ਗੁਰਦਾਸਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਭੈਣ ਦੀ ਮੌ.ਤ, ਭਰਾ ਜ਼ਖਮੀ

ਗੁਰਦਾਸਪੁਰ ਦੇ ਪਿੰਡ ਖਰਲ ਵਾਲਾ ਮੋੜ ਕੋਲ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ। ਖਰਲ ਵਾਲਾ ਮੋੜ ਕੋਲ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਬਾਈਕ ਸਵਾਰ ਭੈਣ-ਭਰਾ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਜਿਥੇ ਭੈਣ ਦੀ ਮੌਤ ਹੋ ਗਈ।

ਥਾਣਾ ਦੀਨਾਨਗਰ ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਮਾਨਵ ਪੁੱਤਰ ਪਵਨ ਕੁਮਾਰ ਵਾਸੀ ਗਾਂਧੀਆ ਨੇ ਦੱਸਿਆ ਕਿ ਉਹ ਆਪਣੀ ਭੈਣ ਵੈਸ਼ਾਲੀ ਨਾਲ ਬਾਈਕ ‘ਤੇ ਕਿਸੇ ਜ਼ਰੂਰੀ ਕੰਮ ਤੋਂ ਜਾ ਰਿਹਾ ਸੀ। ਖਰਲ ਵਾਲਾ ਮੋੜ ਕੋਲ ਸਾਹਮਣੇ ਤੋਂ ਆਈ ਤੇਜ਼ ਰਫਤਾਰ ਕਾਰ ਨੇ ਲਾਪ੍ਰਵਾਹੀ ਨਾਲ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਇਕ ਵਾਰ ਫਿਰ ਤੋਂ ਖੋਲ੍ਹੇ ਗਏ ਸੁਖਨਾ ਲੇਕ ਦੇ ਗੇਟ, ਪੁਲਿਸ ਨੇ ਜਾਰੀ ਕੀਤੀ ਐਡਵਾਇਜਰੀ

ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਜਿਥੇ ਵੈਸ਼ਾਲੀ ਦੀ ਮੌਤ ਹੋ ਗਈ। ਮਾਮਲੇ ਵਿਚ ਜਾਂਚ ਅਧਿਕਾਰੀ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਾਰ ਚਾਲਕ ਦਲਬੀਰ ਸਿੰਘ ਵਾਸੀ ਮੀਲਮਾ ਥਾਣਾ ਸਦਰ ਪਠਾਨਕੋਟ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਭੈਣ ਦੀ ਮੌ.ਤ, ਭਰਾ ਜ਼ਖਮੀ appeared first on Daily Post Punjabi.



source https://dailypost.in/news/punjab/painful-accident-happened-in-gurdaspur/
Previous Post Next Post

Contact Form