TheUnmute.com – Punjabi News: Digest for July 27, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 26 ਜੁਲਾਈ 2023: ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ (GOVERNMENT HOSPITALS), ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ ਅਚਨਚੇਤ ਚੈਕਿੰਗ ਕੀਤੀ ਗਈ।

ਦੱਸਣਯੋਗ ਹੈ ਕਿ ਜਿਹੜੇ ਵਿਅਕਤੀ ਅਸਲੇ ਦਾ ਲਾਇਸੈਂਸ ਬਣਵਾਉਣਾ ਜਾਂ ਇਸ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਹੈ। ਡੋਪ ਟੈਸਟ ਦਾ ਉਦੇਸ਼ ਵਿਅਕਤੀ ਦੇ ਬਾਇਲੌਜੀਕਲ ਸਪੈਸੀਮਨ (ਨਮੂਨਿਆਂ) ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ।

ਵਿਜੀਲੈਂਸ ਬਿਊਰੋ ਦੇ 106 ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਡੋਪ ਟੈਸਟ ਲਈ ਆਏ ਘੱਟੋ-ਘੱਟ 51 ਵਿਅਕਤੀਆਂ ਦੇ ਡੋਪ ਟੈਸਟ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਸ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਲਈ ਪੰਜਾਬ ਦੇ ਸਿਹਤ ਵਿਭਾਗ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਸਲਾਹ-ਮਸ਼ਵਰੇ ਜ਼ਰੀਏ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਣਅਧਿਕਾਰਤ ਜਾਂ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਅਸਲੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।

ਇਸ ਡੋਪ ਟੈਸਟ ਦਾ ਉਦੇਸ਼ ਅਸਲਾ ਲਾਇਸੈਂਸ ਵਾਸਤੇ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਛਾਣ ਕਰਨਾ ਹੈ। ਨਸ਼ੀਲੇ ਪਦਾਰਥਾਂ ਅਤੇ ਦਸ ਨਸ਼ੀਲੀਆਂ ਦਵਾਈਆਂ ਮੌਰਫਿਨ, ਕੋਡੇਨ, ਡੀ-ਪ੍ਰੋਪੋਜ਼ਾਈਫੀਨ, ਬੈਂਜੋਡਾਇਜ਼ੀਪਾਈਨਸ, ਕੈਨਾਬਾਇਨੋਲ, ਬਾਰਬੀਟੂਰੇਟਸ, ਕੋਕੇਨ, ਐਮਫੇਟਾਮਾਈਨਜ਼, ਬੁਪ੍ਰੇਨੋਰਫਾਈਨ ਅਤੇ ਟਰੈਮਾਡੋਲ ਦੀ ਜਾਂਚ ਲਈ ਕੰਪੈਕਟ ਮਲਟੀ ਕਿੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

The post ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ, ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ appeared first on TheUnmute.com - Punjabi News.

Tags:
  • breaking-news
  • dope-test
  • dope-test-process
  • government-hospitals
  • medical
  • news
  • punjab-health-department

Kargil Vijay Diwas: ਜਦੋਂ ਕਾਰਗਿਲ ਦੀਆਂ ਉੱਚੀ ਚੋਟੀਆਂ 'ਤੇ ਭਾਰਤੀ ਫੌਜ ਨੇ ਫਿਰ ਤੋਂ ਲਹਿਰਾਇਆ ਤਿਰੰਗਾ

Wednesday 26 July 2023 05:52 AM UTC+00 | Tags: breaking-news captain-bikram-batra indian-army kargil kargil-story kargil-vijay-diwas latest-news news

ਚੰਡੀਗੜ੍ਹ, 26 ਜੁਲਾਈ 2023: ਦੇਸ਼ 24ਵਾਂ ‘ਕਾਰਗਿਲ ਵਿਜੇ ਦਿਵਸ’ (Kargil Vijay Diwas) ਮਨਾਉਣ ਜਾ ਰਿਹਾ ਹੈ। ਇਹ ਖਾਸ ਦਿਨ ਦੇਸ਼ ਦੇ ਬਹਾਦਰ ਸੈਨਿਕ ਦੇ ਬਲਿਦਾਨ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਸਾਰੀਆਂ ਮੁਸ਼ਕਿਲਾਂ ਨੂੰ ਪਾਰ ਕਰਦੇ ਹੋਏ 26 ਜੁਲਾਈ 1999 ਨੂੰ ਕਾਰਗਿਲ ਤੋਂ ਪਾਕਿਸਤਾਨੀ ਸੈਨਿਕਾਂ ਨੂੰ ਖਦੇੜ ਕੇ ਉੱਚੀਆਂ ਚੋਟੀਆਂ ‘ਤੇ ਜਿੱਤ ਦਾ ਝੰਡਾ ਬੁਲੰਦ ਕੀਤਾ। ਜੰਮੂ-ਕਸ਼ਮੀਰ ਦੇ ਕਾਰਗਿਲ ‘ਚ ਭਾਰਤ-ਪਾਕਿਸਤਾਨ ਵਿਚਾਲੇ ਹੋਈ ਜੰਗ ਨੂੰ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ।

ਦੇਸ਼ ਦੇ ਬਹਾਦਰ ਸੈਨਿਕਾਂ ਦੀ ਕਹਾਣੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸਾਲ 26 ਜੁਲਾਈ ਨੂੰ ਇਸ ਦਿਨ ਨੂੰ ਕਾਰਗਿਲ ਵਿਜੇ ਦਿਵਸ (Kargil Vijay Diwas) ਵਜੋਂ ਮਨਾਇਆ ਜਾਂਦਾ ਹੈ। ਇਹ ਕਾਰਗਿਲ ਜੰਗ ਦੇ ਨਾਇਕਾਂ ਦੀ ਬਹਾਦਰੀ ਅਤੇ ਬਹਾਦਰੀ ਨੂੰ ਵੀ ਸ਼ਰਧਾਂਜਲੀ ਦਿੰਦਾ ਹੈ, ਜਿਨ੍ਹਾਂ ਨੇ ਭਾਰੀ ਕੀਮਤ ਚੁਕਾਉਣ ਦੇ ਬਾਵਜੂਦ, ਓਪਰੇਸ਼ਨ ਵਿਜੇ ਦੀ ਅਗਵਾਈ ਕੀਤੀ, ਜਿਸ ਨਾਲ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਜਿੱਤ ਹੋਈ।

ਕਾਰਗਿਲ ਜੰਗ ਦੀਆਂ ਮਹੱਤਵਪੂਰਨ ਗੱਲਾਂ :-

ਕਾਰਗਿਲ ਜੰਗ ਮਈ ਅਤੇ ਜੁਲਾਈ 1999 ਦੇ ਵਿਚਕਾਰ ਜੰਮੂ ਅਤੇ ਕਸ਼ਮੀਰ, ਭਾਰਤ ਦੇ ਕਾਰਗਿਲ ਜ਼ਿਲ੍ਹੇ ਵਿੱਚ ਹੋਇਆ ਸੀ।

ਇਹ ਯੁੱਧ ਪਾਕਿਸਤਾਨੀ ਫੌਜਾਂ ਅਤੇ ਕਸ਼ਮੀਰੀ ਅੱਤਵਾਦੀਆਂ ਦੁਆਰਾ ਕਾਰਗਿਲ ਦੇ ਭਾਰਤ-ਨਿਯੰਤਰਿਤ ਖੇਤਰ ਵਿੱਚ ਘੁਸਪੈਠ ਦਾ ਨਤੀਜਾ ਸੀ।

“ਆਪ੍ਰੇਸ਼ਨ ਵਿਜੇ” ਸ਼ਬਦ ਕਾਰਗਿਲ ਦੀਆਂ ਚੋਟੀਆਂ ‘ਤੇ ਕਬਜ਼ਾ ਕਰਨ ਲਈ ਭਾਰਤੀ ਫੌਜ ਦੀ ਮੁਹਿੰਮ ਨੂੰ ਦਰਸਾਉਂਦਾ ਹੈ।

ਕਾਰਗਿਲ ਯੁੱਧ ਇਸ ਪੱਖੋਂ ਵਿਲੱਖਣ ਸੀ ਕਿ ਇਹ ਉੱਚੀ ਉਚਾਈ ‘ਤੇ ਲੜਿਆ ਗਿਆ ਸੀ, ਕੁਝ ਚੋਟੀਆਂ 18,000 ਫੁੱਟ ਤੋਂ ਵੱਧ ਉੱਚੀਆਂ ਸਨ, ਜਿਸ ਨਾਲ ਇਹ ਯੁੱਧ ਲਈ ਸਭ ਤੋਂ ਚੁਣੌਤੀਪੂਰਨ ਖੇਤਰਾਂ ਵਿੱਚੋਂ ਇੱਕ ਸੀ।ਇਸ ਜੰਗ ਵਿੱਚ ਦੋਵਾਂ ਪਾਸਿਆਂ ਦਾ ਭਾਰੀ ਜਾਨੀ ਨੁਕਸਾਨ ਹੋਇਆ ਸੀ |

ਲੜਾਈ ਵਿੱਚ ਤੋਪਖਾਨੇ, ਹਵਾਈ ਸ਼ਕਤੀ, ਅਤੇ ਪੈਦਲ ਫੌਜੀ ਕਾਰਵਾਈਆਂ ਦੀ ਵਿਆਪਕ ਵਰਤੋਂ ਸ਼ਾਮਲ ਸੀ।

ਭਾਰਤੀ ਹਵਾਈ ਸੈਨਾ ਨੇ ਜੰਗ ਦੌਰਾਨ ਹਵਾਈ ਸਹਾਇਤਾ ਪ੍ਰਦਾਨ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਦੁਸ਼ਮਣ ਨੂੰ ਰਣਨੀਤਕ ਟਿਕਾਣਿਆਂ ਤੋਂ ਖ਼ਤਮ ਕਰਨ ਲਈ ਮਹੱਤਵਪੂਰਨ ਹਵਾਈ ਹਮਲੇ ਕੀਤੇ।

ਭਾਰਤੀ ਫੌਜ ਦੇ ਅਫਸਰ ਕੈਪਟਨ ਵਿਕਰਮ ਬੱਤਰਾ ਜੰਗ ਦੌਰਾਨ ਆਪਣੀ ਬਹਾਦਰੀ ਅਤੇ ਦਲੇਰਾਨਾ ਕਾਰਵਾਈਆਂ ਲਈ ਰਾਸ਼ਟਰੀ ਨਾਇਕ ਬਣ ਗਏ। ਉਨ੍ਹਾਂ ਦੇ ਮਸ਼ਹੂਰ ਸ਼ਬਦ, “ਯੇ ਦਿਲ ਮਾਂਗੇ ਮੋਰ” ਜੰਗ ਦਾ ਇੱਕ ਪ੍ਰਤੀਕ ਬਣ ਗਿਆ, ਜਿਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।

ਜੰਗ ਦੌਰਾਨ, ਭਾਰਤੀ ਫੌਜ ਨੇ ਟੋਲੋਲਿੰਗ, ਟਾਈਗਰ ਹਿੱਲ ਅਤੇ ਪੁਆਇੰਟ 4875 ਸਮੇਤ ਰਣਨੀਤਕ ਚੋਟੀਆਂ ‘ਤੇ ਮੁੜ ਕਬਜ਼ਾ ਕਰ ਲਿਆ ਸੀ ।

ਕਾਰਗਿਲ ਯੁੱਧ 1971 ਦੀ ਭਾਰਤ-ਪਾਕਿਸਤਾਨ ਜੰਗ ਤੋਂ ਬਾਅਦ ਪਹਿਲੀ ਵਾਰ ਹੋਇਆ ਜਦੋਂ ਦੋਵੇਂ ਦੇਸ਼ ਸਿੱਧੇ ਤੌਰ ‘ਤੇ ਫੌਜੀ ਸੰਘਰਸ਼ ਵਿੱਚ ਸ਼ਾਮਲ ਹੋਏ।

ਕਾਰਗਿਲ ਜੰਗ ਦੀ ਸ਼ੁਰੂਆਤ ਅਤੇ ਅੰਤ :-

3 ਮਈ, 1999: ਭਾਰਤੀ ਫੌਜ ਨੂੰ ਕਾਰਗਿਲ ਵਿੱਚ ਸਥਾਨਕ ਚਰਵਾਹਿਆਂ ਦੁਆਰਾ ਇਲਾਕੇ ਵਿੱਚ ਪਾਕਿਸਤਾਨੀ ਸੈਨਿਕਾਂ ਅਤੇ ਅੱਤਵਾਦੀਆਂ ਬਾਰੇ ਸੁਚੇਤ ਕੀਤਾ ਗਿਆ ਸੀ।

5 ਮਈ, 1999: ਪਾਕਿਸਤਾਨੀ ਫ਼ੌਜਾਂ ਵੱਲੋਂ ਘੱਟੋ-ਘੱਟ ਪੰਜ ਭਾਰਤੀ ਫ਼ੌਜੀਆਂ ਨੂੰ ਸ਼ਹੀਦ ਕਰ ਦਿੱਤਾ ।

10 ਮਈ 1999: ਭਾਰਤੀ ਫੌਜ ਨੇ ‘ਆਪ੍ਰੇਸ਼ਨ ਵਿਜੇ’ ਸ਼ੁਰੂ ਕੀਤਾ। ਪਾਕਿਸਤਾਨੀ ਫੌਜ ਨੇ ਕਾਰਗਿਲ ਵਿੱਚ ਭਾਰਤੀ ਫੌਜ ਦੇ ਅਸਲਾ ਡਿਪੂ ਨੂੰ ਨਿਸ਼ਾਨਾ ਬਣਾਇਆ।

26 ਮਈ 1999: ਭਾਰਤੀ ਫੌਜ ਨੇ ਹਵਾਈ ਹਮਲਾ ਕੀਤਾ।

27 ਮਈ 1999: ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-27 ਹਾਦਸਾਗ੍ਰਸਤ ਹੋ ਗਿਆ। ਹਵਾਈ ਸੈਨਾ ਦੇ 4 ਕਰੂ ਮੈਂਬਰਾਂ ਦੀ ਮੌਤ ਹੋ ਗਈ। ਪਾਕਿਸਤਾਨ ਨੇ ਜੰਗੀ ਕੈਦੀ ਵਜੋਂ ਜਹਾਜ਼ ਤੋਂ ਬਾਹਰ ਨਿਕਲਣ ਵਾਲੇ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ।

31 ਮਈ 1999: ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਐਲਾਨ ਕੀਤਾ ਕਿ ਕਾਰਗਿਲ ਵਿੱਚ ਜੰਗ ਵਰਗੀ ਸਥਿਤੀ ਹੈ।

1 ਜੂਨ, 1999: ਅਮਰੀਕਾ ਅਤੇ ਫਰਾਂਸ ਨੇ ਭਾਰਤ ਵਿਰੁੱਧ ਫੌਜੀ ਕਾਰਵਾਈ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ।

5 ਜੂਨ, 1999: ਭਾਰਤੀ ਫੌਜ ਨੇ ਦਸਤਾਵੇਜ਼ ਜਾਰੀ ਕੀਤੇ ਜੋ ਪਾਕਿਸਤਾਨ ਦੀ ਸ਼ਮੂਲੀਅਤ ਦਾ ਖੁਲਾਸਾ ਕਰਦੇ ਹਨ।

9 ਜੂਨ, 1999: ਭਾਰਤੀ ਫੌਜ ਨੇ ਬਟਾਲਿਕ ਸੈਕਟਰ ਵਿੱਚ ਦੋ ਮਹੱਤਵਪੂਰਨ ਠਿਕਾਣਿਆਂ ‘ਤੇ ਮੁੜ ਕਬਜ਼ਾ ਕਰ ਲਿਆ।

10 ਜੂਨ, 1999: ਪਾਕਿਸਤਾਨ ਨੇ ਜਾਟ ਰੈਜੀਮੈਂਟ ਦੇ ਛੇ ਸੈਨਿਕਾਂ ਦੀਆਂ ਵਿਗੜੀਆਂ ਲਾਸ਼ਾਂ ਵਾਪਸ ਕੀਤੀਆਂ।

13 ਜੂਨ, 1999: ਭਾਰਤ ਨੇ ਸੰਘਰਸ਼ ਦੇ ਰਾਹ ਨੂੰ ਬਦਲਦੇ ਹੋਏ, ਮਹੱਤਵਪੂਰਨ ਟੋਲੋਲਿੰਗ ਚੋਟੀ ‘ਤੇ ਮੁੜ ਕਬਜ਼ਾ ਕਰ ਲਿਆ। ਉਸ ਸਮੇਂ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਕਾਰਗਿਲ ਦਾ ਦੌਰਾ ਕੀਤਾ।

15 ਜੂਨ 1999: ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਪਾਕਿਸਤਾਨੀ ਫ਼ੌਜਾਂ ਨੂੰ ਵਾਪਸ ਬੁਲਾਉਣ ਦੀ ਅਪੀਲ ਕੀਤੀ ।

20 ਜੂਨ 1999: ਭਾਰਤੀ ਫੌਜ ਨੇ 11 ਘੰਟਿਆਂ ਦੀ ਲੜਾਈ ਤੋਂ ਬਾਅਦ ਟਾਈਗਰ ਹਿੱਲ ਨੇੜੇ ਪੁਆਇੰਟ 5060 ਅਤੇ ਪੁਆਇੰਟ 5100 ‘ਤੇ ਕਬਜ਼ਾ ਕਰ ਲਿਆ।

5 ਜੁਲਾਈ 1999: ਬਿਲ ਕਲਿੰਟਨ ਨੇ ਨਵਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਾਰਗਿਲ ਤੋਂ ਪਾਕਿਸਤਾਨੀ ਫ਼ੌਜਾਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ।

11 ਜੁਲਾਈ, 1999: ਪਾਕਿਸਤਾਨੀ ਫ਼ੌਜਾਂ ਨੇ ਪਿੱਛੇ ਹਟਣਾ ਸ਼ੁਰੂ ਕੀਤਾ। ਭਾਰਤੀ ਫੌਜ ਨੇ ਬਟਾਲਿਕ ਦੀਆਂ ਵੱਡੀਆਂ ਚੋਟੀਆਂ ‘ਤੇ ਕਬਜ਼ਾ ਕਰ ਲਿਆ।

14 ਜੁਲਾਈ 1999: ਭਾਰਤੀ ਫੌਜ ਨੇ ‘ਆਪ੍ਰੇਸ਼ਨ ਵਿਜੇ’ ਦੀ ਸਫਲਤਾ ਦਾ ਐਲਾਨ ਕੀਤਾ।

26 ਜੁਲਾਈ, 1999: ਕਾਰਗਿਲ ਯੁੱਧ ਸਮਾਪਤ ਹੋਇਆ।

The post Kargil Vijay Diwas: ਜਦੋਂ ਕਾਰਗਿਲ ਦੀਆਂ ਉੱਚੀ ਚੋਟੀਆਂ ‘ਤੇ ਭਾਰਤੀ ਫੌਜ ਨੇ ਫਿਰ ਤੋਂ ਲਹਿਰਾਇਆ ਤਿਰੰਗਾ appeared first on TheUnmute.com - Punjabi News.

Tags:
  • breaking-news
  • captain-bikram-batra
  • indian-army
  • kargil
  • kargil-story
  • kargil-vijay-diwas
  • latest-news
  • news

ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਭਾਖੜਾ ਡੈਮ 'ਚ ਪਾਣੀ ਦਾ ਪੱਧਰ ਸਥਿਰ

Wednesday 26 July 2023 06:08 AM UTC+00 | Tags: bhakra-dam breaking-news heavy-rain-alert latest-news meteorological-department news punjab-breaking punjab-floods punjab-meteorological-department rain-alert the-unmute-breaking-news the-unmute-punjab

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਦੇ ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ (Heavy Rain Alert) ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ-ਮਾਜਾ ਅਤੇ ਮਾਲਵੇ ਵਿੱਚ ਗਰਜ, ਗੜ੍ਹੇਮਾਰੀ ਨਾਲ ਮੀਂਹ ਪੈ ਸਕਦਾ ਹੈ। ਇਸਦੇ ਨਾਲ ਹੀ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਫਾਜ਼ਿਲਕਾ ਅਤੇ ਮੋਗਾ ਨੂੰ ਛੱਡ ਕੇ ਕੱਲ੍ਹ ਮੌਸਮ ਅਜਿਹਾ ਹੀ ਰਹੇਗਾ।

ਖ਼ਰਾਬ ਮੌਸਮ ਕਾਰਨ ਪੰਜਾਬ ਦੇ ਪਹਿਲਾਂ ਹੀ ਪਾਣੀ ਵਿਚ ਡੁੱਬੇ ਇਲਾਕਿਆਂ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧ ਸਕਦੀਆਂ ਹਨ । ਭਾਵੇਂ ਪਿਛਲੇ 2-3 ਦਿਨਾਂ ਤੋਂ ਦਰਿਆਵਾਂ ਵਿਚ ਪਾਣੀ ਦਾ ਪੱਧਰ ਨਾ ਵਧਣ ਕਾਰਨ ਕੁਝ ਰਾਹਤ ਮਿਲੀ ਸੀ ਅਤੇ ਜਨਜੀਵਨ ਵੀ ਲੀਹ ‘ਤੇ ਆਉਣਾ ਸ਼ੁਰੂ ਹੋ ਗਿਆ ਸੀ, ਪਰ ਹੁਣ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਘੱਟ ਸਕਦਾ ਹੈ। ਬਿਆਸ, ਰਾਵੀ ਅਤੇ ਸਤਲੁਜ ਦਰਿਆ ਤੇਜ਼ ਰਫ਼ਤਾਰ ਨਾਲ ਵਹਿ ਰਹੇ ਹਨ ਅਤੇ ਹੁਣ ਇਨ੍ਹਾਂ ਵਿੱਚ ਪਾਣੀ ਹੋਰ ਵਧ ਸਕਦਾ ਹੈ। ਹਾਲਾਂਕਿ ਮੰਗਲਵਾਰ ਨੂੰ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਨਹੀਂ ਵਧਿਆ। ਭਾਖੜਾ ‘ਚ ਪਾਣੀ ਦਾ ਪੱਧਰ 1656 ‘ਤੇ ਸਥਿਰ ਹੈ, ਜਦੋਂ ਕਿ ਇੱਥੇ ਖ਼ਤਰੇ ਦਾ ਬਿੰਦੂ 1680 ਫੁੱਟ ਹੈ, ਜੋ ਸਿਰਫ਼ 24 ਫੁੱਟ ਹੇਠਾਂ ਹੈ।

The post ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ, ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਸਥਿਰ appeared first on TheUnmute.com - Punjabi News.

Tags:
  • bhakra-dam
  • breaking-news
  • heavy-rain-alert
  • latest-news
  • meteorological-department
  • news
  • punjab-breaking
  • punjab-floods
  • punjab-meteorological-department
  • rain-alert
  • the-unmute-breaking-news
  • the-unmute-punjab

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ 27 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਿਨਟ ਬੈਠਕ (Punjab Cabinet) ਹੁਣ 29 ਜੁਲਾਈ ਨੂੰ ਸਵੇਰੇ 11:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

Punjab Cabinet

The post 27 ਜੁਲਾਈ ਦੀ ਬਜਾਏ ਹੁਣ 29 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ appeared first on TheUnmute.com - Punjabi News.

Tags:
  • breaking-news
  • punjab-cabinet

ਪੰਜਾਬ ਦੇ ਡੀਸੀ ਦਫ਼ਤਰ ਤੇ ਤਹਿਸੀਲਾਂ ਅੱਜ ਵੀ ਕੰਮਕਾਜ਼ ਠੱਪ, ਮੁਲਾਜ਼ਮ 'ਆਪ' ਵਿਧਾਇਕ ਖ਼ਿਲਾਫ਼ ਕਰਨਗੇ ਰੈਲੀ

Wednesday 26 July 2023 06:29 AM UTC+00 | Tags: aap breaking-news cm-bhagwant-mann dc-offices latest-news latest-punjab-news mla-dinesh-chadha news punjab-government punjab-news ropar ropar-constituency-mla ropar-protest rupnagar the-unmute-breaking-news the-unmute-latest-update

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਦੇ ਡੀਸੀ ਦਫ਼ਤਰਾਂ (DC office) ਅਤੇ ਤਹਿਸੀਲਾਂ ਨੂੰ ਅੱਜ ਵੀ ਤਾਲੇ ਲੱਗੇ ਰਹਿਣਗੇ ਅਤੇ ਕੋਈ ਕੰਮ ਨਹੀਂ ਹੋਵੇਗਾ । ਸਾਰੇ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ‘ਤੇ ਹਨ। ਅੱਜ ਸਾਰੇ ਮੁਲਾਜ਼ਮ ਰੋਪੜ ਵਿੱਚ ਇਕੱਠੇ ਹੋਣਗੇ ਅਤੇ ਪੂਰੇ ਸ਼ਹਿਰ ਵਿੱਚ ਅਰਥੀ ਫੂਕ ਰੈਲੀ ਕੱਢਣਗੇ। ਉਪਰੰਤ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਜਾਵੇਗਾ। ਵਿਧਾਇਕ ਦੇ ਘਰ ਦੇ ਬਾਹਰ ਧਰਨਾ ਦੇਣਗੇ।

ਜਿਕਰਯੋਗ ਹੈ ਕਿ ਮੰਗਲਵਾਰ ਨੂੰ ਵੀ ਮੁਲਾਜ਼ਮ ਕਲਮ ਛੋੜ ਹੜਤਾਲ 'ਤੇ ਚਲੇ ਗਏ ਸਨ । ਮੁਲਾਜ਼ਮਾਂ ਦੀ ਹੜਤਾਲ ਕਾਰਨ ਰਜਿਸਟਰੀਆਂ ਤੋਂ ਲੈ ਕੇ ਸਰਟੀਫਿਕੇਟ, ਲਾਇਸੈਂਸ, ਆਰਸੀ ਆਦਿ ਦਾ ਸਾਰਾ ਕੰਮ ਠੱਪ ਰਿਹਾ । ਇਸਦੇ ਚੱਲਦੇ ਕੀਤੇ ਨਾ ਕੀਤੇ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਵੀ ਹਰ ਰੋਜ਼ ਲੱਖਾਂ ਰੁਪਏ ਦਾ ਘਾਟਾ ਪੈ ਰਿਹਾ ਹੈ ।

ਮੁਲਾਜ਼ਮ ਇਸ ਗੱਲ 'ਤੇ ਅੜੇ ਹੋਏ ਹਨ ਕਿ ਹਲਕਾ ਰੋਪੜ ਦੇ ਵਿਧਾਇਕ ਤਹਿਸੀਲ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਹੋਏ ਮਾੜੇ ਵਿਵਹਾਰ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਕਿਸੇ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਗੇੜੇ ਮਾਰ ਕੇ ਮੁਲਾਜ਼ਮਾਂ ਨੂੰ ਜ਼ਲੀਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

The post ਪੰਜਾਬ ਦੇ ਡੀਸੀ ਦਫ਼ਤਰ ਤੇ ਤਹਿਸੀਲਾਂ ਅੱਜ ਵੀ ਕੰਮਕਾਜ਼ ਠੱਪ, ਮੁਲਾਜ਼ਮ ‘ਆਪ’ ਵਿਧਾਇਕ ਖ਼ਿਲਾਫ਼ ਕਰਨਗੇ ਰੈਲੀ appeared first on TheUnmute.com - Punjabi News.

Tags:
  • aap
  • breaking-news
  • cm-bhagwant-mann
  • dc-offices
  • latest-news
  • latest-punjab-news
  • mla-dinesh-chadha
  • news
  • punjab-government
  • punjab-news
  • ropar
  • ropar-constituency-mla
  • ropar-protest
  • rupnagar
  • the-unmute-breaking-news
  • the-unmute-latest-update

ਸ਼ਿਮਲਾ ਜ਼ਿਲ੍ਹੇ 'ਚ ਫਟਿਆ ਬੱਦਲ, ਸੇਬ ਦੇ ਬਾਗਾਂ ਅਤੇ ਘਰਾਂ ਨੂੰ ਪੁੱਜਿਆ ਨੁਕਸਾਨ

Wednesday 26 July 2023 06:45 AM UTC+00 | Tags: breaking-news cloud-burst heavy-rain himachal-heavy-rain himachal-pradesh mohan-kapatiya news rain-alert rampur-sub-division sarpara sarpara-panchayat shimla the-unmute-breaking-news

ਚੰਡੀਗੜ੍ਹ, 26 ਜੁਲਾਈ 2023: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ (Shimla) ਜ਼ਿਲ੍ਹੇ ਦੇ ਰਾਮਪੁਰ ਉਪ ਮੰਡਲ ਦੀ ਸਰਪਾਰਾ ਪੰਚਾਇਤ ਦੇ ਕੰਧਾਰ ਪਿੰਡ ‘ਚ ਦੇਰ ਰਾਤ ਦੋ ਬੱਦਲ ਫਟਣ ਕਾਰਨ ਸੇਬ ਦੇ ਬਾਗਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ । ਇਸਦੇ ਨਾਲ ਕਈ ਘਰ ਵਹਿ ਜਾਣ ਦੀ ਖ਼ਬਰ ਹੈ ਅਤੇ ਕਈਆਂ ਦੇ ਪਾਣੀ ਘਰਾਂ ਵਿੱਚ ਵੜ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ ਦੀ ਇਮਾਰਤ, ਯੂਥ ਕਲੱਬ ਦੀ ਇਮਾਰਤ ਅਤੇ ਹੋਰ ਲੋਕਾਂ ਦੇ ਘਰ ਹੜ੍ਹਾਂ ਕਾਰਨ ਰੁੜ੍ਹ ਗਏ ਹਨ। ਇਸ ਤੋਂ ਇਲਾਵਾ ਹੜ੍ਹ ਵਿੱਚ ਗਾਵਾਂ, ਬਲਦ, ਭੇਡਾਂ ਅਤੇ ਬੱਕਰੀਆਂ ਵੀ ਵਹਿ ਜਾਣ ਦੀ ਖ਼ਬਰ ਹੈ । ਇਸ ਦੇ ਨਾਲ ਹੀ ਸੇਬ ਦੇ ਕਈ ਬਾਗਾਂ ਵਿੱਚ ਪਾਣੀ ਭਰ ਗਿਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ 11 ਵਜੇ ਅਚਾਨਕ ਬੱਦਲ ਫਟ ਗਿਆ ਅਤੇ ਲੋਕਾਂ ਨੇ ਭੱਜ ਕੇ ਆਪਣੀ ਜਾਨ ਤਾਂ ਬਚਾਈ ਪਰ ਘਰਾਂ ਅਤੇ ਬਗੀਚਿਆਂ ਦਾ ਕਾਫੀ ਨੁਕਸਾਨ ਹੋ ਗਿਆ।

ਸਰਪਾਰਾ ਪੰਚਾਇਤ ਦੇ ਮੁਖੀ ਮੋਹਨ ਕਪਾਟੀਆ ਨੇ ਦੱਸਿਆ ਕਿ ਸਰਪਾਰਾ ਪੰਚਾਇਤ ਦੇ ਕੰਧਾਰ ਪਿੰਡ ਵਿੱਚ ਬੱਦਲ ਫਟ ਗਿਆ। ਉਨ੍ਹਾਂ ਕਿਹਾ ਕਿ ਪਿੰਡ ਸਰਪਾਰਾ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਪੀੜਤ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।

The post ਸ਼ਿਮਲਾ ਜ਼ਿਲ੍ਹੇ ‘ਚ ਫਟਿਆ ਬੱਦਲ, ਸੇਬ ਦੇ ਬਾਗਾਂ ਅਤੇ ਘਰਾਂ ਨੂੰ ਪੁੱਜਿਆ ਨੁਕਸਾਨ appeared first on TheUnmute.com - Punjabi News.

Tags:
  • breaking-news
  • cloud-burst
  • heavy-rain
  • himachal-heavy-rain
  • himachal-pradesh
  • mohan-kapatiya
  • news
  • rain-alert
  • rampur-sub-division
  • sarpara
  • sarpara-panchayat
  • shimla
  • the-unmute-breaking-news

ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਲੋਕ ਸਭਾ ਅਤੇ ਰਾਜ ਸਭਾ 'ਚ ਸ਼ਰਧਾਂਜਲੀ ਭੇਂਟ ਕੀਤੀ

Wednesday 26 July 2023 06:57 AM UTC+00 | Tags: 1999-kargil-war bikram-batra breaking-news indian-army kargil-vijay-diwas kargil-watr lok-sabha martyrs-of-kargil-war news rajya-sabha

ਚੰਡੀਗੜ੍ਹ, 26 ਜੁਲਾਈ 2023: ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੇ ਕਾਰਗਿਲ ਵਿਜੇ ਦਿਵਸ 2023 ਦੇ ਮੌਕੇ ‘ਤੇ 1999 ਦੀ ਕਾਰਗਿਲ ਜੰਗ (Kargil War) ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਗਤੀਰੋਧ ਜਾਰੀ ਹੈ। ਇਸ ਦੌਰਾਨ 26 ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੇ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਂਦਾ ਹੈ।

ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਲੋਕ ਸਭਾ ਵਿੱਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ‘ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਣੀਪੁਰ ਮੁੱਦੇ ‘ਤੇ ਬਿਆਨ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਨੂੰ ਸਦਨ ‘ਚ ਆ ਕੇ ਮਣੀਪੁਰ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ।

The post ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਲੋਕ ਸਭਾ ਅਤੇ ਰਾਜ ਸਭਾ ‘ਚ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News.

Tags:
  • 1999-kargil-war
  • bikram-batra
  • breaking-news
  • indian-army
  • kargil-vijay-diwas
  • kargil-watr
  • lok-sabha
  • martyrs-of-kargil-war
  • news
  • rajya-sabha

ਮਣੀਪੁਰ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਹਾਲ ਗੇਟ 'ਤੇ ਰੋਸ ਮਾਰਚ

Wednesday 26 July 2023 07:16 AM UTC+00 | Tags: amritsar-hall-gate amritsar-protest bjp-government breaking-news dalit-community manipur-incident manipur-news news protest the-unmute-latest-news

ਅੰਮ੍ਰਿਤਸਰ, 26 ਜੁਲਾਈ 2023: ਮਣੀਪੁਰ ਘਟਨਾ (Manipur incident) ਦੀ ਦੇਸ਼ ਦੁਨੀਆਂ ਵਿੱਚ ਨਿੰਦਾ ਹੋ ਰਹੀ ਹੈ, ਉਥੇ ਹੀ ਪੰਜਾਬ ਵਿੱਚ ਵੀ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਦਲਿਤ ਸਮਾਜ ਦੇ ਆਗੂਆਂ ਵੱਲੋਂ ਅਤੇ ਦਲਿਤ ਭਾਈਚਾਰੇ ਵੱਲੋ ਅੰਮ੍ਰਿਤਸਰ ਹਾਲ ਗੇਟ ਤੋਂ ਲੈ ਕੇ ਵਿਰਾਸਤੀ ਮਾਰਗ ਤੱਕ ਰੋਸ ਮਾਰਚ ਕੀਤਾ ਗਿਆ | ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ |

ਇਸ ਦੌਰਾਨ ਸ਼ਰਮਨਾਕ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਦਲਿਤ ਭਾਈਚਾਰੇ ਦੇ ਆਗੂਆਂ ਨੇ ਕਿਹਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਉਨ੍ਹਾਂ ਦੋਸ਼ੀਆਂ ਦਾ ਅਸਲੀ ਚਿਹਰਾ ਜਨਤਾ ਸਾਹਮਣੇ ਲਿਆਂਦਾ ਜਾਵੇ ਤੇ ਉਨ੍ਹਾਂ ਨੂੰ ਉਸਦੀ ਬਣਦੀ ਸਖ਼ਤ ਸਜ਼ਾ ਦਿੱਤੀ ਜਾਵੇ | ਇਹ ਸਾਰੀਆਂ ਘਟਨਾਵਾਂ ਸਰਕਾਰ ਨੂੰ ਅਲੱਗ ਥਲੱਗ ਕਰਨ ਲਈ ਕੀਤੀਆਂ ਜਾਂਦੀਆਂ ਹਨ, ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ |

ਇਸ ਘਟਨਾ ਦੀ ਨਿੰਦਿਆਂ ਕਰਦੇ ਹੋਏ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਗਿਆ, ਇਸ ਦੌਰਾਨ ਪ੍ਰਦਰਸ਼ਨਕਾਰੀਆਣ ਨੇ ਬੈਨਰਾਂ,ਤਖਤੀਆਂ ਹੱਥਾਂ ਵਿੱਚ ਫੜ੍ਹ ਕੇ ਭਾਜਪਾ ਸਰਕਾਰ ਖ਼ਿਲਾਫ਼ ਅਤੇ ਮਣੀਪੁਰ ਘਟਨਾ (Manipur incident) ਦੇ ਦੋਸ਼ੀਆਂ ਖ਼ਿਲਾਫ਼ ਨਾਅਰੇ ਲਗਾਏ। ਇਸ ਦੌਰਾਨ ਨਿਤਿਨ ਗਿੱਲ ਉਰਫ ਮਨੀ ਗਿੱਲ ਨੇ ਕਿਹਾ ਕਿ ਮਣੀਪੁਰ ਦੀਆਂ ਬੇਟੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਸਥਾਨਕ ਮੁੱਖ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ ਇਸ ਮੌਕੇ ਉਹਨਾਂ ਦੇਸ਼ ਦੀਆਂ ਘੱਟ ਗਿਣਤੀਆਂ ਵਿਰੁੱਧ ਫ਼ਿਰਕੂ ਹਮਲੇ ਬੰਦ ਕਰਨ ਦੀ ਮੰਗ ਕੀਤੀ |

 

The post ਮਣੀਪੁਰ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਹਾਲ ਗੇਟ ‘ਤੇ ਰੋਸ ਮਾਰਚ appeared first on TheUnmute.com - Punjabi News.

Tags:
  • amritsar-hall-gate
  • amritsar-protest
  • bjp-government
  • breaking-news
  • dalit-community
  • manipur-incident
  • manipur-news
  • news
  • protest
  • the-unmute-latest-news

ਚੰਡੀਗੜ੍ਹ, 26 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਪਿਛਲੇ ਚਾਰ ਦਿਨਾਂ ਤੋਂ ਮਣੀਪੁਰ ਮੁੱਦੇ ‘ਤੇ ਸਦਨ ‘ਚ ਬਹਿਸ ਚੱਲ ਰਹੀ ਹੈ। ਇਸ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਅੱਜ (ਬੁੱਧਵਾਰ) ਲੋਕ ਸਭਾ (lok Sabha) ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਗਿਆ ਹੈ। ਲੋਕ ਸਭਾ ਸਪੀਕਰ ਨੇ ਬੇਭਰੋਸਗੀ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਬੇਭਰੋਸਗੀ ਮਤੇ ‘ਤੇ ਸਹਿਮਤੀ ਜਤਾਈ ਹੈ। ਇਸ ਸਬੰਧੀ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿਪ ਵੀ ਜਾਰੀ ਕੀਤਾ ਹੈ। ਦੱਸ ਦੇਈਏ ਕਿ ਵਿਰੋਧੀ ਧਿਰ ਮੰਗ ਕਰ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਮਨੀਪੁਰ ਮੁੱਦਿਆਂ ‘ਤੇ ਬਿਆਨ ਦੇਣ, ਜਦਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਮਣੀਪੁਰ ‘ਤੇ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਪਾਰਟੀਆਂ ਇਕ ਨਿਯਮ ਦੇ ਤਹਿਤ ਚਰਚਾ ਲਈ ਦਬਾਅ ਪਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਮਣੀਪੁਰ ‘ਚ ਹਿੰਸਾ ਦੇ ਮੁੱਦੇ ‘ਤੇ ਕਾਂਗਰਸ ਨੇ ਬੁੱਧਵਾਰ ਸਵੇਰੇ ਕੇਂਦਰ ਸਰਕਾਰ ਖਿਲਾਫ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਦਾ ਨੋਟਿਸ ਦਾਇਰ ਕੀਤਾ ਹੈ। ਬੀਆਰਐਸ ਪਾਰਟੀ ਨੇ ਸਰਕਾਰ ਦੇ ਖਿਲਾਫ ਇੱਕ ਵੱਖਰੇ ਬੇਭਰੋਸਗੀ ਮਤੇ ਦਾ ਨੋਟਿਸ ਵੀ ਦਿੱਤਾ ਹੈ। ਬੀਆਰਐਸ ਦੀ ਤਰਫੋਂ ਪਾਰਟੀ ਦੇ ਸੰਸਦ ਮੈਂਬਰ ਨਾਮਾ ਨਾਗੇਸ਼ਵਰ ਰਾਓ ਨੇ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ।

ਦੁਪਹਿਰ 12 ਵਜੇ ਲੋਕ ਸਭਾ (lok Sabha) ਦੀ ਕਾਰਵਾਈ ਸ਼ੁਰੂ ਹੋਣ ‘ਤੇ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਬੇਭਰੋਸਗੀ ਮਤਾ ਪੇਸ਼ ਕੀਤਾ | ਨਿਯਮਾਂ ਤਹਿਤ 50 ਤੋਂ ਵੱਧ ਸੰਸਦ ਮੈਂਬਰਾਂ ਦੇ ਸਮਰਥਨ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਬੇਭਰੋਸਗੀ ਮਤੇ ‘ਤੇ ਬਹਿਸ ਦਾ ਸਮਾਂ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਤੈਅ ਕੀਤਾ ਜਾਵੇਗਾ। ਹਾਲਾਂਕਿ ਨਾਅਰੇਬਾਜ਼ੀ ਕਰਦੇ ਹੋਏ ਵਿਰੋਧੀ ਧਿਰ ਨੇ ਪੀਐਮ ਮੋਦੀ ਦੀ ਮੌਜੂਦਗੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

The post ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਲੋਕ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ appeared first on TheUnmute.com - Punjabi News.

Tags:
  • breaking-news
  • lok-sabha
  • news
  • om-birla

ICC ਨੇ ਹਰਮਨਪ੍ਰੀਤ ਕੌਰ 'ਤੇ 2 ਮੈਚਾਂ ਦੀ ਲਾਈ ਪਾਬੰਦੀ, ਨਹੀਂ ਖੇਡ ਸਕੇਗੀ ਏਸ਼ੀਆਈ ਖੇਡਾਂ ਦੇ ਸ਼ੁਰੂਆਤੀ ਮੈਚ

Wednesday 26 July 2023 08:01 AM UTC+00 | Tags: breaking-news cricket-news cricket-team-captain-harmanpreet-kaur harmanpreet-kaur icc icc-code-of-conduct indian-womens-cricket-team ind-vs-ban news sports-news

ਚੰਡੀਗੜ੍ਹ, 26 ਜੁਲਾਈ 2023: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ‘ਤੇ 2 ਅੰਤਰਰਾਸ਼ਟਰੀ ਮੈਚਾਂ ਦੀ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਕਾਰਨ ਕੌਰ ਏਸ਼ਿਆਈ ਖੇਡਾਂ ਦੇ ਸ਼ੁਰੂਆਤੀ ਦੋ ਮੈਚ ਨਹੀਂ ਖੇਡ ਸਕੇਗੀ। ਕੌਰ ਨੇ ਬੰਗਲਾਦੇਸ਼ ਦੇ ਖ਼ਿਲਾਫ਼ ਤੀਜੇ ਵਨਡੇ ਵਿੱਚ ਸਟੰਪ ਦੇ ਬੱਲੇ ਨੂੰ ਮਾਰਿਆ ਅਤੇ ਅੰਪਾਇਰ ਦੇ ਫੈਸਲੇ ਨਾਲ ਅਸਹਿਮਤ ਸੀ।

ਭਾਰਤੀ ਕਪਤਾਨ ਨੂੰ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਨਿਯਮਾਂ ਦੀਆਂ 2 ਵੱਖ-ਵੱਖ ਉਲੰਘਣਾਵਾਂ ਕਾਰਨ ਸਜ਼ਾ ਸੁਣਾਈ ਹੈ। ਹਰਮਨ ਨੂੰ ICC ਕੋਡ ਆਫ ਕੰਡਕਟ ਦੇ ਲੈਵਲ-2 ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ, ਜਿਸ ਕਾਰਨ ਉਸ ‘ਤੇ ਮੈਚ ਫੀਸ ਦਾ 50% ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਜ਼ਾ ਵਜੋਂ 3 ਡੀਮੈਰਿਟ ਪੁਆਇੰਟ ਵੀ ਦਿੱਤੇ ਗਏ ਹਨ।

ਹਰਮਨਪ੍ਰੀਤ ਕੌਰ ਨੂੰ ਦੌਰਾਨ ਮੈਚ ਅੰਪਾਇਰਿੰਗ ਦੀ ਖੁੱਲ੍ਹੇਆਮ ਆਲੋਚਨਾ ਕਰਨ ਲਈ ‘ਅੰਤਰਰਾਸ਼ਟਰੀ ਮੈਚ ਵਿੱਚ ਵਾਪਰੀ ਘਟਨਾ ਦੀ ਜਨਤਕ ਆਲੋਚਨਾ’ ਨਾਲ ਸਬੰਧਤ ਲੈਵਲ-1 ਦੀ ਉਲੰਘਣਾ ਲਈ ਉਸ ਦੀ ਮੈਚ ਫੀਸ ਦਾ 25 ਫੀਸਦੀ ਜ਼ੁਰਮਾਨਾ ਵੀ ਲਗਾਇਆ ਗਿਆ ਸੀ। ਜਿਕਰਯੋਗ ਹੈ ਕਿ 22 ਸਤੰਬਰ ਨੂੰ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ ਪਹਿਲਾ ਮੈਚ ਹੈ |ਏਸ਼ਿਆਈ ਖੇਡਾਂ ਵਿੱਚ ਭਾਰਤੀ ਟੀਮ ਦਾ ਪਹਿਲਾ ਮੈਚ 22 ਸਤੰਬਰ ਨੂੰ ਖੇਡਿਆ ਜਾਵੇਗਾ।

ਕੀ ਹੈ ਸਾਰਾ ਮਾਮਲਾ ?

ਦਰਅਸਲ, ਭਾਰਤੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur)  ਬੰਗਲਾਦੇਸ਼ ਦੇ ਖਿਲਾਫ ਤੀਜੇ ਵਨਡੇ ਵਿੱਚ ਐਲਬੀਡਬਲਯੂ ਆਊਟ ਹੋਣ ਤੋਂ ਬਾਅਦ ਸਟੰਪ ਨੂੰ ਬੁੱਲਾ ਮਾਰਿਆ । ਉਹ ਅੰਪਾਇਰ ਦੇ ਫੈਸਲੇ ਤੋਂ ਨਿਰਾਸ਼ ਨਜ਼ਰ ਆ ਰਹੀ ਸੀ ਅਤੇ ਪੈਵੇਲੀਅਨ ਪਰਤਦੇ ਸਮੇਂ ਮੈਦਾਨ ‘ਤੇ ਅੰਪਾਇਰ ਨੂੰ ਗੁੱਸੇ ‘ਚ ਕੁਝ ਕਹਿੰਦੀ ਨਜ਼ਰ ਆਈ। ਟਰਾਫੀ ਫੋਟੋਸ਼ੂਟ ‘ਚ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਸੀ ਕਿ ਖਿਡਾਰੀਆਂ ਦੇ ਨਾਲ ਅੰਪਾਇਰ ਵੀ ਹੋਣੇ ਚਾਹੀਦੇ ਹਨ। ਮੈਚ ਤੋਂ ਬਾਅਦ ਵੀ ਉਸ ਨੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਕਿਹਾ, ‘ਅੰਪਾਇਰਿੰਗ ਬਹੁਤ ਮਾੜੀ ਸੀ, ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੇ ਫੈਸਲੇ ਬਹੁਤ ਨਿਰਾਸ਼ਾਜਨਕ ਲੱਗਦੇ ਹਨ।

The post ICC ਨੇ ਹਰਮਨਪ੍ਰੀਤ ਕੌਰ ‘ਤੇ 2 ਮੈਚਾਂ ਦੀ ਲਾਈ ਪਾਬੰਦੀ, ਨਹੀਂ ਖੇਡ ਸਕੇਗੀ ਏਸ਼ੀਆਈ ਖੇਡਾਂ ਦੇ ਸ਼ੁਰੂਆਤੀ ਮੈਚ appeared first on TheUnmute.com - Punjabi News.

Tags:
  • breaking-news
  • cricket-news
  • cricket-team-captain-harmanpreet-kaur
  • harmanpreet-kaur
  • icc
  • icc-code-of-conduct
  • indian-womens-cricket-team
  • ind-vs-ban
  • news
  • sports-news

ਕਾਰਗਿਲ ਵਿਜੇ ਦਿਵਸ 'ਤੇ CM ਭਗਵੰਤ ਮਾਨ ਦਾ ਐਲਾਨ, ਸ਼ਹੀਦਾਂ ਦੇ ਪਰਿਵਾਰ ਦੀ ਪੈਨਸ਼ਨ 'ਚ ਕੀਤਾ ਵਾਧਾ

Wednesday 26 July 2023 08:11 AM UTC+00 | Tags: aam-aadmi-party breaking-news cm-bhagwant-mann kargil-vijay-diwas kargil-war nbews news punjab-government the-unmute-breaking-news the-unmute-latest-news

ਚੰਡੀਗੜ੍ਹ, 26 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ (Kargil Vijay Diwas) ਮੌਕੇ ਵਾਰ ਹੀਰੋਜ਼ ਮੈਮੋਰੀਅਲ, ਅੰਮ੍ਰਿਤਸਰ ਤੋਂ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਬਹਾਦਰ ਸੈਨਿਕਾਂ ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨੌਜਵਾਨਾਂ ਨੇ ਬਹਾਦਰੀ ਨਾ ਦਿਖਾਈ ਹੁੰਦੀ ਤਾਂ ਅੱਜ ਦੇਸ਼ ਦਾ ਨਕਸ਼ਾ ਕੁਝ ਹੋਰ ਹੀ ਹੋਣਾ ਸੀ।

ਸੀਐਮ ਮਾਨ ਨੇ ਕਿਹਾ ਕਿ ਕਿਸੇ ਵੀ ਹਾਦਸੇ ਵਿੱਚ ਸ਼ਹੀਦ ਹੋਣ ‘ਤੇ ਫੌਜੀ ਜਵਾਨਾਂ ਨੂੰ ਐਕਸ-ਗ੍ਰੇਸ਼ੀਆ ਦਿੱਤਾ ਜਾਵੇਗਾ। ਜੇਕਰ ਕੋਈ ਜ਼ਖਮੀ ਹੁੰਦਾ ਹੈ ਤਾਂ ਉਸ ਨੂੰ 10 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ 50 ਫੀਸਦੀ ਹੋਣਗੇ। ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੇ ਸ਼ਹੀਦਾਂ ਦੀ ਪਰਿਵਾਰਕ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। 51 ਤੋਂ 75 ਫੀਸਦੀ ਸੱਟਾਂ ਦੇ ਮਾਮਲੇ ‘ਚ ਸਰਕਾਰ 20 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਵੇਗੀ। ਜੇਕਰ 75 ਤੋਂ 99 ਫੀਸਦੀ ਜ਼ਖਮੀ ਹਨ ਤਾਂ ਉਨ੍ਹਾਂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।

The post ਕਾਰਗਿਲ ਵਿਜੇ ਦਿਵਸ ‘ਤੇ CM ਭਗਵੰਤ ਮਾਨ ਦਾ ਐਲਾਨ, ਸ਼ਹੀਦਾਂ ਦੇ ਪਰਿਵਾਰ ਦੀ ਪੈਨਸ਼ਨ ‘ਚ ਕੀਤਾ ਵਾਧਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kargil-vijay-diwas
  • kargil-war
  • nbews
  • news
  • punjab-government
  • the-unmute-breaking-news
  • the-unmute-latest-news

ਬਾਗਪਤ 'ਚ ਯਮੁਨਾ ਨਦੀ 'ਚ ਗੈਸ ਪਾਈਪਲਾਈਨ ਫਟੀ, ਇਲਾਕੇ 'ਚ ਅਲਰਟ ਜਾਰੀ

Wednesday 26 July 2023 08:51 AM UTC+00 | Tags: baghpat baghpat-gas-leak breaking-news gas-pipeline gas-pipeline-burst indian-oil indian-oil-corporation indian-oil-gas latest-news news sonipat up-news uttar-pradesh yamuna-river

ਚੰਡੀਗੜ੍ਹ, 26 ਜੁਲਾਈ 2023: ਉੱਤਰ ਪ੍ਰਦੇਸ਼ ਦੇ ਬਾਗਪਤ ਅਤੇ ਹਰਿਆਣਾ ਦੇ ਸੋਨੀਪਤ ਵਿੱਚ ਯਮੁਨਾ ਨਦੀ ਦੇ ਵਿਚਕਾਰ ਇੰਡੀਅਨ ਆਇਲ ਦੀ ਗੈਸ ਪਾਈਪਲਾਈਨ (Gas Pipeline) ਫਟ ਗਈ। ਇਸ ਤੋਂ ਬਾਅਦ ਪਾਣੀ ‘ਚ ਉੱਚੀਆਂ ਲਹਿਰਾਂ ਉੱਠਣ ਲੱਗੀਆਂ। ਬਾਗਪਤ ‘ਚ ਪਾਣੀ ਲਹਿਰਾਂ 40 ਫੁੱਟ ਤੱਕ ਦੇਖਣ ਨੂੰ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਥਾਵਾਂ ‘ਤੇ ਗੈਸ ਪਾਈਪਲਾਈਨ ਦਾ ਪ੍ਰੈਸ਼ਰ ਘੱਟ ਕਰ ਦਿੱਤਾ ਗਿਆ ਹੈ ਅਤੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਤੋਂ ਇਲਾਵਾ ਮੌਕੇ ਦੀ ਮੁਰੰਮਤ ਲਈ ਟੀਮ ਵੀ ਭੇਜੀ ਗਈ ਹੈ।

ਯੂਪੀ ਵਿੱਚ ਐਸਡੀਐਮ ਸੁਭਾਸ਼ ਸਿੰਘ ਨੇ ਦੱਸਿਆ ਕਿ ਬਾਗਪਤ ਦੇ ਜਾਗੋਸ਼ ਪਿੰਡ ਵਿੱਚ ਰਿਫਾਇਨਰੀ ਦੀ ਪਾਈਪਲਾਈਨ (Gas Pipeline) ਫਟ ਗਈ ਸੀ। ਹਰਿਆਣਾ ਵਾਲੇ ਪਾਸੇ ਤੋਂ ਪਾਈਪਲਾਈਨ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਹ ਪਾਈਪਲਾਈਨ ਪਾਣੀਪਤ ਦੇ ਰਸਤੇ ਸੋਨੀਪਤ, ਬਾਗਪਤ ਗਾਜ਼ੀਆਬਾਦ, ਦਾਦਰੀ ਅਤੇ ਨੋਇਡਾ ਤੱਕ ਜਾਂਦੀ ਹੈ। ਪਾਈਪ ਲਾਈਨ ਆਈਜੀਐਲ ਕੰਪਨੀ ਦੀ ਦੱਸੀ ਜਾ ਰਹੀ ਹੈ।

ਬਾਗਪਤ ਦੇ ਅਧਿਕਾਰੀਆਂ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਚੌਕਸ ਕਰ ਦਿੱਤਾ ਹੈ। ਡੀਐਮ ਦੀਆਂ ਹਦਾਇਤਾਂ ਤੋਂ ਬਾਅਦ ਇਲਾਕੇ ਵਿੱਚ ਗੈਸ ਸਪਲਾਈ ਬੰਦ ਕਰ ਦਿੱਤੀ ਗਈ। ਪਾਈਪਲਾਈਨ ਫਟਣ ਕਾਰਨ ਯਮੁਨਾ ਵਿੱਚ ਉੱਚੀਆਂ ਲਹਿਰਾਂ ਉੱਠਣ ਲੱਗੀਆਂ। ਇਲਾਕੇ ‘ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਈਪਲਾਈਨ ਨੂੰ ਸੁਧਾਰਨ ਤੋਂ ਬਾਅਦ ਇਸ ਵਿੱਚ ਧਮਾਕੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾਵੇਗੀ। ਸਥਾਨਕ ਲੋਕਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਸਵੇਰੇ ਚਾਰ ਵਜੇ ਦੇਖਿਆ ਤਾਂ ਨਦੀ ਦੇ ਵਿਚਕਾਰੋਂ ਧੂੰਏਂ, ਅੱਗ ਅਤੇ ਧਮਾਕੇ ਦੀ ਆਵਾਜ਼ ਆ ਰਹੀ ਸੀ। ਇਸ ਤੋਂ ਬਾਅਦ ਪਿੰਡ ਦੇ ਲੋਕ ਘਬਰਾ ਗਏ ਅਤੇ ਪੁਲਿਸ-ਪ੍ਰਸ਼ਾਸਨ ਨੂੰ ਸੂਚਨਾ ਦਿੱਤੀ।

The post ਬਾਗਪਤ ‘ਚ ਯਮੁਨਾ ਨਦੀ ‘ਚ ਗੈਸ ਪਾਈਪਲਾਈਨ ਫਟੀ, ਇਲਾਕੇ ‘ਚ ਅਲਰਟ ਜਾਰੀ appeared first on TheUnmute.com - Punjabi News.

Tags:
  • baghpat
  • baghpat-gas-leak
  • breaking-news
  • gas-pipeline
  • gas-pipeline-burst
  • indian-oil
  • indian-oil-corporation
  • indian-oil-gas
  • latest-news
  • news
  • sonipat
  • up-news
  • uttar-pradesh
  • yamuna-river

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਸੌਂਪੇ

Wednesday 26 July 2023 09:03 AM UTC+00 | Tags: aam-aadmi-party anmol-gagan-mann cm-bhagwant-mann cm-relief-fund farmers financial-assistance floods-vicitms kharar latest-news mohali-news news punjab-floods punjab-news the-unmute-breaking-news

ਖਰੜ/ ਐੱਸ.ਏ.ਐੱਸ. ਨਗਰ, 26 ਜੁਲਾਈ 2023: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਹਲਕਾ ਖਰੜ ਦੇ ਪਿੰਡ ਕੁੱਬਾਹੇੜੀ ਵਿਖੇ ਹਲਕੇ ਦੇ ਵੱਖੋ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮਾਲੀ ਸਹਾਇਤਾ ਦੇ ਚੈਕ ਸੌਂਪਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਜ਼ਿੰਦਗੀ ਮੁੜ੍ਹ ਲੀਹ ਉੱਤੇ ਲੈਕੇ ਆਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਸਤਨਾਮ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਟਾਂਡਾ ਨੂੰ 01 ਲੱਖ ਰੁਪਏ, ਵਿਜੈ ਕੁਮਾਰ ਪੁੱਤਰ ਸਤਪਾਲ ਸਿੰਘ ਨੂੰ 50 ਹਜ਼ਾਰ ਰੁਪਏ, ਗੁਰਮੇਲ ਸਿੰਘ ਖਿਜ਼ਰਾਬਾਦ ਨੂੰ 01 ਲੱਖ ਰੁਪਏ, ਮਾਜਰੀ ਤੋਂ ਮੀਨਾ ਨੂੰ 01 ਲੱਖ ਰੁਪਏ, ਕੁਬਾਹੇੜੀ ਤੋਂ ਬਹਾਦਰ ਸਿੰਘ ਪੁੱਤਰ ਅਵਤਾਰ ਸਿੰਘ ਨੂੰ 01 ਲੱਖ ਰੁਪਏ ਅਤੇ ਅੰਗਰੇਜ਼ ਕੌਰ ਪਤਨੀ ਸੁਰਜੀਤ ਸਿੰਘ ਨੂੰ 50 ਹਜ਼ਾਰ ਰੁਪਏ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ।

ਇਸ ਮੌਕੇ ਪਿੰਡ ਕੁੱਬਾਹੇੜੀ ਦੇ ਲੋਕਾਂ ਵੱਲੋਂ ਪਿੰਡ ਦੇ ਗੇਟ ਸਬੰਧੀ ਮੁਰੰਮਤ ਦਾ ਕੰਮ, ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਪੁਲੀਆਂ ਦਾ ਕੰਮ ਕਰਵਾਉਣ, ਸੋਲਰ ਲਾਈਟਾਂ ਲਾਉਣ, ਲੋਕਾਂ ਦੇ ਘਰਾਂ ਉੱਪਰ ਦੀ ਲੰਘੀ ਬਿਜਲੀ ਦੀ ਵੱਡੀ ਲਾਈਨ ਪਾਸੇ ਕਰਵਾਉਣ, ਬੋਰ ਕਰਵਾਉਣ ਸਮੇਤ ਵੱਖੋ ਵੱਖ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਦੀ ਪੂਰਤੀ ਦਾ ਵਾਅਦਾ ਕਰਦਿਆਂ ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ (Anmol Gagan Mann) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 04-04 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਕਾਰਵਾਈ ਜਾਰੀ ਹੈ ਤੇ ਜਲਦੀ ਹੀ ਇਹ ਰਾਸ਼ੀ ਪੀੜਤ ਪਰਿਵਾਰਾਂ ਦੇ ਖਾਤਿਆਂ ਵਿਚ ਪੁੱਜ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਜਿਥੇ ਹੜ੍ਹਾਂ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਬਾਰੇ ਵੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਵੀ ਪਰਿਵਾਰ ਦੇ ਮੈਂਬਰ ਦੀ ਮੌਤ ਹੋਣ ਨਾਲ ਪਏ ਘਾਟੇ ਨੂੰ ਪੂਰਿਆ ਨਹੀਂ ਜਾ ਸਕਦਾ ਪ੍ਰੰਤੂ ਉਸ ਪਰਿਵਾਰ ਦੀ ਆਰਥਿਕ ਮਦਦ ਕਰਕੇ ਪਰਿਵਾਰ ਨੂੰ ਕੁਝ ਰਾਹਤ ਜਰੂਰ ਦਿੱਤੀ ਜਾ ਸਕਦੀ ਹੈ ਜੋ ਕਿ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਹਲਕੇ ਦੇ 104 ਕੱਚੇ ਘਰ ਪੱਕੇ ਕਰਵਾਉਣ ਸਬੰਧੀ ਕੇਸ ਪਾਸ ਕਰਵਾ ਲਏ ਗਏ ਹਨ। ਜਲਦ ਹੀ ਲੋੜਵੰਦਾਂ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਸ. ਮਨਮੋਹਨ ਸਿੰਘ ਨੇ ਵੱਡਾ ਯੋਗਦਾਨ ਪਾਇਆ ਹੈ, ਜਿਨ੍ਹਾਂ ਦੀ ਕੈਬਨਿਟ ਮੰਤਰੀ ਨੇ ਭਰਵੀਂ ਸ਼ਲਾਘਾ ਕੀਤੀ।

ਇਸ ਮੌਕੇ ਐੱਸ ਡੀ ਐਮ ਖਰੜ ਸ. ਰਵਿੰਦਰ ਸਿੰਘ, ਦਿਨੇਸ਼ ਮਾਜਰੀ, ਅਮਨਦੀਪ ਵਲੰਟੀਅਰ, ਅਜੈਬ ਮਾਜਰੀ, ਸੌਦਾਗਰ ਕੁਬਾਹੇੜੀ, ਗੁਰਿੰਦਰ ਸਿੰਘ ਸਰਪੰਚ, ਜਸਪ੍ਰੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਜਗਦੀਪ ਸਿੰਘ ਸਰਪੰਚ, ਸੁਖਦੇਵ ਸਿੰਘ ਪੰਚ, ਗੋਲਡੀ, ਜੱਗੀ, ਮੰਗੀ ਖਿਜਰਾਬਾਦ, ਸੁੱਖਾ ਕੁੱਬਾਹੇੜੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।

The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਸੌਂਪੇ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • cm-bhagwant-mann
  • cm-relief-fund
  • farmers
  • financial-assistance
  • floods-vicitms
  • kharar
  • latest-news
  • mohali-news
  • news
  • punjab-floods
  • punjab-news
  • the-unmute-breaking-news

ਅੱਤਵਾਦੀਆਂ 'ਤੇ ਪਾਬੰਦੀ ਲਗਾਉਣ ਲਈ ਬ੍ਰਿਕਸ ਮਿਲ ਕੇ ਕੰਮ ਕਰ ਸਕਦੈ: ਅਜੀਤ ਡੋਭਾਲ

Wednesday 26 July 2023 09:28 AM UTC+00 | Tags: ajit-doval breaking-news brics brics-summit indias-national-security-advisor news nsa-ajit-doval pakistan-news terrorists

ਚੰਡੀਗੜ੍ਹ, 26 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਚੀਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬ੍ਰਿਕਸ ਸਮੂਹ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਪਾਬੰਦੀਆਂ ਦੇ ਤਹਿਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧ ਨੂੰ ਸੂਚੀਬੱਧ ਕਰਨ ਲਈ ਮਿਲ ਕੇ ਕੰਮ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਕਿਰਿਆ ਨੂੰ ਰਾਜਨੀਤੀ ਅਤੇ ਦੋਗਲੇ ਮਾਪਦੰਡਾਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

ਅਜੀਤ ਡੋਭਾਲ (Ajit Doval) ਨੇ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦੌਰਾਨ ਇਹ ਟਿੱਪਣੀਆਂ ਕੀਤੀਆਂ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਤੁਹਾਨੂੰ ਦੱਸ ਦਈਏ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਕਰੀਬੀ ਕਹੇ ਜਾਣ ਵਾਲੇ ਵਾਂਗ ਯੀ ਨੂੰ ਮੰਗਲਵਾਰ ਨੂੰ ਹੀ ਚੀਨ ਦਾ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੋਭਾਲ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਅੱਤਵਾਦ ਵਿਰੋਧੀ ਪਾਬੰਦੀਆਂ ਪ੍ਰਣਾਲੀ ਦੁਆਰਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਸੂਚੀ ਇਕ ਅਜਿਹਾ ਖੇਤਰ ਹੈ ਜਿਸ ਵਿਚ ਬ੍ਰਿਕਸ ਦੇਸ਼ ਮਿਲ ਕੇ ਕੰਮ ਕਰ ਸਕਦੇ ਹਨ। ਕਿਸੇ ਦੇਸ਼ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਪਾਬੰਦੀ ਕਮੇਟੀ ਦਾ ਫੈਸਲਾ ਰਾਜਨੀਤੀ ਅਤੇ ਦੋਹਰੇ ਮਾਪਦੰਡਾਂ ਤੋਂ ਮੁਕਤ ਹੋਵੇ।

ਜਿਕਰਯੋਗ ਹੈ ਕਿ ਚੀਨ ਅਤੇ ਪਾਕਿਸਤਾਨ ਦੇ ਸਬੰਧ ਬਹੁਤ ਚੰਗੇ ਹਨ। ਉਨ੍ਹਾਂ ਦੀ ਦੋਸਤੀ ਕਿਸੇ ਦੇਸ਼ ਤੋਂ ਲੁਕੀ ਨਹੀਂ ਹੈ। ਇਸ ਕਾਰਨ ਚੀਨ ਅੱਤਵਾਦੀਆਂ ਖਿਲਾਫ ਕਾਰਵਾਈ ‘ਚ ਵੀ ਰੁਕਾਵਟ ਪਾਉਂਦਾ ਹੈ। ਚੀਨ ਦੀ ਕਮਿਊਨਿਸਟ ਲੀਡਰਸ਼ਿਪ ਨੇ ਲਸ਼ਕਰ-ਏ-ਤੋਇਬਾ ਅਤੇ ਪਾਕਿਸਤਾਨ ਵਿੱਚ ਪਨਾਹ ਦੇਣ ਵਾਲੇ ਹੋਰ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਹੈਂਡਲਰਾਂ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਸੰਯੁਕਤ ਰਾਸ਼ਟਰ ਦੇ ਕਦਮਾਂ ਨੂੰ ਵਾਰ-ਵਾਰ ਰੁਕਾਵਤ ਪਾਈ ਹੈ।

The post ਅੱਤਵਾਦੀਆਂ ‘ਤੇ ਪਾਬੰਦੀ ਲਗਾਉਣ ਲਈ ਬ੍ਰਿਕਸ ਮਿਲ ਕੇ ਕੰਮ ਕਰ ਸਕਦੈ: ਅਜੀਤ ਡੋਭਾਲ appeared first on TheUnmute.com - Punjabi News.

Tags:
  • ajit-doval
  • breaking-news
  • brics
  • brics-summit
  • indias-national-security-advisor
  • news
  • nsa-ajit-doval
  • pakistan-news
  • terrorists

ਅੰਮ੍ਰਿਤਸਰ 'ਚ ਮੈਡੀਕਲ ਸਟੋਰ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

Wednesday 26 July 2023 09:46 AM UTC+00 | Tags: amritsar amritsar-police breaking-news injurd latest-news medical news nrews punjab-government punjab-news the-unmute-breaking-news the-unmute-latest-news

ਅੰਮ੍ਰਿਤਸਰ, 26 ਜੁਲਾਈ 2023: ਅੰਮ੍ਰਿਤਸਰ (Amritsar) ਦੇ ਸੁਲਤਾਨਵਿੰਡ ਰੋਡ ਵਿਖੇ ਮੈਡੀਕਲ ਸਟੋਰ ‘ਤੇ ਕੰਮ ਕਰਦੇ ਇੱਕ ਨੌਜਵਾਨ ਨੂੰ ਬਾਹਰ ਆਵਾਜ਼ ਸੱਦ ਕੇ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਵਿੱਚ ਉਕਤ ਨੌਜਵਾਨ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਇਹ ਸਾਰੀ ਘਟਨਾ ਮੈਡੀਕਲ ਸਟੋਰ ‘ਤੇ ਲੱਗੇ ਵਿੱਚ ਕੈਦ ਹੋ ਗਈ |

ਸੀ.ਸੀ.ਟੀ.ਵੀ ਵੀਡੀਓ ਵਿੱਚ ਸਾਫ ਤੌਰ ‘ਤੇ ਦੇਖਿਆ ਜਾ ਸਕਦਾ ਹੈ, ਇਸ ਸਬੰਧ ਵਿੱਚ ਮੈਡੀਕਲ ਸਟੋਰ ਦੇ ਮਾਲਕ ਪੂਰਨ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਓਹਨਾਂ ਦੀ ਦੁਕਾਨ ‘ਤੇ ਕੰਮ ਕਰਦਾ ਹੈ | ਜਿਸ ਨੂੰ ਕਿ ਦੋ ਮੁੰਡਿਆ ਵੱਲੋਂ ਆਵਾਜ਼ ਲਗਾ ਕੇ ਬਾਹਰ ਬੁਲਾਇਆ ਗਿਆ ਅਤੇ ਬਾਹਰ ਉਸਦੇ ਹੋਰ ਸਾਥੀ ਵੀ ਮੌਜੂਦ ਸੀ ਜਿੰਨਾ ਵੱਲੋਂ ਨੌਜਵਾਨ ਦੀ ਬੁਰੀ ਤਰੀਕੇ ਕੁੱਟਮਾਰ ਕੀਤੀ ਗਈ | ਬੁਰੀ ਤਰੀਕੇ ਉਸ ਦੇ ਸੱਟਾਂ ਵੀ ਲੱਗੀਆਂ ਹਨ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਹੀ ਵੱਡੀਆਂ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ ਅਤੇ ਹੀ ਗੁੰਡਾਗਰਦੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ | ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੋਂ ਇੱਕ ਹੋਰ ਗੁੰਡਾਗਰਦੀ ਦੀ ਇਹ ਤਸਵੀਰ ਸਾਹਮਣੇ ਆਈ ਹੈ | ਜਿਸ ਵਿੱਚ ਕਿ 16 ਤੋਂ 18 ਸਾਲ ਦੀ ਉਮਰ ਦੇ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟ ਮਾਰ ਕੀਤੀ ਗਈ ਹੈ |

The post ਅੰਮ੍ਰਿਤਸਰ ‘ਚ ਮੈਡੀਕਲ ਸਟੋਰ ‘ਤੇ ਕੰਮ ਕਰਨ ਵਾਲੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ appeared first on TheUnmute.com - Punjabi News.

Tags:
  • amritsar
  • amritsar-police
  • breaking-news
  • injurd
  • latest-news
  • medical
  • news
  • nrews
  • punjab-government
  • punjab-news
  • the-unmute-breaking-news
  • the-unmute-latest-news

ਵਿਧਾਇਕ ਗੁਰਪ੍ਰੀਤ ਗੋਗੀ ਤੇ IAS ਅਫ਼ਸਰ ਵਿਚਾਲੇ ਰੇੜਕਾ, IAS ਅਧਿਕਾਰੀ ਨੇ ਮੁਆਫ਼ੀ ਮੰਗੀ

Wednesday 26 July 2023 09:59 AM UTC+00 | Tags: aam-aadmi-party ias-dilip-kumar ludhiana-gurpreet-gogi ludhiana-mla mla-gurpreet-gogi news

ਚੰਡੀਗੜ੍ਹ, 26 ਜੁਲਾਈ 2023: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਅਤੇ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਵਿਚਾਲੇ ਤਕਰਾਰ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ, ਸੂਤਰਾਂ ਮੁਤਾਬਕ ਕਮੇਟੀ ਵੱਲੋਂ ਆਈਏਐਸ ਅਧਿਕਾਰੀ ਤੋਂ ਪੁੱਛਿਆ ਗਿਆ ਸੀ ਕਿ ਵਪਾਰੀਆਂ ਦੀ ਮੀਟਿੰਗ ਵਿੱਚ ਵਿਧਾਇਕ ਗੋਗੀ ਦਾ ਸਨਮਾਨ ਕਰਨ ਦੀ ਬਜਾਏ ਉਨ੍ਹਾਂ ਨੂੰ ਕਿਹੜੇ ਕਾਰਨਾਂ ਕਰਕੇ ਬਾਹਰ ਕੱਢਿਆ ਹੈ।

ਸੂਤਰਾਂ ਦੇ ਮੁਤਾਬਕ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਨੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਗਲਤੀ ਮੰਨ ਲਈ ਹੈ। IAS ਅਧਿਕਾਰੀ ਦਲੀਪ ਕੁਮਾਰ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਕਿਹਾ ਕਿ ਉਨ੍ਹਾਂ ਦਾ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਦੁਰਵਿਹਾਰ ਕਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਵਿਧਾਇਕ ਨਾਲ ਸਾਰੇ ਸ਼ਿਕਵੇ ਦੂਰ ਕਰ ਲੈਣਗੇ। ਉਨ੍ਹਾਂ ਨੇ ਕਮੇਟੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿਚ ਵਿਧਾਇਕਾਂ ਦਾ ਪੂਰਾ ਸਤਿਕਾਰ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਾਲੀ ਕਮੇਟੀ ਨੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਸ਼ਿਕਾਇਤ ਕੀਤੀ ਸੀ। ਵਿਧਾਇਕ ਨੇ ਕਮੇਟੀ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਸੀ ਕਿ ਉਕਤ ਅਧਿਕਾਰੀ ਨੇ ਮਈ ਮਹੀਨੇ ਵਿਚ ਦੁਰਵਿਵਹਾਰ ਕਰਦਿਆਂ ਮੀਟਿੰਗ ਵਿਚੋਂ ਬਾਹਰ ਕੱਢ ਦਿੱਤਾ ਸੀ। ਬੀਤੇ ਦਿਨ IAS ਅਧਿਕਾਰੀ ਨੇ ਕਮੇਟੀ ਅੱਗੇ ਪੇਸ਼ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਧਾਇਕ ਦੀ ਪਛਾਣ ਨਹੀਂ ਸੀ ਅਤੇ ਅਜਿਹਾ ਕਰਨ ਦੀ ਕੋਈ ਇਰਾਦਾ ਨਹੀਂ ਸੀ।

The post ਵਿਧਾਇਕ ਗੁਰਪ੍ਰੀਤ ਗੋਗੀ ਤੇ IAS ਅਫ਼ਸਰ ਵਿਚਾਲੇ ਰੇੜਕਾ, IAS ਅਧਿਕਾਰੀ ਨੇ ਮੁਆਫ਼ੀ ਮੰਗੀ appeared first on TheUnmute.com - Punjabi News.

Tags:
  • aam-aadmi-party
  • ias-dilip-kumar
  • ludhiana-gurpreet-gogi
  • ludhiana-mla
  • mla-gurpreet-gogi
  • news

ਦਿੱਲੀ 26 ਜੁਲਾਈ 2023 (ਦਵਿੰਦਰ ਸਿੰਘ): ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਖ਼ਿਲਾਫ਼  ਨੋਟਿਸ ਲੈਂਦਿਆਂ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਦਿੱਲੀ ਰਾਊਸ ਐਵੇਨਿਊ ਅਦਾਲਤ ਨੇ 1984 ਸਿੱਖ ਨਸਲਕੁਸ਼ੀ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਦੇ ਸੰਬੰਧ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਅਤੇ ਸਮੁੱਚੇ ਸਿੱਖ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖੇਗਾ।

ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਪ੍ਰਧਾਨ ਅਤੇ ਸਕੱਤਰ ਨੇ ਕਿਹਾ ਕਿ ਜਗਦੀਸ਼ ਟਾਈਟਲਰ ਤੇ ਕੋਰਟ ਵਲੋਂ 147 , 148 , 109 , 153A , 188 , 427 , 295 , ਅਤੇ 302 ਵਰਗੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁੱਲ ਬੰਗਸ਼ ਮਾਮਲੇ ਵਿੱਚ ਪਹਿਲਾਂ ਸੀ ਬੀ ਆਈ ਵਲੋਂ ਕੇਸ ਬੰਦ ਕਰ ਦਿੱਤਾ ਗਿਆ ਸੀ। ਹੁਣ ਇਸ ਕੇਸ ਵਿੱਚ ਦਿੱਲੀ ਦੀ ਰਾਉਜ ਅਵੇਨਿਊ ਕੋਰਟ ਵਲੋਂ 5 ਅਗਸਤ ਨੂੰ ਜਗਦੀਸ਼ ਟਾਈਟਲਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ

The post ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ, 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ appeared first on TheUnmute.com - Punjabi News.

Tags:
  • anti-sikh-riots
  • breaking-news
  • delhi-rouse-avenue-court
  • jagdish-tytler
  • news
  • sikh-riots

ਚੰਡੀਗੜ੍ਹ 26 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ( Sidhu Moosewala murder case) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਨਸਾ ਦੀ ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਉਨ੍ਹਾਂ ਖ਼ਿਲਾਫ਼ ਮੁਕੱਦਮਾ ਸ਼ੁਰੂ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਇਸਦੇ ਨਾਲ ਹੀ ਅਦਾਲਤ ਨੇ 9 ਅਗਸਤ ਨੂੰ ਸਾਰੇ ਮੁਲਜ਼ਮਾਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ |

The post ਮੂਸੇਵਾਲਾ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ, 9 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ appeared first on TheUnmute.com - Punjabi News.

Tags:
  • breaking-news
  • gangster-lawrence-bishnoi
  • mansa
  • moosewala-murder-case
  • news

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ 'ਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਸ਼ੁਰੂ ਕਰਨ ਦਾ ਐਲਾਨ

Wednesday 26 July 2023 12:29 PM UTC+00 | Tags: aam-aadmi-party armed-forces-personnel breaking-news bsf-for-ex-servicemen. cm-bhagwant-mann ex-gratia-grant indian-army kargil-heroes kargil-vijay-diwas kargil-war news physical-casualty punjab-congress punjab-government

ਅੰਮ੍ਰਿਤਸਰ, 26 ਜੁਲਾਈ 2023: ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ।

ਅੱਜ ਇੱਥੇ 'ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ' ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਜੰਗੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10000 ਰੁਪਏ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ।

kargil

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਭਾਵੁਕਤਾ ਵਾਲਾ ਸਮਾਗਮ ਹੈ ਅਤੇ ਪੂਰਾ ਦੇਸ਼ ਇਨ੍ਹਾਂ ਸੂਰਬੀਰਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ‘ਤੇ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਫੌਜੀ ਮੌਸਮ ਦੀ ਖਰਾਬੀ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਨ੍ਹਾਂ ਕੌਮੀ ਨਾਇਕਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਸਦਾ ਰਿਣੀ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੀ ਖਾਤਰ ਇਨ੍ਹਾਂ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ਸਪੂਤਾਂ ਦੇ ਵੱਡਮੁੱਲੇ ਯੋਗਦਾਨ ਦੇ ਸਤਿਕਾਰ ਵਿਚ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ, "ਕਾਰਗਿਲ ਜੰਗ ਦੌਰਾਨ ਉਹ ਇੱਕ ਕਲਾਕਾਰ ਸਨ ਅਤੇ ਇਨ੍ਹਾਂ ਕੌਮੀ ਨਾਇਕਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਮੈਂ ਇੱਕ ਚੈਰਿਟੀ ਸ਼ੋਅ ਵੀ ਕਰਵਾਇਆ ਸੀ। ਇਹ ਚੈਰਿਟੀ ਸ਼ੋਅ ਪਟਿਆਲਾ ਵਿਖੇ ਕਰਵਾਇਆ ਗਿਆ ਸੀ ਜਿਸ ਵਿੱਚ ਕਈ ਹੋਰ ਕਲਾਕਾਰਾਂ ਨੇ ਵੀ ਹਿੱਸਾ ਲਿਆ ਸੀ। ਫੌਜ ਦੇ ਬਹਾਦਰੀ ਭਰੇ ਕਾਰਨਾਮਿਆਂ ਪ੍ਰਤੀ ਧੰਨਵਾਦ ਪ੍ਰਗਟਾਉਂਦੇ ਹੋਏ ਇਸ ਸ਼ੋਅ ਦਾ ਇਕੱਠਾ ਹੋਇਆ ਸਾਰਾ ਪੈਸਾ ਫੌਜ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।"

Kargil

ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ-ਤਕਲੀਫਾਂ ਝੱਲੇ ਹਨ ਪਰ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਅਤੇ ਦ੍ਰਿੜ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਕਈ ਹੋਰ ਯੋਧਿਆਂ ਨੇ ਦੇਸ਼ ਆਜ਼ਾਦ ਕਰਵਾਉਣ ਲਈ ਆਪਣਾ ਖੂਨ ਵਹਾਇਆ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਵੀ ਲੁਕੀ-ਛਿਪੀ ਨਹੀਂ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਦੀ ਬਹਾਦਰੀ ਭਰੀ ਗਾਥਾ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ ਭਾਰਤੀ ਫੌਜ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਜਿਸ ਤਰ੍ਹਾਂ ਦਲੇਰੀ ਤੇ ਸਾਹਸ ਦਾ ਸਬੂਤ ਦਿੱਤਾ, ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਹੋਰ ਮਿਲਦੀ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਹਰ ਦੇਸ਼ ਵਾਸੀ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ, "ਅਮਰ ਜਵਾਨ ਜੋਤੀ ਤੇਲ ਨਾਲ ਨਹੀਂ ਬਲਕਿ ਸ਼ਹੀਦਾਂ ਦੇ ਖੂਨ ਨਾਲ ਜਗਦੀ ਹੈ। ਤੇਲ ਨਾਲ ਜਗਿਆ ਦੀਵਾ ਭਾਵੇਂ ਕੁਝ ਸਮੇਂ ਬਾਅਦ ਰੌਸ਼ਨੀ ਦੇਣਾ ਬੰਦ ਕਰ ਦਿੰਦਾ ਹੈ ਪਰ ਸ਼ਹੀਦਾਂ ਦੇ ਤੇਲ ਨਾਲ ਬਲਿਆ ਦੀਵਾ ਹਮੇਸ਼ਾ ਚਮਕਦਾ ਹੈ। ਇਨ੍ਹਾਂ ਸੈਨਿਕਾਂ ਦੀ ਸ਼ਹਾਦਤ ਸਦੀਆਂ ਤੱਕ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਰਸਵਾਰਥ ਕੁਰਬਾਨੀ ਲਈ ਪ੍ਰੇਰਿਤ ਕਰਦੀ ਹੈ।"

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਪਤਵੰਤਿਆਂ ਨੂੰ ਇਸ ਸਮਾਗਮ ਵਿੱਚ ਜੀ ਆਇਆਂ ਕਿਹਾ ਅਤੇ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਤ ਭੂਮੀ ਦੀ ਰਾਖੀ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸਤਿਕਾਰ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਹਾਜ਼ਰ ਸਨ।

The post ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ‘ਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • armed-forces-personnel
  • breaking-news
  • bsf-for-ex-servicemen.
  • cm-bhagwant-mann
  • ex-gratia-grant
  • indian-army
  • kargil-heroes
  • kargil-vijay-diwas
  • kargil-war
  • news
  • physical-casualty
  • punjab-congress
  • punjab-government

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 26 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (SRI MUKTSAR SAHIB) ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ ਹੈ। ਇਹ ਦੋਵੇਂ ਖੇਤਰ ਹੈਰੋਇਨ, ਨਸ਼ੀਲੀਆਂ ਗੋਲੀਆਂ ਆਦਿ ਸਮੇਤ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਰਤੋਂ ਲਈ ਬਦਨਾਮ ਹਨ।

ਇਹ ਅਹਿਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਮੁਹਿੰਮ ਦੇ ਤੀਜੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਫਰੀਦਕੋਟ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ (SRI MUKTSAR SAHIB) ਅਤੇ ਮੋਗਾ ਵਿੱਚ ਚਲਾਈ ਗਈ।

SRI MUKTSAR SAHIB

ਮੁਕਤਸਰ ਪੁਲਿਸ ਨੇ ਇਹ ਕਾਰਵਾਈ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤੀ ਜਦਕਿ ਫਰੀਦਕੋਟ ਅਤੇ ਮੋਗਾ ਪੁਲਿਸ ਵੱਲੋਂ ਇਹ ਛਾਪੇਮਾਰੀ ਦਿਨ ਵੇਲੇ ਕੀਤੀ ਗਈ। ਇਹ ਸਾਰੀ ਕਾਰਵਾਈ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 66 ਐਫਆਈਆਰਜ਼ ਦਰਜ ਕਰਕੇ 79 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ, 2560 ਨਸ਼ੀਲੀਆਂ ਗੋਲੀਆਂ ਅਤੇ ਵੱਡੀ ਮਾਤਰਾ ‘ਚ ਲਾਹਣ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ 293 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਮੋਗਾ ਜੇ ਐਲਨਚੇਜ਼ੀਅਨ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਭਿਆਨ ਜਾਰੀ ਰੱਖੇ ਜਾਣਗੇ ਤਾਂ ਜੋ ਸੂਬੇ ਨੂੰ 'ਰੰਗਲਾ ਪੰਜਾਬ' ਬਣਾਇਆ ਜਾ ਸਕੇ।

The post ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ appeared first on TheUnmute.com - Punjabi News.

Tags:
  • aam-aadmi-party
  • breaking-news
  • drugs-smuglers
  • latest-news
  • moga
  • news
  • punjab
  • punjab-police
  • shun-drugs
  • sri-muktsar-sahib
  • the-unmute-breaking-news

ਪਟਿਆਲਾ, 26 ਜੁਲਾਈ 2023: ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਹਲਕਾ ਸਨੌਰ (SANAUR) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਵੀ ਵੰਡੀਆਂ। ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਹਿਲਾਂ ਦੇਵੀਗੜ੍ਹ ਰੋਡ ਦੇ ਉਸ ਹਿੱਸੇ ਦਾ ਦੌਰਾ ਕੀਤਾ ਜੋ ਹੜ੍ਹਾਂ ਕਾਰਨ ਢਹਿ ਗਿਆ ਸੀ ਅਤੇ ਫਿਰ ਨਾਲ ਲੱਗਦੇ ਪਿੰਡ ਰੋੜ ਜਗੀਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਲੋੜਵੰਦ ਲੋਕਾਂ ਨੂੰ ਪੀਣ ਵਾਲਾ ਪਾਣੀ, ਖਾਣ-ਪੀਣ ਦੀਆਂ ਵਸਤਾਂ ਅਤੇ ਤਰਪਾਲਾਂ ਵੰਡੀਆਂ।

ਇਲਾਕੇ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ, “ਮੈਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਾਡੇ ਵਰਕਰਾਂ ਤੋਂ ਖਬਰਾਂ ਆਈਆਂ ਸਨ ਕਿ ਸਨੌਰ ਦੇ ਕਈ ਪਿੰਡ ਅਤੇ ਖੇਤ ਅਜੇ ਵੀ ਪਾਣੀ ‘ਚ ਡੁੱਬੇ ਹੋਏ ਹਨ ਅਤੇ ਰਾਤ ਭਰ ਪਏ ਮੀਂਹ ਕਾਰਨ ਸਥਿਤੀ ਹੋਰ ਵੀ ਚਿੰਤਾਜਨਕ ਹੋ ਗਈ ਹੈ। ਮੈਂ ਸਭ ਤੋਂ ਪਹਿਲਾਂ ਦੇਵੀਗੜ੍ਹ ਰੋਡ ਜੋ ਕਿ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਦਾ ਦੌਰਾ ਕੀਤਾ ਅਤੇ ਆਸ-ਪਾਸ ਰਹਿੰਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।”

ਉਸਨੇ ਅੱਗੇ ਕਿਹਾ, “ਮੈਂ ਪਿੰਡ ਰੋੜ ਜਗੀਰ ਦਾ ਵੀ ਦੌਰਾ ਕੀਤਾ ਹੈ ਅਤੇ ਲੋਕਾਂ ਦੇ ਘਰਾਂ ਅਤੇ ਖੇਤਾਂ ਦੀ ਹਾਲਤ ਦੇਖ ਕੇ ਬਹੁਤ ਦੁੱਖ ਹੋਇਆ ਹੈ। ਘਰਾਂ ਵਿੱਚ ਅਜੇ ਵੀ ਗੰਦਾ ਪਾਣੀ ਖੜ੍ਹਾ ਹੈ, ਕਈ ਘਰਾਂ ਵਿੱਚ ਹੜ੍ਹਾਂ ਕਾਰਨ ਤਰੇੜਾਂ ਆ ਗਈਆਂ ਹਨ ਅਤੇ ਉਨ੍ਹਾਂ ਦਾ ਸਾਰਾ ਸਮਾਨ ਤਬਾਹ ਹੋ ਗਿਆ ਹੈ। ਇਹ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਦੀ ਕਹਾਣੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਸਰਕਾਰ ਤੋਂ ਵਿਸ਼ੇਸ਼ ਮਦਦ ਦੀ ਲੋੜ ਹੈ।”

The post ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • jai-inder-kaur
  • news
  • punajb-news
  • punjab-bjp
  • punjab-news
  • sanaur

ਫਾਜ਼ਿਲਕਾ ਜ਼ਿਲ੍ਹੇ 'ਚ ਇੱਕ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

Wednesday 26 July 2023 12:57 PM UTC+00 | Tags: fazilka indian-army latest-news news punjab-bsf rupnagar the-unmute-breaking-news the-unmute-latest-news

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰੂਪਨਗਰ ਵਿੱਚ ਘੁੰਮਦਾ ਪਾਇਆ ਗਿਆ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਿਆ। ਉਸ ਨੂੰ ਚੈਕਿੰਗ ਦੌਰਾਨ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਫੜਿਆ ਗਿਆ। ਜਵਾਨਾਂ ਨੇ ਉਸ ਨੂੰ ਖੂਈਖੇੜਾ ਥਾਣੇ ਦੇ ਹਵਾਲੇ ਕਰ ਦਿੱਤਾ।

ਐਸਐਚਓ ਸੁਨੀਲ ਕੁਮਾਰ ਅਨੁਸਾਰ ਨੌਜਵਾਨ ਦਾ ਨਾਮ ਮੁਕਰੱਮ ਸ਼ਰੀਫ਼ ਹੈ। ਉਹ ਪਾਕਿਸਤਾਨ ਦੇ ਜ਼ਿਲ੍ਹਾ ਬਹਾਵਲਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਉਹ ਘੁੰਮਦਾ ਇਧਰ ਆ ਗਿਆ ਸੀ | ਪੁਲਿਸ ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਭਾਰਤ ਵਿਚ ਕਿਉਂ ਦਾਖਲ ਹੋਇਆ ਸੀ।

The post ਫਾਜ਼ਿਲਕਾ ਜ਼ਿਲ੍ਹੇ ‘ਚ ਇੱਕ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ appeared first on TheUnmute.com - Punjabi News.

Tags:
  • fazilka
  • indian-army
  • latest-news
  • news
  • punjab-bsf
  • rupnagar
  • the-unmute-breaking-news
  • the-unmute-latest-news

ਪੰਜਾਬ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

Wednesday 26 July 2023 01:04 PM UTC+00 | Tags: breaking-news chetan-singh-jauramajra cm-bhagwant-mann mnews news punjab-government punjab-sainik-school punjab-school sainik-school sainik-school-kapurthala the-unmute-breaking

ਕਪੂਰਥਲਾ,26 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ , ਰੱਖਿਆ ਸੇਵਾਵਾਂ ਭਲਾਈ ,ਸੁਤੰਤਰਤਾ ਸੈਨਾਨੀ,ਬਾਗਬਾਨੀ ਵਿਭਾਗ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਸੈਨਿਕ ਸਕੂਲ (Sainik School) ਕਪੂਰਥਲਾ ਦੀ ਸ਼ਾਨ ਨੂੰ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਵਿਆਪਕ ਯੋਜਨਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਜ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਸਾਜੋ ਸਾਮਾਨ ਦਾ ਜਾਇਜ਼ਾ ਲਿਆ। ਉਨਾਂ ਮਿਊਜ਼ੀਅਮ,ਕਲਾਸ ਰੂਮਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।

ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ,ਜ਼ਿਲ੍ਹਾ ਪ੍ਰਸ਼ਾਸਨ ਅਤੇ ਸੈਨਿਕ ਸਕੂਲ (Sainik School) ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਸਕੂਲ ਦੀ ਇਮਾਰਤ ਦੀ ਸਾਂਭ ਸੰਭਾਲ ਲਈ ਲੋੜੀਂਦੇ ਫੰਡਾਂ ਲਈ ,ਬੱਚਿਆਂ ਨੂੰ ਫ਼ੌਜ ਵਿਚ ਕਮਿਸ਼ਨਡ ਅਫ਼ਸਰਾਂ ਵਜੋਂ ਭਰਤੀ ਲਈ ਉੱਚ ਪੱਧਰੀ ਸਿਖਲਾਈ ਅਤੇ ਹੋਰ ਲੋੜੀਂਦੇ ਉਪਕਰਨ ਮੁਹੱਈਆ ਕਰਵਾਉਣ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਜਲਦ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਦੇ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ,ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਹਨ।

ਇਸ ਮੌਕੇ ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਸਕੂਲ ਦੀਆਂ ਲੋੜਾਂ ਸਬੰਧੀ ਵੀ ਜਾਣੂੰ ਕਰਵਾਇਆ,ਜਿਸ ਬਾਰੇ ਕੈਬਨਿਟ ਮੰਤਰੀ ਵਲੋਂ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਐਸ.ਡੀ.ਐਮ ਲਾਲ ਵਿਸ਼ਵਾਸ਼ ਬੈਂਸ ਵਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸਵਾਗਤ ਕੀਤਾ ਗਿਆ।

The post ਪੰਜਾਬ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • cm-bhagwant-mann
  • mnews
  • news
  • punjab-government
  • punjab-sainik-school
  • punjab-school
  • sainik-school
  • sainik-school-kapurthala
  • the-unmute-breaking

ਚੰਡੀਗੜ੍ਹ, 26 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾਕਿ ਜੰਮੂ ਅਤੇ ਕਸ਼ਮੀਰ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨਾਂਲ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਦੋ ਸੀਟਾਂ ਸਿੱਖ ਭਾਈਚਾਰੇ ਲਈ ਵੀ ਉਸੇ ਤਰੀਕੇ ਰਾਖਵੀਂਆਂ ਹੋਣੀਆਂ ਚਾਹੀਦੀਆਂ ਹਨ ਜਿਵੇਂ ਕਸ਼ਮੀਰੀ ਪੰਡਤਾਂ ਲਈ ਦੋ ਸੀਟਾਂ ਤੇ ਇਕ ਸੀਟ ਮਕਬੂਜ਼ਾ ਕਸ਼ਮੀਰ ਦੇ ਰਫਿਊਜੀਆਂ ਵਾਸਤੇ ਯੂ ਟੀ ਜੰਮੂ ਅਤੇ ਕਸ਼ਮੀਰ ਪੁਨਰਗਠਨ ਬਿੱਲ ਵਿਚ ਰਾਖਵੀਂਆਂ ਕਰਨ ਦੀ ਤਜਵੀਜ਼ਹੈ ਜਿਸ 'ਤੇ ਸੰਸਦ ਦੇ ਚਲ ਰਹੇ ਸੈਸ਼ਨ ਵਿਚ ਚਰਚਾ ਹੋਣ ਦੀ ਸੰਭਾਵਨਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (Sukhbir Singh Badal) ਨੇ ਕਿਹਾ ਕਿ ਉਹਨਾਂ ਨੂੰ ਸਿੱਖ ਭਾਈਚਾਰੇ ਦੇ ਨਾਲ ਨਾਲ 1947 ਵਿਚ ਮਕਬੂਜ਼ਾ ਕਸ਼ਮੀਰ ਵਿਚੋਂ ਉਜੜੇ ਲੋਕਾਂ ਦੀ ਜਥੇਬੰਦੀ ਮੂਵਮੈਂਟ ਫਾਰ ਜਸਟਿਸ ਫਾਰ ਰਫਿਊਜੀਜ਼ ਆਫ 1947 ਤੋਂ ਮੰਗ ਪੱਤਰ ਪ੍ਰਾਪਤ ਹੋਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਇਹ ਮੰਨਣਾ ਹੈ ਕਿ ਇਕ ਸੀਟ ਜੰਮੂ ਵਿਚ ਸਿੱਖਾਂ ਵਾਸਤੇ ਜੰਮੂ ਅਤੇ ਕਸ਼ਮੀਰ ਖਿੱਤੇ ਵਿਚ ਰਾਖਵੀਂ ਹੋਣੀ ਚਾਹੀਦੀ ਹੈ ਜਦੋਂ ਕਿ ਇਕ ਸੀਟ ਸਿੱਖਾਂ ਸਮੇਤ ਉਹਨਾਂ ਵਾਸਤੇ ਰਾਖਵੀਂ ਹੋਣੀ ਚਾਹੀਦੀ ਹੈ ਜੋ 1947 ਵਿਚ ਜੰਮੂ-ਕਸ਼ਮੀਰ ਦੇ ਮਕਬੂਜ਼ਾ ਕਸ਼ਮੀਰ ਵਾਲੇ ਹਿੱਸੇ ਤੋਂ ਉਜੜ ਕੇ ਆਏ ਸਨ।

ਸਰਦਾਰ ਸੁਖਬੀਰ ਸਿੰਘਬਾਦਲ ਨੇ ਕਿਹਾ ਕਿ ਹੋਰ ਫਿਰਕਿਆਂ ਲਈ ਸੀਟਾਂ ਰਾਖਵੀਂਆਂ ਕਰਦਿਆਂ ਜੰਮੂ-ਕਸ਼ਮੀਰ ਵਿਚ ਸਿੱਖ ਘੱਟ ਗਿਣਤੀ ਭਾਈਚਾਰੇ ਨੂੰ ਅਣਡਿੱਠ ਕਰਨਾ ਸਿੱਖ ਕੌਮ ਨਾਲ ਬਹੁਤ ਵੱਡਾ ਅਨਿਆਂ ਹੋਵੇਗਾ। ਉਹਨਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਸਿੱਖਾਂ ਦੀ ਆਬਾਦੀ ਵੀ ਉਨੀ ਹੀਹੈ ਜਿੰਨੀ ਕਸ਼ਮੀਰੀ ਪੰਡਤਾਂ ਦੀ ਹੈ ਤੇ ਉਹਨਾਂ ਨੇ ਵੀ 1947 ਵਿਚ ਵੱਡੀਆਂ ਮੁਸ਼ਕਿਲਾਂ ਝੱਲੀਆਂ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਨੇ ਤਾਂ ਦੇਸ਼ ਦੀ ਏਕਤਾ ਤੇ ਅਖੰਡਤੀ ਦੀ ਰਾਖੀ ਵਾਸਤੇ ਸ਼ਹਾਦਤਾਂ ਵੀ ਦਿੱਤੀਆਂ ਹਨ ਤੇ 1947 ਵਿਚ ਪਾਕਿਤਸਾਨੀ ਹਮਲੇ ਦਾ ਵਿਰੋਧ ਵੀ ਕੀਤਾ ਹੈ ਜਿਸ ਵਿਚ 200 ਤੋਂ ਵੱਧ ਜਾਨਾਂ ਕੁਰਬਾਨ ਹੋਈਆਂ ਹਨ ਤੇ ਇਕੱਲੀਆਂ 36 ਜਾਨਾਂ ਚਿੱਟੀਸਿੰਘਪੁਰਾ ਵਿਚ ਕੁਰਬਾਨ ਹੋਈਆਂ।

ਸਰਦਾਰ ਬਾਦਲ (Sukhbir Singh Badal) ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਜੰਮੂ-ਕਸ਼ਮੀਰ ਡਟੀ ਰਹੀ ਹੈ ਜਦੋਂ ਕਿ ਹੋਰ ਫਿਰਕੇ ਇਥੋਂ ਹਿਜ਼ਰਤ ਕਰ ਗਏ ਹਨ। ਉਹਨਾਂ ਕਿਹਾ ਕਿ ਜਿਹੜੀ ਕੌਮ ਨੇ ਤਸੀਹੇ ਝੱਲਣ ਦੇ ਬਾਵਜੂਦ ਵੀ ਗੜ੍ਹਬੜ੍ਹ ਗ੍ਰਸਤ ਸੂਬੇ ਵਿਚ ਰਾਸ਼ਟਰਵਾਦ ਦਾ ਝੰਡਾ ਬੁਲੰਦ ਰੱਖਿਆ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਹੋਣਾ ਚਾਹੀਦਾ।

ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਇਕੱਲੇ ਜੰਮੂ ਖਿੱਤੇ ਵਿਚ 3 ਲੱਖ ਸਿੱਖ ਰਹਿੰਦੇ ਹਨ ਜੋ 1947 ਵਿਚ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ ਹਨ ਤੇ ਇਹਨਾਂ ਨੂੰ ਇਹਨਾਂ ਦੀ ਆਬਾਦੀ ਦੇ ਲਿਹਾਜ਼ ਨਾਲ ਵਿਧਾਨ ਸਭਾ ਵਿਚ ਪ੍ਰਤੀਨਿਧਤਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾਕਿ ਇਹਨਾਂ ਉਜੜੇ ਸਿੱਖਾਂ ਨੇ ਪਾਕਿਸਤਾਨ ਦੇ ਕਬਾਇਲੀਆਂ ਤੋਂ ਹਮਲਿਆਂ ਦਾ ਸਾਹਮਣਾ ਕੀਤਾ ਤੇ ਪਿਛਲੇ 7 ਦਹਾਕਿਆਂ ਵਿਚ ਹਜ਼ਾਰਾਂ ਕੁਰਬਾਨੀਆਂ ਦਿੱਤੀਆਂ ਜਿਹਨਾਂ ਨੂੰ ਅਣਡਿੱਠ ਨਹੀਂ ਕੀਤਾ ਜਾਣਾ ਚਾਹੀਦਾ।

The post ਜੰਮੂ-ਕਸ਼ਮੀਰ ਦੇ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਵਿਤਕਰਾ ਨਾ ਕੀਤਾ ਜਾਵੇ ਤੇ ਵਿਧਾਨ ਸਭਾ ‘ਚ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਸਿੰਘ ਬਾਦਲ appeared first on TheUnmute.com - Punjabi News.

Tags:
  • breaking-news
  • jammu-and-kashmir
  • minority-sikh-community
  • news
  • sikh-community
  • sukhbir-singh-badal
  • vidhan-sabha-jammu-and-kashmir

ਚੰਡੀਗੜ੍ਹ, 26 ਜੁਲਾਈ, 2023: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ (Gatka) ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ। ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ, ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ।

ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ ‘ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।

ਉਨ੍ਹਾਂ ਖੁਲਾਸਾ ਕੀਤਾ ਕਿ ਗੱਤਕਾ ਖੇਡ ਦੀ ਸਿਖਰਲੀ ਗਵਰਨਿੰਗ ਬਾਡੀ ਵਜੋਂ ਕਾਰਜਸ਼ੀਲ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ (Gatka) ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਤ ਕਰਨ ਅਤੇ ਮਾਨਤਾ ਦਿਵਾਉਣ ਲਈ “ਵਿਜ਼ਨ ਡਾਕੂਮੈਂਟ-2030” ਨਾਮਕ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਇਸ ਰੋਡਮੈਪ ਨੂੰ ਏਸ਼ੀਅਨ ਮੁਲਕਾਂ ਵਿੱਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਰੋਡਮੈਪ ਵਿੱਚ ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਖੇਡਾਂ, ਸੈਫ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਫਿਰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ।

ਉਨ੍ਹਾਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆ ਕਿਹਾ ਕਿ ਗੱਤਕੇ ਦੇ ਨਾਲ ਦੀਆਂ ਹੋਰ ਸਮਕਾਲੀ ਖੇਡਾਂ ਪਹਿਲਾਂ ਹੀ ਉਪਰੋਕਤ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਜਸਵੰਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਗੱਤਕਾ ਫੈਡਰੇਸ਼ਨ ਪਰਵਾਸੀ ਭਾਈਚਾਰੇ ਦੇ ਨਿਰੰਤਰ ਸਹਿਯੋਗ ਨਾਲ ਗੱਤਕੇ ਨੂੰ ਜਲਦੀ ਹੀ ਇੱਕ ਵਿਸ਼ਵ ਪੱਧਰੀ ਖੇਡ ਵਜੋਂ ਮਾਨਤਾ ਦਿਵਾਏਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮਿਥੇ ਉਦੇਸ਼ ਲਈ ਹਰ ਪੱਖੋਂ ਮੱਦਦ ਕਰਨ ਅਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸ ਟੀਚੇ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।

The post ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • 37th-national-games
  • asian-gatka-federation
  • gatka
  • gatka-sport
  • national-games-of-india
  • news

ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ

Wednesday 26 July 2023 01:37 PM UTC+00 | Tags: breaking-news cm-bhagwant-mann floods good-samaritans laljit-singh-bhullar news punjab punjab-to-implement-scheme punjab-transport the-unmute-breaking-news the-unmute-latest-news

ਚੰਡੀਗੜ੍ਹ, 26 ਜੁਲਾਈ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਹੋਰ ਸਕੀਮ ਲਾਗੂ ਕਰਨ ਜਾ ਰਹੀ ਹੈ ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਇਨਾਮ ਰਾਸ਼ੀ ਵਜੋਂ ਦਿੱਤੇ ਜਾਣਗੇ।

ਇੱਥੇ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਦਦਗਾਰ ਵਿਅਕਤੀ ਨੂੰ ਹਸਪਤਾਲ ਦੇ ਡਾਕਟਰ ਜਾਂ ਪੁਲਿਸ ਵੱਲੋਂ ਗੁੱਡ ਸਮਾਰੀਟਨ ਸਰਟੀਫ਼ਿਕੇਟ ਦਿੱਤਾ ਜਾਵੇਗਾ ਜਿਸ ਨਾਲ ਉਹ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਇਹ ਰਾਸ਼ੀ ਲੈਣ ਦੇ ਯੋਗ ਹੋਵੇਗਾ।

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਚੇਅਰਮੈਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਨਾਲ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਸਮਾਂ ਰਹਿੰਦਿਆਂ ਜਾਨ ਬਚਾਉਣ ਦੀ ਪ੍ਰਕਿਰਿਆ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੂਲ ਉਦੇਸ਼ ਨਕਦ ਪੁਰਸਕਾਰ ਅਤੇ ਸਰਟੀਫ਼ਿਕੇਟ ਦੇ ਕੇ ਆਮ ਲੋਕਾਂ ਦਾ ਮਨੋਬਲ ਵਧਾਉਣਾ ਹੈ ਤਾਂ ਜੋ ਉਹ ਸੜਕ ਹਾਦਸੇ ਦੇ ਪੀੜਤ ਦੀ ਐਮਰਜੈਂਸੀ ਸਥਿਤੀ ਵਿੱਚ ਮਦਦ ਕਰਨ ਲਈ ਉਤਸ਼ਾਹਤ ਹੋ ਸਕਣ।

ਮੀਟਿੰਗ ਦੌਰਾਨ ਦੇਸ਼ ਵਿੱਚ ਸੈਰ-ਸਪਾਟੇ ਦੇ ਦੂਜੇ ਸਭ ਤੋਂ ਵੱਡੇ ਕੇਂਦਰ ਅੰਮ੍ਰਿਤਸਰ ਲਈ “ਟ੍ਰੈਫ਼ਿਕ ਪ੍ਰਬੰਧਨ ਯੋਜਨਾ” ਵੀ ਪ੍ਰਵਾਨ ਕੀਤੀ ਗਈ ਜਿਸ ਤਹਿਤ ਅੰਮ੍ਰਿਤਸਰ ਨੂੰ “ਮਾਡਲ ਟ੍ਰੈਫ਼ਿਕ ਸਿਟੀ” ਬਣਾਉਣ ਲਈ 2.56 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਰਾਸ਼ੀ ਨਾਲ “ਸੜਕ ਸੁਰੱਖਿਆ ਤੇ ਐਕਸੀਡੈਂਟ ਰਿਸਪਾਂਸ ਯੂਨਿਟ” ਗਠਤ ਕਰਨ ਸਣੇ ਸੜਕੀ ਟ੍ਰੈਫ਼ਿਕ ਪ੍ਰਬੰਧਨ, ਐਂਬੂਲੈਂਸਾਂ ਤੇ ਰਿਕਵਰੀ ਵੈਨਾਂ ਦੀ ਖ਼ਰੀਦ ਕਰਨ ਅਤੇ ਆਵਾਜਾਈ ਨਾਲ ਸਬੰਧਤ ਹੋਰ ਕਾਰਜ ਉਲੀਕੇ ਜਾਣਗੇ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਜਿੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਠੱਲ੍ਹ ਪਵੇਗੀ, ਉਥੇ ਵਿਸ਼ਵ ਪੱਧਰ ‘ਤੇ ਸ਼ਹਿਰ ਦੀ ਦਿੱਖ ਹੋਰ ਵੀ ਸੁੰਦਰ ਬਣੇਗੀ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ “ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ” ਲਈ ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ਤਹਿਤ 4 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡੇ ਜ਼ਿਲ੍ਹਿਆਂ ਨੂੰ 20-20 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਨੂੰ 15-15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਿਆਂ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਵਿੱਚ ਸੁਧਾਰ ਸਣੇ ਸੜਕ ਸੁਰੱਖਿਆ ਲਈ ਜਾਗਰੂਕ ਮੁਹਿੰਮ ਚਲਾਈ ਜਾਵੇਗੀ।

ਇਸੇ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੜਕ ਹਾਦਸਿਆਂ ਦੇ ਪੀੜਤਾਂ ਲਈ ਸਥਾਪਤ ਕੀਤੇ ਗਏ ਸੂਬੇ ਦੇ ਪੰਜ ਟਰੌਮਾ ਕੇਅਰ ਸੈਂਟਰਾਂ ਨੂੰ ਛੇਤੀ ਨਵੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਰਪਿਤ ਸੰਸਥਾ ਅਤੇ ਆਧੁਨਿਕ ਐਮਰਜੈਂਸੀ ਦੇਖਭਾਲ ਸਹੂਲਤਾਂ ਰਾਹੀਂ 10 ਵਿੱਚੋਂ 3 ਜਾਨਾਂ ਨੂੰ ਸਿੱਧੇ ਤੌਰ ‘ਤੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੰਜ ਟਰੌਮਾ ਕੇਅਰ ਸੈਂਟਰ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਖੇ ਬਣੇ ਹੋਏ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਸਮਰਪਿਤ ਸਟਾਫ਼ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ।

ਦੋਵਾਂ ਕੈਬਨਿਟ ਮੰਤਰੀਆਂ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਵਾਹਨਾਂ ਵਿੱਚ ਮੁੱਢਲੀ ਸਹਾਇਤਾ ਕਿੱਟ ਯਕੀਨੀ ਬਣਾਉਣ। ਉਨ੍ਹਾਂ ਸਰਕਾਰੀ ਡਰਾਈਵਰਾਂ ਲਈ ਮੁੱਢਲੀ ਸਹਾਇਤਾ ਸਿਖਲਾਈ ਜ਼ਰੂਰੀ ਕਰਨ ਹਿੱਤ ਚਾਰਾਜੋਈ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਟੌਲ ਪਲਾਜ਼ਿਆਂ ‘ਤੇ ਭੀੜ ਹੋਣ ਦੀ ਸਥਿਤੀ ਵਿੱਚ ਇੱਕ ਸਮਰਪਿਤ ਲਾਈਨ ਖ਼ਾਲੀ ਰੱਖੀ ਜਾਵੇ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਐਂਬੂਲੈਂਸ ਨੂੰ ਲੰਘਣ ਵਿੱਚ ਕੋਈ ਦਿੱਕਤ ਨਾ ਆਵੇ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਚਲਾਨ ਕਰਨ ਦੀ ਪ੍ਰਕਿਰਿਆ ਵਿੱਚ ਦੇਰੀ ਦੇ ਸਨਮੁਖ ਟ੍ਰੈਫ਼ਿਕ ਪੁਲਿਸ ਨੂੰ 500 ਈ-ਚਲਾਨਿੰਗ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ 2500 ਹੋਰ ਮਸ਼ੀਨਾਂ ਛੇਤੀ ਹੀ ਟ੍ਰੈਫ਼ਿਕ ਪੁਲਿਸ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਵਿੱਚ ਇਸੇ ਦਸੰਬਰ ਮਹੀਨੇ ਤੋਂ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਚਲਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਲ 2019-22 ਦੇ ਸਮੇਂ ਦਰਮਿਆਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਦਰੁਸਤ ਕਰ ਦਿੱਤਾ ਗਿਆ ਹੈ ਅਤੇ ਨਵੇਂ ਸ਼ਨਾਖ਼ਤ ਕੀਤੇ ਗਏ 277 ਹੋਰ ਬਲੈਕ ਸਪਾਟਸ ਨੂੰ ਦਰੁਸਤ ਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ, ਸਕੱਤਰ ਖ਼ਰਚਾ ਮੁਹੰਮਦ ਤਈਅਬ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਸਟੇਟ ਹੈਲਥ ਏਜੰਸੀ ਦੀ ਸੀ.ਈ.ਓ ਸ੍ਰੀਮਤੀ ਬਬੀਤਾ ਅਤੇ ਐਨ.ਐਚ.ਏ.ਆਈ. ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

 

The post ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ appeared first on TheUnmute.com - Punjabi News.

Tags:
  • breaking-news
  • cm-bhagwant-mann
  • floods
  • good-samaritans
  • laljit-singh-bhullar
  • news
  • punjab
  • punjab-to-implement-scheme
  • punjab-transport
  • the-unmute-breaking-news
  • the-unmute-latest-news

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, ਹੁਣ ਤੱਕ 42 ਜਣਿਆਂ ਦੀ ਮੌਤ, 19 ਜ਼ਖਮੀ

Wednesday 26 July 2023 01:40 PM UTC+00 | Tags: aam-aadmi-party breaking-news cm-bhagwant-mann floods-victims latest-news news punjab-floods the-unmute-breaking-news the-unmute-latest-update

ਚੰਡੀਗੜ੍ਹ, 26 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ (Floods) ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ 'ਤੇ ਲਿਆਂਦਾ ਜਾ ਸਕੇ।

ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ। ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।

The post ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, ਹੁਣ ਤੱਕ 42 ਜਣਿਆਂ ਦੀ ਮੌਤ, 19 ਜ਼ਖਮੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • floods-victims
  • latest-news
  • news
  • punjab-floods
  • the-unmute-breaking-news
  • the-unmute-latest-update

NIA ਵੱਲੋਂ ਲਾਰੈਂਸ ਬਿਸ਼ਨੋਈ ਦਾ ਕਰੀਬੀ ਵਿਕਰਮ ਬਰਾੜ ਗ੍ਰਿਫਤਾਰ, UAE ਤੋਂ ਭਾਰਤ ਲਿਆਂਦਾ

Wednesday 26 July 2023 01:49 PM UTC+00 | Tags: breaking-news lawrence-bishnoi news nia sidhu-moosewala sidhu-moosewala-murder-case singer-sidhu-moosewala-murder-case vikram-brar

ਦਿੱਲੀ , 26 ਜੁਲਾਈ 2023 (ਦਵਿੰਦਰ ਸਿੰਘ ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮ ਬਰਾੜ (Vikram Brar) ਨੂੰ ਦੇਸ਼ ਨਿਕਾਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਐਨ.ਆਈ.ਏ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਐਨ.ਆਈ.ਏ ਨੇ ਲਾਰੇਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀਆਂ ਵਿਕਰਮਜੀਤ ਸਿੰਘ ਅਤੇ ਵਿਕਰਮ ਬਰਾੜ ਨੂੰ ਯੂਏਈ ਤੋਂ ਭਾਰਤ ਡਿਪੋਰਟ ਕੀਤੇ ਜਾਣ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਹੈ। ਐਨ.ਆਈ.ਏ ਵਿਕਰਮ ਬਰਾੜ ਨੂੰ UAE ਤੋਂ ਭਾਰਤ ਲੈ ਕੇ ਆਈ ਹੈ।

ਵਿਕਰਮ ਬਰਾੜ (Vikram Brar) ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਉਹ ਟਾਰਗੇਟ ਕਿਲਿੰਗ ਅਤੇ ਫਿਰੌਤੀ ਸਮੇਤ 11 ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਦੀ ਬੇਨਤੀ ‘ਤੇ ਉਸ ਵਿਰੁੱਧ 11 ਲੁੱਕਆਊਟ ਨੋਟਿਸ ਜਾਰੀ ਕੀਤੇ ਗਏ ਸਨ। ਐਨ.ਆਈ.ਏ ਨੇ ਬਰਾੜ ਨੂੰ ਮੰਗਲਵਾਰ (25 ਜੁਲਾਈ) ਨੂੰ ਗ੍ਰਿਫਤਾਰ ਕੀਤਾ ਸੀ। ਜਾਂਚ ਏਜੰਸੀ ਮੁਤਾਬਕ ਐਨ.ਆਈ.ਏ ਦੀ ਇੱਕ ਟੀਮ ਇਸ ਦੇਸ਼ ਨਿਕਾਲੇ ਦੀ ਸਹੂਲਤ ਅਤੇ ਵਿਕਰਮ ਬਰਾੜ ਨੂੰ ਭਾਰਤ ਵਾਪਸ ਲਿਆਉਣ ਲਈ ਯੂ.ਏ.ਈ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਸਚਿਨ ਬਿਸ਼ਨੋਈ ਦੇ ਰੂਪ ਵਿੱਚ ਸੁਰੱਖਿਆ ਏਜੰਸੀਆਂ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਸਚਿਨ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਅਤੇ ਲਾਰੈਂਸ ਬਿਸ਼ਨੋਈ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ। ਗੈਂਗਸਟਰ ਸਚਿਨ ਨੂੰ ਅਜ਼ਰਬਾਈਜਾਨ ‘ਚ ਹਿਰਾਸਤ ‘ਚ ਲਿਆ ਗਿਆ ਹੈ।

ਭਾਰਤੀ ਸੁਰੱਖਿਆ ਏਜੰਸੀਆਂ ਜਲਦੀ ਹੀ ਅਜ਼ਰਬਾਈਜਾਨ ਤੋਂ ਸਚਿਨ ਵਿਸ਼ਨੋਈ ਦੀ ਹਵਾਲਗੀ ਕਰੇਗੀ। ਉਸ ਨੂੰ ਜਲਦੀ ਹੀ ਦਿੱਲੀ ਲਿਆਂਦਾ ਜਾਵੇਗਾ। ਦੋਸ਼ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਫਰਜ਼ੀ ਪਾਸਪੋਰਟ ਦੀ ਮੱਦਦ ਨਾਲ ਅਜ਼ਰਬਾਈਜਾਨ ਭੱਜ ਗਿਆ ਸੀ।

The post NIA ਵੱਲੋਂ ਲਾਰੈਂਸ ਬਿਸ਼ਨੋਈ ਦਾ ਕਰੀਬੀ ਵਿਕਰਮ ਬਰਾੜ ਗ੍ਰਿਫਤਾਰ, UAE ਤੋਂ ਭਾਰਤ ਲਿਆਂਦਾ appeared first on TheUnmute.com - Punjabi News.

Tags:
  • breaking-news
  • lawrence-bishnoi
  • news
  • nia
  • sidhu-moosewala
  • sidhu-moosewala-murder-case
  • singer-sidhu-moosewala-murder-case
  • vikram-brar

ਟਾਂਗਰੀ ਨਦੀ 'ਚ ਪਏ 100 ਫੁੱਟ ਚੌੜੇ ਪਾੜ ਨੂੰ ਪੂਰਿਆ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

Wednesday 26 July 2023 04:09 PM UTC+00 | Tags: breaking-news deputy-commissioner-sakshi-sawhney doodhan-gujran news patiala tangri-river

ਦੂਧਨਸਾਧਾਂ, ਪਟਿਆਲਾ, 26 ਜੁਲਾਈ 2023: ਟਾਂਗਰੀ ਨਦੀ ਵਿੱਚ ਦੂਧਨ ਗੁੱਜਰਾਂ ਵਿਖੇ ਕਰੀਬ 100 ਫੁੱਟ ਚੌੜੇ ਪਏ ਪਾੜ ਨੂੰ ਸਫ਼ਲਤਾ ਪੂਰਵਕ ਬੰਦਪੂਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਦੀ ਅਗਵਾਈ ਹੇਠ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਦੀਆਂ ਟੀਮਾਂ ਨੇ ਪਿਵੱਲੋਂ ਪਿੰਡ ਲੇਹਲਾਂ, ਜਗੀਰ, ਰੋਹੜ ਜਗੀਰ ਅਤੇ ਦੂਧਨ ਗੁੱਜਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਕਰੀਬ ਤਿੰਨ ਦਿਨਾਂ ਦੀ ਸਖ਼ਤ ਮੁਸ਼ੱਕਤ ਮਗਰੋਂ ਇਸ ਪਾੜ ਨੂੰ ਬੰਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਉਪਰ ਘੱਗਰ ਸਮੇਤ ਟਾਂਗਰੀ ਤੇ ਹੋਰਨਾਂ ਨਦੀਆਂ ਵਿੱਚ ਪਏ ਪਾੜਾਂ ਸਮੇਤ ਹੋਰਨਾਂ ਨਦੀਆਂ ਵਿੱਚ ਪਏ ਪਾੜਾਂ ਨੂੰ ਪੂਰਨਾਂ ਸਾਡੀ ਪਹਿਲੀ ਤਰਜੀਹ ਹੈ ਤਾਂ ਕਿ ਹੋਰ ਮੀਂਹ ਪੈਣ ਅਤੇ ਪਿੱਛੋਂ ਪਾਣੀ ਆਂਉਣ ਉਤੇ ਹੋਰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ‌ਨੇ ਕਿਹਾ ਕਿ ਇਸਤੋਂ ਬਿਨ੍ਹਾਂ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਮੁਰੰਮਤ ਦਾ ਕੰਮ ਵੀ ਜ਼ੋਰਾਂ ਉਤੇ ਚੱਲ ਰਿਹਾ ਹੈ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।ਟਾਂਗਰੀ ਨਦੀ

ਸਾਕਸ਼ੀ ਸਾਹਨੀ ਨੇ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੀਆਂ ਟੀਮਾਂ ਦੇ ਨਾਲ ਸਮਰਪਿਤ ਭਾਵਨਾਂ ਦੇ ਨਾਲ ਦਿਨ-ਰਾਤ ਕੰਮ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਕਿਰਪਾਲਵੀਰ ਸਿੰਘ ਨੇ ਇਸ ਪਾੜ ਨੂੰ ਪੂਰਨ ਦੇ ਚੁਣੌਤੀਪੂਰਨ ਕੰਮ ਨੂੰ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੀਤਾ ਅਤੇ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਮਗਨਰੇਗਾ ਮਜਦੂਰਾਂ ਸਮੇਤ ਇਲਾਕੇ ਦੇ ਵਸਨੀਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਿਸ ਲਈ ਉਹ ਇਸ ਪਾੜ ਨੂੰ ਪੂਰਨ ਵਿੱਚ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕਰਦੇ ਹਨ।

The post ਟਾਂਗਰੀ ਨਦੀ ‘ਚ ਪਏ 100 ਫੁੱਟ ਚੌੜੇ ਪਾੜ ਨੂੰ ਪੂਰਿਆ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ appeared first on TheUnmute.com - Punjabi News.

Tags:
  • breaking-news
  • deputy-commissioner-sakshi-sawhney
  • doodhan-gujran
  • news
  • patiala
  • tangri-river

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

Wednesday 26 July 2023 04:13 PM UTC+00 | Tags: breaking-news cm-bhagwant-mann dope-test latest-news news punjab-government the-unmute-breaking-news vigilance-bureau

ਚੰਡੀਗੜ੍ਹ, 26 ਜੁਲਾਈ 2023: ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਹੋਵੇ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਡੋਪ ਟੈਸਟ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਅਤੇ ਖਾਮੀਆਂ ਪਾਈਆਂ ਗਈਆਂ ਸਨ ਜਿਵੇਂ ਡੋਪ ਟੈਸਟ ਵਾਲੇ ਰਜਿਸਟਰ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਫੋਟੋ ਨਹੀਂ ਸੀ ਅਤੇ ਰਜਿਸਟਰ ‘ਤੇ ਪੇਜ ਨੰਬਰ ਵੀ ਨਹੀਂ ਦਰਸਾਏ ਹੋਏ ਸਨ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਸੀ ਕਿ ਡੋਪ ਟੈਸਟ ਦੀਆਂ ਰਿਪੋਰਟਾਂ ਸਬੰਧਤ ਵਿਅਕਤੀਆਂ ਨੂੰ ਹੱਥੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਜਦੋਂਕਿ ਰਿਪੋਰਟ ਸਬੰਧਤ ਵਿਅਕਤੀ ਨੂੰ ਦਸਤੀ ਨਹੀਂ ਦਿੱਤੀ ਜਾਣੀ ਚਾਹੀਦੀ।

ਉਨ੍ਹਾਂ ਅੱਗੇ ਦੱਸਿਆ ਕਿ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਇਨ੍ਹਾਂ ਬੇਨਿਯਮੀਆਂ ਤੋਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਕਾਰਗਰ ਬਣਾਉਣ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਡੋਪ ਟੈਸਟ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ।

ਇਸ ਵਾਸਤੇ ਵਿਜੀਲੈਂਸ ਨੇ ਸੁਝਾਅ ਦਿੱਤੇ ਹਨ ਕਿ ਡੋਪ ਟੈਸਟ ਰਿਪੋਰਟ ਦੀ ਕਾਪੀ ਸਬੰਧਤ ਹਸਪਤਾਲ ਦੇ ਰਿਕਾਰਡ ਵਿੱਚ ਰੱਖੀ ਜਾਣੀ ਚਾਹੀਦੀ ਹੈ ਅਤੇ ਡੋਪ ਟੈਸਟ ਵਾਸਤੇ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਨੂੰ ਰੋਟੇਸ਼ਨ ਵਿੱਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਏਜੰਟ ਦੀ ਸ਼ਮੂਲੀਅਤ ਤੋਂ ਬਚਿਆ ਜਾ ਸਕੇ।

ਵਿਜੀਲੈਂਸ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਰਜਿਸਟਰ ਨੂੰ ਰੋਜ਼ਾਨਾ ਚੈੱਕ ਕੀਤਾ ਜਾਵੇ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਬਾਕਾਇਦਾ ਇਸ ‘ਤੇ ਦਸਤਖ਼ਤ ਕੀਤੇ ਜਾਣ। ਇਹ ਵੀ ਕਿਹਾ ਹੈ ਕਿ ਵਿਅਕਤੀ ਨੂੰ ਪਿਸ਼ਾਬ ਦੇ ਨਮੂਨੇ ਲਈ ਭੇਜਣ ਤੋਂ ਪਹਿਲਾਂ ਉਸਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ ਅਤੇ ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ।

ਇਸ ਦੇ ਨਾਲ ਹੀ ਵਿਜੀਲੈਂਸ ਨੇ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇ ਅਤੇ ਨਮੂਨੇ ਲੈਣ ਲਈ ਬਾਥਰੂਮ ਨੂੰ ਲੈਬਾਟਰੀ ਦੇ ਨੇੜੇ ਬਣਾਇਆ ਜਾਵੇ। ਅਸਲਾ ਲਾਇਸੈਂਸ, ਨਵੀਂ ਭਰਤੀ ਅਤੇ ਜੇਲ੍ਹ ਕੈਦੀਆਂ ਦੇ ਡੋਪ ਟੈਸਟ ਸਬੰਧੀ ਵੱਖਰੇ ਰਜਿਸਟਰ ਲਗਾਏ ਜਾਣ। ਡੋਪ ਟੈਸਟ ਰਜਿਸਟਰਾਂ ਦੀ ਸਾਂਭ-ਸੰਭਾਲ ਲਈ ਸਿਰਫ਼ ਰੈਗੂਲਰ ਸਰਕਾਰੀ ਮੁਲਾਜ਼ਮਾਂ ਨੂੰ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਲਾਪ੍ਰਵਾਹੀ ਦੀ ਸੂਰਤ ਵਿੱਚ ਸਬੰਧਤ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।

The post ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼ appeared first on TheUnmute.com - Punjabi News.

Tags:
  • breaking-news
  • cm-bhagwant-mann
  • dope-test
  • latest-news
  • news
  • punjab-government
  • the-unmute-breaking-news
  • vigilance-bureau

ਚੰਡੀਗੜ੍ਹ, 26 ਜੁਲਾਈ 2023: ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਤਰਫ਼ ਮਜਾਰੀ ਦੇ ਨਿਵਾਸੀ ਅਤੇ ਭਾਰਤੀ ਫੌਜ ਵਿੱਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਸਿੱਕਮ ਬਾਰਡਰ ਤੇ ਸ਼ਹੀਦ ਹੋਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।

The post ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵੱਲੋਂ ਹਮਦਰਦੀ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • harjot-singh-bains
  • sepoy-jatinder-singh

ਚੰਡੀਗੜ੍ਹ, ,26 ਜੁਲਾਈ 2023: ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ‘ ਵਿੱਚ ਭੇਟ ਕੀਤਾ।

ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।

The post ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ appeared first on TheUnmute.com - Punjabi News.

Tags:
  • flood-victims
  • headmasters-association
  • news
  • punjab-floods
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form