TheUnmute.com – Punjabi News: Digest for July 09, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪ੍ਰਿਆਵਰਤ ਦੇ ਭਰਾ ਦੀ ਪੁਲਿਸ ਮੁਕਾਬਲੇ ਮੌਤ

Saturday 08 July 2023 06:20 AM UTC+00 | Tags: breaking-news encounter haryana-police news panipat panipat-encounter priyavarat priyavrat-fauji sidhu-moosewala-murder-case sisana-sonipat

ਚੰਡੀਗੜ੍ਹ, 08 ਜੁਲਾਈ 2023: ਪਾਣੀਪਤ ਵਿੱਚ ਬੀਤੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ | ਸਮਾਲਖਾ ਕਸਬੇ ਦੇ ਪਿੰਡ ਢੋਡਪੁਰ ਨੇੜੇ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮੁਲਜ਼ਮ ਪ੍ਰਿਆਵਰਤ (Priyavrat Fauji)  ਦਾ ਛੋਟਾ ਭਰਾ ਰਾਕੇਸ਼ ਉਰਫ ਰਾਕਾ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। , ਜਦਕਿ ਇਕ ਹੋਰ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ ਸੀਆਈਏ-ਟੂ ਪਾਣੀਪਤ ਦੇ ਇੰਚਾਰਜ ਵਰਿੰਦਰ ਕੁਮਾਰ ਸ਼ੁੱਕਰਵਾਰ ਰਾਤ ਕਰੀਬ 8 ਵਜੇ ਟੀਮ ਨਾਲ ਗਸ਼ਤ ‘ਤੇ ਸਨ। ਫਿਰ ਉਸ ਨੂੰ ਸੂਚਨਾ ਮਿਲੀ ਕਿ ਕੁਝ ਸ਼ੱਕੀ ਵਿਅਕਤੀ ਇਕ ਵਾਹਨ ਵਿਚ ਪਾਣੀਪਤ ਵੱਲ ਆ ਰਹੇ ਹਨ। ਬਦਮਾਸ਼ ਬਿਨਾਂ ਨੰਬਰ ਪਲੇਟ ਵਾਲੀ ਸਿਲਵਰ ਗੱਡੀ ‘ਚ ਸਵਾਰ ਸਨ। ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ। ਜਿਵੇਂ ਹੀ ਉਹ ਢੋਡਪੁਰ ਮੋਡ ਨੇੜੇ ਪਹੁੰਚੇ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਬਦਮਾਸ਼ਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਬਦਮਾਸ਼ ਗੋਲੀਬਾਰੀ ਕਰਦੇ ਰਹੇ।

ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ, ਜਦਕਿ ਤੀਜਾ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੋਵਾਂ ਬਦਮਾਸ਼ਾਂ ਨੂੰ ਸਿਵਲ ਹਸਪਤਾਲ ਲੈ ਗਈ, ਜਿੱਥੇ ਚੈੱਕਅਪ ਤੋਂ ਬਾਅਦ ਇਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦਕਿ ਦੂਜੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੋਹਤਕ ਪੀ.ਜੀ.ਆਈ. ਰੈਫਰ ਕੀਤਾ ਗਿਆ ਹੈ |

ਮ੍ਰਿਤਕ ਦੀ ਪਛਾਣ 32 ਸਾਲਾ ਰਾਕੇਸ਼ ਉਰਫ਼ ਰਾਕਾ ਵਾਸੀ ਸਿਸਾਨਾ ਸੋਨੀਪਤ ਵਜੋਂ ਹੋਈ ਹੈ। ਰਾਕੇਸ਼ ਉਰਫ ਰਾਕਾ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਪ੍ਰਿਆਵਰਤ ਫੌਜੀ ਦਾ ਭਰਾ ਸੀ। ਜ਼ਖਮੀ ਦੀ ਪਛਾਣ ਪ੍ਰਵੀਨ ਉਰਫ ਸੋਨੂੰ ਜਾਟ ਵਾਸੀ ਹਰੀ ਨਗਰ, ਪਾਣੀਪਤ ਵਜੋਂ ਹੋਈ ਹੈ। ਸੋਨੂੰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਰਾਤ ਕਰੀਬ 11 ਵਜੇ ਸਿਵਲ ਹਸਪਤਾਲ ਪੁੱਜੇ ਅਤੇ ਮਾਮਲੇ ਦੀ ਜਾਂਚ ਕੀਤੀ। ਪੁਲਿਸ ਮੁਤਾਬਕ ਬਦਮਾਸ਼ ਜਬਰੀ ਵਸੂਲੀ ਅਤੇ ਕੇਸ ਵਿੱਚ ਸ਼ਾਮਲ ਸਨ |

The post ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪ੍ਰਿਆਵਰਤ ਦੇ ਭਰਾ ਦੀ ਪੁਲਿਸ ਮੁਕਾਬਲੇ ਮੌਤ appeared first on TheUnmute.com - Punjabi News.

Tags:
  • breaking-news
  • encounter
  • haryana-police
  • news
  • panipat
  • panipat-encounter
  • priyavarat
  • priyavrat-fauji
  • sidhu-moosewala-murder-case
  • sisana-sonipat

ਰਾਹੁਲ ਗਾਂਧੀ ਨੇ ਸੋਨੀਪਤ 'ਚ ਕਿਸਾਨਾਂ ਨਾਲ ਖੇਤਾਂ 'ਚ ਲਾਇਆ ਝੋਨਾ

Saturday 08 July 2023 06:31 AM UTC+00 | Tags: breaking-news congress latest-news news punjab-news rahul-gandhi

ਚੰਡੀਗੜ੍ਹ, 08 ਜੁਲਾਈ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi)  ਸ਼ਨੀਵਾਰ ਸਵੇਰੇ ਹਰਿਆਣਾ ਦੇ ਸੋਨੀਪਤ ‘ਚ ਅਚਾਨਕ ਰੁਕੇ, ਇੱਥੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਖੇਤਾਂ ਵਿੱਚ ਝੋਨਾ ਲਾਇਆ। ਉਹ ਟਰੈਕਟਰ ਚਲਾ ਕੇ ਖੇਤ ਵੀ ਵਾਹੁਦੇ ਨਜ਼ਰ ਆਏ । ਇਸ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਖੇਤੀ ਸਬੰਧੀ ਗੱਲਬਾਤ ਵੀ ਕੀਤੀ ਅਤੇ ਰਾਹੁਲ ਨੇ ਕਿਸਾਨਾਂ ਨਾਲ ਬੈਠ ਕੇ ਨਾਸ਼ਤਾ ਵੀ ਕੀਤਾ।

Image

ਰਾਹੁਲ ਗਾਂਧੀ (Rahul Gandhi) ਦਿੱਲੀ ਤੋਂ ਸ਼ਿਮਲਾ ਜਾ ਰਹੇ ਸਨ, ਜਦੋਂ ਉਹ ਜੀ.ਟੀ.ਰੋਡ ‘ਤੇ ਕੁੰਡਲੀ ਬਾਰਡਰ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਕਿਸਾਨਾਂ ਵਿਚਕਾਰ ਜਾਣ ਦਾ ਪ੍ਰੋਗਰਾਮ ਬਣਾਇਆ ਅਤੇ ਸੋਨੀਪਤ ਦੇ ਪੇਂਡੂ ਖੇਤਰਾਂ ਵਿੱਚ ਚਲੇ ਗਏ। ਰਾਹੁਲ ਗਾਂਧੀ ਮੁਰਥਲ ਤੋਂ NH 48 ਤੋਂ ਕੁਰਦ ਰੋਡ ਬਾਈਪਾਸ ਹੁੰਦੇ ਹੋਏ ਗੋਹਾਨਾ ਲਈ ਰਵਾਨਾ ਹੋਏ। ਇਸ ਤੋਂ ਬਾਅਦ ਪਿੰਡ ਮਦੀਨਾ ਵਿਖੇ ਸਵੇਰੇ 6:40 ਵਜੇ ਪਹੁੰਚ ਗਏ। ਉਹ ਭੈਂਸਵਾਨ-ਮਦੀਨਾ ਰੋਡ 'ਤੇ ਸੰਜੇ ਦੇ ਖੇਤ 'ਚ ਪੁੱਜੇ।

राहुल ने खेत में किसानों के साथ बैठकर नाश्ता भी किया।

ਮਦੀਨਾ ਪਿੰਡ ‘ਚ ਕਰੀਬ ਦੋ ਘੰਟੇ ਬਾਅਦ ਰਾਹੁਲ ਗਾਂਧੀ ਸਵੇਰੇ 8.40 ‘ਤੇ ਰਵਾਨਾ ਹੋਏ। ਵਾਪਸ ਆਉਂਦੇ ਸਮੇਂ ਗੋਹਾਨਾ ਪੀਡਬਲਯੂਡੀ ਰੈਸਟ ਹਾਊਸ ਵਿਖੇ ਉਨ੍ਹਾਂ ਨੇ ਆਪਣਾ ਪਹਿਰਾਵਾ ਬਦਲਿਆ। ਫਿਰ ਸੋਨੀਪਤ ਲਈ ਰਵਾਨਾ ਹੋ ਗਏ।

The post ਰਾਹੁਲ ਗਾਂਧੀ ਨੇ ਸੋਨੀਪਤ ‘ਚ ਕਿਸਾਨਾਂ ਨਾਲ ਖੇਤਾਂ ‘ਚ ਲਾਇਆ ਝੋਨਾ appeared first on TheUnmute.com - Punjabi News.

Tags:
  • breaking-news
  • congress
  • latest-news
  • news
  • punjab-news
  • rahul-gandhi

ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਟਰੋਲ ਪਵਾਉਣ ਆਏ ਨੌਜਵਾਨ ਦਾ ਕਤਲ

Saturday 08 July 2023 06:39 AM UTC+00 | Tags: crime hoshiarpur hoshiarpur-murder hoshiarpur-news hoshiarpur-phagwara-road hoshiarpur-police latest-news news

ਹੁਸ਼ਿਆਰਪੁਰ , 08 ਜੁਲਾਈ 2023: ਹੁਸ਼ਿਆਰਪੁਰ (Hoshiarpur) ਤੋਂ ਰੂਹ ਨੂੰ ਕੰਬਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੈਟਰੋਲ ਪੰਪ ‘ਤੇ ਪੁਰਾਣੀ ਰੰਜਿਸ਼ ਦੇ ਕਾਰਨ 20 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ-ਫਗਵਾੜਾ ਮਾਰਗ ‘ਤੇ ਪੈਂਦੇ ਪਿੰਡ ਪੂੰਗੇ ‘ਤੇ ਰਾਤ ਕਰੀਬ 1 ਵਜੇ ਰਿਲਾਇੰਸ ਪੈਟਰੋਲ ਪੰਪ ‘ਤੇ ਤੇਲ ਪਵਾਉਣ ਆਏ ਕੁਝ ਨੌਜਵਾਨਾਂ ਵਿਚਕਾਰ ਆਪਸੀ ਤਕਰਾਰ ਤੋਂ ਬਾਅਦ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਤਨਵੇ ਸਿੰਘ ਉਰਫ਼ ਧੰਨਾ ਪੁੱਤਰ ਅਵਤਾਰ ਸਿੰਘ ਵਾਸੀ ਰਾਮਗੜ੍ਹ ਮੁਹੱਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪੈਟਰੋਲ ਪੰਪ ‘ਤੇ ਪਹਿਲਾਂ ਕਰੀਬ 12 ਨੌਜਵਾਨ ਇਥੇ ਆਉਂਦੇ ਹਨ। ਇਥੇ ਉਕਤ ਨੌਜਵਾਨ ਪਹਿਲਾਂ ਮਸਤੀ ਕਰਦੇ ਨਜ਼ਰ ਆਉਂਦੇ ਹਨ, ਇੰਨਾ ਹੀ ਨਹੀਂ ਉਕਤ ਨੌਜਵਾਨ ਨੱਚਦੇ ਵੀ ਨਜ਼ਰ ਆਉਂਦੇ ਹਨ।

ਤੇਲ ਪਵਾਉਣ ਦੌਰਾਨ ਇਥੇ ਨੌਜਵਾਨ ਤਨਵੇ ਵੀ ਆਪਣੇ 3 ਦੋਸਤਾਂ ਨਾਲ ਫ਼ਿਲਮ ਵੇਖ ਕੇ ਇਥੇ ਪੈਟਰੋਲ ਪਵਾਉਣ ਆਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਤਨਵੇ ਦੀ ਉਕਤ ਹਮਲਾਵਰਾਂ ਨਾਲ ਪੁਰਾਣੀ ਰੰਜਿਸ਼ ਸੀ। ਇੰਨੀ ਦੇਰ ਨੂੰ ਤਨਵੇ ਦੇ ਨਾਲ ਉਕਤ ਨੌਜਵਾਨਾਂ ਦੀ ਮੁੜ ਬਹਿਸ ਹੋ ਜਾਂਦੀ ਸੀ। ਇਸੇ ਦੌਰਾਨ ਹੀ ਤੈਸ਼ ਵਿਚ ਆ ਕੇ 12 ਨੌਜਵਾਨਾਂ ਨੇ ਤਨਵੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਉਕਤ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਪੁਲਿਸ ਵੱਲੋਂ ਹਰ ਪਹਿਲੂ ਦੇ ਆਧਾਰ ‘ਤੇ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ।

The post ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪੈਟਰੋਲ ਪਵਾਉਣ ਆਏ ਨੌਜਵਾਨ ਦਾ ਕਤਲ appeared first on TheUnmute.com - Punjabi News.

Tags:
  • crime
  • hoshiarpur
  • hoshiarpur-murder
  • hoshiarpur-news
  • hoshiarpur-phagwara-road
  • hoshiarpur-police
  • latest-news
  • news

ਚੰਡੀਗੜ੍ਹ, 08 ਜੁਲਾਈ 2023: ਪੱਛਮੀ ਬੰਗਾਲ (West Bengal) ‘ਚ ਸ਼ਨੀਵਾਰ ਸਵੇਰੇ 7 ਵਜੇ 73,887 ਗ੍ਰਾਮ ਪੰਚਾਇਤ ਸੀਟਾਂ ‘ਚੋਂ 64,874 ‘ਤੇ ਵੋਟਿੰਗ ਚੱਲ ਰਹੀ ਹੈ। ਬਾਕੀ 9,013 ਸੀਟਾਂ ‘ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ । ਸਭ ਤੋਂ ਵੱਧ 8,874 ਉਮੀਦਵਾਰ ਜੋ ਬਿਨਾਂ ਮੁਕਾਬਲਾ ਚੁਣੇ ਗਏ ਹਨ, ਉਹ ਤ੍ਰਿਣਮੂਲ ਕਾਂਗਰਸ ਦੇ ਹਨ।

ਕੇਂਦਰੀ ਬਲਾਂ ਦੀ ਤਾਇਨਾਤੀ ਤੋਂ ਬਾਅਦ ਵੀ ਵੱਖ-ਵੱਖ ਇਲਾਕਿਆਂ ਤੋਂ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਸਵੇਰੇ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ, ਕੂਚ ਬਿਹਾਰ ਦੇ ਸਿਤਾਈ ਦੇ ਬਾਰਵਿਟਾ ਪ੍ਰਾਇਮਰੀ ਸਕੂਲ ਦੇ ਪੋਲਿੰਗ ਬੂਥ ਦੀ ਭੰਨਤੋੜ ਕੀਤੀ ਗਈ ਅਤੇ ਬੈਲਟ ਪੇਪਰਾਂ ਨੂੰ ਅੱਗ ਲਗਾ ਦਿੱਤੀ ਗਈ।

ਪੱਛਮੀ ਬੰਗਾਲ (West Bengal) ਦੇ ਰਾਜਪਾਲ ਸੀਵੀ ਆਨੰਦ ਬੋਸ ਪੋਲਿੰਗ ਵਾਲੇ ਦਿਨ ਗਰਾਊਂਡ ਜ਼ੀਰੋ ‘ਤੇ ਹਨ। ਰਾਜਪਾਲ ਚੋਣ ਹਿੰਸਾ ਦਰਮਿਆਨ ਵੱਖ-ਵੱਖ ਇਲਾਕਿਆਂ ‘ਚ ਘੁੰਮ ਰਹੇ ਹਨ। ਸ਼ਨੀਵਾਰ ਨੂੰ ਵੋਟਿੰਗ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਰਾਜਪਾਲ ਰਾਜ ਭਵਨ ਤੋਂ ਚਲੇ ਗਏ। ਸਵੇਰੇ ਜਿਵੇਂ ਹੀ ਰਾਜਪਾਲ ਦਾ ਕਾਫਲਾ ਬੈਰਕਪੁਰ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਘੇਰ ਲਿਆ। ਰਾਜਪਾਲ ਸੀਵੀ ਆਨੰਦ ਬੋਸ ਨੇ ਕਾਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਸਾਰੀਆਂ ਸ਼ਿਕਾਇਤਾਂ ਸੁਣੀਆਂ। ਲੋਕਾਂ ਨੇ ਕਿਹਾ ਕਿ ਚੋਣਾਂ ਦੇ ਨਾਂ ‘ਤੇ ਹੁੱਲੜਬਾਜ਼ੀ ਚੱਲ ਰਹੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜ ਜ਼ਿਲ੍ਹਿਆਂ ਵਿੱਚ ਚੋਣ ਹਿੰਸਾ ਵਿੱਚ ਅੱਠ ਜਣਿਆਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਪੰਜ ਟੀਐਮਸੀ ਵਰਕਰ, ਇੱਕ ਸੀਪੀਆਈ (ਐਮ) ਵਰਕਰ, ਇੱਕ ਭਾਜਪਾ ਉਮੀਦਵਾਰ ਦਾ ਇੱਕ ਪੋਲਿੰਗ ਏਜੰਟ ਅਤੇ ਇੱਕ ਆਜ਼ਾਦ ਉਮੀਦਵਾਰ ਦਾ ਇੱਕ ਪੋਲਿੰਗ ਏਜੰਟ ਸ਼ਾਮਲ ਹੈ। 9 ਜੂਨ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ।

ਬੰਗਾਲ ‘ਚ ਚੱਲ ਰਹੀ ਹਿੰਸਾ ਦਰਮਿਆਨ ਭਾਜਪਾ ਨੇਤਾ ਅਮਿਤ ਮਾਲਵੀਆ ਨੇ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੰਗਾਲ ਵਿੱਚ ਚੋਣਾਂ ਅਤੇ ਲੋਕਤੰਤਰ ਨੂੰ ਮਜ਼ਾਕ ਬਣਾ ਦਿੱਤਾ ਗਿਆ ਹੈ।

ਮਾਲਦਾ ਜ਼ਿਲ੍ਹੇ ਵਿੱਚ ਸਵੇਰੇ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਾਲੇ ਝੜੱਪਾਂ ਵੀ ਹੋਈਆਂ। ਇਸੇ ਤਰ੍ਹਾਂ, ਹੁਗਲੀ, ਹਾਵੜਾ ਅਤੇ ਪੂਰਬੀ ਮੇਦਿਨੀਪੁਰ ਜ਼ਿਲ੍ਹਿਆਂ ਵਿੱਚ ਅਕਸਰ ਮਾਮੂਲੀ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਭਾਜਪਾ, ਸੀਪੀਆਈ (ਐਮ) ਅਤੇ ਕਾਂਗਰਸ ਨੇ ਇੱਕ ਦੂਜੇ ‘ਤੇ ਹਮਲੇ ਦਾ ਦੋਸ਼ ਲਗਾਇਆ ਹੈ। ਵੋਟਾਂ ਦੀ ਗਿਣਤੀ 11 ਜੁਲਾਈ ਨੂੰ ਹੋਵੇਗੀ।

The post ਪੱਛਮੀ ਬੰਗਾਲ ‘ਚ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਹਿੰਸਾ ‘ਚ 8 ਜਣਿਆਂ ਦੀ ਮੌਤ, ਪੋਲਿੰਗ ਬੂਥ ਦੀ ਕੀਤੀ ਭੰਨਤੋੜ appeared first on TheUnmute.com - Punjabi News.

Tags:
  • breaking-news
  • gram-panchayat
  • news
  • west-bengal
  • west-bengal-election
  • west-bengal-news

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ 'ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ

Saturday 08 July 2023 07:11 AM UTC+00 | Tags: bram-shanker-jimpa latest-news lok-adalat news n-ews nwes punjab-latest-news walfare-scheme

ਚੰਡੀਗੜ੍ਹ/ਜਲੰਧਰ, 08 ਜੁਲਾਈ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਬੀਤੇ ਦਿਨ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ (LOK ADALAT) ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ ‘ਤੇ ਫੈਸਲਾ ਕੀਤਾ ਗਿਆ ਅਤੇ 90 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਜਲਦ ਨਬੇੜੇ ਲਈ ਮਾਲ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੀ ਹੈ, ਜਿਸ ਤਹਿਤ ਸਰਕਾਰ ਵੱਲੋਂ ਹਰ ਪੱਧਰ ‘ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕਈ ਜ਼ਿਲ੍ਹਿਆਂ ਵਿੱਚ ਕੈਬਨਿਟ ਮੀਟਿੰਗਾਂ ਕਰ ਰਹੇ ਹਨ ਜਦਕਿ ਜ਼ਿਲ੍ਹਾ ਪੱਧਰ ‘ਤੇ ਫੀਲਡ ਅਧਿਕਾਰੀਆਂ ਵੱਲੋਂ ਸੂਬਾ ਸਰਕਾਰ ਦੇ ਭਲਾਈ ਪ੍ਰੋਗਰਾਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਦੂਰ-ਦੁਰਾਡੇ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ।

ਇਸ ਮੌਕੇ ਮਾਲ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਰਮਨ ਅਰੋੜਾ, ਸਪੈਸ਼ਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਮੌਜੂਦ ਸਨ।

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਜਨ ਮਾਲ ਲੋਕ ਅਦਾਲਤ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਜਨ ਮਾਲ ਲੋਕ ਅਦਾਲਤ ਅਧੀਨ ਸਬ-ਡਿਵੀਜ਼ਨ ਵਾਰ ਕਾਊਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਬਿਨੈਕਾਰਾਂ ਨੇ ਆਪਣੀਆਂ ਬਕਾਇਆ ਦਰਖਾਸਤਾਂ ਦੇ ਨਿਪਟਾਰੇ ਲਈ ਪਹੁੰਚ ਕੀਤੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਵਟਸਐਪ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਹੈਲਪਲਾਈਨ ਨੰਬਰ ‘ਤੇ ਮਾਲ ਵਿਭਾਗ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਟਸਐਪ ਹੈਲਪਲਾਈਨ ਰਾਹੀਂ 1400 ਦੇ ਕਰੀਬ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 500 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਸ਼ਿਕਾਇਤਾਂ ਪ੍ਰਕਿਰਿਆ ਅਧੀਨ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਦੀ ਜਨ ਮਾਲ ਲੋਕ ਅਦਾਲਤ ਵਿੱਚ ਮਾਲ ਅਧਿਕਾਰੀਆਂ ਵੱਲੋਂ 816 ਇੰਤਕਾਲ ਕੇਸਾਂ ਦੇ ਫੈਸਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝਗੜੇ ਵਾਲੇ, ਝਗੜਾ ਰਹਿਤ, ਵਿਰਾਸਤ, ਤਬਾਦਲੇ ਸਬੰਧੀ ਇੰਤਕਾਲ ਸ਼ਾਮਲ ਹਨ ਜਦਕਿ ਕੁੱਲ 90 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਮਾਲ ਮੰਤਰੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਰ ਕਿਸਮ ਦੇ ਕੇਸਾਂ ਖਾਸ ਕਰ ਤਕਸੀਮ ਅਤੇ ਇੰਤਕਾਲ ਦੇ ਕੇਸਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਵਿਭਾਗ ਨੂੰ ਹੋਰ ਜਵਾਬਦੇਹ ਅਤੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।

The post ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ 'ਚ ਪਹਿਲੀ “ਜਨ ਮਾਲ ਲੋਕ ਅਦਾਲਤ” ਦੀ ਸ਼ੁਰੂਆਤ appeared first on TheUnmute.com - Punjabi News.

Tags:
  • bram-shanker-jimpa
  • latest-news
  • lok-adalat
  • news
  • n-ews
  • nwes
  • punjab-latest-news
  • walfare-scheme

ਪੰਜਾਬ ਸਰਕਾਰ ਵੱਲੋਂ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਛੇਤੀ ਰੈਗੂਲਰ ਕਰਨ ਦਾ ਐਲਾਨ

Saturday 08 July 2023 07:17 AM UTC+00 | Tags: ayurvedic-college ayurvedic-colleges-punjab government-ayurvedic-college latest-news news punjab-government the-unmute-breaking-news

ਚੰਡੀਗੜ੍ਹ/ਪਟਿਆਲਾ, 08 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੀਤੇ ਦਿਨ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ (Ayurvedic College)  ਦੇ ਸਟਾਫ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ ਕੀਤਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਯੋਗਤਾ ਅਤੇ ਨਿਯਮਾਂ ਅਨੁਸਾਰ ਕਾਲਜ ਸਟਾਫ਼ ਨੂੰ ਤਰੱਕੀ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਨੈਸ਼ਨਲ ਕਮਿਸ਼ਨ ਫਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ.) ਨੇ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਲਜ ਨੂੰ ਨਾ ਸਿਰਫ਼ ਖੁੱਲ੍ਹਾ ਰੱਖਿਆ ਸਗੋਂ ਕਾਲਜ ਸਟਾਫ਼ ਨੂੰ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਹੈ। ਰਾਜ ਨੇ ਇਸ ਸੰਸਥਾ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ ਜੋ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਦੀ ਰੱਖਿਆ ਕਰ ਰਹੀ ਹੈ, ਇਸ ਤੋਂ ਇਲਾਵਾ ਇੱਥੇ ਇੱਕ ਫਾਰਮੇਸੀ ਅਤੇ ਹਸਪਤਾਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਅਤੇ ਸਰਕਾਰੀ ਡੈਂਟਲ ਕਾਲਜ ਦਾ ਵੀ ਦੌਰਾ ਕੀਤਾ ਅਤੇ ਇਨ੍ਹਾਂ ਤਿੰਨਾਂ ਵੱਕਾਰੀ ਮੈਡੀਕਲ ਸੰਸਥਾਵਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਟਾਫ਼ ਅਤੇ ਵਿਦਿਆਰਥੀਆਂ ਦੇ ਸੁਝਾਅ ਵੀ ਲਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਇਨ੍ਹਾਂ ਸਾਰੇ ਸਰਕਾਰੀ ਕਾਲਜਾਂ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਨੇ ਇੱਕ ਰਣਨੀਤਕ ਯੋਜਨਾ ਉਲੀਕੀ ਹੈ। ਉਨ੍ਹਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਡੈਂਟਲ ਕਾਲਜ ਵਿੱਚ ਅਸਾਮੀਆਂ ਦਾ ਇਸ਼ਤਿਹਾਰ ਦੇਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਖੇਤਰ ਵਿੱਚ ਵੱਡੇ ਪੱਧਰ 'ਤੇ ਸੁਧਾਰ ਲਿਆਂਦੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਸੁਹਿਰਤਦਤਾ ਨਾਲ ਯਤਨਸ਼ੀਲ ਹੈ।

ਡਾ: ਬਲਬੀਰ ਸਿੰਘ ਨੇ ਪੁਰਾਣੀ ਗਾਇਨੀ ਇਮਾਰਤ ਨੂੰ ਢਾਹ ਕੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਰੌਮਾ ਸੈਂਟਰ ਦੀ ਉਸਾਰੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਲਈ ਵਰਦਾਨ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ, ਫੈਕਲਟੀ ਹਾਊਸ ਅਤੇ ਇੰਸਟੀਚਿਊਟ ਦੀ ਇਮਾਰਤ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਡਾ: ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿਚ ਸ਼ੁਮਾਰ ਕਰਨ ਲਈ ਬਣਾਈ ਗਈ ਯੋਜਨਾ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਰੇ ਅਦਾਰਿਆਂ ਵਿੱਚ ਫੈਕਲਟੀ ਦੀਆਂ ਤਰੱਕੀਆਂ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਅਤੇ ਕੁਸ਼ਲ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ

The post ਪੰਜਾਬ ਸਰਕਾਰ ਵੱਲੋਂ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਛੇਤੀ ਰੈਗੂਲਰ ਕਰਨ ਦਾ ਐਲਾਨ appeared first on TheUnmute.com - Punjabi News.

Tags:
  • ayurvedic-college
  • ayurvedic-colleges-punjab
  • government-ayurvedic-college
  • latest-news
  • news
  • punjab-government
  • the-unmute-breaking-news

ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਕਰੂਜ਼ਰ ਵਿਚਾਲੇ ਜ਼ਬਰਦਸਤ ਟੱਕਰ, 8 ਜਣਿਆਂ ਦੀ ਮੌਤ

Saturday 08 July 2023 07:37 AM UTC+00 | Tags: bhiwani-road bhiwani-road-accident bhiwani-road-in-jind breaking-news cruiser haryana-news haryana-roadways heavy-collision jind latest-news news

ਚੰਡੀਗੜ੍, 08 ਜੁਲਾਈ 2023: ਹਰਿਆਣਾ ਦੇ ਜੀਂਦ ਦੇ ਭਿਵਾਨੀ ਰੋਡ ‘ਤੇ ਅੱਜ ਸਵੇਰੇ ਇੱਕ ਹਰਿਆਣਾ ਰੋਡਵੇਜ਼ ਬੱਸ (Haryana Roadways) ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਅੱਠ ਜਣਿਆ ਦੇ ਮਾਰੇ ਜਾਣ ਦੀ ਸੂਚਨਾ ਹੈ। ਜਦਕਿ ਕਈ ਜਣੇ ਜ਼ਖਮੀ ਦੱਸੇ ਜਾ ਰਹੇ ਹਨ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਅਜੇ ਵੀ ਕਰੂਜ਼ਰ ਦੇ ਅੰਦਰ ਹੀ ਫਸੀਆਂ ਹੋਈਆਂ ਹਨ। ਆਸਪਾਸ ਦੇ ਲੋਕਾਂ ਵੱਲੋਂ ਲਾਸ਼ਾਂ ਨੂੰ ਕਰੂਜ਼ਰ ਵਿੱਚੋਂ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਡਰਾਈਵਰ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ।ਜਦਕਿ ਜ਼ਖਮੀਆਂ ਅਤੇ ਮ੍ਰਿਤਕ ਦੇਹ ਨੂੰ ਜੀਂਦ ਦੇ ਇੱਕ ਹਸਪਤਾਲ ਲਿਆਂਦਾ ਗਿਆ, ਜਿੱਥੋਂ ਜ਼ਖਮੀਆਂ ਨੂੰ ਰੋਹਤਕ ਪੀ.ਜੀ.ਆਈ. ਰੈਫਰ ਕਰ ਦਿੱਤਾ |

The post ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਕਰੂਜ਼ਰ ਵਿਚਾਲੇ ਜ਼ਬਰਦਸਤ ਟੱਕਰ, 8 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • bhiwani-road
  • bhiwani-road-accident
  • bhiwani-road-in-jind
  • breaking-news
  • cruiser
  • haryana-news
  • haryana-roadways
  • heavy-collision
  • jind
  • latest-news
  • news

ਮੌਸਮ ਵਿਭਾਗ ਵੱਲੋਂ ਪੰਜਾਬ 'ਚ ਯੈਲੋ ਅਲਰਟ ਜਾਰੀ, ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

Saturday 08 July 2023 07:46 AM UTC+00 | Tags: heavy-rain latest-news meteorological-department monsoon news rain-news yellow-alert

ਚੰਡੀਗੜ੍, 08 ਜੁਲਾਈ 2023: ਜੁਲਾਈ ਦੇ ਪਹਿਲੇ ਹਫਤੇ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਮਾਨਸੂਨ ਨੇ ਆਪਣਾ ਅਸਰ ਦਿਖਾਇਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇਖਣ ਨੂੰ ਮਿਲੀ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਪੈਣ ਦੀ ਸੰਭਾਵਨਾ ਹੈ।

9 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਯੈਲੋ ਅਲਰਟ (Yellow Alert) ਵੀ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ 1.6 ਡਿਗਰੀ ਸੈਲਸੀਅਸ ਵੱਧ ਗਿਆ ਹੈ। ਜੋ ਕਿ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿੱਚ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ, ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ appeared first on TheUnmute.com - Punjabi News.

Tags:
  • heavy-rain
  • latest-news
  • meteorological-department
  • monsoon
  • news
  • rain-news
  • yellow-alert

ਵਨਡੇ ਵਿਸ਼ਵ ਕੱਪ ਲਈ 10 ਟੀਮਾਂ ਨੂੰ ਦਿੱਤਾ ਅੰਤਿਮ ਰੂਪ, 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਕੁਆਲੀਫਾਈ ਕਰਨ 'ਚ ਰਹੀ ਅਸਫਲ

Saturday 08 July 2023 08:03 AM UTC+00 | Tags: 10 breaking-news cricket-news icc icc-world-cup-2023 netherlands news odi-world-cup sports-news sri-lanka west-indies world-cup-2023-team

ਚੰਡੀਗੜ੍, 08 ਜੁਲਾਈ 2023: ਭਾਰਤ ਵਿੱਚ 5 ਅਕਤੂਬਰ ਤੋਂ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ (ODI World Cup) ਲਈ 10 ਟੀਮਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 1996 ਦੀ ਚੈਂਪੀਅਨ ਸ਼੍ਰੀਲੰਕਾ ਅਤੇ ਨੀਦਰਲੈਂਡ ਇਸ ਮੈਗਾ ਕ੍ਰਿਕਟ ਈਵੈਂਟ ਲਈ ਕੁਆਲੀਫਾਈ ਕਰ ਚੁੱਕੀਆਂ ਹਨ, ਜਦਕਿ 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਕੁਆਲੀਫਾਈ ਕਰਨ ‘ਚ ਅਸਫਲ ਰਹੀ।

ਨੀਦਰਲੈਂਡ ਨੇ ਵੀਰਵਾਰ ਰਾਤ ਨੂੰ ਕੁਆਲੀਫਾਈ ਕਰਨ ਦੇ ਨਾਲ ਹੀ ਵਨਡੇ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੀਆਂ 10 ਟੀਮਾਂ ਨੂੰ ਅੰਤਿਮ ਰੂਪ ਦਿੱਤਾ। ਵਿਸ਼ਵ ਕੱਪ ਦੇ ਪਿਛਲੇ ਸ਼ਡਿਊਲ ਵਿੱਚ, ਮੈਚ ਕੁਆਲੀਫਾਇਰ-1 ਅਤੇ ਕੁਆਲੀਫਾਇਰ-2 ਦੇ ਨਾਮ ਹੇਠ ਦਿਖਾਏ ਗਏ ਸਨ। ਹੁਣ ਇਹ ਪੁਸ਼ਟੀ ਹੋ ​​ਗਈ ਹੈ ਕਿ ਨੀਦਰਲੈਂਡ ਕੁਆਲੀਫਾਇਰ-1 ਅਤੇ ਸ਼੍ਰੀਲੰਕਾ ਕੁਆਲੀਫਾਇਰ-2 ਟੀਮਾਂ ਹੀ ਰਹਿਣਗੀਆਂ।

ਸ਼੍ਰੀਲੰਕਾ ਨੇ 4 ਦਿਨ ਪਹਿਲਾਂ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾ ਕੇ ਕੁਆਲੀਫਾਈ ਕੀਤਾ ਸੀ। ਸ਼੍ਰੀਲੰਕਾ ਕੁਆਲੀਫਾਇਰ ਦੇ ਸੁਪਰ-6 ਪੜਾਅ ਦੇ ਅੰਕ ਸੂਚੀ ਵਿੱਚ ਸਿਖਰ ‘ਤੇ ਰਿਹਾ ਅਤੇ ਟੀਮ ਨੇ ਨੀਦਰਲੈਂਡ ਤੋਂ ਅੱਗੇ ਕੁਆਲੀਫਾਈ ਕੀਤਾ, ਫਿਰ ਵੀ ਟੀਮ ਨੂੰ ਕੁਆਲੀਫਾਇਰ-2 ਵਿੱਚ ਉਤਾਰ ਦਿੱਤਾ ਗਿਆ।

ਟੂਰਨਾਮੈਂਟ ਵਿੱਚ 10 ਟੀਮਾਂ ਹਿੱਸਾ ਲੈਣਗੀਆਂ। ਸਾਰੀਆਂ ਟੀਮਾਂ ਰਾਊਂਡ ਰੋਬਿਨ ਫਾਰਮੈਟ ‘ਚ ਇਕ-ਦੂਜੇ ਖਿਲਾਫ 9-9 ਮੈਚ ਖੇਡਣਗੀਆਂ। 12 ਨਵੰਬਰ ਨੂੰ ਆਖਰੀ ਲੀਗ ਮੈਚ ਤੋਂ ਬਾਅਦ ਅੰਕ ਸੂਚੀ ਵਿੱਚ ਚੋਟੀ ਦੀਆਂ 4 ਰੈਂਕਿੰਗ ਵਾਲੀਆਂ ਟੀਮਾਂ ਸੈਮੀਫਾਈਨਲ ਖੇਡਣਗੀਆਂ। ਸੈਮੀਫਾਈਨਲ-1 ਪਹਿਲੇ ਅਤੇ ਚੌਥੇ ਨੰਬਰ ਦੀ ਟੀਮ ਵਿਚਕਾਰ ਅਤੇ ਸੈਮੀਫਾਈਨਲ-2 ਦੂਜੇ ਅਤੇ ਤੀਜੇ ਨੰਬਰ ਦੀ ਟੀਮ ਵਿਚਕਾਰ ਹੋਵੇਗਾ।

ਜੇਕਰ ਭਾਰਤ ਅਤੇ ਪਾਕਿਸਤਾਨ ਦੋਵੇਂ ਸੈਮੀਫਾਈਨਲ ‘ਚ ਨਹੀਂ ਪਹੁੰਚਦੇ ਹਨ ਤਾਂ ਸੈਮੀਫਾਈਨਲ-1 ਮੁੰਬਈ ‘ਚ ਅਤੇ ਸੈਮੀਫਾਈਨਲ-2 ਕੋਲਕਾਤਾ ‘ਚ ਹੋਵੇਗਾ। ਅਤੇ ਫਾਈਨਲ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਹੀ ਹੋਵੇਗਾ।

ਵਿਸ਼ਵ ਕੱਪ 2023 (ODI World Cup) ਇਨ੍ਹਾਂ 10 ਟੀਮਾਂ ਵਿਚਾਲੇ ਹੋਵੇਗਾ

ਭਾਰਤ, ਪਾਕਿਸਤਾਨ, ਇੰਗਲੈਂਡ, ਆਸਟ੍ਰੇਲੀਆ, ਨਿਊਜ਼ੀਲੈਂਡ, ਦੱਖਣੀ ਅਫਰੀਕਾ, ਬੰਗਲਾਦੇਸ਼, ਅਫਗਾਨਿਸਤਾਨ, ਸ਼੍ਰੀਲੰਕਾ, ਨੀਦਰਲੈਂਡ

The post ਵਨਡੇ ਵਿਸ਼ਵ ਕੱਪ ਲਈ 10 ਟੀਮਾਂ ਨੂੰ ਦਿੱਤਾ ਅੰਤਿਮ ਰੂਪ, 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਕੁਆਲੀਫਾਈ ਕਰਨ ‘ਚ ਰਹੀ ਅਸਫਲ appeared first on TheUnmute.com - Punjabi News.

Tags:
  • 10
  • breaking-news
  • cricket-news
  • icc
  • icc-world-cup-2023
  • netherlands
  • news
  • odi-world-cup
  • sports-news
  • sri-lanka
  • west-indies
  • world-cup-2023-team

ਚੰਡੀਗੜ੍, 08 ਜੁਲਾਈ 2023: ਪੰਜਾਬ ਸਰਕਾਰ ਨੇ ਸੂਬੇ ਦੀਆਂ 157 ਤਹਿਸੀਲਾਂ ਦੇ ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ ਅਤੇ ਨਾਇਬ-ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਸ਼ੁੱਕਰਵਾਰ ਰਾਤ ਨੂੰ 94 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਸ਼ਨੀਵਾਰ ਸਵੇਰੇ 63 ਹੋਰ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਆਪੋ-ਆਪਣੇ ਨਵੇਂ ਸਟੇਸ਼ਨਾਂ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।

 

 

 

 

 

 

The post ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਤਹਿਸੀਲਦਾਰਾਂ ਤੇ ਨਾਇਬ-ਤਹਿਸੀਲਦਾਰਾਂ ਦੇ ਤਬਾਦਲੇ appeared first on TheUnmute.com - Punjabi News.

Tags:
  • naib-tehsildars
  • news
  • punjab-government
  • punjab-revenue-department
  • tehsildars

ਲੁਧਿਆਣਾ ਤੀਹਰਾ ਕਤਲ ਕਾਂਡ: ਗੁਆਂਢੀ ਨੇ ਬੇਔਲਾਦ ਦੇ ਮਿਹਣੇ ਤੋਂ ਤੰਗ ਆ ਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ

Saturday 08 July 2023 08:38 AM UTC+00 | Tags: breaking-news crime-news latest-news ludhiana ludhiana-polic ludhiana-police ludhiana-police-commissioner ludhiana-triple-murder-case mandep-singh-sidhu murder news

ਚੰਡੀਗੜ੍, 08 ਜੁਲਾਈ 2023: ਲੁਧਿਆਣਾ (Ludhiana) ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਮਹਾਨਗਰ ਵਿੱਚ ਵਾਪਰੇ ਤੀਹਰੇ ਕਤਲ (Murder) ਕਾਂਡ ਸੰਬੰਧੀ ਪ੍ਰੈਸ ਕਾਨਫਰੈਂਸ ਕੀਤੀ | ਉਨ੍ਹਾਂ ਦੱਸਿਆ ਕਿ ਸਲੇਮ ਟਾਬਰੀ ਇਲਾਕੇ ਵਿੱਚ ਉਨ੍ਹਾਂ ਦੇ ਘਰ ਵਿੱਚ ਬਜ਼ੁਰਗ ਚਮਨ ਲਾਲ (70), ਪਤਨੀ ਸੁਰਿੰਦਰ ਕੌਰ (67) ਅਤੇ ਬਚਨ ਕੌਰ (90) ਦੇ ਤੀਹਰੇ ਕਤਲ ਦੀ ਗੁੱਥੀ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾ ਲਈ। ਇਸ ਕਤਲ ਦੀ ਵਾਰਦਾਤ ਨੂੰ ਗੁਆਂਢੀ ਰੌਬਿਨ ਉਰਫ਼ ਮੁੰਨਾ (32) ਨੇ ਅੰਜ਼ਾਮ ਦਿੱਤਾ |

ਉਨ੍ਹਾਂ ਕਿਹਾ ਕਿ ਵਾਰਦਾਤ ਲੁੱਟ ਦੀ ਨੀਅਤ ਨਾਲ ਨਹੀਂ ਸਗੋਂ ਹੋਰ ਕਾਰਨ ਸੀ । ਕਿਉਂਕਿ ਕੋਈ ਵੀ ਲੁਟੇਰਾ ਲੁੱਟ-ਖੋਹ ਕਰਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਦੋਸ਼ੀ ਨੇ ਗੈਸ ਸਿਲੰਡਰ ਨੂੰ ਖੋਲ੍ਹ ਕੇ ਅਗਰਵਤੀ ਜਗਾ ਦਿੱਤੀਆਂ ਤਾਂ ਕਿ ਹਰ ਕੋਈ ਸੋਚੇ ਕਿ ਸਿਲੰਡਰ ਫਟਣ ਨਾਲ ਮੌਤ ਹੋ ਗਈ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਨੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਥੌੜੇ ਨਾਲ ਮਾਰ ਕੇ ਕਤਲ (Murder) ਕਰ ਦਿੱਤਾ। ਉਕਤ ਵਿਅਕਤੀ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਕੌਰ ਹਮੇਸ਼ਾ ਉਸ ਨੂੰ ਬੇਔਲਾਦ ਹੋਣ ਦਾ ਮਿਹਣਾ ਮਾਰਦੀ ਰਹਿੰਦੀ ਸੀ, ਉਕਤ ਪਰਿਵਾਰ ਉਸ ਨੂੰ ਵਾਰ-ਵਾਰ ਕਹਿੰਦਾ ਸੀ ਕਿ ਉਸ ਦੇ ਬੱਚੇ ਕਿਉਂ ਨਹੀਂ ਹੋ ਰਹੇ । ਇਸੇ ਕਾਰਨ ਉਕਤ ਵਿਅਕਤੀ ਨੇ ਤਿੰਨਾਂ ਦਾ ਕਤਲ ਕਰ ਦਿੱਤਾ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮ ਦੀ ਪਤਨੀ ਦਾ ਕੋਈ ਕਸੂਰ ਨਹੀਂ ਹੈ, ਇਸ ਲਈ ਉਸ ਨੂੰ ਤੰਗ ਨਾ ਕੀਤਾ ਜਾਵੇ।

ਮੁਲਜ਼ਮ ਵੱਲੋਂ ਸਬੂਤਾਂ ਨੂੰ ਨਸ਼ਟ ਕਰਨ ਲਈ ਘਰ ਵਿੱਚ ਲਾਈ ਗਈ ਅਗਰਵਤੀ ਨੇ ਕਾਤਲ ਤੱਕ ਪਹੁੰਚਾ ਦਿੱਤਾ ਹੈ, ਜਦੋਂ ਪੁਲਿਸ ਨੇ ਜਾਂਚ ਲਈ ਪਹੁੰਚ ਕੇ ਅੰਦਰ ਕੁਰਸੀ 'ਤੇ ਪਏ ਅਗਰਵਤੀ ਦੇ ਲਿਫਾਫੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਸੇ ਕੰਪਨੀ ਦੀ ਧੂਪ ਨੇੜੇ ਦੀ ਦੁਕਾਨ ‘ਤੇ ਵੇਚੀ ਗਈ ਸੀ,ਇਸ ਤੋਂ ਸਪੱਸ਼ਟ ਹੋ ਗਿਆ ਕਿ ਕਾਤਲ ਨੇ ਇੱਥੋਂ ਖਰੀਦਿਆ ਸੀ। ਜਦੋਂਕਿ ਮੁਲਜ਼ਮ ਨੌਜਵਾਨ ਘਰੋਂ ਗਾਇਬ ਸੀ, ਜਿਸ ਕਾਰਨ ਸ਼ੱਕ ਭਰੋਸੇ ਵਿੱਚ ਬਦਲਦਾ ਗਿਆ ਤਾਂ ਪੁਲਿਸ ਨੇ ਮਾਮਲਾ ਸੁਲਝਾ ਲਿਆ।

ਦੱਸ ਦਈਏ ਕਿ ਕਤਲ ਕੀਤੀ ਗਈ 4 ਬੱਚਿਆਂ ਦੀ ਮਾਂ ਸੁਰਿੰਦਰ ਕੌਰ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦੋਸ਼ੀ ਨੂੰ ਖੁਦ ਪਕਾ ਕੇ ਖੁਆਉਂਦੀ ਸੀ, ਜਦੋਂ ਉਸ ਦੀ ਪਤਨੀ ਝਗੜੇ ਤੋਂ ਬਾਅਦ ਪਠਾਨਕੋਟ ਸਥਿਤ ਆਪਣੇ ਪੇਕੇ ਘਰ ਚਲੀ ਗਈ ਸੀ। ਪਰ ਉਸਨੂੰ ਨਹੀਂ ਪਤਾ ਸੀ ਕਿ ਉਹ ਉਸਦਾ ਕਾਤਲ ਬਣ ਜਾਵੇਗਾ।

The post ਲੁਧਿਆਣਾ ਤੀਹਰਾ ਕਤਲ ਕਾਂਡ: ਗੁਆਂਢੀ ਨੇ ਬੇਔਲਾਦ ਦੇ ਮਿਹਣੇ ਤੋਂ ਤੰਗ ਆ ਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ appeared first on TheUnmute.com - Punjabi News.

Tags:
  • breaking-news
  • crime-news
  • latest-news
  • ludhiana
  • ludhiana-polic
  • ludhiana-police
  • ludhiana-police-commissioner
  • ludhiana-triple-murder-case
  • mandep-singh-sidhu
  • murder
  • news

ਵਨਡੇ ਵਿਸ਼ਵ ਕੱਪ ਲਈ ਪਾਕਿਸਤਾਨ ਟੀਮ ਭਾਰਤ ਭੇਜਣ ਸੰਬੰਧੀ ਉੱਚ ਪੱਧਰੀ ਕਮੇਟੀ ਕਰੇਗੀ ਫੈਸਲਾ: PM ਸ਼ਾਹਬਾਜ਼ ਸ਼ਰੀਫ

Saturday 08 July 2023 09:16 AM UTC+00 | Tags: babar-ajam bcci breaking-news cricket-team-to-india icc latest-news news odi-world-cup-2023 pakistan-cricket-board pakistan-team pakistan-team-news pcb sports-news the-unmute-breaking-news

ਚੰਡੀਗੜ੍, 08 ਜੁਲਾਈ 2023: ਇਸ ਸਾਲ ਭਾਰਤ ਵਿੱਚ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ਤੋਂ ਪਹਿਲਾਂ ਪਾਕਿਸਤਾਨ (Pakistan) ਵਿੱਚ ਵੱਲੋਂ ਆਪਣੀ ਕ੍ਰਿਕਟ ਟੀਮ ਭਾਰਤ ਭੇਜਣ ਨੂੰ ਲੈ ਕੇ ਫੈਸਲਾ ਨਹੀਂ ਲਿਆ ਜਾ ਸਕਿਆ | ਦਰਅਸਲ, ਆਈਸੀਸੀ ਵਿਸ਼ਵ ਕੱਪ ਦੇ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ, ਪੀਸੀਬੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਦੇ ਭਾਰਤ ਆਉਣ ਦਾ ਫੈਸਲਾ ਪਾਕਿਸਤਾਨ ਸਰਕਾਰ ਕਰੇਗੀ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟੀਮ ਦੇ ਭਾਰਤ ਆਉਣ ‘ਤੇ ਫੈਸਲਾ ਲੈਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਕਰਨਗੇ।

ਇਹ ਕਮੇਟੀ ਸ਼ਾਹਬਾਜ਼ ਸ਼ਰੀਫ਼ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪਣ ਤੋਂ ਪਹਿਲਾਂ ਪਾਕਿਸਤਾਨ ਅਤੇ ਭਾਰਤ ਦੇ ਸਬੰਧਾਂ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰੇਗੀ ਅਤੇ ਰਾਏ ਦੇਵੇਗੀ। ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ (Pakistan) ਕ੍ਰਿਕਟ ਬੋਰਡ ਦੇ ਸਰਪ੍ਰਸਤ-ਇਨ-ਚੀਫ਼ ਵੀ ਹਨ। ਇਹ ਕਮੇਟੀ ਖੇਡਾਂ ਅਤੇ ਰਾਜਨੀਤੀ ਨੂੰ ਵੱਖ-ਵੱਖ ਰੱਖਣ ਦੀ ਸਰਕਾਰ ਦੀ ਨੀਤੀ ‘ਤੇ ਵੀ ਵਿਚਾਰ ਕਰੇਗੀ। ਇੰਨਾ ਹੀ ਨਹੀਂ ਇਹ ਕਮੇਟੀ ਭਾਰਤ ਦੇ ਹਾਲਾਤ ਅਤੇ ਪਾਕਿਸਤਾਨੀ ਖਿਡਾਰੀਆਂ, ਅਧਿਕਾਰੀਆਂ, ਪ੍ਰਸ਼ੰਸਕਾਂ ਅਤੇ ਮੀਡੀਆ ਲਈ ਕੀਤੇ ਗਏ ਪ੍ਰਬੰਧਾਂ ਦਾ ਪਤਾ ਲਗਾ ਕੇ ਚਰਚਾ ਕਰੇਗੀ। ਅਹਿਮਦਾਬਾਦ ਤੋਂ ਇਲਾਵਾ ਪਾਕਿਸਤਾਨ ਨੂੰ ਹੈਦਰਾਬਾਦ, ਕੋਲਕਾਤਾ, ਚੇਨਈ ਅਤੇ ਬੈਂਗਲੁਰੂ ਸਮੇਤ ਪੰਜ ਮੈਦਾਨਾਂ ‘ਚ ਮੈਚ ਖੇਡਣੇ ਹਨ।

The post ਵਨਡੇ ਵਿਸ਼ਵ ਕੱਪ ਲਈ ਪਾਕਿਸਤਾਨ ਟੀਮ ਭਾਰਤ ਭੇਜਣ ਸੰਬੰਧੀ ਉੱਚ ਪੱਧਰੀ ਕਮੇਟੀ ਕਰੇਗੀ ਫੈਸਲਾ: PM ਸ਼ਾਹਬਾਜ਼ ਸ਼ਰੀਫ appeared first on TheUnmute.com - Punjabi News.

Tags:
  • babar-ajam
  • bcci
  • breaking-news
  • cricket-team-to-india
  • icc
  • latest-news
  • news
  • odi-world-cup-2023
  • pakistan-cricket-board
  • pakistan-team
  • pakistan-team-news
  • pcb
  • sports-news
  • the-unmute-breaking-news

ਦੇਸ਼ ਦੇ 8 ਸੂਬਿਆਂ 'ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ, ਅਮਰਨਾਥ ਯਾਤਰਾ ਦੂਜੇ ਦਿਨ ਵੀ ਮੁਅੱਤਲ

Saturday 08 July 2023 09:42 AM UTC+00 | Tags: amarnath-yatra breaking-news flood flood-situation heavy-rain heavy-rains himachal-pradesh latest-news meteorological-department news

ਚੰਡੀਗੜ੍, 08 ਜੁਲਾਈ 2023: ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ (Flood) ਵਰਗੀ ਸਥਿਤੀ ਬਣ ਗਈ ਹੈ। ਇਨ੍ਹਾਂ ਵਿੱਚ ਅਸਾਮ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ, ਤੱਟਵਰਤੀ ਗੋਆ-ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ। ਕਰਨਾਟਕ ‘ਚ ਬਾਰਿਸ਼ ਕਾਰਨ ਹੁਣ ਤੱਕ 4 ਜਣਿਆਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ 154 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅਸਾਮ ਦੇ 6 ਜ਼ਿਲ੍ਹਿਆਂ ਦੇ 121 ਪਿੰਡਾਂ ਦੇ ਕਰੀਬ 22 ਹਜ਼ਾਰ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ।

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅਗਲੇ 5 ਦਿਨਾਂ ਤੱਕ ਉੱਤਰੀ ਭਾਰਤ ਵਿੱਚ ਭਾਰੀ ਬਾਰਿਸ਼ ਹੋਵੇਗੀ। ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 8-9 ਜੁਲਾਈ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਦੱਖਣੀ ਕਸ਼ਮੀਰ ‘ਚ ਖ਼ਰਾਬ ਮੌਸਮ ਕਾਰਨ ਸ਼੍ਰੀ ਅਮਰਨਾਥ ਯਾਤਰਾ ਨੂੰ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਭਾਰੀ ਬਾਰਿਸ਼ ਦੇ ਬਾਵਜੂਦ ਹੁਣ ਤੱਕ 84 ਹਜ਼ਾਰ 768 ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ।

ਦੂਜੇ ਪਾਸੇ ਬਦਰੀਨਾਥ ਨੈਸ਼ਨਲ ਹਾਈਵੇ ‘ਤੇ ਛਿਨਕਾ ਨੇੜੇ ਢਿੱਗਾਂ ਡਿੱਗਣ ਕਾਰਨ ਸੜਕ ਬੰਦ ਹੋ ਗਈ। ਹਾਲਾਂਕਿ ਸ਼ੁੱਕਰਵਾਰ ਸ਼ਾਮ ਨੂੰ 5 ਘੰਟੇ ਬਾਅਦ ਇਸ ਨੂੰ ਖੋਲ੍ਹਿਆ ਦਿੱਤੋ ਗਿਆ। ਕੇਰਲ ਦੇ ਮਲੱਪੁਰਮ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ, ਅਮਰਨਾਥ ਯਾਤਰਾ ਦੂਜੇ ਦਿਨ ਵੀ ਮੁਅੱਤਲ appeared first on TheUnmute.com - Punjabi News.

Tags:
  • amarnath-yatra
  • breaking-news
  • flood
  • flood-situation
  • heavy-rain
  • heavy-rains
  • himachal-pradesh
  • latest-news
  • meteorological-department
  • news

CM ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਸੁਝਾਅ ਮੰਗੇ, ਵਟਸਐੱਪ ਨੰਬਰ ਜਾਰੀ

Saturday 08 July 2023 09:54 AM UTC+00 | Tags: auto-industry breaking-news cm-bhagwant-mann industry news punjab-government punjab-industry whatsapp-numbers-released

ਚੰਡੀਗੜ੍, 08 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਉਦਯੋਗ (Industry) ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਸੁਝਾਅ ਮੰਗੇ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਨੰਬਰ 81948-91948 ਅਤੇ ਮੇਲ ਆਈਡੀ punjabconsultation@gmail.com ਵੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਅੱਗੇ ਲਿਜਾਣ ਲਈ ਤੁਹਾਡੇ ਸੁਝਾਵਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜਨਤਾ ਦੇ ਸੁਝਾਵਾਂ ‘ਤੇ ਕੰਮ ਕਰ ਰਹੀ ਹੈ। ਪੰਜਾਬ ਛੇਤੀ ਹੀ ਉਦਯੋਗਾਂ ਦੇ ਲਿਹਾਜ਼ ਨਾਲ ਨੰਬਰ-1 ਸੂਬਾ ਬਣ ਜਾਵੇਗਾ।

The post CM ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਸੁਝਾਅ ਮੰਗੇ, ਵਟਸਐੱਪ ਨੰਬਰ ਜਾਰੀ appeared first on TheUnmute.com - Punjabi News.

Tags:
  • auto-industry
  • breaking-news
  • cm-bhagwant-mann
  • industry
  • news
  • punjab-government
  • punjab-industry
  • whatsapp-numbers-released

ਚੰਡੀਗੜ੍, 08 ਜੁਲਾਈ 2023: ਉੱਤਰ ਪ੍ਰਦੇਸ਼ ਦੇ ਰਾਏਬਰੇਲੀ (Raebareli) ‘ਚ ਤਿੰਨ ਪਰਿਵਾਰਾਂ ਲਈ ਬੁੱਧਵਾਰ ਕਾਲਾ ਦਿਨ ਸਾਬਤ ਹੋਇਆ। ਪਿੰਡ ਦੇ ਕਿਨਾਰੇ ਛੋਟੇ ਟੋਭੇ ਵਿੱਚ ਇਕੱਠੇ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀਆਂ ਚੀਕਾਂ ਸੁਣ ਕੇ ਪਿੰਡ ਵਾਸੀਆਂ ਨੇ ਤਿੰਨ ਬੱਚਿਆਂ ਨੂੰ ਤਾਂ ਬਚਾ ਲਿਆ ਪਰ ਪੰਜ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਹਾਹਾਕਾਰ ਮੱਚ ਗਈ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਜੀਅ ਖੇਤ ਗਏ ਹੋਏ ਸਨ ਤਾਂ ਕੁਝ ਗ੍ਰਾਮ ਸਭਾ ਦੇ ਪਿੰਡ ਮਗਤਾ ਦੇ ਡੇਰੇ ਵਿੱਚ ਝੋਨੇ ਦੀ ਲਵਾਈ ਵਿੱਚ ਰੁੱਝੇ ਹੋਏ ਸਨ। ਬੱਚੇ ਘਰ ਵਿੱਚ ਇੱਕਲੇ ਸਨ, 8 ਬੱਚਿਆਂ ਨੇ ਨਹਾਉਣ ਲਈ ਪਿੰਡ ਦੇ ਕਿਨਾਰੇ ਟੋਭੇ ਵਿੱਚ ਛਾਲ ਮਾਰ ਦਿੱਤੀ। ਟੋਭੇ ਦੀ ਡੂੰਘਾਈ ਕਾਰਨ ਹਰ ਕੋਈ ਡੁੱਬਣ ਲੱਗਾ। ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਖੇਤਾਂ ‘ਚ ਕੰਮ ਕਰਦੇ ਲੋਕ ਭੱਜੇ ਪਰ ਉਦੋਂ ਤੱਕ ਪੰਜ ਬੱਚੇ ਡੁੱਬ ਚੁੱਕੇ ਸਨ। ਪਿੰਡ ਵਾਸੀਆਂ ਨੇ ਕਿਸੇ ਤਰ੍ਹਾਂ ਤਿੰਨਾਂ ਬੱਚਿਆਂ ਨੂੰ ਬਚਾਇਆ। 5 ਬੱਚਿਆਂ ਦੀ ਡੁੱਬਣ ਨਾਲ ਮੌਤ ਹੋਣ ਦੀ ਸੂਚਨਾ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।

The post ਰਾਏਬਰੇਲੀ ‘ਚ ਬੱਚਿਆਂ ਨੇ ਨਹਾਉਣ ਲਈ ਟੋਭੇ ‘ਚ ਮਾਰੀ ਛਾਲ, ਡੁੱਬਣ ਕਾਰਨ 5 ਬੱਚਿਆਂ ਦੀਆਂ ਮੌਤ appeared first on TheUnmute.com - Punjabi News.

Tags:
  • breaking-news
  • death-news
  • news
  • raebareli
  • raebareli-news
  • up-news
  • uttar-pradesh

ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ: ਡਾ. ਬਲਬੀਰ ਸਿੰਘ

Saturday 08 July 2023 10:16 AM UTC+00 | Tags: against-drugs breaking-news dr-balbir-singh drug-free drug-free-punjab latest-news mann-government ndpc ndpc-act news the-unmute-breaking-news

ਪਟਿਆਲਾ, 08 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਇੱਕ ਵੱਡੀ ਜੰਗ ਦਾ ਆਗ਼ਾਜ਼ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤਾ। ਇਸ ਮੌਕੇ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ‘ਨਸ਼ਾ ਮੁਕਤ, (Drug free) ਸਿਹਤਮੰਦ ਤੇ ਰੰਗਲਾ ਪੰਜਾਬ’ ਜਰੂਰ ਬਣਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੂੰ ਨਾਲ ਲੈਕੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਰੌਂਗਲਾ ਪਿੰਡ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਇਆ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਦਾ ਵਿਗਿਆਨਕ ਤਰੀਕੇ ਨਾਲ ਪੁਨਰ ਵਸੇਬਾ ਕੀਤਾ ਜਾਵੇਗਾ ਜਦਕਿ ਨਸ਼ਾ ਤਸਕਰੀ ਦੇ ਦੋਸ਼ੀ ਅਪਰਾਧੀਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਇਸ ਲਈ ਲੋਕ ਇਕਜੁੱਟ ਹੋਕੇ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਤਾਂ ਕਿ ਸਪਲਾਈ ਚੇਨ ਤੋੜੀ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਕਹਿਣ ਮੁਤਾਬਕ ਇਨਸਾਫ਼ ਕੇਵਲ ਸਜਾ ਦੇਣਾ ਹੀ ਨਹੀਂ ਬਲਕਿ ਹਿਰਦੇ ਪਰਿਵਰਤਨ ਤੇ ਬਿਹਤਰ ਇਨਸਾਨ ਬਣਾਉਣਾ ਹੈ, ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਇ ਇਨ੍ਹਾਂ ਨੂੰ ਮਾਨਸਿਕ ਰੋਗੀ ਮੰਨ ਕੇ ਇਨ੍ਹਾਂ ਦਾ ਇਲਾਜ ਕਰਵਾਏਗੀ। ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਉਲੀਕੀ ਯੋਜਨਾ ਨੂੰ ਪ੍ਰਸ਼ਾਸਨ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਪੂਰਾ ਕੀਤਾ ਜਾਵੇਗਾ।

ਪਿੰਡਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਮਾਜ ਦੀ ਸਭ ਤੋਂ ਅਹਿਮ ਕੜੀ ਦੱਸਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਸਿਹਤ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਵੈਲਨੈੱਸ ਸੈਂਟਰ ਵੀ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਤੇ ਸਿਹਤ ਵਿਭਾਗ ਵੱਲੋਂ ਇਕਜੁੱਟਤਾ ਨਾਲ ਕੰਮ ਕਰਕੇ ਨਸ਼ਿਆਂ ਤੇ ਬਿਮਾਰੀਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਜਕੜੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਮਾਰੋਹ ਮੌਕੇ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਮਹਿੰਦਰਾ ਕਾਲਜ ਦੇ ਅਬਜਰਵਡ ਥੀਏਟਰ ਗਰੁੱਪ ਨੇ ਨਸ਼ਿਆਂ ਵਿਰੁੱਧ ‘ਚਿੱਟਾ ਪੰਜਾਬ’ ਨੁਕੜ ਨਾਟਕ ਦੀ ਪੇਸ਼ਕਾਰੀ ਕੀਤੀ। ਜਦੋਂਕਿ ਸਾਕੇਤ ਨਸ਼ਾ ਮੁਕਤੀ ਕੇਂਦਰ ਵੱਲੋਂ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਦੇਖ-ਰੇਖ ਹੇਠ ਨਸ਼ਿਆਂ ਵਿਰੁੱਧ ਪ੍ਰਦਰਸ਼ਨੀ ਲਗਾਉਣ ਸਮੇਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਜਨ ਸੁਵਿਧਾ ਕੈਂਪ ਲਗਾਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਆਪ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਬਲਾਕ ਪ੍ਰਧਾਨ ਚਰਨਜੀਤ ਸਿੰਘ ਐਸ.ਕੇ. ਲੰਗ, ਦਵਿੰਦਰ ਕੌਰ, ਸੰਤੋਖ ਸਿੰਘ, ਗੁਰਸੇਵਕ ਸਿੰਘ, ਪਰਮਿੰਦਰ ਭਲਵਾਨ, ਰੁਪਿੰਦਰ ਕੌਰ ਤੇ ਜਤਵਿੰਦਰ ਗਰੇਵਾਲ ਸਮੇਤ ਪਿੰਡ ਦੀ ਸਰਪੰਚ ਰਾਣੀ, ਸਤਾਰ ਮੁਹੰਮਦ ਖ਼ਾਨ, ਹਰੀਸ਼ ਰਿਸ਼ੀ, ਰਣਜੀਤ ਸਿੰਘ ਅਤੇ ਲੰਗ, ਸਿਊਨਾ ਤੇ ਲਚਕਾਣੀ ਆਦਿ ਪਿੰਡਾਂ ਦੇ ਵਸਨੀਕ ਵੀ ਪੁੱਜੇ ਹੋਏ ਸਨ।

The post ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • against-drugs
  • breaking-news
  • dr-balbir-singh
  • drug-free
  • drug-free-punjab
  • latest-news
  • mann-government
  • ndpc
  • ndpc-act
  • news
  • the-unmute-breaking-news

ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ

Saturday 08 July 2023 10:21 AM UTC+00 | Tags: anemia breaking-news dr-baljit-kaur eradicate-anemia health health-scheme news punajb-health-scheme punjab-government punjab-health-and-family-welfare-department

ਚੰਡੀਗੜ੍ਹ, 08 ਜੁਲਾਈ 2023: ਪੰਜਾਬ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ (Anemia) ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ ਬੁੱਧਵਾਰ ਨੂੰ ਆਂਗਣਵਾੜੀ ਕੇਂਦਰਾਂ ਵਿਖੇ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ। ਇਹ ਔਰਤਾਂ, ਕਿਸ਼ੋਰ ਲੜਕੀਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਵਿੱਚ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਦਾ ਹੈ। ਅਨੀਮੀਆ ਦੇ ਖਾਤਮੇ ਲਈ ਸੂਬੇ ਭਰ ਵਿੱਚ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਹਿੰਮ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ, ਸਿਹਤ ਵਿਭਾਗ ਨਾਲ ਮਿਲ ਕੇ ਪੌਸ਼ਟਿਕ ਪੂਰਕ ਮੁਹੱਈਆ ਕਰਵਾਉਣ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰਨ ‘ਤੇ ਕੇਂਦਰਿਤ ਹੋਵੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐੱਸ.ਕੇ.) ਦੇ ਸਹਿਯੋਗ ਨਾਲ ਲੋਕਾਂ ਨੂੰ ਅਨੀਮੀਆ (Anemia) ਦੀ ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕਰਨ ਲਈ ਨਿਯਮਿਤ ਤੌਰ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।

ਮੰਤਰੀ ਨੇ ਦੱਸਿਆ ਕਿ ਮੁਹਿੰਮ ਦੌਰਾਨ, ਵਿਭਾਗ ਲੋਕਾਂ ਨੂੰ ਅਨੀਮੀਆ ਦੇ ਲੱਛਣਾਂ, ਕਾਰਨਾਂ, ਨਤੀਜਿਆਂ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਦੀ ਮਹੱਤਤਾ ਅਤੇ ਟੀਚੇ ਬਾਰੇ ਜਾਗਰੂਕ ਕਰਨ ਲਈ ਆਂਗਣਵਾੜੀ ਕੇਂਦਰਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਸਿਹਤ ਕੈਂਪ, ਰੈਲੀਆਂ ਅਤੇ ਹੋਰ ਸਮਾਗਮਾਂ ਦਾ ਆਯੋਜਨ ਕਰੇਗਾ। ਇਸ ਮੁਹਿੰਮ ਦਾ ਉਦੇਸ਼ ਮੌਜੂਦਾ ਵਿੱਤੀ ਸਾਲ ਵਿੱਚ ਅਨੀਮੀਆ ਨੂੰ 2% ਤੱਕ ਘਟਾਉਣਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੀਮੀਆ ਇੱਕ ਅਜਿਹੀ ਸਥਿਤੀ ਹੈ ਜੋ ਖੂਨ ਵਿੱਚ ਲਾਲ ਰਕਤਾਣੂਆਂ ਜਾਂ ਹੀਮੋਗਲੋਬਿਨ ਦੀ ਘਾਟ ਕਾਰਨ ਹੁੰਦੀ ਹੈ, ਜਿਸ ਨਾਲ ਕਮਜ਼ੋਰੀ, ਥਕਾਵਟ ਅਤੇ ਹੋਰ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ। ਬੱਚਿਆਂ ਅਤੇ ਔਰਤਾਂ ਵਿੱਚ ਇਹ ਇੱਕ ਜਨਤਕ ਸਿਹਤ ਚਿੰਤਾ ਹੈ, ਕਿਉਂਕਿ ਇਹ ਉਹਨਾਂ ਦੇ ਸਰੀਰਕ ਅਤੇ ਬੋਧਾਤਮਕ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਮਾੜੇ ਵਿਦਿਅਕ ਅਤੇ ਆਰਥਿਕ ਨਤੀਜੇ ਨਿਕਲਦੇ ਹਨ।

ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨਿਰਦੇਸ਼ਕ ਸ੍ਰੀਮਤੀ ਮਾਧਵੀ ਕਟਾਰੀਆ ਨੇ ਸਮੂਹ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਪੱਤਰ ਲਿਖ ਕੇ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਸੁਝਾਈਆਂ ਗਤੀਵਿਧੀਆਂ ਦੀ ਸੂਚੀ ਵੀ ਦਿੱਤੀ ਹੈ। ਡਿਪਟੀ ਕਮਿਸ਼ਨਰ ਅਨੀਮੀਆ ਦੇ ਖਾਤਮੇ ਲਈ ਮਾਪਿਆਂ, ਅਧਿਆਪਕਾਂ, ਸਿਹਤ ਕਰਮਚਾਰੀਆਂ, ਅਤੇ ਸਮਾਜਿਕ ਆਗੂਆਂ ਸਮੇਤ ਸਾਰੇ ਹਿੱਸੇਦਾਰਾਂ ਦੇ ਮੇਲ ਨੂੰ ਯਕੀਨੀ ਬਣਾਉਣਗੇ।

The post ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ appeared first on TheUnmute.com - Punjabi News.

Tags:
  • anemia
  • breaking-news
  • dr-baljit-kaur
  • eradicate-anemia
  • health
  • health-scheme
  • news
  • punajb-health-scheme
  • punjab-government
  • punjab-health-and-family-welfare-department

ਸੁਨੀਲ ਜਾਖੜ 11 ਜੁਲਾਈ ਨੂੰ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸਾਂਭਣਗੇ

Saturday 08 July 2023 10:29 AM UTC+00 | Tags: bharatiya-janata-party-punjab bjp breaking-news jp-nadda latest-news news punjab-bjp punjab-lok-sabha-election sunil-jakhar the-unmute-breaking-news

ਚੰਡੀਗੜ੍ਹ, 08 ਜੁਲਾਈ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਜਾਖੜ 11 ਜੁਲਾਈ ਨੂੰ ਸਵੇਰੇ 11:00 ਵਜੇ ਆਪਣਾ ਅਹੁਦਾ ਸੰਭਾਲਣਗੇ।

ਤੁਹਾਨੂੰ ਦੱਸ ਦਈਏ ਕਿ ਸੁਨੀਲ ਜਾਖੜ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ‘ਚ ਭਾਜਪਾ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਗੁਜਰਾਤ ਵਿਜੈ ਰੁਪਾਨੀ, ਰਾਸ਼ਟਰੀ ਸਕੱਤਰ ਅਤੇ ਸਹਿ-ਇੰਚਾਰਜ ਭਾਜਪਾ ਪੰਜਾਬ ਨਰਿੰਦਰ ਸਿੰਘ ਰੈਨਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਤੌਰ ‘ਤੇ ਮੌਜੂਦ ਰਹਿਣਗੇ। ਜਿਕਰਯੋਗ ਹੈ ਕਿ ਸੁਨੀਲ ਜਾਖੜ ਅਸ਼ਵਨੀ ਕੁਮਾਰ ਸ਼ਰਮਾ ਦੀ ਥਾਂ ਲੈਣਗੇ |

The post ਸੁਨੀਲ ਜਾਖੜ 11 ਜੁਲਾਈ ਨੂੰ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸਾਂਭਣਗੇ appeared first on TheUnmute.com - Punjabi News.

Tags:
  • bharatiya-janata-party-punjab
  • bjp
  • breaking-news
  • jp-nadda
  • latest-news
  • news
  • punjab-bjp
  • punjab-lok-sabha-election
  • sunil-jakhar
  • the-unmute-breaking-news

'ਅਸੀਂ ਤਿੱਬਤ ਦੀ ਆਜ਼ਾਦੀ ਨਹੀਂ ਚਾਹੁੰਦੇ, ਚੀਨ ਦਾ ਹਿੱਸਾ ਬਣੇ ਰਹਿਣ ਲਈ ਤਿਆਰ: ਦਲਾਈ ਲਾਮਾ

Saturday 08 July 2023 10:48 AM UTC+00 | Tags: breaking-news buddh buddhists-dalai-lama china dalai-lama latest-news news tibetan tibetan-problems

ਚੰਡੀਗੜ੍ਹ, 08 ਜੁਲਾਈ 2023: ਤਿੱਬਤੀ ਬੋਧੀਆਂ ਦੇ ਸਰਵਉੱਚ ਆਗੂ ਦਲਾਈ ਲਾਮਾ (Dalai Lama) ਨੇ ਕਿਹਾ ਕਿ ਉਹ ਤਿੱਬਤ ਦੀਆਂ ਸਮੱਸਿਆਵਾਂ ਬਾਰੇ ਚੀਨ ਨਾਲ ਖੁੱਲ੍ਹ ਕੇ ਗੱਲ ਕਰਨ ਲਈ ਤਿਆਰ ਹਨ। ਚੀਨ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਧਾਰਮਿਕ ਆਗੂ ਨੇ ਕਿਹਾ ਕਿ ਹੁਣ ਚੀਨ ਨੂੰ ਤਿੱਬਤ ਦੇ ਲੋਕਾਂ ਦੀ ਹਿੰਮਤ ਦਾ ਅਹਿਸਾਸ ਹੋ ਗਿਆ ਹੈ। ਇਸ ਲਈ ਚੀਨ ਦੇ ਨੇਤਾ ਤਿੱਬਤ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੇਰੇ ਨਾਲ ਸੰਪਰਕ ਕਰ ਰਹੇ ਹਨ। ਦਿੱਲੀ-ਲੱਦਾਖ ਲਈ ਰਵਾਨਾ ਹੋਣ ਤੋਂ ਪਹਿਲਾਂ ਦਲਾਈ ਲਾਮਾ ਨੇ ਧਰਮਸ਼ਾਲਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਦਲਾਈ ਲਾਮਾ (Dalai Lama) ਨੇ ਕਿਹਾ ਕਿ ਤਿੱਬਤ ਕਈ ਸਾਲਾਂ ਤੋਂ ਚੀਨ ਦੇ ਅਧੀਨ ਹੈ। ਅਸੀਂ ਆਜ਼ਾਦੀ ਨਹੀਂ ਮੰਗ ਰਹੇ । ਚੀਨ ਨੇ ਤਿੱਬਤ ਪ੍ਰਤੀ ਦਮਨਕਾਰੀ ਨੀਤੀਆਂ ਅਪਣਾਈਆਂ ਹਨ। ਪਰ ਹੁਣ ਚੀਨ ਆਪਣੀ ਗਲਤੀ ਸੁਧਾਰਨਾ ਚਾਹੁੰਦਾ ਹੈ। ਚੀਨ ਹੁਣ ਬਦਲ ਰਿਹਾ ਹੈ। ਦਲਾਈ ਲਾਮਾ ਨੇ ਕਿਹਾ ਕਿ ਮੈਂ ਨਾ ਤਾਂ ਚੀਨ ਤੋਂ ਨਾਰਾਜ਼ ਹਾਂ ਅਤੇ ਨਾ ਹੀ ਉਨ੍ਹਾਂ ਆਗੂਆਂ ਨਾਲ ਜਿਨ੍ਹਾਂ ਨੇ ਤਿੱਬਤ ਪ੍ਰਤੀ ਦਮਨਕਾਰੀ ਰਵੱਈਆ ਅਪਣਾਇਆ। ਚੀਨ ਇਤਿਹਾਸਕ ਤੌਰ ‘ਤੇ ਇੱਕ ਬੋਧੀ ਦੇਸ਼ ਹੈ।

ਇੱਥੇ ਮੌਜੂਦ ਬੋਧੀ ਮੱਠ ਅਤੇ ਮੰਦਰ ਇਸ ਗੱਲ ਦਾ ਸਬੂਤ ਹਨ। ਮੈਂ ਉਨ੍ਹਾਂ ਮੱਠਾਂ ਅਤੇ ਮੰਦਰਾਂ ਦਾ ਦੌਰਾ ਵੀ ਕੀਤਾ ਹੈ। ਦਲਾਈ ਲਾਮਾ ਨੇ ਕਿਹਾ ਕਿ ਤਿੱਬਤੀ ਸੰਸਕ੍ਰਿਤੀ ਅਤੇ ਧਰਮ ਦੇ ਗਿਆਨ ਤੋਂ ਪੂਰੀ ਦੁਨੀਆ ਨੂੰ ਫਾਇਦਾ ਹੋਵੇਗਾ। ਮੈਂ ਦੂਜੇ ਧਰਮਾਂ ਅਤੇ ਉਨ੍ਹਾਂ ਦੀਆਂ ਪਰੰਪਰਾਵਾਂ ਦਾ ਵੀ ਸਨਮਾਨ ਕਰਦਾ ਹਾਂ। ਮੈਂ ਦੁਨੀਆ ਭਰ ਦੇ ਆਪਣੇ ਸਾਰੇ ਪੈਰੋਕਾਰਾਂ ਨੂੰ ਪਿਆਰ ਅਤੇ ਹਮਦਰਦੀ ਫੈਲਾਉਣ ਦਾ ਸੰਦੇਸ਼ ਦਿੰਦਾ ਹਾਂ। ਦਲਾਈ ਲਾਮਾ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ 100 ਸਾਲ ਤੋਂ ਵੱਧ ਜੀਵਾਂਗਾ। ਤੁਸੀਂ ਲੰਬੀ ਉਮਰ ਲਈ ਅਰਦਾਸ ਕਰੋ। ਦੋ ਦਿਨ ਪਹਿਲਾਂ ਆਪਣਾ 88ਵਾਂ ਜਨਮ ਦਿਨ ਮਨਾਉਣ ਵਾਲੇ ਦਲਾਈ ਲਾਮਾ ਨੇ ਕਿਹਾ ਸੀ ਕਿ ਉਹ ਆਪਣੇ ਦੇਸ਼ ਪਰਤਣ ਦੀ ਉਡੀਕ ਕਰ ਰਹੇ ਹਨ।

The post ‘ਅਸੀਂ ਤਿੱਬਤ ਦੀ ਆਜ਼ਾਦੀ ਨਹੀਂ ਚਾਹੁੰਦੇ, ਚੀਨ ਦਾ ਹਿੱਸਾ ਬਣੇ ਰਹਿਣ ਲਈ ਤਿਆਰ: ਦਲਾਈ ਲਾਮਾ appeared first on TheUnmute.com - Punjabi News.

Tags:
  • breaking-news
  • buddh
  • buddhists-dalai-lama
  • china
  • dalai-lama
  • latest-news
  • news
  • tibetan
  • tibetan-problems

ਯੂਥ ਅਕਾਲੀ ਦਲ ਪੰਜਾਬ ਭਰ 'ਚ ਨੌਜਵਾਨ ਮਿਲਣੀ ਪ੍ਰੋਗਰਾਮ ਦੀ ਕਰੇਗਾ ਸ਼ੁਰੂਆਤ

Saturday 08 July 2023 11:42 AM UTC+00 | Tags: breaking-news latest-news news punjab-breaking punjab-lok-sabha-election punjab-news punjab-politics sarabjit-singh-jhinjar shiromani-akali-dal sukhbir-singh-badal the-unmute-breaking-news youth-akali-dal

ਚੰਡੀਗੜ੍ਹ, 08 ਜੁਲਾਈ 2023: ਯੂਥ ਅਕਾਲੀ ਦਲ (Youth Akali Dal) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਮਿਲਣੀ ਪ੍ਰੋਗਰਾਮ ਸ਼ੁਰੂ ਕਰੇਗਾ ਤੇ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਲਈ ਕੰਮ ਕਰਨ ਵਾਸਤੇ ਉਹ ਯੂਥ ਅਕਾਲੀ ਦਲ ਵਿਚ ਸ਼ਾਮਲ ਹੋਣ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਨੌਜਵਾਨ ਮਿਲਣੀ ਪ੍ਰੋਗਰਾਮ ਨੌਜਵਾਨਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਉਹਨਾਂ ਤੇ ਅੱਗੇ ਵਾਸਤੇ ਸੁਝਾਅ ਲੈਣਾ ਹੈ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਨੇ ਫੈਸਲਾ ਲਿਆ ਹੈ ਕਿ ਸਾਰੇ ਹਲਕਿਆਂ ਵਿਚ ਇਹ ਗੱਲਬਾਤ ਦੇ ਪ੍ਰੋਗਰਾਮ ਕੀਤੇ ਜਾਣ ਤੇ ਤਿੰਨ ਮਹੀਨੇ ਦੀ ਇਹ ਮੁਹਿੰਮ ਵਿੱਢੀ ਜਾਵੇ। ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਦੀ ਆਵਾਜ਼ ਸੁਣ ਕੇ ਅਜਿਹਾ ਐਕਸ਼ਨ ਪ੍ਰੋਗਰਾਮ ਉਲੀਕਾਂਗੇ ਜਿਸ ਨਾਲ ਉਹਨਾਂ ਦੀਆਂ ਚਿੰਤਾਵਾਂ ਤੇ ਮਸਲੇ ਹੱਲ ਹੋ ਸਕਣ।

ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਹ ਪ੍ਰੋਗਰਾਮ ਨਸ਼ਿਆਂ ਦੇ ਪਸਾਰ ਦੇ ਮਸਲੇ ਦੇ ਹੱਲ ਅਤੇ ਵਾਤਾਵਰਣ ਚਿੰਤਾਵਾਂ ਦੇ ਹੱਲ ਲਈ ਵੀ ਕੰਮ ਕਰੇਗਾ। ਉਹਨਾਂ ਕਿਹਾ ਕਿ ਪਿਛਲੇ ਛੇ ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਡੇ-ਵੱਡੇ ਐਲਾਨ ਕਰਨ ਦੇ ਬਾਵਜੂਦ ਇਸ ਬੁਰਾਈ 'ਤੇ ਨਕੇਲ ਪਾਉਣ ਵਿਚ ਨਾਕਾਮ ਰਹਿਣ ਕਾਰਨ ਨਸ਼ਿਆਂ ਦਾ ਪਸਾਰ ਬਹੁਤ ਵੱਧ ਗਿਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਵਾਤਾਵਰਣ 'ਤੇ ਵੀ ਹਮਲਾ ਹੋ ਰਿਹਾ ਹੈ ਪਰ ਇਸਦੀ ਰਾਖੀ ਵਾਸਤੇ ਕੁਝ ਨਹੀ਼ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅਸੀਂ ਇਹਨਾਂ ਦੋਵਾਂ ਮਾਮਲਿਆਂ 'ਤੇ ਲੋਕਾਂ ਵਿਚ ਜਾਗਰੂਕਤਾ ਲਿਆਵਾਂਗੇ।

ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ (Youth Akali Dal) ਭ੍ਰਿਸ਼ਟ ਆਪ ਸਰਕਾਰ ਵੱਲੋਂ ਨੌਜਵਾਨਾਂ ਨੂੰ ਝੂਠ ਬੋਲਣ ਤੇ ਉਹਨਾਂ ਨਾਲ ਧੋਖਾ ਕਰਨ ਦੇ ਜਵਾਬ ਵੀ ਸਰਕਾਰ ਕੋਲੋਂ ਮੰਗੇਗਾ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਲੱਖਾਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੂੰ ਹਰ ਖੇਤਰ ਵਿਚ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਬਜਾਏ ਮਸਲੇ ਨੂੰ ਹੱਲ ਕਰਨ ਦੇ ਸਰਕਾਰ ਰੋਜ਼ਾਨਾ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਫੂਕ ਰਹੀ ਹੈ ਤੇ ਨੌਜਵਾਨਾਂ ਨਾਲ ਵਾਅਦੇ ਪੂਰੇ ਕਰਨ ਦੇ ਝੂਠੇ ਦਾਅਵਿਆਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੇਡ ਮੀਡੀਆ ਨੂੰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਸਲੀਅਤ ਇਸ ਤੋਂ ਕਿਤੇ ਹੋਰਹੈ। ਅਸਲੀਅਤ ਇਹ ਹੈ ਕਿ ਪੰਜਾਬ ਵਿਚ ਜਦੋਂ ਵੀ ਨੌਜਵਾਨ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਚੁੱਕਦੇ ਹਨ ਤਾਂ ਉਹਨਾਂ ਨੂੰ ਰੋਜ਼ਾਨਾ ਆਧਾਰ 'ਤੇ ਸੜਕਾਂ 'ਤੇ ਭਜਾ ਭਜਾ ਕੇ ਕੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀਆਂ ਭੈਣਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਪੰਜਾਬ ਤੋਂ ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਝਿੰਜਰ ਨੇ ਕਿਹਾ ਕਿ ਪੰਜਾਬ ਨੌਜਵਾਨ ਮਿਲਣੀ ਪ੍ਰੋਗਰਾਮ ਆਪ ਸਰਕਾਰ ਦੇ ਇਸ ਅਖੌਤੀ 'ਬਦਲਾਅ' ਨੂੰ ਬੇਨਕਾਬ ਕਰੇਗਾ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁਹਾਲੀ ਤੋਂ ਹੋਵੇਗੀ। ਉਹਨਾਂ ਕਿਹਾ ਕਿ ਇਸ ਉਪਰੰਤ ਡੇਰਾ ਬੱਸੀ, ਬੁੱਢਲਾਡਾ, ਮਾਨਸਾ, ਗੁਰਹਰਿਸਹਾਏ, ਜਲਾਲਾਬਾਦ, ਗਿੱਦੜਬਾਹਾ, ਲਹਿਰਾਗਾਗਾ, ਦਿੜਬਾ, ਜਲੰਧਰ ਪੱਛਮੀ, ਗੁਰਦਾਸਪੁਰ, ਪਠਾਨਕੋਟ, ਆਦਮਪੁਰ, ਕਰਤਾਰਪੁਰ, ਜਲੰਧਰ ਛਾਉਣੀ, ਅਮਰਗੜ੍ਹ, ਮਾਲੇਰਕੋਟਲਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਅੰਮ੍ਰਿਤਸਰ ਦੱਖਣੀ ਤੇ ਪੱਛਮੀ ਅਤੇ ਲੁਧਿਆਣਾ ਦੱਖਣੀ, ਪੱਛਮੀ ਤੇ ਪੂਰਬੀ ਵਿਚ ਮਿਲਣੀਆਂ ਕੀਤੀਆਂ ਜਾਣਗੀਆਂ।

The post ਯੂਥ ਅਕਾਲੀ ਦਲ ਪੰਜਾਬ ਭਰ 'ਚ ਨੌਜਵਾਨ ਮਿਲਣੀ ਪ੍ਰੋਗਰਾਮ ਦੀ ਕਰੇਗਾ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • latest-news
  • news
  • punjab-breaking
  • punjab-lok-sabha-election
  • punjab-news
  • punjab-politics
  • sarabjit-singh-jhinjar
  • shiromani-akali-dal
  • sukhbir-singh-badal
  • the-unmute-breaking-news
  • youth-akali-dal

ਰੂਪਨਗਰ 'ਚ ਲਗਾਤਾਰ ਭਾਰੀ ਬਾਰਿਸ਼ ਕਾਰਨ ਗਲੀਆਂ 'ਚ ਭਰਿਆ ਗੋਡੇ-ਗੋਡੇ ਪਾਣੀ

Saturday 08 July 2023 12:37 PM UTC+00 | Tags: breaking-news flood heavy-rain latest-news news punjab-news punjab-weather-report rupnagar the-unmute-breaking-news the-unmute-latest-update

ਚੰਡੀਗੜ੍ਹ, 08 ਜੁਲਾਈ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਲੋਕਾਂ ਲਈ ਮੁਸੀਬਤ ਦਾ ਕਾਰਨ ਵੀ ਬਣੀ | ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ ,ਬਠਿੰਡਾ, ਫ਼ਿਰੋਜ਼ਪੁਰ, ਤਰਨ ਤਾਰਨ ਆਦਿ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪਈ ਹੈ | ਇਸਦੇ ਨਾਲ ਭਾਰੀ ਬਾਰਿਸ਼ ਕਾਰਨ ਰੂਪਨਗਰ (Rupnagar) ਵੀ ਜਲ-ਥਲ ਹੋ ਗਿਆ | ਲਗਾਤਾਰ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਰੂਪਨਗਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ।

ਇਸ ਮੌਕੇ ਉੱਤੇ ਗੱਲਬਾਤ ਦੌਰਾਨ ਰੂਪਨਗਰ ਦੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਰੂਪਨਗਰ ਸ਼ਹਿਰ ਦੇ ਵਿਚ ਨਾਲੀਆਂ ਬੰਦ ਹੋਣ ਕਾਰਨ ਪਾਣੀ ਸੜਕਾਂ ਉੱਤੇ ਖੜ੍ਹਾ ਹੋ ਰਿਹਾ ਹੈ। ਜਿਸ ਨਾਲ ਆਵਾਜਾਈ ਵੀ ਠੱਪ ਹੋ ਗਈ ਹੈ | ਉਧਰ ਨਗਰ ਕੌਂਸਲ ਰੂਪਨਗਰ ਦੇ ਅਧਿਕਾਰੀ ਅਤੇ ਮੁਲਾਜ਼ਮ ਦੀ ਲਗਾਤਾਰ ਸੜਕਾਂ ਉੱਤੇ ਉੱਤਰ ਗਲੀਆਂ ਨੂੰ ਸਾਫ਼ ਕਰਨ ਦਾ ਦਾਅਵਾ ਕਰ ਰਹੇ ਹਨ।

The post ਰੂਪਨਗਰ ‘ਚ ਲਗਾਤਾਰ ਭਾਰੀ ਬਾਰਿਸ਼ ਕਾਰਨ ਗਲੀਆਂ ‘ਚ ਭਰਿਆ ਗੋਡੇ-ਗੋਡੇ ਪਾਣੀ appeared first on TheUnmute.com - Punjabi News.

Tags:
  • breaking-news
  • flood
  • heavy-rain
  • latest-news
  • news
  • punjab-news
  • punjab-weather-report
  • rupnagar
  • the-unmute-breaking-news
  • the-unmute-latest-update

ਮੁੱਖ ਮੰਤਰੀ ਮਾਨ ਵੱਲੋਂ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈ-ਮੇਲ ਆਈਡੀ ਜਾਰੀ

Saturday 08 July 2023 12:44 PM UTC+00 | Tags: aam-aadmi-party bhagwant-mann breaking-news cm-bhagwant-mann industrialists industries latest-news new-industry-policy-punjab news punjab-govt-whatsapp-number punjab-industries punjab-industry punjab-invest the-unmute-breaking-news

ਚੰਡੀਗੜ੍ਹ, 08 ਜੁਲਾਈ 2023: ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ (Industrialists) ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

The post ਮੁੱਖ ਮੰਤਰੀ ਮਾਨ ਵੱਲੋਂ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈ-ਮੇਲ ਆਈਡੀ ਜਾਰੀ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • industrialists
  • industries
  • latest-news
  • new-industry-policy-punjab
  • news
  • punjab-govt-whatsapp-number
  • punjab-industries
  • punjab-industry
  • punjab-invest
  • the-unmute-breaking-news

ਚੰਡੀਗੜ੍ਹ, 08 ਜੁਲਾਈ 2023: ਦਿਲ ਦੇ ਰੋਗਾਂ ਦੇ ਮਾਹਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਨੂੰ ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਮੈਨੇਜਮੈਂਟ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।

The post ਪੰਜਾਬ ਸਰਕਾਰ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਦੇ ਚੇਅਰਮੈਨ ਨਿਯੁਕਤ appeared first on TheUnmute.com - Punjabi News.

Tags:
  • breaking-news

ਲੁਧਿਆਣਾ 'ਚ 3 ਗੱਡੀਆਂ ਦੀ ਆਪਸ 'ਚ ਭਿਆਨਕ ਟੱਕਰ, ਹਵਾ 'ਚ ਉੱਛਲੀ ਤੇਜ਼ ਰਫ਼ਤਾਰ ਕਾਰ

Saturday 08 July 2023 01:14 PM UTC+00 | Tags: accident breaking-news creta-cae ferozepur-road injurd ludhiana news punjab-news rain-road-accident the-unmute-breaking-news

ਚੰਡੀਗੜ੍ਹ, 08 ਜੁਲਾਈ 2023: ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਐਮਬੀਡੀ ਮਾਲ ਨੇੜੇ ਪੁਲ ‘ਤੇ 3 ਵਾਹਨਾਂ ਦੀ ਜਬਰਦਸ਼ਤ ਟੱਕਰ ਹੋ ਗਈ। ਹਾਦਸੇ (Accident) ‘ਚ ਕ੍ਰੇਟਾ ਕਾਰ ਪਲਟ ਕੇ ਦੂਜੀ ਸੜਕ ‘ਤੇ ਜਾ ਡਿੱਗੀ। ਇਸ ਹਾਦਸੇ ‘ਚ 3 ਜਣੇ ਜ਼ਖਮੀ ਹੋ ਗਏ ਹਨ। ਸੜਕ ‘ਤੇ ਕਾਰਾਂ ਦੀ ਟੱਕਰ ਦੇਖ ਲੋਕ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰਾਂ ‘ਚੋਂ ਬਾਹਰ ਕੱਢਿਆ।

ਲੋਕਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰਾਂ ਦੀ ਤੇਜ਼ ਰਫਤਾਰ ਕਾਰਨ ਵਾਪਰਿਆ। ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਸੜਕ 'ਤੇ ਆਵਾਜਾਈ ਨੂੰ ਬਹਾਲ ਕਰਵਾਇਆ |

ਇਸ ਹਾਦਸੇ (Accident) ਵਿੱਚ ਦੋ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਲੈਂਡ ਕਰੂਜ਼ਰ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਉਹ ਹੌਲੀ-ਹੌਲੀ ਜਾ ਰਿਹਾ ਸੀ ਪਰ ਦੂਜੇ ਪਾਸੇ ਤੋਂ ਆਈ ਕ੍ਰੇਟਾ ਗੱਡੀ ਪਲਟ ਕੇ 2 ਵਾਹਨਾਂ ਨਾਲ ਟਕਰਾ ਗਈ। ਇਸ ਕਾਰਨ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਸ ਡਰਾਈਵਰ ਦੀ ਗਲਤੀ ਹੈ ਜਾ ਨਹੀਂ ।

The post ਲੁਧਿਆਣਾ ‘ਚ 3 ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ, ਹਵਾ ‘ਚ ਉੱਛਲੀ ਤੇਜ਼ ਰਫ਼ਤਾਰ ਕਾਰ appeared first on TheUnmute.com - Punjabi News.

Tags:
  • accident
  • breaking-news
  • creta-cae
  • ferozepur-road
  • injurd
  • ludhiana
  • news
  • punjab-news
  • rain-road-accident
  • the-unmute-breaking-news

ਦਿੜ੍ਹਬਾ/ਸੰਗਰੂਰ, 08 ਜੁਲਾਈ, 2023: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ-ਡਿਵੀਜ਼ਨਲ ਕੰਪਲੈਕਸ ਦਿੜ੍ਹਬਾ (Sub-Divisional Complex Dirba) ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਹੀ ਨਾਲ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਇੱਕ ਸਾਲ ਅੰਦਰ ਮੁਕੰਮਲ ਕਰਕੇ ਦਿੜ੍ਹਬਾ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀ ਕਮੀ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਚੁਫੇਰਿਓਂ ਸਵਾਗਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੜ੍ਹਬਾ ਵਿਖੇ ਵੀ ਸਮੂਹ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਦਫ਼ਤਰ ਵੱਖ ਵੱਖ ਥਾਵਾਂ ਤੇ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਸਬ ਡਵੀਜ਼ਨਲ ਕੰਪਲੈਕਸ ਦੇ ਬਣਨ ਨਾਲ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਾਰੀਆਂ ਸੇਵਾਵਾਂ ਮਿਲ ਸਕਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਸਮੇਂ ਵਿੱਚ ਇਸ ਕੰਪਲੈਕਸ ਦੀ ਉਸਾਰੀ ਉਤੇ ਕਰੀਬ 10.68 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਸੀ ਪਰ ਹੁਣ ਇਹ ਨਿਰਮਾਣ ਕਾਰਜ ਕਰੀਬ 9.24 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣਗੇ ਜਿਸ ਨਾਲ ਕਰੀਬ 1.44 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਹਰਪਾਲ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਸਬ ਡਵੀਜ਼ਨਲ ਕੰਪਲੈਕਸ ਵਿੱਚ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਅਧਿਕਾਰੀਆਂ ਲਈ ਰਿਹਾਇਸ਼ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਠੇਕੇਦਾਰ ਨੂੰ ਸਮੁੱਚੇ ਨਿਰਮਾਣ ਕਾਰਜ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਡੀਐਸਪੀ ਪ੍ਰਿਥਵੀ ਸਿੰਘ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।

The post ਹਰਪਾਲ ਸਿੰਘ ਚੀਮਾ ਵੱਲੋਂ ਸਬ-ਡਿਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ appeared first on TheUnmute.com - Punjabi News.

Tags:
  • dirba
  • harpal-singh-cheema
  • latest-news
  • news
  • sub-divisional-complex-dirba

ਅੰਮ੍ਰਿਤਸਰ, 08 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ (Singh Sabha movement) ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ 'ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀ ਵਿਚਾਰਾਂ ਹੋਈਆਂ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਦੱਸਿਆ ਹੈ ਕਿ ਸਿੰਘ ਸਭਾ ਲਹਿਰ ਨੇ ਸਿੱਖ ਸਮਾਜ ਅੰਦਰ ਧਾਰਮਿਕ ਚੇਤਨਾ ਫੈਲਾਉਣ ਦੇ ਨਾਲ-ਨਾਲ ਸਿੱਖ ਵਿਰੋਧੀ ਚਾਲਾਂ ਨੂੰ ਵੀ ਰੋਕਿਆ ਸੀ।

1 ਅਕਤੂਬਰ 1873 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਸਿੰਘ ਸਭਾ ਦੀ ਉਦਾਘਟਨੀ ਇਕੱਤਰਤਾ ਹੋਈ ਸੀ, ਜਿਸ ਦਾ 150 ਸਾਲਾ 1 ਅਕਤੂਬਰ 2023 ਨੂੰ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਵੱਖ-ਵੱਖ ਸੰਸਥਾਵਾਂ ਅਤੇ ਦੀਵਾਨ ਕੌਮ ਦੇ ਮਹੱਤਵਪੂਰਨ ਅੰਗ ਹਨ, ਜਿਨ੍ਹਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਅੱਗੇ ਵਧਾਇਆ ਜਾਵੇਗਾ। ਸਿੰਘ ਸਭਾਵਾਂ ਦੇ ਸਹਿਯੋਗ ਨਾਲ 150 ਸਾਲਾ ਸਮਾਗਮ ਚੜ੍ਹਦੀ ਕਲਾ ਵਿਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇਕ ਸਬ-ਕਮੇਟੀ ਗਠਤ ਕੀਤੀ ਜਾਵੇਗੀ, ਜੋ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰੇਗੀ।

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਵੱਖ-ਵੱਖ ਜੋਨਾਂ ਵਿਚ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਭਵਿੱਖ ਅੰਦਰ ਹੋਰ ਤੇਜੀ ਨਾਲ ਸਿੱਖ ਧਰਮ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ 'ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਹਰਪਾਲ ਸਿੰਘ ਜੱਲਾ, ਓਐਡਸੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਸ. ਮਨਜੀਤ ਸਿੰਘ ਆਦਿ ਮੌਜੂਦ ਸਨ।

The post ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ 'ਤੇ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ appeared first on TheUnmute.com - Punjabi News.

Tags:
  • gurmati-event
  • news
  • shiromani-gurdwara-parbandhak-committee
  • singh-sabha-movement

ਚੀਮਾ/ਸੁਨਾਮ ਊਧਮ ਸਿੰਘ ਵਾਲਾ, 08 ਜੁਲਾਈ, 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੀਬ 2.85 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ। ਹਲਕੇ ਦੇ ਪਿੰਡ ਚੋਵਾਸ, ਤੋਲਾਵਾਲ, ਬੀਰ ਕਲਾਂ, ਚੀਮਾ, ਝਾੜੋਂ, ਸ਼ਾਹਪੁਰ ਕਲਾਂ ਆਦਿ ਦੀਆਂ ਗ੍ਰਾਮ ਪੰਚਾਇਤਾਂ ਨੂੰ ਚੈੱਕ ਸੌਂਪਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਗਰਾਂਟ ਨਾਲ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ, ਗਲੀਆਂ ਨਾਲੀਆਂ ਦੇ ਨਿਰਮਾਣ, ਸ਼ੈਡ, ਧਰਮਸ਼ਾਲਾਵਾਂ ਆਦਿ ਕੰਮ ਕਰਵਾਏ ਜਾਣਗੇ।

ਉਨ੍ਹਾਂ (Aman Arora) ਦੱਸਿਆ ਕਿ ਚੋਵਾਸ ਵਿਚ ਸ਼ੈਡ ਅਤੇ ਗਲੀ ਲਈ 8.10 ਲੱਖ ਜਦਕਿ ਛੱਪੜ ਲਈ 43 ਲੱਖ ਰੁਪਏ, ਤੋਲਾਵਾਲ ਵਿਚ ਧਰਮਸ਼ਾਲਾ ਲਈ 4 ਲੱਖ ਤੇ ਛੱਪੜ ਲਈ 34.55 ਲੱਖ, ਬੀਰ ਕਲਾਂ ਵਿਖੇ ਧਰਮਸ਼ਾਲਾ ਲਈ 4 ਲੱਖ ਤੇ ਛੱਪੜ ਲਈ 12 ਲੱਖ, ਝਾੜੋਂ ਵਿਚ ਧਰਮਸ਼ਾਲਾ ਲਈ 3 ਲੱਖ ਅਤੇ ਛੱਪੜ ਲਈ 44 ਲੱਖ, ਸ਼ਾਹਪੁਰ ਕਲਾਂ ਵਿਖੇ ਐਸ.ਸੀ ਸ਼ਮਸ਼ਾਨ ਘਾਟ ਅਤੇ ਬਸ ਸਟੈਂਡ ਲਈ 5.50 ਲੱਖ, ਪੀਣ ਵਾਲੇ ਪਾਣੀ ਲਈ 19.30 ਲੱਖ, ਛੱਪੜ ਲਈ 13.45 ਲੱਖ ਰੁਪਏ ਅਤੇ ਮਾਡਲ ਟਾਊਨ 2 ਵਿਖੇ 6.40 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਚੋਵਾਸ, ਤੋਲਾਵਾਲ ਅਤੇ ਝਾੜੋਂ ਵਿਚ ਪਹਿਲਾਂ ਤੋਂ ਚੱਲ ਰਹੇ ਵੱਖ ਵੱਖ ਵਿਕਾਸ ਕੰਮਾਂ ਦਾ ਜਾਇਜ਼ਾ ਵੀ ਲਿਆ। ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ ਹਲਕੇ ਵਿੱਚ ਕਰੀਬ 19.40 ਲੱਖ ਦੀ ਲਾਗਤ ਨਾਲ ਡਰੇਨਾਂ ਦੀ ਸਫ਼ਾਈ ਦਾ ਕੰਮ ਕਰਵਾਇਆ ਗਿਆ ਹੈ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 68 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਿਹਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਨਵੇਂ ਮਕਾਨਾਂ ਦੀ ਉਸਾਰੀ ਲਈ ਸਰਕਾਰ ਵੱਲੋਂ ਜਾਰੀ ਗਰਾਂਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਜ਼ਿੰਦਗੀ ਦੀ ਸਭ ਤੋਂ ਮਹੱਤਵਪੂਰਨ ਮਕਾਨ ਦੀ ਲੋੜ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੁਨਾਮ ਵਿਖੇ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਗਰਾਂਟ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ ਸਨ ਅਤੇ ਅੱਜ ਚੀਮਾ ਦੇ 50 ਲਾਭਪਾਤਰੀ ਪਰਿਵਾਰਾਂ ਲਈ 87.50 ਲੱਖ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ ਜਿਸ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ ਪੌਣੇ ਦੋ ਲੱਖ ਰੁਪਏ ਦੀ ਗਰਾਂਟ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੀਮਾ ਦੇ ਕਾਇਆ ਕਲਪ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਲੋਕਾਂ ਨਾਲ ਸਾਂਝ ਪਾਈ।

ਇਸ ਮੌਕੇ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਦਰਸ਼ਨ ਸਿੰਘ ਜੀਤੀ ਮਾਨ ਚੇਅਰਮੈਨ ਮਾਰਕੀਟ ਕਮੇਟੀ ਚੀਮਾ, ਸੰਜੀਵ ਕੁਮਾਰ ਬੀਡੀਪੀਓ ਸੁਨਾਮ, ਜਰਨੈਲ ਸਿੰਘ, ਰਾਜ ਸ਼ਰਮਾ, ਦੀਪਾ ਤੋਲਾਵਾਲ, ਸਰਬਾ ਸਿੰਘ, ਸੁੱਖਾ ਮੈਂਬਰ, ਰਾਜ ਸਿੰਘ, ਜਗਸੀਰ ਸਿੰਘ ਝਾੜੋਂ, ਮਲਕੀਤ ਸਿੰਘ ਸ਼ਾਹਪੁਰ ਕਲਾਂ, ਬੀਰਬਲ ਸਿੰਘ, ਨਿਰਭੈ ਸਿੰਘ, ਹਰਪਾਲ ਸਿੰਘ ਬਡਰੁੱਖਾਂ ਅਤੇ ਕਾਲਾ ਬਡਰੁੱਖਾਂ ਵੀ ਹਾਜ਼ਰ ਸਨ।

The post ਅਮਨ ਅਰੋੜਾ ਵੱਲੋਂ 7 ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੀਬ 2.85 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ appeared first on TheUnmute.com - Punjabi News.

Tags:
  • aam-aadmi-party
  • aman-arora
  • cm-bhagwant-mann
  • latest-news
  • news
  • punjab-government

ਪ੍ਰਤਾਪ ਬਾਜਵਾ ਨੇ 'ਆਪ' ਨੂੰ ਸਕੂਲ ਆਫ਼ ਐਮੀਨੈਂਸ 'ਚ ਦਾਖ਼ਲੇ ਲਈ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਲਈ ਨਿੰਦਾ ਕੀਤੀ

Saturday 08 July 2023 01:53 PM UTC+00 | Tags: breaking-news harjot-singh-bains mla-partap-bajwa news partap-bajwa punjab-congress punjab-school punjab-school-eduction-board school-of-eminence school-of-eminence-scheme

ਚੰਡੀਗੜ੍ਹ, 08 ਜੁਲਾਈ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਚਰਚਿਤ ਸਕੂਲ ਆਫ਼ ਐਮੀਨੈਂਸ ਸਕੀਮ (School of Eminence) ਨਿਖੇਧੀ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਨੁਕਸਦਾਰ ਅਤੇ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਕਾਰਨ ਇਸ ਯੋਜਨਾ ਦਾ ਲਾਭ ਲੈਣ ਵਿੱਚ ਅਸਫਲ ਰਹਿਣਗੇ।

“ਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੂੰ ਆਪਣੇ ਆਰਾਮਦੇਹ ਖੇਤਰ ਤੋਂ ਬਾਹਰ ਆਉਣਾ ਚਾਹੀਦਾ ਹੈ ਅਤੇ ਇਸ ਮੁੱਦੇ ‘ਤੇ ਧਿਆਨ ਦੇਣਾ ਚਾਹੀਦਾ ਹੈ। ਦਿਸ਼ਾ-ਨਿਰਦੇਸ਼ਾਂ ਨੂੰ ਸਰਲ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਵਧੇਰੇ ਯੋਗ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ”, ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 11ਵੀਂ ਜਮਾਤ ਵਿਚ ਦਾਖ਼ਲੇ ਸਬੰਧੀ ਹਦਾਇਤਾਂ ਅਨੁਸਾਰ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਸਮੇਤ ਹਰ ਸਟ੍ਰੀਮ ਦਾ ਹਰੇਕ ਸਕੂਲ ਵਿਚ ਇੱਕ-ਇੱਕ ਸੈਕਸ਼ਨ ਹੋਵੇਗਾ। ਇੱਕ ਸੈਕਸ਼ਨ ਵਿੱਚ 32 ਤੋਂ ਵੱਧ ਵਿਦਿਆਰਥੀਆਂ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇ ਉਸ ਸਟਰੀਟ ਦੇ ਵਿਦਿਆਰਥੀ 10 ਤੋਂ ਘੱਟ ਰਹਿੰਦੇ ਹਨ ਤਾਂ ਇੱਕ ਸਟ੍ਰੀਮ ਸ਼ੁਰੂ ਨਹੀਂ ਕੀਤੀ ਜਾਵੇਗੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਸੇ ਤਰਾਂ, ਹਰੇਕ ਸਕੂਲ ਆਫ਼ ਐਮੀਨੈਂਸ ਵਿੱਚ, 9ਵੀਂ ਜਮਾਤ ਵਿੱਚ 36 ਵਿਦਿਆਰਥੀਆਂ ਦਾ ਇੱਕ ਸੈਕਸ਼ਨ ਹੋਵੇਗਾ।”

“ਸਕੂਲ ਆਫ਼ ਐਮੀਨੈਂਸ”  (School of Eminence) ਦਾ ਉਦੇਸ਼ ਪ੍ਰਤਿਭਾਸ਼ਾਲੀ ਦਿਮਾਗ਼, ਖ਼ਾਸ ਕਰ ਕੇ ਉਨ੍ਹਾਂ ਲੋਕਾਂ ਨੂੰ ਜੋ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧ ਰੱਖਦੇ ਹਨ, ਨੂੰ ਮਿਆਰੀ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਹਾਲਾਂਕਿ, ਅਜਿਹੇ ਗ਼ਲਤ ਢੰਗ ਨਾਲ ਤਿਆਰ ਅਤੇ ਨੁਕਸਦਾਰ ਦਿਸ਼ਾ-ਨਿਰਦੇਸ਼ਾਂ ਨਾਲ ਜ਼ਿਆਦਾਤਰ ਵਿਦਿਆਰਥੀ, ਜੋ ਮਿਆਰੀ ਸਿੱਖਿਆ ਦੇ ਹੱਕਦਾਰ ਹਨ, ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ”, ਬਾਜਵਾ ਨੇ ਅੱਗੇ ਕਿਹਾ।

ਬਾਜਵਾ ਨੇ ਕਿਹਾ ਕਿ ਲੱਗਦਾ ਹੈ ਕਿ ‘ਆਪ’ ਸਰਕਾਰ ਸਾਰੇ ਯੋਗ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਇਸੇ ਲਈ ਉਹ ਅਜਿਹੀਆਂ ਹਦਾਇਤਾਂ ਨਾਲ ਵਿਦਿਆਰਥੀਆਂ ਨੂੰ ਮੂਰਖ ਬਣਾ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇ ‘ਆਪ’ ਸੂਬੇ ਦੇ ਗ਼ਰੀਬ ਵਰਗਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਗੰਭੀਰ ਹੈ ਤਾਂ ਵੱਧ ਸੈਕਸ਼ਨ ਨੂੰ ਕਿਉਂ ਨਹੀਂ ਸ਼ੁਰੂ ਕੀਤਾ ਜਾ ਸਕਦਾ ਅਤੇ ਵਧੇਰੇ ਵਿਦਿਆਰਥੀਆਂ ਨੂੰ ਐਸ.ਓ.ਈ. ਵਿੱਚ ਦਾਖਲ ਕਿਉਂ ਨਹੀਂ ਕੀਤਾ ਜਾ ਸਕਦਾ।

ਇੱਕ ਬਿਆਨ ਵਿੱਚ, ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਅਸਫਲ ਦਿੱਲੀ ਸਿੱਖਿਆ ਮਾਡਲ ਦੀ ਨਕਲ ਕਰਨ ‘ਤੇ ਤੁਲੀ ਹੋਈ ਹੈ, ਜਦੋਂ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੇ ਸਾਲ 2021-22 ਦੀ ਰਿਪੋਰਟ ਲਈ ਕੇਂਦਰੀ ਸਿੱਖਿਆ ਮੰਤਰਾਲੇ ਦੇ ਪਰਫਾਰਮੈਂਸ ਗ੍ਰੇਡ ਇੰਡੈੱਕਸ (ਪੀਜੀਆਈ) ਵਿੱਚ, ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ ਵਿੱਚ, ਪੰਜਾਬ ਅਤੇ ਚੰਡੀਗੜ੍ਹ ਨੂੰ ਸਿੱਖਣ ਦੇ ਨਤੀਜਿਆਂ, ਅਤੇ ਬੁਨਿਆਦੀ ਢਾਂਚਾ ਵਿੱਚ ਸਕੂਲੀ ਸਿੱਖਿਆ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਮੰਨਿਆ ਗਿਆ ਹੈ।

ਬਾਜਵਾ ਨੇ ਅੱਗੇ ਕਿਹਾ, “ਕਾਂਗਰਸ ਦੇ ਸ਼ਾਸਨ ਵਿੱਚ ਪੰਜਾਬ ਦਾ ਸਿੱਖਿਆ ਮਾਡਲ ਰਾਸ਼ਟਰੀ ਪੱਧਰ ‘ਤੇ ਸਭ ਤੋਂ ਵਧੀਆ ਰਿਹਾ ਅਤੇ ਦੋ ਵਾਰ ਪ੍ਰਮੁੱਖਤਾ ਪ੍ਰਾਪਤ ਕੀਤੀ, ਜਦੋਂ ਕਿ ‘ਆਪ’ ਸਰਕਾਰ ਦੇ ਅਧੀਨ ਦਿੱਲੀ ਦਾ ਸਿੱਖਿਆ ਮਾਡਲ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਕਰਨ ਵਿੱਚ ਅਸਫਲ ਰਿਹਾ। ਇਸ ਲਈ, ਪੰਜਾਬ ਸਰਕਾਰ ਨੂੰ ਦਿੱਲੀ ਦੇ ਜਾਅਲੀ ਸਿੱਖਿਆ ਮਾਡਲ ਦੀ ਪਾਲਨਾ ਕਰਨੀ ਬੰਦ ਕਰਨੀ ਚਾਹੀਦੀ ਹੈ, ਅਤੇ ਕਾਂਗਰਸ ਦੇ ਅਧੀਨ ਰਾਜ ਦੇ ਸਿੱਖਿਆ ਮਾਡਲ ਦੀਆਂ ਮਾਣਯੋਗਤਾਵਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੁਧਾਰਨ ਲਈ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ।”

The post ਪ੍ਰਤਾਪ ਬਾਜਵਾ ਨੇ ‘ਆਪ’ ਨੂੰ ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਲਈ ਨਿੰਦਾ ਕੀਤੀ appeared first on TheUnmute.com - Punjabi News.

Tags:
  • breaking-news
  • harjot-singh-bains
  • mla-partap-bajwa
  • news
  • partap-bajwa
  • punjab-congress
  • punjab-school
  • punjab-school-eduction-board
  • school-of-eminence
  • school-of-eminence-scheme

ਪੱਛਮੀ ਬੰਗਾਲ 'ਚ ਪੰਚਾਇਤ ਚੋਣਾਂ ਦੌਰਾਨ ਹਿੰਸਾ 'ਚ 15 ਜਣਿਆਂ ਦੀ ਮੌਤ, ਅਮਿਤ ਸ਼ਾਹ ਨੇ ਸੂਬਾ ਸਰਕਾਰ ਤੋਂ ਮੰਗੀ ਰਿਪੋਰਟ

Saturday 08 July 2023 02:14 PM UTC+00 | Tags: amit-shah breaking-news mamta-benarji news panchayat-elections panchayat-elections-2023 west-bengal west-bengal-government

ਚੰਡੀਗੜ੍ਹ, 08 ਜੁਲਾਈ 2023: ਪੱਛਮੀ ਬੰਗਾਲ (West Bengal) ਵਿੱਚ 73,887 ਗ੍ਰਾਮ ਪੰਚਾਇਤ ਸੀਟਾਂ ਵਿੱਚੋਂ 64,874 ਲਈ ਵੋਟਿੰਗ ਖ਼ਤਮ ਹੋ ਗਈ ਹੈ। ਬਾਕੀ 9,013 ਸੀਟਾਂ ‘ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਸਭ ਤੋਂ ਵੱਧ 8,874 ਉਮੀਦਵਾਰ ਜੋ ਬਿਨਾਂ ਮੁਕਾਬਲਾ ਚੁਣੇ ਗਏ ਹਨ, ਉਹ ਤ੍ਰਿਣਮੂਲ ਕਾਂਗਰਸ ਦੇ ਹਨ। ਦੁਪਹਿਰ 3 ਵਜੇ ਤੱਕ 51 ਫੀਸਦੀ ਪੋਲਿੰਗ ਹੋ ਚੁੱਕੀ ਹੈ। ਅੰਤ ਤੋਂ ਬਾਅਦ ਦਾ ਅੰਕੜਾ ਅਜੇ ਤੱਕ ਨਹੀਂ ਆਇਆ। ਚੋਣਾਂ ਦੇ ਨਤੀਜੇ 11 ਜੁਲਾਈ ਨੂੰ ਆਉਣਗੇ।

ਕੇਂਦਰੀ ਬਲਾਂ ਦੀ ਤਾਇਨਾਤੀ ਤੋਂ ਬਾਅਦ ਵੀ ਵੱਖ-ਵੱਖ ਇਲਾਕਿਆਂ ਤੋਂ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਬੂਥ ਲੁੱਟਣ, ਬੈਲਟ ਪੇਪਰ ਪਾੜਨ, ਬੈਲਟ ਪੇਪਰਾਂ ਨੂੰ ਸਾੜਨ ਦੀਆਂ ਘਟਨਾਵਾਂ ਕਈ ਇਲਾਕਿਆਂ ਤੋਂ ਦੇਖਣ ਨੂੰ ਮਿਲੀਆਂ। ਕੂਚ ਬਿਹਾਰ ਦੇ ਮਾਥਭੰਗਾ-1 ਬਲਾਕ ਦੇ ਹਜ਼ਰਹਤ ਪਿੰਡ ਵਿੱਚ ਇੱਕ ਨੌਜਵਾਨ ਬੈਲਟ ਬਾਕਸ ਲੈ ਕੇ ਭੱਜ ਗਿਆ।

ਦੱਖਣੀ 24 ਪਰਗਨਾ ਦੇ ਭਾਂਗੜ ਬਲਾਕ ਦੇ ਜਮੀਰਗਾਚੀ ਵਿੱਚ ਭਾਰਤੀ ਧਰਮ ਨਿਰਪੱਖ ਮੋਰਚਾ (ISF) ਅਤੇ TMC ਵਰਕਰਾਂ ਵਿੱਚ ਝੜੱਪ ਹੋ ਗਈ। ਕਈ ਥਾਵਾਂ ‘ਤੇ ਪਿਸਤੌਲਾਂ ਤਾਣ ਕੇ ਖੜੇ ਵਿਅਕਤੀ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ । ਫਿਲਹਾਲ ਕੇਂਦਰੀ ਫੋਰਸ ਇੱਥੇ ਤਾਇਨਾਤ ਹੈ।

ਪਿਛਲੇ 24 ਘੰਟਿਆਂ ਵਿੱਚ ਚੋਣ ਹਿੰਸਾ ਵਿੱਚ ਛੇ ਜ਼ਿਲ੍ਹਿਆਂ ਵਿੱਚ 15 ਜਣਿਆ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਰਨ ਵਾਲਿਆਂ ਵਿੱਚ ਅੱਠ ਟੀਐਮਸੀ ਵਰਕਰ, ਤਿੰਨ ਸੀਪੀਆਈ (ਐਮ) ਵਰਕਰ, ਕਾਂਗਰਸ, ਭਾਜਪਾ ਅਤੇ ਆਈਐਸਐਫ ਦਾ ਇੱਕ-ਇੱਕ ਵਰਕਰ ਅਤੇ ਇੱਕ ਆਜ਼ਾਦ ਉਮੀਦਵਾਰ ਦਾ ਇੱਕ ਪੋਲਿੰਗ ਏਜੰਟ ਸ਼ਾਮਲ ਹੈ। ਪੱਛਮੀ ਬੰਗਾਲ (West Bengal) ‘ਚ 9 ਜੂਨ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ 2003 ਵਿੱਚ ਪੰਚਾਇਤੀ ਚੋਣਾਂ ਵਿੱਚ 76, 2013 ਵਿੱਚ 39 ਅਤੇ 2018 ਵਿੱਚ 30 ਮੌਤਾਂ ਹੋਈਆਂ ਸਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਸਾ ਦੀਆਂ ਘਟਨਾਵਾਂ ਬਾਰੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਕਾਂਤ ਮਜ਼ੂਮਦਾਰ ਨਾਲ ਵੀ ਗੱਲਬਾਤ ਕੀਤੀ ਅਤੇ ਵਰਕਰਾਂ ਦਾ ਹਾਲ-ਚਾਲ ਪੁੱਛਿਆ। ਇਸ ਦੇ ਨਾਲ ਹੀ ਨੰਦੀਗ੍ਰਾਮ ਤੋਂ ਭਾਜਪਾ ਵਿਧਾਇਕ ਸ਼ੁਭੇਂਦੂ ਅਧਿਕਾਰੀ ਨੇ ਕਿਹਾ ਕਿ ਬੰਗਾਲ ਸੜ ਰਿਹਾ ਹੈ। ਕੇਂਦਰ ਨੂੰ ਇੱਥੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਚਾਹੀਦਾ ਹੈ।

The post ਪੱਛਮੀ ਬੰਗਾਲ ‘ਚ ਪੰਚਾਇਤ ਚੋਣਾਂ ਦੌਰਾਨ ਹਿੰਸਾ ‘ਚ 15 ਜਣਿਆਂ ਦੀ ਮੌਤ, ਅਮਿਤ ਸ਼ਾਹ ਨੇ ਸੂਬਾ ਸਰਕਾਰ ਤੋਂ ਮੰਗੀ ਰਿਪੋਰਟ appeared first on TheUnmute.com - Punjabi News.

Tags:
  • amit-shah
  • breaking-news
  • mamta-benarji
  • news
  • panchayat-elections
  • panchayat-elections-2023
  • west-bengal
  • west-bengal-government

ਚੰਡੀਗੜ੍ਹ, 08 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਐਕਟ, 1998 ਦੀ ਧਾਰਾ 27(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਚਾਂਸਲਰ ਨੇ ਪ੍ਰੋਫ਼ੈਸਰ ਅਤੇ ਡੀ.ਐਮ.ਸੀ. ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ, ਨਿਯੁਕਤ ਕੀਤਾ ਹੈ, ਜਿਵੇਂ ਕਿ ਉਕਤ ਐਕਟ ਦੀ ਧਾਰਾ 27(4) ਵਿੱਚ ਨਿਰਧਾਰਤ ਕੀਤਾ ਗਿਆ ਹੈ ਕਿ ਇਹ ਨਿਯੁਕਤੀ 8 ਜੁਲਾਈ, 2023 ਤੋਂ ਪੰਜ ਸਾਲਾਂ ਦੀ ਮਿਆਦ ਲਈ ਹੋਵੇਗੀ।

ਇਸ ਨਿਯੁਕਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ, ਡਾ. ਵਾਂਡਰ (Dr. Gurpreet Singh Wander) ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਿੱਚ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬੇ ਦੇ ਇੱਕ ਉੱਘੇ ਕਾਰਡੀਓਲੋਜਿਸਟ ਵਜੋਂ ਡਾ. ਵਾਂਡਰ ਵੱਲੋਂ ਲੋਕਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵੱਕਾਰੀ ਅਹੁਦੇ 'ਤੇ ਡਾ. ਵਾਂਡਰ ਦੀ ਨਿਯੁਕਤੀ ਹਰ ਪੰਜਾਬੀ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਫ਼ਰੀਦਕੋਟ ਦੇ ਵਿਧਾਇਕ ਡਾ. ਗੁਰਦਿੱਤ ਸਿੰਘ ਸੇਖੋਂ, ਉੱਘੇ ਆਈ ਸਰਜਨ (ਅੱਖਾਂ ਦੇ ਸਰਜਨ) ਡਾ. ਪੀ.ਐਸ. ਬਰਾੜ, ਡੀ.ਐਮ. (ਕਾਰਡੀਓਲੋਜੀ) ਅਤੇ ਡੀ.ਐਮ.ਸੀ. ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਬਿਸ਼ਵ ਮੋਹਨ, ਡੀ.ਐਮ.ਸੀ. ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਡਾ. ਰਜਿੰਦਰ ਬਾਂਸਲ, ਪ੍ਰੋ. ਅਤੇ ਐਚ.ਓ.ਡੀ. ਪਲਮੋਨਰੀ (ਫੇਫੜਿਆਂ ਤੇ ਸਾਹ ਸਬੰਧੀ) ਮੈਡੀਸਨ , ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਵਿਸ਼ਾਲ ਚੋਪੜਾ ਅਤੇ ਸਾਬਕਾ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਕੇ.ਕੇ. ਅਗਰਵਾਲ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਵਜੋਂ ਸ਼ਾਮਲ ਕੀਤੇ ਜਾਣ 'ਤੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਂਬਰ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਉਣ ਵਿੱਚ ਪੂਰੀ ਤਨਦੇਹੀ ਤੇ ਉਤਸ਼ਾਹ ਨਾਲ ਯੋਗਦਾਨ ਪਾਉਣਗੇ।

The post ਮੁੱਖ ਮੰਤਰੀ ਵੱਲੋਂ ਡਾ. ਗੁਰਪ੍ਰੀਤ ਸਿੰਘ ਦਾ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਸਵਾਗਤ appeared first on TheUnmute.com - Punjabi News.

Tags:
  • aam-aadmi-party
  • baba-farid-university-faridkot
  • cm-bhagwant-mann
  • dr.gurpreet-singh-wander
  • latest-news
  • news
  • punjab-government
  • the-unmute-breaking-news

ਫਰੀਦਕੋਟ: ਗੋਲੇਵਾਲਾ ਦੇ 66KV ਪਾਵਰ ਗਰਿੱਡ 'ਚ ਲੱਗੀ ਅੱਗ, ਤਿੰਨ ਬਿਜਲੀ ਮੁਲਾਜ਼ਮ ਝੁਲਸੇ

Saturday 08 July 2023 03:10 PM UTC+00 | Tags: breaking-news golewala golewala-fire-incident-news golewala-police-station golewala-village latest-news news

ਚੰਡੀਗੜ੍ਹ, 08 ਜੁਲਾਈ 2023: ਪੰਜਾਬ ਦੇ ਫਰੀਦਕੋਟ ਜ਼ਿਲੇ ਦੇ ਕਸਬਾ ਗੋਲੇਵਾਲਾ (Golewala) ‘ਚ 66 ਕੇਵੀ ਪਾਵਰ ਗਰਿੱਡ ‘ਚ ਦੁਪਹਿਰ ਸਮੇਂ ਅਚਾਨਕ ਟਰਾਂਸਫਾਰਮਰ ‘ਚ ਧਮਾਕਾ ਹੋਣ ਨਾਲ ਭਿਆਨਕ ਅੱਗ ਲੱਗ ਗਈ। ਇਸ ਦੀ ਲਪੇਟ ‘ਚ ਆਉਣ ਕਾਰਨ ਉਥੇ ਬਿਜਲੀ ਦੇ ਸਾਮਾਨ ਦੀ ਮੁਰੰਮਤ ਕਰ ਰਹੇ ਤਿੰਨ ਬਿਜਲੀ ਮੁਲਾਜ਼ਮ ਜਸਮੇਲ ਸਿੰਘ, ਗੋਲਡੀ ਅਤੇ ਬਲਦੇਵ ਸਿੰਘ ਝੁਲਸ ਗਏ। ਜਿਸ ਵਿੱਚ ਜਸਮੇਲ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸਵੇਰ ਤੋਂ ਪਏ ਭਾਰੀ ਬਾਰਿਸ਼ ਕਾਰਨ ਗਰਿੱਡ ਦੇ ਬਿਜਲੀ ਉਪਕਰਨਾਂ ਵਿੱਚ ਪਾਣੀ ਭਰ ਗਿਆ। ਜਿਸ ‘ਤੇ ਤਿੰਨੇ ਇਲੈਕਟ੍ਰੀਸ਼ਨ ਉਥੇ ਕੰਮ ਕਰ ਰਹੇ ਸਨ। ਪਰ ਕੁਝ ਹੀ ਸਮੇਂ ਵਿੱਚ ਧਮਾਕੇ ਦੇ ਨਾਲ-ਨਾਲ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਬਿਜਲੀ ਗਰਿੱਡ ਤੋਂ ਬਿਜਲੀ ਸਪਲਾਈ ਠੱਪ ਹੋ ਗਈ। ਅੱਗ ਲੱਗਣ ਦੀ ਘਟਨਾ ਤੋਂ ਪੌਣੇ ਘੰਟੇ ਬਾਅਦ ਫਰੀਦਕੋਟ ਸ਼ਹਿਰ ਤੋਂ ਗੋਲੇਵਾਲਾ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ, ਜੋ ਦੋ ਘੰਟੇ ਬਾਅਦ ਵੀ ਅੱਗ 'ਤੇ ਕਾਬੂ ਨਹੀਂ ਪਾ ਸਕੀ। ਅੱਗਜ਼ਨੀ ਦੀ ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਬਿਜਲੀ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ।

The post ਫਰੀਦਕੋਟ: ਗੋਲੇਵਾਲਾ ਦੇ 66KV ਪਾਵਰ ਗਰਿੱਡ ‘ਚ ਲੱਗੀ ਅੱਗ, ਤਿੰਨ ਬਿਜਲੀ ਮੁਲਾਜ਼ਮ ਝੁਲਸੇ appeared first on TheUnmute.com - Punjabi News.

Tags:
  • breaking-news
  • golewala
  • golewala-fire-incident-news
  • golewala-police-station
  • golewala-village
  • latest-news
  • news

ਹੁਸ਼ਿਆਰਪੁਰ, 08 ਜੁਲਾਈ 2023: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਹੁਸ਼ਿਆਰਪੁਰ ਰੇਲਵੇ ਸਟੇਸ਼ਨ 'ਤੇ ਅਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਰੇਲ ਮੰਤਰਾਲੇ ਨੇ ਸਟੇਸ਼ਨਾਂ ਦੇ ਆਧੁਨੀਕਰਨ ਲਈ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਨਾਮ ਨਾਲ ਇਕ ਨਵੀਂ ਨੀਤੀ ਬਣਾਈ ਹੈ, ਜਿਸ ਵਿਚ ਮਲਟੀ ਮਾਡਲ ਏਕੀਕਰਨ, ਭਵਨ ਦੇ ਸੁਧਾਰ ਅਤੇ ਸਟੇਸ਼ਨਾਂ ਦੇ ਦੋਨਾਂ ਕਿਨਾਰਿਆਂ ਦੇ ਇਕੱਤਰੀਕਰਨ ਦੀ ਪ੍ਰੀਕਲਪਨਾ ਕੀਤੀ ਗਈ ਹੈ, ਤਾਂ ਜੋ ਰੇਲ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਨਾਲ ਅਰਾਮਦਾਇਕ ਯਾਤਰਾ ਦਾ ਅਨੁਭਵ ਹੋ ਸਕੇ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਰੇਲਵੇ ਸਟੇਸ਼ਨ ਵੀ ਵਿਸ਼ਵ ਪੱਧਰੀ ਸੁਵਿਧਾਵਾਂ ਨਾਲ ਲੈਸ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਡੀ.ਆਰ.ਐਮ ਫਿਰੋਜਪੁਰ ਮੰਡਲ ਸੀਮਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਏ.ਡੀ.ਆਰ.ਐਮ ਬਲਬੀਰ ਸਿੰਘ, ਸੀਨੀਅਰ ਡੀ.ਸੀ.ਐਮ ਸ਼ੁਭਮ ਕੁਮਾਰ, ਸੀਨੀਅਰ ਡੀ.ਐਸ.ਸੀ ਆਰ.ਪੀ.ਐਫ ਰਜਨੀਸ਼ ਤ੍ਰਿਪਾਠੀ, ਸੀਨੀਅਰ ਡੀ.ਓ.ਐਮ. ਫਿਰੋਜਪੁਰ ਉਚਿਤ ਸਿੰਗਲ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਨੇ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ 'ਤੇ ਉਚ ਪੱਧਰੀ ਪਲੇਟਫਾਰਮ, ਯਾਤਰੀ ਸੁਵਿਧਾ ਦੇ ਅਪਗਰੇਡੇਸ਼ਨ ‘ਤੇ 2.49 ਕਰੋੜ, 2.25 ਲੱਖ ਲੀਟਰ ਸਮਰੱਥਾ ਵਾਲੀ ਓਵਰਹੈਡ ਟੈਂਕ ਤੇ ਟਰੇਨਾਂ ਵਿਚ ਪਾਣੀ ਭਰਨ ਦੀ ਵਿਵਸਥਾ 'ਤੇ 2.49 ਕਰੋੜ, ਸਾਫ਼ਟ ਅਪਗਰੇਡੇਸ਼ਨ, ਸਟੇਸ਼ਨ ਬਿਲਡਿੰਗ ਦੇ ਪ੍ਰਵੇਸ਼ ਦੁਆਰ, ਪਲੇਟਫਾਰਮ ਸ਼ੈਲਟਰ, ਟੁਆਇਲਟ ਬਲਾਕ, ਦੂਜੇ ਪ੍ਰਵੇਸ਼ ਦੁਆਰ 'ਤੇ ਰਾਸ਼ਟਰੀ ਝੰਡਾ, ਉਚ ਪੱਧਰੀ ਪਲੇਟਫਾਰਮ ਦੇ ਨਿਰਮਾਣ 'ਤੇ 17.52 ਕਰੋੜ, 12 ਮੀਟਰ ਫੁੱਟ-ਓਵਰ-ਬ੍ਰਿਜ ਦਾ ਨਿਰਮਾਣ 8.03 ਕਰੋੜ, ਸਿਗਨਲਿੰਗ ਵਿਵਸਥਾ ਦਾ ਅਪਗਰੇਡੇਸ਼ਨ 30 ਕਰੋੜ ਅਤੇ ਜਲੰਧਰ ਸਿਟੀ-ਹੁਸ਼ਿਆਰਪੁਰ ਰੇਲ ਖੰਡ ਦਾ ਬਿਜਲੀਕਰਨ 20 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ 'ਤੇ ਅੰਮ੍ਰਿਤ ਭਾਰਤ ਯੋਜਨਾ ਤਹਿਤ ਰੂਫ ਪਲਾਜ਼ਾ ਦੇ ਨਾਲ ਫੁੱਟ-ਓਵਰ-ਬ੍ਰਿਜ, ਸੈਕਿੰਡ ਐਂਟਰੀ ਸਟੇਸ਼ਨ ਬਿਲਡਿੰਗ ਦੇ ਪਹੁੰਚ ਲਈ ਸੜਕਾਂ ਨੂੰ ਸ਼ਹਿਰ ਨਾਲ ਜੋੜਨਾ ਅਤੇ ਟਿਕਟ ਲਈ ਬੁਕਿੰਗ ਕਾਊਂਟਰਾ, ਵਾਤਾਅਨੁਕੂਲ ਵੇਟਿੰਗ ਹਾਲ, ਪਾਰਕਿੰਗ ਦੀ ਵਿਵਸਥਾ, ਬਿਹਤਰ ਟ੍ਰੈਫਿਕ ਆਵਾਜਾਈ ਲਈ ਸਰਕੂਲੇਟਿੰਗ ਏਰੀਏ ਦਾ ਵਿਸਥਾਰ, ਪਲੇਟਫਾਰਮ ਨੂੰ ਉਚ ਪੱਧਰੀ ਬਣਾਉਣਾ ਅਤੇ ਨਵੇਂ ਪਲੇਟਫਾਰਮ ਸ਼ੈਲਟਰ ਦੀ ਵਿਵਸਥਾ, ਦਿਵਆਂਗਜਨਾਂ ਲਈ ਸੁਵਿਧਾਵਾਂ, ਕਾਰਜਕਾਰੀ ਵੇਟਿੰਗ ਹਾਲ, ਨਵੇਂ ਪਖਾਨੇ ਦਾ ਨਿਰਮਾਣ, ਚੰਗੇ ਤਰ੍ਹਾਂ ਦੇ ਡਿਜ਼ਾਇਨ ਅਤੇ ਚੰਗੀ ਦਿੱਖ ਵਾਲੇ ਸਾਈਨ ਅਤੇ ਲਾਇੰਟਿੰਗ ਦਾ ਉਚਿਤ ਪ੍ਰਬੰਧ ਆਦਿ ਕਾਰਜ ਕੀਤੇ ਜਾਣਗੇ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੂਰਗਾਮੀ ਦ੍ਰਿਸ਼ਟੀਕੋਣ ਦੇ ਨਾਲ ਨਿਰੰਤਰ ਆਧਾਰ 'ਤੇ ਸਟੇਸ਼ਨਾਂ ਦੇ ਵਿਕਾਸ ਦੀ ਪ੍ਰੀਕਲਪਨਾ ਕਰਦੀ ਹੈ। ਇਸ ਵਿਚ ਸਟੇਸ਼ਨਾਂ 'ਤੇ ਸੁਵਿਧਾਵਾਂ ਵਿਚ ਸੁਧਾਰ ਲਈ ਮਾਸਟਰ ਪਲਾਨ ਤਿਆਰ ਕਰਨਾ ਪੜਾਵਾਂ ਵਿਚ ਉਨ੍ਹਾਂ ਦਾ ਕਾਰਜ ਸ਼ਾਮਲ ਹੈ, ਜਿਸ ਤਰ੍ਹਾਂ ਸਟੇਸ਼ਨਾਂ, ਸਰਕੂਲੇਟਿੰਗ ਏਰੀਆ, ਵੇਟਿੰਗ ਹਾਲ, ਪਖਾਨੇ, ਲਿਫਟ, ਅਸਕੇਲੇਟਰ, ਸਫ਼ਾਈ, ਮੁਫਤ ਵਾਈ-ਫਾਈ, ਕਿਊਸਕ, ਸਟਾਲ ਆਦਿ। ਇਸ ਯੋਜਨਾ ਵਿਚ ਹਰੇਕ ਸਟੇਸ਼ਨ 'ਤੇ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਦਿਵਆਂਗਜਨਾਂ ਦੀ ਸੁਵਿਧਾ, ਲੋੜ ਅਨੁਸਾਰ ਰੂਫ ਪਲਾਜ਼ਾ, ਬਿਹਤਰ ਯਾਤਰੀ ਸੂਚਨਾ ਪ੍ਰਣਾਲੀ, ਕਾਰਜਕਾਰੀ ਲਾਉਂਜ, ਬੈਂਕੁਇੰਟ ਹਾਲ ਆਦਿ ਦੀ ਵੀ ਪ੍ਰੀਕਲਪਨਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤ ਭਾਰਤ ਯੋਜਨਾ ਲਈ ਫਿਰੋਜਪੁਰ ਮੰਡਲ ਦੇ 18 ਰੇਲਵੇ ਸਟੇਸ਼ਨਾਂ ਦੀ ਚੋਣ ਕੀਤੀ ਗਈ ਹੈ, ਇਸ ਵਿਚ ਲੁਧਿਆਣਾ, ਜਲੰਧਰ ਕੈਂਟ, ਜੰਮੂ ਤਵੀ, ਫਗਵਾੜਾ, ਹੁਸ਼ਿਆਰਪੁਰ, ਫਿਰੋਜ਼ਪੁਰ ਕੈਂਟ, ਮੁਕਤਸਰ, ਫਾਜ਼ਿਲਕਾ, ਕੋਟਕਪੂਰਾ, ਢੰਡਾਰੀ ਕਲਾਂ, ਫਿਲੌਰ, ਮੋਗਾ, ਪਠਾਨਕੋਟ, ਗੁਰਦਾਸਪੁਰ, ਊਧਮਪੁਰ, ਬੈਜਨਾਥ ਪਪਰੋਲਾ, ਬੜਗਾਮ ਅਤੇ ਕਪੂਰਥਲਾ ਸਟੇਸ਼ਨ ਹਨ। ਇਨ੍ਹਾਂ ਸਟੇਸ਼ਨਾਂ ਦਾ ਅਪਗਰੇਡੇਸ਼ਨ ਕਰੀਬ 1133 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਿਆਸ, ਅੰਮ੍ਰਿਤਸਰ, ਜਲੰਧਰ ਸਿਟੀ, ਪਾਲਮਪੁਰ, ਪਠਾਨਕੋਟ ਕੈਂਟ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਰੇਲਵੇ ਸਟੇਸ਼ਨਾਂ 'ਤੇ ਮਾਸਟਰ ਪਲਾਨ ਬਣਾਉਣ ਹਿੱਤ ਕੰਸਲਟੈਂਸੀ ਦਾ ਕਾਰਜ ਪ੍ਰਗਤੀ ਅਧੀਨ ਹੈ।

The post ਵਿਸ਼ਵ ਪੱਧਰੀ ਸੁਵਿਧਾਵਾਂ ਨਾਲ ਲੈਸ ਹੋਵੇਗਾ ਹੁਸ਼ਿਆਰਪੁਰ ਦਾ ਰੇਲਵੇ ਸਟੇਸ਼ਨ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ appeared first on TheUnmute.com - Punjabi News.

Tags:
  • hoshiarpur-railway-station
  • news
  • som-prakash
  • som-prakash-news

ਫਰੀਦਕੋਟ 08 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਦੱਸਿਆ ਕਿ ਜਲਦੀ ਹੀ ਇਸ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕੇ ਲਈ 20 ਕਰੋੜ ਰੁਪਏ ਦਾ ਇੱਕ ਯੂਨਿਟ ਸਥਾਪਿਤ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਯੂਨਿਟ ਨੂੰ 350 ਕਿਸਾਨਾਂ ਦੇ ਇੱਕ ਗਰੁੱਪ ਰਾਹੀਂ ਚਲਾਇਆ ਜਾਵੇਗਾ। ਜਿਸ ਵਿੱਚ ਸੀਤਾਫਲ ਤੋਂ ਇਲਾਵਾ ਹਰ ਕਿਸਮ ਦੇ ਫਲ ਅਤੇ ਸਬਜ਼ੀਆਂ ਨੂੰ ਡੱਬਾਬੰਦ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪ੍ਰੋਜੈਕਟ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਜਿਸ ਨਾਲ ਫਲ ਅਤੇ ਸਬਜ਼ੀਆਂ ਨੂੰ ਸਟੋਰ ਕਰਕੇ ਢੁੱਕਵਾਂ ਸਮਾਂ ਆਉਣ ਤੇ ਵੇਚਿਆ ਜਾ ਸਕੇਗਾ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਸੁਪਨਾ ਹੈ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ। ਪਰ ਇਹ ਓਨੀ ਦੇਰ ਸੰਭਵ ਨਹੀਂ ਹੈ ਜਦੋਂ ਤਕ ਖੇਤਾਂ ਤੇ ਕਿਸਾਨਾਂ ਦੀ ਨੁਹਾਰ ਨਾ ਬਦਲੀ ਜਾ ਸਕੇ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਪ੍ਰੋਜੈਕਟ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਮੁਫਤ ਬਿਜਲੀ ਪ੍ਰਾਪਤ ਹੋ ਰਹੀ ਹੈ, ਜਿੱਥੇ ਪਾਣੀ ਨਹੀਂ ਆ ਰਿਹਾ ਸੀ ਉਥੇ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ ਅਤੇ ਹੋਰ ਵੀ ਅਜਿਹੇ ਕੰਮ ਕਰਨ ਵਿੱਚ ਪੰਜਾਬ ਸਰਕਾਰ ਯਤਨਸ਼ੀਲ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਸਫਲ ਬਣਾਉਣ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਇਸ ਪ੍ਰੋਜੈਕਟ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਜਲਦ ਹੀ ਇਹ ਪ੍ਰੋਜੈਕਟ ਜ਼ਮੀਨੀ ਪੱਧਰ ਤੇ ਉਤਾਰਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਢੁੱਕਵੀਂ ਥਾਂ ਇਸ ਪ੍ਰੋਜੈਕਟ ਲਈ ਲੱਭ ਲਈ ਜਾਵੇਗੀ ਜਿੱਥੇ ਕਿਸਾਨ ਪੱਖੀ ਇਸ ਯੂਨਿਟ ਦੀ ਜਲਦ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਗੁਰਸੇਵਕ ਸਿੰਘ ਸਿੱਧੂ ਪ੍ਰਧਾਨ, ਜਰਨੈਲ ਸਿੰਘ, ਨੈਬ ਸਿੰਘ ਖਾਲਸਾ ਕੰਮਿਆਣਾ, ਹਰਜੀਤ ਸਿੰਘ, ਬਲਦੇਵ ਸਿੰਘ ਸਿੱਖਾਂਵਾਲਾ ਮੀਤ ਪ੍ਰਧਾਨ, ਬਲਬੀਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਘਾਰੂ ਬਲਾਕ ਪ੍ਰਧਾਨ ਅਤੇ ਹੋਰ ਹਾਜ਼ਰ ਸਨ।

The post ਖੇਤਾਂ ਦੀ ਨੁਹਾਰ ਬਦਲੇ ਬਿਨਾਂ ਨਹੀਂ ਬਣ ਸਕਦਾ ਰੰਗਲਾ ਪੰਜਾਬ, 20 ਕਰੋੜ ਰੁਪਏ ਨਾਲ ਲਗਾਇਆ ਜਾਵੇਗਾ ਫੂਡ ਪ੍ਰੋਸੈਸਿੰਗ ਪ੍ਰਾਜੈਕਟ: ਕੁਲਤਾਰ ਸੰਧਵਾਂ appeared first on TheUnmute.com - Punjabi News.

Tags:
  • kultar-sandhawan
  • news
  • punjab-government
  • punjabi-news
  • punjab-village
  • rangla-punjab
  • the-unmute-breaking-news

ਭਾਰਤ-ਨੇਪਾਲ ਪੰਚੇਸ਼ਵਰ ਪਾਵਰ ਪਲਾਂਟ ਪ੍ਰੋਜੈਕਟ ਦੀ ਡੀਪੀਆਰ ਨੂੰ ਦੇਣਗੇ ਅੰਤਿਮ ਰੂਪ

Saturday 08 July 2023 04:19 PM UTC+00 | Tags: india indo-nepal news pancheshwar pancheshwar-power-plant pm-modi power-plant

ਚੰਡੀਗੜ੍ਹ, 08 ਜੁਲਾਈ 2023: ਨੇਪਾਲ ਦੇ ਪ੍ਰਧਾਨ ਮੰਤਰੀ ਕਮਲ ਪੁਸ਼ਪ ਦਹਿਲ ਪ੍ਰਚੰਡ ਨੇ ਹਾਲ ਹੀ ਵਿੱਚ ਭਾਰਤ ਦਾ ਦੌਰਾ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੀਐਮ ਮੋਦੀ ਤੋਂ ਮਿਲੇ ਸਮਰਥਨ ਦੀ ਸ਼ਲਾਘਾ ਕੀਤੀ। ਪ੍ਰਚੰਡ ਤੋਂ ਪਹਿਲਾਂ ਭਾਰਤ ਅਤੇ ਨੇਪਾਲ ਵਿਚਾਲੇ ਕਈ ਮੁੱਦਿਆਂ ‘ਤੇ ਮਤਭੇਦ ਵੀ ਸਾਹਮਣੇ ਆਏ ਸਨ। ਪਰ ਹੁਣ ਨੇਪਾਲ ਅਤੇ ਭਾਰਤ ਨੇ ਮਹਾਕਾਲੀ ਨਦੀ ਦੀ ਸਰਹੱਦ ‘ਤੇ ਪ੍ਰਸਤਾਵਿਤ 6,480 ਮੈਗਾਵਾਟ ਪੰਚੇਸ਼ਵਰ (Pancheshwar) ਪਾਵਰ ਪ੍ਰੋਜੈਕਟ ਲਈ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਨੂੰ ਅੰਤਿਮ ਰੂਪ ਦੇਣ ਲਈ ਮਾਹਰਾਂ ਦੀ ਮੀਟਿੰਗ ਕਰਨ ਲਈ ਸਹਿਮਤੀ ਦਿੱਤੀ ਹੈ।

ਇੱਕ ਰਿਪੋਰਟ ਦੇ ਅਨੁਸਾਰ, ਨੇਪਾਲ ਦੇ ਪੋਖਰਾ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੋਈ ਪੰਚੇਸ਼ਵਰ ਵਿਕਾਸ ਅਥਾਰਟੀ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੌਰਾਨ ਇਸ ‘ਤੇ ਸਹਿਮਤੀ ਬਣੀ। ਨੇਪਾਲ ਦੇ ਊਰਜਾ, ਜਲ ਸਰੋਤ ਅਤੇ ਸਿੰਚਾਈ ਮੰਤਰਾਲੇ ਦੇ ਬੁਲਾਰੇ ਮਧੂ ਭੇਟੂਵਾਲ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਇਸ ਮੀਟਿੰਗ ਵਿੱਚ ਮਾਹਿਰਾਂ ਦੀ ਟੀਮ ਦੀ ਮਿਆਦ ਵਧਾਉਣ ਦਾ ਫੈਸਲਾ ਕੀਤਾ ਗਿਆ ਜੋ ਮਾਰਚ ਵਿੱਚ ਖਤਮ ਹੋ ਗਈ ਸੀ।

The post ਭਾਰਤ-ਨੇਪਾਲ ਪੰਚੇਸ਼ਵਰ ਪਾਵਰ ਪਲਾਂਟ ਪ੍ਰੋਜੈਕਟ ਦੀ ਡੀਪੀਆਰ ਨੂੰ ਦੇਣਗੇ ਅੰਤਿਮ ਰੂਪ appeared first on TheUnmute.com - Punjabi News.

Tags:
  • india
  • indo-nepal
  • news
  • pancheshwar
  • pancheshwar-power-plant
  • pm-modi
  • power-plant

ਕਾਂਗਰਸ ਦਾ ਮਤਲਬ ਸਿਰਫ ਝੂਠ ਦੀ ਦੁਕਾਨ, ਝੂਠ ਦਾ ਬਾਜ਼ਾਰ: PM ਮੋਦੀ

Saturday 08 July 2023 04:30 PM UTC+00 | Tags: amritsar amritsar-jamnagar-express-highway congress news pm-modi rajasthan-bjp

ਚੰਡੀਗੜ੍ਹ, 08 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਮੋਟ ਬਟਨ ਦਬਾ ਕੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇਅ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 24,300 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਗਿਆ। ਕੇਂਦਰੀ ਸੜਕ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਵੀ ਪੀਐਮ ਮੋਦੀ ਦੇ ਨਾਲ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਆਏ ਸਨ।

ਪੰਜਾਬ ਦੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਜਾਮਨਗਰ ਨੂੰ ਜੋੜਨ ਵਾਲੇ ਇਸ ਐਕਸਪ੍ਰੈਸ ਵੇਅ ਨੂੰ ਹੁਣ ਕੁੱਲ ਸਫ਼ਰ ਵਿੱਚ 26 ਘੰਟਿਆਂ ਦੀ ਬਜਾਏ ਸਿਰਫ਼ 13 ਘੰਟੇ ਲੱਗਣਗੇ। ਅੰਮ੍ਰਿਤਸਰ ਤੋਂ ਜਾਮਨਗਰ ਦੀ ਦੂਰੀ 1430 ਕਿਲੋਮੀਟਰ ਤੋਂ ਘਟ ਕੇ ਸਿਰਫ 1316 ਕਿਲੋਮੀਟਰ ਰਹਿ ਗਈ ਹੈ।

ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਰਾਜਸਥਾਨ ਨੇ ਐਕਸਪ੍ਰੈਸ ਵੇ ਦੇ ਮਾਮਲੇ ਵਿੱਚ ਦੋਹਰਾ ਸੈਂਕੜਾ ਲਗਾਇਆ ਹੈ। ਪਹਿਲਾਂ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦਾ ਤੋਹਫਾ ਦੌਸਾ ਵਿੱਚ ਦਿੱਤਾ ਗਿਆ ਸੀ ਅਤੇ ਅੱਜ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇ ਦਾ ਤੋਹਫਾ ਮਿਲਿਆ ਹੈ। ਮੋਦੀ ਨੇ ਕਿਹਾ ਕਿ ਰਾਜਸਥਾਨ ਵਿੱਚ ਤੇਜ਼ ਰਫ਼ਤਾਰ ਨਾਲ ਵਿਕਾਸ ਕਰਨ ਦੀ ਸਮਰੱਥਾ ਹੈ। ਇਸੇ ਲਈ ਕੇਂਦਰ ਸਰਕਾਰ ਇੱਥੇ ਰਿਕਾਰਡ ਨਿਵੇਸ਼ ਕਰ ਰਹੀ ਹੈ।

ਗਹਿਲੋਤ ਸਰਕਾਰ ‘ਤੇ ਹਮਲਾ ਕਰਦੇ ਹੋਏ ਪੀਐੱਮ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਲਾਂ ‘ਚ ਰਾਜਸਥਾਨ ‘ਚ ਬਹੁਤ ਨੁਕਸਾਨ ਕੀਤਾ ਹੈ। ਇਹ ਗੱਲ ਕਾਂਗਰਸੀ ਆਗੂ ਵੀ ਚੰਗੀ ਤਰ੍ਹਾਂ ਜਾਣਦੇ ਹਨ। ਰਾਜਸਥਾਨ ‘ਚ ਕਾਂਗਰਸ ਦੀ ਹਾਰ ਤੈਅ ਹੈ। ਇੱਥੋਂ ਦੀ ਸਰਕਾਰ ਪਹਿਲਾਂ ਹੀ ਬਾਈ-ਬਾਈ ਮੋਡ ਵਿੱਚ ਦਾਖਲ ਹੋ ਚੁੱਕੀ ਹੈ।

ਮੈਨੂੰ ਪਤਾ ਲੱਗਾ ਹੈ ਕਿ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੇ ਪਹਿਲਾਂ ਹੀ ਆਪਣੇ ਸਰਕਾਰੀ ਬੰਗਲੇ ਖਾਲੀ ਕਰਕੇ ਆਪਣੇ ਘਰਾਂ ਵਿਚ ਸ਼ਿਫਟ ਹੋ ਗਏ ਹਨ। ਆਪਣੀ ਹਾਰ ਦਾ ਇੰਨਾ ਭਰੋਸਾ ਸਿਰਫ਼ ਕਾਂਗਰਸੀ ਆਗੂ ਹੀ ਕਰ ਸਕਦੇ ਹਨ। ਦੋਸਤੋ, ਇੱਕ ਪੁਰਾਣੀ ਕਹਾਵਤ ਹੈ ਕਿ ਦੀਵਾ ਬੁਝਣ ਤੋਂ ਪਹਿਲਾਂ ਉੱਚੀ-ਉੱਚੀ ਬਲਦਾ ਹੈ। ਆਪਣੀ ਹਾਰ ਦੇ ਡਰੋਂ ਕਾਂਗਰਸ ਵੀ ਅਜਿਹਾ ਹੀ ਕਰ ਰਹੀ ਹੈ। ਜਿਸ ਲਈ ਉਹ ਰਾਜਸਥਾਨ ਦੇ ਲੋਕਾਂ ਨੂੰ ਗੁੰਮਰਾਹ ਕਰਨ ‘ਤੇ ਉਤਰ ਆਇਆ ਹੈ। ਤੁਹਾਨੂੰ ਯਾਦ ਰੱਖਣਾ ਹੋਵੇਗਾ ਕਿ ਕਾਂਗਰਸ ਦਾ ਮਤਲਬ ਸਿਰਫ ਝੂਠ ਦੀ ਦੁਕਾਨ, ਝੂਠ ਦਾ ਬਾਜ਼ਾਰ ਹੈ।

The post ਕਾਂਗਰਸ ਦਾ ਮਤਲਬ ਸਿਰਫ ਝੂਠ ਦੀ ਦੁਕਾਨ, ਝੂਠ ਦਾ ਬਾਜ਼ਾਰ: PM ਮੋਦੀ appeared first on TheUnmute.com - Punjabi News.

Tags:
  • amritsar
  • amritsar-jamnagar-express-highway
  • congress
  • news
  • pm-modi
  • rajasthan-bjp

ਪੰਜਾਬ ਦੀ ਸੇਵਾ 'ਚ 1 ਸਾਲ: ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਿਪੋਰਟ ਕਾਰਡ ਜਾਰੀ

Saturday 08 July 2023 04:38 PM UTC+00 | Tags: latest-news news punjabi-news sant-balbir-singh-seechewal the-unmute-breaking-news the-unmute-news

ਸੁਲਤਨਾਪੁਰ ਲੋਧੀ, 08 ਜੁਲਾਈ 2023: ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਇੱਕ ਸਾਲ ਮੁਕੰਮਲ ਕਰ ਲੈਣ ਤੇ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ 75 ਸਾਲਾਂ ਚ ਪਹਿਲੀ ਵਾਰ ਰਾਜ ਸਭਾ ਵਿੱਚ ਪੰਜਾਬੀ ਲਾਗੂ ਕਰਵਾਏ ਜਾਣ ਦਾ ਉਹਨਾਂ ਨੂੰ ਸਭ ਤੋਂ ਵੱਧ ਫਖਰ ਹੈ। ਸੰਤ ਸੀਚੇਵਾਲ ਨੇ ਆਪਣੇ ਇਕ ਸਾਲ ਦੇ ਕਾਰਜ ਕਾਲ ਦੌਰਾਨ ਪੰਜਾਬ, ਪੰਜਾਬੀ, ਕਿਸਾਨੀ, ਪਾਣੀ, ਵਾਤਾਵਰਣ ਤੇ ਗਰੀਬਾਂ ਲੋੜਵੰਦਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਰਾਜ ਸਭਾ ਵਿੱਚ ਉਠਾਇਆ।

ਬਤੌਰ ਮੈਂਬਰ ਪਾਰਲੀਮੈਂਟ ਦੇ ਅਧਿਕਾਰਾਂ ਦੀ ਵਰਤੋਂ ਕਰਦਿਆ ਉਹਨਾਂ ਨੇ ਪ੍ਰਧਾਨ ਰਾਹਤ ਫੰਡ ਵਿੱਚੋਂ ਕੈਂਸਰ ਤੇ ਹੋਰ ਬਿਮਾਰੀਆਂ ਨਾਲ ਪੀੜਿਤ ਲੋਕਾਂ ਨੂੰ 20 ਲੱਖ ਦੀ ਸਹਾਇਤਾ ਲੈ ਕੇ ਦਿੱਤੀ ਉੱਥੇ ਹੀ ਆਪਹਜ਼ ਵਿਅਕਤੀਆਂ ਲਈ ਮੋਟਰਾਈਜ਼ਡ ਟਰਾਈਸਾਈਕਲ ਲਈ 12 ਲੱਖ 84 ਹਜ਼ਾਰ ਦੀ ਸਹਾਇਤਾ ਰਾਸ਼ੀ ਆਪਣੇ ਫੰਡ ਵਿੱਚੋਂ ਦਿੱਤੀ। ਇਸਤੋਂ ਇਲਾਵਾ 100 ਦੇ ਕਰੀਬ ਅਪਾਹਜ਼ ਵਿਅਕਤੀਆਂ ਨੂੰ ਮੋਟਰਾਈਜ਼ਡ ਟਰਾਈਸਾਈਕਲ ਦਿੱਤੀਆਂ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀਆਂ ਨੂੰ ਉਪਰ ਚੁੱਕਣ ਲਈ ਚਿੱਟੀ ਵੇਈਂ ਤੇ 200 ਕਿਊਸਿਕ ਪਾਣੀ ਛੱਡਣ ਵਾਸਤੇ ਰੈਗੂਲੇਟਰ ਬਣਾਉਣ ਲਈ 1 ਕੋਰੜ 19 ਲੱਖ ਦੇ ਪ੍ਰਜੈਕਟ ਤੇ ਕੰਮ ਸ਼ੁਰੂ ਕਰਵਾਇਆ ਹੈ ਤਾਂ ਜੋ ਚਿੱਟੀ ਵੇਈਂ ਸਾਰਾ ਸਾਲ ਵਗਦੀ ਰਹੇ।

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਦਾ ਧੰਨਵਾਦ ਕਰਦਿਆ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀ ਅੰਬੈਸੀਆਂ ਰਾਹੀ ਉਹਨਾਂ ਨੇ ਵੱਖ ਵੱਖ ਦੇਸ਼ਾਂ ਵਿੱਚੋਂ ਟਰੈਵਲ ਏਜੰਟਾਂ ਰਾਹੀ ਫਸੇ ਮੁੰਡੇ ਤੇ ਕੁੜੀਆਂ ਨੂੰ ਸੁਰੱਖਿਅਤ ਆਪਣੇ ਘਰੀ ਪਰਤਾਉਣ ਦਾ ਆਪਣਾ ਮੁੱਢਲਾ ਫਰਜ਼ ਨਿਭਾਇਆ ਹੈ। ਉਹਨਾਂ ਦੱਸਿਆ ਕਿ ਅਰਬ ਦੇਸ਼ਾਂ ਵਿੱਚੋਂ 7 ਲੜਕੀਆਂ ਨੂੰ ਵਾਪਿਸ ਲਿਆਂਦਾ ਗਿਆ ਹੈ |

ਇਸੇ ਤਰ੍ਹਾਂ ਵੱਖ ਵੱਖ ਦੇਸ਼ਾ ਵਿੱਚ ਫਸੇ 11 ਲੜਕਿਆਂ ਨੂੰ ਵਾਪਿਸ ਲ਼ਿਆਂਦਾ ਗਿਆ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਏ ਜਿਹੜੇ 8 ਨੌਜਵਾਨਾਂ ਦੀ ਮੌਤ ਵਿਦੇਸ਼ਾਂ ਵਿੱਚ ਹੋ ਗਈ ਸੀ ਉਹਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਅੰੰਤਿਮ ਰਸਮਾਂ ਲਈ ਉਹਨਾਂ ਦੇ ਪਰਿਵਾਰ ਤੱਕ ਪਹੁੰਚਾਇਆ ਗਿਆ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹਨਾਂ ਨੇ ਇਤਿਹਾਸਿਕ ਪਿੰਡ ਡੱਲਾ ਨੂੰ ਗੋਦ ਲਿਆ ਹੋਇਆ ਹੈ। ਇਸਦੇ ਬਹੁ-ਪੱਖੀ ਵਿਕਾਸ ਲਈ 50 ਲੱਖ ਤੋਂ ਵੱਧ ਦੀ ਰਕਮ ਖਰਚੀ ਜਾ ਰਹੀ ਹੈ। ਪੰਜਾਬ ਦੇ ਵੱਖ ਵੱਖ ਪਿੰਡਾਂ ਦੀ ਪੀਣ ਵਾਲੇ ਪਾਣੀ ਦੇ 20 ਟੈਂਕਰ ਲੈ ਕੇ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸੰਸਦ ਵਿੱਚ ਉਹਨਾਂ ਨੇ ਆਪਣੇ ਪਹਿਲੇ ਭਾਸ਼ਣ ਦੌਰਾਨ ਹੀ ਕਿਸਾਨਾਂ ਦੇ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਚੁੱਕਿਆ ਸੀ ਤੇ ਤਿੰਨ ਸ਼ੈਸ਼ਨਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ, ਖੁਦਕੁਸ਼ੀਆਂ ਅਤੇ ਉਹਨਾਂ ਦੀ ਫਸਲ ਦੇ ਵਾਜਿਬ ਮੁੱਲ ਨਾ ਮਿਲਣ ਦਾ ਮੁੱਦਿਆਂ ਨੂੰ ਉੱਠਾਇਆ।

ਕਾਰਪੋਰਟਾਂ ਵਾਂਗ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ਿਆਂ ਤੇ ਲੀਕ ਮਾਰਨ ਦੀ ਸੰਸਦ ਵਿੱਚ ਮੰਗ ਕੀਤੀ। ਮਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ ਅਤੇ ਇਸ ਸਕੀਮ ਤਹਿਤ ਫੰਡ ਦੇਰੀ ਨਾਲ ਮਿਲਣ ਦਾ ਮੁੱਦਾ ਵੀ ਉਠਾਇਆ। ਸੰਤ ਸੀਚੇਵਾਲ ਨੇ ਕਿਹਾ ਕਿ ਉਹ 20 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਵਿੱਚ ਵੀ ਪੰਜਾਬ ਦੇ ,ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣਗੇ।

ਬਾਕਸ ਆਈਟਮ:- ਪਾਕਿਸਤਾਨ ਵੱਲੋਂ ਭਾਰਤ ਵਿੱਚੋਂ ਜਾਂਦੀਆਂ 22 ਡਰੇਨਾਂ ਦੇ ਪਾਣੀ ਨੂੰ ਬੰਨ੍ਹ ਮਾਰਨ ਦਾ ਮੁੱਦਾ ਸੰਸਦ ਵਿੱਚ ਰੱਖਿਆ: ਪਹਿਲੇ ਸ਼ੈਸ਼ਨ ਦੌਰਾਨ ਹੀ ਪਾਕਿਸਤਾਨ ਵੱਲੋਂ ਭਾਰਤ ਵਿੱਚੋਂ ਜਾ ਰਹੀਆਂ 22 ਡਰੇਨਾਂ ਦੇ ਪਾਣੀਆਂ ਨੂੰ ਬੰਨ੍ਹ ਮਾਰਨ ਨਾਲ ਧਰਤੀ ਹੇਠਲੇ ਦੂਸ਼ਿਤ ਹੋ ਰਹੇ ਪਾਣੀਆਂ ਮੱੁਦਾ ਸਦਨ ਵਿੱਚ ਰੱਖਿਆਂ।

The post ਪੰਜਾਬ ਦੀ ਸੇਵਾ ‘ਚ 1 ਸਾਲ: ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਿਪੋਰਟ ਕਾਰਡ ਜਾਰੀ appeared first on TheUnmute.com - Punjabi News.

Tags:
  • latest-news
  • news
  • punjabi-news
  • sant-balbir-singh-seechewal
  • the-unmute-breaking-news
  • the-unmute-news

ਚੰਡੀਗੜ੍ਹ, 08 ਜੁਲਾਈ 2023: ਅਮਰੀਕਾ ‘ਚ ਟੈਕਸਾਸ ਦੇ ਐਲ ਪਾਸੋ ‘ਚ ਸ਼ੁੱਕਰਵਾਰ ਰਾਤ ਨੂੰ ਇਕ ਪਾਰਟੀ ਦੌਰਾਨ ਗੋਲੀਬਾਰੀ ਹੋਈ। ਇਸ ਕਾਰਨ ਛੇ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਰਾਤ 9:45 ‘ਤੇ ਸ਼ਹਿਰ ਦੇ ਅੱਪਰ ਵੈਲੀ ਇਲਾਕੇ ‘ਚ ਐਲ ਪਾਸੋ ਕੰਟਰੀ ਕਲੱਬ ਨੇੜੇ ਸਵਾਨ ਡਰਾਈਵ ‘ਤੇ ਹੋਈ। ਪੁਲਿਸ ਨੇ ਦੱਸਿਆ ਕਿ ਕੋਈ ਵੀ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ ਹੈ।

The post ਅਮਰੀਕਾ ਦੇ ਟੈਕਸਾਸ ‘ਚ ਗੋਲੀਬਾਰੀ ਦੀ ਘਟਨਾ, 6 ਵਿਅਕਤੀ ਜ਼ਖ਼ਮੀ appeared first on TheUnmute.com - Punjabi News.

Tags:
  • el-paso
  • firing-in-use
  • texas
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form