ਇਤਿਹਾਸ ਰਚਣ ਲਈ ਤਿਆਰ ਭਾਰਤ, ਅੱਜ ਸ਼ਾਮ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਾਫਟ ਲੈਂਡਿੰਗ ਕਰੇਗਾ ਚੰਦਰਯਾਨ-3 ਦਾ ਲੈਂਡਰ

ਪੁਲਾੜ ਦੀ ਦੁਨੀਆ ਵਿੱਚ ਭਾਰਤ ਇਤਿਹਾਸ ਰਚਣ ਲਈ ਤਿਆਰ ਹੈ । ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ ਤੀਜੇ ਚੰਦਰ ਮਿਸ਼ਨ ਦੇ ਹਿੱਸੇ ਵਜੋਂ ਚੰਦਰਯਾਨ-3 ਦਾ ਲੈਂਡਰ ਮਾਡਿਊਲ (ਐਲਐਮ) ਬੁੱਧਵਾਰ ਯਾਨੀ ਕਿ ਅੱਜ ਸ਼ਾਮ 6:40 ਵਜੇ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ । ਇਸ ਤਰ੍ਹਾਂ ਕਰਦਿਆਂ ਹੀ ਭਾਰਤ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਕੇ ਇਤਿਹਾਸ ਰਚੇਗਾ।

Chandrayaan 3 soft landing
Chandrayaan 3 soft landing

ਦਰਅਸਲ, ਅਮਰੀਕਾ, ਪੂਰਵ ਸੋਵੀਅਤ ਸੰਘ ਅਤੇ ਚੀਨ ਚੰਦਰਮਾ ਦੀ ਸਤ੍ਹਾ ‘ਤੇ ‘ਸਾਫਟ ਲੈਂਡਿੰਗ’ ਕਰ ਚੁੱਕੇ ਹਨ, ਪਰ ਉਨ੍ਹਾਂ ਦੀ ਸਾਫਟ ਲੈਂਡਿੰਗ ਚੰਦਰਮਾ ਦੇ ਦੱਖਣੀ ਧਰੁਵੀ ਖੇਤਰ ‘ਤੇ ਨਹੀਂ ਹੋਈ ਹੈ । ਚੰਦਰਯਾਨ-3 ‘ਚੰਦਰਯਾਨ-2’ ਦੇ ਬਾਅਦ ਦਾ ਮਿਸ਼ਨ ਹੈ ਅਤੇ ਇਸ ਦਾ ਉਦੇਸ਼ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਅਤੇ ਸਾਫਟ -ਲੈਂਡਿੰਗ ਦਾ ਪ੍ਰਦਰਸ਼ਨ ਕਰਨਾ, ਚੰਦਰਮਾ ‘ਤੇ ਚੱਲਣਾ ਅਤੇ ਵਿਗਿਆਨਕ ਪ੍ਰਯੋਗ ਕਰਨਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ 26 ਅਗਸਤ ਤੱਕ ਮੀਂਹ ਦੇ ਆਸਾਰ, ਹਿਮਾਚਲ ਲਈ ਰੈੱਡ ਅਲਰਟ ਜਾਰੀ

ਇਸਰੋ ਨੇ ਮੰਗਲਵਾਰ ਨੂੰ ਕਿਹਾ ਕਿ ਚੰਦਰਯਾਨ-3 ਮਿਸ਼ਨ ਤੈਅ ਸਮੇਂ ਮੁਤਾਬਕ ਅੱਗੇ ਵਧ ਰਿਹਾ ਹੈ । ਪੁਲਾੜ ਏਜੰਸੀ ਨੇ ਕਿਹਾ ਕਿ ‘ਇਸਰੋ ਟੈਲੀਮੈਟਰੀ, ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ’ (ISTRAC) ਵਿੱਚ ਸਥਿਤ ‘ਮਿਸ਼ਨ ਆਪ੍ਰੇਸ਼ਨ ਕੰਪਲੈਕਸ’ ਵਿੱਚ ਉਤਸ਼ਾਹ ਦਾ ਮਾਹੌਲ ਹੈ । ਇਸਰੋ ਨੇ ਕਿਹਾ ਕਿ MOX/ISTRAC ਤੋਂ ਚੰਦਰਯਾਨ-3 ਦੇ ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਦਾ ਸਿੱਧਾ ਪ੍ਰਸਾਰਣ ਬੁੱਧਵਾਰ ਸ਼ਾਮ 5.20 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ । ਲੈਂਡਰ (ਵਿਕਰਮ) ਅਤੇ ਰੋਵਰ (ਪ੍ਰਗਿਆਨ) ਵਾਲੇ ਲੈਂਡਰ ਮਾਡਿਊਲ ਦੇ ਬੁੱਧਵਾਰ ਸ਼ਾਮ 6.45 ਵਜੇ ਚੰਦਰਮਾ ਦੀ ਸਤ੍ਹਾ ਦੇ ਦੱਖਣੀ ਧਰੁਵੀ ਖੇਤਰ ਦੇ ਨੇੜੇ ਉਤਰਨ ਦੀ ਉਮੀਦ ਹੈ।

Chandrayaan 3 soft landing
Chandrayaan 3 soft landing

ਦੱਸ ਦੇਈਏ ਕਿ ਚੰਦਰਯਾਨ-2 ਮਿਸ਼ਨ 7 ਸਤੰਬਰ, 2019 ਨੂੰ ਚੰਦਰਮਾ ‘ਤੇ ਉਤਰਨ ਦੀ ਪ੍ਰਕਿਰਿਆ ਦੌਰਾਨ ਅਸਫ਼ਲ ਹੋ ਗਿਆ ਸੀ, ਜਦੋਂ ਇਸ ਦਾ ਲੈਂਡਰ ‘ਵਿਕਰਮ’ ਬ੍ਰੇਕ ਸਿਸਟਮ ਵਿੱਚ ਖਰਾਬੀ ਕਾਰਨ ਚੰਦਰਮਾ ਦੀ ਸਤ੍ਹਾ ਨਾਲ ਟਕਰਾ ਗਿਆ ਸੀ । ਭਾਰਤ ਦਾ ਪਹਿਲਾ ਚੰਦਰ ਮਿਸ਼ਨ ਚੰਦਰਯਾਨ-1 2008 ਵਿੱਚ ਲਾਂਚ ਕੀਤਾ ਗਿਆ ਸੀ । ਭਾਰਤ ਨੇ 14 ਜੁਲਾਈ ਨੂੰ ‘ਲਾਂਚ ਵਹੀਕਲ ਮਾਰਕ-III’ (LVM3) ਰਾਕੇਟ ਰਾਹੀਂ 600 ਕਰੋੜ ਰੁਪਏ ਦੀ ਲਾਗਤ ਨਾਲ ਆਪਣਾ ਤੀਜਾ ਚੰਦਰ ਮਿਸ਼ਨ – ‘ਚੰਦਰਯਾਨ-3’ ਲਾਂਚ ਕੀਤਾ ਸੀ । ਇਸ ਦੇ ਤਹਿਤ ਯਾਨ 41 ਦਿਨਾਂ ਦੀ ਆਪਣੀ ਯਾਤਰਾ ਵਿੱਚ ਚੰਦਰਮਾ ਦੇ ਦੱਖਣੀ ਧਰੁਵੀ ਖੇਤਰ ‘ਤੇ ਇੱਕ ਵਾਰ ਫਿਰ ‘ਸਾਫਟ ਲੈਂਡਿੰਗ’ ਦੀ ਕੋਸ਼ਿਸ਼ ਕਰੇਗਾ, ਜਿੱਥੇ ਹੁਣ ਤੱਕ ਕੋਈ ਵੀ ਦੇਸ਼ ਨਹੀਂ ਪਹੁੰਚ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਇਤਿਹਾਸ ਰਚਣ ਲਈ ਤਿਆਰ ਭਾਰਤ, ਅੱਜ ਸ਼ਾਮ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਾਫਟ ਲੈਂਡਿੰਗ ਕਰੇਗਾ ਚੰਦਰਯਾਨ-3 ਦਾ ਲੈਂਡਰ appeared first on Daily Post Punjabi.



Previous Post Next Post

Contact Form