TheUnmute.com – Punjabi News: Digest for June 09, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ 'ਤੇ ਵਿਸ਼ੇਸ…

Thursday 08 June 2023 05:55 AM UTC+00 | Tags: harpreet-singh-kahlon news sgpc sikh sri-akal-takht-sahib the-unmute-feature-post

ਹਰਪ੍ਰੀਤ ਸਿੰਘ ਕਾਹਲੋਂ
Sr. Executive Editor

The Unmute

ਸੱਚਾ ਤਖਤ ਸੁਹਾਯੋ ਸ੍ਰੀ ਗੁਰ ਪਾਇਕੈ ॥
ਛਬ ਬਰਨੀ ਨਹਿ ਜਾਇ ਕਹੋ ਕਿਆ ਗਾਇਕੈ॥
ਰਾਵਿ ਸਸਿ ਭਏ ਮਲੀਨ ਸੁ ਦਰਸ ਦਿਖਾਇਕੈ॥

ਧੰਨ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਜਦੋਂ ਅੰਮ੍ਰਿਤ ਸਰੋਵਰ ਵਿੱਚ ਦਰਬਾਰ ਸਾਹਿਬ ਦੀ ਇਮਾਰਤ ਦੀ ਉਸਾਰੀ ਸ਼ੁਰੂ ਕਰਵਾਈ ਤਾਂ ਦੁਆਲੇ ਸਾਰੀ ਥਾਂ ਖੁੱਲ੍ਹੀ ਚਰਾਂਦ ਸੀ।

ਇਮਲੀ ਦੇ ਰੁੱਖ ਕੋਲ ਮਿੱਟੀ ਦਾ ਇੱਕ ਕੁਦਰਤੀ ਚਬੂਤਰਾ ਬਣਿਆ ਹੋਇਆ ਸੀ। ਮਿੱਟੀ ਦੇ ਇਸ ਆਦਿ ਕਾਲ ਧੋੜੇ ਉੱਤੇ ਬਾਲ (ਗੁਰੂ) ਹਰਗੋਬਿੰਦ ਸਾਹਿਬ ਖੇਡਦੇ ਹੋਏ ਇਸ ਨੂੰ ਅਕਾਲ ਦਾ ਤਖ਼ਤ ਕਹਿੰਦੇ ਸਨ।

ਗੁਰੂ ਅਰਜਨ ਪਾਤਸ਼ਾਹ ਨੇ ਕੋਲ ਹੀ ਇੱਕ ਕੋਠਾ ਬਣਾਇਆ ‘ਤੇ ਆਸਣ ਕਰਨਾ ਸ਼ੁਰੂ ਕੀਤਾ। (ਜਿਸ ਨੂੰ ਸੰਗਤਾਂ ਕੋਠਾ ਸਾਹਿਬ ਕਹਿੰਦੀਆਂ ਹਨ 'ਤੇ ਤਖ਼ਤ ਸਾਹਿਬ ਦੀ ਇਮਾਰਤ ਦੀ ਹੇਠਲੀ ਮੰਜਿਲ ‘ਚ ਮੌਜੂਦ ਹੈ।) ਇਸੇ ਦੌਰਾਨ ਮਿੱਟੀ ਦੇ ਉਸ ਚਬੂਤਰੇ ਨੂੰ ਪੱਕਾ ਕਰਕੇ ਥੜ੍ਹਾ ਬੰਨ ਦਿੱਤਾ। ਅਕਾਲ ਤਖਤ ਸਾਹਿਬ ਦੀ ਤਮੀਰ ਵਿੱਚ ਕਿਸੇ ਮਿਸਤਰੀ, ਮਜਦੂਰ ਦਾ ਹੱਥ ਨਹੀਂ ਲੱਗਾ। ਮੀਰੀ ਪੀਰੀ ਦੇ ਮਾਲਕ, ਸੱਚੇ ਪਾਤਿਸ਼ਾਹ ਨੇ ਤਖਤ ਦੀ ਉਸਾਰੀ ਆਪ ਕੀਤੀ।
ਗਵਾਹੀ ਹੈ :

ਕਿਸੀ ਰਾਜ ਨਾ ਹਾਥ ਲਗਾਯੋ।
ਬੁੱਢਾ ਉਰ ਗੁਰਦਾਸ ਬਨਾਇਓ।

ਬਾਬਾ ਬੁੱਢਾ ਜੀ ਇੱਟਾਂ ਫੜਾਉਂਦੇ, ਭਾਈ ਗੁਰਦਾਸ ਜੀ ਮਸਾਲਾ ਤਿਆਰ ਕਰਦੇ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਉਸਾਰੀ ਜਾਂਦੇ।

ਇਸੇ ਤਖ਼ਤ ‘ਤੇ ਛੇਵੇਂ ਪਾਤਸ਼ਾਹ ਨੇ ਗੁਰਿਆਈ ਵਾਲੇ ਦਿਨ ਮੀਰੀ ਪੀਰੀ ਦਾ ਕੌਤਕ ਰਚਿਆ। ਉਸ ਦਿਨ ਹੀ ਇਸ ਚਬੂਤਰੇ ਦਾ ਨਾਮ ਅਕਾਲ ਤਖ਼ਤ ਹੋਇਆ ਕਿਉਂਕਿ ਇਹ ਤਹਿ ਹੋ ਚੁੱਕਾ ਸੀ ਕਿ ਇਸ ਤਖ਼ਤ ਨੇ ਸਦਾ ਰਹਿਣਾ ਹੈ ਤੇ ਦੁਨਿਆਵੀ ਝੂਠੇ ਤਖ਼ਤਾਂ ਨੇ ਸਮੇਂ ਕਾਲ ਦੇ ਚੱਕਰ ਨਾਲ ਫਨ੍ਹਾ ਹੋ ਜਾਣਾ ਹੈ।

ਭਾਈ ਗੁਰਦਾਸ ਹਰ ਰੋਜ ਅੰਮ੍ਰਿਤ ਵੇਲੇ ਸਰੋਵਰ ਦੇ ਜਲ਼ ਨਾਲ ਅਕਾਲ ਤਖਤ ਸਾਹਿਬ ਨੂੰ ਇਸ਼ਨਾਨ ਕਰਵਾਉਂਦੇ ਸਨ। ਅਬਦਾਲੀ ਵੱਲੋਂ ਦਰਬਾਰ ਸਾਹਿਬ ਦੀ ਇਮਾਰਤ ਢਾਹਕੇ ਸਰੋਵਰ ਪੂਰਨ ਪਿਛੋੰ 1765-66 ‘ਚ ਦਰਬਾਰ ਸਾਹਿਬ ਦੀ ਪੱਕੀ ਇਮਾਰਤ ਮੁੜ ਕਾਈਮ ਕੀਤੀ। ਇਹ ਉਹ ਦੌਰ ਸੀ ਜਦੋਂ ਖਾਲਸੇ ਨੇ ਜਮਨਾ ਤੇ ਗੰਗਾ ਨਦੀ ਦੇ ਪਾਰ ਹਿੰਦੋਸਤਾਨ ਦੇ ਇਲਾਕੇ ਆਪਣੇ ਹੇਠ ਕੀਤੇ।

ਸਹਾਰਨਪੁਰ, ਯਮਨਾਨਗਰ, ਮੇਰਠ, ਖੁਰਜਾ, ਅਲੀਗੜ੍ਹ, ਟੁੰਡਲਾ, ਮੁਜ਼ੱਫਰਨਗਰ, ਫਰੂਖਾਬਾਦ, ਗੜਵਾਲ, ਦੇਹਰਾਦੂਨ, ਮੁਰਾਦਾਬਾਦ, ਆਗਰਾ ਤੋਂ ਇਕੱਠਾ ਕੀਤਾ ਅੱਧਾ ਧੰਨ ਪਹਿਲਾਂ ਹੋਏ ਗੁਰਮਤੇ ਅਨੁਸਾਰ ਗੁਰੂ ਘਰ ਦੀਆਂ ਇਮਾਰਤਾਂ ‘ਤੇ ਲਾਇਆ ਗਿਆ।ਅਕਾਲ ਤਖਤ ਸਾਹਿਬ ਦੀ ਪਹਿਲੀ ਮੰਜਿਲ ਬਣਾਉਣ ਉੱਪਰ ਉਸ ਸਮੇਂ ਦੋ ਲੱਖ ਪਚਾਨਵੇਂ ਹਜ਼ਾਰ ਰੁਪਯਾ ਖਰਚ ਹੋਇਆ, ਜੋ ਆਪਣੀ ਮਿਸਾਲ ਆਪ ਹੀ ਹੈ। ਇਹ ਤਖਤ ਸਾਰਾ ਪੱਕੀ ਇੱਟ ‘ਤੇ ਪੱਥਰ ਨਾਲ ਤਿਆਰ ਹੋਇਆ। ਇਸਦੇ ਗੋਲ਼ ਥੰਮ ਸੁਨਹਿਰੀ ਵੇਲ ਬੂਟਿਆਂ ਨਾਲ ਸਜਾਏ ਹੋਏ ਸਨ।

ਪਿਛੋਂ ਮਹਾਰਾਜਾ ਰਣਜੀਤ ਸਿੰਘ ਸਮੇ ਇਸ ਦੀਆਂ ਚਾਰ ਛੱਤਾਂ ਹੋਰ ਪਾਈਆਂ, ਜੋ ਹਰ ਇੱਕ ਮੌਸਮ ਵਿੱਚ ਆਰਾਮ ਦੇਣ ਵਾਲੀਆਂ ਸਨ। ਸੰਮਤ ੧੮੩੧ ਬਿਕ੍ਰਮੀ (1774 ਈ) ਵਿੱਚ ਇਸਦੀ ਪਹਿਲੀ ਮੰਜ਼ਲ ਦੀ ਛੱਤ ਤਿਆਰ ਹੋਈ, ਬਾਕੀ ਚਾਰ ਮੰਜ਼ਿਲਾਂ ਮਹਾਰਾਜਾ ਰਣਜੀਤ ਸਿੰਘ ਜੀ ਨੇ ਤਿਆਰ ਕਰਵਾਈਆਂ।

ਸਭ ਤੋਂ ਉੱਪਰ ਦਾ ਬੰਗਲਾ ਤੇ ਸੁਨਹਿਰੀ ਗੁੰਬਦ ਤੇ ਸਰਦਾਰ ਹਰੀ ਸਿੰਘ ਨਲੂਏ ਨੇ ਸੋਨਾ ਚੜ੍ਹਵਾਇਆ। ਜਿਸ ਨੂੰ ਖੂਬਸੂਰਤ ਬਣਿਆ ਹੋਇਆ ਵੇਖਕੇ ਅਤੇ ਖੁਸ਼ ਹੋਕੇ ਅਕਾਲ ਤਖਤ ਨੂੰ ਸਿਰ ਤੋਂ ਪੈਰਾਂ ਤੱਕ ਸੁਨਹਿਰੀ ਬਣਾਉਣ ਲਈ ਸ: ਹਰੀ ਸਿੰਘ ਨਲੂਏ ਨੇ ੧ ਲੱਖ ੨੫ ਹਜ਼ਾਰ ਰੁਪਏ ਦਾ ਸੋਨਾ ਗਿਆਨੀ ਗੁਰਮੁਖ ਸਿੰਘ ਦੀ ਸਪੁਰਦਗੀ ਵਿੱਚ ਦੇਕੇ ਹੁਕਮ ਦਿੱਤਾ ਕਿ ਇਸ ਨੂੰ ਸੁਨਹਿਰੀ ਬਣਾਉਣ ਵਿੱਚ ਜਿੰਨਾਂ ਭੀ ਸੋਨਾ ਲੱਗੇਗਾ ਉਹ ਇਹ ਗੁਰੂ ਦਾ ਸੇਵਕ (ਹਰੀ ਸਿੰਘ) ਦੇਵੇਗਾ।

ਭਾਵੇਂ ਇਸ ਬਹਾਦਰ ਗੁਰੂ ਸੇਵਕ ਸੂਰਬੀਰ ਸਿੰਘ ਦਾ ਗੁਰੂ ਦੀ ਸੇਵਾ ਵਿੱਚ ਇੰਨਾਂ ਯਕੀਨ ਸੀ ਪਰ ਇਸਦੇ ਸ਼ਹੀਦ ਹੁੰਦੇ ਹੀ ਗਿਆਨੀ ਗੁਰਮੁਖ ਸਿੰਘ ਨੇ ਲਾਲਚ ਵਿੱਚ ਆਕੇ ਸਾਰਾ ਸੋਨਾ ਗਬਨ ਕਰ ਲਿਆ, ਜਿਸਦਾ ਫਲ ਭੀ ਉਸਨੂੰ ਏਹ ਭੋਗਣਾ ਪਿਆ ਕਿ ਉਸਨੂੰ ਰਾਜਾ ਹੀਰਾ ਸਿੰਘ ਡੋਗਰੇ ਦੇ ਹੁਕਮ ਨਾਲ ਮੁਸਲਮਾਨਾਂ ਦੇ ਹੱਥ ਦੇ ਦਿਤਾ ਗਿਆ, ਜਿਥੇ ਉਸ ਨੂੰ ਪਖਾਨੇ ਦੀ ਥਾਂ ਵਿੱਚ ਬੰਦ ਕਰਕੇ ਬੜੇ ਤਸੀਹੇ ਦੇਕੇ ਮਾਰਿਆ ਗਿਆ ਅਤੇ ਘਰ-ਬਾਰ ਜ਼ਬਤ ਹੋ ਜਾਣ ਤੇ ਗਬਨ ਕੀਤਾ ਹੋਇਆ ਸੋਨਾ ਵੀ ਰਾਜਾ ਹੀਰਾ ਸਿੰਘ ਲੈ ਗਿਆ।

ਅਕਾਲ ਤਖ਼ਤ ਸਾਹਿਬ ਦੇ ਅੰਦਰ ਦਾ ਬੰਗਲਾ ਮਹਾਰਾਜਾ ਰਣਜੀਤ ਸਿੰਘ ਜੀ ਨੇ ਸੁਨਹਿਰੀ ਬਣਵਾਇਆ ਤੇ ਕੀਮਤੀ ਸੌਗਾਤਾਂ ਭੇੰਟ ਕੀਤੀਆਂ। ਇਸਦੇ ਅੱਗੇ ਸਫ਼ੈਦ ਸੰਗਮਰਮਰ ਦੇ ਥੰਮਾਂ ਤੇ ਜੋ ਅੱਗੇ ਵਧਿਆ ਹੋਇਆ ਜਾਲ਼ੀਦਾਰ ਹਿੱਸਾ ਹੈ ਇਸੇ ਨੂੰ ਤਖਤ ਕਿਹਾ ਜਾਂਦਾ ਹੈ, ਅਤੇ ਇਸੇ ਥਾਂ ਬੈਠਕੇ ਅੰਮ੍ਰਿਤ ਛਕਾਇਆ ਜਾਂਦਾ ਹੈ, ਜੋ ਪਹਿਲਾਂ ਇੱਟਾਂ ਤੇ ਚੂਨੇ ਦਾ ਬਣਿਆਂ ਹੋਇਆ ਸੀ। ਸੰਨ 1859 ਨੂੰ ਅੰਗਰੇਜ਼ੀ ਸਰਕਾਰ ਵੇਲੇ ਰਾਮਬਾਗ ਤੋਂ ਇੱਕ ਵਡਮੁੱਲੀ ਸੰਗਮਰਮਰ ਦੀ ਚੌਂਕੀ ਪੁਟਵਾ ਕੇ ਇਥੇ ਰਖਵਾ ਦਿੱਤੀ।

ਇਸਦੇ ਅੱਗੇ ਇਮਲੀ ਦੇ ਦਰੱਖਤ ਥੱਲੇ ਇੱਕ ਫੁਹਾਰੇ ਵਾਲਾ ਹੋਜ਼ ਸੰਗਮਰਮਰ ਦਾ ਬਣਿਆ ਹੋਇਆ ਸੀ, ਜਿਸ ਵਿੱਚ ਖੂਹ ਦਾ ਪਾਣੀ (ਜੋ ਅਕਾਲ ਤਖ਼ਤ ਦੇ ਪਿੱਛਲੇ ਪਾਸੇ ਸੀ) ਪੈਂਦਾ ਸੀ ਅਤੇ ਇੱਕ ਪੇਚਦਾਰ ਫੁਹਾਰਾ ਭੀ ਬਣਿਆ ਹੋਇਆ ਹੈ ਜਿਸ ਵਿੱਚ ਲੋੜ ਦੇ ਦਿਨ ਗੁਲਾਬ ਦਾ ਅਰਕ ਆਦਿ ਪਾਕੇ ਫਰਸ਼ ਨੂੰ ਸੁਗੰਧਿਤ ਕਰ ਦਿੱਤਾ ਜਾਂਦਾ ਸੀ।

ਤਖ਼ਤ ਸਾਹਿਬ ਦੇ ਬਿਲਕੁਲ ਸਾਹਮਣੇ ਸੰਗਮਰਮਰ ‘ਤੇ ਇੱਕ ਮੋਰ ਬਣਿਆ ਹੋਇਆ ਸੀ ਜੋ ਚੁੰਹ ਦਿਸ਼ਾਂ ਤੋਂ ਵੇਖਣ ਤੇ ਪੈਲ ਪਾਉਂਦਾ ਦਿਖਾਈ ਦਿੰਦਾ ਸੀ। ਜੂਨ 1984 ਵਿੱਚ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਕਾਲ ਤਖ਼ਤ ਨੂੰ ਛੱਡਕੇ ਬਾਹਰਲੀ ਇਮਾਰਤ, ਇਮਲੀ ਦਾ ਰੁੱਖ ਅਤੇ ਹੋਰ ਬਹੁਤ ਕੁਝ ਇਤਿਹਾਸਿਕ ਮਹੱਤਤਾ ਰੱਖਣ ਵਾਲਾ ਧਰੋਹਰ ਤਬਾਹ ਹੋ ਗਿਆ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ, ਸਰਦਾਰ ਜੈ ਸਿੰਘ, ਸਰਦਾਰ ਜੱਸਾ ਸਿੰਘ ਆਹਲੂਵਾਲੀਆ, ਸਰਦਾਰ ਤਾਰਾ ਸਿੰਘ ਘੇਬਾ, ਸਰਦਾਰ ਚੜ੍ਹਤ ਸਿੰਘ ਸ਼ੁੱਕਰਚੱਕੀਆ, ਸਰਦਾਰ ਬਘੇਲ ਸਿੰਘ, ਮਹਾਰਾਜਾ ਰਣਜੀਤ ਸਿੰਘ, ਅਕਾਲੀ ਫੂਲਾ ਸਿੰਘ ਤੇ ਹਰੀ ਸਿੰਘ ਨਲੂਏ ਦੀ ਛੋਹ ਵਾਲੀ ਇਮਾਰਤ ਹਮੇਸ਼ਾਂ ਲਈ ਸਾਥੋਂ ਵਿੱਛੜ ਗਈ।

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ‘ਤੇ ਵਿਸ਼ੇਸ… appeared first on TheUnmute.com - Punjabi News.

Tags:
  • harpreet-singh-kahlon
  • news
  • sgpc
  • sikh
  • sri-akal-takht-sahib
  • the-unmute-feature-post

ਅੰਮ੍ਰਿਤਸਰ,08 ਜੂਨ 2023: ਭਾਵੇਂ ‘ਗ਼ਦਰ’ ਫਿਲਮ ਨੂੰ ਪਰਦੇ ਤੇ ਆਏ 20 ਸਾਲ ਹੋ ਗਏ ਹਨ, ਪਰ ਅੱਜ ਵੀ ਇਸਦੇ ਗੀਤ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ ਦੱਸ ਦਈਏ ਕਿ ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ਗਦਰ ਸਾਲ 2001 ਵਿੱਚ ਰਿਲੀਜ਼ ਹੋਈ ਸੀ ਜੋ ਇੱਕ ਬਲਾਕਬਸਟਰ ਸਾਬਤ ਹੋਈ, ਜਿਸ ਤੋਂ ਬਾਅਦ ਹੁਣ ਇਕ ਵਾਰ ਫਿਰ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਵੱਲੋਂ ਗ਼ਦਰ 2 ਫ਼ਿਲਮ ਬਣਾਈ ਜਾ ਰਹੀ ਹੈ ਅਤੇ ਇਸ ਫਿਲਮ ਦੀ ਵੱਖ ਵੱਖ ਥਾਵਾਂ ਤੇ ਸ਼ੂਟਿੰਗ ਦੀ ਕੀਤੀ ਜਾ ਰਹੀ ਅਤੇ ਫ਼ਿਲਮ ਦੇ ਇੱਕ ਰੋਮੈਂਟਿਕ ਸੀਨ ਦੇ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਸੰਨੀ ਦਿਓਲ ਨਾਲ ਵਿਵਾਦ ਛਿੜਦਾ ਹੋਇਆ ਦਿਖਾਈ ਦੇ ਰਿਹਾ ਹੈ।

ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਰਮੈਟਿਕ ਦ੍ਰਿਸ਼ ਦੇ ਵਿੱਚ ਸੰਨੀ ਦਿਓਲ ਅਤੇ ਫਿਲਮ ਦੀ ਅਦਾਕਾਰਾ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਅੰਦਰ ਖੜੇ ਹੋ ਕੇ ਰੋਮੈਂਟਿਕ ਸੀਨ ਕਰ ਰਹੇ ਅਤੇ ਉਹਨਾਂ ਦੇ ਚਾਰੇ ਪਾਸੇ ਕੁਝ ਨਿਹੰਗ ਸਿੰਘ ਗੱਤਕਾਬਾਜੀ ਵੀ ਕਰ ਰਹੇ ਹਨ ਅਤੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਦੇ ਮਨਾਂ ਵਿੱਚ ਭਾਰੀ ਠੇਸ ਪਹੁੰਚੀ ਹੈ ਅਤੇ ਐਸਜੀਪੀਸੀ ਨੇ ਇਤਰਾਜ਼ ਪ੍ਰਗਟ ਕੀਤਾ ਹੈ।

ਇਸ ਬਾਬਤ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬਾਲੀਵੁੱਡ ਅਭਿਨੇਤਾ ਅਤੇ ਭਾਜਪਾ ਦੇ ਮੈਂਬਰ ਪਾਰਲੀਮੈਂਟ ਸਨੀ ਦਿਓਲ ਦੀ ਗ਼ਦਰ 2 ਫਿਲਮ ਆ ਰਹੀ ਹੈ ਜਿਸਦਾ ਜੀ ਇੱਕ ਇਤਰਾਜ਼ਯੋਗ ਵੀਡੀਓ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸ਼ੂਟ ਕੀਤਾ ਗਿਆ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਜੋ ਸਿੰਘ ਗਤਕਾਬਾਜ਼ੀ ਕਰ ਰਹੇ ਹਨ, ਉਹਨਾਂ ਨੂੰ ਲੈ ਕੇ ਵੀ ਸੰਗਤਾਂ ਦੇ ਮਨ ਵਿੱਚ ਧੀਰਜ ਹੈ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦੀ ਵੀਡੀਓ ਇਸ ਤਰੀਕੇ ਵਾਇਰਲ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

The post ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਇਤਰਾਜ਼ਯੋਗ ਗਦਰ-2 ਫਿਲਮ ਦੇ ਦ੍ਰਿਸ਼ ‘ਤੇ ਐਸਜੀਪੀਸੀ ਨੇ ਸਖ਼ਤ ਇਤਰਾਜ਼ ਜਤਾਇਆ appeared first on TheUnmute.com - Punjabi News.

Tags:
  • 2
  • ameesha-patel
  • gadar-2
  • news
  • sgpc
  • sunny-deol

ਪਾਕਿਸਤਾਨ 'ਚ ਸਾਹਮਣੇ ਤੋਂ ਲੜਨ ਦੀ ਹਿੰਮਤ ਨਹੀਂ, ਨਸ਼ਿਆਂ ਰਾਹੀਂ ਲੜ ਰਿਹੈ ਲੁਕਵੀਂ ਜੰਗ: ਪੰਜਾਬ ਰਾਜਪਾਲ

Thursday 08 June 2023 07:17 AM UTC+00 | Tags: aam-aadmi-party banwarilal-purohit breaking-news cm-bhagwant-mann drugs-smuglers ferozepur gurdaspur latest-news news pakistan police punjab-governor punjab-police the-unmute-breaking-news

ਚੰਡੀਗੜ੍ਹ,08 ਜੂਨ 2023: ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਿਤ ਦੇ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇੱਥੇ ਸਰਹੱਦ ਨੇੜੇ ਰਹਿੰਦੇ ਕੁਝ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਜਪਾਲ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣਨਗੇ ।

ਪੰਜਾਬ ਰਾਜਪਾਲ ਨੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ। ਇੱਥੇ ਉਸ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਨ ਸਮੇਤ ਅਧਿਕਾਰੀਆਂ ਤੋਂ ਸਰਹੱਦੀ ਸੁਰੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ ਲਈ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਦਾ ਵੀ ਨਿਰੀਖਣ ਕੀਤਾ ਗਿਆ।

ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਮੀਡੀਆ ਨਾਲ ਜੁੜੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਾਡੇ ਨਾਲ ਸਿੱਧੇ ਤੌਰ ‘ਤੇ ਨਹੀਂ ਲੜ ਸਕਦਾ, ਇਸੇ ਲਈ ਉਹ ਨਸ਼ਿਆਂ ਰਾਹੀਂ ਲੁਕਵੀਂ ਜੰਗ ਲੜ ਰਿਹਾ ਹੈ। ਪੰਜਾਬ ਵਿੱਚ ਡਰੋਨ ਦੀ ਸਮੱਸਿਆ ਬਹੁਤ ਹੈ, ਕਾਰਵਾਈ ਹੋ ਰਹੀ ਹੈ ਪਰ ਇਹ ਕਾਫੀ ਨਹੀਂ ਹੈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਵੀਕੇ ਜੰਜੂਆ ਵੀ ਮੌਜੂਦ ਸਨ। ਅੰਤ ਵਿੱਚ ਪੰਜਾਬ ਦੇ ਰਾਜਪਾਲ ਨੇ ਸਹਿਮਤੀ ਪ੍ਰਗਟਾਈ ਕਿ ਮੇਰੀ ਚੌਥੀ ਫੇਰੀ ਤੋਂ ਉਹ ਸੰਤੁਸ਼ਟ ਹਨ ਕਿ ਸਾਰੇ ਮਿਲ ਕੇ ਕੰਮ ਕਰ ਰਹੇ ਹਨ।

ਸਰਕਾਰ ਨੂੰ ਸਰਹੱਦੀ ਖੇਤਰਾਂ ਵਿੱਚ ਸੀਸੀਟੀਵੀ ਲਗਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ। ਇਹ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ। ਭਾਰਤ ਨੂੰ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਵਿੱਚ ਪਾਕਿਸਤਾਨ ਸਰਕਾਰ ਦਾ ਹੱਥ ਹੈ। ਸਾਡੇ ਬੱਚੇ ਨਸ਼ਿਆਂ ਦੇ ਆਦੀ ਹੋ ਰਹੇ ਹਨ। ਭਾਰਤ ਨੇ ਅਜੇ ਤੱਕ ਜਵਾਬੀ ਕਾਰਵਾਈ ਨਹੀਂ ਕੀਤੀ ਹੈ। ਅਜਿਹੇ ‘ਚ ਪਾਕਿਸਤਾਨ ‘ਤੇ ਸਰਜੀਕਲ ਸਟ੍ਰਾਈਕ ਹੋਣੇ ਚਾਹੀਦੇ ਹਨ। ਉਨ੍ਹਾਂ ਪੁਲਿਸ ਦੀ ਤਾਰੀਫ਼ ਵੀ ਕੀਤੀ, ਪੰਜਾਬ ਪੁਲਿਸ ਵਧੀਆ ਕੰਮ ਕਰ ਰਹੀ ਹੈ। ਮੈਂ ਇਸ ਮੁੱਦੇ ‘ਤੇ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ‘ਚ ਹਾਂ, ਅਸੀਂ ਯਕੀਨੀ ਤੌਰ ‘ਤੇ ਜਿੱਤਾਂਗੇ।

ਉਨ੍ਹਾਂ ਕਿਹਾ ਕਿ ਰਾਜਪਾਲ ਦੇ ਅਹੁਦੇ ਦੀ ਮਰਯਾਦਾ ਹੈ। ਕਿਸੇ ਦਾ ਕੋਈ ਸਿਆਸੀ ਮਕਸਦ ਹੋ ਸਕਦਾ ਹੈ। ਜੇਕਰ ਸਰਕਾਰ ਸੰਵਿਧਾਨ ਤੋਂ ਬਾਹਰ ਕੰਮ ਕਰਦੀ ਹੈ ਤਾਂ ਮੈਂ ਇਸ ਦਾ ਵਿਰੋਧ ਕਰਾਂਗਾ। ਪਾਕਿਸਤਾਨ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਇਹ ਮੇਰੇ ਨਿੱਜੀ ਵਿਚਾਰ ਹਨ। ਇੱਕ ਜਾਂ ਦੋ ਸਰਜੀਕਲ ਸਟ੍ਰਾਈਕ ਹੋਣੇ ਚਾਹੀਦੇ ਹਨ। ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਵੇਗੀ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਗਈ ਕਾਰਵਾਈ ਦੀ ਰਾਜਪਾਲ ਨੇ ਸ਼ਲਾਘਾ ਕੀਤੀ। ਪੁਲਿਸ ਅਤੇ ਸਰਕਾਰ ਨੇ ਇਸ ਮਾਮਲੇ ਵਿੱਚ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ ਉਹ ਸਹੀ ਹੈ। ਮੈਂ ਅਗਲੇ ਤਿੰਨ ਮਹੀਨਿਆਂ ਬਾਅਦ ਇਨ੍ਹਾਂ ਜ਼ਿਲ੍ਹਿਆਂ ਦਾ ਦੁਬਾਰਾ ਦੌਰਾ ਕਰਾਂਗਾ।

The post ਪਾਕਿਸਤਾਨ ‘ਚ ਸਾਹਮਣੇ ਤੋਂ ਲੜਨ ਦੀ ਹਿੰਮਤ ਨਹੀਂ, ਨਸ਼ਿਆਂ ਰਾਹੀਂ ਲੜ ਰਿਹੈ ਲੁਕਵੀਂ ਜੰਗ: ਪੰਜਾਬ ਰਾਜਪਾਲ appeared first on TheUnmute.com - Punjabi News.

Tags:
  • aam-aadmi-party
  • banwarilal-purohit
  • breaking-news
  • cm-bhagwant-mann
  • drugs-smuglers
  • ferozepur
  • gurdaspur
  • latest-news
  • news
  • pakistan
  • police
  • punjab-governor
  • punjab-police
  • the-unmute-breaking-news

ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ BSF ਵੱਲੋਂ ਪਾਕਿਸਤਾਨੀ ਡਰੋਨ ਦੀ ਸਾਜਿਸ਼ ਨਾਕਾਮ

Thursday 08 June 2023 07:29 AM UTC+00 | Tags: aam-aadmi-party amritsar-police border-security-force bsf bsf-news cm-bhagwant-mann drug-smuggler latest-news news punjabi-news

ਅੰਮ੍ਰਿਤਸਰ, 08 ਜੂਨ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਕਥਿਤ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਣ ਤੋਂ ਬਾਅਦ ਡੇਗ ਦਿੱਤਾ। ਬੀਐਸਐਫ ਦੇ ਬੁਲਾਰੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵੱਖਰੀ ਘਟਨਾ ਵਿੱਚ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਇੱਕ ਹੋਰ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ (ਨਸ਼ੀਲੇ ਪਦਾਰਥ) ਜ਼ਬਤ ਕੀਤੀ ਹੈ।

ਬੁਲਾਰੇ ਅਨੁਸਾਰ ਬੁੱਧਵਾਰ ਰਾਤ 9 ਵਜੇ ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਭੈਣੀ ਰਾਜਪੂਤਾਨਾ ਨੇੜੇ ਡਰੋਨ ਵਰਗੀ ਆਵਾਜ਼ ਸੁਣੀ ਗਈ ਸੀ | ਉਨ੍ਹਾਂ ਨੇ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਉਨ੍ਹਾਂ ਨੂੰ ਇਹ ਡਰੋਨ ਪਿੰਡ ਦੇ ਬਾਹਰਵਾਰ ਰਾਜਤਾਲ-ਭੈਰੋਪਾਲ-ਡੋਕੇ ਟ੍ਰਾਈ-ਜੰਕਸ਼ਨ ਦੇ ਨਾਲ ਲੱਗਦੇ ਖੇਤ ਵਿੱਚ ਖਰਾਬ ਹਾਲਤ ਵਿੱਚ ਮਿਲਿਆ। ਬੁਲਾਰੇ ਅਨੁਸਾਰ ਬਰਾਮਦ ਕੀਤਾ ਗਿਆ ਡਰੋਨ DJI Matrice 300 RTK ਸੀਰੀਜ਼ ਦਾ ‘ਕਵਾਡਕਾਪਟਰ’ ਹੈ। ਉਨ੍ਹਾਂ ਦੱਸਿਆ ਕਿ ਉਸੇ ਸਮੇਂ ਬੀ.ਐਸ.ਐਫ ਦੇ ਜਵਾਨਾਂ ਨੇ ਤਰਨ ਤਾਰਨ ਦੇ ਪਿੰਡ ਵਾਂ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਡਰੋਨ ਆਉਂਦਾ ਦੇਖਿਆ ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਬੁਲਾਰੇ ਅਨੁਸਾਰ ਕੁਝ ਸਮੇਂ ਬਾਅਦ ਜਵਾਨਾਂ (BSF) ਨੇ ਵਾਨ ਦੀ ਸਾਈਡ ਤੋਂ ਇੱਕ ਸ਼ੱਕੀ ਮੋਟਰਸਾਈਕਲ ਆਉਂਦਾ ਦੇਖਿਆ ਅਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਹਾਲਾਂਕਿ, ਮੋਟਰਸਾਈਕਲ ਸਵਾਰ ਮਾੜੀ ਕੰਬੋਕੇ ਪਿੰਡ ਵੱਲ ਭੱਜ ਗਿਆ। ਬੁਲਾਰੇ ਨੇ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਮੋਟਰਸਾਈਕਲ ਦਾ ਪਿੱਛਾ ਕੀਤਾ, ਪਰ ਬਾਅਦ ਵਿੱਚ ਇਹ ਪਿੰਡ ਵਿੱਚ ਲਵਾਰਿਸ ਹਾਲਤ ਵਿੱਚ ਮਿਲਿਆ । ਬੁਲਾਰੇ ਨੇ ਦੱਸਿਆ ਕਿ ਪਿੰਡ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਮਿਲਿਆ, ਜਿਸ ਵਿੱਚੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਹੋਈ। ਸ਼ੱਕ ਹੈ ਕਿ ਡਰੋਨ ਤੋਂ ਉਤਾਰੇ ਜਾਣ ਤੋਂ ਬਾਅਦ ਇਹ ਪੈਕੇਟ ਮੋਟਰਸਾਈਕਲ ਸਵਾਰ ਨੂੰ ਸਪਲਾਈ ਲਈ ਲਿਜਾਇਆ ਜਾਣਾ ਸੀ।

The post ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਸਰਹੱਦ ਨੇੜੇ BSF ਵੱਲੋਂ ਪਾਕਿਸਤਾਨੀ ਡਰੋਨ ਦੀ ਸਾਜਿਸ਼ ਨਾਕਾਮ appeared first on TheUnmute.com - Punjabi News.

Tags:
  • aam-aadmi-party
  • amritsar-police
  • border-security-force
  • bsf
  • bsf-news
  • cm-bhagwant-mann
  • drug-smuggler
  • latest-news
  • news
  • punjabi-news

ਵਿਦੇਸ਼ਾਂ 'ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਨੀਤੀ ਉਲੀਕੇਗੀ: ਡਾ. ਬਲਜੀਤ ਕੌਰ

Thursday 08 June 2023 07:36 AM UTC+00 | Tags: abroad breaking-news cm-bhagwant-mann exploitation-of-women news nri-issue nri-punjabi punjab-government the-unmute-breaking-news the-unmute-news

ਹੁਸ਼ਿਆਰਪੁਰ, 08 ਜੂਨ 2023: ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ (Dr. Baljit Kaur) ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ਤੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬੰਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ਤੇ ਸੰਪਰਕ ਕੀਤਾ ਜਾ ਸਕਦਾ ਹੈ।

The post ਵਿਦੇਸ਼ਾਂ ‘ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਨੀਤੀ ਉਲੀਕੇਗੀ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • abroad
  • breaking-news
  • cm-bhagwant-mann
  • exploitation-of-women
  • news
  • nri-issue
  • nri-punjabi
  • punjab-government
  • the-unmute-breaking-news
  • the-unmute-news

ਚੰਡੀਗ੍ਹੜ, 08 ਜੂਨ 2023: ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ (Court Complex of Ludhiana)  ‘ਚ ਵੀਰਵਾਰ ਸਵੇਰੇ ਹੋਏ ਧਮਾਕੇ ਦਾ ਅਸਲ ਸੱਚ ਸਾਹਮਣੇ ਆ ਗਿਆ ਹੈ। ਦਰਅਸਲ ਏ.ਸੀ.ਪੀ ਸਿਵਲ ਲਾਈਨ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਵਿੱਚ ਕੋਈ ਧਮਕਾਇਆ ਨਹੀਂ ਹੋਇਆ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੇਸਾਂ ਵਿੱਚ ਮੁਲਜ਼ਮਾਂ ਕੋਲੋਂ ਬਰਾਮਦ ਕੀਤਾ ਗਿਆ ਸਾਮਾਨ ਨਵੀਂ ਅਦਾਲਤ ਵਿੱਚ ਬਣੇ ਗੋਦਾਮ ਵਿੱਚ ਪਿਆ ਹੈ। ਇੱਥੋਂ ਕੂੜਾ ਚੁੱਕ ਕੇ ਸਫ਼ਾਈ ਕਰਮਚਾਰੀਆਂ ਨੇ ਪਹਿਲਾਂ ਵਾਂਗ ਸਾਫ਼-ਸਫ਼ਾਈ ਕੀਤੀ ਅਤੇ ਕੂੜਾ ਇੱਕ ਥਾਂ 'ਤੇ ਇਕੱਠਾ ਕਰਕੇ ਅੱਗ ਲਗਾ ਦਿੱਤੀ। ਕੂੜੇ ਵਿੱਚ ਇੱਕ ਕੱਚ ਦੀ ਬੋਤਲ ਸੀ, ਜੋ ਕੁਝ ਤਰਲ ਨਾਲ ਭਰੀ ਹੋਈ ਸੀ। ਅੱਗ ਲੱਗਣ ਕਾਰਨ ਬੋਤਲ ਵਿੱਚ ਗੈਸ ਭਰ ਗਈ ਅਤੇ ਉਹ ਫਟ ਗਈ । ਬੋਤਲ ਫਟਣ ਨਾਲ ਸ਼ੀਸ਼ਾ ਟੁੱਟਣ ਕਾਰਨ ਇੱਕ ਮੁਲਾਜ਼ਮ ਵੀ ਜ਼ਖਮੀ ਹੋ ਹੋ ਗਿਆ । ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦਾ ਕੋਈ ਧਮਾਕਾ ਨਹੀਂ ਹੋਇਆ।

ਇਸ ਦੇ ਨਾਲ ਹੀ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ, ਪਰ ਕੁਝ ਨਹੀਂ ਮਿਲਿਆ। ਦਰਅਸਲ, 23 ਦਸੰਬਰ 2021 ਨੂੰ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਇੱਕ ਸਾਜ਼ਿਸ਼ ਸੀ। ਇਸੇ ਨੂੰ ਮੁੱਖ ਰੱਖਦਿਆਂ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ।

The post ਲੁਧਿਆਣਾ ਅਦਾਲਤ ਦੇ ਬਾਹਰ ਹੋਏ ਧਮਾਕੇ ਦੀ ਪੁਲਿਸ ਨੇ ਦੱਸੀ ਅਸਲ ਸੱਚਾਈ, ਲੋਕਾਂ ਨੂੰ ਕੀਤੀ ਇਹ ਅਪੀਲ appeared first on TheUnmute.com - Punjabi News.

Tags:
  • breaking-news
  • court-complex-of-ludhiana
  • ludhiana-police
  • news

ਭਾਰਤੀ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣ ਅਤੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ: ਜਸਟਿਨ ਟਰੂਡੋ

Thursday 08 June 2023 08:00 AM UTC+00 | Tags: breaking-news canada canada-border-service-agenc canada-news cbsa indian-students justin-trudeau news punjab-government

ਚੰਡੀਗ੍ਹੜ, 08 ਜੂਨ 2023: ਕੈਨੇਡਾ (Canada) ਦੀ ਸਰਹੱਦੀ ਸੇਵਾ ਏਜੰਸੀ ਸੀਬੀਐਸਏ ਨੇ 700 ਭਾਰਤੀ ਵਿਦਿਆਰਥੀਆਂ ਨੂੰ ਡੀਪੋਰਟ ਕਰਨ ਦੇ ਪੱਤਰ ਜਾਰੀ ਕੀਤੇ ਹਨ। ਸੀਬੀਐਸਏ ਅਨੁਸਾਰ ਇਨ੍ਹਾਂ ਵਿਦਿਆਰਥੀਆਂ ਨੇ ਜਾਅਲੀ ਦਾਖ਼ਲਾ ਪੱਤਰ ਤਿਆਰ ਕੀਤੇ ਹਨ ਜਿਨ੍ਹਾਂ ਰਾਹੀਂ ਉਨ੍ਹਾਂ ਨੇ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲਿਆ ਸੀ। ਕੈਨੇਡੀਅਨ ਪ੍ਰੈਸ ਦੇ ਅਨੁਸਾਰ, ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਡੀਪੋਰਟ ਕੀਤੇ ਜਾਣ ਦੇ ਡਰ ਕਾਰਨ ਇਨ੍ਹਾਂ ਵਿਦਿਆਰਥੀਆਂ ਦਾ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ।

ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਾਅਲੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਕੈਨੇਡਾ ਦੀ ਸਰਕਾਰ ਹਰੇਕ ਕੇਸ ਦਾ ਮੁਲਾਂਕਣ ਕਰੇਗੀ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣੀ ਸਥਿਤੀ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਕੇਸ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ।

ਇਸ ਦੇ ਨਾਲ ਹੀ ਕੈਨੇਡਾ (Canada) ਦੀ ਪਾਰਲੀਮੈਂਟ ਵਿੱਚ ਨਿਊ ਡੈਮੋਕਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਇਸ ਸਬੰਧ ਵਿੱਚ ਪੀਐਮ ਟਰੂਡੋ ਤੋਂ ਜਵਾਬ ਮੰਗਿਆ ਹੈ। ਜਸਟਿਨ ਟਰੂਡੋ ਨੇ ਸੰਸਦ ਵਿੱਚ ਕਿਹਾ ਕਿ ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾ ਦੇਣਾ ਚਾਹੁੰਦੇ ਹਾਂ। ਕਿਸੇ ਵੀ ਪੀੜਤ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਅਸੀਂ ਉਸ ਨੂੰ ਆਪਣਾ ਕੇਸ ਅਤੇ ਇਸ ਨਾਲ ਸਬੰਧਤ ਸਬੂਤ ਪੇਸ਼ ਕਰਨ ਦਾ ਪੂਰਾ ਮੌਕਾ ਦੇਵਾਂਗੇ। ਅੰਤਰਰਾਸ਼ਟਰੀ ਵਿਦਿਆਰਥੀ ਸਾਡੇ ਦੇਸ਼ ਦੀ ਪੂੰਜੀ ਹਨ। ਉਹ ਕੈਨੇਡਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮਾਮਲੇ ‘ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਇਹ ਮਾਮਲਾ ਕੁਝ ਸਮੇਂ ਤੋਂ ਆ ਰਿਹਾ ਹੈ। ਕੈਨੇਡੀਅਨਾਂ ਦਾ ਕਹਿਣਾ ਹੈ ਕਿ ਉਹ ਉਸ ਕਾਲਜ ਵਿੱਚ ਨਹੀਂ ਗਏ, ਜਿਸ ਵਿੱਚ ਉਨ੍ਹਾਂ ਨੂੰ ਹੋਣਾ ਚਾਹੀਦਾ ਸੀ ਅਤੇ ਜਦੋਂ ਉਨ੍ਹਾਂ ਨੇ ਵਰਕ ਪਰਮਿਟ ਲਈ ਅਰਜ਼ੀ ਦਿੱਤੀ, ਤਾਂ ਉਹ ਮੁਸ਼ਕਲ ਵਿੱਚ ਫਸ ਗਏ। ਅਸੀਂ ਸ਼ੁਰੂ ਤੋਂ ਹੀ ਇਹ ਮਾਮਲਾ ਉਠਾਇਆ ਹੈ ਅਤੇ ਅਸੀਂ ਕਹਿੰਦੇ ਹਾਂ ਕਿ ਵਿਦਿਆਰਥੀਆਂ ਨੇ ਚੰਗੀ ਨੀਅਤ ਨਾਲ ਪੜ੍ਹਾਈ ਕੀਤੀ।

ਜੈਸ਼ੰਕਰ ਨੇ ਅੱਗੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਵਾਲੇ ਲੋਕ ਹਨ ਤਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਚੰਗੇ ਇਰਾਦੇ ਨਾਲ ਪੜ੍ਹ ਰਹੇ ਵਿਦਿਆਰਥੀ ਨੂੰ ਸਜ਼ਾ ਦੇਣਾ ਗਲਤ ਹੈ। ਜੇਕਰ ਕਿਸੇ ਵਿਦਿਆਰਥੀ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਸਜ਼ਾ ਦੇਣਾ ਗਲਤ ਹੋਵੇਗਾ।

ਇਸ ਤੋਂ ਪਹਿਲਾਂ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੋਂ ਦਖ਼ਲ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ- ਇਨ੍ਹਾਂ ਵਿਦਿਆਰਥੀਆਂ ਨਾਲ ਧੋਖਾ ਹੋਇਆ ਹੈ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਲੱਖਾਂ ਰੁਪਏ ਖਰਚ ਕੀਤੇ ਹਨ। ਕਈ ਲੋਕਾਂ ਨੇ ਆਪਣੇ ਘਰ ਵੀ ਗਿਰਵੀ ਰੱਖ ਲਏ ਹਨ। ਅਸੀਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਮਿਲ ਕੇ ਸਾਰਾ ਮਾਮਲਾ ਭਾਰਤ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ, ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਨਾ ਪਏ |

The post ਭਾਰਤੀ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣ ਅਤੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ: ਜਸਟਿਨ ਟਰੂਡੋ appeared first on TheUnmute.com - Punjabi News.

Tags:
  • breaking-news
  • canada
  • canada-border-service-agenc
  • canada-news
  • cbsa
  • indian-students
  • justin-trudeau
  • news
  • punjab-government

ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਪੰਜਾਬ ਦੀ ਐਮਰਜੈਂਸੀ ਮੀਟਿੰਗ ਸੱਦੀ

Thursday 08 June 2023 08:18 AM UTC+00 | Tags: aam-aadmi-party breaking-news canada-governement cm-bhagwant-mann emergency-meeting justin-turdeau latest-news news nri-department-of-punjab nri-of-punjab the-unmute-breaking the-unmute-breaking-news

ਚੰਡੀਗ੍ਹੜ, 08 ਜੂਨ 2023: ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਏ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ | ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਹ ਬਹੁਤ ਭਾਵੁਕ ਹੋ ਗਏ।

ਉਨ੍ਹਾਂ ਕਿਹਾ ਮੇਰੇ ਦੇਸ਼ ਪੰਜਾਬ ਦੇ 700 ਬੱਚੇ ਜਿਨ੍ਹਾਂ ਨਾਲ ਕਨੇਡਾ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਇਮੀਗ੍ਰੇਸ਼ਨ ਘੋਟਾਲਾ ਹੋਇਆ ਹੈ । ਇਹਨਾ ਬੱਚਿਆ ਨੂੰ 4 ਸਾਲ ਪੜਾਈ ਅਤੇ ਫੀਸ ਭਰਨ ਦੇ ਬਾਅਦ ਵੀ ਕਨੇਡਾ ਵਿੱਚ ਨੌਕਰੀ ਨਹੀਂ ਕਰਨ ਦਿੱਤੀ ਜਾ ਰਹੀ ਅਤੇ ਭਾਰਤ ਵਾਪਸ ਭੇਜਿਆਂ ਜਾ ਰਿਹਾ ਹੈ | ਉਹਨਾਂ ਦੀ ਮੱਦਦ ਲਈ ਮੈਂ ਅੱਜ ਐਨ.ਆਰ.ਆਈ. ਵਿਭਾਗ ਪੰਜਾਬ (NRI Department of Punjab) ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ | ਇਹਦੇ ਨਾਲ ਨਾਲ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਚਿੱਠੀ ਲਿਖ ਕੇ ਪੰਜਾਬ ਅਤੇ ਬਾਕੀ ਸੂਬਿਆਂ ਦੇ ਬੱਚਿਆਂ ਦੀ ਕੈਨੇਡਾ ਵਿਦੇਸ਼ ਮੰਤਰੀ ਨੂੰ ਮੱਦਦ ਕਰਨ ਅਤੇ ਉਹਨਾਂ ਨੂੰ ਦੇਸ਼ ਨਿਕਾਲਾ ਨਾ ਦੇਣ ਦੀ ਬੇਨਤੀ ਕੀਤੀ ਹੈ ਅਤੇ ਇਸ ਸਬੰਧੀ ਉਹਨਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ ।

ਇਸਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਲੀਵਾਲ ਨੇ ਲਿਖਿਆ, ”ਕੈਨੇਡਾ ‘ਚ ਡਿਪੋਰਟ ਦੀ ਤਲਵਾਰ ਝੱਲ ਰਹੇ ਪੰਜਾਬ ਅਤੇ ਹੋਰ ਸੂਬਿਆਂ ਦੇ ਬੱਚਿਆਂ ਨਾਲ ਗੱਲਬਾਤ ਕਰਦਿਆਂ, ਮੇਰਾ ਦਿਲ ਦੁਖੀ ਹੈ, ਮੇਰੇ ਬੱਚੇ ਬਹੁਤ ਪਰੇਸ਼ਾਨ ਹਨ।

ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਉਹ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਮਿਲੇ। ਪੰਜਾਬ ਦੇ 700 ਬੱਚਿਆਂ ਲਈ ਕਾਨੂੰਨੀ ਤੌਰ ‘ਤੇ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਵਿਦਿਆਰਥੀਆਂ ਦੀ ਵਤਨ ਵਾਪਸੀ ਨੂੰ ਰੋਕਣ ਅਤੇ ਕੈਨੇਡਾ ਸਰਕਾਰ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਰਕ ਪਰਮਿਟ ਦਿਵਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

The post ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਪੰਜਾਬ ਦੀ ਐਮਰਜੈਂਸੀ ਮੀਟਿੰਗ ਸੱਦੀ appeared first on TheUnmute.com - Punjabi News.

Tags:
  • aam-aadmi-party
  • breaking-news
  • canada-governement
  • cm-bhagwant-mann
  • emergency-meeting
  • justin-turdeau
  • latest-news
  • news
  • nri-department-of-punjab
  • nri-of-punjab
  • the-unmute-breaking
  • the-unmute-breaking-news

ਚੰਡੀਗ੍ਹੜ, 08 ਜੂਨ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਗਲੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਾਅਦੇ ਮੁਤਾਬਕ "ਸਰਕਾਰ ਤੁਹਾਡੇ ਦੁਆਰ" ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ | ਇਸ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਵਿਚਾਰ ਚਰਚਾ ਹੋਵੇਗੀ …ਬਾਕੀ ਵੇਰਵੇ ਜਲਦੀ..

ਮਾਨਸਾ

The post 10 ਜੂਨ ਨੂੰ ਮਾਨਸਾ ਵਿਖੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ appeared first on TheUnmute.com - Punjabi News.

Tags:
  • breaking-news
  • news
  • punjab-cabinet

ਮੁੰਬਈ 'ਚ ਲਿਵ-ਇਨ ਪਾਰਟਨਰ ਦਾ ਕਤਲ, ਲਾਸ਼ ਦੇ ਟੁਕੜਿਆਂ ਨੂੰ ਕੁੱਕਰ 'ਚ ਉਬਾਲਿਆ

Thursday 08 June 2023 08:45 AM UTC+00 | Tags: akashganga-building breaking-news dcp-jayat-bajbale manoj-sahni mumbai mumbai-murder-case news saraswati-vaidya shraddha-walker-murder-case

ਚੰਡੀਗ੍ਹੜ, 08 ਜੂਨ 2023: ਮੁੰਬਈ (Mumbai) ‘ਚ ਸ਼ਰਧਾ ਵਾਕਰ ਕਤਲ ਕਾਂਡ ਵਰਗਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੀਰਾ ਰੋਡ ਇਲਾਕੇ ‘ਚ 56 ਸਾਲਾ ਵਿਅਕਤੀ ਨੇ ਆਪਣੇ 32 ਸਾਲਾ ਲਿਵ-ਇਨ ਪਾਰਟਨਰ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਆਰੀ ਨਾਲ ਕੱਟ ਕੇ ਟੁਕੜੇ ਟੁਕੜੇ ਕਰ ਦਿੱਤੇ । ਮੁਲਜ਼ਮਾਂ ਨੇ ਲਾਸ਼ ਦੇ ਟੁਕੜਿਆਂ ਨੂੰ ਕੁੱਕਰ ਵਿੱਚ ਉਬਾਲ ਲਿਆ। ਪੁਲਿਸ ਨੂੰ ਸ਼ੱਕ ਹੈ ਕਿ ਉਸ ਨੇ ਕੁੱਤਿਆਂ ਨੂੰ ਉਬਲਿਆ ਹੋਇਆ ਮਾਸ ਖੁਆਇਆ ਸੀ।

ਪੁਲਿਸ ਮੁਤਾਬਕ ਦੋਸ਼ੀ ਦਾ ਨਾਂ ਮਨੋਜ ਸਾਹਨੀ ਹੈ। ਉਹ ਪਿਛਲੇ 3 ਸਾਲਾਂ ਤੋਂ ਮੀਰਾ ਰੋਡ ਇਲਾਕੇ ‘ਚ ਆਕਾਸ਼ਗੰਗਾ ਬਿਲਡਿੰਗ ਦੀ 7ਵੀਂ ਮੰਜ਼ਿਲ ‘ਤੇ ਕਿਰਾਏ ਦੇ ਫਲੈਟ ‘ਚ ਸਰਸਵਤੀ ਵੈਦਿਆ ਨਾਂ ਦੀ ਔਰਤ ਨਾਲ ਰਹਿ ਰਿਹਾ ਸੀ। ਬੁੱਧਵਾਰ ਨੂੰ ਫਲੈਟ ‘ਚੋਂ ਬਦਬੂ ਆਉਣ ‘ਤੇ ਇਮਾਰਤ ਦੇ ਨਿਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ।

Image

ਮੁੰਬਈ ਪੁਲਿਸ ਦੇ ਡੀਸੀਪੀ ਜਯਤ ਬਜਬਾਲੇ ਨੇ ਦੱਸਿਆ ਕਿ ਸਾਨੂੰ ਫਲੈਟ ਵਿੱਚ ਇੱਕ ਔਰਤ ਦੀ ਲਾਸ਼ ਦੇ ਟੁਕੜੇ ਮਿਲੇ ਹਨ। ਇਹ ਟੁਕੜੇ ਸੜੇ ਹੋਏ ਸਨ, ਜਿਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਕਤਲ ਤਿੰਨ-ਚਾਰ ਦਿਨ ਪਹਿਲਾਂ ਕੀਤਾ ਗਿਆ ਹੈ। ਅਸੀਂ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

महिला के बचे हुए बॉडी पार्ट्स को पुलिस एंबुलेंस में रखकर ले गई।

ਡੀਸੀਪੀ ਜਯੰਤ ਬਜਬਲੇ ਨੇ ਦੱਸਿਆ ਕਿ ਮਨੋਜ ਅਤੇ ਸਰਸਵਤੀ ਵਿਚਕਾਰ ਲੜਾਈ ਹੋਈ ਸੀ। ਇਸ ਤੋਂ ਬਾਅਦ ਮਨੋਜ ਨੇ ਔਰਤ ਦਾ ਕਤਲ ਕਰ ਦਿੱਤਾ ਅਤੇ ਕਟਰ ਨਾਲ ਲਾਸ਼ ਕੱਟ ਦਿੱਤੀ। ਉੱਥੇ ਪਹੁੰਚ ਕੇ ਅਸੀਂ ਸਮਝਿਆ ਕਿ ਇਹ ਕਤਲ ਦਾ ਮਾਮਲਾ ਹੈ ਅਤੇ ਮੁਲਜ਼ਮ ਨੇ ਸਬੂਤ ਛੁਪਾਉਣ ਦੀ ਕੋਸ਼ਿਸ਼ ਕੀਤੀ ਹੈ।

ਸੁਸਾਇਟੀ ਵਾਸੀਆਂ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਪਿਛਲੇ ਦੋ-ਤਿੰਨ ਦਿਨਾਂ ਤੋਂ ਕੁੱਤਿਆਂ ਨੂੰ ਕੁਝ ਪਾਉਂਦਾ ਨਜ਼ਰ ਆ ਰਿਹਾ ਸੀ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਪਹਿਲਾਂ ਕਦੇ ਅਜਿਹਾ ਕਰਦੇ ਨਹੀਂ ਦੇਖਿਆ ਗਿਆ।

The post ਮੁੰਬਈ ‘ਚ ਲਿਵ-ਇਨ ਪਾਰਟਨਰ ਦਾ ਕਤਲ, ਲਾਸ਼ ਦੇ ਟੁਕੜਿਆਂ ਨੂੰ ਕੁੱਕਰ ‘ਚ ਉਬਾਲਿਆ appeared first on TheUnmute.com - Punjabi News.

Tags:
  • akashganga-building
  • breaking-news
  • dcp-jayat-bajbale
  • manoj-sahni
  • mumbai
  • mumbai-murder-case
  • news
  • saraswati-vaidya
  • shraddha-walker-murder-case

ਚੰਡੀਗ੍ਹੜ, 08 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਪਹਿਲੇ ਦਿਨ ਤਿੰਨ ਵਿਕਟਾਂ ਗੁਆ ਕੇ 327 ਦੌੜਾਂ ਬਣਾਈਆਂ ਸਨ। ਦੂਜੇ ਦਿਨ ਭਾਰਤ ਆਸਟਰੇਲੀਆ ਨੂੰ ਜਲਦੀ ਤੋਂ ਜਲਦੀ ਆਊਟ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਦੇ ਨਾਲ ਹੀ ਆਸਟ੍ਰੇਲੀਆਈ ਟੀਮ ਵੱਡਾ ਸਕੋਰ ਬਣਾਉਣਾ ਚਾਹੇਗੀ।

ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਆਸਟਰੇਲੀਆ ਦਾ ਸਕੋਰ 327/3 ਸੀ।

ਟ੍ਰੈਵਿਸ ਹੈੱਡ ਸੈਂਕੜਾ ਲਗਾ ਕੇ ਖੇਡ ਰਿਹਾ ਹੈ, ਜਦਕਿ ਸਮਿਥ 95 ਦੌੜਾਂ ਬਣਾ ਕੇ ਨਾਬਾਦ ਹਨ। ਮੈਚ ਦੇ ਦੂਜੇ ਦਿਨ ਭਾਰਤੀ ਗੇਂਦਬਾਜ਼ ਕੰਗਾਰੂ ਟੀਮ ਨੂੰ ਜਲਦੀ ਤੋਂ ਜਲਦੀ ਆਊਟ ਕਰਨਾ ਚਾਹੁਣਗੇ। ਇਸ ਦੇ ਨਾਲ ਹੀ ਆਸਟ੍ਰੇਲੀਆ ਪਹਿਲੀ ਪਾਰੀ ‘ਚ ਵੱਡਾ ਸਕੋਰ ਬਣਾਉਣ ਦੀ ਕੋਸ਼ਿਸ਼ ਕਰੇਗਾ।

The post WTC Final 2023: ਮੈਚ ‘ਚ ਦੂਜੇ ਦਿਨ ਭਾਰਤੀ ਗੇਂਦਬਾਜਾਂ ਤੋਂ ਵਾਪਸੀ ਦੀ ਉਮੀਦ, ਵੱਡੇ ਸਕੋਰ ਵੱਲ ਆਸਟ੍ਰੇਲੀਆ appeared first on TheUnmute.com - Punjabi News.

Tags:
  • australia
  • breaking-news
  • oval
  • world-test-championship
  • wtc-final
  • wtc-final-2023

ਗੁਰੂ ਨਾਨਕ ਹਸਪਤਾਲ 'ਚ 2 ਸਾਲਾ ਬੱਚੇ ਦੀ ਮੌਤ, ਡਾਕਟਰ 'ਤੇ ਗਲਤ ਟੀਕਾ ਲਗਾਉਣ ਦੇ ਲੱਗੇ ਦੋਸ਼

Thursday 08 June 2023 10:11 AM UTC+00 | Tags: aam-aadmi-party amritsar amritsar-police breaking-news cm-bhagwant-mann guru-nanak-hospital news punjab-news the-unmute-breaking the-unmute-breaking-news

ਅੰਮ੍ਰਿਤਸਰ, 08 ਜੂਨ 2023: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ‘ਚ 2 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ ਅਤੇ ਪਰਿਵਾਰ ਵੱਲੋਂ ਡਾਕਟਰ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦਾ ਸਰਕਾਰੀ ਹਸਪਤਾਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਿਆ ਹੈ ਅਤੇ ਇਸ ਵਾਰ 2 ਸਾਲ ਦੀ ਮਾਸੂਮ ਦਕਸ਼ਪ੍ਰੀਤ ਸਿੰਘ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Hospital) ਨਾਲ ਸਬੰਧਤ ਹੈ, ਜਿੱਥੇ ਬੱਚੇ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਸ ਦੌਰਾਨ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਮਹਿਲਾ ਡਾਕਟਰ ਨੇ ਬੱਚੇ ਨੂੰ ਗਲਤ ਟੀਕਾ ਲਗਾਇਆ ਸੀ। ਅਜਿਹੇ ‘ਚ ਪਰਿਵਾਰ ਵਾਲਿਆਂ ਨੇ ਰੋਡ ਜਾਮ ਕਰ ਦਿੱਤਾ ਹੈ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਮੁਲਾਜ਼ਮ ਸੁੱਖਇੰਦਰ ਸਿੰਘ ਦੇ ਮੁਤਾਬਕ 03 ਤਾਰੀਖ਼ ਨੂੰ ਬੱਚੇ ਨੂੰ ਇਨਫੈਕਸ਼ਨ ਕਾਰਨ ਹਸਪਤਾਲ ਲਿਆਂਦਾ ਗਿਆ ਸੀ, ਅੱਜ ਇਲਾਜ਼ ਦੌਰਾਨ ਬੱਚੇ ਦੀ ਮੌਤ ਹੋ ਗਈ, ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮਹਿਲਾ ਡਾਕਟਰ ਨੇ ਗ਼ਲਤ ਟੀਕਾ ਲਗਾਇਆ ਹੈ, ਪੁਲਿਸ ਵੱਲੋਂ ਜਾਂਚ ਕਮੇਟੀ ਬਿਠਾ ਦਿੱਤੀ ਹੈ, ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

The post ਗੁਰੂ ਨਾਨਕ ਹਸਪਤਾਲ ‘ਚ 2 ਸਾਲਾ ਬੱਚੇ ਦੀ ਮੌਤ, ਡਾਕਟਰ ‘ਤੇ ਗਲਤ ਟੀਕਾ ਲਗਾਉਣ ਦੇ ਲੱਗੇ ਦੋਸ਼ appeared first on TheUnmute.com - Punjabi News.

Tags:
  • aam-aadmi-party
  • amritsar
  • amritsar-police
  • breaking-news
  • cm-bhagwant-mann
  • guru-nanak-hospital
  • news
  • punjab-news
  • the-unmute-breaking
  • the-unmute-breaking-news

ਲਗਜ਼ਰੀ ਗੱਡੀਆਂ 'ਚ ਹੈਰੋਇਨ ਦੀ ਤਸਕਰੀ ਕਰਨ ਵਾਲੇ 7 ਸਮੱਗਲਰ ਖੰਨਾ ਪੁਲਿਸ ਵੱਲੋਂ ਗ੍ਰਿਫਤਾਰ

Thursday 08 June 2023 10:22 AM UTC+00 | Tags: against-drugs breaking-news drugs khanna khanna-police news punjab-police smugglers ssp-amanit-kondal

ਖੰਨਾ, 08 ਜੂਨ 2023: ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਜਿਸਦੇ ਤਹਿਤ ਹੁਣ ਖੰਨਾ ਪੁਲਿਸ (Khanna Police)ਨੇ 3 ਵੱਖ-ਵੱਖ ਮਾਮਲਿਆਂ ‘ਚ 626 ਗ੍ਰਾਮ ਹੈਰੋਇਨ ਅਤੇ 2 ਕਿੱਲੋ ਅਫੀਮ ਸਮੇਤ 7 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ । ਦਿੱਲੀ ਤੋਂ ਹੈਰੋਇਨ ਦੀ ਤਸਕਰੀ ਲਗਜ਼ਰੀ ਗੱਡੀਆਂ ਵਿੱਚ ਕੀਤੀ ਜਾਂਦੀ ਸੀ। ਨਸ਼ਾ ਤਸਕਰਾਂ ਨੇ ਡਰੱਗ ਮਨੀ ਨਾਲ ਲਗਜ਼ਰੀ ਗੱਡੀਆਂ ਖਰੀਦੀਆਂ ਅਤੇ ਫਿਰ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਨਸ਼ਿਆਂ ਦਾ ਨੈੱਟਵਰਕ ਵਿਛਾਇਆ। ਪੁਲਿਸ ਨੇ ਡਰੱਗ ਮਨੀ ਤੋਂ ਬਣਾਈ ਜਾਇਦਾਦ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਡੀਐਸਪੀ ਹਰਸਿਮਰਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦੋਰਾਹਾ ਤੋਂ ਫਾਰਚੂਨਰ ਗੱਡੀ ਵਿੱਚ ਸਵਾਰ ਜਗਬੀਰ ਸਿੰਘ ਜੱਗਾ ਵਾਸੀ ਪਿੰਡ ਉਮਰਵਾਲ ਬਿੱਲਾ (ਜਲੰਧਰ) ਅਤੇ ਜਸਵਿੰਦਰ ਸਿੰਘ ਜੱਸਾ ਵਾਸੀ ਸਿੱਧਵਾਂ ਬੇਟ (ਲੁਧਿਆਣਾ) ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਦੋਵਾਂ ਕੋਲੋਂ 40 ਹਜ਼ਾਰ ਰੁਪਏ ਡਰੱਗ ਮਨੀ ਵੀ ਮਿਲੀ। ਉਹ ਦਿੱਲੀ ਨੰਬਰ ਵਾਲੀ ਲਗਜ਼ਰੀ ਕਾਰ ਵਿੱਚ ਨਸ਼ੇ ਦੀ ਖੇਪ ਲਿਆ ਰਹੇ ਸਨ। ਦੋਰਾਹਾ ਵਿੱਚ ਹੀ ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਕਾਲੇ ਰੰਗ ਦੀ ਕਰੂਜ਼ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਸਤਨਾਮ ਸਿੰਘ ਬੌਹੜਾ, ਲਵਪ੍ਰੀਤ ਸਿੰਘ ਲਵਲੀ, ਚਰਨਪ੍ਰੀਤ ਸਿੰਘ ਚੀਨਾ ਅਤੇ ਸਤਵਿੰਦਰ ਸਿੰਘ ਸੱਤਾ ਨੂੰ ਗ੍ਰਿਫ਼ਤਾਰ ਕੀਤਾ। ਇਹ ਚਾਰੋਂ ਦੋਰਾਹਾ ਦੇ ਪਿੰਡ ਰਾਮਪੁਰ ਦੇ ਰਹਿਣ ਵਾਲੇ ਹਨ।

ਉਨ੍ਹਾਂ ਕੋਲੋਂ 26 ਗ੍ਰਾਮ ਹੈਰੋਇਨ ਬਰਾਮਦ ਹੋਈ। ਸਤਨਾਮ ਸਿੰਘ ਬੌਹੜਾ ਨੇ ਇਹ ਕਾਰ ਨਸ਼ੇ ਦੇ ਪੈਸੇ ਨਾਲ ਖਰੀਦੀ ਸੀ ਅਤੇ ਇਸ ਵਿੱਚ ਨਸ਼ੇ ਦੀ ਸਪਲਾਈ ਕਰਦਾ ਸੀ। ਤੀਜੇ ਮਾਮਲੇ ਵਿੱਚ ਸੀਆਈਏ ਸਟਾਫ਼ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ (Khanna Police) ਪਾਰਟੀ ਨੇ ਟੀ ਪੁਆਇੰਟ ਜੱਲਾ ਤੋਂ ਪਾਇਲ ਨੂੰ ਜਾਂਦੇ ਸਮੇਂ ਰਾਮ ਬਾਲਕ ਰਾਏ ਵਾਸੀ ਘੁਡਾਣੀ ਕਲਾਂ ਨੂੰ 2 ਕਿਲੋ ਅਫੀਮ ਸਮੇਤ ਕਾਬੂ ਕੀਤਾ। ਰਾਮ ਬਾਲਕ ਰਾਏ ਮੂਲ ਰੂਪ ਵਿੱਚ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਦਾ ਵਸਨੀਕ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਸਿਰਫ਼ ਸਪਲਾਈ ਦੇਣ ਆਇਆ ਸੀ। ਅਫੀਮ ਦਾ ਮੁੱਖ ਸਪਲਾਇਰ ਇਸ ਪਿੱਛੇ ਕੋਈ ਹੋਰ ਹੈ। ਜਿਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

The post ਲਗਜ਼ਰੀ ਗੱਡੀਆਂ ‘ਚ ਹੈਰੋਇਨ ਦੀ ਤਸਕਰੀ ਕਰਨ ਵਾਲੇ 7 ਸਮੱਗਲਰ ਖੰਨਾ ਪੁਲਿਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • against-drugs
  • breaking-news
  • drugs
  • khanna
  • khanna-police
  • news
  • punjab-police
  • smugglers
  • ssp-amanit-kondal

ਚੰਡੀਗੜ੍ਹ, 08 ਜੂਨ 2023: ਫਰਾਂਸ (France) ਦੇ ਐਨੇਸੀ ਸ਼ਹਿਰ ਵਿੱਚ ਚਾਕੂ ਮਾਰਨ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਾਰਕ ‘ਚ ਖੇਡ ਰਹੇ ਬੱਚਿਆਂ ‘ਤੇ ਇਕ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਛੇ ਬੱਚਿਆਂ ਸਮੇਤ ਕੁੱਲ ਸੱਤ ਜਣੇ ਜ਼ਖ਼ਮੀ ਹੋ ਗਏ। ਬੱਚਿਆਂ ਦੀ ਉਮਰ ਤਿੰਨ ਸਾਲ ਦੇ ਕਰੀਬ ਹੈ। ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਿਸ ਮੁਤਾਬਕ ਬੱਚੇ ਸਵੇਰੇ 9:45 ਵਜੇ ਤਲਾਬ ਨੇੜੇ ਪਾਰਕ ਵਿੱਚ ਖੇਡ ਰਹੇ ਸਨ। ਉਦੋਂ ਦੋਸ਼ੀ ਵਿਅਕਤੀ ਅਚਾਨਕ ਉਥੇ ਆਇਆ, ਜਿਸਦੇ ਦੇ ਹੱਥ ਵਿੱਚ ਚਾਕੂ ਸੀ। ਹਮਲਾਵਰ ਨੇ ਅਚਾਨਕ ਬੱਚਿਆਂ ‘ਤੇ ਚਾਕੂ ਨਾਲ ਅੰਨ੍ਹੇਵਾਹ ਹਮਲਾ ਕਰ ਦਿੱਤਾ। ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਵਿਚ ਇਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ। ਪੁਲਿਸ ਨੇ ਹਮਲਾਵਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।

The post ਫਰਾਂਸ ‘ਚ ਵਿਅਕਤੀ ਵੱਲੋਂ ਬੱਚਿਆਂ ‘ਤੇ ਚਾਕੂ ਨਾਲ ਹਮਲਾ, ਛੇ ਬੱਚਿਆਂ ਸਮੇਤ ਸੱਤ ਜ਼ਖ਼ਮੀ appeared first on TheUnmute.com - Punjabi News.

Tags:
  • annecy
  • breaking-news
  • france
  • news

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੁਪ੍ਰਸਾਦ (A Venuprasad) ਨੇ ਅੱਜ ਅਧਿਕਾਰੀਆਂ ਨੂੰ ਐਸ.ਏ.ਐਸ.ਨਗਰ ਵਿਖੇ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (Dr. BR Ambedkar State Institute of Medical Sciences) ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਦੇ ਨਿਰਦੇਸ਼ ਦਿੱਤੇ ਹਨ ।

ਵੀਰਵਾਰ ਨੂੰ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਥਾਪਿਤ ਕੀਤਾ ਜਾ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦਾ ਹੱਬ ਬਣਾਏਗਾ।

ਉਨ੍ਹਾਂ ਕਿਹਾ ਕਿ ਇਹ ਮਿਆਰੀ ਸੰਸਥਾ ਇੱਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ ਅਤੇ ਦੂਜੇ ਪਾਸੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰੇਗੀ। ਵੇਣੁਪ੍ਰਸਾਦ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਮੈਡੀਕਲ ਸਾਇੰਸਿਜ਼ ਫਰੀਦਕੋਟ ਨਾਲ ਮਾਨਤਾ ਪ੍ਰਾਪਤ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ ਜਲਦੀ ਹੀ ਰੈਗੂਲਰ ਕਲਾਸਾਂ ਸ਼ੁਰੂ ਹੋ ਜਾਣਗੀਆਂ।

The post ਏ. ਵੇਣੁਪ੍ਰਸਾਦ ਵੱਲੋਂ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਉਣ ਨਿਰਦੇਸ਼ appeared first on TheUnmute.com - Punjabi News.

Tags:
  • ambedkar
  • a-venuprasad
  • dr-br-ambedkar
  • medical-college
  • medical-sciences
  • medical-university
  • news
  • sas-nagar

ਚੰਡੀਗੜ੍ਹ, 08 ਜੂਨ 2023: ਭਾਰਤ ਦੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਅੱਜ ਉੜੀਸਾ ਤੱਟ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ‘ਅਗਨੀ ਪ੍ਰਾਈਮ’ (Agni Prime) ਦਾ ਸਫਲ ਪ੍ਰੀਖਣ ਕੀਤਾ ਹੈ। ਮਿਜ਼ਾਈਲ ਦਾ ਪ੍ਰੀਖਣ ਉੜੀਸਾ ਦੇ ਤੱਟ ਤੋਂ ਡਾਕਟਰ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਕੀਤਾ ਗਿਆ ਸੀ। ਰੱਖਿਆ ਮੰਤਰਾਲੇ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਮਿਜ਼ਾਈਲ ਦਾ ਪ੍ਰੀਖਣ ਪੂਰੀ ਤਰ੍ਹਾਂ ਸਫਲ ਰਿਹਾ। ਇਹ ਮਿਜ਼ਾਈਲ ਇੱਕੋ ਸਮੇਂ ਕਈ ਟੀਚਿਆਂ ਨੂੰ ਤਬਾਹ ਕਰ ਸਕਦੀ ਹੈ। ਇਸ ਮਿਜ਼ਾਈਲ ਦੀ ਰੇਂਜ 2000 ਕਿਲੋਮੀਟਰ ਤੱਕ ਹੈ।

ਮੰਤਰਾਲੇ ਦੇ ਅਨੁਸਾਰ, ਮਿਜ਼ਾਈਲ ਦੇ ਤਿੰਨ ਸਫਲ ਵਿਕਾਸ ਪ੍ਰੀਖਣਾਂ ਤੋਂ ਬਾਅਦ ਇਹ ਪਹਿਲੀ ਪ੍ਰੀ-ਇੰਡਕਸ਼ਨ ਨਾਈਟ ਲਾਂਚ ਸੀ। ਅਜਿਹਾ ਲਾਂਚ ਸਿਸਟਮ ਦੀ ਸਟੀਕਤਾ ਅਤੇ ਭਰੋਸੇਯੋਗਤਾ ਦੀ ਪੁਸ਼ਟੀ ਕਰਦਾ ਹੈ। ਇਹ ਮਿਜ਼ਾਈਲ ਸਾਰੇ ਮਾਨਕਾਂ ‘ਤੇ ਖਰੀ ਉਤਰੀ।ਅਧਿਕਾਰੀਆਂ ਅਨੁਸਾਰ, ਵਿਕਾਸ ਪੜਾਅ ‘ਚ ‘ਅਗਨੀ ਪ੍ਰਾਈਮ’ (Agni Prime) ਦੇ ਤਿੰਨ ਸਫ਼ਲ ਪ੍ਰੀਖਣ ਤੋਂ ਬਾਅਦ ਇਹ ਮਿਜ਼ਾਈਲ ਨੂੰ ਹਥਿਆਰਬੰਦ ਫ਼ੋਰਸਾਂ ‘ਚ ਸ਼ਾਮਲ ਕੀਤੇ ਜਾਣ ਤੋਂ ਪਹਿਲਾਂ ਇਸ ਦਾ ਪਹਿਲਾ ਰਾਤ ਨੂੰ ਪ੍ਰੀਖਣ ਸੀ, ਜਿਸ ਨੇ ਇਸ ਦੀ ਸਟੀਕਤਾ ਅਤੇ ਭਰੋਸੇਯੋਗਤਾ ‘ਤੇ ਮੋਹਰ ਲਗਾਈ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ‘ਤੇ ਦੂਰੀ ਨਾਪਣ ਵਾਲੇ ਉਪਕਰਣ, ਜਿਵੇਂ ਕਿ ਰਾਡਾਰ, ਟੈਲੀਮੈਟ੍ਰੀ ਅਤੇ ਇਲੈਕਟ੍ਰੋ-ਆਪਟਿਕਲ ਟ੍ਰੈਕਿੰਗ ਸਿਸਟਮ ਸਮੇਤ 2 ਜਹਾਜ਼ ਤਾਇਨਾਤ ਕੀਤੇ ਗਏ ਸਨ ਤਾਂ ਕਿ ਮਿਜ਼ਾਈਲ ਦੇ ਪੂਰੇ ਸਫ਼ਰ ਦੇ ਅੰਕੜੇ ਇਕੱਠੇ ਕੀਤੇ ਜਾ ਸਕਣ। ਅਧਿਕਾਰੀਆਂ ਅਨੁਸਾਰ, ਡੀ.ਆਰ.ਡੀ.ਓ. ਅਤੇ ਰਣਨੀਤਕ ਬਲ ਕਮਾਨ ਦੇ ਸੀਨੀਅਰ ਅਧਿਕਾਰੀ ‘ਅਗਨੀ ਪ੍ਰਾਈਮ’ ਦੇ ਸਫ਼ਲ ਪ੍ਰੀਖਣ ਦੇ ਗਵਾਹ ਬਣੇ, ਜਿਸ ਨੇ ਇਨ੍ਹਾਂ ਮਿਜ਼ਾਈਲ ਨੂੰ ਹਥਿਆਰਬੰਦ ਫ਼ੋਰਸਾਂ ‘ਚ ਸ਼ਾਮਲ ਕਰਨ ਦਾ ਮਾਰਗ ਪੱਕਾ ਕੀਤਾ। ‘ਅਗਨੀ ਪ੍ਰਾਈਮ’ ਦੇ ਸਫ਼ਲ ਪ੍ਰੀਖਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੀ.ਆਰ.ਡੀ.ਓ. ਅਤੇ ਹਥਿਆਰਬੰਦ ਫ਼ੋਰਸਾਂ ਨੂੰ ਵਧਾਈ ਦਿੱਤੀ ਹੈ ।

 

The post ਭਾਰਤ ਨੇ ਉੜੀਸਾ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ‘ਅਗਨੀ ਪ੍ਰਾਈਮ’ ਦਾ ਕੀਤਾ ਸਫਲ ਪ੍ਰੀਖਣ appeared first on TheUnmute.com - Punjabi News.

Tags:
  • agni-prime
  • ballistic-missile
  • breaking-news
  • dr-apj-abdul-kalam-island
  • drdo
  • news
  • nws
  • odisha

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

Thursday 08 June 2023 11:04 AM UTC+00 | Tags: breaking-news bribe-case crime ludhiana municipal-corporation municipal-corporation-ludhiana news nwes punjab-news punjab-vigilance-bureau the-unmute-breaking-news the-unmute-news vigilance-bureau

ਚੰਡੀਗੜ੍ਹ, 08 ਜੂਨ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ (Bribe)  ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ (Bribe) ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ appeared first on TheUnmute.com - Punjabi News.

Tags:
  • breaking-news
  • bribe-case
  • crime
  • ludhiana
  • municipal-corporation
  • municipal-corporation-ludhiana
  • news
  • nwes
  • punjab-news
  • punjab-vigilance-bureau
  • the-unmute-breaking-news
  • the-unmute-news
  • vigilance-bureau

JioTag: ਐਪਲ ਨੂੰ ਟੱਕਰ ਦੇਣ ਲਈ Jio ਨੇ ਲਾਂਚ ਕੀਤਾ ਬਲੂਟੁੱਥ ਟਰੈਕਰ

Thursday 08 June 2023 11:18 AM UTC+00 | Tags: bluetooth-tracker bluetooth-tracking-device breaking-news jio jio-bluetooth-tracker jiotag jiotag-in-india jiotag-work news tech-india

ਚੰਡੀਗੜ੍ਹ, 08 ਜੂਨ 2023: Jio ਨੇ ਭਾਰਤ ‘ਚ ਬਲੂਟੁੱਥ ਟਰੈਕਿੰਗ ਡਿਵਾਈਸ JioTag ਨੂੰ ਲਾਂਚ ਕਰ ਦਿੱਤਾ ਹੈ। ਇਸ ਡਿਵਾਈਸ ਨੂੰ ਐਪਲ ਦੇ ਏਅਰਟੈਗਸ ਦੇ ਮੁਕਾਬਲੇ ‘ਚ ਲਿਆਂਦਾ ਗਿਆ ਹੈ। JioTag ਐਪਲ ਏਅਰਟੈਗ ਦੇ ਸਮਾਨ ਕੰਮ ਕਰਦਾ ਹੈ, ਇਹ ਉਪਭੋਗਤਾ ਦੇ ਸਮਾਰਟਫੋਨ ਨਾਲ ਜੋੜੀ ਬਣਾਉਣ ਲਈ ਬਲੂਟੁੱਥ ਕਨੈਕਟੀਵਿਟੀ ਦੀ ਵਰਤੋਂ ਕਰਦਾ ਹੈ ਅਤੇ ਉਸ ਆਈਟਮ ਨੂੰ ਟਰੈਕ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਟਰੈਕਰ ਜੁੜਿਆ ਹੋਇਆ ਹੈ। ਇਹ ਡਿਵਾਈਸ ਬਹੁਤ ਹਲਕਾ ਹੈ ਅਤੇ ਵਰਤੋਂ ਵਿੱਚ ਆਸਾਨ ਹੋਣ ਦਾ ਦਾਅਵਾ ਕੀਤਾ ਗਿਆ ਹੈ। ਨਵੀਂ ਲਾਂਚ ਕੀਤੀ ਡਿਵਾਈਸ ਨੂੰ ਜੀਓ ਕਮਿਊਨਿਟੀ ਫਾਈਂਡ ਫੀਚਰ ਸਪੋਰਟ ਦੇ ਨਾਲ ਪੇਸ਼ ਕੀਤਾ ਗਿਆ ਹੈ।

ਆਓ ਜਾਣਦੇ ਹਾਂ ਇਸਦੀ ਕੀਮਤ ਅਤੇ ਹੋਰ ਵਿਸ਼ੇਸ਼ਤਾਵਾਂ ਬਾਰੇ…

JioTag ਵਾਈਟ ਕਲਰ ‘ਚ ਆਉਂਦਾ ਹੈ ਅਤੇ Jio.com ਵੈੱਬਸਾਈਟ ‘ਤੇ 2,199 ਰੁਪਏ ‘ਚ ਲਿਸਟ ਕੀਤਾ ਗਿਆ ਹੈ, ਪਰ ਟ੍ਰੈਕਰ ਫਿਲਹਾਲ 749 ਰੁਪਏ ‘ਚ ਉਪਲਬਧ ਹੈ। ਕੰਪਨੀ ਦੇਸ਼ ਭਰ ਵਿੱਚ ਚੋਣਵੇਂ ਪਿੰਨ ਕੋਡਾਂ ‘ਤੇ ਕੈਸ਼-ਆਨ-ਡਿਲਿਵਰੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ, ਪਰ ਹੋਰ ਇਸਦੇ ਲਈ ਪ੍ਰੀਪੇਡ ਆਰਡਰ ਦੇ ਸਕਦੇ ਹਨ। ਡਿਵਾਈਸ ਦੇ ਨਾਲ ਬਾਕਸ ਵਿੱਚ ਇੱਕ ਵਾਧੂ ਬੈਟਰੀ ਅਤੇ ਕੇਬਲ ਆਉਂਦੀ ਹੈ।

JioTag ਨੂੰ ਬਦਲਣਯੋਗ ਬੈਟਰੀ ਨਾਲ ਪੇਸ਼ ਕੀਤਾ ਗਿਆ ਹੈ। ਯਾਨੀ ਤੁਸੀਂ ਇਸ ਦੀ ਬੈਟਰੀ ਵੀ ਕੱਢ ਸਕਦੇ ਹੋ। ਇਸ ਵਿੱਚ ਇੱਕ CR2032 ਬੈਟਰੀ ਮਿਲਦੀ ਹੈ, ਜੋ ਇੱਕ ਸਾਲ ਤੱਕ ਦੀ ਬੈਟਰੀ ਲਾਈਫ ਪ੍ਰਦਾਨ ਕਰਦੀ ਹੈ। ਬਲੂਟੁੱਥ ਟ੍ਰੈਕਰ ਬਲੂਟੁੱਥ v5.1 ਦੀ ਵਰਤੋਂ ਕਰਕੇ ਉਪਭੋਗਤਾਵਾਂ ਦੇ ਸਮਾਰਟਫੋਨ ਨਾਲ ਜੁੜਦਾ ਹੈ। ਆਈਟਮ ਨੂੰ ਟਰੈਕ ਕਰਨ ਲਈ ਉਪਭੋਗਤਾ ਇਸਨੂੰ ਆਪਣੇ ਵਾਲਿਟ, ਹੈਂਡਬੈਗ ਜਾਂ ਕਿਸੇ ਹੋਰ ਨਿੱਜੀ ਵਸਤੂ ਵਿੱਚ ਰੱਖ ਸਕਦੇ ਹਨ। ਇਹ ਇੱਕ ਲੇਨਯਾਰਡ ਕੇਬਲ ਦੇ ਨਾਲ ਵੀ ਆਉਂਦਾ ਹੈ, ਜੋ ਟਰੈਕਰ ਨੂੰ ਹੋਰ ਵਸਤੂਆਂ ਨਾਲ ਜੋੜਨਾ ਆਸਾਨ ਬਣਾਉਂਦਾ ਹੈ।

ਜੀਓ ਕਮਿਊਨਿਟੀ ਫਾਈਡ ਫੀਚਰ ਇਸ ਨਵੇਂ ਲਾਂਚ ਕੀਤੇ ਬਲੂਟੁੱਥ ਟਰੈਕਰ ਨੂੰ ਸਪੋਟ ਕਰਦਾ ਹੈ | ਇਸ ਦਾ ਮਤਲਬ ਹੈ ਕਿ ਜਦੋਂ ਉਪਭੋਗਤਾ ਆਖਰੀ ਡਿਸਕਨੈਕਟ ਕੀਤੇ ਸਥਾਨ ‘ਤੇ ਕਿਸੇ ਕਨੈਕਟ ਕੀਤੀ ਆਈਟਮ ਨੂੰ ਲੱਭਣ ਵਿੱਚ ਅਸਮਰੱਥ ਹੁੰਦੇ ਹਨ, ਤਾਂ ਉਹ ਆਪਣੇ ਸਮਾਰਟਫੋਨ ‘ਤੇ JioThings ਐਪਲੀਕੇਸ਼ਨ ‘ਤੇ ਆਪਣੇ JioTag ਨੂੰ ਗੁੰਮ ਹੋਈ ਡਿਵਾਈਸ ਦੇ ਰੂਪ ਵਿੱਚ ਸੂਚੀਬੱਧ ਕਰ ਸਕਦੇ ਹਨ ਅਤੇ ਕਮਿਊਨਿਟੀ ਫਾਈਡ ਫੀਚਰ ਗੁਆਚੇ JioTag ਦੀ ਲੋਕੇਸ਼ਨ ਨੂੰ ਸਰਚ ਅਤੇ ਟ੍ਰੈਕ ਕਰ ਸਕਦਾ ਹੈ |

The post JioTag: ਐਪਲ ਨੂੰ ਟੱਕਰ ਦੇਣ ਲਈ Jio ਨੇ ਲਾਂਚ ਕੀਤਾ ਬਲੂਟੁੱਥ ਟਰੈਕਰ appeared first on TheUnmute.com - Punjabi News.

Tags:
  • bluetooth-tracker
  • bluetooth-tracking-device
  • breaking-news
  • jio
  • jio-bluetooth-tracker
  • jiotag
  • jiotag-in-india
  • jiotag-work
  • news
  • tech-india

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਣੁਪ੍ਰਸਾਦ (A. Venuprasad) ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇੱਥੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਬਣ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਮਿਆਰੀ ਸੰਸਥਾ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਨ ਵਿੱਚ ਸਹਾਈ ਹੋਵੇਗੀ, ਦੂਜੇ ਪਾਸੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰੇਗੀ। ਵੇਨੂਪ੍ਰਸਾਦ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼, ਫ਼ਰੀਦਕੋਟ ਤੋਂ ਮਾਨਤਾ ਪ੍ਰਾਪਤ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਰੈਗੂਲਰ ਕਲਾਸਾਂ ਜਲਦੀ ਸ਼ੁਰੂ ਹੋਣਗੀਆਂ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (A. Venuprasad) ਨੇ ਕਿਹਾ ਕਿ ਇਹ ਅਤਿ-ਆਧੁਨਿਕ ਇੰਸਟੀਚਿਊਟ 28 ਏਕੜ ਜ਼ਮੀਨ ਵਿੱਚ ਬਣੇਗਾ ਅਤੇ ਇਹ ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦੀ ਥਾਂ ਅਤੇ ਨਕਸ਼ੇ ਨੂੰ ਪਹਿਲਾਂ ਹੀ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਤੇ ਇਸ ਵੱਡ-ਆਕਾਰੀ ਪ੍ਰਾਜੈਕਟ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਵੇਨੂਪ੍ਰਸਾਦ ਨੇ ਉਮੀਦ ਜਤਾਈ ਕਿ ਨਵਾਂ ਮੈਡੀਕਲ ਕਾਲਜ ਇਲਾਜ ਤੇ ਡਾਕਟਰੀ ਟੈਸਟਾਂ ਦੀ ਸਹੂਲਤ ਨੂੰ ਵੱਡੇ ਪੱਧਰ ਉਤੇ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਕਾਲਜ ਵਿਚ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਤਾਲੀਮ ਹਾਸਲ ਕਰਨ ਲਈ ਆਉਣਗੇ, ਇਸ ਲਈ ਕਾਲਜ ਦੇ ਨਾਲ ਆਹਲਾ ਦਰਜੇ ਦੀਆਂ ਸਹੂਲਤਾਂ ਵਾਲਾ ਹੋਸਟਲ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਚਾਹਵਾਨ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂ ਜੋ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਹੀ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਏ.ਵੇਨੂਪ੍ਰਸਾਦ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਲਈ ਕੰਮ ਵਿਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਮੌਕੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਾਰਜ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਏ.ਵੇਨੂਪ੍ਰਸਾਦ ਨੇ ਕਿਹਾ ਕਿ ਉਹ ਆਉਂਦੇ ਸਮੇਂ ਵਿਚ ਇਸ ਪ੍ਰਾਜੈਕਟ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮੇਂ ਸਿਰ ਕੰਮ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਰਸਮਾਂ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਮੁੱਖ ਸਕੱਤਰ ਮੈਡੀਕਲ ਸਿੱਖਿਆ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਏ.ਕੇ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਨੀਲਕੰਠ ਅਵਧ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸੰਦੀਪ ਗਾੜਾ ਤੇ ਹੋਰ ਵੀ ਹਾਜ਼ਰ ਸਨ।

The post ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਹੋਵੇਗਾ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼: ਏ. ਵੇਣੁਪ੍ਰਸਾਦ appeared first on TheUnmute.com - Punjabi News.

Tags:
  • a-venuprasad
  • breaking-news
  • dr-br-ambedkar-state-institute-of-medical-sciences
  • news

ਚੰਡੀਗੜ੍ਹ, 08 ਜੂਨ 2023: ਮਾਨਸੂਨ (Monsoon) ਇੱਕ ਹਫ਼ਤੇ ਦੀ ਦੇਰੀ ਨਾਲ ਕੇਰਲ ਪਹੁੰਚਿਆ ਹੈ। ਸੂਬੇ ਦੇ 95 ਫੀਸਦੀ ਖੇਤਰ ਵਿੱਚ ਮੀਂਹ ਪੈ ਰਿਹਾ ਹੈ। ਮਾਨਸੂਨ ਕੁਝ ਘੰਟਿਆਂ ‘ਚ ਕਰਨਾਟਕ ਅਤੇ ਤਾਮਿਲਨਾਡੂ ਪਹੁੰਚ ਜਾਵੇਗਾ। ਮੌਸਮ ਵਿਭਾਗ (IMD) ਦੇ ਸੀਨੀਅਰ ਵਿਗਿਆਨੀ ਆਰ ਕੇ ਜੇਨਾਮਣੀ ਨੇ ਦੱਸਿਆ ਕਿ ਜੇਕਰ ਹਵਾ ਦੀ ਰਫ਼ਤਾਰ ਅਤੇ ਹਾਲਾਤ ਸਹੀ ਰਹੇ ਤਾਂ ਇਹ ਦੱਖਣ ਤੋਂ ਉੱਤਰ ਵੱਲ ਬਹੁਤ ਤੇਜ਼ੀ ਨਾਲ ਵਧੇਗੀ। ਅਗਲੇ ਹਫਤੇ ਤੱਕ ਉੱਤਰੀ ਭਾਰਤ ਪਹੁੰਚ ਜਾਵੇਗਾ। ਮਾਨਸੂਨ ਆਮ ਤੌਰ ‘ਤੇ 1 ਜੂਨ ਤੱਕ ਕੇਰਲ ਪਹੁੰਚ ਜਾਂਦਾ ਹੈ। ਆਈਐਮਡੀ ਨੇ ਪਹਿਲਾਂ ਕਿਹਾ ਸੀ ਕਿ ਮਾਨਸੂਨ 4 ਜੂਨ ਨੂੰ ਕੇਰਲ ਪਹੁੰਚ ਜਾਵੇਗਾ, ਪਰ ਅਰਬ ਸਾਗਰ ਵਿੱਚ ਬਿਪਰਜੋਏ ਤੂਫ਼ਾਨ ਨੇ ਇਸ ਦਾ ਰਾਹ ਰੋਕ ਦਿੱਤਾ ਹੈ। ਮਾਨਸੂਨ ਦੇ ਕੇਰਲ ਪਹੁੰਚਣ ਦਾ ਰਸਤਾ ਸਾਫ਼ ਕਰਦੇ ਹੋਏ ਬਿਪਰਜੋਏ ਹੁਣ ਪਾਕਿਸਤਾਨ ਵੱਲ ਚੱਲ ਪਏ ਹਨ।

ਇਨ੍ਹੀਂ ਦਿਨੀਂ ਮੱਧ ਪ੍ਰਦੇਸ਼ ‘ਚ ਜ਼ੋਰਦਾਰ ਮੀਂਹ ਪੈ ਰਿਹਾ ਹੈ, ਜਦੋਂ ਕਿ ਕਈ ਥਾਵਾਂ ‘ਤੇ ਗਰਮੀ ਪੈ ਰਹੀ ਹੈ। ਵੀਰਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਰਬ ਸਾਗਰ ਵਿੱਚ ਚੱਕਰਵਾਤ ਬਣਨ ਕਾਰਨ ਸੂਬੇ ਵਿੱਚ ਨਮੀ ਆ ਰਹੀ ਹੈ ਪਰ ਇਸ ਦਾ ਅਸਰ ਘੱਟ ਹੈ।

ਦੂਜੇ ਪਾਸੇ ਬਿਹਾਰ ‘ਚ ਗਰਮੀ ਨੇ ਪਿਛਲੇ 11 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਬੁੱਧਵਾਰ ਨੂੰ 10 ਜ਼ਿਲ੍ਹਿਆਂ ਵਿੱਚ 43 ਡਿਗਰੀ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਇੱਥੇ ਮੌਸਮ ਵਿਭਾਗ ਨੇ ਅੱਜ ਵੀ 22 ਜ਼ਿਲ੍ਹਿਆਂ ਵਿੱਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 10 ਜ਼ਿਲ੍ਹਿਆਂ ਵਿੱਚ ਗੰਭੀਰ ਹੀਟ ਵੇਵ (ਆਰੇਂਜ ਅਲਰਟ) ਅਤੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ (ਯੈਲੋ ਅਲਰਟ) ਜਾਰੀ ਕੀਤਾ ਗਿਆ ਹੈ।

Image

ਰਾਜਸਥਾਨ ‘ਚ ਹਨੇਰੀ ਅਤੇ ਮੀਂਹ ਪੈਣ ਨਾਲ ਹੁਣ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਸ਼ਹਿਰਾਂ ਵਿੱਚ ਹੁਣ ਦਿਨ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਉਪਰ ਚਲਾ ਗਿਆ ਹੈ। ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਦੇ ਨਾਲ-ਨਾਲ ਨਮੀ ਵੀ ਪ੍ਰੇਸ਼ਾਨ ਕਰ ਰਹੀ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਹੈ |

ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਦਿੱਲੀ ਵਿੱਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ ਵਧਦਾ ਰਹੇਗਾ। ਮੌਸਮ ਸਟੇਸ਼ਨ ਸਫਦਰਜੰਗ ਵਿੱਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ, ਆਮ ਨਾਲੋਂ ਦੋ ਡਿਗਰੀ ਘੱਟ ਅਤੇ ਵੱਧ ਤੋਂ ਵੱਧ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ।

ਪੰਜਾਬ ਵਿੱਚ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਕਈ ਜਗ੍ਹਾ ‘ਤੇ ਗਰਮੀ ਦਾ ਕਹਿਰ ਦੇਖਣ ਨੂੰ ਮਿਲਿਆ, ਇਸਦੇ ਨਾਲ ਹੀ ਹਰਿਆਣਾ ਵੀ ਹੁਣ ਗਰਮੀ ਨਾਲ ਝੁਲਸ ਰਿਹਾ ਹੈ। ਇੱਥੇ ਤਾਪਮਾਨ 35 ਡਿਗਰੀ ਤੱਕ ਪਹੁੰਚ ਗਿਆ ਹੈ। ਹਾਲਾਂਕਿ ਕਈ ਥਾਵਾਂ ‘ਤੇ ਆਸਮਾਨ ‘ਤੇ ਬੱਦਲ ਛਾਏ ਹੋਏ ਹਨ ਪਰ 24 ਘੰਟਿਆਂ ਦੌਰਾਨ ਕੁਝ ਕੇਂਦਰਾਂ ‘ਤੇ ਮੀਂਹ ਵੀ ਦਰਜ ਕੀਤਾ ਗਿਆ ਹੈ।

The post ਇੱਕ ਹਫ਼ਤੇ ਦੀ ਦੇਰੀ ਨਾਲ ਕੇਰਲ ਪਹੁੰਚਿਆ ਮਾਨਸੂਨ, ਬਿਹਾਰ ‘ਚ ਗਰਮੀ ਨੇ ਤੋੜਿਆ ਪਿਛਲੇ 11 ਸਾਲਾਂ ਦਾ ਰਿਕਾਰਡ appeared first on TheUnmute.com - Punjabi News.

Tags:
  • breaking-news
  • heavy-rain
  • karnataka
  • md
  • monsoon
  • news
  • punjab-weather

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਕੁਲਦੀਪ ਸਿੰਘ ਧਾਲੀਵਾਲ

Thursday 08 June 2023 11:46 AM UTC+00 | Tags: breaking-news canada canada-governement justin-trudeau legal-assistance news nri-minister-kuldeep-singh-dhaliwal punjab-nri-minister

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ (Canada) ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਵੇਗੀ। ਇਨ੍ਹਾਂ ਵਿਦਿਆਰਥੀਆਂ 'ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੈਨੇਡਾ ਵਿਚ ਇੰਮੀਗ੍ਰੇਸ਼ਨ ਕਾਨੂੰਨਾਂ ਦੇ ਮਾਹਿਰ ਵਕੀਲਾਂ ਵੱਲੋਂ ਸਹਾਇਤਾ ਦਿਵਾਈ ਜਾਵੇਗੀ। ਇਸ ਦੇ ਨਾਲ ਹੀ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮ.ਪੀਜ਼ ਨੂੰ ਵੀ ਚਿੱਠੀ ਲਿਖੀ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਸਥਾਨਕ ਪੰਜਾਬ ਭਵਨ ਵਿਖੇ ਐਨ.ਆਰ.ਆਈ ਵਿਭਾਗ ਨਾਲ ਜੁੜੇ ਪੂਰੇ ਪੰਜਾਬ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਠੱਗ ਟ੍ਰੈਵਲ ਏਜੰਟਾਂ ਦੇ ਚੁੰਗਲ ਵਿਚ ਬਹੁਤ ਸਾਰੇ ਪੰਜਾਬੀ ਫਸ ਜਾਂਦੇ ਹਨ। ਬਹੁਤੇ ਲੋਕ ਜਿੱਥੇ ਵਿਦੇਸ਼ਾਂ ਵਿਚ ਖੱਜਲ-ਖੁਆਰ ਹੁੰਦੇ ਹਨ ਉੱਥੇ ਹੀ ਕਈਆਂ ਦਾ ਲੱਖਾਂ ਰੁਪਿਆ ਵੀ ਖਰਾਬ ਹੋ ਜਾਂਦਾ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ ਕਰਕੇ 10 ਜੁਲਾਈ ਤੱਕ ਰਿਪੋਰਟ ਭੇਜੀ ਜਾਵੇ। ਉਨ੍ਹਾਂ ਇਸ ਗੱਲ 'ਤੇ ਚਿੰਤਾ ਪ੍ਰਗਟਾਈ ਕਿ ਬਹੁਤ ਸਾਰੇ ਟ੍ਰੈਵਲ ਏਜੰਟ ਗੈਰ ਕਾਨੂੰਨੀ ਤਰੀਕੇ ਨਾਲ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਹਨ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਸਟਮ ਪਾਰਦਰਸ਼ੀ ਤੇ ਸਾਫ-ਸੁਥਰਾ ਹੋਵੇਗਾ ਤਾਂ ਚੋਰ-ਮੋਰੀਆ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਬਿਲਕੁਲ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਠੱਗ ਅਤੇ ਜਾਅਲੀ ਟ੍ਰੈਵਲ ਏਜੰਟਾਂ/ਇੰਮੀਗ੍ਰੇਸ਼ਨ ਏਜੰਸੀਆਂ ਖਿਲਾਫ ਜਲਦ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੋਈ ਵੀ ਵਿਅਕਤੀ ਮਨੁੱਖੀ ਸਮੱਗਲਿੰਗ ਵਿਚ ਸ਼ਾਮਲ ਨਾ ਹੋ ਸਕੇ।

ਧਾਲੀਵਾਲ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿਚ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਗਲਤ ਮਾਮਲੇ ਵਿਚ ਜਾਣਬੁੱਝ ਕੇ ਫਸਾਇਆ ਗਿਆ ਹੈ ਜਾਂ ਝੂਠੇ ਪਰਚੇ ਦਰਜੇ ਕੀਤੇ ਗਏ ਹਨ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਅਜਿਹੇ ਮਾਮਲਿਆਂ ਦੀ ਪੜਤਾਲ ਕਰਵਾ ਕੇ ਪੀੜਤ ਧਿਰ ਨੂੰ ਇਨਸਾਫ ਦਿਵਾਇਆ ਜਾਵੇਗਾ।

15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੀਆਂ ਐਨ.ਆਰ.ਆਈ ਮਿਲਣੀਆਂ

ਇਕ ਨਿਵੇਕਲੀ ਪਹਿਲ ਕਰਦਿਆਂ ਇਸ ਵਾਰ ਐਨ.ਆਰ.ਆਈ ਮਿਲਣੀਆਂ ਪਹਿਲੀ ਵਾਰ ਪੰਜਾਬ ਦੇ ਉਨ੍ਹਾਂ ਪਿੰਡਾਂ ਵਿਚ ਕਰਵਾਈਆਂ ਜਾਣਗੀਆਂ ਜਿਨ੍ਹਾਂ ਪਿੰਡਾਂ ਦੇ ਪਰਵਾਸੀਆਂ ਨੇ ਆਪਣੇ ਪਿੰਡਾਂ ਵਿਚ ਚੰਗੇ ਕਾਰਜ ਕੀਤੇ ਹਨ ਜਾਂ ਜਿਨ੍ਹਾਂ ਪਰਵਾਸੀਆਂ ਨੇ ਪੰਜਾਬ ਦਾ ਨਾਂ ਕੌਮੀ ਜਾਂ ਕੌਮਾਂਤਰੀ ਪੱਧਰ 'ਤੇ ਚਮਕਾਇਆ ਹੈ। ਧਾਲੀਵਾਲ ਨੇ ਦੱਸਿਆ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੀਆਂ ਐਨ.ਆਰ.ਆਈ ਮਿਲਣੀਆਂ ਲਈ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਂਵਾਂ ਲੈ ਕੇ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰੇਕ ਪਰਵਾਸੀ ਪੰਜਾਬੀ ਦੀਆਂ ਮੁਸ਼ਕਿਲਾਂ ਦਾ ਮੌਕੇ ੳੇੁੱਤੇ ਹੀ ਹੱਲ ਕੱਢਿਆ ਜਾਵੇ।

ਉਨ੍ਹਾਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਹਾਲੇ ਤੱਕ ਨਹੀਂ ਕੀਤਾ ਗਿਆ ਉਨ੍ਹਾਂ ਦਾ ਨਿਪਟਾਰਾ ਹਰ ਹਾਲਤ ਵਿਚ 30 ਜੂਨ ਤੱਕ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਕਰਵਾਈ ਗਈ ਐਨ.ਆਰ.ਆਈ ਮਿਲਣੀਆਂ ਵਿਚ ਕੁੱਲ 609 ਸ਼ਿਕਾਇਤਾਂ ਆਈਆਂ ਸਨ ਜਿਨ੍ਹਾਂ ਵਿਚੋਂ 522 ਦਾ ਨਿਪਟਾਰਾ ਕੀਤਾ ਜਾ ਚੁੱਕਾ ਜਦਕਿ 87 ਸ਼ਿਕਾਇਤਾਂ ਬਾਕੀ ਹਨ।30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ

30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ

ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰਨ ਵਿਚ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਵੀ ਜਲਦ ਹੀ ਲੋਕ ਅਰਪਿਤ ਕਰਨਗੇ।

ਮੀਟਿੰਗ ਵਿਚ ਐਨ.ਆਰ.ਆਈ. ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕੰਵਲ ਪ੍ਰੀਤ ਬਰਾੜ, ਜਲੰਧਰ ਡਵੀਜ਼ਨ ਦੇ ਕਮਿਸ਼ਨਰ-ਕਮ-ਚੇਅਰਪਰਸਨ ਐਨ.ਆਰ.ਆਈ ਸਭਾ ਜਲੰਧਰ ਗੁਰਪ੍ਰੀਤ ਕੌਰ ਸਪਰਾ, ਏ.ਡੀ.ਜੀ.ਪੀ. ਐਨ.ਆਰ.ਆਈ ਵਿੰਗ ਪ੍ਰਵੀਨ ਕੇ. ਸਿਨ੍ਹਾ ਅਤੇ ਸਮੂਹ ਜ਼ਿਲ੍ਹਿਆਂ ਦੇ ਨੋਡਲ ਅਧਿਕਾਰੀ ਹਾਜ਼ਰ ਸਨ।

The post ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • breaking-news
  • canada
  • canada-governement
  • justin-trudeau
  • legal-assistance
  • news
  • nri-minister-kuldeep-singh-dhaliwal
  • punjab-nri-minister

ਪੰਜਾਬ ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ

Thursday 08 June 2023 01:10 PM UTC+00 | Tags: aam-aadmi-party banwari-lal-purohit breaking-news cm-bhagwant-mann drugs-smuggler ferozepur latest-news news punjab-governor the-unmute-breaking-news the-unmute-latest-news

ਫਿਰੋਜ਼ਪੁਰ, 08 ਜੂਨ 2023: ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕਰਨਾ, ਉੱਭਰ ਰਹੇ ਖ਼ਤਰੇ ਦੇ ਦ੍ਰਿਸ਼ ਨੂੰ ਸਮਝਣਾ ਅਤੇ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆਂ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦ ਤੇ ਵੱਸੇ ਲੋਕ ਸਿਰੜੀ ਤੇ ਮਿਹਨਤੀ ਹਨ ਅਤੇ ਦੇਸ਼ ਦੀ ਸੁਰੱਖਿਆ ਨੂੰ ਕਾਇਮ ਰੱਖਣ ਵਿੱਚ ਉਨ੍ਹਾਂ ਦੀ ਅਹਿਮ ਹੈ। ਰਾਜਪਾਲ ਨੇ ਲੋਕਾਂ ਨੂੰ ਗੁਆਂਢੀ ਦੇਸ਼ ਦੀਆਂ ਗਤੀਵਿਧੀਆ ਤੋਂ ਚੌਕਸ ਰਹਿਣ, ਸੁਰੱਖਿਆ ਬਲਾਂ ਨਾਲ ਸਹਿਯੋਗ ਕਰਨ ਅਤੇ ਆਪਣੇ ਆਸ-ਪਾਸ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ। ਇਸ ਮੌਕੇ ਉਨ੍ਹਾਂ ਸੈਲਫ ਹੈਲਪ ਗਰੁੱਪ ਅਤੇ ਬਾਗਬਾਨੀ ਵਿਭਾਗ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੇਖੀਆਂ ਤੇ ਉਨ੍ਹਾਂ ਦੇ ਇਯ ਉੱਦਮ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਪੜ੍ਹਾਈ ਕਰਨ ਅਤੇ ਸਕਿੱਲ ਡਿਵੈਲਪਮੈਂਟ ਵੱਲ ਧਿਆਨ ਦੇਣ ਤੇ ਜ਼ੋਰ ਦਿੱਤਾ।

ਇਸ ਮੌਕੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਪੰਚਾਇਤਾਂ ਵੱਲੋਂ ਰਾਜਪਾਲ ਨੂੰ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ, ਕੰਡਿਆਲੀ ਤਾਰ ਤੋਂ ਪਾਰ ਖੇਤੀ ਵਿੱਚ ਮੁਸ਼ਕਲਾਂ ਅਤੇ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ ਪੀ.ਜੀ.ਆਈ. ਨੂੰ ਬਣਾਉਣ ਲਈ ਸੰਸਥਾ ਵੱਲੋਂ ਵੀ ਰਾਜਪਾਲ  ਨੂੰ ਮੰਗ ਪੱਤਰ ਦਿੱਤਾ ਗਿਆ।

ਰਾਜਪਾਲ (Punjab Governor)  ਵੱਲੋਂ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਖੇ ਪਹੁੰਚਣ ਤੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅਹਿਮ ਉਪਰਾਲੇ ਕਰ ਰਹੀ ਹੈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਵੱਲੋਂ ਰਾਜਪਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵੱਖ-ਵੱਖ ਸੀਨੀਅਰ ਸਰਕਾਰੀ ਅਧਿਕਾਰੀ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸੁਰੱਖਿਆ ਬਲਾਂ ਦੇ ਅਧਿਕਾਰੀ ਵੀ ਨਾਲ ਸਨ।

ਰਾਜਪਾਲ ਦੇ ਸਰਹੱਦੀ ਜ਼ਿਲ੍ਹੇ ਦੇ ਇਸ ਵਿਆਪਕ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਵਾਗਤ ਕੀਤਾ ਗਿਆ।

ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਮੌਜੂਦਾ ਸੁਰੱਖਿਆ ਸਥਿਤੀ ‘ਤੇ ਕੀਮਤੀ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਵੱਖ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਕੀਤੀ। ਇਸ ਦੌਰਾਨ ਉਸ ਦਾ ਮੁੱਖ ਫੋਕਸ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਰਹੱਦ ਪਾਰ ਤੋਂ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਤਕਨੀਕ ਦੀ ਵਰਤੋਂ ਨੂੰ ਸਮਝਣ ‘ਤੇ ਰਿਹਾ।

ਇਨ੍ਹਾਂ ਉੱਭਰ ਰਹੇ ਖਤਰਿਆਂ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ। ਰਾਜਪਾਲ ਨੇ ਗੁਆਂਢੀ ਦੇਸ਼ ਦੀਆਂ ਨਾਪਾਕ ਗਤੀਵਿਧੀਆਂ ਨਾਲ ਨਿਪਟਣ ਅਤੇ ਖੇਤਰ ਦੀ ਸ਼ਾਂਤੀ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਅੱਗੇ ਆਉਣ ਜੋ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਕਰ ਸਕਦੀ ਹੈ।

ਇਸ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ  ਦਲਜੀਤ ਮਾਂਗਟ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ. ਰਣਜੀਤ ਸਿੰਘ ਢਿੱਲੋਂ, ਐਸ.ਐਸ.ਪੀ. ਸ. ਭੁਪਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਫਿਰੋਜ਼ਪੁਰ ਸ. ਰਣਜੀਤ ਸਿੰਘ, ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਰਹੱਦੀ ਪਿੰਡਾਂ ਦੇ ਸਰਪੰਚ ਤੇ ਪਤਵੰਤੇ ਹਾਜ਼ਰ ਸਨ

The post ਪੰਜਾਬ ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ appeared first on TheUnmute.com - Punjabi News.

Tags:
  • aam-aadmi-party
  • banwari-lal-purohit
  • breaking-news
  • cm-bhagwant-mann
  • drugs-smuggler
  • ferozepur
  • latest-news
  • news
  • punjab-governor
  • the-unmute-breaking-news
  • the-unmute-latest-news

ਚੰਡੀਗੜ੍ਹ, 08 ਜੂਨ 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਇੰਗਲੈਂਡ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਭਾਰਤੀ ਗੇਂਦਬਾਜਾਂ ਨੇ ਵਾਪਸੀ ਕੀਤੀ ਹੈ | ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 469 ਦੌੜਾਂ ਬਣਾਈਆਂ।

Image

image credit: ICC

ਮੈਚ ਵਿੱਚ ਟਰੇਵਿਸ ਹੈੱਡ ਨੇ ਸਭ ਤੋਂ ਵੱਧ 163 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ 285 ਦੌੜਾਂ ਦੀ ਸਾਂਝੇਦਾਰੀ ਕੀਤੀ। ਐਲੇਕਸ ਕੈਰੀ ਨੇ 48 ਅਤੇ ਡੇਵਿਡ ਵਾਰਨਰ ਨੇ 43 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਅਤੇ ਮੁਹੰਮਦ ਸ਼ਮੀ ਨੇ ਦੋ-ਦੋ ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੇ ਇੱਕ ਵਿਕਟ ਲਈ। ਮਿਸ਼ੇਲ ਸਟਾਰਕ ਰਨ ਆਊਟ ਹੋਇਆ। ਇਸ ਵੱਡੇ ਸਕੋਰ ਨੂੰ ਬਰਾਬਰ ਕਰਨ ਲਈ ਭਾਰਤ ਨੂੰ ਤੀਜੇ ਦਿਨ ਦੀ ਸਮਾਪਤੀ ਤੱਕ ਬੱਲੇਬਾਜ਼ੀ ਕਰਨੀ ਹੋਵੇਗੀ।

The post WTC Final 2023: ਆਸਟਰੇਲੀਆ ਨੇ ਪਹਿਲੀ ਪਾਰੀ ‘ਚ 469 ਦੌੜਾਂ ਬਣਾਈਆਂ, ਮੁਹੰਮਦ ਸਿਰਾਜ ਨੇ ਝਟਕੇ ਚਾਰ appeared first on TheUnmute.com - Punjabi News.

Tags:
  • australia
  • breaking-news

Bihar: ਪੁਲ ਦੇ ਪਿੱਲਰਾਂ ਵਿਚਕਾਰ ਫਸੇ ਮਾਸੂਮ ਬੱਚੇ ਦੀ ਮੌਤ, 25 ਘੰਟਿਆਂ ਬਾਅਦ ਕੱਢਿਆ ਬਾਹਰ

Thursday 08 June 2023 01:37 PM UTC+00 | Tags: bihar breaking-news cm-bhagwant-mann ndrf news punjab-government rohtas sasaram-sadar-hospital sdrf the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 08 ਜੂਨ 2023: ਬਿਹਾਰ (Bihar) ਦੇ ਰੋਹਤਾਸ ਜ਼ਿਲੇ ‘ਚ ਸੋਨ ਨਦੀ ‘ਤੇ ਬਣੇ ਪੁਲ ਦੇ ਦੋ ਪਿੱਲਰਾਂ ਵਿਚਕਾਰ ਫਸੇ 11 ਸਾਲਾ ਬੱਚੇ ਦੀ ਮੌਤ ਹੋ ਗਈ। 25 ਘੰਟੇ ਦੀ ਕਾਰਵਾਈ ਤੋਂ ਬਾਅਦ ਬੱਚੇ ਨੂੰ ਪੁਲ ਦੇ ਪਿੱਲਰ ਤੋਂ ਬਾਹਰ ਕੱਢਿਆ ਗਿਆ। ਬੱਚੇ ਨੂੰ ਗੰਭੀਰ ਹਾਲਤ ਵਿੱਚ ਸਾਸਾਰਾਮ ਸਦਰ ਹਸਪਤਾਲ ਲਿਜਾਇਆ ਗਿਆ, ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ | ਬੱਚੇ ਦਾ ਨਾਂ ਰੰਜਨ ਕੁਮਾਰ ਸੀ।

ਇਸ ਤੋਂ ਪਹਿਲਾਂ NDRF ਅਤੇ SDRF ਦੇ 3 ਅਧਿਕਾਰੀਆਂ ਅਤੇ 35 ਜਵਾਨਾਂ ਨੇ 25 ਘੰਟੇ ਤੱਕ ਬਚਾਅ ਕਾਰਜ ਕੀਤਾ। ਬੱਚੇ ਨੂੰ ਆਖਰੀ ਵਾਰ ਬੁੱਧਵਾਰ ਸਵੇਰੇ 11 ਵਜੇ ਪਿੱਲਰਾਂ ਦੇ ਗੈਪ ‘ਚ ਦੇਖਿਆ ਗਿਆ ਸੀ। ਸ਼ਾਮ 4 ਵਜੇ ਤੋਂ ਉਨ੍ਹਾਂ ਦਾ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਸੀ।

ਵੀਰਵਾਰ ਸਵੇਰੇ ਉਸ ਨੂੰ ਬਾਂਸ ਦੀ ਮਦਦ ਨਾਲ ਖਾਣਾ ਦਿੱਤਾ ਗਿਆ। ਪਾਈਪ ਰਾਹੀਂ ਆਕਸੀਜਨ ਦਿੱਤੀ ਜਾਂਦੀ ਸੀ। ਪਹਿਲੇ ਪਿੱਲਰ ‘ਚ ਤਿੰਨ ਫੁੱਟ ਚੌੜਾ ਸੁਰਾਖ ਬਣਾਇਆ ਗਿਆ ਸੀ ਪਰ ਫਿਰ ਤੋਂ ਬਚਾਅ ‘ਚ ਦਿੱਕਤ ਆਈ। ਫਿਰ ਸ਼ਾਮ 5 ਵਜੇ ਦੇ ਕਰੀਬ ਸਲੈਬ ਤੋੜ ਕੇ ਬਾਹਰ ਕੱਢਿਆ ਗਿਆ।

ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਐਨਡੀਆਰਐਫ ਅਧਿਕਾਰੀ ਜੈ ਪ੍ਰਕਾਸ਼ ਨੇ ਦੱਸਿਆ ਕਿ ਜਿਸ ਬੱਚੇ ਵਿੱਚ ਫਸਿਆ ਹੋਇਆ ਸੀ, ਉਸ ਦੀ ਹਾਲਤ ਬਹੁਤ ਨਾਜ਼ੁਕ ਸੀ । ਬਚਾਅ ਵਿੱਚ ਸਭ ਤੋਂ ਵੱਡੀ ਸਮੱਸਿਆ ਇਹ ਸੀ ਕਿ ਵਿਸ਼ੇਸ਼ ਉਪਕਰਣਾਂ ਦੀ ਵਰਤੋਂ ਕਰਨ ਲਈ ਕੋਈ ਪਲੇਟਫਾਰਮ ਨਹੀਂ ਬਣਾਇਆ ਜਾ ਰਿਹਾ ਸੀ।

The post Bihar: ਪੁਲ ਦੇ ਪਿੱਲਰਾਂ ਵਿਚਕਾਰ ਫਸੇ ਮਾਸੂਮ ਬੱਚੇ ਦੀ ਮੌਤ, 25 ਘੰਟਿਆਂ ਬਾਅਦ ਕੱਢਿਆ ਬਾਹਰ appeared first on TheUnmute.com - Punjabi News.

Tags:
  • bihar
  • breaking-news
  • cm-bhagwant-mann
  • ndrf
  • news
  • punjab-government
  • rohtas
  • sasaram-sadar-hospital
  • sdrf
  • the-unmute-breaking-news
  • the-unmute-latest-update
  • the-unmute-punjabi-news

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਿਆਸਤ ਮੁਕਤ ਕਰਨ ਦਾ ਸੱਦਾ

Thursday 08 June 2023 01:46 PM UTC+00 | Tags: aam-aadmi-party breaking-news latest-news news shiromani-akali-dal shiromani-akali-dal-united sukhdev-singh-dhindsa the-unmute-breaking-news

ਚੰਡੀਗੜ੍ਹ, 8 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਸਮੂਹ ਆਗੂਆਂ ਵੱਲੋਂ ਸਿੱਖ ਪੰਥ ਦੀਆਂ ਸਿਰਮੋਰ ਸੰਸਥਾਵਾਂ ਸ਼੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਦਲ ਦਾ ਗਲਬਾ ਹਟਾਉਣ ਲਈ ਸਭ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਪੁਰਾਣੇ ਪੰਥਕ ਸਰੂਪ ਵਿਚ ਉਜਾਗਰ ਕਰਨ ਲਈ ਠੋਸ ਪ੍ਰੋਗਰਾਮ ਉੇਲੀਕਣ `ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿਚ ਸੀਨੀਅਰ ਆਗੂ ਸ: ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੇ ਤਾਲਮੇਲ ਕਮੇਟੀ ਦਾ ਚੇਅਰਮੈਨ ਅਤੇ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਨੂੰ ਸਪੈਸ਼ਲ ਇਨਵਾਈਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਵ-ਨਿਯੁਕਤ ਯੂਥ ਪ੍ਰਧਾਨ ਸ: ਦਵਿੰਦਰ ਸਿੰਘ ਸੋਢੀ, ਜਨਰਲ ਸਕੱਤਰ ਸ: ਜਗਰੂਪ ਸਿੰਘ ਘੱਲਕਲਾਂ, ਜ਼ਿਲ੍ਹਾ ਪ੍ਰਧਾਨ ਮੋਗਾ ਸ: ਜਗਤਾਰ ਸਿੰਘ ਰਾਜੇਆਣਾ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਸ: ਢੀਂਡਸਾ ਨੇ ਆਖਿਆ ਕਿ ਸਮੁੁੱਚੀਆਂ ਪੰਥਕ ਧਿਰਾਂ ਨਾਲ ਤਾਲਮੇਲ ਕਰਨ ਅਤੇ ਅਗਲਾ ਏਜੰਡਾ ਤੈਅ ਕਰਨ ਲਈ ਜਲਦ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਮਾਂ ਪੈਣ ਨਾਲ ਸਾਡੇ ਗੁਰਦੁਆਰਾ ਪ੍ਰਬੰਧ ਵਿਚ ਤਿਆਗ ਤੇ ਸੇਵਾ ਦੀ ਭਾਵਨਾ ਬੇੱਹਦ ਸੀਮਤ ਹੋ ਗਈ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਸਿਆਸਤ ਮੁਕਤ ਕੀਤਾ ਜਾਵੇ। ਜਿਸ ਦੇ ਲਈ ਪੰਥਕ ਹਮਾਇਤੀਆਂ ਦਾ ਇੱਕਜੁੱਟ ਹੋਣ ਬੇਹੱਦ ਲਾਜ਼ਮੀ ਹੈ।

ਮੀਟਿੰਗ ਵਿਚ ਦੁੱਖਦਾਈ ਘੱਲੂਘਾਰਾ ਸ਼ਹੀਦੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਦਿੱਤੇ ਠੋਸ ਸੁਨੇਹੇ ਦਾ ਭਰਪੂਰ ਸਮਰਥਨ ਕੀਤਾ ਗਿਆ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਵਉੱਚ ਪ੍ਰਵਾਨਗੀ ਦੇ ਹਰ ਹੁਕਮ ਦੀ ਪਾਲਣਾ ਕਰਨ ਦਾ ਅਹਿਦ ਲਿਆ ਗਿਆ। ਇਸ ਦੌਰਾਨ ਸਮੂਹ ਆਗੂਆਂ ਨੇ ਅੰਬਾਲਾ ਰਾਜਮਾਰਗ `ਤੇ ਕਿਸਾਨਾਂ ਉਪਰ ਹੋਏ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੀ ਨਿੰਦਾ ਕੀਤੀ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਮੁਤਾਬਕ ਫਸਲਾਂ ਦਾ ਵਾਜਬ ਅਤੇ ਸਹੀ ਮੂੱਲ ਦੀ ਪ੍ਰੋੜਤਾ ਕੀਤੀ ਗਈ। ਆਗੂਆਂ ਨੇ ਦਿੱਲੀ ਵਿਚ ਭਾਰਤੀ ਪਹਿਲਵਾਨਾਂ ਨਾਲ ਹੋਈ ਧੱਕਾਮੁੱਕੀ ਦੀ ਵੀ ਨਿੰਦਾ ਕੀਤੀ ਅਤੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕੀਤਾ।

ਮੀਟਿੰਗ ਵਿਚ ਸ: ਜਗਮੀਤ ਸਿੰਘ ਬਰਾੜ, ਸ: ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ), ਸ: ਸਰਵਣ ਸਿੰਘ ਫਿਲੌਰ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਜਗਦੀਸ਼ ਸਿੰਘ ਗਰਚਾ, ਸ:ਪਰਮਿੰਦਰ ਸਿੰਘ ਢੀਂਡਸਾ, ਬੀਬੀ ਹਰਜੀਤ ਕੌਰ ਤਲਵੰਡੀ, ਸ: ਦਵਿੰਦਰ ਸਿੰਘ ਸੋਢੀ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਸ: ਸੁਖਵੰਤ ਸਿੰਘ ਸਰਾਓ, ਸ: ਸੁਖਵਿੰਦਰ ਸਿੰਘ ਔਲਖ,ਸ: ਹਰਵੇਲ ਸਿੰਘ ਮਾਧੋਪੁਰ, ਸ: ਜਗਰੂਪ ਸਿੰਘ ਘੱਲਕਲਾਂ, ਸ: ਦਮਨਵੀਰ ਸਿੰਘ ਫਿਲੌਰ,ਸ: ਮਹੀਪਾਲ ਸਿੰਘ ਬਹਿਣੀਵਾਲ,ਸ: ਮਨਜੀਤ ਸਿੰਘ ਬਪਿਆਣਾ, ਸ:ਅਵਤਾਰ ਸਿੰਘ ਜੌਹਲ, ਸ: ਰਣਧੀਰ ਸਿੰਘ ਰੱਖੜਾ, ਸ:ਸਰਬਜੀਤ ਸਿੰਘ ਡੂੰਮਵਾਲੀ ਸ: ਭੁਪਿੰਦਰ ਸਿੰਘ ਬਜਰੂੜ, ਸ: ਜਗਤਾਰ ਸਿੰਘ ਰਾਜੇਆਣਾ,ਸ: ਭੋਲਾ ਸਿੰਘ ਗਿੱਲਪੱਤੀ, ਸ: ਗੁਰਜੀਵਨ ਸਿੰਘ ਸਰੋਦ,ਸ: ਪ੍ਰਿਤਪਾਲ ਸਿੰਘ ਹਵੇਲੀ, ਸ:ਸੁਰਜੀਤ ਸਿੰਘ ਦੌਲਚੀਮਾਜਰਾ, ਡਾ. ਮੇਜਰ ਸਿੰਘ, ਸ: ਰਵਿੰਦਰ ਸਿੰਘ ਸ਼ਾਹਪੁਰ, ਸ: ਗਰੁਜੰਟ ਸਿੰਘ ਅਮਰਕੋਟ, ਸ: ਨਿਰਮਲ ਸਿੰਘ ਅਤੇ ਸ: ਗੁਰਮੇਜ ਸਿੰਘ ਆਦਿ ਮੌਜੂਦ ਸਨ।

The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਿਆਸਤ ਮੁਕਤ ਕਰਨ ਦਾ ਸੱਦਾ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • shiromani-akali-dal
  • shiromani-akali-dal-united
  • sukhdev-singh-dhindsa
  • the-unmute-breaking-news

ਚੰਡੀਗੜ੍ਹ,08 ਜੂਨ 2023: ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਸਾਉਣੀ ਫ਼ਸਲਾਂ ਦੇ ਐੱਮ ਐੱਸ ਪੀ (MSP) 'ਚ ਕੀਤੇ ਗਏ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਸ ਨੂੰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਮਿਥਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਇੱਥੇ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਕਾਫ਼ੀ ਸਾਰਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਝੋਨੇ ਦੇ ਐੱਮ ਐੱਸ ਪੀ 'ਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਜੋੜ ਕੇ ਵੀ ਝੋਨੇ ਦਾ ਭਾਅ ਅਸਲ ਵਿੱਚ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਬਣਦੇ ਐੱਮ ਐੱਸ ਪੀ ਨਾਲੋਂ ਅਜੇ ਵੀ 25-26% ਘੱਟ ਹੈ।

ਆਉਂਦਾ ਵਰ੍ਹਾ ਚੋਣ-ਵਰ੍ਹਾ ਹੋਣ ਕਾਰਨ ਇਸ ਤਰ੍ਹਾਂ ਦੀ ਝੂਠੀ ਪੇਸ਼ਕਾਰੀ ਵੋਟ ਸਿਆਸਤ ਨਾਲ਼ ਗੜੁੱਚ ਹੈ। ਇਸ ਤੋਂ ਵੀ ਵੱਧ ਮਾਮਲਾ ਬੇਹੱਦ ਗੰਭੀਰ ਹੈ ਕਿ ਮਿਥੇ ਹੋਏ ਐੱਮ ਐੱਸ ਪੀ ਉੱਤੇ ਬਹੁਤੀਆਂ ਫ਼ਸਲਾਂ ਦੀ ਖਰੀਦ ਹੀ ਨਹੀਂ ਕੀਤੀ ਜਾਂਦੀ, ਸਗੋਂ ਬਹੁਤੇ ਸੂਬਿਆਂ ਵਿੱਚ ਤਾਂ ਕੋਈ ਵੀ ਫ਼ਸਲ ਐੱਮ ਐੱਸ ਪੀ (MSP) ਉੱਤੇ ਨਹੀਂ ਖਰੀਦੀ ਜਾਂਦੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਸੱਤਾਧਾਰੀ ਪਾਰਟੀ ਦੀ ਹਰਿਆਣਾ ਹਕੂਮਤ ਵੱਲੋਂ ਅਜੇ ਕੱਲ੍ਹ ਹੀ ਸੂਰਜਮੁਖੀ ਦੀ ਖਰੀਦ ਮਿਥੇ ਹੋਏ ਐੱਮ ਐੱਸ ਪੀ ਅਨੁਸਾਰ ਕਰਨ ਦੀ ਮੰਗ ਕਰਦੇ ਸ਼ਾਂਤਮਈ ਅੰਦੋਲਨਕਾਰੀ ਕਿਸਾਨਾਂ ਉੱਤੇ ਲਾਠੀਆਂ ਦਾ ਮੀਂਹ ਵਰ੍ਹਾ ਕੇ ਦਰਜਨਾਂ ਗੰਭੀਰ ਜ਼ਖਮੀ ਅਤੇ 70 ਤੋਂ ਵੱਧ ਜੇਲ੍ਹੀਂ ਡੱਕੇ ਗਏ ਹਨ।

ਮੌਜੂਦਾ ਮੋਦੀ ਸਰਕਾਰ ਸਮੇਤ ਬੀਤੇ ਸਮੇਂ ਦੀਆਂ ਸੱਤਾਧਾਰੀ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਇਸ ਅੰਨ੍ਹੀ ਲੁੱਟ ਕਾਰਨ ਹੀ ਦੇਸ਼ ਦਾ ਅੰਨਦਾਤਾ ਭਾਰੀ ਕਰਜ਼ਿਆਂ ਥੱਲੇ ਦਬ ਕੇ ਲੱਖਾਂ ਦੀ ਗਿਣਤੀ ਵਿੱਚ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋ ਚੁੱਕਾ ਹੈ ਅਤੇ ਇਹ ਕੁਲਹਿਣਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਨੇ ਦੇਸ਼ ਦੇ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਐੱਮ ਐੱਸ ਪੀ ਅਤੇ ਇਸ ਅਨੁਸਾਰ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ; ਖੇਤ ਮਜ਼ਦੂਰਾਂ ਸਣੇ ਸਾਰੇ ਕਿਸਾਨਾਂ ਦੀ ਮੁਕੰਮਲ ਕਰਜ਼ਾ-ਮੁਕਤੀ ਸਮੇਤ ਬੁਢਾਪਾ ਪੈਨਸ਼ਨ ਅਤੇ ਹੋਰ ਭਖਦੇ ਕਿਸਾਨੀ ਮਸਲਿਆਂ ਉੱਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੜਾਅਵਾਰ ਸ਼ੁਰੂ ਕੀਤੇ ਜਾ ਚੁੱਕੇ ਦੇਸ਼ ਵਿਆਪੀ ਸੰਘਰਸ਼ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ।

The post ਭਾਰਤੀ ਕਿਸਾਨ ਯੂਨੀਅਨ ਵੱਲੋਂ ਸਾਉਣੀ ਫ਼ਸਲਾਂ ਦੇ MSP 'ਚ ਵਾਧਾ ਨਿਗੂਣਾ ਕਰਾਰ, ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਪੁਰੇ ਮਿਥਣ ਦੀ ਮੰਗ appeared first on TheUnmute.com - Punjabi News.

Tags:
  • bharatiya-kisan-union
  • breaking-news
  • enws
  • farmers
  • msp
  • news
  • swaminathan-commission-formula

ਪਟਿਆਲਾ 'ਚ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਛਾਪੇਮਾਰੀ

Thursday 08 June 2023 02:03 PM UTC+00 | Tags: child-protection child-protection-officer child-protection-scheme district-child-protection-officer-shaina-kapur news patiala-police patiala-task-force

ਪਟਿਆਲਾ, 08 ਜੂਨ 2023: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ (Patiala) ‘ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਬਚਪਨ ਬਚਾਓ ਅੰਦੋਲਨ ਅਤੇ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਅੱਜ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ 10 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਬਰਾਮਦ ਕਰਕੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਦੇ ਦਸਤਾਵੇਜ਼ ਵੈਰੀਫਾਈ ਕਰ ਲਏ ਗਏ ਹਨ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਾਸ ਲਈ ਪ੍ਰਕਿਰਿਆ ਕੀਤੀ ਜਾ ਰਹੀ ਹੈ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਜ਼ਿਲ੍ਹਾ (Patiala) ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਾਲ ਮਜ਼ਦੂਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮੇਂ ਸਮੇਂ ‘ਤੇ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਸੇਬੇ ਲਈ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਤੇ ਬਚਪਨ ਬਚਾਓ ਅੰਦੋਲਨ ਦੇ ਸਟੇਟ ਕੋਆਰਡਿਨੇਟਰ ਯਾਦਵਿੰਦਰ ਸਿੰਘ ਨੇ ਕਿਹਾ ਕਿ 1 ਜੂਨ 2023 ਤੋਂ 30 ਜੂਨ 2023 ਤੱਕ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਰੈਸਕਿਊ ਅਪਰੇਸ਼ਨ ਕੀਤਾ ਗਿਆ ਅਤੇ ਲੇਬਰ ਵਿਭਾਗ ਨੂੰ ਕਿਹਾ ਗਿਆ ਕਿ ਰੈਸਕਿਉ ਕੀਤੇ ਬੱਚਿਆਂ ਦੇ ਆਰਥਿਕ ਪੁਨਰਵਾਸ ਕਰਨ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਇਸ ਤੋਂ ਇਲਾਵਾ ਜੋ ਬੱਚਾ ਅੱਗੇ ਪੜ੍ਹਨਾ ਚਾਹੁੰਦਾ ਹੈ, ਉਸ ਦੀ ਹਰ ਸੰਭਵ ਮਦਦ ਇੰਦਰਪ੍ਰੀਤ ਸਿੰਘ ਵੱਲੋਂ ਚਲਾਈ ਜਾ ਰਹੀ ਸੰਸਥਾ ਹਿਊਮਨ ਰਾਈਟਸ ਓਰਗੇਨਾਇਜੇਸ਼ਨ ਵੱਲੋਂ ਕੀਤੀ ਜਾਵੇਗੀ।

ਇਸ ਟੀਮ ਵਿੱਚ ਬਚਪਨ ਬਚਾਓ ਅੰਦੋਲਨ ਤੋਂ ਸਟੇਟ ਕੋਆਰਡੀਨੇਟਰ ਯਾਦਵਿੰਦਰ ਸਿੰਘ, ਏ.ਪੀ.ਓ ਸੰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੋਸ਼ਲ ਵਰਕਰ ਪੁਨੀਤ ਸਿੰਗਲਾ, ਆਊਟਰੀਚ ਵਰਕਰ ਸ਼ਾਲੀਨੀ, ਬਾਲ ਭਲਾਈ ਕਮੇਟੀ ਮੈਂਬਰ ਗੁਰਤੇਜ ਸਿੰਘ, ਸਿੱਖਿਆ ਵਿਭਾਗ ਤੋਂ ਇੰਦਰਪ੍ਰੀਤ ਸਿੰਘ, ਕਿਰਤ ਵਿਭਾਗ ਤੋਂ ਹਰਮਨਪ੍ਰੀਤ ਕੌਰ, ਪੁਲਿਸ ਵਿਭਾਗ ਤੋਂ ਮਨਬੀਰ ਸਿੰਘ, ਸਿਹਤ ਵਿਭਾਗ ਤੋਂ ਡਾ. ਵਾਸੂ ਪਾਂਡੇ ਅਤੇ ਚਾਇਲਡ ਲਾਇਨ ਤੋਂ ਸੁਖਵਿੰਦਰ ਸਿੰਘ ਸ਼ਾਮਲ ਸਨ।

The post ਪਟਿਆਲਾ ‘ਚ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਛਾਪੇਮਾਰੀ appeared first on TheUnmute.com - Punjabi News.

Tags:
  • child-protection
  • child-protection-officer
  • child-protection-scheme
  • district-child-protection-officer-shaina-kapur
  • news
  • patiala-police
  • patiala-task-force

ਚੰਡੀਗੜ੍ਹ, 08 ਜੂਨ 2023: ਮੱਧ ਪ੍ਰਦੇਸ਼ ਦੇ ਸਿਹੋਰ ਦੇ ਮੁੰਗਾਵਲੀ ਪਿੰਡ ‘ਚ ਮਾਸੂਮ ਬੱਚੀ ਸ੍ਰਿਸ਼ਟੀ (Srishti) 300 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਕੇ ਜ਼ਿੰਦਗੀ ਦੀ ਲੜਾਈ ਹਾਰ ਗਈ। 3 ਸਾਲਾ ਸ੍ਰਿਸ਼ਟੀ ਨੂੰ ਕਰੀਬ 52 ਘੰਟਿਆਂ ਬਾਅਦ ਬੋਰਵੈੱਲ ਤੋਂ ਬਾਹਰ ਕੱਢਿਆ ਗਿਆ। ਬਚਾਅ ਟੀਮ ਨੇ ਬੱਚੀ ਨੂੰ ਰੋਬੋਟਿਕ ਤਕਨੀਕ ਨਾਲ ਬਾਹਰ ਕੱਢਿਆ, ਬੱਚੀ ਕੋਈ ਜਵਾਬ ਨਹੀਂ ਦੇ ਰਹੀ ਸੀ। ਬੱਚੀ ਨੂੰ ਐਂਬੂਲੈਂਸ ਰਾਹੀਂ ਸਿੱਧੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ। ਬੱਚੀ 150 ਫੁੱਟ ਦੀ ਡੂੰਘਾਈ ‘ਚ ਫਸ ਗਈ ਸੀ।

ਰੋਬੋਟ ਟੀਮ ਦੇ ਇੰਚਾਰਜ ਮਹੇਸ਼ ਆਹੀਰ ਨੇ ਦੱਸਿਆ ਕਿ ਜਦੋਂ ਬੱਚੀ ਨੂੰ ਬਾਹਰ ਕੱਢਿਆ ਗਿਆ ਤਾਂ ਉਹ ਬੇਹੋਸ਼ ਸੀ। ਉਹ ਕਿਸੇ ਤਰ੍ਹਾਂ ਵੀ ਜਵਾਬ ਨਹੀਂ ਦੇ ਰਹੀ ਸੀ। ਅਸੀਂ ਆਰਮੀ, ਐਨਡੀਆਰਐਫ ਦੀ ਮਦਦ ਨਾਲ ਰੋਬੋਟ ਦੇ ਡੇਟਾ ਨਾਲ ਰੈਸਕਿਊ ਕੀਤਾ ਹੈ। ਜਿਵੇਂ ਹੀ ਬੱਚੀ ਬਾਹਰ ਆਈ ਤਾਂ ਡਾਕਟਰ ਬੱਚੀ ਨੂੰ ਚੁੱਕ ਕੇ ਐਂਬੂਲੈਂਸ ‘ਚ ਬਿਠਾ ਕੇ ਹਸਪਤਾਲ ਲਈ ਰਵਾਨਾ ਹੋ ਗਏ ਸਨ ।

ਸ੍ਰਿਸ਼ਟੀ (Srishti) ਨਾਮ ਦੀ ਇਹ 3 ਸਾਲਾ ਬੱਚੀ ਮੰਗਲਵਾਰ ਦੁਪਹਿਰ ਕਰੀਬ ਇੱਕ ਵਜੇ ਖੇਡਦੇ ਹੋਏ ਖੇਤ ਵਿੱਚ ਬਣੇ ਬੋਰਵੈੱਲ ਵਿੱਚ ਡਿੱਗ ਗਈ ਸੀ। ਉਸ ਸਮੇਂ ਉਹ 29 ਫੁੱਟ ਡੂੰਘਾਈ ‘ਤੇ ਫਸ ਗਈ ਸੀ। ਪਰ ਬਚਾਅ ਦੌਰਾਨ ਖੁਦਾਈ ਦੀ ਵਾਈਬ੍ਰੇਸ਼ਨ ਕਾਰਨ ਉਹ ਹੇਠਾਂ ਖਿਸਕਦੀ ਰਹੀ। SDRF, NDRF ਅਤੇ ਫੌਜ ਮੌਕੇ ‘ਤੇ ਬਚਾਅ ‘ਚ ਲੱਗੇ ਹੋਏ ਹਨ। ਦਿੱਲੀ ਦੀ ਰੋਬੋਟਿਕ ਟੀਮ ਵੀ ਵੀਰਵਾਰ ਸਵੇਰੇ 9 ਵਜੇ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਦੁਪਹਿਰ ਵੇਲੇ ਤੇਜ਼ ਹਵਾ ਅਤੇ ਮੀਂਹ ਕਾਰਨ ਬਚਾਅ ਕਾਰਜ ਵੀ ਪ੍ਰਭਾਵਿਤ ਹੋਏ। ਰੋਬੋਟਿਕ ਟੀਮ ਨੇ ਸ਼ਾਮ ਕਰੀਬ 5.30 ਵਜੇ ਬੱਚੀ ਨੂੰ ਬਾਹਰ ਕੱਢਿਆ।

The post ਜ਼ਿੰਦਗੀ ਦੀ ਜੰਗ ਹਾਰੀ ਬੋਰਵੈੱਲ ‘ਚ ਡਿੱਗੀ ਮਾਸੂਮ ਸ੍ਰਿਸ਼ਟੀ, ਕਰੀਬ 52 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ appeared first on TheUnmute.com - Punjabi News.

Tags:
  • breaking-news
  • madh-pardesh
  • news
  • sihore
  • srishti

ਚੰਡੀਗੜ੍ਹ, 08 ਜੂਨ 2023: ਨੰਗਲ ਫਲਾਈਉਵਰ (Nangal Flyover)  ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ।

ਮੀਟਿੰਗ ਵਿੱਚ ਭਾਰਤੀ ਰੇਲਵੇ, ਲੋਕ ਨਿਰਮਾਣ ਵਿਭਾਗ ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨਗਰ ਕੌਂਸਲ ਨੰਗਲ, ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਸਾਰੀ ਕਰਨ ਵਾਲੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ। ਰੇਲਵੇ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਨੰਗਲ ਫਲਾਈਉਵਰ ਦੀ ਉਸਾਰੀ ਸਬੰਧੀ ਹਰ ਤਰ੍ਹਾਂ ਦੀ ਪ੍ਰਵਾਨਗੀ ਪਹਿਲ ਦੇ ਆਧਾਰ ‘ਤੇ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਵਲੋਂ ਮੀਟਿੰਗ ਦੌਰਾਨ ਉਸਾਰੀ ਕੰਪਨੀ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਫਲਾਈਉਵਰ (Nangal Flyover) ਦੀ ਉਸਾਰੀ ਵਿਚ ਤੈਅ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਤਾਂ ਉਹ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਰਾਜਮਾਰਗ ਵਿਭਾਗ ਅਤੇ ਰੇਲਵੇ ਨੂੰ ਪੱਤਰ ਲਿਖ ਕੇ ਭਵਿੱਖ ਵਿੱਚ ਕੋਈ ਠੇਕਾ ਨਾ ਦੇਣ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਬਾਰੇ ਲਿਖਣਗੇ। ਮੀਟਿੰਗ ਦੌਰਾਨ ਸ. ਬੈਂਸ ਨੇ ਨਗਰ ਕੌਂਸਲ ਨੰਗਲ ਅਤੇ ਬੀ.ਬੀ.ਐਮ.ਬੀ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ।

The post ਨੰਗਲ ਫਲਾਈਉਵਰ ਸਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • harbhajan-singh-eto
  • harjot-singh-bains
  • nangal-flyover
  • news
  • public-works-minister-punjab
  • pwd

ਚੰਡੀਗੜ੍ਹ, 08 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮ ਕਾਜ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ।

ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ। ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕਿਰਤ ਕਿਰਪਾਲ ਸਿੰਘ ਸਕੱਤਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਘਨਸ਼ਿਆਮ ਥੋਰੀ ਡਾਇਰੈਕਟਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਹਾਜ਼ਿਰ ਸਨ।

The post ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ appeared first on TheUnmute.com - Punjabi News.

Tags:
  • breaking-news
  • minister-lal-chand-kataruchak
  • news
  • smart-weighing-machines

ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਆਤਮਘਾਤੀ ਹਮਲਾ, 16 ਜਣਿਆਂ ਦੀ ਮੌਤ

Thursday 08 June 2023 02:34 PM UTC+00 | Tags: afghanistan faizabad news suicide-attack taliban

ਚੰਡੀਗੜ੍ਹ, 08 ਜੂਨ 2023: ਅਫਗਾਨਿਸਤਾਨ ਦੇ ਫੈਜ਼ਾਬਾਦ (Faizabad)  ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਹਮਲੇ ‘ਚ ਘੱਟ ਤੋਂ ਘੱਟ 16 ਜਣਿਆਂ ਦੀ ਮੌਤ ਹੋ ਗਈ ਹੈ । ਇਹ ਹਮਲਾ ਉਸ ਸਮੇਂ ਹੋਇਆ ਜਦੋਂ ਲੋਕ ਇੱਥੇ ਉਪ ਰਾਜਪਾਲ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਇਕੱਠੇ ਹੋਏ ਸਨ। ਸਥਾਨਕ ਹਸਪਤਾਲ ਦੇ ਇੰਚਾਰਜ ਨੇ ਦੱਸਿਆ ਕਿ ਹੁਣ ਤੱਕ 16 ਲਾਸ਼ਾਂ ਬਰਾਮਦ ਹੋਈਆਂ ਹਨ।

ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਉੱਥੇ ਬਹੁਤ ਸਾਰੇ ਲੋਕ ਮੌਜੂਦ ਸਨ। ਮਾਰੇ ਗਏ ਲੋਕਾਂ ਵਿਚ ਤਾਲਿਬਾਨ ਦਾ ਇਕ ਸੀਨੀਅਰ ਕਮਾਂਡਰ ਵੀ ਸ਼ਾਮਲ ਹੈ। ਕੁਝ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਇਹ ਹਮਲਾ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.-ਕੇ.) ਦੇ ਖੁਰਾਸਾਨ ਸਮੂਹ ਨੇ ਕੀਤਾ ਹੈ।

ਬਦਖਸ਼ਾਨ ‘ਚ ਮੌਜੂਦ ਇਕ ਤਾਲਿਬਾਨ ਨੇਤਾ ਨੇ ਦੱਸਿਆ ਕਿ ਇਹ ਫਿਦਾਈਨ ਹਮਲਾ ਬਦਖਸ਼ਾਨ ਦੀ ਰਾਜਧਾਨੀ ਫੈਜ਼ਾਬਾਦ ‘ਚ ਵੀਰਵਾਰ ਦੁਪਹਿਰ ਕਰੀਬ 3 ਵਜੇ ਹੋਇਆ। ਕੁਝ ਦਿਨ ਪਹਿਲਾਂ ਮੌਲਵੀ ਨਿਸਾਰ ਅਹਿਮਦ ਇੱਕ ਹਮਲੇ ਵਿੱਚ ਮਾਰਿਆ ਗਿਆ ਸੀ। ਉਹ ਬਦਖ਼ਸ਼ਾਨ ਰਾਜ ਦਾ ਡਿਪਟੀ ਗਵਰਨਰ ਸੀ। ਕਈ ਤਾਲਿਬਾਨ ਨੇਤਾ ਅੰਤਿਮ ਸ਼ਰਧਾਂਜਲੀ ਦੇਣ ਲਈ ਫੈਜ਼ਾਬਾਦ ਪਹੁੰਚੇ ਸਨ।

The post ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਆਤਮਘਾਤੀ ਹਮਲਾ, 16 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • afghanistan
  • faizabad
  • news
  • suicide-attack
  • taliban
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form