TheUnmute.com – Punjabi News: Digest for July 04, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 03 ਜੁਲਾਈ 2023: ਪ੍ਰਧਾਨ ਮੰਤਰੀ ਕਿਸਾਨ ਤੋਂ ਲੈ ਕੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਤੱਕ ਆਧਾਰ ਫੇਸ ਔਥੈਂਟੀਕੇਸ਼ਨ (ਚਿਹਰਾ ਪ੍ਰਮਾਣਿਕਤਾ) ਰਾਹੀਂ ਰਿਕਾਰਡ 1.06 ਕਰੋੜ ਦਾ ਲੈਣ-ਦੇਣ ਕੀਤਾ ਗਿਆ ਹੈ | ਆਧਾਰ ਨੇ ਪਹਿਲਾਂ ਹੀ ਦੇਸ਼ ਵਿੱਚ ਈ-ਕੇਵਾਈਸੀ ਨੂੰ ਬਹੁਤ ਆਸਾਨ ਬਣਾ ਦਿੱਤਾ ਸੀ, ਹੁਣ ਇਸਦੀ ਨਵੀਂ ਸੁਵਿਧਾ ਫੇਸ ਔਥੈਂਟੀਕੇਸ਼ਨ ਵੀ ਬਹੁਤ ਸਾਰੇ ਲੋਕਾਂ ਦੀ ਮੱਦਦ ਕਰ ਰਹੀ ਹੈ। ਮਈ ਮਹੀਨੇ ਵਿੱਚ ਇਸ ਸੁਵਿਧਾ ਰਾਹੀਂ ਰਿਕਾਰਡ 1.06 ਕਰੋੜ ਲੈਣ-ਦੇਣ ਹੋਏ ਹਨ।

ਜਾਣੋ ਕਿਵੇਂ ਕੰਮ ਕਰਦੀ ਹੈ ਆਧਾਰ ਫੇਸ ਔਥੈਂਟੀਕੇਸ਼ਨ (ਚਿਹਰਾ ਪ੍ਰਮਾਣਿਕਤਾ)

ਅੱਜ ਦੇ ਸਮੇਂ ‘ਚ ਲਗਭਗ ਸਾਰੀਆਂ ਸਰਕਾਰੀ ਯੋਜਨਾਵਾਂ ਨਾਲ ਆਧਾਰ ਨੂੰ ਜੋੜਿਆ ਗਿਆ ਹੈ। ਇਸ ਨੇ ਆਮ ਆਦਮੀ ਲਈ ਈ-ਕੇਵਾਈਸੀ ਨੂੰ ਸਰਲ ਬਣਾਇਆ ਹੈ ਅਤੇ ਹੁਣ ਇਸ ਦੀ ਨਵੀਂ ਸੁਵਿਧਾ ‘ਫੇਸ ਔਥੈਂਟੀਕੇਸ਼ਨ’ ਨਵੇਂ ਰਿਕਾਰਡ ਬਣਾ ਰਹੀ ਹੈ। ਮਈ ਮਹੀਨੇ ‘ਚ ਆਧਾਰ ਆਧਾਰਿਤ ਫੇਸ ਔਥੈਂਟੀਕੇਸ਼ਨ ਰਾਹੀਂ 1.06 ਕਰੋੜ ਲੈਣ-ਦੇਣ ਕੀਤੇ ਗਏ ਹਨ, ਜਦਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ‘ਫੇਸ ਔਥੈਂਟੀਕੇਸ਼ਨ’ ਰਾਹੀਂ ਲੈਣ-ਦੇਣ ਦੀ ਗਿਣਤੀ 1 ਕਰੋੜ ਤੋਂ ਵੱਧ ਰਹੀ ਹੈ।

ਆਧਾਰ-ਅਧਾਰਤ ਚਿਹਰਾ-ਪ੍ਰਮਾਣੀਕਰਨ ਅਕਤੂਬਰ 2021 ਵਿੱਚ ਆਧਾਰ ਜਾਰੀ ਕਰਨ ਵਾਲੀ ਸੰਸਥਾ, ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) ਦੁਆਰਾ ਸ਼ੁਰੂ ਕੀਤਾ ਗਿਆ ਸੀ। ਅਰਟੀਫਿਸਲ ਇੰਟੈਲੀਜੈਂਸ (artificial intelligence) ਅਤੇ ਮਸ਼ੀਨ ਲਰਨਿੰਗ ‘ਤੇ ਕੰਮ ਕਰਨ ਵਾਲੀ ਇਹ ਟੈਕਨਾਲੋਜੀ UIDAI ਨੇ ਖੁਦ ਤਿਆਰ ਕੀਤੀ ਹੈ। ਇਸ ਸਮੇਂ ਕੇਂਦਰ ਸਰਕਾਰ ਦੇ ਕਈ ਮੰਤਰਾਲਿਆਂ, ਬੈਂਕਾਂ ਅਤੇ ਰਾਜ ਸਰਕਾਰਾਂ ਸਮੇਤ 47 ਅਦਾਰੇ ਇਸ ਸੇਵਾ ਦੀ ਵਰਤੋਂ ਕਰਦੇ ਹਨ।

ਆਧਾਰ ਚਿਹਰਾ-ਪ੍ਰਮਾਣਿਕਤਾ (Aadhaar Face Authentication) ਦੀ ਵਰਤੋਂ ਕਿਸੇ ਵਿਅਕਤੀ ਦੀ ਪਛਾਣ ਸਥਾਪਤ ਕਰਨ ਲਈ ਕੀਤੀ ਜਾਂਦੀ ਹੈ। ਇਸ ਵਿੱਚ ਸਕੈਨਰ ਦੀ ਮੱਦਦ ਨਾਲ ਵਿਅਕਤੀ ਦੇ ਚਿਹਰੇ ਜਾਂ ਅੱਖਾਂ ਦੀ ਰੈਟੀਨਾ ਨੂੰ ਸਕੈਨ ਕੀਤਾ ਜਾਂਦਾ ਹੈ, ਜੋ ਕਿ ਆਧਾਰ ਦੇ ਡੇਟਾਬੇਸ ਵਿੱਚ ਦਰਜ ਤੁਹਾਡੇ ਚਿਹਰੇ ਦੇ ਡੇਟਾ ਨਾਲ ਮੇਲ ਖਾਂਦਾ ਹੈ। ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਮੱਦਦ ਨਾਲ ਇਹ ਉਮਰ ਦੇ ਨਾਲ ਚਿਹਰੇ ‘ਤੇ ਹੋਣ ਵਾਲੇ ਬਦਲਾਅ ਨੂੰ ਪਛਾਣਦਾ ਹੈ।

ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਦੀ ਸਹੀ ਪਛਾਣ ਲਈ ਆਧਾਰ ਚਿਹਰਾ-ਪ੍ਰਮਾਣੀਕਰਨ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਮੰਨ ਲਓ ਜੇਕਰ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਮਿਲਦਾ ਹੈ, ਤਾਂ ਇਹ ਪਤਾ ਚੱਲਦਾ ਹੈ ਕਿ ਤੁਸੀਂ ਇਸ ਨੂੰ ਪ੍ਰਾਪਤ ਕਰਨ ਦੇ ਸਹੀ ਹੱਕਦਾਰ ਹੋ।

ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਲਗਾਉਣ ਦਾ ਕੰਮ

ਆਧਾਰ ਚਿਹਰਾ-ਪ੍ਰਮਾਣਿਕਤਾ (Aadhaar Face Authentication) ਵਰਤਮਾਨ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਤੋਂ ਲੈ ਕੇ ਪ੍ਰਧਾਨ ਮੰਤਰੀ ਕਿਸਾਨ ਤੱਕ ਲਾਭਪਾਤਰੀਆਂ, ਪੈਨਸ਼ਨਰਾਂ ਆਦਿ ਦੀ ਪਛਾਣ ਕਰਨ ਲਈ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੁਝ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਦੀ ਲਗਾਉਣ ਲਈ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਖਾਤਾ ਖੋਲ੍ਹਣ ‘ਚ ਵੀ ਫਾਇਦੇਮੰਦ ਹੈ। ਜਦੋਂ ਕਿ ਆਂਧਰਾ ਪ੍ਰਦੇਸ਼ ਵਿੱਚ, ਆਧਾਰ ਫੇਸ-ਪ੍ਰਮਾਣਿਕਤਾ ਦੁਆਰਾ ਜਗਨੰਨਾ ਵਿਦਿਆ ਦੀਵੇਨਾ ਯੋਜਨਾ ਦੇ ਤਹਿਤ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਫੀਸਾਂ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

 

The post ਆਧਾਰ ਫੇਸ ਔਥੈਂਟੀਕੇਸ਼ਨ ਨਾਲ ਹੋਇਆ ਰਿਕਾਰਡ 1.06 ਕਰੋੜ ਦਾ ਲੈਣ-ਦੇਣ, ਸਰਕਾਰੀ ਮੁਲਜ਼ਮਾਂ ਦੀ ਹਾਜ਼ਰੀ ਲਗਾਉਣ ਦਾ ਵੀ ਕਰ ਰਿਹੈ ਕੰਮ appeared first on TheUnmute.com - Punjabi News.

Tags:
  • aadhaar
  • aadhaar-face-authentication
  • all-government-schemes
  • e-kyc
  • news
  • pm-kisan
  • tech-news
  • uidai

ਸਿੱਖ ਸੁਰਤਿ ਦੀ ਸਾਖੀ: ਗੁਰੂ ਦਾ ਸਿੱਖ ਰਾਏ ਬੁਲਾਰ

Monday 03 July 2023 06:32 AM UTC+00 | Tags: bir-davinder-singh breaking-news news shiromani-akali-dal sikh

ਲਿਖਾਰੀ
ਕਮਲਦੀਪ ਸਿੰਘ ਬਰਾੜ
ਸੀਨੀਅਰ ਪੱਤਰਕਾਰ
(ਇੰਡੀਅਨ ਐਕਸਪ੍ਰੈਸ)

ਬੀਰ ਦਵਿੰਦਰ ਸਿੰਘ ਨਾਲ ਮੇਰੀ ਕੋਈ ਜਿਆਦਾ ਜਾਣ-ਪਛਾਣ ਨਹੀਂ ਸੀ। ਜਿੰਨੀ ਕੁ ਸੀ ਉਹ ਵੀ ਨਿੱਜੀ ਨਹੀਂ ਸੀ। ਕਦੇ ਆਹਮੋ-ਸਾਹਮਣੇ ਨਹੀਂ ਮਿਲੇ। ਸਿਰਫ ਫੋਨ 'ਤੇ ਗੱਲ ਹੁੰਦੀ ਸੀ। ਉਹ ਵੀ ਬਹੁਤ ਘੱਟ।

ਉਸ ਦਿਨ ਮੇਰਾ ਜਨਮ ਦਿਨ ਵੀ ਸੀ ਤੇ ਇਹ ਸਾਡੀ ਆਖ਼ਰੀ ਲੰਬੀ ਗੱਲਬਾਤ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ 550 ਸਾਲ ਤੋਂ ਵੀ ਜਿਆਦਾ ਸਮੇਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਸੀ ਕਿ ਰਾਏ ਬੁਲਾਰ ਦੀ ਪੇਂਟਿੰਗ ਸਿੱਖ ਅਜਾਇਬ ਘਰ 'ਚ ਲੱਗੇਗੀ। ਪੰਜਾਬ ਦੀ ਸਿਆਸਤ 'ਚ ਹਾਸ਼ੀਏ 'ਤੇ ਧੱਕ ਦਿੱਤੇ ਗਏ ਬੀਰ ਦਵਿੰਦਰ ਸਿੰਘ ਦੀ ਕਈ ਸਾਲਾਂ ਦੀ ਮਿਹਨਤ ਵੀ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਵਿੱਚ ਸ਼ਾਮਲ ਸੀ। ਇਸ ਬਾਰੇ ਹੀ ਉਨਾਂ ਨਾਲ ਗੱਲ ਕਰਨੀ ਸੀ।

ਬੀਰ ਦਵਿੰਦਰ ਸਿੰਘ ਚਾਹੇ ਬਹੁਤ ਸਮਾਂ ਕਾਂਗਰਸ ਵਿੱਚ ਰਹੇ ਪਰ ਉਨਾਂ ਦੀ ਸਿਆਸਤ ਦਾ ਮੜੰਗਾ ਅਕਾਲੀ ਹੀ ਸੀ। ਅਕਾਲੀ ਸਿਆਸਤ ਦੇ ਨਿਘਾਰ ਦਾ ਕਾਰਨ ਇਹ ਨਹੀਂ ਹੈ ਕਿ ਅਕਾਲੀ ਭ੍ਰਿਸ਼ਟ ਹੋ ਗਏ ਹਨ ਜਾਂ ਬੇਈਮਾਨ ਹੋ ਗਏ ਹਨ । ਸਿਆਸਤ ਵਿੱਚ ਬੇਈਮਾਨੀ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਕਰ ਲਏ ਜਾਂਦੇ ਹਨ, ਪਰ ਸਿਆਸਤਦਾਨ ਕਦੇ ਖੋਖਲਾ ਨਹੀਂ ਹੋਣਾ ਚਾਹੀਦਾ।

ਅਕਾਲੀ ਸਿਆਸਤ ਵਿੱਚ ਖੋਖਲਾਪਨ ਇਸ ਲਈ ਹੈ ਕਿਉਂਕਿ ਇਸ ਵਿੱਚੋਂ ਬੀਰ ਦਵਿੰਦਰ ਵਰਗੇ ਬੰਦੇ ਬਾਹਰ ਕੱਢ ਦਿੱਤੇ ਗਏ ਜੋ ਕੋਈ ਸਿਆਸੀ ਫਾਇਦਾ ਨਾ ਹੁੰਦੇ ਹੋਏ ਵੀ ਕਈ ਸਾਲ ਰਾਏ ਬੁਲਾਰ ਦੀ ਪੇਟਿੰਗ ਲਾਉਣ ਵਾਸਤੇ ਚਿੱਠੀਆਂ ਲਿਖੀ ਗਈਆਂ । ਕੁਲਦੀਪ ਸਿੰਘ ਵਡਾਲੇ ਵਰਗਾ ਜੋ ਵੀਹ ਸਾਲ ਹਰੇਕ ਸੰਗਰਾਂਦ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਵਾਸਤੇ ਅਰਦਾਸ ਕਰਨ ਜਾਂਦਾ ਰਿਹਾ। ਅਜਿਹੀ ਤਪੱਸਿਆ ਤੋਂ ਹੀਣੇ ਅਕਾਲੀ ਲੀਡਰਾਂ ਨੂੰ ਸਮਝ ਨਹੀਂ ਆ ਰਿਹਾ ਕਿ ਅੱਜ ਉਨਾਂ ਦੇ ਗੱਲ ਲੋਟ ਕਿਉਂ ਨਹੀਂ ਆ ਰਹੀ।

ਬੀਰ ਦਵਿੰਦਰ ਸਿੰਘ ਨੇ ਮੈਨੂੰ ਰਾਏ ਬੁਲਾਰ ਬਾਰੇ ਦੱਸਣਾ ਸ਼ੁਰੂ ਕੀਤਾ। ਜਿਵੇਂ-ਜਿਵੇਂ ਉਹ ਦੱਸ ਰਹੇ ਸੀ। ਮੈਨੂੰ ਸਮਝ ਆ ਰਹੀ ਸੀ ਕਿ ਮੈਨੂੰ ਰਾਏ ਬੁਲਾਰ ਬਾਰੇ ਕੁੱਝ ਨਹੀਂ ਪਤਾ। ਉਸ ਤੋਂ ਪਹਿਲਾਂ ਮੈਂ ਸਮਝਦਾ ਸੀ ਕਿ ਰਾਏ ਬੁਲਾਰ ਇਕ ਨੇਕ ਦਿਲ ਅਮੀਰ ਸੀ ਜੋ ਗੁਰੂ ਨਾਨਕ ਸਾਹਿਬ ਤੋਂ ਪ੍ਰਭਾਵਿਤ ਸੀ। ਪਰ ਬੀਰ ਦਵਿੰਦਰ ਤੋਂ ਮੈਨੂੰ ਸਮਝ ਆਇਆ ਕਿ ਉਨਾਂ ਦਾ ਰਿਸ਼ਤਾ ਭਗਤ ਅਤੇ ਪ੍ਰਮਾਤਮਾ ਦਾ ਸੀ।

ਗੱਲ ਕਾਫੀ ਲੰਬੀ ਚੱਲੀ ਗਈ। ਤੁਸੀਂ ਇਕ ਸਿਆਸਤਦਾਨ ਤੋਂ ਇਹ ਤਵੱਕੋ ਨਹੀਂ ਕਰਦੇ ਕਿ ਉਸ ਨੂੰ ਗੁਰੂ ਨਾਨਕ ਸਾਹਿਬ ਅਤੇ ਰਾਏ ਬੁਲਾਰ ਦੀਆਂ ਮੁਲਾਕਾਂਤਾਂ ਦੀ ਐਨੀ ਬਰੀਕੀ ਪਤਾ ਹੋਵੇਗੀ। ਦੱਸਦਿਆਂ ਦੱਸਦਿਆਂ ਉਨਾਂ ਦੱਸਿਆ ਕਿ ਰਾਏ ਬੁਲਾਰ ਆਪਣੇ ਆਖ਼ਰੀ ਸਾਹ ਲੈਣ ਲਈ ਗੁਰੂ ਸਾਹਿਬ ਨੂੰ ਉਡੀਕਿਆ। ਗੁਰੂ ਸਾਹਿਬ ਉਦਾਸੀ ਵਿਚਾਲੇ ਛੱਡ ਭਾਈ ਮਰਦਾਨੇ ਨਾਲ ਰਾਏ ਬੁਲਾਰ ਕੋਲ ਪਹੁੰਚੇ। ਗੁਰੂ ਸਾਹਬ ਦੀ ਗੋਦ 'ਚ ਰਾਏ ਬੁਲਾਰ ਨੇ ਪ੍ਰਾਣ ਤਿਆਗੇ। ਪ੍ਰਾਣ ਤਿਆਗਣ ਤੋਂ ਬਾਅਦ ਰਾਏ ਬੁਲਾਰ ਦੇ ਰਿਸ਼ਤੇਦਾਰਾਂ ਨੇ ਗੁਰੂ ਸਾਹਬ ਕੋਲ ਸ਼ਿਕਵਾ ਕੀਤਾ ਕਿ ਸਾਨੂੰ ਲੱਗਿਆ ਤੁਸੀਂ ਆ ਗਏ ਹੋ ਤਾਂ ਸਾਹ ਮੁੜ ਆਉਣਗੇ। ਇਸ 'ਤੇ ਗੁਰੂ ਸਾਹਿਬ ਨੇ ਸ਼ਬਦ ਉਚਾਰਣ ਕੀਤਾ।

ਜਿਵੇਂ ਹੀ ਸਾਡੀ ਗੱਲ ਸਮਾਪਤ ਹੋਈ ਤਾਂ ਕਿਸੇ ਵਟਸਐਪ ਗਰੁੱਪ 'ਚ ਕੋਈ ਚਰਚਾ ਚੱਲ ਰਹੀ ਸੀ। ਮੈਨੂੰ ਬੀਰ ਦਵਿੰਦਰ ਸਿੰਘ ਹੋਰਾਂ ਵੱਲੋਂ ਰਾਏ ਬੁਲਾਰ ਬਾਰੇ ਕੀਤੀ ਲੰਬੀ ਗੱਲਬਾਤ ਦਾ ਆਖਰੀ ਹਿੱਸਾ ਚੱਲ ਰਹੀ ਚਰਚਾ ਨਾਲ ਸਬੰਧਤ ਲੱਗਾ। ਮੈਂ ਬੀਰ ਦਵਿੰਦਰ ਜੀ ਨੂੰ ਬੇਨਤੀ ਕੀਤੀ ਕਿ ਗੱਲਬਾਤ ਦੇ ਆਖ਼ਰੀ ਹਿੱਸੇ ਦਾ ਵਾਇਸ ਨੋਟ ਬਣਾ ਕੇ ਭੇਜ ਦੇਣ। ਪਹਿਲਾਂ ਥੋੜੇ ਹਿਚਕਚਾਏ ਪਰ ਫੇਰ ਭੇਜ ਦਿੱਤੀ। ਰਾਏ ਬੁਲਾਰ ਬਾਰੇ ਜਿਵੇਂ ਉਨਾਂ ਨੂੰ ਪਤਾ ਸੀ ਅਤੇ ਜਿਵੇਂ ਉਨਾਂ ਦੱਸਿਆ, ਉਹ ਤਾਂ ਮੇਰੇ ਹਿੱਸੇ ਹੀ ਆਇਆ। ਪਰ ਇਹ ਥੋੜੀ ਜਿਹੀ ਗੱਲਬਾਤ ਕੁਦਰਤੀ ਰਿਕਾਰਡ ਹੋ ਗਈ। ਤੁਸੀਂ ਵੀ ਸੁਣ ਲਉ।

The post ਸਿੱਖ ਸੁਰਤਿ ਦੀ ਸਾਖੀ: ਗੁਰੂ ਦਾ ਸਿੱਖ ਰਾਏ ਬੁਲਾਰ appeared first on TheUnmute.com - Punjabi News.

Tags:
  • bir-davinder-singh
  • breaking-news
  • news
  • shiromani-akali-dal
  • sikh

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ: ਸੂਤਰ

Monday 03 July 2023 06:47 AM UTC+00 | Tags: ashwini-sharma breaking-news latest-news latest-punjab-news news punjab-bjp-president sunil-jakhad the-unmute-breaking-news

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਮੁਤਾਬਕ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਲਦੀ ਹੀ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ।

The post ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ: ਸੂਤਰ appeared first on TheUnmute.com - Punjabi News.

Tags:
  • ashwini-sharma
  • breaking-news
  • latest-news
  • latest-punjab-news
  • news
  • punjab-bjp-president
  • sunil-jakhad
  • the-unmute-breaking-news

ਲੁਧਿਆਣਾ, 03 ਜੁਲਾਈ 2023: ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਪੰਜਾਬ ਦੇ ਪ੍ਰਧਾਨ ਇੰਜ ਰਣਜੀਤ ਸਿੰਘ ਢਿੱਲੋਂ ਅਤੇ ਜਰਨਲ ਸਕੱਤਰ ਇਹ ਹਰਮਨਦੀਪ ਦੁਆਰਾ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਦੀਆਂ ਮੰਗਾਂ ਜੋ ਐਸੋਸੀਏਸ਼ਨ ਵਲੋਂ ਲਗਭਗ 7-8 ਮਹਿਨੇ ਪਹਿਲਾਂ ਪਾਵਰਕਾਮ ਨੂੰ ਆਪਣੇ ਰਿਮਾਂਡ ਚਾਰਟਰ ਵਿੱਚ ਸਪੁਰਦ ਕੀਤੀਆਂ ਸਨ, ਉਨ੍ਹਾਂ ਨੂੰ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਣਗੌਲਿਆ ਕੀਤਾ ਗਿਆ ਹੈ |

ਜਿਸ ਕਰਕੇ ਪੂਰੇ ਜੇ.ਈ. ਕੇਡਰ ਵਿੱਚ ਭਾਰੀ ਰੋਸ ਹੈ। ਐਸੋਸੀਏਸ਼ਨ ਵਲੋਂ ਆਪਣੇ ਮੰਗ ਪੱਤਰ ਵਿੱਚ ਫੀਲਡ ਅਤੇ ਸਪਲਾਈ ਸੁਧਾਰ ਵਿੱਚ ਆ ਰਹੀਆਂ ਅਨੇਕਾਂ ਦਿੱਕਤਾਂ ਸਮੇਤ ਉਨ੍ਹਾਂ ਦੇ ਹੱਲ ਸ਼ਾਮਲ ਕੀਤੇ ਸਨ, ਜਿਨ੍ਹਾਂ ਨਾਲ ਪੰਜਾਬ ਦੀ ਆਮ ਜਨਤਾ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਆ ਰਹੀਆਂ ਦਿੱਕਤਾਂ ਦਾ ਹੱਲ ਕੀਤਾ ਜਾ ਸਕਦਾ ਸੀ, ਪਰੰਤੂ ਪਾਵਰਕਾਮ ਮੈਨੇਜਮੈਂਟ ਵਲੋਂ ਇਨ੍ਹਾਂ ਸੁਝਾਵਾਂ ਨੂੰ ਮੰਨਣਾ ਤਾਂ ਦੂਰ ਇਨ੍ਹਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ, ਜਿਸ ਦਾ ਖਮਿਆਜਾ ਅੱਜ ਪੰਜਾਬ ਦੀ ਆਮ ਜਨਤਾ ਭੁਗਤ ਰਹੀ ਹੈ।

ਐਸੋਸੀਏਸ਼ਨ ਵੱਲੋਂ ਦੱਸਿਆ ਗਿਆ ਕਿ ਸਟਾਫ ਅਤੇ ਸਾਧਨਾਂ ਦੀ ਘਾਟ ਕਾਰਨ ਬੀਤੇ ਸ਼ੁੱਕਰਵਾਰ ਰਾਤ ਜਲੰਧਰ ਲਾਬੜਾਂ ਸਬ-ਡਿਵੀਜਨ ਵਿਖੇ ਇੱਕ ਜੇ.ਈ. ਬੁਰੀ ਤਰਾਂ ਜਖਮੀ ਹੋ ਗਿਆ ਹੈ, ਜੋ ਕਿ ਆਈ.ਸੀ.ਯੂ. ਵਿੱਚ ਆਪਣੀ ਜਿੰਦਗੀ-ਮੌਤ ਜੋ ਲੜਾਈ ਲੜ ਰਿਹਾ ਹੈ। ਦੂਜੇ ਪਾਸੇ ਇਨ੍ਹਾਂ ਦਿੱਕਤਾਂ ਕਰਕੇ ਪਠਾਨਕੋਟ ਵਿਖੇ ਜੇ.ਈ. ਨੂੰ ਵੀ ਆਮ ਜਨਤਾ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਇਹੋ ਜਿਹੀ ਘਟਨਾਵਾਂ ਦੀ ਐਸੋਸੀਏਸ਼ਨ ਸਖਤ ਨਿੰਦਾ ਕਰਦੀ ਹੈ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਅਪੀਲ ਕਰਦੀ ਹੈ ਕਿ ਜੇ.ਈ. ਦੀਆਂ ਮੁਸ਼ਕਲਾਂ ਜਲਦ ਹਾਲ ਕੀਤੀਆਂ ਜਾਣ ਕਿਉਂਕਿ ਇਸ ਦਾ ਸਿੱਧਾ ਅਸਰ ਆਮ ਜਨਤਾ ਦੀ ਬਿਜਲੀ ਸਪਲਾਈ ‘ਤੇ ਪੈ ਰਿਹਾ ਹੈ ਅਤੇ ਜੇ.ਈ. ਕਡਰ ਇਸਦਾ ਸਿੱਧਾ ਸ਼ਿਕਾਰ ਹੋ ਰਿਹਾ ਹੈ।

ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਾਵਰਕਾਮ ਦੀ ਰੀੜ ਦੀ ਹੱਡੀ ਕਿਹਾ ਜਾਣ ਵੱਲੋਂ ਜੇ.ਈ. ਕੇਡਰ ਅੱਜ 24 ਘੰਟੇ ਕੰਮ ਕਰਕੇ ਬਿਜਲੀ ਸਪਲਾਈ ਚਲਾ ਰਿਹਾ ਹੈ, ਪਰੰਤੂ ਫਿਰ ਵੀ ਪਾਵਰਕਾਮ ਦੇ ਜੇ.ਈ. ਨੂੰ ਵੱਧ ਘੰਟੇ ਕੰਮ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਜੇ.ਈ. ਨਾਲ ਘੱਟ ਤਨਖਾਹ ਦਿੱਤੀ ਜਾ ਰਹੀ ਹੈ। ਜਿੱਥੇ ਪਾਵਰਕਾਮ ਦੇ ਵੱਖ-ਵੱਖ ਕੇਡਰ ਜਿਵੇਂ ਕਿ ਕਲੈਰੀਕਲ, ਅਕਾਊਂਟਸ ਅਤੇ ਗਜਟਰ ਇੰਜੀਨੀਅਰਜ਼ ਪੰਜਾਬ ਸਰਕਾਰ ਦੇ ਹਮਰੁਤਬਾ ਕੇਡਰਾਂ ਨਾਲੋਂ ਵੱਧ ਤਨਖਾਹ ਪ੍ਰਾਪਤ ਕਰ ਰਹੇ ਹਨ, ਉੱਥੇ ਹੀ ਪਾਵਰਕਾਮ ਦੇ ਇੱਕਲੇ ਜੂਨੀਅਰ ਇੰਜੀਨੀਅਰ ਕੇਡਰ ਨੂੰ ਪੰਜਾਬ ਸਰਕਾਰ ਦੇ ਹਮਰੁਤਬਾ ਜੇ.ਈ. ਤੋਂ ਕਾਫੀ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ |

ਅੱਜ ਪਾਵਰਕਾਮ ਦਾ ਜੂਨੀਅਰ ਇੰਜੀਨੀਅਰ ਵੱਧ ਘੰਟੇ ਕੰਮ ਘੱਟ ਤਨਖ਼ਾਹ ਕਰਕੇ ਆਪਣੇ ਸੰਵੀਧਾਨਿਕ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਦਾ ਸ਼ਿਕਾਰ ਹੋਇਆ ਤਾਂ ਮਹਿਸੂਸ ਕਰ ਹੀ ਰਿਹਾ ਹੈ, ਇਸਦੇ ਨਾਲ ਹੀ 24 ਘੰਟੇ ਕੰਮ ਕਰਨ ਕਾਰਨ ਮਾਨਸਿਕ ਅਤੇ ਸਰੀਰਕ ਤੌਰ ‘ਤੇ ਵੀ ਦਿੱਕਤਾਂ ਦਾ ਸਾਹਮਣਾ ਕਰ ਰਿਹਾ ਹੈ।

ਐਸੋਸੀਏਸ਼ਨ ਵੱਲੋਂ ਜੇ.ਈ ਕੇਡਰ ਦੀਆਂ ਉਠਾਈਆਂ ਗਈਆਂ ਮੰਗਾਂ ਜਿਵੇਂ ਕਿ ਡਿਊਟੀ ਦੌਰਾਨ ਹਾਦਸੇ ਲਈ ਜੇ.ਈਜ਼ ਦੇ ਨਾਮ ਉੱਤੇ ਐੱਫ.ਆਈ.ਆਰ ਜਾਰੀ ਕਰਨ ਦੀ ਪ੍ਰਥਾ ਨੂੰ ਬੰਦ ਕਰਵਾਉਣਾ, ਪਾਵਰਕਾਮ ਦੇ ਜੇ.ਈ. ਦੀ ਪੰਜਾਬ ਸਰਕਾਰ ਦੇ ਹਮਰਟਰ ਜੇ.ਈ. ਨਾਲ ਬਾਕੀ ਕਡਰਾਂ ਵਾਂਗ ਫਰਕ ਬਣਾਕੇ ਮੁੱਢਲੀ ਤਨਖ਼ਾਹ ਵਿਚ ਵਾਧਾ ਕਰਨਾ, ਸੀ.ਆਰ.ਏ. 291/19 ਵਿੱਚ ਭਰਤੀ ਹੋਏ ਜੇਈਜ਼ ‘ਤੇ ਥੋਪ ਸੈਂਟਰ ਦੇ ਸਕੇਲਾਂ ਨੂੰ ਵਾਪਸ ਲੈਣਾ, ਜੇ.ਈ. ਦੀ ਡਿਊਟੀ ਘੰਟੇ ਫਿਕਸ ਕਰਨਾ, ਫੀਲਡ ਦਿੱਕਤਾਂ ਦਾ ਜਲਦ ਤੋਂ ਜਲਦ ਨਿਪਟਾਰਾਂ ਕਰਨਾ, ਪ੍ਰਮੋਸ਼ਨ ਕੋਟੇ ਵਿਚ ਵਾਧਾ ਕਰਨਾ, ਪੈਟਰੋਲ ਭੱਤਾ 30 ਲੀਟਰ ਤੋਂ ਵਧਾ ਕੇ 80 ਲੀਟਰ ਕਰਨਾ, ਫੀਲਡ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਨਾ, ਰਾਤ ਸਮੇਂ ਪੇਂਡੂ ਖੇਤਰਾਂ ਵਿਚ ਕੰਪਲੇਂਟ ਸੈਂਟਰ ਸਥਾਪਿਤ ਕਰਨਾ ਆਦਿ ਪਾਵਰਕਾਮ ਵੱਲੋਂ ਅਣਗੌਲਿਆ ਕੀਤਾ ਗਿਆ ਹੈ।

ਜਿਸ ਦੇ ਰੋਸ ਵਜੋਂ ਮਿਤੀ 26,06.2023 ਨੂੰ ਪਾਵਰਕਾਮ ਪਟਿਆਲਾ ਦੇ ਦੱਖਣ ਜੋਨ, 28.06.2023 ਨੂੰ ਪਾਵਰਕਾਮ ਬਠਿੰਡਾ ਦੇ ਪੱਛਮ ਜੌਨ ਦੇ ਬਾਹਰ ਵਿਸ਼ਾਲ ਧਰਨੇ ਦਿੱਤੇ ਗਏ ਸਨ ਅਤੇ ਇਸ ਦੀ ਲਗਾਤਾਰਤਾ ਵਿਚ ਅੱਜ 03.072023 ਨੂੰ ਪਾਵਰਕਾਮ ਦੇ ਕੇਂਦਰੀ ਜੋਨ, ਲੁਧਿਆਣਾ ਦੇ ਬਾਹਰ ਜੋਨ ਦੇ ਸਮੂਹ ਜੋ.ਈਜ਼ ਵਲੋਂ ਇਹ ਧਰਨਾ ਲਗਾਇਆ ਗਿਆ ਹੈ। ਐਸੋਸੀਏਸ਼ਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਪਾਵਰਕਾਮ ਮੈਨੇਜਮੈਂਟ ਹਾਲੇ ਵੀ ਆਪਣੇ ਇਸ ਨਕਰਾਤਮਕ ਰਵੱਈਆਂ ਨੂੰ ਛੱਡਕੇ ਕੰਮ ਕਰਨ ਵਾਲੇ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 05,07,2023 ਨੂੰ ਉੱਤਰੀ ਅਤੇ ਸਰਹੱਦੀ ਜੋਨ ਦਾ ਧਰਨਾ ਜਲੰਧਰ ਵਿਖੇ ਲਗਾ ਕੇ ਪਾਵਰਕਾਮ ਦੇ ਨਾਹ ਪੱਖੀ ਰਵੱਈਏ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਤੋਂ ਬਾਅਦ ਜੂਨੀਅਰ ਇੰਜੀਨੀਅਰ 06.07.2023 ਤੋਂ ਸਟੇਰਾਂ ਅਤੇ ਐਮਈਜ਼ ਦਾ ਬਾਈਕਾਟ ਕਰਨਗੇ ਅਤੇ ਕੋਈ ਵੀ ਸਮਾਨ ਮੀਟਰ ਨਹੀਂ ਕੱਢਵਾਇਆ ਜਾਵੇਗਾ।

ਮਿਤੀ 14,07,2023 ਤੋਂ ਜੂਨੀਅਰ ਇੰਜਨੀਅਰ ਬਾਈਕਾਟ ਦੇ ਨਾਲ-ਨਾਲ ਪੂਰੀ ਤਰਾਂ ਵਰਕ-ਟੂ -ਰੁਲ ‘ਤੇ ਜਾਣਗੇ ਅਤੇ ਦਫਤਰੀ ਸਮੇਂ ਤੋਂ ਬਾਅਦ ਆਪਣਾ ਫੋਨ ਵੀ ਸਵਿੱਚ-ਆਫ ਰੱਖਣਗੇ, ਜਿਸ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਐਸੋਸੀਏਸ਼ਨ ਨੇ ਅੱਗੇ ਸਪੱਸ਼ਟ ਕੀਤਾ ਕਿ ਪਾਵਰਕਾਮ ਵਲੋਂ ਅਣਗੌਲਿਆ ਕਰਨ ਦੀ ਸੂਰਤ ਵਿੱਚ ਜੂਨੀਅਰ ਇੰਜਨੀਅਰ ਆਪਣਾ ਅੰਦੋਲਨ ਹੋਰ ਤਿੱਖਾ ਕਰਨ ਵਿਚ ਬਿਲਕੁਲ ਵੀ ਗੁਰੇਜ ਨਹੀਂ ਕਰਨਗੇ।

ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਆਪਣੀਆਂ ਜਾਇਜ਼ ਮੰਗਾਂ ਨੂੰ ਹਲ ਕਰਵਾਉਣ ਲਈ ਹਰ ਸਾਰਥਕ ਕਦਮ ਚੁੱਕਣ ਵਿੱਚ ਵਚਨਬੱਧ ਰਹੇਗੀ । ਐਸੋਸੀਏਸ਼ਨ ਦਾ ਧੱਕਾ ਵਿਸ਼ਵਾਸ ਹੈ ਕਿ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਨਾਲ ਨਾ ਸਿਰਫ ਜੇ.ਈ. ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ ਬਲਕਿ ਪੰਜਾਬ ਦੀ ਆਮ ਜਨਤਾ ਨੂੰ ਵੀ ਵਧੀਆ ਬਿਜਲੀ ਸਪਲਾਈ ਦਿੱਤੀ ਜਾ ਸਕੇਗੀ।

The post ਪਾਵਰਕਾਮ ਨੇ ਮੰਗਾਂ ਮੰਨਣ ਤੋਂ ਕੀਤਾ ਕਿਨਾਰਾ- ਜੇ.ਈ ਐਸੋਸੀਏਸ਼ਨ ਵੱਲੋਂ ਲੁਧਿਆਣਾ ਵਿਖੇ ਤੀਜਾ ਲੜੀਵਾਰ ਧਰਨਾ appeared first on TheUnmute.com - Punjabi News.

Tags:
  • breaking-news
  • j.e-protest-news
  • ludhiana
  • news
  • powercom
  • punjab-eng-ranjit-singh-dhillon
  • punjab-powercom

ਮਣੀਪੁਰ ਹਿੰਸਾ: ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਸਥਿਤੀ ਬਾਰੇ ਮੰਗੀ ਰਿਪੋਰਟ

Monday 03 July 2023 07:24 AM UTC+00 | Tags: breaking-news latest-news manipur manipur-government manipur-violence manipur-violence-case manipur-violence-news n-.biren-sngh news punjabi-news supreme-court the-unmute-latest-news

ਚੰਡੀਗੜ੍ਹ , 03 ਜੁਲਾਈ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਣੀਪੁਰ (Manipur) ਹਿੰਸਾ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਤਿੰਨ ਮੁੱਖ ਨੁਕਤਿਆਂ ‘ਤੇ ਜਵਾਬ ਮੰਗਿਆ ਹੈ। ਅਦਾਲਤ ਨੇ ਮਣੀਪੁਰ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਹਿੰਸਾ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ । ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਬੇਘਰ ਹੋਏ ਅਤੇ ਹਿੰਸਾ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ, ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵੀ ਜਾਣਕਾਰੀ ਮੰਗੀ ਹੈ।
ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਤੈਅ ਕੀਤੀ ਹੈ।

The post ਮਣੀਪੁਰ ਹਿੰਸਾ: ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਸਥਿਤੀ ਬਾਰੇ ਮੰਗੀ ਰਿਪੋਰਟ appeared first on TheUnmute.com - Punjabi News.

Tags:
  • breaking-news
  • latest-news
  • manipur
  • manipur-government
  • manipur-violence
  • manipur-violence-case
  • manipur-violence-news
  • n-.biren-sngh
  • news
  • punjabi-news
  • supreme-court
  • the-unmute-latest-news

ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ 'ਤੇ CM ਮਾਨ ਦੀ ਕੀਤੀ ਨਿਖੇਦੀ

Monday 03 July 2023 08:03 AM UTC+00 | Tags: aam-aadmi-party captain-amarinder-singh cm-bhagwant-mann latest-news mukhtar-ansari news the-unmute-punjab

ਚੰਡੀਗੜ੍ਹ, 03 ਜੁਲਾਈ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ।

ਇਸ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। "ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ", ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਉਹ ਅਜਿਹੇ ਮਜ਼ਾਕੀਆ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਲੈਣ, ਕਿਉਂਕਿ ਅਹਿਜੇ ਬਿਆਨ ਸਿਰਫ ਮਾਨ ਦੀ ਲੋਕਾਂ ਵਿੱਚ ਅਗਿਆਨਤਾ ਨੂੰ ਹੀ ਉਭਾਰਦਾ ਹੈ।

The post ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ ‘ਤੇ CM ਮਾਨ ਦੀ ਕੀਤੀ ਨਿਖੇਦੀ appeared first on TheUnmute.com - Punjabi News.

Tags:
  • aam-aadmi-party
  • captain-amarinder-singh
  • cm-bhagwant-mann
  • latest-news
  • mukhtar-ansari
  • news
  • the-unmute-punjab

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨ ਸੂਬੇ ਵਿਚ ਮੁਫ਼ਤ ਬਿਜਲੀ ਦੀ ਗਾਰੰਟੀ ਦਾ ਇਕ ਸਾਲ ਸਫਲਤਾ ਨਾਲ ਮੁਕੰਮਲ ਹੋਣ ਉਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਜਿਸ ਨਾਲ ਸਮਾਜ ਦੇ ਹਰੇਕ ਤਬਕੇ ਨੂੰ ਵੱਡਾ ਲਾਭ ਮਿਲਿਆ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਖੇਤੀਬਾੜੀ ਲਈ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਤੋਂ ਵੱਧ ਸਮਾਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਖੁਸ਼ ਤੇ ਸੰਤੁਸ਼ਟ ਹੋਏ ਕਿਸਾਨ ਇਸ ਸਬੰਧੀ ਵੀਡੀਓ ਸ਼ੇਅਰ ਕਰਕੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਅਤੇ ਇਸ ਦੇ ਨਾਲ-ਨਾਲ ਸੂਬਾ ਸਰਕਾਰ ਦਾ ਧੰਨਵਾਦ ਵੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ 20,200 ਕਰੋੜ ਰੁਪਏ ਦੀ ਸਬਸਿਡੀ ਵੀ ਅਦਾ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪਿਛਲੀਆਂ ਸਰਕਾਰਾਂ ਵਾਂਗ ਕਰਜ਼ਾ ਲੈ ਕੇ ਨਹੀਂ, ਸਗੋਂ ਖਜ਼ਾਨੇ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸਾਲ 2015 ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸੇ ਲੈਣ ਲਈ ਇਸ ਕੋਲ ਖਾਣ ਤੋਂ ਸਪਲਾਈ ਰੋਕ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੋਲ ਕੋਲੇ ਦਾ 43 ਦਿਨਾਂ ਦਾ ਭੰਡਾਰ ਮੌਜੂਦ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਵਿੱਚ ਬਲੈਕਆਊਟ ਦਾ ਖਤਰਾ ਮੰਡਰਾਉਂਦਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਭਰ ਦੀਆਂ ਸਰਕਾਰਾਂ ਪੈਸੇ ਕਮਾਉਣ ਲਈ ਸਰਕਾਰੀ ਜਾਇਦਾਦਾਂ ਵੇਚ ਰਹੀਆਂ ਹਨ ਪਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਫੈਸਲਾ ਕਰਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਵੀ ਇੰਡਸਟਰੀ ਨੂੰ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਹੁਣ ਸੂਬੇ ਵਿੱਚ ਵਾਤਾਵਰਨ ਅਨੁਕੂਲ ਊਰਜਾ, ਸੌਰ ਅਤੇ ਪਣ-ਬਿਜਲੀ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਪਾਣੀ ਦੀ ਲੀਕੇਜ ਨੂੰ ਰੋਕਣ ਲਈ ਰਾਵੀ ਦਰਿਆ ‘ਤੇ ਪਠਾਨਕੋਟ ਵਿੱਚ 206 ਮੈਗਾਵਾਟ ਦੀ ਸਮਰੱਥਾ ਵਾਲਾ ਹਾਈਡ੍ਰੋ ਪਾਵਰ ਪ੍ਰੋਜੈਕਟ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਾਣੀ ਦੀ ਵਰਤੋਂ ਬਿਜਲੀ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਖੇਤਾਂ ਦੀ ਸਿੰਚਾਈ ਲਈ ਵੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਪਿੰਡਾਂ ਵਿੱਚ ਨਹਿਰੀ ਪਾਣੀ ਟੇਲਾਂ ਉਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਟਿਊਬਵੈੱਲਾਂ ‘ਤੇ ਬੋਝ ਘਟਿਆ ਹੈ ਅਤੇ ਇਸ ਨਾਲ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਕਾਫੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਹਰ ਪੰਜਾਬੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਰੀ ਕ੍ਰਾਂਤੀ ਦਾ ਧੁਰਾ ਰਿਹਾ ਹੈ ਅਤੇ ਹੁਣ ਇਹ ਸੂਬਾ ਹਰ ਖੇਤਰ ਵਿੱਚ ਪੂਰੇ ਦੇਸ਼ ਨੂੰ ਨਵਾਂ ਰਾਹ ਦਿਖਾਏਗਾ।

The post ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ appeared first on TheUnmute.com - Punjabi News.

Tags:
  • electricity
  • news
  • pspcl
  • punjab-completes
  • zero-bill

ਚੰਡੀਗੜ੍ਹ, 03 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਐਤਵਾਰ ਨੂੰ ਸੂਬੇ ਦੇ 28 ਪੁਲਿਸ ਜ਼ਿਲਿ੍ਹਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਉਨ੍ਹਾਂ ਦੇ ਆਲੇ-ਦੁਆਲੇ ਹੋਟਲ, ਸਰਾਵਾਂ 'ਤੇ ਆਪ੍ਰੇਸ਼ਨ 'ਵਿਜਲ-2' (OPS VIGIL-II) ਦੇ ਨਾਮ ਹੇਠ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਆਪਰੇਸ਼ਨ (ਸੀਏਐਸਓ) ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਇਆ ਗਿਆ।

ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ 'ਤੇ ਚੈਕਿੰਗ ਕਰਨ ਤੋਂ ਇਲਾਵਾ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਤਲਾਸ਼ੀ ਲਈ ਸੂਬੇ ਦੇ ਡੀ.ਐਸ.ਪੀਜ਼. ਦੀ ਨਿਗਰਾਨੀ ਹੇਠ ਪੂਰਨ ਤਾਲਮੇਲ ਵਾਲੇ 550 ਤੋਂ ਵੱਧ ਮਜ਼ਬੂਤ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਵੀ ਲਗਾਏ ਗਏ । ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ।

ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ 7500 ਤੋਂ ਵੱਧ ਪੁਲਿਸ ਕਰਮੀ ਸ਼ਾਮਲ ਸਨ, ਜੋ ਕਿ ਰਾਜ ਭਰ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਪੂਰੀ ਮੁਸਤੈਦੀ ਨਾਲ ਆਪ੍ਰੇਸ਼ਨ ਨੂੂੰ ਅੰਜਾਮ ਦਿੰਦੇ ਰਹੇ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਜ਼ਿਲ੍ਹਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਅਤੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ। ਇਹ ਆਪਰੇਸ਼ਨ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਐਸਪੀ) ਦੀ ਨਿਗਰਾਨੀ ਹੇਠ ਚਲਾਇਆ ਗਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਰਪਿਤ ਸ਼ੁਕਲਾ ਨੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਤਲਾਸ਼ੀ ਲੈਣ ਲਈ ਐਸ.ਪੀ. ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ, ਜਦੋਂ ਕਿ ਸਾਰੇ ਨਾਕਿਆਂ 'ਤੇ ਡੀਐਸਪੀ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ, "ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਕਿਸੇ ਵੀ ਵਿਅਕਤੀ ਦੀ ਤਲਾਸ਼ੀ ਜਾਂ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਲੋਕਾਂ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ।''

ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਆਪਰੇਸ਼ਨ ਦੌਰਾਨ 141 ਰੇਲਵੇ ਸਟੇਸ਼ਨਾਂ ਅਤੇ 219 ਬੱਸ ਸਟੈਂਡਾਂ ਦੇ ਨਾਲ-ਨਾਲ 926 ਹੋਟਲਾਂ, 172 ਸਰਾਵਾਂ ਅਤੇ 166 ਧਰਮਸ਼ਾਲਾਵਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ 9521 ਦੋ-ਪਹੀਆ ਵਾਹਨਾਂ ਅਤੇ 7122 ਚੌ- ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਆਪ੍ਰੇਸ਼ਨ ਦੇ ਅੰਜਾਮ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ 1.15 ਕਿਲੋਗ੍ਰਾਮ ਹੈਰੋਇਨ, 37 ਕਿਲੋ ਭੁੱਕੀ, 243 ਲੀਟਰ ਨਾਜਾਇਜ਼ ਸ਼ਰਾਬ, ਛੇ ਪਿਸਤੌਲ/ਰਿਵਾਲਵਰਾਂ ਤੋਂ ਇਲਾਵਾ 7.02 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ 116 ਐਫ.ਆਈ.ਆਰਜ਼ ਦਰਜ ਕੀਤੀਆਂ ਅਤੇ 141 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। । ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਦੋਂ ਕਿ 1826 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ।

ਉਨ੍ਹਾਂ ਕਿਹਾ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਜੜ੍ਹੋਂ ਖਾਤਮਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਵਿੱਚ ਵੀ ਸਹਾਈ ਹੁੰਦੇ ਹਨ।

The post ਆਪ੍ਰੇਸ਼ਨ ਵਿਜਲ-2 ਦਾ ਉਦੇਸ਼ ਲੋਕਾਂ ‘ਚ ਪੁਲਿਸ ਦਾ ਭਰੋਸਾ ਵਧਾਉਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ appeared first on TheUnmute.com - Punjabi News.

Tags:
  • news
  • operation-vijal-2
  • punjab-police
  • search-operation
  • special-dgp-arpit-shukla

ਸੁਖਜਿੰਦਰ ਸਿੰਘ ਰੰਧਾਵਾ ਨੂੰ 2 ਘੰਟਿਆਂ 'ਚ ਭੇਜਿਆ ਜਾਵੇਗਾ ਨੋਟਿਸ: ਮਾਲਵਿੰਦਰ ਕੰਗ

Monday 03 July 2023 08:28 AM UTC+00 | Tags: breaking-news cm-bhagwant-mann gangster-mukhtar-ansari latest-news malvinder-kang news punjab-congress sukhjinder-randhawa sukhjinder-singh-randhawa the-unmute-breaking-news

ਚੰਡੀਗੜ੍ਹ 03 ਜੁਲਾਈ 2023: ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ (Malwinder Kang) ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਦਾ ਜਵਾਬ ਦਿੱਤਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਵਿਚ ਕਰੀਬ ਦੋ ਸਾਲ ਜੇਲ੍ਹ ਵਿੱਚ ਪੰਜ ਤਾਰਾ ਦੀ ਸਹੂਲਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ 2 ਘੰਟਿਆਂ ਵਿੱਚ ਨੋਟਿਸ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੈਂਗਸਟਰ ਅੰਸਾਰੀ ਖ਼ਿਲਾਫ਼ ਛੋਟਾ ਜਿਹਾ ਕੇਸ ਦਰਜ ਕਰਕੇ ਉਸ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਅੰਸਾਰੀ ਦੇ ਪੰਜਾਬ ਜੇਲ ‘ਚ ਆਉਣ ‘ਤੇ ਗੈਂਗਸਟਰ ਕਲਚਰ ਫੈਲ ਗਿਆ। ਕੈਪਟਨ ਅਮਰਿੰਦਰ ਨੇ ਜਦੋਂ ਵੀ ਸਮਾਂ ਆਇਆ ਸੂਬੇ ਦੇ ਲੋਕਾਂ ਨਾਲ ਨਹੀਂ ਖੜ੍ਹਿਆ। ਪੰਜਾਬ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੈਂਗਸਟਰ ਨੂੰ ਬਚਾਉਂਦੇ ਰਹੇ।

The post ਸੁਖਜਿੰਦਰ ਸਿੰਘ ਰੰਧਾਵਾ ਨੂੰ 2 ਘੰਟਿਆਂ ‘ਚ ਭੇਜਿਆ ਜਾਵੇਗਾ ਨੋਟਿਸ: ਮਾਲਵਿੰਦਰ ਕੰਗ appeared first on TheUnmute.com - Punjabi News.

Tags:
  • breaking-news
  • cm-bhagwant-mann
  • gangster-mukhtar-ansari
  • latest-news
  • malvinder-kang
  • news
  • punjab-congress
  • sukhjinder-randhawa
  • sukhjinder-singh-randhawa
  • the-unmute-breaking-news

ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਨਾਂ ਬਦਲ ਕੇ ਗੁਰੂਗ੍ਰਾਮ ਸਿਟੀ ਸੈਂਟਰ ਰੱਖਿਆ

Monday 03 July 2023 08:42 AM UTC+00 | Tags: breaking-news delhi-metro gurugram-city-center huda-city-center huda-city-center-metro-station news

ਚੰਡੀਗੜ੍ਹ 03 ਜੁਲਾਈ 2023: ਮੈਟਰੋ ਦੀ ਯੈਲੋ ਲਾਈਨ ‘ਤੇ ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ (HUDA City Centre Metro Station) ਦਾ ਨਾਂ ਬਦਲ ਕੇ ਗੁਰੂਗ੍ਰਾਮ ਸਿਟੀ ਸੈਂਟਰ (Gurugram City Centre) ਰੱਖਿਆ ਗਿਆ ਹੈ | ਇਸ ਸਬੰਧੀ ਸਾਰੇ ਸਰਕਾਰੀ ਦਸਤਾਵੇਜ਼ਾਂ, ਸੰਕੇਤਾਂ, ਘੋਸ਼ਣਾ ਪੱਤਰਾਂ ਆਦਿ ਵਿੱਚ ਨਾਂ ਬਦਲਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਲਿਮਿਟੇਡ (DMRC) ਨੇ ਸੋਮਵਾਰ ਨੂੰ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।

Metro

ਜਿਕਰਯੋਗ ਹੈ ਕਿ ਪੁਰਾਣੇ ਗੁਰੂਗ੍ਰਾਮ, ਜੋ ਕਿ ਸਾਲਾਂ ਤੋਂ ਜਾਮ ਅਤੇ ਖਰਾਬ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਉਸਨੂੰ ਵੱਡੀ ਰਾਹਤ ਦਿੰਦੇ ਹੋਏ ਕੇਂਦਰੀ ਮੰਤਰੀ ਮੰਡਲ ਨੇ ਹੁੱਡਾ ਸਿਟੀ ਨੂੰ ਜੋੜਨ ਲਈ 5,452 ਕਰੋੜ ਰੁਪਏ ਦੀ ਲਾਗਤ ਨਾਲ 28.50 ਕਿਲੋਮੀਟਰ ਮੈਟਰੋ ਪ੍ਰੋਜੈਕਟ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ ।

ਇਸ ਕਦਮ ਨਾਲ ਨਾ ਸਿਰਫ਼ ਨਵੇਂ ਅਤੇ ਪੁਰਾਣੇ ਗੁਰੂਗ੍ਰਾਮ ਵਿੱਚ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਸਗੋਂ ਪੂਰੇ ਰਾਸ਼ਟਰੀ ਰਾਜਧਾਨੀ ਖੇਤਰ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਇੱਥੇ ਬਹੁਤ ਸਾਰੇ ਨੇੜਲੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਗੁਰੂਗ੍ਰਾਮ ਆਉਂਦੇ ਹਨ ਅਤੇ ਇਹ ਹਰ ਸਾਲ ਵਧਦਾ ਜਾ ਰਿਹਾ ਹੈ।

ਇਸ ਪ੍ਰਾਜੈਕਟ ਨੂੰ ਹਰਿਆਣਾ ਮਾਸ ਰੈਪਿਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਦੁਆਰਾ ਚਲਾਇਆ ਜਾਵੇਗਾ, ਜਿਸ ਨੂੰ ਕੇਂਦਰ ਅਤੇ ਹਰਿਆਣਾ ਸਰਕਾਰ ਵਿਚਕਾਰ 50-50 ਦੀ ਭਾਈਵਾਲੀ ਨਾਲ ਵਿਸ਼ੇਸ਼ ਉਦੇਸ਼ ਵਾਹਨ ਵਜੋਂ ਸਥਾਪਿਤ ਕੀਤਾ ਜਾਵੇਗਾ। ਇਸ ਨਵੀਂ ਲਾਈਨ ਨਾਲ ਦਵਾਰਕਾ ਐਕਸਪ੍ਰੈਸ ਵੇ (ਬਸਾਈ ਪਿੰਡ ਤੋਂ) ਤੱਕ ਇੱਕ ਬ੍ਰਾਂਚ ਲਾਈਨ (ਸਪੁਰ ਲਾਈਨ) ਵੀ ਜੁੜ ਜਾਵੇਗੀ।

ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਅਨੁਸਾਰ, ਨਵੀਂ ਲਾਈਨ ਵਿੱਚ ਕੁੱਲ 27 ਸਟੇਸ਼ਨ ਹੋਣਗੇ। ਇਸ ਲਾਈਨ ‘ਤੇ ਮੈਟਰੋ ਟਰੇਨ ਦੀ ਅਧਿਕਤਮ ਸਪੀਡ 80 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ, ਜਦਕਿ ਔਸਤ ਰਫਤਾਰ 34 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਪੂਰਾ ਪ੍ਰੋਜੈਕਟ ਐਲੀਵੇਟਿਡ ਟ੍ਰੈਕ ‘ਤੇ ਹੋਵੇਗਾ ਅਤੇ ਚਾਰ ਸਾਲਾਂ ਵਿੱਚ ਪੂਰਾ ਹੋਵੇਗਾ।

The post ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਨਾਂ ਬਦਲ ਕੇ ਗੁਰੂਗ੍ਰਾਮ ਸਿਟੀ ਸੈਂਟਰ ਰੱਖਿਆ appeared first on TheUnmute.com - Punjabi News.

Tags:
  • breaking-news
  • delhi-metro
  • gurugram-city-center
  • huda-city-center
  • huda-city-center-metro-station
  • news

ਚੰਡੀਗੜ੍ਹ 03 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਮੁਖਤਾਰ ਅੰਸਾਰੀ ਮਾਮਲੇ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ |

Image

 

The post CM ਭਗਵੰਤ ਮਾਨ ਵੱਲੋਂ ਸੁਖਜਿੰਦਰ ਰੰਧਾਵਾ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • bhagwant-mann
  • breaking-news
  • news

ਭਰਤਿੰਦਰ ਸਿੰਘ ਚਾਹਲ ਦੇ ਸ਼ੌਪਿੰਗ ਮਾਲ ਦੀ ਦੁਬਾਰਾ ਤੋਂ ਪੈਮਾਇਸ਼ ਕਰਨ ਪੁੱਜੀ ਵਿਜੀਲੈਂਸ

Monday 03 July 2023 09:48 AM UTC+00 | Tags: bharatinder-singh-chahal bharat-inder-singh-chahal breaking-news latest-news latst-news news patiala-news phulkiyan-enclave-shopping-mall vigilance-raid

ਪਟਿਆਲਾ 03 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal)  ਦੇ ਫੁਲਕੀਆਂ ਇਨਕਲੇਵ ਸ਼ੌਪਿੰਗ ਮਾਲ ਵਿੱਚ ਵਿਜੀਲੈਂਸ ਟੀਮ ਦੁਬਾਰਾ ਪਹੁੰਚੀ ਹੈ ਅਤੇ ਉਕਤ ਥਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ |ਇਸ ਮੌਕੇ ਟੈਕਨੀਕਲ ਟੀਮ ਨਾਲ ਡੀ.ਐਸ.ਪੀ ਸਤਪਾਲ ਸਿੰਘ ਮੌਕੇ ਉੱਤੇ ਜਾਂਚ ਕਰ ਰਹੇ ਹਨ |

ਅੱਜ ਇਕ ਵਾਰ ਫਿਰ ਤੋਂ ਮੋਹਾਲੀ ਵਿਜੀਲੈਂਸ ਟੀਮ ਵੱਲੋਂ ਭਰਤਿੰਦਰ ਸਿੰਘ ਚਾਹਲ ਦੇ ਪਟਿਆਲਾ ਦੇ ਪੋਸ਼ ਇਲਾਕੇ ਫੁਲਕੀਆਂ ਇਨਕਲੇਵ ਵਿੱਚ ਬਣੇ ਸ਼ੌਪਿੰਗ ਮਾਲ ਦੀ ਦੁਬਾਰਾ ਤੋਂ ਪੈਮਾਇਸ਼ ਕੀਤੀ ਗਈ | ਇਸਤੋਂ ਪਹਿਲਾਂ ਵੀ ਵਿਜੀਲੈਂਸ ਇਸ ਮਾਲ ਦੀ ਪੈਮਾਇਸ਼ ਕਰ ਚੁੱਕੀ ਸੀ ਪਰ ਅੱਜ ਦੁਬਾਰਾ ਤੋਂ ਇਸਦੀ ਮਿਣਤੀ ਕੀਤੀ ਗਈ ਅਤੇ ਇਸਦੇ ਨਾਲ ਹੀ ਕੁਝ ਦਸਤਾਵੇਜ ਭਰਤਿੰਦਰ ਸਿੰਘ ਚਾਹਲ ਤੋਂ ਮੰਗੇ ਗਏ ਸੀ ਜੋ ਕਿ ਉਨ੍ਹਾਂ ਦੇ ਵਕੀਲ ਅਵਨੀਤ ਸਿੰਘ ਵੱਲੋਂ ਵਿਜੀਲੈਂਸ ਟੀਮ ਨੂੰ ਮੁਹੱਈਆ ਕਰਵਾਏ ਗਏ | ਉਥੇ ਹੀ ਗੱਲਬਾਤ ਕਰਦੇ ਭਰਤਿੰਦਰ ਸਿੰਘ ਚਾਹਲ ਦੇ ਵਕੀਲ ਵੱਲੋਂ ਕਿਹਾ ਗਿਆ ਕਿ ਉਹ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਜੋ ਕਾਗਜ਼ਾਤ ਵਿਜੀਲੈਂਸ ਨੂੰ ਲੋੜੀਂਦੇ ਸੀ ਉਹ ਉਹਨਾ ਵਲੋਂ ਮੁਹੱਈਆ ਕਰਵਾਏ ਗਏ ਹਨ |

The post ਭਰਤਿੰਦਰ ਸਿੰਘ ਚਾਹਲ ਦੇ ਸ਼ੌਪਿੰਗ ਮਾਲ ਦੀ ਦੁਬਾਰਾ ਤੋਂ ਪੈਮਾਇਸ਼ ਕਰਨ ਪੁੱਜੀ ਵਿਜੀਲੈਂਸ appeared first on TheUnmute.com - Punjabi News.

Tags:
  • bharatinder-singh-chahal
  • bharat-inder-singh-chahal
  • breaking-news
  • latest-news
  • latst-news
  • news
  • patiala-news
  • phulkiyan-enclave-shopping-mall
  • vigilance-raid

ਦਿੱਲੀ ਆਬਕਾਰੀ ਨੀਤੀ ਮਾਮਲਾ: ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Monday 03 July 2023 09:55 AM UTC+00 | Tags: aam-aadmi-party arvind-kejriwal breaking-news delhi-excise-policy-case delhi-high-court manish-sisodia manish-sisodias-bail-plea news the-unmute-breaking-news

ਦਿੱਲੀ, 03 ਜੁਲਾਈ 2023 (ਦਵਿੰਦਰ ਸਿੰਘ): ਦਿੱਲੀ ਹਾਈਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਇਸੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਨਿਰਦੇਸ਼ਕ ਵਿਜੇ ਨਾਇਰ, ਹੈਦਰਾਬਾਦ ਦੇ ਕਾਰੋਬਾਰੀ ਅਭਿਸ਼ੇਕ ਬੋਇਨਾਪੱਲੀ, ਬਿਨਯ ਬਾਬੂ (ਸ਼ਰਾਬ ਕੰਪਨੀ ਮੈਸਰਜ਼ ਪਰਨੋਡ ਰਿਕਾਰਡ ਦੇ ਮੈਨੇਜਰ) ਦੀਆਂ ਜ਼ਮਾਨਤ ਅਰਜ਼ੀਆਂ ਨੂੰ ਵੀ ਰੱਦ ਕਰ ਦਿੱਤਾ ਹੈ। ਰਾਊਸ ਐਵੇਨਿਊ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਨੂੰ ਮਨੀਸ਼ ਸਿਸੋਦੀਆ ਸਮੇਤ ਸਾਰੇ ਮੁਲਜ਼ਮਾਂ ਨੇ ਚੁਣੌਤੀ ਦਿੱਤੀ ਸੀ।

ਮਨੀਸ਼ ਸਿਸੋਦੀਆ (Manish Sisodia) ਨੂੰ ਈਡੀ ਨੇ 9 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਸਿਸੋਦੀਆ ਨਿਆਇਕ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਸ਼ਰਾਬ ਘੁਟਾਲੇ ਵਿੱਚ ਭੂਮਿਕਾ ਨੂੰ ਲੈ ਕੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। 30 ਮਈ ਨੂੰ ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

The post ਦਿੱਲੀ ਆਬਕਾਰੀ ਨੀਤੀ ਮਾਮਲਾ: ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi-excise-policy-case
  • delhi-high-court
  • manish-sisodia
  • manish-sisodias-bail-plea
  • news
  • the-unmute-breaking-news

ਰੂਪਨਗਰ 'ਚ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ 'ਚ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਮੰਗ ਪੱਤਰ

Monday 03 July 2023 10:09 AM UTC+00 | Tags: blue-raton-card breaking-news latest-news news punjab-government ration-card rupnagar the-unmute-breaking-news the-unmute-latest-news

ਰੂਪਨਗਰ , 03 ਜੁਲਾਈ 2023: ਰੂਪਨਗਰ (Rupnagar) ਦੇ ਵਿੱਚ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ ਵਿੱਚ ਤਹਿਸੀਲਦਾਰ ਰੂਪਨਗਰ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਹੈ | ਇਸ ਮੌਕੇ ‘ਤੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਅਤੇ ਉਨ੍ਹਾਂ ਦੀ ਸਮੂਹ ਕੌਂਸਲਰਾਂ ਦੀ ਟੀਮ ਨੇ ਇਹ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਹੈ ।

ਇਸ ਮੌਕੇ ਗੱਲਬਾਤ ਦੌਰਾਨ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਨੇ ਕਿਹਾ ਕਿ ਰੂਪਨਗਰ ਦੇ ਵਿੱਚ ਕੁਝ ਇਲਾਕੇ ਇਹੋ-ਜਿਹੇ ਹਨ ਜਿਹਨਾਂ ਦੇ ਲੋਕ ਸਿਰਫ ਸਰਕਾਰੀ ਕਣਕ ਦੇ ਉੱਤੇ ਹੀ ਆਪਣਾ ਜੀਵਨ ਬਸਰ ਕਰ ਰਹੇ ਹਨ ਅਤੇ ਉਹ ਇਹਨਾਂ ਲੋਕਾਂ ਦੇ ਕਾਰਡ ਕੱਟਣ ਦਾ ਵਿਰੋਧ ਕਰਦੇ ਹਨ।

ਇਸ ਮੌਕੇ ਗੱਲਬਾਤ ਦੌਰਾਨ ਵਾਰਡ ਨੰਬਰ ਇਕ ਤੋਂ ਕਾਂਗਰਸ ਦੇ ਕੌਂਸਲਰ ਰਿੰਕੂ ਨੇ ਕਿਹਾ ਕਿ ਕਈ ਲੋਕ ਝੁੱਗੀ ਝੌਂਪੜੀਆਂ ਦੇ ਵਿੱਚ ਰਹਿੰਦੇ ਹਨ ਅਤੇ ਇਸ ਇਲਾਕੇ ਦੇ ਵਿੱਚ ਸਭ ਤੋਂ ਜ਼ਿਆਦਾ ਕਾਰਡ ਕੱਟੇ ਗਏ ਹਨ ਅਤੇ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਨ੍ਹਾਂ ਲੋਕਾਂ ਦੀ ਦੁਆਰਾ ਵੈਰੀਫਿਕੇਸ਼ਨ ਕਰਵਾ ਕੇ ਕਾਰਡ ਚਾਲੂ ਕਰਵਾਏ ਜਾਣ।

The post ਰੂਪਨਗਰ ‘ਚ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ ‘ਚ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਮੰਗ ਪੱਤਰ appeared first on TheUnmute.com - Punjabi News.

Tags:
  • blue-raton-card
  • breaking-news
  • latest-news
  • news
  • punjab-government
  • ration-card
  • rupnagar
  • the-unmute-breaking-news
  • the-unmute-latest-news

ਰਾਜਪੁਰਾ, 03 ਜੁਲਾਈ 2023: ਅੱਤ ਦੀ ਗਰਮੀ ਕਾਰਨ ਪੁਰਾਣਾ ਰਾਜਪੁਰਾ (Rajpura) ਦੇ ਵਿੱਚ ਇੱਕ ਬਿਜਲੀ ਦੇ ਟਰਾਂਸਫਾਰਮ ਨੂੰ ਅੱਗ ਲੱਗ ਗਈ, ਅੱਗ ਕਾਰਨ ਟਰਾਂਸਫ਼ਾਰਮ ਦੇ ਨੀਚੇ ਖੜ੍ਹੀਆਂ ਤਿੰਨ ਗੱਡੀਆਂ ਸੜ ਕੇ ਸੁਆਹ ਹੋ ਗਈਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰਾਜਪੁਰਾ ਫਾਇਰ ਬਿਗ੍ਰੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਇਸ ਮੌਕੇ ਲੀਡਿੰਗ ਫਾਇਰ ਬਿਗ੍ਰੇਡ ਦੇ ਮੁਲਾਜ਼ਮ ਪਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਰਾਜਪੁਰਾ ਫਾਇਰ ਦਫ਼ਤਰ ਵਿੱਚ ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਅਤੇ ਮੌਕੇ ਤੇ ਫਾਇਰ ਟੀਮ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਅਤੇ ਜਦੋਂ ਫਾਇਰ ਬ੍ਰਿਗੇਡ ਦੀ ਗੱਡੀ ਮੋਕੇ ‘ਤੇ ਪਹੁੰਚੀ ਤਾਂ ਉਸਤੋਂ ਪਹਿਲਾਂ ਹੀ ਟਰਾਂਸਫ਼ਾਰਮ ਦੇ ਨੀਚੇ ਖੜ੍ਹੀਆਂ ਤਿੰਨ ਗੱਡੀਆਂ ਸੜ ਕੇ ਸੁਆਹ ਹੋ ਚੁੱਕੀਆਂ ਸਨ |

ਉਹਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਗਰਮੀ ਕਾਰਨ ਬਿਜਲੀ ਦੇ ਟਰਾਂਸਫਾਰਮ ਵਿਚ ਅੱਗ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ | ਇਸ ਕਰਕੇ ਬਿਜਲੀ ਦੇ ਟਰਾਂਸਫਾਰਮ ਦੇ ਨੀਚੇ ਕੋਈ ਵੀ ਵਾਹਨ ਨਾ ਖੜ੍ਹਾ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ |

The post ਰਾਜਪੁਰਾ ‘ਚ ਟਰਾਂਸਫ਼ਾਰਮ ਨੂੰ ਲੱਗੀ ਅੱਗ, ਤਿੰਨ ਗੱਡੀਆਂ ਸੜ ਕੇ ਸੁਆਹ appeared first on TheUnmute.com - Punjabi News.

Tags:
  • news
  • pspcl
  • punjab-news
  • rajpura

ਚੰਡੀਗੜ੍ਹ/ਪਠਾਨਕੋਟ, 3 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ (AMARNATH YATRA) 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ,ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਉਕਤ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਹ ਮੀਟਿੰਗ ਮੌਜੂਦਾ ਸਮੇਂ ਚੱਲ ਰਹੀ ਅਮਰਨਾਥ ਯਾਤਰਾ (AMARNATH YATRA) ਲਈ ਰਣਨੀਤਕ ਤਿਆਰੀਆਂ 'ਤੇ ਕੇਂਦਰਿਤ ਸੀ। ਮੀਟਿੰਗ ਵਿੱਚ ਪੁਲਿਸ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂ ਵਿਚਾਰੇ ਗਏ।

ਵਿਸ਼ੇਸ਼ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਇੱਕ ਸੁਚਾਰੂ ਸੰਚਾਰ ਨੈਟਵਰਕ ਦੀ ਸਥਾਪਨਾ, ਰਾਸ਼ਟਰੀ ਰਾਜਮਾਰਗ ਅਤੇ ਹੋਰ ਮਾਰਗਾਂ ਦੇ ਨਾਲ ਟਰੈਫਿਕ ਨਿਯਮਾਂ ਲਈ ਸੁਚੱਜੀ ਯੋਜਨਾ ਸਮੇਤ ਕਈ ਹੋਰ ਮਸਲਿਆਂ 'ਤੇ ਵੀ ਚਰਚਾ ਕੀਤੀ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਸਾਰੇ ਚਾਰ ਯਾਤਰਾ ਮਾਰਗਾਂ 'ਤੇ ਸੁਰੱਖਿਆ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਸ਼ੰਭੂ ਤੋਂ ਮਾਧੋਪੁਰ ਤੱਕ ਫੈਲੇ ਪੰਜਾਬ ਦੇ ਖਿੱਤੇ ਨੂੰ ਚਾਰ ਸੈਕਟਰਾਂ ਵਿੱਚ ਵੰਡਿਆ ਗਿਆ ਹੈ- ਸ਼ੰਭੂ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਮੁਕੇਰੀਆਂ, ਅਤੇ ਮੁਕੇਰੀਆਂ ਤੋਂ ਮਾਧੋਪੁਰ।

AMARNATH YATRA

ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਯਾਤਰਾ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ਅਤੇ ਬੇਸ ਕੈਂਪਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਜਿਹੇ ਖੇਤਰਾਂ 'ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਉਨਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਹੜ੍ਹਾਂ ਵਰਗੀਆਂ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਵੱਲੋਂ ਮਾਧੋਪੁਰ ਬੈਰੀਅਰ ਵਿਖੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ। ਮੀਟਿੰਗ ਦੌਰਾਨ ਹੋਰ ਪਤਵੰਤਿਆਂ ਸਮੇਤ ਵੱਖ ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਅ ਤੋਂ ਸ਼ੈਲੇਸ਼ ਕੁਮਾਰ, ਆਈਬੀ ਤੋਂ ਰਵਿੰਦਰ ਠਾਕੁਰ ਵੀ ਹਾਜ਼ਰ ਸਨ।

The post ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ appeared first on TheUnmute.com - Punjabi News.

Tags:
  • adgp-arpit-shukla
  • amarnath-yatra
  • amarnath-yatra-2023
  • breaking-news
  • news
  • punjab-dgp-gaurav-yadav
  • punjab-police
  • the-unmute-breaking-news

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ 6 ਨਵੇਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ

Monday 03 July 2023 11:56 AM UTC+00 | Tags: 6-new-block-presidents breaking-news latest-news news punjab-congress punjab-congress-president punjab-pradesh-congress-committee raja-warring

ਚੰਡੀਗੜ੍ਹ 03 ਜੁਲਾਈ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 6 ਨਵੇਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ |

The post ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ 6 ਨਵੇਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ appeared first on TheUnmute.com - Punjabi News.

Tags:
  • 6-new-block-presidents
  • breaking-news
  • latest-news
  • news
  • punjab-congress
  • punjab-congress-president
  • punjab-pradesh-congress-committee
  • raja-warring

ਚੰਡੀਗੜ੍ਹ 03 ਜੁਲਾਈ 2023: ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਵਿਧਾਨ ਸਭ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ | ਇਸ ਵਿੱਚ ਉਨ੍ਹਾਂ ਨੇ ਕਿਹਾ ਕਿ 26 ਜੂਨ 2023 ਨੂੰ ਤੁਹਾਡੇ ਸਤਿਕਾਰਯੋਗ ਨਿਰਦੇਸ਼ਾਂ ਤਹਿਤ ਜ਼ਾਰੀ ਕੀਤੇ ਗਏ ਪੱਤਰ ਦੇ ਸਬੰਧ ਵਿੱਚ ਡੂੰਘੇ ਦੁੱਖ ਨੂੰ ਪ੍ਰਗਟ ਕਰਨ ਲਈ ਲਿਖ ਰਿਹਾ ਹਾਂ। ਪੱਤਰ ਵਿੱਚ ਸਦਨ ਦੇ ਚੈਂਬਰ ਦੇ ਬਾਹਰ ਰੱਖੇ ਗਏ ਰਜਿਸਟਰ ਵਿੱਚ ਹਾਜ਼ਰੀ ਦੀ ਨਿਸ਼ਾਨਦੇਹੀ ਕਰਨ ਵਿੱਚ ਅਸਫ਼ਲ ਰਹਿਣ ਲਈ ਆਈਐਨਸੀ ਦੇ ਮੈਂਬਰਾਂ ਤੋਂ ਪੰਦਰਾਂ ਦਿਨਾਂ ਦੇ ਅੰਦਰ ਸਪਸ਼ਟੀਕਰਨ ਮੰਗਿਆ ਗਿਆ ਸੀ।

ਸੈਸ਼ਨ ਆਯੋਜਿਤ ਕਰਨ ਦੀ ਪ੍ਰਵਿਰਤੀ ਵਧ ਰਹੀ ਹੈ ਜਿਸ ਵਿੱਚ ਪ੍ਰਸ਼ਨ ਕਾਲ, ਸਿਫ਼ਰ ਕਾਲ, ਮੁਲਤਵੀ ਪ੍ਰਸਤਾਵਾਂ ਰਾਹੀਂ ਜ਼ਰੂਰੀ ਜਨਤਕ ਮਹੱਤਤਾ ਦੇ ਮਾਮਲਿਆਂ ‘ਤੇ ਵਿਚਾਰ ਵਟਾਂਦਰੇ, ਧਿਆਨ ਖਿੱਚਣ ਵਾਲੇ ਨੋਟਿਸਾਂ ਅਤੇ ਥੋੜ੍ਹੇ ਸਮੇਂ ਦੇ ਪ੍ਰਸ਼ਨਾਂ ਵਰਗੇ ਮਹੱਤਵਪੂਰਨ ਤੱਤਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਸੱਤਾਧਾਰੀ ਵਿਵਸਥਾ ਨੂੰ ਵਿਧਾਨ ਸਭਾ ਪ੍ਰਤੀ ਜਵਾਬਦੇਹ ਬਣਾਉਣਾ ਹੈ। ਸਦਨ ਦੇ ਮੈਂਬਰਾਂ ਲਈ ਦਖ਼ਲ ਅੰਦਾਜ਼ੀ ਕਰਨ ਅਤੇ ਮਹੱਤਵਪੂਰਨ ਮੁੱਦਿਆਂ ਨੂੰ ਉਠਾਉਣ ਲਈ ਵਿਕਲਪਾਂ ਦੀ ਘਾਟ ਵਿਧਾਨ ਸਭਾ ਦੀ ਸਰਵਉੱਚਤਾ ਅਤੇ ਜਨਤਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ‘ਤੇ ਨਿਗਰਾਨੀ ਇਸ ਦੀ ਸੰਵਿਧਾਨਕ ਤੌਰ ‘ਤੇ ਦਿੱਤੀ ਗਈ ਸ਼ਕਤੀ ਨੂੰ ਕਮਜ਼ੋਰ ਕਰਦੀ ਹੈ।

ਵਿਰੋਧੀ ਧਿਰ ਨੇ ਵਾਰ-ਵਾਰ ਸਦਨ ਵਿੱਚ ਜਾਣ-ਬੁੱਝ ਕੇ ਕੀਤੇ ਜਾਂਦੇ ਪੱਖਪਾਤੀ ਵਿਵਹਾਰ ਦਾ ਮੁੱਦਾ ਉਠਾਇਆ ਹੈ – ਜਿਸ ਵਿੱਚ ਸਦਨ ਵਿੱਚ ਭਖ਼ਦੇ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਸਿੱਧੇ ਪ੍ਰਸਾਰਣ ਦੌਰਾਨ ਸਾਡੀ ਭਾਗੀਦਾਰੀ ਨੂੰ ਬਲੈਕ ਆਊਟ ਕਰਨਾ ਵੀ ਸ਼ਾਮਲ ਹੈ, ਜਿਸ ਦਾ ਮਕਸਦ ਸਿਰਫ਼ ਆਪਣੀ ਗੈਰ-ਭਾਗੀਦਾਰੀ ਨੂੰ ਦਰਸਾਉਣ ਲਈ ਅਤੇ ਸਾਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਲਈ।

ਸਦਨ ਦੇ ਮੈਂਬਰਾਂ ਨੂੰ ਰੋਬੋਟਾਂ ਵਾਂਗ ਵਿਵਹਾਰ ਨਹੀਂ ਕਰਨ ਦਿੱਤਾ ਜਾਣਾ ਚਾਹੀਦਾ, ਜਿਨ੍ਹਾਂ ਨੂੰ ਇੱਕ ਬਟਨ ਦਬਾਉਣ ‘ਤੇ ਵੱਖ-ਵੱਖ ਗੰਭੀਰ ਮੁੱਦਿਆਂ ‘ਤੇ ਕੰਮ ਕਰਨ ਲਈ ਪ੍ਰੋਗਰਾਮ ਕੀਤਾ ਜਾਂਦਾ ਹੈ। ਉਹ ਚੁਣੇ ਹੋਏ ਨੁਮਾਇੰਦੇ ਹਨ ਜਿਨ੍ਹਾਂ ਨੂੰ ਆਪਣੇ ਵੋਟਰਾਂ ਵੱਲੋਂ ਫ਼ੈਸਲੇ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਆਪਣੇ ਫ਼ੈਸਲੇ ਦੀ ਵਰਤੋਂ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੁੱਦਿਆਂ ‘ਤੇ ਵਿਚਾਰ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।

ਸਰਕਾਰ ਬਿਨਾਂ ਵਿਚਾਰ ਵਟਾਂਦਰੇ ਦੇ ਪਾਸ ਹੋਣ ਲਈ ਬਿੱਲਾਂ ਨੂੰ ਸਮੇਂ ਸਿਰ ਸਾਂਝਾ ਨਹੀਂ ਕਰਦੀ, ਅਤੇ ਵਿਧਾਨ ਸਭਾ ਨਿਯਮਾਂ (ਨਿਯਮ 208) ਦੇ ਤਹਿਤ ਗਠਿਤ ਕੀਤੀ ਜਾਣ ਵਾਲੀ ਕਾਰਜ ਸਲਾਹਕਾਰ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਭਾਗੀਦਾਰੀ ਤੋਂ ਬਿਨਾਂ ਸਦਨ ਦੇ ਕੰਮਕਾਜ ਦਾ ਫ਼ੈਸਲਾ ਕਰਦੀ ਹੈ, ਜਿਸ ਨੇ ਇੱਕ ਨਵਾਂ ਨੀਵਾਂ ਪੱਧਰ ਤੈਅ ਕੀਤਾ ਹੈ।

ਇਹ ਚੇਅਰ ਦੇ ਪੱਖਪਾਤ ਨੂੰ ਦਰਸਾਉਂਦਾ ਹੈ ਅਤੇ ਸੱਤਾਧਾਰੀ ਧਿਰ ਦੇ ਮਾੜੇ ਇਰਾਦਿਆਂ ਨੂੰ ਮੰਨਣ ਦੇ ਬਰਾਬਰ ਹੈ। ਇਸ ਤੋਂ ਵੀ ਅਗਾਂਹ, ਸਰਕਾਰੀ ਏਜੰਡੇ ਵਿਚ ਕਾਹਲੀ ਕਰਨਾ ਅਤੇ ਸਦਨ ਦੇ ਆਗੂ ਨੂੰ ਅਪਮਾਨਜਨਕ ਭਾਸ਼ਾ ਦੀ ਇਜਾਜ਼ਤ ਦੇਣਾ, ਸਦਨ ਦੇ ਮੈਂਬਰਾਂ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਗਈ ਪ੍ਰਗਟਾਵੇ ਦੀ ਆਜ਼ਾਦੀ ਦਾ ਮਜ਼ਾਕ ਉਡਾਉਣ ਅਤੇ ਪੰਜਾਬ ਦੇ ਲੋਕਾਂ ਦੇ ਸਰੋਕਾਰਾਂ ਦੀ ਘੋਰ ਅਣਦੇਖੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਸਦਨ ਵਿੱਚ ਮੁੱਖ ਮੰਤਰੀ ਦਾ ਵਿਵਹਾਰ ਮਰਿਆਦਾ ਅਤੇ ਸਤਿਕਾਰ ਦੀ ਪੂਰੀ ਤਰ੍ਹਾਂ ਅਣਦੇਖੀ ਨੂੰ ਦਰਸਾਉਂਦਾ ਹੈ। ਉਸ ਨੇ ਨਾ ਸਿਰਫ਼ ਪਾਰਟੀ ਆਗੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਬਲਕਿ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ ‘ਤੇ ਹਮਲਾ ਕਰ ਕੇ ਸਾਰੀਆਂ ਹੱਦਾਂ ਵੀ ਪਾਰ ਕੀਤੀਆਂ। ਪੰਜ ‘ਸਿੱਖ ਕਕਾਰਾਂ/ਮਰਿਆਦਾ’ ਵਿੱਚੋਂ ਇੱਕ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਨੇ ਹਰ ਸੱਚੇ ਸਿੱਖ ਦੀ ਜ਼ਮੀਰ ਨੂੰ ਡੂੰਘੀ ਠੇਸ ਪਹੁੰਚਾਈ ਹੈ। ਅਜਿਹੀਆਂ ਕਾਰਵਾਈਆਂ ਨੂੰ ਚੇਅਰ ਦੁਆਰਾ ਅਣਗੌਲਿਆਂ ਨਹੀਂ ਕੀਤਾ ਜਾਣਾ ਚਾਹੀਦਾ ਸੀ, ਅਤੇ ਉਨ੍ਹਾਂ ਨੂੰ ਅਧਿਕਾਰਤ ਰਿਕਾਰਡ ਦਾ ਹਿੱਸਾ ਬਣਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ ਸੀ।

ਮੁੱਖ ਮੰਤਰੀ ਦਾ ਇਰਾਦਾ ਸਾਰੇ ਸਥਾਪਤ ਨਿਯਮਾਂ ਨੂੰ ਰੱਦ ਕਰਨ ਅਤੇ ਸੱਤਾਧਾਰੀ ਪਾਰਟੀ ਦੇ ਦਬਦਬੇ ਨੂੰ ਪ੍ਰਦਰਸ਼ਿਤ ਕਰਨ ਦਾ ਸੀ। ਉਸ ਨੂੰ ਵਿਰੋਧੀ ਧਿਰ ਨੂੰ ਦਬਾਉਣ ਅਤੇ ਅਸਹਿਮਤੀ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਾਉਣ ਲਈ ਸਰਕਾਰ ਦੀ ਬਹੁਮਤ ਸ਼ਕਤੀ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

ਦੂਜੀ ਵਾਰ ਮੈਂਬਰ ਬਣਨ ਦੇ ਨਾਤੇ ਅਤੇ ਹੁਣ ਸਦਨ ਦੇ ਰਖਵਾਲੇ ਹੋਣ ਦੇ ਨਾਤੇ, ਤੁਹਾਡੀ ਇਹ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸੈਸ਼ਨ ਸਾਰੇ ਮੈਂਬਰਾਂ ਲਈ ਇੱਕ ਫੋਰਮ ਹੋਵੇ, ਜਿੱਥੇ ਉਨ੍ਹਾਂ ਦੀ ਆਵਾਜ਼ ਸੁਣੀ ਜਾ ਸਕੇ, ਚਾਹੇ ਉਹ ਕਿਸੇ ਵੀ ਸਿਆਸਤ ਨਾਲ ਸੰਬੰਧਿਤ ਹੋਣ। ਜੇ ਤੁਸੀਂ ਸੱਤਾਧਾਰੀ ਪਾਰਟੀ ਨੂੰ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਨ ਦੀ ਆਗਿਆ ਦਿੰਦੇ ਹੋ, ਤਾਂ ਤੁਸੀਂ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੋਗੇ ਜੋ ਸੰਸਦੀ ਲੋਕਤੰਤਰ ਦੀ ਬੁਨਿਆਦ ਨੂੰ ਹੀ ਕਮਜ਼ੋਰ ਕਰ ਦੇਵੇਗੀ।

ਇਸ ਤੋਂ ਇਲਾਵਾ, ਇਹ ਸਪਸ਼ਟ ਹੈ ਕਿ ਪਿਛਲੇ ਸੈਸ਼ਨ ਦੌਰਾਨ ਕਾਨੂੰਨ ਨੂੰ ਜਲਦਬਾਜ਼ੀ ਵਿੱਚ ਪਾਸ ਕੀਤੇ ਜਾਣ ਦੀ ਉਚਿਤ ਜਾਂਚ ਦੀ ਘਾਟ ਸੀ ਅਤੇ ਇਹ ਨਿਆਇਕ ਸਮੀਖਿਆ ਦੇ ਮੱਦੇਨਜ਼ਰ ਅਸਫ਼ਲ ਹੋ ਜਾਵੇਗਾ। ਇਹ ਵਿਧਾਨਿਕ ਪ੍ਰਕਿਰਿਆ ਪ੍ਰਤੀ ਵਧੇਰੇ ਸੰਪੂਰਨ ਅਤੇ ਮਿਹਨਤੀ ਪਹੁੰਚ ਦੀ ਲੋੜ ਨੂੰ ਉਜਾਗਰ ਕਰਦਾ ਹੈ।

ਉਪਰੋਕਤ ਤੋਂ ਇਲਾਵਾ ‘ਓਪਰੇਸ਼ਨ ਲੋਟਸ’ ਦੀ ਨਿਖੇਧੀ ਕਰਨ ਵਾਲੇ ਵਿਸ਼ਵਾਸ ਪ੍ਰਸਤਾਵ ਦੇ ਲਾਗੂ ਹੋਣ ਤੋਂ ਨੌਂ ਮਹੀਨਿਆਂ ਬਾਅਦ ਸਰਕਾਰ ਦੀ ਚੁੱਪੀ ਨੇ ਆਈ.ਐਨ.ਸੀ. ਦੇ ਮੈਂਬਰਾਂ ਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਕਿਉਂਕਿ ਇਹ ਪੰਜਾਬ ਦੇ ਲੋਕਾਂ ਦੇ ਭਰੋਸੇ ਨਾਲ ਧੋਖਾ ਕਰਨ ਤੋਂ ਘੱਟ ਨਹੀਂ ਹੈ। ਇਸ ਅਣਗਹਿਲੀ ਨੇ ਉਨ੍ਹਾਂ ਨੂੰ ਇਹ ਵਿਸ਼ਵਾਸ ਕਰਨ ਲਈ ਪ੍ਰੇਰਿਤ ਕੀਤਾ ਹੈ ਕਿ ਵਿਸ਼ੇਸ਼ ਸੈਸ਼ਨ ਸਮੇਂ ਇਹ ਜਨਤਕ ਫ਼ੰਡਾਂ ਦੀ ਬੇਲੋੜੀ ਬਰਬਾਦੀ ਹੈ।

ਇਸ ਲਈ, ਅਸੀਂ ਕਾਰਜਪਾਲਿਕਾ ਦੀ ਇੱਛਾ ਲਈ ਜਨਤਾ ਦੇ ਪੈਸੇ ਦੀ ਬਰਬਾਦੀ ਦੇ ਵਿਰੋਧ ਵਿੱਚ ਸੈਸ਼ਨ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਅਤੇ ਇਮਾਨਦਾਰੀ ਨਾਲ ਆਪਣੀ ਹਾਜ਼ਰੀ ਦੀ ਨਿਸ਼ਾਨਦੇਹੀ ਨਹੀਂ ਕੀਤੀ। ਇਸ ਤੋਂ ਇਲਾਵਾ, ਹਾਜ਼ਰੀ ਦੀ ਨਿਸ਼ਾਨਦੇਹੀ ਮੁੱਖ ਤੌਰ ‘ਤੇ ਯਾਤਰਾਂ ਅਤੇ ਰੋਜ਼ਾਨਾ ਭੱਤਿਆਂ ਦਾ ਦਾਅਵਾ ਕਰਨ ਦੇ ਸਾਧਨ ਵਜੋਂ ਕੰਮ ਕਰਦੀ ਹੈ। ਵਿਧਾਨ ਸਭਾ ਦਾ ਉਦੇਸ਼ ਵਿੱਤੀ ਲਾਭਾਂ ਤੋਂ ਕਿਤੇ ਵੱਧ ਹੈ।

ਇਹ ਜਨਤਾ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਲਈ ਮੌਜੂਦ ਹੈ। ਵਿਰੋਧੀ ਧਿਰ ਦੀ ਸੁਹਿਰਦ ਕੋਸ਼ਿਸ਼ ਇਹ ਸੀ ਕਿ ਸੱਤਾਧਾਰੀ ਪਾਰਟੀ ਨੂੰ ਉਸ ਦੀ ਅਸਲ ਭੂਮਿਕਾ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਵਾਈ ਜਾਵੇ ਅਤੇ ਭਖਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਨਾ ਕਰਨ ਦਾ ਸੰਕੇਤ ਦਿੱਤਾ ਜਾਵੇ। ਕਾਰਜਪਾਲਿਕਾ ਵੱਲੋਂ ਸੱਤਾਧਾਰੀ ਪਾਰਟੀ ਦੇ ਬਹੁਗਿਣਤੀਵਾਦ ਦੀ ਦੁਰਵਰਤੋਂ ਜਾਂ ਵਿਧਾਨ ਸਭਾ ਪ੍ਰਤੀ ਇਸ ਦੀ ਪੱਕੀ ਹੋਈ ਜਵਾਬਦੇਹੀ ਨੂੰ ਤਿਆਗਣ ਨਾਲ ਚੇਅਰ ਦੀ ਨਿਰਪੱਖਤਾ ਨਾਲ ਸਮਝੌਤਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

ਦੂਜੀ ਵਾਰ ਮੈਂਬਰ ਬਣਨ ਦੇ ਨਾਤੇ ਅਤੇ ਹੁਣ ਸਦਨ ਦੇ ਰਖਵਾਲੇ ਹੋਣ ਦੇ ਨਾਤੇ, ਤੁਹਾਡੀ ਇਹ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸੈਸ਼ਨ ਸਾਰੇ ਮੈਂਬਰਾਂ ਲਈ ਇੱਕ ਫੋਰਮ ਹੋਵੇ, ਜਿੱਥੇ ਉਨ੍ਹਾਂ ਦੀ ਆਵਾਜ਼ ਸੁਣੀ ਜਾ ਸਕੇ, ਚਾਹੇ ਉਹ ਕਿਸੇ ਵੀ ਸਿਆਸਤ ਨਾਲ ਸੰਬੰਧਿਤ ਹੋਣ। ਜੇ ਤੁਸੀਂ ਸੱਤਾਧਾਰੀ ਪਾਰਟੀ ਨੂੰ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਨ ਦੀ ਆਗਿਆ ਦਿੰਦੇ ਹੋ, ਤਾਂ ਤੁਸੀਂ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੋਗੇ ਜੋ ਸੰਸਦੀ ਲੋਕਤੰਤਰ ਦੀ ਬੁਨਿਆਦ ਨੂੰ ਹੀ ਕਮਜ਼ੋਰ ਕਰ ਦੇਵੇਗੀ।

ਇਸ ਤੋਂ ਇਲਾਵਾ, ਇਹ ਸਪਸ਼ਟ ਹੈ ਕਿ ਪਿਛਲੇ ਸੈਸ਼ਨ ਦੌਰਾਨ ਕਾਨੂੰਨ ਨੂੰ ਜਲਦਬਾਜ਼ੀ ਵਿੱਚ ਪਾਸ ਕੀਤੇ ਜਾਣ ਦੀ ਉਚਿੱਤ ਜਾਂਚ ਦੀ ਘਾਟ ਸੀ ਅਤੇ ਇਹ ਨਿਆਇਕ ਸਮੀਖਿਆ ਦੇ ਮੱਦੇਨਜ਼ਰ ਅਸਫ਼ਲ ਹੋ ਜਾਵੇਗਾ। ਇਹ ਵਿਧਾਨਿਕ ਪ੍ਰਕਿਰਿਆ ਪ੍ਰਤੀ ਵਧੇਰੇ ਸੰਪੂਰਨ ਅਤੇ ਮਿਹਨਤੀ ਪਹੁੰਚ ਦੀ ਲੋੜ ਨੂੰ ਉਜਾਗਰ ਕਰਦਾ ਹੈ।

ਉਪਰੋਕਤ ਤੋਂ ਇਲਾਵਾ ‘ਓਪਰੇਸ਼ਨ ਲੋਟਸ’ ਦੀ ਨਿਖੇਧੀ ਕਰਨ ਵਾਲੇ ਵਿਸ਼ਵਾਸ ਪ੍ਰਸਤਾਵ ਦੇ ਲਾਗੂ ਹੋਣ ਤੋਂ ਨੌਂ ਮਹੀਨਿਆਂ ਬਾਅਦ ਸਰਕਾਰ ਦੀ ਚੁੱਪੀ ਨੇ ਆਈ.ਐਨ.ਸੀ. ਦੇ ਮੈਂਬਰਾਂ ਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਕਿਉਂਕਿ ਇਹ ਪੰਜਾਬ ਦੇ ਲੋਕਾਂ ਦੇ ਭਰੋਸੇ ਨਾਲ ਧੋਖਾ ਕਰਨ ਤੋਂ ਘੱਟ ਨਹੀਂ ਹੈ। ਇਸ ਅਣਗਹਿਲੀ ਨੇ ਉਨ੍ਹਾਂ ਨੂੰ ਇਹ ਵਿਸ਼ਵਾਸ ਕਰਨ ਲਈ ਪ੍ਰੇਰਿਤ ਕੀਤਾ ਹੈ ਕਿ ਵਿਸ਼ੇਸ਼ ਸੈਸ਼ਨ ਸਮੇਂ ਇਹ ਜਨਤਕ ਫ਼ੰਡਾਂ ਦੀ ਬੇਲੋੜੀ ਬਰਬਾਦੀ ਹੈ।

ਇਸ ਲਈ, ਅਸੀਂ ਕਾਰਜਪਾਲਿਕਾ ਦੀ ਇੱਛਾ ਲਈ ਜਨਤਾ ਦੇ ਪੈਸੇ ਦੀ ਬਰਬਾਦੀ ਦੇ ਵਿਰੋਧ ਵਿੱਚ ਸੈਸ਼ਨ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਅਤੇ ਇਮਾਨਦਾਰੀ ਨਾਲ ਆਪਣੀ ਹਾਜ਼ਰੀ ਦੀ ਨਿਸ਼ਾਨਦੇਹੀ ਨਹੀਂ ਕੀਤੀ। ਇਸ ਤੋਂ ਇਲਾਵਾ, ਹਾਜ਼ਰੀ ਦੀ ਨਿਸ਼ਾਨਦੇਹੀ ਮੁੱਖ ਤੌਰ ‘ਤੇ ਯਾਤਰਾਂ ਅਤੇ ਰੋਜ਼ਾਨਾ ਭੱਤਿਆਂ ਦਾ ਦਾਅਵਾ ਕਰਨ ਦੇ ਸਾਧਨ ਵਜੋਂ ਕੰਮ ਕਰਦੀ ਹੈ। ਵਿਧਾਨ ਸਭਾ ਦਾ ਉਦੇਸ਼ ਵਿੱਤੀ ਲਾਭਾਂ ਤੋਂ ਕਿਤੇ ਵੱਧ ਹੈ।

ਇਹ ਜਨਤਾ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਲਈ ਮੌਜੂਦ ਹੈ। ਵਿਰੋਧੀ ਧਿਰ ਦੀ ਸੁਹਿਰਦ ਕੋਸ਼ਿਸ਼ ਇਹ ਸੀ ਕਿ ਸੱਤਾਧਾਰੀ ਪਾਰਟੀ ਨੂੰ ਉਸ ਦੀ ਅਸਲ ਭੂਮਿਕਾ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਵਾਈ ਜਾਵੇ ਅਤੇ ਭਖਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਨਾ ਕਰਨ ਦਾ ਸੰਕੇਤ ਦਿੱਤਾ ਜਾਵੇ। ਕਾਰਜਪਾਲਿਕਾ ਵੱਲੋਂ ਸੱਤਾਧਾਰੀ ਪਾਰਟੀ ਦੇ ਬਹੁਗਿਣਤੀਵਾਦ ਦੀ ਦੁਰਵਰਤੋਂ ਜਾਂ ਵਿਧਾਨ ਸਭਾ ਪ੍ਰਤੀ ਇਸ ਦੀ ਪੱਕੀ ਹੋਈ ਜਵਾਬਦੇਹੀ ਨੂੰ ਤਿਆਗਣ ਨਾਲ ਚੇਅਰ ਦੀ ਨਿਰਪੱਖਤਾ ਨਾਲ ਸਮਝੌਤਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

ਹਾਲਾਂਕਿ ਅਸੀਂ ਮਰਿਆਦਾ ਨੂੰ ਕਾਇਮ ਰੱਖਣ ਅਤੇ ਸਦਨ ਦੇ ਮੈਂਬਰਾਂ ਦੇ ਮਾਣਯੋਗ ਰੁਤਬੇ ਨੂੰ ਮਾਨਤਾ ਦੇਣ ਦੇ ਮਹੱਤਵ ਨੂੰ ਸਵੀਕਾਰ ਕਰਦੇ ਹਾਂ, ਸਾਡਾ (Partap Singh Bajwa) ਮੰਨਣਾ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਚੇਅਰ ਦੇ ਪ੍ਰਭਾਵਸ਼ਾਲੀ ਅਤੇ ਸਾਰਥਿਕ ਦਖ਼ਲ ਨਾਲ ਗੱਲਬਾਤ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕਦਾ ਸੀ।

ਅੰਤ ਵਿੱਚ:

● ਚੇਅਰ ਦੀ ਨਿਰਪੱਖਤਾ ਬਾਰੇ ਵਿਰੋਧੀ ਧਿਰ ਦੀਆਂ ਚਿੰਤਾਵਾਂ ਗੰਭੀਰ ਹਨ ਅਤੇ ਇਨ੍ਹਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ। ਚੇਅਰ ਦੀ ਇਹ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਹੈ ਕਿ ਸਦਨ ਦੇ ਸਾਰੇ ਮੈਂਬਰਾਂ ਨਾਲ ਵਾਜਿਬ ਵਿਵਹਾਰ ਕੀਤਾ ਜਾਵੇ, ਚਾਹੇ ਉਨ੍ਹਾਂ ਦੀ ਸਿਆਸੀ ਮਾਨਤਾ ਜੋ ਵੀ ਹੋਵੇ।

● ਸਰਕਾਰ ਦਾ ਵਿਰੋਧੀ ਧਿਰ ਨਾਲ ਪੱਖਪਾਤੀ ਵਿਵਹਾਰ ਵੀ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਵਿਰੋਧੀ ਧਿਰ ਦੀ ਆਵਾਜ਼ ਬੰਦ ਕਰਨ ਲਈ ਆਪਣੇ ਬਹੁਮਤ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

● ਬਿਨਾਂ ਉਚਿੱਤ ਪੜਤਾਲ ਦੇ ਕਾਨੂੰਨ ਨੂੰ ਤੇਜ਼ੀ ਨਾਲ ਪਾਸ ਕਰਨਾ ਤਬਾਹੀ ਦਾ ਇੱਕ ਨੁਸਖ਼ਾ ਹੈ। ਇਸ ਨਾਲ ਅਜਿਹੇ ਕਾਨੂੰਨ ਪਾਸ ਹੋ ਸਕਦੇ ਹਨ ਜੋ ਗੈਰ-ਸੰਵਿਧਾਨਕ ਹਨ ਜਾਂ ਜੋ ਲੋਕਾਂ ਦੇ ਸਭ ਤੋਂ ਵਧੀਆ ਹਿਤਾਂ ਦੀ ਪੂਰਤੀ ਨਹੀਂ ਕਰਦੇ।

● ਵਿਰੋਧੀ ਧਿਰ ਵੱਲੋਂ ਸੈਸ਼ਨ ਦਾ ਬਾਈਕਾਟ ਕਰਨਾ ਵਿਰੋਧ ਦਾ ਇੱਕ ਜਾਇਜ਼ ਰੂਪ ਸੀ। ਵਿਰੋਧੀ ਧਿਰ ਨੂੰ ਸੈਸ਼ਨ ਦੇ ਸੰਚਾਲਨ ਬਾਰੇ ਜਾਇਜ਼ ਚਿੰਤਾਵਾਂ ਸਨ, ਅਤੇ ਉਹ ਇਸ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ ਸਹੀ ਸਨ।

● ਚੇਅਰ ਨੂੰ ਵਿਰੋਧੀ ਧਿਰ ਦੀਆਂ ਚਿੰਤਾਵਾਂ ਦੇ ਹੱਲ ਲਈ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਧਾਨ ਸਭਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰੇ। ਚੇਅਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਦਨ ਦੀ ਅਖੰਡਤਾ ਨੂੰ ਕਾਇਮ ਰੱਖੇ ਅਤੇ ਇਹ ਸੁਨਿਸ਼ਚਿਤ ਕਰੇ ਕਿ ਇਹ ਗੰਭੀਰ ਵਿਚਾਰ ਵਟਾਂਦਰੇ ਲਈ ਇੱਕ ਮੰਚ ਹੈ।

ਮੈਨੂੰ ਭਰੋਸਾ ਹੈ ਕਿ ਤੁਸੀਂ ਅਸਲ ਮੁੱਦਿਆਂ ‘ਤੇ ਨਿਰਪੱਖ ਵਿਚਾਰ ਕਰੋਗੇ ਅਤੇ ਸਥਿਤੀ ਨੂੰ ਸੁਧਾਰਨ ਲਈ ਇਸ ਮਾਮਲੇ ਵਿੱਚ ਨਿਰਨਾਇਕ ਤੌਰ ‘ਤੇ ਦਖ਼ਲ ਦਿਓਗੇ, ਜੋ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ।

 

The post ਪ੍ਰਤਾਪ ਬਾਜਵਾ ਨੇ ਵਿਸ਼ੇਸ਼ ਸੈਸ਼ਨ ਦੌਰਾਨ INC ਮੈਂਬਰਾਂ ਵੱਲੋਂ ਹਾਜ਼ਰੀ ਦੀ ਨਿਸ਼ਾਨਦੇਹੀ ਨਾ ਕਰਨ ਸੰਬੰਧੀ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ appeared first on TheUnmute.com - Punjabi News.

Tags:
  • breaking-news
  • kultar-singh-sandhawan
  • latest-news
  • news
  • partap-bajwa
  • the-unmute-breaking-news
  • the-unmute-latest-news

ਚੰਡੀਗੜ੍ਹ 03 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Bir Davinder Singh) ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਬੀਰ ਦਵਿੰਦਰ ਸਿੰਘ ਨੂੰ ਪਰਿਵਾਰ ਸਮੇਤ ਅਨੇਕਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

ਇਸ ਮੌਕੇ ਕਾਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਜਰਾ, ਐਮ ਐਲ ਏ ਅਜੀਤਪਾਲ ਸਿੰਘ ਕੋਹਲੀ ਪ੍ਰੇਮ ਸਿੰਘ ਚੰਦੂਮਾਜਰਾ ਦਲਜੀਤ ਚੀਮਾ , ਸਾਬਕਾ ਉੱਪ ਮੁੱਖ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਕਮੇਟੀ ਦਾ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ ਅਨੇਕਾਂ ਹੋਰ ਸ਼ਖਸ਼ੀਅਤਾਂ ਮੌਜੂਦ ਸਨ |

The post ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ appeared first on TheUnmute.com - Punjabi News.

Tags:
  • bir-davinder-singh
  • breaking-news

ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਚੱਲੀਆਂ ਗੋਲੀਆਂ, ਇਕ ਨੌਜਵਾਨ ਜ਼ਖਮੀ

Monday 03 July 2023 01:01 PM UTC+00 | Tags: amritsar amritsar-police batala-road breaking-news firing-incident latest-news news

ਅੰਮ੍ਰਿਤਸਰ 03 ਜੁਲਾਈ 2023: ਅੰਮ੍ਰਿਤਸਰ ਦੇ ਬਟਾਲਾ ਰੋਡ (Batala Road) ‘ਤੇ ਨਿਊਟ੍ਰੀ ਕੁਲਚੇ ਦਾ ਕੰਮ ਕਰ ਰਹੇ ਇਕ ਨੌਜਵਾਨ ਉਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਹੈ | ਇਸ ਘਟਨਾ ਵਿੱਚ ਇੱਕ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ ਹਨ ਅਤੇ ਉਹ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ | ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਛਾਣ-ਬੀਣ ਸ਼ੁਰੂ ਕਰ ਦਿੱਤੀ ਹੈ |

ਪਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਰਿਸ਼ੀ ਸੇਠ ਆਪਣੀ ਦੁਕਾਨ ਉੱਤੇ ਕੰਮ ਕਰ ਰਿਹਾ ਸੀ ਅਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ, ਉਸਦੀ ਦੁਕਾਨ ਵਿੱਚ ਆਏ ਅਤੇ ਉਸ ਕੋਲੋਂ ਇੱਕ ਪੈਲੇਸ ਦਾ ਪਤਾ ਜਾਣਨ ਦੇ ਲਈ ਉਸ ਕੋਲ ਆਏ, ਜਦੋਂ ਪੈਲੇਸ ਦਾ ਪਤਾ ਦੱਸਿਆ ਗਿਆ , ਇਸ ਦੌਰਾਨ ਉਕਤ ਨੌਜਵਾਨ ‘ਤੇ ਹਮਲਾ ਕਰ ਦਿੱਤਾ ਗਿਆ ਹੈ | ਪੀੜਤ ਨੇ ਦੱਸਿਆ ਕਿ ਕੁਝ ਸਮੇਂ ਪਹਿਲਾਂ ਵੀ ਉਸ ਉੱਪਰ ਇੱਕ ਜਾਨਲੇਵਾ ਹਮਲਾ ਹੋਇਆ ਸੀ ਅਤੇ ਉਸ ਦੀ ਕਾਰ ਨੂੰ ਵੀ ਅੱਗ ਲਾਈ ਗਈ ਸੀ |

ਉਥੇ ਹੀ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਅੰਮ੍ਰਿਤਸਰ ਦੇ ਆਲਾ ਅਧਿਕਾਰੀ ਪੁਲਿਸ ਅਫਸਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ 7 ਦੇ ਕਰੀਬ ਦੇ ਖੋਲ ਬਰਾਮਦ ਕੀਤੇ ਗਏ ਹਨ, ਉਥੇ ਹੀ ਵਰਿੰਦਰ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਮੌਕੇ ਤੋਂ 7 ਦੇ ਕਰੀਬ ਗੋਲੀਆ ਦੇ ਖੋਲ੍ਹ ਬਰਾਮਦ ਕੀਤੇ ਗਏ ਹਨ ਅਤੇ ਅਸੀਂ ਹੁਣ ਇਹ ਚਸ਼ਮਦੀਦ ਦੇ ਬਿਆਨਾਂ ਦੇ ਤਹਿਤ ਮਾਮਲਾ ਦਰਜ ਕਰ ਰਹੇ ਹਾਂ।

ਉਨ੍ਹਾਂ ਦੱਸਿਆ ਕਿ ਅਸੀਂ ਹਸਪਤਾਲ ਵਿਚ ਜਾ ਕੇ ਜ਼ਖਮੀ ਦਾ ਬਿਆਨ ਵੀ ਦਰਜ ਕਰਾਂਗੇ ਤਾਂ ਜੋ ਕਿ ਮਾਮਲੇ ਦੀ ਜਾਣਕਾਰੀ ਸਾਨੂੰ ਚੰਗੀ ਤਰਾਂ ਪਤਾ ਲੱਗ ਸਕੇ ਅਤੇ ਇਸ ਦੇ ਮੱਦੇਨਜ਼ਰ ਅਸੀਂ ਮਾਮਲਾ ਦਰਜ ਕਰਕੇ ਹੁਣ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ | ਹੁਣ ਅਸੀਂ ਸੀਸੀਟੀਵੀ ਕੈਮਰੇ ਦੀ ਮੱਦਦ ਨਾਲ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾਵੇਗੀ |

The post ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਚੱਲੀਆਂ ਗੋਲੀਆਂ, ਇਕ ਨੌਜਵਾਨ ਜ਼ਖਮੀ appeared first on TheUnmute.com - Punjabi News.

Tags:
  • amritsar
  • amritsar-police
  • batala-road
  • breaking-news
  • firing-incident
  • latest-news
  • news

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸ਼ਵਨੀ ਸ਼ਰਮਾ (Ashwini Sharma) ਵੱਲੋਂ ਅਸਤੀਫਾ ਦੇਣ ਦੀਆਂ ਖਬਰਾਂ ਨੂੰ ਲੈ ਕੇ ਉਨ੍ਹਾਂ ਨੇ ਟਵੀਟ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਅਸਤੀਫ਼ੇ ਦੀਆਂ ਮੀਡੀਆ ਵਿੱਚ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਤੁਹਾਡੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।

BJP

The post ਅਸ਼ਵਨੀ ਸ਼ਰਮਾ ਨੇ ਅਸਤੀਫੇ ਦੀਆਂ ਖ਼ਬਰਾਂ ਦਾ ਕੀਤਾ ਖੰਡਨ, ਕਿਹਾ- BJP ‘ਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ appeared first on TheUnmute.com - Punjabi News.

Tags:
  • ashwini-sharma
  • breaking-news
  • latest-news
  • news

ਚੰਡੀਗੜ੍ਹ, 3 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ) ਦੇ ਚੈੱਕ ਸੌਂਪੇ।

ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ.ਐਸ.ਆਈ ਸੰਜੀਵ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਏ.ਐਸ.ਆਈ ਪਰਨਾਮ ਸਿੰਘ ਅਤੇ ਏ.ਐਸ.ਆਈ ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੀ ਵੱਖ-ਵੱਖ ਹਾਦਸਿਆਂ ਵਿਚ ਮੌਤ ਹੋ ਗਈ ਸੀ। ਗੌਰਤਲਬ ਹੈ ਕਿ ਏ.ਐਸ.ਆਈ. ਸੰਜੀਵ ਕੁਮਾਰ ਨੂੰ ਇੱਕ ਬਲੇਰੋ ਗੱਡੀ ਨੇ ਉਸ ਵੇਲੇ ਟੱਕਰ ਮਾਰ ਦਿੱਤੀ ਜਦੋਂ ਉਹ ਜਲੰਧਰ ਵਿੱਚ ਸਖ਼ਤ ਸੁਰੱਖਿਆ ਵਾਲੇ ਵੀ.ਵੀ.ਆਈ.ਪੀ. ਦੀ ਫੇਰੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸੇ ਤਰ੍ਹਾਂ ਏ.ਐਸ.ਆਈ. ਪਰਨਾਮ ਸਿੰਘ ਅਤੇ ਗੁਰਲਾਲ ਸਿੰਘ ਦੀ ਵੀ ਵੱਖ-ਵੱਖ ਦੁਰਘਟਨਾਵਾਂ ਕਾਰਨ ਮੌਤ ਹੋ ਗਈ ਸੀ।

ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ।

Image

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਗਵੰਤ ਮਾਨ ਦੀ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

The post ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਹਾਦਸਿਆਂ ‘ਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ appeared first on TheUnmute.com - Punjabi News.

Tags:
  • aam-aadmi-party
  • accidental-death
  • breaking-news
  • cm-bhagwant-mann
  • latest-news
  • news
  • punjab-police
  • the-unmute-breaking-news

ਪਟਿਆਲਾ ਪੁਲਿਸ ਵੱਲੋਂ ਦੋਹਰੇ ਕਤਲ ਮਾਮਲੇ 'ਚ ਤਿੰਨ ਵਿਅਕਤੀ ਗ੍ਰਿਫ਼ਤਾਰ

Monday 03 July 2023 01:35 PM UTC+00 | Tags: arrest breaking-news case-of-double-murder crime double-murder double-murder-case news ssp-of-patiala-varun-sharma ssp-varun-sharma

ਪਟਿਆਲਾ, 03 ਜੁਲਾਈ 2023: ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਮੁਕੱਦਮਾ ਨੰਬਰ 172 ਮਿਤੀ 02.07.2023 ਅ/ਧ 302, 201, 34 ਆਈ.ਪੀ.ਸੀ. ਥਾਣਾ ਪਾਤੜਾਂ ਦੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਜਨਪਾਲ ਸਿੰਘ, ਰਜਿੰਦਰ ਸਿੰਘ ਉਰਫ਼ ਰਾਜਾ ਪੁੱਤਰ ਕਸ਼ਮੀਰ ਸਿੰਘ ਤੇ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਗੁਰਮੇਹਰ ਸਿੰਘ ਵਾਸੀ ਕਾਂਗਲਾ ਥਾਣਾ ਪਾਤੜਾਂ ਨੂੰ ਗ੍ਰਿਫ਼ਤਾਰ ਕਰਕੇ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਈ ਹੈ।

ਉਕਤ ਮੁਕੱਦਮਾ ਬਿਆਨ ਭਗਵਾਨ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਕਾਂਗਲਾ ਜੋ ਮ੍ਰਿਤਕਾ ਪਰਮਜੀਤ ਕੌਰ ਦੇ ਚਾਚੇ ਦਾ ਲੜਕਾ ਹੈ ਦੇ ਬਿਆਨ 'ਤੇ ਉਕਤਾਨ ਵਿਅਕਤੀਆਂ ਦੇ ਖ਼ਿਲਾਫ਼ ਦਰਜ ਰਜਿਸਟਰ ਕੀਤਾ ਗਿਆ ਸੀ। ਮੁਕੱਦਮਾ ਉਕਤ ਵਿਚ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਬਿੰਦਾ ਉਕਤ ਨੇ ਆਪਣੇ ਸਾਥੀਆਂ ਰਜਿੰਦਰ ਸਿੰਘ ਉਰਫ਼ ਰਾਜਾ ਅਤੇ ਰਣਜੀਤ ਸਿੰਘ ਉਰਫ਼ ਰਾਣਾ ਨਾਲ ਮਿਲ ਕੇ ਮੁੱਦਈ ਮੁਕੱਦਮਾ ਭਗਵਾਨ ਸਿੰਘ ਦੀ ਭੈਣ ਮ੍ਰਿਤਕ ਪਰਮਜੀਤ ਕੌਰ ਪਤਨੀ ਰਘਵੀਰ ਸਿੰਘ ਵਾਸੀ ਕਾਂਗਥਲਾ ਤੇ ਮੁੱਦਈ ਮੁਕੱਦਮਾ ਦੇ ਭਾਣਜੇ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਜੋ ਮ੍ਰਿਤਕਾ ਪਰਮਜੀਤ ਕੌਰ ਦਾ ਲੜਕਾ ਸੀ, ਦਾ ਕਤਲ ਕੀਤਾ ਸੀ।

ਸੀਨੀਅਰ ਕਪਤਾਨ ਪੁਲਿਸ ਪਟਿਆਲਾ (Patiala Police) ਨੇ ਅੱਗ ਦੱਸਿਆ ਕਿ ਸੌਰਵ ਜਿੰਦਲ ਪੁਲਿਸ ਕਪਤਾਨ ਓਪਰੇਸ਼ਨ ਪਟਿਆਲਾ ਅਤੇ ਗੁਰਦੀਪ ਸਿੰਘ ਉਪ ਕਪਤਾਨ ਪੁਲਿਸ ਪਾਤੜਾਂ ਦੀ ਦੇਖਰੇਖ ਹੇਠ ਮੁਕੱਦਮਾ ਉਕਤ ਵਿਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਸਪੈਸ਼ਲ ਟੀਮ ਤਿਆਰ ਕੀਤੀ ਗਈ ਸੀ। ਜਿਸ ਤੇ ਮੁੱਖ ਅਫ਼ਸਰ ਥਾਣਾ ਸ਼ੁਤਰਾਣਾ ਵੱਲੋਂ ਮੁਕੱਦਮਾ ਉਕਤ ਦੇ ਤਿੰਨੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼ ਗਿਦਾ ਪੁੱਤਰ ਜਨਪਾਲ ਸਿੰਘ, ਰਜਿੰਦਰ ਸਿੰਘ ਉਰਫ਼ ਰਾਜਾ ਪੁੱਤਰ ਕਸ਼ਮੀਰ ਸਿੰਘ ਤੇ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਗੁਰਮੇਹਰ ਸਿੰਘ ਵਾਸੀ ਕਾਂਗਰਲਾ ਥਾਣਾ ਪਾਤੜਾਂ ਨੂੰ 24 ਘੰਟਿਆਂ ਵਿੱਚ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੌਰਾਨ ਪੁੱਛਗਿੱਛ ਇਹਨਾਂ ਫੜੇ ਗਏ ਦੋਸ਼ੀਆਂ ਮੰਨਿਆ ਹੈ ਕਿ ਇਹਨਾਂ ਤਿੰਨਾਂ ਨੇ ਰਲ ਕੇ ਮਿਤੀ 25.06.2023 ਨੂੰ ਵਕਤ ਕਰੀਬ 10 ਵਜੇ ਸਵੇਰੇ ਮ੍ਰਿਤਕ ਪਰਮਜੀਤ ਕੌਰ ਪਤਨੀ ਰਘਬੀਰ ਸਿੰਘ ਵਾਸੀ ਕਾਂਗਥਲਾ ਨੂੰ ਸੰਬਲ ਮਾਰ ਕੇ ਮਾਰਿਆ ਸੀ ਤੇ ਉਸੇ ਦਿਨ ਹੀ ਇਹਨਾਂ ਤਿੰਨਾਂ ਨੂੰ ਵਕਤ ਕਰੀਬ 1 ਵਜੇ ਦੁਪਹਿਰ ਨੂੰ ਮੁਕੱਦਮਾ ਵਿਚ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਗਿੰਦਾ ਦੇ ਛੋਟੇ ਭਰਾ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਉਮਰ ਕਰੀਬ 20 ਸਾਲ ਜੋ ਬਾਹਰੋਂ ਘਰ ਆਇਆ ਸੀ ਤਾਂ ਇਹਨਾਂ ਤਿੰਨਾਂ ਵੱਲੋਂ ਪਹਿਲਾਂ ਹੀ ਬਣਾਈ ਵਿਉਂਤ ਅਨੁਸਾਰ ਉਸ ਦੇ ਸਿਰ ਵਿੱਚ ਸੰਬਲਾਂ ਮਾਰ ਕੇ ਮਾਰ ਦਿੱਤਾ ਸੀ ਤੇ ਫਿਰ ਰਾਤ ਨੂੰ ਵਕਤ ਕਰੀਬ 11 ਵਜੇ ਇਹਨਾਂ ਤਿੰਨਾਂ ਨੇ ਮੁਕੱਦਮਾ ਵਿੱਚ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਗਿੰਦਾ ਉਕਤ ਦੀ ਅਲਟੋ ਕਾਰ ਨੰਬਰੀ PB 11 BF 2485 ਵਿੱਚ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਦੀ ਲਾਸ਼ ਨੂੰ ਘਰ ਲਿਜਾ ਕੇ ਲਾਸ਼ ਖ਼ੁਰਦ ਬੁਰਦ ਕਰਨ ਦੀ ਨੀਅਤ ਨਾਲ ਖਨੌਰੀ ਨੇੜ ਕਰਨ ਵਿੱਚ ਸੁੱਟ ਦਿੱਤੀ ਸੀ ਅਤੇ ਮੁਕੱਦਮਾ ਦੇ ਦੋਸ਼ੀ ਗੁਰਵਿੰਦਰ ਸਿੰਘ ਦੀ ਮਾਤਾ ਮ੍ਰਿਤਕ ਪਰਮਜੀਤ ਕੌਰ ਦੀ ਲਾਸ਼ ਦੇ ਘਰ ਵਿਚ ਦਾਤਰ ਨਾਲ ਟੁਕੜੇ ਕਰਕੇ ਘਰ ਦੇ ਕੋਨੇ ਵਿਚ ਸਾੜ ਦਿੱਤੀ ਸੀ। ਜੋ ਮੌਕੇ ਤੋਂ ਮ੍ਰਿਤਕਾ ਪਰਮਜੀਤ ਕੌਰ ਦੇ ਕਕਾਲ ਅਤੇ ਘਰ ਵਿਚੋਂ ਖੂਨ ਦੇ ਸੁੱਕੇ ਹੋਏ ਪਏ ਬਰਾਮਦ ਹੋਏ ਹਨ ਜੋ ਮ੍ਰਿਤਕਾ ਪਰਮਜੀਤ ਕੌਰ ਦੀ ਪਹਿਲਾਂ ਸ਼ਾਦੀ ਜਾਨਪਾਲ ਸਿੰਘ ਨਾਲ ਹੋਈ ਸੀ। ਉਸ ਸਮੇਂ ਪਰਮਜੀਤ ਕੌਰ ਦੀ ਕੁੱਖ ਤੋਂ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਜਿੰਦਾ ਨੂੰ ਜਨਮ ਲਿਆ ਸੀ।

ਮ੍ਰਿਤਕ ਪਰਮਜੀਤ ਕੌਰ ਦਾ ਉਸ ਦੇ ਪਹਿਲੇ ਪਤੀ ਨਾਲ ਤਲਾਕ ਹੋਣ ਪਰ ਉਸ ਦੀ ਦੋਬਾਰਾ ਸ਼ਾਦੀ ਰਘਬੀਰ ਸਿੰਘ ਨਾਲ ਹੋਈ ਸੀ। ਰਘਬੀਰ ਸਿੰਘ ਦੀ ਮੌਤ ਵੀ ਸਾਲ 2011 ਵਿਚ ਹੋ ਗਈ ਸੀ। ਪਰਮਜੀਤ ਕੌਰ ਦੀ ਕੁੱਖੋਂ ਦੂਸਰਾ ਲੜਕਾ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਨੇ ਜਨਮ ਲਿਆ ਸੀ। ਜੋ ਦੋਨੇ ਲੜਕੇ ਮ੍ਰਿਤਕ ਪਰਮਜੀਤ ਕੌਰ ਪਾਸ ਹੀ ਰਹਿ ਰਹੇ ਸਨ। ਇਹਨਾਂ ਤਿੰਨਾਂ ਦੋਸ਼ੀਆਂ ਨੇ ਦੌਰਾਨੇ ਪੁੱਛਗਿੱਛ ਇਹ ਵੀ ਮੰਨਿਆ ਹੈ ਕਿ ਉਹ ਨਸ਼ਾ ਕਰਨ ਦੇ ਆਦੀ ਹਨ।

ਮੁਕੱਦਮਾ ਵਿੱਚ ਦੋਸ਼ੀ ਗੁਰਵਿੰਦਰ ਸਿੰਘ ਆਪਣੀ ਮਾਤਾ ਪਾਸੋਂ ਨਸ਼ੇ ਲਈ ਪੈਸੇ ਮੰਗਦਾ ਸੀ। ਉਸਦੀ ਮਾਤਾ ਮ੍ਰਿਤਕ ਪਰਮਜੀਤ ਕੌਰ ਵੱਲੋਂ ਪੈਸੇ ਦੇਣ ਤੋਂ ਜੁਆਬ ਦੇ ਦਿੱਤਾ ਸੀ ਅਤੇ ਗੁਰਵਿੰਦਰ ਸਿੰਘ ਦੇ ਭਰਾ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੁਧਾ ਨੇ ਵੀ ਇਸਨੂੰ ਅਜਿਹਾ ਕਰਨ ਤੋਂ ਰੋਕਿਆ ਸੀ। ਇਸੇ ਰੰਜਸ਼ ਕਰਕੇ ਹੀ ਇਹਨਾਂ ਤਿੰਨਾਂ ਨੇ ਰਲ ਕੇ ਇਕ ਵਿਉਂਤਬੰਦੀ ਬਨਾ ਕੇ ਪਰਮਜੀਤ ਕੌਰ ਤੇ ਉਸ ਦੇ ਲੜਕੇ ਜਸਵਿੰਦਰ ਸਿੰਘ ਦਾ ਕਤਲ ਕੀਤਾ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਮੁਕੱਦਮਾ, ਹਜਾ ਵਿੱਚ ਦੋਸ਼ੀ ਗੁਰਵਿੰਦਰ ਸਿੰਘ ਪੁੱਤਰ ਜਾਨਪਾਲ ਸਿੰਘ ਵਾਸੀ ਕਾਂਗਥਲਾਂ ਦੇ ਖਿਲਾਫ਼ ਮੁਕੱਦਮਾ ਨੰਬਰ 94 ਮਿਤੀ :- 05-05-2013 ਅਧ 354 D 234, 506 IPC ਥਾਣਾ ਪਾਤੜਾਂ ਦਰਜ ਰਜਿਸਟਰ ਸੀ।

ਬਰਮਾਦਗੀ:

1. ਆਲਟੋ ਕਾਰ ਨੰਬਰੀ PB 11 BF 2485

2. ਕਤਲ ਕਰਨ ਵਿੱਚ ਵਰਤੇ ਗਏ ਸੰਬਲ ਅਤੇ ਦਾਤਰ।

The post ਪਟਿਆਲਾ ਪੁਲਿਸ ਵੱਲੋਂ ਦੋਹਰੇ ਕਤਲ ਮਾਮਲੇ 'ਚ ਤਿੰਨ ਵਿਅਕਤੀ ਗ੍ਰਿਫ਼ਤਾਰ appeared first on TheUnmute.com - Punjabi News.

Tags:
  • arrest
  • breaking-news
  • case-of-double-murder
  • crime
  • double-murder
  • double-murder-case
  • news
  • ssp-of-patiala-varun-sharma
  • ssp-varun-sharma

ਚੰਡੀਗੜ੍ਹ, 3 ਜੁਲਾਈ 2023: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (Artificial Intelligence) ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' (Artificial Intelligence) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।

The post CM ਭਗਵੰਤ ਮਾਨ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News.

Tags:
  • ai
  • artificial-intelligenc
  • artificial-intelligence
  • breaking-news
  • news
  • rural-roads

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਗ੍ਰਿਫਤਾਰ

Monday 03 July 2023 01:49 PM UTC+00 | Tags: breaking-news bribe bribe-case latest-news news puda punjab-news punjab-vigilance-bureau vigilance-arrested vigilance-bureau

ਚੰਡੀਗੜ੍ਹ, 3 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ (Bribe) ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe
  • bribe-case
  • latest-news
  • news
  • puda
  • punjab-news
  • punjab-vigilance-bureau
  • vigilance-arrested
  • vigilance-bureau

ਮੁਖ਼ਤਾਰ ਅੰਸਾਰੀ ਮਾਮਲਾ: CM ਭਗਵੰਤ ਮਾਨ ਨੇ ਸੁਖਜਿੰਦਰ ਰੰਧਾਵਾ ਦੀ ਕਥਿਤ ਚਿੱਠੀ ਕੀਤੀ ਜਨਤਕ

Monday 03 July 2023 02:03 PM UTC+00 | Tags: breaking-news captain-amarinder-singh latest-news mukhtar-ansari-case news punjab-congress punjab-government punjab-news punjab-police punjab-politics sukhjinder-singh-randhawa the-unmute-breaking-news the-unmute-update

ਚੰਡੀਗੜ੍ਹ, 3 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਮੁਖ਼ਤਾਰ ਅੰਸਾਰੀ ਮਾਮਲੇ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕਥਿਤ ਚਿੱਠੀ ਜਨਤਕ ਕੀਤੀ ਹੈ, ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਚਿੱਠੀ ਲਿਖੀ ਸੀ, ਚਿੱਠੀ ਅਨੁਸਾਰ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੰਸਾਰੀ ਮਸਲੇ ‘ਤੇ ਸਥਿਤ ਸਪੱਸ਼ਟ ਕਰਨ ਲਈ ਕਿਹਾ ਸੀ |

Image

 

Image

Bhagwant mann

The post ਮੁਖ਼ਤਾਰ ਅੰਸਾਰੀ ਮਾਮਲਾ: CM ਭਗਵੰਤ ਮਾਨ ਨੇ ਸੁਖਜਿੰਦਰ ਰੰਧਾਵਾ ਦੀ ਕਥਿਤ ਚਿੱਠੀ ਕੀਤੀ ਜਨਤਕ appeared first on TheUnmute.com - Punjabi News.

Tags:
  • breaking-news
  • captain-amarinder-singh
  • latest-news
  • mukhtar-ansari-case
  • news
  • punjab-congress
  • punjab-government
  • punjab-news
  • punjab-police
  • punjab-politics
  • sukhjinder-singh-randhawa
  • the-unmute-breaking-news
  • the-unmute-update

ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ

Monday 03 July 2023 02:12 PM UTC+00 | Tags: aam-aadmi-party adgp-punjab-police breaking-news cm-bhagwant-mann hc-palwinder-singh latest-news news nwes palwinder-singh punjab-government punjab-news punjab-police saving-dog the-unmute-breaking-news traffic-amardeep-singh-rai

ਚੰਡੀਗੜ੍ਹ, 3 ਜੁਲਾਈ 2023: ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ ਪਲਵਿੰਦਰ ਸਿੰਘ (HC Palwinder Singh) ਨੂੰ ਗਲੀ ਦੇ ਕੁੱਤੇ, ਜਿਸਦਾ ਸਿਰ ਕਾਰ ਦੇ ਬੰਪਰ ਦੇ ਫੌਗ-ਲੈਂਪ ਹੋਲ ਵਿੱਚ ਫਸਿਆ ਗਿਆ ਸੀ, ਦੀ ਜਾਨ ਬਚਾਉਣ ਲਈ ਸਨਮਾਨਿਤ ਕੀਤਾ। ਹੈੱਡ ਕਾਂਸਟੇਬਲ ਪਲਵਿੰਦਰ ਸਿੰਘ ਇਸ ਸਮੇਂ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਮੋਹਕਮਪੁਰਾ ਵਿਖੇ ਤਾਇਨਾਤ ਹੈ।

ਦੱਸਣਯੋਗ ਹੈ ਕਿ ਇੱਕ ਵਾਇਰਲ ਵੀਡੀਓ ਵਿੱਚ, ਐਚ.ਸੀ. ਪਲਵਿੰਦਰ (HC Palwinder Singh)  ਨੂੰ ਇੱਕ ਆਵਾਰਾ ਕੁੱਤੇ ਦਾ ਸਿਰ ਕਾਰ ਦੇ ਬੰਪਰ ਦੇ ਫਾਗ-ਲੈਂਪ ਹੋਲ ਵਿੱਚੋਂ ਕੱਢਣ ਅਤੇ ਉਸਦੀ ਜਾਨ ਬਚਾਉਂਦੇ ਹੋਏ ਦੇਖਿਆ ਗਿਆ ਸੀ। ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਐਚ.ਸੀ. ਪਲਵਿੰਦਰ ਸਿੰਘ ਨੂੰ ਪ੍ਰਸ਼ੰਸਾ ਪੱਤਰ (ਕਲਾਸ-1) ਸੌਂਪਦੇ ਹੋਏ ਕਿਹਾ ਕਿ ਉਨ੍ਹਾਂ ਦਾ ਹਮਦਰਦੀ ਭਰਿਆ ਕੰਮ ਬਿਨਾਂ ਸ਼ੱਕ ਹੋਰਾਂ ਨੂੰ ਵੀ ਮੁਸੀਬਤ 'ਚ ਫਸੇ ਕਿਸੇ ਜਾਨਵਰ ਦੀ ਮਦਦ ਕਰਨ ਲਈ ਪ੍ਰੇਰਿਤ ਕਰੇਗਾ।

ਐਚ.ਸੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਘਰੋਂ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਉਸ ਨੂੰ ਕੁੱਤੇ ਦੀ ਗਰਦਨ ਕਾਰ ਦੇ ਬੰਪਰ ਵਿੱਚ ਫਸਣ ਬਾਰੇ ਦੱਸਿਆ। ਉਸਨੇ ਦੱਸਿਆ , '' ਮੈਂ ਤੁਰੰਤ ਕੁੱਤੇ ਦੀ ਮਦਦ ਕਰਨ ਲਈ ਗਿਆ, ਜੋ ਦਰਦ ਨਾਲ ਕੁਰਲਾ ਰਿਹਾ ਸੀ ਅਤੇ ਮੈਂ ਸਹਿਜੇ-ਸਹਿਜੇ ਉਸਦੀ ਗਰਦਨ ਨੂੰ ਬਾਹਰ ਕੱਢਿਆ। ਕੁੱਤੇ ਦੀ ਗਰਦਨ 'ਤੇ ਮਾਮੂਲੀ ਸੱਟਾਂ ਲੱਗੀਆਂ ਹਨ। ਪਲਵਿੰਦਰ ਸਿੰਘ ਨੇ ਏ.ਡੀ.ਜੀ.ਪੀ ਟ੍ਰੈਫਿਕ ਦਾ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਉਹ ਭਵਿੱਖ ਵਿੱਚ ਵੀ ਨੇਕ ਕੰਮਾਂ ਲਈ ਕੰਮ ਕਰਦੇ ਰਹਿਣਗੇ।

The post ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ appeared first on TheUnmute.com - Punjabi News.

Tags:
  • aam-aadmi-party
  • adgp-punjab-police
  • breaking-news
  • cm-bhagwant-mann
  • hc-palwinder-singh
  • latest-news
  • news
  • nwes
  • palwinder-singh
  • punjab-government
  • punjab-news
  • punjab-police
  • saving-dog
  • the-unmute-breaking-news
  • traffic-amardeep-singh-rai

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ 'ਚ ਮੁਕੰਮਲ ਕਰਨ ਦੇ ਹੁਕਮ

Monday 03 July 2023 02:22 PM UTC+00 | Tags: aam-aadmi-party breaking-news harjot-singh-bains latest-news nangal-flyover news punjab-police shiromani-akali-dal the-unmute-breaking-news

ਚੰਡੀਗੜ੍ਹ, 3 ਜੁਲਾਈ 2023: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।

The post ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ‘ਚ ਮੁਕੰਮਲ ਕਰਨ ਦੇ ਹੁਕਮ appeared first on TheUnmute.com - Punjabi News.

Tags:
  • aam-aadmi-party
  • breaking-news
  • harjot-singh-bains
  • latest-news
  • nangal-flyover
  • news
  • punjab-police
  • shiromani-akali-dal
  • the-unmute-breaking-news

ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ 'ਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

Monday 03 July 2023 02:37 PM UTC+00 | Tags: breaking-news harpal-singh-cheema latest-news news punjab-government the-unmute-breaking-news the-unmute-punjabi-news

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਮਾਲੀਏ ਵਿੱਚ ਵਾਧਾ ਕਰਨ ਲਈ ਕੀਤੇ ਗਏ ਅਣਥੱਕ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਸੂਬੇ ਨੇ ਜੂਨ 2022 ਦੇ ਮੁਕਾਬਲੇ ਜੂਨ 2023 ਦੌਰਾਨ ਆਬਕਾਰੀ ਅਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਦੇ ਮਾਲੀਏ ਵਿੱਚ ਕ੍ਰਮਵਾਰ 79 ਫੀਸਦੀ ਅਤੇ 27.87 ਫੀਸਦੀ ਦਾ ਚੋਖਾ ਵਾਧਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਇਸ ਸਾਲ ਜੂਨ ਦੇ ਮਹੀਨੇ ਦੌਰਾਨ ਆਬਕਾਰੀ, ਜੀ.ਐਸ.ਟੀ., ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਮਾਲੀਆ ਇਕੱਠਾ ਕਰਨ ਵਿੱਚ 29.66 ਪ੍ਰਤੀਸ਼ਤ ਵਾਧਾ ਦਰਜ ਕਰਕੇ ਆਪਣਾ ਹੀ ਰਿਕਾਰਡ ਤੋੜਿਆ ਹੈ, ਅਤੇ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੇ ਮੁਕਾਬਲੇ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ 25 ਪ੍ਰਤੀਸ਼ਤ ਦਾ ਕੁੱਲ ਵਾਧਾ ਦਰਜ਼ ਕੀਤਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਜੂਨ 2023 ਦੌਰਾਨ ਆਬਕਾਰੀ ਤੋਂ ਕੁੱਲ ਮਾਲੀਆ 663.97 ਕਰੋੜ ਰੁਪਏ ਰਿਹਾ ਜਦੋਂਕਿ ਜੂਨ 2022 ਦੌਰਾਨ ਆਬਕਾਰੀ ਵਸੂਲੀ 370.93 ਕਰੋੜ ਰੁਪਏ ਸੀ, ਜਿਸ ਨਾਲ 293.04 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਮਾਲੀਆ ਵੀ ਜੂਨ 2022 ਵਿੱਚ ਇਕੱਤਰ ਹੋਏ 1214.24 ਕਰੋੜ ਰੁਪਏ ਦੇ ਮੁਕਾਬਲੇ ਜੂਨ 2023 ਵਿੱਚ 1552.66 ਕਰੋੜ ਦੇ ਜੀਐਸਟੀ ਮਾਲੀਏ ਨਾਲ ਇਸ ਸਾਲ ਜੂਨ ਮਹੀਨੇ ਵਿੱਚ 338. 42 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਵਿੱਤ ਮੰਤਰੀ ਨੇ ਹੋਰ ਖੁਲਾਸਾ ਕਰਦਿਆਂ ਕਿਹਾ ਕਿ ਜੂਨ 2023 ਦੌਰਾਨ ਆਬਕਾਰੀ, ਜੀਐਸਟੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਤੋਂ ਕੁੱਲ ਮਾਲੀਆ 2869.46 ਕਰੋੜ ਰੁਪਏ ਸੀ ਜਦੋਂਕਿ ਜੂਨ 2022 ਦੌਰਾਨ ਇਹ 2213.13 ਕਰੋੜ ਰੁਪਏ ਸੀ, ਇਸ ਤਰ੍ਹਾਂ ਇਸ ਸਾਲ ਜੂਨ ਮਹੀਨੇ ਵਿੱਚ 656.33 ਕਰੋੜ ਰੁਪਏ ਦਾ ਕੁੱਲ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੈਲਿਊ ਐਡਿਡ ਟੈਕਸ (ਵੈਟ) ਤੋਂ ਹੋਣ ਵਾਲੀ ਆਮਦਨ ਵੀ ਜੂਨ 2022 ਵਿੱਚ 593.79 ਕਰੋੜ ਦੀ ਵੈਟ ਉਗਰਾਹੀ ਦੇ ਮੁਕਾਬਲੇ ਜੂਨ 2023 ਵਿੱਚ 616.94 ਕਰੋੜ ਰੁਪਏ ਦੀ ਵੈਟ ਉਗਰਾਹੀ ਦੇ ਨਾਲ 3.9 ਫੀਸਦੀ ਦਾ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰੀ ਵਿਕਰੀ ਕਰ (ਸੀ.ਐਸ.ਟੀ) ਵਿੱਚ ਵੀ ਜੂਨ 2022 ਦੇ ਮੁਕਾਬਲੇ ਇਸ ਸਾਲ ਜੂਨ ਵਿੱਚ 8.04 ਪ੍ਰਤੀਸ਼ਤ ਵਾਧਾ ਦਰਜ ਹੋਇਆ ਹੈ।

ਪੰਜਾਬ ਵੱਲੋਂ ਵਿਕਾਸ ਦੀ ਲੀਹ ‘ਤੇ ਲਗਾਤਾਰ ਸਥਿਰਤਾ ਬਣਾਈ ਰੱਖਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਸਿਰਫ ਇਸ ਸਾਲ ਜੂਨ ਮਹੀਨੇ ਦੌਰਾਨ ਹੀ ਵਧੀਆ ਵਿਕਾਸ ਦਰ ਨਹੀਂ ਵਿਖਾਈ ਸਗੋਂ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ ਆਬਕਾਰੀ, ਜੀ.ਐੱਸ.ਟੀ., ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਏ ਵਿੱਚ ਵੀ 1848.66 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022-23 ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਇੰਨਾਂ ਕਰਾਂ ਤੋਂ ਕੁੱਲ ਮਾਲੀਆ 7395.33 ਕਰੋੜ ਰੁਪਏ ਰਿਹਾ ਸੀ ਜਦੋਂਕਿ ਇਸ ਵਿੱਤੀ ਵਰ੍ਹੇ ਦੌਰਾਨ ਇਹ 9243.99 ਕਰੋੜ ਰੁਪਏ ਦਰਜ ਹੋਇਆ । ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ ਆਬਕਾਰੀ ਮਾਲੀਆ 55.65 ਪ੍ਰਤੀਸ਼ਤ ਦੇ ਵਾਧੇ ਅਤੇ ਜੀਐਸਟੀ ਤੋਂ 24.76 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ।

ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਵਿਕਾਸ ਦਰ ਦੇ ਇਹ ਅੰਕੜੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ ਅਤੇ ਕੁਸ਼ਲਤਾ ਨੂੰ ਦਰਸਾਉਂਦੇ ਹਨ ਅਤੇ ਇਸ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਸ. ਚੀਮਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਮਾਨਦਾਰ ਕਰਦਾਤਾਵਾਂ ਨੂੰ ਹਰ ਸਹਾਇਤਾ ਪ੍ਰਦਾਨ ਕਰਦੇ ਹੋਏ ਕਰ ਚੋਰੀ ਕਰਨ ਵਾਲਿਆਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਇਨ੍ਹਾਂ ਵਿਭਾਗਾਂ ਨੂੰ ਨਵੀਨਤਮ ਤਕਨੀਕਾਂ ਅਤੇ ਉਪਕਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ।

The post ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ‘ਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • breaking-news
  • harpal-singh-cheema
  • latest-news
  • news
  • punjab-government
  • the-unmute-breaking-news
  • the-unmute-punjabi-news

ਪਟਿਆਲਾ, 3 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Bir Davinder Singh), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਅਰਪਿਤ ਕੀਤੀ। ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਲਖਬੀਰ ਸਿੰਘ ਰਾਏ ਅਤੇ ਕੁਲਵੰਤ ਸਿੰਘ ਪੰਡੋਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਚਰਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਨੇ ਮ੍ਰਿਤਕ ਦੇਹ ‘ਤੇ ਰੀਥਾਂ ਰੱਖੀਆਂ। ਜਦੋਂਕਿ ਹੋਰ ਵੱਡੀ ਗਿਣਤੀ ਹੋਰ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਪਰਿਵਾਰਕ ਮੈਂਬਰਾਂ ਤੇ ਪਤਵੰਤਿਆਂ ਨੇ ਵੀ ਬੀਰ ਦਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਇੱਥੇ ਬਡੂੰਗਰ ਸਥਿਤ ਸਮਸ਼ਾਨਘਾਟ ਵਿਖੇ ਬੀਰ ਦਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਮਰਹੂਮ ਡਿਪਟੀ ਸਪੀਕਰ ਨਮਿਤ ਅੰਤਿਮ ਅਰਦਾਸ 9 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਦੁਪਿਹਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ।

Bir Davinder Singh

 

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਰ ਦਵਿੰਦਰ ਸਿੰਘ (Bir Davinder Singh) ਨੂੰ ਇੱਕ ਬੇਬਾਕ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਹ ਇੱਕ ਪ੍ਰੌੜ ਸਿਆਸਤਦਾਨ ਦੇ ਨਾਲ-ਨਾਲ ਜਾਗਦੀ ਜਮੀਰ ਵਾਲੇ ਇਨਸਾਨ ਸਨ, ਜਿਨ੍ਹਾਂ ਦੀ ਸੂਝ-ਸੂਝ ਇਕੱਲੀ ਸਿਆਸੀ ਹੀ ਨਹੀਂ ਸੀ ਬਲਕਿ ਸਿੱਖ ਧਰਮ ਤੇ ਪੰਜਾਬ ਪ੍ਰਤੀ ਦਰਦ ਉਨ੍ਹਾਂ ਦੀਆਂ ਲਿੱਖ਼ਤਾਂ ਵਿੱਚੋਂ ਸਾਫ਼ ਝਲਕਦਾ ਸੀ। ਸਪੀਕਰ ਸੰਧਵਾਂ ਨੇ ਬੀਰ ਦਵਿੰਦਰ ਸਿੰਘ ਨਾਲ ਬਿਤਾਏ ਪਲਾਂ ਦੀ ਯਾਦ ਉਨ੍ਹਾਂ ਦੇ ਸਪੁੱਤਰ ਅਨੰਤ ਬੀਰ ਸਿੰਘ ਸਰਾਓ ਨਾਲ ਸਾਂਝੀ ਕਰਦਿਆਂ ਮਰਹੂਮ ਆਗੂ ਦੇ ਅਚਾਨਕ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਕੋਲ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।

ਇਸੇ ਤਰ੍ਹਾਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੀਰ ਦਵਿੰਦਰ ਸਿੰਘ ਨੂੰ ਇੱਕ ਚਾਨਣ ਮੁਨਾਰਾ ਸ਼ਖ਼ਸੀਅਤ ਦੱਸਦਿਆਂ ਪਰਿਵਾਰਕ ਮੈਂਬਰਾਂ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਪਰਿਵਾਰਕ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

 

ਜਦਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਲਖਬੀਰ ਸਿੰਘ ਰਾਏ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਵੀ ਬੀਰ ਦਵਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਮਰਹੂਮ ਆਗੂ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਬੀਰ ਦਵਿੰਦਰ ਸਿੰਘ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਆਗੂਆਂ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਰ ਦਵਿੰਦਰ ਸਿੰਘ ਦੀ ਸੁਪਤਨੀ ਨਵਜੋਤ ਕੌਰ ਸਰਾਓ, ਸਪੁੱਤਰ ਤੇ ਨੂੰਹ ਅਨੰਤਬੀਰ ਸਿੰਘ ਸਰਾਓ-ਨਿਮਰਤਾ ਮਾਨ ਸਰਾਓ, ਪੋਤਰੇ ਅਨਹਦਬੀਰ ਸਿੰਘ ਸਰਾਓ ਤੇ ਅੰਗਦਬੀਰ ਸਿੰਘ ਸਰਾਓ, ਪੁੱਤਰੀਆਂ ਦਿਵਜੋਤ ਕੌਰ ਮੂਰੀ, ਗਗਨਦੀਪ ਕੌਰ ਸਿੱਧੂ ਤੇ ਅਨੰਦਜੀਤ ਕੌਰ ਕੰਗ ਸਮੇਤ ਭਰਾ ਤੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਸਰਾਓ ਸਮੇਤ ਹੋਰ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮਰਹੂਮ ਬੀਰ ਦਵਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀਆਂ appeared first on TheUnmute.com - Punjabi News.

Tags:
  • bir-davinder-singh
  • chetan-singh-jauramajra
  • kultar-singh-sandhawan
  • late-bir-davinder-singh
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form