TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
Chandigarh: ਸੁਖਨਾ ਝੀਲ ਦੇ ਫਲੱਡ ਗੇਟ ਇੱਕ ਵਾਰ ਫਿਰ ਖੋਲ੍ਹੇ, ਕਈ ਇਲਾਕਿਆਂ 'ਚ ਪਾਣੀ ਭਰਿਆ Friday 14 July 2023 06:05 AM UTC+00 | Tags: aam-aadmi-party breaking-news chandigarh chandigarh-police cm-bhagwant-mann ctu-workshop floods latest-news news punjab punjab-flood sukhna-lake the-unmute-breaking-news the-unmute-latest-update ਚੰਡੀਗੜ੍ਹ, 14 ਜੁਲਾਈ 2023: ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ਦਾ ਪਾਣੀ ਇੱਕ ਵਾਰ ਫਿਰ ਵਧਣ ਕਾਰਨ ਇਸ ਦਾ ਇੱਕ ਫਲੱਡ ਗੇਟ ਖੋਲ੍ਹਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਫਲੱਡ ਗੇਟ ਦੇਰ ਰਾਤ ਖੋਲ੍ਹੇ ਗਏ, ਜਿਸ ਨੂੰ ਅੱਜ ਸਵੇਰੇ ਬੰਦ ਕਰ ਦਿੱਤਾ ਗਿਆ ਹੈ। ਫਲੱਡ ਗੇਟ ਖੁੱਲ੍ਹਣ ਕਾਰਨ ਜਿੱਥੇ ਕੁਝ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ | ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰ ਕੇ ਕਿਸ਼ਨਗੜ੍ਹ ਵਿੱਚ ਸੁਖਨਾ 'ਤੇ ਬਣੇ ਪੁਲ ਦੇ ਉੱਪਰ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ ਅਤੇ ਮੱਖਣ ਮਾਜਰਾ, ਪਿੰਡ ਦੇ ਨੇੜੇ ਰਾਸਤਾ ਬੰਦ ਕਰ ਦਿੱਤਾ ਹੈ। ਜਦੋਂ ਤੱਕ ਇਸ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਰਸਤੇ ਬੰਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸੁਖਨਾ ਝੀਲ (Sukhna Lake) ਵਿੱਚ ਵੀਰਵਾਰ ਸਵੇਰ ਤੋਂ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਸੀ। ਪਿਛਲੇ 3 ਦਿਨਾਂ ਤੋਂ ਰੁਕੀ ਹੋਈ ਬਰਸਾਤ ਕਾਰਨ ਝੀਲ ਵਿੱਚ ਪਾਣੀ ਦਾ ਪੱਧਰ 1161 ਫੁੱਟ ਤੱਕ ਪਹੁੰਚ ਗਿਆ ਸੀ ਪਰ ਵੀਰਵਾਰ ਨੂੰ ਅਚਾਨਕ ਸਵੇਰੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ। ਕੁਝ ਹੀ ਸਮੇਂ ਵਿੱਚ ਪਾਣੀ ਦਾ ਪੱਧਰ 1162 ਤੱਕ ਪਹੁੰਚ ਗਿਆ । ਕਈ ਸੀਨੀਅਰ ਅਧਿਕਾਰੀਆਂ ਨੇ ਸੁਖਨਾ ਝੀਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। The post Chandigarh: ਸੁਖਨਾ ਝੀਲ ਦੇ ਫਲੱਡ ਗੇਟ ਇੱਕ ਵਾਰ ਫਿਰ ਖੋਲ੍ਹੇ, ਕਈ ਇਲਾਕਿਆਂ ‘ਚ ਪਾਣੀ ਭਰਿਆ appeared first on TheUnmute.com - Punjabi News. Tags:
|
ਮੂਨਕ ਦੇ ਚਾਰੇ ਪਾਸੇ ਪਾਣੀ ਹੀ ਪਾਣੀ, ਇੱਕ ਦਰਜਨ ਪਿੰਡਾਂ ਨਾਲ ਸੰਪਰਕ ਟੁੱਟਿਆ Friday 14 July 2023 06:39 AM UTC+00 | Tags: breaking-news latest-news moonak news ਮੂਨਕ, 14 ਜੁਲਾਈ 2023: ਜ਼ਿਲ੍ਹਾ ਸੰਗਰੂਰ ਦਾ ਕਸਬਾ ਮੂਨਕ (Moonak) ਅਤੇ ਇਸਦੇ ਨੇੜਲੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ | ਇੱਕ ਦਰਜਨ ਦੇ ਕਰੀਬ ਪਿੰਡ ਪਾਣੀ ਨਾਲ ਘਿਰ ਗਏ ਹਨ ਘੱਗਰ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦਾ ਪੱਧਰ ਵਧਣ ਕਾਰਨ ਜਿੱਥੇ ਝੋਨੇ ਦੀ ਫ਼ਸਲ ਦੇ ਨਾਲ-ਨਾਲ ਹਰੇ ਚਾਰੇ ਦੀ ਫ਼ਸਲ ਬਰਬਾਦ ਹੋ ਗਈ, ਉੱਥੇ ਹੀ ਇਹ ਪਾਣੀ ਮੂਨਕ ਇਲਾਕੇ ਦੀਆਂ ਬਸਤੀਆਂ ਵਿੱਚ ਦਾਖ਼ਲ ਹੋ ਗਿਆ। ਇਸਦੇ ਹੀ ਪਿੰਡ ਸੁਰਜਨ ਭੈਣੀ, ਭੂੰਦੜ ਭੈਣੀ, ਸਲੇਮਗੜ੍ਹ, ਬੁਸਾਹਿਰਾ, ਬੰਗਾ, ਹੋਤੀਪੁਰ ਅਤੇ ਦੇਹਲਾ ਸੀਹਾਂ, ਹਾਂਡਾ, ਕੁਦਨੀ, ਰਾਮਪੁਰਾ, ਮੰਡਵੀ, ਮਕੋਰੜ ਸਾਹਿਬ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਹੈ | ਦੂਜੇ ਪਾਸੇ ਮੂਨਕ ਅਤੇ ਮੂਨਕ ਲਾਗੇ ਪਿੰਡ ਵਾਸੀਆਂ ਦਾ ਕਹਿਣਾ ਹੈ ਇਕ ਹਰ ਸਾਲ ਪਾਣੀ ਨਾਲ ਉਨ੍ਹਾਂ ਦੀ ਫਸਲ ਬਰਬਾਦ ਹੋ ਜਾਂਦੀ ਹੈ, ਪੰਜਾਬ ਸਰਕਾਰ ਇਸ ਵੱਲ ਜਰੂਰ ਧਿਆਨ ਦੇਵੇ | ਸਥਾਨਕ ਕਿਸਾਨਾਂ ਨੇ ਕਿਹਾ ਕਿ ਲੋਕ ਆਪ ਆਪਣੇ ਘਰਾਂ ਦੇ ਬਾਹਰ ਬੰਨ੍ਹ ਲਗਾ ਰਹੇ ਹਨ | ਪ੍ਰਸ਼ਾਸਨ ਦਾ ਜ਼ਿਆਦਾ ਕੋਈ ਸਹਿਯੋਗ ਨਹੀਂ ਮਿਲ ਰਿਹਾ | ਉਨ੍ਹਾਂ ਬੇਨਤੀ ਕੀਤੀ ਹੈ ਕਿ ਲੋਕਾਂ ਤੱਕ ਪੀਣ ਵਾਲਾ ਪਾਣੀ ਅਤੇ ਹੋਰ ਰਾਹਤ ਸਮੱਗਰੀ ਭੇਜੀ ਜਾਵੇ ਤਾਂ ਜੋ ਨਾਲ ਲੱਗਦੇ ਪਿੰਡ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਮੂਨਕ (Moonak) ਦੇ ਐਸਡੀਐਮ ਸੂਬਾ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਸਮੇਂ-ਸਮੇਂ 'ਤੇ ਕਿਸ਼ਤੀਆਂ ਰਾਹੀਂ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਲਾਕੇ ਦੇ ਨਾਲ ਲੱਗਦੇ ਬੰਨ੍ਹ ਦੇ ਟੁੱਟਣ ਕਾਰਨ ਬਸਤੀਆਂ ਵਿੱਚ ਪਾਣੀ ਦੀ ਸਪਲਾਈ ਘਟਣ ਲੱਗੀ ਹੈ।
The post ਮੂਨਕ ਦੇ ਚਾਰੇ ਪਾਸੇ ਪਾਣੀ ਹੀ ਪਾਣੀ, ਇੱਕ ਦਰਜਨ ਪਿੰਡਾਂ ਨਾਲ ਸੰਪਰਕ ਟੁੱਟਿਆ appeared first on TheUnmute.com - Punjabi News. Tags:
|
ਫਾਜ਼ਿਲਕਾ ਦੇ ਪਿੰਡ ਰਾਮ ਸਿੰਘ ਵਾਲੀ ਭੈਣੀ ਵਿਖੇ ਟੁੱਟਿਆ ਬੰਨ੍ਹ, ਖੇਤਾਂ 'ਚ ਦਾਖਲ ਹੋਇਆ ਪਾਣੀ Friday 14 July 2023 06:59 AM UTC+00 | Tags: aam-aadmi-party breaking-news fazilka flood india-pakistan-border latest-news news punjab punjab-news the-unmute-breaking-news the-unmute-latest-news the-unmute-punjabi-news village-ram-singh-wali-bhaini ਫਾਜ਼ਿਲਕਾ, 14 ਜੁਲਾਈ 2023: ਫਾਜ਼ਿਲਕਾ (Fazilka) ਦੇ ਭਾਰਤ ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਹੜ੍ਹ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ, ਲਗਾਤਾਰ ਸਤਲੁਜ ਵਿੱਚ ਵੱਧ ਰਹੇ ਪਾਣੀ ਨੇ ਚਿੰਤਾ ਵਧਾ ਦਿੱਤੀ ਹੈ । ਫਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਵਿੱਚ ਲਗਾਤਾਰ ਸਤਲੁਜ ਅਪਣਾ ਕਹਿਰ ਦਿਖਾ ਰਿਹਾ ਹੈ। ਸਤਲੁਜ ਦੇ ਵਿੱਚ ਲਗਾਤਾਰ ਵੱਧ ਰਹੇ ਪਾਣੀ ਕਾਰਨ ਹੁਣ ਪਿੰਡ ਰਾਮ ਸਿੰਘ ਵਾਲੀ ਭੈਣੀ ਨੇੜੇ ਫਿਰਨੀ ਦੇ ਪੁੱਲ ਹੇਠਾਂ ਲਾਇਆ ਬੰਨ੍ਹ ਟੁੱਟ ਗਿਆ ਹੈ | ਫਿਰਨੀ ਦੇ ਹੇਠਾਂਲੰਘਦੇ ਪੁੱਲ ਦੀਆਂ ਪਾਈਪਾਂ ‘ਤੇ ਮਿੱਟੀ ਪਾਈ ਗਈ ਸੀ ਤਾਂ ਕਿ ਇੱਕ ਪਾਸੇ ਦਾਖਲ ਹੋਇਆ ਪਾਣੀ ਦੂਜੇ ਪਾਸੇ ਨਾ ਆ ਸਕੇ। ਪਰ ਪਾਣੀ ਦੀ ਰਫਤਾਰ ਇਨ੍ਹੀ ਤੇਜ਼ ਸੀ ਕਿ ਪਾਈਪਾਂ ਦੇ ਵਿੱਚ ਲੱਗੀ ਮਿੱਟੀ ਨਿਕਲ ਗਈ ਹੈ ਤੇ ਬੰਨ੍ਹ ਟੁੱਟ ਗਿਆ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਾਮ ਤੱਕ ਹਜ਼ਾਰਾ ਏਕੜ ਫਸਲ ਬਰਬਾਦ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ ਅਤੇ ਪਾਣੀ ਦੀ ਰਫਤਾਰ ਇਸ ਕਦਰ ਤੇਜ਼ ਹੈ ਕਿ ਇਸ ਨੂੰ ਬੰਨ੍ਹਿਆ ਵੀ ਨਹੀਂ ਜਾ ਸਕਦਾ। The post ਫਾਜ਼ਿਲਕਾ ਦੇ ਪਿੰਡ ਰਾਮ ਸਿੰਘ ਵਾਲੀ ਭੈਣੀ ਵਿਖੇ ਟੁੱਟਿਆ ਬੰਨ੍ਹ, ਖੇਤਾਂ ‘ਚ ਦਾਖਲ ਹੋਇਆ ਪਾਣੀ appeared first on TheUnmute.com - Punjabi News. Tags:
|
ਬ੍ਰਮ ਸ਼ੰਕਰ ਜ਼ਿੰਪਾ ਵੱਲੋਂ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਬੈਠਕ Friday 14 July 2023 07:21 AM UTC+00 | Tags: bram-shankar-jimpa flood-news latest-news latest-punjab-news mla-kulwant-singh mohali news punjab-floods the-unmute-breaking-news the-unmute-punjabi-news ਚੰਡੀਗ੍ਹੜ, 14 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ | ਪੰਜਾਬ ਦੇ ਕਈ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਮੋਹਾਲੀ (Mohali) ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਜਾ ਰਹੀ ਹੈ | ਬੈਠਕ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਮੱਦਦ ਲੋਕਾਂ ਤੱਕ ਪਹੁੰਚਾਉਣੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ | ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਔਖੀ ਘੜੀ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੀ ਖੁੱਲ੍ਹੇ ਦਿਲ ਨਾਲ ਮੱਦਦ ਕਰਨੀ ਚਾਹੀਦੀ ਹੈ। The post ਬ੍ਰਮ ਸ਼ੰਕਰ ਜ਼ਿੰਪਾ ਵੱਲੋਂ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਬੈਠਕ appeared first on TheUnmute.com - Punjabi News. Tags:
|
24 ਜੁਲਾਈ ਤੋਂ SGPC ਦਾ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ Friday 14 July 2023 07:32 AM UTC+00 | Tags: breaking-news harjinder-singh-dhami news sgpc sgpc-youtube-channel shiromani-gurdwara-parbandhak-committee ਚੰਡੀਗ੍ਹੜ, 14 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੱਜ ਅੰਤਰਿਮ ਕਮੇਟੀ ਦੀ ਇਕ ਐਮਰਜੈਂਸੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੀ ਗਈ ਹੈ । ਇਸ ਬੈਠਕ ਵਿਚ ਕਮੇਟੀ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 24 ਜੁਲਾਈ ਤੋਂ ਐਸ.ਜੀ.ਪੀ.ਸੀ. ਦਾ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੋਵੇਗਾ।ਇਸ ਚੈੱਨਲ ਰਾਹੀਂ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰੂਬਾਣੀ ਦਾ ਪ੍ਰਸਾਰਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਨੀਤਕ ਰੋਟੀਆਂ ਸੇਕਣ ਲਈ ਗੁਰਦੁਆਰਾ ਐਕਟ ਵਿਚ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਦਲਾਅ ਇਕ ਸਾਜਿਸ਼ ਤਹਿਤ ਕੀਤਾ ਗਿਆ ਹੈ | The post 24 ਜੁਲਾਈ ਤੋਂ SGPC ਦਾ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਕੀਤਾ ਬਦਲਾਅ Friday 14 July 2023 07:43 AM UTC+00 | Tags: chandigarh cm-bhagwant-mann news punjab punjab-government punjab-news the-unmute-breaking-news the-unmute-punjabi-news ਚੰਡੀਗ੍ਹੜ, 14 ਜੁਲਾਈ 2023: ਪੰਜਾਬ ਸਰਕਾਰ (Punjab Government) ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ । ਸਰਕਾਰੀ ਹੁਕਮਾਂ ਮੁਤਾਬਕ ਜੋ ਸੂਬਾ ਸਰਕਾਰ ਦੇ ਦਫ਼ਤਰ ਚੰਡੀਗੜ੍ਹ ਵਿਖੇ ਸਥਿਤ ਹਨ ਉਨ੍ਹਾਂ ਦਾ 17 ਜੁਲਾਈ 2023 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ। The post ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਕੀਤਾ ਬਦਲਾਅ appeared first on TheUnmute.com - Punjabi News. Tags:
|
ਗੋਵਿੰਦਘਾਟ ਨਦੀ 'ਤੇ ਪੁੱਲ ਦੇ ਨਿਰਮਾਣ ਕਾਰਜ ਨੂੰ ਪ੍ਰਵਾਨਗੀ, ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਰਕਾਰ ਦਾ ਕੀਤਾ ਧੰਨਵਾਦ Friday 14 July 2023 08:26 AM UTC+00 | Tags: breaking-news cm-bhagwant-mann govindghat-river-bridge joshimath latest-news news punjab-news sikh sri-hemkunt-sahib sri-hemkunt-sahib-management-trust uttarakhand-government ਚੰਡੀਗ੍ਹੜ, 14 ਜੁਲਾਈ 2023: ਵਿੱਤੀ ਸਾਲ 2023-24 ਵਿੱਚ ਰਾਜ ਯੋਜਨਾ ਤਹਿਤ ਜ਼ਿਲ੍ਹਾ ਚਮੋਲੀ ਦੇ ਬਦਰੀਨਾਥ ਵਿਧਾਨ ਸਭਾ ਹਲਕੇ ਦੇ ਵਿਕਾਸ ਬਲਾਕ ਜੋਸ਼ੀਮਠ ਵਿੱਚ ਗੋਵਿੰਦਘਾਟ (Govindghat) ਨਦੀ ਉੱਤੇ 105 ਮੀਟਰ ਉੱਪਰ ਸਟੀਲ ਗਰਡਰ ਬ੍ਰਿਜ/ਸਟੀਲ ਟਰਸ (ਦੋ-ਮਾਰਗੀ) ਮੋਟਰ ਪੁੱਲ ਦੇ ਨਿਰਮਾਣ ਕਾਰਜ (ਪਹਿਲੇ ਪੜਾਅ ) ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਮਹੱਤਤਾ ਅਤੇ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਰ ਸਾਲ ਵੱਧ ਰਹੀ ਸ਼ਰਧਾਲੂਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਗੋਵਿੰਦ ਘਾਟ ਨੂੰ ਪੁਲਨਾ, ਭਯੂੰਦਰ, ਗੋਵਿੰਦ ਧਾਮ ਅਤੇ ਸ੍ਰੀ ਹੇਮਕੁੰਟ ਨੂੰ ਜੋੜਨ ਵਾਲੇ ਪੱਕੇ ਪੁੱਲ ਦੇ ਨਿਰਮਾਣ ਦੀ ਮਨਜ਼ੂਰੀ ਲਈ ਦਿੱਤੀ ਗਈ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਅਨੇਕਾਂ ਕਾਰਜਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ | ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਬੇਨਤੀ ਕਰਦਿਆਂ ਕਿਹਾ ਹੈ ਕਿ ਕੇਦਾਰਨਾਥ ਧਾਮ ਅਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ, ਜਿਸ ਲਈ ਦੁਨੀਆ ਭਰ ਦੇ ਸ਼ਰਧਾਲੂਆਂ ਨੇ ਧੰਨਵਾਦ ਕੀਤਾ ਹੈ, ਇਸ ਲਈ ਇਨ੍ਹਾਂ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇ ਤਾਂ ਜੋ ਯਾਤਰੀ ਇਸ ਦਾ ਲਾਭ ਲੈ ਸਕਣ।
The post ਗੋਵਿੰਦਘਾਟ ਨਦੀ ‘ਤੇ ਪੁੱਲ ਦੇ ਨਿਰਮਾਣ ਕਾਰਜ ਨੂੰ ਪ੍ਰਵਾਨਗੀ, ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਰਕਾਰ ਦਾ ਕੀਤਾ ਧੰਨਵਾਦ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ: ਡਾ.ਬਲਜੀਤ ਕੌਰ Friday 14 July 2023 08:33 AM UTC+00 | Tags: aam-aadmi-party breaking-news child-labour children cm-bhagwant-mann disabled-persons dr-baljit-kaur latest-news news punjab-floods punjab-government punjab-news the-unmute-punjabi-news ਚੰਡੀਗੜ੍ਹ, 14 ਜੁਲਾਈ 2023: ਪੰਜਾਬ ਸਰਕਾਰ (Punjab Government) ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸ ਵਾਸਤੇ ਮਿਸ਼ਨ ਵਾਤਸਲਿਆ ਦੇ ਹੇਠ ਵਿਭਾਗ ਵੱਲੋਂ ਬਾਲ ਸੁਰੱਖਿਆ ਯੋਜਨਾ ਚਲਾਈ ਜਾ ਰਹੀ ਹੈ। ਇਹ ਮਿਸ਼ਨ ਸਮਾਜ ਵਿੱਚ ਹਿੰਸਾ, ਸ਼ੋਸ਼ਣ, ਅਣਗਹਿਲੀ, ਦੁਰਵਿਵਹਾਰ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਅੱਤਿਆਚਾਰ ਦੇ ਹੋਰ ਰੂਪਾਂ ਦਾ ਸਾਹਮਣਾ ਕਰ ਰਹੇ ਕਮਜ਼ੋਰ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇਸ ਸਕੀਮ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ ਅਤੇ ਇੱਕ ਬਾਲ ਕਲਿਆਣ ਕਮੇਟੀ ਰਾਹੀਂ ਕੰਮ ਕੀਤਾ ਜਾਂਦਾ ਹੈ। ਸਕੀਮ ਦਾ ਉਦੇਸ਼ ਕਿਸੇ ਵੀ ਬੱਚੇ ਨੂੰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਸਮਾਜ ਵਿੱਚ ਸਹਾਇਤਾ ਨਹੀ ਮਿਲ ਰਹੀ ਅਤੇ ਦੁਰਵਿਵਹਾਰ ਦਾ ਸ਼ਿਕਾਰ ਹੋ ਰਿਹਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਵੇਰਵੇ ਵਿਭਾਗ ਦੀ ਵੈੱਬਸਾਈਟ www.sswcd.punjab.gov.in ਜਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਉਪਲੱਬਧ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋ ਚਲਾਏ ਜਾ ਰਹੇ 7 ਬਾਲ ਘਰਾਂ ਵਿੱਚ 280 ਬੱਚੇ ਅਤੇ 32 ਐਨ.ਜੀ.ਓਜ਼ ਦੁਆਰਾ ਚਲਾਏ ਜਾ ਰਹੇ ਬਾਲ ਘਰਾਂ ਵਿੱਚ 1358 ਬੱਚੇ ਰਹਿ ਰਹੇ ਹਨ। ਇਹ ਘਰ ਬੱਚਿਆਂ ਨੂੰ ਸੰਪੂਰਨ ਦੇਖਭਾਲ, ਆਸਰਾ ਅਤੇ ਸੁਰੱਖਿਆ ਪ੍ਰਦਾਨ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆਂ ਕਿ ਇਨ੍ਹਾਂ ਬਾਲ ਸੰਭਾਲ ਘਰਾਂ ਦੇ ਸਾਰੇ ਬੱਚੇ ਸਕੂਲਾਂ ਵਿੱਚ ਦਾਖਲ ਹਨ ਅਤੇ ਰਸਮੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਮੈਡੀਕਲ ਅਫ਼ਸਰਾਂ ਵੱਲੋਂ ਇਨ੍ਹਾਂ ਬੱਚਿਆਂ ਦਾ ਮਹੀਨਾਵਾਰ ਮੈਡੀਕਲ ਚੈਕਅੱਪ ਅਤੇ ਲਾਜ਼ਮੀ ਟੀਕੇ ਲਗਾਏ ਜਾਂਦੇ ਹਨ। ਬੱਚਿਆਂ ਦੇ ਸੰਪੂਰਨ ਵਿਕਾਸ ਲਈ ਉਨ੍ਹਾਂ ਨੂੰ ਬਾਹਰ ਘੁੰਮਣ, ਪਿਕਨਿਕ, ਫਿਲਮਾਂ ਅਤੇ ਹੋਰ ਮਨੋਰੰਜਨ ਗਤੀਵਿਧੀਆਂ ‘ਤੇ ਲਿਜਾਇਆ ਜਾਂਦਾ ਹੈ। ਇਸ ਤੋਂ ਇਲਾਵਾ ਖੇਡ ਮੁਕਾਬਲੇ, ਹੁਨਰ ਵਿਕਾਸ ਕੋਰਸ, ਕੰਪਿਊਟਰ ਕੋਰਸ, ਕਲਾ ਅਤੇ ਕਰਾਫਟ ਗਤੀਵਿਧੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮਾਨਸਿਕ ਸਦਮੇ ਵਿੱਚੋਂ ਗੁਜਰ ਰਹੇ ਬੱਚਿਆਂ ਦਾ ਇਲਾਜ ਕਰਨ ਲਈ ਇਹਨਾਂ ਬਾਲ ਸੰਭਾਲ ਘਰਾਂ ਵਿੱਚ ਮਾਨਸਿਕ ਸਿਹਤ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਸੁਰੱਖਿਆ ਕਾਨੂੰਨ ਜਿਵੇਂ ਕਿ ਜੁਵੇਨਾਈਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ, ਐਕਟ 2015, ਬਾਲ ਵਿਆਹ ਐਕਟ, ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ, 2012, ਬਾਲ ਮਜ਼ਦੂਰੀ ਦੀ ਰੋਕਥਾਮ, ਸਮਾਜ ਵਿੱਚ ਬੱਚਿਆਂ ਦੇ ਵਿਰੁੱਧ ਖਤਰੇ ਨੂੰ ਰੋਕਣ ਅਤੇ ਬਾਲ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਐਮਰਜੈਂਸੀ ਚਾਈਲਡ ਹੈਲਪਲਾਈਨ ਨੰ: 1098 (24×7) ਕਾਰਜਸ਼ੀਲ ਹੈ, ਜਿੱਥੇ ਬੱਚਿਆਂ ਨਾਲ ਸਬੰਧਤ ਰਿਪੋਰਟ ਕੀਤੀ ਜਾ ਸਕਦੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਲ ਐਕਟਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜਿੰਮੇਵਾਰੀ ਹੈ ਕਿ ਇਸ ਐਕਟ ਅਧੀਨ ਅਸੀਂ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰੀਏ। ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆਂ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ “ਮਿਸ਼ਨ ਵਾਤਸਲਿਆ” ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਬੱਚਿਆਂ ਨੂੰ ਹਿੰਸਾ, ਸ਼ੋਸ਼ਣ, ਦੁਰਵਿਵਹਾਰ ਅਤੇ ਅਣਗਹਿਲੀ ਤੋਂ ਬਚਾਉਣਾ ਹੈ। ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣਾ ਵੀ ਬਰਾਬਰ ਜ਼ਰੂਰੀ ਹੈ। ਉਨ੍ਹਾ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਕਿਸੇ ਬੱਚੇ ਨਾਲ ਦੁਰਵਿਵਹਾਰ ਅਤੇ ਸ਼ੋਸ਼ਣ ਹੋ ਰਿਹਾ ਦੇਖਦੇ ਹੋ ਤਾਂ ਇਸ ਮਾਮਲੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਾਂ ਬਾਲ ਭਲਾਈ ਕਮੇਟੀ ਨੂੰ ਸੂਚਨਾ ਦਿੱਤੀ ਜਾਵੇ। The post ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ 'ਚ ਬਰਸਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ Friday 14 July 2023 08:50 AM UTC+00 | Tags: breaking-news flood manish-tiwari mp-manish-tiwari news punjab-floods punjab-government punjabi-news sri-chamkaur-sahib the-unmute-breaking-news the-unmute-latest-news the-unmute-news ਸ੍ਰੀ ਚਮਕੌਰ ਸਾਹਿਬ, 14 ਜੁਲਾਈ 2023: ਸ੍ਰੀ ਆਨੰਦਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬੇਲਾ ਅਤੇ ਦੋਦਪੁਰ ਵਿੱਚ ਮੀਂਹ ਅਤੇ ਪਾਣੀ ਭਰ ਜਾਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜਿੱਥੇ ਵੱਡੀ ਗਿਣਤੀ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਕਈ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ। ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਐਮ.ਪੀ ਤਿਵਾੜੀ ਨੂੰ ਦੱਸਿਆ ਕਿ ਬਰਸਾਤ ਤੋਂ ਇਲਾਵਾ ਬੇਲਾ ਡਰੇਨ ਅਤੇ ਸ਼੍ਰੀ ਚਮਕੌਰ ਸਾਹਿਬ ਐਸਕੇਪ ਕਰਕੇ ਵੱਡਾ ਨੁਕਸਾਨ ਹੋਇਆ ਹੈ, ਜਿਸ ਦਾ ਮੁੱਖ ਕਾਰਨ ਇਨ੍ਹਾਂ ਦੀ ਸਫ਼ਾਈ ਨਾ ਹੋਣਾ ਹੈ। ਪਾਣੀ ਭਰਨ ਕਾਰਨ ਸੈਂਕੜੇ ਏਕੜ ਫਸਲ ਤਬਾਹ ਹੋ ਗਈ ਹੈ ਅਤੇ ਕਈ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ। ਜਿਸ ‘ਤੇ ਸੰਸਦ ਮੈਂਬਰ ਤਿਵਾੜੀ (Manish Tiwari) ਨੇ ਸਿੰਚਾਈ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮੌਕੇ ‘ਤੇ ਫੋਨ ਕਰਕੇ ਡਰੇਨੇਜ ਦੀ ਸਫ਼ਾਈ ਲਈ ਜਲਦੀ ਤੋਂ ਜਲਦੀ ਕਦਮ ਚੁੱਕਣ ਲਈ ਕਿਹਾ | ਸੰਸਦ ਮੈਂਬਰ ਤਿਵਾੜੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਵੀ ਰੱਖਣਗੇ, ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹਾ ਮੀਂਹ ਅਤੇ ਪਾਣੀ ਭਰਨ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਨਾ ਵਾਪਰਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਲਖਵਿੰਦਰ ਸਿੰਘ ਸਰਪੰਚ ਪਿੰਡ ਬੇਲਾ, ਰੋਹਿਤ ਸੱਭਰਵਾਲ ਮੈਂਬਰ ਬਲਾਕ ਸੰਮਤੀ, ਸੁਰਜੀਤ ਸਿੰਘ ਲੰਬੜਦਾਰ, ਅਮਰ ਸਿੰਘ, ਸੱਜਣ ਸਿੰਘ, ਗੁਰਜੀਤ ਸਿੰਘ, ਹਰਕੀਰਤ ਸਿੰਘ ਸਰਪੰਚ, ਪੰਚ ਗੁਰਬਚਨ ਸਿੰਘ, ਰਵਿੰਦਰ ਕੁਮਾਰ, ਰਜਿੰਦਰ ਸਿੰਘ ਲੰਬੜਦਾਰ ਆਦਿ ਹਾਜ਼ਰ ਸਨ।
The post ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ‘ਚ ਬਰਸਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ appeared first on TheUnmute.com - Punjabi News. Tags:
|
Chandrayaan-3: ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਚੰਦਰਯਾਨ-3 ਲਾਂਚ Friday 14 July 2023 09:48 AM UTC+00 | Tags: breaking-news indian-space-research-organization isro news ਚੰਡੀਗੜ੍ਹ, 14 ਜੁਲਾਈ 2023: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਭਾਰਤ ਦਾ ਤੀਜਾ ਚੰਦਰ ਮਿਸ਼ਨ ‘ਚੰਦਰਯਾਨ-3’ (Chandrayaan-3) ਲਾਂਚ ਕੀਤਾ ਗਿਆ ਹੈ। ਚੰਦਰਯਾਨ-3 ਨੇ ਦੁਪਹਿਰ 2:35 ਵਜੇ ਚੰਦਰਮਾ ਵੱਲ ਉਡਾਣ ਭਰੀ। ਇਸ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ। 615 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਮਿਸ਼ਨ ਲਗਭਗ 50 ਦਿਨਾਂ ਦੀ ਯਾਤਰਾ ਤੋਂ ਬਾਅਦ ਚੰਦਰਮਾ ਦੇ ਦੱਖਣੀ ਧਰੁਵ ਨੇੜੇ ਉਤਰੇਗਾ। ‘ਚੰਦਰਯਾਨ-3’ ਨੂੰ ਭੇਜਣ ਲਈ LVM-3 ਲਾਂਚਰ ਦੀ ਵਰਤੋਂ ਕੀਤੀ ਗਈ ਹੈ। ਜੇਕਰ ਲੈਂਡਰ ਨਰਮ ਦੱਖਣੀ ਧਰੁਵ ‘ਤੇ ਉਤਰਦਾ ਹੈ ਤਾਂ ਭਾਰਤ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਜਾਵੇਗਾ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਟਵੀਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅੱਜ ਦਾ ਦਿਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਸ੍ਰੀਹਰੀਕੋਟਾ ਵਿੱਚ ਸਤੀਸ਼ ਧਵਨ ਪੁਲਾੜ ਕੇਂਦਰ ਵਿੱਚ ਚੰਦਰਮਾ ਮਿਸ਼ਨ ਚੰਦਰਯਾਨ-3 (Chandrayaan-3) ਦੀ ਪ੍ਰਗਤੀ ਦੀ ਨਿਗਰਾਨੀ ਕਰਦੀ ਇਸਰੋ ਦੀ ਟੀਮ ਕਰ ਰਹੀ ਹੈ | ਚੰਦਰਯਾਨ-3 ਲੈਂਡਰ, ਰੋਵਰ ਅਤੇ ਪ੍ਰੋਪਲਸ਼ਨ ਮੋਡੀਊਲ ਨਾਲ ਲੈਸ ਹੈ। ਇਸ ਦਾ ਭਾਰ ਲਗਭਗ 3,900 ਕਿਲੋਗ੍ਰਾਮ ਹੈ। ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਜਤਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਕੇਂਦਰ ਪੁੱਜੇ। ਇਸ ਤੋਂ ਇਲਾਵਾ ਇਸਰੋ ਦੇ ਸਾਬਕਾ ਮੁਖੀ ਰਾਧਾਕ੍ਰਿਸ਼ਨਨ, ਕੇ ਸਿਵਨ ਅਤੇ ਏਐਸ ਕਿਰਨ ਕੁਮਾਰ ਵੀ ਚੰਦਰਯਾਨ-3 ਦੇ ਲਾਂਚ ਮੌਕੇ ਮੌਜੂਦ ਰਹੇ । ਇਨ੍ਹਾਂ ਦੇ ਨਾਲ ਹੀ ਲਾਂਚਿੰਗ ਨੂੰ ਦੇਖਣ ਲਈ ਹਜ਼ਾਰਾਂ ਲੋਕ ਪਹੁੰਚ ਚੁੱਕੇ ਹਨ। The post Chandrayaan-3: ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਚੰਦਰਯਾਨ-3 ਲਾਂਚ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਵੱਲੋਂ ਨਗਰ ਨਿਗਮ ਚੋਣਾਂ ਸੰਬੰਧੀ ਸਕਰੀਨਿੰਗ ਪੈਨਲ ਦਾ ਐਲਾਨ Friday 14 July 2023 11:12 AM UTC+00 | Tags: amrinder-singh-raja-warring breaking-news latest-news municipal-elections-2023 municipal-elections-punjab news ਚੰਡੀਗੜ੍ਹ, 14 ਜੁਲਾਈ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਨੇ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਪੈਨਲ ਦਾ ਐਲਾਨ ਕਰ ਦਿੱਤਾ ਹੈ। The post ਪੰਜਾਬ ਕਾਂਗਰਸ ਵੱਲੋਂ ਨਗਰ ਨਿਗਮ ਚੋਣਾਂ ਸੰਬੰਧੀ ਸਕਰੀਨਿੰਗ ਪੈਨਲ ਦਾ ਐਲਾਨ appeared first on TheUnmute.com - Punjabi News. Tags:
|
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ CBI ਅਤੇ ED ਨੂੰ ਨੋਟਿਸ ਜਾਰੀ Friday 14 July 2023 11:21 AM UTC+00 | Tags: breaking-news manish-sisodia ਚੰਡੀਗੜ੍ਹ, 14 ਜੁਲਾਈ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਪਤਨੀ ਦੀ ਬੀਮਾਰੀ ਕਾਰਨ ਅੰਤਰਿਮ ਜ਼ਮਾਨਤ ਦੀ ਅਰਜ਼ੀ ‘ਤੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅੰਤਰਿਮ ਜ਼ਮਾਨਤ ‘ਤੇ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਤ੍ਰਿਵੇਦੀ ਅਤੇ ਜਸਟਿਸ ਉੱਜਵਲ ਮੁਈਆਂ ਦੇ ਬੈਂਚ ਨੇ ਸੁਣਵਾਈ ਕੀਤੀ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਦਿੱਲੀ ਹਾਈ ਕੋਰਟ ਨੇ ਸਿਸੋਦੀਆ ‘ਤੇ ਲੱਗੇ ਦੋਸ਼ਾਂ ਨੂੰ ਗੰਭੀਰ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। The post ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ CBI ਅਤੇ ED ਨੂੰ ਨੋਟਿਸ ਜਾਰੀ appeared first on TheUnmute.com - Punjabi News. Tags:
|
70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ: ਚੇਤਨ ਸਿੰਘ ਜੌੜਾਮਾਜਰਾ Friday 14 July 2023 11:28 AM UTC+00 | Tags: aam-aadmi-party chetan-singh-jauramajra latest-news news punjabi-news punjab-news the-unmute-breaking-news the-unmute-punjab the-unmute-punjabi-news ਸਮਾਣਾ/ਪਟਿਆਲਾ, 14 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰ ਰਹੇ ਹਨ ਅਤੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ। ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ ਸ. ਜੌੜਾਮਾਜਰਾ ਨੇ ਪੁੱਛਿਆ ਕਿ ਅੱਜ ਬੀਬੀ ਜੈਇੰਦਰ ਕੌਰ ਕਿੱਥੇ ਹਨ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਹਾਲੇ ਤਾਂ ਪਿੰਡਾਂ ਵਿੱਚੋਂ ਪਾਣੀਆਂ ਉਤਰਿਆ ਨਹੀਂ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾਕਿ ਸਿਆਸਤ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ ‘ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ ‘ਚ ਨਹੀਂ ਬਲਕਿ ਖ਼ੁਦ ਪਾਣੀ ਵਿੱਚ ਵੜ ਕੇ ਨੰਗੇ ਪੈਰੀਂ ਲੋਕਾਂ ਦੀ ਸਾਰ ਲਈ ਹੈ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਖ਼ੁਦ ਹੜ੍ਹ ਪ੍ਰਭਾਵਤ ਪਿੰਡਾਂ ਸੱਸਾ ਗੁਜਰਾਂ, ਧਰਮੇੜ੍ਹੀ, ਘਿਉਰਾ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਸਨੀਕਾਂ ਤੱਕ ਪੀਣ ਵਾਲਾ ਪਾਣੀ, ਰਾਸ਼ਨ, ਘਰੇਲੂ ਵਰਤੋਂ ਦੀਆਂ ਹੋਰ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਉਣ ਲਈ ਅਗਵਾਈ ਕੀਤੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਾਜਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਸੋਮਵਾਰ ਤੋਂ ਹੀ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਲਗਾਤਾਰ ਸੰਪਰਕ ਸਾਧਦੇ ਹੋਏ ਲੋਕਾਂ ਦੀ ਸਾਰ ਲੈ ਰਹੇ ਹਨ ਤਾਂ ਕਿ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਲੋਕ ਸੰਪਰਕ ਮੰਤਰੀ ਸ. ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ‘ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹਰਮਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐੱਸ ਡੀ ਐਮ ਚਰਨਜੀਤ ਸਿੰਘ, ਬੀ ਡੀ ਪੀ ਓ ਸੁਖਵਿੰਦਰ ਸਿੰਘ ਟਿਵਾਣਾ ਤੇ ਅਜੈਬ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਮੋਗਾ ਦੇ ਪਿੰਡਾਂ ਸਣੇ ਵੱਖ-ਵੱਖ ਥਾਵਾਂ ਤੋਂ ਰਾਸ਼ਨ ਲੈ ਕੇ ਪੁੱਜੇ ਲੋਕਾਂ ਦੀ ਕੀਤੀ ਸ਼ਲਾਘਾਅੱਜ ਮੋਗਾ ਸਣੇ ਵੱਖ-ਵੱਖ ਥਾਵਾਂ ਤੋਂ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਜ਼ਰੂਰੀ ਵਸਤਾਂ ਦੀਆਂ ਟਰਾਲੀਆਂ ਭਰ ਕੇ ਪੁੱਜੇ ਲੋਕਾਂ ਨੂੰ ਸ. ਚੇਤਨ ਸਿੰਘ ਜੌੜਾਮਾਜਰਾ ਮਿਲੇ। ਉਨ੍ਹਾਂ ਦਾਨੀ ਸੱਜਣਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕਰਨ। ਹੜ੍ਹਾਂ ਦੀ ਲਪੇਟ ‘ਚ ਆਏ ਸੱਸਾਂ ਗੁੱਜਰਾਂ ਦੇ ਵਸਨੀਕ ਕੇ ਸਸਕਾਰ ਵਿਚ ਹੋਏ ਸ਼ਾਮਲਕੈਬਨਿਟ ਮੰਤਰੀ ਸ. ਚੇਤਨ ਸਿੰਘ ਮਾਜਰਾ ਹੜ੍ਹ ਦੀ ਲਪੇਟ ਵਿੱਚ ਆਏ ਪਿੰਡ ਸੱਸਾਂ ਗੁੱਜਰਾਂ ਦੇ ਭਗਵਾਨ ਦਾਸ ਦੇ ਅੰਤਮ ਸਸਕਾਰ ਵਿੱਚ ਵੀ ਸ਼ਾਮਲ ਹੋਏ। ਭਗਵਾਨ ਦਾਸ (30) ਹੜ੍ਹਾਂ ਦੇ ਪਾਣੀ ਵਿੱਚ ਰੁੜ੍ਹ ਗਿਆ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਬਰਾਮਦ ਹੋਈ ਹੈ। ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਇਸ ਦੁਖੀ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। The post 70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ICC ਨੇ BCCI ਦਾ ਮਾਲੀਆ ਹਿੱਸਾ 72 ਫੀਸਦੀ ਵਧਾਇਆ, ਬੋਰਡ ਨੂੰ ਮਿਲਣਗੇ ਕਰੋੜਾਂ ਰੁਪਏ Friday 14 July 2023 11:45 AM UTC+00 | Tags: bcci board-of-control-for-cricket-in-india breaking-news icc jai-shah latest-news news punjab-news sports-news ਚੰਡੀਗੜ੍ਹ 14 ਜੁਲਾਈ 2023: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਫੰਡ ਯਾਨੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੂੰ ਮਿਲਣ ਵਾਲੇ ਮਾਲੀਆ ਹਿੱਸੇ ਵਿੱਚ 72 ਫੀਸਦੀ ਦਾ ਵਾਧਾ ਕੀਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਸਾਰੇ ਰਾਜ ਕ੍ਰਿਕਟ ਸੰਘਾਂ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜੈ ਸ਼ਾਹ ਇਸ ਸਮੇਂ ਆਈਸੀਸੀ ਦੀ ਸਾਲਾਨਾ ਕਾਨਫਰੰਸ ਲਈ ਡਰਬਨ ਵਿੱਚ ਹਨ। ਆਈਸੀਸੀ ਨੇ ਮੌਕੇ ‘ਤੇ ਮਾਲੀਆ ਹਿੱਸੇਦਾਰੀ ਦੀ ਨਵੀਂ ਸੂਚੀ ਜਾਰੀ ਕੀਤੀ ਅਤੇ ਇਸ ਨੂੰ ਆਪਣੇ ਮੈਂਬਰ ਬੋਰਡਾਂ ਨਾਲ ਸਾਂਝਾ ਕੀਤਾ। ਆਈਸੀਸੀ ਦੇ ਨਵੇਂ ਰੈਵੇਨਿਊ ਮਾਡਲ ਮੁਤਾਬਕ ਹੁਣ ਬੀਸੀਸੀਆਈ (BCCI) ਨੂੰ 2024-27 ਸੀਜ਼ਨ ਵਿੱਚ ਆਈਸੀਸੀ ਦੀ ਕਮਾਈ ਵਿੱਚੋਂ 38.5 ਫ਼ੀਸਦੀ ਹਿੱਸਾ ਮਿਲੇਗਾ। ਬੀਸੀਸੀਆਈ ਨੂੰ ਪਹਿਲਾਂ ਆਈਸੀਸੀ ਤੋਂ 22.4 ਫੀਸਦੀ ਹਿੱਸਾ ਮਿਲਦਾ ਸੀ, ਜੋ ਉਦੋਂ ਵੀ ਸਭ ਤੋਂ ਵੱਧ ਸੀ। ਇਹ ਲਗਭਗ 72 ਫੀਸਦੀ ਦਾ ਵਾਧਾ ਹੈ। ਇਹ ਬੀਸੀਸੀਆਈ ਦੇ ਸਟਾਕ ਵਿੱਚ ਜ਼ਬਰਦਸਤ ਵਾਧਾ ਹੈ। ਜੈ ਸ਼ਾਹ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਇਹ ਸਾਰੇ ਰਾਜ ਕ੍ਰਿਕਟ ਸੰਘਾਂ ਅਤੇ ਬੀਸੀਸੀਆਈ ਦੇ ਹੋਰ ਅਧਿਕਾਰੀਆਂ ਦੀ ਸਮੂਹਿਕ ਕੋਸ਼ਿਸ਼ ਦਾ ਨਤੀਜਾ ਹੈ। ਆਈਸੀਸੀ ਦੇ ਪੂਰੇ ਮੈਂਬਰ 12 ਦੇਸ਼ ਹਨ। ਇਨ੍ਹਾਂ ਵਿੱਚ ਭਾਰਤ ਤੋਂ ਇਲਾਵਾ ਅਫਗਾਨਿਸਤਾਨ, ਆਸਟਰੇਲੀਆ, ਬੰਗਲਾਦੇਸ਼, ਇੰਗਲੈਂਡ, ਆਇਰਲੈਂਡ, ਨਿਊਜ਼ੀਲੈਂਡ, ਪਾਕਿਸਤਾਨ, ਦੱਖਣੀ ਅਫਰੀਕਾ, ਸ਼੍ਰੀਲੰਕਾ, ਵੈਸਟਇੰਡੀਜ਼ ਅਤੇ ਜ਼ਿੰਬਾਬਵੇ ਅਤੇ ਇਸ ਦੇ ਕੁਝ 6 ਦੇਸ਼ ਐਸੋਸੀਏਟਡ ਮੈਂਬਰ ਹਨ। ICC ਹਰ ਕਿਸੇ ਨਾਲ ਮਾਲੀਆ ਸਾਂਝਾ ਕਰਦਾ ਹੈ। ਇਸ ਮੁਤਾਬਕ ਭਾਰਤੀ ਬੋਰਡ ਨੂੰ ਕਰੀਬ 2000 ਕਰੋੜ ਰੁਪਏ ਮਿਲਣਗੇ | The post ICC ਨੇ BCCI ਦਾ ਮਾਲੀਆ ਹਿੱਸਾ 72 ਫੀਸਦੀ ਵਧਾਇਆ, ਬੋਰਡ ਨੂੰ ਮਿਲਣਗੇ ਕਰੋੜਾਂ ਰੁਪਏ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਜੇ ਟਰੱਕ ਨੂੰ ਹਰੀ ਝੰਡੀ Friday 14 July 2023 11:55 AM UTC+00 | Tags: breaking-news flood floods-victms mla-kulwant-singh news nws punjab-floods punjab-news verka verka-plant verka-plant-mohali ਮੋਹਾਲੀ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ (Verka) ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ। ਇਸ ਮੌਕੇ ਕੁਲਵੰਤ ਸਿੰਘ ਦੇ ਨਾਲ ਮਿਲਕੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜਰ ਰਹੇ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤੀ ਆਫਤ ਦੇ ਚੱਲਦੇ ਹੋਏ ਪੰਜਾਬ ਦੇ ਲੋਕੀ ਪਰੇਸ਼ਾਨ ਜ਼ਰੂਰ ਹੋਏ ਹਨ, ਪਰੰਤੂ ਇਸ ਘੜੀ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਲੋਕਾਂ ਦੇ ਵਿੱਚ ਹਨ ਅਤੇ ਹੜ੍ਹ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ ਅਤੇ ਹੋਰ ਹੋਏ ਨੁਕਸਾਨ ਦੀ ਪੂਰਤੀ ਸਬੰਧੀ ਵੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਖੁਦ ਮੋਹਾਲੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੋਏ ਨੁਕਸਾਨ ਸਬੰਧੀ ਜਾਣਕਾਰੀ ਇਕੱਤਰ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੜ੍ਹ ਪੀੜਤਾਂ ਦੀ ਸੰਭਵ ਸਹਾਇਤਾ ਦੇ ਲਈ ਮੁੱਖ ਮੰਤਰੀ ਪੰਜਾਬ ਪਹਿਲਾ ਹੀ ਇਹ ਕਹਿ ਚੁੱਕੇ ਹਨ ਕਿ ਪੰਜਾਬੀਆਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਵੱਲੋਂ ਹਰ ਹੀਲੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹੋਰਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਵੱਲੋਂ ਰਾਸ਼ਨ ਰਾਹਤ ਸਮੱਗਰੀ ਦਾ ਟਰੱਕ ਭੇਜਿਆ ਜਾ ਰਿਹਾ ਹੈ। ਇਸ ਤੋਂ ਬਾਅਦ ਵਿੱਚ ਹੋਰ ਵੀ ਜਿਸ ਪਾਸੇ ਰਾਹਤ ਸਮੱਗਰੀ, ਮੈਡੀਕਲ ਸੇਵਾਵਾਂ ਜਾਂ ਫਿਰ ਕਿਸੇ ਹੋਰ ਚੀਜ਼ ਦੀ ਜ਼ਰੂਰਤ ਹੋਵੇਗੀ, ਉਹ ਤੁਰੰਤ ਮੁਹੱਈਆ ਕਰਵਾਈ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਿਲਕਫੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦੀ ਪੂਰੀ ਟੀਮ ਵੱਲੋਂ ਪੰਜਾਬ ਭਰ ਦੇ ਵਿੱਚ ਰਾਹਤ ਸਮੱਗਰੀ ਦੇ ਟਰੱਕ ਭੇਜੀ ਜਾ ਰਹੇ ਹਨ। ਪਹਿਲਾਂ ਇੱਕ ਟਰੱਕ ਭੇਜਿਆ ਜਾ ਚੁੱਕਿਆ ਹੈ ਅਤੇ ਅੱਜ ਦੂਜੇ ਟਰੱਕ ਨੂੰ ਇੱਥੋਂ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪੰਜਾਬੀ ਪਹਿਲਾਂ ਹੀ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਪੰਜਾਬੀ ਹਰ ਦੁੱਖ ਦੀ ਘੜੀ ਵਿੱਚ ਸਭ ਤੋਂ ਪਹਿਲਾਂ ਸ਼ਰੀਕ ਹੁੰਦੇ ਹਨ ਅਤੇ ਹੁਣ ਇਸ ਕੁਦਰਤੀ ਆਫਤਾਂ ਦੇ ਨਾਲ ਨਜਿੱਠਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ, ਵਿਧਾਇਕ, ਸਾਰੇ ਚੇਅਰਮੈਨ ਅਤੇ ਸਮੁੱਚੇ ਵਰਕਰ ਸਵੇਰ ਵੇਲੇ ਤੋਂ ਦੇਰ ਰਾਤ ਤੱਕ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਲਈ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹਨ | ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅੱਜ ਪੰਜਾਬ ਦੇ ਸਮੁੱਚੇ ਮੀਡੀਆ ਜਗਤ ਨੇ ਇਸ ਆਫਤ ਦੀ ਘੜੀ ਦੇ ਵਿੱਚ ਕਈ ਅਜਿਹੀਆਂ ਥਾਵਾਂ ਉਜਾਗਰ ਕੀਤੀਆਂ ਅਤੇ ਜਿੱਥੇ ਪਹੁੰਚਿਆ ਜਾਣਾ ਮੁਸ਼ਕਿਲ ਜਾਪਦਾ ਸੀ, ਪਰੰਤੂ ਮੀਡਿਆ ਦੀ ਮੱਦਦ ਦੇ ਨਾਲ ਹੜ੍ਹ ਪੀੜਤਾਂ ਨੂੰ ਸਹੀ ਮਾਇਨਿਆਂ ਦੇ ਵਿੱਚ ਰਾਹਤ ਸਮੱਗਰੀ ਅਤੇ ਹੋਰ ਲੋੜੀਂਦਾ ਸਮਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ, ਚੇਅਰਮੈਨ- ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਵੇਰਕਾ (Verka) ਮਿਲਕ ਪਲਾਂਟ ਮੋਹਾਲੀ ਦੇ ਜਨਰਲ ਮੈਨੇਜ਼ਰ -ਰਾਜ ਕੁਮਾਰ, ਮੈਡਮ- ਰਾਜ ਲਾਲੀ ਗਿੱਲ, ਕੁਲਦੀਪ ਸਿੰਘ ਸਮਾਣਾ, ਕੌਸਲਰ ਗੁਰਮੀਤ ਕੌਰ, ਸਾਬਕਾ ਕੌਸਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ , ਜਸਪਾਲ ਮਟੋਰ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਵਿੰਦਰ ਸਿੰਘ ਸੈਣੀ, ਆਕਵਿੰਦਰ ਸਿੰਘ ਗੋਸਲ, ਤਰਨਜੀਤ ਸਿੰਘ, ਹਾਜ਼ਰ ਸਨ | The post ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਜੇ ਟਰੱਕ ਨੂੰ ਹਰੀ ਝੰਡੀ appeared first on TheUnmute.com - Punjabi News. Tags:
|
ਕੇਂਦਰ ਸਾਂਝੇ ਸਿਵਲ ਕੋਡ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਦੇਸ਼ ਭਗਤ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ: ਸ਼੍ਰੋਮਣੀ ਅਕਾਲੀ ਦਲ Friday 14 July 2023 12:07 PM UTC+00 | Tags: common-civil-code news punjab-news sensitive-issue shiromani-akali-dal sikh-community ਚੰਡੀਗੜ੍ਹ, 14 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ 22ਵੇਂ ਕਾਨੂੰਨ ਕਮਿਸ਼ਨ ਨੂੰ ਸੂਚਿਤ ਕੀਤਾ ਹੈ ਕਿ ਤਜਵੀਜ਼ਸ਼ੁਦਾ ਸਾਂਝਾ ਸਿਵਲ ਕੋਡ ਦੇਸ਼ ਦੇ ਹਿੱਤ ਵਿਚ ਨਹੀਂ ਹੈ ਅਤੇ ਦੇਸ਼ ਵਿਆਪੀ ਅੰਤਰ-ਧਰਮ ਸਹਿਮਤੀ ਖਾਸ ਤੌਰ 'ਤੇ ਘੱਟ ਗਿਣਤੀਆਂ ਤੋਂ ਬਿਨ੍ਹਾਂ ਇਸਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਉਲਟ ਹੋਵੇਗਾ ਤੇ ਇਸ ਨਾਲ ਇਹ ਨਾਗਰਿਕਾਂ ਵਿੱਚ ਡਰ, ਅਵਿਸ਼ਵਾਸ ਅਤੇ ਵੰਡ ਦੀਆਂ ਭਾਵਨਾਵਾਂ ਪੈਦਾ ਹੋਵੇਗੀ। ਕਮਿਸ਼ਨ ਦੇ ਮੈਂਬਰ ਸਕੱਤਰ ਨੂੰ ਲਿਖੇ ਪੱਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕਸਾਰਤਾ ਨੂੰ ਦੇਸ਼ ਦੀ ਏਕਤਾ ਨਾਲ ਜੋੜ ਕੇ ਗਲਤ ਵਿਆਖਿਆ ਨਹੀਂ ਕਰਨੀ ਚਾਹੀਦੀ ਇਹ ਦੋਨੋ ਅਲੱਗ – ਅਲੱਗ ਅਰਥ ਰੱਖਦੇ ਹਨ। ਭਾਰਤ ‘ਅਨੇਕਤਾ ਵਿੱਚ ਏਕਤਾ’ ਦਾ ਪ੍ਰਤੀਕ ਹੈ ਨਾ ਕਿ ਇਕਸਾਰਤਾ ਵਿੱਚ ਏਕਤਾ ਦਾ ਪ੍ਰਤੀਕ ਹੈ। ਇੱਕ ਸੱਚਾ ਸੰਘੀ ਢਾਂਚਾ ਹੀ ਸਾਡੀਆਂ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੈ ਅਤੇ ਭਾਰਤ ਨੂੰ ਇੱਕ ਵਿਸ਼ਵੀ ਮਹਾਂਸ਼ਕਤੀ ਬਣਾ ਸਕਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀਕਿ ਉਹ ਸਾਂਝੇ ਸਿਵਲ ਕੋਡ ਦੇ ਵਿਚਾਰ ਨੂੰ ਅੱਗੇ ਨਾ ਤੋਰੇ ਅਤੇ ਕਿਹਾ ਕਿ ਇਸ ਮਾਮਲੇ 'ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸਾਂਝੇ ਸਿਵਲ ਕੋ ਵਰਗੇ ਸੰਵੇਦਨਸ਼ੀਲ ਮੁੱਦਿਆਂ ‘ਤੇ ਦੇਸ਼ਭਗਤ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਸੰਵੇਦਨਸ਼ੀਲ ਸਰਹੱਦੀ ਰਾਜ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਇੱਕ ਪ੍ਰਮੁੱਖ ਰਾਸ਼ਟਰੀ ਤਰਜੀਹ ਬਣੀ ਰਹਿਣੀ ਚਾਹੀਦੀ ਹੈ। ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਨੇ ਕਮਿਸ਼ਨ ਨੂੰ ਦੱਸਿਆ ਕਿ ਪਾਰਟੀ ਨੇ ਇਸ ਮਾਮਲੇ ਵਿਚ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਸੂਬੇ ਅਤੇ ਸੂਬੇ ਤੋਂ ਬਾਹਰ ਵੀ ਵਿਆਪਕ ਵਿਚਾਰ ਵਟਾਂਦਰਾ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਵਿਚਾਰ ਵਟਾਂਦਰੇ ਦੇ ਆਧਾਰ 'ਤੇ ਅਸੀਂ ਇਹ ਸਮਝੇ ਹਾਂ ਕਿ ਸਾਂਝਾ ਸਿਵਲ ਕੋਡ ਜੇਕਰ ਲਾਗੂ ਕੀਤਾ ਗਿਆ ਤਾਂ ਇਸ ਨਾਲ ਘੱਟ ਗਿਣਤੀਆਂ ਦੀਆਂ ਵੱਖ-ਵੱਖ ਜਾਤਾਂ, ਨਸਲਾਂ ਤੇ ਧਰਮਾਂ ਦੀ ਆਜ਼ਾਦੀ ਯਕੀਨੀ ਤੌਰ 'ਤੇ ਪ੍ਰਭਾਵਤ ਹੋਵੇਗੀ। ਪੱਤਰ ਵਿਚ ਦੱਸਿਆ ਗਿਆ ਕਿ ਅਕਾਲੀ ਦਲ ਹਮੇਸ਼ਾ ਲੋਕਤੰਤਰ ਤੇ ਸੰਘਵਾਦ ਦੀ ਰਾਖੀ ਅਤੇ ਰਾਜਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਦਾ ਹਮਾਇਤ ਰਿਹਾ ਹੈ। ਪੱਤਰ ਵਿਚ ਕਿਹਾ ਗਿਆ ਕਿ ਦੇਸ਼ ਵਿਚ ਸਹੀ ਅਰਥਾਂ ਵਿਚ ਸੰਘੀ ਢਾਂਚਾ ਧਾਰਮਿਕ, ਭਾਸ਼ਾਈ, ਨਸਲੀ ਤੇ ਖੇਤਰੀ ਘੱਟ ਗਿਣਤੀਆਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਵਾਸਤੇ ਮੁਢਲੀ ਸ਼ਰਤ ਹੈ। ਪੱਤਰ ਵਿਚ ਕਿਹਾ ਗਿਆ ਕਿ ਸਹੀ ਅਰਥਾਂ ਵਿਚ ਏਕੀਕ੍ਰਿਤ ਸੰਘੀ ਪਹੁੰਚ ਹੀ ਦੇਸ਼ ਦੇ ਆਰਥਿਕ ਵਿਕਾਸ ਦੀ ਸਭ ਤੋਂ ਬੇਹਤਰ ਗਰੰਟੀ ਹੈ ਜਦੋਂ ਦੇਸ਼ ਵਿਸ਼ਵ ਦੀ ਆਰਥਿਕ ਮਹਾਂਸ਼ਕਤੀ ਬਣਦਾ ਜਾ ਰਿਹਾ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਕਿਉਂਕਿ ਹਾਲੇ ਤੱਕ ਸਾਂਝੇ ਸਿਵਲ ਕੋਡ ਦਾ ਕੋਈ ਖਰੜਾ ਤਿਆਰ ਨਹੀਂ ਕੀਤਾ ਗਿਆ ਤੇ ਕਮਿਸ਼ਨ ਨੇ ਵੱਖ-ਵੱਖ ਧਰਮਾਂ ਦੇ ਮੌਜੂਦਾ ਨਿੱਜੀ ਕਾਨੂੰਨਾਂ ਵਿਚ ਤਜਵੀਜ਼ਸ਼ੁਦਾ ਸੋਧ ਦਾ ਕੋਈ ਵੀ ਨੋਟਿਸ ਵੀ ਨਹੀਂ ਦਿੱਤਾ ਤਾਂ ਅਜਿਹੇ ਵਿਚ ਇਸ ਮਾਮਲੇ 'ਤੇ ਕੋਈ ਠੋਸ ਸੁਝਾਅ ਦੇਣਾ ਅਸੰਭਵ ਹੈ। ਪੱਤਰ ਵਿਚ ਕਿਹਾ ਗਿਆ ਕਿ ਠੋਸ ਖਰੜਾ ਜਿਸ ਵਿਚ ਤਜਵੀਜ਼ਸ਼ੁਦਾ ਕਾਨੂੰਨ ਦੇ ਸਾਰੇ ਵੇਰਵੇ ਹੋਣ ਤਿਆਰ ਕੀਤਾ ਜਾਣਾ ਚਾਹੀਦਾ ਹੈ ਅਤੇ ਦੇਸ਼ ਦੇ ਲੋਕਾਂ ਨੂੰ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਇੱਛਾ ਅਨੁਸਾਰ ਜਵਾਬ ਦੇ ਸਕਣ। 21ਵੇਂ ਕਾਨੂੰਨ ਕਮਿਸ਼ਨ ਨੇ ਡੂੰਘਾਈ ਨਾਲ ਅਧਿਐਨ ਕਰ ਕੇ 2018 ਵਿਚ ਆਪਣੀ ਰਿਪੋਰਟ ਸੌਂਪੀਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਦਾ 21ਵੇਂ ਕਾਨੂੰਨ ਕਮਿਸ਼ਨ ਨੇ ਡੂੰਘਾਈ ਨਾਲ ਅਧਿਐਨ ਕਰ ਕੇ 2018 ਵਿਚ ਆਪਣੀ ਰਿਪੋਰਟ ਸੌਂਪੀ ਸੀ ਤੇ ਆਖਿਆ ਸੀ ਕਿ ਸਾਂਝਾ ਸਿਵਲ ਕੋਡ ਨਾ ਤਾਂ ਲੋੜੀਂਦਾ ਹੈ ਤੇ ਨਾ ਹੀ ਇਸ ਪੜਾਅ 'ਤੇ ਇਸਦੀ ਕੋਈ ਇੱਛਾ ਹੈ। ਪੱਤਰ ਵਿਚ ਕਿਹਾ ਗਿਆ ਕਿ ਕਮਿਸ਼ਨ ਨੇ ਆਖਿਆ ਸੀ ਕਿ ਵੱਖ-ਵੱਖ ਭਾਈਚਾਰਿਆਂ ਵਿਚ ਪਰਿਵਾਰਕ ਕਾਨੂੰਨਾਂ ਵਿਚ ਸੁਧਾਰ ਸਾਂਝੇ ਸਿਵਲ ਕੋਡ ਨਾਲੋਂ ਔਰਤਾਂ ਤੇ ਬੱਚਿਆਂ ਦੇ ਹੱਕ ਸੁਰੱਖਿਅਤ ਕਰਨ ਵਾਸਤੇ ਜ਼ਿਆਦਾ ਚੰਗੀ ਗਰੰਟੀ ਹਨ। ਇਹ ਵੀ ਦੱਸਿਆ ਕਿ ਕਿਵੇਂ ਕਮਿਸ਼ਨ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਸਭਿਆਚਾਰਕ ਵਿਭਿੰਨਤਾ ਨਾਲ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ 'ਏਕਤਾ ਵਿਚ ਅਨੇਕਤਾ' ਦੇ ਵਿਚਾਰ ਨੂੰ ਕਿਸੇ ਵੀ ਤਰੀਕੇ ਦੂਰ ਦੁਰਾਡੇ ਤੋਂ ਵੀ ਕੋਈ ਖ਼ਤਰਾ ਹੋਵੇ ਅਤੇ ਅੰਤ ਵਿਚ ਦੇਸ਼ ਦੀ ਖੇਤਰੀ ਅਖੰਡਤਾ ਲਈ ਖ਼ਤਰਾ ਬਣ ਜਾਵੇ। ਇਸ ਵਿਚ ਕਿਹਾ ਗਿਆ ਕਿ 2018 ਤੋਂ ਬਾਅਦ ਇਹ ਰੋਸ਼ਨੀ ਕੇਂਦਰ ਸਰਕਾਰ ਲਈ ਜਿਹਨਾਂ ਦੇ ਹੱਕ ਪ੍ਰਭਾਵਤ ਹੁੰਦੇ ਹਨ, ਉਹਨਾਂ ਦੇ ਵਿਚਾਰ ਲੈਣ ਵਾਸਤੇ ਮਜਬੂਰ ਕਰਨ ਨੂੰ ਕਾਫੀ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਪੱਤਰ ਵਿਚ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਇਕ ਲੋਕਤੰਤਰੀ ਤੇ ਧਰਮ ਨਿਰਪੱਖ ਪਾਰਟੀ ਹੈ ਜੋ ਇਸ ਵਿਚਾਰ ਪ੍ਰਗਤੀ ਵਚਨਬੱਧ ਹੈ ਕਿ ਭਾਰਤ ਇਕ ਬਹੁ ਧਰਮੀ, ਬਹੁ ਸਭਿਆਚਾਰਕ ਤੇ ਬਹੁ ਭਾਈਸ਼ਾਈ ਸਮਾਜ ਵਾਲਾ ਮੁਲਕ ਹੈ ਤੇ ਏਕਤਾ ਵਿਚ ਅਨੇਕਤਾ ਦਾ ਵਿਚਾਰ ਇਸਨੂੰ ਬੰਨ ਕੇ ਰੱਖਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਦੀ ਨਿਵੇਕਲੀ ਪਛਾਣ 1699 ਵਿਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਾਹਿਬ ਨੇ ਖਾਲਸਾ ਪੰਥ ਦੀ ਸਾਜਣ ਕਰਨ ਸਮੇਂ ਸਪਸ਼ਟ ਪਰਿਭਾਸ਼ਤ ਕੀਤੀ ਸੀ ਤੇ ਖਾਲਸੇ ਨੂੰ ਵੱਖਰੇ ਧਰਮ ਵਜੋਂ ਨਿਆਰੀ ਪਛਾਣ ਦਿੱਤੀ ਸੀ। ਇਹ ਪਛਾਣ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਦੇ ਸਿੱਖਾਂ ਦੀ ਜੀਵਨ ਜਾਚ ਨਾਲ ਅਟੁੱਟ ਤੌਰ 'ਤੇ ਜੁੜੀ ਹੈ ਅਤੇ ਸਿੱਖੀ ਦੀਆਂ ਆਪਣੀਆਂ ਰਵਾਇਤਾਂ ਤੇ ਵਿਰਾਸਤ ਅਤੇ ਸਭਿਆਚਾਰ ਹੈ ਜੋ ਸਾਡੇ ਲਈ ਜ਼ਿੰਦਗੀ ਨਾਲੋਂ ਵੀ ਜ਼ਿਆਦਾ ਅਹਿਮੀਅਤ ਰੱਖਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਆਪਣੀ ਪਛਾਣ ਬਦਲਣ ਨਾਲੋਂ ਸ਼ਹਾਦਤ ਦੇਣ ਨੂੰ ਤਰਜੀਹ ਦਿੱਤੀ ਤੇ ਸਿੰਖਾਂ ਨੂੰ ਵਿਖਾ ਦਿੱਤਾ ਕਿ ਖਾਲਸਾ ਦੀ ਪਛਾਣ ਉਸ ਲਈ ਜ਼ਿੰਦਗੀ ਨਾਲੋਂ ਕਿਤੇ ਜ਼ਿਆਦਾ ਅਹਿਮ ਹੈ। ਸਰਦਾਰ ਬਾਦਲ ਨੇ ਦੱਸਿਆ ਕਿ ਲੁਧਿਆਣਾ ਵਿਚ 1978 ਵਿਚ ਪਾਸ ਕੀਤੇ ਗਏ ਆਨੰਦਪੁਰ ਸਾਹਿਬ ਦੇ ਮਤੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੀ ਸੰਘੀ ਪਛਾਣ ਦੀ ਰਾਖੀ ਦਾ ਸੰਕਲਪ ਲਿਆ ਸੀ ਜਿਸ ਵਿਚ ਵੱਖ-ਵੱਖ ਭਾਸ਼ਾਵਾਂ, ਧਰਮ ਤੇ ਸਭਿਆਚਾਰ ਹਨ। ਉਹਨਾਂ ਕਿਹਾ ਕਿ ਪਾਰਟੀ ਦੇ ਮਰਹੂਮ ਸਰਪ੍ਰਸਤ ਤੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਸ ਦ੍ਰਿਸ਼ਟੀਕੋਣ ਦੇ ਸਭ ਤੋਂ ਵੱਡੇ ਮੁਦੱਈ ਸਨ ਤੇ ਉਹਨਾਂ ਆਪਣਾ ਸਾਰਾ ਜੀਵਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਅਤੇ ਆਪਸੀ ਮਨੁੱਖੀ ਸਾਂਝ ਨੂੰ ਸਮਰਪਿਤ ਕੀਤਾ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸੰਵਿਧਾਨ ਘਾੜਿਆਂ ਨੇ ਸਾਂਝੇ ਸਿਵਲ ਕੋਡ ਨੂੰ ਸਾਂਝੀ ਸੂਚੀ ਵਿਚ ਰੱਖਿਆ। ਉਹਨਾਂ ਕਿਹਾ ਕਿ ਸਾਂਝੇ ਸਿਵਲ ਕੋਡ 'ਤੇ ਵਿਸਥਾਰ ਨਾਲ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ ਕਿ ਇਸਨੂੰ ਮੌਲਿਕ ਅਧਿਕਾਰਾਂ ਦੀ ਸੂਚੀ ਵਿਚ ਸ਼ਾਮਲ ਕਰਨ ਦੀ ਥਾਂ ਰਾਜ ਦੀ ਨਿਰਦੇਸ਼ਕ ਸਿਧਾਂਤਾਂ ਦੀ ਨੀਤੀ ਵਿਚ ਸ਼ਾਮਲ ਕੀਤਾ ਜਾਵੇ। ਅਕਾਲੀ ਦਲ ਨੇ ਇਹ ਵੀ ਕਿਹਾ ਕਿ ਤਜਵੀਜ਼ਸ਼ੁਦਾ ਸਾਂਝਾ ਸਿਵਲ ਕੋਡ ਸਮਾਜਿਕ ਕਬੀਲਿਆਂ ਨੂੰ ਵੀ ਪ੍ਰਭਾਵਤ ਕਰੇਗਾ ਜਿਹਨਾਂ ਦੇ ਵੱਖਰੇ ਰੀਤੀ ਰਿਵਾਜ, ਰਵਾਇਤਾਂ ਅਤੇ ਵੱਖ-ਵੱਖ ਨਿੱਜੀ ਕਾਨੂੰਨ ਹਨ। ਉਹਨਾਂ ਕਿਹਾ ਕਿ ਇਸ ਲਈ ਦੇਸ਼ ਵਿਚ ਖਾਸ ਤੌਰ 'ਤੇ ਉੱਤਰ ਪੂਰਬੀ ਰਾਜਾਂ ਜੋ ਸੰਵਿਧਾਨ ਦੀ ਧਾਰਾ 371 ਤਹਿਤ ਕਈ ਕਾਨੂੰਨਾਂ ਤੋਂ ਛੋਟ ਪ੍ਰਾਪਤ ਕਰਦੇ ਹਨ, ਵਿਚ ਗੈਰ ਲੋੜੀਂਦੀ ਗੜਬੜ ਤੇ ਬੇਚੈਨੀ ਪੈਦਾ ਕਰਨ ਦੀ ਕੋਈ ਲੋੜ ਨਹੀਂ ਹੈ The post ਕੇਂਦਰ ਸਾਂਝੇ ਸਿਵਲ ਕੋਡ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਦੇਸ਼ ਭਗਤ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ: ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News. Tags:
|
ਹਰ ਇੱਕ ਪੀੜਤ ਦੇ ਨੁਕਸਾਨ ਦੀ ਇਮਾਨਦਾਰੀ ਨਾਲ ਕੀਤੀ ਜਾਵੇ ਨਿਸ਼ਾਨਦੇਹੀ: ਬ੍ਰਮ ਸ਼ੰਕਰ ਜਿੰਪਾ Friday 14 July 2023 12:17 PM UTC+00 | Tags: aam-aadmi-party breaking-news cm-bhagwant-mann derabassi flood flood-affected-places floods latest-news news punjab-floods punjab-government punjab-news ਡੇਰਾਬੱਸੀ, 14 ਜੁਲਾਈ, 2023: ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਅੱਜ ਡੇਰਾਬੱਸੀ ਹਲਕੇ ਵਿੱਚ ਨਦੀਆਂ ਅਤੇ ਚੋਆਂ ਵਿੱਚ ਅਚਾਨਕ ਆਏ ਪਾਣੀ ਨਾਲ ਨਗਲਾਂ, ਅੰਨਟਾਲਾ, ਸਾਰੰਗਪੁਰ, ਚਚਰੌਲੀ, ਹੰਡੇਸਰਾ ਵਿਖੇ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਕਿਹਾ ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਹੜ੍ਹ ਪ੍ਰਭਾਵਿਤ ਥਾਵਾਂ ‘ਤੇ ਜਾਣ ਦੇ ਨਾਲ ਨਾਲ ਆਪਣੇ ਸਾਰੇ ਮੰਤਰੀਆਂ ਤੇ ਐਮ.ਐਲ.ਏ ਨੂੰ ਮੁਸੀਬਤ ਦੀ ਇਸ ਘੜੀ ਵਿੱਚ ਪੀੜਤਾਂ ਤੱਕ ਪੁੱਜ ਕੇ ਉਨ੍ਹਾਂ ਨੂੰ ਹੌਂਸਲਾ ਦੇਣ, ਬਚਾਅ ਤੇ ਰਾਹਤ ਕਾਰਜਾਂ ਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਆਲਮਗੀਰ, ਟਿਵਾਣਾ, ਸਾਧਾਪੁਰ, ਡੰਗਡੇਰਾ, ਖਜੂਰ ਮੰਡੀਅਤੇ ਸਿਰਸਿਣੀ ਵਿਖੇ ਘੱਗਰ ਦੇ ਬੰਨ੍ਹ ਟੁੱਟਣ ਨਾਲ ਡੁੱਬੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡੀ ਵੱਡੀ ਜਿੰਮੇਵਾਰੀ ਪਾਣੀ ਉਤਰਨ ਤੋਂ ਬਾਅਦ ਕੀਤੇ ਜਾਣ ਵਾਲੇ ਅਗਲੇ ਰਾਹਤ ਅਤੇ ਬਚਾਅ ਕਾਰਜਾਂ ਦੀ ਬਣਦੀ ਹੈ। ਪੰਜਾਬ ਦੇ ਲੋਕ ਬਹਾਦਰ ਹਨ, ਜਿਨ੍ਹਾਂ ਨੇ ਇਨ੍ਹਾਂ ਕੁੱਝ ਵਾਪਰਨ ਤੇ ਵੀ ਹੌਂਸਲਾ ਨਹੀਂ ਢਾਹਿਆ ਅਤੇ ਖੁਦ ਸਰਕਾਰ ਨਾਲ ਬਚਾਅ ਕਾਰਜਾਂ ਵਿੱਚ ਸਹਿਯੋਗ ਦੇ ਰਹੇ ਹਨ। ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਆਖਿਆ ਕਿ ਸਰਕਾਰ ਵੱਲੋਂ ਪਿੰਡਾਂ ਚ ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਸੇਵਾਵਾਂ ਜਿਵੇਂ ਕਿ ਸਿਹਤ ਸੇਵਾਵਾਂ, ਪਸ਼ੂਆਂ ਦੀ ਸਿਹਤ ਸੰਭਾਲ ਦੇ ਵਿਸ਼ੇਸ਼ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਗੱਲ ਨੂੰ ਵੀ ਯਕੀਨੀ ਬਣਾਏਗੀ ਕਿ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾ ਕੇ, ਦੱਬੀਆਂ ਡਰੇਨਾਂ ਤੇ ਨਿਕਾਸੀ ਨਾਲਿਆਂ ਦੀ ਨਿਸ਼ਾਨਦੇਹੀ ਕਰਕੇ ਵਹਾਅ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਜਿੰਪਾ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੀਆਂ ਸੂਚੀਆਂ ਤਿਆਰ ਕਰਦੇ ਹੋਏ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਹਰੇਕ ਨੁਕਸਾਨ ਦੀ ਭਰਪਾਈ ਹੋਵੇ। ਸਰਕਾਰ ਕੋਲ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ। ਬਾਅਦ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ (Bram Shankar Jimpa) ਨੇ ਐਮ ਐਲ ਏ ਰੰਧਾਵਾ ਨਾਲ ਜੋਲਾ ਕਲਾਂ ਅਤੇ ਜਾਂਡਲੀ ਵਿਚਾਲੇ ਅਕੁਮਸ ਲਾਈਫ ਸਾਇੰਸਜ਼ ਫੈਕਟਰੀ ਅੱਗੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਧਰਨੇ ਤੇ ਬੈਠੇ ਕਿਸਾਨਾਂ ਨਾਲ ਹਮਦਰਦੀ ਜਤਾਈ ਅਤੇ ਐਮ ਐਲ ਏ ਕੁਲਜੀਤ ਸਿੰਘ ਡੇਰਾਬੱਸੀ ਤੇ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ ਕਿਸਾਨਾਂ ਵੱਲੋਂ ਇਸ ਲਈ ਫੈਕਟਰੀ ਵੱਲੋਂ ਕੁਦਰਤੀ ਚੋਅ ਦਾ ਰਸਤਾ ਤੰਗ ਕੀਤੇ ਜਾਣ ਦੇ ਮਾਮਲੇ ਦੇਖਣ ਲਈ ਕਿਹਾ। ਇਸ ਮੌਕੇ ਐਮ ਐਲ ਏ ਡੇਰਾਬੱਸੀ ਨੇ ਕਿਹਾ ਕਿ ਉਹ ਖੁਦ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਤੇ ਜ਼ਰੂਰੀ ਸੇਵਾਵਾਂ ਬਹਾਲ ਕਰਵਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਇਸ ਪੱਛੜੇ ਅਤੇ ਦੂਰ ਦੁਰਾਡੇ ਦੇ ਇਲਾਕੇ ਵਿੱਚ ਹੜ੍ਹ ਪ੍ਰਭਾਵਿਤਾਂ ਦੀ ਸਾਰ ਲੈਣ ਲਈ ਕੀਤੇ ਵਿਸ਼ੇਸ਼ ਦੌਰੇ ਲਈ ਧੰਨਵਾਦ ਕੀਤਾ। The post ਹਰ ਇੱਕ ਪੀੜਤ ਦੇ ਨੁਕਸਾਨ ਦੀ ਇਮਾਨਦਾਰੀ ਨਾਲ ਕੀਤੀ ਜਾਵੇ ਨਿਸ਼ਾਨਦੇਹੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈੱਨਲ 'ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ Friday 14 July 2023 12:29 PM UTC+00 | Tags: breaking-news cm-bhagwant-mann latest-news news punjab-government punjab-news sgpcs-channel the-unmute-breaking-news the-unmute-punjab the-unmute-punjabi-news web-channel ਅੰਮ੍ਰਿਤਸਰ, 14 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈੱਨਲ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦਾ ਪੀਟੀਸੀ ਨਾਲ ਹੋਇਆ ਸਮਝੌਤਾ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ, ਜਿਸ ਮਗਰੋਂ 24 ਜੁਲਾਈ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਅਤੇ ਹੋਰ ਵੈੱਬ ਮਾਧਿਅਮਾਂ ਰਾਹੀਂ ਗੁਰਬਾਣੀ ਪ੍ਰਸਾਰਣ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਯੂਟਿਊਬ ਚੈਨਲ ਚਲਾਉਣ ਦਾ ਆਦੇਸ਼ ਹੋਇਆ ਸੀ, ਜਿਸ ਤਹਿਤ ਸਬ-ਕਮੇਟੀ ਗਠਤ ਕਰਕੇ ਕਾਰਵਾਈ ਮੁਕੰਮਲ ਕੀਤੀ ਗਈ ਹੈ। ਇਹ ਕਾਰਜ ਤਕਨੀਕੀ ਹੋਣ ਕਾਰਨ ਕਈ ਪੱਖ ਵਿਚਾਰੇ ਗਏ ਹਨ ਅਤੇ ਸਬ-ਕਮੇਟੀ ਨੇ ਫਿਲਹਾਲ ਇਕ ਕੰਪਨੀ ਰਾਹੀਂ ਮਹੀਨਾਵਾਰ ਖਰਚਿਆਂ 'ਤੇ ਸੇਵਾਵਾਂ ਲੈਣ ਦੀ ਸਿਫਾਰਸ਼ ਕੀਤੀ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੰਪਨੀ ਦੀਆਂ ਲਈਆਂ ਜਾਣ ਵਾਲੀਆਂ ਇਹ ਸੇਵਾਵਾਂ ਤਕਨੀਕੀ, ਲੋੜੀਂਦੇ ਸਮਾਨ ਅਤੇ ਸਟਾਫ਼ ਨਾਲ ਸਬੰਧਤ ਹਨ, ਜਦਕਿ ਪ੍ਰਸਾਰਣ ਦੇ ਹੱਕ ਹਕੂਕ ਸ਼੍ਰੋਮਣੀ ਕਮੇਟੀ ਕੋਲ ਹੀ ਸੁਰੱਖਿਅਤ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਪਾਸ ਰਾਖਵੇਂ ਰਹਿਣਗੇ ਅਤੇ ਆਪਣੀ ਮਰਜ਼ੀ ਨਾਲ ਕੋਈ ਵੀ ਚੈਨਲ, ਯੂਟਿਊਬ ਚੈਨਲ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚ ਗੁਰਬਾਣੀ ਪ੍ਰਸਾਰਣ ਨਹੀਂ ਚਲਾ ਸਕੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਜਾਣ ਵਾਲੇ ਵੈੱਬ/ਯੂਟਿਊਬ ਚੈਨਲ ਦਾ ਨਾਂ 'ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ' ਹੋਵੇਗਾ ਅਤੇ ਇਸ 'ਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦਾ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧੀ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਮੁੱਢਲੀ ਕਾਰਵਾਈ ਤਹਿਤ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਸਮਾਂ ਦੇਣ ਲਈ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਜ ਤਕਨੀਕੀ ਹੋਣ ਕਾਰਨ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਸੈਟੇਲਾਈਟ ਚਲਾਉਣ ਵਾਸਤੇ ਆਪਣਾ ਲਾਇਸੰਸ ਲੈਣ ਵਾਸਤੇ ਵਿਧੀਵੱਤ ਪਹੁੰਚ ਅਪਨਾਈ ਜਾਵੇਗੀ। ਇਸ ਕਾਰਜ ਵਾਸਤੇ ਜੇਕਰ ਵੱਖਰੀ ਕੰਪਨੀ ਸਥਾਪਤ ਕਰਨ ਦੀ ਲੋੜ ਪਵੇ ਤਾਂ ਉਸ ਲਈ ਵੀ ਪਰਕਿਰਿਆ ਪੂਰੀ ਕੀਤੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ। ਗੁਰਬਾਣੀ ਪ੍ਰਸਾਰਣ ਦੇ ਫੈਸਲੇ ਦੀ ਜਾਣਕਾਰੀ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੌਂਪਿਆ ਪੱਤਰਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਮੂਹ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਯੂਟਿਊਬ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਕਰਨ ਸਬੰਧੀ ਲਏ ਗਏ ਫੈਸਲੇ ਦੀ ਜਾਣਕਾਰੀ ਦਿੱਤੀ। ਇਸ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਪੱਤਰ ਸੌਂਪਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਅੰਤ੍ਰਿੰਗ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਚੈਨਲ ਸਬੰਧੀ ਗਠਤ ਸਬ-ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਕੁਲਵੰਤ ਸਿੰਘ ਮੰਨਣ, ਸ. ਸਰਵਣ ਸਿੰਘ ਕੁਲਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਪਾਲ ਸਿੰਘ ਜੱਲਾ, ਬੀਬੀ ਜਸਬੀਰ ਕੌਰ ਜੱਫਰਵਾਲ ਆਦਿ ਮੌਜੂਦ ਸਨ। The post ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈੱਨਲ 'ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਹਰ ਇੱਕ ਹੜ੍ਹ ਪ੍ਰਭਾਵਿਤ ਵਿਅਕਤੀ ਤੱਕ ਪੁੱਜਣੀ ਯਕੀਨੀ ਬਣਾਈ ਜਾਵੇਗੀ: ਬ੍ਰਮ ਸ਼ੰਕਰ ਜਿੰਪਾ Friday 14 July 2023 12:37 PM UTC+00 | Tags: bram-shankar-jimpa floods flood-victims flood-victims-farmers latest-news news punjab-flood punjab-government punjab-latest-news the-unmute-breaking-news the-unmute-punjabi-news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੁਲਾਈ, 2023: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਅੱਜ ਇੱਥੇ ਜ਼ਿਲ੍ਹੇ ਵਿੱਚ ਹੜ੍ਹ (Flood) ਪ੍ਰਭਾਵਿਤ ਇਲਾਕਿਆਂ ਦੇ ਪੀੜ੍ਹਤਾਂ ਦੀ ਮੱਦਦ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਕਰਨ ਪੁੱਜੇ, ਮਾਲ, ਮੁੜ ਵਸੇਬਾ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਹੜ੍ਹਾਂ ਦੌਰਾਨ ਜਿੰਨਾ ਨੁਕਸਾਨ ਝੱਲਿਆ ਹੈ, ਉਸ ਲਈ ਹਰ ਇੱਕ ਪ੍ਰਭਾਵਿਤ ਵਿਅਕਤੀ ਤੱਕ ਮੁਆਵਜ਼ਾ/ਰਾਹਤ ਪੁੱਜਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਲ੍ਹ ਸ਼ਾਮ ਤੱਕ 19 ਹਜ਼ਾਰ ਤੋਂ ਵਧੇਰੇ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ 100 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਤੁਰੰਤ ਪ੍ਰਭਾਵ ਨਾਲ ਬਚਾਅ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੀ ਸਥਿਤੀ 1993 ਤੋਂ ਬਾਅਦ ਪਹਿਲੀ ਵਾਰ ਬਣੀ ਹੈ। ਪੰਜਾਬ ਨੇ ਮਾਲ – ਪਸ਼ੂ ਅਤੇ ਜ਼ਮੀਨਾਂ ਦਾ ਵੱਡਾ ਨੁਕਸਾਨ ਝੱਲਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸਥਾਨਕ ਪੱਧਰ ਤੇ ਦਿੱਤੇ ਆਦੇਸ਼ਾਂ ਮੁਤਾਬਕ ਸੁਰੱਖਿਅਤ ਜ਼ੋਨਾਂ ਚ ਲਿਜਾਇਆ ਗਿਆ। ਉਨ੍ਹਾਂ ਕਿਹਾ ਫਿਰ ਵੀ ਵੱਖ ਵੱਖ ਕਾਰਨਾਂ ਕਰਕੇ ਗਈਆਂ 15 ਜਾਨਾਂ ਦਾ ਦੁੱਖ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਐਨ ਡੀ ਆਰ ਐਫ਼ ਤੇ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਹੜ੍ਹਾਂ (Flood) ਦੌਰਾਨ ਵੱਡੀ ਪੱਧਰ ਤੇ ਕੀਤੇ ਗਏ ਬਚਾਅ ਕਾਰਜਾਂ ਤੋਂ ਬਾਅਦ ਹੌਲੀ ਹੌਲੀ ਪਾਣੀ ਦਾ ਪੱਧਰ ਘਟਣ ਬਾਅਦ ਹਾਲਾਤ ਆਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਰੋਪੜ ਤੋਂ ਸ਼ੁਰੂ ਹੋਏ ਹੜ੍ਹ ਪਟਿਆਲਾ, ਸੰਗਰੂਰ, ਜਲੰਧਰ, ਹਰੀਕੇ ਪੱਤਣ ਇਲਾਕੇ ਸਮੇਤ 14 ਜ਼ਿਲ੍ਹਿਆਂ ਨੂੰ ਲਪੇਟ ਚ ਲੈ ਚੁੱਕੇ ਹਨ ਪਰ ਹੁਣ ਪਟਿਆਲਾ, ਸੰਗਰੂਰ, ਜਲੰਧਰ, ਹਰੀਕੇ ਪੱਤਣ ਨੂੰ ਛੱਡ ਕੇ ਬਾਕੀ ਥਾਵਾਂ ਤੇ ਹਾਲਾਤ ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹੜ੍ਹਾਂ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਸਰਕਾਰ ਵੱਲੋਂ ਇਸ ਸਥਿਤੀ ਨੂੰ ਭਵਿੱਖ ਵਿੱਚ ਨਾ ਬਣਨ ਦੇਣ ਲਈ, ਹੁਣ ਦੇ ਹਾਲਾਤਾਂ ਨੂੰ ਮੁੱਖ ਰੱਖ ਕੇ ਭਵਿੱਖੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਵਿਚ ਘੱਗਰ ਚ ਆਏ ਕੌਸ਼ਲਿਆ ਡੈਮ ਦੇ ਪਾਣੀ ਅਤੇ ਸੁਖਨਾ ਝੀਲ ਤੋਂ ਸੁਖਨਾ ਚੋਅ ਰਾਹੀਂ ਘੱਗਰ ਚ ਮਿਲੇ ਪਾਣੀ ਨੇ ਡੇਰਾਬੱਸੀ ਤੇ ਜ਼ੀਰਕਪੁਰ ਇਲਾਕਿਆਂ ਚ ਸਥਿਤੀ ਖਰਾਬ ਕੀਤੀ ਪਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੀ ਮੇਹਨਤ ਸਦਕਾ ਹੁਣ ਹਾਲਾਤ ਆਮ ਵਰਗੇ ਬਣ ਰਹੇ ਹਨ। ਇਸ ਤੋਂ ਪਹਿਲਾਂ ਮੋਹਾਲੀ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਮੰਤਰੀ ਜੋ ਕਿ ਜ਼ਿਲ੍ਹੇ ਦੇ ਪ੍ਰਭਾਰੀ ਮੰਤਰੀ ਵੀ ਹਨ, ਨੂੰ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਨੁਕਸਾਨ, ਬਚਾਅ ਤੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਸੇਵਾਵਾਂ ਜਿਵੇਂ ਕਿ ਬਿਜਲੀ, ਪਾਣੀ ਦੀ ਸਪਲਾਈ ਅਤੇ ਨੁਕਸਾਨੀਆਂ ਸੜਕਾਂ ਨੂੰ ਮੁਰੰਮਤ ਕਰਕੇ ਆਮ ਹਾਲਤਾਂ ਵਿੱਚ ਲਿਆਉਣ ਲਈ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ। ਬਾਰਸ਼ ਕਾਰਨ ਰੁਕੀਆਂ 32 ਜਲ ਸਪਲਾਈ ਸਕੀਮਾਂ ਵਿਚੋਂ ਕੇਵਲ ਇੱਕ ਜਲ ਸਪਲਾਈ ਸਕੀਮ ਹੀ ਕਾਰਜਸ਼ੀਲ ਹੋਣ ਤੋਂ ਬਾਕੀ ਹੈ, ਜੋ ਕਿ ਅੱਜ ਸ਼ਾਮ ਤੱਕ ਚਲਾ ਦਿੱਤੀ ਜਾਵੇਗੀ। ਮੋਹਾਲੀ ਦੇ ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਟਾਕਰੇ ਲਈ ਕੀਤੇ ਯਤਨਾਂ ਤੇ ਬਚਾਅ ਤੇ ਰਾਹਤ ਕਾਰਜਾਂ ਤੇ ਤਸੱਲੀ ਪ੍ਰਗਟਾਈ ਪਰ ਉਨ੍ਹਾਂ ਨਾਲ ਹੀ ਖਰੜ ਅਤੇ ਜ਼ੀਰਕਪੁਰ ਚ ਰਿਹਾਇਸ਼ੀ ਟਾਵਰਾਂ ਚ ਪਾਣੀ ਆਉਣ ਨੂੰ ਰੋਕਣ ਲਈ ਭਵਿੱਖੀ ਯੋਜਨਾ ਉਲੀਕਣ ਤੇ ਵੀ ਜ਼ੋਰ ਦਿੱਤਾ। ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗਮਾਡਾ, ਨਗਰ ਨਿਗਮ ਅਤੇ ਅਜਿਹੇ ਹੋਰ ਜ਼ਰੂਰੀ ਸੇਵਾਵਾਂ ਵਾਲੇ ਮਹਿਕਮਿਆਂ ਦੇ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਇੱਕ ਨੋਡਲ ਅਧਿਕਾਰੀ ਲਾਇਆ ਜਾਵੇ ਤਾਂ ਕਿ ਵੱਖ ਵੱਖ ਮਹਿਕਮਿਆਂ ਕਾਰਨ ਲੋਕਾਂ ਨੂੰ ਦਿੱਕਤ ਨਾ ਆਵੇ, ਜਿਸ ਤੇ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ, ਜਿਹੜੇ ਖੁਦ ਹੜ੍ਹਾਂ ਦੇ ਪਾਣੀ ਚ ਉਤਰ ਕੇ ਬਚਾਅ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਲਈ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਹੜ੍ਹ ਪ੍ਰਭਾਵਿਤ ਆਮ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਸੁਖ਼ਦ ਬਣਾਉਣ ਲਈ, ਉਨ੍ਹਾਂ ਦੇ ਹੜ੍ਹਾਂ ਦੀ ਭੇਟ ਚੜ੍ਹੇ ਮਾਲ – ਪਸ਼ੂ ਦਾ ਉਚਿਤ ਮੁਆਵਜ਼ਾ ਦਿਵਾਉਣ ਲਈ ਇਮਾਨਦਾਰੀ ਨਾਲ ਰਿਪੋਰਟ ਬਣਾਈਏ। ਉਨ੍ਹਾਂ ਕਿਹਾ ਕਿ ਜਿਹੜੇ ਪਸ਼ੂ ਹੜ੍ਹਾਂ ਕਾਰਨ ਮਰੇ ਹਨ, ਉਨ੍ਹਾਂ ਦਾ ਉਚਿਤ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਬਿਮਾਰੀ ਦਾ ਕਾਰਨ ਨਾ ਬਣਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੈਡੀਕਲ ਸੇਵਾਵਾਂ ਯਕੀਨੀ ਬਣਾਈਆਂ ਜਾਣ। The post ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਹਰ ਇੱਕ ਹੜ੍ਹ ਪ੍ਰਭਾਵਿਤ ਵਿਅਕਤੀ ਤੱਕ ਪੁੱਜਣੀ ਯਕੀਨੀ ਬਣਾਈ ਜਾਵੇਗੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ 'ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ: ਅਨਮੋਲ ਗਗਨ ਮਾਨ Friday 14 July 2023 12:44 PM UTC+00 | Tags: aam-aadmi-party anmol-gagan-mann breaking-news cm-bhagwant-mann construction-workers construction-workers-news ghaggar news patiala punjab-government punjab-news rupnagar the-unmute-breaking-news ਚੰਡੀਗੜ੍ਹ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ (construction workers) ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ 'ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ । ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ (construction workers) ਆਪਣੀ ਰਜਿਸਟ੍ਰੇਸ਼ਨ ਕਰਾਉਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆ ਦੀ ਸਹੂਲਤ ਲਈ ਇੱਕ ਮੋਬਾਇਲ ਐਪ 'ਪੰਜਾਬ ਕਿਰਤੀ ਸਹਾਇਕ' ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ । ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ । ਉਨਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। The post ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ 'ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਹਨੂੰਮਾਨਗੜ੍ਹ: ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦਾ ਖ਼ਤਰਾ, ਸਕੂਲ/ਕਾਲਜ਼ ਰਹਿਣਗੇ ਬੰਦ Friday 14 July 2023 01:13 PM UTC+00 | Tags: breaking-news ghaggar-river hanumangarh news rajasthan-news ਚੰਡੀਗੜ੍ਹ, 14 ਜੁਲਾਈ 2023: ਰਾਜਸਥਾਨ ਦੇ ਹਨੂੰਮਾਨਗੜ੍ਹ (Hanumangarh) 'ਚੋਂ ਲੰਘਦੇ ਘੱਗਰ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਹੜ੍ਹਾਂ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਘੱਗਰ ‘ਚ ਪਾਣੀ ਦੇ ਤੇਜ਼ ਵਹਾਅ ਦੇ ਮੱਦੇਨਜ਼ਰ ਸ਼ਨੀਵਾਰ ਤੋਂ ਹਨੂੰਮਾਨਗੜ੍ਹ, ਟਿੱਬੀ, ਪੀਲੀਬੰਗਾ ਦੇ ਸਕੂਲਾਂ ‘ਚ ਅਣਮਿੱਥੇ ਸਮੇਂ ਲਈ ਛੁੱਟੀ ਰਹੇਗੀ। ਇਸ ਮਾਮਲੇ ‘ਚ ਸ਼ੁੱਕਰਵਾਰ ਨੂੰ ਜ਼ਿਲਾ ਕੁਲੈਕਟਰ ਰੁਕਮਣੀ ਰਿਆਰ ਸਿਹਾਗ ਦੀ ਤਰਫੋਂ ਹੁਕਮ ਜਾਰੀ ਕੀਤੇ ਗਏ ਹਨ। ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਔਟੂ ਹੈੱਡ ‘ਤੇ ਅੱਪ ਸਟ੍ਰੀਮ ‘ਚ 20 ਹਜ਼ਾਰ ਕਿਊਸਿਕ ਪਾਣੀ ਆ ਰਿਹਾ ਸੀ, ਜਿਸ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਔਟੂ ਹੈੱਡ ਤੋਂ 17,000 ਕਿਊਸਿਕ ਪਾਣੀ ਛੱਡਿਆ ਗਿਆ ਹੈ । ਇਹ ਵਾਧੂ ਪਾਣੀ ਸ਼ੁੱਕਰਵਾਰ ਸ਼ਾਮ ਤੱਕ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਪਹੁੰਚ ਗਿਆ। ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਔਟੂ ਹੈੱਡ ਤੋਂ 20,000 ਕਿਊਸਿਕ ਤੋਂ ਵੱਧ ਪਾਣੀ ਛੱਡੇ ਜਾਣ ਦੀ ਸੰਭਾਵਨਾ ਜਤਾਈ ਹੈ। ਗੁੱਲਾਚਿੱਕਾ ਹੈੱਡ ‘ਤੇ ਸ਼ੁੱਕਰਵਾਰ ਸਵੇਰੇ ਓਵਰਫਲੋ ਪਾਣੀ ਚੱਲ ਰਿਹਾ ਸੀ। ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਰਾਹਤ ਕੇਂਦਰ, ਖਾਣੇ ਦਾ ਪ੍ਰਬੰਧ, ਸਫਾਈ, ਮੈਡੀਕਲ ਸਮੇਤ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਕੁਲੈਕਟਰ ਰੁਕਮਣੀ ਸਿਹਾਗ ਨੇ ਕਿਹਾ ਕਿ ਘੱਗਰ ਵਿੱਚ ਜ਼ਿਆਦਾ ਪਾਣੀ ਆਉਣ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਪੁਲਿਸ ਚੌਕਸ ਹੈ। ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਹਰਿਆਣਾ-ਪੰਜਾਬ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ 3 ਘੰਟੇ ਬਾਅਦ ਪਾਣੀ ਦੀ ਸਥਿਤੀ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਹੜ੍ਹ ਦੀ ਸੰਭਾਵਨਾ ਕਾਰਨ ਲਾਲਗੜ੍ਹ ਤੋਂ ਫੌਜ ਦੀ ਟੁਕੜੀ ਨੇ ਦੋ ਦਿਨਾਂ ਤੋਂ ਹਨੂੰਮਾਨਗੜ੍ਹ ਵਿੱਚ ਡੇਰਾ ਲਾ ਕੇ ਮੋਰਚਾ ਸੰਭਾਲ ਲਿਆ ਹੈ। ਫੌਜ ਤੋਂ ਇਲਾਵਾ SDRF ਅਤੇ NDRF ਦੀਆਂ ਟੀਮਾਂ ਨੂੰ ਵੀ ਹਨੂੰਮਾਨਗੜ੍ਹ (Hanumangarh) ਸੱਦਿਆ ਗਿਆ ਹੈ। ਐਸਡੀਆਰਐਫ ਇੰਸਪੈਕਟਰ ਕਿਸ਼ਨਰਾਮ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਐਸਡੀਆਰਐਫ ਦੀਆਂ 6 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜੈਪੁਰ ਅਤੇ ਅਜਮੇਰ ਤੋਂ ਦੋ ਟੀਮਾਂ ਨੂੰ ਸੱਦੀਆਂ ਹਨ। NDRF ਦੀ 1 ਟੀਮ ਕੰਮ ਕਰ ਰਹੀ ਹੈ ਜਦਕਿ 2 ਟੀਮਾਂ ਸਟੈਂਡਬਾਏ ‘ਤੇ ਹਨ। ਲੋੜ ਪੈਣ 'ਤੇ ਇਹ ਟੀਮਾਂ ਤੁਰੰਤ ਮੌਕੇ 'ਤੇ ਪੁੱਜਣਗੀਆਂ। ਪ੍ਰਸ਼ਾਸਨ ਵੱਲੋਂ ਇਲਾਕੇ ਦੀ ਭੂਗੋਲਿਕ ਸਥਿਤੀ ਦਾ ਨਿਰੀਖਣ ਕਰਨ ਲਈ ਇਹ ਟੀਮਾਂ ਬਣਾਈਆਂ ਜਾ ਰਹੀਆਂ ਹਨ। The post ਹਨੂੰਮਾਨਗੜ੍ਹ: ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦਾ ਖ਼ਤਰਾ, ਸਕੂਲ/ਕਾਲਜ਼ ਰਹਿਣਗੇ ਬੰਦ appeared first on TheUnmute.com - Punjabi News. Tags:
|
ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸੋਨ ਤਮਗਾ Friday 14 July 2023 01:29 PM UTC+00 | Tags: breaking-news tajinderpal-singh-toor ਚੰਡੀਗੜ੍ਹ, 14 ਜੁਲਾਈ 2023: ਥਾਈਲੈਂਡ ਵਿੱਚ ਚੱਲ ਰਹੀ 25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਭਾਰਤੀ ਐਥਲੀਟਾਂ ਨੇ ਤਿੰਨ ਤਮਗੇ ਜਿੱਤੇ। ਤਜਿੰਦਰਪਾਲ ਸਿੰਘ ਤੂਰ (Tajinderpal Singh Toor) ਅਤੇ ਪਾਰੁਲ ਚੌਧਰੀ ਨੇ ਸੋਨ ਤਮਗੇ ਜਿੱਤੇ ਹਨ। ਤੀਜੇ ਦਿਨ ਭਾਰਤ ਲਈ ਪਹਿਲਾ ਸੋਨ ਤਮਗਾ ਪੁਰਸ਼ਾਂ ਦੇ ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਹੈ । ਤਜਿੰਦਰਪਾਲ ਨੇ 20.23 ਮੀਟਰ ਥਰੋਅ ਨਾਲ ਪਹਿਲੇ ਸਥਾਨ ‘ਤੇ ਰਿਹਾ। ਈਰਾਨ ਦਾ ਮੇਹਦੀ ਸਾਬਰੀ 19.98 ਮੀਟਰ ਥਰੋਅ ਨਾਲ ਦੂਜੇ ਸਥਾਨ ‘ਤੇ ਰਿਹਾ ਜਦਕਿ ਕਜ਼ਾਕਿਸਤਾਨ ਦਾ ਇਵਾਨ ਇਵਾਨੋਵ 19.87 ਮੀਟਰ ਥਰੋਅ ਨਾਲ ਤੀਜੇ ਸਥਾਨ ‘ਤੇ ਰਿਹਾ The post ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ‘ਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਤੀਜੇ ਦਿਨ ਭਾਰਤ ਨੇ ਜਿੱਤੇ ਤਿੰਨ ਤਗਮੇ Friday 14 July 2023 01:49 PM UTC+00 | Tags: 25th-asian-athletics-championships breaking-news indian-athletes indian-athletes-news news sports-news ਚੰਡੀਗੜ੍ਹ, 14 ਜੁਲਾਈ 2023: ਥਾਈਲੈਂਡ ਵਿੱਚ ਚੱਲ ਰਹੀ 25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 (Asian Athletics Championship) ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਭਾਰਤੀ ਐਥਲੀਟਾਂ ਨੇ ਤਿੰਨ ਤਮਗੇ ਜਿੱਤੇ। ਤਜਿੰਦਰਪਾਲ ਸਿੰਘ ਤੂਰ (Tajinderpal Singh Toor) ਅਤੇ ਪਾਰੁਲ ਚੌਧਰੀ ਨੇ ਸੋਨ ਤਮਗੇ ਜਿੱਤੇ ਹਨ। ਭਾਰਤ ਲਈ ਪਹਿਲਾ ਸੋਨ ਤਮਗਾ ਪੁਰਸ਼ਾਂ ਦੇ ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਹੈ । ਤਜਿੰਦਰਪਾਲ ਨੇ 20.23 ਮੀਟਰ ਥਰੋਅ ਨਾਲ ਪਹਿਲੇ ਸਥਾਨ ‘ਤੇ ਰਿਹਾ। ਪਾਰੁਲ ਚੌਧਰੀ ਨੇ 3000 ਮੀਟਰ ਸਟੀਪਲ ਚੇਜ਼ ਦੌੜ ਵਿੱਚ 9.38.76 ਸਕਿੰਟ ਦਾ ਸਮਾਂ ਲੈ ਕੇ ਭਾਰਤ ਲਈ ਦਿਨ ਦਾ ਦੂਜਾ ਸੋਨ ਤਮਗਾ ਜਿੱਤਿਆ ਹੈ । ਇਸ ‘ਚ ਚੀਨ ਦੀ ਜ਼ੂ ਸ਼ੁਆਂਗਸ਼ੁਆਂਗ ਨੇ 9.44.54 ਸਕਿੰਟ ਦੇ ਨਾਲ ਚਾਂਦੀ ਦਾ ਤਮਗਾ ਅਤੇ ਜਾਪਾਨ ਦੀ ਰਿਮੀ ਯੋਸ਼ੀਮੁਰਾ ਨੇ 9.48.48 ਸਕਿੰਟ ਨਾਲ ਕਾਂਸੀ ਦਾ ਤਮਗਾ ਜਿੱਤਿਆ। ਸ਼ੈਲੀ ਸਿੰਘ ਨੇ ਲੰਬੀ ਛਾਲ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਸ਼ੈਲੀ ਨੇ 6.54 ਮੀਟਰ ਦੀ ਛਾਲ ਮਾਰੀ। ਦੂਜੇ ਪਾਸੇ ਜਾਪਾਨ ਦੀ ਸ਼ੁਮਾਰੀ ਹਾਟਾ 6.97 ਮੀਟਰ ਛਾਲ ਮਾਰ ਕੇ ਪਹਿਲੇ ਸਥਾਨ ‘ਤੇ ਰਹੀ। ਚੀਨ ਦਾ ਜ਼ੋਂਗਜੇ ਜਵੇਈ 6.46 ਮੀਟਰ ਦੀ ਛਾਲ ਨਾਲ ਤੀਜੇ ਸਥਾਨ ‘ਤੇ ਰਹੀ । ਭਾਰਤ ਨੇ ਹੁਣ ਤੱਕ 5 ਸੋਨ ਤਮਗੇ ਸਮੇਤ 9 ਤਮਗੇ ਜਿੱਤੇ ਹਨ ਅਤੇ ਭਾਰਤ ਟੇਬਲ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ। The post ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਤੀਜੇ ਦਿਨ ਭਾਰਤ ਨੇ ਜਿੱਤੇ ਤਿੰਨ ਤਗਮੇ appeared first on TheUnmute.com - Punjabi News. Tags:
|
ਮੂਨਕ ਦੀ ਜ਼ਿੰਕ ਫੈਕਟਰੀ 'ਚ ਕੰਮ ਕਰ ਰਹੇ ਮਜ਼ਦੂਰ ਪਾਣੀ 'ਚ ਰੁੜ੍ਹੇ, ਇੱਕ ਦੀ ਮੌਤ, ਦੂਜਾ ਲਾਪਤਾ Friday 14 July 2023 02:57 PM UTC+00 | Tags: balran breaking-news dehla-road-moonak moonak moonak-news news zink-factory ਚੰਡੀਗੜ੍ਹ, 14 ਜੁਲਾਈ 2023: ਮੂਨਕ (Moonak) ਦੇ ਦੇਹਲਾ ਰੋਡ ‘ਤੇ ਸਥਿਤ ਜ਼ਿੰਕ ਫੈਕਟਰੀ ਵਿੱਚ ਵੱਡਾ ਹਾਦਸਾ ਵਾਪਰਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਫੈਕਟਰੀ ਵਿੱਚ ਕੰਮ ਕਰ ਰਹੇ ਪੰਜ ਮਜ਼ਦੂਰ ਪਾਣੀ ਵਿੱਚ ਡਿੱਗ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਇੱਕ ਲਾਪਤਾ ਦੱਸਿਆ ਜਾ ਰਿਹਾ ਹੈ | ਮ੍ਰਿਤਕ ਦੀ ਪਛਾਣ ਨੂਰ ਖ਼ਾਨ ਸਪੁੱਤਰ ਸਦੀਕ ਖ਼ਾਨ, ਪਿੰਡ ਬੱਲਰਾਂ ਵਜੋਂ ਹੋਈ ਹੈ | ਜਦਕਿ ਲਵਪ੍ਰੀਤ ਸਿੰਘ ਲੱਕੀ (ਪਿੰਡ ਬੱਲਰਾਂ) ਲਾਪਤਾ ਹੈ | ਇਨ੍ਹਾਂ ਵਿੱਚੋਂ ਇੱਕ ਮਜ਼ਦੂਰ ਨੂੰ ਸੱਟਾਂ ਲੱਗੀਆਂ ਹਨ | ਮੌਕੇ ‘ਤੇ ਮੌਜੂਦ ਰਿਸ਼ਤੇਦਾਰਾਂ ਅਤੇ ਲੋਕਾਂ ਅਨੁਸਾਰ ਮੂਨਕ (Moonak) ਸ਼ਹਿਰ ਦੇ ਦੇਹਲਾ ਰੋਡ ‘ਤੇ ਸਥਿਤ ਜ਼ਿੰਕ ਫੈਕਟਰੀ ‘ਚ 5 ਨੌਜਵਾਨ ਮਜ਼ਦੂਰ ਰਾਤ ਦੀ ਡਿਊਟੀ ਦੌਰਾਨ ਕੰਮ ਕਰ ਰਹੇ ਸਨ। ਇਨ੍ਹਾਂ ਵਿੱਚੋਂ ਨੂਰ ਖਾਨ ਪਿੰਡ ਬੱਲਰਾਂ ਦੇ ਇੱਕ ਮਜ਼ਦੂਰ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਰਿਸ਼ਤੇਦਾਰਾਂ ਅਨੁਸਾਰ ਇਸੇ ਪਿੰਡ ਦਾ ਇੱਕ ਹੋਰ ਮਜ਼ਦੂਰ ਲਵਪ੍ਰੀਤ ਸਿੰਘ ਡਿਊਟੀ 'ਤੇ ਜਾਣ ਤੋਂ ਬਾਅਦ ਘਰ ਨਹੀਂ ਆਇਆ, ਜਿਸ ਕਾਰਨ ਇਸ ਮਜ਼ਦੂਰ ਦੀ ਮੌਤ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਘੱਗਰ ਦੇ ਪਾਣੀ ਦਾ ਹੜ੍ਹ ਵੀ ਇਸ ਜ਼ਿੰਕ ਫੈਕਟਰੀ ਵਿੱਚ 5 ਫੁੱਟ ਤੱਕ ਖੜ੍ਹਨ ਦਾ ਅਨੁਮਾਨ ਹੈ। ਐਨ.ਡੀ.ਆਰ.ਐੱਫ ਦੀ ਟੀਮਾਂ ਵੱਲੋਂ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦੀ ਭਾਲ ਜਾਰੀ ਹੈ | ਇਸ ਦੌਰਾਨ ਪਿੰਡ ਵਾਸੀ ਪ੍ਰਗਟ ਸਿੰਘ ਨੇ ਕਿਹਾ ਕਿ ਜ਼ਿੰਕ ਫੈਕਟਰੀ ਵਾਲਿਆਂ ਦੀ ਅਣਗਹਿਲੀ ਕਾਰਨ ਇਹ ਹਾਦਸਾ ਵਾਪਰਿਆ ਹੈ | ਪਿੰਡ ਵਾਸੀਆਂ ਨੇ ਇਸਦੀ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ | ਲਾਪਤਾ ਹੋਏ ਲਵਪ੍ਰੀਤ ਸਿੰਘ ਦੇ ਪਿਤਾ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਫੈਕਟਰੀ ਮਾਲਕ ਸਹੀ ਢੰਗ ਨਾਲ ਗੱਲਬਾਤ ਨਹੀਂ ਕਰ ਰਹੇ ਨਾ ਹੀ ਕੁਝ ਦੱਸ ਰਹੇ | The post ਮੂਨਕ ਦੀ ਜ਼ਿੰਕ ਫੈਕਟਰੀ ‘ਚ ਕੰਮ ਕਰ ਰਹੇ ਮਜ਼ਦੂਰ ਪਾਣੀ ‘ਚ ਰੁੜ੍ਹੇ, ਇੱਕ ਦੀ ਮੌਤ, ਦੂਜਾ ਲਾਪਤਾ appeared first on TheUnmute.com - Punjabi News. Tags:
|
'ਆਪ' ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੇ ਮੁਆਵਜ਼ੇ ਲਈ 10,000 ਕਰੋੜ ਰੁਪਏ ਦਾ ਬਜਟ ਅਲਾਟ ਕਰਨਾ ਚਾਹੀਦਾ ਹੈ: ਪ੍ਰਤਾਪ ਸਿੰਘ ਬਾਜਵਾ Friday 14 July 2023 03:06 PM UTC+00 | Tags: aam-aadmi-party amrinder-singh-raja-warring breaking-news flood-victims news punjab-floods punjab-flood-victims punjab-news the-unmute-breaking-news the-unmute-punjabi-news ਚੰਡੀਗੜ੍ਹ, 14 ਜੁਲਾਈ, 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਹੜ੍ਹ ਪ੍ਰਭਾਵਿਤ (flood victims) ਇਲਾਕਿਆਂ ਤੋਂ ਇਲਾਵਾ ਘੱਗਰ ਦਰਿਆ ਦੇ ਕੰਢੇ ਮੂਨਕ ਅਤੇ ਕੜੈਲ ਦਾ ਦੌਰਾ ਕੀਤਾ। ਪੰਜਾਬ ਕਾਂਗਰਸ ਦੇ ਆਗੂਆਂ ਨੇ ਵੀ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਲਈ 10,000 ਕਰੋੜ ਰੁਪਏ ਦੇ ਮੁਆਵਜ਼ੇ ਦੇ ਪੈਕੇਜ ਦਾ ਐਲਾਨ ਕਰੇ ਜਿਨ੍ਹਾਂ ਨੂੰ ਲਗਾਤਾਰ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ‘ਆਪ’ ਸਰਕਾਰ ‘ਤੇ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸੂਬੇ ‘ਚ ਬਚਾਅ ਕਾਰਜਾਂ ‘ਚ ਦੇਰੀ ਕਰਨ ਦਾ ਦੋਸ਼ ਲਾਉਂਦਿਆਂ ਵੜਿੰਗ ਨੇ ਕਿਹਾ ਕਿ ਅਸੀਂ ਕੁਦਰਤੀ ਆਫਤ ਲਈ ‘ਆਪ’ ਸਰਕਾਰ ਨੂੰ ਦੋਸ਼ੀ ਨਹੀਂ ਠਹਿਰਾਉਂਦੇ ਕਿਉਂਕਿ ਇਸ ਨੂੰ ਟਾਲਿਆ ਨਹੀਂ ਜਾ ਸਕਦਾ ਸੀ, ਪਰ ਹਾਂ, ਬਚਾਅ ਕਾਰਜਾਂ ਵਿੱਚ ਦੇਰੀ ਲਈ ‘ਆਪ’ ਲੀਡਰਸ਼ਿਪ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਸ ਲਾਪਰਵਾਹੀ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ। ਇਸ ਨੇ ਨਹਿਰਾਂ ਵਿੱਚ ਘਾਹ-ਫੂਸ ਅਤੇ ਬੂਟੀ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸਰਕਾਰ ਪੀੜਤਾਂ ਨੂੰ ਬਚਾਉਣ ਲਈ ਸਮੇਂ ਸਿਰ ਕਾਰਵਾਈ ਕਰਨ ਅਤੇ ਪ੍ਰਭਾਵਤ ਖੇਤਰਾਂ ਵਿੱਚ ਲੋਕਾਂ ਨੂੰ ਸੰਭਵ ਮੱਦਦ ਦੇਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ‘ਆਪ’ ਲੀਡਰਸ਼ਿਪ ਦੇ ਝੂਠੇ ਦਾਅਵਿਆਂ ਦੀ ਆਲੋਚਨਾ ਕਰਦੇ ਹੋਏ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ 1/3 ਤੋਂ ਵੱਧ ਹਿੱਸੇ ਨੂੰ ਲਗਾਤਾਰ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ। 4 ਲੱਖ ਹੈਕਟੇਅਰ ਤੋਂ ਵੱਧ ਜ਼ਮੀਨ ਪ੍ਰਭਾਵਿਤ ਹੋਈ ਹੈ, ਉਪਜਾਊ ਮਿੱਟੀ ਰੁੜ ਗਈ ਹੈ, ਲੋਕ ਆਪਣੇ ਪਰਿਵਾਰ ਦੇ ਮੈਂਬਰ ਗੁਆ ਚੁੱਕੇ ਹਨ, ਦੁਧਾਰੂ ਪਸ਼ੂ ਗੁਆ ਚੁੱਕੇ ਹਨ, ਹੜ੍ਹਾਂ ਨੇ ਸੂਬੇ ਦੇ ਕੁਝ ਪਿੰਡਾਂ ਨੂੰ ਪੂਰੀ ਤਰ੍ਹਾਂ ਨੁਕਸਾਨ ਪਹੁੰਚਾਉਣ ਤੋਂ ਇਲਾਵਾ ਕਈ ਅੰਦਰੂਨੀ ਸੜਕਾਂ ਨੂੰ ਵੀ ਤਬਾਹ ਕਰ ਦਿੱਤਾ ਹੈ। ਕੇਂਦਰ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ (ਐਨਡੀਆਰਐਫ) ਤੋਂ ਫੰਡ ਅਲਾਟ ਕਰਨ ਅਤੇ ਪੀੜਤਾਂ ਨੂੰ ਲੋੜੀਂਦੀ ਅਤੇ ਸਮੇਂ ਸਿਰ ਵਿੱਤੀ ਸਹਾਇਤਾ ਦੇਣ ਦੀ ਮੰਗ ਕਰਨ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਹੰਕਾਰੀ ਵਿਵਹਾਰ ਕਰ ਰਹੇ ਹਨ ਅਤੇ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਤੋਂ ਵਾਂਝੇ ਕਰ ਰਹੇ ਹਨ। ਲਗਾਤਾਰ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ (flood victims) ਸੂਬੇ ਦੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ 50,000 ਰੁਪਏ ਪ੍ਰਤੀ ਏਕੜ ਦੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਮਜ਼ਦੂਰ ਵਰਗ ਅਤੇ ਹੋਰ ਪਰਿਵਾਰਾਂ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਤੁਰੰਤ ਪ੍ਰਭਾਵ ਨਾਲ ਘੱਟੋ-ਘੱਟ 5 ਲੱਖ ਰੁਪਏ ਦੀ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਜਿਸ ਦੇ ਪਸ਼ੂ ਇਸ ਕੁਦਰਤੀ ਆਫ਼ਤ ਵਿੱਚ ਮਰ ਗਏ ਹਨ, ਉਸ ਮਾਲਕ ਨੂੰ ਵੀ 50 ਹਜ਼ਾਰ ਰੁਪਏ ਦਿੱਤੇ ਜਾਣੇ ਚਾਹੀਦੇ ਹਨ।ਬਾਜਵਾ ਨੇ ਕਿਹਾ ਕਿ ਮ੍ਰਿਤਕਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸੇ ਸਿਲਸਿਲੇ ਤੇ ਗੱਲ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਪੀੜਤਾਂ ਨੂੰ ਮੁਆਵਜ਼ੇ ਤੋਂ ਇਲਾਵਾ ਹੜ੍ਹਾਂ ਵਿੱਚ ਨੁਕਸਾਨੀਆਂ ਗਈਆਂ ਸੜਕਾਂ, ਪੁਲਾਂ, ਸਕੂਲਾਂ, ਹਸਪਤਾਲਾਂ ਆਦਿ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਦੀ ਵੀ ਲੋੜ ਹੈ। ਇਨ੍ਹਾਂ ਸਾਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਪੰਜਾਬ ਨੂੰ ਲਗਭਗ 10000 ਕਰੋੜ ਰੁਪਏ ਦੀ ਸਹਾਇਤਾ ਦੀ ਲੋੜ ਹੈ। ਜੇਕਰ ਸੂਬਾ ਲੋੜ ਪੂਰੀ ਨਹੀਂ ਕਰ ਸਕਦਾ ਤਾਂ ਹੰਕਾਰ ਦਿਖਾਉਣ ਦੀ ਬਜਾਏ ‘ਆਪ’ ਨੂੰ ਕੇਂਦਰ ਨੂੰ ਸੂਬੇ ਲਈ ਵਾਧੂ ਫੰਡ ਜਾਰੀ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ। ਕਾਂਗਰਸ ਪ੍ਰਧਾਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਵਿੱਚ ਢਿੱਲਮੱਠ ਵਰਤ ਰਹੀ ਹੈ ਅਤੇ ਨਤੀਜੇ ਵਜੋਂ ਸੂਬੇ ਦੇ ਲੋਕ ਸਮੇਂ ਸਿਰ ਸਹਾਇਤਾ ਦੀ ਕਮੀ ਨਾਲ ਜੂਝ ਰਹੇ ਹਨ। ਅਸੀਂ ਪਿਛਲੇ 4-5 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਾਂ ਅਤੇ ਸਾਨੂੰ ਪੀੜਤਾਂ ਦਾ ਹੁੰਗਾਰਾ ਵੀ ਮਿਲ ਰਿਹਾ ਹੈ ਕਿ ਸੱਤਾਧਾਰੀ ਸਰਕਾਰ ਨੇ ਪੀੜਤਾਂ ਪ੍ਰਤੀ ਅੱਖਾਂ ਬੰਦ ਕਰ ਲਈਆਂ ਹਨ ਅਤੇ ਇੱਸ ਘੜੀ ਵਿੱਚ ਮੱਦਦ ਦਾ ਹੱਥ ਨਹੀਂ ਵਧਾਇਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਆਪਣੀਆਂ ਮਸ਼ਹੂਰੀਆਂ ਲਈ ਕੀਤੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਹੋਰ ਪਾਰਟੀ ਆਗੂਆਂ ਨਾਲ ਬੇਕਾਰ ਬਹਿਸ ਕਰਨ ਦੀ ਬਜਾਏ, ‘ਆਪ’ ਸਰਕਾਰ ਨੂੰ ਸੂਬੇ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਪੀੜਤਾਂ ਦੀ ਮੱਦਦ ਕਰਨੀ ਚਾਹੀਦੀ ਹੈ। ਇਹ ਕਹਿੰਦਿਆਂ ਕਿ ਪੰਜਾਬ ਦੇ ਮੁੱਖ ਮੰਤਰੀ ਅਕਸਰ ਪੰਜਾਬ ਦੇ ਖਜ਼ਾਨੇ ਵਿੱਚ ਕਾਫੀ ਫੰਡ ਹੋਣ ਦਾ ਦਾਅਵਾ ਕਰਦੇ ਹਨ, ਬਾਜਵਾ ਨੇ ਕਿਹਾ ਕਿ ਮਾਨ ਨੂੰ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਹੜ੍ਹਾਂ ਨੇ ਇੰਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ। ਮਾਨ ਨੂੰ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ ਅਤੇ ਹੜ੍ਹਾਂ ਦੇ ਨਤੀਜਿਆਂ ‘ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਚਾਹੀਦਾ ਹੈ। ਬਾਜਵਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਹੜ੍ਹ ਪੀੜਤਾਂ ਲਈ ਪੀ.ਐਮ ਕੇਅਰ ਤੋਂ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਕੋਵਿਡ 19 ਮਹਾਂਮਾਰੀ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪੀਐਮ ਕੇਅਰ ਦਾ ਗਠਨ ਕੀਤਾ ਗਿਆ ਸੀ। ਪੀਐਮ ਕੇਅਰ ਵਿੱਚ 30000 ਕਰੋੜ ਰੁਪਏ ਹਨ। ਵਿਰੋਧੀ ਧਿਰ ਦੇ ਨੇਤਾ ਨੇ ਅੱਗੇ ਕਿਹਾ ਕਿ ਉਹਨਾਂ ਨੂੰ ਪੰਜਾਬ ਲਈ 10000 ਕਰੋੜ ਰੁਪਏ ਭੇਜਣੇ ਚਾਹੀਦੇ ਹਨ। ਸੰਕਟ ਦੀ ਸਥਿਤੀ ਨੂੰ ਪਾਰਟੀ ਏਜੰਡੇ ਦਾ ਪ੍ਰਚਾਰ ਕਰਨ ਅਤੇ ਇਸ਼ਤਿਹਾਰਾਂ ‘ਤੇ ਜਨਤਾ ਦੇ ਪੈਸੇ ਦੀ ਬਰਬਾਦੀ ਲਈ ਪਲੇਟਫਾਰਮ ਵਜੋਂ ਵਰਤਣ ਲਈ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਵੜਿੰਗ ਨੇ ਕਿਹਾ ਕਿ ਇਹ ਬਿਨਾਂ ਕਿਸੇ ਦੇਰੀ ਦੇ ਮਦਦ ਕਰਨ ਦਾ ਸਮਾਂ ਹੈ। ਸੱਤਾਧਾਰੀ ਰਾਜ ਸਰਕਾਰ ਨੂੰ ਸਹਾਇਤਾ ਪ੍ਰਦਾਨ ਕਰਨ ਤੋਂ ਪਹਿਲਾਂ ਬਚਾਅ ਅਤੇ ਰਾਹਤ ਕੈਂਪਾਂ ਅਤੇ ਹੋਰ ਲੋੜੀਂਦੇ ਪੈਕੇਜਾਂ ‘ਤੇ ਇਸ਼ਤਿਹਾਰ ਛਾਪਣ ਵਿੱਚ ਸਮਾਂ ਬਰਬਾਦ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 'ਫੋਟੋ ਮੰਤਰੀ' ਭਗਵੰਤ ਮਾਨ ਆਪਣੀ ਫੋਟੋ ਛਾਪਣ ਲਈ ਹੋਰ ਪਲੇਟਫਾਰਮਾਂ ਅਤੇ ਮੌਕਿਆਂ ਦੀ ਵਰਤੋਂ ਕਰ ਸਕਦੇ ਹਨ ਪਰ ਇੱਥੇ ਜ਼ਿੰਦਗੀ ਅਤੇ ਮੌਤ ਦੀ ਗੱਲ ਹੈ ਅਤੇ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਕੁਦਰਤੀ ਆਫ਼ਤ ਨੂੰ ਫੋਟੋ ਖਿਚਾਉਣ ਦੇ ਸੌਂਕੀਨ ਵਜੋਂ ਵਰਤਣ ਦੀ ਬਜਾਏ ਵੱਧ ਤੋਂ ਵੱਧ ਮੱਦਦ ਕਰਨੀ ਚਾਹੀਦੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਪਾਰਟੀ ਲੀਡਰਸ਼ਿਪ, ਵਰਕਰਾਂ, ਵਲੰਟੀਅਰਾਂ ਅਤੇ ਪੰਜਾਬੀਆਂ ਨੂੰ ਸਥਿਤੀ ਨਾਲ ਨਜਿੱਠਣ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਰ ਕੋਈ ਜੋ ਕਿਸੇ ਵੀ ਤਰ੍ਹਾਂ ਦੀ ਮੱਦਦ ਕਰਨ ਦੀ ਸਥਿਤੀ ਵਿੱਚ ਹੈ, ਉਸ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਲੋੜਵੰਦਾਂ ਲਈ ਮੱਦਦ ਦਾ ਹੱਥ ਵਧਾਉਣਾ ਚਾਹੀਦਾ ਹੈ। ਭਾਵੇਂ ਇਹ ਨਿਮਰ ਵਿੱਤੀ ਸਹਾਇਤਾ ਹੋਵੇ, ਦਵਾਈਆਂ, ਭੋਜਨ ਜਾਂ ਰੋਜ਼ਾਨਾ ਵਸਤੂਆਂ, ਲੋੜਵੰਦਾਂ ਦੀ ਕੋਈ ਵੀ ਮੱਦਦ ਇਸ ਲੋੜ ਦੀ ਘੜੀ ਵਿੱਚ ਜੀਵਨ ਰੇਖਾ ਹੈ। ਕਾਂਗਰਸੀ ਆਗੂਆਂ ਨੇ ‘ਆਪ’ ਸਰਕਾਰ ਨੂੰ ਮਨੁੱਖਾਂ ਅਤੇ ਪਸ਼ੂਆਂ ਲਈ ਮੈਡੀਕਲ ਕੈਂਪ ਖੋਲ੍ਹਣ ਲਈ ਵੀ ਕਿਹਾ ਕਿਉਂਕਿ ਹੜ੍ਹ ਪ੍ਰਭਾਵਿਤ ਇਲਾਕਾ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਬਣਿਆ ਹੋਇਆ ਹੈ | The post ‘ਆਪ’ ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੇ ਮੁਆਵਜ਼ੇ ਲਈ 10,000 ਕਰੋੜ ਰੁਪਏ ਦਾ ਬਜਟ ਅਲਾਟ ਕਰਨਾ ਚਾਹੀਦਾ ਹੈ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ Friday 14 July 2023 03:12 PM UTC+00 | Tags: breaking-news chandrayaan-3 harjot-singh-bains isro isro-scientists isro-sriharikota news satish-dhawan-space-centre ਸ੍ਰੀਹਰੀਕੋਟਾ, 14 ਜੁਲਾਈ 2023: ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ।ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ -3 (Chandrayaan-3) ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹਾਜਰ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਵੱਖ ਵੱਖ ਸਕੂਲ ਆਫ਼ ਐਮੀਨੈਸ ਦੇ 15 ਲੜਕੀਆਂ ਅਤੇ 15 ਲੜਕਿਆਂ ਨੂੰ ਇਸ ਇਤਿਹਾਸਕ ਮੌਕੇ ਦਾ ਗਵਾਹ ਬਨਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਨ ਵਿਚ ਵਿਗਿਆਨੀ, ਵੱਡੇ ਇੰਜਨੀਅਰ ਬਨਣ ਦੀ ਭਾਵਨਾ ਪੈਦਾ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਚੰਦਰਯਾਨ ਦੀ ਲਾਂਚ ਦੇ ਗਵਾਹ ਬਣੇ ਇਹ ਵਿਦਿਆਰਥੀਆਂ ਨੇ ਸਕੂਲ ਆਫ਼ ਐਮੀਨੈਸ ਲਈ ਹੋਈ ਦਾਖ਼ਲਾ ਪ੍ਰੀਖਿਆ ਵਿੱਚ ਸਿਖ਼ਰਲੇ ਸਥਾਨ ਤੇ ਰਹੇ ਸਨ। ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੇ ਖਰਚ ਉਤੇ ਸ੍ਰੀਹਰੀਕੋਟਾ ਵਿਖੇ ਲਿਆਂਦਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਐਸ. ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਪ੍ਰੋਗਰਾਮ ਕੀਤੇ ਜਾਣੇ ਹਨ ਉਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਾਜ਼ਰ ਹੋਣ ਦਾ ਜ਼ਰੂਰ ਮੌਕਾ ਦਿੱਤਾ ਜਾਵੇ।ਜਿਸ ਨੂੰ ਇਸਰੋ ਚੇਅਰਮੈਨ ਨੇ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੱਸਿਆ ਕਿ ਮਈ 2023 ਵੀ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੇ ਵੱਡੇ ਉਦਯੋਗਿਕ ਯੂਨਿਟਾਂ ਅਤੇ ਉੱਚੇਰੀ ਸਿੱਖਿਆ ਦੇਣ ਵਾਲੀਆਂ ਨਾਮ ਸੰਸਥਾਵਾਂ ਦਾ ਵੀ ਦੌਰਾ ਕਰਵਾਇਆ ਗਿਆ ਸੀ। The post ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਤੇ ਐਤਵਾਰ ਨੂੰ ਖੁੱਲ੍ਹੇ ਰਹਿਣਗੇ: ਹਰਭਜਨ ਸਿੰਘ ਈ.ਟੀ.ਓ. Friday 14 July 2023 03:16 PM UTC+00 | Tags: aam-aadmi-party breaking-news cm-bhagwant-mann floods-victims harbhajan-singh-eto latest-news news powercom pspcl punjab-floods punjab-government punjab-powercom ਚੰਡੀਗੜ੍ਹ, 14 ਜੁਲਾਈ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ । ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਫੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆਂ ਕਰਾਉਣ ਲਈ ਸਟੋਰਾਂ ਵਿਚੌਂ ਲੋੜ ਪੈਣ ਤੇ ਬਿਜਲੀ ਦਾ ਸਮਾਨ ਜਿਵੇਂ ਟਰਾਂਸਫਾਰਮਰ, ਪੋਲਜ਼ ਅਤੇ ਕੇਬਲਜ਼ ਆਦਿ ਮੁਹੱਈਆਂ ਕਰਵਾਉਣ ਲਈ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਅੱਗੇ ਦੱਸਿਆ ਪਾਵਰਕਾਮ ਅਧੀਨ ਰਾਜਪੁਰਾ, ਪਾਤੜਾਂ, ਰੋਪੜ, ਖੰਨਾਂ ਅਤੇ ਕਪੂਰਥਲਾ ਵਿਖੇ ਸਟੋਰਾਂ ਦੀ ਮੋਨੀਟਰਇੰਗ ਅਤੇ ਸਪਲਾਈ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਕ ਨਿਗਰਾਨ ਇੰਜੀਨੀਅਰ ਦੀ ਡਿਊਟੀ ਮੁਹਾਲੀ, ਰੋਪੜ ਅਤੇ ਖੰਨਾਂ ਆਊਟਲੈਟ ਸਟੋਰਾਂ ਵਿਚ ਆਉਣ ਵਾਲੇ ਅਤੇ ਜਾਣ ਵਾਲੇ ਸਮਾਨ ਦੀ ਵੰਡ ਦਫਤਰਾਂ ਅਤੇ ਸਟੋਰਜ਼ ਦਫਤਰਾਂ ਨਾਲ ਤਾਲਮੇਲ ਬਣਾ ਕੇ ਸਮਾਨ ਦੀ ਸਪਲਾਈ ਨੂੰ ਬਹਾਲ ਕਰਨ ਲਈ ਲਗਾਈ ਗਈ ਹੈ। ਬਿਜਲੀ ਮੰਤਰੀ ਨੇ ਦੱਸਿਆ ਹੈ ਕਿ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੁੰਦਾ ਹੈ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਮ.ਈ. ਮੀਟਰਿੰਗ ਲੈਬਸ ਵੇਰਕਾ, ਬਟਾਲਾ, ਗੁਰਦਾਸਪੁਰ, ਜਲੰਧਰ, ਹੁਸਿ਼ਆਰਪੁਰ, ਗੁਰਾਇਆ, ਮੰਡੀ ਗੋਬਿੰਦਗੜ੍ਹ, ਲੁਧਿਆਣਾ, ਸੰਗਰੂਰ, ਪਟਿਆਲਾ, ਰੋਪੜ, ਮੋਗਾ, ਬਠਿੰਡਾ ਅਤੇ ਮੁਕਤਸਰ ਵੀ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੀਆਂ ਰਹਿਣਗੀਆਂ । ਬਿਜਲੀ ਮੰਤਰੀ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ ਹੜ੍ਹਾਂ ਵਾਲੇ ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਨੂੰ ਤੁਰੰਤ ਬਹਾਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। The post ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਤੇ ਐਤਵਾਰ ਨੂੰ ਖੁੱਲ੍ਹੇ ਰਹਿਣਗੇ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ Friday 14 July 2023 03:22 PM UTC+00 | Tags: aam-aadmi-party cm-bhagwant-mann ferozepur flood flood-affected flood-affected-areas latest-news news nwes punjab ਫ਼ਿਰੋਜ਼ਪੁਰ, 14 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ ‘ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ‘ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ। The post CM ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ appeared first on TheUnmute.com - Punjabi News. Tags:
|
ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਰਗਰਮ Friday 14 July 2023 03:27 PM UTC+00 | Tags: 409-rapid-response-team breaking-news flood-affected-areas health-department health-department-punjab medical-camps news ਚੰਡੀਗੜ੍ਹ, 14 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਅੱਜ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿੱਥੇ ਮੋਹਾਲੀ ਜ਼ਿਲ੍ਹੇ ਦੇ ਇਕ ਦਰਜਨ ਦੇ ਕਰੀਬ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਉਥੇ ਹੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਡੇਰਾ ਬੱਸੀ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਪਾਤੜਾਂ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲੋਕਾਂ ਦੀ ਨਿੱਠ ਕੇ ਸੇਵਾ ਕਰ ਰਹੇ ਹਨ ਅਤੇ ਸੁਨਾਮ ਇਲਾਕੇ ਵਿਚ ਅੱਜ ਮੰਤਰੀ ਅਮਨ ਅਰੋੜਾ ਨੇ ਦੌਰਾ ਕੀਤਾ। ਇਸ ਤੋਂ ਇਲਾਵਾ ਬਾਕੀ ਮੰਤਰੀ ਅਤੇ ਵਿਧਾਇਕ ਵੀ ਆਪੋ ਆਪਣੇ ਇਲਾਕਿਆਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਦੌਰਾਨ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਇਸ ਨੂੰ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਵਰਤਿਆ ਜਾ ਸਕੇ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। 22764 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਕੁਝ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 183 ਤੋਂ ਘਟਾ ਕੇ 161 ਕਰ ਦਿੱਤੀ ਗਈ ਹੈ। ਇਕ ਬੁਲਾਰੇ ਨੇ ਦੱਸਿਆ ਕਿ 14 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ 'ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ 315 ਤੋਂ ਵਧਾ ਕੇ 409 ਕਰ ਦਿੱਤੀ ਹੈ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵੀ 186 ਤੋਂ ਵਧਾ ਕੇ 252 ਕਰ ਦਿੱਤੀ ਗਈ ਹੈ। ਹੁਣ ਤੱਕ ਕੁੱਲ ਓਪੀਡੀ 9204 ‘ਤੇ ਪੁੱਜ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਨੇ ਦੱਸਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 1730 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 7255 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (37000) ਅਤੇ ਰੂਪਨਗਰ (18930) ਵਿਚ ਹੀ 57 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ। The post ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਰਗਰਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ Friday 14 July 2023 03:32 PM UTC+00 | Tags: aam-aadmi-party breaking-news chief-minister-bhagwant-mann flood latest-news news paddy punjab-government punjab-news the-unmute-breaking-news ਮੰਡਾਲਾ ਛੰਨਾ (ਜਲੰਧਰ), 14 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਬੰਨ੍ਹ ਵਿੱਚ ਸੋਮਵਾਰ ਤੜਕਸਾਰ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਉੱਘੇ ਵਾਤਾਵਰਣ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਵਲੰਟੀਅਰਾਂ ਵੱਲੋਂ ਇਸ ਪਾੜ ਨੂੰ ਪੂਰਨ ਲਈ ਜੰਗੀ ਪੱਧਰ 'ਤੇ ਕੀਤੇ ਗਏ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ‘ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਸਬੰਧਤ ਹੋਰਨਾਂ ਨੂੰ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਲਪੇਟ ‘ਚ ਸੂਬੇ ਦੇ ਕਰੀਬ 15 ਜ਼ਿਲ੍ਹੇ ਆਏ ਹਨ, ਜਿੱਥੇ ਲੋੜ ਮੁਤਾਬਕ ਇਹ ਪਨੀਰੀ ਕਿਸਾਨਾਂ ਨੂੰ ਵੰਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਮੋਢੋ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਲਈ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਉਹ ਇੰਨਾ ਹੇਠਾਂ ਡਿੱਗ ਗਏ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਵੀ ਸਰਕਾਰ ‘ਤੇ ਚਿੱਕੜ ਉਛਾਲਣ ਤੋਂ ਬਾਜ਼ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਕ ਵਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਗਈ ਤਾਂ ਉਹ ਇਨ੍ਹਾਂ ਵਿਹਲੜ ਅਤੇ ਨਕਾਰੇ ਹੋਏ ਸਿਆਸੀ ਆਗੂਆਂ ਨੂੰ ਜ਼ਰੂਰ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਸ਼ੇਖੀ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰੋਕਥਾਮ ਦੇ ਕੀਤੇ ਪ੍ਰਬੰਧਾਂ ਸਦਕਾ ਘੱਟ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੇਸ਼ਰਮ ਆਗੂਆਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ? ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਸਨ, ਜਦੋਂ ਕੇਂਦਰ ਵੱਲੋਂ ਫੰਡ ਰੋਕੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਵਿਕਾਸ ਕਾਰਜਾਂ ਨੂੰ ਰੋਕਣ ਲਈ ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਜਵਾਬਦੇਹ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਲਈ ਸੂਬਾ ਸਰਕਾਰ ਨੂੰ ਵੱਡਾ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਫ਼ਤਾਂ ਦੌਰਾਨ ਜਨਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨਾਲ ਵੀ ਨਜਿੱਠ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਬੇਮਿਸਾਲ ਸਾਹਸ ਅਤੇ ਦਲੇਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ, ਜਿਸ ਕਰਕੇ ਪੰਜਾਬੀ ਆਪਣੀ ਇਸ ਭਾਵਨਾ ਨਾਲ ਸਦੀਆਂ ਤੋਂ ਚੜ੍ਹਦੀ ਕਲਾ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਮਿਸਾਲ ਸਾਂਝ ਅਤੇ ਸਦਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਡੇ ਪੱਧਰ ‘ਤੇ ਇਕ ਦੂਜੇ ਦੀ ਮਦਦ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਹਾਜ਼ਰ ਸਨ। The post ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest