ਗੁਰੂਗ੍ਰਾਮ ਪੁਲਿਸ ਨੇ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਮਾਰਨ ਵਾਲੇ ਫਰਜ਼ੀ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼

ਇਨ੍ਹੀਂ ਦਿਨੀਂ ਸਾਈਬਰ ਧੋਖਾਧੜੀ ਦੇ ਕਈ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੀ ਇਨ੍ਹਾਂ ਨੂੰ ਨੱਥ ਪਾਉਣ ਲਈ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਵੀਰਵਾਰ ਨੂੰ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ।

Gurugram busted fake callcenter
Gurugram busted fake callcenter

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਤਕਨੀਕੀ ਸਹਾਇਤਾ ਦੇਣ ਦੇ ਨਾਂ ‘ਤੇ ਵਿਦੇਸ਼ੀ ਨਾਗਰਿਕਾਂ ਨਾਲ ਠੱਗੀ ਮਾਰਨ ਦੇ ਦੋਸ਼ ‘ਚ ਇਕ ਔਰਤ ਸਮੇਤ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਫਰਜ਼ੀ ਕਾਲ ਸੈਂਟਰ ਸੈਕਟਰ 43 ਸਥਿਤ ਇਕ ਘਰ ਤੋਂ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਮੋਬਾਈਲ ਫ਼ੋਨ, 10 ਲੈਪਟਾਪ, ਇੱਕ ਇੰਟਰਨੈੱਟ ਮੋਡਮ ਅਤੇ 10 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਸਾਈਬਰ ਕ੍ਰਾਈਮ ਈਸਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਫਰਜ਼ੀ ਕਾਲ ਸੈਂਟਰ ਦੀ ਸੂਚਨਾ ਬੁੱਧਵਾਰ ਰਾਤ ਨੂੰ ਮਿਲੀ ਸੀ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਚੋਂ ਦੀਪਕ ਅਗਸਤ 2022 ਤੋਂ ਫਰਜ਼ੀ ਕਾਲ ਸੈਂਟਰ ਚਲਾ ਰਿਹਾ ਸੀ ਅਤੇ ਮਨੀਸ਼ ਮੈਨੇਜਰ ਦੇ ਤੌਰ ‘ਤੇ ਕੰਮ ਕਰ ਰਿਹਾ ਸੀ, ਜਦਕਿ ਕਾਲ ਸੈਂਟਰ ‘ਚ ਕੰਮ ਕਰਨ ਵਾਲੇ ਹੋਰ ਲੋਕਾਂ ਨੂੰ ਧੋਖਾਧੜੀ ਦੇ ਬਦਲੇ ਕਮਿਸ਼ਨ ਦਿੱਤਾ ਜਾ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਸਹਾਇਕ ਪੁਲਿਸ ਕਮਿਸ਼ਨਰ ਵਰੁਣ ਦਹੀਆ ਨੇ ਦੱਸਿਆ ਕਿ ਉਹ ‘ਐਮਾਜ਼ਾਨ’, ‘ਪੇਪਾਲ’ ਅਤੇ ‘ਈਬੇ‘ ਵਰਗੀਆਂ ਕੰਪਨੀਆਂ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਦਾ ਦਾਅਵਾ ਕਰਦੇ ਸਨ ਅਤੇ ਫਿਰ ਤਕਨੀਕੀ ਸਹਾਇਤਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਮ ‘ਤੇ ਉਹ ਐਪ ਡਾਊਨਲੋਡ ਕਰਵਾ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਉਹ ਨਿੱਜੀ ਜਾਣਕਾਰੀ ‘ਸਿਸਟਮ’ ਹੈਕ ਹੋਣ ਦਾ ਖਤਰਾ ਅਤੇ ਖਾਤਾ ਹੈਕ ਹੋਣ ਦਾ ਡਰ ਦਿਖਾ ਕੇ ਗਾਹਕ ਸੇਵਾ ਦੇ ਨਾਂ ‘ਤੇ 100-500 ਅਮਰੀਕੀ ਡਾਲਰਾਂ ਦੀ ਠੱਗੀ ਮਾਰਦੇ ਸਨ। ਜਾਣਕਾਰੀ ਮੁਤਾਬਕ ਬਿਟਕੁਆਇਨ ਅਤੇ ਗਿਫਟ ਕਾਰਡ ਦੇ ਰੂਪ ‘ਚ ਗਾਹਕਾਂ ਤੋਂ ਧੋਖਾਧੜੀ ਦੀ ਰਕਮ ਵਸੂਲੀ ਗਈ ਸੀ। ਫਿਲਹਾਲ ਫਰਜ਼ੀ ਕਾਲ ਸੈਂਟਰ ਦੀ ਸੂਚਨਾ ‘ਤੇ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

The post ਗੁਰੂਗ੍ਰਾਮ ਪੁਲਿਸ ਨੇ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਮਾਰਨ ਵਾਲੇ ਫਰਜ਼ੀ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼ appeared first on Daily Post Punjabi.



Previous Post Next Post

Contact Form