TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜਲੰਧਰ 'ਚ ਇਨੋਵਾ ਨੇ ਟਰੈਕਟਰ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਕਾਰ ਡਰਾਈਵਰ ਗ੍ਰਿਫਤਾਰ Monday 31 July 2023 06:15 AM UTC+00 | Tags: amritsar-highway breaking-news hit-and-run-case injurd jalandhar latest-news news road-accident tractor-accident ਚੰਡੀਗੜ੍ਹ, 31 ਜੁਲਾਈ 2023: ਜਲੰਧਰ (Jalandhar) ਜ਼ਿਲ੍ਹੇ ‘ਚ ਅੰਮ੍ਰਿਤਸਰ ਹਾਈਵੇਅ ‘ਤੇ ਇਕ ਇਨੋਵਾ ਕਾਰ ਨੇ ਅੱਗੇ ਜਾ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਦੇ ਮੁਤਾਬਕ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਸ਼ਰਾਬੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਚਾਲਕ ਉੱਛਲ ਕੇ ਦੂਜੇ ਪਾਸੇ ਜਾ ਡਿੱਗਿਆ ਅਤੇ ਵਾਲ ਵਾਲ ਬਚ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਟਰੈਕਟਰ ਦੇ ਪਹੀਏ ਨਿਕਲ ਗਏ | ਟਰੈਕਟਰ ਚਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੈਲਪਰ ਭੋਲਾ ਨੂੰ ਮੰਡੀ ਤੋਂ ਸੰਤੋਖਪੁਰਾ (ਲੰਮਾ ਪਿੰਡ ) ਲੈ ਕੇ ਜਾ ਰਿਹਾ ਸੀ। ਇਨੋਵਾ ਨੰਬਰ ਸੀਐਚ-07ਏਬੀ-6960 ਨੇ ਤੇਜ਼ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਹੈਲਪਰ ਭੋਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਨੋਵਾ ਗੱਡੀ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਕੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨੋਵਾ ਗੱਡੀ ਚਲਾ ਰਹੇ ਨੌਜਵਾਨ ਦੀ ਪਛਾਣ ਕਮਲਜੀਤ ਵਾਸੀ ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਖੁਦ ਮੰਨਿਆ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਅਚਾਨਕ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੀ ਟਰੈਕਟਰ ਨਾਲ ਜਾ ਟਕਰਾਈ। The post ਜਲੰਧਰ ‘ਚ ਇਨੋਵਾ ਨੇ ਟਰੈਕਟਰ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਕਾਰ ਡਰਾਈਵਰ ਗ੍ਰਿਫਤਾਰ appeared first on TheUnmute.com - Punjabi News. Tags:
|
ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਸਤਲੁਜ ਅਤੇ ਬੁੱਢਾ ਦਰਿਆ ਨੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਲਿਖਿਆ ਪੱਤਰ Monday 31 July 2023 06:31 AM UTC+00 | Tags: bda breaking-news budha-river fca harbhajan-singh mattewara mps-sant-balbir-singh-seechewal news parliament-of-punjab public-action-committee-mattewara raghav-chadha vikramjit-singh-sahni ਲੁਧਿਆਣਾ, 31 ਜੁਲਾਈ 2023: ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ , ਸਤਲੁਜ ਅਤੇ ਬੁੱਢਾ ਦਰਿਆ ਵੱਲੋਂ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਰਾਘਵ ਚੱਢਾ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸੰਜੀਵ ਅਰੋੜਾ, ਡਾ: ਸੰਦੀਪ ਪਾਠਕ, ਅਸ਼ੋਕ ਮਿੱਤਲ ਨੂੰ ਪੱਤਰ ਲਿਖਿਆ ਹੈ | ਜਿਸ ਵਿੱਚ ਉਨ੍ਹਾਂ ਨੇ ਅੱਜ ਰਾਜ ਸਭਾ ਵਿਚ ਪੇਸ਼ ਹੋਣ ਜਾ ਰਹੇ FCA ਅਤੇ BDA ਬਿੱਲਾਂ ਦਾ ਡੱਟ ਕੇ ਵਿਰੋਧ ਕਰਨ ਅਤੇ ਰੱਦ ਕਰਵਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਲਿਖਿਆ ਕਿ ਪਿਛਲੇ ਹਫ਼ਤੇ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਭਾਰਤ ਸਰਕਾਰ ਨੇ ਬਹੁਤ ਵੱਡੇ ਅਤੇ ਬੇਮਿਸਾਲ ਕਦਮ ਚੁੱਕੇ ਹਨ ਜਿਨ੍ਹਾਂ ਰਾਹੀਂ ਦੇਸ਼ ਦੇ ਵਿਸ਼ਾਲ ਸੰਘਰਸ਼ ਅਤੇ ਦੂਰਦਰਸ਼ਤਾ ਨਾਲ ਬਣਾਏ ਪੰਜ ਦਹਾਕਿਆਂ ਦੇ ਵਾਤਾਵਰਣ ਨਿਆਂ-ਸ਼ਾਸਤਰ ਨੂੰ ਤਬਾਹ ਕਰ ਦਿੱਤਾ ਜਾਵੇਗਾ। 25 ਜੁਲਾਈ ਨੂੰ, ਲੋਕ ਸਭਾ ਨੇ ਜੈਵਿਕ ਵਿਭਿੰਨਤਾ ਐਕਟ, 2002 (ਬੀ.ਡੀ.ਏ.) ਨੂੰ ਬੁਰੀ ਤਰ੍ਹਾਂ ਕਮਜ਼ੋਰ ਕਰਨ ਵਾਲਾ ਬਿੱਲ ਪਾਸ ਕੀਤਾ, ਜਿਸ ਨੂੰ ਭਾਰਤ ਨੇ ਵਿਆਪਕ ਬਹਿਸ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਅਤੇ ਜੈਵਿਕ ਵਿਭਿੰਨਤਾ ‘ਤੇ ਸੰਯੁਕਤ ਰਾਸ਼ਟਰ ਸੰਮੇਲਨ, 1992 ਦੇ ਅਨੁਰੂਪ ਬਣਾਇਆ ਸੀ। ਅਗਲੇ ਦਿਨ, ਉਸੇ ਸਦਨ ਨੇ ਇੱਕ ਬਿੱਲ ਪਾਸ ਕੀਤਾ ਜੋ ਜੰਗਲਾਂ ਦੇ ਵਿਨਾਸ਼ ਨੂੰ ਰੋਕਣ ਲਈ ਬਣਾਏ ਗਏ ਜੰਗਲਾਤ ਸੰਭਾਲ ਕਾਨੂੰਨ, 1980 (FCA) ਨੂੰ ਵਿਆਪਕ ਤੌਰ ‘ਤੇ ਕਮਜ਼ੋਰ ਕਰਦਾ ਹੈ। ਬੀਡੀਏ ਅਤੇ ਐਫਸੀਏ ਵਿੱਚ ਸੋਧਾਂ ਦਾ ਪ੍ਰਸਤਾਵ ਕਰਨ ਵਾਲੇ ਦੋਵੇਂ ਬਿੱਲਾਂ ਦਾ ਵੱਖ-ਵੱਖ ਰਾਜਾਂ, ਦਰਜਨਾਂ ਸੰਸਦ ਮੈਂਬਰਾਂ ਅਤੇ ਸੈਂਕੜੇ ਹਜ਼ਾਰਾਂ ਵਾਤਾਵਰਣ ਅਤੇ ਸਮਾਜਿਕ ਕਾਰਜ ਸੰਸਥਾਵਾਂ ਅਤੇ ਖੋਜਕਰਤਾਵਾਂ ਦੁਆਰਾ ਸਖਤ ਵਿਰੋਧ ਕੀਤਾ ਗਿਆ ਸੀ, ਇਸ ਆਧਾਰ ‘ਤੇ ਕਿ ਇਹ ਭਾਰਤ ਦੇ ਜੰਗਲਾਂ ਅਤੇ ਜੈਵ ਵਿਭਿੰਨਤਾ ਨੂੰ ਤਬਾਹ ਕਰਨ ਵੱਲ ਲੈ ਜਾਵੇਗਾ। ਇਹ ਉਜਾਗਰ ਕੀਤਾ ਗਿਆ ਸੀ ਕਿ ਐਫਸੀਏ ਬਿੱਲ ਦੇ ਨਤੀਜੇ ਵਜੋਂ ਵਿਕਾਸ ਦੇ ਨਾਂ ਹੇਠ ਜੰਗਲਾਂ ਦੇ ਉਜਾੜੇ ਨੂੰ ਸੌਖਾ ਬਣਾਇਆ ਜਾਵੇਗਾ; ਜੰਗਲਾਂ ਦਾ ਵਪਾਰੀਕਰਨ ਅਤੇ ਨਿੱਜੀਕਰਨ ਕੀਤਾ ਜਾਵੇਗਾ; ਜੰਗਲਾਂ ‘ਤੇ ਲੋਕਾਂ ਅਤੇ ਸਮਾਜ ਦੇ ਅਧਿਕਾਰਾਂ ਅਤੇ ਨਿਯੰਤਰਣ ਨੂੰ ਖਤਮ ਕਰਕੇ ਕਾਰਪੋਰੇਟ ਹੱਥ ਦਿੱਤਾ ਜਾਵੇਗਾ; ਅਤੇ ਭਾਰਤ ਦੀਆਂ ਸਰਹੱਦਾਂ ਦੇ 100 ਕਿਲੋਮੀਟਰ ਦੇ ਅੰਦਰ ਸਾਰੇ ਲੋਕਾਂ ਨੂੰ ਬੁਨਿਆਦੀ ਅਧਿਕਾਰਾਂ ਤੋਂ ਹੀ ਵਾਂਝੇ ਕੀਤਾ ਜਾਵੇਗਾ। ਬੀਡੀਏ ਬਿੱਲ ਬਾਇਓਪਾਇਰੇਸੀ, ਬਾਇਓ ਲੂਟ ਅਤੇ ਬਾਇਓ ਐਕਸਟਰੈਕਸ਼ਨ ਨੂੰ ਅੱਗੇ ਵਧਾਏਗਾ, ਅਤੇ ਜੈਵ ਵਿਭਿੰਨਤਾ ਅਤੇ ਸੰਬੰਧਿਤ ਪਰੰਪਰਾਗਤ ਗਿਆਨ ਅਤੇ ਅਧਿਕਾਰਾਂ ਦੇ ਤੇਜ਼ ਅਤੇ ਨਾ ਭਰੇ ਜਾਣ ਵਾਲੇ ਨੁਕਸਾਨ ਵਿੱਚ ਯੋਗਦਾਨ ਪਾਵੇਗਾ। ਇਹ ਸੋਧ ਬਿੱਲ ਮਿਲ ਕੇ ਆਦਿਵਾਸੀਆਂ ਅਤੇ ਜੰਗਲਾਂ ‘ਤੇ ਨਿਰਭਰ ਹੋਰ ਭਾਈਚਾਰਿਆਂ ਦੇ ਅਧਿਕਾਰਾਂ ‘ਤੇ ਹਮਲਾ ਕਰਨਗੇ ਜਿਵੇਂ ਕਿ ਜੰਗਲਾਤ ਅਧਿਕਾਰ ਐਕਟ, 2006 (ਐਫਆਰਏ) ਵਿੱਚ ਗਾਰੰਟੀ ਦਿੱਤੀ ਗਈ ਹੈ ਅਤੇ ਜੰਗਲੀ ਜੀਵਾਂ, ਝੀਲਾਂ, ਤੱਟਵਰਤੀ ਜੰਗਲਾਂ ਆਦਿ ਦੀ ਸੁਰੱਖਿਆ ਨੂੰ ਅਰਥਹੀਣ ਕਰ ਦੇਵੇਗਾ। ਅਸਲ ਵਿੱਚ ਉਹ ਕੁਦਰਤ ‘ਤੇ ਨਿਰਭਰ ਭਾਈਚਾਰਿਆਂ ਦੇ ਵਿਆਪਕ ਵਿਸਥਾਪਨ ਅਤੇ ਉਜਾੜੇ ਦਾ ਕਾਰਨ ਬਣਨਗੇ, ਕੁਦਰਤੀ ਸਰੋਤਾਂ ‘ਤੇ ਨਿਰਭਰ ਆਜੀਵਿਕਾ ਦੇ ਵੱਡੇ ਪੱਧਰ ‘ਤੇ ਕਟੌਤੀ ਵਿੱਚ ਯੋਗਦਾਨ ਪਾਉਣਗੇ, ਅਤੇ ਨਿੱਜੀ ਮੁਨਾਫ਼ੇ ਦੇ ਬੇਰੋਕ ਵਾਧੇ ਲਈ ਭਾਰਤ ਦੇ ਜੰਗਲਾਂ ਦਾ ਸ਼ੋਸ਼ਣ ਕਰਨਗੇ। ਲੋਕ ਸਭਾ ਵਿੱਚ ਅਜਿੱਤ ਬਹੁਮਤ ਰੱਖਣ ਵਾਲੀ ਭਾਜਪਾ ਦੇ ਸੰਸਦ ਮੈਂਬਰਾਂ ਨੇ ਇਨ੍ਹਾਂ ਬਿੱਲਾਂ ਨੂੰ ਲੋਕ ਸਭਾ ਵਿੱਚ ਪਾਸ ਕਰਵਾ ਦਿੱਤਾ ਹੈ। ਇਹ ਵਿਵਾਦਤ ਬਿੱਲ ਹੁਣ ਰਾਜ ਸਭਾ ਦੀ ਮਨਜ਼ੂਰੀ ਲਈ ਆ ਚੁੱਕੇ ਹਨ ਅਤੇ ਅੱਜ ਪੇਸ਼ ਕੀਤੇ ਜਾਣੇ ਹਨ। ਜਿਵੇਂ ਕਿ ਤੁਸੀਂ ਜਾਣਦੇ ਹੋਵੋਗੇ, ਸੰਯੁਕਤ ਸੰਸਦੀ ਕਮੇਟੀਆਂ (ਜੇਪੀਸੀ) ਜਿਨ੍ਹਾਂ ਨੇ ਇਨ੍ਹਾਂ ਬਿੱਲਾਂ ਦੀ ਸਮੀਖਿਆ ਕੀਤੀ ਪਰ ਇਨ੍ਹਾਂ ਬਿੱਲਾਂ ਦੇ ਕਾਰਨ ਦੇਸ਼ ਦੀ ਰਾਸ਼ਟਰੀ, ਸਮਾਜਿਕ-ਆਰਥਿਕ ਅਤੇ ਵਾਤਾਵਰਣ ਸੁਰੱਖਿਆ ‘ਤੇ ਅਟੱਲ ਮਾੜੇ ਪ੍ਰਭਾਵਾਂ ਬਾਰੇ ਚੰਗੀ ਤਰ੍ਹਾਂ ਦਸਤਾਵੇਜ਼ੀ, ਤਰਕਪੂਰਨ ਅਤੇ ਗੰਭੀਰ ਚਿੰਤਾਵਾਂ ਦਾ ਨੋਟਿਸ ਨਹੀਂ ਲਿਆ। ਜੇਪੀਸੀ ਨੇ ਭਾਰਤ ਦੇ ਜੰਗਲਾਂ ਅਤੇ ਜੈਵ ਵਿਭਿੰਨਤਾ ਦੀ ਸੁਰੱਖਿਆ ਅਤੇ ਸੰਭਾਲ ਨੂੰ ਅੱਗੇ ਵਧਾਉਣ ਲਈ ਕਈ ਵਿਸ਼ਿਆਂ ਨਾਲ ਸਬੰਧਤ ਸੰਸਦੀ ਕਮੇਟੀਆਂ ਦੁਆਰਾ ਕੀਤੀਆਂ ਸਿਫ਼ਾਰਸ਼ਾਂ ਨੂੰ ਵੀ ਨਜ਼ਰਅੰਦਾਜ਼ ਕੀਤਾ। ਵਿਸ਼ੇਸ਼ ਤੌਰ ‘ਤੇ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਜੰਗਲਾਤ (2019) ਬਾਰੇ ਰਾਜ ਸਭਾ ਵਿਭਾਗ-ਸਬੰਧਤ ਸੰਸਦੀ ਸਥਾਈ ਕਮੇਟੀ (2019) Parliamentary Standing Committee On Science And Technology, Environment And Forests (2019) ਦੀ 324ਵੀਂ ਰਿਪੋਰਟ ਦੀਆਂ ਸਿਫ਼ਾਰਸ਼ਾਂ ਜਿਸ ਵਿੱਚ ਸਪੱਸ਼ਟ ਤੌਰ ‘ਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (MoEF&CC) ਨੂੰ ਕਬਾਇਲੀ ਮਾਮਲਿਆਂ ਦੇ ਮੰਤਰਾਲੇ (MoTA) ਨਾਲ ਤਾਲਮੇਲ ਕਰਨ ਦੀ ਲੋੜ ਸੀ ਕਿਓਂਕਿ ਕਿਸੇ ਵੀ ਨੀਤੀ, ਸਕੀਮ ਜਾਂ ਕਾਨੂੰਨ ਨੂੰ ਪ੍ਰਸਤਾਵਿਤ ਕਰਨ ਵਿੱਚ ਜੋ ਜੰਗਲਾਂ ਦੇ ਅਧਿਕਾਰਾਂ ਨੂੰ ਪ੍ਰਭਾਵਤ ਕਰਦਾ ਹੈ ਵਿੱਚ ਇੰਜ ਕਰਨਾ ਜ਼ਰੂਰੀ ਹੈ ਅਤੇ ਭਾਰਤ ਸਰਕਾਰ ਦੀ ਅਲੋਕੇਸ਼ਨ ਆਫ ਬਿਜ਼ਨਸ ਰੂਲਜ਼ 1961 ਦੁਆਰਾ ਲੋੜੀਂਦਾ ਹੈ। ਇਸ ਦੀ ਇਹਨਾਂ ਬਿੱਲਾਂ ਨੂੰ ਬਣਾਉਣ ਵਿੱਚ ਪੂਰੀ ਤਰ੍ਹਾਂ ਉਲੰਘਣਾ ਕੀਤੀ ਗਈ ਹੈ। ਇਹ ਪਿਛਲੇ ਹਫ਼ਤੇ ਰਾਜ ਸਭਾ ਵਿੱਚ ਦੋਵਾਂ ਮੰਤਰਾਲਿਆਂ ਦੇ ਜਵਾਬਾਂ ਤੋਂ ਸਪੱਸ਼ਟ ਹੁੰਦਾ ਹੈ। ਸੰਵਿਧਾਨਕ ਹੁਕਮਾਂ ਦੀਆਂ ਅਜਿਹੀਆਂ ਘੋਰ ਉਲੰਘਣਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਰਾਜ ਸਭਾ ਮੈਂਬਰ ਵਜੋਂ ਆਪਜੀ ਨੂੰ ਇਸ ਮੌਕੇ ‘ਤੇ ਲੋਕ ਪੱਖੀ ਅਤੇ ਵਾਤਾਵਰਨ ਪੱਖੀ ਨਜ਼ਰੀਆ ਰੱਖਣ, ਰਾਸ਼ਟਰੀ ਹਿੱਤਾਂ ਨੂੰ ਪਾਰਟੀ ਤੋਂ ਅੱਗੇ ਰੱਖਣ ਅਤੇ ਭਾਰਤ ਦੀ ਬਾਕਮਾਲ ਜੈਵ ਵਿਭਿੰਨਤਾ, ਜੰਗਲ ਅਤੇ ਅਜਿਹੇ ਹੋਰ ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਸੰਭਾਲ ਲਈ ਕਦਮ ਚੁੱਕਣ ਦੀ ਅਪੀਲ ਕਰਦੇ ਹਾਂ। ਇਸ ਲਈ ਤੁਹਾਨੂੰ ਇਨ੍ਹਾਂ ਦੋਵਾਂ ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਦੀ ਜ਼ਰੂਰਤ ਹੈ। FCA ਅਤੇ BDA ਨੂੰ FRA ਅਤੇ ਅਜਿਹੇ ਹੋਰ ਪ੍ਰਗਤੀਸ਼ੀਲ ਕਾਨੂੰਨਾਂ ਦੇ ਨਾਲ ਇਕਸੁਰਤਾ ਨਾਲ ਕੰਮ ਕਰਨ ਲਈ ਸੁਧਾਰਾਂ ਦੀ ਲੋੜ ਜ਼ਰੂਰ ਹੈ ਪਰ ਜਲਵਾਯੂ ਪਰਿਵਰਤਨ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਰਾਸ਼ਟਰੀ ਵਚਨਬੱਧਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਭ ਤੋਂ ਪਹਿਲਾਂ ਇਹਨਾਂ ਕਾਨੂੰਨਾਂ ਦੇ ਸੁਧਾਰਾਂ ਲਈ ਇੱਕ ਨੀਤੀ ਦਾ ਖਰੜਾ ਤਿਆਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਇਸਦਾ ਪੰਜਾਬੀ ਅਤੇ ਭਾਰਤ ਦੀਆਂ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਜਾਵੇ। ਇਹ ਵੀ ਯਕੀਨੀ ਬਣਾਓ ਕਿ ਉਹ ਹਰੇਕ ਸਥਾਨਕ ਸਰਕਾਰ ਦੇ ਮੈਂਬਰ, ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ, ਜੰਗਲਾਤ ਅਧਿਕਾਰ ਕਮੇਟੀ, ਵਿਧਾਇਕ ਅਤੇ ਸੰਸਦ ਮੈਂਬਰ ਤੱਕ ਪ੍ਰਸਾਰਿਤ ਕੀਤੇ ਜਾਣ, ਅਤੇ ਚੰਗੀ ਤਰ੍ਹਾਂ ਬਹਿਸ ਅਤੇ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਅਜਿਹੀਆਂ ਸੋਧਾਂ ਤਿਆਰ ਹੋਣ ਜੋ ਭਾਰਤ ਦੀ ਜੈਵ ਵਿਭਿੰਨਤਾ ਅਤੇ ਜੰਗਲਾਂ ਦੀ ਬੇਹਤਰੀ ਲਈ ਜ਼ਰੂਰੀ ਹੋਣ। ਇਸ ਦੌਰਾਨ, ਲੋਕ ਸਭਾ ਦੁਆਰਾ ਪਿਛਲੇ ਹਫ਼ਤੇ ਪਾਸ ਕੀਤੇ ਗਏ ਬਿੱਲਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਹ ਜੈਵ ਵਿਭਿੰਨਤਾ ਦੇ ਵਿਨਾਸ਼ ਅਤੇ ਜੰਗਲਾਂ ਦੇ ਵਿਨਾਸ਼ ਦੀ ਗਰੰਟੀ ਦਿੰਦੀਆਂ ਹਨ ਜਿਸ ਲਈ ਆਪ ਦੇ ਸਾਥ ਦੀ ਸਾਡੇ ਵੱਲੋਂ ਬੇਨਤੀ ਕੀਤੀ ਜਾਂਦੀ ਹੈ |
The post ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਸਤਲੁਜ ਅਤੇ ਬੁੱਢਾ ਦਰਿਆ ਨੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਰਕਾਰ ਨੇ ਕਿਹਾ- ਚਰਚਾ ਤੋਂ ਭੱਜ ਰਿਹੈ ਵਿਰੋਧੀ ਧਿਰ Monday 31 July 2023 06:43 AM UTC+00 | Tags: breaking breaking-news congress delhi-ordinance lok-sabha mallikarjun-kharge manipur-isshue manipur-issue mp-raghav-chadha news piyush-goyal sonia-gandhi union-minister-arjun-ram-meghwal ਚੰਡੀਗ੍ਹੜ, 31 ਜੁਲਾਈ 2023: ਹੰਗਾਮੇ ਕਾਰਨ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਉਹ ਮਣੀਪੁਰ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹਨ। ਸਰਕਾਰ ਨੇ ਇਹ ਵੀ ਦੋਸ਼ ਲਾਇਆ ਕਿ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ। ਮਣੀਪੁਰ ਦਾ ਦੌਰਾ ਕਰਨ ਵਾਲੇ I.N.D.I.A ਗੱਠਜੋੜ ਦੇ ਸੰਸਦ ਮੈਂਬਰਾਂ ਅਤੇ ਹੋਰ ਵਿਰੋਧੀ ਆਗੂਆਂ ਨੇ ਅੱਜ ਸੰਸਦ ਭਵਨ ਸਥਿਤ ਕਾਂਗਰਸ ਦੇ ਸੰਸਦੀ ਦਫਤਰ ਵਿੱਚ ਮੀਟਿੰਗ ਕੀਤੀ। ਇਸ ਬੈਠਕ ‘ਚ ਵਿਰੋਧੀ ਧਿਰ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਇਸ ਬੈਠਕ ‘ਚ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੌਜੂਦ ਸਨ। ਦੂਜੇ ਪਾਸੇ ਦਿੱਲੀ ਆਰਡੀਨੈਂਸ ਨੂੰ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਰਾਜ ਸਭਾ ‘ਚ ਕਿਹਾ ਕਿ ਅਸੀਂ ਮਣੀਪੁਰ ਦੇ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦੇ ਹਾਂ ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਆਜ਼ਾਦੀ ਦੀ ਦੁਰਵਰਤੋਂ ਕਰ ਰਹੇ ਹਨ। ਸਰਕਾਰ ਚਰਚਾ ਚਾਹੁੰਦੀ ਹੈ ਪਰ ਵਿਰੋਧੀ ਧਿਰ ਨੇ ਸੰਸਦ ਸੈਸ਼ਨ ਤੋਂ ਪਹਿਲਾਂ ਹੀ ਨੌਂ ਅਹਿਮ ਦਿਨ ਬਰਬਾਦ ਕਰ ਦਿੱਤੇ ਹਨ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦਿੱਲੀ ਆਰਡੀਨੈਂਸ ਨੂੰ ਬਦਲਣ ਵਾਲਾ ਕਾਨੂੰਨ ਇਸ ਹਫਤੇ ਸੰਸਦ ‘ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ‘ਤੇ ‘ਆਪ’ ਸੰਸਦ ਰਾਘਵ ਚੱਢਾ ਨੇ ਕਿਹਾ ਕਿ ‘ਅੱਜ ਸੰਸਦ ‘ਚ ਪੇਸ਼ ਕੀਤਾ ਜਾਣ ਵਾਲਾ ਆਰਡੀਨੈਂਸ ਗੈਰ-ਲੋਕਤੰਤਰੀ ਹੈ।’ ਇਹ ਨਾ ਸਿਰਫ ਸੰਵਿਧਾਨ ਦੇ ਖ਼ਿਲਾਫ਼ ਹੈ ਸਗੋਂ ਦਿੱਲੀ ਦੇ ਦੋ ਕਰੋੜ ਲੋਕਾਂ ਦੇ ਖ਼ਿਲਾਫ਼ ਵੀ ਹੈ। The post ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਰਕਾਰ ਨੇ ਕਿਹਾ- ਚਰਚਾ ਤੋਂ ਭੱਜ ਰਿਹੈ ਵਿਰੋਧੀ ਧਿਰ appeared first on TheUnmute.com - Punjabi News. Tags:
|
ਕੁਦਰਤ ਨਾਲ ਖਿਲਵਾੜ ਭਵਿੱਖ ਲਈ ਖ਼ਤਰਨਾਕ: ਸਪੀਕਰ ਕੁਲਤਾਰ ਸਿੰਘ ਸੰਧਵਾਂ Monday 31 July 2023 06:53 AM UTC+00 | Tags: breaking breaking-news environment future kultar-singh-sandhawan latest-news nature news save-environment trees ਕੋਟਕਪੂਰਾ, 31 ਜੁਲਾਈ 2023: ਰੁੱਖਾਂ ਦਾ ਸਤਿਕਾਰ ਕਰਨਾ ਅਤੇ ਕੁਦਰਤ ਨਾਲ ਪ੍ਰੇਮ ਦੋਵੇਂ ਇਕ ਸਮਾਨ ਹਨ, ਜੇਕਰ ਅਸੀਂ ਕੁਦਰਤ (Nature) ਨਾਲ ਖਿਲਵਾੜ ਕਰਦੇ ਰਹੇ ਅਤੇ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਜਿੱਥੇ ਆਪਣੇ ਅਤੇ ਆਉਣ ਵਾਲੀ ਨਵੀਂ ਪੀੜੀ ਲਈ ਬਿਮਾਰੀਆਂ ਨੂੰ ਸੱਦਾ ਦੇਣ ਦਾ ਸਬੱਬ ਬਣਾਗੇ, ਉੱਥੇ ਗੁਰੂ ਸਾਹਿਬਾਨ ਦੇ ਸੰਦੇਸ਼ 'ਬਲਿਹਾਰੀ ਕੁਦਰਤ ਵਸਿਆ' ਦੀ ਉਲੰਘਣਾ ਕਰਨ ਦੇ ਭਾਗੀਦਾਰੀ ਵੀ ਹੋਵਾਂਗੇ। ਸਥਾਨਕ ਮਿਉਸਪਲ ਪਾਰਕ ਵਿਖੇ ਗੁੱਡ ਮੌਰਨਿੰਗ ਕਲੱਬ ਦੇ ਮੰਚ 'ਤੇ ਲਾਇਨਜ ਕਲੱਬ ਕੋਟਕਪੂਰਾ ਵਿਸ਼ਵਾਸ਼ ਵਲੋਂ ਵਣ ਮਹਾਂਉਤਸਵ ਮਨਾਉਣ ਮੌਕੇ ਬੂਟਾ ਲਾਉਣ ਦੀ ਸ਼ੁਰੂਆਤ ਕਰਦਿਆਂ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਨ ਮੌਕੇ ਬਤੌਰ ਮੁੱਖ ਮਹਿਮਾਨ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਸਰਕਾਰ ਵਲੋਂ ਹਰ ਤਰਾਂ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਮੁਫਤ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ ਪਰ ਬੂਟਿਆਂ ਦੀ ਦਰੱਖਤ ਬਣਨ ਤੱਕ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ। ਕਲੱਬ ਦੇ ਪ੍ਰਧਾਨ ਗੁਰਵੀਰਕਰਨ ਸਿੰਘ ਢਿੱਲੋਂ ਅਤੇ ਗੁਰਦੀਪ ਸਿੰਘ ਮੈਨੇਜਰ ਐੱਮ.ਜੇ.ਐੱਫ. ਨੇ ਸਪੀਕਰ ਸੰਧਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸ਼ਹਿਰ ਦੀਆਂ ਵੱਖ ਵੱਖ ਢੁੱਕਵੀਆਂ ਥਾਵਾਂ 'ਤੇ ਲਾਏ ਜਾਣ ਵਾਲੇ ਬੂਟਿਆਂ ਦੀ ਸੰਭਾਲ ਯਕੀਨੀ ਬਣਾਉਣਗੇ। ਕਲੱਬ ਦੇ ਸਕੱਤਰ ਵਿਕਰਾਂਤ ਧੀਂਗੜਾ ਅਤੇ ਖਜਾਨਚੀ ਸੁਖਵਿੰਦਰਪਾਲ ਸਿੰਘ ਹੈਲੀ ਸਦਿਉੜਾ ਨੇ ਸਪੀਕਰ ਸੰਧਵਾਂ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ। ਸਮਾਜਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਸਾਰਿਆਂ ਦੀ ਜਾਣ-ਪਛਾਣ ਕਰਵਾਈ। ਕਲੱਬ ਦੇ ਕੈਬਨਿਟ ਮੈਂਬਰਾਂ ਰਜਿੰਦਰ ਸਿੰਘ ਸਰਾਂ ਅਤੇ ਰਛਪਾਲ ਸਿੰਘ ਭੁੱਲਰ ਨੇ ਕ੍ਰਮਵਾਰ ਨਿਊਜੀਲੈਂਡ ਅਤੇ ਆਸਟ੍ਰੇਲੀਆ ਤੋਂ ਵਣ ਮਹਾਂਉਤਸਵ ਮਨਾਉਣ ਦੀ ਵਧਾਈ ਦਿੰਦਿਆਂ ਜਿੱਥੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ, ਉੱਥੇ ਸਪੀਕਰ ਸੰਧਵਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਨੀਲ ਕੁਮਾਰ ਬਿੱਟਾ ਗਰੋਵਰ, ਗੋਗੀ ਪੁਰਬਾ, ਜਗਸੀਰ ਸਿੰਘ ਆਦਿ ਸਮੇਤ ਹੋਰ ਵੀ ਅਨੇਕਾਂ ਉੱਘੀਆਂ ਸ਼ਖਸ਼ੀਅਤਾਂ ਹਾਜਰ ਸਨ। The post ਕੁਦਰਤ ਨਾਲ ਖਿਲਵਾੜ ਭਵਿੱਖ ਲਈ ਖ਼ਤਰਨਾਕ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
15 ਅਗਸਤ ਤੇ 26 ਜਨਵਰੀ ਨੂੰ ਇਕ ਲੱਡੂਆਂ ਦਾ ਡੱਬਾ ਅਤੇ ਲੋਈ ਨਹੀਂ ਚਾਹੀਦੀ: ਫਰੀਡਮ ਫਾਈਟਰ ਐਸੋਸੀਏਸ਼ਨ Monday 31 July 2023 07:18 AM UTC+00 | Tags: 15-august breaking-news freedom-fighter freedom-fighters-association indian-army news patiala patiala-dc-sakshi-sawhney patiala-news ਪਟਿਆਲਾ, 31 ਜੁਲਾਈ 2023: ਫਰੀਡਮ ਫਾਈਟਰ ਐਸੋਸੀਏਸ਼ਨ (Freedom Fighters Association) ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਅੱਜ ਮੰਗ ਪੱਤਰ ਦਿੱਤਾ ਗਿਆ, ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ 15 ਅਗਸਤ ਨੂੰ ਰਾਜ ਪੱਧਰੀ ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ ਦੀਆਂ ਸਨਮਾਨ ਸਹੂਲਤਾਂ ਅਤੇ ਹੱਕੀ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ ਜਾਵੇ | ਉਨ੍ਹਾਂ ਮੰਗ ਕੀਤੀ ਹੈ ਕਿ ਆਜ਼ਾਦੀ ਘੁਲਾਟੀਆਂ ਦੀ ਪੀੜੀ ਡਰ ਪੀੜੀ ਅਤੇ ਚੌਥੀ ਪੀੜੀ ਨੂੰ ਕਾਨੂੰਨੀ ਵਾਰਸਾਂ ‘ਚ ਸ਼ਾਮਲ ਕੀਤਾ ਜਾਵੇ | ਉਨ੍ਹਾਂ ਕਿਹਾ ਸਰਕਾਰ ਦੇ ਨੋਟੀਫਿਕੇਸ਼ਨ ਦੇ ਬਾਵਜੂਦ ਟੋਲ ਟੈਕਸ ‘ਤੇ ਸੜਕਾਂ ‘ਤੇ ਲੰਘਣ ਲਈ ਧੱਕੇ ਖਾਣੇ ਪੈ ਰਹੇ ਹਨ | ਜਿਨ੍ਹਾਂ ਦੀ ਕੋਈ ਪ੍ਰਾਪਤੀ ਨਹੀਂ ਉਹ ਬਿਲਕੁਲ ਮੁਫ਼ਤ ਲੰਘ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆ ਤਾਂ ਇਸ ਸਮਾਗਮ ਦਾ ਬਾਈਕਾਟ ਕੀਤਾ ਜਾਵੇਗਾ | ਉਹਨਾਂ ਵੱਲੋਂ ਸਰਕਾਰ ਦੁਆਰਾ ਹਰ ਸਾਲ ਇੱਕ ਲੱਡੂਆਂ ਦਾ ਡੱਬਾ ਅਤੇ ਲੋਈ ਨਾਲ ਸਨਮਾਨ ਕੀਤੇ ਜਾਣ ਨੂੰ ਨਾਕਾਫੀ ਦੱਸਦੇ ਕਿਹਾ ਕਿ ਉਹਨਾਂ ਦੇ ਬੁਜ਼ੁਰਗਾਂ ਵੱਲੋਂ ਦੇਸ਼ ਲਈ ਕੀਤੇ ਤਿਆਗ ਨਾਲ ਨਹੀਂ ਤੋਲਿਆ ਜਾ ਸਕਦਾ | ਇਸ ਲਈ ਸਰਕਾਰ ਹਰ ਸਾਲ ਤਸਦੀਕਸ਼ੁਦਾ ਸਰਟੀਫਿਕੇਟ ਨਾਲ ਉਹਨਾਂ ਅਤੇ ਉਹਨਾਂ ਦੀਆ ਆਉਣ ਵਾਲਿਆਂ ਪੀੜੀਆਂ ਦਾ ਸਨਮਾਨ ਕਰੇ ਨਹੀਂ ਉਹ ਸਰਕਾਰ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ | ਉਥੇ ਹੀ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਮੀਟਿੰਗ ਲਈ 4 ਵਜੇ ਦਾ ਸਮਾਂ ਦਿੱਤਾ ਹੈ | The post 15 ਅਗਸਤ ਤੇ 26 ਜਨਵਰੀ ਨੂੰ ਇਕ ਲੱਡੂਆਂ ਦਾ ਡੱਬਾ ਅਤੇ ਲੋਈ ਨਹੀਂ ਚਾਹੀਦੀ: ਫਰੀਡਮ ਫਾਈਟਰ ਐਸੋਸੀਏਸ਼ਨ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ Monday 31 July 2023 07:24 AM UTC+00 | Tags: breaking-news bribe crime ludhiana news pspcl pspcl-junior-engineer sidhwan-bet the-unmute-breaking-news vigilance-bureau ਚੰਡੀਗੜ੍ਹ, 31 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। The post ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ appeared first on TheUnmute.com - Punjabi News. Tags:
|
ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ Monday 31 July 2023 07:29 AM UTC+00 | Tags: breaking-news cm-bhagwant-mann gatka gatka-promoter-harjit-singh-grewal gatka-promoters international-sikh-shastra-vidya-council latest-news news punjab the-unmute-breaking-news ਚੰਡੀਗੜ੍ਹ, 31 ਜੁਲਾਈ 2023 : ਗੱਤਕਾ (Gatka) ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਦੇ ਸਹਿਯੋਗ ਨਾਲ “ਗੱਤਕਾ : ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ” ਵਿਸ਼ੇ ਅਧੀਨ ਕਰਵਾਏ ਇਸ ਸੈਮੀਨਾਰ ਦੌਰਾਨ ਗੱਤਕਾ ਪ੍ਰਮੋਟਰਾਂ, ਮਾਹਿਰਾਂ, ਉੱਘੀਆਂ ਸਖਸ਼ੀਅਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਇਕੱਠ ਨੇ ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਅਤੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਤੌਰ ‘ਤੇ ਗੱਤਕੇ ਦੀ ਵਿਸ਼ੇਸ਼ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਪਲੇਠੇ ਗੱਤਕਾ ਸੈਮੀਨਾਰ ਵਿੱਚ ਗੱਤਕਾ ਖੇਤਰ ਦੀਆਂ ਨਾਮਵਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਅਤੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐੱਫ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਅਤੇ ਗੱਤਕਾ ਫੈਡਰੇਸ਼ਨ ਕੈਨੇਡਾ ਦੇ ਜੱਥੇਬੰਦਕ ਸਕੱਤਰ ਜਨਮਜੀਤ ਸਿੰਘ ਨੇ ਸੈਮੀਨਾਰ ਦੇ ਮੁੱਖ ਵਿਸ਼ਿਆਂ ‘ਤੇ ਆਪਣੀ ਵਿਸ਼ਾਲ ਮੁਹਾਰਤ ਨਾਲ ਡੂੰਘੀ ਜਾਣਕਾਰੀ ਸੰਗਤਾਂ ਦੇ ਸਨਮੁਖ ਪੇਸ਼ ਕੀਤੀ। ਆਪਣੇ ਸੰਬੋਧਨ ਦੌਰਾਨ ਗੱਤਕਾ (Gatka) ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਸਵੈ-ਰੱਖਿਆ ਦੇ ਸੁਖਾਲੇ ਤੇ ਸਸਤੇ ਸਾਧਨ ਵਜੋਂ ਗੱਤਕੇ ਦੇ ਤੱਤ ਦਾ ਭਾਵ ਪੂਰਤ ਵਿਖਿਆਨ ਕੀਤਾ। ਉਨ੍ਹਾਂ ਦੱਸਿਆ ਕਿ ਗੱਤਕਾ, ਸਿੱਖ ਯੁੱਧ ਵਿੱਦਿਆ ਦਾ ਅਟੁੱਟ ਅੰਗ ਹੈ। ਇਹ ਕੇਵਲ ਇੱਕ ਜੰਗੀ ਕਲਾ ਹੀ ਨਹੀਂ ਸਗੋਂ ਯੁੱਧ ਕਲਾ ਦੀ ਇੱਕ ਸੰਪੂਰਨ ਪ੍ਰਣਾਲੀ ਹੈ ਜਿਸ ਵਿੱਚ ਸਰੀਰਕ ਤੇ ਮਾਨਸਿਕ ਸ਼ਕਤੀ ਸਮੇਤ ਅਧਿਆਤਮਿਕ ਅਨੁਸ਼ਾਸਨ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੱਤਕਾ ਸੱਭਿਆਚਾਰਕ ਸੀਮਾਵਾਂ ਤੋਂ ਉੱਪਰ ਉੱਠ ਕੇ ਵਿਸ਼ਵ ਭਰ ਦੇ ਵਿਭਿੰਨ ਭਾਈਚਾਰਿਆਂ ਵਿੱਚ ਆਪਸੀ ਸਮਝ, ਭਾਈਚਾਰਕ ਏਕਤਾ ਅਤੇ ਆਲਮੀ ਸਦਭਾਵਨਾ ਵਧਾਉਣ ਲਈ ਇੱਕ ਪੁਲ ਦਾ ਕੰਮ ਕਰ ਸਕਦਾ ਹੈ। ਡਾ: ਦੀਪ ਸਿੰਘ ਨੇ ਗੱਤਕੇ ਨੂੰ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਵੈ-ਰੱਖਿਆ ਵਜੋਂ ਗੱਤਕਾ (Gatka) ਕਲਾ ਨੂੰ ਉਤਸ਼ਾਹਿਤ ਕਰਨ ਨਾਲ ਖਾਸ ਤੌਰ ‘ਤੇ ਔਰਤਾਂ ਨੂੰ ਦੁਨੀਆ ਵਿੱਚ ਵਧ ਰਹੇ ਜੁਰਮਾਂ ਤੋਂ ਆਪਣੀ ਰੱਖਿਆ ਤੇ ਸੁਰੱਖਿਆ ਕਰਨ ਦੀ ਸਮਰੱਥਾ ਨਾਲ ਸ਼ਸ਼ਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਗੱਤਕਾ ਕਲਾ ਸਿੱਖਣ ਵਿੱਚ ਲਿੰਗ ਰੁਕਾਵਟਾਂ ਨਾ ਹੋਣ ਕਰਕੇ ਇਸਦੇ ਸੰਮਲਿਤ ਸੁਭਾਅ ਨੂੰ ਉਜਾਗਰ ਕੀਤਾ ਜਿਸ ਰਾਹੀਂ ਔਰਤਾਂ ਮਾਨਸਿਕ ਤਾਕਤ ਅਤੇ ਲਚਕੀਲੇਪਣ ਨੂੰ ਅਪਣਾਉਣ ਦੇ ਯੋਗ ਬਣ ਸਕਦੀਆਂ ਹਨ। ਜਨਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਹਰ ਮਨੁੱਖ ਲਈ ਜੰਗਜੂ ਕਲਾ ਦੀ ਮਹੱਤਤਾ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਖਿਲਾਫ ਲੜਾਈ ਵਿੱਚ ਗੱਤਕੇ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀ ਨਸ਼ਾਖੋਰੀ ਰਾਹੀਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਸ ਕਲਾ ਦੇ ਅਨੁਸ਼ਾਸਿਤ ਅਭਿਆਸ ਦੌਰਾਨ ਊਰਜਾ ਅਤੇ ਧਿਆਨ ਨੂੰ ਕੇਂਦਰਿਤ ਕਰਕੇ ਬਿਹਤਰ ਜੀਵਨ ਜਿਉਣ ਲਈ ਇੱਕ ਬਦਲ ਵਜੋਂ ਰਚਨਾਤਮਕ ਰਸਤਾ ਲੱਭ ਸਕਦੇ ਹਨ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਗੱਤਕੇ ਨੂੰ ਅਪਣਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ਿਆਂ ਦੀ ਵਰਤੋਂ ਰੋਕਣ ਲਈ ਗੱਤਕੇ ਦੀ ਵਰਤੋਂ ਕਰਨ ਖਾਤਰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ (ਇਸਮਾਕ) ਦੇ ਬੁਲਾਰੇ ਲਖਬੀਰ ਸਿੰਘ ਖਾਲਸਾ ਨੇ ਕਿਹਾ ਕਿ ਗੱਤਕੇ ਦੀ ਮੱਦਦ ਕਰਕੇ ਅਸੀਂ ਨਾ ਸਿਰਫ਼ ਆਪਣੇ ਇੱਕ ਅਨਮੋਲ ਸੱਭਿਆਚਾਰਕ ਖਜ਼ਾਨੇ ਨੂੰ ਸੁਰੱਖਿਅਤ ਰੱਖ ਸਕਦੇ ਹਾਂ ਬਲਕਿ ਆਪਣੀ ਕੌਮ ਨੂੰ ਅਜਿਹੇ ਸਾਧਨਾਂ ਨਾਲ ਲੈਸ ਕਰਦੇ ਹਾਂ ਜਿਸ ਰਾਹੀਂ ਕੌਮ ਨੂੰ ਦਰਪੇਸ਼ ਮੁੱਖ ਚੁਣੌਤੀਆਂ ਨੂੰ ਸਰ ਕਰਨ ਤੋਂ ਇਲਾਵਾ ਇੱਕ ਸੁਰੱਖਿਅਤ ਅਤੇ ਵੱਧ ਸਦਭਾਵਨਾ ਭਰਪੂਰ ਸੰਸਾਰ ਸਿਰਜਿਆ ਜਾ ਸਕਦਾ ਹੈ। ਸਮਾਗਮ ਵਿੱਚ ਹਾਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕਾਰੋਬਾਰੀ ਹਰਭਜਨ ਸਿੰਘ, ਮੌਜੂਦਾ ਪ੍ਰਧਾਨ ਸੁਪਿੰਦਰ ਸਿੰਘ ਬੈਂਸ, ਚੇਅਰਮੈਨ ਜਸਜੀਤ ਸਿੰਘ ਹੁੰਦਲ, ਸਕੱਤਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਯਾਦਵਿੰਦਰ ਸਿੰਘ, ਹਰਕਿਸ਼ਨ ਸਿੰਘ ਜੱਸਲ, ਦਵਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਨਿਊਜਰਸੀ ਸੂਬੇ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨਾਂ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਵਿਸ਼ਵ ਭਾਈਚਾਰੇ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੋਂ ਗੱਤਕੇ ਨੂੰ ਮਾਨਤਾ ਦਿਵਾਉਣ, ਗੱਤਕੇ ਦੀ ਅਮੀਰ ਵਿਰਾਸਤ ਨੂੰ ਉਤਸ਼ਾਹਿਤ ਕਰਨ ਅਤੇ ਸੰਭਾਲਣ ਸਬੰਧੀ ਯਤਨਾਂ ਵਿੱਚ ਮੱਦਦ ਕਰਨ ਦੀ ਅਪੀਲ ਕੀਤੀ। ਇਹ ਸੈਮੀਨਾਰ ਪੁਰਾਤਨ ਜੰਗਜੂ ਕਲਾ ਦੀ ਪਰਿਵਰਤਨਸ਼ੀਲ ਤਾਕਤ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਸਾਰਥਿਕ ਸਿੱਧ ਹੋਇਆ ਜਿਸ ਵਿੱਚ ਉਹਨਾਂ ਮੁੱਦਿਆਂ ਨੂੰ ਵਿਚਾਰਿਆ ਗਿਆ ਜਿੰਨਾ ਦਾ ਵਿਸ਼ਵ ਭਰ ਦੇ ਲੋਕ ਸਾਹਮਣਾ ਕਰ ਰਹੇ ਹਨ। ਇਹ ਸੈਮੀਨਾਰ ਗੱਤਕੇ ਨੂੰ ਅੰਤਰਰਾਸ਼ਟਰੀ ਮੰਚਾਂ, ਵਰਕਸ਼ਾਪਾਂ ਅਤੇ ਵਿੱਦਿਅਕ ਪਹਿਲਕਦਮੀਆਂ ਰਾਹੀਂ ਪ੍ਰਫੁੱਲਤ ਕਰਨ ਲਈ ਸਾਂਝੇ ਯਤਨ ਸ਼ੁਰੂ ਕਰਨ ਦੇ ਸਰਬਸੰਮਤ ਅਹਿਦ ਨਾਲ ਸਮਾਪਤ ਹੋਇਆ। The post ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ appeared first on TheUnmute.com - Punjabi News. Tags:
|
ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਸਿਆਸੀ ਰੈਲੀ ਦੌਰਾਨ ਆਤਮਘਾਤੀ ਹਮਲਾ, 44 ਜਣਿਆਂ ਦੀ ਮੌਤ Monday 31 July 2023 07:41 AM UTC+00 | Tags: a-suicide-attack breaking-news khyber-pakhtunkhwa latest-news n4ews news pakistan-news political-rally-in-pakistan suicide-attack-pakistan ਚੰਡੀਗੜ੍ਹ 31ਜੁਲਾਈ 2023: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ਦੇ ਬਾਜੌਰ ‘ਚ ਇਕ ਸਿਆਸੀ ਰੈਲੀ ਦੌਰਾਨ ਆਤਮਘਾਤੀ ਹਮਲੇ ‘ਚ ਹੁਣ ਤੱਕ 44 ਜਣਿਆਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਪੁਲਿਸ ਦੇ ਮੁਤਾਬਕ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਆਤਮਘਾਤੀ ਹਮਲੇ ਪਿੱਛੇ ਖਤਰਨਾਕ ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ. ਹੱਥ ਹੈ | ਇਹ ਆਤਮਘਾਤੀ ਹਮਲਾ ਐਤਵਾਰ ਨੂੰ ਉਸ ਸਮੇਂ ਹੋਇਆ ਜਦੋਂ ਸੱਤਾਧਾਰੀ ਗਠਜੋੜ ਦੇ ਸਹਿਯੋਗੀ ਜਮੀਅਤ ਉਲੇਮਾ ਇਸਲਾਮ-ਫਜ਼ਲ ਵੱਲੋਂ ਖਾਰ ਸ਼ਹਿਰ ‘ਚ ਰੈਲੀ ਕੀਤੀ ਜਾ ਰਹੀ ਸੀ। ਪਾਕਿਸਤਾਨ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਸੀਂ ਅਜੇ ਵੀ ਬਜੌਰ ਧਮਾਕੇ ਦੀ ਘਟਨਾ ਦੀ ਜਾਂਚ ਕਰ ਰਹੇ ਹਾਂ ਅਤੇ ਜਾਣਕਾਰੀ ਇਕੱਠੀ ਕਰ ਰਹੇ ਹਾਂ। ਸ਼ੁਰੂਆਤੀ ਜਾਂਚ ‘ਚ ਪਾਬੰਦੀਸ਼ੁਦਾ ਸੰਗਠਨ ਦਾਏਸ਼ (ਆਈ. ਐੱਸ. ਆਈ. ਐੱਸ.) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤਾ ਵੀ ਮੌਕੇ ‘ਤੇ ਸਬੂਤ ਇਕੱਠੇ ਕਰਨ ‘ਚ ਜੁਟਿਆ ਹੋਇਆ ਹੈ। ਖੈਬਰ ਪਖਤੂਨਖਵਾ (Khyber Pakhtunkhwa) ਦੇ ਪੁਲਿਸ ਮੁਖੀ ਅਖਤਰ ਹਯਾਤ ਖਾਨ ਨੇ ਦੱਸਿਆ ਕਿ ਧਮਾਕੇ ‘ਚ 10 ਕਿਲੋ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਭੀੜ ਦੇ ਸਾਹਮਣੇ ਅਤੇ ਸਟੇਜ ਦੇ ਨੇੜੇ ਸੀ। ਹਮਲੇ ‘ਚ ਜਮੀਅਤ ਉਲੇਮਾ ਇਸਲਾਮ-ਫਜ਼ਲ ਦੇ ਕਈ ਆਗੂਆਂ ਦੀ ਮੌਤ ਹੋ ਗਈ ਹੈ। ਹਮਲਾਵਰ ਨੇ ਸਟੇਜ ਨੇੜੇ ਖੁਦ ਨੂੰ ਉਡਾ ਲਿਆ। ਹਮਲੇ ‘ਚ ਜ਼ਖਮੀ ਹੋਏ 15 ਜਣਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਰਾਹੀਂ ਪੇਸ਼ਾਵਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। The post ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਸਿਆਸੀ ਰੈਲੀ ਦੌਰਾਨ ਆਤਮਘਾਤੀ ਹਮਲਾ, 44 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਗੁਰਦਾਸਪੁਰ 'ਚ 12 ਸਾਲਾ ਬੱਚੀ ਨਾਲ ਜ਼ਬਰ ਜਨਾਹ, ਸਕੂਲ ਅਧਿਆਪਕ 'ਤੇ ਲੱਗੇ ਦੋਸ਼ Monday 31 July 2023 07:58 AM UTC+00 | Tags: batala-police batala-rape-case breaking breaking-news forced-sexual gurdaspur news rape-case school-teacher ਚੰਡੀਗੜ੍ਹ 31ਜੁਲਾਈ 2023: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਨਿੱਜੀ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਸੁਪਰਡੈਂਟ ‘ਅਜੀਤ’ ‘ਤੇ ਹੀ ਇਸ ਘਟਨਾ ਨੂੰ ਅੰਜ਼ਾਮ ਦੇਣ ਦਾ ਦੋਸ਼ ਲੱਗਾ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਬੱਚੀ ਦਾ ਮੈਡੀਕਲ ਕਰਵਾਇਆ। ਫਿਰ ਮੁਲਜ਼ਮ ਅਧਿਆਪਕ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ ਹੈ। ਬੀਤੀ ਰਾਤ ਇਹ ਘਟਨਾ ਵਾਪਰੀ । ਇਸ ਬਾਰੇ ਪਤਾ ਲੱਗਣ 'ਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਹੋਸਟਲ ਵਿੱਚ ਜਾ ਕੇ ਜਾਂਚ ਕੀਤੀ। ਮਹਿਲਾ ਪੁਲਿਸ ਨੇ ਪੀੜਤ ਲੜਕੀ ਤੋਂ ਵੀ ਪੁੱਛਗਿੱਛ ਕੀਤੀ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਹ ਬੇਕਸੂਰ ਹੈ ਅਤੇ ਉਸ ਨੂੰ ਗਲਤ ਤਰੀਕੇ ਨਾਲ ਕੇਸ ਵਿੱਚ ਫਸਾਇਆ ਗਿਆ ਹੈ। ਪੁਲਿਸ ਅਧਿਕਾਰੀ ਦੇ ਮੁਤਾਬਕ ਇਸ ਮਾਮਲੇ ਵਿੱਚ ਹੁਣ ਹੋਸਟਲ ਵਾਰਡਨ ਤੋਂ ਵੀ ਪੁੱਛਗਿੱਛ ਕਰੇਗੀ। ਕੁੜੀ ਦਾ ਸਿਰ ਦਰਦ ਹੋ ਰਿਹਾ ਸੀ। ਵਾਰਡਨ ਤੋਂ ਦਵਾਈ ਲੈਣ ਤੋਂ ਬਾਅਦ ਵੀ ਜੇਕਰ ਸਮੱਸਿਆ ਵੱਧ ਗਈ ਤਾਂ ਡਾਕਟਰੀ ਜਾਂਚ ਕਰਵਾਈ । ਇਸ ਤੋਂ ਬਾਅਦ ਪੀੜਤ ਨੇ ਪਰਿਵਾਰ ਸਮੇਤ ਸ਼ਿਕਾਇਤ ਦਿੱਤੀ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। The post ਗੁਰਦਾਸਪੁਰ ‘ਚ 12 ਸਾਲਾ ਬੱਚੀ ਨਾਲ ਜ਼ਬਰ ਜਨਾਹ, ਸਕੂਲ ਅਧਿਆਪਕ ‘ਤੇ ਲੱਗੇ ਦੋਸ਼ appeared first on TheUnmute.com - Punjabi News. Tags:
|
CM ਭਗਵੰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ, ਕਿਹਾ- ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ Monday 31 July 2023 08:18 AM UTC+00 | Tags: aam-aadmi-party bhagat-singh breaking-news cm-bhagwant-mann latest-news mansa martyrdom news punjab punjab-government shaheed-bhagat-singh shaheed-bhagat-singh-ji shaheed-udham-singh sunam the-unmute-breaking-news ਚੰਡੀਗੜ੍ਹ 31ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪੁੱਜੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਸਹੁੰ ਖਾ ਕੇ ਲੰਡਨ ‘ਚ ਜਾ ਕੇ ਬਦਲਾ ਲਿਆ ਸੀ। ਸ਼ਹੀਦ ਊਧਮ ਸਿੰਘ (Shaheed Udham Singh) ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ। ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਲੋਕਾਂ ਵਿੱਚ ਪਹਿਲਾਂ ਹੀ ਸ਼ਹੀਦਾਂ ਦਾ ਬਹੁਤ ਵੱਡਾ ਰੁਤਬਾ ਹੈ । ਅਜਿਹੇ ਵਿੱਚ ਕੇਂਦਰ ਸਰਕਾਰ NOC ਦੇਣ ਵਾਲੀ ਕੌਣ ਹੈ ਕਿ ਕੌਣ ਸ਼ਹੀਦ ਹੈ ਅਤੇ ਕੌਣ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੀਆਂ ਕੁਝ ਨਿਸ਼ਾਨੀਆਂ ਹਨ। ਇਨ੍ਹਾਂ ਵਿਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ 2 ਦਿਨ ਪਹਿਲਾਂ ਸੋਮਵਾਰ ਯਾਨੀ ਅੱਜ 31 ਜੁਲਾਈ ਨੂੰ ਸੰਗਰੂਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। The post CM ਭਗਵੰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ, ਕਿਹਾ- ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ appeared first on TheUnmute.com - Punjabi News. Tags:
|
BSF ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਸਮੇਤ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ Monday 31 July 2023 08:40 AM UTC+00 | Tags: breaking-news bsf cm-bhagwant-mann drugs-smugglers heroin khemkaran-sector latest-news news punjab-government punjab-police taran-tarn-police the-unmute the-unmute-breaking-news ਚੰਡੀਗੜ੍ਹ, 31 ਜੁਲਾਈ 2023: ਪੰਜਾਬ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਸੋਮਵਾਰ ਸਵੇਰੇ ਇਕ ਡਰੋਨ ਜ਼ਬਤ ਕੀਤਾ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ Heroin) ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਤਰਨਤਾਰਨ ਦੇ ਖੇਮਕਰਨ ਸੈਕਟਰ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ। ਸਵੇਰੇ ਸੂਚਨਾ ਮਿਲੀ ਸੀ ਕਿ ਇਲਾਕੇ ‘ਚ ਡਰੋਨ ਦੀ ਆਵਾਜਾਈ ਦੇਖੀ ਗਈ ਹੈ। ਇਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ। ਦੋਵਾਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਲਈ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਖੇਤਰ ਤੋਂ ਇੱਕ ਹੈਕਸਾਕਾਪਟਰ ਡਰੋਨ ਜ਼ਬਤ ਕੀਤਾ। ਇਸ ਡਰੋਨ ਦੇ ਨਾਲ ਇੱਕ ਪੀਲਾ ਪੈਕੇਟ ਵੀ ਸੀ, ਜਿਸ ਨੂੰ ਖੋਲ੍ਹਣ ‘ਤੇ ਉਸ ਵਿੱਚ ਹੈਰੋਇਨ (Heroin) ਦੀ ਖੇਪ ਬੱਝੀ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵੱਡੇ ਪੈਕੇਟ ‘ਚ 3 ਛੋਟੇ ਪੈਕੇਟ ਬਰਾਮਦ ਹੋਏ, ਜਦੋਂ ਖੇਪ ਦੇ ਵੱਡੇ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚ 3 ਛੋਟੇ ਪੈਕੇਟ ਬਰਾਮਦ ਹੋਏ, ਜਿਨ੍ਹਾਂ ‘ਚ ਨਸ਼ੀਲੇ ਪਦਾਰਥਾਂ ਦਾ ਕੁੱਲ ਵਜ਼ਨ 3 ਕਿਲੋ ਦੱਸਿਆ ਗਿਆ। ਇਸ ਦੇ ਨਾਲ ਹੀ ਇਹ ਹੈਕਸਾਕਾਪਟਰ ਡਰੋਨ ਵੀ ਅਤਿ-ਆਧੁਨਿਕ ਤਕਨੀਕ ਦਾ ਹੈ, ਜਿਸ ਵਿੱਚ 6 ਪ੍ਰੋਪੈਲਰ ਅਤੇ ਡਬਲ ਬੈਟਰੀ ਲਗਾਈ ਗਈ ਹੈ, ਜਿਸ ਨਾਲ ਇਹ ਖੇਪ ਨੂੰ ਲੰਬੀ ਦੂਰੀ ਤੱਕ ਲਿਜਾ ਸਕਦਾ ਹੈ। The post BSF ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਸਮੇਤ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
ਨੌਜਵਾਨ ਭਾਰਤ ਸਭਾ 28 ਸਤੰਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ਦਾ ਕਰੇਗੀ ਘਿਰਾਓ Monday 31 July 2023 09:40 AM UTC+00 | Tags: anmol-gagan-mann breaking-news ferozepur latest-news naujawan-bharat-sabha news shaheed-bhagat-singh the-unmute-breaking-news the-unmute-latest-update tudi-bazaar ਫਿਰੋਜ਼ਪੁਰ, 31 ਜੁਲਾਈ 2023: ਨੌਜਵਾਨ ਭਾਰਤ ਸਭਾ (Naujawan Bharat Sabha) ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਫਿਰੋਜ਼ਪੁਰ ਤੂੜੀ ਬਾਜਾਰ ਵਿੱਚ ਇੱਕ ਗੁਪਤ ਟਿਕਾਣੇ ਦੀ ਸਾਂਭ ਸੰਭਾਲ ਨੂੰ ਲੈ ਕੇ ਮੋਟਰਸਾਈਕਲ ‘ਤੇ ਰੈਲੀ ਕੱਢੀ ਗਈ | ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨਾਲ ਸੰਬੰਧਿਤ ਥਾਂ ‘ਤੇ ਲਾਇਬਰੇਰੀ ਅਤੇ ਮਿਊਜ਼ੀਅਮ ਬਣਾਇਆ ਜਾਵੇ | ਇਸਦੇ ਨਾਲ ਹੀ ਚਿੱਟੇ ਅਤੇ ਸਮੱਗਲਰਾਂ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪਿੰਡ ਵੜਿੰਗ ਤੋਂ ਨੌਜਵਾਨ ਭਾਰਤ ਸਭਾ ਵੱਲੋਂ ਮੋਟਰਸਾਈਕਲ ਮਾਰਚ ਸ਼ੁਰੂ ਕੀਤਾ ਗਿਆ ਅਤੇ ਇਸ ਮਾਰਚ ਵਿੱਚ ਲਗਪਗ 4 ਜ਼ਿਲ੍ਹਿਆਂ ਦੇ ਆਗੂਆਂ ਨੇ ਹਿੱਸਾ ਲਿਆ ਜੋ ਕਿ ਹੂਸੈਨੀਵਾਲਾ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਜਰਨਲ ਸਕੱਤਰ ਮੰਗਾਂ ਆਜ਼ਾਦ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਸ਼ਹੀਦਾਂ ਨਾਲ ਸਬੰਧ ਵਿਰਾਸਤਾਂ ਨੂੰ ਸੰਭਾਲਣ ਨਹੀਂ ਰਹੀ | ਫਿਰੋਜ਼ਪੁਰ ਦੇ ਤੂੜੀ ਬਾਜਾਰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਗੁਪਤ ਟਿਕਾਣਾ ਹੈ ਜੋ ਇਤਿਹਾਸਿਕ ਥਾਂ ਹੈ | ਇਹ ਟਿਕਾਣਾ 1928 ਤੋਂ ਲੈ ਕੇ 1929 ਤੱਕ ਪੰਜਾਬ ਦੀਆਂ ਸਰਗਰਮੀਆਂ ਦਾ ਕੇਂਦਰ ਰਿਹਾ। ਸਾਂਡਰਸ ਕਤਲ ਕਾਂਡ ਦੀ ਵਿਉਂਤਬੰਦੀ ਇੱਥੇ ਕੀਤੀ ਗਈ ਅਤੇ ਸ਼ਹੀਦ ਭਗਤ ਸਿੰਘ ਦਾ ਪਿਸਟਲ ਇਸੇ ਗੁਪਤ ਟਿਕਾਣੇ ‘ਚੋਂ ਦੇਖਿਆ ਗਿਆ। ਪਰ ਪੰਜਾਬ ਸਰਕਾਰ ਇਹਨਾਂ ਵਿਰਾਸਤਾਂ ਨੂੰ ਸੰਭਾਲ ਨਹੀਂ ਰਹੀ | ਜਿਸ ਦੇ ਕਾਰਨ ਲੋਕਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਦੇ ਘਰ ਦਾ ਨੌਜਵਾਨ ਭਾਰਤ ਸਭਾ (Naujawan Bharat Sabha) ਵੱਲੋਂ ਵੱਡੀ ਗਿਣਤੀ ਵਿੱਚ ਘਰਾਓ ਕੀਤਾ ਜਾਵੇਗਾ। The post ਨੌਜਵਾਨ ਭਾਰਤ ਸਭਾ 28 ਸਤੰਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ਦਾ ਕਰੇਗੀ ਘਿਰਾਓ appeared first on TheUnmute.com - Punjabi News. Tags:
|
ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ 'ਤੇ ਧਰਨਾ Monday 31 July 2023 09:57 AM UTC+00 | Tags: aam-aadmi-party akali-dal bjp-government breaking-news bsp cm-bhagwant-mann manipur professor-prem-singh-chandumajra punjab punjab-government shiromani-akali-dal ਰੂਪਨਗਰ, 31 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ-ਬਸਪਾ (Akali Dal-BSP) ਗਠਜੋੜ ਵੱਲੋਂ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ ਉੱਤੇ ਧਰਨਾ ਦਿੱਤਾ | ਇਸ ਮੌਕੇ ਉਤੇ ਵੱਡੀ ਗਿਣਤੀ ਦੇ ਵਿੱਚ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂ ਪੁੱਜੇ।ਇਸ ਮੌਕੇ ਉੱਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਪੁੱਜੇ ਅਤੇ ਨਵਾਂ ਸ਼ਹਿਰ ਤੋਂ ਬੀ.ਐਸ.ਪੀ ਦੇ ਵਿਧਾਇਕ ਨਛਤਰ ਪਾਲ ਵੀ ਪੁੱਜੇ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਦੋਂ ਤੋਂ ਭਗਵੰਤ ਉਦੋਂ ਤੋਂ ਹੀ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ ਹੜ੍ਹ ਸੀ ਤਾਂ ਉਦੋਂ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਹਰਿਆਣੇ ਦੇ ਚੋਣ ਪ੍ਰਚਾਰ ਕਰ ਰਹੇ ਸਨ | ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਜੋ ਬੀਤੇ ਦਿਨੀਂ ਮਣੀਪੁਰ ਦੇ ਵਿੱਚ ਔਰਤਾਂ ਨਾਲ ਦਰਿੰਦਗੀ ਹੋਈ, ਉਹ ਬਹੁਤ ਹੀ ਨਿੰਦਣਯੋਗ ਹੈ। ਗੜ੍ਹੀ ਨੇ ਕਿਹਾ ਕਿ ਪੰਜਾਬ ਪੁਲਿਸ ਦਲਿਤ ਭਾਈਚਾਰੇ ਦੇ ਲੋਕਾਂ ਉੱਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਹਨਾਂ ਕਿਹਾ ਕਿ ਬੀਤੇ ਦਿਨੀਂ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ ਕਿ ਜਲਦ ਤੋਂ ਜਲਦ ਦਲਿਤ ਭਾਈਚਾਰੇ ਦੇ ਵਿਦਿਆਰਥੀਆਂ ਦੇ ਵਜ਼ੀਫੇ ਜਾਰੀ ਕਰਨ, ਉਸ ਉੱਤੇ ਉਹਨਾਂ ਨੇ ਹਾਈਕੋਰਟ ਦਾ ਧੰਨਵਾਦ ਕੀਤਾ। The post ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ ‘ਤੇ ਧਰਨਾ appeared first on TheUnmute.com - Punjabi News. Tags:
|
ਮਣੀਪੁਰ ਘਟਨਾ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ, ਪੀੜਤ ਔਰਤਾਂ ਕੇਸ ਨੂੰ ਆਸਾਮ ਤਬਦੀਲ ਕੀਤੇ ਜਾਣ ਦੇ ਖ਼ਿਲਾਫ਼ Monday 31 July 2023 10:26 AM UTC+00 | Tags: assam breaking-news cji-dy-chandrachud delhi kapil-sibal latest-news manipur manipur-incident manipur-rape-case news supreme-court ਚੰਡੀਗੜ੍ਹ, 31 ਜੁਲਾਈ 2023: ਮਣੀਪੁਰ (Manipur) ਵਾਇਰਲ ਵੀਡੀਓ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਫਿਰ ਤੋਂ ਸੁਣਵਾਈ ਹੋ ਰਹੀ ਹੈ। ਸੀਜੇਆਈ ਡੀਵਾਈ ਚੰਦਰਚੂੜ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ ਹੈ, ਪਰ ਇਹ ਇਕੱਲੀ ਅਜਿਹੀ ਘਟਨਾ ਨਹੀਂ ਹੈ ਜਿੱਥੇ ਔਰਤਾਂ ‘ਤੇ ਹਮਲਾ ਅਤੇ ਕੁੱਟਮਾਰ ਕੀਤੀ ਗਈ ਹੋਵੇ, ਹੋਰ ਘਟਨਾਵਾਂ ਵੀ ਹਨ। ਸੀਜੇਆਈ ਨੇ ਕਿਹਾ ਕਿ ਸਾਨੂੰ ਔਰਤਾਂ ਵਿਰੁੱਧ ਹਿੰਸਾ ਦੇ ਵਿਆਪਕ ਮੁੱਦੇ ਨੂੰ ਦੇਖਣ ਲਈ ਇੱਕ ਪ੍ਰਣਾਲੀ ਵੀ ਬਣਾਉਣੀ ਪਵੇਗੀ। ਇਸ ਪ੍ਰਣਾਲੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੇ ਸਾਰੇ ਮਾਮਲਿਆਂ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਪੁੱਛਿਆ ਕਿ 3 ਮਈ ਤੋਂ ਲੈ ਕੇ ਹੁਣ ਤੱਕ ਮਣੀਪੁਰ ਵਿੱਚ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਕਿੰਨੀਆਂ ਅਜਿਹੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਸਵਾਲ ਕੀਤਾ ਕਿ ਜਦੋਂ ਇਹ ਘਟਨਾ 4 ਮਈ ਨੂੰ ਹੋਈ ਸੀ ਤਾਂ 18 ਮਈ ਨੂੰ ਐਫਆਈਆਰ ਕਿਉਂ ਦਰਜ ਕੀਤੀ ਗਈ? 4 ਮਈ ਤੋਂ 18 ਮਈ ਤੱਕ ਪੁਲਿਸ ਕੀ ਕਰ ਰਹੀ ਸੀ? ਜਦੋਂ ਔਰਤਾਂ ਨਾਲ ਇਹ ਘਟਨਾ ਵਾਪਰੀ ਉਸ ਵੇਲੇ ਪੁਲਿਸ ਕੀ ਕਰ ਰਹੀ ਸੀ ? ਮਣੀਪੁਰ (Manipur) ਦੀਆਂ ਦੋ ਪੀੜਤ ਔਰਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਔਰਤਾਂ ਮਾਮਲੇ ਦੀ ਸੀਬੀਆਈ ਜਾਂਚ ਅਤੇ ਕੇਸ ਨੂੰ ਅਸਾਮ ਤਬਦੀਲ ਕਰਨ ਦੇ ਖ਼ਿਲਾਫ਼ ਹਨ। ਇਸ ‘ਤੇ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਕਦੇ ਵੀ ਮੁਕੱਦਮੇ ਨੂੰ ਅਸਾਮ ‘ਚ ਤਬਦੀਲ ਕਰਨ ਦੀ ਬੇਨਤੀ ਨਹੀਂ ਕੀਤੀ। ਅਸੀਂ ਕਿਹਾ ਹੈ ਕਿ ਇਸ ਕੇਸ ਨੂੰ ਮਣੀਪੁਰ ਤੋਂ ਬਾਹਰ ਤਬਦੀਲ ਕੀਤਾ ਜਾਵੇ। The post ਮਣੀਪੁਰ ਘਟਨਾ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ, ਪੀੜਤ ਔਰਤਾਂ ਕੇਸ ਨੂੰ ਆਸਾਮ ਤਬਦੀਲ ਕੀਤੇ ਜਾਣ ਦੇ ਖ਼ਿਲਾਫ਼ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਭਾਰਤ ਰਤਨ ਐਵਾਰਡ' ਦੇਣ ਦੀ ਵਕਾਲਤ Monday 31 July 2023 10:34 AM UTC+00 | Tags: aam-aadmi-party bharat-ratna-award breaking-news cm-bhagwant-mann latest-news news punjab punjab-government punjab-police shaheed-bhagat-singh shaheed-kartar-singh-sarabha shaheed-udham-singh the-unmute-breaking-news ਸੁਨਾਮ (ਸੰਗਰੂਰ), 31 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ (Shaheed Udham Singh), ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ 'ਭਾਰਤ ਰਤਨ ਐਵਾਰਡ' ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ 'ਭਾਰਤ ਰਤਨ ਐਵਾਰਡ' ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ (Shaheed Udham Singh) ਵੱਲੋਂ ਦਿੱਤੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਅਤੇ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਸੂਰਬੀਰਤਾ ਦਿਖਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਸਾਰੇ ਸਬੰਧਤ ਮੰਚਾਂ ‘ਤੇ ਉਠਾਏਗੀ ਤਾਂ ਜੋ ਇਸ ਸਮਾਨ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਮੌਜੂਦ ਸਨ। The post ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਭਾਰਤ ਰਤਨ ਐਵਾਰਡ' ਦੇਣ ਦੀ ਵਕਾਲਤ appeared first on TheUnmute.com - Punjabi News. Tags:
|
ਹਰਿਆਣਾ 'ਚ ਭਗਵਾ ਯਾਤਰਾ 'ਤੇ ਪਥਰਾਅ, ਕਈ ਗੱਡੀਆਂ ਸਾੜੀਆਂ, ਇੰਟਰਨੈੱਟ ਸੇਵਾ ਮੁਅੱਤਲ Monday 31 July 2023 10:54 AM UTC+00 | Tags: braj-mandal-yatra breaking-news haryana haryana-news haryana-violance news ਚੰਡੀਗੜ੍ਹ, 31 ਜੁਲਾਈ 2023: ਹਰਿਆਣਾ (Haryana) ਦੇ ਨੂਹ ‘ਚ ਬ੍ਰਜ ਮੰਡਲ ਯਾਤਰਾ ‘ਤੇ ਇਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੇ ਪਥਰਾਅ ਕੀਤਾ, ਜਿਸ ਕਾਰਨ ਕਈ ਜਣੇ ਜ਼ਖਮੀ ਹੋ ਗਏ। ਇਸ ਦੌਰਾਨ ਲੋਕਾਂ ਨੇ ਪੰਜ ਵਾਹਨਾਂ ਨੂੰ ਅੱਗ ਲਾ ਦਿੱਤੀ। ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਨੂਹ ਅਤੇ ਹਥੀਨ ਵਿੱਚ ਇੰਟਰਨੈਟ ਸੇਵਾ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬ੍ਰਿਜ ਮੰਡਲ ਜਲਾਭਿਸ਼ੇਕ ਯਾਤਰਾ ਕੱਢੀ ਗਈ ਹੈ। ਯਾਤਰਾ ਦੌਰਾਨ ਗੁਰੂਗ੍ਰਾਮ ਤੋਂ ਸੈਂਕੜੇ ਵਾਹਨਾਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਕਾਰਕੁਨ ਵੀ ਭਗਵਾਨ ਸ਼ਿਵ ਦੇ ਜਲਾਭਿਸ਼ੇਕ ਕਰਨ ਲਈ ਇੱਕ ਸ਼ਿਵ ਮੰਦਰ ਨੂਹ ਗਏ ਸਨ । ਯਾਤਰਾ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਪ੍ਰਾਂਤ ਸੰਘਚਾਲਕ ਪ੍ਰਤਾਪ ਸਿੰਘ ਵੀ ਸ਼ਾਮਲ ਹਨ। ਜਿਵੇਂ ਹੀ ਯਾਤਰਾ ਸ਼ਿਵ ਮੰਦਰ ਪਹੁੰਚੀ, ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਯਾਤਰਾ ‘ਤੇ ਪਥਰਾਅ ਸ਼ੁਰੂ ਕਰ ਦਿੱਤਾ ਅਤੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਵੀ ਕੀਤੀ। ਵਿਸ਼ਵ ਹਿੰਦੂ ਪ੍ਰੀਸ਼ਦ ਗੁਰੂਗ੍ਰਾਮ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਦਾ ਕਹਿਣਾ ਹੈ ਕਿ ਯਾਤਰਾ ‘ਤੇ ਅਚਾਨਕ ਹਮਲਾ ਕੀਤਾ ਗਿਆ। ਹਾਲਾਂਕਿ ਪੁਲਿਸ ਇਸ ਮਾਮਲੇ ਸਬੰਧੀ ਅਜੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ ਪਰ ਕਿਤੇ ਨਾ ਕਿਤੇ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਹਾਦਸੇ ‘ਚ ਕਿੰਨੇ ਜਣੇ ਜ਼ਖਮੀ ਹੋਏ ਹਨ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਨੂਹ ਬਾਈਪਾਸ ‘ਤੇ ਭਾਰੀ ਪਥਰਾਅ ਹੋ ਰਿਹਾ ਹੈ, ਵਾਹਨਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ ਅਤੇ ਅੱਗਜ਼ਨੀ ਹੋ ਰਹੀ ਹੈ। The post ਹਰਿਆਣਾ ‘ਚ ਭਗਵਾ ਯਾਤਰਾ ‘ਤੇ ਪਥਰਾਅ, ਕਈ ਗੱਡੀਆਂ ਸਾੜੀਆਂ, ਇੰਟਰਨੈੱਟ ਸੇਵਾ ਮੁਅੱਤਲ appeared first on TheUnmute.com - Punjabi News. Tags:
|
90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਅੱਡੇ 'ਚ ਮਿਲਣਗੀਆਂ ਆਧੁਨਿਕ ਸਹੂਲਤਾਂ: ਹਰਮੀਤ ਸਿੰਘ ਪਠਾਣਮਾਜਰਾ Monday 31 July 2023 11:00 AM UTC+00 | Tags: aam-aadmi-party breaking-news cm-bhagwant-mann devigarh harmeet-singh-pathanmajra latest-news news punjab-news the-unmute-breaking-news ਦੇਵੀਗੜ੍ਹ/ਪਟਿਆਲਾ, 31 ਜੁਲਾਈ 2023: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ 90 ਲੱਖ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਕੌਰ ਪਠਾਣਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸੁਰਿੰਦਰ ਕੌਰ ਧੰਜੂ ਵੀ ਮੌਜੂਦ ਸਨ। ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਿਨਾਂ ਨਵਾਂ ਬੱਸ ਅੱਡਾ ਪਾਸ ਕੀਤਿਆਂ ਪੁਰਾਣੇ ਬੱਸ ਅੱਡੇ ਨੂੰ ਢਾਹ ਦਿੱਤਾ ਗਿਆ ਸੀ, ਜਿਸ ਕਾਰਨ ਦੇਵੀਗੜ੍ਹ ਸਮੇਤ ਨੇੜਲੇ ਵਸਨੀਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਥੇ ਸਬ ਡਵੀਜ਼ਨ ਦੁਧਨਸਾਧਾਂ ਦੀ ਬਿਲਡਿੰਗ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਹੀ 90 ਲੱਖ ਰੁਪਏ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ ਦਿੱਤੇ ਗਏ ਹਨ ਜਿਸ ਦੀ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ (Harmeet Singh Pathanmajra) ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਦੇਵੀਗੜ੍ਹ ਦੀ ਨੁਹਾਰ ਬਿਲਕੁਲ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਦੇਵੀਗੜ੍ਹ ਵਿੱਚ ਸੜ੍ਹਕਾਂ ਦੇ ਆਲੇ ਦੁਆਲੇ ਬਲਾਕ ਟਾਇਲਜ਼ ਸਮੇਤ ਕੈਮਰੇ, ਸਟਰੀਟ ਲਾਈਟਾਂ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬੱਸ ਅੱਡੇ ਵਿੱਚ ਸਵਾਰੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਤੱਕ ਸਰਗਰਮ ਪਹੁੰਚ ਬਣਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਬਹੁਤ ਗੰਭੀਰ ਹਨ ਤੇ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦੇ ਦਿੱਤੇ ਗਏ ਹਨ ਤੇ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਹੜ੍ਹਾਂ ਦੌਰਾਨ ਨੁਕਸਾਨੀ ਪਟਿਆਲਾ-ਪਿਹੋਵਾ ਸੜਕ, ਰੋਹੜ ਜਗੀਰ ਤੇ ਟਾਂਗਰੀ ਨਦੀਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਚਿੰਤਤ ਹਨ ਤੇ ਉਹ ਪੰਜਾਬ ਨੂੰ ਮੁੜ ਲੀਹਾਂ ‘ਤੇ ਪਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦੀ ਹੀ ਮੁਰੰਮਤ ਕੀਤੀ ਜਾਵੇਗੀ। ਇਸ ਮੌਕੇ ਡਾ. ਓਕਾਰ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ ਸਰਫ਼ਰਾਜ਼ ਆਲਮ, ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਹਰਦੇਵ ਸਿੰਘ ਘੜਾਮ, ਬਲਜਿੰਦਰ ਸਿੰਘ ਨੰਦਗੜ੍ਹ, ਗੁਰਪ੍ਰੀਤ ਗੂਰੀ, ਸਿਮਰਜੀਤ ਸਿੰਘ ਸੋਹਲ, ਰਾਜਾ ਧੰਜੂ, ਗੋਰਵ ਬਬਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ। The post 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਅੱਡੇ ‘ਚ ਮਿਲਣਗੀਆਂ ਆਧੁਨਿਕ ਸਹੂਲਤਾਂ: ਹਰਮੀਤ ਸਿੰਘ ਪਠਾਣਮਾਜਰਾ appeared first on TheUnmute.com - Punjabi News. Tags:
|
17 ਭਾਰਤੀ ਲੜਕੇ ਲੀਬੀਆ ਦੀ ਜੇਲ੍ਹ ਤੋਂ ਹੋਏ ਰਿਹਾਅ, MP ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਖਰਚਾ Monday 31 July 2023 11:09 AM UTC+00 | Tags: breaking-news libya libya-jail libya-parison mp-vikramjit-singh-sahney punjab-news ਨਵੀਂ ਦਿੱਲੀ, 31 ਜੁਲਾਈ 2023 (ਦਵਿੰਦਰ ਸਿੰਘ): ਲੀਬੀਆ ਵਿੱਚ ਪਿਛਲੇ 6 ਮਹੀਨਿਆਂ ਤੋਂ ਫਸੇ 17 ਭਾਰਤੀ ਲੜਕੇ ਕੱਲ੍ਹ ਤ੍ਰਿਪੋਲੀ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ। ਪਿਛਲੇ ਕਈ ਮਹੀਨਿਆਂ ਤੋਂ ਇਸ ਬਚਾਅ ਲਈ ਯਤਨਸ਼ੀਲ ਵਿਕਰਮਜੀਤ ਸਿੰਘ ਸਾਹਨੀ (MP Vikramjit Singh sahney) ਨੇ ਦੱਸਿਆ ਕਿ ਪੰਜਾਬ ਅਤੇ ਦਿੱਲੀ ਦੇ ਕੁਝ ਬੇਈਮਾਨ ਟਰੈਵਲ ਏਜੰਟਾਂ ਨੇ ਪੰਜਾਬ ਅਤੇ ਹਰਿਆਣਾ ਦੇ ਇਨ੍ਹਾਂ ਨੌਜਵਾਨਾਂ ਨੂੰ ਲਗਭਗ 11 ਲੱਖ (ਇਹ ਰਕਮ ਵਿਅਕਤੀ ਤੋਂ ਵੱਖਰੀ ਹੁੰਦੀ ਹੈ) ਦੀ ਠੱਗੀ ਮਾਰੀ ਹੈ। ਉਨ੍ਹਾਂ ਨੂੰ ਨੌਕਰੀਆਂ ਦੇ ਮੁਨਾਫ਼ੇ ਲਈ ਇਟਲੀ ਭੇਜਣ ਦੇ ਬਹਾਨੇ। ਇਹ ਸਾਰੇ ਫਰਵਰੀ 2023 ਵਿੱਚ ਭਾਰਤ ਛੱਡ ਕੇ ਦੁਬਈ ਫਿਰ ਮਿਸਰ ਦੇ ਰਸਤੇ ਇਟਲੀ ਚਲੇ ਗਏ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਲੀਬੀਆ ਵਿੱਚ ਉਤਾਰ ਕੇ ਜ਼ੁਵਾਰਾ ਸ਼ਹਿਰ ਵਿੱਚ ਰੱਖਿਆ ਗਿਆ, ਜਿੱਥੇ ਉਨ੍ਹਾਂ ਨੂੰ ਭੋਜਨ-ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਅਤੇ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਸੀ। ਸਾਹਨੀ (MP Vikramjit Singh sahney) ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸਾਲ ਮਈ ਵਿੱਚ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਟਿਊਨੀਸ਼ੀਆ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਅਤੇ ਇਨ੍ਹਾਂ ਸਾਰੇ ਲੜਕਿਆਂ ਨੂੰ ਬਚਾਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ। "ਮੇਰਾ ਦਫ਼ਤਰ ਇਨ੍ਹਾਂ ਲੜਕਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ। ਸ਼ੁਰੂ ਵਿਚ ਸਾਡੀ ਮੁੱਖ ਚਿੰਤਾ ਉਨ੍ਹਾਂ ਨੂੰ ਸਥਾਨਕ ਮਾਫੀਆ ਦੀ ਗ਼ੁਲਾਮੀ ਤੋਂ ਬਾਹਰ ਕੱਢਣਾ ਸੀ। ਨੇ ਕਿਹਾ ਕਿ ਸ਼. ਸਾਹਨੀ ਸਾਹਨੀ ਨੇ ਸਥਾਨਕ ਮਾਫੀਆ ਦੁਆਰਾ ਛੁਡਾਏ ਗਏ ਇਹਨਾਂ ਮੁੰਡਿਆਂ ਦੀ ਨਾਟਕੀ ਅਜ਼ਮਾਇਸ਼ ਦਾ ਖੁਲਾਸਾ ਕੀਤਾ, 13 ਜੂਨ, 2023 ਨੂੰ ਲੀਬੀਆ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਅਸੀਂ ਇਹਨਾਂ ਮੁੰਡਿਆਂ ਨੂੰ ਉਸਾਰੀ ਅਧੀਨ ਇਮਾਰਤ ਤੋਂ ਭਜਾਇਆ, ਜਿੱਥੇ ਇਹਨਾਂ ਨੌਜਵਾਨਾਂ ਨੂੰ ਹਥਿਆਰਬੰਦ ਸਮੂਹ/ਮਾਫੀਆ ਦੁਆਰਾ ਬੰਧਕ ਬਣਾਇਆ ਗਿਆ ਸੀ। , ਅਤੇ ਉਹਨਾਂ ਨੂੰ ਜ਼ਵਾਰਾ ਸਿਟੀ, ਲੀਬੀਆ ਵਿਖੇ ਇੱਕ ਹੋਟਲ ਵਿੱਚ ਠਹਿਰਾਇਆ ਜਿਸ ਲਈ ਸਾਰੇ ਫੰਡ ਸਾਡੇ ਦੁਆਰਾ ਪ੍ਰਦਾਨ ਕੀਤੇ ਗਏ ਸਨ। ਮੇਰਾ ਦਫਤਰ ਰਾਤ ਭਰ ਇਹਨਾਂ ਮੁੰਡਿਆਂ ਨਾਲ ਸੰਪਰਕ ਵਿੱਚ ਰਿਹਾ ਜਦੋਂ ਤੱਕ ਇਹ ਬਚਾਅ ਕਾਰਜ ਸਵੇਰੇ ਪੂਰਾ ਨਹੀਂ ਹੋ ਗਿਆ। ਸ਼. ਸਾਹਨੀ ਨੇ ਕਿਹਾ ਕਿ ਹਾਲਾਂਕਿ, ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਦੇ ਦੁਬਾਰਾ ਹਥਿਆਰਬੰਦ ਸਮੂਹ ਦੇ ਹੱਥਾਂ ਵਿੱਚ ਆਉਣ ਦੀ ਉਮੀਦ ਵਿੱਚ, ਪੁਲਿਸ ਨੇ ਉਨ੍ਹਾਂ ਨੂੰ 15 ਜੂਨ, 2023 ਨੂੰ ਜ਼ਵਾਰਾ ਦੇ ਇੱਕ ਨਜ਼ਰਬੰਦੀ ਕੇਂਦਰ ਵਿੱਚ ਹਿਰਾਸਤ ਵਿੱਚ ਲੈ ਲਿਆ ਅਤੇ ਅਸੀਂ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ। ਕੌਂਸਲਰ ਪਹੁੰਚ। ਸ਼. ਸਾਹਨੀ ਨੇ ਦੱਸਿਆ ਕਿ ਕੱਲ੍ਹ ਉਨ੍ਹਾਂ ਦੇ ਕੌਂਸਲਰ ਤੱਕ ਪਹੁੰਚ ਪ੍ਰਾਪਤ ਕਰਨ ਦੀ ਪ੍ਰਕਿਰਿਆ ਖਤਮ ਹੋ ਗਈ ਅਤੇ ਲੀਬੀਆ ਦੇ ਅਧਿਕਾਰੀਆਂ ਨੇ ਇਨ੍ਹਾਂ ਨੌਜਵਾਨਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਅਤੇ ਉਨ੍ਹਾਂ ਦੇ ਯਾਤਰਾ ਦਸਤਾਵੇਜ਼ਾਂ ਜਿਵੇਂ ਕਿ ਪ੍ਰਬੰਧਾਂ ਤੱਕ ਤ੍ਰਿਪੋਲੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਪੋਰਟ ਦੇ ਕੈਂਪ ਦਫਤਰ ਵਿੱਚ ਰੱਖਿਆ। ਉਨ੍ਹਾਂ ਦੀ ਨਿਰਵਿਘਨ, ਸੁਰੱਖਿਅਤ ਅਤੇ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਐਮਰਜੈਂਸੀ ਸਰਟੀਫਿਕੇਟ ਸਾਡੇ ਦੁਆਰਾ ਬਣਾਇਆ ਗਿਆ ਹੈ। ਸ਼. ਸਾਹਨੀ ਨੇ ਕਿਹਾ ਕਿ ਉਹ ਇਨ੍ਹਾਂ ਨੌਜਵਾਨਾਂ ਦੇ ਆਪਣੇ ਘਰ ਵਾਪਸ ਆਉਣ ਦੇ ਸਾਰੇ ਕਾਨੂੰਨੀ ਖਰਚੇ ਅਤੇ ਫਲਾਈਟ ਟਿਕਟਾਂ ਨੂੰ ਸਪਾਂਸਰ ਕਰਨਗੇ ਅਤੇ ਇਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਆਪਣੇ ਹੁਨਰ ਕੇਂਦਰਾਂ ਵਿੱਚ ਮੁਫਤ ਹੁਨਰ ਸਿਖਲਾਈ ਦੀ ਪੇਸ਼ਕਸ਼ ਵੀ ਕਰਾਂਗੇ ਅਤੇ ਉਨ੍ਹਾਂ ਨੂੰ ਇੱਥੇ ਭਾਰਤ ਵਿੱਚ ਹੀ ਨੌਕਰੀ ਦੇ ਮੌਕੇ ਪ੍ਰਦਾਨ ਕਰਾਂਗੇ ਤਾਂ ਜੋ ਉਹ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾ ਕੇ ਇਸ ਤਰ੍ਹਾਂ ਫਸਣ ਦੀ ਲੋੜ ਨਹੀਂ ਹੈ। The post 17 ਭਾਰਤੀ ਲੜਕੇ ਲੀਬੀਆ ਦੀ ਜੇਲ੍ਹ ਤੋਂ ਹੋਏ ਰਿਹਾਅ, MP ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਖਰਚਾ appeared first on TheUnmute.com - Punjabi News. Tags:
|
ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ Monday 31 July 2023 11:15 AM UTC+00 | Tags: cm-bhagwant-mann harbhajan-singh-eto latest-news ludhiana-chandigarh-highway news punjab-news punjab-public-works-minister. the-public-works-minister the-unmute-breaking-news ਚੰਡੀਗੜ੍ਹ, 31 ਜੁਲਾਈ 2023: ਪੰਜਾਬ ਦੇ ਲੋਕ ਨਿਰਮਾਣ ਮੰਤਰੀ (Public Works Minister) ਸ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ ਸਾਹਿਬ ਸੜਕ (2-ਕਿ.ਮੀ.), 13.03 ਕਰੋੜ ਰੁਪਏ ਦੀ ਲਾਗਤ ਨਾਲ ਬੀਜਾ-ਪਾਇਲ-ਜਗੇਰਾ ਸੜਕ (15.70 ਕਿਲੋਮੀਟਰ) ਅਤੇ 7.16 ਕਰੋੜ ਰੁਪਏ ਦੀ ਲਾਗਤ ਵਾਲੀ ਪਾਇਲ-ਈਸੜੂ ਸੜਕ (9.60 ਕਿਲੋਮੀਟਰ) ਸ਼ਾਮਲ ਹਨ। ਇਹ ਕੰਮ ਆਉਂਦੇ ਛੇ ਤੋਂ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਇੰਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੋਂ ਲੈ ਕੇ ਗੁਰਦੁਆਰਾ ਦੇਗਸਰ ਸਾਹਿਬ ਤੱਕ 2 ਕਿਲੋਮੀਟਰ ਦੇ ਹਿੱਸੇ ਦੀ ਖਸਤਾ ਹਾਲਤ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਬੀਜਾ-ਪਾਇਲ-ਜਗੇਰਾ ਅਤੇ ਪਾਇਲ-ਈਸੜੂ ਨੂੰ ਜਾਣ ਵਾਲੀਆਂ ਸੜਕਾਂ ਜੋ ਐਨ.ਐਚ-44 ਨੂੰ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨਾਲ ਜੋੜਨ ਵਾਲੀਆਂ ਸੜਕਾਂ ਦਾ ਕੰਮ ਕਰਦੀਆਂ ਹਨ, ਟੋਇਆਂ ਨਾਲ ਭਰੀਆਂ ਹੋਈਆਂ ਹਨ ਅਤੇ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਇੱਕ ਡਰਾਉਣਾ ਸੁਪਨਾ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਜਾਂਦੀ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ । ਲੋਕ ਨਿਰਮਾਣ ਮੰਤਰੀ (Public Works Minister) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕੀ ਢਾਂਚੇ ਨੂੰ ਪੰਜਾਬ ਦੇ ਮਿਆਰਾਂ ਦੇ ਬਰਾਬਰ ਵਿਕਸਤ ਕੀਤਾ ਜਾਵੇਗਾ। ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਮੌਕੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ, ਜਿਸ ਵਿੱਚ ਮੁਫ਼ਤ 600 ਯੂਨਿਟ ਬਿਜਲੀ, ਇੱਕ ਵਿਧਾਇਕ-ਇੱਕ ਪੈਨਸ਼ਨ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਕਈ ਹੋਰ ਲੋਕ ਪੱਖੀ ਲਏ ਗਏ ਫੈਸਲਿਆਂ ਦਾ ਵੀ ਜਿਕਰ ਕੀਤਾ। ਇਸ ਮੌਕੇ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਸ. ਹਰਦੀਪ ਸਿੰਘ ਮੁੰਡੀਆਂ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਮੰਤਰੀ ਦਾ ਧੰਨਵਾਦ ਕੀਤਾ। The post ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ appeared first on TheUnmute.com - Punjabi News. Tags:
|
ਸੁਪਰੀਮ ਕੋਰਟ 'ਚ ਮਣੀਪੁਰ ਘਟਨਾ ਮਾਮਲੇ 'ਤੇ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ Monday 31 July 2023 11:28 AM UTC+00 | Tags: assam breaking-news cji-dy-chandrachud delhi kapil-sibal latest-news manipur manipur-incident manipur-rape-case news supreme-court ਚੰਡੀਗੜ੍ਹ, 31 ਜੁਲਾਈ 2023: ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਮਣੀਪੁਰ ਘਟਨਾ (Manipur incident) ਸੰਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੀੜਤ ਔਰਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਔਰਤਾਂ ਮਾਮਲੇ ਦੀ ਸੀਬੀਆਈ ਜਾਂਚ ਅਤੇ ਕੇਸ ਨੂੰ ਅਸਾਮ ਵਿੱਚ ਤਬਦੀਲ ਕਰਨ ਦੇ ਖ਼ਿਲਾਫ਼ ਹਨ। ਇਸ 'ਤੇ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਕਦੇ ਵੀ ਮੁਕੱਦਮੇ ਨੂੰ ਅਸਾਮ 'ਚ ਤਬਦੀਲ ਕਰਨ ਦੀ ਬੇਨਤੀ ਨਹੀਂ ਕੀਤੀ। ਸਿੱਬਲ ਨੇ ਅੱਗੇ ਕਿਹਾ ਕਿ ਪੀੜਤ ਮਹਿਲਾ ਦੇ ਪਿਤਾ ਅਤੇ ਭਰਾ ਦਾ ਕਤਲ ਕਰ ਦਿੱਤਾ ਗਿਆ । ਉਨ੍ਹਾਂ ਦੀਆਂ ਲਾਸ਼ਾਂ ਅਜੇ ਤੱਕ ਨਹੀਂ ਮਿਲੀਆਂ ਹਨ। ਫਿਲਹਾਲ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਸੀਜੇਆਈ ਡੀਵਾਈ ਚੰਦਰਚੂੜ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ ਹੈ, ਪਰ ਇਹ ਇਕੱਲੀ ਅਜਿਹੀ ਘਟਨਾ ਨਹੀਂ ਹੈ ਜਿੱਥੇ ਔਰਤਾਂ 'ਤੇ ਹਮਲਾ ਅਤੇ ਛੇੜਖਾਨੀ ਕੀਤੀ ਗਈ ਹੋਵੇ, ਹੋਰ ਘਟਨਾਵਾਂ ਵੀ ਹਨ। The post ਸੁਪਰੀਮ ਕੋਰਟ ‘ਚ ਮਣੀਪੁਰ ਘਟਨਾ ਮਾਮਲੇ ‘ਤੇ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ appeared first on TheUnmute.com - Punjabi News. Tags:
|
ਲੋਕ ਸਭਾ 'ਚ ਅੱਜ ਹੰਗਾਮੇ ਕਾਰਨ ਪੇਸ਼ ਨਹੀਂ ਹੋ ਸਕਿਆ ਦਿੱਲੀ ਸੇਵਾਵਾਂ ਬਿੱਲ Monday 31 July 2023 11:46 AM UTC+00 | Tags: aam-aadmi-party arvind-kejriwal bjp breaking-news congress delhi-government delhi-services-bill latest-news manipur monsoon-session news parliament. punjab-government the-unmute-breaking-news ਚੰਡੀਗੜ੍ਹ, 31 ਜੁਲਾਈ 2023: ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਸੰਸਦ ‘ਚ ਹੰਗਾਮਾ ਕੀਤਾ, ਜਿਸ ਕਾਰਨ ਲੋਕ ਸਭਾ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦਿੱਲੀ ਸੇਵਾਵਾਂ ਬਿੱਲ (Delhi Services Bill) ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਹੰਗਾਮੇ ਕਾਰਨ ਇਹ ਬਿੱਲ ਸੰਸਦ ਵਿੱਚ ਪੇਸ਼ ਨਹੀਂ ਹੋ ਸਕਿਆ। ਹਾਲਾਂਕਿ ਹੁਣ ਦਿੱਲੀ ਸੇਵਾਵਾਂ ਬਿੱਲ ਭਲਕੇ ਸੰਸਦ ਵਿੱਚ ਪੇਸ਼ ਜਾ ਸਕਦਾ ਹੈ। ਭਾਰੀ ਹੰਗਾਮੇ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ ਕਰ ਦਿੱਤੀ | ਅੱਜ ਯਾਨੀ ਸੋਮਵਾਰ (31 ਜੁਲਾਈ) ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 8ਵਾਂ ਦਿਨ ਸੀ। ਮਣੀਪੁਰ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਹੰਗਾਮਾ ਹੋਇਆ। ਰਾਜ ਸਭਾ ‘ਚ ਚੇਅਰਮੈਨ ਜਗਦੀਪ ਧਨਖੜ ਨੇ ਇਸ ਮੁੱਦੇ ‘ਤੇ ਥੋੜੀ ਦੇਰ ਤੱਕ ਚਰਚਾ ਹੋਣ ਦਿੱਤੀ ਪਰ ਸਦਨ ‘ਚ ਹੰਗਾਮਾ ਜਾਰੀ ਰਿਹਾ। ਧਨਖੜ ਨੇ ਸਦਨ ‘ਚ ਅੜਚਨ ਨੂੰ ਸੁਲਝਾਉਣ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਆਪਣੇ ਦਫਤਰ ‘ਚ ਕੁਝ ਮੰਤਰੀਆਂ ਨਾਲ ਵੀ ਗੱਲ ਕੀਤੀ। ਜਦੋਂ ਸਵੇਰੇ ਰਾਜ ਸਭਾ ‘ਚ ਮਣੀਪੁਰ ਮੁੱਦਾ ਚੁੱਕਿਆ ਤਾਂ ਸਰਕਾਰ ਨੇ ਕਿਹਾ ਕਿ ਅਸੀਂ ਅੱਜ ਹੀ ਇਸ ‘ਤੇ ਚਰਚਾ ਕਰਨ ਲਈ ਤਿਆਰ ਹਾਂ। ਦੁਪਹਿਰ 2 ਵਜੇ ਇਸ ‘ਤੇ ਚਰਚਾ ਹੋਣੀ ਚਾਹੀਦੀ ਹੈ। ਰਾਜ ਸਭਾ ਮੈਂਬਰ ਪੀਯੂਸ਼ ਗੋਇਲ ਨੇ ਕਿਹਾ- ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ, ਸੱਚ ਸਾਹਮਣੇ ਨਹੀਂ ਆਉਣ ਦੇ ਰਹੀ ਹੈ। ਵਿਰੋਧੀ ਧਿਰ ਦੇ ਸੰਸਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ‘ਤੇ ਅੜੇ ਰਹੇ। ਜਦੋਂ 2 ਵਜੇ ਸਦਨ ਮੁੜ ਸ਼ੁਰੂ ਹੋਇਆ ਤਾਂ ਚੇਅਰਮੈਨ ਨੇ ਮਣੀਪੁਰ ‘ਤੇ ਥੋੜ੍ਹੀ ਜਿਹੀ ਚਰਚਾ ਦੀ ਇਜਾਜ਼ਤ ਦਿੱਤੀ ਪਰ ਹੰਗਾਮਾ ਜਾਰੀ ਰਿਹਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਪਹਿਲਾਂ ਦੁਪਹਿਰ 2.30 ਵਜੇ ਤੱਕ ਅਤੇ ਫਿਰ 3.30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। 3.30 ਤੋਂ ਬਾਅਦ ਜਦੋਂ ਰਾਜ ਸਭਾ ਸ਼ੁਰੂ ਹੋਈ ਤਾਂ ਵੀ ਹੰਗਾਮਾ ਜਾਰੀ ਰਿਹਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਗਲੇ ਦਿਨ (1 ਅਗਸਤ) ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। The post ਲੋਕ ਸਭਾ ‘ਚ ਅੱਜ ਹੰਗਾਮੇ ਕਾਰਨ ਪੇਸ਼ ਨਹੀਂ ਹੋ ਸਕਿਆ ਦਿੱਲੀ ਸੇਵਾਵਾਂ ਬਿੱਲ appeared first on TheUnmute.com - Punjabi News. Tags:
|
ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਹੀ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ: ਕੁਲਵੰਤ ਸਿੰਘ Monday 31 July 2023 01:06 PM UTC+00 | Tags: breaking-news health-services latest-news mla mla-kulwant-singh mohali mohali-health-services mohali-news news ਮੋਹਾਲੀ, 31 ਜੁਲਾਈ 2023: ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਸਿੱਖਿਆ ਦੇ ਪੱਧਰ ਅਤੇ ਸਿਹਤ ਸੇਵਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਲਈ ਅਤੇ ਇਨ੍ਹਾਂ ਵਿਭਾਗਾਂ ਦੇ ਅੰਦਰ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਦੇ ਲਈ ਲਗਾਤਾਰ ਯਤਨ ਜਾਰੀ ਹਨ | ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸੈਕਟਰ- 69 ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਕੁਲਵੰਤ ਸਿੰਘ ਵਿਧਾਇਕ- ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਦੁੱਗਲ ਦੀ ਅਗਵਾਈ ਹੇਠ ਲਗਾਏ ਗਏ ‘ਮੁਫ਼ਤ ਡੈਂਟਲ ਮੈਡੀਕਲ ਕੈਂਪ’ ਦਾ ਉਦਘਾਟਨ ਕਰਨ ਦੇ ਲਈ ਸੈਕਟਰ 69 ਪਹੁੰਚੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸਪਸ਼ਟ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਭਰ ਵਿਚ ਲੋਕਾਂ ਦੀ ਸਿਹਤਯਾਬੀ ਅਤੇ ਤੰਦਰੁਸਤੀ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਵਿਚੋਂ ਰੋਜਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਦੁਹਰਾਇਆ ਕਿ ਅੱਜ ਪੰਜਾਬ ਦਾ ਹਰ ਵਰਕਰ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਦੇ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ। ਲੋਕਾਂ ਦੇ ਵਿੱਚ ਰਹਿ ਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਹੀ ਤੌਰ ‘ਤੇ ਜਾਣਿਆ ਜਾ ਸਕਦਾ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਦੇ ਹੇਠ ਆਏ ਮਕਾਨਾਂ ਦੀ ਦੁਬਾਰਾ ਉਸਾਰੀ ਅਤੇ ਅੱਜ ਮੁਰੰਮਤ ਦੇ ਲਈ ਪੈਸਾ ਪੰਜਾਬ ਸਰਕਾਰ ਦੀ ਤਰਫ਼ੋਂ ਸਬੰਧਤ ਪਰਿਵਾਰਾਂ ਦੇ ਖਾਤਿਆਂ ਵਿੱਚ ਪੁੱਜ ਚੁੱਕਾ ਹੈ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਭਰ ਵਿੱਚ ਪੀੜਤ ਪਰਿਵਾਰਾਂ ਦੀ ਰਿਪੋਰਟ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਅਤੇ ਖੁਦ ਉਹਨਾਂ ਵੱਲੋ ਬਕਾਇਦਾ ਪਿੰਡਾਂ ਦੇ ਵਿੱਚ ਚੱਕਰ ਲਗਾ ਕੇ ਤਿਆਰ ਕੀਤੀ ਗਈ ਸੀ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਪੈਸਾ ਉਹਨਾਂ ਦੇ ਖਾਤੇ ਵਿੱਚ ਪੁੱਜ ਜਾਵੇਗਾ। ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸੈਕਟਰ- 69 ਵਿਖੇ ਅਮਰਜੀਤ ਦੁੱਗਲ- ਪ੍ਰਧਾਨ ਕੈਮਿਸਟ ਐਸੋਸੀਏਸ਼ਨ ਦੀ ਅਗਵਾਈ ਹੇਠ ਲਗਾਏ ਗਏ ਇਹ ਮੈਡੀਕਲ ਕੈਂਪ ‘ਮੁਫ਼ਤ ਕੈਂਸਲਟੇਸ਼ਨ ਵੀਕ’ ਦੇ ਤਹਿਤ 31 ਜੁਲਾਈ ਤੋਂ 7 ਅਗਸਤ 2023 ਤਕ ਮੋਹਾਲੀ ਦੇ ਵਸਿੰਦਿਆਂ ਨੂੰ ਲੋੜੀਂਦੀਆਂ ਮੈਡੀਕਲ ਸੇਵਾਵਾਂ ਦਿੱਤੀਆਂ ਜਾ: ਸਕਣ ਦੇ ਉਦੇਸ਼ ਦੀ ਪੂਰਤੀ ਦੇ ਲਈ ਹੀ ਲਗਾਇਆ ਗਿਆ ਸੀ। ਇੱਥੇ ਇਹ ਗੱਲ ਦੱਸਣਯੋਗ ਇਹ ਮੁਫ਼ਤ ਸੇਵਾ ‘ਡੈਂਟਲ ਵਰਲਡ ਕਲੀਨਿਕ’ ਦੀ ਤਰਫ਼ੋਂ ਤਿੰਨ ਮਹੀਨਿਆਂ ਤੱਕ ਹਰ ਐਤਵਾਰ ਨੂੰ ਜਾਰੀ ਰੱਖੀ ਜਾਵੇਗੀ।
The post ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਹੀ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ: ਕੁਲਵੰਤ ਸਿੰਘ appeared first on TheUnmute.com - Punjabi News. Tags:
|
ਜੁਝਾਰ ਨਗਰ ਵਿਖੇ ਧੂਮਧਾਮ ਨਾਲ ਮਨਾਇਆ 'ਤੀਆਂ ਤੀਜ ਦੀਆਂ' ਦਾ ਤਿਉਹਾਰ Monday 31 July 2023 01:21 PM UTC+00 | Tags: breaking-news jujhar-nagar mohali mrs-khushbu mrs-rajinder-kaur news nws rangala-punjab teeyan-teej-diyan ਮੋਹਾਲੀ 31 ਜੁਲਾਈ 2021: ਵਿਧਾਨ ਸਭਾ ਹਲਕੇ ਹਲਕਾ ਮੋਹਾਲੀ ਅਧੀਨ ਪੈਂਦੇ ਪਿੰਡ ਜੂਝਾਰ ਨਗਰ ਵਿਖੇ ਚੱਲ ਰਹੇ ਸਿਲਾਈ ਸੈਂਟਰਾਂ ਦੀਆਂ ਕੁੜੀਆਂ ਦੇ ਵੱਲੋਂ ਸਾਂਝੇ ਤੌਰ ‘ਤੇ ਕੌਂਸਲਰ ਰਮਨਪ੍ਰੀਤ ਕੌਰ ਕੁੰਬੜਾ ਦੀ ਅਗਵਾਈ ਹੇਠ ‘ਤੀਆਂ ਤੀਜ਼ ਦੀਆਂ’ (Teeyan Teej Diyan) ਦਾ ਤਿਉਹਾਰ ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ। ਪ੍ਰੋਗਰਾਮ ‘ਤੀਆਂ ਤੀਜ ਦੀਆਂ’ ਦੇ ਦੌਰਾਨ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰਾਜਿੰਦਰ ਕੌਰ ਅਤੇ ਸ੍ਰੀਮਤੀ ਖੁਸ਼ਬੂ-ਪਤਨੀ ਮਨਪ੍ਰੀਤ ਸਿੰਘ ਸਮਾਣਾ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਪਤਨੀ, ਉੱਘੇ ਸਮਾਜ ਸੇਵੀ- ਸ੍ਰੀਮਤੀ ਜਸਵੰਤ ਕੌਰ ਦੀ ਪ੍ਰੇਰਨਾ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ਦੇ ਦੌਰਾਨ ਸਿਲਾਈ ਸੈਂਟਰ ਦੀਆਂ ਕੁੜੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਲਾਈ ਸੈਂਟਰਾਂ ਦੇ ਵਿੱਚ ਤਿਆਰ ਕੀਤੀਆਂ ਗਈਆਂ ਰੰਗ -ਬਿਰੰਗੀਆਂ ਪੌਸ਼ਾਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸ਼੍ਰੀਮਤੀ ਰਾਜਿੰਦਰ ਕੌਰ ਅਤੇ ਸ੍ਰੀਮਤੀ ਖੁਸ਼ਬੂ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਗੱਲ ਕਰਦੇ ਹੋਏ ਕਿਹਾ ਕਿ ਤੀਆਂ ਸਾਡੇ ਪੰਜਾਬੀ ਸੱਭਿਆਚਾਰ ਦਾ ਪੁਰਾਤਨ ਅਤੇ ਅਮੀਰ ਵਿਰਸਾ ਹੈ ਅਤੇ ਮੌਜੂਦਾ ਦੌਰ ਦੇ ਵਿੱਚ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਦੇ ਚੱਲਦੇ ਸਾਡੇ ਸੱਭਿਆਚਾਰ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਲਈ ਸਾਨੂੰ ਸਭਨਾਂ ਨੂੰ ਪੰਜਾਬ ਸਰਕਾਰ ਦੇ ਵੱਲੋਂ ਰੰਗਲਾ ਪੰਜਾਬ ਪ੍ਰੋਜੈਕਟ ਨੂੰ ਸਹੀ ਮਾਇਨਿਆਂ ਦੇ ਵਿੱਚ ਲਾਗੂ ਕਰਨ ਦੇ ਲਈ ਸਹਿਯੋਗ ਕਰਨਾ ਚਾਹੀਦਾ ਹੈ। ਸ੍ਰੀਮਤੀ ਰਜਿੰਦਰ ਕੌਰ ਅਤੇ ਸ੍ਰੀਮਤੀ ਖੁਸ਼ਬੂ ਨੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ‘ਰੰਗਲਾ ਪੰਜਾਬ’ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਬਣੇ, ਇਸ ਲਈ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਵੀ ਅਗਾਂਹ ਹੋ ਕੇ ਅਜਿਹੇ ਪ੍ਰੋਗਰਾਮ ਕਰਨੇ ਚਾਹੀਦੇ ਹਨ | ਸ਼੍ਰੀਮਤੀ ਰਾਜਿੰਦਰ ਕੌਰ ਅਤੇ ਸ੍ਰੀਮਤੀ ਖੁਸ਼ਬੂ ਨੇ ਕਿਹਾ ਕਿ ਅੱਜ ਤੀਆਂ ਤੀਜ (Teeyan Teej Diyan) ਦਾ ਇਹ ਪ੍ਰੋਗਰਾਮ ਵੇਖ ਕੇ ਸਾਡੇ ਮਨ ਨੂੰ ਖੁਸ਼ੀ ਅਤੇ ਤਸੱਲੀ ਹੋਈ ਹੈ। ਸਾਡੇ ਪੁਰਾਤਨ ਪੰਜਾਬੀ ਸੱਭਿਆਚਾਰ ਨੂੰ ਸਾਂਭਣ ਦੇ ਲਈ ਕਿਸੇ ਵੱਲੋਂ ਆਪਣਾ ਬਣਦਾ ਯੋਗਦਾਨ ਪਾਉਣ ਦੀ ਖਾਤਰ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਸ਼੍ਰੀਮਤੀ ਰਾਜਵਿੰਦਰ ਕੌਰ ਅਤੇ ਸ੍ਰੀਮਤੀ ਖੁਸ਼ਬੂ ਨੇ ਕਿਹਾ ਕਿ ਅੱਗੇ ਵੀ ਉਹ ਅਜਿਹੇ ਪ੍ਰੋਗਰਾਮ ਕਰਵਾਉਣ ਵਾਲਿਆਂ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਇਸ ਮੌਕੇ ਹਰਮੇਸ਼ ਸਿੰਘ ਕੁੰਬੜਾ,ਵਰਿੰਦਰ ਕੌਰ, ਸਾਧੂ ਸਿੰਘ ਚਕੀ ਵਾਲੇ, ਸਾਬਕਾ ਸਰਪੰਚ ਸੁਰਮੁਖ ਸਿੰਘ,ਗੁਰਦੀਪ ਸਿੰਘ ਜੁਝਾਰ ਨਗਰ ਵਾਸੀ ਅਤੇ ਮਹਿਲਾ ਮੰਡਲ ਦੀਆਂ ਔਰਤ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
The post ਜੁਝਾਰ ਨਗਰ ਵਿਖੇ ਧੂਮਧਾਮ ਨਾਲ ਮਨਾਇਆ ‘ਤੀਆਂ ਤੀਜ ਦੀਆਂ’ ਦਾ ਤਿਉਹਾਰ appeared first on TheUnmute.com - Punjabi News. Tags:
|
ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਅਧਿਕਾਰੀਆਂ ਨਾਲ ਵਿਚਾਰ-ਚਰਚਾ Monday 31 July 2023 01:30 PM UTC+00 | Tags: breaking-news kultaar-singh-sandhwan kultar-singh-sandhwan news punjab-aggriculture-department sandhwan ਚੰਡੀਗੜ੍ਹ, 31 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ (Farmers) ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ।ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਕ੍ਰਿਸ਼ਨ ਕੁਮਾਰ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸ. ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ (Farmers) ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ। ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ। The post ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਅਧਿਕਾਰੀਆਂ ਨਾਲ ਵਿਚਾਰ-ਚਰਚਾ appeared first on TheUnmute.com - Punjabi News. Tags:
|
ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ Monday 31 July 2023 01:36 PM UTC+00 | Tags: manisha-gulati news punjab-state-commission-for-women ਚੰਡੀਗੜ੍ਹ, 31 ਜੁਲਾਈ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਗੁਲਾਟੀ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਹਾਈਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ। The post ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦਸੰਬਰ 'ਚ ਦੂਜੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਦਾ ਐਲਾਨ Monday 31 July 2023 02:12 PM UTC+00 | Tags: bhai-vir-singh breaking-news news patiala punjabi-university second-world-conference ਪਟਿਆਲਾ 31 ਜੁਲਾਈ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਿਖੇ ਸਥਾਪਤ ਭਾਈ ਵੀਰ ਸਿੰਘ ਚੇਅਰ ਦਸੰਬਰ, 2023 ਵਿਚ ਆਪਣੀ ਦੂਜੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਜਾ ਰਹੀ ਹੈ। ਇਸਦੇ ਚੇਅਰਮੈਨ, ਪ੍ਰੋਫੈਸਰ ਹਰਜੋਧ ਸਿੰਘ ਨੇ ਇਸ ਪਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਾਨਫਰੰਸ ਦਾ ਵਿਸ਼ਾਂ 'ਸ਼ਹਾਦਤ ਦਾ ਸਿੱਖ ਸੰਕਲਪ' ਹੋਵੇਗਾ। ਉਹਨਾ ਕਿਹਾ ਕਿ ਹਰ ਧਰਮ ਵਿਚ ਸ਼ਹਾਦਤ ਦੀ ਪਰੰਪਰਾ ਹੈ, ਪਰ ਸਿੱਖ ਧਰਮ ਵਿਚ ਸ਼ਹਾਦਤ ਦਾ ਸੰਕਲਪ ਨਿਰਾਲਾ ਅਤੇ ਵਿਲੱਖਣ ਹੈ, ਜਿਹੜਾ ਕਿ ਦੂਜਿਆਂ ਧਰਮਾਂ ਤੋਂ ਇਸ ਨੂੰ ਨਿਖੇੜਦਾ ਹੈ। ਉਹਨਾ ਦੱਸਿਆ ਕਿ ਇਸ ਕਾਨਫਰੰਸ ਵਿਚ ਦੇਸ਼ ਵਿਦੇਸ਼ ਤੋਂ ਮੰਨੇ ਪ੍ਰਮੰਨੇ ਵਿਦਵਾਨ ਭਾਗ ਲੈਣਗੇ ਜਿਨ੍ਹਾਂ ਵਿਚ ਪ੍ਰਮੁੱਖ ਇਤਿਹਾਸਕਾਰ, ਸਾਹਿਤਕਾਰ, ਸਮਾਜ ਸ਼ਾਸਤਰੀ, ਵਿਦਿਅਕ ਮਾਹਿਰ, ਦਰਸ਼ਨ ਸ਼ਾਸਤਰੀ ਅਤੇ ਧਰਮ ਸ਼ਾਸਤਰੀ ਸ਼ਾਮਲ ਹੋਣਗੇ। ਇਸ ਤਿੰਨ ਰੋਜ਼ਾ ਕਾਨਫਰੰਸ ਵਿਚ ਲਗਭਗ 10 ਸੈਸ਼ਨ ਹੋਣਗੇ ਜਿਨ੍ਹਾਂ ਵਿਚ ਤੁਲਨਾਤਮਕ ਧਰਮ ਅਧਿਐਨ ਤੋਂ ਇਲਾਵਾ ਸਿੱਖ ਧਰਮ ਵਿਚ ਨਾਬਰੀ, ਪ੍ਰਤੀਰੋਧ ਅਤੇ ਸ਼ਹਾਦਤ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਬਾਰੇ ਪਰਚੇ ਪ੍ਰਸਤੁਤ ਹੋਣਗੇ। ਇਸ ਤੋਂ ਇਲਾਵਾ ਫਿਲਮਾਂ, ਸਾਹਿਤ, ਸੰਗੀਤ, ਪੇਂਟਿੰਗਜ਼, ਥੀਏਟਰ, ਕਵੀਸ਼ਰੀ ਅਤੇ ਹੋਰ ਕੋਮਲ ਕਲਾਵਾਂ ਵਿਚ ਦਰਜ ਸਿੱਖ ਸ਼ਹਾਦਤਾਂ ਬਾਰੇ ਵੀ ਵਿਚਾਰ ਵਟਾਂਦਰੇ ਹੋਣਗੇ। ਇਸ ਤੋਂ ਇਲਾਵਾ ਉਦਘਾਟਨੀ ਅਤੇ ਵਿਦਾਇਗੀ ਸਮਾਰੋਹ ਵਿਚ ਦੁਨੀਆਂ ਭਰ ਦੇ ਸਿਰਕੱਢ ਵਿਦਵਾਨ ਸ਼ਿੱਖ ਸ਼ਹਾਦਤ ਦੇ ਸੰਕਲਪ ਉਤੇ ਰੋਸ਼ਨੀ ਪਾਉਣਗੇ। ਇਸ ਕਾਨਫਰੰਸ ਵਿਚ ਇਕ ਨਵੇਂ ਤਜਰਬੇ ਵਜੋਂ ਵੱਖ ਵੱਖ ਸੰਪਰਦਾਵਾਂ ਨਾਲ ਸਬੰਧਤ ਵਿਦਵਾਨਾਂ ਦੀ ਪੈਨਲ ਡਿਸਕਸ਼ਨ ਦਾ ਸੈਸ਼ਨ ਵੀ ਜੋੜਿਆ ਜਾ ਰਿਹਾ ਹੈ। ਇਕ ਦਿਨ ਦੀ ਸ਼ਾਮ ਨੂੰ ਕਵੀ ਦਰਬਾਰ ਦਾ ਆਯੁਜਨ ਹੋਵੇਗਾ ਅਤੇ ਕਿਸੇ ਨਾਮਵਰ ਸ਼ਾਇਰ/ਗਾਇਕ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਕਾਨਫਰੰਸ ਦੌਰਾਨ ਵੱਖ-ਵੱਖ ਚਿੱਤਰਕਾਰਾਂ ਦੁਆਰਾ ਤਿਆਰ ਕੀਤੀਆਂ ਸ਼ਹਾਦਤ ਨਾਲ ਸਬੰਧਤ ਪੇਂਟਿੰਗਜ਼ ਦੀ ਪੰਜਾਬੀ ਯੂਨੀਵਰਸਿਟੀ ਦੇ ਖੁਲ੍ਹੇ ਕਾਨਫਰੰਸ ਵਿਚ ਅਮਰੀਕਾ, ਕੈਨੇਡਾ, ਬਰਤਾਨੀਆਂ, ਪਾਕਿਸਤਾਨ, ਮਲੇਸ਼ੀਆ, ਸਿੰਗਾਪੁਰ ਆਦਿ ਮੁਲਕਾਂ ਤੋਂ ਵਿਦਵਾਨ ਅਤੇ ਡੈਲੀਗੇਟ ਹਿੱਸਾ ਲੈਣਗੇ। ਪਿਛਲੀ ਕਾਨਫਰੰਸ ਦੀਆਂ ਪ੍ਰੋਸੀਡਿੰਗਜ਼ ਨੂੰ ਪੁਸਤਕ ਰੂਪ ਵਿਚ ਪ੍ਰਕਾਸ਼ਤ ਕਰਨ ਦੇ ਨਾਲ ਨਾਲ, ਭਾਈ ਵੀਰ ਸਿੰਗ ਦੇ ਪਹਿਲੇ ਨਾਵਲ 'ਸੁੰਦਰੀ' ਦਾ ਸ਼ਾਹਮੁਖੀ ਲਵਿਚ ਲਿਪੀਆਂਤਰਣ ਅਤੇ ਭਾਈ ਵੀਰ ਸਿੰਗ ਦੀ ਸਮੁੱਚੀ ਕਵਿਤਾ ਦਾ ਸ਼ਾਹਮੁਖੀ ਲਿਪੀਆਂਤਰਣ ਵੀ ਰਿਲੀਜ਼ ਕੀਤਾ ਜਾਵੇਗਾ। ਲਿਫੀਆਂਤਰਣ ਦਾ ਇਹ ਕਾਰਜ ਪ੍ਰੋਫੈਸਰ ਗੁਰਪ੍ਰੀਤ ਸਿੰਘ ਲਹਿਲ ਵਲੋਂ ਤਿਆਰ ਗੁਰਮੁਖੀ-ਸ਼ਾਹਮੁਖੀ ਲਿਪੀਆਂਤਰਣ ਸਾਫਟ ਵੇਅਰ ਅਤੇ ਸ਼ਾਹਮੁਖੀ ਦੇ ਵਿਸ਼ਸ਼ਗਾਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਚੇਤੇ ਰਹੇ ਕਿ ਭਾਈ ਵੀਰ ਸਿੰਘ ਚੇਅਰ ਕੋਲ ਕੋਈ ਇਨਡੋਊਮੈਂਟ ਫੰਡ ਨਹੀਂ ਹੈ ਅਤੇ ਇਹ ਚੇਅਰ ਆਪਣੇ ਸਾਰੇ ਸਮਾਗਮ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਦੇ ਸਹਿਯੋਗ ਨਾਲ ਹੀ ਕੰਮ ਕਰਦੀ ਹੈ। ਇਹੋ ਕਾਰਣ ਹੈ ਕਿ ਇਸ ਚੇਅਰ ਵਲੋਂ ਭਾਈ ਵੀਰ ਸਿੰਘ ਦੀ 150 ਸਾਲਾ ਜਨਮ ਸ਼ਤਾਬਦੀ ਦੇ ਮੌਕੇ 'ਤੇ ਪਿਛਲੇ ਸਾਲ ਵਿਸ਼ਾਲ ਪੱਧਰ 'ਤੇ ਪਹਿਲੀ ਵਿਸ਼ਵ ਕਾਨਫਰੰਸ ਕੀਤੀ ਗਈ ਸੀ ਜੋ ਕਿ ਡਾ ਹਰਜੋਧ ਸਿੰਘ ਨੇ ਆਪਣੇ ਯਤਨਾਂ ਸਦਕਾ ਯੂਨੀਵਰਸਿਟੀ ਤੋਂ ਮਾਇਕ ਸਹਾਇਤਾ ਲਏ ਨੇਪਰੇ ਚੜ੍ਹਾ ਲਈ ਸੀ। ਇਥੋਂ ਤੱਕ ਕੇ ਕਾਨਫਰੰਸ ਦੌਰਾਨ ਭਾਈ ਵੀਰ ਸਿੰਘ ਦੀਆਂ ਰਚਨਾਵਾਂ ਬਾਰੇ ਇਕ ਵੱਡ ਅਕਾਰੀ ਪੁਸਤਕ ਵੀ ਬਾਹਰੀ ਸਹਿਯੋਗ ਪ੍ਰਾਪਤ ਕਰਕੇ ਬਾਹਰੀ ਸਹਿਯੋਗ ਨਾਲ ਹੀ ਪ੍ਰਕਾਸ਼ਤ ਕਰਵਾਈ ਸੀ। ਇਸ ਤੋੰ ਪਹਿਲਾਂ ਲਿਟਰੇਰੀ ਸਟੱਡੀਜ਼ ਵਿਭਾਗ ਦੇ ਮੁਖੀ ਹੁੰਦਿਆਂ ਵੀ ਡਾ. ਹਰਜੋਧ ਸਿੰਘ ਨੇ ਤਿੰਨ ਵਿਸ਼ਾਲ ਵਿਸ਼ਵ ਕਾਨਫਰੰਸਾਂ, ਯੂਨੀਵਰਸਿਟੀ ਤੋਂ ਬਿਨਾ ਕੋਈ ਪੈਸੇ ਲਏ ਆਯੋਜਤ ਕੀਤੀਆਂ ਸਨ। ਸਗੋਂ ਹਰ ਕਾਨਫਰੰਸ ਬਾਅਦ ਪੈਸੇ ਬਚਾ ਕੇ ਯੂਨੀਵਰਸਿਟੀ ਦੇ ਖਾਤੇ ਵਿਚ ਜਮਾਂ ਕਰਵਾਏ ਸਨ। ਬਤੌਰ ਡਾ ਹਰਜੋਧ ਸਿੰਘ, ਇਸ ਵਾਰ ਵੀ ਇਹ ਕਾਨਫਰੰਸ ਜ਼ੀਰੋ ਬਜਟ ਹੋਵੇਗੀ ਪਰ ਆਉਣ ਵਾਲੇ ਵਿਦਵਾਨਾਂ ਦੀ ਪੂਰੀ ਮਹਿਮਾਨ ਨਿਵਾਜ਼ੀ ਅਤੇ ਢੁੱਕਵਾਂ ਮਾਣ- ਸਨਮਾਨ ਕੀਤਾ ਜਾਵੇਗਾ । The post ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦਸੰਬਰ ‘ਚ ਦੂਜੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਦਾ ਐਲਾਨ appeared first on TheUnmute.com - Punjabi News. Tags:
|
ਨਾਬਾਲਗ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ 'ਚ 'ਆਪ' ਟਕਸਾਲੀ ਯੂਥ ਆਗੂ ਗ੍ਰਿਫਤਾਰ Monday 31 July 2023 02:37 PM UTC+00 | Tags: breaking-news crime latest-news news patran punjab-news rape-case rape-of-a-minor ਪਟਿਆਲਾ, 31 ਜੁਲਾਈ 2023: ਪਿੰਡ ਬਰਾਸ ਤੋਂ ਆਮ ਆਦਮੀ ਪਾਰਟੀ ਦੇ ਟਕਸਾਲੀ ਯੂਥ ਆਗੂ ਦਰਸ਼ਨ ਰਾਮ ਪੁੱਤਰ ਖੁਸੀ ਰਾਮ ਖ਼ਿਲਾਫ਼ ਇੱਕ ਨਾਬਾਲਗ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਦਰਸ਼ਨ ਰਾਮ ਹਿਰਾਸਤ ‘ਚ ਲੈ ਲਿਆ ਹੈ, ਜਦਕਿ ਦੂਜਾ ਫ਼ਰਾਰ ਦੱਸਿਆ ਜਾ ਰਿਹਾ ਹੈ | ਐੱਫ.ਆਈ.ਆਰ ਮੁਤਾਬਕ ਇਹ ਘਟਨਾ 24 ਜੁਲਾਈ ਨੂੰ ਵਾਪਰੀ ਸੀ, ਜਿਸ ਤੋਂ ਬਾਅਦ ਲੜਕੀ ਨੂੰ ਡਰਾ-ਧਮਕਾ ਕੇ ਚੁੱਪ ਕਰਾਇਆ ਗਿਆ ਸੀ ਪਰ ਜਦੋਂ ਮੁਲਜ਼ਮਾਂ ਦੀਆਂ ਸਰਗਰਮੀਆਂ ਵਧ ਗਈਆਂ ਤਾਂ ਮਾਮਲਾ 30 ਜੁਲਾਈ ਨੂੰ ਪੁਲਿਸ ਕੋਲ ਪਹੁੰਚ ਗਿਆ। ਜਿਸਦੇ ਬਾਅਦ ਕਥਿਤ ਦੋਸ਼ੀ ਦਰਸ਼ਨ ਰਾਮ ਅਤੇ ਉਸਦੇ ਦੋਸਤ ਅਮਰੀਕ ਸਿੰਘ ਵਾਸੀ ਪਿੰਡ ਬਰਾਸ ਘੱਗਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਫ.ਆਈ.ਆਰ ਮੁਤਾਬਕ ਅਨੁਸਾਰ ਨਾਬਾਲਗ ਲੜਕੀ ਦੇ ਪਿਤਾ ਦਾ ਕਾਫੀ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਅਜਿਹੇ ‘ਚ ਲੋਕ ਭਲਾਈ ਦਾ ਦਾਅਵਾ ਕਰਦੇ ਹੋਏ ਉਹ ਨਾਬਾਲਗ ਦੀ ਮਾਂ ਨਾਲ ਜਾਣ-ਪਛਾਣ ਕਰਵਾ ਕੇ ਘਰ ਆਉਣ-ਜਾਣ ਲੱਗਾ। ਘਰ ਦੇ ਕੰਮਾਂ ਵਿੱਚ ਮੱਦਦ ਕਰਨੀ ਸ਼ੁਰੂ ਕਰ ਦਿੱਤੀ। ਪਰਿਵਾਰ ਵਾਲਿਆਂ ਨੇ ਉਸ ‘ਤੇ ਵਿਸ਼ਵਾਸ ਜਤਾਇਆ ਅਤੇ ਨਾਬਾਲਗ ਲੜਕੀ ਨੇ ਉਸ ਨੂੰ ਚਾਚਾ ਕਹਿਣਾ ਸ਼ੁਰੂ ਕਰ ਦਿੱਤਾ। 24 ਜੁਲਾਈ ਨੂੰ ਜਦੋਂ ਉਹ ਸਕੂਲ ਤੋਂ ਬਾਅਦ ਬਾਹਰ ਆਈ ਤਾਂ ਮੁਲਜ਼ਮ ਦਰਸ਼ਨ ਰਾਮ ਨੇ ਉਸ ਨੂੰ ਘਰ ਛੱਡਣ ਦੇ ਬਹਾਨੇ ਕਾਰ ਵਿੱਚ ਬਿਠਾ ਲਿਆ। ਰਸਤੇ ਵਿੱਚ ਦਰਸ਼ਨ ਰਾਮ ਨੇ ਆਪਣੀ ਭੈਣ ਨੂੰ ਮਿਲਾਉਣ ਦੇ ਬਹਾਨੇ ਕਾਰ ਵਿੱਚ ਬਿਠਾਇਆ ਅਤੇ ਮੁਲਜ਼ਮ ਨੇ ਲੜਕੀ ਨੂੰ ਨਸ਼ੀਲਾ ਪਦਾਰਥ ਪਾ ਕੇ ਕੋਲਡ ਡਰਿੰਕ ਪਿਲਾਇਆ ਤਾਂ ਉਸ ਨੂੰ ਚੱਕਰ ਆਉਣ ਲੱਗੇ। ਇਸ ਤੋਂ ਬਾਅਦ ਲੜਕੀ ਨੂੰ ਖਰਾਬ ਸਿਹਤ ਦੇ ਬਹਾਨੇ ਹੋਟਲ ਰਾਇਲ ਕਿੰਗ ਨਿਆਲ ਬਾਈਪਾਸ ਪਾਤੜਾਂ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਸ ਨਾਲ ਜ਼ਬਰ ਜਨਾਹ ਕੀਤਾ। ਲੜਕੀ ਨਾਲ ਜ਼ਬਰ ਜਨਾਹ ਕਰਨ ਤੋਂ ਬਾਅਦ ਮੁਲਜ਼ਮ ਦਰਸ਼ਨ ਰਾਮ ਨੇ ਅਮਰੀਕ ਸਿੰਘ ਨੂੰ ਉਸ ਨੂੰ ਘਰ ਛੱਡਣ ਲਈ ਬੁਲਾਇਆ। ਇਸ ਤੋਂ ਬਾਅਦ ਮੁਲਜ਼ਮ ਦਰਸ਼ਨ ਰਾਮ ਕਾਰ ਲੈ ਕੇ ਪੱਤਣ ਬੱਸ ਸਟੈਂਡ ਵੱਲ ਚਲਾ ਗਿਆ, ਜਿੱਥੇ ਅਮਰੀਕ ਸਿੰਘ ਨੇ ਲੜਕੀ ਨੂੰ ਆਪਣੀ ਕਾਰ ਵਿੱਚ ਬਿਠਾ ਲਿਆ। ਵਿਰੋਧ ਕਰਨ ‘ਤੇ ਅਮਰੀਕ ਸਿੰਘ ਲੜਕੀ ਨੂੰ ਭਗਤ ਸਿੰਘ ਚੌਕ ਪਾਤੜਾਂ ਵਿਖੇ ਛੱਡ ਕੇ ਫ਼ਰਾਰ ਹੋ ਗਿਆ।
The post ਨਾਬਾਲਗ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ‘ਚ ‘ਆਪ’ ਟਕਸਾਲੀ ਯੂਥ ਆਗੂ ਗ੍ਰਿਫਤਾਰ appeared first on TheUnmute.com - Punjabi News. Tags:
|
ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਸ਼ਰਧਾਂਜਲੀਆਂ ਭੇਂਟ Monday 31 July 2023 02:43 PM UTC+00 | Tags: breaking-news latest-news news sanaur shaheed-udham-singh ਸਨੌਰ/ਪਟਿਆਲਾ, 31 ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਕੁਲਵੰਤ ਸਿੰਘ, ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਵੱਲੋਂ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ (Shaheed Udham Singh) ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗ਼ੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲਣ ਲਈ ਜਦੋਂ ਸਹੁੰ ਚੱਕੀ ਸੀ ਤਾਂ ਉਨ੍ਹਾਂ ਨੇ ਵੀ ਸ਼ਹੀਦਾਂ ਦੀ ਧਰਤੀ ਤੋਂ ਹੀ ਹਲਫ਼ ਲੈਕੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਝ ਕਰਨ ਗੁਜ਼ਰਨ ਵਾਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਂਦਾ ਹੈ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਨੇ ਪੁੱਜੀਆਂ ਸ਼ਖਸੀਅਤਾਂ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਪਾਰਕ ਦੇ ਰੱਖ ਰਖਾਅ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੂਰੇ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਖੁਦ ਦਿਲਚਸਪੀ ਲੈਕੇ ਇਲਾਕੇ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕਰ ਰਹੇ ਹਨ। ਇਸ ਮੌਕੇ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਡਾ. ਓਕਾਰ ਸਿੰਘ, ਐਸ.ਪੀ. ਸਰਫ਼ਰਾਜ਼ ਆਲਮ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਅਮਰਦੀਪ ਸਿੰਘ ਸੰਘੇੜਾ, ਜਰਨੈਲ ਸਿੰਘ ਰਾਜਪੂਤ, ਪਰਦੀਪ ਜੋਸਨ, ਬਲਜਿੰਦਰ ਸਿੰਘ ਨੰਦਗੜ, ਨਰਿੰਦਰ ਸਿੰਘ ਤੱਖਰ, ਜੱਗੀ ਸੰਘੇੜਾ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ ਫਰਾਂਸਵਾਲਾ, ਹਰਪ੍ਰੀਤ ਚੱਠਾ, ਗੁਰਮੀਤ ਸਿੰਘ ਭੁਨਰਹੇੜੀ, ਸੱਜਣ ਸਿੰਘ ਸਰੋਆ, ਹੈਪੀ, ਅਮਨ ਢੋਟ, ਪ੍ਰੀਤਪਾਲ ਸਿੰਘ, ਮਨਮੀਤ ਸਿੰਘ, ਅਮ੍ਰਿਤ ਚੌਰਾ, ਯੁਵਰਾਜ ਸਿੰਘ, ਸ਼ਾਮ ਸਿੰਘ, ਰਣਧੀਰ ਧੀਰੂ, ਡਾ. ਗੋਲਡੀ, ਮੁਲਖਰਾਜ, ਬਲਜੀਤ ਸਿੰਘ, ਰਜਤ ਕਪੂਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ। The post ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਸ਼ਰਧਾਂਜਲੀਆਂ ਭੇਂਟ appeared first on TheUnmute.com - Punjabi News. Tags:
|
ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਮਿਲੇਗੀ ਰਾਸ਼ੀ: ਮੀਤ ਹੇਅਰ Monday 31 July 2023 04:31 PM UTC+00 | Tags: gurmeet-singh-meet-heyer news olympics punjab-sports-department sports ਚੰਡੀਗੜ੍ਹ, 31 ਜੁਲਾਈ 2023: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਅੱਜ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਿਡਾਰੀਆਂ ਲਈ ਨਵੀਆਂ ਸੌਗਾਤਾਂ ਦਾ ਐਲਾਨ ਕੀਤਾ। ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਵਿੱਚ ਨਗਦ ਇਨਾਮਾਂ ਦੇ ਗੱਫ਼ਿਆਂ ਦਾ ਐਲਾਨ ਕਰਦਿਆਂ ਖਿਡਾਰੀਆਂ ਤੇ ਕੋਚਾਂ ਲਈ ਐਵਾਰਡ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਰਾਹ ਪੱਧਰਾ ਕਰ ਦਿੱਤਾ। ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀ ਬਣਾਉਣ ਤੋਂ ਲੈ ਕੇ ਸਟੇਟ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਨਗੇ। ਖੇਡ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦੇ ਵੇਰਵੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮਾਹਿਰਾਂ ਦੀ ਕਮੇਟੀ ਦੇ ਮੈਂਬਰ ਦਰੋਣਾਚਾਰੀ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਚੰਡੀਗੜ੍ਹ ਯੂਨੀਵਰਸਿਟੀ ਦੇ ਮੌਜੂਦਾ ਖੇਡ ਡਾਇਰੈਕਟਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ.ਚੀਮਾ ਦੀ ਹਾਜ਼ਰੀ ਵਿੱਚ ਜਾਰੀ ਕੀਤੇ ਗਏ। ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਤੋਂ।ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰਨ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਕਰੀਬ 25 ਖੇਡਾਂ ਤੇ ਤਮਗ਼ਾ ਜੇਤੂਆਂ ਨੂੰ ਨਗਦ ਇਨਾਮ ਮਿਲਦੇ ਸਨ ਜਦੋਂ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਤੋਂ ਵੱਧ ਕਰ ਦਿੱਤੀ ਹੈ। ਨਵੇਂ ਖੇਡ ਮੁਕਾਬਲਿਆਂ ਵਿੱਚ ਸਪੈਸ਼ਲ ਓਲੰਪਿਕਸ, ਡੈਫ ਓਲੰਪਿਕਸ, ਪੈਰਾ ਵਰਲਡ ਗੇਮਜ਼ (75, 50 ਤੇ 30 ਲੱਖ ਰੁਪਏ), ਬੈਡਮਿੰਟਨ ਦੇ ਥੌਮਸ ਕੱਪ, ਓਬੇਰ ਕੱਪ, ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ), ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ), ਅਜ਼ਲਾਨ ਸ਼ਾਹ ਹਾਕੀ ਕੱਪ (75, 50 ਤੇ 40 ਲੱਖ ਰੁਪਏ), ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ), ਡੈਫ ਵਰਲਡ ਕੱਪ, ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ), ਯੂਥ ਓਲੰਪਿਕ ਖੇਡਾਂ (50, 30 ਤੇ 20 ਲੱਖ ਰੁਪਏ) ਆਦਿ ਸ਼ਾਮਲ ਕੀਤਾ ਗਿਆ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਤਮਗ਼ਾ ਜੇਤੂ ਬਿਹਤਰੀਨ ਖਿਡਾਰੀਆਂ ਲਈ ਤਿਆਰ ਕੀਤੇ ਵਿਸ਼ੇਸ਼ ਕਾਡਰ ਵਿੱਚ 500 ਪੋਸਟਾਂ ਦੀ ਵਿਵਸਥਾ ਜਿਨ੍ਹਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ। ਖਿਡਾਰੀਆਂ ਵਾਂਗ ਕੋਚਾਂ ਤੇ ਪ੍ਰਮੋਟਰਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਕੋਚਾਂ ਨੂੰ ਹੁਣ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ। 1000 ਖੇਡ ਨਰਸਰੀਆਂਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਾਰੇ ਉਮਰ ਵਰਗਾਂ ਤੇ ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ। ਕੁੱਲ ਬਜਟ ਦੀ 25 ਫੀਸਦੀ ਵਨ ਟਾਈਮ ਮੈਚਿੰਗ ਗਰਾਂਟ (ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਪਿੰਡ) ਦੇਣ ਦੀ ਵਿਵਸਥਾ ਹੋਵੇਗੀ। ਇਸੇ ਤਰਾਂ ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ। 25 ਲੱਖ ਰੁਪਏ ਪ੍ਰਤੀ ਨਰਸਰੀ ਦੇ ਹਿਸਾਬ ਨਾਲ ਇਸ ਦਾ ਕੁੱਲ 250 ਕਰੋੜ ਰੁਪਏ ਬਜਟ ਹੋਵੇਗਾ। ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ ਹੋਵੇਗਾ ਜਿਸ ਦਾ 250 ਕਰੋੜ ਰੁਪਏ ਬਜਟ ਬਣਦਾ ਹੈ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਟ ਲੈਵਲ ਦੇ ਸੈਂਟਰ ਸਥਾਪਤ ਕਰਨੇ ਹਨ। ਜਲੰਧਰ, ਮਾਹਿਲਪੁਰ ਤੋਂ ਇਲਾਵਾ ਮੁਹਾਲੀ, ਪਟਿਆਲਾ, ਲੁਧਿਾਣਾ, ਬਠਿੰਡਾ ਤੇ ਅੰਮ੍ਰਿਤਸਰ ਦੇ ਜ਼ਿਲਾ ਪੱਧਰੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕਰਨਾ ਹੈ। ਖੇਡ ਮੁਕਾਬਲਿਆਂ ਦੇ ਸਿੱਧੇ ਪ੍ਰਸਾਰਨ ਲਈ ਸਮਰਪਿਤ ਯੂ ਟਿਊਬ ਚੈਨਲਖੇਡ ਮੰਤਰੀ ਨੇ ਦੱਸਿਆ ਕਿ 35 ਗਰੇਡਸ਼ਨ ਸੂਚੀ ਵਾਲੀਆਂ ਖੇਡਾਂ ਦੀ ਗਰੇਡਸ਼ਨ ਤੋਂ ਇਲਾਵਾ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਵਿੱਚ ਸ਼ਾਮਲ ਖੇਡਾਂ ਦੀ ਵੀ ਗਰੇਡਸ਼ਨ ਹੋਵੇਗੀ। ਗਰੇਡਸ਼ਨ ਸਰਟੀਫਿਕੇਟ ਆਨਲਾਈਨ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਸਿਰਫ ਮਾਨਤਾ ਪ੍ਰਾਪਤ ਖੇਡਾਂ ਨੂੰ ਹੀ ਗਰੇਡਸ਼ਨ, ਨੌਕਰੀਆਂ ਤੇ ਨਗਦ ਇਨਾਮ ਦੇ ਸਕਦੀ ਹੈ। ਕੋਚਾਂ ਤੇ ਪੀ.ਟੀ.ਆਈਜ਼ ਦੀ ਭਰਤੀ ਲਈ ਖੇਡਾਂ ਦੀਆਂ ਪ੍ਰਾਪਤੀਆਂ ਨੂੰ 30 ਫੀਸਦੀ ਪ੍ਰਮੁੱਖਤਾ ਦਿੱਤੀ ਜਾਵੇਗੀ। ਖਿਡਾਰੀਆਂ ਦੀ ਚੋਣ ਲਈ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣ ਲਈ ਨਵੇਂ ਨਿਯਮ ਲਿਆਂਦੇ ਜਾਣਗੇ ਜਿਸ ਤਹਿਤ ਮਾਹਿਰ ਕੋਚ ਨਿਗਰਾਨ ਨਿਯੁਕਤ ਹੋਣਗੇ। ਖਿਡਾਰੀਆਂ ਦੇ ਪ੍ਰੋਫਾਈਲ ਵਾਸਤੇ ਵੈਬਸਾਈਟ ਤਿਆਰ ਕੀਤੀ ਜਾਵੇਗੀ। ਖੇਡ ਮੁਕਾਬਲਿਆਂ ਦੇ ਸਿੱਧੇ ਪ੍ਰਸਾਰਨ ਲਈ ਸਮਰਪਿਤ ਯੂ ਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ। ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਸਿਰਫ ਤਿਆਰੀ ਲਈ ਪਹਿਲੀ ਵਾਰ ਨਗਦ ਇਨਾਮ ਰਾਸ਼ੀ ਦੇ ਐਲਾਨ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਲਈ 15 ਲੱਖ ਰੁਪਏ, ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ (ਚਾਰ ਸਾਲਾਂ), ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ ਏਸੀਅਨ ਗੇਮਜ਼, ਕਾਮਨਵੈਲਥ, ਪੈਰਾ ਤੇ ਡੈਫ ਕਾਮਨਵੈਲਥ ਗੇਮਜ਼, ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਗੇਮਜ਼ ਲਈ 8-8 ਲੱਖ ਰੁਪਏ, ਸਪੈਸ਼ਲ ਓਲੰਪਿਕਸ ਲਈ 7 ਲੱਖ ਰੁਪਏ, ਆਈ ਸੀ ਸੀ ਵਿਸ਼ਵ ਕੱਪ, ਵਿਸ਼ਵ ਟੈਸਟ ਚੈਂਪੀਅਨਸ਼ਿਪ, ਟਵੰਟੀ-20 ਵਿਸ਼ਵ ਕੱਪ ਤੇ ਬਲਾਈਂਡ ਵਿਸ਼ਵ ਕੱਪ ਲਈ 6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਤੇ ਐਫਰੋ ਏਸ਼ੀਅਨ ਗੇਮਜ਼ ਲਈ 5 ਲੱਖ ਰੁਪਏ, ਯੂਥ ਓਲੰਪਿਕਸ, ਏਸ਼ੀਅਨ ਤੇ ਕਾਮਨਵੈਲਥ ਚੈਂਪੀਅਨਸ਼ਿਪ ਲਈ 4 ਲੱਖ ਰੁਪਏ, ਸੈਫ ਗੇਮਜ਼ ਤੇ ਸੈਫ ਚੈਂਪੀਅਨਸ਼ਿਪ ਲਈ 3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਗੇਮਜ਼, ਯੂਥ ਕਾਮਨਵੈਲਥ ਗੇਮਜ਼, ਵਿਸ਼ਵ ਜੂਨੀਅਰ ਗੇਮਜ਼ ਤੇ ਚੈਂਪੀਅਨਸ਼ਿਪ ਲਈ 1 ਲੱਖ ਰੁਪਏ ਦਿੱਤੇ ਜਾਣਗੇ। The post ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਮਿਲੇਗੀ ਰਾਸ਼ੀ: ਮੀਤ ਹੇਅਰ appeared first on TheUnmute.com - Punjabi News. Tags:
|
ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ Monday 31 July 2023 04:34 PM UTC+00 | Tags: breaking-news dastaan-e-shahadat golden-temple-plaza virasat-e-khalsa ਚੰਡੀਗੜ੍ਹ,31 ਜੁਲਾਈ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ (VIRASAT-E-KHALSA) , ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ ਗਏ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ 'ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨਾਂ ਕਿਹਾ ਜਰੂਰੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬ ਘਰ ਹੁਣ ਸੈਲਾਨੀਆਂ ਲਈ ਮੁੜ ਤੋਂ ਖੋਲ੍ਹੇ ਗਏ ਹਨ। The post ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ Monday 31 July 2023 05:10 PM UTC+00 | Tags: chief-minister-mann freedom-movement latest-news news punjab-government shaheed-udham-singh sunam-udham-singh-wala the-unmute-breaking-news the-unmute-punjabi-news the-unmute-update ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 31 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਨੇ 1947 ਵਿੱਚ ਬਰਤਾਨਵੀ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕਰ ਲਈ ਸੀ ਪਰ ਦੇਸ਼ ਭਗਤਾਂ ਅਤੇ ਮਹਾਨ ਸ਼ਹੀਦਾਂ ਦੇ ਸੁਪਨੇ ਕਦੇ ਵੀ ਸਾਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਉਨ੍ਹਾਂ ਉਤੇ ਬੇਰਿਹਮੀ ਨਾਲ ਜ਼ੁਲਮ ਢਾਹਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਜਾਬਰ ਲੀਡਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਜਾਵੇ ਜਿਸ ਲਈ ਆਜ਼ਾਦੀ ਦੇ ਸੰਘਰਸ਼ ਦੀ ਦੂਜੀ ਲਹਿਰ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਜ਼ਾਦੀ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ 'ਕਾਕਾ ਜੀ' ਤੇ 'ਬੀਬਾ ਜੀ' ਕਹਾਉਣ ਵਾਲਿਆਂ ਨੂੰ ਸਿਆਸੀ ਤੌਰ 'ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਇਹੀ ਮੰਗ ਕਰਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਸ਼ਹੀਦਾਂ ਦੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ ਅਤੇ ਸਭ ਲਈ ਬਰਾਬਰ ਅਧਿਕਾਰਾਂ ਵਾਲੇ ਭਾਰਤ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਏਨਾ ਦਾ ਆਪਣਾ ਫਾਇਦਾ ਹੁੰਦਾ ਹੋਵੇ, ਚਾਹੇ ਮੁਗਲ ਸ਼ਾਸ਼ਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, "ਹਾਲ ਹੀ ਵਿੱਚ ਭਾਜਪਾ ਦੇ ਇਕ ਵਫ਼ਦ ਜਿਸ ਨੇ ਕੁਝ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਵਿੱਚ ਉਹ ਸਾਰੇ ਦਲ-ਬਦਲੂ ਸ਼ਾਮਲ ਸਨ ਜੋ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਵੀ ਪੁਰਾਣਾ ਨੇਤਾ ਇਸ ਵਫ਼ਦ ਦਾ ਹਿੱਸਾ ਨਹੀਂ ਸੀ ਜਿਸ ਦੀ ਅਗਵਾਈ ਭਗਵਾਂ ਪਾਰਟੀ ਦੇ ਨਵੇਂ ਪ੍ਰਧਾਨ ਕਰ ਰਹੇ ਸਨ। ਇੱਥੋਂ ਤੱਕ ਕਿ ਵਫ਼ਦ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ, ਜੋ ਖੁਦ ਕਿਸੇ ਸਮੇਂ ਸੂਬਾ ਕਾਂਗਰਸ ਦੇ ਪ੍ਰਧਾਨ ਸਨ ਪਰ ਹਾਲ ਹੀ ਵਿੱਚ ਇਸ ਅਹੁਦੇ ਲਈ ਆਪਣੀ ਵਫ਼ਾਦਾਰੀ ਬਦਲ ਚੁੱਕੇ ਹਨ।" ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਲ 2022 ਵਿੱਚ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਇਸ ਲਹਿਰ ਨੂੰ ਦੇਖ ਚੁੱਕਾ ਹੈ। ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਸੀ, ਖ਼ਿਲਾਫ਼ ਵੀ ਬੇਨਿਯਮੀਆਂ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਸੂਬੇ ਦੇ ਲੋਕਾਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਪਹਿਲਾਂ ਵਾਂਗ ਹੁਣ ਖਾਲੀ ਨਹੀਂ ਰਿਹਾ ਸਗੋਂ ਇਸ ਵਿੱਚੋਂ ਇੱਕ-ਇੱਕ ਪੈਸਾ ਆਮ ਆਦਮੀ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨੂੰ 15 ਅਗਸਤ ਤੱਕ ਹਰ ਹੀਲੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ, "ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇੱਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੋਇਆ ਹੋਵੇ।" ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਇਕ ਪੈਸਾ ਵੀ ਨਹੀਂ ਮੰਗੇਗੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ ‘ਤੇ ਸਿਰ ਝੁਕਾਉਂਦੇ ਹਨ ਜਿੱਥੇ ਇਸ ਧਰਤੀ ਦੇ ਮਹਾਨ ਪੁੱਤਰ ਨੇ ਜਨਮ ਲਿਆ ਸੀ। ਉਨ੍ਹਾਂ ਨੇ ਆਪਣੇ ਦੋਸਤਾਂ ਅਤੇ ਇਲਾਕੇ ਦੇ ਅਧਿਆਪਕਾਂ ਨਾਲ ਆਪਣੀ ਲੰਮੀ ਸਾਂਝ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਬਚਪਨ ਵਿੱਚ ਆਪਣੇ ਪਿਤਾ ਨਾਲ ਇਸ ਸਥਾਨ ‘ਤੇ ਸ਼ਹੀਦ ਨੂੰ ਸਿਜਦਾ ਕਰਨ ਆਉਂਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਸ਼ਹੀਦ ਕਰਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿਚ ਇਸ ਮਹਾਨ ਨਾਇਕ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਉਹ ਜਦੋਂ ਵੀ ਲੰਡਨ ਜਾਂਦੇ ਸਨ ਤਾਂ ਉਹ ਕੈਕਸਟਨ ਹਾਲ ਵਿੱਚ ਜ਼ਰੂਰ ਜਾਂਦੇ ਸੀ ਜਿੱਥੇ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਹਾਲ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਨੂੰ ਸ਼ਹੀਦ ਦੀ ਵੀਰ ਗਾਥਾ ਦੀ ਯਾਦ ਦਿਵਾਉਂਦਾ ਹੈ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਲਈ ਜਬਰ- ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਹਾਜ਼ਰ ਸਨ। The post ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ Monday 31 July 2023 05:13 PM UTC+00 | Tags: bribe cm-bhagwant-mann indian-army news prtc punjab punjab-police the-unmute-breaking-news vigilance-bureau ਚੰਡੀਗੜ੍ਹ, 31 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. (PRTC) ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ‘ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ‘ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ | The post ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ appeared first on TheUnmute.com - Punjabi News. Tags:
|
ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ 'ਚ ਹੋਰ ਪਿੰਡ ਹੋਏ ਸ਼ਾਮਲ, ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ Monday 31 July 2023 05:17 PM UTC+00 | Tags: aam-aadmi-party breaking-news cm-bhagwant-mann drugs join-punjab-police latest-news news punjab punjab-police sas-nagar the-unmute-breaking-news the-unmute-report ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 31 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ (Punjab Police) ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ। ਉਨ੍ਹਾਂ ਕਿਹਾ ਕਿ ਪੁਲਿਸ (Punjab Police) ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ। ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ। ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। The post ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ‘ਚ ਹੋਰ ਪਿੰਡ ਹੋਏ ਸ਼ਾਮਲ, ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ Monday 31 July 2023 05:20 PM UTC+00 | Tags: chetan-singh-jauramajra news parminder-singh-jattpuri ਚੰਡੀਗੜ੍ਹ, 31 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਐਡੀਟਰ ਸ. ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਹਰਪਾਲ ਕੌਰ (85) ਸੰਖੇਪ ਬੀਮਾਰੀ ਕਾਰਨ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ। ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਮਾਤਾ ਹਰਪਾਲ ਕੌਰ ਆਪਣੇ ਪਿੱਛੇ ਪਰਿਵਾਰ ਵਿੱਚ ਪਤੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਭਲਕੇ 1 ਅਗਸਤ, 2023 ਨੂੰ ਪਿੰਡ ਜੱਟਪੁਰਾ, ਨੇੜੇ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਕੀਤਾ ਜਾਵੇਗਾ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest