗ appeared first on TheUnmute.com - Punjabi News. Tags:
|
ਅਦਾਕਾਰਾ ਬਾਣੀ ਸੰਧੂ ਨੇ ਆਪਣੇ ਫਾਊਂਡੇਸ਼ਨ ਸੰਸਥਾ 'ਚ ਬੱਚਿਆਂ ਨਾਲ ਕੀਤੀ ਸਪੈਸ਼ਲ ਪਾਰਟੀ Wednesday 07 June 2023 03:55 PM UTC+00 | Tags: bani-sandhu medal ਚੰਡੀਗੜ੍ਹ, 07 ਜੂਨ 2023: ਪੰਜਾਬੀ ਫਿਲਮ ‘ਮੈਡਲ’ ਦੀ ਅਦਾਕਾਰਾ ਬਾਣੀ ਸੰਧੂ (Bani Sandhu) ਅੱਜ ਆਪਣੇ ਫਾਊਂਡੇਸ਼ਨ ਸੰਸਥਾ ਵਿੱਚ ਬੱਚਿਆਂ ਨੂੰ ਮਿਲਣ ਆਏ | ਇਸ ਮੌਕੇ ਉਹਨਾਂ ਵੱਲੋਂ ਬੱਚਿਆਂ ਨੂੰ ਸਪੈਸ਼ਲ ਪਾਰਟੀ ਦਿੱਤੀ ਗਈ। ਹਾਲ ਹੀ ‘ਚ ਪੰਜਾਬੀ ਫਿਲਮ ‘ਮੈਡਲ’ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਇਸ ਫਿਲਮ ‘ਚ ਬਾਣੀ ਆਪਣੇ ਕੋ-ਐਕਟਰ ਜੈ ਰੰਧਾਵਾ ਹਨ । ਫਿਲਮ ਨੂੰ ਭਾਰਤ ਖਾਸ ਕਰਕੇ ਪੰਜਾਬ, ਹਰਿਆਣਾ ਤੇ ਰਾਜਧਾਨੀ ਚੰਡੀਗੜ੍ਹ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੇ ਤਕਰੀਬਨ ਸਾਰੇ ਸ਼ੋਅਜ਼ ਹਾਊਸਫੁੱਲ ਚੱਲ ਰਹੇ ਹਨ। ਇੱਕ ਕਾਬਲ ਸਟੂਡੈਂਟ ਦੇ ਗੈਂਗਸਟਰ ਬਣਨ ਦੀ ਕਹਾਣੀ ਤੇ ਬਾਣੀ ਦਾ ਡੈਬਿਉ ਲੋਕਾਂ ਦਾ ਖੂਬ ਦਿਲ ਜਿੱਤ ਰਿਹਾ ਹੈ। ਇਸਦੇ ਨਾਲ ਹੀ ਇਹ ਫਿਲਮ ਪੰਜਾਬੀ ਸਿਨੇਮਾ ਦੇ ਇਤਿਹਾਸ ਦੀ ਪਹਿਲੇ ਹਫਤੇ ‘ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਰਿਲੀਜ਼ ਦੇ ਪਹਿਲੇ ਹੀ ਹਫਤੇ ਇਸ ਫਿਲਮ ਨੇ ਢਾਈ ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। The post ਅਦਾਕਾਰਾ ਬਾਣੀ ਸੰਧੂ ਨੇ ਆਪਣੇ ਫਾਊਂਡੇਸ਼ਨ ਸੰਸਥਾ ‘ਚ ਬੱਚਿਆਂ ਨਾਲ ਕੀਤੀ ਸਪੈਸ਼ਲ ਪਾਰਟੀ appeared first on TheUnmute.com - Punjabi News. Tags:
|
ਈਰਾਨ ਨੇ 7 ਸਾਲ ਬਾਅਦ ਸਾਊਦੀ ਅਰਬ 'ਚ ਖੋਲ੍ਹਿਆ ਆਪਣਾ ਦੂਤਘਰ Wednesday 07 June 2023 04:05 PM UTC+00 | Tags: iran saudi-arabia ਚੰਡੀਗੜ੍ਹ, 07 ਜੂਨ 2023: ਈਰਾਨ (Iran) ਨੇ 7 ਸਾਲ ਬਾਅਦ ਮੰਗਲਵਾਰ ਨੂੰ ਸਾਊਦੀ ਅਰਬ ‘ਚ ਆਪਣਾ ਦੂਤਘਰ ਖੋਲ੍ਹਿਆ। ਇਸ ਨਾਲ ਖਾੜੀ ਦੇ ਦੋ ਅਹਿਮ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧ ਬਹਾਲ ਹੋ ਗਏ। ਇਸ ਮੌਕੇ ਅੰਬੈਸੀ ਕੰਪਾਊਂਡ ਵਿਖੇ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕਈ ਡਿਪਲੋਮੈਟਾਂ ਨੇ ਹਿੱਸਾ ਲਿਆ। ਈਰਾਨ ਦੇ ਕੌਂਸਲਰ ਮਾਮਲਿਆਂ ਦੇ ਉਪ ਵਿਦੇਸ਼ ਮੰਤਰੀ ਨੇ ਕਿਹਾ – ਇਹ ਦਿਨ ਈਰਾਨ ਅਤੇ ਸਾਊਦੀ ਦੇ ਸਬੰਧਾਂ ਲਈ ਮਹੱਤਵਪੂਰਨ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਖੇਤਰ ਨੂੰ ਸਥਿਰਤਾ ਅਤੇ ਵਿਕਾਸ ਵੱਲ ਲੈ ਜਾਵੇਗਾ। ਇਸ ਤੋਂ ਪਹਿਲਾਂ ਮਾਰਚ ਵਿੱਚ ਦੋਵੇਂ ਦੇਸ਼ ਦੂਤਘਰ ਖੋਲ੍ਹਣ ਲਈ ਸਮਝੌਤਾ ਕਰ ਚੁੱਕੇ ਸਨ। ਇਸ ਤਹਿਤ 2016 ਤੋਂ ਬਾਅਦ ਦੋਵੇਂ ਦੇਸ਼ ਇੱਕ ਦੂਜੇ ਦੇ ਦੇਸ਼ ਵਿੱਚ ਆਪਣੇ-ਆਪਣੇ ਦੂਤਾਵਾਸ ਮੁੜ ਖੋਲ੍ਹਣ ਲਈ ਸਹਿਮਤ ਹੋਏ ਸਨ। ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਆਮਿਰ ਅਬਦੁੱਲਾ ਨੇ ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਇਹ ਜਾਣਕਾਰੀ ਦਿੱਤੀ। ਦੋਵਾਂ ਦੇਸ਼ਾਂ ਵਿਚਾਲੇ ਇਹ The post ਈਰਾਨ ਨੇ 7 ਸਾਲ ਬਾਅਦ ਸਾਊਦੀ ਅਰਬ ‘ਚ ਖੋਲ੍ਹਿਆ ਆਪਣਾ ਦੂਤਘਰ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest

