TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਗੁਰਬਾਣੀ ਪ੍ਰਸਾਰਣ ਮਾਮਲਾ: SGPC ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਖੁੱਲ੍ਹੀ ਚਿੱਠੀ Sunday 16 July 2023 05:54 AM UTC+00 | Tags: gurbani-broadcasting news sachkhand-sri-darbar-sri-amritsar sgpc sikh-gurudwara-act ਚੰਡੀਗੜ੍ਹ 16 ਜੁਲਾਈ 2023: ਸਮੂਹ ਸਿੱਖ ਸੰਗਤ ਵੱਲੋਂ ਦੀਪ ਜਗਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਸੱਚਖੰਡ ਸ੍ਰੀ ਦਰਬਾਰ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦਾ ਮਾਮਲੇ ਨੂੰ ਲੈ ਕੇ ਐਸਜੀਪੀਸੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਬਣਾਉਣ ਬਾਰੇ ਇੱਕ ਖੁੱਲ੍ਹੀ ਚਿੱਠੀ ਲਿਖੀ ਹੈ | ਚਿੱਠੀ ਵਿੱਚ ਲਿਖਿਆ ਕਿ ਆਪ ਸਭ ਦੇ ਧਿਆਨ ਵਿਚ ਹੈ ਕਿ 23 ਜੁਲਾਈ ਤੋਂ ਸੱਚਖੰਡ ਸ੍ਰੀ ਦਰਬਾਰ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਸੰਸਾਰ ਭਰ ਵਿਚ ਲਾਈਵ ਪ੍ਰਸਾਰਣ ਦਾ ਸਮਝੌਤਾ ਜੋ ਕਿ ਇਕ ਨਿਜੀ ਚੈਨਲ ਨਾਲ ਹੈ, ਉਹ ਸਮਾਪਤ ਹੋ ਰਿਹਾ ਹੈ। ਇਸ ਤੋਂ ਪਹਿਲਾਂ ਇਹ ਚੈਨਲ ਦਹਾਕਿਆਂ ਤੋਂ ਦੁਨੀਆਂ ਭਰ ਵਿਚ ਪਵਿੱਤਰ ਬਾਣੀ ਦਾ ਪ੍ਰਸਾਰਣ ਬਹੁਤ ਵਧੀਆ ਢੰਗ ਨਾਲ ਕਰ ਰਿਹਾ ਸੀ ਪਰ ਪੰਜਾਬ ਦੀ ਇਕ ਸਿਆਸੀ ਪਾਰਟੀ ਨਾਲ ਸੰਬੰਧਤ ਹੋਣ ਕਰਕੇ ਲਗਾਤਾਰ ਇਹ ਮਸਲਾ ਸਿਆਸੀ ਖਿੱਚੋਤਾਣ ਦਾ ਮਸਲਾ ਬਣਦਾ ਰਿਹਾ ਹੈ। ਪਿਛਲੇ ਦਿਨਾਂ ਤੋਂ ਇਹ ਵੱਡੇ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਮੁੱਖ ਮੰਤਰੀ ਸਾਹਬ ਬੀਤੇ ਦਿਨੀਂ ਇਸ ਮਸਲੇ ਨੂੰ ਸਿਆਸੀ ਤੌਰ ‘ਤੇ ਨਜਿੱਠਣ ਦੇ ਮਨਸੂਬੇ ਨਾਲ ਤੁਸੀਂ ਗੁਰਦੁਆਰਾ ਐਕਟ ਵਿਚ ਸੋਧ ਕਰਕੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲਿਆਂ ਵਿਚ ਦਖ਼ਲ-ਅੰਦਾਜ਼ੀ ਕਰਨ ਦਾ ਨਵਾਂ ਇਤਿਹਾਸ ਕਾਇਮ ਕੀਤਾ ਹੈ, ਜੋ ਕਿ ਅੱਜ ਤੱਕ ਕਿਸੇ ਕੇਂਦਰ ਜਾਂ ਸੂਬਾ ਸਰਕਾਰ ਨੇ ਵੀ ਕਦੇ ਕਰਨ ਦਾ ਸੋਚਿਆ ਨਹੀਂ ਸੀ। ਅੱਜ ਤੁਸੀਂ ਇਸ ਵਿਸ਼ੇ ‘ਤੇ ਟਵਿੱਟ ਰਾਹੀਂ ਰਾਜਪਾਲ ਸਾਹਬ ਨੂੰ ਲਿਖੀ ਚਿੱਠੀ ਨਸ਼ਰ ਕੀਤੀ ਹੈ ਤੇ ਇਸ ਸੋਧ ‘ਤੇ ਉਨ੍ਹਾਂ ਨੂੰ ਸਹੀ ਪਾਉਣ ਦੀ ਮੰਗ ਕੀਤੀ ਹੈ। ਤੁਹਾਡੀ ਇਸ ਜਨਤਕ ਚਿੱਠੀ ਦੇ ਉੱਤਰ ਵਿਚ ਹੀ ਮੈਂ ਇਹ ਖੁੱਲ੍ਹੀ ਚਿੱਠੀ ਆਪ ਸਮੇਤ ਸੰਬੰਧਤ ਧਿਰਾਂ ਨੂੰ ਲਿਖ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਗੁਰਦੁਆਰਾ ਐਕਟ ਵਿਚ ਸੋਧ ਦੀ ਭੁੱਲ ਵਿਚ ਸੁਧਾਰ ਕਰਦਿਆਂ ਇਸ ਸੋਧ ਨੂੰ ਵਿਧਾਨ ਸਭਾ ਵਿਚ ਸਤਿਕਾਰ ਸਹਿਤ ਵਾਪਸ ਲੈ ਲਵੋ। ਸਿੱਖ ਸੰਗਤ ਦਾ ਦਿਲ ਬਹੁਤ ਵੱਡਾ ਹੈ, ਉਹ ਤੁਹਾਨੂੰ ਸਿਰ ਅੱਖਾਂ ਦੀ ਬਿਠਾ ਲਵੇਗੀ। ਇਹ ਗੱਲ ਮੈਂ ਇਸ ਨੁਕਤੇ ਦੇ ਮੱਦੇਨਜ਼ਰ ਕਹਿ ਰਿਹਾ ਹਾਂ ਕਿ ਬੀਤੇ ਦਿਨੀ ਐਸਜੀਪੀਸੀ ਨੇ ਐਲਾਨ ਕੀਤਾ ਹੈ ਕਿ ਸਿੱਖਾਂ ਦੀ ਇਹ ਨੁਮਾਇੰਦਾ ਸੰਸਥਾ 24 ਜੁਲਾਈ ਤੋਂ ਯੂਟਿਊਬ ਰਾਹੀਂ ਇੰਟਰਨੈਟ ‘ਤੇ ਸੱਚਖੰਡ ਸ੍ਰੀ ਦਰਬਾਰ ਸ੍ਰੀ ਅੰਮਿਤਸਰ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰੇਗੀ। ਇਸ ਦੇ ਨਾਲ ਹੀ ਤਿੰਨ ਮਹੀਂਨੇ ਦੇ ਅੰਦਰ ਐਸਜੀਪੀਸੀ ਆਪਣਾ ਸੈਟੇਲਾਈਟ ਚੈਨਲ ਲੈ ਕੇ ਆਵੇਗੀ। ਸੋ, ਉਪਰੋਕਤ ਫ਼ੈਸਲੇ ਦੀ ਰੌਸ਼ਨੀ ਵਿਚ ਤੁਹਾਡੇ ਵੱਲੋਂ ਰਾਜਪਾਲ ਸਾਹਿਬ ਨੂੰ ਲਿਖੀ ਚਿੱਠੀ ਵਿਚ ਜਤਾਏ ਸ਼ੰਕੇ ਬੇਬੁਨਿਆਦ ਹਨ। ਫ਼ੌਰੀ ਤੌਰ ‘ਤੇ ਸੰਗਤ ਗੁਰਬਾਣੀ ਦੇ ਪ੍ਰਸਾਰਣ ਤੋਂ ਵਾਂਝੀ ਨਹੀਂ ਹੋਵੇਗੀ ਤੇ ਅਕਾਲ ਪੁਰਖ ਦੀ ਬਖ਼ਸ਼ਿਸ਼ ਨਾਲ ਸੈਟੇਲਾਈਟ ਚੈਨਲ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਸ ਲਈ ਮੈਂ ਆਪ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਗੁਰਦੁਆਰਾ ਐਕਟ ਦੀ ਸੋਧ ਨੂੰ ਰਾਜਪਾਲ ਸਾਹਿਬ ਪਾਸੋਂ ਪਾਸ ਕਰਵਾਉਣ ਦੀ ਬਜਾਇ ਜੇਕਰ ਤੁਸੀਂ ਸੱਚਮੁੱਚ ਹੀ ਕੁਝ ਕਰਨਾ ਚਾਹੁੰਦੇ ਹੋ ਤਾਂ ਐਸਜੀਪੀਸੀ ਦੇ ਸਤਿਕਾਰਯੋਗ ਅਹੁਦੇਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਬੀਬੀਸੀ ਦੀ ਤਰਜ ‘ਤੇ ਐਸਜੀਪੀਸੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਬਣਵਾਉਣ ਲਈ ਉਨ੍ਹਾਂ ਨੂੰ ਮਨਵਾਉ। ਇਸ ਦੇ ਨਾਲ ਹੀ ਐਸਜੀਪੀਸੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਦੇ ਗਠਨ ਤੇ ਇਸ ਰਾਹੀਂ ਚੈਨਲ ਚਲਾਉਣ ਲਈ ਲੋੜੀਂਦੇ ਸਾਰੇ ਪ੍ਰਬੰਧਾਂ ਨੂੰ ਨੇਪੜੇ ਚਾੜ੍ਹਨ ਲਈ ਲੋੜੀਂਦੇ ਸਰਕਾਰੀ ਲਾਇਸੈਂਸ ਤੇ ਹੋਰ ਨਿਯਮਾਂ ਦੀ ਪੂਰਤੀ ਲਈ ਐਸਜੀਪਸੀ ਦਾ ਹਰ ਤਰ੍ਹਾਂ ਦਾ ਸਹਿਯੋਗ ਕਰੋ। ਇਸ ਵਾਸਤੇ ਕੇਂਦਰੀ ਸੂਚਨਾ ਪ੍ਰਸਾਰਣ ਮੰਤਰਾਲੇ ਜਾਂ ਹੋਰ ਜਿਨ੍ਹਾਂ ਵੀ ਸੰਬੰਧਤ ਮਹਿਕਮਿਆਂ ਤੋਂ ਜੋ ਮੰਜ਼ੂਰੀਆਂ/ਲਾਇਸੈਂਸ ਆਦਿ ਲੋੜੀਦੇ ਹਨ, ਉਨ੍ਹਾਂ ਨੂੰ ਹਾਸਲ ਕਰਨ ਵਿਚ ਜੋ ਸਰਕਾਰੀ ਮੱਦਦ ਹੋ ਸਕਦੀ ਹੈ, ਜ਼ਰੂਰ ਕਰੋ। ਉਸ ਲਈ ਲੋੜੀਂਦੇ ਸਾਜੋ-ਸਾਮਾਨ ਨੂੰ ਮੰਗਵਾਉਣ ਤੇ ਢਾਂਚਾ ਖੜ੍ਹਾ ਕਰਨ ਲਈ ਜੋ ਕਾਗਜ਼ੀ ਕਾਰਵਾਈ ਜਾਂ ਜ਼ਮੀਨੀ ਪੱਧਰ ‘ਤੇ ਲੋੜ ਹੋਵੇ ਉਸ ਵਿਚ ਸਰਕਾਰ ਦਾ ਸਹਿਯੋਗ ਦਿਉ। ਗੁਰਬਾਣੀ ਦੇ ਪ੍ਰਸਾਰਣ ਨੂੰ ਸਿਆਸੀ ਦਖ਼ਲ-ਅੰਦਾਜ਼ੀ ਤੋਂ ਮੁਕਤ ਕਰਨ ਲਈ, ਜਿਸ ਦਾ ਜ਼ਿਕਰ ਤੁਸੀਂ ਆਪਣੀ ਰਾਜਪਾਲ ਸਾਹਿਬ ਦੇ ਨਾਮ ਚਿੱਠੀ ਵਿਚ ਕੀਤਾ ਹੈ ਇਹੀ ਦਰੁੱਸਤ ਤੇ ਵਾਜਿਬ ਤਰੀਕਾ ਹੋਵੇਗਾ। ਜੇ ਇਸ ਵਾਸਤੇ ਗੁਰਦੁਆਰਾ ਐਕਟ ਵਿਚ ਸੋਧ ਦੀ ਲੋੜ ਹੋਈ ਤਾਂ ਐਸਜੀਪੀਸੀ ਦੀ ਸਹਿਮਤੀ ਨਾਲ ਉਹ ਕਰ ਸਕਦੇ ਹੋ। ਫ਼ਿਲਹਾਲ ਜੋ ਤੁਸੀਂ ਤਰੀਕਾ ਚੁਣਿਆ ਹੈ, ਉਹ ਸਿਆਸੀ ਦਖ਼ਲ-ਅੰਦਾਜ਼ੀ ਖ਼ਤਮ ਕਰਨ ਦਾ ਨਹੀਂ ਬਲਕਿ ਸਿੱਧੀ ਸਿਆਸੀ ਦਖ਼ਲ-ਅੰਦਾਜ਼ੀ ਨੂੰ ਵਧਾਉਣ ਵਾਲਾ ਹੈ। ਗੁਰਬਾਣੀ ਦੇ ਨਾਮ ‘ਤੇ ਇਸ ਕਿਸਮ ਦੇ ਟਕਰਾਅ ਤੋਂ ਗੁਰੇਜ਼ ਕਰਨ ਦੀ ਕਿਰਪਾਲਤਾ ਕਰੋ। ਬਿਹਤਰ ਹੈ ਕਿ ਇਸ ਵੇਲੇ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਦੀ ਸਿਆਸਤ ਛੱਡ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਧ ਤੋਂ ਵਧ ਲੋੜੀਂਦੇ ਕਾਰਜਾਂ ਵੱਲ ਸਾਰਾ ਧਿਆਨ ਲਾ ਦਿਉ। ਇਸ ਵੇਲੇ ਤੁਸੀਂ ਜੋ ਕਰ ਰਹੇ ਹੋ ਉਹ ਸ਼ਲਾਘਾਯੋਗ ਹੈ ਪਰ ਕਾਫ਼ੀ ਨਹੀਂ, ਸੋ ਬੇਨਤੀ ਹੈ ਕਿ ਜਿਨ੍ਹਾਂ ਜ਼ੋਰ ਤੁਸੀਂ ਰਾਜਪਾਲ ਨੂੰ ਚਿੱਠੀ ਲਿਖਣ ‘ਤੇ ਲਾ ਰਹੇ ਹੋ, ਉਸ ਤੋਂ ਅੱਧੇ ਜ਼ੋਰ ਨਾਲ ਇਕ ਈ-ਮੇਲ ਸਾਰੇ ਪੰਂਜਾਬ ਦੇ ਜ਼ਿਲ੍ਹਾ ਪ੍ਰਸ਼ਾਸਣ ਦੇ ਅਧਿਕਾਰੀਆਂ ਨੂੰ ਲਿਖਣ ‘ਤੇ ਲਾ ਦਿਉ। ਤੁਹਾਨੂੰ ਪਿੰਡਾਂ ਵਿਚ ਗਾਰਾ ਵਿਚ ਵੜਨ ਦੀ ਲੋੜ ਨਹੀਂ ਬਲਕਿ ਆਪਣੀ ਟੀਮ ਨਾਲ ਸੂਬੇ ਦੇ ਹੜ੍ਹ ਰਾਹਤ ਕੰਟਰੋਲ ਰੂਮ ਵਿਚ ਬੈਠ ਕੇ ਹਰ ਜ਼ਿਲ੍ਹੇ ਦੇ ਪ੍ਰਸ਼ਾਸਨ ਦੀ ਰਿਪੋਰਟ ਲਉ ਤੇ ਜਿੱਥੇ ਘਾਟਾਂ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਪਿਆਰ ਨਾਲ ਜਾਂ ਖਿਚਾਈ ਨਾਲ ਜੋ ਵੀ ਲੋੜੀਂਦਾ ਹੋਵੇ, ਪੂਰੀਆਂ ਕਰਾਉ। ਇਸ ਗੱਲ ਤੋਂ ਭਰੋਸਾ ਰੱਖੋ ਕਿ ਜਿਸ ਸਿਆਸੀ ਪਾਰਟੀ ਨੂੰ ਹਰਾ ਕੇ ਪੰਜਾਬ ਦੀ ਜਨਤਾ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੂਬੇ ਦੀ ਚੋਟੀ ਦੀ ਕੁਰਸੀ ‘ਤੇ ਬਿਠਾਇਆ ਹੈ, ਇਨ੍ਹਾਂ ਦੋ ਸੁਹਿਰਦ ਕਾਰਜਾਂ ਤੋਂ ਬਾਅਦ ਉਹੀ ਜਨਤਾ ਉਸ ਸਿਆਸੀ ਪਾਰਟੀ ਨੂੰ ਕਦੇ ਮੂੰਹ ਨਹੀਂ ਲਾਵੇਗੀ, ਬਲਕਿ ਤੁਹਾਡੇ ਨਾਲ ਡੱਟ ਕੇ ਖੜ੍ਹੀ ਰਹੇਗੀ। ਇਸ ਕਰਕੇ ਉਸ ਸਿਆਸੀ ਪਾਰਟੀ ਨੂੰ ਸਿਆਸੀ ਤੌਰ ‘ਤੇ ਪਿੱਛੇ ਕਰਨ ਲਈ ਤੁਹਾਨੂੰ ਗੁਰਬਾਣੀ ਪ੍ਰਸਾਰਣ ਵਰਗੇ ਮਸਲੇ ‘ਤੇ ਸਿਆਸਤ ਕਰਨ ਦੀ ਲੋੜ ਹੀ ਨਹੀਂ ਪਵੇਗੀ। ਐਸਜੀਪੀਸੀ ਪ੍ਰਧਾਨ ਇਸ ਵੇਲੇ ਸਰਕਾਰੀ ਦਖ਼ਲ-ਅੰਦਾਜ਼ੀ ਦੇ ਵਿਰੋਧ ਵਿਚ ਸੰਸਾਰ ਭਰ ਦੀ ਸਿੱਖ ਤੇ ਨਾਨਕ ਨਾਮ ਲੇਵਾ ਸੰਗਤ ਤੁਹਾਡੇ ਨਾਲ ਹੈ। ਤੁਸੀਂ ਚੈਨਲ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਇਸ ਦੀ ਚਾਰੇ ਪਾਸੇ ਪ੍ਰਸੰਸਾ ਹੋ ਰਹੀ ਹੈ ਪਰ ਇਸ ਤੋਂ ਅੱਗੇ ਹੁਣ ਤੁਹਾਡੀ ਪਰਖ ਦੀ ਘੜੀ ਹੈ। ਦਾਸ ਦੀ ਇਸ ਬੇਨਤੀ ਵੱਲ ਗੌਰ ਕਰੋ ‘ਤੇ ਜਰਨਲ ਹਾਊਸ ਵਿਚ ਮਤਾ ਪਾ ਕੇ ਐਸਜੀਪੀਸੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਦਾ ਗਠਨ ਕਰ ਦਿਉ। ਸਿੱਖ ਇਤਿਹਾਸ ਵਿਚ ਤੁਹਾਨੂੰ ਇਸ ਕਾਰਜ ਲਈ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇਗਾ। ਸਤਿਕਾਰਯੋਗ ਜੀਓ, ਤੁਸੀਂ ਆਪ ਵਕੀਲ ਹੋ, ਸੋ ਇਸ ਲਈ ਲੋੜੀਂਦੇ ਕਾਨੂੰਨੀ ਪੱਖਾਂ ਨੂੰ ਵਾਚਣਾ ਤੇ ਪੂਰੇ ਕਰਨਾ ਆਪ ਜੀ ਲਈ ਕੋਈ ਵੱਡਾ ਮਸਲਾ ਨਹੀਂ ਹੈ। ਪ੍ਰਧਾਨ ਜਿਓ, ਇਹ ਵਕਤ ਹੈ ਜਦੋਂ ਤੁਸੀਂ ਐਸਜੀਪੀਸੀ ਦੇ ਇਤਿਹਾਸ ਤੇ ਨਿਆਰੇਪਣ ਤੋਂ ਰੌਸ਼ਨੀ ਲੈਂਦਿਆਂ ਇਸ ਦੀ ਖ਼ੁਦਮੁਖ਼ਤਿਆਰੀ ਤੇ ਸ਼ਾਨ ਨੂੰ ਕਾਇਮ ਰੱਖਣ ਵਿਚ ਇਕ ਵੱਡਾ ਮੀਲ-ਪੱਥਰ ਸਥਾਪਤ ਕਰ ਦਿਉਗੇ। ਐਸਜੀਪੀਸੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਦਾ ਸੰਵਿਧਾਨ ਇਸ ਤਰ੍ਹਾਂ ਘੜਿਆ ਜਾਵੇ ਕਿ ਕਿਸੇ ਵੀ ਸਰਕਾਰੀ ਜਾਂ ਗ਼ੈਰ-ਸਰਕਾਰੀ ਸੰਸਥਾ ਨੂੰ ਪਵਿੱਤਰ ਗੁਰਬਾਣੀ ਦੇ ਕਿਸੇ ਵੀ ਰੂਪ ਵਿਚ ਪ੍ਰਸਾਰਣ ਲਈ ਇਸ ਕਾਰਪੋਰੇਸ਼ਨ ਤੋਂ ਲਾਇਸੰਸ ਲੈਣਾ ਹੋਵੇ ਤੇ ਪਵਿੱਤਰ ਗੁਰਬਾਣੀ ਦਾ ਸਿੱਖ ਪਰੰਪਰਾ ਤੇ ਮਰਿਆਦਾ ਅਨੁਸਾਰ ਪ੍ਰਸਾਰਣ ਕਰਨ ਦੇ ਐਗਰੀਮੈਂਟ ਨੂੰ ਪ੍ਰਵਾਨ ਕਰਨਾ ਹੋਵੇ। ਮੈਂ ਆਪ ਜੀ ਨੂੰ ਵੀ ਬੇਨਤੀ ਕਰਦਾ ਹਾਂ ਕਿ ਸਿਆਸੀ ਦਵੈਤ ਤੋਂ ਮੁਕਤ ਹੋ ਕੇ ਸਰਕਾਰ ਨਾਲ ਵੀ ਕਿਸੇ ਟਕਰਾਅ ਤੋਂ ਗੁਰੇਜ਼ ਕਰਦਿਆਂ ਸੂਬਾ ਤੇ ਕੇਂਦਰ ਸਰਕਾਰ ਤੋਂ ਇਸ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਲਈ ਲੋੜੀਂਦਾ ਸਹਿਯੋਗ ਹਾਸਲ ਕੀਤਾ ਜਾਵੇ। ਦਾਸ ਨੂੰ ਪੂਰਨ ਭਰੋਸਾ ਹੈ ਕਿ ਜਿਵੇਂ ਸੰਸਾਰ ਭਰ ਦੀ ਸਿੱਖ ਸੰਗਤ ਇਸ ਮਾਮਲੇ ਵਿਚ ਇਸ ਵੇਲੇ ਤੁਹਾਡਾ ਸਾਥ ਦੇ ਰਹੀ ਹੈ, ਬ੍ਰਾਡਕਾਸਟਿੰਗ ਕਾਰਪੋਰੇਸ਼ਨ ਦੇ ਗਠਨ ਵਿਚ ਵੀ ਪੂਰਾ ਸਹਿਯੋਗ ਦੇਵੇਗੀ। ਅੰਤ ਵਿਚ ਅਰਦਾਸ ਕਰਦਾ ਹਾਂ ਕਿ ਅਕਾਲ ਪੁਰਖ ਆਪ ਸਭ ਦੇ ਅੰਗ-ਸੰਗ ਸਹਾਈ ਹੋਣ। ਵਾਹਿਗੁਰੂ ਜੀ ਕਾ ਖ਼ਾਲਸਾ, ਵਹਿਗੁਰੂ ਜੀ ਕੀ ਫਤਿਹ। The post ਗੁਰਬਾਣੀ ਪ੍ਰਸਾਰਣ ਮਾਮਲਾ: SGPC ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਖੁੱਲ੍ਹੀ ਚਿੱਠੀ appeared first on TheUnmute.com - Punjabi News. Tags:
|
ਭਲਕੇ ਸੋਮਵਾਰ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ: ਹਰਜੋਤ ਸਿੰਘ ਬੈਂਸ Sunday 16 July 2023 06:05 AM UTC+00 | Tags: floods-punjab-news harjot-singh-bains latest-news punjab punjab-latest-news schools the-unmute-breaking-news the-unmute-latest-update ਚੰਡੀਗੜ੍ਹ 16 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੀ ਸ਼ਥਿਤੀ ਨੂੰ ਦੇਖਦੇ ਹੋਏ ਸਕੂਲ (School) ਬੰਦ ਕੀਤੇ ਗਏ ਸਨ, ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਭਲਕੇ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ । ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ। The post ਭਲਕੇ ਸੋਮਵਾਰ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ Sunday 16 July 2023 06:13 AM UTC+00 | Tags: amit-shah amrinder-singh-ajha-warring ashwani-sekhri cm-bhagwant-mann news punjab-congress punjab-news sunil-jakahr the-unmute-breaking-news the-unmute-punjabi-news ਚੰਡੀਗੜ੍ਹ 16 ਜੁਲਾਈ 2023: ਪੰਜਾਬ ਕਾਂਗਰਸ ਨੂੰ ਅੱਜ ਇੱਕ ਵਾਰ ਫਿਰ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦੇਈਏ ਕਿ ਅੱਜ ਕਾਂਗਰਸ ਪਾਰਟੀ ਦੇ ਕੁਝ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੁਨੀਲ ਜਾਖੜ ਦੀ ਅਗਵਾਈ ਵਾਲੀ ਭਾਜਪਾ ਦੀ ਪੰਜਾਬ ਇਕਾਈ ਵਿੱਚ ਅੱਜ ਇੱਕ ਹੋਰ ਕਾਂਗਰਸੀ ਆਗੂ ਦਾ ਨਾਂ ਸ਼ਾਮਲ ਹੋਣ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ (Ashwani Sekhri) ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸੇਖੜੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਹਨ। ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਦੀ ਗੱਲ ਕਰੀਏ ਤਾਂ ਉਹ 4 ਵਾਰ ਬਟਾਲਾ ਤੋਂ ਵਿਧਾਇਕ ਰਹੇ ਅਤੇ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ । ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ । ਕਦੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਹੇ ਅਤੇ ਹਮੇਸ਼ਾ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਾਲੇ ਸੇਖੜੀ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। The post ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ appeared first on TheUnmute.com - Punjabi News. Tags:
|
ਪੰਜਾਬ ਦੇ 15 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੂਨਕ ਦੇ ਕਰੀਬ 20 ਪਿੰਡ ਅਜੇ ਵੀ ਹੜ੍ਹ ਦੀ ਲਪੇਟ 'ਚ Sunday 16 July 2023 06:25 AM UTC+00 | Tags: flood latetst-news moonak news patiala punjabi-news punjab-news sangrur the-unmute-breaking-news the-unmute-latest-news ਚੰਡੀਗੜ੍ਹ 16 ਜੁਲਾਈ 2023: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਮੀਂਹ ਪੈ ਸਕਦਾ ਹੈ । ਹਾਲਾਂਕਿ ਇਸ ਦੇ ਆਮ ਰਹਿਣ ਦੀ ਉਮੀਦ ਹੈ। ਦੂਜੇ ਪਾਸੇ ਪਿਛਲੇ ਦਿਨੀਂ ਘੱਗਰ ਵਿੱਚ ਪਾੜ ਪੈਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ ਹੈ। ਪਹਿਲਾ ਪਾੜ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਨੇੜੇ ਜਦੋਂਕਿ ਦੂਜਾ ਸਰਦੂਲਗੜ੍ਹ ਇਲਾਕੇ ਦੇ ਪਿੰਡ ਰੁੜਕੀ ਨੇੜੇ ਪਿਆ। ਜ਼ਿਲ੍ਹਾ ਪ੍ਰਸ਼ਾਸਨ ਫੌਜ ਅਤੇ ਐਨਡੀਆਰਐਫ ਦੇ ਸਹਿਯੋਗ ਨਾਲ ਘੱਗਰ ਵਿੱਚ ਪਏ ਪਾੜ ਨੂੰ ਭਰਨ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਬਨਾਰਸੀ ਪਿੰਡ ਦੀ ਟੀਮ ਨੇ ਘੱਗਰ ਦੇ ਖੱਬੇ ਕੰਢੇ ਆਰਡੀ 122 ‘ਤੇ ਪਾੜ ਨੂੰ ਭਰਿਆ ਗਿਆ ਹੈ । ਹੋਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦੋਵੇਂ ਪਾੜ ਨੂੰ ਭਰਨ ਦੇ ਯਤਨ ਜਾਰੀ ਹਨ ਪਰ ਤੇਜ਼ ਵਹਾਅ ਕਾਰਨ ਵਾਰ-ਵਾਰ ਕੀਤੇ ਗਏ ਯਤਨ ਅਸਫਲ ਰਹੇ ਹਨ। ਅੱਜ ਨੇੜਲੇ 20 ਤੋਂ ਵੱਧ ਪਿੰਡ ਇਸ ਦੀ ਲਪੇਟ ਵਿੱਚ ਆ ਜਾਣਗੇ। ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੁਣ ਤੱਕ 29 ਜਣਿਆ ਦੀ ਮੌਤ ਹੋ ਚੁੱਕੀ ਹੈ। ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਸੰਗਰੂਰ ਦੇ ਮੂਨਕ ਦੇ ਕਰੀਬ 20 ਪਿੰਡਾਂ ਵਿੱਚ ਹਾਲੇ ਵੀ ਹੜ੍ਹਾਂ ਦਾ ਪਾਣੀ ਖੜ੍ਹਾ ਹੈ ਪਰ ਹੁਣ ਇਹ ਘਟਦਾ ਜਾ ਰਿਹਾ ਹੈ। ਅੱਜ ਪੱਧਰ ਹੋਰ ਹੇਠਾਂ ਜਾਣ ਸੰਭਾਵਨਾ ਹੈ । ਲੋਕਾਂ ਦੀ ਸਿਹਤ ਸੰਭਾਲ ਲਈ ਇੱਥੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪਸ਼ੂਆਂ ਦੀ ਦੇਖਭਾਲ ਲਈ ਵੈਟਰਨਰੀ ਡਾਕਟਰਾਂ ਦੀ ਟੀਮ ਵੀ ਤਿਆਰ ਹੈ। ਇਸੇ ਤਰ੍ਹਾਂ ਪਟਿਆਲਾ ਵਿੱਚ ਵੀ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਘੱਗਰ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਚੱਲ ਰਿਹਾ ਹੈ ਪਰ ਸਥਿਤੀ ਅਜੇ ਵੀ ਕਾਬੂ ਹੇਠ ਹੈ। ਸਤਲੁਜ ਦਰਿਆ ਦੇ ਕੰਢੇ ‘ਧੁੱਸੀ ਬੰਨ੍ਹ’ ‘ਚ 350 ਫੁੱਟ ਚੌੜਾ ਪਾੜਾ ਭਰ ਦਿੱਤਾ ਗਿਆ ਹੈ। The post ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੂਨਕ ਦੇ ਕਰੀਬ 20 ਪਿੰਡ ਅਜੇ ਵੀ ਹੜ੍ਹ ਦੀ ਲਪੇਟ ‘ਚ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ Sunday 16 July 2023 06:32 AM UTC+00 | Tags: bram-shankar-jimpa flood flood-affected-water-supply-schemes latest-news news punjab-flood punjabi-news punjab-news punjab-politics the-unmute-breaking-news ਚੰਡੀਗੜ੍ਹ, 16 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ (flood affected) ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰਕੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਬਦਲਵੇਂ ਪ੍ਰਬੰਧਾਂ ਰਾਹੀਂ ਹੜ੍ਹ ਪੀੜਤਾਂ ਤੱਕ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਰਹੀ ਹੈ ਪਰ ਜਿਹੜੀਆਂ ਪਾਈਪਾਂ, ਮੋਟਰਾਂ ਜਾਂ ਟਿਊਬਵੈੱਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ ਉਨ੍ਹਾਂ ਦੀ ਮੁਰੰਮਤ ਇਸ ਰਾਸ਼ੀ ਨਾਲ ਕਰਵਾਈ ਜਾਵੇਗੀ ਤਾਂ ਜੋ ਪਾਣੀ ਸਪਲਾਈ ਹੋਰ ਬੇਹਤਰ ਢੰਗ ਨਾਲ ਕੀਤਾ ਜਾ ਸਕੇ। ਇਹ ਰਾਸ਼ੀ ਐਸਡੀਆਰ ਫੰਡ ਵਿਚੋਂ ਦਿੱਤੀ ਗਈ ਹੈ। ਜਿੰਪਾ ਨੇ ਕਿਹਾ ਕਿ ਇਸ ਵੇਲੇ ਸੂਬੇ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਪੀਣ ਵਾਲੇ ਪਾਣੀ ਦੀ ਦਿੱਕਤ ਨਾਲ ਜੂਝ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਪਰੇਸ਼ਾਨੀ ਨੂੰ ਘੱਟ ਕੀਤਾ ਜਾ ਸਕੇ। ਇਹ ਰਾਸ਼ੀ ਜਾਰੀ ਕਰਨ ਲਈ ਜਿੰਪਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਕਾਬਿਲੇਗੌਰ ਹੈ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਸਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ 'ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਜਾਣ। ਜਿੰਪਾ ਨੇ ਹਦਾਇਤ ਕੀਤੀ ਸੀ ਕਿ ਪੰਜਾਬ ਵਿਚ ਪਾਣੀ ਸਪਲਾਈ ਦੀਆਂ ਜਿੰਨੀਆਂ ਵੀ ਸਕੀਮਾਂ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ ਜਦੋਂ ਤੱਕ ਉਹ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੇ ਲਾਭਪਾਤਰੀਆਂ ਨੂੰ ਬਦਲਵੇਂ ਤਰੀਕਿਆਂ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ। The post CM ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ appeared first on TheUnmute.com - Punjabi News. Tags:
|
ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜਾਂ ਦਾ ਜਾਇਜ਼ਾ Sunday 16 July 2023 06:37 AM UTC+00 | Tags: aman-arora ghaggar harpal-singh-cheema moonak news punjab-floods ਚੰਡੀਗੜ੍ਹ/ ਮੂਨਕ, 15 ਜੁਲਾਈ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਦਿਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ (Moonak) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ। ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ 'ਤੇ ਹੀ ਟੁੱਟ ਜਾਂਦਾ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। The post ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ਦਾ ਜਾਇਜ਼ਾ appeared first on TheUnmute.com - Punjabi News. Tags:
|
ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ 'ਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ Sunday 16 July 2023 06:41 AM UTC+00 | Tags: amendment-in-sikh-gurdwara-act gurbani-telecast latest-news news punjab-news ਚੰਡੀਗੜ੍ਹ, 15 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 'ਦਿ ਸਿੱਖ ਗੁਰਦੁਆਰਾ ਐਕਟ-1925' ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇ। ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਉਤੇ ਇਕ ਸਿਆਸੀ ਪਰਿਵਾਰ ਦੀ ਮਾਲਕੀ ਵਾਲੇ ਇਕ ਵਿਸ਼ੇਸ਼ ਚੈਨਲ ਨੇ ਏਕਾਧਿਕਾਰ ਕਾਇਮ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆ ਦੇ ਪਾਸਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ 'ਦਿ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023' ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ 'ਦਿ ਸਿੱਖ ਗੁਰਦੁਆਰਾ ਐਕਟ-1925' ਵਿਚ ਧਾਰਾ 125-ਏ ਦਰਜ ਕੀਤੀ ਗਈ ਸੀ ਅਤੇ ਵਿਧਾਨ ਸਭਾ ਨੇ ਇਸ ਨੂੰ ਵੱਡੇ ਬਹੁਮਤ ਨਾਲ ਪਾਸ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬਿੱਲ ਰਾਜਪਾਲ ਦੇ ਦਸਤਖਤਾਂ ਲਈ 26 ਜੂਨ, 2023 ਨੂੰ ਭੇਜ ਦਿੱਤਾ ਸੀ ਪਰ ਇਸ ਉਪਰ ਅਜੇ ਵੀ ਦਸਤਖਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਵਿਚ ਦੇਰੀ ਕਰਨ ਨਾਲ ਪੰਜਾਬ ਦੇ ਲੋਕਾਂ ਦੀ ਜਮਹੂਰੀ ਹੱਕ ਨੂੰ ਦਬਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਰਾਜਪਾਲ ਨੂੰ ਦੱਸਿਆ ਕਿ ਉਕਤ ਚੈਨਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਰਾਜਪਾਲ ਇਸ ਬਿੱਲ ਨੂੰ ਤੁਰੰਤ ਪ੍ਰਵਾਨਗੀ ਨਹੀਂ ਦਿੰਦੇ ਤਾਂ ਇਸ ਨਾਲ ਦੁਨੀਆ ਭਰ ਵਿਚ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਦੇਖਣ ਤੋਂ ਵਿਰਵੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੇਗੀ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਿੱਲ ਉਤੇ ਛੇਤੀ ਤੋਂ ਛੇਤੀ ਹਸਤਾਖਰ ਕਰਨ ਲਈ ਆਖਿਆ ਤਾਂ ਕਿ ਵੱਖ-ਵੱਖ ਚੈਨਲਾਂ ਅਤੇ ਹੋਰ ਮਾਧਿਆਮਾਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕੀਤਾ ਜਾ ਸਕੇ। The post ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ‘ਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ appeared first on TheUnmute.com - Punjabi News. Tags:
|
ਵਾਤਾਵਰਨ ਨੂੰ ਸੁਰੱਖਿਅਤ ਰੱਖਿਆ ਜਾਵੇ ਤਾਂ ਹੀ ਜੀਵਨ ਸੁਰੱਖਿਅਤ ਰੱਖਿਆ ਜਾ ਸਕਦਾ ਹੈ : ਹਰਚੰਦ ਸਿੰਘ ਬਰਸਟ Sunday 16 July 2023 08:05 AM UTC+00 | Tags: breaking-news clean-environment environment harchand-singh-barsat news pratap-nagar punjab save-environment the-unmute-breaking-news ਚੰਡੀਗੜ੍ਹ, 16 ਜੁਲਾਈ 2023: ਪਬਲਿਕ ਅਵੇਅਰਨੈਸ ਐਂਡ ਵੈਲਫੇਅਰ ਸੋਸਾਇਟੀ ਬਡੂੰਗਰ ਅਤੇ ਪ੍ਰਤਾਪ ਨਗਰ ਵਿਖੇ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਦੀ ਅਗਵਾਈ ਵਿੱਚ ਹਰਿਆਵਲ ਲਹਿਰ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਹਰਿਆਵਲ ਲਹਿਰ ਦੇ ਮੁੱਖੀ ਮਲਕੀਅਤ ਸਿੰਘ ਮਹਿਮਦਪੁਰ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਸਰਦਾਰ ਬਰਸਟ ਦਾ ਅਤੇ ਹੋਰ ਆਏ ਹੋਏ ਪਤਵੰਤੇ ਸਾਥੀਆਂ ਦਾ ਇਸ ਮੁਹਿਮ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਬਰਸਟ ਵੱਲੋਂ ਆਖਿਆ ਗਿਆ ਕਿ ਪਰਮਾਤਮਾ ਦੀ ਹਜੂਰੀ ਵਿਚ ਬੈਠ ਕੇ ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਵਾਤਾਵਰਨ ਨੂੰ ਸ਼ੁੱਧ ਰੱਖਣਾ ਮਨੁੱਖ ਲਈ ਬਹੁਤ ਹੀ ਜ਼ਰੂਰੀ ਹੈ ਜੇ ਵਾਤਾਵਰਨ ਸੁਰੱਖਿਅਤ ਰੱਖਿਆ ਜਾਏਗਾ ਤਾਂ ਹੀ ਜੀਵਨ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਿਸ ਤਰ੍ਹਾਂ ਵਾਤਾਵਰਨ ਵਿਚ ਪ੍ਰਦੂਸ਼ਣ ਹੋ ਰਿਹਾ ਹੈ ਬ੍ਰਹਮੰਡ ਵਿਚ ਆਕਸੀਜ਼ਨ ਦੀ ਕਮੀ ਹੋ ਰਹੀ ਹੈ ਹਰਿਆਵਲ ਪੰਜਾਬ ਲਹਿਰ ਤਹਿਤ ਇਸ ਸੋਸਾਇਟੀ ਵਲੋ ਪਹਿਲਾ ਵੀ ਹਜ਼ਾਰਾ ਬੂਟੇ ਲਗਾਏ ਗਏ ਸੀ ਤੇ ਅੱਗੇ ਵੀ ਆਉਣ ਵਾਲੇ ਸਮੇਂ ਵਿਚ ਲਗਾਉਣਾ ਲਈ ਬਹੁਤ ਹੀ ਸ਼ਲਾਂਘਾ ਯੋਗ ਕੰਮ ਕਰ ਰਹੀ ਹੈ ਤੇ ਓਹਨਾ ਦੀ ਦੇਖਭਾਲ ਦਾ ਕੰਮ ਕਰ ਰਹੀ ਹੈ। ਮਨੁੱਖ ਇਕ ਅਜਿਹਾ ਜੀਵ ਹੈ ਜਿਸ ਨੂੰ ਪਰਮਾਤਮਾ ਨੇ ਸੋਝੀ ਪ੍ਰਦਾਨ ਕੀਤੀ ਹੈ। ਇਸ ਸੋਝੀ ਦੇ ਸਦਕੇ ਹੀ ਸਮਾਜ ਦਾ ਸੁਧਾਰ ਕਰ ਸਕਦਾ ਹੈ। ਇਸਦੇ ਨਾਲ ਹੀ ਬੂਟਿਆ ਨੂੰ ਬਚਾਉਣ ਲਈ ਟ੍ਰੀ ਗਾਰਡਨਿੰਗ ਦਾ ਪ੍ਰਯੋਗ ਕੀਤਾ ਜਾਏਗਾ। ਜੇ ਓਹਨਾ ਦੀ ਸੋਸਾਇਟੀ ਨੂੰ ਕਿਸੀ ਵੀ ਕਿਸਮ ਦੀ ਮੱਦਦ ਦੀ ਲੋੜ ਹੋਏਗੀ ਤਾਂ ਬਰਸਟ ਵੱਲੋਂ ਓਹਨਾ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਨਾਲ ਗਗਨਦੀਪ ਸਿੰਘ ਬਰਸਟ, ਦਵਿੰਦਰ ਸਿੰਘ ਸ਼ੇਰਮਾਜਰਾ, ਮੁਖ਼ਤਿਆਰ ਸਿੰਘ ਗਿੱਲ ਕੈਸ਼ੀਅਰ, ਸੁਰਜੀਤ ਸਿੰਘ, ਸਰਵਣ ਸਿੰਘ, ਅਜਾਇਬ ਸਿੰਘ, ਹਰਚੰਦ ਸਿੰਘ ਨਿਰਵਾਣ ਸਾਬਕਾ ਚੀਫ ਇੰਜੀਨੀਅਰ, ਨਿਰਮਲ ਕੁਮਾਰ ਫੌਜੀ, ਗੁਰਕਿਰਪਾਲ ਸਿੰਘ,ਅਜੀਤ ਸਿੰਘ ਸੈਣੀ, ਇਸ਼ਪ੍ਰੀਤ ਸਿੰਘ, ਜਸਪ੍ਰੀਤ ਸਿੰਘ ਤੇ ਹੋਰ ਵੀ ਸਾਥੀ ਮੋਜੂਦ ਰਹੇ। The post ਵਾਤਾਵਰਨ ਨੂੰ ਸੁਰੱਖਿਅਤ ਰੱਖਿਆ ਜਾਵੇ ਤਾਂ ਹੀ ਜੀਵਨ ਸੁਰੱਖਿਅਤ ਰੱਖਿਆ ਜਾ ਸਕਦਾ ਹੈ : ਹਰਚੰਦ ਸਿੰਘ ਬਰਸਟ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਏ ਅਸ਼ਵਨੀ ਸੇਖੜੀ Sunday 16 July 2023 08:29 AM UTC+00 ਨਵੀਂ ਦਿੱਲੀ 16 ਜੁਲਾਈ 2023 (ਦਵਿੰਦਰ ਸਿੰਘ) : 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ। ਪੰਜਾਬ ਕਾਂਗਰਸ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਜੈਵੀਰ ਸ਼ੇਰਗਿੱਲ ਤੋਂ ਬਾਅਦ ਹੁਣ ਅਸ਼ਵਨੀ ਸੇਖੜੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੇਖੜੀ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਸਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਸੀ। ਪੰਜਾਬ ਕਾਂਗਰਸ ਭਾਵੇਂ ਸੂਬੇ ਵਿੱਚ ਆਪਣੀ ਤਾਕਤ ਦੇ ਲੱਖ ਦਾਅਵੇ ਕਰੇ ਪਰ ਉਸ ਦੀ ਪਾਰਟੀ ਵਿੱਚ ਭਾਜਪਾ ਨਾਲ ਜੁੜਨ ਦਾ ਮੁਕਾਬਲਾ ਹੁੰਦਾ ਨਜ਼ਰ ਆ ਰਿਹਾ ਹੈ। ਕਾਂਗਰਸ ਦੇ ਕਈ ਦਿੱਗਜ ਨੇਤਾ ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ‘ਚ ਕਾਂਗਰਸ ਪੰਜਾਬ ‘ਚ ਆਪਣਾ ਸਿਆਸੀ ਆਧਾਰ ਗੁਆਉਂਦੀ ਨਜ਼ਰ ਆ ਰਹੀ ਹੈ। ਕਿਸੇ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੁੰਦੀ ਸੀ ਪਰ ਹੁਣ ਇਸ ਦੇ ਆਪਣੇ ਹੀ ਆਗੂ ਪੱਖ ਬਦਲਦੇ ਨਜ਼ਰ ਆ ਰਹੇ ਹਨ। ਜਿਸ ਦਾ ਮੁੱਖ ਕਾਰਨ ਸੂਬਾਈ ਕਾਂਗਰਸ ਦੇ ਆਗੂਆਂ ਵਿਚਾਲੇ ਬਣੀਆਂ ਧੜੇਬੰਦੀਆਂ ਹਨ। ਪਹਿਲਾਂ ਕੈਪਟਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ। ਹੁਣ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਕਈ ਆਗੂਆਂ ਦੀ ਨਰਾਜ਼ਗੀ ਚੱਲ ਰਹੀ ਹੈ। ਪੰਜਾਬ ਵਿੱਚ ਭਾਜਪਾ ਵੱਲੋਂ ਬਣਾਏ ਗਏ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਰਣਨੀਤੀ ਨਾਲ ਭਾਜਪਾ ਦੀ ਤਾਕਤ ਵਧਦੀ ਨਜ਼ਰ ਆ ਰਹੀ ਹੈ। ਜਾਖੜ ਦੀ ਕਾਂਗਰਸ ਵਿੱਚ ਵੀ ਮਜ਼ਬੂਤ ਪਕੜ ਮੰਨੀ ਜਾਂਦੀ ਸੀ। ਜਿਸ ਕਾਰਨ ਅੱਜ ਕਾਂਗਰਸੀ ਆਗੂ ਵੀ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਸੂਬਾ ਪ੍ਰਧਾਨ ਬਣਨ ਤੋਂ ਬਾਅਦ ਜਾਖੜ ਨੇ ਇਹ ਵੀ ਕਿਹਾ ਹੈ ਕਿ ਭਾਜਪਾ ਪੰਜਾਬ ਵਿਚ ਅਜਿਹੀ ਮੌਜੂਦਗੀ ਬਣਾਉਣ ਦੀ ਤਿਆਰੀ ਕਰ ਰਹੀ ਹੈ ਜਿੱਥੇ ਉਸ ਨੂੰ ਕਿਸੇ ਹੋਰ ਸਾਥੀ ਦੇ ਸਮਰਥਨ ਦੀ ਲੋੜ ਨਹੀਂ ਹੈ। ਅਸ਼ਵਨੀ ਸੇਖੜੀ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਇਕ ਟਵੀਟ ‘ਚ ਸ਼ਾਇਰਾਨਾ ਅੰਦਾਜ਼ ‘ਚ ਲਿਖਿਆ ਕਿ ਬਸੰਤੀ ਦੇ ਟਾਂਗੇ ‘ਤੇ ਚੜ੍ਹਨ ਲਈ ਇੱਕ ਹੋਰ ਸਵਾਰੀ ਅੱਜ ਦੁਪਹਿਰ 12:30 ਵਜ਼ੇ ਦਿੱਲੀ ਦੇ ਟਾਂਗਾ ਸਟੇਸ਼ਨ ‘ਤੇ ਪਹੁੰਚ ਰਹੀ ਹੈ। The post ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ‘ਚ ਸ਼ਾਮਲ ਹੋਏ ਅਸ਼ਵਨੀ ਸੇਖੜੀ appeared first on TheUnmute.com - Punjabi News. |
ਐਨ. ਡੀ. ਏ. ਦੀ ਮੀਟਿੰਗ 'ਚ ਸਿੱਖ ਪੰਥ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ: ਸੁਖਦੇਵ ਸਿੰਘ ਢੀਂਡਸਾ Sunday 16 July 2023 08:40 AM UTC+00 | Tags: bjp breaking-news latest-news nda news punjab-issue shiromani-akali-dal-united-chief-sukhdev-singh-dhindsa sukhdev-singh-dhindsa ਚੰਡੀਗੜ੍ਹ, 16 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਐਨ. ਡੀ. ਏ. ਦੀ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾ ਨਾਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ( ਸੇਵਾ ਮੁਕਤ) ਵੀ ਮੌਜੂਦ ਹੋਣਗੇ। ਉਨ੍ਹਾ ਦੱਸਿਆ ਕਿ ਮੀਟਿੰਗ ਵਿੱਚ ਸਿੱਖ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਇਸ ਮੀਟਿੰਗ ਵਿਚ ਐਨਡੀਏ ਦਾ ਘੱਟੋ-ਘੱਟ| ਪ੍ਰੋਗਰਾਮ ਬਣਾਉਣ ਸਮੇਂ ਪੰਜਾਬ ਦੇ ਲੋਕਾਂ ਦੀ ਸੋਚ, ਹਿੰਦੂ ਸਿੱਖ ਕਮਿਊਨਿਟੀ ਦੀ ਆਪਸੀ ਭਾਈਚਾਰਕ ਸਾਂਝ, ਉਥੋਂ ਦੇ ਸੱਭਿਆਚਾਰ, ਸਮਾਜਿਕ ਅਤੇ ਰਾਜਨੀਤਕ ਤਾਣੇ ਬਾਣੇ ਨੂੰ ਮੁੱਖ ਰੱਖ ਕੇ ਬਣਾਏ ਜਾਣ ਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋ ਇਲਾਵਾ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਪਰਵਾਸੀ ਪੰਜਾਬੀਆਂ ਦੀ ਕਾਲੀਆਂ ਸੂਚੀਆਂ ਦਾ ਖਾਤਮਾ, ਐੱਸ.ਜੀ.ਪੀ.ਸੀ ਦੀਆਂ ਚੋਣਾਂ ਛੇਤੀ ਕਰਵਾਉਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ, ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਆਦਿ ਤੋ ਇਲਾਵਾ ਉਚੇਚੇ ਤੌਰ ਤੇ ਸੂਬੇ ਵਿਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਾਧੂ ਆਰਥਕ ਪੈਕਜ ਦੇਣ ਦੀ ਮੰਗ ਕੀਤੀ ਜਾਵੇਗੀ। ਸ: ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰਥ ਪੰਜਾਬ ਦੇ ਰੋਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜਾ਼ਦੀ ਵਿੱਚ ਪੰਜਾਬ ਅਤੇ ਖਾਸਕਰ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡਮੁਲਾ ਯੋਗਦਾਨ ਪਾਇਆ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਨਹੀ ਪਾਇਆ। ਉਪਰੋਕਤ ਮੰਗਾਂ ਸਬੰਧੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਮੰਗਾਂ ਕਈਂ ਦਹਾਕਿਆਂ ਤੋਂ ਲਟਕਦੀਆਂ ਆ ਰਹੀਆਂ ਹਨ। ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਨੇ ਦੇਸ਼ ਸਮੇਤ ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉਹ ਕਦੇ ਵੀ ਭੁੱਲਿਆ ਨਹੀ ਜਾ ਸਕਦਾ। ਸ: ਢੀਂਡਸਾ ਨੇ ਉਮੀਦ ਜ਼ਾਹਿਰ ਕੀਤੀ ਕਿ ਕੇਂਦਰ ਵਿਚ ਐਨ.ਡੀ.ਏ.ਦੀ ਸਰਕਾਰ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਮੰਨ ਕੇ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਗਏ ਜ਼ਖ਼ਮਾਂ `ਤੇ ਮੱਲ੍ਹਮ ਲਾਉਣ ਦਾ ਕੰਮ ਕਰੇ। The post ਐਨ. ਡੀ. ਏ. ਦੀ ਮੀਟਿੰਗ ‘ਚ ਸਿੱਖ ਪੰਥ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ: ਸੁਖਦੇਵ ਸਿੰਘ ਢੀਂਡਸਾ appeared first on TheUnmute.com - Punjabi News. Tags:
|
ਸ੍ਰੀਹਰੀਕੋਟਾ ਤੋਂ ਪਰਤ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ Sunday 16 July 2023 09:23 AM UTC+00 | Tags: chandrayaan-3 isro-sriharikota sriharikota ਚੰਡੀਗੜ੍ਹ 16 ਜੁਲਾਈ 2023: ਸ੍ਰੀਹਰੀਕੋਟਾ (Sriharikota) ਤੋਂ ਚੰਦਰਯਾਨ-3 ਦੀ ਲਾਂਚਿੰਗ ਦੇਖ ਕੇ ਪਰਤ ਰਹੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਗੇ । ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ। ਸੀ.ਐਮ ਮਾਨ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨਗੇ। ਸਾਰੇ ਵਿਦਿਆਰਥੀ ਅੱਜ ਸ੍ਰੀਹਰੀਕੋਟਾ ਤੋਂ ਵਾਪਸ ਆ ਰਹੇ ਹਨ। The post ਸ੍ਰੀਹਰੀਕੋਟਾ ਤੋਂ ਪਰਤ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਟੀਮਾਂ : ਡਾ.ਬਲਬੀਰ ਸਿੰਘ Sunday 16 July 2023 09:35 AM UTC+00 | Tags: dr-balbir-singh flood-affected-areas punjab-health teams ਗਿੱਦੜਪਿੰਡੀ(ਜਲੰਧਰ), 16 ਜੁਲਾਈ 2023 : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ। ਐਤਵਾਰ ਸਵੇਰੇ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹੁੰਚੇ ਡਾ.ਬਲਬੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਮੈਡੀਕਲ ਟੀਮਾਂ ਲਈ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨੀ ਆਸਾਨ ਹੋ ਜਾਵੇਗੀ ਅਤੇ ਡਾਕਟਰਾਂ ਦੀ ਅਗਵਾਈ ਵਿੱਚ ਇਹ ਟੀਮਾ ਲੋਕਾਂ ਦੇ ਘਰੋ-ਘਰੀ ਜਾ ਕੇ ਮੈਡੀਕਲ ਚੈਕਅਪ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਵੱਧ ਹੈ ਉਥੇ ਲੋੜ ਪੈਣ 'ਤੇ ਕਿਸ਼ਤੀਆਂ ਰਾਹੀਂ ਹਰ ਸੰਭਵ ਮੈਡੀਕਲ ਸੇਵਾ ਪਹੁੰਚਾਉਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਐਸ.ਡੀ.ਐਮ. ਸ਼ਾਹਕੋਟ ਰਿਸ਼ਭ ਬਾਂਸਲ, ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਐਸ.ਐਮ.ਓ.ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਦੀਆਂ ਟੀਮਾ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਵਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਤੱਕ ਪਹੁੰਚਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਮਰੀਜ਼ ਜਾਂ ਸਰੀਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਚੈਕਅਪ ਜਾਂ ਮੈਡੀਕਲ ਸਹਾਇਤਾ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ। ਸਿਹਤ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਸਬੰਧੀ ਕੀਤੀ ਚਰਚਾ : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਤਰਾਂ ਲਈ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਲੋੜਵੰਦ ਤੱਕ ਮੈਡੀਕਲ ਸਹਾਇਤਾ ਪੁੱਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਮੈਂਬਰ ਰਾਜ ਸਭਾ ਵਲੋਂ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਪਏ ਪਾੜ ਨੂੰ ਬਹੁਤ ਜਲਦ ਪੂਰੇ ਜਾਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਹਤ ਮੰਤਰੀ ਨੂੰ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਦੇ ਲਾਗਲੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਮਨ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਮੀਤ ਲਾਲ, ਸਹਾਇਕ ਸਿਹਤ ਅਫ਼ਸਰ ਡਾ. ਸਤਜੀਤ ਕੌਰ ਆਦਿ ਮੌਜੂਦ ਸਨ।
The post ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਟੀਮਾਂ : ਡਾ.ਬਲਬੀਰ ਸਿੰਘ appeared first on TheUnmute.com - Punjabi News. Tags:
|
ਕੇਂਦਰ ਦੇ ਆਰਡੀਨੈਂਸ ਦੇ ਖ਼ਿਲਾਫ਼ 'ਆਪ' ਨੂੰ ਕਾਂਗਰਸ ਦਾ ਮਿਲਿਆ ਸਮਰਥਨ Sunday 16 July 2023 09:48 AM UTC+00 | Tags: aap breaking-news congress delhi-ordinance nes ordinance raghav-chadda ਚੰਡੀਗੜ੍ਹ,16 ਜੁਲਾਈ 2023: ਦਿੱਲੀ ਆਰਡੀਨੈਂਸ (ordinance) ਨੂੰ ਲੈ ਕੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ (ਆਪ) ਇਕਜੁੱਟ ਹੋ ਗਏ ਹਨ। ਜਾਣਕਾਰੀ ਮੁਤਾਬਕ ਕੇਂਦਰ ਦੇ ਆਰਡੀਨੈਂਸ ਖਿਲਾਫ ਕਾਂਗਰਸ ਹੁਣ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਜਾ ਰਹੀ ਹੈ। ਇਸ ਬਾਰੇ ‘ਆਪ’ ਨੇਤਾ ਰਾਘਵ ਚੱਢਾ ਨੇ ਟਵੀਟ ਕੀਤਾ ਹੈ। ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ਕਾਂਗਰਸ ਨੇ ਦਿੱਲੀ ਆਰਡੀਨੈਂਸ ਦਾ ਸਪੱਸ਼ਟ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਸਕਾਰਾਤਮਕ ਵਿਕਾਸ ਦੱਸਿਆ ਹੈ। ਕਾਂਗਰਸ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਹਮੇਸ਼ਾ ‘ਚੁਣੀਆਂ ਸਰਕਾਰਾਂ ਦੇ ਸੰਵਿਧਾਨਕ ਅਧਿਕਾਰਾਂ ‘ਤੇ ਮੋਦੀ ਸਰਕਾਰ ਦੇ ਹਮਲੇ’ ਦਾ ਵਿਰੋਧ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਮੁੱਖ ਵਿਰੋਧੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ ਤੋਂ ਬਾਅਦ ਇਹ ਬਿਆਨ ਦਿੱਤਾ। ਕਾਂਗਰਸ ਦਾ ਇਹ ਐਲਾਨ ਇਸ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਕਾਂਗਰਸ ਤੋਂ ਕੇਂਦਰ ਸਰਕਾਰ ਦੇ ਦਿੱਲੀ ਨਾਲ ਸਬੰਧਤ ਆਰਡੀਨੈਂਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕਰ ਰਹੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾ ਸ਼ਨੀਵਾਰ ਸ਼ਾਮ ਸੋਨੀਆ ਗਾਂਧੀ ਦੀ ਰਿਹਾਇਸ਼ 10-ਜਨਪਥ ‘ਤੇ ਹੋਈ ਬੈਠਕ ‘ਚ ਸ਼ਾਮਲ ਹੋਏ। The post ਕੇਂਦਰ ਦੇ ਆਰਡੀਨੈਂਸ ਦੇ ਖ਼ਿਲਾਫ਼ ‘ਆਪ’ ਨੂੰ ਕਾਂਗਰਸ ਦਾ ਮਿਲਿਆ ਸਮਰਥਨ appeared first on TheUnmute.com - Punjabi News. Tags:
|
ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ: DC ਸਾਕਸ਼ੀ ਸਾਹਨੀ Sunday 16 July 2023 02:10 PM UTC+00 | Tags: dc-sakshi-sawhney floods floods-victims patiala-dc-sakshi-sawhney ਪਟਿਆਲਾ, 16 ਜੁਲਾਈ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਰਸਾਤੀ ਮੌਸਮ ‘ਚ ਹੋਰ ਚੌਕਸ ਰਹਿਣ ਤੇ ਚੁੱਕੇ ਜਾਣ ਵਾਲੇ ਸੰਭਾਂਵੀ ਕਦਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਪਤ ਨਿਰਦੇਸ਼ ਅਧਿਕਰੀਆਂ ਨੂੰ ਦੇਣ ਲਈ ਏ.ਡੀ.ਸੀਜ਼, ਐਸ.ਡੀ.ਐਮਜ਼ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਹੰਗਾਮੀ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਇਨ੍ਹਾਂ ਹੜ੍ਹਾਂ ਤੋਂ ਉਭਰਨ ਲਈ ਇੱਕਜੁੱਟ ਹੋਕੇ ਹੰਭਲਾ ਮਾਰਨ ਅਤੇ ਸਾਜੋ-ਸਾਮਾਨ ਤਿਆਰ ਰੱਖਣ ਤਾਂ ਕਿ ਭਵਿੱਖ ‘ਚ ਅਜਿਹੀ ਸਥਿਤੀ ਨਾਲ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਿਆ ਜਾ ਸਕੇ। ਸਾਕਸ਼ੀ ਸਾਹਨੀ ਨੇ ਡਰੇਨੇਜ ਵਿਭਾਗ ਨੂੰ ਜ਼ਿਲ੍ਹੇ ਅੰਦਰ ਘੱਗਰ, ਟਾਂਗਰੀ, ਸਰਹਿੰਦ ਚੋਅ ਸਮੇਤ ਹੋਰ ਨਦੀਆਂ ਨਾਲਿਆਂ ‘ਚ ਪਏ 50 ਦੇ ਕਰੀਬ ਪਾੜ ਤੁਰੰਤ ਪੂਰੇ ਜਾਣ, ਹੜ੍ਹ ਦੇ ਪਾਣੀ ਦੇ ਕੁਦਰਤੀ ਵਹਾਅ ਦੇ ਖੇਤਰਾਂ ਦੀ ਪਛਾਣ ਕਰਨ ਸਮੇਤ ਹੜ੍ਹ ਦੇ ਪਾਣੀ ਦੇ ਨਿਕਾਸੀ ਪ੍ਰਬੰਧ ਹੋਰ ਵਧੇਰੇ ਮਜ਼ਬੂਤ ਕਰਨ ਅਤੇ ਸਥਾਨਕ ਪੱਧਰ ‘ਤੇ ਪਾਣੀ ਦਾ ਪੱਧਰ ਮਾਣ ਲਈ ਗੇਜ਼ ਮੀਟਰ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਨ ਸਮੇਤ ਸਾਰੀਆਂ ਸੜਕਾਂ ਦੇ ਸਾਰੇ ਪੁੱਲਾਂ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਕੇ ਇਨ੍ਹਾਂ ਨੂੰ ਹੋਰ ਮਜਬੂਤ ਕੀਤਾ ਜਾਵੇ ਤਾਂ ਕਿ ਭਾਰੀ ਮੀਂਹ ਦੇ ਪਾਣੀ ਕਰਕੇ ਕਮਜ਼ੋਰ ਹੋ ਚੁੱਕੇ ਢਾਂਚੇ ਨੂੰ ਪੈਣ ਵਾਲੇ ਮੀਂਹ ਕਰਕੇ ਕੋਈ ਹੋਰ ਨੁਕਸਾਨ ਨਾ ਪੁੱਜੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹੜ੍ਹਾਂ ਦਾ ਡਰੋਨ ਸਰਵੇ ਕਰਵਾਇਆ ਜਾਵੇ ਅਤੇ ਚੱਲ ਰਹੇ ਮੀਂਹ ਦੇ ਮੌਸਮ ‘ਚ ਹੋਰ ਵਧੇਰੇ ਚੌਕਸੀ ਰੱਖੀ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਸੜਕਾਂ ਕਰਕੇ ਪਾਣੀ ਦੀ ਪ੍ਰਭਾਵਿਤ ਹੁੰਦੀ ਨਿਕਾਸੀ ਨੂੰ ਠੀਕ ਕਰਨ ਲਈ ਨਵੀਆਂ ਤੇ ਚੌੜੀਆਂ ਪੁੱਲੀਆਂ (ਕਲਵਰਟ) ਬਣਾਈਆਂ ਜਾਣ। ਜਦਕਿ ਨੈਸ਼ਨਲ ਹਾਈਵੇਜ਼ ਤੇ ਹੋਰ ਸੜਕਾਂ ‘ਤੇ ਪਹਿਲਾਂ ਬਣੇ ਅਜਿਹੇ ਸਾਇਫ਼ਨਾਂ, ਜਿਹੜੇ ਕਿ ਪਾਣੀ ਦੀ ਨਿਕਾਸੀ ਨਹੀਂ ਕਰ ਸਕੇ, ਦਾ ਨਿਰੀਖਣ ਕਰਕੇ ਇਨ੍ਹਾਂ ਨੂੰ ਨਵੇਂ ਸਿਰਿਉਂ ਠੀਕ ਕੀਤਾ ਜਾਵੇ। ਸਾਕਸ਼ੀ ਸਾਹਨੀ ਨੇ ਸਮੂਹ ਵਿਭਾਗਾਂ ਨੂੰ ਕੀਤੀ ਗਈ ਕਾਰਵਾਈ ਬਾਬਤ ਇਕ ਮੁਕੰਮਲ ਰਿਪੋਰਟ ਬਣਾਕੇ ਪੇਸ਼ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਦਾ ਪਾਣੀ ਘੱਟਣ ਕਰਕੇ ਜੋ ਕੰਮ ਕੀਤੇ ਜਾਣ ਵਾਲੇ ਹਨ, ਉਹ ਵੀ ਮੀਂਹ ਪੈਣ ਦੀ ਸੰਭਾਵਨਾ ਤੋਂ ਪਹਿਲਾਂ-ਪਹਿਲਾਂ ਤੁਰੰਤ ਨਿਪਟਾਏ ਜਾਣ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਮੂਹ ਐਸ.ਡੀ.ਐਮਜ਼, ਡਰੇਨੇਜ, ਸਿੰਚਾਈ, ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ, ਪੇਂਡੂ ਵਿਕਾਸ ਤੇ ਪੰਚਾਇਤ, ਮੰਡੀ ਬੋਰਡ, ਮਾਲ ਵਿਭਾਗ, ਬਿਜਲੀ ਨਿਗਮ, ਸਿਹਤ, ਖੇਤੀਬਾੜੀ, ਪਸ਼ੂ ਪਾਲਣ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। The post ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ: DC ਸਾਕਸ਼ੀ ਸਾਹਨੀ appeared first on TheUnmute.com - Punjabi News. Tags:
|
ਜ਼ਿਲ੍ਹਾ ਐਸ.ਏ.ਐਸ.ਨਗਰ 'ਚ ਸਥਿਤੀ ਨੂੰ ਆਮ ਵਾਂਗ ਲਿਆਉਣ ਲਈ ਪ੍ਰਸ਼ਾਸਨ ਡਟਿਆ Sunday 16 July 2023 02:21 PM UTC+00 | Tags: floods news punjab-government punjabi-news sas-nagar the-unmute-latest-news ਐਸ.ਏ.ਐਸ.ਨਗਰ, 16 ਜੁਲਾਈ, 2023: ਡੀ ਸੀ ਮੋਹਾਲੀ ਆਸ਼ਿਕਾ ਜੈਨ ਨੇ ਐਤਵਾਰ ਨੂੰ ਕਿਹਾ ਕਿ ਭਾਵੇਂ ਹੁਣ, ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਸਥਾਪਿਤ ਕੀਤੇ ਗਏ ਹੜ੍ਹ ਕੰਟਰੋਲ ਰੂਮਾਂ ‘ਤੇ ਮੱਦਦ ਦੀਆਂ ਕਾਲਾਂ ਵਾਰ ਵਾਰ ਘੰਟੀ ਨਹੀਂ ਵੱਜਦੀ, ਪਰ ਅਸੀਂ ਹੜ੍ਹਾਂ ਕਰਨ ਪੈਦਾ ਹੋਈ ਸਥਿਤੀ ਨੂੰ ਪਹਿਲਾਂ ਵਾਂਗ ਆਮ ਕਰਨ ਲਈ ਆਪਣਾ ਫਰਜ਼ ਪੁਰਜ਼ੋਰ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਹਾਲੇ ਆਰਾਮ ਦੀ ਸਥਿਤੀ ਵਿੱਚ ਨਹੀਂ ਆਏ, ਕਿਉਂ ਕਿ ਹਾਲੇ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ ਜੋ ਅਸੀਂ ਜ਼ਿਲ੍ਹਾ ਵਾਸੀਆਂ ਦੀਆਂ ਹੜ੍ਹਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੂਰੀਆਂ ਕਰਨੀਆਂ ਹਨ, ਜਿਵੇਂ ਕਿ ਸੜਕਾਂ ਦਾ ਸੰਪਰਕ ਜੋੜਨਾ, ਉਨ੍ਹਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ, ਉਨ੍ਹਾਂ ਦੇ ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਹਾਈਪੋਥਰਮੀਆ ਅਤੇ ਔਫ ਫੀਡ ਤੋਂ ਬਚਾਉਣਾ ਆਦਿ। ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਅੱਜ ਐਤਵਾਰ ਨੂੰ, ਸੋਮਵਾਰ ਤੋਂ ਵਿਦਿਆਰਥੀਆਂ ਦੇ ਸਵਾਗਤ ਲਈ, ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਕਾਰਜਸ਼ੀਲ ਬਣਾਉਣ ਲਈ ਹੋਰ ਵੀ ਤਨਦੇਹੀ ਨਾਲ ਕੰਮ ਕੀਤਾ। ਏ.ਡੀ.ਸੀ (ਪੇਂਡੂ ਵਿਕਾਸ) ਅਮਿਤ ਬੈਂਬੀ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਖਿਆ ਵਿਭਾਗ ਨਾਲ ਰਲ ਕੇ ਸਕੂਲਾਂ ਦੀ ਚਾਰਦੀਵਾਰੀ ਵਿੱਚੋਂ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਲਈ ਸਰਗਰਮ ਰਿਹਾ ਤਾਂ ਜੋ ਭਲਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿੱਚ ਡੇਰਾਬੱਸੀ ਦੇ ਪਿੰਡ ਬਹੇੜਾ ਦੇ ਸਕੂਲ ਵਿਖੇ ਪਾਣੀ ਦੀ ਨਿਕਾਸੀ ਲਈ ਜੇ.ਸੀ.ਬੀ. ਮਸ਼ੀਨ ਦੀ ਮੱਦਦ ਨਾਲ ਰਹਿ ਬਣਾਉਣਾ ਅਤੇ ਪਾਈਪ ਪਾਉਣਾ ਵੀ ਸ਼ਾਮਿਲ ਸੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਦੀ ਦੇਖ-ਰੇਖ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵੱਲੋਂ ਅੱਜ ਰੁੜਕਾ, ਬਾਕਰਪੁਰ, ਕੁਰਾੜੀ, ਕੰਬਾਲਾ, ਸੋਹਾਣਾ, ਬਲੌਂਗੀ ਅਤੇ ਬੱਡਮਾਜਰਾ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਮੌਕੇ ‘ਤੇ ਨਮੂਨਿਆਂ ਦਾ ਵਿਸ਼ਲੇਸ਼ਣ ਕਰਨ ਲਈ ਇੱਕ ਮੋਬਾਈਲ ਵਾਟਰ ਟੈਸਟਿੰਗ ਲੈਬ ਵੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਜਲ ਸਪਲਾਈ ਸਕੀਮਾਂ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ ਅਤੇ ਸਾਰੀਆਂ ਜਲ ਸਪਲਾਈ ਸਕੀਮਾਂ ‘ਤੇ ਬਕਾਇਦਾ ਕਲੋਰੀਨੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲੌਂਗੀ ਦੀ ਪਾਣੀ ਦੀ ਸਪਲਾਈ, ਡਾਇਰੀਆ ਦੀ ਸਮੱਸਿਆ ਦੇ ਮੱਦੇਨਜ਼ਰ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀ ਗਈ ਹੈ। ਡੇਂਗੂ ਅਤੇ ਹੋਰ ਮੌਸਮੀ ਵੈਕਟਰ ਬੋਰਨ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਨਗਰ ਨਿਗਮ ਮੁਹਾਲੀ ਅਤੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਵੱਲੋਂ ਆਪਣੇ ਕਾਰਜ ਖੇਤਰਾਂ ਵਿੱਚ ਫੋਗਿੰਗ ਕਰਵਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਨਗਰ ਕੌਂਸਲਾਂ ਵੱਲੋਂ ਵੀ ਲਗਾਤਾਰ ਫੌਗਿੰਗ ਤੋਂ ਇਲਾਵਾ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਖੜ੍ਹੇ ਪਾਣੀ ਵਿੱਚ ਕੈਮੀਕਲ ਪਾ ਕੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ, ਖਾਸ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਅਤੇ ਪ੍ਰਕੋਪ ਤੋਂ ਬਚਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪਸ਼ੂ ਪਾਲਣ ਵਿਭਾਗ ਪਸ਼ੂਆਂ ਨੂੰ ਹੜ੍ਹ ਤੋਂ ਬਾਅਦ ਹੋਣ ਵਾਲੀਆਂ ਆਮ ਬਿਮਾਰੀਆਂ ਜਿਵੇਂ ਕਿ ਹਾਈਪੋਥਰਮੀਆ (ਸਰੀਰ ਦਾ ਤਾਪਮਾਨ ਘਟਣ) ਅਤੇ ਔਫ਼ ਫੀਡ (ਭੁੱਖ ਘਟਣ) ਤੋਂ ਬਚਾਉਣ ਲਈ ਫੀਲਡ ਵਿੱਚ ਕੰਮ ਕਰ ਰਿਹਾ ਹੈ। ਇਨ੍ਹਾਂ ਦਿਨਾਂ ਵਿਚ ਪਸ਼ੂ ਪਲਕਾਂ ਨੂੰ ਵੀ ਪਸ਼ੂਆਂ ਚ ਸਰੀਰ ਦਾ ਤਾਪਮਾਨ ਘਟਣ ਅਤੇ ਭੁੱਖ ਘਟਣ ਦੇ ਲੱਛਣਾਂ ਦੀ ਨਿਯਮਤ ਜਾਂਚ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਜੋ ਸਭ ਤੋਂ ਮਹੱਤਵਪੂਰਨ ਕੰਮ ਆਰੰਭ ਕੀਤਾ ਹੈ, ਉਹ ਹੈ ਟਿਵਾਣਾ ਪਿੰਡ ਵਿਖੇ ਘੱਗਰ ਪਾੜ ਨੂੰ ਪੂਰਨਾ। ਉਨ੍ਹਾਂ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਮਾਲ ਅਧਿਕਾਰੀ ਕੁਲਦੀਪ ਸਿੰਘ ਢਿੱਲੋਂ ਅਤੇ ਹਰਿੰਦਰਜੀਤ ਸਿੰਘ, ਬੀ ਡੀ ਪੀ ਓ ਰਵਨੀਤ ਕੌਰ ਅਤੇ ਕਾਰਜਕਾਰੀ ਇੰਜੀਨੀਅਰ ਡਰੇਨੇਜ ਰਜਤ ਗਰੋਵਰ ਪਾੜ ਨੂੰ ਦੂਰ ਕਰਨ ਲਈ 24 ਘੰਟੇ ਕੰਮ ਕਰ ਰਹੇ ਹਨ। ਡੀ ਸੀ ਨੇ ਹਾਂ ਪੱਖੀ ਰਵੱਈਏ ਨਾਲ ਆਸ ਪ੍ਰਗਟਾਈ ਕਿ ਜ਼ਿਲ੍ਹੇ ਵਿੱਚ ਅਗਲੇ ਹਫਤੇ ਤੱਕ ਮੁਰੰਮਤ ਅਤੇ ਪਹਿਲਾਂ ਜਿਹੀ ਸਥਿਤੀ ਦੀ ਬਹਾਲੀ ਨੂੰ ਮੁਕੰਮਲ ਕਰ ਲਿਆ ਜਾਵੇਗਾ। The post ਜ਼ਿਲ੍ਹਾ ਐਸ.ਏ.ਐਸ.ਨਗਰ ‘ਚ ਸਥਿਤੀ ਨੂੰ ਆਮ ਵਾਂਗ ਲਿਆਉਣ ਲਈ ਪ੍ਰਸ਼ਾਸਨ ਡਟਿਆ appeared first on TheUnmute.com - Punjabi News. Tags:
|
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ Sunday 16 July 2023 02:24 PM UTC+00 | Tags: all-government-school news ਚੰਡੀਗੜ੍ਹ, 16 ਜੁਲਾਈ 2023: ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਡ ਅਤੇ ਨਿੱਜੀ ਸਕੂਲ ਭਲਕੇ ਮਿਤੀ 17 ਜੁਲਾਈ 2023 ਦਿਨ ਸੋਮਵਾਰ ਨੂੰ ਨੂੰ ਆਮ ਵਾਂਗ ਖੁੱਲ੍ਹਣਗੇ । ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰੀ ਬਾਰਸ਼ ਕਾਰਨ ਸਕੂਲਾਂ ਵਿਚ ਵਿਚ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਗਏ ਸਨ। ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ ਵਿਭਾਗ, ਸਿੱਖਿਆ ਵਿਭਾਗ , ਸਥਾਨਕ ਸਰਕਾਰ ਵਿਭਾਗ, ਸਿੰਚਾਈ ਵਿਭਾਗ, ਲੋਕ ਨਿਰਮਾਣ ਤੇ ਹੋਰਨਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ। ਉਨ੍ਹਾਂ ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਲਈ ਸਕੂਲ ਮੁਖੀ ਅਤੇ ਸਕੂਲ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੀਆਂ। ਇਸ ਦੇ ਨਾਲ ਹੀ ਸਕੂਲ ਸਿੱਖਿਆ ਮੰਤਰੀ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਹਦਾਇਤ ਕੀਤੀ ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ਼ ਉਹਨਾਂ ਸਕੂਲਾਂ ਵਿੱਚ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਛੁੱਟੀਆਂ ਕਰਨ ਸਬੰਧੀ ਫੈਸਲਾ ਆਪਣੇ ਪੱਧਰ ਤੇ ਕਰਨਗੇ। The post ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਲਵਾਈ ਮੁੜ ਸ਼ੁਰੂ ਕਰਨ ਦੀ ਗ਼ਲਤ ਸਲਾਹ ਦੇਣ ਲਈ ਮਾਨ ਦੀ ਕੀਤੀ ਨਿਖੇਧੀ Sunday 16 July 2023 02:29 PM UTC+00 | Tags: aam-aadmi-party breaking-news cm-bhagwant-mann floods latest-news news paddy paddy-crop partap-bajwa partap-singh-bajwa ਚੰਡੀਗੜ੍ਹ, 16 ਜੁਲਾਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੀ ਪ੍ਰਕਿਰਿਆ ਮੁੜ ਸ਼ੁਰੂ ਕਰਨ ਲਈ ਗ਼ਲਤ ਸਲਾਹ ਦਿੱਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਝੋਨੇ ਦੀ ਲਵਾਈ ਦੀ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਨ ਦਾ ਵਿਚਾਰ ਇਸ ਸਮੇਂ ਬਿਲਕੁਲ ਵੀ ਵਿਵਹਾਰਿਕ ਨਹੀਂ ਹੈ ਕਿਉਂਕਿ ਖੇਤ ਅਜੇ ਵੀ ਹੜ੍ਹਾਂ ਦੇ ਪਾਣੀ ਨਾਲ ਭਰੇ ਹੋਏ ਹਨ। “ਪੰਜਾਬ ਦੇ ਮੁੱਖ ਮੰਤਰੀ ਨੇ ਕਈ ਮੌਕਿਆਂ ‘ਤੇ ਦਾਅਵਾ ਕੀਤਾ ਹੈ ਕਿ ਉਹ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ, ਫਿਰ ਵੀ, ਉਨ੍ਹਾਂ ਨੂੰ ਖੇਤੀ ਦੇ ਕੰਮਾਂ-ਕਾਜਾਂ ਦਾ ਡੁੰਗਾਈ ਨਾਲ ਪਤਾ ਨਹੀਂ ਹੈ। ਜੇਕਰ ਅੱਜ ਕਿਸਾਨ ਝੋਨੇ ਪਨੀਰੀ ਬੀਜਦੇ ਹਨ ਤਾਂ ਵੀ ਉਨ੍ਹਾਂ ਨੂੰ ਪਨੀਰੀ ਲਾਉਣ ਲਈ ਤਿਆਰ ਕਰਨ ਲਈ ਕਰੀਬ ਇੱਕ ਮਹੀਨੇ ਦਾ ਸਮਾਂ ਲੱਗ ਜਾਂਦਾ ਹੈ। ਇਸ ਲਈ, ਹੁਣ ਇਸ ਸਮੇਂ ਦੁਬਾਰਾ ਸਾਰੀ ਪ੍ਰਕਿਰਿਆ ਵਿੱਚੋਂ ਗੁਜ਼ਰਨ ਬਾਰੇ ਸੋਚਣਾ ਵੀ ਅਵਿਵਹਾਰਕ ਹੈ”, ਬਾਜਵਾ ਨੇ ਅੱਗੇ ਕਿਹਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਫੇਸਬੁੱਕ ਪੋਸਟ ਵਿੱਚ ਪਹਿਲਾਂ ਹੀ ਅਜਿਹੀ ਬੇਤੁਕੀ ਸਲਾਹ ਲਈ ਮੁੱਖ ਮੰਤਰੀ ਨੂੰ ਝਿੜਕਿਆ ਹੈ। ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ, “ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਖੇਤੀਬਾੜੀ ਮਾਹਿਰ ਨਹੀਂ ਹਨ ਪਰ ਉਨ੍ਹਾਂ ਦੀ ਮੁਹਾਰਤ ਸਿਰਫ਼ ਸਕਿੱਟਾਂ ਦੇ ਖੇਤਰ ਵਿੱਚ ਹੈ।” ਬਾਜਵਾ ਨੇ ਕਿਹਾ ਕਿ ਮਾਨ ਨੂੰ ਬੇਤੁਕੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਅਤੇ ਕਿਸਾਨ ਕਮਿਸ਼ਨ ਦੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ, “ਹੜ੍ਹ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਝੋਨੇ ਦੀ ਲਵਾਈ ਲਈ ਪ੍ਰੇਰਿਤ ਕਰਨ ਦੀ ਬਜਾਏ, ਮੁੱਖ ਮੰਤਰੀ ਨੂੰ ਕੁਝ ਉਦਾਰਤਾ ਦਿਖਾਉਣੀ ਚਾਹੀਦੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਘੱਟੋ ਘੱਟ 50,000 ਰੁਪਏ ਪ੍ਰਤੀ ਏਕੜ ਦਾ ਰਾਹਤ ਪੈਕੇਜ ਪ੍ਰਦਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਸਾਨੀ ਨਾਲ ਅਗਲੀ ਫ਼ਸਲ – ਕਣਕ ਦੀ ਫ਼ਸਲ ਲਈ ਤਿਆਰ ਹੋ ਸਕਣ। ਮਜ਼ਦੂਰ ਵਰਗ ਅਤੇ ਹੋਰ ਪਰਿਵਾਰਾਂ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਤੁਰੰਤ ਪ੍ਰਭਾਵ ਨਾਲ ਘੱਟੋ ਘੱਟ 5 ਲੱਖ ਰੁਪਏ ਦੀ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਜਿਸ ਮਾਲਕ ਦੇ ਪਸ਼ੂ ਇਸ ਕੁਦਰਤੀ ਆਫਤ ਵਿਚ ਮਰ ਗਏ ਹਨ, ਉਸ ਨੂੰ ਵੀ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਦਿੱਤੇ ਜਾਣ। ਮ੍ਰਿਤਕਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 5 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਵੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ” ਇੱਕ ਬਿਆਨ ਰਾਹੀਂ ਬਾਜਵਾ ਨੇ ਕਿਹਾ ਕਿ ਜਦੋਂ ਤੋਂ ਸੂਬੇ ਦੀ ਸੱਤਾ ‘ਤੇ ਕਾਬਜ਼ ਹੋਈ ਹੈ, ਉਦੋਂ ਤੋਂ ਹੀ ਆਮ ਆਦਮੀ ਪਾਰਟੀ ਨੇ ਕਿਸਾਨਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਇਸ ਤੋਂ ਪੰਜਾਬ ਵਿਚ ਹਰ ਕੋਈ ਜਾਣੂ ਹੈ। ‘ਆਪ’ ਸਰਕਾਰ ਮੂੰਗੀ ਦੀ ਫ਼ਸਲ ਅਤੇ ਮੱਕੀ ਦੀ ਫ਼ਸਲ ‘ਤੇ ਐਮਐਸਪੀ ਦੇਣ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਨਕਦ ਪ੍ਰੋਤਸਾਹਨ ਦੇਣ ਬਾਰੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਸਰਕਾਰ ਨੇ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਬਾਰੇ ਵੀ ਝੂਠ ਬੋਲਿਆ, ਜਿਨ੍ਹਾਂ ਦੀ ਕਣਕ ਦੀ ਫ਼ਸਲ ਬੇਵਕਤੀ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀ ਗਈ ਸੀ। The post ਪ੍ਰਤਾਪ ਬਾਜਵਾ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਲਵਾਈ ਮੁੜ ਸ਼ੁਰੂ ਕਰਨ ਦੀ ਗ਼ਲਤ ਸਲਾਹ ਦੇਣ ਲਈ ਮਾਨ ਦੀ ਕੀਤੀ ਨਿਖੇਧੀ appeared first on TheUnmute.com - Punjabi News. Tags:
|
'ਆਪ' ਦੀ ਸਟੇਪਣੀ ਬਣਨ 'ਤੇ ਕਾਂਗਰਸ ਨੂੰ ਵਧਾਈ: ਜੈਵੀਰ ਸ਼ੇਰਗਿੱਲ Sunday 16 July 2023 02:34 PM UTC+00 | Tags: aap bjp congress delhi-service-ordinance news ਚੰਡੀਗੜ੍ਹ, 16 ਜੁਲਾਈ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਵੱਲੋਂ ‘ਆਪ’ ਨੂੰ ਸਮਰਥਨ ਦੇਣ ਅਤੇ ਦਿੱਲੀ ਸਰਵਿਸਜ਼ ਆਰਡੀਨੈਂਸ ਦੇ ਹੱਕ ਵਿੱਚ ਨਾ ਹੋਣ ਦੇ ਐਲਾਨ ਨਾਲ ਇਹ ਹੁਣ ਅਧਿਕਾਰਤ ਤੌਰ ‘ਤੇ ਸਪੱਸ਼ਟ ਹੋ ਗਿਆ ਹੈ ਕਿ ‘ਆਪ’ ਅਤੇ ਕਾਂਗਰਸ ‘ਇਕ ਟੀਮ’ ਹਨ। ਇਸ ਘਟਨਾ ‘ਤੇ ਪ੍ਰਤੀਕਰਮ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ‘ਆਪ’-ਕਾਂਗਰਸ ਹੁਣ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ 'ਆਪ' ਦੀ ਸਟੇਪਣੀ ਬਣ ਗਈ ਹੈ ਅਤੇ ਇਸ ਤੋਂ ਸਪੱਸ਼ਟ ਹੈ ਕਿ ਇਹ ਦੋਵੇਂ ਪਾਰਟੀਆਂ ਫਿਕਸ ਮੈਚ ਖੇਡ ਰਹੀਆਂ ਹਨ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਇਸ ਫੈਸਲੇ ਨਾਲ ਪੰਜਾਬ ਕਾਂਗਰਸ ਦਾ ਮਜ਼ਾਕ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਕਈ ਪ੍ਰੈਸ ਕਾਨਫਰੰਸਾਂ ਕਰਕੇ ਸਪੱਸ਼ਟ ਤੌਰ ‘ਤੇ ਮੰਗ ਕੀਤੀ ਸੀ ਕਿ ਪਾਰਟੀ ਨੂੰ ਦਿੱਲੀ ਵਿੱਚ ਐਡਮਿਨਿਸਟਰੇਸ਼ਨ ਆਫ਼ ਸਰਵਿਸੇਜ ਬਾਰੇ ਕੇਂਦਰ ਦੇ ਆਰਡੀਨੈਂਸ ਦੇ ਮੁੱਦੇ ‘ਤੇ ‘ਆਪ’ ਦਾ ਸਮਰਥਨ ਨਹੀਂ ਕਰਨਾ ਚਾਹੀਦਾ ਹੈ, ਪਰ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਕੇ ਸਪੱਸ਼ਟ ਤੌਰ ‘ਤੇ ਉਨ੍ਹਾਂ ਦਾ ਅਪਮਾਨ ਕੀਤਾ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਏ.ਆਈ.ਸੀ.ਸੀ ਵਿੱਚ ਪੰਜਾਬ ਇਕਾਈ ਦੀ ਕੋਈ ਪਰਵਾਹ ਨਹੀਂ ਕਰਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੁਣ ‘ਆਪ’ ਦੀਆਂ ਪੰਜਾਬ ਵਿਰੋਧੀ ਨੀਤੀਆਂ ‘ਤੇ ਸਵਾਲ ਉਠਾਉਣ ਦਾ ਹੱਕ ਗੁਆ ਚੁੱਕੀ ਹੈ। ਸ਼ੇਰਗਿੱਲ ਨੇ ਖੁਲਾਸਾ ਕੀਤਾ ਕਿ ਕਾਂਗਰਸ ਵੱਲੋਂ ‘ਆਪ’ ਨੂੰ ਸਮਰਥਨ ਦੇਣ ਦਾ ਇਹ ਕਦਮ ਕਾਂਗਰਸ ਪਾਰਟੀ ਦੀ ਸਿਆਸੀ ਨਿਰਾਸ਼ਾ ਅਤੇ ਇਸਦੇ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ। ਇਕ ਪਾਸੇ ‘ਆਪ’ ਪੰਜਾਬ ‘ਚ ਕਾਂਗਰਸ ਦੇ ਨੇਤਾਵਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫਤਾਰ ਕਰ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਖੁੱਲ੍ਹੇਆਮ ਭ੍ਰਿਸ਼ਟ ਬ੍ਰਿਗੇਡ ਕਿਹਾ ਹੈ। ਦੂਜੇ ਪਾਸੇ ਦਿੱਲੀ ਸ਼ਰਾਬ ਘੁਟਾਲੇ ‘ਚ ‘ਆਪ’ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸ ਨੇ ਜਸ਼ਨ ਮਨਾਇਆ ਹੈ। ਇਸ ਸਭ ਦੇ ਬਾਵਜੂਦ ਇਨ੍ਹਾਂ ਨੇ ਹੱਥ ਮਿਲਾ ਲਿਆ ਹੈ। ਇਸ ਫੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪੰਜਾਬ ਦੇ ਲੋਕਾਂ ਨਾਲ ਨਹੀਂ ਹੈ ਅਤੇ ਸੱਤਾ ਦੇ ਲਾਲਚ ‘ਚ ‘ਆਪ’ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਭਾਜਪਾ ਹੀ ਇੱਕੋ ਇੱਕ ਵਿਕਲਪ ਹੈ। The post ‘ਆਪ’ ਦੀ ਸਟੇਪਣੀ ਬਣਨ ‘ਤੇ ਕਾਂਗਰਸ ਨੂੰ ਵਧਾਈ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਪੀ.ਸੀ.ਐਸ. ਸੇਵਾਮੁਕਤ ਅਫ਼ਸਰ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ Sunday 16 July 2023 02:41 PM UTC+00 | Tags: flood-victims flood-victims-farmers news punjab ਚੰਡੀਗੜ੍ਹ, 16 ਜੁਲਾਈ 2023: ਪੰਜਾਬ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਪੀ.ਸੀ.ਐਸ. ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਐਸੋਸੀਏਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਜੀ.ਐਸ. ਬਾਹੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ/ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਕੀਤੇ ਜਾ ਰਹੇ ਹੜ੍ਹ ਰਾਹਤ ਪ੍ਰਬੰਧਾਂ ਵਿੱਚ ਸਾਂਝੇ ਤੌਰ ‘ਤੇ ਯੋਗਦਾਨ ਪਾਉਣ ਲਈ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਮੋਹਾਲੀ ਵਿਖੇ ਲੋੜਵੰਦਾਂ ਨੂੰ ਵੰਡਣ ਲਈ 57000 ਰੁਪਏ ਦੀ ਕੀਮਤ ਦੀਆਂ ਸਟੀਲ ਦੀਆਂ 500 ਥਾਲੀਆਂ ਤੇ 500 ਗਲਾਸ ਭੇਜੇ ਗਏ। ਇਸ ਦੇ ਨਾਲ ਹੀ 20000 ਰੁਪਏ ਦੀ ਕੀਮਤ ਦੇ ਪਾਣੀ ਦੇ 220 ਡੱਬੇ ਵੀ ਭੇਜੇ ਗਏ ਹਨ। ਇਸ ਤੋਂ ਇਲਾਵਾ ਐਸ.ਡੀ.ਐਮ. ਡੇਰਾਬੱਸੀ ਨੂੰ 20,000 ਰੁਪਏ ਦੀ ਕੀਮਤ ਦੀਆਂ ਓ.ਆਰ.ਐਸ. ਅਤੇ ਜ਼ੈਡ.ਐਨ. ਗੋਲੀਆਂ ਭੇਜੀਆਂ ਗਈਆਂ ਅਤੇ ਐਸ.ਡੀ.ਐਮ. ਦਫ਼ਤਰ, ਖਰੜ ਵਿਖੇ 20000 ਰੁਪਏ ਦੀ ਕੀਮਤ ਦਾ ਹੜ੍ਹ ਰਾਹਤ ਸਬੰਧੀ ਸਾਮਾਨ ਭੇਜਿਆ ਗਿਆ ਹੈ। The post ਪੀ.ਸੀ.ਐਸ. ਸੇਵਾਮੁਕਤ ਅਫ਼ਸਰ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ appeared first on TheUnmute.com - Punjabi News. Tags:
|
ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਅਪੀਲ 'ਤੇ ਲੋਕਾਂ ਨੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹੜ੍ਹ ਪੀੜਤ ਇਲਾਕੇ 'ਚ ਪਸ਼ੂਆਂ ਲਈ ਹਰਾ ਚਾਰਾ ਪਹੁੰਚਾਇਆ Sunday 16 July 2023 02:45 PM UTC+00 | Tags: breaking-news flood-affected-area mla-harmeet-singh-pathan-majra news ਸਨੌਰ, ਭੁਨਰਹੇੜੀ, ਦੇਵੀਗੜ੍ਹ, ਪਟਿਆਲਾ, 16 ਜੁਲਾਈ 2023: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹਪੀੜਤ ਇਲਾਕੇ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹਰਾ ਚਾਰਾ ਪਹੁੰਚਾਇਆ ਜਾ ਰਿਹਾ ਹੈ।ਇਸੇ ਤਹਿਤ ਹੀ ਪਿੰਡ ਨੈਣ ਕਲਾਂ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਦੀ ਸਰਪ੍ਰਸਤੀ ਹੇਠ ਹਰਾ ਚਾਰਾ ਇਕੱਠਾ ਕੀਤਾ ਗਿਆ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਹਰੇ ਚਾਰੇ ਦਾ ਟੋਕਾ ਕਰਕੇ ਪਸ਼ੂਆਂ ਲਈ ਭੇਜਿਆ ਜਾ ਰਿਹਾ ਹੈ। ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਨੇ ਕਿਹਾ ਕਿ ਹੜ੍ਹਾਂ ਕਰਕੇ ਹਲਕਾ ਸਨੌਰ ਵਿੱਚ ਬਹੁਤ ਸਾਰੇ ਥਾਵਾਂ 'ਤੇ ਨੁਕਸਾਨ ਹੋਇਆ ਹੈ ਅਤੇ ਇਸ ਔਖੀ ਘੜ੍ਹੀ ਵਿੱਚ ਲੋਕਾਂ ਨੂੰ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਕੁੱਝ ਦਿਨ ਪਹਿਲਾਂ ਹੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਗਲੇ ਦਾ ਓਪਰੇਸ਼ਨ ਹੋਇਆ ਹੈ ਪ੍ਰੰਤੂ ਫੇਰ ਵੀ ਉਹ ਆਪਣੇ ਹਲਕੇ ਦੇ ਲੋਕਾਂ ਵਿੱਚ ਲਗਾਤਾਰ ਵਿਚਰ ਰਹੇ ਹਨ, ਉਨ੍ਹਾਂ ਦੀ ਪੂਰੀ ਟੀਮ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇੱਕ ਕਰਕੇ ਲੱਗੀ ਹੋਈ ਹੈ। The post ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਅਪੀਲ ‘ਤੇ ਲੋਕਾਂ ਨੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹੜ੍ਹ ਪੀੜਤ ਇਲਾਕੇ ‘ਚ ਪਸ਼ੂਆਂ ਲਈ ਹਰਾ ਚਾਰਾ ਪਹੁੰਚਾਇਆ appeared first on TheUnmute.com - Punjabi News. Tags:
|
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ Sunday 16 July 2023 02:49 PM UTC+00 | Tags: flood-affected flood-affected-places laljit-singh-bhullar news punjab ਚੰਡੀਗੜ੍ਹ, 16 ਜੁਲਾਈ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ ‘ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ। ਕੈਬਨਿਟ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਦਰਿਆ ਦੇ ਬੰਨ੍ਹ ਨੇੜਲੇ ਕਰੀਬ 31 ਪਿੰਡਾਂ ਨੂੰ ਹੜ੍ਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਸ. ਭੁੱਲਰ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ ਵਿੱਚ ਵੱਸਦੇ ਪਰਿਵਾਰਾਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਾਲੇ ਖੇਤਰ ਵਿੱਚ 7 ਸਕੂਲਾਂ ਵਿੱਚ ਪੀੜਤ ਪਰਿਵਾਰਾਂ ਲਈ ਖਾਣ-ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਆਪਣੇ ਨਿੱਜੀ ਖ਼ਰਚੇ ‘ਤੇ ਇਨ੍ਹਾਂ ਪਿੰਡਾਂ ਦੇ ਪਸ਼ੂਆਂ ਲਈ ਨਿਰੰਤਰ ਫੀਡ, ਚੋਕਰ ਅਤੇ ਚਾਰੇ ਦੀ ਸਪਲਾਈ ਯਕੀਨੀ ਬਣਾ ਰਹੇ ਹਨ ਤਾਂ ਜੋ ਹੜ੍ਹ ਨਾਲ ਪਰਿਵਾਰਾਂ ਦੇ ਦੁਧਾਰੂ ਪਸ਼ੂਆਂ ਦੀ ਜਾਨ ਬਚਾਈ ਜਾ ਸਕੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪਸ਼ੂਆ ਲਈ ਹਰਾ ਚਾਰਾ ਸਾਇਲੇਜ, ਫੀਡ, ਚੋਕਰ, ਤੂੜੀ ਅਤੇ ਹੋਰ ਘਰੇਲੂ ਜ਼ਰੂਰੀ ਸਾਮਾਨ ਅਤੇ ਦਵਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਜਿਸ ਪਿੱਛੋਂ ਹੁਣ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਸੇਵਾਵਾਂ ਜਿਵੇਂ ਬਿਜਲੀ, ਪੀਣਯੋਗ ਪਾਣੀ, ਸੜਕਾਂ ਸਣੇ ਹੋਰ ਬੁਨਿਆਦੀ ਢਾਂਚੇ ਦੀ ਤੁਰੰਤ ਮੁਰੰਮਤ ਲਈ ਕਿਹਾ ਹੈ। The post ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ appeared first on TheUnmute.com - Punjabi News. Tags:
|
ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ Sunday 16 July 2023 02:52 PM UTC+00 | Tags: chandrayaan isro mission-chandrayaan-3 news punjab ਚੰਡੀਗੜ੍ਹ, 16 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 (CHANDRAYAAN) ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ‘ਚੋਂ ਚੁਣੇ ਗਏ 15 ਲੜਕੇ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ ‘ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ‘ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣਾ ਕੰਮ ਨਿਬੇੜ ਕੇ ਦਫਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਸਹੂਲਤ ਮਿਲੀ। ਇਸੇ ਤਰ੍ਹਾਂ ਕਰਮਚਾਰੀਆਂ ਨੇ ਆਪਣੇ ਪਰਿਵਾਰ ਨਾਲ ਵੀ ਵੱਧ ਤੋਂ ਵੱਧ ਸਮਾਂ ਬਿਤਾਇਆ। ਇਸ ਦੌਰਾਨ ਸ੍ਰੀਹਰੀਕੋਟਾ ਦੇ ਦੌਰੇ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਵਾਸਤੇ ਵਿਗਿਆਨਕ ਗਿਆਨ ਅਤੇ ਤਜਰਬੇ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਗ੍ਰਹਿਆਂ, ਮਿਜ਼ਾਈਲਾਂ ਅਤੇ ਹੋਰ ਯੰਤਰਾਂ ਬਾਰੇ ਵਿਸ਼ਾਲ ਤਜਰਬਾ ਹਾਸਲ ਕੀਤਾ। ਵਿਦਿਆਰਥੀਆਂ ਨੇ ਟੂਰ ਦੌਰਾਨ ਉਨ੍ਹਾਂ ਦੀ ਆਰਾਮਦਾਇਕ ਠਹਿਰ ਅਤੇ ਯਾਤਰਾ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ। The post ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ appeared first on TheUnmute.com - Punjabi News. Tags:
|
ਸੁਨੀਲ ਜਾਖੜ ਨੇ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ 'ਚ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ Sunday 16 July 2023 02:57 PM UTC+00 | Tags: cm-bhagwant-mann floods latest-news punjab-floods punjab-government sunil-jakhar the-unmute-latest-news ਲੁਧਿਆਣਾ 16 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ‘ਚ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ ਹਨ। ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪੁੱਜੇ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ। ਲੁਧਿਆਣਾ ਪਹੁੰਚਣ ‘ਤੇ ਸਥਾਨਕ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਾਖੜ ਨੇ ਸੂਬੇ ਭਰ ਦੇ ਪਾਰਟੀ ਕਾਰਕੁਨਾਂ ਨਾਲ ਮੀਟਿੰਗਾਂ ਦੀ ਲੜੀ ਤਹਿਤ ਲੁਧਿਆਣਾ ਪੁੱਜਣ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਉਠਾਏ ਗਏ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਅਜਿਹੇ ‘ਚ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਪ੍ਰਬੰਧ ਕਿਉਂ ਨਹੀਂ ਕੀਤੇ। ਸਰਕਾਰੀ ਨੁਮਾਇੰਦੇ ਵੀ ਤਸਵੀਰਾਂ ਖਿਚਵਾਉਣ ਵਿੱਚ ਰੁੱਝੇ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ‘ਤੇ ਧੁੱਸੀ ਬੰਨ੍ਹ ਨੂੰ ਤੋੜਨ ਦੇ ਦੋਸ਼ ‘ਚ ਮਾਮਲਾ ਦਰਜ ਕਰਨ ਦੇ ਸਵਾਲ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਖੁਦ ਜਾ ਕੇ ਬੰਨ੍ਹ ਦੇ ਗੇਟ ਖੋਲ੍ਹੇ ਹਨ | ਬਿਨਾਂ ਚਿਤਾਵਨੀ ਦੇ ਕਰੀਬ ਢਾਈ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਫਿਰੋਜ਼ਪੁਰ ‘ਚ ਲੋਕਾਂ ਨੂੰ ਆਪਣੇ ਡੰਗਰਾਂ ਨੂੰ ਖੋਲ੍ਹਣ ਦਾ ਸਮਾਂ ਵੀ ਨਹੀਂ ਮਿਲਿਆ। ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਹੜ੍ਹ ਪ੍ਰਬੰਧਨ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਵੇ | The post ਸੁਨੀਲ ਜਾਖੜ ਨੇ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ‘ਚ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest