ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਮਗਰੋਂ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪਿਛਲੇ ਦਿਨੀਂ ਪੌਂਗ ਡੈਮ ਤੋਂ ਦੂਜੀ ਵਾਰ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਪਰ ਬਿਆਸ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸਥਿਤੀ ਕਾਬੂ ਹੇਠ ਹੈ। ਘੱਗਰ ਦੇ ਕੰਢੇ ਵਸੇ ਪਿੰਡਾਂ ਵਿੱਚ ਅੱਜ ਵੀ ਹੜ੍ਹਾਂ ਕਾਰਨ ਲੋਕ ਪ੍ਰੇਸ਼ਾਨ ਹਨ। ਜਿਨ੍ਹਾਂ ਖੇਤਾਂ ਵਿੱਚ ਪਾਣੀ ਨਿਕਲ ਗਿਆ ਹੈ, ਉੱਥੇ ਚਿੱਕੜ ਹੋ ਗਿਆ ਹੈ।
ਕਿਸਾਨ ਸੂਬਾ ਸਰਕਾਰ ਤੋਂ ਰਾਹਤ ਪੈਕੇਜ ਦੀ ਉਡੀਕ ਕਰ ਰਹੇ ਹਨ, ਤਾਂ ਜੋ ਕਿਸਾਨ ਹੋਰ ਤਿਆਰੀਆਂ ਕਰ ਸਕਣ। ਇਸ ਸਬੰਧੀ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਘੱਗਰ ਅਤੇ ਸਤਲੁਜ ਦਾ ਪਾਣੀ ਹਰੀਕੇ ਹੈੱਡ ਤੋਂ ਪਾਕਿਸਤਾਨ ਨੂੰ ਭੇਜਿਆ ਜਾਂਦਾ ਸੀ ਪਰ ਪਾਣੀ ਕਾਰਨ ਫਿਰੋਜ਼ਪੁਰ ਦਾ ਸਰਹੱਦੀ ਇਲਾਕਾ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ ਹੈ। ਇਸ ਸਥਿਤੀ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਵੀ ਸਰਹੱਦ ਦੀ ਰਾਖੀ ਵਿੱਚ ਲੱਗੇ ਹੋਏ ਹਨ, ਜਿਸ ਦੀ ਇੱਕ ਤਸਵੀਰ ਬੀਐਸਐਫ ਵੱਲੋਂ ਵੀ ਸਾਂਝੀ ਕੀਤੀ ਗਈ, ਜਿਸ ਵਿੱਚ 3-4 ਫੁੱਟ ਪਾਣੀ ਵਿੱਚ ਵੀ ਜਵਾਨ ਸਰਹੱਦ ‘ਤੇ ਬੰਦੂਕ ਲੈ ਕੇ ਖੜ੍ਹੇ ਹਨ।
ਇਹ ਵੀ ਪੜ੍ਹੋ : ਅਗਲੇ ਸਾਲ ਤੋਂ 4 ਮਹੀਨੇ 7.30 ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ, ਹਾਂ-ਪੱਖੀ ਨਤੀਜਿਆਂ ਮਗਰੋਂ CM ਮਾਨ ਦਾ ਫੈਸਲਾ
ਬੀਤੀ ਸ਼ਾਮ ਫਿਰੋਜ਼ਪੁਰ ਦੇ ਪਿੰਡ ਨੱਥੂਵਾਲਾ ਵਿੱਚ ਤੂਫ਼ਾਨ ਆਇਆ। ਇਸ ਦਾ ਆਕਾਰ ਇੰਨਾ ਵੱਡਾ ਤਾਂ ਨਹੀਂ ਸੀ, ਪਰ ਇਹ ਆਪਣੇ ਅੰਦਰ ਹਲਕੀ ਜਿਹੀਆਂ ਚੀਜ਼ਾਂ ਨੂੰ ਸਮਾਉਂਦਾ ਵੇਖਿਆ ਗਿਆ। ਇਸ ਤੂਫਾਨ ਨੂੰ ਕੁਝ ਦੇਰ ਤੱਕ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਪਰ ਇਸ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
The post ਹੜ੍ਹਾਂ ਦੇ ਕਹਿਰ ਵਿਚਾਲੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਫਿਰੋਜ਼ਪੁਰ ‘ਚ ਆਇਆ ਤੂਫ਼ਾਨ appeared first on Daily Post Punjabi.
source https://dailypost.in/latest-punjabi-news/alert-of-heavy-rain-in/