ਦੱਖਣੀ ਕੋਰੀਆ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੜ੍ਹ ਨਾਲ 30 ਲੋਕਾਂ ਦੀ ਮੌ.ਤ, 14 ਲਾਪਤਾ

ਦੱਖਣੀ ਕੋਰੀਆ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ 30 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 14 ਹੋਰ ਲਾਪਤਾ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੜ੍ਹ ਕਾਰਨ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪਏ ਹਨ । ਫਿਲਹਾਲ ਸਰਕਾਰੀ ਏਜੰਸੀਆਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ । ਅਜਿਹੇ ਵਿੱਚ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ।

South Korea floods
South Korea floods

ਮਿਲੀ ਜਾਣਕਾਰੀ ਮੁਤਾਬਕ ਓਸੋਂਗ ਸ਼ਹਿਰ ਵਿੱਚ ਜ਼ਮੀਨਦੋਜ਼ ਸੜਕ ਮਾਰਗ ਵਿੱਚ 19 ਵਾਹਨ ਡੁੱਬ ਗਏ ਹਨ। ਕੇਂਦਰੀ ਆਫ਼ਤ ਏਜੰਸੀ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਮੌ.ਤਾਂ ਉੱਤਰੀ ਗਯੋਂਗਸਾਂਗ ਵਿੱਚ ਹੋਈਆਂ, ਜਿੱਥੇ ਜ਼ਮੀਨ ਖਿਸਕਣ ਅਤੇ ਮਕਾਨ ਢਹਿਣ ਕਾਰਨ16 ਲੋਕਾਂ ਦੀ ਮੌ.ਤ ਹੋ ਗਈ ਹੈ। ਇਸ ਤੋਂ ਬਾਅਦ ਦੱਖਣੀ ਚੁੰਗਚਿਆਂਗ ਸੂਬੇ ਵਿੱਚ ਚਾਰ ਲੋਕਾਂ ਦੀ ਮੌ.ਤ ਹੋਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ: ਕਿਸਮਤ ਹੋਵੇ ਤਾਂ ਇਹੋ ਜਿਹੀ! ਲਾਟਰੀ ਖਰੀਦਣ ਦੇ ਇੱਕ ਘੰਟੇ ਮਗਰੋਂ ਹੀ ਕਰੋੜਪਤੀ ਬਣਿਆ ਬੈਂਕ ਕਲਰਕ

ਰਿਪੋਰਟਾਂ ਮੁਤਾਬਕ ਹੜ੍ਹ ਦੇ ਚੱਲਦਿਆਂ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਅਜਿਹੇ ਵਿੱਚ ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ । ਨਾਲ ਹੀ, ਸਰਕਾਰੀ ਏਜੰਸੀਆਂ ਦੇਸ਼ ਭਰ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ । ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਦੱਖਣੀ ਚੁੰਗਚਿਆਂਗ ਸੂਬੇ ਦੇ ਨੌਨਸਾਨ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌ.ਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦੱਖਣੀ ਕੋਰੀਆ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੜ੍ਹ ਨਾਲ 30 ਲੋਕਾਂ ਦੀ ਮੌ.ਤ, 14 ਲਾਪਤਾ appeared first on Daily Post Punjabi.



source https://dailypost.in/news/international/south-korea-floods/
Previous Post Next Post

Contact Form