TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਉੱਜ ਦਰਿਆ 'ਚ 2.60 ਲੱਖ ਕਿਊਸਿਕ ਪਾਣੀ ਛੱਡਿਆ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ Wednesday 19 July 2023 05:31 AM UTC+00 | Tags: breaking-news gurdaspur-administration heavy-rain latest-news news punjab-floods punjab-latest-news punjab-news ravi-river the-unmute-breaking-news the-unmute-latest-update ujh-river ਚੰਡੀਗੜ੍ਹ,19 ਜੁਲਾਈ 2023: ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਜਾ ਰਿਹਾ ਹੈ। ਉੱਜ ਦਰਿਆ (Ujh River) ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ | ਇਸਤੋਂ ਪਹਿਲਾਂ ਕਿਹਾ ਗਿਆ ਸੀ ਅੱਜ ਸਵੇਰੇ 10 ਵਜੇ ਤੱਕ ਰਾਵੀ ਦਰਿਆ ਵਿੱਚ 3 ਲੱਖ ਕਿਊਸਕ ਦੇ ਕਰੀਬ ਪਾਣੀ ਆਵੇਗਾ | ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਵਾਸੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 10:00 ਵਜੇ ਤੱਕ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ। ਜਿਸ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ 3 ਲੱਖ ਕਿਊਸਕ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਸ ਤੋਂ ਦੋ ਘੰਟੇ ਬਾਅਦ ਇਹ ਪਾਣੀ ਕਰੀਬ ਦੁਪਹਿਰ 12:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦਰਿਆ ਉੱਜ (Ujh River) ਅਤੇ ਰਾਵੀ ਦੇ ਨੇੜੇ ਰਹਿੰਦੇ ਵਾਸੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। The post ਉੱਜ ਦਰਿਆ ‘ਚ 2.60 ਲੱਖ ਕਿਊਸਿਕ ਪਾਣੀ ਛੱਡਿਆ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ appeared first on TheUnmute.com - Punjabi News. Tags:
|
ਧੁੱਸੀ ਬੰਨ੍ਹ 'ਤੇ ਚੱਲ ਰਹੀ ਸੇਵਾ ਦੌਰਾਨ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਨਮਾਜ਼ ਅਦਾ ਕੀਤੀ Wednesday 19 July 2023 05:44 AM UTC+00 | Tags: breaking-news dhusi-dam jalandhar latest-news maulana-muhammad-usman-rahmani news punjab-news sutluj ਚੰਡੀਗੜ੍ਹ,19 ਜੁਲਾਈ 2023: ਧੁੱਸੀ ਬੰਨ੍ਹ ‘ਤੇ ਚੱਲ ਰਹੀ ਸੇਵਾ ਦੌਰਾਨ ਮੁਸਲਿਮ ਭਾਈਚਾਰੇ ਵੱਲੋਂ ਨਮਾਜ਼ ਅਦਾ ਕੀਤੀ ਗਈ | ਇਸ ਦੌਰਾਨ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਆਪਣੇ ਸੇਵਾਦਾਰਾਂ ਸਮੇਤ ਕਾਰ ਸੇਵਾ ਵਿੱਚ ਦੇਰ ਸ਼ਾਮ ਪਹੁੰਚੇ, ਜਿੱਥੇ ਉਹਨਾਂ ਵੱਲੋਂ ਨਮਾਜ਼ ਪੜੀ ਅਤੇ ਸਾਰਾ ਹੀ ਮਾਹੌਲ ਧਾਰਮਿਕ ਹੋ ਗਿਆ। ਇਸ ਧਾਰਮਿਕ ਮਾਹੌਲ ਨੇ ਪੰਜਾਬੀ ਭਾਈਚਾਰੇ ਦੀ ਆਪਸੀ ਸਾਂਝ ਨੂੰ ਮਜ਼ਬੂਤ ਕੀਤਾ | ਉਹਨਾਂ ਅੱਲਾ ਤਾਲਾ ਅੱਗੇ ਹੜ੍ਹ ਪੀੜਤਾਂ ਲਈ ਖੈਰ ਸੁੱਖ ਵੀ ਮੰਗੀ | ਇਸ ਦੌਰਾਨ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਰਹੇ | The post ਧੁੱਸੀ ਬੰਨ੍ਹ ‘ਤੇ ਚੱਲ ਰਹੀ ਸੇਵਾ ਦੌਰਾਨ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਨਮਾਜ਼ ਅਦਾ ਕੀਤੀ appeared first on TheUnmute.com - Punjabi News. Tags:
|
ਮੌਸਮ ਵਿਭਾਗ ਵੱਲੋਂ ਪੰਜਾਬ 'ਚ 22 ਜੁਲਾਈ ਤੱਕ ਬਾਰਿਸ਼ ਦਾ ਯੈਲੋ ਅਲਰਟ ਜਾਰੀ Wednesday 19 July 2023 05:55 AM UTC+00 | Tags: breaking breaking-news gurdaspur latest-news news punjab-floods punjab-news ravi sutluj the-unmute-breaking-news ujh-river yellow-alert ਚੰਡੀਗੜ੍ਹ,19 ਜੁਲਾਈ 2023: ਮੌਸਮ ਵਿਭਾਗ ਨੇ ਪੰਜਾਬ ਵਿੱਚ 22 ਜੁਲਾਈ ਤੱਕ ਬਾਰਿਸ਼ ਦਾ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਪਹਾੜਾਂ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਡੈਮ ਨਾਕਾਫ਼ੀ ਸਾਬਤ ਹੋ ਰਹੇ ਹਨ। ਬਿਆਸ ਦਰਿਆ ‘ਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਬਿਆਸ ਦੇ ਪਾਣੀ ਨੇ ਤਰਨਤਾਰਨ ਇਲਾਕੇ ਵਿੱਚ ਕਾਫ਼ੀ ਨੁਕਸਾਨ ਕੀਤਾ ਹੈ | ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਦੇ ਖੇਤ ਪਾਣੀ ਨਾਲ ਭਰ ਗਏ ਹਨ ਅਤੇ ਝੋਨੇ ਦੀ ਸਾਰੀ ਫਸਲ ਪਾਣੀ ਵਿੱਚ ਡੁੱਬ ਗਈਆਂ ਹਨ। ਉੱਜ ਦਰਿਆ (Ujh River) ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ | ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਵਾਸੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ | The post ਮੌਸਮ ਵਿਭਾਗ ਵੱਲੋਂ ਪੰਜਾਬ ‘ਚ 22 ਜੁਲਾਈ ਤੱਕ ਬਾਰਿਸ਼ ਦਾ ਯੈਲੋ ਅਲਰਟ ਜਾਰੀ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: IAS ਅਧਿਕਾਰੀ ਸੰਜੇ ਪੋਪਲੀ ਦਾ ਵਿਜੀਲੈਂਸ ਨੂੰ ਮਿਲਿਆ 2 ਦਿਨਾਂ ਰਿਮਾਂਡ Wednesday 19 July 2023 06:36 AM UTC+00 | Tags: disproportionate-assets-case ias-officer-sanjay-popli latest-news news punjab-news sanjay-popli ਚੰਡੀਗੜ੍ਹ, 19 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਨੂੰ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 , ਪੰਜਾਬ ਮੁਹਾਲੀ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 06.08.2022 ਵਿੱਚ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕਰਨ ਉਪਰੰਤ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਅਧਿਕਾਰੀ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਇਕ ਹੋਰ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਿਆਂਇਕ ਰਿਮਾਂਡ 'ਤੇ ਸੀ । ਮੁਕੱਦਮੇ ਦੀ ਤਫਤੀਸ਼ ਦੌਰਾਨ ਅਤੇ ਉਕਤ ਵੱਲੋਂ ਕੀਤੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਸੰਜੇ ਪੋਪਲੀ ਦੇ ਘਰੋਂ ਵੱਖ-ਵੱਖ ਕਿਸਮ ਦਾ ਸਾਮਾਨ ਬਰਾਮਦ ਕੀਤਾ ਗਿਆ, ਜਿਸ ਵਿੱਚ ਸੋਨੇ ਦੀਆਂ 9 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), ਵੱਖ-ਵੱਖ ਵਜ਼ਨ ਦੇ 49 ਸੋਨੇ ਦੇ ਬਿਸਕੁਟ (3160 ਗ੍ਰਾਮ), ਵੱਖ-ਵੱਖ ਵਜ਼ਨ ਦੇ 12 ਸੋਨੇ ਦੇ ਸਿੱਕੇ (356 ਗ੍ਰਾਮ), ਚਾਂਦੀ ਦੀਆਂ 3 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿਲੋਗ੍ਰਾਮ), 18 ਚਾਂਦੀ ਦੇ ਸਿੱਕੇ (180 ਗ੍ਰਾਮ), 4 ਐਪਲ ਆਈ-ਫੋਨ, ਇੱਕ ਸੈਮਸੰਗ ਫੋਲਡ ਫ਼ੋਨ, ਦੋ ਸੈਮਸੰਗ ਸਮਾਰਟ ਘੜੀਆਂ ਅਤੇ 500-500 ਦੇ 700 ਭਾਰਤੀ ਕਰੰਸੀ ਦੇ ਨੋਟ (ਕੁੱਲ 3,50,000 ਰੁਪਏ) ਸ਼ਾਮਲ ਹਨ। ਉਕਤ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਸੋਨੇ ਅਤੇ ਚਾਂਦੀ ਦੀ ਕੀਮਤ 6.62 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਉਕਤ ਮੁਲਜ਼ਮ ਦੀਆਂ ਜਾਇਦਾਦਾਂ, ਤਨਖ਼ਾਹਾਂ, ਬੈਂਕ ਖਾਤਿਆਂ ਅਤੇ ਹੋਰ ਅਸਾਸਿਆਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਅਗਲੇਰੀ ਪੜਤਾਲ ਜਾਰੀ ਹੈ । The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: IAS ਅਧਿਕਾਰੀ ਸੰਜੇ ਪੋਪਲੀ ਦਾ ਵਿਜੀਲੈਂਸ ਨੂੰ ਮਿਲਿਆ 2 ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਸਰਦੂਲਗੜ੍ਹ ਦੇ ਇੱਕ ਹਿੱਸੇ 'ਚ ਗ਼ਰੀਬ ਪਰਿਵਾਰ ਪਾਣੀ 'ਚ ਫਸੇ, NDRF ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ Wednesday 19 July 2023 06:49 AM UTC+00 | Tags: breaking-news floods ghaggar latest-news nes news punjab-government punjab-news sardulgarh sardulgarh-flood the-unmute-breaking-news the-unmute-latest-news the-unmute-news the-unmute-punjabi-news ਸਰਦੂਲਗੜ੍ਹ , 19 ਜੁਲਾਈ 2023: ਸਰਦੂਲਗੜ੍ਹ (Sardulgarh) ਦੇ ਫੂਸ ਮੰਡੀ ਵਿਖੇ ਘੱਗਰ ਦੇ ਵਿੱਚ ਪਾੜ ਪੈਣ ਕਾਰਨ ਪਾਣੀ ਸਰਦੂਲਗੜ੍ਹ ਸ਼ਹਿਰ ਦੇ ਵਿੱਚ ਪਹੁੰਚ ਚੁੱਕਿਆ ਹੈ ਤੇ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਜੁਟੇ ਹੋਏ ਹਨ ਅਤੇ ਉਥੇ ਹੀ ਲੋਕਾਂ ਨੇ ਕਿਹਾ ਹੈ ਕਿ ਪਾਣੀ ਰਾਤ ਇੰਨੀ ਤੇਜ਼ੀ ਦੇ ਨਾਲ ਆਇਆ ਜਿਸ ਕਾਰਨ ਬਹੁਤ ਸਾਰੇ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ। ਫੂਸ ਮੰਡੀ ਵਿਖੇ ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਦੇ ਕਾਰਨ ਪਾਣੀ ਲਗਾਤਾਰ ਸਰਦੂਲਗੜ (Sardulgarh) ਸ਼ਹਿਰ ਵੱਲ ਨੂੰ ਵਧ ਰਿਹਾ ਹੈ। ਪਾਣੀ ਪੰਜਾਬ ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ ਅਤੇ ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਹੇਠ ਆ ਗਿਆ ਹੈ | ਜਿਸ ਤਹਿਤ ਬਹੁਤ ਸਾਰੀ ਗਰੀਬ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ | ਪਿੰਡ ਵਾਸੀਆਂ ਦੇ ਮੁਤਾਬਕ 150 ਦੇ ਕਰੀਬ ਘਰ ਪਾਣੀ ਨਾਲ ਘਿਰੇ ਹੋਏ ਹਨ | ਇਨ੍ਹਾਂ ਪਰਿਵਾਰਾਂ ਨੂੰ ਐਨ.ਡੀ.ਆਰ.ਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ, ਉੱਥੇ ਹੀ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਘਰਾਂ ਦਾ ਜ਼ਰੂਰੀ ਸਮਾਨ ਘਰਾਂ ਦੇ ਵਿੱਚ ਮੌਜੂਦ ਹੈ। ਸਥਾਨਕ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮਿੱਟੀ ਦਾ ਪ੍ਰਬੰਧ ਜੇਸੀਬੀ ਵੀ ਆਦਿ ਉਪਲਬੱਧ ਕਰਵਾਈਆਂ ਜਾਣ ਤਾਂ ਕਿ ਉਹ ਆਪਣੇ ਘਰਾਂ ਦਾ ਵੀ ਬਚਾਅ ਕਰ ਸਕਣ ਅਤੇ ਪਾਣੀ ਨੂੰ ਬੰਨ੍ਹ ਮਾਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਾਣੀ ਤੋਂ ਬਚਾਉਣ ਦੇ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਪਾਣੀ ਲਗਾਤਾਰ ਤੇ ਤੇਜ਼ੀ ਦੇ ਨਾਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਪ੍ਰਸ਼ਾਸਨ ਆਪਣੀਆਂ ਟੀਮਾਂ ਭੇਜੇ ਅਤੇ ਲੋਕਾਂ ਨੂੰ ਬਾਹਰ ਕੱਢਣ ਦੇ ਲਈ ਯੋਗ ਪ੍ਰਬੰਧ ਕਰੇ ਅਤੇ ਇਸ ਦੇ ਨਾਲ ਹੀ ਜੋ ਪਾਣੀ ਦਾ ਤੇਜ਼ ਲਗਾਤਾਰ ਸ਼ਹਿਰ ਵੱਲ ਨੂੰ ਵਧ ਰਿਹਾ ਹੈ ਇਸ ਨੂੰ ਰੋਕਣ ਦੇ ਇੰਤਜ਼ਾਮ ਕੀਤੇ ਜਾਣ। ਸਥਾਨਕ ਲੋਕਾਂ ਦੇ ਮਨਾਂ ਦੇ ਵਿੱਚ ਗੁੱਸਾ ਹੈ ਕਿ ਘੱਗਰ ਦੇ ਵਿੱਚ ਹੜ੍ਹ ਆਉਣ ਕਾਰਨ ਸਰਦੂਲਗੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਨੂੰ ਆਪਣੀ ਲਪੇਟ ਦੇ ਵਿੱਚ ਲੈਂਦਾ ਹੈ ਪਰ ਸਰਕਾਰਾਂ ਵੱਲੋਂ ਇਸ ਦੇ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ। The post ਸਰਦੂਲਗੜ੍ਹ ਦੇ ਇੱਕ ਹਿੱਸੇ ‘ਚ ਗ਼ਰੀਬ ਪਰਿਵਾਰ ਪਾਣੀ ‘ਚ ਫਸੇ, NDRF ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ appeared first on TheUnmute.com - Punjabi News. Tags:
|
ਸ਼ਿਮਲਾ ਦੇ ਰੈਸਟੋਰੈਂਟ 'ਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ, ਇਕ ਦੀ ਮੌਤ 7 ਜ਼ਖਮੀ Wednesday 19 July 2023 07:09 AM UTC+00 | Tags: breaking-news himachal-pradesh latest-news news shimla shimla-blast ਚੰਡੀਗੜ੍ਹ, 19 ਜੁਲਾਈ 2023: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ (Shimla) ਦੇ ਮਿਡਲ ਬਾਜ਼ਾਰ ਸਥਿਤ ਇੱਕ ਰੈਸਟੋਰੈਂਟ ਵਿੱਚ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਇਕ ਦੀ ਮੌਤ ਹੋ ਗਈ ਹੈ ਜਦਕਿ 7 ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਆਈਜੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਮੱਧ ਬਾਜ਼ਾਰ ਸਥਿਤ ਹਿਮਾਚਲੀ ਰਸੋਈ ‘ਚ ਵਾਪਰਿਆ ਹੈ, ਘਟਨਾ ਮੰਗਲਵਾਰ ਸ਼ਾਮ 7 ਵਜੇ ਦੀ ਹੈ। ਇਹ ਰੈਸਟੋਰੈਂਟ ਮਾਲ ਰੋਡ ‘ਤੇ ਸਥਿਤ ਇਕ ਸ਼ੋਅਰੂਮ ਦੇ ਬਿਲਕੁਲ ਹੇਠਾਂ ਹੈ। ਸ਼ਾਮ ਨੂੰ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਨਾਲ ਲੱਗਦੀਆਂ 7 ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ। ਜਦਕਿ ਰੈਸਟੋਰੈਂਟ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਇਸ ਦੀ ਆਵਾਜ਼ ਸਾਰੇ ਮਾਲ ਰੋਡ ‘ਤੇ ਸੁਣਾਈ ਦਿੱਤੀ, ਜਿੱਥੇ ਇਹ ਘਟਨਾ ਵਾਪਰੀ ਉੱਥੇ ਫਾਇਰ ਵਿਭਾਗ ਦਾ ਫਾਇਰ ਸਟੇਸ਼ਨ ਵੀ ਹੈ। ਵਿਭਾਗ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜ਼ਖਮੀ ਲੋਕਾਂ ਨੂੰ ਰੈਸਟੋਰੈਂਟ ਤੋਂ ਬਾਹਰ ਕੱਢਿਆ ਗਿਆ। ਇਸ ਘਟਨਾ ਵਿੱਚ ਰੈਸਟੋਰੈਂਟ ਬੁਰੀ ਤਰ੍ਹਾਂ ਤਬਾਹ ਹੋ ਗਿਆ ਹੈ। ਸੱਤ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਾਲ ਰੋਡ ‘ਤੇ ਸਥਿਤ ਦੋ ਸ਼ੋਅਰੂਮ ਵੀ ਨੁਕਸਾਨੇ ਗਏ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਆਈਜੀਐਮਸੀ ਲਿਜਾਇਆ ਗਿਆ ਹੈ। The post ਸ਼ਿਮਲਾ ਦੇ ਰੈਸਟੋਰੈਂਟ ‘ਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ, ਇਕ ਦੀ ਮੌਤ 7 ਜ਼ਖਮੀ appeared first on TheUnmute.com - Punjabi News. Tags:
|
ਕੇਂਦਰੀ ਅਪਰਾਧ ਸ਼ਾਖਾ ਵੱਲੋਂ ਬੈਂਗਲੁਰੂ ਤੋਂ ਪੰਜ ਸ਼ੱਕੀ ਅੱਤਵਾਦੀ ਗ੍ਰਿਫਤਾਰ, ਅਸਲਾ ਬਰਾਮਦ Wednesday 19 July 2023 07:24 AM UTC+00 | Tags: bangalore bangalore-ccb breaking-news central-crime-branch news suspected-terrorists syed-suhail ਚੰਡੀਗੜ੍ਹ, 19 ਜੁਲਾਈ 2023: ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਕਰਨਾਟਕ ਦੇ ਬੈਂਗਲੁਰੂ (Bangalore) ਤੋਂ ਪੰਜ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸਈਦ ਸੁਹੇਲ, ਉਮਰ, ਜਾਨਿਦ, ਮੁਦਾਸਿਰ ਅਤੇ ਜ਼ਾਹਿਦ ਵਜੋਂ ਹੋਈ ਹੈ। ਸ਼ੱਕ ਹੈ ਕਿ ਟੀਮ ਨੇ ਬੈਂਗਲੁਰੂ ‘ਚ ਧਮਾਕੇ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾਈ ਸੀ। ਇਹ ਜਾਣਕਾਰੀ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਬੁੱਧਵਾਰ ਨੂੰ ਦਿੱਤੀ ਹੈ । ਸੀਸੀਬੀ ਨੇ ਕਿਹਾ ਕਿ ਸਾਰੇ ਪੰਜ 2017 ਦੇ ਇੱਕ ਕਤਲ ਕੇਸ ਵਿੱਚ ਦੋਸ਼ੀ ਸਨ ਅਤੇ ਪਰਾਪਨਾ ਅਗ੍ਰਹਾਰਾ ਕੇਂਦਰੀ ਜੇਲ੍ਹ ਵਿੱਚ ਸਨ, ਜਿੱਥੇ ਉਹ ਅੱਤਵਾਦੀਆਂ ਦੇ ਸੰਪਰਕ ਵਿੱਚ ਆਏ ਸਨ। ਸੀਸੀਬੀ ਨੇ ਵਿਸਫੋਟਕ ਸਮੱਗਰੀ ਵੀ ਜ਼ਬਤ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਪੰਜ ਸ਼ੱਕੀ ਅੱਤਵਾਦੀਆਂ ਕੋਲੋਂ ਚਾਰ ਵਾਕੀ ਟਾਕੀਜ਼, ਸੱਤ ਦੇਸੀ ਪਿਸਤੌਲ, 42 ਜਿੰਦਾ ਰਾਉਂਡ, ਦੋ ਖੰਜਰ, ਦੋ ਸੈਟੇਲਾਈਟ ਫੋਨ ਅਤੇ ਚਾਰ ਗ੍ਰਨੇਡ ਬਰਾਮਦ ਕੀਤੇ ਗਏ ਹਨ। ਪੰਜ ਸ਼ੱਕੀ ਅੱਤਵਾਦੀਆਂ ਦੀ ਗ੍ਰਿਫਤਾਰੀ ‘ਤੇ, ਬੈਂਗਲੁਰੂ (Bangalore) ਦੇ ਪੁਲਿਸ ਕਮਿਸ਼ਨਰ ਬੀ ਦਯਾਨੰਦ ਨੇ ਕਿਹਾ ਕਿ ਸੀਸੀਬੀ ਉਨ੍ਹਾਂ ਲੋਕਾਂ ਦਾ ਪਤਾ ਲਗਾਉਣ ਦੇ ਯੋਗ ਹੋ ਗਿਆ ਹੈ ਜਿਨ੍ਹਾਂ ਨੇ ਬੈਂਗਲੁਰੂ ਸ਼ਹਿਰ ਵਿੱਚ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਸੀ। ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
The post ਕੇਂਦਰੀ ਅਪਰਾਧ ਸ਼ਾਖਾ ਵੱਲੋਂ ਬੈਂਗਲੁਰੂ ਤੋਂ ਪੰਜ ਸ਼ੱਕੀ ਅੱਤਵਾਦੀ ਗ੍ਰਿਫਤਾਰ, ਅਸਲਾ ਬਰਾਮਦ appeared first on TheUnmute.com - Punjabi News. Tags:
|
IND W vs BAN W: ਭਾਰਤ ਨੇ ਬੰਗਲਾਦੇਸ਼ ਦੇ ਸਾਹਮਣੇ 229 ਦੌੜਾਂ ਦਾ ਟੀਚਾ ਰੱਖਿਆ, ਸੈਂਕੜਾ ਜੜਨ ਤੋਂ ਖੁੰਝੀ ਜੇਮਿਮਾ Wednesday 19 July 2023 07:35 AM UTC+00 | Tags: ban-vs-ind bcci breaking-news captain-harmanpreet-kaur cricket-news ind-w-vs-ban-w jemimah-rodrigues latest-news news punjab-news sports-news ਚੰਡੀਗੜ੍ਹ, 19 ਜੁਲਾਈ 2023: (IND W vs BAN W) ਭਾਰਤ ਅਤੇ ਬੰਗਲਾਦੇਸ਼ ਦੀ ਮਹਿਲਾ ਟੀਮ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਨੂੰ ਜਿੱਤ ਕੇ ਬੰਗਲਾਦੇਸ਼ ਦੀ ਟੀਮ ਪਹਿਲੀ ਵਾਰ ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ਜਿੱਤਣਾ ਚਾਹੇਗੀ। ਇਸ ਦੇ ਨਾਲ ਹੀ ਭਾਰਤੀ ਟੀਮ ਪਿਛਲੇ ਮੈਚ ‘ਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਜ਼ਬਰਦਸਤ ਵਾਪਸੀ ਕਰਨਾ ਚਾਹੇਗੀ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਅਤੇ ਕਰਦਿਆਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੇ ਸਾਹਮਣੇ 229 ਦੌੜਾਂ ਦਾ ਟੀਚਾ ਰੱਖਿਆ ਹੈ। ਮੈਚ ਵਿੱਚ ਸਨੇਹ ਰਾਣਾ ਦੇ ਰਨ ਆਊਟ ਹੋਣ ਨਾਲ ਭਾਰਤੀ ਪਾਰੀ ਦਾ ਅੰਤ ਹੋਇਆ। ਭਾਰਤ ਲਈ ਜੇਮਿਮਾ ਰੌਡਰਿਗਜ਼ (Jemimah Rodrigues) ਨੇ 78 ਗੇਂਦਾਂ ਵਿੱਚ ਸਭ ਤੋਂ ਵੱਧ 86 ਦੌੜਾਂ ਬਣਾਈਆਂ। ਕਪਤਾਨ ਹਰਮਨਪ੍ਰੀਤ ਨੇ 52 ਦੌੜਾਂ ਦੀ ਪਾਰੀ ਖੇਡੀ। ਸਮ੍ਰਿਤੀ ਮੰਧਾਨਾ ਨੇ 36 ਅਤੇ ਹਰਲੀਨ ਦਿਓਲ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਬੰਗਲਾਦੇਸ਼ ਲਈ ਸੁਲਤਾਨਾ ਖਾਤੂਨ ਅਤੇ ਨਾਹਿਦਾ ਅਖਤਰ ਨੇ ਦੋ-ਦੋ ਵਿਕਟਾਂ ਲਈਆਂ। ਰਾਬੀਆ ਖਾਨ ਅਤੇ ਮੁਰਫਾ ਅਖਤਰ ਨੂੰ ਇਕ-ਇਕ ਵਿਕਟ ਮਿਲੀ।
The post IND W vs BAN W: ਭਾਰਤ ਨੇ ਬੰਗਲਾਦੇਸ਼ ਦੇ ਸਾਹਮਣੇ 229 ਦੌੜਾਂ ਦਾ ਟੀਚਾ ਰੱਖਿਆ, ਸੈਂਕੜਾ ਜੜਨ ਤੋਂ ਖੁੰਝੀ ਜੇਮਿਮਾ appeared first on TheUnmute.com - Punjabi News. Tags:
|
ਗਠਜੋੜ ਦਾ ਨਾਂ 'ਇੰਡੀਆ' ਰੱਖਣ 'ਤੇ ਨਿਤੀਸ਼ ਕੁਮਾਰ ਦੀ ਨਾਰਾਜ਼ਗੀ ਦੀ ਖ਼ਬਰਾਂ ਗਲਤ: ਰਾਜੀਵ ਰੰਜਨ Wednesday 19 July 2023 07:50 AM UTC+00 | Tags: bjp breaking-news cm-nitish-kumar congress india news political-circles rahul-gandhi ਚੰਡੀਗੜ੍ਹ, 19 ਜੁਲਾਈ 2023: ਬੈਂਗਲੁਰੂ ‘ਚ 26 ਪਾਰਟੀਆਂ ਦੀ ਸਾਂਝੀ ਬੈਠਕ ਤੋਂ ਬਾਅਦ ਵਿਰੋਧੀ ਗਠਜੋੜ ਦਾ ਨਾਂ ‘ਇੰਡੀਆ’ ਰੱਖਿਆ ਗਿਆ ਹੈ। ਹਾਲਾਂਕਿ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਹੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ Nitish Kumar) ਲਾਲੂ-ਤੇਜਸਵੀ ਨਾਲ ਪਟਨਾ ਲਈ ਰਵਾਨਾ ਹੋ ਗਏ, ਜਿਸ ਤੋਂ ਬਾਅਦ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਕਿ ਨਿਤੀਸ਼ ਕੁਮਾਰ ਨੂੰ ‘ਇੰਡੀਆ’ ਦਾ ਨਾਂ ਸਹੀ ਨਹੀਂ ਲੱਗਾ | ਨਿਤੀਸ਼ ਕੁਮਾਰ ਦੀ ਨਾਰਾਜ਼ਗੀ ਦਾ ਇੱਕ ਹੋਰ ਕਾਰਨ ਉਨ੍ਹਾਂ ਨੂੰ ਵਿਰੋਧੀ ਖੇਮੇ ਦਾ ਕੋਆਰਡੀਨੇਟਰ ਨਾ ਬਣਾਉਣਾ ਦੱਸਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ‘ਚ ਸੀਐੱਮ ਨਿਤੀਸ਼ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਰਮਿਆਨ ਜੇਡੀਯੂ ਨੇ ਇਸ ‘ਤੇ ਚੁੱਪੀ ਤੋੜੀ ਹੈ। ਬੁੱਧਵਾਰ ਨੂੰ ਜੇਡੀਯੂ ਪ੍ਰਧਾਨ ਰਾਜੀਵ ਰੰਜਨ ਉਰਫ਼ ਲਲਨ ਸਿੰਘ ਨੇ ਕਿਹਾ ਕਿ ਨਿਤੀਸ਼ ਕੁਮਾਰ ਵਿਰੋਧੀ ਏਕਤਾ ਦੇ ਸੂਤਰਧਾਰ ਹਨ। ਜਿਸ ਨੇ ਸਾਰਿਆਂ ਨੂੰ ਇਕੱਠੇ ਕੀਤਾ ਹੈ, ਉਹ ਕਦੇ ਵੀ ਗੁੱਸੇ ਨਹੀਂ ਹੋ ਸਕਦੇ । ਲਲਨ ਸਿੰਘ ਨੇ ਦੱਸਿਆ ਕਿ 'ਇੰਡੀਆ' ਨਾਂ ਦਾ ਫੈਸਲਾ ਸਾਰਿਆਂ ਦੀ ਸਹਿਮਤੀ ਨਾਲ ਕੀਤਾ ਗਿਆ ਹੈ। The post ਗਠਜੋੜ ਦਾ ਨਾਂ ‘ਇੰਡੀਆ’ ਰੱਖਣ ‘ਤੇ ਨਿਤੀਸ਼ ਕੁਮਾਰ ਦੀ ਨਾਰਾਜ਼ਗੀ ਦੀ ਖ਼ਬਰਾਂ ਗਲਤ: ਰਾਜੀਵ ਰੰਜਨ appeared first on TheUnmute.com - Punjabi News. Tags:
|
ਚਮੋਲੀ ਜ਼ਿਲ੍ਹੇ 'ਚ ਟਰਾਂਸਫਾਰਮਰ ਫਟਣ ਕਾਰਨ ਵੱਡਾ ਹਾਦਸਾ, ਕਰੰਟ ਲੱਗਣ ਕਾਰਨ 10 ਜਣਿਆਂ ਦੀ ਮੌਤ Wednesday 19 July 2023 07:59 AM UTC+00 | Tags: breaking-news ਚੰਡੀਗੜ੍ਹ, 19 ਜੁਲਾਈ 2023: ਉੱਤਰਾਖੰਡ ਦੇ ਚਮੋਲੀ (Chamoli) ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ, ਇੱਥੇ ਅਲਕਨੰਦਾ ਨਦੀ ਦੇ ਕੰਢੇ ਟਰਾਂਸਫਾਰਮਰ ਫਟਣ ਨਾਲ 10 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ ਹਨ । ਚਮੋਲੀ ਦੇ ਐਸਪੀ ਪਰਮਿੰਦਰ ਡੋਭਾਲ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਵਿੱਚ ਪਿੱਪਲਕੋਟੀ ਦਾ ਆਊਟ ਚੌਕੀ ਇੰਚਾਰਜ ਵੀ ਸ਼ਾਮਲ ਹੈ। ਚਮੋਲੀ ਪੁਲਿਸ ਨੇ ਦੱਸਿਆ ਕਿ ਨਦੀ ਦੇ ਕੰਢੇ ਇਕ ਲਾਸ਼ ਪਈ ਸੀ, ਕਈ ਲੋਕ ਉਸ ਨੂੰ ਦੇਖਣ ਗਏ ਸਨ, ਉਹ ਵੀ ਕਰੰਟ ਦੀ ਲਪੇਟ ਵਿੱਚ ਆ ਗਏ। ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
The post ਚਮੋਲੀ ਜ਼ਿਲ੍ਹੇ ‘ਚ ਟਰਾਂਸਫਾਰਮਰ ਫਟਣ ਕਾਰਨ ਵੱਡਾ ਹਾਦਸਾ, ਕਰੰਟ ਲੱਗਣ ਕਾਰਨ 10 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਪਟਿਆਲਾ 'ਚ ਭਾਰੀ ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ, 2 ਜਣਿਆ ਦੀ ਮੌਤ Wednesday 19 July 2023 08:09 AM UTC+00 | Tags: breaking-news heavy-rain latest-news news painful-accident patiala patiala-news roof-collapsed the-unmute-breaking-news the-unmute-latest-news ਚੰਡੀਗੜ੍ਹ, 19 ਜੁਲਾਈ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀਆਂ ਖ਼ਬਰਾਂ ਹਨ, ਪਟਿਆਲਾ (Patiala) ਵਿੱਚ ਅੱਜ ਭਾਰੀ ਬਾਰਿਸ਼ ਪੈ ਰਹੀ ਹੈ | ਬੀਤੀ ਦੇਰ ਰਾਤ ਭਾਰੀ ਬਾਰਿਸ਼ ਕਾਰਨ ਪਟਿਆਲਾ ਦੇ ਨਾਲ ਲੱਗਦੇ ਰਾਘੋ ਮਾਜਰਾ ਦੇ ਜੰਗੀ ਜਥਾ ਗੁਰਦੁਆਰਾ ਸਾਹਿਬ ਨੇੜੇ ਇਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਹਾਦਸੇ ਵਿੱਚ ਮਕਾਨ ‘ਚ ਸੌ ਰਹੇ 2 ਵਿਅਕਤੀਆਂ ਦੀ ਮੌਤ ਹੋ ਗਈ, ਜਦੋਕਿ ਤਿੰਨ ਜਣੇ ਜ਼ਖਮੀ ਦੱਸੇ ਜਾ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਇਸ ਕਿਰਾਏ ਦੇ ਮਕਾਨ ‘ਚ ਪਰਵਾਸੀ ਮਜ਼ਦੂਰ ਰਹਿ ਰਹੇ ਸਨ। ਮ੍ਰਿਤਕਾਂ ਦੀ ਪਛਾਣ ਮੁੰਨਾ ਲਾਲ, ਰਮਾ ਸ਼ੰਕਰ ਵਜੋਂ ਹੋਈ ਹੈ। ਜਦਕਿ 3 ਜ਼ਖਮੀਆਂ ਦੀ ਪਛਾਣ ਗੰਗਾ ਰਾਮ, ਸੰਤੋਸ਼ ਕੁਮਾਰ, ਚਿਰੰਜੀ ਲਾਲ ਵਜੋਂ ਹੋਈ ਹੈ। The post ਪਟਿਆਲਾ ‘ਚ ਭਾਰੀ ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ, 2 ਜਣਿਆ ਦੀ ਮੌਤ appeared first on TheUnmute.com - Punjabi News. Tags:
|
ਲੁਧਿਆਣਾ: ਨਾਬਾਲਗ ਬੱਚੀ ਨਾਲ ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ, 25 ਸਾਲ ਤੱਕ ਨਹੀਂ ਮਿਲੇਗੀ ਪੈਰੋਲ Wednesday 19 July 2023 08:31 AM UTC+00 | Tags: breaking-news fast-track-special-court ludhiana-rape-case news punjab-news punjab-rape-case special-court-of-ludhiana ਚੰਡੀਗੜ੍ਹ, 19 ਜੁਲਾਈ 2023: ਲੁਧਿਆਣਾ ਦੀ ਫਾਸਟ ਟ੍ਰੈਕ ਸਪੈਸ਼ਲ ਕੋਰਟ ਨੇ ਨਾਬਾਲਗ ਨਾਲ ਬਲਾਤਕਾਰ (Rape) ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਦੋਸ਼ੀ ਨੂੰ 25 ਸਾਲ ਤੱਕ ਪੈਰੋਲ ਨਹੀਂ ਮਿਲ ਸਕੇਗੀ। ਮੁਲਜ਼ਮ ਦੀ ਪਛਾਣ ਈਸ਼ਵਰ ਵਿਸ਼ਵਕਰਮਾ ਉਰਫ਼ ਗੋਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਵੇਲੇ ਬੱਚੀ ਦੀ ਉਮਰ 8 ਸਾਲ ਦੀ ਸੀ | ਸਾਲ 2020 ਵਿੱਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਨ੍ਹਾਂ ਦੀਆਂ 3 ਕੁੜੀਆਂ ਅਤੇ 1 ਮੁੰਡਾ ਹੈ। ਉਹ ਆਪਣੀ ਪਤਨੀ ਨਾਲ ਇਲਾਕੇ ‘ਚ ਸਬਜ਼ੀ ਵੇਚ ਰਿਹਾ ਸੀ। ਕੁਝ ਸਮੇਂ ਬਾਅਦ ਵੱਡੀ ਬੇਟੀ ਨੇ ਉਸ ਨੂੰ ਦੱਸਿਆ ਕਿ ਉਸਦੀ ਕੁੜੀ ਦਾ ਪਤਾ ਨਹੀਂ ਲੱਗ ਸਕਿਆ। ਕਾਫ਼ੀ ਦੇਰ ਤੱਕ ਜਦੋਂ ਉਹ ਵਾਪਸ ਨਾ ਆਈ ਤਾਂ ਉਸਦੀ ਭਾਲ ਸ਼ੁਰੂ ਕੀਤੀ ਗਈ। ਜਿਵੇਂ ਹੀ ਉਹ ਵੇਹੜੇ ‘ਚ ਈਸ਼ਵਰ ਵਿਸ਼ਵਕਰਮਾ ਉਰਫ ਗੋਰਾ ਦੇ ਕਮਰੇ ਦੇ ਬਾਹਰ ਪਹੁੰਚਿਆ ਤਾਂ ਉਸ ਨੂੰ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ, ਇਸ ਤੋਂ ਬਾਅਦ ਜਦੋਂ ਉਸ ਨੇ ਦਰਵਾਜ਼ਾ ਤੋੜਿਆ ਤਾਂ ਲੜਕੀ ਕਮਰੇ ‘ਚ ਜ਼ਮੀਨ ‘ਤੇ ਪਈ ਸੀ। ਇਸ ਤੋਂ ਬਾਅਦ ਗੋਰਾ ਉਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਮੁਤਾਬਕ ਗੋਰਾ ਨੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ 1 ਅਕਤੂਬਰ 2020 ਨੂੰ ਸਮਰਾਲਾ ਚੌਕ ਤੋਂ ਗ੍ਰਿਫ਼ਤਾਰ ਕਰ ਲਿਆ ਸੀ । ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ । The post ਲੁਧਿਆਣਾ: ਨਾਬਾਲਗ ਬੱਚੀ ਨਾਲ ਬਲਾਤਕਾਰ ਮਾਮਲੇ ‘ਚ ਉਮਰ ਕੈਦ ਦੀ ਸਜ਼ਾ, 25 ਸਾਲ ਤੱਕ ਨਹੀਂ ਮਿਲੇਗੀ ਪੈਰੋਲ appeared first on TheUnmute.com - Punjabi News. Tags:
|
ਜਾਗਦੀ ਜ਼ਮੀਰ ਵਾਲੀਆਂ ਬੀਬੀਆਂ ਤੋਂ ਸੇਧ ਲੈਣ ਅਕਾਲੀ ਲੀਡਰ: ਸੁਖਦੇਵ ਸਿੰਘ ਢੀਂਡਸਾ Wednesday 19 July 2023 08:38 AM UTC+00 | Tags: akali-leader breaking-news latest-news news shiromani-akali-dal sukhbir-singh-badal sukhdev-singh-dhindsa ਚੰਡੀਗੜ੍ਹ, 19 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫੈਸਲੇ ਦੇ ਖ਼ਿਲਾਫ਼ ਸਮੂਹਿਕ ਅਸਤੀਫ਼ਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੂੰ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਜੋ ਕੰਮ ਬਾਦਲ ਦਲ ਵਿਚ ਮਜਬੂਰ ਹੋਏ ਬੈਠੇ ਵੱਡੇ-ਵੱਡੇ ਲੀਡਰ ਨਾ ਕਰ ਸਕੇ ਉਹ ਕੰਮ ਇਨ੍ਹਾਂ ਜੁਝਾਰੂ ਬੀਬੀਆਂ ਨੇ ਕਰਕੇ ਆਪਣੀ ਜਾਗਦੀ ਜ਼ਮੀਰ ਦਾ ਸਬੂਤ ਦਿੱਤਾ ਹੈ। ਸ.ਢੀਂਡਸਾ ਨੇ ਬੀਬੀਆਂ ਵਲੋਂ ਚੁੱਕੇ ਗਏ ਇਸ ਸ਼ਲਾਘਾਯੋਗ ਕਦਮ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ Sukhdev Singh Dhindsa) ਅੱਗੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਵਿਚ ਕੁਰਬਾਨੀਆਂ ਕਰਨ ਵਾਲੇ ਲੀਡਰਾਂ ਦੀ ਹੀ ਬਹੁਤਾਤ ਹੁੰਦੀ ਸੀ ਪਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸਿਰਫ਼ ਚਾਪਲੂਸਾਂ ਦੀ ਪਾਰਟੀ ਬਣਕੇ ਰਹਿ ਗਿਆ ਹੈ। ਯੋਗਤਾ ਅਤੇ ਸੀਨੀਅਰਤਾ ਨੂੰ ਇਕ ਪਾਸੇ ਰੱਖਕੇ ਕੇਵਲ ਸੁਖਬੀਰ ਸਿੰਘ ਬਾਦਲ ਦੀ ਜੀ-ਹਜੂਰੀ ਕਰਨ ਵਾਲਿਆਂ ਨੂੰ ਹੀ ਵੱਡੇ-ਵੱਡੇ ਅਹੁਦੇ ਦਿੱਤੇ ਜਾਂਦੇ ਹਨ। ਉਨ੍ਹਾਂ ਆਖਿਆ ਕਿ ਅਕਾਲੀ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਕਾਰਨ ਹੀ ਅੱਜ ਅਕਾਲੀ ਦਲ ਹਾਸ਼ੀਏ `ਤੇ ਆ ਗਿਆ ਹੈ। ਸ.ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਉਸੇ ਦਰੱਖਤ ਨੂੰ ਵੱਢ ਰਿਹਾ ਹੈ ਜਿਸ ਦੀ ਟਾਹਣੀ `ਤੇ ਉਹ ਖ਼ੁਦ ਬੈਠਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਵਿਚ ਡਰਕੇ ਬੈਠੇ ਲੀਡਰਾਂ ਨੂੰ ਵੀ ਜਾਗਦੀ ਜ਼ਮੀਰ ਵਾਲੀਆਂ ਇਨ੍ਹਾਂ ਬੀਬੀਆਂ ਤੋਂ ਸੇਧ ਲੈਕੇ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਰਵੱਈਏ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। The post ਜਾਗਦੀ ਜ਼ਮੀਰ ਵਾਲੀਆਂ ਬੀਬੀਆਂ ਤੋਂ ਸੇਧ ਲੈਣ ਅਕਾਲੀ ਲੀਡਰ: ਸੁਖਦੇਵ ਸਿੰਘ ਢੀਂਡਸਾ appeared first on TheUnmute.com - Punjabi News. Tags:
|
ਬਸਪਾ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ 'ਚ ਇਕੱਲਿਆਂ ਲੜੇਗੀ ਚੋਣ: ਮਾਇਆਵਤੀ Wednesday 19 July 2023 09:09 AM UTC+00 | Tags: breaking-news bsp-chief-mayawati mayawati ਚੰਡੀਗੜ੍ਹ, 19 ਜੁਲਾਈ 2023: ਬਸਪਾ ਮੁਖੀ ਮਾਇਆਵਤੀ (Mayawati) ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ 2024 ਲੋਕ ਸਭਾ ਚੋਣਾਂ ਨੇੜੇ ਹਨ, ਸਾਡੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ ਅਤੇ ਅਸੀਂ ਦੇਸ਼ ਭਰ ਵਿਚ ਬੈਠਕਾਂ ਵੀ ਕਰ ਰਹੇ ਹਾਂ। ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਅਸੀਂ ਇਕੱਲੇ ਹੀ ਚੋਣ ਲੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਦਮ ‘ਤੇ ਚੋਣ ਲੜਾਂਗੇ ਅਤੇ ਹਰਿਆਣਾ, ਪੰਜਾਬ ਅਤੇ ਹੋਰ ਸੂਬਿਆਂ ਵਿੱਚ ਅਸੀਂ ਰਾਜ ਦੀਆਂ ਖੇਤਰੀ ਪਾਰਟੀਆਂ ਨਾਲ ਚੋਣ ਲੜ ਸਕਦੇ ਹਾਂ। ਉਨ੍ਹਾਂ ਕਿਹਾ ਇਨ੍ਹਾਂ ਦਾ ਐੱਨ.ਡੀ.ਏ ਅਤੇ ਯੂ.ਪੀ.ਏ ਨਾਲ ਗੱਠਜੋੜ ਨਾ ਹੋਵੇ | ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਮੰਗਲਵਾਰ ਨੂੰ ਬੈਂਗਲੁਰੂ ‘ਚ ਹੋਈ ਵਿਰੋਧੀ ਪਾਰਟੀਆਂ ਦੀ ਦੂਜੀ ਆਮ ਬੈਠਕ ‘ਤੇ ਹਮਲਾ ਬੋਲਿਆ ਹੈ। ਲਖਨਊ ਵਿੱਚ ਪ੍ਰੈਸ ਕਾਨਫਰੰਸ ਵਿੱਚ ਮਾਇਆਵਤੀ ਨੇ ਕਿਹਾ ਕਿ ਵਿਰੋਧੀ ਗਠਜੋੜ ਸੱਤਾ ਵਿੱਚ ਆਉਣ ਦਾ ਸੁਪਨਾ ਦੇਖ ਰਿਹਾ ਹੈ। ਬਸਪਾ ਮੁਖੀ ਮਾਇਆਵਤੀ ਨੇ ਐਨਡੀਏ ਜਾਂ 'ਇੰਡੀਆ ਅਲਾਇੰਸ' ਤੋਂ ਦੂਰੀ ਬਣਾ ਕੇ ਰੱਖਣ ਦਾ ਐਲਾਨ ਕੀਤਾ ਹੈ। ਮਾਇਆਵਤੀ ਨੇ ਭਾਜਪਾ ਅਤੇ ਕਾਂਗਰਸ ‘ਤੇ ਸੱਤਾ ਲਈ ਗਠਜੋੜ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜਾਤੀਵਾਦੀ ਪਾਰਟੀਆਂ ਨਾਲ ਗਠਜੋੜ ਕਰ ਰਹੀ ਹੈ। ਇਸ ਤੋਂ ਇਲਾਵਾ ਮਾਇਆਵਤੀ ਨੇ ਦਾਅਵਾ ਕੀਤਾ ਕਿ ਬਸਪਾ ਰਾਜਸਥਾਨ-ਛੱਤੀਸਗੜ੍ਹ ‘ਚ ਇਕੱਲਿਆਂ ਹੀ ਚੋਣ ਲੜੇਗੀ। The post ਬਸਪਾ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ‘ਚ ਇਕੱਲਿਆਂ ਲੜੇਗੀ ਚੋਣ: ਮਾਇਆਵਤੀ appeared first on TheUnmute.com - Punjabi News. Tags:
|
ਅੰਮ੍ਰਿਤਸਰ ਅਦਾਲਤ ਨੇ ਓਮ ਪ੍ਰਕਾਸ਼ ਸੋਨੀ ਨੂੰ 14 ਦਿਨ ਦੀ ਜੂਡੀਸ਼ੀਅਲ 'ਤੇ ਭੇਜਿਆ Wednesday 19 July 2023 10:02 AM UTC+00 | Tags: aam-aadmi-party breaking-news latest-news news om-parkash-soni om-parkash-sonis-arrest om-prakash-soni partap-bajwa partap-singh-bajwa punjab-congress punjab-government punjab-news the-unmute-breaking-news ਅੰਮ੍ਰਿਤਸਰ, 19 ਜੁਲਾਈ 2023: ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Parkash Soni) ਦਾ 2 ਦਿਨ ਦਾ ਰਿਮਾਂਡ ਖ਼ਤਮ ਹੋਣ ‘ਤੇ ਅੱਜ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਅਦਾਲਤ ਨੇ ਸੁਣਵਾਈ ਕਰਦਿਆਂ ਓਮ ਪ੍ਰਕਾਸ਼ ਸੋਨੀ ਨੂੰ 14 ਦਿਨ ਲਈ ਜੂਡੀਸ਼ੀਅਲ ‘ਤੇ ਭੇਜ ਦਿੱਤਾ ਹੈ | ਓਮ ਪ੍ਰਕਾਸ਼ ਸੋਨੀ ਨੂੰ ਹਸਪਤਾਲ ਤੋਂ ਵ੍ਹੀਲ ਚੇਅਰ ਦੀ ਮੱਦਦ ਨਾਲ ਅਦਾਲਤ ਲਿਆਂਦਾ ਗਿਆ, ਇਸ ਦੌਰਾਨ ਸੋਨੀ ਦੇ ਸਮਰਥਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਦੂਜੇ ਪਾਸੇ ਇਸ ਮਾਮਲੇ ‘ਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਓਮ ਪ੍ਰਕਾਸ਼ ਸਿਹਤ ਵਿੱਚ ਸੁਧਾਰ ਨਾ ਹੋਣ ਕਰਕੇ ਲਗਾਤਾਰ ਹੀ ਵਿਜੀਲੈਂਸ ਰਿਮਾਂਡ ਮੰਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਲੇਕਿਨ ਉਹਨਾਂ ਨੂੰ ਅਦਾਲਤ ‘ਤੇ ਪੂਰਾ ਯਕੀਨ ਹੈ ਕਿ ਉਹ ਸਹੀ ਫੈਸਲਾ ਸੁਣਾਉਣਗੇ | ਵਿਜੀਲੈਂਸ ਬਿਊਰੋ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ (Om Parkash Soni) ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ ਹਨ। 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ, ਕੁੱਲ ਆਮਦਨ 4,52,18,771 ਰੁਪਏ ਸੀ, ਜਦੋਂ ਕਿ ਉਸ ਦੀ ਤਰਫੋਂ ਖਰਚਾ 12,48,42,692 ਰੁਪਏ ਸੀ। ਸੋਨੀ ਦੁਆਰਾ ਕੀਤਾ ਗਿਆ ਇਹ ਖਰਚਾ 7,96,23,921 ਰੁਪਏ ਯਾਨੀ ਉਸਦੀ ਆਮਦਨ ਤੋਂ 176.08 ਫੀਸਦੀ ਵੱਧ ਹੈ। ਵਿਜੀਲੈਂਸ ਮੁਤਾਬਕ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਰੱਖੀਆਂ ਹੋਈਆਂ ਹਨ। ਵਿਜੀਲੈਂਸ ਬਿਊਰੋ ਪਿਛਲੇ ਛੇ ਮਹੀਨਿਆਂ ਤੋਂ ਉਸ ਦੀਆਂ ਜਾਇਦਾਦਾਂ ਦੀ ਜਾਂਚ ਵਿੱਚ ਜੁਟੀ ਹੋਈ ਸੀ। The post ਅੰਮ੍ਰਿਤਸਰ ਅਦਾਲਤ ਨੇ ਓਮ ਪ੍ਰਕਾਸ਼ ਸੋਨੀ ਨੂੰ 14 ਦਿਨ ਦੀ ਜੂਡੀਸ਼ੀਅਲ ‘ਤੇ ਭੇਜਿਆ appeared first on TheUnmute.com - Punjabi News. Tags:
|
ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਇਕ ਮਹੀਨੇ ਦੀ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ Wednesday 19 July 2023 10:10 AM UTC+00 | Tags: badminton badminton-games breaking-news games hyderabad jwala-gutta-badminton-academy jwala-gutta-badminton-academy-hyderabad meet-hayer punjab punjab-sports-department sports-academy sports-news ਚੰਡੀਗੜ੍ਹ, 19 ਜੁਲਾਈ 2023: ਹੈਦਰਾਬਾਦ ਵਿਖੇ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ (Jwala Gutta Badminton Academy) ਵਿੱਚ ਇਕ ਮਹੀਨੇ ਦੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਪੰਜਾਬ ਪਰਤੇ ਖਿਡਾਰੀਆਂ ਦੇ ਚਿਹਰਿਆਂ ਉਤੇ ਉਤਸ਼ਾਹ ਤੇ ਜਲੌਅ ਦੇਖਣ ਵਾਲਾ ਸੀ। ਗੱਲਬਾਤ ਵਿੱਚ ਅੱਠ ਵਰ੍ਹਿਆਂ ਦੇ ਯੁਵਾਨ ਬਾਂਸਲ, 10 ਵਰ੍ਹਿਆਂ ਦੀ ਕਾਮਿਲ ਸੱਭਰਵਾਲ, 13 ਵਰ੍ਹਿਆਂ ਦੇ ਸ਼ੀਵਾਨ ਢੀਂਗਰਾ ਤੇ 14 ਵਰ੍ਹਿਆਂ ਦੀ ਆਰੁਸ਼ੀ ਮਹਿਤਾ ਆਤਮ ਵਿਸ਼ਵਾਸ ਨਾਲ ਲਬਰੇਜ਼ ਸਨ। ਨਵੀਂ ਉਮਰ ਦੇ ਇਨਾਂ ਖਿਡਾਰੀਆਂ ਦਾ ਨਿਸ਼ਾਨਾ ਹੁਣ ਪੁਲੇਲਾ ਗੋਪੀਚੰਦ, ਸਾਇਨਾ ਨੇਹਵਾਲ, ਪੀ.ਵੀ.ਸਿੰਧੂ, ਜਵਾਲਾ ਗੁੱਟਾ, ਲਕਸ਼ੇ ਸੇਨ ਵਾਂਗ ਬੈਡਮਿੰਟਨ ਦੀ ਦੁਨੀਆਂ ਵਿੱਚ ਸਿਖਰ ਉਤੇ ਪਹੁੰਚਣਾ ਹੈ। ਅਜਿਹਾ ਆਤਮ ਵਿਸ਼ਵਾਸ ਸਾਰੇ 34 ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਜਦੋਂ ਉਹ ਆਪਣੀ ਸਿਖਲਾਈ ਦੇ ਤਜ਼ਰਬੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਾਾਂਝੇ ਕਰ ਰਹੇ ਸਨ। ਪੰਜਾਬ ਭਵਨ ਚੰਡੀਗੜ੍ਹ ਦਾ ਚੌਗਿਰਦਾ ਇਨਾਂ ਉਭਰਦੇ ਖਿਡਾਰੀਆਂ ਦੇ ਜੋਸ਼ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸੁਫਨਾ ਇਹ ਖਿਡਾਰੀ ਹੁਣ ਆਪਣੀ ਲਗਨ ਤੇ ਮਿਹਨਤ ਨਾਲ ਪੂਰਾ ਕਰਨਗੇ। ਪੰਜਾਬ ਦੇ ਖੇਡ ਵਿਭਾਗ ਵੱਲੋਂ ਆਪਣੇ ਖਰਚੇ ਉਤੇ ਹੈਦਰਾਬਾਦ ਸਿਖਲਾਈ ਲਈ ਭੇਜੇ 34 ਖਿਡਾਰੀ ਇਕ ਮਹੀਨੇ ਦੌਰਾਨ ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਭਾਰਤੀ ਬੈਡਮਿੰਟਨ ਕੋਚ ਐਸ.ਐਮ.ਆਰਿਫ ਕੋਲੋਂ ਸਿੱਖੇ ਗੁਰਾਂ ਅਤੇ ਤਕਨੀਕਾਂ ਤੋਂ ਆਪਣੇ ਰੋਜ਼ਾਨਾ ਦੇ ਅਭਿਆਸ ਦੌਰਾਨ ਸੇਧ ਲੈਂਦੇ ਰਹਿਣਗੇ। ਭਾਰਤੀ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਵੱਲੋਂ ਕੈਂਪ ਦੌਰਾਨ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰ ਖਿਡਾਰੀ ਵਿੱਚ ਉਸ ਵਰਗਾ ਬਣਨ ਦੀ ਦ੍ਰਿੜਤਾ ਪੈਦਾ ਹੋਈ। ਖੇਡ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਦੌਰਾਨ ਖਿਡਾਰੀਆਂ ਨੇ ਇਕ ਮਹੀਨੇ ਦੌਰਾਨ ਹੋਏ ਤਜ਼ਰਬੇ ਵੀ ਸਾਂਝੇ ਕੀਤੇ। ਕੋਰਟ ਵਿੱਚ ਖੇਡਣ ਦੀਆਂ ਨਵੀਆਂ ਤਕਨੀਕਾਂ ਅਤੇ ਸਟਰੈਚਿੰਗ ਦੀ ਵਿਧੀ ਖਿਡਾਰੀਆਂ ਨੂੰ ਸਭ ਤੋਂ ਵੱਧ ਪਸੰਦ ਆਈ। ਮੀਤ ਹੇਅਰ ਨੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਖਿਡਾਰੀਆਂ ਨੂੰ ਖੇਡਾਂ ਦੇ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਵੀਂ ਖੇਡ ਨੀਤੀ ਸੂਬੇ ਦੀਆਂ ਖੇਡਾਂ ਤੇ ਖਿਡਾਰੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਦੇ ਮੀਤ ਹੇਅਰ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਜੋ ਜਵਾਲਾ ਗੁੱਟਾ ਅਕੈਡਮੀ ਵੱਲੋਂ ਖੇਡ ਮੰਤਰੀ ਲਈ ਵਿਸ਼ੇਸ਼ ਤੌਰ ਉਤੇ ਭੇਜਿਆ ਗਿਆ ਸੀ। ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 8 ਸਾਲ ਤੋਂ 15 ਸਾਲ ਤੱਕ ਉਮਰ ਵਰਗ ਦੇ ਕੁੱਲ 34 ਬੈਡਮਿੰਟਨ ਖਿਡਾਰੀਆਂ ਨੇ ਹੈਦਰਾਬਾਦ ਵਿਖੇ ਇਕ ਮਹੀਨਾ ਸਿਖਲਾਈ ਹਾਸਲ ਕੀਤੀ। ਇਨਾਂ ਵਿੱਚ 18 ਕੁੜੀਆਂ ਤੇ 16 ਮੁੰਡੇ ਸਨ। ਇਨ੍ਹਾਂ ਖਿਡਾਰੀਆਂ ਨਾਲ ਵਰੁਣ ਕੁਮਾਰ ਤੇ ਸਹਿਨਾਜ਼ ਖਾਨ ਕੋਚ ਵੀ ਗਏ ਸਨ। ਕੈਂਪ ਦੀ ਸਮਾਪਤੀ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਪੇਸ਼ ਕੀਤੀ ਭੰਗੜੇ ਦੀ ਪੇਸ਼ਕਾਰੀ ਨੇ ਜਵਾਲਾ ਗੁੱਟਾ ਅਕੈਡਮੀਆਂ ਦੇ ਸਾਰੇ ਖਿਡਾਰੀਆਂ ਦਾ ਮਨ ਮੋਹ ਲਿਆ। The post ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਇਕ ਮਹੀਨੇ ਦੀ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ appeared first on TheUnmute.com - Punjabi News. Tags:
|
ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 'ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਅਭਿਆਸਾਂ ਤੋਂ ਸੇਧ ਲਵੇਗਾ Wednesday 19 July 2023 10:17 AM UTC+00 | Tags: aam-aadmi-party andhra-pradesh breaking-news cm-bhagwant-mann food latest-news news punjab-food-security-rules-2016 punjab-news punjab-state-food-commission telangana the-unmute-breaking-news ਚੰਡੀਗੜ੍ਹ, 19 ਜੁਲਾਈ 2023: ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (Punjab State Food Commission) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਅਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ ‘ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ। ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਮੈਂਬਰ ਇੰਦਰਾ ਗੁਪਤਾ ਅਤੇ ਪ੍ਰੀਤੀ ਚਾਵਲਾ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ ਵਿੱਚ ਸੋਧ ਸਬੰਧੀ ਆਪਣੇ-ਆਪਣੇ ਸੁਝਾਅ ਦੇਣਗੇ। ਇਸ ਤੋਂ ਬਾਅਦ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪ੍ਰਾਪਤ ਸੁਝਾਵਾਂ ਦੀ ਸਾਂਝੀ ਸੂਚੀ ਮੈਂਬਰਾਂ ਦੇ ਸੁਝਾਵਾਂ ਸਮੇਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਭੇਜੀ ਜਾਵੇਗੀ ਤਾਂ ਜੋ ਇਨ੍ਹਾਂ ਸੁਝਾਵਾਂ ਨੂੰ ਪੰਜਾਬ ਖੁਰਾਕ ਸੁਰੱਖਿਆ ਨਿਯਮਾਂ, 2016 ਵਿੱਚ ਸ਼ਾਮਲ ਕੀਤਾ ਜਾ ਸਕੇ। ਕਮਿਸ਼ਨ ਨੇ ਡਿਪਟੀ ਕਮਿਸ਼ਨਰ, ਯੂਟੀ ਚੰਡੀਗੜ੍ਹ ਦੇ ਹੁਕਮ ਨੰਬਰ ਡੀਸੀ/ਡੀਐਨ/ਐਫ-20/2023/13357-63 ਮਿਤੀ 28.05.2023 ਰਾਹੀਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ 01.04.2023 ਤੋਂ 31.03.2024 (ਦੋਵੇਂ ਦਿਨਾਂ ਸਮੇਤ) ਤੱਕ ਕਮਿਸ਼ਨ ਵਿੱਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਪੀਅਨ-ਹੈਲਪਰ, ਸਫ਼ਾਈ ਕਰਮਚਾਰੀ ਕਮ ਚੌਕੀਦਾਰ, ਡਰਾਈਵਰ ਲਾਈਟ, ਕਲਰਕ, ਆਫਿਸ ਸਹਾਇਕ (ਸੀਨੀਅਰ ਸਹਾਇਕ), ਨਿੱਜੀ ਸਹਾਇਕ, ਸੁਪਰਡੈਂਟ ਗ੍ਰੇਡ 1, ਅਤੇ ਨਿਜੀ ਸਕੱਤਰ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਭਵਿੱਖ ਵਿੱਚ ਵੀ ਡਿਪਟੀ ਕਮਿਸ਼ਨਰ, ਯੂ.ਟੀ. ਚੰਡੀਗੜ੍ਹ ਵੱਲੋਂ ਕੀਤੀਆਂ ਗਈਆਂ ਸੋਧਾਂ ਅਨੁਸਾਰ ਪੀ.ਐੱਸ.ਐੱਫ.ਸੀ. ਦੇ ਚੇਅਰਮੈਨ ਨੂੰ ਆਪਣੇ ਆਊਟਸੋਰਸਡ ਕਰਮਚਾਰੀਆਂ ਵਾਸਤੇ ਘੱਟੋ-ਘੱਟ ਤਨਖਾਹ ਦੀਆਂ ਸੋਧੀਆਂ ਦਰਾਂ ਨੂੰ ਮਨਜ਼ੂਰੀ ਦੇਣ ਵਾਸਤੇ ਅਧਿਕਾਰਤ ਕੀਤਾ ਹੈ। ਇਸ ਮੌਕੇ ਚੇਅਰਮੈਨ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਪ੍ਰਭਾਵਿਤ ਸਕੂਲਾਂ ਦੇ ਨਾਲ-ਨਾਲ ਆਂਗਣਵਾੜੀਆਂ ਦੀ ਪਛਾਣ ਕਰਨ ਲਈ ਕਿਹਾ ਤਾਂ ਜੋ ਸਥਿਤੀ 'ਤੇ ਕਾਬੂ ਪਾਉਣ ਲਈ ਢੁੱਕਵੇਂ ਯਤਨ ਕੀਤੇ ਜਾ ਸਕਣ। The post ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ‘ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਅਭਿਆਸਾਂ ਤੋਂ ਸੇਧ ਲਵੇਗਾ appeared first on TheUnmute.com - Punjabi News. Tags:
|
ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਬ੍ਰਮ ਸ਼ੰਕਰ ਜਿੰਪਾ Wednesday 19 July 2023 10:22 AM UTC+00 | Tags: bram-shankar-jimpa flood flood-affected-water-supply latest-news news punjab-floods punjab-floods-vicitms punjab-news the-unmute-breaking-news water-supply-schemes ਚੰਡੀਗੜ੍ਹ, 19 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ (Water Supply Schemes) ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ 'ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ (Water Supply Schemes) ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ। ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ। The post ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਏਸ਼ੀਆਈ ਖੇਡਾਂ 'ਚ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਦੀ ਸਿੱਧੀ ਐਂਟਰੀ 'ਤੇ ਉੱਠੇ ਸਵਾਲ, ਦੂਜੇ ਪਹਿਲਵਾਨ ਨਾਰਾਜ਼ Wednesday 19 July 2023 10:43 AM UTC+00 | Tags: antim-panghal asian-games asian-games-2023 asian-games-trials bajrang-punia breaking-news news sports-news vinesh-phogat ਚੰਡੀਗੜ੍ਹ, 19 ਜੁਲਾਈ 2023: ਮੌਜੂਦਾ ਅੰਡਰ-20 ਵਿਸ਼ਵ ਚੈਂਪੀਅਨ ਅੰਤਿਮ ਪੰਘਾਲ ਨੇ ਬੁੱਧਵਾਰ ਨੂੰ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ ਦੇ ਟਰਾਇਲਾਂ ‘ਚ ਦਿੱਤੀ ਗਈ ਛੋਟ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ 53 ਕਿਲੋਗ੍ਰਾਮ ਵਰਗ ਵਿੱਚ ਸਿਰਫ਼ ਉਹ ਹੀ ਨਹੀਂ ਸਗੋਂ ਹੋਰ ਵੀ ਕਈ ਭਾਰਤੀ ਪਹਿਲਵਾਨ ਇਸ ਪ੍ਰਸਿੱਧ ਪਹਿਲਵਾਨ ਨੂੰ ਹਰਾਉਣ ਦੇ ਸਮਰੱਥ ਹਨ। ਵਿਨੇਸ਼ ਫੋਗਾਟ (53 ਕਿਲੋਗ੍ਰਾਮ) ਅਤੇ ਬਜਰੰਗ ਪੂਨੀਆ (65 ਕਿਲੋਗ੍ਰਾਮ) ਨੂੰ ਮੰਗਲਵਾਰ ਨੂੰ ਭਾਰਤੀ ਓਲੰਪਿਕ ਸੰਘ ਦੀ ਐਡ-ਹਾਕ ਕਮੇਟੀ ਨੇ ਏਸ਼ੀਆਈ ਖੇਡਾਂ (Asian Games) ਲਈ ਸਿੱਧੀ ਐਂਟਰੀ ਦਿੱਤੀ ਸੀ, ਜਦੋਂ ਕਿ ਹੋਰ ਪਹਿਲਵਾਨਾਂ ਨੂੰ 22 ਅਤੇ 23 ਜੁਲਾਈ ਨੂੰ ਟਰਾਇਲਾਂ ਰਾਹੀਂ ਭਾਰਤੀ ਟੀਮ ਵਿੱਚ ਆਪਣੀ ਥਾਂ ਪੱਕੀ ਕਰਨੀ ਪਵੇਗੀ | ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ 19 ਸਾਲਾ ਪੰਘਾਲ ਨੇ ਪੁੱਛਿਆ ਕਿ ਵਿਨੇਸ਼ ਨੂੰ ਕਿਉਂ ਚੁਣਿਆ ਗਿਆ ਜਦੋਂ ਉਹ ਲੰਬੇ ਸਮੇਂ ਤੋਂ ਸਿਖਲਾਈ ਨਹੀਂ ਲੈ ਰਹੀ ਹੈ। ਪੰਘਾਲ ਜੋ ਸੀਨੀਅਰ ਏਸ਼ੀਅਨ ਚੈਂਪੀਅਨਸ਼ਿਪ ਚਾਂਦੀ ਦਾ ਤਗਮਾ ਜੇਤੂ ਹੈ, ਉਸਨੇ ਇੱਕ ਵੀਡੀਓ ਰਾਹੀਂ ਛੋਟ ਦੇ ਮਾਪਦੰਡ ਬਾਰੇ ਪੁੱਛਿਆ ਹੈ, ਪੰਘਾਲ 53 ਕਿਲੋਗ੍ਰਾਮ ਵਿੱਚ ਮੁਕਾਬਲਾ ਕਰਦੀ ਹੈ। ਪੰਘਾਲ ਨੇ ਵਿਨੇਸ਼ ਫੋਗਾਟ ਦੀ ਏਸ਼ਿਆਈ ਖੇਡਾਂ ਲਈ ਸਿੱਧੀ ਐਂਟਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਉਨ੍ਹਾਂ ਨੇ ਕੋਈ ਅਭਿਆਸ ਨਹੀਂ ਕੀਤਾ ਅਤੇ ਨਾ ਹੀ ਪਿਛਲੇ ਇੱਕ ਸਾਲ ਵਿੱਚ ਉਨ੍ਹਾਂ ਦੀ ਕੋਈ ਉਪਲਬਧੀ ਹੈ। ਪੰਘਾਲ ਨੇ ਕਿਹਾ ਕਿ ਪਿਛਲੇ ਸਾਲ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਮੈਂ ਸੋਨ ਤਮਗਾ ਜਿੱਤਿਆ ਸੀ ਅਤੇ ਇਹ ਉਪਲਬਧੀ ਹਾਸਲ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਪਹਿਲਵਾਨ ਬਣ ਗਈ ਸੀ। ਮੈਂ 2023 ਏਸ਼ਿਆਈ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ | ਸਾਕਸ਼ੀ ਮਲਿਕ ਦੀ ਐਂਟਰੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਾਕਸ਼ੀ ਮਲਿਕ ਵੀ ਓਲੰਪਿਕ ਮੈਡਲ ਜਿੱਤ ਚੁੱਕੀ ਹੈ, ਉਸ ਨੂੰ ਵੀ ਨਹੀਂ ਭੇਜਿਆ ਜਾ ਰਿਹਾ।
The post ਏਸ਼ੀਆਈ ਖੇਡਾਂ ‘ਚ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਦੀ ਸਿੱਧੀ ਐਂਟਰੀ ‘ਤੇ ਉੱਠੇ ਸਵਾਲ, ਦੂਜੇ ਪਹਿਲਵਾਨ ਨਾਰਾਜ਼ appeared first on TheUnmute.com - Punjabi News. Tags:
|
ਚਮੋਲੀ ਹਾਦਸੇ 'ਚ ਮ੍ਰਿਤਕ ਪਰਿਵਾਰਾਂ ਦੇ ਲਈ CM ਪੁਸ਼ਕਰ ਸਿੰਘ ਧਾਮੀ ਵੱਲੋਂ ਮੁਆਵਜ਼ੇ ਦਾ ਐਲਾਨ Wednesday 19 July 2023 11:03 AM UTC+00 | Tags: breaking-news chamoli chamoli-accidnet chief-minister-pushkar-singh-dhami latest-news news pushkar-singh-dhami uttarakhand ਚੰਡੀਗੜ੍ਹ, 19 ਜੁਲਾਈ 2023: ਬੁੱਧਵਾਰ ਨੂੰ ਉੱਤਰਾਖੰਡ ਦੇ ਚਮੋਲੀ (Chamoli) ਜ਼ਿਲ੍ਹੇ ਵਿੱਚ ਇੱਕ ਸੀਵਰ ਪਲਾਂਟ ਵਿੱਚ ਕਰੰਟ ਲੱਗਣ ਕਾਰਨ 16 ਜਣਿਆ ਦੀ ਮੌਤ ਹੋ ਗਈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਹਾਦਸੇ ਦਾ ਮੌਕੇ ਦਾ ਜਾਇਜ਼ਾ ਲੈਣ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੇਹਰਾਦੂਨ ਤੋਂ ਚਮੋਲੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦਾ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਦੇਣ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਤੋਂ ਚਮੋਲੀ ਘਟਨਾ ਦੀ ਜਾਣਕਾਰੀ ਲਈ ਹੈ। ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਏਮਜ਼ ਰਿਸ਼ੀਕੇਸ਼ ਲਿਆਂਦਾ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਨੂੰ ਵੀ ਘਟਨਾ ਦੀ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। The post ਚਮੋਲੀ ਹਾਦਸੇ ‘ਚ ਮ੍ਰਿਤਕ ਪਰਿਵਾਰਾਂ ਦੇ ਲਈ CM ਪੁਸ਼ਕਰ ਸਿੰਘ ਧਾਮੀ ਵੱਲੋਂ ਮੁਆਵਜ਼ੇ ਦਾ ਐਲਾਨ appeared first on TheUnmute.com - Punjabi News. Tags:
|
IND W vs BAN W: ਭਾਰਤ ਨੇ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ 1-1 ਨਾਲ ਬਰਾਬਰੀ 'ਤੇ Wednesday 19 July 2023 11:20 AM UTC+00 | Tags: breaking-news india india-beat-bangladesh news sher-e-bangla-stadium ਚੰਡੀਗੜ੍ਹ, 19 ਜੁਲਾਈ 2023: ਭਾਰਤ (India) ਅਤੇ ਬੰਗਲਾਦੇਸ਼ ਦੀ ਮਹਿਲਾ ਟੀਮ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ 108 ਦੌੜਾਂ ਨਾਲ ਜਿੱਤ ਲਿਆ ਹੈ। ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 228 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 120 ਦੌੜਾਂ ‘ਤੇ ਸਿਮਟ ਗਈ ਅਤੇ ਭਾਰਤ ਨੇ ਇਹ ਮੈਚ 108 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਤਿੰਨ ਮੈਚਾਂ ਦੀ ਲੜੀ ਵਿੱਚ 1-1 ਨਾਲ ਬਰਾਬਰੀ ਕਰ ਲਈ ਹੈ। 229 ਦੌੜਾਂ ਦਾ ਪਿੱਛਾ ਕਰਦੇ ਹੋਏ ਬੰਗਲਾਦੇਸ਼ ਦੀ ਟੀਮ ਇਕ ਸਮੇਂ ਤਿੰਨ ਵਿਕਟਾਂ ‘ਤੇ 106 ਦੌੜਾਂ ਬਣਾ ਕੇ ਮੈਚ ‘ਚ ਬਰਕਰਾਰ ਰਹੀ। ਹਾਲਾਂਕਿ ਇਸ ਤੋਂ ਬਾਅਦ 14 ਦੌੜਾਂ ਦੇ ਸਕੋਰ ਵਿੱਚ ਟੀਮ ਦੀਆਂ ਸੱਤ ਵਿਕਟਾਂ ਡਿੱਗ ਗਈਆਂ ਅਤੇ ਭਾਰਤ (India) ਨੇ ਵੱਡੀ ਪ੍ਰਾਪਤੀ ਹਾਸਲ ਕੀਤੀ। ਭਾਰਤ ਲਈ ਜੇਮਿਮਾ ਰੌਡਰਿਗਜ਼ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਦੇਵਿਕਾ ਵੈਦ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। The post IND W vs BAN W: ਭਾਰਤ ਨੇ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾਇਆ, ਸੀਰੀਜ਼ ‘ਚ 1-1 ਨਾਲ ਬਰਾਬਰੀ ‘ਤੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 22 ਜੇਲ੍ਹ ਸੁਪਰਡੈਂਟਾਂ ਸਮੇਤ ਹੋਰ ਅਧਿਕਾਰੀਆਂ ਦੇ ਤਬਾਦਲੇ Wednesday 19 July 2023 11:31 AM UTC+00 | Tags: breaking-news news punjab-government ਚੰਡੀਗੜ੍ਹ, 19 ਜੁਲਾਈ 2023: ਪੰਜਾਬ ਸਰਕਾਰ (Punjab Government) ਦੇ ਜੇਲ੍ਹ ਵਿਭਾਗ ਵੱਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 22 ਜੇਲ੍ਹ ਸੁਪਰਡੈਂਟਾਂ ਸਮੇਤ ਹੋਰ ਅਧਿਕਾਰੀਆਂ ਦੇ ਕੀਤੇ ਤਬਾਦਲੇ ਕੀਤੇ ਗਏ ਹਨ | The post ਪੰਜਾਬ ਸਰਕਾਰ ਵੱਲੋਂ 22 ਜੇਲ੍ਹ ਸੁਪਰਡੈਂਟਾਂ ਸਮੇਤ ਹੋਰ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਮੋਹਾਲੀ 'ਚ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਦੇ ਯਤਨ ਤੇਜ਼, ਡੀਸੀ ਨੇ ਸੱਦੀ ਨੰਬਰਦਾਰਾਂ ਦੀ ਮੀਟਿੰਗ Wednesday 19 July 2023 01:37 PM UTC+00 | Tags: breaking-news latest-news mohali-police news numdars paddy-session paddy-stubbl paddy-stubble-management ਐਸ.ਏ.ਐਸ.ਨਗਰ, 19 ਜੁਲਾਈ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਣ ਤੋਂ ਹੀ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅੱਜ ਆਪਣੇ ਦਫ਼ਤਰ ਵਿਖੇ ਨੰਬਰਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਮਸ਼ੀਨਾਂ ਜੋ ਕਿ ਪੰਜਾਬ ਸਰਕਾਰ ਵੱਲੋਂ ਵਿਅਕਤੀਗਤ ਤੌਰ 'ਤੇ 50 ਫੀਸਦੀ ਸਬਸਿਡੀ 'ਤੇ ਅਤੇ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਨੂੰ 80 ਫੀਸਦੀ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਰਾਜ ਨੇ ਪਹਿਲਾਂ ਹੀ ਇਨ੍ਹਾਂ ਮਸ਼ੀਨਾਂ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਹੋਈਆਂ ਹਨ ਅਤੇ ਉਹ ਆਪਣੀਆਂ ਅਰਜ਼ੀਆਂ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਜਾਂ . 'ਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਸਬਸਿਡੀ ਦੀਆਂ ਅਰਜ਼ੀਆਂ ਦੇਣ ਦੀ ਆਖਰੀ ਮਿਤੀ 20 ਜੁਲਾਈ, 2023 ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਦੋ ਸਕੀਮਾਂ ਹਨ, ਇੱਕ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਅਤੇ ਦੂਜੀ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ। 'ਪੈਡੀ ਸਟਰਾਅ ਮੈਨੇਜਮੈਂਟ' ਵਿੱਚ ਸੁਪਰ ਐਸ ਐਮ ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਰੋਟਰੀ ਸਲੈਸ਼ਰ, ਕਰੋਪ ਰੀਪਰ ਅਤੇ ਮੋਲਡ ਬੋਰਡ ਹਲ ਮਸ਼ੀਨਾਂ ਸ਼ਾਮਲ ਹਨ ਜਦੋਂ ਕਿ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਪੈਡੀ ਟਰਾਂਸਪਲਾਂਟਰ, ਡੀ ਐਸ ਆਰ ਡਰਿੱਲ, ਆਲੂ ਪਲਾਂਟਰ, ਟਰੈਕਟਰ ਦੁਆਰਾ ਸੰਚਾਲਿਤ ਬੂਮ ਸਪ੍ਰੇਅਰ, ਪੀਟੀਓ ਸੰਚਾਲਿਤ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਕੋਲ ਪੰਜ 'ਸਟਰਾਅ ਮੈਨੇਜਮੈਂਟ ਯੂਨਿਟ' ਹੋਣ ਦਾ ਵਾਧੂ ਫਾਇਦਾ ਹੈ, ਜਿਨ੍ਹਾਂ ਦੀ ਸਮਰੱਥਾ ਜ਼ਿਲ੍ਹੇ ਵਿੱਚ ਪਰਾਲੀ ਦੇ ਉਤਪਾਦਨ ਨਾਲੋਂ ਦੁੱਗਣੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਵੱਧ ਤੋਂ ਵੱਧ ਬੇਲਰ ਅਤੇ ਰੇਕ ਲੈ ਸਕੀਏ ਤਾਂ ਕਿਸਾਨ ਪਰਾਲੀ ਤੋਂ ਚੰਗੀ ਕਮਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਨੰਬਰਦਾਰਾਂ ਨੂੰ ਕਿਹਾ ਕਿ ਉਹ ਖੇਤੀ ਮਸ਼ੀਨਰੀ ਦੀਆਂ ਸਬਸਿਡੀ ਵਾਲੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਜ਼ਿਲ੍ਹੇ ਨੂੰ ਝੋਨੇ ਦੀ ਪਰਾਲੀ ਦੇ ਧੂੰਏਂ ਤੋਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ ਨੂੰ ਵੀ ਕਿਹਾ ਕਿ ਉਹ ਪੰਚਾਇਤਾਂ ਅਤੇ ਹੋਰ ਵਿਭਾਗਾਂ ਜਿਵੇਂ ਕਿ ਸਹਿਕਾਰੀ ਸਭਾਵਾਂ ਆਦਿ ਰਾਹੀਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਵਾਲੀ ਸਕੀਮ ਬਾਰੇ ਜਾਗਰੂਕ ਕਰਨ।
The post ਮੋਹਾਲੀ 'ਚ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਦੇ ਯਤਨ ਤੇਜ਼, ਡੀਸੀ ਨੇ ਸੱਦੀ ਨੰਬਰਦਾਰਾਂ ਦੀ ਮੀਟਿੰਗ appeared first on TheUnmute.com - Punjabi News. Tags:
|
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ Wednesday 19 July 2023 01:43 PM UTC+00 | Tags: aam-aadmi-party breaking-news cm-bhagwant-mann finance-department-of-punjab harpal-singh-cheema news procurement-portal punjab punjab-news state-public-procurement-portal ਚੰਡੀਗੜ੍ਹ, 19 ਜੁਲਾਈ 2023: ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ ਪ੍ਰੋਕਿਊਰਮੈਂਟ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਨਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ (State Public Procurement Portal) ਦੀ ਸ਼ੁਰੂਆਤ ਕੀਤੀ ਗਈ। ਇਹ ਪੋਰਟਲ ਪੰਜਾਬ ਦੇ ਵਿੱਤ ਵਿਭਾਗ ਨੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਦੇ ਸਹਿਯੋਗ ਨਾਲ ਤਿਆਰ ਕੀਤਾ ਹੈ। ਇੱਥੇ ਮਿਉਂਸਪਲ ਭਵਨ ਵਿਖੇ ਸਟੇਟ ਅਕਾਊਂਟ ਸਰਵਿਸਿਜ (ਐਸ.ਏ.ਐਸ.) ਅਧਿਕਾਰੀਆਂ ਲਈ ਕਰਵਾਏ ਗਏ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਪੋਰਟਲ ਦੀ ਸ਼ੁਰੂਆਤ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਟ੍ਰਾਂਸਪਰੇਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019 ਦੀ ਧਾਰਾ 43 ਤਹਿਤ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦਾ ਮੁੱਖ ਮੰਤਵ ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਬੁਨਿਆਦੀ ਟੈਂਡਰ ਵੇਰਵਿਆਂ (ਮੌਜੂਦਾ ਐਕਟਿਵ ਟੈਂਡਰ, ਓਪਨਿੰਗ/ਕਲੋਜ਼ਿੰਗ ਟੈਂਡਰ ਅਤੇ ਰੱਦ ਕੀਤੇ ਟੈਂਡਰ), ਬੋਲੀ ਸਬੰਧੀ ਦਸਤਾਵੇਜ਼, ਐਕਟਿਵ ਕੋਰੀਜੈਂਡਮ, ਐਕਟ ਅਤੇ ਨਿਯਮ, ਅਪੀਲ ਅਤੇ ਇਸ ਦੀਆਂ ਪ੍ਰਕਿਰਿਆਵਾਂ, ਸਾਲਾਨਾ ਪ੍ਰੋਕਿਉਰਮੈਂਟ ਯੋਜਨਾਵਾਂ, ਉਨ੍ਹਾਂ ਬੋਲੀਕਾਰਾਂ ਦੀ ਸੂਚੀ ਜਿਨ੍ਹਾਂ ਨੇ ਪੂਰਵ-ਯੋਗਤਾ ਜਾਂ ਬੋਲੀਕਾਰ ਰਜਿਸਟ੍ਰੇਸ਼ਨ ਦੌਰਾਨ ਬੋਲੀ ਪੇਸ਼ ਕੀਤੀ, ਪ੍ਰੀ-ਕੁਆਲੀਫਾਈਡ ਅਤੇ ਰਜਿਸਟਰਡ ਬੋਲੀਕਾਰਾਂ ਦੀ ਸੂਚੀ, ਕਾਰਨਾਂ ਸਮੇਤ ਸੈਕਸ਼ਨ 24 ਅਧੀਨ ਬਾਹਰ ਰੱਖੇ ਗਏ ਬੋਲੀਕਾਰਾਂ ਦੀ ਸੂਚੀ, ਐਕਟ ਦੀ ਧਾਰਾ 49 ਅਤੇ 50 ਅਧੀਨ ਲਾਜ਼ਮੀ ਅਪੀਲਾਂ ਬਾਰੇ ਫੈਸਲੇ, ਸਫਲ ਬੋਲੀਆਂ ਦੇ ਵੇਰਵੇ; ਉਹਨਾਂ ਦੀਆਂ ਕੀਮਤਾਂ ਅਤੇ ਬੋਲੀਕਾਰ, ਅਤੇ ਕਾਲੀ ਸੂਚੀ ਵਿੱਚ ਸ਼ਾਮਿਲ ਬੋਲੀਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ। ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਸੁਨਿਸ਼ਚਿਤ ਕਰੇਗਾ ਪੋਰਟਲਪੋਰਟਲ (State Public Procurement Portal) ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਐਸ.ਪੀ.ਪੀ.ਪੀ ਪ੍ਰੋਕਿਉਰਮੈਂਟ ਪ੍ਰਕ੍ਰਿਆ ਵਿੱਚ ਮੁਕਾਬਲੇ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰੋਕਿਉਰਮੈਂਟ ਕਰਨ ਵਾਲੀ ਹਰੇਕ ਇਕਾਈ ਇਸ ਪੋਰਟਲ ‘ਤੇ ਪ੍ਰੋਕਿਉਰਮੈਂਟ ਸੰਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪ੍ਰੋਕਿਉਰਮੈਂਟ ਕਰਨ ਵਾਲੀਆਂ ਸਾਰੀਆਂ ਇਕਾਈਆਂ ਹਰ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਪੋਰਟਲ ‘ਤੇ ਆਪਣੀਆਂ ਪ੍ਰੋਕਿਉਰਮੈਂਟ ਯੋਜਨਾਵਾਂ ਵੀ ਪ੍ਰਕਾਸ਼ਤ ਕਰਨਗੀਆਂ। ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਐਸ.ਏ.ਐਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸੁਧਾਰਾਂ ਅਤੇ ਤਕਨੀਕੀ ਕਾਢਾਂ ਨੂੰ ਅਪਣਾ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਆਪਣੇ ਪੇਸ਼ੇਵਰ ਹੁਨਰ ਨੂੰ ਅੱਪਡੇਟ ਕਰਦੇ ਰਹਿਣ ਅਤੇ ਆਪਣੀ ਪੇਸ਼ੇਵਰ ਯੋਗਤਾ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਸ.ਏ.ਐਸ. ਦੇ ਅਧਿਕਾਰੀਆਂ ਲਈ ਇੱਕ ਸਿਖਲਾਈ ਨੀਤੀ ਵਿਚਾਰ ਅਧੀਨ ਹੈ ਤਾਂ ਜੋ ਨਵੀਨਤਮ ਆਈ.ਟੀ. ਅਤੇ ਹੋਰ ਤਕਨੀਕਾਂ ਅਤੇ ਪ੍ਰੋਫੈਸ਼ਨਲ ਲੋੜਾਂ ਅਨੁਸਾਰ ਉਨ੍ਹਾਂ ਦੀ ਵਿੱਤੀ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਸੁਝਾਅ ਅਤੇ ਜ਼ਮੀਨੀ ਪੱਧਰ ‘ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਸਾਂਝੀ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਕਰਵਾਇਆ ਗਿਆ ਓਰੀਐਂਟੇਸ਼ਨ ਪ੍ਰੋਗਰਾਮ ਐਸ.ਏ.ਐਸ ਅਧਿਕਾਰੀਆਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਉਣ 'ਤੇ ਕੇਂਦਰਿਤ ਸੀ, ਜੋ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ, ਜਵਾਬਦੇਹੀ ਅਤੇ ਗਤੀ ਲਿਆਉਣ ਲਈ ਤਿਆਰ ਕੀਤੇ ਗਏ ਹਨ। ਇਸ ਦੌਰਾਨ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਅੱਗੇ ਝੁਕ ਕੇ ਆਪਣੀ ਡਿਊਟੀ ਨਿਯਮਾਂ ਅਨੁਸਾਰ ਨਿਭਾਉਣ ਲਈ ਕਿਹਾ ਗਿਆ ਅਤੇ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਸਕੱਤਰ ਵਿੱਤ ਸ੍ਰੀ ਦੀਪਰਵਾ ਲਾਕਰਾ, ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ, ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਖਜਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਸਨ। The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ Wednesday 19 July 2023 01:52 PM UTC+00 | Tags: breaking-news bribe crime latest-news news punjab-news punjab-vigilance-bureau vigilance-bureau ਚੰਡੀਗੜ੍ਹ, 19 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ 'ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਸੁਖਦੇਵ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਅੱਜ ਇੱਥੇ ਵੇਰਵੇ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸਨੇ ਤਹਿਸੀਲਦਾਰ ਪੱਟੀ ਵਿਖੇ ਦਸੰਬਰ 2022 ਵਿੱਚ ਨੰਬਰਦਾਰ ਦੇ ਅਹੁਦੇ ਲਈ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੇਰੀ ਕਾਰਵਾਈ ਲਈ ਫਾਈਲ ਐਸ.ਡੀ.ਐਮ ਪੱਟੀ ਨੂੰ ਭੇਜ ਦਿੱਤੀ। ਉਸ (ਮੁਲਾਜ਼ਮ) ਨੇ ਐਸ.ਡੀ.ਐਮ. ਦਫ਼ਤਰ ਤੋਂ ਉਸਦੀ ਫਾਈਲ ਕਲੀਅਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦੋਸ਼ੀ ਦਰਜਾ ਚਾਰ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ appeared first on TheUnmute.com - Punjabi News. Tags:
|
ਸੂਬਾ ਸਰਕਾਰ ਦੇ ਯਤਨਾਂ ਸਦਕਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਪੰਜਾਬ ਦੇ ਵੱਧਦੇ ਕਦਮ Wednesday 19 July 2023 01:57 PM UTC+00 | Tags: aam-aadmi-party bhagwant-mann cm-bhagwant-mann latest-news news punjab the-unmute-breaking-news ਚੰਡੀਗੜ੍ਹ, 19 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ (Punjab) ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਮਾਧਵੀ ਕਟਾਰੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ। ਇਸੇ ਉਦੇਸ਼ ਤਹਿਤ ਓਪਨ ਨੈਟਵਰਕ ਫਾਰਮ ਡਿਜੀਟਲ ਕਾਮਰਸ (ਓ.ਐਨ.ਡੀ.ਸੀ.) ਰਾਹੀਂ ਮਹਿਲਾ ਉਦਮੀ ਵਰਗ ਨੂੰ ਆਧੁਨਿਕ ਖਰੀਦੋ-ਫਰੋਖਤ ਦੇ ਤਰੀਕਿਆਂ ਤੋਂ ਹੋਰ ਜਾਣੂ ਕਰਵਾਉਣ ਦੇ ਮੰਤਵ ਨਾਲ ਇੱਕ ਕਾਨਫਰੰਸ ਆਪਣੇ ਦਫਤਰ ਸੈਕਟਰ 34 ਵਿਖੇ ਕਰਵਾਈ ਗਈ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ (Punjab) ਦੇ ਛੋਟੇ ਅਤੇ ਮੱਧ ਵਰਗ ਦੇ ਉਦਮੀਆਂ ਤੱਕ ਪਹੁੰਚ ਵਧਾਉਣ ਲਈ ਵਿਭਾਗ ਵਲੋਂ ਇਹ ਕਾਨਫਰੰਸ ਕੀਤੀ ਗਈ। ਜਿਸ ਵਿੱਚ ਭਾਰਤ ਸਰਕਾਰ ਦੇ ਓ.ਐਨ.ਡੀ.ਸੀ ਦੇ ਵਿਕ੍ਰੇਤਾ ਐਪ ਦੇ ਡਾਇਰੈਕਟਰ ਬ੍ਰਿਜ ਪੁਰੋਹਿਤ ਨੇ ਦੱਸਿਆ ਕਿ ਓ.ਐਨ.ਡੀ.ਸੀ. ਪੰਜਾਬ ਲਈ ਲਾਹੇਵੰਦ ਹੋ ਸਕਦਾ ਹੈ ਅਤੇ ਦੂਜੇ ਰਾਜਾਂ ਤੋਂ ਕਾਮਯਾਬੀ ਦੇ ਅਨੁਭਵ ਦੱਸ ਕੇ ਪ੍ਰੈਜਨਟੇਸ਼ਨ ਦਿੱਤੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਨੇ ਕਾਨਫਰੰਸ ਵਿੱਚ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਕਿਹਾ ਕਿ ਓ.ਐਨ.ਡੀ.ਸੀ. ਰਾਹੀਂ ਅਸੀਂ ਆਪਣੇ ਛੋਟੇ ਅਤੇ ਘਰੇਲੂ ਉਦਮੀਆਂ ਨੂੰ ਅਤੇ ਸਵੈ ਸਹਾਇਤਾ ਗਰੁੱਪਾਂ ਨੂੰ ਇਸ ਸੈਲਰ ਐਪ ਨਾਲ ਜੋੜ ਕੇ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਕਰਨ ਲਈ ਸਹੀ ਮੌਕਾ ਉਪਲਬੱਧ ਕਰਵਾ ਸਕਦੇ ਹਾਂ। ਓ.ਐਨ.ਡੀ.ਸੀ. ਰਾਹੀਂ ਇਕ ਆਨਲਾਈਨ ਬਾਜਾਰ ਉਪਲਬੱਧ ਹੋਵੇਗਾ ਜਿਥੇ ਇਹ ਸਾਰੇ ਅਦਾਰੇ ਅਤੇ ਉਨ੍ਹਾਂ ਦੇ ਨਾਲ ਜੁੜੇ ਉਦਮੀ ਆਪਣੀਆਂ ਵਸਤੂਆਂ ਨੂੰ ਲੋਕਾਂ ਤੱਕ ਵੱਡੇ ਪੱਧਰ ਤੇ ਪਹੁੰਚਾ ਸਕਣਗੇ ਅਤੇ ਨਾਲ ਹੀ ਦੂਜੇ ਰਾਜਾਂ ਦੇ ਉਦਮੀਆਂ ਨਾਲ ਰਾਬਤਾ ਕਾਇਮ ਕਰ ਸਕਣਗੇ। ਇਸ ਕਾਨਫਰੰਸ ਵਿੱਚ ਪੰਜਾਬ ਐਗਰੋਂ, ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ, ਪੰਜਾਬ ਖਾਦੀ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ। The post ਸੂਬਾ ਸਰਕਾਰ ਦੇ ਯਤਨਾਂ ਸਦਕਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਪੰਜਾਬ ਦੇ ਵੱਧਦੇ ਕਦਮ appeared first on TheUnmute.com - Punjabi News. Tags:
|
ਡਾ. ਬਲਜੀਤ ਕੌਰ ਵੱਲੋਂ ਪੰਜਾਬ 'ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ Wednesday 19 July 2023 02:02 PM UTC+00 | Tags: aam-aadmi-party breaking-news cm-bhagwant-mann latest-news news punjab-police sc-certificates scheduled-caste scheduled-caste-certificates the-unmute-breaking-news ਚੰਡੀਗੜ੍ਹ, 19 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (Scheduled Caste Certificates) ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਪ੍ਰਮੋਦ ਕੁਮਾਰ ਅਤੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ (Scheduled Caste Certificates) ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। The post ਡਾ. ਬਲਜੀਤ ਕੌਰ ਵੱਲੋਂ ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ appeared first on TheUnmute.com - Punjabi News. Tags:
|
ਪੰਜਾਬ 'ਚ 19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ, 26482 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ Wednesday 19 July 2023 02:07 PM UTC+00 | Tags: aam-aadmi-party breaking-news cm-bhagwant-mann flood news punjab punjab-flood punjab-floods relief-camps the-unmute-news ਚੰਡੀਗੜ੍ਹ, 19 ਜੁਲਾਈ 2023: ਹੜ੍ਹਾਂ (Flood) ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ 'ਤੇ ਲਿਆਂਦਾ ਜਾ ਸਕੇ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ , 26482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 19 ਜੁਲਾਈ ਨੂੰ ਸਵੇਰੇ 8 ਵਜੇ ਤੱਕ 1438 ਪਿੰਡ ਹੜ੍ਹ (Flood) ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਹਾਲੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2331 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7940 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਹੜ੍ਹ ਰਾਹਤ ਕੈਂਪ ਵੀ ਲਗਾਏ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 465 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 263 ਮੈਡੀਕਲ ਕੈਂਪ ਲਗਾਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,641, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4400, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ। The post ਪੰਜਾਬ ‘ਚ 19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ, 26482 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ appeared first on TheUnmute.com - Punjabi News. Tags:
|
ਚਾਂਦੀ ਤਮਗਾ ਜੇਤੂ ਵੇਟਲਿਫਟਰ ਅਮਰਜੀਤ ਗੁਰੂ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ Wednesday 19 July 2023 02:16 PM UTC+00 | Tags: breaking-news commonwealth-weightlifting-championship kultar-singh-sandhawan news punjab-news punkjab-athlete sports-news weightlifter-amarjeet-guru weightlifting ਚੰਡੀਗੜ੍ਹ, 19 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਬੇਮਿਸਾਲ ਵੇਟਲਿਫਟਰ ਅਮਰਜੀਤ ਗੁਰੂ (Weightlifter Amarjeet Guru) ਨਾਲ ਮੁਲਾਕਾਤ ਕੀਤੀ। ਪਿੰਡ ਗੁਣਾਚੌਰ (ਐਸ.ਬੀ.ਐਸ. ਨਗਰ) ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪੁੱਤਰ ਅਮਰਜੀਤ ਗੁਰੂ (Weightlifter Amarjeet Guru) ਨੇ ਪਿਛਲੇ 13 ਸਾਲਾਂ ਤੋਂ ਵੇਟਲਿਫਟਿੰਗ ਦੇ ਖੇਤਰ ਵਿੱਚ ਪੂਰੀ ਲਗਨ ਤੇ ਹੁਨਰ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਪਣੀ ਸਖ਼ਤ ਮਿਹਨਤ ਅਤੇ ਕਾਮਯਾਬੀ ਦੇ ਨਵੇਂ ਦਿਸਹੱਦੇ ਛੋਹਣ ਦੀ ਨਿਰੰਤਰ ਕੋਸ਼ਿਸ਼ ਸਦਕਾ ਉਹ ਦੇਸ਼ ਦੇ ਸਿਖ਼ਰਲੇ ਵੇਟਲਿਫਟਰਾਂ ਵਿੱਚ ਇੱਕ ਮਾਣਮੱਤਾ ਸਥਾਨ ਪ੍ਰਾਪਤ ਕਰਨ ਵਿੱਚ ਸਫਲ ਰਿਹਾ ਹੈ। ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰਜੀਤ ਗੁਰੂ ਦੀ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸ਼ਲਾਘਾ ਕੀਤੀ। ਉਨ੍ਹਾਂ ਅਮਰਜੀਤ ਗੁਰੂ ਦੀ ਖੇਡ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਇੱਕ ਮਿਹਨਤੀ ਨੌਜਵਾਨ ਅਥਲੀਟ ਨੂੰ ਰਾਸ਼ਟਰੀ ਪੱਧਰ 'ਤੇ ਚਮਕਦਾ ਦੇਖ ਕੇ ਮਾਣ ਪ੍ਰਗਟ ਕੀਤਾ। ਗੱਲਬਾਤ ਦੌਰਾਨ ਸ. ਸੰਧਵਾਂ ਨੇ ਅਮਰਜੀਤ ਗੁਰੂ ਨੂੰ ਉਸਦੇ ਭਵਿੱਖੀ ਯਤਨਾਂ ਲਈ ਪੂਰਨ ਸਮਰਥਨ ਅਤੇ ਹੱਲਾਸ਼ੇਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਰਜੀਤ ਗੁਰੂ ਵਰਗੇ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉੱਭਰਨ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਸ਼. ਨਛੱਤਰ ਪਾਲ ਵੀ ਹਾਜ਼ਰ ਸਨ। ਉਨ੍ਹਾਂ ਅਮਰਜੀਤ ਗੁਰੂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸ ਦੇ ਪਰਿਵਾਰ ਅਤੇ ਜੱਦੀ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਸੂਬੇ ਭਰ ਦੇ ਨਵੇਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਹੈ। The post ਚਾਂਦੀ ਤਮਗਾ ਜੇਤੂ ਵੇਟਲਿਫਟਰ ਅਮਰਜੀਤ ਗੁਰੂ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ 'ਚ ਸੰਗਤ ਨਾਲ ਕੀਤੀ ਸ਼ਿਰਕਤ Wednesday 19 July 2023 02:22 PM UTC+00 | Tags: bapu-lal-badshah-ji breaking-news cm-bhagwant-mann latest-news nakodar news punjab ਨਕੋਦਰ (ਜਲੰਧਰ), 19 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਔਖੇ ਹਾਲਾਤਾਂ ਵਿੱਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਮਝਦਾਰੀ ਨਾਲ ਅਤੇ ਲੋਕ ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਫੈਸਲੇ ਲੈ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀ ਉੱਚ ਲੀਹ ‘ਤੇ ਲਿਆ ਰਹੀ ਹੈ। ਭਗਵੰਤ ਮਾਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਡਿੱਗਦੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ‘ਤੇ ਬਹਾਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਦੇ ਨਤੀਜੇ ਆਉਣੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਹੁਲਾਰਾ ਦੇਣਗੀਆਂ। ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ। ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। The post ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ‘ਚ ਸੰਗਤ ਨਾਲ ਕੀਤੀ ਸ਼ਿਰਕਤ appeared first on TheUnmute.com - Punjabi News. Tags:
|
ਦੱਖਣੀ ਅਫਰੀਕਾ 'ਚ ਹੋਣ ਵਾਲੇ ਬ੍ਰਿਕਸ ਸੰਮੇਲਨ 'ਚ ਸ਼ਾਮਲ ਨਹੀਂ ਹੋਣਗੇ ਵਲਾਦੀਮੀਰ ਪੁਤਿਨ Wednesday 19 July 2023 02:28 PM UTC+00 | Tags: breaking-news brics-summit news russia south-africa vladimir-putin ਚੰਡੀਗੜ੍ਹ, 19 ਜੁਲਾਈ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) 22 ਤੋਂ 24 ਅਗਸਤ ਤੱਕ ਦੱਖਣੀ ਅਫਰੀਕਾ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਮੇਜ਼ਬਾਨ ਦੇਸ਼ ਦੱਖਣੀ ਅਫਰੀਕਾ ਨੇ ਖੁਦ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਪੁਤਿਨ ਦੇ ਸਥਾਨ ‘ਤੇ ਹੋਣ ਵਾਲੇ ਸੰਮੇਲਨ ‘ਚ ਸ਼ਿਰਕਤ ਕਰਨਗੇ। ਦਰਅਸਲ, ਮੇਜ਼ਬਾਨ ਦੱਖਣੀ ਅਫਰੀਕਾ ਬ੍ਰਿਕਸ ਸੰਮੇਲਨ ਵਿੱਚ ਪੁਤਿਨ ਦੀ ਸ਼ਮੂਲੀਅਤ ਨੂੰ ਲੈ ਕੇ ਦੁਚਿੱਤੀ ਵਿੱਚ ਸੀ। ਇਸ ਦਾ ਕਾਰਨ ਇਹ ਹੈ ਕਿ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ (ਆਈ. ਸੀ. ਸੀ.) ਨੇ ਯੂਕਰੇਨ ‘ਤੇ ਹਮਲੇ ਅਤੇ ਜੰਗੀ ਅਪਰਾਧਾਂ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ ਅਤੇ ਜੇਕਰ ਉਹ ਜੋਹਾਨਸਬਰਗ ਆਉਂਦੇ ਹਨ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਦਾ ਖਤਰਾ ਹੈ। ਇਸ ਲਈ ਦੱਖਣੀ ਅਫ਼ਰੀਕਾ ਅਤੇ ਰੂਸੀ ਸਰਕਾਰ ਵਿਚਾਲੇ ਸਮਝੌਤਾ ਹੋਇਆ ਅਤੇ ਉਸ ਤੋਂ ਬਾਅਦ ਪੁਤਿਨ ਦੀ ਗੈਰ-ਮੌਜੂਦਗੀ ਬਾਰੇ ਜਾਣਕਾਰੀ ਦਿੱਤੀ ਗਈ । The post ਦੱਖਣੀ ਅਫਰੀਕਾ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਸ਼ਾਮਲ ਨਹੀਂ ਹੋਣਗੇ ਵਲਾਦੀਮੀਰ ਪੁਤਿਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ, ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ Wednesday 19 July 2023 02:32 PM UTC+00 | Tags: ajay-banga breaking-news centre-of-excellence excellence-in-phagwara news world-bank-president ਚੰਡੀਗੜ੍ਹ, 19 ਜੁਲਾਈ 2023: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ‘ਸੈਂਟਰ ਆਫ਼ ਐਕਸੀਲੈਂਸ’ (CENTRE OF EXCELLENCE) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ, ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ। ਸੈਂਟਰ ਆਫ਼ ਐਕਸੀਲੈਂਸ (CENTRE OF EXCELLENCE) ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ 'ਸੰਕਲਪ' ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ। ਮੀਟਿੰਗ ਦੌਰਾਨ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। The post ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ, ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest