TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
AGTF ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼ Saturday 15 July 2023 05:44 AM UTC+00 | Tags: agtf arms-act breaking-news crime dgp-punjab-gaurav illegal-arms-smuggling latest-news network-across-borders news punjab-news punjab-police the-unmute-breaking-news ਚੰਡੀਗੜ੍ਹ, 15 ਜੁਲਾਈ 2023: ਏ.ਜੀ.ਟੀ.ਐੱਫ (AGTF) ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖ਼ਿਲਾਫ਼ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ, ਜਿਸ ਦੌਰਾਨ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਬਲਜਿੰਦਰ ਸਿੰਘ ਉਰਫ ਬਿੰਦਰੀ ਨੂੰ ਬਠਿੰਡਾ ਪੁਲਿਸ ਨੇ ਉਸਦੇ 03 ਸਾਥੀਆਂ ਸਮੇਤ ਗ੍ਰਿਫਤਾਰ ਗਿਆ । ਜਿਸਦੇ ਚੱਲਦੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਉਸਦਾ ਅਪਰਾਧਿਕ ਪਿਛੋਕੜ ਹੈ ਅਤੇ ਉਸਦੇ ਖ਼ਿਲਾਫ਼ ਫਿਰੌਤੀ, ਅਗਵਾ, ਹਥਿਆਰ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਮੁੱਢਲੀ ਜਾਂਚ ਦੌਰਾਨ ਬਿੰਦਰੀ ਨੇ ਖੁਲਾਸਾ ਕੀਤਾ ਸੀ ਕਿ ਉਹ ਭਾਰਤ-ਪਾਕਿ ਸਰਹੱਦ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ। The post AGTF ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼ appeared first on TheUnmute.com - Punjabi News. Tags:
|
ਘੱਗਰ ਦਰਿਆ ਦੇ ਚਾਂਦਪੁਰਾ ਬੰਨ੍ਹ 'ਚ ਪਿਆ ਪਾੜ, ਕਈ ਪਿੰਡਾਂ 'ਤੇ ਮੰਡਰਾਇਆ ਖ਼ਤਰਾ Saturday 15 July 2023 05:53 AM UTC+00 | Tags: breaking-news chandpura cm-bhagwant-mann flood floods flood-victims ghaggar-river gorakhnath mansa news punjab punjab-floods punjab-news the-unmute-breaking-news the-unmute-punjabi-news ਚੰਡੀਗੜ੍ਹ, 15 ਜੁਲਾਈ 2023: ਪੰਜਾਬ ਦੇ 14 ਜਿਲ੍ਹੇ ਹੜ੍ਹ ਦ ਮਾਰ ਹੇਠ ਹਨ, ਇਸਦੇ ਨਾਲ ਹੀ ਹੁਣ ਜ਼ਿਲ੍ਹਾ ਮਾਨਸਾ 'ਚ ਹਰਿਆਣਾ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਆਖ਼ਰੀ ਪਿੰਡ ਗੋਰਖਨਾਥ ਕੋਲੋਂ ਲੰਘਦੇ ਘੱਗਰ ਦਰਿਆ ਦੇ ਚਾਂਦਪੁਰਾ (Chandpura) ਬੰਨ੍ਹ ਦੇ ਅੱਜ ਤੜਕਸਾਰ ਪਿੰਡ ਸਿਧਾਣੀ ਕੋਲ ਟੁੱਟ ਜਾਣ ਕਾਰਨ ਦਰਿਆ ਦੇ ਪਾਣੀ ਦਾ ਵਹਿਣ ਇਕ ਵਾਰ ਚਾਂਦਪੁਰਾ, ਗੋਰਖਨਾਥ, ਕੁਲਰੀਆਂ ਪਿੰਡਾ ਵੱਲ ਨੂੰ ਹੋ ਤੁਰਿਆ ਹੈ। ਸਥਾਨਕ ਲੋਕਾਂ ਦੇ ਮੁਤਾਬਕ ਸਵੇਰੇ 5 ਵਜੇ ਤੋਂ ਬਾਅਦ ਇਸ ਬੰਨ੍ਹ ਦੇ ਪਾਣੀ ਕਰਕੇ ਅਨੇਕਾਂ ਪਿੰਡ ਇਸ ਦੀ ਮਾਰ ਹੇਠ ਆਉਣਗੇ। ਪ੍ਰਸ਼ਾਸਨ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਹਦਾਇਤਾਂ ਕਰ ਰਿਹਾ ਹੈ। The post ਘੱਗਰ ਦਰਿਆ ਦੇ ਚਾਂਦਪੁਰਾ ਬੰਨ੍ਹ 'ਚ ਪਿਆ ਪਾੜ, ਕਈ ਪਿੰਡਾਂ ‘ਤੇ ਮੰਡਰਾਇਆ ਖ਼ਤਰਾ appeared first on TheUnmute.com - Punjabi News. Tags:
|
ਫਰੀਦਕੋਟ ਦੇ ਮੈਡੀਕਲ ਹਸਪਤਾਲ 'ਚੋਂ ਗੈਂਗਸਟਰ ਸੁਰਿੰਦਰ ਬਿੱਲਾ ਫ਼ਰਾਰ Saturday 15 July 2023 06:33 AM UTC+00 | Tags: breaking-news crime faridkot gangster-surinder-billa latest-news medical-college-hospital news punjab-news punjab-police surinder-pal-billa ਚੰਡੀਗੜ੍ਹ, 15 ਜੁਲਾਈ 2023: ਫਰੀਦਕੋਟ (Faridkot) ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਫ਼ਰਾਰ ਹੋ ਗਿਆ ਹੈ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਬੀੜ ਸਿੱਖਾਂਵਾਲਾ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਆਈਏ ਸਟਾਫ ਨੇ ਇਕ ਮੁਕਾਬਲੇ ਤੋਂ ਬਾਅਦ ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਗੋਲੀ ਲੱਗਣ ਕਾਰਨ ਗੈਂਗਸਟਰ ਜ਼ਖਮੀ ਹੋ ਗਿਆ ਸੀ, ਜਿਸ ਦੌਰਾਨ ਉਹ ਸ਼ਨੀਵਾਰ ਸਵੇਰੇ ਮੈਡੀਕਲ ਕਾਲਜ ਹਸਪਤਾਲ ਤੋਂ ਚਕਮਾ ਦੇ ਕੇ ਫ਼ਰਾਰ ਹੋ ਗਿਆ। ਇਨ੍ਹੀਂ ਦਿਨੀਂ ਲਾਰੈਂਸ ਵਿਸ਼ਨੋਈ ਵੀ ਇਸ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। The post ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚੋਂ ਗੈਂਗਸਟਰ ਸੁਰਿੰਦਰ ਬਿੱਲਾ ਫ਼ਰਾਰ appeared first on TheUnmute.com - Punjabi News. Tags:
|
ਜੇ.ਪੀ. ਨੱਡਾ ਨੇ ਚਿਰਾਗ ਪਾਸਵਾਨ ਨੂੰ ਲਿਖੀ ਚਿੱਠੀ, ਲੋਕ ਜਨਸ਼ਕਤੀ ਪਾਰਟੀ ਨੂੰ NDA ਦਾ ਦੱਸਿਆ ਅਹਿਮ ਹਿੱਸਾ Saturday 15 July 2023 07:13 AM UTC+00 | Tags: bjp bjp-president-jp-nadda breaking-news chirag-paswan jp-nadda latest-news lok-jan-shakti-party lok-sabha-elections lok-sabha-elections-2024 news nwes the-unmute-breaking-news the-unmute-punjabi-news ਚੰਡੀਗੜ੍ਹ, 15 ਜੁਲਾਈ 2023: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ‘ਚ ਤਿਆਰੀਆਂ ਜ਼ੋਰਾਂ ‘ਤੇ ਹਨ। ਜਿੱਥੇ ਭਾਜਪਾ ਦੇ ਖਿਲਾਫ 15 ਵਿਰੋਧੀ ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਇਸ ਦੇ ਨਾਲ ਹੀ ਭਾਜਪਾ ਨੇ 18 ਜੁਲਾਈ ਨੂੰ ਨਵੀਂ ਦਿੱਲੀ ਵਿੱਚ ਐਨਡੀਏ ਦੀ ਮੀਟਿੰਗ ਵੀ ਸੱਦੀ ਹੈ। ਇਸ ਮੀਟਿੰਗ ਨੂੰ ਲੈ ਕੇ ਭਾਜਪਾ ਨੇ ਹੋਰ ਪਾਰਟੀਆਂ ਨੂੰ ਪੱਤਰ ਲਿਖ ਕੇ ਸੱਦਾ ਦੇਣਾ ਸ਼ੁਰੂ ਕਰ ਦਿੱਤਾ ਹੈ। ਜੇ.ਪੀ. ਨੱਢਾ (JP Nadda) ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਨੂੰ ਪੱਤਰ ਲਿਖ ਕੇ 18 ਜੁਲਾਈ ਨੂੰ ਦਿੱਲੀ ਵਿਚ ਹੋਣ ਵਾਲੀ ਐਨ.ਡੀ.ਏ. ਦੀ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜ਼ਮਹੂਰੀ ਗਠਜੋੜ (ਐਨ.ਡੀ.ਏ.) ਦਾ ਇਕ ਮਹੱਤਵਪੂਰਨ ਹਿੱਸਾ ਹੈ। The post ਜੇ.ਪੀ. ਨੱਡਾ ਨੇ ਚਿਰਾਗ ਪਾਸਵਾਨ ਨੂੰ ਲਿਖੀ ਚਿੱਠੀ, ਲੋਕ ਜਨਸ਼ਕਤੀ ਪਾਰਟੀ ਨੂੰ NDA ਦਾ ਦੱਸਿਆ ਅਹਿਮ ਹਿੱਸਾ appeared first on TheUnmute.com - Punjabi News. Tags:
|
ਆਬੂ ਧਾਬੀ 'ਚ PM ਮੋਦੀ ਦਾ ਸਵਾਗਤ, ਭਾਰਤੀ ਤਿਰੰਗੇ ਦੇ ਰੰਗ 'ਚ ਰੰਗਿਆ ਬੁਰਜ ਖ਼ਲੀਫ਼ਾ Saturday 15 July 2023 07:24 AM UTC+00 | Tags: abu-dhabi breaking-news modi news pm-modi prime-minister-narendra-modi uae united-arab-emirates ਚੰਡੀਗੜ੍ਹ, 15 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ ਹਨ। ਆਬੂ ਧਾਬੀ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਯੂਏਈ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਦੁਬਈ ਦਾ ਬੁਰਜ ਖ਼ਲੀਫ਼ਾ (Burj Khalifa) ਭਾਰਤੀ ਤਿਰੰਗੇ ਦੇ ਰੰਗ ਵਿੱਚ ਰੰਗਿਆ ਗਿਆ। ਭਾਰਤੀ ਰਾਸ਼ਟਰੀ ਝੰਡੇ ਦੇ ਰੰਗਾਂ ਨੂੰ ਪ੍ਰਦਰਸ਼ਿਤ ਕਰਨ ਲਈ ਪੀਐਮ ਮੋਦੀ ਦੀ ਤਸਵੀਰ ਵੀ ਪ੍ਰਦਰਸ਼ਿਤ ਕੀਤੀ ਗਈ ਸੀ। ਜਿਸ ‘ਤੇ ਲਿਖਿਆ ਗਿਆ ਜੀ ਆਇਆਂ ਨੂੰ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਹੈ) ਭਾਰਤੀ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਲਾਈਟ ਤੋਂ ਹੀ ਲਿਖਿਆ ਗਿਆ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਬੁਰਜ ਖ਼ਲੀਫ਼ਾ ਯਾਤਰਾ ਦੌਰਾਨ ਵੀ ਭਾਰਤੀ ਤਿਰੰਗਾ ਪ੍ਰਦਰਸ਼ਿਤ ਕੀਤਾ ਗਿਆ ਸੀ। ਪਿਛਲੇ ਸਾਲ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ ‘ਤੇ ਬੁਰਜ ਖ਼ਲੀਫ਼ਾ ‘ਤੇ ਭਾਰਤੀ ਤਿਰੰਗਾ ਲਹਿਰਾਇਆ ਗਿਆ ਸੀ। The post ਆਬੂ ਧਾਬੀ ‘ਚ PM ਮੋਦੀ ਦਾ ਸਵਾਗਤ, ਭਾਰਤੀ ਤਿਰੰਗੇ ਦੇ ਰੰਗ ‘ਚ ਰੰਗਿਆ ਬੁਰਜ ਖ਼ਲੀਫ਼ਾ appeared first on TheUnmute.com - Punjabi News. Tags:
|
ਖਡੂਰ ਸਾਹਿਬ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ Saturday 15 July 2023 07:41 AM UTC+00 | Tags: breaking-news drug-overdose drugs khadoor-sahib khadur-sahib latest-news news punjab-news ਤਰਨ ਤਾਰਨ, 15 ਜੁਲਾਈ 2023: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ (Khadoor Sahib) ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਰਾਜਬੀਰ ਸਿੰਘ ਉਮਰ ਤਕਰੀਬਨ 27 ਤੋਂ 28 ਸਾਲ ਪੁੱਤਰ ਭੁਪਿੰਦਰ ਸਿੰਘ ਮਾਣਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਵਿੱਚੋਂ ਨਸ਼ਾ ਖ਼ਤਮ ਹੋ ਗਿਆ ਹੈ, ਇਹ ਸਰਕਾਰ ਦੀ ਗੱਲ ਬਿਲਕੁਲ ਝੂਠ ਸਾਬਤ ਹੋ ਰਹੀ ਹੈ | ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਵਿਖੇ ਨਸ਼ਾ ਸ਼ਰ੍ਹੇਆਮ ਵਿਕਦਾ ਹੈ, ਜਿਸ ਕਰਕੇ ਮਾਪਿਆਂ ਦੇ ਪੁੱਤਰ ਹਰ ਰੋਜ਼ ਮਰਦੇ ਜਾਂ ਰਹੇ ਹਨ, ਪਰੰਤੂ ਸਰਕਾਰ ਅਤੇ ਪ੍ਰਸ਼ਾਸਨ ਦਾ ਕੋਈ ਵੀ ਨਸ਼ੇ ਉੱਤੇ ਕੰਟਰੋਲ ਨਹੀਂ | ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਉੱਤੇ ਕੰਟਰੋਲ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕਿਸੇ ਦਾ ਪੁੱਤ ਨਸ਼ਿਆਂ ਦੀ ਭੇਂਟ ਨਾ ਚੜ੍ਹੇ | The post ਖਡੂਰ ਸਾਹਿਬ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ appeared first on TheUnmute.com - Punjabi News. Tags:
|
ਪਟਿਆਲਾ ਦੀ ਵੱਡੀ ਨਦੀ 'ਚ ਡਿੱਗਿਆ 16 ਸਾਲ ਦਾ ਬੱਚਾ, ਭਾਲ ਜਾਰੀ Saturday 15 July 2023 08:07 AM UTC+00 | Tags: breaking-news news patiala ਪਟਿਆਲਾ, 15 ਜੁਲਾਈ 2023: ਪਟਿਆਲਾ (Patiala) ਦੀ ਵੱਡੀ ਨਦੀ ਵਿੱਚ ਅੱਜ ਇੱਕ 16 ਸਾਲ ਦਾ ਬੱਚਾ ਰੁੜ੍ਹ ਗਿਆ | ਦੱਸਿਆ ਜਾ ਰਿਹਾ ਹੈ ਕਿ ਉਹ ਹਾਦਸਾ ਹੀਰਾ ਬਾਗ਼ ਅਤੇ ਟਰੱਕ ਯੂਨੀਅਨ ਵਿਚਕਾਰਲੇ ਇਲਾਕੇ ਵਿੱਚ ਵਾਪਰਿਆ ਹੈ | ਨੇੜੇ ਰਹਿ ਰਹੇ ਲੋਕਾਂ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ | ਇਹ ਬੱਚਾ ਵੱਡੀ ਨਦੀ ਕਿਨਾਰੇ ਰਹਿ ਰਹੇ ਝੁੱਗੀਆਂ ਵਾਲਿਆਂ ਦਾ ਦੱਸਿਆ ਜਾ ਰਿਹਾ ਹੈ ਜੋ ਕਿ ਪਖ਼ਾਨਾ ਕਰਨ ਲਈ ਗਿਆ ਸੀ, ਇਸ ਦੌਰਾਨ ਬੱਚਾ ਪਾਣੀ ਵਿੱਚ ਤਿਲਕ ਗਿਆ | ਫਿਲਹਾਲ ਪ੍ਰਸ਼ਾਸਨ ਦਾ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ | The post ਪਟਿਆਲਾ ਦੀ ਵੱਡੀ ਨਦੀ ‘ਚ ਡਿੱਗਿਆ 16 ਸਾਲ ਦਾ ਬੱਚਾ, ਭਾਲ ਜਾਰੀ appeared first on TheUnmute.com - Punjabi News. Tags:
|
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਨ੍ਹਾਂ ਦੀ ਪਛਾਣ: ਡਾ. ਬਲਜੀਤ ਕੌਰ Saturday 15 July 2023 08:12 AM UTC+00 | Tags: anganwadi anganwadi-workers anganwadi-workers-news aprons breaking-news news punjabi-news punjab-news the-unmute-breaking-news ਚੰਡੀਗੜ੍ਹ, 15 ਜੁਲਾਈ 2023: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ। The post ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਨ੍ਹਾਂ ਦੀ ਪਛਾਣ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਪੰਜ ਜਣੇ ਗ੍ਰਿਫਤਾਰ Saturday 15 July 2023 08:26 AM UTC+00 | Tags: breaking-news crime latest-news murder murder-case news patiala-police punjab-news ssp-varun-sharma the-unmute-breaking-news ਚੰਡੀਗੜ੍ਹ, 15 ਜੁਲਾਈ 2023: ਪਟਿਆਲਾ ਵਿੱਚ ਪਿਛਲੇ ਮਹੀਨੇ 11 ਜੂਨ ਨੂੰ ਵਾਪਰੀ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਪਟਿਆਲਾ ਪੁਲਿਸ (Patiala Police) ਨੇ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ‘ਚ 5 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਰਾਜਪੁਰਾ ਅਧੀਨ ਪੈਂਦੇ ਥਾਣਾ ਖੇੜੀ ਗੰਡੀਆ ਦੇ ਇਲਾਕੇ ਵਿੱਚ ਪਿਛਲੇ ਮਹੀਨੇ ਦੀ 11 ਤਾਰੀਖ਼ ਨੂੰ ਇੱਕ ਨੌਜਵਾਨ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬਲਵਿੰਦਰ ਸਿੰਘ ਦੀ ਪਤਨੀ ਰਜਨੀ ਬਾਲਾ ਦੇ ਵਿਆਹ ਤੋਂ ਪਹਿਲਾਂ ਗੁਰਵਿੰਦਰ ਸਿੰਘ ਉਰਫ ਮੌਂਟੀ ਵਾਸੀ ਦਮਨਹੇੜੀ ਨਾਲ ਨਜਾਇਜ਼ ਸਬੰਧ ਸਨ। ਬਲਵਿੰਦਰ ਸਿੰਘ ਨੂੰ ਪਤਾ ਲੱਗਾ ਕਿ ਦੋਵੇਂ ਇਕ ਦੂਜੇ ਨਾਲ ਵਿਆਹ ਕਰਨਾ ਚਾਹੁੰਦੇ ਹਨ। ਜਿਸ ਕਾਰਨ ਉਹ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਸੀ, ਜਦੋਂ ਗੁਰਵਿੰਦਰ ਨੂੰ ਇਸ ਕੁੱਟਮਾਰ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੇ 4 ਸਾਥੀਆਂ ਨੂੰ 2 ਲੱਖ ਰੁਪਏ ਦੇ ਕੇ ਬਲਵਿੰਦਰ ਸਿੰਘ ਨੂੰ ਮਾਰਨ ਲਈ ਕਿਹਾ। ਜਿਸ ਤੋਂ ਬਾਅਦ 11 ਤਾਰੀਖ਼ ਨੂੰ ਜਦੋਂ ਬਲਵਿੰਦਰ ਸਿੰਘ ਆਪਣੇ ਘਰੋਂ ਦੁੱਧ ਡਿਲਵਰੀ ਕਰਨ ਲਈ ਗਿਆ ਤਾਂ ਦਮਨਹੇੜੀ ਤੋਂ ਜਾ ਰਿਹਾ ਸੀ, ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਪਿੰਡ ਦੀ ਨਾਲੇ ਵਿੱਚ ਸੁੱਟ ਦਿੱਤੀ । ਪੁਲਿਸ ਨੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। The post ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਪੰਜ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
ਪਟਿਆਲਾ 'ਚ ਦੁਕਾਨਦਾਰਾਂ ਵੱਲੋਂ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਵਸੂਲੇ ਜਾਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ Saturday 15 July 2023 08:38 AM UTC+00 | Tags: breaking-news floods-patiala-floods latest-news news patiala patiala-police punjab-news shopkeepers the-unmute-breaking-news ਪਟਿਆਲਾ, 15 ਜੁਲਾਈ 2023: ਵਧੀਕ ਜ਼ਿਲ੍ਹਾ ਮੈਜਿਸਟਰੇਟ, ਪਟਿਆਲਾ ((Patiala) ਵੱਲੋਂ ਪੱਤਰ ਜਾਰੀ ਕਰਕੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਨਾ ਵਸੂਲੇ ਜਾਣ | ਪੱਤਰ ‘ਚ ਲਿਖਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਦੁਕਾਨਦਾਰਾਂ, ਵਿਅਕਤੀਆ, ਮਕੈਨੀਕਾ ਅਤੇ ਮੈਡੀਸਨ ਦੁਕਾਨਦਾਰਾਂ ਵੱਲੋਂ ਆਮ ਪਬਲਿਕ ਪਾਸੋਂ ਉਨ੍ਹਾਂ ਦੇ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ, ਜੋ ਕਿ ਗਲਤ ਅਤੇ ਗੈਰ-ਕਾਨੂੰਨੀ ਹੈ। ਇਸ ਤੋਂ ਇਲਾਵਾ ਸ਼ਬਜੀ ਮੰਡੀਆ ਵਿੱਚ ਵੀ ਜਿਅਦਾ ਰੇਟਾਂ ਤੇ ਸਬਜੀਆਂ ਸਪਲਾਈ ਕੀਤੀ ਜਾ ਰਹੀਆ ਹਨ। ਇਸ ਲਈ ਆਪ ਨੂੰ ਲਿਖਿਆ ਜਾਂਦਾ ਹੈ ਕਿ ਇਸ ਸਬੰਧ ਵਿੱਚ ਆਪਣੇ ਵਿਭਾਗਾਂ ਦੀਆਂ ਟੀਮਾਂ ਬਣਾਕੇ ਚੈਕਿੰਗ ਕਰਵਾਈ ਜਾਵੇ ਅਤੇ ਜਿਹੜੇ ਵਿਅਕਤੀਆਂ, ਦੁਕਾਨਦਾਰਾਂ, ਮਕੈਨੀਕਾ, ਮੰਡੀਆਂ ਵਿੱਚ ਵੱਧ ਰੇਟਾਂ ਤੇ ਸਾਮਾਨ ਦਿੱਤਾ ਜਾ ਰਿਹਾ ਹੈ, ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਇਸ ਦਫਤਰ ਨੂੰ ਭੇਜਈ ਯਕੀਨੀ ਬਣਾਈ ਜਾਵੇ। The post ਪਟਿਆਲਾ ‘ਚ ਦੁਕਾਨਦਾਰਾਂ ਵੱਲੋਂ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਵਸੂਲੇ ਜਾਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ appeared first on TheUnmute.com - Punjabi News. Tags:
|
ਵਪਾਰੀਆਂ ਨੇ ਦੁਕਾਨਾਂ ਬੰਦ ਕਰਕੇ ਥਾਣਾ ਸਿਟੀ ਦੇ ਅੰਦਰ ਪੁਲਿਸ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ Saturday 15 July 2023 08:48 AM UTC+00 | Tags: breaking-news chamber news punjabi-news punjab-news punjab-police sri-muktsar-sahib-police-station the-unmute-breaking-news traders ਸ੍ਰੀ ਮੁਕਤਸਰ ਸਾਹਿਬ, 15 ਜੁਲਾਈ 2023: ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਦੇ ਅੰਦਰ ਅੱਜ ਵਪਾਰ ਮੰਡਲ ਦੀ ਅਗਵਾਈ ਵਿਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਬੀਤੀ ਰਾਤ ਪੁਲਿਸ ਦੀ ਹੋਈ ਕਾਰਵਾਈ ਦੇ ਵਿਰੁੱਧ ਧਰਨਾ (Protest) ਦੇ ਕੇ ਜ਼ੋਰਦਾਰ ਨਾਅਰੇਬਾ਼ਜੀ ਕੀਤੀੇ। ਥਾਣਾ ਸਿਟੀ ਅੰਦਰ ਧਰਨੇ ‘ਤੇ ਬੈਠੇ ਵਪਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੇ ਇੱਕ ਵਪਾਰੀ ਜਿਸਦੀ ਕਿ ਹੋਲਸੇਲ ਦੀ ਦੁਕਾਨ ਸਦਰ ਬਜ਼ਾਰ ਵਿੱਚ ਹੈ, ਉਸਨੂੰ ਉਸ ਸਮੇਂ ਥਾਣੇ ਲਿਆਂਦਾ ਜਦੋਂ ਉਹ ਬਜ਼ਾਰ ਵਿੱਚ ਦੁਕਾਨ ਦੀ ਉਗਰਾਹੀ ਕਰ ਰਿਹਾ ਸੀ। ਪੁਲਿਸ ਨੇ ਕਥਿਤ ਤੌਰ ‘ਤੇ ਦੋਸ਼ ਲਾਏ ਕਿ ਇਹ ਵਿਅਕਤੀ ਜੂਆ ਖੇਡਦਾ ਹੈ, ਪਰ ਜਦੋਂ ਵਪਾਰੀ ਸਾਥੀ ਉਸ ਲਈ ਥਾਣਾ ਸਿਟੀ ਪਹੁੰਚੇ ਤਾਂ ਇਸ ਵਿਅਕਤੀ ਨੂੰ ਕਥਿਤ ਤੌਰ ‘ਤੇ ਬਿਨਾਂ ਕਿਸੇ ਜ਼ੁਰਮ ਦੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ। ਵਪਾਰ ਮੰਡਲ ਦੇ ਲੋਕਾਂ ਦਾ ਕਹਿਣਾ ਕਿ ਪੁਲਿਸ ਨੇ ਰਾਤ ਸਮੇਂ ਇਸ ਵਪਾਰੀ ਨੂੰ ਭਾਵੇ ਛੱਡ ਦਿੱਤਾ ਪਰ ਇਸ ਵਪਾਰੀ ਅਤੇ ਇਸਦੀ ਹਮਾਇਤ ‘ਤੇ ਆਏ ਵਪਾਰੀਆਂ ਨਾਲ ਦੁਰਵਿਹਾਰ ਕੀਤਾ | ਜਿਸ ਉਪਰੰਤ ਉਨਾਂ ਅੱਜ ਵਪਾਰ ਮੰਡਲ ਵੱਲੋਂ ਦੁਕਾਨਾਂ ਬੰਦ ਕਰਕੇ ਇਹ ਪ੍ਰਦਰਸ਼ਨ (Protest) ਕੀਤਾ ਹੈ । ਇਸ ਦੌਰਾਨ ਹੀ ਮੌਕੇ ‘ਤੇ ਪਹੁੰਚ ਥਾਣਾ ਸਿਟੀ ਦੇ ਐਸਐਚਓ ਵਰੁਣ ਮੱਟੂ ਨੇ ਵਪਾਰੀਆਂ ਦੇ ਸਾਹਮਣੇ ਇਹ ਮੰਨਿਆ ਕਿ ਬੀਤੀ ਰਾਤ ਵਿਅਕਤੀ ਨੂੰ ਗਲਤੀ ਨਾਲ ਪੁਲਿਸ ਲੈ ਆਈ, ਅੱਗੇ ਤੋਂ ਅਜਿਹਾ ਨਹੀਂ ਹੋਵੇਗਾ | ਜਿਸ ਉਪਰੰਤ ਇਹ ਰੋਸ਼ ਪ੍ਰਦਰਸ਼ਨ ਖ਼ਤਮ ਹੋਇਆ। The post ਵਪਾਰੀਆਂ ਨੇ ਦੁਕਾਨਾਂ ਬੰਦ ਕਰਕੇ ਥਾਣਾ ਸਿਟੀ ਦੇ ਅੰਦਰ ਪੁਲਿਸ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ appeared first on TheUnmute.com - Punjabi News. Tags:
|
ਹੜ੍ਹਾਂ ਦੀ ਸਥਿਤੀ ਕਾਰਨ ਪਾਕਿਸਤਾਨ ਵੱਲ ਛੱਡਿਆ ਵਾਧੂ ਪਾਣੀ, ਪੰਜਾਬ ਸਰਕਾਰ ਨੇ BBMB ਨੂੰ ਭੇਜਿਆ ਪੱਤਰ Saturday 15 July 2023 09:06 AM UTC+00 | Tags: bbmb bhagwant-mann bhakrbeas-management-board breaking-news floods haryana latest-news news punjab-floods punjab-news rajasthan ਚੰਡੀਗੜ੍ਹ, 15 ਜੁਲਾਈ 2023: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੂੰ ਪੱਤਰ ਲਿਖ ਕੇ ਹਰਿਆਣਾ ਅਤੇ ਰਾਜਸਥਾਨ ‘ਤੇ ਨਹਿਰਾਂ ਤੋਂ ਵਾਧੂ ਪਾਣੀ ਨਾ ਲੈਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਪੱਖ ਵੀ ਰੱਖਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਪਾਕਿਸਤਾਨ ਵੱਲ ਵਾਧੂ ਪਾਣੀ ਛੱਡਣਾ ਪੈ ਰਿਹਾ ਹੈ। ਬੀਬੀਐਮਬੀ ਦੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨਾਲ 12 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਸੂਬਾ ਸਰਕਾਰ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਨਹਿਰਾਂ ਰਾਹੀਂ ਪਾਣੀ ਲੈਣ ਦੀ ਬੇਨਤੀ ਕੀਤੀ ਸੀ। ਪਰ ਦੋਵਾਂ ਸੂਬਿਆਂ ਨੇ ਨਾ ਤਾਂ ਇਸ ਦੀ ਇਜਾਜ਼ਤ ਦਿੱਤੀ ਅਤੇ ਨਾ ਹੀ ਕੋਈ ਜਵਾਬ ਦਿੱਤਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਬੀਬੀਐਮਬੀ ਨੂੰ ਪੱਤਰ ਲਿਖ ਕੇ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਸ ਕੋਲ ਸਤਲੁਜ ਅਤੇ ਬਿਆਸ ਤੋਂ ਵਾਧੂ ਪਾਣੀ ਹੁਸੈਨੀਵਾਲਾ ਬੈਰਾਜ ਰਾਹੀਂ ਪਾਕਿਸਤਾਨ ਵਿੱਚ ਵਗਣ ਦੀ ਇਜਾਜ਼ਤ ਦੇਣ ਦਾ ਵਿਕਲਪ ਹੈ ਜੇਕਰ ਹਰਿਆਣਾ ਅਤੇ ਰਾਜਸਥਾਨ ਹੜ੍ਹਾਂ ਦੀ ਸਥਿਤੀ ਨੂੰ ਘੱਟ ਕਰਨ ਵਿੱਚ ਮੱਦਦ ਕਰਨ ਲਈ ਵਾਧੂ ਪਾਣੀ ਆਪਣੀਆਂ ਨਹਿਰਾਂ ਵਿੱਚ ਨਹੀਂ ਲੈਂਦੇ ਹਨ ਤਾਂ ਕੋਈ ਵਿਕਲਪ ਨਹੀਂ ਬਚੇਗਾ। ਸਤਲੁਜ ਅਤੇ ਬਿਆਸ ਹਿਮਾਚਲ ਪ੍ਰਦੇਸ਼ ਵਿੱਚੋਂ ਲੰਘ ਕੇ ਪੰਜਾਬ ਵਿੱਚ ਦਾਖਲ ਹੁੰਦੇ ਹਨ ਅਤੇ ਕਪੂਰਥਲਾ ਜ਼ਿਲ੍ਹੇ ਵਿੱਚ ਮਿਲਦੇ ਹਨ। ਸਤਲੁਜ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਦੁਆਰਾ ਨਿਯੰਤਰਿਤ ਹੁਸੈਨੀਵਾਲਾ ਬੈਰਾਜ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੁੰਦਾ ਹੈ। ਭਾਰੀ ਬਰਸਾਤ ਤੋਂ ਬਾਅਦ ਪੰਜਾਬ ਦਰਿਆਵਾਂ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਨਾਲ ਜੂਝ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ ਹੜ੍ਹ ਆ ਗਏ ਹਨ। ਇਸਦੇ ਨਾਲ ਹੀ ਪੰਜਾਬ ਵਿਚ ਹੜ੍ਹ ਆਏ ਹੋਏ ਹਨ ਤਾਂ ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਦਿੱਤੇ ਗਏ । ਮੁੱਖ ਇੰਜਨੀਅਰ (ਡਰੇਨਜ਼) ਐੱਚ ਐੱਸ ਮਹਿੰਦੀਰੱਤਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਫਲੱਡ ਗੇਟ ਖੋਲ੍ਹੇ ਜਾਣ ਨਾਲ ਦੱਖਣੀ ਮਾਲਵੇ ਦਾ ਪਾਣੀ ਦੇ ਕਹਿਰ ਤੋਂ ਬਚਾਅ ਹੋ ਗਿਆ ਹੈ। ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕਿਹਾ ਸੀ ਕਿ ਫਲੱਡ ਗੇਟ ਖੋਲ੍ਹੇ ਜਾਣ ਨਾਲ ਪਾਕਿਸਤਾਨ ਵਾਲੇ ਪਾਸੇ ਨੂੰ ਪਾਣੀ ਦਾ ਵਹਾਅ ਤੇਜ਼ ਹੋਇਆ ਹੈ। ਪੰਜਾਬ ‘ਤੇ ਪਾਕਿਸਤਾਨ ਨੂੰ ਪਾਣੀ ਭੇਜਣ ਦਾ ਲਾਇਆ ਦੋਸ਼ਬੀਬੀਐੱਮਬੀ ਨੂੰ ਲਿਖੇ ਪੱਤਰ ਵਿੱਚ ਜਲ ਸਰੋਤ ਸਕੱਤਰ ਨੇ ਕਿਹਾ- ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਅਤੇ ਰਾਜਸਥਾਨ ਦੋਵੇਂ ਆਪਣੇ ਨਹਿਰੀ ਸਿਸਟਮ ਲਈ ਡੈਮਾਂ ਤੋਂ ਪਾਣੀ ਦੀ ਮੰਗ ਕਰਦੇ ਹਨ। ਇਹ ਨਹੀਂ ਕੀਤਾ ਹੈ। ਇਨ੍ਹਾਂ ਹਾਲਾਤਾਂ ਵਿੱਚ ਪੰਜਾਬ ਦੇ ਡੈਮਾਂ ਵਿੱਚੋਂ ਪਾਣੀ ਛੱਡਿਆ ਜਾਵੇ ਲੈਣ ਦੇ ਯੋਗ ਨਹੀਂ ਕਿਉਂਕਿ ਡੈਮਾਂ ਤੋਂ ਇਲਾਵਾ ਹੋਰ ਕੈਚਮੈਂਟ ਖੇਤਰਾਂ ਵਿੱਚੋਂ ਵਗਦੀਆਂ ਨਦੀਆਂ ਪਹਿਲਾਂ ਹੀ ਹਨ, ਪਾਣੀ ਦੀ ਵੱਡੀ ਮਾਤਰਾ ਮੌਜੂਦ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਜਸਥਾਨ ਅਤੇ ਹਰਿਆਣਾ ਦੋਵੇਂ ਦੋਸ਼ ਲਗਾਉਂਦੇ ਰਹੇ ਹਨ ਕਿ ਪੰਜਾਬ ਵੱਲੋਂ ਪਾਕਿਸਤਾਨ ਨੂੰ ਪਾਣੀ ਛੱਡਿਆ ਜਾ ਰਿਹਾ ਹੈ ਪਰ ਅਸਲ ਵਿੱਚ ਪਾਕਿਸਤਾਨ ਵਿੱਚ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ। ਜਦੋਂ ਪੂਰਾ ਰਾਜ ਹੜ੍ਹਾਂ ਦੀ ਮਾਰ ਹੇਠ ਆ ਜਾਂਦਾ ਹੈ ਤਾਂ ਹਰਿਆਣਾ ਅਤੇ ਰਾਜਸਥਾਨ ਆਪਣੀਆਂ ਨਹਿਰਾਂ ਰਾਹੀਂ ਪਾਣੀ ਦੀ ਮੰਗ ਨਹੀਂ ਕਰਦੇ। ਅਜਿਹੀ ਸਥਿਤੀ ਵਿੱਚ ਪੰਜਾਬ ਕੋਲ ਫਲੱਡ ਗੇਟ ਖੋਲ੍ਹਣ ਅਤੇ ਪਾਕਿਸਤਾਨ ਨੂੰ ਪਾਣੀ ਭੇਜਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। The post ਹੜ੍ਹਾਂ ਦੀ ਸਥਿਤੀ ਕਾਰਨ ਪਾਕਿਸਤਾਨ ਵੱਲ ਛੱਡਿਆ ਵਾਧੂ ਪਾਣੀ, ਪੰਜਾਬ ਸਰਕਾਰ ਨੇ BBMB ਨੂੰ ਭੇਜਿਆ ਪੱਤਰ appeared first on TheUnmute.com - Punjabi News. Tags:
|
ਪਟਿਆਲਾ ਦੀ ਵੱਡੀ ਨਦੀ 'ਚ ਡੁੱਬੇ ਬੱਚੇ ਦੀ ਲਾਸ਼ ਬਰਾਮਦ Saturday 15 July 2023 09:31 AM UTC+00 | Tags: badi-nadi-of-patiala breaking-news government-rajindra-hospital news patiala patiala-news ਚੰਡੀਗੜ੍ਹ, 15 ਜੁਲਾਈ 2023: ਪਟਿਆਲਾ (Patiala) ਦੀ ਵੱਡੀ ਨਦੀ ਵਿੱਚ ਡੁੱਬੇ ਇੱਕ 16 ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ | ਲਾਸ਼ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਹੈ | ਇਹ ਹਾਦਸਾ ਹੀਰਾ ਬਾਗ਼ ਅਤੇ ਟਰੱਕ ਯੂਨੀਅਨ ਵਿਚਕਾਰਲੇ ਇਲਾਕੇ ਵਿੱਚ ਅੱਜ ਤੜਕਸਾਰ ਵਾਪਰਿਆ ਸੀ | ਵੱਡੀ ਨਦੀ ਦੇ ਨੇੜੇ ਰਹਿ ਰਹੇ ਝੁੱਗੀਆਂ ਵਾਲਿਆਂ ਦਾ ਕਹਿਣਾ ਹੈ ਕਿ ਬੱਚਾ ਪਖ਼ਾਨਾ ਕਰਨ ਲਈ ਗਿਆ ਸੀ, ਇਸ ਦੌਰਾਨ ਬੱਚਾ ਪਾਣੀ ਵਿੱਚ ਤਿਲਕ ਗਿਆ | The post ਪਟਿਆਲਾ ਦੀ ਵੱਡੀ ਨਦੀ ‘ਚ ਡੁੱਬੇ ਬੱਚੇ ਦੀ ਲਾਸ਼ ਬਰਾਮਦ appeared first on TheUnmute.com - Punjabi News. Tags:
|
ਆਜ਼ਮ ਖਾਨ ਨਫ਼ਰਤੀ ਭਾਸ਼ਣ ਮਾਮਲੇ 'ਚ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ Saturday 15 July 2023 09:40 AM UTC+00 | Tags: azam-khan breaking-news sp-leader-azam-khan ਚੰਡੀਗੜ੍ਹ, 15 ਜੁਲਾਈ 2023: ਸਪਾ ਆਗੂ ਆਜ਼ਮ ਖਾਨ (Azam Khan) ਨੂੰ ਨਫ਼ਰਤੀ ਭਾਸ਼ਣ ਮਾਮਲੇ ‘ਚ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਆਜ਼ਮ ਖਾਨ ਨੂੰ ਦੋ ਸਾਲ ਦੀ ਕੈਦ ਅਤੇ ਢਾਈ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਸਵਾਲ ‘ਤੇ ਆਜ਼ਮ ਖਾਨ ਦੇ ਵਕੀਲ ਅਤੇ ਸਰਕਾਰੀ ਵਕੀਲ ਦਾ ਪੱਖ ਸੁਣਿਆ ਗਿਆ। ਫ਼ਿਲਹਾਲ ਆਜ਼ਮ ਖਾਨ ਨਿਆਇਕ ਹਿਰਾਸਤ ਵਿੱਚ ਹਨ। ਆਜ਼ਮ ਖਾਨ (Azam Khan) ‘ਤੇ ਦੋਸ਼ ਸੀ ਕਿ 18 ਅਪ੍ਰੈਲ 2019 ਨੂੰ ਧਮਾਰਾ ਪਿੰਡ ‘ਚ ਇਕ ਜਨ ਸਭਾ ਦੌਰਾਨ ਉਸ ਨੇ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਲੋਕਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਉਸ ਤੋਂ ਬਾਅਦ ਏਡੀਓ ਸਹਿਕਾਰੀ ਅਨਿਲ ਚੌਹਾਨ ਨੇ ਸ਼ਹਿਜ਼ਾਦਨਗਰ ਵਿੱਚ ਆਜ਼ਮ ਖ਼ਾਨ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਵਿਚਾਰ-ਵਟਾਂਦਰੇ ਤੋਂ ਬਾਅਦ, ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਅਤੇ ਸੁਣਵਾਈ ਤੋਂ ਬਾਅਦ, ਆਜ਼ਮ ਖਾਨ ਨੂੰ ਸ਼ਨੀਵਾਰ ਨੂੰ ਨਫਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ । ਆਜ਼ਮ ਖਾਨ ਫਿਲਹਾਲ ਨਿਆਇਕ ਹਿਰਾਸਤ ‘ਚ ਹੈ ਅਤੇ ਅਦਾਲਤ ਨੇ ਸਜ਼ਾ ਦੇ ਸਵਾਲ ‘ਤੇ ਦੋਵਾਂ ਪੱਖਾਂ ਨੂੰ ਸੁਣਿਆ ਹੈ | The post ਆਜ਼ਮ ਖਾਨ ਨਫ਼ਰਤੀ ਭਾਸ਼ਣ ਮਾਮਲੇ ‘ਚ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ appeared first on TheUnmute.com - Punjabi News. Tags:
|
ਫ਼ਿਰੋਜ਼ਪੁਰ ਜ਼ਿਲ੍ਹੇ 'ਚ ਹੜ੍ਹ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ, ਦਿਹਾੜੀ ਕਰਕੇ ਪਰਤ ਰਿਹਾ ਸੀ ਵਾਪਸ Saturday 15 July 2023 09:57 AM UTC+00 | Tags: breaking-news ferozepur floods news sutlej-water ਚੰਡੀਗੜ੍ਹ, 15 ਜੁਲਾਈ 2023: ਸਤਲੁਜ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਫਿਰੋਜ਼ਪੁਰ (Ferozepur) ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ, ਜਿਸ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਹੜ੍ਹ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ | ਫ਼ਿਰੋਜ਼ਪੁਰ ਦੇ ਥਾਣਾ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਦਾ ਰਹਿਣ ਵਾਲਾ ਜਗਦੀਸ਼ ਹੜ੍ਹ ਦੇ ਪਾਣੀ ‘ਚ ਰੁੜ੍ਹ ਗਿਆ | ਥਾਣਾ ਗੁਰੂਹਰਸਹਾਏ ਦੇ ਇੰਚਾਰਜ ਜਸਵਿੰਦਰ ਸਿੰਘ ਬਰਾੜ ਅਤੇ 'ਆਪ' ਦੇ ਸਾਬਕਾ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਦਿਹਾੜੀ ਕਰਕੇ ਆਪਣੇ ਘਰ ਨੂੰ ਜਾ ਰਿਹਾ ਸੀ ਅਤੇ ਇਸ ਪਿੰਡ ਵਿੱਚ ਹੜ੍ਹ ਦੇ ਪਾਣੀ ਦਾ ਵਹਾਅ ਬਹੁਤ ਤੇਜ਼ ਸੀ ਅਤੇ ਆਸਪਾਸ ਦੇ ਲੋਕ ਉਸਨੂੰ ਉਸਦੇ ਘਰ ਜਾਣ ਤੋਂ ਰੋਕ ਰਹੇ ਸਨ। ਪਾਣੀ ਦੇ ਤੇਜ਼ ਵਹਾਅ ਕਾਰਨ ਜਿਸ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ। ਅੱਜ ਜਗਦੀਸ਼ ਦੀ ਲਾਸ਼ ਮਿਲੀ ਹੈ, ਜਿਸ ਦਾ ਪੋਸਟਮਾਰਟਮ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | The post ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ, ਦਿਹਾੜੀ ਕਰਕੇ ਪਰਤ ਰਿਹਾ ਸੀ ਵਾਪਸ appeared first on TheUnmute.com - Punjabi News. Tags:
|
ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ Saturday 15 July 2023 10:40 AM UTC+00 | Tags: anganwadi-workers breaking-news hargobind-kaur news shiromani-akali-dal sukhbir-singh-badal ਚੰਡੀਗੜ੍ਹ, 15 ਜੁਲਾਈ 2023: ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ (Hargobind Kaur) ਯੂਨੀਅਨ ਦੀਆਂ ਵੱਡੀ ਗਿਣਤੀ ਵਰਕਰਾਂ ਸਮੇਤ ਅੱਜ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ‘ਚ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਪਾਰਟੀ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਸਕੀਮਾਂ ਪੰਜਾਬ ਦੇ ਲੋਕਾਂ ਲਈ ਲਾਗੂ ਕੀਤੀਆਂ ਗਈਆਂ ਸਨ, ਉਹ ਅਕਾਲੀ ਦਲ ਦੇ ਸਮੇਂ ਹੀ ਲਾਗੂ ਕੀਤੀਆਂ ਗਈਆਂ ਸਨ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ। ਇਸ ਮੌਕੇ ਇਸਤਰੀ ਅਕਾਲੀ ਦਲ ਮਹਿਲਾ ਪੰਜਾਬ ਦੀ ਨਵ-ਨਿਯੁਕਤ ਪ੍ਰਧਾਨ ਹਰਗੋਵਿੰਦ ਕੌਰ ਨੇ ਕਿਹਾ ਕਿ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਕਿਹਾ ਕਿ ਉਹ ਅਕਾਲੀ ਦਲ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ | The post ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ appeared first on TheUnmute.com - Punjabi News. Tags:
|
ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਘਟਿਆ, ਬਾਰਿਸ਼ ਦਾ ਯੈਲੋ ਅਲਰਟ ਜਾਰੀ Saturday 15 July 2023 10:54 AM UTC+00 | Tags: breaking-news delhi delhi-floods news yamuna yamuna-river ਚੰਡੀਗੜ੍ਹ, 15 ਜੁਲਾਈ 2023: ਦਿੱਲੀ ‘ਚ ਸ਼ਨੀਵਾਰ ਨੂੰ ਯਮੁਨਾ (Yamuna) ਦੇ ਪਾਣੀ ਦਾ ਪੱਧਰ ਘੱਟ ਰਿਹਾ ਹੈ । ਦੁਪਹਿਰ 12 ਵਜੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 207.38 ਮੀਟਰ ‘ਤੇ ਆ ਗਿਆ ਹੈ ਅਤੇ ਇਸ ਦੇ ਹੋਰ ਘਟਣ ਦੀ ਉਮੀਦ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦਿੱਲੀ ‘ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ 15 ਜੁਲਾਈ ਨੂੰ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਜਧਾਨੀ ਦੇ ਇੰਦਰਪ੍ਰਸਥ ਇਲਾਕੇ ‘ਚ ਯਮੁਨਾ ਨਦੀ ‘ਚ ਬਣੇ ਡਰੇਨੇਜ ਦਾ ਰੈਗੂਲੇਟਰ ਟੁੱਟ ਗਿਆ। ਸ਼ੁੱਕਰਵਾਰ ਰਾਤ ਨੂੰ ਫੌਜ ਦੀ ਮੱਦਦ ਨਾਲ ਇਸ ਨੂੰ ਠੀਕ ਕੀਤਾ ਗਿਆ ਹੈ । ਆਈਟੀਓ ਬੈਰਾਜ ਦਾ ਇੱਕ ਗੇਟ ਵੀ ਖੋਲ੍ਹਿਆ ਗਿਆ। ਹਾਲਾਂਕਿ ਯਮੁਨਾ ਬਾਜ਼ਾਰ, ਲਾਲ ਕਿਲਾ, ਆਈਟੀਓ, ਬੇਲਾ ਰੋਡ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹੜ੍ਹ ਦਾ ਪਾਣੀ ਅਜੇ ਵੀ ਭਰਿਆ ਹੋਇਆ ਹੈ। NDRF ਦੀਆਂ 16 ਟੀਮਾਂ ਅਜੇ ਵੀ ਰਾਹਤ ਅਤੇ ਬਚਾਅ ਲਈ ਤਾਇਨਾਤ ਹਨ। ਜੇਕਰ ਪੂਰੇ ਦੇਸ਼ ਦੇ ਮੌਸਮ ਦੀ ਗੱਲ ਕਰੀਏ ਤਾਂ ਅਗਲੇ 24 ਘੰਟਿਆਂ ‘ਚ ਹਿਮਾਚਲ, ਮੱਧ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਸਮੇਤ 20 ਸੂਬਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲਹਿ ਪੁਰਾਣੀ ਦਿੱਲੀ, ਕਸ਼ਮੀਰੀ ਗੇਟ ਅਤੇ ਯਮੁਨਾ ਬਾਜ਼ਾਰ ਸਮੇਤ ਦਿੱਲੀ ਦੇ 30 ਇਲਾਕੇ ਹੜ੍ਹ ਨਾਲ ਪ੍ਰਭਾਵਿਤ ਹਨ। ਓਖਲਾ ਵਾਟਰ ਟਰੀਟਮੈਂਟ ਪਲਾਂਟ ਚਾਲੂ ਕੀਤਾ ਗਿਆ। ਵੀਰਵਾਰ ਨੂੰ ਨਦੀ ਦੇ ਪਾਣੀ ਦਾ ਪੱਧਰ 208.66 ਮੀਟਰ ਹੋਣ ਤੋਂ ਬਾਅਦ ਇਸਨੂੰ ਬੰਦ ਕਰ ਦਿੱਤਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਦੀ ਦੇ ਪਾਣੀ ਦਾ ਪੱਧਰ 207.7 ਤੱਕ ਪਹੁੰਚਣ ‘ਤੇ ਵਜ਼ੀਰਾਬਾਦ ਅਤੇ ਚੰਦਰਵਾਲ ਦੇ ਵਾਟਰ ਟ੍ਰੀਟਮੈਂਟ ਪਲਾਂਟ ਵੀ ਚਾਲੂ ਕਰ ਦਿੱਤੇ ਜਾਣਗੇ। ਰਾਜਧਾਨੀ ਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। 22 ਹਜ਼ਾਰ ਤੋਂ ਵੱਧ ਲੋਕ ਟੈਂਟਾਂ ਅਤੇ ਹੋਰ ਸ਼ੈਲਟਰਾਂ ਵਿੱਚ ਰਹਿ ਰਹੇ ਹਨ। ਰਾਹਤ ਕਾਰਜਾਂ ਲਈ NDRF ਦੀਆਂ 16 ਟੀਮਾਂ ਤਾਇਨਾਤ ਹਨ। The post ਦਿੱਲੀ ‘ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਘਟਿਆ, ਬਾਰਿਸ਼ ਦਾ ਯੈਲੋ ਅਲਰਟ ਜਾਰੀ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮੌਟੇ ਮਾਜਰਾ, ਨਗਾਰੀ ਅਤੇ ਪਿੰਡ ਰੁੜਕਾ ਦਾ ਦੌਰਾ Saturday 15 July 2023 12:31 PM UTC+00 | Tags: latest-news mla-kulwant-singh mohali news punjab-news the-unmute-breaking-news village-rurka ਮੋਹਾਲੀ 15 ਜੁਲਾਈ 2023: ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਪਿੰਡ ਮੌਟੇ ਮਾਜਰਾ, ਨਗਾਰੀ ਅਤੇ ਪਿੰਡ ਰੁੜਕਾ ਦਾ ਦੌਰਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਹਨਾਂ ਪਿੰਡਾਂ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਤਰਫ਼ੋਂ ਹੜ੍ਹ ਪੀੜਤਾਂ ਦੇ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਭਾਰੀ ਬਰਸਾਤ ਦੇ ਚੱਲਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਥਾਰਿਤ ਜਾਣਕਾਰੀ ਪ੍ਰਾਪਤ ਕੀਤੀ, ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਵੱਲੋਂ ਇਹ ਸਪੱਸ਼ਟ ਆਖਿਆ ਗਿਆ ਹੈ ਕਿ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਜਿਸ ਦੇ ਚੱਲਦਿਆਂ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਹੜ੍ਹ ਪੀੜਤਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਇਹਨਾਂ ਪਿੰਡਾਂ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ ਗਿਆ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੀ ਤਰਫ਼ੋਂ ਇਹਨਾਂ ਪਿੰਡਾਂ ਦੇ ਵਿੱਚ ਬਿਜਲੀ, ਲੰਗਰ ਵਿਵਸਥਾ ਅਤੇ ਸ਼ੁਰੂ ਕੀਤੀ ਗਈ ਹੈ ਅਤੇ ਮੈਡੀਕਲ ਸੇਵਾਵਾਂ ਦੇ ਬਾਰੇ ਵਿੱਚ ਵੀ ਲੋਕਾਂ ਕੋਲੋਂ ਪੁੱਛਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਲਵੰਤ ਸਿੰਘ (MLA Kulwant Singh) ਖ਼ੁਦ ਵੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਮੋਹਾਲੀ ਸ਼ਹਿਰ ਦੇ ਵਿੱਚ ਵੱਖ-ਵੱਖ ਵਾਰਡਾਂ ਦੇ ਵਿੱਚ ਮੀਟਿੰਗਾਂ ਕਰ ਚੁੱਕੇ ਹਨ ਅਤੇ ਜਿੱਥੇ ਵੀ ਕਿਸੇ ਪਾਸੇ ਉਹਨਾਂ ਨੂੰ ਲੋਕਾਂ ਦੀ ਸਮੱਸਿਆ ਧਿਆਨ ਵਿੱਚ ਆਉਂਦੀ ਹਨ, ਤਾਂ ਉਨ੍ਹਾਂ ਵੱਲੋਂ ਉਸਦੇ ਤੁਰੰਤ ਹੱਲ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਖ ਦਿੱਤਾ ਜਾਂਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਰੁੜਕਾ ਤੋਂ ਇਲਾਵਾ ਪਿੰਡ ਮੌਟੇ ਮਾਜਰਾ ਅਤੇ ਪਿੰਡ ਨਗਾਰੀ ਵਿਖੇ ਵੀ ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਏ ਸਨ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹਨਾਂ ਪਿੰਡਾਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੋਹਾਲੀ ਦੇ ਹੋਰਨਾਂ ਇਲਾਕੇ ਵਿੱਚ ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਕਰਨ ਦੇ ਲਈ ਮੁੱਖ ਮੰਤਰੀ ਪੰਜਾਬ ਨੂੰ ਰਿਪੋਰਟ ਸੌਂਪ ਦਿੱਤੀ ਜਾਵੇਗੀ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਿਲਕਫੈਡ ਪੰਜਾਬ ਦੇ ਵਲੋਂ ਰਾਹਤ ਸਮੱਗਰੀ ਦਾ ਟਰੱਕ ਹੜ੍ਹ ਪੀੜਤਾਂ ਦੇ ਲਈ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਇਹਨਾਂ ਪਿੰਡਾਂ ਦੇ ਦੌਰੇ ਦੇ ਦੌਰਾਨ ਨਾਇਬ ਤਹਿਸੀਲਦਾਰ ਮੋਹਾਲੀ- ਅਰਜੁਨ ਗਰੇਵਾਲ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, The post ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮੌਟੇ ਮਾਜਰਾ, ਨਗਾਰੀ ਅਤੇ ਪਿੰਡ ਰੁੜਕਾ ਦਾ ਦੌਰਾ appeared first on TheUnmute.com - Punjabi News. Tags:
|
ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ Saturday 15 July 2023 12:37 PM UTC+00 | Tags: breaking-news cm-bhagwant-mann floods latest-news news patiala patiala-floods patiala-police punjabi-news punjab-news the-unmute-breaking-news the-unmute-punjabi-news ਪਟਿਆਲਾ, ਪਾਤੜਾਂ, 13 ਜੁਲਾਈ 2023: ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ (Patiala) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ | ਕੇ.ਏ.ਪੀ. ਸਿਨਹਾ ਨੇ ਜ਼ਿਲ੍ਹੇ ਦੇ ਪਾਤੜਾਂ, ਬਾਦਸ਼ਾਹਪੁਰ ਅਤੇ ਹੋਰ ਖੇਤਰਾਂ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਸਡੀਐਮ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ, ਜਿੱਥੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਮੁੱਖ ਸਕੱਤਰ ਨੂੰ ਹੜ੍ਹਾਂ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ। ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਕਾਰਨ ਬੇਘਰ ਹੋਏ ਅਤੇ ਬਾਦਸ਼ਾਪੁਰ ਵਿਖੇ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਤੋਂ ਜਲਦੀ ਉਭਰਨ ਦੀ ਉਮੀਦ ਪ੍ਰਗਟਾਈ। ਵਿਸ਼ੇਸ਼ ਮੁੱਖ ਸਕੱਤਰ ਨੇ ਹੜ੍ਹਾਂ ਦੀ ਆਫ਼ਤ ਨਾਲ ਤੁਰੰਤ ਅਤੇ ਅਪਸੀ ਤਾਲਮੇਲ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੈਨਾ, ਐਨਡੀਆਰਐਫ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਅਤੇ ਮੁੜ ਵਸੇਬਾ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਲਦੀ ਤੋਂ ਜਲਦੀ ਹਾਲਾਤ ਆਮ ਵਾਂਗ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ, ਸਕੱਤਰ ਮਾਲ ਅਮਰਪਾਲ ਸਿੰਘ, ਏ.ਡੀ.ਸੀ. ਪੇਂਡੂ ਵਿਕਾਸ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਯੂਟੀ ਡਾ: ਅਕਸ਼ਿਤਾ ਗੁਪਤਾ, ਦਿਵਿਆ ਪੀ ਅਤੇ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ ਨਵਦੀਪ ਕੁਮਾਰ, ਡੀ.ਐਸ.ਪੀ ਗੁਰਦੀਪ ਸਿੰਘ, ਡਰੇਨੇਜ ਦੇ ਕਾਰਜਕਾਰੀ ਇੰਜਨੀਅਰ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। The post ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ appeared first on TheUnmute.com - Punjabi News. Tags:
|
ਬਦਮਾਸ਼ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਹਸਪਤਾਲ ਚੋਂ ਮਿਲੀ ਛੁੱਟੀ Saturday 15 July 2023 12:46 PM UTC+00 | Tags: breaking-news latest-news lawrence-bishnoi mansa-police news nws punjab-government the-unmute-breaking-news ਚੰਡੀਗੜ੍ਹ, 13 ਜੁਲਾਈ 2023: ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਪੇਟ ‘ਚ ਦਰਦ ਅਤੇ ਤੇਜ਼ ਬੁਖਾਰ ਦੀ ਸ਼ਿਕਾਇਤ ਦੇ ਚੱਲਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਸਿਹਤ ‘ਚ ਸੁਧਾਰ ਹੋਣ ‘ਤੇ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਦੀ ਟੀਮ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਕੇਂਦਰੀ ਜੇਲ੍ਹ ਲਈ ਰਵਾਨਾ ਹੋ ਗਈ ਹੈ। The post ਬਦਮਾਸ਼ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਹਸਪਤਾਲ ਚੋਂ ਮਿਲੀ ਛੁੱਟੀ appeared first on TheUnmute.com - Punjabi News. Tags:
|
ਗੁਰਬਾਣੀ ਪ੍ਰਸਾਰਣ ਮਾਮਲਾ: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ Saturday 15 July 2023 12:53 PM UTC+00 | Tags: banwari-lal-purohit bhagwant-mann breaking-news governor-banwari-lal-purohit latest-news news punjab-government punjab-news sikh-gurdwara-amendment-bill sikh-gurdwara-amendment-bill-2023 the-unmute-breaking-news the-unmute-punjabi-news ਚੰਡੀਗੜ੍ਹ, 13 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ | ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਸੋਧ ਬਿੱਲ' 2023 (Sikh Gurdwara Amendment Bill 2023) ਨੂੰ ਪਾਸ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ | The post ਗੁਰਬਾਣੀ ਪ੍ਰਸਾਰਣ ਮਾਮਲਾ: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ appeared first on TheUnmute.com - Punjabi News. Tags:
|
ਸੰਕਟ 'ਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਪ੍ਰਤਾਪ ਸਿੰਘ ਬਾਜਵਾ Saturday 15 July 2023 01:01 PM UTC+00 | Tags: breaking-news floods latest-news news partap-singh-bajwa punjab-congress punjabi-news punjab-latest-news punjab-news the-unmute-breaking-news ਚੰਡੀਗੜ੍ਹ, 15 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਇੰਨੇ ਵੱਡੇ ਸੰਕਟ ਦੇ ਸਮੇਂ ਸਵੈ-ਪ੍ਰਚਾਰ ਦੀ ਭਾਲ ਕਰਨ ਦੀ ਨਿੰਦਾ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਲੋਕਾਂ ਦੇ ਦੁੱਖ ਦੇ ਸਮੇਂ ਵਿੱਚ ਕਿਸੇ ਵੀ ਤਰਾਂ ਦਾ ਲਾਭ ਲੈਣ ਤੋਂ ਵੱਧ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Singh Bajwa)ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਦਿਲਾਸਾ ਦੇਣ ਅਤੇ ਉਨ੍ਹਾਂ ਨੂੰ ਮਦਦ ਦਾ ਹੱਥ ਮੁਹੱਈਆ ਕਰਵਾਉਣ ਦੇ ਸਪਸ਼ਟ ਇਰਾਦਿਆਂ ਨਾਲ ਮਿਲਣ ਦੀ ਬਜਾਏ, ਪੰਜਾਬ ਦੇ ਮੁੱਖ ਮੰਤਰੀ ਸੋਸ਼ਲ ਮੀਡੀਆ ਪੋਸਟਾਂ ਲਈ ਫੋਟੋਸ਼ੂਟ ਕਰਵਾਉਣ ਵਿੱਚ ਰੁੱਝੇ ਹੋਏ ਹਨ। ਬਾਜਵਾ ਨੇ ਅੱਗੇ ਕਿਹਾ “ਜੇ ਉਨ੍ਹਾਂ ਦਾ ਇਸ ਤੋਂ ਪ੍ਰਚਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ, ਤਾਂ ਫਿਰ ਉਹ ਹਰ ਸਮੇਂ ਸਾਰੇ ਕੈਮਰੇ ਦੇ ਅਮਲੇ ਨੂੰ ਆਪਣੇ ਨਾਲ ਕਿਉਂ ਰੱਖਦੇ ਹਨ? ਕੀ ਉਹ ਨਹੀਂ ਸਮਝਦੇ ਕਿ ਇਹ ਉਨ੍ਹਾਂ ਲੋਕਾਂ ਲਈ ਅਸੁਵਿਧਾ ਪੈਦਾ ਕਰਦਾ ਹੈ ਜੋ ਪਹਿਲਾਂ ਹੀ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਹੇ ਹਨ” | ਇੱਕ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਲੋਹੀਆਂ ਦੇ ਪਿੰਡ ਗਿੱਦੜਪਿੰਡੀ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਕਥਿਤ ਫੋਟੋਸ਼ੂਟ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਦਮ ਤੋੜ ਚੁੱਕਾ ਹੈ ਕਿਉਂਕਿ ਕਥਿਤ ਤੌਰ ‘ਤੇ ਲਗਭਗ ਦੋ ਘੰਟੇ ਤੱਕ ਸੜਕ ਬੰਦ ਰਹੀ। ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ “ਸਭ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਨੇ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਫਿਰ, ਉਹ ਹੜ੍ਹਾਂ ਨੂੰ ਰੋਕਣ ਲਈ ਸਮੇਂ ਸਿਰ ਪਹਿਲਾਂ ਤੋਂ ਕੀਤੇ ਗਏ ਪ੍ਰਬੰਧਾਂ ਨੂੰ ਚੰਗੀ ਤਰਾਂ ਪੂਰਾ ਕਰਨ ਵਿੱਚ ਵੀ ਅਸਫਲ ਰਿਹਾ। ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ਼ਾਹਕੋਟ ਨੇੜੇ ਸਤਲੁਜ ਦਰਿਆ ਦੀ ਸਫ਼ਾਈ ਨਹੀਂ ਹੋਈ, ਜਿਸ ਕਾਰਨ ਪਾੜ ਪੈ ਗਿਆ। ਇਸ ਦੌਰਾਨ ਉਹ ਜੋ ਕਰ ਰਿਹਾ ਹੈ ਉਹ ਮਗਰਮੱਛਾਂ ਦੇ ਹੰਝੂ ਵਹਾਉਣਾ ਅਤੇ ਅਜਿਹੀਆਂ ਹੋਰ ਨਾਟਕੀ ਹਰਕਤਾਂ ਵਿੱਚ ਸ਼ਾਮਲ ਹੋਣਾ ਹੈ”, ਬਾਜਵਾ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਉਪਾਵਾਂ ਨਾਲ ਸਬੰਧਿਤ ਇੱਕ ਮੀਟਿੰਗ ਇਸ ਸਾਲ ਜਨਵਰੀ ਵਿੱਚ ਹੋਣੀ ਸੀ। ਪੰਜਾਬ ਦੇ ਮੁੱਖ ਮੰਤਰੀ ਨੇ ਮਈ ਵਿੱਚ ਉਹ ਮੀਟਿੰਗ ਕੀਤੀ ਸੀ, ਜਿਸ ਤੋਂ ਉਨ੍ਹਾਂ ਦੀ ਆਫ਼ਤ ਪ੍ਰਬੰਧਨ ਬਾਰੇ ਗੰਭੀਰਤਾ ਦਾ ਪਤ ਲੱਗਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ “ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੈਜ਼ਾ, ਟਾਈਫ਼ਾਈਡ, ਡੇਂਗੂ ਅਤੇ ਹੈਪੇਟਾਈਟਸ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਹੋ ਜਾਂਦਾ ਹੈ। ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਹ ਇਸ ਦਾ ਗੰਭੀਰ ਨੋਟਿਸ ਲੈਣ ਅਤੇ ਮੈਡੀਕਲ ਕੈਂਪ ਲਗਾਉਣਾ ਸ਼ੁਰੂ ਕਰਨ। ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ। ਸਰਕਾਰ ਨੂੰ ਹੜ੍ਹ ਪੀੜਤਾਂ ਦੀਆਂ ਮੁਸੀਬਤਾਂ ਨੂੰ ਦੂਰ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ”।
The post ਸੰਕਟ ‘ਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ NDA ਅਤੇ IMA 'ਚ ਹੋਏ ਸ਼ਾਮਲ Saturday 15 July 2023 01:07 PM UTC+00 | Tags: breaking-news ima indian-army latest-news maharaja-ranjit-singh nda news punjab-news technical-entry-scheme ਚੰਡੀਗੜ੍ਹ, 15 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟ ਮਨਪ੍ਰੀਤ ਸਿੰਘ ਟੀ.ਈ.ਐਸ. ਐਂਟਰੀ ਲਈ ਚੁਣੇ ਗਏ ਚੋਟੀ ਦੇ 20 ਉਮੀਦਵਾਰਾਂ ਵਿੱਚ ਸ਼ਾਮਲ ਹੈ। ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 13 ਕੈਡਿਟਾਂ ਦੇ ਚੁਣੇ ਜਾਣ ਨਾਲ ਇਸ ਇੰਸਟੀਚਿਊਟ ਦੇ ਹੁਣ ਤੱਕ ਕੁੱਲ 216 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਸੰਸਥਾ ਦੇ 141 ਸਾਬਕਾ ਕੈਡਿਟਾਂ ਭਾਰਤ ਦੇ ਰੱਖਿਆ ਸੇਵਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਨਿਯੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਪੰਜਾਬ ਦੇ ਧੀਆਂ- ਪੁੱਤਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ 52 ਫ਼ੀਸਦੀ ਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਦੇਸ਼ ਦਾ ਮਾਣ ਸਾਬਿਤ ਹੋਣਗੇ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਡਿਊਟੀ ਪ੍ਰਤੀ ਸਮਰਪਣ ਅਤੇ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ। The post ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ NDA ਅਤੇ IMA ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
SGPC ਨੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਕੀਤੇ ਜਾਣ ਵਾਲੇ ਯੂ-ਟਿਊਬ ਚੈੱਨਲ ਦਾ ਨਾਂ ਬਦਲਿਆ Saturday 15 July 2023 01:18 PM UTC+00 | Tags: breaking-news sgpc ਚੰਡੀਗੜ੍ਹ, 15 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਆਪਣੇ ਯੂ-ਟਿਊਬ ਚੈੱਨਲ ਦਾ ਨਾਂ ਸੰਗਤਾਂ ਦੇ ਸੁਝਾਅ ਤੋਂ ਬਾਅਦ ਬਦਲ ਦਿੱਤਾ ਗਿਆ ਹੈ। ਹੁਣ ਚੈੱਨਲ ਦਾ ਨਾਂ ” ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ” ਹੋਵੇਗਾ | ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈੱਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
The post SGPC ਨੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਕੀਤੇ ਜਾਣ ਵਾਲੇ ਯੂ-ਟਿਊਬ ਚੈੱਨਲ ਦਾ ਨਾਂ ਬਦਲਿਆ appeared first on TheUnmute.com - Punjabi News. Tags:
|
ਹਰਜੋਤ ਬੈਂਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਰਟੀ ਵਰਕਰਾਂ ਤੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਸ਼ਲਾਘਾ Saturday 15 July 2023 01:33 PM UTC+00 | Tags: flood-affected-areas latest-news punjab-floods punjabi-news punjab-news sri-anandpur-sahib the-unmute-breaking-news the-unmute-punjabi-news ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ ,2023: ਪਹਾੜਾਂ ਤੋਂ ਆਏ ਬਰਸਾਤਾਂ ਦੇ ਪਾਣੀ ਅਤੇ ਮੈਦਾਨੀ ਖੇਤਰਾਂ ਵਿੱਚ ਪਏ ਮੀਂਹ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਆਈ ਗਤੀ ਕਾਰਨ ਤੇਜੀ ਨਾਲ ਸੁਧਰ ਰਹੇ ਹਾਲਾਤ ਦਾ ਪਿੰਡ-ਪਿੰਡ ਜਾ ਕੇ ਜਾਇਜਾ ਲੈ ਰਹੇ ਕੈਬਨਿਟ ਮੰਤਰੀ ਹਰਜੋਤ ਬੈਂਸ (Harjot Singh Bains) ਨੇ ਕੁਦਰਤੀ ਆਫਤ ਦੌਰਾਨ ਲੋਕਾਂ ਦੇ ਹੋਏ ਭਾਰੀ ਮਾਲੀ ਨੁਕਸਾਨ ਤੇ ਦੁੱਖ ਪ੍ਰਗਟ ਕਰਨ ਦੇ ਨਾਲ-ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਮੱਦਦ ਅਤੇ ਪ੍ਰਸ਼ਾਸ਼ਨ ਵੱਲੋਂ ਰਾਹਤ ਤੇ ਬਚਾਅ ਕਾਰਜਾਂ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਮਜਬੂਤ ਭਾਈਚਾਰਕ ਸਾਂਝ ਤੇ ਤਸੱਲੀ ਪ੍ਰਗਟ ਕੀਤੀ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਜਨਾਂ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਤੋਂ ਜਾਣਿਆ ਹੈ, ਉਨ੍ਹਾਂ ਦੇ ਨਾਲ ਇਸ ਇਲਾਕੇ ਵਿੱਚ ਵਿਸ਼ੇਸ਼ ਤੌਰ ਤੇ ਆਏ ਰਾਜ ਸਭਾ ਮੈਂਬਰ ਪਦਮ ਸ਼੍ਰੀ ਬਿਕਰਮਜੀਤ ਸਿੰਘ ਸਾਹਨੀ ਵੱਲੋਂ ਵੰਡੀ ਜਾ ਰਹੀ ਖਾਦ ਸਮੱਗਰੀ, ਪਸ਼ੂ ਚਾਰਾ, ਦਵਾਈਆਂ, ਸੇਫਟੀ ਕਿੱਟ, ਵਾਟਰ ਪਰੂਫ ਟੈਂਟ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ (Harjot Singh Bains), ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਐਸ.ਐਸ.ਪੀ ਵਿਵੇਕਸ਼ੀਲ ਸੋਨੀ ਦੂਰ-ਦੁਰਾਡੇ ਪੈਂਡੂ ਖੇਤਰਾਂ ਵਿੱਚ ਪ੍ਰਭਾਵਿਤ ਲੋਕਾਂ ਅਤੇ ਨੁਕਸਾਨੇ ਗਏ ਇਲਾਕਿਆਂ ਦਾ ਜਾਇਜਾ ਲੈ ਚੁੱਕੇ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਸੱਦੇ ਤੇ ਇਸ ਇਲਾਕੇ ਵਿੱਚ ਪਹੁੰਚੇ ਰਾਜ ਸਭਾ ਮੈਂਬਰ ਨੇ ਜਿੱਥੇ ਸਰਸਾ ਨਦੀ ਨੂੰ ਚੈਨੇਲਾਈਜ਼ ਕਰਨ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਣ ਦਾ ਭਰੋਸਾ ਦਿੱਤਾ ਹੈ ਉੱਥੇ ਬੁਰਜ ਬੰਨ੍ਹ ਦੀ ਮੁਰੰਮਤ ਲਈ 50 ਲੱਖ ਦੀ ਮੱਦਦ ਦੇਣ ਦਾ ਐਲਾਨ ਕੀਤਾ ਹੈ, ਜਿਸ ਨਾਲ ਕਈ ਪਿੰਡ ਪਾਣੀ ਦੀ ਮਾਰ ਤੋਂ ਬੱਚ ਜਾਣਗੇ। ਰਾਹਤ ਤੇ ਬਚਾਅ ਕਾਰਜਾਂ ਵਿੱਚ ਆਈ ਤੇਜੀ ਸਰਕਾਰ ਵੱਲੋਂ ਪ੍ਰਸ਼ਾਸ਼ਨ ਰਾਹੀਂ ਲੋੜਵੰਦਾਂ ਤੱਕ ਰਸਦ, ਪਸ਼ੂ ਚਾਰਾ, ਦਵਾਈਆਂ ਪਹੁੰਚਾਉਣ ਦੀ ਸ਼ਲਾਘਾ ਕਰਦੇ ਹੋਏ ਸ.ਬੈਂਸ ਨੇ ਕਿਹਾ ਹੈ ਕਿ ਪ੍ਰਸ਼ਾਸ਼ਨ ਨੂੰ ਆਦੇਸ਼ ਦਿੱਤੇ ਗਏ ਹਨ ਕਿ ਹਰ ਇੱਕ ਲੋੜਵੰਦ ਤੱਕ ਮਦਦ ਪਹੁੰਚਾਈ ਜਾਵੇ। ਉਨ੍ਹਾ ਦੱਸਿਆ ਕਿ 100 ਪ੍ਰਤੀਸ਼ਤ ਬਿਜਲੀ ਅਤੇ ਜਲ ਸਪਲਾਈ ਬਹਾਲ ਹੋ ਗਈ ਹੈ। ਪਿੰਡਾਂ ਵਿੱਚ ਮੈਡੀਕਲ ਕੈਂਪ ਲਗਏ ਜਾ ਰਹੇ ਹਨ। ਸਫਾਈ ਕਰਮਚਾਰੀਆਂ ਨੂੰ ਸੇਫਟੀ ਕਿੱਟ ਤੇ ਬੂਟ ਵੰਡੇ ਗਏ ਹਨ। ਲੋੜਵੰਦਾਂ ਨੂੰ ਹੋਰ ਰਾਸ਼ਨ ਤੇ ਪਸ਼ੂਆਂ ਲਈ ਚਾਰਾ ਪਹੁੰਚਾਇਆ ਜਾ ਰਿਹਾ ਹੈ। ਟੁੱਟੀਆਂ ਸੜਕਾਂ ਦੇ ਵੇਰਵੇ ਲੈ ਲਏ ਹਨ, ਉਨ੍ਹਾਂ ਦੀ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਬੀਤੇ ਦਿਨ ਆਪਣੇ ਵਿਸ਼ੇਸ਼ ਦੌਰੇ ਦੌਰਾਨ ਬਰਮਲਾ, ਨਿੱਕੂ ਨੰਗਲ ,ਤਲਵਾੜਾ, ਮਾਣਕਪੁਰ, ਬ੍ਰਹਮਪੁਰ, ਬੰਦਲੈਹੜੀ,ਮੇਘਪੁਰ, ਢੇਰ, ਖਮੇੜਾ,ਬੁਰਜ, ਲੋਦੀਪੁਰ, ਚੰਦਪੁਰ,ਹਰੀਵਾਲ,ਭਗਵਾਲਾ, ਗੱਜਪੁਰ, ਮਹਿੰਦਲੀ ਕਲਾਂ, ਆਲੋਵਾਲ, ਰਣਜੀਤਪੁਰਾ, ਅਵਾਨਕੋਟ,ਕੀਰਤਪੁਰ ਸਾਹਿਬ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ਦੌਰਾਨ ਸਰਦਾਰ ਬੈਂਸ ਨੇ ਰਾਜ ਸਭਾ ਮੈਂਬਰ ਸ੍ਰੀ ਸਾਹਨੀ ਨੂੰ ਹਲਕੇ ਦੀ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਕੁਦਰਤੀ ਆਫਤ ਤੋਂ ਬਚਾਅ ਲਈ ਸਰਸਾ ਨਦੀ ਨੂੰ ਚੈਨੇਲਾਈਜ਼ ਕਰਨ ਦੀ ਪ੍ਰਵਾਨਗੀ ਕੇਂਦਰ ਤੋਂ ਲੈ ਕੇ ਦੇਣ ਦੀ ਮੰਗ ਕੀਤੀ ਅਤੇ 50 ਲੱਖ ਰੁਪਏ ਬੁਰਜ਼ ਬੰਨ੍ਹ ਦੀ ਮੁਰੰਮਤ ਲਈ ਲਏ। ਹਰਜੋਤ ਸਿੰਘ ਬੈਂਸ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ , ਐਸ.ਐਸ.ਪੀ ਵਿਵੇਕਸ਼ੀਲ ਸੋਨੀ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਮੀਨੀ ਹਕੀਕਤ ਦੋਂ ਜਾਣੂ ਹੋਣ ਅਤੇ ਨੇੜੇ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ। ਬੀਤੇ ਤਿੰਨ ਦਿਨਾਂ ਤੋਂ ਹਾਲਾਤ ਬਹੁਤ ਤੇਜੀ ਨਾਲ ਆਮ ਵਰਗੇ ਹੋ ਰਹੇ ਹਨ। ਪ੍ਰਸ਼ਾਸ਼ਨ ਪੁਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ। ਹਰ ਲੋੜਵੰਦ ਤੱਕ ਮੱਦਦ ਪਹੁੰਚ ਰਹੀ ਹੈ। ਜਿਸ ਦੀ ਨਿਗਰਾਨੀ ਖੁਦ ਕੈਬਨਿਟ ਮੰਤਰੀ ਕਰ ਰਹੇ ਹਨ।
The post ਹਰਜੋਤ ਬੈਂਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਾਰਟੀ ਵਰਕਰਾਂ ਤੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਸ਼ਲਾਘਾ appeared first on TheUnmute.com - Punjabi News. Tags:
|
ਸਰਦੂਲਗੜ੍ਹ ਦੇ ਨੇੜਲੇ ਪਿੰਡਾਂ 'ਚ ਹੜ੍ਹ ਦਾ ਖ਼ਤਰਾ, ਟਰਾਲੀਆਂ 'ਚ ਸਮਾਨ ਭਰ ਕੇ ਸੁਰੱਖਿਅਤ ਥਾਵਾਂ 'ਤੇ ਜਾ ਰਹੇ ਲੋਕ Saturday 15 July 2023 02:00 PM UTC+00 | Tags: breaking-news ghaggar news ਮਾਨਸਾ, 15 ਜੁਲਾਈ ,2023: ਮਾਨਸਾ ਜ਼ਿਲ੍ਹੇ ਦੇ ਨਜਦੀਕੀ ਹਰਿਆਣਾ ਦੇ ਚਾਂਦਪੁਰਾ ਬੰਨ੍ਹ ਦੇ ਟੁੱਟਣ ਕਾਰਨ ਪੰਜਾਬ ਦੇ ਪਿੰਡਾਂ ਵਿੱਚ ਪਾਣੀ ਦਾਖ਼ਲ ਹੋਣਾ ਸ਼ੁਰੂ ਹੋ ਗਿਆ ਹੈ। ਮਾਨਸਾ ਦੇ ਨਜ਼ਦੀਕ ਸਰਦੂਲਗੜ੍ਹ (Sardulgarh) ਦੇ ਘੱਗਰ ਦਰਿਆ ਦੇ ਵਿੱਚ ਪਾੜ ਪੈਣ ਕਾਰਨ ਨਜਦੀਕੀ ਪਿੰਡ ਸਾਧੂ ਵਾਲਾ ਅਤੇ ਹੋਰ ਆਸ ਪਾਸ ਦੇ ਪਿੰਡ ਮੋਫਰ, ਦਾਨੇਵਾਲ ਵਿੱਚ ਪਾਣੀ ਦਾਖ਼ਲ ਹੋਣ ਦੀ ਸੰਭਾਵਨਾ ਹੈ | ਪਿੰਡ ਦੇ ਲੋਕ ਪਾਣੀ ਦੇ ਡਰ ਤੋਂ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ | ਪਿੰਡ ਵਾਸੀਆਂ ਨੇ ਕਿਹਾ ਕਿ ਰਿਸ਼ਤੇਦਾਰੀਆਂ ਵਿੱਚੋਂ ਟਰਾਲੀਆਂ ਬੁਲਾ ਕੇ ਘਰ ਦਾ ਸਾਰਾ ਸਮਾਨ ਭਰ ਕੇ ਰਿਸ਼ਤੇਦਾਰੀਆਂ ਜਾਂ ਫਿਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਰਹੇ ਹਨ ਅਤੇ ਟਰਾਲੀਆਂ ਦੇ ਵਿੱਚ ਆਪਣੇ ਪਸ਼ੂਆਂ ਨੂੰ ਵੀ ਲੱਦ ਕੇ ਲਿਜਾ ਰਹੇ ਹਨ | ਟਰਾਲੀਆਂ ਦੇ ਵਿੱਚ ਸਮਾਨ ਭਰ ਕੇ ਲਿਜਾ ਰਹੇ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਉਨ੍ਹਾਂ ਦੇ ਪਿੰਡਾਂ ਦੇ ਵਿੱਚ ਵੀ ਸਪੀਕਰਾਂ ‘ਚੋਂ ਅਨਾਉਂਸਮੈਂਟ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਪਿੰਡ ਖਾਲੀ ਕੀਤਾ ਜਾਵੇ। ਪਿੰਡੋ ਬਾਹਰ ਜਿਸ ਦੇ ਚੱਲਦਿਆਂ ਹਰ ਕੋਈ ਜਲਦੀ ਦੇ ਵਿੱਚ ਜੋ ਵੀ ਉਹਨਾਂ ਤੋਂ ਸਮਾਨ ਚੱਕਿਆ ਜਾ ਰਿਹਾ ਹੈ ਉਸ ਨੂੰ ਲੈ ਕੇਆ ਰਹੇ ਹਨ। ਪੀੜਿਤ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿੱਚ ਕੋਈ ਵੀ ਸੁਵਿਧਾ ਮੁਹੱਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦੇ ਵਿੱਚ ਹਫੜਾ ਦਫੜੀ ਮੱਚੀ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਈ ਗ਼ਰੀਬ ਲੋਕ ਕੋਈ ਸਾਧਨ ਨਾ ਹੋਣ ਕਾਰਨ ਆਪਣੇ ਘਰਾਂ ਦੀਆਂ ਛੱਤਾਂ ‘ਤੇ ਚੜ੍ਹਨ ਦੇ ਲਈ ਮਜਬੂਰ ਹੋ ਗਏ ਹਨ | ਬੇਸ਼ੱਕ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਲਦ ਹੀ ਪਾਣੀ ‘ਤੇ ਕੰਟਰੋਲ ਕਰ ਲਿਆ ਜਾਵੇਗਾ। ਪਰ ਹਲਾਤ ਬਦਤਰ ਹੁੰਦੇ ਜਾ ਰਹੇ ਹਨ | ਜਿਸ ਕਾਰਨ ਹਰ ਕੋਈ ਆਪਣੀ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਜਗ੍ਹਾ ‘ਤੇ ਪਹੁੰਚ ਰਿਹਾ ਹੈ। The post ਸਰਦੂਲਗੜ੍ਹ ਦੇ ਨੇੜਲੇ ਪਿੰਡਾਂ ‘ਚ ਹੜ੍ਹ ਦਾ ਖ਼ਤਰਾ, ਟਰਾਲੀਆਂ ‘ਚ ਸਮਾਨ ਭਰ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਲੋਕ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ Saturday 15 July 2023 02:04 PM UTC+00 | Tags: aam-aadmi-party breaking-news bribe-case cm-bhagwant-mann latest-news news patwari-ranjodh-singh punjab punjabi-news vigilance ਚੰਡੀਗੜ੍ਹ, 15 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 23 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੇ ਪਿਤਾ ਦੇ ਨਾਮ ‘ਤੇ ਰਜਿਸਟਰ ਜ਼ਮੀਨ ਦੀ ਜਮ੍ਹਾਂਬੰਦੀ ਦੀ ਕਾਪੀ ਜਾਰੀ ਕਰਨ ਬਦਲੇ ਉਕਤ ਪਟਵਾਰੀ ਨੇ ਉਸ ਕੋਲੋਂ ਰਿਸ਼ਵਤ ਵਜੋਂ 4,000 ਰੁਪਏ ਲਏ ਹਨ। ਇਸ ਜ਼ਮੀਨ ਉਤੇ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦੀ ਜ਼ਰੂਰਤ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਅੱਜ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਹੜ੍ਹਾਂ ਦੀ ਕੁਦਰਤੀ ਮਾਰ ਨੇ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੇ 458 ਪਿੰਡਾਂ ਨੂੰ ਕੀਤਾ ਪ੍ਰਭਾਵਤ: ਚੇਤਨ ਸਿੰਘ ਜੌੜਾਮਾਜਰਾ Saturday 15 July 2023 02:09 PM UTC+00 | Tags: breaking-news chetan-singh-jauramajra cm-bhagwant-mann floods latest-news news punjab punjab-news the-natural-disaster the-unmute-breaking-news ਪਟਿਆਲਾ/ਸਮਾਣਾ, 15 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ (floods) ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕਿ ਹੜ੍ਹਾਂ ਨੇ ਪਟਿਆਲਾ ਸ਼ਹਿਰ ਦੀਆਂ ਦੋ ਦਰਜਨ ਦੇ ਕਰੀਬ ਕਲੋਨੀਆਂ ਸਮੇਤ ਜ਼ਿਲ੍ਹੇ ਦੇ 458 ਪਿੰਡ ਪ੍ਰਭਾਵਿਤ ਕੀਤੇ ਹਨ ਪਰੰਤੂ ਇਹ ਕੁਦਰਤੀ ਆਫ਼ਤ ਸਾਡੇ ਲੋਕਾਂ ਦਾ ਹੌਂਸਲਾ ਪਸਤ ਨਹੀਂ ਕਰ ਸਕੀ। ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਬਹੁਤੇ ਪਿੰਡਾਂ ਵਿੱਚ ਤਾਂ ਫ਼ਸਲਾਂ ਦੇ ਨਾਲ-ਨਾਲ ਘਰੇਲੂ ਆਬਾਦੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹਾਲਾਂਕਿ ਖੇਤਾਂ ਵਿੱਚ ਖੜ੍ਹੇ ਪਾਣੀ ਕਰਕੇ ਅਜੇ ਫ਼ਸਲਾਂ ਦੇ ਖਰਾਬੇ ਦੀ ਰਿਪੋਰਟ ਨਹੀਂ ਹੋ ਸਕੀ ਪਰੰਤੂ ਇੱਕ ਅੰਦਾਜੇ ਮੁਤਾਬਕ ਕਰੀਬ 1 ਲੱਖ ਏਕੜ ਰਕਬਾ ਪ੍ਰਭਾਵਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਆਰਮੀ ਤੇ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਕਰਕੇ ਪਾਣੀ ਵਿੱਚ ਘਿਰੇ 14291 ਲੋਕਾਂ ਨੂੰ ਬਾਹਰ ਕੱਢਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਰਿਪੋਰਟ ਮੁਤਾਬਕ ਜ਼ਿਲ੍ਹੇ ‘ਚ 6 ਘਰ ਢਹੇ ਹਨ ਜਦਕਿ 46 ਘਰਾਂ ਨੂੰ ਨੁਕਸਾਨ ਪੁੱਜਾ ਹੈ ਤੇ ਕਈ ਥਾਈਂ ਪਾਲਤੂ ਪਸ਼ੂ ਵੀ ਮਰੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰਦਿਆਂ ਸੰਕਟ ‘ਚ ਫਸੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਨੇ ਦਿਨ-ਰਾਤ ਇੱਕ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਹੈ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਨਿਗਰਾਨੀ ਹੇਠ ਭਾਰਤੀ ਫ਼ੌਜ ਦੇ 36 ਅਫ਼ਸਰ, 87 ਜੇ.ਸੀ.ਓਜ ਤੇ 1009 ਜਵਾਨਾਂ ਸਮੇਤ ਐਨ.ਡੀ.ਆਰ.ਐਫ਼ ਦੀਆਂ 3 ਟੀਮਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਐਨ.ਜੀ.ਓਜ ਸਮੇਤ ਆਮ ਲੋਕਾਂ ਨੇ ਵੀ ਹੜ੍ਹ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਭਰਵਾਂ ਯੋਗਦਾਨ ਪਾਇਆ ਹੈ। ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ 40 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਜਦਕਿ ਰਾਹਤ ਕਾਰਜ ਕਰਦੇ ਹੋਏ ਹੁਣ ਤੱਕ 52 ਹਜਾਰ ਭੋਜਨ ਦੇ ਪੈਕੇਟਸ ਸਮੇਤ ਪੀਣ ਵਾਲਾ ਪਾਣੀ, ਦਵਾਈਆਂ, ਘਰੇਲੂ ਲੋੜਾਂ ਦੀਆਂ ਵਸਤਾਂ ਅਤੇ ਪਸ਼ੂਆਂ ਲਈ ਚਾਰਾ ਵੀ ਪਹੁੰਚਾਇਆ ਗਿਆ ਹੈ। ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਇਸੇ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਿਮਾਚਲ ਪ੍ਰਦੇਸ਼ ਵਿਖੇ ਭਾਰੀ ਮੀਂਹ ਕਰਕੇ ਆਏ ਹੜ੍ਹਾਂ (floods) ਕਰਕੇ ਪੀ.ਆਰ.ਟੀ.ਸੀ. ਦੇ ਲਾਪਤਾ ਹੋਏ ਕੰਡਕਟਰ ਜਗਸੀਰ ਸਿੰਘ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਢਾਰਸ ਦਿੱਤੀ। ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਟਰਾਂਸਪੋਰਟ ਵਿਭਾਗ ਤੇ ਪੀ.ਆਰ.ਟੀ.ਸੀ. ਵੱਲੋਂ ਜਗਸੀਰ ਸਿੰਘ ਦੀ ਭਾਲ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਅੱਜ ਫੇਰ ਸਮਾਣਾ ਦੇ ਹੜ੍ਹ ਪ੍ਰਭਾਵਤ ਪਿੰਡਾਂ ਮੱਦੋਮਾਜਰਾ, ਗਾਜੇਵਾਸ, ਚਤੈਹਰਾ, ਮਵੀ ਸੱਪਾਂ, ਧਨੌਰੀ, ਦੇਵੀ ਨਗਰ, ਬਠੋਈ ਖੁਰਦ ਤੇ ਬਠੋਈ ਕਲਾਂ ਅਤੇ ਡਕਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਡੱਟਕੇ ਖੜ੍ਹੀ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਸੁਰਜੀਤ ਸਿੰਘ ਫ਼ੌਜੀ, ਐੱਸ ਡੀ ਐਮ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
The post ਹੜ੍ਹਾਂ ਦੀ ਕੁਦਰਤੀ ਮਾਰ ਨੇ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੇ 458 ਪਿੰਡਾਂ ਨੂੰ ਕੀਤਾ ਪ੍ਰਭਾਵਤ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest