TheUnmute.com – Punjabi News: Digest for August 02, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

IND vs IRE: ਆਇਰਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਹੋਣਗੇ ਕਪਤਾਨ

Tuesday 01 August 2023 05:53 AM UTC+00 | Tags: bcci breaking-news bumrah cricket-news indian-squad jasprit-bumrah latest-news news sports-news the-unmute-breaking-news the-unmute-news three-match-t20-series

ਚੰਡੀਗੜ੍ਹ, 01 ਅਗਸਤ 2023: ਆਇਰਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਜਸਪ੍ਰੀਤ ਬੁਮਰਾਹ (Jasprit Bumrah) ਦੀ 10 ਮਹੀਨਿਆਂ ਬਾਅਦ ਭਾਰਤੀ ਟੀਮ ‘ਚ ਵਾਪਸੀ ਹੋਈ ਹੈ। ਬੁਮਰਾਹ ਆਇਰਲੈਂਡ ਦੌਰੇ ‘ਤੇ ਭਾਰਤੀ ਟੀਮ ਦੀ ਅਗਵਾਈ ਕਰਨਗੇ । ਭਾਰਤੀ ਟੀਮ ਆਇਰਲੈਂਡ ਦੌਰੇ ‘ਤੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਇਹ ਮੈਚ 18 ਤੋਂ 23 ਅਗਸਤ ਤੱਕ ਮਲਾਹਾਈਡ ਵਿੱਚ ਖੇਡੇ ਜਾਣਗੇ।

ਬੁਮਰਾਹ (Jasprit Bumrah) ਨੇ ਆਖਰੀ ਅੰਤਰਰਾਸ਼ਟਰੀ ਮੈਚ ਸਤੰਬਰ 2022 ਵਿੱਚ ਖੇਡਿਆ ਸੀ। ਇਹ ਆਸਟ੍ਰੇਲੀਆ ਖਿਲਾਫ ਟੀ-20 ਮੈਚ ਸੀ। ਇਸ ਕਾਰਨ ਬੁਮਰਾਹ ਪਿਛਲੇ ਸਾਲ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਵੀ ਨਹੀਂ ਖੇਡ ਸਕੇ ਸਨ। ਉਹ ਪਿੱਠ ਦੇ ਦਰਦ ਤੋਂ ਪੀੜਤ ਸੀ। ਹਾਲਾਂਕਿ, ਉਹ ਲੰਬੇ ਸਮੇਂ ਤੋਂ ਬੈਂਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਅਭਿਆਸ ਕਰ ਰਹੇ ਸਨ।

ਬੁਮਰਾਹ ਪਹਿਲਾਂ ਹੀ ਭਾਰਤੀ ਟੀਮ ਦੀ ਕਮਾਨ ਸੰਭਾਲ ਚੁੱਕੇ ਹਨ। ਹਾਲਾਂਕਿ ਇਹ ਟੈਸਟ ਮੈਚ ਸੀ। ਬੁਮਰਾਹ ਪਹਿਲੀ ਵਾਰ ਟੀ-20 ਦੀ ਕਪਤਾਨੀ ਕਰਨਗੇ। ਬੁਮਰਾਹ ਨੇ 2022 ਵਿੱਚ ਭਾਰਤ ਅਤੇ ਇੰਗਲੈਂਡ ਵਿਚਾਲੇ ਮੁੜ-ਨਿਰਧਾਰਤ ਪੰਜਵੇਂ ਟੈਸਟ ਦੀ ਕਪਤਾਨੀ ਕੀਤੀ ਸੀ। ਉਦੋਂ ਰੋਹਿਤ ਸ਼ਰਮਾ ਜ਼ਖਮੀ ਹੋ ਗਏ ਸਨ। ਉਨ੍ਹਾਂ ਤੋਂ ਇਲਾਵਾ ਤੇਜ਼ ਗੇਂਦਬਾਜ਼ ਮਸ਼ਹੂਰ ਕ੍ਰਿਸ਼ਨਾ ਦੀ ਵੀ ਟੀਮ ਇੰਡੀਆ ‘ਚ ਵਾਪਸੀ ਹੋਈ ਹੈ। ਮਸ਼ਹੂਰ ਭਾਰਤ ਲਈ ਆਖਰੀ ਵਾਰ ਅਗਸਤ 2022 ਵਿੱਚ ਖੇਡਿਆ।

ਆਇਰਲੈਂਡ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ
ਜਸਪ੍ਰੀਤ ਬੁਮਰਾਹ (ਕਪਤਾਨ), ਰਿਤੂਰਾਜ ਗਾਇਕਵਾੜ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਪ੍ਰਸਿੱਧ ਕ੍ਰਿਸ਼ਨਾ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਅਵੇਸ਼ ਖਾਨ।

ਆਇਰਲੈਂਡ ਬਨਾਮ ਭਾਰਤ ਟੀ-20 ਸੀਰੀਜ਼ ਦਾ ਸਮਾਂ

18 ਅਗਸਤ: ਪਹਿਲਾ ਟੀ-20 (ਮਲਾਹਾਈਡ )
20 ਅਗਸਤ: ਦੂਜਾ ਟੀ-20 (ਮਲਾਹਾਈਡ )
23 ਅਗਸਤ: ਤੀਜਾ ਟੀ-20 (ਮਲਾਹਾਈਡ )

The post IND vs IRE: ਆਇਰਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਹੋਣਗੇ ਕਪਤਾਨ appeared first on TheUnmute.com - Punjabi News.

Tags:
  • bcci
  • breaking-news
  • bumrah
  • cricket-news
  • indian-squad
  • jasprit-bumrah
  • latest-news
  • news
  • sports-news
  • the-unmute-breaking-news
  • the-unmute-news
  • three-match-t20-series

NIA ਦੀ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਾਪੇਮਾਰੀ

Tuesday 01 August 2023 06:11 AM UTC+00 | Tags: breaking-news cm-bhagwant-mann dgp-gaurav-yadav latest-news news nia nia-raids punjab-dgp punjab-police the-unmute-breaking-news the-unmute-latest-news

ਚੰਡੀਗੜ੍ਹ, 01 ਅਗਸਤ 2023: ਪੰਜਾਬ ‘ਚ ਸ਼ਰਾਰਤੀ ਅਨਸਰਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐਨ.ਆਈ.ਏ (NIA) ਦੀਆਂ ਟੀਮਾਂ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਨੇ ਜਲੰਧਰ, ਬਰਨਾਲਾ, ਸੰਗਰੂਰ, ਮੋਗਾ ਅਤੇ ਮੁਕਤਸਰ, ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਵੀ ਛਾਪੇਮਾਰੀ ਕੀਤੀ ਹੈ । ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਨੇ ਜਲੰਧਰ ਵਿੱਚ ਤੜਕੇ 3 ਵਜੇ ਦੇ ਕਰੀਬ ਕਿਸ਼ਨਗੜ੍ਹ ਨੇੜਲੇ ਪਿੰਡ ਦੌਲਤਪੁਰ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਮਲਕੀਅਤ ਸਿੰਘ ਦੌਲਤਪੁਰ ਦੇ ਘਰ ਵੀ ਛਾਪਾ ਮਾਰਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂਰਕੋਟ ਵਿਖੇ ਕੀਤੀ ਗਈ। ਇਸਦੇ ਨਾਲ ਹੀ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਮਲੌਟ ਦੇ ਨਜ਼ਦੀਕ ਪਿੰਡ ਸਰਾਵਾਂ ਬੋਦਲਾ ਵਿਖੇ ਅੱਜ ਸਵੇਰ ਐਨ.ਆਈ. ਏ (NIA) ਆਰ.ਕੇ ਮੀਨਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਦੀ ਸਤਨਾਮ ਸਿੰਘ ਪੁੱਤਰ ਹਰਬੰਸ ਪਾਲ ਸਿੰਘ ਦੇ ਘਰ ਪਹੁੰਚੀ ਹੈ । ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਦਾ ਮੋਬਾਈਲ ਆਪਣੇ ਨਾਲ ਲੈ ਕੇ ਗਏ ਹਨ, ਸਤਨਾਮ ਸਿੰਘ ਨੇ ਦੱਸਿਆ ਕਿ ਉਹ ਇਕ ਕਿਸਾਨ ਹੈ ਅਤੇ ਖੇਤੀਬਾੜੀ ਕਰਦਾ ਹੈ ਅੱਜ ਸਵੇਰੇ ਟੀਮ ਆਈ ਅਤੇ ਸਾਨੂੰ ਕਈ ਸਵਾਲ ਕਰਨ ਲੱਗੇ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੇਰਾ ਇਕ ਭਰਾ ਵਿਦੇਸ਼ ਗਿਆ ਹੋਇਆ ਹੈ, ਉਹ ਜਾਂਦੇ ਸਮੇ ਮੇਰਾ ਮੋਬਾਈਲ ਨਾਲ ਲੈ ਗਏ ਆਏ 7 ਤਾਰੀਖ਼ ਨੂੰ ਦਿੱਲੀ ਪਹੁੰਚਣ ਦਾ ਨੋਟਿਸ ਦੇ ਗਏ ਹਨ |

 

The post NIA ਦੀ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • cm-bhagwant-mann
  • dgp-gaurav-yadav
  • latest-news
  • news
  • nia
  • nia-raids
  • punjab-dgp
  • punjab-police
  • the-unmute-breaking-news
  • the-unmute-latest-news

ਹਰਿਆਣਾ ਹਿੰਸਾ 'ਚ ਦੋ ਹੋਮਗਾਰਡ ਸਮੇਤ 4 ਜਣਿਆਂ ਦੀ ਮੌਤ, ਨੂਹ 'ਚ ਦੋ ਦਿਨਾਂ ਲਈ ਕਰਫਿਊ

Tuesday 01 August 2023 06:35 AM UTC+00 | Tags: braj-mandal-yatra breaking-news haryana-violence home-guards latest-news news nooh nooh-violance punjabi-news the-unmute-breaking-news

ਚੰਡੀਗੜ੍ਹ, 01 ਅਗਸਤ 2023: ਹਰਿਆਣਾ (Haryana) ਦੇ ਨੂਹ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਨੂਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਪੂਰੇ ਇਲਾਕੇ ‘ਚ ਅਰਧ ਸੈਨਿਕ ਬਲਾਂ ਦੀਆਂ 13 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦੂਜੇ ਪਾਸੇ ਨੂਹ ਦੇ ਨਾਲ ਲੱਗਦੇ ਰਾਜਸਥਾਨ ਦੇ ਭਰਤਪੁਰ ‘ਚ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੋਂ ਦੇ 4 ਇਲਾਕਿਆਂ ਵਿੱਚ ਇੰਟਰਨੈੱਟ ਵੀ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਹਿੰਸਾ ਦੇ ਸਬੰਧ ਵਿੱਚ ਕਰੀਬ 20 ਐਫਆਈਆਰ ਦਰਜ ਕੀਤੀਆਂ ਹਨ।

ਹੁਣ ਇਹ ਹਿੰਸਾ ਨੂਹ (ਮੇਵਾਤ) ਤੋਂ ਬਾਅਦ ਗੁਰੂਗ੍ਰਾਮ ਤੱਕ ਫੈਲ ਗਈ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਰੇਵਾੜੀ, ਪਲਵਲ, ਫਰੀਦਾਬਾਦ ਸਮੇਤ 5 ਜ਼ਿਲ੍ਹਿਆਂ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਨੂਹ, ਫਰੀਦਾਬਾਦ ਅਤੇ ਪਲਵਲ ‘ਚ ਮੰਗਲਵਾਰ ਯਾਨੀ 1 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ।

ਨੂਹ ‘ਚ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰੀਖਿਆਵਾਂ 1 ਅਤੇ 2 ਅਗਸਤ ਨੂੰ ਹੋਣੀਆਂ ਸਨ। ਡੀਸੀ ਪ੍ਰਸ਼ਾਂਤ ਪੰਵਾਰ ਨੇ ਸ਼ਾਂਤੀ ਬਹਾਲੀ ਨੂੰ ਲੈ ਕੇ ਅੱਜ ਫਿਰ 11 ਵਜੇ ਸਰਵ ਸਮਾਜ ਦੀ ਮੀਟਿੰਗ ਸੱਦੀ ਹੈ।

ਦਰਅਸਲ ਸੋਮਵਾਰ ਨੂੰ ਨੂਹ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ‘ਤੇ ਇਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੇ ਪਥਰਾਅ ਕੀਤਾ। ਇਸ ਦੌਰਾਨ ਹਿੰਸਾ ਨੂੰ ਭੜਕ ਗਈ । ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਹੋਈ। ਇਸ ਦੌਰਾਨ ਹੁਣ ਤੱਕ ਗੁੜਗਾਓਂ ਦੇ ਹੋਮਗਾਰਡ ਨੀਰਜ ਅਤੇ ਗੁਰਸੇਵਕ ਸਮੇਤ 4 ਜਣਿਆਂ ਦੀ ਮੌਤ ਹੋ ਚੁੱਕੀ ਹੈ। 50 ਤੋਂ ਵੱਧ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਹੋਰ ਜ਼ਖਮੀ ਹੋਏ ਹਨ। ਟੋਹਾਣਾ ਇਲਾਕੇ ਦੇ ਪਿੰਡ ਫਤਿਹਪੁਰੀ ਦੇ ਰਹਿਣ ਵਾਲੇ 32 ਸਾਲਾ ਹੋਮਗਾਰਡ ਗੁਰਸੇਵਕ ਸਿੰਘ ਦੀ ਨੂਹ ‘ਚ ਹੋਈ ਹਿੰਸਾ ‘ਚ ਮੌਤ ਹੋ ਗਈ। ਗੁਰਸੇਵਕ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ। ਉਸਦੇ ਦੋ ਬੱਚੇ ਹਨ, ਇੱਕ ਛੇ ਸਾਲ ਦੀ ਬੇਟੀ ਅਤੇ ਇੱਕ ਚਾਰ ਸਾਲ ਦਾ ਬੇਟਾ।

ਰਿਆਣਾ (Haryana) ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸ਼ਾਂਤੀ ਬਹਾਲੀ ਤੋਂ ਬਾਅਦ ਪੂਰਾ ਮੁਲਾਂਕਣ ਕੀਤਾ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਹ ਦੇਖਿਆ ਜਾਵੇਗਾ ਕਿ ਕਿੱਥੇ ਕੀ ਕਮੀ ਰਹੀ ਹੈ, ਲੋੜ ਪੈਣ ‘ਤੇ ਅਸੀਂ ਮੱਦਦ ਲਈ ਹਵਾਈ ਸੈਨਾ ਨਾਲ ਸੰਪਰਕ ਕੀਤਾ ਹੈ। ਸੀਐਮ ਮਨੋਹਰ ਲਾਲ ਨੇ ਕਿਹਾ ਕਿ ਨੂਹ ਘਟਨਾ ਮੰਦਭਾਗੀ ਹੈ। ਮੈਂ ਸਾਰੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਿਊਂ ਭੜਕੀ ਹਿੰਸਾ ?

ਹਿੰਦੂ ਸੰਗਠਨਾਂ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਅਗਵਾਈ ‘ਚ ਬ੍ਰਜ ਮੰਡਲ ਯਾਤਰਾ ਕੱਢਣ ਦਾ ਪ੍ਰੋਗਰਾਮ ਸੀ। ਨਲਹਾਰ ਸਥਿਤ ਨਲਹਰੇਸ਼ਵਰ ਮੰਦਿਰ ਵਿਖੇ ਜਲ ਚੜਾਉਣ ਉਪਰੰਤ ਬਰਕਾਲੀ ਚੌਂਕ ਤੋਂ ਹੁੰਦੇ ਹੋਏ ਫਿਰੋਜ਼ਪੁਰ-ਝਿਰਕਾ ਦੇ ਪਾਂਡਵ ਕਾਲ ਦੇ ਸ਼ਿਵ ਮੰਦਿਰ ਅਤੇ ਪੁਨਹਾਣਾ ਦੇ ਸਿੰਗਾਰ ਦੇ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਪਹੁੰਚਣਾ ਸੀ |

ਪੁਲਿਸ ਅਨੁਸਾਰ ਜਦੋਂ ਇਹ ਯਾਤਰਾ ਦੁਪਹਿਰ 1 ਵਜੇ ਬਡਕਾਲੀ ਚੌਕ ਪੁੱਜੀ ਤਾਂ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਪਥਰਾਅ ਕਰ ਦਿੱਤਾ। ਪੱਥਰਬਾਜ਼ੀ ਕਾਰਨ ਯਾਤਰਾ ਵਿੱਚ ਭਗਦੜ ਮੱਚ ਗਈ। ਬਦਮਾਸ਼ਾਂ ਨੇ ਗੱਡੀਆਂ ਨੂੰ ਉਲਟਾ ਕੇ ਅੱਗ ਲਗਾ ਦਿੱਤੀ।

ਜ਼ਿਲ੍ਹੇ ਵਿੱਚ ਫਿਰਕੂ ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਪੋਸਟਾਂ ਪਾਉਣ ਤੋਂ ਵਰਜਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਰਗੀਆਂ ਪੋਸਟਾਂ ਪਾਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਸੋਸ਼ਲ ਮੀਡੀਆ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ।

The post ਹਰਿਆਣਾ ਹਿੰਸਾ ‘ਚ ਦੋ ਹੋਮਗਾਰਡ ਸਮੇਤ 4 ਜਣਿਆਂ ਦੀ ਮੌਤ, ਨੂਹ ‘ਚ ਦੋ ਦਿਨਾਂ ਲਈ ਕਰਫਿਊ appeared first on TheUnmute.com - Punjabi News.

Tags:
  • braj-mandal-yatra
  • breaking-news
  • haryana-violence
  • home-guards
  • latest-news
  • news
  • nooh
  • nooh-violance
  • punjabi-news
  • the-unmute-breaking-news

ਚੰਡੀਗੜ੍ਹ, 01 ਅਗਸਤ 2023: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਉਰਫ਼ ਸਚਿਨ ਥਾਪਨ ਨੂੰ ਅਜ਼ਰਬੈਜਾਨ ਦੇ ਬਾਕੂ ਤੋਂ ਭਾਰਤ ਵਾਪਸ ਲਿਆਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ ਅਤੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਵਿੱਚ ਸ਼ਾਮਲ ਸੀ ਅਤੇ ਹਥਿਆਰ ਮੁਹੱਈਆ ਕਰਵਾਏ ਗਏ । ਉਹ ਵਾਰਦਾਤ ਤੋਂ ਪਹਿਲਾਂ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬੈਜਾਨ ਭੱਜ ਗਿਆ ਸੀ। ਦੱਸ ਦਈਏ ਕਿ ਸਚਿਨ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ |

The post ਸਿੱਧੂ ਮੂਸੇਵਾਲਾ ਕਤਲ ਕਾਂਡ: ਬਦਮਾਸ਼ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਂਦਾ appeared first on TheUnmute.com - Punjabi News.

Tags:
  • azerbaijan
  • breaking-news
  • news
  • sachin-bishnoi

Maharashtra: ਸਮਰਿਧੀ ਐਕਸਪ੍ਰੈਸ ਵੇਅ 'ਤੇ ਗਰਡਰ ਲਾਂਚ ਮਸ਼ੀਨ ਡਿੱਗਣ ਕਾਰਨ 17 ਜਣਿਆਂ ਦੀ ਮੌਤ

Tuesday 01 August 2023 07:01 AM UTC+00 | Tags: breaking-news eknath-shinde girder-launching-machine-collapsed girder-launch-machine killed maharashtra maharashtra-accident maharashtra-breaking maharashtra-chief-minister maharashtra-chief-minister-eknath-shinde ndrf-teams news pmo samridhi-expressway shahapur-tehsil thane-accident

ਚੰਡੀਗੜ੍ਹ, 01 ਅਗਸਤ 2023: ਮਹਾਰਾਸ਼ਟਰ (Maharashtra) ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਤੜਕੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗ ਗਈ, ਜਿਸ ਕਾਰਨ 17 ਜਣਿਆਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਜਣੇ ਜ਼ਖਮੀ ਹੋਏ ਹਨ।

ਘਟਨਾ ਮੁੰਬਈ ਨੇੜੇ ਠਾਣੇ ਜ਼ਿਲ੍ਹੇ ਦੀ ਹੈ। NDRF ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ । ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਇੱਕ ਟਵੀਟ ਵਿੱਚ ਮੋਦੀ ਨੇ ਕਿਹਾ, "ਮਹਾਰਾਸ਼ਟਰ ਵਿੱਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਇਸ ਵਿੱਚ, ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।" ਪੀਐਮਓ ਨੇ ਕਿਹਾ, "ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ, ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।

Shahpur

ਦੂਜੇ ਪਾਸੇ ਮਹਾਰਾਸ਼ਟਰ (Maharashtra) ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, “ਇਹ ਮੰਦਭਾਗੀ ਘਟਨਾ ਹੈ। ਮ੍ਰਿਤਕ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਇੱਥੇ ਇੱਕ ਸਵਿਟਜ਼ਰਲੈਂਡ ਦੀ ਕੰਪਨੀ ਕੰਮ ਕਰਦੀ ਸੀ। ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਮੰਤਰੀ ਵੀ ਮੌਕੇ ‘ਤੇ ਮੌਜੂਦ ਹਨ।”

ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜੇਸੀਬੀ ਅਤੇ ਬਚਾਅ ਟੀਮ ਨੇ ਚਾਰਜ ਸੰਭਾਲ ਲਿਆ ਹੈ। ਘਟਨਾ ਵਾਲੀ ਥਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹੁਣ ਤੱਕ 14 ਲਾਸ਼ਾਂ ਬਰਾਮਦ ਹੋਈਆਂ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਛੇ ਲੋਕ ਅਜੇ ਵੀ ਗਰਡਰ ਦੇ ਹੇਠਾਂ ਫਸੇ ਹੋਏ ਹਨ।

The post Maharashtra: ਸਮਰਿਧੀ ਐਕਸਪ੍ਰੈਸ ਵੇਅ ‘ਤੇ ਗਰਡਰ ਲਾਂਚ ਮਸ਼ੀਨ ਡਿੱਗਣ ਕਾਰਨ 17 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • eknath-shinde
  • girder-launching-machine-collapsed
  • girder-launch-machine
  • killed
  • maharashtra
  • maharashtra-accident
  • maharashtra-breaking
  • maharashtra-chief-minister
  • maharashtra-chief-minister-eknath-shinde
  • ndrf-teams
  • news
  • pmo
  • samridhi-expressway
  • shahapur-tehsil
  • thane-accident

01 ਅਗਸਤ: ਪੰਜਾਬੀਆਂ ਦੀ 'ਮਾਈ ਸਾਹਿਬ ਮਹਾਰਾਣੀ ਜਿੰਦ ਕੌਰ

Tuesday 01 August 2023 07:40 AM UTC+00 | Tags: dalip-singh maharaja-ranjit-singh maharani-jind-kaur news punjab-history sher-e-punjab-maharaja-ranjit-singh

ਲਿਖਾਰੀ
ਬਲਦੀਪ ਸਿੰਘ ਰਾਮੂੰਵਾਲੀਆ

ਮੰਨਾ ਸਿੰਘ ਔਲਖ ਦੀ ਧੀ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਮਹਿਬੂਬ ਰਾਣੀ, ਮਹਾਰਾਜਾ ਦਲੀਪ ਸਿੰਘ ਦੀ ਮਾਂ, ਮਹਾਰਾਣੀ ਜਿੰਦ ਕੌਰ, ਜਿਸਨੂੰ ਇੱਜ਼ਤ ਨਾਲ ਪੰਜਾਬੀ ‘ ਮਾਈ ਸਾਹਿਬ’ ਕਹਿ ਕੇ ਪੁਕਾਰਦੇ ਸਨ। 1861 ਈਸਵੀ ਵਿੱਚ 14 ਸਾਲ ਬਾਅਦ ਮਾਂ-ਪੁੱਤ ਦਾ ਮਿਲਾਪ ਕਲਕੱਤੇ ਦੇ ਸਪੈਨਸਿਜ਼ ਹੋਟਲ ਵਿੱਚ ਹੋਇਆ ਸੀ। ਪੁੱਤ ਦੀ ਸਿੱਖੀ ਗਵਾਚੀ ਦਾ ਮਾਈ ਸਾਹਿਬ ਨੂੰ ਬਹੁਤ ਦੁੱਖ ਹੋਇਆ, ਦਲੀਪ ਸਿੰਘ ਨੇ ਦੁਬਾਰਾ ਸਿੱਖੀ ਵੱਲ ਮੋੜਾ ਪਾਉਣ ਦਾ ਮਾਂ ਨਾਲ ਵਾਅਦਾ ਕੀਤਾ, ਪੰਜਾਬ ਜਾਣ ਦੀ ਇਜ਼ਾਜ਼ਤ ਨਹੀ ਸੀ, ਪੁੱਤ ਮਾਂ ਨੂੰ ਲੈ ਕੇ ਵਲੈਤ ਆ ਗਿਆ।

ਮਹਾਰਾਣੀ ਨੂੰ ਵੱਖਰੇ ਘਰ ਵਿਚ ਰੱਖਿਆ ਗਿਆ । ਮਿ. ਲਾਗਨ ਮਹਾਰਾਣੀ ਦੇ ਦਲੀਪ ਸਿੰਘ ‘ਤੇ ਪੈ ਰਹੇ ਪ੍ਰਭਾਵ ਤੋਂ ਬਹੁਤ ਚਿੰਤਤ ਸੀ, ਦਲੀਪ ਸਿੰਘ ਹੁਣ ਚਰਚ ਨਹੀ ਜਾ ਰਿਹਾ ਸੀ ਤੇ ਨਾਲ ਹੀ ਆਪਣੀ ਜ਼ਮੀਨ ਜਾਇਦਾਦ ਬਾਰੇ ਪੁੱਛ ਪੜਤਾਲ ਵੀ ਕਰ ਰਿਹਾ ਸੀ।ਲਾਗਨ ਨੇ ਸਰ ਚਾਰਲਸ ਨੂੰ ਲਿਖਿਆ ਕਿ ਦਲੀਪ ਸਿੰਘ ਨੂੰ ਮਹਾਰਾਣੀ ਦੇ ਅਸਰ ਤੋਂ ਬਚਾ ਲਵੋ।

ਮਹਾਰਾਣੀ ਦੀ ਅਰੋਗਤਾ ਤਾਂ ਸ਼ੇਖੂਪੁਰੇ ਤੋਂ ਹੀ ਖੁਸਣੀ ਸ਼ੁਰੂ ਹੋ ਗਈ ਸੀ, ਪਰ ਨੇਪਾਲ ਵਿੱਚ ਬਹੁਤ ਜ਼ਿਆਦਾ ਕਮਜ਼ੋਰੀ ਦੀ ਅਵਸਥਾ ਹੋ ਗਈ। ਨੇਤ੍ਰਾਂ ਦੀ ਜੋਤ ਵੀ ਖਤਮ ਵਾਂਗ ਸੀ, ਵਲੈਤ ਵਿਚ ਦਲੀਪ ਸਿੰਘ ਨੇ ਮਾਂ ਦਾ ਬਹੁਤ ਇਲਾਜ਼ ਕਰਾਇਆ ਪਰ ਗੱਲ ਨਾ ਬਣੀ ਤੇ ਅਖ਼ੀਰ ਮਹਾਰਾਣੀ ਜਿੰਦ ਕੌਰ 1 ਅਗਸਤ 1863 ਈਸਵੀ ਨੂੰ ਸਵਾਸ ਕੈਨਸਿੰਘਟਨ ਵਿਚ ਐਬਿੰਗਡਨ ਹਾਊਸ ਅੰਦਰ ਪੂਰੀ ਹੋ ਗਈ ।

ਉਸਦੀ ਆਖਰੀ ਇੱਛਾ ਸੀ ਕਿ ਉਸਦੀ ਮਿੱਟੀ ਪੰਜਾਬ ਵਿਚ ਸ਼ੇਰ-ਏ-ਪੰਜਾਬ ਦੀ ਸਮਾਧ ਕੋਲ ਸਮੇਟੀ ਜਾਵੇ ਪਰ ਅੰਗਰੇਜ਼ ਸਰਕਾਰ ਨੇ ਮਹਾਰਾਜੇ ਨੂੰ ਮਹਾਰਾਣੀ ਦੀ ਲਾਸ਼ ਪੰਜਾਬ ਲਿਜਾਣ ਤੋਂ ਜਵਾਬ ਦੇ ਦਿੱਤਾ । ਮਹਾਰਾਣੀ ਦੀ ਅਰਥੀ ਇਕ ਕਬਰਸਤਾਨ ਵਿਚ ਰੱਖੀ ਗਈ। ਕੋਈ ਛੇ ਮਹੀਨੇ ਪਿਛੋਂ ਦਲੀਪ ਸਿੰਘ ਨੂੰ ਮਾਂ ਦਾ ਸਸਕਾਰ ਬੰਬੇ ਕਰਨ ਦੀ ਇਜ਼ਾਜ਼ਤ ਮਿਲ ਗਈ। ਆਪਣੇ ਦੋ ਸੇਵਕਾਂ ਕਿਸ਼ਨ ਸਿੰਘ ਤੇ ਅੱਛਰ ਸਿੰਘ ਦੀ ਸਹਾਇਤਾ ਨਾਲ ਮਹਾਰਾਣੀ ਦਾ ਸਸਕਾਰ ਨਾਸਕ ਸ਼ਹਿਰ ਦੇ ਨੇੜੇ ਗੋਦਾਵਰੀ ਦੇ ਕੰਡੇ ਕੀਤਾ ਗਿਆ । ਇਥੇ ਉਸਦੀ ਸਮਾਧ ਬਣਾਈ ਤੇ ਇਕ ਪਿੰਡ ਵੀ ਉਸਦੇ ਨਾਮ ਲਾਇਆ ਗਿਆ । ਬਾਅਦ ਵਿਚ ਇਕ ਗੁਰਦੁਆਰਾ ਵੀ ਤਾਮੀਰ ਕੀਤਾ ਗਿਆ । ਬਾਅਦ ਵਿਚ ਮਹਾਰਾਣੀ ਜਿੰਦਾਂ ਦੀ ਪੋਤਰੀ ਬੀਬੀ ਬੰਬਾ ਸਦਰਲੈਂਡ ਨੇ ਉਸਦੀ ਰਾਖ ਨਾਸਿਕ ਤੋਂ ਲਿਆ ਕੇ ਲਾਹੌਰ ਸ਼ੇਰ-ਇ-ਪੰਜਾਬ ਦੀ ਸਮਾਧ ਕੋਲ ਸਥਾਪਿਤ ਕਰ ਆਪਣੀ ਦਾਦੀ ਦੀ ਆਖਰੀ ਇੱਛਾ ਪੂਰੀ ਕੀਤੀ ।

ਕੁਝ ਵਿਚਾਰ :-

ਲੇਡੀ ਲਾਗਨ :- ਉਹ ਲਾਇਕ ਤੇ ਪੱਕੇ ਇਰਾਦੇ ਵਾਲੀ ਜਨਾਨੀ ਸੀ । ਜਿਸਦਾ ਖਾਲਸਾ ਪੰਚਾਇਤਾਂ ਅੰਦਰ ਬੜਾ ਸਤਿਕਾਰ ਤੇ ਅਸਰ ਸੀ। ਉਹ ਰਾਜਨੀਤੀ ਨੂੰ ਸਮਝਣ ਵਾਲੀ ਤੇ ਵੱਡੇ ਹੌਂਸਲੇ ਵਾਲੀ ਜਨਾਨੀ ਸੀ।

ਲੇਡੀ ਲਾਗਨ:- ਮਹਾਰਾਣੀ ਜਿਸਨੇ ਕੁਝ ਚਿਰ ਵਿਚ ਹੀ ਮਹਾਰਾਜੇ (ਦਲੀਪ ਸਿੰਘ) ਦੀ ਅੰਗਰੇਜ਼ੀ ਪਾਲਣ ਪੋਸ਼ਣ ਅਤੇ ਇਸਾਈ ਮਾਹੌਲ ਤੇ ਹੂੰਝਾ ਫੇਰ ਦਿੱਤਾ ।

ਲਾਰਡ ਐਲਨਬਰੋ:- ਬਾਲਕ ਦਲੀਪ ਸਿੰਘ ਦੀ ਮਾਂ ਮਰਦਾਂ ਵਾਲੀ ਦਲੇਰੂ ਰੱਖਣ ਵਾਲੀ ਜਨਾਨੀ ਹੈ। ਲਾਹੌਰ ਦਰਬਾਰ ਤੇ ਨਜ਼ਰ ਮਾਰਿਆਂ ਕੇਵਲ ਉਹੀ ਬਹਾਦਰ ਜਨਾਨੀ ਦੇਖੀ ਦੀ ਹੈ।

ਲਾਰਡ ਡਲਹੌਜ਼ੀ:- ਮਹਾਰਾਣੀ ਜਿੰਦ ਕੌਰ ਇਕੋ ਇਕ ਐਸੀ ਜਨਾਨੀ ਹੈ ਜਿਸ ਵਿਚ ਤਿਖੀ ਸੂਝ ਹੈ। ਉਸਨੂੰ ਪੰਜਾਬ ਆਉਣ ਦੇਣਾ ਅੰਗਰੇਜ਼ਾਂ ਲਈ ਖ਼ਤਰਨਾਕ ਹੋਵੇਗਾ। ਸੋ ਉਹ ਪੰਜਾਬੋਂ ਦੂਰ ਹੀ ਰੱਖੀ ਜਾਵੇ ।

ਅੰਗਰੇਜ਼ਾਂ ਨੇ ਮਹਾਰਾਣੀ ਨੂੰ ਬਦਨਾਮ ਕਰਨ ਲਈ ਹਰ ਹੀਲਾ ਵਰਤਿਆ, ਕਰਤਾ ਕੋਹਿ ਨੂਰ ਲਿਖਦਾ ਹੈ,” ਮਹਾਰਾਣੀ ਵਿਰੁਧ ਕਿਸੇ ਸਬੂਤ ਦੀ ਥਾਂ ਝੂਠ ਤੇ ਗਾਲਾਂ ਦੇ ਗੱਡੇ ਲਿਆ ਖੜ੍ਹੇ ਕੀਤੇ । ਪਰ ਹਕੀਕਤ ਇਹੋ ਹੈ ਪੰਜਾਬੀਆਂ ਦੀ ਮਾਈ ਸਾਹਿਬ ਬੇਦਾਗ , ਪੰਜਾਬ ਪ੍ਰਸਤ ਤੇ ਸਿੱਖੀ ਸਰੋਕਾਰਾਂ ਨੂੰ ਪ੍ਰਣੋਈ ਸਖ਼ਸ਼ੀਅਤ ਸੀ

The post 01 ਅਗਸਤ: ਪੰਜਾਬੀਆਂ ਦੀ ‘ਮਾਈ ਸਾਹਿਬ ਮਹਾਰਾਣੀ ਜਿੰਦ ਕੌਰ appeared first on TheUnmute.com - Punjabi News.

Tags:
  • dalip-singh
  • maharaja-ranjit-singh
  • maharani-jind-kaur
  • news
  • punjab-history
  • sher-e-punjab-maharaja-ranjit-singh

ਜਨਮ ਦਿਨ 'ਤੇ ਵਿਸ਼ੇਸ਼: ਦੁਨੀਆਂ ਦਾ ਮਹਾਨ ਆਰਕੀਟੈਕਟ 'ਭਾਈ ਰਾਮ ਸਿੰਘ'

Tuesday 01 August 2023 07:51 AM UTC+00 | Tags: batala bhai-ram-singh greatest-architect-bhai-ram-singh news worlds-greatest-architect

ਲਿਖਾਰੀ
ਇੰਦਰਜੀਤ ਸਿੰਘ ਹਰਪੁਰਾ,
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,
ਗੁਰਦਾਸਪੁਰ।

1 ਅਗਸਤ 1858 ਨੂੰ ਬਟਾਲਾ ਨੇੜਲੇ ਛੋਟੇ ਜਿਹੇ ਪਿੰਡ ਰਸੂਲਪੁਰ ਵਿਖੇ ਮਿਸਤਰੀ ਆਸਾ ਸਿੰਘ ਦੇ ਘਰ ਪੈਦਾ ਹੋਏ ਰਾਮ ਸਿੰਘ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੋਣਾ ਕਿ ਇਹੀ ਰਾਮ ਸਿੰਘ ਵੱਡਾ ਹੋ ਕੇ ਏਨਾ ਵੱਡਾ ਆਰਕੀਟੈਕਟ ਬਣੇਗਾ ਕਿ ਦੁਨੀਆਂ ਭਰ ਦੇ ਲੋਕ ਉਸਦੀਆਂ ਡਿਜ਼ਾਇਨ ਕੀਤੀਆਂ ਇਮਾਰਤਾਂ ਨੂੰ ਖੜ੍ਹ-ਖੜ੍ਹ ਕੇ ਦੇਖਣਗੇ। ਬੇਸ਼ੱਕ ਆਰਕੀਟੈਕਟ ਭਾਈ ਰਾਮ ਸਿੰਘ ਨੂੰ ਉਸਦੇ ਆਪਣੇ ਇਲਾਕੇ ਅਤੇ ਕੌਮ ਦੇ ਲੋਕ ਵਿਸਾਰ ਗਏ ਹੋਣ ਪਰ ਉਸ ਸਰਦਾਰ ਦੀ ਕਲਾ ਦਾ ਲੋਹਾ ਦੁਨੀਆਂ ਅੱਜ ਵੀ ਮੰਨਦੀ ਹੈ। ਭਾਈ ਰਾਮ ਸਿੰਘ ਨੂੰ ਜੇਕਰ 19ਵੀਂ ਸਦੀ ਦਾ ਪ੍ਰਤੱਖ 'ਵਿਸ਼ਵਕਰਮਾ' ਕਹਿ ਲਈਏ ਤਾਂ ਕੋਈ ਅੱਤ-ਕਥਨੀ ਨਹੀਂ ਹੋਵੇਗੀ।

ਜਦੋਂ ਵੀ ਕੋਈ ਵਿਅਕਤੀ ਅੰਮ੍ਰਿਤਸਰ ਸਥਿਤ ਖ਼ਾਲਸਾ ਕਾਲਜ ਦੀ ਇਮਾਰਤ ਨੂੰ ਆਪਣੀ ਅੱਖੀਂ ਦੇਖਦਾ ਹੈ ਤਾਂ ਉਹ ਆਪ-ਮੁਹਾਰੇ ਹੀ ਅਸ਼-ਅਸ਼ ਕਰ ਉੱਠਦਾ ਹੈ। ਪਰ ਇਸ ਖੂਬਸੂਰਤ ਇਮਾਰਤ ਨੂੰ ਡਿਜ਼ਾਇਨ ਕਿਸ ਨੇ ਕੀਤਾ ਸੀ, ਉਸ ਮਹਾਨ ਹਸਤੀ ਬਾਰੇ ਬਹੁਤਿਆਂ ਨੂੰ ਨਹੀਂ ਪਤਾ। ਖ਼ਾਲਸਾ ਕਾਲਜ ਦੀ ਖੂਬਸੂਰਤ ਇਮਾਰਤ ਦਾ ਨਕਸ਼ਾ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੇ ਜੰਮਪਲ ਭਾਈ ਰਾਮ ਸਿੰਘ ਨੇ ਤਿਆਰ ਕੀਤਾ ਸੀ। ਭਾਈ ਰਾਮ ਸਿੰਘ ਨੇ ਇਸ ਤੋਂ ਇਲਾਵਾ ਹੋਰ ਵੀ ਕਈ ਇਮਾਰਤਾਂ ਦੇ ਨਕਸ਼ੇ ਤਿਆਰ ਕੀਤੇ ਜੋ ਸਾਰੀਆਂ ਹੀ ਵਿਰਾਸਤੀ ਇਮਾਰਤਾਂ ਦਾ ਦਰਜਾ ਹਾਸਲ ਕਰ ਚੁੱਕੀਆਂ ਹਨ।

ਮੋਮਬੱਤੀ ਧਾਰਕ ਦੀ ਫ਼ੋਟੋ ਹੋ ਸਕਦੀ ਹੈ

ਭਾਈ ਰਾਮ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਮਾਰਬਲ ਡਿਜ਼ਾਇਨਿੰਗ ਅਤੇ ਵੂਡ ਕਰਵਿੰਗ, ਇੰਗਲੈਂਡ ਦੀ ਮਹਾਰਾਣੀ ਵਿਕਟੋਰੀਆ ਦੇ ਪੈਲੇਸ ਦੀ ਇੰਟੀਰੀਅਰ ਡਿਜ਼ਾਇਨਿੰਗ, ਸੈਨੇਟ ਹਾਊਸ ਲਾਹੌਰ ਦੀ ਇਮਾਰਤ, ਗੁਰਦੁਆਰਾ ਸ੍ਰੀ ਸਾਰਾਗੜ੍ਹੀ ਅੰਮ੍ਰਿਤਸਰ, ਐਗਰੀਕਲਚਰ ਕਾਲਜ ਲਾਇਲਪੁਰ, ਆਰਟੀਸ਼ਨ ਕਾਲਜ ਲਾਹੌਰ, ਦਰਬਾਰ ਹਾਲ ਕਪੂਰਥਲਾ, ਇੰਪੀਰੀਅਲ ਕੋਰਟ ਪੰਜਾਬ ਸ਼ੋਅ ਕੇਸ਼, ਲਾਹੌਰ ਬੋਰਡਿੰਗ ਹਾਊਸ (ਇਕਬਾਲ ਹਾਊਸ) ਸਰਕਾਰੀ ਕਾਲਜ, ਚੰਬਾ ਹਾਊਸ ਲਾਹੌਰ, ਮਲਿਕ ਉਮਰ ਹਿਆਤ ਦੀ ਰਿਹਾਇਸ ਕਾਲਰਾ ਅਸਟੇਟ ਆਦਿ ਵਿਸ਼ਵ ਪ੍ਰਸਿੱਧ ਇਮਾਰਤਾਂ ਦੇ ਨਕਸ਼ੇ ਤਿਆਰ ਕਰਨ ਦੇ ਨਾਲ ਲਾਜਵਾਬ ਇੰਟੀਰੀਅਰ ਡਿਜਾਇਨਿੰਗ ਦਾ ਕੰਮ ਵੀ ਕੀਤਾ।

temple ਦੀ ਫ਼ੋਟੋ ਹੋ ਸਕਦੀ ਹੈ

ਪੰਜਾਬੀ ਦੇ ਪ੍ਰਸਿੱਧ ਲੇਖਕ ਹਰਪਾਲ ਸਿੰਘ ਪੰਨੂੰ ਭਾਈ ਰਾਮ ਸਿੰਘ ਬਾਰੇ ਆਪਣੇ ਇੱਕ ਲੇਖ ਵਿੱਚ ਜਿਕਰ ਕਰਦੇ ਹਨ ਕਿ ਵਿਸ਼ਵ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਇੱਕ ਸਧਾਰਨ ਰਾਮਗੜ੍ਹੀਆ ਪਰਿਵਾਰ ਨਾਲ ਸਬੰਧ ਰੱਖਦੇ ਸਨ ਅਤੇ ਉਨ੍ਹਾਂ ਦੇ ਪਿਤਾ ਸ. ਆਸਾ ਸਿੰਘ ਤਰਖਾਣਾ ਕੰਮ ਕਰਦੇ ਸਨ। ਸ. ਆਸਾ ਸਿੰਘ ਪਿੰਡ ਰਸੂਲਪੁਰ ਛੱਡ ਕੇ ਅੰਮ੍ਰਿਤਸਰ ਚੀਲ ਮੰਡੀ ਵਿੱਚ ਦੁਕਾਨ ਖ਼ਰੀਦ ਕੇ ਕਾਰੋਬਾਰ ਕਰਨ ਲੱਗ ਪਏ। ਅੰਮ੍ਰਿਤਸਰ ਦੇ ਮਿਸ਼ਨ ਸਕੂਲ ਵਿੱਚੋਂ ਭਾਈ ਰਾਮ ਸਿੰਘ ਨੇ 10ਵੀਂ ਤੱਕ ਦੀ ਪੜ੍ਹਾਈ ਕੀਤੀ ਅਤੇ ਨਾਲ ਹੀ ਆਪਣੇ ਪਿਤਾ ਨਾਲ ਤਰਖਾਣਾ ਕੰਮ ਵਿੱਚ ਹੱਥ ਵਟਾਉਣ ਲੱਗ ਪਏ। ਭਾਈ ਰਾਮ ਸਿੰਘ ਦੇ ਹੱਥਾਂ ਵਿੱਚ ਬਹੁਤ ਹੁਨਰ ਸੀ ਅਤੇ ਉਸਦੇ ਕੰਮ ਤੋਂ ਸਾਰੇ ਹੀ ਹੈਰਾਨ ਸਨ।

ਓਨੀ ਦਿਨ੍ਹੀਂ ਲਾਹੌਰ ਆਰਟ ਸਕੂਲ ਦਾ ਇੱਕ ਅਧਿਆਪਕ ਹਾਰਵੇ, ਅੰਮ੍ਰਿਤਸਰ ਆਉਂਦਾ ਜਾਂਦਾ ਰਹਿੰਦਾ ਸੀ। ਭਾਈ ਰਾਮ ਸਿੰਘ ਦੇ ਅਧਿਆਪਕਾਂ ਨੇ ਉਸਨੂੰ ਬੱਚੇ ਦੀ ਤੀਖਣ ਬੁੱਧ ਦੀ ਦੱਸ ਪਾਈ। ਜਨਵਰੀ 1874 ਵਿੱਚ ਉਹ ਰਾਮ ਸਿੰਘ ਨੂੰ ਲਾਹੌਰ ਲੈ ਗਿਆ ਅਤੇ ਓਥੇ ਦੇ ਆਰਟ ਸਕੂਲ ਵਿੱਚ ਦਾਖਲ ਹੋ ਗਿਆ। ਪਹਿਲਾਂ ਸਕੂਲ ਦਾ ਨਾਮ ਲਾਹੌਰ ਸਕੂਲ ਆਫ ਕਾਰਪੈਂਟਰੀ ਸੀ ਤੇ ਕਲਾਸਾਂ ਡੀ.ਪੀ.ਆਈ. ਦਫ਼ਤਰ ਦੇ ਵਰਾਂਡੇ ਵਿੱਚ ਲਗਦੀਆਂ ਸਨ, ਸਕੂਲ ਦੀ ਇਮਾਰਤ ਅਜੇ ਬਣਨੀ ਸੀ। ਸਰਕਾਰ ਇਸ ਸਕੂਲ ਨੂੰ ਪੈਸਾ ਨਹੀਂ ਦਿੰਦੀ ਸੀ।
ਮਾਸਟਰ ਅਪਣੇ ਵਿਦਿਆਰਥੀਆਂ ਤੋਂ ਲੋਕਾਂ ਦੇ ਕੰਮ ਕਰਵਾਉਣੇ, ਜੋ ਪੈਸਾ ਆਵੇ ਉਸ ਨਾਲ ਖਰਚਾ ਕੱਢਣਾ। ਇਹ ਸਕੂਲ ਮਾਸਟਰਾਂ ਨੂੰ ਤਨਖਾਹਾਂ ਦੇਣ ਜੋਗਾ ਵੀ ਨਹੀਂ ਸੀ।

1 ਵਿਅਕਤੀ ਅਤੇ ਸਮਾਰਕ ਦੀ ਫ਼ੋਟੋ ਹੋ ਸਕਦੀ ਹੈ

ਆਖ਼ਰ 1875 ਵਿੱਚ ਮੇਓ ਸਕੂਲ ਸਥਾਪਿਤ ਹੋਇਆ ਜਿਸ ਵਿੱਚ ਕੁੱਲ ਵੀਹ ਵਿਦਿਆਰਥੀ ਦਾਖਲ ਹੋਏ। ਲਾਹੌਰ ਵਿਖੇ ਬੰਗਾਲ ਬੈਂਕ ਪਿੱਛੇ ਅਨਾਰਕਲੀ ਬਾਜ਼ਾਰ ਵਿੱਚ ਇੱਕ ਇਮਾਰਤ ਕਿਰਾਏ ਤੇ ਲੈ ਲਈ। ਗੋਰੇ ਅਧਿਆਪਕਾਂ ਨਾਲ ਅੰਗਰੇਜ਼ੀ ਵਿੱਚ ਗੱਲਾਂ ਕਰਨੀਆਂ ਰਾਮ ਸਿੰਘ ਬਾਕੀਆਂ ਵਿਦਿਆਰਥੀਆਂ ਤੋਂ ਪਹਿਲਾਂ ਸਿੱਖ ਗਿਆ। ਪਹਿਲੀ ਸਾਲਾਨਾ ਸਕੂਲ ਰਿਪੋਰਟ ਵਿੱਚ ਮੇਓ ਸਕੂਲ ਦੇ ਪ੍ਰਿੰ. ਕਿਪਲਿੰਗ ਨੇ ਲਿਖਿਆ ਸੰਗਮਰਮਰ ਤ੍ਰਾਸ਼ਣ ਵਾਲੇ ਸ਼ਿਲਪੀ ਦਾ ਬੇਟਾ ਮੁਹੰਮਦ ਦੀਨ, ਕਾਰਪੈਂਟਰੀ ਸਕੂਲ ਦਾ ਰਾਮ ਸਿੰਘ, ਸ਼ੇਰ ਮੁਹੰਮਦ ਲੁਹਾਰ ਅਤੇ ਐਡਵਿਨ ਹੋਲਡਨ ਹੋਣਹਾਰ ਵਿਦਿਆਰਥੀ ਹਨ ਪਰ ਰਾਮ ਸਿੰਘ ਕਿਸੇ ਵੱਡੇ ਇੰਜੀਨੀਅਰ ਦਾ ਸਹਾਇਕ ਲੱਗ ਕੇ ਉੱਚੀਆਂ ਮੰਜ਼ਿਲਾਂ ਛੁਹੇਗਾ। ਕਾਰਪੈਂਟਰ ਨਹੀਂ ਰਹੇਗਾ, ਇਮਾਰਤਸਾਜ਼ ਬਣੇਗਾ। ਉਹ ਪਰਾਣੀਆਂ ਲੀਹਾਂ ਛੱਡ ਕੇ ਨਵਾਂ ਰਸਤਾ ਤਲਾਸ਼ਣ ਦੇ ਸਮਰੱਥ ਹੈ। ਭਵਿੱਖ ਵਿੱਚ ਪ੍ਰਿੰਸੀਪਲ ਕਿਪਲਿੰਗ ਦੀ ਇਹ ਭਵਿੱਖਬਾਣੀ ਬਿਲਕੁੱਲ ਸੱਚ ਸਾਬਤ ਹੋਈ।

ਕਹਿੰਦੇ ਹਨ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੀ ਮੇਮ ਸਾਹਿਬਾ ਦਾ ਪਿਆਨੋ ਖ਼ਰਾਬ ਹੋ ਗਿਆ। ਇਸਦੀ ਮੁਰੰਮਤ ਅਤੇ ਪਾਲਿਸ਼ ਕਰਨ ਲਈ ਆਮ ਮਿਸਤਰੀ ਨੂੰ ਥੋੜ੍ਹਾ ਸੱਦਣਾ ਸੀ? ਭਾਲ ਸ਼ੁਰੂ ਹੋਈ, ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 16 ਸਾਲ ਦੀ ਉਮਰ ਦੇ ਰਾਮ ਸਿੰਘ ਤੋਂ ਵੱਧ ਕੇ ਕੋਈ ਕਾਰੀਗਰ ਨਹੀਂ। ਆਖਰ ਰਾਮ ਸਿੰਘ ਨੂੰ ਸੱਦਿਆ ਗਿਆ। ਉਸਨੇ ਇਹ ਕੰਮ ਸਿਰੇ ਚਾੜ੍ਹ ਕੇ ਡਿਪਟੀ ਕਮਿਸ਼ਨਰ ਕੋਲੋਂ ਸ਼ਾਬਾਸ਼ੀ ਲਈ। ਇਹ ਕੰਮ ਰਾਮ ਸਿੰਘ ਨੇ ਸਕੂਲ ਵਿੱਚੋਂ ਨਹੀਂ ਸਗੋਂ ਆਪਣੇ ਪਿਤਾ ਪਾਸੋਂ ਸਿੱਖਿਆ ਸੀ।

ਛੇ ਸਾਲ ਦੀ ਟ੍ਰੇਨਿੰਗ ਪੂਰੀ ਹੋਈ, ਰਾਮ ਸਿੰਘ ਨੂੰ ਇੱਕ ਅਪ੍ਰੈਲ 1883 ਦੇ ਦਿਨ ਅਸਿਸਟੈਂਟ ਮਾਸਟਰ ਵਜੋਂ ਇਸੇ ਸਕੂਲ ਵਿੱਚ ਨੌਂਕਰੀ ਦਿੱਤੀ ਗਈ। ਰਾਮ ਸਿੰਘ ਦੇ ਮੁੱਢਲੇ ਦਿਨ ਬੜੇ ਸਖ਼ਤ ਸਨ, ਕੇਵਲ ਕਲਾਸ ਰੂਮ ਵਿੱਚ ਪੜ੍ਹਾਉਣਾ ਨਹੀਂ, ਸਰਕਾਰ ਦੇ ਪੱਤਰ ਆਉਂਦੇ ਹੀ ਰਹਿੰਦੇ, ਇਹ ਇਮਾਰਤ ਬਣਾਉਣੀ ਹੈ, ਫਿਰ ਉਹ ਇਮਾਰਤ ਬਣਾਉਣੀ ਹੈ। ਕੇਵਲ ਨਕਸ਼ਾ ਨਹੀਂ ਬਣਾਉਣਾ, ਬਣਦੀ ਇਮਾਰਤ ਦੀ ਨਿਗਰਾਨੀ ਵੀ ਕਰਨੀ ਹੈ। ਥਾਂ-ਥਾਂ ਨੁਮਾਇਸ਼ਾਂ ਲੱਗਦੀਆਂ, ਉਨ੍ਹਾਂ ਦਾ ਪ੍ਰਬੰਧਕ ਰਾਮ ਸਿੰਘ। ਰਾਜੇ, ਵਜ਼ੀਰ, ਧਨੀ ਸੇਠ ਆਪਣੀਆਂ ਹਵੇਲੀਆਂ ਲਈ ਨਕਸ਼ੇ ਬਣਵਾਉਣ ਆਉਂਦੇ। ਰਾਮ ਸਿੰਘ ਬੜੀ ਮਿਹਨਤ ਤੇ ਲਗਨ ਨਾਲ ਇਹ ਸਭ ਕੰਮ ਕਰਨ ਲੱਗਾ।

ਇੰਗਲੈਂਡ ਦੀ ਮਹਾਰਾਣੀ ਵਿਕਟੋਰੀਆ ਭਾਰਤੀ ਕਲਾ ਤੋਂ ਬਹੁਤ ਮੁਤਾਸਰ ਸੀ। ਉਹ ਅਸਬਰਨ ਵਿਖੇ ਆਪਣਾ ਸਰਦੀਆਂ ਦਾ ਮਹਿਲ ਭਾਰਤੀ ਕਲਾ ਅਨੁਸਾਰ ਤਿਆਰ ਕਰਾਉਣਾ ਚਾਹੁੰਦੀ ਸੀ। ਮਲਿਕਾ ਨੂੰ ਭਾਈ ਰਾਮ ਸਿੰਘ ਦੀ ਮੁਹਾਰਤ ਦਾ ਪਤਾ ਲੱਗ ਚੁੱਕਾ ਸੀ ਪਰ ਫਿਰ ਵੀ ਉਸ ਸੋਚਦੀ ਸੀ ਕਿ ਸ਼ਾਇਦ ਭਾਰਤ ਵਿੱਚ ਰਾਮ ਸਿੰਘ ਤੋਂ ਵਧੀਆ ਵੀ ਡਿਜ਼ਾਇਨਰ ਹੋਣ। ਮਲਿਕਾ ਨੇ ਕਿਹਾ ਕਿ ਇਸ ਕੰਮ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ ਅਤੇ ਨਾਲ ਹੀ ਟੈਂਡਰ ਵੀ ਮੰਗੇ ਜਾਣ। ਅਜੇ ਇਹ ਕਾਰਵਾਈ ਚੱਲ ਹੀ ਰਹੀ ਸੀ ਕਿ ਉਨੀਂ ਦਿਨੀ ਸੰਨ 1890 ਵਿੱਚ ਮੇਓ ਸਕੂਲ ਦੇ ਪ੍ਰਿੰ. ਕਿਪਲਿੰਗ ਇੰਗਲੈਂਡ ਵਿੱਚ ਹੀ ਸਨ।
ਇੱਕ ਦਿਨ ਉਨ੍ਹਾਂ ਨੇ ਮਹਾਰਾਣੀ ਵਿਕਟੋਰੀਆ ਨਾਲ ਮੁਲਾਕਾਤ ਕੀਤੀ ਤਾਂ ਮਲਿਕਾ ਨੇ ਕਿਪਲਿੰਗ ਨਾਲ ਆਪਣੇ ਮਹਿਲ ਨੂੰ ਭਾਰਤੀ ਕਲਾ ਅਨੁਸਾਰ ਬਣਾਉਣ ਦੀ ਇੱਛਾ ਜ਼ਾਹਰ ਕੀਤੀ। ਕਿਪਲਿੰਗ ਨੇ ਕਿਹਾ ਕਿ ਭਾਈ ਰਾਮ ਸਿੰਘ ਤੋਂ ਵਧੀਆ ਹੋਰ ਕੋਈ ਇਹ ਕੰਮ ਨਹੀਂ ਕਰ ਸਕਦਾ। ਮਲਿਕਾ ਮੰਨ ਗਈ। ਰਾਮ ਸਿੰਘ ਵੱਲੋਂ ਸ਼ਰਤਾਂ ਕਿਪਲਿੰਗ ਨੇ ਤੈਅ ਕੀਤੀਆਂ, ਸੌ ਪੌਂਡ ਸਫ਼ਰ ਖਰਚ, ਪੰਜ ਪੌਂਡ ਹਫ਼ਤਾ ਤਨਖ਼ਾਹ, ਮਹਿਲ ਨੇੜੇ ਮੁਫ਼ਤ ਰਿਹਾਇਸ਼। ਖਾਣਾ ਖ਼ੁਦ ਬਣਾ ਲਏਗਾ ਕਿਉਂਕਿ ਹਲਾਲ ਅਤੇ ਤਮਾਕੂ ਦਾ ਪਰਹੇਜ਼ਗਾਰ ਹੈ, ਮਰ ਜਾਏਗਾ ਪਰ ਇਹ ਦੋ ਵਸਤਾਂ ਛੂਹੇਗਾ ਵੀ ਨਹੀਂ।
ਭਾਈ ਰਾਮ ਸਿੰਘ ਨੂੰ ਸਕੂਲ ਵਿੱਚੋਂ ਇੱਕ ਮਹੀਨੇ ਦੀ ਛੁੱਟੀ ਦਿੱਤੀ ਗਈ ਤਾਂ ਕਿ ਉੱਥੋਂ ਦੇ ਕਾਰੀਗਾਰਾਂ ਨੂੰ ਨਕਸ਼ੇ ਸਮਝਾ ਕੇ ਕੰਮ ਦੀ ਰੂਪ-ਰੇਖਾ ਤਿਆਰ ਕਰਵਾਕੇ ਪਰਤ ਆਏ। ਬੰਬਈ ਤੋਂ ਸਮੁੰਦਰੀ ਜਹਾਜ਼ ਰਾਹੀਂ ਪੈਰਿਸ ਗਏ, ਪੈਰਿਸ ਤੋਂ ਟਰੇਨ ਫੜਕੇ ਲੰਡਨ। ਲੈਣ ਵਾਸਤੇ ਰੇਲਵੇ ਸਟੇਸ਼ਨ ਉਸਦਾ ਪ੍ਰਿੰਸੀਪਲ ਕਿਪਲਿੰਗ ਖ਼ੁਦ ਪੁੱਜਿਆ। ਕੁਝ ਦਿਨ ਪ੍ਰਿੰਸੀਪਲ ਨੇ ਆਪਣੇ ਘਰ ਰੱਖਿਆ। ਫਿਰ ਅਸਬਰਨ ਪੁੱਜ ਗਏ ਜਿੱਥੇ ਮਲਿਕਾ ਉਡੀਕ ਰਹੀ ਸੀ। ਭਾਈ ਰਾਮ ਸਿੰਘ ਦਾ ਸਾਰਾ ਖ਼ਰਚ ਮਹਿਲ ਅਦਾ ਕਰੇ। ਜੈਕਸਨ ਐਂਡ ਸੰਜ਼ ਕੰਪਨੀ ਨੂੰ ਠੇਕਾ ਦਿੱਤਾ ਗਿਆ। ਮਹੀਨੇ ਬਾਅਦ ਵਾਪਸ ਆਉਣਾ ਚਾਹਿਆ ਤਾਂ ਕੰਪਨੀ ਦੇ ਕਾਰੀਗਰ ਕਹਿਣ ਲੱਗੇ, ਰਾਮ ਸਿੰਘ ਦੀ ਗ਼ੈਰ ਹਾਜ਼ਰੀ ਵਿੱਚ ਕੰਮ ਨਹੀਂ ਹੋ ਸਕਦਾ। ਉਸਨੂੰ ਇੱਥੇ ਹੀ ਰਹਿਣਾ ਪਏਗਾ। ਛੇ ਮਹੀਨਿਆਂ ਦੀ ਛੁੱਟੀ ਹੋਰ ਲੈ ਲਈ। ਛੇ ਮਹੀਨੇ ਬੀਤ ਗਏ। ਕੰਮ ਦੀ ਸੂਖਮਤਾ ਦਾ ਸਭ ਨੂੰ ਫਿਕਰ ਸੀ ਤੇ ਰਾਮ ਸਿੰਘ ਪ੍ਰਾਜੈਕਟ ਦੀ ਜਾਨ ਸਨ। ਡੇਢ ਸਾਲ ਹੋਰ ਲੱਗ ਗਿਆ। ਅਖੀਰ ਮਾਰਚ 31, 1893 ਨੂੰ ਸਮਾਪਤੀ ਹੋਈ ਅਤੇ ਉਸ ਸਮੇਂ ਤੱਕ ਸਵਾ ਦੋ ਸਾਲ ਬੀਤ ਚੁੱਕੇ ਸਨ।
60 ਬਾਈ 30 ਫੁੱਟ ਆਕਾਰ ਦਾ ਦਰਬਾਰ ਹਾਲ 20 ਫੁੱਟ ਉੱਚਾ ਸੀ। ਜੈਕਸਨ ਕੰਪਨੀ ਨੇ ਆਪਣਾ ਸਟੂਡੀਓ ਰਾਮ ਸਿੰਘ ਵਾਸਤੇ ਮਹਿਲ ਵਿੱਚ ਲੈ ਆਂਦਾ। ਕੰਪਨੀ ਨੂੰ 2250 ਪੌਂਡ ਲੇਬਰ ਦਾ ਖਰਚਾ ਦੇਣਾ ਕੀਤਾ ਸੀ ਜੋ ਰਾਮ ਸਿੰਘ ਦੀਆਂ ਲੋੜਾਂ ਮੁਤਾਬਕ ਵਧਾਣਾ ਪਿਆ। ਫੈਸਲਾ ਹੋਇਆ ਕਿ ਫਾਇਰਪਲੇਸ ਦੀ ਚਿਮਨੀ ਪੈਲ ਪਾਉਂਦੇ ਮੋਰ ਤੋਂ ਸ਼ੁਰੂ ਕਰਕੇ ਉੱਪਰ ਵੱਲ ਵਧੇ। ਲੱਕੜ ਦਾ ਮੋਰ ਬਣਾਉਣ ਵਾਸਤੇ ਭਾਈ ਰਾਮ ਸਿੰਘ ਦੇ 500 ਘੰਟੇ ਖਰਚ ਹੋਏ। ਦਰਬਾਰ ਹਾਲ ਤਿਆਰ ਹੋ ਗਿਆ। ਅਜੇ ਕਿਹੜਾ ਕੰਮ ਮੁੱਕ ਗਿਆ ਸੀ? ਭਾਰਤੀ ਫਰਨੀਚਰ ਹੋਰ ਕੌਣ ਤਿਆਰ ਕਰੇ? ਇਸ ਵਾਸਤੇ ਵੀ ਰਾਮ ਸਿੰਘ ਹੀ ਚਾਹੀਦਾ ਸੀ।
ਲੰਮਾ ਡਾਇਨਿੰਗ ਟੇਬਲ ਅਤੇ 36 ਕੁਰਸੀਆਂ ਤਿਆਰ ਕਰਨੀਆਂ ਸਨ, ਬੈਠਣ ਲਈ ਕੰਧਾਂ ਦੇ ਨਾਲ-ਨਾਲ ਕੁਰਸੀਆਂ, ਸੋਫੇ, ਸਾਈਡ ਟੇਬਲ। ਰਾਮ ਸਿੰਘ ਦੇ ਹੱਥਾਂ ਰਾਹੀਂ ਭਾਰਤੀ ਹੁਨਰ ਯੂਰਪ ਵਿੱਚ ਪਹੁੰਚ ਗਿਆ। ਜਿਸ ਪਾਸੇ ਦਰਸ਼ਕ ਦੀਆਂ ਨਿਗਾਹਾਂ ਜਾਂਦੀਆਂ, ਉਥੇ ਹੀ ਜਮ ਜਾਂਦੀਆਂ। ਜਦੋਂ ਦਰਬਾਰ ਹਾਲ ਦਾ ਕੰਮ ਮੁਕੰਮਲ ਹੋਇਆ ਤਾਂ ਮਹਾਰਾਣੀ ਵਿਕਟੋਰੀਆ ਅਤੇ ਸ਼ਹਿਜਾਦੀ ਲੂਈ ਇਸ ਦੀ ਸ਼ਾਨ ਦੇਖ ਕੇ ਏਨੀਆਂ ਖੁਸ਼ ਹੋਈਆਂ ਕਿ ਉਨ੍ਹਾਂ ਨੇ ਸਤਿਕਾਰ ਵਜੋਂ ਭਾਈ ਰਾਮ ਸਿੰਘ ਦੇ ਹੱਥ ਚੁੰਮ ਲਏ।
ਭਾਈ ਰਾਮ ਸਿੰਘ ਦੀ ਕਲਾ ਤੋਂ ਖੁਸ਼ ਹੋ ਕੇ ਕੁਈਨ ਵਿਕਟੋਰੀਆ ਨੇ ਦਸਤਖਤ ਕਰਕੇ ਆਪਣੀ ਫੋਟੋ ਅਤੇ ਇੱਕ ਸੋਨੇ ਦਾ ਪੈਨਸਲ ਕੇਸ ਤੋਹਫੇ ਵਜੋਂ ਭਾਈ ਰਾਮ ਸਿੰਘ ਨੂੰ ਦਿੱਤਾ। ਕੁਈਨ ਵਿਕਟੋਰੀਆ ਨੇ ਆਪਣੇ ਦਰਬਾਰੀ ਕਲਾਕਾਰ, ਆਸਟ੍ਰੀਆ, ਰੁਦੋਲਫ ਸਵੋਬੋਡਾ ਨੂੰ ਭਾਈ ਰਾਮ ਸਿੰਘ ਦੀ ਤਸਵੀਰ ਨੂੰ ਚਿੱਤਰਿਤ ਕਰਨ ਲਈ ਕਿਹਾ, ਜਿਸਨੇ ਸ. ਰਾਮ ਸਿੰਘ ਦਾ ਇੱਕ ਚਿੱਤਰ ਬਣਾਇਆ ਜੋ ਅੱਜ ਵੀ ਉਸ ਦਰਬਾਰ ਹਾਲ ਵਿੱਚ ਲੱਗਾ ਹੋਇਆ ਹੈ।
ਇੱਕ ਵਾਰ ਪੰਜਾਬ ਦੇ ਗਵਰਨਰ ਨੇ ਭਾਈ ਰਾਮ ਸਿੰਘ ਨੂੰ ਕਲਾ ਦਾ ਇੱਕ ਉੱਤਮ ਨਮੂਨਾ ਤਿਆਰ ਕਰਨ ਲਈ ਕਿਹਾ। ਭਾਈ ਰਾਮ ਸਿੰਘ ਨੇ 'ਤਖ਼ਤ-ਏ-ਤਾਊਸ' ਦਾ ਨਿਰਮਾਣ ਕੀਤਾ ਜਿਸਦੇ 6 ਹਿੱਸੇ ਸਨ। ਗਵਰਨਰ ਨੇ ਕਲਾ ਦਾ ਇਹ ਨਮੂਨਾ ਕੁਈਨ ਵਿਕਟੋਰੀਆ ਕੋਲ ਇੰਗਲੈਂਡ ਭੇਜਿਆ ਪਰ ਓਥੇ ਕੋਈ ਵੀ ਇਨ੍ਹਾਂ 6 ਭਾਗਾਂ ਨੂੰ ਫਿੱਟ ਨਾ ਕਰ ਸਕਿਆ। ਅਖੀਰ ਭਾਈ ਰਾਮ ਸਿੰਘ ਖੁਦ ਇੰਗਲੈਂਡ ਜਾ ਕੇ 'ਤਖ਼ਤ-ਏ-ਤਾਊਸ' ਦੇ 6 ਭਾਗਾਂ ਨੂੰ ਆਪਸ ਵਿੱਚ ਜੋੜ ਕੇ ਆਏ। ਇਸ ਤੋਂ ਇਲਾਵਾ ਭਾਈ ਰਾਮ ਸਿੰਘ ਨੇ ਲੇਖ ਦੇ ਸ਼ੁਰੂ ਵਿੱਚ ਦੱਸੀਆਂ ਮਹਾਨ ਵਿਰਾਸਤੀ ਇਮਾਰਤਾਂ ਦੀ ਸਿਰਜਣਾ ਵੀ ਕੀਤੀ।
1886 ਵਿੱਚ ਇੰਡੋ ਕੋਲੋਨੀਅਲ ਨੁਮਾਇਸ਼ ਲੰਡਨ ਵਿੱਚ, 1888 ਗਲਾਸਗੋ ਵਿੱਚ, 1889 ਬੰਬੇ ਵਿੱਚ ਆਰਟ ਐਗਜ਼ੀਬੀਸ਼ਨਜ਼ ਲੱਗੀਆਂ ਜਿੱਥੇ ਭਾਰਤ ਦੀ ਨੁਮਾਇੰਦਗੀ ਭਾਈ ਰਾਮ ਸਿੰਘ ਨੇ ਕੀਤੀ। ਉਹ ਹਰ ਥਾਂ 250 ਫੁੱਟ ਦਾ ਲੱਕੜ ਦਾ ਪਰਦਾ ਲਿਜਾਂਦੇ ਜਿਸ ਉੱਪਰ ਉਨ੍ਹਾਂ ਖ਼ੁਦ ਖੁਣਾਈ ਕੀਤੀ ਹੋਈ ਸੀ, ਫੁੱਲ ਬੂਟਿਆਂ ਦੇ ਬਾਗ ਵਿੱਚ ਪਸ਼ੂ ਪੰਛੀ, ਪੈਲਾਂ ਪਾਉਂਦੇ ਮੋਰ ਉਕਰ ਹੋਏ ਸਨ। ਦਿੱਲੀ ਆਰਟ ਐਗਜ਼ੀਬੀਸ਼ਨ 1903 ਵਿੱਚ ਹੋਇਆ, ਭਾਈ ਰਾਮ ਸਿੰਘ ਦੀਆਂ ਲੱਕੜ ਵਿੱਚ ਖੁਣੀਆਂ ਵਸਤਾਂ ਦਸ ਹਜ਼ਾਰ ਰੁਪਏ ਦੀਆਂ ਵਿਕੀਆਂ। ਟਾਹਲੀ ਦੀ ਲੱਕੜ ਉੱਪਰ ਖੁਣਾਈ ਕੀਤਾ ਬੋਰਡ ਪੰਜ ਰੁਪਏ ਨੂੰ ਵਿਕਿਆ ਤੇ ਉਨ੍ਹਾਂ ਸਿਲਵਰ ਮੈਡਲ ਜਿੱਤਿਆ। ਐਡਵਰਡ ਅੱਠਵੇਂ ਦੀ ਤਾਜਪੋਸ਼ੀ ਦੇ ਜਸ਼ਨ ਮਨਾਉਣ ਲਈ 1905 ਵਿੱਚ ਦਿੱਲੀ ਦਰਬਾਰ ਹੋਣਾ ਤੈਅ ਹੋਇਆ। ਇਸ ਵਿੱਚ ਲੱਗਣ ਵਾਲੀ ਨੁਮਾਇਸ਼ ਦਾ ਪ੍ਰਬੰਧ ਭਾਈ ਰਾਮ ਸਿੰਘ ਨੂੰ ਸੌਂਪਿਆ ਜੋ ਉਸਨੇ ਬਾਖੂਬੀ ਨਿਭਾਇਆ।
ਭਾਈ ਰਾਮ ਸਿੰਘ ਨੂੰ 25 ਸਤੰਬਰ 1910 ਨੂੰ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਸੀ ਅਤੇ 38 ਸਾਲਾਂ ਲਈ ਮੇਯੋ ਸਕੂਲ ਆਫ਼ ਆਰਟਸ ਵਿਖੇ ਰਹਿਣ ਤੋਂ ਬਾਅਦ ਅਕਤੂਬਰ 1913 ਵਿਚ ਸੇਵਾ ਤੋਂ ਸੇਵਾ ਮੁਕਤ ਹੋ ਗਏ। ਇਹ ਵਰਣਨਯੋਗ ਹੈ ਕਿ ਇਕ ਸਿੱਖ, ਜਿਸਦੀ ਕੋਈ ਰਸਮੀ ਯੋਗਤਾ ਨਹੀਂ ਸੀ, ਉਸਨੂੰ ਬ੍ਰਿਟਿਸ਼ ਰਾਜ ਦੁਆਰਾ ਇਕ ਮਸ਼ਹੂਰ ਕਲਾ ਸੰਸਥਾ ਦਾ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਸੀ ਅਤੇ ਇਕ ਅੰਗਰੇਜ਼ ਨੂੰ ਦੋ ਨੰਬਰ 'ਤੇ ਰੱਖਿਆ ਗਿਆ ਸੀ।
ਭਾਈ ਰਾਮ ਸਿੰਘ ਦੇ ਪੰਜ ਬੇਟੇ ਤੇ ਦੋ ਧੀਆਂ ਸਨ। ਚੌਥਾ ਬੇਟਾ ਸੁਖਚਰਨ ਸਿੰਘ ਮੇਓ ਸਕੂਲ ਵਿੱਚ ਪੜ੍ਹਿਆ ਤੇ ਅੰਮ੍ਰਿਤਸਰ ਦਾ ਮਸ਼ਹੂਰ ਚਿੱਤਰਕਾਰ ਰਿਹਾ, ਦੂਜਾ ਸੁਲੱਖਣ ਸਿੰਘ, ਇੰਜੀਨੀਅਰਿੰਗ ਕਰਕੇ ਗਲਾਸਗੋ ਚਲਾ ਗਿਆ। ਸਭ ਤੋਂ ਵੱਡਾ ਮੱਖਣ ਸਿੰਘ ਪਿਤਾ ਨਾਲ ਕੰਮ ਕਰਦਾ। ਸਾਲ 1916, ਰਿਟਾਇਰਮੈਂਟ ਤੋਂ ਤਿੰਨ ਸਾਲ ਬਾਅਦ 58 ਸਾਲ ਦੀ ਉਮਰ ਵਿੱਚ ਆਪਣੀ ਧੀ ਦੇ ਘਰ ਦਿੱਲੀ ਵਿੱਚ ਉਨ੍ਹਾਂ ਦਾ ਦੇਹਾਂਤ ਹੋਇਆ।
ਭਾਂਵੇ ਭਾਈ ਰਾਮ ਸਿੰਘ ਨੂੰ ਗੁਜ਼ਰੇ ਹੋਏ ਇੱਕ ਸਦੀ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਦੁਆਰਾ ਰਚੀਆਂ ਗਈਆਂ ਕ੍ਰਿਤਾਂ ਅੱਜ ਵੀ ਅਡੋਲ ਖੜ੍ਹੀਆਂ ਹਨ। ਭਾਈ ਰਾਮ ਸਿੰਘ ਦੀ ਕਲਾ ਏਨੀ ਬੁਲੰਦ ਸੀ ਕਿ ਸ਼ਬਦਾਂ ਵਿੱਚ ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਭਾਈ ਰਾਮ ਸਿੰਘ ਦੀ ਮਹਾਨ ਕਲਾ ਤੋਂ ਭਾਂਵੇ ਉਸਦੇ ਆਪਣੇ ਹੀ ਜਾਣੂ ਨਾ ਹੋਣ ਪਰ ਦੁਨੀਆਂ ਇਸ ਸਰਦਾਰ ਦੀ ਕਲਾ ਦਾ ਲੋਹਾ ਅੱਜ ਵੀ ਮੰਨ ਰਹੀ ਹੈ।

The post ਜਨਮ ਦਿਨ 'ਤੇ ਵਿਸ਼ੇਸ਼: ਦੁਨੀਆਂ ਦਾ ਮਹਾਨ ਆਰਕੀਟੈਕਟ 'ਭਾਈ ਰਾਮ ਸਿੰਘ' appeared first on TheUnmute.com - Punjabi News.

Tags:
  • batala
  • bhai-ram-singh
  • greatest-architect-bhai-ram-singh
  • news
  • worlds-greatest-architect

'ਆਪ' ਸਰਕਾਰ ਦੇ ਨੁਮਾਇੰਦਿਆ ਵੱਲੋਂ ਮਾਲ ਅਫਸਰਾਂ ਨੂੰ ਜਲੀਲ ਕਰਨ ਸੰਬੰਧੀ CM ਭਗਵੰਤ ਮਾਨ ਦੇ ਨਾਂ ਖੁੱਲ੍ਹਾ ਪੱਤਰ

Tuesday 01 August 2023 08:20 AM UTC+00 | Tags: aam-aadmi-party breaking-news cm-bhagwant-mann punjab punjab-nnews punjab-revenue-officers-association revenue-officers

ਚੰਡੀਗੜ੍ਹ, 01 ਅਗਸਤ 2023: 23 ਜੁਲਾਈ ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਦਾ ਜਰਨਲ ਇਜਲਾਸ ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿਚ ਵੱਡੀ ਤਾਦਾਦ ਵਿੱਚ ਅਫਸਰ ਸਹਿਬਾਨ ਵੱਲੋਂ ਕੁੱਝ ਪ੍ਰਮੁੱਖ ਵਿਸਿਆ ਤੋਂ ਚਰਚਾ ਕਰਦੇ ਹੋਏ ਆਪਣੇ ਦਸਤਖਤਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲਾ ਪੱਤਰ ਜਾਰੀ ਕੀਤਾ ਗਿਆ। ਜਿਸ ਵਿਚ ਕਿਹਾ ਗਿਆ ਕਿ ਅਸੀਂ ਤਵੱਕੋਂ ਕਰਦੇ ਹਾਂ ਕਿ ਆਪ ਹਮਦਰਦੀ ਨਾਲ ਇਸਦੀ ਪੜਚੋਲ ਕਰੋਗੇ ਅਤੇ ਸਾਡੇ ਫੈਸਲਿਆਂ ਨੂੰ ਪ੍ਰਵਾਨ ਕਰੋਗੇ ਅਤੇ ਅਸੋਸੀਏਸ਼ਨ ਨੂੰ ਆਪਣੇ ਰੁਝੇਵਿਆ ਵਿਚੋਂ ਕੱਢਕੇ ਮਿਲਣ ਦਾ ਸਮਾਂ ਜਰੂਰ …।

ਪ੍ਰਮੁੱਖ ਚਰਚਾ ਦੇ ਬਿੰਦੂ ਇਸ ਤਰ੍ਹਾਂ ਹਨ:-

‘ਆਪ’ ਸਰਕਾਰ ਦੇ ਨੁਮਾਇੰਦਿਆ ਵੱਲੋਂ ਮਾਲ ਅਫਸਰਾਂ (Revenue Officers) ਨੂੰ ਜਲੀਲ ਕਰਨ ਬਾਰੇ

ਸਭ ਤੋਂ ਪਹਿਲਾ ਮੌਜੂਦਾ ਸਰਕਾਰ ਦੀ ਆਮਦ ਮਾਰਚ 2022 ਉਪਰੰਤ ਮਾਲ ਮਹਿਕਮੇ ਦੀ ਦਸ਼ਾ ਅਤੇ ਦਿਸ਼ਾ ਬਾਰੇ ਵਿਸਤਾਰ ਸਹਿਤ ਚਰਚਾ ਹੋਈ ਅਤੇ ਮਾਲ ਮਹਿਕਮੇ ਦੀ ਕਾਰਗੁਜਾਰੀ ‘ਤੇ ਪਏ ਅਸਰ ਦਾ ਮੁਲਾਂਕਣ ਕੀਤਾ ਗਿਆ।

ਮਾਲ ਮਹਿਕਮਾ ਇੱਕ ਮਾਣਮੱਤਾ ਇਤਿਹਾਸ ਵਾਲਾ ਸਿਰਮੌਰ ਮਹਿਕਮਾ ਹੈ, ਜੋ ਹਰ ਦੁੱਖ-ਸੁੱਖ, ਅੰਕੜਾ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਤਤਪਰ ਰਹਿੰਦਾ ਹੈ ਭਾਵੇਂ ਉਹ ਕਰੋਨਾ ਹੋਵੇ ਜਾਂ ਹੜ੍ਹ। ਹਰ ਮਾਲ ਅਧਿਕਾਰੀ ਕਰਮਚਾਰੀ ਨੂੰ ਜਿੰਦਾਦਿਲੀ ਨਾਲ ਦਰਪੇਸ਼ ਅੰਕੜਾ ਦਾ ਸਹਾਮਣਾ ਕਰਕੇ ਸਰਕਾਰ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਿਆ ਹੈ। ਮਾਲ ਮਹਿਕਮਾ ਸਰਕਾਰ ਅਤੇ ਪ੍ਰਸ਼ਾਸਨ ਦਾ ਮੁੱਖ ਧੁਰਾ ਹੈ ਪਰੰਤੂ ਸਰਕਾਰ ਦੇ ਨੁਮਾਇੰਦਿਆਂ ਨੂੰ ਮਾਲ ਮਹਿਕਮੇ ਦੇ ਅਕਸ ਨੂੰ ਡੂੰਗਾ ਖੋਰਾ ਲਾਇਆ ਹੈ।

ਸ਼੍ਰੀ ਮਾਨ ਭੂਮਿਕਾ ਵਿੱਚ ਹੀ ਲਿਖਣਾ ਯੋਗ ਹੋਵੇਗਾ ਕਿ ਕੁੱਝ ਸਮੱਸਿਆਵਾਂ ਤੋਂ ਨਿਜਾਤ ਪਾਉਣ ਲਈ ਲੋਕ ਅਤੇ ਮਾਲ ਅਫਸਰ ਲੰਮੇ ਸਮੇਂ ਤੋਂ ਨਵੇਂ ਬਦਲ ਦੀ ਉਡੀਕ ਕਰ ਰਹੇ ਸਨ ਪ੍ਰੰਤੂ ਡੇਢ ਸਾਲ ਭਰ ਦੇ ਸਮੇਂ ਵਿੱਚ ਅਫ਼ਸਰਾਂ (Revenue Officers) ਦੀਆਂ ਉਮੀਦਾਂ ਅਤੇ ਆਸ਼ਾਵਾਂ ਨੂੰ ਸੱਟ ਵੱਜੀ ਹੈ |

ਮੁੱਖ ਮੰਤਰੀ ਸਾਹਿਬ ਭਾਰਤੀ ਸੰਵਿਧਾਨ ਸਰਵਉੱਚ ਹੈ ਜਿਸ ਦੇ ਅਧੀਨ ਤੁਸੀਂ ਅਸੀਂ, MLA ਸਾਹਿਬਾਨ ਤੇ ਜਨਤਾ ਵਿਚਰਦੀ ਹੈ। ਇਸ ਸ਼ਾਹਕਾਰ ਦਸਤਾਵੇਜ ਵਿਚ ਸਪਸ਼ਟ ਰੂਪ ਵਿੱਚ ਤਿੰਨ ਅੰਗਾਂ ਵਿੱਚ ਸ਼ਕਤੀਆਂ ਦੀ ਵੰਡ ਕੀਤੀ ਗਈ ਹੈ ਜਿਵੇਂ ਵਿਧਾਨਪਾਲਿਕਾ, ਨਿਆਂਪਾਲਿਕਾ ਅਤੇ ਕਾਰਜਪਾਲਿਕਾ MLA ਸਾਹਿਬਾਨ ਕੇਵਲ ਵਿਧਾਨਪਾਲਿਕਾ ਦਾ ਹਿੱਸਾ ਹਨ ਜਿਨਾਂ ਕੋਲ ਕਾਰਜਪਾਲਿਕਾ ਨਾਲ ਸਬੰਧਿਤ ਕੋਈ ਸ਼ਕਤੀ ਨਹੀਂ ਫਿਰ ਦਫਤਰਾਂ ਦੀ ਬੇਲੋੜੀ ਚੈਕਿੰਗ, ਰਿਕਾਰਡ ਨੂੰ ਘਰਾਂ ਲੈ ਜਾਣਾ ਬਲੈਕਕਮੇਲ ਕਰਨ ਤੋਂ ਵੱਧ ਕੁੱਝ ਨਹੀਂ ਭਾਵੇਂ ਕਿ ਚੈਕਿੰਗ ਜੀਵਨ ਸਿੰਘ ਸੰਗੋਵਾਲ ਦੀ ਹੋਵੇ ਜਾਂ ਸੀਤਲ ਅੰਗੂਰਾਲ ਦੀ ਭਾਵੇਂ ਉਹ ਮੈਡਮ ਨੀਨਾ ਮਿੱਤਲ ਦੀ ਹੋਵੇ ਜਾਂ ਦਿਨੇਸ ਚੱਢਾ ਦੀ । ਇਹ ਸਭ ਤਹਿਸੀਲਦਾਰ/ਨਾਇਬ ਤਹਿਸੀਲਦਾਰ ਨੂੰ ਬਲੈਕਮੇਲ ਕਰਕੇ ਗਲਤ ਕੰਮ ਕਰਵਾਉਣ ਦਾ ਪਰਪੰਚ ਹਨ ਇੱਥੇ ਤੱਕ ਮੁੱਲਾਪੁਰ ਦਾਖਾ ਵਿਖੇ ਹਲਕਾ ਇੰਚਾਰਜ ਹੀ ਸੰਵਿਧਾਨ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਦੇ ਦਫਤਰ ਚੈਕ ਕਰਦੇ ਨਜਰ ਆਉਂਦੇ ਹਨ।

ਮੁੱਖ ਮੰਤਰੀ ਸਾਹਿਬ ਸਾਨੂੰ ਚੈਕਿੰਗ ਦਾ ਕੋਈ ਇਤਰਾਜ ਨਹੀਂ ਜੇਕਰ ਇਹ ਕਾਰਜਪਾਲਿਕਾ ਦੇ ਘੇਰੇ ਅਤੇ ਮਰਿਆਦਾ ਵਿੱਚ ਰਹਿ ਕੇ ਨੇਕ ਨੀਤੀ ਨਾਲ ਕੀਤੀ ਜਾਵੇ। MLA ਸਾਹਿਬਾਨ ਚੈਕਿੰਗ ਵੇਲੇ SDM/DC ਸਾਹਿਬ ਨੂੰ ਨਾਲ ਲੈ ਕੇ ਆਉਣ ਜੋ ਚੈਕ ਕਰਨਾ ਹੈ ਦਫਤਰ ਬੈਠ ਕੇ ਕਰਨ ਨਾ ਕਿ ਸਰਕਾਰੀ/ਦਫਤਰੀ ਰਿਕਾਰਡ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਘਰ ਲੈ ਕੇ ਜਾਣ। ਇਹਨਾਂ ਦੇ ਘਰਾਂ ਵਿੱਚ ਕੋਈ ਸਕੈਨਰ ਨਹੀ ਜੇ ਸਹੀ ਗਲਤ ਦੀ ਜਾਂਚ ਕਰੇਗਾ। MLA ਸਾਹਿਬਾਨ ਦਾ ਬਦਨੀਤੀ ਨਾਲ ਕੀਤੀ ਚੈਕਿੰਗ ਗੈਰ-ਕਾਨੂੰਨੀ ਹੈ ਅਤੇ ਸੰਵਿਧਾਨਿਕ ਗਰਿਮਾ ਦੀ ਉਲੰਘਣਾ ਹੈ ਜਿਸਦੇ ਤਹਿਤ ਇਹਨਾਂ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ।

ਉਪਰੋਕਤ ਚਰਤਾ ਉਪਰੰਤ ਜਨਰਲ ਇਜਲਾਸ ਵਿੱਚ ਆਮ ਸਹਿਮਤੀ ਨਾਲ ਮਤਾ ਪਾਸ ਕੀਤਾ ਗਿਆ ਭਵਿੱਖ ਵਿਚ ਜੇਕਰ ਕੋਈ ਵੀ MLA ਸਾਹਿਬਾਨ ਆਪਣੀ ਸੀਮਾਂ ਉਲੰਘ ਕੇ ਬਦਨੀਤੀ ਨਾਲ ਦਫਤਰ ਦੀ ਪੜਤਾਲ ਕਰੇਗਾ (ਜਾਨੀ DC/SDM ਤੋਂ ਬਿਨਾ) ਅਤੇ ਤਹਿਸੀਲਦਾਰ ਜਾਂ ਸਟਾਫ ਨੂੰ ਜਲੀਲ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦਿਨ ਤੋਂ ਉਸ ਦਫਤਰ ਵਿੱਚ ਤਹਿਸੀਲਦਾਰ ਨਾਇਬ-ਤਹਿਸੀਲਦਾਰ ਰਜਿਸਟਰੇਸ਼ਨ ਦਾ ਕੰਮ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਕਰਨ ਦੇਣਗੇ।

ਲਿੰਕ ਵਿੱਚ ਪੜ੍ਹੋ ਪੂਰੀ ਚਿੱਠੀ

 

The post ‘ਆਪ’ ਸਰਕਾਰ ਦੇ ਨੁਮਾਇੰਦਿਆ ਵੱਲੋਂ ਮਾਲ ਅਫਸਰਾਂ ਨੂੰ ਜਲੀਲ ਕਰਨ ਸੰਬੰਧੀ CM ਭਗਵੰਤ ਮਾਨ ਦੇ ਨਾਂ ਖੁੱਲ੍ਹਾ ਪੱਤਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • punjab
  • punjab-nnews
  • punjab-revenue-officers-association
  • revenue-officers

ਭਾਜਪਾ ਨਾਲ ਸਮਝੌਤਾ ਕਰਨ ਲਈ ਹੋਰ ਵੀ ਕਈ ਪਾਰਟੀਆ ਆ ਰਹੀਆਂ ਹਨ: ਵਿਜੈ ਸਾਂਪਲਾ

Tuesday 01 August 2023 08:42 AM UTC+00 | Tags: breaking-news latest-news lok-sabha-election-2023 news punjab-bjp punjab-news vijay-sampla

ਮਲੋਟ, 01 ਅਗਸਤ 2023: ਮਲੋਟ ਵਿਖੇ ਪਹੁੰਚੇ ਐਸ.ਸੀ ਕਮਿਸ਼ਨ ਦੇ ਸਾਬਕਾ ਚੈਅਰਮੈਨ ਅਤੇ ਭਾਜਪਾ ਆਗੂ ਵਿਜੈ ਸਾਂਪਲਾ (Vijay Sampla) ਨੇ ਵਰਕਰਾਂ ਨਾਲ ਬੈਠਕ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ 2024 ਦੀਆਂ ਚੋਣਾਂ ਲਈ ਭਾਜਪਾ ਪਾਰਟੀ ਨਾਲ ਸਮਝੌਤਾ ਕਰਨ ਲਈ ਹੋਰ ਵੀ ਕਈ ਪਾਰਟੀਆ ਆ ਰਹੀਆਂ ਹਨ ਅਤੇ ਹੋਰ ਵੀ ਪਾਰਟੀਆਂ ਭਾਜਪਾ ‘ਚ ਆਉਣਗੀਆਂ |

ਇਸ ਸਮੇਂ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗਾ ਆਗੂ ਨਹੀਂ ਮਿਲ ਸਕਦਾ। ਭਾਜਪਾ ਦੀ ਕੇਂਦਰ ਸਰਕਾਰ ਦੀਆਂ ਬਹੁਤ ਜ਼ਿਆਦਾ ਪ੍ਰਾਪਤੀਆਂ ਹਨ ਅਤੇ ਲੋਕ ਇਸਤੋਂ ਭਲੀਭਾਂਤ ਜਾਣੂ ਹਨ। ਇਸ ਸਮੇਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਬਿਆਨ ਦਿੱਤਾ ਹੈ ਕਿ ਸਾਨੂੰ ਕੇਦਰ ਕੋਲੋਂ ਪੇਸੈ ਮੰਗਣ ਦੀ ਲੋੜ ਨਹੀਂ ਹੈ, ਇਹ ਬਿਆਨ ਵਿੱਚ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਕੇਂਦਰ ਸਰਕਾਰ ਨਾਲ ਨਿੱਜੀ ਲੜਾਈ ਹੈ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਹੁੰਦਾ ਹੈ ਕਿ ਉਹ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਨਾ ਕਿ ਕਿਸੇ ਨਾਲ ਆਪਸੀ ਰੰਜਿਸ਼ ਰੱਖਣਾ । ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ ਸਾਨੂੰ ਪੈਸੇ ਦੀ ਜਰੂਰਤ ਨਹੀਂ ਹੈ ਅਤੇ ਦੂਜੇ ਪਾਸੇ ਇਹ ਬਿਆਨ ਦੇਣਾ ਕਿ ਸਾਨੂੰ ਕੇਂਦਰ ਸਰਕਾਰ ਪੈਸੇ ਨਹੀਂ ਦੇ ਰਹੀ ।ਜਦੋਂ ਪੰਜਾਬ ਸਰਕਾਰ ਨੂੰ ਪੈਸਿਆਂ ਦੀ ਜਰੂਰਤ ਹੀ ਨਹੀਂ ਹੈ ਤਾਂ ਫਿਰ ਕੇਂਦਰ ਸਰਕਾਰ ਨੂੰ ਉਲਾਭਾਂ ਕਿਸ ਗੱਲ ਦਾ ਦਿੱਤਾ ਜਾ ਰਿਹਾ ਹੈ।

ਐਨ.ਆਈ.ਏ ਦੀਆਂ ਪੰਜਾਬ ਵਿੱਚ ਹੋ ਰਹੀਆਂ ਛਾਪੇਮਾਰੀ ‘ਤੇ ਬੋਲਦਿਆਂ ਕਿਹਾ ਕਿ ਉਹ ਆਪਣਾ ਕੰਮ ਬਹੁਤ ਚੰਗੀ ਤਰ੍ਹਾਂ ਕਰ ਰਹੇ ਹਨ ਅਤੇ ਜਦੋਂ ਪੰਜਾਬ ਦੀ ਜਵਾਨੀ ਦੀ ਵੱਲ ਦੇਖਦੇ ਹਾਂ ਤਾਂ ਪੰਜਾਬ ਦੀ ਜਵਾਨੀ ਲਗਾਤਾਰ ਨਸ਼ਿਆਂ ਵਿੱਚ ਗਰਕ ਹੋ ਚੁੱਕੀ ਹੈ ਅਤੇ ਨਸ਼ਾ ਤਸਕਰਾਂ ‘ਤੇ ਸਿਕੰਜਾ ਕੱਸਣਾ ਚਾਹੀਦਾ ਹੈ |

The post ਭਾਜਪਾ ਨਾਲ ਸਮਝੌਤਾ ਕਰਨ ਲਈ ਹੋਰ ਵੀ ਕਈ ਪਾਰਟੀਆ ਆ ਰਹੀਆਂ ਹਨ: ਵਿਜੈ ਸਾਂਪਲਾ appeared first on TheUnmute.com - Punjabi News.

Tags:
  • breaking-news
  • latest-news
  • lok-sabha-election-2023
  • news
  • punjab-bjp
  • punjab-news
  • vijay-sampla

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ 'ਚ ਦਿੱਲੀ ਸੇਵਾਵਾਂ ਬਿੱਲ ਪੇਸ਼

Tuesday 01 August 2023 09:10 AM UTC+00 | Tags: aam-aadmi-party amit-shah arvind-kejriwal bjp-government breaking-news congress delhi-services-bill deli-government government-of-national-capital-territory-of-delhi-amendment-bill latest-news lok-sabha news rajya-sabha the-unmute-breaking-news

ਚੰਡੀਗੜ੍ਹ, 01 ਅਗਸਤ 2023: ਸੰਸਦ ਦਾ ਮਾਨਸੂਨ ਸੈਸ਼ਨ ਹੁਣ ਤੱਕ ਮਣੀਪੁਰ ਮੁੱਦੇ ਕਾਰਨ ਹੰਗਾਮੇਦਾਰ ਰਿਹਾ ਹੈ। ਅੱਜ ਵੀ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਹੁਣ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਤਿੰਨ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਲੋਕ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕੀਤਾ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਬਿੱਲ ਪੇਸ਼ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਨੇ ਕੇਂਦਰ ਸਰਕਾਰ ਨੂੰ ਦਿੱਲੀ ਬਾਰੇ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਹੈ। ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਿੱਲੀ ਸਰਵਿਸਿਜ਼ ਬਿੱਲ (ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ 2023) ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਬਿੱਲ ਸਹਿਕਾਰੀ ਸੰਘਵਾਦ ਲਈ ਖਤਰਾ ਹੈ।

ਵਿਰੋਧੀ ਧਿਰ ਵੱਲੋਂ ਸਰਕਾਰ ਵਿਰੁੱਧ ਲਿਆਂਦੇ ਬੇਭਰੋਸਗੀ ਮਤੇ ‘ਤੇ 8 ਅਗਸਤ ਤੋਂ 10 ਅਗਸਤ ਤੱਕ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਮੋਦੀ 10 ਅਗਸਤ ਨੂੰ ਬੇਭਰੋਸਗੀ ਮਤੇ ਦਾ ਜਵਾਬ ਦੇਣਗੇ। ਦੱਸ ਦੇਈਏ ਕਿ ਵਿਰੋਧੀ ਧਿਰ ਮਣੀਪੁਰ ਮੁੱਦੇ ‘ਤੇ ਸੰਸਦ ‘ਚ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ਕਰ ਰਹੀ ਹੈ। ਇਸ ਦੇ ਲਈ ਵਿਰੋਧੀ ਧਿਰ ਨੇ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਕੀਤਾ ਤਾਂ ਜੋ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਬੇਭਰੋਸਗੀ ਮਤੇ ‘ਤੇ ਸੰਸਦ ‘ਚ ਜਵਾਬ ਦੇ ਸਕਣ। ਸਰਕਾਰ ਕੋਲ ਬਹੁਮਤ ਹੈ, ਇਸ ਲਈ ਬੇਭਰੋਸਗੀ ਮਤੇ ਨਾਲ ਸਰਕਾਰ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।

The post ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼ appeared first on TheUnmute.com - Punjabi News.

Tags:
  • aam-aadmi-party
  • amit-shah
  • arvind-kejriwal
  • bjp-government
  • breaking-news
  • congress
  • delhi-services-bill
  • deli-government
  • government-of-national-capital-territory-of-delhi-amendment-bill
  • latest-news
  • lok-sabha
  • news
  • rajya-sabha
  • the-unmute-breaking-news

ਚੰਡੀਗੜ੍ਹ, 01 ਅਗਸਤ 2023: ਭਾਰਤੀ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਹਾਲ ਹੀ ‘ਚ ਦਿੱਤੇ ਇੰਟਰਵਿਊ ‘ਚ ਭਾਰਤੀ ਟੀਮ ਦੇ ਕੁਝ ਖਿਡਾਰੀਆਂ ‘ਤੇ ਹੰਕਾਰੀ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਪੈਸੇ ਦੀ ਗੱਲ ਆਉਣ ‘ਤੇ ਕੁਝ ਖਿਡਾਰੀ ਹੰਕਾਰੀ ਹੋ ਗਏ ਹਨ। ਖਿਡਾਰੀ ਸੋਚਦੇ ਹਨ ਕਿ ਉਹ ਸਭ ਕੁਝ ਜਾਣਦੇ ਹਨ ਅਤੇ ਸਲਾਹ ਲਈ ਕਿਸੇ ਅਨੁਭਵੀ ਕੋਲ ਵੀ ਨਹੀਂ ਜਾਂਦੇ ਹਨ। ਇਸ ‘ਤੇ ਹੁਣ ਰਵਿੰਦਰ ਜਡੇਜਾ (Ravindra Jadeja) ਨੇ ਜਵਾਬ ਦਿੱਤਾ ਹੈ। ਤੀਜੇ ਵਨਡੇ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਡੇਜਾ ਨੇ ਕਿਹਾ ਕਿ ਸਾਬਕਾ ਖਿਡਾਰੀਆਂ ਨੂੰ ਆਪਣੇ ਵਿਚਾਰ ਜ਼ਾਹਰ ਕਰਨੇ ਚਾਹੀਦੇ ਹਨ, ਪਰ ਕਪਿਲ ਦੇਵ ਵੱਲੋਂ ਲਗਾਏ ਗਏ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਰਵਿੰਦਰ ਜਡੇਜਾ (Ravindra Jadeja) ਨੇ ਕਿਹਾ ਕਿ ਜਦੋਂ ਭਾਰਤ ਮੈਚ ਹਾਰਦਾ ਹੈ ਤਾਂ ਲੋਕ ਅਜਿਹੀਆਂ ਟਿੱਪਣੀਆਂ ਕਰਦੇ ਹਨ। ਜਡੇਜਾ ਨੇ ਕਿਹਾ ਕਿ ਖਿਡਾਰੀ ਸਿਰਫ ਭਾਰਤ ਲਈ ਜਿੱਤਣ ‘ਤੇ ਕੇਂਦ੍ਰਿਤ ਸਨ ਅਤੇ ਉਨ੍ਹਾਂ ਦਾ ਕੋਈ ਨਿੱਜੀ ਏਜੰਡਾ ਨਹੀਂ ਸੀ।

ਜਡੇਜਾ ਨੇ ਕਿਹਾ, “ਹਰ ਕਿਸੇ ਦੀ ਆਪਣੀ ਰਾਏ ਹੁੰਦੀ ਹੈ। ਸਾਬਕਾ ਖਿਡਾਰੀਆਂ ਨੂੰ ਆਪਣੀ ਰਾਏ ਰੱਖਣ ਦਾ ਪੂਰਾ ਅਧਿਕਾਰ ਹੈ, ਪਰ ਮੈਨੂੰ ਨਹੀਂ ਲੱਗਦਾ ਕਿ ਇਸ ਟੀਮ ਵਿੱਚ ਕੋਈ ਹੰਕਾਰ ਹੈ। ਹਰ ਕੋਈ ਆਪਣੀ ਕ੍ਰਿਕਟ ਦਾ ਆਨੰਦ ਲੈ ਰਿਹਾ ਹੈ ਅਤੇ ਹਰ ਕੋਈ ਮਿਹਨਤੀ ਹੈ। ਕਿਸੇ ਨੂੰ ਵੀ ਹਲਕਾ ਨਹੀਂ ਲਿਆ ਜਾ ਰਿਹਾ | ਖਿਡਾਰੀ ਆਪਣਾ 100 ਫੀਸਦੀ ਦੇ ਰਹੇ ਹਨ। ਅਜਿਹੀਆਂ ਟਿੱਪਣੀਆਂ ਆਮ ਤੌਰ ‘ਤੇ ਉਦੋਂ ਆਉਂਦੀਆਂ ਹਨ ਜਦੋਂ ਭਾਰਤੀ ਟੀਮ ਮੈਚ ਹਾਰਦੀ ਹੈ।

ਜਡੇਜਾ ਨੇ ਕਿਹਾ ਕਿ ਇਹ ਨੌਜਵਾਨਾਂ ਅਤੇ ਤਜ਼ਰਬੇ ਦਾ ਸੁਮੇਲ ਕਰਨ ਵਾਲੀ ਚੰਗੀ ਟੀਮ ਹੈ। ਅਸੀਂ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਾਂ | ਇਸ ਤੋਂ ਪਹਿਲਾਂ ਕਪਿਲ ਨੇ ਕਿਹਾ ਸੀ ਕਿ ਮੇਰਾ ਮੰਨਣਾ ਹੈ ਕਿ ਕੋਈ ਤਜਰਬੇਕਾਰ ਵਿਅਕਤੀ ਮੱਦਦ ਕਰ ਸਕਦਾ ਹੈ। ਕਈ ਵਾਰ ਜਦੋਂ ਬਹੁਤ ਜ਼ਿਆਦਾ ਪੈਸਾ ਆਉਂਦਾ ਹੈ, ਹੰਕਾਰ ਆ ਜਾਂਦਾ ਹੈ |

The post ਕਪਿਲ ਦੇਵ ਦੇ ‘ਭਾਰਤੀ ਟੀਮ ‘ਚ ਹੰਕਾਰ’ ਵਾਲੇ ਬਿਆਨ ‘ਤੇ ਜਡੇਜਾ ਦਾ ਜਵਾਬ, ਕਿਹਾ- ਹਾਰ ‘ਤੇ ਲੋਕ ਅਜਿਹੇ ਬਿਆਨ ਦਿੰਦੇ ਹਨ appeared first on TheUnmute.com - Punjabi News.

Tags:
  • bcci
  • breaking-news
  • cricket-news
  • indian-team
  • kapil-dev
  • latest-news
  • news
  • ravindra-jadeja
  • sports-news

ਚੰਡੀਗੜ੍ਹ, 01 ਅਗਸਤ 2023: ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ (World Gatka Federation) ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।

ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ।

ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. (World Gatka Federation) ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ।

The post ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ appeared first on TheUnmute.com - Punjabi News.

Tags:
  • breaking-news
  • gatka
  • gatka-federation-usa
  • gurinder-singh-khalsa
  • news
  • sports
  • world-gatka-federation

ਨੂਹ ਹਿੰਸਾ ਇੱਕ ਸੋਚੀ ਸਮਝੀ ਸਾਜ਼ਿਸ਼, 70 ਜਣਿਆਂ ਨੂੰ ਹਿਰਾਸਤ 'ਚ ਲਿਆ: CM ਮਨੋਹਰ ਲਾਲ ਖੱਟਰ

Tuesday 01 August 2023 10:58 AM UTC+00 | Tags: bjp-government breaking-news chief-minister-manohar-lal-khattar haryana-violence latest-news news nuh-news nuh-violence punjab the-unmute-breaking-news the-unmute-latest-news violence

ਚੰਡੀਗੜ੍ਹ, 01 ਅਗਸਤ 2023: ਹਰਿਆਣਾ ਦੇ ਨੂਹ ‘ਚ ਦੋ ਭਾਈਚਾਰਿਆਂ ਵਿਚਾਲੇ ਹਿੰਸਾ (Nuh Violence) ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਸਮੀਖਿਆ ਬੈਠਕ ਕੀਤੀ, ਜਿਸ ‘ਚ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਮੁੱਖ ਸਕੱਤਰ ਸੰਜੀਵ ਕੌਸ਼ਲ ਦੇ ਨਾਲ-ਨਾਲ ਪੁਲਿਸ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਸਮੇਤ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਨੂਹ ਵਿੱਚ ਜੋ ਵੀ ਘਟਨਾ ਵਾਪਰੀ ਉਹ ਮੰਦਭਾਗੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਭੇਜ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਇਹ ਇੱਕ ਸਮਾਜਿਕ ਯਾਤਰਾ ਹੈ ਜੋ ਹਰ ਸਾਲ ਕੱਢੀ ਜਾਂਦੀ ਹੈ। ਇਸ ‘ਤੇ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ, ਇੱਥੋਂ ਤੱਕ ਕਿ ਪੁਲਿਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਸੀਐਮ ਮਨੋਹਰ ਨੇ ਇਸ ਪੂਰੀ ਘਟਨਾ (Nuh Violence) ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਸਾਜ਼ਿਸ਼ ਤਹਿਤ ਯਾਤਰਾ ਵਿੱਚ ਵਿਘਨ ਪਾਇਆ ਗਿਆ, ਵਾਹਨਾਂ ਨੂੰ ਅੱਗ ਲਗਾਈ ਗਈ। ਹਾਲਾਂਕਿ ਨੂਹ ਸਮੇਤ ਸਾਰੀਆਂ ਥਾਵਾਂ ‘ਤੇ ਸਥਿਤੀ ਹੁਣ ਆਮ ਵਾਂਗ ਹੈ। ਕੁੱਲ 70 ਜਣਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਨੂਹ ਜ਼ਿਲੇ ਅਤੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਨੂਹ ‘ਚ ਵੀ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਕੁਝ ਥਾਵਾਂ ‘ਤੇ ਧਾਰਾ 144 ਵੀ ਲਗਾਈ ਗਈ ਹੈ। ਕਰੀਬ 44 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਦੋ ਪੁਲੀਸ ਮੁਲਾਜ਼ਮ ਅਤੇ ਤਿੰਨ ਆਮ ਵਿਅਕਤੀ ਮਾਰੇ ਗਏ ਹਨ। ਅਸੀਂ ਉਨ੍ਹਾਂ ਦੀ ਹਰ ਸੰਭਵ ਮੱਦਦ ਕਰਾਂਗੇ। ਇਸ ਦੇ ਨਾਲ ਹੀ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨੂਹ ਤੋਂ ਬਾਹਰ ਦੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਹਿੰਸਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਸਮੂਹ ਨਾਗਰਿਕਾਂ ਨੂੰ ਸ਼ਾਂਤੀ ਬਹਾਲੀ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਅਰਧ ਸੈਨਿਕ ਬਲਾਂ ਦੀਆਂ ਲਗਭਗ 13 ਕੰਪਨੀਆਂ ਅਤੇ ਹਰਿਆਣਾ ਪੁਲਿਸ ਦੀਆਂ 40 ਕੰਪਨੀਆਂ ਨੂੰ ਪੂਰੇ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਹੈ।

The post ਨੂਹ ਹਿੰਸਾ ਇੱਕ ਸੋਚੀ ਸਮਝੀ ਸਾਜ਼ਿਸ਼, 70 ਜਣਿਆਂ ਨੂੰ ਹਿਰਾਸਤ ‘ਚ ਲਿਆ: CM ਮਨੋਹਰ ਲਾਲ ਖੱਟਰ appeared first on TheUnmute.com - Punjabi News.

Tags:
  • bjp-government
  • breaking-news
  • chief-minister-manohar-lal-khattar
  • haryana-violence
  • latest-news
  • news
  • nuh-news
  • nuh-violence
  • punjab
  • the-unmute-breaking-news
  • the-unmute-latest-news
  • violence

ਚੰਡੀਗੜ੍ਹ, 01 ਅਗਸਤ 2023: ਮਣੀਪੁਰ (Manipur) ਹਿੰਸਾ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਜਾਤੀ ਹਿੰਸਾ ਭੜਕਣ ਤੋਂ ਬਾਅਦ 6,523 ਐਫਆਈਆਰ ਦਰਜ ਕੀਤੀਆਂ ਹਨ। ਹਾਲਾਂਕਿ ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਸੂਬੇ ਦੀ ਪੁਲਿਸ ਕਾਨੂੰਨ ਵਿਵਸਥਾ ‘ਤੇ ਢਿੱਲੀ ਰਹੀ ਹੈ |

ਅਦਾਲਤ ਨੇ ਮਣੀਪੁਰ ਵਿੱਚ ਇੱਕ ਔਰਤ ਨੂੰ ਕਾਰ ਵਿੱਚੋਂ ਕੱਢ ਕੇ ਪੁੱਤ ਦੇ ਸਾਹਮਣੇ ਮਾਰ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ 4 ਮਈ ਨੂੰ ਹੋਇਆ ਸੀ, ਪਰ ਮਾਮਲੇ ਵਿੱਚ ਐਫਆਈਆਰ 7 ਜੁਲਾਈ ਨੂੰ ਦਰਜ ਕੀਤੀ ਗਈ ਸੀ। ਚੀਫ਼ ਜਸਟਿਸ ਚੰਦਰਚੂੜ ਨੇ ਮਣੀਪੁਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ਼ ਇੱਕ ਜਾਂ ਦੋ ਐਫਆਈਆਰ ਤੋਂ ਇਲਾਵਾ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਜਾਂਚ ਵੀ ਢਿੱਲੀ ਰਹੀ। ਦੋ ਮਹੀਨਿਆਂ ਬਾਅਦ ਐਫਆਈਆਰ ਦਰਜ ਕੀਤੀ ਗਈ ਅਤੇ ਬਿਆਨ ਵੀ ਦਰਜ ਨਹੀਂ ਕੀਤੇ ਗਏ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਜਾਤੀ ਹਿੰਸਾ ਸ਼ੁਰੂ ਹੋਣ ਤੋਂ ਬਾਅਦ 6,523 ਐਫਆਈਆਰ ਦਰਜ ਕੀਤੀਆਂ ਹਨ। ਰਾਜ ਪੁਲਿਸ ਨੇ 5 ਮਈ ਨੂੰ ਹੀ ਔਰਤਾਂ ਦੇ ਕੱਪੜੇ ਉਤਾਰਨ ਦੇ ਮਾਮਲੇ ਵਿੱਚ ਜ਼ੀਰੋ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ‘ਚ ਇਕ ਨਾਬਾਲਗ ਸਮੇਤ 7 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਜਿਹਾ ਜਾਪਦਾ ਹੈ ਕਿ ਪੁਲਿਸ ਨੇ ਔਰਤਾਂ ਦੇ ਬਿਆਨ ਦਰਜ ਕੀਤੇ ਹਨ ਜਦੋਂ ਉਨ੍ਹਾਂ ਦੀ ਨਗਨ ਪਰੇਡ ਦੀ ਵੀਡੀਓ ਸਾਹਮਣੇ ਆਈ ।

ਅਦਾਲਤ ਨੇ ਪੁੱਛਿਆ ਕਿ ਐਫਆਈਆਰ ਵਿੱਚ ਕਿੰਨੇ ਮੁਲਜ਼ਮਾਂ ਦੇ ਨਾਮ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੀ ਕਾਰਵਾਈ ਕੀਤੀ ਗਈ। ਅਦਾਲਤ ਨੇ ਰਾਜ (Manipur) ਵਿੱਚ ਜਾਤੀ ਹਿੰਸਾ ਨਾਲ ਸਬੰਧਤ ਕਈ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਮਣੀਪੁਰ ਦੇ ਡੀਜੀਪੀ ਨੂੰ ਸੋਮਵਾਰ ਨੂੰ ਸੁਣਵਾਈ ਦੌਰਾਨ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ । ਅਦਾਲਤ ਨੇ ਮਣੀਪੁਰ ਵਿੱਚ ਔਰਤਾਂ ਦੀ ਨਗਨ ਪਰੇਡ ਦੀ ਘਟਨਾ ਅਤੇ ਘਟਨਾ ਦੇ ਦਰਜ ਹੋਣ ਦੀਆਂ ਤਰੀਖਾਂ, ਜ਼ੀਰੋ ਐਫਆਈਆਰ, ਨਿਯਮਤ ਐਫਆਈਆਰ ਦੇ ਵੇਰਵੇ ਮੰਗੇ।

The post ਮਣੀਪੁਰ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਹਿੰਸਾ ਭੜਕਣ ਤੋਂ ਬਾਅਦ 6523 FIR ਕੀਤੀਆਂ ਦਰਜ appeared first on TheUnmute.com - Punjabi News.

Tags:
  • breaking-news
  • manipur-violence-case
  • news
  • supreme-court

ਹੁਸ਼ਿਆਰਪੁਰ 'ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸੰਬੰਧੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਹਰਭਜਨ ਸਿੰਘ ਈਟੀਓ ਨਾਲ ਬੈਠਕ

Tuesday 01 August 2023 11:35 AM UTC+00 | Tags: bram-shankar-jimpa breaking breaking-news harbhajan-singh-eto hoshiarpur medical-college-hoshiarpur medical-education new-medical-college news punjab-new-medical-college punjab-news

ਚੰਡੀਗੜ੍ਹ, 01 ਅਗਸਤ 2023: ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ 'ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ (Medical College) ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਤੇਜ਼ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ। ਜਿੰਪਾ ਨੇ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ।

ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ (Medical College) ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ।

The post ਹੁਸ਼ਿਆਰਪੁਰ 'ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸੰਬੰਧੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਹਰਭਜਨ ਸਿੰਘ ਈਟੀਓ ਨਾਲ ਬੈਠਕ appeared first on TheUnmute.com - Punjabi News.

Tags:
  • bram-shankar-jimpa
  • breaking
  • breaking-news
  • harbhajan-singh-eto
  • hoshiarpur
  • medical-college-hoshiarpur
  • medical-education
  • new-medical-college
  • news
  • punjab-new-medical-college
  • punjab-news

ਅਮਨ ਅਰੋੜਾ ਦੀ ਮੌਜੂਦਗੀ 'ਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ IIT ਰੋਪੜ ਨਾਲ ਸਮਝੌਤਾ ਸਹੀਬੱਧ

Tuesday 01 August 2023 11:47 AM UTC+00 | Tags: aam-aadmi-party aman-arora breaking-news cm-bhagwant-mann iit-ropar latest-news news peda peda-inks punjab punjab-news punjab-police punjab-power-development-agency ropar

ਚੰਡੀਗੜ੍ਹ, 01 ਅਗਸਤ 2023: ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ ‘ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ (IIT ROPAR) ਨਾਲ ਸਮਝੌਤਾ ਸਹੀਬੱਧ ਕੀਤਾ।

ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ (IIT ROPAR) ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ।

ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਕੁਲਬੀਰ ਸਿੰਘ ਸੰਧੂ, ਆਈ.ਆਈ.ਟੀ. ਰੋਪੜ ਦੇ ਐਸੋਸੀਏਟ ਡੀਨ (ਆਰ.ਐਂਡ.ਡੀ.) ਡਾ. ਪੁਸ਼ਪਿੰਦਰ ਪੀ. ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜੀਨੀਅਰਿੰਗ ਡਾ. ਧੀਰਜ ਕੇ. ਮਹਾਜਨ ਵੀ ਹਾਜ਼ਰ ਸਨ।

The post ਅਮਨ ਅਰੋੜਾ ਦੀ ਮੌਜੂਦਗੀ ‘ਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ IIT ਰੋਪੜ ਨਾਲ ਸਮਝੌਤਾ ਸਹੀਬੱਧ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • cm-bhagwant-mann
  • iit-ropar
  • latest-news
  • news
  • peda
  • peda-inks
  • punjab
  • punjab-news
  • punjab-police
  • punjab-power-development-agency
  • ropar

ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ: ਹਰਭਜਨ ਸਿੰਘ ਈ.ਟੀ.ਓ

Tuesday 01 August 2023 11:52 AM UTC+00 | Tags: aam-aadmi-party aman-arora breaking-news cm-bhagwant-mann harbhajan-singh-eto latest-news news public-works-department punjab the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 01 ਅਗਸਤ 2023: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਨਵੇਂ ਗੈਸਟ ਹਾਊਸਾਂ ਦੀ ਉਸਾਰੀ ਅਤੇ ਮੌਜੂਦਾ ਦੀ ਮੁਰੰਮਤ, ਪੇਂਡੂ ਖੇਤਰਾਂ ਵਿੱਚ ਹਰੇ ਮੈਦਾਨ ਵਿਕਸਤ ਕਰਨ, ਅਤੇ ਵਿਭਾਗ ਦੇ ਕਰਮਚਾਰੀਆਂ ਲਈ ਸਰਕਾਰੀ ਰਿਹਾਇਸ਼ਾਂ ਦੇ ਨਿਰਮਾਣ ਵਰਗੇ ਕਦਮ ਪੁੱਟੇ ਜਾ ਸਕਣ।

ਇੱਥੇ ਲੋਕ ਨਿਰਮਾਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੀਆਂ ਦੇਹਰਾਦੂਨ, ਹਰਿਦੁਆਰ, ਵਰਿੰਦਾਵਨ, ਦਿੱਲੀ ਅਤੇ ਪੰਜਾਬ ਤੋਂ ਬਾਹਰ ਕਈ ਥਾਵਾਂ ‘ਤੇ ਜਾਇਦਾਦਾਂ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਰਾਜਾਂ ਵਿੱਚ ਵਿਭਾਗ ਦੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਰਿਪੋਰਟ ਕਰਨ ਲਈ ਵਿਭਾਗੀ ਕਮੇਟੀਆਂ ਬਣਾਈਆਂ ਜਾਣ।

ਸੂਬੇ ਅੰਦਰ ਸਥਿਤ ਵਿਭਾਗ ਦੀਆਂ ਜਾਇਦਾਦਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ, ਲੋਕ ਨਿਰਮਾਣ ਮੰਤਰੀ ਨੇ ਸਾਰੀਆਂ ਅਣਵਰਤੀਆਂ ਜਾਂ ਘੱਟ ਵਰਤੋਂ ਵਾਲੀਆਂ ਜਾਇਦਾਦਾਂ ਨੂੰ ਲੋਕ ਹਿੱਤ ਵਿੱਚ ਵਰਤਣ ਲਈ ਇੱਕ ਸੰਪੂਰਨ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਅੰਮ੍ਰਿਤਸਰ, ਪਠਾਨਕੋਟ ਅਤੇ ਰੂਪਨਗਰ ਆਦਿ ਜ਼ਿਲ੍ਹਿਆਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸਾਂ ਦੀ ਉਸਾਰੀ ਜਾਂ ਮੌਜੂਦਾ ਗੈਸਟ ਹਾਊਸਾਂ ਦੀ ਮੁਰੰਮਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਪੀ.ਡਬਲਯੂ.ਡੀ ਗੈਸਟ ਹਾਊਸ ਵਿੱਚ ਬਿਨਾਂ ਕਿਰਾਇਆ ਦਿੱਤਿਆਂ ਠਹਿਰ ਰਿਹਾ ਹੈ, ਤਾਂ ਸਬੰਧਤ ਵਿਭਾਗ ਤੋਂ ਕਿਰਾਇਆ ਵਸੂਲਿਆ ਜਾਵੇ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚ ਵਿਭਾਗ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਵਰਤੋਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਲੋੜ ਅਨੁਸਾਰ ਸਰਕਾਰੀ ਰਿਹਾਇਸ਼ਾਂ ਵਿਕਸਤ ਕਰਨ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੀ.ਡਬਲਯੂ.ਡੀ ਦੀਆਂ ਜ਼ਮੀਨਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਹਰੇ ਮੈਦਾਨ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਵਾਹੀਯੋਗ ਜ਼ਮੀਨਾਂ ਦੀ ਵਰਤੋਂ ਬਾਗਬਾਨੀ ਨਰਸਰੀਆਂ ਨੂੰ ਵਿਕਸਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਦੀਆਂ ਉਹ ਜ਼ਮੀਨਾਂ ਜਿੰਨ੍ਹਾਂ 'ਤੇ ਖੇਤੀਬਾੜੀ ਹੋ ਰਹੀ ਹੈ, ਤੋਂ ਵਾਜਬ ਮਾਲੀਆ ਪ੍ਰਾਪਤ ਕਰਨ ਲਈ ਕਰਵਾਈ ਜਾਣ ਵਾਲੀ ਬੋਲੀ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਵੀ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਇਸ ਮਿਸ਼ਨ ਵਿੱਚ ਅਹਿਮ ਯੋਗਦਾਨ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।

The post ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • cm-bhagwant-mann
  • harbhajan-singh-eto
  • latest-news
  • news
  • public-works-department
  • punjab
  • the-unmute-breaking-news
  • the-unmute-latest-news
  • the-unmute-punjabi-news

ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ 'ਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ

Tuesday 01 August 2023 12:02 PM UTC+00 | Tags: aam-aadmi-party agriculture agriculture-infrastructure-fund breaking-news chetan-singh-jauramajra cm-bhagwant-mann latest-news news punjab-agriculture the-unmute-breaking-news

ਚੰਡੀਗੜ੍ਹ, 01 ਅਗਸਤ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।

ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ 2481 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਲਈ ਅਪਲਾਈ ਕੀਤਾ ਹੈ ਜਿਸ ਵਿੱਚੋਂ ਹੁਣ ਤੱਕ 4745 ਯੋਗ ਪ੍ਰਾਜੈਕਟਾਂ ਲਈ 1395 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 980 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਯਕੀਨਨ ਕਿਸਾਨਾਂ ਅਤੇ ਉੱਦਮੀਆਂ ਨੂੰ ਆਪਣੀਆਂ ਖੇਤੀਬਾੜੀ ਸਬੰਧੀ ਪਹਿਲਕਦਮੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਅਤੇ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਸਹਾਈ ਸਿੱਧ ਹੋਵੇਗੀ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ।

ਮੰਤਰੀ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੀਤੇ ਵਿੱਤੀ ਸਾਲ ਦੀਆਂ 3480 ਅਰਜ਼ੀਆਂ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਤੱਕ 7547 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜ਼ੀਆਂ ਦੀ ਨਿਵੇਸ਼ ਰਾਸ਼ੀ 4038.08 ਕਰੋੜ ਬਣਦੀ ਸੀ, ਜੋ ਬੀਤੇ ਵਿੱਤੀ ਸਾਲ ਦੀ 2876.98 ਕਰੋੜ ਰਾਸ਼ੀ ਦੇ ਮੁਕਾਬਲੇ 40.36 ਫ਼ੀਸਦੀ ਵਾਧਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ 3837 ਯੋਗ ਪ੍ਰਾਜੈਕਟਾਂ ਲਈ 1113.46 ਕਰੋੜ ਦੀ ਰਾਸ਼ੀ 30 ਜੂਨ ਤੱਕ ਮਨਜ਼ੂਰ ਕੀਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਸਬੰਧੀ ਵਿਭਾਗ ਵੱਲੋਂ ਸੂਬੇ ਵਿੱਚ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਵਿਚ ਵਿਸ਼ੇਸ਼ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਇਸ ਸਕੀਮ ਤਹਿਤ ਕਿਸਾਨ ਸਮੂਹਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਸਮੂਹਾਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਾਂਝੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਏ.ਆਈ.ਐਫ. ਸਕੀਮ ਤਹਿਤ ਕਿਸਾਨ ਸਥਾਪਤ ਕਰ ਸਕਦੇ ਹਨ ਖੇਤੀਬਾੜੀ ਨਾਲ ਜੁੜੇ ਕਈ ਪ੍ਰਾਜੈਕਟ

ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਲਾਭਪਾਤਰੀ ਵੱਖ-ਵੱਖ ਪ੍ਰਾਜੈਕਟਾਂ ਲਈ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸਟੋਰੇਜ ਸਟ੍ਰਕਚਰ, ਛਟਾਈ, ਗਰੇਡਿੰਗ, ਵੈਕਸਿੰਗ ਯੂਨਿਟ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਆਟਾ ਚੱਕੀ, ਤੇਲ ਦੇ ਕੋਲਹੂ, ਦਾਲ ਮਿੱਲ), ਰਾਈਪਨਿੰਗ ਚੈਂਬਰ, ਪੈਕਹਾਊਸ, ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਯੂਨਿਟ/ਮਸ਼ੀਨਾਂ, ਸੋਲਰ ਪੰਪ, ਬਾਇਉਗੈਸ ਪਲਾਂਟ, ਸਮਾਰਟ ਅਤੇ ਪ੍ਰੀਸੀਸ਼ਨ ਐਗਰੀਕਲਚਰ, ਫਾਰਮ ਅਤੇ ਵਾਢੀ ਆਟੋਮੇਸ਼ਨ, ਇਨਪੁਟ ਉਤਪਾਦਨ (ਬੀਜ/ਟਿਸ਼ੂ ਕਲਚਰ/ਨਰਸਰੀ/ ਖਾਦ), ਸਪਲਾਈ ਚੇਨ ਬੁਨਿਆਦੀ ਢਾਂਚਾ, ਸ਼ਹਿਦ ਪ੍ਰੋਸੈਸਿੰਗ, ਰੇਸ਼ਮ ਦੀ ਖੇਤੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਪ੍ਰਾਜੈਕਟ ਕਿਸਾਨ ਸਮੂਹਾਂ ਤੱਕ ਸੀਮਿਤ ਹਨ ਜਿਵੇਂ ਕਿ ਪੌਲੀਹਾਊਸ/ਗ੍ਰੀਨਹਾਊਸ, ਵਰਟੀਕਲ ਫਾਰਮਿੰਗ, ਹਾਈਡ੍ਰੋਪੋਨਿਕਸ/ਐਰੋਪੋਨਿਕਸ, ਮਸ਼ਰੂਮ ਦੀ ਖੇਤੀ, ਲੌਜਿਸਟਿਕ ਸੁਵਿਧਾਵਾਂ ਅਤੇ ਟਰੈਕਟਰ ਆਦਿ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਯੋਗ ਪ੍ਰਾਜੈਕਟਾਂ ‘ਤੇ ਸੋਲਰ ਪੈਨਲ ਵੀ ਲੁਆ ਸਕਦੇ ਹਨ। ਇਸ ਸਕੀਮ ਅਧੀਨ ਕਰਜ਼ਾ ਲੈਣ ਲਈ ਘੱਟੋ-ਘੱਟ 10 ਫ਼ੀਸਦੀ ਰਕਮ ਲਾਭਪਾਤਰੀ ਦਾ ਯੋਗਦਾਨ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ ‘ਤੇ 9 ਫੀਸਦੀ ਦੀ ਲਿਮਿਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ 25 ਪ੍ਰਾਜੈਕਟ ਸਥਾਪਿਤ ਕਰ ਸਕਦਾ ਹੈ।

The post ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ‘ਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • aam-aadmi-party
  • agriculture
  • agriculture-infrastructure-fund
  • breaking-news
  • chetan-singh-jauramajra
  • cm-bhagwant-mann
  • latest-news
  • news
  • punjab-agriculture
  • the-unmute-breaking-news

ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਬਣਾਈ 'ਸੜਕ ਸੁਰੱਖਿਆ ਫੋਰਸ'

Tuesday 01 August 2023 12:11 PM UTC+00 | Tags: aam-aadmi-party breaking-news cm-bhagwant-mann laljit-singh-bhullar latest-news news punjab-government punjab-govt punjab-transport-department road-safety road-safety-force traffic-rules

ਚੰਡੀਗੜ੍ਹ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੜਕ ‘ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜਲਦ ‘ਸੜਕ ਸੁਰੱਖਿਆ ਫੋਰਸ’ (Road Safety Force) ਲੋਕਾਂ ਦੀ ਸੇਵਾ ‘ਚ ਹੋਵੇਗੀ | ਮੁੱਖ ਮੰਤਰੀ ਨੇ ਇਸ ਸੰਬੰਧੀ ਅੱਜ ਅਫ਼ਸਰਾਂ ਨਾਲ ਅਹਿਮ ਬੈਠਕ ਕੀਤੀ | ਉਨ੍ਹਾਂ ਕਿਹਾ 144 ਹਾਈਟੇਕ ਗੱਡੀਆਂ ਤਿਆਰ ਹਨ | ਫੋਰਸ ਦੇ ਮੁਲਾਜ਼ਮਾਂ ਦੀ ਵਰਦੀ ਵੀ ਅੱਜ ਫਾਈਨਲ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ‘ਚ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿੱਥੇ ਇਸ ਤਰ੍ਹਾਂ ਦੀ ਫੋਰਸ ਹੋਵੇਗੀ ਤੇ ਮੈਂਨੂੰ ਉਮੀਦ ਹੈ ਇਸ ਨਾਲ ਹਾਦਸਿਆਂ ਦਾ ਅੰਕੜਾ ਘਟੇਗਾ ਤੇ ਸੜਕਾਂ ‘ਤੇ ਹੁੰਦੀਆਂ ਅਣਹੋਣੀਆਂ ਮੌਤਾਂ ਦੀ ਗਿਣਤੀ ਵੀ ਘਟੇਗੀ |

Image

The post ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਬਣਾਈ ‘ਸੜਕ ਸੁਰੱਖਿਆ ਫੋਰਸ’ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • laljit-singh-bhullar
  • latest-news
  • news
  • punjab-government
  • punjab-govt
  • punjab-transport-department
  • road-safety
  • road-safety-force
  • traffic-rules

CM ਭਗਵੰਤ ਮਾਨ ਨੇ ਮਰਹੂਮ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਘਰ ਜਾ ਕੇ ਵੰਡਾਇਆ ਦੁੱਖ

Tuesday 01 August 2023 12:24 PM UTC+00 | Tags: breaking-news cm-bhagwant-mann ludhiana news singer-surinder-shinda surinder-shinda

ਚੰਡੀਗੜ੍ਹ, 01 ਅਗਸਤ 2023: ਲੁਧਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਰਹੂਮ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦੇ ਘਰ ਜਾ ਕੇ ਦੁੱਖ ਵੰਡਾਇਆ, ਉਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੁਰਿੰਦਰ ਸ਼ਿੰਦਾ ਨੂੰ ਗਾਇਕੀ ਦਾ ਵਿਸ਼ਵਕੋਸ਼ ਦੱਸਿਆ | ਉਨ੍ਹਾਂ ਨੇ ਕਿਹਾ ਕਿ 1993 ਵਿਚ ਸੁਰਿੰਦਰ ਸ਼ਿੰਦਾ ਨੇ ਆਪਣੀ ਕਲਾ ਦੀ ਸ਼ੁਰੂਆਤ ਲੁਧਿਆਣਾ ਤੋਂ ਹੀ ਕੀਤੀ ਸੀ ਅਤੇ ਇਸ ਦੌਰਾਨ ਜਦੋਂ ਸੁਰਿੰਦਰ ਸ਼ਿੰਦਾ ਵਰਗੇ ਕਲਾਕਾਰਾਂ ਨਾਲ ਸਟੇਜ ‘ਤੇ ਆਉਂਦਾ ਸੀ ਤਾਂ ਉਸ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਸੀ ਅਤੇ ਉਹ ਆਪਣੇ ਪਿੰਡ ਜਾ ਕੇ ਲੋਕਾਂ ਨੂੰ ਬੜੇ ਮਾਣ ਨਾਲ ਦੱਸਦੇ ਸਨ ਕਿ ਅੱਜ ਉਹ ਸ. ਸੁਰਿੰਦਰ ਸ਼ਿੰਦਾ ਸ਼ਿੰਦਾ ਅਤੇ ਮੁਹੰਮਦ ਸਦੀਕ ਨੇ ਸਟੇਜ ‘ਤੇ ਉਨ੍ਹਾਂ ਦੇ ਨਾਲ ਪੇਸ਼ਕਾਰੀ ਕੀਤੀ, ਲੋਕ ਬਹੁਤ ਹੈਰਾਨ ਹੁੰਦੇ ਸਨ।ਉਨ੍ਹਾਂ ਇਹ ਵੀ ਕਿਹਾ ਕਿ ਸੁਰਿੰਦਰ ਸ਼ਿੰਦਾ ਵਰਗਾ ਗਾਇਕ ਦਹਾਕਿਆਂ ਬਾਅਦ ਪੈਦਾ ਹੁੰਦਾ ਹੈ।

CM mann

The post CM ਭਗਵੰਤ ਮਾਨ ਨੇ ਮਰਹੂਮ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਘਰ ਜਾ ਕੇ ਵੰਡਾਇਆ ਦੁੱਖ appeared first on TheUnmute.com - Punjabi News.

Tags:
  • breaking-news
  • cm-bhagwant-mann
  • ludhiana
  • news
  • singer-surinder-shinda
  • surinder-shinda

ਚੰਡੀਗੜ੍ਹ, 01 ਅਗਸਤ 2023: ਫਰੀਦਕੋਟ ਦੀ ਧੀ ਸਿਫਤ ਕੌਰ ਸਮਰਾ (Sift Kaur Samra) ਨੇ ਹੁਣ ਚੀਨ ਵਿੱਚ ਆਪਣੀ ਜਿੱਤ ਦਾ ਝੰਡਾ ਗੱਡਿਆ ਹੈ | ਸਿਫਤ ਕੌਰ ਸਮਰਾ ਨੇ ਚੀਨ ਵਿੱਚ ਵਿਸ਼ਵ ਯੂਨੀਵਰਸਿਟੀ ਗੇਮਜ਼ ਵਿਚ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਵਿਚ ਸੋਨ ਤਮਗਾ ਜਿੱਤਿਆ ਹੈ | ਆਸ਼ੀ ਚੌਕਸੇ, ਮਾਨਿਨੀ ਕੌਸ਼ਿਕ ਅਤੇ ਸਿਫਤ ਕੌਰ ਸਮਰਾ ਦੀ ਭਾਰਤੀ ਤਿਕੜੀ ਨੇ ਮੰਗਲਵਾਰ ਨੂੰ ਇੱਥੇ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿੱਚ ਜਿੱਤ ਦਰਜ ਕੀਤੀ ਅਤੇ ਮੁਕਾਬਲੇ ਵਿੱਚ ਸੋਨ ਤਮਗਾ ਆਪਣੇ ਨਾਂ ਕੀਤਾ । ਆਸ਼ੀ, ਮਾਨਿਨੀ ਅਤੇ ਸਿਫਤ ਨੇ ਖੇਡਾਂ ਦੇ ਪੰਜਵੇਂ ਦਿਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3527 ਅੰਕਾਂ ਨਾਲ ਚੀਨ (3525) ਅਤੇ ਚੈੱਕ ਗਣਰਾਜ (3499) ਤੋਂ ਅੱਗੇ ਰਹੇ ।

Image

ਇਸ ਦੌਰਾਨ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਅਰਜੁਨ ਸਿੰਘ ਚੀਮਾ, ਵਰੁਣ ਤੋਮਰ ਅਤੇ ਅਨਮੋਲ ਜੈਨ ਦੀ ਭਾਰਤੀ ਤਿਕੜੀ ਨੇ 1730 ਅੰਕ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ। ਕੋਰੀਆ ਅਤੇ ਚੀਨ ਨੇ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਕ੍ਰਮਵਾਰ ਸੋਨੇ ਅਤੇ ਚਾਂਦੀ ਦਾ ਤਮਗਾ ਜਿੱਤਿਆ। ਭਾਰਤ ਨੇ ਇਨ੍ਹਾਂ ਖੇਡਾਂ ਵਿੱਚ ਹੁਣ ਤੱਕ 10 ਸੋਨ, ਤਿੰਨ ਚਾਂਦੀ ਅਤੇ ਛੇ ਕਾਂਸੀ ਦੇ ਤਗਮੇ ਜਿੱਤੇ ਹਨ।

The post ਫਰੀਦਕੋਟ ਦੀ ਧੀ ਸਿਫਤ ਕੌਰ ਸਮਰਾ ਨੇ ਚੀਨ ‘ਚ ਗੱਡਿਆ ਜਿੱਤ ਦਾ ਝੰਡਾ, ਜਿੱਤਿਆ ਸੋਨ ਤਮਗਾ appeared first on TheUnmute.com - Punjabi News.

Tags:
  • breaking-news
  • news
  • sift-kaur-samra

ਫਤਿਹਗੜ੍ਹ ਸਾਹਿਬ 'ਚ ਆਈ ਫਲੂ ਦੇ ਕੇਸਾਂ ਦੀ ਗਿਣਤੀ 250 ਦੇ ਕਰੀਬ ਪੁੱਜੀ, ਸਕੂਲਾਂ ਨੂੰ ਹਿਦਾਇਤਾਂ ਜਾਰੀ

Tuesday 01 August 2023 01:14 PM UTC+00 | Tags: breaking-news civil-hospital-opd civil-surgeon-dr-davinderjit-kaur eye-flu eye-flu-cases eye-flu-news eye-flu-symptoms fatehgarh-sahib health influenza news

ਫਤਿਹਗੜ੍ਹ ਸਾਹਿਬ, 01 ਅਗਸਤ 2023: ਪੰਜਾਬ ਵਿੱਚ ਆਏ ਦਿਨ ਆਈ ਫਲੂ (Eye Flu) ਮਾਮਲੇ ਵਧ ਰਹੇ ਹਨ । ਖਾਸ ਤੌਰ ਉੱਤੇ ਸਕੂਲੀ ਬੱੱਚਿਆਂ ਨਾਲ ਜੁੜੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਫਤਿਹਗੜ੍ਹ ਸਾਹਿਬ ਵਿੱਚ ਆਈ ਫਲੂ ਦੇ ਕੇਸਾਂ ਦੀ ਗਿਣਤੀ 250 ਦੇ ਕਰੀਬ ਹੋਣ ਦੇ ਬਾਅਦ ਸਿਹਤ ਵਿਭਾਗ ਨੇ ਚੌਕਸੀ ਵਧਾ ਦਿੱਤੀ ਹੈ। ਸਿਵਲ ਸਰਜਨ ਨੇ ਬਕਾਇਦਾ ਹੇਲਥ ਟੀਮਾਂ ਨੂੰ ਸਕੂਲਾਂ ਵਿੱਚ ਜਾ ਕੇ ਜਾਗਰੂਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ |

ਆਈ ਫਲੂ (Eye Flu) ਨਾਲ ਪੀੜਤ ਬੱਚਿਆਂ ਨੂੰ ਸਕੂਲ ਨਾ ਬੁਲਾਉਣ ਦੀ ਹਿਦਾਇਤ ਕੀਤੀ ਗਈ ਹੈ । ਜਿਸ ਇਲਾਕੇ ਵਿੱਚ ਜ਼ਿਆਦਾ ਕੇਸ ਆ ਰਹੇ ਹਨ, ਉੱਥੇ ਅੱਖਾਂ ਦਾ ਚੈੱਕਅੱਪ ਕੈਂਪ ਲਗਾਏ ਜਾ ਰਹੇ ਹਨ । ਸਿਵਲ ਸਰਜਨ ਡਾ . ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹੜ੍ਹ ਦੇ ਬਾਅਦ ਬਰਸਾਤੀ ਪਾਣੀ ਦੀ ਇੰਫੈਕਸ਼ਨ ਨਾਲ ਜੋ ਬੀਮਾਰੀਆਂ ਫੈਲ ਰਹੀ ਹਨ ਉਨ੍ਹਾਂ ਵਿੱਚ ਆਈ ਫਲੂ ਵੀ ਸ਼ਾਮਲ ਹੈ ।

Eye Flu

ਇਸ ਵਾਰ ‘ਆਈ ਫਲੂ’ ਦੇ ਮਰੀਜ ਜ਼ਿਆਦਾ ਆ ਰਹੇ ਹਨ। ਪਿਛਲੇ ਸਾਲ ਦੇ ਮੁਕਾਬਲੇ ਤੁਲਨਾ ਕਰੀਏ ਤਾਂ ਇੱਕੋ ਜਿਹੇ ਬਰਸਾਤੀ ਸੀਜਨ ਵਿੱਚ ਸਿਵਲ ਹਸਪਤਾਲ ਦੀ ਓਪੀਡੀ ਵਿੱਚ ਇੱਕ ਦਿਨ ਵਿੱਚ 10 ਵਲੋਂ 15 ਮਰੀਜ ਆਉਂਦੇ ਸਨ । ਇਸ ਵਾਰ ਰੋਜ਼ਾਨਾ ਆਈ ਫਲੂ ਦੇ ਮਰੀਜਾਂ ਦੀ ਗਿਣਤੀ 30 ਤੋਂ 35 ਹੈ । ਇਹ ਹੜ੍ਹ ਦਾ ਪ੍ਰਭਾਵ ਹੀ ਹੈ । ਸਕੂਲਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਈ ਫਲੂ ਨਾਲ ਪੀੜਤ ਬੱਚਿਆਂ ਨੂੰ ਸਕੂਲ ਨਾ ਬੁਲਾਇਆ ਜਾਵੇ । ਜੇਕਰ ਕਿਸੇ ਵਿੱਚ ਲੱਛਣ ਵੀ ਹਨ ਤਾਂ ਉਨ੍ਹਾਂਨੂੰ ਦੂਜੇ ਬੱਚਿਆਂ ਤੋਂ ਦੂਰ ਬਿਠਾਇਆ ਜਾਵੇ |

The post ਫਤਿਹਗੜ੍ਹ ਸਾਹਿਬ ‘ਚ ਆਈ ਫਲੂ ਦੇ ਕੇਸਾਂ ਦੀ ਗਿਣਤੀ 250 ਦੇ ਕਰੀਬ ਪੁੱਜੀ, ਸਕੂਲਾਂ ਨੂੰ ਹਿਦਾਇਤਾਂ ਜਾਰੀ appeared first on TheUnmute.com - Punjabi News.

Tags:
  • breaking-news
  • civil-hospital-opd
  • civil-surgeon-dr-davinderjit-kaur
  • eye-flu
  • eye-flu-cases
  • eye-flu-news
  • eye-flu-symptoms
  • fatehgarh-sahib
  • health
  • influenza
  • news

NIA ਨੇ ਲਖਬੀਰ ਲੰਡਾ ਸਮੇਤ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨਿਆ

Tuesday 01 August 2023 01:38 PM UTC+00 | Tags: arsh-dala breaking-news crime gangster lakhbir-landa latest-news national-investigation-agency news nia sidhu-moosewala

ਚੰਡੀਗ੍ਹੜ, 01 ਅਗਸਤ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ, ਨਵੀਂ ਦਿੱਲੀ ਨੇ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨ ਦਿੱਤਾ ਹੈ | ਇਹ ਬਦਮਾਸ਼ ਕੈਨੇਡਾ ਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਐਨਆਈਏ ਵੱਲੋਂ ਐਲਾਨੇ ਗਏ ਛੇ ਬਦਮਾਸ਼ਾਂ ਵਿੱਚ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ, ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਭਗੌੜੇ ਅਪਰਾਧੀ ਐਲਾਨਿਆ ਗਿਆ ਹੈ।

 

The post NIA ਨੇ ਲਖਬੀਰ ਲੰਡਾ ਸਮੇਤ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨਿਆ appeared first on TheUnmute.com - Punjabi News.

Tags:
  • arsh-dala
  • breaking-news
  • crime
  • gangster
  • lakhbir-landa
  • latest-news
  • national-investigation-agency
  • news
  • nia
  • sidhu-moosewala

ਚੰਡੀਗੜ੍ਹ, 1 ਅਗਸਤ 2023: ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਾਰੇ ਸਟੇਟ ਨੋਡਲ ਅਫ਼ਸਰਾਂ ਲਈ ਜਨਤਕ ਸ਼ਿਕਾਇਤ ਪ੍ਰਣਾਲੀ ਬਾਰੇ ਇੱਕ-ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੀ ਵਰਤੋਂ ਕਰਨ ਵਿੱਚ ਉਨ੍ਹਾਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨ 'ਤੇ ਕੇਂਦਰਿਤ ਸੀ। ਇਸ ਵਰਕਸ਼ਾਪ ਵਿੱਚ ਸੂਬੇ ਦੇ 100 ਤੋਂ ਵੱਧ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ।

ਇਹ ਵਰਕਸ਼ਾਪ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਸੂਬੇ ਵਿੱਚ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਹਿੱਸੇ ਵਜੋਂ ਕਰਵਾਈ ਗਈ।

ਇਸ ਵਿਆਪਕ ਸਿਖਲਾਈ ਸੈਸ਼ਨ ਵਿੱਚ ਪੀ.ਜੀ.ਆਰ.ਐਸ. ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਨਾਲ ਸਬੰਧਤ ਸਿਧਾਂਤਕ ਸੂਝ ਅਤੇ ਵਿਹਾਰਕ ਗਿਆਨ ਦੋਵਾਂ ਨੂੰ ਸ਼ਾਮਲ ਕੀਤਾ ਗਿਆ। ਸਾਰੇ ਭਾਗੀਦਾਰਾਂ ਨੂੰ ਸਮਾਂਬੱਧ ਅਤੇ ਕੁਸ਼ਲਤਾ ਨਾਲ ਸ਼ਿਕਾਇਤਾਂ ਦੇ ਨਿਪਟਾਰੇ ਦੀ ਅਹਿਮ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਪਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਵਰਕਸ਼ਾਪ ਦੌਰਾਨ ਸ਼ਿਕਾਇਤ ਨਿਵਾਰਣ ਵਿੱਚ ਸ਼ਾਮਲ ਨੀਤੀਆਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਨੋਡਲ ਅਫ਼ਸਰਾਂ ਨੂੰ ਇਸ ਪ੍ਰਣਾਲੀ ਦੀ ਸੰਪੂਰਨ ਸਮਝ ਪ੍ਰਦਾਨ ਕੀਤੀ ਗਈ।

ਇਸ ਦੌਰਾਨ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਪ੍ਰਸ਼ਾਸਨ ਪ੍ਰਤੀ ਨਾਗਰਿਕ ਕੇਂਦਰਿਤ ਪਹੁੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਜੀ.ਆਰ.ਐਸ. ਇਕ ਮਹੱਤਵਪੂਰਨ ਸਾਧਨ ਹੈ ਜਿਸ ਨਾਲ ਨਾਗਰਿਕ ਆਪਣੀਆਂ ਸ਼ਿਕਾਇਤਾਂ ਨੂੰ ਰਜਿਸਟਰ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਟਰੈਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਰਕਸ਼ਾਪ ਨੋਡਲ ਅਫ਼ਸਰਾਂ ਨੂੰ ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਕੁਸ਼ਲ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀਆਂ ਲੋੜਾਂ ਅਨੁਸਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ  ਅਮਨ ਅਰੋੜਾ ਨੇ ਕਿਹਾ ਕਿ ਇਸ ਸੂਬਾ ਪੱਧਰੀ ਪੀ.ਜੀ.ਆਰ.ਐੱਸ. ਸਿਖਲਾਈ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

The post ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੂਬਾ-ਪੱਧਰੀ ਵਰਕਸ਼ਾਪ appeared first on TheUnmute.com - Punjabi News.

Tags:
  • breaking-news
  • grievance-redressal-system
  • mann-govt
  • news

ਚੰਡੀਗੜ੍ਹ, 1 ਅਗਸਤ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ (Anganwadi worker) ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ (Anganwadi worker) ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

The post ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਖ਼ਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ appeared first on TheUnmute.com - Punjabi News.

Tags:
  • anganwadi-worker
  • breaking-news
  • dr-baljit-kaur
  • muktsar-sahib
  • news
  • punjab-politics
  • sri-muktsar-sahib

ਚੰਡੀਗੜ੍ਹ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ (Punjab Police) ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ 'ਤੇ ਨੂੰ ਠੱਲ੍ਹ ਪਾਉਣ 'ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ।

ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ |

The post ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ: ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ appeared first on TheUnmute.com - Punjabi News.

Tags:
  • arms-act
  • breaking-news
  • drugs-smugglers
  • news
  • police-teams
  • punjab-news
  • punjab-police
  • search-operation
  • special-task-force
  • stf

'ਆਪ' ਨੇ ਸਿਰਫ਼ 'ਪੱਕੇ' ਸ਼ਬਦ ਜੋੜ ਕੇ 12,710 ਅਧਿਆਪਕਾਂ ਨੂੰ ਧੋਖਾ ਦਿੱਤਾ: ਪ੍ਰਤਾਪ ਬਾਜਵਾ

Tuesday 01 August 2023 02:05 PM UTC+00 | Tags: aam-aadmi-party aap cm-bhagwant-mann harjot-singh-bains latest-news news partap-bajwa partap-singh-bajwa punjab-congress punjab-contractual-employees punjab-government the-unmute-breaking-news

ਚੰਡੀਗੜ੍ਹ, 01 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ 12,710 ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂ ‘ਤੇ ਧੋਖਾ ਦੇਣ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ, ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸੰਕਟ ‘ਚੋਂ ਵੱਡੇ ਨਾਟਕ ਰਚਣ ‘ਚ ਮਾਹਰ ਹੈ।

ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਦੇ ਲਾਭ ਤੋਂ ਇਲਾਵਾ ਨਵੇਂ ‘ਪੱਕੇ’ ਕੀਤੇ ਗਏ 12,710 ਅਧਿਆਪਕਾਂ ਨੂੰ ਤਨਖ਼ਾਹ ਸਕੇਲ, ਮਹਿੰਗਾਈ ਭੱਤਾ, ਮੈਡੀਕਲ ਭੱਤਾ, ਮੋਬਾਈਲ ਭੱਤਾ, ਜੀਪੀਐਫ, ਸੀਪੀਐਫ ਦੇ ਲਾਭਾਂ ਤੋਂ ਇਲਾਵਾ ਤਨਖ਼ਾਹ ਸਕੇਲ, ਮਹਿੰਗਾਈ ਭੱਤਾ, ਮੈਡੀਕਲ ਭੱਤਾ, ਮੋਬਾਈਲ ਭੱਤਾ, ਜੀਪੀਐਫ, ਸੀਪੀਐਫ ਦੇ ਲਾਭਾਂ ਤੋਂ ਵੀ ਵਾਂਝਿਆਂ ਕਰ ਦਿੱਤਾ ਗਿਆ ਹੈ। ਅਧਿਆਪਕ ਯੂਨੀਅਨ ਨੇ ਤਨਖ਼ਾਹਾਂ ਵਿੱਚ ਵਾਧੇ ਅਤੇ ਰੈਗੂਲਰ ਕਰਨ ਦੀ ਸਮੁੱਚੀ ਪ੍ਰਕਿਰਿਆ ਨੂੰ ਵੀ ‘ਮਜ਼ਾਕ’ ਕਰਾਰ ਦਿੱਤਾ। ਅਤੇ ਹੁਣ ਉਹ ਇੱਕ ਨਵੇਂ ਅੰਦੋਲਨ ਦੀ ਯੋਜਨਾ ਬਣਾ ਰਹੇ ਹਨ।

ਬਾਜਵਾ ਨੇ ਅੱਗੇ ਕਿਹਾ “ਸਿਰਫ਼ ‘ਪੱਕੇ’ ਸ਼ਬਦ ਜੋੜ ਕੇ, ਨੌਕਰੀ ਨਿਯਮਿਤ ਨਹੀਂ ਹੁੰਦੀ। ਨਵੇਂ ‘ਰੈਗੂਲਰ’ ਕੀਤੇ ਅਧਿਆਪਕਾਂ ਦੀ ਤਨਖ਼ਾਹ ਵਿੱਚ ਵਾਧਾ ਤਾਂ ਕੀਤਾ ਗਿਆ ਹੈ, ਹਾਲਾਂਕਿ ਇਹ ਤਨਖ਼ਾਹ ਹਾਲੇ ਵੀ ਨਾਨ-ਟੀਚਿੰਗ ਸਟਾਫ਼ ਦੇ ਬਰਾਬਰ ਵੀ ਨਹੀਂ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਹਰ ਸਾਲ ਤਨਖ਼ਾਹਾਂ ਵਿੱਚ ਸਿਰਫ਼ 5 ਫ਼ੀਸਦੀ ਦਾ ਵਾਧਾ ਮਿਲੇਗਾ, ਬਿਨਾਂ ਕਿਸੇ ਤਰੱਕੀ ਦੇ”।

ਬਾਜਵਾ (Partap Singh Bajwa) ਨੇ ਕਿਹਾ ਕਿ ਉਸ ਸਮੇਂ ਜਦੋਂ ਮਹਿੰਗਾਈ ਦਰ ਆਸਮਾਨ ਛੂਹ ਰਹੀ ਹੈ ਅਤੇ ਦਿਹਾੜੀਦਾਰਾਂ/ਮਜ਼ਦੂਰਾਂ ਨੂੰ ਵੀ 600 ਰੁਪਏ ਪ੍ਰਤੀ ਦਿਨ ਮਿਲ ਰਹੇ ਸਨ, ਉਹ ਭਾਈਚਾਰਾ (ਅਧਿਆਪਕ) ਜਿਸ ਦੇ ਮੋਢਿਆਂ ‘ਤੇ ਦੇਸ਼ ਦੀ ਉਸਾਰੀ ਦੀ ਵੱਡੀ ਜ਼ਿੰਮੇਵਾਰੀ ਹੈ, ਨਿਗੂਣੀ ਜਿਹੀ ਤਨਖ਼ਾਹ ‘ਤੇ ਗੁਜ਼ਾਰਾ ਕਰਨ ਲਈ ਮਜਬੂਰ ਹੋ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਨੇ ਅਧਿਆਪਕਾਂ ਨਾਲ ਝੂਠ ਕਿਉਂ ਬੋਲਿਆ ਜੇ ਉਹ ਇਨ੍ਹਾਂ ਅਧਿਆਪਕਾਂ ਨੂੰ ਉਹ ਲਾਭ ਨਹੀਂ ਦੇ ਸਕਦੇ ਜਿਸ ਦੇ ਉਹ ਹੱਕਦਾਰ ਹਨ?

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਇਹ ਅਧਿਆਪਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ‘ਆਪ’ ਸਰਕਾਰ ਇਨ੍ਹਾਂ ਅਧਿਆਪਕਾਂ ਨੂੰ ਉਹ ਸਾਰੇ ਲਾਭ ਅਤੇ ਭੱਤੇ ਕਿਉਂ ਨਹੀਂ ਦੇ ਸਕਦੀ ਜੋ ਅਸਲ ਵਿੱਚ ਰੈਗੂਲਰ ਅਧਿਆਪਕ ਨੂੰ ਮਿਲ ਰਹੇ ਹਨ? ਜੇ ਉਨ੍ਹਾਂ ਨੂੰ ਅਸਲ ਅਰਥਾਂ ਵਿਚ ਨਿਯਮਤ ਕੀਤਾ ਗਿਆ ਹੈ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਕਿਉਂ ਵਾਂਝਾ ਰੱਖਿਆ ਗਿਆ ਹੈ? ਕੀ ‘ਆਪ’ ਸਰਕਾਰ ਕੋਲ ਕੋਈ ਜਵਾਬ ਹੈ?

ਬਾਜਵਾ ਨੇ ਅੱਗੇ ਕਿਹਾ, “ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨਾਲ “ਪੱਕੇ” ਸ਼ਬਦ ਜੋੜਨ ਤੋਂ ਬਾਅਦ, ‘ਆਪ’ ਸਰਕਾਰ ਨੂੰ ਗੁਮਰਾਹਕੁਨ ਬਿੱਲਬੋਰਡਾਂ, ਇਸ਼ਤਿਹਾਰਾਂ ਅਤੇ ਹੋਰ ਸਵੈ-ਪ੍ਰਚਾਰ ਸਾਧਨਾਂ ‘ਤੇ ਟੈਕਸ ਭਰਨ ਵਾਲਿਆਂ ਦੇ ਪੈਸੇ ਬਰਬਾਦ ਕਰਨ ਦਾ ਇੱਕ ਹੋਰ ਮੌਕਾ ਮਿਲਿਆ ਹੈ।”

The post ‘ਆਪ’ ਨੇ ਸਿਰਫ਼ ‘ਪੱਕੇ’ ਸ਼ਬਦ ਜੋੜ ਕੇ 12,710 ਅਧਿਆਪਕਾਂ ਨੂੰ ਧੋਖਾ ਦਿੱਤਾ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • aap
  • cm-bhagwant-mann
  • harjot-singh-bains
  • latest-news
  • news
  • partap-bajwa
  • partap-singh-bajwa
  • punjab-congress
  • punjab-contractual-employees
  • punjab-government
  • the-unmute-breaking-news

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰ: CM ਭਗਵੰਤ ਮਾਨ

Tuesday 01 August 2023 02:13 PM UTC+00 | Tags: aam-aadmi-party breaking-news cm-bhagwant-mann news punjab-police road-safety-force the-unmute-breaking-news the-unmute-punjab ultramodern-force

ਲੁਧਿਆਣਾ, 01 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (ROAD SAFETY FORCE) ਦੀ ਸ਼ੁਰੂਆਤ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ, ਜੋ ਅੱਜ ਇੱਥੇ ਆਪਣੀ ਕਿਸਮ ਦੀ ਨਿਵੇਕਲੀ ਅਤੇ ਵਿਸ਼ੇਸ਼ ਫੋਰਸ ਦੀ ਸ਼ੁਰੂਆਤ ਕਰਨ ਲਈ ਵਿਸਤ੍ਰਿਤ ਸਮੀਖਿਆ ਮੀਟਿੰਗ ਲਈ ਪਹੁੰਚੇ ਸਨ, ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਬਹੁਤ ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਨੂੰ ਰੋਕਿਆ ਜਾਣਾ ਅਤਿ-ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਉਦੋਂ ਹੀ ਸੰਭਵ ਹੈ, ਜੇ ਸੂਬੇ ਦੀਆਂ ਸੜਕਾਂ 'ਤੇ ਟਰੈਫਿਕ ਨੂੰ ਬਿਹਤਰ ਢੰਗ ਨਾਲ ਕੰਟਰੋਲ ਕੀਤਾ ਜਾਵੇ, ਇਸੇ ਲਈ ਪੰਜਾਬ ਪੁਲਿਸ ਵਿੱਚ ' ਰੋਡ ਸੇਫਟੀ ਫੋਰਸ' (ROAD SAFETY FORCE) ਦਾ ਗਠਨ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਦੇ ਮੱਦੇਨਜ਼ਰ ਇਸ ਫੋਰਸ ਨੂੰ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਵਾਲਿਆਂ 'ਤੇ ਨਿਗ੍ਹਾ ਰੱਖਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਜਿਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਸ਼ੇਸ਼ ਫੋਰਸ ਲਈ ਪਹਿਲੇ ਪੜਾਅ ਤਹਿਤ 1300 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਫੋਰਸ ਵੱਲੋਂ ਵਰਤੇ ਜਾਣ ਵਾਲੇ ਵਾਹਨਾਂ ਦਾ ਮੁਆਇਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ 144 ਵਾਹਨ ਲਾਂਚ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 116 ਇਸੂਜ਼ੂ ਵਾਹਨ ਹੋਣਗੇ, ਜੋ ਹਰ 30 ਕਿਲੋਮੀਟਰ ਬਾਅਦ ਤਾਇਨਾਤ ਕੀਤੇ ਜਾਣਗੇ ਅਤੇ 28 ਐਸ.ਯੂ.ਵੀ. ਹੋਣਗੀਆਂ, ਜੋ ਸਪੀਡ ਰਾਡਾਰ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਦੁਰਘਟਨਾ ਹੋਣ 'ਤੇ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਉਪਲਬਧ ਹੋਵੇਗੀ।

ਮੁੱਖ ਮੰਤਰੀ ਨੇ ਸੂਬੇ ਵਿੱਚ ਇਸ ਅਤਿ-ਆਧੁਨਿਕ ਫੋਰਸ ਲਈ ਪ੍ਰਸਤਾਵਿਤ ਵਰਦੀਆਂ ਦੇ ਵੱਖ-ਵੱਖ ਡਿਜ਼ਾਈਨਾਂ ਦੀ ਵੀ ਜਾਂਚ ਕਰਦਿਆਂ ਕਿਹਾ ਕਿ ਵਰਦੀ ਵਿੱਚ ਰਿਫਲੈਕਟਰ ਜ਼ਰੂਰ ਹੋਣੇ ਚਾਹੀਦੇ ਹਨ ਤਾਂ ਜੋ ਲੋੜਵੰਦ ਵਿਅਕਤੀ ਦੂਰੋਂ ਵੀ ਇਨ੍ਹਾਂ ਵਾਹਨਾਂ ਨੂੰ ਦੇਖ ਸਕੇ। ਉਨ੍ਹਾਂ ਕਿਹਾ ਕਿ ਇਹ ਫੋਰਸ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਤੇ ਪਲੇਠਾ ਉਪਰਾਲਾ ਦੇਸ਼ ਦੇ ਬਾਕੀ ਰਾਜਾਂ ਵਿੱਚ ਵੀ ਦੁਹਰਾਇਆ ਜਾਵੇਗਾ। ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਪੰਜਾਬ, ਗੌਰਵ ਯਾਦਵ, ਏ.ਡੀ.ਜੀ.ਪੀ. (ਟਰੈਫਿਕ) ਏ.ਐਸ. ਰਾਏ ਅਤੇ ਹੋਰ ਵੀ ਮੌਜੂਦ ਸਨ।

The post ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • punjab-police
  • road-safety-force
  • the-unmute-breaking-news
  • the-unmute-punjab
  • ultramodern-force

CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟ੍ਰੈਫਿਕ ਪੁਲਿਸ ਦੀ ਇੱਕ ਐਪਲੀਕੇਸ਼ਨ ਦੀ ਸ਼ੁਰੂਆਤ

Tuesday 01 August 2023 02:23 PM UTC+00 | Tags: aam-aadmi-party breaking-news dgp-gaurav-yadav ludhiana ludhiana-police mandeep-singh-sidhu news the-unmute-breaking traffichawksludhiana traffic-police-in-ludhiana

ਲੁਧਿਆਣਾ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਟ੍ਰੈਫਿਕ ਪੁਲਿਸ ਐਪਲੀਕੇਸ਼ਨ ਟ੍ਰੈਫਿਕ ਹਾਕ ਲੁਧਿਆਣਾ (traffichawksludhiana) ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਤੁਹਾਨੂੰ ਦੱਸ ਦਈਏ ਕਿ ਇਸ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਮੇਂ-ਸਮੇਂ ‘ਤੇ ਸ਼ਹਿਰ ‘ਚ ਟ੍ਰੈਫਿਕ ਦੀ ਜਾਣਕਾਰੀ ਮਿਲੇਗੀ, ਇਸਦੇ ਨਾਲ ਹੀ ਲੋਕ ਇਸ ਐਪਲੀਕੇਸ਼ਨ ਰਾਹੀਂ ਸੜਕ ‘ਤੇ ਹੋਣ ਵਾਲੇ ਹਾਦਸਿਆਂ ਦੀ ਜਾਣਕਾਰੀ ਵੀ ਦੇ ਸਕਦੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਪਰਾਲੇ ਹੋਰ ਸ਼ਹਿਰਾਂ ਲਈ ਵੀ ਕੀਤੇ ਜਾਣਗੇ।

Image

The post CM ਭਗਵੰਤ ਮਾਨ ਵੱਲੋਂ ਲੁਧਿਆਣਾ ‘ਚ ਟ੍ਰੈਫਿਕ ਪੁਲਿਸ ਦੀ ਇੱਕ ਐਪਲੀਕੇਸ਼ਨ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • breaking-news
  • dgp-gaurav-yadav
  • ludhiana
  • ludhiana-police
  • mandeep-singh-sidhu
  • news
  • the-unmute-breaking
  • traffichawksludhiana
  • traffic-police-in-ludhiana

ਅਧਿਆਪਕ ਹੀ ਅਸਲ 'ਚ ਯੂਨੀਵਰਸਿਟੀ ਹੁੰਦੇ ਹਨ: ਵਾਈਸ ਚਾਂਸਲਰ ਪ੍ਰੋ. ਅਰਵਿੰਦ

Tuesday 01 August 2023 02:28 PM UTC+00 | Tags: breaking-news prof-arvind punjabi-university teachers universitry-teachers vice-chancellor-prof-arvind

ਪਟਿਆਲਾ, 01 ਅਗਸਤ 2023: ਨਵੇਂ ਅਕਾਦਮਿਕ ਸੈਸ਼ਨ ਮੌਕੇ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਮੁੱਚੀ ਫ਼ੈਕਲਟੀ ਨੂੰ ਸੰਬੋਧਨ ਕੀਤਾ ਗਿਆ। ਆਨਲਾਈਨ ਵਿਧੀ ਰਾਹੀਂ ਮੁਖਾਤਿਬ ਹੁੰਦਿਆਂ ਉਨ੍ਹਾਂ ਨਵੇਂ ਸੈਸ਼ਨ ਵਿੱਚ ਦਰਪੇਸ਼ ਚੁਣੌਤੀਆਂ, ਸੰਭਾਵਨਾਵਾਂ, ਉਮੀਦਾਂ, ਫਰਜ਼ਾਂ ਆਦਿ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਨਵੇਂ ਅਕਾਦਮਿਕ ਸੈਸ਼ਨ ਵਿੱਚ ਸਭ ਦਾ ਰਸਮੀ ਰੂਪ ਵਿੱਚ ਸਵਾਗਤ ਕੀਤਾ। ਉਨ੍ਹਾਂ ਖੁਸ਼ੀ ਸਾਂਝੀ ਕੀਤੀ ਕਿ ਇਸ ਵਾਰ ਯੂਨੀਵਰਸਿਟੀ ਦੇ ਦਾਖਲਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇ ਰੁਝਾਨ ਦੇ ਉਲਟ ਸਾਡੇ ਇੰਜਨੀਅਰਿੰਗ ਕੋਰਸਾਂ ਦੇ ਦਾਖਲੇ ਵਿੱਚ ਵਾਧਾ ਹੋਣਾ ਇੱਕ ਸ਼ੁਭ ਸੰਕੇਤ ਹੈ ਜੋ ਸਾਡਾ ਆਪਣੀ ਸਮਰਥਾ ਵਿੱਚ ਹੋਰ ਵਿਸ਼ਵਾਸ਼ ਪੈਦਾ ਕਰਦਾ ਹੈ। ਉਨ੍ਹਾਂ ਸੁਝਾਇਆ ਕਿ ਸਾਨੂੰ ਇੰਜਨੀਅਰਿੰਗ ਜਿਹੇ ਕੋਰਸਾਂ ਵਿੱਚ ਖੋਜ ਨੂੰ ਵੱਡੇ ਪੱਧਰ ਉੱਤੇ ਸ਼ਾਮਿਲ ਕਰ ਕੇ ਆਪਣੀ ਵਿਲੱਖਣਤਾ ਪੈਦਾ ਕਰਨੀ ਚਾਹੀਦੀ ਹੈ।

ਅੰਡਰ ਗਰੈਜੂਏਟ ਕੋਰਸਾਂ ਦੇ ਦਾਖਲਿਆਂ ਵਿੱਚ ਵਾਧਾ ਹੋਣ ਨੂੰ ‘ਵਿਸ਼ੇਸ਼ ਤੌਰ ਉੱਤੇ ਖੁਸ਼ੀ ਦੀ ਗੱਲ’ ਐਲਾਨਦਿਆਂ ਉਨ੍ਹਾਂ ਕਿਹਾ ਕਿ ਇਹ ਕੋਰਸ ਆਉਣ ਵਾਲੇ ਸਮੇਂ ਵਿੱਚ ਸਾਡੇ ਕੋਲ਼ ਪ੍ਰਤਿਭਾਵਾਨ ਵਿਦਵਾਨ ਪੈਦਾ ਕਰਨਗੇ। ਉਨ੍ਹਾਂ 1940ਵਿਆਂ ਦੇ ਲਾਹੌਰ ਦਾ ਹਵਾਲਾ ਦਿੱਤਾ ਜਿੱਥੇ ਅਜਿਹੇ ਕੋਰਸਾਂ ਵਾਲੇ ਮਾਹੌਲ ਨੇ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਸਿਰਕੱਢ ਵਿਦਵਾਨ ਦਿੱਤੇ ਸਨ ਜੋ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਨਾਲ਼ ਅਸਰਅੰਦਾਜ਼ ਹੋਏ।

ਇੱਕ ਵਿਸ਼ੇਸ਼ ਟਿੱਪਣੀ ਦੌਰਾਨ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਤੋਂ ਭਾਵ ਇਸ ਦੇ ਅਧਿਆਪਕ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਨਵੇਂ ਸੈਸ਼ਨ ਦੀ ਸ਼ੁਰੂਅਤ ਮੌਕੇ ਆਪੋ ਆਪਣੇ ਫਰਜ਼ਾਂ ਪ੍ਰਤੀ ਹੋਰ ਵਧੇਰੇ ਜਿ਼ੰਮੇਵਾਰੀ ਨਾਲ਼ ਪੇਸ਼ ਆਉਣ ਦਾ ਅਹਿਦ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਵੇਂ ਸੈਸ਼ਨ ਵਿੱਚ ਅਸੀਂ ਨਵੀਆਂ ਪੈੜਾਂ ਪਾਉਣੀਆਂ ਹਨ। ਅਜਿਹਾ ਕਰਨਾ ਸਾਡੀ ਸਭ ਦੀ ਸਾਂਝੀ ਜਿ਼ੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਵਾਧਾ ਕਰ ਕੇ ਤਨਖਾਹਾਂ ਦਾ ਮਸਲਾ ਹੱਲ ਕਰ ਦਿੱਤਾ ਗਿਆ ਹੈ ਤਾਂ ਸਾਡੀ ਜਿ਼ੰਮੇਵਾਰੀ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਇਹ ਵਧੀ ਹੋਈ ਜਿ਼ੰਮੇਵਾਰੀ ਅਸਲ ਵਿੱਚ ਇਸ ਸੈਸ਼ਨ ਤੋਂ ਸ਼ੁਰੂ ਹੋਈ ਹੈ।

ਉਨ੍ਹਾਂ (Prof. Arvind) ਕਿਹਾ ਕਿ ਸਾਨੂੰ ਸਭ ਨੂੰ ਆਪੋ ਆਪਣੇ ਪੱਧਰ ਉੱਤੇ ਛੋਟੇ ਛੋਟੇ ਕਦਮ ਚੁੱਕ ਕੇ ਯੂਨੀਵਰਸਿਟੀ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਆਪਣੀ ਖੁਦ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੋ ਛੋਟੇ ਕਦਮ ਇਹ ਚੁੱਕੇ ਹਨ ਕਿ ਇੱਕ ਤਾਂ ਉਹ ਆਪਣੇ ਵਿਗਿਆਨ ਖੇਤਰ ਵਿੱਚ ਜੋ ਵੀ ਖੋਜ ਪੱਤਰ ਦੁਨੀਆਂ ਦੇ ਕਿਸੇ ਵੀ ਰਸਾਲੇ ਵਿੱਚ ਛਪਵਾਉਂਦੇ ਹਨ ਤਾਂ ਆਪਣੇ ਨਾਮ ਨਾਲ਼ ਪੰਜਾਬੀ ਯੂਨੀਵਰਸਿਟੀ ਨੂੰ ਜੋੜ ਕੇ ਲਿਖਦੇ ਹਨ ਅਤੇ ਦੂਜਾ ਉਹ ਆਪਣੇ ਵਾਈਸ ਚਾਂਸਲਰ ਵਜੋਂ ਕੰਮ ਦੇ ਨਾਲ਼ ਨਾਲ਼ ਇੱਥੇ ਅਧਿਆਪਨ ਦਾ ਕੰਮ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਤਰ੍ਹਾਂ ਦੇ ਛੋਟੇ ਛੋਟੇ ਕਦਮ ਉਠਾਉਣੇ ਚਾਹੀਦੇ ਹਨ।

ਯੂਨੀਵਰਸਿਟੀ ਦੀ ਨੈਕ ਦਰਜਾਬੰਦੀ ਬਾਰੇ ਗੱਲ ਕਰਦਿਆਂ ਕਿਹਾ ਕਿ ਨਿਰਸੰਦੇਹ ਇਹ ਯੂਨੀਵਰਸਿਟੀ ਇੱਕ ਬਹੁਤ ਚੰਗੀ ਦਰਜਾਬੰਦੀ ਦਾ ਹੱਕ ਰਖਦੀ ਹੈ। ਇਸ ਲਈ ਸਾਨੂੰ ਜ਼ਰੂਰੀ ਕਾਗਜ਼ਾਤ ਦਾ ਢੁਕਵਾਂ ਦਸਤਾਵੇਜ਼ੀਕਰਣ ਅਤੇ ਪੇਸ਼ਕਾਰੀ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਇਸ ਵਾਰ ਨੈਕ ਦਾ ਚੰਗਾ ਦਰਜਾ ਪ੍ਰਾਪਤ ਕਰ ਸਕੀਏ।

ਉਨ੍ਹਾਂ ਕਿਹਾ ਕਿ ਦਰਅਸਲ ਯੂਨੀਵਰਸਿਟੀ ਨੂੰ ਸਿਰਫ਼ ਇੱਕ ਅਕਾਦਮਿਕ ਸੈਸ਼ਨ ਬਾਰੇ ਹੀ ਨਹੀਂ ਬਲਕਿ ਆਉਣ ਵਾਲੇ ਘੱਟੋ ਘੱਟ 60 ਸਾਲਾਂ ਬਾਰੇ ਸੋਚਣਾ ਚਾਹੀਦਾ ਹੈ ਕਿ ਆਉਣ ਵਾਲੇ ਇਸ ਸਮੇਂ ਵਿੱਚ ਯੂਨੀਵਰਸਿਟੀ ਦਾ ਸਰੂਪ ਅਤੇ ਭੂਮਿਕਾ ਕਿਹੋ ਜਿਹੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ, ਅਧਿਆਪਕ, ਕਰਮਚਾਰੀ ਜਾਂ ਸਰਕਾਰਾਂ ਦੀ ਅਦਲਾ ਬਦਲੀ ਹੁੰਦੀ ਹੀ ਰਹਿਣੀ ਹੈ ਪਰ ਯੂਨੀਵਰਸਿਟੀ ਹਮੇਸ਼ਾ ਬਣੀ ਰਹਿਣੀ ਹੈ।

ਉਨ੍ਹਾਂ ਕਿਹਾ ਕਿ ਹਰੇਕ ਅਧਿਆਪਕ ਸਭ ਤੋਂ ਪਹਿਲਾਂ ਇੱਕ ਮਨੁੱਖ ਵੀ ਹੈ। ਇਸ ਲਈ ਸਾਨੂੰ ਇੱਕ ਮਨੁੱਖ ਵਜੋਂ ਮਨੁੱਖਤਾ ਦੀ ਭਲਾਈ ਹਿਤ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

The post ਅਧਿਆਪਕ ਹੀ ਅਸਲ ‘ਚ ਯੂਨੀਵਰਸਿਟੀ ਹੁੰਦੇ ਹਨ: ਵਾਈਸ ਚਾਂਸਲਰ ਪ੍ਰੋ. ਅਰਵਿੰਦ appeared first on TheUnmute.com - Punjabi News.

Tags:
  • breaking-news
  • prof-arvind
  • punjabi-university
  • teachers
  • universitry-teachers
  • vice-chancellor-prof-arvind

ਲੁਧਿਆਣਾ, 1 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ 'ਟਰੈਫਿਕ ਹਾਕਸ' ਐਪ- ਇੱਕ ਮੋਬਾਈਲ ਐਪਲੀਕੇਸ਼ਨ (TRAFFIC HAWKS APP) ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ 'ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਸ. ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣ ਆਪ ਸਬੰਧਤ ਸਥਾਨ ਦੀ ਦੇ ਜੀ.ਪੀ.ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ। ਉਨ੍ਹਾਂ ਕਿਹਾ ਕਿ ਹੋਰ ਟੈਬਸ 'ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ 'ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਐਪ ਟਰੈਫਿਕ ਅਪਰਾਧਾਂ ਦੀ ਸੂਚੀ ਵੀ ਦਰਸਾਉਂਦੀ ਹੈ ਤਾਂ ਜੋ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਅਤੇ ਉਪਭੋਗਤਾਵਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸੜਕ ਸੁਰੱਖਿਆ ਚਿੰਨ੍ਹ ਸਮਝਾਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਫੀਡਬੈਕ ਟੋਲ ਵਜੋਂ ਜੇਕਰ ਕੋਈ ਉਪਭੋਗਤਾ ਟਰੈਫਿਕ ਪੁਲਿਸ ਦੇ ਕਿਸੇ ਵੀ ਸਟਾਫ ਦੇ ਕੰਮ ਤੋਂ ਖੁਸ਼ ਹੁੰਦਾ ਹੈ, ਤਾਂ ਉਹ ਵਿਭਾਗ ਨੂੰ ਤੁਰੰਤ ਪ੍ਰਸ਼ੰਸਾ ਸੁਨੇਹਾ ਭੇਜ ਸਕਦਾ ਹੈ । ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ 'ਤੇ ਉਪਲਬਧ ਹੈ।

The post ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ appeared first on TheUnmute.com - Punjabi News.

Tags:
  • breaking-news
  • ludhana-police
  • ludhiana-commissionerate-police
  • news
  • traffic-hawks

ਚੰਡੀਗੜ੍ਹ, 1 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ' ਰੰਗਲਾ ਪੰਜਾਬ ' ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦੇ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ 15 ਜੂਨ ਤੋਂ 19 ਜੁਲਾਈ, 2023 ਤੱਕ ਚਲਾਈ ਗਈ ਮੁਹਿੰਮ ਦੇ ਨਤੀਜਿਆਂ 'ਤੇ ਚਰਚਾ ਕਰਨਾ ਸੀ। ਮੀਟਿੰਗ ਵਿੱਚ ਸਿਹਤ ਵਿਭਾਗ, ਜੇਲ੍ਹ ਵਿਭਾਗ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁੱਲ 33682 ਕੈਦੀਆਂ ਦੀ ਐਸ.ਟੀ.ਆਈ. ਲਈ, 24404 ਦੀ ਸਿਫਿਲਿਸ, 23879 ਦੀ ਐਚ.ਆਈ.ਵੀ., 33576 ਦੀ ਟੀ.ਬੀ. ਸਬੰਧੀ , 20904 ਦੀ ਹੈਪੇਟਾਈਟਸ- ਬੀ ਅਤੇ 21299 ਹੈਪੇਟਾਈਟਸ- ਸੀ ਲਈ ਜਾਂਚ ਕੀਤੀ ਗਈ। ਜਾਂਚ ਉਪਰੰਤ ਪਾਇਆ ਗਿਆ ਕਿ ਕੁੱਲ 916 ਕੈਦੀਆਂ (2.7%) ਨੂੰ ਐਸਟੀਆਈ ਲਈ, 168 (0.7%) ਸਾਈਫਿਲਿਸ ਲਈ, 923 (3.9%) ਐੱਚਆਈਵੀ ਲਈ , 34 (0.1%) ਟੀਬੀ ਲਈ , 143 (0.7%) ਹੈਪੇਟਾਈਟਸ- ਬੀ ਲਈ ਅਤੇ ਹੈਪੇਟਾਈਟਸ ਸੀ ਲਈ 4846 (23%) ਪੋਜ਼ੀਟਿਵ ਪਾਏ ਗਏ। ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ, ਅਸੀਂ ਸਾਰੇ ਕੈਦੀਆਂ ਨੂੰ , ਜੋ ਐਸਟੀਆਈ, ਟੀਬੀ, ਸਿਫਿਲਿਸ, ਐੱਚਆਈਵੀ, ਅਤੇ ਹੈਪੇਟਾਈਟਸ ਸੀ ਲਈ ਪਾਜ਼ੇਟਿਵ ਪਾਏ ਗਏ , ਨੂੰ ਢੁਕਵਾਂ ਇਲਾਜ ਦਿੱਤਾ ਗਿਆ।

ਮੰਤਰੀ ਨੇ ਇਸ ਮੁਹਿੰਮ ਦੇ ਮਹੱਤਵਪੂਰਨ ਨਿਰੀਖਣਾਂ ਨੂੰ ਸਵੀਕਾਰ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਜੋਰਦਾਰ ਢੰਗ ਨਾਲ ਕੰਮ ਕਰਨ ਅਤੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਤਾਂ ਜੋ ਵੱਡੇ ਪੱਧਰ 'ਤੇ ਸਮਾਜ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ: ਕਾਰਤਿਕ ਅਡਾਪਾ ਨੇ ਜੇਲ੍ਹਾਂ, ਬਾਲ ਘਰਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਸਬੂਤ ਅਧਾਰਤ ਰੋਕਥਾਮ ਅਤੇ ਇਲਾਜ ਸੇਵਾਵਾਂ ਨੂੰ ਵਧਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਹਨਾਂ ਜੇਲ੍ਹਾਂ ਅਤੇ ਹੋਰ ਕਲੋਜ਼ਡ ਸੈਟਿੰਗਾਂ ਵਿੱਚ ਨੁਕਸਾਨ ਘਟਾਉਣ ਸਬੰਧੀ ਤਰੀਕਿਆਂ ਦੇ ਵਿਸਥਾਰ ਦੀ ਵਕਾਲਤ ਕੀਤੀ ਤਾਂ ਜੋ ਇਹਨਾਂ ਸਿਹਤ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

ਵਰਲਡ ਹੈਲਥ ਪਾਰਟਨਰਜ਼ ਦੀ ਕੰਟਰੀ ਡਾਇਰੈਕਟਰ ਪ੍ਰਾਚੀ ਸ਼ੁਕਲਾ ਨੇ ਜੇਲ ਦੇ ਕੈਦੀਆਂ ਲਈ ਮਾਨਸਿਕ ਸਿਹਤ ਜਾਂਚ, ਕਾਉਂਸਲਿੰਗ ਅਤੇ ਰੈਫਰਲ 'ਤੇ ਕੇਂਦ੍ਰਿਤ ਇੱਕ ਮਹੱਤਵਪੂਰਨ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਸਾਂਝੇਦਾਰੀ ਨਾਲ ਪੰਜਾਬ ਦੀਆਂ ਚਾਰ ਕੇਂਦਰੀ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਡਾ: ਬਲਬੀਰ ਸਿੰਘ ਨੇ ਨਸ਼ਾ-ਮੁਕਤ ਪਿੰਡਾਂ ਦੀ ਸਥਾਪਨਾ ਲਈ ਪਹਿਲਕਦਮੀਆਂ ਦਾ ਸੁਝਾਅ ਦਿੱਤਾ ਅਤੇ ਮੌਜੂਦਾ ਮੁੜਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ (ਐਸਯੂਡੀਟੀਸੀ) ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਲਈ ਨਤੀਜਿਆਂ ਦੇ ਵਿਸ਼ਲੇਸ਼ਣ ਦੀ ਸਿਫ਼ਾਰਸ਼ ਕੀਤੀ। ਇਹ ਮੁਲਾਂਕਣ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਅਤੇ ਸੁਧਾਰ ਲਈ ਖੇਤਰਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਜੇਲ੍ਹਾਂ ਵਿਚ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਜੇਲ੍ਹ ਵਿਭਾਗ ਵਿਚ ਦਾਗ਼ੀ ਅਧਿਕਾਰੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ। ਮੰਤਰੀ ਨੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ, ਮੁਹੱਲਾ ਕਮੇਟੀਆਂ ਅਤੇ ਹੋਰ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।

The post ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ appeared first on TheUnmute.com - Punjabi News.

Tags:
  • identify-errant
  • news
  • punjab-jail
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form