ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਯਾਨੀ ਇੱਥੇ ਤੇਜ਼ ਮੀਂਹ ਤਾਂ ਹੋਵੇਗਾ ਹੀ, 60 ਕਿ.ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਹ ਜ਼ਿਲ੍ਹੇ ਹਨ ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ 40 ਕਿਲੋਮੀਟਰ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਹ ਅਲਰਟ ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿੱਚ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ ਬੁਢਲਾਡਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋਂ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਓ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਵੱਡਾ ਹਾਦਸਾ, ਬੇਘਰ ਲੋਕਾਂ ਦਾ ਘਰ ਬਣੀ ਖਸਤਾਹਾਲ ਇਮਾਰਤ ਹੋਈ ਢੇਰ, 14 ਮਰੇ
ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਬੀਤੇ ਦਿਨ ਵੀ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਜਨਜੀਵਨ ‘ਤੇ ਕਾਫੀ ਅਸਰ ਪਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ।
ਮਮਦੋਟ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਖਰਾਬ ਹੋ ਗਈ ਹੈ। ਕੰਡਿਆਲੀ ਤਾਰ ਹੇਠੋਂ ਜ਼ਮੀਨ ਖਿਸਕ ਗਈ। ਇਸ ਦੇ ਨਾਲ ਹੀ ਬਿਆਸ ਅਤੇ ਰਾਵੀ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ, ਜਿਸ ਕਾਰਨ ਦਰਿਆ ਦੇ ਨੇੜੇ ਵਸਦੇ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
The post ਮੋਹਾਲੀ-ਜਲੰਧਰ-ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ‘ਚ ਰੈੱਡ, ਆਰੈਂਜ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਪਊ ਮੀਂਹ appeared first on Daily Post Punjabi.
source https://dailypost.in/latest-punjabi-news/red-orange-alert-issued/