TheUnmute.com – Punjabi News: Digest for July 18, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 17 ਜੁਲਾਈ 2023: ਚਾਂਦਪੁਰਾ ਵਿੱਚ ਬੰਨ੍ਹ ਟੁੱਟਣ ਕਾਰਨ ਅਤੇ ਘੱਗਰ ਦੇ ਵਿੱਚ ਪਾੜ ਪੈਣ ਦੇ ਕਾਰਨ ਮਾਨਸਾ (Mansa) ਜ਼ਿਲ੍ਹੇ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ | ਇਨ੍ਹਾਂ ਪਿੰਡਾਂ ਦਾ ਦੂਜੇ ਪਿੰਡਾਂ ਦੇ ਨਾਲੋਂ ਸੰਪਰਕ ਟੁੱਟ ਚੁੱਕਾ ਹੈ | ਚਾਂਦਪੁਰਾ ਦੇ ਨਜ਼ਦੀਕ ਬਬਨਪੁਰ, ਗੋਰਖਨਾਥ,ਭਾਵਾ, ਕੁਲਰੀਆਂ, ਬੀਰੇਵਾਲਾ ਡੋਗਰਾਂ ਆਦਿ ਪਿੰਡਾਂ ਵਿੱਚ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ।

ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਵਿੱਚ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਰੇਸਕਿਊ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਤੱਕ ਖਾਣ-ਪੀਣ ਦੀ ਸਮੱਗਰੀ ਵੀ ਪਹੁੰਚਾਈ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੀ ਇਨ੍ਹਾਂ ਲੋਕਾਂ ਤੱਕ ਦਵਾਈਆਂ ਪਹੁੰਚਾਣ ਦਾ ਕਾਰਜ ਕਰ ਰਹੀਆਂ ਹਨ ਅਤੇ ਐਮਰਜੈਂਸੀ ਤੌਰ ‘ਤੇ ਹਸਪਤਾਲ ਦੀ ਬਣਾ ਦਿੱਤੇ ਗਏ ਹਨ |

The post ਘੱਗਰ ‘ਚ ਪਾੜ ਪੈਣ ਕਾਰਨ ਮਾਨਸਾ ਜ਼ਿਲ੍ਹੇ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ, ਘਰਾਂ ‘ਚ ਭਰਿਆ ਪਾਣੀ appeared first on TheUnmute.com - Punjabi News.

Tags:
  • chandpura
  • mansa
  • news

ਸਰਦੂਲਗੜ੍ਹ ਦੇ ਨੇੜਲੇ ਪਿੰਡ ਰੋੜਕੀ ਵਿਖੇ ਘੱਗਰ ਦਾ ਬੰਨ੍ਹ ਟੁੱਟਿਆ, ਫ਼ਸਲਾਂ 'ਚ ਭਰਿਆ ਪਾਣੀ

Monday 17 July 2023 06:01 AM UTC+00 | Tags: breaking-news floods ghaggar ghaggar-nadi mansa news punjab-floods punjab-government punjab-news roarki-village rorki-village

ਚੰਡੀਗੜ੍ਹ 17 ਜੁਲਾਈ 2023: ਸਰਦੂਲਗੜ੍ਹ (Sardulgarh) ਦੇ ਨਜ਼ਦੀਕੀ ਪਿੰਡ ਰੋੜਕੀ ਵਿਖੇ ਘੱਗਰ ਨਦੀ ਨਾ ਬੰਨ੍ਹ ਪਾਣੀ ਦੇ ਵਹਾਅ ਤੇਜ਼ ਹੋਣ ਕਾਰਨ ਟੁੱਟ ਗਿਆ। ਜਿਸ ਕਾਰਨ ਰੋੜਕੀ , ਝੰਡਾ ਕਲਾਂ ਅਤੇ ਝੰਡਾ ਖੁਰਦ ਦੀ ਹਜ਼ਾਰਾਂ ਏਕੜ ਰਕਬੇ 'ਚ ਖੜੀਆਂ ਫਸਲਾਂ ਵਿੱਚ ਪਾਣੀ ਭਰ ਗਿਆ । ਉੱਥੇ ਪਿੰਡ ਢਾਣੀਆਂ 'ਚ ਰਹਿੰਦੇ ਲੋਕਾਂ ਦੇ ਘਰ ਵੀ ਪਾਣੀ ਵਿਚ ਘਿਰ ਗਏ ਹਨ । ਰੋੜਕੀ ਪਿੰਡ ਦੇ ਲੋਕ ਹੜ੍ਹ ਦੇ ਵੱਡੇ ਖ਼ਤਰੇ ਨੂੰ ਵੇਖਦੇ ਹੋਏ ਆਪਣਾ ਘਰੇਲੂ ਸਾਮਾਨ ਚੁੱਕ ਕੇ ਆਪ ਸੁਰੱਖਿਅਤ ਥਾਵਾਂ 'ਤੇ ਰਹੇ ਹਨ । ਜਿਕਰਯੋਗ ਹੈ ਕਿ ਘੱਗਰ ਦਾ ਪਾਣੀ ਨੈਸ਼ਨਲ ਹਾਈਵੇ ਸਿਰਸਾ ਮਾਨਸਾ ਰੋਡ ਦੇ ਨਾਲ ਆ ਲੱਗਿਆ, ਜਿਸ ਕਾਰਨ ਇਸ ਰਸਤੇ ਤੋਂ ਜਾਣ ਵਾਲੇ ਵਹੀਕਲ ਡਿੰਗ ਰੋਡ (ਹਰਿਆਣਾ) ਜਾਣ ਲੱਗੇ।

ਜਿਕਰਯੋਗ ਹੈ ਕਿ ਸਰਦੂਲਗੜ੍ਹ (Sardulgarh) ਦੇ ਘੱਗਰ ਦਰਿਆ ਦੇ ਵਿੱਚ ਪਾੜ ਪੈਣ ਕਾਰਨ ਨਜਦੀਕੀ ਪਿੰਡ ਸਾਧੂ ਵਾਲਾ ਅਤੇ ਹੋਰ ਆਸ ਪਾਸ ਦੇ ਪਿੰਡ ਮੋਫਰ, ਦਾਨੇਵਾਲ ਵਿੱਚ ਪਾਣੀ ਦਾਖ਼ਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ | ਸ਼ਨਿੱਚਰਵਾਰ ਨੂੰ ਹੀ ਪਿੰਡ ਦੇ ਲੋਕ ਪਾਣੀ ਦੇ ਡਰ ਤੋਂ ਆਪਣੇ ਘਰ ਖਾਲ੍ਹੀ ਕਰਕੇ ਸੁਰੱਖਿਅਤ ਥਾਵਾਂ 'ਤੇ ਜਾ ਰਹੇ ਸਨ | ਟਰਾਲੀਆਂ ਦੇ ਵਿੱਚ ਸਮਾਨ ਭਰ ਕੇ ਲਿਜਾ ਰਹੇ ਲੋਕਾਂ ਦਾ ਕਹਿਣਾ ਸੀ ਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਉਨ੍ਹਾਂ ਦੇ ਪਿੰਡਾਂ ਦੇ ਵਿੱਚ ਵੀ ਸਪੀਕਰਾਂ 'ਚੋਂ ਅਨਾਉਂਸਮੈਂਟ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਪਿੰਡ ਖਾਲੀ ਕੀਤਾ ਜਾਵੇ।

 

The post ਸਰਦੂਲਗੜ੍ਹ ਦੇ ਨੇੜਲੇ ਪਿੰਡ ਰੋੜਕੀ ਵਿਖੇ ਘੱਗਰ ਦਾ ਬੰਨ੍ਹ ਟੁੱਟਿਆ, ਫ਼ਸਲਾਂ ‘ਚ ਭਰਿਆ ਪਾਣੀ appeared first on TheUnmute.com - Punjabi News.

Tags:
  • breaking-news
  • floods
  • ghaggar
  • ghaggar-nadi
  • mansa
  • news
  • punjab-floods
  • punjab-government
  • punjab-news
  • roarki-village
  • rorki-village

ਚੰਡੀਗੜ੍ਹ 17 ਜੁਲਾਈ 2023: ਹਿਮਾਚਲ ਪ੍ਰਦੇਸ਼ ‘ਚ ਕੁੱਲੂ (Kullu) ਜ਼ਿਲ੍ਹੇ ਦੇ ਰਾਏਸਨ ‘ਚ ਅੱਜ ਤੜਕੇ 3:55 ਵਜੇ ਬੱਦਲ ਫਟਣ ਕਾਰਨ ਕਾਫੀ ਤਬਾਹੀ ਹੋਈ ਹੈ । ਇਸ ਦੀ ਲਪੇਟ ‘ਚ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਅਤੇ ਇੱਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ।

ਮ੍ਰਿਤਕ ਦੀ ਪਛਾਣ ਬਾਦਲ ਸ਼ਰਮਾ ਪੁੱਤਰ ਗਣੇਸ਼ ਸ਼ਰਮਾ ਵਾਸੀ ਚਾਂਸਾਰੀ, ਕੁੱਲੂ ਵਜੋਂ ਹੋਈ ਹੈ, ਹੜ੍ਹ ਵਿੱਚ ਅੱਧੀ ਦਰਜਨ ਵਾਹਨ ਵੀ ਵਹਿ ਗਏ ਅਤੇ ਇੱਕ ਘਰ ਨੂੰ ਵੀ ਨੁਕਸਾਨ ਪੁੱਜਿਆ ਹੈ।ਇਸ ਤੋਂ ਬਾਅਦ ਪਿੰਡ ਨੂੰ ਜੋੜਨ ਵਾਲੀ ਸੜਕ ਨੂੰ ਵੀ ਆਵਾਜਾਈ ਲਈ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ। ਬੱਦਲ ਫਟਣ ਤੋਂ ਬਾਅਦ ਕਯਾਸ ਪਿੰਡ ਦੇ ਨਾਲ ਲੱਗਦੇ ਡਰੇਨ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ। ਇਸ ਨਾਲ ਪਿੰਡ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ।

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅੱਜ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਮੈਦਾਨੀ ਅਤੇ ਮੱਧਮ ਉਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਸ਼ਹਿਰ ਵਾਸੀਆਂ ਅਤੇ ਸੈਲਾਨੀਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਨਦੀਆਂ, ਜ਼ਮੀਨ ਖਿਸਕਣ ਵਾਲੇ ਖੇਤਰਾਂ, ਪਾਣੀ ਭਰੀਆਂ ਥਾਵਾਂ ‘ਤੇ ਨਾ ਜਾਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਸੂਬੇ ਵਿੱਚ 22 ਜੁਲਾਈ ਤੱਕ ਮੌਸਮ ਸਾਫ਼ ਹੋਣ ਦੀ ਉਮੀਦ ਨਹੀਂ ਹੈ।

The post ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ‘ਚ ਫਟਿਆ ਬੱਦਲ, ਇਕ ਵਿਅਕਤੀ ਦੀ ਮੌਤ, 3 ਜ਼ਖਮੀ appeared first on TheUnmute.com - Punjabi News.

Tags:
  • breaking-news
  • himachal-pradesh
  • kullu

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ NIA ਦੇ ਵੱਡੇ ਖ਼ੁਲਾਸੇ, ਪਾਕਿਸਤਾਨ ਤੋਂ ਹੋਈ ਹਥਿਆਰਾਂ ਦੀ ਸਪਲਾਈ

Monday 17 July 2023 06:29 AM UTC+00 | Tags: breaking-news latest-news mansa-police mansa-police-station national-investigation-agency news nia punjab punjab-news sidhu-moosewala the-unmute-breaking-news the-unmute-news the-unmute-punjabi-news

ਚੰਡੀਗੜ੍ਹ 17 ਜੁਲਾਈ 2023: ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕਾਂਡ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਖ਼ੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਪਾਕਿਸਤਾਨੀ ਸਪਲਾਇਰ ਨੇ ਹਥਿਆਰ ਸਪਲਾਈ ਕੀਤੇ ਸਨ।

ਖ਼ਬਰਾਂ ਮੁਤਾਬਕ ਦੁਬਈ ‘ਚ ਰਹਿਣ ਵਾਲੇ ਪਾਕਿਸਤਾਨੀ ਹਥਿਆਰ ਸਪਲਾਇਰ ਹਾਮਿਦ ਨੇ ਇਹ ਹਥਿਆਰ ਪਾਕਿਸਤਾਨ ਤੋਂ ਡਿਲੀਵਰ ਕੀਤੇ ਸਨ। ਮੂਸੇਵਾਲਾ ਦੇ ਕਤਲ ਵਿੱਚ ਆਸਟਰੀਆ ਦਾ ਗਲਾਕ-30, ਜਿਗਾਨਾ ਪਿਸਤੌਲ, ਜਰਮਨ ਦਾ ਬਣਿਆ ਹੈਕਲਰ ਐਂਡ ਕੋਚ, ਸਟਾਰ ਅਤੇ ਏਕੇ 47 ਦੀ ਵਰਤੋਂ ਕੀਤੀ ਗਈ ਸੀ।

ਐੱਨ.ਆਈ.ਏ. ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ ਤੋਂ ਹਵਾਲਾ ਕਾਰੋਬਾਰੀ ਸ਼ਾਹਬਾਜ਼ ਅੰਸਾਰੀ ਨੂੰ ਗ੍ਰਿਫਤਾਰ ਕੀਤਾ ਸੀ। ਸ਼ਾਹਬਾਜ਼ ਅੰਸਾਰੀ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਰੀਬੀ ਹੈ। ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਅਤੇ ਕੈਨੇਡਾ ਗਿਆ ਸੀ। ਜਿੱਥੇ ਉਹ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਇਆ।

ਜਿਕਰਯੋਗ ਹੈ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ, ਜਿੱਥੇ ਛੇ ਸ਼ੂਟਰਾਂ ਨੇ ਸਿੱਧੂ ਨੂੰ ਅਸਾਲਟ ਰਾਈਫਲਾਂ ਅਤੇ ਪਿਸਤੌਲਾਂ ਨਾਲ ਗੋਲੀ ਮਾਰ ਦਿੱਤੀ ਸੀ। ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

The post ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ NIA ਦੇ ਵੱਡੇ ਖ਼ੁਲਾਸੇ, ਪਾਕਿਸਤਾਨ ਤੋਂ ਹੋਈ ਹਥਿਆਰਾਂ ਦੀ ਸਪਲਾਈ appeared first on TheUnmute.com - Punjabi News.

Tags:
  • breaking-news
  • latest-news
  • mansa-police
  • mansa-police-station
  • national-investigation-agency
  • news
  • nia
  • punjab
  • punjab-news
  • sidhu-moosewala
  • the-unmute-breaking-news
  • the-unmute-news
  • the-unmute-punjabi-news

ਹੁਸ਼ਿਆਰਪੁਰ ਦੇ ਕਈ ਸਕੂਲਾਂ 'ਚ ਛੁੱਟੀਆਂ ਦਾ ਐਲਾਨ

Monday 17 July 2023 06:41 AM UTC+00 | Tags: breaking-news hoshiarpur schools

ਚੰਡੀਗੜ੍ਹ 17 ਜੁਲਾਈ 2023: ਪੰਜਾਬ ਅੱਜ ਕਈ ਜ਼ਿਲ੍ਹਿਆਂ ਦੇ ਸਕੂਲ ਖੋਲ੍ਹੇ ਗਏ ਹਨ, ਇਸਦੇ ਨਾਲ ਹੀ ਹੁਸ਼ਿਆਰਪੁਰ (Hoshiarpur) ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੇ ਕਈ ਸਕੂਲਾਂ ‘ਚ ਹੜ੍ਹਾਂ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

The post ਹੁਸ਼ਿਆਰਪੁਰ ਦੇ ਕਈ ਸਕੂਲਾਂ ‘ਚ ਛੁੱਟੀਆਂ ਦਾ ਐਲਾਨ appeared first on TheUnmute.com - Punjabi News.

Tags:
  • breaking-news
  • hoshiarpur
  • schools

ਮੁੱਖ ਸਕੱਤਰ ਅਨੁਰਾਗ ਵਰਮਾ ਦੀ ਹੜ੍ਹਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ

Monday 17 July 2023 06:49 AM UTC+00 | Tags: anurag-verma bhagwant-mann breaking-news chief-secretary-anurag-verma floods latest-news news punjab punjab-civil-secretariat. punjab-floods punjab-news punjab-police the-unmute-breaking-news

ਚੰਡੀਗੜ੍ਹ 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਧਿਕਾਰੀਆਂ ਨਾਲ ਬੈਠਕ ਕਰਨਗੇ | ਅੱਜ ਬਾਅਦ ਦੁਪਹਿਰ 2 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੜ੍ਹ (floods) ਪ੍ਰਭਾਵਿਤ ਇਲਾਕਿਆਂ ਸੰਬੰਧੀ ਅਹਿਮ ਬੈਠਕ ਕੀਤੀ ਜਾਵੇਗੀ ਅਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ |

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ ਜਾਵੇਗੀ | ਡੈਮਾਂ ਦੀ ਮੁਰੰਮਤ, ਪ੍ਰਭਾਵਿਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ, ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕਰਨ, ਗਰੀਬ ਪਰਿਵਾਰਾਂ ਵਿੱਚ ਰਾਸ਼ਨ ਦੀ ਵੰਡ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਕਈ ਮੁੱਦਿਆਂ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਬੈਠਕ ਵਿੱਚ ਐਫਸੀਆਰ, ਐਫਸੀਡੀ ਤੋਂ ਇਲਾਵਾ ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਬਿਜਲੀ, ਸਿਹਤ, ਪਸ਼ੂ ਪਾਲਣ, ਲੋਕਲ ਬਾਡੀ, ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਹੋਣਗੇ।

The post ਮੁੱਖ ਸਕੱਤਰ ਅਨੁਰਾਗ ਵਰਮਾ ਦੀ ਹੜ੍ਹਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ appeared first on TheUnmute.com - Punjabi News.

Tags:
  • anurag-verma
  • bhagwant-mann
  • breaking-news
  • chief-secretary-anurag-verma
  • floods
  • latest-news
  • news
  • punjab
  • punjab-civil-secretariat.
  • punjab-floods
  • punjab-news
  • punjab-police
  • the-unmute-breaking-news

ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ 'ਚ ਲਾਵਾਂਗੇ: CM ਭਗਵੰਤ ਮਾਨ

Monday 17 July 2023 07:05 AM UTC+00 | Tags: breaking-news government-schools harjot-singh-bains latest-news news punjab punjab-government punjab-government-school punjab-school the-unmute-breaking-news

ਚੰਡੀਗੜ੍ਹ 17 ਜੁਲਾਈ 2023: ਪੰਜਾਬ (Punjab) ਦੇ ਉਨ੍ਹਾਂ ਖੇਤਰਾਂ ਵਿੱਚ ਬੱਚਿਆਂ ਨੂੰ ਸਰਕਾਰੀ ਬੱਸਾਂ ਮੁਫ਼ਤ ਉਪਲਬੱਧ ਕਰਵਾਈਆਂ ਜਾਣਗੀਆਂ, ਜਿੱਥੇ ਇਸ ਸਮੇਂ ਅਪਗ੍ਰੇਡ ਸਕੂਲ ਨਹੀਂ ਹਨ, ਤਾਂ ਜੋ ਬੱਚੇ ਅਪਗ੍ਰੇਡ ਕੀਤੇ ਸਕੂਲਾਂ ਵਿੱਚ ਜਾ ਕੇ ਉਚੇਰੀ ਵਿੱਦਿਆ ਪ੍ਰਾਪਤ ਕਰ ਸਕਣ। ਇਸ ਸਬੰਧੀ ਜਲਦੀ ਹੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ |

The post ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ 'ਚ ਲਾਵਾਂਗੇ: CM ਭਗਵੰਤ ਮਾਨ appeared first on TheUnmute.com - Punjabi News.

Tags:
  • breaking-news
  • government-schools
  • harjot-singh-bains
  • latest-news
  • news
  • punjab
  • punjab-government
  • punjab-government-school
  • punjab-school
  • the-unmute-breaking-news

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਕੀਤੀ ਮੰਗ

Monday 17 July 2023 07:29 AM UTC+00 | Tags: amit-shah amritsar bhagwant-mann bjp drone drone-acitivites india-pakistan-border latest-news ncb ncb-office news punjab-news

ਚੰਡੀਗੜ੍ਹ 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਅੰਮ੍ਰਿਤਸਰ ‘ਚ ਐੱਨ.ਸੀ.ਬੀ (NCB) ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਇਸ ਦੌਰਾਨ ਪੰਜਾਬ ਤੋਂ ਇਲਾਵਾ 9 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ।

ਗ੍ਰਹਿ ਮੰਤਰੀ ਨੇ ਹਰ ਸੂਬੇ ਦੇ ਮੁੱਖ ਮੰਤਰੀ ਨਾਲ ਚਰਚਾ ਕੀਤੀ ਅਤੇ ਇਸ ਪ੍ਰੋਗਰਾਮ ਵਿੱਚ ਨਸ਼ਿਆਂ ਸੰਬੰਧੀ ਚਰਚਾ ਕੀਤੀ ਗਈ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਸੰਬੰਧੀ ਗੱਲਬਾਤ ਕੀਤੀ ਹੈ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ।

ਪ੍ਰੋਗਰਾਮ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ। NCB ‘ਤੇ ਆਧਾਰਿਤ ਇਸ ਮੀਟਿੰਗ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸਿਗਨਲ ‘ਤੇ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥ, ਜਿਨ੍ਹਾਂ ਦੀ ਕੀਮਤ 2,416 ਕਰੋੜ ਹੈ, ਉਨ੍ਹਾਂ ਨੂੰ ਨਸ਼ਟ ਕੀਤਾ ਗਿਆ।

The post CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਕੀਤੀ ਮੰਗ appeared first on TheUnmute.com - Punjabi News.

Tags:
  • amit-shah
  • amritsar
  • bhagwant-mann
  • bjp
  • drone
  • drone-acitivites
  • india-pakistan-border
  • latest-news
  • ncb
  • ncb-office
  • news
  • punjab-news

ਚੰਡੀਗੜ੍ਹ 17 ਜੁਲਾਈ 2023: ਪੰਜਾਬ ਦੇ ਮਾਨਸਾ (Mansa) ਦੇ ਪਿੰਡ ਝੰਡਾ ਵਿੱਚ ਘੱਗਰ ਦਾ ਬੰਨ੍ਹ ਟੁੱਟ ਗਿਆ, ਜਿਸ ਕਾਰਨ ਹਰਿਆਣਾ ਦੇ ਸਿਰਸਾ ਵਿੱਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ। ਪਹਿਲਾਂ ਹੀ 24 ਪਿੰਡ ਹੜ੍ਹ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਫਤਿਹਾਬਾਦ ‘ਚ ਵੀ ਪਿੰਡ ਵਾਸੀਆਂ ਨੇ ਘੱਗਰ ‘ਤੇ ਬਣੇ ਬੰਨ੍ਹ ਨੂੰ ਤੋੜਨ ਨੂੰ ਲੈ ਕੇ ਗੋਲੀ ਚਲਾ ਦਿੱਤੀ। ਇਹ ਪਿੰਡ ਮੁਸਾਖੇੜਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ |

ਪੁਲਿਸ ਜਾਂਚ ਅਨੁਸਾਰ ਫਤਿਹਾਬਾਦ ਦੇ ਪਿੰਡ ਮੁਸਾਖੇੜਾ ਅਤੇ ਢਾਣੀ ਬਬਨਪੁਰ ਵਿਚਕਾਰ ਇੱਕ ਬੰਨ੍ਹ ਬਣਾਇਆ ਗਿਆ ਹੈ। ਪਿੰਡ ਢਾਣੀ ਬਬਨਪੁਰ ਦੇ ਲੋਕਾਂ ਨੇ ਕਥਿਤ ਤੌਰ ‘ਤੇ ਐਤਵਾਰ ਸ਼ਾਮ ਹਨੇਰੇ ਵਿੱਚ ਬੰਨ੍ਹ ਤੋੜ ਦਿੱਤਾ। ਇਸ ਦਾ ਪਾਣੀ ਮੁਸਾਖੇੜਾ ਪਿੰਡ ਵੱਲ ਆਉਣਾ ਸੀ। ਜਿੱਥੇ ਪਹਿਲਾਂ ਹੀ ਪਾਣੀ ਭਰਿਆ ਹੋਇਆ ਹੈ। ਇਸ ਦਾ ਪਤਾ ਲੱਗਦਿਆਂ ਹੀ ਪਿੰਡ ਮੂਸਾਖੇੜਾ ਦੇ ਲੋਕ ਉੱਥੇ ਪਹੁੰਚ ਗਏ ਅਤੇ 2 ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਕਿ ਇਹ ਇੱਕ ਕਿਸਾਨ ਵੱਲੋਂ ਹਵਾਈ ਫਾਇਰ ਕੀਤੇ ਗਏ ਹਨ |

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੂਰੇ ਸੂਬੇ ‘ਚ ਬਾਰਿਸ਼ ਹੋਵੇਗੀ। ਉੱਥੇ ਹੀ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

The post ਮਾਨਸਾ ਦੇ ਪਿੰਡ ਝੰਡਾ ‘ਚ ਘੱਗਰ ਦਾ ਬੰਨ੍ਹ ਟੁੱਟਿਆ, ਬੰਨ੍ਹ ਤੋੜਨ ਨੂੰ ਲੈ ਕੇ ਹੋਈ ਹਵਾਈ ਫਾਇਰਿੰਗ appeared first on TheUnmute.com - Punjabi News.

Tags:
  • aam-aadmi-party
  • breaking-news
  • ghaggar
  • jhanda-village
  • mansa
  • news

ਫਿਰੋਜ਼ਪੁਰ 'ਚ BSF ਵੱਲੋਂ ਨਸ਼ੇ ਦੀ ਖੇਪ ਬਰਾਮਦ, ਪੁਲਿਸ ਵੱਲੋਂ ਅਣਪਛਾਤਿਆ ਖ਼ਿਲਾਫ਼ ਦਰਜ FIR

Monday 17 July 2023 08:12 AM UTC+00 | Tags: bsf drugs-smugglers ferozepur indian-army india-pakistan-international-border latest-news news punjabi-news punjab-news punjab-police punjab-politics

ਚੰਡੀਗੜ੍ਹ 17 ਜੁਲਾਈ 2023: ਪੰਜਾਬ ਦੇ ਫ਼ਿਰੋਜ਼ਪੁਰ (Ferozepur) ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਬੀਐਸਐਫ ਦੇ ਜਵਾਨਾਂ ਨੇ ਨਸ਼ੇ ਦੀ ਇੱਕ ਖੇਪ ਬਰਾਮਦ ਕੀਤੀ ਹੈ | ਬੀਐਸਐਫ ਦੀ 136 ਬਟਾਲੀਅਨ ਦੇ ਜਵਾਨਾਂ ਵੱਲੋਂ ਇਹ ਪੈਕੇਟ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ 1 ਕਿੱਲੋ 96 ਗ੍ਰਾਮ ਅਫੀਮ ਸੀ।

ਬੀਐਸਐਫ ਦੇ ਜਵਾਨਾਂ ਨੇ ਪੈਕੇਟ ਫਿਰੋਜ਼ਪੁਰ ਥਾਣੇ ਦੇ ਹਵਾਲੇ ਕਰ ਦਿੱਤਾ ਹੈ। ਥਾਣਾ ਸਦਰ ਦੇ ਏਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਐਸਐਫ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਤਸਕਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ 136 ਬਟਾਲੀਅਨ ਦੇ ਕੰਪਨੀ ਕਮਾਂਡਰ ਇੰਸਪੈਕਟਰ ਟੀ.ਆਨੰਦ ਰਾਜ ਨੇ ਦੱਸਿਆ ਕਿ ਗਸ਼ਤ ਦੌਰਾਨ ਦੁਲਚੀ ਬੰਨ੍ਹ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੂੰ ਅਫ਼ੀਮ ਦਾ ਭਰਿਆ ਇੱਕ ਪੈਕਟ ਮਿਲਿਆ।

The post ਫਿਰੋਜ਼ਪੁਰ ‘ਚ BSF ਵੱਲੋਂ ਨਸ਼ੇ ਦੀ ਖੇਪ ਬਰਾਮਦ, ਪੁਲਿਸ ਵੱਲੋਂ ਅਣਪਛਾਤਿਆ ਖ਼ਿਲਾਫ਼ ਦਰਜ FIR appeared first on TheUnmute.com - Punjabi News.

Tags:
  • bsf
  • drugs-smugglers
  • ferozepur
  • indian-army
  • india-pakistan-international-border
  • latest-news
  • news
  • punjabi-news
  • punjab-news
  • punjab-police
  • punjab-politics

Punjab Weather: ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ

Monday 17 July 2023 08:19 AM UTC+00 | Tags: aam-aadmi-party breaking-news heavy-rain-alert news punjab-floods punjabi-news punjab-news punjab-weather the-unmute-breaking-news weather-of-punjab

ਚੰਡੀਗੜ੍ਹ 17 ਜੁਲਾਈ 2023: ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ (Heavy Rain) ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਜ਼ਿਲ੍ਹਾ ਸਰਦੂਲਗੜ੍ਹ, ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਬਾਘਾ ਪੁਰਾਣਾ, ਫਰੀਦਕੋਟ ਵਿੱਚ ਮੀਂਹ ਦੇ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਹੜ੍ਹ ਕਾਰਨ ਸੂਬੇ ‘ਚ 32 ਜਣਿਆਂ ਦੀ ਮੌਤ ਹੋ ਗਈ ਜਦਕਿ 3 ਜਣੇ ਲਾਪਤਾ ਹਨ। ਦੂਜੇ ਪਾਸੇ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਦੀ ਦਸੂਹਾ ਸਬ-ਡਿਵੀਜ਼ਨ ਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਗਏ ਹਨ ਅਤੇ ਲੋਕਾਂ ਦੀਆਂ ਫ਼ਸਲਾਂ ਪਾਣੀ ਕਾਰਨ ਤਬਾਹ ਹੋ ਗਈਆਂ ਹਨ। ਇਸ ਤੋਂ ਇਲਾਵਾ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ, ਜਿਸ ਕਾਰਨ ਘਰਾਂ ਦਾ ਸਮਾਨ ਪਾਣੀ ਵਿੱਚ ਡੁੱਬ ਗਿਆ। ਇਸ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ।

The post Punjab Weather: ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • heavy-rain-alert
  • news
  • punjab-floods
  • punjabi-news
  • punjab-news
  • punjab-weather
  • the-unmute-breaking-news
  • weather-of-punjab

ਚੰਡੀਗੜ੍ਹ 17 ਜੁਲਾਈ 2023: ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਅਗਲੇ 5 ਦਿਨਾਂ ਤੱਕ ਭਾਖੜਾ ਡੈਮ ਤੋਂ ਪਾਣੀ ਨਾ ਛੱਡਣ ਦਾ ਫੈਸਲਾ ਕੀਤਾ ਹੈ। ਅੱਜ ਭਾਖੜਾ ਡੈਮ (Bhakra Dam) ਦੇ ਪਾਣੀ ਦਾ ਪੱਧਰ 1641.30 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ 61226 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 17992 ਕਿਊਸਿਕ ਪਾਣੀ ਛੱਡਿਆ ਗਿਆ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 11870 ਕਿਊਸਿਕ, ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 6250 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ 1682 ਦੇ ਖ਼ਤਰੇ ਦੇ ਨਿਸ਼ਾਨ ਤੋਂ ਅਜੇ ਵੀ 41 ਫੁੱਟ ਹੇਠਾਂ ਹੈ।

The post BBMB ਦਾ ਫ਼ੈਸਲਾ, ਭਾਖੜਾ ਡੈਮ ਤੋਂ ਅਗਲੇ 5 ਦਿਨਾਂ ਤੱਕ ਨਹੀਂ ਛੱਡਿਆ ਜਾਵੇਗਾ ਪਾਣੀ appeared first on TheUnmute.com - Punjabi News.

Tags:
  • bhakra-dam
  • breaking-news

NDPS ਐਕਟ 'ਚ ਸੋਧ ਕਰਕੇ ਕਾਨੂੰਨ ਨੂੰ ਸਖ਼ਤ ਬਣਾਉਣ ਦੀ ਲੋੜ: CM ਭਗਵੰਤ ਮਾਨ

Monday 17 July 2023 09:01 AM UTC+00 | Tags: border-area bsf cm-bhagwant-mann drugs latest-news ndps-act news punjab-floods punjab-police

ਚੰਡੀਗੜ੍ਹ 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਗਵਾਈ ‘ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ ‘ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ |

Image

ਉਨ੍ਹਾਂ ਦੱਸਿਆ ਕਿ ਅਸੀਂ 1000 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 22 ਹਾਜ਼ਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਸੀਂ ਪੰਚਾਇਤਾਂ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਪਿੰਡ’ ਮੁਹਿੰਮ ਚਲਾ ਰਹੇ ਹਾਂ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕੁਝ ਸੁਝਾਅ ਵੀ ਦਿੱਤੇ, ਜਿਨ੍ਹਾਂ ਵਿੱਚ ਡਰੋਨ ਰਜਿਸਟਰਡ ਹੋਣਾ ਚਾਹੀਦਾ ਹੈ, ਐਨਡੀਪੀਐਸ ਐਕਟ (NDPS Act) ਵਿੱਚ ਸੋਧ ਕਰਕੇ ਕਾਨੂੰਨ ਨੂੰ ਸਖ਼ਤ ਬਣਾਉਣ ਦੀ ਲੋੜ ਹੈ।

The post NDPS ਐਕਟ ‘ਚ ਸੋਧ ਕਰਕੇ ਕਾਨੂੰਨ ਨੂੰ ਸਖ਼ਤ ਬਣਾਉਣ ਦੀ ਲੋੜ: CM ਭਗਵੰਤ ਮਾਨ appeared first on TheUnmute.com - Punjabi News.

Tags:
  • border-area
  • bsf
  • cm-bhagwant-mann
  • drugs
  • latest-news
  • ndps-act
  • news
  • punjab-floods
  • punjab-police

ਚੰਡੀਗੜ੍ਹ, 17 ਜੁਲਾਈ 2023: ਹਾਰਲੇ-ਡੇਵਿਡਸਨ (Harley-Davidson), ਪ੍ਰਸਿੱਧ ਅਮਰੀਕੀ ਮੋਟਰਸਾਈਕਲ ਨਿਰਮਾਤਾ, ਚੰਡੀਗੜ੍ਹ ਵਿੱਚ ਆਪਣੇ ਨਵੀਨਤਮ ਸ਼ੋਅਰੂਮ ਦੇ ਸ਼ਾਨਦਾਰ ਉਦਘਾਟਨ ਦੀ ਘੋਸ਼ਣਾ ਕਰਕੇ ਬਹੁਤ ਖੁਸ਼ ਹੈ, ਜੋ ਕਿ ਵਿਸ਼ੇਸ਼ ਤੌਰ ‘ਤੇ ਸ਼ਾਨਦਾਰ X440 ਮੋਟਰਸਾਈਕਲ ਦੇ ਪ੍ਰਦਰਸ਼ਨ ਨੂੰ ਸਮਰਪਿਤ ਹੈ।

ਹਾਰਲੇ-ਡੇਵਿਡਸਨ, ਆਈਕੋਨਿਕ ਮੋਟਰਸਾਈਕਲ ਸ਼ੋਅਰੂਮ, ਨੇ ਹਾਲ ਹੀ ਵਿੱਚ ਆਪਣੀ ਨਵੀਨਤਮ ਮਾਸਟਰਪੀਸ, X440 ਨੂੰ ਦਰਸ਼ਕਾਂ ਦੇ ਨਾਲ ਰੂਬਰੂ ਕੀਤਾ। ਇਸ ਸ਼ਾਨਦਾਰ ਨਵੀਂ ਬਾਈਕ ਦੀ ਲਾਂਚਿੰਗ ਦਾ ਜਸ਼ਨ ਮਨਾਉਣ ਲਈ ਕੇਕ ਕੱਟਣ ਦੀ ਰਸਮ ਦੁਆਰਾ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਹਾਜ਼ਰ ਮੀਡੀਆ ਨੁਮਾਇੰਦਿਆਂ ਦੇ ਹੱਥੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਇੱਕ ਤਾਜ਼ਗੀ ਭਰੀ ਰਾਈਡ ਲੈਣ ਲਈ ਤਿਆਰ ਹੋ ਜਾਓ ਜੋ ਪਰੰਪਰਾ ਨੂੰ ਆਧੁਨਿਕ ਸੁਭਾਅ ਨਾਲ ਮਿਲਾਉਂਦੀ ਹੈ।

X440 ਸ਼ੋਅਰੂਮ ਦੀ ਸ਼ੁਰੂਆਤ ਹਾਰਲੇ-ਡੇਵਿਡਸਨ ਲਈ ਇੱਕ ਰੋਮਾਂਚਕ ਮੀਲ ਪੱਥਰ ਹੈ ਕਿਉਂਕਿ ਇਹ ਮੋਟਰਸਾਈਕਲਾਂ ਨੂੰ ਪ੍ਰਦਾਨ ਕਰਨ ਲਈ ਬ੍ਰਾਂਡ ਦੇ ਸਮਰਪਣ ਨੂੰ ਦਰਸਾਉਂਦਾ ਹੈ ਜੋ ਉਤਸ਼ਾਹੀਆਂ ਦੇ ਦਿਲਾਂ ਅਤੇ ਦਿਮਾਗਾਂ ਨੂੰ ਮੋਹ ਲੈਂਦੀਆਂ ਹਨ।

ਅਮਰਿੰਦਰ ਸੰਧੂ ਮੈਨੇਜਿੰਗ ਡਾਇਰੈਕਟਰ, ਹਿਮਾਲੀਅਨ ਹਾਰਲੇ ਡੇਵਿਡਸਨ ਚੰਡੀਗੜ੍ਹ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਸਾਨੂੰ ਚੰਡੀਗੜ੍ਹ ਵਿੱਚ ਆਪਣਾ ਨਵਾਂ X440 ਸ਼ੋਅਰੂਮ ਪੇਸ਼ ਕਰਨ ਵਿੱਚ ਖੁਸ਼ੀ ਹੋ ਰਹੀ ਹੈ। ਇਹ ਸ਼ੋਅਰੂਮ ਬੇਮਿਸਾਲ ਮੋਟਰਸਾਈਕਲਾਂ ਅਤੇ ਬੇਮਿਸਾਲ ਗਾਹਕ ਅਨੁਭਵ ਪ੍ਰਦਾਨ ਕਰਨ ਲਈ ਸਾਡੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। X440 ਹਾਰਲੇ-ਡੇਵਿਡਸਨ ਦੀ ਭਾਵਨਾ ਦਾ ਸੱਚਾ ਪ੍ਰਮਾਣ ਹੈ, ਅਤੇ ਸਾਨੂੰ ਵਿਸ਼ਵਾਸ ਹੈ ਕਿ ਇਹ ਸਮਰਪਿਤ ਜਗ੍ਹਾ ਸਾਨੂੰ ਆਪਣੇ ਗਾਹਕਾਂ ਨਾਲ ਡੂੰਘੇ ਪੱਧਰ ‘ਤੇ ਜੁੜਨ ਦੇ ਯੋਗ ਕਰੇਗੀ।”

The post ਪਾਵਰ ਅਤੇ ਇਨੋਵੇਸ਼ਨ ਦੇ ਨਾਲ ਨੇ ਚੰਡੀਗੜ੍ਹ ਵਿੱਚ ਲਾਂਚ ਕੀਤਾ ਨਵਾਂ ਹਾਰਲੇ-ਡੇਵਿਡਸਨ X440!! appeared first on TheUnmute.com - Punjabi News.

Tags:
  • breaking-news
  • chandigarh-showroom
  • harley-davidson
  • new-harley-davidson-x440
  • x440

ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਵਚਨਬੱਧ: ਡਾ. ਬਲਬੀਰ ਸਿੰਘ

Monday 17 July 2023 10:28 AM UTC+00 | Tags: affected-area dr-balbir-singh flood-affected-areas latest-news mansa medical-faclities news punjab-floods punjab-health-department

ਮਾਨਸਾ, 17 ਜੁਲਾਈ 2023 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ, ਆਈ.ਐਮ.ਏ, ਕੈਮਿਸਟ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸਟਾਫ਼ ਦੀ ਤਾਇਨਾਤੀ ਦਵਾਈਆਂ ਸਮੇਤ ਐਂਬੂਲੈਂਸਾਂ ਨਾਲ ਕੀਤੀ ਜਾਵੇ ਅਤੇ ਲੋੜ ਪੈਣ 'ਤੇ ਹੋਰ ਜ਼ਰੂਰੀ ਸੇਵਾਵਾਂ ਵੀ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾਵੇ। ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ 1 ਐਂਬੂਲੈਂਸ ਸਿਹਤ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ 51 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚ ਹੜ੍ਹ ਪੀੜ੍ਹਤਾਂ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ 13 ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਸਿਵਲ ਸਰਜਨ ਮਾਨਸਾ ਨੂੰ ਭੇਜ ਦਿੱਤੀ ਜਾਵੇਗੀ ਜਿੱਥੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾਵੇਗੀ।

ਸਿਹਤ ਮੰਤਰੀ (Dr. Balbir Singh) ਨੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਅਤੇ ਉਥੇ ਰਹਿਣ ਵਾਲੇ ਵਸਨੀਕਾਂ ਲਈ ਖਾਣ, ਪੀਣ ਅਤੇ ਰਹਿਣ ਲਈ ਬਣਾਏ ਰਾਹਤ ਕੈਂਪਾਂ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪਾਣੀ ਅਤੇ ਮੱਛਰ ਮੱਖੀਆਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ਼ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 500 ਤੋਂ ਵਧੇਰੇ ਐਮਰੀਜੈਂਸੀ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜੀਂਦੀਆਂ ਸਾਰੀਆਂ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ ਹਨ।

ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਗੁਰਪ੍ਰੀਤ ਸਿੰਘ ਭੁੱਚਰ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।

 

The post ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਵਚਨਬੱਧ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • affected-area
  • dr-balbir-singh
  • flood-affected-areas
  • latest-news
  • mansa
  • medical-faclities
  • news
  • punjab-floods
  • punjab-health-department

ਪੀਐਸਪੀਸੀਐਲ ਦੇ ਪ੍ਰਬੰਧਕੀ ਡਾਇਰੈਕਟਰ ਵੱਜੋਂ ਜਸਬੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

Monday 17 July 2023 10:44 AM UTC+00 | Tags: breaking-news congress jasbir-singh-dhillon kuldeep-singh-dhaliwal latest-news news pspcl punjab the-unmute-breaking

ਚੰਡੀਗੜ੍ਹ 17 ਜੁਲਾਈ 2023: ਪੀਐਸਪੀਸੀਐਲ (PSPCL) ਦੇ ਪ੍ਰਬੰਧਕੀ ਡਾਇਰੈਕਟਰ ਵੱਜੋਂ ਜਸਬੀਰ ਸਿੰਘ ਢਿੱਲੋਂ ਨੇ ਅਹੁਦਾ ਸਾਂਭ ਲਿਆ ਹੈ | ਇਸ ਮੌਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਅਸੀਂ ਚੇਅਰਮੈਨੀ ਅਤੇ ਡਾਇਰੈਕਟ ਦੇ ਅਹੁਦੇ ਦੇ ਰਹੇ ਹਾਂ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਬੋਲਦੇ ਹੋਏ ਕਿਹਾ ਕਿ ਜਦੋਂ ਕੁਦਰਤੀ ਆਫ਼ਤ ਆਉਂਦੀ ਹੈ ਤਾ ਸੁਭਾਵਿਕ ਜੀ ਗੱਲ ਹੈ ਨੁਕਸਾਨ ਤਾਂ ਹੁੰਦਾ ਹੀ ਹੈ | ਫਿਲਹਾਲ ਕਿੰਨਾ ਨੁਕਸਾਨ ਹੋਇਆ ਉਹ ਹੱਲੇ ਦੱਸਿਆ ਨਹੀਂ ਜਾ ਸਕਦਾ |

ਧਾਲੀਵਾਲ ਨੇ ਕਿਹਾ ਸਥਿਤੀ ਕੰਟਰੋਲ ‘ਚ ਹੈ, ਉਹਨਾਂ ਨੇ ਕਿਹਾ ਕਿ ਹੜ੍ਹ ਪੀੜਿਤ ਪਰਿਵਾਰਾਂ ਦੇ ਨਾਲ ਪੰਜਾਬ ਸਰਕਾਰ ਖੜ੍ਹੀ ਹੈ, ਪੀੜਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ ਸੁਖਬੀਰ ਬਾਦਲ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੂੰ ਲਾਲ ਬਤੀਆਂ ਤੇ ਆਸੇ-ਪਾਸੇ ਪੁਲਿਸ ਅਫਸਰਾਂ ਦੀ ਫੋਜ ਦੇਖਣਾ ਚਾਹੁੰਦੇ ਹਨ |

ਪੰਜਾਬ ਸਰਕਾਰ ਆਪਣਾ ਕੰਮ ਕਰ ਰਹੀ ਹੈ, ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹ ਪੀੜਿਤ ਪਿੰਡ ਨੂੰ ਐਨ.ਆਰ.ਆਈ ਗੋਦ ਲੈਣ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਫੰਡ ਭੇਜਿਆ ਗਿਆ ਹੈ ਉਸਤੋਂ ਪੰਜਾਬ ਸਰਕਾਰ ਨਾਖੁਸ਼ ਹੈ ਤੇ ਇਸਦੇ ਨਾਲ ਹੀ ਉਨਾਂ ਨੇ ਕਾਂਗਰਸ ‘ਤੇ ਤੰਜ ਕੱਸਿਆ ਕਿਹਾ ਕਿ ਜਿੰਨੇ ਵੀ ਚੱਲੇ ਹੋਏ ਕਾਰਤੂਸ ਨੇ ਉਹ ਭਾਜਪਾ ‘ਚ ਸ਼ਾਮਲ ਹੋ ਰਹੇ ਹਨ | ਆਉਣ ਵਾਲੇ ਸਮੇਂ ‘ਚ ਕਾਂਗਰਸ ਦੇ ਨਾਲ-ਨਾਲ ਭਾਜਪਾ ਦਾ ਵੀ ਸਫਾਇਆ ਹੋ ਜਾਵੇਗਾ |

The post ਪੀਐਸਪੀਸੀਐਲ ਦੇ ਪ੍ਰਬੰਧਕੀ ਡਾਇਰੈਕਟਰ ਵੱਜੋਂ ਜਸਬੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ appeared first on TheUnmute.com - Punjabi News.

Tags:
  • breaking-news
  • congress
  • jasbir-singh-dhillon
  • kuldeep-singh-dhaliwal
  • latest-news
  • news
  • pspcl
  • punjab
  • the-unmute-breaking

15 ਅਗਸਤ ਤੋਂ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ 'ਤੇ ਸ਼ੁਰੂ ਹੋਣਗੇ CCTV ਕੈਮਰੇ: ਗੁਰਜੀਤ ਸਿੰਘ ਔਜਲਾ

Monday 17 July 2023 11:00 AM UTC+00 | Tags: amritsar amritsar-police amritsar-police-commissioner amritsar-smart-city-project breaking-news cctv-cameras congress-mp-gurjit-singh-aujla e-challan gurjit-singh-aujla news

ਅੰਮ੍ਰਿਤਸਰ,17 ਜੁਲਾਈ 2023: ਅੰਮ੍ਰਿਤਸਰ (Amritsar) ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਸਾਰੇ ਅੰਮ੍ਰਿਤਸਰ ਵਿਚ ਮੱਦਦ ਮੱਦਦ ਲਗਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵੱਲੋ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਲਗਾਤਾਰ ਵੱਧ ਰਹੇ ਅਪਰਾਧ ਤੇ ਟਰੈਫਿਕ ਜਾਮ ਨੂੰ ਕੰਟਰੋਲ ਕਰਨ ਲਈ ਗੁਰੂ ਨਗਰੀ ਵਿੱਚ 1114 ਦੇ ਕਰੀਬ ਸ਼ਹਿਰ ਦੇ ਅੰਦਰ ਦਾਖਲ ਹੋਣ ਵਾਲੇ ਰਸਤੇ ਸ੍ਰੀ ਦਰਬਾਰ ਸਾਹਿਬ ਦੇ ਏਰੀਆ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉਤੇ ਇਹ ਸੀ.ਸੀ.ਟੀ.ਵੀ ਕੈਮਰੇ ਕੈਮਰੇ ਲਗਾਏ ਜਾ ਰਹੇ ਹਨ ਅਤੇ ਇਹ 15 ਅਗਸਤ 2023 ਨੂੰ ਸ਼ੁਰੂ ਕੀਤੇ ਜਾਣਗੇ |

ਅੰਮ੍ਰਿਤਸਰ (Amritsar) ਵਿੱਚ ਵੱਧ ਰਹੀਆਂ ਲੁੱਟ-ਖੋਹ ਦੀਆ ਵਾਰਦਾਤਾਂ ਨੂੰ ਰੋਕਿਆ ਜਾ ਸਕੇ ਅਤੇ ਜੋ ਲੋਕ ਟਰੈਫ਼ਿਕ ਨਿਯਮਾਂ ਦਾ ਪਾਲਣ ਨਹੀਂ ਕਰਦੇ ਤਾਂ ਜੋ ਉਨ੍ਹਾਂ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਦੇ ਚਲਾਨ ਕੱਟ ਕੇ ਉਨ੍ਹਾਂ ਦੇ ਘਰ ਹੀ ਭੇਜੇ ਜਾਣਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ 700 ਦੇ ਕਰੀਬ ਕੈਮਰੇ ਸ਼ਹਿਰ ਵਿਚ ਲੱਗ ਚੁੱਕੇ ਹਨ ਤੇ ਬਾਕੀ ਕੈਮਰੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਹਿਯੋਗ ਦੇ ਨਾਲ ਇਹ ਕੈਮਰੇ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਇਸ ਕੈਮਰੇ ਦੀ ਮੱਦਦ ਨਾਲ ਉਸਦਾ ਗੱਡੀ ਨੰਬਰ ਨੋਟ ਕਰਕੇ ਚਲਾਨ ਉਸਦੇ ਘਰ ਭੇਜਿਆ ਜਾਵੇਗਾ | ਇਸ ਨਾਲ ਅਪਰਾਧ ਨੂੰ ਕੰਟਰੋਲ ਕਰਨ ਵਿੱਚ ਵੀ ਕਾਫ਼ੀ ਮੱਦਦ ਮਿਲੇਗੀ

ਉਨ੍ਹਾਂ ਕਿਹਾ ਕਿ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਇਨ੍ਹਾਂ ਕੈਮਰਿਆਂ ਰਾਹੀਂ ਪਤਾ ਲੱਗ ਸਕੇਗਾ ਤੇ ਉਸਦੀ ਮੱਦਦ ਲਈ ਵੀ ਟੀਮਾਂ ਭੇਜੀਆ ਜਾ ਸਕਣਗੀਆਂ। ਅੰਮ੍ਰਿਤਸਰ ਵਿੱਚ ਦਾਖਲ ਹੋਣ ਵਾਲੀਆਂ ਸੜਕਾਂ ਅਤੇ ਸਾਰੇ ਮਹੱਤਵਪੂਰਨ ਸਥਾਨਾਂ ਉਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਨਗਰ ਨਿਗਮ ਦਫਤਰ ਵਿੱਚ ਬਣਾਏ ਗਏ ਕੰਟਰੋਲ ਰੂਮ ਵਿੱਚ 24 ਘੰਟੇ ਸਟਾਫ ਤਾਇਨਾਤ ਰਹੇਗਾ ਅਤੇ ਈ-ਚਾਲਨ ਦੀ ਸੇਵਾ ਜਲਦ ਆਰੰਭ ਕੀਤੀ ਜਾਵੇਗੀ।

 

The post 15 ਅਗਸਤ ਤੋਂ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ‘ਤੇ ਸ਼ੁਰੂ ਹੋਣਗੇ CCTV ਕੈਮਰੇ: ਗੁਰਜੀਤ ਸਿੰਘ ਔਜਲਾ appeared first on TheUnmute.com - Punjabi News.

Tags:
  • amritsar
  • amritsar-police
  • amritsar-police-commissioner
  • amritsar-smart-city-project
  • breaking-news
  • cctv-cameras
  • congress-mp-gurjit-singh-aujla
  • e-challan
  • gurjit-singh-aujla
  • news

ਪਟਿਆਲਾ, 17 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਸੰਭਾਲ ਲਿਆ।

ਮਾਤਾ ਹਰਪਾਲ ਕੌਰ ਨੇ ਜਸਬੀਰ ਸਿੰਘ ਸੁਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ। ਜਦਕਿ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਨੇ ਨਵੇਂ ਡਾਇਰੈਕਟਰ ਪ੍ਰਬੰਧਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਨੂੰ ਲੋਕਾਂ ਦੀ ਹੋਰ ਵਧੇਰੇ ਜੋਸ਼ ਨਾਲ ਸੇਵਾ ਕਰਨ ਦਾ ਮੌਕਾ ਦਿੰਦਿਆਂ ਪੰਜਾਬ ਸਰਕਾਰ ਵਿੱਚ ਅਹੁੱਦੇ ਦੇ ਕੇ ਨਿਵਾਜਿਆ ਹੈ। ਕੈਬਨਿਟ ਮੰਤਰੀਆਂ ਨੇ ਉਮੀਦ ਪ੍ਰਗਟਾਈ ਕਿ ਜਸਬੀਰ ਸਿੰਘ ਸੁਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੀ ਵਧੇਰੇ ਲਗਨ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ।

ਨਵੇਂ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿਮੇਂਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਸੰਭਵ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਦਵਿੰਦਰਜੀਤ ਸਿੰਘ ਲਾਡੀ ਢੌਂਸ ਅਤੇ ਸਰਵਣ ਸਿੰਘ ਧੁੰਨ, ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਨੇਮ ਚੰਦ ਚੌਧਰੀ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ, ਸੁਰ ਸਿੰਘ ਦੇ ਪਿਤਾ ਅਵਤਾਰ ਸਿੰਘ, ਸੁਪਤਨੀ ਤੇ ਪੁੱਤਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਤਾ ਜਸਵਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤਰਨਤਾਰਨ ਦੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਰਵਾਲ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ, ਸੁਖਵਿੰਦਰ ਸਿੰਘ ਪਠਾਣਮਾਜਰਾ, ਹਰਪ੍ਰੀਤ ਸਿੰਘ ਘੁੰਮਣ, ਅਮਨ ਪਠਾਣਮਾਜਰਾ ਤੇ ਪ੍ਰਦੀਪ ਪਠਾਣਮਾਜਰਾ ਵੀ ਮੌਜੂਦ ਵੀ ਮੌਜੂਦ ਸਨ।

The post ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁਦਾ ਸਾਂਭਿਆ appeared first on TheUnmute.com - Punjabi News.

Tags:
  • breaking-news
  • jasbir-singh-sur
  • news
  • punjab-state-electricity-corporation

ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ 'ਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Monday 17 July 2023 12:36 PM UTC+00 | Tags: aam-aadmi-party cm-bhagwant-mann cm-fund fund-for-flood-relief gurmeet-singh-khudian latest-news news punjab-floods punjab-news relief-fund

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ (Relief Fund) ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਸ ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਦਦਗਾਰ ਸਾਬਤ ਹੋਵੇਗਾ।

ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।

The post ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • cm-fund
  • fund-for-flood-relief
  • gurmeet-singh-khudian
  • latest-news
  • news
  • punjab-floods
  • punjab-news
  • relief-fund

ਆਗਰਾ ਦੇ ਤਾਜ ਮਹਿਲ ਤੱਕ ਪਹੁੰਚਿਆਂ ਯਮੁਨਾ ਨਦੀ ਦਾ ਪਾਣੀ, 52 ਕਲੋਨੀਆਂ 'ਚ ਭਰਿਆ ਪਾਣੀ

Monday 17 July 2023 12:51 PM UTC+00 | Tags: agra-floods breaking-news floods-news latest-news news taj-mahal taj-mahal-news yamuna-river yamuna-river-floods

ਚੰਡੀਗੜ੍ਹ, 17 ਜੁਲਾਈ 2023: ਦਿੱਲੀ ਵਿੱਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਆਉਣ ਤੋਂ ਬਾਅਦ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਉੱਤਰ ਪ੍ਰਦੇਸ਼ ਦੇ ਆਗਰਾ-ਮਥੁਰਾ ਦੇ ਕੁਝ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ।

ਯਮੁਨਾ ਦਾ ਪਾਣੀ ਆਗਰਾ ਦੇ ਤਾਜ ਮਹਿਲ (Taj Mahal) ਦੀ ਦੀਵਾਰ ਤੱਕ ਪਹੁੰਚ ਗਿਆ ਹੈ। ਇਸ ਕਾਰਨ ਨਦੀ ਦੇ ਆਲੇ-ਦੁਆਲੇ ਦੇ ਮੰਦਰਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 52 ਕਲੋਨੀਆਂ ਵੀ ਪਾਣੀ ਵਿਚ ਡੁੱਬ ਗਈਆਂ ਹਨ। ਐਨ.ਡੀ.ਆਰ.ਐੱਫ ਨੇ ਹੁਣ ਤੱਕ 500 ਨਾਗਰਿਕਾਂ ਨੂੰ ਸੁਰੱਖਿਅਤ ਰਾਹਤ ਕੈਂਪਾਂ ‘ਚ ਪਹੁੰਚਾਇਆ ਹੈ। ਇਸ ਤੋਂ ਇਲਾਵਾ ਕਈ ਲੋਕ ਅਜੇ ਵੀ ਹੜ੍ਹ ‘ਚ ਫਸੇ ਹੋਏ ਹਨ।

ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਕਾਯਸ ਪਿੰਡ ਵਿੱਚ ਸੋਮਵਾਰ ਸਵੇਰੇ ਬੱਦਲ ਫਟ ਗਿਆ। ਇਸ ਕਾਰਨ ਇਕ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। 9 ਵਾਹਨ ਪਾਣੀ ‘ਚ ਵਹਿ ਗਏ। ਇਸਦੇ ਨਾਲ ਉੱਤਰੀ ਰੇਲਵੇ ਨੇ ਦੱਸਿਆ ਕਿ ਅੰਬਾਲਾ ਡਿਵੀਜ਼ਨ ਵਿੱਚ ਪਾਣੀ ਭਰਨ ਕਾਰਨ 16 ਟਰੇਨਾਂ ਨੂੰ ਅਸਥਾਈ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ, ਦੋ ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ।

The post ਆਗਰਾ ਦੇ ਤਾਜ ਮਹਿਲ ਤੱਕ ਪਹੁੰਚਿਆਂ ਯਮੁਨਾ ਨਦੀ ਦਾ ਪਾਣੀ, 52 ਕਲੋਨੀਆਂ ‘ਚ ਭਰਿਆ ਪਾਣੀ appeared first on TheUnmute.com - Punjabi News.

Tags:
  • agra-floods
  • breaking-news
  • floods-news
  • latest-news
  • news
  • taj-mahal
  • taj-mahal-news
  • yamuna-river
  • yamuna-river-floods

ਪਿਛਲੇ 24 ਘੰਟਿਆਂ 'ਚ ਡਿਪਟੀ CM ਅਜੀਤ ਪਵਾਰ ਦੀ ਸ਼ਰਦ ਪਵਾਰ ਨਾਲ ਦੂਜੀ ਮੁਲਾਕਾਤ

Monday 17 July 2023 01:07 PM UTC+00 | Tags: ajit-pawar bjp breaking-news india maharashtra ncp ncp-party news sharad-pawar

ਚੰਡੀਗੜ੍ਹ, 17 ਜੁਲਾਈ 2023: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ (Ajit Pawar) ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਸ਼ਰਦ ਪਵਾਰ ਨੂੰ ਮਿਲਣ ਲਈ ਮੁੰਬਈ ਦੇ ਐੱਨਸੀਪੀ ਦਫ਼ਤਰ ਵਾਈਬੀ ਚਵਾਨ ਕੇਂਦਰ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਧੜੇ ਦੇ ਐਨਸੀਪੀ ਵਿਧਾਇਕ ਵੀ ਸਨ। ਪਿਛਲੇ 24 ਘੰਟਿਆਂ ਦੌਰਾਨ ਅਜੀਤ ਪਵਾਰ ਦੋ ਵਾਰ ਸ਼ਰਦ ਪਵਾਰ ਨੂੰ ਮਿਲ ਚੁੱਕੇ ਹਨ |

ਬੈਠਕ ਤੋਂ ਬਾਅਦ ਪ੍ਰਫੁੱਲ ਪਟੇਲ ਨੇ ਕਿਹਾ ਕਿ ਅਸੀਂ ਕੱਲ੍ਹ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਸੀ। ਅੱਜ ਇਜਲਾਸ ਦੀ ਸ਼ੁਰੂਆਤ ਵਿੱਚ ਅਸੀਂ ਫਿਰ ਪਵਾਰ ਸਾਹਿਬ ਦਾ ਆਸ਼ੀਰਵਾਦ ਲਿਆ। ਪਟੇਲ ਨੇ ਕਿਹਾ ਕਿ ਬੈਠਕ ‘ਚ ਅਸੀਂ ਪਵਾਰ ਸਾਹਿਬ ਨੂੰ ਪਾਰਟੀ ਨੂੰ ਇਕਜੁੱਟ ਰੱਖਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਸਾਨੂੰ ਸੁਣਿਆ, ਪਰ ਜਵਾਬ ਨਹੀਂ ਦਿੱਤਾ।

16 ਜੁਲਾਈ ਨੂੰ ਵੀ ਅਜੀਤ ਪਵਾਰ (Ajit Pawar)  ਨੇ ਵਿਧਾਇਕਾਂ ਨਾਲ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਸੀ। ਅਸੀਂ ਉਨ੍ਹਾਂ ਨੂੰ ਐਨਸੀਪੀ ਵਿੱਚ ਏਕਤਾ ਅਤੇ ਤਾਕਤ ਬਾਰੇ ਦੱਸਿਆ। ਫਿਰ ਵੀ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਸੂਤਰਾਂ ਮੁਤਾਬਕ ਐਤਵਾਰ ਨੂੰ ‘ਅਜੀਤ’ ਨਾਲ ਮੁਲਾਕਾਤ ਤੋਂ ਬਾਅਦ ਸ਼ਰਦ ਪਵਾਰ ਨੇ ਆਪਣੇ ਧੜੇ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਸੀ ਕਿ ਉਹ ਆਪਣੀ ਅਗਾਂਹਵਧੂ ਰਾਜਨੀਤੀ ਨੂੰ ਜਾਰੀ ਰੱਖਣਗੇ ਅਤੇ ਕਦੇ ਵੀ ਭਾਜਪਾ ਨਾਲ ਗਠਜੋੜ ਨਹੀਂ ਕਰਨਗੇ।

The post ਪਿਛਲੇ 24 ਘੰਟਿਆਂ ‘ਚ ਡਿਪਟੀ CM ਅਜੀਤ ਪਵਾਰ ਦੀ ਸ਼ਰਦ ਪਵਾਰ ਨਾਲ ਦੂਜੀ ਮੁਲਾਕਾਤ appeared first on TheUnmute.com - Punjabi News.

Tags:
  • ajit-pawar
  • bjp
  • breaking-news
  • india
  • maharashtra
  • ncp
  • ncp-party
  • news
  • sharad-pawar

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

Monday 17 July 2023 01:32 PM UTC+00 | Tags: aam-aadmi-party amit-shah breaking-news chief-minister-bhagwant-mann cm-bhagwant-mann drug-trafficking drug-trafficking-case punjabi-news punjab-news punjab-police registration-of-drones the-unmute-breaking-news

ਚੰਡੀਗੜ੍ਹ, 17 ਜੁਲਾਈ 2023: ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਪੁਰਜ਼ੋਰ ਕੋਸ਼ਿਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ਤਰੇ ਨਾਲ ਸਿੱਝਣ ਲਈ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਤਜਵੀਜ਼ਾਂ ਜੋੜਨ ਦੀ ਵਕਾਲਤ ਕੀਤੀ।

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ 'ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ' ਬਾਰੇ ਹੋਈ ਵਰਚੂਅਲ ਮੀਟਿੰਗ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਜਾਣੂੰ ਕਰਵਾਇਆ ਕਿ ਪੰਜਾਬ ਪਹਿਲਾਂ ਸੂਬਾ ਹੈ, ਜਿਸ ਨੇ ਨਸ਼ਾ ਸਪਲਾਈ ਚੇਨ ਤੋੜਨ, ਨਸ਼ਾ ਤਸਕਰੀ ਅਤੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਐਸ.ਟੀ.ਐਫ. ਥਾਣਿਆਂ ਦਾ ਗਠਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਤਿੰਨ-ਦਿਸ਼ਾਵੀ ਰਣਨੀਤੀ ਲਾਗੂ ਕੀਤੀ ਗਈ ਹੈ, ਜਿਸ ਵਿੱਚ ਕਾਨੂੰਨ ਲਾਗੂ ਕਰਨ, ਨਸ਼ਾ ਮੁਕਤੀ ਤੇ ਨਸ਼ਿਆਂ ਦੀ ਰੋਕਥਾਮ (ਈ.ਡੀ.ਪੀ.) ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਈ.ਡੀ.ਪੀ. ਵਿੱਚ ਨਸ਼ਾ ਤਸਕਰੀ ਵਿਰੁੱਧ ਕਾਨੂੰਨ ਲਾਗੂ ਕਰਨਾ, ਨਸ਼ਿਆਂ ਦੇ ਪੀੜਤਾਂ ਨੂੰ ਨਸ਼ਾ ਮੁਕਤ ਕਰਨਾ ਅਤੇ ਵਿਦਿਆਰਥੀਆਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਐਂਟੀ-ਨਾਰਕੋਟਿਕਸ ਸੈੱਲ ਕਾਇਮ ਕੀਤੇ ਗਏ ਹਨ ਅਤੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਛੇਤੀ ਸੁਣਵਾਈ ਲਈ ਹਰੇਕ ਜ਼ਿਲ੍ਹੇ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਐਸ.ਏ.ਐਸ. ਨਗਰ ਵਿੱਚ ਇਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਲੁਧਿਆਣਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਜਾਂਚ ਲਈ ਤਿੰਨ ਖੇਤਰੀ ਐਫ.ਐਸ.ਐਲ. ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਰਕੋਟਿਕਸ ਕੰਟਰੋਲ ਬਿਉਰੋ ਲਈ ਦੋ ਹਜ਼ਾਰ ਵਰਗ ਗਜ਼ ਦਾ ਪਲਾਟ ਅਲਾਟ ਕੀਤਾ ਹੈ ਅਤੇ ਰੀਜਨਲ ਦਫ਼ਤਰ, ਜ਼ੋਨਲ ਰੈਜ਼ੀਡੈਂਸ਼ਲ ਸੈਂਟਰ ਤੇ ਨਾਰਕੋ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਨਿਰਮਾਣ ਲਈ ਅੰਮ੍ਰਿਤਸਰ ਵਿੱਚ 2.5 ਏਕੜ ਜ਼ਮੀਨ ਜਾਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਪਾਕਿਸਤਾਨ, ਗੁਜਰਾਤ, ਦਿੱਲੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡਰੋਨਾਂ ਦੀ ਰਜਿਸਟਰੇਸ਼ਨ ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਡਰੋਨਾਂ ਦੀ ਵਰਤੋਂ ਹਥਿਆਰ/ਹੈਰੋਇਨ/ਧਮਾਕਾਖ਼ੇਜ਼ ਸਮੱਗਰੀ ਦੀ ਸਰਹੱਦ ਪਾਰੋਂ ਤਸਕਰੀ ਕਰਨ ਲਈ ਹੁੰਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੋਨਾਂ ਨਾਲ ਨਸ਼ਿਆਂ ਦੀ ਸਪਲਾਈ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ 2019 ਤੋਂ ਬਾਅਦ ਹੁਣ ਤੱਕ 491 ਡਰੋਨ ਦਿਖੇ ਹਨ ਅਤੇ 51 ਡਰੋਨ ਬਰਾਮਦ ਕੀਤੇ ਗਏ ਹਨ।

ਨਸ਼ਿਆਂ ਦੇ ਖ਼ਤਰੇ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਪਾਉਣ ਲਈ ਸੁਝਾਅ ਦਿੰਦਿਆਂ ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਮੁੱਚੀ ਕੌਮਾਂਤਰੀ ਸਰਹੱਦ ਉਤੇ ਡਰੋਨ ਵਿਰੋਧੀ ਤਕਨਾਲੋਜੀ/ਜੈਮਰ ਲਾਉਣ ਦੀ ਮੰਗ ਕੀਤੀ ਤਾਂ ਕਿ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਤਿ-ਆਧੁਨਿਕ ਖੇਤਰੀ ਡਰੋਨ ਫੋਰੈਂਸਿਕ ਲੈਬ ਪੰਜਾਬ ਖ਼ਾਸ ਤੌਰ ਉਤੇ ਅੰਮ੍ਰਿਤਸਰ ਵਿੱਚ ਸਥਾਪਤ ਕੀਤੀ ਜਾਵੇ ਤਾਂ ਜੋ ਡਰੋਨ ਉਡਣ ਤੇ ਪੁੱਜਣ ਵਾਲੀ ਥਾਂ ਅਤੇ ਇਨ੍ਹਾਂ ਦੇ ਰੂਟ ਮੈਪ ਦਾ ਪਤਾ ਲੱਗ ਸਕੇ। ਭਗਵੰਤ ਮਾਨ ਨੇ ਕਸਟਮ ਡੇਟਾਬੇਸ ਤੱਕ ਪਹੁੰਚ ਦੀ ਮੰਗ ਕੀਤੀ ਤਾਂ ਜੋ ਹੋਰ ਮੁਲਕਾਂ ਤੋਂ ਆਉਣ ਵਾਲੇ ਸ਼ੱਕੀ ਕੰਟੇਨਰਾਂ ਦੀ ਨਸ਼ਾ ਤਸਕਰੀ ਵਾਲੇ ਪੱਖ ਤੋਂ ਜਾਂਚ ਕੀਤੀ ਜਾ ਸਕੇ।

 ਪੰਚਾਇਤਾਂ ਦੀ ਮਦਦ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਜ਼ੋਰਾਂ ਉਤੇ

ਮੁੱਖ ਮੰਤਰੀ ਨੇ ਹੈਰੋਇਨ ਦੀ ਵਪਾਰਕ ਮਾਤਰਾ ਨੂੰ ਮੌਜੂਦਾ 250 ਗ੍ਰਾਮ ਤੋਂ ਘਟਾ ਕੇ 25 ਗ੍ਰਾਮ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਹੇਠਲੇ ਪੱਧਰ ਤੇ ਹੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੈੱਡ ਕਾਂਸਟੇਬਲ ਨੂੰ ਸਮਰੱਥਵਾਨ ਬਣਾਉਂਦੇ ਹੋਏ ਛੋਟੀ ਮਾਤਰਾ ਦੀ ਪਰਿਭਾਸ਼ਾ ਅਤੇ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀ ਧਾਰਾ-27 ਅਧੀਨ ਆਉਣ ਵਾਲੇ ਕੇਸਾਂ ਦੇ ਸਬੰਧ ਵਿੱਚ ਨਿਰਧਾਰਤ ਡਿਊਟੀਆਂ ਨਿਭਾਉਣ ਲਈ ਸ਼ਕਤੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਤਫ਼ਤੀਸ਼ੀ ਅਫ਼ਸਰਾਂ ਦੀ ਗਿਣਤੀ ਵਧੇਗੀ ਅਤੇ ਜਾਂਚ ਅਧੀਨ ਕੇਸਾਂ ਦਾ ਬਕਾਇਆ ਘਟੇਗਾ ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ-68-ਸੀ (2) ਵਿੱਚ ਸੋਧ ਕਰਕੇ ਮੌਜੂਦਾ ਛੇ ਸਾਲ ਦੀ ਜਾਇਦਾਦ ਜ਼ਬਤ ਕਰਨ ਦੀ ਹੱਦ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਐਕਟ ਦੀ ਧਾਰਾ-39(1) ਅਤੇ 64-ਏ ਵਿੱਚ ਸੋਧ ਕਰਨ ਦੀ ਵੀ ਮੰਗ ਕੀਤੀ, ਜਿਸ ਨਾਲ ਪੀੜਤਾਂ ਅਤੇ ਤਸਕਰਾਂ ਵਿੱਚ ਫਰਕ ਕਰਨ ਲਈ ਛੋਟੀ ਮਾਤਰਾ ਵਿੱਚ ਵਸੂਲੀ ਨੂੰ ਅਪਰਾਧਿਕ ਸ਼੍ਰੇਣੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੋਰੈਂਸਿਕ ਸਾਇੰਸ ਲੈਬ (ਐਫ.ਐਸ.ਐਲ.) ਦੀ ਸਮਰੱਥਾ ਵਧਾਉਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰਨੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਵਿੱਚ ਮਦਦ ਮਿਲੇਗੀ, ਉੱਥੇ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਦੀ ਮਾਰ ਤੋਂ ਬਚਾਇਆ ਜਾ ਸਕੇਗਾ।

ਐਨ.ਡੀ.ਪੀ.ਐਸ. ਐਕਟ ਅਧੀਨ 16,554 ਕੇਸ ਦਰਜ

ਮੁੱਖ ਮੰਤਰੀ ਨੇ ਕਿਹਾ ਕਿ 16 ਮਈ 2023 ਤੱਕ ਡਰੋਨਾਂ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੌਰਾਨ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਦੇ ਨਾਲ-ਨਾਲ 56 ਹਥਗੋਲੇ, 126 ਪਿਸਤੌਲਾਂ/ਰਿਵਾਲਵਰ, 11 ਏ.ਕੇ.-47 ਤੇ ਹੋਰ ਰਾਈਫਲਾਂ, 9.5 ਕਿੱਲੋ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰਜਭਾਰ ਸੰਭਾਲਣ ਤੋਂ ਬਾਅਦ ਹੀ ਨਸ਼ਿਆਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਪਹਿਲੀ ਅਪਰੈਲ 2022 ਤੋਂ 13 ਜੁਲਾਈ 2023 ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 16,554 ਕੇਸ ਦਰਜ ਕੀਤੇ ਗਏ ਹਨ ਅਤੇ 22,349 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਸਮਰੱਥ ਅਥਾਰਟੀ ਨੇ ਨਸ਼ਾ ਤਸਕਰੀ ਦੇ 66 ਕੇਸਾਂ ਵਿੱਚ 26.72 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਵੈਂਸ਼ਨ ਆਫ ਇਲੀਕਿਟ ਟ੍ਰੈਫਿਕ ਇਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.ਐਨ.ਡੀ.ਪੀ.ਐਸ.) ਐਕਟ-1988 ਤਹਿਤ ਇਕ ਸਲਾਹਕਾਰੀ ਬੋਰਡ ਦਾ ਗਠਨ ਕੀਤਾ ਗਿਆ ਅਤੇ ਸਬੰਧਤ ਅਥਾਰਟੀ ਕੋਲ ਸੌਂਪਣ ਲਈ ਤਜਵੀਜ਼ਾਂ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਲ 2022 ਦੌਰਾਨ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਵਿਚ ਸਜ਼ਾ ਦੀ ਦਰ 80 ਫੀਸਦੀ ਰਹੀ ਹੈ, ਜੋ ਦੇਸ਼ ਵਿਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬੇ ਵਿਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕਰ ਦਿੱਤੀ ਗਈ ਹੈ ਜਿਨ੍ਹਾਂ ਵਿਚ ਜੇਲ੍ਹਾਂ ਵਿਚ ਖੋਲ੍ਹੇ ਗਏ 16 ਕਲੀਨਿਕ ਵੀ ਸ਼ਾਮਲ ਹਨ ਜੋ ਹੇਠਲੇ ਪੱਧਰ ਉਤੇ ਨਸ਼ੇ ਦੇ ਪੀੜਤਾਂ ਨੂੰ ਨਸ਼ਾ ਛੁਡਾਊ ਸੇਵਾਵਾਂ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਓਟ ਕਲੀਨਿਕਾਂ ਵੱਲੋਂ ਦਵਾਈ ਲੈਣ ਆਉਂਦੇ ਮਰੀਜ਼ਾਂ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਨਸ਼ਾ ਛੱਡਣ ਦੀ ਪ੍ਰਕਿਰਿਆ ਦੌਰਾਨ ਇਹ ਮਰੀਜ਼ ਆਪਣੀ ਸਾਧਾਰਨ ਜ਼ਿੰਦਗੀ ਬਿਤਾ ਸਕਣ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ 9 ਲੱਖ ਮਰੀਜ਼ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਹਰੇਕ ਬਰਾਮਦਗੀ ਦੀ ਪੁਖਤਾ ਜਾਂਚ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਦਾ ਸਾਰਾ ਖੁਰਾ-ਖੋਜ ਲੱਭਣ ਉਤੇ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਹਰੇਕ ਪੁਲੀਸ ਥਾਣੇ/ਆਬਾਦੀ/ਪਿੰਡ ਲਈ ਇਲਾਕਾ ਅਧਾਰਿਤ ਰਣਨੀਤੀ ਘੜੀ ਗਈ ਤਾਂ ਕਿ ਨਸ਼ਿਆਂ ਦੇ ਸੰਤਾਪ ਨੂੰ ਖਤਮ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਵਿਚ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਚਾਇਤਾਂ ਨੂੰ ਵੀ ਨਾਲ ਜੋੜਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਮੁੱਖ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਲਈ ਸੂਬੇ ਨੂੰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਚੰਗੇ ਪਾਸੇ ਲਾਉਣ ਵਿਚ ਮਦਦ ਮਿਲ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਵਿਚ ਨਸ਼ਿਆਂ ਦੀਆਂ ਵੱਧ ਪ੍ਰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰਕੇ ਨਸ਼ਿਆਂ ਉਤੇ  ਕਾਬੂ ਪਾਉਣ ਅਤੇ ਨਸ਼ਾ ਤਸਕਰੀ ਖ਼ਤਮ ਕਰਨ ਲਈ ਆਈ ਜੀ/ਏ.ਡੀ.ਜੀ.ਪੀ./ਸਪੈਸ਼ਲ ਡੀ.ਜੀ.ਪੀ. ਦੇ ਰੈਂਕ ਵਾਲੇ ਪੁਲਿਸ ਅਫਸਰਾਂ ਦੀ ਨਿਗਰਾਨੀ ਹੇਠ ਸਮੁੱਚੇ ਸੂਬੇ ਵਿਚ ਨਾਕਾਬੰਦੀ ਅਤੇ ਤਲਾਸ਼ੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਾਰਕਨੈੱਟ, ਕ੍ਰਿਪਟੋ ਕਰੰਸੀ, ਨਸ਼ਿਆਂ ਸਬੰਧੀ ਕਾਨੂੰਨ ਨੂੰ ਲਾਗੂ ਕਰਨ ਅਤੇ ਇੰਟਰਨੈੱਟ ਬਾਰੇ ਜਾਂਚ ਅਧਿਕਾਰੀਆਂ ਅਤੇ ਜੀ.ਓਜ਼ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ appeared first on TheUnmute.com - Punjabi News.

Tags:
  • aam-aadmi-party
  • amit-shah
  • breaking-news
  • chief-minister-bhagwant-mann
  • cm-bhagwant-mann
  • drug-trafficking
  • drug-trafficking-case
  • punjabi-news
  • punjab-news
  • punjab-police
  • registration-of-drones
  • the-unmute-breaking-news

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ 'ਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

Monday 17 July 2023 01:39 PM UTC+00 | Tags: harpal-singh-cheema laljit-singh-bhullar latest-news news prtc punbus punjab punjab-police punjab-punjab-transport-department punjab-roadways the-unmute-breaking-news

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ (PUNBUS) ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ (Punjab Roadways) ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ (Punjab Roadways) ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।

The post ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ‘ਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • harpal-singh-cheema
  • laljit-singh-bhullar
  • latest-news
  • news
  • prtc
  • punbus
  • punjab
  • punjab-police
  • punjab-punjab-transport-department
  • punjab-roadways
  • the-unmute-breaking-news

ਚੰਡੀਗੜ੍ਹ, 17 ਜੁਲਾਈ 2023: ਨਸ਼ਿਆਂ (DRUGS) ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। । ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ (DRUGS) ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲ੍ਹੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲ੍ਹੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 1.13 ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ।

5 ਜੁਲਾਈ, 2022 ਤੋਂ 16 ਜੁਲਾਈ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 209 ਰਿਵਾਲਵਰ/ਪਿਸਟਲ, 5 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਆਈ.ਡੀਜ਼.) ), 6.78 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 10 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀ ਇੱਕ ਸਲੀਵ, 51 ਡਰੋਨ, ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ 143 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਇਸੇ ਤਰ੍ਹਾਂ 6 ਅਪ੍ਰੈਲ, 2022 ਨੂੰ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 5 ਗੈਂਗਸਟਰਾਂ/ਅਪਰਾਧੀਆਂ ਨੂੰ ਢੇਰ ਕਰਕੇ 208 ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 667 ਹਥਿਆਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 157 ਵਾਹਨ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ।

The post ਨਸ਼ਿਆਂ ਖਿਲਾਫ਼ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, 1221 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News.

Tags:
  • drugs-smugglers
  • news
  • punjab-news
  • punjab-police
  • war-against-drugs

ਚੰਡੀਗੜ੍ਹ, 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ, ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਉਣ ਲਈ, ਹੜ੍ਹਾਂ ਵਾਲੇ ਇਲਾਕਿਆਂ 'ਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ, ਬੇਜ਼ੁਬਾਨੇ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ।

ਜਿੰਪਾ (Bram Shanker Jimpa)  ਨੇ ਵਿਸਥਾਰ ਵਿਚ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਅਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 3.05 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਸਾਫ ਪਾਣੀ ਸਪਲਾਈ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਅਤੇ ਜਲ ਸਪਲਾਈ, ਡਰੇਨੇਜ਼ ਅਤੇ ਸੀਵਰੇਜ ਦੀ ਰਿਪੇਅਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਕਈ ਵਾਰ ਦੋਹਰਾ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਕੰਮ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਿਛਲੇ ਹਫਤੇ ਜਾਰੀ ਕੀਤੀ ਸੀ।

The post CM ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਨ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • bram-shanker-jimpa
  • flood
  • flood-situation
  • latest-news
  • news
  • punjab-government
  • punjab-news

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

The post ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ appeared first on TheUnmute.com - Punjabi News.

Tags:
  • bribe
  • mohali
  • news
  • punjab-vigilance-bureau
  • sas-nagar
  • school-principal-paramjit-kaur
  • vigilance-bureau

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

Monday 17 July 2023 02:04 PM UTC+00 | Tags: cm-bhagwant-mann floods flood-water harjot-singh-bains latest-news punjab-floods-news punjab-news the-unmute-punjab the-unmute-punjabi-news

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।

ਉਨ੍ਹਾਂ (Harjot Singh Bains) ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹਾਂ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਵਿਸ਼ੇਸ਼ ਸਰਵੇ ਬਹੁਤ ਜਲਦ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਰੂਰਤ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਨੂੰ ਯੋਗ ਮੁਰੰਮਤ ਲਈ ਪੈਸਾ ਜਾਰੀ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਨਾ ਲਈ ਵਚਨਬੱਧ ਹਾਂ ਅਤੇ ਸਾਰੇ ਰਲ-ਮਿਲ ਕੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹਾਂ।

The post ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ appeared first on TheUnmute.com - Punjabi News.

Tags:
  • cm-bhagwant-mann
  • floods
  • flood-water
  • harjot-singh-bains
  • latest-news
  • punjab-floods-news
  • punjab-news
  • the-unmute-punjab
  • the-unmute-punjabi-news

ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ 'ਚੋਂ 10 ਕਰੋੜ ਰੁਪਏ ਜਾਰੀ

Monday 17 July 2023 02:09 PM UTC+00 | Tags: anurag-verma breaking-news clean-drinking-water flood-affected-areas latest-news news punjab punjab-news the-unmute-breaking-news

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ।

ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤੱਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤੱਕ ਸੌਂਪਿਆ ਜਾਵੇ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿੱਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ।

ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿੱਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਵੱਧ ਪਾਣੀ ਆਉਣ ਦੀ ਸੂਰਤ ਵਿੱਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ।

ਮੀਟਿੰਗ ਵਿੱਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿੱਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।

The post ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ‘ਚੋਂ 10 ਕਰੋੜ ਰੁਪਏ ਜਾਰੀ appeared first on TheUnmute.com - Punjabi News.

Tags:
  • anurag-verma
  • breaking-news
  • clean-drinking-water
  • flood-affected-areas
  • latest-news
  • news
  • punjab
  • punjab-news
  • the-unmute-breaking-news

ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

Monday 17 July 2023 02:18 PM UTC+00 | Tags: breaking-news delhi-floods flood-affected-areas floods latest-news punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 17 ਜੁਲਾਈ 2023: ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ (Floods) ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ 250, ਲੁਧਿਆਣਾ ਵਿੱਚੋਂ 300, ਮੁਹਾਲੀ ਵਿੱਚੋਂ 1400, ਐਸ.ਬੀ.ਐਸ. ਨਗਰ ਵਿੱਚੋਂ 200, ਫ਼ਤਿਹਗੜ੍ਹ ਸਾਹਿਬ ਵਿੱਚੋਂ 600, ਤਰਨਤਾਰਨ ਵਿੱਚੋਂ 241, ਜਲੰਧਰ ਵਿੱਚੋਂ 670, ਕਪੂਰਥਲਾ ਵਿੱਚੋਂ 380, ਫਿਰੋਜ਼ਪੁਰ ਵਿੱਚੋਂ 5400, ਸੰਗਰੂਰ ਵਿੱਚੋਂ 263, ਫਾਜ਼ਿਲਕਾ ਵਿੱਚੋਂ 17 ਅਤੇ ਮਾਨਸਾ ਜ਼ਿਲ੍ਹੇ ਦੇ 33 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 17 ਜੁਲਾਈ ਨੂੰ ਸਵੇਰੇ 8 ਵਜੇ ਤੱਕ 1422 ਪਿੰਡ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 168 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16 ਕੈਂਪ ਪਟਿਆਲਾ, 16 ਰੂਪਨਗਰ ਅਤੇ 7 ਮੋਗਾ ਵਿੱਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ਵਿੱਚ 3, ਮੁਹਾਲੀ ਵਿੱਚ 1, ਐਸ.ਬੀ.ਐਸ. ਨਗਰ ਵਿੱਚ 2, ਸੰਗਰੂਰ ਵਿੱਚ 27, ਫਿਰੋਜ਼ਪੁਰ ਵਿੱਚ 18, ਹੁਸ਼ਿਆਰਪੁਰ ਵਿੱਚ 3, ਤਰਨਤਾਰਨ ਵਿੱਚ 7, ਜਲੰਧਰ ਵਿੱਚ 38, ਕਪੂਰਥਲਾ ਵਿੱਚ 8, ਫਾਜ਼ਿਲਕਾ ਵਿੱਚ 2 ਅਤੇ ਮਾਨਸਾ ਵਿਖੇ 20 ਰਾਹਤ ਕੈਂਪ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ਸਮੇਤ 18 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 35 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 3 ਅਜੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1728 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4283 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 437 ਰੈਪਿਡ ਰਿਸਪਾਂਸ ਟੀਮਾਂ ਹੜ੍ਹ (Floods) ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 7551 ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,420, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 3800 ਪੈਕੇਟ ਵੰਡੇ ਗਏ ਹਨ।

The post ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ appeared first on TheUnmute.com - Punjabi News.

Tags:
  • breaking-news
  • delhi-floods
  • flood-affected-areas
  • floods
  • latest-news
  • punjab-government
  • punjab-news
  • the-unmute-breaking-news
  • the-unmute-punjabi-news

ਅੰਮ੍ਰਿਤਸਰ 17 ਜੁਲਾਈ 2023: ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਸੋਨੀ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ ਹੈ।

ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਫੋਰਟਿਸ ਹਸਪਤਾਲ ਤੋਂ ਸਿੱਧਾ ਅਦਾਲਤ ਵਿੱਚ ਲਿਆਂਦਾ ਗਿਆ। ਉਨ੍ਹਾਂ ਨੂੰ ਵ੍ਹੀਲ ਚੇਅਰ ਦੀ ਮੱਦਦ ਨਾਲ ਅਦਾਲਤ ਪਹੁੰਚਿਆ। ਇਸ ਦੌਰਾਨ ਸੋਨੀ ਦੇ ਸਮਰਥਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਤਰਫ਼ੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਐਤਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ ਹਨ। 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ, ਕੁੱਲ ਆਮਦਨ 4,52,18,771 ਰੁਪਏ ਸੀ, ਜਦੋਂ ਕਿ ਉਸ ਦੀ ਤਰਫੋਂ ਖਰਚਾ 12,48,42,692 ਰੁਪਏ ਸੀ। ਸੋਨੀ ਦੁਆਰਾ ਕੀਤਾ ਗਿਆ ਇਹ ਖਰਚਾ 7,96,23,921 ਰੁਪਏ ਯਾਨੀ ਉਸਦੀ ਆਮਦਨ ਤੋਂ 176.08 ਫੀਸਦੀ ਵੱਧ ਹੈ। ਵਿਜੀਲੈਂਸ ਬਿਊਰੋ ਪਿਛਲੇ ਛੇ ਮਹੀਨਿਆਂ ਤੋਂ ਉਸ ਦੀਆਂ ਜਾਇਦਾਦਾਂ ਦੀ ਜਾਂਚ ਵਿੱਚ ਜੁਟੀ ਹੋਈ ਸੀ।

The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਅਦਾਲਤ ਨੇ ਓਮ ਪ੍ਰਕਾਸ਼ ਸੋਨੀ ਨੂੰ ਦੋ ਦਿਨਾਂ ਵਿਜੀਲੈਂਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News.

Tags:
  • breaking-news
  • om-parkash-soni

ਮੁੱਖ ਮੰਤਰੀ ਨੇ ਅਜੇ ਤੱਕ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ: ਪ੍ਰਤਾਪ ਬਾਜਵਾ

Monday 17 July 2023 02:31 PM UTC+00 | Tags: aam-aadmi-party breaking-news cm-bhagwant-mann latest-news mla-partap-bajwa news partap-bajwa partap-singh-bajwa punjab punjab-floods punjab-floods-victims the-unmute-breaking-news the-unmute-punjabi-news

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕਰਨ ਵਿੱਚ ਦੇਰੀ ਕਰਨ ਲਈ ਝਿੜਕਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਮੁਆਵਜ਼ੇ ਦਾ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਬੈਠੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਹਰੀ ਝੰਡੀ ਦੀ ਉਡੀਕ ਕਰ ਰਹੇ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ ਇਹ ਬਿਲਕੁਲ ਸਪਸ਼ਟ ਹੋ ਗਿਆ ਹੈ ਕਿ ਹੜ੍ਹਾਂ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਖੇਤੀਬਾੜੀ ਖੇਤਰ ਅਤੇ ਦੁਕਾਨਦਾਰਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰ ਵਰਗ ਦੇ ਭਾਈਚਾਰੇ ਸਮੇਤ ਹੋਰ ਕਿੱਤਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਹੁਤ ਸਾਰੇ ਘਰਾਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਅਜੇ ਤੱਕ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ।

ਬਾਜਵਾ ਨੇ ਅੱਗੇ ਕਿਹਾ “ਨੁਕਸਾਨ ਦਾ ਮੁਲਾਂਕਣ ਕਰਨ ਲਈ ਹੁਣ ਕਿਸੇ ਗਿਰਦਾਵਰੀ ਦੀ ਲੋੜ ਨਹੀਂ ਹੈ। ਉਹ ਕਿਸ ਦੀ ਉਡੀਕ ਕਰ ਰਿਹਾ ਹੈ? ਉਸ ਨੂੰ ਖੁੱਲ੍ਹੇਂ ਦਿਲ ਨਾਲ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਹ ਅਹਿਸਾਸ ਹੋ ਸਕੇ ਕਿ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਟੈਕਸ ਭਰਨ ਵਾਲਿਆਂ ਦਾ ਪੈਸਾ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ, ਜੋ ਇਸ ਦੇ ਸਭ ਤੋਂ ਵੱਧ ਹੱਕਦਾਰ ਹਨ,”।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਬੇਸ਼ੱਕ ਇਹ ਕੁਦਰਤੀ ਆਫ਼ਤ ਸੀ ਪਰ ‘ਆਪ’ ਸਰਕਾਰ ਦੀ ਲਾਪਰਵਾਹੀ ਕਾਰਨ ਇਹ ਹੋਰ ਵੀ ਭਿਆਨਕ ਹੋ ਗਈ। ਜੇਕਰ ਸਮੇਂ ਸਿਰ ਪ੍ਰਬੰਧ ਕੀਤੇ ਹੁੰਦੇ ਤਾਂ ਇੰਨੇ ਵੱਡੇ ਪੱਧਰ ‘ਤੇ ਹੋ ਰਹੀ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ। ਸੀ ਐੱਮ ਮਾਨ ਨੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਵੱਲ ਧਿਆਨ ਨਹੀਂ ਦਿੱਤਾ।

ਬਾਜਵਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਪ੍ਰਤੀ ਏਕੜ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਮਜ਼ਦੂਰ ਵਰਗ ਅਤੇ ਹੋਰ ਪਰਿਵਾਰਾਂ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਤੁਰੰਤ ਪ੍ਰਭਾਵ ਨਾਲ ਘੱਟੋ-ਘੱਟ 5 ਲੱਖ ਰੁਪਏ ਦੀ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। 50,000 ਰੁਪਏ ਉਨ੍ਹਾਂ ਲੋਕਾਂ ਨੂੰ ਵੀ ਦਿੱਤੇ ਜਾਣ, ਜਿਨ੍ਹਾਂ ਦੇ ਪਸ਼ੂ ਇਸ ਕੁਦਰਤੀ ਆਫ਼ਤ ਵਿੱਚ ਮਰ ਗਏ ਸਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਵੀ ਪ੍ਰਦਾਨ ਕੀਤੀ ਜਾਣਾ ਚਾਹੀਦਾ ਹੈ।

“ਹਾਲਾਂਕਿ, ਪਿਛਲੀਆਂ ਉਦਾਹਰਨਾਂ ਤੋਂ, ਇਹ ਸਿੱਟਾ ਕੱਢਿਆ ਜਾ ਸਕਦਾ ਹੈ ਕਿ ‘ਆਪ’ ਸਰਕਾਰ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰਾਂ ਅਸਫ਼ਲ ਰਹੀ ਹੈ। ਕਣਕ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ‘ਤੇ ਝੂਠ ਬੋਲਿਆ ਗਿਆ ਸੀ, ਜਿਨ੍ਹਾਂ ਦੀਆਂ ਫ਼ਸਲਾਂ ਬੇਵਕਤੀ ਬਾਰਿਸ਼ ਅਤੇ ਗੜੇਮਾਰੀ ਕਾਰਨ ਖ਼ਰਾਬ ਹੋ ਗਈਆਂ ਸਨ। ਵਾਅਦੇ ਦੇ ਬਾਵਜੂਦ, ਮੂੰਗੀ ਦੀਆਂ ਫ਼ਸਲਾਂ ਨੂੰ ਐਮਐਸਪੀ ‘ਤੇ ਨਹੀਂ ਖ਼ਰੀਦਿਆਂ ਗਿਆ ਸੀ, ਪਰਾਲੀ ਦੇ ਪ੍ਰਬੰਧਨ ਲਈ ਝੋਨੇ ਦੇ ਕਿਸਾਨਾਂ ਨੂੰ ਨਕਦ ਪ੍ਰੋਤਸਾਹਨ ਦਿੱਤਾ ਗਿਆ ਸੀ। ਇਸੇ ਤਰਾਂ, ਡੇਅਰੀ ਫਾਰਮਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਸੀ, ਜਿਨ੍ਹਾਂ ਦੇ ਪਸ਼ੂ ਲੰਪੀ ਸਕਿਨ ਦੀ ਬਿਮਾਰੀ ਨਾਲ ਦਮ ਤੋੜ ਗਏ ਸਨ।

The post ਮੁੱਖ ਮੰਤਰੀ ਨੇ ਅਜੇ ਤੱਕ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • mla-partap-bajwa
  • news
  • partap-bajwa
  • partap-singh-bajwa
  • punjab
  • punjab-floods
  • punjab-floods-victims
  • the-unmute-breaking-news
  • the-unmute-punjabi-news

ਚੰਡੀਗੜ੍ਹ, 17 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ (Paramjit Kaur Gulshan) ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਤਾਨਾਸ਼ਾਹੀ ਨੀਤੀਆਂ ਅਤੇ ਗਲਤ ਫੈਸਲਿਆਂ ਕਾਰਨ ਇਕ ਵਾਰ ਫਿਰ ਇਸਤਰੀ ਅਕਾਲੀ ਦਲ ਦੀਆਂ ਵੱਡੇ ਪੱਧਰ `ਤੇ ਅਹੁਦੇਦਾਰਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਹੈ।

ਬੀਬੀ ਗੁਲਸ਼ਨ ਨੇ ਕਿਹਾ ਕਿ ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਬੇਸ਼ੱਕ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪ੍ਰੰਤੂ ਸੁਖਬੀਰ ਸਿੰਘ ਬਾਦਲ ਦੇ ਇਸ ਗਲਤ ਫੈਸਲੇ ਨਾਲ ਇਸਤਰੀ ਅਕਾਲੀ ਦਲ ਦੇ ਆਗੂਆਂ ਵਿਚ ਬੇਹੱਦ ਨਿਰਾਸ਼ਾ ਹੈ ਅਤੇ ਇਸ ਕਾਰਨ ਪਾਰਟੀ ਵਿਚ ਬਗਾਵਤ ਖੜ੍ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਮੱਤਾ ਇਤਿਹਾਸ ਹੈ ਅਤੇ ਕੋਈ ਸਮਾਂ ਸੀ ਜਦੋਂ ਅਕਾਲੀ ਦਲ ਵਿਚ ਕੁਰਬਾਨੀਆਂ ਕਰਨ ਵਾਲੇ ਅਤੇ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੇ ਲੀਡਰਾਂ ਦੀ ਹੀ ਬਹੁਤਾਤ ਹੁੰਦੀ ਸੀ ਪਰ ਜਦੋਂ ਤੋਂ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਪ੍ਰਧਾਨ ਬਣੇ ਹਨ ਉਨ੍ਹਾਂ ਨੇ ਪਾਰਟੀ ਨੂੰ ਇਕ ਪ੍ਰਾਈਵੇਟ ਕੰਪਨੀ ਵਾਂਗ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਧੱਕੇਸ਼ਾਹੀਆਂ ਅਤੇ ਤਾਨਾਸ਼ਾਹੀ ਰਵੱਈਏ ਨੇ ਪਾਰਟੀ ਨੂੰ ਇਸ ਕਦਰ ਨੀਵਾਂ ਲਿਆਂਦਾ ਕਿ ਹੁਣ ਚੰਗੇ ਅਤੇ ਯੋਗ ਆਗੂਆਂ ਨੂੰ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਿਆ ਹੈ।

ਬੀਬੀ ਗੁਲਸ਼ਨ (Paramjit Kaur Gulshan) ਨੇ ਅੱਗੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਇਸਤਰੀ ਵਿੰਗ ਦੇ ਪ੍ਰਧਾਨ ਵਜੋਂ ਕੰਮ ਕਰ ਚੁੱਕੇ ਹਨ ਪਰ ਉਸ ਵੇਲੇ ਅਹੁਦੇਦਾਰਾਂ ਦੀ ਨਿਯੁਕਤੀ ਵੇਲੇ ਉਨ੍ਹਾਂ ਦੀ ਯੋਗਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਸੀ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਲਗਨ ਅਤੇ ਸਮਰਪਣ ਭਾਵ ਨੂੰ ਵੇਖਕੇ ਹੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਸੀ ਪਰ ਹੁਣ ਅਕਾਲੀ ਦਲ ਵਿਚ ਅਜਿਹੇ ਸਿਧਾਂਤ ਨਹੀ ਰਹੇ ਹਨ ਬਲਕਿ ਹੁਣ ਕੇਵਲ ਚਾਪਲੂਸੀਆਂ ਕਰਨ ਵਾਲਿਆਂ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਹੀ ਵੱਡੇ-ਵੱਡੇ ਅਹੁਦਿਆਂ `ਤੇ ਨਿਯੁਕਤ ਕੀਤਾ ਜਾਂਦਾ ਹੈ।

The post ਸੁਖਬੀਰ ਸਿੰਘ ਬਾਦਲ ਦੇ ਗਲਤ ਫੈਸਲੇ ਕਾਰਨ ਵੱਡੇ ਪੱਧਰ ‘ਤੇ ਇਸਤਰੀ ਅਕਾਲੀ ਦਲ ਦੇ ਆਗੂਆਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ: ਬੀਬੀ ਪਰਮਜੀਤ ਕੌਰ ਗੁਲਸ਼ਨ appeared first on TheUnmute.com - Punjabi News.

Tags:
  • bibi-paramjit-kaur-gulshan
  • news
  • paramjit-kaur-gulshan
  • punjab-news
  • shiromani-akali-dal
  • sukhbir-singh-badal

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ 'ਚ ਪਏ ਪਾੜ੍ਹ ਨੂੰ ਕੁਝ ਦਿਨਾਂ 'ਚ ਪੂਰ ਲਿਆ ਜਾਵੇਗਾ: ਬਲਕਾਰ ਸਿੰਘ

Monday 17 July 2023 02:48 PM UTC+00 | Tags: balkar-singh cabinet-minister-balkar-singh floods floods-victms gatta-mandi-kasu local-bodies-minister news rajya-sabha-member-sant-seechewal

ਚੰਡੀਗੜ੍ਹ/ਗੱਟਾ ਮੁੰਡੀ ਕਾਸੂ (ਲੋਹੀਆਂ ਖਾਸ), 17 ਜੁਲਾਈ2023: ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ ਵਾਤਾਵਰਣ ਪ੍ਰੇਮੀ ਅਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ 'ਤੇ ਲਿਆਂਦਾ ਜਾਵੇਗਾ।

Gatta Mandi Kasu

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ ਅਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਲਾਤ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ ਤੇ ਕੁਝ ਦਿਨਾਂ ਵਿੱਚ ਇਹ ਪਾੜ੍ਹ ਪੂਰ ਕੇ ਪਹਿਲਾਂ ਵਾਂਗ ਆਮ ਜਨ-ਜੀਵਨ ਬਹਾਲ ਹੋ ਜਾਵੇਗਾ। ਉਨ੍ਹਾਂ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਾੜ੍ਹ ਨੂੰ ਵੀ ਪੂਰੀ ਤੇਜ਼ੀ ਨਾਲ ਪੂਰ ਕੇ ਦਰਿਆਈ ਖੇਤਰ ਵਿਚਲੇ ਕਿਸਾਨਾਂ ਅਤੇ ਪਰਿਵਾਰਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਅਤੇ ਘਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾ ਸਕਣ।

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡਾਲਾ ਵਿਖੇ ਪਏ ਪਾੜ੍ਹ ਨੂੰ ਕੁਝ ਹੀ ਦਿਨਾਂ ਦੇ ਸਮੇਂ ਵਿੱਚ ਪੂਰ ਕੇ ਇਲਾਕੇ ਨੂੰ ਰਾਹਤ ਦਿਵਾਈ ਗਈ ਹੈ ਅਤੇ ਗੱਟਾ ਮੰਡੀ ਕਾਸੂ ਦਾ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੁੂੰ ਮੌਜੂਦਾ ਹਲਾਤ ਤੋਂ ਨਿਜਾਤ ਮਿਲੇਗੀ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਾੜ੍ਹ ਦੇ ਦੋਵਾਂ ਪਾਸਿਆਂ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਵੀ ਵਧੇਰੇ ਸਮਰਪਣ ਭਾਵਨਾ ਨਾਲ ਇਸ ਲੋਕਪੱਖੀ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਾੜ੍ਹ ਵਾਲੀ ਥਾਂ 'ਤੇ ਟਰਾਲੀਆਂ-ਟਿੱਪਰ ਆਦਿ ਆਉਣ ਲਈ ਸੁਖਾਲੀ ਅਵਾਜਾਈ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਦੇ ਕੀਤੇ ਜਾ ਰਹੇ ਚੈਕਅਪ ਅਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

The post ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ 'ਚ ਪਏ ਪਾੜ੍ਹ ਨੂੰ ਕੁਝ ਦਿਨਾਂ 'ਚ ਪੂਰ ਲਿਆ ਜਾਵੇਗਾ: ਬਲਕਾਰ ਸਿੰਘ appeared first on TheUnmute.com - Punjabi News.

Tags:
  • balkar-singh
  • cabinet-minister-balkar-singh
  • floods
  • floods-victms
  • gatta-mandi-kasu
  • local-bodies-minister
  • news
  • rajya-sabha-member-sant-seechewal

ਤੁਸੀਂ ਕਿਸ ਹੈਸੀਅਤ 'ਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ

Monday 17 July 2023 04:05 PM UTC+00 | Tags: breaking-news cm-bhagwant-mann latest-news news punjab punjabi-news punjab-news sgpc-helpline-number sukhbir-singh-badal the-unmute-breaking-news the-unmute-punjabi-news

ਚੰਡੀਗੜ੍ਹ, 17 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (BHAGWANT MANN)  ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਨ੍ਹਾਂ ਨੇ ਕਿਸ ਹੈਸੀਅਤ ਵਿੱਚ ਇਹ ਨੰਬਰ ਜਾਰੀ ਕੀਤੇ ਹਨ।

ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਬਜਾਏ ਇਨ੍ਹਾਂ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਨੰਬਰ ਜਨਤਕ ਨਹੀਂ ਕੀਤੇ ਗਏ ਪਰ ਸੁਖਬੀਰ ਬਾਦਲ ਆਪਣੇ ਚੈਨਲ ‘ਤੇ ਇਹ ਨੰਬਰ ਜਾਰੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਿਸ ਹੈਸੀਅਤ ਵਿਚ ਇਹ ਨੰਬਰ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗ ਰਹੇ ਹਨ ਜਦਕਿ ਅਜੇ ਤੱਕ ਇਹ ਨੰਬਰ ਜਨਤਕ ਤੌਰ ਉਤੇ ਨਸ਼ਰ ਵੀ ਨਹੀਂ ਹੋਏ।

ਮੁੱਖ ਮੰਤਰੀ (BHAGWANT MANN)  ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਇਹ ਸਟੈਂਡ ਸਹੀ ਸਾਬਤ ਹੋਇਆ ਹੈ ਕਿ ਇਕ ਪਰਿਵਾਰ ਆਪਣੇ ਨਿੱਜੀ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਅੱਜ ਇਨ੍ਹਾਂ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਹੀ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਸੂਬੇ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੇ ਅਤੇ ਉਹ ਇਨ੍ਹਾਂ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਸੂਬੇ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਆਗੂਆਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।

The post ਤੁਸੀਂ ਕਿਸ ਹੈਸੀਅਤ ‘ਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • news
  • punjab
  • punjabi-news
  • punjab-news
  • sgpc-helpline-number
  • sukhbir-singh-badal
  • the-unmute-breaking-news
  • the-unmute-punjabi-news

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਦਿੱਤਾ ਜਵਾਬ, ਕਿਹਾ- ਸਿੱਖ ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ

Monday 17 July 2023 04:18 PM UTC+00 | Tags: aam-aadmi-party banwari-lal-purohit breaking-news governor-banwari-lal-purohit gurdwara-act-amendment latest-news punjab-government sikh-gurdwara-act-amendment

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ‘(Sikh Gurdwara Act Amendment) ਤੇ ਦਸਤਖ਼ਤ ਕਰਨ ਸੰਬੰਧੀ ਚਿੱਠੀ ਦਾ ਜਵਾਬ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪ’ ਸਰਕਾਰ ਦੇ 19-20 ਜੂਨ ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ 2 ਦਿਨਾਂ ‘ਚ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਇਸ ਸੰਬੰਧੀ ਉਹ ਦੇਸ਼ ਦੇ ਅਟਾਰਨੀ ਜਨਰਲ ਦੀ ਰਾਇ ਲੈਣਗੇ।

The post ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਦਿੱਤਾ ਜਵਾਬ, ਕਿਹਾ- ਸਿੱਖ ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ appeared first on TheUnmute.com - Punjabi News.

Tags:
  • aam-aadmi-party
  • banwari-lal-purohit
  • breaking-news
  • governor-banwari-lal-purohit
  • gurdwara-act-amendment
  • latest-news
  • punjab-government
  • sikh-gurdwara-act-amendment

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਤਸੱਲੀ

Monday 17 July 2023 04:28 PM UTC+00 | Tags: aam-aadmi-party cm-bhagwant-mann governor-of-punjab latest-news news punjab-government shiromani-committee-president the-unmute-breaking-news

ਅੰਮ੍ਰਿਤਸਰ, 17 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਗੈਰ-ਸੰਵਿਧਾਨਕ ਅਤੇ ਆਪਹੁਦਰੇ ਫੈਸਲਿਆਂ ਤੋਂ ਬਚਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਨੇ ਆਪ’ ਸਰਕਾਰ ਦੇ 19-20 ਜੂਨ ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ 2 ਦਿਨਾਂ ‘ਚ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਇਸ ਸੰਬੰਧੀ ਉਹ ਦੇਸ਼ ਦੇ ਅਟਾਰਨੀ ਜਨਰਲ ਦੀ ਰਾਇ ਲੈਣਗੇ।

The post ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਤਸੱਲੀ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • governor-of-punjab
  • latest-news
  • news
  • punjab-government
  • shiromani-committee-president
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form