ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਇਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀ ਆਪਣੇ ਪ੍ਰਾਈਵੇਟ ਪਾਰਟ ਵਿੱਚ ਛੁਪਾ ਕੇ ਸੋਨਾ ਪੇਸਟ ਦੇ ਰੂਪ ਵਿੱਚ ਲੈ ਕੇ ਆਇਆ ਸੀ, ਤਾਂ ਜੋ ਕਸਟਮ ਦੇ ਬਾਡੀ ਸਕੈਨਰ ਵਿੱਚ ਵੀ ਇਹ ਨਾ ਫੜਿਆ ਜਾ ਸਕੇ।
ਕਸਟਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਯਾਤਰੀ ਦੁਬਈ ਤੋਂ ਪਰਤਿਆ ਸੀ। ਕਸਟਮ ਚੈਕਿੰਗ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ। ਕਸਟਮ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਸੋਨੇ ਦੀ ਤਸਕਰੀ ਹੋ ਰਹੀ ਹੈ। ਜਦੋਂ ਦੋਸ਼ੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੇ ਗੁਪਤ ਅੰਗ ਵਿੱਚ ਲੁਕਾਏ ਸੋਨੇ ਦੇ 3 ਕੈਪਸੂਲਾਂ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਹੜ੍ਹਾਂ ਦੇ ਕਹਿਰ ਵਿਚਾਲੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਫਿਰੋਜ਼ਪੁਰ ‘ਚ ਆਇਆ ਤੂਫ਼ਾਨ
ਜਦੋਂ ਕਸਟਮ ਵਿਭਾਗ ਨੇ ਉਸ ਦੇ ਪ੍ਰਾਈਵੇਟ ਪਾਰਟ ਵਿੱਚੋਂ ਸੋਨੇ ਦੀ ਪੇਸਟ ਬਰਾਮਦ ਕੀਤੀ ਤਾਂ ਉਸ ਦਾ ਭਾਰ 1.183 ਕਿਲੋ ਸੀ। ਇਸ ਨੂੰ ਸ਼ੁੱਧ ਸੋਨੇ ਵਿੱਚ ਬਦਲ ਦਿੱਤਾ ਗਿਆ ਸੀ, ਜਿਸਦਾ ਕੁੱਲ ਵਜ਼ਨ 844.80 ਗ੍ਰਾਮ ਸੀ। ਇਸ ਦੀ ਅੰਤਰਰਾਸ਼ਟਰੀ ਕੀਮਤ 49.94 ਲੱਖ ਰੁਪਏ ਦੱਸੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
The post ਅੰਮ੍ਰਿਤਸਰ ਏਅਰਪੋਰਟ ‘ਤੇ 49 ਲੱਖ ਦਾ ਸੋਨਾ ਕਾਬੂ, ਗੁਪਤ ਅੰਗ ‘ਚ ਦੁਬਈ ਤੋਂ ਲੁਕਾ ਕੇ ਲਿਆਇਆ ਸੀ ਬੰਦਾ appeared first on Daily Post Punjabi.
source https://dailypost.in/latest-punjabi-news/gold-worth-49-lakhs/