TheUnmute.com – Punjabi News: Digest for July 23, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ 'ਚ ਹੜ੍ਹਾਂ ਵਿਚਕਾਰ ਬਾਰਿਸ਼ ਨੇ ਵਧਾਈ ਚਿੰਤਾ, ਕਈ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦਾ ਅਲਰਟ

Saturday 22 July 2023 06:03 AM UTC+00 | Tags: breaking-news floods floods-vict heavy-rain news punjab-floods punjab-news punjab-weather punjab-weather-news rain the-unmute-latest-update

ਚੰਡੀਗੜ੍ਹ, 22 ਜੁਲਾਈ 2023: ਹੜ੍ਹ ਦੇ ਵਿਚਕਾਰ ਬਾਰਿਸ਼ (Rain) ਨੇ ਫਿਰ ਚਿੰਤਾ ਵਧਾ ਦਿੱਤੀ ਹੈ। ਚੰਡੀਗੜ੍ਹ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਬਾਰਿਸ਼ ਪੈ ਰਹੀ ਹੈ। ਡੇਰਾ ਬਾਬਾ ਨਾਨਕ ‘ਚ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਮੁੜ ਵਧਣ ਦਾ ਖਤਰਾ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਹੈ। ਦੱਸ ਦਈਏ ਕਿ ਹਿਮਾਚਲ ‘ਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਹੈ।

ਜਿਸ ਤਰ੍ਹਾਂ ਤੇਜ਼ ਬਾਰਿਸ਼ ਹੋ ਰਹੀ ਹੈ, ਉਸ ਨਾਲ ਉਨ੍ਹਾਂ ਲੋਕਾਂ ਦੀ ਚਿੰਤਾ ਵਧ ਗਈ ਹੈ ਜੋ ਹੜ੍ਹ ਦੇ ਵਿਚਕਾਰ ਛੱਤਾਂ ਜਾਂ ਟੈਂਟਾਂ ‘ਚ ਆਪਣਾ ਸਮਾਨ ਲੈ ਕੇ ਰਹਿ ਰਹੇ ਹਨ। ਆਪਣਾ ਸਮਾਂ ਬਿਤਾ ਰਹੇ ਹਨ।ਇਸਦੇ ਨਾਲ ਹੀ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ, ਖਰੜ, ਖਮਾਣੋਂ, ਚਮਕੌਰ ਸਾਹਿਬ, ਬਲਾਚੌਰ, ਖਡੂਰ ਸਾਹਿਬ, ਕਪੂਰਥਲਾ, ਆਨੰਦਪੁਰ ਸਾਹਿਬ, ਬਟਾਲਾ, ਅਜਨਾਲਾ, ਭੁਲੱਥ, ਮੁਕੇਰੀਆਂ, ਦੁਸਾਹਾ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ 3 ਜ਼ਿਲਿਆਂ ‘ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਬਾਰਿਸ਼ ਪਈ, ਜਦਕਿ ਬਾਕੀ ਜ਼ਿਲਿਆਂ ‘ਚ ਮੌਸਮ ਸਾਫ ਹੋਣ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਹੋਵੇਗੀ।

The post ਪੰਜਾਬ ‘ਚ ਹੜ੍ਹਾਂ ਵਿਚਕਾਰ ਬਾਰਿਸ਼ ਨੇ ਵਧਾਈ ਚਿੰਤਾ, ਕਈ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ appeared first on TheUnmute.com - Punjabi News.

Tags:
  • breaking-news
  • floods
  • floods-vict
  • heavy-rain
  • news
  • punjab-floods
  • punjab-news
  • punjab-weather
  • punjab-weather-news
  • rain
  • the-unmute-latest-update

ਮਣੀਪੁਰ ਦਰਿੰਦਗੀ ਭਾਰਤ ਦੇ ਸਮੁੱਚੇ ਲੋਕਤੰਤਰ ਦਾ ਚੀਰਹਰਨ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Saturday 22 July 2023 06:23 AM UTC+00 | Tags: breaking-news giani-harpreet-singh latest-news manipur manipur-brutality manipur-police manipur-rape-case news punjab-news sikh takht-sri-damdama-sahib

ਚੰਡੀਗੜ੍ਹ, 22 ਜੁਲਾਈ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਣੀਪੁਰ (Manipur) ‘ਚ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਕਿਹਾ ਕਿ ਮਣੀਪੁਰ ਵਿਚ ਕੁਝ ਬੀਬੀਆਂ ਨਾਲ ਉਥੋਂ ਦੇ ਦਰਿੰਦਿਆਂ ਨੇ ਜੋ ਕੀਤਾ ਉਹ ਭਾਰਤ ਦੇ ਸਮੁੱਚੇ ਕਥਿਤ ਲੋਕਤੰਤਰ ਦਾ ਚੀਰਹਰਨ ਹੈ। ਉਨਾਂ ਇਸਤਰੀਆਂ ਅਤੇ ਉਨ੍ਹਾਂ ਦੀ ਕੌਮ ਜਾਂ ਭਾਈਚਾਰੇ ਦੀ ਅਸਹਿ ਪੀੜਾ ਨੂੰ ਸਾਡੇ ਤੋਂ ਵੱਧ ਕੌਣ ਜਾਣ ਸਕਦਾ, ਕਿਉਂਕਿ 1984 ਵਿਚ ਦਿੱਲੀ ਸਹਿਤ ਭਾਰਤ ਦੇ ਕਈ ਸ਼ਹਿਰਾਂ ਵਿਚ ਇਹ ਦੁਖਾਂਤ ਸਾਡੇ ਨਾਲ ਵਾਪਰਿਆ।

ਉਨ੍ਹਾਂ ਕਿਹਾ ਕਿ ਔਰਤਾਂ ਨਾਲ ਦੁਰਵਿਹਾਰ ਕਰਨ ਵਾਲੇ ਇਹ ਲੋਕ ਮਹਾਭਾਰਤ ਦੇ ਪ੍ਰੇਰਨਾ ਦਾਇਕ ਪ੍ਰਸੰਗਾਂ ਤੋਂ ਸਬਕ ਲੈਣ ਦੀ ਥਾਂ ਉਸ ਅਧਿਆਇ ਤੋਂ ਜ਼ਿਆਦਾ ਸਿੱਖਦੇ ਹਨ, ਜਿਸ ਵਿਚ ਰਾਜ ਦੀ ਸਰਪ੍ਰਸਤੀ ਤੇ ਨਿਗਾਹਾਂ ਦੇ ਸਾਹਮਣੇ ਦਰੋਪਦੀ ਨੂੰ ਨਿਰਵਸਤਰ ਕੀਤੇ ਜਾਣ ਦਾ ਉਲੇਖ ਹੈ। ਲੇਕਿਨ ਇਹ ਲੋਕ ਇਹ ਭੁੱਲ ਜਾਂਦੇ ਹਨ ਕਿ ਅਜਿਹੇ ਵਰਤਾਰੇ ਹੀ ਰਾਜ ਦੇ ਵਿਨਾਸ਼ ਦਾ ਕਾਰਨ ਬਣਦੇ ਹਨ।

ਉਨ੍ਹਾਂ ਕਿਹਾ ਕਿ ਹੋ ਰਹੇ ਜੁਲਮਾਂ ਖ਼ਿਲਾਫ਼ ਬੋਲਣਾ ਜਾਂ ਪੀੜਤ ਧਿਰਾਂ ਪ੍ਰਤੀ ਹਮਦਰਦੀ ਕਰਨੀ ਸਾਨੂੰ ਸਾਡੇ ਗੁਰੂ ਸਾਹਿਬਾਨ ਨੇ ਵਿਰਸੇ ‘ਚ ਸਿਖਾਈ ਹੈ, ਪਰ ਪੰਜਾਬ ਦੀ ਧਰਤੀ ‘ਤੇ ਇਸਾਈਅਤ ਦੇ ਨਾਂ ‘ਤੇ ਖੁੱਲੇ ਡੇਰੇ ਤੇ ਨਕਲੀ ਬਣੇ ਪਾਸਟਰਾਂ ਦੀ ਜੁਬਾਨ ਨੂੰ ਲੱਗੇ ਤਾਲੇ ਉਨਾ ਲੋਕਾਂ ਲਈ ਸਬਕ ਹਨ ਜੋ ਇਹਨਾਂ ਦੇ ਜਾਲ ਵਿਚ ਫਸ ਕੇ ਅਪਣੇ ਮੂਲ ਧਰਮ ਨੂੰ ਤਿਲਾਂਜਲੀ ਦਿੰਦੇ ਹਨ। ਭਾਰਤ ਦੇਸ਼ ਨੂੰ ਮਾਤਾ ਦਾ ਦਰਜਾ ਦੇਣ ਵਾਲਿਆਂ ਵਿੱਚੋਂ ਹੀ ਇਸ ਮਾਤਾ ਦੀ ਪਤਿ ਉਤਾਰਨ ਦੇ ਯਤਨ ਇਹਨਾਂ ਦੇ ਘਟੀਆਪਣ ਨੂੰ ਦਰਸਾਉਂਦੇ ਹਨ। ਕਿਸੇ ਕਾਰਟੂਨਿਸਟ ਨੇ ਇਸ ਨੂੰ ਬਾਖੂਬੀ ਚਿਤਰਿਆ ਹੈ।

 

Giani Harpreet Singh

The post ਮਣੀਪੁਰ ਦਰਿੰਦਗੀ ਭਾਰਤ ਦੇ ਸਮੁੱਚੇ ਲੋਕਤੰਤਰ ਦਾ ਚੀਰਹਰਨ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News.

Tags:
  • breaking-news
  • giani-harpreet-singh
  • latest-news
  • manipur
  • manipur-brutality
  • manipur-police
  • manipur-rape-case
  • news
  • punjab-news
  • sikh
  • takht-sri-damdama-sahib

ਪੰਜਾਬ ਦੇ 72 ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਰਵਾਨਾ, CM ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Saturday 22 July 2023 06:41 AM UTC+00 | Tags: aam-aadmi-party bhagwant-mann breaking-news harjot-singh-bains latest-news news principal punjab-school-principal school-of-eminence singapore the-unmute-breaking-news the-unmute-latest-news

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ (Singapore) ਸਥਿਤ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਹੈ ਤਾਂ ਜੋ ਉਨ੍ਹਾਂ ਨੂੰ ਸਿੱਖਿਆ ਦੇ ਨਵੇਂ ਤਰੀਕੇ ਅਤੇ ਮੈਨੇਜਮੈਂਟ ਦੇ ਤੌਰ ਤਰੀਕੇ ਸਿਖਾਏ ਜਾ ਸਕਣ। ਇਸ ਲੜੀ ਵਿੱਚ 36 ਪ੍ਰਿੰਸੀਪਲਾਂ ਦੇ ਦੋ ਬੈਚਾਂ ਵਿੱਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿੱਚ ਅਕੈਡਮੀ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਪ੍ਰਿੰਸੀਪਲਾਂ ਦੇ ਦੋਵੇਂ ਬੈਚਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਭੇਜੇ ਗਏ ਪ੍ਰਿੰਸੀਪਲਾਂ ਨੂੰ 24 ਜੁਲਾਈ ਤੋਂ 28 ਜੁਲਾਈ ਤੱਕ ਪੰਜ ਦਿਨਾਂ ਦੀ ਸਿਖਲਾਈ ਦਿੱਤੀ ਜਾਵੇਗੀ। ਫਿਰ ਪੰਜਾਬ ਪਰਤ ਕੇ ਉਹ ਸੂਬੇ ਦੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਨਾਲ ਪ੍ਰਾਪਤ ਸਿਖਲਾਈ ਦੇ ਲਾਭ ਸਾਂਝੇ ਕਰਨਗੇ।

ਇਸ ਮੌਕੇ ਸੀ.ਐਮ ਮਾਨ ਨੇ ਕਿਹਾ ਕਿ ਚਾਹੇ ਪੜ੍ਹਾਉਣ ਦੇ ਨਵੇਂ ਤਰੀਕੇ ਹਨ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣ ਲਈ ਇਸਰੋ ਲੈ ਕੇ ਜਾਣਾ, ਵੋਕੇਸ਼ਨਲ ਕੈਂਪ ਲਗਾਉਣਾ ਜਾਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ। ‘ਸਕੂਲ ਆਫ਼ ਐਮੀਨੈਂਸ’ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ।

The post ਪੰਜਾਬ ਦੇ 72 ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਰਵਾਨਾ, CM ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • harjot-singh-bains
  • latest-news
  • news
  • principal
  • punjab-school-principal
  • school-of-eminence
  • singapore
  • the-unmute-breaking-news
  • the-unmute-latest-news

ਲੋਕ ਸੰਪਰਕ ਮੰਤਰੀ ਨੇ ਹੜ੍ਹ ਦੀ ਲਪੇਟ 'ਚ ਆਏ ਸੱਸਾ ਗੁੱਜਰਾਂ ਦੇ ਨੌਜਵਾਨ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ

Saturday 22 July 2023 07:49 AM UTC+00 | Tags: breaking-news chetan-singh-jauramajra flood floods-punjab latest-news news public-relations-minister punjab-floods punjab-news sassa-gujjar the-unmute-breaking-news the-unmute-punjabi-news

ਸਮਾਣਾ/ਪਟਿਆਲਾ, 22 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਸਮਾਣਾ ਹਲਕੇ ਦੇ ਪਿੰਡ ਸੱਸਾ ਗੁੱਜਰਾਂ ਦੇ ਨੌਜਵਾਨ ਭਗਵਾਨ ਦਾਸ ਪੁੱਤਰ ਰਾਮ ਦੀਆ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਦੇ ਪਿਤਾ ਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਭਗਵਾਨ ਦਾਸ ਦੇ ਬੱਚਿਆਂ ਦੀ ਪੜ੍ਹਾਈ ਪੰਜਾਬ ਸਰਕਾਰ ਕਰਵਾਏਗੀ ਤੇ ਇਹਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਹਰ ਸੰਭਵ ਇਮਦਾਦ ਵੀ ਕਰੇਗੀ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (flood) ਦੌਰਾਨ ਕੁਲ 10 ਮੌਤਾਂ ਹੋਈਆਂ ਹਨ ਤੇ ਸਾਰੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀ ਪਰਿਵਾਰ ਲਈ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਉਹਨਾਂ ਦੇ ਬੈੰਕ ਖਾਤਿਆਂ ਵਿਚ ਪਾ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਈਂ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤਾ ਜਾ ਸਕਦੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਔਖੇ ਵੇਲੇ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ।

ਜੌੜਾਮਾਜਰਾ ਨੇ ਅੱਗੇ ਕਿਹਾ ਕਿ ਉਹ ਖ਼ੁਦ ਹੜ੍ਹ (flood) ਦੇ ਪਹਿਲੇ ਦਿਨ ਤੋਂ ਹੀ ਲੋਕਾਂ ਦੇ ਵਿੱਚ ਵਿਚਰ ਰਹੇ ਸਨ ਤੇ ਉਹਨਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸਮੱਸਿਆ ਦਾ ਪਤਾ ਹੈ, ਪਰ ਇਹ ਅਫਸੋਸ ਨਾਲ ਵੀ ਕਹਿਣਾ ਪੈਂਦਾ ਹੈ ਕਿ ਪਿੱਛਲੇ 70 ਸਾਲਾਂ ਵਿਚ ਕਿਸੇ ਸਰਕਾਰ ਨੇ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਮੌਜੂਦਾ ਸੂਬਾ ਸਰਕਾਰ ਇਸ ਦਾ ਪੱਕਾ ਹੱਲ ਕਰੇਗੀ ਅਤੇ ਜਿੱਥੇ ਕਿਤੇ ਲੋੜ ਹੋਈ ਉੱਥੇ ਜਲ ਨਿਕਾਸ ਲਈ ਲੋੜੀਂਦੀਆਂ ਪਾਈਪਾਂ ਪਾਕੇ ਨਵੇਂ ਸਾਈਫਨ ਵੀ ਬਣਾਏ ਜਾਣਗੇ।

ਇਸ ਮੌਕੇ ਜੌੜਾਮਾਜਰਾ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਓਐਸਡੀ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

The post ਲੋਕ ਸੰਪਰਕ ਮੰਤਰੀ ਨੇ ਹੜ੍ਹ ਦੀ ਲਪੇਟ ‘ਚ ਆਏ ਸੱਸਾ ਗੁੱਜਰਾਂ ਦੇ ਨੌਜਵਾਨ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ appeared first on TheUnmute.com - Punjabi News.

Tags:
  • breaking-news
  • chetan-singh-jauramajra
  • flood
  • floods-punjab
  • latest-news
  • news
  • public-relations-minister
  • punjab-floods
  • punjab-news
  • sassa-gujjar
  • the-unmute-breaking-news
  • the-unmute-punjabi-news

ਪ੍ਰਧਾਨ ਮੰਤਰੀ ਮੋਦੀ ਨੇ ਰੁਜ਼ਗਾਰ ਮੇਲੇ ਤਹਿਤ 70,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Saturday 22 July 2023 08:08 AM UTC+00 | Tags: appointment-letters azadi-ka-amrit-mahotsav banking-sector bjp-government breaking-news job latest-news news pm-modi rozgar-mela

ਚੰਡੀਗੜ੍ਹ, 22 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (22 ਜੁਲਾਈ) ਨੂੰ ਸੱਤਵੇਂ ਰੁਜ਼ਗਾਰ ਮੇਲੇ (Rozgar Mela) ਵਿੱਚ 70,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਰੁਜ਼ਗਾਰ ਮੇਲਾ ਦੇਸ਼ ਦੇ 20 ਤੋਂ ਵੱਧ ਸੂਬਿਆਂ ਵਿੱਚ 44 ਥਾਵਾਂ ‘ਤੇ ਕਰਵਾਇਆ ਗਿਆ। ਪੀਐਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਕਾਂਗਰਸ ਦਾ ਨਾਂ ਲਏ ਬਿਨਾਂ ਆਪਣੀ ਸਰਕਾਰ ਦੌਰਾਨ ਹੋਏ ਫੋਨ ਬੈਂਕਿੰਗ ਘਪਲੇ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀ ਲੱਭਣ ਵਾਲਿਆਂ ਨੂੰ ਦੱਸਿਆ ਕਿ ਅੱਜ ਦੇ ਦਿਨ 1947 (22 ਜੁਲਾਈ) ਨੂੰ ਸੰਵਿਧਾਨ ਸਭਾ ਨੇ ਤਿਰੰਗੇ ਦੇ ਡਿਜ਼ਾਈਨ ਨੂੰ ਅੰਤਿਮ ਰੂਪ ਦਿੱਤਾ ਸੀ। ਇਹ ਇੱਕ ਪ੍ਰੇਰਨਾਦਾਇਕ ਗੱਲ ਹੈ ਕਿ ਤੁਹਾਨੂੰ ਅੱਜ ਨੌਕਰੀ ਮਿਲਦੀ ਹੈ। ਸਰਕਾਰੀ ਨੌਕਰੀ ਕਰਦੇ ਸਮੇਂ ਤੁਹਾਨੂੰ ਹਮੇਸ਼ਾ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਤਿਰੰਗੇ ਦੀ ਸ਼ਾਨ ‘ਤੇ ਕੋਈ ਅਸਰ ਨਾ ਪਵੇ।

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਬੈਂਕਿੰਗ ਸੈਕਟਰ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਫੋਨ ਬੈਂਕਿੰਗ ਘਪਲਾ ਹੋਇਆ ਸੀ, ਜਿਸ ਨੇ ਬੈਂਕਿੰਗ ਖੇਤਰ ਦੀ ਕਮਰ ਤੋੜ ਦਿੱਤੀ ਸੀ। 2014 ਵਿੱਚ ਅਸੀਂ ਬੈਂਕਿੰਗ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਸ਼ੁਰੂ ਕੀਤੀ ਅਤੇ ਅੱਜ ਭਾਰਤ ਦੀ ਬੈਂਕਿੰਗ ਪ੍ਰਣਾਲੀ ਨੂੰ ਦੁਨੀਆ ਵਿੱਚ ਸਭ ਤੋਂ ਮਜ਼ਬੂਤ ​​​​ਵਿੱਚ ਗਿਣਿਆ ਜਾਂਦਾ ਹੈ।

22 ਅਕਤੂਬਰ 2022 ਨੂੰ ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ (Rozgar Mela) ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਸੀ। ਉਦੋਂ ਪ੍ਰਧਾਨ ਮੰਤਰੀ ਨੇ ਕਿਹਾ ਸੀ – ਸਾਡਾ ਟੀਚਾ 2023 ਦੇ ਅੰਤ ਤੱਕ ਦੇਸ਼ ਦੇ ਨੌਜਵਾਨਾਂ ਨੂੰ 10 ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਾ ਹੈ। ਪ੍ਰਧਾਨ ਮੰਤਰੀ ਨੇ ਪਿਛਲੇ 8 ਮਹੀਨਿਆਂ ਵਿੱਚ 6 ਨੌਕਰੀ ਮੇਲਿਆਂ ਵਿੱਚ 4 ਲੱਖ 33 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।

The post ਪ੍ਰਧਾਨ ਮੰਤਰੀ ਮੋਦੀ ਨੇ ਰੁਜ਼ਗਾਰ ਮੇਲੇ ਤਹਿਤ 70,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ appeared first on TheUnmute.com - Punjabi News.

Tags:
  • appointment-letters
  • azadi-ka-amrit-mahotsav
  • banking-sector
  • bjp-government
  • breaking-news
  • job
  • latest-news
  • news
  • pm-modi
  • rozgar-mela

ਮਾਨਸਾ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ, ਇਕ ਕੈਦੀ ਗੰਭੀਰ ਜ਼ਖਮੀ

Saturday 22 July 2023 08:27 AM UTC+00 | Tags: breaking-news civil-hospital crime latest-news mansa mansa-jail mansa-police news punjab-dgp-gaurav-yadav punjab-news punjab-police the-unmute-breaking-news

ਮਾਨਸਾ, 22 ਜੁਲਾਈ 2023: ਮਾਨਸਾ (Mansa Jail) ਜੇਲ੍ਹ ਦੇ ਵਿਚ ਕੈਦੀਆਂ ਦੀ ਆਪਸ ਦੇ ਵਿੱਚ ਲੜਾਈ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਦੇ ਵਿੱਚ ਇੱਕ ਕੈਦੀ ਗੰਭੀਰ ਜ਼ਖਮੀ ਹੋਇਆ ਹੈ | ਜਿਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ | ਜ਼ਖਮੀ ਕੈਦੀ ਨੇ ਦੱਸਿਆ ਕਿ ਉਸ ‘ਤੇ ਕਈ ਵਿਅਕਤੀਆਂ ਵੱਲੋਂ ਰਾੜ ਦੇ ਨਾਲ ਹਮਲਾ ਕੀਤਾ ਗਿਆ ਹੈ | ਉਕਤ ਵਿਅਕਤੀ ਨੇ ਦੱਸਿਆ ਕਿ ਮੇਰੀ ਉਨਾਂ ਨਾਲ ਕੋਈ ਦੁਸ਼ਮਣੀ ਨਹੀਂ ਸੀ।

ਹਮਲੇ ਦੇ ਚੱਲਦਿਆਂ ਕੈਦੀ ਦੇ ਲੱਤਾਂ ਅਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ। ਜ਼ਖਮੀ ਕੈਦੀ ਜਗਦੇਵ ਸਿੰਘ ਨੇ ਦੱਸਿਆ ਕਿ ਉਹ ਕੱਲ ਹੀ ਜੇਲ੍ਹ ਦੇ ਵਿੱਚ ਗਿਆ ਹੈ ਅਤੇ ਜੇਲ੍ਹ ਵਿੱਚ ਇੱਕ ਨੌਜਵਾਨ ਨੇ ਉਸਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਤੇਰੇ ‘ਤੇ ਕੁਝ ਲੋਕ ਜਾਨਲੇਵਾ ਹਮਲਾ ਕਰਨ ਦੀ ਤਾਕ ਵਿੱਚ ਹਨ, ਉਕਤ ਕੈਦੀ ਨੇ ਕਿਹਾ ਕਿ ਮੈਂ ਦੱਸਿਆ ਸੀ ਕਿ ਮੇਰੇ ਉਪਰ ਕੁਝ ਲੋਕ ਹਮਲਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਮੈਨੂੰ ਅਲੱਗ ਬੈਰਕ ਵਿਚ ਪਾਉਣ ਦੇ ਲਈ ਕਹਿ ਦਿੱਤਾ ਸੀ, ਪਰ ਤਿੰਨ ਵਜੇ ਜਦੋਂ ਬੈਰਕਾਂ ਖੋਲੀਆਂ ਗਈਆਂ ਤਾਂ ਸੁੱਖੀ ਅਤੇ ਰਾਜਵਿੰਦਰ ਨੇ ਆਪਣੇ ਸਾਥੀਆਂ ਸਮੇਤ ਲੋਹੇ ਦੀਆਂ ਰਾੜ ਦੇ ਨਾਲ ਮੇਰੇ ‘ਤੇ ਹਮਲਾ ਕਰ ਦਿੱਤਾ | ਜਿਸ ਨਾਲ ਮੇਰੇ ਸਿਰ ਅਤੇ ਲੱਤਾਂ ਤੇ ਸੱਟਾਂ ਲੱਗੀਆਂ ਹਨ |

ਉਨ੍ਹਾਂ ਦੱਸਿਆ ਕਿ ਮੈਨੂੰ ਚਾਰ ਵਜੇ ਦੇ ਕਰੀਬ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਸੀ ਜ਼ਖਮੀ ਜਗਦੇਵ ਸਿੰਘ ਨੇ ਦੱਸਿਆ ਕਿ ਮੇਰੀ ਇਹਨਾਂ ਵਿਅਕਤੀਆਂ ਦੇ ਨਾਲ ਕਿਸੇ ਤਰ੍ਹਾਂ ਦੀ ਕੋਈ ਲੜਾਈ ਨਹੀਂ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਦੁਸ਼ਮਣੀ ਹੈ ਪਰ ਪਤਾ ਨਹੀਂ ਮੇਰੇ ਉੱਪਰ ਜਾਨਲੇਵਾ ਹਮਲਾ ਕਿਉਂ ਕੀਤਾ ਗਿਆ।

ਸਿਵਲ ਹਸਪਤਾਲ ਦੇ ਡਾ. ਰਵਨੀਤ ਨੇ ਦੱਸਿਆ ਕਿ ਉਨ੍ਹਾਂ ਕੋਲ ਮਾਨਸਾ ਜੇਲ੍ਹ (Mansa jail)  ਦੇ ਵਿੱਚੋਂ ਇੱਕ ਵਿਅਕਤੀ ਜਖ਼ਮੀ ਹਾਲਤ ਦੇ ਵਿਚ ਆਇਆ ਹੈ, ਜਿਸ ਦਾ ਨਾਮ ਜਗਦੇਵ ਸਿੰਘ ਹੈ ਅਤੇ ਉਸ ਦੇ ਸਿਰ ਅਤੇ ਲੱਤਾਂ ਤੇ ਗੰਭੀਰ ਸੱਟਾਂ ਹਨ ਅਤੇ ਸਿਵਲ ਹਸਪਤਾਲ ਦੇ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ ਤੇ ਜੇਲ੍ਹ ਦੇ ਵਿੱਚ ਲੜਾਈ ਹੋਈ ਦੱਸੀ ਜਾ ਰਹੀ ਹੈ।

 

The post ਮਾਨਸਾ ਜੇਲ੍ਹ ‘ਚ ਕੈਦੀਆਂ ਵਿਚਾਲੇ ਲੜਾਈ, ਇਕ ਕੈਦੀ ਗੰਭੀਰ ਜ਼ਖਮੀ appeared first on TheUnmute.com - Punjabi News.

Tags:
  • breaking-news
  • civil-hospital
  • crime
  • latest-news
  • mansa
  • mansa-jail
  • mansa-police
  • news
  • punjab-dgp-gaurav-yadav
  • punjab-news
  • punjab-police
  • the-unmute-breaking-news

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਾਕਰਪੁਰ ਵਿਖੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਾਰਵਾਈ

Saturday 22 July 2023 10:05 AM UTC+00 | Tags: bakarpur breaking-news floods-news floods-victim mla-kulwant-singh mohali-news news punjab-floods punjab-news tube-well water-issue

ਮੋਹਾਲੀ, 22 ਜੁਲਾਈ 2023: ਪੰਜਾਬ 'ਚ ਆਪ ਦੀ ਸਰਕਾਰ ਵੱਲੋਂ ਸੱਤਾ 'ਚ ਆਉਂਦਿਆਂ ਹੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ, ਇਸੇ ਲੜੀ ਤਹਿਤ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬਾਕਰਪੁਰ (Bakarpur) ਵਿਖੇ ਪਾਣੀ ਦੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਉਨ੍ਹਾਂ ਕਿਹਾ 30 ਤੋਂ 32 ਲੱਖ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਨਿਰਮਾਣ ਕਰ ਕੇ ਸਥਾਨਕ ਲੋਕਾਂ ਨੂੰ ਵੱਡੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ | ਉਨ੍ਹਾਂ ਦੱਸਿਆ ਕਿ ਪਹਿਲਾਂ ਵਾਲੇ ਟਿਊਬਵੈੱਲ ਦੀ ਮਿਆਦ ਖ਼ਤਮ ਹੋ ਚੁੱਕੀ ਸੀ, ਇਸ ਲਈ ਪਿੰਡ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ |

ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਬਾਕਰਪੁਰ (Bakarpur) ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸਦੇ ਨਾਲ ਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਵਿਕਾਸ ਲਈ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਹਲਕੇ ਦੇ ਪਿੰਡ ਦੀਆਂ ਸੜਕਾਂ ਆਦਿ ਜੋ ਸ਼ਹਿਰ ਨਾਲ ਜੋੜਦੀਆਂ ਉਨ੍ਹਾਂ ਦਾ ਨਿਰਮਾਣ ਅਤੇ ਮੁਰੰਮਤ ਕਰਵਾਈ ਜਾਵੇਗੀ | ਪਿੰਡਾਂ ਵਿੱਚ ਉਹ ਸਾਰੀਆਂ ਸੰਭਵ ਸਹੂਲਤਾਂ ਮਹੱਈਆਂ ਕਾਰਵਾਈਆਂ ਜਾਣਗੀਆਂ ਸ਼ਹਿਰ ਵਿੱਚ ਹਨ |

Kulwant Singh

ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੀਂਹ ਪੱਥਰ ਰੱਖ ਕੇ ਕਿਸੇ ਤਰ੍ਹਾਂ ਦਾ ਦਿਖਾਵਾ ਜਾਂ ਸ਼ੋਸ਼ੇਬਾਜ਼ੀ ਨਹੀਂ ਕਰੇਗੀ ਸਗੋਂ ਕੰਮ ਕਰਕੇ ਦਿਖਾਵੇਗੀ । ਉਨ੍ਹਾਂ ਦੱਸਿਆ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਵਾਸਤੇ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਰਿਸ਼ਵਤ ਲੈ ਕੇ ਕੰਮ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਢੱਕ ਰਹੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਆਪਣਾ ਰਹੀ ਹੈ, ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਕੀਤੇ ਹਨ ਬਾਕੀ ਰਹਿੰਦੇ ਵੀ ਜਲਦ ਪੂਰੇ ਕੀਤੇ ਜਾਣਗੇ | ਸੂਬੇ ਦੇ 80 ਫੀਸਦੀ ਤੋਂ ਵੱਧ ਲੋਕ ਮੁਫ਼ਤ ਬਿਜਲੀ ਦਾ ਆਨੰਦ ਮਾਣ ਰਹੇ ਹਨ | ਇਸਦੇ ਨਾਲ ਹੀ ਆਪ ਸਰਕਾਰ ਸਿੱਖਿਆ, ਰੁਜ਼ਗਾਰ, ਉਦਯੋਗ, ਸਿਹਤ ਸਹੂਲਤਾਂ ਆਦਿ ਖੇਤਰਾਂ ਲਈ ਅਹਿਮ ਕਦਮ ਚੁੱਕ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ “ਰੰਗਲਾਂ ਪੰਜਾਬ” ਬਣਾਉਣ ਲਈ ਵਚਨਵੱਧ ਹੈ |

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਦੇ ਨਾਲ ਸਰਪੰਚ (ਪਿੰਡ ਬਾਕਰਪੁਰ) ਜਗਤਾਰ ਸਿੰਘ, ਚਰਨ ਸਿੰਘ, ਸੋਹਨ ਸਿੰਘ, ਦਰਸ਼ਨ ਸਿੰਘ, ਸੁਰਜੀਤ ਬਾਕਰਪੁਰ, ਸੁਖਵਿੰਦਰ ਸਿੰਘ, ਡਾ. ਕੁਲਦੀਪ ਸਿੰਘ, ਹਰਬਿੰਦਰ ਸੈਣੀ, ਆਰ.ਪੀ ਸ਼ਰਮਾ, ਚੰਨਾ, ਅਵਤਾਰ, ਗੈਬੀ, ਮਿੱਠੂ, ਹਰਮੇਸ਼ ਕੁਮਾਰ, ਰਮਨਪ੍ਰੀਤ (ਐਕਸ.ਈ.ਐਨ), ਐੱਸ.ਡੀ.ਓ ਰਾਜਿੰਦਰ ਸਚਦੇਵਾ, ਜੇ.ਈ ਦਿਪਾਂਸ਼, ਜੇ.ਈ ਪੰਚਾਇਤ ਜਸਪਾਲ ਮਸੀਹ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਰਹੇ |

The post ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਾਕਰਪੁਰ ਵਿਖੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਾਰਵਾਈ appeared first on TheUnmute.com - Punjabi News.

Tags:
  • bakarpur
  • breaking-news
  • floods-news
  • floods-victim
  • mla-kulwant-singh
  • mohali-news
  • news
  • punjab-floods
  • punjab-news
  • tube-well
  • water-issue

ਪ੍ਰਤਾਪ ਬਾਜਵਾ ਦਾ CM ਮਾਨ 'ਤੇ ਤੰਜ, ਕਿਹਾ- 'ਤੁਹਾਡਾ ਸਿਰਫ ਵਕਤ ਹੈ, ਸਾਡਾ ਦੌਰ ਆਵੇਗਾ'

Saturday 22 July 2023 10:26 AM UTC+00 | Tags: aam-aadmi-party breaking-news congress latest-news news partap-singh-bajwa punjab punjab-congress the-unmute-breaking-news

ਚੰਡੀਗੜ੍ਹ , 22 ਜੁਲਾਈ 2023: ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਸ਼ਬਦੀ ਹਮਲੇ ਲਗਾਤਾਰ ਜਾਰੀ ਹੈ | ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਅੱਜ ਯਾਨੀ ਸ਼ਨੀਵਾਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਸ਼ਾਇਰਨਾ ਅੰਦਾਜ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਦਿਆਂ ਕਿਹਾ ਕਿ, 'ਤੁਹਾਡਾ ਸਿਰਫ ਵਕਤ ਹੈ, ਸਾਡਾ ਦੌਰ ਆਵੇਗਾ' ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ, 'ਤੁਹਾਡੇ ਤੋਂ ਪਹਿਲਾਂ ਵੀ ਜਿਹੜਾ ਸ਼ਖ਼ਸ ਇੱਥੇ ਤਖ਼ਤ-ਨਸ਼ੀਂ ਸੀ, ਉਸ ਨੂੰ ਵੀ ਆਪਣੇ ਖੁਦਾ ਹੋਣ 'ਤੇ ਇੰਨਾ ਹੀ ਯਕੀਨ ਸੀ, ਕੁਝ ਦੇਰ ਦੀ ਖਾਮੋਸ਼ੀ ਹੈ, ਫਿਰ ਸ਼ੋਰ ਆਵੇਗਾ, ਤੁਹਾਡਾ ਸਿਰਫ ਵਕਤ ਹੈ, ਸਾਡਾ ਦੌਰ ਆਵੇਗਾ'।

 

The post ਪ੍ਰਤਾਪ ਬਾਜਵਾ ਦਾ CM ਮਾਨ ‘ਤੇ ਤੰਜ, ਕਿਹਾ- ‘ਤੁਹਾਡਾ ਸਿਰਫ ਵਕਤ ਹੈ, ਸਾਡਾ ਦੌਰ ਆਵੇਗਾ' appeared first on TheUnmute.com - Punjabi News.

Tags:
  • aam-aadmi-party
  • breaking-news
  • congress
  • latest-news
  • news
  • partap-singh-bajwa
  • punjab
  • punjab-congress
  • the-unmute-breaking-news

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

Saturday 22 July 2023 11:44 AM UTC+00 | Tags: aam-aadmi-party arrest bribe-case corrupation crime-news mahilpur nagar-panchayat news punjab-news punjab-vigilance the-unmute-breaking-news the-unmute-news vigilance-bureau

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ “9501 200 200” ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ ਅਤੇ ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਸ਼ਿਕਾਇਤਕਰਤਾ ਅਨੁਸਾਰ, ਉਸਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵਟਸਐਪ ਨੰਬਰ ‘ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀ.ਐੱਫ. ਦੀ ਰਕਮ ਜਾਰੀ ਕਰਵਾਉਣ ਬਦਲੇ 22-06-2023 ਨੂੰ ਉਸ ਤੋਂ ਰਿਸ਼ਵਤ (Bribe) ਮੰਗੀ ਅਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ।

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸ਼ੀਸ਼ਪਾਲ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

The post ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ appeared first on TheUnmute.com - Punjabi News.

Tags:
  • aam-aadmi-party
  • arrest
  • bribe-case
  • corrupation
  • crime-news
  • mahilpur
  • nagar-panchayat
  • news
  • punjab-news
  • punjab-vigilance
  • the-unmute-breaking-news
  • the-unmute-news
  • vigilance-bureau

ਚੰਡੀਗੜ੍ਹ, 22 ਜੁਲਾਈ 2023: ਮਣੀਪੁਰ (Manipur) ਦਰਿੰਦਗੀ ਮਾਮਲੇ ‘ਚ ਪੰਜਵੇਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ 4 ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਉਸ ਨੂੰ 11 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਚੂਰਾਚਾਂਦਪੁਰ ਜ਼ਿਲ੍ਹੇ ਵਿੱਚ 5000 ਕੁੱਕੀ ਭਾਈਚਾਰੇ ਨਾਲ ਸੰਬੰਧਿਤ ਬੀਬੀਆਂ ਨੇ ਕਾਲੇ ਕੱਪੜੇ ਪਾ ਕੇ ਇਸ ਘਟਨਾ ਦਾ ਵਿਰੋਧ ਕੀਤਾ ਹੈ।

ਇੰਫਾਲ ‘ਚ ਵੀ ਬੀਬੀਆਂ ਸੜਕਾਂ ‘ਤੇ ਉਤਰ ਆਈਆਂ ਅਤੇ ਟਾਇਰ ਸਾੜੇ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇੱਕ ਹਿੰਦੀ ਨਿਊਜ਼ ਚੈੱਨਲ ‘ਚ ਲੱਗੀ ਖ਼ਬਰ ਮੁਤਾਬਕ ਇਸ ਘਟਨਾ ਵਿੱਚ ਪੀੜਤ ਦਾ ਪਤੀ ਕਾਰਗਿਲ ਜੰਗ ਵਿੱਚ ਲੜ ਚੁੱਕਾ ਹੈ। ਉਸ ਨੇ ਕਿਹਾ, ’ਮੈਂ’ਤੁਸੀਂ ਕਾਰਗਿਲ ਯੁੱਧ ‘ਚ ਦੇਸ਼ ਨੂੰ ਦੁਸ਼ਮਣਾਂ ਤੋਂ ਬਚਾਇਆ, ਭਾਰਤੀ ਸ਼ਾਂਤੀ ਸੈਨਾ ਦੇ ਹਿੱਸੇ ਵੱਜੋਂ ਸ੍ਰੀ ਲੰਕਾ ਵਿੱਚ ਵੀ ਰਿਹਾ| ਪਰ ਮੈਂ ਆਪਣੀ ਪਤਨੀ ਅਤੇ ਪਿੰਡ ਵਾਸੀਆਂ ਨੂੰ ਨਹੀਂ ਬਚਾ ਸਕਿਆ। ਇਸਤੋਂ ਮੈਂ ਬਹੁਤ ਪਰੇਸ਼ਾਨ ਅਤੇ ਦੁਖੀ ਹਾਂ | ਪੀੜਤਾ ਦਾ ਪਤੀ ਅਸਾਮ ਰਾਈਫਲਜ਼ ‘ਚ ਸੂਬੇਦਾਰ ਪੋਸਟ’ ਤੇ ਸੀ।

ਖ਼ਬਰਾਂ ਮੁਤਾਬਕ ਇੱਕ ਪੀੜਤ ਦੇ ਪਤੀ ਨੇ ਕਿਹਾ ਕਿ ਹਜ਼ਾਰਾਂ ਲੋਕਾਂ ਦੀ ਭੀੜ ਨੇ ਪਿੰਡ ‘ਤੇ ਹਮਲਾ ਕਰ ਦਿੱਤਾ ਸੀ। ਮੈਂ ਆਪਣੀ ਪਤਨੀ ਅਤੇ ਪਿੰਡ ਵਾਸੀਆਂ ਨੂੰ ਭੀੜ ਤੋਂ ਨਹੀਂ ਬਚਾ ਸਕਿਆ। ਪੁਲਿਸ ਵਾਲਿਆਂ ਨੇ ਵੀ ਸਾਨੂੰ ਸੁਰੱਖਿਆ ਨਹੀਂ ਦਿੱਤੀ। ਭੀੜ ਤਿੰਨ ਘੰਟੇ ਤੱਕ ਅੱਤਿਆਚਾਰ ਕਰਦੀ ਰਹੀ। ਮੇਰੀ ਪਤਨੀ ਨੇ ਕਿਸੇ ਤਰ੍ਹਾਂ ਇੱਕ ਪਿੰਡ ਵਿੱਚ ਪਨਾਹ ਲਈ।

ਦੂਜੇ ਪਾਸੇ ਮਣੀਪੁਰ (Manipur) ਹਿੰਸਾ ਨੂੰ ਲੈ ਕੇ ਸੰਸਦ ਦੇ ਸੈਸ਼ਨ ਦੇ ਦੂਜੇ ਦਿਨ ਸ਼ੁੱਕਰਵਾਰ (21 ਜੁਲਾਈ) ਨੂੰ ਵਿਰੋਧੀ ਪਾਰਟੀਆਂ ਨੇ ਹੰਗਾਮਾ ਕੀਤਾ। ਇਸ ਕਾਰਨ ਸਦਨ ਦੀ ਕਾਰਵਾਈ ਵਿੱਚ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ 24 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਚਰਚਾ ਲਈ ਤਿਆਰ ਹੈ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਦੋਵਾਂ ਸਦਨਾਂ ਵਿੱਚ ਚਰਚਾ ਦਾ ਨੋਟਿਸ ਦਿੱਤਾ ਸੀ।

The post ਮਣੀਪੁਰ ਦਰਿੰਦਗੀ ਮਾਮਲੇ ‘ਚ ਪੰਜਵਾਂ ਦੋਸ਼ੀ ਗ੍ਰਿਫਤਾਰ, ਪੀੜਤਾਂ ‘ਚ ਫੌਜੀ ਜਵਾਨ ਦੀ ਘਰਵਾਲੀ ਵੀ ਸ਼ਾਮਲ appeared first on TheUnmute.com - Punjabi News.

Tags:
  • breaking-news
  • manipur
  • news
  • nws

ਪਟਿਆਲਾ, 22 ਜੁਲਾਈ 2023: ਭਾਰੀ ਬਾਰਿਸ਼ ਦੇ ਚੱਲਦੇ ਘਨੌਰ (Ghanaur) ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਟਾਂਗਰੀ ਨੇੜਲੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ-ਡਿਵੀਜ਼ਨ ਦੇ ਪਿੰਡਾਂ ਸੱਸੀ, ਸੱਸਾ ਆਦਿ ਪਿੰਡਾਂ ਨੂੰ ਵੀ ਸੁਚੇਤ ਕੀਤਾ ਗਿਆ ਹੈ।

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਖਾਸਕਰ ਜਿੱਥੇ ਪਹਿਲਾਂ ਹੜ੍ਹ ਆਇਆ ਸੀ, ਉਨ੍ਹਾਂ ਸਾਰੇ ਖੇਤਰਾਂ ਲਈ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ | ਫਿਲਹਾਲ ਵੱਡੀ ਨਦੀ ਸਬੰਧੀ ਚਿੰਤਾ ਦੀ ਕੋਈ ਗੱਲ ਨਹੀਂ ਹੈ।ਇਸ ਲਈ ਲੋਕ ਹੜ੍ਹ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਵੀ ਯਕੀਨ ਨਾ ਕਰਨ।

The post ਘਨੌਰ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ, ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ appeared first on TheUnmute.com - Punjabi News.

Tags:
  • breaking-news
  • ghanaur
  • latest-news
  • news
  • patiala-dc-sakshi-sawhney
  • patiala-police
  • patiala-polie
  • sarala-head

BAN-W vs IND-W: ਬੰਗਲਾਦੇਸ਼ ਖ਼ਿਲਾਫ਼ ਭਾਰਤੀ ਟੀਮ ਦਾ ਖ਼ਰਾਬ ਪ੍ਰਦਰਸ਼ਨ, ਤੀਜਾ ਵਨਡੇ ਮੈਚ ਡਰਾਅ

Saturday 22 July 2023 12:40 PM UTC+00 | Tags: bangladesh-cricket-team ban-w-vs-ind-w breaking-news ndian-womens-cricket-team news sports-news

ਚੰਡੀਗੜ੍ਹ, 22 ਜੁਲਾਈ 2023: (BAN-W vs IND-W) ਭਾਰਤੀ ਮਹਿਲਾ ਕ੍ਰਿਕਟ ਟੀਮ (Indian team) ਬੰਗਲਾਦੇਸ਼ ਦੀ ਧਰਤੀ ‘ਤੇ ਉਮੀਦਾਂ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ। ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਵਨਡੇ ਬਰਾਬਰੀ ‘ਤੇ ਖ਼ਤਮ ਹੋਇਆ। ਭਾਰਤੀ ਟੀਮ ਇਕ ਸਮੇਂ ਕਾਫੀ ਮਜ਼ਬੂਤ ​​ਸਥਿਤੀ ‘ਚ ਨਜ਼ਰ ਆ ਰਹੀ ਸੀ ਪਰ ਟੀਮ ਨੇ ਸਿਰਫ 34 ਦੌੜਾਂ ਬਣਾ ਕੇ ਅਗਲੀਆਂ 6 ਵਿਕਟਾਂ ਗੁਆ ਦਿੱਤੀਆਂ। ਹਰਲੀਨ ਦਿਓਲ ਅਤੇ ਦੀਪਤੀ ਸ਼ਰਮਾ ਵਰਗੀਆਂ ਬੱਲੇਬਾਜ਼ਾਂ ਨੇ ਰਨ ਆਊਟ ਹੋ ਕੇ ਆਪਣੀਆਂ ਵਿਕਟਾਂ ਗੁਆ ਦਿੱਤੀਆਂ । ਇਸ ਜਿੱਤ ਦੇ ਨਾਲ ਹੀ ਬੰਗਲਾਦੇਸ਼ ਪਹਿਲੀ ਵਾਰ ਭਾਰਤ ਦੇ ਖ਼ਿਲਾਫ਼ ਵਨਡੇ ਸੀਰੀਜ਼ ਵੀ ਬਰਾਬਰ ਕਰਨ ‘ਚ ਕਾਮਯਾਬ ਹੋਈ।

ਭਾਰਤੀ ਟੀਮ (Indian team) ਦੇ ਸਕੋਰ ਬੋਰਡ ‘ਤੇ 191 ਦੌੜਾਂ ਸਨ ਅਤੇ ਅਜੇ ਛੇ ਵਿਕਟਾਂ ਬਾਕੀ ਸਨ। ਜਿੱਤ ਪੂਰੀ ਤਰ੍ਹਾਂ ਭਾਰਤੀ ਟੀਮ ਦੇ ਹੱਥਾਂ ‘ਚ ਜਾਂਦੀ ਨਜ਼ਰ ਆ ਰਹੀ ਸੀ। ਹਾਲਾਂਕਿ ਇੱਥੋਂ ਇਸ ਮੈਚ ਦਾ ਪਾਸਾ ਪੂਰੀ ਤਰ੍ਹਾਂ ਪਲਟ ਗਿਆ। ਹਰਲੀਨ, ਜੋ ਸ਼ਾਨਦਾਰ ਬੱਲੇਬਾਜ਼ੀ ਕਰ ਰਹੀ ਸੀ, ਉਨ੍ਹਾਂ ਨੇ ਦੌੜਾਂ ਚੋਰੀ ਕਰਨ ਦੀ ਕੋਸ਼ਿਸ਼ ਵਿੱਚ ਬੰਗਲਾਦੇਸ਼ ਟੀਮ ਨੂੰ ਆਪਣਾ ਵਿਕਟ ਤੋਹਫੇ ਵਿੱਚ ਦਿੱਤਾ। ਦੀਪਤੀ ਸ਼ਰਮਾ ਨੇ ਵੀ ਹਰਲੀਨ ਦੀ ਗਲਤੀ ਦੁਹਰਾਈ ਅਤੇ ਟੀਮ ਨੂੰ ਮੁਸ਼ਕਲ ਵਿੱਚ ਛੱਡ ਕੇ ਪਵੇਲੀਅਨ ਪਰਤ ਗਈ।

The post BAN-W vs IND-W: ਬੰਗਲਾਦੇਸ਼ ਖ਼ਿਲਾਫ਼ ਭਾਰਤੀ ਟੀਮ ਦਾ ਖ਼ਰਾਬ ਪ੍ਰਦਰਸ਼ਨ, ਤੀਜਾ ਵਨਡੇ ਮੈਚ ਡਰਾਅ appeared first on TheUnmute.com - Punjabi News.

Tags:
  • bangladesh-cricket-team
  • ban-w-vs-ind-w
  • breaking-news
  • ndian-womens-cricket-team
  • news
  • sports-news

ਵੋਟ ਬੈਂਕ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਜਾਣ-ਬੁੱਝ ਕੇ ਮਣੀਪੁਰ ਹਿੰਸਾ 'ਤੇ ਚੁੱਪੀ ਵੱਟੀ ਰੱਖੀ: ਪ੍ਰਤਾਪ ਬਾਜਵਾ

Saturday 22 July 2023 12:45 PM UTC+00 | Tags: breaking-news congress latest-news manipur manipur-violence manipur-violence-news news partap-bajwa partap-singh-bajwa punjab-news the-unmute-breaking-news the-unmute-punjab

ਚੰਡੀਗੜ੍ਹ, 22 ਜੁਲਾਈ 2023: ਮਣੀਪੁਰ (Manipur) ਦੀ ਇੱਕ ਹੈਰਾਨ ਕਰਨ ਵਾਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਕੂਕੀ ਭਾਈਚਾਰੇ – ਇੱਕ ਘੱਟ ਗਿਣਤੀ ਨਸਲੀ ਸਮੂਹ – ਨਾਲ ਸਬੰਧਿਤ ਔਰਤਾਂ ਦਾ ਯੌਨ ਸ਼ੋਸ਼ਣ ਕੀਤਾ ਗਿਆ ਸੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੁੰਗਾ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਚੁੱਪ ਵੱਟੀ ਰੱਖੀ ਅਤੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਸਥਿਤੀ ਨੂੰ ਹੋਰ ਵਿਗੜਨ ਦਿੱਤਾ ਕਿਉਂਕਿ ਇਸ ਦਾ ਇਰਾਦਾ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਆਪਣੇ ਵੋਟ ਬੈਂਕ ਨੂੰ ਮਜ਼ਬੂਤ ਕਰਨਾ ਸੀ।

ਬਾਜਵਾ ਨੇ ਅੱਗੇ ਕਿਹਾ “ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਵਿੱਚ ਪੂਰੀ ਤਰਾਂ ਅਸਫਲ ਰਹੀ ਹੈ। ਕਿਉਂਕਿ ਪੁਲਿਸ ਨੇ ਹੀ ਔਰਤਾਂ ਨੂੰ ਭੀੜ ਦੇ ਹਵਾਲੇ ਕਰ ਦਿੱਤਾ ਸੀ, ਫਿਰ ਅਸੀਂ ਮਣੀਪੁਰ ਪੁਲਿਸ ਅਤੇ ਸੂਬਾ ਸਰਕਾਰ ‘ਤੇ ਕਿਵੇਂ ਭਰੋਸਾ ਕਰ ਸਕਦੇ ਹਾਂ? ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਆਪਣੀਆਂ ਅੱਖਾਂ ਦੇ ਸਾਹਮਣੇ ਅਜਿਹੀ ਬੇਰਹਿਮੀ ਵਾਲੀ ਕਾਰਵਾਈ ਹੋਣ ਦਿੱਤੀ”।

ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਕਿਹਾ ਕਿ ਹਿੰਸਾ ਪ੍ਰਭਾਵਿਤ ਮਣੀਪੁਰ (Manipur) ‘ਚ ਕੂਕੀ, ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਔਰਤਾਂ ਨੂੰ ਨੰਗਾ ਕੀਤਾ ਗਿਆ, ਅਤੇ ਸਮੂਹਿਕ ਬਲਾਤਕਾਰ ਕੀਤਾ ਗਿਆ। ਫਿਰ ਵੀ, ਭਾਜਪਾ ਸਰਕਾਰ ਦੇ ਕੇਂਦਰ ਨੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਇਨ੍ਹਾਂ ਮੁੱਦਿਆਂ ਦਾ ਸੂਓ ਮੋਟੋ ਨੋਟਿਸ ਲੈਣ ਤੋਂ ਬਾਅਦ ਹੀ ਬੋਲਣ ਦੀ ਖੇਚਲ ਕੀਤੀ।

ਬਾਜਵਾ ਨੇ ਅੱਗੇ ਕਿਹਾ “ਬੇਰਹਿਮੀ ਨਾਲ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਇੱਕ ਔਰਤ ਦੇ ਪਤੀ ਨੇ ਭਾਰਤੀ ਫ਼ੌਜ ਵਿੱਚ ਸੇਵਾ ਕੀਤੀ ਹੈ ਅਤੇ ਕਾਰਗਿਲ ਯੁੱਧ ਵਿੱਚ ਭਾਰਤ ਲਈ ਲੜਾਈ ਲੜੀ ਹੈ। ਜੇ ਮਣੀਪੁਰ ਸਰਕਾਰ ਯੁੱਧ ਦੇ ਸਾਬਕਾ ਫ਼ੌਜੀਆਂ ਦੇ ਪਰਿਵਾਰਾਂ ਅਤੇ ਔਰਤਾਂ ਦੀ ਰੱਖਿਆ ਨਹੀਂ ਕਰ ਸਕੀ, ਤਾਂ ਬਾਕੀ ਲੋਕਾਂ ਦੀ ਕੀ ਸਥਿਤੀ ਹੋ ਸਕਦੀ ਹੈ”।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਭੀੜ ਨੇ ਗੈਂਗਰੇਪ ਪੀੜਤਾਂ ਵਿਚੋਂ ਇੱਕ ਦੇ ਭਰਾ ਅਤੇ ਪਿਤਾ ਦਾ ਵੀ ਕਤਲ ਕਰ ਦਿੱਤਾ ਜਦੋਂ ਉਨ੍ਹਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਬਲਾਤਕਾਰ ਨਾਲ ਸਬੰਧਿਤ ਦਰਜ ਕੀਤੀਆਂ ਗਈਆਂ ਐਫਆਈਆਰਜ਼ ਅਤੇ ਪੁਲਿਸ ਸ਼ਿਕਾਇਤਾਂ ਨੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਧੂੜ ਇਕੱਠੀ ਕੀਤੀ ਜਦਕਿ ਕਈ ਹਾਈ-ਪ੍ਰੋਫਾਈਲ ਮੀਟਿੰਗਾਂ ਅਮਨ-ਕਾਨੂੰਨ ਦੀ ਸਥਿਤੀ ‘ਤੇ ਚੱਲੀਆਂ।

The post ਵੋਟ ਬੈਂਕ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਜਾਣ-ਬੁੱਝ ਕੇ ਮਣੀਪੁਰ ਹਿੰਸਾ ‘ਤੇ ਚੁੱਪੀ ਵੱਟੀ ਰੱਖੀ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • breaking-news
  • congress
  • latest-news
  • manipur
  • manipur-violence
  • manipur-violence-news
  • news
  • partap-bajwa
  • partap-singh-bajwa
  • punjab-news
  • the-unmute-breaking-news
  • the-unmute-punjab

ਚੰਡੀਗੜ੍ਹ, 22 ਜੁਲਾਈ 2023: ਕਰਤਾਰਪੁਰ ਲਾਂਘੇ 'ਤੇ ਰਾਵੀ ਦਰਿਆ ਦੇ ਪਾਣੀ ਆਉਣ ਦੇ ਚੱਲਦੇ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਯਾਤਰਾ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਸੀ, ਉਥੇ ਹੀ ਅੱਜ ਵੀ ਪਾਣੀ ਦਾ ਪੱਧਰ ਘੱਟ ਨਾ ਹੋਣ ਦੇ ਉਸ ਯਾਤਰਾ ਨੂੰ ਦੋ ਦਿਨ ਹੋਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਅਤੇ ਯਾਤਰਾ ਕੱਲ ਐਤਵਾਰ ਅਤੇ ਸੋਮਵਾਰ ਨੂੰ ਨਹੀਂ ਹੋਵੇਗੀ | ਡਿਪਟੀ ਕਮਿਸ਼ਨਰ, ਗੁਰਦਸਪੂਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੱਤੀ ਹੈ |

The post ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨ ਹੋਰ ਰਹੇਗੀ ਬੰਦ: ਡੀਸੀ ਹਿਮਾਂਸ਼ੂ ਅਗਰਵਾਲ appeared first on TheUnmute.com - Punjabi News.

Tags:
  • news
  • ravi-river

ਡਿਪਟੀ ਕਮਿਸ਼ਨਰ ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ

Saturday 22 July 2023 01:10 PM UTC+00 | Tags: breaking-news dc-sakshi-sawhney deputy-commissioner dudhan-sadhan floods-news ghaggar ghanaur latest-news news nws punjab-news rajpura tangri tangri-river

ਪਟਿਆਲਾ/ਰਾਜਪੁਰਾ/ਘਨੌਰ, 22 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਖੇਤਰ ਦੇ ਘੱਗਰ ਤੇ ਟਾਂਗਰੀ (Tangri) ਨੇੜਲੇ ਪਿੰਡਾਂ ਲਾਛੜੂ, ਸਰਾਲਾ, ਮਾੜੀਆਂ, ਲੋਹਸਿੰਬਲੀ, ਨਨਹੇੜੀ, ਅਤੇ ਰਾਜਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ ਡੀ ਐਮ ਰਾਜਪੁਰਾ ਪਰਲੀਨ ਕੌਰ ਬਰਾੜ, ਡੀਡੀਪੀਓ ਅਮਨਦੀਪ ਕੌਰ ਤੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਘੱਗਰ ਦੇ ਨੁਕਸਾਨੇ ਖੇਤਰਾਂ ਦੀ ਤੁਰੰਤ ਰਿਪੇਅਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਸੜਕਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਪਿੰਡਾਂ ਦਾ ਸੰਪਰਕ ਬਦਲਵੇ ਰਾਹਾਂ ਰਾਹੀਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰ ਵਿੱਚ ਵਰਖਾ ਹੋਣ ਨਾਲ ਘੱਗਰ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਇਸ ਲਈ ਸਬੰਧਤ ਵਿਭਾਗ ਤੁਰੰਤ ਲੋੜੀਦੇ ਪ੍ਰਬੰਧ ਕਰਨਾ ਯਕੀਨੀ ਬਣਾਉਣ।

Tangri

ਇਸ ਮੌਕੇ ਸਾਕਸ਼ੀ ਸਾਹਨੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਤੇ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਹੇਠ ਹੈ ਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ‘ਤੇ ਤਾਇਨਾਤ ਹੈ।

Patiala

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਸੰਬਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 24 ਘੰਟੇ ਮੁਸਤੈਦ ਰਹਿਣ ਲਈ ਕਿਹਾ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਪਾਣੀ ਦੀ ਨਿਕਾਸੀ ਨਾਲੋ ਨਾਲ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

The post ਡਿਪਟੀ ਕਮਿਸ਼ਨਰ ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ appeared first on TheUnmute.com - Punjabi News.

Tags:
  • breaking-news
  • dc-sakshi-sawhney
  • deputy-commissioner
  • dudhan-sadhan
  • floods-news
  • ghaggar
  • ghanaur
  • latest-news
  • news
  • nws
  • punjab-news
  • rajpura
  • tangri
  • tangri-river

ਪੰਜਾਬ ਦੇ ਆਂਗਣਵਾੜੀ ਸੈਂਟਰਾਂ 'ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ

Saturday 22 July 2023 01:16 PM UTC+00 | Tags: anganwadi anganwadi-centers breaking-news childhood-care-and-education-day ecce news punjab-anganwadi-centers

ਚੰਡੀਗੜ੍ਹ, 22 ਜੁਲਾਈ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers)  ਵਿੱਚ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਕਰਵਾਈਆਂ ਜਾ ਰਹੀਆਂ ਪੂਰਵ ਸਕੂਲ ਸਿੱਖਿਆ ਦੀਆਂ ਗਤੀਵਿਧੀਆਂ ਤੋਂ ਉਨ੍ਹਾਂ ਦੇ ਮਾਂ ਬਾਪ ਨੂੰ ਜਾਣੂ ਕਰਵਾਉਣਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਸਿੱਖਿਆ ਨੀਤੀ (2020), ਫਾਊਂਡੇਸ਼ਨਲ ਲਰਨਿੰਗ ਲਈ ਰਾਸ਼ਟਰੀ ਪਾਠਕ੍ਰਮ ਫਰੇਮਵਰਕ (2022) ਅਤੇ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ, ਉੱਚ-ਗੁਣਵੱਤਾ ਵਾਲੇ ਈਸੀਸੀਈ ਦੀ ਮਹੱਤਤਾ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਾ ਬੱਚਿਆਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ 'ਤੇ ਮਹੱਤਵਪੂਰਨ ਪ੍ਰਭਾਵ ਪੈਂਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚੇ ਦੇ ਮੁੱਢਲੇ 6 ਸਾਲ ੳਸਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਆਂਗਨਵਾੜੀ ਸੈਂਟਰਾਂ (Anganwadi Centers) ਵਿਚ ਪ੍ਰੀ-ਸਕੂਲ ਸਿਖਿਆ ਦਿੰਦੇ ਸਮੇਂ ਬੱਚੇ ਦੇ ਸੰਪੂਰਨ ਵਿਕਾਸ ਭਾਵ ਬੌਧਿਕ ਵਿਕਾਸ, ਭਾਸ਼ਾ ਦਾ ਵਿਕਾਸ, ਸਰੀਰਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ, ਰਚਨਾਤਮਕ ਵਿਕਾਸ ਨੂੰ ਮੁੱਖ ਰੱਖ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਵਿੱਚ ਬੱਚੇ ਨੂੰ ਪੂਰਵ ਪੜ੍ਹਨ ਤੋਂ ਪੂਰਵ ਲਿਖਣ ਦਾ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਾ ਸਕੂਲ ਵਿੱਚ ਪੜਨ ਲਈ ਤਿਆਰ ਹੋ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ ਨੂੰ ਮੋਨੀਟਰ ਕਰਨ ਲਈ ਗ੍ਰੋਥ ਮੋਨੀਟਰਿੰਗ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ, ਮਾਪਿਆਂ ਅਤੇ ਸੰਸਥਾ ਮੇਰਕੀ ਫਾਊਂਡੇਸ਼ਨ ਦਾ ਛੋਟੇ ਬੱਚਿਆਂ ਲਈ ਸੁਰੱਖਿਅਤ ਅਤੇ ਪਾਲਣ ਪੋਸ਼ਣ ਲਈ ਸ਼ਲਾਘਾ ਕੀਤੀ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਸ੍ਰੀਮਤੀ ਡਾ. ਮਾਧਵੀ ਕਟਾਰੀਆ ਨੇ ਸੂਬੇ ਵਿੱਚ ਸ਼ੁਰੂਆਤੀ ਬਚਪਨ ਅਤੇ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਅਤੇ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

The post ਪੰਜਾਬ ਦੇ ਆਂਗਣਵਾੜੀ ਸੈਂਟਰਾਂ 'ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ appeared first on TheUnmute.com - Punjabi News.

Tags:
  • anganwadi
  • anganwadi-centers
  • breaking-news
  • childhood-care-and-education-day
  • ecce
  • news
  • punjab-anganwadi-centers

ਚੰਡੀਗੜ੍ਹ, 22 ਜੁਲਾਈ 2023: ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕੀਤੀ।

ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ.ਪੀ.ਐਸ.ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਮਿਸਾਲ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ਵਿੱਚ ਇਹ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. (UPSC) ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਕੇਂਦਰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਇੱਛੁਕ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟਰਾਂ ਵਿੱਚ ਦਾਖਲੇ ਦੀ ਰੂਪ-ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ਼ ਦੀ ਭਰਤੀ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਰੈਗੁਲਰ ਸਿਖਲਾਈ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨਾਂ ਲਈ ਆਨਲਾਈਨ ਸਿਖਲਾਈ ਸ਼ੁਰੂ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਦਾਖਲਾ ਲੈਣ ਵਾਲੇ ਚਾਹਵਾਨਾਂ ਨੂੰ ਸਿਖਲਾਈ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲੇ ਵਧੀਆ ਨੌਕਰਸ਼ਾਹ ਪੈਦਾ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਹਾਜ਼ਰ ਸਨ।

The post ਨੌਜਵਾਨਾਂ ਨੂੰ UPSC ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਪੰਜਾਬ ਸਰਕਾਰ: CM ਭਗਵੰਤ ਮਾਨ appeared first on TheUnmute.com - Punjabi News.

Tags:
  • breaking-news
  • cm-bhagwant-mann
  • news
  • union-public-service-commission
  • upsc-coaching-centers
  • upsc-exams

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖਤ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਵਿੱਤਰ ਗੁਰਬਾਣੀ ਦਾ ਸੰਦੇਸ਼ ਮੁਫਤ ਪ੍ਰਸਾਰਣ ਜ਼ਰੀਏ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਬਜਾਏ ਆਪਣੇ ਪਹਿਲੇ ਵਾਅਦੇ ਤੋਂ ਯੂ-ਟਰਨ ਮਾਰ ਲਈ ਤਾਂ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਕੋ ਚੈਨਲ ਦੇ ਹੱਥਾਂ ਵਿਚ ਬਣੇ ਰਹਿਣ।

ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਨੁੱਖਤਾ ਦੇ ਵਡੇਰੇ ਹਿੱਤਾਂ ਦੀ ਖਾਤਰ ਸੁਹਿਰਦ ਪਹੁੰਚ ਅਪਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਮੁਫਤ ਪ੍ਰਸਾਰਣ ਦੇ ਮਸਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਇਕ ਸਾਲ ਪਹਿਲਾਂ ਗੁਰਬਾਣੀ ਦਾ ਮੁਫਤ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਪਰ ਸ਼੍ਰੋਮਣੀ ਕਮੇਟੀ ਉਸ ਸਮੇਂ ਤੋਂ ਹੱਥ ਉਤੇ ਹੱਥ ਧਰ ਕੇ ਬੈਠੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੀ ਜਥੇਦਾਰ ਸਾਹਿਬ ਨੇ ਗੁਰਬਾਣੀ ਦੇ ਪ੍ਰਸਾਰਣ ਲਈ ਕਿਸੇ ਚੈਨਲ ਦਾ ਨਾਮ ਦਾ ਜ਼ਿਕਰ ਤੱਕ ਨੀ ਕੀਤਾ ਪਰ ਸ਼੍ਰੋਮਣੀ ਕਮੇਟੀ (SGPC)  ਨੇ ਅੰਨ੍ਹੀ ਵਫਾਦਾਰੀ ਪ੍ਰਗਟਾਉਂਦਿਆਂ ਉਸੇ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਲਈ ਕਿਹਾ ਹੈ ਤਾਂ ਕਿ ਆਪਣੇ ਆਕਾਵਾਂ ਨੂੰ ਖੁਸ਼ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਝਵਾਨ ਲੋਕ ਮਨੁੱਖਤਾ ਦੇ ਵਿਰੁੱਧ ਇਸ ਗੁਨਾਹ ਲਈ ਅਜੋਕੇ ਦੌਰ ਦੇ ਮਸੰਦਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਦੁਹਰਾਉਂਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਗੁਰਬਾਣੀ ਦੇ ਲਾਈਵ ਅਤੇ ਮੁਫਤ ਪ੍ਰਸਾਰਣ ਲਈ ਸਾਰੇ ਬੰਦੋਬਸਤ 24 ਘੰਟਿਆਂ ਵਿਚ ਕੀਤੇ ਜਾ ਸਕਦੇ ਹਨ। ਸਰਕਾਰੀ ਸਮਾਗਮਾਂ ਨੂੰ ਲਾਈਵ ਕਰਨ ਲਈ ਲਾਈਵ ਫੀਡ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਇਹ ਪ੍ਰਬੰਧ ਇਕ ਘੰਟੇ ਵਿਚ ਹੀ ਕਰ ਲਏ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹਰੇਕ ਸੈਟੇਲਾਈਟ ਚੈਨਲ ਅਤੇ ਵੈੱਬ ਚੈਨਲ ਉਤੇ ਗੁਰਬਾਣੀ ਦੇ ਮੁਫਤ ਪ੍ਰਸਾਰਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਰਾਜਪਾਲ ਵੱਲੋਂ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023 ਨੂੰ ਮਨਜ਼ੂਰੀ ਦੇਣ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਵਿੱਚੋਂ ਕੱਢ ਕੇ ਮੁਫਤ ਪ੍ਰਸਾਰਣ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਗੁਰਬਾਣੀ ਨੂੰ ਘਰ-ਘਰ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਸ਼੍ਰੋਮਣੀ ਕਮੇਟੀ ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।

ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਕਿੰਨਾ ਅਜੀਬ ਹੈ ਕਿ ਰਾਜਪਾਲ ਇਸ ਗੱਲ ਤੋਂ ਅਣਜਾਣ ਹਨ ਕਿ ਕੀ ਸੂਬੇ ਵੱਲੋਂ ਸੱਦਿਆ ਵਿਧਾਨ ਸਭਾ ਦਾ ਇਜਲਾਸ ਕਾਨੂੰਨੀ ਜਾਂ ਗੈਰ-ਕਾਨੂੰਨੀ ਸੀ? ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਕੈਪਟਨ ਸਰਕਾਰ ਨੇ ਵੀ ਅਜਿਹੇ ਦੋ ਸੈਸ਼ਨ ਬੁਲਾਏ ਸਨ ਜਿਨ੍ਹਾਂ ਨੂੰ ਰਾਜਪਾਲ ਨੇ ਬਾਅਦ ਵਿਚ ਮਨਜ਼ੂਰੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਅਤੇ ਭਾਰਤੀ ਸੰਵਿਧਾਨ ਦੇ ਤਹਿਤ ਇਹ ਸੈਸ਼ਨ ਬੁਲਾਇਆ ਸੀ।

The post ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ ਕਮੇਟੀ: ਮੁੱਖ ਮੰਤਰੀ appeared first on TheUnmute.com - Punjabi News.

Tags:
  • badals
  • gurbani
  • gurbani-broadcast
  • harjinder-singh-dhami
  • news
  • parkash-badals
  • punjab-news
  • sgpc
  • sgpc-dragging

ਮਹਾਰਾਸ਼ਟਰ 'ਚ ਭਾਰੀ ਬਾਰਿਸ਼ ਕਾਰਨ ਤਬਾਹੀ, ਹੜ੍ਹਾਂ 'ਚ ਫਸੇ ਲੋਕਾਂ ਦਾ ਹੈਲੀਕਾਪਟਰ ਰਾਹੀਂ ਰੈਸਕਿਊ

Saturday 22 July 2023 01:48 PM UTC+00 | Tags: breaking-news heavy-rain maharashtra ndia-meteorological-department news palghar raigad thane

ਚੰਡੀਗੜ੍ਹ, 22 ਜੁਲਾਈ 2023: ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਮਹਾਰਾਸ਼ਟਰ (Maharashtra) ਦੇ ਪਾਲਘਰ, ਠਾਣੇ, ਰਾਏਗੜ੍ਹ, ਰਤਨਾਗਿਰੀ ਅਤੇ ਸਿੰਧੂਦੁਰਗ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਇੱਕ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਨੂੰ ਮੁੰਬਈ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਦਿਨ ਵਿੱਚ, ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਮਹਾਗਾਂਵ ਤਾਲੁਕਾ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹਾਂ ਵਿੱਚ ਫਸੇ 45 ਨਾਗਰਿਕਾਂ ਨੂੰ ਬਚਾਉਣ ਲਈ ਨਾਗਪੁਰ ਤੋਂ ਇੱਕ Mi-17 V5 ਹੈਲੀਕਾਪਟਰ ਸੱਦਿਆ ਗਿਆ ਸੀ।

ਯਵਤਮਾਲ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਜ਼ਿਲੇ ਦੇ ਕਈ ਰਿਹਾਇਸ਼ੀ ਇਲਾਕੇ ਪਾਣੀ ‘ਚ ਡੁੱਬ ਗਏ ਅਤੇ ਸ਼ਨੀਵਾਰ ਨੂੰ ਵੀ ਕਈ ਘਰਾਂ ‘ਚ ਪਾਣੀ ਦਾਖਲ ਹੋ ਗਿਆ। ਸਥਾਨਕ ਲੋਕਾਂ ਅਨੁਸਾਰ ਰਾਤ ਨੂੰ ਕਰੀਬ ਚਾਰ ਘੰਟੇ ਬਾਰਿਸ਼ ਪਈ ਅਤੇ ਜਦੋਂ ਉਹ ਉੱਠੇ ਤਾਂ ਦੇਖਿਆ ਕਿ ਪਾਣੀ ਸੜਕਾਂ ‘ਤੇ ਭਰ ਗਿਆ ਅਤੇ ਘਰਾਂ ‘ਚ ਵੜ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮਹਾਰਾਸ਼ਟਰ ‘ਚ ਭਾਰੀ ਬਾਰਿਸ਼ ਕਾਰਨ ਪਾਣੀ ਭਰ ਜਾਣ ਕਾਰਨ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ‘ਚ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ।

The post ਮਹਾਰਾਸ਼ਟਰ ‘ਚ ਭਾਰੀ ਬਾਰਿਸ਼ ਕਾਰਨ ਤਬਾਹੀ, ਹੜ੍ਹਾਂ ‘ਚ ਫਸੇ ਲੋਕਾਂ ਦਾ ਹੈਲੀਕਾਪਟਰ ਰਾਹੀਂ ਰੈਸਕਿਊ appeared first on TheUnmute.com - Punjabi News.

Tags:
  • breaking-news
  • heavy-rain
  • maharashtra
  • ndia-meteorological-department
  • news
  • palghar
  • raigad
  • thane

ਚੰਡੀਗੜ੍ਹ, 22 ਜੁਲਾਈ 2023: ਦਿੱਲੀ ਹਾਈਕੋਰਟ ਨੇ ਦੇਸ਼ ਦੇ ਚੋਟੀ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ (Bajrang Punia) ਨੂੰ ਏਸ਼ੀਆਈ ਖੇਡਾਂ ਦੇ ਟਰਾਇਲਾਂ ਤੋਂ ਮਿਲੀ ਛੋਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋਈ। ਵਿਨੇਸ਼ ਅਤੇ ਬਜਰੰਗ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ।

ਵਿਨੇਸ਼ ਅਤੇ ਬਜਰੰਗ ਨੂੰ ਅੰਡਰ-20 ਵਿਸ਼ਵ ਚੈਂਪੀਅਨ ਅੰਤਿਮ ਪੰਘਾਲ ਅਤੇ ਅੰਡਰ-23 ਏਸ਼ੀਆਈ ਚੈਂਪੀਅਨ ਸੁਜੀਤ ਕਲਕਲ ਨੇ ਸਿੱਧੇ ਦਾਖਲੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਨੇ ਛੂਟ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

The post ਦਿੱਲੀ ਹਾਈਕੋਰਟ ਵੱਲੋਂ ਵਿਨੇਸ਼-ਬਜਰੰਗ ਨੂੰ ਰਾਹਤ, ਏਸ਼ੀਅਨ ਖੇਡਾਂ ‘ਚ ਸਿੱਧੀ ਐਂਟਰੀ ਦਾ ਫੈਸਲਾ ਰੱਖਿਆ ਬਰਕਰਾਰ appeared first on TheUnmute.com - Punjabi News.

Tags:
  • asian-games
  • bajrang-punia
  • breaking-news
  • delhi-high-court
  • news
  • vinesh-phogat

ਜਲੰਧਰ 'ਚ ਭਾਰੀ ਬਾਰਿਸ਼ ਕਾਰਨ ਪੋਲਟਰੀ ਫਾਰਮ ਢਹਿ-ਢੇਰੀ, ਲੱਖਾਂ ਦਾ ਨੁਕਸਾਨ

Saturday 22 July 2023 02:07 PM UTC+00 | Tags: breaking-news floods heavy-rain jalandhar news poultry-farm

ਚੰਡੀਗੜ੍ਹ, 22 ਜੁਲਾਈ 2023: ਜਲੰਧਰ ‘ਚ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਕਈ ਥਾਵਾਂ ਤੋਂ ਹਾਦਸਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਪਿੰਡ ਨੁੱਸੀ ਵਿੱਚ ਭਾਰੀ ਬਾਰਿਸ਼ ਕਾਰਨ ਪੋਲਟਰੀ ਫਾਰਮ (Poultry farm) ਦੇ ਢਹਿ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੋਲਟਰੀ ਫਾਰਮ ਦੇ ਮਾਲਕ ਮਨਦੀਪ ਨੇ ਦੱਸਿਆ ਕਿ ਬਾਰਿਸ਼ ਕਾਰਨ ਕੰਧ ਦੀਆਂ ਤਿੰਨ ਮੰਜ਼ਿਲਾਂ ਡਿੱਗ ਗਈਆਂ। ਇਸ ਘਟਨਾ ‘ਚ ਕਰੀਬ 2.5 ਤੋਂ 3 ਹਜ਼ਾਰ ਮੁਰਗੀਆਂ/ਮੁਰਗਿਆਂ ਦੀ ਮੌਤ ਹੋ ਗਈ, ਜਿਸ ਕਾਰਨ ਮੁਰਗੀਆਂ ਦੇ ਮਰਨ ਨਾਲ 25 ਤੋਂ 30 ਲੱਖ ਦੇ ਸ਼ੈੱਡ ਅਤੇ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

The post ਜਲੰਧਰ ‘ਚ ਭਾਰੀ ਬਾਰਿਸ਼ ਕਾਰਨ ਪੋਲਟਰੀ ਫਾਰਮ ਢਹਿ-ਢੇਰੀ, ਲੱਖਾਂ ਦਾ ਨੁਕਸਾਨ appeared first on TheUnmute.com - Punjabi News.

Tags:
  • breaking-news
  • floods
  • heavy-rain
  • jalandhar
  • news
  • poultry-farm

ਜੂਨਾਗੜ੍ਹ 'ਚ ਬੱਦਲ ਫਟਣ ਕਾਰਨ ਸ਼ਹਿਰ ਹੋਇਆ ਜਲ-ਥਲ, ਕਈ ਵਾਹਨ ਪਾਣੀ 'ਚ ਰੁੜ੍ਹੇ

Saturday 22 July 2023 02:20 PM UTC+00 | Tags: breaking-news flooded gujarat-news junagadh junagadh-city junagadh-cloudburst news

ਚੰਡੀਗੜ੍ਹ, 22 ਜੁਲਾਈ 2023: ਗੁਜਰਾਤ ਦੇ ਜੂਨਾਗੜ੍ਹ (Junagadh) ‘ਚ ਸ਼ਨੀਵਾਰ ਦੁਪਹਿਰ ਨੂੰ ਬੱਦਲ ਫਟਣ ਕਾਰਨ ਸ਼ਹਿਰ ‘ਚ ਹੜ੍ਹ ਆ ਗਿਆ। ਇੱਥੇ ਸਿਰਫ਼ 4 ਘੰਟਿਆਂ ਵਿੱਚ 8 ਇੰਚ ਬਾਰਿਸ਼ ਪਾਈ । ਇਸ ਕਾਰਨ ਪੂਰਾ ਸ਼ਹਿਰ ਜਲ-ਥਲ ਹੋ ਗਿਆ । ਸ਼ਹਿਰ ਦੇ ਨਾਲ ਲੱਗਦੇ ਗਿਰਨਾਰ ਪਰਬਤ ‘ਤੇ 14 ਇੰਚ ਬਾਰਿਸ਼ ਪੈਣ ਕਾਰਨ ਸਥਿਤੀ ਹੋਰ ਵਿਗੜ ਗਈ। ਜਦੋਂ ਪਹਾੜੀ ਪਾਣੀ ਜੂਨਾਗੜ੍ਹ ਸ਼ਹਿਰ ਵਿੱਚ ਪੁੱਜਿਆ ਤਾਂ ਸੜਕਾਂ 'ਤੇ ਖੜ੍ਹੇ ਵਾਹਨ ਤੂੜੀ ਵਾਂਗ ਵਹਿ ਗਏ।

ਜੂਨਾਗੜ੍ਹ (Junagadh) ਦੇ ਨੀਵੇਂ ਇਲਾਕਿਆਂ ਵਿੱਚ 5 ਤੋਂ 6 ਫੁੱਟ ਤੱਕ ਪਾਣੀ ਭਰ ਗਿਆ ਹੈ। ਇਸ ਦਾ ਸਭ ਤੋਂ ਵੱਧ ਅਸਰ ਸ਼ਹਿਰ ਦੇ ਭਵਨਾਥ ਇਲਾਕੇ ਵਿੱਚ ਪਿਆ ਹੈ। ਇੱਥੇ ਤੇਜ਼ ਵਹਾਅ ਵਿੱਚ ਕਈ ਪਸ਼ੂ ਵੀ ਵਹਿ ਗਏ। ਅਜਿਹਾ ਹੀ ਹਾਲ ਕਦਵਾ ਚੌਕ ਨੇੜੇ ਮੁਬਾਰਕ ਪਾੜਾ ਦਾ ਹੈ। ਇੱਥੇ ਕਈ ਘਰ ਪੂਰੀ ਤਰ੍ਹਾਂ ਡੁੱਬ ਗਏ। ਤੇਜ਼ ਵਹਾਅ ਕਾਰਨ ਜੂਨਾਗੜ੍ਹ ਸ਼ਹਿਰ ਵਿੱਚੋਂ ਲੰਘਣ ਵਾਲੇ ਕਾਲੇ ਕੁੰਡ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਜੂਨਾਗੜ੍ਹ ਦੇ ਦੁਰਵੇਸ਼ਨਗਰ, ਗਣੇਸ਼ ਨਗਰ, ਜੋਸ਼ੀਪਾੜਾ ਸਮੇਤ ਕਈ ਇਲਾਕਿਆਂ ‘ਚ ਸੜਕਾਂ 3 ਤੋਂ 4 ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਇੱਥੇ ਇੱਕ ਨੌਜਵਾਨ ਵਹਿ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਸਮੇਂ ਸਿਰ ਬਚਾਅ ਲਿਆ। ਇਨ੍ਹਾਂ ਇਲਾਕਿਆਂ ‘ਚ ਕਈ ਦੋਪਹੀਆ ਵਾਹਨ ਵੀ ਵਹਿ ਗਏ ਹਨ। NDRF ਦੀ ਟੀਮ ਹੜ੍ਹ ‘ਚ ਫਸੇ ਲੋਕਾਂ ਨੂੰ ਕੱਢਣ ‘ਚ ਲੱਗੀ ਹੋਈ ਹੈ।

The post ਜੂਨਾਗੜ੍ਹ ‘ਚ ਬੱਦਲ ਫਟਣ ਕਾਰਨ ਸ਼ਹਿਰ ਹੋਇਆ ਜਲ-ਥਲ, ਕਈ ਵਾਹਨ ਪਾਣੀ ‘ਚ ਰੁੜ੍ਹੇ appeared first on TheUnmute.com - Punjabi News.

Tags:
  • breaking-news
  • flooded
  • gujarat-news
  • junagadh
  • junagadh-city
  • junagadh-cloudburst
  • news

ਚੰਡੀਗੜ੍ਹ, 22 ਜੁਲਾਈ 2023: ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਵੱਲੋਂ ਅੱਜ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚਾਰ ਬਹੁ-ਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ ਗਿਆ।

ਪੱਟੀ ਹਲਕੇ ਦੇ ਪਿੰਡ ਕੋਟ ਬੁੱਢਾ ਵਿਖੇ 65 ਲੱਖ ਰੁਪਏ, ਸਭਰਾ ਵਿਖੇ 35 ਲੱਖ ਰੁਪਏ, ਪ੍ਰਿੰਗੜੀ ਵਿਖੇ 70 ਲੱਖ ਰੁਪਏ ਅਤੇ ਪਿੰਡ ਰੱਤਾ ਗੁੱਦਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ-ਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੱਟੀ ਹਲਕੇ ਅੰਦਰ 40 ਹੋਰ ਬਹੁ-ਮੰਤਵੀ ਖੇਡ ਪਾਰਕ ਬਣਾਏ ਜਾਣਗੇ, ਜਿਨ੍ਹਾਂ ਵਿੱਚ ਖੇਡ ਕੇ ਨੌਜਵਾਨ ਪੀੜ੍ਹੀ ਆਪਣੇ ਪਿੰਡ, ਹਲਕੇ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗੀ।

ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਹੈ ਕਿ ਚੰਗੇ ਖੇਡ ਮੈਦਾਨ ਬਣਾ ਕੇ ਨੌਜਵਾਨਾਂ ਦੇ ਤੰਦਰੁਸਤ ਸਰੀਰ ਅਤੇ ਚੰਗਾ ਖੇਡ ਹੁਨਰ ਯਕੀਨੀ ਬਣਾਇਆ ਜਾਵੇ ਤਾਂ ਜੋ ਸੂਬੇ ਦੇ ਨੌਜਵਾਨਾਂ ਆਪਣੀ ਜ਼ਿੰਦਗੀ ਵਿਚ ਕਾਮਯਾਬੀ ਹਾਸਿਲ ਕਰ ਸਕਣ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਹਾਇਆ ਗਿਆ, ਜਿਸ ਦੇ ਖ਼ਾਤਮੇ ਲਈ ਸਾਡੀ ਸਰਕਾਰ ਉਚੇਚੇ ਯਤਨ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਦਿਲਬਾਗ ਸਿੰਘ, ਵਰਿੰਦਰਜੀਤ ਸਿੰਘ ਕਾਲੇਕੇ ਹੀਰਾ ਭੁੱਲਰ, ਗੁਰਬਿੰਦਰ ਸਿੰਘ ਕਾਲੇਕੇ ਅਤੇ ਗੁਰਪਿੰਦਰ ਸਿੰਘ ਉਪਲ ਆਦਿ ਹਾਜ਼ਰ ਸਨ।

The post ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ appeared first on TheUnmute.com - Punjabi News.

Tags:
  • breaking-news
  • laljit-singh-bhullar
  • news

ਸੁਲਤਾਨਪੁਰ ਲੋਧੀ, 22 ਜੁਲਾਈ 2023: ਦਰਿਆ ਦੇ ਧੁੱਸੀ ਬੰਨ੍ਹ ਵਿੱਚ ਗੱਟਾ ਮੁੱਡੀ ਕਾਸੂ ਨੇੜੇ ਪਏ ਪਾੜ ਨੂੰ ਪੂਰਨ ਦੀ ਕਾਰਸੇਵਾ ਵਰਦੇ ਮੀਂਹ ਦੌਰਾਨ ਵੀ ਚੱਲਦੀ ਰਹੀ। ਮੀਂਹ ਤੇ ਹਵਾ ਇੰੰਨੀ ਤੇਜ ਸੀ ਕਿ ਉੱਥੇ ਖੜਨਾ ਵੀ ਮੂਸ਼ਕਿਲ ਹੋ ਰਿਹਾ ਸੀ। ਧੱੁਸੀ ਬੰਨ੍ਹ ਉੱਪਰ ਮੀਂਹ ਕਾਰਨ ਟਰੈਕਟਰ ਟਰਾਲੀਆਂ ਖੁਭਦੀਆਂ ਰਹੀਆਂ ਪਰ ਵਰਦਾ ਤੇਜ਼ ਮੀਂਹ ਵੀ ਬੰਨ੍ਹ ਬੰਨਣ ਵਿੱਚ ਜੁੱਟੇ ਕਾਰਸੇਵਕਾਂ ਤੇ ਨੌਜਵਾਨਾਂ ਦੇ ਹੌਸਲੇ ਨੂੰ ਪਸਤ ਨਹੀ ਕਰ ਸਕਿਆ।

ਸੇਵਾਦਾਰਾਂ ਮੀਂਹ ਦੀ ਪਰਵਾਹ ਕੀਤੇ ਬਿਨਾਂ ਲਗਾਤਾਰ ਬੋਰਿਆਂ ਦੇ ਬਣਾਏ ਕਰੇਟ ਪਾਣੀ ਵਿੱਚ ਠੇਲਦੇ ਰਹੇ। ਬੰਨ੍ਹ ਪੂਰਨ ਦੇ ਕਾਰਜ ਦੀ ਅਗਵਾਈ ਕਰ ਰਹੇ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਰਦੇ ਮੀਂਹ ਵਿੱਚ ਕਰੇਨ ਚਲਾਉਂਦੇ ਰਹੇ। ਪਾਣੀ ਪੱਧਰ ਵੱਧਣ ਕਾਰਨ ਬੰਨ੍ਹ ਦੇ ਨਾਲ ਲੱਗਦੇ ਪਿੰਡਾਂ ਦੀਆਂ ਸੜਕਾਂ ਵੀ ਦੋ ਤੋਂ ਢਾਈ ਫੁੱਟ ਤੱਕ ਪਾਣੀ ਵਿੱਚ ਡੱਬ ਗਈਆਂ ਜਿਸ ਕਾਰਨ ਮਿੱਟੀ ਦੀਆਂ ਟਰਾਲੀਆਂ ਬੰਨ੍ਹ ਤੱਕ ਪਹੁੰਚ ਨਹੀ ਸਕੀਆਂ।

ਜਿਸ ਕਾਰਨ ਵੱਖ-ਵੱਖ ਪਿੰਡਾਂ ਤੋਂ ਆਈਆਂ ਮਿੱਟੀ ਦੀਆਂ ਟਰਾਲੀਆਂ ਨੂੰ ਪਿੰਡ ਕੰਗ ਖੁਰਦ ਦੀ ਦਾਣਾ ਮੰਡੀ ਵਿੱਚ ਲਾਹੁਣੀਆਂ ਪਈਆਂ ਕਿਉਂਕਿ ਸੜਕਾਂ ਤੇ ਵਗਦੇ ਪਾਣੀ ਕਾਰਨ ਕੋਈ ਵੀ ਹਾਦਸਾ ਵਾਪਰ ਸਕਦਾ ਸੀ। ਲਗਾਤਾਰ 5 ਘੰਟੇ ਦੇ ਕਰੀਬ ਪਏ ਇਸ ਮੋਹਲੇਧਾਰ ਮੀਂਹ ਕਾਰਨ ਬਣਾਏ ਜਾ ਰਹੇ ਬੰਨ੍ਹ ਨੂੰ ਵੀ ਇੱਕ ਵਾਰੀ ਢਾਅ ਲਾਈ ਸੀ। ਜਿਸਨੂੰ ਤੁਰੰਤ ਹੀ ਸੰਤ ਸੀਚੇਵਾਲ ਤੇ ਨੌਜਵਾਨਾਂ ਵੱਲੋਂ ਮਿੱਟੀ ਦੇ ਬੋਰਿਆਂ ਨਾਲ ਮਜ਼ਬੂਤ ਕੀਤਾ ਗਿਆ।

ਧੁੱਸੀ ਬੰਨ੍ਹ ਤੇ ਬਣਾਏ ਗਏ ਦੋ ਆਰਜ਼ੀ ਟੈਂਟਾਂ ਵਿੱਚ ਰੱਖਿਆਂ ਸਮਾਨ ਵੀ ਭਿੱਜ ਗਿਆ। ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 925 ਫੱੁਟ ਚੌੜੇ ਪਾੜ ਦਾ ਕੰਮ 30 ਫੀਸਦੀ ਹੋ ਚੱੁਕਾ ਹੈ। ਬੰਨ੍ਹ ਪੂਰਨ ਦਾ ਕਾਰਜ ਜਿਸ ਪਾਸੇ ਸੰਤ ਸਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਵਿੱਚ ਚੱਲ ਰਿਹਾ ਹੈ ਉਸ ਪਾਸੋਂ ਹੁਣ ਤੱਕ 155 ਫੁੱਟ ਬੰਨ੍ਹ ਪੂਰਿਆ ਜਾ ਚੁੁੱਕਾ ਹੈ ਜਦਕਿ ਦੂਜੇ ਪਾਸੇ ਡਰੇਨੇਜ਼ ਵਿਭਾਗ ਵੱਲੋਂ ਕੰਮ ਕਰਵਾ ਰਿਹਾ ਹੈ ਉਧਰੋਂ ਮਹਿਜ਼ 75 ਫੱੁਟ ਹੀ ਬੰਨ੍ਹ ਪੂਰਨ ਦਾ ਕੰਮ ਹੋ ਸਕਿਆ ਹੈ। ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਣੀ ਦੀ ਡੂੰਘਾਈ 30 ਫੁੱਟ ਦੇ ਕਰੀਬ ਹੋਣ ਕਾਰਨ ਸਮਾਂ ਲੱਗ ਰਿਹਾ ਹੈ। ਇਹ ਪਾੜ ਕਰੀਬ 925 ਫੁੱਟ ਦੇ ਕਰੀਬ ਚੌੜਾ ਹੈ।

ਦੁਪਹਿਰੇ ਬਾਅਦ ਮੀਂਹ ਦੇ ਘਟਦੇ ਹੀ ਟਰਾਲੀਆਂ ਮੁੜ ਬੰਨ੍ਹ ਤੇ ਆਉਣ ਲੱਗ ਗਈਆਂ। ਇਸ ਮੌਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਵੇਲੇ ਸਭ ਤੋਂ ਵੱਡੀ ਚੁਣੌਤੀ ਸਤਲੁਜ ਦਰਿਆ ਵਿੱਚ ਵੱਧ ਰਿਹਾ ਪਾਣੀ ਬਣਿਆ ਹੋਇਆ ਹੈ। ਉਹਨਾਂ ਦੱਸਿਆਂ ਕਿ ਇਸ ਹੜ੍ਹ ਕਾਰਨ ਆਪਣੇ ਘਰ ਬਾਰ ਅਤੇ ਸਮਾਨ ਗੁਆ ਚੁੱਕੇ ਪੀੜਤਾਂ ਨੂੰ ਵੀ ਦੋਹਰੀ ਮਾਰ ਪਈ ਹੈ। ਇਸ ਵੇਲੇ ਉਹਨਾਂ ਕੋਲ ਸਿਰ ਲੁਕਾਉਣ ਲਈ ਛੱਤ ਦੀ ਥਾਂ ਤਰਪਾਲ ਹੀ ਬਚੇ ਸਨ।

ਬਾਕਸ ਆਈਟਮ: ਧੱੁਸੀ ਬੰਨ੍ਹ ਤੇ ਬੈਠੇ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਵੀ ਚਾਰਾ ਲਿਆਉਣ ਵਾਲੀਆਂ ਟਰਾਲੀਆਂ ਵੀ ਕਈ ਥਾਂ ਖੁੱਭ ਗਈਆਂ ਸਨ ਇਹਨਾਂ ਟਰਾਲੀਆਂ ਨੂੰ ਕੱਢਣ ਲਈ ਦੋ ਟਰੈਕਟਰ ਉਚੇਚੇ ਤੌਰ ਤੇ ਲੱਗੇ ਰਹੇ ਤਾਂ ਜੋ ਬੰਨ੍ਹ ਪੂਰਨ ਦਾ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਵਰਦੇ ਮੀਂਹ ਵਿੱਚ ਵੀ ਪੰਜਾਬ ਭਰ ਤੋਂ ਲੋਕ ਮਿੱਟੀ ਦੀਆਂ ਟਰਾਲੀਆਂ, ਰਾਸ਼ਨ ਤੇ ਰਸਤ ਲੈ ਕੇ ਇਸ ਬੰਨ੍ਹ ਉਪਰ ਲਗਾਤਾਰ ਪਹੁੰਚਦੇ ਰਹੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਹਤ ਸਮੱਗਰੀ ਲੈ ਕੇ ਆ ਰਹੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਨ੍ਹ ਨੂੰ ਪੂਰਨ ਦੇ ਲਈ ਆਪੋ ਅਪਾਣੇ ਇਲਾਕਿਆਂ ਚੋਂ ਮਿੱਟੀ ਦੇ ਭਰੇ ਬੋਰੇ ਤੇ ਲਗਾਤਾਰ ਚੱਲ ਬੰਨ੍ਹ ਪੂਰਨ ਦੀ ਕਾਰਸੇਵਾ ਵਿੱਚ ਚੱਲ ਰਹੇ ਸਾਧਨਾਂ ਐਕਸਾਵੇਟਰ, ਜੇ.ਸੀ.ਬੀ ਤੇ ਟਰੈਕਟਰ ਟਰਾਲੀਆਂ ਲਈ ਡੀਜ਼ਲ ਦੀ ਸੇਵਾ ਪਹਿਲ ਦੇ ਅਧਾਰ ਤੇ ਕਰਨ। ਉਹਨਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਵਿੱਚ ਸੇਵਾ ਭਾਵਨਾ ਦਾ ਅਥਾਹ ਜ਼ਜਬਾ ਹੈ ਤੇ ਉਹਨਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਕਾਰਨ ਬੰਨ੍ਹ ਪੂਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

The post ਵਰਦੇ ਮੀਂਹ ‘ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਪੂਰਨ ਦੀ ਚੱਲਦੀ ਰਹੀ ਕਾਰਸੇਵਾ, ਲੋਕਾਂ ਨੇ ਮੋਹਲੇਧਾਰ ਮੀਂਹ ਦੀ ਵੀ ਨਹੀ ਕੀਤੀ ਪਰਵਾਹ appeared first on TheUnmute.com - Punjabi News.

Tags:
  • dhusi-dam
  • heavy-rains
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form