ਅੰਮ੍ਰਿਤਸਰ ਵਿਚ ਬੀਤੀ ਰਾਤ ਇਕ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਦੇ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਖੰਗਾਲ ਰਹੀ ਹੈ ਤਾਂ ਕਿ ਕਤਲ ਕਰਨ ਵਾਲਿਆਂ ਦਾ ਕੋਈ ਸੁਰਾਗ ਹੱਥ ਨਾ ਲੱਗ ਸਕੇ। ਰਾਤ ਨੂੰ ਐੱਸਐੱਸਪੀ ਰੂਰਲ ਸਤਿੰਦਰ ਸਿੰਘ ਵੀ ਮੌਕੇ ‘ਤੇ ਪਹੁੰਚੇ।
ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਹੈ। ਮ੍ਰਿਤਕ ਦੀ ਪਛਾਣ ਜੰਡਿਆਲਾ ਗੁਰੂ ਵਾਸੀ ਰਵੀ ਵਜੋਂ ਹੋਈ ਹੈ। ਰਾਤ ਲਗਭਗ 8.45 ਵਜੇ ਜੰਡਿਆਲਾ ਦੇ ਸ਼ੇਖਪੁਰਾ ਏਰੀਆ ਵਿਚ ਬ੍ਰੈਂਡ ਕੱਟ ਸੈਲੂਰ ‘ਤੇ ਰਵੀ ਕਟਿੰਗ ਕਰਵਾਉਣ ਲਈ ਗਿਆ ਸੀ। ਉਥੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਪਹਿਲਾਂ ਤੋਂ ਹੀ ਦੁਕਾਨ ‘ਚ ਮੌਜੂਦ ਸਨ। ਦੋਵਾਂ ਦੇ ਹੱਥਾਂ ਵਿਚ ਹਥਿਆਰ ਸਨ। ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਲਗਭਗ 6 ਗੋਲੀਆਂ ਚਲਾਈਆਂ ਗਈਆਂ।
ਗੋਲੀਆਂ ਚੱਲਣ ਦੇ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਿਸ ਦੇ ਬਾਅਦ ਮੁਲਜ਼ਮ ਉਥੋਂ ਫਰਾਰ ਹੋਣ ਵਿਚ ਕਾਮਯਾਬ ਰਹੇ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਪਹੁੰਚੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਹਮਲਾਵਾਰ ਮ੍ਰਿਤਕ ਨੂੰ ਪਹਿਲਾਂ ਤੋਂ ਜਾਣਦੇ ਸੀ ਤੇ ਹੋ ਸਕਦਾ ਹੈ ਕਿ ਉਨ੍ਹਾਂ ਨੇ ਫੋਨ ਕਰਕੇ ਉਸ ਨੂੰ ਬੁਲਾਇਆ ਹੋਵੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਖੰਗਾਲ ਰਹੀ ਹੈ ਤਾਂਕਿ ਹਮਲਾਵਾਰਾਂ ਦਾ ਕੁਝ ਸੁਰਾਗ ਹੱਥ ਲੱਗ ਸਕੇ।
ਇਹ ਵੀ ਪੜ੍ਹੋ : PM ਮੋਦੀ ਦੇ ‘ਮਨ ਕੀ ਬਾਤ’ ਦਾ 104ਵਾਂ ਐਪੀਸੋਡ ਅੱਜ, ਸਵੇਰੇ 11 ਵਜੇ ਕੀਤਾ ਜਾਵੇਗਾ ਟੈਲੀਕਾਸਟ
ਲਗਭਗ 10 ਦਿਨ ਪਹਿਲਾਂ ਜੰਡਿਆਲਾ ਗੁਰੂ ਦੇ ਮੁਹੱਲਾ ਸਤਵੜ ਵਿਚ ਦੇਰ ਰਾਤ 12 ਵਜੇ 5 ਗੋਲੀਆਂ ਮਾਰ ਕੇ ਰਾਮਸ਼ਰਨ ਬਾਬਾ ਵਾਸੀ ਮੁਹੱਲਾ ਸਤਵੜ ਦੀ ਹੱਤਿਆ ਕਰ ਦਿੱਤੀ ਗਈ ਸੀ। ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਿਸ ਸਮੇਂ ਘਟਨਾ ਵਾਪਰੀ, ਮ੍ਰਿਤਕ ਆਪਣੀ ਕਾਰ ਘਰ ਦੇ ਬਾਹਰ ਪਾਰਕ ਕਰ ਰਿਹਾ ਸੀ ਤੇ ਉਸਦੀ ਬੇਟੀ ਵੀ ਨਾਲ ਸੀ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
The post ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸੈਲੂਨ ’ਚ ਨੌਜਵਾਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌ.ਤ, ਮੁਲਜ਼ਮ ਫਰਾਰ appeared first on Daily Post Punjabi.
source https://dailypost.in/news/punjab/firing-on-a-youth/