TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਡੀ.ਸੀ ਦਫ਼ਤਰ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਵਾਪਸ ਲਈ, MLA ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ Thursday 27 July 2023 05:39 AM UTC+00 | Tags: aam-aadmi-party cm-bhagwant-mann dc-office-employees deputy-commissioner-office-employees-association employees mla-dinesh-chadha news nws punjab-breaking punjab-news punjab-police rupnagar rupnagar-news rupnagar-protest-news ਚੰਡੀਗੜ੍ਹ, 27 ਜੁਲਾਈ 2023: ਜ਼ਿਲ੍ਹਾ ਰੂਪਨਗਰ (Rupnagar) ਵਿੱਚ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਵੱਲੋਂ ਕਲਮ ਛੋੜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਵੀਰਵਾਰ ਤੋਂ ਸਾਰੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਕੰਮ ‘ਤੇ ਪਰਤਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਤਹਿਸੀਲਦਾਰ ਰੂਪਨਗਰ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਕਾਰਨ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ | ਉਨ੍ਹਾਂ ਕਿਹਾ ਕਿ ਹੁਣ ਵਿਧਾਇਕ ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਮੁਲਾਜ਼ਮਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ, ਇਸਦੇ ਨਾਲ ਹੀ ਉਨ੍ਹਾਂ ਇਸ ਮੁੱਦੇ ਸਬੰਧੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਅਪਲੋਡ ਕੀਤੀ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਕਲਮ ਛੋੜ ਹੜਤਾਲ ਨੂੰ ਵਾਪਸ ਲੈਣ ਲਈ ਸਹਿਮਤ ਹੋ ਗਈ ਹੈ। The post ਡੀ.ਸੀ ਦਫ਼ਤਰ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਵਾਪਸ ਲਈ, MLA ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਖੰਨਾ ਦਾ ਵੱਡਾ ਸਨਅਤਕਾਰ ਸ਼ੱਕੀ ਹਾਲਾਤਾਂ 'ਚ ਲਾਪਤਾ, ਇਨੋਵਾ ਗੱਡੀ 'ਚੋਂ ਮਿਲਿਆ ਹੱਥ ਲਿਖਤ ਨੋਟ Thursday 27 July 2023 06:36 AM UTC+00 | Tags: aam-aadmi-party breaking-news khanna khanna-police latest-news missing-news news punjab-government punjab-news rajiv-jindal the-unmute-breaking-news the-unmute-punjab ਖੰਨਾ, 27 ਜੁਲਾਈ 2023: ਖੰਨਾ (Khanna) ਦੇ ਅਮਲੋਹ ਰੋਡ ‘ਤੇ ਸਨਸਿਟੀ ਦਾ ਰਹਿਣ ਵਾਲਾ ਇੱਕ ਵੱਡਾ ਸਨਅਤਕਾਰ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਉਸਦੀ ਇਨੋਵਾ ਕਾਰ ਬੁੱਧਵਾਰ ਰਾਤ ਨੂੰ ਬੱਸ ਸਟੈਂਡ ਦੇ ਸਾਹਮਣੇ ਐਚਡੀਐਫਸੀ ਬੈਂਕ ਦੇ ਬਾਹਰ ਮਿਲੀ। ਕਾਰ ਵਿੱਚੋਂ ਇੱਕ ਹੱਥ ਲਿਖਤ ਨੋਟ ਵੀ ਮਿਲਿਆ। ਜਿਸ ‘ਚ ਸ਼ਹਿਰ ਦੇ ਕੁਝ ਨਾਮੀ ਵਿਅਕਤੀਆਂ ‘ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ ਹਨ। ਨੋਟ ‘ਚ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਉਸਨੂੰ ਕੁਝ ਹੋਇਆ ਤਾਂ ਇਹ ਲੋਕ ਜ਼ਿੰਮੇਵਾਰ ਹੋਣਗੇ। ਲਾਪਤਾ ਹੋਇਆ ਸਨਅਤਕਾਰ ਆਪਣਾ ਮੋਬਾਈਲ ਵੀ ਕਾਰ ਵਿੱਚ ਹੀ ਛੱਡ ਗਿਆ ਤਾਂ ਜੋ ਲੋਕੇਸ਼ਨ ਤੋਂ ਉਸਨੂੰ ਟਰੇਸ ਨਾ ਕੀਤਾ ਜਾ ਸਕੇ। ਫਿਲਹਾਲ ਇਹ ਭੇਤ ਬਣਿਆ ਹੋਇਆ ਹੈ ਕਿ ਉਦਯੋਗਪਤੀ ਕਿੱਥੇ ਹੈ। ਜਾਣਕਾਰੀ ਮੁਤਾਬਕ ਰਾਜੀਵ ਜਿੰਦਲ ਬੁੱਧਵਾਰ ਦੁਪਹਿਰ ਤੋਂ ਲਾਪਤਾ ਹੈ। ਪਰਿਵਾਰਕ ਮੈਂਬਰ ਪੁਲਿਸ ਸਮੇਤ ਉਸਦੀ ਭਾਲ ਕਰ ਰਹੇ ਹਨ। ਉਸਦੀ ਕਾਰ ਜੀ.ਟੀ.ਰੋਡ ਵਾਲੇ ਪਾਸੇ ਖੜ੍ਹੀ ਕਿਸੇ ਨੇ ਨਹੀਂ ਦੇਖੀ,ਕਿਉਂਕਿ ਦਿਨ ਵੇਲੇ ਇਸ ਇਲਾਕੇ ਵਿੱਚ ਜ਼ਿਆਦਾ ਭੀੜ ਰਹਿੰਦੀ ਹੈ। ਜਦੋਂ ਰਾਤ ਨੂੰ ਗੱਡੀ ਦੇਖੀ ਗਈ ਤਾਂ ਕੈਮਰਿਆਂ ਦੀ ਚੈਕਿੰਗ ਕੀਤੀ ਗਈ, ਉਥੋਂ ਕਾਰ ਦੀ ਚਾਬੀ ਇੱਕ ਦੁਕਾਨਦਾਰ ਤੋਂ ਮਿਲੀ। ਇਸ ਦੁਕਾਨਦਾਰ ਤੋਂ ਪਤਾ ਲੱਗਾ ਕਿ ਰਾਜੀਵ ਨੇ ਸਵੇਰੇ 11 ਵਜੇ ਦੇ ਕਰੀਬ ਕਾਰ ਇੱਥੇ ਖੜ੍ਹੀ ਕੀਤੀ ਸੀ ਅਤੇ ਰਾਜੀਵ ਜਿੰਦਲ ਦੁਕਾਨਦਾਰ ਨੂੰ ਇਹ ਕਹਿ ਕੇ ਚਲਾ ਗਿਆ ਸੀ ਕਿ ਡਰਾਈਵਰ ਇੱਕ ਘੰਟੇ ਵਿੱਚ ਕਾਰ ਲੈ ਕੇ ਜਾਵੇਗਾ। ਜਦੋਂ ਪੁਲਿਸ ਨੇ ਕਾਰ ਦੀ ਜਾਂਚ ਕੀਤੀ ਤਾਂ ਉਸ ‘ਚੋਂ ਇਕ ਹੱਥ ਲਿਖਤ ਨੋਟ ਮਿਲਿਆ। ਇਹ ਹੱਥ ਲਿਖਤ ਨੋਟ ਰਾਜੀਵ ਜਿੰਦਲ ਨੇ ਲਿਖਿਆ ਹੈ। ਦੂਜੇ ਪਾਸੇ ਪਰਿਵਾਰ ਦੀ ਮੰਗ ਹੈ ਕਿ ਹੱਥ ਲਿਖਤ ਨੋਟ ਦੀ ਫੋਟੋਕਾਪੀ ਉਨ੍ਹਾਂ ਨੂੰ ਦਿੱਤੀ ਜਾਵੇ ਅਤੇ ਜਿਨ੍ਹਾਂ ਦੇ ਨਾਂ ਲਿਖੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰ ‘ਚ ਸਾਂਝੇਦਾਰੀ ਨੂੰ ਲੈ ਕੇ ਰੌਲਾ ਚੱਲ ਰਿਹਾ ਹੈ। ਕੁਝ ਸਮਾਂ ਪਹਿਲਾਂ ਰਾਜੀਵ ਜਿੰਦਲ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਸੋਲਵੈਕਸ ਪਲਾਂਟ ਲਾਇਆ ਸੀ, ਜਿਸਨੂੰ ਬਾਅਦ ਵਿੱਚ ਵੇਚ ਦਿੱਤਾ ਗਿਆ। ਇਸਤੋਂ ਬਾਅਦ ਤਿੰਨਾਂ ਸਾਥੀਆਂ ਵਿੱਚ ਰੌਲਾ ਪੈ ਗਿਆ। ਰਾਜੀਵ ਨੇ ਆਪਣਾ ਵੱਖਰਾ ਪੈਟਰੋਲ ਪੰਪ ਲਗਾ ਲਿਆ। ਕੁਝ ਸਮੇਂ ਤੋਂ ਰਾਜੀਵ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ। ਜਿਸਦਾ ਕਾਰਨ ਕਾਰੋਬਾਰ ‘ਚ ਸਾਂਝੇਦਾਰੀ ਨੂੰ ਲੈ ਕੇ ਝਗੜਾ ਮੰਨਿਆ ਜਾ ਰਿਹਾ ਹੈ। ਖੰਨਾ (Khanna) ਦੇ ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਪਰਿਵਾਰ ਸਮੇਤ ਰਾਜੀਵ ਜਿੰਦਲ ਦੀ ਭਾਲ ਕਰ ਰਹੀ ਹੈ। ਕੈਮਰੇ ਦੇਖੇ ਜਾ ਰਹੇ ਹਨ। ਫਿਲਹਾਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਜਾ ਰਹੀ ਹੈ। ਬਾਅਦ ਵਿੱਚ ਤੱਥਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। The post ਖੰਨਾ ਦਾ ਵੱਡਾ ਸਨਅਤਕਾਰ ਸ਼ੱਕੀ ਹਾਲਾਤਾਂ ‘ਚ ਲਾਪਤਾ, ਇਨੋਵਾ ਗੱਡੀ ‘ਚੋਂ ਮਿਲਿਆ ਹੱਥ ਲਿਖਤ ਨੋਟ appeared first on TheUnmute.com - Punjabi News. Tags:
|
ਪੰਜਾਬ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਹੜ੍ਹ ਮੁੱਦੇ 'ਤੇ CM ਮਾਨ ਨੂੰ ਘੇਰਿਆ Thursday 27 July 2023 06:59 AM UTC+00 | Tags: aam-aadmi-aprty aam-aadmi-party banwari-lal bjp-delegation breaking-news cm-bhagwant-mann cm-mann floods-victms news punjab-bjp punjab-floods punjab-governor punjab-governor-banwari-lal-parohi sunil-jakhar the-unmute-breaking-news ਚੰਡੀਗੜ੍ਹ , 27 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ (Sunil Jakhar) ਆਪਣੇ ਸਾਥੀਆਂ ਨਾਲ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤਾ ਅਤੇ ਪੰਜਾਬ ਭਾਜਪਾ ਵੱਲੋਂ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਿਆ ਗਿਆ । ਸਨੀਲ ਜਾਖੜ ਨਾਲ ਅੱਜ ਭਾਜਪਾ ਆਗੂਆਂ ਵਿੱਚ ਜ਼ਿਆਦਾਤਰ ਆਗੂ ਪੁਰਾਣੇ ਕਾਂਗਰਸੀ ਨਜ਼ਰ ਆਏ। ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ ਕਿ ਜਿਸ ਜਗ੍ਹਾ ‘ਤੇ ਪਾਣੀ ਭਰਿਆ ਹੋਇਆ ਹੈ, ਉੱਥੇ ਬਿਮਾਰੀ ਨਾ ਫੈਲੇ, ਇਸ ਲਈ ਪੰਜਾਬ ਸਰਕਾਰ ਨੂੰ ਦਵਾਈ ਲਈ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਸ ਥਾਂ ਪਾਣੀ ਖੜ੍ਹਾ ਹੈ, ਉੱਥੇ ਕੋਈ ਫ਼ਸਲ ਨਹੀਂ ਹੋਵੇਗੀ। ਇਸ ਦੀ ਭਰਪਾਈ ਲਈ ਕੇਂਦਰ ਨੇ 218 ਕਰੋੜ ਰੁਪਏ ਦਿੱਤੇ ਹਨ। ਦੂਜੇ ਪਾਸੇ ਅੱਜ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਅਸੀਂ ਝੋਨੇ ਦੀ ਪਨੀਰੀ ਦੇ ਦਿੱਤੀ ਹੈ, ਪਰ ਇਹ ਕੋਰਾ ਝੂਠ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਫ਼ਸਲ, ਘਰ, ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਤੁਰੰਤ ਪੈਸੇ ਦਿੱਤੇ ਜਾਣ। ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਅੱਜ ਪੰਜਾਬ ਦੇ ਵਿਧਾਇਕ ਤੇ ਮੰਤਰੀ ਪੰਜਾਬ ਦੇ ਲੋਕਾਂ ਨੂੰ ਜ਼ਲੀਲ ਕਰ ਰਹੇ ਹਨ। ਅਸੀਂ ਇਸ ਮੁੱਦੇ ਨੂੰ ਉਠਾਇਆ ਤੇ ਹੁਣ ਵਿਧਾਇਕ ਨੇ ਇਸ ਮਾਮਲੇ ‘ਤੇ ਮੁਆਫ਼ੀ ਮੰਗ ਲਈ ਹੈ ਤੇ ਲੋਕਾਂ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਹੰਕਾਰੀ ਵਿਧਾਇਕ ਨੂੰ ਝੁਕਣਾ ਪਿਆ ਹੈ। The post ਪੰਜਾਬ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਹੜ੍ਹ ਮੁੱਦੇ ‘ਤੇ CM ਮਾਨ ਨੂੰ ਘੇਰਿਆ appeared first on TheUnmute.com - Punjabi News. Tags:
|
3 ਹਜ਼ਾਰ ਕਾਰਾਂ ਨਾਲ ਲੱਦੇ ਮਾਲਵਾਹਕ ਜਹਾਜ਼ ਨੂੰ ਲੱਗੀ ਅੱਗ, ਇੱਕ ਭਾਰਤੀ ਦੀ ਮੌਤ, ਜਹਾਜ਼ ਡੁੱਬਣ ਦਾ ਖ਼ਤਰਾ Thursday 27 July 2023 07:12 AM UTC+00 | Tags: accident breaking-news cargo-ship cargo-ship-broken-fire fire-incident latest-news netherlands news ਚੰਡੀਗੜ੍ਹ , 27 ਜੁਲਾਈ 2023: ਨੀਦਰਲੈਂਡ (Netherlands) ਦੇ ਤੱਟ ‘ਤੇ ਕਰੀਬ 3,000 ਕਾਰਾਂ ਨੂੰ ਲੈ ਕੇ ਜਾ ਰਹੇ ਇਕ ਮਾਲਵਾਹਕ ਜਹਾਜ਼ ‘ਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਇਸ ਹਾਦਸੇ ‘ਚ ਇਕ ਭਾਰਤੀ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਾ ਭਾਰਤੀ ਜਹਾਜ਼ ਦਾ ਚਾਲਕ ਦਲ ਦਾ ਮੈਂਬਰ ਸੀ। ਨੀਦਰਲੈਂਡ ਕੋਸਟ ਗਾਰਡ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਅੱਗ ਕਈ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ ਕਿਉਂਕਿ ਇਸ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਿਕਰਯੋਗ ਹੈ ਕਿ 199 ਮੀਟਰ ਲੰਬਾ ਪਨਾਮਾ ਦਾ ਮਾਲਵਾਹਕ ਜਹਾਜ਼ ਫਰੀਮੇਂਟਲ ਹਾਈਵੇਅ ਜਰਮਨੀ ਤੋਂ ਮਿਸਰ ਜਾ ਰਿਹਾ ਸੀ ਪਰ ਮੰਗਲਵਾਰ ਰਾਤ ਨੀਦਰਲੈਂਡ ਦੇ ਤੱਟ ਨੇੜੇ ਜਹਾਜ਼ ਨੂੰ ਅੱਗ ਲੱਗ ਗਈ। ਨੀਦਰਲੈਂਡ (Netherlands) ਵਿੱਚ ਭਾਰਤੀ ਦੂਤਾਵਾਸ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਹੈ ਕਿ ਇਸ ਹਾਦਸੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। ਦੂਤਾਵਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਸੰਪਰਕ ਵਿੱਚ ਹੈ ਅਤੇ ਜਲਦੀ ਹੀ ਮ੍ਰਿਤਕ ਦੇਹ ਭਾਰਤ ਭੇਜ ਦਿੱਤੀ ਜਾਵੇਗੀ। ਦੂਤਾਵਾਸ ਨੇ ਕਿਹਾ ਕਿ ਉਹ ਹਾਦਸੇ ਵਿੱਚ ਜ਼ਖਮੀ ਹੋਏ 20 ਜਣਿਆਂ ਦੇ ਸੰਪਰਕ ਵਿੱਚ ਵੀ ਹੈ ਅਤੇ ਉਨ੍ਹਾਂ ਨੂੰ ਕਾਰਗੋ ਜਹਾਜ਼ ਦਾ ਸੰਚਾਲਨ ਕਰਨ ਵਾਲੀ ਕੰਪਨੀ ਨਾਲ ਤਾਲਮੇਲ ਕਰਕੇ ਹਰ ਲੋੜੀਂਦੀ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ। ਰਿਪੋਰਟ ‘ਚ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡੱਚ ਟਾਪੂ ਐਮਲੈਂਡ ਤੋਂ 27 ਕਿਲੋਮੀਟਰ ਦੂਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਾਈਟ ਦਿ ਵੈਡਨ ਸਾਗਰ ਦੇ ਕੋਲ ਵਾਪਰਿਆ। ਖਾਸ ਗੱਲ ਇਹ ਹੈ ਕਿ ਜਿਸ ਸਥਾਨ ‘ਤੇ ਇਹ ਹਾਦਸਾ ਹੋਇਆ ਹੈ, ਉਹ ਦੁਨੀਆ ਭਰ ਦੇ ਪ੍ਰਵਾਸੀ ਪੰਛੀਆਂ ਲਈ ਬਹੁਤ ਮਹੱਤਵਪੂਰਨ ਸਥਾਨ ਹੈ। ਹਾਦਸੇ ਦੀਆਂ ਤਸਵੀਰਾਂ ‘ਚ ਜਹਾਜ਼ ‘ਚੋਂ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਮਾਲਵਾਹਕ ਜਹਾਜ਼ ਤੋਂ ਲਿਜਾਈਆਂ ਜਾ ਰਹੀਆਂ 25 ਇਲੈਕਟ੍ਰਿਕ ਕਾਰਾਂ ‘ਚੋਂ ਇਕ ਨੂੰ ਅੱਗ ਲੱਗ ਗਈ, ਜੋ ਫੈਲ ਗਈ ਅਤੇ ਭਿਆਨਕ ਰੂਪ ਧਾਰਨ ਕਰ ਗਈ। ਫਾਇਰ ਬਿ੍ਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿਚ ਲੱਗੇ ਹੋਏ ਹਨ ਪਰ 16 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ | ਦੱਸਿਆ ਜਾ ਰਿਹਾ ਹੈ ਕਿ ਮਸ਼ੀਨਾਂ ਦੀ ਮੱਦਦ ਨਾਲ ਹੀ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਜਹਾਜ਼ ‘ਚ ਜ਼ਿਆਦਾ ਪਾਣੀ ਭਰਨ ਕਾਰਨ ਇਸ ਦੇ ਡੁੱਬਣ ਦਾ ਖਤਰਾ ਹੈ। ਇਹੀ ਕਾਰਨ ਹੈ ਕਿ ਅੱਗ ਨੂੰ ਬੁਝਾਉਣਾ ਬੇਹੱਦ ਚੁਣੌਤੀਪੂਰਨ ਰਹਿੰਦਾ ਹੈ। The post 3 ਹਜ਼ਾਰ ਕਾਰਾਂ ਨਾਲ ਲੱਦੇ ਮਾਲਵਾਹਕ ਜਹਾਜ਼ ਨੂੰ ਲੱਗੀ ਅੱਗ, ਇੱਕ ਭਾਰਤੀ ਦੀ ਮੌਤ, ਜਹਾਜ਼ ਡੁੱਬਣ ਦਾ ਖ਼ਤਰਾ appeared first on TheUnmute.com - Punjabi News. Tags:
|
ਜਦੋਂ ਦੇਸ਼ ਹਿੱਤ ਦੀ ਗੱਲ ਹੋਵੇ ਤਾਂ ਰਾਜਨੀਤੀ ਨਹੀਂ ਕਰਨੀ ਚਾਹੀਦੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ Thursday 27 July 2023 07:25 AM UTC+00 | Tags: affairs-minister-s-jaishanka bjp bjp-government breaking-news congress external-affairs-minister-s-jaishankar indian-politics latest-news lok-sabha manipur-issue monsoon-session news pm-modi rajya-sabha s-jaishankar the-unmute the-unmute-breaking-news ਚੰਡੀਗੜ੍ਹ, 27 ਜੁਲਾਈ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਕਿਹਾ ਕਿ ਮੈਂ ਪਿਛਲੇ ਕੁਝ ਮਹੀਨਿਆਂ ‘ਚ ਹੋਈਆਂ ਘਟਨਾਵਾਂ ਬਾਰੇ ਸਦਨ ਨੂੰ ਸੰਬੋਧਨ ਕਰਨਾ ਚਾਹੁੰਦਾ ਸੀ। ਤੁਸੀਂ ਦੇਖਿਆ ਕਿ ਪ੍ਰਧਾਨ ਮੰਤਰੀ ਦਾ ਅਮਰੀਕਾ ਦੌਰਾ ਸਫਲ ਰਿਹਾ ਪਰ ਮੈਨੂੰ ਬੁਰਾ ਲੱਗਾ ਕਿ ਵਿਰੋਧੀ ਧਿਰ ਸੁਣਨ ਨੂੰ ਵੀ ਤਿਆਰ ਨਹੀਂ ਹੈ। ਉਨ੍ਹਾਂ (S Jaishankar) ਕਿਹਾ ਕਿ ਲੱਗਦਾ ਹੈ ਕਿ ਵਿਰੋਧੀ ਧਿਰ ਦੇਸ਼ ਦੀ ਹਰ ਪ੍ਰਾਪਤੀ ਦੀ ਸਿਰਫ ਆਲੋਚਨਾ ਕਰਨਾ ਚਾਹੁੰਦਾ ਹੈ। ਵਿਦੇਸ਼ ਨੀਤੀ ਇੱਕ ਅਜਿਹਾ ਖੇਤਰ ਹੈ ਜਿੱਥੇ ਹਰ ਕੋਈ ਮਿਲ ਕੇ ਕੰਮ ਕਰਦਾ ਹੈ। ਅਸੀਂ ਦੇਸ਼ ਵਿਚ ਬਹਿਸ ਕਰ ਸਕਦੇ ਹਾਂ ਪਰ ਸਾਨੂੰ ਦੇਸ਼ ਤੋਂ ਬਾਹਰ ਜਾ ਕੇ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ। ਵਿਰੋਧੀ ਧਿਰ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਜਦੋਂ ਇਹ ਦੇਸ਼ ਦੇ ਹਿੱਤ ਵਿੱਚ ਹੋਵੇ ਤਾਂ ਰਾਜਨੀਤੀ ਨੂੰ ਪਾਸੇ ਰੱਖ ਕੇ ਇਸ ਦੀ ਪ੍ਰਸ਼ੰਸਾ ਕੀਤੀ ਜਾਵੇ। ਇਸ ਦੇ ਨਾਲ ਹੀ ਰਾਜ ਸਭਾ ‘ਚ ਵੀ ਹੰਗਾਮਾ ਜਾਰੀ ਹੈ। ਰਾਜ ਸਭਾ ਵਿੱਚ ਵੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ਪਰ ਹੁਣ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਜਿੱਥੇ ਵਿਰੋਧੀ ਧਿਰ ਕਾਲੇ ਕੱਪੜੇ ਪਾ ਕੇ ਮਣੀਪੁਰ ਘਟਨਾ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਸੱਤਾਧਾਰੀ ਪਾਰਟੀ ਵਿਰੋਧੀ ਧਿਰ ‘ਤੇ ਇਸ ਗੰਭੀਰ ਮੁੱਦੇ ‘ਤੇ ਸਿਆਸਤ ਕਰਨ ਦਾ ਦੋਸ਼ ਲਗਾ ਰਹੀ ਹੈ। ਦੂਜੇ ਪਾਸੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਮਣੀਪੁਰ ਮੁੱਦੇ ‘ਤੇ ਸਰਕਾਰ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਦੋਸ਼ ਲਗਾਇਆ ਹੈ ਕਿ ਅਜਿਹਾ ਨਹੀਂ ਹੋ ਸਕਦਾ ਕਿ ਸਰਕਾਰ ਨੂੰ ਮਣੀਪੁਰ ਦੇ ਹਾਲਾਤ ਦੀ ਜਾਣਕਾਰੀ ਨਾ ਹੋਵੇ। ਸੰਸਦ ਮੈਂਬਰ ਮਨੋਜ ਝਾਅ ਨੇ ਕਿਹਾ ਕਿ ਵਿਰੋਧੀ ਧਿਰ ਨੇ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਇਹ ਅਵਿਸ਼ਵਾਸ ਪ੍ਰਸਤਾਵ ਇਸ ਲਈ ਨਹੀਂ ਹੈ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਪਸੰਦ ਨਹੀਂ ਕਰਦੇ, ਪਰ ਅਸੀਂ ਮਨੀਪੁਰ ਦੇ ਲੋਕਾਂ ਲਈ ਜਵਾਬਦੇਹੀ ਤੈਅ ਕਰਨਾ ਚਾਹੁੰਦੇ ਹਾਂ। ਉਨ੍ਹਾਂ (ਸਰਕਾਰ) ਕੋਲ ਸਦਨ ਵਿੱਚ ਬਹੁਮਤ ਹੈ ਪਰ ਨੈਤਿਕ ਬਹੁਮਤ ਨਹੀਂ… ਜੇਕਰ ਪ੍ਰਧਾਨ ਮੰਤਰੀ ਮੋਦੀ ਇਸ ‘ਤੇ ਬੋਲਦੇ ਹਨ, ਤਾਂ ਹੋ ਸਕਦਾ ਹੈ ਕਿ ਮਣੀਪੁਰ ਵਿੱਚ ਸਥਿਤੀ ਬਿਹਤਰ ਹੋ ਜਾਵੇ। ਅਸੀਂ ਸਿਰਫ਼ ਇਹ ਚਾਹੁੰਦੇ ਹਾਂ ਕਿ ਸੰਸਦ ਇੱਕਜੁੱਟ ਹੋ ਕੇ ਮਣੀਪੁਰ ਵਿੱਚ ਵਾਪਰੀ ਘਟਨਾ ‘ਤੇ ਦੁੱਖ ਪ੍ਰਗਟ ਕਰੇ… ਜੇਕਰ ਮਣੀਪੁਰ ਨੂੰ ਇਹ ਮਹਿਸੂਸ ਨਾ ਕਰਵਾਇਆ ਜਾਵੇ ਕਿ ਉਹ ਸਾਡਾ ਹਿੱਸਾ ਹਨ ਤਾਂ ਸਮੁੱਚੇ ਸੰਘੀ ਸਿਸਟਮ ਲਈ ਇਸ ਤੋਂ ਵੱਧ ਖ਼ਤਰਨਾਕ ਹੋਰ ਕੋਈ ਗੱਲ ਨਹੀਂ ਹੋ ਸਕਦੀ। The post ਜਦੋਂ ਦੇਸ਼ ਹਿੱਤ ਦੀ ਗੱਲ ਹੋਵੇ ਤਾਂ ਰਾਜਨੀਤੀ ਨਹੀਂ ਕਰਨੀ ਚਾਹੀਦੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨਾਂ ਲਈ 14ਵੀਂ ਕਿਸ਼ਤ ਜਾਰੀ, ਇਸ ਤਰ੍ਹਾਂ ਚੈੱਕ ਕਰੋ ਕਿਸ਼ਤ Thursday 27 July 2023 07:40 AM UTC+00 | Tags: 14th-installment 14th-installment-for-farmers agriculture agriculture-minister breaking-news farmers narendra-singh-tomar news pm-kisan pmkisan14thinstallment pm-kisan-status pm-modi ਚੰਡੀਗੜ੍ਹ, 27 ਜੁਲਾਈ 2023: (PM Kisan) ਦੇਸ਼ ਭਰ ਦੇ ਕਰੋੜਾਂ ਕਿਸਾਨਾਂ (farmers) ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਕਿਸਾਨਾਂ ਲਈ 14ਵੀਂ ਕਿਸ਼ਤ ਦੀ ਰਕਮ ਜਾਰੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੇ 8.5 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 17 ਹਜ਼ਾਰ ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 14ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਜੇਕਰ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਤੁਹਾਡੇ ਖਾਤੇ ਵਿੱਚ ਕਿਸ਼ਤ ਦੇ ਪੈਸੇ ਆਏ ਹਨ ਜਾਂ ਨਹੀਂ? ਇਸ ਲਈ ਤੁਸੀਂ ਹੇਠਾਂ ਦਿੱਤੇ ਤਰੀਕਿਆਂ ਨਾਲ ਪਤਾ ਲਗਾ ਸਕਦੇ ਹੋ। 1. 14ਵੀਂ ਕਿਸ਼ਤ ਦੇ ਪੈਸੇ ਟਰਾਂਸਫਰ ਹੋਣ ਤੋਂ ਬਾਅਦ ਤੁਹਾਡੇ ਮੋਬਾਈਲ ‘ਤੇ ਇਸ ਸਬੰਧੀ ਮੈਸੇਜ ਆ ਜਾਵੇਗਾ। 4. ਜੇਕਰ ਕਿਸਾਨ ਆਪਣੀ ਅਰਜ਼ੀ ਦੀ ਸਥਿਤੀ ਜਾਣਨਾ ਚਾਹੁੰਦੇ ਹਨ, ਤਾਂ ਉਹ 155261 ‘ਤੇ ਕਾਲ ਕਰ ਸਕਦੇ ਹਨ। ਤੁਸੀਂ ਇਸ ਨੰਬਰ ‘ਤੇ ਕਾਲ ਕਰਕੇ ਆਸਾਨੀ ਨਾਲ ਆਪਣੀ ਅਰਜ਼ੀ ਦੀ ਸਥਿਤੀ ਨੂੰ ਟਰੈਕ ਕਰ ਸਕਦੇ ਹੋ। The post ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨਾਂ ਲਈ 14ਵੀਂ ਕਿਸ਼ਤ ਜਾਰੀ, ਇਸ ਤਰ੍ਹਾਂ ਚੈੱਕ ਕਰੋ ਕਿਸ਼ਤ appeared first on TheUnmute.com - Punjabi News. Tags:
|
ਲੁਧਿਆਣਾ 'ਚ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ Thursday 27 July 2023 07:54 AM UTC+00 | Tags: accident breaking-news bus-accident crime hit-and-run hit-and-run-case injurd latest-news ludhiana news punjab-news road-accident road-safety ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਦੀ ਬ੍ਰੇਕ ਨਾ ਲੱਗਣ ਕਾਰਨ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਚਲਾ ਗਿਆ ਅਤੇ ਮੁੱਖ ਸੜਕ ‘ਤੇ ਲੈ ਗਿਆ। ਬਜ਼ੁਰਗ ਸਰੀਰ ਬੁਰੀ ਤਰ੍ਹਾਂ ਦਰੜਿਆ ਗਿਆ ਅਤੇ ਲਾਸ਼ ਦੇ ਟੁਕੜੇ ਹੋ ਗਏ। ਬਜ਼ੁਰਗ ਮ੍ਰਿਤਕ ਦੀ ਪਛਾਣ ਚਰਨਜੀਤ (71) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਨੇ ਕੁਝ ਦੂਰ ਜਾ ਕੇ ਬੱਸ ਨੂੰ ਰੋਕ ਲਿਆ। ਫਿਰੋਜ਼ਪੁਰ ਰੋਡ ‘ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਆਪਣੀ ਕਾਰ ‘ਚ ਰਖਵਾ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ। The post ਲੁਧਿਆਣਾ ‘ਚ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ appeared first on TheUnmute.com - Punjabi News. Tags:
|
ਚੰਡੀਗੜ੍ਹ ਦੇ ਹੈਰਾਨ ਕਰਨ ਵਾਲੇ ਅੰਕੜੇ, ਸ਼ਹਿਰ 'ਚ ਰੋਜ਼ਾਨਾ 3-4 ਲੜਕੀਆਂ ਹੋ ਰਹੀਆਂ ਨੇ ਲਾਪਤਾ Thursday 27 July 2023 08:10 AM UTC+00 | Tags: breaking-news chandigarh chandigarh-news news ਚੰਡੀਗੜ੍ਹ, 27 ਜੁਲਾਈ 2023: ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ ਸੁਰੱਖਿਆ ਸਬੰਧੀ ਕਈ ਤਰ੍ਹਾਂ ਦੇ ਦਾਅਵੇ ਵੀ ਕੀਤੇ ਜਾਂਦੇ ਹਨ। ਕਈ ਵਾਰ ਅਜਿਹੇ ਦਾਅਵੇ ਵੀ ਕੀਤੇ ਜਾਂਦੇ ਹਨ ਕਿ ਬੱਚੀਆਂ ਜਾਂ ਔਰਤਾਂ ਵਿਰੁੱਧ ਅਪਰਾਧ ਘੱਟ ਹੋਣਗੇ। ਸ਼ਾਇਦ ਇਹ ਦਾਅਵੇ ਕਿਤੇ ਨਾ ਕਿਤੇ ਕਮਜ਼ੋਰ ਪੈਂਦੇ ਦਿਖਾਈ ਦੇ ਰਹੇ ਹਨ, ਹੁਣੇ-ਹੁਣੇ ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਹਰ ਰੋਜ਼ ਕਈ ਕੁੜੀਆਂ ਤੇ ਔਰਤਾਂ ਲਾਪਤਾ (Mising) ਹੋ ਰਹੀਆਂ ਹਨ। ਜੇਕਰ ਇਨ੍ਹਾਂ ਵਿੱਚੋਂ ਕੁਝ ਕੁੜੀਆਂ ਜਾਂ ਔਰਤਾਂ ਕਦੇ ਵੀ ਮਿਲ ਜਾਂਦੀਆਂ ਹਨ ਤਾਂ ਉਹ ਗੁੰਮਸ਼ੁਦਗੀ ਦੀ ਰਿਪੋਰਟ ਵਿੱਚ ਮਹਿਜ਼ ਇੱਕ ਅੰਕੜਾ ਬਣ ਜਾਂਦੀਆਂ ਹਨ। ਭਾਰਤ ਵਿੱਚ ਲਾਪਤਾ ਲੜਕੀਆਂ ਅਤੇ ਔਰਤਾਂ ਦੀ ਰਿਪੋਰਟ ਬੀਤੇ ਦਿਨ ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਵੱਲੋਂ ਪੇਸ਼ ਕੀਤੀ ਗਈ ਸੀ। ਇਸ ਰਿਪੋਰਟ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਹਿਸਾਬ ਨਾਲ ਰਿਪੋਰਟ ਤਿਆਰ ਕੀਤੀ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਕਿ ਵਿੱਚ 2019 ਤੋਂ 2021 ਤੱਕ ਚੰਡੀਗੜ੍ਹ (Chandigarh) ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲੇ ਵੀ ਦਰਜ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਸ਼ਹਿਰ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ (Mising) ਹੋਣ ਦੇ 921 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਤਿੰਨ ਸਾਲਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ 3669 ਔਰਤਾਂ ਲਾਪਤਾ ਹੋ ਗਈਆਂ ਹਨ। ਜੇਕਰ ਅਸੀਂ ਤਿੰਨ ਸਾਲਾਂ ਦੀ ਔਸਤ ਦੇਖੀਏ ਤਾਂ ਹਰ ਰੋਜ਼ 4 ਲੜਕੀਆਂ/ਔਰਤਾਂ ਲਾਪਤਾ ਹੋ ਰਹੀਆਂ ਹਨ। ਜੇਕਰ ਯੂਟੀ ਸ਼੍ਰੇਣੀ ਦੀ ਗੱਲ ਕਰੀਏ ਤਾਂ ਇਸ ਸੂਚੀ ਵਿੱਚ ਦਿੱਲੀ, ਜੰਮੂ-ਕਸ਼ਮੀਰ ਤੋਂ ਬਾਅਦ ਚੰਡੀਗੜ੍ਹ ਤੀਜੇ ਸਥਾਨ ‘ਤੇ ਹੈ। ਰਿਪੋਰਟ ਮੁਤਾਬਕ 3 ਸਾਲਾਂ ਦੇ ਅੰਦਰ ਦਿੱਲੀ ‘ਚ 18 ਸਾਲ ਤੋਂ ਘੱਟ ਉਮਰ ਦੀਆਂ 22,919 ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ 61,050 ਔਰਤਾਂ ਲਾਪਤਾ ਹਨ, ਜਦਕਿ ਜੰਮੂ-ਕਸ਼ਮੀਰ ‘ਚ ਇਨ੍ਹਾਂ ਤਿੰਨਾਂ ‘ਚ 18 ਸਾਲ ਤੋਂ ਘੱਟ ਉਮਰ ਦੀਆਂ 1148 ਅਤੇ 18 ਸਾਲ ਤੋਂ ਵੱਧ ਉਮਰ ਦੀਆਂ 8617 ਔਰਤਾਂ ਲਾਪਤਾ ਹਨ। The post ਚੰਡੀਗੜ੍ਹ ਦੇ ਹੈਰਾਨ ਕਰਨ ਵਾਲੇ ਅੰਕੜੇ, ਸ਼ਹਿਰ ‘ਚ ਰੋਜ਼ਾਨਾ 3-4 ਲੜਕੀਆਂ ਹੋ ਰਹੀਆਂ ਨੇ ਲਾਪਤਾ appeared first on TheUnmute.com - Punjabi News. Tags:
|
ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਰਿਹਾਇਸ਼ 'ਤੇ ਹਾਈਕੋਰਟ ਦੇ ਹੁਕਮਾਂ ਤਹਿਤ ਚੱਲਿਆ ਪੀਲਾ ਪੰਜਾ Thursday 27 July 2023 08:52 AM UTC+00 | Tags: aam-aadmi-party amandeep-singh-gora-gill bhulath bhulath-kartarpur bjp breaking-news congress-mla-sukhpal-singh-khaira news punjab-bjp punjab-government punjab-news ਭੁਲੱਥ, 27 ਜੁਲਾਈ 2023: ਹਲਕਾ ਭੁਲੱਥ (Bholath) ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਰਿਹਾਇਸ਼ ਜੋ ਕਿ ਮੇਨ ਸੜਕ ਭੁਲੱਥ-ਕਰਤਾਰਪੁਰ ਤੇ ਪਿੰਡ ਪੰਡੋਰੀ ਅਰਾਈਆਂ ਵਿਖੇ ਬਣੀ ਹੋਈ ਹੈ ਉਸ ‘ਤੇ ਪ੍ਰਸ਼ਾਸ਼ਨ ਵੱਲੋਂ ਪੀਲਾ ਪੰਜਾਂ ਚੱਲਾ ਦਿੱਤਾ ਗਿਆ ਹੈ, ਦੇਖਦੇ ਹੀ ਦੇਖਦੇ ਪਲ੍ਹਾਂ ਵਿੱਚ ਸਾਰੀ ਰਿਹਾਇਸ਼ ਖੰਡਰ ਦੇ ਰੂਪ ਵਿੱਚ ਤਬਦੀਲ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਆਗੂ ਵੱਲੋਂ ਆਪਣੀ ਇਹ ਰਿਹਾਇਸ਼ ਪੀ.ਡਬਲਯੂ.ਡੀ ਵਿਭਾਗ ਨਾਲ ਸਬੰਧਤ ਜਗ੍ਹਾ ‘ਤੇ ਬਣਾਈ ਹੋਈ ਸੀ ਅਤੇ ਮਾਣਯੋਗ ਹਾਈਕੋਰਟ ਵੱਲੋਂ ਇਸ ਰਿਹਾਇਸ਼ ਨੂੰ ਢਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਈਕੋਰਟ ਦੇ ਹੁਕਮਾਂ ਤਹਿਤ ਅੱਜ ਏ.ਡੀ.ਸੀ. (ਜਨਰਲ) ਕਪੂਰਥਲਾ ਅਮਰਪ੍ਰੀਤ ਕੌਰ ਦੀ ਅਗਵਾਈ ਹੇਠ ਆਈ ਟੀਮ ਵੱਲੋਂ ਜੇ.ਸੀ.ਬੀ. ਮਸ਼ੀਨਾਂ ਰਾਹੀ ਭਾਜਪਾ ਆਗੂ ਦੇ ਗਿੱਲ ਫਾਰਮ ‘ਤੇ ਬਣਾਈ ਇਸ ਰਿਹਾਇਸ਼ ਨੂੰ ਢਾਹ ਦਿੱਤਾ ਗਿਆ । ਇਸ ਮੌਕੇ ਭਾਜਪਾ ਆਗੂ ਗੋਰਾ ਗਿੱਲ ਨੇ ਆਪਣੇ ਸਾਥੀਆਂ ਸਮੇਤ ਇਸਦਾ ਵਿਰੋਧ ਕੀਤਾ ਪਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਹਾਈਕੋਰਟ ਦੇ ਹੁਕਮਾਂ ਨੂੰ ਮੁੱਖ ਰੱਖਕੇ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਭਾਜਪਾ ਆਗੂ ਗੋਰਾ ਗਿੱਲ ਵੱਲੋਂ ਪਿੰਡ ਪੰਡੋਰੀ ਅਰਾਈਆ ਵਿਖੇ ਬਣਾਈ ਗਈ ਅਣ-ਅਧਿਕਾਰਤ ਰਿਹਾਇਸ਼ ਸੰਬੰਧੀ ਪਟੀਸ਼ਨ ਦਾਇਰ ਕੀਤੀ ਸੀ, ਜਿਸਤੇ ਪੰਜਾਬ ਐਂਡ ਹਰਿਆਣ ਹਾਈਕੋਰਟ ਨੇ ਫੈਸਲਾ ਕਰਦਿਆਂ ਇਸ ਰਿਹਾਇਸ਼ ਨੂੰ ਢਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੌਕੇ ‘ਤੇ ਪਹੁੰਚੇ ਐਸ.ਡੀ.ਐਮ. ਭੁਲੱਥ (Bholath) ਸੰਜੀਵ ਸ਼ਰਮਾਂ, ਨੇਕ ਚੰਦ ਐਕਸੀਅਨ ਪੀ.ਡਬਲਯੂ.ਡੀ. ਕਪੂਰਥਲਾ, ਥਾਣਾ ਮੁਖੀ ਭੁਲੱਥ ਗੋਰਵ ਧੀਰ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਹੈ | The post ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਰਿਹਾਇਸ਼ ‘ਤੇ ਹਾਈਕੋਰਟ ਦੇ ਹੁਕਮਾਂ ਤਹਿਤ ਚੱਲਿਆ ਪੀਲਾ ਪੰਜਾ appeared first on TheUnmute.com - Punjabi News. Tags:
|
ਲਹਿਰਾਗਾਗਾ 'ਚ ਸੀਵਰੇਜ ਗੈਸ ਕਾਰਨ ਇੱਕ ਸਫਾਈ ਕਰਮਚਾਰੀ ਦੀ ਮੌਤ, ਦੋ ਦੀ ਹਾਲਤ ਗੰਭੀਰ Thursday 27 July 2023 09:26 AM UTC+00 | Tags: breaking-news gas-leak lehragaga lehragaga-gas-leak news punjab-news ਲਹਿਰਾਗਾਗਾ , 27 ਜੁਲਾਈ 2023: ਸੰਗਰੂਰ ਦੇ ਲਹਿਰਾਗਾਗਾ (Lehragaga) ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਵੱਡਾ ਹਾਦਸਾ ਵਾਪਰਿਆ ਹੈ | ਲਹਿਰਾਗਾਗਾ ਵਿੱਚ ਨਗਰ ਕੌਂਸਲ ਦੇ ਸੀਵਰੇਜ ਦੀ ਸਫ਼ਾਈ ਸਮੇਂ ਇੱਕ ਸਫਾਈ ਕਰਮਚਾਰੀ ਸੀਵਰੇਜ ਦਾ ਢੱਕਣ ਚੁੱਕ ਕੇ ਹੇਠਾਂ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਸੀਵਰੇਜ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਹੇਠਾਂ ਡਿੱਗ ਗਿਆ, ਜਦੋਂ ਉਹ ਬਾਹਰ ਨਾ ਆਇਆ ਤਾਂ ਦੂਜਾ ਉਸ ਨੂੰ ਕੱਢਣ ਲਈ ਹੇਠਾਂ ਉਤਰਿਆ ਤਾਂ ਉਹ ਵੀ ਵਾਪਸ ਨਹੀਂ ਆਇਆ, ਜਦੋਂ ਤੀਜਾ ਅੰਦਰ ਗਿਆ ਤਾਂ ਤੀਜਾ ਸਵੀਪਰ ਵੀ ਵਾਪਸ ਨਹੀਂ ਆਇਆ | ਜਦੋਂ ਇਨ੍ਹਾਂ ਤਿੰਨ ਜਣਿਆਂ ਨੂੰ ਬਾਹਰ ਕੱਢਿਆ ਤਾਂ ਇੱਕ ਸਫਾਈ ਕਰਮਚਾਰੀ ਦੀ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਗੰਭੀਰ ਨਾ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਸਾਬਕਾ ਇੰਸਪੈਕਟਰ ਨਗਰ ਕੌਂਸਲ ਲਹਿਰਾਗਾਗਾ (Lehragaga) ਹਰੀ ਰਾਮ ਭੱਟੀ ਨੇ ਕਿਹਾ ਕਿ ਸੀਵਰੇਜ ਲਾਈਨ ਸਾਫ ਕਰਨਾ ਸਾਡੀ ਜ਼ਿੰਮੇਵਾਰੀ ਹੈ ਪਰ ਪੰਜਾਬ ਸਰਕਾਰ ਅਤੇ ਹਾਈਕੋਰਟ ਦੇ ਸਖ਼ਤ ਆਦੇਸ਼ ਸਨ ਕਿ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਸੀਵਰੇਜ ਅੰਦਰ ਨਾ ਉਤਾਰਿਆ ਜਾਵੇ | ਪਰ ਇਨ੍ਹਾਂ ਸਫਾਈ ਕਰਮਚਾਰੀਆਂ ਕੋਲ ਸੇਫਟੀ ਕਿੱਟ ਦੂਰ ਦੀ ਗੱਲ ਮਾਸਕ ਤੱਕ ਨਹੀਂ ਸੀ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਬਿਨਾਂ ਸੇਫਟੀ ਕਿੱਟ ਤੋਂ ਸਫਾਈ ਕਰਮਚਾਰੀ ਨੂੰ ਸੀਵਰੇਜ ਭੇਜਣਾ ਮਾਣਯੋਗ ਹਾਈਕੋਰਟ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਨੇ ਇਨ੍ਹਾਂ ਸਫਾਈ ਕਰਮਚਾਰੀ ਨੂੰ ਸੀਵਰੇਜ ਵਿੱਚ ਉਤਾਰਿਆ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਦੂਜੇ ਪਾਸੇ ਹਲਕਾ ਵਿਧਾਇਕ ਵਰਿੰਦਰ ਗੋਇਲ ਨੇ ‘ਦਿ ਅਨਮਿਊਟ’ ਨਾਲ ਗੱਲ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ |
The post ਲਹਿਰਾਗਾਗਾ ‘ਚ ਸੀਵਰੇਜ ਗੈਸ ਕਾਰਨ ਇੱਕ ਸਫਾਈ ਕਰਮਚਾਰੀ ਦੀ ਮੌਤ, ਦੋ ਦੀ ਹਾਲਤ ਗੰਭੀਰ appeared first on TheUnmute.com - Punjabi News. Tags:
|
ਮੋਹਾਲੀ CIA ਪੁਲਿਸ ਵੱਲੋਂ ਹਥਿਆਰ ਸਪਲਾਇਰ ਗ੍ਰਿਫਤਾਰ, ਕਰੀਬ 25 ਹਥਿਆਰ ਬਰਾਮਦ Thursday 27 July 2023 09:43 AM UTC+00 | Tags: alleged-supplier-of-arms arms-act arms-supplier breaking-news crime latest-news mohali-cia-police mohali-police ndpc-act news punjab-breaking ssp-sandeep-garg ਮੋਹਾਲੀ, 27 ਜੁਲਾਈ 2023: ਮੋਹਾਲੀ ਸੀਆਈਏ ਪੁਲਿਸ (Mohali CIA Police) ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਬਦਨਾਮ ਕਥਿਤ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਮੇਰਠ ਸਥਿਤ ਇਸ ਸਪਲਾਇਰ ਕੋਲੋਂ ਕਰੀਬ 25 ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ‘ਚ ਪੁਲਿਸ ਨੇ ਮਾਮਲਾ ਦਰਜ ਕਰਕੇ 4 ਵੱਡੇ ਬਦਮਾਸ਼ਾਂ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਸੰਬੰਧੀ ਅੱਜ ਐਸਐਸਪੀ ਸੰਦੀਪ ਗਰਗ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦੇਣਗੇ, ਕਾਬੂ ਕੀਤਾ ਸਪਲਾਇਰ ਲੰਬੇ ਸਮੇਂ ਤੋਂ ਵੱਡੇ ਬਦਮਾਸ਼ਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। ਹਥਿਆਰ ਮੇਰਠ ਤੋਂ ਹੀ ਸਪਲਾਈ ਕੀਤੇ ਜਾ ਰਹੇ ਸਨ। The post ਮੋਹਾਲੀ CIA ਪੁਲਿਸ ਵੱਲੋਂ ਹਥਿਆਰ ਸਪਲਾਇਰ ਗ੍ਰਿਫਤਾਰ, ਕਰੀਬ 25 ਹਥਿਆਰ ਬਰਾਮਦ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ MP ਸੰਜੇ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ Thursday 27 July 2023 09:52 AM UTC+00 | Tags: breaking-news latest-news monsson-session mp-raghav-chadha mp-sanjay-singh news nws punjab-police raghav-chadha rajya-sabha sanjay-singh the-unmute-breaking-news ਚੰਡੀਗ੍ਹੜ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਹਾਜ਼ਰ ਸਨ। ਸੰਜੇ ਸਿੰਘ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
The post CM ਭਗਵੰਤ ਮਾਨ ਨੇ MP ਸੰਜੇ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਕਪੂਰਥਲਾ ਕੇਂਦਰੀ ਜੇਲ੍ਹ ਦੇ 500 ਮੀਟਰ ਘੇਰੇ ਅੰਦਰ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ Thursday 27 July 2023 11:43 AM UTC+00 | Tags: central-jail drones kapurthala kapurthala-central-jail kapurthala-police latest-news news punjab-news punjab-police ਕਪੂਰਥਲਾ, 27 ਜੁਲਾਈ 2023: ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕੈਪਟਨ ਕਰਨੈਲ ਸਿੰਘ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ (Kapurthala Central Jail) ਦੇ ਆਲੇ ਦੁਆਲੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦਾ ਡਰੋਨ, ਮਨੁੱਖ ਰਹਿਤ ਵਹੀਕਲ, ਰਿਮੋਟ ਦੁਆਰਾ ਸੰਚਾਲਿਤ ਛੋਟਾ ਏਅਰ ਕਰਾਫਟ ਤੇ ਅਜਿਹੇ ਹੋਰ ਯੰਤਰ ਉਡਾਉਣ 'ਤੇ ਪਾਬੰਦੀ ਲਾਈ ਗਈ ਹੈ। ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਜੇਲ੍ਹ ਦੇ ਨੇੜੇ ਡਰੋਨ ਦੀ ਵਰਤੋਂ ਮੋਬਾਇਲ, ਹਥਿਆਰ, ਕੈਦੀਆਂ ਦੇ ਭੱਜਣ ਦੀ ਕੋਸ਼ਿਸ਼ ਲਈ ਕੀਤੀ ਜਾ ਸਕਦੀ ਹੈ, ਜਿਸ ਕਰਕੇ 23-09-2023 ਤੱਕ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ, ਭਾਰਤੀ ਫੌਜ, ਸੀ.ਏ.ਪੀ.ਐਫ., ਆਰ ਪੀ ਐਫ ਵਲੋਂ ਸੁਰੱਖਿਆ ਲਈ ਵਰਤੇ ਜਾਣ ਵਾਲੇ ਡਰੋਨਾਂ ਉੱਪਰ ਲਾਗੂ ਨਹੀਂ ਹੋਵੇਗਾ। ਸੀਨੀਅਰ ਪੁਲਿਸ ਕਪਤਾਨ ਇਸ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣਗੇ। The post ਕਪੂਰਥਲਾ ਕੇਂਦਰੀ ਜੇਲ੍ਹ ਦੇ 500 ਮੀਟਰ ਘੇਰੇ ਅੰਦਰ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 3 IPS ਅਫ਼ਸਰਾਂ ਨੂੰ ਦਿੱਤਾ ਵਾਧੂ ਚਾਰਜ, ਮੰਤਰੀ ਹਰਜੋਤ ਬੈਂਸ ਦੀ ਪਤਨੀ ਵੀ ਸ਼ਾਮਲ Thursday 27 July 2023 11:57 AM UTC+00 | Tags: aam-aadmi-party additional-charge breaking-news cm-bhagwant-mann harjot-singh-bains ips-jyoti-yadav ips-officers latest-news news punjab-government the-unmute-breaking-news the-unmute-punjabi-news ਚੰਡੀਗੜ੍ਹ, 27 ਜੁਲਾਈ 2023: ਪੰਜਾਬ ਸਰਕਾਰ (Punjab Government) ਨੇ ਤਿੰਨ ਆਈ.ਪੀ.ਐੱਸ ਅਫ਼ਸਰਾਂ ਨੂੰ ਵਾਧੂ ਚਾਰਜ ਦਿੱਤਾ ਹੈ | ਇਨ੍ਹਾਂ ਅਫ਼ਸਰਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਤਨੀ ਜੋਤੀ ਯਾਦਵ ਵੀ ਸ਼ਾਮਲ ਹੈ | The post ਪੰਜਾਬ ਸਰਕਾਰ ਨੇ 3 IPS ਅਫ਼ਸਰਾਂ ਨੂੰ ਦਿੱਤਾ ਵਾਧੂ ਚਾਰਜ, ਮੰਤਰੀ ਹਰਜੋਤ ਬੈਂਸ ਦੀ ਪਤਨੀ ਵੀ ਸ਼ਾਮਲ appeared first on TheUnmute.com - Punjabi News. Tags:
|
CM ਭਗਵੰਤ ਮਾਨ 15 ਅਗਸਤ ਨੂੰ ਪਟਿਆਲਾ ਪਹੁੰਚਣਗੇ, ਵੇਖੋ ਕਿੱਥੇ ਲਹਿਰਾਉਣਗੇ ਬਾਕੀ ਮੰਤਰੀ ਤਿਰੰਗਾ Thursday 27 July 2023 12:09 PM UTC+00 | Tags: 15-august aam-aadmi-party august-15 breaking-news independence-day latest-news news punjab-government the-unmute-breaking-news the-unmute-latest-news the-unmute-punjabi-news tiranga ਚੰਡੀਗੜ੍ਹ, 27 ਜੁਲਾਈ 2023: ਪੰਜਾਬ ਸਰਕਾਰ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ (Independence Day) ਮੌਕੇ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਵਾਰ ਰਾਜ ਪੱਧਰੀ ਸਮਾਗਮ ਪਟਿਆਲਾ ਵਿੱਚ ਹੋ ਰਿਹਾ ਹੈ। ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।
The post CM ਭਗਵੰਤ ਮਾਨ 15 ਅਗਸਤ ਨੂੰ ਪਟਿਆਲਾ ਪਹੁੰਚਣਗੇ, ਵੇਖੋ ਕਿੱਥੇ ਲਹਿਰਾਉਣਗੇ ਬਾਕੀ ਮੰਤਰੀ ਤਿਰੰਗਾ appeared first on TheUnmute.com - Punjabi News. Tags:
|
ਗਿਆਨਵਾਪੀ ਕੈਂਪਸ ਦੇ ASI ਸਰਵੇਖਣ 'ਤੇ ਲੱਗੀ ਪਾਬੰਦੀ ਵਧੀ, 3 ਅਗਸਤ ਨੂੰ ਆਵੇਗਾ ਫੈਸਲਾ Thursday 27 July 2023 12:20 PM UTC+00 | Tags: allahabad-high-court archaeological-survey-of-india asi asi-survey breaking-news gyanvapi gyanvapi-case gyanvapi-mosque news the-unmute-breaking-news the-unmute-punjabi-news ਚੰਡੀਗੜ੍ਹ, 27 ਜੁਲਾਈ 2023: ਇਲਾਹਾਬਾਦ ਹਾਈਕੋਰਟ ਨੇ ਗਿਆਨਵਾਪੀ (Gyanvapi)ਕੈਂਪਸ ਦੇ ਭਾਰਤੀ ਪੁਰਾਤੱਤਵ ਸਰਵੇਖਣ ‘ਤੇ ਪਾਬੰਦੀ 3 ਅਗਸਤ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ 3 ਅਗਸਤ ਨੂੰ ਹਾਈਕੋਰਟ ਇਸ ‘ਤੇ ਆਪਣਾ ਫੈਸਲਾ ਸੁਣਾਏਗੀ। ਇਸ ਤੋਂ ਪਹਿਲਾਂ ਕਾਸ਼ੀ ਵਿਸ਼ਵਨਾਥ ਮੰਦਰ ਸਥਿਤ ਗਿਆਨਵਾਪੀ ਕੰਪਲੈਕਸ ਦੇ ਏਐਸਆਈ ਦੇ ਸਰਵੇਖਣ ਦੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਸ਼ੁਰੂ ਹੋਈ। ਮੁਸਲਿਮ ਪੱਖ ਦੇ ਵਕੀਲ ਨਕਵੀ ਨੇ ਬਹਿਸ ਸ਼ੁਰੂ ਕੀਤੀ। ਏਐਸਆਈ ਦੇ ਵਧੀਕ ਡਾਇਰੈਕਟਰ ਆਲੋਕ ਤ੍ਰਿਪਾਠੀ ਵੀ ਅਦਾਲਤ ਵਿੱਚ ਪੇਸ਼ ਹੋਏ। ਮੁਸਲਿਮ ਪੱਖ ਦੇ ਵਕੀਲ ਨੇ ਏਐਸਆਈ ਦੇ ਹਲਫ਼ਨਾਮੇ ਦਾ ਜਵਾਬ ਦਾਖ਼ਲ ਕੀਤਾ। ਵੀਰਵਾਰ ਨੂੰ ਸੁਣਵਾਈ ਦੌਰਾਨ, ਹਿੰਦੂ ਪੱਖ ਦੇ ਵਕੀਲ ਨੇ ਦੁਹਰਾਇਆ ਕਿ ਏਐਸਆਈ ਨੂੰ ਰਾਮ ਜਨਮ ਭੂਮੀ ਮਾਮਲੇ ਵਿੱਚ ਸਰਵੇਖਣ ਕਰਨ ਦੀ ਇਜਾਜ਼ਤ ਮਿਲੀ ਸੀ। ਇਸ ‘ਤੇ ਮੁਸਲਿਮ ਪਾਰਟੀ ਨੇ ਕਿਹਾ, ਰਾਮ ਮੰਦਰ ਮਾਮਲੇ ‘ਚ ਸਬੂਤਾਂ ਦੀ ਪ੍ਰਕਿਰਿਆ ਤੋਂ ਬਾਅਦ ਇਜਾਜ਼ਤ ਦਿੱਤੀ ਗਈ ਸੀ। ਇਹ ਸਭ ਕੁਝ ਗਿਆਨਵਾਪੀ (Gyanvapi) ਦੇ ਮਾਮਲੇ ਵਿੱਚ ਬੇਵਜ੍ਹਾ ਵਾਪਰ ਰਿਹਾ ਹੈ। ਦੂਜੇ ਪਾਸੇ ਵਧੀਕ ਡਾਇਰੈਕਟਰ ਆਲੋਕ ਤ੍ਰਿਪਾਠੀ ਨੇ ਦੱਸਿਆ ਕਿ ਏ.ਐਸ.ਆਈ. ਦੀ ਸਥਾਪਨਾ 1871 ਵਿੱਚ ਹੋਈ ਸੀ। ਉਸ ਨੇ ਅਦਾਲਤ ਨੂੰ ਕਿਹਾ ਕਿ ਉਹ ਜੀਪੀਆਰ ਸਰਵੇਖਣ ਹੀ ਕਰਨਗੇ। ਖੁਦਾਈ ਨਹੀਂ ਕਰੇਗਾ। ਸਰਵੇ ਵਿੱਚ ਬਿਲਡਿੰਗ ਨੂੰ ਖਰੋਚਿਆਂ ਵੀ ਨਹੀਂ ਜਾਵੇਗਾ। The post ਗਿਆਨਵਾਪੀ ਕੈਂਪਸ ਦੇ ASI ਸਰਵੇਖਣ ‘ਤੇ ਲੱਗੀ ਪਾਬੰਦੀ ਵਧੀ, 3 ਅਗਸਤ ਨੂੰ ਆਵੇਗਾ ਫੈਸਲਾ appeared first on TheUnmute.com - Punjabi News. Tags:
|
IND vs WI: ਭਾਰਤੀ ਟੀਮ ਕੋਲ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ 13ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ, ਪਹਿਲਾ ਮੈਚ ਅੱਜ Thursday 27 July 2023 12:40 PM UTC+00 | Tags: 3-odi-series bcci breaking-news cricket-news indian-team ind-vs-wi news rohit-sharma sports-news test-series virat-kohli west-indies ਚੰਡੀਗੜ੍ਹ, 27 ਜੁਲਾਈ 2023: (IND vs WI 1st ODI) ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਵਿੱਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਕੋਲ ਲਗਾਤਾਰ 13ਵੀਂ ਵਾਰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਜਿੱਤਣ ਦਾ ਮੌਕਾ ਹੈ। ਵੈਸਟਇੰਡੀਜ਼ ਦੀ ਟੀਮ ਆਖਰੀ ਵਾਰ 2006 ‘ਚ ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ਜਿੱਤ ਸਕੀ ਸੀ। ਇਸ ਸੀਰੀਜ਼ ਤੋਂ ਬਾਅਦ ਟੀਮ ਭਾਰਤ ਖਿਲਾਫ ਘਰੇਲੂ ਮੈਦਾਨ ‘ਤੇ 6 ਵਾਰ ਅਤੇ ਭਾਰਤ ‘ਚ 6 ਵਾਰ ਵਨਡੇ ਸੀਰੀਜ਼ ਹਾਰ ਚੁੱਕੀ ਹੈ। The post IND vs WI: ਭਾਰਤੀ ਟੀਮ ਕੋਲ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ 13ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ, ਪਹਿਲਾ ਮੈਚ ਅੱਜ appeared first on TheUnmute.com - Punjabi News. Tags:
|
ਸੂਬੇ 'ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ Thursday 27 July 2023 12:45 PM UTC+00 | Tags: animal-husbandry animal-welfare-boardnews breaking-news gurmeet-singh-khuddian gurmeet-singh-khudian latest-news news punjab punjab-news punjab-state-animal-welfare-board ਚੰਡੀਗੜ੍ਹ, 27 ਜੁਲਾਈ 2023: ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ। ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ ‘ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ.ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ। The post ਸੂਬੇ ‘ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ appeared first on TheUnmute.com - Punjabi News. Tags:
|
ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ Thursday 27 July 2023 12:54 PM UTC+00 | Tags: aam-aadmi-party banwari-lal-parohit bjp-punjab bjp-punjab-president breaking-news cm-bhagwant-mann floods floods-vicitms governor-of-punjab latest-news news punjab the-unmute-breaking-news ਚੰਡੀਗੜ੍ਹ, 27 ਜੁਲਾਈ 2023: ਭਾਜਪਾ (BJP) ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਇੱਕ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ। ਇਸ ਮੌਕੇ ਵਫਦ ਵਿੱਚ ਸੁਨੀਲ ਜਾਖੜ ਦੇ ਨਾਲ ਕੇਵਲ ਸਿੰਘ ਢਿੱਲੋਂ, ਲਖਵਿੰਦਰ ਕੌਰ ਗਰਚਾ, ਪਰਮਿੰਦਰ ਬਰਾੜ, ਗੁਰਪ੍ਰੀਤ ਸਿੰਘ ਕਾਂਗੜ, ਅਰਵਿੰਦ ਖੰਨਾ, ਬਲਬੀਰ ਸਿੱਧੂ, ਅਮਨਜੋਤ ਕੌਰ ਰਾਮੂਵਾਲੀਆ, ਜੈਇੰਦਰ ਕੌਰ, ਡਾ: ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਰਾਜ ਕੁਮਾਰ ਵੇਰਕਾ ਆਦਿ ਸ਼ਾਮਲ ਸਨ। ਉਨ੍ਹਾਂ ਮੰਗ ਪੱਤਰ ਵਿੱਚ ਲਿਖਿਆ ਕਿ ਮੈਂ ਆਪ ਨੂੰ ਕਰੋੜਾਂ ਪੰਜਾਬੀਆਂ ਦੀ ਬੇਸਹਾਰਾ ਸਥਿਤੀ ‘ਤੇ ਆਪਣਾ ਗਹਿਰਾ ਦੁੱਖ ਅਤੇ ਦਰਦ ਸਾਂਝਾ ਕਰਨ ਲਈ ਇਹ ਪੱਤਰ ਲਿਖ ਰਿਹਾ ਹਾਂ | ਇਹ ਲੋਕ ਅਯੋਗ,ਅਸਮਰੱਥ ਅਤੇ ਲਾਪਰਵਾਹ ਪੰਜਾਬ ਸਰਕਾਰ ਵਲੋਂ ਆਪਣੀਆਂ ਸਮੱਸਿਆਵਾਂ ਆਪ ਹੀ ਹੱਲ ਕਰਨ ਲਈ ਮਜਬੂਰ ਕੀਤੇ ਜਾ ਰਹੇ ਹਨ | ਉਨ੍ਹਾਂ ਦੇ ਘਰ ਅਤੇ ਖੇਤ ਹੜ੍ਹਾਂ ਦੇ ਪਾਣੀ ਨਾਲ ਡੁੱਬ ਗਏ ਹਨ | ਪੰਜਾਬ ਵਾਸੀਆਂ ਵੱਲੋਂ ਝੱਲੀਆਂ ਜਾ ਰਹੀਆਂ ਦੁੱਖ-ਤਕਲੀਫ਼ਾਂ ਦੂਰ ਕਰਨੀਆਂ ਚਾਹੀਦੀਆਂ ਹਨ | ਲੇਕਿਨ ਲੋਕਾਂ ਨੂੰ ਜਿਆਦਾਤਰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਪਤ ਰਿਪੋਰਟਾਂ ਅਨੁਸਾਰ, ਰਾਜ ਦੇ ਜ਼ਿਆਦਾਤਰ ਜ਼ਿਲ੍ਹੇ ਅਜੇ ਵੀ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਦੂਜੇ ਪਾਸੇ ਹਾਲੇ ਵੀ ਸ.ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਇਹਨਾਂ ਲੋਕਾਂ ਨੂੰ ਰਾਹਤ ਦੇਣ ਲਈ ਲੋੜੀਂਦੀ ਯੋਜਨਾਬੰਦੀ ਕਰਦੀ ਨਜਰ ਨਹੀਂ ਆਉਂਦੀ | ਇਥੋਂ ਤੱਕ ਕਿ ਮੁੱਖ ਮੰਤਰੀ ਨੇ ਆਪਣੇ ਸੀਨੀਅਰ ਅਧਿਕਾਰੀਆਂ ਦੀ ਰਵਾਇਤੀ ਤੌਰ ‘ਤੇ ਹੜ੍ਹਾਂ ਦੀ ਤਿਆਰੀ ਦੀ ਸਮੀਖਿਆ ਮੀਟਿੰਗ ਕਰਨ ਦੀ ਵੀ ਖੇਚਲ ਨਹੀਂ ਕੀਤੀ ਜੋ ਕਿ ਹਰ ਸਾਲ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਅਗਾਊ ਪ੍ਰਬੰਧਾਂ ਲਈ ਕੀਤੀ ਜਾਂਦੀ ਰਹੀ ਹੈ | ਸਰਕਾਰ ਨੇ ਆਪਣੇ ਆਪ ਨੂੰ ਭਾਰਤੀ ਮੌਸਮ ਵਿਭਾਗ ਵਲੋਂ ਜਾਰੀ ਕੀਤੀਆਂ ਜਾ ਰਹੀਆਂ ਸਾਰੀਆਂ ਚੇਤਾਵਨੀਆਂ ਤੋਂ ਕਾਫੀ ਹੱਦ ਤੱਕ ਅਣਗੌਲਿਆ ਰੱਖਿਆ ਤੇ ਲੋਕਾਂ ਹਿੱਤਾਂ ਦੀ ਪ੍ਰਵਾਹ ਨਹੀਂ ਕੀਤੀ | ਇਨਾਂ ਹੀ ਨਹੀਂ ਹਕੂਮਤ ਦੇ ਹੰਕਾਰੀ ਅਤੇ ਸੱਤਾ ਦੇ ਨਸ਼ੇ ਵਿੱਚ ਚੂਰ ਵਿਧਾਇਕਾਂ ਨੇ ਲੋੜਵੰਦਾਂ ਤੱਕ ਸਮੇਂ ਸਿਰ ਵਿੱਤੀ ਸਹਾਇਤਾ ਅਤੇ ਰਾਹਤ ਸਮੱਗਰੀ ਪਹੁੰਚਾਉਣ ਦੇ ਕਿਸੇ ਵੀ ਸੰਭਾਵੀ ਯਤਨ ਵਿੱਚ ਸਹਿਯੋਗ ਕਰਨ ਦੀ ਬਜਾਇ ਸਮੱਸਿਆ ਨੂੰ ਹੋਰ ਵਧਾ ਕੇ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ | ਮੰਦਭਾਗੀ ਸਥਿਤੀ ਇਹ ਹੈ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਸਮੇਂ ਹੜਤਾਲ ਕਰਨ ਲਈ ਮਜ਼ਬੂਰ ਕੀਤਾ ਗਿਆ ਜਦੋਂ ਕਿ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਸਪੇਸ਼ਲ ਗਿਰਦਾਵਰੀ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਵਿੱਤੀ ਸਹਾਇਤਾ ਮਿਲ ਸਕਦੀ ਹੈ | ਇਸ ਸਰਕਾਰ ਨੇ ਅੱਜ ਤੱਕ ਪ੍ਰਸ਼ਾਸ਼ਨ ਦੇ ਕੰਮਾਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਵਾਲੇ ਆਪਣੇ ਵਿਧਾਇਕਾਂ ਨੂੰ ਉਨ੍ਹਾਂ ਦੇ ਗੈਰ-ਜ਼ਿੰਮੇਵਾਰਾਨਾ ਆਚਰਣ ਲਈ ਤਾੜਨਾ ਕਰਨ ਦੀ ਗੰਭੀਰਤਾ ਨਾਲ ਕੋਸ਼ਿਸ਼ ਨਹੀਂ ਕੀਤੀ | ਅਜਿਹਾ ਲੱਗਦਾ ਹੈ ਕਿ ਸਰਕਾਰ ਕੋਲ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਕੋਈ ਸਮਾਂ ਨਹੀਂ ਹੈ ਜਿਸ ਕਾਰਨ ਫਸਲਾਂ ਅਤੇ ਘਰਾਂ ਦਾ ਭਾਰੀ ਨੁਕਸਾਨ ਹੋਇਆ ਹੈ | ਸੂਬੇ ਦੇ ਲੋਕ ਹੜਾਂ ਦੀ ਇਸ ਸਥਿਤੀ ਵਿਚ ਜਿਥੇ ਆਪਣੇ ਜਾਨ ਮਾਲ ਦੀ ਰਾਖੀ ਲਈ ਜੱਦੋ ਜਹਿਦ ਕਰ ਰਹੇ ਹਨ ਉੱਥੇ ਮੁੱਖ ਮੰਤਰੀ ਤੇ ਮੰਤਰੀ ਫ਼ੋਟੋਆਂ ਖਿਚਵਾਉਣ ਤੱਕ ਹੀ ਸੀਮਤ ਰਹਿ ਕੇ ਇਸ ਗੰਭੀਰ ਘੜੀ ਵਿੱਚ ਅਸੰਵੇਦਨਸ਼ੀਲਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਰਹੇ ਹਨ | ਮੈਨੂੰ ਯਕੀਨ ਹੈ ਕਿ ਆਪ ਜੀ ਮੇਰੇ ਵਲੋਂ ਪ੍ਰਗਟਾਏ ਖਦਸ਼ਿਆਂ ਨਾਲ ਸਹਿਮਤ ਹੋਵੋਂਗੇ ਤੇ ਤੁਸੀਂ ਨਿੱਜੀ ਤੌਰ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਤੋਂ ਜਾਣੂੰ ਹੋਵੋਂਗੇ| ਇਸ ਲਈ, ਮੈਂ ਆਪ ਜੀ ਤੱਕ ਪਹੁੰਚਿਆ ਹਾਂ ਕਿਉਂਕਿ ਦੂਰਦਰਸ਼ਤਾ ਅਤੇ ਯੋਜਨਾਬੰਦੀ ਤੋਂ ਰਹਿਤ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਵਿਚ ਕਾਫੀ ਹੱਦ ਤੱਕ ਨਾਕਾਮ ਰਹੀ ਹੈ | ਮੈਂ ਆਪ ਜੀ ਨੂੰ ਬੇਨਤੀ ਕਰਦਾ ਹਾਂ ਕਿ ਆਪ ਜੀ ਸਰਕਾਰ ਨੂੰ ਹਦਾਇਤ ਕਰੋ ਕਿ ਉਹ ਮੁਸ਼ਕਿਲਾਂ ਝੱਲ ਰਹੇ ਕਿਸਾਨਾਂ,ਦੁਕਾਨਦਾਰਾਂ ਅਤੇ ਸੂਬੇ ਦੇ ਹੋਰ ਸਾਰੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਤੌਰ ਤੇ ਅੰਤਰਿਮ ਰਾਹਤ ਦੇਵੇ | ਅੱਜ ਲੱਖਾਂ ਲੋਕ ਰੋਜ਼ੀ-ਰੋਟੀ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ | ਇਸ ਐਮਰਜੈਂਸੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪਹਿਲਾਂ ਹੀ ਲੋੜੀਂਦੀਆਂ ਸ਼ਰਤਾਂ ਨੂੰ ਮੁਆਫ ਕਰਕੇ ਜ਼ਰੂਰੀ ਫੰਡ ਮੁਹੱਈਆ ਕਰਵਾਏ ਹਨ ਪਰ ਇਹ ਸਰਕਾਰ ਜਾਣਬੁੱਝ ਕੇ ਇਸ ਪੈਸੇ ‘ਤੇ ਕੁੰਡਲੀ ਮਾਰਕੇ ਬੈਠੀ ਹੈ | ਕੁਝ ਖੇਤਰਾਂ ਵਿੱਚ ਪਹਿਲਾਂ ਹੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਦੀਆਂ ਸ਼ੰਕਾ ਜ਼ਾਹਰ ਕੀਤਾ ਜਾ ਚੁੱਕੀ ਹੈ | ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਤੁਰੰਤ ਉਪਲਬੱਧ ਕਰਵਾਉਣੀ ਚਾਹੀਦੀ ਹੈ | ਮੈਂ ਆਪ ਜੀ ਨੂੰ ਇੱਕ ਵਾਰ ਫਿਰ ਬੇਨਤੀ ਕਰਦਾ ਹਾਂ ਕਿ ਆਪਣੇ ਅਹੁਦੇ ਅਤੇ ਅਧਿਕਾਰਾਂ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਨੂੰ ਆਪਣਾ ਸੰਵਿਧਾਨਕ ਫਰਜ਼ ਨਿਭਾਉਣ ਲਈ ਮਜਬੂਰ ਕਰੋ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਬਣਾਓ | The post ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ appeared first on TheUnmute.com - Punjabi News. Tags:
|
ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ 'ਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ Thursday 27 July 2023 12:58 PM UTC+00 | Tags: alwar-sangats breaking-news floods-vicitms news punjab-floods sangats-of-alwar sgpc shiromani-gurdwara-parbandhak-committee ਅੰਮ੍ਰਿਤਸਰ, 27 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਭਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਸ਼ਾਲੋਕ ਸਿੰਘ ਅਤੇ ਸਕੱਤਰ ਸ. ਰਾਜਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਹਰ ਔਖੇ ਸਮੇਂ 'ਤੇ ਮਾਨਵਤਾ ਦੇ ਨਾਲ ਖੜ੍ਹਦੀ ਹੈ। ਇਸੇ ਨੂੰ ਵੇਖਦਿਆਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਸਹਿਯੋਗ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਲਈ ਦਿੱਤੀ ਗਈ ਰਾਸ਼ੀ ਤੋਂ ਇਲਾਵਾ 17 ਟਨ ਦੇ ਕਰੀਬ ਰਸਦਾਂ ਲੋੜਵੰਦਾਂ ਤੱਕ ਭੇਜੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੁਝਾਅ ਅਨੁਸਾਰ ਇਹ ਰਸਦਾਂ ਸਿੱਧੇ ਤੌਰ 'ਤੇ ਪ੍ਰਭਾਵਤ ਇਲਾਕਿਆਂ ਵਿਚ ਭੇਜ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਲਵਰ ਦੀਆਂ ਸੰਗਤਾਂ ਤੋਂ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੇ ਕੁਦਰਤੀ ਆਫ਼ਤਾਂ ਸਮੇਂ ਮਾਨਵਤਾ ਨੂੰ ਪਹਿਲ ਦੇ ਅਧਾਰ 'ਤੇ ਸੇਵਾਵਾਂ ਦਿੱਤੀਆਂ ਹਨ। ਮੌਜੂਦਾ ਸਮੇਂ ਹੜਾਂ ਦੀ ਸਥਿਤੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਦਿਨ ਤੋਂ ਸ਼੍ਰੋਮਣੀ ਕਮੇਟੀ ਲੋਕਾਂ (flood victims) ਦੀ ਮੱਦਦ ਲਈ ਰਾਹਤ ਕਾਰਜ ਕਰ ਰਹੀ ਹੈ। ਇਸ ਵਿਚ ਸੰਗਤਾਂ ਭਰਵਾਂ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਨ ਲਈ ਐਡਵੋਕੇਟ ਧਾਮੀ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ ਨੇ ਹੜ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਵੀ ਅਪੀਲ ਕੀਤੀ। ਇਸ ਮੌਕੇ ਪੁੱਜੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਦਿੱਲੀ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ, ਸ. ਪ੍ਰਭਜੋਤ ਸਿੰਘ ਗੁਲਾਟੀ, ਸ. ਭੋਈ ਸਿੰਘ, ਸ. ਅਮਰਜੀਤ ਸਿੰਘ, ਸ. ਮਨਮੋਹਣ ਸਿੰਘ, ਸ. ਸ਼ਾਲੋਕ ਸਿੰਘ, ਸ. ਰਾਜਿੰਦਰ ਸਿੰਘ, ਸ. ਹਰਚਰਨ ਸਿੰਘ, ਸ. ਰਘੂਜੀਤ ਸਿੰਘ, ਸ. ਸੁਪ੍ਰੀਤ ਸਿੰਘ, ਸ. ਹਰਵਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਗੁਰਨਾਮ ਸਿੰਘ ਆਦਿ ਮੌਜੂਦ ਸਨ। The post ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ‘ਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ Thursday 27 July 2023 01:09 PM UTC+00 | Tags: breaking-news drug-free-punjab drugs-smugglers news punjab-police sangrur special-caso ਚੰਡੀਗੜ੍ਹ/ਸੰਗਰੂਰ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਤਹਿਤ ਸੰਗਰੂਰ (SANGRUR) ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ। ਇਹ ਕਦਮ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਕਾਰਵਾਈ ਤਹਿਤ ਕੱਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਸੀ। ਮੁਹਿੰਮ ਦੇ ਚੌਥੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ (SANGRUR) ਅਤੇ ਬਰਨਾਲਾ ਵਿੱਚ ਚਲਾਈ ਗਈ। ਇਹ ਸਾਰੀ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸੰਗਰੂਰ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਜੋ ਸੂਬਾ ਨੂੰ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਪਰ ਇਸ ਮੰਤਵ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 8 ਐਫਆਈਆਰਜ਼ ਦਰਜ ਕਰਕੇ 11 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 60 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ | ਜ਼ਿਕਰਯੋਗ ਹੈ ਕਿ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ 10 ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ। The post ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ appeared first on TheUnmute.com - Punjabi News. Tags:
|
ਇਨਕਮ ਟੈਕਸ ਡਿਪਾਰਟਮੈਂਟ ਦੀ ਚੀਫ਼ ਕਮਿਸ਼ਨਰ ਦੇ ਖਿਲਾਫ਼ ਬਾਰ ਐਸੋਸੀਏਸ਼ਨ ਵੱਲੋਂ ਧਰਨਾ ਪ੍ਰਦਰਸ਼ਨ Thursday 27 July 2023 01:22 PM UTC+00 | Tags: amritsar bar-association bar-association-amritsar breaking-news income-tax-department news nnws ਅੰਮ੍ਰਿਤਸਰ, 27 ਜੁਲਾਈ 2023: ਅੰਮ੍ਰਿਤਸਰ ਦੇ ਵਿੱਚ ਬਾਰ ਐਸੋਸੀਏਸ਼ਨ ਅਤੇ ਇਨਕਮ ਟੈਕਸ ਵਿਭਾਗ (Income Tax Department) ਦੀ ਚੀਫ ਕਮਿਸ਼ਨਰ ਦਾ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਦੇ ਚੱਲਦੇ ਅੱਜ ਇੱਕ ਵਾਰ ਫਿਰ ਬਾਰ ਐਸੋਸੀਏਸ਼ਨ ਵੱਲੋਂ ਕਚਹਿਰੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਕਮ ਟੈਕਸ ਵਿਭਾਗ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ | ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਪ੍ਰਧਾਨ ਪਰਦੀਪ ਸੈਣੀ ਅਤੇ ਸੰਜੇ ਕਪੂਰ ਸੀ.ਏ ਨੇ ਦੱਸਿਆ ਕਿ ਬਾਰ ਐਸੋਸੀਏਸ਼ਨ ਦਾ ਇੱਕ ਕਮਰਾ ਇਨਕਮ ਟੈਕਸ ਵਿਭਾਗ ਦੇ ਬਿਲਡਿੰਗ ਦੇ ਵਿੱਚ ਵੀ ਹੈ, ਪਿਛਲੇ ਦਿਨੀ ਇਨਕਮ ਟੈਕਸ ਵਿਭਾਗ ਦੀ ਚੀਫ਼ ਕਮਿਸ਼ਨਰ ਵੱਲੋਂ ਬਿਨਾਂ ਕਿਸੇ ਨੂੰ ਜਾਣਕਾਰੀ ਦਿੱਤੇ ਬਾਰ ਐਸੋਸੀਏਸ਼ਨ ਦੇ ਕਮਰੇ ਨੂੰ ਤਾਲਾ ਲਗਾ ਦਿੱਤਾ ਅਤੇ ਉਸਦੇ ਅੰਦਰ ਪਿਆ ਸਮਾਨ ਵੀ ਬਾਹਰ ਕੱਢ ਦਿੱਤਾ | ਇਸ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਭਾਰੀ ਪੁਲਿਸ ਬਲ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਇਨਕਮ ਟੈਕਸ ਵਿਭਾਗ ਦੀ ਬਿਲਡਿੰਗ ਦੇ ਅੰਦਰ ਵੀ ਦਾਖ਼ਲ ਨਹੀਂ ਹੋਣ ਦਿੱਤਾ। ਅੱਗੇ ਬੋਲਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਸੈਣੀ ਨੇ ਕਿਹਾ ਕਿ ਇਸ ਸਬੰਧੀ ਮਾਮਲਾ ਪਹਿਲਾਂ ਤੋਂ ਹੀ ਮਾਣਯੋਗ ਅਦਾਲਤ ਦੇ ਵਿੱਚ ਚੱਲ ਰਿਹਾ ਹੈ, ਲੇਕਿਨ ਇਨਕਮ ਟੈਕਸ ਵਿਭਾਗ ਦੀ ਚੀਫ਼ ਕਮਿਸ਼ਨਰ ਨੇ ਅਦਾਲਤ ਦੇ ਹੁਕਮ ਆਉਣ ਦਾ ਇੰਤਜ਼ਾਰ ਨਹੀਂ ਕੀਤਾ | ਜਿਸ ਕਰਕੇ ਹੁਣ ਵਾਰ ਐਸੋਸੀਏਸ਼ਨ ਅਤੇ ਇਨਕਮ ਟੈਕਸ ਐਸੋਸੀਏਸ਼ਨ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਕਰਕੇ ਉਨ੍ਹਾਂ ਵੱਲੋਂ ਵੀ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਇਹ ਪ੍ਰਦਰਸ਼ਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਨੂੰ ਇਨਕਮ ਟੈਕਸ ਵਿਭਾਗ ਦੀ ਬਿਲਡਿੰਗ ਵਿੱਚ ਉਨ੍ਹਾਂ ਦਾ ਕਮਰਾ ਵਾਪਸ ਨਹੀਂ ਮਿਲ ਜਾਂਦਾ। The post ਇਨਕਮ ਟੈਕਸ ਡਿਪਾਰਟਮੈਂਟ ਦੀ ਚੀਫ਼ ਕਮਿਸ਼ਨਰ ਦੇ ਖਿਲਾਫ਼ ਬਾਰ ਐਸੋਸੀਏਸ਼ਨ ਵੱਲੋਂ ਧਰਨਾ ਪ੍ਰਦਰਸ਼ਨ appeared first on TheUnmute.com - Punjabi News. Tags:
|
ਹੁਣ ਤੱਕ ਪੰਜਾਬ ਦੇ 1473 ਪਿੰਡਾਂ 'ਚ ਪਈ ਹੜ੍ਹ ਦੀ ਮਾਰ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ Thursday 27 July 2023 01:31 PM UTC+00 | Tags: aam-aadmi-party breaking-news cm-bhagwant-mann floods indian-army news punjab punjab-floods punjab-government the-unmute-breaking-news ਚੰਡੀਗੜ੍ਹ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ (Floods) ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ 'ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ। 27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ (Floods) ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ। The post ਹੁਣ ਤੱਕ ਪੰਜਾਬ ਦੇ 1473 ਪਿੰਡਾਂ 'ਚ ਪਈ ਹੜ੍ਹ ਦੀ ਮਾਰ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ appeared first on TheUnmute.com - Punjabi News. Tags:
|
ਖੇਡ ਮੰਤਰੀ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ Thursday 27 July 2023 01:37 PM UTC+00 | Tags: 106-junior-coaches aam-aadmi-party breaking-news cm-bhagwant-mann coaches meet-hayer news punjab-government punjab-sports-department sports-minister-meet-hayer the-unmute-breaking-news the-unmute-latest-update ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ (COACHES) ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। The post ਖੇਡ ਮੰਤਰੀ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ appeared first on TheUnmute.com - Punjabi News. Tags:
|
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ Thursday 27 July 2023 01:44 PM UTC+00 | Tags: aam-aadmi-party breaking-news cm-bhagwant-mann district-treasury-offices harpal-singh-cheema latest-news news punjab the-unmute-breaking-news ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ (District Treasury Offices) ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ। ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ। The post ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
IND vs WI: ਵੈਸਟਇੰਡੀਜ਼ ਖ਼ਿਲਾਫ਼ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਮੁਕੇਸ਼ ਕੁਮਾਰ ਦਾ ਵਨਡੇ ਡੈਬਿਊ Thursday 27 July 2023 01:57 PM UTC+00 | Tags: bcci breaking-news cricket-news ind-vs-wi-odi mukesh-kumar news rohit-sharma sports-news west-indies ਚੰਡੀਗੜ੍ਹ, 27 ਜੁਲਾਈ 2023: (IND vs WI) ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਕੇਨਸਿੰਗਟਨ ਓਵਲ, ਬ੍ਰਿਜਟਾਊਨ, ਬਾਰਬਾਡੋਸ ਵਿੱਚ ਖੇਡਿਆ ਜਾ ਰਿਹਾ ਹੈ। ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਵਨਡੇ ‘ਚ ਵੀ ਜੇਤੂ ਸ਼ੁਰੂਆਤ ਕਰਨਾ ਚਾਹੇਗੀ। ਇਸ ਦੇ ਨਾਲ ਹੀ ਵੈਸਟਇੰਡੀਜ਼ ਵਨਡੇ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨਵੀਂ ਸ਼ੁਰੂਆਤ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁਕੇਸ਼ ਕੁਮਾਰ ਭਾਰਤ ਲਈ ਆਪਣਾ ਵਨਡੇ ਡੈਬਿਊ ਕਰ ਰਹੇ ਹਨ ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ:-ਵੈਸਟਇੰਡੀਜ਼ : ਸ਼ਾਈ ਹੋਪ (ਵਿਕਟਕੀਪਰ/ਕਪਤਾਨ), ਕਾਇਲ ਮੇਅਰਜ਼, ਬ੍ਰੈਂਡਨ ਕਿੰਗ, ਐਲਿਕ ਅਥਾਨਾਜੇ, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਰੋਮਰਿਓ ਸ਼ੈਫਰਡ, ਯਾਨਿਕ ਕਾਰਿਆ , ਡੋਮਿਨਿਕ ਡਰੇਕਸ, ਜੇਡੇਨ ਸੀਲਜ਼, ਗੁਡਾਕੇਸ਼ ਮੋਟੀ। ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਉਮਰਾਨ ਮਲਿਕ, ਮੁਕੇਸ਼ ਕੁਮਾਰ। The post IND vs WI: ਵੈਸਟਇੰਡੀਜ਼ ਖ਼ਿਲਾਫ਼ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਮੁਕੇਸ਼ ਕੁਮਾਰ ਦਾ ਵਨਡੇ ਡੈਬਿਊ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ: ਚੇਤਨ ਸਿੰਘ ਜੌੜਾਮਾਜਰਾ Thursday 27 July 2023 02:02 PM UTC+00 | Tags: breaking-news chetan-singh-jauramajra flood-victims latest-news news punjab-floods punjab-government the-unmute-breaking-news the-unmute-latest-update ਪਟਿਆਲਾ, 27 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮੱਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਹ ਅੱਜ ਇੱਥੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ, ਆਮ ਨਾਗਰਿਕਾਂ ਤੇ ਸਮਾਜ ਸੇਵੀਆਂ ਦਾ ਸਨਮਾਨ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਰਮਨ ਜੀਤ ਕੌਰ ਪਠਾਣਮਾਜਰਾ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੂਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਤਾਂ ਕਿ ਹੜ੍ਹ ਪੀੜਤਾਂ ਦਾ ਜਾਨੀ ਤੇ ਮਾਲੀ ਨੁਕਸਾਨ ਘੱਟੋ-ਘੱਟ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਸਰਕਾਰ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ। ਜੌੜਾਮਾਜਰਾ (Chetan Singh Jauramajra) ਨੇ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬ ਭਰ ਵਿੱਚ ਐਨ.ਜੀ.ਓਜ., ਕਿਸਾਨਾਂ, ਨੌਜਵਾਨਾਂ ਤੇ ਸਮਾਜ ਸੇਵੀਆਂ ਸਮੇਤ ਪਿੰਡਾਂ ਦੇ ਲੋਕਾਂ ਨੇ ਟ੍ਰੈਕਟਰ ਟਰਾਲੀਆ ਨਾਲ ਜਿੱਥੇ ਪਸ਼ੂਆਂ ਲਈ ਹਰਾ ਚਾਰਾ ਲਿਆਂਦਾ, ਉਥੇ ਹੀ ਦਵਾਈਆਂ, ਸੁੱਕਾ ਰਸਦ ਤੇ ਪੀਣ ਵਾਲੇ ਪਾਣੀ ਸਮੇਤ ਹੋਰ ਰਾਹਤ ਸਮੱਗਰੀ ਨਾਲ ਆਪਣਾ ਯੋਗਦਾਨ ਪਾ ਕੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜੰਗੀ ਪੱਧਰ ‘ਤੇ ਅਰੰਭੇ। ਉਨ੍ਹਾਂ ਕਿਹਾ ਕਿ ਇਸ ਲਈ ਇਨ੍ਹਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਬਣਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ ‘ਤੇ ਇਹ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਾਲਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਸਨਮਾਨ ਸਮਰੋਹ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਨੀਨਾ ਮਿੱਤਲ ਨੇ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਵਾਲੇ ਸਾਰੇ ਸਮਾਜ ਸੇਵੀਆਂ, ਆਮ ਨਾਗਰਿਕਾਂ ਅਤੇ ਹਰ ਧਾਰਮਿਕ, ਸਮਾਜਿਕ ਤੇ ਹੋਰ ਸੰਸਥਾਵਾਂ ਦਾ ਧੰਨਵਾਦ ਕੀਤਾ, ਜਿਸਨੇ ਮਨੁੱਖਤਾ ਨੂੰ ਆਪਣਾ ਧਰਮ ਸਮਝਕੇ ਕਿਸੇ ਨਾ ਕਿਸੇ ਤਰ੍ਹਾਂ ਮਦਦ ਕਰਨ ਲਈ ਆਪਣਾ ਹੱਥ ਅੱਗੇ ਵਧਾਇਆ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਧਾਈ ਦਾ ਪਾਤਰ ਹੈ, ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੇਂ ਸਿਰ ਠੋਸ ਕਦਮ ਉਠਾਏ ਤੇ ਜ਼ਿਲ੍ਹੇ ਵਿੱਚ ਭਾਰੀ ਹੜ੍ਹਾਂ ਦੇ ਬਾਵਜੂਦ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਜੇਕਰ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਕਾਰਨ ਜਾਨੀ ਨੁਕਸਾਨ ਤੋਂ ਲੋਕਾਂ ਨੂੰ ਬਚਾਅ ਸਕੇ ਹਨ ਤਾਂ ਇਸ ਲਈ ਸਮਾਜ ਸੇਵੀਆਂ ਤੇ ਆਮ ਨਾਗਰਿਕਾਂ ਦੇ ਸਹਿਯੋਗ ਨੇ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਐਨ.ਜੀ.ਓਜ਼ ਤੇ ਸਮਾਜ ਸੇਵੀ ਇਸ ਕਦਰ ਮਦਦ ਲਈ ਅੱਗੇ ਨਾ ਆਉਂਦੇ ਤਾਂ ਉਨ੍ਹਾਂ ਲਈ ਇਸ ਚੁਣੌਤੀ ਦਾ ਟਾਕਰਾ ਕਰਨਾ ਐਨਾ ਆਸਾਨ ਨਹੀਂ ਸੀ ਹੋਣਾ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਪੁਲਿਸ ਵਿਭਾਗ ਨੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਹੜ੍ਹ ਵਿੱਚ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਮੁੱਖ ਨਿਸ਼ਾਨਾ ਨਦੀਆਂ ਵਿੱਚ ਪਏ ਪਾੜਾਂ ਨੂੰ ਪੂਰਨਾ, ਨੁਕਸਾਨੀਆਂ ਸੰਪਰਕ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਪ੍ਰਭਾਵਤ ਲੋਕਾਂ ਦੀ ਮਦਦ ਕਰਨ ਸਮੇਤ ਲੋਕਾਂ ਦਾ ਹੜ੍ਹਾਂ ਤੋਂ ਬਾਅਦ ਦੀਆਂ ਬਿਮਾਰੀਆਂ ਤੋਂ ਬਚਾਅ ਕਰਨਾ ਹੈ। ਰਾਹਤ ਕਾਰਜਾਂ ਲਈ ਨੋਡਲ ਅਫਸਰ ਤੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ ਅਕਸ਼ਿਤਾ ਗੁਪਤਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ ਅਰਵਿੰਦ, ਏ.ਡੀ.ਸੀ ਜਗਜੀਤ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵੀ.ਸੀ. (ਲੈਫ਼. ਜਨ) ਜੇ.ਐਸ. ਚੀਮਾ, ਸਹਾਇਕ ਕਮਿਸ਼ਨਰ (ਯੂ.ਟੀ.) ਡਾ ਅਕਸ਼ਿਤਾ ਗੁਪਤਾ, ਵੀਰਪਾਲ ਕੌਰ ਅਤੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਪੁੱਜੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ। The post ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਤੇ ਕਾਂਗਰਸ ਭਵਨ ਵੱਲ ਰੋਸ ਮਾਰਚ, ਹੜ੍ਹ ਪੀੜ੍ਹਤਾਂ ਲਈ ਰਾਹਤ ਦਾ ਐਲਾਨ ਕਰਨ ਦੀ ਕੀਤੀ ਮੰਗ Thursday 27 July 2023 02:10 PM UTC+00 | Tags: breaking-news chandigarh congress-bhawan flood-victims news protest punjab-congress punjab-protest youth-akali-dal youth-akali-dal-worker youth-akali-dal-workers ਚੰਡੀਗੜ੍ਹ, 27 ਜੁਲਾਈ 2023: ਯੂਥ ਅਕਾਲੀ ਦਲ (Youth Akali Dal) ਦੇ ਵਰਕਰਾਂ ਨੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਨਵੇਂ ਬਣੇ ਆਪਿੰਕਾ (ਆਮ ਆਦਮੀ ਪਾਰਟੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ) ਗਠਜੋੜ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਅਤੇ ਨਾਮਜ਼ਦ ਉਪ ਮੁੱਖ ਮੰਤਰੀ ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਨੂੰ ਮੰਗ ਪੱਤਰ ਦੇ ਕੇ ਹੜ੍ਹ ਪੀੜ੍ਹਤਾਂ ਲਈ ਮੁਆਵਜ਼ਾ ਮੰਗਣ ਵਾਸਤੇ ਰੋਸ ਮਾਰਚ ਕੱਢਿਆ। ਯੂਥ ਅਕਾਲੀ ਦਲ (Youth Akali Dal) ਦੇ ਸੈਂਕੜੇ ਪ੍ਰਤੀਨਿਧ ਚੰਡੀਗੜ੍ਹ ਪੁਲਿਸ ਨਾਲ ਜੂਝਦੇ ਨਜ਼ਰ ਆਏ ਕਿਉਂਕਿ ਪੁਲਿਸ ਸਵੇਰੇ 11.00 ਵਜੇ ਤੋਂ ਹੀ ਯੂਥ ਵਰਕਰਾਂ ਨੂੰ ਪਾਰਟੀ ਦੇ ਮੁੱਖ ਦਫਤਰ ਵਿਚੋਂ ਨਿਕਲਣ ਤੋਂ ਰੋਕ ਰਹੀ ਸੀ। ਵਰਕਰ ਨੇ ਪੁਲਿਸ ਦੀਆਂ ਭਾਰੀ ਰੋਕਾਂ ਦੀ ਪਰਵਾਹ ਨਾ ਕਰਦਿਆਂ ਸਰਵਿਸ ਲੇਨ ਤੇ ਸਲਿਪ ਰੋਡਾਂ ਰਾਹੀਂ ਮੱਧ ਮਾਰਗ ਤੱਕ ਪਹੁੰਚ ਗਏ। ਉਹਨਾਂ ਨੂੰ ਫਿਰ ਚੰਡੀਗੜ੍ਹ ਪੁਲਿਸ ਦੀ ਭਾਰੀ ਟੁਕੜੀ ਨੇ ਰੋਕਣ ਦਾ ਯਤਨ ਕੀਤਾ ਤਾਂ ਅਕਾਲੀ ਦਲ ਦੇ ਵਰਕਰ ਪੈਟਰੋਲ ਪੰਪ ਦੇ ਨੇੜੇ ਹੀ ਧਰਨੇ 'ਤੇ ਬਹਿ ਗਏ ਤੇ ਮੰਗ ਕੀਤੀ ਕਿ ਜਾਂ ਤਾਂ ਉਹਨਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਜਾਂ ਫਿਰ ਕਾਂਗਰਸ ਪਾਰਟੀ ਦੇ ਸੂਬਾ ਮੁੱਖ ਦਫਤਰ ਤੱਕ ਜਾਣ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਉਹ ਪੰਜਾਬ ਵਿਚ ਫੇਲ੍ਹ ਸਾਬਤ ਹੋਏ ਆਪ-ਕਾਂਗਰਸ ਗਠਜੋੜ ਸਰਕਾਰ ਨੂੰ ਆਪਣਾ ਮੰਗ ਪੱਤਰ ਦੇ ਸਕਣ। ਵਰਕਰਾਂ ਨੇ ਕਿਹਾ ਕਿ ਉਹ ਆਪਿੰਕਾ ਸਰਕਾਰ ਦੇ ਆਗੂਟਾਂ ਭਗਵੰਤ ਮਾਨ, ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਨੂੰ ਇਕੱਠੇ ਹੋਣ ਤੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿਚ 110 ਮੈਂਬਰ ਜੁਟਾ ਲੈਣ ਲਈ ਵਧਾਈ ਵੀ ਦੇਣਾ ਚਾਹੁੰਦੇ ਹਨ। ਰੋਸ ਵਿਖਾਵਾਕਾਰੀਆਂ ਨੇ ਬਾਜਵਾ ਤੇ ਵੜਿੰਗ ਨੂੰ ਉਹਨਾਂ ਦੀ ਗਠਜੋੜ ਸਰਕਾਰ ਵਿਚ ਉਪ ਮੁੱਖ ਮੰਤਰੀ ਨਾਮਜ਼ਦ ਹੋਣ ਦੀ ਵਧਾਈ ਵੀ ਦਿੱਤੀ ਪਰ ਨਾਲ ਹੀ ਸ੍ਰੀ ਬਾਜਵਾ ਨਾਲ ਹਮਦਰਦੀ ਪ੍ਰਗਟ ਕੀਤੀ ਕਿ ਉਹ ਆਪਣੀ ਸੀਨੀਆਰਟੀ ਦੇ ਕਾਰਨ ਗਠਜੋੜ ਸਰਕਾਰ ਵਿਚ ਇਸ ਤੋਂ ਚੰਗੀ ਥਾਂ ਦੇ ਹੱਕਦਾਰ ਸਨ ਪਰ ਉਹਨਾਂ ਨੂੰ ਆਪਣੇ ਕੱਟੜ ਵਿਰੋਧੀ ਰਹੇ ਭਗਵੰਤ ਮਾਨ ਦੇ ਅਧੀਨ ਕੰਮ ਕਰਨ ਲਈ ਜ਼ਲਾਲਤ ਸਹਿਣੀ ਪੈ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅਖੀਰ ਰੋਸ ਵਿਖਾਵਾ ਕਰਨ ਵਾਲਿਆਂ ਨੂੰ ਆਪਣਾ ਮੰਗ ਪੱਤਰ ਉਹਨਾਂ ਰਾਹੀਂ ਦੇਣ ਲਈਰਾਜ਼ੀ ਕਰ ਲਿਆ ਤੇ ਵਾਅਦਾ ਕੀਤਾ ਕਿ ਉਹ ਵਰਕਰਾਂ ਦੇ ਇਸ ਮੰਗ ਪੱਤਰ ਨੂੰ ਸਬੰਧਤ ਆਗੂਆਂ ਨੂੰ ਇਕ ਆਪਸੀ ਸਹਿਮਤੀ ਵਾਲੀ ਤਾਰੀਕ 'ਤੇ ਦੇਣ ਦਾ ਮੌਕਾ ਦੇਣਗੇ। ਯੂਥ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਕਾਂਗਰਸ ਦੇ ਆਗੂਆਂ ਵੜਿੰਗ ਤੇ ਬਾਜਵਾ ਨੂੰ ਇਸ ਗੱਲ ਲਈਰਾਜ਼ੀ ਕੀਤਾ ਜਾਵੇ ਕਿ ਉਹ ਆਪਣੀ ਗਠਜੋੜ ਸਰਕਾਰ ਦੇ ਭਾਈਵਾਲਾਂ ਨੂੰ ਇਸ ਗੱਲ ਲਈ ਰਾਜ਼ੀ ਕਰਨ ਕਿ ਪਬਲੀਸਿਟੀ ਤੇ ਫੋਕੀ ਸ਼ੋਹਰਤ ਵਾਸਤੇ ਪੈਸਾ ਬਰਬਾਦ ਨਾ ਕੀਤਾ ਜਾਵੇ ਬਲਕਿ ਇਹ ਪੈਸਾ ਮੁਸੀਬਤ ਮਾਰੇ ਹੜ੍ਹ ਪੀੜ੍ਹਤਾਂ ਨੂੰ ਰਾਹਤ ਦੇਣ ਵਾਸਤੇ ਵਰਤਿਆ ਜਾਵੇ। ਉਹਨਾਂ ਮੰਗ ਕੀਤੀ ਕਿ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ, ਖੇਤ ਮਜ਼ਦੂਰਾਂ ਨੂੰ 20-20 ਹਜ਼ਾਰ ਰੁਪਏ, ਕਿਸਾਨਾਂ ਨੂੰ ਚਾਰੇ ਲਈ 5000 ਰੁਪਏ ਤੇ ਮਰੇ ਪਸ਼ੂਆਂ ਵਾਸਤੇ ਇਕ ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਮਨੁੱਖੀ ਜਾਨਾਂ ਦੇ ਨੁਕਸਾਨ ਲਈ 25 ਲੱਖ ਰੁਪਏ ਪ੍ਰਤੀ ਵਿਅਕਤੀ ਦਿੱਤਾ ਜਾਵੇ। ਇਸ ਮੌਕੇ ਝਿੰਜਰ ਤੋਂ ਇਲਾਵਾ ਤੇਜਿੰਦਰ ਸਿੰਘ ਨਿੱਝਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਲੱਪੀ ਏਨਾ ਖੇੜਾ, ਪ੍ਰਭਜੋਤ ਸਿੰਘ ਧਾਲੀਵਾਲ, ਤਾਜੀ ਫਾਜ਼ਿਲਕਾ, ਮਨਜੀਤ ਸਿੰਘ ਮਲਕਪੁਰ, ਮਨਵੀਰ ਸਿੰਘ ਵਡਾਲਾ, ਰਵਿੰਦਰ ਸਿੰਘ ਖੇੜਾ, ਸੁਖਜੀਤ ਸਿੰਘ ਮਾਹਲਾ, ਮਨਦੀਪ ਸਿੰਘ ਮੰਨਾ, ਆਕਾਸ਼ਦੀਪ ਸਿੰਘ ਭੱਠਲ, ਰਮਨਦੀਪ ਸਿੰਘ ਥਿਆੜਾ, ਵਰਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਚਹਿਲ, ਜੱਗੀ ਦੋਰਾਹਾ, ਰਖਵਿੰਦਰ ਸਿੰਘ ਗਾਬੜੀਆ, ਗੁਰਮੀਤ ਸਿੰਘ ਸੋਨੂੰ ਚੀਮਾ ਤੇ ਹਨੀ ਤੋਂਸਾ ਬਲਾਚੌਰ ਵੀ ਸ਼ਾਮਲ ਸਨ। The post ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਤੇ ਕਾਂਗਰਸ ਭਵਨ ਵੱਲ ਰੋਸ ਮਾਰਚ, ਹੜ੍ਹ ਪੀੜ੍ਹਤਾਂ ਲਈ ਰਾਹਤ ਦਾ ਐਲਾਨ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਬ੍ਰਮ ਸ਼ੰਕਰ ਜਿੰਪਾ ਤੇ ਕਰਮਵੀਰ ਘੁੰਮਣ ਵੱਲੋਂ ਪਿੰਡ ਜਲੋਟਾ 'ਚ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ Thursday 27 July 2023 02:14 PM UTC+00 | Tags: bram-shankar-jimpa breaking-news news the-unmute-breaking-news the-unmute-latest-news water-supply-scheme ਦਸੂਹਾ/ਹੁਸ਼ਿਆਰਪੁਰ, 27 ਜੁਲਾਈ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਦਸੂਹਾ ਦੇ ਪਿੰਡ ਜਲੋਟਾ ਵਿਖੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨਾਲ 63 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ (Water Supply Scheme) ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਨਿਰਵਿਘਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿਚ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ ਅਤੇ ਘਰ-ਘਰ ਪਖਾਨਾ ਬਣਾਉਣ ਸਬੰਧੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੀਆਂ ਵੱਖ-ਵੱਖ ਵਾਟਰ ਸਪਲਾਈ (Water Supply Scheme) ਤੇ ਸੀਵਰੇਜ਼ ਦੀਆਂ ਸਕੀਮਾਂ ਵਿਚੋਂ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ ਵਿਧਾਨ ਸਭਾ ਹਲਕੇ ਵਿਚ ਹੀ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗਰਾਊਂਡ ਜ਼ੀਰੋ 'ਤੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਹਰ ਵਿਭਾਗ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਚਾਹੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਹੋਵੇ ਜਾਂ ਬਿਹਤਰ ਸਿਹਤ ਸਹੂਲਤਾਂ, ਪੀਣ ਵਾਲਾ ਸਾਫ਼ ਪਾਣੀ, ਸਿੱਖਿਆ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੋਵੇ, ਹਰ ਲੋਕ ਸੁਵਿਧਾ ਨਾਲ ਜੁੜੇ ਮਾਮਲਿਆਂ 'ਤੇ ਬਹੁਤ ਹੀ ਗੰਭੀਰਤਾ ਨਾਲ ਜ਼ਮੀਨੀ ਪੱਧਰ 'ਤੇ ਕੰਮ ਹੋ ਰਿਹਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਜਿਥੇ-ਜਿਥੇ ਪਾਣੀ ਦਾ ਪੱਧਰ ਕਾਫ਼ੀ ਥੱਲੇ ਜਾ ਚੁੱਕਾ ਹੈ, ਉਨ੍ਹਾਂ ਇਲਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਪਰਿਯੋਜਨਾਵਾਂ 'ਤੇ ਕੰਮ ਚੱਲ ਰਿਹਾ ਹੈ। ਇਸ ਦੌਰਾਨ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਵਿਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਸ.ਡੀ.ਓ ਸੇਵਾ ਸਿੰਘ, ਸਰਪੰਚ ਪੁਸ਼ਪਿੰਦਰ ਕੌਰ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। The post ਬ੍ਰਮ ਸ਼ੰਕਰ ਜਿੰਪਾ ਤੇ ਕਰਮਵੀਰ ਘੁੰਮਣ ਵੱਲੋਂ ਪਿੰਡ ਜਲੋਟਾ 'ਚ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਵੇਲ ਸਿੰਘ ਮਾਧੋਪੁਰ ਨੂੰ ਐਸ.ਸੀ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ Thursday 27 July 2023 02:21 PM UTC+00 | Tags: harvel-singh-madhopur parminder-singh-dhindsa punjab-news shiromani-akali-dal-united ਚੰਡੀਗੜ੍ਹ,24 ਮਈ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਹਰਵੇਲ ਸਿੰਘ ਮਾਧੋਪੁਰ (Harvel Singh Madhopur) ਨੂੰ ਪਾਰਟੀ ਦੇ ਐਸ.ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮਲਕੀਤ ਸਿੰਘ ਨੇ ਕਿਹਾ ਕਿ ਇਕ ਸਮੇਂ ਵਿਚ ਧਾਰਮਿਕ ਅਤੇ ਰਾਜਨੀਤਕ ਅਹੁਦੇ ਤੇ ਹੋਣਾ ਪਾਰਟੀ ਦੇ ਸਿਧਾਂਤਾਂ ਤੇ ਖਿਲਾਫ ਹੈ। ਇਸ ਕਰਕੇ ਉਨ੍ਹਾਂ ਨੇ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਨਵ-ਨਿਯੁਕਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਦਫ਼ਤਰ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਦੱਸਿਆਂ ਕਿ ਹਰਵੇਲ ਸਿੰਘ ਮਾਧੋਪੁਰ ਪਿਛਲੇਂ ਲੰਮੇ ਸਮੇਂ ਤੋਂ ਐਸ.ਸੀ ਭਾਈਚਾਰੇ ਦੇ ਹਿੱਤਾਂ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ। ਇਸ ਮੌਕੇ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਉਹ ਮੱਧ ਵਰਗੀ ਆਮ ਪਰਿਵਾਰ ਵਿਚੋਂ ਹਨ ਅਤੇ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਐਸ ਸੀ ਭਾਈਚਾਰੇ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਕੰਮ ਕਰਨਗੇ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਐਸ.ਸੀ ਵਿੰਗ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਸਿੰਘ ਨੂੰ ਇਸ ਨਵੀਂ ਮਿਲੀ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਜ਼ਬੂਤੀ ਵਲ ਵਧੇਗੀ। The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਵੇਲ ਸਿੰਘ ਮਾਧੋਪੁਰ ਨੂੰ ਐਸ.ਸੀ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ appeared first on TheUnmute.com - Punjabi News. Tags:
|
ਚੰਡੀਗੜ੍ਹ `ਚ ਦੁੱਗਣੀ ਪਾਰਕਿੰਗ ਫੀਸ ਵਸੂਲਣ ਦਾ ਫੈਸਲਾ ਵਾਪਸ ਲਵੇ ਨਗਰ ਨਿਗਮ : ਪਰਮਿੰਦਰ ਸਿੰਘ ਢੀਂਡਸਾ Thursday 27 July 2023 02:27 PM UTC+00 | Tags: chandigarh municipal-corporation-chandigarh municipal-corporation-chandigarh-elections news parking-fee parminder-singh-dhindsa the-unmute-breaking-news ਚੰਡੀਗੜ੍ਹ, 27 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿਚ ਨਗਰ ਨਿਗਮ ਵਲੋਂ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ‘ਤੇ ਦੁੱਗਣੀ ਪਾਰਕਿੰਗ ਫੀਸ (Parking fee) ਵਸੂਲਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਇਹ ਫੈਸਲਾ ਚੰਡੀਗੜ੍ਹ ਨਗਰ ਨਿਗਮ ਦੀ ਬੈਠਕ ਵਿਚ ਲਿਆ ਗਿਆ ਹੈ ਪ੍ਰੰਤੂ ਜੇਕਰ ਪੰਜਾਬ ਦੇ ਰਾਜਪਾਲ ਚਾਹੁਣ ਤਾਂ ਇਸ ਫੈਸਲੇ ਨੂੰ ਵਾਪਸ ਲਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਚੰਡੀਗੜ੍ਹ ਵਿਚ ਪੰਜਾਬ ਦੇ ਰੂਲ ਲਾਗੂ ਹੁੰਦੇ ਹਨ ਅਤੇ ਅਜਿਹੇ ਵਿਚ ਪੰਜਾਬ ਸਰਕਾਰ ਤੋਂ ਸਲਾਹ-ਮਸ਼ਵਰਾ ਕੀਤੇ ਬਿਨਾਂ ਵਾਹਨਾਂ ਤੋਂ ਦੁੱਗਣੀ ਪਾਰਕਿੰਗ ਫੀਸ (Parking fee) ਵਸੂਲਣ ਦਾ ਫੈਸਲਾ ਗਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ `ਤੇ ਪੰਜਾਬ ਦਾ ਪੂਰਾ ਹੱਕ ਹੈ ਅਤੇ ਪੰਜਾਬ ਦੀ ਰਾਜਧਾਨੀ ਹੋਣ ਕਾਰਨ ਜਿਥੇ ਪੰਜਾਬ ਸਰਕਾਰ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਇਥੇ ਨੌਕਰੀ ਕਰਨ ਆਉਂਦੇ ਹਨ ਉਥੇ ਹੀ ਸਰਕਾਰੀ ਕੰਮ ਕਰਵਾਉਣ ਲਈ ਵੀ ਲੋਕ ਇਥੇ ਆਉੰਦੇ ਹਨ। ਢੀਂਡਸਾ ਨੇ ਕਿਹਾ ਚੰਡੀਗੜ੍ਹ ਨਗਰ ਨਿਗਮ ਦਾ ਇਹ ਫੈਸਲਾ ਇਨ੍ਹਾ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਵਿਚ ਕੇਵਲ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਵਾਹਨ ਚਾਲਕ ਹੀ ਨਹੀ ਹਨ ਬਲਕਿ ਕਈਂ ਅਜਿਹੇ ਵੀ ਹਨ ਜਿਨ੍ਹਾਂ ਦੀ ਗੱਡੀ `ਤੇ ਬਾਹਰਲੇ ਰਾਜਾਂ ਦੇ ਨੰਬਰ ਲੱਗੇ ਹੋਏ ਹਨ ਅਤੇ ਉਹ ਟ੍ਰਾਈਸਿਟੀ ਵਿਚ ਰਹਿੰਦੇ ਹਨ। ਪਾਰਕਿੰਗ ਫੀਸ ਵਧਣ ਕਾਰਨ ਇਨ੍ਹਾਂ ਸਾਰੇ ਲੋਕਾਂ ਦੀ ਜੇਬ `ਤੇ ਬੇਲੋੜਾ ਬੋਝ ਪਇਆ ਹੈ। ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਦੇਸ਼ ਦੇ ਹਰੇਕ ਨਾਗਰਿਕ ਨਾਲ ਬਰਾਬਰ ਦਾ ਸਲੂਕ ਕਰਨਾ ਚਾਹੀਦਾ ਹੈ।
The post ਚੰਡੀਗੜ੍ਹ `ਚ ਦੁੱਗਣੀ ਪਾਰਕਿੰਗ ਫੀਸ ਵਸੂਲਣ ਦਾ ਫੈਸਲਾ ਵਾਪਸ ਲਵੇ ਨਗਰ ਨਿਗਮ : ਪਰਮਿੰਦਰ ਸਿੰਘ ਢੀਂਡਸਾ appeared first on TheUnmute.com - Punjabi News. Tags:
|
ਅਫਰੀਕੀ ਦੇਸ਼ ਨਾਈਜਰ 'ਚ ਫੌਜੀ ਤਖਤਾਪਲਟ, ਰਾਸ਼ਟਰਪਤੀ ਗ੍ਰਿਫਤਾਰ ਕਰਨ ਦਾ ਦਾਅਵਾ Thursday 27 July 2023 02:36 PM UTC+00 | Tags: african african-country-of-niger breaking-news military-coup niger niger-news ਚੰਡੀਗੜ੍ਹ, 27 ਜੁਲਾਈ 2023: ਵੀਰਵਾਰ ਨੂੰ ਪੱਛਮੀ ਅਫਰੀਕੀ ਦੇਸ਼ ਨਾਈਜਰ (Niger) ‘ਚ ਫੌਜ ਨੇ ਤਖਤਾ ਪਲਟ ਕਰ ਦਿੱਤਾ। ਕੁਝ ਹਥਿਆਰਬੰਦ ਸਿਪਾਹੀ ਰਾਸ਼ਟਰਪਤੀ ਭਵਨ ਵਿੱਚ ਦਾਖਲ ਹੋ ਗਏ ਅਤੇ ਇਸ ਉੱਤੇ ਕਬਜ਼ਾ ਕਰ ਲਿਆ। ਇਸ ਦੇ ਨਾਲ ਰਾਸ਼ਟਰਪਤੀ ਮੁਹੰਮਦ ਬਜ਼ਮ ਨੂੰ ਸੱਤਾ ਤੋਂ ਹਟਾ ਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਫੌਜ ਨੇ ਰਾਸ਼ਟਰੀ ਟੀਵੀ ‘ਤੇ ਪੇਸ਼ ਹੋ ਕੇ ਤਖਤਾ ਪਲਟ ਦਾ ਐਲਾਨ ਕੀਤਾ ਹੈ । ਕਰਨਲ ਅਮਾਦੋ ਅਬਦਰਾਮਨੇ ਹੋਰ ਫੌਜੀ ਅਧਿਕਾਰੀਆਂ ਨਾਲ ਟੀਵੀ ‘ਤੇ ਦਿਖਾਈ ਦਿੱਤੇ ਅਤੇ ਰਾਸ਼ਟਰਪਤੀ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਗੱਲ ਕੀਤੀ ਹੈ । The post ਅਫਰੀਕੀ ਦੇਸ਼ ਨਾਈਜਰ ‘ਚ ਫੌਜੀ ਤਖਤਾਪਲਟ, ਰਾਸ਼ਟਰਪਤੀ ਗ੍ਰਿਫਤਾਰ ਕਰਨ ਦਾ ਦਾਅਵਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest