TheUnmute.com – Punjabi News: Digest for July 06, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਇੱਕ ਵਾਰ ਫਿਰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਉਸ ਨੂੰ ਵਿਜੀਲੈਂਸ ਜਾਂਚ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤੀਜੀ ਵਾਰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਸ ਦੀ ਸਾਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਚਰਨਜੀਤ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਪੇਸ਼ ਹੋਏ ਸਨ। ਪਰ ਵਿਜੀਲੈਂਸ ਉਸ ਵੱਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ ਸੀ। ਇਹੀ ਕਾਰਨ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਸ ਦੀ ਸਾਰੀ ਜਾਇਦਾਦ ਦੇ ਵੇਰਵੇ ਮੰਗੇ ਹਨ।

The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼ appeared first on TheUnmute.com - Punjabi News.

Tags:
  • breaking-news
  • charanjit-singh-channi

ਨੌਵੀਂ ਵਾਰ ਸੈਫ ਚੈਂਪੀਅਨਸ਼ਿਪ ਜਿੱਤਣ 'ਤੇ ਮੀਤ ਹੇਅਰ ਨੇ ਭਾਰਤੀ ਫੁੱਟਬਾਲ ਟੀਮ ਨੂੰ ਦਿੱਤੀਆਂ ਮੁਬਾਰਕਾਂ

Wednesday 05 July 2023 06:01 AM UTC+00 | Tags: breaking-news gurpreet-singh-sandhu indian-football-team meet-hayer news penalty-shootout saff-championship sunil-chhetri

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਫੁੱਟਬਾਲ ਟੀਮ ਨੂੰ ਨੌਵੀਂ ਵਾਰ ਸੈਫ ਚੈਂਪੀਅਨਸ਼ਿਪ (SAFF championship) ਜਿੱਤਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੁੱਟਬਾਲ ਟੀਮ ਨੂੰ ਨੌਵੀਂ ਵਾਰ ਸੈਫ ਚੈਂਪੀਅਨਸ਼ਿਪ ਜਿੱਤਣ ਦੀਆਂ ਮੁਬਾਰਕਾਂ। ਰੋਮਾਂਚਕ ਫਾਈਨਲ ਵਿਚ ਸੁਨੀਲ ਛੇਤਰੀ ਦੀ ਕਪਤਾਨੀ ਹੇਠ ਭਾਰਤ ਨੇ ਕੁਵੈਤ ਨੂੰ ਸਡਨ ਡੈਥ ਵਿਚ 5-4 ਨਾਲ ਹਰਾਇਆ। ਸਾਡੇ ਸਟਾਰ ਗੋਲਚੀ ਗੁਰਪ੍ਰੀਤ ਸੰਧੂ ਨੇ ਫੈਸਲਾਕੁੰਨ ਪੈਨਲਟੀ ਰੋਕੀ। ਚੱਕ ਦੇ ਇੰਡੀਆ…. ਗੋਲਕੀਪਰ ਗੁਰਪ੍ਰੀਤ ਸਿੰਘ ਨੇ ਭਾਰਤ ਨੂੰ ਇਹ ਜਿੱਤ ਦਿਵਾਈ, ਗੁਰਪ੍ਰੀਤ ਸਿੰਘ ਸੰਧੂ ਸਰਦੂਲਗੜ੍ਹ ਦਾ ਰਹਿਣ ਵਾਲਾ ਹੈ।

ਭਾਰਤੀ ਫੁਟਬਾਲ ਟੀਮ ਨੇ ਸੈਫ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਕੁਵੈਤ ਨੂੰ ਹਰਾਇਆ। ਇਸ ਜਿੱਤ ਨਾਲ ਉਸ ਨੇ ਨੌਵੀਂ ਵਾਰ ਖਿਤਾਬ ਜਿੱਤਿਆ। ਭਾਰਤ ਨੇ ਪੈਨਲਟੀ ਸ਼ੂਟਆਊਟ ਵਿੱਚ ਕੁਵੈਤ ਨੂੰ 5-4 ਨਾਲ ਹਰਾਇਆ। ਬੈਂਗਲੁਰੂ ਦੇ ਸ਼੍ਰੀ ਕਾਂਤੀਰਵਾ ਸਟੇਡੀਅਮ ‘ਚ ਦੋਵੇਂ ਟੀਮਾਂ 90 ਮਿੰਟ ਤੱਕ 1-1 ਨਾਲ ਬਰਾਬਰੀ ‘ਤੇ ਰਹੀਆਂ। 30 ਮਿੰਟ ਦੇ ਵਾਧੂ ਸਮੇਂ ਵਿੱਚ ਵੀ ਕੋਈ ਵੀ ਟੀਮ ਦੂਜਾ ਗੋਲ ਨਹੀਂ ਕਰ ਸਕੀ। ਅਜਿਹੇ ‘ਚ ਮੈਚ ਦਾ ਫੈਸਲਾ ਪੈਨਲਟੀ ਸ਼ੂਟਆਊਟ ‘ਚ ਹੋਇਆ। ਭਾਰਤ ਇਸ ਤੋਂ ਪਹਿਲਾਂ 1993, 1997, 1999, 2005, 2009, 2011, 2015 ਅਤੇ 2021 ਵਿੱਚ ਚੈਂਪੀਅਨ ਬਣਿਆ ਸੀ। ਟੂਰਨਾਮੈਂਟ ਦੇ 14 ਸਾਲਾਂ ਦੇ ਇਤਿਹਾਸ ਵਿੱਚ, ਭਾਰਤ ਨੌਂ ਵਾਰ ਚੈਂਪੀਅਨ ਬਣ ਕੇ ਉੱਭਰਿਆ ਹੈ ਅਤੇ ਚਾਰ ਵਾਰ ਉਪ ਜੇਤੂ ਰਿਹਾ ਹੈ।

 

The post ਨੌਵੀਂ ਵਾਰ ਸੈਫ ਚੈਂਪੀਅਨਸ਼ਿਪ ਜਿੱਤਣ ‘ਤੇ ਮੀਤ ਹੇਅਰ ਨੇ ਭਾਰਤੀ ਫੁੱਟਬਾਲ ਟੀਮ ਨੂੰ ਦਿੱਤੀਆਂ ਮੁਬਾਰਕਾਂ appeared first on TheUnmute.com - Punjabi News.

Tags:
  • breaking-news
  • gurpreet-singh-sandhu
  • indian-football-team
  • meet-hayer
  • news
  • penalty-shootout
  • saff-championship
  • sunil-chhetri

ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਪ੍ਰਧਾਨਾਂ ਦੀ ਮੀਟਿੰਗ ਸੱਦੀ

Wednesday 05 July 2023 06:13 AM UTC+00 | Tags: bjp latest-news lok-sabha-election-2024 news punjab-politics shiromani-akali-dal the-unmute-breaking-news

ਚੰਡੀਗੜ੍ਹ, 05 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਹਲਕਾ ਪ੍ਰਧਾਨਾਂ ਦੀ ਮੀਟਿੰਗ ਭਲਕੇ 6 ਜੁਲਾਈ ਨੂੰ ਦੁਪਹਿਰ 12.00 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਸੱਦੀ ਹੈ। ਪਾਰਟੀ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕਰੇਗੀ ਅਤੇ ਪਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕਰੇਗੀ। ਇਸਦੇ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਦੀ ਚਰਚਾ ਮੁੜ ਸ਼ੁਰੂ ਹੋ ਗਈਆਂ ਹਨ | ਦੋਵੇਂ ਪਾਰਟੀਆਂ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੀਟ ਦਾ ਫਾਰਮੂਲਾ ਤੈਅ ਹੋ ਸਕਦਾ ਹੈ |

The post ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਪ੍ਰਧਾਨਾਂ ਦੀ ਮੀਟਿੰਗ ਸੱਦੀ appeared first on TheUnmute.com - Punjabi News.

Tags:
  • bjp
  • latest-news
  • lok-sabha-election-2024
  • news
  • punjab-politics
  • shiromani-akali-dal
  • the-unmute-breaking-news

ਲੁਧਿਆਣਾ 'ਚ ਟਰੱਕ ਨੇ ਸੜਕ ਪਾਰ ਕਰ ਰਹੀ ਬੀਬੀ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ

Wednesday 05 July 2023 06:25 AM UTC+00 | Tags: death jodhewal-basti-chowk latest-news ludhiana news road-accident

ਚੰਡੀਗੜ੍ਹ, 05 ਜੁਲਾਈ 2023: ਲੁਧਿਆਣਾ (Ludhiana) ‘ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਬੀਬੀ ਨੂੰ ਟਰੱਕ ਡਰਾਈਵਰ ਨੇ ਦਰੜ ਦਿੱਤਾ । ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ । ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ। ਮੁਮਤਾਜ਼ ਦਾ ਵਿਆਹ ਦੋ ਸਾਲ ਬਾਅਦ ਮੰਗੇਤਰ ਮੁਹੰਮਦ ਕਮਰੇ ਆਲਮ ਨਾਲ ਹੋਣਾ ਸੀ।

ਮੁਮਤਾਜ਼ ਖਾਤੂਨ ਆਪਣੇ ਮੰਗੇਤਰ ਮੁਹੰਮਦ ਕਮਰੇ ਆਲਮ, ਮਾਂ-ਪਿਤਾ, ਭਰਾ ਨਾਲ ਆਪਣੇ ਚਾਚੇ ਦੇ ਘਰ ਈਦ ਮਨਾਉਣ ਤੋਂ ਬਾਅਦ ਦਿੱਲੀ ਤੋਂ ਪਰਤੀ ਸੀ। ਮੰਗਲਵਾਰ ਦੇਰ ਰਾਤ ਬੱਸ ਨੇ ਉਨ੍ਹਾਂ ਨੂੰ ਜੋਧੇਵਾਲ ਬਸਤੀ ਚੌਕ ਵਿੱਚ ਉਤਾਰ ਦਿੱਤਾ। ਜਦੋਂ ਉਹ ਸੜਕ ਪਾਰ ਕਰ ਰਹੇ ਸਨ ਤਾਂ ਅਚਾਨਕ ਇੱਕ ਟਰੱਕ ਆਇਆ, ਜਿਸ ਨੇ ਮੁਮਤਾਜ਼ ਨੂੰ ਦਰੜ ਦਿੱਤਾ

ਪਰਿਵਾਰ ਦੇ ਬਾਕੀ ਮੈਂਬਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਸਪਾਸ ਦੇ ਲੋਕਾਂ ਨੇ ਟਰੱਕ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਫ਼ਰਾਰ ਹੋ ਗਿਆ। ਸੜਕ ‘ਤੇ ਲਾਸ਼ ਪਈ ਦੇਖ ਕੇ ਲੋਕਾਂ ਨੇ ਤੁਰੰਤ ਐਂਬੂਲੈਂਸ ਨੂੰ ਸੂਚਨਾ ਦਿੱਤੀ। ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਥਾਣਾ ਜੋਧੇਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ।

The post ਲੁਧਿਆਣਾ ‘ਚ ਟਰੱਕ ਨੇ ਸੜਕ ਪਾਰ ਕਰ ਰਹੀ ਬੀਬੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ appeared first on TheUnmute.com - Punjabi News.

Tags:
  • death
  • jodhewal-basti-chowk
  • latest-news
  • ludhiana
  • news
  • road-accident

ਜਲੰਧਰ 'ਚ ਬਰਸਾਤ ਕਾਰਨ ਵੱਡਾ ਹਾਦਸਾ, ਆਪਸ 'ਚ ਟਕਰਾ ਕੇ ਪਲਟੀਆਂ ਗੱਡੀਆਂ, ਕਈ ਜ਼ਖਮੀ

Wednesday 05 July 2023 06:36 AM UTC+00 | Tags: accident-news amritsar-highway-near-pap big-accident jalandhar latest-news latst-news news pap raod-big-accident

ਚੰਡੀਗੜ੍ਹ, 05 ਜੁਲਾਈ 2023: ਜਲੰਧਰ (Jalandhar) ਸ਼ਹਿਰ ‘ਚ ਪੀਏਪੀ ਨੇੜੇ ਅੰਮ੍ਰਿਤਸਰ ਹਾਈਵੇ ‘ਤੇ ਬਰਸਾਤ ਦੇ ਮੌਸਮ ‘ਚ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਕਈ ਵਾਹਨ ਆਪਸ ‘ਚ ਟਕਰਾ ਗਏ ਅਤੇ ਕੁਝ ਵਾਹਨ ਬਚਾਅ ਕਰਦੇ ਹੋਏ ਪੈਰਾਫਿਟ ਨਾਲ ਟਕਰਾ ਕੇ ਪਲਟ ਗਏ। ਹਾਦਸੇ ਤੋਂ ਬਾਅਦ ਹਾਈਵੇਅ ਲੇਨ ‘ਤੇ ਜਾਮ ਲੱਗ ਗਿਆ। ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ‘ਚ ਕਿਸੇ ਦੀ ਜਾਨ ਨਹੀਂ ਗਈ ਪਰ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਪਾਸੇ ਕਰਕੇ ਜਾਮ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸੇ ਤੋਂ ਬਾਅਦ ਜਾਮ ਲੱਗਣ ਦੀ ਸੂਚਨਾ ਮਿਲਦੇ ਹੀ ਵਾਹਨ ਚਾਲਕ ਕਿਸੇ ਹੋਰ ਰਸਤੇ ਰਾਹੀਂ ਆਪਣੀ ਮੰਜ਼ਿਲ ਵੱਲ ਰਵਾਨਾ ਹੋ ਰਹੇ ਹਨ ਤਾਂ ਜੋ ਜਾਮ ਤੋਂ ਬਚਿਆ ਜਾ ਸਕੇ। ਇਸ ਕਾਰਨ ਸ਼ਹਿਰ ਵਿੱਚ ਵੀ ਜਾਮ ਦੀ ਸਥਿਤੀ ਬਣੀ ਹੋਈ ਹੈ।

The post ਜਲੰਧਰ ‘ਚ ਬਰਸਾਤ ਕਾਰਨ ਵੱਡਾ ਹਾਦਸਾ, ਆਪਸ ‘ਚ ਟਕਰਾ ਕੇ ਪਲਟੀਆਂ ਗੱਡੀਆਂ, ਕਈ ਜ਼ਖਮੀ appeared first on TheUnmute.com - Punjabi News.

Tags:
  • accident-news
  • amritsar-highway-near-pap
  • big-accident
  • jalandhar
  • latest-news
  • latst-news
  • news
  • pap
  • raod-big-accident

ਸਾਬਕਾ ਕ੍ਰਿਕਟਰ ਪ੍ਰਵੀਨ ਕੁਮਾਰ ਕਾਰ ਹਾਦਸੇ 'ਚ ਵਾਲ-ਵਾਲ ਬਚੇ, ਕੈਂਟਰ ਚਾਲਕ ਗ੍ਰਿਫਤਾਰ

Wednesday 05 July 2023 06:53 AM UTC+00 | Tags: breaking-news car-accident cricketer-praveen-kumar cricket-news india indian-cricket-team latest-news news

ਚੰਡੀਗੜ੍ਹ, 05 ਜੁਲਾਈ 2023: ਭਾਰਤੀ ਟੀਮ ਦੇ ਸਾਬਕਾ ਖਿਡਾਰੀ ਪ੍ਰਵੀਨ ਕੁਮਾਰ (Praveen Kumar) ਮੰਗਲਵਾਰ ਦੇਰ ਰਾਤ ਮੇਰਠ ਸ਼ਹਿਰ ਵਿੱਚ ਆਪਣੀ ਕਾਰ ਵਿੱਚ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਵੀਨ ਦੀ ਕਾਰ ਨੂੰ ਤੇਜ਼ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਉਸ ਸਮੇਂ ਪ੍ਰਵੀਨ ਦੇ ਨਾਲ ਉਸ ਦਾ ਪੁੱਤਰ ਵੀ ਕਾਰ ਵਿੱਚ ਸੀ ਅਤੇ ਦੋਵੇਂ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਕੈਂਟਰ ਚਾਲਕ ਨੂੰ ਮੌਕੇ ਤੋਂ ਕਾਬੂ ਕਰ ਲਿਆ।

ਪ੍ਰਵੀਨ ਕੁਮਾਰ 4 ਜੁਲਾਈ ਨੂੰ ਰਾਤ ਕਰੀਬ 10 ਵਜੇ ਆਪਣੀ ਲੈਂਡ ਰੋਵਰ ਡਿਫੈਂਡਰ ਗੱਡੀ ‘ਚ ਮੇਰਠ ਦੇ ਪਾਂਡਵ ਨਗਰ ਤੋਂ ਆ ਰਿਹਾ ਸੀ। ਇਸ ਤੋਂ ਬਾਅਦ ਜਦੋਂ ਇਹ ਗੱਡੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਪੁੱਜੀ ਤਾਂ ਉਸੇ ਸਮੇਂ ਉਨ੍ਹਾਂ ਦੀ ਗੱਡੀ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ । ਇਸ ਤੋਂ ਬਾਅਦ ਜਿੱਥੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਸਬੰਧੀ ਸੀਓ ਨੇ ਦੱਸਿਆ ਕਿ ਪ੍ਰਵੀਨ ਕੁਮਾਰ (Praveen Kumar) ਅਤੇ ਪੁੱਤਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੱਸ ਦਈਏ ਕਿ ਪ੍ਰਵੀਨ ਕੁਮਾਰ ਦਾ ਘਰ ਮੇਰਠ ਸ਼ਹਿਰ ਦੇ ਬਾਗਪਤ ਰੋਡ ‘ਤੇ ਸਥਿਤ ਮੁਲਤਾਨ ਨਗਰ ‘ਚ ਹੈ।

The post ਸਾਬਕਾ ਕ੍ਰਿਕਟਰ ਪ੍ਰਵੀਨ ਕੁਮਾਰ ਕਾਰ ਹਾਦਸੇ ‘ਚ ਵਾਲ-ਵਾਲ ਬਚੇ, ਕੈਂਟਰ ਚਾਲਕ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • car-accident
  • cricketer-praveen-kumar
  • cricket-news
  • india
  • indian-cricket-team
  • latest-news
  • news

ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼, ਸੂਬੇ ਭਰ 'ਚ ਆਰੇਂਜ ਅਲਰਟ ਜਾਰੀ

Wednesday 05 July 2023 07:32 AM UTC+00 | Tags: breaking-news heavy-rain latest-news news orange-alert punjab-news rain rain-alert the-unmute-breaking-news weather-update

ਚੰਡੀਗੜ੍ਹ, 05 ਜੁਲਾਈ 2023: ਬੁੱਧਵਾਰ ਸਵੇਰੇ ਮੌਸਮ ਨੇ ਅਚਾਨਕ ਮੌਸਮ ਨੇ ਕਰਵਟ ਲੈ ਲਈ ਅਤੇ ਸਵੇਰੇ ਹੀ ਮੌਸਮ ਇੰਨਾ ਸੁਹਾਵਣਾ ਹੋ ਗਿਆ ਕਿ ਅਸਮਾਨ ਕਾਲੇ ਬੱਦਲ ਛਾ ਗਏ, ਜਿਵੇਂ ਸ਼ਾਮ ਦਾ ਨਜ਼ਾਰਾ ਹੋਵੇ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ, ਜਿਸ ਨਾਲ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਅਤੇ ਲੋਕ ਮੌਸਮ ਦਾ ਆਨੰਦ ਮਾਣਦੇ ਵੀ ਦੇਖੇ ਗਏ |

ਇਸਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਬਾਰਿਸ਼ ਦਾ ਆਰੇਂਜ ਅਲਰਟ (Orange Alert) ਜਾਰੀ ਕੀਤਾ ਹੈ , ਪੰਜਾਬ ਵਿਚ ਅੱਜ ਭਾਰੀ ਬਾਰਿਸ਼ ਹੋ ਸਕਦੀ ਹੈ | ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੰਜਾਬ ਦੇ ਲੱਗਭਗ ਸਾਰੇ ਜਿਲ੍ਹਿਆਂ ਵਿਚ ਭਾਰੀ ਮੀਂਹ ਦੇ ਨਾਲ ਆਸਮਾਨੀ ਬਿਜਲੀ ਵੀ ਡਿੱਗ ਸਕਦੀ ਹੈ। ਲਗਾਤਾਰ ਪੈ ਰਹੀ ਗਰਮੀ ਅਤੇ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਸਨ ਅਤੇ ਬਿਜਲੀ ਦੇ ਕੱਟਾਂ ਤੋਂ ਵੀ ਲੋਕ ਪ੍ਰੇਸ਼ਾਨ ਸਨ । ਜਿਕਰਯੋਗ ਹੈ ਕਿ ਸਾਵਣ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ |

The post ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼, ਸੂਬੇ ਭਰ ‘ਚ ਆਰੇਂਜ ਅਲਰਟ ਜਾਰੀ appeared first on TheUnmute.com - Punjabi News.

Tags:
  • breaking-news
  • heavy-rain
  • latest-news
  • news
  • orange-alert
  • punjab-news
  • rain
  • rain-alert
  • the-unmute-breaking-news
  • weather-update

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਏ ਜਾਣ 'ਤੇ ਬੌਬੀ ਕੰਬੋਜ ਨੇ ਕੱਪੜੇ ਪਾੜ ਕੇ ਕੀਤਾ ਵਿਰੋਧ

Wednesday 05 July 2023 07:47 AM UTC+00 | Tags: bjp bobby-kamboj breaking-news councilor-bobby-kamboj latest-news mohali-news news punjab-latest-news punjab-news sunil-jakhad sunil-jakhar the-unmute-breaking-news

ਮੋਹਾਲੀ, 05 ਜੁਲਾਈ 2023: ਬੀਤੇ ਦਿਨ ਭਾਜਪਾ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਲਾਇਆ ਗਿਆ ਹੈ | ਜਿੱਥੇ ਉਨ੍ਹਾਂ ਨੂੰ ਕੁਝ ਆਗੂਆਂ ਵੱਲੋਂ ਵਧਾਈਆਂ ਦਿੱਤੀਆਂ ਤਾਂ, ਓਥੇ ਹੀ ਵਿਰੋਧ ਵੀ ਦੇਖਣ ਨੂੰ ਮਿਲਿਆ | ਮੋਹਾਲੀ ਤੋਂ ਭਾਜਪਾ ਦੇ ਸਾਬਕਾ ਕੌਂਸਲਰ ਬੌਬੀ ਕੰਬੋਜ (Bobby Kamboj) ਨੇ ਭਾਜਪਾ ਦਫ਼ਤਰ ਦੇ ਬਾਹਰ ਕੱਪੜੇ ਪਾੜ ਕੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਦਾ ਵਿਰੋਧ ਕੀਤਾ |

ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਤੋਂ ਆਏ ਆਗੂ ਨੂੰ ਪ੍ਰਧਾਨ ਬਣਾਇਆ ਗਿਆ ਹੈ, ਰੋਸ ਪ੍ਰਗਟ ਕਰਦੇ ਹੋਏ ਬੌਬੀ ਕੰਬੋਜ ਨੇ ਕਿਹਾ ਜਨਤਾ ਪਾਰਟੀ ਦੀ ਵਿਚਾਰਧਾਰਾ ਦਾ ਵੀ ਪਤਾ ਨਹੀਂ, ਅੱਜ ਉਨ੍ਹਾਂ ਨੇ ਪੰਜਾਬ ਭਾਜਪਾ ਦੀ ਵਾਗਡੋਰ ਸੰਭਾਲੀ ਹੈ, ਇਹ ਬਿਲਕੁਲ ਗਲਤ ਹੈ। ਪਰ ਹਾਈਕਮਾਂਡ ਦਾ ਇਹ ਫੈਸਲਾ ਬਿਲਕੁਲ ਗਲਤ ਹੈ ਕਿ ਅਜਿਹੇ ਵਿਅਕਤੀ ਨੂੰ ਪੰਜਾਬ ਭਾਜਪਾ ਦੀ ਸੱਤਾ ਸੌਂਪੀ ਗਈ, ਜੋ ਪਹਿਲਾਂ ਕਾਂਗਰਸ ਵਿੱਚ ਸੀ |

ਬੌਬੀ ਕੰਬੋਜ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਪ੍ਰਧਾਨ ਵਜੋਂ ਪੰਜਾਬ ਵਿੱਚ ਬਹੁਤ ਵਧੀਆ ਕੰਮ ਕੀਤਾ ਸੀ, ਜੇਕਰ ਪ੍ਰਧਾਨ ਬਣਾਉਣਾ ਸੀ ਤਾਂ ਭਾਜਪਾ ਦੇ ਕਈ ਕਾਬਲ ਆਗੂ ਮੌਜੂਦ ਸਨ, ਪਰ ਪਤਾ ਨਹੀਂ ਹਾਈਕਮਾਂਡ ਨੇ ਇਹ ਗਲਤ ਫੈਸਲਾ ਕਿਉਂ ਲਿਆ।

The post ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਏ ਜਾਣ ‘ਤੇ ਬੌਬੀ ਕੰਬੋਜ ਨੇ ਕੱਪੜੇ ਪਾੜ ਕੇ ਕੀਤਾ ਵਿਰੋਧ appeared first on TheUnmute.com - Punjabi News.

Tags:
  • bjp
  • bobby-kamboj
  • breaking-news
  • councilor-bobby-kamboj
  • latest-news
  • mohali-news
  • news
  • punjab-latest-news
  • punjab-news
  • sunil-jakhad
  • sunil-jakhar
  • the-unmute-breaking-news

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਦਾਅਵਾ, 15 ਰੁਪਏ ਪ੍ਰਤੀ ਲੀਟਰ ਹੋ ਸਕਦੈ ਪੈਟਰੋਲ

Wednesday 05 July 2023 08:08 AM UTC+00 | Tags: breaking-news gadkari india-news latest-news news nitin nitin-gadkari petrol-price pratapgarh toyota-company union-minister-nitin-gadkari

ਚੰਡੀਗੜ੍ਹ, 05 ਜੁਲਾਈ 2023: ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪ੍ਰਤਾਪਗੜ੍ਹ ਵਿੱਚ ਕਿਹਾ ਕਿ ਪੈਟਰੋਲ ਹੁਣ 15 ਰੁਪਏ ਪ੍ਰਤੀ ਲੀਟਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਂ ਅਗਸਤ ਵਿੱਚ ਟੋਇਟਾ ਕੰਪਨੀ ਦੀਆਂ ਗੱਡੀਆਂ ਲਾਂਚ ਕਰ ਰਿਹਾ ਹਾਂ। ਹੁਣ ਸਾਰੀਆਂ ਗੱਡੀਆਂ ਕਿਸਾਨਾਂ ਵੱਲੋਂ ਤਿਆਰ ਈਥਾਨੌਲ ‘ਤੇ ਚੱਲਣਗੀਆਂ। ਦੇਸ਼ ਦਾ ਕਿਸਾਨ ਨਾ ਸਿਰਫ਼ ਅੰਨਦਾਤਾ ਹੀ ਨਹੀਂ ਸਗੋਂ ਊਰਜਾ ਪ੍ਰਦਾਨ ਕਰਨ ਵਾਲਾ ਵੀ ਬਣੇਗਾ।

ਰਾਜਸਥਾਨ ਦੇ ਪ੍ਰਤਾਪਗੜ੍ਹ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਕਿਹਾ ਕਿ ਜੇਕਰ ਔਸਤਨ 40 ਫੀਸਦੀ ਬਿਜਲੀ ਅਤੇ 60 ਫੀਸਦੀ ਈਥਾਨੋਲ ਦੀ ਏਵਰੇਜ ਫੜੀ ਜਾਵੇ ਤਾਂ ਪੈਟਰੋਲ ਦੀ ਕੀਮਤ 15 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਸ ਨਾਲ ਦੇਸ਼ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਪ੍ਰਦੂਸ਼ਣ ਤਾਂ ਘਟੇਗਾ ਹੀ, ਨਾਲ ਹੀ ਕਿਸਾਨ ਭੋਜਨ ਦੇਣ ਵਾਲੇ ਤੋਂ ਊਰਜਾ ਦੇਣ ਵਾਲਾ ਵੀ ਬਣ ਜਾਵੇਗਾ।

ਸੰਬੋਧਨ ਕਰਦਿਆਂ ਨਿਤਿਨ ਗਡਕਰੀ ਨੇ ਕਿਹਾ ਕਿ ਕਾਂਗਰਸ ਨੇ ਗਰੀਬੀ ਮਿਟਾਉਣ ਦਾ ਨਾਅਰਾ ਦਿੱਤਾ ਸੀ ਪਰ ਇੰਨੇ ਸਾਲ ਰਾਜ ਕਰਨ ਤੋਂ ਬਾਅਦ ਵੀ ਉਹ ਗਰੀਬੀ ਨੂੰ ਖ਼ਤਮ ਨਹੀਂ ਕਰ ਸਕੀ। ਹਾਂ, ਇਸ ਵਾਰ ਇੱਕ ਗੱਲ ਜ਼ਰੂਰ ਹੋਈ ਹੈ ਕਿ ਕਾਂਗਰਸ ਨੇ ਆਪਣੇ ਲੋਕਾਂ ਦੀ ਗਰੀਬੀ ਦੂਰ ਕੀਤੀ ਹੈ।

The post ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਦਾਅਵਾ, 15 ਰੁਪਏ ਪ੍ਰਤੀ ਲੀਟਰ ਹੋ ਸਕਦੈ ਪੈਟਰੋਲ appeared first on TheUnmute.com - Punjabi News.

Tags:
  • breaking-news
  • gadkari
  • india-news
  • latest-news
  • news
  • nitin
  • nitin-gadkari
  • petrol-price
  • pratapgarh
  • toyota-company
  • union-minister-nitin-gadkari

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫ਼ਾਰਮ ਹਾਊਸ ਪੁੱਜੀ ਵਿਜੀਲੈਂਸ

Wednesday 05 July 2023 08:21 AM UTC+00 | Tags: assets-more-than-income-case brahm-mahindra breaking-news chandigarh-news latest-news minister-brahm-mahindra news punjab-congress punjab-news the-unmute-breaking-news vigilance-team

ਚੰਡੀਗੜ੍ਹ, 05 ਜੁਲਾਈ 2023: ਵਿਜੀਲੈਂਸ ਟੀਮ ਅੱਜ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Brahm Mohindra) ਦੇ ਨਿਊ ਚੰਡੀਗੜ੍ਹ ਦੇ ਵਿਚ ਬਣੇ ਫ਼ਾਰਮ ਹਾਊਸ 'ਤੇ ਪੁੱਜੀ। ਵਿਜੀਲੈਂਸ ਦੀ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਮੀਡੀਆ ਨੂੰ ਇਸ ਫਾਰਮ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ।

The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫ਼ਾਰਮ ਹਾਊਸ ਪੁੱਜੀ ਵਿਜੀਲੈਂਸ appeared first on TheUnmute.com - Punjabi News.

Tags:
  • assets-more-than-income-case
  • brahm-mahindra
  • breaking-news
  • chandigarh-news
  • latest-news
  • minister-brahm-mahindra
  • news
  • punjab-congress
  • punjab-news
  • the-unmute-breaking-news
  • vigilance-team

ਭਾਰੀ ਬਾਰਿਸ਼ ਕਾਰਨ ਸਮਰਾਲਾ ਹੋਇਆ ਜਲ-ਥਲ, ਲੋਕ ਹੋਏ ਪਰੇਸ਼ਾਨ

Wednesday 05 July 2023 09:13 AM UTC+00 | Tags: breaking-news heavy-rai-alert heavy-rain heavy-rains news rain-alert samrala samrala-news

ਸਮਰਾਲਾ , 05 ਜੁਲਾਈ 2023: ਅੱਜ ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਪਈ ਹੈ | ਉੱਥੇ ਹੀ ਸਮਰਾਲਾ ਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਦੇ ਚੱਲਦੇ ਸਮਰਾਲਾ (Samrala) ਦੀਆਂ ਸੜਕਾਂ ‘ਤੇ ਕਾਫ਼ੀ ਜ਼ਿਆਦਾ ਪਾਣੀ ਭਰ ਗਿਆ ਹੈ | ਰਾਹਗੀਰਾਂ ਨੂੰ ਆਣ-ਜਾਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਬਜ਼ਾਰਾਂ ਵਿਚ ਬਰਸਾਤੀ ਪਾਣੀ ਕਾਰਨ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਸ਼ਟਰ ਬੰਦ ਕਰਨੇ ਪਾਏ। ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਬਰਸਾਤੀ ਪਾਣੀ ਵਿੱਚੋ ਲੰਘ ਕੇ ਆਪਣੇ ਘਰ ਨੂੰ ਜਾਣਾ ਪਿਆ। ਬਰਸਾਤੀ ਪਾਣੀ ਕਾਰਨ ਕਈ ਗੱਡੀਆਂ ਵੀ ਸੜਕਾਂ ਬੰਦ ਹੋ ਗਈਆਂ । ਓਥੇ ਹੀ ਸ਼ਹਿਰ ਦੇ ਵਾਸੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਨਾ ਕੋਈ ਸੀਵਰੇਜ ਦਾ ਪ੍ਰਬੰਧ ਹੈ ਅਤੇ ਨਾ ਹੀ ਨਗਰ ਕੌਂਸਲ ਵੱਲੋਂ ਟੋਭੇ ਦੀ ਸਫਾਈ ਕਰਾਈ ਜਾਂਦੀ ਹੈ। ਹਲਕੀ ਆਜਿਹੀ ਬਾਰਿਸ਼ ਹੋਣ ‘ਤੇ ਹੀ ਟੋਬਿਆਂ ਦਾ ਪਾਣੀ ਬਾਹਰ ਆ ਜਾਂਦਾ ਹੈ, ਜਿਸ ਨਾਲ ਬਿਮਾਰੀ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

The post ਭਾਰੀ ਬਾਰਿਸ਼ ਕਾਰਨ ਸਮਰਾਲਾ ਹੋਇਆ ਜਲ-ਥਲ, ਲੋਕ ਹੋਏ ਪਰੇਸ਼ਾਨ appeared first on TheUnmute.com - Punjabi News.

Tags:
  • breaking-news
  • heavy-rai-alert
  • heavy-rain
  • heavy-rains
  • news
  • rain-alert
  • samrala
  • samrala-news

ਲੁਧਿਆਣਾ 'ਚ ਭਾਰੀ ਬਾਰਿਸ਼ ਕਾਰਨ ਲੋਹੇ ਦਾ ਸ਼ੈੱਡ ਢਹਿ-ਢੇਰੀ, 5 ਜਣੇ ਜ਼ਖਮੀ

Wednesday 05 July 2023 09:26 AM UTC+00 | Tags: heavy-rain injured kotmangal kotmangal-area latest-news ludhiana news punjab-weather-update the-unmute-breaking-news

ਚੰਡੀਗੜ੍ਹ, 05 ਜੁਲਾਈ 2023: ਲੁਧਿਆਣਾ ਵਿੱਚ ਭਾਰੀ ਬਾਰਿਸ਼ (Heavy Rain) ਕਾਰਨ ਕੋਟਮੰਗਲ ਇਲਾਕੇ ਵਿੱਚ ਇੱਕ ਟਿਊਬਵੈੱਲ ਉੱਪਰ ਬਣਿਆ ਲੋਹੇ ਦਾ ਸ਼ੈੱਡ ਢਹਿ ਗਿਆ। ਸ਼ੈੱਡ ਹੇਠਾਂ ਦੱਬਣ ਕਾਰਨ ਕਰੀਬ 5 ਜਣੇ ਜ਼ਖਮੀ ਹੋ ਗਏ। ਆਸਪਾਸ ਦੇ ਲੋਕਾਂ ਨੇ ਤੁਰੰਤ ਉਕਤ ਵਿਅਕਤੀਆਂ ਨੂੰ ਬਾਹਰ ਕੱਢਿਆ। ਇਸ ਤੋਂ ਇਲਾਵਾ ਸ਼ੈੱਡ ਹੇਠਾਂ ਖੜ੍ਹੇ ਟਰੈਕਟਰ ਅਤੇ ਮੋਟਰਸਾਈਕਲ ਵੀ ਨੁਕਸਾਨੇ ਗਏ ਹਨ।

ਇਸਦੇ ਨਾਲ ਹੀ ਗੋਬਿੰਦ ਨਗਰ ਸਮਾਰਟ ਸਕੂਲ ਦੀ ਚਾਰਦੀਵਾਰੀ ਵੀ ਢਹਿ ਗਏ ਹੈ । ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਕਈ ਵਾਹਨ ਨੁਕਸਾਨੇ ਗਏ ਹਨ। ਲਗਭਗ 2 ਘੰਟੇ ਦੀ ਬਾਰਿਸ਼ ਨੇ ਮਹਾਨਗਰ ਨੂੰ ਜਲ-ਥਲ ਕਰ ਦਿੱਤਾ ਹੈ। ਭਾਰੀ ਬਾਰਿਸ਼ ਕਾਰਨ ਰੇਲਵੇ ਸਟੇਸ਼ਨ ਦਾ ਸਟੇਸ਼ਨ ਜੀਆਰਪੀ ਵੀ ਪਾਣੀ ਵਿੱਚ ਭਰ ਗਿਆ ਹੈ ਚੌੜਾ ਬਾਜ਼ਾਰ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਪਾਣੀ ਭਰਨ ਕਾਰਨ ਅੱਜ ਸਾਰਾ ਦਿਨ ਕਾਰੋਬਾਰ ਠੱਪ ਰਿਹਾ । ਪਾਣੀ ਦੇ ਨਿਕਾਸ ਲਈ ਪੂਰਾ ਦਿਨ ਲੱਗ ਜਾਂਦਾ ਹੈ। ਭਾਰੀ ਬਾਰਿਸ਼ ਨੇ ਨਿਗਮ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ |

The post ਲੁਧਿਆਣਾ ‘ਚ ਭਾਰੀ ਬਾਰਿਸ਼ ਕਾਰਨ ਲੋਹੇ ਦਾ ਸ਼ੈੱਡ ਢਹਿ-ਢੇਰੀ, 5 ਜਣੇ ਜ਼ਖਮੀ appeared first on TheUnmute.com - Punjabi News.

Tags:
  • heavy-rain
  • injured
  • kotmangal
  • kotmangal-area
  • latest-news
  • ludhiana
  • news
  • punjab-weather-update
  • the-unmute-breaking-news

ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, ਭਾਜਪਾ 'ਤੇ ਵਰ੍ਹੇ ਸਾਬਕਾ CM ਕਮਲਨਾਥ

Wednesday 05 July 2023 09:48 AM UTC+00 | Tags: breaking-news kamalnath-singh latest-news madhya-pradesh mp-news narottam-mishra news nsa nsa-act-news pravesh-shukla siddhi the-unmute-breaking-news

ਚੰਡੀਗੜ੍ਹ, 05 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਦੇ ਦੋਸ਼ ਵਿੱਚ ਪ੍ਰਵੇਸ਼ ਸ਼ੁਕਲਾ (Pravesh Shukla) ਨੂੰ ਗ੍ਰਿਫਤਾਰ ਕਰ ਲਿਆ ਹੈ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਇਸ ਘਟਨਾ ਨੂੰ ਲੈ ਕੇ ਕਿਹਾ ਕਿ ਇਹ ਕਾਰਾ ਬਹੁਤ ਹੀ ਘਿਨੌਣਾ ਅਤੇ ਨਿੰਦਣਯੋਗ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਇਹ ਭਾਜਪਾ ਦੀ ਸਰਕਾਰ ਹੈ, ਕਾਨੂੰਨ ਦਾ ਰਾਜ ਹੈ। ਘਟਨਾ ਦੇ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਐਨਐਸਏ ਦੀ ਕਾਰਵਾਈ ਅਤੇ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਦੀ ਜਾਇਦਾਦ ‘ਤੇ ਵੀ ਬੁਲਡੋਜ਼ਰ ਚੱਲੇਗਾ।

ਦੂਜੇ ਪਾਸੇ ਸਿੱਧੀ ਦੇ ਪਿਸ਼ਾਬ ਦੀ ਘਟਨਾ ‘ਤੇ ਸਾਬਕਾ ਸੀਐਮ ਕਮਲਨਾਥ ਨੇ ਕਿਹਾ ਕਿ ‘ਅੱਜ ਮੱਧ ਪ੍ਰਦੇਸ਼ ਦੇ ਆਦਿਵਾਸੀ ਭੈਣਾਂ-ਭਰਾਵਾਂ ਦੇ ਅਪਮਾਨ ਦੀ ਘਟਨਾ ਤੋਂ ਮੇਰਾ ਮਨ ਬਹੁਤ ਦੁਖੀ ਹੈ। ਸਿੱਧੀ ਜ਼ਿਲੇ ‘ਚ ਇਕ ਆਦੀਵਾਸੀ ਨੌਜਵਾਨ ‘ਤੇ ਪਿਸ਼ਾਬ ਕਰਨ ਵਾਲੇ ਭਾਜਪਾ ਨੇਤਾ ਦੀ ਵੀਡੀਓ ਦੇਖ ਕੇ ਰੂਹ ਕੰਬ ਗਈ। ਕੀ ਸੱਤਾ ਦੇ ਨਸ਼ੇ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਇਸ ਹੱਦ ਤੱਕ ਚੂਰ ਕਰ ਦਿੱਤਾ ਹੈ ਕਿ ਉਹ ਮਨੁੱਖ ਨੂੰ ਮਨੁੱਖ ਨਹੀਂ ਸਮਝ ਰਹੇ। ਇਹ ਘਟਨਾ ਕਬਾਇਲੀ ਪਛਾਣ ‘ਤੇ ਹਮਲਾ ਹੈ। ਇਹ ਘਟਨਾ ਬਿਰਸਾ ਮੁੰਡਾ ਵਰਗੇ ਮਹਾਪੁਰਖਾਂ ਦਾ ਅਪਮਾਨ ਹੈ।

ਕਾਂਗਰਸ ਪਾਰਟੀ ਵੱਲੋਂ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਭਾਜਪਾ ਨਾਲ ਹੀ ਸਬੰਧਿਤ ਹੈ ਅਤੇ ਪਾਰਟੀ ਦੇ ਵਿਧਾਇਕ ਕੇਦਾਰਨਾਥ ਸ਼ੁਕਲਾ ਦਾ ਪ੍ਰਤੀਨਿਧੀ ਹੈ। ਦੂਜੇ ਪਾਸੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਪਰਾਧੀ ਸਿਰਫ਼ ਅਪਰਾਧੀ ਹੁੰਦਾ ਹੈ ਉਸਦੀ ਕੋਈ ਪਾਰਟੀ, ਧਰਮ , ਜਾਤੀ ਨਹੀਂ ਹੁੰਦੀ | ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਮੁਲਜ਼ਮ (Pravesh Shukla) ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਐਨਐਸਏ ਲਗਾਇਆ ਜਾਵੇ।

 

The post ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ, ਭਾਜਪਾ ‘ਤੇ ਵਰ੍ਹੇ ਸਾਬਕਾ CM ਕਮਲਨਾਥ appeared first on TheUnmute.com - Punjabi News.

Tags:
  • breaking-news
  • kamalnath-singh
  • latest-news
  • madhya-pradesh
  • mp-news
  • narottam-mishra
  • news
  • nsa
  • nsa-act-news
  • pravesh-shukla
  • siddhi
  • the-unmute-breaking-news

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਕਰਵਾਇਆ ਬੰਦ

Wednesday 05 July 2023 09:59 AM UTC+00 | Tags: amritpal-singh-sukhanand breaking-news chand-purana-toll-plaza mla-amritpal-singh-sukhanand moga-kotakpura-road news punjab-road-safety punjab-toll-plaza punjab-transport punjab-transport-department singhanwala singhanwala-toll-plaza toll-plaza toll-plazas

ਚੰਡੀਗੜ੍ਹ, 05 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ (Toll Plaza) ਬੰਦ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ 9 ਟੋਲ ਪਲਾਜ਼ਾ ਬੰਦ ਹੋ ਚੁੱਕੇ ਹਨ ਅਤੇ ਇਹ 10ਵਾਂ ਟੋਲ ਪਲਾਜ਼ਾ ਹੈ ਜੋ ਬੰਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਾਹਨ ਚਾਲਕਾਂ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਹਮੇਸ਼ਾ ਲਈ ਆਮ ਲੋਕਾਂ ਵਾਸਤੇ ਮੁਫ਼ਤ ਕਰ ਦਿੱਤਾ ਹੈ , ਇਸਦੇ ਨਾਲ ਹੀ ਇਸ ਟੋਲ ਨੂੰ 436 ਦਿਨਾਂ ਲਈ ਵਧਾਉਣ ਦੀ ਅਪੀਲ ਖਾਰਜ ਕੀਤੀ ਹੈ |

The post ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਕਰਵਾਇਆ ਬੰਦ appeared first on TheUnmute.com - Punjabi News.

Tags:
  • amritpal-singh-sukhanand
  • breaking-news
  • chand-purana-toll-plaza
  • mla-amritpal-singh-sukhanand
  • moga-kotakpura-road
  • news
  • punjab-road-safety
  • punjab-toll-plaza
  • punjab-transport
  • punjab-transport-department
  • singhanwala
  • singhanwala-toll-plaza
  • toll-plaza
  • toll-plazas

ਚੰਡੀਗੜ੍ਹ, 05 ਜੁਲਾਈ 2023: ਸ਼ਰਦ ਪਵਾਰ ਅਤੇ ਅਜੀਤ ਪਵਾਰ (Ajit Pawar) ਧੜੇ ਦੇ ਐਨਸੀਪੀ ਵਿਧਾਇਕ ਅਤੇ ਸੰਸਦ ਮੈਂਬਰ ਮੁੰਬਈ ਵਿੱਚ ਮੀਟਿੰਗ ਕਰ ਰਹੇ ਹਨ। ਦੋਵੇਂ ਧੜੇ ਆਪਣੀ ਤਾਕਤ ਦਿਖਾ ਰਹੇ ਹਨ। ਅਜੀਤ ਪਵਾਰ ਨੇ ਕਿਹਾ ਕਿ ਮੈਂ ਅੱਜ ਜੋ ਕੁਝ ਵੀ ਹਾਂ, ਸ਼ਰਦ ਪਵਾਰ ਸਾਹਬ ਦੀ ਬਦੌਲਤ ਹਾਂ। ਮੈਂ ਪਾਰਟੀ ਦਾ ਛੋਟਾ ਜਿਹਾ ਵਰਕਰ ਸੀ।

ਅਜੀਤ ਪਵਾਰ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਇਸ ਦੇ ਚੋਣ ਨਿਸ਼ਾਨ ‘ਤੇ ਆਪਣਾ ਦਾਅਵਾ ਪੇਸ਼ ਕਰਦੇ ਹੋਏ ਚੋਣ ਕਮਿਸ਼ਨ ‘ਚ ਪਟੀਸ਼ਨ ਦਾਇਰ ਕੀਤੀ ਹੈ। ਇੱਥੇ ਸ਼ਰਦ ਗਰੁੱਪ ਦੇ ਮਹਾਰਾਸ਼ਟਰ ਪ੍ਰਦੇਸ਼ ਪ੍ਰਧਾਨ ਜਯੰਤ ਪਾਟਿਲ ਨੇ ਅਜੀਤ ਪਵਾਰ ਸਮੇਤ 9 ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।

ਅਜੀਤ ਪਵਾਰ (Ajit Pawar) ਅਤੇ ਸ਼ਰਦ ਪਵਾਰ ਧੜੇ ਦੀ ਮੁੰਬਈ ਵਿੱਚ ਮੁਲਾਕਾਤ ਹੋਈ। ਅਜੀਤ ਪਵਾਰ ਦੀ ਮੀਟਿੰਗ ਵਿੱਚ ਐਨਸੀਪੀ ਦੇ 35 ਵਿਧਾਇਕਾਂ ਅਤੇ ਪੰਜ ਐਮਐਲਸੀ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼ਰਦ ਪਵਾਰ ਧੜੇ ਦੀ ਮੀਟਿੰਗ ਵਿੱਚ 13 ਵਿਧਾਇਕ ਸ਼ਾਮਲ ਹੋਏ। ਇਸ ਤੋਂ ਇਲਾਵਾ ਮੀਟਿੰਗ ਵਿੱਚ ਤਿੰਨ ਐਮਐਲਸੀ ਅਤੇ ਪੰਜ ਸੰਸਦ ਮੈਂਬਰ ਵੀ ਮੌਜੂਦ ਸਨ।

ਸਾਬਕਾ ਕੇਂਦਰੀ ਮੰਤਰੀ ਪ੍ਰਫੁੱਲ ਪਟੇਲ ਨੇ ਕਿਹਾ ਕਿ ਜਦੋਂ ਅਸੀਂ ਸ਼ਿਵ ਸੈਨਾ ਦੀ ਵਿਚਾਰਧਾਰਾ ਨੂੰ ਸਵੀਕਾਰ ਕਰ ਸਕਦੇ ਹਾਂ ਤਾਂ ਭਾਜਪਾ ਨਾਲ ਜਾਣ ‘ਚ ਕੀ ਇਤਰਾਜ਼ ਹੈ ? ਅਸੀਂ ਇਸ ਗਠਜੋੜ ਵਿੱਚ ਇੱਕ ਸੁਤੰਤਰ ਇਕਾਈ ਵਜੋਂ ਸ਼ਾਮਲ ਹੋਏ ਹਾਂ।

The post ਅਜੀਤ ਪਵਾਰ ਨੇ NCP ‘ਤੇ ਠੋਕਿਆ ਆਪਣਾ ਦਾਅਵਾ, ਸ਼ਰਦ ਪਵਾਰ ਧੜੇ ਨੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਕੀਤੀ ਮੰਗ appeared first on TheUnmute.com - Punjabi News.

Tags:
  • ajit-pawar
  • breaking-news
  • news

ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ 'ਚ ਗੋਲੀਬਾਰੀ ਦੀ ਘਟਨਾ, ਆਪਸ 'ਚ ਭਿੜੇ ਵਕੀਲ

Wednesday 05 July 2023 10:39 AM UTC+00 | Tags: breaking-news delhi delhi-news news nws shooting tis-hazari-court tis-hazari-court-complex

ਚੰਡੀਗੜ੍ਹ, 05 ਜੁਲਾਈ 2023: ਦੇਸ਼ ਦੀ ਰਾਜਧਾਨੀ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ (Tis Hazari Court) ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਘਟਨਾ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਦੀ ਹੈ। ਪੁਲਿਸ ਟੀਮ ਜਦੋਂ ਮੌਕੇ 'ਤੇ ਪੁੱਜੀ ਤਾਂ ਪਤਾ ਲੱਗਾ ਕਿ ਵਕੀਲਾਂ ਦੀ ਆਪਸ ਵਿੱਚ ਬਹਿਸ ਹੋ ਗਈ। ਇਸ ਤੋਂ ਬਾਅਦ ਦੋ ਵੱਖ-ਵੱਖ ਗੁੱਟਾਂ ਨੇ ਕਥਿਤ ਤੌਰ ‘ਤੇ ਹਵਾਈ ਫਾਇਰ ਕੀਤੇ। ਘਟਨਾ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਫਿਲਹਾਲ ਸਥਿਤੀ ਆਮ ਵਾਂਗ ਹੈ।

ਇਸ ਤੋਂ ਪਹਿਲਾਂ ਵੀ ਦਿੱਲੀ ਦੀਆਂ ਅਦਾਲਤਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਅਪ੍ਰੈਲ ਮਹੀਨੇ ਵਿਚ ਵੀ ਸਾਕੇਤ ਅਦਾਲਤ ਵਿਚ ਸਖ਼ਤ ਸੁਰੱਖਿਆ ਦੇ ਬਾਵਜੂਦ ਇਕ ਵਿਅਕਤੀ ਨੇ ਇਕ ਬੀਬੀ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਵੀ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠੇ।

ਤੀਸ ਹਜ਼ਾਰੀ ਅਦਾਲਤ ਵਿੱਚ ਵਕੀਲਾਂ ਵਿਚਾਲੇ ਗੋਲੀਬਾਰੀ ਹੋਈ। ਗੋਲੀ ਚਲਾਉਣ ਵਾਲੇ ਵਕੀਲ ਦਾ ਨਾਂ ਮਨੀਸ਼ ਸ਼ਰਮਾ ਦੱਸਿਆ ਜਾ ਰਿਹਾ ਹੈ, ਜੋ ਦਿੱਲੀ ਬਾਰ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਹੈ। ਮਿਲੀ ਜਾਣਕਾਰੀ ਅਨੁਸਾਰ ਵਕੀਲ ਖਿਲਾਫ ਗੋਲੀ ਚਲਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਹੈ |

The post ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਗੋਲੀਬਾਰੀ ਦੀ ਘਟਨਾ, ਆਪਸ ‘ਚ ਭਿੜੇ ਵਕੀਲ appeared first on TheUnmute.com - Punjabi News.

Tags:
  • breaking-news
  • delhi
  • delhi-news
  • news
  • nws
  • shooting
  • tis-hazari-court
  • tis-hazari-court-complex

ਚਰਨਜੀਤ ਚੰਨੀ ਦੀ CM ਮਾਨ ਨੂੰ ਚੁਣੌਤੀ, ਮੇਰੀ 169 ਕਰੋੜ ਦੀ ਜਾਇਦਾਦ ਦੇ ਵੇਰਵੇ ਅਖਬਾਰਾਂ 'ਚ ਨਸ਼ਰ ਕਰੋ

Wednesday 05 July 2023 10:59 AM UTC+00 | Tags: breaking-news charanjit-singh-channi mohali-vigilance mohali-vigilance-office news punjab-news vigilance vigilance-bureau

ਚੰਡੀਗੜ੍ਹ, 05 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਤੀਜੀ ਵਾਰ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਇਦਾਦ ਨਾਲ ਸਬੰਧਤ ਸਾਰੇ ਦਸਤਾਵੇਜ਼ ਵਿਜੀਲੈਂਸ ਨੂੰ ਸੌਂਪ ਦਿੱਤੇ ਹਨ। ਜੇਕਰ ਕੁਝ ਗਲਤ ਹੋਇਆ ਤਾਂ ਮੈਂ ਆਪਣੀ ਜਾਇਦਾਦ ਸਰਕਾਰ ਨੂੰ ਸੌਂਪ ਦੇਵਾਂਗਾ।

ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੈਨੂੰ ਰਜਵਾੜਾ ਦੱਸਿਆ | ਜਿਸ ਦਿਨ ਦੀ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਮੈਨੂੰ ਜੇਲ੍ਹ ਅੰਦਰ ਕਰਨ ਦੀ ਕੋਸ਼ਿਸ਼ਾਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਮੇਰੇ ‘ਤੇ ਦੋਸ਼ ਲਾਏ ਕਿ ਮੇਰੇ ਕੋਲ 169 ਕਰੋੜ ਦੀ ਜਾਇਦਾਦ ਹੈ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੱਸੀ 169 ਕਰੋੜ ਦੀ ਜਾਇਦਾਦ ਦਾ ਵੇਰਵਾ ਅਖਬਾਰਾਂ ਵਿੱਚ ਨਸ਼ਰ ਕਰਨ |

The post ਚਰਨਜੀਤ ਚੰਨੀ ਦੀ CM ਮਾਨ ਨੂੰ ਚੁਣੌਤੀ, ਮੇਰੀ 169 ਕਰੋੜ ਦੀ ਜਾਇਦਾਦ ਦੇ ਵੇਰਵੇ ਅਖਬਾਰਾਂ ‘ਚ ਨਸ਼ਰ ਕਰੋ appeared first on TheUnmute.com - Punjabi News.

Tags:
  • breaking-news
  • charanjit-singh-channi
  • mohali-vigilance
  • mohali-vigilance-office
  • news
  • punjab-news
  • vigilance
  • vigilance-bureau

'ਆਪ' ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਪੂਰੀ ਤਰ੍ਹਾਂ ਨਿਰਾਸ਼ਾਜਨਕ: ਗੌਰਮਿੰਟ ਟੀਚਰਜ਼ ਯੂਨੀਅਨ

Wednesday 05 July 2023 11:08 AM UTC+00 | Tags: aap-government breaking-news government-teachers-union harjot-singh-bains latest-news national-education-policy-2020 news punjab-school punjab-school-education-board schools-of-eminence

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ (Government Teacher Union) ਨੇ ਪੰਜਾਬ ਦੀ ਆਪ ਸਰਕਾਰ ਦੀ ਸਿੱਖਿਆ ਪ੍ਰਤੀ ਨੀਤੀ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ‌। ਜ਼ਿਕਰਯੋਗ ਹੈ ਕਿ ਜੀ ਟੀ ਯੂ ਉਹ ਜਥੇਬੰਦੀ ਹੈ ਜੋ ਕਿ ਦੇਸ਼ ਅੰਦਰ ਲੱਗੀ ਐਮਰਜੈਂਸੀ ਦੌਰਾਨ ਵੀ ਆਪਣੀਆਂ ਲੋਕਹਿੱਤ ਵਾਲੀਆਂ ਸਰਗਰਮੀਆਂ ਤੋਂ ਪਿੱਛੇ ਨਹੀਂ ਹਟੀ ਸੀ, ਜਥੇਬੰਦੀ ਅੰਦਰ ਜਮਹੂਰੀ ਕਾਰਜਪ੍ਰਣਾਲੀ ਬਹਾਲ ਰੱਖਣਾ ਇਸੇ ਜਥੇਬੰਦੀ ਦੇ ਹਿੱਸੇ ਆਇਆ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਦਾ ਫੈਸਲਾ ਅਕਸਰ ਸਰਕਾਰਾਂ ਲਈ ਸੰਵਿਧਾਨ ਵਾਂਗ ਹੋ ਨਿਬੜਦਾ ਹੈ ਤੇ ਇਸਤੋਂ ਭੱਜਣ ਵਾਲੀਆਂ ਸਰਕਾਰਾਂ ਜਾਂ ਆਗੂਆਂ ਨੂੰ ਫੇਰ ਲੋਕ ਕਚਹਿਰੀ ਵਿੱਚ ਪੈਰ ਧਰਨਾ ਇੱਕ ਚੁਣੌਤੀ ਬਣ ਜਾਂਦਾ ਹੈ‌। ਮੌਜੂਦਾ ਆਪ ਸਰਕਾਰ ਦੇ ਡੇਢ ਸਾਲ ਦੇ ਕਰੀਬ ਕਾਰਜਕਾਲ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੁੱਢ ਤੋਂ ਰਵਾਇਤੀ ਕਰਾਰ ਦਿੱਤਾ ਗਿਆ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਸਾਂਝੇ ਤੌਰ ਤੇ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਅੰਦਰ ਇਨਕਲਾਬੀ ਬਦਲਾਅ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਸਿੱਖਿਆ ਦੇ ਸੁਧਾਰ ਲਈ ਅਮਲੀ ਤੌਰ ਤੇ ਅਜੇ ਕੋਈ ਵੀ ਡੱਕਾ ਨਹੀਂ ਤੋੜਿਆ ਹੈ।

ਸਕੂਲ ਆਫ ਐਮੀਨੈਂਸ ਦਾ ਐਲਾਨ ਅਤੇ ਪੀ ਐਮ ਸ਼੍ਰੀ ਸਕੂਲ ਸਕੀਮ ਰਾਹੀਂ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਕੇ ਜਨਤਕ ਸਿੱਖਿਆ ਨੂੰ ਤਬਾਹ ਕਰਨ ਵੱਲ ਕਦਮ ਵਧਾਏ ਜਾ ਰਹੇ ਹਨ। ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਸਮੂਹ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਦਾ ਵਾਅਦਾ ਕਰਕੇ ਸਰਕਾਰ ਸੂਬੇ ਅੰਦਰ ਮਹਿਜ਼ ਸੌ ਸਕੂਲਾਂ ਨੂੰ ਐਮੀਨੈਂਸ ਦਾ ਦਰਜਾ ਦੇਕੇ ਆਪਣੇ ਸੰਵਿਧਾਨਕ ਫਰਜ਼ਾਂ ਤੋਂ ਦੂਰ ਭੱਜ ਰਹੀ ਹੈ।

ਅਧਿਆਪਕ ਆਗੂਆਂ ਨੇ ਇਹਨਾਂ ਸੌ ਸਕੂਲਾਂ ਅੰਦਰ ਵੀ ਮਹਿਜ਼ ਇੱਕ ਲਿਖਤੀ ਪ੍ਰੀਖਿਆ ਲੈਂਦੇ ਹੋਏ ਵਿਦਿਆਰਥੀਆਂ ਦੌਰਾਨ ਖਿਲਾਅ ਪੈਦਾ ਕਰਨ ਤੋਂ ਇਲਾਵਾ ਸਰਕਾਰੀ ਟੀਮਾਂ ਦੇ ਲਗਾਤਾਰ ਦੌਰਿਆਂ ਤੋਂ ਛੁੱਟ ਬਜਟ/ ਗੁਣਾਤਮਕ ਪੱਖੋਂ ਅਜੇ ਕੋਈ ਵੀ ਠੋਸ ਕਦਮ ਨਹੀਂ ਪੁੱਟਿਆ ਗਿਆ। ਸਗੋਂ ਸਰਕਾਰ ਵੱਲੋਂ ਐਮੀਨੈਂਸ ਸਕੂਲਾਂ ਅੰਦਰ ਆਉਣ ਲਈ ਬਦਲੀਆਂ ਦਾ ਪੋਰਟਲ ਹੁਣ ਤੱਕ ਖੁੱਲ੍ਹਾ ਛੱਡਦੇ ਹੋਏ ਥੁੱਕ ਨਾਲ ਬੜੇ ਪਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ‌।

ਅੰਤ ਵਿੱਚ ਸੂਬਾਈ ਅਧਿਆਪਕ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਸਰਕਾਰ ਦੀ ਸਿੱਖਿਆ ਪ੍ਰਤੀ ਘਾਤਕ ਨੀਤੀ ਉਤੇ ਪੂਰੀ ਤਰ੍ਹਾਂ ਬਾਜ਼ ਅੱਖ ਹੈ, ਆਉਂਦੀ 16 ਜੁਲਾਈ ਨੂੰ ਲੁਧਿਆਣਾ ਵਿਖੇ ਕੌਮੀ ਸਿੱਖਿਆ ਨੀਤੀ ਉਤੇ ਜਥੇਬੰਦੀ ਦੇ ਸਾਬਕਾ ਸੂਬਾਈ ਜਨਰਲ ਸਕੱਤਰ ਤੇ ਬੁੱਧੀਜੀਵੀ ਲੇਖਕ ਸੁੱਚਾ ਸਿੰਘ ਖੱਟੜਾ ਨੂੰ ਪੰਜਾਬ ਦੇ ਅਧਿਆਪਕਾਂ ਦੇ ਬਤੌਰ ਮੁੱਖ ਬੁਲਾਰੇ ਸਨਮੁੱਖ ਕਰਨ ਉਪਰੰਤ ਆਪ ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਦੀ ਪੋਲ ਖੋਲ੍ਹੀ ਜਾਵੇਗੀ।

The post ‘ਆਪ’ ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਪੂਰੀ ਤਰ੍ਹਾਂ ਨਿਰਾਸ਼ਾਜਨਕ: ਗੌਰਮਿੰਟ ਟੀਚਰਜ਼ ਯੂਨੀਅਨ appeared first on TheUnmute.com - Punjabi News.

Tags:
  • aap-government
  • breaking-news
  • government-teachers-union
  • harjot-singh-bains
  • latest-news
  • national-education-policy-2020
  • news
  • punjab-school
  • punjab-school-education-board
  • schools-of-eminence

ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਿਲਵਰੀ ਸ਼ੁਰੂ ਕਰਨ ਦੀ ਯੋਜਨਾ

Wednesday 05 July 2023 11:18 AM UTC+00 | Tags: cm-bhagwant-mann door-step-delivery door-step-service-delivery latest-news news punjab-congress punjab-govt sewa-kendras the-unmute-breaking-news the-unmute-latest-update the-unmute-punjabi-news walfare-scheme

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਿਲਵਰੀ (Door-step service delivery) ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇੱਕ ਟੋਲ-ਫ੍ਰੀ ਨੰਬਰ ‘ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿੱਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ।

ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ।

ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐਸ. ਪੋਰਟਲ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ।

ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਡਾ. ਕਾਰਤਿਕ ਅਡੱਪਾ, ਸੀ.ਈ.ਓ. ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ  ਗਿਰੀਸ਼ ਦਿਆਲਨ, ਐਮਡੀ ਇਨਫੋ-ਟੈਕ ਮਹਿੰਦਰ ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਿਲਵਰੀ ਸ਼ੁਰੂ ਕਰਨ ਦੀ ਯੋਜਨਾ appeared first on TheUnmute.com - Punjabi News.

Tags:
  • cm-bhagwant-mann
  • door-step-delivery
  • door-step-service-delivery
  • latest-news
  • news
  • punjab-congress
  • punjab-govt
  • sewa-kendras
  • the-unmute-breaking-news
  • the-unmute-latest-update
  • the-unmute-punjabi-news
  • walfare-scheme

ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ: CM ਮਾਨ

Wednesday 05 July 2023 11:24 AM UTC+00 | Tags: 10th-toll-plaza bhagwant-mann chandpurana cm-bhagwant-mann latest-news moga-kotakpura-road news toll-plaza

ਸਿੰਘਾਵਾਲਾ (ਮੋਗਾ), 05 ਜੁਲਾਈ 2023: ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ (Toll Plaza) ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਟੋਲ ਪਲਾਜ਼ਿਆਂ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 44.43 ਲੱਖ ਰੁਪਏ ਟੋਲ ਵਜੋਂ ਅਦਾ ਕਰਨੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਆਰਥਿਕ ਰਾਹਤ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉਤੇ ਪੈਂਦੇ ਇਸ ਸਿੰਘਾਵਾਲਾ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ।

ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕੀਤਾ ਕਿ ਅਸਲ ਵਿਚ ਇਹ ਟੋਲ ਪਲਾਜ਼ੇ (Toll Plaza) ਆਮ ਲੋਕਾਂ ਨੂੰ ਲੁੱਟਣ ਵਾਲੀਆਂ ਦੁਕਾਨਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ (Toll Plaza) ਨੇ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਸਰਕਾਰ ਨਾਲ ਹੋਏ ਸਮਝੌਤਿਆਂ ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤ ਵਿਚ ਟੋਲ ਪ੍ਰਬੰਧਕਾਂ ਉਤੇ ਕੋਈ ਕਾਰਵਾਈ ਕਰਨ ਦੀ ਬਜਾਏ ਉਲਟਾ ਇਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਲੋਕਾਂ ਦੀ ਹੁੰਦੀ ਲੁੱਟ ਵੱਲ ਜਾਣਬੁੱਝ ਕੇ ਕੋਈ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕ ਆਪਣੇ ਹਿੱਤਾਂ ਦੀ ਰਾਖੀ ਲਈ ਸਰਕਾਰਾਂ ਚੁਣਦੇ ਹਨ ਪਰ ਸੱਤਾ ਵਿਚ ਅੰਨ੍ਹੇ ਹੋਏ ਸਿਆਸਤਦਾਨਾਂ ਨੇ ਅਜਿਹੇ ਡਿਫਾਲਟਰਾਂ ਨੂੰ ਸਿਰਫ਼ ਆਪਣੇ ਸਵਾਰਥਾਂ ਲਈ ਢਾਲ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਉਣਤਾਈਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਵਸੂਲਣ ਦੀ ਖੁੱਲ੍ਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਕੀਤੇ ਗਏ ਕਿਸੇ ਵੀ ਟੋਲ ਪਲਾਜ਼ੇ ‘ਤੇ ਸਮਝੌਤੇ ਵਿਚ ਵਿਵਸਥਾ ਹੋਣ ਦੇ ਬਾਵਜੂਦ ਐਂਬੂਲੈਂਸ ਜਾਂ ਰਿਕਵਰੀ ਵੈਨ ਦੀ ਸਹੂਲਤ ਨਜ਼ਰ ਨਹੀਂ ਆਈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 25 ਸਤੰਬਰ, 2006 ਨੂੰ ਹੋਇਆ ਸੀ ਅਤੇ ਸਾਢੇ ਸੋਲਾਂ ਸਾਲਾਂ ਲਈ ਟੋਲ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸੜਕ ਉਤੇ ਪਹਿਲੀ ਵਾਰ ਲੁੱਕ ਪਾਉਣ ਦੇ ਕੰਮ ਵਿਚ 158 ਦਿਨ ਦੀ ਦੇਰੀ ਕੀਤੀ ਗਈ ਸੀ ਜਿਸ ਕਰਕੇ ਕੰਪਨੀ ਨੂੰ 2.48 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਸ ਮੌਕੇ ਦੀ ਸਰਕਾਰ ਵੱਲੋਂ ਕੰਪਨੀ ਤੋਂ ਇਹ ਜੁਰਮਾਨਾ ਕਦੇ ਵੀ ਵਸੂਲ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਮਝੌਤੇ ਦੇ ਤਹਿਤ ਇਹ ਟੋਲ 10 ਨਵੰਬਰ, 2019 ਨੂੰ ਬੰਦ ਕੀਤਾ ਜਾ ਸਕਦਾ ਸੀ ਕਿਉਂਕਿ ਜਦੋਂ ਦੂਜੀ ਵਾਰ ਲੁੱਕ ਪਾਉਣ ਦੇ ਕੰਮ ਵਿਚ ਮੁੜ ਦੇਰੀ ਕੀਤੀ ਗਈ ਸੀ ਅਤੇ ਇਸ ਗਲਤੀ ਲਈ ਕੰਪਨੀ ‘ਤੇ 3.89 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦੀ ਸਰਕਾਰ ਉਲੰਘਣਾ ਸੀ ਕਿਉਂਕਿ ਜੇਕਰ ਜੁਰਮਾਨੇ ਦੀ ਰਕਮ 3.11 ਕਰੋੜ ਰੁਪਏ ਤੋਂ ਵੱਧ ਹੁੰਦੀ ਹੈ ਤਾਂ ਸਰਕਾਰ ਵੱਲੋਂ ਸਮਝੌਤਾ ਖਤਮ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਸੱਤਾਧਾਰੀ ਲੋਕਾਂ ਨੇ ਕੰਪਨੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਅਨੁਸਾਰ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਬਾਰੇ ਗੁੰਮਰਾਹਕੁੰਨ ਬਿਆਨ ਦੇਣ ਲਈ ਕਾਂਗਰਸੀ ਆਗੂਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਿਉਂ ਨਹੀਂ ਕੀਤਾ ਗਿਆ ਸੀ।

ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀ ਸਰਪ੍ਰਸਤੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੇ ਕਦੇ ਵੀ ਕਸੂਰਵਾਰ ਟੋਲ ਕੰਪਨੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟੋਲ ਬੰਦ ਕਰਵਾਉਣ ਦਾ ਉਦੇਸ਼ ਸ਼ੋਹਰਤ ਖੱਟਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਲੋਕਾਂ ਨੂੰ ਰਾਹਤ ਦੇਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਚਲਾਉਣ ਵਾਲੀ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ ਮਿਆਦ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ 60 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਨੋਟਿਸ ਦੇ ਕੇ ਅੱਜ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਤੋਂ ਪਹਿਲੀਆਂ ਸਰਕਾਰ ਦੇ ਸਿਆਸਤਦਾਨਾਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੋਈ ਕਦਮ ਚੁੱਕਿਆ ਸਗੋਂ ਉਨ੍ਹਾਂ ਨੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਇਨ੍ਹਾਂ ਕੰਪਨੀਆਂ ਤੋਂ ਵਸੂਲ ਕੀਤਾ ਜਾਵੇਗਾ ਅਤੇ ਕਾਨੂੰਨੀ ਰਾਹ ਅਖਤਿਆਰ ਕਰਕੇ ਇਨ੍ਹਾਂ ਕੰਪਨੀਆਂ ਤੋਂ ਬਕਾਇਆ ਰਾਸ਼ੀ ਵੀ ਭਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰਵਾਏ ਜਾਣਗੇ। ਭਗਵੰਤ ਮਾਨ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

The post ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ: CM ਮਾਨ appeared first on TheUnmute.com - Punjabi News.

Tags:
  • 10th-toll-plaza
  • bhagwant-mann
  • chandpurana
  • cm-bhagwant-mann
  • latest-news
  • moga-kotakpura-road
  • news
  • toll-plaza

ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ

Wednesday 05 July 2023 11:37 AM UTC+00 | Tags: afpi arshdeep-kaur-sidhu bathinda bhago-armed-forces-preparatory-institute breaking-news cabinet-minister-aman-arora news officers-training-academy pallavi-rajput pre-commission-training

ਚੰਡੀਗੜ੍ਹ, 05 ਜੁਲਾਈ 2023: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ (PRE-COMMISSION TRAINING) ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਪੰਜਾਬ ਦੀਆਂ ਬੇਟੀਆਂ ਨੂੰ 'ਵਿਮੈਨ ਆਫ਼ ਸਬਸਟੈਂਸ' ਵਿੱਚ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੰਸਥਾ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਿੱਚ ਮਦਦ ਕਰ ਰਹੀ ਹੈ।

ਸੂਬੇ ਦੀਆਂ ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ 2 ਜੁਲਾਈ, 2023 ਤੋਂ ਕੋਰਸ ਸ਼ੁਰੂ ਹੋ ਚੁੱਕਾ ਹੈ।

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਦੋਵੇਂ ਮਹਿਲਾ ਕੈਡਿਟਾਂ ਦੀ ਚੋਣ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਮਹਿਲਾ ਕੈਡਿਟਾਂ ਦੀ ਚੋਣ ਨਾਲ ਹੁਣ ਤੱਕ ਸੰਸਥਾ ਦੀਆਂ 28 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਹਨਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

The post ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ appeared first on TheUnmute.com - Punjabi News.

Tags:
  • afpi
  • arshdeep-kaur-sidhu
  • bathinda
  • bhago-armed-forces-preparatory-institute
  • breaking-news
  • cabinet-minister-aman-arora
  • news
  • officers-training-academy
  • pallavi-rajput
  • pre-commission-training

ਬਾਬਾ ਦਿਆਲਦਾਸ ਕਤਲ ਕਾਂਡ ਮਾਮਲਾ: ਤਤਕਾਲੀ SP-DSP ਸਮੇਤ 4 ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

Wednesday 05 July 2023 01:19 PM UTC+00 | Tags: baba-dyaldas baba-dyaldas-murder-case bail-plea bribe-case faridkot-district-court latest-news news punjabi-news punjab-police

ਚੰਡੀਗੜ੍ਹ , 5 ਜੁਲਾਈ 2023: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਬਾਬਾ ਦਿਆਲਦਾਸ ਕਤਲ ਕਾਂਡ ਵਿੱਚ ਕਥਿਤ ਤੌਰ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਐਸਪੀ-ਡੀਐਸਪੀ, ਐਸਆਈ ਅਤੇ ਮਹੰਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਵਧੀਕ ਸੈਸ਼ਨ ਅਤੇ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ । ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਕਾਰਨ ਐੱਸਪੀ ਗਗਨੇਸ਼, ਡੀਐੱਸਪੀ ਸੁਸ਼ੀਲ ਕੁਮਾਰ, ਐੱਸਆਈ ਖੇਮਚੰਦਰ ਪਰਾਸ਼ਰ ਅਤੇ ਡੇਰਾ ਗਊਸ਼ਾਲਾ ਬੀੜ ਸਿੱਖਾਂ ਵਾਲੇ ਦੇ ਮਹੰਤ ਮਲਕੀਤ ਦਾਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

2 ਜੂਨ 2023 ਨੂੰ ਬਾਬਾ ਹਰਕਾ ਦਾਸ ਡੇਰਾ ਮੁਖੀ ਬਾਬਾ ਗਗਨ ਦਾਸ ਨੇ ਕੋਟਕਪੂਰਾ ਸਦਰ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਵਿਜੀਲੈਂਸ ਦੀ ਸਿਫਾਰਿਸ਼ ਅਤੇ ਜਾਂਚ ਤੋਂ ਬਾਅਦ ਫਰੀਦਕੋਟ ਦੇ ਤਤਕਾਲੀ ਐਸਪੀ ਗਗਨੇਸ਼ ਕੁਮਾਰ, ਤਤਕਾਲੀ ਡੀਐਸਪੀ ਸੁਸ਼ੀਲ ਕੁਮਾਰ, ਐਸਆਈ ਖੇਮਚੰਦਰ ਪਰਾਸ਼ਰ, ਮਹੰਤ ਮਲਕੀਤ ਦਾਸ ਅਤੇ ਆਈਜੀ ਦਫ਼ਤਰ ਵਿੱਚ ਕੰਮ ਕਰਦੇ ਜਸਵਿੰਦਰ ਸਿੰਘ ਠੇਕੇਦਾਰ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਵਿੱਚ ਜਸਵਿੰਦਰ ਸਿੰਘ ਠੇਕੇਦਾਰ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ।

The post ਬਾਬਾ ਦਿਆਲਦਾਸ ਕਤਲ ਕਾਂਡ ਮਾਮਲਾ: ਤਤਕਾਲੀ SP-DSP ਸਮੇਤ 4 ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ appeared first on TheUnmute.com - Punjabi News.

Tags:
  • baba-dyaldas
  • baba-dyaldas-murder-case
  • bail-plea
  • bribe-case
  • faridkot-district-court
  • latest-news
  • news
  • punjabi-news
  • punjab-police

ਗਿਆਨਵਾਪੀ 'ਚ ਮਜ਼ਾਰ 'ਤੇ ਚਾਦਰ ਚੜ੍ਹਾਉਣ ਦੀ ਮੰਗ 'ਤੇ 11 ਅਗਸਤ ਨੂੰ ਹੋਵੇਗੀ ਸੁਣਵਾਈ

Wednesday 05 July 2023 01:33 PM UTC+00 | Tags: breaking-news fast-track-court gyanvapi gyanvapi-case gyanvapi-complex gyanvapi-masjid gyanvapi-masjid-case news

ਚੰਡੀਗੜ੍ਹ , 5 ਜੁਲਾਈ 2023: ਗਿਆਨਵਾਪੀ (Gyanvapi) ਪਰਿਸਰ ‘ਚ ਮਜ਼ਾਰ ‘ਤੇ ਚਾਦਰ ਚੜ੍ਹਾਉਣ ਅਤੇ ਉਰਸ ਦੀ ਮੰਗ ਦੀ ਸੁਣਵਾਈ ਹੁਣ 11 ਅਗਸਤ ਨੂੰ ਹੋਵੇਗੀ। ਇਹ ਕੇਸ ਸਿਵਲ ਜੱਜ (ਸੀਨੀਅਰ ਡਵੀਜ਼ਨ) ਫਾਸਟ ਟਰੈਕ ਅਦਾਲਤ ਮਹਿੰਦਰ ਕੁਮਾਰ ਪਾਂਡੇ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਬੁੱਧਵਾਰ ਨੂੰ ਮਾਮਲੇ ਦੀ ਇੱਕ ਧਿਰ ਰਾਖੀ ਸਿੰਘ ਦੀ ਤਰਫੋਂ ਇਤਰਾਜ਼ ਦਾਇਰ ਕਰਨ ਲਈ ਸਮੇਂ ਦੀ ਮੰਗ ਦੇ ਨਾਲ ਮੁਲਤਵੀ ਅਰਜ਼ੀ ਦਿੱਤੀ ਗਈ ਸੀ।

ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ਼ 11 ਅਗਸਤ ਤੈਅ ਕੀਤੀ ਹੈ। ਇਕ ਅਰਜ਼ੀ ਰਾਹੀਂ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਸ ਨੂੰ ਗਿਆਨਵਾਪੀ ਪਰਿਸਰ ‘ਚ ਸਥਿਤ ਪ੍ਰਤੱਖ ਅਤੇ ਅਦਿੱਖ ਸਮਾਧ ‘ਤੇ ਚਾਦਰ ਚੜ੍ਹਾਉਣ ਅਤੇ ਫਤਿਹਾ ਦੇ ਪਾਠ ਦੇ ਨਾਲ-ਨਾਲ ਸਾਲਾਨਾ ਉਰਸ ਕਰਵਾਉਣ ਕਰਨ ਦੇ ਅਧਿਕਾਰ ਤੋਂ ਵਾਂਝਾ ਨਾ ਕੀਤਾ ਜਾਵੇ।

The post ਗਿਆਨਵਾਪੀ ‘ਚ ਮਜ਼ਾਰ ‘ਤੇ ਚਾਦਰ ਚੜ੍ਹਾਉਣ ਦੀ ਮੰਗ ‘ਤੇ 11 ਅਗਸਤ ਨੂੰ ਹੋਵੇਗੀ ਸੁਣਵਾਈ appeared first on TheUnmute.com - Punjabi News.

Tags:
  • breaking-news
  • fast-track-court
  • gyanvapi
  • gyanvapi-case
  • gyanvapi-complex
  • gyanvapi-masjid
  • gyanvapi-masjid-case
  • news

ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ 'ਤੇ ਚੱਲਿਆ ਬੁਲਡੋਜ਼ਰ

Wednesday 05 July 2023 01:47 PM UTC+00 | Tags: breaking-news khairhwa madhya-pradesh news pravesh-shukla siddhi tribal-man

ਚੰਡੀਗੜ੍ਹ , 5 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਤੋਂ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਪ੍ਰਵੇਸ਼ ਸ਼ੁਕਲਾ (Pravesh Shukla) ਨਾਂ ਦੇ ਇੱਕ ਭਾਜਪਾ ਆਗੂ ਨੇ ਇੱਕ ਆਦਿਵਾਸੀ ਵਿਅਕਤੀ ਦੇ ਚਿਹਰੇ ‘ਤੇ ਪਿਸ਼ਾਬ ਕਰ ਦਿੱਤਾ ਸੀ। ਇਸ ਘਪਲੇ ਤੋਂ ਬਾਅਦ ਮੁਲਜ਼ਮ ਪ੍ਰਵੇਸ਼ ਸ਼ੁਕਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਮਾਮਲੇ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ ‘ਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਪ੍ਰਵੇਸ਼ ਸ਼ੁਕਲਾ ਨੂੰ ਕੁਬਰੀ ਪਿੰਡ ਦੇ ਖੈਰਹਵਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 323, 123, 294, 506 ਆਈਪੀਸੀ ਅਤੇ ਐਨਐਸਏ ਤਹਿਤ ਕੇਸ ਦਰਜ ਕਰ ਲਿਆ ਹੈ। ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੂਜੇ ਆਦਿਵਾਸੀ ਵਿਅਕਤੀ ‘ਤੇ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ।

The post ਸਿੱਧੀ ਪਿਸ਼ਾਬ ਕਾਂਡ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ 'ਤੇ ਚੱਲਿਆ ਬੁਲਡੋਜ਼ਰ appeared first on TheUnmute.com - Punjabi News.

Tags:
  • breaking-news
  • khairhwa
  • madhya-pradesh
  • news
  • pravesh-shukla
  • siddhi
  • tribal-man

ਮਣੀਪੁਰ ਸਰਕਾਰ ਨੇ ਸੂਬੇ 'ਚ ਇੰਟਰਨੈਟ ਸੇਵਾਵਾਂ 'ਤੇ ਪਾਬੰਦੀ 10 ਜੁਲਾਈ ਤੱਕ ਵਧਾਈ

Wednesday 05 July 2023 01:57 PM UTC+00 | Tags: breaking-news internet-services latest-news manipur manipur-government news

ਚੰਡੀਗੜ੍ਹ , 5 ਜੁਲਾਈ 2023: ਮਣੀਪੁਰ (Manipur) ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਹੈ। ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਮਣੀਪੁਰ ਵਿੱਚ ਅਗਲੇ ਪੰਜ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਨੂੰ 10 ਜੁਲਾਈ ਤੱਕ ਵਧਾ ਦਿੱਤਾ ਹੈ।

ਜਿਕਰਯੋਗ ਹੈ ਕਿ 3 ਮਈ ਨੂੰ ਮਣੀਪੁਰ ਸਰਕਾਰ ਨੇ ਸਭ ਤੋਂ ਪਹਿਲਾਂ ਬ੍ਰਾਡਬੈਂਡ ਸਮੇਤ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, ਮਣੀਪੁਰ ਹਾਈ ਕੋਰਟ ਨੇ ਸੂਬੇ ਦੀ ਬੀਰੇਨ ਸਿੰਘ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਸੂਬੇ ਵਿੱਚ ਅੰਸ਼ਕ ਤੌਰ ‘ਤੇ ਇੰਟਰਨੈਟ ਸੇਵਾ ਬਹਾਲ ਕਰਨ ਦਾ ਨਿਰਦੇਸ਼ ਦਿੱਤਾ ਸੀ।

The post ਮਣੀਪੁਰ ਸਰਕਾਰ ਨੇ ਸੂਬੇ ‘ਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ 10 ਜੁਲਾਈ ਤੱਕ ਵਧਾਈ appeared first on TheUnmute.com - Punjabi News.

Tags:
  • breaking-news
  • internet-services
  • latest-news
  • manipur
  • manipur-government
  • news

ਪੰਜਾਬੀਆਂ ਦੀ ਯੂਸੀਸੀ ਵਿਰੋਧੀ ਭਾਵਨਾ ਦੇਖ ਕੇ CM ਮਾਨ ਨੇ ਲਿਆ ਯੂ-ਟਰਨ: ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ

Wednesday 05 July 2023 02:02 PM UTC+00 | Tags: aam-aadmi-party anti-ucc-sentiment bhagwant-mann breaking-news cm-bhagwant-mann news partap-bajwa punjab-government raja-warring ucc uniform-civil-code

ਚੰਡੀਗੜ੍ਹ, 05 ਜੁਲਾਈ 2023: ਇਕਸਾਰ ਸਿਵਲ ਕੋਡ (UCC) ‘ਤੇ ਵੱਖਰਾ ਸਟੈਂਡ ਅਪਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਮੰਗਿਆ ਕਿ ਕੀ ‘ਆਪ’ ਪੰਜਾਬ ਦੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਸੀ ਜਦੋਂ ਦਿੱਲੀ ਵਿੱਚ ਬੈਠੇ ਇਸ ਦੇ ਮਾਲਕਾਂ ਨੇ ਯੂਸੀਸੀ ‘ਤੇ ਭਾਜਪਾ ਨੂੰ ਸਿਧਾਂਤਕ ਸਮਰਥਨ ਦਿੱਤਾ ਸੀ।

ਬਾਜਵਾ ਨੇ ਸਵਾਲ ਕੀਤਾ, “ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬੀਆਂ ਨੂੰ ਕਿਸ ‘ਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ “ਸੁਪਰ ਸੀ ਐੱਮ” ਦੇ ਯੂਸੀਸੀ ਬਾਰੇ ਵੱਖੋ ਵੱਖਰੇ ਵਿਚਾਰ ਹਨ। ਇੰਜ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀਆਂ ਯੂਸੀਸੀ ਵਿਰੋਧੀ ਭਾਵਨਾਵਾਂ ਨੂੰ ਵੇਖਦਿਆਂ ਇਹ ਯੂ-ਟਰਨ ਲਿਆ ਹੈ।

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਯੂਸੀਸੀ ਨੂੰ ਲਾਗੂ ਕਰਨ ਦੀ ਤਿਆਰੀ ਨਾਲ ਦੇਸ਼ ਦੇ ਸਦਭਾਵਨਾਪੂਰਨ ਅਤੇ ਸ਼ਾਂਤ ਤਾਣੇ-ਬਾਣੇ ਨੂੰ ਭਾਰੀ ਨੁਕਸਾਨ ਪਹੁੰਚੇਗਾ, ਜਿੱਥੇ ਘੱਟ ਗਿਣਤੀਆਂ, ਕਬੀਲਿਆਂ ਅਤੇ ਬਹੁਗਿਣਤੀ ਭਾਈਚਾਰੇ ਦੇ ਕੁਝ ਹਿੱਸੇ ਨੂੰ ਨੁਕਸਾਨ ਪਹੁੰਚੇਗਾ।

ਇੱਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਹੁਣ ਪੰਜਾਬ ਦੇ ਸੀ ਐੱਮ ਭਗਵੰਤ ਮਾਨ ਯੂਸੀਸੀ (UCC) ਬਾਰੇ ‘ਆਪ’ ਦੇ ਸਟੈਂਡ ਤੋਂ ਵੱਖ ਹੋ ਗਏ ਹਨ। ਇਸ ਉਦਾਹਰਨ ਤੋਂ ਪਤਾ ਲੱਗਦਾ ਹੈ ਕਿ ‘ਆਪ’ ਦੀ ਪੰਜਾਬ ਇਕਾਈ ਨੂੰ ਉਦੋਂ ਧਿਆਨ ਵਿੱਚ ਨਹੀਂ ਰੱਖਿਆ ਗਿਆ ਜਦੋਂ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਨੇ ਯੂਸੀਸੀ ਬਾਰੇ ਆਪਣੀ ਰਣਨੀਤੀ ਤਿਆਰ ਕੀਤੀ ਅਤੇ ਫਿਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ‘ਆਪ’ ਨੂੰ ਸਿਧਾਂਤਕ ਸਮਰਥਨ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਨੇ ਅੱਗੇ ਕਿਹਾ “ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਨੂੰ ਪੰਜਾਬ ਪ੍ਰਤੀ ਜ਼ੀਰੋ ਸਤਿਕਾਰ ਹੈ, ਜੋ ਕਿ ਸਿੱਖ ਬਹੁਗਿਣਤੀ ਵਾਲਾ ਸੂਬਾ ਹੈ, ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਵੱਡਾ ਫ਼ਤਵਾ ਦਿੱਤਾ ਸੀ। ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ‘ਆਪ’ ਵਿਚ ਅੰਦਰੂਨੀ ਜ਼ਮਹੂਰੀਅਤ ਨਹੀਂ ਸੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਇਦ ਆਪਣੇ ਬਹੁਤ ਨੇੜਲੇ ਸਾਥੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਤਾਨਾਸ਼ਾਹੀ ਨਾਲ ਵੱਡੇ ਫ਼ੈਸਲੇ ਲੈਂਦੇ ਹਨ। ਮੁੱਖ ਮੰਤਰੀ ਮਾਨ ਨਿਸ਼ਚਿਤ ਤੌਰ ‘ਤੇ ਰਬੜ ਦੀ ਮੋਹਰ ਹਨ ਅਤੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਦਿੱਲੀ ਵਿੱਚ ਬੈਠੇ ਇਸ ਦੀ ਚੋਟੀ ਦੀ ਲੀਡਰਸ਼ਿਪ ਰਿਮੋਟ-ਕੰਟਰੋਲ ਰਹਿਣ ਚਲਾ ਰਹੀ ਹੈ”

ਇੱਕ ਬਿਆਨ ਵਿੱਚ, ਬਾਜਵਾ ਨੇ ਦੁਹਰਾਇਆ ਕਿ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ਵਿੱਚ ਕਥਿਤ “ਪ੍ਰਸ਼ਾਸਨਿਕ ਅਤੇ ਵਿੱਤੀ” ਬੇਨਿਯਮੀਆਂ ਦਾ ਵਿਸ਼ੇਸ਼ ਆਡਿਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਵੀ ਜਾਰੀ ਸੀ। ਅਜਿਹਾ ਲੱਗਦਾ ਹੈ ਕਿ ਯੂਸੀਸੀ ‘ਤੇ ਭਾਜਪਾ ਨੂੰ ਸਮਰਥਨ ਦੇ ਕੇ ‘ਆਪ’ ਦਾ ਇਰਾਦਾ ਕੇਜਰੀਵਾਲ ਨੂੰ ਬਚਾਉਣਾ ਸੀ।

ਕਾਦੀਆਂ ਦੇ ਵਿਧਾਇਕ ਨੇ ਕਿਹਾ ਕਿ ਇਹ ਸੱਚ ਹੈ ਕਿ ਹਿੰਦੂਆਂ, ਸਿੱਖਾਂ, ਮੁਸਲਮਾਨ ਅਤੇ ਈਸਾਈ ਭਾਈਚਾਰੇ ਦੇ ਵਿਆਹਾਂ, ਜਨਮਾਂ ਅਤੇ ਮੌਤਾਂ ‘ਤੇ ਕੀਤੇ ਜਾਣ ਵਾਲੇ ਰੀਤੀ-ਰਿਵਾਜਾਂ ਵਿੱਚ ਫ਼ਰਕ ਹੈ। ਇਸੇ ਤਰਾਂ, ਕੁਝ ਵੱਖ-ਵੱਖ ਜਾਤਾਂ ਅਤੇ ਕਬੀਲੇ ਵੱਖ-ਵੱਖ ਰਸਮਾਂ ਅਤੇ ਰੀਤੀ ਰਿਵਾਜ਼ਾਂ ਦਾ ਅਭਿਆਸ ਕਰਦੇ ਹਨ। 2024 ਦੀਆਂ ਆਮ ਚੋਣਾਂ ਤੋਂ ਪਹਿਲਾਂ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਨੂੰ ਮਜ਼ਬੂਤ ਕਰਨ ਲਈ ਫ਼ਿਰਕੂ ਸਿਆਸਤ ਕਰ ਰਹੀ ਹੈ।

The post ਪੰਜਾਬੀਆਂ ਦੀ ਯੂਸੀਸੀ ਵਿਰੋਧੀ ਭਾਵਨਾ ਦੇਖ ਕੇ CM ਮਾਨ ਨੇ ਲਿਆ ਯੂ-ਟਰਨ: ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ appeared first on TheUnmute.com - Punjabi News.

Tags:
  • aam-aadmi-party
  • anti-ucc-sentiment
  • bhagwant-mann
  • breaking-news
  • cm-bhagwant-mann
  • news
  • partap-bajwa
  • punjab-government
  • raja-warring
  • ucc
  • uniform-civil-code

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

Wednesday 05 July 2023 02:21 PM UTC+00 | Tags: anti-corruption bribe news vigilance-bureau vigilance-bureau-nabs

ਚੰਡੀਗੜ੍ਹ, 05 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ (BRIBE) ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ (BRIBE) ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ appeared first on TheUnmute.com - Punjabi News.

Tags:
  • anti-corruption
  • bribe
  • news
  • vigilance-bureau
  • vigilance-bureau-nabs

ਚੰਡੀਗੜ, 05 ਜੁਲਾਈ 2023: ਚਾਈਨਾ ਡੋਰ (China thread) ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ 'ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ (China thread) ਦੀ ਪਾਬੰਦੀ ਸੰਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿੱਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸੀ ਖਿਲਾਫ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ। ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤੱਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ।

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਨਾਲ ਹੀ ਦੁਕਾਨਦਾਰ ਅਤੇ ਆਨਲਾਈਨ ਸਟੋਰ ਇਸ ਨੂੰ ਵੇਚਣ ਤੋਂ ਗੁਰੇਜ਼ ਕਰਨ।

The post ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ appeared first on TheUnmute.com - Punjabi News.

Tags:
  • breaking-news
  • china-door
  • china-thread
  • news

ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Wednesday 05 July 2023 02:30 PM UTC+00 | Tags: eric-garcetti kultar-singh-sandhwan news punjab-legislative-assembly united-states us-ambassador

ਚੰਡੀਗੜ੍ਹ, 05 ਜੁਲਾਈ 2023: ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ 'ਤੇ ਜ਼ੋਰ ਦਿੱਤਾ।ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ 'ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸ. ਸੰਧਵਾਂ ਨੇ ਐਰਿਕ ਗਾਰਸੇਟੀ ਨੂੰ ਯੂ.ਐਸ. ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਐਰਿਕ ਗਾਰਸੇਟੀ ਨੇ ਯੂ.ਐਸ. ਅਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਐਰਿਕ ਗਾਰਸੇਟੀ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

The post ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • eric-garcetti
  • kultar-singh-sandhwan
  • news
  • punjab-legislative-assembly
  • united-states
  • us-ambassador

ਚੰਡੀਗੜ੍ਹ, 05 ਜੁਲਾਈ 2023: ਸੀਨੀਅਰ ਪੁਲਿਸ ਕਪਤਾਨ ਕਪੂਰਥਲਾ (Kapurthala)  ਨੇ ਪੱਤਰ ਜਾਰੀ ਕਰਦਿਆਂ 19 ਪੁਲਿਸ ਮੁਲਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

The post ਕਪੂਰਥਲਾ ਪੁਲਿਸ ਦੇ 19 ਪੁਲਿਸ ਮੁਲਜ਼ਮਾਂ ਦੀਆਂ ਬਦਲੀਆਂ appeared first on TheUnmute.com - Punjabi News.

Tags:
  • kapurthala-police
  • transfer

ਪੰਜਾਬ ਸਰਕਾਰ ਦੇ ਵੱਲੋਂ IAS ਤੇ PCS ਅਫ਼ਸਰਾਂ ਦਾ ਤਬਾਦਲਾ

Wednesday 05 July 2023 02:43 PM UTC+00 | Tags: aam-aadmi-party breaking-news cm-bhagwant-mann latest-news news punjab punjab-govt the-unmute-breaking-news transfer transfer-of-ias

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਸਰਕਾਰ ਦੇ ਵੱਲੋਂ ਇਕ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ (Transfer) ਕੀਤਾ ਗਿਆ ਹੈ।

 

The post ਪੰਜਾਬ ਸਰਕਾਰ ਦੇ ਵੱਲੋਂ IAS ਤੇ PCS ਅਫ਼ਸਰਾਂ ਦਾ ਤਬਾਦਲਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • punjab
  • punjab-govt
  • the-unmute-breaking-news
  • transfer
  • transfer-of-ias
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form