TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸੰਤ ਬਲਬੀਰ ਸਿੰਘ ਸੀਚੇਵਾਲ ਦੀ ਲੋਕਾਂ ਨੂੰ ਅਪੀਲ, ਬੰਨ੍ਹਾਂ 'ਤੇ ਨਜ਼ਰ ਰੱਖੋ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੰਬਰਾਂ 'ਤੇ ਕਰਨ ਸੰਪਰਕ Monday 10 July 2023 06:11 AM UTC+00 | Tags: balbir-singh-seechewal due-to-heavy-rain-in-punjab news punjab-government punjab-news punjab-weathrt rain sant-balbir-singh-seechewal ਚੰਡੀਗੜ੍ਹ,10 ਜੁਲਾਈ 2023: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਨ੍ਹਾਂ 'ਤੇ ਨਜ਼ਰ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੰਬਰਾਂ 'ਤੇ ਸੰਪਰਕ ਕਰਨ । ਪੰਜਾਬ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਲਗਾਤਾਰ ਬਰਸਾਤ ਕਾਰਨ ਕਮਜ਼ੋਰ ਅਤੇ ਨੁਕਸਾਨੇ ਗਏ ਬੰਨ੍ਹਾਂ ਦੇ ਨਾਲ ਲੱਗਦੀਆਂ ਸੜਕਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਬੰਨ੍ਹ ਟੁੱਟਣ ਨਾ। ਕਿਉਂਕਿ ਇਹ ਸੜਕਾਂ ਹੀ ਪਿੰਡਾਂ ਨੂੰ ਜੋੜਦੀਆਂ ਹਨ। The post ਸੰਤ ਬਲਬੀਰ ਸਿੰਘ ਸੀਚੇਵਾਲ ਦੀ ਲੋਕਾਂ ਨੂੰ ਅਪੀਲ, ਬੰਨ੍ਹਾਂ ‘ਤੇ ਨਜ਼ਰ ਰੱਖੋ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੰਬਰਾਂ ‘ਤੇ ਕਰਨ ਸੰਪਰਕ appeared first on TheUnmute.com - Punjabi News. Tags:
|
ਫ਼ਰੀਦਕੋਟ: ਡਿਪਟੀ ਕਮਿਸ਼ਨਰ ਵੱਲੋਂ ਬਾਰਿਸ਼ ਕਾਰਨ ਜਿਲ੍ਹੇ ਦੇ ਸਮੂਹ ਵਿਭਾਗ ਮੁੱਖੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਜਾਰੀ Monday 10 July 2023 06:24 AM UTC+00 | Tags: faridkot faridkot-weather flood heavy-rain news punjab-news punjab-weather punjab-weather-news rain vineet-kumar ਫ਼ਰੀਦਕੋਟ 10 ਜੁਲਾਈ 2023 : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਸੂਬੇ ਦੇ ਹੋਰ ਜਿਲ੍ਹਿਆਂ ਵਿੱਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਨਵੇਂ ਹੁਕਮ ਜਾਰੀ ਕਰਦੇ ਹੋਏ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ ਅਤੇ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਜਿਲ੍ਹੇ ਵਿੱਚ ਭਾਰੀ ਬਾਰਿਸ਼ (Rain) ਹੋਣ ਤੇ ਸਥਿਤੀ ਨਾਲ ਨਜਿੱਠਣ ਲਈ ਅਤੇ ਬਾਰਸ਼ਾਂ ਕਾਰਨ ਹੋਏ ਨੁਕਸਾਨ ਅਤੇ ਉਸਦੇ ਮੁਆਵਜ਼ੇ ਸਬੰਧੀ ਸਮੇਂ ਸਿਰ ਸਰਕਾਰ ਨੂੰ ਰਿਪੋਰਟ ਭੇਜਣ ਦੀ ਕੰਮ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਉਨ੍ਹਾਂ ਨੂੰ ਬਾਰਿਸ਼ ਕਾਰਨ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਸਥਾਪਿਤ ਹੜ੍ਹ ਕੰਟਰੋਲ ਰੂਮ ਜਿਸ ਦਾ ਨੰਬਰ 01639-250338 ਹੈ, ਤੇ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। The post ਫ਼ਰੀਦਕੋਟ: ਡਿਪਟੀ ਕਮਿਸ਼ਨਰ ਵੱਲੋਂ ਬਾਰਿਸ਼ ਕਾਰਨ ਜਿਲ੍ਹੇ ਦੇ ਸਮੂਹ ਵਿਭਾਗ ਮੁੱਖੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਜਾਰੀ appeared first on TheUnmute.com - Punjabi News. Tags:
|
ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ 'ਚ 15 ਜੁਲਾਈ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ Monday 10 July 2023 06:43 AM UTC+00 | Tags: heavy-rain latest-news meteorological-department news punjab-heavy-rain punjab-news ਚੰਡੀਗੜ੍ਹ, 10 ਜੁਲਾਈ 2023: ਮਾਨਸੂਨ ਜੁਲਾਈ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਸਰਗਰਮ ਰਹੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 15 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ (Heavy Rain) ਪਈ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ ‘ਚ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ | ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਤੋਂ ਫਿਰੋਜ਼ਪੁਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਤੋਂ ਫਿਰੋਜ਼ਪੁਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। The post ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ 15 ਜੁਲਾਈ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ appeared first on TheUnmute.com - Punjabi News. Tags:
|
ਹੜ੍ਹਾਂ ਦੇ ਹਾਲਾਤ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਅੰਮ੍ਰਿਤਸਰ ਪੁੱਜੇ ਹਰਭਜਨ ਸਿੰਘ ਈਟੀਓ Monday 10 July 2023 06:59 AM UTC+00 | Tags: amritsar-rain flood flood-in-punjab harbhajan-singh-et harbhajan-singh-eto heavy-rain latest-news news punjab-weather-upate punjab-weather-update ਅੰਮ੍ਰਿਤਸਰ,10 ਜੁਲਾਈ 2023: ਪਿਛਲੇ ਦਿਨਾਂ ਤੋਂ ਹੋਰ ਹੀ ਭਾਰੀ ਬਰਸਾਤ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ (flood) ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਵਿਧਾਇਕਾਂ ਅਤੇ ਸ਼ਹਿਰ ਦੇ ਡੀਸੀ ਸਹਿਬਾਨਾਂ ਨੂੰ ਹੁਕਮ ਕੀਤਾ ਗਿਆ ਸੀ ਆਪਣੇ ਹਲਕਿਆਂ ਦੇ ਵਿੱਚ ਜਾ ਕੇ ਨਿਰੀਖਣ ਕਰਨ | ਅੱਜ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਬਾਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਬਾਕੀ ਪੰਜਾਬ ਨਾਲੋਂ ਅੰਮ੍ਰਿਤਸਰ ਦੇ ਹਾਲਾਤ ਬੇਹੱਦ ਠੀਕ ਹਨ | ਪਿਛਲੇ ਦਿਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਬਿਆਸ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ | ਜਿਨ੍ਹਾਂ ਪਿੰਡਾਂ ਵਿੱਚ ਹੜ੍ਹ (flood)ਵਰਗੇ ਹਾਲਾਤ ਬਣਨ ਦੀ ਸੰਭਾਵਨਾ ਸੀ, ਉਨ੍ਹਾਂ ਪਿੰਡਾਂ ਦੇ ਵਿੱਚ ਲੋਕਾਂ ਨੂੰ ਵੀ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ, ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਗ੍ਰਿਫ਼ਤਾਰੀ ਬਾਰੇ ਬੋਲਦੇ ਹੋਏ ਹਰਭਜਨ ਸਿੰਘ ਨੇ ਕਿਹਾ ਕਿ ਜੋਂ ਵੀ ਪੰਜਾਬ ਦੇ ਖਜ਼ਾਨੇ ਵਿੱਚ ਹੇਰਾਫੇਰੀ ਕਰੇਗਾ ਉਸ ‘ਤੇ ਕਾਰਵਾਈ ਤਾਂ ਹੋਵੇਗੀ | ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ ਤੇ ਮੋਹਾਲੀ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਈ ਲਗਾਤਾਰ ਬਾਰਿਸ਼ ਦੇ ਕਾਰਨ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ ਅਤੇ ਦਰਿਆਵਾਂ ਵਿੱਚ ਵੀ ਪਾਣੀ ਬਹੁਤ ਜ਼ਿਆਦਾ ਦਿਖਾਈ ਦੇ ਰਿਹਾ ਹੈ, ਜਿਸ ਕਰਕੇ ਦਰਿਆਵਾਂ ਦੇ ਗੇਟ ਵੀ ਖੋਲ੍ਹੇ ਜਾ ਰਹੇ ਹਨ ਅਤੇ ਜਿੰਨ੍ਹਾਂ ਕਰਕੇ ਕਈ ਪਿੰਡ ਪ੍ਰਭਾਵਿਤ ਹੋ ਰਹੇ ਹਨ ਅਤੇ ਇਸਦੇ ਚੱਲਦੇ ਹਸਪਤਾਲਾਂ ਦੇ ਵਿੱਚ ਵੀ ਪਾਣੀ ਪਹੁੰਚ ਚੁੱਕਾ ਹੈ | ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਬਲਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ‘ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਸੀ ਅਤੇ ਵਿਧਾਇਕ ਆਪਸ ਵਿੱਚ ਮੀਟਿੰਗ ਕਰਕੇ ਆਪਣੇ ਆਪਣੇ ਹਲਕੇ ਦਾ ਨਿਰੀਖਣ ਕਰ ਰਹੇ ਹਨ | The post ਹੜ੍ਹਾਂ ਦੇ ਹਾਲਾਤ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਅੰਮ੍ਰਿਤਸਰ ਪੁੱਜੇ ਹਰਭਜਨ ਸਿੰਘ ਈਟੀਓ appeared first on TheUnmute.com - Punjabi News. Tags:
|
ਪੰਜਾਬ 'ਚ ਭਾਰੀ ਬਾਰਿਸ਼ ਕਾਰਨ 17 ਰੇਲ ਗੱਡੀਆਂ ਰੱਦ, ਕਈਆਂ ਦੇ ਰੂਟ ਬਦਲੇ, ਜਾਣੋ ਪੂਰੀ ਰਿਪੋਰਟ Monday 10 July 2023 07:16 AM UTC+00 | Tags: 17-trains-canceled breaking-news heavy-rain indian-railway indian-railway-news news punjab-news trains ਚੰਡੀਗੜ੍ਹ,10 ਜੁਲਾਈ 2023: ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਅਤੇ ਖੇਤਾਂ ਤੱਕ ਪਾਣੀ ਨਜ਼ਰ ਆ ਰਿਹਾ ਹੈ। ਕਈ ਥਾਵਾਂ ‘ਤੇ ਰੇਲ ਪਟੜੀਆਂ ਵੀ ਪਾਣੀ ‘ਚ ਡੁੱਬ ਗਈਆਂ ਹਨ। ਪਾਣੀ ਭਰਨ ਕਾਰਨ ਰੇਲਵੇ ਨੇ ਪੰਜਾਬ ਵਿੱਚ ਸਰਹਿੰਦ-ਨੰਗਲ ਡੈਮ ਅਤੇ ਚੰਡੀਗੜ੍ਹ-ਸਾਹਨੇਵਾਲ ਸੈਕਸ਼ਨ ‘ਤੇ ਰੇਲ ਗੱਡੀਆਂ (Trains) ਰੱਦ ਕਰ ਦਿੱਤੀਆਂ ਹਨ। ਜੰਮੂ-ਤਵੀ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜਾਣ ਵਾਲੀਆਂ ਟਰੇਨਾਂ ਦੇ ਰੂਟ ਵੀ ਬਦਲ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਰੱਦ ਰੇਲ ਗੱਡੀਆਂ ਦੇ ਨਾਂ :-1. ਟ੍ਰੇਨ ਨੰਬਰ 14610 (ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ – ਰਿਸ਼ੀਕੇਸ਼) ਜਿਨ੍ਹਾਂ ਟਰੇਨਾਂ ਦੇ ਰੂਟ ਰੇਲਵੇ ਨੇ ਬਦਲ ਦਿੱਤੇ ਹਨ1. ਟਰੇਨ ਨੰਬਰ 13005 (ਹਾਵੜਾ-ਅੰਮ੍ਰਿਤਸਰ) ਵਾਇਆ ਪਾਣੀਪਤ (PNP) ਸਟੇਸ਼ਨ ਸ਼ਾਰਟ ਟਰਮੀਨੇਟਡ/ਸ਼ਾਰਟ ਓਰੀਜਨੇਟਿਡ ਟ੍ਰੇਨਾਂ1. ਰੇਲਗੱਡੀ ਨੰਬਰ 14888 (ਬਾੜਮੇਰ – ਰਿਸ਼ੀਕੇਸ਼) ਸ਼ੋਰਟ ਟਰਮੀਨੇਟਡ – ਬਠਿੰਡਾ (BTI) ਸਟੇਸ਼ਨ The post ਪੰਜਾਬ ‘ਚ ਭਾਰੀ ਬਾਰਿਸ਼ ਕਾਰਨ 17 ਰੇਲ ਗੱਡੀਆਂ ਰੱਦ, ਕਈਆਂ ਦੇ ਰੂਟ ਬਦਲੇ, ਜਾਣੋ ਪੂਰੀ ਰਿਪੋਰਟ appeared first on TheUnmute.com - Punjabi News. Tags:
|
ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਦਾ ਦੌਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ Monday 10 July 2023 07:34 AM UTC+00 | Tags: aam-aadmi-party flood heavy-rain news punjabi-news punjab-weather punjab-weather-report rain ਚੰਡੀਗੜ੍ਹ,10 ਜੁਲਾਈ 2023: ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ‘ਚ ਹੜ੍ਹ (flood) ਵਰਗੀ ਸਥਿਤੀ ਬਣੀ ਹੋਈ ਹੈ। ਬਾਰਿਸ਼ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ ਅਤੇ ਕਈ ਥਾਵਾਂ ‘ਤੇ ਬੰਨ੍ਹ ਟੁੱਟ ਗਏ ਹਨ । ਇਸ ਕਾਰਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ. ਮਾਨ ਅੱਜ ਮੋਹਾਲੀ, ਖਰੜ ਅਤੇ ਰੋਪੜ ਦਾ ਦੌਰਾ ਕਰਨਗੇ ਅਤੇ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਥੋੜ੍ਹੇ ਸਮੇਂ ਵਿੱਚ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਹੁੰਚ ਜਾਣਗੇ। The post ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਦਾ ਦੌਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜੇ, ਪ੍ਰਸ਼ਾਸਨ ਨੇ ਸੱਦੀਆਂ NDRF ਟੀਮਾਂ Monday 10 July 2023 08:00 AM UTC+00 | Tags: breaking-news chandigarh chandigarh-rain chandigarh-weather heavy-rain lake latest-news ndrf ndrf-teams news sukhna ਚੰਡੀਗੜ੍ਹ,10 ਜੁਲਾਈ 2023: ਚੰਡੀਗੜ੍ਹ (Chandigarh) ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 96 ਮਿਲੀਮੀਟਰ ਮੀਂਹ ਪਿਆ ਹੈ। ਸੁਖਨਾ ‘ਚ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਇਸ ਲਈ ਇਸ ਦੇ 2 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਸ਼ਹਿਰ ਦੀਆਂ ਕਈ ਸੜਕਾਂ (ਰੇਲਵੇ ਅੰਡਰਪਾਸ, ਸੀ.ਟੀ.ਯੂ. ਵਰਕਸ਼ਾਪ ਇੰਡਸਟਰੀਅਲ ਏਰੀਆ ਨੇੜੇ, ਡੱਡੂ ਮਾਜਰਾ ਤੋਂ ਪਟਿਆਲਾ ਦੀ ਰਾਓ ਨਦੀ ਤੋਂ ਮੁੱਲਾਂਪੁਰ ਤੱਕ ਅਤੇ ਸੈਕਟਰ-14 ਅਤੇ ਸੈਕਟਰ-15 ਵਿਚਕਾਰ ਡਿਵਾਈਡਰ ਰੋਡ) ਨੂੰ ਬੰਦ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕ ਧਿਆਨ ਨਾਲ ਗੱਡੀ ਚਲਾਉਣ । ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ 24 ਘੰਟਿਆਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 18 ਜ਼ੋਨਾਂ ਵਿੱਚ ਵੰਡ ਕੇ ਹਰੇਕ ਜ਼ੋਨ ਲਈ ਇੱਕ ਟੀਮ ਦਾ ਗਠਨ ਕੀਤਾ ਹੈ। ਇਹ ਟੀਮ 24 ਘੰਟੇ ਆਪਣੇ ਖੇਤਰ ਵਿੱਚ ਤਾਇਨਾਤ ਰਹੇਗੀ। ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਾਰੇ ਐਮਰਜੈਂਸੀ ਕੰਟਰੋਲ ਰੂਮਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ। ਮੋਹਾਲੀ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ NDRF ਟੀਮ ਨੂੰ ਬੁਲਾਉਣ ਦੀ ਮੰਗ ਕੀਤੀ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਦਾ ਹਵਾਲਾ ਦਿੰਦਿਆਂ NDRF ਨੂੰ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤਾ ਜਾ ਸਕਦਾ ਹੈ। The post ਚੰਡੀਗੜ੍ਹ ‘ਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜੇ, ਪ੍ਰਸ਼ਾਸਨ ਨੇ ਸੱਦੀਆਂ NDRF ਟੀਮਾਂ appeared first on TheUnmute.com - Punjabi News. Tags:
|
ਪੰਚਕੂਲਾ 'ਚ 48 ਘੰਟਿਆਂ ਤੋਂ ਲਗਾਤਾਰ ਬਾਰਿਸ਼, ਘੱਗਰ ਦਰਿਆ ਨੇ ਧਾਰਿਆ ਭਿਆਨਕ ਰੂਪ Monday 10 July 2023 08:27 AM UTC+00 | Tags: ghaggar ghaggar-river heavy-rain news panchkula panchkula-weather ਪੰਚਕੂਲਾ,10 ਜੁਲਾਈ 2023: ਪੰਚਕੂਲਾ ਵਿੱਚ ਘੱਗਰ (Ghaggar) ਦਰਿਆ ਨੇ ਭਿਆਨਕ ਰੂਪ ਧਾਰਨ ਕਰ ਲਿਆ। ਘੱਗਰ ਦਰਿਆ ਦੇ ਪਾਰ ਸੈਕਟਰਾਂ ਵਿੱਚੋਂ ਵਗ ਰਹੇ ਘੱਗਰ ਦਾ ਪਾਣੀ ਸੜਕਾਂ ਤੱਕ ਪੁੱਜਣਾ ਸ਼ੁਰੂ ਹੋ ਗਿਆ ਹੈ। ਪੰਚਕੂਲਾ ਵਿੱਚ ਪਿਛਲੇ 48 ਘੰਟਿਆਂ ਤੋਂ ਲਗਾਤਾਰ ਬਾਰਿਸ਼ ਪੈ ਰਹੀ ਹੈ। ਸੈਕਟਰ 24, 25, 26, 27 ਅਤੇ 28 ਨੇੜੇ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸੈਕਟਰ 25 ਅਤੇ 26 ਦਾ ਹਰਬਲ ਪਾਰਕ ਪੂਰੀ ਤਰ੍ਹਾਂ ਡੁੱਬ ਗਿਆ। ਘੱਗਰ ਦੇ ਕੰਢੇ ‘ਤੇ ਬਣਿਆ ਕਈ ਫੁੱਟ ਉੱਚਾ ਵਿਊ ਪੁਆਇੰਟ ਡੁੱਬਣ ਦੇ ਕੰਢੇ ‘ਤੇ ਹੈ। ਸਥਿਤੀ ਬਹੁਤ ਚਿੰਤਾਜਨਕ ਬਣੀ ਹੋਈ ਹੈ। ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਲਗਾਤਾਰ ਹੂਟਰ ਅਤੇ ਸਾਇਰਨ ਵਜਾ ਕੇ ਲੋਕਾਂ ਨੂੰ ਘੱਗਰ ਦਰਿਆ ਤੋਂ ਦੂਰ ਜਾਣ ਲਈ ਕਹਿ ਰਿਹਾ ਹੈ। The post ਪੰਚਕੂਲਾ ‘ਚ 48 ਘੰਟਿਆਂ ਤੋਂ ਲਗਾਤਾਰ ਬਾਰਿਸ਼, ਘੱਗਰ ਦਰਿਆ ਨੇ ਧਾਰਿਆ ਭਿਆਨਕ ਰੂਪ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਡਿਪਟੀ CM ਓਪੀ ਸੋਨੀ ਨੂੰ ਦੋ ਦਿਨਾਂ ਰਿਮਾਂਡ 'ਤੇ ਭੇਜਿਆ Monday 10 July 2023 08:32 AM UTC+00 | Tags: breaking-news crime ex-deputy-cm-op-soni former-deputy-cm-op-soni news om-prakash-soni op-soni punjab-congress punjab-news punjab-vigilance ਚੰਡੀਗੜ੍ਹ ,10 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਓਮ ਪ੍ਰਕਾਸ਼ ਸੋਨੀ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਐਤਵਾਰ ਨੂੰ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ (OP Soni) ਨੂੰ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਸੋਨੀ 'ਤੇ ਦੋਸ਼ ਹਨ ਕਿ ਉਨ੍ਹਾਂ ਦੇ ਖਰਚੇ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫ਼ਤਾਰੀ ਭਗਵੰਤ ਮਾਨ ਵੱਲੋਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਇੱਕ ਹੋਰ ਕੋਸ਼ਿਸ਼ ਹੈ। ਬਦਲਾਖੋਰੀ ਦੀ ਰਾਜਨੀਤੀ ਦਾ ਕਦੇ ਕੋਈ ਨਤੀਜਾ ਨਹੀਂ ਨਿਕਲਿਆ | The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਡਿਪਟੀ CM ਓਪੀ ਸੋਨੀ ਨੂੰ ਦੋ ਦਿਨਾਂ ਰਿਮਾਂਡ 'ਤੇ ਭੇਜਿਆ appeared first on TheUnmute.com - Punjabi News. Tags:
|
ਮੋਹਾਲੀ-ਖਰੜ 'ਚ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ CM ਮਾਨ ਵੱਲੋਂ ਦੌਰਾ Monday 10 July 2023 08:51 AM UTC+00 | Tags: heavy-rain heavy-rain-alert kharar mohali mohali-kharar news ਚੰਡੀਗੜ੍ਹ ,10 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ-ਖਰੜ (Mohali-Kharar) ਅਤੇ ਰੋਪੜ ਵਿੱਚ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਹੜ੍ਹ ਆ ਗਏ ਹਨ। ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। The post ਮੋਹਾਲੀ-ਖਰੜ ‘ਚ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ CM ਮਾਨ ਵੱਲੋਂ ਦੌਰਾ appeared first on TheUnmute.com - Punjabi News. Tags:
|
ਭਾਰੀ ਬਾਰਿਸ਼ ਦੇ ਮੱਦੇਨਜਰ ਪੰਜਾਬ ਦੇ ਸਾਰੇ ਸਕੂਲਾਂ 'ਚ 13 ਜੁਲਾਈ ਤੱਕ ਛੁੱਟੀਆਂ Monday 10 July 2023 09:01 AM UTC+00 | Tags: cm-bhagwant-mann harjot-singh-bains heavy-rain latest-news news punjab-school the-unmute-breaking-news ਚੰਡੀਗੜ੍ਹ ,10 ਜੁਲਾਈ 2023: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ (Heavy Rain) ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਹਨ। ਇਸਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ | The post ਭਾਰੀ ਬਾਰਿਸ਼ ਦੇ ਮੱਦੇਨਜਰ ਪੰਜਾਬ ਦੇ ਸਾਰੇ ਸਕੂਲਾਂ ‘ਚ 13 ਜੁਲਾਈ ਤੱਕ ਛੁੱਟੀਆਂ appeared first on TheUnmute.com - Punjabi News. Tags:
|
ਸੁਨੀਲ ਜਾਖੜ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਘਰਾਂ, ਝੌਂਪੜੀਆਂ ਅਤੇ ਹੋਰ ਇਲਾਕਿਆਂ ਦਾ ਦੌਰਾ Monday 10 July 2023 09:12 AM UTC+00 | Tags: breaking-news flood-affected heavy-rain latest-news news punjab-bjp punjabi-news punjab-news sunil-jakhar the-unmute-breaking-news ਚੰਡੀਗੜ੍ਹ ,10 ਜੁਲਾਈ 2023: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਅੱਜ ਮੀਂਹ ਅਤੇ ਹੜ੍ਹ ਦੇ ਪਾਣੀ ਨਾਲ ਨੁਕਸਾਨੇ ਗਏ ਘਰਾਂ, ਝੌਂਪੜੀਆਂ ਅਤੇ ਹੋਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਖਰੜ ਦੇ ਮੇਜਰ ਪੰਚਵਟੀ ਐਨਕਲੇਵ, ਸ਼ਿਵਜੋਤ ਇਨਕਲੇਵ, ਧਿਆਨਪੁਰ ਹਾਈਵੇ, ਮਾਜਰੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੌਕੇ ‘ਤੇ ਬੁਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਪੀੜਤਾਂ ਦੀ ਜਲਦੀ ਤੋਂ ਜਲਦੀ ਮੱਦਦ ਕਰਨ ਦੀ ਅਪੀਲ ਕੀਤੀ ਅਤੇ ਪੀੜਤਾਂ ਦੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਵੀ ਕਰਵਾਈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਹਰ ਸੰਭਵ ਮੱਦਦ ਕਰਨ ਦੀ ਕੋਸ਼ਿਸ਼ ਕਰੇਗੀ। The post ਸੁਨੀਲ ਜਾਖੜ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਘਰਾਂ, ਝੌਂਪੜੀਆਂ ਅਤੇ ਹੋਰ ਇਲਾਕਿਆਂ ਦਾ ਦੌਰਾ appeared first on TheUnmute.com - Punjabi News. Tags:
|
ਲਹਿੰਦੇ ਪੰਜਾਬ 'ਚ ਭਾਰੀ ਕਾਰਨ ਸ੍ਰੀ ਗੁਰੂ ਨਾਨਕ ਸਾਹਿਬ ਦੀ ਚਰਣਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਨੂੰ ਨੁਕਸਾਨ ਪੁੱਜਿਆ Monday 10 July 2023 10:27 AM UTC+00 | Tags: breaking-news heavy-rain lehinde-punjab news rain sikh-news ਚੰਡੀਗੜ੍ਹ, 10 ਜੁਲਾਈ 2023: ਲਹਿੰਦੇ ਪੰਜਾਬ ‘ਚ ਭਾਰੀ ਕਾਰਨ ਸ੍ਰੀ ਗੁਰੂ ਨਾਨਕ ਸਾਹਿਬ ਦੀ ਚਰਣਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਰੋੜੀ ਸਾਹਿਬ ਨੂੰ ਨੁਕਸਾਨ ਪੁੱਜਿਆ ਹੈ | ਇਹ ਇੱਕ ਵਿਰਾਸਤੀ ਇਮਾਰਤ ਸੀ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਇਸ ਵੇਲੇ ਖਸਤਾ ਹਾਲਤ ਵਿੱਚ ਸੀ | ਇਸ ਸੰਬੰਧੀ ਪਰਗਟ ਸਿੰਘ, ਜੀਵੇ ਸਾਂਝਾ ਪੰਜਾਬ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਹ ਦੋ ਤਸਵੀਰਾਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਣਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਰੋੜ੍ਹੀ ਸਾਹਿਬ, ਪਿੰਡ ਜਾਹਮਣ, ਲਾਹੌਰ ਦੀਆਂ ਹਨ । ਪਹਿਲੀ ਤਸਵੀਰ ਇੱਕ ਸਾਲ ਪਹਿਲਾਂ ਦੀ ਹੈ, ਦੂਜੀ ਅੱਜ ਦੀ। ਇਹ ਇਮਾਰਤ ਪੰਜਾਬ ਦੀ ਵੰਡ ਮਗਰੋਂ ਖੰਡਹਰ ਬਣੀ ਵੀਰਾਨ ਪਈ ਹੋਈ, ਸਾਲ ਦਰ ਸਾਲ ਡਿੱਗਦੀ ਜਾ ਰਹੀ ਸੀ। ਸ਼ਾਇਦ ਉਡੀਕਦੀ ਹੋਵੇ ਆਪਣੇ ਵਾਰਿਸਾਂ ਨੂੰ। ਪਰ ਉਹ ਇੱਕ ਵਾਰੀ ਗਏ, ਮੁੜ ਕੇ ਕਦੇ ਨਾ ਆਏ। ਪਿਛਲੇ ਕੁੱਝ ਦਿਨਾਂ ਤੋਂ ਪੈਂਦੇ ਮੀਂਹ ਨੂੰ ਇਹ ਇਮਾਰਤ ਹੋਰ ਨਾ ਝੱਲ ਸਕੀ ਅਤੇ ਪਰਸੋਂ ਇਹ ਢਹਿ-ਢੇਰੀ ਗਈ। ਸਰਕਾਰਾਂ ਨੂੰ ਕਾਹਦਾ ਦੋਸ਼? ਉਹ ਸਾਂਭਣਗੀਆਂ ਵੀ ਕਿਉਂ, ਇੱਕ ਵਾਰੀ ਠੀਕ ਕਰਾ ਵੀ ਦਿੰਦਿਆਂ ਤਾਂ ਵੀ ਸਾਂਭ ਸੰਭਾਲ ਕਿਸ ਨੇ ਕਰਨੀ ਸੀ? ਮੂੰਹ ਤੇ ਅਸੀਂ ਆਪ ਮੋੜੀ ਬੈਠੇ ਹਾਂ। ਕਈ ਵਾਰ ਸੋਚੀਦੈ, ਇੱਕ ਖ਼ਬਰ ਆਈ ਸੀ ਕਿ ਹੁਣ ਤੋਂ ਇਹ ਧਰਤੀ ਤੁਹਾਡੇ ਨਹੀਂ, ਤੇ ਉੱਠ ਕੇ ਤੁਰ ਕਿਵੇਂ ਆਏ ਉਹ ਧਰਤੀ ਛੱਡ ਕੇ ਜਿਸ ਲਈ ਵੱਡਿਆਂ ਨੇ ਮਣਾਮੂੰਹੀ ਲਹੂ ਡੋਲ੍ਹਿਆ ਸੀ। ਆਪੇ ਛੱਡ ਕੇ ਆਏ ਸੀ ਇਹ ਅਸਥਾਨ ਅਸੀਂ, ਤੇ ਫ਼ਿਰ ਹੁਣ ਕੀਹਨੂੰ ਦੋਸ਼ ਦੇਣਾ? ਚੁੱਪ ਕਰਕੇ ਸਭ ਛੱਡ ਆਉਣ ਨਾਲੋਂ ਕਿਤੇ ਲੜ ਮਰ ਕੇ ਮੁੱਕ ਗਏ ਹੁੰਦੇ ਤੇ ਚੰਗਾ ਸੀ। ਆਉਣ ਵਾਲੀਆਂ ਨਸਲਾਂ ਮੇਹਣਾ ਦੇਣਗੀਆਂ ਸਾਨੂੰ। ਅਸੀਂ ਅੱਜ ਵਾਲੇ ਵੀ ਕਸੂਰਵਾਰ ਹਾਂ। ਉਂਝ ਖੁੱਲ੍ਹੇ ਦਰਸ਼ਨ ਦੀਦਾਰ ਮੰਗਦੇ ਹਾਂ। ਪਰ ਦਰਸ਼ਨ ਦੀਦਾਰ ਦੀ ਵਾਰੀ ਇਹ ਡਰ ਲੱਗਾ ਰਹਿੰਦੈ ਕਿ ਇੱਕ ਵਾਰੀ ਉਧਰ ਦਾ ਵੀਜ਼ਾ ਲੱਗ ਗਿਆ ਤੇ ਕੈਨੇਡਾ ਦਾ ਨਹੀਂ ਲੱਗਣਾ। ਜੇ ਅਜੇ ਵੀ ਹੋਸ਼ ਨਾ ਕੀਤੀ ਤੇ ਗੁਰਦੁਆਰਾ ਝਾੜੀ ਸਾਹਿਬ, ਪਿੰਡ ਤਰਗੇ, ਗੁਰਦੁਆਰਾ ਸਾਹਿਬ ਪਹਿਲੀ ਪਾਤਸ਼ਾਹੀ ਪਿੰਡ ਮਾਣਕ, ਗੁਰਦੁਆਰਾ ਸਾਹਿਬ ਕਾਹਨਾਂ ਨਾਉ ਸਮੇਤ ਕਈ ਹੋਰ ਇਤਿਹਾਸਕ ਅਸਥਾਨਾਂ ਬਾਰੇ ਅਜਿਹੀਆਂ ਤਸਵੀਰਾਂ ਜਾਂ ਖਬਰਾਂ ਆਉਂਦੇ ਕੁਝ ਕੁ ਸਾਲਾਂ ਵਿੱਚ ਹੀ ਵੇਖੋਗੇ। ਫ਼ਿਰ ਫੇਸਬੁੱਕ ਤੇ ਪੋਸਟਾਂ ਪਾ ਕੇ ਸਰਕਾਰਾਂ ਨੂੰ ਮਿਹਣੇ ਨਾ ਮਾਰਿਓ। ਦਰਸ਼ਨ ਦੀਦਾਰ ਕੱਲ੍ਹੇ ਮੰਗੋ ਨਾ, ਦਰਸ਼ਨ ਵਾਕਈ ਕਰਨ ਦੀ ਖ਼ਵਾਹਿਸ਼ ਵੀ ਰੱਖੋ। ਮੈਨੂੰ ਨਹੀਂ ਪਤਾ ਇਨ੍ਹਾਂ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਪਰ ਜਦ ਤੱਕ ਤੁਸੀਂ ਮੂੰਹ ਮੋੜੀ ਬੈਠੇ ਰਹੋਗੇ, ਕੋਈ ਆਸ ਹੀ ਨਹੀਂ ਇਨ੍ਹਾਂ ਦੇ ਬਚਾਅ ਦੀ।ਖੌਰੇ ਤੁਸੀਂ ਮੁੜ ਪਵੋ ਤੇ ਇਨ੍ਹਾਂ ਅਸਥਾਨਾਂ ਦੀ ਉਡੀਕ ਮੁੱਕ ਜਾਵੇ, ਇਹ ਬਚ ਜਾਣ।
The post ਲਹਿੰਦੇ ਪੰਜਾਬ ‘ਚ ਭਾਰੀ ਕਾਰਨ ਸ੍ਰੀ ਗੁਰੂ ਨਾਨਕ ਸਾਹਿਬ ਦੀ ਚਰਣਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਨੂੰ ਨੁਕਸਾਨ ਪੁੱਜਿਆ appeared first on TheUnmute.com - Punjabi News. Tags:
|
Manipur violence: ਮਣੀਪੁਰ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਲਾਈ ਫਟਕਾਰ Monday 10 July 2023 10:53 AM UTC+00 | Tags: breaking-news latest-news manipur-government manipur-violence news supreme-court ਚੰਡੀਗੜ੍ਹ, 10 ਜੁਲਾਈ 2023: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਮਣੀਪੁਰ (Manipur) ਦੀ ਸਥਿਤੀ ‘ਤੇ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਕਾਨੂੰਨ ਵਿਵਸਥਾ ਨਹੀਂ ਚਲਾ ਸਕਦੀ। ਇਹ ਚੁਣੀ ਹੋਈ ਸਰਕਾਰ ਅਤੇ ਕੇਂਦਰ ਸਰਕਾਰ ਦਾ ਕੰਮ ਹੈ। ਦਰਅਸਲ, ਕੂਕੀ ਸਮੂਹਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਕੋਲਿਨ ਗੋਂਜਾਲਵੇਜ ਨੇ ਸੂਬਾ ਵਿੱਚ ਵੱਧ ਰਹੀ ਹਿੰਸਾ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਉੱਤਰ-ਪੂਰਬੀ ਸੂਬੇ ਵਿੱਚ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਸੁਪਰੀਮ ਕੋਰਟ ਦੇ ਦਖਲ ਦੀ ਮੰਗ ਕੀਤੀ। ਇਸ ‘ਤੇ ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਜਾਂ ਕਾਨੂੰਨ ਵਿਵਸਥਾ ਦੇ ਪ੍ਰਬੰਧਨ ‘ਚ ਅਦਾਲਤ ਦੀਆਂ ਸੀਮਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਇਸ ਮੁੱਦੇ ਨੂੰ ਮਾਨਵਤਾਵਾਦੀ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਹਾਲਾਂਕਿ ਸਰਕਾਰ ਵੱਲੋਂ ਜਾਰੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਣੀਪੁਰ ਹਿੰਸਾ ਵਿੱਚ 142 ਜਣਿਆ ਦੀ ਜਾਨ ਚਲੀ ਗਈ ਹੈ ਅਤੇ 5,995 ਕੇਸ ਦਰਜ ਕੀਤੇ ਗਏ ਹਨ। ਗੋਂਜਾਲਵੇਜ ਦੀ ਪਟੀਸ਼ਨ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ, “ਤੁਹਾਡੇ ਅਵਿਸ਼ਵਾਸ ਦੇ ਬਾਵਜੂਦ, ਅਸੀਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ‘ਚ ਨਹੀਂ ਲੈ ਸਕਦੇ। ਇਹ ਸੂਬਾ ਅਤੇ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।” ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਮਣੀਪੁਰ (Manipur) ਸਰਕਾਰ ਦੀ ਤਰਫੋਂ ਸੂਬੇ ਦੀ ਸਥਿਤੀ ਰਿਪੋਰਟ ਪੇਸ਼ ਕੀਤੀ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਉਨ੍ਹਾਂ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਐਸਜੀ ਮਹਿਤਾ ਨੇ ਕਿਹਾ- ਅਸੀਂ ਮਣੀਪੁਰ ਦੇ ਲੋਕਾਂ ਲਈ ਇੱਥੇ ਮੌਜੂਦ ਹਾਂ। ਪਟੀਸ਼ਨਕਰਤਾਵਾਂ ਨੂੰ ਇਸ ਮਾਮਲੇ ਨੂੰ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਉਠਾਉਣਾ ਚਾਹੀਦਾ ਹੈ, ਕਿਉਂਕਿ ਕੋਈ ਵੀ ਗਲਤ ਜਾਣਕਾਰੀ ਸੂਬੇ ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀ ਹੈ। ਸੂਬੇ ਸਰਕਾਰ ਅਤੇ ਕੇਂਦਰ ਦੇ ਯਤਨਾਂ ਸਦਕਾ ਸਥਿਤੀ ਆਮ ਵਾਂਗ ਹੋ ਰਹੀ ਹੈ। The post Manipur violence: ਮਣੀਪੁਰ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਲਾਈ ਫਟਕਾਰ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ Monday 10 July 2023 11:02 AM UTC+00 | Tags: breaking-news faridkot flood-news heavy-rain kultar-singh-sandhwan news punjab punjab-weather weather-report ਚੰਡੀਗੜ੍ਹ, 10 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ (FARIDKOT) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਸ. ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ ‘ਤੇ ਪ੍ਰਬੰਧ ਕੀਤੇ ਜਾਣ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ (FARIDKOT) ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸੇ ਦੌਰਾਨ ਸ. ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇੱਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਲੜਕੀ ਦੀ ਮੌਤ 'ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਦਾ ਇਲਾਜ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
The post ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ appeared first on TheUnmute.com - Punjabi News. Tags:
|
ਪਟਿਆਲਾ: ਬਰਸਾਤਾਂ ਦੇ ਮੱਦੇਨਜ਼ਰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ Monday 10 July 2023 11:11 AM UTC+00 | Tags: deputy-commissioner-patiala flood health-facilities heavy-rain news patiala patiala-flood punjab-news sakshi-sahni ਪਟਿਆਲਾ 10 ਜੁਲਾਈ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਭਾਵਿਤ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਰੱਖਿਅਤ ਸਥਾਨਾਂ 'ਤੇ ਲਿਜਾਇਆ ਗਿਆ ਹੈ, ਉਨ੍ਹਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦੂਸ਼ਿਤ ਪਾਣੀ ਤੋਂ ਹੋਣ ਵਾਲੇ ਰੋਗਾਂ ਤੋਂ ਬਚਾਅ ਲਈ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਫ਼ਤਰ ਸਿਵਲ ਸਰਜਨ ਪਟਿਆਲਾ ਵਿਖੇ (ਕਮਰਾ ਨੰਬਰ 08) ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 0175-5128793 ਹੈ ਅਤੇ ਇਸ ਕੰਟਰੋਲ ਰੂਮ 'ਤੇ ਸਿਹਤ ਵਿਭਾਗ ਦੇ ਸਬੰਧਤ ਅਮਲੇ ਦੀ ਡਿਊਟੀ 24 ਘੰਟੇ ਲਈ ਲਗਾਈ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਥਾਂ ਤੇ ਪੀਣ ਵਾਲੇ ਪਾਣੀ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ, ਇਸੇ ਪਾਣੀ ਦਾ ਪੀਣ ਲਈ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਜੇਕਰ ਪੀਣ ਵਾਲੇ ਪਾਣੀ ਦੇ ਵਿੱਚ ਬਰਸਾਤੀ ਪਾਣੀ ਦੀ ਮਿਕਸਿੰਗ ਹੋ ਰਹੀ ਹੈ ਤਾਂ ਉਸ ਪਾਣੀ ਦਾ ਪੀਣ ਲਈ ਇਸਤੇਮਾਲ ਨਾ ਕੀਤਾ ਜਾਵੇ। ਇਸ ਸਬੰਧੀ ਮਿਊਂਸੀਪਲ ਕਾਰਪੋਰੇਸ਼ਨ ਜਾਂ ਇਲਾਕੇ ਦੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਲੋੜ ਪੈਣ 'ਤੇ ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਗੋਲੀਆਂ ਦਾ ਇਸਤੇਮਾਲ ਕਰਕੇ ਹੀ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਉਲਟੀਆਂ ਜਾਂ ਦਸਤ ਲੱਗਣ ਦੀ ਸ਼ਿਕਾਇਤ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਨਾਲ ਚਮੜੀ ਦੇ ਰੋਗ ਫੋੜੇ ਫਿਨਸੀਆਂ ਆਦਿ ਹੋ ਸਕਦੇ ਹਨ, ਜਿਨ੍ਹਾਂ ਦੀ ਸਾਫ਼ ਸਫ਼ਾਈ ਰੱਖੀ ਜਾਵੇ ਅਤੇ ਮੈਡੀਕਲ ਟੀਮ ਨਾਲ ਸੰਪਰਕ ਕੀਤਾ ਜਾਵੇ। ਕੀੜਾ ਜਾਂ ਸੱਪ ਆਦਿ ਦੇ ਕੱਟਣ 'ਤੇ ਸਬੰਧਤ ਵਿਅਕਤੀ ਨੂੰ ਛੇਤੀ ਤੋਂ ਛੇਤੀ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣ, ਹੱਥਾਂ ਨੂੰ ਵਾਰ ਵਾਰ ਧੋਣ, ਪਾਣੀ ਉਬਾਲ ਕੇ ਠੰਡਾ ਕਰਕੇ ਪੀਣ, ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋੜਵੰਦ ਲੋਕਾਂ ਨੂੰ ਓ.ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਜਾ ਰਹੀ ਹੈ। The post ਪਟਿਆਲਾ: ਬਰਸਾਤਾਂ ਦੇ ਮੱਦੇਨਜ਼ਰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ: ਅਨੁਰਾਗ ਵਰਮਾ Monday 10 July 2023 11:20 AM UTC+00 | Tags: aam-aadmi-party anurag-verma breaking-news cm-bhagwant-mann emergency-situation flood latest-news news punjab-emergency-situation punjab-politics the-unmute-breaking-news ਚੰਡੀਗੜ੍ਹ, 10 ਜੁਲਾਈ 2023: ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਵੱਲੋਂ ਸੋਮਵਾਰ ਨੂੰ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਫੀਲਡ ਵਿੱਚ ਜ਼ਿਲਿਆਂ ਦਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਤਾਇਨਾਤ ਹੈ ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓਜ਼, ਪਟਵਾਰੀ ਸਣੇ ਸਬੰਧਤ ਵਿਭਾਗਾਂ ਦੇ ਫੀਲਡ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਲੋਕ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਿਠਾਉਦੇ ਹੋਏ ਨਿਰੰਤਰ ਰਾਬਤਾ ਬਣਾ ਕੇ ਰੱਖਣ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਆਫ਼ਤਨ ਰਾਹਤ ਫੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1614.89 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1706.26 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਅਨੁਰਾਗ ਵਰਮਾ (Anurag Verma) ਨੇ ਕਿਹਾ ਕਿ ਮਨੁੱਖੀ ਜਾਨਾਂ ਸਭ ਤੋਂ ਕੀਮਤੀ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਪ੍ਰਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜਾਂ ਦੇ ਸੰਭਾਵੀ ਖਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉਤੇ ਖਾਣ ਵਾਲੇ ਪੈਕੇਟ ਤਿਆਰ ਕਰਨ ਲਈ ਕਿਹਾ। ਇਸ ਕੰਮ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ। ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਵੇ। ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹੇ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ। ਪਸ਼ੂ ਪਾਲਣ ਵਿਭਾਗਾਂ ਨੂੰ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਗਾਊਂ ਇੰਤਜ਼ਾਮ ਕਰਨ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਪਣੇ ਨੁਮਾਇੰਦਿਆਂ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਦੀ ਮੱਦਦ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ। ਮੁੱਖ ਸਕੱਤਰ ਵੱਲੋਂ ਫੀਲਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਜਿਸ ਵਿੱਚ ਐਸ.ਏ.ਐਸ. ਨਗਰ, ਪਟਿਆਲਾ, ਰੂਪਨਗਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਦੇ ਜ਼ਿਲਿਆਂ ਵਿੱਚ ਕੁਝ ਥਾਵਾਂ ਉਤੇ ਸਥਿਤੀ ਗੰਭੀਰ ਹੈ ਪਰ ਪ੍ਰਸ਼ਾਸਨ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਸਾਰੇ ਜ਼ਿਲਿਆਂ ਨੂੰ ਆਖਿਆ ਕਿ ਆਪਣੀ ਤਰਜੀਹਾਂ ਨਿਰਧਾਰਤ ਕਰਦੇ ਹੋਏ ਜੋ ਮੱਦਦ ਲੋੜੀਂਦੀ ਹੈ, ਉਸ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ. ਦੇ ਕਮਾਡੈਂਟ ਨੇ ਦੱਸਿਆ ਕਿ ਪੰਜਾਬ ਵਿੱਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਹਨ। ਰੂਪਨਗਰ ਜਿੱਥੇ ਹੁਣ ਚਾਰ ਟੀਮਾਂ ਤਾਇਨਾਤ ਸਨ, ਡਿਪਟੀ ਕਮਿਸ਼ਨਰ ਵੱਲੋਂ ਮੰਗ ਕੀਤੇ ਜਾਣ ਉਤੇ ਇਕ ਹੋਰ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਸਕੱਤਰ ਵੱਲੋਂ ਮੀਟਿੰਗ ਵਿੱਚ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਗੱਲ ਕਰਕੇ ਕਾਰਪੋਰੇਸ਼ਨ ਸ਼ਹਿਰਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਰੱਖਣਾ ਯਕੀਨੀ ਬਣਾਇਆ ਜਾਵੇ। ਦੂਰ ਵਾਲੇ ਜ਼ਿਲਿਆਂ ਕਪੂਰਥਲਾ, ਤਰਨਤਾਰਨ, ਮੋਗਾ ਵਿੱਚ ਜਿੱਥੇ ਹਾਲੇ ਸਥਿਤੀ ਪੂਰੀ ਕੰਟਰੋਲ ਵਿੱਚ ਹੈ, ਨੂੰ ਅਗਾਊਂ ਪ੍ਰਬੰਧ ਕਰਦਿਆਂ ਸਥਿਤੀ ਉਤੇ ਨਿਗਰਾਨੀ ਰੱਖਣ ਲਈ ਕਿਹਾ ਕਿਉਕਿ ਪਹਾੜਾਂ ਵਿੱਚ ਬਾਰਸ਼ਾਂ ਹੋਣ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸੇ ਤਰ੍ਹਾਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੈਨਾ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਿਆ ਜਾ ਰਿਹਾ ਹੈ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਗ੍ਰਹਿ ਜਸਵਿੰਦਰ ਕੌਰ ਸਿੱਧੂ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਿਸ਼ੇਸ਼ ਸਕੱਤਰ ਮਾਲ ਡਾ. ਅਮਰਪਾਲ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਸ਼ੇਸ਼ ਸਕੱਤਰ ਬਿਜਲੀ ਭੁਪਿੰਦਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ। ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ। The post ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ: ਅਨੁਰਾਗ ਵਰਮਾ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਤੇ ਭਾਰੀ ਮੀਂਹ ਕਰਕੇ ਪ੍ਰਭਾਵਤ ਪਿੰਡਾਂ ਦਾ ਲਿਆ ਜਾਇਜ਼ਾ Monday 10 July 2023 11:30 AM UTC+00 | Tags: chandigarh-weather chetan-singh-jauramajra ghaggar ghaggar-river heavy-rain latest-news news punjab-weather the-unmute-breaking-news ਸਮਾਣਾ/ਪਟਿਆਲਾ, 10 ਜੁਲਾਈ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਰ੍ਹਦੇ ਮੀਂਹ ਦੌਰਾਨ ਤੇਜੀ ਨਾਲ ਵਹਿ ਰਹੇ ਘੱਗਰ ਦਰਿਆ(Ghaggar River) , ਝੰਬੋ ਡਰੇਨ ਤੇ ਹੋਰ ਬਰਸਾਤੀ ਨਾਲਿਆਂ ਅਤੇ ਸਮਾਣਾ ਸਮੇਤ ਆਪਣੇ ਹਲਕੇ ਦੇ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਅਤੇ ਨਾ ਹੀ ਘਬਰਾਹਟ ਵਿੱਚ ਆਉਣ ਸਗੋਂ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਫਲੱਡ ਕੰਟਰੋਲ ਰੂਮ 0175-2350550 ਤੇ ਨਾਲ ਸੰਪਰਕ ਕੀਤਾ ਜਾਵੇ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਅਤੇ ਘੱਗਰ ਤੇ ਹੋਰ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਅਤੇ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਰਹਿਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਲੋਕਾਂ ਵੱਲੋਂ ਪ੍ਰਾਪਤ ਫੀਡਬੈਕ ਤਹਿਤ ਜੌੜਾਮਾਜਰਾ ਨੇ ਜਲ ਨਿਕਾਸ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀਆਂ ਜਾਰੀ ਚਿਤਾਵਨੀਆਂ ਦੇ ਮੱਦੇਨਜ਼ਰ ਹੋਰ ਵਧੇਰੇ ਚੌਕਸੀ ਨਾਲ ਘੱਗਰ ਸਮੇਤ ਹੋਰ ਨਦੀਆਂ, ਨਾਲਿਆਂ ਦੇ ਵਹਿਣ ਉਤੇ ਨਿਗਰਾਨੀ ਰੱਖਣ ਤਾਂ ਕਿ ਪੈਦਾ ਹੋਣ ਵਾਲੀ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਤੇ ਨਾਜ਼ੁਕ ਸਥਿਤੀ ਮੌਕੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੈਦਾ ਹੋਈ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੂਰੀ ਸਰਕਾਰੀ ਮਸ਼ੀਨੀਰੀ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ ਜਦਕਿ ਮੁੱਖ ਮੰਤਰੀ ਨੇ ਇਸ ਸਪੈਸ਼ਲ ਗਿਰਦਾਵਰੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ ਤਾਂ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੌਰਾਨ ਸਮਾਣਾ ਸ਼ਹਿਰ ਦੇ ਨਾਲ-ਨਾਲ ਘੱਗਰ ਦਰਿਆ ਅਤੇ ਝੰਬੋ ਡਰੇਨ ਦੇ ਨਾਲ-ਨਾਲ ਹਲਕੇ ਵਿੱਚੋਂ ਲੰਘਦੀਆਂ ਹੋਰ ਡਰੇਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਧਰਮੇੜ੍ਹੀ, ਘਿਉਰਾ, ਸੂਲਰ, ਜੇ.ਪੀ. ਕਲੋਨੀ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਨਵਾਂ ਗਾਉਂ, ਮੈਣ, ਕਮਾਲਪੁਰ, ਹਰੀਪੁਰ ਆਦਿ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿੱਚ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ‘ਤੇ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਮਨਿੰਦਰ ਸਿੰਘ, ਕਮਲਪ੍ਰੀਤ ਸਿੰਘ ਸਰਪੰਚ ਸੂਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। The post ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਤੇ ਭਾਰੀ ਮੀਂਹ ਕਰਕੇ ਪ੍ਰਭਾਵਤ ਪਿੰਡਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ NDRF, SDRF ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਬਚਾਅ ਕਾਰਜ ਕੀਤੇ ਤੇਜ਼ Monday 10 July 2023 11:37 AM UTC+00 | Tags: aam-aadmi-party breaking cm-bhagwant-mann flood-situation heavy-rain latest-news ndrf news punjab-news punjab-police sdrf the-unmute-breaking-news ਚੰਡੀਗੜ੍ਹ, 10 ਜੁਲਾਈ 2023: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ (FLOOD) ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ। ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ ‘ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ 'ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ (FLOOD) ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ। ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ। The post ਪੰਜਾਬ ਪੁਲਿਸ ਨੇ NDRF, SDRF ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਬਚਾਅ ਕਾਰਜ ਕੀਤੇ ਤੇਜ਼ appeared first on TheUnmute.com - Punjabi News. Tags:
|
ਦੋ ਵਾਰ ਭਾਜਪਾ ਦੇ ਸਾਬਕਾ ਪ੍ਰਧਾਨ ਹਰਿੰਦਰ ਕੋਹਲੀ ਸਾਥੀਆਂ ਸਣੇ ਡਾ. ਬਲਬੀਰ ਸਿੰਘ ਤੇ ਬਲਤੇਜ ਪਨੂੰ ਦੀ ਅਗਵਾਈ 'ਚ ਹੋਏ ਆਪ 'ਚ ਸ਼ਾਮਲ Monday 10 July 2023 11:51 AM UTC+00 | Tags: aap baltej-pannu bjp-urban-president-patiala cm-bhagwant-mann dr-balbir-singh harinder-kohli news punjab-government punjab-news ਪਟਿਆਲਾ,10 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਸ਼ਹਿਰ ਪਟਿਆਲਾ ਵਿੱਚ ਭਾਜਪਾ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਦੋ ਵਾਰ ਪਟਿਆਲਾ ਜ਼ਿਲ੍ਹਾ ਭਾਜਪਾ ਦੇ ਸ਼ਹਿਰੀ ਪ੍ਰਧਾਨ, ਸਾਬਕਾ ਡਿਪਟੀ ਮੇਅਰ ਅਤੇ ਲੁਧਿਆਣਾ ਭਾਜਪਾ ਦੇ ਮੌਜੂਦਾ ਇੰਚਾਰਜ ਹਰਿੰਦਰ ਕੋਹਲੀ ਐਤਵਾਰ ਨੂੰ ਪਾਰਟੀ ਨੂੰ ਅਲਵਿਦਾ ਕਹਿ ਕੇ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੇ ਮੀਡੀਆ ਨਿਰਦੇਸ਼ਕ ਬਲਤੇਜ ਪੰਨੂ ਨੇ ਫੈਕਟਰੀ ਏਰੀਆ ਸਥਿਤ ਸੁਸ਼ੀਲ ਪੈਲੇਸ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਭਾਜਪਾ ਦੇ ਕਈ ਮੌਜੂਦਾ ਅਹੁਦੇਦਾਰ, ਕਈ ਸਿਆਸੀ ਪਾਰਟੀਆਂ ਦੇ ਸਾਬਕਾ ਅਹੁਦੇਦਾਰਾਂ ਸਮੇਤ ਕਈ ਮੁਹੱਲਾ ਸੁਧਾਰ ਕਮੇਟੀਆਂ ਦੇ ਅਹੁਦੇਦਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਰੀ ਬਾਰਿਸ਼ ਦੇ ਬਾਵਜੂਦ ਹਰਿੰਦਰ ਕੋਹਲੀ ਦੇ ਸਮਰਥਕਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਹਰਿੰਦਰ ਕੋਹਲੀ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਜਾ ਰਹੇ ਆਪਣੇ ਸੈਂਕੜੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਹਰਿੰਦਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਭਾਜਪਾ ਵਿੱਚ ਰਹਿ ਕੇ ਸਮਾਜ ਸੇਵਾ ਕੀਤੀ ਹੈ ਅਤੇ ਇਹ ਸਮਾਜ ਸੇਵਾ ਆਮ ਆਦਮੀ ਪਾਰਟੀ ਵਿੱਚ ਹੋਰ ਵੀ ਦ੍ਰਿੜਤਾ ਨਾਲ ਜਾਰੀ ਹੈ। ਠੀਕ ਰਹੇਗਾ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੇ ਸਵਾਲ ‘ਤੇ ਹਰਿੰਦਰ ਕੋਹਲੀ ਨੇ ਕਿਹਾ ਕਿ ਪਿਛਲੇ ਡੇਢ ਸਾਲ ‘ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਦੀ ਅਗਵਾਈ ‘ਚ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਜੋ ਕੰਮ ਕੀਤੇ ਹਨ। ਕੇਜਰੀਵਾਲ ਅੱਜ ਤੱਕ ਦੀ ਕਿਸੇ ਵੀ ਸਰਕਾਰ ਨਾਲੋਂ ਬਿਹਤਰ ਹੈ, ਸਰਕਾਰ ਨੇ ਨਹੀਂ ਕੀਤਾ। ਪੰਜਾਬ ਦੇ ਕਰੋੜਾਂ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਮੁਹੱਈਆ ਕਰਵਾਉਣਾ, ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ, ਮੁਹੱਲਾ ਕਲੀਨਿਕਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ। ਮਜਬੂਤ ਕਰਨਾ, ਇਸ ਤਰ੍ਹਾਂ ਦੇ ਕਈ ਕੰਮ ਕਰ ਰਹੇ ਹਨ, ਉਹ ਆਮ ਆਦਮੀ ਪਾਰਟੀ ਤੋਂ ਬਹੁਤ ਪ੍ਰਭਾਵਿਤ ਹਨ, ਇਸ ਲਈ ਉਨ੍ਹਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ‘ਚ ਰਹਿ ਕੇ ਲੋਕ ਸੇਵਾ ਕਰਨ ਦਾ ਫੈਸਲਾ ਕੀਤਾ ਹੈ। ਹਰਿੰਦਰ ਕੋਹਲੀ ਨੇ ਦੋਸ਼ ਲਾਇਆ ਕਿ ਹੁਣ ਭਾਜਪਾ ਦਾ ਵੈਸੇ ਵੀ ਕਾਂਗਰਸੀਕਰਨ ਹੋ ਗਿਆ ਹੈ, ਜਿਸ ਤਰ੍ਹਾਂ ਪੁਰਾਣੇ ਵਰਕਰਾਂ ਤੇ ਆਗੂਆਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ, ਉਸ ਨੂੰ ਦੇਖਦੇ ਹੋਏ ਪੰਜਾਬ ਭਰ ‘ਚ ਵੱਡੇ ਪੱਧਰ ‘ਤੇ ਭਾਜਪਾ ਦੇ ਲੋਕ ਹੁਣ ਪਾਰਟੀ ਨੂੰ ਅਲਵਿਦਾ ਕਹਿਣ ਲਈ ਤਿਆਰ ਹਨ। ਇਸ ਦੀ ਸ਼ੁਰੂਆਤ ਪਟਿਆਲਾ ਤੋਂ ਹੋ ਗਈ ਹੈ ਅਤੇ ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਪਾਰਟੀ ਦੇ ਕਈ ਵੱਡੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਹਰਿੰਦਰ ਕੋਹਲੀ ਨੇ ਕਿਹਾ ਕਿ ਅੱਜ ਉਹ ਬਿਨਾਂ ਕਿਸੇ ਸ਼ਰਤ ਅਤੇ ਸੀਟ ਦੇ ਲਾਲਚ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਮੀਡੀਆ ਡਾਇਰੈਕਟਰ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਸੇਵਾ ਦੇਵੇਗੀ, ਉਹ ਤਨਦੇਹੀ ਨਾਲ ਨਿਭਾਉਣਗੇ। ਉਸ ਨੂੰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ ਕਿਉਂਕਿ ਉਹ ਧਰਤੀ ਤੋਂ ਹੇਠਾਂ ਦਾ ਨੇਤਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਨਿਰਦੇਸ਼ਕ ਬਲਤੇਜ ਪੰਨੂ ਨੇ ਹਰਿੰਦਰ ਕੋਹਲੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਨਾ ਸਿਰਫ਼ ਪਟਿਆਲਾ ਸ਼ਹਿਰ ਅਤੇ ਦਿਹਾਤੀ ਹਲਕਿਆਂ ਵਿੱਚ ਸਗੋਂ ਜ਼ਿਲ੍ਹੇ ਦੀਆਂ ਹੋਰ ਸੀਟਾਂ 'ਤੇ ਵੀ ਆਮ ਆਦਮੀ ਪਾਰਟੀ ਨੂੰ ਫਾਇਦਾ ਹੋਵੇਗਾ ਕਿਉਂਕਿ ਹਰਿੰਦਰ ਕੋਹਲੀ ਦੇ ਇਸ ਤੋਂ ਇਲਾਵਾ ਸ. ਪਟਿਆਲਾ, ਜਨ ਆਧਾਰ ਦੇਵੀਗੜ੍ਹ, ਘਨੌਰ, ਰਾਜਪੁਰਾ ਆਦਿ ਸਰਕਲਾਂ ਵਿੱਚ ਵੀ ਹੈ। ਹਰਿੰਦਰ ਕੋਹਲੀ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਇਮਾਨਦਾਰ ਲੋਕਾਂ ਦੀ ਕਦਰ ਕਰਦੀ ਹੈ। ਹਰਿੰਦਰ ਕੋਹਲੀ ਨੇ ਹੁਣ ਤੱਕ ਬੇਮਿਸਾਲ ਰਾਜਨੀਤੀ ਕੀਤੀ ਹੈ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਸੈੱਲ ਪੰਜਾਬ ਦੇ ਮੌਜੂਦਾ ਸਕੱਤਰ ਸਤਨਾਮ ਸਿੰਘ ਵਿਰਕ, ਜ਼ਿਲ੍ਹਾ ਭਾਜਪਾ ਸ਼ਹਿਰੀ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਭਾਜਪਾ ਸ਼ਹਿਰੀ ਦੇ ਸਕੱਤਰ ਰਾਹੁਲ ਮਹਿਤਾ, ਸਕੱਤਰ ਅਮਿਤ ਸੂਦ, ਆਈ.ਟੀ ਸੈੱਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਕਰਮ ਭੱਲਾ, ਜ਼ਿਲ੍ਹਾ ਸਕੱਤਰ ਅਰਵਿੰਦਰ ਵੀ ਉਨ੍ਹਾਂ ਦੇ ਨਾਲ ਸਨ | ਰਤਨ ਆਸ਼ੂ, ਸਾਬਕਾ ਜਨਰਲ ਸਕੱਤਰ ਹਰੀਸ਼ ਕੇਹਰ, ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਅਤੇ ਲੁਧਿਆਣਾ ਯੁਵਾ ਮੋਰਚਾ ਦੇ ਮੌਜੂਦਾ ਇੰਚਾਰਜ ਪੰਕਜ ਕੋਹਲੀ, ਸਾਬਕਾ ਮੀਤ ਪ੍ਰਧਾਨ ਮਨੋਜ ਹਿੰਗੋਨਾ, ਯੂਨੀਵਰਸਿਟੀ ਬੋਰਡ ਦੇ ਸਾਬਕਾ ਪ੍ਰਧਾਨ ਦਿਲੀਪ ਸਿੰਘ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਅਨਿਲ ਸਿੰਗਲਾ, ਪ੍ਰਧਾਨ ਸ. ਇਸ ਮੌਕੇ ਲੋਕਲ ਬਾਡੀ ਸੈੱਲ ਦੇ ਪ੍ਰਧਾਨ ਵਿਕਾਸ ਮਹਾਜਨ, ਸਾਬਕਾ ਸਕੱਤਰ ਅਸ਼ਵਨੀ ਕੋਹਲੀ, ਸਾਬਕਾ ਕਾਰਜਕਾਰੀ ਮੈਂਬਰ ਰੋਹਿਨ ਸ਼ਰਮਾ, ਕੇਂਦਰੀ ਬੋਰਡ ਦੇ ਸਾਬਕਾ ਮੀਤ ਪ੍ਰਧਾਨ ਹਰਮੀਤ ਸਿੰਘ ਦੋਨੀ, ਸਾਬਕਾ ਮੀਡੀਆ ਇੰਚਾਰਜ ਲਲਿਤੇਸ਼ਵਰ ਬੇਦੀ, ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਮਸੀਹ, ਕੇਂਦਰੀ ਬੋਰਡ ਦੀ ਉਪ ਪ੍ਰਧਾਨ ਜ਼ਿਲ੍ਹਾ ਸਕੱਤਰ ਸਵਿਤਾ ਨਈਅਰ, ਡਾ. ਯੂਨੀਵਰਸਿਟੀ ਮੰਡਲ ਮਹਿਲਾ ਮੋਰਚਾ ਦੀ ਮੁਖੀ ਮੋਨਿਕਾ ਦੀਨਦਿਆਲ, ਐਸਸੀ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਿਰਧਾਰੀ ਲਾਲ, ਸੋਸ਼ਲ ਮੀਡੀਆ ਜਨਰਲ ਸਕੱਤਰ ਅਮਨਦੀਪ ਬੰਤਾ, ਵਾਰਡ ਨੰ: ਤੋਂ ਜਸਪਾਲ ਝੱਜੂ, ਜਨਰਲ ਸਕੱਤਰ ਡਾ: ਨੀਰਜ, ਓਬੀਸੀ ਮੋਰਚਾ ਦੇ ਸਕੱਤਰ ਰਾਮ ਸੇਵਕ ਯਾਦਵ, ਆਈਟੀ ਸੈੱਲ ਦੇ ਸਾਬਕਾ ਜਨਰਲ ਸਕੱਤਰ ਰਾਜੇਸ਼ਵਰ ਨਾਥ ਰਤਨ, ਯੁਵਾ ਮੋਰਚਾ ਮੰਡਲ ਸਕੱਤਰ ਨਿਸ਼ਾ ਭਾਰਦਵਾਜ, ਓ.ਬੀ.ਸੀ ਮੋਰਚਾ ਅਤੇ ਯੂਨੀਵਰਸਿਟੀ ਮੰਡਲ ਪ੍ਰਧਾਨ ਰਾਹੁਲ ਚੌਹਾਨ, ਯੁਵਾ ਮੋਰਚਾ ਸਕੱਤਰ ਅੰਕਿਤ ਸੂਰੀ, ਯੁਵਾ ਮੋਰਚਾ ਤੋਂ ਅਜੈ ਕੁਮਾਰ, ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਮਨਜੀਤ ਕੌਰ, ਐਸ.ਸੀ ਮੋਰਚਾ ਇੰਚਾਰਜ ਖੰਨਾ ਦਿਲੀਪ ਸਿੰਘ, ਯੂਨੀਵਰਸਿਟੀ ਮੰਡਲ ਸਕੱਤਰ ਭਵਨ ਖੰਡੂਜਾ ਆਦਿ ਹਾਜ਼ਰ ਸਨ। ਖੰਨਾ ਮੰਡਲ ਦੇ ਮੀਤ ਪ੍ਰੈਸ ਸਕੱਤਰ ਰਣਜੀਤ ਸਿੰਘ, ਅਨਿਲ ਕੁਮਾਰ ਬੰਟੀ, ਸ਼ਿਵਨਾਥ ਠੇਕੇਦਾਰ, ਰਾਮਨਗਰ ਮੁਹੱਲਾ ਸੁਧਾਰ ਕਮੇਟੀ ਦੇ ਪ੍ਰਧਾਨ ਗੁਰਮੇਲ ਲਾਲ, ਥਾਪਰ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਨੀਲਮ ਗੌਤਮ, ਯੂਨੀਵਰਸਿਟੀ ਮੰਡਲ ਹੀਰਾਮਨ, ਕਾਰਜਕਾਰਨੀ ਮੈਂਬਰ ਆਸ਼ੂ ਭਾਰਦਵਾਜ, ਐਸ.ਸੀ ਮੋਰਚਾ ਵਿੱਕੀ ਅਤੇ ਵਿਕਰਮ, ਯੂਨੀਵਰਸਿਟੀ ਮੋਰਚਾ ਦੇ ਵਾਈਸ. ਪ੍ਰਧਾਨ ਸੁਭਾਸ਼ ਕੁਮਾਰ, ਆਰ.ਐਸ.ਐਸ ਨੀਰਜ ਸ਼ੁਭਮ ਸੱਤਿਆ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮਹੀਪਾਲ, ਕੋਹਿਨੂਰ ਇਨਕਲੇਵ ਸੁਸਾਇਟੀ ਦੀਪ ਸਿੰਘ ਨਗਰ ਤੋਂ ਸੁਰਿੰਦਰਪਾਲ ਸਿੰਘ, ਤਫਜਲਪੁਰਾ ਤੋਂ ਗੁਰਨਾਮ ਸਿੰਘ, ਤਫਜਲਪੁਰਾ ਤੋਂ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਮਰਪਾਲ ਸਿੰਘ, ਬਲਵਿੰਦਰ ਸਿੰਘ ਤੂਰ, ਗੁਰਦੀਪ ਸ. ਸਿੰਘ, ਐੱਸਐੱਸਟੀ ਨਗਰ ਤੋਂ ਰਾਕੇਸ਼ ਪੁਰੀ, ਐੱਸਐੱਸਟੀ ਨਗਰ ਸੈਂਟਰਲ ਬਲਾਕ ਤੋਂ ਸੀਐੱਮ ਪਾਂਧੀ, ਟਰੱਕ ਯੂਨੀਅਨ ਦੇ ਸਾਬਕਾ ਮੀਤ ਪ੍ਰਧਾਨ ਜਸਪਾਲ ਸਿੰਘ ਵਾਲੀਆ, ਐੱਸਐੱਸਟੀ ਨਗਰ ਤੋਂ ਦਰਸ਼ਨ ਸਿੰਘ, ਅਜੇ ਬਾਂਸਲ, ਗੋਵਿੰਦ ਬਾਗ ਮੁਹੱਲਾ ਸੁਧਾਰ ਕਮੇਟੀ ਦੇ ਸਾਬਕਾ ਪ੍ਰਧਾਨ ਕੈਪਟਨ ਭਾਗ ਸਿੰਘ, ਜੁਝਾਰ ਤੋਂ ਅਮਰੀਕ ਸਿੰਘ। ਨਗਰ ਮੁਹੱਲਾ ਸੁਧਾਰ ਕਮੇਟੀ, ਜੁਝਾਰ ਨਗਰ ਗਲੀ ਨੰਬਰ 6 ਸੁਸਾਇਟੀ ਦੇ ਪ੍ਰਧਾਨ ਜਗਜੀਵਨ ਜੱਗੀ, ਰਾਮਨਗਰ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ, ਗੋਵਿੰਦ ਨਗਰ ਤੋਂ ਰਾਜਿੰਦਰ ਸਿੰਘ, ਬਿਸ਼ਨ ਨਗਰ ਤੋਂ ਨਰਿੰਦਰ ਕੁਮਾਰ, ਵਾਰਡ ਨੰ: 26 ਤੋਂ ਬੂਥ ਇੰਚਾਰਜ ਮਨਜਿੰਦਰ ਸਿੰਘ, ਐਡਵੋਕੇਟ ਖਾਨ, ਵਰਿੰਦਰ ਪੁਰੀ, ਸੇਵਾ ਸਿੰਘ, ਰੋਹਿਤ ਸ਼ਰਮਾ, ਨਵਦੀਪ ਸਿੰਘ, ਕਮਲਪ੍ਰੀਤ ਸਿੰਘ, ਗੁਰਬਖਸ਼ ਕਲੋਨੀ ਤੋਂ ਗੋਪਾਲ ਕ੍ਰਿਸ਼ਨ, ਗੋਵਿੰਦ ਬਾਗ ਤਾਰਾਪੁਰੀ ਤੋਂ ਰਿਸ਼ੀ, ਦੀਨਦਿਆਲ ਉਪਾਧਿਆਏ ਨਗਰ ਤੋਂ ਰਾਮਾ, ਕੋਹਿਨੂਰ ਐਨਕਲੇਵ ਤੋਂ ਬਲਵਿੰਦਰ ਸਿੰਘ, ਸੁੰਦਰ ਨਗਰ ਤੋਂ ਨਿਰਮਲ ਸਿੰਘ, ਅੰਮ੍ਰਿਤ ਕੌਰ, ਸੁਖਜੀਤ ਸਿੰਘ। , ਰਾਮਨਗਰ ਤੋਂ ਦਰਸ਼ਨ ਸਿੰਘ, ਗੋਵਿੰਦ ਬਾਗ ਮੁਹੱਲਾ ਸੁਧਾਰ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ, ਰਵਿਦਾਸ ਨਗਰ ਤੋਂ ਪ੍ਰਕਾਸ਼, ਅਰੁਣ ਸ਼ਰਮਾ ਜਨਰਲ ਸਕੱਤਰ ਯੂਨੀਵਰਸਿਟੀ ਬੋਰਡ, ਰਜਿੰਦਰ ਕੁਮਾਰ ਰਾਮ, ਪੂਜਾ, ਗੁਰਮੀਤ ਸਿੰਘ ਤੁੰਗ, ਰਿੰਕੂ ਪ੍ਰੀਤ ਸਿੰਘ, ਰੇਖਾ ਰਾਮ ਨਗਰ, ਗੁਰਜੰਟ ਸਿੰਘ, ਡਾ. ਪੁਰੀ, ਰਵੀ ਠਾਕੁਰ, ਪਵਨ ਕੱਦ, ਤੀਸਰਾ ਗਰੁੱਪ ਗੁਰਦੀਪ ਸਿੰਘ ਹਾਈਹਲ ਨਗਰ, ਦੋ ਬਲਵਿੰਦਰ ਸਿੰਘ, ਗੁਰਪਾਲ ਗੋਵਿੰਦ ਬਾਗ ਸਿੰਘ, ਤੋਪਖਾਨਾ ਮੋੜ ਤੋਂ ਪ੍ਰਦੀਪ ਕੁਮਾਰ, ਐਸ.ਐਸ.ਟੀ ਨਗਰ ਤੋਂ ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਕਰਨੈਲ ਸਿੰਘ, ਗੁਰਤੇਜ ਸਿੰਘ, ਸਟੇਡੀਅਮ ਮੰਡਲ ਦੇ ਜਨਰਲ ਸਕੱਤਰ ਸ. ਗੁਰਿੰਦਰ ਸਿੰਘ, ਸਕੱਤਰ ਸ਼ੰਕਰ ਕੁਮਾਰ, ਮੀਤ ਪ੍ਰਧਾਨ ਕਮਲ ਕੁਮਾਰ, ਉਪ ਪ੍ਰਧਾਨ ਸ਼ਿਵ ਸੈਨਾ ਕਮਲ ਬਜਾਜ, ਉਪ ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ ਪਵਨ ਗੁਪਤਾ, ਰਾਜਿੰਦਰ ਕੁਮਾਰ, ਗੌਰਵ ਸਿੰਘ, ਸ਼ਿਵ ਸੈਨਾ ਮੀਤ ਪ੍ਰਧਾਨ ਲਾਹੌਰੀ ਸਿੰਘ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਰੋਹਿਤ ਸ਼ਰਮਾ, ਰਾਹੁਲ ਸ਼ਰਮਾ, ਡਾ. ਅੰਮ੍ਰਿਤਪਾਲ ਸਿੰਘ, ਰਾਜੇਸ਼ ਸਹੋਤਾ, ਰਾਜਕੁਮਾਰ ਰਾਜੂ, ਅਸ਼ਵਨੀ ਸ਼ਰਮਾ, ਨਰੇਸ਼ ਕੁਮਾਰ, ਵਿੱਕੀ ਸ਼ਰਮਾ, ਲਵਲੀ ਸ਼ਰਮਾ, ਗੌਰਵ ਸ਼ਰਮਾ, ਓਂਮਕਾਰ ਸਿੰਘ, ਕੈਪਟਨ ਗੁਰਸੇਵਕ ਸਿੰਘ, ਐੱਸਐੱਸਟੀ ਨਗਰ ਤੋਂ ਰਾਹੁਲ, ਗੋਵਿੰਦਬਾਗ ਤੋਂ ਅਜਮੇਰ ਸਿੰਘ, ਮਧੂਬਾਲਾ ਅਤੇ ਅਸ਼ੋਕ ਕੁਮਾਰ ਥਾਪਰ, ਨਵੀਨ, ਸੇਵਾਮੁਕਤ ਪੀ.ਆਰ.ਟੀ.ਸੀ ਤੋਂ ਇੰਸਪੈਕਟਰ ਗੁਰਮੇਲ ਸਿੰਘ, ਰਵਿਦਾਸ ਨਗਰ ਤੋਂ ਜਤਿੰਦਰ ਸਿੰਘ, ਸੁਨੀਲ ਕੁਮਾਰ, ਪ੍ਰਕਾਸ਼ ਅਤੇ ਵਿਕਰਮ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਮੁਹੱਲਾ ਸੁਧਾਰ ਕਮੇਟੀ ਦੇ ਸੈਂਕੜੇ ਮੈਂਬਰ ਹਰਿੰਦਰ ਕੋਹਲੀ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। The post ਦੋ ਵਾਰ ਭਾਜਪਾ ਦੇ ਸਾਬਕਾ ਪ੍ਰਧਾਨ ਹਰਿੰਦਰ ਕੋਹਲੀ ਸਾਥੀਆਂ ਸਣੇ ਡਾ. ਬਲਬੀਰ ਸਿੰਘ ਤੇ ਬਲਤੇਜ ਪਨੂੰ ਦੀ ਅਗਵਾਈ 'ਚ ਹੋਏ ਆਪ 'ਚ ਸ਼ਾਮਲ appeared first on TheUnmute.com - Punjabi News. Tags:
|
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ Monday 10 July 2023 01:02 PM UTC+00 | Tags: bram-shankar-jimpa latest-news news phase-6-water-treatment-plant water-treatment-plant ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ, 2023: ਬਰਸਾਤ ਦੇ ਚੱਲਦੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਅਤੇ ਯਕੀਨੀ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ (Water Treatment Plant) ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਬਾਰਸ਼ਾਂ ਦੌਰਾਨ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਨਾ ਆਉਣ ਦੇਣ ਨੂੰ ਯਕੀਨਨੀ ਬਣਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਜਲ ਸਪਲਾਈ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਪੀਣ ਵਾਲੇ ਸਪਲਾਈ ਨੂੰ ਨਿਰਵਿਘਨ ਬਣਾਉਣ ਲਈ ਜਲ ਸਪਲਾਈ ਘਰਾਂ 'ਚ ਪਾਣੀ ਆਦਿ ਭਰਨ ਦੀ ਸੂਰਤ 'ਚ ਤੁਰੰਤ ਖਾਲੀ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਫ਼ੇਜ਼-6 ਦੇ ਜਲ ਸਪਲਾਈ ਘਰ 'ਚ ਮੀਂਹ ਦੇ ਪਾਣੀ ਨਾਲ ਤੇ ਬਿਜਲੀ ਦੀ ਸਮੱਸਿਆ ਨਾਲ ਦੋ ਦਿਨ ਪਹਿਲੋਂ ਆਈ ਮੁਸ਼ਕਿਲ 'ਤੇ ਕਲ੍ਹ ਸ਼ਾਮ ਕਾਬੂ ਪਾ ਕੇ, ਮੁੜ ਤੋਂ ਸਪਲਾਈ ਬਹਾਲ ਕਰ ਦਿੱਤੀ ਗਈ ਸੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਅਨੁਸਾਰ ਇਹ ਜਲ ਸੋਧਕ ਪਲਾਂਟ ਰੋਜ਼ਾਨਾ ਪੰਜ ਮਿਲੀਅਨ ਗੈਲਨ ਪਾਣੀ ਸੋਧਦਾ ਹੈ, ਜੋ ਕਿ ਭਾਖੜਾ ਮੇਨ ਲਾਈਨ ਤੋਂ ਕਾਜੌਲੀ ਵਾਟਰ ਵਰਕਸ ਰਾਹੀਂ ਇੱਥੇ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਤੋਂ ਮੋਹਾਲੀ ਸ਼ਹਿਰ ਦੇ ਫ਼ੇਜ਼ 1, 2, 3 ਏ, 3 ਬੀ 1, ਤਿੰਨ ਬੀ 2, ਚਾਰ, ਪੰਜ, ਛੇ ਅਤੇ ਸੱਤ ਤੋਂ ਇਲਾਵਾ ਮਦਨਪੁਰਾ ਨੂੰ ਸਪਲਾਈ ਕੀਤੀ ਜਾਂਦੀ ਹੈ। ਉਨ੍ਹਾਂ ਇਸ ਮੌਕੇ ਆਖਿਆ ਕਿ ਬਰਸਾਤ ਦੇ ਦਿਨਾਂ 'ਚ ਪਾਣੀ ਦੀ ਉਚਿੱਤ ਢੰਗ ਨਾਲ ਕਲੋਰੀਨੇਸ਼ਨ ਅਤੇ ਫ਼ਿਲਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ਼ ਪਾਣੀ ਹੀ ਮਿਲੇ। ਜਲ ਸਪਲਾਈ ਮੰਤਰੀ ਨੇ ਦੱਸਿਆ ਕਿ ਉਹ ਸੂਬੇ ਦੇ ਜਲ ਸਪਲਾਈ ਤੇ ਜਲ ਸੋਧਕ ਪਲਾਂਟਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਪਾਣੀ ਦੀ ਤੰਗੀ ਨਾ ਝੱਲਣੀ ਪਵੇ। ਇਸੇ ਲੜੀ 'ਚ ਕਲ੍ਹ ਰਾਤ ਉਨ੍ਹਾਂ ਵੱਲੋਂ ਕਜੌਲੀ ਵਾਟਰ ਵਰਕਸ ਦਾ ਵੀ ਜਾਇਜ਼ਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਨੂੰ ਵੀ ਪਾਣੀ ਭਰਨ ਕਾਰਨ ਕੁੱਝ ਸਮੇਂ ਲਈ ਬੰਦ ਰੱਖਣਾ ਪਿਆ ਪਰ ਐਤਵਾਰ ਸ਼ਾਮ ਨੂੰ ਸਪਲਾਈ ਬਹਾਲ ਕਰ ਦਿੱਤੀ ਗਈ ਸੀ। ਉਨ੍ਹਾਂ ਇਸ ਮੌਕੇ ਪਲਾਂਟ ਦਾ ਦੌਰਾ ਕਰਕੇ, ਇਸ ਨੂੰ ਭਵਿੱਖ ਵਿੱਚ ਪਾਣੀ ਦੀ ਮਾਰ ਤੋਂ ਬਚਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ। ਜਿੰਪਾ ਜਿਨ੍ਹਾਂ ਕੋਲ ਮਾਲ ਤੇ ਮੁੜ ਵਸੇਬਾ ਵਿਭਾਗ ਵੀ ਹੈ, ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਬਰਸਾਤਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਸਾਢੇ 33 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਰਾਹਤ ਕਾਰਜਾਂ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੀ ਲੋੜ ਮੁਤਾਬਕ ਸਥਾਨਕ ਵਸੀਲਿਆਂ ਤੋਂ ਇਲਾਵਾ ਐਨ ਡੀ ਆਰ ਐਫ਼ ਨੂੰ ਵੀ ਬਚਾਅ ਕਾਰਜਾਂ 'ਚ ਸ਼ਾਮਿਲ ਕਰਨ ਦੀ ਮਨਜੂਰੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਦਦ ਇਸ਼ਫ਼ਾਕ, ਐਸ ਡੀ ਓ ਇਮਾਨਵੀਰ ਸਿੰਘ ਤੇ ਜੇ ਈ ਆਦਰਸ਼ਪਾਲ ਸਿੰਘ ਮੌਜੂਦ ਸਨ। The post ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ appeared first on TheUnmute.com - Punjabi News. Tags:
|
ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਪਾਣੀ ਦੇ ਤੇਜ਼ ਵਹਾਅ ਦੇ ਨੇੜੇ ਨਾ ਜਾਣ: ਡਾ. ਬਲਬੀਰ ਸਿੰਘ Monday 10 July 2023 01:08 PM UTC+00 | Tags: beaking-news dr-balbir-singh flood news patiala-news punjab-news ਪਟਿਆਲਾ, 10 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਮੁੜ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾ ਹੀ ਅਫ਼ਵਾਹਾਂ ਉਪਰ ਯਕੀਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਲੋਕ ਪਾਣੀ ਦੇ ਤੇਜ ਵਹਾਅ ਦੇ ਨੇੜੇ ਨਾ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਪ੍ਰਭਾਵਤ ਲੋਕ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਵਿੱਚ ਮਦਦ ਲਈ 0175-2350550 ‘ਤੇ ਜਾਂ ਆਪਣੇ ਵਿਧਾਇਕਾਂ ਨਾਲ ਵੀ ਸੰਪਰਕ ਕਰ ਸਕਦੇ ਹਨ, ਕਿਉਂਕਿ ਜ਼ਿਲ੍ਹੇ ਦੇ ਸਮੁੱਚੇ ਵਿਧਾਇਕ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਇਸ ਵੇਲੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ। ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਿਹਤ ਮੰਤਰੀ ਨੇ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਸਥਿਤੀ ‘ਤੇ ਨਿਗਰਾਨੀ ਕਰਦੇ ਹੋਏ ਪੂਰੀ ਅਗਵਾਈ ਦੇ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਚੌਕਸੀ ਨਾਲ ਬਚਾਅ ਕਾਰਜਾਂ ‘ਚ ਜੁਟਿਆ ਹੋਟਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਭਾਰੀ ਮੀਂਹ ਕਰਕੇ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਾਣੀ ਆਉਣ ਕਰਕੇ ਪੈਦਾ ਹੋਏ ਹਾਲਾਤ ਕਾਰਨ ਜੇਕਰ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਬਾਹਰ ਰਹਿਣਾ ਪੈਂਦਾ ਹੈ ਤਾਂ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਮਕੋਰਟ, ਕੋਹਿਨੂਰ ਪੈਲੇਸ ਆਦਿ ਸਮੇਤ ਬਹੁਤ ਸਾਰੀਆਂ ਥਾਵਾਂ ਪਛਾਣ ਕਰਕੇ ਇੱਥੇ ਲੋਕਾਂ ਦੇ ਰਹਿਣ ਤੇ ਲੰਗਰ ਦੇ ਪੁਖ਼ਤਾ ਇੰਤਜਾਮ ਕੀਤੇ ਹਨ, ਇਸ ਲਈ ਲੋਕ ਘਬਰਾਹਟ ਵਿੱਚ ਨਾ ਆਉਣ ਸਗੋਂ ਚੁਕੰਨੇ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕਿਸ਼ਤੀਆਂ ਦੀ ਲੋੜ ਹੈ ਤਾਂ ਉਸਦਾ ਵੀ ਪ੍ਰਬੰਧ ਹੈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਵੱਡੀ ਨਦੀ, ਦੌਲਤਪੁਰ, ਮਿਰਜਾਪੁਰ ਆਦਿ ਸਮੇਤ ਨਵਾਂ ਬੱਸ ਸਟੈਂਡ, ਏਕਤਾ ਨਗਰ, ਤ੍ਰਿਪੜੀ, ਸਰਹਿੰਦ ਰੋਡ, ਫੋਕਲ ਪੁਆਇੰਟ, ਭਾਦਸੋਂ ਰੋਡ ਅਤੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਤੇ ਹੋਰ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਸਥਾਨਕ ਵਸਨੀਕਾਂ ਨੂੰ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਹ ਖ਼ੁਦ ਹਰ ਵੇਲੇ ਚੌਕਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜਿਸ ਕਰਕੇ ਆਮ ਲੋਕਾਂ ਦੀ ਜਾਨ-ਮਾਨ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। The post ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਪਾਣੀ ਦੇ ਤੇਜ਼ ਵਹਾਅ ਦੇ ਨੇੜੇ ਨਾ ਜਾਣ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਛੱਤਬੀੜ ਦੇ ਬਾਹਰ ਪਾਣੀ 'ਚ ਘਿਰੇ 10 ਘਰਾਂ ਨੂੰ NDRF ਰਾਹੀਂ ਬਾਹਰ ਕੱਢਣ ਦੀ ਤਿਆਰੀ Monday 10 July 2023 01:23 PM UTC+00 | Tags: banur breaking-news chhatbir chhatbir-zoo news ਬਨੂੜ, 10 ਜੁਲਾਈ, 2023: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਬਰਸਾਤ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਤਹਿਤ ਅੱਜ ਜਿੱਥੇ ਬਨੂੜ ਸ਼ਹਿਰ ਨੂੰ ਬਨੂੜ ਚੋਅ ਤੋਂ ਹੋਏ ਖਤਰੇ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਉੱਥੇ ਛੱਤਬੀੜ (Chhatbir) ਦੇ ਅੰਦਰ ਕਰਮਚਾਰੀਆਂ ਦੇ ਕੁਆਰਟਰਾਂ ਦੇ ਪਾਣੀ 'ਚ ਘਿਰਨ 'ਤੇ ਵੀ ਤੁਰੰਤ ਕਾਰਵਾਈ ਕਰਦਿਆਂ ਪਾਣੀ ਦੀ ਨਿਕਾਸੀ ਕਰਵਾਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਮੌਕੇ 'ਤੇ ਪੁੱਜੇ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਈ ਓ ਜ਼ੀਰਕਪੁਰ ਅਤੇ ਨਾਇਬ ਤਹਿਸੀਲਦਾਰ ਜ਼ੀਰਕਪੁਰ ਨੂੰ ਮੌਕੇ 'ਤੇ ਬੁਲਾ ਕੇ ਜਿੱਥੇ ਛੱਤਬੀੜ ਦੇ ਅੰਦਰ ਪਾਣੀ 'ਚ ਘਿਰੇ ਕਰਮਚਾਰੀਆਂ ਦੇ ਘਰਾਂ ਨੂੰ ਰੇਤ ਦੇ ਥੈਲੇ ਲਾ ਕੇ ਤੇ ਪਾਣੀ ਦੀ ਨਿਕਾਸੀ ਕਰਵਾ ਕੇ ਸੁਰੱਖਿਅਤ ਕੀਤਾ ਗਿਆ। ਉੁਨ੍ਹਾਂ ਦੱਸਿਆ ਕਿ ਛੱਤਬੀੜ ਦੀ ਡਾਇਰੈਕਟਰ ਵੱਲੋਂ ਡੀ ਸੀ ਆਸ਼ਿਕਾ ਜੈਨ ਪਾਸੋਂ ਇਸ ਲਈ ਮੱਦਦ ਮੰਗੀ ਗਈ ਸੀ। ਇਸ ਤੋਂ ਇਲਾਵਾ ਛੱਤਬੀੜ (Chhatbir) ਦੇ ਬਾਹਰ ਸਥਿਤ 10 ਘਰ ਜੋ ਕਿ ਮੀਂਹ ਦੇ ਪਾਣੀ ਦੇ ਘਿਰ ਗਏ ਸਨ, ਨੂੰ ਐਨ ਡੀ ਆਰ ਐਫ਼ ਬੁਲਾ ਕੇ ਪਾਣੀ ਤੋਂ ਬਾਹਰ ਸੁਰੱਖਿਅਤ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਣੀ ਜ਼ਿਆਦਾ ਹੋਣ ਕਾਰਨ ਇਸ ਥਾਂ 'ਤੇ ਕਿਸ਼ਤੀ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਨੂੜ-ਲਾਂਡਰਾ ਡਰੇਨ ਜੋ ਬਨੂੜ ਨੇੜੇ ਦੋ ਥਾਂਵਾਂ ਤੋਂ ਪਾੜ ਪੈਣ ਕਾਰਨ ਬਨੂੜ ਸ਼ਹਿਰ 'ਚ ਪਾਣੀ ਭਰਨ ਦਾ ਖਤਰਾ ਖੜਾ ਹੋ ਗਿਆ ਸੀ, ਨੂੰ ਵੀ ਮੌਕੇ 'ਤੇ ਸੰਭਾਲ ਲਿਆ ਗਿਆ ਅਤੇ ਡਰੇਨੇਜ ਵਿਭਾਗ ਨੂੰ ਤੁਰੰਤ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰਜ਼ੀ ਤੌਰ 'ਤੇ ਇਸ 'ਤੇ ਰੇਤ ਦੇ ਬੈਗ ਲਗਾਏ ਗਏ ਹਨ ਤਾਂ ਪਾਣੀ ਬਾਹਰ ਨਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਡਰੇਨ ਦੇ ਪਾੜ ਨੂੰ ਭਰਨ ਲਈ ਅੱਜ ਰਾਤ ਭਰ ਮਜ਼ਬੂਤੀ ਕਾਰਜ ਕੀਤੇ ਜਾਣਗੇ ਤਾਂ ਜੋ ਬਨੂੜ ਸ਼ਹਿਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ। The post ਛੱਤਬੀੜ ਦੇ ਬਾਹਰ ਪਾਣੀ 'ਚ ਘਿਰੇ 10 ਘਰਾਂ ਨੂੰ NDRF ਰਾਹੀਂ ਬਾਹਰ ਕੱਢਣ ਦੀ ਤਿਆਰੀ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਲਿਆ ਪਾਣੀ ਦੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ, ਰਾਜਪੁਰਾ-ਬਨੂੜ ਰੋਡ 'ਤੇ ਐਸ.ਵਾਈ.ਐਲ. ਦਾ ਵੀ ਕੀਤਾ ਦੌਰਾ Monday 10 July 2023 01:28 PM UTC+00 | Tags: aam-aadmi-party cm-bhagwant-mann flood heavy-rain meet-hayer news punjab-news rajpura-banur-road syl ਚੰਡੀਗੜ੍ਹ, 10 ਜੁਲਾਈ 2023: ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਪੈ ਰਹੇ ਲਗਾਤਾਰ ਤੇਜ਼ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 18 ਸਥਿਤ ਵਿਭਾਗ ਦੇ ਮੁੱਖ ਦਫਤਰ ਵਿਖੇ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਜਲ ਸਰੋਤ ਮੰਤਰੀ ਨੇ ਇਸ ਤੋਂ ਪਹਿਲਾਂ ਰਾਜਪੁਰਾ-ਬਨੂੜ ਰੋਡ ਉਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਦਾ ਵੀ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਵਿਭਾਗ ਪੂਰੀ ਤਰਾਂ ਮੁਸਤੈਦੀ ਨਾਲ ਹਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਟਾਕਰੇ ਦੀ ਤਿਆਰੀ ਕੀਤੀ ਗਈ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਐਨ.ਡੀ.ਆਰ.ਐਫ. ਦੀਆਂ ਟੀਮਾਂ ਨਾਲ ਤਾਲਮੇਲ ਬਿਠਾ ਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ ਉਤੇ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਨਿਰੰਤਰ ਇਸ ਦੀ ਰਿਪੋਰਟ ਕਰਨ ਨੂੰ ਕਿਹਾ। ਸੰਵੇਦਨਸ਼ੀਲ ਥਾਵਾਂ ਉਤੇ ਖਾਸ ਚੌਕਸੀ ਰੱਖਣ ਲਈ ਕਿਹਾ ਗਿਆ। ਉਨਾਂ ਕਿਹਾ ਕਿ ਫੀਲਡ ਵਿੱਚ ਮਿੱਟੀ ਦੇ ਥੈਲਿਆਂ, ਸਫ਼ਾਈ ਵਾਲੀਆਂ ਮਸ਼ੀਨਾਂ ਸਣੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੀਤ ਹੇਅਰ ਨੇ ਦੱਸਿਆ ਕਿ ਤਿੰਨੇ ਡੈਮਾਂ ਵਿੱਚ ਇਸੇ ਵੇਲੇ ਪਾਣੀ ਦਾ ਪੱਧਰ ਸਮਰੱਥਾ ਤੋਂ ਘੱਟ ਹੈ ਅਤੇ ਵਿਭਾਗ ਵੱਲੋਂ ਸਾਰੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਭਾਖੜਾ ਡੈਮ ਵਿੱਚ 1680 ਫੁੱਟ ਦੀ ਸਮਰੱਥਾ ਮੁਕਾਬਲੇ ਮੌਜੂਦਾ ਸਮੇਂ ਪਾਣੀ ਦਾ ਪੱਧਰ 1614.89 ਫੁੱਟ ਹੈ। ਪੌਂਗ ਡੈਮ ਵਿੱਚ 1390 ਫੁੱਟ ਦੀ ਸਮਰੱਥਾ ਮੁਕਾਬਲੇ ਇਸ ਵੇਲੇ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਰਣਜੀਤ ਸਾਗਰ ਡੈਮ ਵਿੱਚ ਪਾਣੀ ਦੀ ਸਮਰੱਥਾ 1731.99 ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 1706.26 ਫੁੱਟ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਚੀਫ ਇੰਜਨੀਅਰ ਨਹਿਰਾਂ ਐਨ.ਕੇ.ਜੈਨ ਵੀ ਹਾਜ਼ਰ ਸਨ। The post ਮੀਤ ਹੇਅਰ ਨੇ ਲਿਆ ਪਾਣੀ ਦੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ, ਰਾਜਪੁਰਾ-ਬਨੂੜ ਰੋਡ 'ਤੇ ਐਸ.ਵਾਈ.ਐਲ. ਦਾ ਵੀ ਕੀਤਾ ਦੌਰਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ Monday 10 July 2023 01:33 PM UTC+00 | Tags: bram-shankar-jimpa flood flood-situation news punjab-flood-situation punjab-govt punjab-news ਚੰਡੀਗੜ੍ਹ, 10 ਜੁਲਾਈ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ (flood situation) ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾਂ ਵੱਜੋਂ ਇਹ ਰਾਸ਼ੀ ਦਿੱਤੀ ਗਈ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.50 ਕਰੋੜ ਰੁਪਏ, ਬਠਿੰਡਾ, ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1.50-1.50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ, ਜਲੰਧਰ, ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਮਾਨਸਾ, ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ, ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਤੇ ਐਸ.ਬੀ.ਐਸ. ਨਗਰ ਨੂੰ 1-1 ਕਰੋੜ ਰੁਪਏ, ਸੰਗਰੂਰ ਨੂੰ 1.50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਸਬੰਧਤ ਲਾਭਪਾਤਰੀ ਨੂੰ ਸਿੱਧੀ ਲਾਭ ਟਰਾਂਸਫਰ ਵਿਧੀ ਅਨੁਸਾਰ ਅਦਾਇਗੀ ਉਸ ਦੇ ਆਧਾਰ ਲੰਿਕਡ ਬੈਂਕ ਖਾਤੇ ਵਿਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਰਾਹਤ ਰਾਸ਼ੀ ਦੀ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਕੁਦਰਤੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। The post ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ 'ਚ 13 ਜੁਲਾਈ ਤੱਕ ਕੀਤੀਆਂ ਛੁੱਟੀਆਂ Monday 10 July 2023 02:00 PM UTC+00 | Tags: anganwadi-centers breaking-news flood news punjab-weather ਚੰਡੀਗੜ੍ਹ, 10 ਜੁਲਾਈ 2023: ਪੰਜਾਬ ਰਾਜ ਵਿੱਚ ਭਾਰੀ ਮੀਂਹ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੇ ਅੰਦੇਸੇ ਕਾਰਨ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਤਰਜ ‘ਤੇ ਆਂਗਣਵਾੜੀ ਸੈਂਟਰਾਂ (Anganwadi centers) ਵਿੱਚ ਮਿਤੀ 13-07-2023 ਤੱਕ ਛੁੱਟੀਆਂ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ | The post ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ‘ਚ 13 ਜੁਲਾਈ ਤੱਕ ਕੀਤੀਆਂ ਛੁੱਟੀਆਂ appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਸੰਬੰਧੀ ਨੰਬਰ ਜਾਰੀ Monday 10 July 2023 02:16 PM UTC+00 | Tags: breaking-news flood langar-services news punjab-flood punjab-news sgpc ਚੰਡੀਗੜ੍ਹ, 10 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਸੇਵਾ ਲੈਣ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੜ੍ਹ (flood) ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿੱਤੇ ਨੰਬਰਾਂ ‘ਤੇ ਟੈਲੀਫੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ, ਸ਼੍ਰੋਮਣੀ ਕਮੇਟੀ ਇਸ ਲਈ ਹਰ ਸਮੇਂ ਤਿਆਰ ਹੈ।
The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਸੰਬੰਧੀ ਨੰਬਰ ਜਾਰੀ appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ Monday 10 July 2023 02:22 PM UTC+00 | Tags: flood-victims news punjab shiromani-gurdwara-parbandhak-committee ਅੰਮ੍ਰਿਤਸਰ, 10 ਜੁਲਾਈ 2023: ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰਾਵਾਂ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮਾਨਵਤਾ ਨਾਲ ਮੁਸ਼ਕਲ ਸਮੇਂ 'ਤੇ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਦਰਸਾਏ ਮਾਰਗ 'ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮੱਦਦਗਾਰ ਬਣੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਬੀਤੇ ਕੱਲ੍ਹ ਹੀ ਰਾਹਤ ਕਾਰਜ ਸ਼ੂਰੂ ਕਰ ਦਿੱਤੇ ਗਏ ਸਨ ਅਤੇ ਬਾਕੀ ਗੁਰੂ ਘਰਾਂ ਤੋਂ ਵੀ ਅੱਜ ਸੇਵਾਵਾਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ, ਤਾਂ ਜੋ ਪੀੜਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ 'ਚ ਮਾਨਵਤਾ ਦੇ ਨਾਲ ਹੈ ਅਤੇ ਆਪਣਾ ਬਣਦਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ। The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ appeared first on TheUnmute.com - Punjabi News. Tags:
|
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ 'ਚ ਲਿਆਂਦੇ ਗਏ ਲੋਕਾਂ ਲਈ ਖਾਣ ਪੀਣ ਦਾ ਉੱਚਿਤ ਪ੍ਰਬੰਧ: ਡੀ.ਸੀ ਆਸ਼ਿਕਾ ਜੈਨ Monday 10 July 2023 02:29 PM UTC+00 | Tags: dc-ashika-jain latest-news mohali mohali-news news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ, 2023: ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਸੁਰੱਖਿਅਤ ਥਾਂਵਾਂ 'ਤੇ ਲਿਆਂਦੇ ਗਏ ਲੋੋਕਾਂ ਲਈ ਰਹਿਣ ਦੇ ਨਾਲ-ਨਾਲ ਖਾਣ ਪੀਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਜਿੱਥੇ ਪ੍ਰਸ਼ਾਸਨਿਕ ਟੀਮਾਂ ਵੱਲੋਂ ਖਰੜ, ਡੇਰਾਬਸੀ ਤੇ ਮੋਹਾਲੀ ਸਬ ਡਵੀਜ਼ਨਾਂ 'ਚ 1000 ਦੇ ਕਰੀਬ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਸੁਰੱਖਿਅਤ ਥਾਂਵਾਂ 'ਤੇ ਲਿਆਂਦਾ ਗਿਆ ਉੱਥੇ ਇਨ੍ਹਾਂ ਲੋਕਾਂ ਦੇ ਖਾਣ-ਪੀਣ ਲਈ ਵੀ ਸਵੈ ਸੇਵੀ ਸੰਸਥਾਂਵਾਂ ਅਤੇ ਪ੍ਰਸ਼ਾਸਨਿਕ ਤੌਰ 'ਤੇ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਵਨੀਤ ਕੌਰ ਨੂੰ ਇਨ੍ਹਾਂ ਲੋਕਾਂ ਨੂੰ ਖਾਣਾ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਲਾਇਆ ਗਿਆ ਅਤੇ ਜੇਕਰ ਕਿਸੇ ਹੋਰ ਹੜ੍ਹ ਪ੍ਰਭਾਵਿਤ ਨੂੰ ਵੀ ਖਾਣੇ ਦੀ ਜ਼ਰੂਰਤ ਹੋਵੇ ਤਾਂ ਉਹ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0172-2219506 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਡੀ ਐਫ ਐਸ ਸੀ ਨਵਨੀਤ ਕੌਰ ਨੇ ਦੱਸਿਆ ਕਿ ਜਸ਼ਨ ਪੈਲੇਸ ਲਾਲੜੂ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ੇਸ-6 ਬਡਮਾਜਰਾ, ਰੈਣ ਬਸੇਰਾ ਫੇਜ਼-6, ਢਕੋਲੀ ਅਤੇ ਜ਼ੀਰਕਪੁਰ ਵਿਖੇ ਪ੍ਰਭਾਵਿਤ ਲੋਕਾਂ ਨੂੰ ਕਲ੍ਹ ਤੋਂ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਰਾਹਤ ਕੇਂਦਰਾਂ 'ਚ ਸੁਰੱਖਿਅਤ ਲਿਆਂਦੇ ਗਏ ਹੜ੍ਹ ਪ੍ਰਭਾਵਿਤਾਂ ਨੂੰ ਖਾਣੇ ਆਦਿ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। The post ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ 'ਚ ਲਿਆਂਦੇ ਗਏ ਲੋਕਾਂ ਲਈ ਖਾਣ ਪੀਣ ਦਾ ਉੱਚਿਤ ਪ੍ਰਬੰਧ: ਡੀ.ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਹੈਲਪਲਾਈਨ ਨੰਬਰ ਸ਼ੁਰੂ ਕੀਤੇ Monday 10 July 2023 02:32 PM UTC+00 | Tags: breaking-news flood news ppcc punjab-news ਚੰਡੀਗੜ੍ਹ, 10 ਜੁਲਾਈ, 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਨੇ ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਹੈਲਪਲਾਈਨ ਨੰਬਰ ਹਨ: 89682-15758 ਅਤੇ 82880-25875। ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਪੂਰਨ ਸਹਾਇਤਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਸ਼ੁਰੂ ਕੀਤੇ ਗਏ ਹੈਲਪਲਾਈਨ ਨੰਬਰ 24×7 ਉਪਲਬਧ ਰਹਿਣਗੇ ਅਤੇ ਪਾਰਟੀ ਵਰਕਰਾਂ, ਸਮਰਥਕਾਂ ਦੁਆਰਾ ਸਟਾਫ਼ ਅਤੇ ਲੀਡਰਸ਼ਿਪ ਵੱਲੋਂ ਤਿੱਖੀ ਨਿਗਰਾਨੀ ਰੱਖੀ ਜਾਵੇਗੀ। ਲੋਕ ਭੋਜਨ, ਰਿਹਾਇਸ਼, ਡਾਕਟਰੀ ਦੇਖਭਾਲ, ਬਚਾਅ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸਹਾਇਤਾ ਲੈਣ ਲਈ ਹੈਲਪਲਾਈਨ ਨੰਬਰਾਂ ‘ਤੇ ਕਾੱਲ ਕਰ ਸਕਦੇ ਹਨ। ਵੜਿੰਗ ਨੇ ਅੱਗੇ ਕਿਹਾ ਕਿ ਅਸੀਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਾਂ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਸੀਂ ਲੋੜਵੰਦਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਵਾਈਏ। ਭਗਵੰਤ ਮਾਨ ਦੀ ਸੂਬੇ ਤੋਂ ਗੈਰ-ਹਾਜ਼ਰੀ ਅਤੇ ਪੰਜਾਬ ‘ਚ ਸੰਕਟ ਦੇ ਸਮੇਂ ਹਰਿਆਣਾ ‘ਚ ਰੈਲੀ ਕਰਨ ‘ਤੇ ਵਰ੍ਹਦਿਆਂ ਵੜਿੰਗ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਮੁੱਖ ਮੰਤਰੀ ਨੂੰ ਸਾਰੀ ਸਥਿਤੀ ‘ਤੇ ਨਜ਼ਰ ਰੱਖਣੀ ਚਾਹੀਦੀ ਸੀ ਅਤੇ ਪੀੜ੍ਹਤਾਂ ਲਈ ਤੁਰੰਤ ਰਾਹਤ ਅਤੇ ਸਹਾਇਤਾ ਦੇ ਹੁਕਮ ਦੇਣੇ ਚਾਹੀਦੇ ਸਨ, ਉਦੋਂ ਉਹ ਆਪਣੀ ‘ਫੋਕੀ ਮਸ਼ੂਹਰੀਆਂ ਵਾਲੀ ਸਰਕਾਰ’ ਦੇ ਪ੍ਰਚਾਰ ‘ਚ ਰੁੱਝੇ ਹੋਏ ਹਨ। ਪੰਜਾਬ ਦੇ ਲੋਕ ਕਦੇ ਵੀ ਅਜਿਹਾ ਮੁੱਖ ਮੰਤਰੀ ਨਹੀਂ ਚਾਹੁੰਦੇ ਜੋ ਲੋੜ ਵੇਲੇ ਆਪਣੇ ਸੂਬੇ ਅਤੇ ਲੋਕਾਂ ਨੂੰ ਨਜ਼ਰਅੰਦਾਜ਼ ਕਰੇ ਅਤੇ ਆਪਣੀ ਪਾਰਟੀ ਦੇ ਪ੍ਰਚਾਰ ਲਈ ਕਦੇ ਪਲੇਟਫਾਰਮ ਨਾ ਛੱਡੇ। ਵੜਿੰਗ ਨੇ ਅਜਿਹੀ ਗੰਭੀਰ ਸਥਿਤੀ ਵਿੱਚ ਮੁੱਖ ਮੰਤਰੀ ਦੀ ਘੋਰ ਅਣਗਹਿਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਸੀਂ ਸਵੈ-ਪ੍ਰਮੋਸ਼ਨ ਵਿੱਚ ਕੀਮਤੀ ਸਮਾਂ ਬਰਬਾਦ ਕਰਨ ਦੀ ਬਜਾਏ, ਅਸੀਂ ਸੂਬਾ ਸਰਕਾਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਅੱਜ ਸ਼ੁਰੂ ਕੀਤੇ ਗਏ ਹੈਲਪਲਾਈਨ ਨੰਬਰ ਪਾਰਟੀ ਲਈ ਵੱਧ ਤੋਂ ਵੱਧ ਲੋਕਾਂ ਨਾਲ ਜੁੜਨ ਅਤੇ ਲੋੜਵੰਦਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਦਾ ਇੱਕ ਵਧੀਆ ਜ਼ਰੀਆ ਹਨ। The post ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਹੈਲਪਲਾਈਨ ਨੰਬਰ ਸ਼ੁਰੂ ਕੀਤੇ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ 'ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ Monday 10 July 2023 05:15 PM UTC+00 | Tags: guava-tree-scam news scam ਚੰਡੀਗੜ੍ਹ, 10 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਘੁਟਾਲੇ ਵਿੱਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਨੇ ਮੁਆਵਜ਼ੇ ਦੀ ਵੰਡ ਲਈ ਅਮਰੂਦ ਦੇ ਬੂਟਿਆਂ ਦੀ ਮਾਰਕੀਟ ਕੀਮਤ ਦਰਸਾਉਂਦਿਆਂ ਐਲ.ਏ.ਸੀ. ਗਮਾਡਾ ਨੂੰ ਮੁਲਾਂਕਣ ਰਿਪੋਰਟ ਭੇਜੀ ਸੀ ਪਰ ਮਾਲ ਰਿਕਾਰਡ ਅਨੁਸਾਰ ਇਸ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਹੀਂ ਦਰਸਾਇਆ ਗਿਆ ਸੀ। ਮੁਲਜ਼ਮ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਦੀ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਸਿਫ਼ਾਰਸ਼ ਕਰ ਦਿੱਤੀ | ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।ਸੁਰਿੰਦਰਪਾਲ ਸਿੰਘ ਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। The post ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ‘ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ Monday 10 July 2023 05:40 PM UTC+00 | Tags: breaking flood patiala patiala-flood patiala-weather ਪਟਿਆਲਾ,10 ਜੁਲਾਈ 2023: ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਵੱਡੀ ਨਦੀ ਵਿਚ ਵਧਦੇ ਪਾਣੀ ਦੇ ਪੱਧਰ ਅਤੇ ਇਸ ਦੇ ਅਰਬਨ ਅਸਟੇਟ ਇਲਾਕੇ ਵਿੱਚ ਦਾਖਲ ਹੋਣ ਦੀ ਸਥਿਤੀ ਨੂੰ ਦੇਖਦੇ ਹੋਏ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਦਕਿ ਫੇਜ਼-1 ਵੀ ਅਲਰਟ ‘ਤੇ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਕਰਕੇ ਘਬਰਾਓ ਨਾ। ਡਿਪਟੀ ਕਮਿਸ਼ਨਰ ਆਪਣੀ ਟੀਮ ਨਾਲ ਮੌਕੇ ‘ਤੇ ਮੌਜੂਦ ਹਨ ਅਤੇ ਅਰਬਨ ਅਸਟੇਟ ਵਿਖੇ ਰਾਧਾ ਸੁਆਮੀ ਡੇਰੇ ਵਿਖੇ ਲੋਕਾਂ ਦੀ ਆਰਜ਼ੀ ਠਹਿਰਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਾਤ ਨੂੰ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸਾਵਧਾਨੀ ਵਰਤਣੀ ਪਵੇਗੀ, ਕਿਰਪਾ ਕਰਕੇ ਟੀਮ ਪਟਿਆਲਾ ਦਾ ਸਾਥ ਦਿੱਤਾ ਜਾਵੇ। The post ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ appeared first on TheUnmute.com - Punjabi News. Tags:
|
ਮੁੱਖ ਮੰਤਰੀ ਜਸ਼ਨ ਮਨਾਉਣੇ ਤੇ ਚੋਣ ਦੌਰੇ ਬੰਦ ਕਰ ਕੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਸਮੇਂ ਸਿਰ ਮੱਦਦ ਪਹੁੰਚਾਉਣ: ਬਿਕਰਮ ਸਿੰਘ ਮਜੀਠੀਆ Monday 10 July 2023 06:16 PM UTC+00 | Tags: bikram-singh-majithia breaking flood flood-news news punjab-news ਚੰਡੀਗੜ੍ਹ, 10 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਲਗਾਤਾਰ ਬਰਸਾਤਾਂ ਤੇ ਹੜ੍ਹਾਂ (Flood) ਦੇ ਪਾਣੀ ਕਾਰਨ ਜਿਹੜੇ ਹਜ਼ਾਰਾਂ ਲੋਕਾਂ ਦੇ ਘਰ ਤਬਾਹ ਹੋਏਹਨ, ਉਹਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ ਅਤੇ ਹਜ਼ਾਰਾਂ ਏਕੜ ਵਿਚ ਜਿਹੜੇ ਕਿਸਾਨਾਂ ਦੀ ਝੋਨੇ ਦੀ ਫਸਲ ਤਬਾਹ ਹੋਈ ਹੈ, ਉਹਨਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਜਸ਼ਨ ਮਨਾਉਣ ਵਿਚ ਅਤੇ ਗੁਆਂਢੀ ਰਾਜ ਹਰਿਆਣਾ ਵਿਚ ਚੋਣਾਂ ਦੀਆਂ ਤਿਆਰੀਆਂ ਦੇ ਦੌਰਿਆਂ ਵਿਚ ਰੁੱਝੇ ਹਨ ਤੇ ਹੜ੍ਹਾਂ ਨਾਲ ਨਜਿੱਠਣ ਵਾਸਤੇ ਸਮੀਖਿਆ ਮੀਟਿੰਗਾਂ ਤੇ ਅਗਾਉਂ ਤਿਆਰੀਆਂ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਮੌਜੂਦਾ ਦੌਰ ਵਿਚ ਚਲ ਰਹੀ ਭਾਰੀ ਬਰਸਾਤ ਨੂੰ ਲੈ ਕੇ ਅਗਾਊਂ ਚੇਤਾਵਨੀਆਂ ਦਿੱਤੀਆਂ ਗਈਆਂ ਸਨ ਪਰ ਮੁੱਖ ਮੰਤਰੀ ਨੇ ਉਹਨਾਂ 'ਤੇ ਗੌਰ ਕਰਨ ਦੀ ਲੋੜ ਨਹੀਂ ਸਮਝਦੀ ਤੇ ਉਹ ਜਸ਼ਨ ਮਨਾਉਣ ਵਿਚ ਅਤੇ ਅਰਵਿੰਦ ਕੇਜਰੀਵਾਲ ਦੇ ਸਿਆਸੀ ਹਿੱਤਾਂ ਦੀ ਪੂਰਤੀ ਵਿਚ ਰੁੱਝੇ ਰਹੇ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜਦੋਂ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਤਾਂ ਆਮ ਆਦਮੀ ਪਾਰਟੀ ਸਰਕਾਰ ਸੁੱਤੀ ਪਈ ਫੜੀ ਗਈ। ਉਹਨਾਂ ਕਿਹਾ ਕਿ ਜੇਕਰ ਅੱਜ ਲੋਕ ਮੁਸੀਬਤਾਂ ਝੱਲ ਰਹੇ ਹਨ ਤਾਂ ਇਸਦਾ ਕਾਰਨ ਸਰਕਾਰ ਦੀ ਤਿਆਰੀ ਦੀ ਘਾਟ ਹੈ ਕਿਉਂਕਿ ਸਰਕਾਰ ਤਾਂ ਜ਼ਮੀਨੀ ਪੱਧਰ 'ਤੇ ਕੋਈ ਵੀ ਰਾਹਤ ਦੇਣ ਵਿਚ ਨਾਕਾਮ ਰਹਿਣ ਦੇ ਬਾਵਜੂਦ ਰਾਹਤਾਂ ਦੇਣ ਦੀ ਇਸ਼ਤਿਹਾਰਬਾਜ਼ੀ ਵਿਚ ਰੁੱਝੀ ਹੈ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਹਾਊਸਿੰਗ ਕਲੌਨੀਆਂ ਤੇ ਸ਼ਹਿਰੀ ਸਮੂਹਾਂ ਵਿਚ ਵੱਡੇ ਨੁਕਸਾਨ ਹੋਏ ਹਨ ਕਿਉਂਕਿ ਸਰਕਾਰ ਪਾਣੀ ਦੀਆਂ ਨਿਕਾਸੀ ਸਹੂਲਤਾਂ ਦਾ ਸਹੀ ਪ੍ਰਬੰਧ ਨਹੀਂ ਕਰ ਸਕੀ ਜਿਸ ਕਾਰਨ ਸ਼ਹਿਰੀ ਖੇਤਰਾਂ ਵਿਚੋਂ ਪਾਣੀ ਦੀ ਨਿਕਾਸੀ ਦਾ ਸਹੀ ਸਬੱਬ ਨਹੀਂ ਬਣਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਪਿੰਡਾਂ ਵਿਚ ਡਰੇਨਾਂ ਦੀ ਸਫਾਈ ਵਾਸਤੇ ਸਮੇਂ ਸਿਰ ਕੋਈ ਕਦਮ ਨਹੀਂ ਚੁੱਕੇ ਗਏ ਜਿਸ ਕਾਰਨ ਲੋਕਾਂ ਦੀਆਂ ਮੁਸੀਬਤਾਂ ਹੁਣ ਬਹੁਤ ਵੱਧ ਗਈਆਂ ਹਨ। ਮਜੀਠੀਆ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਹਨਾਂ ਨੂੰ ਪੰਜਾਬੀਆਂ ਨੇ ਚੁਣਿਆ ਹੈ ਤੇ ਉਹਨਾਂ ਦੀ ਜ਼ਿੰਮੇਵਾਰੀ ਪੰਜਾਬੀਆਂ ਦੀ ਸੇਵਾ ਕਰਨ ਦੀ ਹੈ ਨਾ ਕਿ ਦਿੱਲੀ ਵਿਚਲੇ ਆਪਣੇ ਸਿਆਸੀ ਆਕਾਵਾਂ ਦੀ ਸੇਵਾ ਕਰਨ ਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਲੋਕਾਂ ਨੂੰ ਫੌਰੀ ਤੇ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਵਾਸਤੇ ਆਪਣੇ ਚੋਣ ਦੌਰੇ ਘਟਾਉਣੇ ਪੈਣਗੇ। ਉਹਨਾਂ ਮੰਗ ਕੀਤੀ ਕਿ ਬਰਸਾਤਾਂ ਕਾਰਨ ਜਿਹਨਾਂ ਦੇ ਘਰ ਢਹਿ ਗਏਹਨ, ਸਰਕਾਰ ਉਹਨਾਂ ਨੂੰ 5-5 ਲੱਖ ਰੁਪਏ ਅਤੇ ਕਿਸਾਨ ਜਿਹਨਾਂ ਦੀ ਸਾਰੀ ਫਸਲ ਤਬਾਹ ਹੋ ਗਈ ਹੈ ਨੂੰ 25-25 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਅਗਾਊਂ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਫਸਲਾਂ ਦੀ ਤਬਾਹੀ ਦਾ ਹਿਸਾਬ ਲਾਉਣ ਵਾਸਤੇ ਸਮੇਂ ਸਿਰ ਗਿਰਦਾਵਰੀ ਵੀ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਸਭ ਤੁਰੰਤ ਕੀਤਾ ਜਾਵੇ ਤੇ ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਉਹ ਬੀਤੇ ਸਮੇਂ ਵਾਂਗ ਸੰਕਟ ਨਾਲ ਨਜਿੱਠਣ ਵਾਸਤੇ ਮੁਆਵਜ਼ੇ ਦੇ ਐਲਾਨ ਤੱਕ ਹੀ ਸੀਮਤ ਨਾ ਰਹਿ ਜਾਵੇ। ਉਹਨਾਂ ਕਿਹਾ ਕਿ ਆਪ ਸਰਕਾਰ ਬਹੁਤ ਸ਼ਰਾਰਤੀ ਹੈ ਜੋ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਕਰ ਕੇ ਉਸਦੀ ਇਸ਼ਤਿਹਾਰਬਾਜ਼ੀ ਕਰਨ ਲੱਗ ਜਾਂਦੀ ਹੈ ਤੇ ਫਿਰ ਮੁਆਵਜ਼ਾ ਦੇਣਾ ਭੁੱਲ ਜਾਂਦੀ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਘਰਾਂ ਦੇ ਮਾਲਕਾਂ, ਕਿਸਾਨਾਂ ਤੇ ਗਰੀਬਾਂ ਸਮੇਤ ਜਿਹੜੇ ਵੀ ਲੋਕ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਹਨ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। The post ਮੁੱਖ ਮੰਤਰੀ ਜਸ਼ਨ ਮਨਾਉਣੇ ਤੇ ਚੋਣ ਦੌਰੇ ਬੰਦ ਕਰ ਕੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਸਮੇਂ ਸਿਰ ਮੱਦਦ ਪਹੁੰਚਾਉਣ: ਬਿਕਰਮ ਸਿੰਘ ਮਜੀਠੀਆ appeared first on TheUnmute.com - Punjabi News. Tags:
|
ਚੰਡੀਗੜ੍ਹ, ਮੋਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ Monday 10 July 2023 06:19 PM UTC+00 | Tags: aam-aadmi-party anurag-verma ndrf news punjab-flood punjab-latest-news punjab-news punjab-police punjab-politics the-unmute the-unmute-breaking-news the-unmute-punjab ਚੰਡੀਗੜ੍ਹ, 10 ਜੁਲਾਈ 2023: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਬੰਧਤ ਵਿਭਾਗਾਂ, ਸੈਨਾ, ਐਨ.ਡੀ.ਆਰ.ਐਫ. ਦੇ ਨੁਮਾਇੰਦਿਆਂ ਅਤੇ ਚੰਡੀਗੜ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲਲਗਾਤਾਰ ਪੈ ਰਹੀ ਤੇਜ਼ ਬਾਰਸ਼ ਕਾਰਨ ਕਜੌਲੀ ਵਾਟਰ ਵਰਕਸ ਵਿਖੇ ਨੁਕਸਾਨੀਆਂ ਗਈਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਦਾ ਨਿੱਜੀ ਤੌਰ ਉਤੇ ਦੌਰਾ ਕਰ ਕੇ ਰਿਪੋਰਟ ਦੇਣ ਲਈ ਕਿਹਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਖੜਾ ਮੇਨ ਲਾਈਨ ਤੋਂ ਕਜੌਲੀ ਵਾਟਰ ਵਰਕਸ ਰਾਹੀਂ ਰੋਜ਼ਾਨਾ ਟਰਾਈਸਿਟੀ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ। 120 ਮਿਲੀਅਨ ਗੇਲਨ ਪ੍ਰਤੀ ਦਿਨ ਸਮਰੱਥਾ ਵਾਲੀਆਂ ਪੰਜ ਪਾਈਪਾਂ ਵਿੱਚੋਂ ਪੰਜਾਬ ਦੇ ਜਲ ਸਪਲਾਈ ਵਿਭਾਗ ਦੀ ਇਕ ਪਾਈਪ ਨੂੰ ਨੁਕਸਾਨ ਹੋਇਆ ਜਦੋਂ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਕ ਪਾਈਪਲਾਈਨ ਪੂਰੀ ਤਰਾਂ ਨੁਕਸਾਨੀ ਗਈ ਹੈ। ਦੋਵੇਂ ਪਾਈਪਾਂ ਦੀ ਸਮਰੱਥਾ 20-20 ਮਿਲੀਅਨ ਗੇਲਨ ਪ੍ਰਤੀ ਦਿਨ ਹੈ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਭਾਵੇਂ ਕਿ ਚੰਡੀਗੜ੍ਹ ਦੀ ਇਕ ਪਾਈਪ ਲਾਈਨ ਪੂਰੀ ਤਰਾਂ ਟੁੱਟ ਗਈ ਹੈ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਉਪਲੱਬਧ ਪਾਣੀ ਵਿੱਚੋਂ ਚੰਡੀਗੜ੍ਹ ਨੂੰ ਢੁੱਕਵਾਂ ਹਿੱਸਾ ਪਾਣੀ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਚੰਡੀਗੜ, ਮੁਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਮੁੱਖ ਸਕੱਤਰ ਨੇ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਨੂੰ ਕਿਹਾ ਕਿ ਜਦੋਂ ਤੱਕ ਪਾਣੀ ਦੀ ਸਪਲਾਈ ਘੱਟ ਹੈ ਤਾਂ ਉਹ ਚੰਡੀਗੜ ਵਾਲੇ ਪਾਣੀ ਦੇ ਹਿੱਸੇ ਵਜੋਂ ਚੰਡੀਮੰਦਰ ਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਤਾਂ ਜੋ ਭਾਰਤੀ ਸੈਨਾ ਦੇ ਪੱਛਮੀ ਕਮਾਂਡ ਦੇ ਹੈਡਕੁਆਟਰ ਸਥਿਤ ਸੈਨਾ ਦੇ ਅਫਸਰਾਂ ਤੇ ਜਵਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਦੇ ਨਾਲ ਹੀ ਪੂਰੀ ਤਰਾਂ ਨੁਕਸਾਨੀ ਗਈ ਪਾਣੀ ਦੀ ਪਾਈਪ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਮੁੱਖ ਸਕੱਤਰ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਸੈਨਾ ਤੇ ਐਨ.ਡੀ.ਆਰ.ਐਫ. ਦੇ ਜਵਾਨਾਂ ਨੂੰ ਨਾਲ ਲੈ ਕੇ ਕਜੌਲੀ ਵਾਟਰ ਵਰਕਸ ਵਾਲੀ ਥਾਂ ਦਾ ਦੌਰਾ ਕਰਕੇ ਉਥੇ ਪਾਣੀ ਦੇ ਪ੍ਰਬੰਧਨ ਲਈ ਰੇਤੇ ਦੀਆਂ ਬੋਰੀਆਂ ਲਗਾਉਣ ਅਤੇ ਪਾਣੀ ਦਾ ਪੱਧਰ ਘਟਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨੁਕਸਾਨੀਆਂ ਪਾਈਪਾਂ ਦੀ ਮੁਰੰਮਤ ਦੇ ਕੰਮ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਰੂਪਨਗਰ ਜ਼ਿਲਾ ਪ੍ਰਸ਼ਾਸਨ ਨੂੰ ਇਹ ਕੰਮ ਤਰਜੀਹ ਦੇ ਆਧਾਰ ਉਤੇ ਕਰਨ ਲਈ ਆਖਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ ਮੁਹੰਮਦ ਇਸ਼ਫਾਕ ਤੇ ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਸਨ। ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਆਨਿੰਦਤਾ ਮਿਤਰਾ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਵੀਡਿਓ ਕਾਨਫਰਸਿੰਗ ਰਾਹੀਂ ਹਾਜ਼ਰ ਹੋਏ। The post ਚੰਡੀਗੜ੍ਹ, ਮੋਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ appeared first on TheUnmute.com - Punjabi News. Tags:
|
ਵਿਧਾਇਕ ਅਜੀਤਪਾਲ ਸਿੰਘ ਨੇ ਖ਼ੁਦ ਕੀਤੀ ਰਾਹਤ ਕਾਰਜਾਂ ਦੀ ਅਗਵਾਈ, ਗੋਪਾਲ ਕਲੋਨੀ ਦੇ ਵਸਨੀਕਾਂ ਨੂੰ ਪਹੁੰਚਾਇਆ ਰਾਹਤ ਕੈਂਪ Monday 10 July 2023 06:24 PM UTC+00 | Tags: mla-ajitpal-singh news patiala-news punjab-news ਪਟਿਆਲਾ, 10 ਜੁਲਾਈ 2023: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਸਮੇਂ ਇੱਥੇ ਵੱਡੀ ਨਦੀ ਨੇੜੇ ਗੋਪਾਲ ਕਲੋਨੀ ਵਿਖੇ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਤੋਂ ਸਥਾਨਕ ਵਸਨੀਕਾਂ ਨੂੰ ਬਚਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਕਾਰਜ ਸ਼ੁਰੂ ਕਰਨ ਦੀ ਅਗਵਾਈ ਕੀਤੀ। ਵਿਧਾਇਕ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਭਾਰਤੀ ਫ਼ੌਜ ਦੀ ਮਦਦ ਨਾਲ ਕਿਸ਼ਤੀਆਂ ਰਾਹੀਂ ਪਾਣੀ ਵਿੱਚ ਘਿਰੇ ਲੋਕਾਂ ਨੂੰ ਪ੍ਰੇਮ ਬਾਗ ਪੈਲੇਸ ਵਿਖੇ ਬਣਾਏ ਗਏ ਆਰਜੀ ਰਾਹਤ ਕੈਂਪ ਵਿਖੇ ਪਹੁੰਚਾਉਣ ਲਈ ਖ਼ੁਦ ਪਾਣੀ ਵਿੱਚ ਵੜ੍ਹਕੇ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਲੋਕਾਂ ਦੇ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਧਾਇਕ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹ ਖ਼ੁਦ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਇੱਥੇ ਗਊਸ਼ਾਲਾ ਵਿੱਚੋਂ ਗਊਆਂ ਸਮੇਤ ਪਾਣੀ ਵਿੱਚ ਘਿਰੇ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਮੌਕੇ ਕਿਹਾ ਕਿ ਉਹ ਆਪਣੇ ਲੋਕਾਂ ਦੀ ਸੇਵਾ ਵਿੱਚ ਸਦਾ ਤਤਪਰ ਰਹਿਣਗੇ। ਇਸ ਉਪਰੰਤ ਉਹ ਪ੍ਰੇਮ ਬਾਗ ਪੈਲੇਸ ਵਿਖੇ ਮੌਜੂਦ ਰਹੇ, ਜਿਥੇ ਉਨ੍ਹਾਂ ਨੇ ਪ੍ਰਭਾਵਤ ਲੋਕਾਂ ਲਈ ਲੰਗਰ ਦਾ ਇੰਤਜਾਮ ਕਰਵਾਇਆ। ਅਜੀਤਪਾਲ ਸਿੰਘ ਕੋਹਲੀ ਨੇ ਇਸ ਤੋਂ ਬਾਅਦ ਛੋਟਾ ਅਰਾਈਮਾਜਰਾ ਅਤੇ ਛੋਟੀ ਅਤੇ ਵੱਡੀ ਨਦੀ ਦਾ ਦੌਰਾ ਕਰਨ ਸਮੇਤ ਸ਼ਹਿਰ ਵਿੱਚ ਜਿੱਥੇ ਕਿਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆਈ, ਉਸਨੂੰ ਹੱਲ ਕਰਵਾਉਣ ਲਈ ਪ੍ਰਸ਼ਾਸਨ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਵਿਧਾਇਕ ਕੋਹਲੀ ਨੇ ਕਿਹਾ ਕਿ ਪ੍ਰਭਾਵਤ ਲੋਕ ਮਦਦ ਲਈ ਕੰਟਰੋਲ ਰੂਮ ਨੰਬਰ 0175-2350550 ‘ਤੇ ਜਾਂ ਉਨ੍ਹਾਂ ਦੇ ਨਾਲ ਵੀ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਨਰੇਸ਼ ਕੁਮਾਰ ਕਾਕਾ, ਪ੍ਰਭਜੋਤ ਸਿੰਘ ਜੋਤੀ, ਰਣਜੀਤ ਚੰਡੌਕ, ਹਰਸ਼ਪਾਲ ਸਿੰਘ ਵਾਲੀਆ, ਯੋਗੇਸ਼ ਟੰਡਨ, ਜਗਤਾਰ ਸਿੰਘ ਤਾਰੀ, ਦਵਿੰਦਰਪਾਲ ਸਿੰਘ ਮਿੱਕੀ, ਇਤਵਿੰਦਰ ਸਿੰਘ ਹਨੀ ਲੂਥਰਾ, ਭਵਨਪੁਨੀਤ ਸਿੰਘ, ਸਿਮਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ, ਸੁਖਵਿੰਦਰ ਸਿੰਘ ਗਾਗੂ ਤੇ ਰਜਤ ਜਿੰਦਲ ਸਮੇਤ ਹੋਰ ਵੀ ਮੌਜੂਦ ਸਨ। The post ਵਿਧਾਇਕ ਅਜੀਤਪਾਲ ਸਿੰਘ ਨੇ ਖ਼ੁਦ ਕੀਤੀ ਰਾਹਤ ਕਾਰਜਾਂ ਦੀ ਅਗਵਾਈ, ਗੋਪਾਲ ਕਲੋਨੀ ਦੇ ਵਸਨੀਕਾਂ ਨੂੰ ਪਹੁੰਚਾਇਆ ਰਾਹਤ ਕੈਂਪ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ Monday 10 July 2023 06:28 PM UTC+00 | Tags: aam-aadmi-party flood mohali-flood-news news punjab-government punjabi-news rescue ropar-districts sas-nagar the-unmute-breaking-news ਐਸ.ਏ.ਐਸ.ਨਗਰ/ਰੋਪੜ, 10 ਜੁਲਾਈ 2023: ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ ‘ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ ‘ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ ‘ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ। The post ਮੁੱਖ ਮੰਤਰੀ ਵੱਲੋਂ ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ Monday 10 July 2023 06:32 PM UTC+00 | Tags: bribe latest-news ludhiana news punjab-news punjab-vigilance-bureau vigilance ਚੰਡੀਗੜ੍ਹ, 11 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ, ਜੋ ਡੀ.ਆਰ.ਓ. ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਹਨ ਅਤੇ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦੇ ਦੋ ਕਰਮਚਾਰੀਆਂ ਲਾਇਜ਼ਨਿੰਗ ਅਫ਼ਸਰ ਹਰਕੀਰਤ ਸਿੰਘ ਬੇਦੀ ਅਤੇ ਤਹਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦਾ ਐਨ.ਐਚ.ਏ.ਆਈ. ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਐਨ.ਆਰ.ਆਈ. ਯਾਦਵਿੰਦਰ ਸਿੰਘ ਵਾਸੀ ਘਵੱਦੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 6 ਕਨਾਲਾਂ ਖੇਤੀਬਾੜੀ ਵਾਲੀ ਜ਼ਮੀਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਗਈ ਹੈ, ਜਿਸ ਦਾ 49 ਲੱਖ ਰੁਪਏ ਮੁਆਵਜ਼ਾ ਬਣਦਾ ਹੈ। ਉਸ ਵੱਲੋਂ ਮੁਆਵਜ਼ੇ ਸਬੰਧੀ ਫਾਈਲ 22 ਮਈ, 2023 ਨੂੰ ਡੀ.ਆਰ.ਓ. ਲੁਧਿਆਣਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਐਨ.ਐਚ.ਏ.ਆਈ. ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਉਸ ਨੇ ਇਤਰਾਜ਼ ਕਰਦਿਆਂ ਪਹਿਲਾਂ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਤਾਂ ਇੱਕ ਜੇ.ਸੀ.ਬੀ. ਡਰਾਈਵਰ ਨੇ ਉਸ ਨੂੰ ਮਹਿੰਦਰ ਦਾ ਨੰਬਰ ਦਿੱਤਾ, ਜਿਸ ਨੇ ਮੁਆਵਜ਼ੇ ਲਈ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ। ਹਰਕੀਰਤ ਬੇਦੀ ਨੇ ਉਸਨੂੰ ਡੀ.ਆਰ.ਓ. ਦਫ਼ਤਰ ਤੋਂ 2-3 ਦਿਨਾਂ ਅੰਦਰ ਮੁਆਵਜ਼ਾ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਸ ਨੂੰ 40,000 ਰੁਪਏ ਦੇਣੇ ਪੈਣਗੇ ਜਿਸ ਉਪਰੰਤ ਸੌਦਾ 30,000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਾਹਨੇਵਾਲ ਨੇੜੇ ਇੱਕ ਢਾਬੇ ਵਿਖੇ ਹਰਕੀਰਤ ਸਿੰਘ ਬੇਦੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਦੇ ਨਾਲ ਆਏ ਤਹਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ ‘ਤੇ ਵਿਜੀਲੈਂਸ ਨੇ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਫਾਈਲ ਕਲੀਅਰ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮਿਲੀਭੁਗਤ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਫਾਈਲ ਕਲੀਅਰ ਕਰਨ ਲਈ ਦੋਵਾਂ ਮੁਲਜ਼ਮਾਂ ਨੇ ਹਰਕੀਰਤ ਬੇਦੀ ਤੋਂ 10-10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜ਼ਿਕਰਯੋਗ ਹੈ ਕਿ ਰਾਮ ਸਿੰਘ ਪਟਵਾਰੀ 2020 ਵਿੱਚ ਸੇਵਾਮੁਕਤ ਹੋ ਗਿਆ ਸੀ ਅਤੇ ਡੀ.ਆਰ.ਓ. ਦਫ਼ਤਰ ਵਿਖੇ 2020 ਤੋਂ ਕੰਟਰੈਕਟ ‘ਤੇ ਨੌਕਰੀ ਕਰ ਰਿਹਾ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। The post ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਘੱਗਰ 'ਚ ਆਲਮਗੀਰ ਨੇੜੇ ਪਏ ਪਾੜ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਲਿਆਉਣ ਦੀ ਕਾਰਵਾਈ ਤੇਜ਼ Monday 10 July 2023 06:37 PM UTC+00 | Tags: alamgir chandigarh flood-news ghaggar latest-news mohali news patiala sadhanpur ਡੇਰਾਬੱਸੀ, 11 ਜੁਲਾਈ, 2023: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘੱਗਰ ਦਰਿਆ (Ghaggar) 'ਚ ਆਲਮਗੀਰ ਨੇੜੇ ਪਏ ਪਾੜ ਤੋਂ ਬਾਅਦ ਆਸ ਪਾਸ ਪੈਂਦੇ ਸਾਧਾਂਪੁਰ, ਦੰਡੇਰਾ, ਖਜੂਰ ਮੰਡੀ, ਟਿਵਾਣਾ ਅਤੇ ਆਲਮਗੀਰ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਉਣ ਲਈ ਬਚਾਅ ਕਾਰਜ ਜੰਗੀ ਪੱਧਰ 'ਤੇ ਆਰੰਭ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੀਤੀਆਂ ਅਣਥੱਕ ਕੋਸ਼ਿਸਾਂ ਦੇ ਬਾਵਜੂਦ ਅੱਜ ਘੱਗਰ 'ਚ ਪਾਣੀ ਦਾ ਪੱਧਰ ਅਚਾਨਕ ਵੱਧ ਜਾਣ ਕਾਰਨ, ਆਲਮਗੀਰ ਪਿੰਡ ਨੇੜੇ ਬੰਨ੍ਹ 'ਚ ਪਾੜ ਪੈ ਗਿਆ ਜਿਸ ਦੇ ਮੱਦੇਨਜ਼ਰ ਨੇੜੇ ਲਗਦੇ ਉਕਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉੁਣ 'ਚ ਐਨ ਡੀ ਆਰ ਐਫ਼ ਅਤੇ ਫ਼ੌਜ ਦੀ ਮੱਦਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਇਸ ਪਾੜ ਦੇ ਪਾਣੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਮੇਂ ਰਿਸ ਬੱਸਾਂ ਦਾ ਪ੍ਰਬੰਧ ਕਰ ਲਿਆ ਗਿਆ ਸੀ ਅਤੇ ਉਕਤ ਪਿੰਡਾਂ ਦੇ ਲੋਕਾਂ ਨੂੰ ਬਾਹਰ ਸੁਰੱਖਿਅਤ ਥਾਂ 'ਤੇ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਅਨੁਸਾਰ ਬਚਾਅ ਕਾਰਜਾਂ ਦੀ ਨਿਗਰਾਨੀ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਸ ਕਾਰਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਲਈ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਲਾਲੜੂ ਨੇੜੇ ਜਸ਼ਨ ਪੈਲੇਸ ਅਤੇ ਸਿਟੀ ਰਿਜ਼ਾਰਟ ਵਿਖੇ ਬਣਾਏ ਰਾਹਤ ਕੈਂਪਾਂ 'ਚ ਕੀਤਾ ਗਿਆ ਹੈ। ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਹੈ, ਪ੍ਰਸ਼ਾਸਨ ਉਨ੍ਹਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਟਿਵਾਣਾ ਪਿੰਡ ਤੋਂ ਕਲ੍ਹ ਹੀ 65 ਦੇ ਕਰੀਬ ਮਹਿਲਾਵਾਂ ਅਤੇ ਬੱਚਿਆਂ ਨੂੰ ਜਸ਼ਨ ਪੈਲੇਸ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਐਨ ਡੀ ਆਰ ਐਫ਼ ਵੱਲੋਂ ਪਾੜ ਪੈਣ ਤੋਂ ਬਾਅਦ ਪਾਣੀ 'ਚ ਘਿਰੇ ਖਜੂਰ ਮੰਡੀ ਦੇ 25 ਲੋਕਾਂ ਨੂੰ ਮੌਕੇ 'ਤੇ ਹੀ ਪਾਣੀ 'ਚੋਂ ਕੱਢ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਘੱਗਰ 'ਚ ਪਾਣੀ ਦਾ ਵਹਾਅ ਘਟਣ ਦੇ ਨਾਲ ਹੀ ਇਸ ਪਾੜ ਨੂੰ ਪੂਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। The post ਘੱਗਰ 'ਚ ਆਲਮਗੀਰ ਨੇੜੇ ਪਏ ਪਾੜ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਲਿਆਉਣ ਦੀ ਕਾਰਵਾਈ ਤੇਜ਼ appeared first on TheUnmute.com - Punjabi News. Tags:
|
ਭਾਰੀ ਬਾਰਿਸ਼ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਕੂਲ13 ਜੁਲਾਈ ਤੱਕ ਬੰਦ Monday 10 July 2023 06:41 PM UTC+00 | Tags: chandigarh-administration chandigarh-flood chandigarh-police chandigarh-school news schools ਚੰਡੀਗੜ੍ਹ, 10 ਜੁਲਾਈ 2023: ਚੰਡੀਗੜ੍ਹ (Chandigarh) ਵਿੱਚ ਬੀਤੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਪੰਜਾਬ ਦੀ ਤਰਜ ‘ਤੇ ਸਾਰੇ ਸਕੂਲਾਂ ਨੂੰ 13 ਜੁਲਾਈ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। The post ਭਾਰੀ ਬਾਰਿਸ਼ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਕੂਲ13 ਜੁਲਾਈ ਤੱਕ ਬੰਦ appeared first on TheUnmute.com - Punjabi News. Tags:
|
ਕੁਲਤਾਰ ਸਿੰਘ ਸੰਧਵਾਂ ਤੇ ਸਿਹਤ ਮੰਤਰੀ ਵੱਲੋਂ ਡਾ. ਅਮਰ ਸਿੰਘ ਆਜ਼ਾਦ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ Monday 10 July 2023 06:46 PM UTC+00 | Tags: amar-singh-azad dr-balbir-singh kultaar-singh-sandhwan news punjab-news the-unmute-breaking-news ਪਟਿਆਲਾ, 11 ਜੁਲਾਈ 2023 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖੇਤੀ, ਖੁਰਾਕ ਤੇ ਵਾਤਾਵਰਣ ਦੇ ਉੱਘੇ ਚਿੰਤਕ ਅਤੇ ਸਿਹਤ ਮਾਹਰ ਡਾ. ਅਮਰ ਸਿੰਘ ਆਜ਼ਾਦ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਇੱਥੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਡਾ. ਅਮਰ ਸਿੰਘ ਆਜ਼ਾਦ ਨੂੰ ਸ਼ਰਧਾਂਜਲੀ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਡਾ. ਆਜ਼ਾਦ ਨੇ ਸਾਰੀ ਉਮਰ ਇੱਕ ਚਾਨਣ ਮੁਨਾਰਾ ਬਣਕੇ ਲੋਕਾਂ ਨੂੰ ਸਿਹਤ ਤੇ ਵਾਤਾਵਰਣ ਪ੍ਰਤੀ ਸੇਧ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਆਜ਼ਾਦ ਨੇ ਲੋਕਾਂ ਨੂੰ ਬਿਨ੍ਹਾਂ ਦਵਾਈ ਕੇਵਲ ਖੁਰਾਕ ਨਾਲ ਸਿਹਤਯਾਬ ਕਰਨ ਦਾ ਗਿਆਨ ਵੰਡਿਆ। ਸਪੀਕਰ ਸੰਧਵਾਂ ਨੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਸਪੁੱਤਰੀ ਡਾ. ਅਨੁਪਮਾ ਆਪਣੇ ਪਿਤਾ ਦੇ ਦਰਸਾਏ ਰਾਹ ‘ਤੇ ਚਲਕੇ ਲੋਕਾਂ ਨੂੰ ਤੰਦਰੁਸਤ ਕਰਨਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਾ. ਅਮਰ ਸਿੰਘ ਆਜ਼ਾਦ ਨਾਲ ਆਪਣੀ ਪੁਰਾਣੀ ਸਾਂਝ ਦਾ ਜਿਕਰ ਕਰਦਿਆਂ ਕਿਹਾ ਕਿ ਉਹ ਗਿਆਨ ਅਤੇ ਸ਼ਾਂਤੀ ਦੇ ਪ੍ਰਤੀਕ ਹੋਲਿਸਟਿਕ ਹੈਲਥ ਦਾ ਗਿਆਨ ਵੰਡਦੇ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਅਜਿਹੇ ਵਿਅਕਤੀ ਲੋਕਾਂ ਦੀ ਭਲਾਈ ਲਈ ਆਪਣੀ ਸਾਰੀ ਉਮਰ ਲਗਾ ਦਿੰਦੇ ਹਨ, ਇਨ੍ਹਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ ਹੈ। ਸ਼ਰਧਾਂਜਲੀ ਸਮਾਰੋਹ ਮੌਕੇ ਖੇਤੀ ਵਿਰਾਸਤ ਮਿਸ਼ਨ ਤੋਂ ਉਮੇਂਦਰ ਦੱਤ, ਸਾਬਕਾ ਐਮ.ਪੀ. ਡਾ. ਧਰਮਵੀਰ ਗਾਂਧੀ, ਡਾ. ਬਿਸ਼ਵਰੂਪ ਰਾਏ ਚੌਧਰੀ, ਡਾ. ਦਰਸ਼ਨਪਾਲ, ਡਾ. ਕਵਿਤਾ ਕੁਲਕਰਨੀ, ਹਰਜਿੰਦਰ ਸਿੰਘ ਮਾਝੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਡਾ. ਅਮਰ ਸਿੰਘ ਆਜ਼ਾਦ ਨੂੰ ਯਾਦ ਕੀਤਾ। ਇਸ ਮੌਕੇ ਡਾ. ਆਜ਼ਾਦ ਦੇ ਪਰਿਵਾਰਕ ਮੈਂਬਰਾਂ ਮਨਜੀਤ ਕੌਰ, ਡਾ. ਅਨੁਪਮਦੀਪ ਆਜ਼ਾਦ, ਅਮਨਦੀਪ ਆਜ਼ਾਦ, ਡਾ. ਗਗਨਦੀਪ ਆਜ਼ਾਦ, ਡਾ. ਅਰਸ਼ਦੀਪ ਵੋਹਰਾ ਤੇ ਉਮੀਤ ਵੋਹਰਾ ਨੇ ਧੰਨਵਾਦ ਕੀਤਾ।
The post ਕੁਲਤਾਰ ਸਿੰਘ ਸੰਧਵਾਂ ਤੇ ਸਿਹਤ ਮੰਤਰੀ ਵੱਲੋਂ ਡਾ. ਅਮਰ ਸਿੰਘ ਆਜ਼ਾਦ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest