TheUnmute.com – Punjabi News: Digest for July 12, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

Tuesday 11 July 2023 05:41 AM UTC+00 | Tags: bathinda-jail faridkot gangster-lawrence-bishnoi lawrence-bishnoi mansa-police news punjab-news punjab-police sidhu-moosewala-murder-case

ਚੰਡੀਗੜ੍ਹ, 11 ਜੁਲਾਈ 2023: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਸਿਹਤ ਵਿਗੜਨ ਹੋਣ ਕਾਰਨ ਬੀਤੀ ਦੇਰ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਦੌਰਾਨ ਹਸਪਤਾਲ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਡਾਕਟਰਾਂ ਦੀ ਟੀਮ ਵੱਲੋਂ ਲਾਰੈਂਸ ਬਿਸ਼ਨੋਈ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ |

The post ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ appeared first on TheUnmute.com - Punjabi News.

Tags:
  • bathinda-jail
  • faridkot
  • gangster-lawrence-bishnoi
  • lawrence-bishnoi
  • mansa-police
  • news
  • punjab-news
  • punjab-police
  • sidhu-moosewala-murder-case

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਅਤੇ ਚੰਡੀਗੜ੍ਹ (Chandigarh) ‘ਚ ਹੋ ਰਹੀ ਭਾਰੀ ਬਰਸਾਤ ਕਾਰਨ ਕਈ ਥਾਵਾਂ ‘ਤੇ ਪਾਣੀ ਜਮ੍ਹਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ‘ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਆਫ਼ਤ ਪ੍ਰਬੰਧਨ ਪੱਤਰ ਨੰਬਰ 16779 ਮਿਤੀ 09.07.2023 ਰਾਹੀਂ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਨੂੰ ਇੱਕ ਦਿਨ ਲਈ ਬੰਦ ਰੱਖਣ ਲਈ ਕਿਹਾ ਹੈ।

ਭਰੂਈ ਬਾਰਿਸ਼ ਕਾਰਨ ਸਮੂਹ ਮੁਲਾਜ਼ਮਾਂ ਖਾਸ ਕਰਕੇ ਮਹਿਲਾ ਮੁਲਾਜ਼ਮਾਂ ਨੂੰ ਦਫ਼ਤਰ ਆਉਣ ਵਿੱਚ ਵੀ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਆਦਾਤਰ ਦਫ਼ਤਰਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾਂ ਹੋ ਗਿਆ ਹੈ। ਇੱਥੇ ਇਹ ਵੀ ਖ਼ਬਰਾਂ ਮਿਲ ਰਹੀਆਂ ਹਨ ਕਿ ਭੀੜ ਕਾਰਨ ਜ਼ਿਆਦਾਤਰ ਆਉਣ-ਜਾਣ ਵਾਲੇ ਰਸਤੇ ਜਾਮ ਹੋ ਰਹੇ ਹਨ ਅਤੇ ਭੀੜ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ।

flood

The post ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਰਕਾਰੀ ਤੇ ਨਿੱਜੀ ਦਫ਼ਤਰਾਂ ਨੂੰ ਬੰਦ ਰੱਖਣ ਲਈ ਐਡਵਾਈਜ਼ਰੀ ਜਾਰੀ appeared first on TheUnmute.com - Punjabi News.

Tags:
  • chandigarh
  • chandigarh-administration
  • chandigarh-news
  • heavy-rain
  • latest-news
  • news
  • punjab-news
  • punjab-politics
  • the-unmute-punjabi-news

ਜਲੰਧਰ 'ਚ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਟੁੱਟਿਆ, ਸ਼ਾਹਕੋਟ ਦੇ ਨੇੜਲੇ ਪਿੰਡਾਂ 'ਚ ਭਰਿਆ ਪਾਣੀ

Tuesday 11 July 2023 06:02 AM UTC+00 | Tags: breaking breaking-news flood flood-news jalandhar-news latest-news news prime-minister-narendra-modi punjab-breaking punjab-weather

ਚੰਡੀਗੜ੍ਹ, 11 ਜੁਲਾਈ 2023: ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚ ਗਿਆ ਹੈ, ਇਸਦੇ ਨਾਲ ਹੀ ਹੁਣ ਜਲੰਧਰ ਵਿੱਚ ਸਤਲੁਜ ਦਰਿਆ ‘ਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ 2 ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੰਨ੍ਹ ‘ਚ ਇਕ ਪਾੜ ਰਾਤ ਦੇ 12.40 ਦੇ ਕਰੀਬ ਅਤੇ ਦੂਜਾ ਪਾੜ ਤੜਕੇ 2 ਵਜੇ ਲੱਖੂ ਦੀਆਂ ਛੰਨਾਂ ਅਤੇ ਨਸੀਰਪੁਰ ਤੋਂ ਪਿਆ ਹੈ।

ਚਸ਼ਮਦੀਦਾਂ ਮੁਤਾਬਕ ਪਹਿਲਾਂ ਬੰਨ੍ਹ ‘ਚ ਘਰਲ ਪਿਆ, ਜੋ ਜੱਦੋ-ਜਹਿਦ ਦੇ ਬਾਵਜੂਦ ਪੂਰ ਨਹੀਂ ਹੋਈ ਅਤੇ ਕੁੱਝ ਸਮੇਂ ਦਰਮਿਆਨ ਦੇਖਦੇ ਹੀ ਦੇਖਦੇ ਪਾੜ ਪੈ ਗਿਆ, ਜਿਸ ਕਾਰਨ ਬੰਨ੍ਹ ਟੁੱਟ ਗਿਆ। ਇਸਦੇ ਚੱਲਦੇ ਸ਼ਾਹਕੋਟ ਦੇ ਨਾਲ ਲੱਗਦੇ ਪਿੰਡਾਂ ‘ਚ ਪਾਣੀ ਭਰ ਗਿਆ ਹੈ , ਜਿਸ ਤੋਂ ਬਾਅਦ ਐੱਨ. ਡੀ. ਆਰ. ਐੱਫ. ਨੇ ਰੈਸਕਿਊ ਆਪਰੇਸ਼ਨ ਚਲਾਇਆ। ਇਸ ਦੇ ਨਾਲ ਹੀ ਭਾਖੜਾ ਬੰਨ੍ਹ ‘ਚ 20 ਫੁੱਟ ਤੱਕ ਹੋਰ ਪਾਣੀ ਸਟੋਰ ਕਰਨ ਦੀ ਸਮਰੱਥ ਬਚੀ ਹੈ। ਇਸ ਤੋਂ ਬਾਅਦ ਹੈੱਡ ਖੋਲ੍ਹ ਦਿੱਤੇ ਜਾਣਗੇ।

The post ਜਲੰਧਰ ‘ਚ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਟੁੱਟਿਆ, ਸ਼ਾਹਕੋਟ ਦੇ ਨੇੜਲੇ ਪਿੰਡਾਂ ‘ਚ ਭਰਿਆ ਪਾਣੀ appeared first on TheUnmute.com - Punjabi News.

Tags:
  • breaking
  • breaking-news
  • flood
  • flood-news
  • jalandhar-news
  • latest-news
  • news
  • prime-minister-narendra-modi
  • punjab-breaking
  • punjab-weather

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਗਿੱਦੜਪਿੰਡੀ 'ਚ ਪ੍ਰਬੰਧਾਂ ਦਾ ਜਾਇਜ਼ਾ

Tuesday 11 July 2023 06:07 AM UTC+00 | Tags: aam-aadmi-party army breaking-news cm-bhagwant-mann flood-news giddarpindi jalandhar latest-news ndrf news punjab-news vishesh-sarangal

ਗਿੱਦੜਪਿੰਡੀ (ਜਲੰਧਰ) 11 ਜੁਲਾਈ 2023: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੀਤੇ ਦਿਨ ਦੇਰ ਸ਼ਾਮ ਗਿੱਦੜਪਿੰਡੀ ਵਿਖੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਸਤਲੁਜ ਦਰਿਆ ਦੇ ਬੰਨ੍ਹ 'ਚ ਪਾੜ ਪੈਣ ਦੀ ਸੂਰਤ ਵਿਚ ਬੰਨ੍ਹ ਬੰਦ ਕਰਨ ਲਈ ਭਰੇ ਜਾ ਰਹੇ ਬੋਰਿਆਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੇੜਲੇ ਪਿੰਡ ਵਿਚ ਮੰਡਾਲਾ ਛੰਨਾਂ ਵਿਖੇ ਵੀ ਜਾ ਕੇ ਮੌਕੇ ਦੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾਂ ਵਿਖੇ ਸਥਿਤੀ ਕਾਬੂ ਹੇਠ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਟੀਮਾਂ ਮੌਜੂਦਾ ਹਾਲਾਤ 'ਤੇ ਲਗਾਤਾਰ ਨਜਰਸਾਨੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਮੰਡਾਲਾ ਵਿਖੇ ਜਾ ਕੇ ਆਏ ਹਨ ਅਤੇ ਉੱਥੇ ਸਥਿਤੀ ਕੰਟਰੋਲ ਵਿਚ ਹੈ । ਉਨ੍ਹਾਂ ਦੱਸਿਆ ਕਿ ਮਿੱਟੀ ਦੇ ਬੋਰਿਆਂ ਦੀ ਭਰਾਈ ਲਗਾਤਾਰ ਜਾਰੀ ਹੈ ਤਾਂ ਜੋ ਬੰਨ੍ਹ 'ਚ ਕਿਸੇ ਵੀ ਤਰ੍ਹਾਂ ਦੇ ਪਾੜ ਆਦਿ ਨੂੰ ਨਾਲ ਦੀ ਨਾਲ ਬੰਦ ਕੀਤਾ ਜਾ ਸਕੇ

The post ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਗਿੱਦੜਪਿੰਡੀ 'ਚ ਪ੍ਰਬੰਧਾਂ ਦਾ ਜਾਇਜ਼ਾ appeared first on TheUnmute.com - Punjabi News.

Tags:
  • aam-aadmi-party
  • army
  • breaking-news
  • cm-bhagwant-mann
  • flood-news
  • giddarpindi
  • jalandhar
  • latest-news
  • ndrf
  • news
  • punjab-news
  • vishesh-sarangal

ਸਮਰਾਲਾ ਦੇ ਪਿੰਡ ਟੋਡਰਪੁਰ ਦੇ 70 ਤੋਂ 80 ਘਰਾਂ 'ਚ ਵੜਿਆ ਪਾਣੀ

Tuesday 11 July 2023 06:20 AM UTC+00 | Tags: breaking breaking-news flood-in-punjab flood-news flood-todarpur news punjab-news samrala shiromani-akali-dal-news todarpur

ਸਮਰਾਲਾ, 11 ਜੁਲਾਈ 2023: ਸਮਰਾਲਾ ਦੇ ਪਿੰਡ ਟੋਡਰਪੁਰ (Todarpur) ਦੇ 70 ਤੋਂ 80 ਘਰਾਂ ‘ਚ ਵਿੱਚ ਪਾਣੀ ਵੜ ਗਈ ਹੈ, ਇਸ ਮੌਕੇ ਪਰਮਜੀਤ ਸਿੰਘ ਢਿੱਲੋਂ (ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ) ਮੌਕੇ ‘ਤੇ ਪਹੁੰਚੇ। ਢਿੱਲੋਂ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਲੋਕਾਂ ਨਾਲ ਗੱਲਬਾਤ ਕੀਤੀ। ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਉਪਰਾਲਾ ਕੀਤਾ ਗਿਆ ਹੈ ਕਿ ਜਿਥੇ ਵੀ ਕਿਤੇ ਕਿਸੇ ਨੂੰ ਕੋਈ ਮੱਦਦ ਦੀ ਲੋੜ ਹੈ, ਜਿਵੇਂ ਰਾਸ਼ਨ, ਰਿਹਾਇਸ਼, ਜਾਂ ਕਿਸੇ ਹੋਰ ਸਮੱਗਰੀ ਦੀ ਤਾਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਨਾਲ ਖੜ੍ਹੀ ਹੈ।

ਪਰਮਜੀਤ ਢਿੱਲੋਂ ਨੇ ਪਾਣੀ ਵਿੱਚ ਡੁੱਬੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੇ ਵੱਲੋਂ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਗਿਆ ਹੈ, ਹੜ੍ਹ ਪੀੜਤ ਲੋਕ ਉੱਥੇ ਜਾ ਕੇ ਰਹਿ ਸਕਦੇ ਹਨ । ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਵਿੱਚ ਦਾ ਲੰਗਰ ਇੰਤਜ਼ਾਮ ਕੀਤਾ ਗਿਆ ਹੈ। ਤਿੰਨੋਂ ਟਾਈਮ ਲੰਗਰ ਤੁਹਾਡੇ ਕੋਲ ਪਹੁੰਚਾਇਆ ਜਾਵੇਗਾ। ਪਰਮਜੀਤ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇੱਕ ਦੂਜੇ ਦੇ ਇਲਜਾਮ ਲਾਉਣ ਨਾਲੋਂ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ।

The post ਸਮਰਾਲਾ ਦੇ ਪਿੰਡ ਟੋਡਰਪੁਰ ਦੇ 70 ਤੋਂ 80 ਘਰਾਂ ‘ਚ ਵੜਿਆ ਪਾਣੀ appeared first on TheUnmute.com - Punjabi News.

Tags:
  • breaking
  • breaking-news
  • flood-in-punjab
  • flood-news
  • flood-todarpur
  • news
  • punjab-news
  • samrala
  • shiromani-akali-dal-news
  • todarpur

Chandigarh Weather: ਚੰਡੀਗੜ੍ਹ 'ਚ ਤਿੰਨ ਦਿਨਾਂ ਬਾਅਦ ਰੁਕੀ ਬਾਰਿਸ਼, ਲੋਕਾਂ ਨੇ ਲਿਆ ਸੁੱਖ ਦਾ ਸਾਹ

Tuesday 11 July 2023 06:46 AM UTC+00 | Tags: breaking-news chandigarh chandigarh-weather heavy-rain news punjab-breaking punjab-news rain

ਚੰਡੀਗੜ੍ਹ, 11 ਜੁਲਾਈ 2023: ਚੰਡੀਗੜ੍ਹ Chandigarh) ‘ਚ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਆ ਸਾਹਮਣਾ ਕਰਨਾ ਪਿਆ । ਦੂਜੇ ਪਾਸੇ ਮੰਗਲਵਾਰ ਨੂੰ ਬਾਰਿਸ਼ ਰੁਕਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ। ਸ਼ਹਿਰ ਵਿੱਚ ਇੱਕ ਸਾਲ ਵਿੱਚ ਔਸਤਨ 1038 ਐੱਮ.ਐੱਮ ਬਾਰਿਸ਼ ਪੈਂਦੀ ਹੈ, ਪਰ ਸ਼ਨੀਵਾਰ ਸਵੇਰੇ 8.30 ਵਜੇ ਤੋਂ ਸੋਮਵਾਰ ਸ਼ਾਮ 5.30 ਵਜੇ ਤੱਕ 508.4 ਮਿਲੀਮੀਟਰ ਬਾਰਿਸ਼ ਪਈ । ਇਹ ਪੂਰੇ ਸਾਲ ਦੀ ਵਰਖਾ ਦਾ ਲਗਭਗ 50 ਫੀਸਦੀ ਕੋਟਾ ਹੈ। 57 ਘੰਟਿਆਂ ‘ਚ ਇੰਨੀ ਜ਼ਿਆਦਾ ਬਾਰਿਸ਼ ਝੱਲਣ ਤੋਂ ਬਾਅਦ ਸ਼ਹਿਰ ‘ਚ ਹਾਹਾਕਾਰ ਮੱਚ ਗਈ ਸੀ ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਹਾਲਾਤ ਹੋਰ ਨਾ ਵਿਗੜਨ ਲਈ ਪ੍ਰਸ਼ਾਸਨ ਨੇ ਸਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਕਮਿਊਨਿਟੀ ਸੈਂਟਰ ਅਤੇ NDRF ਟੀਮ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਭਾਖੜਾ ਤੋਂ ਆਉਣ ਵਾਲੀਆਂ ਦੋ ਪਾਣੀ ਦੀਆਂ ਲਾਈਨਾਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ ਹਨ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦਾ ਸਮਾਂ ਘਟਾ ਦਿੱਤਾ ਗਿਆ ਹੈ। ਪਾਣੀ ਦੀ ਸਪਲਾਈ ਕਰਨ ਵਾਲੀ ਵੱਡੀ ਪਾਈਪ ਲਾਈਨ ਵੀ ਟੁੱਟਣ ਕਾਰਨ, ਮਨੀਮਾਜਰਾ ਵਿੱਚ ਪਾਣੀ ਦੀ ਵੱਡੀ ਸਮੱਸਿਆ ਪੈਦਾ ਹੋ ਗਈ, ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ (Chandigarh) ਵਿੱਚ 18 ਕਵਿਕ ਰੀਐਕਸ਼ਨ ਟੀਮਾਂ ਬਣਾਈਆਂ ਗਈਆਂ ਹਨ, ਜੋ 24 ਘੰਟੇ ਸਰਗਰਮ ਰਹਿੰਦੀਆਂ ਹਨ। ਬਿਜਲੀ ਡਿੱਗਣ, ਦਰੱਖਤ ਡਿੱਗਣ, ਸੜਕ ਦੀ ਮੁਰੰਮਤ, ਪਾਣੀ ਭਰਨ ਆਦਿ ਦੀਆਂ ਸ਼ਿਕਾਇਤਾਂ ਲਈ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0172-4639999 ਜਾਰੀ ਕੀਤਾ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਦੇ ਪੱਧਰ ਦੀ ਨਿਗਰਾਨੀ ਕਰਨ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਸੋਮਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਦਰਮਿਆਨ 206.1 ਐੱਮ.ਐੱਮ ਬਾਰਿਸ਼ ਦਰਜ ਕੀਤੀ ਗਈ । ਇਹ ਵੀ ਇੱਕ ਦਿਨ ਵਿੱਚ ਬਾਰਿਸ਼ ਦਾ ਰਿਕਾਰਡ ਹੈ ਕਿਉਂਕਿ ਚੰਡੀਗੜ੍ਹ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਿਸ਼ ਨਹੀਂ ਪਈ ਹੈ। ਜੁਲਾਈ ਦੇ ਪੂਰੇ ਮਹੀਨੇ ਵਿੱਚ ਵੀ ਇੰਨੀ ਬਾਰਿਸ਼ ਨਹੀਂ ਹੁੰਦੀ। ਇਸ ਨਾਲ ਚੰਡੀਗੜ੍ਹ ਵਿੱਚ 1 ਜੂਨ ਤੋਂ ਸੋਮਵਾਰ ਸ਼ਾਮ 5:30 ਵਜੇ ਤੱਕ ਕੁੱਲ 729.4 ਮਿਲੀਮੀਟਰ ਬਾਰਿਸ਼ ਪਈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਡਾਇਰੈਕਟਰ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਂਦੀ ਰਹੇਗੀ, ਪਰ ਹੌਲੀ-ਹੌਲੀ ਹੁਣ ਬਾਰਿਸ਼ ਦੀ ਮਾਤਰਾ ਘੱਟ ਸਕਦੀ ਹੈ।

The post Chandigarh Weather: ਚੰਡੀਗੜ੍ਹ ‘ਚ ਤਿੰਨ ਦਿਨਾਂ ਬਾਅਦ ਰੁਕੀ ਬਾਰਿਸ਼, ਲੋਕਾਂ ਨੇ ਲਿਆ ਸੁੱਖ ਦਾ ਸਾਹ appeared first on TheUnmute.com - Punjabi News.

Tags:
  • breaking-news
  • chandigarh
  • chandigarh-weather
  • heavy-rain
  • news
  • punjab-breaking
  • punjab-news
  • rain

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ 2023: ਬੀਤੇ ਕੱਲ੍ਹ ਭਾਰੀ ਬਾਰਿਸ਼ (Heavy Rain) ਹੋਣ ਕਾਰਨ ਪਿੰਡ ਸਮਲਾਹ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਮਿਲੀ ਹੈ। ਸਮਲਾਹ ਵਾਸੀ ਰਾਮ ਚੰਦ ਪੁੱਤਰ ਰਾਮਪਾਲ ਵਾਸ਼ੀ ਸਮਲਾਹ ਦਾ ਪਸ਼ੂਆਂ ਵਾਲਾ ਮਕਾਨ ਭਾਰੀ ਬਾਰਿਸ਼ ਨਾਲ ਢਹਿ-ਢੇਰੀ ਹੋ ਗਿਆ, ਜਿਸ ਨਾਲ ਦੋ ਮੱਝਾਂ ਅਤੇ ਇੱਕ ਗਾਂ ਦੀ ਮੌਤ ਹੋ ਗਈ। ਗਰੀਬ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਦੁੱਖ ਦੀ ਘੜੀ ਵਿੱਚ ਸਾਥ ਦੇਵੇ । ਇਸ ਦੌਰਾਨ ਚੰਗਰ ਜੋਨ ਦੇ ਪ੍ਰਧਾਨ ਕੈਪਟਨ ਗੁਰਨਾਮ ਸਿੰਘ ਬੱਢਲ, ਸਰਕਲ ਇੰਚਾਰਜ ਸੂਬੇਦਾਰ ਰਾਜਪਾਲ ਮੋਹੀਵਾਲ , ਚੌਧਰੀ ਰਕੇਸ਼ ਕੁਮਾਰ, ਚੌਧਰੀ ਰਾਮਪਾਲ ਕਾਹੀਵਾਲ, ਕਾਕੂ ਪਹਿਲਵਾਨ ਅਤੇ ਚੀਮਾ ਬਲੋਲੀ ਤੋਂ ਇਲਾਵਾ ਸਾਰੇ ਪਿੰਡ ਵਾਸੀਆਂ ਨੇ ਮੱਝਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਅਸਫ਼ਲ ਰਹੇ।

The post ਭਾਰੀ ਬਾਰਿਸ਼ ਕਾਰਨ ਗਰੀਬ ਪਰਿਵਾਰ ਦਾ ਮਕਾਨ ਡਿੱਗਿਆ, ਦੋ ਮੱਝਾਂ ਸਮੇਤ ਤਿੰਨ ਪਸ਼ੂਆਂ ਦੀ ਮੌਤ appeared first on TheUnmute.com - Punjabi News.

Tags:
  • accident
  • enws
  • heavy-rain
  • latest-news
  • news
  • samlah
  • samlah-village

ਗਾਜ਼ੀਆਬਾਦ 'ਚ ਸਕੂਲ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ, 6 ਜਣਿਆਂ ਦੀ ਮੌਤ

Tuesday 11 July 2023 07:23 AM UTC+00 | Tags: breaking-news ghaziabad ghaziabad-accident ghaziabad-news injurd latest-news news road-accident taj-highway-flyover up-news uttar-pradesh

ਚੰਡੀਗੜ੍ਹ, 11 ਜੁਲਾਈ 2023: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ (Ghaziabad) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਈਵੇਅ ਸਕੂਲ ਬੱਸ ਅਤੇ ਕਾਰ ਦੀ ਟੱਕਰ ਹੋ ਗਈ | ਹਾਦਸੇ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ ਦੋ ਜਣੇ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।

ਜਾਣਕਾਰੀ ਮੁਤਾਬਕ ਦਿੱਲੀ-ਮੇਰਠ ਐਕਸਪ੍ਰੈੱਸਵੇਅ ‘ਤੇ ਤਾਜ ਹਾਈਵੇਅ ਦੇ ਫਲਾਈਓਵਰ ‘ਤੇ ਮੰਗਲਵਾਰ ਸਵੇਰੇ ਕਰਾਸਿੰਗ ਥਾਣਾ ਖੇਤਰ ‘ਚ ਇਕ ਸਕੂਲ ਬੱਸ ਅਤੇ ਇਕ ਟੀਯੂਵੀ ਕਾਰ ਦੀ ਟੱਕਰ ਹੋ ਗਈ। ਸਕੂਲ ਬੱਸ ਐਕਸਪ੍ਰੈੱਸ ਵੇਅ ‘ਤੇ ਗਲਤ ਦਿਸ਼ਾ ‘ਚ ਆ ਰਹੀ ਸੀ। ਕਾਰ ਵਿੱਚ ਸਵਾਰ ਪਰਿਵਾਰ ਮੇਰਠ ਤੋਂ ਦਿੱਲੀ ਵੱਲ ਜਾ ਰਿਹਾ ਸੀ। ਸ਼ੁਰੂਆਤੀ ਜਾਣਕਾਰੀ ਮਿਲੀ ਹੈ ਕਿ ਪਰਿਵਾਰ ਖਾਟੂ ਸ਼ਿਆਮ ਦੇ ਦਰਸ਼ਨ ਕਰਨ ਜਾ ਰਿਹਾ ਸੀ।

ਕਾਰ ਅਤੇ ਬੱਸ ਦੀ ਟੱਕਰ ਇੰਨੀ ਤੇਜ਼ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਨਾਲ ਲਾਸ਼ਾਂ ਕਾਰ ਵਿਚ ਫਸ ਗਈਆਂ। ਕਾਰ ਨੂੰ ਗੈਸ ਕਟਰ ਨਾਲ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਆਬਾਦ ‘ਚ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

The post ਗਾਜ਼ੀਆਬਾਦ ‘ਚ ਸਕੂਲ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ, 6 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • ghaziabad
  • ghaziabad-accident
  • ghaziabad-news
  • injurd
  • latest-news
  • news
  • road-accident
  • taj-highway-flyover
  • up-news
  • uttar-pradesh

ਪੰਜਾਬ ਰੋਡਵੇਜ਼ ਨੇ ਇਹਤਿਆਤ ਵਜੋਂ ਹਿਮਾਚਲ ਪ੍ਰਦੇਸ਼ ਲਈ ਬੱਸਾਂ ਦੇ ਲੰਬੇ ਰੂਟ ਕੀਤੇ ਰੱਦ

Tuesday 11 July 2023 07:34 AM UTC+00 | Tags: breaking-news heavy-rain himachal-pradesh himachal-weather landslides latest-news news prtc punjab-flood punjab-roadways punjab-weather

ਚੰਡੀਗ੍ਹੜ, 11 ਜੁਲਾਈ 2023: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਿਸ਼ ਪੈ ਰਹੀ ਹੈ। ਹਿਮਾਚਲ ਦੇ ਸਾਰੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪੁੱਲ ਅਤੇ ਸੜਕਾਂ ਨੂੰ ਕਾਫੀ ਨੁਕਸਾਨ ਪੁੱਜਾ ਹੈ । ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਰੋਡਵੇਜ਼ (Punjab Roadways) ਨੇ ਇਹਤਿਆਤ ਵਜੋਂ ਆਪਣੀਆਂ ਬੱਸਾਂ ਦੇ ਲੰਬੇ ਰੂਟ ਰੱਦ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬਾਰਿਸ਼ ਰੁਕਣ ਅਤੇ ਮਾਹੌਲ ਸੁਧਰਨ ਤੋਂ ਬਾਅਦ ਹੀ ਬੱਸਾਂ ਹਿਮਾਚਲ ਪ੍ਰਦੇਸ਼ ਦੇ ਰੂਟਾਂ ‘ਤੇ ਚੱਲਣਗੀਆਂ।

ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਬਾਰਿਸ਼ ਦਾ ਕਹਿਰ ਨਾ ਰੁਕਿਆ ਤਾਂ ਪੰਜਾਬ ਵਿੱਚ ਵੀ ਉਨ੍ਹਾਂ ਇਲਾਕਿਆਂ ਦੇ ਬੱਸ ਰੂਟ ਰੱਦ ਹੋ ਸਕਦੇ ਹਨ, ਜਿੱਥੇ ਹੜ੍ਹ ਵਰਗੀ ਦੀ ਸਥਿਤੀ ਜ਼ਿਆਦਾ ਗੰਭੀਰ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਸੂਬੇ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਦੇ ਊਨਾ ਅਤੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਮਾਤਾ ਚਿੰਤਪੁਰਨੀ ਤੱਕ ਹੀ ਚੱਲ ਰਹੀਆਂ ਹਨ। ਇਸ ਤੋਂ ਅੱਗੇ ਸਾਰੇ ਰੂਟ ਰੱਦ ਕਰ ਦਿੱਤੇ ਗਏ ਹਨ। ਇੱਥੇ ਬਹੁਤ ਜ਼ਿਆਦਾ ਪਹਾੜੀ ਇਲਾਕਾ ਨਾ ਹੋਣ ਕਾਰਨ ਇੱਥੇ ਰਸਤੇ ਚੱਲਦੇ ਰਹਿੰਦੇ ਹਨ ਅਤੇ ਇਸ ਇਲਾਕੇ ਵਿੱਚ ਬਰਸਾਤ ਦਾ ਵੀ ਜ਼ਿਆਦਾ ਅਸਰ ਨਹੀਂ ਹੁੰਦਾ। ਨਾ ਹੀ ਹੁਣ ਤੱਕ ਇਸ ਖੇਤਰ ਵਿੱਚ ਹੜ੍ਹ ਵਰਗੀ ਸਥਿਤੀ ਹੈ।

The post ਪੰਜਾਬ ਰੋਡਵੇਜ਼ ਨੇ ਇਹਤਿਆਤ ਵਜੋਂ ਹਿਮਾਚਲ ਪ੍ਰਦੇਸ਼ ਲਈ ਬੱਸਾਂ ਦੇ ਲੰਬੇ ਰੂਟ ਕੀਤੇ ਰੱਦ appeared first on TheUnmute.com - Punjabi News.

Tags:
  • breaking-news
  • heavy-rain
  • himachal-pradesh
  • himachal-weather
  • landslides
  • latest-news
  • news
  • prtc
  • punjab-flood
  • punjab-roadways
  • punjab-weather

ਫਿਰੋਜ਼ਪੁਰ: ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਪਿੰਡ ਵਾਸੀਆਂ ਦੇ ਖੇਤਾਂ ਤੇ ਘਰਾਂ 'ਚ ਭਰਿਆ ਪਾਣੀ

Tuesday 11 July 2023 07:50 AM UTC+00 | Tags: breaking breaking-news fatewala fatewala-flood ferozepur ferozepur-news harike-lake heavy-rain latest-news news nrdf rescue sutlej sutlej-news zira

ਫਿਰੋਜ਼ਪੁਰ, 11 ਜੁਲਾਈ 2023: ਹਲਕਾ ਜ਼ੀਰਾ ਦੇ ਪਿੰਡ ਫੱਤੇਵਾਲਾ ਵਿੱਚ ਸਤਲੁਜ (Sutlej) ਦਾ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਪਿੰਡ ਫੱਤੇਵਾਲਾ ਵਿੱਚ ਖੇਤਾਂ ਅਤੇ ਘਰਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ | ਫਿਰੋਜ਼ਪੁਰ ‘ਚ ਹਰੀਕੇ ਹੈੱਡ ਤੋਂ 208597 ਕਿਊਸਿਕ ਪਾਣੀ, ਹੁਸਨੀਵਾਲਾ ਹੈੱਡ ਤੋਂ 110568 ਕਿਊਸਿਕ ਪਾਣੀ ਛੱਡਿਆ ਗਿਆ ਹੈ, ਹੈੱਡ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ ਹਨ।

ਸਤਲੁਜ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨੇੜੇ ਪੈਂਦੇ ਪਿੰਡ ਫੱਤੇਵਾਲਾ ਅਤੇ ਹੇਠਲੇ ਪਿੰਡਾਂ ਵਿੱਚ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਲੋਕ ਆਪਣੇ ਘਰਾਂ ਤੋਂ ਸਾਮਾਨ ਲੈ ਕੇ ਉੱਚੀ ਥਾਂ ‘ਤੇ ਜਾਂਦੇ ਦਿਖਾਈ ਦੇ ਰਹੇ ਹਨ।

ਕੱਲ੍ਹ ਤੋਂ ਹਰੀਕੇ ਹੈੱਡ ਤੋਂ ਹੁਸੈਨੀਵਾਲਾ ਵੱਲ ਬਹੁਤ ਸਾਰਾ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਹੁਸੈਨੀਵਾਲਾ ਦੇ ਅੱਗੇ ਹੈੱਡ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨੇੜੇ ਪਿੰਡ ਫੱਤੇਵਾਲਾ ‘ਚ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਖੇਤ ਪਾਣੀ ਨਾਲ ਭਰ ਗਿਆ ਹੈ, ਇੱਥੋਂ ਲੋਕ ਹੁਣ ਉੱਚੀਆਂ ਥਾਵਾਂ ‘ਤੇ ਜਾ ਰਹੇ ਹਨ |ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਮੱਦਦ ਦੀ ਅਪੀਲ ਕੀਤੀ ਹੈ |

The post ਫਿਰੋਜ਼ਪੁਰ: ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪਿੰਡ ਵਾਸੀਆਂ ਦੇ ਖੇਤਾਂ ਤੇ ਘਰਾਂ ‘ਚ ਭਰਿਆ ਪਾਣੀ appeared first on TheUnmute.com - Punjabi News.

Tags:
  • breaking
  • breaking-news
  • fatewala
  • fatewala-flood
  • ferozepur
  • ferozepur-news
  • harike-lake
  • heavy-rain
  • latest-news
  • news
  • nrdf
  • rescue
  • sutlej
  • sutlej-news
  • zira

ਅਮਰੂਦਾਂ ਦੇ ਬੂਟਿਆਂ ਸੰਬੰਧੀ ਮੁਆਵਜ਼ਾ ਘਪਲਾ: ਵਿਜੀਲੈਂਸ ਵੱਲੋਂ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫਤਾਰ

Tuesday 11 July 2023 08:50 AM UTC+00 | Tags: breaking-news bribe crime guava-compensation-scam guava-plantation-compensation-scam guava-scam latest-news mohali-scam news punjab-vigilance-bureau retired-patwari

ਚੰਡੀਗੜ੍ਹ, 11 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ (Guava plantation compensation scam) ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ। ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਗ੍ਰਹਿਣ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਦੇ ਸਾਥੀ ਪਟਵਾਰੀ ਸੁਰਿੰਦਰਪਾਲ ਸਿੰਘ ਨੂੰ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲ.ਏ.ਸੀ. ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪਰ ਉਕਤ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਕਰ ਦਿੱਤੀ। ਉਕਤ ਪਟਵਾਰੀ ਦੀ ਰਿਪੋਰਟ ਦੇ ਆਧਾਰ 'ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿੱਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।

ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਵਾਸੀ ਐਮ.ਆਈ.ਜੀ. ਫਲੈਟਸ, ਸੈਕਟਰ-70, ਮੋਹਾਲੀ ਨੂੰ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘਪਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

The post ਅਮਰੂਦਾਂ ਦੇ ਬੂਟਿਆਂ ਸੰਬੰਧੀ ਮੁਆਵਜ਼ਾ ਘਪਲਾ: ਵਿਜੀਲੈਂਸ ਵੱਲੋਂ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe
  • crime
  • guava-compensation-scam
  • guava-plantation-compensation-scam
  • guava-scam
  • latest-news
  • mohali-scam
  • news
  • punjab-vigilance-bureau
  • retired-patwari

ਸੁਨੀਲ ਜਾਖੜ ਦੀ ਤਾਜ਼ਪੋਸ਼ੀ 'ਚ ਸ਼ਾਮਲ ਨਹੀਂ ਹੋਏ ਅਸ਼ਵਨੀ ਸ਼ਰਮਾ, ਦੱਸੀ ਅਸਲ ਵਜ੍ਹਾ

Tuesday 11 July 2023 08:57 AM UTC+00 | Tags: amit-shah ashwani-sharma ashwini-sharma latest-news news punjab-bjp punjab-latest-news sunil-jakhar the-unmute-breaking-news

ਚੰਡੀਗੜ੍ਹ, 11 ਜੁਲਾਈ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

ਜਦਕਿ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ ਟਵੀਟ ਕਰਕੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਅਫਸੋਸ ਹੈ ਕਿ ਮੈਂ ਖ਼ਰਾਬ ਸਿਹਤ ਕਾਰਨ ਪ੍ਰੋਗਰਾਮ ‘ਚ ਸ਼ਾਮਲ ਨਹੀਂ ਹੋ ਸਕਿਆ। ਉਮੀਦ ਹੈ ਕਿ ਤੁਹਾਡਾ ਤਜਰਬਾ ਪਾਰਟੀ ਨੂੰ ਨਵੀਂ ਦਿਸ਼ਾ ਦੇਵੇਗਾ।

The post ਸੁਨੀਲ ਜਾਖੜ ਦੀ ਤਾਜ਼ਪੋਸ਼ੀ ‘ਚ ਸ਼ਾਮਲ ਨਹੀਂ ਹੋਏ ਅਸ਼ਵਨੀ ਸ਼ਰਮਾ, ਦੱਸੀ ਅਸਲ ਵਜ੍ਹਾ appeared first on TheUnmute.com - Punjabi News.

Tags:
  • amit-shah
  • ashwani-sharma
  • ashwini-sharma
  • latest-news
  • news
  • punjab-bjp
  • punjab-latest-news
  • sunil-jakhar
  • the-unmute-breaking-news

IND-W vs BAN-W T20I: ਬੰਗਲਾਦੇਸ਼ੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤੀ ਟੀਮ ਨੇ 96 ਦੌੜਾਂ ਦਾ ਰੱਖਿਆ ਟੀਚਾ

Tuesday 11 July 2023 09:48 AM UTC+00 | Tags: breaking-news cricket-news harmanpreet-kaur indian-women-cricket-team ind-vs-ban ind-w-vs-ban-w ind-w-vs-ban-w-t20i latest-news news sports t20i-matrch t20-worldcup-2023

ਚੰਡੀਗੜ੍ਹ, 11 ਜੁਲਾਈ 2023: (IND-W vs BAN-W T20I) ਭਾਰਤ ਅਤੇ ਬੰਗਲਾਦੇਸ਼ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਦੂਜਾ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਢਾਕਾ ਦੇ ਸ਼ੇਰ-ਏ-ਬੰਗਲਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ (Indian team) ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 95 ਦੌੜਾਂ ਬਣਾਈਆਂ । ਬੰਗਲਾਦੇਸ਼ ਨੂੰ ਜਿੱਤ ਲਈ 96 ਦੌੜਾਂ ਬਣਾਉਣੀਆਂ ਪੈਣਗੀਆਂ। ਭਾਰਤੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ, ਪਰ ਇਸ ਤੋਂ ਬਾਅਦ ਟੀਮ ਨੇ ਲਗਾਤਾਰ ਅੰਤਰਾਲਾਂ ‘ਤੇ ਵਿਕਟਾਂ ਗੁਆ ਦਿੱਤੀਆਂ।

ਤਿੰਨ ਟੀ-20 ਮੈਚਾਂ ਦੀ ਸੀਰੀਜ਼ ‘ਚ ਭਾਰਤੀ ਟੀਮ 1-0 ਨਾਲ ਅੱਗੇ ਹੈ। ਪਹਿਲੇ ਮੈਚ ਵਿੱਚ ਹਰਮਨਪ੍ਰੀਤ ਐਂਡ ਕੰਪਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ । ਕਪਤਾਨ ਹਰਮਨਪ੍ਰੀਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸਿਰਫ 35 ਗੇਂਦਾਂ ‘ਤੇ 54 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਇਸ ਦੇ ਨਾਲ ਹੀ ਸਮ੍ਰਿਤੀ ਮੰਧਾਨਾ ਨੇ 38 ਦੌੜਾਂ ਦਾ ਯੋਗਦਾਨ ਦਿੱਤਾ ਸੀ ।

The post IND-W vs BAN-W T20I: ਬੰਗਲਾਦੇਸ਼ੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤੀ ਟੀਮ ਨੇ 96 ਦੌੜਾਂ ਦਾ ਰੱਖਿਆ ਟੀਚਾ appeared first on TheUnmute.com - Punjabi News.

Tags:
  • breaking-news
  • cricket-news
  • harmanpreet-kaur
  • indian-women-cricket-team
  • ind-vs-ban
  • ind-w-vs-ban-w
  • ind-w-vs-ban-w-t20i
  • latest-news
  • news
  • sports
  • t20i-matrch
  • t20-worldcup-2023

ਡੇਰਿਆਂ 'ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

Tuesday 11 July 2023 09:56 AM UTC+00 | Tags: breaking-news chandigarh chetan-singh-jauramajra flood flood-news jalandhar latest-news ndrf news patiala-news punjab-flood punjab-news safely samana satluj slums slums-area

ਸਮਾਣਾ, 11 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ ‘ਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿੱਚ ਡਟੇ ਹੋਏ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

May be an image of 3 people

ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜਲੇ ਡੇਰਿਆਂ ਵਿੱਚ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਮੌਕੇ ‘ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਐਸ.ਡੀ.ਐਮ. ਚਰਨਜੀਤ ਸਿੰਘ ਅਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੂੰ ਰਾਹਤ ਕਾਰਜ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।

May be an image of 6 people

ਇਸ ਪਿੱਛੋਂ ਕੈਬਨਿਟ ਮੰਤਰੀ (Chetan Singh Jauramajra) ਨੇ ਪਿੰਡ ਡਰੌਲਾ, ਡਰੌਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ, ਸੂਲਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਵਿਅਕਤੀ ਅਤੇ ਜੀਵ ਦੀ ਸੁਰੱਖਿਆ ਲਈ ਪੂਰਾ ਪ੍ਰਸ਼ਾਬਨ ਪੱਬਾਂ ਭਾਰ ਹੈ, ਇਸ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

ਮੀਡੀਆ ਨਾਲ ਗੱਲਬਾਤ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਹਾੜੀ ਅਤੇ ਤਰਾਈ ਵਾਲੇ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹਨ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਥਿਤੀ ‘ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਮਨਿੰਦਰ ਸਿੰਘ, ਕਮਲਪ੍ਰੀਤ ਸਿੰਘ ਸਰਪੰਚ ਸੂਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

The post ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • breaking-news
  • chandigarh
  • chetan-singh-jauramajra
  • flood
  • flood-news
  • jalandhar
  • latest-news
  • ndrf
  • news
  • patiala-news
  • punjab-flood
  • punjab-news
  • safely
  • samana
  • satluj
  • slums
  • slums-area

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੂਰਾ ਕਰਨ ਲਈ ਵਿਸ਼ੇਸ ਮੁਹਿੰਮ 20 ਜੁਲਾਈ ਤੋਂ

Tuesday 11 July 2023 10:05 AM UTC+00 | Tags: backlog breaking-news disabilities disabled dr-baljit-kaur latest-news news special-campaign women-and-child-development

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਪਦਉਨਤੀ ਕੋਟੇ ਵਿੱਚ ਬਣਦੇ ਬੈਕਲਾਗ ਨੂੰ ਪੂਰਾ ਕਰਨ ਲਈ ਪਹਿਲ ਦੇ ਆਧਾਰ ‘ਤੇ ਇਕ ਵਿਸ਼ੇਸ਼ ਮੁਹਿੰਮ (SPECIAL CAMPAIGN)  20 ਜੁਲਾਈ ਤੋਂ 20 ਸਤੰਬਰ, 2023 ਤੱਕ ਚਲਾਈ ਜਾਵੇਗੀ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 32 ਵਿਭਾਗਾਂ ਵਲੋਂ ਇਸ ਸਬੰਧੀ ਸੂਚਨਾ ਉਪਲਬੱਧ ਕਰਵਾਈ ਗਈ ਹੈ ਅਤੇ ਸੂਚਨਾ ਦੇ ਅਧਾਰ ਤੇ ਕੁੱਲ 920 ਆਸਾਮੀਆਂ ਹਨ। ਜਿਸ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਭਰਨ ਲਈ ਆਸਾਮੀਆਂ ਦੀ ਗਿਣਤੀ ਸਾਮਲ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਾਕੀ ਵਿਭਾਗਾਂ ਵਲੋਂ ਵੀ ਬੈਕਲਾਗ ਦੀ ਰਿਪੋਰਟ ਤੁਰੰਤ ਪ੍ਰਾਪਤ ਕਰਨ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਦਿਵਿਆਂਗਜਨਾ ਦੇ ਰੋਸਟਰ ਰਜਿਸਟਰ ਨੂੰ ਸਹੀ ਤਰੀਕੇ ਨਾਲ ਮੇਨਟੇਨ ਕਰਨ ਲਈ ਹਦਾਇਤ ਕੀਤੀ ਤਾਂ ਜੋ ਭਵਿੱਖ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਰਾਈਟਸ ਆਫ ਪਰਸਨਜ਼ ਵਿਦ ਡਿਸਇਬਲਟੀ ਐਕਟ, 2016 ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਸਿੱਧੀ ਭਰਤੀ ਅਤੇ ਤਰੱਕੀ ਦਾ ਲਾਭ ਮਿਲ ਸਕੇ।

ਉਨ੍ਹਾਂ ਨੇ ਵਿਭਾਗ ਨੂੰ ਇਸ ਸਬੰਧੀ ਵਰਕਸ਼ਾਪ ਆਯੋਜਿਤ (SPECIAL CAMPAIGN) ਕਰਕੇ ਮਾਸਟਰ ਟਰੇਨਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੇਨਰ ਮੁੱਖ ਦਫਤਰਾਂ ਅਤੇ ਖੇਤਰੀ ਦਫ਼ਤਰਾਂ ਵਿਚ ਦਿਵਿਆਗਜਨਾਂ ਦੇ ਰੋਸਟਰ ਰਜਿਸਟਰ ਸਹੀ ਤਰੀਕੇ ਨਾਲ ਤਿਆਰ ਕਰਵਾਉਣ ਲਈ ਹਰ ਪੱਧਰ ਤੇ ਟਰੇਨਿੰਗ ਦੇ ਕੇ ਭਵਿੱਖ ਵਿੱਚ ਦਿਵਿਆਂਗ ਕੋਟੇ ਦੇ ਅਸਾਮੀ ਰੋਸਟਰ ਰਜਿਸਟਰ ਹਦਾਇਤਾਂ ਅਨੁਸਾਰ ਤਿਆਰ ਕਰਨਾ ਯਕੀਨੀ ਬਨਾਉਣ।

ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਅਧਿਕਾਰੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਿੱਧੀ ਭਰਤੀ ਅਤੇ ਤਰੱਕੀ ਕੋਟੇ ਦੇ ਬੈਕਲਾਗ ਸਬੰਧੀ ਅੰਕੜੇ ਇਕੱਠੇ ਕਰਨ ਲਈ ਕਿਹਾ ਤਾਂ ਜੋ ਦਿਵਿਆਂਗਜਨਾਂ ਦਾ ਬੈਕਲਾਗ ਪੂਰਾ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵੱਡੇ ਪੱਧਰ ਤੇ ਰੋਸਟਰ ਰਜਿਸਟਰ ਚੈੱਕ ਅਤੇ ਲੋੜੀਦਾ ਡਾਟਾ ਤਿਆਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਗਏ। ਰੋਸਟਰ ਰਜਿਸਟਰ ਚੈਕ ਕਰਵਾਕੇ ਕਮੀਆਂ ਨੂੰ ਦਰੁਸੱਤ ਕਰਵਾਇਆ ਗਿਆ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ 32 ਸਰਕਾਰੀ ਵਿਭਾਗਾਂ ਨਾਲ ਮੀਟਿੰਗ ਕਰਕੇ ਦਿਵਿਆਂਗ ਕੋਟੇ ਦੇ ਸਿੱਧੀ ਭਰਤੀ ਦੇ ਬੈਕਲਾਗ ਵਿਰੁੱਧ ਭਰਤੀ ਕਰਨ ਲਈ ਇਸ਼ਤਿਹਾਰ 20 ਜਲਾਈ 2023 ਤੋਂ ਪਹਿਲਾਂ-ਪਹਿਲਾਂ ਪ੍ਰਕਾਸ਼ਿਤ ਕਰਵਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਦਿਵਿਆਂਗ ਕੋਟੇ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਇਸ਼ਤਿਹਾਰ ਸਪੈਸ਼ਲ ਤੌਰ ਤੇ ਜਾਰੀ ਕੀਤਾ ਜਾਵੇ, ਇਸ ਵਿਚ ਵਿਭਾਗ ਦੀਆਂ ਬਾਕੀ ਖਾਲੀ ਆਸਾਮੀਆਂ ਨੂੰ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਧੀ ਭਰਤੀ ਦੇ ਬੈਕਲਾਗ ਸਬੰਧੀ ਇਸ਼ਤਿਹਾਰ ਜਾਰੀ ਕਰਨ ਦੇ ਨਾਲ-ਨਾਲ ਪਦਉਨਤੀ ਕੋਟੇ ਵਿਚ ਬਣਦੇ ਬੈਕਲਾਗ ਵਿਰੁੱਧ ਵੀ ਪਦਉਨਤੀਆਂ ਕਰਨ ਲਈ ਕਾਰਵਾਈ ਵਿੱਚ ਤੇਜੀ ਲਿਆਂਦੀ ਜਾਵੇ।

The post ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੂਰਾ ਕਰਨ ਲਈ ਵਿਸ਼ੇਸ ਮੁਹਿੰਮ 20 ਜੁਲਾਈ ਤੋਂ appeared first on TheUnmute.com - Punjabi News.

Tags:
  • backlog
  • breaking-news
  • disabilities
  • disabled
  • dr-baljit-kaur
  • latest-news
  • news
  • special-campaign
  • women-and-child-development

ਪਟਿਆਲਾ ਦੀ ਰਾਓ ਨਦੀ 'ਚ ਡਿੱਗੀ ਸਵਿਫਟ ਕਾਰ, ਤਿੰਨ ਲਾਸ਼ਾਂ ਬਰਾਮਦ

Tuesday 11 July 2023 10:18 AM UTC+00 | Tags: accident chandigarh flood maloa-village news patiala-news punjabi-news rao-river-of-patiala toga-village

ਚੰਡੀਗੜ੍ਹ, 11 ਜੁਲਾਈ 2023: ਚੰਡੀਗੜ੍ਹ ਦੇ ਮਲੋਆ ਪਿੰਡ ਤੋਂ ਪਿੰਡ ਤੋਗਾ ਨੂੰ ਜਾਂਦੇ ਹੋਏ ਪਟਿਆਲਾ (Patiala) ਦੀ ਰਾਓ ਨਦੀ ਵਿੱਚ ਇੱਕ ਸਵਿਫਟ ਕਾਰ ਵਹਿ ਗਈ। ਇਸ ਵਿੱਚ 3 ਜਣੇ ਸਵਾਰ ਸਨ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਪੁਲਿਸ ਨੇ ਬਚਾਅ ਮੁਹਿੰਮ ਦੌਰਾਨ ਤਿੰਨੋਂ ਲਾਸ਼ਾਂ ਨੂੰ ਨਹਿਰ ਵਿੱਚੋਂ ਕੱਢਿਆ । ਲਾਸ਼ਾਂ ਦੀ ਪਛਾਣ ਹਰਪ੍ਰੀਤ ਸਿੰਘ, ਰਿੰਪੀ ਅਤੇ ਗੋਪੀ ਵਜੋਂ ਹੋਈ ਹੈ। ਪਟਿਆਲਾ ਦੀ ਰਾਓ ਨਦੀ ਵਿੱਚ ਪਾਣੀ ਦੇ ਲਗਾਤਾਰ ਵਹਾਅ ਕਾਰਨ ਐਤਵਾਰ ਤੋਂ ਹੁਣ ਤੱਕ ਬਚਾਅ ਕਾਰਜ ਨਹੀਂ ਹੋ ਸਕਿਆ ਹੈ। ਮੰਗਲਵਾਰ ਨੂੰ ਬਾਰਿਸ਼ ਰੁਕਣ ਤੋਂ ਬਾਅਦ ਬਚਾਅ ਕਾਰਜਾਂ ‘ਤੇ ਪਿੰਡ ਝਾਮਪੁਰ ਤੋਂ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।

ਪਿੰਡ ਭਾਗੋ ਮਾਜਰਾ ਦੇ ਵਸਨੀਕ ਅਮਰਜੀਤ ਸਿੰਘ ਨੇ ਐਤਵਾਰ ਨੂੰ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਸ ਦੇ ਚਾਚੇ ਦਾ ਲੜਕਾ ਹਰਪ੍ਰੀਤ ਸਿੰਘ ਆਪਣੇ ਦੋਸਤ ਰਿੰਪੀ ਦੀ ਕਾਰ ਵਿੱਚ ਮੁੱਲਾਪੁਰ ਗਿਆ ਸੀ। ਉਹ ਆਪਣੀ ਨਾਨੀ ਦੇ ਘਰ ਗਿਆ ਸੀ ਪਰ ਸ਼ਾਮ ਕਰੀਬ 6 ਵਜੇ ਤੋਂ ਉਸ ਨਾਲ ਸੰਪਰਕ ਨਹੀਂ ਹੋ ਸਕਿਆ। ਪਿੰਡ ਮਲੋਆ ਦੀ ਇੱਕ ਔਰਤ ਨੇ ਤੋਗਾ ਵਾਲੇ ਪਾਸੇ ਤੋਂ ਇੱਕ ਵਾਹਨ ਆਉਂਦਾ ਦੇਖਿਆ। ਉਹ ਅਚਾਨਕ ਗਾਇਬ ਹੋ ਗਈ। ਇਸ ਤੋਂ ਬਾਅਦ ਔਰਤ ਨੇ ਚੰਡੀਗੜ੍ਹ ਪੁਲਿਸ ਦੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।

The post ਪਟਿਆਲਾ ਦੀ ਰਾਓ ਨਦੀ ‘ਚ ਡਿੱਗੀ ਸਵਿਫਟ ਕਾਰ, ਤਿੰਨ ਲਾਸ਼ਾਂ ਬਰਾਮਦ appeared first on TheUnmute.com - Punjabi News.

Tags:
  • accident
  • chandigarh
  • flood
  • maloa-village
  • news
  • patiala-news
  • punjabi-news
  • rao-river-of-patiala
  • toga-village

ED ਡਾਇਰੈਕਟਰ ਦੇ ਕਾਰਜਕਾਲ 'ਚ ਤੀਜੀ ਵਾਰ ਵਾਧਾ ਗੈਰ-ਕਾਨੂੰਨੀ: ਸੁਪਰੀਮ ਕੋਰਟ

Tuesday 11 July 2023 10:31 AM UTC+00 | Tags: breaking-news ed ed-director ed-director-sanjay-mishra enforcement-directorate government-of-india news sanjay-mishra supreme-court

ਚੰਡੀਗੜ੍ਹ, 11 ਜੁਲਾਈ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਈਡੀ (ED) ਦੇ ਡਾਇਰੈਕਟਰ ਸੰਜੇ ਮਿਸ਼ਰਾ ਦੇ ਕਾਰਜਕਾਲ ਨੂੰ ਤੀਜੀ ਵਾਰ ਵਧਾਉਣ ਦਾ ਕੇਂਦਰ ਦਾ ਫੈਸਲਾ ਗੈਰ-ਕਾਨੂੰਨੀ ਹੈ। ਅਦਾਲਤ ਦੇ ਇਸ ਹੁਕਮ ਦੇ ਬਾਵਜੂਦ ਮਿਸ਼ਰਾ 31 ਜੁਲਾਈ ਤੱਕ ਅਹੁਦੇ ‘ਤੇ ਬਣੇ ਰਹਿਣਗੇ। ਉਦੋਂ ਤੱਕ ਕੇਂਦਰ ਸਰਕਾਰ ਨੂੰ ਨਵੇਂ ਮੁਖੀ ਦੀ ਨਿਯੁਕਤੀ ਕਰਨੀ ਪਵੇਗੀ।ਇਸ ਤੋਂ ਪਹਿਲਾਂ ਸੰਜੇ ਮਿਸ਼ਰਾ 18 ਨਵੰਬਰ ਨੂੰ ਰਿਟਾਇਰ ਹੋਣ ਵਾਲੇ ਸਨ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਤੀਜੀ ਵਾਰ ਉਨ੍ਹਾਂ ਦਾ ਕਾਰਜਕਾਲ ਵਧਾਇਆ ਸੀ |

ਮੰਗਲਵਾਰ ਦੀ ਸੁਣਵਾਈ ‘ਚ ਅਦਾਲਤ ਨੇ ਕਿਹਾ ਕਿ ਕਾਨੂੰਨ ਆਪਣੀ ਥਾਂ ‘ਤੇ ਸਹੀ ਹੈ ਪਰ ਇਸ ਮਾਮਲੇ ‘ਚ ਸਰਕਾਰ ਦਾ ਫੈਸਲਾ ਗੈਰ-ਕਾਨੂੰਨੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਆਰ ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਕੀਤੀ ਹੈ । ਸੁਪਰੀਮ ਕੋਰਟ ਨੇ 8 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਦੇ ਕਾਰਜਕਾਲ ਦੇ ਵਾਧੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ‘ਚ ਉਨ੍ਹਾਂ ਦਾ ਸਰਵਿਸ ਐਕਸਟੈਂਸ਼ਨ ਗੈਰ-ਕਾਨੂੰਨੀ ਦੱਸਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਸੰਜੇ ਕੁਮਾਰ ਮਿਸ਼ਰਾ ਨੂੰ ਨਵੰਬਰ 2018 ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਸੰਜੇ ਮਿਸ਼ਰਾ 1984 ਬੈਚ ਦੇ ਇਨਕਮ ਟੈਕਸ ਕਾਡਰ ਦੇ ਭਾਰਤੀ ਮਾਲੀਆ ਸੇਵਾ (IRS) ਅਧਿਕਾਰੀ ਹਨ। ਉਨ੍ਹਾਂ ਨੂੰ ਪਹਿਲਾਂ ਜਾਂਚ ਏਜੰਸੀ ਵਿੱਚ ਪ੍ਰਮੁੱਖ ਵਿਸ਼ੇਸ਼ ਨਿਰਦੇਸ਼ਕ ਵਜੋਂ ਨਿਯੁਕਤ ਕੀਤਾ ਗਿਆ ਸੀ। ED ਵਿੱਚ ਆਪਣੀ ਨਿਯੁਕਤੀ ਤੋਂ ਪਹਿਲਾਂ, ਸੰਜੇ ਮਿਸ਼ਰਾ ਦਿੱਲੀ ਵਿੱਚ ਆਮਦਨ ਕਰ ਵਿਭਾਗ ਦੇ ਮੁੱਖ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਸਨ।

The post ED ਡਾਇਰੈਕਟਰ ਦੇ ਕਾਰਜਕਾਲ ‘ਚ ਤੀਜੀ ਵਾਰ ਵਾਧਾ ਗੈਰ-ਕਾਨੂੰਨੀ: ਸੁਪਰੀਮ ਕੋਰਟ appeared first on TheUnmute.com - Punjabi News.

Tags:
  • breaking-news
  • ed
  • ed-director
  • ed-director-sanjay-mishra
  • enforcement-directorate
  • government-of-india
  • news
  • sanjay-mishra
  • supreme-court

ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਹਟਾਉਣ ਸੰਬੰਧੀ ਸੁਪਰੀਮ ਕੋਰਟ 2 ਅਗਸਤ ਨੂੰ ਕਰੇਗੀ ਸੁਣਵਾਈ

Tuesday 11 July 2023 10:42 AM UTC+00 | Tags: article-370 bjp-government breaking-news chief-justice-dy-chandrachud delhi government-of-india jammu-and-kashmir latest-news news supreme-court the-unmute-breaking-news the-unmute-latest-update

ਚੰਡੀਗੜ੍ਹ, 11 ਜੁਲਾਈ 2023: ਜੰਮੂ-ਕਸ਼ਮੀਰ ਵਿੱਚ ਧਾਰਾ 370 (Article 370) ਨੂੰ ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕਰੀਬ 23 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਸਾਰੀਆਂ ਧਿਰਾਂ ਨੂੰ 27 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ, ਜਿਸ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਬਾਅਦ ਅਗਲੀ ਸੁਣਵਾਈ 2 ਅਗਸਤ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਦੇ ਤਾਜ਼ਾ ਹਲਫਨਾਮੇ ‘ਤੇ ਵਿਚਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ।

ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦਾ ਕਹਿਣਾ ਹੈ ਕਿ ਪਟੀਸ਼ਨਾਂ ਦੀ ਸੁਣਵਾਈ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਰੋਜ਼ਾਨਾ ਆਧਾਰ ‘ਤੇ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸੁਣਵਾਈ ਦੀ ਸਹੂਲਤ ਲਈ ਦੋ ਵਕੀਲਾਂ ਨੂੰ ਨੋਡਲ ਵਕੀਲ ਵਜੋਂ ਨਿਯੁਕਤ ਕੀਤਾ ਹੈ।

ਦੂਜੇ ਪਾਸੇ, ਆਈਏਐਸ ਅਧਿਕਾਰੀ ਸ਼ਾਹ ਫੈਸਲ ਅਤੇ ਕਾਰਕੁਨ ਸ਼ੇਹਲਾ ਰਸ਼ੀਦ ਨੇ ਧਾਰਾ 370 (Article 370) ਨੂੰ ਰੱਦ ਕਰਨ ਵਿਰੁੱਧ ਆਪਣੀਆਂ ਪਟੀਸ਼ਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੇਸ ਤੋਂ ਪਿੱਛੇ ਹਟਣਾ ਚਾਹੁੰਦਾ ਹੈ। ਅਦਾਲਤ ਨੇ ਪਟੀਸ਼ਨਰ ਵਜੋਂ ਉਸ ਦਾ ਨਾਂ ਹਟਾਉਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।

The post ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾਉਣ ਸੰਬੰਧੀ ਸੁਪਰੀਮ ਕੋਰਟ 2 ਅਗਸਤ ਨੂੰ ਕਰੇਗੀ ਸੁਣਵਾਈ appeared first on TheUnmute.com - Punjabi News.

Tags:
  • article-370
  • bjp-government
  • breaking-news
  • chief-justice-dy-chandrachud
  • delhi
  • government-of-india
  • jammu-and-kashmir
  • latest-news
  • news
  • supreme-court
  • the-unmute-breaking-news
  • the-unmute-latest-update

ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾਣ: ਅਨੁਰਾਗ ਵਰਮਾ

Tuesday 11 July 2023 10:52 AM UTC+00 | Tags: anurag-verma breaking-news flood-news heavy-rains jalandhar ndrf-team news patiala-flood punjab-police punjab-weather

ਚੰਡੀਗੜ੍ਹ, 11 ਜੁਲਾਈ 2023: ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ 'ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪੱਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲਈ ਗਈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਹਰ ਤਰਾਂ ਮੱਦਦ ਮੁਹੱਈਆ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਮੀਟਿੰਗ ਵਿੱਚ ਜਾਇਜ਼ਾ ਲਿਆ। ਫੀਲਡ ਵਿੱਚ ਤਾਇਨਾਤ ਕੈਬਨਿਟ ਮੰਤਰੀ, ਵਿਧਾਇਕ ਤੇ ਜਨਤਕ ਨੁਮਾਇੰਦੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਰਾਹਤ ਦੇਣ ਲਈ ਜੁਟੇ ਹੋਏ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ।

ਮੁੱਖ ਸਕੱਤਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਨੀਵੇਂ ਥਾਂ ਜਾਂ ਪਾਣੀ ਭਰਨ ਕਰਕੇ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਸੁਰੱਖਿਅਤ ਕੱਢਣ ਅਤੇ ਉਨਾਂ ਲਈ ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧਾਂ ਨੂੰ ਜੰਗੀ ਪੱਧਰ 'ਤੇ ਕੀਤਾ ਜਾਵੇ। ਲੋਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਹ ਸਹੂਲਤ ਦਾ ਫਾਇਦਾ ਉਠਾ ਸਕਣ। ਲੋਕਾਂ ਦੀ ਜਾਨ ਦੀ ਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ।

ਅਨੁਰਾਗ ਵਰਮਾ (Anurag Verma)  ਨੇ ਅੱਗੇ ਕਿਹਾ ਕਿ ਅਸਰੁੱਖਿਅਤ ਇਮਾਰਤਾਂ ਦੀ ਤੁਰੰਤ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਰ ਡੀ.ਸੀਜ਼ ਤੋਂ ਲੋੜੀਂਦੀ ਮੱਦਦ ਦੀ ਜਾਣਕਾਰੀ ਵੀ ਹਾਸਲ ਕੀਤੀ ਅਤੇ ਆਖਿਆ ਕਿ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।

ਮੌਜੂਦਾ ਸਮੇਂ ਰੂਪਨਗਰ ਜ਼ਿਲੇ ਵਿੱਚ ਪੰਜ, ਐਸ.ਏ.ਐਸ.ਨਗਰ ਵਿੱਚ ਤਿੰਨ, ਪਟਿਆਲਾ ਵਿੱਚ ਦੋ ਅਤੇ ਜਲੰਧਰ, ਫਤਹਿਗੜ੍ਹ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਕ-ਇਕ ਟੀਮ ਤਾਇਨਾਤ ਹੈ। ਕਪੂਰਥਲਾ, ਤਰਨ ਤਾਰਨ ਜ਼ਿਲ੍ਹਿਆਂ ਵੱਲੋਂ ਐਨ.ਡੀ.ਆਰ.ਐਫ. ਦੀ ਇਕ-ਇਕ ਟੀਮ ਤਾਇਨਾਤ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕਿਸ਼ਤੀਆਂ, ਲਾਈਫ ਜੈਕੇਟਾਂ, ਪਾਣੀ ਕੱਢਣ ਵਾਲੀਆਂ ਮਸ਼ੀਨਾਂ ਅਤੇ ਖਾਣ ਵਾਲੇ ਪੈਕੇਟਾਂ ਦੀ ਲੋੜ ਪੁੱਛੀ ਗਈ।

ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕਰਨ ਲਈ ਕਿਹਾ ਅਤੇ ਦਵਾਈਆਂ ਦੀ ਕੋਈ ਘਾਟ ਨਾ ਰਹਿਣ ਦਿੱਤੀ ਜਾਵੇ। ਜਲ ਸਪਲਾਈ ਵਿਭਾਗ ਨੂੰ ਲੋਕਾਂ ਲਈ ਢੁੱਕਵਾਂ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਆਖਿਆ। ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਫੀਲਡ ਸਟਾਫ ਨੂੰ ਸਰਗਰਮ ਕੀਤਾ ਜਾਵੇ।

ਸਥਾਨਕ ਸਰਕਾਰਾਂ ਵਿਭਾਗ ਨੂੰ ਫੌਗਿੰਗ ਤੇ ਸਪਰੇਅ ਦੇ ਪ੍ਰਬੰਧ ਕਰਨ ਲਈ ਆਖਿਆ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਦੱਸਿਆ ਕਿ ਸਮੂਹ ਸਟਾਫ ਪਿੰਡਾਂ ਵਿੱਚ ਨਿਰੰਤਰ ਤਾਇਨਾਤ ਰਹਿ ਕੇ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ। ਬਿਜਲੀ ਵਿਭਾਗ ਵੱਲੋਂ ਦੱਸਿਆ ਗਿਆ ਕਿ ਜਿੱਥੇ ਵੀ ਕਿਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਸ ਨੂੰ ਤੁਰੰਤ ਠੀਕ ਕਰਕੇ ਬਹਾਲ ਕੀਤੀ ਜਾਵੇ।

ਇਸ ਤੋਂ ਪਹਿਲਾਂ ਜਲ ਸਰੋਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1624.14 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1360.04 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1712.64 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਸਤਲੁਜ, ਬਿਆਸ, ਰਾਵੀ ਤੇ ਘੱਗਰ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਦੀ ਮੌਜੂਦਾ ਸਥਿਤੀ ਤੋਂ ਜਾਣੂੰ ਕਰਵਾਇਆ ਗਿਆ। ਇਹ ਵੀ ਦੱਸਿਆ ਗਿਆ ਕਿ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਵਿੱਚ ਦੋ ਥਾਵਾਂ ਉਤੇ ਪਾਏ ਪਾੜ ਨੂੰ ਪੂਰਿਆ ਗਿਆ ਹੈ।

ਮੀਟਿੰਗ ਵਿੱਚ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਆਉਣੇ ਵਾਲੇ 48 ਤੱਕ ਪੰਜਾਬ ਵਿੱਚ ਖਿੰਡਵਿਆਂ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪਵੇਗੀ ਜਦੋਂ ਕਿ 48 ਤੋਂ 72 ਘੰਟਿਆਂ ਤੱਕ ਕੁਝ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਆਉਦੇ 24 ਘੰਟਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਨਿਵਾਣ ਵਾਲੇ ਜ਼ਿਲ੍ਹਿਆਂ ਵਿੱਚ ਦਰਿਆਵਾਂ ਤੇ ਨਹਿਰਾਂ ਵਿੱਚ ਵੱਧ ਪਾਣੀ ਦੀ ਸੰਭਾਵਨਾ ਨੂੰ ਦੇਖਦਿਆਂ ਅਗੇਤੇ ਪ੍ਰਬੰਧ ਕੀਤੇ ਜਾਣ ਕਿਉਕਿ ਆਉਦੇ ਕੁਝ ਸਮਿਆਂ ਵਿੱਚ ਪਾਣੀ ਹੋਰ ਵੱਧ ਜਾਵੇਗਾ ਅਤੇ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਦਿਆਂ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਕੇ.ਸਿਵਾ ਪ੍ਰਸ਼ਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ, ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ।

The post ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾਣ: ਅਨੁਰਾਗ ਵਰਮਾ appeared first on TheUnmute.com - Punjabi News.

Tags:
  • anurag-verma
  • breaking-news
  • flood-news
  • heavy-rains
  • jalandhar
  • ndrf-team
  • news
  • patiala-flood
  • punjab-police
  • punjab-weather

ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਗ੍ਰਿਫ਼ਤਾਰ

Tuesday 11 July 2023 10:59 AM UTC+00 | Tags: assistant-sub-inspector breaking-news bribe bribe-case crime latest-news molestation-complaint news punjabi-news the-unmute-breaking-news

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ (BRIBE)  ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ਫੋਨ ‘ਤੇ ਕਾਲ ਕੀਤੀ ਸੀ ਕਿ ਇੱਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ (BRIBE) ਮੰਗੀ ਸੀ। ਵਾਰ-ਵਾਰ ਬੇਨਤੀ ਕਰਨ ‘ਤੇ ਏ.ਐਸ.ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ।

ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਗ੍ਰਿਫ਼ਤਾਰ appeared first on TheUnmute.com - Punjabi News.

Tags:
  • assistant-sub-inspector
  • breaking-news
  • bribe
  • bribe-case
  • crime
  • latest-news
  • molestation-complaint
  • news
  • punjabi-news
  • the-unmute-breaking-news

ਅਰਬਨ ਅਸਟੇਟ ਖੇਤਰ ਦੇ ਵੱਡੀ ਗਿਣਤੀ 'ਚ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਰਾਹਤ ਤੇ ਬਚਾਅ ਕਾਰਜ ਜਾਰੀ: ਸਾਕਸ਼ੀ ਸਾਹਨੀ

Tuesday 11 July 2023 12:26 PM UTC+00 | Tags: aam-aadmi-party breaking-news cm-bhagwant-mann cricket-news dc-sakshi-sawhney latest-news news patiala-flood-news patiala-news sakshi-sawhney the-unmute-breaking-news urban-estate-area urban-estate-area-patiala

ਪਟਿਆਲਾ, 11 ਜੁਲਾਈ 2023: ਪਟਿਆਲਾ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਦੇ ਰੂਪ ਵਿੱਚ ਆਈ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਵੱਲੋਂ ਲਗਾਤਾਰ ਰਾਹਤ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਪਟਿਆਲਾ ਦੇ ਅਰਬਨ ਅਸਟੇਟ ਦੇ ਖੇਤਰ (Urban Estate Area) ‘ਚ ਆਏ ਪਾਣੀ ਦੇ ਪੱਧਰ ‘ਚ ਹੁਣ ਵਾਧਾ ਨਹੀਂ ਹੋ ਰਿਹਾ ਹੈ ਤੇ ਪਾਣੀ ਦੇ ਛੇਤੀ ਘਟਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅਰਬਨ ਅਸਟੇਟ ਖੇਤਰ ਵਿੱਚ ਕਾਫ਼ੀ ਗਿਣਤੀ ਵਿੱਚ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦਕਿ ਇਹ ਕਾਰਜ ਅਜੇ ਵੀ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਘਰ ਵਿੱਚ ਸੁਰੱਖਿਅਤ ਹਨ ਉਨ੍ਹਾਂ ਨੂੰ ਖਾਣ ਪੀਣ ਸਮੇਤ ਜ਼ਰੂਰੀ ਵਸਤਾਂ ਦੀ ਉਪਲਬਧਤਾ ਵੀ ਕਰਵਾਈ ਜਾ ਰਹੀ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਕੰਮ ਕੀਤਾ ਗਿਆ ਹੈ ਜਿਨ੍ਹਾਂ ਨੂੰ ਕੋਈ ਮੈਡੀਕਲ ਸੇਵਾਵਾਂ ਦੀ ਲੋੜ ਸੀ ਤੇ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਬਣਾਈ ਜਾ ਰਹੀ ਹੈ ਜਿਥੇ ਹਾਲੇ ਤੱਕ ਕਿਸ਼ਤੀ ਨਹੀਂ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਨਾਲ ਘਿਰੇ ਹਰੇਕ ਵਿਅਕਤੀ ਤੱਕ ਪਹੁੰਚ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਦੀਆਂ ਟੀਮਾਂ ਨਿਰੰਤਰ ਕਾਰਜਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਵੀ ਇਸ ਕੁਦਰਤੀ ਆਫ਼ਤ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਘਬਰਾਹਟ ਵਿੱਚ ਆਉਣ ਵਾਲੀ ਗੱਲ ਨਹੀਂ ਹੈ ਕਿਉਂਕਿ ਹੁਣ ਪਾਣੀ ਦਾ ਫਲੋਅ ਘਟਿਆ ਹੈ ਅਤੇ ਪਿਛਿਓਂ ਵੀ ਪਾਣੀ ਦੀ ਮਾਤਰਾ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਪਾਣੀ ਦੀ ਮਾਤਰਾ ਹੁਣ ਸਮਾਣਾ ਤੇ ਪਾਤੜਾਂ ਦੇ ਖੇਤਰ ਵਿੱਚ ਵਧੀ ਹੈ। ਉਨ੍ਹਾਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਵਿੱਚ ਕਿਸੇ ਤਰ੍ਹਾਂ ਦਾ ਅੜਿੱਕਾ ਪਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਕੋਈ ਸੁਝਾਅ ਦੇਣਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁਝਾਅ ਦੇ ਸਕਦਾ ਹੈ।

ਹੜ੍ਹ ਕੰਟਰੋਲ ਰੂਮ ਦਾ ਸੰਪਰਕ ਨੰਬਰ 0175-2350550

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਹਾਲਾਤ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਅੱਠ ਕਲੋਨੀ ਰਹਿਣਗੀਆਂ ਅਲਰਟ ਉਤੇ: ਡਿਪਟੀ ਕਮਿਸ਼ਨਰ ਨੇ ਅਹਿਤਿਆਦ ਵਜੋਂ ਅੱਠ ਕਲੋਨੀਆਂ ਦੇ ਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ ਵੀ ਕੀਤੀ।  ਇਨ੍ਹਾਂ ਕਲੋਨੀਆਂ ਵਿੱਚ ਅਰਬਨ ਅਸਟੇਟ-1, ਚੌਰਾ, ਹੀਰਾ ਬਾਗ, ਗੋਬਿੰਦ ਬਾਗ, ਰੋਜ਼ ਕਲੋਨੀ, ਜਗਦੀਸ਼ ਕਲੋਨੀ, ਮਥੁਰਾ ਕਲੋਨੀ ਅਤੇ ਤੇਗ ਬਾਗ ਕਲੋਨੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

The post ਅਰਬਨ ਅਸਟੇਟ ਖੇਤਰ ਦੇ ਵੱਡੀ ਗਿਣਤੀ ‘ਚ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਰਾਹਤ ਤੇ ਬਚਾਅ ਕਾਰਜ ਜਾਰੀ: ਸਾਕਸ਼ੀ ਸਾਹਨੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • cricket-news
  • dc-sakshi-sawhney
  • latest-news
  • news
  • patiala-flood-news
  • patiala-news
  • sakshi-sawhney
  • the-unmute-breaking-news
  • urban-estate-area
  • urban-estate-area-patiala

ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਲੋਕਾਂ ਨੂੰ ਬਚਾਉਣ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ: ਸੰਸਦ ਮੈਂਬਰ ਪ੍ਰਨੀਤ ਕੌਰ

Tuesday 11 July 2023 12:35 PM UTC+00 | Tags: badi-nadi badi-nadi-in-patiala bjp breaking-news congress flood-in-patiala latest-news mp-preneet-kaur news patiala patiala-district-administration punjab-news the-unmute-breaking-news

ਪਟਿਆਲਾ, 11 ਜੁਲਾਈ 2023: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੀ ਧੀ ਜੈ ਇੰਦਰ ਕੌਰ ਨਾਲ ਪਟਿਆਲਾ ਦੇ ਬੜੀ ਨਦੀ ਨੂੰ ਰਵਾਇਤੀ ਨੱਥ ਅਤੇ ਚੂੜਾ ਭੇਂਟ ਕੀਤਾ। ਪ੍ਰਨੀਤ ਕੌਰ (MP Preneet Kaur) ਅਤੇ ਜੈ ਇੰਦਰ ਕੌਰ ਨੇ ਸਭ ਤੋਂ ਪਹਿਲਾਂ ਪਟਿਆਲਾ ਦੇ ਇਤਿਹਾਸਕ ਕਿਲ੍ਹਾ ਮੁਬਾਰਕ ਵਿਖੇ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ, ਜਿੱਥੇ ਪਟਿਆਲਾ ਅਤੇ ਪੰਜਾਬ ਦੀ ਸੁਰੱਖਿਆ ਅਤੇ ਖੁਸ਼ਹਾਲੀ ਲਈ ਅਰਦਾਸ ਅਤੇ ਪੂਜਾ ਕੀਤੀ ਗਈ ਅਤੇ ਫਿਰ ਉਨ੍ਹਾਂ ਨੇ ਪਟਿਆਲਾ ਦੀ ਬੜੀ ਨਦੀ ਵਿਖੇ ਨੱਥ ਅਤੇ ਚੂੜਾ ਭੇਟ ਕੀਤਾ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ (MP Preneet Kaur) ਨੇ ਕਿਹਾ, "ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪਟਿਆਲਾ ਅਤੇ ਪੰਜਾਬ ਦੇ ਹੋਰ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਹ ਪਟਿਆਲਾ ਦੀ ਸਦੀਆਂ ਪੁਰਾਣੀ ਰਵਾਇਤ ਹੈ ਅਤੇ ਪਟਿਆਲਾ ਦੇ 1993 ਦੇ ਹੜ੍ਹਾਂ ਦੌਰਾਨ ਵੀ ਇਹ ਕੀਤਾ ਗਿਆ ਸੀ।”

ਉਨ੍ਹਾਂ ਨੇ ਅੱਗੇ ਦੱਸਿਆ, “ਸਭ ਤੋਂ ਪਹਿਲਾਂ ਅਸੀਂ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਕਿਲਾ ਮੁਬਾਰਕ ਵਿਖੇ ਪੂਜਾ ਅਰਚਨਾ ਅਤੇ ਅਰਦਾਸ ਕੀਤੀ ਅਤੇ ਫਿਰ ਇੱਥੇ ਮੈਂ ਅਤੇ ਮੇਰੀ ਬੇਟੀ ਜੈ ਇੰਦਰ ਕੌਰ ਨੇ ਪਟਿਆਲਾ ਦੀ ਬੜੀ ਨਦੀ ਨੂੰ ਰਵਾਇਤੀ ਵਸਤੂਆਂ ਭੇਂਟ ਕੀਤੀਆਂ। ਮੈਂ ਅਰਦਾਸ ਕਰਦੀ ਹਾਂ ਕਿ ਵਾਹਿਗੁਰੂ ਸਾਰੀਆਂ ਤੇ ਮੇਹਰ ਕਰਨ ਅਤੇ ਅਸੀਂ ਸਾਰੇ ਇਸ ਸਮੱਸਿਆ ਤੋਂ ਉਭਰ ਸਕੀਏ।”

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਸ਼ਾਸਨ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ, "ਸਾਡਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਰਤੀ ਫੌਜ ਹਰ ਕਿਸੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ ਅਤੇ ਲੋੜਵੰਦ ਲੋਕਾਂ ਨੂੰ ਬਚਾ ਰਹੀ ਹੈ। ਮੈਂ ਪਟਿਆਲਾ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਵਿੱਚ ਉਨ੍ਹਾਂ ਦਾ ਸਹਿਯੋਗ ਦੇਣ ਦੀ ਅਪੀਲ ਕਰਦੀ ਹਾਂ। ਲੋੜ ਪੈਣ ‘ਤੇ ਲੋਕ ਪ੍ਰਸ਼ਾਸਨ ਦੁਆਰਾ ਬਣਾਏ ਗਏ ਵਿਸ਼ੇਸ਼ ਸ਼ੈਲਟਰਾਂ ਵਿੱਚ ਅਸਥਾਈ ਤੌਰ ‘ਤੇ ਪ੍ਰਵਾਸ ਵੀ ਕਰ ਸਕਦੇ ਹਨ।”

ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ, “ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਜੀ ਨੇ ਅੱਜ ਆਉਣਾ ਸੀ ਪਰ ਖਰਾਬ ਮੌਸਮ ਕਾਰਨ ਉਹ ਯਾਤਰਾ ਨਹੀਂ ਕਰ ਸਕੇ ਅਤੇ ਉਨ੍ਹਾਂ ਨੇ ਮੈਨੂੰ ਅਤੇ ਜੈ ਇੰਦਰ ਨੂੰ ਇਸ ਪਰਿਵਾਰਕ ਪਰੰਪਰਾ ਨੂੰ ਪੂਰਾ ਕਰਨ ਲਈ ਬੇਨਤੀ ਕੀਤੀ ਹੈ।’

ਵਿਰੋਧੀ ਧਿਰ ਦੀਆਂ ਟਿੱਪਣੀਆਂ ਬਾਰੇ ਪੁੱਛੇ ਸਵਾਲ ‘ਤੇ ਪ੍ਰਨੀਤ ਕੌਰ ਨੇ ਕਿਹਾ, ‘ਅੱਜ ਦਾ ਦਿਨ ਰਾਜਨੀਤੀ ਕਰਨ ਦਾ ਨਹੀਂ ਹੈ ਅਤੇ ਅਸੀਂ ਇੱਥੇ ਸਿਆਸਤਦਾਨ ਵਜੋਂ ਨਹੀਂ ਆਏ, ਅਸੀਂ ਇੱਥੇ ਪਟਿਆਲਾ ਦੇ ਨਾਗਰਿਕ ਵਜੋਂ ਆਏ ਹਾਂ ਅਤੇ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਬੇਲੋੜੀ ਰਾਜਨੀਤੀ ਤੋਂ ਪ੍ਰੇਰਿਤ ਟਿੱਪਣੀਆਂ ਵੱਲ ਧਿਆਨ ਨਾ ਦਿਓ। ਇਹ ਪਿਛਲੇ 2 ਦਿਨਾਂ ਤੋਂ ਪਟਿਆਲਾ ਦੇ ਲੋਕਾਂ ਦੀ ਇੱਕ ਵੱਡੀ ਮੰਗ (ਨੱਥ ਅਤੇ ਚੂੜਾ ਦੀ ਪੇਸ਼ਕਾਰੀ) ਸੀ ਅਤੇ ਅਸੀਂ ਇਸ ਨੂੰ ਪੂਰਾ ਕਰਨ ਲਈ ਇੱਥੇ ਆਏ ਹਾਂ।”

The post ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਲੋਕਾਂ ਨੂੰ ਬਚਾਉਣ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ: ਸੰਸਦ ਮੈਂਬਰ ਪ੍ਰਨੀਤ ਕੌਰ appeared first on TheUnmute.com - Punjabi News.

Tags:
  • badi-nadi
  • badi-nadi-in-patiala
  • bjp
  • breaking-news
  • congress
  • flood-in-patiala
  • latest-news
  • mp-preneet-kaur
  • news
  • patiala
  • patiala-district-administration
  • punjab-news
  • the-unmute-breaking-news

ਪਟਿਆਲਾ, 11 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫੇਜ-1 ਅਤੇ ਚਿਨਾਰ ਬਾਗ (Chinar Bagh) ਦੇ ਅੰਦਰ ਜਾਕੇ ਇੱਥੇ ਆਏ ਪਾਣੀ ਕਰਕੇ ਪੈਦਾ ਹੋਏ ਹਾਲਾਤ ਨਾਲ ਜੂਝ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨੇੜਿਓਂ ਜਾਇਜ਼ਾ ਲਿਆ। ਸਿਹਤ ਮੰਤਰੀ ਦੇ ਨਾਲ ਟ੍ਰੈਕਟਰ ਟਰਾਲੀ ਉਪਰ ਦੁੱਧ, ਪੀਣ ਵਾਲਾ ਪਾਣੀ, ਬਿਸਕੁਟ, ਬਰੈਡ ਤੇ ਹੋਰ ਸੁੱਕਾ ਰਾਸ਼ਨ ਆਦਿ ਲੈਕੇ ਗਏ ਵਲੰਟੀਅਰ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ ਵੀ ਮੌਜੂਦ ਵੀ ਮੌਜੂਦ ਸਨ। ਉਨ੍ਹਾਂ ਨੇ ਇਹ ਰਾਸ਼ਨ ਸਮੱਗਰੀ ਇੱਥੇ ਸੇਵਾ ਕਰ ਰਹੇ ਵਲੰਟੀਅਰਾਂ ਨੂੰ ਸੌਂਪੀ ਅਤੇ ਕਿਹਾ ਕਿ ਰਾਸ਼ਨ-ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਅਰਬਨ ਅਸਟੇਟ ਵਿਖੇ ਡੂੰਘੇ ਪਾਣੀ ਦੇ ਵਿੱਚ ਉਤਰਦਿਆਂ ਡਾ. ਬਲਬੀਰ ਸਿੰਘ ਨੇ ਇੱਥੇ ਪਹਿਲਾਂ ਤੋਂ ਹੀ ਲੋਕਾਂ ਦੀ ਮਦਦ ਲਈ ਸੇਵਾ ਨਿਭਾ ਰਹੇ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਮੈਂਬਰਾਂ, ਖਾਸ ਕਰਕੇ ਨੌਜਵਾਨਾਂ ਸਮੇਤ ਭਾਰਤੀ ਫ਼ੌਜ, ਜ਼ਿਲ੍ਹਾ ਪ੍ਰਸ਼ਾਸਨ, ਬਲਤੇਜ ਪੰਨੂ ਅਤੇ ਖ਼ਾਲਸਾ ਏਡ ਦੇ ਵਲੰਟੀਅਰਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ।

Patiala

ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਇਸ ਸੰਕਟ ਦੀ ਘੜੀ ਵਿੱਚ ਹਰ ਪੱਖੋਂ ਮਦਦ ਕਰਨ ਲਈ ਵਚਨਬੱਧ ਹੈ। ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ 24 ਘੰਟੇ ਪੂਰੀ ਮਿਹਨਤ ਨਾਲ ਲੋਕਾਂ ਨੂੰ ਰਾਹਤ ਪਹੁੰਚਾਉਣ ਸਮੇਤ ਪਾਣੀ ਦੀ ਨਿਕਾਸੀ ਲਈ ਯਤਨਸ਼ੀਲ ਹਨ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ 24 ਘੰਟੇ ਮੁਢਲੀ ਮੈਡੀਕਲ ਸਿਹਤ ਸੇਵਾ ਪ੍ਰਦਾਨ ਕਰਨ ਲਈ ਨਵੇਂ ਬੱਸ ਅੱਡੇ ਦੀ ਪਹਿਲੀ ਮੰਜ਼ਿਲ ਉਤੇ ਆਰਜੀ ਹਸਪਤਾਲ ਬਣਾ ਦਿੱਤਾ ਗਿਆ ਹੈ। ਇੱਥੇ ਐਂਬੂਲੈਂਸ, ਐਮਰਜੈਂਸੀ ਮੈਡੀਕਲ ਸੇਵਾ ਤੇ ਦਵਾਈਆਂ ਉਪਲਬੱਧ ਹਨ ਅਤੇ ਮਰੀਜ ਨੂੰ ਇੱਥੇ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਅੱਗੇ ਮਾਤਾ ਕੌਸ਼ੱਲਿਆ ਜਾਂ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੁਦਰਤੀ ਆਫ਼ਤ ਦਾ ਸਾਹਮਣਾ ਮਿਲਕੇ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਇਸ ਤੋਂ ਪਹਿਲਾਂ ਗੋਬਿੰਗ ਬਾਗ, ਫਰੈਂਡਜ ਇਨਕਲੇਵ, ਕੋਹਿਨੂਰ ਵੈਲੀ, ਦਾ ਦੌਰਾ ਕੀਤਾ ਅਤੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ, ਕਿਉਂਕਿ ਅੱਜ ਕੈਚਮੈਂਟ ਖੇਤਰ ਤੇ ਪਟਿਆਲਾ ਵਿੱਚ ਬਾਰਸ਼ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਬਿਮਾਰਾਂ, ਬਜ਼ੁਰਗਾਂ, ਬੱਚਿਆਂ, ਔਰਤਾਂ ਤੇ ਲੋੜਵੰਦਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਜਦਕਿ ਜੋ ਪਿੱਛੇ ਰਹਿ ਗਏ ਹਨ, ਉਨ੍ਹਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਇਸ ਮੌਕੇ ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਭਾਰਤੀ ਫ਼ੌਜ ਦੇ ਕਰਨਲ ਏ.ਕੇ. ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਗੁਰਪ੍ਰੀਤ ਸਿੰਘ ਥਿੰਦ ਸਮੇਤ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ ਤੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨਾਲ ਰਾਹਤ ਪ੍ਰਬੰਧਾਂ ਬਾਰੇ ਗੱਲਬਾਤ ਕਰਕੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।

ਸਿਹਤ ਮੰਤਰੀ ਨੇ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾ ਹੀ ਅਫ਼ਵਾਹਾਂ ਉਪਰ ਯਕੀਨ ਅਤੇ ਮਦਦ ਲਈ 0175-2350550 ‘ਤੇ ਜਾਂ ਆਪਣੇ ਵਿਧਾਇਕਾਂ ਨਾਲ ਵੀ ਸੰਪਰਕ ਕਰ ਸਕਦੇ ਹਨ, ਕਿਉਂਕਿ ਜ਼ਿਲ੍ਹੇ ਦੇ ਸਮੁੱਚੇ ਵਿਧਾਇਕ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਇਸ ਵੇਲੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ।

The post ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਤੇ ਚਿਨਾਰ ਬਾਗ ਦੇ ਅੰਦਰ ਪਾਣੀ ‘ਚ ਜਾ ਕੇ ਲੋਕਾਂ ਦੀ ਮੁਸ਼ਕਿਲ ਦਾ ਨੇੜਿਓਂ ਲਿਆ ਜਾਇਜ਼ਾ appeared first on TheUnmute.com - Punjabi News.

Tags:
  • breaking-news
  • chinar-bagh
  • chinar-bagh-patiala
  • dr-balbir-singh
  • news
  • patiala-news
  • urban-estate

ਪਾਣੀ ਦੀ ਲਪੇਟ 'ਚ ਆਏ ਹਰ ਵਿਅਕਤੀ ਨੂੰ ਬਚਾਉਣਾ ਤੇ ਰਾਹਤ ਦੇਣਾ ਯੂਥ ਅਕਾਲੀ ਦਲ ਦਾ ਮੁੱਢਲਾ ਫਰਜ਼: ਸਰਬਜੀਤ ਸਿੰਘ ਝਿੰਜਰ

Tuesday 11 July 2023 12:59 PM UTC+00 | Tags: breaking-news latest-news news patiala-flood-news punjabi-news sarabjit-singh-jhinjar shiromani-akali-dal the-unmute-breaking-news urban-estate-patiala youth-akali-dal

ਪਟਿਆਲਾ,11 ਜੁਲਾਈ 2023: ਬਰਸਾਤ ਪਾਣੀ ਦੀ ਲਪੇਟ ਵਿੱਚ ਆਏ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਅੱਜ ਤੀਜੇ ਦਿਨ ਵੀ ਯੂਥ ਅਕਾਲੀ ਦਲ (Youth Akali Dal) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਾਥੀਆਂ ਸਮੇਤ ਅਰਬਨ ਅਸਟੇਟ ਪਟਿਆਲਾ ਵਿਖੇ ਲੋਕਾਂ ਦੇ ਘਰ-ਘਰ ਤੱਕ ਟਰੈਕਟਰਾ ਤੇ ਪੁੱਜ ਕੇ ਦਿੰਦੇ ਦਿਖਾਈਂ ਦਿੱਤੇ। ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਯੂਥ ਪ੍ਰਧਾਨ ਝਿੰਜਰ ਨੇ ਕਿਹਾ ਕਿ ਉਹਨਾਂ ਵੱਲੋਂ ਹੜ੍ਹਾਂ ਦੇ ਪਾਣੀ ਨਾਲ ਘਿਰੇ ਹਰ ਵਿਅਕਤੀ ਦੀ ਸਹਾਇਤਾ ਕੀਤੀ ਜਾ ਰਹੀ, ਤਾਂ ਜੋ ਬਰਸਾਤੀ ਪਾਣੀ ਨਾਲ ਘਿਰੇ ਹਰ ਵਿਅਕਤੀ ਦੀ ਸਹੀ ਸਮੇਂ ਤੇ ਪੁੱਜ ਕੇ ਸਹਾਇਤਾ ਹੋ ਸਕੇ।

ਝਿੰਜਰ ਨੇ ਅੱਗੇ ਕਿਹਾ ਕਿ ਇਸ ਕੁਦਰਤੀ ਕਰੋਪੀ ਨੇ ਜਿੱਥੇ ਕਿਸਾਨਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ। ਉਥੇ ਪਟਿਆਲਾ ਦੀਆਂ ਨਦੀਆਂ ਤੇ ਘੱਗਰ ਦਰਿਆ ਨੇ ਵੀ ਪੰਜਾਬ ਦੇ ਕਾਫ਼ੀ ਵੱਡੇ ਹਿੱਸੇ ਵਿੱਚ ਤਬਾਹੀ ਮਚਾਈ ਹੈ। ਜਿਸਦੀ ਜ਼ਿੰਮੇਵਾਰ ਸਿੱਧੇ ਤੌਰ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੈ, ਜਿਸ ਵੱਲੋਂ ਸਹੀ ਸਮੇਂ ‘ਤੇ ਅਗਾਊਂ ਸਫਾਈ ਦੇ ਪ੍ਰਬੰਧ ਨਹੀ ਕੀਤੇ ਗਏ। ਜਿਸ ਕਾਰਨ ਇਹ ਪੰਜਾਬ ਵਾਸੀਆਂ ਦਾ ਬਰਸਾਤੀ ਪਾਣੀ ਨੇ ਵੱਡਾ ਨੁਕਸਾਨ ਕੀਤਾ ਹੈ।

Patiala

ਝਿੰਜਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਪਾਣੀ ਦੀ ਲਪੇਟ ਵਿੱਚ ਆ ਚੁੱਕਾ ਹੈ ਅਤੇ ਅੱਜ ਸਵੇਰੇ ਤੋਂ ਹੀ ਯੂਥ ਅਕਾਲੀ ਦਲ ਦੀ ਸਮੁੱਚੀ ਟੀਮ ਵੱਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਆਪਣੇ ਆਪਣੇ ਟਰੈਕਟਰਾ ਰਾਹੀਂ ਘਰ-ਘਰ ਪਹੁੰਚ ਕਰਕੇ ਲੰਗਰ ਤੇ ਹੋਰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਕਿਉਂਕਿ ਅਰਬਨ ਅਸਟੇਟ ਇਲਾਕੇ ਵਿੱਚ ਪੰਜ-ਪੰਜ ਫੁੱਟ ਪਾਣੀ ਘਰਾਂ ਵਿੱਚ ਭਰ ਚੁੱਕਾ ਹੈ। ਜਿਸ ਲਈ ਪਰਿਵਾਰਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਯੂਥ ਪ੍ਰਧਾਨ ਝਿੰਜਰ ਨੇ ਹਰ ਯੂਥ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਲਈ ਸਹਾਇਤਾ ਪ੍ਰਦਾਨ ਕਰਨ ਲਈ ਅੱਗੇ ਆਉਣ। ਖ਼ਬਰ ਲਿਖੇ ਜਾਣ ਤੱਕ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਲੰਗਰ ਤੇ ਰਾਹਤ ਕਾਰਜ ਜ਼ਾਰੀ ਸਨ। ਇਸ ਮੌਕੇ ‘ਤੇ ਉਹਨਾਂ ਨਾਲ ਯੂਥ ਆਗੂ ਅਵਤਾਰ ਸਿੰਘ ਤਾਰੀ, ਰਣਦੀਪ ਸਿੰਘ ਰਾਏ, ਹਰਪ੍ਰੀਤ ਸਿੰਘ ਰਿਚੀ,ਅਤਿੰਦਰ ਖੱਟੜਾ,ਸੰਦੀਪ ਸਿੰਘ,ਸੁਭਾਸ ਤਾਣਾ, ਸ਼ਮਸ਼ੇਰ ਸੈਣੀ, ਗੁਰਵਿੰਦਰ ਸਿੰਘ ਰਤਨਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਨੌਜਵਾਨ ਮੌਜੂਦ ਰਹੇ।

The post ਪਾਣੀ ਦੀ ਲਪੇਟ ‘ਚ ਆਏ ਹਰ ਵਿਅਕਤੀ ਨੂੰ ਬਚਾਉਣਾ ਤੇ ਰਾਹਤ ਦੇਣਾ ਯੂਥ ਅਕਾਲੀ ਦਲ ਦਾ ਮੁੱਢਲਾ ਫਰਜ਼: ਸਰਬਜੀਤ ਸਿੰਘ ਝਿੰਜਰ appeared first on TheUnmute.com - Punjabi News.

Tags:
  • breaking-news
  • latest-news
  • news
  • patiala-flood-news
  • punjabi-news
  • sarabjit-singh-jhinjar
  • shiromani-akali-dal
  • the-unmute-breaking-news
  • urban-estate-patiala
  • youth-akali-dal

ਚੇਤਨ ਸਿੰਘ ਜੌੜਾਮਾਜਰਾ ਤੇ ਅਜੀਤ ਸਿੰਘ ਕੋਹਲੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੰਗਰ ਛਕਾਇਆ

Tuesday 11 July 2023 01:07 PM UTC+00 | Tags: ajit-singh-kohli chetan-singh-jauramajra flood-affected-peopl flood-victims langar mla mla-ajit-singh-kohli ndrf patiala-flood-news patiala-police prem-bagh-palace

ਪਟਿਆਲਾ,11 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਖ਼ੁਦ ਪ੍ਰਭਾਵਤ ਲੋਕਾਂ ਨਾਲ ਖੜ੍ਹਦਿਆਂ ਪਟਿਆਲਾ ਦੇ ਪ੍ਰੇਮ ਬਾਗ ਪੈਲੇਸ ਸਥਿਤ ਰਾਹਤ ਕੈਂਪ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਨੂੰ ਲੰਗਰ ਛਕਾਇਆ ਅਤੇ ਜ਼ਰੂਰੀ ਵਰਤੋਂ ਦਾ ਸਾਮਾਨ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਜੀਤ ਸਿੰਘ ਕੋਹਲੀ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

Chetan Singh Jauramajra

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਇਸ ਬਿਪਤਾ ਦੀ ਘੜੀ ਵਿੱਚ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਦਿਨ-ਰਾਤ ਇੱਕ ਕੀਤੀ ਹੋਈ ਹੈ, ਉਥੇ ਹੀ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਆਪੋ-ਆਪਣੇ ਖੇਤਰਾਂ ਵਿੱਚ ਲੋਕਾਂ ਦੀ ਮੱਦਦ ਲਈ ਢਾਲ ਬਣ ਕੇ ਖੜ੍ਹੇ ਹਨ।

The post ਚੇਤਨ ਸਿੰਘ ਜੌੜਾਮਾਜਰਾ ਤੇ ਅਜੀਤ ਸਿੰਘ ਕੋਹਲੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੰਗਰ ਛਕਾਇਆ appeared first on TheUnmute.com - Punjabi News.

Tags:
  • ajit-singh-kohli
  • chetan-singh-jauramajra
  • flood-affected-peopl
  • flood-victims
  • langar
  • mla
  • mla-ajit-singh-kohli
  • ndrf
  • patiala-flood-news
  • patiala-police
  • prem-bagh-palace

11 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਪਸ਼ੂਧਨ ਨੂੰ ਦਵਾਈਆਂ ਲਈ ਹਰੇਕ ਜ਼ਿਲ੍ਹੇ ਨੂੰ 50,000 ਰੁਪਏ ਦੀ ਰਾਸ਼ੀ ਦੀ ਕੀਤੀ ਵੰਡ

Tuesday 11 July 2023 01:15 PM UTC+00 | Tags: 11-flood-prone-districts breaking-news flood flood-area flood-areas-punjab flood-news medicines news punjab-health-department punjab-latest-news

ਚੰਡੀਗੜ੍ਹ, 11 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਲੋਕਾਂ ਦੀ ਜਾਨ-ਮਾਲ ਨੂੰ ਬਚਾਉਣ ਦੇ ਨਾਲ-ਨਾਲ ਪਸ਼ੂ ਧੰਨ ਦੀ ਸੁਰੱਖਿਆ ਲਈ ਵੀ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਰਹੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਰੋਪੜ, ਪਟਿਆਲਾ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਮੋਗਾ, ਜਲੰਧਰ, ਫਿਰੋਜ਼ਪੁਰ, ਕਪੂਰਥਲਾ, ਤਰਨ ਤਾਰਨ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਸੀਨੀਅਰ ਵੈਟਰਨਰੀ ਅਫਸਰਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਜ਼ਿਲ੍ਹਾ ਦਵਾਈਆਂ ਖਰੀਦ ਕੇ ਭੇਜ ਦਿੱਤੀਆਂ ਹਨ ਤਾਂ ਜੋ ਪਸ਼ੂਆਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ।

ਇਸ ਤੋਂ ਇਲਾਵਾ ਵੈਟਰਨਰੀ ਡਾਕਟਰਾਂ ਤੇ ਹੋਰ ਸਟਾਫ ਆਧਾਰਤ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੀ ਤਾਇਨਾਤ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਵਿਚ ਕੀਤੀ ਗਈ ਹੈ। ਜੇਕਰ ਲੋੜ ਪੈਂਦੀ ਹੈ ਤਾਂ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਵੀ ਮਨੁੱਖੀ ਜਾਨਾਂ ਦੀ ਰੱਖਿਆ ਲਈ ਹਸਪਤਾਲਾਂ ਨੂੰ ਗਰਾਂਟ ਜਾਰੀ ਕਰ ਦਿੱਤੀ ਹੈ ਤਾਂ ਜੋ ਲੋਂੜੀਦੀਆਂ ਦਵਾਈਆਂ ਦੀ ਪੂਰਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਨੂੰ 12.5 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਜੇਕਰ ਲੋੜ ਪੈਂਦੀ ਹੈ ਤਾਂ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਰੈਪਿਡ ਰਿਸਪਾਂਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਨੋਡਲ ਅਧਿਕਾਰੀਆਂ ਦੀ ਤੈਨਾਤੀ ਕਰ ਦਿੱਤੀ ਗਈ ਹੈ ਤਾਂ ਜੋ ਰਾਹਤ ਕਾਰਜਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਸਾਰੇ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕਰਕੇ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਜਿਹਨਾਂ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੈ ਉੱਥੇ ਸਥਾਈ ਮੈਡੀਕਲ ਕੈਂਪ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਵਲ ਸਰਜਨ ਅਤੇ ਰੈਪਿਡ ਰਿਸਪਾਂਸ ਟੀਮਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਵੱਧ ਖਤਰੇ ਵਾਲੇ ਪਿੰਡਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਯਤਨਸ਼ੀਲ ਹਨ। ਪਾਣੀ ਘਟਣ ਤੋਂ ਬਾਅਦ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਵੇਗਾ।

ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਲਾਰਵੀਸਾਈਡਜ਼, ਅਡੱਲਟੀਸਾਈਡਜ਼ ਅਤੇ ਪੰਪ ਮੁਹੱਈਆ ਕਰਵਾਏ ਜਾ ਚੁੱਕੇ ਹਨ । ਹੜ੍ਹ (flood) ਪ੍ਰਭਾਵਿਤ ਇਲਾਕਿਆਂ ਵਿੱਚ 7500 ਤੋਂ ਵੱਧ ਮੈਡੀਕਲ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹੜ੍ਹਾਂ ਨਾਲ ਨਜਿੱਠਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੁੱਲ 33.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਕਾਰਜਸ਼ੀਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਕੁਦਰਤੀ ਆਫਤ ਵਿਚ ਸਰਕਾਰ ਪੰਜਾਬ ਵਾਸੀਆਂ ਦੇ ਨਾਲ ਹੈ ਅਤੇ ਸਾਰੇ ਪ੍ਰਭਾਵਿਤ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਰਾਹਤ ਕਾਰਜਾਂ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਐਨਡੀਆਰਐਫ ਦੀਆਂ 14 ਟੀਮਾਂ ਅਤੇ ਐਸਡੀਆਰਐਫ ਦੀਆਂ 2 ਟੀਮਾਂ ( ਜਲੰਧਰ ਅਤੇ ਕਪੂਰਥਲਾ) ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਰਜਸ਼ੀਲ ਹਨ। ਇਨ੍ਹਾਂ ਵਿਚੋਂ ਐਨਡੀਆਰਐਫ ਦੀਆਂ 3 ਟੀਮਾਂ ਮੋਹਾਲੀ 'ਚ, ਰੂਪਨਗਰ ਵਿਚ 5, ਪਟਿਆਲਾ 'ਚ 2, ਜਲੰਧਰ, ਫਤਿਹਗੜ੍ਹ, ਸੰਗਰੂਰ ਤੇ ਐਸਬੀਐਸ ਨਗਰ 'ਚ 1-1 ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 3 ਟੀਮਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਸੋਮਵਾਰ ਰਾਤ ਤੱਕ 9000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਖੁਰਾਕ ਸਪਲਾਈ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਾਲੇ ਖੇਤਰਾਂ ਜਿਵੇਂ ਮੋਹਾਲੀ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਤਰਨਤਾਰਨ, ਰੂਪਨਗਰ, ਕਪੂਰਥਲਾ, ਨਵਾਂਸ਼ਹਿਰ ਅਤੇ ਸੰਗਰੂਰ ਵਿੱਚ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਜਾ ਰਹੇ ਹਨ। ਇਹਨਾਂ ਪੈਕੇਟਾਂ ਵਿੱਚ ਗਲੂਕੋਜ਼ ਬਿਸਕੁਟ (2 ਪੈਕੇਟ), ਪਾਣੀ ਦੀਆਂ ਬੋਤਲਾਂ (2), ਸੁੱਕਾ ਦੁੱਧ ਪਾਊਡਰ (40 ਗ੍ਰਾਮ) ਜਾਂ ਵੇਰਕਾ ਫਿਨੋ ਦੇ 2 ਟੈਟਰਾ ਪੈਕ, ਬਰੈਡ (1 ਛੋਟਾ ਪੀਸ), ਪਿੰਨੀ (2 ਪੀਸ) ਪਲਾਸਟਿਕ ਦਾ ਚਮਚਾ (1), ਪਲਾਸਟਿਕ ਕੱਪ (2) ਅਤੇ ਮੋਮਬੱਤੀ (1), ਮਾਚਿਸ ਬਾਕਸ (1) ਸ਼ਾਮਲ ਹੈ।

ਸਬੰਧਤ ਜ਼ਿਲ੍ਹਿਆਂ ਵੱਲੋਂ 38,300 ਪੈਕਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੀ ਪੂਰਤੀ ਲਈ ਜਲੰਧਰ, ਮੁਹਾਲੀ, ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਦੇ ਪੰਜ ਨੋਡਲ ਪੁਆਇੰਟਾਂ ਜਿਵੇਂ ਜਲੰਧਰ ਦੇ ਮਾਰਕਫੈਡ ਕੈਨਰੀਜ਼ (ਜਲੰਧਰ, ਕਪੂਰਥਲਾ, ਨਵਾਂਸ਼ਹਿਰ ਜ਼ਿਲ੍ਹਿਆਂ ਲਈ), ਮੁਹਾਲੀ ਮਿਲਕ ਪਲਾਂਟ (ਮੁਹਾਲੀ, ਰੋਪੜ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਲੁਧਿਆਣਾ (ਲੁਧਿਆਣਾ ਤੇ ਮੋਗਾ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਪਟਿਆਲਾ (ਪਟਿਆਲਾ, ਸੰਗਰੂਰ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਅੰਮ੍ਰਿਤਸਰ (ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਲਈ) ਵਿਖੇ ਭਾਰੀ ਮਾਤਰਾ ਵਿੱਚ ਸੁੱਕੇ ਭੋਜਨ ਦੇ ਪੈਕੇਟ ਤਿਆਰ ਕੀਤੇ ਜਾ ਰਹੇ ਹਨ।

The post 11 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਪਸ਼ੂਧਨ ਨੂੰ ਦਵਾਈਆਂ ਲਈ ਹਰੇਕ ਜ਼ਿਲ੍ਹੇ ਨੂੰ 50,000 ਰੁਪਏ ਦੀ ਰਾਸ਼ੀ ਦੀ ਕੀਤੀ ਵੰਡ appeared first on TheUnmute.com - Punjabi News.

Tags:
  • 11-flood-prone-districts
  • breaking-news
  • flood
  • flood-area
  • flood-areas-punjab
  • flood-news
  • medicines
  • news
  • punjab-health-department
  • punjab-latest-news

ਪਟਿਆਲਾ, 11 ਜੁਲਾਈ 2023: ਪਟਿਆਲਾ (Patiala) ਦੇ ਕਈ ਇਲਾਕਿਆਂ ਵਿੱਚ ਪਾਣੀ ਆਉਣ ਕਾਰਨ ਉਥੋਂ ਦੇ ਵਸਨੀਕਾਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਉਣ ਤੇ ਉਥੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਹਤ ਕੈਂਪਾਂ ਦੇ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਕੁੱਲ ਚਾਰ ਰਾਹਤ ਕੈਂਪ ਬਣਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤਾਂ ਲਈ ਪ੍ਰੇਮ ਬਾਗ ਪੈਲੇਸ, ਸਰਕਾਰੀ ਬਹੁਤਕਨੀਕੀ ਕਾਲਜ ਐਸ.ਐਸ.ਟੀ ਨਗਰ, ਸਰਕਾਰੀ ਮਹਿੰਦਰਾ ਕਾਲਜ ਤੇ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪ੍ਰਭਾਵਿਤ ਲੋਕਾਂ ਦੇ ਠਹਿਰਨ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ, ਜਿਥੇ ਖਾਣ ਪੀਣ ਸਮੇਤ ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਪ੍ਰੇਮ ਬਾਗ ਪੈਲੇਸ ਵਿਖੇ 400 ਲੋਕਾਂ ਵੱਲੋਂ ਰਿਹਾਇਸ਼ ਕੀਤੀ ਕਈ ਹੈ, ਜਿਥੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਾ. ਅਕਸ਼ਿਤਾ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਹਟ ਵਿੱਚ ਆਉਣ ਦੀ ਜ਼ਰੂਰਤ ਨਹੀਂ ਕਿਉਂਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗਿਆ ਹੋਇਆ ਹੈ ਅਤੇ ਹਰੇਕ ਵਿਅਕਤੀ ਨੂੰ ਸੁਰੱਖਿਅਤ ਠਾਹਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Patiala

ਪ੍ਰੇਮ ਬਾਗ ਪੈਲੇਸ ਵਿੱਚ ਰਹਿ ਰਹੇ ਗੋਪਾਲ ਕਲੋਨੀ ਦੀ ਵਸਨੀਕ ਸੀਮਾ ਨੇ ਦੱਸਿਆ ਕਿ ਆਰਜ਼ੀ ਰਿਹਾਇਸ਼ ਵਿਖੇ ਖਾਣ ਪੀਣ ਦਾ ਪੂਰਾ ਪ੍ਰਬੰਧ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਤੇ ਸਮੇਂ ਸਮੇਂ ‘ਤੇ ਖਾਣਾ ਤੇ ਚਾਹ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਲਈ ਰਾਜਪੁਰਾ ਵਿਖੇ ਵੀ 9 ਰਾਹਤ ਕੈਂਪ ਬਣਾਏ ਹਨ।

ਉਨ੍ਹਾਂ ਦੱਸਿਆ ਰਾਜਪੁਰਾ ਵਿੱਚ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਜੰਡ ਮੰਗੋਲੀ, ਗੁਰਦੁਆਰਾ ਸਾਹਿਬ ਤਹਿਸੀਲ ਰੋਡ ਘਨੌਰ ਵਾਇਆ ਸਰਕਾਰੀ ਹਾਈ ਸਕੂਲ ਘਨੌਰ, ਸਰਕਾਰੀ ਹਾਈ ਸਕੂਲ ਗਰਲਜ਼ (ਰਾਜਪੁਰਾ), ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਿੰਡ ਲੋਹ ਸਿੰਬਲੀ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਹਰਪਾਲਪੁਰ, ਗੁਰਦੁਆਰਾ ਕੁਸ਼ਟ ਨਿਵਾਰਨ ਸ਼ੇਖੂਪੁਰਾ, ਗੁਰਦੁਆਰਾ ਧੰਨਾ ਭਗਤ ਸਾਹਿਬ ਨੇੜੇ ਘੱਗਰ ਰਾਮਨਗਰ, ਗੁਰਦੁਆਰਾ ਸਾਹਿਬ ਪਿੰਡ ਨਿਆਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਗੱਜੂ, ਸ਼ਿਵ ਮੰਦਰ ਨਾਲਾਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾਪੁਰ ਵਿਖੇ ਆਰਜ਼ੀ ਕੈਂਪ ਬਣਾਏ ਗਏ ਹਨ।

Patiala

The post ਪਟਿਆਲਾ: ਰਾਹਤ ਕੈਂਪਾਂ ‘ਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਅਕਸ਼ਿਤਾ ਗੁਪਤਾ appeared first on TheUnmute.com - Punjabi News.

Tags:
  • breaking-news
  • dr-akshita-gupta
  • latest-news
  • news
  • patiala
  • patiala-flood
  • patiala-police
  • punjab-news
  • the-unmute-breaking-news

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ

Tuesday 11 July 2023 01:27 PM UTC+00 | Tags: barnala barnala-police breaking breaking-news bribe crime-news handiyaya-police-station latest-news news punjab-police punjab-vigilance-bureau

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ (BRIBE) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ (BRIBE) ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ।ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਉਕਤ ਏ.ਐਸ.ਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ appeared first on TheUnmute.com - Punjabi News.

Tags:
  • barnala
  • barnala-police
  • breaking
  • breaking-news
  • bribe
  • crime-news
  • handiyaya-police-station
  • latest-news
  • news
  • punjab-police
  • punjab-vigilance-bureau

ਚੰਡੀਗੜ੍ਹ, 11 ਜੁਲਾਈ 2023: (IND-W vs BAN-W T20I) ਭਾਰਤ ਅਤੇ ਬੰਗਲਾਦੇਸ਼ ਦੀਆਂ ਮਹਿਲਾ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਢਾਕਾ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਪਹਿਲਾ ਟੀ-20 ਸੱਤ ਵਿਕਟਾਂ ਨਾਲ ਜਿੱਤ ਲਿਆ ਸੀ। ਹੁਣ ਇਹ ਮੈਚ ਜਿੱਤ ਕੇ ਭਾਰਤੀ ਟੀਮ ਨੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ।

ਭਾਰਤ ਨੇ ਢਾਕਾ ਵਿੱਚ ਖੇਡੇ ਗਏ ਦੂਜੇ ਟੀ-20 ਵਿੱਚ ਬੰਗਲਾਦੇਸ਼ ਨੂੰ ਅੱਠ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 95 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ 87 ਦੌੜਾਂ ‘ਤੇ ਸਿਮਟ ਗਈ। ਸੀਰੀਜ਼ ਦਾ ਤੀਜਾ ਮੈਚ 13 ਜੁਲਾਈ ਨੂੰ ਖੇਡਿਆ ਜਾਵੇਗਾ।

The post IND-W vs BAN-W T20I: ਭਾਰਤ ਨੇ ਦੂਜੇ ਟੀ-20 ‘ਚ ਬੰਗਲਾਦੇਸ਼ ਨੂੰ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ appeared first on TheUnmute.com - Punjabi News.

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਮਾਨਸੂਨ ਦੀ ਬਾਰਿਸ਼ ਜਾਰੀ ਰਹੇਗੀ: ਮੌਸਮ ਵਿਭਾਗ

Tuesday 11 July 2023 01:59 PM UTC+00 | Tags: breaking-news chandigarh heavy-rain meteorological-department monsoons-rain news punjab-weather punjab-weather-report

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਵਿਚ ਭਾਰੀ ਬਾਰਿਸ਼ (Rain) ਕਾਰਨ ਲਗਭਗ ਅੱਧੇ ਪੰਜਾਬ 'ਚ ਹੜ੍ਹਾਂ ਵਰਗੇ ਹਲਾਤ ਪੈਦਾ ਹੋ ਗਏ ਹਨ, ਇਸ ਦੌਰਾਨ ਮੌਸਮ ਵਿਭਾਗ ਦੇ ਵਿਗਿਆਨੀ ਅਜੈ ਕੁਮਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਮਾਨਸੂਨ ਦੀ ਬਾਰਿਸ਼ਜਾਰੀ ਰਹੇਗੀ, ਪਰ ਪਿਛਲੇ 3 ਦਿਨਾਂ ਵਾਂਗ ਲਗਾਤਾਰ ਬਾਰਿਸ਼ ਨਹੀਂ ਪਵੇਗੀ, ਪਰ ਆਮ ਵਾਂਗ ਬਾਰਿਸ਼ ਪਵੇਗੀ। ਚੰਡੀਗੜ੍ਹ ਵਿਚ 8 ਜੁਲਾਈ ਨੂੰ 302 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 25% ਤੋਂ ਵੱਧ ਹਿੱਸਿਆਂ ਵਿਚ ਮਾਨਸੂਨ ਦੀ ਸਰਗਰਮੀ ਜਾਰੀ ਰਹੇਗੀ।

ਜਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਇਸਦੇ ਨਾਲ ਵੀ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲਗਾਤਰ ਰਾਹਤ ਕਾਰਜ ਜਾਰੀ ਹਨ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐੱਨ.ਡੀ.ਆਰ.ਐੱਫ ਅਤੇ ਐੱਸ ਡੀ.ਆਰ.ਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਹਨ |

The post ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮਾਨਸੂਨ ਦੀ ਬਾਰਿਸ਼ ਜਾਰੀ ਰਹੇਗੀ: ਮੌਸਮ ਵਿਭਾਗ appeared first on TheUnmute.com - Punjabi News.

Tags:
  • breaking-news
  • chandigarh
  • heavy-rain
  • meteorological-department
  • monsoons-rain
  • news
  • punjab-weather
  • punjab-weather-report

ਸਾਬਕਾ ਡਿਪਟੀ CM ਓਮ ਪ੍ਰਕਾਸ਼ ਸੋਨੀ ਦੀ ਸਿਹਤ ਵਿਗੜੀ, ਆਈਸੀਯੂ 'ਚ ਕੀਤਾ ਸ਼ਿਫਟ

Tuesday 11 July 2023 02:10 PM UTC+00 | Tags: #punjab-congress amritsar-news breaking-news disproportionate-assets news om-prakash-soni punjab-news vigilance-bureau

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ। ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਦੋ ਦਿਨ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਓਮ ਪ੍ਰਕਾਸ਼ ਸੋਨੀ ਦੀ ਸਿਹਤ ਅਚਾਨਕ ਵਿਗੜ ਗਈ ਸੀ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਕੱਲ੍ਹ ਤੋਂ ਜ਼ੇਰੇ ਇਲਾਜ ਹਨ।

ਅਦਾਲਤ ਨੇ ਸੋਨੀ ਨੂੰ ਦੋ ਦਿਨਾਂ ਦੇ ਰਿਮਾਂਡ ਦਿੱਤਾ ਹੈ, ਪਰ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਅਜੇ ਤੱਕ ਸੋਨੀ ਤੋਂ ਪੁੱਛਗਿੱਛ ਨਹੀਂ ਕਰ ਸਕੀ। ਸੂਤਰਾਂ ਦੇ ਅਨੁਸਾਰ ਸੋਨੀ ਪਿਛਲੇ ਕਾਫੀ ਸਮੇਂ ਤੋਂ ਦਿਲ ਅਤੇ ਹੋਰ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਦੂਜੇ ਪਾਸੇ ਭਲਕੇ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਸੋਨੀ ਨੂੰ ਦੁਬਾਰਾ ਪੇਸ਼ ਕਰੇਗੀ ਜਾਂ ਨਹੀਂ, ਇਹ ਸੋਨੀ ਦੀ ਸਿਹਤ ‘ਤੇ ਨਿਰਭਰ ਕਰੇਗਾ।

The post ਸਾਬਕਾ ਡਿਪਟੀ CM ਓਮ ਪ੍ਰਕਾਸ਼ ਸੋਨੀ ਦੀ ਸਿਹਤ ਵਿਗੜੀ, ਆਈਸੀਯੂ ‘ਚ ਕੀਤਾ ਸ਼ਿਫਟ appeared first on TheUnmute.com - Punjabi News.

Tags:
  • #punjab-congress
  • amritsar-news
  • breaking-news
  • disproportionate-assets
  • news
  • om-prakash-soni
  • punjab-news
  • vigilance-bureau

ਲਖਵਿੰਦਰ ਵਡਾਲੀ ਦਾ ਨਵਾਂ ਗੀਤ "ਧਾਗੇ" ਹੋਇਆ ਰਿਲੀਜ਼, ਦਰਸ਼ਕਾਂ ਨੂੰ ਖ਼ੂਬ ਆ ਰਿਹਾ ਪਸੰਦ

Tuesday 11 July 2023 02:17 PM UTC+00 | Tags: breaking-news dhaage dhaage-song lakhwider-singh-wadali latest-news latest-song new-punjabi-song news punjabi-song-dhaage the-unmute-breaking-news

ਚੰਡੀਗੜ੍ਹ, 11 ਜੁਲਾਈ 2023: ਪੰਜਾਬੀ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਦਾ ਨਵਾਂ ਗਾਣਾ “ਧਾਗੇ” (Dhaage) ਰਿਲੀਜ਼ ਹੋ ਚੁੱਕਿਆ ਹੈ। ਇਹ ਗੀਤ ਕੁਮਾਰ ਵੱਲੋਂ ਲਿਖਿਆ ਗਿਆ ਹੈ। ਇਸ ਨੂੰ ਪ੍ਰਸਿੱਧ ਸੰਗੀਤਕਾਰ ਜੋੜੀ ਸਲੀਮ-ਸੁਲੇਮਾਨ ਵੱਲੋਂ ਕਮਪੋਜ਼ ਕੀਤਾ ਗਿਆ ਹੈ। ਲਖਵਿੰਦਰ ਵਡਾਲੀ ਅਤੇ ਸੰਗੀਤਕਾਰ ਜੋੜੀ ਸਲੀਮ-ਸੁਲੇਮਾਨ ਨੇ ਦੂਜੀ ਵਾਰ ਇੱਕਠਿਆਂ ਕੰਮ ਕੀਤਾ ਹੈ। ਲਖਵਿੰਦਰ ਵਡਾਲੀ ਨੇ ਬਹੁਤ ਹੀ ਖ਼ੂਬਸੂਰਤੀ ਨਾਲ ਇਹ ਗੀਤ ਗਿਆ ਅਤੇ ਹਮੇਸ਼ਾ ਦੀ ਤਰ੍ਹਾਂ ਆਪਣੀ ਆਵਾਜ਼ ਦਾ ਜਾਦੂ ਨਿੱਕ ਵਾਰ ਫਿਰ ਬਿਖੇਰ ਦਿੱਤਾ ਹੈ।

ਲਖਵਿੰਦਰ ਵਡਾਲੀ ਦਾ ਇਹ ਗੀਤ ਮਰਚੈਂਟ ਰਿਕਾਰਡਸ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਮਗਰੋਂ ਦਰਸ਼ਕਾਂ ਵੱਲੋਂ ਇਸ ਨੂੰ ਕਾਫ਼ੀ ਪਸੰਦ ਵੀ ਕੀਤਾ ਜਾ ਰਿਹਾ ਹੈ। ਜ਼ਾਹਿਰ ਹੈ ਕਿ ਲਖਵਿੰਦਰ ਵਡਾਲੀ ਕਿਸੇ ਵੀ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਸਿਰਫ਼ ਪੰਜਾਬ ਹੀ ਨਹੀਂ ਦੇਸ਼ਾਂ-ਵਿਦੇਸ਼ਾਂ ‘ਚ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹੁਣ ਉਹ ਆਪਣੇ ਇਸ ਨਵੇਂ ਗੀਤ “ਧਾਗੇ” ਨਾਲ ਵੀ ਦਰਸ਼ਕਾਂ ਦੇ ਖ਼ੂਬ ਦਿਲ ਜਿੱਤ ਰਹੇ ਹਨ।

The post ਲਖਵਿੰਦਰ ਵਡਾਲੀ ਦਾ ਨਵਾਂ ਗੀਤ “ਧਾਗੇ” ਹੋਇਆ ਰਿਲੀਜ਼, ਦਰਸ਼ਕਾਂ ਨੂੰ ਖ਼ੂਬ ਆ ਰਿਹਾ ਪਸੰਦ appeared first on TheUnmute.com - Punjabi News.

Tags:
  • breaking-news
  • dhaage
  • dhaage-song
  • lakhwider-singh-wadali
  • latest-news
  • latest-song
  • new-punjabi-song
  • news
  • punjabi-song-dhaage
  • the-unmute-breaking-news

ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

Tuesday 11 July 2023 02:32 PM UTC+00 | Tags: breaking-news cabinet-minister-laljit-singh-bhullar flood-news ghuram ghuram-vilage gurdwara-sahib-of-gudaike news sri-guru-granth-sahib

ਚੰਡੀਗੜ੍ਹ, 11 ਜੁਲਾਈ 2023: ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ ‘ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ’ ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ। ਇਸ ਤੋਂ ਇਲਾਵਾ ਸ. ਭੁੱਲਰ ਕਿਸ਼ਤੀ ਵਿੱਚ ਸਵਾਰ ਹੋ ਕੇ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਤੱਕ ਪਹੁੰਚੇ ਅਤੇ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਸ. ਲਾਲਜੀਤ ਸਿੰਘ ਭੁੱਲਰ ਪਾਣੀ ਦੀ ਭਿਆਨਕ ਮਾਰ ਹੇਠ ਆਏ ਦਰਿਆ ਸਤਲੁਜ ਦੇ ਨੀਵੇਂ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਆਪ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਕੈਬਨਿਟ ਮੰਤਰੀ ਸ. ਭੁੱਲਰ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਨਾਲ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਪਾਣੀ ਦੇ ਪੱਧਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਇਸ ਤੋਂ ਪਹਿਲਾ ਸਵੇਰੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਦਾ ਪਤਾ ਲੱਗਣ 'ਤੇ ਤੁਰੰਤ ਸ. ਲਾਲਜੀਤ ਸਿੰਘ ਭੁੱਲਰ ਮੌਕੇ 'ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਦੇ ਸਹਿਯੋਗ ਸਕਦਾ ਇਹ ਬੰਨ੍ਹ ਟੁੱਟਣ ਤੋਂ ਬਚਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ।

 

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਿਲ ਦੀ ਇਸ ਘੜੀ ਵਿੱਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਸੰਕਲਪ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉੁਨ੍ਹਾਂ ਕਿਹਾ ਲੋਕਾਂ ਦੇ ਠਹਿਰਣ ਲਈ 7 ਰਾਹਤ ਕੈਂਪ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਲੋਕਾਂ ਲਈ ਖਾਣ-ਪੀਣ ਅਤੇ ਦਵਾਈਆਂ ਆਦਿ ਉਪਲੱਬਧ ਹਨ ਅਤੇ ਡਾਕਟਰੀ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਗਈ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓ ਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

The post ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ appeared first on TheUnmute.com - Punjabi News.

Tags:
  • breaking-news
  • cabinet-minister-laljit-singh-bhullar
  • flood-news
  • ghuram
  • ghuram-vilage
  • gurdwara-sahib-of-gudaike
  • news
  • sri-guru-granth-sahib

ਭਾਰਤ 'ਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ, ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਹੈ: ਅਜੀਤ ਡੋਭਾਲ

Tuesday 11 July 2023 02:43 PM UTC+00 | Tags: ajit-doval breaking-news enws india-islamic-cultural-center indias-national-security-advisor muslim-in-india news nsa-ajit-doval

ਚੰਡੀਗੜ੍ਹ, 11 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ ਹੈ। ਭਾਰਤ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਹਨ।ਭਾਰਤ ਸਦੀਆਂ ਤੋਂ ਇਕਸੁਰਤਾ ਨਾਲ ਰਹਿ ਰਹੇ ਸੱਭਿਆਚਾਰਾਂ ਅਤੇ ਧਰਮਾਂ ਦਾ ਸੁਮੇਲ ਰਿਹਾ ਹੈ। ਅਜੀਤ ਡੋਭਾਲ ਦਿੱਲੀ ਵਿੱਚ ਇੰਡੀਆ ਇਸਲਾਮਿਕ ਕਲਚਰਲ ਸੈਂਟਰ ਵਿੱਚ ਇੱਕ ਸਮਾਗਮ ਵਿੱਚ ਬੋਲ ਰਹੇ ਸਨ।

ਉਨ੍ਹਾਂ ਕਿਹਾ ਕਿ ਇਸਲਾਮ ਦੇਸ਼ ਵਿੱਚ ਧਾਰਮਿਕ ਸਮੂਹਾਂ ਵਿੱਚ ਇੱਕ ਮਹੱਤਵਪੂਰਨ ਸਥਾਨ ਰੱਖਦਾ ਹੈ। ਭਾਰਤ ਸਾਰੇ ਮੁੱਦਿਆਂ ਦੇ ਹੱਲ ਲਈ ਸਹਿਣਸ਼ੀਲਤਾ, ਗੱਲਬਾਤ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਦਾ ਹੈ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ, ਲੋਕਤੰਤਰ ਦੀ ਮਾਂ ਅਤੇ ਵਿਭਿੰਨਤਾ ਦੀ ਧਰਤੀ ਹੈ।

ਭਾਰਤ ਅਤੇ ਸਾਊਦੀ ਅਰਬ ਦੇ ਸਬੰਧਾਂ ਦੀ ਸ਼ਲਾਘਾ ਕਰਦੇ ਹੋਏ, ਡੋਭਾਲ ਨੇ ਕਿਹਾ ਕਿ ਇਹ ਰਿਸ਼ਤੇ ਸਾਂਝੇ ਸੱਭਿਆਚਾਰਕ ਵਿਰਾਸਤ, ਸਾਂਝੇ ਮੁੱਲਾਂ ਅਤੇ ਆਰਥਿਕ ਸਬੰਧਾਂ ਕਾਰਨ ਕਾਇਮ ਰਹੇ ਹਨ।
ਇਸਦੇ ਨਾਲ ਹੀ ਮੁਸਲਿਮ ਵਰਲਡ ਲੀਗ ਦੇ ਸਕੱਤਰ-ਜਨਰਲ ਸ਼ੇਖ ਡਾਕਟਰ ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਡੋਭਾਲ ਨੇ ਉਨ੍ਹਾਂ ਨੂੰ ਉਦਾਰਵਾਦੀ ਇਸਲਾਮ ਦੀ ਗਲੋਬਲ ਆਵਾਜ਼ ਅਤੇ ਵਿਦਵਾਨ ਆਖਿਆ ।

ਡੋਭਾਲ (Ajit Doval) ਨੇ ਕਿਹਾ ਕਿ ਭਾਰਤ ਦੁਨੀਆ ਦਾ ਦੂਜਾ ਅਤੇ ਸਭ ਤੋਂ ਵੱਡੀ ਮੁਸਲਿਮ ਆਬਾਦੀ ਦਾ ਘਰ ਹੈ। ਭਾਰਤੀ ਮੁਸਲਿਮ ਆਬਾਦੀ ਇਸਲਾਮਿਕ ਸਹਿਯੋਗ ਸੰਗਠਨ ਦੇ 33 ਤੋਂ ਵੱਧ ਮੈਂਬਰ ਦੇਸ਼ਾਂ ਦੀ ਸੰਯੁਕਤ ਆਬਾਦੀ ਦੇ ਲਗਭਗ ਬਰਾਬਰ ਹੈ। ਉਨ੍ਹਾਂ ਕਿਹਾ ਕਿ ਹਿੰਦੂ ਧਰਮ ਅਤੇ ਇਸਲਾਮ ਦੀ ਡੂੰਘੀ ਅਧਿਆਤਮਿਕ ਸਮੱਗਰੀ ਨੇ ਲੋਕਾਂ ਨੂੰ ਇਕੱਠੇ ਕੀਤਾ ਹੈ।

ਅਜੀਤ ਡੋਭਾਲ ਨੇ ਕਿਹਾ ਕਿ ਭਾਰਤ ਕਈ ਦਹਾਕਿਆਂ ਤੋਂ ਅੱਤਵਾਦ ਦਾ ਸ਼ਿਕਾਰ ਰਿਹਾ ਹੈ। ਦੇਸ਼ ਨੂੰ 2008 (ਮੁੰਬਈ ਹਮਲਾ) ਸਮੇਤ ਕਈ ਅੱਤਵਾਦੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ ਆਪਣੇ ਸੁਰੱਖਿਆ ਉਪਕਰਨਾਂ ਨੂੰ ਮਜ਼ਬੂਤ ​​ਕਰਨ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਦੂਜੇ ਦੇਸ਼ਾਂ ਨਾਲ ਸਹਿਯੋਗ ਕਰਨ ਸਮੇਤ ਵੱਖ-ਵੱਖ ਤਰੀਕਿਆਂ ਰਾਹੀਂ ਅੱਤਵਾਦ ਨਾਲ ਲੜਨ ਲਈ ਕੰਮ ਕਰ ਰਿਹਾ ਹੈ।

ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਸ਼ੇਖ ਡਾਕਟਰ ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨੇ ਕਿਹਾ ਕਿ ਭਾਰਤੀ ਸਮਾਜ ਦੇ ਮੁਸਲਮਾਨਾਂ ਨੂੰ ਆਪਣੀ ਕੌਮੀਅਤ ‘ਤੇ ਮਾਣ ਹੈ ਕਿ ਉਹ ਭਾਰਤੀ ਨਾਗਰਿਕ ਹਨ। ਉਨ੍ਹਾਂ ਨੂੰ ਆਪਣੇ ਸੰਵਿਧਾਨ ‘ਤੇ ਵੀ ਮਾਣ ਹੈ। ਅਸੀਂ ਭਾਰਤੀ ਗਿਆਨ ਬਾਰੇ ਬਹੁਤ ਕੁਝ ਸੁਣਿਆ ਹੈ। ਅਸੀਂ ਜਾਣਦੇ ਹਾਂ ਕਿ ਭਾਰਤੀ ਗਿਆਨ ਨੇ ਮਨੁੱਖਤਾ ਲਈ ਬਹੁਤ ਯੋਗਦਾਨ ਪਾਇਆ ਹੈ।

The post ਭਾਰਤ ‘ਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ, ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਹੈ: ਅਜੀਤ ਡੋਭਾਲ appeared first on TheUnmute.com - Punjabi News.

Tags:
  • ajit-doval
  • breaking-news
  • enws
  • india-islamic-cultural-center
  • indias-national-security-advisor
  • muslim-in-india
  • news
  • nsa-ajit-doval

ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਤਿਆਰ ਕਰੇਗਾ

Tuesday 11 July 2023 02:47 PM UTC+00 | Tags: breaking-news latest-news news patiala-flood sakshi-sawhney verka-milk-plant verka-milk-plant-patiala

ਪਟਿਆਲਾ, 11 ਜੁਲਾਈ 2023: ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ (Verka Milk Plant) ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਭੋਜਨ ਵੰਡ ਦੀ ਪ੍ਰੀਕ੍ਰਿਆ ਦੀ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੀਖਿਆ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਕੀਤੇ ਗਏ ਐਲਾਨ ਤਹਿਤ ਸਥਾਨਕ ਵੇਰਕਾ ਪਲਾਂਟ ਵਿੱਚ ਭੋਜਨ ਦੇ ਪੈਕੇਟ ਤਿਆਰ ਕਰਕੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਹਿੱਸੇ ਵੰਡੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹਰੇਕ ਪੈਕਿੰਗ ਵਿੱਚ ਦੋ ਪੈਕਟ ਬਿਸਕੁਟ ਦੇ ਨਾਲ-ਨਾਲ ਪਾਣੀ ਦੀਆਂ ਦੋ ਬੋਤਲਾਂ, ਵੇਰਕਾ ਦੁੱਧ ਦੇ ਦੋ ਪੈਕੇਟ, ਬਰੈਡ, ਵੇਰਕਾ ਕਾਜੂ ਪਿੰਨੀ, ਚੱਮਚ, ਕੱਪ, ਮੋਮਬੱਤੀਆਂ ਅਤੇ ਮੈਚਸਟਿਕਸ ਹੋਣਗੀਆਂ।

ਵੇਰਕਾ ਮਿਲਕ, ਪਟਿਆਲਾ ਦੇ ਜਨਰਲ ਮੈਨੇਜਰ, ਡਾ. ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਇਸ ਵਿਸ਼ਾਲ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਅਤੇ ਵੇਰਕਾ ਮਿਲਕ ਪਲਾਂਟ ਵੱਲੋਂ ਕੱਲ ਤੋਂ ਹੀ ਭੋਜਨ ਦੇ ਪੈਕਟ ਮਾਣਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਸਾਕਸ਼ੀ ਸਾਹਨੀ ਦੀ ਦੇਖ-ਰੇਖ ਵਿੱਚ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੇ ਜੀ ਰਹੇ ਹਨ। ਡੀ.ਐਫ.ਐਸ.ਸੀ., ਪਟਿਆਲਾ ਡਾ. ਰਵਿੰਦਰ ਕੌਰ ਨੇ ਕਿਹਾ ਕਿ ਪਟਿਆਲਾ ਅਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੰਗ ਨੂੰ ਦੇਖਦੇ ਹੋਏ ਪ੍ਰਭਾਵਿਤ ਇਲਾਕਿਆਂ ਵਿੱਚ ਲੋੜ ਅਨੁਸਾਰ ਇਹ ਰਾਸ਼ਨ ਦੇ ਪੈਕਟਾਂ ਦੀ ਸਪਲਾਈ ਕੀਤੀ ਜਾਵੇਗੀ।

The post ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਤਿਆਰ ਕਰੇਗਾ appeared first on TheUnmute.com - Punjabi News.

Tags:
  • breaking-news
  • latest-news
  • news
  • patiala-flood
  • sakshi-sawhney
  • verka-milk-plant
  • verka-milk-plant-patiala

ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ: ਹਰਜੋਤ ਸਿੰਘ ਬੈਂਸ

Tuesday 11 July 2023 02:51 PM UTC+00 | Tags: breaking-news ett-teachers harjot-singh-bains head-teachers latest-news news promoted punjab-news the-unmute-breaking the-unmute-breaking-news

ਚੰਡੀਗੜ੍ਹ, 11 ਜੁਲਾਈ 2023: ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ (ETT TEACHERS) ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਹਨਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਹਨਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ।

The post ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • breaking-news
  • ett-teachers
  • harjot-singh-bains
  • head-teachers
  • latest-news
  • news
  • promoted
  • punjab-news
  • the-unmute-breaking
  • the-unmute-breaking-news

ਜਲ ਸਰੋਤ ਵਿਭਾਗ ਵੱਲੋਂ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ: ਮੀਤ ਹੇਅਰ

Tuesday 11 July 2023 02:54 PM UTC+00 | Tags: flood latest-news meet-hayer news water-resources-department

ਚੰਡੀਗੜ੍ਹ, 11 ਜੁਲਾਈ 2023: ਲਗਾਤਾਰ ਤੇ ਨਿਰੰਤਰ ਮੀਂਹ ਅਤੇ ਜਲ ਭੰਡਾਰਾਂ ਦੇ ਵਧੇ ਪੱਧਰ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਬਹਾਲ ਨਜਿੱਠਣ ਲਈ ਜਲ ਸਰੋਤ ਵਿਭਾਗ (WATER RESOURCES DEPARTMENT) ਵੱਲੋਂ ਕੰਮ ਜੰਗੀ ਪੱਧਰ ਉਤੇ ਜਾਰੀ ਹਨ ਅਤੇ ਸੰਵੇਦਨਸ਼ੀਲ ਥਾਂਵਾਂ ਉਤੇ ਵਾਧੂ ਸਟਾਫ ਨੂੰ ਤਾਇਨਾਤ ਕਰਨ ਦੇ ਨਾਲ ਲੋੜੀਂਦੇ ਤਰਜੀਹੀ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਤੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕਹੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਰਾਹਤ ਕਾਰਜਾਂ ਵਿੱਚ ਢਿੱਲ ਨਹੀਂ ਵਰਤੀ ਜਾ ਰਹੀ ਹੈ। ਜਲ ਸਰੋਤ ਵਿਭਾਗ ਦੇ ਕਰਮਚਾਰੀ ਜਿੱਥੇ ਵੱਖ-ਵੱਖ ਦਰਿਆਵਾਂ, ਨਹਿਰਾਂ, ਨਾਲਿਆਂ ਅਤੇ ਕੁਦਰਤੀ ਵਹਾਅ ਵਾਲੇ ਰਸਤਿਆਂ ਉੱਤੇ ਨਿਰੰਤਰ ਚੌਕਸੀ ਰੱਖਦੇ ਹੋਏ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ, ਉਥੇ ਸੂਬਾ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਣੀ ਵਿਚ ਡੁੱਬੇ ਬਿਜਲੀ ਗਰਿੱਡਾਂ ਉੱਤੇ ਇਕੱਠੇ ਹੋਏ ਪਾਣੀ ਦਾ ਨਿਕਾਸ ਕੀਤਾ ਜਾ ਰਿਹਾ ਹੈ। ਹੁਣ ਤੱਕ ਤਿੰਨ ਵੱਡੇ ਬਿਜਲੀ ਗਰਿੱਡਾਂ ਉੱਤੇ ਪਾਣੀ ਦੀ ਨਿਕਾਸੀ ਕਰਕੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਜਲ ਸਰੋਤ ਵਿਭਾਗ (WATER RESOURCES DEPARTMENT)  ਅਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾੜ ਵਾਲੀਆਂ ਜਾਂ ਖ਼ਤਰੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿੱਥੇ ਖਾਲੀ ਥੈਲੇ ਅਤੇ ਮਿੱਟੀ ਨਾਲ ਭਰੀਆਂ ਬੋਰੀਆਂ ਭੇਜੀਆਂ ਜਾ ਰਹੀਆਂ ਹਨ। ਇਸ ਕੰਮ ਲਈ ਮਗਨਰੇਗਾ ਕਾਮਿਆਂ ਦੀ ਮਦਦ ਲਈ ਜਾਵੇਗੀ। ਪਾਣੀ ਦਾ ਪੱਧਰ ਘਟਣ ਉੱਤੇ ਤੁਰੰਤ ਇਹ ਕੰਮ ਕੀਤਾ ਜਾਵੇਗਾ।

ਸਤਲੁਜ ਦਰਿਆ ਉੱਤੇ ਧੁੱਸੀ ਬੰਨ੍ਹ ਵਿਚ ਪਾੜ ਪੈ ਜਾਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪਾੜ ਪੂਰਨ ਲਈ ਦੂਜੇ ਸਟੇਸ਼ਨਾਂ ਉੱਤੇ ਤਾਇਨਾਤ ਐਕਸੀਅਨ ਅਤੇ ਉਹਨਾਂ ਦੀਆਂ ਟੀਮਾਂ ਨੂੰ ਉਕਤ ਥਾਵਾਂ ਉਤੇ ਤਾਇਨਾਤ ਕਰ ਦਿੱਤਾ ਗਿਆ ਹੈ। ਸੈਨਾ, ਐਨ ਡੀ ਆਰ ਐਫ, ਮੰਡੀ ਬੋਰਡ ਦੀ ਮਦਦ ਨਾਲ ਦੋ ਥਾਵਾਂ ਉੱਤੇ ਪਾੜ ਪੂਰੇ ਜਾ ਰਹੇ ਹਨ।

ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਟਰਾਈਸਿਟੀ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਜੌਲੀ ਵਾਟਰ ਵਰਕਸ ਵਿਖੇ ਨੁਕਸਾਨੀਆਂ ਪਾਈਪਾਂ ਦੀ ਤੇਜ਼ੀ ਨਾਲ ਮੁਰੰਮਤ ਕਰਨ ਲਈ ਗਮਾਡਾ ਅਤੇ ਨਗਰ ਨਿਗਮ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।ਮੀਤ ਹੇਅਰ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਡੈਮਾਂ ਵਿੱਚ ਪਾਣੀ ਦੇ ਪੱਧਰ ਅਤੇ ਦਰਿਆਵਾਂ/ਨਹਿਰਾਂ ਦੀ ਸਥਿਤੀ ਉਤੇ ਪਲ-ਪਲ ਦੀ ਨਿਗ੍ਹਾਂ ਰੱਖੀ ਜਾ ਰਹੀ ਹੈ।

The post ਜਲ ਸਰੋਤ ਵਿਭਾਗ ਵੱਲੋਂ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ: ਮੀਤ ਹੇਅਰ appeared first on TheUnmute.com - Punjabi News.

Tags:
  • flood
  • latest-news
  • meet-hayer
  • news
  • water-resources-department

ਚੰਡੀਗੜ੍ਹ, 11 ਜੁਲਾਈ 2023: ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਐਡਵਾਈਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਯਤਨਸ਼ੀਲ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਲੋਕਾਂ ਨੂੰ ਐਡਵਾਈਜ਼ਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸੁਰੱਖਿਅਤ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ 'ਤੇ ਉਬਾਲਿਆ ਹੋਇਆ ਪਾਣੀ ਹੀ ਵਰਤਣਾ ਚਾਹੀਦਾ ਹੈ। ਲਾਗ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ।

ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹੜ੍ਹ ਦੇ ਪਾਣੀ ਵਿੱਚ ਭਿੱਜੇ ਭੋਜਨ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਹਨਾਂ ਨੂੰ ਮੈਡੀਕਲ ਕੈਂਪਾਂ ਸਮੇਤ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਿਖਾਉਣਾ ਚਾਹੀਦਾ ਹੈ ਅਤੇ ਖੁਦ ਇਲਾਜ ਨਹੀਂ ਕਰਨਾ ਚਾਹੀਦਾ। ਜੇਕਰ ਕਿਸੇ ਖੇਤਰ ਵਿੱਚ ਕਿਸੇ ਛੂਤ ਦੀ ਬਿਮਾਰੀ ਦੇ ਵੱਧ ਕੇਸ (ਭਾਵ ਇੱਕੋ ਇਲਾਕੇ ਵਿੱਚ ਛੂਤ ਦੀਆਂ ਬਿਮਾਰੀਆਂ ਦੇ 3 ਤੋਂ ਵੱਧ ਕੇਸ) ਸਾਹਮਣੇ ਆਉਂਦੇ ਹਨ, ਤਾਂ ਤੁਰੰਤ ਨਜ਼ਦੀਕੀ ਸਿਹਤ ਸਹੂਲਤ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

ਐਡਵਾਈਜ਼ਰੀ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕੱਟਣ ਕਾਰਨ ਆਮਤੌਰ 'ਤੇ ਚਮੜੀ ਦੀ ਬੈਕਟੀਰੀਅਲ ਲਾਗ ਹੋ ਜਾਂਦੀ ਹੈ ਅਤੇ ਅਜਿਹੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਕਿਸਮ ਦੇ ਇਲਾਜ ਲਈ ਨਜ਼ਦੀਕੀ ਸਿਹਤ ਸੰਭਾਲ ਸਹੂਲਤ ਵਿੱਚ ਜਾਣਾ ਚਾਹੀਦਾ ਹੈ।

ਵਿਭਾਗ ਵੱਲੋਂ ਹੜ੍ਹਾਂ ਦੇ ਪਾਣੀ ਵਿੱਚ ਨਾ ਵੜਨ ਦੀ ਵੀ ਸਲਾਹ ਦਿੱਤੀ ਗਈ ਹੈ ਕਿਉਂਕਿ ਹੜ੍ਹਾਂ ਦੌਰਾਨ ਸੱਪ ਦਾ ਡੰਗਣਾ ਵੀ ਆਮ ਗੱਲ ਹੈ। ਜੇਕਰ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਲੰਬੇ ਬੂਟ ਪਾਓ। ਸੱਪ ਦੇ ਡੰਗਣ ਦੀ ਸਥਿਤੀ ਵਿੱਚ, ਮਰੀਜ਼ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਿਹਤ ਕੇਂਦਰ ਵਿੱਚ ਲੈ ਜਾਓ।

ਡਾ. ਆਦਰਸ਼ ਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਲਾਰਵੀਸਾਈਡ ਦਾ ਛਿੜਕਾਅ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਦਫਤਰਾਂ ਦੀ ਟੀਮ ਵੱਲੋਂ ਸਾਰੇ ਕਾਰਜਾਂ ਦੀ ਹਰ ਪਲ ਨਿਗਰਾਨੀ ਕੀਤੀ ਜਾ ਰਹੀ ਹੈ।

 

The post ਸਿਹਤ ਵਿਭਾਗ ਵੱਲੋਂ ਹੜ੍ਹ ਦੌਰਾਨ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • flood
  • health-department
  • latest-news
  • news
  • the-unmute-news
  • water-borne-diseases
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form