ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਅਦਾਲਤ ਨੇ ਸਿਹਤ ਕਾਰਨਾਂ ਦਾ ਦਿੱਤਾ ਹਵਾਲਾ

ਆਮ ਆਦਮੀ ਪਾਰਟੀ ਦੇ ਆਗੂ ਸਤਿੰਦਰ ਜੈਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ (24 ਜੁਲਾਈ) ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਤਿੰਦਰ ਜੈਨ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।

satyendar Jain interim Bail
satyendar Jain interim Bail

ਇਸ ਮਾਮਲੇ ‘ਚ ਪਿਛਲੀ ਸੁਣਵਾਈ 10 ਜੁਲਾਈ ਨੂੰ ਹੋਈ ਸੀ, ਜਿਸ ‘ਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਸੀ। ਜੈਨ ਦੇ ਵਕੀਲ ਏਐਮ ਸਿੰਘਵੀ ਨੇ ਅਦਾਲਤ ਨੂੰ ਕਿਹਾ ਸੀ ਕਿ 3 ਹਸਪਤਾਲਾਂ ਨੇ ਜੈਨ ਨੂੰ ਸਰਜਰੀ ਦੀ ਸਲਾਹ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦੌਰਾਨ, 21 ਜੁਲਾਈ ਨੂੰ ਜੈਨ ਦੀ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ। ਇਹ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਜੈਨ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ। 26 ਮਈ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਹਾਲਤ ਦੇ ਆਧਾਰ ‘ਤੇ ਜੈਨ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦਿੱਤੀ ਸੀ। 11 ਜੁਲਾਈ ਉਸ ਦੀ ਜ਼ਮਾਨਤ ਦਾ ਆਖਰੀ ਦਿਨ ਸੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ- “ਜੈਨ ਦਾ ਨਿੱਜੀ ਹਸਪਤਾਲ ‘ਚ ਇਲਾਜ ਹੋ ਸਕਦਾ ਹੈ, ਪਰ ਕਿਸੇ ਗਵਾਹ ਨੂੰ ਪ੍ਰਭਾਵਿਤ ਨਹੀਂ ਕਰੇਗਾ। ਨਾ ਹੀ ਉਹ ਦਿੱਲੀ ਤੋਂ ਬਾਹਰ ਜਾਵੇਗਾ। 10 ਜੁਲਾਈ ਤੱਕ ਜਿਸ ਦਾ ਇਲਾਜ ਚੱਲ ਰਿਹਾ ਹੈ, ਉਸ ਦੀ ਰਿਪੋਰਟ ਪੇਸ਼ ਕਰੋ।”

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਜ਼ਿਕਰਯੋਗ ਹੈ ਕਿ ਜੈਨ 31 ਮਈ 2022 ਤੋਂ ਹਿਰਾਸਤ ‘ਚ ਸੀ। 6 ਅਪ੍ਰੈਲ 2023 ਨੂੰ ਦਿੱਲੀ ਹਾਈ ਕੋਰਟ ਦੁਆਰਾ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ, ਉਸਨੇ ਮਈ 2023 ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ, ਜਿੱਥੋਂ ਉਸਨੂੰ 360 ਦਿਨਾਂ ਬਾਅਦ 42 ਦਿਨਾਂ ਲਈ ਜ਼ਮਾਨਤ ਮਿਲ ਗਈ। 25 ਮਈ ਦੀ ਸਵੇਰ ‘ਆਪ’ ਨੇਤਾ ਸਤੇਂਦਰ ਜੈਨ ਤਿਹਾੜ ਜੇਲ੍ਹ ਦੇ ਵਾਸ਼ਰੂਮ ‘ਚ ਫਿਸਲ ਕੇ ਡਿੱਗ ਗਏ ਸਨ। ਉਨ੍ਹਾਂ ਨੂੰ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੁਪਹਿਰ ਬਾਅਦ ਉਸਦੀ ਹਾਲਤ ਵਿਗੜਨ ਤੋਂ ਬਾਅਦ, ਉਸਨੂੰ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਲਿਜਾਇਆ ਗਿਆ ਅਤੇ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ। ਇੱਕ ਹਫ਼ਤੇ ਵਿੱਚ ਇਹ ਤੀਜੀ ਵਾਰ ਸੀ ਜਦੋਂ ਜੈਨ ਹਸਪਤਾਲ ਪੁੱਜੇ ਸਨ। ਇਸ ਤੋਂ ਪਹਿਲਾਂ 22 ਮਈ ਨੂੰ ਉਨ੍ਹਾਂ ਨੂੰ ਦਿੱਲੀ ਦੇ ਹੀ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਫਿਰ ਉਸ ਨੂੰ ਰੀੜ੍ਹ ਦੀ ਹੱਡੀ ਵਿਚ ਸਮੱਸਿਆ ਹੋ ਗਈ। 20 ਮਈ ਨੂੰ ਵੀ ਇਸੇ ਪ੍ਰੇਸ਼ਾਨੀ ਕਾਰਨ ਉਸ ਨੂੰ ਦੀਨਦਿਆਲ ਹਸਪਤਾਲ ਲਿਆਂਦਾ ਗਿਆ ਸੀ।

The post ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਅਦਾਲਤ ਨੇ ਸਿਹਤ ਕਾਰਨਾਂ ਦਾ ਦਿੱਤਾ ਹਵਾਲਾ appeared first on Daily Post Punjabi.



Previous Post Next Post

Contact Form