TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ 'ਤੇ ਦਾਅਵੇ ਬਾਰੇ ਪ੍ਰਤਾਪ ਸਿੰਘ ਬਾਜਵਾ ਦੀ ਚੁੱਪੀ 'ਤੇ ਸਵਾਲ ਚੁੱਕੇ Saturday 01 July 2023 04:13 PM UTC+00 | Tags: chandigarh congress himachal-pardesh news ਚੰਡੀਗੜ੍ਹ, 1 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ। The post ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ‘ਤੇ ਦਾਅਵੇ ਬਾਰੇ ਪ੍ਰਤਾਪ ਸਿੰਘ ਬਾਜਵਾ ਦੀ ਚੁੱਪੀ 'ਤੇ ਸਵਾਲ ਚੁੱਕੇ appeared first on TheUnmute.com - Punjabi News. Tags:
|
ਹੁਣ ਪੰਜਾਬ ਦੇ ਮੁੱਖ ਮੰਤਰੀ ਮੱਧ ਪ੍ਰਦੇਸ਼ 'ਚ ਪਾਰਟੀ ਦੇ ਵਿਸਥਾਰ 'ਤੇ ਸੂਬੇ ਦੇ ਸਰੋਤਾਂ ਦੀ ਦੁਰਵਰਤੋਂ ਕਰਨ ਲਈ ਤਿਆਰ ਹਨ: ਬਾਜਵਾ Saturday 01 July 2023 04:21 PM UTC+00 | Tags: bhagwant-mann partap-singh-bajwa ਚੰਡੀਗੜ੍ਹ, 1 ਜੁਲਾਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਦੂਜੇ ਸੂਬਿਆਂ ਵਿੱਚ ਪਾਰਟੀ ਦੇ ਵਿਸਥਾਰ ਲਈ ਪੰਜਾਬ ਵਿੱਚ ਟੈਕਸ ਭਰਨ ਵਾਲੇ ਲੋਕਾਂ ਦਾ ਪੈਸਾ ਬਰਬਾਦ ਕਰ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਕਿਹਾ, “ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੂਜੇ ਸੂਬਿਆਂ ਵਿੱਚ ਪਾਰਟੀ ਦੀਆਂ ਰੈਲੀਆਂ ਅਤੇ ਮੀਟਿੰਗਾਂ ਦੇ ਉਦੇਸ਼ਾਂ ਲਈ ਬਾਹਰ ਜਾਂਦੇ ਹਨ, ਤਾਂ ਉਹ ਹੈਲੀਕਾਪਟਰ ਦੇ ਖ਼ਰਚੇ ਸਮੇਤ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਕਰਦੇ ਹਨ। ਪੰਜਾਬ ‘ਆਪ’ ਦਾ ਏਟੀਐਮ ਬਣ ਗਿਆ ਜਾਪਦਾ ਹੈ। ਜਦੋਂ ਵੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੂੰ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਪੰਜਾਬ ਦੇ ਖ਼ਜ਼ਾਨੇ ਦੀ ਸੇਵਾ ਦਾ ਲਾਭ ਉਠਾਉਂਦੇ ਹਨ। ਬਾਜਵਾ ਨੇ ਕਿਹਾ ਕਿ ਮੱਧ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅੰਤ ‘ਚ ਹੋਣੀਆਂ ਸਨ। ਸੂਬੇ ਦੀ ਆਰਥਿਕਤਾ ਨੂੰ ਹੁਣ ਤੱਕ ਦੇ ਸਭ ਤੋਂ ਭੈੜੇ ਦੌਰ ਵਿਚੋਂ ਕੱਢਣ ਲਈ ਰਣਨੀਤੀਆਂ ਘੜਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਉੱਥੇ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ ਅਤੇ ‘ਆਪ’ ਦੀ ਪੰਜਾਬ ਸਰਕਾਰ ਬਾਰੇ ਝੂਠਾ ਪ੍ਰਚਾਰ ਕਰ ਰਹੇ ਸਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਗੁਜਰਾਤ, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਚੋਣ ਮੁਹਿੰਮ ਪੰਜਾਬ ਨੂੰ ਬਹੁਤ ਮਹਿੰਗੀ ਪਈ। ‘ਆਪ’ ਲੀਡਰਸ਼ਿਪ ਨੇ ਨਾ ਸਿਰਫ਼ ਉੱਥੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਕੀਤੀ ਸਗੋਂ ਪੰਜਾਬ ਨੂੰ ‘ਆਪ’ ਦੇ ਸ਼ਾਸਨ ਕਾਲ ਵਿਚ ਚਮਕਾਉਣ ਦੇ ਤੌਰ ‘ਤੇ ਝੂਠਾ ਪ੍ਰਚਾਰ ਕਰਨ ਲਈ ਪੰਜਾਬ ਦੇ ਖ਼ਜ਼ਾਨੇ ਨੂੰ ਇਸ਼ਤਿਹਾਰਾਂ ‘ਤੇ ਵੀ ਲਾਪਰਵਾਹੀ ਨਾਲ ਖ਼ਰਚ ਕੀਤਾ। ਬਾਜਵਾ ਨੇ ਅੱਗੇ ਕਿਹਾ “ਹੁਣ, ਚੋਣਾਂ ਮੱਧ ਪ੍ਰਦੇਸ਼ ਵਿੱਚ ਹੋਣੀਆਂ ਹਨ, ਫ਼ੰਡਾਂ ਦੀ ਘਾਟ ਵਾਲੇ ਸੂਬੇ (ਪੰਜਾਬ) ਨੂੰ ਇੱਕ ਵਾਰ ਫਿਰ ਝਟਕਾ ਲੱਗਣਾ ਤੈਅ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਪਾਰਟੀ ਦੇ ਵਿਸਥਾਰ ਲਈ ਸੂਬੇ ਦੇ ਸਰੋਤਾਂ ਦਾ ਸ਼ੋਸ਼ਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ” | ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਣ ਜਾ ਰਹੀ ਹੈ। “ਇੱਥੇ ਮੈਂ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ‘ਆਪ’ ਪਿਛਲੇ ਲਗਭਗ 10 ਸਾਲਾਂ ਤੋਂ ਦਿੱਲੀ ਵਿੱਚ ਸੱਤਾ ਵਿੱਚ ਹੈ, ਉਸ ਨੇ ਹੁਣ ਤੱਕ ਦਿੱਲੀ ਲਈ ਥਰਮਲ ਪਲਾਂਟ ਕਿਉਂ ਨਹੀਂ ਖਰੀਦਿਆ? The post ਹੁਣ ਪੰਜਾਬ ਦੇ ਮੁੱਖ ਮੰਤਰੀ ਮੱਧ ਪ੍ਰਦੇਸ਼ ‘ਚ ਪਾਰਟੀ ਦੇ ਵਿਸਥਾਰ ‘ਤੇ ਸੂਬੇ ਦੇ ਸਰੋਤਾਂ ਦੀ ਦੁਰਵਰਤੋਂ ਕਰਨ ਲਈ ਤਿਆਰ ਹਨ: ਬਾਜਵਾ appeared first on TheUnmute.com - Punjabi News. Tags:
|
ਪਟਿਆਲਾ ਵਿਖੇ ਚੱਪੇ-ਚੱਪੇ 'ਤੇ ਨਜ਼ਰ ਰੱਖਣਗੇ 38 ਲੋਕੇਸ਼ਨਾਂ 'ਤੇ 243 ਸੀ.ਸੀ.ਟੀ.ਵੀ. ਕੈਮਰੇ, ਐਸ.ਐਸ.ਪੀ. ਨੇ ਕੀਤਾ ਉਦਘਾਟਨ Saturday 01 July 2023 04:28 PM UTC+00 | Tags: news patiala-police ssp-of-patiala-varun-sharma ਪਟਿਆਲਾ, 1 ਜੁਲਾਈ 2023: ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਪਟਿਆਲਾ ਦੇ ਚੱਪੇ-ਚੱਪੇ ‘ਤੇ ਹਫ਼ਤੇ ਦੇ ਸਾਰੇ ਦਿਨ 24 ਘੰਟੇ ਬਾਜ਼ ਅੱਖ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੇ ਇੱਕ ਅਹਿਮ ਪ੍ਰਾਜੈਕਟ ਦਾ ਉਦਘਾਟਨ ਕੀਤਾ, ਇਸ ਤਹਿਤ ਸ਼ਹਿਰ ਦੀਆਂ ਸਾਰੀਆਂ 38 ਲੋਕੇਸ਼ਨਾਂ ਉਪਰ ਲਗਾਏ ਗਏ 243 ਸੀ.ਸੀ.ਟੀ.ਵੀ. ਕੈਮਰੇ ਚਾਲੂ ਕਰ ਦਿੱਤੇ ਗਏ ਹਨ। ਐਸ.ਐਸ.ਪੀ. ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਬਿਹਤਰ ਪੁਲਿਸਿੰਗ ਅਤੇ ਸੁਰੱਖਿਅਤ ਤੇ ਅਮਨ-ਸ਼ਾਂਤੀ ਪੂਰਵਕ ਮਾਹੌਲ ਪ੍ਰਦਾਨ ਕਰਨ ਲਈ ਪਟਿਆਲਾ ਪੁਲਿਸ ਆਪਣੀ ਵਚਨਬੱਧਤਾ ਪੂਰੀ ਸ਼ਿਦਤ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੇ ਚਾਲੂ ਹੋਣ ਨਾਲ ਹੁਣ ਸ਼ਹਿਰ ਵਿੱਚ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਦੇ ਈ-ਚਲਾਨ ਸ਼ੁਰੂ ਕੀਤੇ ਜਾਣਗੇ। ਇੱਥੇ ਪੁਲਿਸ ਲਾਇਨ ਵਿਖੇ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਦਾ ਉਦਘਾਟਨ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਪਹਿਲੇ ਫੇਜ ਵਿੱਚ 179 ਕੈਮਰੇ ਅਤੇ ਦੂਜੇ ਫੇਜ ਵਿੱਚ 64 ਕੈਮਰੇ ਕੁੱਲ 243 ਕੈਮਰੇ ਇੰਸਟਾਲ ਕੀਤੇ ਜਾ ਚੁੱਕੇ ਹਨ।ਇਸ ਤਰ੍ਹਾਂ ਵੱਖ-ਵੱਖ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਤੱਤਾਂ ਉਪਰ ਨਜਰ ਰੱਖਣ ਲਈ ਅਤੇ ਪਬਲਿਕ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ, ਇਹ ਪ੍ਰਾਜੈਕਟ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਤ ਕੀਤਾ ਗਿਆ ਹੈ। ਜਿਸ ਵਿੱਚ ਪਟਿਆਲਾ ਸ਼ਹਿਰ ਦੀਆਂ ਪ੍ਰਮੱਖ 36 ਸਾਇਟਾਂ ਉਪਰ 179 ਸੀ.ਸੀ.ਟੀ.ਵੀ ਕੈਮਰੇ ਇੰਸਟਾਲ ਕੀਤੇ ਗਏ ਹਨ ਜਿਨ੍ਹਾਂ ਨੂੰ ਸੈਂਟਰਲਾਇਜ ਕਰਕੇ ਕੰਟਰੋਲ ਸੈਂਟਰ ਪੁਲਿਸ ਲਾਇਨ, ਪਟਿਆਲਾ ਵਿਖੇ ਜੋੜਿਆ ਗਿਆ ਹੈ, ਇਹ ਸਰਵੇਲੈਂਸ ਦੀ ਵੰਡ 3 ਫੇਜ ਵਿੱਚ ਕੀਤੀ ਗਈ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪਹਿਲੇ ਫੇਜ ਤਹਿਤ ਪਟਿਆਲਾ ਸਹਿਰ ਦੇ ਪ੍ਰਮੁੱਖ 36 ਪੋਆਂਇਟ ਕਵਰ ਕੀਤੇ ਗਏ ਹਨ ਜਿਸ ਵਿੱਚ ਪਟਿਆਲਾ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਸਰਵੇਲੈਂਸ 24 ਗੁਣਾ 7 ਕੀਤੀ ਜਾ ਰਹੀ ਹੈ। ਕਿਉਂਕਿ ਸੀ.ਸੀ.ਟੀ.ਵੀ ਕੈਮਰਾ ਸਾਡਾ ਅਜਿਹਾ ਸਾਥੀ ਹੈ ਜੋ ਮੀਹ, ਧੁੱਪ ਅਤੇ ਹਨੇਰੀ ਦੀ ਪਰਵਾਹ ਕਰੇ ਬਗੈਰ 24 ਘੰਟੇ, ਕੰਮ ਕਰਦਾ ਹੈ। ਦੂਜੇ ਫੇਜ ਤਹਿਤ ਪਟਿਆਲਾ ਸਹਿਰ ਦੀਆਂ ਸਰਕਾਰੀ ਇਮਾਰਤਾਂ ਜਿਵੇਂ ਕਿ ਮਿੰਨੀ ਸੈਕੱਤਰੇਤ, ਦਫ਼ਤਰ ਡਿਪਟੀ ਕਮਿਸ਼ਨਰ ਅਤੇ ਦਫ਼ਤਰ ਐਸ.ਐਸ.ਪੀ ਪਟਿਆਲਾ ਆਦਿ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਸੈਂਟਰਲਾਇਜ ਕਰਕੇ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਵਿਖੇ ਜੋੜਿਆ ਜਾਵੇਗਾ, ਜਿਸ ਨਾਲ ਸਰਕਾਰੀ ਇਮਾਰਤਾਂ ਦੀ ਨਿਗਰਾਨੀ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਦਾ ਵੀ ਖਿਆਲ ਰੱਖਿਆ ਜਾਵੇਗਾ। ਇਸ ਫੇਜ ਵਿੱਚ ਪ੍ਰਮੁੱਖ ਧਾਰਮਿਕ ਸਥਾਨਾਂ ਜਿਵੇਂ ਕਿ ਗੁਰੁਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ, ਸ਼੍ਰੀ ਕਾਲੀ ਦੇਵੀ ਮਾਤਾ ਮੰਦਰ ਆਦਿ ਦੇ ਬਾਹਰੀ ਅਤੇ ਅੰਦਰੂਨੀ ਖੇਤਰ ਦੀ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਸਰਵੇਲੈਂਸ ਕੀਤੀ ਜਾਵੇਗੀ । ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਤੀਜੇ ਫੇਜ ਵਿੱਚ ਪਟਿਆਲਾ ਸਹਿਰ ਦੇ ਸਾਰੇ ਇੰਟਰ-ਸਟੇਟ ਅਤੇ ਇੰਟਰ-ਡਿਸਟ੍ਰਿਕਟ ਬਾਰਡਰਾਂ ਦੇ ਐੰਟਰੀ ਅਤੇ ਐਗਜਿਟ ਪੁਆਇੰਟਾਂ ਉੱਪਰ ਦੋਵਾਂ ਪਾਸੋਂ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਅਤੇ ਇਸਨੂੰ ਸੈਂਟਰਲਾਇਜ ਕਰਕੇ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ, ਵਿਖੇ ਜੋੜਿਆ ਜਾਵੇਗਾ ਤਾਂ ਜੋ ਜਿਲਾ ਪਟਿਆਲਾ ਵਿੱਚ ਇੰਟਰਸਟੇਟ ਬਾਰਡਰ ਰਾਂਹੀ ਆਉਣ ਅਤੇ ਜਾਣ ਵਾਲੇ ਸਾਰੇ ਵਾਹਨਾ ਅਤੇ ਵਿਅਕਤੀਆਂ ਪਰ ਨਿਗਰਾਨੀ ਰੱਖੀ ਜਾ ਸਕੇ ਤਾਂ ਜੋ ਕਿਸੇ ਵੀ ਤਰਾਂ ਦੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਉੱਪਰ ਸਮੇਂ ਸਿਰ ਕਾਬੂ ਪਾ ਕੇ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਦਾ ਇਹ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਸਥਾਪਤ ਕਰਨ ਦਾ ਮੁੱਖ ਉਦੇਸ਼ ਪਬਲਿਕ ਸੁਰੱਖਿਆ ਨੂੰ ਯਕੀਨੀ ਬਨਾਉਣਾ ਅਤੇ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਤੇ ਹਰ ਸਮੇਂ ਬਾਜ ਅੱਖ ਰੱਖਣਾ ਹੈ। ਉਨ੍ਹਾਂ ਕਿਹਾ ਕਿ ”ਮੈਂ ਪਟਿਆਲਾ ਵਾਸੀਆਂ ਨੂੰ ਇਹ ਯਕੀਨ ਦਵਾਉਂਦਾ ਹਾਂ ਕਿ ਮੇਰੇ ਬਤੌਰ ਐਸ.ਐਸ.ਪੀ. ਪਟਿਆਲਾ ਦੇ ਅਰਸੇ ਦੌਰਾਨ ਵਧੀਆ ਅਤੇ ਪਾਰਦਰਸ਼ੀ ਪੁਲਿਸਿੰਗ ਕੀਤੀ ਜਾਵੇਗੀ ਤਾਂ ਜੋ ਆਪ ਸਭ ਨੂੰ ਜਲਦੀ ਅਤੇ ਨਿਰਪੱਖ ਇਨਸਾਫ ਦਵਾਇਆ ਜਾ ਸਕੇ।” ਇਸ ਮੌਕੇ ਐਸ.ਪੀਜ ਮੁਹੰਮਦ ਸਰਫ਼ਰਾਜ ਆਲਮ, ਹਰਬੰਤ ਕੌਰ, ਸੌਰਵ ਜਿੰਦਲ, ਏ.ਐਸ.ਪੀ. ਵੈਬਵ ਸਮੇਤ ਡੀ.ਐਸ.ਪੀਜ਼, ਸਾਇਬਰ ਸੈਲ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। The post ਪਟਿਆਲਾ ਵਿਖੇ ਚੱਪੇ-ਚੱਪੇ ‘ਤੇ ਨਜ਼ਰ ਰੱਖਣਗੇ 38 ਲੋਕੇਸ਼ਨਾਂ ‘ਤੇ 243 ਸੀ.ਸੀ.ਟੀ.ਵੀ. ਕੈਮਰੇ, ਐਸ.ਐਸ.ਪੀ. ਨੇ ਕੀਤਾ ਉਦਘਾਟਨ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest