ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ। ਬੰਨ੍ਹ ਵਿੱਚ ਤਰੇੜਾਂ ਪੈਣ ਕਾਰਨ ਮਾਨਸਾ ਦੇ ਦੋ ਪਿੰਡ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ 500 ਏਕੜ ਫਸਲ ਤਬਾਹ ਹੋ ਗਈ ਹੈ।
ਦੂਜੇ ਪਾਸੇ ਚੱਕੀ ਪੁਲ ਦੇ ਖੰਭਿਆਂ ਵਿੱਚ ਤਰੇੜਾਂ ਪੈਣ ਕਾਰਨ ਪਠਾਨਕੋਟ ਤੋਂ ਹਿਮਾਚਲ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਹੜ੍ਹ ਦੇ ਮੱਦੇਨਜ਼ਰ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਦਕਿ ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਪਠਾਨਕੋਟ ਵਿੱਚ ਹਿਮਾਚਲ ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦੇ ਪਿੱਲਰ ਪੀ-1 ਅਤੇ ਪੀ-2 ਦੀ 6 ਮੀਟਰ ਤੱਕ ਦੀ ਮੁਰੰਮਤ ਵੀ ਟੁੱਟ ਚੁੱਕੀ ਹੈ, ਜਿਸ ਕਾਰਨ ਇਹ ਪੁਲ ਕਿਸੇ ਸਮੇਂ ਵੀ ਡਿੱਗ ਸਕਦਾ ਹੈ। ਪੁਲ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।
ਦੂਜੇ ਪਾਸੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਵੀ ਕਈ ਕਾਲਜ ਪਾਣੀ ਵਿੱਚ ਡੁੱਬੇ ਹੋਏ ਹਨ। ਇਸ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੜ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਦਾ ਨਵਾਂ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ।
ਦੂਜੇ ਪਾਸੇ ਤਰਨਤਾਰਨ ਦੇ ਮੁੰਡਾ ਪਿੰਡ ਵਿੱਚ ਬਿਆਸ ਨਦੀ ਦੇ ਵਹਾਅ ਤੋਂ ਬਚਾਅ ਲਈ ਬਣਾਏ ਗਏ ਧੁੱਸੀ ਬੰਨ੍ਹ ਵਿੱਚ ਤਰੇੜ ਆ ਗਈ ਹੈ। ਇਸ ਨਾਲ ਪਾਣੀ ਨੇ ਇਸ ਇਲਾਕੇ ਦੇ ਕਰੀਬ ਅੱਠ ਤੋਂ ਦਸ ਪਿੰਡਾਂ ਵੱਲ ਆਪਣਾ ਰੁਖ਼ ਕਰ ਲਿਆ ਹੈ। ਪਿੰਡਾਂ ਵਿੱਚ ਖੇਤ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਏ ਅਤੇ ਝੋਨੇ ਦੀ ਸਾਰੀ ਫਸਲ ਪਾਣੀ ਵਿੱਚ ਡੁੱਬ ਗਈ ਹੈ।
ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮੰਤਰੀ ਬੈਂਸ ਦਾ ਐਕਸ਼ਨ, ਦਾਖਲਾ ਨਾ ਵਧਾ ਸਕਣ ਵਾਲੇ 6 ਸਰਕਾਰੀ ਸਕੂਲਾਂ ਨੂੰ ਨੋਟਿਸ
ਮੌਸਮ ਵਿਭਾਗ ਨੇ ਬੁੱਧਵਾਰ ਤੋਂ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੰਗਲਵਾਰ ਨੂੰ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਗੁਰਦਾਸਪੁਰ 38 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 35.2 ਡਿਗਰੀ, ਲੁਧਿਆਣਾ ਵਿੱਚ 32.9, ਪਟਿਆਲਾ ਵਿੱਚ 31.8, ਪਠਾਨਕੋਟ ਵਿੱਚ 35.2, ਗੁਰਦਾਸਪੁਰ ਵਿੱਚ 38.0, ਐਸਬੀਐਸ ਨਗਰ ਵਿੱਚ 32.1, ਬਰਨਾਲਾ ਵਿੱਚ 34.7, ਫਤਿਹਗੜ੍ਹ ਸਾਹਿਬ ਵਿੱਚ 31.6, ਜਲੰਧਰ ਵਿੱਚ 34.8 ਅਤੇ ਰੋਪੜ ਵਿੱਚ 34.3 ਡਿਗਰੀ ਦਰਜ ਕੀਤਾ ਗਿਆ। ਮੋਗਾ ਵਿੱਚ ਸਵੇਰੇ 8.30 ਵਜੇ ਤੱਕ ਸਭ ਤੋਂ ਵੱਧ 38.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 2.2, ਪਟਿਆਲਾ ਵਿੱਚ 15.0, ਪਠਾਨਕੋਟ ਵਿੱਚ 19.2, ਐਸਬੀਐਸ ਨਗਰ ਵਿੱਚ 6.5 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਵਿੱਚ 23.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
The post ਘੱਗਰ-ਬਿਆਸ ਨੇ ਮਚਾਈ ਤਬਾਹੀ, ਵਿਗੜੇ 3 ਜ਼ਿਲ੍ਹਿਆਂ ਦੇ ਹਾਲਾਤ, 4 ਦਿਨ ਭਾਰੀ ਮੀਂਹ ਦਾ ਅਲਰਟ appeared first on Daily Post Punjabi.
source https://dailypost.in/latest-punjabi-news/ghaggar-beas-caused-havoc/