TheUnmute.com – Punjabi News: Digest for July 14, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

PRTC ਦੀ ਲਾਪਤਾ ਬੱਸ ਬਿਆਸ ਦਰਿਆ 'ਚ ਡੁੱਬੀ ਮਿਲੀ, ਡਰਾਈਵਰ ਦੀ ਲਾਸ਼ ਬਰਾਮਦ

Thursday 13 July 2023 05:51 AM UTC+00 | Tags: beas-river breaking-news latest-news manali manali-bus-tregdy news prtc prtc-bus-number-pb-65-bb-4893 punjab punjabi-news punjab-news the-unmute-breaking-news

ਚੰਡੀਗੜ੍ਹ, 13 ਜੁਲਾਈ 2023: ਮਨਾਲੀ ਤੋਂ ਲਾਪਤਾ ਪੀ.ਆਰ.ਟੀ.ਸੀ ਬੱਸ (PRTC Bus) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਮਨਾਲੀ ‘ਚ ਬਿਆਸ ਨਦੀ ‘ਚ ਡੁੱਬ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਡਰਾਈਵਰ ਦੀ ਲਾਸ਼ ਵੀ ਬਰਾਮਦ ਕਰ ਲਈ ਗਈ ਹੈ ਜਦਕਿ ਕੰਡਕਟਰ ਲਾਪਤਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਬੱਸ (PRTC Bus) ਨੰਬਰ ਪੀ ਬੀ 65 ਬੀ ਬੀ 4893 ਐਤਵਾਰ ਨੂੰ ਚੰਡੀਗੜ੍ਹ ਡਿਪੂ ਤੋਂ ਮਨਾਲੀ ਲਈ ਗਈ ਸੀ। ਬੱਸ ਮਨਾਲੀ ਤੋਂ ਰਸਤੇ ਵਿੱਚ ਮੀਂਹ ਕਾਰਨ ਲਾਪਤਾ ਹੋ ਗਈ। ਹੁਣ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੇਠਾਂ ਆਉਣ ਤੋਂ ਬਾਅਦ ਇੱਕ ਬੱਸ ਡੁੱਬੀ ਦਿਖਾਈ ਦਿੱਤੀ ਹੈ। ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

The post PRTC ਦੀ ਲਾਪਤਾ ਬੱਸ ਬਿਆਸ ਦਰਿਆ ‘ਚ ਡੁੱਬੀ ਮਿਲੀ, ਡਰਾਈਵਰ ਦੀ ਲਾਸ਼ ਬਰਾਮਦ appeared first on TheUnmute.com - Punjabi News.

Tags:
  • beas-river
  • breaking-news
  • latest-news
  • manali
  • manali-bus-tregdy
  • news
  • prtc
  • prtc-bus-number-pb-65-bb-4893
  • punjab
  • punjabi-news
  • punjab-news
  • the-unmute-breaking-news

ਭਗਵੰਤ ਮਾਨ ਅੱਜ ਸੰਗਰੂਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Thursday 13 July 2023 06:01 AM UTC+00 | Tags: breaking-news cm-bhagwant-mann flood-affected-areas flood-news latest-news mandvi moonak news punjab sangrur the-unmute-punjabi-news

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ (Sangrur) ਪਹੁੰਚਣਗੇ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਕਰੀਬ 12 ਵਜੇ ਸੰਗਰੂਰ ਆਉਣਗੇ ।

The post ਭਗਵੰਤ ਮਾਨ ਅੱਜ ਸੰਗਰੂਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ appeared first on TheUnmute.com - Punjabi News.

Tags:
  • breaking-news
  • cm-bhagwant-mann
  • flood-affected-areas
  • flood-news
  • latest-news
  • mandvi
  • moonak
  • news
  • punjab
  • sangrur
  • the-unmute-punjabi-news

ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਚੰਦਰਯਾਨ-3 ਦੀ ਲਾਂਚਿੰਗ ਦੇਖਣ ਲਈ ਸ੍ਰੀਹਰੀਕੋਟਾ ਲਈ ਰਵਾਨਾ

Thursday 13 July 2023 06:11 AM UTC+00 | Tags: 40-students aam-aadmi-party breaking-news chandrayaan-3 isro latest-news news punjab punjab-government punjab-news school-of-eminence the-unmute-breaking-news the-unmute-latest-news

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ ਚੰਦਰਯਾਨ-3 (Chandrayaan-3) ਦੀ ਲਾਂਚਿੰਗ ਦੇਖਣ ਲਈ ਸ਼੍ਰੀਹਰੀਕੋਟਾ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ "ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 40 SOE ਵਿਦਿਆਰਥੀ ਚੰਦਰਯਾਨ-3 ਦੇ ਲਾਂਚ ਨੂੰ ਦੇਖਣ ਲਈ ਸ਼੍ਰੀਹਰੀਕੋਟਾ ਜਾ ਰਹੇ ਹਨ। ਇਸ 3 ਦਿਨ ਦੀ ਯਾਤਰਾ ‘ਤੇ ਉਹ ਸ਼੍ਰੀਹਰੀਕੋਟਾ ਦੀ ਸਮੁੱਚੀ ਸੁਵਿਧਾ ਦਾ ਵੀ ਦੌਰਾ ਕਰਨਗੇ ਅਤੇ ਪੁਲਾੜ ਤਕਨਾਲੋਜੀ ‘ਚ ਭਾਰਤ ਦੀ ਤਰੱਕੀ ਬਾਰੇ ਜਾਣਨਗੇ।

The post ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਚੰਦਰਯਾਨ-3 ਦੀ ਲਾਂਚਿੰਗ ਦੇਖਣ ਲਈ ਸ੍ਰੀਹਰੀਕੋਟਾ ਲਈ ਰਵਾਨਾ appeared first on TheUnmute.com - Punjabi News.

Tags:
  • 40-students
  • aam-aadmi-party
  • breaking-news
  • chandrayaan-3
  • isro
  • latest-news
  • news
  • punjab
  • punjab-government
  • punjab-news
  • school-of-eminence
  • the-unmute-breaking-news
  • the-unmute-latest-news

ਯਮੁਨਾ 'ਚ ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ, ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ

Thursday 13 July 2023 06:25 AM UTC+00 | Tags: aam-aadmi-party arvind-kejriwal breaking-news delhi delhi-flood delhi-floods delhi-metro delhi-news heavy-rain latest-news news punjab-floods punjab-news the-unmute-breaking-news the-unmute-punjabi-news

ਚੰਡੀਗੜ੍ਹ, 13 ਜੁਲਾਈ 2023: ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਤੋਂ ਬਾਅਦ ਯਮੁਨਾ (Yamuna) ਨਦੀ ਦਾ ਪਾਣੀ ਤੇਜ਼ੀ ਨਾਲ ਵੱਧ ਰਿਹਾ ਹੈ। ਵੀਰਵਾਰ ਸਵੇਰੇ 7 ਵਜੇ ਯਮੁਨਾ ਦਾ ਜਲ ਪੱਧਰ 208.46 ਮੀਟਰ ਤੱਕ ਪਹੁੰਚ ਗਿਆ। ਰਾਜਧਾਨੀ ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੇਠਲੇ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਦਿੱਲੀ ਦੀਆਂ ਕੁਝ ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਹੜ੍ਹ ਦੀ ਸਥਿਤੀ ‘ਤੇ ਚਰਚਾ ਕਰਨ ਲਈ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਬੁਲਾਈ ਗਈ ਹੈ। ਦਿੱਲੀ ਦੇ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਪਾਣੀ ਭਰ ਰਿਹਾ ਹੈ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਹੈ।

ਯਮੁਨਾ (Yamuna) ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਯਮੁਨਾ ਬੈਂਕ ਮੈਟਰੋ ਸਟੇਸ਼ਨ ‘ਤੇ ਐਂਟਰੀ ਅਤੇ ਐਗਜ਼ਿਟ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ, ਇੰਟਰਚੇਂਜ ਦੀ ਸਹੂਲਤ ਅਜੇ ਵੀ ਉਪਲਬਧ ਹੈ ਅਤੇ ਬਲੂ ਲਾਈਨ ‘ਤੇ ਸੇਵਾਵਾਂ ਆਮ ਵਾਂਗ ਚੱਲ ਰਹੀਆਂ ਹਨ। ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਹੜ੍ਹ ਦਾ ਪਾਣੀ ਪੁਰਾਣਾ ਕਿਲਾ ਨੇੜੇ ਨੀਵੇਂ ਇਲਾਕਿਆਂ ਵਿੱਚ ਦਾਖਲ ਹੋ ਗਿਆ। ਹੜ੍ਹ ਕਾਰਨ ਆਵਾਜਾਈ ਪ੍ਰਭਾਵਿਤ ਹੋਈ।

ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿੱਚ ਪਹਿਲੀ ਵਾਰ ਯਮੁਨਾ ਦੇ ਪਾਣੀ ਦਾ ਪੱਧਰ ਇੰਨਾ ਵਧਿਆ ਹੈ। ਜਦੋਂ 1978 ਵਿੱਚ ਦਿੱਲੀ ਵਿੱਚ ਹੜ੍ਹ ਆਇਆ ਸੀ ਤਾਂ ਇਸ ਵਾਰ ਕਰੀਬ 1.5 ਮੀਟਰ ਜ਼ਿਆਦਾ ਪਾਣੀ ਆਇਆ ਹੈ। ਜਦੋਂ ਪਾਣੀ ਦਾ ਪੱਧਰ ਇੰਨਾ ਉੱਚਾ ਹੋ ਜਾਵੇਗਾ, ਤਾਂ ਯਮੁਨਾ ਆਪਣੇ ਕੰਢਿਆਂ ਤੋਂ ਬਾਹਰ ਆ ਜਾਵੇਗੀ। ਪਾਣੀ ਦੇ ਵਹਾਅ ਨੂੰ ਕੰਟਰੋਲ ਨਹੀਂ ਕੀਤਾ ਜਾ ਸਕਦਾ । ਅਸੀਂ ਲਗਾਤਾਰ ਲੋਕਾਂ ਨੂੰ ਬਾਹਰ ਕੱਢ ਰਹੇ ਹਾਂ। ਲੋਕਾਂ ਦੀ ਜਾਨ ਬਚਾਉਣਾ ਸਾਡੇ ਲਈ ਜ਼ਿਆਦਾ ਜ਼ਰੂਰੀ ਹੈ।

 

The post ਯਮੁਨਾ ‘ਚ ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਬੰਦ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi
  • delhi-flood
  • delhi-floods
  • delhi-metro
  • delhi-news
  • heavy-rain
  • latest-news
  • news
  • punjab-floods
  • punjab-news
  • the-unmute-breaking-news
  • the-unmute-punjabi-news

ਪਾਤੜਾਂ ਵਿਖੇ ਨਾਬਾਲਗ ਕੁੜੀ ਨਾਲ ਜਬਰ-ਜਨਾਹ ਮਾਮਲੇ 'ਚ ਦੋਸ਼ੀ ਗ੍ਰਿਫਤਾਰ

Thursday 13 July 2023 06:45 AM UTC+00 | Tags: breaking-news case-of-rape latest-news news patiala-police patiala-rape-case patiala-ssp-varun-sharma rape-case the-unmute-breaking-news the-unmute-punjabi-news

ਪਾਤੜਾਂ, 13 ਜੁਲਾਈ 2023: ਪਿਛਲੇ ਦਿਨੀਂ ਪਾਤੜਾਂ (Patran) ਵਿੱਚ ਇੱਕ ਲੜਕੀ ਨਾਲ ਹੋਏ ਜਬਰ ਜਨਾਹ (Rape) ਅਤੇ ਕਤਲ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਹਿਜ਼ 24 ਘੰਟਿਆਂ ਦੇ ਅੰਦਰ ਹੀ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇੱਕ ਨਾਬਾਲਗ 15 ਸਾਲ ਦੀ ਕੁੜੀ ਦਾ ਸਕੂਲ ਦੇ ਪਿਛਲੇ ਪਾਸੇ ਆਈ.ਟੀ ਦੇ ਵਿਦਿਆਰਥੀ ਵੱਲੋਂ ਜਬਰ-ਜਨਾਹ ਕੀਤਾ ਗਿਆ ਅਤੇ ਫਿਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਦੋਸ਼ੀ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ | ਜਿਸ ਕਾਰਨ ਪਾਤੜਾਂ ਕਸਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਬਰ ਜਨਾਹ ਵਿੱਚ ਮੈਡੀਕਲ ਰਿਪੋਰਟ ਆਉਣੀ ਬਾਕੀ ਹੈ |

ਪੁਲਿਸ ਨੇ ਜਦੋਂ ਜਾਂਚ ਕੀਤੀ ਤਾਂ 24 ਘੰਟਿਆਂ ਦੇ ਅੰਦਰ-ਅੰਦਰ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਪੁਲਿਸ ਮੁਤਾਬਕ ਜਦੋਂ ਕੁੜੀ ਨਾਲ ਬਲਾਤਕਾਰ ਕੀਤਾ ਜਾ ਰਿਹਾ ਸੀ ਤਾਂ ਕੁੜੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਲੜਕਾ ਗੁੱਸੇ ਵਿੱਚ ਆ ਗਿਆ ਅਤੇ ਕੁੜੀ ਦਾ ਕਤਲ ਕਰ ਦਿੱਤਾ | ਐਸਐਸਪੀ ਨੇ ਕਿਹਾ ਕਿ ਕੁੜੀ ਅਤੇ ਮੁੰਡਾ ਇੱਕੋ ਸਕੂਲ ਵਿੱਚ ਪੜ੍ਹਦੇ ਸਨ, ਜਿਸ ਕਾਰਨ ਜਿਸ ਨਾਲ ਉਹ ਇੱਕ ਦੂਜੇ ਨੂੰ ਜਾਣਦੇ ਸਨ। ਮ੍ਰਿਤਕ ਕੁੜੀ 10ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਮੁੰਡਾ ਆਈ.ਟੀ. ਆਈ ਵਿਚ ਟ੍ਰੇਨਿੰਗ ਲੈ ਰਿਹਾ ਹੈ |

The post ਪਾਤੜਾਂ ਵਿਖੇ ਨਾਬਾਲਗ ਕੁੜੀ ਨਾਲ ਜਬਰ-ਜਨਾਹ ਮਾਮਲੇ ‘ਚ ਦੋਸ਼ੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • case-of-rape
  • latest-news
  • news
  • patiala-police
  • patiala-rape-case
  • patiala-ssp-varun-sharma
  • rape-case
  • the-unmute-breaking-news
  • the-unmute-punjabi-news

ਚੰਡੀਗੜ੍ਹ, 13 ਜੁਲਾਈ 2023: ਪੰਜਾਬ (Punjab) ਦੇ ਕਈ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ, ਇਸਦੇ ਚੱਲਦੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।

Punjab Floods

The post ਪੰਜਾਬ ‘ਚ ਮੌਜੂਦਾ ਹਲਾਤਾਂ ਦੇ ਮੱਦੇਨਜਰ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧੀਆਂ appeared first on TheUnmute.com - Punjabi News.

Tags:
  • all-schools
  • breaking-news
  • news

Supreme Court: ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਕੇਂਦਰ ਵੱਲੋਂ ਕੌਲਿਜੀਅਮ ਦੀ ਸਿਫਾਰਿਸ਼ ਮਨਜ਼ੂਰ

Thursday 13 July 2023 07:17 AM UTC+00 | Tags: breaking-news cji collegium justice-chandrachud justice-s-venkatanarayana-bhatti justice-ujjal-bhuyan new-judges news supreme-court supreme-court-judges telangana-chief-justice-ujjal-bhuyan telangana-high-court

ਚੰਡੀਗੜ੍ਹ, 13 ਜੁਲਾਈ 2023: ਕੇਂਦਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਕੌਲਿਜੀਅਮ ਦੀ ਸਿਫਾਰਿਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤੇਲੰਗਾਨਾ ਹਾਈਕੋਰਟ ਦੇ ਚੀਫ਼ ਜਸਟਿਸ ਉੱਜਵਲ ਭੂਈਆਂ (Justice Ujjal Bhuyan) ਅਤੇ ਕੇਰਲ ਹਾਈਕੋਰਟ ਦੇ ਚੀਫ਼ ਜਸਟਿਸ ਐਸ.ਵੀ ਭੱਟੀ (Justice S. Venkatanarayana Bhatti) ਦੀ ਸੁਪਰੀਮ ਕੋਰਟ ਦੇ ਜੱਜ (Judges) ਵਜੋਂ ਨਿਯੁਕਤੀ ਨੂੰ ਹਰੀ ਝੰਡੀ ਮਿਲ ਗਈ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਦੋ ਨਵੇਂ ਜੱਜਾਂ (Judges) ਦੀ ਨਿਯੁਕਤੀ ਨਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 32 ਹੋ ਜਾਵੇਗੀ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰ ਸੰਖਿਆ 34 ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕੌਲਿਜੀਅਮ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਵੀ ਸ਼ਾਮਲ ਹਨ।

The post Supreme Court: ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਕੇਂਦਰ ਵੱਲੋਂ ਕੌਲਿਜੀਅਮ ਦੀ ਸਿਫਾਰਿਸ਼ ਮਨਜ਼ੂਰ appeared first on TheUnmute.com - Punjabi News.

Tags:
  • breaking-news
  • cji
  • collegium
  • justice-chandrachud
  • justice-s-venkatanarayana-bhatti
  • justice-ujjal-bhuyan
  • new-judges
  • news
  • supreme-court
  • supreme-court-judges
  • telangana-chief-justice-ujjal-bhuyan
  • telangana-high-court

ਫ਼ਰੀਦਕੋਟ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ, ਕਿਸਾਨਾਂ ਦੀ ਸੈਂਕੜੇ ਏਕੜ ਫਸਲ ਤਬਾਹ

Thursday 13 July 2023 07:31 AM UTC+00 | Tags: breaking-news faridkot faridkot-farmers faridkot-flood latest-news news paddy-crop punjab punjab-breaking punjab-floods rain the-unmute-breaking-news

ਫ਼ਰੀਦਕੋਟ , 13 ਜੁਲਾਈ 2023: ਜਿੱਥੇ ਪੂਰੇ ਪੰਜਾਬ ਵਿਚ ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਕਾਰਨ ਹੜਾਂ ਵਰਗੇ ਹਲਾਤ ਬਣੇ ਹੋਏ ਹਨ, ਉਥੇ ਹੀ ਫਰੀਦਕੋਟ (Faridkot) ਜ਼ਿਲ੍ਹੇ ਵਿਚ ਕੁਝ ਅਜਿਹੇ ਪਿੰਡ ਨੇ ਜਿੱਥੇ ਬਹੁਤੀ ਬਾਰਿਸ਼ ਤਾਂ ਨਹੀਂ ਹੋਈ ਪਰ ਬਰਸਾਤੀ ਪਾਣੀ ਨਾਲ ਉਹਨਾਂ ਦੀ ਸੈਂਕੜੇ ਏਕੜ ਝੋਨੇ, ਨਰਮਾਂ, ਮੂੰਗੀ, ਮੱਕੀ ਅਤੇ ਹਰੇ ਚਾਰੇ ਦੀ ਫਸਲ ਬਰਬਾਦ ਹੋ ਗਈ। ਆਪਣੇ ਇਸ ਨੁਕਸਾਨ ਲਈ ਇਹਨਾਂ ਪਿੰਡਾਂ ਦੇ ਕਿਸਾਨ ਡਰੇਨਜ ਵਿਭਾਗ ਨੂੰ ਜ਼ਿੰਮੇਵਾਰ ਮੰਨ ਰਹੇ ਹਨ ਅਤੇ ਕਿਸਾਨ ਪੰਜਾਬ ਸਰਕਾਰ ਤੋਂ ਇਸ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ, ਉਥੇ ਹੀ ਇਸ ਸਮੱਸਿਆ ਦੇ ਪੱਕੇ ਹੱਲ ਦੀ ਅਪੀਲ ਕਰ ਰਹੇ ਹਨ।

ਮਾਮਲਾ ਫਰੀਦਕੋਟ (Faridkot) ਜਿਲ੍ਹੇ ਦੇ ਪਿੰਡ ਰੱਤੀ ਰੋੜੀ ਦਾ ਹੈ, ਜਿੱਥੇ ਗੱਲਬਾਤ ਕਰਦਿਆ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿੱਚੋਂ ਲੰਗੇਆਣਾ ਮੇਨ ਡਰੇਨ ਲੰਘਦੀ ਹੈ ਜਿਸ ਵਿਚ ਮੋਗਾ ਜਿਲ੍ਹੇ ਦੇ ਕਈ ਪਿੰਡਾਂ ਦੇ ਨਾਲ ਨਾਲ ਫਰੀਦਕੋਟ ਜਿਲ੍ਹੇ ਦੇ ਕਈ ਪਿੰਡਾਂ ਦਾ ਪਾਣੀ ਆਉਂਦਾ ਹੈ, ਇਹੀ ਨਹੀਂ ਪਿੰਡ ਵਾਸੀਆਂ ਨੇ ਦੱਸਿਆ ਕਿ ਇਥੇ ਹੀ ਫਰੀਦਕੋਟ ਵੱਲੋਂ ਆਉਣ ਵਾਲੀ ਪੱਕਾ ਡਰੇਨ ਅਤੇ ਮਚਾਕੀ ਮੱਲ੍ਹ ਸਿੰਘ ਡਰੇਨ ਸਮੇਤ ਦੋਵਾਂ ਡਰੇਨਾਂ ਦਾ ਪਾਣੀ ਵੀ ਇਸੇ ਡਰੇਨ ਵਿਚ ਪੈਂਦਾ ਹੈ, ਜਿਸ ਕਾਰਨ ਇਥੇ ਵੱਡੀ ਮਾਤਰਾ ਵਿਚ ਪਾਣੀ ਇਕੱਠਾ ਹੋ ਜਾਂਦਾ ਹੈ।

Flood

ਉਹਨਾਂ ਦੱਸਿਆ ਕਿ ਇਸ ਵਾਰ ਇਥੇ ਜਿਆਦਾ ਨੁਕਸਾਨ ਇਸ ਲਈ ਹੋ ਰਿਹਾ ਕਿਉਕਿ ਪੱਕਾ ਡਰੇਨ ਅਤੇ ਮਚਾਕੀ ਮੱਲ੍ਹ ਸਿੰਘ ਡਰੇਨ ਦੀ ਸਫਾਈ ਤਾਂ ਕਰ ਦਿੱਤੀ ਗਈ ਪਰ ਲੰਗੇਆਣਾ ਮੇਨ ਡਰੇਨ ਦੀ ਸਫਾਈ ਨਹੀਂ ਕੀਤੀ ਗਈ, ਜਿਸ ਕਾਰਨ ਪਾਣੀ ਦੀ ਅੱਗੇ ਨਿਕਾਸੀ ਨਾ ਹੋਣ ਕਾਰਨ ਡਰੇਨ ਉਵਰ ਫਲੋ ਹੋ ਕੇ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਭਰ ਗਿਆ ਅਤੇ ਪਿੰਡ ਦੀ ਕਰੀਬ 350 ਏਕੜ ਤੋਂ ਵੱਧ ਫਸਲ ਬੁਰੀ ਤਰਾਂ ਬਰਬਾਦ ਹੋ ਗਈ।

ਕਿਸਾਨਾਂ ਨੇ ਦੱਸਿਆ ਕਿ ਇਥੇ ਹਰ ਸਾਲ ਹੀ ਉਹਨਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾਂ ਪੈਂਦਾ ਹੈ ਕਿਉਕਿ ਉਹਨਾਂ ਦੇ ਖੇਤਾਂ ਦਾ ਰਕਬਾ ਨੀਂਵਾਂ ਹੈ ਅਤੇ ਡਰੇਨ ਦੀ ਸਫਾਈ ਸਹੀ ਢੰਗ ਨਾਲ ਨਹੀਂ ਕੀਤੀ ਜਾਂਦੀ | ਜਿਸ ਕਾਰਨ ਡਰੇਨਜ ਵਿਭਾਗ ਦੀ ਅਣਗਹਿਲੀ ਦਾ ਖਿਮਿਆਜਾ ਉਹਨਾਂ ਨੂੰ ਹਰ ਸਾਲ ਭੁਗਤਣਾਂ ਪੈਂਦਾ ਹੈ।ਉਹਨਾਂ ਮੰਗ ਕੀਤੀ ਕਿ ਡਰੇਨ ਦੀ ਸਫਾਈ ਸਮੇਂ ਸਿਰ ਕੀਤੀ ਜਾਵੇ ਅਤੇ ਪਿੰਡ ਦੇ ਕਿਸਾਨਾਂ ਨੂੰ ਹਰ ਸਾਲ ਹੜ ਦੇ ਪਾਣੀ ਦੀ ਮਾਰ ਤੋਂ ਬਚਾਉਣ ਲਈ ਇਸ ਦਾ ਪੱਕਾ ਪ੍ਰਬੰਧ ਕੀਤਾ ਜਾਵੇ।

The post ਫ਼ਰੀਦਕੋਟ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ, ਕਿਸਾਨਾਂ ਦੀ ਸੈਂਕੜੇ ਏਕੜ ਫਸਲ ਤਬਾਹ appeared first on TheUnmute.com - Punjabi News.

Tags:
  • breaking-news
  • faridkot
  • faridkot-farmers
  • faridkot-flood
  • latest-news
  • news
  • paddy-crop
  • punjab
  • punjab-breaking
  • punjab-floods
  • rain
  • the-unmute-breaking-news

ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ, ਰੈਲੀਆਂ ਕਰਨ ਉੱਤੇ ਪਾਬੰਦੀ

Thursday 13 July 2023 07:49 AM UTC+00 | Tags: ashika-jain breaking-news code-of-criminal-procedure latest-news mohali-news news punjab-flood punjab-floods rallies sas-nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਜੁਲਾਈ 2023: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।

ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਾਉਣ ਅਤੇ ਮੁਜ਼ਾਹਰੇ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 16 ਜੁਲਾਈ ਤੋਂ ਲੈ ਕੇ 15 ਸਤੰਬਰ 2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।

The post ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ, ਰੈਲੀਆਂ ਕਰਨ ਉੱਤੇ ਪਾਬੰਦੀ appeared first on TheUnmute.com - Punjabi News.

Tags:
  • ashika-jain
  • breaking-news
  • code-of-criminal-procedure
  • latest-news
  • mohali-news
  • news
  • punjab-flood
  • punjab-floods
  • rallies
  • sas-nagar

ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਲਈ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ

Thursday 13 July 2023 07:56 AM UTC+00 | Tags: 118-crpf-constable-kuldeep-kumar-urwan dairy-development-department deputy-commissioner-complex gurmeet-singh-khuddian latest-news news punjab punjab-news sas-nagar scheduled-caste-youth

ਐਸ.ਏ.ਐਸ.ਨਗਰ, 13 ਜੁਲਾਈ, 2023: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਕੁਲਦੀਪ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨ/ ਔਰਤਾਂ ਨੂੰ 2 ਹਫ਼ਤੇ ਦੀ ਡੇਅਰੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਹੈ। ਇਹ ਸਿਖਲਾਈ ਮਿਤੀ 24 ਜੁਲਾਈ 2023 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ।

ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ। ਇਸ ਸਿਖਲਾਈ ਲਈ ਕਾਊਸਲਿੰਗ ਮਿਤੀ 19 ਜੁਲਾਈ 2023 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਕੀਤੀ ਜਾਵੇਗੀ। ਇਸ ਸਿਖਲਾਈ ਲਈ ਯੋਗ ਉਮੀਦਵਾਰਾਂ ਨੂੰ 3500/- ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਸਮੂਹ ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਇਸ ਲਾਹੇਵੰਦ ਸਿਖਲਾਈ ਦਾ ਲਾਭ ਲੈਣ।

The post ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਲਈ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ appeared first on TheUnmute.com - Punjabi News.

Tags:
  • 118-crpf-constable-kuldeep-kumar-urwan
  • dairy-development-department
  • deputy-commissioner-complex
  • gurmeet-singh-khuddian
  • latest-news
  • news
  • punjab
  • punjab-news
  • sas-nagar
  • scheduled-caste-youth

ਚਾਹਵਾਨ ਯੋਗ ਉਮੀਦਵਾਰ ਲਈ ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖਲਾ ਸ਼ੁਰੂ

Thursday 13 July 2023 08:02 AM UTC+00 | Tags: aam-aadmi-party admission-for-punjabi-shorthand-classes breaking-news cm-bhagwant-mann news punjabi punjabi-mother-tongue punjab-news

ਐਸ.ਏ.ਐਸ.ਨਗਰ, 13 ਜੁਲਾਈ, 2023: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ (Punjabi Shorthand classes) ਵੀ ਜ਼ਿਲ੍ਹਾ ਸਦਰ ਮੁਕਾਮਾਂ ‘ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤ (ਮੁੱਢਲੀ ਸਿਖਲਾਈ) ਅਤੇ ਤੇਜ਼ ਗਤੀ ਜਮਾਤਾਂ ਲਈ ਦਾਖਲਾ ਲੈ ਸਕਦੇ ਹਨ।

ਇਹਨਾਂ ਜਮਾਤਾਂ ਦੇ ਦਾਖਲੇ ਸਬੰਧੀ ਸੈਸ਼ਨ 2023-2024 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸੈਸ਼ਨ 2023-2024 ਲਈ ਪੰਜਾਬੀ ਸ਼ਾਰਟਹੈਂਡ ਜਮਾਤ (ਮੁੱਢਲੀ ਸਿਖਲਾਈ) ਅਤੇ ਤੇਜ਼ ਗਤੀ ਜਮਾਤ ਲਈ ਫ਼ਾਰਮ ਭਰਨ ਦੀ ਮਿਤੀ 17 ਜੁਲਾਈ 2023 ਤੋਂ 16 ਅਗਸਤ 2023 ਤੱਕ ਰੱਖੀ ਗਈ ਹੈ।

ਪੰਜਾਬੀ ਸ਼ਾਰਟਹੈਂਡ ਤੇਜ਼ ਗਤੀ ਜਮਾਤ 2023-2024 ਲਈ 80 ਸ਼ਬਦ ਪ੍ਰਤੀ ਮਿੰਟ ਦੀ ਰਫਤਾਰ ਨਾਲ ਮਿਤੀ 21 ਅਗਸਤ 2023 ਨੂੰ ਸਵੇਰੇ 10.00 ਵਜੇ ਟੈਸਟ ਲਿਆ ਜਾਵੇਗਾ। ਉਹਨਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬੀ ਸ਼ਾਰਟਹੈਂਡ (ਮੁੱਢਲੀ ਸਿਖਲਾਈ) ਅਤੇ ਤੇਜ਼ਗਤੀ ਜਮਾਤ ਲਈ ਵਿੱਦਿਅਕ ਯੋਗਤਾ ਗਰੈਜੂਏਸ਼ਨ ਰੱਖੀ ਗਈ ਹੈ। ਤੇਜ਼ਗਤੀ ਟੈਸਟ ਵਿਚੋਂ ਪਾਸ ਅਤੇ ਮੁੱਢਲੀ ਸਿਖਲਾਈ ਜਮਾਤ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ 25 ਅਗਸਤ 2023 ਨੂੰ ਸਵੇਰੇ 10:00 ਵਜੇ ਲਈ ਜਾਵੇਗੀ।

ਇਸ ਦਿਨ ਸਹੀ ਸਮੇਂ ਤੇ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਇੰਟਰਵਿਊ ਲਈ ਹਾਜ਼ਰ ਹੋਣਗੇ। ਉਮੀਦਵਾਰ ਹੋਰ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫਤਰੀ ਸਮੇਂ (ਸੋਮਵਾਰ ਤੋਂ ਸ਼ੁੱਕਰਵਾਰ) ਦੌਰਾਨ ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਮਰਾ ਨੰਬਰ 518 ਮੰਜ਼ਿਲ ਚੌਥੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਅਤੇ ਮੋਬਾਇਲ ਨੰਬਰ 84278-20513 ਤੇ ਸੰਪਰਕ ਕਰ ਸਕਦੇ ਹਨ।

The post ਚਾਹਵਾਨ ਯੋਗ ਉਮੀਦਵਾਰ ਲਈ ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖਲਾ ਸ਼ੁਰੂ appeared first on TheUnmute.com - Punjabi News.

Tags:
  • aam-aadmi-party
  • admission-for-punjabi-shorthand-classes
  • breaking-news
  • cm-bhagwant-mann
  • news
  • punjabi
  • punjabi-mother-tongue
  • punjab-news

ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪ੍ਰਸ਼ਾਸਨ ਤੇ NDRF ਟੀਮਾਂ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ

Thursday 13 July 2023 08:31 AM UTC+00 | Tags: aam-aadmi-party breaking-news district-patiala-administration flood latest-news ndrf-teams news patiala-flood patiala-police punjab-floods relief-operations the-unmute-breaking-news

ਪਟਿਆਲਾ, 13 ਜੁਲਾਈ, 2023: ਜ਼ਿਲ੍ਹਾ ਪਟਿਆਲਾ (Patiala) ਪ੍ਰਸ਼ਾਸਨ ਪੂਰੀ ਸੁਹਿਰਦਤਾ ਨਾਲ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਉਪਰਾਲੇ ਕਰ ਰਿਹਾ ਹੈ। ਸਸੀ ਬ੍ਰਾਹਮਣਾ ਵਿਖੇ ਚੱਲ ਰਹੇ ਬਚਾਅ ਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ, ਪ੍ਰਸ਼ਾਸਨ ਅਤੇ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ | ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੱਲੋਂ ਖਾਣਾ, ਪੀਣ ਵਾਲਾ ਪਾਣੀ ਅਤੇ ਹੋਰ ਰਾਹਤ ਸਮੱਗਰੀ ਪਹੁੰਚਾਈ ਰਹੀ ਹੈ |

Flood

ਇਸਦੇ ਨਾਲ ਹੀ ਸਬ-ਡਿਵੀਜਨ ਪਾਤੜਾਂ ਵਿਖੇ ਘੱਗਰ ਦੇ ਪਾਣੀ ਦੀ ਕੁਦਰਤੀ ਆਫ਼ਤ ਦੌਰਾਨ ਪਿੰਡ ਹਰਚੰਦਪੁਰ, ਬਾਦਸ਼ਾਹਪੁਰ, ਸ਼ੁਤਰਾਣਾ, ਦੇ ਇਲਾਕੇ ਵਿੱਚੋਂ ਭਾਰਤੀ ਫ਼ੌਜ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪਾਣੀ ਵਿਚ ਫਸੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਰਹੇ ਹਨ |

The post ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਪ੍ਰਸ਼ਾਸਨ ਤੇ NDRF ਟੀਮਾਂ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • district-patiala-administration
  • flood
  • latest-news
  • ndrf-teams
  • news
  • patiala-flood
  • patiala-police
  • punjab-floods
  • relief-operations
  • the-unmute-breaking-news

ਪਟਿਆਲਾ, 13 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਲਈ ਮੁੱਢਲੇ ਮੈਡੀਕਲ ਕੈਂਪਾਂ (Medical Camps) ਰਾਹੀਂ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਮੈਡੀਕਲ ਸਲਾਹ, ਦਵਾਈਆਂ ਤੇ ਐਮਰਜੈਂਸੀ ਦੀ ਹਾਲਤ ‘ਚ ਟੈਸਟ ਤੇ ਐਂਬੂਲੈਂਸ ਦੀ ਸੇਵਾ ਮੁਫ਼ਤ ਪ੍ਰਦਾਨ ਕਰਨ ਦੀ ਸ਼ੁਰੂਆਤ ਕਰਵਾਈ।

ਡਾ. ਬਲਬੀਰ ਸਿੰਘ ਨੇ ਹਰਪਾਲਪੁਰ-ਘਨੌਰ, ਸ਼ੁਤਰਾਣਾ, ਬਾਦਸ਼ਾਹਪੁਰ-ਘੱਗਾ ਤੇ ਇੱਕ ਦੁਧਨਸਾਧਾਂ ਲਈ 4 ਮੋਬਾਇਲ ਮੈਡੀਕਲ ਟੀਮਾਂ ਰਵਾਨਾ ਕਰਨ ਸਮੇਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਆਈ.ਐਮ.ਏ. ਪਟਿਆਲਾ, ਪੰਜਾਬ ਸਮੇਤ ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ ਤੇ ਮੈਡੀਕਲ ਰਿਪਰਜੈਂਟੇਟਿਵ ਐਸੋਸੀੲਸ਼ਨ ਦੇ ਸਹਿਯੋਗ ਨਾਲ ਸ਼ੁਰੂ ਹੋਏ ਇਹ ਮੈਡੀਕਲ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੀਆਂ ਸੇਵਾਵਾਂ ਮੁਫਤ ਪ੍ਰਦਾਨ ਕਰਨਗੇ। ਜਦੋਂਕਿ ਘਨੌਰ ਇਲਾਕੇ ਵਿੱਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਮੈਡੀਕਲ ਟੀਮ ਆਪਣੀ ਸੇਵਾ ਪ੍ਰਦਾਨ ਕਰੇਗੀ।

ਸਿਹਤ ਮੰਤਰੀ ਨੇ ਪਾਣੀ ਨਾਲ ਪ੍ਰਭਾਵਿਤ ਕਲੋਨੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਆਈ.ਐਮ.ਏ. ਦੇ ਸਹਿਯੋਗ ਨਾਲ ਪੁੱਡਾ ਦਫ਼ਤਰ ਫੇਜ-2, ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਗੇਟ ਨੰਬਰ-1 ਫੇਜ-1, ਨਵਾ ਬੱਸ ਅੱਡਾ, ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਦੀਪ ਸਿੰਘ ਨਗਰ, ਪਲਾਟ ਨੰਬਰ-ਸੀ-109, ਫੋਕਲ ਪੁਆਇੰਟ, ਨਵੀਂ ਸਬਜੀ ਮੰਡੀ ਸਨੌਰ ਰੋਡ ਅਤੇ ਅਰਾਈ ਮਾਜਰਾ ਦੇ ਆਮ ਆਦਮੀ ਕਲੀਨਿਕ ਵਿਖੇ ਇਹ ਮੈਡੀਕਲ ਕੈਂਪ ਸ਼ੁਰੂ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠਲੀ ਟੀਮ ਲੋਕਾਂ ਨੂੰ ਪੀਣ ਵਾਲੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਕੇ ਓ.ਆਰ.ਐਸ. ਦੇ ਪੈਕੇਟ ਤੇ ਕਲੋਰੀਨ ਦੀਆਂ ਗੋਲੀਆਂ ਵੰਡ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਹੋਣ ਦੇ ਤਿੰਨ ਦਿਨ ਤੱਕ ਇਸ ਪਾਣੀ ਦੀ ਵਰਤੋਂ ਪੀਣ ਲਈ ਨਾ ਕਰਕੇ ਨਹਾਉਣ ਜਾਂ ਕੱਪੜੇ ਤੇ ਭਾਂਡੇ ਆਦਿ ਧੋਣ ਲਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀਣ ਲਈ ਕੇਵਲ ਟੈਂਕਰ ਦਾ ਕਲੋਰੀਨ ਯੁਕਤ ਪਾਣੀ ਹੀ ਵਰਤਿਆ ਜਾਵੇ ਜਾਂ 20 ਲਿਟਰ ਪਾਣੀ ਵਿੱਚ 1 ਗੋਲੀ ਕਲੋਰੀਨ ਦੀ ਪਾ ਕੇ ਸਾਫ਼ ਪਾਣੀ ਹੀ ਪੀਤਾ ਜਾਵੇ।

ਇਸ ਮੌਕੇ ਆਈ.ਐਮ.ਏ. ਦੇ ਪ੍ਰਧਾਨ ਡਾ. ਭਗਵੰਤ ਸਿੰਘ, ਡਾ. ਸੁਧੀਰ ਵਰਮਾ, ਆਈ.ਐਮ.ਏ. ਪਟਿਆਲਾ ਦੇ ਪ੍ਰਧਾਨ ਡਾ. ਚੰਦਰ ਮੋਹਿਨੀ, ਸਕੱਤਰ ਡਾ. ਨਿਧੀ ਬਾਂਸਲ, ਖ਼ਜ਼ਾਨਚੀ ਡਾ. ਅਨੂ ਗਰਗ, ਡਾ. ਜਤਿੰਦਰ ਕਾਂਸਲ, ਡਾ. ਵਿਸ਼ਾਲ ਚੋਪੜਾ, ਡਾ. ਸੰਦੀਪ ਚੋਪੜਾ, ਡਾ. ਜੇਪੀਐਸ ਹੰਸ, ਡਾ. ਐਸ.ਐਸ. ਬੋਪਾਰਾਏ, ਡਾ. ਮਿਨਾਕਸ਼ੀ ਸਿੰਗਲਾ, ਡਾ ਵਿਵੇਕ ਸਿੰਗਲਾ, ਡਾ. ਬਲਬੀਰ ਖਾਨ, ਡਾ. ਜੇ.ਪੀ.ਐਸ. ਸੋਢੀ, ਸਿਹਤ ਵਿਭਾਗ ਤੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

The post ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • dr-balbir-singh
  • flood-affected-areas
  • latest-news
  • medical-camps
  • news
  • patiala

Chandrayaan-3: ਭਲਕੇ ਦੁਪਹਿਰ ਸ਼੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ ਮਿਸ਼ਨ ਚੰਦਰਯਾਨ-3

Thursday 13 July 2023 09:14 AM UTC+00 | Tags: andhra-pradesh breaking-news chandrayaan-3 india isro isro-sriharikota mission-chandrayaan-3 mv-3 news sriharikota-station tech-news

ਚੰਡੀਗੜ੍ਹ, 13 ਜੁਲਾਈ 2023: ਅਪਗ੍ਰੇਡਿਡ ਬਾਹੂਬਲੀ ਰਾਕੇਟ ਯਾਨੀ ਲਾਂਚ ਵਹੀਕਲ ਮਾਰਕ-3 (MV-3) ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਟੇਸ਼ਨ ‘ਤੇ ਚੰਦਰਯਾਨ-3 (Chandrayaan-3) ਦੇ ਲਾਂਚ ਲਈ ਤਿਆਰ ਹੈ। MV-3 ਦੀ ਲਾਂਚਿੰਗ ਸਫਲਤਾ ਦਰ 100% ਹੈ। ਮਿਸ਼ਨ ਚੰਦਰਯਾਨ-3 ਦੀ ਕਾਊਂਟਡਾਊਨ ਅੱਜ ਦੁਪਹਿਰ ਤੋਂ ਸ਼ੁਰੂ ਹੋਵੇਗੀ ਅਤੇ ਲਾਂਚਿੰਗ ਸ਼ੁੱਕਰਵਾਰ ਨੂੰ ਦੁਪਹਿਰ 2:35 ਵਜੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਹੋਵੇਗੀ।

ISRO

ਮਿਸ਼ਨ ਦੀ ਸਫਲਤਾ ਲਈ ਇਸਰੋ ਦੇ ਵਿਗਿਆਨੀ ਤਿਰੂਪਤੀ ਵੈਂਕਟਚਲਾਪਤੀ ਮੰਦਰ ਪਹੁੰਚੇ। ਵਿਗਿਆਨੀ ਪੂਜਾ ਲਈ ਚੰਦਰਯਾਨ-3 (Chandrayaan-3) ਦਾ ਛੋਟਾ ਮਾਡਲ ਵੀ ਆਪਣੇ ਨਾਲ ਲੈ ਗਏ। ਚੰਦਰਯਾਨ 24-25 ਅਗਸਤ ਨੂੰ ਚੰਦਰਮਾ ‘ਤੇ ਉਤਰੇਗਾ। ਅਗਲੇ 14 ਦਿਨਾਂ ਤੱਕ ਰੋਵਰ ਲੈਂਡਰ ਦੇ ਦੁਆਲੇ 360 ਡਿਗਰੀ ਵਿੱਚ ਘੁੰਮੇਗਾ ਅਤੇ ਕਈ ਅਧਿਐਨ ਵੀ ਕਰੇਗਾ। ਲੈਂਡਰ ਚੰਦਰਮਾ ਦੀ ਸਤ੍ਹਾ ‘ਤੇ ਰੋਵਰ ਦੁਆਰਾ ਬਣਾਏ ਗਏ ਪਹੀਏ ਦੇ ਨਿਸ਼ਾਨਾਂ ਦੀਆਂ ਤਸਵੀਰਾਂ ਵੀ ਭੇਜੇਗਾ।

ਭਾਰਤ ਨਾ ਸਿਰਫ਼ ਚੰਦ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਵਾਲਾ ਚੌਥਾ ਦੇਸ਼ ਬਣ ਜਾਵੇਗਾ, ਸਗੋਂ ਚੰਦ ਦੇ ਦੱਖਣੀ ਧਰੁਵ ਦੇ ਨੇੜੇ ਪਹੁੰਚਣ ਵਾਲਾ ਪਹਿਲਾ ਦੇਸ਼ ਵੀ ਬਣ ਜਾਵੇਗਾ। ਇਹ ਉਹੀ ਖੇਤਰ ਹੈ ਜਿੱਥੇ ਚੰਦਰਯਾਨ-1 ਦੌਰਾਨ ਮੂਨ ਇਮਪੇਕਟ ਪ੍ਰੋਬ ਨੂੰ ਛੱਡਿਆ ਗਿਆ ਸੀ ਅਤੇ ਇਸਰੋ ਨੇ ਪਾਣੀ ਦਾ ਪਤਾ ਲਗਾਇਆ ਸੀ। ਚੰਦਰਯਾਨ-2 ਦੀ ਕਰੈਸ਼ ਲੈਂਡਿੰਗ ਇੱਥੇ ਹੀ ਹੋਈ ਸੀ ।

The post Chandrayaan-3: ਭਲਕੇ ਦੁਪਹਿਰ ਸ਼੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ ਮਿਸ਼ਨ ਚੰਦਰਯਾਨ-3 appeared first on TheUnmute.com - Punjabi News.

Tags:
  • andhra-pradesh
  • breaking-news
  • chandrayaan-3
  • india
  • isro
  • isro-sriharikota
  • mission-chandrayaan-3
  • mv-3
  • news
  • sriharikota-station
  • tech-news

ਪਾਣੀ 'ਚ ਡੁੱਬਣ ਕਾਰਨ 17 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਸਮਾਜ ਸੇਵੀ ਨੇ ਪੀੜਤ ਪਰਿਵਾਰ ਦੀ ਕੀਤੀ ਮੱਦਦ

Thursday 13 July 2023 10:04 AM UTC+00 | Tags: breaking-news flood news punjab-floods punjab-government punjab-news the-unmute-breaking-news vishwakarma-colony

ਸਰਹਿੰਦ, 13 ਜੁਲਾਈ 2023: ਬੀਤੇ ਦਿਨ ਸਰਹਿੰਦ ਦੀ ਵਿਸ਼ਵਕਰਮਾ ਕਲੋਨੀ ਦਾ ਵਸਨੀਕ 17 ਸਾਲਾ ਨੌਜਵਾਨ ਗੁਡੂ ਰਾਮ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ ਸੀ, ਜਿਸਦੀ ਲਾਸ਼ ਵਿਸ਼ਕਰਮਾ ਕਲੋਨੀ ਨੇੜੇ ਪਾਣੀ ਵਿੱਚੋਂ ਬੀਤੇ ਦਿਨ ਮਿਲੀ ਸੀ | ਮ੍ਰਿਤਕ ਪਰਿਵਾਰ ਦੀ ਸਹਾਇਤਾ ਲਈ ਰੋਟਰੀ ਕਲੱਬ ਗੋਲਡ ਫਤਿਹਗੜ੍ਹ ਸਾਹਿਬ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਮ੍ਰਿਤਕ ਪਰਿਵਾਰ ਦੀ ਮਾਲੀ ਮੱਦਦ ਕੀਤੀ ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਲੱਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਆਏ ਬਰਸਾਤ ਦੇ ਪਾਣੀ ਨਾਲ ਜਿੱਥੇ ਬਹੁਤ ਪਰਿਵਾਰ ਪ੍ਰਭਾਵਿਤ ਹੋਏ ਹਨ ਉਥੇ ਇਹ ਪ੍ਰਵਾਸੀ ਪਰਿਵਾਰ ‘ਤੇ ਵੀ ਦੁੱਖ ਦਾ ਪਹਾੜ ਟੁੱਟਿਆ ਕਿਉਕਿ ਇਹਨਾਂ ਦੇ ਨੌਜਵਾਨ ਪੁੱਤਰ ਦੀ ਪਾਣੀ ਡੁੱਬ ਜਾਣ ਕਾਰਨ ਮੌਤ ਹੋ ਗਈ। ਉਹ ਨੌਜਵਾਨ ਹੀ ਘਰ ਦਾ ਸਹਾਰਾ ਹੀ ਜੋ ਮਿਹਨਤ ਮਜ਼ਦੂਰੀ ਕਰਦਾ ਸੀ। ਜਿਸਦੀ ਅੱਜ ਕਲੱਬ ਵਲੋਂ ਮਾਲੀ ਸਹਾਇਤਾ ਕੀਤੀ ਗਈ ਹੈ। ਉਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪਰਿਵਾਰ ਦੀ ਮੱਦਦ ਜਰੂਰ ਕੀਤੀ ਜਾਵੇ। ਉਥੇ ਹੀ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਕਿਹਾ ਕਿ ਉਹਨਾਂ ਦਾ ਪੁੱਤਰ ਪਾਣੀ ਵਿੱਚ ਕਿਸੇ ਨੂੰ ਬਚਾਉਣ ਲਈ ਗਿਆ ਸੀ ਪਰ ਆਪ ਹੀ ਪਾਣੀ ਦੇ ਵਿੱਚ ਡੁੱਬ ਗਿਆ। ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀ ਮੱਦਦ ਜਰੂਰ ਕੀਤੀ ਜਾਵੇ।

The post ਪਾਣੀ ‘ਚ ਡੁੱਬਣ ਕਾਰਨ 17 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਸਮਾਜ ਸੇਵੀ ਨੇ ਪੀੜਤ ਪਰਿਵਾਰ ਦੀ ਕੀਤੀ ਮੱਦਦ appeared first on TheUnmute.com - Punjabi News.

Tags:
  • breaking-news
  • flood
  • news
  • punjab-floods
  • punjab-government
  • punjab-news
  • the-unmute-breaking-news
  • vishwakarma-colony

ਅੰਮ੍ਰਿਤਸਰ, 13 ਜੁਲਾਈ 2023: ਅੰਮ੍ਰਿਤਸਰ ਦੇ ਪਿੰਡ ਮੁੱਧਲ (Mudhal Village) ਵਿੱਚ ਉਸ ਸਮੇਂ ਦਹਿਸ਼ਤ ਮਾਹੌਲ ਬਣ ਗਿਆ ਜਦੋਂ ਦੋ ਦਿਨ ਪਹਿਲਾਂ ਪਿੰਡ ਲਾਪਤਾ ਹੋਈ 10 ਸਾਲਾ ਸੁਖਮਨ ਕੌਰ ਦੀ ਪਿੰਡ ਦੇ ਵਿੱਚੋਂ ਹੀ ਲਾਸ਼ ਮਿਲੀ ਅਤੇ ਮ੍ਰਿਤਕ ਸੁਖਮਨ ਕੌਰ ਦੀ ਲਾਸ਼ ਮਿਲਣ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ |

ਮੌਕੇ ‘ਤੇ ਪਹੁੰਚੀ ਪੁਲਿਸ ਨੇ ਪਹਿਲਾਂ ਤਾਂ ਬੱਚੀ ਸੁਖਮਨ ਦੀ ਲਾਸ਼ ਨੂੰ ਕਬਜੇ ਵਿੱਚ ਲਿਆ ਅਤੇ ਬਾਅਦ ਵਿੱਚ ਬੱਚੀ ਦੇ ਹੀ ਕੁਝ ਪਰਿਵਾਰਿਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਤੇ ਇਸ ਦੌਰਾਨ ਹਿਰਾਸਤ ‘ਚ ਜਾਣ ਵਾਲੇ ਮ੍ਰਿਤਕ ਸੁਖਮਨਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਨਜਾਇਜ਼ ਤੌਰ ਤੇ ਉਹਨਾਂ ਨੂੰ ਹਿਰਾਸਤ ਵਿਚ ਲੈ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਬੱਚੀ ਸੁਖਮਨ ਕੌਰ ਦੇ ਪਰਿਵਾਰਿਕ ਮੈਂਬਰ ਭਿੰਡਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਬੱਚੀ ਘਰ ਤੋਂ ਹੀ ਲਾਪਤਾ ਹੋਈ ਸੀ ਅੱਜ ਸਵੇਰੇ ਹੀ ਪਿੰਡ ਦੀ ਹਵੇਲੀ ਵਿੱਚੋਂ ਬੱਚੀ ਦੀ ਲਾਸ਼ ਮਿਲੀ ਹੈ ਅਤੇ ਉਹਨਾਂ ਦਾ ਪਿੰਡ ਵਿੱਚ ਕਿਸੇ ਨਾਲ ਵੀ ਕੋਈ ਜਾਤੀ ਦੁਸ਼ਮਣੀ ਜਾਂ ਕਿਸੇ ਨਾਲ ਵੀ ਕੋਈ ਵੈਰ-ਵਿਰੋਧ ਨਹੀਂ ਹੈ ਪਰ ਫਿਰ ਵੀ ਪਤਾ ਨਹੀਂ ਕਿਉਂ ਕਿਸੇ ਵਿਅਕਤੀ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ। ਉੱਥੇ ਹੀ ਪਰਿਵਾਰ ਵਲੋਂ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਪੁਕਾਰ ਲਗਾਉਂਦਿਆਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾ ਮੁੱਧਲ ਪਿੰਡ ਵਿੱਚੋਂ 10 ਸਾਲ ਦੀ ਸੁਖਮਨ ਕੌਰ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ ਅਤੇ ਪੁਲਿਸ ਵਲੋਂ ਵੱਖ-ਵੱਖ ਪਾਰਟੀਆਂ ਬਣਾ ਕੇ ਬੱਚੀ ਦੀ ਭਾਲ ਕੀਤੀ ਜਾ ਰਹੀ ਸੀ ਪਿੰਡ ਦੇ ਵਿੱਚ ਲੱਗੇ ਸੀ.ਸੀ.ਟੀ ਵੀ. ਕੈਮਰੇ ਖੰਗਾਲੇ ਜਾ ਰਹੇ ਸਨ। ਲੇਕਿਨ ਅੱਜ ਸਵੇਰੇ ਹੀ ਬੱਚੀ ਦੀ ਪਿੰਡ ਵਿਚੋਂ ਹੀ ਲਾਸ਼ ਮਿਲੀ ਹੈ ਅਤੇ ਬੱਚੀ ਦੇ ਸ਼ਰੀਰ ‘ਤੇ ਕਾਫੀ ਜ਼ਖਮ ਵੀ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬੱਚੇ ਨੂੰ ਛੱਤ ਤੋਂ ਹੇਠਾਂ ਸੁੱਟਿਆ ਗਿਆ ਹੈ ਅਤੇ ਹੁਣ ਬੱਚੀ ਦਾ ਪੋਸਟਮਾਰਟਮ ਵੀ ਕਰਵਾਇਆ ਜਾਵੇਗਾ ਪਤਾ ਲੱਗੇਗਾ ਕਿ ਬੱਚੀ ਦੇ ਜਖ਼ਮ ਮਰਨ ਦੌਰਾਨ ਲੱਗੇ ਹਨ ਜਾਂ ਮਰਨ ਤੋਂ ਪਹਿਲਾਂ ਬੱਚੀ ‘ਤੇ ਸੱਟਾਂ ਲਗਾਈਆਂ ਗਈਆਂ ਹਨ | ਅੱਗੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਸੁਖਪਾਲ ਸਿੰਘ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਵਾਸਤੇ ਬੱਚੀ ਦੇ ਕੁਝ ਪਰਿਵਾਰਿਕ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ | ਸ਼ਾਮ ਤੱਕ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਸੰਬੰਧੀ ਸਾਰੀ ਡੀਟੇਲ ਸਾਂਝੀ ਕਰਨਗੇ |

 

The post ਅੰਮ੍ਰਿਤਸਰ: ਪਿੰਡ ਮੁੱਧਲ ‘ਚ ਲਾਪਤਾ ਬੱਚੀ ਦੀ ਮਿਲੀ ਲਾਸ਼, ਪਰਿਵਾਰਿਕ ਮੈਂਬਰਾਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • amritsar-police
  • breaking-news
  • crime
  • mudhal-village
  • murder-news
  • news

ਫਰੀਦਕੋਟ, 13 ਜੁਲਾਈ 2023: ਫਰੀਦਕੋਟ ਦੇ ਨਜ਼ਦੀਕੀ ਪਿੰਡ ਔਲਖ ‘ਚ ਉਸ ਵੇਲੇ ਸਨਸਨੀ ਫੈਲ ਗਈ , ਜਦੋਂ ਘਰ ਆਏ ਇੱਕ ਲੜਕੇ ਨੂੰ ਸ਼ਰ੍ਹੇਆਮ ਬੰਨ ਕੇ ਉਸਦੀ ਕੁੱਟਮਾਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਿੰਡ ਔਲਖ ਦੇ ਗੁਰਇਕਬਾਲ ਸਿੰਘ ਨਾਮਕ 28 ਸਾਲ ਦੇ ਲੜਕੇ ਦਾ ਆਪਣੇ ਹੀ ਪਿੰਡ ਦੀ ਕੁੜੀ ਨਾਲ ਕਰੀਬ ਚਾਰ ਮਹੀਨੇ ਪਹਿਲਾਂ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ ਪਰ ਥੋੜੇ ਦਿਨਾਂ ਬਾਅਦ ਉਹ ਵਾਪਸ ਪਿੰਡ ਆ ਗਏ ਸਨ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ |

ਇਸ ਲਈ ਉਹ ਲੜਕੀ ਨੂੰ ਵਾਪਸ ਆਪਣੇ ਘਰ ਲੈ ਗਏ ਪਰ ਬਾਅਦ ‘ਚ ਵੀ ਲੜਕਾ ਲੜਕੀ ਨੂੰ ਮਿਲਣ ਜਾਂਦਾ ਰਹਿੰਦਾ ਸੀ। ਚਸ਼ਮਦੀਦਾਂ ਮੁਤਾਬਕ ਕੱਲ੍ਹ ਰਾਤ ਵੀ ਲੜਕਾ ਲੜਕੀ ਨੂੰ ਮਿਲਣ ਉਸ ਦੇ ਘਰ ਗਿਆ, ਪਰ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਰੱਸੀ ਨਾਲ ਬੰਨ੍ਹ ਲਿਆ ਅਤੇ ਬਹੁਤ ਜਿਆਦਾ ਕੁੱਟਮਾਰ ਕੀਤੀ, ਜਿਸ ਨਾਲ ਲੜਕੇ ਦੀ ਉਥੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਲੜਕੇ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

ਇਸ ਮੌਕੇ ਮਹਿਲਾ ਪੰਚਾਇਤ ਮੈਂਬਰ ਨੇ ਦੱਸਿਆ ਕਿ ਰਾਤ ਉਸ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਸੂਚਨਾ ਦਿੱਤੀ ਸੀ ਕਿ ਲੜਕਾ ਉਨ੍ਹਾਂ ਦੇ ਘਰ ਆ ਵੜਿਆ, ਜਿਸ ਨੂੰ ਉਨ੍ਹਾਂ ਨੇ ਬੰਨ ਲਿਆ ਅਤੇ ਕੁੱਟਮਾਰ ਵੀ ਕੀਤੀ | ਜਿਨ੍ਹਾਂ ਨੂੰ ਉਸਨੇ ਉਸਦੇ ਘਰ ਛੱਡ ਆਉਣ ਲਈ ਕਿਹਾ, ਪਰ ਕਰੀਬ ਚਾਰ ਵਜੇ ਫਿਰ ਫੋਨ ਕਰਕੇ ਦੱਸਿਆ ਕਿ ਲੜਕੇ ਦੀ ਮੌਤ ਹੋ ਗਈ | ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲੜਕੇ ਲੜਕੀ ਦੇ ਸਬੰਧਾਂ ਤੋਂ ਲੜਕੀ ਪਰਿਵਾਰ ਖੁਸ਼ ਨਹੀਂ ਸੀ | ਜਿਸ ਕਾਰਨ ਉਨ੍ਹਾਂ ਵੱਲੋਂ ਲੜਕੇ ਦੀ ਕੁੱਟਮਾਰ ਕੀਤੀ | ਦੂਜੇ ਪਾਸੇ ਉਨ੍ਹਾਂ ਨੇ ਇਲਜ਼ਾਮ ਲਗਾਏ ਕਿ ਲੜਕਾ ਰਾਤ ਨੂੰ ਕੰਧ ਟੱਪ ਕੇ ਉਨ੍ਹਾਂ ਦੇ ਘਰ ਵੜਿਆ ਸੀ।

ਇਸ ਮੌਕੇ ਲੜਕੇ ਦੀ ਮਾਤਾ ਜੀਤ ਕੌਰ ਨੇ ਦੱਸਿਆ ਕਿ ਲੜਕੀ-ਲੜਕੇ ਨੇ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਕਾਰਨ ਲੜਕੀ ਵਾਲੇ ਖੁਸ਼ ਨਹੀਂ ਸਨ ਅਤੇ ਕੱਲ੍ਹ ਰਾਤ ਉਹ ਲੜਕੀ ਕੋਲੋ ਆਪਣਾ ਮੋਬਾਇਲ ਲੈਣ ਗਿਆ ਸੀ ਪਰ ਲੜਕੀ ਵਾਲਿਆ ਨੇ ਉਸ ਨੂੰ ਉਥੇ ਜਾਨੋ ਮਾਰ ਦਿੱਤਾ ।ਉਨ੍ਹਾਂ ਇਨਸਾਫ ਦੀ ਮੰਗ ਕਰਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਸ ਮੌਕੇ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿਹਾ ਕਿ ਲੜਕੀ ਲੜਕੇ ਵੱਲੋਂ ਪ੍ਰੇਮ ਵਿਆਹ ਕਰਵਾਇਆ ਸੀ ਜੋ ਲੜਕੀ ਵਾਲਿਆ ਨੂੰ ਮਨਜ਼ੂਰ ਨਹੀਂ ਹੋਈ | ਜਿਸ ਕਰਕੇ ਹੋ ਸਕਦਾ ਕਿ ਰੰਜਿਸ਼ ਕਾਰਨ ਲੜਕੇ ਦਾ ਕਤਲ ਕੀਤਾ ਹੋਵੇ | ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਦੋਵੇਂ ਧਿਰਾਂ ਦੇ ਬਿਆਨ ਲਿਖੇ ਜ਼ਾ ਰਹੇ ਹਨ |

 

The post ਘਰੋਂ ਭੱਜ ਕੇ ਕਰਵਾਇਆ ਸੀ ਵਿਆਹ, ਲੜਕੇ ਨੂੰ ਬੰਨ੍ਹ ਕੇ ਕੀਤੀ ਕੁੱਟਮਾਰ, ਹੋਈ ਮੌਤ appeared first on TheUnmute.com - Punjabi News.

Tags:
  • aulakh-village
  • crime
  • faridkot
  • latest-news
  • murder-news

ਪਟਿਆਲਾ, 13 ਜੁਲਾਈ 2023: ਚੰਡੀਗੜ੍ਹ ਤੋਂ ਮਨਾਲੀ ਗਈ ਪੀ.ਆਰ.ਟੀ.ਸੀ ਬੱਸ (PRTC Bus) ਮਨਾਲੀ 'ਚ ਬਿਆਸ ਨਦੀ 'ਚ ਡੁੱਬੀ ਮਿਲੀ | ਇਸ ਘਟਨਾ ਵਿੱਚ ਡਰਾਈਵਰ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਨੂੰ ਲੈ ਕੇ ਪੀ.ਆਰ.ਟੀ.ਸੀ ਇਮਪਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਰਕੇਸ਼ ਵਿਕੀ ਸਮੇਤ ਮੈਂਬਰਾਂ ਨੇ ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕ ਦੇ ਪਰਿਵਾਰ ਲਈ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ |

ਉਹਨਾਂ ਕਿਹਾ ਕੰਡਕਟਰ ਅਤੇ ਡਰਾਈਵਰ ਦਾ ਪਰਿਵਾਰ ਮੰਡੀ ਪਹੁੰਚ ਚੁੱਕਾ ਹੈ, ਡਰਾਈਵਰ ਦੀ ਲਾਸ਼ ਦੀ ਸ਼ਨਾਖਤ ਹੋ ਚੁੱਕੀ ਹੈ, ਪਰ ਕੰਡਕਟਰ ਦੀ ਪਛਾਣ ਨਹੀਂ ਹੋ ਸਕੀ | ਉਹਨਾਂ ਕਿਹਾ ਕੋਰੋਨਾ ਕਾਲ ਦੀ ਤਰਜ਼ ‘ਤੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਸਹਾਇਤਾ ਰਾਸ਼ੀ ਨਾਲ ਸਰਕਾਰੀ ਨੌਕਰੀ ਦਿੱਤੀ ਜਾਵੇ | ਉਹਨਾਂ ਕਿਹਾ ਬੱਸ ਬਾਰੇ ਅਜੇ ਕੋਈ ਜਾਣਕਾਰੀ ਨਹੀ ਮਿਲ ਸਕੀ ਅਤੇ ਬੇਨਤੀ ਕੀਤੀ ਗਈ ਹੈ ਕਿ ਬੱਸ ਲੱਭੀ ਜਾਵੇ ਅਤੇ ਮਨਾਲੀ ਹੋਰ ਫਸੇ ਕੰਡਕਟਰ/ਡਰਾਈਵਰਾਂ ਨੂੰ ਰੈਸਕਿਉ ਕਰਕੇ ਲਿਆਂਦਾ ਜਾਵੇ |

The post PRTC ਯੂਨੀਅਨ ਨੇ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਸਰਕਾਰੀ ਨੌਕਰੀ ਦੇਣ ਦੀ ਕੀਤੀ ਮੰਗ appeared first on TheUnmute.com - Punjabi News.

Tags:
  • breaking-news
  • chandigarh
  • government
  • latest-news
  • manali
  • news
  • prtc
  • prtc-buss
  • prtc-union

ਪਟਿਆਲਾ, 13 ਜੁਲਾਈ 2023: ਪਟਿਆਲਾ ਦੇ ਆਸ-ਪਾਸ ਪੈਂਦੈ ਇਲਾਕਿਆਂ ਵਿਚ ਭਾਰੀ ਮੀਂਹ ਦੇ ਪਾਣੀ ਕਾਰਨ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਅੱਜ ਇਥੇ ਨਗਰ ਨਿਗਮ ਵਿਖੇ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਨਾਲ ਐਮਰਜੈਂਸੀ ਮੀਟਿੰਗ ਕੀਤੀ। ਬੈਠਕ ਵਿਚ ਸਿਵਲ ਸਰਜਨ ਡਾ. ਰਾਮਿੰਦਰ ਕੌਰ, ਕਮਿਸਨਰ ਅਦਿੱਤਿਆ ਉਪਲ, ਜੁਆਇੰਟ ਕਮਿਸਨਰ ਨਮਨ ਮਾਰਕੰਨ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਅਤੇ ਸ਼ਾਮ ਲਾਲ ਗੁਪਤਾ, ਜ਼ਿਲ੍ਹਾ ਐਪਡੋਮੋਲੋਜਿਸਟ ਡਾ. ਸੁਮਿਤ ਸਿੰਘ ਸਮੇਤ ਸਬੰਧਿਤ ਬ੍ਰਾਂਚਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਨੇ ਸਾਰੇ ਅਧਿਕਾਰੀਆਂ ਤੋਂ ਸ਼ਹਿਰ ਵਿਚ ਚਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਾਣੀ ਆਉਣ ਦੌਰਾਨ ਲੋਕਾਂ ਨੂੰ ਬਾਹਰ ਕੱਢ ਕੇ ਜਾਨ ਬਚਾਉਣ ਦਾ ਕਾਰਜ ਸਲਾਘਾਯੋਗ ਕਦਮ ਦਸਦਿਆਂ ਨਿਗਮ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਹੁਣ ਪਾਣੀ ਉਤਰਨ ਤੋਂ ਬਾਅਦ ਦੂਜੇ ਫੇਜ਼ ਦਾ ਅਹਿਮ ਕਾਰਜ ਸ਼ੁਰੂ ਹੋ ਗਿਆ ਹੈ।

ਵਿਧਾਇਕ ਅਜੀਤਪਾਲ ਕੋਹਲੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਇਲਾਕੇ ਜਿਹੜੇ ਵੀ ਨਗਰ ਨਿਗਮ ਪਟਿਆਲਾ ਅਧੀਨ ਆਉਦੇਂ ਹਨ, ‘ਚ ਸਪੈਸਲ ਮੁਹਿੰਮ ਵਿੱਢੀ ਜਾਵੇ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਮੈਡੀਕਲ ਕਿੱਟਾਂ ਬਣਾ ਕੇ ਦਿੱਤੀਆਂ ਜਾਣ ਤਾਂ ਬਰਸਾਤ ਤੇ ਮੌਜੂਦਾ ਸਥਿਤੀ ਕਰਕੇ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇ ਅਤੇ ਪੀਣ ਵਾਲੇ ਪਾਣੀ ਵਿਚ ਕਲੋਰੀਨ ਪਾ ਕੇ ਪੀਣ ਲਈ ਲੋਕਾਂ ਤੱਕ ਪਹੁੰਚ ਕੀਤੀ ਜਾਵੇ।

ਇਸ ਤੋਂ ਇਲਾਵਾ ਵਿਧਾਇਕ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਵੀ ਪਾਣੀ ਆਇਆ ਹੈ, ਉਨ੍ਹਾਂ ਇਲਾਕਿਆਂ ਵਿਚ ਸਭ ਤੋਂ ਪਹਿਲਾਂ ਸਫਾਈ ਅਭਿਆਨ ਚਲਾ ਕੇ ਰਸਤੇ ਕਲੀਅਰ ਕੀਤੇ ਜਾਣ। ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਵਾਸਤੇ ਟੈਂਕਰ ਹਰ ਗਲੀ ਮੁਹੱਲੇ ਤੱਕ ਪਹੁੰਚਦਾ ਕੀਤਾ ਜਾਵੇ ਅਤੇ ਪਾਣੀ ਵਿਚ ਕਲੋਰੀਨ ਪਾਈ ਜਾਵੇ। ਵਿਧਾਇਕ ਨੇ ਕਿਹਾ ਕਿ ਜਿਨ੍ਹਾਂ ਇਲਾਕਿਆ ਵਿਚ ਪਾਣੀ ਨਾਲ ਡੰਗਰਾਂ ਦੀ ਮੌਤ ਹੋਈ ਹੈ, ਉਨ੍ਹਾਂ ਇਲਾਕਿਆਂ ਵਿਚ ਡੰਗਰਾਂ ਨੂੰ ਤੁਰੰਤ ਚੁੱਕਣ ਦਾ ਪ੍ਰਬੰਧ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਕਿ ਬਦਬੂ ਅਤੇ ਬਿਮਾਰੀ ਨਾ ਫੈਲੇ।

ਇਸੀ ਤਰ੍ਹਾਂ ਇਨ੍ਹਾਂ ਇਲਾਕਿਆਂ ਵਿਚ ਸਟਰੀਟ ਲਾਇਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ ਅਤੇ ਸਭ ਤੋਂ ਪਹਿਲਾਂ ਲਾਇਟਾਂ ਦੇ ਪੁਆਇੰਟ ਜਰੂਰ ਚੈਕ ਕਰ ਲਏ ਜਾਣ ਤਾਂ ਕਿ ਕਰੰਟ ਆਦਿ ਨਾ ਆਵੇ। ਵਿਧਾਇਕ ਨੇ ਮੀਟਿੰਗ ਵਿਚ ਫੌਗਿੰਗ ਅਤੇ ਛਿੜਕਾਅ ਕਰਨ ਦੇ ਆਦੇਸ ਵੀ ਜਾਰੀ ਕੀਤੇ। ਵਿਧਾਇਕ ਨੇ ਕਿਹਾ ਕਿ ਸ਼ਹਿਰ ਅੰਦਰ 2 ਟਾਇਮ ਛਿੜਕਾਅ ਕੀਤਾ ਜਾਵੇ ਤਾਂ ਕਿ ਮੱਛਰਾਂ ਅਤੇ ਪਾਣੀ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇ।

1 ਸੈਨਟਰੀ ਇਸੰਪੈਕਟਰ ਨਾਲ 20 ਕਰਮਚਾਰੀ ਤਾਇਨਾਤ

ਮੀਟਿੰਗ ਵਿਚ ਸਿਵਲ ਸਰਜਨ ਡਾ. ਰਾਮਿੰਦਰ ਕੌਰ ਨੇ ਕਿਹਾ ਕਿ ਅੱਜ ਤੋਂ ਹੀ ਲੋਕਾਂ ਨੂੰ ਕਿੱਟਾਂ ਤਕਸੀਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਕਿੱਟਾਂ ਵਿਚ ੳਆਰਅੇਸ ਪੈਕਟ, ਕਲੋਰੀਨ ਗੋਲੀਆਂ, ਇਮਉਨਿਟੀ ਗੋਲੀਆਂ, ਪੈਰਾਸਿਟਾਮੋਲ, ਜਿੰਕ, ਮਲਟੀਵਿਟਾਮਨ ਅਤੇ ਸਿਟਰਾਜਿਨ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਨਿਗਮ ਕਮਿਸਨਰ ਅਦਿੱਤਿਆ ਉਪਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸੇਵਾ ਲਈ ਨਿਗਮ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ 1 ਸੈਨਟਰੀ ਇਸੰਪੈਕਟਰ ਨਾਲ 20 ਕਰਮਚਾਰੀ ਤਾਇਨਾਤ ਕੀਤੇ ਹੋਏ ਹਨ, ਜਿਹੜੇ ਕਿ ਦਿਨ ਰਾਤ ਖਾਲੀ ਪਲਾਟਾਂ ਅਤੇ ਗਲੀਆਂ ਦਾ ਪਾਣੀ ਕੱਢਣ ਲਈ ਲੱਗੇ ਹੋਏ ਹਨ।

ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਫਾਈ ਦਾ ਕੰਮ ਜਾਰੀ ਹੈ, ਇਸ ਨੂੰ ਹੋਰ ਤੇਜੀ ਨਾਲ ਚਲਾਇਆ ਜਾਏਗਾ। ਜਦਕਿ ਫੌਗਿੰਗ ਅਤੇ ਸਪਰੇਅ ਅੱਜ ਤੋਂ ਸੁਰੂ ਕਰ ਦਿੱਤੀ ਜਾਏਗੀ। ਜਦਕਿ ਪਾਣੀ ਦੀ ਲਪੇਟ ਵਿਚ ਆ ਕੇ ਮਰੇ ਡੰਗਰਾਂ ਨੂੰ ਚੁੱਕਣ ਲਈ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪਾਣੀ ਦੇ ਟੈਂਕਰ ਭਰ ਕੇ ਭੇਜੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਿਗਮ ਅਧਿਕਾਰੀਆਂ ਅਤੇ ਮੁਲਾਜਮਾਂ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਸਭ ਕਾਰਜ ਚਲਦੀ ਹੀ ਨੇਪਰੇ ਚਾੜ ਦਿੱਤੇ ਜਾਣਗੇ।

ਸਰਕਾਰੀ ਸਪਲਾਈ ਦਾ ਪਾਣੀ 3 ਦਿਨ ਨਾ ਪੀਣ ਦੀ ਸਲਾਹ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਿਹਤ ਵਿਭਾਗ ਦੀ ਟੀਮ ਦੇ ਡਾ. ਸੁਮਿਤ ਸਿੰਘ ਨੇ ਪਟਿਆਲਾ ਵਾਸੀਆਂ ਖਾਸਕਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜੇ 3 ਦਿਨ ਤੱਕ ਸਰਕਾਰੀ ਸਪਲਾਈ ਵਾਲਾ ਨਾ ਪੀਣ ਲਈ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਸਰਕਾਰੀ ਟੈਂਕਰਾਂ ਦਾ ਪਾਣੀ ਹੀ ਪੀਣ ਲਈ ਵਰਤੋਂ ਵਿਚ ਲਿਆਦਾਂ ਜਾਵੇ ਜਾਂ ਫਿਰ ਘਰ ਵਾਲੇ ਪਾਣੀ ਨੂੰ ਉਬਾਲ ਕੇ ਜਾਂ ਫਿਰ ਘਰ ਦੇ ਪਾਣੀ ਦੀ 20 ਲੀਟਰ ਵਾਲੀ 1 ਬਾਲਟੀ ਵਿਚ ਕਲੋਰੀਨ ਦੀ 1 ਗੋਲੀ ਪਾ ਕੇ ਅੱਧਾ ਰੱਖ ਕੇ ਵਰਤੋਂ ਵਿਚ ਲਿਆਂਦਾ ਜਾਵੇ ਅਤੇ ਇਸ ਪਾਣੀ ਨੂੰ 24 ਘੰਟਿਆਂ ਤੋਂ ਵੱਧ ਨਾ ਵਰਤਿਆ ਜਾਵੇ। ਜੇ ਹੋ ਸਕੇ ਤਾਂ ਬੋਤਲ ਵਾਲਾ ਪਾਣੀ ਵਰਤੋਂ ਵਿਚ ਲਿਆਦਾਂ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਪਾਣੀ ਕੱਪੜੇ ਧੋਹਣ, ਨਹਾਉਣ ਜਾਂ ਹੋਰ ਕੰਮ ਲਈ ਵਰਤਿਆ ਜਾ ਸਕਦਾ ਹੈ। 3 ਦਿਨ ਤੱਕ ਪਾਣੀ ਆਉਣ ਨਾਲ ਪਾਇਪਾਂ ਸਾਫ ਹੋ ਜਾਣਗੀਆਂ, ਉਸ ਤੋਂ ਬਾਅਦ ਇਹ ਪਾਣੀ ਪੀਣ ਯੋਗ ਹੋ ਜਾਏਗਾ। ਇਸੀ ਤਰਾਂ ਲੀਕੇਜ ਵੀ ਬੰਦ ਹੋ ਜਾਵੇਗੀ ।

The post ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸਿਹਤ ਵਿਭਾਗ ਤੇ ਨਗਰ ਨਿਗਮ ਅਧਿਕਾਰੀਆਂ ਨਾਲ ਬੈਠਕ appeared first on TheUnmute.com - Punjabi News.

Tags:
  • breaking-news
  • flood-affected-areas
  • mla-ajitpal-kohli
  • municipal-corporation-patiala
  • news

ਕੇਂਦਰੀ ਜੇਲ੍ਹ ਕਪੂਰਥਲਾ 'ਚ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ ਚਾਰ ਹਵਾਲਾਤੀਆਂ 'ਚੋਂ ਸਿਮਰਨ ਸਿੰਘ ਦੀ ਮੌਤ

Thursday 13 July 2023 11:19 AM UTC+00 | Tags: breaking-news central-jail-kapurthala kapurthala kapurthala-news kapurthala-police latest-news news punjab-police the-unmute-breaking-news

ਕਪੂਰਥਲਾ,13 ਜੁਲਾਈ 2022: ਕੇਂਦਰੀ ਜੇਲ੍ਹ ਕਪੂਰਥਲਾ (Central Jail Kapurthala) ‘ਚ ਤੜਕਸਾਰ ਹੋਈ ਲੜਾਈ ਦੌਰਾਨ 4 ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ, ਜਿਸ ‘ਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ, ਜਿਸਦੀ ਮੌਤ ਹੋ ਗਈ ਹੈ |

ਜਿਸ ਦੀ ਪਛਾਣ ਸਿਮਰਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਧੀਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ ਜੋ ਕਿ ਆਪਣੇ ਦੋ ਸਕੇ ਭਰਾਵਾਂ ਤਹਿਤ ਇੱਕ ਕਤਲ ਦੇ ਮੁਕੱਦਮੇ ਵਿੱਚ ਕਪੂਰਥਲਾ ਜੇਲ੍ਹ ‘ਚ ਬੰਦ ਸਨ । ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਾਤਲ ਦੇ ਐਮਰਜੈਂਸੀ ਵਾਰਡ ‘ਚ ਤਾਇਨਾਤ ਡਾ. ਨਵਦੀਪ ਕੌਰ ਨੇ ਦੱਸਿਆ ਕਿ ਅੱਜ ਸਵੇਰੇ ਕੇਂਦਰੀ ਜੇਲ੍ਹ ਤੋਂ ਚਾਰ ਜ਼ਖ਼ਮੀ ਹਵਾਲਾਤੀ, ਜਿਨ੍ਹਾਂ ‘ਚ ਸਿਮਰਨ ਸਿੰਘ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਤੇ ਵਰਿੰਦਰਪਾਲ ਸਿੰਘ ਨੂੰ ਜ਼ਖ਼ਮੀ ਹਾਲਤ ‘ਚ ਇਲਾਜ ਲਈ ਲਿਆਂਦਾ ਗਿਆ ਹੈ, ਜਿਸ ‘ਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦੂਜੇ ਹਸਪਤਾਲ ਵਿੱਚ ਰੈਫਰ ਕੀਤਾ ਜਾ ਰਿਹਾ ਹੈ ਤੇ ਬਾਕੀ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ।

ਦੱਸਿਆ ਜਾ ਰਿਹਾ ਕਿ ਕੇਂਦਰੀ ਜੇਲ੍ਹ (Central Jail Kapurthala) ‘ਚ ਤੜਕਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਨ੍ਹਾਂ 4 ਹਵਾਲਾਤੀਆਂ 'ਤੇ ਸੁੱਤੇ ਪਏ 'ਤੇ ਜੇਲ੍ਹ ‘ਚ ਬੰਦ ਦੂਜੇ ਗੁੱਟ ਦੇ ਕੁਝ ਹਵਾਲਾਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ |

 

The post ਕੇਂਦਰੀ ਜੇਲ੍ਹ ਕਪੂਰਥਲਾ ‘ਚ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ ਚਾਰ ਹਵਾਲਾਤੀਆਂ ‘ਚੋਂ ਸਿਮਰਨ ਸਿੰਘ ਦੀ ਮੌਤ appeared first on TheUnmute.com - Punjabi News.

Tags:
  • breaking-news
  • central-jail-kapurthala
  • kapurthala
  • kapurthala-news
  • kapurthala-police
  • latest-news
  • news
  • punjab-police
  • the-unmute-breaking-news

ਪ੍ਰਤਾਪ ਬਾਜਵਾ ਨੇ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਕੀਤੀ ਸਖ਼ਤ ਨਿਖੇਧੀ

Thursday 13 July 2023 11:26 AM UTC+00 | Tags: breaking-news chandigarh-administration cm-manohar-lal-khatar haryana haryana-legislative-assembly haryana-new-parliament mla-partap-singh-bajwa news punjab-congress punjab-news

ਚੰਡੀਗੜ੍ਹ, 13 ਜੁਲਾਈ 2023: ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਦੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਾਂਗਰਸ ਰਾਜਧਾਨੀ ਵਿੱਚ ਪੰਜਾਬ ਦੇ ਵਿਸ਼ੇਸ਼ ਅਧਿਕਾਰਾਂ ਦੀ ਰਾਖੀ ਲਈ ਲੜਦੀ ਰਹੇਗੀ।

ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਕਿਹਾ ਕਿ ਸਿਰਫ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੀ ਇਸ ਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਦਾਅਵਿਆਂ ਨੂੰ ਢਾਹ ਲਾਉਣ ‘ਤੇ ਨਹੀਂ ਤੁਲੀ ਹੋਈ, ਸਗੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀ ਚੰਡੀਗੜ੍ਹ ਦੇ ਨਾਲ-ਨਾਲ ਇਸ ਦੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਦਾਅਵੇ ਨੂੰ ਵੀ ਫਿੱਕਾ ਕਰਨ ਦੀ ਕੋਸ਼ਿਸ਼ ਕੀਤੀ ਹੈ।

“ਇਹ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਦਾ ਇੱਕ ਨਾਜਾਇਜ਼ ਫ਼ੈਸਲਾ ਹੈ ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਬਾਜਵਾ ਨੇ ਅੱਗੇ ਕਿਹਾ ਕਿ ਹਮੇਸ਼ਾ ਦੀ ਤਰਾਂ, ਪੰਜਾਬ ਕਾਂਗਰਸ ਆਪਣੀ ਰਾਜਧਾਨੀ ‘ਤੇ ਪੰਜਾਬ ਦੇ ਦਾਅਵੇ ਦੀ ਰੱਖਿਆ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਭ ਕੁਝ ਕਰੇਗੀ। ਵਿਰੋਧੀ ਧਿਰ ਦੇ ਆਗੂ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ ਅਤੇ ਕਿਸੇ ਵੀ ਹੋਰ ਸੂਬੇ ਜਾਂ ਸਰਕਾਰ ਨੂੰ ਰਾਜਧਾਨੀ ‘ਤੇ ਪੰਜਾਬ ਦੇ ਇਕਲੌਤੇ ਦਾਅਵਿਆਂ ਦੀ ਉਲੰਘਣਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

“ਪਿਛਲੇ ਸਾਲ ਜੁਲਾਈ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਇੱਕ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਤੋਂ ਜ਼ਮੀਨ ਦੇ ਟੁਕੜੇ ਦੀ ਮੰਗ ਕੀਤੀ ਸੀ, ਇਸ ਤੱਥ ਦੇ ਬਾਵਜੂਦ ਕਿ ਰਾਜਧਾਨੀ ਸਿਰਫ਼ ਪੰਜਾਬ ਦੀ ਹੈ। ਕੇਂਦਰ ਸਰਕਾਰ ਤੋਂ ਜ਼ਮੀਨ ਦਾ ਇੱਕ ਟੁਕੜਾ ਮੰਗਣਾ ਹੀ ਰਾਜਧਾਨੀ ਉੱਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਦਾ ਹੈ”, ਬਾਜਵਾ ਨੇ ਅੱਗੇ ਕਿਹਾ।

ਬਾਜਵਾ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਰਾਜਧਾਨੀ ਵਿੱਚ ਪੰਜਾਬ ਦੇ ਇਕੱਲੇ ਅਧਿਕਾਰਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਹੋਵੇ, ਇਸ ਤੋਂ ਪਹਿਲਾਂ ਪੰਜਾਬ ਸੇਵਾ ਨਿਯਮਾਂ ਨੂੰ ਖ਼ਤਮ ਕਰ ਕੇ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕੀਤੇ ਗਏ ਸਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ “ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਚੰਡੀਗੜ੍ਹ ਨੂੰ ਹੜੱਪਣ ਦੇ ਗ਼ਲਤ ਇਰਾਦਿਆਂ ਵਿਰੁੱਧ ਕੇਂਦਰ ਸਰਕਾਰ ਨੂੰ ਸਖ਼ਤ ਵਿਰੋਧ ਦਰਜ ਕਰਾਉਣ ਵਿੱਚ ਅਸਫਲ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਬਾਰੇ ਅਗਲੇਰੀ ਕਾਰਵਾਈ ਬਾਰੇ ਫ਼ੈਸਲਾ ਲੈਣ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ,”

ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦਾ ਦਰਿਆਈ ਪਾਣੀਆਂ ‘ਤੇ ਹੱਕਾਂ ਦਾ ਕੇਸ ਵੀ ਕਮਜ਼ੋਰ ਤਰੀਕੇ ਨਾਲ ਪੇਸ਼ ਕੀਤਾ ਸੀ। ਇਸ ਨੇ ਕਦੇ ਵੀ ਆਪਣੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਦਾਅਵੇ ਦੀ ਰੱਖਿਆ ਲਈ ਰਿਪੇਰੀਅਨ ਕਾਨੂੰਨਾਂ ਦਾ ਹਵਾਲਾ ਨਹੀਂ ਦਿੱਤਾ। ਇਸ ਦੀ ਬਜਾਏ ਇਸ ਨੇ ਹਾਲ ਹੀ ਵਿੱਚ ਰਾਜਸਥਾਨ ਦੇ ਪਾਣੀ ਦੇ ਹਿੱਸੇ ਨੂੰ ਵਧਾ ਦਿੱਤਾ ਹੈ।

The post ਪ੍ਰਤਾਪ ਬਾਜਵਾ ਨੇ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਕੀਤੀ ਸਖ਼ਤ ਨਿਖੇਧੀ appeared first on TheUnmute.com - Punjabi News.

Tags:
  • breaking-news
  • chandigarh-administration
  • cm-manohar-lal-khatar
  • haryana
  • haryana-legislative-assembly
  • haryana-new-parliament
  • mla-partap-singh-bajwa
  • news
  • punjab-congress
  • punjab-news

ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ 'ਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਸਮੀਖਿਆ ਬੈਠਕ

Thursday 13 July 2023 11:42 AM UTC+00 | Tags: breaking-news flood flood-prevention-arrangements flood-victims gurdaspur kuldeep-singh-dhaliwal news nri punjab-floods punjab-latest-news punjab-news

ਚੰਡੀਗੜ੍ਹ / ਗੁਰਦਾਸਪੁਰ, 13 ਜੁਲਾਈ 2023: ਪੰਜਾਬ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ (flood) ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ।

ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ 'ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ।

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ।

ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ (flood) ਦਾ ਕਾਰਨ ਨਾ ਬਣੇ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਲਾਜ਼ਮੀ ਤੌਰ 'ਤੇ ਪਾਲਣਾ ਕਰਨ।

ਮੀਟਿੰਗ ਦੌਰਾਨ ਹੜ੍ਹ (flood) ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤ ਰਿਹਾ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡੇ ਜਾਣ ਦੀ ਅਗਾਊਂ ਸੂਚਨਾ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ।

ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਚੇਅਰਮੈਨ ਪਨਸਪ ਬਲਬੀਰ ਸਿੰਘ ਪੰਨੂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਰਜੀਵ ਸ਼ਰਮਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਨਰੇਸ਼ ਗੋਇਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ‘ਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਸਮੀਖਿਆ ਬੈਠਕ appeared first on TheUnmute.com - Punjabi News.

Tags:
  • breaking-news
  • flood
  • flood-prevention-arrangements
  • flood-victims
  • gurdaspur
  • kuldeep-singh-dhaliwal
  • news
  • nri
  • punjab-floods
  • punjab-latest-news
  • punjab-news

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 35 ਕਰੋੜ ਰੁਪਏ ਤੋਂ ਵਧੇਰੇ ਦੇ ਆਸ਼ੀਰਵਾਦ ਸਕੀਮ ਦੇ 687 ਕੇਸਾਂ ਨੂੰ ਪ੍ਰਵਾਨਗੀ: ਡੀ ਸੀ ਆਸ਼ਿਕਾ ਜੈਨ

Thursday 13 July 2023 01:44 PM UTC+00 | Tags: ashirwad ashirwad-scheme ashirwad-yojana dc-ashika-jain flood-news mohali-news news punjab-walfare-scheme the-unmute-latest-news walfare-scheme

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ, 2023: ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਮਾਇਕ ਮੱਦਦ ਵਜੋਂ ਦਿੱਤੀ ਜਾਂਦੀ ਆਸ਼ੀਰਵਾਦ ਯੋਜਨਾ (Ashirwad scheme) ਤਹਿਤ ਅੱਜ ਜ਼ਿਲ੍ਹਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 687 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਦਸੰਬਰ ਤੋਂ ਮਾਰਚ ਤੱਕ ਦੇ ਇਨ੍ਹਾਂ ਕੇਸਾਂ ਤਹਿਤ 35 ਲੱਖ 37 ਹਜ਼ਾਰ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਦੇ ਖਾਤਿਆਂ 'ਚ ਸਿੱਧੇ ਤੌਰ 'ਤੇ ਤਬਦੀਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਏ ਡੀ ਸੀ (ਵਿਕਾਸ), ਡਿਪਟੀ ਕੰਟਰੋਲਰ ਅੰਦਰੂਨੀ ਆਡਿਟ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਿਤਾ ਅਫ਼ਸਰ 'ਤੇ ਆਧਾਰਿਤ ਕਮੇਟੀ ਗਠਿਤ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਅਜਿਹਾ ਪਰਿਵਾਰ ਜਿਸ ਦੀ ਸਲਾਨਾ ਸਾਰੇ ਸਰੋਤਾਂ ਤੋਂ 32790 ਰੁਪਏ ਤੋਂ ਵਧੇਰੇ ਨਾ ਹੋਵੇ, ਆਪਣੀਆਂ ਦੋ ਧੀਆਂ ਤੱਕ ਦੇ ਵਿਆਹ ਲਈ ਵਿਭਾਗ ਦੇ ਪੋਰਟਲ 'ਤੇ ਜਾ ਕੇ ਆਨਲਾਈਨ ਬਿਨੇ ਕਰ ਸਕਦਾ ਹੈ। ਇਹ ਬਿਨੇ ਵਿਆਹ ਤੋਂ 30 ਦਿਨ ਪਹਿਲਾਂ ਜਾਂ ਵਿਆਹ ਤੋਂ 30 ਦਿਨ ਤੱਕ ਕਰਨਾ ਜ਼ਰੂਰੀ ਹੈ।

ਜ਼ਿਲ੍ਹਾ ਕਮੇਟੀ ਦੇ ਮੁਖੀ ਏ ਡੀ ਸੀ (ਪੇਂਡੂ ਵਿਕਾਸ) ਅਮਿਤ ਬੈਂਬੀ ਨੇ ਇਸ ਮੌਕੇ ਦੱਸਿਆ ਕਿ ਕਮੇਟੀ ਵੱਲੋਂ ਪਾਸ ਕੀਤੇ ਗਏ ਇਹ ਕੇਸ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਭੇਜੇ ਜਾਣਗੇ, ਜਿੱਥੋਂ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ 'ਚ ਤਬਦੀਲ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵਿੱਤੀ ਸਹਾਇਤਾ ਅਨੁਸੂਚਿਤ ਜਾਤੀਆਂ/ਈਸਾਈ ਬਿਰਾਦਰੀ ਦੀਆਂ ਲੜਕੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ ਮੁਹੱਈਆ ਕਰਵਾਈ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਿਤਾ ਅਫ਼ਸਰ ਆਸ਼ੀਸ਼ ਕਥੂਰੀਆ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

The post ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 35 ਕਰੋੜ ਰੁਪਏ ਤੋਂ ਵਧੇਰੇ ਦੇ ਆਸ਼ੀਰਵਾਦ ਸਕੀਮ ਦੇ 687 ਕੇਸਾਂ ਨੂੰ ਪ੍ਰਵਾਨਗੀ: ਡੀ ਸੀ ਆਸ਼ਿਕਾ ਜੈਨ appeared first on TheUnmute.com - Punjabi News.

Tags:
  • ashirwad
  • ashirwad-scheme
  • ashirwad-yojana
  • dc-ashika-jain
  • flood-news
  • mohali-news
  • news
  • punjab-walfare-scheme
  • the-unmute-latest-news
  • walfare-scheme

ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ 'ਚ 23600 ਫ਼ੂਡ ਪੈਕੇਟਾਂ ਦੀ ਵੰਡ: ਲਾਲ ਚੰਦ ਕਟਾਰੂਚੱਕ

Thursday 13 July 2023 01:52 PM UTC+00 | Tags: aam-aadmi-party breaking-news flood flood-news flood-victims food-and-supply-department food-and-supply-department-punjab food-packets latest-news news punjab punjab-flood punjab-flood-victims punjab-news the-unmute-breaking-news

ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ 2023: ਪੰਜਾਬ ਦੇ ਖੁਰਾਕ, ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਆਖਿਆ ਕਿ ਭਗਵੰਤ ਮਾਨ ਸਰਕਾਰ ਭਾਰੀ ਮੀਂਹਾਂ ਕਾਰਨ ਆਈ ਕੁਦਰਤ ਦੀ ਕਰੋਪੀ ਕਾਰਨ ਸੰਕਟ 'ਚ ਆਏ ਸੂਬੇ ਦੇ ਪੀੜਤ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ। ਇਸੇ ਲੜੀ 'ਚ ਹੜ੍ਹ ਪੀੜਤਾਂ ਨੂੰ ਸਰਕਾਰ ਵੱਲੋਂ 40 ਹਜ਼ਾਰ ਫ਼ੂਡ ਪੈਕੇਟ (Food Packets) ਤੁਰੰਤ ਪ੍ਰਭਾਵ ਨਾਲ ਵੰਡੇ ਜਾ ਰਹੇ ਹਨ, ਜਿਸ ਵਿੱਚੋਂ ਹੁਣ ਤੱਕ 23600 ਪੈਕੇਟ ਵੰਡੇ ਜਾ ਚੁੱਕੇ ਹਨ।

ਅੱਜ ਇੱਥੇ ਵੇਰਕਾ ਮਿਲਕ ਪਲਾਂਟ ਵਿਖੇ ਵੱਖ-ਵੱਖ ਜ਼ਿਲ੍ਹਿਆਂ ਲਈ ਤਿਆਰ ਫ਼ੂਡ ਪੈਕੇਟਾਂ ਦੀਆਂ ਤਿੰਨ ਗੱਡੀਆਂ ਨੂੰ ਰਵਾਨਾ ਕਰਨ ਆਏ, ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਖੁਰਾਕ, ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਵੱਲੋਂ ਮੋਹਾਲੀ, ਲੁਧਿਆਣਾ, ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਵੇਰਕਾ ਮਿਲਕ ਪਲਾਂਟਾਂ ਵਿਖੇ ਰੋਜ਼ਾਨਾ ਇਨ੍ਹਾਂ ਫ਼ੂਡ ਪੈਕੇਟਾਂ ਦੀ ਪੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਈ ਇਸ ਮੰਗ ਦੇ ਟੀਚੇ ਨੂੰ ਕਲ੍ਹ ਤੱਕ ਪੂਰਾ ਕਰ ਲਿਆ ਜਾਵੇਗਾ।

food packets

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਢੰਗਾਂ ਨਾਲ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ, ਕਿਸੇ ਵਿਭਾਗ ਵੱਲੋਂ ਬਚਾਅ ਕਾਰਜ ਕੀਤੇ ਜਾ ਰਹੇ ਹਨ ਅਤੇ ਕਿਸੇ ਵੱਲੋਂ ਉਨ੍ਹਾਂ ਹਿੱਸੇ ਆਏ ਹੋਰ ਕੰਮ ਕੀਤੇ ਜਾ ਰਹੇ ਹਨ। ਖੁਰਾਕ, ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ੌਰੀ ਮੱਦਦ ਵਜੋਂ ਅਜਿਹੇ ਫ਼ੂਡ ਪੈਕੇਟ (Food Packets) ਤਿਆਰ ਕਰਨ ਦੀ ਜ਼ਿੰਮੇਂਵਾਰੀ ਦਿੱਤੀ ਗਈ ਸੀ, ਜਿਸ ਨੂੰ ਤਨਦੇਹੀ ਨਾਲ ਨਿਭਾਇਆ ਗਿਆ। ਇਨ੍ਹਾਂ ਪੈਕੇਟਾਂ 'ਚ ਬ੍ਰੈੱਡ, ਕਾਜੂ ਪਿੰਨੀਆਂ, ਬਿਸਕੁੱਟ ਦੇ ਪੈਕੇਟ, ਮਿਲਕ ਪੈਕਸ, ਪਾਣੀ ਦੀਆਂ ਬੋਤਲਾਂ, ਮੋਮਬੱਤੀ, ਮਾਚਿਸ, ਡਿਸਪੋਜ਼ੇਬਲ ਕੱਪ ਤੇ ਚੱਮਚ ਸ਼ਾਮਿਲ ਹਨ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਕੈਬਿਨਟ ਦੇ ਹਰ ਇੱਕ ਮੰਤਰੀ, ਸਰਕਾਰੀ ਅਦਾਰਿਆਂ ਦੇ ਚੇਅਰਮੈਨਾਂ ਅਤੇ ਪਾਰਟੀ ਨਾਲ ਸਬੰਧਤ ਵਿਧਾਇਕਾਂ ਨੂੰ ਇਸ ਸੰਕਟ ਦੀ ਘੜੀ 'ਚ ਫ਼ੀਲਡ 'ਚ ਜਾ ਕੇ ਪੀੜਤਾਂ ਦੀ ਮੱਦਦ ਕਰਨ ਦੇ ਆਦੇਸ਼ਾਂ ਤਹਿਤ ਹਰ ਕੋਈ ਆਪੋ-ਆਪਣੀ ਜ਼ਿੰਮੇਂਵਾਰੀ ਤਨਦੇਹੀ ਨਾਲ ਨਿਭਾਅ ਰਿਹਾ ਹੈ। ਉੁਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ 'ਚ ਦੋ ਗੱਲਾਂ ਸਭ ਤੋਂ ਵੱਧ ਜ਼ਰੂਰੀ ਹੁੰਦੀਆਂ ਹਨ, ਪਹਿਲੀ ਬਚਾਅ ਕਾਰਜ ਅਤੇ ਦੂਸਰੀ ਰਾਹਤ ਕਾਰਜ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਇਨ੍ਹਾਂ ਕਾਰਜਾਂ 'ਚ ਜੀਅ ਜਾਨ ਨਾਲ ਲੱਗੀ ਹੋਈ ਹੈ ਅਤੇ ਸਭ ਤੋਂ ਪਹਿਲੀ ਤਰਜੀਹ ਲੋਕਾਂ ਨੂੰ ਇਸ ਕੁਦਰਤੀ ਕਰੋਪੀ ਤੋਂ ਬਚਾਉਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋੋਏ ਖਰਾਬੇ ਦੀ ਪਾਈ-ਪਾਈ ਪੀੜਤਾਂ ਨੂੰ ਮੁਆਵਜ਼ੇ ਦੇ ਰੂਪ 'ਚ ਦਿੱਤੀ ਜਾਵੇਗੀ ਕਿਉਂ ਜੋ ਕਿਸੇ ਦੀ ਸੰਕਟ ਦੀ ਘੜੀ 'ਚ ਮੱਦਦ ਕਰਨੀ ਹੀ ਸਭ ਤੋਂ ਵੱਡੀ ਪਰਖ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸਰਕਾਰ ਇਸ ਮੁਸ਼ਕਿਲ ਦੇ ਸਮੇਂ 'ਚੋਂ ਉਨ੍ਹਾਂ ਨੂੰ ਬਾਹਰ ਕੱਢਣ ਲਈ ਹਰ ਸੰਭਵ ਮੱਦਦ ਕਰੇਗੀ। ਇਸ ਮੌਕੇ ਡਾਇਰੈਕਟਰ ਖੁਰਾਕ, ਸਪਲਾਈ ਤੇ ਖਪਤਕਾਰ ਮਾਮਲੇ ਪੰਜਾਬ, ਘਣਸ਼ਿਆਮ ਥੋਰੀ, ਵੇਰਕਾ ਪਲਾਂਟ ਮੋਹਾਲੀ ਦੇ ਜੀ ਐਮ ਰਾਜ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ।

The post ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ 'ਚ 23600 ਫ਼ੂਡ ਪੈਕੇਟਾਂ ਦੀ ਵੰਡ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • aam-aadmi-party
  • breaking-news
  • flood
  • flood-news
  • flood-victims
  • food-and-supply-department
  • food-and-supply-department-punjab
  • food-packets
  • latest-news
  • news
  • punjab
  • punjab-flood
  • punjab-flood-victims
  • punjab-news
  • the-unmute-breaking-news

ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼

Thursday 13 July 2023 01:59 PM UTC+00 | Tags: aam-aadmi-party breaking-news disabled-individuals disabled-persons floods floods-news latest-news news punjab punjab-floods the-unmute-breaking-news

ਚੰਡੀਗੜ੍ਹ, 13 ਜੁਲਾਈ 2023: ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ (DISABLED PERSONS)  ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮੱਦਦ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ (DISABLED PERSONS)  ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ, ਤਾਂ ਹੈਲਪਲਾਈਨ ਨੰਬਰ 14567 ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ। ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।

 

The post ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • disabled-individuals
  • disabled-persons
  • floods
  • floods-news
  • latest-news
  • news
  • punjab
  • punjab-floods
  • the-unmute-breaking-news

ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ 'ਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ

Thursday 13 July 2023 02:03 PM UTC+00 | Tags: anti-corruption breaking-news bribery corruption news punjab-vigilance punjab-vigilance-nabs the-unmute-breaking-news the-unmute-punjabi-news vigilance

ਚੰਡੀਗੜ੍ਹ, 13 ਜੁਲਾਈ 2023: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ (VIGILANCE) ਬਿਊਰੋ  ਵੱਲੋਂ ਜੂਨ 2023 ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ( ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਿਸਟਮ 'ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਵੱਢੀਖੋਰੀ ਦੇ ਕੇਸਾਂ ਵਿੱਚੋਂ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ (VIGILANCE) ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਗਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੱਤ ਪੁਲਿਸ ਮੁਲਾਜ਼ਮ, ਦੋ ਮਾਲ ਪਟਵਾਰੀ ਅਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਵੀ ਰਜਿਸਟਰ ਕੀਤੀਆਂ ਗਈਆਂ ਹਨ।

The post ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ‘ਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ appeared first on TheUnmute.com - Punjabi News.

Tags:
  • anti-corruption
  • breaking-news
  • bribery
  • corruption
  • news
  • punjab-vigilance
  • punjab-vigilance-nabs
  • the-unmute-breaking-news
  • the-unmute-punjabi-news
  • vigilance

ਮੁੱਖ ਮੰਤਰੀ ਨੇ ਹਵਾਈ ਸਰਵੇਖਣ ਕਰਨ ਦੀ ਰਵਾਇਤ ਖ਼ਤਮ ਕੀਤੀ, ਖੁਦ ਹੜ੍ਹਾਂ ਦੇ ਪਾਣੀ 'ਚ ਉਤਰ ਕੇ ਲਿਆ ਰਾਹਤ ਕਾਰਜਾਂ ਦਾ ਜਾਇਜ਼ਾ

Thursday 13 July 2023 02:10 PM UTC+00 | Tags: aam-aadmi-party breaking-news news punjab-flood-news punjab-government punjab-news relief-operations the-unmute-breaking-news the-unmute-latest-update the-unmute-punjabi-news tradition

ਸੰਗਰੂਰ, 13 ਜੁਲਾਈ 2023: ਕਿਸੇ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਚਿੱਟਾ-ਕੁੜਤਾ ਪਜਾਮਾ ਪਾਇਆ ਹੋਇਆ ਸੀ ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤੀਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹਾਂ ਦੇ ਪਾਣੀ ਵਿਚ ਉਤਰ ਗਏ।

ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ ਜਿੱਥੇ ਜੇ.ਸੀ.ਬੀ. ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜੁਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

flood

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ ‘ਤੇ ਗੇੜੇ ਨਹੀਂ ਲਾ ਰਹੇ ਸਗੋਂ ਉਹ ਜ਼ਮੀਨੀ ਪੱਧਰ ‘ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਬਾਕਾਇਦਾ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਸਦਕਾ ਇਸ ਦਾ ਜ਼ੋਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਕਟ ਤੋਂ ਨਿਜਾਤ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੂਬੇ ਦੇ ਹਰ ਕੋਨੇ ਤੋਂ ਮਿੰਟ-ਮਿੰਟ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਜੁਟੇ ਹੋਏ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।

The post ਮੁੱਖ ਮੰਤਰੀ ਨੇ ਹਵਾਈ ਸਰਵੇਖਣ ਕਰਨ ਦੀ ਰਵਾਇਤ ਖ਼ਤਮ ਕੀਤੀ, ਖੁਦ ਹੜ੍ਹਾਂ ਦੇ ਪਾਣੀ ‘ਚ ਉਤਰ ਕੇ ਲਿਆ ਰਾਹਤ ਕਾਰਜਾਂ ਦਾ ਜਾਇਜ਼ਾ appeared first on TheUnmute.com - Punjabi News.

Tags:
  • aam-aadmi-party
  • breaking-news
  • news
  • punjab-flood-news
  • punjab-government
  • punjab-news
  • relief-operations
  • the-unmute-breaking-news
  • the-unmute-latest-update
  • the-unmute-punjabi-news
  • tradition

ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ 'ਚ ਲੋਕਾਂ ਦੇ ਨਾਲ ਖੜ੍ਹੀ: ਚੇਤਨ ਸਿੰਘ ਜੌੜਾਮਾਜਰਾ

Thursday 13 July 2023 02:19 PM UTC+00 | Tags: breaking-news chetan-singh-jauramajra chief-minister-bhagwant-mann flood-affected-areas floods news punjab punjab-government punjab-news samana the-unmute-breaking-news

ਸਮਾਣਾ, ਧਰਮੇੜੀ, ਪਟਿਆਲਾ, 13 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਖੇ ਪਾਣੀ ਵਿਚ ਘਿਰੇ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਜ਼ਰੂਰੀ ਸਮਾਨ ਪਹੁੰਚਾਇਆ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਜਰਾ ਹੜ੍ਹਾਂ ਦੀ ਮੁਸ਼ਕਿਲ ਦੀ ਇਸ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪਹਿਲੇ ਦਿਨ ਤੋਂ ਹੀ ਆਪਣੇ ਲੋਕਾਂ ਦੇ ਨਾਲ ਖੜ੍ਹੇ ਹੋਏ ਹਨ। ਉਨ੍ਹਾਂ ਵਲੋਂ ਪ੍ਰਸ਼ਾਸ਼ਨ ਨੂੰ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਹੜ੍ਹ ਦੀ ਮਾਰ ਤੋਂ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮੱਦਦ ਕਰਨ ਲਈ ਕੈਬਨਿਟ ਮੰਤਰੀ ਜੌੜਾਮਜਰਾ ਦੀ ਅਗਵਾਈ ਹੇਠ ਯਤਨਸ਼ੀਲ ਹੈ।

flood

ਅੱਜ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਖ਼ੁਦ ਧਰਮੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ ਪਿੰਡਾਂ ਦੇ ਲੋਕਾਂ ਵਿਚ ਖਾਣ-ਪੀਣ ਅਤੇ ਹੋਰ ਜ਼ਰੂਰੀ ਸਮਾਨ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਚਾਰ ਆਦਿ ਲੈ ਕੇ ਗਏ।

ਕੈਬਨਿਟ ਮੰਤਰੀ ਜੌੜਾਮਜਰਾ ਨੇ ਭਾਰਤੀ ਫ਼ੌਜ ਤੇ ਐਨ ਡੀ ਆਰ ਐਫ਼ ਦੇ ਜਵਾਨਾਂ ਦੀ ਹੋਂਸਲਾ ਅਫ਼ਜ਼ਾਈ ਕਰਦਿਆਂ ਖ਼ੁਦ ਡੂੰਘੇ ਪਾਣੀ ਵਿਚ ਕਿਸ਼ਤੀ ਰਾਹੀਂ ਜਾ ਕੇ ਲੋਕਾਂ ਨਾਲ ਰਾਬਤਾ ਸਾਧਿਆ ਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਤੇ ਅਮਰਦੀਪ ਸਿੰਘ ਸੋਨੂੰ ਥਿੰਦ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

The post ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ‘ਚ ਲੋਕਾਂ ਦੇ ਨਾਲ ਖੜ੍ਹੀ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • chief-minister-bhagwant-mann
  • flood-affected-areas
  • floods
  • news
  • punjab
  • punjab-government
  • punjab-news
  • samana
  • the-unmute-breaking-news

ਮੀਤ ਹੇਅਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਨਾਲ ਤਾਲਮੇਲ ਕਰਕੇ ਬਚਾਅ ਕਾਰਜ ਕਰਨ ਦੀ ਅਪੀਲ

Thursday 13 July 2023 02:25 PM UTC+00 | Tags: administration army breaking-news gurmeet-singh-meet-hayer ndrf news punjab-flood punjab-flood-news punjab-latest-news

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਵਿੱਚ ਮੋਹਲੇਧਾਰ ਮੀਂਹ ਨਾਲ ਦਰਿਆਵਾਂ ਦੇ ਸਮਰੱਥਾ ਤੋਂ ਵੱਧ ਚੱਲਣ ਕਾਰਨ ਵਾਪਰ ਰਹੀਆਂ ਪਾੜ ਪੈਣ ਦੀਆਂ ਘਟਨਾਵਾਂ ਅਤੇ ਕੁਝ ਥਾਂਵਾਂ ਉਤੇ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ ਉਤੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਰੱਥਾ ਤੋਂ ਵੱਧ ਚੱਲ ਰਹੇ ਦਰਿਆਵਾਂ ਕੰਢੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਾਨਕ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ, ਸੈਨਾ, ਐਨ.ਡੀ.ਆਰ.ਐਫ. ਤੇ ਵਿਭਾਗ ਦੇ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਬਚਾਅ ਕਾਰਜ ਕਰਨ।

ਮੀਤ ਹੇਅਰ ਨੇ ਕਿਹਾ ਕਿ ਮਨੁੱਖੀ ਜਾਨਾਂ ਦੀ ਰੱਖਿਆ ਸਾਡੀ ਸਭ ਤੋਂ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਪਣੇ ਪੱਧਰ ਉੱਤੇ ਕੰਮ ਕਰ ਰਹੇ ਲੋਕਾਂ ਦੇ ਹੌਸਲੇ ਤੇ ਹਿੰਮਤ ਨੂੰ ਉਹ ਦਾਦ ਦਿੰਦੇ ਹਨ ਪਰ ਨਾਲ ਹੀ ਪਾੜ ਪੂਰਦੇ ਸਮੇਂ ਆਪਣਾ ਬਚਾਅ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਸਮੁੱਚਾ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗਿਆ ਹੋਇਆ ਹੈ। ਜਲ ਸਰੋਤ ਵਿਭਾਗ ਵੱਲੋਂ ਮਿੱਟੀ ਵਾਲੇ ਥੈਲੇ ਤੇ ਖਾਲੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਸੈਨਾ ਤੇ ਐਨ.ਡੀ.ਆਰ.ਐਫ. ਦੇ ਜਵਾਨ ਵੀ ਡਟੇ ਹੋਏ ਹਨ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪਹਾੜਾਂ ਅਤੇ ਸੂਬੇ ਵਿੱਚ ਮੋਹਲੇਧਾਰ ਬਾਰਸ਼ਾਂ ਕਾਰਨ ਕਈ ਸਾਲਾਂ ਬਾਅਦ ਅਜਿਹੀ ਸਥਿਤੀ ਪੈਦਾ ਹੋਈ ਹੈ ਅਤੇ ਸਾਰੇ ਦਰਿਆ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੇ ਹਨ। ਕਈ ਜਗ੍ਹਾਂ ਦਰਿਆ ਤੇ ਨਹਿਰਾਂ ਓਵਰਫਲੋ ਵੀ ਹੋਈਆਂ। ਇਸੇ ਤਰ੍ਹਾਂ ਕੁਝ ਥਾਂਵਾਂ ਉਤੇ ਪਾੜ ਪੈਣ ਦੀਆਂ ਘਟਨਾਵਾਂ ਵਾਪਰੀਆਂ ਹਨ। ਅਜਿਹੇ ਵਿੱਚ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੇ-ਆਪ ਪਾੜ ਪੂਰਨ ਦੀ ਬਜਾਏ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਤਕਨੀਕੀ ਮੱਦਦ ਜ਼ਰੂਰ ਲੈਣ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਣਾ ਬਹੁਤ ਜ਼ਰੂਰੀ ਹੈ।ਇਸ ਔਖੀ ਘੜੀ ਵਿੱਚ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰੇਕ ਜਾਨ ਕੀਮਤੀ ਹੋਣ ਕਰਕੇ ਮਨੁੱਖੀ ਜਾਨ ਦੀ ਰੱਖਿਆ ਹਰ ਕੀਮਤ ਉੱਤੇ ਕਰ ਰਹੀ ਹੈ।

The post ਮੀਤ ਹੇਅਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਨਾਲ ਤਾਲਮੇਲ ਕਰਕੇ ਬਚਾਅ ਕਾਰਜ ਕਰਨ ਦੀ ਅਪੀਲ appeared first on TheUnmute.com - Punjabi News.

Tags:
  • administration
  • army
  • breaking-news
  • gurmeet-singh-meet-hayer
  • ndrf
  • news
  • punjab-flood
  • punjab-flood-news
  • punjab-latest-news

ਪਾਣੀਆਂ 'ਤੇ ਹਿੱਸਾ ਮੰਗਣ ਵਾਲੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵੱਲੋਂ ਹੁਣ ਚੁੱਪ ਧਾਰ ਲੈਣਾ ਹੈਰਾਨੀਜਨਕ: CM ਮਾਨ

Thursday 13 July 2023 02:38 PM UTC+00 | Tags: aam-aadmi-party breaking-news cm-bhagwant-mann cm-mann haryana himachal-pradesh latest-news news political-opponents punjab-floods punjab-government syl-issue

ਪਟਿਆਲਾ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਲਈ ਵਿਰੋਧੀ ਧਿਰਾਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਸ ਵੇਲੇ ਉਹ ਪੰਜਾਬੀਆਂ ਨੂੰ ਫੌਰੀ ਰਾਹਤ ਪਹੁੰਚਾਉਣ ਵਿੱਚ ਰੁੱਝੇ ਹੋਏ ਹਨ ਅਤੇ ਢੁਕਵਾਂ ਸਮਾਂ ਆਉਣ ਉਤੇ ਵਿਰੋਧੀਆਂ ਦੇ ਬਿਆਨਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ਅੱਜ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮੈਂ ਵਾਅਦਾ ਕਰਦਾ ਹਾਂ ਕਿ ਕੁਝ ਦਿਨਾਂ ਬਾਅਦ ਤੁਹਾਡੇ ਸਵਾਲਾਂ ਦਾ ਤੁਹਾਨੂੰ ਠੋਕਵਾਂ ਜਵਾਬ ਦੇਵਾਂਗਾ ਪਰ ਤੁਸੀਂ ਉਸ ਵੇਲੇ ਲੋਕ ਮਸਲਿਆਂ ਉਤੇ ਗੱਲ ਕਰਨ ਤੋਂ ਵੀ ਭੱਜ ਜਾਣਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਦੋਂ ਉਹ (ਮੁੱਖ ਮੰਤਰੀ) ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬੀਆਂ ਦੀ ਬਾਂਹ ਫੜ ਰਹੇ ਹਨ ਤਾਂ ਉਸ ਮੌਕੇ ਵਿਰੋਧੀ ਧਿਰਾਂ ਇਸ ਸੰਵੇਦਨਸ਼ੀਲ ਮੌਕੇ ਉਤੇ ਸਿਆਸਤ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਵਿਰੋਧੀ ਨੇਤਾ ਏਨੇ ਨੀਵੇਂ ਪੱਧਰ ਉਤੇ ਡਿੱਗ ਚੁੱਕੇ ਹਨ ਕਿ ਸੰਕਟ ਦੀ ਇਸ ਘੜੀ ਵਿਚ ਦੂਸ਼ਣਬਾਜ਼ੀ ਕਰਨ ਤੋਂ ਬਾਜ਼ ਨਹੀਂ ਆਉਂਦੇ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਲਿਆ ਗਿਆ ਤਾਂ ਉਸ ਵੇਲੇ ਉਹ ਨਿਕੰਮੇ ਤੇ ਨਾਕਾਰੇ ਹੋਏ ਸਿਆਸੀ ਵਿਰੋਧੀਆਂ ਨੂੰ ਢੁਕਵਾਂ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ, "ਕੀ ਮੇਰੇ ਕਰਕੇ ਮੀਂਹ ਪਿਆ ਹੈ ਜਾਂ ਪਹਾੜਾਂ ਤੋਂ ਸੂਬੇ ਵਿਚ ਪਾਣੀ ਦਾ ਮੂੰਹ ਜ਼ੋਰ ਵਹਾਅ ਹੋਣ ਲਈ ਵੀ ਮੈਂ ਜ਼ਿੰਮੇਵਾਰ ਹਾਂ। ਤੁਸੀਂ ਸਿਰਫ ਸਿਆਸਤ ਖੇਡਣ ਲਈ ਮੇਰੀ ਆਲੋਚਨਾ ਕਰ ਰਹੇ ਪਰ ਪੰਜਾਬ ਦੇ ਲੋਕ ਤਹਾਨੂੰ ਮੁਆਫ ਨਹੀਂ ਕਰਨਗੇ।" ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਕਦੇ ਵੀ ਪੰਜਾਬ ਦੀ ਪ੍ਰਵਾਹ ਨਹੀਂ ਕੀਤੀ ਸਗੋਂ ਇਸ ਵੇਲੇ ਜਦੋਂ ਪੰਜਾਬੀ ਸੰਕਟ ਵਿਚ ਹਨ ਤਾਂ ਉਸ ਵੇਲੇ ਵੀ ਇਹ ਲੋਕ ਸਿਆਸੀ ਲਾਹਾ ਖੱਟਣ ਲਈ ਹੱਥ-ਪੈਰ ਮਾਰ ਰਹੇ ਹਨ।

ਕੇਂਦਰ ਵੱਲੋਂ 218 ਕਰੋੜ ਰੁਪਏ ਜਾਰੀ ਕਰਨ ‘ਤੇ…

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਫੜ੍ਹਾਂ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ ਲੰਘੀ 10 ਜੁਲਾਈ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਕਮ 72 ਘੰਟਿਆਂ ਵਿੱਚ ਖਰਚ ਨਹੀਂ ਕਰ ਸਕਦੀ ਕਿਉਂਕਿ ਘੱਟ ਤੋਂ ਘੱਟ ਨੁਕਸਾਨ ਲਈ ਸਰਕਾਰ ਨੇ ਪਹਿਲਾਂ ਹੀ ਲੋੜੀਂਦੇ ਉਪਰਾਲੇ ਕੀਤੇ ਸਨ। ਭਗਵੰਤ ਮਾਨ ਨੇ ਕਿਹਾ ਕਿ ਘੱਗਰ ਦੀ ਸਫਾਈ ਵੀ ਸੂਬੇ ਦੇ ਬਾਕੀ ਸੇਮ-ਨਾਲਿਆਂ ਵਾਂਗ ਚੰਗੀ ਤਰ੍ਹਾਂ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੇਂਦਰ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਭੀਖ ਨਹੀਂ ਮੰਗੇਗਾ ਪਰ ਉਨ੍ਹਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਅਨੁਮਾਨ ਦੀ ਰਿਪੋਰਟ ਜ਼ਰੂਰ ਭੇਜੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿੱਚ ਭਾਰੀ ਨੁਕਸਾਨ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਮੁਲਾਂਕਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸੂਬੇ ਦੀ ਮਦਦ ਕਰੇਗਾ ਤਾਂ ਠੀਕ ਹੈ ਨਹੀਂ ਤਾਂ ਸੂਬਾ ਖੁਦ ਇਸ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਤੇ ਖਾਲਿਆਂ ਦੀ ਅਗਾਊਂ ਸਫ਼ਾਈ ਕਰਨ ਕਰਕੇ ਇਸ ਵਾਰ ਪਾਣੀ ਟੇਲਾਂ ਤੱਕ ਪਹੁੰਚ ਗਿਆ ਸੀ ਉਨ੍ਹਾਂ ਕਿਹਾ ਕਿ ਹੁਣ ਵੀ ਇਨ੍ਹਾਂ ਨਾਲਿਆਂ ਅਤੇ ਖਾਲਿਆਂ ਦੀ ਰਾਹੀਂ ਪਾਣੀ ਜਾ ਰਿਹਾ ਹੈ ਜਿਸ ਨਾਲ ਨੁਕਸਾਨ ਘੱਟ ਹੁੰਦਾ ਹੈ। ਉਂਜ, ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਗੁਆਂਢੀ ਪਹਾੜੀ ਸੂਬੇ ਵਿੱਚ ਲਗਾਤਾਰ ਮੀਂਹ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਚ ਮੀਂਹ ਘੱਟ ਪਿਆ ਹੈ ਪਰ ਪਹਾੜਾਂ ਤੋਂ ਬਹੁਤ ਸਾਰਾ ਪਾਣੀ ਹੇਠਾਂ ਵੱਲ ਆਇਆ ਹੈ ਅਤੇ ਪੰਜਾਬ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਭਗਵੰਤ ਮਾਨ ਨੇ ਕਿਹਾ, "ਪੰਜਾਬੀਆਂ ਨੂੰ ਹਰ ਔਕੜ ਵਿਚ ਚੜ੍ਹਦੀ ਕਲਾ 'ਚ ਰਹਿਣ ਦੀ ਬਖਸ਼ਿਸ਼ ਹਾਸਲ ਹੈ, ਜਿਸ ਕਰਕੇ ਉਹ ਸਦੀਆਂ ਤੋਂ ਕਾਇਮ ਹਨ। ਇਸ ਔਖੀ ਘੜੀ ਵਿਚ ਪੰਜਾਬੀਆਂ ਨੇ ਇਕ-ਦੂਜੇ ਦੀ ਮੱਦਦ ਕਰਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਨਿਵੇਕਲੀ ਮਿਸਾਲ ਦਾ ਪ੍ਰਗਟਾਵਾ ਕੀਤਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਰਗੇ ਸੂਬੇ ਹਮੇਸ਼ਾ ਹੀ ਪੰਜਾਬ ਤੋਂ ਪਾਣੀ ਅਤੇ ਸੈੱਸ ਦੀ ਮੰਗ ਕਰਦੇ ਹਨ ਜਦਕਿ ਹੁਣ ਉਹ ਵੱਧ ਪਾਣੀ ਆਪਣੇ ਕੋਲ ਰੱਖਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਆਪਣਾ ਵਾਧੂ ਪਾਣੀ ਸੂਬੇ ਵੱਲ ਵਹਾਅ ਰਹੇ ਹਨ, ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਹੁਣ ਇਹ ਸੂਬੇ ਪੰਜਾਬ ਤੋਂ ਆਪਣੇ ਹਿੱਸੇ ਦੇ ਪਾਣੀਆਂ ‘ਤੇ ਪੂਰੀ ਤਰ੍ਹਾਂ ਚੁੱਪ ਹਨ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਵਾਧੂ ਪਾਣੀ ਸਾਡੇ ਵੱਲ ਭੇਜ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਭਰ ਵਿਚ ਹਰ ਪਲ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਅਧਿਕਾਰੀਆਂ ਪਾਸੋਂ ਜਾਣਕਾਰੀ ਵੀ ਹਾਸਲ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮੱਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਵਿਅਕਤੀ ਤੱਕ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਪਾਣੀਆਂ ‘ਤੇ ਹਿੱਸਾ ਮੰਗਣ ਵਾਲੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵੱਲੋਂ ਹੁਣ ਚੁੱਪ ਧਾਰ ਲੈਣਾ ਹੈਰਾਨੀਜਨਕ: CM ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • cm-mann
  • haryana
  • himachal-pradesh
  • latest-news
  • news
  • political-opponents
  • punjab-floods
  • punjab-government
  • syl-issue

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕੈਂਪਾਂ ਦੀ ਗਿਣਤੀ ਵਧਾਈ, 18 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ

Thursday 13 July 2023 02:49 PM UTC+00 | Tags: aam-aadmi-party breaking-news cm-bhagwant-mann flood flood-affected-areas floods news punjab punjab-government punjab-news the-unmute-news the-unmute-punjabi-news

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਰਾਹਤ ਕਾਰਜਾਂ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ (flood affected areas)  ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ।

ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁੱਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ਵਿਚ, 16 ਰੂਪਨਗਰ ਵਿਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ 'ਚ 3, ਮੋਹਾਲੀ 'ਚ 22, ਐਸਬੀਐਸ ਨਗਰ 'ਚ 2, ਸੰਗਰੂਰ 'ਚ 3, ਫਿਰੋਜ਼ਪੁਰ 'ਚ 36, ਹੁਸ਼ਿਆਰਪੁਰ 'ਚ 3, ਤਰਨ ਤਾਰਨ 'ਚ 7, ਜਲੰਧਰ 'ਚ 51 ਅਤੇ ਕਪੂਰਥਲਾ 'ਚ 8 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ 18802 ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ 'ਚ 13518, ਰੂਪਨਗਰ 'ਚ 2200, ਮੋਗਾ 'ਚ 155, ਲੁਧਿਆਣਾ 'ਚ 300, ਮੋਹਾਲੀ 'ਚ 1400, ਐਸਬੀਐਸ ਨਗਰ 'ਚ 200, ਫਤਹਿਗੜ੍ਹ ਸਾਹਿਬ 'ਚ 500, ਤਰਨ ਤਾਰਨ 'ਚ 19 ਅਤੇ ਜਲੰਧਰ ਜ਼ਿਲ੍ਹੇ 'ਚ 510 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਕੱਢ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ ਹੈ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ 'ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।

ਪਸ਼ੂ ਪਾਲਣ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ (flood affected areas) ਵਿੱਚ ਕੁੱਲ 630 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 2896 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ।
ਓਧਰ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 315 ਰੈਪਿਡ ਰਿਸਪਾਂਸ ਟੀਮਾਂ (ਆਰਆਰਟੀ) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਵਿੱਚ ਜੁਟੀਆਂ ਹੋਈਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 186 ਮੈਡੀਕਲ ਕੈਂਪ ਲਗਾਏ ਹਨ ਅਤੇ ਹੁਣ ਤੱਕ ਕੁੱਲ ਓਪੀਡੀ 6235 ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖਾਣ ਪੀਣ ਦਾ ਸਾਮਾਨ ਪੁੱਜਦਾ ਕਰਨ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੰਮ ਹੋਰ ਤੇਜ਼ ਕਰ ਦਿੱਤਾ ਹੈ।
ਸੁੱਕੇ ਭੋਜਨ ਦੇ 40,000 ਪੈਕੇਟ ਤਿਆਰ ਕੀਤੇ ਜਾ ਰਹੇ ਹਨ ਜਦੋਂਕਿ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।

The post ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕੈਂਪਾਂ ਦੀ ਗਿਣਤੀ ਵਧਾਈ, 18 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • flood
  • flood-affected-areas
  • floods
  • news
  • punjab
  • punjab-government
  • punjab-news
  • the-unmute-news
  • the-unmute-punjabi-news

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਫੈਸਲਾ

Thursday 13 July 2023 02:52 PM UTC+00 | Tags: government-school harjot-singh-bains holiday holidays-in-schools news punjab-government punjab-government-school school-students the-unmute-breaking-news the-unmute-news

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਵਿੱਚ ਬਾਰਿਸ਼ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਛੁੱਟੀਆਂ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀਆਂ ਗਈਆਂ ਹਨ ਤਾਂ ਜੋ ਬਾਰਿਸ਼ ਅਤੇ ਮੀਂਹ ਕਾਰਨ ਵਿਦਿਆਰਥੀਆਂ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ 17 ਜੁਲਾਈ 2023 ਦਿਨ ਸੋਮਵਾਰ ਨੂੰ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ।

The post ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਫੈਸਲਾ appeared first on TheUnmute.com - Punjabi News.

Tags:
  • government-school
  • harjot-singh-bains
  • holiday
  • holidays-in-schools
  • news
  • punjab-government
  • punjab-government-school
  • school-students
  • the-unmute-breaking-news
  • the-unmute-news

IND vs WI Test: ਵੈਸਟਇੰਡੀਜ਼ ਖ਼ਿਲਾਫ਼ ਟੈਸਟ ਡੈਬਿਊ 'ਚ ਯਸ਼ਸਵੀ ਜੈਸਵਾਲ ਨੇ ਜੜਿਆ ਅਰਧ ਸੈਂਕੜਾ

Thursday 13 July 2023 03:43 PM UTC+00 | Tags: breaking-news cricket india-vs-west-indies ind-vs-wi-test latest-news news punjab punjab-government sports-news test-debut test-series yashasvi-jaiswal yashshvi-jaiswal

ਚੰਡੀਗੜ੍ਹ,13 ਜੁਲਾਈ 2023: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਡੋਮਿਨਿਕਾ ‘ਚ ਖੇਡਿਆ ਜਾ ਰਿਹਾ ਹੈ। ਮੈਚ ਦੇ ਦੂਜੇ ਦਿਨ ਵੀਰਵਾਰ (13 ਜੁਲਾਈ) ਨੂੰ ਭਾਰਤੀ ਟੀਮ ਨੇ ਆਪਣੇ ਪਹਿਲੇ ਦਿਨ ਦਾ ਸਕੋਰ ਪਹਿਲੀ ਪਾਰੀ ‘ਚ ਬਿਨਾਂ ਕਿਸੇ ਨੁਕਸਾਨ ਦੇ 80 ਦੌੜਾਂ ਬਣਾਏ । ਭਾਰਤ ਨੇ ਪਹਿਲੀ ਪਾਰੀ ‘ਚ ਵੈਸਟਇੰਡੀਜ਼ ਨੂੰ 150 ਦੌੜਾਂ ‘ਤੇ ਢੇਰ ਕਰ ਦਿੱਤਾ ਸੀ।

ਯਸ਼ਸਵੀ ਜੈਸਵਾਲ (Yashshvi Jaiswal) ਨੇ ਆਪਣੇ ਪਹਿਲੇ ਟੈਸਟ ਦੀ ਪਹਿਲੀ ਪਾਰੀ ‘ਚ ਸ਼ਾਨਦਾਰ ਅਰਧ ਸੈਂਕੜਾ ਲਗਾਇਆ ਹੈ। ਉਨ੍ਹਾਂ ਨੇ 33ਵੇਂ ਓਵਰ ਦੀ ਦੂਜੀ ਗੇਂਦ ‘ਤੇ ਅਲਜ਼ਾਰੀ ਜੋਸੇਫ ਦੀ ਗੇਂਦ ‘ਤੇ ਚੌਕਾ ਜੜ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਦਾ ਅਰਧ ਸੈਂਕੜਾ ਪੂਰਾ ਹੋ ਗਿਆ। ਉਸ ਦੇ ਚੌਕਿਆਂ ਨੇ ਭਾਰਤ ਦੀ ਪਹਿਲੀ ਪਾਰੀ ਵਿੱਚ 100 ਦੌੜਾਂ ਵੀ ਪੂਰੀਆਂ ਕੀਤੀਆਂ। ਭਾਰਤੀ ਟੀਮ ਨੇ ਬਿਨਾਂ ਕਿਸੇ ਨੁਕਸਾਨ ਦੇ 104 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ (Yashasvi Jaiswal ) 52 ਅਤੇ ਕਪਤਾਨ ਰੋਹਿਤ ਸ਼ਰਮਾ 38 ਦੌੜਾਂ ਬਣਾ ਕੇ ਨਾਬਾਦ ਹਨ।

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 38ਵੇਂ ਓਵਰ ਦੀ ਪਹਿਲੀ ਗੇਂਦ ‘ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਵੈਸਟਇੰਡੀਜ਼ ਦੀ ਧਰਤੀ ‘ਤੇ ਰੋਹਿਤ ਦਾ ਇਹ ਪਹਿਲਾ ਟੈਸਟ ਅਰਧ ਸੈਂਕੜਾ ਹੈ। ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 119 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ 55 ਅਤੇ ਰੋਹਿਤ ਸ਼ਰਮਾ 50 ਦੌੜਾਂ ਬਣਾ ਕੇ ਨਾਬਾਦ ਹਨ।

The post IND vs WI Test: ਵੈਸਟਇੰਡੀਜ਼ ਖ਼ਿਲਾਫ਼ ਟੈਸਟ ਡੈਬਿਊ ‘ਚ ਯਸ਼ਸਵੀ ਜੈਸਵਾਲ ਨੇ ਜੜਿਆ ਅਰਧ ਸੈਂਕੜਾ appeared first on TheUnmute.com - Punjabi News.

Tags:
  • breaking-news
  • cricket
  • india-vs-west-indies
  • ind-vs-wi-test
  • latest-news
  • news
  • punjab
  • punjab-government
  • sports-news
  • test-debut
  • test-series
  • yashasvi-jaiswal
  • yashshvi-jaiswal

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

Thursday 13 July 2023 03:51 PM UTC+00 | Tags: balkar-singh breaking-news cm-bhagwant-mann flood latest-news local-government-minister-balkar-singh news punjab-floods punjab-police the-unmute the-unmute-breaking-news urban-development

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਸਰਕਾਰਾਂ ਮੰਤਰੀ, ਪੰਜਾਬ ਬਲਕਾਰ ਸਿੰਘ (Balkar Singh) ਨੇ ਅੱਜ ਸੂਬੇ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਦੇ ਸੀਜ਼ਨ ਦੌਰਾਨ ਸ਼ਹਿਰਾਂ ਵਿੱਚ ਬਰਸਾਤੀ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਡਰੇਨੇਜ ਸਿਸਟਮ ਦੀ ਸਫਾਈ ਅਤੇ ਬਰਸਾਤ 'ਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕਲੋਰੀਨਯੁਕਤ ਪਾਣੀ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਬਰਸਾਤ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਜਲਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਰਿਸ਼ ਦੌਰਾਨ ਪਾਣੀ ਦੀ ਨਿਕਾਸੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਰੇਨੇਜ਼ ਸਿਸਟਮ ਦੀ ਸਫਾਈ 'ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸਾਰੇ ਸ਼ਹਿਰਾਂ ਦੀਆਂ ਸੜਕਾਂ, ਗਲੀਆਂ ਅਤੇ ਮੈਨਹੋਲਜ਼ ਦੀ ਢੁੱਕਵੀਂ ਸਫਾਈ ਕਰਵਾਈ ਜਾਵੇ ਅਤੇ ਡਰੇਨੇਜ਼ ਸਿਸਟਮ ਨੂੰ ਠੀਕ ਕਰਨ ਦੇ ਨਾਲ-ਨਾਲ ਬਰਸਾਤ ਦੇ ਪਾਣੀ ਨੂੰ ਅੱਗੇ ਲਿਜਾਣ ਵਾਲੇ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸ਼ਹਿਰਾਂ ਦੀਆਂ ਨੀਵੀਆਂ ਥਾਵਾਂ, ਜਿਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਦੀ ਪਹਿਲਾਂ ਹੀ ਪਛਾਣ ਕਰਕੇ ਉਥੇ ਜਨਰੇਟਰ ਸੈਟ ਅਤੇ ਪੰਪਾਂ ਦਾ ਬੰਦੋਬਸਤ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਤਾਂ ਜੋ ਮੀਂਹ ਦੌਰਾਨ ਪਾਣੀ ਇਕੱਠਾ ਹੋਣ 'ਤੇ ਤੁਰੰਤ ਕੱਢਿਆ ਜਾ ਸਕੇ।

ਬਰਸਾਤ ਦੇ ਸੀਜ਼ਨ ਦੌਰਾਨ ਖੜ੍ਹੇ ਪਾਣੀ ਉਪਰ ਮੱਛਰ ਪੈਦਾ ਹੋਣ ਕਰਕੇ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੈਬਨਿਟ ਮੰਤਰੀ (Balkar Singh) ਨੇ ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚ ਲਗਾਤਾਰ ਫੋਗਿੰਗ ਅਤੇ ਲਾਰਵੀਸਾਈਡ ਦੇ ਛਿੜਕਾਅ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਖੜ੍ਹੇ ਪਾਣੀ 'ਤੇ ਨਿਯਮਿਤ ਢੰਗ ਨਾਲ ਕਾਲੇ ਤੇਲ ਦਾ ਛਿੜਕਾਅ ਕਰਨ ਤੋਂ ਇਲਾਵਾ ਮੀਂਹ ਨਾਲ ਪ੍ਰਭਾਵਿਤ ਘਰਾਂ ਵਿੱਚ ਕਲੋਰੀਨ ਦੀਆਂ ਗੋਲੀਆਂ ਵੰਡਣ ਦੇ ਨਾਲ-ਨਾਲ ਸ਼ਹਿਰਾਂ ਵਿੱਚ ਕਲੋਰੀਨਯੁਕਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀਆਂ ਪਾਈਆਂ ਦੀ ਚੈਕਿੰਗ ਕੀਤੀ ਜਾਵੇ, ਜਿਥੇ ਕਿਤੇ ਕੋਈ ਲੀਕੇਜ ਪਾਈ ਜਾਂਦੀ ਹੈ, ਉਸ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।

ਕੈਬਨਿਟ ਮੰਤਰੀ (Balkar Singh) ਨੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਸੀਜ਼ਨ ਦੌਰਾਨ ਕੱਚੇ ਅਤੇ ਪੁਰਾਣੇ ਘਰ/ਇਮਾਰਤਾਂ ਢਹਿ ਜਾਣ ਕਾਰਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਜਿਹੀਆਂ ਪੁਰਾਣੀਆਂ ਤੇ ਖਸਤਾ ਹਾਲ ਇਮਾਰਤਾਂ ਦੀ ਪਛਾਣ ਕਰਕੇ ਉਨ੍ਹਾਂ ਸਬੰਧੀ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਮਾਰਤ ਦੀ ਹਾਲਤ ਜ਼ਿਆਦਾ ਖਸਤਾ ਹੈ ਤਾਂ ਉਸ ਨੂੰ ਖਾਲੀ ਕਰਵਾਇਆ ਜਾਵੇ ਅਤੇ ਉਥੇ ਰਹਿੰਦੇ ਲੋਕਾਂ ਦੇ ਠਹਿਰਣ ਲਈ ਢੁੱਕਵੇਂ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਜਿਹੇ ਇਲਾਕੇ, ਜਿਥੇ ਇਸ ਤਰ੍ਹਾਂ ਦੀਆਂ ਇਮਾਰਤਾਂ ਦੇ ਢਹਿ ਜਾਣ ਕਾਰਨ ਨੁਕਸਾਨ ਹੋ ਸਕਦਾ ਹੈ, ਵਿਖੇ ਆਸ-ਪਾਸ ਦੀ ਵਸੋਂ ਦੇ ਬਚਾਅ ਦਾ ਪ੍ਰਬੰਧ ਵੀ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਬਰਸਾਤ ਦੌਰਾਨ ਨੁਕਸਾਨੀਆਂ ਸੜਕਾਂ, ਫੁੱਟਪਾਥ, ਗਲੀਆਂ, ਸੀਵਰੇਜ ਪਾਈਆਂ ਅਤੇ ਗਰਿੱਲਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਅਜੋਏ ਸ਼ਰਮਾ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਮਾਲਵਿੰਦਰ ਸਿੰਘ ਜੱਗੀ,ਸੀ.ਈ.ਓ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਸ੍ਰੀਮਤੀ ਈਸ਼ਾ ਕਾਲੀਆ, ਸੀ.ਈ.ਓ ਪੀ ਐਮ ਆਈ ਡੀ ਸੀ ਅਤੇ ਉਮਾ ਸ਼ੰਕਰ ਗੁਪਤਾ, ਡਾਇਰੈਕਟਰ ਸਥਾਨਕ ਸਰਕਾਰ ਹਾਜ਼ਰ ਸਨ।

The post ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ appeared first on TheUnmute.com - Punjabi News.

Tags:
  • balkar-singh
  • breaking-news
  • cm-bhagwant-mann
  • flood
  • latest-news
  • local-government-minister-balkar-singh
  • news
  • punjab-floods
  • punjab-police
  • the-unmute
  • the-unmute-breaking-news
  • urban-development

ਚੰਡੀਗੜ੍ਹ, 13 ਜੁਲਾਈ 2023: ਭਾਰਤੀ ਟੈਨਿਸ ਸਟਾਰ ਰੋਹਨ ਬੋਪੰਨਾ (Rohan Bopanna) ਨੂੰ ਸਾਲ ਦੇ ਤੀਜੇ ਗ੍ਰੈਂਡ ਸਲੈਮ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ-ਆਸਟ੍ਰੇਲੀਆ ਦੀ ਜੋੜੀ ਨੂੰ ਡੱਚ-ਬ੍ਰਿਟਿਸ਼ ਚੋਟੀ ਦਾ ਦਰਜਾ ਪ੍ਰਾਪਤ ਵੇਸਲੇ ਕੁਲਹੋਫ ਅਤੇ ਨੀਲ ਸਕੂਪਸਕੀ ਦੀ ਜੋੜੀ ਤੋਂ 7-5, 6-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਬੋਪੰਨਾ ਨੇ ਆਸਟ੍ਰੇਲੀਆਈ ਜੋੜੀਦਾਰ ਮੈਥਿਊ ਐਬਡੇਨ ਨਾਲ ਮਿਲ ਕੇ ਟੈਲਨ ਗ੍ਰਿਕਸਪੁਰ ਅਤੇ ਸਟੀਵਨਜ਼ ਨੂੰ 6-7 (6-3), 7-5, 6-2 ਨਾਲ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ। ਬੋਪੰਨਾ ਤੀਜੀ ਵਾਰ ਵਿੰਬਲਡਨ ਦਾ ਸੈਮੀਫਾਈਨਲ ਖੇਡ ਰਿਹਾ ਸੀ। ਉਸ ਨੇ ਆਖਰੀ ਵਾਰ 2015 ‘ਚ ਟਾਪ-4 ਤੱਕ ਦਾ ਸਫਰ ਤੈਅ ਕੀਤਾ ਸੀ। ਬੋਪੰਨਾ ਨੇ ਪੁਰਸ਼ ਡਬਲਜ਼ ਵਰਗ ਵਿੱਚ ਚਾਰ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ, ਜਿਸ ਵਿੱਚ 2010 ਯੂਐਸ ਓਪਨ (ਉਪਜੇਤੂ) ਵੀ ਸ਼ਾਮਲ ਹੈ।

The post ਭਾਰਤੀ ਟੈਨਿਸ ਸਟਾਰ ਰੋਹਨ ਬੋਪੰਨਾ ਦੀ ਤੀਜੇ ਗ੍ਰੈਂਡ ਸਲੈਮ ਵਿੰਬਲਡਨ ਦੇ ਸੈਮੀਫਾਈਨਲ ‘ਚ ਹਾਰੇ appeared first on TheUnmute.com - Punjabi News.

Tags:
  • grand-slam
  • news
  • rohan-bopanna
  • semi-final-loss

ਚੰਡੀਗੜ੍ਹ, 13 ਜੁਲਾਈ 2023: ਪੰਜਾਬ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹੜ੍ਹ (floods) ਪੀੜਤਾਂ ਦੀ ਮੱਦਦ ਕੀਤੀ ਜਾ ਸਕੇ | ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚ ਪਨੀਰੀ ਬੀਜਣ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 10 ਕਿਲ੍ਹੇ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਲੁਧਿਆਣਾ ਵਿਖੇ 12 ਕਿਲ੍ਹੇ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ 15 ਕਿਲ੍ਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ 5 ਕਿਲ੍ਹੇ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਲਾਲਬਾਦ ਫਾਰਮ ਵਿਖੇ 8 ਕਿਲ੍ਹੇ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ 3 ਕਿਲ੍ਹੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ ਕੀਤਾ ਗਿਆ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਸ਼ੂਆਂ ਦੇ ਲਈ ਚਾਰੇ ਦੀ ਵੀ ਸੇਵਾ ਕਰਨ ਦਾ ਉਪਰਾਲਾ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ। ਜਿੱਥੋਂ-ਜਿੱਥੋ ਵੀ ਪਸ਼ੂ ਪਾਲਕਾਂ ਦੀ ਮੰਗ ਆਵੇਗੀ, ਉੱਥੇ ਜ਼ਰੂਰਤਮੰਦਾਂ ਨੂੰ ਸਪਲਾਈ ਪਹੁੰਚਾਈ ਜਾਵੇਗੀ।

The post ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਗੁਰਦੁਆਰਾ ਸਾਹਿਬਾਨ ਦੀ 53 ਏਕੜ ਜ਼ਮੀਨ 'ਤੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ appeared first on TheUnmute.com - Punjabi News.

Tags:
  • amritsar
  • breaking-news
  • floods
  • harjinder-singh-dhami
  • latest-news
  • news
  • paddy
  • punjab-flood-news
  • punjab-news
  • the-unmute-breaking-news

Terrorist Attack: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਨੇ ਤਿੰਨ ਪ੍ਰਵਾਸੀਆਂ ਨੂੰ ਗੋਲੀ ਮਾਰੀ

Thursday 13 July 2023 05:04 PM UTC+00 | Tags: breaking-news jammu-and-kashimir latest-news news shopian terrorists terrorists-news

ਚੰਡੀਗੜ੍ਹ, 13 ਜੁਲਾਈ 2023: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ‘ਚ ਵੀਰਵਾਰ ਨੂੰ ਅੱਤਵਾਦੀਆਂ ਨੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਗਗਰਾਨ ਇਲਾਕੇ ‘ਚ ਕੁਝ ਅੱਤਵਾਦੀਆਂ ਨੇ ਤਿੰਨ ਪ੍ਰਵਾਸੀਆਂ ਨੂੰ ਗੋਲੀ ਮਾਰ ਦਿੱਤੀ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਤਿੰਨਾਂ ਦੀ ਪਛਾਣ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ।

 

 

 

The post Terrorist Attack: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਤਿੰਨ ਪ੍ਰਵਾਸੀਆਂ ਨੂੰ ਗੋਲੀ ਮਾਰੀ appeared first on TheUnmute.com - Punjabi News.

Tags:
  • breaking-news
  • jammu-and-kashimir
  • latest-news
  • news
  • shopian
  • terrorists
  • terrorists-news

PM ਨਰਿੰਦਰ ਮੋਦੀ ਫਰਾਂਸ ਦੀ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਨਾਲ ਕੀਤੀ ਮੁਲਾਕਾਤ

Thursday 13 July 2023 05:23 PM UTC+00 | Tags: elizabeth-bourne news paris pm-narendra-modi prime-minister-narendra-modi

ਚੰਡੀਗੜ੍ਹ, 13 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਵਿਚ ਫਰਾਂਸ ਦੀ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਨਾਲ ਗੱਲਬਾਤ ਕੀਤੀ । ਪ੍ਰਧਾਨ ਮੰਤਰੀ, ਜੋ ਕਿ ਇਕ ਦਿਨ ਪਹਿਲਾਂ ਦੋ ਦਿਨਾਂ ਦੀ ਸਰਕਾਰੀ ਯਾਤਰਾ ‘ਤੇ ਪੈਰਿਸ ਪਹੁੰਚੇ ਸਨ, ਉਨ੍ਹਾਂ ਦਾ ਹਵਾਈ ਅੱਡੇ ‘ਤੇ ਰਸਮੀ ਸਵਾਗਤ ਕੀਤਾ ਗਿਆ। ਹਵਾਈ ਅੱਡੇ ‘ਤੇ ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਨੇ ਉਨ੍ਹਾਂ ਦਾ ਸਵਾਗਤ ਕੀਤਾ । ਪੈਰਿਸ ਵਿਚ ਭਾਰਤੀ ਪ੍ਰਵਾਸੀ ਮੈਂਬਰਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਵੀ ਸ਼ਾਨਦਾਰ ਸਵਾਗਤ ਕੀਤਾ ਗਿਆ ।

The post PM ਨਰਿੰਦਰ ਮੋਦੀ ਫਰਾਂਸ ਦੀ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • elizabeth-bourne
  • news
  • paris
  • pm-narendra-modi
  • prime-minister-narendra-modi

ਦਿੱਲੀ 'ਚ ਹੋਰ ਵਧਣਗੀਆਂ ਫਲਾਂ-ਸਬਜ਼ੀਆਂ ਦੀਆਂ ਕੀਮਤਾਂ, ਸਰਹੱਦ 'ਤੇ ਪਾਣੀ ਭਰਨ ਕਾਰਨ ਟਰੱਕਾਂ 'ਤੇ ਲੱਗੀ ਬ੍ਰੇਕ

Thursday 13 July 2023 05:35 PM UTC+00 | Tags: aam-aadmi-party breaking-news cm-bhagwant-mann delhi delhi-flood flood heavy-rains indian-army india-news latest-news news punjab-news red-forty yamuna yamuna-water-level

ਚੰਡੀਗੜ੍ਹ, 13 ਜੁਲਾਈ 2023: ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਦਿੱਲੀ ਆਉਣ ਵਾਲੇ ਫਲਾਂ ਅਤੇ ਸਬਜ਼ੀਆਂ ਦੇ ਟਰੱਕਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਟਰੱਕ ਵੀ ਹੋਰ ਕਾਰਨਾਂ ਕਰਕੇ ਦਿੱਲੀ (Delhi) ਨਹੀਂ ਪਹੁੰਚ ਪਾ ਰਹੇ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਦਿੱਲੀ-ਐੱਨ.ਸੀ.ਆਰ. ‘ਚ ਫਲਾਂ ਅਤੇ ਸਬਜ਼ੀਆਂ ਦੇ ਭਾਅ ਵਧ ਸਕਦੇ ਹਨ। ਵਪਾਰੀਆਂ ਨੇ ਦੱਸਿਆ ਕਿ ਆਜ਼ਾਦਪੁਰ ਮੰਡੀ ਵਿੱਚ ਰੋਜ਼ਾਨਾ 2200 ਦੇ ਕਰੀਬ ਟਰੱਕ ਆਉਂਦੇ ਹਨ ਪਰ ਵੀਰਵਾਰ ਨੂੰ ਇਨ੍ਹਾਂ ਦੀ ਗਿਣਤੀ ਘੱਟ ਰਹੀ।

ਆਜ਼ਾਦਪੁਰ ਮੰਡੀ ਦੇ ਵਪਾਰੀ ਜੈ ਕਿਸ਼ਨ ਸੈਣੀ ਨੇ ਦੱਸਿਆ ਕਿ ਹਿਮਾਚਲ ਅਤੇ ਹੋਰ ਸੂਬਿਆਂ ਤੋਂ ਆਉਣ ਵਾਲੇ ਟਰੱਕ ਰਸਤੇ ਵਿੱਚ ਹੀ ਫਸ ਜਾਂਦੇ ਹਨ। ਕਈ ਟਰੱਕ ਲੱਦਣ ਤੋਂ ਬਾਅਦ ਵੀ ਨਹੀਂ ਚੱਲ ਸਕੇ। ਅਸੀਂ ਉਮੀਦ ਕਰ ਰਹੇ ਹਾਂ ਕਿ ਸੜਕ ਸਾਫ਼ ਹੋਣ ਤੋਂ ਬਾਅਦ ਹੀ ਸਥਿਤੀ ਵਿੱਚ ਸੁਧਾਰ ਹੋਵੇਗਾ। ਅਜਿਹੇ ‘ਚ ਅਗਲੇ ਕੁਝ ਦਿਨਾਂ ਤੱਕ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ‘ਚ ਕਮੀ ਆਉਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਇੱਕ ਹੋਰ ਵਪਾਰੀ ਨੇ ਦੱਸਿਆ ਕਿ ਫਲ ਤੇ ਸਬਜ਼ੀਆਂ ਲਿਆਉਣ ਵਿੱਚ ਸਮਾਂ ਲੱਗ ਜਾਣ ਕਾਰਨ ਕਈ ਸਬਜ਼ੀਆਂ ਰਸਤੇ ਵਿੱਚ ਹੀ ਖ਼ਰਾਬ ਹੋ ਜਾਂਦੀਆਂ ਹਨ। ਅਜਿਹੇ ‘ਚ ਇਨ੍ਹਾਂ ਦੀ ਵਰਤੋਂ ਵੀ ਨਹੀਂ ਹੋ ਰਹੀ ਹੈ। ਉਸ ਦਾ ਕਹਿਣਾ ਹੈ ਕਿ ਇਸ ਸਮੇਂ ਹਿਮਾਚਲ ਗੋਭੀ, ਸ਼ਿਮਲਾ ਮਿਰਚ ਅਤੇ ਹੋਰ ਸਬਜ਼ੀਆਂ ਲੈ ਕੇ ਆਉਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਉਮੀਦ ਹੈ ਕਿ ਅਗਲੇ 15 ਤੋਂ 20 ਦਿਨਾਂ ‘ਚ ਮੌਸਮ ਠੀਕ ਹੋਣ ਤੋਂ ਬਾਅਦ ਜੇਕਰ ਰਸਤਾ ਸਾਫ ਹੋ ਗਿਆ ਤਾਂ ਆਮਦ ‘ਚ ਸੁਧਾਰ ਹੋ ਸਕਦਾ ਹੈ। ਇਸ ਤੋਂ ਇਲਾਵਾ ਗੁਣਵੱਤਾ ਵੀ ਬਿਹਤਰ ਹੋਵੇਗੀ, ਜਿਸ ਕਾਰਨ ਕੁਝ ਰਾਹਤ ਦੀ ਉਮੀਦ ਹੈ।

ਹਰਿਆਣਾ ਦੇ ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਤੋਂ ਬਾਅਦ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਿੱਲੀ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਵੀਰਵਾਰ ਸ਼ਾਮ 6 ਵਜੇ ਤੱਕ ਯਮੁਨਾ ਦਾ ਜਲ ਪੱਧਰ 208.66 ਮੀਟਰ ਤੱਕ ਪਹੁੰਚ ਗਿਆ। ਇਹ ਖਤਰੇ ਦਾ ਨਿਸ਼ਾਨ 205 ਮੀਟਰ ਤੋਂ 3 ਮੀਟਰ ਜ਼ਿਆਦਾ ਹੈ। ਇਹ ਪੱਧਰ ਸਥਿਰ ਰਿਹਾ ਹੈ।

ਯਮੁਨਾ ਦਿੱਲੀ (Delhi) ਵਿੱਚ ਵਜ਼ੀਰਾਬਾਦ ਤੋਂ ਓਖਲਾ ਤੱਕ 22 ਕਿਲੋਮੀਟਰ ਵਿੱਚ ਹੈ। ਇਸ ਦੇ ਕੰਢਿਆਂ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਇਲਾਕੇ ਵਿੱਚ 5 ਤੋਂ 6 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ। 16,000 ਤੋਂ ਵੱਧ ਲੋਕਾਂ ਨੂੰ ਨੀਵੇਂ ਇਲਾਕਿਆਂ ਤੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਐਨ.ਡੀ.ਆਰ.ਐੱਫ ਦੀਆਂ 16 ਟੀਮਾਂ ਲੋਕਾਂ ਦੀ ਮੱਦਦ ਲਈ ਤਾਇਨਾਤ ਕੀਤੀਆਂ ਗਈਆਂ ਹਨ। ਪ੍ਰਭਾਵਿਤ ਲੋਕਾਂ ਦੀ ਮੱਦਦ ਲਈ 2,700 ਰਾਹਤ ਕੈਂਪ ਲਗਾਏ ਗਏ ਹਨ।

The post ਦਿੱਲੀ ‘ਚ ਹੋਰ ਵਧਣਗੀਆਂ ਫਲਾਂ-ਸਬਜ਼ੀਆਂ ਦੀਆਂ ਕੀਮਤਾਂ, ਸਰਹੱਦ ‘ਤੇ ਪਾਣੀ ਭਰਨ ਕਾਰਨ ਟਰੱਕਾਂ ‘ਤੇ ਲੱਗੀ ਬ੍ਰੇਕ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • delhi
  • delhi-flood
  • flood
  • heavy-rains
  • indian-army
  • india-news
  • latest-news
  • news
  • punjab-news
  • red-forty
  • yamuna
  • yamuna-water-level
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form