TheUnmute.com – Punjabi News: Digest for July 25, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਅਮਰੀਕਾ ਦੀ ਪ੍ਰਸਿੱਧ ਸਿਆਨਾ ਸੰਸਥਾ ਨੇ ਪੰਜਾਹ ਸਾਲਾ ਸਲਾਨਾ ਸਿੱਖ ਗੁਰਮਤਿ ਕੈਂਪ ਲਗਾਇਆ

Monday 24 July 2023 05:48 AM UTC+00 | Tags: breaking-news famous-siana-organization news sikh sikh-gurmat sikh-gurmat-camo sikh-gurmat-camp sikh-gurmati-camp sikh-youth-alliance-of-north-america

ਅਮਰੀਕਾ, 24 ਜੁਲਾਈ, 2023: ਸਿੱਖ ਨੌਜਵਾਨਾਂ ਵਿੱਚ ਅਧਿਆਤਮਿਕ ਚੇਤਨਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਪੈਦਾ ਕਰਨ ਲਈ, ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਸੰਸਥਾ ਨੇ ਅਮਰੀਕਾ ਦੇ ਸੂਬੇ ਮਿਸ਼ੀਗਨ ਦੇ ਸ਼ਹਿਰ ਫੈਂਟਨ ਦੇ ਵਾਏ.ਐਮ.ਸੀ.ਏ ਦੇ ਕੈਂਪ ਕੋਪਨੇਕੋਨਿਕ ਵਿੱਚ ਇੱਕ ਹਫ਼ਤੇ ਲਈ ਗੁਰਮਤਿ ਕੈਂਪ ਲਗਾਇਆ। ਇਸ ਸਲਾਨਾ ਕੈਂਪ ਦੇ 50ਵੇਂ ਸਾਲ ਵਿੱਚ ਸ਼ਾਮਲ ਹੋਣ ਵਾਲੇ ਬੱਚਿਆਂ ਅਤੇ ਸੇਵਾਦਾਰਾਂ ਵੱਲੋਂ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਜੋ ਕਿ ਬਹੁਤ ਹੀ ਉਤਸੁਕਤਾ ਨਾਲ ਸਿੱਖ ਧਰਮ ਦੀਆਂ ਸਿੱਖਿਆਵਾਂ ਵਿੱਚ ਲੀਨ ਹੋ ਗਏ।

ਸਿਆਨਾ ਸੰਸਥਾ ਦੇ ਸੰਸਥਾਪਕ ਅਤੇ ਰਾਸ਼ਟਰੀ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਾਲਾਨਾ ਕੈਂਪ ਦਾ ਉਦੇਸ਼ ਪੂਰੇ ਉੱਤਰੀ ਅਮਰੀਕਾ ਦੇ ਸਿੱਖ ਨੌਜਵਾਨਾਂ ਨੂੰ ਇੱਕ ਅਜਿਹੇ ਮਾਹੌਲ ਵਿੱਚ ਲਿਆਉਣਾ ਹੈ ਜਿੱਥੇ ਸਿੱਖੀ ਜੀਵਨ ਦਾ ਅਨੁਭਵ ਕੀਤਾ ਜਾ ਸਕੇ। ਪਿਛਲੇ 50 ਸਾਲਾਂ ਤੋਂ ਸਿੱਖ ਬੱਚਿਆਂ ਲਈ ਗਰਮੀਆਂ ਵਿੱਚ ਇੱਕ ਹਫ਼ਤੇ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਨੇ ਸਾਡੇ ਸਿੱਖ ਪੰਥ ਦੇ ਨੌਜਵਾਨ ਮੈਂਬਰਾਂ ਨੂੰ ਕੀਰਤਨ, ਪਾਠ, ਗੁਰਮਤਿ, ਇਤਿਹਾਸ ਅਤੇ ਸਭ ਤੋਂ ਮਹੱਤਵਪੂਰਨ ਗੁਰੂ-ਮੁਖੀ ਸੰਗਤ ਪ੍ਰਦਾਨ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ, "ਸਿੱਖ ਧਰਮ ਦੀਆਂ ਪ੍ਰੇਰਨਾਦਾਇਕ ਪਰੰਪਰਾਵਾਂ ਵਿੱਚ ਲੀਨ ਹੋ ਕੇ, ਇਹ ਨੌਜਵਾਨ ਸਿੱਖੀ ਦੇ ਰਾਹ 'ਤੇ ਚੱਲਦੇ ਰਹਿਣ ਅਤੇ ਸਿੱਖੀ ਲਈ ਆਪਣੇ ਪਿਆਰ ਨੂੰ ਹੋਰ ਉਤਸ਼ਾਹਿਤ ਕਰਨ ਦੀ ਉਮੀਦ ਵਿੱਚ ਗੁਰੂ ਦੇ ਸੰਦੇਸ਼ ਦੀ ਝਲਕ ਪਾਉਂਦੇ ਹਨ। ਇਹ ਕੈਂਪ ਉਹਨਾਂ ਰਿਸ਼ਤਿਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਸੰਗਤ ਰਾਹੀਂ ਅਧਿਆਤਮਿਕ ਅਨੁਭਵ ਨੂੰ ਮਜ਼ਬੂਤ ਕਰਦੇ ਹਨ"।

ਕੈਂਪ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਤੋਂ 8 ਤੋਂ 18 ਸਾਲ ਦੀ ਉਮਰ ਦੇ 130 ਤੋਂ ਵੱਧ ਸਿੱਖ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਸਾਲ ਫਿਰ, ਬਹੁਤ ਸਾਰੇ ਨੌਜਵਾਨ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋਣ ਦੇ 2 ਮਿੰਟਾਂ ਦੇ ਅੰਦਰ ਸਾਰੇ ਸਲਾਟ ਭਰ ਗਏ ਸਨ। ਕੈਂਪਰਾਂ ਨੂੰ ਉਮਰ-ਮੁਤਾਬਕ ਵੱਖ-ਵੱਖ ਗਰੁਪਾਂ ਵਿੱਚ ਵੰਡਿਆ ਗਿਆ ਸੀ। ਤਜਰਬੇਕਾਰ ਅਧਿਆਪਕ ਸੇਵਾਦਾਰ ਹਰੇਕ ਸਮੂਹ ਲਈ ਇੱਕ ਅਨੁਕੂਲ ਸਿਖਲਾਈ ਅਨੁਭਵ ਨੂੰ ਯਕੀਨੀ ਬਣਾਉਂਦੇ ਹੋਏ। ਕੈਂਪ ਵਿੱਚ ਹਰ ਦਿਨ ਦੀ ਸ਼ੁਰੂਆਤ ਪਰਭਾਤ ਫੇਰੀ ਅਤੇ ਸਵੇਰ ਦੇ ਕੀਰਤਨ ਦੀਵਾਨ ਨਾਲ ਹੋਈ, ਜਿਸ ਨੇ ਸਾਰਿਆਂ ਲਈ ਰੋਜ ਇੱਕ ਸ਼ਾਂਤ ਅਤੇ ਚਿੰਤਨਸ਼ੀਲ ਮਾਹੌਲ ਕਾਇਮ ਕੀਤਾ।

ਗੁਰਬਾਣੀ ਪਾਠ, ਕੀਰਤਨ, ਗਤਕਾ, ਸਿੱਖ ਅਤੇ ਗੁਰੂ ਇਤਿਹਾਸ ਬਾਰੇ ਵਰਕਸ਼ਾਪਾਂ ਅਤੇ ਕਲਾਸਾਂ, ਨੌਜਵਾਨਾਂ ਨੂੰ ਇਸ ਦੀਆਂਮੀਰ ਪਰੰਪਰਾਵਾਂ ਦੀ ਵਿਆਪਕ ਸਮਝ ਪ੍ਰਦਾਨ ਕਰਦਾ ਹੈ। ਭਾਗ ਲੈਣ ਵਾਲੇ ਨੌਜਵਾਨ ਅਤੇ ਸੇਵਾਦਾਰ ਵੱਖ-ਵੱਖ ਖੇਡਾਂ ਅਤੇ ਹੋਰ ਗਤੀਵਿਧੀਆਂ ਦਾ ਵੀ ਆਨੰਦ ਲੈਂਦੇ ਹਨ ਜਿਨ੍ਹਾਂ ਵਿੱਚ ਬਾਸਕਟਬਾਲ, ਕਨੁਇੰਗ, ਉੱਚੀ ਰੱਸੀਆਂ ਤੇ ਚਲਨਾਂ, ਜ਼ਿਪਲਾਈਨਿੰਗ, ਆਈਸ ਬ੍ਰੇਕਰ, ਗਰੁੱਪ ਵਿੱਚ ਵਿਚਾਰ ਵਟਾਂਦਰਾਂ, ਅਤੇ ਕੈਂਪ ਫਾਇਰ ਆਦਿ ਸ਼ਾਮਲ ਹਨ।

ਪੂਰਾ ਹਫ਼ਤਾ, ਹਰੇਕ ਬੱਚੇ ਨੂੰ ਕੀਰਤਨ ਕਲਾਸ ਦੌਰਾਨ ਸਿੱਖੇ ਗਏ ਘੱਟੋ-ਘੱਟ ਇੱਕ ਸ਼ਬਦ ਦਾ ਕੀਰਤਨ ਕਰਨ ਦਾ ਮੌਕਾ ਮਿਲਦਾ ਹੈ। ਹਰ ਸਾਲ, ਕੈਂਪ ਵਿੱਚ ਇੱਕ ਥੀਮ ਸ਼ਬਦ ਹੁੰਦਾ ਹੈ ਜੋ ਹਰ ਰੋਜ਼ ਸਵੇਰੇ ਅਤੇ ਸ਼ਾਮ ਦੇ ਦੀਵਾਨ ਵਿੱਚ ਦੋ ਵਾਰ ਪੜ੍ਹਿਆ ਜਾਂਦਾ ਹੈ। ਇਸ ਸਾਲ ਦਾ ਥੀਮ ਸ਼ਬਦ ਸੀ "ਸਿਮਰਿ ਮਨਾ ਰਾਮ ਨਾਮੁ ਚਿਤਾਰੇ॥"

ਗੁਰਮਤਿ ਕੈਂਪ ਦੇ 50 ਸਾਲ ਪੂਰੇ ਹੋਣ ਨਾਲ ਇਹ ਸਾਲ ਵੀ ਵਿਸ਼ੇਸ਼ ਰਿਹਾ। 1980 ਅਤੇ 90 ਦੇ ਦਹਾਕੇ ਦੇ ਬਹੁਤ ਸਾਰੇ ਪੁਰਾਣੇ ਕੈਂਪਰ, ਜੋ ਹੁਣ ਸੇਵਾਦਾਰ ਅਤੇ ਪ੍ਰਬੰਧਕ ਹਨ, ਨੇ ਕੈਂਪ ਦੇ ਸੰਸਥਾਪਕ ਕੁਲਦੀਪ ਸਿੰਘ, ਪਤਨੀ ਅਰਮਿੰਦਰ ਕੌਰ ਅਤੇ 1985 ਤੋਂ ਲਗਾਤਾਰ ਸੇਵਾ ਨਿਭਾਂ ਰਹੇ ਡਾ ਅਮਰਜੀਤ ਸਿੰਘ ਅਤੇ ਪਤਨੀ ਡਾ. ਅਮਰਜੀਤ ਕੌਰ ਦਾ ਧੰਨਵਾਦ ਅਤੇ ਸਨਮਾਨ ਕੀਤਾ।

ਕੈੰਪ ਵਿੱਚ ਸ਼ਾਮਲ ਸੰਗਤ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ 1970 ਦੇ ਦਹਾਕੇ ਦੇ ਸ਼ੁਰੂ ਵਿੱਚ, ਉਹਨਾਂ ਸਿੱਖਾਂ ਦੇ ਇੱਕ ਸਮੂਹ ਦੇ ਨਾਲ ਉੱਤਰੀ ਅਮਰੀਕਾ ਵਿੱਚ ਸਿੱਖ ਨੌਜਵਾਨਾਂ ਲਈ ਸਿੱਖ ਗੁਰਮਤਿ ਕੈਂਪ ਸ਼ੁਰੂ ਕਰਨ ਦੀ ਲੋੜ ਮਹਿਸੂਸ ਕੀਤੀ ਅਤੇ 1973 ਵਿੱਚ ਡੇਟਰੋਇਟ, ਮਿਸ਼ੀਗਨ ਵਿੱਚ ਇੱਕ ਘਰ ਦੀ ਬੇਸਮੈਂਟ ਵਿੱਚ ਪਹਿਲਾ ਕੈਂਪ ਲਗਾਇਆ। ਉਹਨਾਂ ਨੇ ਬਹੁਤ ਸਾਰੇ ਪੁਰਾਣੇ ਮੈਂਬਰਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਉਹਨਾਂ ਦੇ ਨਾਲ ਇਸ ਲੰਮੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ, ਜਿਨ੍ਹਾਂ ਵਿੱਚ ਕਈ ਹੁਣ ਇਸ ਸੰਸਾਰ ਵਿੱਚ ਨਹੀਂ ਹਨ।

ਉਹਨਾਂ ਕਿਹਾ "ਮੈਂ ਕੈਂਪ ਦੀ ਸ਼ੁਰੂਆਤ ਕਰਨ ਲਈ ਵਾਹਿਗੁਰੂ, ਅਕਾਲ ਪੁਰਖ ਦਾ ਧੰਨਵਾਦੀ ਹਾਂ। ਮੈਨੂੰ ਮੇਰੇ ਗੁਰੂ ਦੀ ਬਖਸ਼ਿਸ਼ ਸੀ ਜਿਸ ਨੇ ਮੈਨੂੰ ਇਹ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਦੋਂ ਤੋਂ, ਮੈਂ ਉਨ੍ਹਾਂ ਨੌਜਵਾਨਾਂ ਅਤੇ ਸਹਿਯੋਗੀਆਂ ਤੋਂ ਬਹੁਤ ਕੁਝ ਸਿੱਖਿਆ ਜੋ ਕੈਂਪ ਲਈ ਵਲੰਟੀਅਰ ਵਜੋਂ ਸਾਡੇ ਨਾਲ ਸ਼ਾਮਲ ਹੋਏ, ਉਨ੍ਹਾਂ ਸਾਰਿਆਂ ਦਾ ਧੰਨਵਾਦ ਜੋ ਆਉਂਦੇ ਰਹਿੰਦੇ ਹਨ ਅਤੇ ਆਉਣ ਵਾਲੇ ਸਮੇਂ ਲਈ ਇੱਕ ਦੂਜੇ ਨੂੰ ਪ੍ਰੇਰਿਤ ਕਰਦੇ ਹਨ,"

ਕੈਂਪ ਦੀ ਸਮਾਪਤੀ ਗਤਕਾ ਪ੍ਰਦਰਸ਼ਨ ਅਤੇ ਕੀਰਤਨ ਦਰਬਾਰ ਨਾਲ ਹੋਈ। ਸਿਆਨਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਗੁਰਮਤਿ ਕੈਂਪ ਦੀ ਸਫ਼ਲਤਾ ਨਾਲ ਨਾ ਸਿਰਫ਼ ਸਿੱਖ ਨੌਜਵਾਨਾਂ ਦਾ ਅਧਿਆਤਮਿਕ ਵਿਕਾਸ ਹੋਇਆ ਹੈ ਸਗੋਂ ਉਨ੍ਹਾਂ ਦੀਆਂ ਸੱਭਿਆਚਾਰਕ ਜੜ੍ਹਾਂ ਵੀ ਮਜ਼ਬੂਤ ਹੋਈਆਂ ਹਨ। ਇਹ ਕੈਂਪ ਸਿੱਖ ਆਗੂਆਂ ਦੀ ਅਗਲੀ ਪੀੜ੍ਹੀ ਨੂੰ ਸ਼ਕਤੀ ਪ੍ਰਦਾਨ ਕਰਦੇ ਹਨ ਜੋ ਅਮਰੀਕਾ, ਕੈਨੇਡਾ ਅਤੇ ਹੋਰਨਾਂ ਮੁਲਕਾਂ ਵਿੱਚ ਸਿੱਖ ਧਰਮ ਦੇ ਤੱਤ ਨੂੰ ਅੱਗੇ ਵਧਾਉਣਗੇ।

The post ਅਮਰੀਕਾ ਦੀ ਪ੍ਰਸਿੱਧ ਸਿਆਨਾ ਸੰਸਥਾ ਨੇ ਪੰਜਾਹ ਸਾਲਾ ਸਲਾਨਾ ਸਿੱਖ ਗੁਰਮਤਿ ਕੈਂਪ ਲਗਾਇਆ appeared first on TheUnmute.com - Punjabi News.

Tags:
  • breaking-news
  • famous-siana-organization
  • news
  • sikh
  • sikh-gurmat
  • sikh-gurmat-camo
  • sikh-gurmat-camp
  • sikh-gurmati-camp
  • sikh-youth-alliance-of-north-america

ਮਣੀਪੁਰ-ਰਾਜਸਥਾਨ ਨੂੰ ਲੈ ਕੇ ਸੰਸਦ ਕੰਪਲੈਕਸ ਦੇ ਬਾਹਰ ਸੱਤਾ ਧਿਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ, ਜ਼ਬਰਦਸਤ ਹੰਗਾਮਾ

Monday 24 July 2023 06:02 AM UTC+00 | Tags: bjp bjp-president-sukant-majumdar breaking-news congress latest-news manipur manipur-breaking monsoon-session news punjab the-unmute-breaking-news the-unmute-report

ਚੰਡੀਗੜ੍ਹ, 24 ਜੁਲਾਈ, 2023: ਮਾਨਸੂਨ ਸੈਸ਼ਨ (Monsoon session) ਦੇ ਤੀਜੇ ਦਿਨ ਮਨੀਪੁਰ ਮੁੱਦੇ ‘ਤੇ ਸੰਸਦ ‘ਚ ਫਿਰ ਤੋਂ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇੱਕ ਪਾਸੇ ਵਿਰੋਧੀ ਧਿਰ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ‘ਤੇ ਅੜੀ ਹੋਈ ਹੈ, ਉਥੇ ਹੀ ਦੂਜੇ ਪਾਸੇ ਸਰਕਾਰ ਚਰਚਾ ਲਈ ਤਿਆਰ ਹੈ।

Monsoon session

ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੀਐਮ ਮੋਦੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 140 ਕਰੋੜ ਲੋਕਾਂ ਦਾ ਨੇਤਾ ਸੰਸਦ ਤੋਂ ਬਾਹਰ ਬਿਆਨ ਦਿੰਦਾ ਹੈ ਤਾਂ ਉਸ ਨੂੰ ਸੰਸਦ ਵਿਚ ਬਿਆਨ ਦੇਣਾ ਚਾਹੀਦਾ ਹੈ ਜਿੱਥੇ ਲੋਕ ਨੁਮਾਇੰਦੇ ਬੈਠਦੇ ਹਨ। ਪੱਛਮੀ ਬੰਗਾਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਅੱਜ ਕਿਹਾ ਕਿ ਪੱਛਮੀ ਬੰਗਾਲ ‘ਚ ਔਰਤਾਂ ‘ਤੇ ਅੱਤਿਆਚਾਰ ਵਧ ਰਹੇ ਹਨ, ਪਰ ਵਿਰੋਧੀ ਧਿਰ ਸਿਰਫ ਮਣੀਪੁਰ ਦੇਖ ਪਾ ਰਿਹਾ ਹੈ ਨਾ ਕਿ ਮਾਲਦਾ।

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ, ਪਰ ਮਣੀਪੁਰ ਵਿੱਚ ਜੋ ਕੁਝ ਹੋ ਰਿਹਾ ਹੈ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਜੋ ਹੋ ਰਿਹਾ ਹੈ, ਉਸ ਵਿੱਚ ਫਰਕ ਹੈ। ਪਿਛਲੇ 77-78 ਦਿਨਾਂ ਤੋਂ ਲਗਾਤਾਰ ਹਿੰਸਾ ਹੋ ਰਹੀ ਹੈ। ਮਣੀਪੁਰ ਵਿੱਚ ਸ਼ਾਸਨ ਲਗਭਗ ਢਹਿ ਗਿਆ ਹੈ, ਸੂਬਾ ਪੂਰੀ ਤਰ੍ਹਾਂ ਨਸਲੀ ਤੌਰ ‘ਤੇ ਵੰਡਿਆ ਹੋਇਆ ਹੈ।

ਰਾਜਸਥਾਨ ਦੇ ਭਾਜਪਾ ਸੰਸਦ ਮੈਂਬਰਾਂ ਨੇ ਸੀਨੀਅਰ ਨੇਤਾਵਾਂ ਦੇ ਨਾਲ ਅੱਜ ਸੰਸਦ ‘ਚ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸੂਬੇ ‘ਚ ਔਰਤਾਂ ‘ਤੇ ਵੱਧ ਰਹੇ ਅੱਤਿਆਚਾਰਾਂ ਅਤੇ ਅਪਰਾਧਾਂ ਦੇ ਮੁੱਦੇ ‘ਤੇ ਹੈ।

The post ਮਣੀਪੁਰ-ਰਾਜਸਥਾਨ ਨੂੰ ਲੈ ਕੇ ਸੰਸਦ ਕੰਪਲੈਕਸ ਦੇ ਬਾਹਰ ਸੱਤਾ ਧਿਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ, ਜ਼ਬਰਦਸਤ ਹੰਗਾਮਾ appeared first on TheUnmute.com - Punjabi News.

Tags:
  • bjp
  • bjp-president-sukant-majumdar
  • breaking-news
  • congress
  • latest-news
  • manipur
  • manipur-breaking
  • monsoon-session
  • news
  • punjab
  • the-unmute-breaking-news
  • the-unmute-report

ਪਟਿਆਲਾ, 24 ਜੁਲਾਈ 2023: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦੀਆਂ ਵੱਖ-ਵੱਖ ਜਮਾਤਾਂ ਵਿਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਪਟਿਆਲਾ ਵੈਲਫੇਅਰ ਸੁਸਾਇਟੀ ਵਲੋਂ ਨਗ਼ਦ ਇਨਾਮ, ਮੋਮੈਂਟੋ ਅਤੇ ਸਟੇਸ਼ਨਰੀ ਦਾ ਸਾਮਾਨ ਦੇਕੇ ਅਤੇ ਉਨ੍ਹਾਂ ਦੇ ਮੈਂਟਰ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵੈਲਫੇਅਰ ਸੁਸਾਇਟੀ ਵਲੋਂ ਵਿਦਿਆਰਥੀਆਂ ਦਾ ਸਨਮਾਨ ਕਰਕੇ ਹੌਂਸਲਾ ਵਧਾਉਣਾ ਸ਼ਲਾਘਾਯੋਗ ਹੈ।

MLA Ajit pal Singh Kohli

ਇਸ ਸਮਾਗਮ ਦੀ ਪ੍ਰਧਾਨਗੀ ਏ.ਡੀ.ਸੀ (ਜ) ਜਗਜੀਤ ਸਿੰਘ ਨੇ ਕੀਤੀ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਆਖਿਆ ਕਿ ਵਿਦਿਆਰਥੀ ਜੀਵਨ ਦੀਆਂ ਅਜਿਹੀਆਂ ਪ੍ਰਾਪਤੀਆਂ ਭਵਿੱਖ ਦੀਆਂ ਮੰਜਿਲਾਂ ਹੋ ਨਿੱਬੜਦੀਆਂ ਹਨ।

ਪ੍ਰਿੰਸੀਪਲ ਬਲਵੀਰ ਸਿੰਘ ਜੌੜਾ ਨੇ ਆਇਆਂ ਆਖਦਿਆਂ ਮਹਿਮਾਨਾਂ ਦਾ ਸਨਮਾਨ ਕੀਤਾ। ਸੁਸਾਇਟੀ ਪ੍ਰਧਾਨ ਵਿਜੇ ਕੁਮਾਰ ਗੋਇਲ ਨੇ ਧੰਨਵਾਦ ਕਰਦਿਆਂ ਸੁਸਾਇਟੀ ਦੇ ਸਮਾਜ ਸੇਵੀ ਕੰਮਾਂ ਦਾ ਵਰਨਣ ਕੀਤਾ। ਸਮਾਰੋਹ ਮੌਕੇ ਪਦਮਸ਼੍ਰੀ ਡਾ. ਆਰ.ਐਲ. ਮਿਤ੍ਲ, ਜੈ ਕਿਸਨ ਗੋਇਲ, ਪਰਸ਼ੋਤਮ ਗੋਇਲ, ਨਰੇਸ਼ ਕੁਮਾਰ ਕਾਕਾ ਆਦਿ ਮੈਂਬਰਾਂ ਨੇ ਆਪਣਾ ਭਰਵਾਂ ਯੋਗਦਾਨ ਪਾਇਆ। ਅੰਤ ਵਿੱਚ ਸੁਸਾਇਟੀ ਵੱਲੋਂ ਹਾਜ਼ਰੀਨ ਨੂੰ ਜੂਟ ਦੇ ਥੈਲੇ ਵੰਡ ਕੇ ਪ੍ਰਦੂਸ਼ਨ ਮੁਕਤ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ ਗਿਆ।ਮੰਚ ਸੰਚਾਲਨ ਲੈਕਚਰਾਰ ਰਜਿੰਦਰ ਸਿੰਘ ਨੇ ਕੀਤਾ।

The post ਸਿੱਖਿਆ ਤੇ ਸਿਹਤ CM ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ: ਅਜੀਤਪਾਲ ਸਿੰਘ ਕੋਹਲੀ appeared first on TheUnmute.com - Punjabi News.

Tags:
  • ajit-pal-singh-kohli
  • breaking-news
  • health
  • news
  • punjab-government
  • punjab-health-department
  • punjab-news

ਚੰਡੀਗੜ੍ਹ, 24 ਜੁਲਾਈ 2023: ਗਿਆਨਵਾਪੀ ਮਾਮਲੇ (Gyanvapi) ‘ਚ ਸੁਪਰੀਮ ਕੋਰਟ ਨੇ 26 ਜੁਲਾਈ ਤੱਕ ASI ਦੇ ਸਰਵੇ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਮਸੀਤ ‘ਚ ਭੰਨਤੋੜ ਨਹੀਂ ਹੋਣੀ ਚਾਹੀਦੀ। ਇਸ ‘ਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਏ.ਐੱਸ.ਆਈ ਵੱਲੋਂ ਕੀਤੇ ਗਏ ਅੱਜ ਦੇ ਸਰਵੇਖਣ ਦੌਰਾਨ ਨਾ ਤਾਂ ਕੋਈ ਭੰਨਤੋੜ ਕੀਤੀ ਗਈ ਹੈ ਅਤੇ ਨਾ ਹੀ ਇਸ ਦੀ ਕੋਈ ਅਜਿਹੀ ਯੋਜਨਾ ਹੈ। ਫਿਲਹਾਲ ਸਰਵੇ ‘ਚ ਸਿਰਫ ਮਸੀਤ ਨੂੰ ਮਾਪਣ ਦਾ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੁਸਲਿਮ ਧਿਰ ਨੇ ਸਰਵੇਖਣ ਦਾ ਕੰਮ ਦੋ-ਤਿੰਨ ਦਿਨਾਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਤੁਹਾਨੂੰ ਦੱਸ ਦਈਏ ਕਿ ਭਾਰਤੀ ਪੁਰਾਤੱਤਵ ਸਰਵੇਖਣ (ਏਐਸਆਈ) ਨੇ ਸੋਮਵਾਰ ਨੂੰ ਗਿਆਨਵਾਪੀ ਵਿੱਚ ਇੱਕ ਸਰਵੇਖਣ ਕੀਤਾ ਸੀ। ਮੁਸਲਿਮ ਪੱਖ ਨੇ ਏਐਸਆਈ ਦੇ ਸਰਵੇਖਣ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਗਿਆਨਵਾਪੀ ਮਸੀਤ ਪ੍ਰਬੰਧਕ ਕਮੇਟੀ, ਅੰਜੁਮਨ ਇੰਤੇਜ਼ਾਮੀਆ ਮਸੀਤ ਨੇ ਵਾਰਾਣਸੀ ਜ਼ਿਲ੍ਹਾ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਸੀਨੀਅਰ ਵਕੀਲ ਹੁਜ਼ੈਫਾ ਅਹਿਮਦੀ ਅੰਜੁਮਨ ਇੰਤੇਜ਼ਾਮੀਆ ਮਸਜਿਦ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਤੁਹਾਨੂੰ ਦੱਸ ਦਈਏ ਕਿ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਗਿਆਨਵਾਪੀ ਦੇ ਸਰਵੇਖਣ ਦਾ ਹੁਕਮ ਦਿੱਤਾ ਸੀ। ਇਸ ‘ਤੇ ਸੁਪਰੀਮ ਕੋਰਟ ਨੇ ਗਿਆਨਵਾਪੀ (Gyanvapi) ਮਸੀਤ ਪ੍ਰਬੰਧਕ ਕਮੇਟੀ ਨੂੰ ਵਾਰਾਣਸੀ ਜ਼ਿਲ੍ਹਾ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾਉਣ ਲਈ ਇਲਾਹਾਬਾਦ ਹਾਈ ਕੋਰਟ ਨੂੰ ਅਪੀਲ ਕਰਨ ਲਈ ਕਿਹਾ ਹੈ। ਮੁਸਲਿਮ ਪੱਖ ਨੇ ਕਿਹਾ ਕਿ ਏਐਸਆਈ ਸਰਵੇਖਣ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ ਅਤੇ ਸਾਡੀ ਅਪੀਲ ਹੈ ਕਿ ਇਸ ਨੂੰ ਦੋ-ਤਿੰਨ ਦਿਨਾਂ ਲਈ ਮੁਲਤਵੀ ਕੀਤਾ ਜਾਵੇ।

The post ਸੁਪਰੀਮ ਕੋਰਟ ਨੇ ਗਿਆਨਵਾਪੀ ਮਸੀਤ ‘ਚ ਸਰਵੇਖਣ ‘ਤੇ 26 ਜੁਲਾਈ ਤੱਕ ਲਗਾਈ ਰੋਕ appeared first on TheUnmute.com - Punjabi News.

Tags:
  • breaking-news
  • gyanvapi-case
  • gyanvapi-mosque
  • news

ਪਟਿਆਲਾ 24 ਜੁਲਾਈ 2023: ਪੰਜਾਬੀ ਯੂਨੀਵਰਸਿਟੀ (Punjabi University) ਦੇ ਮਨੋਵਿਗਿਆਨ ਵਿਭਾਗ ਦੀ ਇੱਕ ਤਾਜ਼ਾ ਖੋਜ ਵਿੱਚ ਉਨ੍ਹਾਂ ਮਾਪਿਆਂ ਦੀਆਂ ਮਾਨਸਿਕ ਉਲਝਣਾਂ ਦੇ ਹੱਲ ਬਾਰੇ ਅਧਿਐਨ ਕੀਤਾ ਗਿਆ ਹੈ ਜੋ ਕਿਸੇ ਵੀ ਵਜ੍ਹਾ ਕਾਰਨ ਆਪਣੇ ਬੱਚਿਆਂ ਦੇ ਭੌਤਿਕ ਤੌਰ ਉੱਤੇ ਦੂਰ ਚਲੇ ਜਾਣ ਕਾਰਨ ਇਕੱਲਤਾ ਭੋਗਦਿਆਂ ਨਿਰਾਸ਼ਾ ਦਾ ਸ਼ਿਕਾਰ ਹੋ ਰਹੇ ਹਨ। ਡਾ. ਮਨਦੀਪ ਕੌਰ ਦੀ ਨਿਗਰਾਨੀ ਵਿੱਚ ਇਹ ਅਧਿਐਨ ਖੋਜਾਰਥੀ ਜੈਸਮੀਨ ਕੌਰ ਵੱਲੋਂ ਕੀਤਾ ਗਿਆ ਹੈ।

ਖੋਜ ਨਿਗਰਾਨ ਡਾ. ਮਨਦੀਪ ਕੌਰ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਵਿੱਚ ਬੱਚੇ ਆਪਣੇ ਬਿਹਤਰ ਰੁਜ਼ਗਾਰ, ਸਿੱਖਿਆ ਜਾਂ ਵਿਆਹ ਦੇ ਮੌਕਿਆਂ ਵਾਸਤੇ ਆਪਣੇ ਘਰਾਂ ਨੂੰ ਛੱਡਕੇ ਚਲੇ ਜਾਂਦੇ ਹਨ। ਇਸ ਮਾਮਲੇ ਵਿੱਚ ਭਾਰਤ ਵੀ ਕੋਈ ਅਪਵਾਦ ਨਹੀਂ ਹੈ, ਇਸ ਦਾ ਕਾਰਨ ਇਹ ਹੈ ਕਿ ਹੁਣ ਸੱਭਿਆਚਾਰਕ ਪ੍ਰਸਾਰ, ਸ਼ਹਿਰੀਕਰਨ, ਉਦਯੋਗਿਕ ਕ੍ਰਾਂਤੀ ਅਤੇ ਆਧੁਨਿਕ ਪਰਿਵਾਰ ਪ੍ਰਣਾਲੀਆਂ ਦੇ ਕਾਰਨ ਇਹ ਵਰਤਾਰਾ ਵੱਖ-ਵੱਖ ਸੱਭਿਆਚਾਰਕ ਸਮੂਹਾਂ ਵਿੱਚ ਲਗਾਤਾਰ ਵਧ ਰਿਹਾ ਹੈ।

ਭਾਰਤ ਵਿੱਚ ਵੀ ਦੇਸ਼ ਦੇ ਸਮਾਜਿਕ-ਆਰਥਿਕ ਦ੍ਰਿਸ਼ ਵਿੱਚ ਤਬਦੀਲੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨਿਊਕਲੀਅਰ ਪਰਿਵਾਰ ਪ੍ਰਣਾਲੀ ਦੇ ਉਭਾਰ ਅਤੇ ਪ੍ਰਸਿੱਧੀ ਨੂੰ ਜਨਮ ਦਿੱਤਾ ਹੈ। ਪਹਿਲਾਂ ਭਾਰਤੀ ਸੰਸਕ੍ਰਿਤੀ ਵਿੱਚ ਲੋਕ ਵੱਡੇ ਪਰਿਵਾਰਾਂ ਵਿੱਚ ਰਹਿੰਦੇ ਸਨ ਅਤੇ ਜਦੋਂ ਉਨ੍ਹਾਂ ਦੇ ਬੱਚੇ ਘਰ ਛੱਡ ਕੇ ਜਾਂਦੇ ਸਨ ਤਾਂ ਮਾਪੇ ਪਰਿਵਾਰ ਦੇ ਹੋਰ ਮੈਂਬਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਵਿੱਚ ਉਲਝ ਜਾਂਦੇ ਸਨ ਪਰ ਅੱਜ ਕੱਲ੍ਹ ਬਿਹਤਰ ਮੌਕਿਆਂ ਦੀ ਭਾਲ ਵਿੱਚ ਨੌਜਵਾਨ ਪੀੜ੍ਹੀ ਦੇ ਪਰਵਾਸ ਨੇ ਇੱਕ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਜਿੱਥੇ ਬਜ਼ੁਰਗ ਵਿਅਕਤੀ ਆਪਣੇ ਨੌਜਵਾਨ ਪਰਿਵਾਰਕ ਮੈਂਬਰਾਂ ਤੋਂ ਬਿਨਾਂ ਆਪਣੇ ਘਰਾਂ ਵਿੱਚ ਇਕੱਲੇ ਰਹਿਣ ਲਈ ਮਜ਼ਬੂਰ ਹਨ।

ਉਹ ਆਪਣੇ ਖੁਦ ਦੇ ਬਾਲਗ ਬੱਚਿਆਂ ਅਤੇ ਪੋਤੇ-ਪੋਤੀਆਂ ਦੀ ਗ਼ੈਰ-ਹਾਜ਼ਰੀ ਵਿੱਚ ਅਲੱਗ-ਥਲੱਗ ਅਤੇ ਇਕੱਲੇ ਰਹਿ ਗਏ ਮਹਿਸੂਸ ਕਰਦੇ ਹਨ ਜੋ ਉਹਨਾਂ ਨੂੰ ਇੱਕ ਮਾਪੇ ਹੋਣ ਅਤੇ ਸਰਗਰਮ ਪਰਵਰਿਸ਼ ਕਰਤਾ ਵਜੋਂ ਆਪਣੀ ਪਛਾਣ ਦੀ ਹਾਨੀ ਦੇ ਅਹਿਸਾਸ ਨਾਲ਼ ਭਾਵਨਾਤਮਕ ਤੌਰ ‘ਤੇ ਕਸ਼ਟ ਵਿੱਚ ਪਾਉਂਦਾ ਹੈ ਅਤੇ ਅਸੁਰੱਖਿਅਤ ਮਹਿਸੂਸ ਕਰਨ ਲਈ ਮਜ਼ਬੂਰ ਕਰਦਾ ਹੈ।

ਅਜਿਹੀ ਹਾਲਤ ਵਿੱਚ ਇਹ ਮਾਪੇ ਨਕਾਰਾਤਮਕ ਵਿਚਾਰਾਂ ਵਿਚ ਇੰਨੇ ਉਲਝ ਜਾਂਦੇ ਹਨ ਕਿ ਉਨ੍ਹਾਂ ਦਾ ਮਨ ਇਹ ਸੋਚਦਾ ਰਹਿੰਦਾ ਹੈ ਕਿ ਉਹ ਬਹੁਤ ਇਕੱਲੇ ਹਨ, ਉਨ੍ਹਾਂ ਦੇ ਬੱਚੇ ਹੁਣ ਉਨ੍ਹਾਂ ਉੱਤੇ ਨਿਰਭਰ ਨਹੀਂ ਰਹਿਣਗੇ, ਜ਼ਿੰਦਗੀ ਅਰਥਮਈ ਨਹੀਂ ਰਹੀ ਹੈ, ਉਨ੍ਹਾਂ ਦੇ ਜੀਵਨ ਵਿਚ ਕੁਝ ਵੀ ਨਹੀਂ ਬਚਿਆ ਹੈ ਆਦਿ। ਉਨ੍ਹਾਂ ਦਾ ਮਨ ਨਕਾਰਾਤਮਕ ਸੋਚਣ ਵਿਚ ਇੰਨਾ ਰੁੱਝ ਜਾਂਦਾ ਹੈ ਕਿ ਉਨ੍ਹਾਂ ਲਈ ਇਹ ਸੋਚਣਾ ਬਹੁਤ ਮੁਸ਼ਕਲ ਹੁੰਦਾ ਹੈ ਕਿ ਇਸ ਤਣਾਅਪੂਰਨ ਸਥਿਤੀ ਦਾ ਸਾਮ੍ਹਣਾ ਕਿਵੇਂ ਕਰਨਾ ਹੈ ਅਤੇ ਇਸ ਵਿੱਚੋਂ ਬਾਹਰ ਕਿਵੇਂ ਆਉਣਾ ਹੈ।

ਡਾ. ਮਨਦੀਪ ਨੇ ਦੱਸਿਆ ਕਿ ਇਸ ਕਰਕੇ, ਇਸ ਖੋਜ ਦਾ ਸੰਚਾਲਨ ਮਨੋਵਿਗਿਆਨ ਵਿੱਚ ‘ਐਂਪਟੀ ਨੈਸਟ ਸਿੰਡਰੋਮ’ ਦੇ ਨਾਮ ਨਾਲ਼ ਜਾਣੇ ਜਾਂਦੇ ਸਿੰਡਰੋਮ, ਜਿਸ ਨੂੰ ਕਿ ‘ਖਾਲੀ ਆਲ੍ਹਣੇ ਵਾਲਾ ਪੜਾਅ’ ਵੀ ਕਿਹਾ ਜਾ ਸਕਦਾ ਹੈ, ਦੀ ਸਥਿਤੀ ਨਾਲ ਸਿੱਝਣ ਵਿੱਚ ਮਾਪਿਆਂ ਦੀ ਸਹਾਇਤਾ ਕਰਨ ਦੇ ਤਰੀਕੇ ਲੱਭਣ ਲਈ ਅਤੇ ਉਹਨਾਂ ਨੂੰ ਇਸ ਤੱਥ ਬਾਰੇ ਸਿੱਖਿਅਤ ਕਰਨ ਲਈ ਕੀਤਾ ਗਿਆ ਸੀ ਕਿ ਉਹ ਇਕੱਲੇ ਨਹੀਂ ਹਨ। ਉਨ੍ਹਾਂ ਦੱਸਿਆ ਕਿ ਵਿਲੀਅਮ ਗਲਾਸਰ ਵੱਲੋਂ ਵਿਕਸਤ ਕੀਤੀ ਗਈ ‘ਰਿਐਲਿਟੀ ਥੈਰੇਪੀ’ ਨੂੰ ਇਸ ਅਧਿਐਨ ਵਿੱਚ ਇੱਕ ਵਿਧੀ ਵਜੋਂ ਵਰਤਿਆ ਗਿਆ ਹੈ।

ਖੋਜਾਰਥੀ ਜੈਸਮੀਨ ਕੌਰ ਨੇ ਦੱਸਿਆ ਕਿ ਇਸ ਅਧਿਐਨ ਵਿੱਚ 45 ਤੋਂ 65 ਸਾਲ ਦੀ ਉਮਰ ਦੇ 400 ਭਾਗੀਦਾਰਾਂ ਨੂੰ ਸ਼ਾਮਲ ਕੀਤਾ ਗਿਆ। ਇਸ ਅਧਿਐਨ ਨੇ ਮਾਤਾ ਅਤੇ ਪਿਤਾ ਦੋਵਾਂ ‘ਤੇ ਕੇਂਦ੍ਰਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਭਾਗੀਦਾਰਾਂ ਦੀ ਕਈ ਸਾਰੀਆਂ ਤਕਨੀਕਾਂ ਨਾਲ ਜਾਣ-ਪਛਾਣ ਕਰਵਾਈ ਗਈ ਸੀ ਕਿਉਂਕਿ ਸਾਡੇ ਟੀਚਿਆਂ ਵਿੱਚੋਂ ਇੱਕ ਇਹ ਸੀ ਕਿ ਮਾਪਿਆਂ ਨੂੰ ਇੱਕ ਮਨੋਵਿਗਿਆਨਕ ਮੁੱਢਲੀ ਸਹਾਇਤਾ ਕਿਟ ਦੇ ਰੂਪ ਵਿੱਚ ਔਜ਼ਾਰਾਂ ਨਾਲ ਲੈਸ ਕਰਨਾ ਹੈ। ਅਧਿਐਨ ਵਿੱਚ ਵਰਤੀਆਂ ਗਈਆਂ ਵੱਖ-ਵੱਖ ਤਕਨੀਕਾਂ ਨੇ ਮਾਪਿਆਂ ਨੂੰ ਨਕਾਰਾਤਮਕ ਵਿਚਾਰ ਪ੍ਰਕਿਰਿਆ ਤੋਂ ਵੱਖ ਹੋਣ ਵਿੱਚ ਮਦਦ ਕੀਤੀ। ਕੌਰਡ ਕਟਿੰਗ ਕਰਨਾ, ਮਾਨਸਿਕ ਸ਼ਾਂਤੀ ਲਈ ਡੂੰਘੇ ਸਾਹ ਲੈਣਾ, ਅਤੇ ਜੈਕਬਸਨ ਵਿਧੀ ਨਾਲ਼ ਆਰਾਮ ਕਰਨ ਦੀ ਤਕਨੀਕ ਅਜਿਹੇ ਬਹੁਤ ਸਾਰੇ ਤਰੀਕੇ ਸਨ ਜੋ ਕਾਰਗਰ ਸਿੱਧ ਹੋਏ।

ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਪਹਿਲਾਂ ਹੋਏ ਸਾਰੇ ਅਧਿਐਨਾਂ ਦੇ ਉਲਟ, ਇਹ ਖੋਜ ਦਰਸਾਉਂਦੀ ਹੈ ਕਿ ਪਿਤਾਵਾਂ ਨੂੰ ਵੀ ਆਪਣੇ ਬੱਚਿਆਂ ਦੀਆਂ ਜ਼ਿੰਦਗੀਆਂ ਵਿੱਚ ਵਧੀ ਹੋਈ ਸ਼ਮੂਲੀਅਤ ਅਤੇ ਘਰ ਵਿੱਚ ਜ਼ਿੰਮੇਵਾਰੀਆਂ ਸਾਂਝੀਆਂ ਕਰਨ ਕਰ ਕੇ ਮਾਵਾਂ ਵਾਂਗ ਇਸ ਸਿੰਡਰੋਮ ਦਾ ਅਨੁਭਵ ਹੁੰਦਾ ਹੈ। ਇਸ ਖੋਜ ਨੇ ਮਾਪਿਆਂ ਨੂੰ ਨਵੀਆਂ ਰੁਚੀਆਂ ਦੀ ਖੋਜ ਕਰਕੇ, ਨਵੇਂ ਰਿਸ਼ਤੇ ਬਣਾ ਕੇ, ਅਤੇ ਇੱਕ ਬਿਹਤਰ ਭਵਿੱਖ ਦੀ ਉਡੀਕ ਕਰਨ ਅਤੇ ਆਪਣੇ ਖਾਲੀ ਆਲ੍ਹਣੇ ਦੇ ਪੜਾਅ ਦਾ ਅਨੰਦ ਲੈਣ ਲਈ ਸਿੱਖਣ ਦੁਆਰਾ ਆਪਣੇ ਜੀਵਨ ਨੂੰ ਮੁੜ-ਸੁਰਜੀਤ ਕਰਨ ਵਿੱਚ ਸਹਾਇਤਾ ਕੀਤੀ।

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਖੋਜਾਰਥੀ ਅਤੇ ਨਿਗਰਾਨ ਨੂੰ ਇਸ ਖੋਜ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਪੰਜਾਬ ਵਿੱਚੋਂ ਵੱਡੇ ਪੱਧਰ ਉੱਤੇ ਹੋ ਰਹੇ ਪਰਵਾਸ ਦੇ ਹਵਾਲੇ ਨਾਲ਼ ਵੇਖੀਏ ਤਾਂ ਇਹ ਖੋਜ ਬਹੁਤ ਹੀ ਸਾਰਥਿਕ ਹੈ ਜੋ ਮਨੋਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੇ ਮਾਹਿਰਾਂ ਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਲਈ ਮਦਦਗਾਰ ਸਹਾਈ ਹੋਵੇਗੀ।

The post ਬੱਚੇ ਦੂਰ ਹੋਣ ਕਾਰਨ ਇਕੱਲੇ ਰਹਿ ਗਏ ਮਾਪਿਆਂ ਦੀਆਂ ਮਾਨਸਿਕ ਉਲਝਣਾਂ ਦੇ ਹੱਲ ਬਾਰੇ ਪੰਜਾਬੀ ਯੂਨੀਵਰਸਿਟੀ ਨੇ ਕੀਤਾ ਅਧਿਐਨ appeared first on TheUnmute.com - Punjabi News.

Tags:
  • health-news
  • health-tips
  • mental-confusion
  • mental-health
  • news
  • punjabi-university

ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

Monday 24 July 2023 07:09 AM UTC+00 | Tags: breaking-news jalandhar latest-news lohian news punjab-floods shahkot. shahkot-sub-division the-unmute-breaking-news the-unmute-latest-news vishesh-sarangal

ਜਲੰਧਰ, 24 ਜੁਲਾਈ 2023: ਸ਼ਾਹਕੋਟ ਸਬ-ਡਿਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਬਲਾਕ ਅਧੀਨ ਪੈਂਦੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਨ੍ਹਾਂ ਸਕੂਲਾਂ ਵਿੱਚ 24 ਤੋਂ 26 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

PunjabKesari

The post ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ appeared first on TheUnmute.com - Punjabi News.

Tags:
  • breaking-news
  • jalandhar
  • latest-news
  • lohian
  • news
  • punjab-floods
  • shahkot.
  • shahkot-sub-division
  • the-unmute-breaking-news
  • the-unmute-latest-news
  • vishesh-sarangal

CM ਮਾਨ ਨੇ ਸਰਕਾਰੀ ਸਕੂਲਾਂ 'ਚ ਦਾਖਲੇ ਵਧਣ 'ਤੇ ਖੁਸ਼ੀ ਪ੍ਰਗਟਾਈ, ਕਿਹਾ- ਸਿੱਖਿਆ ਕ੍ਰਾਂਤੀ ਵੱਲ ਵਧ ਰਿਹੈ ਪੰਜਾਬ

Monday 24 July 2023 07:16 AM UTC+00 | Tags: breaking-news chief-minister-bhagwant-mann education government-schools harjot-singh-bains news pre-primary punjab punjab-government-school school-admission

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਵੱਧ ਬੱਚਿਆਂ ਨੇ ਦਾਖਲਾ ਲਿਆ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ (Government Schools) ਵਿੱਚ ਦਾਖਲਾ ਪਿਛਲੇ ਸਾਲਾਂ ਨਾਲੋਂ ਵੱਧ ਹੋਇਆ ਹੈ। ਪ੍ਰੀ-ਪ੍ਰਾਇਮਰੀ (1) ਵਿੱਚ 16.3% ਅਤੇ ਪ੍ਰੀ-ਪ੍ਰਾਇਮਰੀ (2) ਵਿੱਚ 9.9% ਦਾ ਵਾਧਾ ਹੋਇਆ ਹੈ। ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਬੱਚਿਆਂ ਨੂੰ ਪੜਾਈ ਦਾ ਵਧੀਆ ਮਾਹੌਲ ਦੇਈਏ | ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੀ ਹੈ |

The post CM ਮਾਨ ਨੇ ਸਰਕਾਰੀ ਸਕੂਲਾਂ ‘ਚ ਦਾਖਲੇ ਵਧਣ ‘ਤੇ ਖੁਸ਼ੀ ਪ੍ਰਗਟਾਈ, ਕਿਹਾ- ਸਿੱਖਿਆ ਕ੍ਰਾਂਤੀ ਵੱਲ ਵਧ ਰਿਹੈ ਪੰਜਾਬ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • education
  • government-schools
  • harjot-singh-bains
  • news
  • pre-primary
  • punjab
  • punjab-government-school
  • school-admission

ਭਾਰਤ-ਪਾਕਿਸਤਾਨ ਸਰਹੱਦ ਨੇੜੇ BSF ਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3.7 ਕਿੱਲੋ ਹੈਰੋਇਨ ਬਰਾਮਦ

Monday 24 July 2023 07:44 AM UTC+00 | Tags: breaking-news bsf drugs india-pakistan-border news police-search-operation punjab-police search-operation the-unmute-breaking-news the-unmute-punjabi-news

ਤਰਨ ਤਾਰਨ, 24 ਜੁਲਾਈ 2023: ਭਾਰਤ-ਪਾਕਿਸਤਾਨ ਸਰਹੱਦ (India-Pakistan Border) ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਭਾਰ 3 ਕਿੱਲੋ 700 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਵਿੱਚ ਬੀਓਪੀ ਰਾਜੋਕੇ ਅਧੀਨ ਪੈਂਦੇ ਇਲਾਕੇ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐਸ.ਐਫ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸਰਪੰਚ ਮਹਿਤਾਬ ਸਿੰਘ ਪੁੱਤਰ ਬਾਜ ਸਿੰਘ ਵਾਸੀ ਰਾਜੋਕੇ ਦੇ ਖੇਤਾਂ ਵਿੱਚੋਂ 1 ਪੈਕਟ ਹੈਰੋਇਨ ਜਿਸ ਦਾ ਵਜ਼ਨ 3.7 ਕਿੱਲੋ ਹੈ, ਇਸ ਪੈਕੇਟ ਨੂੰ ਖੋਲ੍ਹਣ 'ਤੇ ਉਸ 'ਚੋਂ 3 ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੈਰੋਇਨ ਕਿਸੇ ਡਰੋਨ ਤੋਂ ਡਿੱਗੀ ਹੋ ਸਕਦੀ ਹੈ | ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

The post ਭਾਰਤ-ਪਾਕਿਸਤਾਨ ਸਰਹੱਦ ਨੇੜੇ BSF ਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3.7 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News.

Tags:
  • breaking-news
  • bsf
  • drugs
  • india-pakistan-border
  • news
  • police-search-operation
  • punjab-police
  • search-operation
  • the-unmute-breaking-news
  • the-unmute-punjabi-news

27 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ

Monday 24 July 2023 07:49 AM UTC+00 | Tags: aam-aadmi-party breaking-news chandigarh cm-bhagwant-mann latest-news news punjab-cabinet punjab-cabinet-meeting the-unmute-breaking-news the-unmute-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

Punjab Cabinet

 

The post 27 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh
  • cm-bhagwant-mann
  • latest-news
  • news
  • punjab-cabinet
  • punjab-cabinet-meeting
  • the-unmute-breaking-news
  • the-unmute-news

ਚੰਡੀਗੜ੍ਹ, 24 ਜੁਲਾਈ 2023: ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਮਣੀਪੁਰ ਮੁੱਦੇ ‘ਤੇ ਸਦਨ ‘ਚ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (ਆਪ ਸੰਸਦ ਮੈਂਬਰ ਸੰਜੇ ਸਿੰਘ) (MP Sanjay Singh) ਨੂੰ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਹੈ। ਅਜਿਹਾ ਸੰਜੇ ਸਿੰਘ ਦੇ ਵਤੀਰੇ ਦੇ ਮੱਦੇਨਜ਼ਰ ਕੀਤਾ ਗਿਆ ਸੀ।

ਸੰਸਦ ਮੈਂਬਰ ਪਿਊਸ਼ ਗੋਇਲ ਨੇ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਦਨ ਨੇ ਆਵਾਜ਼ੀ ਵੋਟ ਨਾਲ ਸਵੀਕਾਰ ਕਰ ਲਿਆ। ਮਤਾ ਪੇਸ਼ ਕਰਨ ਤੋਂ ਪਹਿਲਾਂ, ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਦਾ ਨਾਂ ਉਸ ਦੇ ‘ਅਣਉਚਿਤ ਵਿਵਹਾਰ’ ਲਈ ਲਿਆ ਅਤੇ ਉਸ ਨੂੰ ਚਿਤਾਵਨੀ ਵੀ ਦਿੱਤੀ।

‘ਆਪ’ ਸੰਸਦ ਮੈਂਬਰ ਨੂੰ ਮੁਅੱਤਲ ਕਰਨ ਤੋਂ ਤੁਰੰਤ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਕਿਉਂਕਿ ਵਿਰੋਧੀ ਮੈਂਬਰਾਂ ਨੇ ਸਦਨ ‘ਚ ਹੰਗਾਮਾ ਕੀਤਾ। ਸੰਜੇ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਣੀਪੁਰ ਮੁੱਦੇ ‘ਤੇ ਸਦਨ ‘ਚ ਬਿਆਨ ਦੇਣ ਦੀ ਮੰਗ ਕਰ ਰਹੇ ਸਨ। ਤੁਹਾਨੂੰ ਦੱਸ ਦਈਏ ਕਿ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ।

The post ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੂਰੇ ਮਾਨਸੂਨ ਸੈਸ਼ਨ ਲਈ ਕੀਤਾ ਮੁਅੱਤਲ appeared first on TheUnmute.com - Punjabi News.

Tags:
  • breaking-news
  • mp
  • mp-sanjay-singh
  • news
  • sanjay-singh

ਬਠਿੰਡਾ 'ਚ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਜਾਰੀ

Monday 24 July 2023 08:21 AM UTC+00 | Tags: bathinda breaking-news latest-news manpreet-badal manpreet-singh-badal news punjab-news the-unmute-breaking-news vigilance-bureau

ਚੰਡੀਗੜ੍ਹ, 24 ਜੁਲਾਈ 2023: ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Badal) ਤੋਂ ਪੁੱਛਗਿੱਛ ਕਰ ਰਹੀ ਹੈ। ਅੱਜ ਮਨਪ੍ਰੀਤ ਬਾਦਲ ਜਾਇਦਾਦ ਦੀ ਖਰੀਦੋ-ਫਰੋਖਤ ਦੇ ਮਾਮਲੇ ਵਿੱਚ ਬਠਿੰਡਾ ਦੇ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਵਿਜੀਲੈਂਸ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ। ਮਨਪ੍ਰੀਤ ਬਾਦਲ ‘ਤੇ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ‘ਚ ਵਪਾਰਕ ਜਾਇਦਾਦ ਸਸਤੇ ਭਾਅ ਖਰੀਦਣ ਅਤੇ ਅਨਾਜ ਦੀ ਢੋਆ-ਢੁਆਈ ‘ਚ ਘਪਲੇ ਕਰਨ ਦੇ ਦੋਸ਼ ਲੱਗੇ ਹਨ |

The post ਬਠਿੰਡਾ ‘ਚ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਜਾਰੀ appeared first on TheUnmute.com - Punjabi News.

Tags:
  • bathinda
  • breaking-news
  • latest-news
  • manpreet-badal
  • manpreet-singh-badal
  • news
  • punjab-news
  • the-unmute-breaking-news
  • vigilance-bureau

ਪੰਜਾਬ ਕਾਂਗਰਸ ਦੇ ਆਗੂ ਗਠਜੋੜ ਨੂੰ ਲੈ ਕੇ ਮਲਿਕਾਅਰਜੁਨ ਖੜਗੇ ਨਾਲ ਕਰਨਗੇ ਮੁਲਾਕਾਤ

Monday 24 July 2023 08:35 AM UTC+00 | Tags: aam-aadmi-party arvind-kejriwal bhagwant-mann breaking-news delho-ordinence india news partap-singh-baja partap-singh-bajwa punjab-congress punjabi-news the-unmute-breaking-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਕਾਂਗਰਸ (Punjab Congress) ਦੇ ਆਗੂ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਬਾਰੇ ਆਪਣੀ ਰਾਏ ਦੇਣਗੇ। ਜਦਕਿ ਕਾਂਗਰਸ ਨੇ ‘ਆਪ’ ਦੇ ਸਮਰਥਨ ‘ਚ ਇੰਡੀਆ (I.N.D.I.A) ਨਾਲ ਗਠਜੋੜ ਲਈ ਸਹਿਮਤੀ ਪ੍ਰਗਟਾਈ ਹੈ।

ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਕੌਮੀ ਪ੍ਰਧਾਨ ਨਾਲ ਵੀ ਮੁਲਾਕਾਤ ਕਰਨਗੇ। ਜਦਕਿ ਇਸ ਤੋਂ ਪਹਿਲਾਂ ਬਾਜਵਾ ਸਮੇਤ ਸਮੁੱਚੀ ਪੰਜਾਬ ਕਾਂਗਰਸ 'ਆਪ' ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਚੁੱਕੀ ਹੈ। ਪ੍ਰਤਾਪ ਬਾਜਵਾ ਨੇ ਵੀ ‘ਆਪ’ ਨਾਲ ਗਠਜੋੜ ਨਾ ਕਰਨ ਦੀ ਗੱਲ ਕਹੀ ਹੈ। ਪਰ ਜਦੋਂ ਤੋਂ ਕਾਂਗਰਸ ਆਈ.ਐਨ.ਡੀ.ਆਈ.ਏ. ਦਾ ਹਿੱਸਾ ਬਣੀ ਹੈ, ਪੰਜਾਬ ਕਾਂਗਰਸ ਦੁਚਿੱਤੀ ਵਿੱਚ ਹੈ। ਇਹੀ ਕਾਰਨ ਹੈ ਕਿ ਅੱਜ ਪੰਜਾਬ ਕਾਂਗਰਸ ਦੇ ਆਗੂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਗੱਲਬਾਤ ਕਰਨ ਜਾ ਰਹੇ ਹਨ।

ਵਿਜੀਲੈਂਸ ਵੱਲੋਂ ਪੰਜਾਬ ਕਾਂਗਰਸ (Punjab Congress) ਦੇ ਆਗੂਆਂ ਖਿਲਾਫ ਇੱਕ ਤੋਂ ਬਾਅਦ ਇੱਕ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਵਿਧਾਇਕ ਬਰਿੰਦਰ ਮੀਤ ਪਾਹੜਾ ਅਤੇ ਹੋਰਾਂ ਖ਼ਿਲਾਫ਼ ਵਿਜੀਲੈਂਸ ਜਾਂਚ ਚੱਲ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਵੀ ਗੁੱਸਾ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਦੋਵੇਂ ਪਾਰਟੀਆਂ ਆਪਸ ‘ਚ ਟਕਰਾ ਰਹੀਆਂ ਹਨ।

The post ਪੰਜਾਬ ਕਾਂਗਰਸ ਦੇ ਆਗੂ ਗਠਜੋੜ ਨੂੰ ਲੈ ਕੇ ਮਲਿਕਾਅਰਜੁਨ ਖੜਗੇ ਨਾਲ ਕਰਨਗੇ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • arvind-kejriwal
  • bhagwant-mann
  • breaking-news
  • delho-ordinence
  • india
  • news
  • partap-singh-baja
  • partap-singh-bajwa
  • punjab-congress
  • punjabi-news
  • the-unmute-breaking-news

ਪੰਜਾਬ ਦੇ ਨੌਜਵਾਨਾਂ ਨੂੰ ਅੰਗਰੇਜ਼ੀ 'ਚ ਨਿਪੁੰਨ ਬਣਾਉਣ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ

Monday 24 July 2023 09:47 AM UTC+00 | Tags: breaking-news british-council department-of-higher-education department-of-higher-education-punjab english english-speaking harjot-singh harjot-singh-bains news work-programme

ਚੰਡੀਗੜ੍ਹ, 24 ਜੁਲਾਈ 2023: ਇੰਗਲਿਸ਼ ਫਾਰ ਵਰਕ ਪ੍ਰੋਗਰਾਮ ਦੇ ਤਹਿਤ ਉਚੇਰੀ ਸਿੱਖਿਆ ਵਿਭਾਗ ਅਤੇ ਬ੍ਰਿਟਿਸ਼ ਕਾਉਂਸਿਲ ਵਿਚਕਾਰ ਇੱਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਨੌਜਵਾਨਾਂ ਨੂੰ ਆਲਮੀ ਪੱਧਰ ‘ਤੇ ਮੁਕਾਬਲਾ ਕਰਨ ਲਈ ਹੋਰ ਆਤਮਵਿਸ਼ਵਾਸੀ ਬਣਾਉਣ ਲਈ ਪੰਜਾਬ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਅਹਿਮ ਫੈਸਲਾ ਲਿਆ ਹੈ। ਉਚੇਰੀ ਸਿੱਖਿਆ ਵਿਭਾਗ ਐਮਓਯੂ ਤਹਿਤ ਅੰਗਰੇਜ਼ੀ (English) ਦੀ ਮੁਫ਼ਤ ਸਿਖਲਾਈ ਲਈ ਪਹਿਲੇ ਬੈਚ ਵਿੱਚ 5000 ਵਿਦਿਆਰਥੀਆਂ ਦੀ ਚੋਣ ਕਰੇਗਾ ਅਤੇ ਇਹ ਅੰਗਰੇਜ਼ੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ।

The post ਪੰਜਾਬ ਦੇ ਨੌਜਵਾਨਾਂ ਨੂੰ ਅੰਗਰੇਜ਼ੀ ‘ਚ ਨਿਪੁੰਨ ਬਣਾਉਣ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ appeared first on TheUnmute.com - Punjabi News.

Tags:
  • breaking-news
  • british-council
  • department-of-higher-education
  • department-of-higher-education-punjab
  • english
  • english-speaking
  • harjot-singh
  • harjot-singh-bains
  • news
  • work-programme

ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਮੁੱਠਭੇੜ ਉਪਰੰਤ ਦੋ ਬਦਮਾਸ਼ ਕਾਬੂ

Monday 24 July 2023 09:57 AM UTC+00 | Tags: bhagsar bhagsar-police breaking-news encounter latest-news news punjab-police sri-muktsar-sahib-police ssp-of-sri-muktsar-sahib village-bhagsar

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib)  ਪੁਲਿਸ ਨੇ ਬੀਤੀ ਰਾਤ ਪਿੰਡ ਭਾਗਸਰ ਕੋਲ ਹੋਈ ਮੁੱਠਭੇੜ ਵਿਚ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਜਖ਼ਮੀ ਹਾਲਤ ਵਿਚ ਦੋਵੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਹਸਪਤਾਲ ਵਿਖੇ ਇਲਾਜ ਅਧੀਨ ਹਨ। ਇਸ ਮਾਮਲੇ ਵਿਚ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਕਾਨਫਰੰਸ਼ ਕਰਕੇ ਜਾਣਕਾਰੀ ਦਿੱਤੀ।

ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਲੜਕੀ ਦੇ ਪੈਰ ‘ਤੇ ਗੋਲੀ ਮਾਰਨ ਦੀ ਘਟਨਾ ਵਾਪਰੀ । ਜਿਸ ਵਿਚ ਲੜਕੀ ਜਖ਼ਮੀ ਹੋ ਗਈ, ਪੁਲਿਸ ਤਫ਼ਤੀਸ਼ ਵਿਚ ਸਾਹਮਣੇ ਆਇਆ ਕਿ ਇਸ ਘਟਨਾ ਨੂੰ ਗੈਂਗਸ਼ਟਰ ਗਤੀਵਿਧੀਆਂ ਵਿਚ ਹੱਥ ਰੱਖਣ ਵਾਲੇ ਅਜੈ ਗੂੰਬਰ ਨੇ ਅੰਜ਼ਾਮ ਦਿੱਤਾ ਹੈ। ਅਜੈ ਗੂੰਬਰ ਦੀ ਭਾਲ ਵਿਚ ਪੁਲਿਸ ਨੇ ਪਿੰਡ ਚੱਕ ਮਦਰੱਸਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਉਹਨਾਂ ਪੁਲਿਸ ਤੇ ਗੋਲੀਬਾਰੀ ਵੀ ਕੀਤੀ ਅਤੇ ਪੁਲਿਸ ਵੱਲੋਂ ਕੀਤੀ ਗਈ ਸਾਹਮਣੇ ਤੋਂ ਗੋਲੀਬਾਰੀ ਵਿਚ ਅਜੈ ਗੂੰਬਰ ਦੀ ਲੱਤ ‘ਤੇ ਗੋਲੀ ਲੱਗੀ ਅਤੇ ਇਸ ਦੇ ਨਾਲ ਦਾ ਸਾਥੀ ਸੰਨੀ ਭਿੰਡਰ ਵੀ ਜ਼ਖਮੀ ਹੋ ਗਿਆ। ਦੋਵਾਂ ਨੂੰ ਪੁਲਿਸ ਨੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਜਿੱਥੇ ਇਹ ਦੋਵੇ ਇਲਾਜ ਅਧੀਨ ਹਨ। ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅਜੈ ਗੂੰਬਰ ਇਸ ਸਮੇਂ ਸੁੱਖਾ ਦਾਨੁਕੇ ਦੇ ਗਰੁੱਪ ਲਈ ਕੰਮ ਕਰ ਰਿਹਾ ਸੀ, ਉਹ ਲੋਕਾਂ ਤੋਂ ਫਿਰੌਤੀਆਂ ਮੰਗਦਾ ਸੀ ਅਤੇ ਦਾਨੁਕੇ ਅਤ ਲਾਰੈਂਸ ਬਿਸ਼ਨੋਈ ਗੈਂਗ ਵਿਚਕਾਰ ਚੱਲ ਰਹੀ ਦੁਸ਼ਮਣੀ ਦੌਰਾਨ ਉਸ ਨੇ ਹੋਰ ਵੀ ਘਟਨਾਵਾਾਂ ਨੂੰ ਅੰਜ਼ਾਮ ਦਿੱਤਾ।

ਇਸ ‘ਤੇ ਫਰੀਦਕੋਟ ਅਤੇ ਮੋਹਾਲੀ ਵਿਖੇ ਅਜਿਹੀਆਂ ਵਾਰਦਾਤਾਂ ਦੇ ਮਾਮਲੇ ਦਰਜ਼ ਹਨ। ਇਸ ਦੇ ਨਾਲ ਕਾਬੂ ਕੀਤਾ ਗਿਆ ਗਿਆ ਵਿਅਕਤੀ ਸੰਨੀ ਭਿੰਡਰ ਵੀ ਅਮਰੀਕਾ ਰਹਿ ਰਹੇ ਮਨੀ ਭਿੰਡਰ ਲਈ ਕੰਮ ਕਰਦਾ ਸੀ ਅਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸੀ। ਇਹਨਾਂ ਤੋਂ ਇੱਕ 315 ਬੋਰ ਦੇਸੀ ਕੱਟਾ, ਇੱਕ 32 ਬੋਰ ਪਿਸਤੌਲ ਅਤੇ ਰੌਂਦ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਿਸ ਨੂੰ ਹੋਰ ਪੁੱਛਗਿੱਛ ਵਿਚ ਖੁਲਾਸੇ ਹੋਣ ਦੀ ਉਮੀਦ ਹੈ।

 

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਮੁੱਠਭੇੜ ਉਪਰੰਤ ਦੋ ਬਦਮਾਸ਼ ਕਾਬੂ appeared first on TheUnmute.com - Punjabi News.

Tags:
  • bhagsar
  • bhagsar-police
  • breaking-news
  • encounter
  • latest-news
  • news
  • punjab-police
  • sri-muktsar-sahib-police
  • ssp-of-sri-muktsar-sahib
  • village-bhagsar

ਚੰਡੀਗੜ੍ਹ , 24 ਜੁਲਾਈ 2023: ਟਵਿੱਟਰ (Twitter) ਦਾ ਨਵਾਂ ਨਾਮ ਹੁਣ ‘ਐਕਸ’ ਹੈ। ਕੰਪਨੀ ਦੇ ਮਾਲਕ ਐਲੋਨ ਮਸਕ ਨੇ X.com ਨੂੰ Twitter.com ਨਾਲ ਲਿੰਕ ਕੀਤਾ ਹੈ। ਯਾਨੀ x.com ਲਿਖਣ ‘ਤੇ ਤੁਸੀਂ ਸਿੱਧੇ ਟਵਿੱਟਰ ਦੀ ਵੈੱਬਸਾਈਟ ‘ਤੇ ਪਹੁੰਚ ਜਾਓਗੇ। ਹੁਣ ਮਾਈਕ੍ਰੋਬਲਾਗਿੰਗ ਪਲੇਟਫਾਰਮ ਦਾ ਨੀਲੀ ਚਿੜੀ ਵਾਲਾ ਲੋਗੋ ਵੀ ਬਦਲ ਗਿਆ ਹੈ।

ਐਲਨ ਮਸਕ ਨੇ ਵੀ ਆਪਣੀ ਪ੍ਰੋਫਾਈਲ ਤਸਵੀਰ ਨੂੰ ਬਦਲ ਕੇ ‘ਐਕਸ’ ਕਰ ਦਿੱਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਵੀ ਪਿੰਨ ਕੀਤਾ ਜਿਸ ਵਿੱਚ ਟਵਿੱਟਰ ਦਾ ਲੋਗੋ ਇੱਕ ਐਕਸ ਵਿੱਚ ਬਦਲਦਾ ਦਿਖਾਈ ਦੇ ਰਿਹਾ ਹੈ। ਐਕਸ ਇੱਕ ਅਜਿਹਾ ਪਲੇਟਫਾਰਮ ਹੋਵੇਗਾ ਜੋ ਸਭ ਕੁਝ ਪ੍ਰਦਾਨ ਕਰ ਸਕਦਾ ਹੈ, ਜਿਸ ਵਿੱਚ ਹੀ ਭੁਗਤਾਨ, ਬੈਂਕਿੰਗ ਅਤੇ ਈ-ਕਾਮਰਸ ਵਰਗੀਆਂ ਸੇਵਾਵਾਂ ਸ਼ਾਮਲ ਹਨ |

ਐਲਨ ਮਸਕ ਨੇ ਪਿਛਲੇ ਸਾਲ ਲਗਭਗ 44 ਅਰਬ ਡਾਲਰ ਵਿੱਚ ਟਵਿੱਟਰ (Twitter) ਖਰੀਦਿਆ ਸੀ। ਉਦੋਂ ਤੋਂ, ਉਹ ਟਵਿੱਟਰ ਤੋਂ ਮਾਲੀਆ ਪੈਦਾ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਐਲਨ ਮਸਕ ਨੇ ਸਿਰਫ ਮਾਲੀਆ ਲਈ ਬਲੂ ਟਿੱਕ ਚਲਾਈ । ਇਸ ਤੋਂ ਇਲਾਵਾ ਐਲਨ ਮਸਕ ਨੇ ਫ੍ਰੀ ਅਕਾਊਂਟ ਤੋਂ ਟਵੀਟ ਕਰਨ ਅਤੇ ਦੇਖਣ ‘ਤੇ ਵੀ ਸੀਮਾ ਲਗਾ ਦਿੱਤੀ ਹੈ।

The post ਐਲਨ ਮਸਕ ਨੇ ਟਵਿੱਟਰ ਦਾ ਲੋਗੋ ਬਦਲਿਆ, ਹੁਣ ਨੀਲੀ ਚਿੜੀ ਦੀ ਥਾਂ ‘ਤੇ ਦਿਖਾਈ ਦੇਵੇਗਾ ਐਕਸ appeared first on TheUnmute.com - Punjabi News.

Tags:
  • breaking-news

ਜੂਨਾਗੜ੍ਹ 'ਚ ਦੋ ਮੰਜ਼ਿਲਾ ਇਮਾਰਤ ਡਿੱਗੀ, ਕਈ ਜਣਿਆਂ ਦੇ ਹੇਠਾਂ ਦਬਣ ਦਾ ਖਦਸ਼ਾ

Monday 24 July 2023 10:27 AM UTC+00 | Tags: breaking-news building-collapsed gujarat junagadh junagadh-accident junagadh-building-collapsed junagadh-news kadiaval news

ਚੰਡੀਗੜ੍ਹ , 24 ਜੁਲਾਈ 2023: ਗੁਜਰਾਤ ਦੇ ਜੂਨਾਗੜ੍ਹ (Junagadh) ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਡਿਆਵਲ (Kadivar) ਇਲਾਕੇ ਵਿੱਚ ਇੱਕ ਇਮਾਰਤ ਡਿੱਗ ਗਈ। ਇਹ ਇਮਾਰਤ ਸਬਜ਼ੀ ਮੰਡੀ ਦੇ ਨੇੜੇ ਸੀ ਅਤੇ ਇਸ ਦੇ ਹੇਠਾਂ ਦੁਕਾਨਾਂ ਸਨ। ਸਬਜ਼ੀ ਮੰਡੀ ਹੋਣ ਕਾਰਨ ਇੱਥੇ ਕਾਫੀ ਭੀੜ ਰਹਿੰਦੀ ਹੈ। ਅਜਿਹੇ ‘ਚ ਕਈ ਜਣਿਆਂ ਦੇ ਹੇਠਾਂ ਦਬਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਕੁਝ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ 12-15 ਜਣਿਆ ਮਲਬੇ ਹੇਠਾਂ ਦੱਬੇ ਹੋਏ ਹਨ। ਪੁਲਿਸ ਅਤੇ SDRF ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਸਥਾਨਕ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਇਮਾਰਤ ਬਹੁਤ ਪੁਰਾਣੀ ਸੀ। ਨਿਗਮ ਨੇ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਨੋਟਿਸ ਵੀ ਦਿੱਤਾ ਸੀ। ਸ਼ਨੀਵਾਰ ਨੂੰ ਸ਼ਹਿਰ ‘ਚ ਆਏ ਹੜ੍ਹ ਕਾਰਨ ਇਸ ਦੀ ਨੀਂਹ ਹੋਰ ਕਮਜ਼ੋਰ ਹੋ ਗਈ ਸੀ। ਇਸ ਕਾਰਨ ਅੱਜ ਇਹ ਇਮਾਰਤ ਢਹਿ ਗਈ।

ਗੁਜਰਾਤ ਦੇ ਜੂਨਾਗੜ੍ਹ (Junagadh) ਸ਼ਹਿਰ ‘ਚ ਸ਼ਨੀਵਾਰ ਨੂੰ ਚਾਰ ਘੰਟਿਆਂ ‘ਚ 10 ਇੰਚ ਮੀਂਹ ਪਿਆ। ਇਸ ਤੋਂ ਬਾਅਦ ਸ਼ਹਿਰ ਵਿਚ ਹੜ੍ਹ ਆ ਗਿਆ। ਅਗਲੇ ਦਿਨ ਯਾਨੀ ਐਤਵਾਰ ਨੂੰ ਵੀ ਜੂਨਾਗੜ੍ਹ ਹੜ੍ਹ ਦੇ ਪਾਣੀ ਵਿੱਚ ਡੁੱਬ ਗਿਆ। ਕਈ ਇਲਾਕਿਆਂ ਵਿੱਚ ਸੈਂਕੜੇ ਕੱਚੇ ਘਰ ਢਹਿ ਗਏ। ਜਿਹੜੇ ਇਲਾਕੇ ਪਾਣੀ ਵਿੱਚ ਡੁੱਬ ਗਏ ਸਨ, ਉਨ੍ਹਾਂ ਵਿੱਚ ਲੋਕਾਂ ਦਾ ਸਾਰਾ ਸਮਾਨ ਤਬਾਹ ਹੋ ਗਿਆ ਹੈ। ਹੜ੍ਹ ਦੀ ਲਪੇਟ ਵਿੱਚ ਆਏ ਸੈਂਕੜੇ ਪਸ਼ੂਆਂ ਦੀਆਂ ਲਾਸ਼ਾਂ ਵੀ ਮਿਲੀਆਂ ਹਨ।

The post ਜੂਨਾਗੜ੍ਹ ‘ਚ ਦੋ ਮੰਜ਼ਿਲਾ ਇਮਾਰਤ ਡਿੱਗੀ, ਕਈ ਜਣਿਆਂ ਦੇ ਹੇਠਾਂ ਦਬਣ ਦਾ ਖਦਸ਼ਾ appeared first on TheUnmute.com - Punjabi News.

Tags:
  • breaking-news
  • building-collapsed
  • gujarat
  • junagadh
  • junagadh-accident
  • junagadh-building-collapsed
  • junagadh-news
  • kadiaval
  • news

ਚੰਡੀਗੜ੍ਹ , 24 ਜੁਲਾਈ 2023: ਸੁਪਰੀਮ ਕੋਰਟ ਨੇ ਦਿੱਲੀ ਸਰਕਾਰ (Delhi government) ਨੂੰ ਰੀਜ਼ਨਲ ਰੈਪਿਡ ਟਰਾਂਜ਼ਿਟ ਸਿਸਟਮ (RRTS) ਪ੍ਰੋਜੈਕਟ ਲਈ ਦੋ ਮਹੀਨਿਆਂ ਦੇ ਅੰਦਰ 415 ਕਰੋੜ ਰੁਪਏ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਐਸਕੇ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਪਿਛਲੇ ਤਿੰਨ ਸਾਲਾਂ ਵਿੱਚ ਇਸ਼ਤਿਹਾਰਾਂ ‘ਤੇ 11000 ਕਰੋੜ ਰੁਪਏ ਖਰਚ ਕਰ ਸਕਦੀ ਹੈ, ਤਾਂ ਨਿਸ਼ਚਿਤ ਤੌਰ ‘ਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਵੀ ਫੰਡ ਦਿੱਤੇ ਜਾ ਸਕਦੇ ਹਨ।

ਪਿਛਲੀ ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਉਹ ਪ੍ਰਾਜੈਕਟ ਲਈ ਪੈਸੇ ਨਹੀਂ ਦੇ ਸਕਦੀ। ਜਿਸ ਤੋਂ ਬਾਅਦ ਅਦਾਲਤ ਨੇ 2 ਹਫਤਿਆਂ ‘ਚ ਇਸ਼ਤਿਹਾਰਾਂ ‘ਤੇ ਹੋਏ ਖਰਚ ਦਾ ਹਿਸਾਬ-ਕਿਤਾਬ ਮੰਗਿਆ ਸੀ।

ਜਿਕਰਯੋਗ ਹੈ ਕਿ ਦਿੱਲੀ ਨੂੰ RRTS ਪ੍ਰੋਜੈਕਟ ਰਾਹੀਂ ਰਾਜਸਥਾਨ ਅਤੇ ਹਰਿਆਣਾ ਨਾਲ ਜੋੜਿਆ ਜਾਣਾ ਹੈ। ਇਸ ਤਹਿਤ ਹਾਈ ਸਪੀਡ ਕੰਪਿਊਟਰ ਆਧਾਰਿਤ ਰੇਲਵੇ ਸੇਵਾ ਮੁਹੱਈਆ ਕਰਵਾਈ ਜਾਵੇਗੀ। ਰੈਪਿਡ ਰੀਜਨਲ ਟਰਾਂਜ਼ਿਟ ਸਿਸਟਮ (ਆਰ.ਆਰ.ਟੀ.ਐਸ.) ਰਾਹੀਂ ਗੈਰ-ਪੀਕ ਸਮੇਂ ਵਿੱਚ ਮਾਲ ਦੀ ਆਵਾਜਾਈ ਦੀ ਯੋਜਨਾ ਹੈ। ਰੈਪਿਡ ਰੇਲ RAPIDEX 180 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲੇਗੀ। ਜਦੋਂ RAPIDEX ਘੱਟ ਭੀੜ ਹੋਵੇਗੀ, ਤਾਂ ਇਸਦੀ ਵਰਤੋਂ ਮਾਲ ਦੀ ਸਪੁਰਦਗੀ ਲਈ ਕੀਤੀ ਜਾਵੇਗੀ।

ਇਹ ਮੈਟਰੋ ਸੇਵਾ ਤੋਂ ਵੱਖਰੀ ਹੋਵੇਗੀ। ਮੈਟਰੋ ਦੀ ਰਫ਼ਤਾਰ ਘੱਟ ਹੈ ਅਤੇ ਸਟਾਪ ਜ਼ਿਆਦਾ ਹਨ। ਆਰ.ਆਰ.ਟੀ.ਐਸ. ਦੀ ਰਫ਼ਤਾਰ ਜ਼ਿਆਦਾ ਅਤੇ ਘੱਟ ਸਟਾਪ ਹੋਣਗੇ। ਇਸ ਨਾਲ ਐਨਸੀਆਰ ਵਿੱਚ ਆਵਾਜਾਈ ਅਤੇ ਪ੍ਰਦੂਸ਼ਣ ਵੀ ਘਟੇਗਾ।

The post ਸੁਪਰੀਮ ਕੋਰਟ ਦੀ ਦਿੱਲੀ ਸਰਕਾਰ ਨੂੰ ਫੁਟਕਾਰ, ਇਸ਼ਤਿਹਾਰਾਂ ‘ਤੇ 11000 ਕਰੋੜ ਰੁਪਏ ਖਰਚ ਸਕਦੀ ਹੈ ਤਾਂ RRTS ਨੂੰ ਜਾਰੀ ਕਰਨ 415 ਕਰੋੜ appeared first on TheUnmute.com - Punjabi News.

Tags:
  • breaking-news
  • delhi-government
  • news
  • regional-rapid-transit-system
  • rrts
  • supreme-court

ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ ਕੈਸ਼ੀਅਰ ਤੋਂ ਲੁੱਟੇ 23.5 ਲੱਖ ਰੁਪਏ, ਜਾਂਚ 'ਚ ਜੁਟੀ ਪੁਲਿਸ

Monday 24 July 2023 11:03 AM UTC+00 | Tags: breaking-news jalandhar ladowal ladowal-toll-plaza ladowal-toll-plaza-on-ludhiana latest-news ludhiana-police news phillaur phillaur-police punjab-news punjab-police robbers robbery the-unmute-breaking-news

ਚੰਡੀਗੜ੍ਹ , 24 ਜੁਲਾਈ 2023: ਜਲੰਧਰ ਦੇ ਫਿਲੌਰ ‘ਚ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਦੇ ਕੈਸ਼ੀਅਰ ਤੋਂ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਹਥਿਆਰਬੰਦ ਲੁਟੇਰਿਆਂ ਨੇ ਕੈਸ਼ੀਅਰ ਦੀ ਕਾਰ ਨੂੰ ਘੇਰ ਕੇ ਉਸ ਵਿੱਚੋਂ 23.50 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ । ਹਾਲਾਂਕਿ ਜਦੋਂ ਲੁਟੇਰਿਆਂ ਨੇ ਕਾਰ ਨੂੰ ਘੇਰ ਕੇ ਰੋਕ ਲਿਆ ਤਾਂ ਟੋਲ ਪਲਾਜ਼ਾ ਦੇ ਕੈਸ਼ੀਅਰ ਦੇ ਡਰਾਈਵਰ ਨੇ ਕਾਰ ਨੂੰ ਅੰਦਰੋਂ ਲਾਕ ਕਰ ਦਿੱਤਾ ਪਰ ਲੁਟੇਰਿਆਂ ਨੇ ਇਸ ਦੇ ਸ਼ੀਸ਼ੇ ਤੋੜ ਦਿੱਤੇ।

ਦੱਸਿਆ ਜਾ ਰਿਹਾ ਹੈ ਕਿ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਦਾ ਕੈਸ਼ੀਅਰ ਸੁਧਾਕਰ ਆਮ ਵਾਂਗ ਸੋਮਵਾਰ ਨੂੰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਬੋਲੈਰੋ ਗੱਡੀ ਵਿੱਚ ਫਿਲੌਰ ਲਈ ਰਵਾਨਾ ਹੋਇਆ। ਪੈਸੇ ਲੈ ਕੇ ਜਿਵੇਂ ਹੀ ਸੁਧਾਕਰ ਆਪਣੇ ਡਰਾਈਵਰ ਨਾਲ ਨਿਕਲਿਆ ਤਾਂ ਲੁਟੇਰਿਆਂ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਲੁਟੇਰੇ ਬ੍ਰਿਜਾ ਦੀ ਕਾਰ ਵਿੱਚ ਆਏ ਸਨ। ਲੁਟੇਰਿਆਂ ਨੇ ਕੈਸ਼ੀਅਰ ਦੀ ਕਾਰ ਅੱਗੇ ਕਾਰ ਲਗਾ ਕੇ ਕਾਰ ਰੋਕ ਲਈ। ਇਸ ਤੋਂ ਬਾਅਦ ਲੁਟੇਰਿਆਂ ਨੇ ਕਾਰ ਤੋਂ ਹੇਠਾਂ ਉਤਰ ਕੇ ਸੁਧਾਕਰ ਨੂੰ ਲੁੱਟ ਲਿਆ। ਉਧਰ, ਪੁਲਿਸ ਨੇ ਲੁੱਟ ਦੀ ਵਾਰਦਾਤ ਬਾਰੇ ਪਤਾ ਲੱਗਦਿਆਂ ਹੀ ਸਾਰੇ ਨਾਕਿਆਂ ਨੂੰ ਚੌਕਸ ਕਰ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਹਰਕਤ ‘ਚ ਆਉਂਦਿਆਂ ਅਤੇ ਲੁੱਟ ਵਾਲੀ ਜਗ੍ਹਾ, ਲਾਡੋਵਾਲ ਟੋਲ ਪਲਾਜ਼ਾ ਅਤੇ ਰਸਤੇ ‘ਚ ਕਈ ਥਾਵਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈਣੀ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਕੇ ਅਤੇ ਉਨ੍ਹਾਂ ਦੇ ਨੈੱਟਵਰਕ ਰਾਹੀਂ ਲੁਟੇਰਿਆਂ ਦਾ ਪਤਾ ਲਗਾ ਕੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਸ ਦੌਰਾਨ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਅਨੂਪ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸਵੇਰੇ 11:20 ਵਜੇ ਤੋਂ ਬਾਅਦ ਵਾਪਰੀ ਹੈ । ਘਟਨਾ ਦੇ ਸਮੇਂ ਟੋਲ ਕੈਸ਼ੀਅਰ ਸੁਧਾਕਰ ਆਪਣੇ ਡਰਾਈਵਰ ਨਾਲ ਕਾਰ ਵਿੱਚ ਸਵਾਰ ਸੀ। ਟੋਲ ‘ਤੇ ਵਸੂਲੀ ਗਈ ਰਕਮ ਅਕਸਰ ਇੱਕ-ਦੋ ਦਿਨਾਂ ਬਾਅਦ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਂਦੀ ਸੀ। 23 ਜੁਲਾਈ ਨੂੰ ਐਤਵਾਰ ਸੀ ਅਤੇ ਬੈਂਕ ਬੰਦ ਸਨ, ਇਸ ਲਈ ਸੋਮਵਾਰ ਸਵੇਰੇ ਸੁਧਾਕਰ ਦੋ ਦਿਨ ਦਾ ਕੈਸ਼ ਲੈ ਕੇ ਬੈਂਕ ਲਈ ਰਵਾਨਾ ਹੋਇਆ ਸੀ ।

The post ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ ਕੈਸ਼ੀਅਰ ਤੋਂ ਲੁੱਟੇ 23.5 ਲੱਖ ਰੁਪਏ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • breaking-news
  • jalandhar
  • ladowal
  • ladowal-toll-plaza
  • ladowal-toll-plaza-on-ludhiana
  • latest-news
  • ludhiana-police
  • news
  • phillaur
  • phillaur-police
  • punjab-news
  • punjab-police
  • robbers
  • robbery
  • the-unmute-breaking-news

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

Monday 24 July 2023 11:14 AM UTC+00 | Tags: breaking-news child-walfare dr-baljit-kaur news protect-children punjab-government punjab-news rehabilitate-children women-and-child-development

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸਾਂਭ ਸੰਭਾਲ, ਸਰਬਪੱਖੀ ਵਿਕਾਸ ਅਤੇ ਉਨ੍ਹਾਂ 'ਚ ਸਕਾਰਾਤਮਕ ਵਿਵਹਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੇ ਰੱਖ ਰਖਾਵ ਅਤੇ ਸਾਂਭ ਸੰਭਾਲ ਲਈ 4 ਅਬਜਰਵੇਸ਼ਨ ਹੋਮ ਹੁਸ਼ਿਆਰਪੁਰ, ਲੁਧਿਆਣਾ ਅਤੇ ਫਰੀਦਕੋਟ ਫਾਰ ਬੁਆਇਜ, ਅਬਜਰਵੇਸ਼ਨ ਹੋਮ ਜਲੰਧਰ ਫਾਰ ਗਰਲਜ਼ ਅਤੇ 2 ਸਪੈਸ਼ਲ ਹੋਮ ਹੁਸ਼ਿਆਰਪੁਰ ਫਾਰ ਬੁਆਇਜ ਅਤੇ ਅੰਮ੍ਰਿਤਸਰ ਫਾਰ ਗਰਲਜ਼ ਚਲਾਏ ਜਾ ਰਹੇ ਹਨ।

ਕੈਬਨਿਟ ਮੰਤਰੀ (Dr. Baljit Kaur) ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਬੱਚਿਆ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਕਾਰਪੋਰੇਟ ਅਦਾਰਿਆ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਮੰਤਰੀ ਨੇ ਕਾਰਪੋਰੇਟ ਅਦਾਰਿਆਂ ਦੀ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ ਅਤੇ ਹੋਰ ਚਾਹਵਾਨ ਅਦਾਰਿਆ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਮਜ ਵਿੱਚ ਰਹਿ ਰਹੇ ਬੱਚਿਆਂ ਨੂੰ ਆਪਸੀ ਸਾਂਝ, ਦੋਸਤੀ ਅਤੇ ਨਿੱਜੀ ਵਿਕਾਸ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਖੇਡ ਸਮਾਗਮ ਆਯੋਜਿਤ ਕਰਨ ਦਾ ਮੰਤਵ ਬੱਚਿਆਂ ਵਿੱਚ ਖੇਡਾਂ ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ, ਸਮੇਂ ਦਾ ਸਤਿਕਾਰ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਨਾ ਹੈ।

The post ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • breaking-news
  • child-walfare
  • dr-baljit-kaur
  • news
  • protect-children
  • punjab-government
  • punjab-news
  • rehabilitate-children
  • women-and-child-development

ਅਨਾਜ ਮੰਡੀ 'ਚ ਇਮਾਰਤ ਦੀ ਕੰਧ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ, ਦੋ ਜਣੇ ਜ਼ਖਮੀ

Monday 24 July 2023 11:21 AM UTC+00 | Tags: breaking-news building-collapse news punjab-news sirhind sirhind-raod

ਚੰਡੀਗੜ੍ਹ, 24 ਜੁਲਾਈ 2023: ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ ਵਿਖੇ ਇਮਾਰਤ ਦੀ ਕੰਧ ਡਿੱਗਣ ਕਾਰਨ ਇੱਕ ਮਜਦੂਰ ਦੀ ਮੌਤ ਹੋਣ ਅਤੇ ਦੋ ਮਜ਼ਦੂਰ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਪੱਤਰ ਬਲਬੀਰ ਸਿੰਘ ਵਾਸੀ ਪਿੰਡ ਸੁਨਿਆਰਹੇੜੀ ਜਿਲ੍ਹਾ ਪਟਿਆਲਾ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਹੋਏ ਮਜਦੂਰਾਂ 'ਚ ਹੈਪੀ ਪੁੱਤਰ ਚਰਨਜੀਤ ਸਿੰਘ ਅਤੇ ਰਾਜਾ ਰਾਮ ਵਾਸੀ ਅਕਾਲਗੜ੍ਹ ਦੇ ਰਹਿਣ ਵਾਲੇ ਹਨ |

ਇਹਨਾਂ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਹ ਹਾਦਸਾ ਸੋਮਵਾਰ ਨੂੰ ਉਦੋਂ ਵਾਪਰਿਆ ਜਦੋਂ ਮਜਦੂਰ ਪੁਰਾਣੀ ਇਮਾਰਤ ਨੂੰ ਢਾਹ ਰਹੇ ਸਨ, ਜਿਸ ਦੌਰਾਨ ਮਜਦੂਰਾਂ 'ਤੇ ਕੰਧ ਡਿੱਗ ਗਈ। ਜ਼ਖ਼ਮੀ ਮਜਦੂਰਾਂ ਦੇ ਸਿਰ 'ਚ ਸੱਟਾ ਲੱਗੀਆਂ ਹਨ।

The post ਅਨਾਜ ਮੰਡੀ ‘ਚ ਇਮਾਰਤ ਦੀ ਕੰਧ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ, ਦੋ ਜਣੇ ਜ਼ਖਮੀ appeared first on TheUnmute.com - Punjabi News.

Tags:
  • breaking-news
  • building-collapse
  • news
  • punjab-news
  • sirhind
  • sirhind-raod

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ 'ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ

Monday 24 July 2023 11:30 AM UTC+00 | Tags: aam-aadmi-party breaking-news british-council cm-bhagwant-mann education harjot-singh-bains latest-news mou-with-british-council news punjab punjab-education-department-board the-unmute-breaking-news

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ। ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬ੍ਰਿਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।

ਇਹ ਸਮਝੌਤਾ ਨੇਪਰੇ ਚੜ੍ਹਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ 'ਇੰਗਲਿਸ਼ ਫਾਰ ਵਰਕ' ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੁਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।

ਬ੍ਰਿਟਿਸ਼ ਕੌਂਸਲ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ 'ਲੈਵਲ' ਦੀ ਪੜ੍ਹਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨ੍ਹਾਂ ਵਿੱਚ ਰੁਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ 'ਇੰਗਲਿਸ਼ ਫਾਰ ਵਰਕ' ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜ੍ਹਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।

ਬ੍ਰਿਟਿਸ਼ ਕੌਂਸਲ

ਮੁੱਖ ਮੰਤਰੀ ਨੇ ਕਿਹਾ ਕਿ 'ਇੰਗਲਿਸ਼ ਫਾਰ ਵਰਕ' ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜ੍ਹਨ ਦੇ ਲਚਕੀਲੇ ਸਿਧਾਂਤ ਨਾਲ 'ਫਲਿੱਪਡ ਕਲਾਸਰੂਮ' ਸੰਕਲਪ ਦੀ ਵਰਤੋਂ ਕਰੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।

The post ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ appeared first on TheUnmute.com - Punjabi News.

Tags:
  • aam-aadmi-party
  • breaking-news
  • british-council
  • cm-bhagwant-mann
  • education
  • harjot-singh-bains
  • latest-news
  • mou-with-british-council
  • news
  • punjab
  • punjab-education-department-board
  • the-unmute-breaking-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਨਵੀਨ ਸੇਠੀ (Naveen Sethi) ਦੇ ਪਿਤਾ ਮਨਜੀਤ ਕੁਮਾਰ ਸੇਠੀ (66) ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੋਗ ਸੁਨੇਹੇ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਸ. ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਨਵੀਨ ਸੇਠੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਮਨਜੀਤ ਕੁਮਾਰ ਸੇਠੀ ਕਾਫ਼ੀ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਅੱਜ ਸਵੇਰੇ ਇਲਾਜ ਦੌਰਾਨ ਪੀ.ਜੀ.ਆਈ. ਵਿਖੇ ਆਖ਼ਰੀ ਸਾਹ ਲਏ।

The post ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਨਵੀਨ ਸੇਠੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • ipr-minister-chetan-singh-jauramajra
  • journalist-naveen-sethi
  • naveen-sethi
  • news

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮੱਦਦ ਲਈ ਦਿੱਤੀ

Monday 24 July 2023 01:11 PM UTC+00 | Tags: breaking-news chief-minister-relief-fund diploma-engineers-association floods-punjab floods-vicitms latest-news news punjab-news punjab-water-supply-and-sanitation-department the-unmute-breaking-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ 'ਮੁੱਖ ਮੰਤਰੀ ਰਾਹਤ ਫੰਡ' (Chief Minister Relief Fund) ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਐਸੋਸੀਏਸ਼ਨ ਵਿਚ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰ ਅਤੇ ਤਰੱਕੀ ਪ੍ਰਾਪਤ ਉਪਮੰਡਲ ਇੰਜੀਨੀਅਰਜ਼ ਸ਼ਾਮਲ ਹਨ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਦੀਪਾਂਸ਼ ਗੁਪਤਾ ਹਾਜ਼ਰ ਸਨ।

The post ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮੱਦਦ ਲਈ ਦਿੱਤੀ appeared first on TheUnmute.com - Punjabi News.

Tags:
  • breaking-news
  • chief-minister-relief-fund
  • diploma-engineers-association
  • floods-punjab
  • floods-vicitms
  • latest-news
  • news
  • punjab-news
  • punjab-water-supply-and-sanitation-department
  • the-unmute-breaking-news

ਦੇਸ਼ ਭਰ 'ਚੋਂ ਮਿਆਰੀ ਸਿੱਖਿਆ ਦੇ ਗੜ੍ਹ ਵੱਜੋਂ ਉੱਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ

Monday 24 July 2023 01:18 PM UTC+00 | Tags: breaking-news education-policy education-sector harjot-singh-bains latest-news news punjab punjab-education-department-board quality-education the-unmute-breaking-news the-unmute-punjab

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ (QUALITY EDUCATION) ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਮਗਰੋਂ ਸਾਡੀ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਵਿੱਚ ਸੁਧਾਰ ਉਤੇ ਵੱਡਾ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਕਾਨਵੈਂਟ ਸਕੂਲਾਂ ਵਿੱਚ ਪੜ੍ਹਨ ਵਾਲੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨੂੰ ਹੁਣ ਬੂਰ ਪਿਆ ਹੈ ਅਤੇ ਇਨ੍ਹਾਂ ਸਕੂਲਾਂ ਦੇ ਦਾਖ਼ਲਿਆਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦਾ ਪਤਾ ਇਸ ਗੱਲੋਂ ਵੀ ਲਾਇਆ ਜਾ ਸਕਦਾ ਹੈ ਕਿ ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਆਰੀ ਸਿੱਖਿਆ ਦੇ ਸਮਾਨਅਰਥੀ ਬਣਨ ਦੀ ਗਵਾਹੀ ਇਹ ਤੱਥ ਵੀ ਭਰਦੇ ਹਨ ਕਿ ਪ੍ਰਾਈਵੇਟ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਹੁਣ ਆਪਣੇ ਸਕੂਲ ਛੱਡ ਕੇ ਇਨ੍ਹਾਂ ਸਕੂਲਾਂ ਵਿੱਚ ਦਾਖ਼ਲੇ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਆਪਣੀ ਵੱਖਰੀ ਪਛਾਣ ਸਾਬਤ ਕਰਨਗੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ 70 ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੀ ਮਿੱਥ ਤੋੜਦਿਆਂ ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ (QUALITY EDUCATION) ਵਿੱਚ ਤਬਦੀਲੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰੇਗਾ।

The post ਦੇਸ਼ ਭਰ ‘ਚੋਂ ਮਿਆਰੀ ਸਿੱਖਿਆ ਦੇ ਗੜ੍ਹ ਵੱਜੋਂ ਉੱਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News.

Tags:
  • breaking-news
  • education-policy
  • education-sector
  • harjot-singh-bains
  • latest-news
  • news
  • punjab
  • punjab-education-department-board
  • quality-education
  • the-unmute-breaking-news
  • the-unmute-punjab

ਬਾਜਵਾ ਪ੍ਰਤਾਪ ਨੇ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਾ ਐਲਾਨਣ ਲਈ 'ਆਪ' ਨੂੰ ਕੀਤੀ ਨਿਖੇਧੀ

Monday 24 July 2023 01:24 PM UTC+00 | Tags: aam-aadmi-party aap bajwa-partap breaking-news cm-bhagwant-mann flood-state latest-news news partap-singh-bajwa punjab punjab-floods punjab-news the-unmute-breaking-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਹੜ੍ਹ-ਪ੍ਰਭਾਵਿਤ ਘੋਸ਼ਿਤ ਕਰਨ ਵਿੱਚ ਢਿੱਲ ਵਰਤਣ ਕਰ ਕੇ ਸਖ਼ਤ ਨਿਖੇਧੀ ਕੀਤੀ, ਇਸ ਤੱਥ ਦੇ ਬਾਵਜੂਦ ਕਿ ਹੜ੍ਹਾਂ ਕਰ ਕੇ ਸੂਬੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਬਾਜਵਾ ਨੇ ਅੱਗੇ ਕਿਹਾ “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਅਜਿਹੇ ਉਦਾਸੀਨ ਰਵੱਈਏ ਕਾਰਨ, ਪੰਜਾਬ ਵਿੱਤੀ ਸਹਾਇਤਾ ਲਈ ਕੇਸ ਨੂੰ ਅੱਗੇ ਵਧਾਉਣ ਵਿੱਚ ਅਸਮਰਥ ਰਿਹਾ ਹੈ। ਫ਼ੰਡਾਂ ਦੀ ਘਾਟ ਵਾਲਾ ਸੂਬਾ-ਪੰਜਾਬ ਪਹਿਲਾਂ ਹੀ ਆਪਣੇ ਰੁਟੀਨ ਦੇ ਕੰਮਾਂ ਨੂੰ ਪੂਰਾ ਕਰਨ ਲਈ ਸਖ਼ਤ ਸੰਘਰਸ਼ ਕਰ ਰਿਹਾ ਹੈ। ਵਿਗੜੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਹੈ। ਚਿੱਕੜ ਵਿੱਚ ਫ਼ੋਟੋਆਂ ਖਿਚਾਉਣ ਦੀ ਬਜਾਏ, ਮੁੱਖ ਮੰਤਰੀ ਨੂੰ ਮੁਲਾਂਕਣ ਦੇ ਕੰਮ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਜਾ ਸਕੇ, ਜੋ ਮਦਦ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ”

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਕੋਲ ਇਹ ਮਾਮਲਾ ਉਠਾਇਆ ਸੀ ਅਤੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਹੜ੍ਹ ਨਾਲ ਹਿੱਲ ਜਾਣ ਤੋਂ ਬਾਅਦ ਕੇਂਦਰ ਸਰਕਾਰ ਤੋਂ 10000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ।

ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਨੇ ਪਹਿਲਾਂ ਹੀ 12 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ ਅਤੇ ਪੂਰੀ ਤਰਾਂ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15,000 ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਪੰਜਾਬ ਦੇ ਹੜ੍ਹ ਪ੍ਰਭਾਵਿਤ 19 ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫ਼ਸਲ ਪੂਰੀ ਤਰਾਂ ਤਬਾਹ ਹੋ ਚੁੱਕੀ ਹੈ ਤੇ ‘ਆਪ’ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ।

ਪ੍ਰਤਾਪ ਬਾਜਵਾ ਨੇ ਅੱਗੇ ਕਿਹਾ “ਜਲੰਧਰ ਦੇ ਪਿੰਡਾਂ ਵਿੱਚ ਸ਼ਨੀਵਾਰ ਰਾਤ ਨੂੰ ਫਿਰ ਪਾਣੀ ਦਾ ਪੱਧਰ ਵਧਣ ਤੋਂ ਬਾਅਦ, ਕਈ ਪਿੰਡਾਂ ਦੇ ਵਸਨੀਕ ਧੁੱਸੀ ਬੰਦ ਦੇ ਨੇੜੇ ਪਨਾਹ ਲੈਣ ਲਈ ਮਜਬੂਰ ਹੋ ਗਏ। ‘ਆਪ’ ਸਰਕਾਰ ਉਨ੍ਹਾਂ ਨੂੰ ਅਜਿਹੇ ਮੁਸ਼ਕਲ ਸਮੇਂ ਵਿੱਚ ਰਾਤਾਂ ਬਿਤਾਉਣ ਲਈ ਇੱਕ ਸੁਰੱਖਿਅਤ ਜਗ੍ਹਾ ਪ੍ਰਦਾਨ ਕਰਨ ਲਈ ਫਿਰ ਤੋਂ ਅਸਫਲ ਰਹੀ ਹੈ”।

ਬਾਜਵਾ ਨੇ ਦੁਹਰਾਇਆ ਕਿ ਹੜ੍ਹ ਨੇ ਸੂਬੇ ਦੀ ‘ਆਪ’ (AAP) ਸਰਕਾਰ ਦੀਆਂ ਅਯੋਗਤਾਵਾਂ ਅਤੇ ਮਾੜੀ ਤਿਆਰੀ ਕਾਰਨ ਹੀ ਭਾਰੀ ਤਬਾਹੀ ਮਚਾਈ ਹੈ। ‘ਆਪ’ ਦੀ ਅਸਮਰਥਾ ਦੀ ਇੱਕ ਤਾਜ਼ਾ ਉਦਾਹਰਨ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਇਹ ਵਾਲੰਟੀਅਰਾਂ ਨੂੰ ਬੰਨ੍ਹ ਬਣਾਉਣ ਲਈ ਕੰਮ ਜਾਰੀ ਰੱਖਣ ਲਈ ਡੀਜ਼ਲ ਵੀ ਪ੍ਰਦਾਨ ਨਹੀਂ ਕਰ ਸਕੀ। ਭਾਵੇਂ ਕਿ ‘ਆਪ’ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ 2000 ਡੀਜ਼ਲ ਦੀ ਲੋੜ ਲਈ ਲਿਖਤੀ ਬੇਨਤੀ ਪੇਸ਼ ਕੀਤੀ ਸੀ।

ਬਾਜਵਾ ਨੇ ਅੱਗੇ ਕਿਹਾ “ਇਹ ਵਿਅਕਤੀਗਤ ਵਲੰਟੀਅਰ ਅਤੇ ਕੁਝ ਸੰਗਠਨਾਂ ਦੇ ਮੈਂਬਰ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਹਾਇਤਾ ਵੰਡਣ ਲਈ ਅਤੇ ਪਾੜ੍ਹ ਨੂੰ ਭਰਨ ਲਈ ਨਿਰਸਵਾਰਥ ਕੰਮ ਕਰ ਰਹੇ ਹਨ। ਹਾਲਾਂਕਿ, ‘ਆਪ’ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਵੀਕਾਰ ਕਰਨ ਵਿੱਚ ਵੀ ਅਸਫਲ ਰਹੀ ਹੈ, ਅਤੇ ਕੁਝ ਥਾਵਾਂ ‘ਤੇ, ਸਰਕਾਰ ਵਿਅਕਤੀਗਤ ਵਲੰਟੀਅਰਾਂ ਨੂੰ ਪਾਣੀ ਦੀਆਂ ਬੋਤਲਾਂ ਅਤੇ ਬਰੈੱਡ ਸਮੇਤ ਸਹਾਇਤਾ ਵੰਡਣ ਲਈ ਰੋਕ ਰਹੀ ਹੈ” |

The post ਬਾਜਵਾ ਪ੍ਰਤਾਪ ਨੇ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਾ ਐਲਾਨਣ ਲਈ ‘ਆਪ’ ਨੂੰ ਕੀਤੀ ਨਿਖੇਧੀ appeared first on TheUnmute.com - Punjabi News.

Tags:
  • aam-aadmi-party
  • aap
  • bajwa-partap
  • breaking-news
  • cm-bhagwant-mann
  • flood-state
  • latest-news
  • news
  • partap-singh-bajwa
  • punjab
  • punjab-floods
  • punjab-news
  • the-unmute-breaking-news

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ

Monday 24 July 2023 01:31 PM UTC+00 | Tags: breaking-news dastan-e-shahadat golden-temple news punjab-news punjab-tourism sri-chamkaur-sahib virasat-e-khalsa visitors

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ (Virasat-e-Khalsa), ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।

The post ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ appeared first on TheUnmute.com - Punjabi News.

Tags:
  • breaking-news
  • dastan-e-shahadat
  • golden-temple
  • news
  • punjab-news
  • punjab-tourism
  • sri-chamkaur-sahib
  • virasat-e-khalsa
  • visitors

ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ

Monday 24 July 2023 01:41 PM UTC+00 | Tags: breaking-news dengue dirty-water diseases floods-vicitms news punjab-floods punjab-government punjab-health-department punjab-news punjab-politics the-unmute-breaking-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੱੁਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ (Dengue) ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ।

ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ। ਇਕ ਦਿਨ ਵਿਚ 5543 ਓਪੀਡੀ ਹੈ।

ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ।

ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ। ਵੱਖ-ਵੱਖ ਜ਼ਿਲ੍ਹਿਆਂ ‘ਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਨ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ।

The post ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ appeared first on TheUnmute.com - Punjabi News.

Tags:
  • breaking-news
  • dengue
  • dirty-water
  • diseases
  • floods-vicitms
  • news
  • punjab-floods
  • punjab-government
  • punjab-health-department
  • punjab-news
  • punjab-politics
  • the-unmute-breaking-news

ਚੰਡੀਗੜ੍ਹ, 24 ਜੁਲਾਈ 2023: ਵਿਸ਼ਵ ਜਨਸੰਖਿਆ ਦਿਵਸ (WORLD POPULATION DAY) ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਬਾਦੀ ਨੂੰ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ, "ਜਦੋਂ ਹਰ ਔਰਤ ਪੜ੍ਹੀ-ਲਿਖੀ, ਜ਼ਿੰਮੇਵਾਰੀਆਂ ਤੋਂ ਸੁਚੇਤ ਅਤੇ ਆਪਣੇ ਫਰਜ਼ਾਂ ਤੇ ਅਧਿਕਾਰਾਂ ਤੋਂ ਜਾਣੂ ਹੋਵੇਗੀ ਤਾਂ ਕੁਦਰਤੀ ਤੌਰ 'ਤੇ ਉਹ ਆਬਾਦੀ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸਿਹਤ ਮੰਤਰੀ 11 ਜੁਲਾਈ ਨੂੰ ਵਿਸ਼ਵ ਜਨਸੰਖਿਆ ਦਿਵਸ (WORLD POPULATION DAY) ਦੇ ਮੌਕੇ 'ਤੇ 27 ਜੂਨ ਤੋਂ ਸ਼ੁਰੂ ਹੋਈਆਂ ਮਹੀਨਾ ਭਰ ਚੱਲਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਦੀ ਸਮਾਪਤੀ ਮੌਕੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਮੋਹਾਲੀ ਵਿਖੇ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਕਰਵਾਇਆ ਗਿਆ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਵਿਚ ਆਬਾਦੀ ਕੰਟਰੋਲ ਦੇ ਮਾਮਲੇ ਵਿਚ ਸਥਿਤੀ ਕਾਫੀ ਵਧੀਆ ਹੈ, ਪਰ ਇਸ ਦਿਸ਼ਾ ਵਿਚ ਅਜੇ ਹੋਰ ਯਤਨਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ (ਜਣੇਪੇ ਦੌਰਾਨ ਜੱਚਾ ਮੌਤਾਂ) ਅਤੇ ਕੰਨਿਆ ਭਰੂਣ ਹੱਤਿਆ ਮੁੱਖ ਚਿੰਤਾਵਾਂ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਚੋਂ ਭਰੂਣ ਹੱਤਿਆ ਨੂੰ ਮੁਕੰਮਲ ਰੂਪ 'ਚ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਉਨ੍ਹਾਂ ਕੰਨਿਆ ਭਰੂਣ ਹੱਤਿਆ ਦੇ ਖਾਤਮੇ ਲਈ ਸੁਹਿਰਦਤਾ ਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਜ਼ਿਲਿ੍ਹਆਂ ਨੂੰ ਇਨਾਮ ਦੇਣ ਦਾ ਵੀ ਐਲਾਨ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਸਾਰੇ ਮਸਲਿਆਂ 'ਤੇ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਪਰ ਲੋਕਾਂ ਦੀ ਮਾਨਸਿਕਤਾ ਵਿੱਚ ਤਬਦੀਲੀ ਹੀ ਅਜਿਹੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ।

ਇਸ ਮੌਕੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਆਰਤੀ ਨੇ ਆਬਾਦੀ ਕੰਟਰੋਲ ਲਈ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ । ਉਨ੍ਹਾਂ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਦੋ ਪੰਦਰਵਾੜਿਆਂ ਵਿੱਚ ਮਨਾਇਆ ਜਾਂਦਾ ਹੈ। ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਰ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਦਰਮਿਆਨ ਵਾਜਬ ਵਕਫ਼ੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਸਮਾਗਮ ਦੌਰਾਨ ਬਰਨਾਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਨੂੰ ਪਰਿਵਾਰ ਨਿਯੋਜਨ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜਦਕਿ ਸੂਬੇ ਭਰ ਦੇ ਡਾਕਟਰਾਂ, ਸਟਾਫ ਨਰਸਾਂ, ਏਐਨਐਮਜ਼, ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਮਿਸਾਲੀ ਕੰਮ ਕਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਸਕੱਤਰ- ਕਮ- ਐਮ.ਡੀ. ਐਨ.ਐਚ.ਐਮ., ਡਾ: ਅਭਿਨਵ ਤ੍ਰਿਖਾ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਰਵਿੰਦਰਪਾਲ ਕੌਰ, ਈ.ਐੱਸ.ਆਈ. ਦੇ ਡਾਇਰੈਕਟਰ ਡਾ: ਸੀਮਾ, ਏਮਜ਼ ਮੁਹਾਲੀ ਦੇ ਪ੍ਰਿੰਸੀਪਲ ਡਾ: ਭਵਨੀਤ ਭਾਰਤੀ, ਸਹਾਇਕ ਡਾਇਰੈਕਟਰ ਡਾ: ਵਿਨੀਤ ਨਾਗਪਾਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਆਰਤੀ ਵੀ ਹਾਜ਼ਰ ਸਨ ।

The post ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ‘ਚ ਕਰ ਸਕਦਾ ਹੈ ਮੱਦਦ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-balbir-singh
  • latest-news
  • news
  • the-unmute-breaking-news
  • world-population-day

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ 'ਚ ਹੋਏ ਵਾਧੇ ਦਾ ਸਿਹਰਾ CM ਭਗਵੰਤ ਮਾਨ ਸਿਰ ਬੰਨ੍ਹਿਆ

Monday 24 July 2023 01:55 PM UTC+00 | Tags: bhagwant-mann breaking-news chief-minister-bhagwant-mann government-schools harjot-singh-bains news pre-primary-admission pre-primary-school primary-enrollments punjab-government-schools punjab-school-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ (Government schools)  ਵਿੱਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 16.3% ਦਾ ਸ਼ਾਨਦਾਰ ਵਾਧਾ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਇਹ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲੀ ਵਾਰ ਇਸ ਸ਼੍ਰੇਣੀ ਵਿੱਚ ਦਰਜ ਕੀਤਾ ਸਭ ਤੋਂ ਵੱਧ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਅਕਾਦਮਿਕ ਸਾਲ 2022-2023 ਵਿੱਚ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਕੁੱਲ 1.70 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਇਹ ਗੱਲ ਸਾਂਝਾ ਕਰਦਿਆਂ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ 1.98 ਲੱਖ ਦਾਖਲਿਆਂ ਦੇ ਅੰਕੜੇ ਨੂੰ ਪਾਰ ਕਰਕੇ ਇਸ ਮੀਲ ਪੱਥਰ ਨੂੰ ਪਾਰ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਜ਼ਿਕਰਯੋਗ ਹੈ ਕਿ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 25 ਫੀਸਦੀ ਦਾ ਬੇਮਿਸਾਲ ਵਾਧਾ ਹੋਇਆ ਹੈ। ਇਸ ਪ੍ਰਾਪਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜੋ ਇਸ ਖੇਤਰ ਵਿੱਚ ਵਿੱਦਿਅਕ ਪਹਿਲਕਦਮੀਆਂ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਪ੍ਰਾਇਮਰੀ ਜਮਾਤਾਂ ਵਿੱਚ 75,500 ਤੋਂ ਵੱਧ ਨਵੇਂ ਵਿਦਿਆਰਥੀ ਦਾਖਲ ਹੋਏ ਹਨ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵੱਧ ਰਹੀ ਰੁਚੀ ਨੂੰ ਦਰਸਾਉਂਦਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਦੇ ਸਮਰਪਣ ਨੂੰ ਦਰਸਾਉਂਦਾ ਹੈ।

ਹਰਜੋਤ ਸਿੰਘ ਬੈਂਸ ਇਸ ਸ਼ਾਨਦਾਰ ਤਰੱਕੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸੂਬੇ ਸਕੂਲੀ ਸਿੱਖਿਆ ਵਿੱਚ ਇਸ ਕ੍ਰਾਂਤੀ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਰਹਿਨੁਮਾਈ ਹੇਠ, ਸੂਬਾ ਆਪਣੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀ ਦਾ ਗਵਾਹ ਹੈ ਅਤੇ ਇਹ ਅੰਕੜੇ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਦਾ ਨਤੀਜਾ ਹੈ।

ਉਨ੍ਹਾਂ ਦੱਸਿਆ ਕਿ ਨਾਮਾਂਕਣ ਮੁਹਿੰਮ ਵਿੱਚ ਤਰਨਤਾਰਨ ਸਭ ਤੋਂ ਮੋਹਰੀ ਹੈ, ਅੰਤਿਮ ਸੂਚੀ ਅਨੁਸਾਰ ਤਰਨਤਾਰਨ ਵਿੱਚ 25.8 ਫੀਸਦ, ਮਾਨਸਾ ਵਿੱਚ 24.7 ਫੀਸਦ, ਪਠਾਨਕੋਟ ਵਿੱਚ 23 ਫੀਸਦ, ਹੁਸ਼ਿਆਰਪੁਰ ਵਿੱਚ 21.9 ਫੀਸਦ, ਕਪੂਰਥਲਾ ਵਿੱਚ 20.5 ਫੀਸਦ, ਫ਼ਿਰੋਜ਼ਪੁਰ ਵਿੱਚ 20.3 ਫੀਸਦ, ਲੁਧਿਆਣਾ ਤੇ ਫ਼ਾਜ਼ਿਲਕਾ ਵਿੱਚ 19.7 ਫੀਸਦ, ਮੋਗਾ ਵਿੱਚ 19.5 ਫੀਸਦ, ਸ੍ਰੀ ਮੁਕਤਸਰ ਸਾਹਿਬ ਵਿੱਚ 19.1 ਫੀਸਦ, ਜਲੰਧਰ ਵਿੱਚ 17.6 ਫੀਸਦ, ਗੁਰਦਾਸਪੁਰ ਵਿੱਚ 14.9 ਫੀਸਦ, ਸੰਗਰੂਰ ਵਿੱਚ 13.9 ਫੀਸਦ, ਐਸ.ਬੀ.ਐਸ. ਨਗਰ ਵਿੱਚ 12.9 ਫੀਸਦ, ਪਟਿਆਲਾ ਵਿੱਚ 12.4 ਫੀਸਦ, ਐਸ.ਏ.ਐਸ ਨਗਰ ਵਿੱਚ 12.3 ਫੀਸਦ, ਮਲੇਰਕੋਟਲਾ ਵਿੱਚ 12.1 ਫੀਸਦ, ਅੰਮ੍ਰਿਤਸਰ ਵਿੱਚ 11.4 ਫੀਸਦ, ਰੂਪਨਗਰ ਵਿੱਚ 11.1ਫੀਸਦ, ਫਤਹਿਗੜ੍ਹ ਸਾਹਿਬ ਵਿੱਚ 10.4 ਫੀਸਦ , ਬਠਿੰਡਾ ਵਿੱਚ 8.5 ਫੀਸਦ, ਬਰਨਾਲਾ ਵਿੱਚ 8.3 ਫੀਸਦ ਅਤੇ ਫਰੀਦਕੋਟ ਵਿੱਚ 6.4 ਫੀਸਦ ਹੈ।

ਇਸੇ ਤਰ੍ਹਾਂ ਪ੍ਰਾਇਮਰੀ ਦਾਖਲਾ ਮੁਹਿੰਮ ਵਿੱਚ ਲੁਧਿਆਣਾ ਰੈਂਕਿੰਗ ਵਿੱਚ ਸਭ ਤੋਂ ਉੱਪਰ ਹੈ। ਪ੍ਰਤੀਸ਼ਤਤਾ ਦੇ ਅਨੁਸਾਰ, ਲੁਧਿਆਣਾ ਵਿੱਚ 12.1 ਫੀਸਦ ਵਾਧਾ, ਐਸ.ਏ.ਐਸ. ਨਗਰ ਵਿੱਚ 8.2 ਫੀਸਦ, ਹੁਸ਼ਿਆਰਪੁਰ ਵਿੱਚ 8.1 ਫੀਸਦ, ਜਲੰਧਰ ਵਿੱਚ 7.0 ਫੀਸਦ, ਫਤਹਿਗੜ੍ਹ ਸਾਹਿਬ ਵਿੱਚ 6.9 ਫੀਸਦ, ਮਲੇਰਕੋਟਲਾ ਵਿੱਚ 5.5 ਫੀਸਦ, ਕਪੂਰਥਲਾ ਵਿੱਚ 4.5 ਫੀਸਦ, ਐਸ.ਏ.ਐਸ.ਨਗਰ ਵਿੱਚ 3.9 ਫੀਸਦ , ਪਟਿਆਲਾ ਵਿੱਚ 3.8 ਪਠਾਨਕੋਟ ਅਤੇ ਮੋਗਾ ਵਿੱਚ 2.8%, ਬਰਨਾਲਾ ਅਤੇ ਫ਼ਿਰੋਜ਼ਪੁਰ ਵਿੱਚ 1.9%, ਮਾਨਸਾ ਵਿੱਚ 1.8%, ਸ੍ਰੀ ਮੁਕਤਸਰ ਸਾਹਿਬ ਵਿੱਚ 1.5%, ਅੰਮ੍ਰਿਤਸਰ ਵਿੱਚ 0.7%, ਗੁਰਦਾਸਪੁਰ ਅਤੇ ਫਾਜ਼ਿਲਕਾ ਵਿੱਚ 0.6%, ਤਰਨਤਾਰਨ ਵਿੱਚ 0.3%, ਬਠਿੰਡਾ ਵਿੱਚ 0.2%, ਸੰਗਰੂਰ ਵਿੱਚ 0.1% ਵਾਧਾ ਦਰਜ ਕੀਤਾ ਗਿਆ ਹੈ।

ਹਰਜੋਤ ਬੈਂਸ ਨੇ ਇਸ ਮੁਹਿੰਮ ਵਿੱਚ ਸ਼ਾਮਲ ਸਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਇੱਛਾ ਜਾਹਰ ਕੀਤੀ ਕਿ ਅਗਲੇ ਸਾਲ ਇਸ ਮੁਹਿੰਮ ਨੂੰ ਹੋਰ ਹੁੰਗਾਰਾ ਮਿਲੇਗਾ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਦਾਖਲਾ ਮੁਹਿੰਮ ਵਿੱਚ ਘੱਟ ਕਾਰਗੁਜ਼ਾਰੀ ਦਿਖਾਉਣ ਵਾਲੇ ਛੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ।ਇਸ ਵਾਰ ਦਾਖਲਾ ਮੁਹਿੰਮ ਦੀ ਦੀ ਨਿਗਰਾਨੀ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲ ਪੱਧਰ ਤੇ ਕੀਤੀ ਗਈ ਹੈ।

The post ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ‘ਚ ਹੋਏ ਵਾਧੇ ਦਾ ਸਿਹਰਾ CM ਭਗਵੰਤ ਮਾਨ ਸਿਰ ਬੰਨ੍ਹਿਆ appeared first on TheUnmute.com - Punjabi News.

Tags:
  • bhagwant-mann
  • breaking-news
  • chief-minister-bhagwant-mann
  • government-schools
  • harjot-singh-bains
  • news
  • pre-primary-admission
  • pre-primary-school
  • primary-enrollments
  • punjab-government-schools
  • punjab-school-news

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

Monday 24 July 2023 02:02 PM UTC+00 | Tags: breaking-news crime latest-news news patwari patwari-arrest punjabi-news punjab-news punjab-vigilance-bureau the-unmute-breaking-news the-unmute-latest-news

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ (Patwari) ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ (Patwari) ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

The post ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • crime
  • latest-news
  • news
  • patwari
  • patwari-arrest
  • punjabi-news
  • punjab-news
  • punjab-vigilance-bureau
  • the-unmute-breaking-news
  • the-unmute-latest-news

ਚੰਡੀਗੜ੍ਹ, 24 ਜੁਲਾਈ 2023: ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ (ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਤਸਦੀਕ) ਲਈ ਅਪਲਾਈ ਕਰਨ ਵਾਸਤੇ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਕੀਤੀ।

ਇਸ ਉਪਰਾਲੇ ਨੂੰ ਈ-ਗਵਰਨੈਂਸ ਵੱਲ ਕ੍ਰਾਂਤੀਕਾਰੀ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ, ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ (ਐਨ.ਆਰ.ਆਈ. ਜਾਂ ਓ.ਸੀ.ਆਈ.) ਨੂੰ ਸੂਬੇ ਵਿੱਚ ਸਥਿਤ ਕਿਸੇ ਜਾਇਦਾਦ ਨੂੰ ਵੇਚਣ/ਖਰੀਦਣ/ਕਿਰਾਏ ‘ਤੇ ਦੇਣ/ਕਬਜ਼ਾ ਲੈਣ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਤ ਵਿਅਕਤੀ ਭਾਰਤ ਦਾ ਦੌਰਾ ਨਹੀਂ ਕਰ ਸਕਦਾ ਅਤੇ ਦਸਤਾਵੇਜ਼ਾਂ ਨੂੰ ਰਜਿਸਟਰਡ ਕਰਵਾਉਣ ਲਈ ਸਬ-ਰਜਿਸਟਰਾਰ ਦਫ਼ਤਰ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਨਹੀਂ ਹੋ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਪਰਵਾਸੀ ਭਾਰਤੀਆਂ ਦੀ ਸਹੂਲਤ ਲਈ ਹੁਣ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ, ਜਿਸ ਨਾਲ ਬਿਨੈਕਾਰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦਸਤਾਵੇਜ਼ ਨਿਰਧਾਰਤ ਸ਼ਰਤਾਂ ਦੇ ਆਧਾਰ ‘ਤੇ ਵੱਖ-ਵੱਖ ਥਾਵਾਂ ਜਿਵੇਂ ਕਿ ਜ਼ਿਲ੍ਹਾ, ਡਿਵੀਜ਼ਨਲ ਕਮਿਸ਼ਨਰ ਜਾਂ ਵਿੱਤ ਕਮਿਸ਼ਨਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਹੋਣ ਤੋਂ ਬਾਅਦ, ਇਸਦੀ ਸਬੰਧਤ ਸ਼ਾਖਾ ਦੁਆਰਾ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਦਾ ਦਾਇਰਾ ਵਧਾਉਣ ਲਈ ਪੋਰਟਲ ਵਿੱਚ ਕਈ ਵਾਧੂ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਮਹੱਤਵਪੂਰਨ ਵਿਸ਼ੇਸ਼ਤਾ ਸਲਾਟ ਬੁਕਿੰਗ (ਸਮਾਂ ਤੇ ਸਥਾਨ ਦੀ ਬੁਕਿੰਗ) ਦੀ ਸਹੂਲਤ ਹੈ, ਜੋ ਕਿ ਬਿਨੈਕਾਰਾਂ ਨੂੰ ਹਰੇਕ ਸਥਾਨ ‘ਤੇ ਐਮਬੌਸਿੰਗ ਸੇਵਾ ਲਈ ਆਪਣੀ ਪਸੰਦੀਦਾ ਮਿਤੀ ਅਤੇ ਸਮਾਂ ਚੁਣਨ ਦੇ ਯੋਗ ਬਣਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬਿਹਤਰ ਸਮਾਂ-ਸਾਰਣੀ ਅਤੇ ਸਹੂਲਤ ਮਿਲਦੀ ਹੈ ਅਤੇ ਹੋਰ ਵੀ ਕਈ ਵਿਸ਼ਸ਼ੇਤਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਉਦੇਸ਼ ਵਰਤੋਂਕਾਰ ਲਈ ਬਿਹਤਰ ਅਨੁਭਵ ਬਣਾਉਣ ਦੇ ਨਾਲ-ਨਾਲ ਐਮਬੌਸਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਿਯਮਾਂ ਅਨੁਸਾਰ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰ, ਡਵੀਜ਼ਨਲ ਕਮਿਸ਼ਨਰ ਦਫ਼ਤਰ ਜਾਂ ਵਿੱਤ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਪੋਰਟਲ ਲੋੜ ਅਨੁਸਾਰ ਦਸਤਾਵੇਜ਼ ਅਪਲੋਡ ਕਰਨ, ਲੋੜ ਪੈਣ ‘ਤੇ ਅਦਾਇਗੀ ਦੇ ਕਈ ਵਿਧੀਆਂ (ਮਲਟੀਪਲ ਪੇਮੈਂਟ ਗੇਟਵੇ), ਫੀਸਾਂ ਦਾ ਆਟੋਮੈਟਿਕ ਜੋੜ, 29 ਸਥਾਨਾਂ ਲਈ ਸਲਾਟ ਬੁਕਿੰਗ, ਐਸ.ਐਮ.ਐਸ. ਅਤੇ ਈ-ਮੇਲ ਰਾਹੀਂ ਜਾਣਕਾਰੀ, ਫੀਸ ਜਮ੍ਹਾਂ ਕਰਵਾਉਣ ‘ਤੇ ਰਸੀਦ, ਪ੍ਰਵਾਨਗੀ ਦੀ ਸੂਚਨਾ ਅਤੇ ਹੋਰ ਨੂੰ ਵੀ ਸਮਰੱਥ ਬਣਾਉਂਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਆਨਲਾਈਨ ਪ੍ਰਣਾਲੀ ਨਾਗਰਿਕਾਂ ਨੂੰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ 24 ਘੰਟੇ ਅਪਲਾਈ ਕਰਨ ਦੀ ਸਹੂਲਤ ਦੇਵੇਗੀ ਅਤੇ ਸਬੰਧਤ ਅਧਿਕਾਰੀਆਂ ਦੁਆਰਾ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਸਬੰਧਤ ਨਾਗਰਿਕ ਨੂੰ ਬੁਲਾਉਣ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਲੋੜੀਂਦੀ ਫੀਸ ਆਨਲਾਈਨ ਵੀ ਜਮ੍ਹਾਂ ਕਰਵਾ ਸਕਣਗੇ ਅਤੇ ਨਾਗਰਿਕਾਂ ਨੂੰ ਆਪਣੇ ਦਸਤਾਵੇਜ਼ ਨੂੰ ਐਮਬੌਸ ਕਰਵਾਉਣ ਲਈ ਸਿਰਫ ਇੱਕ ਵਾਰ ਸਬੰਧਤ ਦਫਤਰ ਆਉਣ ਦੀ ਲੋੜ ਹੈ। ਇਸ ਦੇ ਨਾਲ ਉੱਚ ਅਧਿਕਾਰੀ ਨਾਗਰਿਕਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਸੇਵਾਵਾਂ ਲਈ ਐਮ.ਆਈ.ਐਸ. ਰਿਪੋਰਟਾਂ ਰਾਹੀਂ ਦਸਤਾਵੇਜ਼ਾਂ ਦੇ ਬਕਾਏ ਬਾਰੇ ਵੀ ਨਿਗਰਾਨੀ ਕਰ ਸਕਣਗੇ।

The post ਪੰਜਾਬ ਸਰਕਾਰ ਵੱਲੋਂ NRI ਭਾਈਚਾਰੇ ਲਈ ਮਾਲ ਵਿਭਾਗ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਤਸਦੀਕ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • nri
  • nri-portal
  • punjab
  • punjab-government
  • the-unmute-news

ਚੰਡੀਗੜ੍ਹ, 24 ਜੁਲਾਈ 2023: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ (AgniVeer Vayu) ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 27 ਜੂਨ, 2003 ਤੋਂ 27 ਦਸੰਬਰ 2006(ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

The post ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ appeared first on TheUnmute.com - Punjabi News.

Tags:
  • agniveer-vayu
  • agniveer-vayu-recruitment
  • breaking-news
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form