ਭਾਰਤ ਚੀਨ ਅਤੇ ਪਾਕਿਸਤਾਨ ਦੇ ਮੋਰਚੇ ‘ਤੇ ਲਗਾਤਾਰ ਖੁਦ ਨੂੰ ਮਜ਼ਬੂਤ ਕਰ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਭਾਰਤ ਦੀ ਫੌਜੀ ਤਾਕਤ ਵਿੱਚ ਬਹੁਤ ਵਾਧਾ ਹੋਇਆ ਹੈ। ਇਸ ਦੌਰਾਨ ਭਾਰਤੀ ਜਲ ਸੈਨਾ ਦੇ ਬੇੜੇ ਦੀ ਤਾਕਤ ਵੀ ਕਈ ਗੁਣਾ ਵਧਣ ਵਾਲੀ ਹੈ। INS ਵਿਕਰਾਂਤ ਲਈ ਫਰਾਂਸ ਤੋਂ 26 ਰਾਫੇਲ ਜਹਾਜ਼ਾਂ ਦਾ ਸੌਦਾ ਹੋ ਸਕਦਾ ਹੈ, ਜਿਸ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਦਸਤਖਤ ਹੋ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਦੇ ਦੌਰੇ ਤੋਂ ਠੀਕ ਪਹਿਲਾਂ ਰੱਖਿਆ ਪ੍ਰਾਪਤੀ ਪ੍ਰੀਸ਼ਦ ਦੀ ਬੈਠਕ ‘ਚ ਅਰਬਾਂ ਦੇ ਇਸ ਸੌਦੇ ‘ਤੇ ਅੰਤਿਮ ਮੋਹਰ ਲੱਗ ਸਕਦੀ ਹੈ। ਰਿਪੋਰਟ ਮੁਤਾਬਕ ਪਣਡੁੱਬੀਆਂ ਨੂੰ ਲੈ ਕੇ ਵੀ ਸੌਦਾ ਹੋ ਸਕਦਾ ਹੈ, ਪੀਐਮ ਮੋਦੀ ਦੇ ਦੌਰੇ ਦੌਰਾਨ ਤਿੰਨ ਪਣਡੁੱਬੀਆਂ ਦੇ ਨਿਰਮਾਣ ਬਾਰੇ ਵੀ ਗੱਲਬਾਤ ਹੋ ਸਕਦੀ ਹੈ। ਮੇਕ ਇਨ ਇੰਡੀਆ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਗੱਲ ਹੋ ਸਕਦੀ ਹੈ। ਯਾਨੀ ਇਹ ਭਾਰਤ ਵਿੱਚ ਹੀ ਤਿਆਰ ਕੀਤੇ ਜਾ ਸਕਦੇ ਹਨ। ਹਾਲਾਂਕਿ ਹੁਣ ਤੱਕ ਇਸ ਸਬੰਧੀ ਸਰਕਾਰ ਵੱਲੋਂ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਆਉਣ ਵਾਲੇ ਕੁਝ ਦਿਨਾਂ ‘ਚ ਇਸ ‘ਤੇ ਤਸਵੀਰ ਸਾਫ ਹੋ ਸਕਦੀ ਹੈ। ਨਰਿੰਦਰ ਮੋਦੀ 13 ਤੋਂ 14 ਜੁਲਾਈ ਤੱਕ ਫਰਾਂਸ ਦੇ ਦੋ ਦਿਨਾਂ ਦੌਰੇ ‘ਤੇ ਹਨ। ਫਿਲਹਾਲ ਇਸ ਦੌਰਾਨ ਹੋਣ ਵਾਲੇ ਰੱਖਿਆ ਸੌਦਿਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਵੱਲੋਂ ਚੁੱਪੀ ਧਾਰੀ ਹੋਈ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਭਾਰਤ ਅਤੇ ਫਰਾਂਸ ਰੱਖਿਆ ਸੌਦਿਆਂ ਲਈ ਰੋਡਮੈਪ ਤਿਆਰ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਭਾਰਤ ਫਰਾਂਸ ਦੀਆਂ ਕੰਪਨੀਆਂ ਦੀ ਮਦਦ ਨਾਲ ਭਾਰਤ ਵਿੱਚ ਇੰਜਣ ਅਤੇ ਹੋਰ ਚੀਜ਼ਾਂ ਬਣਾਉਣ ਦੀ ਕੋਸ਼ਿਸ਼ ਕਰੇਗਾ। ਇਸ ‘ਚ ਖਾਸ ਤੌਰ ‘ਤੇ ਭਾਰਤੀ ਜਲ ਸੈਨਾ ਲਈ ਕਈ ਤਰ੍ਹਾਂ ਦੇ ਨਵੀਂ ਤਕਨੀਕ ਵਾਲੇ ਹਥਿਆਰ ਖਰੀਦੇ ਜਾ ਸਕਦੇ ਹਨ। ਚੀਨ ਸਮੁੰਦਰੀ ਸਰਹੱਦਾਂ ‘ਤੇ ਵੀ ਭਾਰਤ ਲਈ ਖਤਰਾ ਬਣ ਰਿਹਾ ਹੈ, ਅਜਿਹੇ ‘ਚ ਫਰਾਂਸ ਨਾਲ ਇਹ ਸੌਦਾ ਕਾਫੀ ਅਹਿਮ ਸਾਬਤ ਹੋ ਸਕਦਾ ਹੈ। ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਪੀਐੱਮ ਮੋਦੀ ਦੇ ਦੌਰੇ ਤੋਂ ਠੀਕ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੈਠਕ ਬੁਲਾਈ ਹੈ। 13 ਜੁਲਾਈ ਨੂੰ ਹੋਣ ਵਾਲੀ ਇਸ ਬੈਠਕ ‘ਚ ਭਾਰਤੀ ਜਲ ਸੈਨਾ ਲਈ 26 ਰਾਫੇਲ-ਐੱਮ ਲੜਾਕੂ ਜਹਾਜ਼ ਖਰੀਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਲਈ ਸਭ ਦੀਆਂ ਨਜ਼ਰਾਂ ਰੱਖਿਆ ਪ੍ਰਾਪਤੀ ਪ੍ਰੀਸ਼ਦ (ਡੀਏਸੀ) ਦੀ ਇਸ ਬੈਠਕ ‘ਤੇ ਟਿਕੀਆਂ ਹੋਈਆਂ ਹਨ।
The post PM ਮੋਦੀ ਦੇ ਫਰਾਂਸ ਦੌਰੇ ਦੌਰਾਨ ਭਾਰਤੀ ਜਲ ਸੈਨਾ ਨੂੰ ਮਿਲ ਸਕਦੇ ਹਨ 26 Rafale-M ਲੜਾਕੂ ਜਹਾਜ਼ appeared first on Daily Post Punjabi.