ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਇੱਕ 5 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ 63 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਜਦਕਿ ਇਸ ਘਟਨਾ ‘ਚ 40 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਭੇਜਿਆ ਜਾ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।

ਜਾਣਕਾਰੀ ਅਨੁਸਾਰ ਪੰਜ ਮੰਜ਼ਿਲਾ ਇਮਾਰਤ ਵਿੱਚ ਅੱਗ ਸਵੇਰੇ ਲੱਗੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਰਵਾਨਾ ਹੋ ਗਈਆਂ। ਹੁਣ ਤੱਕ 63 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਬਰਾਮਦ ਕਰ ਲਿਆ ਹੈ ਅਤੇ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਕਰਮਚਾਰੀ ਵੱਲੋਂ ਅੱਗ ਬੁਝਾਉਣ ਅਤੇ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਸਾਰੇ ਲੋਕਾਂ ਨੂੰ ਇਮਾਰਤ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰੋਜ਼ੀ-ਰੋਟੀ ਖ਼ਾਤਰ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਖੱਡ ‘ਚ ਟਰਾਲਾ ਡਿਗਣ ਕਾਰਨ ਵਾਪਰਿਆ ਹਾਦਸਾ
ਅਧਿਕਾਰੀਆਂ ਨੇ ਕਿਹਾ ਕਿ ਅੱਗ ਨੂੰ ਕਾਫੀ ਹੱਦ ਤੱਕ ਬੁਝਾਇਆ ਗਿਆ ਸੀ, ਪਰ ਡਾਊਨਟਾਊਨ ਜੋਹਾਨਸਬਰਗ ਦੀਆਂ ਇਮਾਰਤਾਂ ਕਾਲੀਆਂ ਹੋ ਗਈਆਂ ਸਨ ਅਤੇ ਉਨ੍ਹਾਂ ਵਿੱਚੋਂ ਅਜੇ ਵੀ ਧੂੰਆਂ ਨਿਕਲ ਰਿਹਾ ਸੀ। ਇਸ ਦੇ ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟ ਮੁਤਾਬਕ ਜਿਸ ਬਹੁ-ਮੰਜ਼ਲੀ ਇਮਾਰਤ ਵਿੱਚ ਅੱਗ ਲੱਗੀ, ਉਸ ਵਿੱਚ 200 ਦੇ ਕਰੀਬ ਬੇਘਰ ਲੋਕ ਰਹਿ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦੱਖਣੀ ਅਫਰੀਕਾ ‘ਚ ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹੁਣ ਤੱਕ 63 ਲੋਕਾਂ ਦੀ ਮੌ.ਤ, ਕਈ ਜ਼ਖਮੀ appeared first on Daily Post Punjabi.
source https://dailypost.in/news/international/fire-broke-out-in-building-2/