TheUnmute.com – Punjabi News: Digest for July 07, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੁੱਚੀ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ

Thursday 06 July 2023 05:44 AM UTC+00 | Tags: akali-dal-bjp-alliance amritsar bjp bjp-leader breaking-news news punjab-news sri-darbar-sahib sunil-jakhar

ਅੰਮ੍ਰਿਤਸਰ, 06 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ (Sunil Jakhar) ਅੱਜ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ, ਭਾਜਪਾ ਦੇ ਵੱਡੇ ਆਗੂ ਸੁਨੀਲ ਜਾਖੜ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ, ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਸੁਨੀਲ ਜਾਖੜ ਦੇ ਭਾਜਪਾ ਦੇ ਪੰਜਾਬ ਪ੍ਰਧਾਨ ਬਣਨ ਦੇ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਬਣੇਗੀ ਤੇ ਭਾਜਪਾ ਪੰਜਾਬ ਵਿੱਚ ਇਕੱਲੇ ਚੋਣਾਂ ਲੜਨ ਦੀ ਵੀ ਸਮਰੱਥਾ ਹੈ |

ਉਹਨਾਂ ਕਿਹਾ ਕਿ ਅਕਾਲੀ ਦਲ ਭਾਜਪਾ ਦੇ ਗੱਠਜੋੜ ਲਈ ਜੇਕਰ ਕੋਈ ਸੀਨੀਅਰ ਭਾਜਪਾ ਦੀ ਲੀਡਰਸ਼ਿਪ ਫੈਸਲਾ ਲਵੇਗੀ ਤਾਂ ਉਹ ਸਾਰੀ ਭਾਜਪਾ ਨੂੰ ਮਨਜ਼ੂਰ ਹੋਵੇਗਾ | ਭਾਜਪਾ ਵਿੱਚ ਹੋ ਰਹੇ ਸੁਨੀਲ ਜਾਖੜ ਦੇ ਵਿਰੋਧ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਦੂਜੀ ਪਾਰਟੀ ਦੇ ਕੋਈ ਆਗੂ ਆਵੇ ਉਸਨੂੰ ਇੰਨੀ ਵੱਡੀ ਜੁੰਮੇਵਾਰੀ ਮਿਲੇ ਤਾਂ ਕੁਝ ਲੋਕ ਵਿਰੋਧ ਤਾਂ ਕਰਦੇ ਹੀ ਹਨ |

The post ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੁੱਚੀ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ appeared first on TheUnmute.com - Punjabi News.

Tags:
  • akali-dal-bjp-alliance
  • amritsar
  • bjp
  • bjp-leader
  • breaking-news
  • news
  • punjab-news
  • sri-darbar-sahib
  • sunil-jakhar

ਇੰਟਰਪੋਲ ਵੱਲੋਂ ਵਿਦੇਸ਼ 'ਚ ਲੁਕੇ ਦੋ ਗੈਂਗਸਟਰਾਂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

Thursday 06 July 2023 05:55 AM UTC+00 | Tags: breaking-news gangsters-vikramjit-singh interpol kapil-sangwan latest-news news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 06 ਜੁਲਾਈ 2023: ਇੰਟਰਪੋਲ (Interpol) ਨੇ ਵਿਦੇਸ਼ ‘ਚ ਲੁਕੇ ਦੋ ਗੈਂਗਸਟਰਾਂ ਵਿਕਰਮਜੀਤ ਸਿੰਘ ਅਤੇ ਕਪਿਲ ਸਾਂਗਵਾਨ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਹ ਦੋਵੇਂ ਗੈਂਗਸਟਰ ਵਿਦੇਸ਼ਾਂ ਵਿੱਚ ਬੈਠੇ ਗੈਂਗ ਨੂੰ ਚਲਾ ਰਹੇ ਹਨ।

Interpol

The post ਇੰਟਰਪੋਲ ਵੱਲੋਂ ਵਿਦੇਸ਼ ‘ਚ ਲੁਕੇ ਦੋ ਗੈਂਗਸਟਰਾਂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ appeared first on TheUnmute.com - Punjabi News.

Tags:
  • breaking-news
  • gangsters-vikramjit-singh
  • interpol
  • kapil-sangwan
  • latest-news
  • news
  • the-unmute-breaking-news
  • the-unmute-latest-news
  • the-unmute-punjabi-news

ਚੰਡੀਗੜ੍ਹ, 06 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਪਿਸ਼ਾਬ ਕਾਂਡ ਦਾ ਸ਼ਿਕਾਰ ਹੋਏ ਆਦਿਵਾਸੀ ਨੌਜਵਾਨ ਅਤੇ ਉਸ ਦਾ ਪਰਿਵਾਰ ਵੀਰਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chouhan) ਨੂੰ ਮਿਲਣ ਲਈ ਸੀਐਮ ਹਾਊਸ ਪਹੁੰਚੇ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਦਿਵਾਸੀ ਦਸ਼ਮਤ ਦਾ ਹੱਥ ਫੜ ਕੇ ਅੰਦਰ ਲੈ ਗਏ। ਕੁਰਸੀ ‘ਤੇ ਬਿਠਾਇਆ, ਪੈਰ ਧੋਤੇ, ਆਰਤੀ ਕੀਤੀ ਅਤੇ ਤਿਲਕ ਲਗਾਇਆ।

ਸ਼ਿਵਰਾਜ ਚੌਹਾਨ ਨੇ ਉਨ੍ਹਾਂ ਨੂੰ ਸ਼ਾਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ, “ਇਸ ਘਟਨਾ ਤੋਂ ਦੁਖੀ ਹਾਂ। ਮੈਂ ਤੁਹਾਡੇ ਤੋਂ ਮੁਆਫ਼ੀ ਮੰਗਦਾ ਹਾਂ। ਤੁਹਾਡੇ ਵਰਗੇ ਲੋਕ ਮੇਰੇ ਲਈ ਰੱਬ ਵਰਗੇ ਹਨ।” ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸ਼ਿਵਰਾਜ (Shivraj Singh Chouhan) ਨੇ ਕਿਹਾ ਸੀ- ਦੋਸ਼ੀਆਂ ਨੂੰ ਇਸ ਤਰ੍ਹਾਂ ਸਜ਼ਾ ਮਿਲਣੀ ਚਾਹੀਦੀ ਹੈ ਕਿ ਇਹ ਮਿਸਾਲ ਬਣ ਜਾਵੇ। ਕਾਰਵਾਈ ਤੋਂ ਬਾਅਦ ਟਵੀਟ ਕੀਤਾ ਸੀ-ਐਨਐਸਏ ਲਗਾਇਆ ਗਿਆ, ਬੁਲਡੋਜ਼ਰ ਵੀ ਚਲਾਇਆ ਗਿਆ ਹੈ | ਮੁਲਜ਼ਮ ਪ੍ਰਵੇਸ਼ ਸ਼ੁਕਲਾ ਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਉਸ ‘ਤੇ ਐਨ.ਐਸ.ਏ. ਲਗਾਇਆ ਗਿਆ ਹੈ, ਫਿਲਹਾਲ ਉਹ ਜੇਲ੍ਹ ਵਿੱਚ ਹੈ।

The post CM ਸ਼ਿਵਰਾਜ ਸਿੰਘ ਚੌਹਾਨ ਨੇ ਪਿਸ਼ਾਬ ਕਾਂਡ ਦੇ ਪੀੜਤ ਆਦਿਵਾਸੀ ਦੇ ਪੈਰ ਧੋਤੇ, ਕਿਹਾ- ਮੁਆਫ਼ੀ ਮੰਗਦਾ ਹਾਂ appeared first on TheUnmute.com - Punjabi News.

Tags:
  • breaking-news
  • madh-pradsh
  • news
  • shivraj-singh-chouhan
  • siddhi-news

ਗੈਂਗਸਟਰ ਕਰਨਵੀਰ ਸਿੰਘ ਦਾ ਕੈਨੇਡਾ 'ਚ ਗੋਲੀਆਂ ਮਾਰ ਕੇ ਕੀਤਾ ਕਤਲ

Thursday 06 July 2023 06:20 AM UTC+00 | Tags: canada canada-news canada-police crime gangster-karanveer-singh latest-news news the-unmute-breaking-news

ਚੰਡੀਗੜ੍ਹ, 06 ਜੁਲਾਈ 2023: ਗੈਂਗਸਟਰ ਕਰਨਵੀਰ ਸਿੰਘ (Gangster Karanveer Singh) ਦਾ ਕੈਨੇਡਾ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰਨ ਕਰ ਦਿੱਤਾ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਜਾਣਕਾਰੀ ਮੁਤਾਬਕ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ ਹੈ ।

ਪ੍ਰਾਪਤ ਜਾਣਕਾਰੀ ਅਨੁਅਰ ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ।

ਪਿਛਲੇ ਸਾਲ ਦਸੰਬਰ ਦੇ ਮਹੀਨੇ ਕੈਨੇਡਾ ਦੀ ਸਰੀ ਸਿਟੀ ਪੁਲਿਸ ਨੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਕਰਨਵੀਰ ਗਰਚਾ ਦਾ ਨਾਂ ਵੀ ਸ਼ਾਮਲ ਸੀ। ਸਰੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗਰਚਾ ਦੇ ਤਾਰ ਹਾਈ ਪ੍ਰੋਫਾਈਲ ਅਪਰਾਧੀਆਂ ਨਾਲ ਜੁੜੇ ਹੋਏ ਸਨ। ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹਨ। ਇਸੇ ਲਈ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।

The post ਗੈਂਗਸਟਰ ਕਰਨਵੀਰ ਸਿੰਘ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕੀਤਾ ਕਤਲ appeared first on TheUnmute.com - Punjabi News.

Tags:
  • canada
  • canada-news
  • canada-police
  • crime
  • gangster-karanveer-singh
  • latest-news
  • news
  • the-unmute-breaking-news

ਦਿੱਲੀ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਕੇਂਦਰੀ ਆਰਡੀਨੈਂਸ ਖ਼ਿਲਾਫ਼ ਪਾਈ ਪਟੀਸ਼ਨ 'ਤੇ ਸੁਣਵਾਈ ਲਈ ਤਿਆਰ

Thursday 06 July 2023 06:30 AM UTC+00 | Tags: arvind-kejriwal breaking-news delhi-government news ordinance ordinance-for-delhi-government punjab-news supreme-court the-unmute-breaking-news

ਚੰਡੀਗੜ੍ਹ, 06 ਜੁਲਾਈ 2023: ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਦਿੱਲੀ ਸਰਕਾਰ ਦੀ ਲੜਾਈ ਸੁਪਰੀਮ ਕੋਰਟ ਵਿੱਚ ਪਹੁੰਚ ਗਈ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਸੁਪਰੀਮ ਕੋਰਟ 10 ਜੁਲਾਈ ਨੂੰ ਕੇਂਦਰੀ ਆਰਡੀਨੈਂਸ ਵਿਰੁੱਧ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਦੱਸ ਦਈਏ ਕਿ ਆਰਡੀਨੈਂਸ ਦੇ ਜਾਰੀ ਹੋਣ ਤੋਂ ਤੁਰੰਤ ਬਾਅਦ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਉਹ ਇਸ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ।

ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਤਹਿਤ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨਾਲ ਸਬੰਧਤ ਅੰਤਿਮ ਫੈਸਲਾ ਲੈਣ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਨੂੰ ਦਿੱਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਆਰਡੀਨੈਂਸ, 2023 ਦੇ ਤਹਿਤ, ਦਿੱਲੀ ਵਿੱਚ ਸੇਵਾ ਕਰ ਰਹੇ DANICS ਕੇਡਰ ਦੇ ਸਮੂਹ ਏ ਅਧਿਕਾਰੀਆਂ ਦੇ ਤਬਾਦਲੇ ਅਤੇ ਅਨੁਸ਼ਾਸਨੀ ਕਾਰਵਾਈ ਲਈ ਇੱਕ ਰਾਸ਼ਟਰੀ ਰਾਜਧਾਨੀ ਪਬਲਿਕ ਸਰਵਿਸ ਅਥਾਰਟੀ ਦਾ ਗਠਨ ਕੀਤਾ ਜਾਵੇਗਾ।

ਦੱਸ ਦਈਏ ਕਿ ਦਿੱਲੀ ਦੀ ‘ਆਪ’ ਸਰਕਾਰ ਦੋਸ਼ ਲਾਉਂਦੀ ਰਹੀ ਹੈ ਕਿ ਕੇਂਦਰ ਸਰਕਾਰ ਉਸ ਨੂੰ ਉਪ ਰਾਜਪਾਲ ਦੇ ਜ਼ਰੀਏ ਕੰਮ ਨਹੀਂ ਕਰਨ ਦੇ ਰਹੀ ਹੈ। ਇਸ ਦੇ ਖ਼ਿਲਾਫ਼ ‘ਆਪ’ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿੱਥੇ ਸੁਪਰੀਮ ਕੋਰਟ ਨੇ 11 ਮਈ ਨੂੰ ਦਿੱਲੀ ਸਰਕਾਰ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਦਿੱਲੀ ਦੇ ਨੌਕਰਸ਼ਾਹਾਂ ਦੇ ਤਬਾਦਲੇ ਅਤੇ ਤਾਇਨਾਤੀ ਸਿਰਫ਼ ਦਿੱਲੀ ਸਰਕਾਰ ਹੀ ਕਰ ਸਕਦੀ ਹੈ। ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਪਣੀ ਜਿੱਤ ਕਰਾਰ ਦਿੱਤਾ ਸੀ, ਪਰ ਉਨ੍ਹਾਂ ਦੀ ਖੁਸ਼ੀ ਜ਼ਿਆਦਾ ਦੇਰ ਨਾ ਟਿਕੀ ਜਦੋਂ ਕੇਂਦਰ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਆਰਡੀਨੈਂਸ, 2023 ਲਿਆਂਦਾ।

The post ਦਿੱਲੀ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਕੇਂਦਰੀ ਆਰਡੀਨੈਂਸ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਸੁਣਵਾਈ ਲਈ ਤਿਆਰ appeared first on TheUnmute.com - Punjabi News.

Tags:
  • arvind-kejriwal
  • breaking-news
  • delhi-government
  • news
  • ordinance
  • ordinance-for-delhi-government
  • punjab-news
  • supreme-court
  • the-unmute-breaking-news

ਚੰਡੀਗੜ੍ਹ, 06 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਗਰ ਨਿਗਮ ਭਵਨ ਪਹੁੰਚ ਗਏ ਹਨ। ਉਹ ਜਲਦੀ ਹੀ ਮਿਸ਼ਨ ਰੁਜ਼ਗਾਰ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਿੱਚ 252 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਹਰਭਜਨ ਈ.ਟੀ.ਓ ਵੀ ਮੌਜੂਦ ਹਨ ।

The post CM ਮਾਨ ਨਗਰ ਨਿਗਮ ਭਵਨ ਪਹੁੰਚੇ, ਮਿਸ਼ਨ ਰੁਜ਼ਗਾਰ ਤਹਿਤ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • chandigarh
  • mission-rojgar
  • municipal-corporation-bhawan
  • news

ਕੇਂਦਰ ਸਰਕਾਰ ਨੇ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦੀ

Thursday 06 July 2023 06:59 AM UTC+00 | Tags: aam-aadmi-party all-party-meeting amit-shah bjp breaking-news central-government congress latest-news monsoon-session-of-parliament ncp news pm-modi

ਚੰਡੀਗੜ੍ਹ, 06 ਜੁਲਾਈ 2023: ਕੇਂਦਰ ਸਰਕਾਰ ਨੇ 20 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ 19 ਜੁਲਾਈ (All-Party Meeting)  ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਹਾਊਸ ਲੀਡਰਾਂ ਨੂੰ ਸੱਦਾ ਦਿੱਤਾ ਗਿਆ ਹੈ, ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਸਰਬ ਪਾਰਟੀ ਮੀਟਿੰਗ ‘ਚ ਕੇਂਦਰ ਸਰਕਾਰ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਾਰੇ ਮੁੱਦਿਆਂ ‘ਤੇ ਚਰਚਾ ਕਰੇਗੀ, ਤਾਂ ਜੋ ਦੋਵਾਂ ਸਦਨਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ |

The post ਕੇਂਦਰ ਸਰਕਾਰ ਨੇ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦੀ appeared first on TheUnmute.com - Punjabi News.

Tags:
  • aam-aadmi-party
  • all-party-meeting
  • amit-shah
  • bjp
  • breaking-news
  • central-government
  • congress
  • latest-news
  • monsoon-session-of-parliament
  • ncp
  • news
  • pm-modi

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ UPSC ਦੀ ਤਿਆਰੀ ਕਰਨ ਵਾਲਿਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ 8 ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਕੋਚਿੰਗ ਲੈਣ ਵਾਲਿਆਂ ਲਈ ਹੋਸਟਲ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਜਿਸ ਵਿੱਚ ਹਰ ਵਰਗ ਦੇ ਨੌਜਵਾਨ ਸ਼ਾਮਲ ਹੋਣਗੇ |

The post CM ਭਗਵੰਤ ਮਾਨ ਵੱਲੋਂ UPSC ਦੀ ਤਿਆਰੀ ਲਈ ਸੂਬੇ ‘ਚ 8 ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ appeared first on TheUnmute.com - Punjabi News.

Tags:
  • breaking-news
  • news
  • upsc

ਪੰਜਾਬ ਲੋਕ ਸਭਾ ਚੋਣਾਂ 'ਚ 13 ਸੀਟਾਂ 'ਤੇ ਭਾਜਪਾ ਇੱਕਲੀ ਚੋਣ ਲੜੇਗੀ: ਵਿਜੇ ਰੂਪਾਨੀ

Thursday 06 July 2023 07:39 AM UTC+00 | Tags: 2024-lok-sabha-elections breaking-news news punjab-bjp punjab-lok-sabha punjab-lok-sabha-election sri-harmandir-sahib sunil-jakhar vijay-rupani

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ (Vijay Rupani) , ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਵੀ ਸ਼ਾਮਲ ਰਹੇ।

ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ 13 ਸੀਟਾਂ ‘ਤੇ ਭਾਜਪਾ ਇੱਕਲੀ ਹੀ ਚੋਣ ਲੜੇਗੀ | ਉਨ੍ਹਾਂ ਨੇ ਅਜਿਹੇ ਸੰਕੇਤ ਦਿੱਤੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਵੇਗਾ |

The post ਪੰਜਾਬ ਲੋਕ ਸਭਾ ਚੋਣਾਂ ‘ਚ 13 ਸੀਟਾਂ 'ਤੇ ਭਾਜਪਾ ਇੱਕਲੀ ਚੋਣ ਲੜੇਗੀ: ਵਿਜੇ ਰੂਪਾਨੀ appeared first on TheUnmute.com - Punjabi News.

Tags:
  • 2024-lok-sabha-elections
  • breaking-news
  • news
  • punjab-bjp
  • punjab-lok-sabha
  • punjab-lok-sabha-election
  • sri-harmandir-sahib
  • sunil-jakhar
  • vijay-rupani

ਅਗਲੇ 24 ਘੰਟਿਆਂ ਦੌਰਾਨ ਪੰਜਾਬ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਦਾ ਅਲਰਟ

Thursday 06 July 2023 08:06 AM UTC+00 | Tags: heavy-rain heavy-rain-alert latest-news meteorological-department news punjab-weather-news the-unmute-breaking-news the-unmute-latest-news

ਚੰਡੀਗੜ੍ਹ, 06 ਜੁਲਾਈ 2023: ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ‘ਚ ਝਾਰਖੰਡ ਨੂੰ ਛੱਡ ਕੇ ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ (Heavy Rain) ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਪੰਜਾਬ, ਹਰਿਆਣਾ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਉੜੀਸਾ, ਛੱਤੀਸਗੜ੍ਹ, ਮਹਾਰਾਸ਼ਟਰ, ਤੇਲੰਗਾਨਾ, ਗੋਆ , ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਸ਼ਾਮਲ ਹਨ |

ਵੀਰਵਾਰ ਸਵੇਰ ਤੋਂ ਹੀ ਦਿੱਲੀ-ਐਨਸੀਆਰ ਅਤੇ ਦੱਖਣੀ ਸੂਬੇ ਕੇਰਲ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪਈ | ਬਿਹਾਰ ‘ਚ ਪਿਛਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ‘ਚ 15 ਜਣਿਆ ਦੀ ਮੌਤ ਦੀ ਖ਼ਬਰ ਹੈ । ਸੂਬੇ ਦੀਆਂ ਨਦੀਆਂ ਵੀ ਖ਼ਤਰੇ ਦੇ ਨਿਸ਼ਾਨ ਦੇ ਆਲੇ-ਦੁਆਲੇ ਵਹਿ ਰਹੀਆਂ ਹਨ।

ਪਿਛਲੇ ਹਫ਼ਤੇ ਦੀ ਗੱਲ ਕਰੀਏ ਤਾਂ ਗੁਜਰਾਤ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਭ ਤੋਂ ਵੱਧ ਭਾਰੀ ਬਾਰਿਸ਼ (Heavy Rain) ਪੈ ਰਹੀ ਹੈ । 29 ਜੂਨ ਤੋਂ 5 ਜੁਲਾਈ ਦੌਰਾਨ ਬਿਹਾਰ ਵਿੱਚ 134 ਮਿਲੀਮੀਟਰ, ਗੁਜਰਾਤ ਵਿੱਚ 133 ਮਿਲੀਮੀਟਰ ਅਤੇ ਉੱਤਰ ਪ੍ਰਦੇਸ਼ ਵਿੱਚ 78 ਮਿਲੀਮੀਟਰ ਮੀਂਹ ਪਿਆ। ਜਦਕਿ ਛੱਤੀਸਗੜ੍ਹ ਵਿੱਚ ਇਸ ਦੌਰਾਨ ਸਿਰਫ਼ 36 ਮਿਲੀਮੀਟਰ ਭਾਰੀ ਬਾਰਿਸ਼ ਪੈ ਰਹੀ ਹੈ | ਭਾਰੀ ਬਾਰਿਸ਼ ਦੇ ਅਲਰਟ ਕਾਰਨ ਕਰਨਾਟਕ ਦੇ ਜ਼ਿਲ੍ਹਿਆਂ ਦੇ ਕਈ ਸਕੂਲ ਅਤੇ ਕਾਲਜ ਵੀਰਵਾਰ ਨੂੰ ਬੰਦ ਰਹਿਣਗੇ।

The post ਅਗਲੇ 24 ਘੰਟਿਆਂ ਦੌਰਾਨ ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ appeared first on TheUnmute.com - Punjabi News.

Tags:
  • heavy-rain
  • heavy-rain-alert
  • latest-news
  • meteorological-department
  • news
  • punjab-weather-news
  • the-unmute-breaking-news
  • the-unmute-latest-news

ਪਵਿੱਤਰ ਅਮਰਨਾਥ ਗੁਫ਼ਾ ਦੇ ਹੁਣ ਤੱਕ 67 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ

Thursday 06 July 2023 08:17 AM UTC+00 | Tags: amarnath amarnath-cave. amarnath-yatra breaking-news hindu holy-amarnath-cave latest-news news the-unmute-breaking-news the-unmute-update

ਚੰਡੀਗੜ੍ਹ, 06 ਜੁਲਾਈ 2023: ਬੀਤੇ ਦਿਨ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਅਨੁਸਾਰ 1 ਜੁਲਾਈ ਨੂੰ ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 67,566 ਸ਼ਰਧਾਲੂ ਅਮਰਨਾਥ ਗੁਫ਼ਾ (Amarnath) ਦੇ ਦਰਸ਼ਨ ਕਰ ਚੁੱਕੇ ਹਨ। ਬੁੱਧਵਾਰ ਨੂੰ ਬਾਲਟਾਲ ਬੇਸ ਕੈਂਪ ਅਤੇ ਨਨਵਾਨ ਬੇਸ ਕੈਂਪ ਤੋਂ 18,354 ਸ਼ਰਧਾਲੂ ਪਵਿੱਤਰ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਰਵਾਨਾ ਹੋਏ।

ਬਿਆਨ ਵਿਚ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨਗੇ। ਸਰਕਾਰੀ ਬੁਲਾਰੇ ਅਨੁਸਾਰ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਸਮੁੱਚੀ ਯਾਤਰਾ ਦੌਰਾਨ ਰਾਜ ਦੀਆਂ ਏਜੰਸੀਆਂ ਅਤੇ ਸਿਵਲ ਵਿਭਾਗਾਂ ਵੱਲੋਂ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬੱਧ ਕਰਵਾ ਕੇ ਉਨ੍ਹਾਂ ਦੀ ਮੱਦਦ ਕੀਤੀ ਜਾ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕੈਂਪ ਡਾਇਰੈਕਟਰਾਂ ਦੀ ਦੇਖ-ਰੇਖ ਹੇਠ ਲੰਗਰ, ਸਿਹਤ ਸਹੂਲਤਾਂ ਆਦਿ ਸਮੇਤ ਸਾਰੀਆਂ ਸਹੂਲਤਾਂ ਯਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ 62 ਦਿਨਾਂ ਦੀ ਸ੍ਰੀ ਅਮਰਨਾਥ (Amarnath) ਯਾਤਰਾ 31 ਅਗਸਤ, 2023 ਨੂੰ ਸਮਾਪਤ ਹੋਵੇਗੀ।

The post ਪਵਿੱਤਰ ਅਮਰਨਾਥ ਗੁਫ਼ਾ ਦੇ ਹੁਣ ਤੱਕ 67 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ appeared first on TheUnmute.com - Punjabi News.

Tags:
  • amarnath
  • amarnath-cave.
  • amarnath-yatra
  • breaking-news
  • hindu
  • holy-amarnath-cave
  • latest-news
  • news
  • the-unmute-breaking-news
  • the-unmute-update

ਕੈਨੇਡਾ , 06 ਜੁਲਾਈ 2023: ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ ਬਰੈਂਪਟਨ ਕੈਨੇਡਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਹਜੂਰੀ ਰਾਗੀ ਭਾਈ ਸ਼ਮਨਦੀਪ ਸਿੰਘ (ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ) ਤੇ ਹੋਰਨਾ ਰਾਗੀ ਜਥਿਆ ਨੇ ਕੀਰਤਨ ਰਾਹੀਂ ਨਿਹਾਲ ਕੀਤਾ।

ਇਸ ਉਪਰੰਤ ਦਿਆਲਪੁਰੀ ਭਰਾਵਾਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਮੰਗਪ੍ਰੀਤ ਸਿੰਘ ਹਰਿਆਣੇ ਵਾਲੇ, ਗਿਆਨੀ ਗੁਰਮੁੱਖ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਭਾਈ ਅਰਜਨ ਸਿੰਘ ਹੈੱਡ ਗ੍ਰੰਥੀ ਨੇ ਗੁਰਮਤਿ ਸਮਾਗਮ ਦੀ ਅਰਦਾਸ ਕਰਕੇ ਸਮਾਪਤੀ ਕੀਤੀ | ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਸਟਰ ਬਲਦੇਵ ਸਿੰਘ ਸਹੋਤਾ ਸਰਦਾਰ ਹਰਨਾਮ ਸਿੰਘ ਗੁਰੋਂ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

The post ਬਰੈਂਪਟਨ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ appeared first on TheUnmute.com - Punjabi News.

Tags:
  • brampton
  • breaking-news
  • news
  • sri-akhand-path-sahib
  • sri-guru-hargobind
  • sri-guru-nanak-sikh-center-brampton

ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ

Thursday 06 July 2023 08:32 AM UTC+00 | Tags: amritsar-improvement-trust amritsar-nagar-improvement-trust breaking-news bribe bribe-case gautam-majithia improvement-trust latest-news news punjab-news the-unmute-breaking-news the-unmute-latest-update

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ (Improvement Trust), ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ (Improvement Trust) ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ। ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News.

Tags:
  • amritsar-improvement-trust
  • amritsar-nagar-improvement-trust
  • breaking-news
  • bribe
  • bribe-case
  • gautam-majithia
  • improvement-trust
  • latest-news
  • news
  • punjab-news
  • the-unmute-breaking-news
  • the-unmute-latest-update

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ ਖੇਡਾਂ 'ਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ

Thursday 06 July 2023 08:37 AM UTC+00 | Tags: gurmeet-singh-meet-hayer meet-hayer news new-sports-policy punjab punjab-sports-policy sports sports-culture

ਚੰਡੀਗੜ੍ਹ, 6 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ (Sports) ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ 'ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ।

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਡ ਮਾਹਿਰਾਂ ਦੀ ਬਣਾਈ ਕਮੇਟੀ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਖਿਡਾਰੀਆਂ ਤੇ ਖੇਡਾਂ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੀ ਫੀਡਬੈਕ ਵੀ ਲਈ ਗਈ।

ਮੀਤ ਹੇਅਰ ਨੇ ਕਿਹ ਕਿ ਖੇਡ (Sports) ਸੱਭਿਆਚਾਰ ਪੈਦਾ ਕਰਨ ਲਈ ਪਿੰਡ/ਸ਼ਹਿਰ ਪੱਧਰ ਤੋਂ ਸੂਬਾ ਪੱਧਰ ਤੱਕ ਖੇਡ ਨਰਸਰੀਆਂ ਤੋਂ ਲੈ ਕੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣ ਉਤੇ ਜ਼ੋਰ ਦਿੱਤਾ ਗਿਆ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਦੇ ਹਿਸਾਬ ਨਾਲ ਸਿੱਧੀਆਂ ਨੌਕਰੀਆਂ ਦਾ ਪ੍ਰਬੰਧ ਕਰਨਾ, ਖਿਡਾਰੀਆਂ ਦੀ ਡਾਈਟ, ਸਿਖਲਾਈ ਅਤੇ ਸੱਟਾਂ-ਫੇਟਾਂ ਤੋਂ ਉਭਾਰਨ ਲਈ ਵਿਸ਼ੇਸ਼ ਸੈਂਟਰ, ਕੋਚਾਂ ਦਾ ਮਾਣ-ਸਨਮਾਨ ਅਤੇ ਖੇਡਾਂ ਦੀ ਪ੍ਰਮੋਸ਼ਨ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ/ਸੰਸਥਾਵਾਂ ਦਾ ਸਨਮਾਨ ਖੇਡ ਨੀਤੀ ਦਾ ਅਹਿਮ ਹਿੱਸਾ ਹੋਵੇਗਾ।

ਖੇਡ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਦੀ ਵਿੱਤੀ ਮੱਦਦ ਤੋਂ ਲੈ ਕੇ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਉਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਖੇਡ ਮੁਕਾਬਲੇ ਇਨਾਮ ਰਾਸ਼ੀ ਵਾਲੀ ਸੂਚੀ ਵਿੱਚ ਨਹੀਂ ਸ਼ਾਮਲ ਸਨ, ਉਨ੍ਹਾਂ ਨੂੰ ਸ਼ਾਮਲ ਕਰਨਾ ਅਤੇ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਬਲਾਈਂਡ/ਡੈਫ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਵੀ ਨਗਦ ਰਾਸ਼ੀ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ।

ਮੀਤ ਹੇਅਰ ਨੇ ਦੱਸਿਆ ਕਿ ਕੋਚਾਂ ਦੀ ਭਰਤੀ ਅਤੇ ਖੇਡ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਭਰਨ ਉਤੇ ਵੀ ਜ਼ੋਰ ਦਿੱਤਾ ਜਾਵੇਗਾ। ਮੌਜੂਦਾ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ਵਿੱਚ ਖੇਡ ਗਰਾਊਂਡ ਨੂੰ ਬਣਾਉਣ ਉਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਪੀ. ਆਨੰਦ ਕੁਮਾਰ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

The post ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ ਖੇਡਾਂ ‘ਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ appeared first on TheUnmute.com - Punjabi News.

Tags:
  • gurmeet-singh-meet-hayer
  • meet-hayer
  • news
  • new-sports-policy
  • punjab
  • punjab-sports-policy
  • sports
  • sports-culture

Haryana: ਅਣਵਿਆਹਿਆਂ ਨੂੰ ਪੈਨਸ਼ਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਹਰਿਆਣਾ

Thursday 06 July 2023 08:48 AM UTC+00 | Tags: bachelors-penson breaking-news chandigarh chief-minister-manohar-lal haryana haryana-government haryana-news haryanas-bachelors latest-news news unmarried-people

ਚੰਡੀਗੜ੍ਹ, 6 ਜੁਲਾਈ 2023: ਹੁਣ ਹਰਿਆਣਾ (Haryana) ਵਿੱਚ ਅਣਵਿਆਹਿਆਂ ਨੂੰ ਵੀ ਮਿਲੇਗੀ ਪੈਨਸ਼ਨ (Pension) ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ, ਸੀਐਮ ਮਨੋਹਰ ਲਾਲ ਨੇ 45-60 ਸਾਲ ਦੀ ਉਮਰ ਦੇ ਅਣਵਿਆਹੇ ਮਰਦਾਂ ਅਤੇ ਔਰਤਾਂ ਲਈ 2750 ਰੁਪਏ ਪੈਨਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । 180000 ਤੋਂ ਘੱਟ ਸਾਲਾਨਾ ਆਮਦਨ ਵਾਲੇ ਲੋਕ ਇਸ ਦਾ ਲਾਭ ਲੈ ਸਕਣਗੇ।

ਇਸ ਤੋਂ ਇਲਾਵਾ ਹਰਿਆਣਾ ਸਰਕਾਰ ਹੁਣ 40-60 ਸਾਲ ਦੀ ਉਮਰ ਦੇ ਵਿਧਵਾਵਾਂ ਨੂੰ ਤਿੰਨ ਲੱਖ ਤੱਕ ਦੀ ਸਾਲਾਨਾ ਆਮਦਨ ਵਾਲੇ ਪੈਨਸ਼ਨ ਦੇਵੇਗੀ। ਹਰਿਆਣਾ ਅਣਵਿਆਹਿਆਂ ਨੂੰ ਪੈਨਸ਼ਨ (Pension) ਦੇਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਇਸ ਤੋਂ ਇਲਾਵਾ ਸੂਬੇ ਵਿੱਚ ਜ਼ਮੀਨ ਦੇ ਇੰਤਕਾਲ ਦੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਚੋਣ ਮਨੋਰਥ ਪੱਤਰ ਵਿੱਚ ਇਸ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਸਡੀਐਮ ਅਤੇ ਡੀਆਰਓ ਨੂੰ ਜ਼ਮੀਨ ਦੀ ਰਜਿਸਟਰੀ ਦੀਆਂ ਸ਼ਕਤੀਆਂ ਵੀ ਦਿੱਤੀਆਂ ਹਨ। ਕੋਈ ਵੀ ਵਿਅਕਤੀ ਇਨ੍ਹਾਂ ਅਧਿਕਾਰੀਆਂ ਕੋਲ ਜ਼ਮੀਨ ਦੀ ਰਜਿਸਟਰੀ ਕਰਵਾ ਸਕਦਾ ਹੈ।

The post Haryana: ਅਣਵਿਆਹਿਆਂ ਨੂੰ ਪੈਨਸ਼ਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਹਰਿਆਣਾ appeared first on TheUnmute.com - Punjabi News.

Tags:
  • bachelors-penson
  • breaking-news
  • chandigarh
  • chief-minister-manohar-lal
  • haryana
  • haryana-government
  • haryana-news
  • haryanas-bachelors
  • latest-news
  • news
  • unmarried-people

ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Thursday 06 July 2023 09:03 AM UTC+00 | Tags: bangladesh bangladesh-captain bangladesh-cricket-board breaking-news news tamim-iqbal

ਚੰਡੀਗੜ੍ਹ, 6 ਜੁਲਾਈ 2023: ਬੰਗਲਾਦੇਸ਼ ਦੇ ਕਪਤਾਨ ਅਤੇ ਸਲਾਮੀ ਬੱਲੇਬਾਜ਼ ਤਮੀਮ ਇਕਬਾਲ (Tamim Iqbal)  ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਕਬਾਲ ਨੇ ਵੀਰਵਾਰ ਨੂੰ ਚਟੋਗਰਾਮ ‘ਚ ਪ੍ਰੈੱਸ ਕਾਨਫਰੰਸ ‘ਚ ਸੰਨਿਆਸ ਲੈਣ ਦਾ ਐਲਾਨ ਕੀਤਾ। ਕੈਮਰੇ ਦੇ ਸਾਹਮਣੇ ਐਲਾਨ ਕਰਦੇ ਸਮੇਂ ਉਨ੍ਹਾਂ ਦੀਆਂ ਅੱਖਾਂ ‘ਚੋਂ ਹੰਝੂ ਨਿਕਲ ਆਏ। 34 ਸਾਲਾ ਤਮੀਮ ਨੇ ਬੰਗਲਾਦੇਸ਼ ਲਈ ਤਿੰਨੋਂ ਫਾਰਮੈਟਾਂ ਵਿੱਚ ਸੈਂਕੜੇ ਬਣਾਏ, ਜਿਸ ਨਾਲ ਟੀਮ ਲਈ ਉਸ ਦੇ ਕੁੱਲ 25 ਅੰਤਰਰਾਸ਼ਟਰੀ ਸੈਂਕੜੇ ਹਨ |

ਤਮੀਮ ਇਕਬਾਲ ਦੀ ਕਪਤਾਨੀ ‘ਚ ਬੰਗਲਾਦੇਸ਼ ਨੇ ਬੁੱਧਵਾਰ ਨੂੰ ਅਫਗਾਨਿਸਤਾਨ ਖਿਲਾਫ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ। ਟੀਮ ਨੂੰ ਅਫਗਾਨਿਸਤਾਨ ਨੇ ਮੀਂਹ ਕਾਰਨ ਹੋਏ ਮੈਚ ਵਿੱਚ 17 ਦੌੜਾਂ ਨਾਲ ਹਰਾਇਆ ਸੀ। ਤਮੀਮ ਇਸ ਮੈਚ ‘ਚ 21 ਗੇਂਦਾਂ ਖੇਡ ਕੇ ਸਿਰਫ 13 ਦੌੜਾਂ ਹੀ ਬਣਾ ਸਕੇ।

ਮੈਚ ‘ਚ ਹਾਰ ਤੋਂ ਬਾਅਦ ਤਮੀਮ ਇਕਬਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਸੰਨਿਆਸ ਦਾ ਐਲਾਨ ਕਰਦਿਆਂ ਉਸ ਦੀਆਂ ਅੱਖਾਂ ਵਿੱਚੋਂ ਹੰਝੂ ਨਿਕਲ ਆਏ। ਉਨ੍ਹਾਂ ਨੇ ਕਿਹਾ, ‘ਅਫਗਾਨਿਸਤਾਨ ਦੇ ਖਿਲਾਫ ਕੱਲ੍ਹ ਦਾ ਮੈਚ ਮੇਰਾ ਆਖਰੀ ਅੰਤਰਰਾਸ਼ਟਰੀ ਮੈਚ ਸੀ।

ਸੰਨਿਆਸ ਦਾ ਐਲਾਨ ਕਰਦੇ ਹੋਏ ਤਮੀਮ ਇਕਬਾਲ (Tamim Iqbal) ਨੇ ਕਿਹਾ, ‘ਮੇਰੇ ਲਈ ਇਹ ਅੰਤ ਹੈ। ਮੈਂ ਹਮੇਸ਼ਾ ਆਪਣਾ ਸਰਵਸ੍ਰੇਸ਼ਠ ਦਿੱਤਾ ਹੈ ਅਤੇ ਹੁਣ ਤੋਂ ਮੈਂ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ। ਮੈਂ ਇਹ ਫੈਸਲਾ ਅਚਾਨਕ ਨਹੀਂ ਲਿਆ, ਮੈਂ ਕਈ ਦਿਨਾਂ ਤੋਂ ਇਸ ਬਾਰੇ ਸੋਚ ਰਿਹਾ ਸੀ। ਮੈਂ ਕਾਰਨ ਨਹੀਂ ਦੱਸਣਾ ਚਾਹੁੰਦਾ ਪਰ ਮੈਂ ਆਪਣੇ ਪਰਿਵਾਰ ਨਾਲ ਗੱਲ ਕਰਨ ਤੋਂ ਬਾਅਦ ਹੀ ਇਹ ਕਦਮ ਚੁੱਕਿਆ।

34 ਸਾਲਾ ਤਮੀਮ ਨੇ ਆਪਣੇ ਸਾਥੀ ਖਿਡਾਰੀਆਂ, ਕੋਚ ਅਤੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਧੰਨਵਾਦ ਕੀਤਾ। ਬੰਗਲਾਦੇਸ਼ ਬੋਰਡ ਨੇ ਟੀਮ ਦੇ ਨਵੇਂ ਕਪਤਾਨ ਦਾ ਨਾਂ ਜਾਰੀ ਨਹੀਂ ਕੀਤਾ ਹੈ। ਆਲਰਾਊਂਡਰ ਸ਼ਾਕਿਬ ਅਲ ਹਸਨ ਟੀ-20 ਅਤੇ ਬੱਲੇਬਾਜ਼ ਲਿਟਨ ਦਾਸ ਟੈਸਟ ਟੀਮ ਦੇ ਕਪਤਾਨ ਹਨ।

ਤਮੀਮ ਨੇ 2007 ਵਿੱਚ ਆਪਣਾ ਵਨਡੇ ਡੈਬਿਊ ਕੀਤਾ ਸੀ, ਉਸ ਸਾਲ ਤਮੀਮ ਇਕਬਾਲ ਨੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਅਰਧ ਸੈਂਕੜਾ ਲਗਾ ਕੇ ਬੰਗਲਾਦੇਸ਼ ਨੂੰ ਜਿੱਤ ਦਿਵਾਈ ਸੀ। ਤਮੀਮ ਨੇ ਵਨਡੇ ‘ਚ 14 ਸੈਂਕੜਿਆਂ ਦੀ ਮੱਦਦ ਨਾਲ 8313 ਦੌੜਾਂ ਬਣਾਈਆਂ। ਟੀ-20 ‘ਚ ਵੀ ਉਸ ਦਾ ਸੈਂਕੜਾ ਹੈ, ਉਸ ਨੇ ਪਿਛਲੇ ਸਾਲ ਇਸੇ ਸਮੇਂ ਟੀ-20 ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਤਮੀਮ ਨੇ 70 ਟੈਸਟ ਵੀ ਖੇਡੇ ਹਨ। ਇਸ ‘ਚ ਉਨ੍ਹਾਂ ਨੇ 38.89 ਦੀ ਔਸਤ ਨਾਲ 5134 ਦੌੜਾਂ ਬਣਾਈਆਂ। ਤਿੰਨਾਂ ਫਾਰਮੈਟਾਂ ਸਮੇਤ, ਉਸਨੇ 25 ਸੈਂਕੜੇ ਲਗਾਏ ਅਤੇ 15205 ਦੌੜਾਂ ਬਣਾਈਆਂ।

The post ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ appeared first on TheUnmute.com - Punjabi News.

Tags:
  • bangladesh
  • bangladesh-captain
  • bangladesh-cricket-board
  • breaking-news
  • news
  • tamim-iqbal

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ. ਬਲਜੀਤ ਕੌਰ

Thursday 06 July 2023 09:41 AM UTC+00 | Tags: dr-baljit-kaur news old-age-pension pension punjab-government punjab-pension-scheme

ਚੰਡੀਗੜ੍ਹ, 06 ਜੁਲਾਈ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ (Pension) ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ (Pension) ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।

The post ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • dr-baljit-kaur
  • news
  • old-age-pension
  • pension
  • punjab-government
  • punjab-pension-scheme

ਖੰਨਾ ਪੁਲਿਸ ਵੱਲੋਂ ਅੰਤਰਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫਤਾਰ, ਹਥਿਆਰ ਵੀ ਬਰਾਮਦ

Thursday 06 July 2023 11:16 AM UTC+00 | Tags: armjs-act crime khanna-police latest-news madhya-pradesh news punjab punjab-news ssp-amanit-kondal

ਚੰਡੀਗੜ੍ਹ, 6 ਜੁਲਾਈ 2023: ਖੰਨਾ ਪੁਲਿਸ (Khanna Police) ਨੇ ਮੱਧ ਪ੍ਰਦੇਸ਼ ਦੇ ਪੰਜ ਵਿਅਕਤੀਆਂ ਨੂੰ ਪੰਜਾਬ ਵਿੱਚ ਨਜਾਇਜ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਪੁਲਿਸ ਮੁਤਾਬਕ ਸਪਲਾਇਰ ਘਰ ‘ਚ ਹੀ ਨਜਾਇਜ਼ ਹਥਿਆਰ ਬਣਾਉਂਦਾ ਸੀ। ਉਸਦੇ ਚਾਰ ਲੁਟੇਰੇ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜੋ ਨਾਜਾਇਜ਼ ਹਥਿਆਰਾਂ ਦੇ ਜ਼ੋਰ ‘ਤੇ ਕਈ ਸੂਬਿਆਂ ‘ਚ ਲੁੱਟ-ਖੋਹ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ |

ਇਨ੍ਹਾਂ ਦੇ ਕਬਜ਼ੇ ‘ਚੋਂ 5 ਪਿਸਤੌਲ, 10 ਮੈਗਜ਼ੀਨ ਅਤੇ ਲੁੱਟੀ ਗਈ ਕਾਰ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਰੇਸ਼ ਕੁਮਾਰ ਵਾਸੀ ਜ਼ੈਦਪੁਰਾ ਥਾਣਾ ਲਕਸ਼ਮਣਗੜ੍ਹ ਜ਼ਿਲ੍ਹਾ ਸੀਕਰ (ਰਾਜਸਥਾਨ), ਗੌਤਮ ਸ਼ਰਮਾ ਵਾਸੀ ਇਸਲਾਮਗੰਜ ਜਲੰਧਰ, ਰਜਿੰਦਰ ਮੀਨਾ ਵਾਸੀ ਭਾਵਕਾ ਗੁੱਡਾ ਜ਼ਿਲ੍ਹਾ ਭੀਲਵਾੜਾ (ਰਾਜਸਥਾਨ), ਸਰਦਾਰ ਗੁੱਜਰ ਵਾਸੀ ਜ਼ਿਲ੍ਹਾ ਜੈਪੁਰ (ਰਾਜਸਥਾਨ) ਅਤੇ ਤਕਦੀਰ ਸਿੰਘ ਵਾਸੀ ਸਿੰਘਨੂਰ ਥਾਣਾ ਗੋਆਵਾਂ ਜ਼ਿਲ੍ਹਾ ਖਰਗੋਨ (ਮੱਧ ਪ੍ਰਦੇਸ਼) ਵਜੋਂ ਹੋਈ।

ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਸ.ਪੀ.(ਆਈ) ਡਾ: ਪ੍ਰਗਿਆ ਜੈਨ ਅਤੇ ਸੀ.ਆਈ.ਏ ਸਟਾਫ਼ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ (Khanna Police) ਮੋਬਾਈਲ ਨਾਕਾਬੰਦੀ ਦੌਰਾਨ ਅਮਲੋਹ ਚੌਕ ਨੇੜੇ ਮੌਜੂਦ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਗੌਤਮ ਸ਼ਰਮਾ ਉਰਫ਼ ਗੋਰੂ, ਰਜਿੰਦਰ ਮੀਨਾ, ਸੁਰੇਸ਼ ਕੁਮਾਰ ਅਤੇ ਸਰਦਾਰ ਗੁੱਜਰ ਪੰਜਾਬ ਅਤੇ ਹੋਰ ਕਈ ਰਾਜਾਂ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਦੇ ਹਨ। ਇਹ ਚਾਰੋਂ ਲੁੱਟੀ ਹੋਈ ਰਾਜਸਥਾਨ ਨੰਬਰ ਦੀ ਈਟੀਓਸ ਕਾਰ ਵਿੱਚ ਰਾਜਸਥਾਨ ਤੋਂ ਜਲੰਧਰ ਆ ਰਹੇ ਹਨ।

ਇਨ੍ਹਾਂ ਕੋਲ ਨਾਜਾਇਜ਼ ਹਥਿਆਰ ਵੀ ਹਨ ਅਤੇ ਇਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣਾ ਚਾਹੁੰਦੇ ਹਨ। ਸੀਆਈਏ ਸਟਾਫ਼ ਦੀ ਟੀਮ ਨੇ ਫੋਕਲ ਪੁਆਇੰਟ ਨੇੜੇ ਸਰਵਿਸ ਰੋਡ 'ਤੇ ਨਾਕਾਬੰਦੀ ਕਰਕੇ ਕਾਰ ਵਿੱਚ ਸਵਾਰ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ। ਸੁਰੇਸ਼ ਕੋਲੋਂ 1 ਮੈਗਜ਼ੀਨ ਤੇ 32 ਬੋਰ ਦਾ ਪਿਸਤੌਲ, ਗੌਤਮ ਕੋਲੋਂ 1 ਦੇਸੀ ਪਿਸਤੌਲ ਤੇ 1 ਮੈਗਜ਼ੀਨ, ਸਰਦਾਰ ਗੁੱਜਰ ਕੋਲੋਂ 1 ਲੋਹੇ ਦੀ ਕਿਰਚ ਬਰਾਮਦ ਹੋਈ। ਮੁਲਜ਼ਮ ਜਿਸ ਕਾਰ ਵਿੱਚ ਸਵਾਰ ਸਨ, ਉਹ ਵੀ ਲੁੱਟ ਦੀ ਨਿਕਲੀ।

ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਕਿ ਇਹ ਚਾਰੇ ਮੁਲਜ਼ਮ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਤਕਦੀਰ ਸਿੰਘ ਤੋਂ ਨਜਾਇਜ਼ ਹਥਿਆਰ ਖਰੀਦਦੇ ਸਨ। ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ‘ਚ ਛਾਪਾ ਮਾਰ ਕੇ ਤਕਦੀਰ ਸਿੰਘ ਨੂੰ ਗ੍ਰਿਫਤਾਰ ਕੀਤਾ। ਜਿਸ ਕੋਲੋਂ 4 ਪਿਸਤੌਲ 32 ਬੋਰ ਅਤੇ 8 ਮੈਗਜ਼ੀਨ ਬਰਾਮਦ ਹੋਏ।

The post ਖੰਨਾ ਪੁਲਿਸ ਵੱਲੋਂ ਅੰਤਰਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫਤਾਰ, ਹਥਿਆਰ ਵੀ ਬਰਾਮਦ appeared first on TheUnmute.com - Punjabi News.

Tags:
  • armjs-act
  • crime
  • khanna-police
  • latest-news
  • madhya-pradesh
  • news
  • punjab
  • punjab-news
  • ssp-amanit-kondal

ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਬਰਬਾਦ

Thursday 06 July 2023 11:43 AM UTC+00 | Tags: beas-river breaking-news farmers flood halka-khadur-sahib latest-news news newsz punjab-news

ਤਰਨ ਤਾਰਨ, 6 ਜੁਲਾਈ 2023: ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਘੜਕਾ ਦੇ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਅਜੇ ਤਾਂ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਦੀ ਲਵਾਈ ਚੱਲ ਹੀ ਰਹੀ ਸੀ ਕਿ ਅਚਾਨਕ ਹੀ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਵੱਧਣ ਕਾਰਨ ਕਈ ਪਿੰਡਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ, ਪਰ ਅੱਜ ਤੱਕ ਕੋਈ ਵੀ ਪ੍ਰਸ਼ਾਸਨ ਦਾ ਅਧਿਕਾਰੀ ਮੌਕਾ ਵੇਖਣ ਲਈ ਨਹੀਂ ਪਹੁੰਚਿਆ | ਕਿਸਾਨਾਂ ਵੱਲੋਂ ਸਰਕਾਰ ਤੋਂ ਮੰਗ ਕਰਦੇ ਹੋਏ ਆਖਿਆ ਕਿ ਸਾਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਹਰ ਸਾਲ ਪਾਣੀ ਕਾਰਨ ਫ਼ਸਲ ਬਰਬਾਦ ਹੋ ਜਾਂਦੀ ਹੈ |

ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਗੁਆਂਢੀ ਸੂਬਿਆਂ ਵਿਚ ਬਰਸਾਤ ਹੋਣ ਕਾਰਨ ਬਿਆਸ ਦਰਿਆ ਮੰਡ ਏਰੀਆ ਕਿਸਾਨਾ ਦੇ ਖੇਤਾ ਵਿਚ ਖੜੀਆ ਫ਼ਸਲਾਂ ਦੇ ਵਿਚ ਦਰਿਆ ਦਾ ਪਾਣੀ ਕਰਨ ਨਾਲ ਖ਼ਰਾਬ ਹੋਈਆ ਹਨ, ਜੋ ਅੱਜ ਨਾਇਬ ਤਹਿਸੀਲਦਾਰ ਦੀ ਡਿਊਟੀ ਮੰਡ ਏਰੀਆ ਵਿਚ ਲਗਾ ਦਿੱਤੀ ਹੈ । ਉਹ ਅੱਜ ਮੰਡ ਖੇਤਰ ਵਿਚ ਜਾਇਜਾ ਲੈਣ ਗਏ ਹੋਏ ਹਨ ।ਜਲਦੀ ਹੀ ਪੰਜਾਬ ਸਰਕਾਰ ਇਸ ਦਾ ਹੱਲ ਕਾਰਨ ਦਾ ਪੂਰਾ ਯਤਨ ਕਰੇਗੀ ।

The post ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਬਰਬਾਦ appeared first on TheUnmute.com - Punjabi News.

Tags:
  • beas-river
  • breaking-news
  • farmers
  • flood
  • halka-khadur-sahib
  • latest-news
  • news
  • newsz
  • punjab-news

ਚੰਡੀਗੜ੍ਹ, 06 ਜੁਲਾਈ 2023: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ (ECCE POLICY) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. (ECCE POLICY) ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।

ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਡੀ.ਪੀ.ਓ ਅਮਰਜੀਤ ਸਿੰਘ, ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

The post ਡਾ. ਬਲਜੀਤ ਕੌਰ ਵੱਲੋਂ ਸੂਬੇ ਦੀ ECCE ਨੀਤੀ ‘ਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਅਹਿਮ ਬੈਠਕ appeared first on TheUnmute.com - Punjabi News.

Tags:
  • ecce-policy
  • education-department
  • latest-news
  • news

ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ, ਬੈਠਕ 'ਚ ਵਿਚਾਰੇ ਪੰਜਾਬ ਦੇ ਮੁੱਦੇ: ਬਿਕਰਮਜੀਤ ਮਜੀਠੀਆ

Thursday 06 July 2023 12:01 PM UTC+00 | Tags: bikramjit-majithia bjp-akali-alliance breaking-news bsp latest-news news punjab punjab-government punjab-politics shiromani-akali-dal the-unmute-breaking-news

ਚੰਡੀਗੜ੍ਹ, 06 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਨੇ ਭਾਜਪਾ-ਅਕਾਲੀ ਗਠਜੋੜ ਦੀ ਚਰਚਾ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੀ ਹੈ। ਭਾਜਪਾ ਨਾਲ ਗਠਜੋੜ ਦੀ ਚਰਚਾ ਮੀਡੀਆ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਦੀ ਚਰਚਾ ਨਹੀਂ ਰੋਕ ਸਕਦੇ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਬਾਰੇ ਗੱਲ ਕਰਦਿਆਂ ਕਿਹਾ ਕਿ ਬੈਠਕ ਵਿੱਚ ਸਿਰਫ਼ ਪੰਜਾਬ ਦੇ ਮੁੱਦੇ ਹੀ ਵਿਚਾਰੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ ਰਾਜਸਥਾਨ ਨੂੰ ਪਾਣੀ ਦਿੱਤਾ ਜਾਵੇਗਾ, ਇਸਤੋਂ ਇਲਾਵਾ ਅਧਿਆਪਕਾਂ ‘ਤੇ ਲਾਠੀਚਾਰਜ, ਬਿਜਲੀ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਆਦਿ ‘ਤੇ ਚਰਚਾ ਕੀਤੀ ਗਈ।

The post ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ, ਬੈਠਕ ‘ਚ ਵਿਚਾਰੇ ਪੰਜਾਬ ਦੇ ਮੁੱਦੇ: ਬਿਕਰਮਜੀਤ ਮਜੀਠੀਆ appeared first on TheUnmute.com - Punjabi News.

Tags:
  • bikramjit-majithia
  • bjp-akali-alliance
  • breaking-news
  • bsp
  • latest-news
  • news
  • punjab
  • punjab-government
  • punjab-politics
  • shiromani-akali-dal
  • the-unmute-breaking-news

ਹੋਮੀ ਭਾਭਾ ਕੈਂਸਰ ਹਸਪਤਾਲ 'ਚ IPD ਦੀ ਸ਼ੁਰੂਆਤ, ਪੰਜਾਬ 'ਚ ਖੋਲ੍ਹੇ ਜਾਣਗੇ 16 ਮੈਡੀਕਲ ਕਾਲਜ

Thursday 06 July 2023 12:12 PM UTC+00 | Tags: 16-medical-colleges breaking-news homi-bhabha-cancer-hospital homi-bhabha-cancer-hospital-research-centre initiation-of-ipd-in-homi-bhabha latest-news news the-unmute-breaking-news

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ-ਰਿਸਰਚ ਸੈਂਟਰ (Homi Bhabha Cancer Hospital-Research Centre), ਨਿਊ ਚੰਡੀਗੜ੍ਹ ਅਤੇ ਟਾਟਾ ਮੈਮੋਰੀਅਲ ਸੈਂਟਰ ਨਾਲ ਸਮਝੌਤਾ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸਦੇ ਨਾਲ ਹੀ ਹੋਮੀ ਭਾਭਾ ਕੈਂਸਰ ਹਸਪਤਾਲ ‘ਚ IPD ਦੀ ਸ਼ੁਰੂਆਤ ਕੀਤੀ ਹੈ |

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚੋਂ ਕੈਂਸਰ ਦੇ ਖਾਤਮੇ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਦਸਤਖ਼ਤ ਕੀਤੇ ਸਮਝੌਤਿਆਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਿਖਲਾਈ ਦੀਆਂ ਸਹੂਲਤਾਂ ਵੀ ਪੈਦਾ ਕੀਤੀਆਂ ਜਾਣਗੀਆਂ। ਅਸੀਂ ਸਿਹਤ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਾਂ ਤਾਂ ਜੋ ਕੋਈ ਵੀ ਵਿਅਕਤੀ ਬਿਮਾਰੀਆਂ ਦੇ ਇਲਾਜ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਜਿਨ੍ਹਾਂ ਵਿੱਚੋਂ ਤਿੰਨ ਮੈਡੀਕਲ ਕਾਲਜਾਂ ਵਿੱਚ ਕੰਮ ਚੱਲ ਰਿਹਾ ਹੈ।

Image

The post ਹੋਮੀ ਭਾਭਾ ਕੈਂਸਰ ਹਸਪਤਾਲ ‘ਚ IPD ਦੀ ਸ਼ੁਰੂਆਤ, ਪੰਜਾਬ ‘ਚ ਖੋਲ੍ਹੇ ਜਾਣਗੇ 16 ਮੈਡੀਕਲ ਕਾਲਜ appeared first on TheUnmute.com - Punjabi News.

Tags:
  • 16-medical-colleges
  • breaking-news
  • homi-bhabha-cancer-hospital
  • homi-bhabha-cancer-hospital-research-centre
  • initiation-of-ipd-in-homi-bhabha
  • latest-news
  • news
  • the-unmute-breaking-news

ਪਹਿਲੇ ਸਾਲ 'ਚ ਦਿੱਤੀਆਂ ਰਿਕਾਰਡ 29946 ਸਰਕਾਰੀ ਨੌਕਰੀਆਂ: CM ਭਗਵੰਤ ਮਾਨ

Thursday 06 July 2023 12:23 PM UTC+00 | Tags: bhagwant-mann government-jobs jobs latest-news news the-unmute-breaking-news the-unmute-punjab

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29946 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ।

ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ (Government Jobs) ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ 'ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਦੀ ਹਾਲਤ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨੇ ਉਸ ਨੂੰ ਆਪਣੀ ਪਰੇਸ਼ਾਨੀ ਅਤੇ ਉਸ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਰਾਜ ਸਰਕਾਰਾਂ ਦੀ ਨਾਂਹ-ਪੱਖੀ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਹਵਾਈ ਪੱਟੀ (ਰਨਵੇਅ) ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਇਤਾ ਕਰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀਆਂ ਆਸਾਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪੂਰੀ ਵਾਹ ਲਾ ਦੇਣ।

ਮੁੱਖ ਮੰਤਰੀ (Government Jobs) ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਦੇ ਮੱਦੇਨਜ਼ਰ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਸ. ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਉੱਚੇ ਅਹੁਦਿਆਂ 'ਤੇ ਪਹੁੰਚਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਜੁਟਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਉਪਲਬਧ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾਪੂਰਵਕ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਖੇਤਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਨੇ ਮਿਊਂਸਪਲ ਬਾਰੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦੀ ਗਵਾਹੀ ਭਰਦਾ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਰੂਪ ਵਿੱਚ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਪੂਰੀ ਤਨਦੇਹੀ ਤੇ ਜੋਸ਼ੋ-ਖ਼ਰੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਤੇ ਹਰਭਜਨ ਸਿੰਘ ਤੇ ਹੋਰ ਵੀ ਹਾਜ਼ਰ ਸਨ।

 

The post ਪਹਿਲੇ ਸਾਲ ‘ਚ ਦਿੱਤੀਆਂ ਰਿਕਾਰਡ 29946 ਸਰਕਾਰੀ ਨੌਕਰੀਆਂ: CM ਭਗਵੰਤ ਮਾਨ appeared first on TheUnmute.com - Punjabi News.

Tags:
  • bhagwant-mann
  • government-jobs
  • jobs
  • latest-news
  • news
  • the-unmute-breaking-news
  • the-unmute-punjab

ਮਾਣਹਾਨੀ ਮਾਮਲੇ 'ਚ CM ਅਸ਼ੋਕ ਗਹਿਲੋਤ ਨੂੰ ਸੰਮਨ ਜਾਰੀ, ਕੇਂਦਰੀ ਮੰਤਰੀ ਸ਼ੇਖਾਵਤ ਦੀ ਪਟੀਸ਼ਨ 'ਤੇ ਅਦਾਲਤ ਨੇ ਕੀਤਾ ਤਲਬ

Thursday 06 July 2023 12:31 PM UTC+00 | Tags: ashok-gehlot breaking-news cm-ashok-gehlot defamation-case delhi-court delhis-rouse-avenue gajendra-singh-shekhawat news rajasthan-chief-minister-ashok-gehlot rouse-avenue-court

ਚੰਡੀਗੜ੍ਹ, 06 ਜੁਲਾਈ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੂੰ ਸੰਮਨ ਭੇਜਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਅਗਸਤ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਣਹਾਨੀ ਦਾ ਕੇਸ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਤਰਫੋਂ ਦਾਇਰ ਕੀਤਾ ਗਿਆ ਸੀ।

ਦਰਅਸਲ, ਫਰਵਰੀ 2023 ਵਿੱਚ ਸੀਐਮ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਸੀ ਕਿ ਗਜੇਂਦਰ ਸਿੰਘ ਸ਼ੇਖਾਵਤ ਸੰਜੀਵਨੀ ਘਪਲੇ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਸੀ ਕਿ ਐਸਓਜੀ ਦੀ ਜਾਂਚ ਵਿੱਚ ਗਜੇਂਦਰ ਸਿੰਘ ਸ਼ੇਖਾਵਤ ਦਾ ਜ਼ੁਰਮ ਵੀ ਸੰਜੀਵਨੀ ਘਪਲੇ ਦੇ ਹੋਰ ਗ੍ਰਿਫ਼ਤਾਰ ਮੁਲਜ਼ਮਾਂ ਵਾਂਗ ਸਾਬਤ ਹੋਇਆ ਹੈ। ਇਸ ਤੋਂ ਬਾਅਦ ਸ਼ੇਖਾਵਤ ਨੇ ਦਿੱਲੀ ਦੀ ਅਦਾਲਤ ‘ਚ ਸੀਐੱਮ ਅਸ਼ੋਕ ਗਹਿਲੋਤ ‘ਤੇ ਮਾਣਹਾਨੀ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ‘ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

The post ਮਾਣਹਾਨੀ ਮਾਮਲੇ ‘ਚ CM ਅਸ਼ੋਕ ਗਹਿਲੋਤ ਨੂੰ ਸੰਮਨ ਜਾਰੀ, ਕੇਂਦਰੀ ਮੰਤਰੀ ਸ਼ੇਖਾਵਤ ਦੀ ਪਟੀਸ਼ਨ ‘ਤੇ ਅਦਾਲਤ ਨੇ ਕੀਤਾ ਤਲਬ appeared first on TheUnmute.com - Punjabi News.

Tags:
  • ashok-gehlot
  • breaking-news
  • cm-ashok-gehlot
  • defamation-case
  • delhi-court
  • delhis-rouse-avenue
  • gajendra-singh-shekhawat
  • news
  • rajasthan-chief-minister-ashok-gehlot
  • rouse-avenue-court

Chandrayaan-3: ਇਸਰੋ 14 ਜੁਲਾਈ ਨੂੰ ਲਾਂਚ ਕਰੇਗਾ ਮਿਸ਼ਨ ਚੰਦਰਯਾਨ-3

Thursday 06 July 2023 12:42 PM UTC+00 | Tags: breaking-news chandrayaan chandrayaan-3 indian-space-research-organization isro mission-chandrayaan-3 news

ਚੰਡੀਗੜ੍ਹ, 06 ਜੁਲਾਈ 2023: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਨੇ ਮਿਸ਼ਨ ਚੰਦਰਯਾਨ-3 ਦੀ ਲਾਂਚ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਚੰਦਰਯਾਨ-3 (Chandrayaan-3) ਨੂੰ 14 ਜੁਲਾਈ ਨੂੰ ਦੁਪਹਿਰ 2.35 ਵਜੇ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਏਜੰਸੀ ਨੇ 12 ਤੋਂ 19 ਜੁਲਾਈ ਦਰਮਿਆਨ ਤਾਰੀਖ਼ ਤੈਅ ਕੀਤੀ ਸੀ। ਚੰਦਰਯਾਨ-3 ਦਾ ਧਿਆਨ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਲੈਂਡਿੰਗ ਕਰਨ ‘ਤੇ ਹੈ। ਇਸ ਤੋਂ ਪਹਿਲਾਂ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਨੇ ਕਿਹਾ ਸੀ ਕਿ ਪੁਲਾੜ ਦੇ ਖੇਤਰ ਵਿੱਚ ਇਹ ਭਾਰਤ ਦੀ ਇੱਕ ਹੋਰ ਵੱਡੀ ਸਫਲਤਾ ਹੋਵੇਗੀ।

ਜਾਣਕਾਰੀ ਮੁਤਾਬਕ ਚੰਦਰਯਾਨ-2 ਤੋਂ ਬਾਅਦ ਇਸ ਮਿਸ਼ਨ ਨੂੰ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਲੈਂਡਿੰਗ ਲਈ ਭੇਜਿਆ ਜਾ ਰਿਹਾ ਹੈ। ਚੰਦਰਯਾਨ-2 ਮਿਸ਼ਨ ਆਖਰੀ ਪੜਾਅ ‘ਚ ਅਸਫਲ ਰਿਹਾ। ਇਸ ਦਾ ਲੈਂਡਰ ਇਕ ਝਟਕੇ ਨਾਲ ਧਰਤੀ ਦੀ ਸਤ੍ਹਾ ਨਾਲ ਟਕਰਾ ਗਿਆ ਸੀ, ਜਿਸ ਤੋਂ ਬਾਅਦ ਇਸ ਦਾ ਧਰਤੀ ਦੇ ਕੰਟਰੋਲ ਰੂਮ ਨਾਲ ਸੰਪਰਕ ਟੁੱਟ ਗਿਆ। ਚੰਦਰਯਾਨ-3 ਨੂੰ ਉਸੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਲਈ ਭੇਜਿਆ ਜਾ ਰਿਹਾ ਹੈ।

The post Chandrayaan-3: ਇਸਰੋ 14 ਜੁਲਾਈ ਨੂੰ ਲਾਂਚ ਕਰੇਗਾ ਮਿਸ਼ਨ ਚੰਦਰਯਾਨ-3 appeared first on TheUnmute.com - Punjabi News.

Tags:
  • breaking-news
  • chandrayaan
  • chandrayaan-3
  • indian-space-research-organization
  • isro
  • mission-chandrayaan-3
  • news

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ

Thursday 06 July 2023 12:59 PM UTC+00 | Tags: all-india-congress-committee amrinder-singh-raja-warring breaking-news inc lates-news news punjab-congress punjab-politics punjab-pradesh-congress-committee the-unmute-breaking-news the-unmute-punjabi-news

ਚੰਡੀਗੜ੍ਹ, 06 ਜੁਲਾਈ 2023: ਆਲ ਇੰਡੀਆ ਕਾਂਗਰਸ ਕਮੇਟੀ (Punjab Pradesh Congress Committee)  ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ ਕੀਤਾ ਹੈ |

May be an image of text

May be an image of ticket stub and text that says "INDIANNATIONAL Phone (O): 011-23019320 011-23019080 E-mail kcvenugopal. com kcvenugopal.in@gmail.com @Webollwww.inc.in Website ALL INDIA CONGRESS COMMITTEE K.C. VENUGOPAL, M.P. 24, AKBAR ROAD, General Secretary NEWDELHI-110011 26. Shri O.P. Soni 27. Shri Sukhbinder 'ingh Sarkaria 28. Shri Rakesh Pandey 29. Smt.Razia Sultana 30. Shri Sangat 'ingh Gilzian 31. Capt. Sandeep Sandhu Ex-Officio Members 1. AICC Secretaries Incharge ofPunjab 2. State Heads of all Frontal Organisations Hoceal (K.C. Venugopal)"

The post ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ appeared first on TheUnmute.com - Punjabi News.

Tags:
  • all-india-congress-committee
  • amrinder-singh-raja-warring
  • breaking-news
  • inc
  • lates-news
  • news
  • punjab-congress
  • punjab-politics
  • punjab-pradesh-congress-committee
  • the-unmute-breaking-news
  • the-unmute-punjabi-news

ਕਰਨਾਟਕ 'ਚ ਕਿਸਾਨ ਬੀਬੀ ਦੇ ਖੇਤ 'ਚੋਂ 2.5 ਲੱਖ ਦੇ ਟਮਾਟਰ ਚੋਰੀ, ਪੁਲਿਸ ਵੱਲੋਂ ਮਾਮਲਾ ਦਰਜ

Thursday 06 July 2023 01:13 PM UTC+00 | Tags: karnataka latest-news news robbery the-unmute-breaking-news tomatoes tomatoes-farmer tomatoes-news

ਚੰਡੀਗੜ੍ਹ, 06 ਜੁਲਾਈ 2023: ਕਰਨਾਟਕ ‘ਚ ਇਕ ਬੀਬੀ ਦੇ ਖੇਤ ‘ਚੋਂ 2.5 ਲੱਖ ਰੁਪਏ ਦੇ ਟਮਾਟਰ (Tomatoes) ਚੋਰੀ ਹੋ ਗਏ। ਚੋਰ 4 ਜੁਲਾਈ ਦੀ ਰਾਤ ਨੂੰ ਹਸਨ ਜ਼ਿਲ੍ਹੇ ਦੇ ਪਿੰਡ ਗੋਨੀ ਸੋਮਨਹੱਲੀ ਪਹੁੰਚੇ ਅਤੇ ਖੇਤ ਵਿੱਚੋਂ 50-60 ਬੋਰੀਆਂ ਟਮਾਟਰ ਲੈ ਕੇ ਫ਼ਰਾਰ ਹੋ ਗਏ। ਕਿਸਾਨ ਬੀਬੀ ਧਾਰੀਣੀ ਦੀ ਸ਼ਿਕਾਇਤ ‘ਤੇ ਥਾਣਾ ਹਲੇਬੀਦੂ ‘ਚ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਧਾਰੀਣੀ ਨੇ ਦੱਸਿਆ ਕਿ ਇਹ ਚੋਰੀ ਉਸ ਸਮੇਂ ਹੋਈ ਜਦੋਂ ਟਮਾਟਰ ਦੀ ਕੀਮਤ 120 ਰੁਪਏ ਪ੍ਰਤੀ ਕਿਲੋ ਤੋਂ ਉਪਰ ਸੀ ਅਤੇ ਫਸਲ ਦੀ ਕਟਾਈ ਕਰ ਕੇ ਬੈਂਗਲੁਰੂ ਦੀ ਮੰਡੀ ਵਿੱਚ ਲਿਜਾਣ ਦੀ ਤਿਆਰੀ ਕਰ ਰਹੀ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਸੇਮ ਦੀ ਫ਼ਸਲ ਦਾ ਨੁਕਸਾਨ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਟਮਾਟਰ (Tomatoes) ਉਗਾਉਣ ਲਈ ਕਰਜ਼ਾ ਲਿਆ ਸੀ। ਇਤਫ਼ਾਕ ਨਾਲ ਫ਼ਸਲ ਚੰਗੀ ਸੀ, ਭਾਅ ਵੀ ਉੱਚੇ ਸਨ।

ਪੁਲਿਸ ਨੇ ਕਿਹਾ ਕਿ ਅਸੀਂ ਸੁਪਾਰੀ ਅਤੇ ਹੋਰ ਵਪਾਰਕ ਫਸਲਾਂ ਦੀ ਚੋਰੀ ਬਾਰੇ ਸੁਣਿਆ ਸੀ, ਪਰ ਕਦੇ ਨਹੀਂ ਸੁਣਿਆ ਕਿ ਕਿਸੇ ਨੇ ਟਮਾਟਰ ਚੋਰੀ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਸਾਡੇ ਥਾਣੇ ਵਿੱਚ ਅਜਿਹਾ ਮਾਮਲਾ ਦਰਜ ਹੋਇਆ ਹੈ। ਧਾਰੀਨੀ ਦੇ ਪੁੱਤਰ ਨੇ ਵੀ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਅਸਲ ਵਿੱਚ ਧਾਰੀਣੀ ਨੇ ਆਪਣੇ ਪਰਿਵਾਰ ਨਾਲ ਦੋ ਏਕੜ ਜ਼ਮੀਨ ਵਿੱਚ ਟਮਾਟਰ ਉਗਾਏ ਸਨ। ਹੋਰਨਾਂ ਸੂਬਿਆਂ ਵਾਂਗ ਕਰਨਾਟਕ ਵਿੱਚ ਵੀ ਪਿਛਲੇ ਸਮੇਂ ਦੌਰਾਨ ਟਮਾਟਰ ਦੀਆਂ ਕੀਮਤਾਂ ਬਹੁਤ ਤੇਜ਼ੀ ਨਾਲ ਵਧੀਆਂ ਹਨ। ਬੰਗਲੌਰ ਵਿੱਚ ਟਮਾਟਰ ਦੀ ਕੀਮਤ 101 ਰੁਪਏ ਤੋਂ 121 ਰੁਪਏ ਪ੍ਰਤੀ ਕਿਲੋ ਹੈ।

The post ਕਰਨਾਟਕ ‘ਚ ਕਿਸਾਨ ਬੀਬੀ ਦੇ ਖੇਤ ‘ਚੋਂ 2.5 ਲੱਖ ਦੇ ਟਮਾਟਰ ਚੋਰੀ, ਪੁਲਿਸ ਵੱਲੋਂ ਮਾਮਲਾ ਦਰਜ appeared first on TheUnmute.com - Punjabi News.

Tags:
  • karnataka
  • latest-news
  • news
  • robbery
  • the-unmute-breaking-news
  • tomatoes
  • tomatoes-farmer
  • tomatoes-news

ਦਿੱਲੀ ਦੇ ਅੰਬੇਡਕਰ ਨਗਰ 'ਚ ਉਸਾਰੀ ਅਧੀਨ ਇਮਾਰਤ ਡਿੱਗੀ, 5 ਜਣੇ ਜ਼ਖਮੀ

Thursday 06 July 2023 01:22 PM UTC+00 | Tags: ambedkar-nagar ambedkar-nagar-police-station breaking-news building-collapsed-in-delhi delhi delhi-news delhis-ambedkar-nagar ndrf news

ਚੰਡੀਗੜ੍ਹ, 06 ਜੁਲਾਈ 2023: ਦਿੱਲੀ ਦੇ ਅੰਬੇਡਕਰ ਨਗਰ (Ambedkar Nagar) ਥਾਣਾ ਖੇਤਰ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਦੱਖਣੀਪੁਰੀ ‘ਚ ਇਕ ਦੋ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗ ਗਈ, ਜਿਸ ਕਾਰਨ 4-5 ਜਣੇ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਮੁਲਾਜ਼ਮ ਮੌਕੇ ‘ਤੇ ਮੌਜੂਦ ਹਨ।

ਜਾਣਕਾਰੀ ਅਨੁਸਾਰ ਸ਼ਾਮ ਕਰੀਬ 4.24 ਵਜੇ ਅੰਬੇਡਕਰ ਨਗਰ ਥਾਣੇ ‘ਚ ਪੀ.ਸੀ.ਆਰ ਦੀ ਕਾਲ ਆਈ। ਦੱਸਿਆ ਜਾ ਰਿਹਾ ਹੈ ਕਿ ਜੇ-ਬਲਾਕ, ਡੀਡੀਏ ਮਾਰਕਿਟ, ਦੱਖਣੀਪੁਰੀ ਵਿਖੇ ਇੱਕ ਦੋ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਪੰਜ ਜਣੇ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਬੱਤਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਸੂਚਨਾ ਮਿਲਦੇ ਹੀ ਡੀਐਫਐਸ ਅਤੇ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ।

The post ਦਿੱਲੀ ਦੇ ਅੰਬੇਡਕਰ ਨਗਰ ‘ਚ ਉਸਾਰੀ ਅਧੀਨ ਇਮਾਰਤ ਡਿੱਗੀ, 5 ਜਣੇ ਜ਼ਖਮੀ appeared first on TheUnmute.com - Punjabi News.

Tags:
  • ambedkar-nagar
  • ambedkar-nagar-police-station
  • breaking-news
  • building-collapsed-in-delhi
  • delhi
  • delhi-news
  • delhis-ambedkar-nagar
  • ndrf
  • news

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ 'ਚ ਸੈਨੀਟੇਸ਼ਨ ਫੰਡ ਮੁਹੱਇਆ ਕਰਵਾਉਣ ਦਾ ਐਲਾਨ

Thursday 06 July 2023 01:29 PM UTC+00 | Tags: government-schools harjot-singh-bains latest-news news punjab-education punjab-school-education-board

ਸ੍ਰੀ ਅਨੰਦਪੁਰ ਸਾਹਿਬ 06 ਜੁਲਾਈ ,2023: ਹਰਜੋਤ ਸਿੰਘ ਬੈਂਸ (Harjot Singh Bains) ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਸਰਕਾਰੀ ਸਕੂਲਾਂ ਨੂੰ 33 ਡੈਸਕਟਾਪ ਕੰਪਿਊਟਰ ਦਿੱਤੇ ਅਤੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਕੇ.ਯਾਨ ਦੀ ਸਹੂਲਤ ਮਿਲੇਗੀ। ਸਰਕਾਰੀ ਸਕੂਲਾਂ ਨੂੰ ਸੈਨੀਟੇਸ਼ਨ ਲਈ ਫੰਡ, ਸੁਰੱਖਿਆ ਗਾਰਡ ਅਤੇ ਵਿਦਿਆਰਥੀਆਂ ਲਈ ਟ੍ਰਾਸਪੋਰਟ ਦੀ ਸੁਵਿਧਾਂ ਮਿਲੇਗੀ।

ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਆਪਕ ਵਿਕਾਸ ਕੀਤਾ ਜਾਵੇਗਾ, ਸਾਰੇ ਪੰਜਾਬ ਦੇ ਸਕੂਲ ਆਂਫ ਐਮੀਨੈਂਸ ਇੱਕ ਤਰਾਂ ਦੀ ਦਿੱਖ ਵਾਲੇ ਹੋਣਗੇ, ਜਿੱਥੇ ਲਿਫਟ ਦੀ ਸਹੂਲਤ ਹੋਵੇਗੀ। ਮਾਸਟਰ ਕੇਡਰ ਅਤੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਹੋਵੇਗੀ। ਸਰਕਾਰੀ ਸਕੂਲਾਂ ਵਿੱਚ ਇਸ ਵਾਰ ਵਿਦਿਆਰਥੀਆਂ ਨੂੰ ਵਰਦੀਆਂ ਤੇ ਕਿਤਾਬਾਂ ਸਮੇਂ ਸਿਰ ਪਹੁੰਚਾਈਆਂ ਗਈਆਂ ਹਨ, 10+2 ਤੱਕ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਵੀ ਇਹ ਸਹੂਲਤ ਮਿਲੇਗੀ।

ਅੱਜ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਦੀਪੁਰ ਵਿਸੇਸ਼ ਤੋਰ ਤੇ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਮੇਰਾ ਆਪਣਾ ਹਲਕਾ ਹੈ। ਸਮੁੱਚੇ ਪੰਜਾਬ ਵਿੱਚ ਸਿੱਖਿਆ ਦੀ ਜਿੰਮੇਵਾਰੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾ ਰਹੇ ਹਾਂ, ਆਪਣੇ ਹਲਕੇ ਵਿੱਚ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਸਿੱਖਿਆ ਦੇ ਸੁਧਾਰ ਦੀ ਮੂੰਹ ਬੋਲਦੀ ਤਸਵੀਰ ਹੈ।

ਸਿੱਖਿਆ ਮੰਤਰੀ (Harjot Singh Bains) ਨੇ ਕਿਹਾ ਕਿ ਸਾਰੇ ਪੰਜਾਬ ਦੇ ਸਕੂਲ ਆਂਫ ਐਮੀਨੈਂਸ ਇੱਕ ਦਿੱਖ ਵਾਲੇ ਹੋਣਗੇ, ਜਿੱਥੇ ਲਿਫਟ ਦੀ ਸਹੂਲਤ ਹੋਵੇਗੀ। ਸਰਕਾਰੀ ਸਕੂਲਾਂ ਦੀ ਚਾਰਦੀਵਾਰੀ, ਸੁਰੱਖਿਆ ਗਾਰਡ, ਸੈਨੀਟੇਸ਼ਨ ਦਾ ਵਿਸ਼ੇਸ ਪ੍ਰਬੰਧ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਈ ਅਜਿਹੇ ਸਰਕਾਰੀ ਸਕੂਲ ਹਨ, ਜੋ ਮੋਜੂਦਾ ਦੌਰ ਵਿੱਚ ਮਾਡਲ ਤੇ ਕਾਨਵੈਂਟ ਸਕੂਲਾਂ ਤੋਂ ਅੱਗੇ ਲੰਘ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਘਰਾਂ ਵਿੱਚ ਮਿਆਰੀ ਸਿੱਖਿਆ ਦੇ ਕੇ ਆਮ ਲੋਕਾਂ ਨੂੰ ਵੱਡੇ ਅਫਸਰ, ਬਿਜਨਸਮੈਂਨ ਬਣਾਉਣਾ ਹੈ। ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਿਸ਼ਾ ਵਿੱਚ ਜਿਕਰਯੋਗ ਪੁਲਾਘਾ ਪੁੱਟ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਨਾਲ ਹੀ ਸਭ ਤੋਂ ਸੋਖੇ ਢੰਗ ਨਾਲ ਸਫਲਤਾ ਦੀਆਂ ਪੋੜ੍ਹੀਆ ਚੜੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਜਿਲ੍ਹੇ ਦੇ ਦੋ ਮਹਿਲਾ ਆਈ.ਏ.ਐਸ ਅਧਿਕਾਰੀਆਂ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਅਤੇ ਮਨੀਸ਼ਾ ਰਾਣਾ ਵੱਲ ਮੁਖਾਤਿਵ ਹੁੰਦੇ ਹੋਏ ਕਿਹਾ ਕਿ ਇਹ ਸਾਡੇ ਲਈ ਪ੍ਰੇਰਨਾ ਸ੍ਰੋਤ ਹਨ, ਹਰ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰਕੇ ਵੱਡਾ ਅਫਸਰ ਬਣ ਸਕਦਾ ਹੈ।

ਉਨ੍ਹਾਂ ਨੇ ਪੰਜਵੀ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਮਟੌਰ ਵੱਲੋਂ 117 ਵਿਧਾਨ ਸਭਾ ਹਲਕਿਆਂ ਦੇ ਨਾਮ ਜੁਬਾਨੀ ਕ੍ਰਮਵਾਰ ਦੱਸਣ ਦੀ ਵੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਭਾਰਤ ਪੈਟ੍ਰੋਲੀਅਮ ਵੱਲੋਂ 33 ਡੈਸਕਟਾਪ ਕੰਪਿਊਟਰ ਸਰਕਾਰੀ ਸਕੂਲਾਂ ਨੂੰ ਦੇਣ ਦੀ ਸ਼ਲਾਘਾ ਕੀਤੀ ਅਤੇ ਸਿੱਖਿਆ ਵਿਭਾਗ ਵੱਲੋ ਇਹ ਕੰਪਿਊਟਰ ਸ.ਸ.ਸ.ਸ. ਲੜਕੀਆਂ ਚਮਕੌਰ ਸਾਹਿਬ, ਸ.ਸ.ਸ.ਸ. ਤਖਤਗੜ੍ਹ, ਸ.ਸ.ਸ.ਸ. ਲੜਕੀਆਂ ਰੂਪਨਗਰ, ਸ.ਸ.ਸ.ਸ. ਲੜਕੀਆਂ ਨੰਗਲ, ਸ.ਸ.ਸ.ਸ.ਲੜੀਆਂ ਸ੍ਰੀ ਅਨੰਦਪੁਰ ਸਾਹਿਬ,ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਦੀਪੁਰ ਵਿਚ ਤਕਸੀਮ ਕੀਤੇ ਗਏ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਆਦਰਸ਼ ਸਕੂਲ ਨੂੰ ਜਲਦੀ 80 ਲੱਖ ਦੀ ਗ੍ਰਾਟ ਭੇਜੀ ਜਾਵੇਗੀ, ਜਿਸ ਵਿਚੋਂ 17.5 ਲੱਖ ਰੁਪਏ ਨਾਲ ਸਕੂਲ ਦੀ ਚਾਰਦੀਵਾਰੀ ਕੀਤੀ ਜਾਵੇਗੀ ਤੇ ਬਾਕੀ ਰਾਸ਼ੀ ਸਕੂਲ ਦੇ ਵਿਕਾਸ ਲਈ ਵਰਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 32 ਹੋਰ ਸਕੂਲਾਂ ਨੂੰ ਪ੍ਰਤੀ ਸਕੂਲ 40 ਲੱਖ ਰੁਪਏ ਦਿੱਤੇ ਜਾਣਗੇ, ਨੰਗਲ ਅਤੇ ਕੀਰਤਪੁਰ ਸਾਹਿਬ ਦੇ ਸਕੂਲਾਂ ਨੂੰ 5-5 ਕਰੋੜ ਰੁਪਏ ਦੇ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵਿੱਚ ਸੈਨੀਟੇਸ਼ਨ ਦੀ ਵਿਵਸਥਾ ਅਸੀ ਕਰ ਰਹੇ ਹਾਂ।

ਜਿਕਰਯੋਗ ਹੈ ਕਿ ਸ.ਹਰਜੋਤ ਸਿੰਘ ਬੈਂਸ Harjot Singh Bains) ਸਿੱਖਿਆ ਮੰਤਰੀ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਆਧੁਨਿਕ ਸਹੂਲਤਾਂ ਦੇ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਰੋਜ਼ਾਨਾ ਹੀ ਸਿੱਖਿਆ ਮੰਤਰੀ ਸੂਬੇ ਦੇ ਰ ਦੂਰਾਂਡੇ ਪਿੰਡ ਦੇ ਸਰਕਾਰੀ ਸਕੂਲਾਂ ਵਿੱਚ ਪਹੁੰਚ ਕੇ ਸਕੂਲਾ ਦੇ ਵਿਦਿਆਰਥੀਆਂ ਨਾਲ ਕਲਾਸਰੂਮ ਵਿੱਚ ਸਿੱਖਿਆ ਸੁਧਾਰਾ ਦੀ ਗੱਲ ਕਰਦੇ ਹਨ।

ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਦੌਰੀਆਂ ਨੇ ਅਧਿਆਪਕਾਂ ਤੇ ਵਿਦਿਆਰਥੀ ਵਰਗ ਨੂੰ ਵੀ ਹਮੇਸ਼ਾ ਨਵੀ ਸੇਧ ਦਿੱਤੀ ਹੈ, ਹੁਣ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਸਮੇ ਦੇ ਹਾਣੀ ਬਣਕੇ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਤੋ ਅੱਗੇ ਲੰਘ ਗਏ ਹਨ। ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਤੇ ਆਧੁਨਿਕ ਸਹੂਲਤਾਂ ਨਾਲ ਇਹ ਸਕੂਲ ਲੈਂਸ ਹੋ ਰਹੇ ਹਨ। ਸਿੱਖਿਆ ਮੰਤਰੀ ਸਕੂਲ ਆਂਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ ਸੀਨੀਅਰ ਕਲਾਸਾ ਦੇ ਵਿਦਿਆਰਥੀਆਂ ਦੀ ਲਗਾਤਾਰ ਕੀਤੀ ਜਾ ਰਹੀ ਮੋਨੀਟਰਿੰਗ ਦੀ ਰੋਜ਼ਾਨਾ ਅਧਿਆਪਕਾਂ, ਸਕੂਲ ਮੁਖੀਆਂ, ਜਿਲ੍ਹਾਂ ਸਿੱਖਿਆ ਅਧਿਕਾਰੀਆਂ ਨਾਲ ਸਮੀਖਿਆ ਕਰਦੇ ਹਨ।

ਸਿੱਖਿਆ ਮੰਤਰੀ ਨੇ ਵੱਖ ਵੱਖ ਸਕੂਲਾਂ ਵਿੱਚ ਚੱਲ ਰਹੇ ਸਮਰ ਕੈਂਪ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਜਿਲ੍ਹਾ ਅਧਿਕਾਰੀਆਂ ਨੂੰ ਵੱਖ ਵੱਖ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਵਿਚਾਰ ਵਟਾਦਰਾ ਕਰਕੇ ਉਨ੍ਹਾਂ ਲਈ ਪ੍ਰੇਰਨਾ ਸ੍ਰੋਤ ਬਣਨ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲ ਦੀਆਂ ਵੱਖ ਵੱਖ ਕਲਾਸਾ ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾ ਤੇ ਦਰਪੇਸ਼ ਮੁਸ਼ਕਿਲਾ ਬਾਰੇ ਜਾਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਐਸ.ਡੀ.ਐਮ ਮਨੀਸ਼ਾ ਰਾਣਾ, ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਪਾਲ ਸਿੰਘ, ਪ੍ਰਿੰਸੀਪਲ ਅਵਤਾਰ ਸਿੰਘ ਦੜੌਲੀ, ਐਸ.ਐਮ.ਸੀ ਚੈਅਰਮੈਨ ਪ੍ਰਮੋਦ ਕੁਮਾਰ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਸ਼ੱਮੀ ਬਰਾਰੀ, ਫੂਡ ਸਪਲਾਈ ਅਫਸਰ ਰੋਹਿਤ ਸ਼ਰਮਾ, ਸਟੇਜ ਸਕੱਤਰ ਬਲਰਾਜ ਸਿੰਘ, ਤਪਿੰਦਰ ਕੌਰ, ਲੈਕਚਰਾਰ ਚਰਨਜੀਤ ਸਿੰਘ , ਬਲਰਾਜ ਸਿੰਘ, ਗੁਰਚਰਨ ਸਿੰਘ, ਮੁਕੇਸ਼ ਕੁਮਾਰ, ਮਨਿੰਦਰ ਕੌਰ, ਤਪਿੰਦਰ ਕੌਰ, ਬਲਜੀਤ ਕੌਰ, ਹਰਸਿਮਰਨ ਸਿੰਘ , ਸੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਪਰੇਹਾ, ਸੁਰਿੰਦਰਪਾਲ ਸਿੰਘ, ਕਮਲਜੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਖਵਿੰਦਰ ਕੌਰ, ਰਾਜਵੀਰ ਕੁਮਾਰ, ਗੁਰਮੇਲ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਵਰੁਣ ਕੁਮਾਰ, ਸ਼ਰਨਜੀਤ ਕੌਰ, ਗੁਰਪ੍ਰੀਤ ਕੌਰ, ਸੀਮਾ ਰਾਣੀ, ਰਮਾ ਕੁਮਾਰੀ, ਸੋਨੀਆ, ਰਜਨੀ, ਸੁਸ਼ੀਲ ਕੁਮਾਰ, ਐਸ. ਐਮ ਸੀ ਸੋਨਾਕਸ਼ੀ, ਹਰਦੀਪ ਸਿੰਘ ਲੋਧੀਪੁਰ, ਅਮਨਦੀਪ ਕੌਰ ਬਲਦੇਵ ਸਿੰਘ ਲੋਧੀਪੁਰ, ਮੰਨਤਪ੍ਰੀਤ ਕੌਰ, ਬਲਜੀਤ ਕੌਰ ਤੇ ਐਸ.ਐਮ.ਸੀ ਮੈਂਬਰ ਭਗਵੰਤ ਸਿੰਘ ਮਟੌਰ, ਮੀਨਾਕਸ਼ੀ, ਹਰਦੀਪ ਸਿੰਘ, ਅਮਨਦੀਪ ਕੌਰ, ਬਲਦੇਵ ਸਿੰਘ, ਮੰਨਤਪ੍ਰੀਤ ਕੌਰ, ਬਲਜੀਤ ਕੌਰ ਅਤੇ ਭਾਰਤ ਪੈਟਰੋਲੀਅਮ ਦੇ ਦੀਪਕ ਪਰਮਾਰ ਟੈਰੀਟਰੀ ਮੈਨੇਜਰ ਬੀ.ਪੀ.ਸੀ.ਐੱਲ ਗੈਸ, ਰੂਪਨਗਰ, ਵਿਵੇਕ ਨੰਦਾ ਮੈਨੇਜਰ, ਇੰ.ਅੰਸ਼ੁਲ ਸੋਨੀ, ਇੰ.ਧਰਮਿੰਦਰ ਸ਼ਰਮਾ, ਇੰ.ਪ੍ਰਤੀਕ ਜੈਨ,ਹਰਪ੍ਰੀਤ ਸਿੰਘ, ਇੰ.ਵਿਜੇ ਕੁਮਾਰ ਆਦਿ ਹਾਜਰ ਸਨ।

 

 

The post ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ‘ਚ ਸੈਨੀਟੇਸ਼ਨ ਫੰਡ ਮੁਹੱਇਆ ਕਰਵਾਉਣ ਦਾ ਐਲਾਨ appeared first on TheUnmute.com - Punjabi News.

Tags:
  • government-schools
  • harjot-singh-bains
  • latest-news
  • news
  • punjab-education
  • punjab-school-education-board

ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ 'ਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ

Thursday 06 July 2023 02:01 PM UTC+00 | Tags: aam-aadmi-party breaking-news homi-bhaba-memorial-cancer-hospital latest-news punjab-government punjab-news the-unmute-breaking-news the-unmute-punjabi-news

ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 06 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ 'ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ। ਇੱਥੇ ਹੋਮੀ ਭਾਬਾ ਮੈਮੋਰੀਅਲ ਕੈਂਸਰ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੀ ਨਾਮੁਰਾਦ ਤੇ ਘਾਤਕ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਾਹਨ ਕੈਂਸਰ ਦੀ ਬਿਮਾਰੀ ਦਾ ਛੇਤੀ ਪਤਾ ਲਗਾਉਣ ਵਿੱਚ ਮਦਦਗਾਰ ਸਾਬਤ ਹੋਣਗੇ, ਜਿਸ ਨਾਲ ਸੂਬੇ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਲੋਕ ਇਸ ਖ਼ਤਰਨਾਕ ਬਿਮਾਰੀ ਦੀ ਜਾਂਚ ਕਰਵਾਉਣ ਵਿੱਚ ਥੋੜ੍ਹੀ ਝਿਜਕ ਤੇ ਡਰ ਮਹਿਸੂਸ ਕਰਦੇ ਹਨ, ਪਰ ਸੂਬਾ ਸਰਕਾਰ ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਦੀ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਹੈਪੇਟਾਈਟਸ -ਸੀ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ 'ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਵੈਨਾਂ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ 'ਹੈਲਥ ਚੈਕ ਆਨ ਵੀਲ੍ਹਜ਼' ਸਕੀਮ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕੈਂਸਰ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਜਲਦੀ ਜਾਂਚ ਹੀ ਇੱਕ ਅਜਿਹਾ ਤਰੀਕਾ ਹੈ ਜਿਸ ਨਾਲ ਇਸ ਖ਼ਤਰਨਾਕ ਬਿਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਲਈ ਇਹ ਵੈਨਾਂ ਫੈਸਲਾਕੁੰਨ ਭੂਮਿਕਾ ਅਦਾ ਕਰ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕੈਂਸਰ ਐਕਸਪ੍ਰੈੱਸ ਇਲਾਜ ਲਈਰੇਲ ਗੱਡੀ ਰਾਹੀਂ ਮਰੀਜ਼ ਦੂਜੇ ਰਾਜਾਂ ਨੂੰ ਜਾਂਦੇ ਸਨ ਪਰ ਹੁਣ ਕੈਂਸਰ ਇਲਾਜ ਕੇਂਦਰਾਂ ਵਿੱਚ ਵੱਡੇ ਬੁਨਿਆਦੀ ਢਾਂਚੇ ਦੀ ਆਮਦ ਦੇ ਨਾਲ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਅਜਿਹੀਆਂ ਹੋਰ ਅਤਿ ਆਧੁਨਿਕ ਮੈਡੀਕਲ ਸੁਵਿਧਾਵਾਂ ਲਿਆਂਦੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਜਲਦ ਹੀ ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਲਈ ਵਧੀਆ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਹੁਣ ਗਏ ਜਦੋਂ ਸੂਬੇ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲੈਣ ਲਈ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣਾ ਪੈਂਦਾ ਸੀ ਕਿਉਂਕਿ ਪੰਜਾਬ ਜਲਦੀ ਹੀ ਉਨ੍ਹਾਂ ਨੂੰ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬ੍ਰੇਨ ਡਰੇਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸੂਬੇ ਦੇ ਉੱਚ ਪੱਧਰੀ ਡਾਕਟਰਾਂ ਦਾ ਸੂਬੇ ਵਿੱਚ ਹੀ ਕੰਮ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਖਲਾਈ ਅਤੇ ਹੋਰਨਾਂ ਖੇਤਰਾਂ ਵਿੱਚ ਗੁਣਵੱਤਾ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਮੈਡੀਕਲ ਸਿੱਖਿਆ ਵਿੱਚ ਹੋਰ ਰਾਜਾਂ ਲਈ ਚਾਨਣ ਮੁਨਾਰਾ ਬਣੇਗਾ।

ਮਾਨਵਤਾ ਦੀ ਮਿਸਾਲੀ ਸੇਵਾ ਲਈ ਟਾਟਾ ਗਰੁੱਪ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਮਰਪਣ ਦਾ ਪ੍ਰਤੀਕ ਹੈ ਅਤੇ ਇਸੇ ਗੁਣ ਕਰਕੇ ਇਹ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿਖੇ ਟਾਟਾ ਮੈਮੋਰੀਅਲ ਹਸਪਤਾਲ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਜੋ ਸੂਬੇ ਲਈ ਵਰਦਾਨ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਡਾ.ਆਰ.ਏ.ਬੜਵੇ ਦੇਸ਼ ਵਿੱਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਕੈਂਸਰ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਦੇ ਕੈਂਸਰ ਹਸਪਤਾਲ ਲਈ 42 ਕਰੋੜ ਰੁਪਏ ਦਿੱਤੇ ਹਨ ਅਤੇ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਜਾਨਲੇਵਾ ਬਿਮਾਰੀ ਨਾਲ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਕੀਤੀ ਅਤੇ ਚੌਥੀ ਮੰਜ਼ਿਲ 'ਤੇ ਦਾਖਲ ਮਰੀਜ਼ਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਓ.ਪੀ.ਡੀ. ਕਾਰਜਸ਼ੀਲ ਕੀਤੀ ਗਈ ਸੀ ਅਤੇ 300 ਬਿਸਤਰਿਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਕੈਂਸਰ ਦੇ ਇਲਾਜ ਦੇ ਹੱਬ ਵਜੋਂ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਕੈਂਸਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਆਪਣੀ 52 ਏਕੜ ਜ਼ਮੀਨ ਹਸਪਤਾਲ ਨੂੰ ਮੁਫ਼ਤ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲ ਦੀ ਸਾਂਭ-ਸੰਭਾਲ ਲਈ ਗ੍ਰਾਂਟ ਵਿੱਚ ਸਾਲਾਨਾ 2 ਕਰੋੜ ਰੁਪਏ ਦਾ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਟਾਟਾ ਮੈਮੋਰੀਅਲ ਕੇਂਦਰ ਨਾਲ ਤਿੰਨ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਐਮਓਯੂ 'ਤੇ ਸਿਹਤ ਵਿਭਾਗ ਅਤੇ ਟਾਟਾ ਮੈਮੋਰੀਅਲ ਹਸਪਤਾਲ ਦਰਮਿਆਨ ਦਸਤਖਤ ਕੀਤੇ ਗਏ ਹਨ ਤਾਂ ਜੋ ਟੀ.ਐਮ.ਸੀ. ਦੁਆਰਾ ਸਰਕਾਰੀ ਹਸਪਤਾਲ ਦੇ ਸਟਾਫ ਨੂੰ ਸਿਖਲਾਈ ਦੇ ਕੇ ਸੂਬੇ ਭਰ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ।

ਆਪਣੇ ਸੰਬੋਧਨ ਵਿੱਚ ਟੀਐਮਸੀ ਮੁੰਬਈ ਦੇ ਡਾਇਰੈਕਟਰ ਡਾ. ਆਰ.ਏ. ਬੜਵੇ ਨੇ ਕੈਂਸਰ ਦਾ ਮਿਆਰੀ ਇਲਾਜ ਕਰਨ ਲਈ ਦੇਸ਼ ਭਰ ਵਿੱਚ ਕੈਂਸਰ ਦੇ ਇਲਾਜ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਇੱਕੋ ਜਿਹੀਆਂ ਸੇਵਾਵਾਂ ਦੇਣ 'ਤੇ ਜ਼ੋਰ ਦਿੱਤਾ। ਡਾਇਰੈਕਟਰ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਡਾ. ਅਸ਼ੀਸ਼ ਗੁਲੀਆ ਨੇ ਪੰਜਾਬ ਵਿੱਚ ਟੀ.ਐਮ.ਸੀ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਰੇਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਹਤ ਬਰਾੜ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਬਾਰੇ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਰਜੋਤ ਬੈਂਸ ਤੇ ਅਨਮੋਲ ਗਗਨ ਮਾਨ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਤੇ ਹੋਰ ਹਾਜ਼ਰ ਸਨ।

The post ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ‘ਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • breaking-news
  • homi-bhaba-memorial-cancer-hospital
  • latest-news
  • punjab-government
  • punjab-news
  • the-unmute-breaking-news
  • the-unmute-punjabi-news

ਚੰਡੀਗੜ੍ਹ, 6 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਤਜਵੀਜ਼ਸ਼ੁਦਾ ਇਕਸਾਰ ਸਿਵਲ ਕੋਡ (ਯੂ ਸੀ ਸੀ) 'ਤੇ ਵਿਚਾਰ ਵਟਾਂਦਰੇ ਲਈ ਅਤੇ ਕੇਸ ਤਿਆਰ ਕਰ ਕੇ ਕਾਨੂੰਨ ਕਮਿਸ਼ਨ ਨੂੰ ਸੌਂਪਣ ਵਾਸਤੇ ਸਬ ਕਮੇਟੀ ਦਾ ਗਠਨ ਕੀਤਾ।ਇਸ ਬਾਬਤ ਫੈਸਲਾ ਅੱਜ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਚਾਰ ਮੈਂਬਰੀ ਸਬ ਕਮੇਟੀ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਸੰਵਿਧਾਨਕ ਮਾਹਿਰਾਂ, ਬੁੱਧੀਜੀਵੀਆਂ ਤੇ ਸਿੱਖ ਕੌਮ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਦੌਰਾਨ ਮੀਟਿੰਗ ਨੇ ਇਕ ਮਤਾ ਪਾਸ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿਚ ਗੁਰਸਿੱਖਾਂ ਦੀ ਦਾਹੜੀ ਦਾ ਮਖੌਲ ਉਡਾਉਣ ਤੇ ਇਸਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖਾਲਸਾ ਪੰਥ ਦੀ ਵਿਲੱਖਣ ਪਛਾਣ 'ਤੇ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹਮਲਾ ਹੈ। ਮਤੇ ਵਿਚ ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਵਿਧਾਨ ਸਭਾ ਵਿਚ ਪੰਜਾਬ ਦੇ ਸਤਿਕਾਰਯੋਗ ਭਗਤਾਂ ਦਾ ਵੀ ਅਪਮਾਨ ਕੀਤਾ ਗਿਆ ਤੇ ਕੀਰਤਨੀ ਸਿੰਘਾਂ ਦਾ ਵੀ ਅਪਮਾਨ ਕੀਤਾ ਗਿਆ। ਮਤੇ ਵਿਚ ਇਹ ਵੀ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਸਿੱਖਾਂ ਦੇ ਕੱਕਾਰਾਂ ਦਾ ਅਪਮਾਨ ਕਰਨ ਵਾਸਤੇ ਮੁਆਫੀ ਮੰਗਣ ਅਤੇ ਇਹ ਸਾਰੀਆਂ ਅਪਮਾਨਜਨਕ ਟਿੱਪਣੀਆਂ ਰਿਕਾਰਡ ਵਿਚੋਂ ਕੱਢੀਆਂ ਜਾਣ।

ਮੀਟਿੰਗ ਵਿਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਵੀ ਰੱਦ ਕਰ ਦਿੱਤਾ ਗਿਆ ਤੇ ਜ਼ੋਰ ਦੇ ਕੇ ਕਿਹਾ ਗਿਆ ਕਿ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ। ਪਾਰਟੀ ਲੇ ਕਿਹਾ ਕਿ ਬਿੱਲ ਵਿਚ ਕੀਤੀ ਗਈ ਸੋਧ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਹੈ ਅਤੇ ਪਾਰਟੀ ਨੇ ਸਰਕਾਰ ਨੂੰ ਅਜਿਹੀ ਦਖਲਅੰਦਾਜ਼ੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ।\

No photo description available.

ਮੀਟਿੰਗ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਆਮ ਆਦਮੀ ਪਾਰਟੀ ਮੀਡੀਆ ਨੂੰ ਡਰਾ ਧਮਕਾ ਰਹੀ ਹੈ ਤੇ ਮੀਟਿੰਗ ਵਿਚ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਕੁਚਲਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਇਹ ਵੀ ਮਹਿਸੂਸ ਕੀਤਾ ਗਿਆ ਕਿ ਕੁਝ ਮੀਡੀਆ ਘਰਾਣਿਆਂ ਨੇ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਸਰਕਾਰ ਕੋਲ ਵੇਚ ਦਿੱਤਾ ਹੈ ਅਤੇ ਬਦਲੇ ਵਿਚ ਇਸ਼ਤਿਹਾਰਾਂ ਦੇ ਕਰੋੜਾਂ ਰੁਪਏ ਹਾਸਲ ਕਰ ਰਹੇ ਹਨ।

ਮੀਟਿੰਗ ਵਿਚ ਅਜਿਹੇ ਮੀਡੀਆ ਘਰਾਣਿਆਂ ਨੂੰ ਆਖਿਆ ਕਿ ਉਹ ਪੱਤਰਕਾਰੀ ਦੇ ਇਸ ਪਵਿੱਤਰ ਕਿੱਤੇ ਪ੍ਰਤੀ ਬਹੁਤ ਵੱਡਾ ਗੁਨਾਹ ਕਰ ਰਹੇ ਹਨ ਤੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ। ਪਾਰਟੀ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ ਤੇ ਜਿਹੜੇ ਚੈਨਲ ਤੇ ਅਖ਼ਬਾਰਾਂ ਭਗਵੰਤ ਮਾਨ ਦਾ ਪ੍ਰਾਪੇਗੰਡਾ ਸਾਧਨ ਬਣ ਗਏਹਨ, ਉਹ ਆਪਣੇ ਤੌਰ ਤਰੀਕੇ ਸੁਧਾਰ ਲੈਣ ਤੇ ਆਜ਼ਾਦ ਤੇ ਨਿਰਪੱਖ ਪੱਤਰਕਾਰਤਾ ਕਰਨ ਜਾਂ ਫਿਰ ਅਕਾਲੀ ਦਲ ਉਹਨਾਂ ਦਾ ਬਾਈਕਾਟ ਕਰਨ ਵਾਸਤੇ ਮਜਬੂਰ ਹੋਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਲੋਕ ਸੰਪਰਕ ਮੁਹਿੰਮ ਪ੍ਰੋਗਰਾਮ ਦਾ ਖੁਲ੍ਹਾਸਾ ਕੀਤਾ ਜਿਸ ਤਹਿਤ ਸਾਰੇ ਹਲਕਾ ਇੰਚਾਰਜ ਆਪੋ ਆਪਣੇ ਹਲਕਿਆਂ ਵਿਚ ਸਾਰੇ ਪਿੰਡਾਂ ਵਿਚ ਜਾਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਤੱਕ ਪਹੁੰਚ ਕਰੀਏ ਅਤੇ ਉਹਨਾਂ ਨੂੰ ਉਹਨਾਂ ਦੇ ਹੱਕਾਂ ਵਾਸਤੇ ਲੜਨ ਅਤੇ ਇਸ ਭ੍ਰਿਸ਼ਟ ਸਰਕਾਰ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰਨ ਲਈ ਸੰਘਰਸ਼ ਕਰਨ ਦਾ ਭਰੋਸਾ ਦੁਆਇਆ।

ਇਸ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਸੂਬੇ ਭਰ ਦਾ ਦੌਰਾ ਕਰ ਕੇ ਯੂਥ ਵਿੰਗ ਨੂੰ ਸੰਗਠਤ ਕਰਨਗੇ ਅਤੇ ਨੌਜਵਾਨਾਂ ਤੋਂ ਫੀਡਬੈਕ ਲੈਣਗੇ।ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਵਿਚ ਹਰੇਕ ਲੋਕ ਸਭਾ ਹਲਕੇ ਲਈ ਇੰਚਾਰਜ ਨਿਯੁਕਤ ਕੀਤਾ ਜਾਵੇਗਾ।

The post ਅਕਾਲੀ ਦਲ ਨੇ ਇਕਸਾਰ ਸਿਵਲ ਕੋਡ 'ਤੇ ਵਿਚਾਰ ਲੈਣ ਵਾਸਤੇ ਬਣਾਈ ਸਬ-ਕਮੇਟੀ, ਚੈਨਲਾਂ ਤੇ ਅਖ਼ਬਾਰਾਂ ਨੂੰ ਸੁਧਰ ਜਾਣ ਜਾਂ ਫਿਰ ਬਾਈਕਾਟ ਦੀ ਚਿਤਾਵਨੀ appeared first on TheUnmute.com - Punjabi News.

Tags:
  • cm-bhagwant-mann
  • latest-news
  • news
  • punjab
  • punjabi-news
  • shiromani-akali-dal
  • sub-committee
  • the-unmute-breaking
  • the-unmute-breaking-news

ਮੈਂ NCP ਪਾਰਟੀ ਦਾ ਪ੍ਰਧਾਨ ਹਾਂ, ਉਨ੍ਹਾਂ ਦੇ ਦਾਅਵਿਆਂ 'ਚ ਕੋਈ ਸੱਚਾਈ ਨਹੀਂ: ਸ਼ਰਦ ਪਵਾਰ

Thursday 06 July 2023 02:20 PM UTC+00 | Tags: ajit-pawar bjp breaking-news deputy-chief-minister-maharastra india-news latest-news maharashtra-cabinet ncp ncp-party news sharad-pawar the-unmute-latest-news

ਚੰਡੀਗੜ੍ਹ, 6 ਜੁਲਾਈ 2023: ਸ਼ਰਦ ਪਵਾਰ (Sharad Pawar) ਨੇ ਦਿੱਲੀ ‘ਚ ਐੱਨ.ਸੀ.ਪੀ (NCP) ਕਾਰਜਕਾਰਨੀ ਦੀ ਬੈਠਕ ਤੋਂ ਬਾਅਦ ਬਿਆਨ ਦਿੰਦਿਆਂ ਕਿਹਾ ਕਿ ਮੈਂ ਪਾਰਟੀ ਦਾ ਪ੍ਰਧਾਨ ਹਾਂ। ਮੈਨੂੰ ਨਹੀਂ ਪਤਾ ਕੌਣ ਕੀ ਕਹਿ ਰਿਹਾ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਹੋਰ ਕੀ ਕਹਿੰਦਾ ਹੈ। ਉਨ੍ਹਾਂ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਨਹੀਂ ਹੈ। ਐੱਨ.ਸੀ.ਪੀ ਪਾਰਟੀ ਦੇ ਨਾਂ ਅਤੇ ਚੋਣ ਨਿਸ਼ਾਨ ਦੇ ਮੁੱਦੇ ‘ਤੇ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ। ਅੱਜ ਦੀ ਬੈਠਕ ਨੇ ਸਾਡੇ ਹੌਸਲੇ ਬੁਲੰਦ ਕੀਤੇ ਹਨ।

ਜਦੋਂ ਸ਼ਰਦ ਪਵਾਰ ਨੂੰ ਰਿਟਾਇਰਮੈਂਟ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ 82 ਜਾਂ 92 ਸਾਲ ਦੀ ਉਮਰ ਦਾ ਕੋਈ ਫਰਕ ਨਹੀਂ ਪੈਂਦਾ। ਮੈਂ ਪਾਰਟੀ ਦੀ ਮੁੜ ਖੜ੍ਹਾ ਕਰਾਂਗਾ। ਜੇਕਰ ਕੋਈ (ਅਜੀਤ ਪਵਾਰ) ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਤਾਂ ਸਾਨੂੰ ਕੋਈ ਸਮੱਸਿਆ ਨਹੀਂ ਹੈ। ਮੇਰੀਆਂ ਸ਼ੁੱਭ ਕਾਮਨਾਵਾਂ ਉਸਦੇ ਨਾਲ ਹਨ।

ਬੈਠਕ ਤੋਂ ਬਾਅਦ ਐਨਸੀਪੀ ਆਗੂ ਪੀਸੀ ਚਾਕੋ ਨੇ ਦੱਸਿਆ ਕਿ ਐਨਸੀਪੀ ਕਾਰਜਕਾਰਨੀ ਦੀ ਬੈਠਕ ਵਿੱਚ ਆਗੂਆਂ ਨੇ ਸ਼ਰਦ ਪਵਾਰ 'ਤੇ ਭਰੋਸਾ ਜਤਾਇਆ ਹੈ। ਮੀਟਿੰਗ ਵਿੱਚ 8 ਮਤੇ ਪਾਸ ਕੀਤੇ ਗਏ। ਸਰਕਾਰ ‘ਚ ਸ਼ਾਮਲ ਹੋਏ 9 ਵਿਧਾਇਕਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਦੂਜੇ ਪਾਸੇ ਅਜੀਤ ਪਵਾਰ ਨੇ ਇਸ ਮੀਟਿੰਗ ਨੂੰ ਗੈਰ-ਕਾਨੂੰਨੀ ਦੱਸਿਆ ਹੈ।

5 ਜੁਲਾਈ ਨੂੰ ਸ਼ਰਦ ਪਵਾਰ (Sharad Pawar) ਦੀ ਥਾਂ ਅਜੀਤ ਪਵਾਰ ਖੁਦ ਐੱਨਸੀਪੀ ਦੇ ਪ੍ਰਧਾਨ ਬਣੇ। ਇਸ ਤੋਂ ਇੱਕ ਦਿਨ ਬਾਅਦ ਵੀਰਵਾਰ ਨੂੰ ਸ਼ਰਦ ਪਵਾਰ ਨੇ ਦਿੱਲੀ ਵਿੱਚ ਐਨਸੀਪੀ ਕਾਰਜਕਾਰਨੀ ਦੀ ਮੀਟਿੰਗ ਕੀਤੀ। ਸ਼ਰਦ ਪਵਾਰ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਰਾਜਧਾਨੀ ਤੋਂ ਅਜੀਤ ਪਵਾਰ ਅਤੇ ਪ੍ਰਫੁੱਲ ਪਟੇਲ ਦੀਆਂ ਫੋਟੋਆਂ ਵਾਲੇ ਪੋਸਟਰ ਹਟਾ ਦਿੱਤੇ ਗਏ ਸਨ। ਦਿੱਲੀ ਵਿੱਚ ਨਵੇਂ ਪੋਸਟਰ ਲਾਏ ਗਏ ਹਨ, ਜਿਨ੍ਹਾਂ ਵਿੱਚ ਅਜੀਤ-ਪ੍ਰਫੁੱਲ ਪਟੇਲ ਨਹੀਂ ਹਨ। ਕੁਝ ਪੋਸਟਰ ਅਜਿਹੇ ਹਨ, ਜਿਨ੍ਹਾਂ ‘ਚ ਕਟੱਪਾ ਬਾਹੂਬਲੀ ਨੂੰ ਮਾਰਨ ਦਾ ਸੀਨ ਹੈ। ਲਿਖਿਆ ਗਿਆ ਹੈ- ਗੱਦਾਰਾਂ ਨੂੰ ਜਨਤਾ ਮੁਆਫ਼ ਨਹੀਂ ਕਰੇਗੀ।

The post ਮੈਂ NCP ਪਾਰਟੀ ਦਾ ਪ੍ਰਧਾਨ ਹਾਂ, ਉਨ੍ਹਾਂ ਦੇ ਦਾਅਵਿਆਂ ‘ਚ ਕੋਈ ਸੱਚਾਈ ਨਹੀਂ: ਸ਼ਰਦ ਪਵਾਰ appeared first on TheUnmute.com - Punjabi News.

Tags:
  • ajit-pawar
  • bjp
  • breaking-news
  • deputy-chief-minister-maharastra
  • india-news
  • latest-news
  • maharashtra-cabinet
  • ncp
  • ncp-party
  • news
  • sharad-pawar
  • the-unmute-latest-news

ਨੇਪਾਲ ਦੇ ਪ੍ਰਧਾਨ ਮੰਤਰੀ ਦੀ ਟਿੱਪਣੀ ਖ਼ੁਦ ਲਈ ਪਈ ਭਾਰੀ, ਵਿਰੋਧੀ ਪਾਰਟੀਆਂ ਨੇ ਮੰਗਿਆ ਅਸਤੀਫਾ

Thursday 06 July 2023 02:35 PM UTC+00 | Tags: breaking-news communist-party-of-nepal latest-news nepal-politics nepals-prime-minister news pushpa-kamal-dahal

ਚੰਡੀਗੜ੍ਹ, 6 ਜੁਲਾਈ 2023: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ (Pushpa Kamal Dahal) ਦੀ ਇੱਕ ਟਿੱਪਣੀ ਇੱਥੇ ਉਨ੍ਹਾਂ ਲਈ ਮੁਸੀਬਤ ਦਾ ਕਾਰਨ ਬਣ ਗਈ ਹੈ। ਸੋਮਵਾਰ ਨੂੰ ਉਦਯੋਗਪਤੀ ਸਰਦਾਰ ਪ੍ਰੀਤਮ ਸਿੰਘ ‘ਤੇ ਲਿਖੀ ਗਈ ਕਿਤਾਬ ਨੂੰ ਲੋਕ ਅਰਪਣ ਕਰਦੇ ਹੋਏ ਉਨ੍ਹਾਂ ਨੇ ਕੁਝ ਅਜਿਹਾ ਕਿਹਾ, ਜਿਸ ਨੂੰ ਲੈ ਕੇ ਉਨ੍ਹਾਂ ਦੇ ਵਿਰੋਧੀਆਂ ਨੇ ਪੁਸ਼ਪਾ ਕਮਲ ਦਹਿਲ ਨੂੰ ਘੇਰ ਲਿਆ ਹੈ। ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਪ੍ਰੀਤਮ ਸਿੰਘ ਨੇ ਨੇਪਾਲ ਅਤੇ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ।

ਇਸ ਟਿੱਪਣੀ ਦੀ ਖ਼ਬਰ ਫੈਲਦਿਆਂ ਹੀ ਇੱਥੇ ਸਿਆਸੀ ਤੂਫ਼ਾਨ ਮੱਚ ਗਿਆ। ਬੁੱਧਵਾਰ ਨੂੰ ਮੁੱਖ ਵਿਰੋਧੀ ਕਮਿਊਨਿਸਟ ਪਾਰਟੀ ਆਫ ਨੇਪਾਲ (ਯੂ.ਐੱਮ.ਐੱਲ.) ਨੇ ਇਸ ਮੁੱਦੇ ਨੂੰ ਲੈ ਕੇ ਸੰਸਦ ਤੋਂ ਉਪਰਲੇ ਸਦਨ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਨਹੀਂ ਚੱਲਣ ਦਿੱਤੀ। UML ਨੇ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਸੰਸਦ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਬੈਠਕ ਬੁੱਧਵਾਰ ਨੂੰ ਕਈ ਵਾਰ ਮੁਲਤਵੀ ਕੀਤੀ ਗਈ। ਸੰਸਦ ਵਿੱਚ ਦਹਿਲ ਦਾ ਵਿਰੋਧ ਕਰਨ ਵਾਲੀਆਂ ਪਾਰਟੀਆਂ ਵਿੱਚ ਰਾਸ਼ਟਰੀ ਸੁਤੰਤਰ ਪਾਰਟੀ ਅਤੇ ਰਾਸ਼ਟਰੀ ਪ੍ਰਜਾਤੰਤਰ ਪਾਰਟੀ ਸ਼ਾਮਲ ਸਨ।

ਪ੍ਰਤੀਨਿਧ ਸਦਨ ‘ਚ ਯੂਐੱਮਐੱਲ ਦੇ ਮੈਂਬਰ ਰਘੂਜੀ ਪੰਤ ਨੇ ਕਿਹਾ- ‘ਸਾਨੂੰ ਭਾਰਤ ਵੱਲੋਂ ਨਿਯੁਕਤ ਪ੍ਰਧਾਨ ਮੰਤਰੀ ਦੀ ਲੋੜ ਨਹੀਂ ਹੈ। ਦਹਿਲ ਨੂੰ ਨੈਤਿਕ ਆਧਾਰ ‘ਤੇ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।ਵੈਸੇ ਦਹਿਲ ਦੇ ਇਸ ਬਿਆਨ ਨੂੰ ਵਿਰੋਧੀ ਧਿਰ ਨੇ ਹੀ ਮੁੱਦਾ ਨਹੀਂ ਬਣਾਇਆ ਹੈ। ਦਰਅਸਲ, ਸੱਤਾਧਾਰੀ ਗਠਜੋੜ ਦੇ ਕਈ ਆਗੂ ਨੇ ਇਸ ਦੀ ਆਲੋਚਨਾ ਕੀਤੀ ਹੈ। ਗਠਜੋੜ ਦੇ ਨੇਤਾ ਵਿਸ਼ਵ ਪ੍ਰਕਾਸ਼ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ – ਪ੍ਰਧਾਨ ਮੰਤਰੀ ਦਾ ਬਿਆਨ ਆਲੋਚਨਾ ਦਾ ਹੱਕਦਾਰ ਹੈ। ਉਨ੍ਹਾਂ ਨੇ ਗਲਤ ਗੱਲ ਕਹੀ ਹੈ।

The post ਨੇਪਾਲ ਦੇ ਪ੍ਰਧਾਨ ਮੰਤਰੀ ਦੀ ਟਿੱਪਣੀ ਖ਼ੁਦ ਲਈ ਪਈ ਭਾਰੀ, ਵਿਰੋਧੀ ਪਾਰਟੀਆਂ ਨੇ ਮੰਗਿਆ ਅਸਤੀਫਾ appeared first on TheUnmute.com - Punjabi News.

Tags:
  • breaking-news
  • communist-party-of-nepal
  • latest-news
  • nepal-politics
  • nepals-prime-minister
  • news
  • pushpa-kamal-dahal

ਚੰਡੀਗੜ੍ਹ, 06 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ 'ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ।

ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ 'ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ 'ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

The post ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ appeared first on TheUnmute.com - Punjabi News.

Tags:
  • bribe
  • bribe-case
  • news
  • vigilance
  • vigilance-bureau

ਪੰਜਾਬ ਸਰਕਾਰ ਹੁਣ ਕੇਂਦਰੀ ਫੰਡਾਂ ਦੀ ਦੁਰਵਰਤੋਂ ਨਹੀਂ ਕਰ ਸਕੇਗੀ: ਅਰਵਿੰਦ ਖੰਨਾ

Thursday 06 July 2023 05:06 PM UTC+00 | Tags: arvind-khanna latest-news news punjab-bjp punjab-government the-unmute-breaking-news

ਚੰਡੀਗੜ੍ਹ, 6 ਜੁਲਾਈ 2023: ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ (Arvind Khanna) ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕੇਂਦਰੀ ਫੰਡਾਂ ਦੀ ਦੁਰਵਰਤੋਂ ਨਹੀਂ ਕਰ ਸਕੇਗੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਵਜੋਂ ਅਹਿਮ ਭੂਮਿਕਾ ਨਿਭਾਏਗੀ। ਖੰਨਾ ਨੇ ਕਿਹਾ ਕਿ ਭਾਜਪਾ ਪੰਜਾਬੀਆਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰੇਗੀ।

ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰ ਵੱਲੋਂ ਦਲਿਤਾਂ ਦੀ ਭਲਾਈ ਲਈ ਅਤੇ ਸਿਹਤ ਮਿਸ਼ਨ ਤਹਿਤ ਮਿਲਦੇ ਫੰਡਾਂ ਨੂੰ ਲਾਭਪਾਤਰੀਆਂ ਤੱਕ ਸਹੀ ਢੰਗ ਨਾਲ ਪੁੱਜਦਾ ਕਰਨ ਲਈ ਭਾਜਪਾ ਆਪਣੀ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਿਲਦੇ ਫੰਡਾਂ ਵਿੱਚ ਆਪ ਸਰਕਾਰ ਵੱਡੇ ਪੱਧਰ ਤੇ ਘਪਲੇ ਕਰ ਰਹੀ ਸੀ, ਜਿਸ ਨੂੰ ਲੈ ਕੇ ਕਾਂਗਰਸ ਨੇ ਵਿਰੋਧੀ ਧਿਰ ਵਜੋਂ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਹੁਣ ਆਪਣੀਆਂ ਜਿੰਮੇਵਾਰੀਆਂ ਨੂੰ ਸਫ਼ਲਤਾ ਨਾਲ ਨਿਭਾਏਗੀ।

The post ਪੰਜਾਬ ਸਰਕਾਰ ਹੁਣ ਕੇਂਦਰੀ ਫੰਡਾਂ ਦੀ ਦੁਰਵਰਤੋਂ ਨਹੀਂ ਕਰ ਸਕੇਗੀ: ਅਰਵਿੰਦ ਖੰਨਾ appeared first on TheUnmute.com - Punjabi News.

Tags:
  • arvind-khanna
  • latest-news
  • news
  • punjab-bjp
  • punjab-government
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form