TheUnmute.com – Punjabi News: Digest for July 21, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ‘ਚ ਭੀੜ ਨੇ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਉਤਾਰਿਆ। ਇਹ ਘਟਨਾ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਕਰੀਬ 35 ਕਿਲੋਮੀਟਰ ਦੂਰ ਕਾਂਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੀ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ |

ਇਸ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕਿਹਾ ਕਿ ਮਣੀਪੁਰ ਦੀ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਨੀਪੁਰ ਦੀਆਂ ਧੀਆਂ ਨਾਲ ਜੋ ਹੋਇਆ ਉਹ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਇਹ ਅਪਮਾਨ ਪੂਰੇ ਦੇਸ਼ ਦਾ ਹੋ ਰਿਹਾ ਹੈ। ਮੈਂ ਸਾਰੇ ਮੁੱਖ ਮੰਤਰੀਆਂ ਨੂੰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਲਈ ਕਹਿੰਦਾ ਹਾਂ। ਮਾਵਾਂ-ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਪੀਐਮ ਨੇ ਕਿਹਾ ਕਿ ਇਸ ਦੇਸ਼ ਵਿੱਚ ਭਾਰਤ ਦੇ ਕਿਸੇ ਵੀ ਕੋਨੇ ਵਿੱਚ ਜਾਂ ਕਿਸੇ ਵੀ ਰਾਜ ਸਰਕਾਰ ਵਿੱਚ, ਰਾਜਨੀਤਿਕ ਬਹਿਸ ਤੋਂ ਉੱਪਰ ਉੱਠ ਕੇ, ਕਾਨੂੰਨ ਵਿਵਸਥਾ ਅਤੇ ਭੈਣਾਂ ਦੀ ਇੱਜ਼ਤ ਨੂੰ ਤਰਜੀਹ ਦਿੱਤੀ ਜਾਂਦੀ ਹੈ।

ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਮਣੀਪੁਰ ਸਰਕਾਰ ਨੇ ਫੇਸਬੁੱਕ-ਟਵਿਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਸ ਵੀਡੀਓ ਨੂੰ ਸ਼ੇਅਰ ਨਾ ਕਰਨ ਦਾ ਹੁਕਮ ਦਿੱਤਾ ਹੈ। ਜੇਕਰ ਹੁਕਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਕੇਂਦਰ ਸਰਕਾਰ ਟਵਿੱਟਰ ‘ਤੇ ਕਾਰਵਾਈ ਕਰ ਸਕਦੀ ਹੈ।

ਇੰਡਿਜਿਨਸ ਟ੍ਰਾਈਬਲ ਲੀਡਰਜ਼ ਫੋਰਮ (ITLF) ਨੇ ਦੋਸ਼ ਲਾਇਆ ਹੈ ਕਿ ਇਕ ਖੇਤ ਵਿਚ ਦੋ ਔਰਤਾਂ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਦੋਵੇਂ ਔਰਤਾਂ ਕੂਕੀ ਕਬੀਲੇ ਨਾਲ ਸਬੰਧਤ ਹਨ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ, ਗੈਂਗਰੇਪ ਅਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨਾਂਗਪੋਕ ਸਾਕਮਈ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਦੀ ਭਾਲ ਜਾਰੀ ਹੈ। ਮਨੀਪੁਰ ਪੁਲਿਸ ਨੇ ਦੱਸਿਆ- ਵੀਡੀਓ ਵਿੱਚ ਭੀੜ ਔਰਤਾਂ ਨਾਲ ਛੇੜਛਾੜ ਕਰਦੀ ਨਜ਼ਰ ਆ ਰਹੀ ਹੈ। ਔਰਤਾਂ ਰੋ ਰਹੀਆਂ ਹਨ ਅਤੇ ਭੀੜ ਨੂੰ ਬੇਨਤੀ ਕਰ ਰਹੀਆਂ ਹਨ।

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਟਵੀਟ ਕੀਤਾ ਹੈ ਕਿ “ਮਣੀਪੁਰ (Manipur) ਦੀਆਂ ਦੋ ਔਰਤਾਂ ਦੇ ਜਿਨਸੀ ਸ਼ੋਸ਼ਣ ਦਾ ਵੀਡੀਓ ਨਿੰਦਣਯੋਗ ਅਤੇ ਅਣਮਨੁੱਖੀ ਹੈ। ਮੈਂ ਇਸ ਬਾਰੇ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਜਾਂਚ ਚੱਲ ਰਹੀ ਹੈ ਅਤੇ ਮੈਨੂੰ ਭਰੋਸਾ ਹੈ ਕਿ ਸਾਰੇ ਯਤਨ ਕੀਤੇ ਜਾਣਗੇ। ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।”

The post ਮਣੀਪੁਰ ਘਟਨਾ ਕਾਰਨ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਹੋਣਾ ਪਿਆ, ਦੋਸ਼ੀ ਨੂੰ ਨਹੀਂ ਬਖਸ਼ਾਂਗੇ: PM ਮੋਦੀ appeared first on TheUnmute.com - Punjabi News.

Tags:
  • breaking-news
  • manipur
  • manipur-latest-news
  • manipur-news

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ਵਿੱਚ ਭੀੜ ਵੱਲੋਂ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਉਤਾਰਿਆ, ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿੱਚ ਗੁੱਸਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ “ਮਣੀਪੁਰ ਵਿੱਚ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ |

ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨੌਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ | ਇਸਦੇ ਨਾਲ ਹੀ ਮਣੀਪੁਰ ਵਿੱਚ ਦਿਨ-ਬ-ਦਿਨ ਵਿਗੜ ਰਹੇ ਹਾਲਾਤਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ।

Manipur

The post ਮਣੀਪੁਰ ‘ਚ ਵਾਪਰੀ ਘਟਨਾ ਬਹੁਤ ਸ਼ਰਮਨਾਕ, ਦੋਸ਼ੀ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: CM ਭਗਵੰਤ ਮਾਨ appeared first on TheUnmute.com - Punjabi News.

Tags:
  • breaking-news
  • manipur
  • manipur-news

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Thursday 20 July 2023 06:19 AM UTC+00 | Tags: aam-aadmi-party aam-admi-party breaking-news cm-bhagwant-mann latest-news manipur manipur-issue monsoon-session news parliament-in-lok-sabha punjab-news sushil-kumar-rinku

ਚੰਡੀਗੜ੍ਹ, 20 ਜੁਲਾਈ 2023: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਮਣੀਪੁਰ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਦੀ ਕਾਰਵਾਈ ਦੇ ਸ਼ੁਰੂ ਵਿੱਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

The post ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ appeared first on TheUnmute.com - Punjabi News.

Tags:
  • aam-aadmi-party
  • aam-admi-party
  • breaking-news
  • cm-bhagwant-mann
  • latest-news
  • manipur
  • manipur-issue
  • monsoon-session
  • news
  • parliament-in-lok-sabha
  • punjab-news
  • sushil-kumar-rinku

ਚੰਡੀਗੜ੍ਹ, 20 ਜੁਲਾਈ 2023: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿੱਚੋਂ ਕਲੀਨ ਚਿੱਟ ਹਾਸਲ ਕਰ ਚੁੱਕੇ ਵਿਅਕਤੀ ਨੂੰ ਮੁੜ ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ.ਐਸ.ਪੀ.) ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕੀਤਾ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸੰਤ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਖਿਲਾਫ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਇਸ ਉਪਰੰਤ ਡੀ.ਐਸ.ਪੀ. ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਕੇਸ ਵਿੱਚ ਨਾਮਜ਼ਦ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਆਈ.ਜੀ.ਪੀ. ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੇ ਐਸ.ਪੀ. (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ । ਇਸ ਐਸ.ਆਈ.ਟੀ. ਵਿੱਚ ਡੀ.ਐਸ.ਪੀ. ਫਰੀਦਕੋਟ ਸੁਸ਼ੀਲ ਕੁਮਾਰ ਸਮੇਤ ਡੀ.ਐਸ.ਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਐਸ.ਆਈ ਖੇਮ ਚੰਦ ਟੀਮ ਮੈਂਬਰਾਂ ਵਜੋਂ ਸ਼ਾਮਲ ਸਨ।

ਬੁਲਾਰੇ ਨੇ ਦੱਸਿਆ ਕਿ 8 ਨਵੰਬਰ, 2022 ਨੂੰ ਐਸ.ਪੀ. ਗਗਨੇਸ਼ ਕੁਮਾਰ ਅਤੇ ਡੀਐਸਪੀ ਸੁਸ਼ੀਲ ਕੁਮਾਰ ਨੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਨੂੰ ਮੁੜ ਨਾਮਜ਼ਦ ਕਰਨ ਅਤੇ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਵਿੱਚ ਸੰਤ ਗਗਨ ਦਾਸ ਦੀ ਮਦਦ ਕਰਨ ਲਈ ਉਸ ( ਗਗਨ ਦਾਸ ) ਤੋਂ 50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ । ਇਹ ਸੌਦਾ 35 ਲੱਖ ਰੁਪਏ ਵਿੱਚ ਤੈਅ ਹੋਇਆ ਅਤੇ ਉਕਤ ਅਧਿਕਾਰੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ ਲੈ ਚੁੱਕੇ ਸਨ ਜਿਨ੍ਹਾਂ ਵਿੱਚ 9 ਨਵੰਬਰ, 2022 ਅਤੇ 22 ਨਵੰਬਰ, 2022 ਨੂੰ ਕ੍ਰਮਵਾਰ 15 ਲੱਖ ਅਤੇ 5 ਲੱਖ ਰੁਪਏ ਰਿਸ਼ਵਤ ਦੇ ਤੌਰ ਉੱਤੇ ਲਏ ਗਏ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਸੁਸ਼ੀਲ ਕੁਮਾਰ, ਜੋ ਇਸ ਸਮੇਂ 3 ਆਈ.ਆਰ.ਬੀ, ਲੁਧਿਆਣਾ ਵਿਖੇ ਤਾਇਨਾਤ ਹੈ, ਨੂੰ ਗ੍ਰਿਫਤਾਰ ਕੀਤਾ । ਦੋਸ਼ੀ ਡੀ.ਐਸ.ਪੀ. ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ

The post ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ 'ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ DSP ਸੁਸ਼ੀਲ ਕੁਮਾਰ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • dsp-sushil-kumar
  • murder-case
  • news

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਕਤ ਮੁਲਾਜ਼ਮ ਨੂੰ ਪੁਲੀਸ ਨੇ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਦਮ ਸਿੰਘ (ਸ਼ਿਕਾਇਤਕਰਤਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਪਿੰਡ ਦੇ ਵਾਸੀ ਮਲਕੀਤ ਸਿੰਘ ਨੇ ਉਸਦੀ ਦੀ ਕੁੱਟਮਾਰ ਕੀਤੀ ਸੀ, ਜਿਸਦੀ ਸ਼ਿਕਾਇਤ ਉਸਨੇ ਥਾਣਾ ਭਵਾਨੀਗੜ੍ਹ ਵਿਖੇ ਦਰਜ ਕਰਵਾਈ ਸੀ। ਉਕਤ ਏ.ਐਸ.ਆਈ. ਇਸ ਸ਼ਿਕਾਇਤ ਤੇ ਕਾਰਵਾਈ ਕਰਨ ਬਦਲੇ ਸ਼ਿਕਾਇਤਕਰਤਾ ਤੋਂ 10,000 ਰੁ. ਰਿਸ਼ਵਤ ਮੰਗ ਕਰ ਰਿਹਾ ਸੀ। ਸੋਮਵਾਰ ਨੂੰ ਉਕਤ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਵਜੋਂ ਵਸੂਲ ਲਏ ਸਨ ਅਤੇ ਅੱਜ ਬਾਕੀ ਰਹਿੰਦੇ 8 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਏ.ਐਸ.ਆਈ ਸੁਖਦੇਵ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਗਈ ਹੈ।

The post ਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ appeared first on TheUnmute.com - Punjabi News.

Tags:
  • bribe
  • news
  • vigilance-bureau

ਚੰਡੀਗੜ੍ਹ, 20 ਜੁਲਾਈ 2023: ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਐਮ.ਪੀ. ਅਰੋੜਾ ਨੇ ਕਿਹਾ ਕਿ ਭਾਰਤ ਵਿੱਚ ਡਾਕਟਰੀ ਖਰਚੇ ਬਹੁਤ ਜ਼ਿਆਦਾ ਹਨ ਅਤੇ ਕੈਂਸਰ ਦੇ ਇਲਾਜ ਦੇ ਮਾਮਲੇ ਵਿੱਚ ਲੱਖਾਂ ਰੁਪਏ ਦਾ ਖਰਚਾ ਆਉਂਦਾ ਹੈ। ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਕਿ ਕੈਂਸਰ ਦਾ ਕੋਈ ਵੀ ਮਰੀਜ਼ ਇਲਾਜ ਦੀ ਘਾਟ ਕਾਰਨ ਇਸ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਆਪਣੀ ਮਾਤਾ, ਜੋ ਕਿ ਹਾਲ ਹੀ ਵਿੱਚ ਬ੍ਰੈਸਟ ਕੈਂਸਰ ਦੇ ਚੱਲਦਿਆਂ ਦਮ ਤੋੜ ਗਈ ਸੀ, ਦੀ ਯਾਦ ਵਿੱਚ ' ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ' ਬਣਾਇਆ ਹੈ। ਇਹ ਟਰੱਸਟ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5 ਲੱਖ ਰੁਪਏ ਦਾ ਮੁਫਤ ਇਲਾਜ ਕਰਵਾਏਗਾ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜਾਂ ਨੂੰ ਪਹਿਲਾਂ ਹੀ ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ 1.5 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਤਜਵੀਜ਼ਸ਼ੁਦਾ ਇਲਾਜ ਟਰੱਸਟ ਵੱਲੋਂ ਮੇਲ ਖਾਂਦੇ ਯੋਗਦਾਨ ਦੇ ਰੂਪ ਵਿੱਚ ਹੋਵੇਗਾ। ਇਸ ਲਈ ਮਰੀਜ਼ ਦਾ ਕੁੱਲ 3 ਲੱਖ ਰੁਪਏ ਦਾ ਇਲਾਜ ਮੁਫ਼ਤ ਹੋਵੇਗਾ।

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਆਮ ਲੋਕਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਨਹੀਂ ਹੈ ਅਤੇ ਨਤੀਜੇ ਵਜੋਂ ਕੈਂਸਰ ਦੇ ਬਹੁਤ ਸਾਰੇ ਮਰੀਜ਼ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਸੰਸਦ ਮੈਂਬਰ ਨੂੰ ਪ੍ਰਸਤਾਵ ਨੂੰ ਤੇਜ਼ੀ ਨਾਲ ਲਾਗੂ ਕਰਨ ਦਾ ਭਰੋਸਾ ਦਿੱਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨਵੀਂ ਪਹਿਲਕਦਮੀ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਰੂਪ ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ ਅਤੇ ਸਹਾਇਕ ਡਾਇਰੈਕਟਰ- ਕਮ- ਸਟੇਟ ਪ੍ਰੋਗਰਾਮ ਅਫ਼ਸਰ ਕੈਂਸਰ ਕੰਟਰੋਲ ਸੈੱਲ ,ਪੰਜਾਬ ਡਾ: ਸੰਦੀਪ ਸਿੰਘ ਗਿੱਲ ਵੀ ਹਾਜ਼ਰ ਸਨ।

The post 'ਆਪ' ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦੇ ਇਲਾਜ ਲਈ ਹਰੇਕ ਮਰੀਜ਼ ਨੂੰ 1.5 ਲੱਖ ਰੁਪਏ ਦੇਣ ਦਾ ਐਲਾਨ appeared first on TheUnmute.com - Punjabi News.

Tags:
  • aap-mp-sanjeev-arora
  • breaking-news
  • cancer
  • cancer-patients
  • news

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ

Thursday 20 July 2023 07:37 AM UTC+00 | Tags: barnava breaking-news dera-chief-gurmeet-ram-rahim dera-chief-ram-rahim gurmeet-ram-rahim gurmeet-singh-ram-rahim haryana haryana-government news parole-to-dera-chief-ram-rahim president-advocate-harjinder-singh-dhami punjab-and-haryana-high-court punjab-government punjabi-news punjab-news ram-rahim rohtaks-sunaria-jail sgpc shiromani-akali-dal shiromani-akali-dal-presiden shiromani-committee shiromani-gurdwara-parbandhak-committee shiromani-gurudwara-management-committee

ਚੰਡੀਗੜ੍ਹ, 20 ਜੁਲਾਈ 2023: ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਂਣਗੇ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਸਿਰਸਾ ਡੇਰੇ ‘ਚ ਇਜਾਜ਼ਤ ਨਹੀਂ ਦਿੱਤੀ ਗਈ । ਰਾਮ ਰਹੀਮ ਨੂੰ ਇਸ ਸਾਲ ਜਨਵਰੀ ‘ਚ 40 ਦਿਨਾਂ ਦੀ ਪੈਰੋਲ ਮਿਲੀ ਸੀ। 30 ਮਹੀਨਿਆਂ ਦੀ ਕੈਦ ਵਿੱਚ ਰਾਮ ਰਹੀਮ ਦੀ ਇਹ 7ਵੀਂ ਪੈਰੋਲ ਹੈ।

The post ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ appeared first on TheUnmute.com - Punjabi News.

Tags:
  • barnava
  • breaking-news
  • dera-chief-gurmeet-ram-rahim
  • dera-chief-ram-rahim
  • gurmeet-ram-rahim
  • gurmeet-singh-ram-rahim
  • haryana
  • haryana-government
  • news
  • parole-to-dera-chief-ram-rahim
  • president-advocate-harjinder-singh-dhami
  • punjab-and-haryana-high-court
  • punjab-government
  • punjabi-news
  • punjab-news
  • ram-rahim
  • rohtaks-sunaria-jail
  • sgpc
  • shiromani-akali-dal
  • shiromani-akali-dal-presiden
  • shiromani-committee
  • shiromani-gurdwara-parbandhak-committee
  • shiromani-gurudwara-management-committee

Manipur: ਮਣੀਪੁਰ ਘਟਨਾ ਸੰਬੰਧੀ ਪੁਲਿਸ ਵੱਲੋਂ ਪਹਿਲੀ ਗ੍ਰਿਫਤਾਰੀ

Thursday 20 July 2023 07:57 AM UTC+00 | Tags: amit-shah breaking-news chief-minister-n-biren-singh kuki manipur manipur-incident manipur-latest-news manipur-news manipur-police manipur-violance news

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਣੀਪੁਰ ‘ਚ ਦੋ ਬੀਬੀਆਂ ਦੀ ਨਗਨ ਪਰੇਡ ਦੀ ਘਟਨਾ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਸਾਰੇ ਅਪਰਾਧੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਜ ਸਵੇਰੇ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਮੌਤ ਦੀ ਸਜ਼ਾ ਦੀ ਸੰਭਾਵਨਾ ਸਮੇਤ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਅਮਿਤ ਸ਼ਾਹ ਨੇ ਵੀਰਵਾਰ ਨੂੰ ਮਣੀਪੁਰ (Manipur) ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨਾਲ ਗੱਲ ਕੀਤੀ। ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨੂੰ 4 ਮਈ ਦੀ ਘਟਨਾ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਬੀਰੇਨ ਸਿੰਘ ਨੂੰ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਫੜਨ ਲਈ ਹਰ ਸੰਭਵ ਕਦਮ ਚੁੱਕਣ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ । ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਵੀਡੀਓ ਦੇਖ ਕੇ ਅਸੀਂ ਬਹੁਤ ਪਰੇਸ਼ਾਨ ਹਾਂ। ਅਸੀਂ ਸਰਕਾਰ ਨੂੰ ਕਦਮ ਚੁੱਕਣ ਲਈ ਸਮਾਂ ਦਿੰਦੇ ਹਾਂ। ਜੇਕਰ ਉੱਥੇ ਕੁਝ ਨਹੀਂ ਹੋਇਆ, ਤਾਂ ਅਸੀਂ ਕਦਮ ਚੁੱਕਾਂਗੇ।

The post Manipur: ਮਣੀਪੁਰ ਘਟਨਾ ਸੰਬੰਧੀ ਪੁਲਿਸ ਵੱਲੋਂ ਪਹਿਲੀ ਗ੍ਰਿਫਤਾਰੀ appeared first on TheUnmute.com - Punjabi News.

Tags:
  • amit-shah
  • breaking-news
  • chief-minister-n-biren-singh
  • kuki
  • manipur
  • manipur-incident
  • manipur-latest-news
  • manipur-news
  • manipur-police
  • manipur-violance
  • news

ਹੜ੍ਹਾਂ ਦੌਰਾਨ ਮਨੁੱਖਤਾ ਦੀ ਸੇਵਾ 'ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਤੇ ਹੋਰ ਜਥੇਬੰਦੀਆਂ ਦਾ CM ਮਾਨ ਨੇ ਕੀਤਾ ਧੰਨਵਾਦ

Thursday 20 July 2023 08:03 AM UTC+00 | Tags: breaking-news floods news punjab punjab-floods shardulgarh social-organizations the-unmute-breaking-news the-unmute-latest-update the-unmute-punjabi-news

ਚੰਡੀਗੜ੍ਹ, 20 ਜੁਲਾਈ 2023 : ਪੰਜਾਬ ਦੇ ਹੜ੍ਹ (floods) ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ (floods) ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

The post ਹੜ੍ਹਾਂ ਦੌਰਾਨ ਮਨੁੱਖਤਾ ਦੀ ਸੇਵਾ ‘ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਤੇ ਹੋਰ ਜਥੇਬੰਦੀਆਂ ਦਾ CM ਮਾਨ ਨੇ ਕੀਤਾ ਧੰਨਵਾਦ appeared first on TheUnmute.com - Punjabi News.

Tags:
  • breaking-news
  • floods
  • news
  • punjab
  • punjab-floods
  • shardulgarh
  • social-organizations
  • the-unmute-breaking-news
  • the-unmute-latest-update
  • the-unmute-punjabi-news

ਮਣੀਪੁਰ ਸਰਕਾਰ ਨੇ ਟਵਿੱਟਰ ਨੂੰ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਤੇ ਹੁਕਮ

Thursday 20 July 2023 08:19 AM UTC+00 | Tags: amit-shah breaking-news chief-minister-n-biren-singh kuki manipur manipur-incident manipur-latest-news manipur-news manipur-police manipur-violance metai news

ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ਘਟਨਾ ‘ਤੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਮਣੀਪੁਰ ਸਰਕਾਰ ਨੇ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓ ਹਟਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਇਨ੍ਹਾਂ ਨੂੰ ਸਾਂਝਾ ਨਾ ਕਰਨ ਦਾ ਹੁਕਮ ਦਿੱਤਾ ਹੈ।

ਸੂਤਰਾਂ ਮੁਤਾਬਕ ਟਵਿਟਰ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਲਈ ਕਿਹਾ ਗਿਆ ਹੈ। ਮਣੀਪੁਰ ਸਰਕਾਰ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਕਾਨੂੰਨਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ। ਅਜਿਹੇ ‘ਚ ਕਿਸੇ ਵੀ ਵਿਅਕਤੀ ਨੂੰ ਇਸ ਮਾਮਲੇ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਨਹੀਂ ਕਰਨੀ ਚਾਹੀਦੀ।

ਪੁਲਿਸ ਨੇ ਦੱਸਿਆ ਕਿ ਅਣਪਛਾਤੇ ਹਥਿਆਰਬੰਦ ਬਦਮਾਸ਼ਾਂ ਖਿਲਾਫ ਥੌਬਲ ਜ਼ਿਲੇ ਦੇ ਨੌਂਗਪੋਕ ਸੇਕਮਾਈ ਪੁਲਿਸ ਸਟੇਸ਼ਨ ‘ਚ ਅਗਵਾ, ਸਮੂਹਿਕ ਬਲਾਤਕਾਰ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸਦੇ ਨਾਲ ਹੀ ਪਹਿਲੀ ਗ੍ਰਿਫਤਾਰੀ ਹੋ ਚੁੱਕੀ ਹੈ |

The post ਮਣੀਪੁਰ ਸਰਕਾਰ ਨੇ ਟਵਿੱਟਰ ਨੂੰ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਤੇ ਹੁਕਮ appeared first on TheUnmute.com - Punjabi News.

Tags:
  • amit-shah
  • breaking-news
  • chief-minister-n-biren-singh
  • kuki
  • manipur
  • manipur-incident
  • manipur-latest-news
  • manipur-news
  • manipur-police
  • manipur-violance
  • metai
  • news

ਹੜ੍ਹ ਦੇ ਚੱਲਦੇ ਸੰਗਤਾਂ ਦੀ ਸੁਰੱਖਿਆ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਤਿੰਨ ਦਿਨਾਂ ਲਈ ਰੋਕੀ

Thursday 20 July 2023 08:32 AM UTC+00 | Tags: breaking-news dc-himanshu-agarwal flood himanshu-agarwal kartarpur-corridor latest-news news nws pakistan-gurdwara punjab-floods ravi-river sri-kartarpur-sahib the-unmute-breaking-news the-unmute-latest-news

ਗੁਰਦਾਸਪੁਰ, 20 ਜੁਲਾਈ 2023: ਕਰਤਾਰਪੁਰ ਲਾਂਘੇ ‘ਤੇ ਰਾਵੀ ਦਰਿਆ ਦੇ ਪਾਣੀ ਆਉਣ ਦੇ ਚੱਲਦੇ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਜਾਣ ਵਾਲੀ ਯਾਤਰਾ ਨੂੰ ਅੱਜ ਸਮੇਤ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ | ਇਸ ਸੰਬੰਧ ‘ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਚੱਲਦੇ ਅੱਜ ਸਵੇਰੇ ਕੋਰੀਡੋਰ ਦੇ ਨਜ਼ਦੀਕ ਧੁੱਸੀ ਬੰਨ੍ਹ ਕੋਲ ਪਾਕਿਸਤਾਨ ਵਾਲੇ ਪਾਸੇ ਤੋਂ ਰਾਵੀ ਦਰਿਆ ਦਾ ਪਾਣੀ ਆਇਆ ਹੈ, ਉਹਨਾਂ ਦਾ ਕਹਿਣਾ ਸੀ ਕਿ ਇਸ ਪਾਣੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਧੁੱਸੀ ਬੰਨ੍ਹ ਅਤੇ ਦਰਸ਼ਨ ਸਥਾਨ ਅਤੇ ਸਮੇਤ ਭਾਰਤ ਵਾਲੇ ਪਾਸੇ ਨਜਦੀਕੀ ਪਿੰਡਾਂ ਨੂੰ ਕੋਈ ਖ਼ਤਰਾ ਨਹੀਂ ਹੈ |

ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਸਥਿਤੀ ਉੱਪਰ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਡੀਸੀ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਕੁੱਲ 94 ਯਾਤਰੀ ਪਾਕਿਸਤਾਨ ਜੋ ਦਰਸ਼ਨ ਲਈ ਜਾਣੇ ਸਨ, ਉਹਨਾਂ ਵਿੱਚੋ 25 ਯਾਤਰੀ (Sri Kartarpur Sahib) ਆਏ ਸਨ ਅਤੇ ਉਹਨਾਂ ਨੂੰ ਵੀ ਦਰਸ਼ਨ ਦੂਰ ਤੋਂ ਕਰਵਾਏ ਗਏ ਹਨ ਜਦਕਿ ਅੱਜ ਸਮੇਤ ਤਿੰਨ ਦਿਨਾਂ ਲਈ ਇਨ ਯਾਤਰਾ ਰੋਕਣ ਲਈ ਸਿਫਾਰਿਸ਼ ਭੇਜੀ ਗਈ ਹੈ ਅਤੇ ਜਿਵੇ ਹੀ ਪਾਣੀ ਦਾ ਪੱਧਰ ਘੱਟ ਹੋਵੇਗਾ ਯਾਤਰਾ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ |

ਡੀਸੀ ਗੁਰਦਾਸਪੁਰ ਦਾ ਕਹਿਣਾ ਸੀ ਕਿ ਇਸ ਪਾਣੀ ਨਾਲ ਕਰਤਾਰਪੁਰ ਕੋਰੀਡੋਰ ਜਾਂ ਫਿਰ ਭਾਰਤ ਵਾਲੇ ਪਾਸੇ ਨੇੜਲੇ ਪਿੰਡਾਂ ਨੂੰ ਕੋਈ ਖ਼ਤਰਾ ਨਹੀਂ ਹੈ, ਜਦਕਿ ਸਥਾਨਕ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦੇ ਹੋਏ ਦੱਸਿਆ ਕਿ ਜੇਕਰ ਪਾਣੀ ਦਾ ਪੱਧਰ ਵੱਧ ਹੁੰਦਾ ਹੈ ਤਾਂ ਹਲਾਤ ਬੇਕਾਬੂ ਹੋ ਸਕਦੇ ਹਨ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਇਸ ਪਾਣੀ ਨਾਲ ਨੇੜਲੇ ਕਈ ਪਿੰਡ ਪਾਣੀ ਦੀ ਮਾਰ ਹੇਠ ਆ ਸਕਦੇ ਹਨ ਅਤੇ ਉਹਨਾਂ ਦੱਸਿਆ ਕਿ ਇਹ ਪਾਣੀ ਉਹਨਾਂ ਲਈ ਵੱਡਾ ਖ਼ਤਰਾ ਹੋ ਸਕਦਾ ਹੈ |

The post ਹੜ੍ਹ ਦੇ ਚੱਲਦੇ ਸੰਗਤਾਂ ਦੀ ਸੁਰੱਖਿਆ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਤਿੰਨ ਦਿਨਾਂ ਲਈ ਰੋਕੀ appeared first on TheUnmute.com - Punjabi News.

Tags:
  • breaking-news
  • dc-himanshu-agarwal
  • flood
  • himanshu-agarwal
  • kartarpur-corridor
  • latest-news
  • news
  • nws
  • pakistan-gurdwara
  • punjab-floods
  • ravi-river
  • sri-kartarpur-sahib
  • the-unmute-breaking-news
  • the-unmute-latest-news

CM ਭਗਵੰਤ ਮਾਨ ਵੱਲੋਂ ਮਣੀਪੁਰ 'ਚ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਖ਼ਿਲਾਫ਼ ਕਰੜੀ ਸਜ਼ਾ ਦੇਣ ਦੀ ਵਕਾਲਤ

Thursday 20 July 2023 08:41 AM UTC+00 | Tags: aam-aadmi-party amit-shah breaking-news chief-minister-n-biren-singh cm-bhagwant-mann kuki latest-news manipur manipur-incident manipur-latest-news manipur-news manipur-police manipur-violance metai news

ਚੰਡੀਗੜ੍ਹ, 20 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ (Manipur)  ਵਿਚ ਦੋ ਬੀਬੀਆਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨੌਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਬੀਬੀਆਂ ਮਨੁੱਖਤਾ ਵਿਰੁੱਧ ਇਸ ਘਿਨੌਉਣੇ ਅਪਰਾਧ ਦਾ ਸ਼ਿਕਾਰ ਹੋਈਆਂ।

ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਮਣੀਪੁਰ ਘਟਨਾ (Manipur) ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।

ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।

The post CM ਭਗਵੰਤ ਮਾਨ ਵੱਲੋਂ ਮਣੀਪੁਰ ‘ਚ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਖ਼ਿਲਾਫ਼ ਕਰੜੀ ਸਜ਼ਾ ਦੇਣ ਦੀ ਵਕਾਲਤ appeared first on TheUnmute.com - Punjabi News.

Tags:
  • aam-aadmi-party
  • amit-shah
  • breaking-news
  • chief-minister-n-biren-singh
  • cm-bhagwant-mann
  • kuki
  • latest-news
  • manipur
  • manipur-incident
  • manipur-latest-news
  • manipur-news
  • manipur-police
  • manipur-violance
  • metai
  • news

ਮਣੀਪੁਰ ਮੁੱਦੇ 'ਤੇ ਹੰਗਾਮਾ, ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਲਈ ਮੁਲਤਵੀ

Thursday 20 July 2023 09:41 AM UTC+00 | Tags: anurag-thakur breaking-news congress malika-arjunkharge manipur-violence news parliament-of-india the-unmute-breaking-news the-unmute-news the-unmute-punjabi-news

ਚੰਡੀਗੜ੍ਹ, 20 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮਣੀਪੁਰ (Manipur) ਹਿੰਸਾ ਮੁੱਦੇ ‘ਤੇ ਸੰਸਦ ਵਿੱਚ ਕਾਫ਼ੀ ਹੰਗਾਮਾ ਹੋਇਆ । ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਮਣੀਪੁਰ (Manipur) ਤੋਂ ਇੱਕ ਪਰੇਸ਼ਾਨ ਕਰਨ ਵਾਲੀ ਦੋ ਬੀਬੀਆਂ ਨੂੰ ਨਗਨ ਰੂਪ ਵਿੱਚ ਪਰੇਡ ਕਰਵਾਉਣ ਦੀ ਵੀਡੀਓ ਅਤੇ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਦਾ ਮੁੱਦਾ ਚੁੱਕਿਆ । ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਚੁੱਪ ‘ਤੇ ਸਵਾਲ ਚੁੱਕੇ ਹਨ।

ਹੰਗਾਮੇ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮਣੀਪੁਰ ਮਾਮਲੇ ਨੂੰ ਲੈ ਕੇ ਹੰਗਾਮੇ ਕਾਰਨ ਸੰਸਦ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ਪਰ ਹੰਗਾਮਾ ਜਾਰੀ ਰਹਿਣ ਕਾਰਨ ਹੁਣ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਮਣੀਪੁਰ (Manipur) ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ‘ਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਪੀਐਮ ਦੀ ਚੁੱਪ ਚਿੰਤਾਜਨਕ ਸੀ ਅਤੇ ਸਾਡੇ ਵਿੱਚੋਂ ਕਿਸੇ ਨੂੰ ਵੀ ਇਸ ਦੀ ਸਮਝ ਨਹੀਂ ਆਈ । ਸਾਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਨੇ ਆਖਰਕਾਰ ਆਪਣੀ ਚੁੱਪ ਤੋੜੀ ਹੈ। ਹੁਣ ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਇਸ ਬਾਰੇ ਸੰਸਦ ਵਿੱਚ ਵੀ ਚਰਚਾ ਕਰਨ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੋਸ਼ ਲਾਇਆ ਹੈ ਕਿ ਵਿਰੋਧੀ ਪਾਰਟੀਆਂ ਮਣੀਪੁਰ ਘਟਨਾ ਨੂੰ ਸਿਆਸੀ ਤੌਰ ‘ਤੇ ਵਰਤ ਰਹੀਆਂ ਹਨ। ਠਾਕੁਰ ਨੇ ਕਿਹਾ ਕਿ ਅਸੀਂ ਸਦਨ ‘ਚ ਕਿਹਾ ਹੈ ਕਿ ਅਸੀਂ ਚਰਚਾ ਲਈ ਤਿਆਰ ਹਾਂ ਪਰ ਵਿਰੋਧੀ ਧਿਰ ਇਸ ਤੋਂ ਭੱਜਣਾ ਚਾਹੁੰਦੀ ਹੈ। ਵਿਰੋਧੀ ਸੂਬਿਆਂ ਵਿੱਚ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਵਿਰੋਧੀ ਧਿਰ ਇਨ੍ਹਾਂ ਘਟਨਾਵਾਂ ਨੂੰ ਦੇਖ ਕੇ ਮੂਕ ਦਰਸ਼ਕ ਬਣੀ ਹੋਈ ਹੈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਮਾਨਸੂਨ ਸੈਸ਼ਨ ਦੌਰਾਨ 31 ਆਰਡੀਨੈਂਸ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿੱਚ ਡਿਜੀਟਲ ਪਰਸਨਲ ਪ੍ਰੋਟੈਕਸ਼ਨ ਬਿੱਲ 2023, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਆਰਡੀਨੈਂਸ, 2023 ਸ਼ਾਮਲ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰ ਨੇ ਮਾਨਸੂਨ ਸੈਸ਼ਨ ਨੂੰ ਲੈ ਕੇ ਸਰਬ ਪਾਰਟੀ ਬੈਠਕ ਬੁਲਾਈ ਸੀ, ਜਿਸ ‘ਚ 34 ਪਾਰਟੀਆਂ ਅਤੇ 44 ਆਗੂਆਂ ਨੇ ਹਿੱਸਾ ਲਿਆ ਸੀ। ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਇਸ ਦੌਰਾਨ 17 ਮੀਟਿੰਗਾਂ ਹੋਣਗੀਆਂ।

The post ਮਣੀਪੁਰ ਮੁੱਦੇ ‘ਤੇ ਹੰਗਾਮਾ, ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਲਈ ਮੁਲਤਵੀ appeared first on TheUnmute.com - Punjabi News.

Tags:
  • anurag-thakur
  • breaking-news
  • congress
  • malika-arjunkharge
  • manipur-violence
  • news
  • parliament-of-india
  • the-unmute-breaking-news
  • the-unmute-news
  • the-unmute-punjabi-news

ਮਣੀਪੁਰ 'ਚ ਵਾਪਰੀ ਘਟਨਾ ਬੇਹੱਦ ਸ਼ਰਮਨਾਕ, ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਕੁਲਵੰਤ ਸਿੰਘ

Thursday 20 July 2023 09:45 AM UTC+00 | Tags: breaking-news latest-news manipur manipur-government manipur-incident mla-kulwant-singh mohali-news news

ਮੋਹਾਲੀ, 20 ਜੁਲਾਈ 2023: ਮਣੀਪੁਰ (Manipur) ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਣੀਪੁਰ ਵਿੱਚ ਵਾਪਰੀ ਘਟਨਾ ਬਹੁਤ ਹੀ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿੱਚ ਗੁੱਸਾ ਹੈ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਮਣੀਪੁਰ (Manipur) ਵਿੱਚ ਕੂਕੀ ਭਾਈਚਾਰੇ ਨਾਲ ਸਬੰਧਤ ਦੋ ਬੀਬੀਆਂ ਨੂੰ ਵਹਿਸ਼ੀ ਢੰਗ ਨਾਲ ਨਗਨ ਹਾਲਤ ਵਿੱਚ ਸੜਕ ‘ਤੇ ਪਰੇਡ ਕਰਵਾਉਣ ਅਤੇ ਤਸ਼ੱਦਦ ਕੀਤੇ ਜਾਣ ਦੀ ਵਾਇਰਲ ਵੀਡੀਓ ਤੋਂ ਬਹੁਤ ਦੁਖੀ ਅਤੇ ਗੁੱਸੇ ਵਿੱਚ ਹਾਂ | ਉਨ੍ਹਾਂ ਨੇ ਮਣੀਪੁਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਘਿਨਾਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਪ੍ਰਤੀ ਕੋਈ ਹਮਦਰਦੀ ਜਾਂ ਰਹਿਮ ਨਾ ਦਿਖਾਇਆ ਜਾਵੇ |

ਸ. ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਟਨਾ ਸੰਬੰਧਿਤ ਵਾਇਰਲ ਵੀਡੀਓ ਨੂੰ ਸਾਂਝਾ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਦੇਸ਼ ਵਿੱਚ ਸਭ ਤੋਂ ਜ਼ਿਆਦਾ ਸਾਡੀਆਂ ਧੀ-ਭੈਣਾਂ ਦੀ ਇੱਜ਼ਤ ਹੈ, ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਅਜਿਹੀਆਂ ਘਟਨਾਵਾਂ ਕਾਰਨ ਪੂਰੇ ਦੇਸ਼ ਨੂੰ ਸ਼ਰਮਸ਼ਾਰ ਹੋਣਾ ਪੈਂਦਾ ਹੈ |

ਵਿਧਾਇਕ ਨੇ ਕਿਹਾ ਮਣੀਪੁਰ ਵਿੱਚ ਕਾਫ਼ੀ ਸਮੇਂ ਤੋਂ ਹਲਾਤ ਤਣਾਅਪੂਰਨ ਬਣੇ ਹੋਏ ਹਨ, ਕਈ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਸਾਹਮਣੇ ਆਈਆਂ, ਜਿਸ ਵਿੱਚ ਜਾਨੀ-ਮਾਲੀ ਨੁਕਸਾਨ ਵੀ ਹੋਇਆ | ਘੱਟ ਗਿਣਤੀਆਂ ਖ਼ਿਲਾਫ਼ ਬਣੇ ਇਸ ਤਰ੍ਹਾਂ ਦੇ ਮਾਹੌਲ ਕਾਰਨ ਮਣੀਪੁਰ ਦੇ ਆਮ ਲੋਕਾਂ ਦਾ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ | ਉਨ੍ਹਾਂ ਨੇ ਮਣੀਪੁਰ ਸਰਕਾਰ ਅਤੇ ਕੇਂਦਰ ਸਰਕਾਰ ਸੂਬੇ ਦੇ ਵਿਗੜ ਰਹੇ ਹਲਾਤਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ |

The post ਮਣੀਪੁਰ ‘ਚ ਵਾਪਰੀ ਘਟਨਾ ਬੇਹੱਦ ਸ਼ਰਮਨਾਕ, ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਕੁਲਵੰਤ ਸਿੰਘ appeared first on TheUnmute.com - Punjabi News.

Tags:
  • breaking-news
  • latest-news
  • manipur
  • manipur-government
  • manipur-incident
  • mla-kulwant-singh
  • mohali-news
  • news

ਲੁਧਿਆਣਾ 'ਚ ਇਕ ਨਾਬਾਲਗ ਕੁੜੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Thursday 20 July 2023 10:15 AM UTC+00 | Tags: breaking-news coaching-center ludhiana ludhiana-police model-town-ludhiana news punjab-latest-news suicide the-unmute-breaking-news

ਚੰਡੀਗੜ੍ਹ, 20 ਜੁਲਾਈ 2023: ਲੁਧਿਆਣਾ (Ludhiana) ‘ਚ ਇਕ ਨਾਬਾਲਗ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਮਾਡਲ ਟਾਊਨ ਇਲਾਕੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਦੱਸਿਆ ਆ ਰਿਹਾ ਹੈ ਕਿ ਨਾਬਾਲਗ ਕੁੜੀ ਸਿਰ ਦਰਦ ਤੋਂ ਪ੍ਰੇਸ਼ਾਨ ਸੀ | ਮ੍ਰਿਤਕ ਕੁੜੀ ਨੇ ਆਪਣੀ ਮਾਂ ਜਗਦੀਪ ਕੌਰ ਨੂੰ ਦਵਾਈ ਲੈਣ ਲਈ ਕਿਹਾ ਸੀ ਪਰ ਪੈਸੇ ਨਾ ਹੋਣ ਕਾਰਨ ਉਸਦੀ ਮਾਂ ਨੇ ਉਸ ਨੂੰ ਕੁਝ ਦਿਨ ਉਡੀਕ ਕਰਨ ਲਈ ਕਿਹਾ। ਜਗਦੀਪ ਕੌਰ ਦਾ ਕਹਿਣਾ ਹੈ ਕਿ ਉਸ ਦੀ ਦਵਾਈ 2 ਸਾਲਾਂ ਤੋਂ ਚੱਲ ਰਹੀ ਸੀ। ਪਿਛਲੇ 10 ਦਿਨਾਂ ਤੋਂ ਦਵਾਈ ਖ਼ਤਮ ਹੋ ਗਈ ਸੀ।

ਵੀਰਵਾਰ ਸਵੇਰੇ ਜਦੋਂ ਪਰਿਵਾਰ ਦੇ ਬਾਕੀ ਮੈਂਬਰ ਕੋਚਿੰਗ ਸੈਂਟਰ ਦੇ ਉਪਰਲੇ ਕਮਰੇ ਵਿੱਚ ਗਏ ਤਾਂ ਉਹ ਹੱਕੇ-ਬੱਕੇ ਰਹਿ ਗਏ। ਉਨ੍ਹਾਂ ਦੇਖਿਆ ਕਿ ਨਾਬਾਲਗ ਦੀ ਲਾਸ਼ ਗੇਟ ਦੀ ਗਰਿੱਲ ਨਾਲ ਲਟਕ ਰਹੀ ਸੀ। ਇਸ ਤੋਂ ਤੁਰੰਤ ਬਾਅਦ ਇਲਾਕਾ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਲਾਕਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਨਾਬਾਲਗ ਨੂੰ ਫਾਹਾ ਲਗਾਉਂਦੇ ਹੋਏ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।

ਮ੍ਰਿਤਕ ਨਾਬਾਲਗ ਕੁੜੀ ਦੀ ਮਾਂ ਜਗਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਕੋਚਿੰਗ ਸੈਂਟਰ ਦੇ ਉਪਰਲੇ ਕਮਰੇ ਵਿੱਚ ਰਹਿ ਰਹੀ ਸੀ। ਉਹ ਚਾਹ ਵੇਚਣ ਦਾ ਕੰਮ ਕਰਦੀ ਹੈ। ਉਸ ਦੇ ਚਾਰ ਬੱਚੇ ਹਨ। ਅਜਿਹਾ ਕਦੇ ਨਹੀਂ ਹੋਇਆ ਕਿ ਧੀ ਕਿਸੇ ਤੋਂ ਪ੍ਰੇਸ਼ਾਨ ਹੋਵੇ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਜਾਂਚ ਕਰ ਰਹੀ ਹੈ |

The post ਲੁਧਿਆਣਾ ‘ਚ ਇਕ ਨਾਬਾਲਗ ਕੁੜੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ appeared first on TheUnmute.com - Punjabi News.

Tags:
  • breaking-news
  • coaching-center
  • ludhiana
  • ludhiana-police
  • model-town-ludhiana
  • news
  • punjab-latest-news
  • suicide
  • the-unmute-breaking-news

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਰੰਗੇ ਹੱਥੀਂ ਫੜੇ

Thursday 20 July 2023 10:28 AM UTC+00 | Tags: breaking-news cm-bhagwant-mann crime laljit-singh-bhullar ministers-flying-squad news prtc punjab-roadways the-unmute the-unmute-breaking-news

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ (Minister’s Flying Squad) ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ ਕੇ ਟਿਕਟ ਨਾ ਦੇਣ ਦੇ ਦੋਸ਼ ਹੇਠ ਨੱਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ ਗਏ ਹਨ ਅਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬੀਤੀ ਰਾਤ ਕਰੀਬ 10:15 ਵਜੇ ਸਰਹਿੰਦ ਵਿਖੇ ਛਾਪਾ ਮਾਰ ਕੇ ਪਨਬੱਸ ਡਿਪੂ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65ਏ.ਟੀ 0542 ਵਿੱਚੋਂ ਡੀਜ਼ਲ ਚੋਰੀ ਕਰਦੇ ਡਰਾਈਵਰ ਸੁਖਵੀਰ ਸਿੰਘ ਨੂੰ ਰੰਗੇ-ਹੱਥੀਂ ਫੜਿਆ ਗਿਆ। ਉਸ ਤੋਂ ਬਰਾਮਦ 22 ਲੀਟਰ ਡੀਜ਼ਲ ਨੂੰ ਮੌਕੇ ‘ਤੇ ਕਬਜ਼ੇ ਵਿੱਚ ਲੈ ਲਿਆ ਗਿਆ। ਇਸੇ ਤਰ੍ਹਾਂ ਰਾਜਪੁਰਾ ਵਿਖੇ ਰਾਤ ਕਰੀਬ 1:30 ਵਜੇ ਪਨਬੱਸ ਡਿਪੂ ਅੰਮ੍ਰਿਤਸਰ ਸਾਹਿਬ-2 ਦੀ ਬੱਸ ਨੰਬਰ ਪੀ.ਬੀ-02-ਈ.ਐਚ 3066 ਵਿੱਚੋਂ ਤੇਲ ਚੋਰੀ ਕਰਦੇ ਡਰਾਈਵਰ ਗਗਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਚੋਰੀ ਦਾ 20 ਲੀਟਰ ਡੀਜ਼ਲ ਬਰਾਮਦ ਹੋਇਆ ਹੈ।

ਇਸ ਤੋਂ ਇਲਾਵਾ ਫ਼ਲਾਇੰਗ ਸਕੁਐਡ ਨੇ ਕੁੱਪ ਵਿਖੇ ਚੈਕਿੰਗ ਦੌਰਾਨ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10ਜੀ.ਐਕਸ 8526 ਦੇ ਕੰਡਕਟਰ ਕਰਮਜੀਤ ਸਿੰਘ ਨੂੰ ਸਵਾਰੀਆਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਰਿਪੋਰਟ ਕੀਤਾ ਹੈ। ਕੰਡਕਟਰ ਨੇ ਸਵਾਰੀਆਂ ਤੋਂ 180 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ।

ਮਨਿਸਟਰਜ਼ ਫ਼ਲਾਇੰਗ ਸਕੁਐਡ (Minister’s Flying Squad)  ਨੇ ਲੁਧਿਆਣਾ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਜ਼ਰੂਰੀ ਦਸਤਾਵੇਜ਼, ਟੈਕਸ ਅਤੇ ਇੰਸ਼ੋਰੈਂਸ ਤੋਂ ਬਿਨਾਂ ਚਲ ਰਹੀਆਂ ਪ੍ਰਾਈਵੇਟ ਬੱਸਾਂ ਦੇ ਚਲਾਨ ਵੀ ਕੀਤੇ ਹਨ। ਇਸ ਮੁਹਿੰਮ ਦੌਰਾਨ ਜੇ.ਆਰ. ਕੋਚ ਦੀ ਬੱਸ ਨੰਬਰ ਪੀ.ਬੀ-10 ਐਚ.ਐਫ. 0345 ਦਾ ਬਿਨਾਂ ਟੈਕਸ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਜਦਕਿ ਇਸੇ ਕੰਪਨੀ ਦੀ ਬਿਨਾਂ ਦਸਤਾਵੇਜ਼ਾਂ ਤੋਂ ਚਲਾਈ ਜਾ ਰਹੀ ਦੂਜੀ ਬੱਸ ਨੰਬਰ ਪੀ.ਬੀ-10 ਐਚ.ਐਚ 6034 ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲਵਾ ਹਾਈਵੇਜ਼ ਮੋਗਾ ਦੀ ਬੱਸ ਨੰਬਰ ਪੀ.ਬੀ-29ਐਕਸ 7866 ਨੂੰ ਬਿਨਾਂ ਇੰਸ਼ੋਰੈਂਸ ਅਤੇ ਮਾਲਵਾ ਰੋਡਵੇਜ਼ ਗਿੱਦੜਬਾਹਾ ਦੀ ਬੱਸ ਨੰਬਰ ਪੀ.ਬੀ-04ਏ.ਸੀ- 3066 ਨੂੰ ਬਿਨਾਂ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਹੈ।

ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਨੂੰ ਵੀ ਰਿਪੋਰਟ ਕੀਤਾ ਹੈ। ਫ਼ਲਾਇੰਗ ਸਕੁਐਡ ਵੱਲੋਂ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4389, ਗੁਰਦਾਸਪੁਰ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2672 ਤੇ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 6984, ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9438 ਤੇ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਡੀ.ਆਰ 2798 ਅਤੇ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਮ 8995 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਸਰਹਿੰਦ ਵਿਖੇ ਛਾਪੇਮਾਰੀ ਦੌਰਾਨ ਇੱਕ ਸਕਿਊਰਟੀ ਗਾਰਡ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ ਗਿਆ ਹੈ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਤੁਰੰਤ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

The post ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਰੰਗੇ ਹੱਥੀਂ ਫੜੇ appeared first on TheUnmute.com - Punjabi News.

Tags:
  • breaking-news
  • cm-bhagwant-mann
  • crime
  • laljit-singh-bhullar
  • ministers-flying-squad
  • news
  • prtc
  • punjab-roadways
  • the-unmute
  • the-unmute-breaking-news

ਪੰਜਾਬੀ ਯੂਨੀਵਰਸਿਟੀ ਦਾ ਹਠ ਜਾਰੀ: ਡਾ. ਲਖਵਿੰਦਰ ਸਿੰਘ ਜੌਹਲ

Thursday 20 July 2023 10:58 AM UTC+00 | Tags: breaking-news dr-lakhwinder-singh-johal ludhiana ludhiana-news news punjabi punjabi-university punjabi-university-patiala stubbornness

ਚੰਡੀਗ੍ਹੜ, 20 ਜੁਲਾਈ 2023: ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦਾ ਕਹਿਣਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਏ ਜਾਣ ਸੰਬੰਧੀ ਪੈਦਾ ਹੋਏ ਵਿਵਾਦ ਬਾਰੇ ਵੱਖ-ਵੱਖ ਅਖ਼ਬਾਰਾਂ, ਲੇਖਕਾਂ ਅਤੇ ਵਿਦਵਾਨਾਂ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਇਹ ਭਰਮ ਪੈਦਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਕਿ ”ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਲਾਜ਼ਮੀ ਪੜ੍ਹਾਈ ਕਰਾਉਣਾ” ਅਤੇ “ਸੰਬੰਧਿਤ ਵਿਸ਼ਾ ਪੰਜਾਬੀ ਵਿਚ ਪੜ੍ਹਾਉਣਾ” ਇਕੋ ਗੱਲ ਹੈ।

ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਸੱਤ ਜੁਲਾਈ ਦੀ ਮੀਟਿੰਗ ”ਪੰਜਾਬੀ ਲਾਗੂ ਕਰਨ ਜਾਂ ਨਾ ਕਰਨ ਬਾਰੇ ਨਹੀਂ ਸੀ” । ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਹ ਮਸਲਾ ”ਪੰਜਾਬੀ ਲਾਗੂ ਕਰਨ” ਦੇ ਤਰੀਕੇ ਬਾਰੇ ਹੈ। ਜਦੋਂ ਕਿ ਮੀਟਿੰਗ ਲਈ ਭੇਜੇ ਗਏ ਦਸਤਾਵੇਜ਼ਾਂ ਵਿੱਚ ਸਪੱਸ਼ਟ ਤੌਰ ‘ਤੇ ਪਹਿਲੀ ਹੀ ਸਤਰ ਵਿਚ ਲਿਖਿਆ ਗਿਆ ਸੀ ”ਪੰਜਾਬੀ ਦੀ ਪੜ੍ਹਾਈ ਲਈ ਸਮਾਂ ਸਾਰਣੀ ਵਿੱਚ ਯੋਗ ਸਮਾਂ ਅਤੇ ਕੋਰਸ ਸਕੀਮ ਵਿੱਚ ਬਣਦੇ ਕਰੈਡਿਟ ਸੰਬੰਧੀ।”

ਯੂਨੀਵਰਸਿਟੀ ਬਹੁਤ ਹੀ ਚਲਾਕੀ ਨਾਲ ”ਪੰਜਾਬੀ ਦੀ ਪੜ੍ਹਾਈ” ਨੂੰ “ਸੰਬੰਧਿਤ ਵਿਸ਼ਾ ਪੰਜਾਬੀ ਵਿੱਚ ਪੜ੍ਹਾਉਣ” ਦਾ ਭਰਮ ਪੈਦਾ ਕਰਕੇ ਪੰਜਾਬੀ ਵਿਰੋਧੀ ਕਾਰਜ ਕਰ ਰਹੀ ਹੈ। ਇਸ ਬਹਾਨੇ ਨਾਲ ਹੀ 09-06-2023 ਦੀ ਅਕਾਦਮਿਕ ਕੌਂਸਿਲ ਦੀ ਮੀਟਿੰਗ ਵਲੋਂਂ ਬੀ.ਐਸਸੀ. ਦੇ ਪੰਜਵੇਂ ਅਤੇ ਛੇਵੇਂ ਸਮੈਸਟਰ ਵਿੱਚੋਂ ”ਪੰਜਾਬੀ ਦੀ ਪੜ੍ਹਾਈ” ਹਟਾਈ ਗਈ। ਬੀ.ਕਾਮ ਦੇ ਵੀ ਪੰਜਵੇਂ ਅਤੇ ਛੇਵੇਂ ਸਮੈਸਟਰ ਵਿੱਚੋਂ ਪੰਜਾਬੀ ਦੀ ਪੜ੍ਹਾਈ ਹਟਾਈ ਗਈ। ਬੀ.ਬੀ.ਏ., ਬੀ.ਸੀ.ਏ., ਬੀ.ਵਾਕ. ਅਤੇ ਬੀ.ਐਮ.ਐਮ. ਦੇ ਤੀਜੇ ਅਤੇ ਚੌਥੇ ਸਮੈਸਟਰ ਵਿੱਚੋਂ ਪੰਜਾਬੀ ਦੀ ਪੜ੍ਹਾਈ ਹਟਾਈ ਗਈ ਹੈ।

ਬੀ.ਫਾਰਮਾ, ਬੀ.ਟੈੱਕ, ਐਲ.ਐਲ.ਬੀ. ਅਤੇ ਐਲ.ਐਲ.ਬੀ. (ਏਕੀਕ੍ਰਿਤ ਕੋਰਸ) ਵਿੱਚ, ਪੰਜ ਸਾਲਾਂ ਵਿੱਚੋਂ ਸਿਰਫ਼ ਇਕ ਸਮੈਸਟਰ ਵਿੱਚ ”ਪੰਜਾਬੀ ਦੀ ਲਾਜ਼ਮੀ ਪੜ੍ਹਾਈ” ਕਰਵਾਉਣ ਉੱਤੇ ਮੋਹਰ ਲਗਾਈ ਗਈ ਜਦੋਂ ਕਿ ਐਲ ਐਲ ਬੀ ਦੇ ਬਾਕੀ ਸਾਰੇ ਨੌਂ ਸਮੈਸਟਰਾਂ ਵਿੱਚੋਂ ਪੰਜਾਬੀ ਦੀ ਲਾਜ਼ਮੀ ਪੜ੍ਹਾਈ ਹਟਾਈ ਗਈ ਹੈ।

ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨਾਲ ਸੰਬੰਧਿਤ ਸਾਰੇ ਵਿਦਵਾਨਾਂ ਨੇ ਇਨ੍ਹਾਂ ਫ਼ੈਸਲਿਆਂ ਦਾ ਇਕਮੱਤ ਨਾਲ ਵਿਰੋਧ ਕੀਤਾ, ਪੰਜਾਬੀ ਦੀ ਪੜ੍ਹਾਈ ਨੂੰ ਸਾਰੇ ਕੋਰਸਾਂ ਵਿੱਚ ਪੜ੍ਹਾਉਣ ਦੀ ਵਕਾਲਤ ਕੀਤੀ ਅਤੇ “ਸੰਬੰਧਿਤ ਵਿਸ਼ਾ ਪੰਜਾਬੀ ਵਿੱਚ ਪੜ੍ਹਾਉਣ” ਦੀ ਤਜਵੀਜ਼ ਨੂੰ ਨਾ-ਮਨਜ਼ੂਰ ਕੀਤਾ।

1) ਇਸ ਤੱਥ ਨੂੰ ਸਾਬਤ ਕਰਨ ਲਈ ਯੂਨੀਵਰਸਿਟੀ ਕੋਲ ਸਾਰੀ ਮੀਟਿੰਗ ਦੀ ਆਡੀਓ-ਵੀਡੀਓ ਰਿਕਾਰਡਿੰਗ ਮੌਜੂਦ ਹੈ। ਇਮਾਨਦਾਰੀ ਇਸੇ ਵਿੱਚ ਹੈ ਕਿ ਯੂਨੀਵਰਸਿਟੀ ਅਕਾਦਮਿਕ ਕੌਂਸਿਲ ਦੀ ਸੱਤ ਜੁਲਾਈ ਦੀ ਮੀਟਿੰਗ ਦੀ ਆਡੀਓ-ਵੀਡੀਓ ਇੰਨ-ਬਿੰਨ ਜਨਤਕ ਕਰ ਦੇਵੇ।

2) ਜੇਕਰ ‘‘ਪੰਜਾਬੀ ਦੀ ਪੜ੍ਹਾਈ” ਅਤੇ ਸੰਬੰਧਿਤ ਵਿਸ਼ਾ ਪੰਜਾਬੀ ਵਿੱਚ ਪੜ੍ਹਾਉਣਾ ਇਕੋ ਗੱਲ ਹੈ ਅਤੇ ਯੂਨੀਵਰਸਿਟੀ ਪੰਜਾਬੀ ਨੂੰ ਪਹਿਲਾਂ ਦੇ ਬਰਾਬਰ ਰੱਖੇ ਜਾਣ ਜਾਂ ਵਧਾਏ ਜਾਣ ਦਾ ਦਾਅਵਾ ਕਰਦੀ ਹੈ ਤਾਂ ਮੀਟਿੰਗ ਵਿੱਚ ਹਾਜ਼ਰ ਵਿਦਵਾਨਾਂ ਨੂੰ ਇਸ ਸੰਬੰਧੀ ਆਪਣੀ ਰਾਏ ਵੀ ਜਨਤਕ ਕਰਨੀ ਚਾਹੀਦੀ ਹੈ ।ਇਹ ਬੇਨਤੀ ਮੈਂ ਵਿਸ਼ੇਸ਼ ਕਰਕੇ ਡਾਕਟਰ ਸੁਰਜੀਤ ਪਾਤਰ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਪਵਨ ਹਰਚੰਦਪੁਰੀ ਨੂੰ ਕਰਦਾ ਹਾਂ ਕਿਉਂਕਿ ਬਾਕੀ ਸਾਰੇ ਮੈਂਬਰ ਤਾਂ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਹੋਣ ਕਰਕੇ ਉਨ੍ਹਾਂ ਉੱਤੇ ”ਵਿਚਾਰਾਂ ਦੇ ਪ੍ਰਗਟਾਵੇ ਦੀਆਂ ਰੋਕਾਂ” ਲਗਾਈਆਂ ਜਾ ਚੁੱਕੀਆਂ ਹਨ।

3) ਇਕ ਬੇਨਤੀ ਮੈਂ ਪੰਜਾਬੀ ਭਾਸ਼ਾ ਬਾਰੇ ਸੁਹਿਰਦਤਾ ਨਾਲ ਕੰਮ ਕਰਨ ਵਾਲੀਆਂ ਤਿੰਨ ਹੋਰ ਸ਼ਖ਼ਸੀਅਤਾਂ ਮਿੱਤਰ ਸੇਨ ਮੀਤ, ਸਤਨਾਮ ਸਿੰਘ ਮਾਣਕ ਅਤੇ ਦੀਪਕ ਬਾਲੀ ਨੂੰ ਵੀ ਕਰਦਾ ਹਾਂ ਕਿ ਉਹ ਇਸ ਮਸਲੇ ਬਾਰੇ ਆਪਣੀ ਰਾਏ ਜ਼ਰੂਰ ਜਨਤਕ ਕਰਨ।

ਯੂਨੀਵਰਸਿਟੀ ਵਲੋਂ ਜਾਰੀ ਕੀਤੇ ਪੱਤਰ ਵਿਚ ਤਿੰਨ ਨੁਕਤੇ ਹਨ :-

1) ਅੰਡਰ ਗਰੈਜੂਏਟ ਕੋਰਸਾਂ ਵਿੱਚ ਪੰਜਾਬੀ ਪੜ੍ਹਾਏ ਜਾਣਾ
2) ਪੋਸਟ ਗਰੈਜੂਏਟ ਕੋਰਸਾਂ ਵਿੱਚ ਇਕ ਵਿਸ਼ਾ ਪੰਜਾਬੀ ਨਾਲ ਜੋੜ ਕੇ ਪੜ੍ਹਾਏ ਜਾਣਾ
3) ਪੇਸ਼ਾਵਰ ਕੋਰਸਾਂ ਵਿੱਚ ਪੰਜਾਬੀ ਕੰਪਿਊਟਿੰਗ ਦਾ ਪੇਪਰ ਪੜ੍ਹਾਉਣਾ

ਇਹ ਤਿੰਨੇ ਨੁਕਤੇ ਹਰ ਕਿਸੇ ਨੂੰ ਮਨਜ਼ੂਰ ਹਨ ਪਰ ਇਹ ”ਪੰਜਾਬੀ ਭਾਸ਼ਾ ਦੀ ਲਾਜ਼ਮੀ ਪੜ੍ਹਾਈ” ਦਾ ਬਦਲ ਨਹੀਂ ਬਣਾਏ ਜਾ ਸਕਦੇ | ਅਜਿਹਾ ਕਰ ਕੇ ਇਹ ਯੂਨੀਵਰਸਿਟੀ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਤੋਂ ਵਿਛੁੰਨ ਰਹੀ ਹੈ ਅਤੇ ਵੱਖ-ਵੱਖ ਕਾਲਜਾਂ ਵਿੱਚ ਪੰਜਾਬੀ ਪੜ੍ਹਾ ਰਹੇ ਪ੍ਰੋਫ਼ੈਸਰਾਂ ਦੀਆਂ ਨੌਕਰੀਆਂ ਖਾ ਰਹੀ ਹੈ।

ਯੂਨੀਵਰਸਿਟੀ ਬਹੁਤ ਹੀ ਚਲਾਕੀ ਨਾਲ “ਸੰਬੰਧਿਤ ਵਿਸ਼ੇ ਦਾ ਇਕ ਪੇਪਰ ਪੰਜਾਬੀ ਵਿਚ ਪੜ੍ਹਾਉਣ” ਦਾ ਭਰਮ ਪਾ ਕੇ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸ ਪੰਜਾਬੀ ਮਾਧਿਅਮ ਵਿੱਚ ਪੜ੍ਹਾਉਣ ਦੀ ਜ਼ਿੰਮੇਵਾਰੀ ਤੋਂ ਪਾਸਾ ਵੱਟ ਰਹੀ ਹੈ।

ਪੋਸਟ ਗਰੈਜੂਏਟ ਵਿੱਚ ਇਕ ਪੇਪਰ ਪੰਜਾਬੀ ਭਾਸ਼ਾ ਵਿੱਚ ਕਰਵਾਉਣ ਦੇ ਜਿਸ ਫ਼ੈਸਲੇ ਨੂੰ, ਇਹ ਯੂਨੀਵਰਸਿਟੀ ”ਇਤਿਹਾਸਕ ਫ਼ੈਸਲਾ” ਦੱਸ ਰਹੀ ਹੈ ਧਿਆਨ ਨਾਲ ਦੇਖਿਆ ਜਾਵੇ ਤਾਂ ਇਹ ਅਤਿ ਦਰਜੇ ਦਾ ਨਾਨ-ਪ੍ਰੋਫ਼ੈਸ਼ਨਲ ਫ਼ੈਸਲਾ ਹੈ। ਮਾਸਟਰ ਡਿਗਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾਉਣ ਦੀ ਮੰਗ ਕੋਈ ਵੀ ਅਕਾਦਮਿਕ ਵਿਦਵਾਨ ਨਹੀਂ ਕਰਦਾ। ਮੰਗ ਸਿਰਫ਼ ਇਹ ਹੈ ਕਿ ਬੀ.ਏ. ਪੱਧਰ ਤੱਕ ”ਪੰਜਾਬੀ ਦੀ ਲਾਜ਼ਮੀ ਪੜ੍ਹਾਈ” ਨੂੰ ਇਕਸਾਰਤਾ ਨਾਲ ਪੜ੍ਹਾਇਆ ਜਾਵੇ। ਯੂਨੀਵਰਸਿਟੀ ਇਸ ਤੋਂ ਪੱਲਾ ਝਾੜ ਕੇ “ਸੰਬੰਧਿਤ ਵਿਸ਼ਾ ਪੰਜਾਬੀ ਵਿੱਚ ਪੜ੍ਹਾਉਣ” ਦੀ ਰਟ ਲਗਾ ਕੇ ਭਰਮ ਫੈਲਾ ਰਹੀ ਹੈ।

ਸੰਸਥਾਵਾਂ ਚਲਾਕੀਆਂ ਨਾਲ ਨਹੀਂ ਸੁਹਿਰਦਤਾ ਨਾਲ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਆਪਣੇ ਅਕਾਦਮਿਕ ਫ਼ਰਜ਼ਾਂ ਉੱਤੇ ਪਹਿਰਾ ਦੇਣਾ ਚਾਹੀਦਾ ਹੈ।

ਕੀ ਇਹ ਸੱਚ ਨਹੀਂ ਹੈ ਕਿ:-

-ਪੰਜਾਬੀ ਆਨਰਜ਼ ਬੰਦ ਕਰ ਦਿੱਤੀ ਗਈ ਹੈ

-“ਖੋਜ ਪੱਤ੍ਰਿਕਾ” ਬੰਦ ਕਰ ਦਿੱਤਾ ਗਿਆ ਹੈ।

-ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਬੰਦ ਕਰ ਦਿੱਤਾ ਗਿਆ ਹੈ।

-ਪੰਜਾਬੀ ਸਾਹਿਤ ਅਧਿਐਨ ਵਿਭਾਗ ਅਤੇ ਪੰਜਾਬੀ ਵਿਕਾਸ ਵਿਭਾਗ ਵਲੋਂ ਪਿਛਲੇ ਤਿੰਨ ਸਾਲਾਂ ਵਿੱਚ ਇਕ ਵੀ ਕਿਤਾਬ ਨਹੀਂ ਛਾਪੀ ਗਈ।

-ਪੰਜਾਬ ਹਿਸਟੋਰੀਕਲ ਸਟੱਡੀਜ਼ ਸੈਂਟਰ ਬੰਦ ਕਰ ਦਿੱਤਾ ਗਿਆ ਹੈ।

-ਡਿਸਟੈੰਸ ਐਜੂਕੇਸ਼ਨ ਵਿੱਚ ਦਾਖਲਾ ਬੰਦ ਕਰ ਦਿੱਤਾ ਗਿਆ ਹੈ।

-ਆਖ਼ਰੀ ਗੱਲ :-

ਸੱਤ ਜੁਲਾਈ ਨੂੰ ਹੋਈ ਅਕਾਦਮਿਕ ਕੌਂਸਿਲ ਦੀ ਮੀਟਿੰਗ ਦੇ ਫੈਸਲੇ ਅਜੇ ਤੱਕ ਜਾਰੀ ਨਹੀਂ ਕੀਤੇ ਗਏ। ਜਿਸ ਦਾ ਮਤਲਬ ਸਾਫ਼ ਹੈ ਕਿ ਅਜੇ ਵੀ 09-06-2023 ਦੀ ਅਕਾਦਮਿਕ ਕੌਂਸਿਲ ਦੀ ਮੀਟਿੰਗ ਦੇ ਫ਼ੈਸਲੇ ਹੀ ਲਾਗੂ ਹਨ। ਜੋ ਪੂਰਨ ਰੂਪ ਵਿੱਚ ਪੰਜਾਬੀ ਵਿਰੋਧੀ ਹਨ। ਸੱਤ ਜੁਲਾਈ ਵਾਲੇ ਫ਼ੈਸਲੇ ਜਾਰੀ ਹੋਣ ਉਪਰੰਤ ਫੇਰ ਹਾਜ਼ਿਰ ਹੋਵਾਂਗਾ। ਉਮੀਦ ਕਰਦਾ ਹਾਂ ਕਿ ਵਾਈਸ ਚਾਂਸਲਰ ਸਾਹਿਬ ਆਪਣੇ ਵਿਸ਼ੇਸ਼ ਅਧਿਕਾਰ ਵਰਤ ਕੇ ਪੰਜਾਬ ਅਤੇ ਪੰਜਾਬੀ ਪ੍ਰਤੀ ਆਪਣੀ ਅਕਾਦਮਿਕ ਜ਼ਿੰਮੇਵਾਰੀ ਨੂੰ ਸਮਝਣ ਦਾ ਯਤਨ ਕਰਨਗੇ।

 

The post ਪੰਜਾਬੀ ਯੂਨੀਵਰਸਿਟੀ ਦਾ ਹਠ ਜਾਰੀ: ਡਾ. ਲਖਵਿੰਦਰ ਸਿੰਘ ਜੌਹਲ appeared first on TheUnmute.com - Punjabi News.

Tags:
  • breaking-news
  • dr-lakhwinder-singh-johal
  • ludhiana
  • ludhiana-news
  • news
  • punjabi
  • punjabi-university
  • punjabi-university-patiala
  • stubbornness

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

Thursday 20 July 2023 11:10 AM UTC+00 | Tags: breaking-news harbhajan-singh-e.t.o. harbhajan-singh-eto jobs news new-vacancies pspcl pstcl punjab-news punjab-powercom punjab-state-power-corporation-limited punjab-youth

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 3972 ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸੂਬੇ ਦੇ 3224 ਯੋਗ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਆਪਣੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 2630 ਨੌਕਰੀਆਂ ਅਤੇ ਤਰਸ ਦੇ ਆਧਾਰ ‘ਤੇ 463 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 06 ਜੁਲਾਈ, 2023 ਨੂੰ ਇੱਕ ਸਮਾਗਮ ਦੌਰਾਨ ਪੀ.ਐਸ.ਪੀ.ਸੀ.ਐਲ ਦੇ 131 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸੇ ਦੌਰਾਨ ਪੀ.ਐਸ.ਟੀ.ਸੀ.ਐਲ ਨੇ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 748 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਗਿਆ ਹੈ ਜਿਸ ਦੀ ਭਰਤੀ ਪ੍ਰਕਿਰਿਆ ਇਸ ਸਾਲ ਸਤੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚ ਐਸ.ਡੀ.ਓਜ਼ ਦੀਆਂ ਖਾਲੀ ਅਸਾਮੀਆਂ ਵੀ ਇਸ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ (PSPCL) , ਜੋ ਕਿ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਬਿਜਲੀ ਪਹੁੰਚਾਉਣ ਲਈ ਜਿੰਮੇਵਾਰ ਹੈ, ਅਤੇ ਪੀ.ਐਸ.ਟੀ.ਸੀ.ਐਲ. ਜੋ ਪਾਵਰ ਟਰਾਂਸਮਿਸ਼ਨ ਘਾਟੇ ਨੂੰ ਕਾਬੂ ਕਰਨ ਅਤੇ ਘਟਾਉਣ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰਾਂਸਮਿਸ਼ਨ ਪ੍ਰਣਾਲੀ ਸਥਾਪਤ ਕਰਨ ਲਈ ਜ਼ਿੰਮੇਵਾਰ ਏਜੰਸੀ ਹੈ, ਰਾਜ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਅੱਗ ਕਿਹਾ ਕਿ ਇਹ ਵੀ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਵੀ ਪੂਰੀ ਕੀਤੀ ਗਈ।

The post PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • breaking-news
  • harbhajan-singh-e.t.o.
  • harbhajan-singh-eto
  • jobs
  • news
  • new-vacancies
  • pspcl
  • pstcl
  • punjab-news
  • punjab-powercom
  • punjab-state-power-corporation-limited
  • punjab-youth

ਮੀਤ ਹੇਅਰ ਵੱਲੋਂ ਦਰਿਆਵਾਂ 'ਚ ਪਾੜ ਪੂਰਨ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼

Thursday 20 July 2023 11:18 AM UTC+00 | Tags: breaking-news floods-vicitms gurmeet-singh-meet-hayer news punjab-floods rivers

ਚੰਡੀਗੜ੍ਹ, 20 ਜੁਲਾਈ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਤੋੜ ਬਾਰਸ਼ ਪੈਣ ਕਾਰਨ ਸੂਬੇ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਕਾਰਨ ਕਈ ਜ਼ਿਲਿਆਂ ਵਿੱਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਦੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਹੋਈ ਹੈ ਅਤੇ ਉਹ ਨਿਰੰਤਰ ਵਿਭਾਗ ਤੋਂ ਰਿਪੋਰਟ ਲੈ ਰਹੇ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਵਿਭਾਗ ਡੈਮਾਂ, ਦਰਿਆਵਾਂ, ਨਹਿਰਾਂ ਵਿੱਚ ਪਾਣੀ ਦੀ ਸਥਿਤੀ ਉਤੇ ਨਜ਼ਰ ਰੱਖ ਰਿਹਾ ਹੈ ਅਤੇ ਪਾੜ ਪੂਰਨ ਦੇ ਕੰਮ ਨੂੰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਮੌਜੂਦਾ ਸਥਿਤੀ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਚੱਲ ਰਹੇ ਕੰਮਾਂ ਦਾ ਬਿਊਰਾ ਦਿੱਤਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਪੈਦਾ ਹੋਈ ਸਥਿਤੀ ਦਾ ਕਾਰਨ 9 ਤੇ 10 ਜੁਲਾਈ ਨੂੰ ਪਈ ਮੋਹਲੇਧਾਰ ਬਾਰਸ਼ ਹੈ। ਉਨ੍ਹਾਂ ਅੰਕੜੇ ਦਿੰਦਿਆਂ ਦੱਸਿਆ ਕਿ ਰੋਪੜ ਵਿੱਚ ਆਮ ਸਮਿਆਂ ਵਿੱਚ ਜੁਲਾਈ ਮਹੀਨੇ ਕੁੱਲ ਔਸਤਨ 288 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਇਸ ਵਾਰ ਸਿਰਫ ਦੋ ਦਿਨਾਂ ਵਿੱਚ ਹੀ 377ਮਿਲੀਮੀਟਰ ਮੀਂਹ ਪਿਆ। ਇਸੇ ਤਰਾਂ ਮੁਹਾਲੀ ਵਿੱਚ ਜੁਲਾਈ ਮਹੀਨੇ ਕੁੱਲ ਔਸਤਨ 208.6 ਮਿਲੀਮੀਟਰ ਮੀਂਹ ਪੈਂਦਾ ਸੀ ਅਤੇ ਇਸ ਵਾਰ ਦੋ ਦਿਨਾਂ ਵਿੱਚ 266 ਮਿਲੀਮੀਟਰ ਪਿਆ।

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਜੁਲਾਈ ਮਹੀਨੇ 161.4 ਮਿਲੀਮੀਟਰ ਬਾਰਸ਼ ਹੁੰਦੀ ਸੀ ਅਤੇ ਇਸ ਵਾਰ ਦੋ ਦਿਨਾਂ ਵਿੱਚ ਹੀ 83.4 ਮਿਲੀਮੀਟਰ ਬਾਰਸ਼ ਹੋਈ। ਪੰਜਾਬ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਪਿੱਛੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਾਰਸ਼ ਵੀ ਮੁੱਖ ਕਾਰਨ ਹੈ। ਹਿਮਾਚਲ ਪ੍ਰਦੇਸ਼ ਵਿੱਚ ਔਸਤਨ ਜੁਲਾਈ ਮਹੀਨੇ 255.9 ਮਿਲੀਮੀਟਰ ਪੈਂਦਾ ਹੈ ਜਦੋਂ ਕਿ 9 ਤੇ 10 ਜੁਲਾਈ ਨੂੰ ਦੋ ਦਿਨਾਂ ਵਿੱਚ ਹੀ 195.8ਮਿਲੀਮੀਟਰ ਬਾਰਸ਼ ਹੋਈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਹਰ ਘੰਟੇ ਬਾਅਦ ਸਾਰੇ ਡੈਮਾਂ, ਦਰਿਆਵਾਂ ਤੇ ਨਹਿਰਾਂ ਦੀ ਸਥਿਤੀ ਦੀ ਨਿਗ੍ਹਾਂ ਰੱਖੀ ਹੋਈ ਹੈ। ਉਨਾਂ ਦੱਸਿਆ ਕਿ ਅੱਜ ਸਵੇਰ ਦੀ ਰਿਪੋਰਟ ਅਨੁਸਾਰ ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1648.12ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1374 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1721.4 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ।

ਪਹਾੜੀ ਇਲਾਕਿਆਂ ਵਿੱਚ ਹੋਈ ਮੋਹਲੇਧਾਰ ਬਾਰਸ਼ ਤੇ ਬਾਦਲ ਫੱਟਣ ਦੀਆਂ ਘਟਨਾਵਾਂ ਕਾਰਨ ਪਿਛਲੇ 11 ਦਿਨਾਂ ਵਿੱਚ ਤਿੰਨੇ ਡੈਮਾਂ ਵਿੱਚ ਪਾਣੀ ਦੇ ਪੱਧਰ ਦੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ 9ਜੁਲਾਈ ਤੋਂ 20 ਜੁਲਾਈ ਤੱਕ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 41.46 ਫੁੱਟ, ਪੌਂਗ ਡੈਮ ਵਿੱਚ 35.13 ਫੁੱਟ ਅਤੇ ਰਣਜੀਤ ਸਾਗਰ ਡੈਮ ਵਿੱਚ 33.9 ਫੁੱਟ ਵਧਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਸੀਜ਼ਨ ਦੌਰਾਨ ਭਾਖੜਾ ਡੈਮ ਤੋਂ ਇਕ ਵਾਰ ਵੀ ਫਲੱਡ ਗੇਟ ਨਹੀਂ ਖੋਲ੍ਹੇ ਗਏ। ਟਰਬਾਈਨਾਂ ਰਾਹੀਂ ਵੱਧ ਤੋਂ ਵੱਧ 35000 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਬਿਜਲੀ ਪੈਦਾ ਕਰਨ ਲਈ ਲੋੜੀਂਦਾ ਤੇ ਜ਼ਰੂਰੀ ਹੈ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੂਬੇ ਵਿੱਚ ਦਰਿਆਵਾਂ ਉਤੇ ਵੱਖ-ਵੱਖ ਥਾਵਾਂ ਉਤੇ ਦਰਿਆਵਾਂ ਵਿੱਚ ਪਏ ਪਾੜ ਪੈਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਹ ਨਿਰਦੇਸ਼ ਦਿੱਤੇ ਗਏ ਕਿ ਪਾੜ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨਾਂ ਕਿਹਾ ਕਿ ਕਈ ਥਾਈਂ ਪੂਰੇ ਗਏ ਹਨ ਅਤੇ ਕੁਝ ਥਾਵਾਂ ਉਤੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੀ ਪਾੜ ਪੂਰਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ। ਇੰਨ੍ਹਾਂ ਥਾਵਾਂ ਉਤੇ ਪਾੜ ਪੂਰਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਪਹਿਲਾਂ ਹੀ ਖਾਲੀ ਬੋਰੀਆਂ ਭਰਨ ਦਾ ਕੰਮ ਵੱਡੇ ਪੱਧਰ ਉਤੇ ਕੀਤਾ ਗਿਆ ਹੈ ਤਾਂ ਜੋ ਪਾਣੀ ਘਟਣ ਉਤੇ ਪਾੜ ਤੁਰੰਤ ਪੂਰੇ ਜਾਣ।

ਮੀਤ ਹੇਅਰ ਨੇ ਦੱਸਿਆ ਕਿ ਸ਼ੁਰੂਆਤੀ ਅਨੁਮਾਨ ਅਨੁਸਾਰ ਹੜ੍ਹਾਂ ਕਾਰਨ ਵਿਭਾਗ ਨੂੰ 90ਕਰੋੜ ਰੁਪਏ ਦਾ ਨੁਕਸਾਨ ਹੋਇਆ। ਇਹ ਨੁਕਸਾਨ ਨਹਿਰਾਂ ਤੇ ਡਰੇਨਾਂ ਨੂੰ ਹੋਇਆ ਹੈ। ਮੀਟਿੰਗ ਵਿੱਚ ਚੀਫ ਇੰਜਨੀਅਰ (ਨਹਿਰਾਂ) ਐਨ.ਕੇ.ਜੈਨ ਤੇ ਚੀਫ ਇੰਜਨੀਅਰ (ਡਰੇਨੇਜ਼) ਹਰਦੀਪ ਸਿੰਘ ਮਹਿੰਦੀਰੱਤਾ ਵੀ ਹਾਜ਼ਰ ਸਨ।

The post ਮੀਤ ਹੇਅਰ ਵੱਲੋਂ ਦਰਿਆਵਾਂ ‘ਚ ਪਾੜ ਪੂਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ appeared first on TheUnmute.com - Punjabi News.

Tags:
  • breaking-news
  • floods-vicitms
  • gurmeet-singh-meet-hayer
  • news
  • punjab-floods
  • rivers

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ 'ਸੈਂਟਰ ਆਫ਼ ਐਕਸੀਲੈਂਸ' (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ, ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।

ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ (AJAY BANGA) ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ।

ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ 'ਸੰਕਲਪ' ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ।

ਮੀਟਿੰਗ ਦੌਰਾਨ ਅਜੈ ਬੰਗਾ (AJAY BANGA) ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ 'ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।

The post ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ‘ਚ ਪੰਜਾਬ ਨੂੰ ਕੀਤਾ ਸ਼ਾਮਲ appeared first on TheUnmute.com - Punjabi News.

Tags:
  • ajay-banga
  • center-of-excellence
  • punjab-news
  • punjab-skill-development-mission
  • the-world-bank
  • world-bank

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ‘ਤੇ "ਅਕੈਡਮਿਕ ਟਾਰਚ" ਨਾਲ ਸਨਮਾਨ ਕੀਤਾ। ਇਹ ਪਹਿਲ ਕੈਡਿਟਾਂ ਦੇ ਅੰਤਿਮ ਪ੍ਰੀਖਿਆਵਾਂ ਵਾਸਤੇ ਮਨੋਬਲ ਨੂੰ ਵਧਾਉਣ ਲਈ ਕੀਤੀ ਗਈ।

ਅਮਨ ਅਰੋੜਾ ਨੇ ਕੈਡਿਟਾਂ ਨਾਲ ਗੱਲਬਾਤ ਦੌਰਾਨ ਕੈਡਿਟਾਂ ਦੀ ਹੌਂਸਲਾਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ, "ਤੁਸੀਂ ਸਾਰੇ ਆਰਮਡ ਫੋਰਸਿਜ਼ ਵਿਚ ਅਫ਼ਸਰ ਬਣਨ ਦਾ ਸੁਪਨਾ ਲੈ ਕੇ ਸਖ਼ਤ ਮਿਹਨਤ ਨਾਲ ਇੱਥੇ ਤੱਕ ਪਹੁੰਚੇ ਹੋਂ। ਰੱਖਿਆ ਸੇਵਾਵਾਂ ਸਾਹਸ ਭਰਪੂਰ ਅਤੇ ਸ਼ਾਨਦਾਰ ਖੇਤਰ ਹੈ। ਬੱਸ ਸਖ਼ਤ ਮਿਹਨਤ ਕਰਦੇ ਰਹੋ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਦੇ ਵੀ ਹਿੰਮਤ ਨਾ ਛੱਡੋ।"

Aman Arora

ਕੈਬਨਿਟ ਮੰਤਰੀ (Aman Arora) ਨੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨਾਲ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਇੱਥੇ ਕੈਡਿਟਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਸ਼ੂਟਿੰਗ ਰੇਂਜ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਹੋਰ ਖੇਡ ਮੈਦਾਨਾਂ ਸਮੇਤ ਬੁਨਿਆਦੀ ਢਾਂਚਾ ਸਹੂਲਤਾਂ ਦਾ ਮੁਆਇਨਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੀ ਲੋੜ ਹੋਵੇ, ਉੱਥੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਸੇਵਾਮੁਕਤ) ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸੰਸਥਾ ਦੇ ਕੁੱਲ 217 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਅਕੈਡਮੀਆਂ ਵਿੱਚ ਭਰਤੀ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 141 ਕੈਡਿਟ ਡਿਫੈਂਸ ਸਰਵਿਸਿਜ਼ (ਫ਼ੌਜ-109, ਜਲ ਸੈਨਾ-13 ਅਤੇ ਹਵਾਈ ਸੈਨਾ-19) ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਏ ਹਨ। 52 ਫ਼ੀਸਦ ਦੀ ਚੋਣ ਦਰ ਨਾਲ, ਇਹ ਸੰਸਥਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ।

Aman Arora

ਉਨ੍ਹਾਂ ਅੱਗੇ ਦੱਸਿਆ ਕਿ 38 ਕੈਡਿਟਾਂ ਨੇ ਐਨ.ਡੀ.ਏ.-1, ਸੀ.ਡੀ.ਐਸ. ਅਤੇ ਏ.ਐਫ.ਸੀ.ਏ.ਟੀ. ਦੀਆਂ ਵੱਖ-ਵੱਖ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਇਹ ਕੈਡਿਟ ਮੌਜੂਦਾ ਸਮੇਂ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਅਧੀਨ ਹਨ। ਹੁਣ ਤੱਕ 07 ਕੈਡਿਟਾਂ ਨੇ ਐਸ.ਐਸ.ਬੀ. ਕਲੀਅਰ ਕੀਤਾ ਹੈ ਜਦੋਂ ਕਿ ਬਾਕੀ ਕੈਡਿਟ ਐਸ.ਐਸ.ਬੀ. ਤੋਂ ਕਾਲ ਦੀ ਉਡੀਕ ਕਰ ਰਹੇ ਹਨ।

The post ਅਮਨ ਅਰੋੜਾ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ‘ਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 14 ਕੈਡਿਟਾਂ ਦਾ “ਅਕੈਡਮਿਕ ਟਾਰਚ” ਨਾਲ ਸਨਮਾਨ appeared first on TheUnmute.com - Punjabi News.

Tags:
  • 12th-exams
  • academic-torch
  • afpi
  • aman-arora
  • breaking-news
  • cadets
  • news

ਚੰਡੀਗੜ੍ਹ, 20 ਜੁਲਾਈ 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ (Brij Bhushan Sharan) ਅਤੇ ਮਹਾਸੰਘ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ 25-25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ। ਦਸਤਾਵੇਜ਼ਾਂ ਦੀ ਪੜਤਾਲ ਲਈ ਅਗਲੀ ਸੁਣਵਾਈ ਦੀ ਤਾਰੀਖ਼ 28 ਜੁਲਾਈ ਤੈਅ ਕੀਤੀ ਗਈ ਹੈ।

ਅਦਾਲਤ ਨੇ ਬ੍ਰਿਜ ਭੂਸ਼ਣ (Brij Bhushan Sharan) ਨੂੰ ਜ਼ਮਾਨਤ ਦਿੰਦੇ ਹੋਏ ਕਈ ਸ਼ਰਤਾਂ ਲਗਾਈਆਂ ਹਨ। ਅਦਾਲਤ ਨੇ ਕਿਹਾ ਕਿ ਦੋਸ਼ੀ ਸ਼ਿਕਾਇਤਕਰਤਾਵਾਂ ਜਾਂ ਗਵਾਹਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਪ੍ਰਭਾਵਿਤ ਨਹੀਂ ਕਰੇਗਾ। ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡਣਗੇ।

ਦੂਜੇ ਪਾਸੇ ਸੁਣਵਾਈ ਦੌਰਾਨ ਪੀੜਤਾਂ ਦੇ ਵਕੀਲ ਨੇ ਜ਼ਮਾਨਤ ਦੇਣ ‘ਤੇ ਇਤਰਾਜ਼ ਜਤਾਇਆ ਹੈ । ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਆਸੀ ਤੌਰ ‘ਤੇ ਤਾਕਤਵਰ ਹਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।

ਬ੍ਰਿਜਭੂਸ਼ਣ ਦੇ ਵਕੀਲ ਨੇ ਇਸ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਗਵਾਹਾਂ ਨੂੰ ਧਮਕਾਉਣ ਵਰਗੀ ਕੋਈ ਗੱਲ ਹੁਣ ਤੱਕ ਨਹੀਂ ਹੋਈ ਹੈ। ਵੈਸੇ ਜੇਕਰ ਅਦਾਲਤ ਵੱਲੋਂ ਅਜਿਹੀ ਕੋਈ ਸ਼ਰਤ ਲਗਾਈ ਜਾਂਦੀ ਹੈ ਤਾਂ ਅਸੀਂ ਉਸ ਦੀ ਪੂਰੀ ਤਰ੍ਹਾਂ ਪਾਲਣਾ ਕਰਾਂਗੇ। ਜਿਕਰਯੋਗ ਹੈ ਕਿ 18 ਜੁਲਾਈ ਨੂੰ ਅਦਾਲਤ ਨੇ ਬ੍ਰਿਜ ਭੂਸ਼ਣ ਅਤੇ ਕੇਂਦਰੀ ਸਕੱਤਰ ਵਿਨੋਦ ਤੋਮਰ ਨੂੰ ਦੋ ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਬ੍ਰਿਜ ਭੂਸ਼ਣ ਖਿਲਾਫ 6 ਬਾਲਗ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰਜਸ਼ੀਟ ਪੇਸ਼ ਕਰ ਚੁੱਕੀ ਹੈ |

The post ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਨ ਤੇ ਵਿਨੋਦ ਤੋਮਰ ਨੂੰ ਮਿਲੀ ਜ਼ਮਾਨਤ appeared first on TheUnmute.com - Punjabi News.

Tags:
  • breaking-news
  • brij-bhushan-sharan

ਰੋਪੜ 20 ਜੁਲਾਈ 2023: 13 ਸਤੰਬਰ 2021 ਨੂੰ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ (Takht Sri Keshgarh Sahib) ਵਿਖੇ ਵਾਪਰੀ ਬੇਅਦਬੀ ਮਾਮਲੇ ਵਿੱਚ ਜ਼ਿਲ੍ਹਾ ਸੈਸ਼ਨ ਜੱਜ ਨੇ ਦੋਸ਼ੀ ਪਰਮਜੀਤ ਸਿੰਘ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ, ਇਸਦੇ ਨਾਲ ਹੀ 10,000 ਜ਼ੁਰਮਾਨਾ ਲਗਾਇਆ ਹੈ | ਜ਼ਿਕਰਯੋਗ ਹੈ ਕਿ ਸਿੱਖਾਂ ਦੇ ਤੀਜੇ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਸਤੰਬਰ 2021 ਨੂੰ ਬੇਅਦਬੀ ਦੀ ਘਟਨਾ ਵਾਪਰੀ ।

ਬੇਅਦਬੀ ਦੀ ਘਟਨਾ ਉਸ ਸਮੇਂ ਹੋਈ ਜਦੋਂ ਸਵੇਰੇ ਤੜਕਸਾਰ 4 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ। ਇਕ ਵਿਅਕਤੀ ਜੋ ਤਕਰੀਬਨ ਇਕ ਘੰਟੇ ਤੋਂ ਦਰਬਾਰ ਸਾਹਿਬ ਦੇ ਅੰਦਰ ਸੀ, ਉਸ ਵੱਲੋਂ ਪ੍ਰਕਾਸ਼ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਤੇ ਗ੍ਰੰਥੀ ਸਹਿਬਾਨਾਂ ਉੱਤੇ ਆਪਣੇ ਮੂੰਹ ਵਿੱਚ ਲਿਪਟੀ ਹੋਈ ਬੀੜੀ ਸਿਗਰਟ ਗ੍ਰੰਥੀ ਸਿੰਘਾਂ ਵੱਲ ਸੁੱਟੀ ਗਈ।

ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਮੌਕੇ ‘ਤੇ ਗ੍ਰੰਥੀ ਸਿੰਘਾਂ ਅਤੇ ਕਰਮਚਾਰੀਆਂ ਵੱਲੋਂ ਇਸ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ ‘ਤੇ ਦਬੋਚ ਲਿਆ ਗਿਆ ਸੀ। ਇਸਤੋਂ ਬਾਅਦ ਉਕਤ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ |

The post ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ ‘ਚ ਦੋਸ਼ੀ ਨੂੰ ਪੰਜ ਸਾਲ ਦੀ ਸਜ਼ਾ appeared first on TheUnmute.com - Punjabi News.

Tags:
  • breaking-news
  • news
  • sacrilege
  • takht-sri-keshgarh-sahib

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

Thursday 20 July 2023 01:09 PM UTC+00 | Tags: barnawa breaking-news dera-sirsa-chief gurmeet-ram-rahim latest-news news punjab-news rape rohtak rohtaks-sunaria-jail sgpc

ਅੰਮ੍ਰਿਤਸਰ, 20 ਜੁਲਾਈ 2023: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ (Gurmeet Ram Rahim) ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।

The post ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ appeared first on TheUnmute.com - Punjabi News.

Tags:
  • barnawa
  • breaking-news
  • dera-sirsa-chief
  • gurmeet-ram-rahim
  • latest-news
  • news
  • punjab-news
  • rape
  • rohtak
  • rohtaks-sunaria-jail
  • sgpc

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ

Thursday 20 July 2023 01:30 PM UTC+00 | Tags: breaking breaking-news manpreet-singh-badal news punjab-bjp punjab-news vigilance-bureau

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਨੂੰ ਸੰਮਨ ਜਾਰੀ ਕੀਤਾ ਹੈ | ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜ਼ੀਲੈਂਸ ਬਠਿੰਡਾ ਵਿਖੇ ਜਾਇਦਾਦ ਸੰਬੰਧੀ ਜਾਂਚ ਕਰ ਰਹੀ ਹੈ |

The post ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ appeared first on TheUnmute.com - Punjabi News.

Tags:
  • breaking
  • breaking-news
  • manpreet-singh-badal
  • news
  • punjab-bjp
  • punjab-news
  • vigilance-bureau

ਜੇਕਰ ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ: ਪ੍ਰਤਾਪ ਸਿੰਘ ਬਾਜਵਾ

Thursday 20 July 2023 01:40 PM UTC+00 | Tags: breaking-news central-government chandigarh chandigarh-issue himachal-pardesh news partap-singh-bajwa punjab-congress punjab-governer syl the-unmute-breaking-news

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਹਰਿਆਣਾ ਨੂੰ ਵੱਖਰੇ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਭਾਰਤ ਸਰਕਾਰ ਤੋਂ ਵਾਧੂ ਫੰਡ ਜਾਰੀ ਕਰਨ ਦੀ ਵੀ ਮੰਗ ਕੀਤੀ।

ਮੰਗ ਪੱਤਰ ਸੌਂਪਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵਫ਼ਦ ਨੇ ਰਾਜਪਾਲ ਨੂੰ ਸੂਬੇ ਦੀ ਤਰਸਯੋਗ ਹਾਲਤ ਤੋਂ ਜਾਣੂ ਕਰਵਾਇਆ। ਅਸੀਂ ਰਾਜਪਾਲ ਸਾਹਿਬ ਨਾਲ ਵੱਡੇ ਪੱਧਰ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨਾਲ ਰਾਜ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਸਾਂਝੀ ਕੀਤੀ। ਅਸੀਂ ਉਨ੍ਹਾਂ ਨੂੰ ਹੜ੍ਹਾਂ ਕਾਰਨ ਬੁਨਿਆਦੀ ਢਾਂਚੇ, ਲੋਕਾਂ ਅਤੇ ਪਸ਼ੂਆਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਕਰਨ ਅਤੇ ਪੰਜਾਬ ਨੂੰ ਹੜ੍ਹਾਂ ਤੋਂ ਉਭਰਨ, ਮੁਆਵਜ਼ਾ ਦੇਣ ਅਤੇ ਇਸ ਦੇ ਲੋਕਾਂ ਦੇ ਮੁੜ ਵਸੇਬੇ ਲਈ 10,000 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਲਈ ਕੇਂਦਰ ‘ਤੇ ਦਬਾਅ ਪਾਉਣ।

ਇਹ ਕਹਿੰਦਿਆਂ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਚੰਡੀਗੜ੍ਹ (Chandigarh) ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੂਜੇ ਮੰਗ ਪੱਤਰ ‘ਚ ਅਸੀਂ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ | ਜੋ ਪੰਜਾਬ ਦੇ ਉਸ ਸਮਝੌਤੇ ਦੀ ਸਪੱਸ਼ਟ ਉਲੰਘਣਾ ਹੈ ਜਿਸ ਦੇ ਆਧਾਰ ‘ਤੇ ਚੰਡੀਗੜ੍ਹ ਬਣਾਇਆ ਗਿਆ ਸੀ।

ਯੂ.ਟੀ. ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਬਾਜਵਾ ਨੇ ਕਿਹਾ ਕਿ ਲੀਡਰਸ਼ਿਪ ਨੇ ਮਾਨਯੋਗ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਵਜੋਂ ਆਪਣੇ ਅਹੁਦੇ ਨਾਲ ਇਨਸਾਫ਼ ਕਰਨ ਅਤੇ ਅਲਾਟਮੈਂਟ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ ਮਾਣਯੋਗ ਰਾਜਪਾਲ ਦਾ ਫਰਜ਼ ਹੈ।

ਬਾਜਵਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹਰਿਆਣਾ ਸਰਕਾਰ ਨਾਲ ਮਿਲ ਕੇ ਚੰਡੀਗੜ੍ਹ (Chandigarh) ‘ਤੇ ਪੰਜਾਬ ਦੇ ਦਾਅਵੇ ਨੂੰ ਵਾਰ-ਵਾਰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਗੈਰ-ਸੰਵਿਧਾਨਕ ਕਦਮ ਨੇ ਨਾ ਸਿਰਫ ਸਾਡੇ ਦਾਅਵੇ ਦੀ ਪੁਸ਼ਟੀ ਕੀਤੀ ਹੈ ਸਗੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਨਾਪਾਕ ਇਰਾਦਿਆਂ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਅਸੀਂ ਅਲਾਟਮੈਂਟ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਅਸੀਂ ਚੰਡੀਗੜ੍ਹ ਦਾ ਇਕ ਇੰਚ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦੇਵਾਂਗੇ।

ਅਜੋਕੇ ਪੰਜਾਬ ਅਤੇ ਹਰਿਆਣਾ ਜੋ ਹੋਂਦ ਵਿੱਚ ਆਏ ਹਨ, ਉਹ ਪੰਜਾਬ ਪੁਨਰਗਠਨ ਐਕਟ, 1966 ਦਾ ਨਤੀਜਾ ਹਨ। ਸਰਹੱਦੀ ਰਾਜ ਨੇ ਪਹਿਲਾਂ ਹੀ ਵੰਡ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ। ਇਸ ਤੋਂ ਇਲਾਵਾ, ਅੱਤਵਾਦ ਦੇ ਕਾਲੇ ਦਿਨ ਹੋਣ ਜਾਂ SYL ਦਾ ਭਖਦਾ ਮੁੱਦਾ ਹੋਵੇ, ਵੰਡ ਤੋਂ ਬਾਅਦ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਤੀਤ ਵਿੱਚ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਇਸ ਰਾਜ-ਵਿਰੋਧੀ ਫੈਸਲੇ ਦੇ ਵੀ ਇਹੋ ਜਿਹੇ ਅਤੇ ਦੂਰਗਾਮੀ ਨਤੀਜੇ ਹੋ ਸਕਦੇ ਹਨ ਜੋ ਤੁਹਾਡੇ ਸੁਚੇਤ ਹੋਣਗੇ ਬਾਜਵਾ ਨੇ ਕਿਹਾ।

ਬਾਜਵਾ ਨੇ ਕਿਹਾ ਕਿ ਅਸੀਂ ਮਾਣਯੋਗ ਪੰਜਾਬ ਦੇ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਫੈਸਲੇ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਅਸੀਂ ਯਕੀਨੀ ਤੌਰ ‘ਤੇ ਆਪਣੇ ਲੋਕਾਂ ਨਾਲ ਖੜ੍ਹੇ ਹੋ ਕੇ ਇਸ ਫੈਸਲੇ ਦਾ ਵਿਰੋਧ ਕਰਾਂਗੇ। ਰਾਜਪਾਲ ਨੇ ਵਫ਼ਦ ਨੂੰ ਕਿਹਾ ਕਿ ਉਹ ਉਨ੍ਹਾਂ ਦੀਆਂ ਚਿੰਤਾਵਾਂ ਕੇਂਦਰ ਕੋਲ ਉਠਾਉਣਗੇ। ਜੇਕਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਅਸੀਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਸੂਬਾ ਅਤੇ ਕੇਂਦਰ ਸਰਕਾਰ ਨਾਲ ਕਾਨੂੰਨੀ ਲੜਾਈ ਲੜਨ ਦੇ ਨਾਲ-ਨਾਲ ਇਸ ਫੈਸਲੇ ਦਾ ਵਿਰੋਧ ਕਰਾਂਗੇ, ਬਾਜਵਾ ਨੇ ਕਿਹਾ।

ਵੜਿੰਗ ਨੇ ਮੀਡੀਆ ਦੇ ਸਵਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਫੰਡਾਂ ਦੀ ਵੰਡ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਬਾਕੀ ਸਾਲ ਦੇ ਬਜਟ ਖਰਚਿਆਂ ਬਾਰੇ ਚਰਚਾ ਕਰਨ ਲਈ ਐਮਰਜੈਂਸੀ ਬਜਟ ਸੈਸ਼ਨ ਬੁਲਾਉਣ ਦੀ ਅਪੀਲ ਕਰ ਚੁੱਕੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਅਸੀਂ ਸੂਬੇ ਅਤੇ ਇਸ ਦੇ ਲੋਕਾਂ ਨੂੰ ਸੰਕਟ ਦੀ ਸਥਿਤੀ ‘ਚੋਂ ਜਲਦੀ ਤੋਂ ਜਲਦੀ ਬਾਹਰ ਕੱਢਣ ਲਈ ਸੱਤਾਧਾਰੀ ਸਰਕਾਰ ਨੂੰ ਪੂਰੀ ਮਦਦ ਦੇਣ ਲਈ ਤਿਆਰ ਹਾਂ।

ਇਸ ਵਫ਼ਦ ਜਿਸ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਸਪੀਕਰ ਰਾਣਾ ਕੇਪੀ ਅਤੇ ਏ.ਆਈ.ਸੀ.ਸੀ. ਸਕੱਤਰ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਸਨ, ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ।

The post ਜੇਕਰ ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • breaking-news
  • central-government
  • chandigarh
  • chandigarh-issue
  • himachal-pardesh
  • news
  • partap-singh-bajwa
  • punjab-congress
  • punjab-governer
  • syl
  • the-unmute-breaking-news

ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਲਗਾਇਆ ਸਲਾਨਾ ਭੰਡਾਰਾ

Thursday 20 July 2023 01:52 PM UTC+00 | Tags: 119th-annual-urs-mubarak breaking-news hazrat-inayat-shahwali-chishtiji news patiala-urs-mubarak urs-mubarak

ਪਟਿਆਲਾ, 20 ਜੁਲਾਈ 2023: ਸਥਾਨਕ ਏ ਟੈਂਕ ਅਦਾਲਤ ਬਜ਼ਾਰ ‘ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 119ਵਾਂ ਸਾਲਾਨਾ ਉਰਸ ਮੁਬਾਰਕ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜਾਉਣ ਦੀ ਰਸਮ ਸਵੇਰੇ 5 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ ਵੱਲੋਂ ਅਦਾ ਕੀਤੀ ਗਈ, ਜਦਕਿ ਭੰਡਾਰਾ ਲੰਗਰ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਗਿਆ ਜੋ ਸਾਰਾ ਦਿਨ ਅਤੁੱਟ ਚੱਲਦਾ ਰਿਹਾ।

ਨਜ਼ਰ ਨਿਆਜ਼ ਤੇ ਚਾਦਰਾਂ ਚੜਾਉਣ ਦੀ ਰਸਮ ਸ਼ਾਮ 6 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ ਵੱਲੋਂ ਅਦਾ ਕੀਤੀ ਗਈ। ਸਲਾਨਾ ਉਰਸ ਮੁਬਾਰਕ ਦੌਰਾਨ ਵੱਡੀ ਗਿਣਤੀ ਵਿੱਚ ਦੂਰੋਂ ਦੂਰੋਂ ਪੁੱਜੇ ਸਾਧੂ ਸੰਤਾਂ, ਸਮਾਜ ਸੇਵੀਆਂ, ਸਿਆਸੀ ਸਖਸ਼ੀਅਤਾਂ, ਵਪਾਰੀ ਭਰਾਵਾਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਲਵਾਈ। ਦਰਗਾਹ ਦੇ ਸੇਵਾਦਾਰਾਂ ਵੱਲੋਂ ਦੂਰੋਂ ਦੂਰੋਂ ਪੁੱਜੇ ਸ਼ਰਧਾਲੂਆਂ ਦੀ ਆਦਰ ਸਤਿਕਾਰ ਸਹਿਤ ਸੇਵਾ ਕੀਤੀ ਗਈ।

ਹਰ ਸਾਲ ਦੀ ਤਰ੍ਹਾਂ ਸਾਲਾਨਾ ਭੰਡਾਰੇ ਨੂੰ ਲੈ ਕੇ ਸਾਂਝਾ ਪੀਰ ਦੀ ਦਰਗਾਹ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਗਾਹ ‘ਤੇ ਵੱਡੀ ਗਿਣਤੀ ਵਿੱਚ ਆਉਂਦੇ ਸ਼ਰਧਾਲੂਆਂ ਦਾ ਉਤਸ਼ਾਹ ਦੇਖਦਿਆਂ ਹੀ ਬਣਦਾ ਸੀ। ਸਾਰਾ ਦਿਨ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਜਿੱਥੇ ਆਵਾਜਾਈ ਲੱਗੀ ਰਹੀ, ਉੱਥੇ ਹੀ ਦਰਗਾਹ ਦੇ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ, ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ, ਬੀ.ਜੇ.ਪੀ ਆਗੂ ਸੋਨੂੰ ਸੰਗਰ, ਪ੍ਰਧਾਨ ਸੁਰਿੰਦਰ ਕੁਮਾਰ ਸੂਦ, ਖਾਦੀ ਬੋਰਡ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਅਨਿਲ ਕੁਮਾਰ ਮਹਿਤਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੇਰ ਖਾਨ ਅਤੇ ਸਮਾਜ ਸੇਵੀ ਵਿਜੇ ਕੁਮਾਰ ਵਡੇਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ।

 

The post ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਲਗਾਇਆ ਸਲਾਨਾ ਭੰਡਾਰਾ appeared first on TheUnmute.com - Punjabi News.

Tags:
  • 119th-annual-urs-mubarak
  • breaking-news
  • hazrat-inayat-shahwali-chishtiji
  • news
  • patiala-urs-mubarak
  • urs-mubarak

ਲੁਧਿਆਣਾ 20 ਜੁਲਾਈ 2023: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਨਿੱਜੀ ਸਿਨੇਮਾ ਵਿੱਚ 20 ਰੁਪਏ ਦੀ ਪਾਰਕਿੰਗ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ, ਜਿੱਥੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ, ਜਿਸਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ | ਜਿਹੜੀ ਘਟਨਾ ਬੀਤੀ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ | ਉਕਤ ਨੌਜਵਾਨ ਆਪਣੇ ਦੋਸਤਾਂ ਨਾਲ ਫਿਲਮ ਦੇਖਣ ਲਈ ਆਇਆ ਸੀ |

ਉਥੇ ਹੀ ਇਸ ਘਟਨਾ ਤੋਂ ਬਾਅਦ ਨੌਜਵਾਨ ਜਗਰੂਪ ਸਿੰਘ ਨਿਹੰਗ ਜਥੇਬੰਦੀਆਂ ਦੇ ਨਾਲ ਅੱਜ ਸਿਨਮੇ ਵਿੱਚ ਪਹੁੰਚਿਆ, ਇਸ ਮੌਕੇ ਜਿੱਥੇ ਪੀੜਤ ਨੌਜਵਾਨ ਨੇ ਦੋਸ਼ ਲਗਾਇਆ ਕਿ ਉਹ ਆਪਣੇ ਦੋਸਤਾਂ ਨਾਲ ਫ਼ਿਲਮ ਦੇਖਣ ਲਈ ਆਇਆ ਸੀ ਲੇਕਿਨ ਸਿਨਮੇ ਦੇ ਮਾਲਕ ਦੇ ਕਰਿੰਦੇ ਉਸ ਪਾਸੋਂ ਪਾਰਕਿੰਗ ਲਈ 20 ਰੁਪਏ ਮੰਗ ਰਹੇ ਸਨ, ਜਿਸ ਤੋਂ ਬਾਅਦ ਉਸ ਨੇ ਸਕੂਟਰ ਨਾਲ ਲੱਗਦੀ ਗਲੀ ਵਿੱਚ ਖੜ੍ਹਾ ਦਿੱਤਾ | ਬਕਾਇਦਾ ਉੱਥੇ ਸਕਿਉਰਿਟੀ ਨੇ ਉਹਨਾਂ ਦੇ ਨਾਲ ਹਾਮੀ ਭਰੀ |

ਲੇਕਿਨ ਜਦੋਂ ਉਹ ਫਿਲਮ ਦੇਖ ਕੇ ਵਾਪਸ ਪਰਤ ਰਹੇ ਸਨ, ਤਾਂ ਗਲੀ ਵਿੱਚ ਸਕੂਟਰ ਨਹੀਂ ਸੀ | ਸਕਿਉਰਟੀ ਗਾਰਡ ਨੇ ਦੱਸਿਆ ਕਿ ਸਿਨੇਮਾ ਦੇ ਮਾਲਕ ਦੇ ਕਰਿੰਦੇ ਸਕੂਟਰ ਨੂੰ ਅੰਦਰ ਲੈ ਗਏ ਹਨ, ਉਨ੍ਹਾਂ ਨੇ ਜਦੋਂ ਆਪਣੇ ਸਕੂਟਰ ਬਾਰੇ ਪਤਾ ਕੀਤਾ, ਤਾਂ ਪਹਿਲਾਂ ਤਾਂ ਇਹ ਲੋਕ ਮੁੱਕਰ ਗਏ ਲੇਕਿਨ ਬਾਅਦ ਵਿੱਚ ਉਹਨਾਂ ਨੇ ਆਪਣਾ ਸਕੂਟਰ ਲੱਭ ਲਿਆ | ਇਸ ਵਿਚਾਲੇ ਸਿਨੇਮਾ ਵਾਲਿਆਂ ਨੇ ਉਸ ਨਾਲ ਬੁਰਾ ਸਲੂਕ ਕੀਤਾ ਅਤੇ ਕੁੱਟਮਾਰ ਵੀ ਕੀਤੀ |

ਦੂਜੇ ਪਾਸੇ ਸਿਨੇਮਾ ਮਾਲਕ ਨੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਲੜਕਿਆਂ ਵੱਲੋਂ ਉਨ੍ਹਾਂ ਦੇ ਬਜ਼ੁਰਗ ਤੇ ਸੁਰੱਖਿਆ ਗਾਰਡ ਨਾਲ ਬਦਸਲੂਕੀ ਕੀਤੀ ਗਈ, ਉਹਨਾਂ ਨੇ ਸਿਰਫ ਡਾਂਟ ਕੇ ਇਨ੍ਹਾਂ ਨੂੰ ਸਮਝਾਇਆ ਸੀ, ਉਨ੍ਹਾਂ ਦੀ ਕੋਈ ਗਲਤ ਮੰਸ਼ਾ ਨਹੀਂ ਸੀ | ਮੌਕੇ’ਤੇ ਪਹੁੰਚੇ ਪੁਲਿਸ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਿਤ ਲੜਕਿਆਂ ਵੱਲੋਂ ਸ਼ਿਕਾਇਤ ਮਿਲੀ ਸੀ ਦੋਵੇਂ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ, ਜਿਸ ਲਈ ਉਹ ਅੱਜ ਇੱਥੇ ਪਹੁੰਚੇ ਹਨ, ਪੁਲਿਸ ਮੁਤਾਬਕ ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

The post 20 ਰੁਪਏ ਦੀ ਪਾਰਕਿੰਗ ਨੂੰ ਲੈ ਕੇ ਸਿੱਖ ਨੌਜਵਾਨ ਨਾਲ ਕੁੱਟਮਾਰ, ਵੀਡੀਓ ਵਾਇਰਲ appeared first on TheUnmute.com - Punjabi News.

Tags:
  • breaking-news
  • giaspura
  • ludhiana-police
  • news
  • punjab-news

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

Thursday 20 July 2023 02:17 PM UTC+00 | Tags: breaking-news la-ajitpal-singh-kohli lood-affected-chhota-araimajra news patiala-floods patiala-police patiala-urban

ਪਟਿਆਲਾ, 20 ਜੁਲਾਈ 2023: ਹੜ੍ਹ ਪ੍ਰਭਾਵਿਤ ਛੋਟਾ ਅਰਾਈਮਾਜਰਾ ਵਿਖੇ ਅੱਜ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ।ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਰ ਸਮੇਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਰਹਿਣ ਦਾ ਵਾਅਦਾ ਪੁਗਾਉਂਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਾਰੇ ਮੰਤਰੀ ਤੇ ਵਿਧਾਇਕ, ਰਵਾਇਤੀ ਪਾਰਟੀਆਂ ਦੇ ਬਿਲਕੁਲ ਉਲਟ ਆਪਣੇ ਲੋਕਾਂ ਦੇ ਸੰਕਟ ਦੇ ਸਮੇਂ ਪੀੜ੍ਹਤਾਂ ਦਾ ਡੱਟ ਕੇ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਇਸ ਮੁਸ਼ਕਿਲ ਘੜ੍ਹੀ ਦਾ ਮੁਕਾਬਲਾ ਡੱਟ ਕੇ ਕਰਨ ਦਾ ਹੌਂਸਲਾ ਮਿਲਿਆ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

floods

ਐਮ ਐੱਲ ਏ ਕੋਹਲੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਇਸ ਲੋਕ ਸੇਵਾ ਦੇ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਲਈ ਪੁੱਜਣ ਵਾਸਤੇ ਦੇਵ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਐਸ ਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਤੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਮੌਕੇ ਜਿਸ ਵੀ ਵਿਅਕਤੀ ਜਾਂ ਸੰਸਥਾ ਨੇ ਲੋਕਾਂ ਦੀ ਕਿਸੇ ਵੀ ਰੂਪ ਵਿੱਚ ਮਦਦ ਕੀਤੀ, ਉਹ ਆਪਣੇ ਵਲੋਂ ਸਾਰਿਆਂ ਦਾ ਧੰਨਵਾਦ ਕਰਦੇ ਹਨ।

The post ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ appeared first on TheUnmute.com - Punjabi News.

Tags:
  • breaking-news
  • la-ajitpal-singh-kohli
  • lood-affected-chhota-araimajra
  • news
  • patiala-floods
  • patiala-police
  • patiala-urban

ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

Thursday 20 July 2023 02:22 PM UTC+00 | Tags: bhagwant-mann breaking-news donate-salary floods lal-chand-kataruchak latest-news news punjab-floods punjab-news salary

ਚੰਡੀਗੜ੍ਹ, 20 ਜੁਲਾਈ 2023: ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ 'ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

The post ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ appeared first on TheUnmute.com - Punjabi News.

Tags:
  • bhagwant-mann
  • breaking-news
  • donate-salary
  • floods
  • lal-chand-kataruchak
  • latest-news
  • news
  • punjab-floods
  • punjab-news
  • salary

ਚੰਡੀਗੜ੍ਹ, 20 ਜੁਲਾਈ 2023: ਆਮ ਆਦਮੀ ਪਾਰਟੀ (ਆਪ) ਨੇ ਮਣੀਪੁਰ (Manipur) ਵਿੱਚ ਦੋ ਔਰਤਾਂ ਨਾਲ ਵਾਪਰੀ ਹੈਵਾਨੀਅਤ ਭਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ‘ਆਪ’ ਦੀ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮਣੀਪੁਰ ਦੀ ਵੀਡੀਓ ਦੇਖ ਕੇ ਦੇਸ਼ ਭਰ ਦੀਆਂ ਔਰਤਾਂ ਡਰੀਆਂ ਹੋਈਆਂ ਹਨ ਅਤੇ ਭਾਜਪਾ ਸਰਕਾਰ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ।

ਵੀਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਣੂੰਕੇ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਔਰਤਾਂ ਦੀ ਸੁਰੱਖਿਆ ਦੀ ਬਜਾਏ ਪਿਛਲੇ 9 ਸਾਲਾਂ ‘ਚ ਸਿਰਫ ਉਨ੍ਹਾਂ ਨੂੰ ਇਹ ਹੀ ਦੱਸਿਆ ਕਿ ਔਰਤਾਂ ਨੂੰ ਕਿਸ ਤਰ੍ਹਾਂ ਅਤੇ ਕਿਸ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪ੍ਰਭਜੋਤ ਕੌਰ ਅਤੇ ਆਪ ਆਗੂ ਅਨੂ ਬੱਬਰ ਮੌਜੂਦ ਸਨ।

ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੁਣ ਬ੍ਰਿਜ ਭੂਸ਼ਣ ਜਨਤਾ ਪਾਰਟੀ ਬਣ ਚੁੱਕੀ ਹੈ। ਅੱਜ ਭਾਜਪਾ ਸਰਕਾਰ ਵਿੱਚ ਯੋਨ ਸ਼ੋਸ਼ਣ ਦੇ ਦੋਸ਼ੀ ਬ੍ਰਿਜਭੂਸ਼ਣ ਸ਼ਰਨ ਸਿੰਘ ਵਰਗੇ ਲੋਕ ਬੈਠੇ ਹਨ। ਇਸ ਪਾਰਟੀ ਨੇ ਬਿਲਕਿਸ ਬਾਨੋ ਦੇ ਬਲਾਤਕਾਰੀਆਂ ਨੂੰ ਛੱਡਿਆ। ਉਨ੍ਹਾਂ ਨੇ ਹਾਥਰਸ ਬਲਾਤਕਾਰ ਦੇ ਦੋਸ਼ੀਆਂ ਨੂੰ ਬਚਾਇਆ। ਭਾਜਪਾ ਦੇ ਆਈਟੀ ਸੈੱਲ ਦੇ ਲੋਕ ਸੋਸ਼ਲ ਮੀਡੀਆ ‘ਤੇ ਔਰਤਾਂ ਨਾਲ ਬਦਸਲੂਕੀ ਕਰਦੇ ਹਨ।

ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੁੱਪੀ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਮਣੀਪੁਰ (Manipur) ‘ਚ ਪਿਛਲੇ ਦੋ ਮਹੀਨਿਆਂ ਤੋਂ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਪਰ ਪ੍ਰਧਾਨ ਮੰਤਰੀ ਨੇ ਇਕ ਸ਼ਬਦ ਵੀ ਨਹੀਂ ਬੋਲਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨੂੰ ਇੰਨੇ ਦਿਨਾਂ ਤੱਕ ਪਤਾ ਨਹੀਂ ਲੱਗਾ ਕਿ ਮਨੀਪੁਰ ਵਿੱਚ ਕੀ ਚੱਲ ਰਿਹਾ ਹੈ?

ਉਨ੍ਹਾਂ ਨੇ ਪੀਐੱਮ ਮੋਦੀ ਦੇ ਇਨਸਾਫ਼ ਦਿਵਾਉਣ ਦੇ ਵਾਅਦੇ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੁਲਿਸ ਨੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ, ਜਦੋਂਕਿ ਵੀਡੀਓ ‘ਚ ਸਾਰਿਆਂ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ ਤਾਂ ਫਿਰ ਕਿਸ ‘ਤੇ ਅਤੇ ਕਿਵੇਂ ਕਾਰਵਾਈ ਹੋਵੇਗੀ?

ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ ‘ਤੇ ਸਰਕਾਰ ਨੇ ਪਿਛਲੇ ਦੋ ਮਹੀਨਿਆਂ ਤੋਂ ਉਥੇ ਇੰਟਰਨੈੱਟ ਬੰਦ ਕਰ ਦਿੱਤਾ ਹੈ। ਅਸਲ ਵਿੱਚ ਸੱਚ ਨੂੰ ਦਬਾਉਣ ਲਈ ਇੰਟਰਨੈੱਟ ਬੰਦ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਵਿਅਕਤੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਸ ਵੀਡੀਓ ਦਾ ਪਰਦਾਫਾਸ਼ ਕੀਤਾ, ਸਰਕਾਰ ਨੇ ਉਸ ਦਾ ਟਵਿੱਟਰ ਅਕਾਊਂਟ ਬੰਦ ਕਰਵਾ ਦਿੱਤਾ ਹੈ।

The post ਮਣੀਪੁਰ ‘ਚ ਔਰਤਾਂ ਨਾਲ ਕੀਤੀ ਹੈਵਾਨੀਅਤ ਦੀ ਆਮ ਆਦਮੀ ਪਾਰਟੀ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿਖੇਧੀ appeared first on TheUnmute.com - Punjabi News.

Tags:
  • breaking-news
  • manipur
  • news
  • sarvjit-kaur-manuke

ਹੁਸ਼ਿਆਰਪੁਰ, 20 ਜੁਲਾਈ 2023: ਸੂਬੇ ਵਿਚ ਆਏ ਹੜ੍ਹਾਂ (floods) ਦੀ ਔਖੀ ਘੜੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਸਮੁੱਚੇ ਪੰਜਾਬ ਦਾ ਦੌਰਾ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਸਿਹਤ ਅਧਿਕਾਰੀਆਂ, ਗੈਰ ਸਰਕਾਰੀ ਸੰਸਥਾਵਾਂ, ਆਈ.ਐਮ.ਏ ਦੇ ਨੁਮਾਇੰਦਿਆਂ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ। ਇਸ ਦੌਰਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਸਿਹਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿਚ ਜਿਥੇ ਪੰਜਾਬ ਸਰਕਾਰ ਅਤੇ ਸਮੁੱਚੇ ਪ੍ਰਸ਼ਾਸਨਿਕ ਅਮਲੇ ਨੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਦਿਨ-ਰਾਤ ਇਕ ਕੀਤਾ ਹੈ, ਉਥੇ ਗੈਰ ਸਰਕਾਰੀ ਸੰਸਥਾਵਾਂ ਅਤੇ ਆਈ.ਐਮ.ਏ ਨੇ ਵੀ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਬਾਂਹ ਫੜੀ ਹੈ, ਜਿਸ ਨਾਲ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਮੁੱਖ ਮੰਤਰੀ, ਕੈਬਨਿਟ ਮੰਤਰੀ, ਵਿਧਾਇਕ ਤੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਸਮੁੱਚੇ ਸਰਕਾਰੀ ਤੰਤਰ ਨੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਲਗਾਤਾਰ ਹਰ ਸੰਭਵ ਸਹਾਇਤਾ ਪਹੁੰਚਾਈ ਹੈ।

ਸਿਹਤ ਮੰਤਰੀ ਹੜ੍ਹ (floods) ਪ੍ਰਭਾਵਿਤ ਹਲਕਿਆਂ ਵਿਚ ਸਿਹਤ ਵਿਭਾਗ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਥੇ ਵੀ ਜਰੂਰਤ ਪਈ ਹੈ, ਉਥੇ ਸਿਹਤ ਵਿਭਾਗ ਦੀਆਂ ਟੀਮਾਂ ਐਂਬੂਲੈਂਸਾਂ ਅਤੇ ਦਵਾਈਆਂ ਆਦਿ ਸਮੇਤ ਪਹੁੰਚੀਆਂ ਹਨ ਅਤੇ ਲੋੜਵੰਦਾਂ ਦਾ ਇਲਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਆਈ.ਐਮ.ਏ ਨੇ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾਉਂਦਿਆਂ ਅੱਗੇ ਹੋ ਕੇ ਐਂਬੂਲੈਂਸਾਂ, ਕਲੋਰੀਨ ਦੀਆਂ ਗੋਲੀਆਂ, ਦਵਾਈਆਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਕੋਲ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਦਵਾਈਆਂ ਦੇ ਸਟਾਕ, ਐਂਬੂਲੈਂਸਾਂ, ਸਟਾਫ਼ ਅਤੇ ਹੋਰ ਸਾਜ਼ੋ-ਸਾਮਾਨ ਦੀ ਸਮੀਖਿਆ ਵੀ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਅਗਲੀ ਚੁਨੌਤੀ ਹੜ੍ਹ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨਾਲ ਟਾਕਰਾ ਕਰਨ ਦੀ ਹੈ, ਜਿਸ ਤਹਿਤ ਲੋਕਾਂ ਨੂੰ ਸਾਫ਼-ਪਾਣੀ ਅਤੇ ਤਾਜ਼ਾ ਖਾਣਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹੈਜ਼ੇ ਵਰਗੀਆਂ ਬਿਮਾਰੀਆਂ ਪੈਦਾ ਹੀ ਨਾ ਹੋ ਸਕਣ। ਇਸੇ ਤਰ੍ਹਾਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਨਗੂਨੀਆਂ ਅਤੇ ਮਲੇਰੀਆ ਆਦਿ ਤੋਂ ਲੋਕਾਂ ਨੂੰ ਬਚਾਉਣ ਸਰਕਾਰ ਅਤੇ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਜਿਨ੍ਹਾਂ ਕੋਲ ਜਲ ਸਪਲਾਈ, ਮਾਲ ਅਤੇ ਆਫ਼ਤ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਭਾਗ ਹਨ, ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਪੀਣ ਵਾਲੇ ਪੀਣੀ ਦੀ ਲੀਕੇਜ ਸਬੰਧੀ ਮਾਮਲੇ ਸਾਹਮਣੇ ਆਏ ਹਨ, ਉਥੇ ਤੁਰੰਤ ਕਾਰਵਾਈ ਕਰਦਿਆਂ ਇਸ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੀ ਮੌਜੂਦਾ ਸਥਿਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਫਿਲਹਾਲ ਜ਼ਿਲ੍ਹੇ ਵਿਚ ਕੋਈ ਸੰਕਟ ਵਾਲੀ ਗੱਲ ਨਹੀਂ ਹੈ, ਪਰੰਤੂ ਫ਼ਿਰ ਵੀ ਸਾਡੀ ਪੂਰੀ ਤਰ੍ਹਾਂ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੜ੍ਹਸ਼ੰਕਰ, ਦਸੂਹਾ ਅਤੇ ਟਾਂਡਾ ਦੇ ਕੁਝ ਇਲਾਕਿਆਂ ਵਿਚ ਪਾਣੀ ਭਰਿਆ ਸੀ, ਜਿਸ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ। ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸਿਹਤ ਵਿਭਾਗ ਕੋਲ ਸਟਾਫ, ਐਂਬੂਲੈਂਸਾਂ, ਕਲੋਰੀਨ ਦੀਆਂ ਗੋਲੀਆਂ ਅਤੇ ਦਵਾਈਆਂ ਆਦਿ ਦਾ ਪੂਰਾ ਸਟਾਕ ਮੌਜੂਦ ਹੈ।

ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਵਿਧਾਨ ਸਭਾ ਇੰਚਾਰਜ ਮੁਕੇਰੀਆਂ ਪ੍ਰੋ: ਜੀ.ਐਸ.ਮੁਲਤਾਨੀ, ਲੋਕ ਸਭਾ ਇੰਚਾਰਜ ਹਰਵਿੰਦਰ ਸਿੰਘ ਬਖਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਆਈ.ਐਮ.ਏ, ਐਨ.ਜੀ.ਓਜ਼, ਕੈਮਿਸਟ ਐਸੋਸੀਏਸ਼ਨ ਅਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

The post ਹੜ੍ਹਾਂ ਦੀ ਔਖੀ ਘੜੀ 'ਚ ਪੰਜਾਬ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਡਟੀਆਂ ਗੈਰ-ਸਰਕਾਰੀ ਸੰਸਥਾਵਾਂ : ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • breaking-news
  • dr-balbir-singh
  • floods
  • news
  • punjab-floods

ਮੂਨਕ 20 ਜੁਲਾਈ 2023: ਮੂਨਕ ਵਿਖੇ ਟੋਹਾਣਾ ਰੋਡ ਮੁੱਖ ਮਾਰਗ ‘ਤੇ ਪਏ ਪਾੜ ਦੇ ਨੇੜੇ ਲੰਘਣ ਦੀ ਕੋਸ਼ਿਸ਼ ਕਰ ਰਹੇ ਇੱਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਗਈ | ਉਕਤ ਨੌਜਵਾਨ ਦੀ ਪਛਾਣ ਰਿੰਕੂ, ਰਾਮਦਾਸੀਆ ਮਹੱਲਾ, ਵਾਸੀ ਮੂਨਕ ਵਜੋਂ ਹੋਈ | ਉਕਤ ਨੌਜਵਾਨ ਪਿੰਡ ਰਾਮਪੁਰਾ, ਗਨੋਟਾ ਦੇ ਨੇੜੇ ਇੱਕ ਰੇੜੀ ਲਗਾ ਕੇ ਆਪਣੀ ਰੋਜ਼ੀ ਰੋਟੀ ਕਮਾਉਂਦਾ ਸੀ | ਜਦੋਂ ਉਹ ਦੁਪਹਿਰ 2: 30 ਦੇ ਕਰੀਬ ਮੂਨਕ ਵਾਪਸ ਪਰਤ ਰਿਹਾ, ਇਸ ਦੌਰਾਨ ਡੁੱਬਣ ਕਾਰਨ ਉਸਦੀ ਮੌਤ ਹੋ ਗਈ | ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ ਬੱਚੇ ਮੁੰਡਾ ਅਤੇ ਕੁੜੀ ਹਨ |

ਚਸ਼ਮਦੀਦ ਮੋਹਿਤ ਸੈਣੀ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਪਾੜ ਨੇੜਿਓਂ ਲੰਘਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ, ਕਿਉਂਕਿ ਪਾੜ ਜ਼ਿਆਦਾ ਪੈਣ ਕਾਰਨ ਪਾਣੀ ਦਾ ਵਹਾਅ ਜ਼ਿਆਦਾ ਸੀ ਅਤੇ ਮਿੱਟੀ ਵੀ ਖਿਸਕ ਰਹੀ ਸੀ | ਪਰ ਇਸ ਦੌਰਾਨ ਉਕਤ ਨੌਜਵਾਨ ਨੇ ਪੱਕੇ ਰਸਤੇ ਦੇ ਭੁਲੇਖੇ ‘ਚ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪਾਣੀ ਵਿੱਚ ਰੁੜ੍ਹ ਗਿਆ, ਮੌਕੇ ‘ਤੇ ਲੋਕਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਨੂੰ ਬਚਾਇਆ ਨਹੀਂ ਜਾ ਸਕਿਆ | ਬਾਅਦ ਵਿੱਚ ਪ੍ਰਸ਼ਾਸਨ ਦੀ ਮੱਦਦ ਨਾਲ ਉਸਦੀ ਲਾਸ਼ ਕੱਢੀ ਗਈ |

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਹੜ੍ਹ ਦਾ ਪਾਣੀ ਕੱਢਣ ਲਈ ਕਰੀਬ 20 ਫੁੱਟ ਦਾ ਪਾੜ ਪਾਇਆ ਗਿਆ ਸੀ, ਪਰ ਵੱਧ ਰਹੇ ਪਾਣੀ ਕਾਰਨ ਪਾੜ 50 ਤੋਂ 80 ਫੁੱਟ ਤੱਕ ਹੋ ਗਿਆ | ਪ੍ਰਸ਼ਾਸਨ ਵੱਲੋਂ ਵੀ ਇਸ ਪਾੜ ਨੇੜਿਓਂ ਲੋਕਾਂ ਨੂੰ ਲੰਘਣ ਤੋਂ ਮਨ੍ਹਾਂ ਕੀਤਾ ਗਿਆ ਸੀ | ਪ੍ਰਸ਼ਾਸਨ ਵੱਲੋਂ ਵਾਰ- ਵਾਰ ਲੋਕਾਂ ਨੂੰ ਪਾੜ ਨੇੜੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ |

The post ਮੂਨਕ-ਟੋਹਾਣਾ ਰੋਡ ਮੁੱਖ ਮਾਰਗ ‘ਤੇ ਪਏ ਪਾੜ ‘ਚ ਲੰਘਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਦੀ ਡੁੱਬਣ ਕਾਰਨ ਮੌਤ appeared first on TheUnmute.com - Punjabi News.

Tags:
  • breaking-news
  • moonak

ਚੰਡੀਗੜ੍ਹ, 20 ਜੁਲਾਈ 2023 : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਲੀਹ ਉੱਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26672 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4424 ਲੋਕ ਰਹਿ ਰਹੇ ਹਨ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਜਾ ਚੁੱਕੀ ਹੈ।ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2554 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ।

ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 434 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 247 ਮੈਡੀਕਲ ਕੈਂਪ ਲਗਾਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,871, ਪਟਿਆਲਾ ਵਿੱਚ 64000 ਪੈਕਟ, ਐਸ.ਏ.ਐਸ. ਨਗਰ ਵਿੱਚ 4600, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

The post 26672 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ, 19 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ appeared first on TheUnmute.com - Punjabi News.

Tags:
  • floods-affected
  • news

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਅੱਜ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਘੁਟਾਲੇ ਵਿੱਚ ਇਹ 20ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਦੇ ਆਧਾਰ ‘ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਿਛਲੇ ਹਫ਼ਤੇ ਗਮਾਡਾ ਦੀ ਐਲ.ਏ.ਸੀ. ਸ਼ਾਖਾ ਵਿੱਚ ਤਾਇਨਾਤ ਰਹੇ ਦੋ ਸੇਵਾਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਅਤੇ ਸੁਰਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੋਵੇਂ ਮੁਲਜ਼ਮ ਪਟਵਾਰੀਆਂ ਨੇ ਖੁਲਾਸਾ ਕੀਤਾ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਵਿੱਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਅਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ।

ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਉਨ੍ਹਾਂ ਉਤੇ ਦਬਾਅ ਪਾਇਆ। ਐਲ.ਏ.ਸੀ. ਵਜੋਂ ਮੁਲਜ਼ਮ ਪੀ.ਸੀ.ਐਸ. ਅਧਿਕਾਰੀ ਨੇ ਅਦਾਇਗੀਆਂ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਆਧਾਰ ‘ਤੇ ਬਾਅਦ ਵਿੱਚ ਵੱਖ-ਵੱਖ ਲਾਭਪਾਤਰੀਆਂ ਨੂੰ ਲਗਭਗ 124 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐਲ.ਏ.ਸੀ. ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀ.ਆਈ.ਐਸ. ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰੇਗਾ। ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਹਨਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 01.06.2021 ਨੂੰ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ, ਜਿਸ ਦੇ ਆਧਾਰ ‘ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਪੀ.ਸੀ.ਐਸ. ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾਂ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿੱਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸਨ।

ਇਸ ਤਰ੍ਹਾਂ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੂਲਿੰਗ ਦਾ ਕੇਸ ਅਦਾਲਤ ਵਿੱਚ ਭੇਜਣ ਦੀ ਤਜਵੀਜ਼ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਵਿਰੁੱਧ ਜ਼ੁਬਾਨੀ, ਹਾਲਾਤੀ ਅਤੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਉਪਰੰਤ ਵਿਜੀਲੈਂਸ ਬਿਊਰੋ ਨੇ ਇਸ ਪੀ.ਸੀ.ਐਸ. ਅਧਿਕਾਰੀ ਨੂੰ ਇਸ ਘੁਟਾਲਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਕੀਤੀ ਜਾ ਰਹੀ ਹੈ।

The post ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ appeared first on TheUnmute.com - Punjabi News.

Tags:
  • vigilance-bureau

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ ਲਈ ਇਹ ਸਲੋਗਨਾ "ਬੱਚੇ ਦੇ ਸਕੂਲ ਦੀ ਤਿਆਰੀ ਹੈ, ਘਰ-ਘਰ ਦੀ ਜਿੰਮੇਵਾਰੀ ਹੈ” ਜਾਰੀ ਕੀਤਾ ਹੈ।

ਕੈਬਨਿਟ ਮੰਤਰੀ ਨੇ ਈ. ਸੀ. ਸੀ. ਈ ਦਿਨ ਮਨਾਉਣ ਲਈ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਸੈਟਰਾਂ ਵਿਚ (ਸਿਵਾਏ ਹੜ੍ਹ ਪ੍ਰਭਾਵਿਤ ਇਲਾਕੇ) ਈ.ਸੀ.ਸੀ.ਈ. ਦਿਨ ਮਨਾਉਣ।

The post ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ ਅੱਜ ਈ. ਸੀ. ਸੀ. ਈ. ਦਿਨ ਮਨਾਇਆ ਜਾਵੇਗਾ appeared first on TheUnmute.com - Punjabi News.

Tags:
  • anganwadi-centers
  • ecce-day
  • news

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਟੈਸਟ ਲਈ ਦੋਸ਼ੀ ਨੂੰ ਅਦਾ ਕੀਤੇ 35000 ਰੁਪਏ ਵੀ ਬਰਾਮਦ ਕੀਤੇ ਗਏ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ: ਰਵਿੰਦਰਪਾਲ ਕੌਰ ਨੇ ਦੱਸਿਆ ਕਿ ਬਰਨਾਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨੇ ਸਿਹਤ ਵਿਭਾਗ ਦੀ ਇੱਕ ਸਾਂਝੀ ਟੀਮ ਬਣਾਈ , ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਬਰਨਾਲਾ ਡਾ: ਪਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ. ਗੁਰਮਿੰਦਰ ਔਜਲਾ, ਗਾਇਨੀਕੋਲੋਜਿਸਟ ਡਾ: ਆਂਚਲ ਕਸ਼ਯਪ, ਰੇਡੀਓਲੋਜਿਸਟ ਸਿਵਲ ਹਸਪਤਾਲ ਬਰਨਾਲਾ ਡਾ: ਸ਼ਿਖਾ, ਪੀਐਨਡੀਟੀ ਕੋਆਰਡੀਨੇਟਰ ਗੁਰਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸੰਗਰੂਰ ਡਾ: ਇੰਦਰਜੀਤ ਸਿੰਗਲਾ, ਡਾ: ਅਮਨਪ੍ਰੀਤ ਕੌਰ ਅਤੇ ਪੀਐਨਡੀਟੀ ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ਾਮਲ ਹਨ, ਨੇ ਛਾਪੇਮਾਰੀ ਕੀਤੀ।

ਸਿਹਤ ਵਿਭਾਗ ਦੀ ਟੀਮ ਨੇ ਇੱਕ ਗਰਭਵਤੀ ਮਰੀਜ਼ ਨੂੰ ਭਰੂਣ ਦੇ ਲਿੰਗ ਦਾ ਪਤਾ ਕਰਨ ਲਈ ਇੱਕ ਵਿਅਕਤੀ ਕੋਲ ਭੇਜਿਆ । ਟੈਸਟ ਕਰਵਾਉਣ ਲਈ ਮਰੀਜ਼ ਨੂੰ ਸੁਨਾਮ ਦੇ ਇਕ ਘਰ ਬੁਲਾਇਆ ਗਿਆ ਅਤੇ ਦੋਸ਼ੀ ਨੇ ਉਸ ਕੋਲੋਂ 35,000 ਰੁਪਏ ਦੀ ਰਕਮ ਵਸੂਲੀ । ਜਿਵੇਂ ਹੀ ਮੁਲਜ਼ਮ ਨੇ ਜਾਂਚ ਸ਼ੁਰੂ ਕੀਤੀ ਤਾਂ ਸਿਹਤ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ 53 ਸਾਲਾ ਪੁਰਸ਼ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਡਾ: ਰਵਿੰਦਰਪਾਲ ਕੌਰ ਨੇ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੇਧ 'ਤੇ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਅਤੇ ਸਹਾਇਕ ਡਾਇਰੈਕਟਰ ਡਾ.ਵਿਨੀਤ ਨਾਗਪਾਲ, ਜਿਨ੍ਹਾਂ ਨੇ ਸੂਬੇ ਭਰ ਤੋਂ ਇਸ ਛਾਪੇਮਾਰੀ ਲੲਂ ਤਾਲਮੇਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਵਿਅਕਤੀ ਦੀ ਆਸ-ਪਾਸ ਦੇ ਰਾਜਾਂ ਵਿੱਚ ਵੀ ਭਾਲ ਕੀਤੀ ਜਾ ਰਹੀ ਸੀ, ਇਸ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਤਹਿਤ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦੇ ਸਿਹਤ ਅਧਿਕਾਰੀਆਂ ਦੀ ਸਾਂਝੀ ਟੀਮ ਛਾਪੇਮਾਰੀ ਲਈ ਗਠਿਤ ਕੀਤੀ ਗਈ ਸੀ। ਇਸ ਸਾਂਝੀ ਛਾਪੇਮਾਰੀ ਵਿੱਚ ਡਾ: ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਪੁਲਿਸ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ।

ਇਸ ਛਾਪੇਮਾਰੀ ਵਿੱਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ, ਲਿੰਗ ਟੈਸਟ ਲਈ ਮੁਲਜ਼ਮਾਂ ਨੂੰ ਅਦਾ ਕੀਤੇ ਗਏ 35000 ਰੁਪਏ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 2,49000/- ਰੁਪਏ ਦੀ ਹੋਰ ਰਾਸ਼ੀ ਅਤੇ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਯੰਤਰ ਅਤੇ ਦਵਾਈਆਂ ਵੀ ਮੌਕੇ 'ਤੇ ਬਰਾਮਦ ਕੀਤੀਆਂ ਗਈਆਂ। ਛਾਪੇਮਾਰੀ ਕਰ ਰਹੀ ਹੈਲਥ ਟੀਮ ਦੇ ਨਾਲ ਗਈ ਪÇੁਲਸ ਟੀਮ ਨੇ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਆਪਣੇ ਘਰ 'ਚ ਗੈਰ-ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੀ ਇਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪੀਸੀ ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

The post ਸਿਹਤ ਵਿਭਾਗ ਨੇ ਸੁਨਾਮ 'ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼ appeared first on TheUnmute.com - Punjabi News.

Tags:
  • illegal-sex-determination-racket
  • news
  • punjab-health-department
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form