TheUnmute.com – Punjabi News: Digest for July 05, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੀਆਂ ਕੀਮਤਾਂ

Tuesday 04 July 2023 05:52 AM UTC+00 | Tags: 14.2-kg-domestic-lpg-cylinder bnews breaking-news commercial-lpg-gas-cylinder delhi gas-companies gas-cylinder india-news indiann-gas-companies lpg-cylinder lpg-gas lpg-gas-cylinder news punjab-government punjab-news the-unmute-breaking-news the-unmute-punjabi-news

ਚੰਡੀਗੜ੍ਹ, 04 ਜੁਲਾਈ 2023: ਆਮ ਤੌਰ ‘ਤੇ ਤੇਲ ਮਾਰਕੀਟਿੰਗ ਕੰਪਨੀਆਂ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਦੀਆਂ ਕੀਮਤਾਂ ਨੂੰ ਸੋਧਦੀਆਂ ਹਨ। 1 ਜੁਲਾਈ 2023 ਨੂੰ ਇਨ੍ਹਾਂ ‘ਚ ਕੋਈ ਬਦਲਾਅ ਨਹੀਂ ਹੋਇਆ ਸੀ ਪਰ ਤਿੰਨ ਦਿਨ ਬਾਅਦ ਅੱਜ ਮੰਗਲਵਾਰ ਨੂੰ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕਰਕੇ ਵੱਡਾ ਝਟਕਾ ਦਿੱਤਾ ਹੈ।

ਏ. ਐਨ ਆਈ. ਦੀ ਰਿਪੋਰਟ ਮੁਤਾਬਕ ਵਪਾਰਕ (ਕਮਰਸ਼ੀਅਲ) ਐਲਪੀਜੀ ਗੈਸ ਸਿਲੰਡਰ (LPG Gas Cylinder) ਦੀਆਂ ਕੀਮਤਾਂ ‘ਚ 7 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ 19 ਕਿੱਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਦਿੱਲੀ ਪ੍ਰਚੂਨ ਵਿਕਰੀ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਲਗਾਤਾਰ ਦੋ ਮਹੀਨਿਆਂ ਤੋਂ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰ (LPG Gas Cylinder) ਦੀ ਕੀਮਤ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਸੀ। 01 ਜੂਨ 2023 ਨੂੰ ਸਿਲੰਡਰ 83.5 ਰੁਪਏ ਸਸਤਾ ਕੀਤਾ ਗਿਆ ਸੀ, ਜਦਕਿ ਇਸ ਤੋਂ ਪਹਿਲਾਂ 1 ਮਈ 2023 ਨੂੰ ਵਪਾਰਕ ਸਿਲੰਡਰ ਦੀ ਕੀਮਤ 172 ਰੁਪਏ ਘਟਾਈ ਗਈ ਸੀ। ਹਾਲਾਂਕਿ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ 14 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਕੀਤੇ ਗਏ ਤਾਜ਼ਾ ਵਾਧੇ ਤੋਂ ਬਾਅਦ ਹੁਣ ਦਿੱਲੀ ਤੋਂ ਇਲਾਵਾ ਕੋਲਕਾਤਾ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 1875.50 ਰੁਪਏ ਤੋਂ ਵਧ ਕੇ 1882.50 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਮੁੰਬਈ ‘ਚ ਇਸ ਦੀ ਕੀਮਤ 1725 ਰੁਪਏ ਤੋਂ ਵਧਾ ਕੇ 1732 ਰੁਪਏ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ, 1 ਮਾਰਚ, 2023 ਨੂੰ, ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਸੀ। ਕੀਮਤਾਂ ‘ਚ ਇਸ ਵੱਡੇ ਵਾਧੇ ਤੋਂ ਬਾਅਦ ਦਿੱਲੀ ‘ਚ ਇਸ ਦੀ ਕੀਮਤ ਵਧ ਕੇ 2119.50 ਰੁਪਏ ਹੋ ਗਈ ਸੀ। ਹਾਲਾਂਕਿ, ਉਦੋਂ ਤੋਂ ਇਸ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਸੀ ਅਤੇ ਹੁਣ ਇੱਕ ਵਾਰ ਫਿਰ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ।

ਦੂਜੇ ਪਾਸੇ, 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ 1 ਮਾਰਚ, 2023 ਨੂੰ ਆਖਰੀ ਵਾਰ 50 ਰੁਪਏ ਵਧਾਈ ਗਈ ਸੀ। ਉਦੋਂ ਤੋਂ ਇਸ ਦੀਆਂ ਕੀਮਤਾਂ ਸਥਿਰ ਹਨ। ਤਾਜ਼ਾ ਸੰਸ਼ੋਧਨ ਵਿੱਚ ਵੀ, ਤੇਲ ਮਾਰਕੀਟਿੰਗ ਕੰਪਨੀਆਂ ਨੇ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

 

The post ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਨਵੀਆਂ ਕੀਮਤਾਂ appeared first on TheUnmute.com - Punjabi News.

Tags:
  • 14.2-kg-domestic-lpg-cylinder
  • bnews
  • breaking-news
  • commercial-lpg-gas-cylinder
  • delhi
  • gas-companies
  • gas-cylinder
  • india-news
  • indiann-gas-companies
  • lpg-cylinder
  • lpg-gas
  • lpg-gas-cylinder
  • news
  • punjab-government
  • punjab-news
  • the-unmute-breaking-news
  • the-unmute-punjabi-news

ਜਾਅਲੀ ਏਜੰਟਾਂ 'ਤੇ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ: CM ਭਗਵੰਤ ਮਾਨ

Tuesday 04 July 2023 06:29 AM UTC+00 | Tags: bhagwant-mann breaking-news cm-bhagwant-mann punjab-police

ਚੰਡੀਗੜ੍ਹ, 04 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਨੇ ਅੱਜ ਪੰਜਾਬ ਡੀ.ਜੀ.ਪੀ ਗੌਰਵ ਯਾਦਵ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਰਨਗੇ ਸਮੀਖਿਆ ਮੀਟਿੰਗ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ‘ਮਨੁੱਖੀ ਤਸਕਰੀ ਵਿਰੋਧੀ ਯੂਨਿਟ’ (AHTU) ਨੂੰ ਮਜ਼ਬੂਤ ​​ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ | ਪੰਜਾਬ ਪੁਲਿਸ ਦੇ ਕਾਫ਼ਲੇ ‘ਚ ਨਵੀਆਂ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਨੂੰ ਸ਼ਾਮਲ ਕੀਤੇ ਜਾ ਰਹੇ ਹਨ |

ਉਨ੍ਹਾਂ ਕਿਹਾ ਕਿ ਜਾਅਲੀ ਟਰੈਵਲ ਏਜੰਟਾਂ ‘ਤੇ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ‘ਚ ਬੈਠੇ ਬੱਚਿਆਂ ਬਾਰੇ ਵਿਚਾਰ ਕਰ ਰਹੇ ਹਾਂ, ਸਾਡੀ ਕੈਨੇਡਾ ਸਰਕਾਰ ਨਾਲ ਗੱਲਬਾਤ ਕਰ ਰਹੇ ਹਾਂ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜਾਨੇ ਦੀ ਦੁਰਵਰਤੋਂ ਕਰਨ ਵਾਲੇ ਬਖਸ਼ੇ ਨਹੀ ਜਾਣਗੇ |

The post ਜਾਅਲੀ ਏਜੰਟਾਂ ‘ਤੇ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ: CM ਭਗਵੰਤ ਮਾਨ appeared first on TheUnmute.com - Punjabi News.

Tags:
  • bhagwant-mann
  • breaking-news
  • cm-bhagwant-mann
  • punjab-police

ਲਾਲੜੂ ਵਿਖੇ ਕਲੋਰੀਨ ਗੈਸ ਲੀਕ, ਲੋਕਾਂ ਨੂੰ ਸਾਹ ਲੈਣ 'ਚ ਆਈ ਦਿੱਕਤ

Tuesday 04 July 2023 06:40 AM UTC+00 | Tags: chlorine-gas-leak chowdheri gas-leak-news news punjab-news

ਡੇਰਾਬੱਸੀ, 04 ਜੁਲਾਈ 2023: ਲਾਲੜੂ (Lalru) ਦੇ ਪਿੰਡ ਚੌਦਹੇੜੀ ਵਿਖੇ ਬੀਤੇ ਦਿਨ ਦੁਪਹਿਰ ਸਮੇਂ ਰਿਹਾਇਸ਼ੀ ਇਲਾਕੇ ਵਿੱਚ ਕਲੋਰੀਨ ਗੈੱਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਇਹ ਗੈਸ ਟਿਊਬਵੈਲ ‘ਤੇ ਪਏ ਕਰੀਬ 10 ਸਾਲ ਪੁਰਾਣੇ ਸਿਲੰਡਰ ਵਿਚੋਂ ਲੀਕ ਹੋਈ। ਅਚਾਨਕ ਗੈਸ ਲੀਕ ਹੋਣ ਤੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਲੱਗੀ ਅਤੇ ਅੱਖਾਂ ਵਿੱਚ ਜਲਣ ਹੋਣੀ ਸ਼ੁਰੂ ਹੋ ਗਈ। ਰਿਹਾਇਸ਼ ਖੇਤਰ ਵਿੱਚ ਗੈਸ ਲੀਕ ਹੋਣ ਕਰਕੇ ਪਿੰਡ ਵਿੱਚ ਭਾਜੜਾ ਪੈ ਗਈ ਅਤੇ ਲੋਕ ਬੱਚਿਆਂ ਨੂੰ ਲੈ ਕੇ ਘਰਾਂ ਤੋਂ ਬਾਹਰ ਨਿਕਲ ਗਏ। ਗੈਸ ਦੀ ਲਪੇਟ ਵਿੱਚ ਛੋਟੇ ਛੋਟੇ ਬੱਚਿਆਂ ਸਮੇਤ ਦੋ ਦਰਜਨ ਲੋਕਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਵਿੱਚ ਇਕ ਗਰਭਵਤੀ ਔਰਤ ਵੀ ਸ਼ਾਮਲ ਸੀ, ਜਿਸਨੂੰ ਚੰਡੀਗ੍ਹੜ ਸੈਕਟਰ 32 ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਹਸਪਤਾਲ ਪਹੁੰਚੇ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਲੱਗੇ ਪਾਣੀ ਦੇ ਟਿਊਬਵੈਲ ਦੀ ਮੋਟਰ ਖ਼ਰਾਬ ਹੋਣ ‘ਤੇ ਉਸਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅੰਦਰ ਪਿਆ ਕਲੋਰੀਨ ਗੈਸ ਵਾਲਾ ਕਰੀਬ 10 ਸਾਲ ਪੁਰਾਣਾ ਸਿਲੰਡਰ ਠੇਕੇਦਾਰ ਵੱਲੋਂ ਬਾਹਰ ਕੱਢ ਕੇ ਰੱਖ ਦਿੱਤਾ, ਜੋ ਲੀਕ ਹੋਣ ਲੱਗ ਪਿਆ। ਹੋਲੀ ਹੋਲੀ ਗੈਸ ਫੈਲਣ ਲੱਗੀ ਅਤੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਲੱਗੀ । ਸੂਚਨਾ ਮਿਲਣ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਕਰਮੀਆਂ ਨੇ ਮੌਕੇ ਤੇ ਪਹੁੰਚ ਕੇ ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਸਥਿਤੀ ‘ਤੇ ਕਾਬੂ ਪਾਇਆ । ਕਲੋਰੀਨ ਗੈਸ ਵਾਲੇ ਸਿਲੰਡਰ ਨੂੰ ਪਾਣੀ ਵਾਲੇ ਟੋਏ ਵਿੱਚ ਡੁਬੋ ਕੇ ਗੈਸ ਦਾ ਪ੍ਰਭਾਵ ਰੋਕਿਆ, ਜਿਸ ਤੋਂ ਬਾਅਦ ਲੋਕਾਂ ਨੇ ਸੁਖ ਦਾ ਸਾਹ ਲਿਆ।

The post ਲਾਲੜੂ ਵਿਖੇ ਕਲੋਰੀਨ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ appeared first on TheUnmute.com - Punjabi News.

Tags:
  • chlorine-gas-leak
  • chowdheri
  • gas-leak-news
  • news
  • punjab-news

ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੁੱਖ ਬੁਲਾਰਾ

Tuesday 04 July 2023 06:46 AM UTC+00 | Tags: amrinder-singh-ajha-warring breaking-news cm-bhagwant-mann latest-news news punjab-congress punjab-news punjab-pradesh-congress-committee the-unmute-breaking-news the-unmute-latest-update

ਚੰਡੀਗੜ੍ਹ , 04 ਜੁਲਾਈ 2023: ਪੰਜਾਬ ਕਾਂਗਰਸ ਨੇ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ (Arshpreet Singh Khadial) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ |

 

The post ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੁੱਖ ਬੁਲਾਰਾ appeared first on TheUnmute.com - Punjabi News.

Tags:
  • amrinder-singh-ajha-warring
  • breaking-news
  • cm-bhagwant-mann
  • latest-news
  • news
  • punjab-congress
  • punjab-news
  • punjab-pradesh-congress-committee
  • the-unmute-breaking-news
  • the-unmute-latest-update

ਮੁਖਤਾਰ ਅੰਸਾਰੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂ ਖ਼ੁਲਾਸਾ

Tuesday 04 July 2023 07:06 AM UTC+00 | Tags: abbas-ansari breaking-news captain-amrinder-singh deputy-cm-sukhjinder-singh-randhawa latest-news mukhtar-ansari-case news punjab-congress punjab-government punjabi-news punjab-police the-unmute-breaking-news umar-ansari

ਚੰਡੀਗੜ੍ਹ , 04 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਮੁਖਤਾਰ ਅੰਸਾਰੀ ਮਾਮਲੇ (Mukhtar Ansari case) ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਿਆ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਮੁਖਤਾਰ ਅੰਸਾਰੀ ਦੀ ਪਤਨੀ ਨੂੰ ਵੀ ਜੇਲ੍ਹ ਦੇ ਪਿੱਛੇ ਕੋਠੀ ਦਿੱਤੀ ਗਈ ਸੀ। ਇਨ੍ਹਾਂ ਸਾਰੀਆਂ ਗੱਲਾਂ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਰਣਇੰਦਰ ਸਿੰਘ ਤੋਂ ਪੁੱਛ ਲੈਣ, ਓਹਨਾਂ ਨੂੰ ਅੰਸਾਰੀ ਬਾਰੇ ਉਸ ਵੇਲੇ ਸਭ ਪਤਾ ਹੁੰਦਾ ਸੀ | ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿੱਚ ਮੁਖਤਾਰ ਅੰਸਾਰੀ ਦੇ ਮੁੰਡੇ ਅੱਬਾਸ ਅੰਸਾਰੀ ਅਤੇ ਭਤੀਜੇ ਉਮਰ ਅੰਸਾਰੀ ਦੇ ਨਾਂ ‘ਤੇ ਵਾਕਫ਼ ਬੋਰਡ ਦੀ ਜ਼ਮੀਨ ਹੈ |

The post ਮੁਖਤਾਰ ਅੰਸਾਰੀ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂ ਖ਼ੁਲਾਸਾ appeared first on TheUnmute.com - Punjabi News.

Tags:
  • abbas-ansari
  • breaking-news
  • captain-amrinder-singh
  • deputy-cm-sukhjinder-singh-randhawa
  • latest-news
  • mukhtar-ansari-case
  • news
  • punjab-congress
  • punjab-government
  • punjabi-news
  • punjab-police
  • the-unmute-breaking-news
  • umar-ansari

ਪੰਜਾਬ 'ਚ ਮਾਨਸੂਨ ਨਹੀਂ ਦਿਖਾ ਸਕਿਆ ਦਮ, ਜਾਣੋ 7 ਜੁਲਾਈ ਤੱਕ ਮੌਸਮ ਦਾ ਹਾਲ

Tuesday 04 July 2023 07:21 AM UTC+00 | Tags: breaking-news flood flood-in-assam flood-news heavy-rain heavy-rain-alert imd latest-news meteorological-department monsoon news rain the-unmute-breaking-news

ਚੰਡੀਗੜ੍ਹ , 04 ਜੁਲਾਈ 2023: ਪੰਜਾਬ ‘ਚ ਮਾਨਸੂਨ (Monsoon) ਆਪਣਾ ਦਮ ਨਹੀਂ ਦਿਖਾ ਸਕਿਆ ਹੈ। ਮੌਸਮ ਵਿਭਾਗ ਅਨੁਸਾਰ 7 ਜੁਲਾਈ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਪਰ ਹੁੰਮਸ ਨੇ ਲੋਕਾਂ ਨੂੰ ਹੋਰ ਵੀ ਪ੍ਰੇਸ਼ਾਨ ਕਰ ਦਿੱਤਾ। ਪਿਛਲੇ ਦਿਨ ਦੇ ਮੁਕਾਬਲੇ ਅੱਜ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਅੱਜ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ ਆਦਿ ਥਾਵਾਂ ‘ਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲੀ |

ਇਸਦੇ ਨਾਲ ਹੀ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਰਿਹਾ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਹੇਠਾਂ ਰਿਹਾ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਜ਼ਿਆਦਾ ਵਾਧਾ ਨਹੀਂ ਹੋਵੇਗਾ ਪਰ ਹੁੰਮਸ ਬਣੀ ਰਹੇਗੀ ।

The post ਪੰਜਾਬ ‘ਚ ਮਾਨਸੂਨ ਨਹੀਂ ਦਿਖਾ ਸਕਿਆ ਦਮ, ਜਾਣੋ 7 ਜੁਲਾਈ ਤੱਕ ਮੌਸਮ ਦਾ ਹਾਲ appeared first on TheUnmute.com - Punjabi News.

Tags:
  • breaking-news
  • flood
  • flood-in-assam
  • flood-news
  • heavy-rain
  • heavy-rain-alert
  • imd
  • latest-news
  • meteorological-department
  • monsoon
  • news
  • rain
  • the-unmute-breaking-news

ਚੰਡੀਗੜ੍ਹ , 04 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ 5 ਜੁਲਾਈ ਨੂੰ ਬਾਘਾਪੁਰਾਣਾ ਤੋਂ ਮੋਗਾ ਟੋਲ ਪਲਾਜ਼ਾ (Toll Plaza) ਬੰਦ ਕਰਵਾਉਣਗੇ। ਇਹ ਜਾਣਕਾਰੀ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਜਿਕਰਯੋਗ ਹੈ ਕਿ 12 ਅਪ੍ਰੈਲ ਨੂੰ ਪਟਿਆਲਾ ਸਮਾਣਾ ਸੜਕ 'ਤੇ ਲੱਗਿਆ ਇਹ ਟੋਲ ਪਲਾਜ਼ਾ ਬੰਦ ਕਰਵਾਇਆ ਸੀ | ਇਸ ਤੋਂ ਪਹਿਲਾਂ 01 ਅਪ੍ਰੈਲ ਨੂੰ ਭਗਵੰਤ ਮਾਨ ਵੱਲੋਂ ਨੱਕੀਆ ਟੋਲ ਪਲਾਜ਼ਾ ਕੀਰਤਪੁਰ ਸਾਹਿਬ ਬੰਦ ਕਰਵਾਇਆ ਗਿਆ ਸੀ । ਸੂਬੇ ਵਿੱਚ ਹੁਣ ਤੱਕ 9 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ |

The post CM ਭਗਵੰਤ ਮਾਨ ਭਲਕੇ ਇਕ ਹੋਰ ਟੋਲ ਪਲਾਜ਼ਾ ਕਰਵਾਉਣਗੇ ਬੰਦ appeared first on TheUnmute.com - Punjabi News.

Tags:
  • breaking-news
  • news
  • toll-plaza

ਚੰਡੀਗੜ੍ਹ, 04 ਜੁਲਾਈ 2023: ਜ਼ੀਰਾ ਸਾਂਝਾ ਮੋਰਚਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਚੇਅਰਮੈਨ ਨੂੰ ਪੱਤਰ ਲਿਖ ਕੇ ਮਨਸੂਰਵਾਲ ਕਲਾਂ ਵਿਖੇ ਮਾਲਬਰੋਸ ਈਥਾਨੌਲ ਅਤੇ ਸ਼ਰਾਬ ਦੇ ਪਲਾਂਟਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਅਤੇ ਕਨਸੇਂਟ ਨੂੰ ਪੱਕੇ ਤੌਰ ‘ਤੇ ਵਾਪਸ ਲੈਣ ਦੀ ਮੰਗ ਅਤੇ ਹੋਰ ਬੇਨਤੀਆਂ ਕੀਤੀਆਂ ਹਨ |

ਇਸ ਸੰਬੰਧੀ ਪੱਤਰ ਵਿੱਚ ਲਿਖਿਆ ਕਿ ਜ਼ੀਰਾ ਸਾਂਝਾ ਮੋਰਚਾ ਦੇ ਮੈਂਬਰ ਮਾਲਬਰੋਜ਼ ਸ਼ਰਾਬ ਅਤੇ ਏਥੇਨੋਲ ਪਲਾਂਟ ਦੇ ਆਲੇ-ਦੁਆਲੇ ਦੇ ਲਗਭਗ 50 ਪਿੰਡਾਂ ਦੇ ਨਾਗਰਿਕ ਹਾਂ, ਜਿਸ ਵਿੱਚ ਮਨਸੂਰਵਾਲ ਕਲਾਂ, ਮਹੀਆਂਵਾਲਾ ਕਲਾਂ, ਰਟੌਲ ਰੋਹੀ ਪਿੰਡ ਸ਼ਾਮਲ ਹਨ। ਸਾਨੂੰ ਪਤਾ ਲੱਗਾ ਹੈ ਕਿ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨੇ ਆਪਣੇ ਪਲਾਂਟ ਮੁੜ ਚਾਲੂ ਕਰਨ ਦੀ ਦਰਖ਼ਾਸਤ ਆਪ ਦੇ ਦਫਤਰ ਵਿੱਚ ਭੇਜੀ ਹੈ ਅਤੇ ਉਹਨਾਂ ਦਾ ਪੱਖ ਆਪ ਵੱਲੋਂ ਸੁਣਿਆ ਗਿਆ ਹੈ ਅਤੇ ਉਸ ਤੋਂ ਬਾਅਦ ਇਹ ਅਰਜ਼ੀ ਆਪਜੀ ਦੀ ਸਹਿਮਤੀ ਲਈ ਵਿਚਾਰ ਅਧੀਨ ਹੈ। ਅਸੀਂ ਇਸ ਬਾਬਤ ਆਪਜੀ ਨਾਲ ਕੁੱਝ ਗੱਲਾਂ ਸਾਂਝੀਆਂ ਕਰਨਾ ਚਾਹੁੰਦੇ ਹਾਂ।

ਅਸੀਂ ਜ਼ਹਿਰੀਲੇ ਪਾਣੀ ਦੇ ਪ੍ਰਦੂਸ਼ਣ, ਜ਼ਹਿਰੀਲੀ ਮਿੱਟੀ ਦੇ ਪ੍ਰਦੂਸ਼ਣ ਅਤੇ ਮਾਲਬਰੋਸ ਦੇ ਮਾਲਕਾਂ ਅਤੇ ਪ੍ਰਬੰਧਕਾਂ ਦੇ ਅਪਰਾਧਿਕ, ਘਿਨਾਉਣੇ ਅਤੇ ਕਾਤਲਾਨਾ ਵਿਵਹਾਰ ਦੇ ਵਿਰੁੱਧ ਹੋਂਦ ਦੀ ਲੜਾਈ ਲੜ ਰਹੇ ਹਾਂ। ਪਿਛਲੇ ਛੇ ਮਹੀਨਿਆਂ ਵਿੱਚ ਮਾਹਿਰਾਂ ਦੀਆਂ ਦੋ ਬਹੁਤ ਹੀ ਨਾਮਵਰ ਅਤੇ ਤਕਨੀਕੀ ਤੌਰ ‘ਤੇ ਯੋਗਤਾ ਪ੍ਰਾਪਤ ਟੀਮਾਂ ਨੇ ਮਾਲਬਰੋਜ਼ ਪਲਾਂਟ ਦੇ ਅੰਦਰ ਅਤੇ ਆਲੇ ਦੁਆਲੇ ਤੋਂ ਪਾਣੀ ਅਤੇ ਮਿੱਟੀ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ। ਇਹਨਾਂ ਟੀਮਾਂ ਵਿੱਚੋਂ ਇੱਕ ਵਿੱਚ ਮਾਹਰਾਂ ਵਜੋਂ ਮੰਨੀਆਂ ਪਰਮੰਨੀਆਂ ਸੁਤੰਤਰ ਯੂਨੀਵਰਸਿਟੀਆਂ ਦੇ ਪ੍ਰੋਫੈਸਰ ਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਨੂੰ CWP 16500 ਆਫ਼ 2022 – ਮਾਲਬਰੋਸ ਇੰਟਰਨੈਸ਼ਨਲ ਬਨਾਮ ਪੰਜਾਬ ਰਾਜ ਦੇ ਮਾਮਲੇ ਵਿੱਚ ਨਿਯੁਕਤ ਕੀਤਾ ਗਿਆ ਸੀ। ਇਸ ਨੇ ਆਪਣੀ ਰਿਪੋਰਟ 26.03.2023 ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ ਸੀ।

ਦੂਜੀ ਟੀਮ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸੀ ਜੋ ਦੇਸ਼ ਵਿੱਚ ਪ੍ਰਦੂਸ਼ਣ ਦੇ ਮਾਮਲਿਆਂ ‘ਤੇ ਸਭ ਤੋਂ ਉੱਚ ਅਥਾਰਟੀ ਹੈ, ਜਿਸ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ‘ਤੇ 2022 ਦੇ OA 606, ਪਬਲਿਕ ਐਕਸ਼ਨ ਕਮੇਟੀ ਬਨਾਮ ਪੰਜਾਬ ਰਾਜ ਦੇ ਮਾਮਲੇ ਵਿੱਚ ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਹਵਾਲੇ ਨਾਲ ਮਾਲਬਰੋਸ ਪਲਾਂਟ ਦਾ ਦੌਰਾ ਕੀਤਾ। ਇਸ ਨੇ 19.05.2023 ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਅਸੀਂ ਇਹਨਾਂ ਰਿਪੋਰਟਾਂ ਵਿੱਚੋਂ ਕੁਝ ਮਹੱਤਵਪੂਰਨ ਤੱਥਾਂ ਨੂੰ ਉਜਾਗਰ ਕਰਨਾ ਚਾਹੁੰਦੇ ਹਾਂ।

ਰਿਪੋਰਟ 1 (ਪੰਜਾਬ ਸਰਕਾਰ ਦੁਆਰਾ ਗਠਿਤ ਟੀਮ)

5/01/2023 ਨੂੰ ਇਕੱਤਰ ਕੀਤੇ ਨਮੂਨੇ (ਮਾਲਬਰੋਜ਼ ਪਲਾਂਟ ਬੰਦ ਹੋਣ ਤੋਂ 5 ਮਹੀਨਿਆਂ ਤੋਂ ਵੱਧ ਸਮੇਂ ਬਾਅਦ) ਪਾਣੀ ਦੇ ਨਮੂਨਿਆਂ ਵਿੱਚ ਹੇਠ ਲਿਖੇ ਜ਼ਹਿਰੀਲੇ ਅਤੇ ਕਾਰਸੀਨੋਜਨਿਕ ਪਦਾਰਥ ਪਾਏ ਗਏ।

ਕ੍ਰੋਮੀਅਮ 4.4 ਗੁਣਾ (440%) ਮਨਜ਼ੂਰ ਸੀਮਾ ਤੋਂ ਵੱਧ।
ਲੈੱਡ (ਸਿੱਕਾ) 26 ਗੁਣਾ (2600%) ਮਨਜ਼ੂਰ ਸੀਮਾ ਤੋਂ ਵੱਧ।
ਫੀਨੋਲਿਕ ਤੱਤ 80 ਗੁਣਾ (8000%) ਮਨਜ਼ੂਰ ਸੀਮਾ ਤੋਂ ਵੱਧ।
ਪੌਲੀ ਕਲੋਰੀਨੇਟਿਡ ਬਾਈਫਿਨਾਇਲ 490 ਗੁਣਾ (49000%) ਮਨਜ਼ੂਰ ਸੀਮਾ ਤੋਂ ਵੱਧ।
ਆਇਰਨ (ਲੋਹਾ) 580 ਗੁਣਾ (58000%) ਮਨਜ਼ੂਰ ਸੀਮਾ ਤੋਂ ਵੱਧ।

ਮਿੱਟੀ ਦੇ ਨਮੂਨਿਆਂ ਵਿੱਚ

ਅਸਥਿਰ ਫੈਟੀ ਐਸਿਡ (VFAs), ਮੈਂਗਨੀਜ਼, ਲੈੱਡ ਅਤੇ ਤਾਂਬਾ ਦੀ ਬਹੁਤ ਜ਼ਿਆਦਾ ਮਾਤਰਾ

ਵਿਸ਼ੇਸ਼ ਟਿੱਪਣੀ
ਮਾਲਬਰੋਸ ਨੇ ਜਾਂਚ ਟੀਮ ਦੁਆਰਾ ਮੰਗੇ ਗਏ ਬੋਰਵੈੱਲ ਵੇਰਵੇ ਪ੍ਰਦਾਨ ਨਹੀਂ ਕੀਤੇ।

ਰਿਪੋਰਟ 2 (CPCB – ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ)

22 ਅਤੇ 23 ਫਰਵਰੀ 2023 ਨੂੰ ਇਕੱਤਰ ਕੀਤੇ ਨਮੂਨੇ (ਪਲਾਂਟ ਦੇ ਬੰਦ ਹੋਣ ਤੋਂ 7 ਮਹੀਨੇ ਬਾਅਦ)

ਸੀਪੀਸੀਬੀ ਟੀਮਾਂ ਦੁਆਰਾ ਨਿਰੀਖਣ ਕੀਤੇ ਗਏ 29 ਬੋਰ-ਵੈਲਾਂ ਵਿੱਚੋਂ ਕਿਸੇ ਦਾ ਵੀ ਪਾਣੀ ਪੀਣ ਯੋਗ ਨਹੀਂ ਹੈ।

ਪਲਾਂਟ ਵਿੱਚ ਸਥਿਤ 02 ਬੋਰਵੈੱਲਾਂ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਧਾਤਾਂ ਅਤੇ ਜ਼ਹਿਰੀਲੀਆਂ ਧਾਤਾਂ ਅਰਥਾਤ ਆਰਸੈਨਿਕ, ਕ੍ਰੋਮੀਅਮ, ਕਾਪਰ, ਆਇਰਨ, ਮੈਂਗਨੀਜ਼, ਨਿੱਕਲ, ਲੈੱਡ ਅਤੇ ਸੇਲੇਨਿਅਮ, ਬਹੁਤ ਜ਼ਿਆਦਾ ਮਾਤਰਾ ਵਿੱਚ ਮੌਜੂਦ ਹਨ। ਇਨ੍ਹਾਂ ਦੋ ਬੋਰ-ਵੈਲਾਂ ਵਿੱਚ ਸੀਓਡੀ ਅਤੇ ਰੰਗ ਦਾ ਗਾੜ੍ਹਾਪਣ ਵੀ ਬਹੁਤ ਜ਼ਿਆਦਾ ਸੀ। ਦੋਵੇਂ ਬੋਰਵੈਲ ਦਾ ਪਾਣੀ ਕਾਲੇ ਰੰਗ ਦਾ ਅਤੇ ਬਦਬੂਦਾਰ ਸੀ। ਇਹਨਾਂ ਬੋਰਵੈੱਲਾਂ ਵਿੱਚ, ਆਰਸੈਨਿਕ ਦੀ ਮਾਤ੍ਰਾ ਪ੍ਰਵਾਨਿਤ ਸੀਮਾ ਤੋਂ 2-3 ਗੁਣਾ ਵੱਧ ਪਾਈ ਗਈ। ਇਸੇ ਤਰ੍ਹਾਂ, ਕ੍ਰੋਮੀਅਮ, ਆਇਰਨ, ਮੈਂਗਨੀਜ਼, ਨਿਕਲ ਅਤੇ ਲੈੱਡ ਦੀ ਮਾਤ੍ਰਾ ਨਿਰਧਾਰਤ ਅਨੁਮਤੀ ਸੀਮਾਵਾਂ ਦੇ ਮੁਕਾਬਲੇ ਕ੍ਰਮਵਾਰ 6-7 ਗੁਣਾ, 650-800 ਗੁਣਾ, 32-37 ਗੁਣਾ, 10-11 ਗੁਣਾ ਅਤੇ 8-13 ਗੁਣਾ ਵੱਧ ਪਾਈ ਗਈ। ਇਹ ਦੋਵੇਂ ਬੋਰਵੈੱਲ ਚਾਲੂ ਹਾਲਤ ਵਿੱਚ ਸਨ, ਇੱਕ ਬੋਰਵੈੱਲ ਦਾ ਮੋਟਰ, ਇਲੈਕਟ੍ਰੀਕਲ ਅਤੇ ਮਕੈਨੀਕਲ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ, ਜਦੋਂ ਕਿ ਦੂਜੇ ਬੋਰ-ਵੈੱਲ ਨੂੰ ਸੀਲ ਕਰਕੇ ਮਿੱਟੀ ਵਿੱਚ ਦੱਬ ਦਿੱਤਾ ਗਿਆ ਸੀ।

ਪਾਈਜ਼ੋਮੀਟਰਾਂ ਤੋਂ ਲਏ ਗਏ ਨਮੂਨੇ ਬਿਨਾਂ ਕਿਸੇ ਸੀਓਡੀ, ਅਤੇ ਰੰਗ ਤੋਂ ਪਾਏ ਗਏ। ਇਹ ਭਾਰੀ ਧਾਤੂ ਦੀ ਗੰਦਗੀ ਤੋਂ ਵੀ ਮੁਕਤ ਪਾਏ ਗਏ। ਉਸੇ ਥਾਂ ‘ਤੇ ਸਥਾਪਿਤ ਕੀਤੇ ਗਏ ਦੋ ਬੋਰ-ਵੈੱਲ ਭਾਰੀ ਧਾਤਾਂ, ਸੀਓਡੀ ਅਤੇ ਰੰਗ ਦੀ ਉੱਚ ਮਾਤ੍ਰਾ ਨਾਲ ਦੂਸ਼ਿਤ ਪਾਏ ਗਏ। ਇਹ ਤੱਥ ਇਹਨਾਂ ਬੋਰ-ਵੈਲਾਂ ਵਿੱਚ ਰਿਵਰਸ ਬੋਰਿੰਗ/ਪੰਪਿੰਗ ਦੁਆਰਾ ਦੂਸ਼ਿਤ ਗੰਦੇ ਪਾਣੀ ਦੇ ਟੀਕੇ ਲਾਏ ਜਾਣ ਨੂੰ ਦਰਸਾਉਂਦਾ ਹੈ। ਤਿੰਨ ਪਿੰਡਾਂ ਮਨਸੂਰਵਾਲ, ਮਹੀਆਂਵਾਲਾ ਕਲਾਂ ਅਤੇ ਰਟੌਲ ਰੋਹੀ ਵਿੱਚ ਧਾਤਾਂ ਅਤੇ ਭਾਰੀ ਧਾਤਾਂ ਦੀ ਜ਼ਿਆਦਾ ਮਾਤਰਾ ਨਾਲ ਜ਼ਮੀਨੀ ਪਾਣੀ ਪ੍ਰਭਾਵਿਤ ਹੈ।

ਕਿਸੇ ਉਦਯੋਗ ਦੇ ਅਹਾਤੇ ਵਿੱਚ CGWB ਅਤੇ/ਜਾਂ PWRDA ਦੀ ਇਜਾਜ਼ਤ ਲਏ ਬਿਨਾਂ ਇੰਨੀ ਵੱਡੀ ਗਿਣਤੀ ਵਿੱਚ ਬੋਰ-ਵੈੱਲਾਂ ਦੀ ਮੌਜੂਦਗੀ ਉਹ ਵੀ ਜ਼ੀਰੋ ਲਿਕਵਿਡ ਡਿਸਚਾਰਜ ਦਾ ਦਾਅਵਾ ਕਰਨ ਵਾਲੇ ਉਦਯੋਗ ਵਿੱਚ ਇੱਕ ਹੋਰ ਜਾਂਚ ਦਾ ਵਿਸ਼ਾ ਹੈ। ਨਿਰੀਖਣ ਕੀਤੇ ਗਏ 29 ਬੋਰ-ਵੈੱਲਾਂ ਵਿੱਚੋਂ, 12 ਬੋਰ-ਵੈੱਲ ਅਣਸੁਖਾਵੀਂ ਗੰਧ ਵਾਲਾ ਪਾਣੀ ਦੇ ਰਹੇ ਸਨ, ਜਦੋਂ ਕਿ 05 ਬੋਰ-ਵੈੱਲ ਅਣਸੁਖਾਵੀਂ ਗੰਧ ਅਤੇ ਕਾਲੇ ਰੰਗ ਵਾਲਾ ਪਾਣੀ ਦੇ ਰਹੇ ਸਨ।

ਤਿੰਨ ਪਿੰਡਾਂ ਮਨਸੂਰਵਾਲ, ਮਹੀਆਂਵਾਲਾ ਕਲਾਂ ਅਤੇ ਰਟੌਲ ਰੋਹੀ ਵਿੱਚ ਧਾਤਾਂ ਅਤੇ ਭਾਰੀ ਧਾਤਾਂ (ਜ਼ਹਿਰੀਲੇ ਤੱਤਾਂ) ਦੀ ਜ਼ਿਆਦਾ ਮਾਤ੍ਰਾ ਨਾਲ ਜ਼ਮੀਨੀ ਪਾਣੀ ਪ੍ਰਭਾਵਿਤ ਪਾਇਆ ਗਿਆ ਹੈ। ਇਹ ਖੋਜ ਖੇਤਰ ਵਿੱਚ ਧਰਤੀ ਹੇਠਲੇ ਪਾਣੀ ਦੀ ਢਲਾਣ ਨਾਲ ਮੇਲ ਖਾਂਦਾ ਹੈ ਜਿਸਨੂੰ ਕੇਂਦਰੀ ਭੂਜੱਲ ਦੀ ਟੀਮ ਵੱਲੋਂ ਨਿਰਧਾਰਿਤ ਕੀਤਾ ਗਿਆ ਹੈ। ਪਿੰਡ ਰਟੌਲ ਰੋਹੀ ਵਿਖੇ ਸਥਿਤ ਬੋਰਵੈੱਲ ਵਿੱਚ 0.2 mg/l ਦੀ ਗਾੜ੍ਹਾਪਣ ਵਿੱਚ ਸਾਈਨਾਈਡ ਦੀ ਮੌਜੂਦਗੀ, ਜੋ ਕਿ IS 10500: 2012 ਵਿੱਚ ਦਰਸਾਏ ਅਨੁਸਾਰ 0.05 mg/l ਦੀ ਸਵੀਕਾਰਯੋਗ ਸੀਮਾ ਤੋਂ ਚਾਰ ਗੁਣਾ ਵੱਧ ਹੈ, ਚਿੰਤਾ ਦਾ ਵਿਸ਼ਾ ਹੈ। ਸੀਪੀਸੀਬੀ ਨੇ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਤੋਂ ਹੋਰ ਵੇਰਵਿਆਂ ਦੀ ਮੰਗ ਕੀਤੀ ਸੀ ਜਿਸ ਦੀ ਹਾਲੇ ਵੀ ਉਡੀਕ ਹੈ।

ਇਹਨਾਂ ਹਾਲਾਤਾਂ ਵਿੱਚ ਸਾਡੀਆਂ ਮੰਗਾਂ ਇਸ ਪ੍ਰਕਾਰ ਹਨ

1. ਪਰਿਸਰ ਵਿਚਲੇ ਸਾਰੇ ਈਥਾਨੌਲ, ਸ਼ਰਾਬ ਅਤੇ ਹੋਰ ਪਲਾਂਟਾਂ ਦਾ ਪੱਕੇ ਤੌਰ ‘ਤੇ ਬੰਦ ਹੋਣਾ ਅਤੇ PPCB ਦੀ ਸਹਿਮਤੀ ਦੀ ਸਥਾਈ ਵਾਪਸੀ।
2. ਮਾਲਬਰੋਜ਼, ਇਸਦੇ ਮਾਲਕਾਂ ਅਤੇ ਪ੍ਰਬੰਧਕਾਂ ‘ਤੇ ਅਪਰਾਧਿਕ ਮੁਕੱਦਮਾ ।
3. ਮਾਲਬਰੋਜ਼ ‘ਤੇ ਪੋਲੂਟਰ ਪੇਜ਼ ਜਾਂ ਪ੍ਰਦੂਸ਼ਨਕਾਰੀ ਹਰਜ਼ਾਨਾ ਭਰੇ ਦੇ ਸਿਧਾਂਤ ‘ਤੇ ਭਾਰੀ ਜੁਰਮਾਨਾ ਅਤੇ ਪੀੜਤਾਂ ਨੂੰ ਮੁਆਵਜ਼ਾ।
4. ਪੀ.ਪੀ.ਸੀ.ਬੀ. ਦੁਆਰਾ ਨੁਕਸਾਨ ਦੇ ਮੁਲਾਂਕਣ ਦੀ ਕਵਾਇਦ ਦੇ ਸਮੇਂ ਜ਼ੀਰਾ ਸਾਂਝ ਮੋਰਚੇ ਦੇ ਮੈਂਬਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇ।
5. ਪੀਪੀਸੀਬੀ ਪ੍ਰਭਾਵਿਤ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਤੁਰੰਤ ਸਪਲਾਈ ਲਈ ਪੰਜਾਬ ਸਰਕਾਰ ਨੂੰ ਆਪਣੇ ਵੱਲੋਂ ਇੱਕ ਪੱਤਰ ਲਿਖੇ।

The post ਜ਼ੀਰਾ ਸਾਂਝਾ ਮੋਰਚਾ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਾਲਬਰੋਸ ਈਥਾਨੌਲ ਤੇ ਸ਼ਰਾਬ ਪਲਾਂਟਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੀ ਮੰਗ appeared first on TheUnmute.com - Punjabi News.

Tags:
  • breaking-news
  • malbros-ethanol
  • news

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਉਪਲਬੱਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ

Tuesday 04 July 2023 08:33 AM UTC+00 | Tags: aggriclture-machines aggriculture-policy gurmeet-singh-khuddian latest-news machines news paddt-session punjab-aggriculture-department punjab-farmers

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ 2023: ਪੰਜਾਬ ਸਰਕਾਰ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਲਈ ਸਰਕਾਰ ਨੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਸਾਲ ਵਿਚ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ—ਵੱਖ ਫ਼ਸਲੀ ਰਹਿੰਦ—ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ—ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ—ਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ।

ਸੂਬੇ ਵਿੱਚ ਫ਼ਸਲੀ ਰਹਿੰਦ—ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ https://agrimachinerypb.com/ ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ—ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸ਼ੀਨਾਂ ਉਤੇ ਸਬਸਿਡੀ ਦੇਣ ਦੀ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਹੋਰ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।

 

The post ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਉਪਲਬੱਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News.

Tags:
  • aggriclture-machines
  • aggriculture-policy
  • gurmeet-singh-khuddian
  • latest-news
  • machines
  • news
  • paddt-session
  • punjab-aggriculture-department
  • punjab-farmers

ਸਿੱਖਿਆ ਮੰਤਰੀ ਨੇ ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ 'ਚ ਚੱਲ ਰਹੇ ਸਮਰ ਕੈਂਪਾਂ ਦਾ ਲਿਆ ਜਾਇਜ਼ਾ

Tuesday 04 July 2023 08:40 AM UTC+00 | Tags: breaking-news government-primary-school government-school government-smart-primary-school latest-news news punjab-government-school punjab-school-education-board summer-camps

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ, 2023 : ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, ਫੇਜ਼-2, ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ ਵਿੱਚ ਚੱਲ ਰਹੇ ਸਮਰ ਕੈਂਪਾਂ (Summer Camps) ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਸਿੱਖੀਆਂ ਜਾ ਰਹੀਆਂ ਗਤੀਵਿਧੀਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਕੂਲ ਕੰਪਲੈਕਸ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੇ ਬੱਚਿਆਂ ਨੂੰ ਗਤੀਵਿਧੀਆਂ ਰਾਹੀਂ ਸਿੱਖਣ ਬਾਰੇ ਅਤੇ ਉਨ੍ਹਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕਿਸ ਤਰ੍ਹਾਂ ਬਿਤਾਈਆਂ ਗਈਆਂ, ਬਾਰੇ ਪੁੱਛਿਆ। ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਕਿ ਨਿੱਕੇ ਵਿਦਿਆਰਥੀਆਂ ਦੀ ਸਮਰ ਕੈਂਪਾਂ ਵਿੱਚ ਡੂੰਘੀ ਦਿਲਚਸਪੀ ਹੈ ਅਤੇ ਉਹ ਨਵੀਆਂ ਚੀਜ਼ਾਂ ਸਿੱਖਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਤੋਂ ਮਿਡਲ ਤੱਕ ਦੇ ਵਿਦਿਆਰਥੀਆਂ ਲਈ 3 ਤੋਂ 15 ਜੁਲਾਈ ਤੱਕ ਸਮਰ ਕੈਂਪ ਸ਼ੁਰੂ ਕੀਤੇ ਗਏ ਹਨ ਤਾਂ ਜੋ ਗਤੀਵਿਧੀਆਂ ਅਤੇ ਹੋਰ ਤਰੀਕਿਆਂ ਨਾਲ ਸਿੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੱਖਣ ਦੀਆਂ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਠਕ੍ਰਮ ਨੂੰ ਵਧੇਰੇ ਦਿਲਚਸਪ ਬਣਾਉਣ ਲਈ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਵੱਡੀ ਸਫਲਤਾ ਸਾਬਤ ਹੋਵੇਗਾ ਕਿਉਂਕਿ ਵਿਦਿਆਰਥੀਆਂ ਦਾ ਸਖਸ਼ੀ ਅਤੇ ਅਕਾਦਮਿਕ ਵਿਕਾਸ ਇਸ ਢੰਗ ਨਾਲ ਤਜਰਬੇਕਾਰ ਅਤੇ ਸਮਰਪਿਤ ਅਧਿਆਪਕਾਂ ਦੁਆਰਾ ਕੀਤਾ ਜਾਵੇਗਾ ਕਿ ਉਹ ਕਿਤਾਬੀ ਗਿਆਨ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤੇ ਜਾਣਗੇ।

ਸਿਖਿਆ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਸਮਰ ਕੈਂਪਾਂ (Summer Camps)  ਲਈ 5.06 ਕਰੋੜ ਰੁਪਏ ਦਾ ਬਜਟ ਵਿਦਿਆਰਥੀਆਂ ਲਈ ਸਮੱਗਰੀ ਦੀ ਖਰੀਦ ਲਈ ਰੱਖਿਆ ਗਿਆ ਹੈ। ਇਹ ਕੈਂਪ ਉਨ੍ਹਾਂ ਦੇ ਆਤਮ-ਵਿਸ਼ਵਾਸ ਦੇ ਪੱਧਰ ਨੂੰ ਉਤਸ਼ਾਹਿਤ ਕਰਨਗੇ ਅਤੇ ਅੰਦਰ ਲੁਕੀ ਪ੍ਰਤਿਭਾ ਨੂੰ ਬਾਹਰ ਲਿਆਉਣ ਦੇ ਨਾਲ-ਨਾਲ ਰਚਨਾਤਮਕਤਾ ਦੀ ਭਾਵਨਾ ਪੈਦਾ ਕਰਨਗੇ। ਉਨ੍ਹਾਂ ਕਿਹਾ, “ਸਮਰ ਕੈਂਪਾਂ ਵਿੱਚ, ਵਿਦਿਆਰਥੀਆਂ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਕਲਾ, ਬੁਨਿਆਦੀ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਦੇ ਹੁਨਰ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।”

The post ਸਿੱਖਿਆ ਮੰਤਰੀ ਨੇ ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ ‘ਚ ਚੱਲ ਰਹੇ ਸਮਰ ਕੈਂਪਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • breaking-news
  • government-primary-school
  • government-school
  • government-smart-primary-school
  • latest-news
  • news
  • punjab-government-school
  • punjab-school-education-board
  • summer-camps

ਚੰਡੀਗੜ੍ਹ 04 ਜੁਲਾਈ, 2023: ਮਾਣਹਾਨੀ ਮਾਮਲੇ ‘ਚ ਫਸੇ ਰਾਹੁਲ ਗਾਂਧੀ (Rahul Gandhi) ਨੂੰ ਝਾਰਖੰਡ ਹਾਈਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ, ਹਾਈਕੋਰਟ ਨੇ ਮੰਗਲਵਾਰ 4 ਜੁਲਾਈ ਨੂੰ ਸੁਣਵਾਈ ਕਰਦੇ ਹੋਏ ਰਾਹੁਲ ਗਾਂਧੀ ਦੇ ਖਿਲਾਫ ਦੰਡਕਾਰੀ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਹਾਈਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 16 ਅਗਸਤ ਨੂੰ ਕਰੇਗਾ।

ਦਰਅਸਲ, ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਰਾਂਚੀ ਦੇ ਮੁਰਹਾਬਾਦੀ ‘ਚ ਹੋਈ ਚੋਣ ਸਭਾ ‘ਚ ਅਜਿਹੀ ਟਿੱਪਣੀ ਕੀਤੀ ਸੀ ਕਿ ‘ਮੋਦੀ ਨਾਮ ਵਾਲੇ ਸਭੀ ਚੋਰ ਹੋਤੇ ਹੈ’ ‘ਤੇ ਸੰਸਦ ਮੈਂਬਰ-ਵਿਧਾਇਕ ਵਿਸ਼ੇਸ਼ ਜੱਜ ਅਨਾਮਿਕਾ ਕਿਸਕੂ ਦੀ ਅਦਾਲਤ ‘ਚ 16 ਜੂਨ ਨੂੰ ਸੁਣਵਾਈ ਹੋਈ ਸੀ । ਉਦੋਂ ਰਾਹੁਲ ਗਾਂਧੀ ਦੇ ਵਕੀਲ ਨੇ ਅਦਾਲਤ ਤੋਂ 15 ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਲਈ 4 ਜੁਲਾਈ ਤੈਅ ਕੀਤੀ ਸੀ।

ਕੀ ਹੈ ਮੋਦੀ ਸਰਨੇਮ ਮਾਮਲਾ ?

ਇਹ ਮਾਮਲਾ 2019 ਦਾ ਹੈ। ਇਸ ਦੌਰਾਨ ਰਾਂਚੀ ਦੇ ਮੁਰਹਾਬਾਦੀ ਮੈਦਾਨ ‘ਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਰਾਹੁਲ ਗਾਂਧੀ (Rahul Gandhi) ਨੇ ਨਰਿੰਦਰ ਮੋਦੀ, ਨੀਰਵ ਮੋਦੀ ਅਤੇ ਲਲਿਤ ਮੋਦੀ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ‘ਸਾਰੇ ਮੋਦੀ ਸਰਨੇਮ ਵਾਲੇ ਚੋਰ ਹਨ’। ਇਸ ਸਬੰਧੀ ਵਕੀਲ ਪ੍ਰਦੀਪ ਮੋਦੀ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਦੀ ਟਿੱਪਣੀ ਤੋਂ ਪੂਰਾ ਮੋਦੀ ਭਾਈਚਾਰਾ ਦੁਖੀ ਹੈ, ਇਸ ਲਈ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

The post ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਝਾਰਖੰਡ ਹਾਈਕੋਰਟ ਵੱਲੋਂ ਰਾਹਤ, ਦੰਡਕਾਰੀ ਕਾਰਵਾਈ ‘ਤੇ ਲਗਾਈ ਰੋਕ appeared first on TheUnmute.com - Punjabi News.

Tags:
  • bjp
  • breaking-news
  • defamation-case
  • jharkhand-high-court
  • latest-news
  • news
  • punjab-news
  • rahul-gandhi

ਸੁਪਰੀਮ ਕੋਰਟ ਨੇ DERC ਚੇਅਰਮੈਨ ਦੀ ਨਿਯੁਕਤੀ 'ਤੇ ਲਗਾਈ ਰੋਕ, ਦਿੱਲੀ ਸਰਕਾਰ ਨੇ ਕੀਤਾ ਸੀ ਵਿਰੋਧ

Tuesday 04 July 2023 09:16 AM UTC+00 | Tags: aam-aadmi-party arvind-kejriwal breaking-news delhi-electricity-regulatory-commission delhi-government delhi-lg delhi-lg-vk-saxena delhi-news der derc derc-news latest-news news nws punjab-government

ਚੰਡੀਗੜ੍ਹ 04 ਜੁਲਾਈ, 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਦੇ ਚੇਅਰਮੈਨ ਸੇਵਾਮੁਕਤ ਜਸਟਿਸ ਉਮੇਸ਼ ਕੁਮਾਰ ਦੇ ਸਹੁੰ ਚੁੱਕ ਸਮਾਗਮ ਨੂੰ ਇੱਕ ਹਫ਼ਤੇ ਲਈ ਟਾਲ ਦਿੱਤਾ ਹੈ । ਸੁਪਰੀਮ ਕੋਰਟ ਨੇ ਕੇਂਦਰ ਅਤੇ ਐਲਜੀ ਵੀ.ਕੇ ਸਕਸੈਨਾ ਨੂੰ ਨੋਟਿਸ ਜਾਰੀ ਕੀਤਾ ਹੈ।

ਦਿੱਲੀ ਸਰਕਾਰ ਨੇ ਇਲਾਹਾਬਾਦ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਉਮੇਸ਼ ਕੁਮਾਰ ਦੀ ਡੀਈਆਰਸੀ (DERC) ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਇਸ ਆਧਾਰ ‘ਤੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਕਿ ਇਹ ਉਪ ਰਾਜਪਾਲ ਦੁਆਰਾ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਇਕਪਾਸੜ ਤੌਰ ‘ਤੇ ਕੀਤੀ ਗਈ ਸੀ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਕਰੇਗੀ। ਉਦੋਂ ਤੱਕ ਸਹੁੰ ਨਹੀਂ ਚੁੱਕੀ ਜਾ ਸਕਦੀ। ਸੇਵਾਮੁਕਤ ਜਸਟਿਸ ਉਮੇਸ਼ ਕੁਮਾਰ ਨੂੰ 21 ਜੂਨ ਨੂੰ ਡੀਈਆਰਸੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਕੌਣ ਹਨ ਉਮੇਸ਼ ਕੁਮਾਰ ?

ਉਮੇਸ਼ ਕੁਮਾਰ ਇਲਾਹਾਬਾਦ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਹਨ। ਉਨ੍ਹਾਂ ਨੇ ਸਾਲ 1980 ਵਿੱਚ ਕਾਨੂੰਨ ਵਿੱਚ ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਨੂੰ 1985 ਵਿੱਚ ਪੀ.ਸੀ.ਐਸ. (ਜੇ) ਵਿੱਚ ਕਮਿਸ਼ਨ ਮਿਲਿਆ ਸੀ। ਸਾਲ 2001 ਵਿੱਚ ਉੱਚ ਨਿਆਂਇਕ ਸੇਵਾ ਵਿੱਚ ਪਦਉੱਨਤ ਰਹੇ । ਸਾਲ 2014 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਤਰੱਕੀ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ 22 ਨਵੰਬਰ 2018 ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 20 ਨਵੰਬਰ, 2020 ਨੂੰ ਸਥਾਈ ਜੱਜ ਵਜੋਂ ਸਹੁੰ ਚੁੱਕੀ ਸੀ।

The post ਸੁਪਰੀਮ ਕੋਰਟ ਨੇ DERC ਚੇਅਰਮੈਨ ਦੀ ਨਿਯੁਕਤੀ ‘ਤੇ ਲਗਾਈ ਰੋਕ, ਦਿੱਲੀ ਸਰਕਾਰ ਨੇ ਕੀਤਾ ਸੀ ਵਿਰੋਧ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi-electricity-regulatory-commission
  • delhi-government
  • delhi-lg
  • delhi-lg-vk-saxena
  • delhi-news
  • der
  • derc
  • derc-news
  • latest-news
  • news
  • nws
  • punjab-government

ਮਹਾਰਾਸ਼ਟਰ 'ਚ ਦਰਦਨਾਕ ਹਾਦਸਾ: ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਹੋਟਲ 'ਚ ਵੜਿਆ ਟਰੱਕ, 10 ਜਣਿਆਂ ਦੀ ਮੌਤ

Tuesday 04 July 2023 09:35 AM UTC+00 | Tags: breaking-news dhule dhule-accindent latest-news maharashtra maharashtra-news mumbai-agra-highway news road-accident

ਚੰਡੀਗੜ੍ਹ 04 ਜੁਲਾਈ, 2023: ਮਹਾਰਾਸ਼ਟਰ (Maharashtra) ਦੇ ਧੂਲੇ ‘ਚ ਮੰਗਲਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਬ੍ਰੇਕ ਫੇਲ ਹੋਣ ਕਾਰਨ ਮੁੰਬਈ-ਆਗਰਾ ਹਾਈਵੇਅ ‘ਤੇ ਇਕ ਟਰੱਕ ਇਕ ਹੋਟਲ ਵਿੱਚ ਜਾ ਵੜਿਆ । ਹਾਦਸੇ ਵਿੱਚ ਟਰੱਕ ਨੇ ਕਈ ਜਣਿਆਂ ਨੂੰ ਦਰੜ ਦਿੱਤਾ |

ਇਨ੍ਹਾਂ ‘ਚੋਂ 10 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 28 ਜਣੇ ਜ਼ਖਮੀ ਹੋ ਗਏ। ਇਹ ਹਾਦਸਾ ਦੁਪਹਿਰ 12 ਵਜੇ ਦੇ ਕਰੀਬ ਸ਼ਿਰਪੁਰ ਤਾਲੁਕਾ ਦੇ ਪਿੰਡ ਪਲਾਸਨੇਰ ‘ਚ ਵਾਪਰਿਆ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਹੋਟਲ ‘ਚ ਭੀੜ ਸੀ। ਇਸ ਕਾਰਨ ਕਾਫੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ।

Image

ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਤੇਜ਼ ਰਫ਼ਤਾਰ ਟਰੱਕ ਇੱਕ ਕਾਰ ਨੂੰ ਅੱਗੇ ਜਾ ਕੇ ਟੱਕਰ ਮਾਰਦਾ ਹੈ ਅਤੇ ਸੜਕ ਕਿਨਾਰੇ ਇੱਕ ਹੋਟਲ ਵਿੱਚ ਜਾ ਵੜਦਾ ਹੈ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਅਤੇ ਕਰੇਨ ਦੀ ਮਦਦ ਨਾਲ ਕੰਟੇਨਰ ਨੂੰ ਹਟਾਇਆ ਗਿਆ। ਹਾਦਸੇ ‘ਚ ਹੋਟਲ ਪੂਰੀ ਤਰ੍ਹਾਂ ਤਬਾਹ ਹੋ ਗਿਆ।

The post ਮਹਾਰਾਸ਼ਟਰ ‘ਚ ਦਰਦਨਾਕ ਹਾਦਸਾ: ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਹੋਟਲ ‘ਚ ਵੜਿਆ ਟਰੱਕ, 10 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • dhule
  • dhule-accindent
  • latest-news
  • maharashtra
  • maharashtra-news
  • mumbai-agra-highway
  • news
  • road-accident

CM ਭਗਵੰਤ ਮਾਨ ਦੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਲੋਕ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Tuesday 04 July 2023 09:50 AM UTC+00 | Tags: aam-aadmi-party cm-bhagwant-mann deputy-commissioners dgp-punjab latest-news news public-welfare-schemes punjab punjab-police the-unmute-breaking-news

ਚੰਡੀਗੜ੍ਹ 04 ਜੁਲਾਈ, 2023: ਮੁੱਖ ਮੰਤਰੀ ਭਗਵੰਤ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨਾਲ ਮੀਟਿੰਗ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ | ਇਸ ਮੌਕੇ ਮੁਖਿ ਮੰਤਰੀ ਨੇ ਸਾਰੇ ਅਫ਼ਸਰਾਂ ਨੂੰ ਲੋਕਾਂ ਦੇ ਵਿਚਕਾਰ ਜਾ ਕੇ ਸਮੱਸਿਆਵਾਂ ਸੁਣਨ ਤੇ ਹੱਲ ਕਰਨ ਲਈ ਕਿਹਾ ਹੈ | ਇਸਦੇ ਨਾਲ ਹੀ ਸੇਵਾ ਕੇਂਦਰਾਂ, ਆਮ ਆਦਮੀ ਕਲੀਨਿਕਾਂ ਤੇ ਡਰਾਈਵਿੰਗ ਲਾਈਸੈਂਸਾਂ ਦੀ ਦਿੱਕਤ ‘ਤੇ ਵਿਸ਼ੇਸ਼ ਧਿਆਨ ਦੇਣ ਨੂੰ ਕਿਹਾ ਗਿਆ ਹੈ |

The post CM ਭਗਵੰਤ ਮਾਨ ਦੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਲੋਕ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • deputy-commissioners
  • dgp-punjab
  • latest-news
  • news
  • public-welfare-schemes
  • punjab
  • punjab-police
  • the-unmute-breaking-news

The Unmute Update: ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

Tuesday 04 July 2023 10:00 AM UTC+00 | Tags: breaking-news jp-nadda news punjab-bjp punjab-news sunil-jakhar the-unmute-breaking-news the-unmute-punjab the-unmute-update

ਚੰਡੀਗੜ੍ਹ 04 ਜੁਲਾਈ, 2023: ਭਾਜਪਾ ਨੇ ਸੁਨੀਲ ਜਾਖੜ (Sunil Jakhar) ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਅਸ਼ਵਨੀ ਸ਼ਰਮਾ ਦੀ ਥਾਂ ਹੁਣ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਹੋਣਗੇ | ਦੇਸ਼ ਦੇ 5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ 4 ਸੂਬਿਆਂ ‘ਚ ਸੂਬਾ ਪ੍ਰਧਾਨ ਬਦਲ ਦਿੱਤੇ ਹਨ।

ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜਾਖੜ ਕਾਂਗਰਸ ‘ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇੱਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਭਾਜਪਾ ਵਿੱਚ ਹਨ ਤਾਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹਨ । ਕਾਂਗਰਸ ਨਾਲ ਕੁਝ ਮਤਭੇਦਾਂ ਕਾਰਨ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ।

ਸੁਨੀਲ ਜਾਖੜ ਦੇ ਨਾਂ ਦੀ ਚਰਚਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਤੋਂ ਸ਼ੁਰੂ ਹੋ ਗਈ ਸੀ । ਭਾਜਪਾ ਹਾਈਕਮਾਂਡ ਹੁਣ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਮਨਾਉਣ ਵਿੱਚ ਰੁੱਝੀ ਹੋਈ ਹੈ। ਭਾਜਪਾ ਹਾਈਕਮਾਂਡ ਸ਼ੁਰੂ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪਣੀ ਚਾਹੁੰਦੀ ਸੀ। ਭਾਜਪਾ ਦਾ ਮੌਜੂਦਾ ਨਿਸ਼ਾਨਾ 2024 ਦੀਆਂ ਲੋਕ ਸਭਾ ਚੋਣਾਂ ਹਨ।

Sunil Jakhar

 

ਪੰਜਾਬ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ਵਿੱਚ ਬਦਲਾਅ ਆਇਆ ਹੈ। ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਪੰਜਾਬ ਵਿੱਚ, ਡੀ ਪੁਰੰਦੇਸ਼ਵਰੀ ਨੂੰ ਆਂਧਰਾ ਵਿੱਚ, ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਵਿੱਚ ਅਤੇ ਬਾਬੂ ਲਾਲ ਮਰਾਂੜੀ ਨੂੰ ਝਾਰਖੰਡ ਵਿੱਚ ਪ੍ਰਧਾਨ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਅਸ਼ਵਨੀ ਸ਼ਰਮਾ (Ashwini Sharma) ਵੱਲੋਂ ਅਸਤੀਫਾ ਦੇਣ ਦੀਆਂ ਖਬਰਾਂ ਨੂੰ ਲੈ ਕੇ ਉਨ੍ਹਾਂ ਨੇ ਟਵੀਟ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ । ਅਸ਼ਵਨੀ ਸ਼ਰਮਾ ਨੇ ਅਸਤੀਫ਼ੇ ਦੀਆਂ ਮੀਡੀਆ ਵਿੱਚ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਸੀ । ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ,ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।

Image

Image

The post The Unmute Update: ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ appeared first on TheUnmute.com - Punjabi News.

Tags:
  • breaking-news
  • jp-nadda
  • news
  • punjab-bjp
  • punjab-news
  • sunil-jakhar
  • the-unmute-breaking-news
  • the-unmute-punjab
  • the-unmute-update

ਫਰੀਦਕੋਟ, 04 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ (Dr. Amar Singh Azad) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ।

ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ ‘ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ। ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

The post ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦੁੱਖ ਪ੍ਰਗਟਾਇਆ appeared first on TheUnmute.com - Punjabi News.

Tags:
  • dr-amar-singh-azad
  • kultar-singh-sandhawan
  • news
  • punjab-vidhan-sabha

ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਸੰਬੰਧੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੀ

Tuesday 04 July 2023 10:46 AM UTC+00 | Tags: amritsar breaking-news dry-prasad-scam harjinder-singh-dhami latest-news news punjab-news sgpc sri-guru-ramdas-langar-ghar the-unmute-news

ਚੰਡੀਗੜ੍ਹ, 04 ਜੁਲਾਈ 2023: ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਏ ਘਪਲੇ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤੀ ਗਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ 8 ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਕਰ ਜਾ ਸਕਦੀ ਹੈ |

ਦੱਸਿਆ ਜਾ ਰਿਹਾ ਹੈ ਕਿ ਲੰਗਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਵਿੱਚ ਹੋਏ ਘਪਲੇ ਦਾ ਇਹ ਮਾਮਲਾ ਕਰੋਨਾ ਕਾਲ ਵੇਲੇ ਸਾਲ 2019 ਅਤੇ 2021 ਨਾਲ ਸਬੰਧਤ ਹੈ। ਖ਼ਬਰਾਂ ਮੁਤਾਬਕ ਸਬੰਧਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੰਗਰ ਦੇ ਸੁੱਕੇ ਪ੍ਰਸ਼ਾਦੇ ਵੇਚੇ ਗਏ ਹਨ ਪਰ ਇਸ ਦੀ ਰਕਮ ਵਸੂਲੀ ਅਤੇ ਦਫ਼ਤਰ ਵਿੱਚ ਰਕਮ ਜਮ੍ਹਾਂ ਕਰਵਾਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸਦੀ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਸੀ | ਇਹ ਘਪਲਾ 1 ਕਰੋੜ ਦੇ ਕਰੀਬ ਦੱਸਿਆ ਜਾ ਰਿਹਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ 'ਤੇ ਸਵਾਲੀਆ ਚਿੰਨ੍ਹ ਲਾਇਆ ਗਿਆ ਸੀ ਅਤੇ ਇਸ ਸੰਬੰਧੀ ਸ਼ਪੱਸਟੀਕਰਨ ਮੰਗਿਆ ਗਿਆ ਸੀ |

The post ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਸੰਬੰਧੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੀ appeared first on TheUnmute.com - Punjabi News.

Tags:
  • amritsar
  • breaking-news
  • dry-prasad-scam
  • harjinder-singh-dhami
  • latest-news
  • news
  • punjab-news
  • sgpc
  • sri-guru-ramdas-langar-ghar
  • the-unmute-news

SCO Summit: ਚੀਨ-ਪਾਕਿਸਤਾਨ ਦੀ ਮੌਜੂਦਗੀ 'ਚ PM ਮੋਦੀ ਦਾ ਬਿਆਨ, ਅੱਤਵਾਦ 'ਤੇ ਦੋਹਰੇ ਮਾਪਦੰਡਾਂ ਦੀ ਕੋਈ ਥਾਂ ਨਹੀਂ

Tuesday 04 July 2023 11:06 AM UTC+00 | Tags: breaking-news china-pakistan global-terrorism latest-news news pm-modi russia sco-summit shahbaz-sharif shanghai-cooperation-summit terrorism terrorism-news

ਚੰਡੀਗੜ੍ਹ, 04 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਮੇਲਨ (SCO Summit) ਦੇ ਵਰਚੁਅਲ ਸੰਮੇਲਨ ਦੀ ਮੇਜ਼ਬਾਨੀ ਕੀਤੀ । ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਵਿੱਚ ਹਿੱਸਾ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੁਝ ਦੇਸ਼ ਅੱਤਵਾਦੀਆਂ ਨੂੰ ਪਨਾਹ ਦਿੰਦੇ ਹਨ। ਇਹ ਖੇਤਰੀ ਸ਼ਾਂਤੀ ਲਈ ਵੱਡਾ ਖਤਰਾ ਹੈ। ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਐਲਾਨ ਕੀਤਾ ਕਿ ਈਰਾਨ ਐਸਸੀਓ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਨੇ ਇਸ ਲਈ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਸਿਧਾਂਤ ਹੈ ਕਿ ਪੂਰੀ ਦੁਨੀਆ ਇੱਕ ਪਰਿਵਾਰ ਹੈ। ਅਸੀਂ ਐਸਸੀਓ ਨੂੰ ਵੀ ਆਪਣਾ ਪਰਿਵਾਰ ਮੰਨਦੇ ਹਾਂ।

ਐਸਸੀਓ ਸੰਮੇਲਨ ਨੂੰ ਸੰਬੋਧਨ ਕਰਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਪੁਤਿਨ ਨੇ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਮੁੱਦਿਆਂ ‘ਤੇ ਭਾਰਤ ਦੀ ਪਹੁੰਚ ਦਾ ਸਮਰਥਨ ਕਰਦੇ ਹਾਂ। ਅਸੀਂ ਐਸਸੀਓ (SCO Summit) ਵਿੱਚ ਸ਼ਾਮਲ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਸੁਧਾਰਨ ਲਈ ਕੰਮ ਕਰਨਾ ਜਾਰੀ ਰੱਖਾਂਗੇ।

ਪੁਤਿਨ ਨੇ ਕਿਹਾ ਕਿ ਅਸੀਂ ਪੱਛਮੀ ਦੇਸ਼ਾਂ ਵੱਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਜਾਰੀ ਰੱਖਾਂਗੇ। ਅਫਗਾਨਿਸਤਾਨ ਐਸਸੀਓ ਲਈ ਚਿੰਤਾ ਦਾ ਵਿਸ਼ਾ ਹੈ। ਉੱਥੇ ਹਾਲਾਤ ਬਿਹਤਰ ਨਹੀਂ ਹੋ ਰਹੇ ਹਨ। SCO ਦਾ ਉਦੇਸ਼ ਅੱਤਵਾਦ, ਕੱਟੜਪੰਥੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣਾ ਹੈ।

ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਫਗਾਨਿਸਤਾਨ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਅਤੇ ਉਮੀਦਾਂ ਜ਼ਿਆਦਾਤਰ ਐਸਸੀਓ ਦੇਸ਼ਾਂ ਵਾਂਗ ਹੀ ਹਨ। ਭਾਰਤ ਅਤੇ ਅਫਗਾਨਿਸਤਾਨ ਦੇ ਲੋਕ ਸਦੀਆਂ ਪੁਰਾਣੇ ਦੋਸਤਾਨਾ ਸਬੰਧਾਂ ਦਾ ਆਨੰਦ ਮਾਣਦੇ ਹਨ। ਪਿਛਲੇ ਦੋ ਦਹਾਕਿਆਂ ਵਿੱਚ, ਅਸੀਂ ਅਫਗਾਨਿਸਤਾਨ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਯੋਗਦਾਨ ਪਾਇਆ ਹੈ। 2021 ਦੀਆਂ ਘਟਨਾਵਾਂ ਤੋਂ ਬਾਅਦ ਵੀ, ਅਸੀਂ ਮਨੁੱਖਤਾਵਾਦੀ ਸਹਾਇਤਾ ਭੇਜ ਰਹੇ ਹਾਂ।

ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਗੁਆਂਢੀ ਦੇਸ਼ਾਂ ਵਿੱਚ ਕੱਟੜਪੰਥੀਆਂ ਦੇ ਧੜਿਆਂ ਜਾਂ ਸਮੂਹਾਂ ਨੂੰ ਅਫਗਾਨਿਸਤਾਨ ਦੀ ਧਰਤੀ ‘ਤੇ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅਫਗਾਨ ਨਾਗਰਿਕਾਂ ਲਈ ਮਨੁੱਖੀ ਸਮਾਨਤਾ, ਔਰਤਾਂ ਅਤੇ ਬੱਚਿਆਂ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨਾ ਸਾਡੀ ਸਾਂਝੀ ਤਰਜੀਹ ਹੈ।

The post SCO Summit: ਚੀਨ-ਪਾਕਿਸਤਾਨ ਦੀ ਮੌਜੂਦਗੀ ‘ਚ PM ਮੋਦੀ ਦਾ ਬਿਆਨ, ਅੱਤਵਾਦ ‘ਤੇ ਦੋਹਰੇ ਮਾਪਦੰਡਾਂ ਦੀ ਕੋਈ ਥਾਂ ਨਹੀਂ appeared first on TheUnmute.com - Punjabi News.

Tags:
  • breaking-news
  • china-pakistan
  • global-terrorism
  • latest-news
  • news
  • pm-modi
  • russia
  • sco-summit
  • shahbaz-sharif
  • shanghai-cooperation-summit
  • terrorism
  • terrorism-news

ਚੰਡੀਗੜ੍ਹ, 04 ਜੁਲਾਈ 2023: ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਨੂੰ ਪੁਣਾਬ ਭਾਜਪਾ ਦਾ ਨਵਾਂ ਪ੍ਰਧਾਨ ਲਾਇਆ ਗਿਆ ਹੈ | ਇਸ ਮੌਕੇ ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਸ ਸੰਬੰਧੀ ਇਕ ਟਵੀਟ ਕੀਤਾ ਹੈ। ਸੁਨੀਲ ਜਾਖੜ ਹੁਣ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ |

The post ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ appeared first on TheUnmute.com - Punjabi News.

Tags:
  • amarinder-singh
  • captain-amarinder-singh
  • latest-news
  • news
  • punjab-bjp
  • sunil-jakhar

ਚੰਡੀਗੜ੍ਹ, 4 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ (Mukhtar Ansari) ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿੱਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿੱਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਬੂਤ ਵੀ ਦੇ ਦੇਣਗੇ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ (Mukhtar Ansari) ਨੂੰ ਜੇਲ੍ਹ ਵਿੱਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਉਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿੱਚੋਂ ਸਭ ਤੋਂ ਘੱਟ ਹੈ, ਜਦੋਂ ਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿੱਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿੱਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿੱਚ ਨਹੀਂ ਗਿਆ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।

The post ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਮੁਖ਼ਤਾਰ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ appeared first on TheUnmute.com - Punjabi News.

Tags:
  • breaking-news
  • captain-sarkar
  • cm-bhagwant-mann
  • gangster-mukhtar-ansari
  • latest-news
  • mukhtar-ansari
  • news
  • the-unmute-breaking-news

ਚੰਡੀਗੜ੍ਹ, 04 ਜੁਲਾਈ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ।

ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ।

ਮੀਤ ਹੇਅਰ (Meet Hayer) ਨੇ ਹਾਲ ਹੀ ਵਿੱਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ।

ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨਾਂ ਕਿਹਾ ਕਿ ਉਨਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

The post ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ appeared first on TheUnmute.com - Punjabi News.

Tags:
  • breaking-news
  • cricketer-harleen-deol
  • junior-world-cup-medallist
  • medallist
  • news
  • sports-minister-meet-haye

ਚੰਡੀਗੜ, 04 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan)  ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਤਲਾਸ਼ਣ 'ਤੇ ਜ਼ੋਰ ਦਿੱਤਾ।ਅੱਜ ਇੱਥੇ ਵਿਧਾਨ ਸਭਾ ਸਕੱਤਰੇਤ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ 'ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਲਈ ਕੋਲਡ ਸਟੋਰ ਅਤੇ ਮਿਰਚਾਂ ਸੁਕਾਉਣ ਲਈ ਘੱਟ ਲਾਗਤ ਵਾਲੇ ਸੋਲਰ ਡਰਾਇਰ ਸਥਾਪਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਿਰਚ-ਕਾਸ਼ਤਕਾਰਾਂ ਦੀਆਂ ਸਮੱਸਿਆਂ ਦੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਤਜ਼ਵੀਜ ਮਾਰਕਫੈਡ ਅਤੇ ਪੰਜਾਬ ਐਗਰੋ ਵੱਲੋਂ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਿਰਚ ਕਾਸ਼ਤਕਾਰਾਂ ਦੀ ਆਮਦਨ ਵਧਾਉਣ, ਚੰਗੇ ਤੇ ਵੱਧ ਝਾੜ ਪੈਦਾ ਕਰਨ ਵਾਲੇ ਬੀਜ ਉਪਲੱਬਧ ਕਰਾਉਣ ਅਤੇ ਪ੍ਰੋਸੈਸਿੰਗ ਤੇ ਵੇਚਣ ਲਈ ਹਰ ਤਕਨੀਕੀ ਸਹਾਇਤਾ ਦੇਣ ਲਈ ਵਚਨਬੱਧ ਹੈ।

ਸਪੀਕਰ (Kultar Singh Sandhwan) ਨੇ ਕਿਹਾ ਕਿ ਮਿਰਚ ਕਾਸ਼ਤਕਾਰ ਕਿਸਾਨਾਂ ਦੀ ਚੰਗੀ ਫਸਲ , ਸਮੇਂ ਸਿਰ ਮੰਡੀਕਰਨ ਤੇ ਪ੍ਰੋਸੈਸਿੰਗ ਸਬੰਧੀ, ਕਾਸ਼ਤ ਦਾ ਢੁਕਵਾਂ ਮੁੱਲ ਅਤੇ ਮੁਨਾਫ਼ੇ ਦੇ ਸਬੰਧ ਵਿੱਚ ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਫਿਰੋਜ਼ਪੁਰ ਖੇਤਰ 'ਚ ਮਿਰਚਾਂ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਵੀ ਚੰਗੀ ਪੈਦਾਵਾਰ ਹੁੰਦੀ ਹੈ, ਇਸ ਲਈ ਮਿਰਚ-ਕਾਸ਼ਤਕਾਰੀ ਦੇ ਨਾਲ –ਨਾਲ ਹੋਰ ਸਬਜ਼ੀਆਂ ਦੀ ਕਾਸ਼ਤ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ।

ਇਸ ਮੌਕੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਿਰੋਜ਼ਪੁਰ ਇਲਾਕੇ 'ਚ ਮਿਰਚਾਂ ਦਾ ਵੱਡਾ ਕਾਰੋਬਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਸਬੰਧੀ ਸਿਖਲਾਈ ਦੇਣ ਲਈ ਤਿਆਰ ਹੈ ਤਾਂ ਜੋ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ, ਜੋ ਮਿਰਚ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਹੋਰ ਵੱਖ-ਵੱਖ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਸੀਦ ਬੀਜ ਵੇਚਣ ਵਾਲੇ ਵਿਕਰੇਤਾਵਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਮਿਰਚ ਦੇ ਬੀਜ ਨਿਰਧਾਰਿਤ ਮੁੱਲ 'ਤੇ ਮਿਲਣੇ ਯਕੀਨੀ ਬਣਾਏ ਜਾਣਗੇ।

ਇਸ ਮੀਟਿੰਗ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਨਰੇਸ਼ ਕਟਾਰੀਆ, ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ, ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ, ਮੰਗਲ ਸਿੰਘ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਰਾਹੁਲ ਗੁਪਤਾ ਵਧੀਕ ਸਕੱਤਰ ਐਗਰੀ ਤੇ ਐਮ.ਡੀ. ਮਾਰਕਫੈਡ, ਦਲਵਿੰਦਰਜੀਤ ਸਿੰਘ ਵਧੀਕ ਸਕੱਤਰ ਮੰਡੀ ਬੋਰਡ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬ ਐਗਰੋ, ਪਨਸੀਡ, ਪੰਜਾਬ ਬਾਗਵਾਨੀ ਵਿਭਾਗ, ਪੰਜਾਬ ਮੰਡੀ ਬੋਰਡ, ਮਾਰਕਫੈਡ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਅਤੇ ਮਿਰਚ ਕਾਸ਼ਤਕਾਰ ਕਿਸਾਨ ਹਾਜ਼ਰ ਸਨ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ 'ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ appeared first on TheUnmute.com - Punjabi News.

Tags:
  • breaking-news
  • ferozepur
  • ferozepur-belt
  • kultar-singh-sandhwan
  • news
  • punjab-farmers
  • punjab-police

ਡੇਢ ਸਾਲ ਪਹਿਲਾਂ ਤੈਅ ਹੋ ਗਿਆ ਸੀ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ: ਰਾਜਾ ਵੜਿੰਗ

Tuesday 04 July 2023 01:16 PM UTC+00 | Tags: bjp congress latest-news news president-of-punjab-bjp punjab-bjp raja-warring sunil-jakhar the-unmute-breaking-news the-unmute-latest-update

ਚੰਡੀਗੜ, 04 ਜੁਲਾਈ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਭਾਜਪਾ ਵੱਲੋਂ ਪੰਜਾਬ ਭਾਜਪਾ (Punjab BJP) ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਡੇਢ ਸਾਲ ਪਹਿਲਾਂ ਹੀ ਇਹ ਗੱਲ ਸਾਫ਼ ਹੋ ਗਈ ਸੀ ਕਿ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ, ਇਸਦਾ ਐਲਾਨ ਅੱਜ ਹੋਇਆ ਹੈ | ਉਨ੍ਹਾਂ ਕਿਹਾ ਮੈਂ ਭਾਜਪਾ ਦੀ ਸ਼ਲਾਘਾ ਕਰਦਾ ਹਾਂ ਕਿ ਭਾਜਪਾ ਨੇ ਵਾਅਦਾ ਕੀਤਾ ਸੀ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨਗੇ, ਜੋ ਆਪਣੇ ਵਾਅਦੇ ਦੇ ਕਾਇਮ ਰਹੀ |

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਗੁੜਤੀ ਕਾਂਗਰਸ ਪਾਰਟੀ ‘ਚੋਂ ਹੀ ਮਿਲੀ ਹੈ | ਕਾਂਗਰਸ ਨੇ ਉਨ੍ਹਾਂ ਨੂੰ ਹਮੇਸ਼ਾ ਵੱਡੇ ਅਹੁਦੇ ਦਿੱਤੇ | ਉਨ੍ਹਾਂ ਕਿਹਾ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਵੱਜੋਂ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣਗੇ |ਇਸਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਚੱਲ ਰਹੀਆਂ ਹਨ, ਟਿਕਟਾਂ ਦੇਣ ਵੇਲੇ ਮੌਜੂਦਾ ਸੰਸਦ ਮੈਂਬਰਾਂ ਦੇ ਰਿਪੋਰਟ ਕਾਰਡ ਦਾ ਵੀ ਧਿਆਨ ਰੱਖਿਆ ਜਾਵੇਗਾ |

The post ਡੇਢ ਸਾਲ ਪਹਿਲਾਂ ਤੈਅ ਹੋ ਗਿਆ ਸੀ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ: ਰਾਜਾ ਵੜਿੰਗ appeared first on TheUnmute.com - Punjabi News.

Tags:
  • bjp
  • congress
  • latest-news
  • news
  • president-of-punjab-bjp
  • punjab-bjp
  • raja-warring
  • sunil-jakhar
  • the-unmute-breaking-news
  • the-unmute-latest-update

ਸੁਰੱਖਿਆ ਕਮਿਸ਼ਨਰ ਦੀ ਰਿਪੋਰਟ ਦਾ ਦਾਅਵਾ, ਸਿਗਨਲ ਸਿਸਟਮ 'ਚ ਖ਼ਰਾਬੀ ਕਾਰਨ ਵਾਪਰਿਆ ਬਾਲਾਸੋਰ ਹਾਦਸਾ

Tuesday 04 July 2023 01:30 PM UTC+00 | Tags: bahanaga-railway-station balasore balasore-news breaking-news cbi crs-report india indian-railway-news latest-news news odisha-train-accident the-unmute-breaking-news the-unmute-news train-accident

ਚੰਡੀਗੜ, 04 ਜੁਲਾਈ 2023: ਉੜੀਸਾ ਦੇ ਬਾਲਾਸੋਰ (Balasore) ਵਿੱਚ 2 ਜੂਨ ਨੂੰ ਤਿੰਨ ਟਰੇਨਾਂ ਆਪਸ ਵਿੱਚ ਟਕਰਾ ਗਈਆਂ ਸਨ। ਦੋ ਦਹਾਕਿਆਂ ਦੇ ਸਭ ਤੋਂ ਵੱਡੇ ਹਾਦਸੇ ਵਿੱਚ 293 ਯਾਤਰੀਆਂ ਦੀ ਮੌਤ ਹੋ ਗਈ ਅਤੇ 1 ਹਜ਼ਾਰ ਤੋਂ ਵੱਧ ਯਾਤਰੀ ਜ਼ਖਮੀ ਹੋਏ।ਸੀਬੀਆਈ ਹਾਦਸੇ ਦੀ ਜਾਂਚ ਕਰ ਰਹੀ ਹੈ। ਰੇਲਵੇ ਬੋਰਡ ਦੀ ਤਰਫੋਂ ਰੇਲਵੇ ਸੁਰੱਖਿਆ ਕਮਿਸ਼ਨਰ (ਸੀਆਰਐਸ) ਦੁਆਰਾ ਵੀ ਜਾਂਚ ਕੀਤੀ ਗਈ ਹੈ। ਸੋਮਵਾਰ ਨੂੰ ਸੀਆਰਐਸ ਨੇ ਬੋਰਡ ਨੂੰ 40 ਪੰਨਿਆਂ ਦੀ ਰਿਪੋਰਟ ਸੌਂਪੀ। ਰਿਪੋਰਟਾਂ ਅਨੁਸਾਰ, ਲੈਵਲ-ਕਰਾਸਿੰਗ ਲੋਕੇਸ਼ਨ ਬਾਕਸ ਦੇ ਅੰਦਰ ਤਾਰਾਂ ਦੀ ਗਲਤ ਲੇਬਲਿੰਗ ਕਾਰਨ ਆਟੋਮੇਟਿਡ ਸਿਗਨਲ ਸਿਸਟਮ ਖ਼ਰਾਬ ਹੋ ਗਿਆ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਰਿਪਰੋਟ ਮੁਤਾਬਕ ਕਰਾਸਿੰਗ ਟਿਕਾਣੇ ਵਾਲੇ ਬਕਸੇ ਵਿੱਚ ਤਾਰਾਂ ਦੀ ਗਲਤ ਲੇਬਲਿੰਗ ਸਾਲਾਂ ਤੋਂ ਅਣਦੇਖੀ ਕੀਤੀ ਗਈ ਸੀ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਸਰਕਾਰ ‘ਤੇ ਹਮਲੇ ਕਰ ਰਹੀਆਂ ਹਨ। ਟੀਐਮਸੀ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਯਾਤਰੀ ਰੇਲ ਗੱਡੀਆਂ ਚੱਲਦੀਆਂ ਲਾਸ਼ਾਂ ਬਣ ਗਈਆਂ ਹਨ। ਦੂਜੇ ਪਾਸੇ ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਕਿਹਾ- ਵੰਦੇ ਭਾਰਤ ਟਰੇਨਾਂ ਦਾ ਉਦਘਾਟਨ ਕਰਨ ਦੀ ਲਾਲਸਾ ‘ਚ ਕੇਂਦਰ ਸਰਕਾਰ ਰੇਲਵੇ ਸੁਰੱਖਿਆ ਵਰਗੇ ਬੁਨਿਆਦੀ ਮੁੱਦਿਆਂ ‘ਤੇ ਸਮਝੌਤਾ ਕਰ ਰਹੀ ਹੈ।

ਰਿਪਰੋਟ ਮੁਤਾਬਕ ਸਾਰੀਆਂ ਤਾਰਾਂ ਲੈਵਲ-ਕਰਾਸਿੰਗ ਟਿਕਾਣਾ ਬਾਕਸ ਦੇ ਅੰਦਰ ਗਲਤ ਢੰਗ ਨਾਲ ਜੁੜੀਆਂ ਹੋਈਆਂ ਸਨ। ਜਿਸ ਕਾਰਨ ਰੱਖ-ਰਖਾਅ ਦੇ ਕੰਮ ਦੌਰਾਨ ਗੜਬੜ ਹੋ ਰਹੀ ਸੀ, ਜਿਸ ਕਾਰਨ ਗਲਤ ਫ਼ੰਕਸ਼ਨ ਇੰਡਿਕੈਟ ਹੋ ਰਹੇ ਸਨ ਅਤੇ ਸਾਲਾਂ ਤੱਕ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਹਾਦਸੇ ਲਈ ਸਿਗਨਲ ਵਿਭਾਗ ਨੂੰ ਮੁੱਖ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਰਿਪੋਰਟ ‘ਚ ਸਟੇਸ਼ਨ ਮਾਸਟਰ ਦਾ ਵੀ ਨਾਂ ਲਿਆ ਗਿਆ ਹੈ, ਜੋ ਸਿਗਨਲ ਕੰਟਰੋਲ ਸਿਸਟਮ ‘ਚ ਖਰਾਬੀ ਦਾ ਪਤਾ ਨਹੀਂ ਲਗਾ ਸਕੇ।

The post ਸੁਰੱਖਿਆ ਕਮਿਸ਼ਨਰ ਦੀ ਰਿਪੋਰਟ ਦਾ ਦਾਅਵਾ, ਸਿਗਨਲ ਸਿਸਟਮ ‘ਚ ਖ਼ਰਾਬੀ ਕਾਰਨ ਵਾਪਰਿਆ ਬਾਲਾਸੋਰ ਹਾਦਸਾ appeared first on TheUnmute.com - Punjabi News.

Tags:
  • bahanaga-railway-station
  • balasore
  • balasore-news
  • breaking-news
  • cbi
  • crs-report
  • india
  • indian-railway-news
  • latest-news
  • news
  • odisha-train-accident
  • the-unmute-breaking-news
  • the-unmute-news
  • train-accident

ਯੂਜ਼ਰਸ ਦਾ ਟਵਿੱਟਰ ਤੋਂ ਹੋ ਰਿਹੈ ਮੋਹ ਭੰਗ, ਸੋਸ਼ਲ ਮੀਡੀਆ ਸਾਈਟਸ ਦੀ ਸੂਚੀ 'ਚ 14ਵੇਂ ਨੰਬਰ 'ਤੇ ਪਹੁੰਚਿਆ

Tuesday 04 July 2023 01:52 PM UTC+00 | Tags: breaking-news elon-musk latest-news news tech-news the-unmute-breaking-news the-unmute-latest-news twitter twitter-users

ਚੰਡੀਗੜ, 04 ਜੁਲਾਈ 2023: ਨਵੀਂਆਂ ਪਾਬੰਦੀਆਂ ਅਤੇ ਆਪਣੇ ਅਜੀਬੋ-ਗਰੀਬ ਫੈਸਲਿਆਂ ਕਾਰਨ ਟਵਿੱਟਰ (Twitter) ਲਗਾਤਾਰ ਆਪਣੀ ਲੋਕਪ੍ਰਿਅਤਾ ਗੁਆ ਰਿਹਾ ਹੈ। ਹੁਣ ਸਥਿਤੀ ਇਹ ਹੈ ਕਿ ਪ੍ਰਸਿੱਧ ਸੋਸ਼ਲ ਮੀਡੀਆ ਸਾਈਟਾਂ ਦੀ ਸੂਚੀ ਵਿੱਚ ਟਵਿਟਰ 14ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਦੁਨੀਆ ਭਰ ‘ਚ ਟਵਿਟਰ ਦੇ 55.6 ਕਰੋੜ ਪ੍ਰਤੀ ਮਹੀਨਾ ਐਕਟਿਵ ਯੂਜ਼ਰਸ ਹਨ ਪਰ ਹੁਣ ਯੂਜ਼ਰਸ ਇਸ ਦਾ ਬਦਲਾਅ ਲੱਭ ਰਹੇ ਹਨ। ਸਭ ਤੋਂ ਵੱਧ ਵਰਤੀ ਜਾਣ ਵਾਲੀ ਸੋਸ਼ਲ ਮੀਡੀਆ ਸਾਈਟ ਦੀ ਗੱਲ ਕਰੀਏ ਤਾਂ ਫੇਸਬੁੱਕ ਸਿਖਰ ‘ਤੇ ਹੈ। ਦੁਨੀਆ ਭਰ ਵਿੱਚ 295.8 ਕਰੋੜ ਤੋਂ ਵੱਧ ਲੋਕ ਫੇਸਬੁੱਕ ਦੀ ਵਰਤੋਂ ਕਰਦੇ ਹਨ।

ਇੱਕ ਜਰਮਨ ਔਨਲਾਈਨ ਡੇਟਾ ਇਕੱਤਰ ਕਰਨ ਅਤੇ ਵਿਜ਼ੂਅਲਾਈਜ਼ੇਸ਼ਨ ਪਲੇਟਫਾਰਮ ਸਟੈਟਿਸਟਾ ਦੁਆਰਾ ਜਨਵਰੀ 2023 ਤੱਕ ਦੁਨੀਆ ਭਰ ਵਿੱਚ ਸਭ ਤੋਂ ਪ੍ਰਸਿੱਧ ਸੋਸ਼ਲ ਨੈਟਵਰਕ, ਮਹੀਨਾਵਾਰ ਸਰਗਰਮ ਉਪਭੋਗਤਾਵਾਂ ਦੀ ਸੰਖਿਆ ਦੇ ਅਧਾਰ ਤੇ ਟਵਿੱਟਰ ਨੂੰ 14 ਵੀਂ ਸਭ ਤੋਂ ਪ੍ਰਸਿੱਧ ਸੋਸ਼ਲ ਮੀਡੀਆ ਸਾਈਟ ਵਜੋਂ ਦਰਜਾ ਦਿੱਤਾ ਹੈ। ਇਸ ਸੂਚੀ ‘ਚ ਟਵਿੱਟਰ (Twitter) ਦਾ ਨੰਬਰ ਵੀ ਟੈਲੀਗ੍ਰਾਮ ਅਤੇ ਸਨੈਪਚੈਟ ਤੋਂ ਬਾਅਦ ਆਇਆ ਹੈ। ਜਦਕਿ ਇਸ ਸੂਚੀ ‘ਚ ਫੇਸਬੁੱਕ ਪਹਿਲੇ ਅਤੇ ਯੂਟਿਊਬ ਦੂਜੇ ਨੰਬਰ ‘ਤੇ ਹੈ।

ਸੋਸ਼ਲ ਮੀਡੀਆ ਸਾਈਟਾਂ ਮਹੀਨਾਵਾਰ ਸਰਗਰਮ ਉਪਭੋਗਤਾ

ਫੇਸਬੁੱਕ – 295.8 ਕਰੋੜ
ਯੂਟਿਊਬ – 251.4 ਕਰੋੜ
ਵਟਸਐਪ – 200 ਕਰੋੜ
ਇੰਸਟਾਗ੍ਰਾਮ – 200 ਕਰੋੜ
ਵੀ-ਚੈਟ – 130.9 ਕਰੋੜ
ਟਿਕਟੋਕ – 105.1 ਕਰੋੜ
ਫੇਸਬੁੱਕ ਮੈਸੇਂਜਰ – 93.1 ਕਰੋੜ
ਡਾਉਇਨ – 71.5 ਕਰੋੜ
ਟੈਲੀਗ੍ਰਾਮ – 70 ਕਰੋੜ
ਸਨੈਪਚੈਟ – 63.5 ਕਰੋੜ
ਕੁਏਸ਼ੌ – 62.6 ਕਰੋੜ
ਸਿਨਾ ਵੀਬੋ – 58.4 ਕਰੋੜ
ਕਿਊ ਕਿਯੂ – 57.4 ਕਰੋੜ
ਟਵਿੱਟਰ – 55.6 ਕਰੋੜ
ਪਿੰਟੇਰੇਸ੍ਟ – 44.5 ਕਰੋੜ

 

The post ਯੂਜ਼ਰਸ ਦਾ ਟਵਿੱਟਰ ਤੋਂ ਹੋ ਰਿਹੈ ਮੋਹ ਭੰਗ, ਸੋਸ਼ਲ ਮੀਡੀਆ ਸਾਈਟਸ ਦੀ ਸੂਚੀ ‘ਚ 14ਵੇਂ ਨੰਬਰ ‘ਤੇ ਪਹੁੰਚਿਆ appeared first on TheUnmute.com - Punjabi News.

Tags:
  • breaking-news
  • elon-musk
  • latest-news
  • news
  • tech-news
  • the-unmute-breaking-news
  • the-unmute-latest-news
  • twitter
  • twitter-users

ਐਸ.ਸੀ ਵਿੰਗ ਦੇ ਅਹੁਦੇਦਾਰਾਂ ਵੱਲੋਂ 'ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਸਨਮਾਨ

Tuesday 04 July 2023 01:59 PM UTC+00 | Tags: aam-aadmi-party aam-aadmi-party-punjab breaking-news latest-news news principal-buddram the-unmute-breaking-news working-president-of-aap-punjab

ਚੰਡੀਗੜ੍ਹ, 04 ਜੁਲਾਈ 2023: ਆਮ ਆਦਮੀ ਪਾਰਟੀ (AAP) ਪੰਜਾਬ ਦੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਅੱਜ ਚੰਡੀਗੜ੍ਹ ਸਥਿਤ ਮੁੱਖ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਰਣਨੀਤੀ 'ਤੇ ਗੰਭੀਰ ਚਰਚਾ ਵੀ ਕੀਤੀ ਗਈ।

ਇਸ ਬੈਠਕ ਵਿਚ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਸੂਬਾ ਪ੍ਰਧਾਨ ਵਪਾਰ ਮੰਡਲ ਵਨੀਤ ਵਰਮਾ, ਸੂਬਾ ਦੇ ਉਪ ਪ੍ਰਧਾਨ ਅਤੇ ਚੇਅਰਮੈਨ ਬਲਜਿੰਦਰ ਸਿੰਘ ਚੁੰਦਾ, ਸੂਬਾ ਜਨਰਲ ਸਕੱਤਰ ਅਤੇ ਚੇਅਰਮੈਨ ਜੱਸੀ ਸੋਹੀਆਂਵਾਲਾ,ਐਸ.ਸੀ ਵਿੰਗ ਦੇ ਸੂਬਾ ਉਪ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ, ਸੂਬਾ ਜਨਰਲ ਸਕੱਤਰ ਵਿੱਕੀ ਘਨੌਰ, ਸੂਬਾ ਜਨਰਲ ਸਕੱਤਰ ਹਰਮੀਤ ਸਿੰਘ ਝਿੱਬਰ ਅਤੇ ਸਮੂਹ ਜਿਲ੍ਹਾ ਐਸ.ਸੀ ਵਿੰਗ ਦੇ ਪ੍ਰਧਾਨ ਵੀ ਹਾਜਰ ਸਨ।

ਬੈਠਕ ਦੌਰਾਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ "ਆਮ ਆਦਮੀ ਪਾਰਟੀ (AAP) ਹਰ ਓਸ ਇਨਸਾਨ ਦੀ ਪਾਰਟੀ ਹੈ ਜੋ ਹਰ ਇੱਕ ਨਾਗਰਿਕ ਲਈ ਆਰਥਿਕ ਤੇ ਸਮਾਜਿਕ ਬਰਾਬਰਤਾ, ਆਪਣੇ ਬੱਚਿਆਂ ਲਈ ਮੁਫ਼ਤ ਅਤੇ ਮਿਆਰੀ ਸਿੱਖਿਆ, ਰੁਜ਼ਗਾਰ, ਪਰਿਵਾਰ ਲਈ ਵਧੀਆ ਸਿਹਤ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨੀ ਚਾਹੁੰਦਾ ਹੈ। 'ਆਪ ਪਰਿਵਾਰ ਵਿੱਚ ਸ਼ਾਮਲ ਹੋਣ ਦੀ ਮੁੱਢਲੀ ਸ਼ਰਤ ਹੀ ਇਹੋ ਹੈ ਕਿ ਤੁਸੀਂ ਪੰਜਾਬ ਲਈ ਸਮਰਪਿਤ ਹੋਵੋਂ ਅਤੇ ਇਮਾਨਦਾਰੀ ਤੁਹਾਡਾ ਗੁਣ ਹੋਵੇ!"

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਇਸ ਅਹਿਮ ਮੀਟਿੰਗ ਦਾ ਮਨੋਰਥ ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕਰਨਾ ਸੀ। ਇਸ ਮੀਟਿੰਗ ਵਿੱਚ ਸ਼ਾਮਿਲ ਸੂਬੇ ਦੇ ਉੱਪ ਪ੍ਰਧਾਨ, ਜਰਨਲ ਸਕੱਤਰ, ਸਕੱਤਰ ਸਹਿਬਾਨ ਅਤੇ ਸੂਬਾ ਦੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਨਾਲ ਗੰਭੀਰ ਚਰਚਾ ਕੀਤੀ ਗਈ ਅਤੇ ਭਵਿੱਖ ਵਿਚ ਸੰਗਠਨ ਦੀ ਮਜ਼ਬੂਤੀ ਲਈ ਕਈ ਅਹਿਮ ਫ਼ੈਸਲੇ ਲਏ ਜਾਣਗੇ।

ਮੀਟਿੰਗ ਦੌਰਾਨ ਐਸ.ਸੀ ਵਿੰਗ ਦੇ ਸਮੂਹ ਮੈਂਬਰ ਸਹਿਬਾਨਾਂ ਨੇ ਜਿੱਥੇ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਉੱਪਰ ਲਗਾਤਾਰ ਵਿਖਾਏ ਜਾ ਰਹੇ ਭਰੋਸੇ ਅਤੇ ਉਤਸ਼ਾਹ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ ਉੱਥੇ ਸੂਬੇ ਦੇ ਹਰ ਘਰ ਤੱਕ 'ਆਪ ਦੀ ਇਮਾਨਦਾਰ ਸਿਆਸਤ ਦਾ ਲੋਕ-ਪੱਖੀ ਏਜੰਡਾ ਪਹੁੰਚਾਉਣ ਲਈ ਇਨਕਲਾਬ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵਿਚਾਰਾਂ ਕੀਤੀਆਂ।

The post ਐਸ.ਸੀ ਵਿੰਗ ਦੇ ਅਹੁਦੇਦਾਰਾਂ ਵੱਲੋਂ 'ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਸਨਮਾਨ appeared first on TheUnmute.com - Punjabi News.

Tags:
  • aam-aadmi-party
  • aam-aadmi-party-punjab
  • breaking-news
  • latest-news
  • news
  • principal-buddram
  • the-unmute-breaking-news
  • working-president-of-aap-punjab

ਚੰਡੀਗੜ੍ਹ, 04 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਵਿੱਚ ਐਸਸੀਓ (SCO) ਏਸ਼ੀਆਈ ਖੇਤਰ ਦੀ ਖੁਸ਼ਹਾਲੀ, ਸ਼ਾਂਤੀ ਅਤੇ ਵਿਕਾਸ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਉਭਰਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਐਲਾਨ ਕੀਤਾ ਕਿ ਈਰਾਨ ਐਸਸੀਓ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਨੇ ਇਸ ਲਈ ਈਰਾਨ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਵਿਸ਼ਵ ਪੱਧਰ ‘ਤੇ ਸਥਿਤੀ ਨਾਜ਼ੁਕ ਮੋੜ ‘ਤੇ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਈਰਾਨ ਅੱਜ ਐਸਸੀਓ (SCO) ਮੀਟਿੰਗ ਵਿੱਚ ਹਿੱਸਾ ਲੈ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ SCO ਸੰਮੇਲਨ ‘ਚ ਕਿਹਾ, ਸਾਨੂੰ ਹਰ ਤਰ੍ਹਾਂ ਦੇ ਅੱਤਵਾਦ ਦਾ ਸਾਹਮਣਾ ਕਰਨਾ ਪਵੇਗਾ। ਧਾਰਮਿਕ ਘੱਟ ਗਿਣਤੀਆਂ ‘ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣੇ ਚਾਹੀਦੇ। ਐਸਸੀਓ ਭਾਵ ਸ਼ੰਘਾਈ ਸਹਿਯੋਗ ਸੰਗਠਨ 2001 ਵਿੱਚ ਬਣਿਆ ਸੀ। ਐਸਸੀਓ ਇੱਕ ਸਿਆਸੀ, ਆਰਥਿਕ ਅਤੇ ਸੁਰੱਖਿਆ ਸੰਗਠਨ ਹੈ। ਭਾਰਤ, ਰੂਸ, ਚੀਨ ਅਤੇ ਪਾਕਿਸਤਾਨ ਸਮੇਤ ਇਸ ਦੇ ਕੁੱਲ 8 ਸਥਾਈ ਮੈਂਬਰ ਹਨ।

ਇਸਦੇ ਨਾਲ ਹੀ ਛੇ ਦੇਸ਼ ਜਿਨ੍ਹਾਂ ਵਿੱਚ ਅਰਮੀਨੀਆ, ਅਜ਼ਰਬਾਈਜਾਨ, ਕੰਬੋਡੀਆ, ਨੇਪਾਲ, ਸ਼੍ਰੀਲੰਕਾ ਅਤੇ ਤੁਰਕੀ ਐਸਸੀਓ ਦੇ ਸੰਵਾਦ ਭਾਗੀਦਾਰ ਹਨ। ਚਾਰ ਦੇਸ਼ ਅਫਗਾਨਿਸਤਾਨ, ਈਰਾਨ, ਬੇਲਾਰੂਸ ਅਤੇ ਮੰਗੋਲੀਆ ਇਸਦੇ ਆਬਜ਼ਰਵਰ ਮੈਂਬਰ ਹਨ। ਈਰਾਨ, ਜੋ ਹੁਣ ਤੱਕ ਆਬਜ਼ਰਵਰ ਰਿਹਾ ਹੈ, ਉਸਨੂੰ ਐਸਸੀਓ ਦੇ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੀ ਪ੍ਰਕਿਰਿਆ ਨਵੰਬਰ 2021 ਵਿੱਚ ਸ਼ੁਰੂ ਕੀਤੀ ਗਈ ਸੀ।

The post PM ਮੋਦੀ ਵੱਲੋਂ ਈਰਾਨ ਨੂੰ SCO ‘ਚ ਸ਼ਾਮਲ ਕਰਨ ਦਾ ਐਲਾਨ, ਜਾਣੋ ਕੀ ਹੈ ਸ਼ੰਘਾਈ ਸਹਿਯੋਗ ਸੰਗਠਨ appeared first on TheUnmute.com - Punjabi News.

Tags:
  • news
  • sco
  • shanghai-cooperation-organization
  • what-is-sco

ਚੰਡੀਗੜ੍ਹ, 04 ਜੁਲਾਈ 2023: ਮੱਧ ਪ੍ਰਦੇਸ਼ (Madhya Pradesh) ਤੋਂ ਇੱਕ ਸ਼ਰਮਨਾਕ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇਕ ਸ਼ਰਾਬੀ ਵਿਅਕਤੀ ਨੇ ਪੌੜੀਆਂ ‘ਤੇ ਬੈਠੇ ਇਕ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਭਾਜਪਾ ਵਿਧਾਇਕ ਕੇਦਾਰ ਸ਼ੁਕਲਾ ਦਾ ਪ੍ਰਤੀਨਿਧੀ ਹੈ। ਵਿਰੋਧੀ ਪਾਰਟੀਆਂ ਸੱਤਾਧਾਰੀ ਪਾਰਟੀ ਭਾਜਪਾ ‘ਤੇ ਹਮਲਾਵਰ ਹੋ ਗਈਆਂ ਹਨ। ਇਸ ਦੌਰਾਨ ਮੁਲਜ਼ਮ ‘ਤੇ ਐਨ.ਐਸ.ਏ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਵਾਲਾ ਨੌਜਵਾਨ ਭਾਜਪਾ ਵਿਧਾਇਕ ਕੇਦਾਰ ਸ਼ੁਕਲਾ ਦਾ ਪ੍ਰਤੀਨਿਧੀ ਪ੍ਰਵੇਸ਼ ਸ਼ੁਕਲਾ ਦੱਸਿਆ ਜਾ ਰਿਹਾ ਹੈ। ਜਿਸ ਕਬਾਇਲੀ ਬੰਦੇ ‘ਤੇ ਪਿਸ਼ਾਬ ਕੀਤਾ ਗਿਆ ਸੀ। ਉਸ ਦਾ ਨਾਂ ਪਾਲੇ ਕੋਲ ਦੱਸਿਆ ਜਾ ਰਿਹਾ ਹੈ, ਜੋ ਪਿੰਡ ਕਰੌਂਦੀ ਦਾ ਰਹਿਣ ਵਾਲਾ ਹੈ। ਹਾਲਾਂਕਿ ਮਾਮਲੇ ਦੇ ਤੂਲ ਫੜਨ ਤੋਂ ਬਾਅਦ ਭਾਜਪਾ ਵਿਧਾਇਕ ਕੇਦਾਰ ਸ਼ੁਕਲਾ ਨੇ ਕਿਹਾ ਕਿ ਪ੍ਰਵੇਸ਼ ਉਨ੍ਹਾਂ ਦਾ ਪ੍ਰਤੀਨਿਧੀ ਨਹੀਂ ਹੈ।

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਿੱਧੀ ਜ਼ਿਲ੍ਹੇ ਦੀ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਹਦਾਇਤ ਕੀਤੀ ਹੈ ਕਿ ਉਕਤ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਅਕਤੀ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵੀ ਲਗਾਇਆ ਜਾਵੇਗਾ।

The post Madhya Pradesh: ਨਸ਼ੇ ‘ਚ ਧੂਤ ਵਿਅਕਤੀ ਨੇ ਆਦਿਵਾਸੀ ਨੌਜਵਾਨ ‘ਤੇ ਕੀਤਾ ਪਿਸ਼ਾਬ, NSA ਤਹਿਤ ਮਾਮਲਾ ਦਰਜ appeared first on TheUnmute.com - Punjabi News.

Tags:
  • breaking-news
  • drunk-man
  • india-news
  • madhya-pradesh
  • madhya-pradesh-news
  • news

ਚੰਡੀਗੜ੍ਹ, 04 ਜੁਲਾਈ 2023: ਸੀਨੀਅਰ ਆਗੂ ਸੁਨੀਲ ਜਾਖੜ ਨੂੰ ਭਾਜਪਾ ਵੱਲੋਂ ਪੰਜਾਬ ਭਾਜਪਾ (Punjab BJP) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇ.ਪੀ ਨੱਡਾ ਵੱਲੋਂ ਕੀਤੇ ਵਿਸ਼ਵਾਸ ‘ਤੇ ਉਹ ਖਰ੍ਹੇ ਉਤਰਨਗੇ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਿੱਤਾਂ ‘ਤੇ ਜੰਮ ਕੇ ਪਹਿਰਾ ਦੇਵਾਂਗੇ | ਪਾਰਟੀ ਦੇ ਦਿਸ਼ਾ- ਨਿਰਦੇਸ਼ ਨਾਲ ਸਾਰੇ ਸਾਥੀਆਂ ਨਾਲ ਮਿਲ ਕੇ ਭਾਜਪਾ ਨੂੰ ਮਜਬੂਤ ਕਰਾਂਗੇ | ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ‘ਤੇ ਨਿਸ਼ਾਨ ਵਿਨ੍ਹਿਆਂ, ਉਨ੍ਹਾਂ ਕਿਹਾ ਕਾਂਗਰਸੀ ਦੇ ਘਪਲਿਆ ਕਾਰਨ ਉਹ ਮੇਰੇ ਨਾਲ ਅੱਖ ਨਹੀਂ ਮਿਲਾ ਸਕਦੇ | ਪੰਜਾਬ ਵਿੱਚ ਭਾਜਪਾ ਵਿਰੋਧੀ ਧਿਰ ਵਜੋਂ ਆਪਣੀ ਭੂਮਿਕਾ ਨਿਭਾਏਗੀ |

The post ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਨੇ ਕਾਂਗਰਸ ‘ਤੇ ਵਿਨ੍ਹੇ ਨਿਸ਼ਾਨੇ appeared first on TheUnmute.com - Punjabi News.

Tags:
  • breaking-news
  • news
  • punjab-congress
  • sunil-jakhar

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ

Tuesday 04 July 2023 02:56 PM UTC+00 | Tags: cabinet-minister-harjot-singh-bains news punjab-school-news saint-mahapurushas the-history-of-punjab

ਚੰਡੀਗੜ੍ਹ, 4 ਜੁਲਾਈ 2023: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਮੌਕੇ ਬੋਲਦਿਆਂ ਸ.ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜ਼ੋ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸੱਚੀ ਸ਼ਰਧਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।

ਸ. ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਅਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ। ਇੱਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ ਸ. ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ। ਸ. ਬੈਂਸ ਨੇ ਕਿਹਾ ਕਿ ਨਿਸ਼ਚਿਤ ਕੀਤੀ ਗਈ ਜ਼ਮੀਨ ਚੰਡੀਗੜ੍ਹ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ-ਨਾਲ ਵਧੀਆ ਸੜਕ ਮਾਰਗ ਨਾਲ ਵੀ ਜੁੜੀ ਹੋਈ ਸੀ, ਪਰ ਉਸ ਜ਼ਮੀਨ ਨੂੰ ਤਕਨੀਕੀ ਆਧਾਰ ‘ਤੇ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਬਾਅਦ ਵਿੱਚ ਮਾਮਲਾ ਬੰਦ ਕਰ ਦਿੱਤਾ ਗਿਆ।

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਵਿੱਚ ਮੁੜ ਖੇਤਰੀ ਸਿੱਖਿਆ ਸੰਸਥਾ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਕੂਲੀ ਸਿੱਖਿਆ ਅਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ ਇਸ ਲਈ ਪੰਜਾਬ ਰਾਜ ਵਿੱਚ ਇਸ ਸੰਸਥਾ ਨੂੰ ਸਥਾਪਤ ਕਰਨ ਲਈ ਮੁੜ ਪ੍ਰਵਾਨਗੀ ਦਿੱਤੀ ਜਾਵੇ।

ਉਨ੍ਹਾਂ ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਹਵਾਈ ਅੱਡੇ ਤੱਕ ਆਸਾਨ ਪਹੁੰਚ ਅਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸ. ਬੈਂਸ ਨੇ ਇਸ ਮੌਕੇ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵਲੋਂ ਪੁਸਤਕਾਂ ਦੀ ਕਾਪੀ ਰਾਈਟ ਦੇ ਨਾਮ ਤੇ ਲਈ ਜਾਂਦੀ ਰਾਇਲਟੀ ਦਾ ਵੀ ਮੁੱਦਾ ਚੁੱਕਿਆ ਅਤੇ ਮੰਗ ਕੀਤੀ ਕਿ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਨੂੰ ਸੂਬੇ ਦੀ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਨਾਉਣ ਲਈ ਵਰਤ ਸਕੇ।

The post ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • cabinet-minister-harjot-singh-bains
  • news
  • punjab-school-news
  • saint-mahapurushas
  • the-history-of-punjab

ਚੰਡੀਗੜ੍ਹ, 4 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ ‘ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਤੇ ਭਲਾਈ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਸਹਾਈ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀਜ਼ ਅਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ।

ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਡਾਕਟਰੀ ਸੇਵਾਵਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਕਿਸੇ ਵੀ ਸੂਰਤ ਵਿਚ ਕਿਸੇ ਨਾਲ ਕੋਈ ਲਿਹਾਜ਼ ਨਾ ਵਰਤਿਆ ਜਾਵੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬਾ ਭਰ ਵਿੱਚ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ।

The post ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • latest-news
  • punjab-police
  • the-unmute-breaking-news

ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਫਾਇਰ ਅਫ਼ਸਰ ਕਾਬੂ

Tuesday 04 July 2023 05:30 PM UTC+00 | Tags: aam-aadmi-party breaking-news bribe cm-bhagwant-mann latest-news news vigilance-bureau

ਚੰਡੀਗੜ੍ਹ, 4 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਫਾਇਰ ਅਫ਼ਸਰ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • bribe
  • cm-bhagwant-mann
  • latest-news
  • news
  • vigilance-bureau

ਚੰਡੀਗੜ੍ਹ, 04 ਜੁਲਾਈ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।

ਬਿਜਲੀ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।

ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।

The post ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ appeared first on TheUnmute.com - Punjabi News.

Tags:
  • news
  • talwandi-sabo
  • talwandi-sabo-thermal-plant
  • thermal-plant

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

Tuesday 04 July 2023 05:39 PM UTC+00 | Tags: bribe news sdo utilisation-certificatenn vigilance-bureau

ਚੰਡੀਗੜ੍ਹ, 4 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ। ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

The post ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ appeared first on TheUnmute.com - Punjabi News.

Tags:
  • bribe
  • news
  • sdo
  • utilisation-certificatenn
  • vigilance-bureau

ਚੰਡੀਗੜ੍ਹ, 4 ਜੁਲਾਈ 2023: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ ਨੂੰ ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ , ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਸਨ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਵੱਡੇ ਪੱਧਰ 'ਤੇ ਬੇਚੈਨੀ ਪੈਦਾ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ ਲੋਕਾਂ ਦੀ ਸਿਹਤ ਨੂੰ ਦਾਅ 'ਤੇ ਲਾ ਕੇ ਅਜਿਹੇ ਹਥਕੰਡੇ ਵਰਤ ਕੇ ਸਰਕਾਰ 'ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ।

ਇਸ ਮੀਟਿੰਗ ਵਿੱਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ 'ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।

The post ਸਿਹਤ ਵਿਭਾਗ ‘ਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • dr-balbir-singh
  • health-department-soon
  • new-vacancies
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form