TheUnmute.com – Punjabi News: Digest for August 13, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਉੱਤਰਾਖੰਡ 'ਚ ਹੁਣ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਨੂੰ ਕਰਵਾ ਸਕੇਗਾ ਰਜਿਸਟਰ

Saturday 12 August 2023 06:10 AM UTC+00 | Tags: anand-marriage-act breaking-news cm-pushkar-dham latest-news news punjab sgpc sikh sikh-community sikh-in-uttrakhand uttarakhand-cabinet uttarakhand-cainet

ਚੰਡੀਗੜ੍ਹ,12 ਅਗਸਤ, 2023: ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਕਾਰਜ ਐਕਟ (Anand Marriage Act) ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ | ਬੈਠਕ ਤੋਂ ਬਾਅਦ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਉਤਰਾਖੰਡ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾ- ਉੱਤਰਾਖੰਡ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਲੰਬੇ ਸਮੇਂ ਤੋਂ ਲਟਕਿਆ ਹੋਇਆ ਬਿੱਲ ਜੋ ਹੁਣ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਇਜਾਜ਼ਤ ਦਿੰਦਾ ਹੈ, ਉੱਤਰਾਖੰਡ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਲਈ ਇੱਕ ਵੱਡੀ ਜਿੱਤ ਹੈ। ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਫੈਸਲੇ ਤੋਂ ਬਾਅਦ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ।

ਪਹਿਲੀ ਵਾਰ ਆਨੰਦ ਮੈਰਿਜ ਐਕਟ (Anand Marriage Act)  1909 ਵਿੱਚ ਅੰਗਰੇਜ਼ਾਂ ਦੇ ਸਮੇਂ ਵਿੱਚ ਲਾਗੂ ਹੋਇਆ ਸੀ। ਪਰ ਕਿਸੇ ਕਾਰਨ ਇਹ ਐਕਟ ਉਸ ਸਮੇਂ ਲਾਗੂ ਨਹੀਂ ਹੋ ਸਕਿਆ। 2007 ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਸੀ ਤਾਂ ਸਿੱਖ ਭਾਈਚਾਰੇ ਨੇ ਵੀ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਉਠਾਈ ਸੀ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਸਨ।

ਆਨੰਦ ਮੈਰਿਜ ਐਕਟ ਵਿੱਚ ਪਹਿਲਾਂ ਵੀ ਕਈ ਵਾਰ ਬਦਲਾਅ ਕੀਤੇ ਜਾ ਚੁੱਕੇ ਹਨ। 7 ਜੂਨ 2012 ਨੂੰ, ਦੋਵਾਂ ਸਦਨਾਂ ਨੇ ਆਨੰਦ ਮੈਰਿਜ ਐਕਟ 1909 ਵਿੱਚ ਸੋਧ ਕਰਦੇ ਹੋਏ ਆਨੰਦ ਮੈਰਿਜ ਸੋਧ ਬਿੱਲ 2012 ਪਾਸ ਕੀਤਾ। ਇਸ ਐਕਟ ਤਹਿਤ ਸਿੱਖ ਪਰੰਪਰਾਗਤ ਵਿਆਹਾਂ ਨੂੰ ਪ੍ਰਮਾਣਿਤ ਕਰਨ ਲਈ ਆਨੰਦ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ।

The post ਉੱਤਰਾਖੰਡ 'ਚ ਹੁਣ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਨੂੰ ਕਰਵਾ ਸਕੇਗਾ ਰਜਿਸਟਰ appeared first on TheUnmute.com - Punjabi News.

Tags:
  • anand-marriage-act
  • breaking-news
  • cm-pushkar-dham
  • latest-news
  • news
  • punjab
  • sgpc
  • sikh
  • sikh-community
  • sikh-in-uttrakhand
  • uttarakhand-cabinet
  • uttarakhand-cainet

ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ

Saturday 12 August 2023 06:25 AM UTC+00 | Tags: aam-aadmi-party breaking-news lakhewali latest-news murder news punjab-bjp punjab-breaking punjab-government sarabjit-singh-kaka-lakhewali sri-muktsar-sahib

ਚੰਡੀਗੜ੍ਹ,12 ਅਗਸਤ, 2023: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ (Sarbjit Singh Lakhewali) ਦੀ ਮੌਤ ਹੋ ਗਈ ਹੈ। ਸਰਬਜੀਤ ਸਿੰਘ ਲੱਖੇਵਾਲੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਹਾਲਾਂਕਿ ਪੁਲਿਸ ਜਾਂਚ ਵਿੱਚ ਹੁਣ ਤੱਕ ਗੋਲੀ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਰਹੇ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅਜੇ ਤੱਕ ਪੁਲਿਸ ਜਾਂਚ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀ ਕਿਵੇਂ ਲੱਗੀ ਜਾਂ ਕਿਸ ਨੇ ਮਾਰੀ। ਹਾਲਾਂਕਿ ਪੀੜਤ ਪਰਿਵਾਰ ਅੱਜ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ। ਕਿਉਂਕਿ ਇਸ ਤੋਂ ਪਹਿਲਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਬਿਆਨ ਨਹੀਂ ਦਿੱਤੇ ਗਏ ਸਨ।

ਸਰਬਜੀਤ ਸਿੰਘ ਲੱਖੇਵਾਲੀ (Sarbjit Singh Lakhewali) ਵੀ ਲੰਮੇ ਸਮੇਂ ਤੋਂ ਯੂਥ ਕਾਂਗਰਸ ਵਿੱਚ ਸਨ। ਫਿਰ ਉਹ ਮਲੋਟ ਦੇ ਲੱਖੇਵਾਲੀ ਜੋਨ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸਨ। ਉਹ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ।

The post ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ appeared first on TheUnmute.com - Punjabi News.

Tags:
  • aam-aadmi-party
  • breaking-news
  • lakhewali
  • latest-news
  • murder
  • news
  • punjab-bjp
  • punjab-breaking
  • punjab-government
  • sarabjit-singh-kaka-lakhewali
  • sri-muktsar-sahib

ਚੰਡੀਗੜ੍ਹ,12 ਅਗਸਤ, 2023: ਭਾਰਤ (India) ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਅਮਰੀਕਾ ਦੇ ਫਲੋਰੀਡਾ ਸ਼ਹਿਰ ‘ਚ ਖੇਡਿਆ ਜਾਵੇਗਾ। ਇਹ ਮੈਚ ਲਾਡਰਹਿਲ ਕ੍ਰਿਕਟ ਮੈਦਾਨ ‘ਤੇ ਸ਼ਾਮ 8:00 ਵਜੇ ਸ਼ੁਰੂ ਹੋਵੇਗਾ, ਟਾਸ ਸ਼ਾਮ 7:30 ਵਜੇ ਹੋਵੇਗਾ। ਵੈਸਟਇੰਡੀਜ਼ 5 ਟੀ-20 ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤ ‘ਤੇ ਸੀਰੀਜ਼ ਹਾਰਨ ਦਾ ਖ਼ਤਰਾ ਹੈ, ਟੀਮ ਨੂੰ ਸੀਰੀਜ਼ ‘ਚ ਬਣੇ ਰਹਿਣ ਲਈ ਅੱਜ ਦਾ ਮੈਚ ਜਿੱਤਣਾ ਹੋਵੇਗਾ।

ਚੌਥੇ ਟੀ-20 ਤੋਂ ਬਾਅਦ ਭਲਕੇ ਪੰਜਵਾਂ ਮੈਚ ਵੀ ਇਸੇ ਸ਼ਹਿਰ ਵਿੱਚ ਖੇਡਿਆ ਜਾਵੇਗਾ। ਆਈਸੀਸੀ ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ‘ਚ ਨੰਬਰ ਇਕ ‘ਤੇ ਕਾਬਜ਼ ਸੂਰਿਆਕੁਮਾਰ ਯਾਦਵ ਨੇ ਤੀਜੇ ਟੀ-20 ‘ਚ 83 ਦੌੜਾਂ ਦੀ ਪਾਰੀ ਖੇਡ ਕੇ ਭਾਰਤ (India) ਦੀ ਜਿੱਤ ‘ਚ ਅਹਿਮ ਭੂਮਿਕਾ ਨਿਭਾਈ। ਸੂਰਿਆ ਦੇ ਨਾਲ ਭਾਰਤ ਲਈ ਸੀਰੀਜ਼ ਬਰਾਬਰ ਕਰਨ ਦੀ ਜ਼ਿੰਮੇਵਾਰੀ ਤਿਲਕ ‘ਤੇ ਹੋਵੇਗੀ। ਹਾਰਦਿਕ ਪੰਡਯਾ ਨੇ ਗੇਂਦਬਾਜ਼ੀ ‘ਚ ਕੁਲਦੀਪ ਯਾਦਵ ਅਤੇ ਯੁਜਵੇਂਦਰ ਚਾਹਲ ਦੇ ਨਾਲ ਸੀਰੀਜ਼ ‘ਚ 4-4 ਵਿਕਟਾਂ ਲਈਆਂ ਹਨ। ਤਿੰਨੋਂ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ।

The post IND vs WI: ਵੈਸਟਇੰਡੀਜ਼ ਖ਼ਿਲਾਫ਼ ਚੌਥੇ ਟੀ-20 ‘ਚ ਸੀਰੀਜ਼ ਬਚਾਉਣ ਲਈ ਉਤਰੇਗਾ ਭਾਰਤ appeared first on TheUnmute.com - Punjabi News.

Tags:
  • breaking-news
  • news
  • sports-news
  • t20i-match
  • west-indies

ਮੰਡੀ ਜਿਲ੍ਹੇ 'ਚ ਜ਼ਮੀਨ ਖਿਸਕਣ ਕਾਰਨ HRTC ਦੀ ਬੱਸ ਹਾਦਸਾਗ੍ਰਸਤ, 14 ਯਾਤਰੀ ਜ਼ਖਮੀ

Saturday 12 August 2023 06:56 AM UTC+00 | Tags: accident a-landslide-in-manipur breaking-news himachal-pardesh himachal-pradesh himachal-pradesh-road-transport-corporation hrtc hrtc-bus landslide mandi mandi-accident news shimla

ਚੰਡੀਗੜ੍ਹ,12 ਅਗਸਤ, 2023: ਹਿਮਾਚਲ ਪ੍ਰਦੇਸ਼ ਦੇ ਮੰਡੀ (Mandi) ਜ਼ਿਲ੍ਹੇ ਦੇ ਸੁੰਦਰਨਗਰ ‘ਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚ.ਆਰ.ਟੀ.ਸੀ.) ਦੀ ਬੱਸ ਕੰਗੂ-ਦੇਹਰ ਲਿੰਕ ਸੜਕ ‘ਤੇ ਸੜਕ ਟੁੱਟਣ ਕਾਰਨ ਕਰੀਬ 25 ਤੋਂ 30 ਫੁੱਟ ਤੱਕ ਡਿੱਗ ਗਈ। ਇਸ ਵਿੱਚ 14 ਯਾਤਰੀ ਸਵਾਰ ਸਨ। ਜਾਣਕਾਰੀ ਮੁਤਾਬਕ ਸਾਰੇ ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ। ਤਿੰਨ ਸਵਾਰੀਆਂ ਨੂੰ ਵਧੇਰੇ ਗੰਭੀਰ ਸੱਟਾਂ ਦੱਸੀਆਂ ਜਾ ਰਹੀਆਂ ਹਨ। ਸਥਾਨਕ ਲੋਕ ਅਤੇ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ ਅਤੇ ਜ਼ਖਮੀਆਂ ਨੂੰ ਸੁੰਦਰਨਗਰ ਹਸਪਤਾਲ ‘ਚ ਲਿਆਂਦਾ ਜਾ ਰਿਹਾ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਚਆਰਟੀਸੀ ਬੱਸ ਸੁੰਦਰਨਗਰ ਤੋਂ ਸ਼ਿਮਲਾ ਵੱਲ ਜਾ ਰਹੀ ਸੀ। ਖੁਸ਼ਕਿਸਮਤੀ ਨਾਲ, ਬੱਸ ਸੜਕ ਦੇ ਇੱਕ ਧਸੇ ਹੋਏ ਹਿੱਸੇ ‘ਤੇ ਅਟਕ ਗਈ। ਜੇਕਰ ਬੱਸ ਪਹਾੜੀ ਤੋਂ ਹੇਠਾਂ ਪਲਟੀ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਭਾਰੀ ਮੀਂਹ ਕਾਰਨ ਸੜਕ ਦਾ ਕਰੀਬ 45 ਮੀਟਰ ਹਿੱਸਾ ਧੱਸ ਗਿਆ ਹੈ। ਇਸ ਕਾਰਨ ਹਾਈਵੇਅ ਨੂੰ ਵਾਹਨਾਂ ਦੀ ਆਵਾਜਾਈ ਲਈ ਵੀ ਬੰਦ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਸੂਬੇ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ | ਇਸ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਹ ਹਾਦਸਾ ਕੰਗੂ-ਦੇਹਰ ਰੋਡ ‘ਤੇ ਵੀ ਢਿੱਗਾਂ ਡਿੱਗਣ ਕਾਰਨ ਵਾਪਰਿਆ। ਹਿਮਾਚਲ ਪ੍ਰਦੇਸ਼ ‘ਚ ਸ਼ਨੀਵਾਰ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਦੇ ਵਿਚਕਾਰ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਮਲਬਾ ਅਤੇ ਚੱਟਾਨਾਂ ਡਿੱਗਣ ਕਾਰਨ ਮੰਡੀ (Mandi) ਮਨਾਲੀ ਨੈਸ਼ਨਲ ਹਾਈਵੇਅ ਮੀਲ 6 ਅਤੇ 9 ਦੇ ਨੇੜੇ ਬੰਦ ਹੈ।

The post ਮੰਡੀ ਜਿਲ੍ਹੇ ‘ਚ ਜ਼ਮੀਨ ਖਿਸਕਣ ਕਾਰਨ HRTC ਦੀ ਬੱਸ ਹਾਦਸਾਗ੍ਰਸਤ, 14 ਯਾਤਰੀ ਜ਼ਖਮੀ appeared first on TheUnmute.com - Punjabi News.

Tags:
  • accident
  • a-landslide-in-manipur
  • breaking-news
  • himachal-pardesh
  • himachal-pradesh
  • himachal-pradesh-road-transport-corporation
  • hrtc
  • hrtc-bus
  • landslide
  • mandi
  • mandi-accident
  • news
  • shimla

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਫਾਇਨਾਂਸ ਕੰਪਨੀ ਨੂੰ ਬਣਾਇਆ ਨਿਸ਼ਾਨਾ, ਨਕਦੀ ਸਮੇਤ CCTV ਕੈਮਰਾ ਲੈ ਕੇ ਫ਼ਰਾਰ

Saturday 12 August 2023 07:10 AM UTC+00 | Tags: breaking-news crime latest-news news punjab-news robbers robbery sp-kapurthala-surinder-kumar sultanpur-lodhi

ਕਪੂਰਥਲਾ ,12 ਅਗਸਤ, 2023: ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਬੀਤੇ ਦਿਨ ਦੁਪਹਿਰ ਚਾਰ ਲੁਟੇਰਿਆਂ (Robbers) ਵੱਲੋਂ ਪਿਸਤੌਲ ਦੀ ਨੋਕ ਤੇ ਇੱਕ ਫਾਇਨਾਂਸ ਕੰਪਨੀ ਤੋਂ ਨਕਦੀ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ‘ਤੇ ਸੁਲਥਾਨਪੁਰ ਲੋਧੀ ਪੁਲਿਸ ਦੇ ਉੱਚ ਪੁਲਿਸ ਅਧਿਕਾਰੀ ਤੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਫਿਊਜਨ ਮਾਈਕਰੋ ਫਾਇਨਾਂਸ ਕੰਪਨੀ ਦੇ ਕੈਸ਼ੀਅਰ ਅੰਕੁਸ਼ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਵਿਖੇ ਬੈਠਾ ਕੰਮ ਕਰ ਰਿਹਾ ਸੀ ਅਤੇ ਉਸਦੇ ਕੋਲ ਦੋ ਗ੍ਰਾਹਕ ਵੀ ਬੈਠੇ ਸਨ। ਇੰਨੇ ਨੂੰ ਚਾਰ ਵਿਅਕਤੀ, ਜਿਨ੍ਹਾਂ ਵਿਚੋਂ ਤਿੰਨਾਂ ਦੇ ਕੋਲ ਪਿਸਤੋਲ ਸਨ ਅਤੇ ਉਹਨਾਂ ਨੇ ਮੂੰਹ ਬੰਨ੍ਹੇ ਹੋਏ ਸਨ, ਦਫ਼ਤਰ ਵਿੱਚ ਦਾਖਲ ਹੋਏ ਅਤੇ ਪਿਸਤੋਲ ਤਾਨ ਕੇ ਮੇਰੇ ਕੋਲੋਂ 72400 ਰੁਪਏ ਖੋਹ ਕੇ ਫ਼ਰਾਰ ਹੋ ਗਏ |

ਮੌਕੇ ‘ਤੇ ਜਾਂਚ ਪੜਤਾਲ ਕਰਨ ਪੁੱਜੇ ਐੱਸ.ਪੀ ਕਪੂਰਥਲਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਵਿੱਚ ਜਾਂਚ ਕਰਨ ਉਪਰੰਤ ਸਾਹਮਣੇ ਆਇਆ ਹੈ ਕਿ ਲੁਟੇਰਿਆਂ (Robbers) ਦੀ ਗਿਣਤੀ ਚਾਰ ਹੈ ਜੋ ਦੋ ਮੋਟਰ ਸਾਈਕਲਾਂ ‘ਤੇ ਆਏ ਸਨ। ਉਨਾਂ ਦੱਸਿਆ ਕਿ ਫਿਊਜਨ ਮਾਈਕਰੋ ਫਾਇਨਾਂਸ ਕੰਪਨੀ ਦੇ ਕੈਸ਼ੀਅਰ ਅੰਕੁਸ਼ ਦੇ ਦੱਸਣ ਮੁਤਾਬਕ ਦੁਪਹਿਰ ਬਾਅਦ ਸਵਾ 3 ਵਜੇ ਦੇ ਕਰੀਬ 4 ਲੁਟੇਰੇ ਪਿਸਤੌਲ ਦੀ ਨੋਕ ਤੇ ਉਸ ਕੋਲੋਂ 72,400 ਰੁਪਏ ਖੋ ਕੇ ਫ਼ਰਾਰ ਹੋ ਗਏ। ਉਹਨਾਂ ਦੱਸਿਆ ਕਿ ਲੁਟੇਰੇ ਜਾਂਦੇ ਹੋਏ ਸੀ.ਸੀ.ਟੀ.ਵੀ ਦੀ ਡੀ.ਬੀ.ਆਰ.ਵੀ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰੇ ਛੇਤੀ ਹੀ ਕਾਬੂ ਕਰ ਲਏ ਜਾਣਗੇ।

The post ਪਿਸਤੌਲ ਦੀ ਨੋਕ ‘ਤੇ ਲੁਟੇਰਿਆਂ ਨੇ ਫਾਇਨਾਂਸ ਕੰਪਨੀ ਨੂੰ ਬਣਾਇਆ ਨਿਸ਼ਾਨਾ, ਨਕਦੀ ਸਮੇਤ CCTV ਕੈਮਰਾ ਲੈ ਕੇ ਫ਼ਰਾਰ appeared first on TheUnmute.com - Punjabi News.

Tags:
  • breaking-news
  • crime
  • latest-news
  • news
  • punjab-news
  • robbers
  • robbery
  • sp-kapurthala-surinder-kumar
  • sultanpur-lodhi

Hockey: ਭਾਰਤ ਚੌਥੀ ਵਾਰ ਚੈਂਪੀਅਨ ਟਰਾਫੀ ਜਿੱਤਣ ਤੋਂ ਇਕ ਕਦਮ ਦੂਰ, ਫਾਈਨਲ 'ਚ ਅੱਜ ਮਲੇਸ਼ੀਆ ਨਾਲ ਮੁਕਾਬਲਾ

Saturday 12 August 2023 07:25 AM UTC+00 | Tags: asian-champions-trophy asian-champions-trophy-final asian-trophy breaking-news champions-trophy hockey india-vs-malaysia latest-news news sports-mews sports-news

ਚੰਡੀਗੜ੍ਹ,12 ਅਗਸਤ, 2023: ਹਾਕੀ (Hockey) ‘ਚ ਭਾਰਤ ਅਤੇ ਮਲੇਸ਼ੀਆ ਵਿਚਾਲੇ ਏਸ਼ੀਆਈ ਚੈਂਪੀਅਨਸ ਟਰਾਫੀ 2023 ਦਾ ਫਾਈਨਲ ਅੱਜ ਖੇਡਿਆ ਜਾਵੇਗਾ। ਇਹ ਮੈਚ ਰਾਤ 8:30 ਵਜੇ ਤੋਂ ਚੇਨਈ ਦੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਟੂਰਨਾਮੈਂਟ ਦੇ ਇਤਿਹਾਸ ਵਿੱਚ ਪੰਜਵੀਂ ਵਾਰ ਫਾਈਨਲ ਖੇਡੇਗਾ।

ਭਾਰਤ ਨੂੰ ਹੁਣ ਤੱਕ ਖੇਡੇ ਗਏ 4 ਫਾਈਨਲਾਂ ਵਿੱਚ ਇੱਕ ਹਾਰ ਮਿਲੀ ਹੈ। ਜਦਕਿ ਉਸ ਨੇ 2 ਮੈਚ ਜਿੱਤੇ। 2018 ਵਿੱਚ, ਟਰਾਫੀ ਪਾਕਿਸਤਾਨ ਅਤੇ ਭਾਰਤ ਵਿਚਕਾਰ ਸਾਂਝੀ ਕੀਤੀ ਗਈ ਸੀ। ਹਾਕੀ (Hockey) ਮੈਚ ਦਾ ਲਾਈਵ ਟੈਲੀਕਾਸਟ ਭਾਰਤ ਵਿੱਚ ਸਟਾਰ ਸਪੋਰਟਸ ਫਸਟ ਅਤੇ ਸਟਾਰ ਸਪੋਰਟਸ ਸਿਲੈਕਟ 2 ਐਚਡੀ ਟੀਵੀ ਚੈਨਲਾਂ 'ਤੇ ਹੋਵੇਗਾ।

ਦੂਜੇ ਪਾਸੇ ਮਲੇਸ਼ੀਆ ਪਹਿਲੀ ਵਾਰ ਟੂਰਨਾਮੈਂਟ ਦਾ ਫਾਈਨਲ ਖੇਡਣ ਜਾ ਰਿਹਾ ਹੈ। ਮਲੇਸ਼ੀਆ ਨੇ ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ 6-2 ਨਾਲ ਹਰਾ ਕੇ ਫਾਈਨਲ ‘ਚ ਪ੍ਰਵੇਸ਼ ਕੀਤਾ। ਭਾਰਤ ਅਤੇ ਮਲੇਸ਼ੀਆ 34 ਵਾਰ ਇੱਕ ਦੂਜੇ ਖਿਲਾਫ ਖੇਡ ਚੁੱਕੇ ਹਨ। ਭਾਰਤ ਜ਼ਿਆਦਾਤਰ ਹਾਵੀ ਰਿਹਾ ਹੈ। ਟੀਮ ਨੇ ਮਲੇਸ਼ੀਆ ਨੂੰ 34 ਵਿੱਚੋਂ 23 ਮੈਚਾਂ ਵਿੱਚ ਹਰਾਇਆ। ਜਦਕਿ ਮਲੇਸ਼ੀਆ ਨੇ 7 ਮੈਚਾਂ ਵਿੱਚ ਜਿੱਤ ਦਰਜ ਕੀਤੀ। ਦੋਵਾਂ ਟੀਮਾਂ ਵਿਚਾਲੇ 4 ਡਰਾਅ ਰਹੇ।

ਟੇਬਲ-ਟੌਪਰ ਭਾਰਤ ਟੂਰਨਾਮੈਂਟ ਵਿੱਚ ਅਜੇਤੂ ਹੈ। ਟੀਮ ਨੇ ਪੰਜ ਮੈਚ ਜਿੱਤੇ ਅਤੇ ਇੱਕ ਡਰਾਅ ਖੇਡਿਆ। ਗਰੁੱਪ ਗੇੜ ਵਿੱਚ ਜਾਪਾਨ ਖ਼ਿਲਾਫ਼ ਇੱਕੋ-ਇੱਕ ਡਰਾਅ ਰਿਹਾ। ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਇਆ। ਇਸ ਵਾਰ ਭਾਰਤ ਨੇ ਉਸ ਨੂੰ 5-0 ਨਾਲ ਹਰਾਇਆ ਸੀ ।

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਸ਼ਾਨਦਾਰ ਫਾਰਮ ‘ਚ ਹੈ। ਉਹ 6 ਮੈਚਾਂ ਵਿੱਚ ਕੁੱਲ 8 ਗੋਲ ਕਰਕੇ ਟੂਰਨਾਮੈਂਟ ਦਾ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਹੈ। ਭਾਰਤ ਫਿਲਹਾਲ ਦੱਖਣੀ ਅਫਰੀਕਾ ਦੇ ਕੋਚ ਕ੍ਰੇਗ ਫੁਲਟਨ ਦੀ ਅਗਵਾਈ ‘ਚ ਹਮਲਾਵਰ ਖੇਡ ਖੇਡ ਰਿਹਾ ਹੈ। ਭਾਰਤੀ ਟੀਮ ਨੇ ਇਸ ਟੂਰਨਾਮੈਂਟ ਵਿੱਚ ਹੁਣ ਤੱਕ ਸਭ ਤੋਂ ਵੱਧ 25 ਗੋਲ ਕੀਤੇ ਹਨ। ਇਨ੍ਹਾਂ ਵਿੱਚੋਂ 15 ਗੋਲ ਪੈਨਲਟੀ ਕਾਰਨਰ ਤੋਂ ਹੋਏ ਅਤੇ 10 ਫੀਲਡ ਗੋਲ ਸਨ।

The post Hockey: ਭਾਰਤ ਚੌਥੀ ਵਾਰ ਚੈਂਪੀਅਨ ਟਰਾਫੀ ਜਿੱਤਣ ਤੋਂ ਇਕ ਕਦਮ ਦੂਰ, ਫਾਈਨਲ ‘ਚ ਅੱਜ ਮਲੇਸ਼ੀਆ ਨਾਲ ਮੁਕਾਬਲਾ appeared first on TheUnmute.com - Punjabi News.

Tags:
  • asian-champions-trophy
  • asian-champions-trophy-final
  • asian-trophy
  • breaking-news
  • champions-trophy
  • hockey
  • india-vs-malaysia
  • latest-news
  • news
  • sports-mews
  • sports-news

ਦਿੱਲੀ ਸੇਵਾਵਾਂ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

Saturday 12 August 2023 07:44 AM UTC+00 | Tags: bjp breaking-news congress delhi-ordinance delhi-services-bill government-of-national-capital-territory-of-delhi latest-news lok-sabha national-capital-civil-services-authority news the-unmute-breaking-news the-unmute-punjab

ਚੰਡੀਗੜ੍ਹ,12 ਅਗਸਤ, 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸੇਵਾਵਾਂ ਬਿੱਲ (Delhi Services Bill) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਹੁਣ ਇਹ ਕਾਨੂੰਨ ਬਣ ਗਿਆ ਹੈ। ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਵਿੱਚ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਐਕਟ 2023 ਨੂੰ ਲਾਗੂ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਦਿੱਲੀ ਸੇਵਾਵਾਂ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਗਿਆ ਸੀ। ਇਹ ਬਿੱਲ 3 ਅਗਸਤ ਨੂੰ ਲੋਕ ਸਭਾ ਵਿੱਚ ਪਾਸ ਹੋਇਆ ਸੀ। ਲੋਕ ਸਭਾ ‘ਚ ਬਹੁਮਤ ਹੋਣ ਕਾਰਨ ਕੇਂਦਰ ਤੋਂ ਬਿੱਲ ਪਾਸ ਕਰਵਾਉਣ ‘ਚ ਕੋਈ ਮੁਸ਼ਕਿਲ ਨਹੀਂ ਆਈ, ਰਾਜ ਸਭਾ ‘ਚ ਸਰਕਾਰ ਕੋਲ ਗਿਣਤੀ ਘੱਟ ਹੋਣ ਕਾਰਨ ਇਸ ਨੂੰ ਪਾਸ ਕਰਵਾਉਣ ਦੀ ਚੁਣੌਤੀ ਸੀ ਪਰ ਉੱਥੇ ਵੀ ਸਰਕਾਰ ਨੂੰ ਕਾਮਯਾਬੀ ਮਿਲੀ। 7 ਅਗਸਤ ਨੂੰ ਇਹ ਬਿੱਲ ਉਪਰਲੇ ਸਦਨ ਯਾਨੀ ਰਾਜ ਸਭਾ ਵਿੱਚ ਨੇ ਵੀ ਪਾਸ ਕਰ ਦਿੱਤਾ ਸੀ।

ਰਾਜ ਸਭਾ ਵਿੱਚ ਬਿੱਲ ਦੇ ਸਮਰਥਨ ਵਿੱਚ 131 ਵੋਟਾਂ ਪਈਆਂ, ਜਦੋਂ ਕਿ 102 ਮੈਂਬਰਾਂ ਨੇ ਵਿਰੋਧ ਵਿੱਚ ਵੋਟ ਪਾਈ। ਆਮ ਆਦਮੀ ਪਾਰਟੀ ਦੀ ਅਪੀਲ ‘ਤੇ ਇੰਡੀਆ ਅਲਾਇੰਸ ‘ਚ ਸ਼ਾਮਲ ਸਾਰੀਆਂ ਪਾਰਟੀਆਂ ਨੇ ਬਿੱਲ ਦੇ ਖਿਲਾਫ ਵੋਟਿੰਗ ਕੀਤੀ। ਹਾਲਾਂਕਿ ਗਠਜੋੜ ਦੇ ਮੈਂਬਰ ਆਰਐਲਡੀ ਆਗੂ ਜਯੰਤ ਚੌਧਰੀ ਵੋਟਿੰਗ ਤੋਂ ਦੂਰ ਰਹੇ।

ਦਰਅਸਲ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 11 ਮਈ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਦਿੱਲੀ ਵਿੱਚ ਜ਼ਮੀਨ, ਪੁਲਿਸ ਅਤੇ ਕਾਨੂੰਨ ਵਿਵਸਥਾ ਨੂੰ ਛੱਡ ਕੇ ਦਿੱਲੀ ਸਰਕਾਰ ਬਾਕੀ ਸਾਰੇ ਪ੍ਰਸ਼ਾਸਨਿਕ ਫੈਸਲੇ ਲੈਣ ਲਈ ਆਜ਼ਾਦ ਹੋਵੇਗੀ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਦਲੀ-ਪੋਸਟਿੰਗ ਵੀ ਕਰ ਸਕਣਗੇ। ਇਨ੍ਹਾਂ ਤਿੰਨ ਮੁੱਦਿਆਂ ਨੂੰ ਛੱਡ ਕੇ ਉਪ ਰਾਜਪਾਲ ਦਿੱਲੀ ਸਰਕਾਰ ਦੇ ਬਾਕੀ ਫੈਸਲਿਆਂ ਨੂੰ ਮੰਨਣ ਲਈ ਪਾਬੰਦ ਹੈ। ਇਸ ਫੈਸਲੇ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਸਾਰੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਉਪ ਰਾਜਪਾਲ ਦੇ ਕਾਰਜਕਾਰੀ ਨਿਯੰਤਰਣ ਅਧੀਨ ਸਨ।

ਹਾਲਾਂਕਿ ਅਦਾਲਤ ਦੇ ਫੈਸਲੇ ਤੋਂ ਇਕ ਹਫਤੇ ਬਾਅਦ 19 ਮਈ ਨੂੰ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆਂਦਾ ਸੀ। ‘ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਆਰਡੀਨੈਂਸ, 2023’ ਲਿਆ ਕੇ, ਕੇਂਦਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਯੁਕਤੀ ਅਤੇ ਤਬਾਦਲੇ ਦਾ ਅਧਿਕਾਰ ਉਪ ਰਾਜਪਾਲ ਨੂੰ ਵਾਪਸ ਦੇ ਦਿੱਤਾ।

ਇਸ ਆਰਡੀਨੈਂਸ (Delhi Services Bill) ਦੇ ਤਹਿਤ ਨੈਸ਼ਨਲ ਕੈਪੀਟਲ ਸਿਵਲ ਸਰਵਿਸਿਜ਼ ਅਥਾਰਟੀ ਦਾ ਗਠਨ ਕੀਤਾ ਗਿਆ ਸੀ। ਦਿੱਲੀ ਦੇ ਮੁੱਖ ਮੰਤਰੀ, ਦਿੱਲੀ ਦੇ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਨੂੰ ਇਸ ਦੇ ਮੈਂਬਰ ਬਣਾਇਆ ਗਿਆ ਸੀ। ਮੁੱਖ ਮੰਤਰੀ ਇਸ ਅਥਾਰਟੀ ਦੇ ਚੇਅਰਮੈਨ ਹੋਣਗੇ ਅਤੇ ਬਹੁਮਤ ਦੇ ਆਧਾਰ ‘ਤੇ ਇਹ ਅਥਾਰਟੀ ਫੈਸਲੇ ਲਵੇਗੀ। ਹਾਲਾਂਕਿ, ਅਥਾਰਟੀ ਦੇ ਮੈਂਬਰਾਂ ਵਿੱਚ ਮੱਤਭੇਦ ਹੋਣ ਦੀ ਸਥਿਤੀ ਵਿੱਚ, ਦਿੱਲੀ ਦੇ ਉਪ ਰਾਜਪਾਲ ਦਾ ਫੈਸਲਾ ਅੰਤਿਮ ਹੋਵੇਗਾ।

The post ਦਿੱਲੀ ਸੇਵਾਵਾਂ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ appeared first on TheUnmute.com - Punjabi News.

Tags:
  • bjp
  • breaking-news
  • congress
  • delhi-ordinance
  • delhi-services-bill
  • government-of-national-capital-territory-of-delhi
  • latest-news
  • lok-sabha
  • national-capital-civil-services-authority
  • news
  • the-unmute-breaking-news
  • the-unmute-punjab

CM ਭਗਵੰਤ ਮਾਨ ਆਜ਼ਾਦੀ ਦਿਹਾੜੇ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

Saturday 12 August 2023 07:54 AM UTC+00 | Tags: 76th-independence-day aam-aadmi-clinic aam-aadmi-clinics ajitpal-singh-kohli breaking-news cm-bhagwant-mann language-department-of-patiala latest-news news patiala patiala-news the-unmute-breaking-news the-unmute-punjab the-unmute-punjabi-news

ਚੰਡੀਗੜ੍ਹ,12 ਅਗਸਤ, 2023: 76ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ 76 ਨਵੇਂ ਆਮ ਆਦਮੀ ਕਲੀਨਿਕ (Aam Aadmi Clinics) ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਹ ਪ੍ਰੋਗਰਾਮ 14 ਅਗਸਤ ਨੂੰ ਹੋਵੇਗਾ। ਸਿਹਤ ਮੰਤਰੀ ਬਲਬੀਰ ਸਿੰਘ ਅੱਜ ਪ੍ਰੈਸ ਕਾਨਫਰੰਸ ਕਰਕੇ 14 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਨਗੇ। ਹੁਣ ਤੱਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਤੋਂ ਲਾਹਾ ਲੈ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 15 ਅਗਸਤ ਨੂੰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਸੀ।

The post CM ਭਗਵੰਤ ਮਾਨ ਆਜ਼ਾਦੀ ਦਿਹਾੜੇ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ appeared first on TheUnmute.com - Punjabi News.

Tags:
  • 76th-independence-day
  • aam-aadmi-clinic
  • aam-aadmi-clinics
  • ajitpal-singh-kohli
  • breaking-news
  • cm-bhagwant-mann
  • language-department-of-patiala
  • latest-news
  • news
  • patiala
  • patiala-news
  • the-unmute-breaking-news
  • the-unmute-punjab
  • the-unmute-punjabi-news

ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜੱਪ, ਤਿੰਨ ਗੰਭੀਰ ਜ਼ਖਮੀ

Saturday 12 August 2023 08:10 AM UTC+00 | Tags: amritsar-central-jail amritsar-police breaking-news cm-bhagwant-mann injured jails latest-news news punjab-breaking-news punjab-police the-unmute-breaking-news the-unmute-latest-news

ਅੰਮ੍ਰਿਤਸਰ ,12 ਅਗਸਤ, 2023: ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਦੇ ਵਿੱਚ ਬਣੀਆਂ ਰਹਿੰਦੀਆਂ ਹਨ, ਕਦੀ ਇਹਨਾਂ ਜੇਲਾਂ ਦੇ ਵਿਚੋਂ ਮੋਬਾਈਲ ਫੋਨ ਦੀ ਵਰਤੋਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ | ਤਾਜ਼ਾ ਮਾਮਲਾ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail) ਤੋਂ ਸਾਹਮਣੇ ਆਇਆ ਹੈ, ਜਿੱਥੇ ਬੰਦ ਹਵਾਲਾਤੀ ਦੋ ਗੁੱਟ ਆਪਸ ਵਿੱਚ ਭਿੜ ਗਏ | ਇਸ ਝੜੱਪ ਵਿੱਚ ਤਿੰਨ ਹਵਾਲਾਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਿਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ । ਇਸ ਸਬੰਧ ਵਿਚ ਪੁਲਿਸ ਮੁਲਾਜ਼ਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਹਵਾਲਾਤੀਆਂ ਨੂੰ ਕਿਹੜੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਕੀਤਾ ਸੀ ਇਸ ਬਾਰੇ ਤਾਂ ਸੀਨੀਅਰ ਅਧਿਕਾਰੀ ਹੀ ਜਾਣਕਾਰੀ ਦੇ ਸਕਦੇ ਹਨ। ਲੇਕਿਨ ਜਿਸ ਤਰ੍ਹਾਂ ਹੀ ਭਲਕੇ ਸ਼ਾਮ ਇਹਨਾਂ ਦੀ ਜੇਲ੍ਹ ਦੇ ਵਿੱਚ ਲੜਾਈ ਹੋਈ ਤਾਂ ਉਸ ਦੀ ਸੂਚਨਾ ਜੇਲ੍ਹ (Amritsar Central Jail) ਪ੍ਰਸ਼ਾਸਨ ਨੂੰ ਮਿਲੀ ਬਾਅਦ ਵਿੱਚ ਉਹਨਾਂ ਦੀ ਡਿਊਟੀ ਲੱਗੀ ਅਤੇ ਹੁਣ ਫਿਲਹਾਲ ਇਹਨਾਂ ਹਵਾਲਾਤੀਆਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਹੈ |

ਜਿਕਰਯੋਗ ਹੈ ਕਿ ਪਿਛਲੇ ਕੁਝ ਮਹੀਨੇ ਪਹਿਲਾਂ ਜਿਲ੍ਹਾ ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ ਦੇ ਵਿੱਚ ਵੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਬਦਮਾਸ਼ਾਂ ਦਾ ਵੀ ਆਪਸ ਵਿੱਚ ਤਕਰਾਰ ਹੋਈ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਸਨ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੇ ਕੁੱਝ ਅਧਿਕਾਰੀਆਂ ਨੂੰ ਸਸਪੈਂਡ ਵੀ ਕੀਤਾ ਗਿਆ ਸੀ। ਇਸ ਦੌਰਾਨ ਜੇਲ੍ਹ ਦੇ ਵਿੱਚ ਆਪਸ ਵਿੱਚ ਹਵਾਲਾਤੀਆਂ ਦਾ ਇਸ ਤਰੀਕਾ ਲੜਨਾ ਜੇਲ੍ਹ ਪ੍ਰਸ਼ਾਸਨ ਦੇ ਉੱਪਰ ਇੱਕ ਵਾਰ ਫਿਰ ਤੋਂ ਸਵਾਲ ਖੜੇ ਕਰਦਾ ਹੈ।

The post ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜੱਪ, ਤਿੰਨ ਗੰਭੀਰ ਜ਼ਖਮੀ appeared first on TheUnmute.com - Punjabi News.

Tags:
  • amritsar-central-jail
  • amritsar-police
  • breaking-news
  • cm-bhagwant-mann
  • injured
  • jails
  • latest-news
  • news
  • punjab-breaking-news
  • punjab-police
  • the-unmute-breaking-news
  • the-unmute-latest-news

ਤਰਨ ਤਾਰਨ,12 ਅਗਸਤ, 2023: ਪੰਜਾਬ ਦੇ ਤਰਨ ਤਾਰਨ ਦੇ ਪੱਟੀ (Patti) ਵਿਖੇ ਕਥਿਤ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਕਥਿਤ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਤਰਨ ਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਹੋਰ ਤਾਂ ਹੋਰ ਪਿੰਡ ਕੋਟੀ ਸੇਖਾਂ ਵੱਲੋਂ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਅੰਦਰ ਬੈਠੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਕਾਰ ਭਜਾ ਦਿੱਤੀ।ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਵੀ ਪੁਲਿਸ ਨੇ ਪਿੱਛਾ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਕਥਿਤ ਤੌਰ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿੱਚ ਇੱਕ ਕਥਿਤ ਤਸਕਰ ਮਾਰਿਆ ਗਿਆ। ਮਾਰੇ ਗਏ ਕਥਿਤ ਤਸਕਰ ਦੀ ਪਛਾਣ ਜੋਰਾ ਸਿੰਘ ਵਾਸੀ ਪਿੰਡ ਕੋਟੀ ਸੇਖਾਂ ਵਜੋਂ ਹੋਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੇ ਮੁਕਾਬਲੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਕਾਰ ‘ਚੋਂ ਕਿੰਨਾ ਸਾਮਾਨ ਬਰਾਮਦ ਹੋਇਆ ਹੈ, ਇਸ ਬਾਰੇ ਪੁਲਿਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। ਛੇਤੀ ਹੀ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਵੇਗੀ।

The post ਪੱਟੀ ਵਿਖੇ ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ ਇੱਕ ਕਥਿਤ ਨਸ਼ਾ ਤਸਕਰ ਦੀ ਮੌਤ, ਦੂਜਾ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • drug-smuggler
  • encounter
  • news
  • patti
  • police-encounter
  • tarn-taran

ਚੰਡੀਗੜ੍ਹ,12 ਅਗਸਤ, 2023: ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਭਾਜਪਾ ‘ਤੇ ਨਿਸ਼ਾਨੇ ਸਾਧੇ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਰਾਘਵ ਚੱਢਾ ਨੇ ਟਵਿੱਟਰ ‘ਤੇ ਆਪਣਾ ਸਟੇਟਸ ਮੈਂਬਰ ਆਫ ਪਾਰਲੀਮੈਂਟ ਤੋਂ ਬਦਲ ਕੇ ਸਸਪੈਂਡਡ ਮੈਂਬਰ ਆਫ ਪਾਰਲੀਮੈਂਟ ਲਿਖਿਆ ਹੈ।

ਜਾਅਲੀ ਦਸਤਖਤਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਰਾਘਵ ਚੱਢਾ ਲਗਾਤਾਰ ਆਪਣਾ ਪੱਖ ਪੇਸ਼ ਕੀਤਾ। ਦੋ ਦਿਨ ਪਹਿਲਾਂ ਉਨ੍ਹਾਂ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਸੀ। ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੈਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੈਨੂੰ ਮੁਅੱਤਲ ਕਿਉਂ ਕੀਤਾ ਗਿਆ ਹੈ? ਮੇਰਾ ਗੁਨਾਹ ਕੀ ਹੈ? ਕੀ ਇਹ ਮੇਰਾ ਗੁਨਾਹ ਹੈ ਕਿ ਮੈਂ ਸੰਸਦ ਵਿੱਚ ਖੜ੍ਹਾ ਹੋ ਕੇ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦੇ ਵੱਡੇ ਆਗੂਆਂ ਨੂੰ ਸਵਾਲ ਪੁੱਛੇ?’

ਕੀ ਉਨ੍ਹਾਂ (Raghav Chadha) ਨੂੰ ਇਸ ਗੱਲ ਦਾ ਦੁੱਖ ਹੈ ਕਿ ਇਹ 34 ਸਾਲ ਦਾ ਨੌਜਵਾਨ ਕਿਵੇਂ ਸੰਸਦ ‘ਚ ਖੜ੍ਹੇ ਹੋ ਕੇ ਸਾਨੂੰ ਚੁਣੌਤੀ ਦਿੰਦਾ ਹੈ। ਇਹ ਬਹੁਤ ਤਾਕਤਵਰ ਲੋਕ ਹਨ। ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸ ਮਾਨਸੂਨ ਸੈਸ਼ਨ ‘ਚ ‘ਆਪ’ ਦੇ 3 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੈਂ ਭਗਤ ਸਿੰਘ ਦੀ ਧਰਤੀ ਤੋਂ ਆਇਆ ਹਾਂ। ਮੈਂ ਆਪਣੇ ਸਟੈਂਡ ਦਾ ਮਜ਼ਬੂਤੀ ਨਾਲ ਬਚਾਅ ਕਰਾਂਗਾ।

ਜਿਸ ਤਰ੍ਹਾਂ ਭਾਜਪਾ ਵਾਲੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਲੈ ਸਕਦੇ ਹਨ, ਕੱਲ੍ਹ ਨੂੰ ਉਹ ‘ਆਪ’ ਦੇ ਕਿਸੇ ਵੀ ਸੰਸਦ ਮੈਂਬਰ ਦੀ ਮੈਂਬਰਸ਼ਿਪ ਰੱਦ ਕਰਵਾ ਸਕਦੇ ਹਨ। ਉਹ ਜੋ ਚਾਹੁਣ ਕਰ ਸਕਦੇ ਹਨ। ਜਿਸ ਅਪਰਾਧ ਲਈ ਮੈਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਹ ਕਿਸੇ ਨਿਯਮ ਦੀ ਕਿਤਾਬ ਵਿਚ ਨਹੀਂ ਲਿਖਿਆ ਗਿਆ ਹੈ। ਭਾਜਪਾ ਦੇ ਲੋਕ ਕਹਿ ਰਹੇ ਹਨ ਕਿ ਮੈਂ ਦਸਤਖਤ ਕਰਕੇ ਕਿਸੇ ਵੀ ਸੰਸਦ ਮੈਂਬਰ ਦੇ ਘਰ ਜਮ੍ਹਾਂ ਕਰਵਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੋਈ ਵੀ ਸੰਸਦ ਮੈਂਬਰ ਕਮੇਟੀ ਵਿਚ ਨਾਂ ਦਾ ਪ੍ਰਸਤਾਵ ਦੇਣ ਲਈ ਆਜ਼ਾਦ ਹੈ। ਇਸ ਵਿੱਚ ਕਿਸੇ ਲਿਖਤੀ ਸਹਿਮਤੀ ਜਾਂ ਦਸਤਖਤ ਦੀ ਲੋੜ ਨਹੀਂ ਹੈ। ਤੁਹਾਨੂੰ ਸਿਰਫ ਨਾਮ ਦੇਣਾ ਹੋਵੇਗਾ ਅਤੇ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਆਪਣਾ ਨਾਮ ਵਾਪਸ ਲੈ ਸਕਦਾ ਹੈ। ਦਸਤਖਤ ਕਿਤੇ ਵੀ ਨਹੀਂ ਲਏ ਗਏ ਹਨ ਅਤੇ ਨਾ ਹੀ ਅਸੀਂ ਉਨ੍ਹਾਂ ਨੂੰ ਜਮ੍ਹਾਂ ਕਰਵਾਇਆ ਹੈ। ਇਸ ਤੋਂ ਬਾਅਦ ਰਾਘਵ ਚੱਢਾ ਨੇ ਚਿਤਾਵਨੀ ਦਿੱਤੀ, ‘ਪਰ ਇਨ੍ਹਾਂ ਲੋਕਾਂ ਨੂੰ ਮੇਰੇ ‘ਤੇ ਚਿੱਕੜ ਸੁੱਟਣ ਦਾ ਮੌਕਾ ਮਿਲ ਗਿਆ ਹੈ। ਮੈਂ ਤੁਹਾਡੀਆਂ ਇਨ੍ਹਾਂ ਚੁਣੌਤੀਆਂ ਤੋਂ ਨਹੀਂ ਡਰਦਾ। ਮੈਂ ਅੰਤ ਤੱਕ ਤੁਹਾਡੇ ਖ਼ਿਲਾਫ਼ ਲੜਾਂਗਾ |

The post ਭਾਜਪਾ ਰਾਹੁਲ ਗਾਂਧੀ ਵਾਂਗ ‘ਆਪ’ ਸੰਸਦ ਮੈਂਬਰਾਂ ਦੀ ਵੀ ਮੈਂਬਰਸ਼ਿਪ ਰੱਦ ਕਰਵਾ ਸਕਦੀ ਹੈ: ਰਾਘਵ ਚੱਢਾ appeared first on TheUnmute.com - Punjabi News.

Tags:
  • breaking-news
  • latest-news
  • news
  • punjab-news
  • raghav-chadha
  • rajye-sabha

Punjab Youth Congress: ਮੋਹਿਤ ਮਹਿੰਦਰਾ ਬਣੇ ਪੰਜਾਬ ਯੂਥ ਕਾਂਗਰਸ ਦੇ ਨਵਾਂ ਪ੍ਰਧਾਨ

Saturday 12 August 2023 09:57 AM UTC+00 | Tags: breaking-news mohit-mahindra news punjab-congress punjab-youth-congress

ਚੰਡੀਗੜ੍ਹ,12 ਅਗਸਤ, 2023: ਮੋਹਿਤ ਮਹਿੰਦਰਾ (Mohit Mahindra) ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਥਾਪਿਆ ਗਈ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈਆਂ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਮੋਹਿਤ ਮਹਿੰਦਰਾ ਪ੍ਰਧਾਨ ਚੁਣੇ ਗਏ ਸਨ। ਮੋਹਿਤ ਮਹਿੰਦਰਾ ਨੂੰ ਇਨ੍ਹਾਂ ਚੋਣਾਂ ਵਿੱਚ 2,40,600 ਵੋਟਾਂ ਮਿਲੀਆਂ ਹਨ । ਜਦੋਂ ਕਿ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨ ਵਾਲੇ ਉਮੀਦਵਾਰ ਅਕਸ਼ੈ ਸ਼ਰਮਾ ਨੂੰ 1,75,437 ਵੋਟਾਂ ਮਿਲੀਆਂ। ਮੋਹਿਤ ਮਹਿੰਦਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ੇ ਅਤੇ ਅਭਿਆਸਾਂ ਦੁਆਰਾ ਇੱਕ ਵਕੀਲ ਹੈ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਹਨ।

May be an image of text that says "INDIAN YOUTH CONGRESS Office Road. New -110001 Ph- -23352472, 23318533 1-23731816 Mobide 9945400666 mai srinwas.bvanyc invasiyoGgmal Website www.iyc.in Srinivas BV President Dear Mohit Mohindra, August 11th 2023 We are pleased to appointed you as President of Punjab Pradesh Youth Congress with immediate effect. I am confident that you will work hard and devote your full time and energy to further strengthen the Congress Party under the dynamic pleadership of Shri Mallikarjun Kharge ji Smt. Sonia Gandhi ji Sh. Rahul Gandhi ji. @កនមានមម្ (Srinivas B.V.) GGsinvasyca @srinwasiNc"

The post Punjab Youth Congress: ਮੋਹਿਤ ਮਹਿੰਦਰਾ ਬਣੇ ਪੰਜਾਬ ਯੂਥ ਕਾਂਗਰਸ ਦੇ ਨਵਾਂ ਪ੍ਰਧਾਨ appeared first on TheUnmute.com - Punjabi News.

Tags:
  • breaking-news
  • mohit-mahindra
  • news
  • punjab-congress
  • punjab-youth-congress

ਸਰਹਿੰਦ/ਨਾਭਾ 12 ਅਗਸਤ 2023 : ਅੱਜ ਨਾਭਾ ਵਿਖੇ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਖੇਤੀਬਾੜੀ ਮੰਤਰੀ ਦਾ ਨਾਭਾ ਪੁਹੰਚਣ ਤੇ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਨੇ ਆਪਣੇ ਦਫਤਰ ਵਿਖੇ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਭਰਾਵਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ। ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ 15 ਅਗਸਤ ਤੋਂ ਸੁਰੂ ਕੀਤੀ ਜਾਵੇਗੀ।

ਵਿਧਾਇਕ ਦੇਵ ਮਾਨ ਵੱਲੋਂ ਨਾਭਾ ਪਹੁੰਚਣ ਤੇ ਕੈਬਨਿਟ ਮੰਤਰੀ (Gurmeet Singh Khuddian) ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਤੇਜਿੰਦਰ ਸਿੰਘ ਖਹਿਰਾ, ਅਮਨਦੀਪ ਸਿੰਘ ਰਹਿਲ ਪ੍ਰਧਾਨ ਟਰੱਕ ਯੂਨੀਅਨ ਨਾਭਾ, ਦਰਸ਼ਨ ਸਿੰਘ ਕੌੜਾ ਪ੍ਰਧਾਨ ਨਗਰ ਪੰਚਾਇਤ ਭਾਦਸੋਂ, ਗੁਰਪ੍ਰੀਤ ਸਿੰਘ ਗੋਪੀ ਬਲਾਕ ਪ੍ਰਧਾਨ, ਗੁਰਲਾਲ ਸਿੰਘ ਮੱਲੀ ਚੇਅਰਮੈਨ ਲੈਂਡ ਮਾਰਗੇਜ ਬੈਂਕ, ਗੁਰਦੀਪ ਸਿੰਘ ਟਿਵਾਣਾ, ਮਾਸਟਰ ਕੁਲਵੰਤ ਸਿੰਘ, ਮੇਜਰ ਸਿੰਘ ਤੁੰਗਾਂ, ਜੋਗਿੰਦਰ ਸਿੰਘ ਤੂੰਗਾਂ, ਜੌਨੀ ਨਾਭਾ, ਸੁਖਦੀਪ ਸਿੰਘ ਖਹਿਰਾ, ਬਲਵਿੰਦਰ ਸਿੰਘ ਪੋਪਲ, ਸੰਦੀਪ ਸਰਮਾਂ, ਬਿੱਲਾ ਕੋਟ, ਭੁਪਿੰਦਰ ਸਿੰਘ ਕੱਲਰ ਮਾਜਰੀ, ਮਨਪ੍ਰੀਤ ਸਿੰਘ ਕਾਲੀਆ, ਬਿੱਲਾ ਖੋਖ, ਗੁਰਵੀਰ ਸਿੰਘ ਕਾਲਸਨਾ, ਸਤਨਾਮ ਸਿੰਘ ਅਗੇਤਾ, ਕੁਲਦੀਪ ਸਿੰਘ ਥੂਹੀ, ਕੁਲਦੀਪ ਸਿੰਘ ਕਕਰਾਲਾ, ਧਰਮਿੰਦਰ ਸਿੰਘ ਸੁਖੇਵਾਲ, ਸੂਬੇਦਾਰ ਗੁਰਿੰਦਰ ਸਿੰਘ ਕੁਲਾਰਾਂ, ਰੁਪਿੰਦਰ ਸਿੰਘ ਭਾਦਸੋਂ, ਮੰਟੂ ਪਾਹੂਜਾ, ਕੁਲਵੰਤ ਸਿੰਘ ਬਿਰੜਵਾਲ, ਜਸਵੀਰ ਸਿੰਘ ਵਜੀਦਪੁਰ, ਜੱਸੀ ਬਿਰਧਨੋਂ, ਅਵਤਾਰ ਸਿੰਘ, ਮਾਸਟਰ ਅਮਰੀਕ ਸਿੰਘ, ਸਤਨਾਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

The post 15 ਅਗਸਤ ਤੋਂ ਹੋਵੇਗੀ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜੇ ਦੇ ਚੈੱਕ ਵੰਡਣ ਦੀ ਸ਼ੁਰੂਆਤ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News.

Tags:
  • 15-august
  • breaking-news
  • floods
  • news
  • punjab-flood
  • punjab-floods-vicitms

ਮੈਨੂੰ ਜਾਨੋ ਮਾਰਨ ਦੀ ਅੰਦਰ ਖਾਤੇ ਰਚੀ ਜਾ ਰਹੀਆਂ ਹਨ ਸਾਜਿਸ਼ਾਂ: 'ਆਪ' ਵਿਧਾਇਕ ਜਗਤਾਰ ਸਿੰਘ ਦਿਆਲਪੁਰਾ

Saturday 12 August 2023 10:23 AM UTC+00 | Tags: aam-aadmi-party breaking-news jagtar-singh-dayalpura latest-news mla-jagtar-singh-dayalpura nes news samrala the-unmute-breaking-news threat

ਸਮਰਾਲਾ, 12 ਅਗਸਤ 2023: ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (MLA Jagtar Singh Dayalpura) ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਨੇ ਸਿਆਸਤ ਵਿਚ ਹਲਚਲ ਮਚਾ ਦਿੱਤੀ। ਹਾਲਾਂਕਿ ਕੁਝ ਦੇਰ ਬਾਅਦ ਹੀ ਉਨ੍ਹਾਂ ਨੇ ਪੋਸਟ ਡਿਲੀਟ ਕਰ ਦਿੱਤੀ | ਵਿਧਾਇਕ ਨੇ ਪੋਸਟ ਪਾਉਂਦਿਆਂ ਕਿਹਾ ਕਿ ਉਸ ਦੇ ਵਿਰੋਧੀ ਸਿਆਸੀ ਧਨਾਢ ਵਧਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਬੁਖਲਾਹਟ ਵਿਚ ਆ ਕੇ ਜਾਨੋ ਮਾਰਨ ਦੀਆਂ ਸਾਜਿਸ਼ਾਂ ਰਚ ਰਹੇ ਹਨ।

ਵਿਧਾਇਕ ਨੇ ਪੋਸਟ 'ਚ ਕਿਹਾ ਕਿ 'ਮੈਂ ਆਮ ਲੋਕਾਂ ਦਾ ਐੱਮਐੱਲਏ ਹਾਂ ਅਤੇ ਆਮ ਕਿਸਾਨ ਪਰਿਵਾਰ 'ਚੋਂ ਹਾਂ। ਲੋਕਾਂ ਨੇ ਮੈਨੂੰ ਵੱਡੇ ਧਨਾਢਾਂ ਨੂੰ ਹਰਾ ਕੇ ਐਨਾ ਮਾਣ ਬਖ਼ਸ਼ਿਆ, ਮੇਰੀ ਹਰਮਨ ਪਿਆਰਤਾ ਨੇ ਇਨ੍ਹਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਵਿਧਾਇਕ ਨੇ ਲਿਖਿਆ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ, ਜਿਹੜੇ ਹਲਕੇ ਦੇ ਠੇਕੇਦਾਰ ਹਨ, ਮੈਂ ਇਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਨਾ ਮੈਂ ਡਰਦਾ ਹਾਂ ਤੇ ਨਾ ਦਬਦਾ ਹਾਂ। ਇਹ ਜਿਹੜੇ ਚੌਧਰੀ ਬਣੇ ਫਿਰਦੇ ਹਨ ਅਤੇ ਇਹ ਕਹਿੰਦੇ ਹਨ ਕਿ ਤੇਰੇ 'ਤੇ ਕਰੋੜਾਂ ਰੁਪਏ ਲਗਾ ਕੇ ਤੈਨੂੰ ਖੂੰਝੇ ਲਗਾ ਦੇਵਾਂਗੇ ਜਾਂ ਕਿਸੇ ਯੂ.ਪੀ., ਬਿਹਾਰ ਦੇ ਗੁਰਗੇ ਤੋਂ ਟਰੱਕ ਚੜਵਾ ਦੇਵਾਂਗੇ ।

ਵਿਧਾਇਕ (MLA Jagtar Singh Dayalpura) ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੇਕਰ ਤੁਸੀਂ ਆਪਣੇ 25 ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੀ ਸੇਵਾ ਕੀਤੀ ਹੁੰਦੀ ਤਾਂ ਤੁਹਾਨੂੰ ਐਨੀ ਘਟੀਆ ਰਾਜਨੀਤੀ ਨਾ ਕਰਨੀ ਪੈਂਦੀ। ਮੈਨੂੰ ਇੱਕ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਆਮ ਕਿਸਾਨ ਦਾ ਮੁੱਲ ਕਰੋੜਾਂ ਪਾ ਦਿੱਤਾ, ਤੁਸੀਂ ਆਪਣਾ ਲੰਮਾਂ ਕਾਰਜਕਾਲ ਦੇਖ ਲਵੋ ਅਤੇ ਮੇਰਾ 17 ਮਹੀਨੇ ਦਾ। ਮੈਂ ਜੋ ਵੀ ਹਾਂ ਆਪਣੇ ਲੋਕਾਂ ਲਈ ਹਾਂ ਅਤੇ ਹਰ ਵੇਲੇ ਹਾਜ਼ਰ ਹਾਂ'।

ਜਦੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਸਬੰਧੀ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਸਦੇ ਵਿਰੋਧੀ ਸਿਆਸੀ ਧਨਾਢ ਮੇਰੇ ਹਲਕੇ ਪ੍ਰਤੀ ਕੀਤੇ ਕੰਮਾਂ ਨੂੰ ਦੇਖ ਕੇ ਬੁਖਲਾਹਟ ਵਿਚ ਆਏ ਹੋਏ ਹਨ ਅਤੇ ਉਸ ਨੂੰ ਮਾਰਨ ਦੀਆਂ ਸਾਜਿਸ਼ਾਂ ਰਚ ਰਹੇ ਹਨ। ਵਿਧਾਇਕ ਨੇ ਸਪੱਸ਼ਟ ਤੌਰ 'ਤੇ ਤਾਂ ਕਿਸੇ ਰਾਜਸ਼ੀ ਪਾਰਟੀ ਦੇ ਆਗੂ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਕੌਣ ਸਾਜਿਸ਼ਾਂ ਰਚ ਰਿਹਾ ਹੈ।

 

The post ਮੈਨੂੰ ਜਾਨੋ ਮਾਰਨ ਦੀ ਅੰਦਰ ਖਾਤੇ ਰਚੀ ਜਾ ਰਹੀਆਂ ਹਨ ਸਾਜਿਸ਼ਾਂ: ‘ਆਪ’ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ appeared first on TheUnmute.com - Punjabi News.

Tags:
  • aam-aadmi-party
  • breaking-news
  • jagtar-singh-dayalpura
  • latest-news
  • mla-jagtar-singh-dayalpura
  • nes
  • news
  • samrala
  • the-unmute-breaking-news
  • threat

ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਜੇਕਰ ਮੇਰੀ ਜਾਨ ਜਾਂਦੀ ਹੈ ਤਾਂ ਮੈਨੂੰ ਪਰਵਾਹ ਨਹੀ: ਸੋਨੀਆਂ ਮਾਨ

Saturday 12 August 2023 10:45 AM UTC+00 | Tags: amit-talwar amritsar-police deputy-commissioner-of-amritsar drugs latest-news news sonia-mann

ਅੰਮ੍ਰਿਤਸਰ, 12 ਅਗਸਤ 2023: ਪੰਜਾਬੀ ਅਦਾਕਾਰ ਅਤੇ ਸਮਾਜ ਸੇਵੀ ਸੋਨੀਆ ਮਾਨ (Sonia Mann) ਵੱਲੋਂ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਨਾਲ ਮੁਲਾਕਾਤ ਕੀਤੀ, ਉਥੇ ਹੀ ਅੰਮ੍ਰਿਤਸਰ ਦੇ ਨਜ਼ਦੀਕ ਅਤੇ ਖਾਸ ਤੌਰ ‘ਤੇ ਰਾਜਾਸਾਂਸੀ ਦੇ ਨਜ਼ਦੀਕ ਪੈਂਦੇ ਪਿੰਡ ਨੂੰ ਲੈ ਕੇ ਜੋ ਲੋਕ ਨਸ਼ਾ ਵੇਚਦੇ ਹਨ ਉਹਨਾਂ ਦੀ ਇੱਕ ਲਿਸਟ ਵੀ ਸੋਨੀਆ ਮਾਨ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਧਮਕੀਆਂ ਭਰੇ ਫੋਨ ਕਰ ਰਹੇ ਹਨ ਅਤੇ ਉਹਨਾਂ ਦਾ ਪਿੱਛਾ ਹੋਣਾ ਨਸ਼ਾ ਵੇਚਣ ਵਾਲੇ ਗੱਡੀਆਂ ਲਗਾ ਕੇ ਕਰਦੇ ਹਨ।

ਸੋਨੀਆ ਮਾਨ (Sonia Mann) ਵੱਲੋਂ ਵੀ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਨਜ਼ਦੀਕ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਹੁਣ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਿਆਂ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਸੋਨੀਆਂ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਨਸ਼ਾ ਵੇਚਣ ਨੂੰ ਲੈ ਕੇ ਲਗਾਤਾਰ ਹੀ ਉਹਨਾਂ ਦੇ ਹਲਕੇ ਦੇ ਵਿਚੋਂ ਉਨ੍ਹਾਂ ਨੂੰ ਧਮਕੀਆਂ ਭਰੇ ਫੋਨ ਅਤੇ ਉਨ੍ਹਾਂ ਦੀ ਗੱਡੀ ਦੇ ਪਿੱਛੇ ਗੱਡੀ ਲਗਾ ਕੇ ਪਿੱਛਾ ਕੀਤਾ ਜਾ ਰਿਹਾ ਹੈ |

ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦੇ ਹਨ ਕਿ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਵਾਸਤੇ ਉਹ ਉਨ੍ਹਾਂ ਦਾ ਸਹਿਯੋਗ ਕਰਨ ਅਤੇ ਉਹਨਾਂ ਵੱਲੋਂ ਪੁਲਿਸ ਅਧਿਕਾਰੀ ਜਲਦ ਤਬਦੀਲ ਨਾ ਕਰਨ ਤਾਂ ਜੋ ਕਿ ਜਦੋਂ ਨਵਾਂ ਪੁਲਿਸ ਅਧਿਕਾਰੀ ਉਸ ਥਾਣੇ ਵਿੱਚ ਆਉਂਦਾ ਹੈ ਤਾਂ ਸਾਨੂੰ ਦੁਬਾਰਾ ਤੋਂ ਉਸ ਨੂੰ ਸਾਰੀਆਂ ਸੂਚੀਆਂ ਅਤੇ ਸਮਝਾਉਣਾ ਪੈਂਦਾ ਹੈ।ਇਸ ਕਰਕੇ ਉਨ੍ਹਾਂ ਨੂੰ ਬਦਲਿਆ ਨਾ ਜਾਵੇ | ਸੋਨੀਆਂ ਮਾਨ ਨੇ ਇਹ ਵੀ ਕਿਹਾ ਕਿ ਉਹ ਆਪਣੀ ਜਿੰਦਗੀ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਉਹਨਾਂ ਵੱਲੋਂ ਸਮਰਪਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਦੇ ਦੌਰਾਨ ਜੇਕਰ ਉਨ੍ਹਾਂ ਦੀ ਜਾਨ ਵੀ ਜਾਂਦੀ ਹੈ ਤਾਂ ਕੋਈ ਵੀ ਅਫਸੋਸ ਨਹੀਂ ਹੋਵੇਗਾ |

ਇੱਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਚਿੰਤਤ ਹੈ ਉੱਥੇ ਹੀ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਅਦਾਕਾਰ ਵੀ ਚਿੰਤਤ ਹਨ ਅਤੇ ਇਸੇ ਨੂੰ ਲੈ ਕੇ ਹੁਣ ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਸੋਨੀਆਂ ਮਾਨ ਵਲੋਂ ਇਕ ਨਸ਼ਾ ਛੁਡਾਓ ਕੈਂਪ ਅਤੇ ਕੈਂਸਰ ਪੀੜਤ ਲੋਕਾਂ ਦੇ ਟੈਸਟ ਵੀ ਕਰਵਾਇਆ ਗਏ ਸਨ ਅਤੇ ਉਸ ਤੋਂ ਬਾਅਦ ਲਗਾਤਾਰ ਹੀ ਸੋਨੀਆ ਮਾਨ ਨੂੰ ਧਮਕੀਆਂ ਭਰੇ ਫੋਨ ਕੀ ਆ ਰਹੇ ਹਨ ਲੇਕਿਨ ਹੁਣ ਸੋਨੀਆ ਮਾਨ ਵਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਹੋਰ ਲਿਸਟ ਰਾਜਾਸਾਂਸੀ ਦੇ ਪਿੰਡਾਂ ਨਜ਼ਦੀਕ ਨਸ਼ਾ ਵੇਚਣ ਵਾਲਿਆਂ ਦੀ ਦਿੱਤੀ ਗਈ ਹੈ ਤਾਂ ਜੋ ਕਿ ਡਿਪਟੀ ਕਮਿਸ਼ਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ

The post ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਜੇਕਰ ਮੇਰੀ ਜਾਨ ਜਾਂਦੀ ਹੈ ਤਾਂ ਮੈਨੂੰ ਪਰਵਾਹ ਨਹੀ: ਸੋਨੀਆਂ ਮਾਨ appeared first on TheUnmute.com - Punjabi News.

Tags:
  • amit-talwar
  • amritsar-police
  • deputy-commissioner-of-amritsar
  • drugs
  • latest-news
  • news
  • sonia-mann

ਜਲੰਧਰ, 12 ਅਗਸਤ 2023: ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 15 ਅਗਸਤ 2023 ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਡਾਇਵਰਸ਼ਨ/ਪਾਰਕਿੰਗ ਦਾ ਵੇਰਵਾ ਜਾਰੀ ਕੀਤਾ ਗਿਆ ਹੈ।

ਟ੍ਰੈਫਿਕ ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸੁਚਾਰੂ ਟਰੈਫਿਕ ਵਿਵਸਥਾ ਅਤੇ ਆਮ ਪਬਲਿਕ ਤੇ ਵਾਹਨ ਚਾਲਕਾਂ ਦੀ ਸਹੂਲਤ ਲਈ ਸਟੇਡੀਅਮ ਨੂੰ ਲੱਗਦੇ ਰਸਤਿਆਂ ਅਤੇ ਬੱਸ ਸਟੈਂਡ ਜਲੰਧਰ ਤੋਂ ਆਉਣ-ਜਾਣ ਵਾਲੀਆਂ ਸਵਾਰੀ ਬੱਸਾਂ/ਵ੍ਹੀਕਲਾਂ ਲਈ ਰੂਟ ਡਾਇਵਰਟ ਕੀਤੇ ਗਏ ਹਨ।ਇਸ ਤੋਂ ਇਲਾਵਾ ਵਾਹਨਾਂ ਆਦਿ ਲਈ ਪਾਰਕਿੰਗ ਸਥਾਨ ਵੀ ਬਣਾਏ ਗਏ ਹਨ ਤਾਂ ਜੋ ਸਮਾਗਮ ਦੌਰਾਨ ਉਕਤ ਏਰੀਏ ਵਿੱਚ ਟ੍ਰੈਫਿਕ ਵਿਵਸਥਾ ਨਿਰਵਿਘਨ ਅਤੇ ਸੁਚਾਰੂ ਰੂਪ ਨਾਲ ਚੱਲਦੀ ਰਹੇ।

15 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਡਾਇਵਰਟ ਕੀਤੇ ਚੌਕ

jalandhar

ਪ੍ਰਾਪਤ ਵੇਰਵੇ ਅਨੁਸਾਰ ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਸਾਈਡ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ ਬੱਸ ਸਟੈਂਡ-ਸਮਰਾ ਚੌਕ-ਕੂਲ ਰੋਡ-ਟ੍ਰੈਫਿਕ ਸਿਗਨਲ ਲਾਈਟਾਂ ਅਰਬਨ ਇਸਟੇਟ ਫੇਜ-2-ਸੀ.ਟੀ. ਇੰਸਟੀਚਿਊਟ ਵਾਇਆ ਪਿੰਡ ਪ੍ਰਤਾਪਪੁਰਾ ਰੂਟ ਦਾ ਇਸਤੇਮਾਲ ਕਰਨਗੇ ਅਤੇ ਵਡਾਲਾ ਚੌਕ-ਗੁਰੂ ਰਵਿਦਾਸ ਚੌਕ ਰੂਟ ਰਾਹੀਂ ਆਉਣ-ਜਾਣ ਦੀ ਮਨਾਹੀ ਰਹੇਗੀ। ਇਸੇ ਤਰ੍ਹਾਂ ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਬੱਸਾਂ/ਹੈਵੀ ਵਾਹਨ ਪੀ.ਏ.ਪੀ ਚੌਕ ਵਾਇਆ ਕਰਤਾਰਪੁਰ-ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ।

ਸਮਾਗਮ ਵਿੱਚ ਆਉਣ ਵਾਲੇ ਵਾਹਨਾਂ/ਬੱਸਾਂ ਲਈ ਪਾਰਕਿੰਗ ਸਥਾਨ

ਪਬਲਿਕ ਬੱਸਾਂ ਅਤੇ ਸਕੂਲੀ ਵਾਹਨਾਂ ਦੀ ਪਾਰਕਿੰਗ ਸਿਟੀ ਹਸਪਤਾਲ ਚੌਕ ਤੋਂ ਗੀਤਾ ਮੰਦਰ ਚੌਕ ਤੱਕ ਸੜਕ ਦੇ ਦੋਵੇਂ ਪਾਸੇ ਹੋਵੇਗੀ। ਇਸੇ ਤਰ੍ਹਾਂ ਪ੍ਰੈਸ ਦੀ ਪਾਰਕਿੰਗ ਸਟੇਡੀਅਮ ਦੇ ਪਿਛਲੇ ਪਾਸੇ ਟੈਂਕੀ ਵਾਲੀ ਗਲੀ, ਪਬਲਿਕ ਲਈ ਕਾਰ ਪਾਰਕਿੰਗ ਮਸੰਦ ਚੌਕ ਤੋਂ ਗੀਤਾ ਮੰਦਰ ਚੌਕ ਤੱਕ ਸੜਕ ਦੇ ਦੋਵੇਂ ਪਾਸੇ ਅਤੇ ਪਬਲਿਕ ਲਈ ਦੁਪਹੀਆ ਵਾਹਨ ਪਾਰਕਿੰਗ ਸਿਟੀ ਹਸਪਤਾਲ ਚੌਕ ਤੋਂ ਏ.ਪੀ.ਜੇ. ਸਕੂਲ ਤੱਕ ਸੜਕ ਦੇ ਦੋਵੇਂ ਪਾਸੇ ਹੋਵੇਗੀ।

ਟ੍ਰੈਫਿਕ ਪੁਲਸ ਕਮਿਸ਼ਨਰੇਟ ਜਲੰਧਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਲੱਗਦੇ ਮੇਨ ਰੋਡ ਅਤੇ ਲਿੰਕ ਰਸਤਿਆਂ ਦਾ ਇਸਤੇਮਾਲ ਕਰਨ ਦੀ ਬਜਾਏ ਉਕਤ ਅਨੁਸਾਰ ਬਦਲਵੇਂ ਰੂਟਾਂ ਦੀ ਵਰਤੋਂ ਕੀਤੀ ਜਾਵੇ ਅਤੇ ਉਪਰੋਕਤ ਅਨੁਸਾਰ ਪਾਰਕਿੰਗ ਸਥਾਨਾਂ 'ਤੇ ਆਪਣੇ ਵਾਹਨਾਂ ਨੂੰ ਸਹੀ ਢੰਗ ਨਾਲ ਪਾਰਕ ਕਰਦੇ ਹੋਏ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਟ੍ਰੈਫਿਕ ਪੁਲਿਸ ਹੈਲਪ ਲਾਈਨ ਨੰਬਰ 0181-2227296 'ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

 

The post ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਬਦਲਵੇਂ ਰੂਟਾਂ/ਪਾਰਕਿੰਗ ਦਾ ਵੇਰਵਾ ਜਾਰੀ appeared first on TheUnmute.com - Punjabi News.

Tags:
  • 76th-independence-day
  • august-15
  • breaking-news
  • ips-kuldeep-singh-chahal
  • jalandhar
  • news
  • traffic-advisory

ਮੁਅੱਤਲੀ ਵਾਪਸ ਨਾ ਲਈ ਤਾਂ ਲੋੜ ਪੈਣ 'ਤੇ ਜਾਵਾਂਗੇ ਸੁਪਰੀਮ ਕੋਰਟ: ਅਧੀਰ ਰੰਜਨ ਚੌਧਰੀ

Saturday 12 August 2023 12:14 PM UTC+00 | Tags: adhir-chaudhary adhir-ranjan-chaudhary bjp breaking-news congress latest-news lok-sabha monsoon-session news punjab-news supreme-court withdrawn

ਚੰਡੀਗੜ੍ਹ, 12 ਅਗਸਤ 2023: ਲੋਕ ਸਭਾ ਤੋਂ ਮੁਅੱਤਲ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਕਿਹਾ ਕਿ ਜੇਕਰ ਲੋਕ ਸਭਾ ਤੋਂ ਮੁਅੱਤਲੀ ਵਾਪਸ ਨਾ ਲਈ ਗਈ ਤਾਂ ਲੋੜ ਪੈਣ ‘ਤੇ ਉਹ ਸੁਪਰੀਮ ਕੋਰਟ ਜਾ ਸਕਦੇ ਹਨ। ਅਧੀਰ ਰੰਜਨ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦੁਰਵਿਵਹਾਰ ਕਰਨ ਲਈ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇੱਕ ਪ੍ਰੈਸ ਕਾਨਫਰੰਸ ਵਿੱਚ ਅਧੀਰ ਰੰਜਨ ਚੌਧਰੀ ਨੇ ਕਿਹਾ, ਇਹ ਇੱਕ ਨਵਾਂ ਵਰਤਾਰਾ ਹੈ ਜੋ ਅਸੀਂ ਸੰਸਦ ਵਿੱਚ ਆਪਣੇ ਕਰੀਅਰ ਵਿੱਚ ਪਹਿਲਾਂ ਕਦੇ ਨਹੀਂ ਅਨੁਭਵ ਕੀਤਾ ਹੈ। ਸੱਤਾਧਾਰੀ ਧਿਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਜਾਣਬੁੱਝ ਕੇ ਅਜਿਹਾ ਕੀਤਾ ਗਿਆ ਹੈ। ਇਹ ਸੰਸਦੀ ਲੋਕਤੰਤਰ ਦੀ ਭਾਵਨਾ ਨੂੰ ਕਮਜ਼ੋਰ ਕਰੇਗਾ।

ਅਧੀਰ ਰੰਜਨ ਚੌਧਰੀ ਦੀ ਮੁਅੱਤਲੀ ਵਿਰੁੱਧ ਮਤਾ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਆਵਾਜ਼ੀ ਵੋਟ ਨਾਲ ਪਾਸ ਕੀਤਾ ਗਿਆ ਸੀ। ਅਧੀਰ ਰੰਜਨ ਦੀ ਮੁਅੱਤਲੀ ਤੋਂ ਬਾਅਦ ਵਿਰੋਧੀ ਧਿਰ ਆਈ.ਐਨ.ਡੀ.ਆਈ.ਏ. ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਸਦਨ ਤੋਂ ਵਾਕਆਊਟ ਕਰ ਦਿੱਤਾ। ਮੁਅੱਤਲੀ ਦੇ ਵਿਰੋਧ ਵਿੱਚ ਸੰਸਦ ਮੈਂਬਰਾਂ ਨੇ ਸੰਸਦ ਦੇ ਅੰਦਰ ਡਾ: ਅੰਬੇਡਕਰ ਦੇ ਬੁੱਤ ਤੱਕ ਰੋਸ ਮਾਰਚ ਕੀਤਾ।

The post ਮੁਅੱਤਲੀ ਵਾਪਸ ਨਾ ਲਈ ਤਾਂ ਲੋੜ ਪੈਣ ‘ਤੇ ਜਾਵਾਂਗੇ ਸੁਪਰੀਮ ਕੋਰਟ: ਅਧੀਰ ਰੰਜਨ ਚੌਧਰੀ appeared first on TheUnmute.com - Punjabi News.

Tags:
  • adhir-chaudhary
  • adhir-ranjan-chaudhary
  • bjp
  • breaking-news
  • congress
  • latest-news
  • lok-sabha
  • monsoon-session
  • news
  • punjab-news
  • supreme-court
  • withdrawn

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Saturday 12 August 2023 12:24 PM UTC+00 | Tags: breaking-news dr-baljit-kaur financial-year mansa news old-age-home old-age-homes old-age-homes-in-punjab

ਚੰਡੀਗੜ੍ਹ, 12 ਅਗਸਤ 2023: ਪੰਜਾਬ ਸਰਕਾਰ ਵੱਲੋਂ ਬਿਰਧ ਘਰ (Old Age Homes) ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ ਸਥਾਪਿਤ ਕੀਤੇ ਜਾਣੇ ਹਨ।

ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਹੋਮ (Old Age Homes) ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ| ਬਜ਼ੁਰਗਾਂ ਦੀ ਦੇਖਤਾਲ ਕਰਨ ਤੋਂ ਇਲਾਵਾ, ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣ ਦੀ ਵਿਵਸਥਾ ਹੈ। ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰਿਆਂ ਦਾ ਉਪਬੰਧ ਹੈ। ਇਸ ਬਿਰਧ ਘਰ ਦਾ 82 % ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ – ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

The post ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ appeared first on TheUnmute.com - Punjabi News.

Tags:
  • breaking-news
  • dr-baljit-kaur
  • financial-year
  • mansa
  • news
  • old-age-home
  • old-age-homes
  • old-age-homes-in-punjab

ਚੰਡੀਗੜ੍ਹ, 12 ਅਗਸਤ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਸੰਸਦ ਦੇ ਮਾਨਸੂਨ ਸੈਸ਼ਨ ‘ਚ ਪਾਸ ਕੀਤੇ ਦਿੱਲੀ ਸੇਵਾਵਾਂ ਬਿੱਲ ਸਮੇਤ 4 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਨੀਵਾਰ ਨੂੰ ਕੇਂਦਰ ਸਰਕਾਰ ਨੇ ਆਪਣਾ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ, ਜਿਸ ਤੋਂ ਬਾਅਦ ਸਾਰੇ ਚਾਰ ਬਿੱਲ ਕਾਨੂੰਨ ਬਣ ਗਏ।

ਇਨ੍ਹਾਂ ਬਿੱਲਾਂ ਵਿੱਚ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਐਕਟ, ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਬਿੱਲ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਬਿੱਲ ਅਤੇ ਜਨ ਵਿਸ਼ਵਾਸ ਬਿੱਲ ਸ਼ਾਮਲ ਹਨ। ਹੁਣ, ਡੇਟਾ ਸੁਰੱਖਿਆ ਬਿੱਲ ਦੀਆਂ ਵਿਵਸਥਾਵਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਘੱਟੋ ਘੱਟ 50 ਕਰੋੜ ਰੁਪਏ ਤੋਂ ਵੱਧ ਤੋਂ ਵੱਧ 250 ਕਰੋੜ ਰੁਪਏ ਤੱਕ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਨੂੰ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ-ਪੋਸਟਿੰਗ ਦੇ ਅਧਿਕਾਰ ਮਿਲ ਜਾਣਗੇ।

ਨਵੇਂ ਕਾਨੂੰਨ ਤਹਿਤ ਨੈਸ਼ਨਲ ਕੈਪੀਟਲ ਸਿਵਲ ਸਰਵਿਸਿਜ਼ ਅਥਾਰਟੀ (ਐੱਨ.ਸੀ.ਸੀ.ਐੱਸ.ਏ.) ਬਣਾਈ ਗਈ ਹੈ। ਇਸ ਦੇ ਚੇਅਰਮੈਨ ਦਿੱਲੀ ਦੇ ਮੁੱਖ ਮੰਤਰੀ ਹੋਣਗੇ। ਦਿੱਲੀ ਦੇ ਮੁੱਖ ਸਕੱਤਰ ਅਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਇਸ ਦੇ ਦੋ ਹੋਰ ਮੈਂਬਰ ਹੋਣਗੇ। ਦਿੱਲੀ ਸਰਕਾਰ ਦੇ ਅਧਿਕਾਰੀਆਂ ਤੋਂ ਇਲਾਵਾ ਬੋਰਡਾਂ-ਕਮਿਸ਼ਨਾਂ ਵਿਚ ਨਿਯੁਕਤੀਆਂ ਅਤੇ ਤਬਾਦਲੇ ਵੀ ਇਸ ਅਥਾਰਟੀ ਦੀ ਸਿਫ਼ਾਰਸ਼ ‘ਤੇ ਹੋਣਗੇ। ਕਿਸੇ ਵੀ ਮਾਮਲੇ ‘ਤੇ ਫੈਸਲਾ ਬਹੁਮਤ ਨਾਲ ਹੋਵੇਗਾ। ਯਾਨੀ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਦੇ ਫੈਸਲੇ ਨੂੰ ਰੱਦ ਕਰ ਸਕਦੇ ਹਨ।

The post ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸੇਵਾਵਾਂ ਬਿੱਲ ਸਮੇਤ 4 ਬਿੱਲਾਂ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News.

Tags:
  • breaking-news
  • delhi-services-bill
  • lok-sabha
  • news
  • president-draupadi-murmu

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਕੈਬਿਨਟ ਮੰਤਰੀ ਅਮਨ ਅਰੋੜਾ

Saturday 12 August 2023 12:45 PM UTC+00 | Tags: aman-arora ashika-jain breaking-news indpendence-day mohali mohali-news news tricolour

ਐਸ.ਏ.ਐਸ.ਨਗਰ, 12 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮੋਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ 15 ਅਗਸਤ, 2023 ਨੂੰ ਸ਼ਹੀਦ (ਮੇਜਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 77ਵੇਂ ਸੁਤੰਤਰਤਾ ਦਿਵਸ (Independence Day) ਮੌਕੇ ਤਿਰੰਗਾ ਲਹਿਰਾਉਣਗੇ।

ਡੀ.ਸੀ ਆਸ਼ਿਕਾ ਜੈਨ ਦੇ ਨਾਲ ਐਸ ਐਸ ਪੀ ਡਾ. ਸੰਦੀਪ ਗਰਗ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ ਐਸ ਪੀ ਪ੍ਰਿਆ ਖੇੜਾ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ, ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ।

Ashika Jain

ਕਰੀਬ 11 ਸਕੂਲਾਂ ਦੇ ਲਗਭਗ 700 ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਭਿਆਚਾਰਕ ਸਮਾਗਮ ਦੌਰਾਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਜੈਮ ਪਬਲਿਕ ਸਕੂਲ, ਮੋਹਾਲੀ, ਰੇਆਨ ਪਬਲਿਕ ਸਕੂਲ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 3ਬੀ1 ਮੁਹਾਲੀ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੋਹਾਲੀ, ਸਕੂਲ ਫਾਰ ਸਪੈਸ਼ਲ ਚਿਲਡਰਨ 3ਬੀ1 ਮੋਹਾਲੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਅਤੇ ਸਰਕਾਰੀ ਕਾਲਜ ਮੋਹਾਲੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ਿਆਂ ‘ਤੇ ਆਧਾਰਿਤ ਵੱਖ-ਵੱਖ ਗੀਤਾਂ ਅਤੇ ਹੋਰ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ।

Ashika Jain

ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਭਾਗੀਦਾਰ ਸਕੂਲਾਂ ਅਤੇ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਸ਼ੁਭ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਆਰ ਡੀ) ਗੀਤਿਕਾ ਸਿੰਘ, ਐਸ ਡੀ ਐਮ ਰਵਿੰਦਰ ਸਿੰਘ, ਡੇਵੀ ਗੋਇਲ ਸਹਾਇਕ ਕਮਿਸ਼ਨਰ (ਯੂ ਟੀ), ਐਸ ਪੀਜ਼ ਜੋਤੀ ਯਾਦਵ ਅਤੇ ਮਨਪ੍ਰੀਤ ਸਿੰਘ, ਡੀ.ਡੀ.ਪੀ.ਓ ਅਮ੍ਰਿੰਤਪਾਲ ਸਿੰਘ ਚੌਹਾਨ ਤੇ ਡੀ.ਈ.ਓ ਡਾ.ਗਿੰਨੀ ਦੁੱਗਲ ਸ਼ਾਮਿਲ ਸਨ।

The post ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਕੈਬਿਨਟ ਮੰਤਰੀ ਅਮਨ ਅਰੋੜਾ appeared first on TheUnmute.com - Punjabi News.

Tags:
  • aman-arora
  • ashika-jain
  • breaking-news
  • indpendence-day
  • mohali
  • mohali-news
  • news
  • tricolour

ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਕਰਵਾਏ 'ਕੌਣ ਬਣੇਗਾ ਗੁਰਸਿੱਖ ਪਿਆਰਾ' ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

Saturday 12 August 2023 12:51 PM UTC+00 | Tags: breaking-news guru-nanak-seva-charitable-trust jammu-and-kashmir kaun-banega-gursikh-pyaara punjab punjab-police sikh-organizations sikh-organizations-of-jammu-and-kashmir

ਅੰਮ੍ਰਿਤਸਰ, 12 ਅਗਸਤ 2023: ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਧਰਮ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕਾਊਂਸਲ ਜੰਮੂ ਕਸ਼ਮੀਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਬੀਤੇ ਸਮੇਂ ਕਰਵਾਏ ਗਏ ਧਾਰਮਿਕ ਮੁਕਾਬਲੇ 'ਕੌਣ ਬਣੇਗਾ ਗੁਰਸਿੱਖ ਪਿਆਰਾ' ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਨਮਾਨਿਤ ਕੀਤਾ।

ਇਹ ਮੁਕਾਬਲੇ ਭਾਰਤ ਦੇ 8 ਸੂਬਿਆਂ ਸਮੇਤ ਯੂਕੇ ਵਿਚ ਕਰਵਾਏ ਗਏ ਸਨ, ਜਿਸ ਵਿਚ ਲਗਭਗ 70 ਹਜ਼ਾਰ ਬੱਚਿਆਂ ਨੇ ਭਾਗ ਲਿਆ ਸੀ। ਮੁਕਾਬਲਿਆਂ ਦੌਰਾਨ ਬਿਹਤਰ ਕਾਰਗੁਜ਼ਾਰੀ ਵਾਲੇ 50 ਬੱਚੇ ਚੁਣੇ ਗਏ ਸਨ, ਜਿਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਯੂਕੇ ਵਿਚ ਹੋਏ ਮੁਕਾਬਲੇ ਦੀਆਂ 2 ਜੇਤੂ ਲੜਕੀਆਂ ਗੁਰਸਿਮਰ ਕੌਰ ਅਤੇ ਮਹਿਕਪ੍ਰੀਤ ਕੌਰ ਵੀ ਸ਼ਾਮਲ ਹੋਈਆਂ, ਜਿਨ੍ਹਾਂ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੌਂਸਲਾ ਅਫਜਾਈ ਕੀਤੀ। ਇਸੇ ਦੌਰਾਨ ਭਾਰਤ ਦੇ 8 ਰਾਜਾਂ ਦੇ ਅੱਵਲ ਆਏ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਦਿੱਤੇ ਗਏ। ਸਨਮਾਨਿਤ ਰਾਸ਼ੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੱਵਲ ਬੱਚਿਆਂ ਦੀਆਂ ਫੀਸਾਂ ਲਈ 10 ਲੱਖ ਰੁਪਏ ਦਾ ਸਹਿਯੋਗ ਕੀਤਾ ਗਿਆ ਹੈ।

ਸਨਮਾਨ ਮੌਕੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਧਰਮ ਦੇ ਇਤਿਹਾਸ ਨਾਲ ਜੋੜਨ ਲਈ ਅਜਿਹੇ ਉਪਰਾਲੇ ਸ਼ਾਲਘਾਯੋਗ ਹਨ। ਉਨ੍ਹਾਂ ਆਖਿਆ ਕਿ ਬੱਚੇ ਕੌਮ ਦਾ ਭਵਿੱਖ ਹੁੰਦੇ ਹਨ, ਜਿਨ੍ਹਾਂ ਦੇ ਅਗਲੇਰੇ ਸਮਿਆਂ ਅੰਦਰ ਕੌਮ ਅਗਵਾਈ ਕਰਨੀ ਹੁੰਦੀ ਹੈ। ਇਸ ਲਈ ਕੌਮ ਦੇ ਬਿਹਤਰ ਭਵਿੱਖ ਵਾਸਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨਾ ਬੇਹੱਦ ਲਾਜ਼ਮੀ ਹੈ। ਉਨ੍ਹਾਂ 'ਕੌਣ ਬਣੇਗਾ ਗੁਰਸਿੱਖ ਪਿਆਰਾ' ਦੇ ਪ੍ਰਬੰਧਕਾਂ ਨੂੰ ਕੌਮੀ ਕਾਰਜ ਕਰਨ ਵਾਸਤੇ ਵਧਾਈ ਦਿੱਤੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨੂੰ ਵੀ ਸਲਾਹਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸਿੱਖੀ ਪ੍ਰਚਾਰ ਲਈ ਯਤਨ ਕਰਨ ਵਾਲੀ ਹਰ ਸਿੱਖ ਸੰਸਥਾ ਅਤੇ ਗੁਰਦੁਆਰਾ ਕਮੇਟੀ ਦਾ ਸ਼੍ਰੋਮਣੀ ਕਮੇਟੀ ਸਹਿਯੋਗ ਕਰਦੀ ਹੈ ਅਤੇ ਇਸ ਦਿਸ਼ਾ ਵਿਚ 'ਕੌਣ ਬਣੇਗਾ ਗੁਰਸਿੱਖ ਪਿਆਰਾ' ਪ੍ਰੋਗਰਾਮ ਇਕ ਚੰਗੀ ਪਹਿਲ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੋਗਰਾਮ ਦੇ ਪ੍ਰਬੰਧਕਾਂ ਦੇ ਕਾਰਜ ਦੀ ਸ਼ਲਾਘਾ ਕੀਤੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਿੱਖ ਆਗੂ ਸ. ਨਰਿੰਦਰ ਸਿੰਘ ਬਾੜਾ, ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਸ. ਅਜੀਤ ਸਿੰਘ, ਮੁਕਾਬਲੇ ਦੇ ਪ੍ਰਬੰਧਕ ਰਾਗੀ ਭਾਈ ਜਗਤਾਰ ਸਿੰਘ ਜੰਮੂ, ਸ. ਨਰਿੰਦਰ ਸਿੰਘ ਖਾਲਸਾ ਜੰਮੂ ਕਸ਼ਮੀਰ, ਸ. ਰਣਜੀਤ ਸਿੰਘ ਜੰਮੂ, ਸ. ਰਵਿੰਦਰ ਸਿੰਘ, ਸ. ਅਮਰੀਕ ਸਿੰਘ, ਸ. ਰੰਗੀਲ ਸਿੰਘ, ਸ. ਚਰਨਜੀਤ ਸਿੰਘ ਸੋਢੀ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

The post ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਕਰਵਾਏ 'ਕੌਣ ਬਣੇਗਾ ਗੁਰਸਿੱਖ ਪਿਆਰਾ' ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • guru-nanak-seva-charitable-trust
  • jammu-and-kashmir
  • kaun-banega-gursikh-pyaara
  • punjab
  • punjab-police
  • sikh-organizations
  • sikh-organizations-of-jammu-and-kashmir

ਚੰਦਰਯਾਨ-3 ਤੋਂ ਬਾਅਦ ਰੂਸ ਦਾ ਮਿਸ਼ਨ ਲੂਨਾ-25 ਲਾਂਚ, ਸਭ ਤੋਂ ਪਹਿਲਾਂ ਚੰਦਰਮਾ 'ਤੇ ਕਿਵੇਂ ਪਹੁੰਚੇਗਾ?

Saturday 12 August 2023 01:16 PM UTC+00 | Tags: breaking-news chandrayaan-3 isro luna-25 lunar-lander news nws punjab-news russia russia-space-agency

ਚੰਡੀਗੜ੍ਹ, 12 ਅਗਸਤ 2023: ਭਾਰਤ ਤੋਂ ਬਾਅਦ ਰੂਸ ਨੇ ਵੀ ਚੰਦਰਮਾ ‘ਤੇ ਆਪਣਾ ਪੁਲਾੜ ਯਾਨ ਭੇਜਿਆ ਹੈ। ਰੂਸ ਨੇ 47 ਸਾਲਾਂ ਬਾਅਦ ਸ਼ੁੱਕਰਵਾਰ ਨੂੰ ਚੰਦਰਮਾ ‘ਤੇ ਆਪਣਾ ਪਹਿਲਾ ਪੁਲਾੜ ਯਾਨ ਭੇਜਿਆ। ਰੂਸੀ ਪੁਲਾੜ ਏਜੰਸੀ ਰਾਸਕਾਸਮਾਜ਼ ਮੁਤਾਬਕ ਲੂਨਾ-25 (Luna-25) ਚੰਦਰਮਾ ਲੈਂਡਰ 21 ਜਾਂ 22 ਅਗਸਤ ਨੂੰ ਚੰਦਰਮਾ ਦੇ ਪੰਧ ਵਿੱਚ ਦਾਖਲ ਹੋ ਸਕਦਾ ਹੈ।

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇਸ ਚੰਦਰਯਾਨ ਮਿਸ਼ਨ ਲਈ ਰੂਸੀ ਪੁਲਾੜ ਏਜੰਸੀ ਨੂੰ ਵਧਾਈ ਦਿੱਤੀ ਹੈ। ਏਜੰਸੀ ਨੇ ਇਹ ਵੀ ਉਮੀਦ ਜਤਾਈ ਕਿ ਚੰਦਰਯਾਨ-3 ਅਤੇ ਲੂਨਾ-25 ਦੋਵੇਂ ਮਿਸ਼ਨ ਆਪਣੇ ਟੀਚਿਆਂ ਨੂੰ ਹਾਸਲ ਕਰ ਲੈਣਗੇ।

ਰੂਸੀ ਪੁਲਾੜ ਏਜੰਸੀ ਰਾਸਕਾਸਮਾਜ਼ ਨੇ ਸ਼ੁੱਕਰਵਾਰ ਨੂੰ ਲੂਨਾ-25 ਪੁਲਾੜ ਯਾਨ ਲਾਂਚ ਕੀਤਾ। ਇਹ ਮਾਸਕੋ ਦੇ ਪੂਰਬ ਵਿੱਚ ਲਗਭਗ 3,450 ਮੀਲ (5,550 ਕਿਲੋਮੀਟਰ) ਵੋਸਤੋਚਨੀ ਕੋਸਮੋਡ੍ਰੋਮ ਤੋਂ ਸਥਾਨਕ ਸਮੇਂ ਅਨੁਸਾਰ ਸਵੇਰੇ 8:10 ਵਜੇ ਲਾਂਚ ਕੀਤਾ ਗਿਆ ਸੀ। ਲੂਨਾ-25 ਨੂੰ ਸੋਯੂਜ਼ 2.1ਬੀ ਰਾਕੇਟ ‘ਚ ਭੇਜਿਆ ਗਿਆ ਹੈ। ਇਸ ਨੂੰ ਲੂਨਾ-ਗਲੋਬ ਮਿਸ਼ਨ ਦਾ ਨਾਂ ਦਿੱਤਾ ਗਿਆ ਹੈ। ਕਿੱਟ ਦੀ ਲੰਬਾਈ ਲਗਭਗ 46.3 ਮੀਟਰ ਹੈ ਅਤੇ ਇਸਦਾ ਵਿਆਸ 10.3 ਮੀਟਰ ਹੈ। ਇਸ ਤੋਂ ਬਾਅਦ 313 ਟਨ ਵਜ਼ਨ ਵਾਲਾ ਰਾਕੇਟ 7-10 ਦਿਨਾਂ ਤੱਕ ਚੰਦਰਮਾ ਦੇ ਆਲੇ-ਦੁਆਲੇ ਘੁੰਮੇਗਾ।

ਚੰਦਰਮਾ ਦੀ ਸਤ੍ਹਾ ‘ਤੇ ਕਦੋਂ ਪਹੁੰਚੇਗਾ?

ਉਮੀਦ ਹੈ ਕਿ ਲੂਨਾ-25 21 ਜਾਂ 22 ਅਗਸਤ ਨੂੰ ਚੰਦਰਮਾ ਦੀ ਸਤ੍ਹਾ ‘ਤੇ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਚੰਦਰਯਾਨ-3 ਨੂੰ ਭਾਰਤ ਨੇ 14 ਜੁਲਾਈ ਨੂੰ ਲਾਂਚ ਕੀਤਾ ਸੀ, ਜੋ 23 ਅਗਸਤ ਨੂੰ ਚੰਦਰਮਾ ‘ਤੇ ਉਤਰੇਗਾ। ਜੇਕਰ ਇਹ ਚੰਦਰਮਾ ਦੀ ਸਤ੍ਹਾ ‘ਤੇ ਲੈਂਡਰ ਅਤੇ ਰੋਵਰ ਨੂੰ ਸਫਲਤਾਪੂਰਵਕ ਸਥਾਪਿਤ ਕਰਦਾ ਹੈ, ਤਾਂ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਵਾਲਾ ਰੂਸ ਤੋਂ ਬਾਅਦ ਦੂਜਾ ਦੇਸ਼ ਹੋਵੇਗਾ।

ਲੂਨਾ-25 (Luna-25) ਅਤੇ ਚੰਦਰਯਾਨ-3 ਦਾ ਲੈਂਡਿੰਗ ਸਮਾਂ ਲਗਭਗ ਇੱਕੋ ਜਿਹਾ ਹੋਵੇਗਾ। ਲੂਨਾ ਚੰਦਰਮਾ ਦੀ ਸਤ੍ਹਾ ‘ਤੇ ਕੁਝ ਘੰਟੇ ਪਹਿਲਾਂ ਉਤਰੇਗਾ। ਰੂਸ ਨੇ ਇਸ ਤੋਂ ਪਹਿਲਾਂ 1976 ‘ਚ ਚੰਦਰਮਾ ‘ਤੇ ਲੂਨਾ-24 ਉਤਾਰਿਆ ਸੀ। ਦੁਨੀਆ ਵਿੱਚ ਹੁਣ ਤੱਕ ਹੋਏ ਸਾਰੇ ਚੰਦ ਮਿਸ਼ਨ ਚੰਦ ਦੇ ਭੂਮੱਧ ਰੇਖਾ ‘ਤੇ ਪਹੁੰਚ ਗਏ ਹਨ। ਜੇਕਰ ਲੂਨਾ-25 ਸਫਲ ਹੋ ਜਾਂਦਾ ਹੈ, ਤਾਂ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਦੇਸ਼ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰੇਗਾ।

ਰੂਸ ਨੇ ਲੈਂਡਰ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਾਰਨ ਦੀ ਯੋਜਨਾ ਬਣਾਈ ਹੈ। ਮਾਹਰਾਂ ਦਾ ਕਹਿਣਾ ਹੈ ਕਿ ਚੰਦਰਮਾ ਦੇ ਇਸ ਧਰੁਵ ‘ਤੇ ਪਾਣੀ ਮਿਲਣ ਦੀ ਸੰਭਾਵਨਾ ਹੈ। ਦਰਅਸਲ, 2018 ਵਿੱਚ ਨਾਸਾ ਨੇ ਕਿਹਾ ਸੀ ਕਿ ਚੰਦਰਮਾ ਦੇ ਦੱਖਣੀ ਧਰੁਵ ਉੱਤੇ ਪਾਣੀ ਹੈ। ਲੂਨਾ-25 ਕੋਲ ਰੋਵਰ ਅਤੇ ਲੈਂਡਰ ਹੈ। ਇਸ ਦਾ ਲੈਂਡਰ ਲਗਭਗ 800 ਕਿਲੋਗ੍ਰਾਮ ਹੈ। ਲੂਨਾ-25 ਸਾਫਟ ਲੈਂਡਿੰਗ ਦਾ ਅਭਿਆਸ ਕਰੇਗਾ। ਲੈਂਡਰ ਕੋਲ ਇੱਕ ਵਿਸ਼ੇਸ਼ ਯੰਤਰ ਹੈ, ਜੋ ਸਤ੍ਹਾ ਦੇ ਛੇ ਇੰਚ ਦੀ ਖੁਦਾਈ ਕਰੇਗਾ। ਲੂਨਾ 25 ਚੱਟਾਨਾਂ ਅਤੇ ਮਿੱਟੀ ਦੇ ਨਮੂਨੇ ਇਕੱਠੇ ਕਰੇਗੀ। ਇਸ ਨਾਲ ਜੰਮੇ ਹੋਏ ਪਾਣੀ ਦੀ ਖੋਜ ਹੋ ਸਕਦੀ ਹੈ। ਰੂਸ ਦਾ ਉਦੇਸ਼ ਹੈ ਕਿ ਭਵਿੱਖ ਵਿੱਚ ਜਦੋਂ ਵੀ ਮਨੁੱਖ ਚੰਦਰਮਾ ‘ਤੇ ਆਪਣਾ ਅਧਾਰ ਬਣਾਵੇ ਤਾਂ ਉਨ੍ਹਾਂ ਲਈ ਪਾਣੀ ਦੀ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ।

The post ਚੰਦਰਯਾਨ-3 ਤੋਂ ਬਾਅਦ ਰੂਸ ਦਾ ਮਿਸ਼ਨ ਲੂਨਾ-25 ਲਾਂਚ, ਸਭ ਤੋਂ ਪਹਿਲਾਂ ਚੰਦਰਮਾ ‘ਤੇ ਕਿਵੇਂ ਪਹੁੰਚੇਗਾ? appeared first on TheUnmute.com - Punjabi News.

Tags:
  • breaking-news
  • chandrayaan-3
  • isro
  • luna-25
  • lunar-lander
  • news
  • nws
  • punjab-news
  • russia
  • russia-space-agency

ਜਲੰਧਰ ਅਦਾਲਤ ਵੱਲੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

Saturday 12 August 2023 01:25 PM UTC+00 | Tags: aam-aadmi-party amit-kumar-garg breaking-news cm-bhagwant-mann jalandhar jalandhar-court news punjab-congress punjab-government punjabi-news punjab-news punjab-police the-unmute-breaking-news

ਜਲੰਧਰ , 12 ਅਗਸਤ 2023: ਜਲੰਧਰ ਦੇ ਸੀਜੇਐਮ ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਹਰਵਿੰਦਰ ਕੌਰ ਮਿੰਟੀ ਮਾਮਲੇ ਵਿੱਚ ਪੱਛਮੀ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਦੇ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਹੈ। ਅਦਾਲਤ ਨੇ 10 ਅਗਸਤ ਨੂੰ ਵਿਧਾਇਕ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਸ ਨੂੰ 24 ਅਗਸਤ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇੰਨਾ ਹੀ ਨਹੀਂ ਅਦਾਲਤ ਨੇ ਸ਼ੀਤਲ ਅੰਗੂਕਲ ਦੇ ਸਾਰੇ ਜ਼ਮਾਨਤੀ ਬਾਂਡ ਰੱਦ ਕਰਨ ਅਤੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਵੀ ਹੁਕਮ ਦਿੱਤੇ ਹਨ।

ਹਰਵਿੰਦਰ ਕੌਰ ਮਿੰਟੀ ਨੇ ਸੋਸ਼ਲ ਮੀਡੀਆ ‘ਤੇ ਕਥਿਤ ਇਤਰਾਜਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਸ਼ੀਤਲ ਅੰਗੁਰਾਲ (MLA Sheetal Angural) ਅਤੇ ਉਸ ਦੇ ਸਾਥੀਆਂ ਖਿਲਾਫ ਥਾਣਾ ਡਿਵੀਜ਼ਨ ਨੰਬਰ 6 ‘ਚ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਸ਼ਿਕਾਇਤ ਵਿੱਚ ਮਿੰਟੀ ਕੌਰ ਨੇ ਕਿਹਾ ਸੀ ਕਿ ਉਸ ਬਾਰੇ ਇਤਰਾਜ਼ਯੋਗ ਸ਼ਬਦ ਕਹਿਣ ਤੋਂ ਇਲਾਵਾ ਉਸ ਨੂੰ ਬਲੈਕਮੇਲਰ ਵੀ ਕਿਹਾ ਗਿਆ।

ਸੀਜੇਐਮ ਅਮਿਤ ਕੁਮਾਰ ਗਰਗ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨਾ ਸਾਫ਼ ਦਰਸਾਉਂਦਾ ਹੈ ਕਿ ਉਹ ਨਿਆਂ ਪ੍ਰਣਾਲੀ ਨੂੰ ਚੁਣੌਤੀ ਦੇ ਰਹੀ ਹੈ। ਵਾਰ-ਵਾਰ ਅਦਾਲਤ ਵਿਚ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦੇਣਾ ਸਪੱਸ਼ਟ ਤੌਰ ‘ਤੇ ਰਿਆਇਤ ਦੀ ਦੁਰਵਰਤੋਂ ਹੈ। ਜੇਕਰ ਸ਼ੀਤਲ ਅੰਗੁਰਾਲ ਨੂੰ ਅਦਾਲਤ ਵੱਲੋਂ ਹਰ ਤਾਰੀਖ਼ ਤੋਂ ਹਰ ਵਾਰ ਰਾਹਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਸਮਾਜ ਪ੍ਰਤੀ ਗਲਤ ਸੰਦੇਸ਼ ਜਾਵੇਗਾ।

 

The post ਜਲੰਧਰ ਅਦਾਲਤ ਵੱਲੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ appeared first on TheUnmute.com - Punjabi News.

Tags:
  • aam-aadmi-party
  • amit-kumar-garg
  • breaking-news
  • cm-bhagwant-mann
  • jalandhar
  • jalandhar-court
  • news
  • punjab-congress
  • punjab-government
  • punjabi-news
  • punjab-news
  • punjab-police
  • the-unmute-breaking-news

ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਹੋਇਆ ਹੈ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ

Saturday 12 August 2023 01:41 PM UTC+00 | Tags: aam-aadmi-party bhagwant-singh-mann breaking-news cm-bhagwant-mann government kultaar-singh-sandhwan kultar-singh-sandhawan latest-news news nwes punjab punjab-government sarkar-tuhade-dwar sukhbir-singh-badal the-unmute-breaking-news

ਕੋਟਕਪੂਰਾ, 12 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ 'ਸਰਕਾਰ ਤੁਹਾਡੇ ਦੁਆਰ' ਤਹਿਤ ਲੋਕਾਂ ਨੂੰ ਮਿਲ ਕੇ ਜਿੱਥੇ ਉਹਨਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਦਾ ਮੌਕਾ ਮਿਲਦਾ ਹੈ, ਉੱਥੇ ਸਬੰਧਤ ਵਿਭਾਗ ਦੇ ਅਧਿਕਾਰੀਆ ਦੀ ਕਾਰਗੁਜਾਰੀ ਬਾਰੇ ਵੀ ਭਰਪੂਰ ਜਾਣਕਾਰੀ ਮਿਲ ਜਾਂਦੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਉਹਨਾਂ ਅੱਜ ਸਥਾਨਕ ਨਗਰ ਕੌਂਸਲ ਵਿਖੇ ਸਵੇਰੇ 7:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾ ਦਾ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ।

ਉਹਨਾਂ ਦੱਸਿਆ ਕਿ ਆਪਣੀ ਡਿਊਟੀ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ 26 ਜਨਵਰੀ, 15 ਅਗਸਤ ਜਾਂ ਹੋਰ ਢੁੱਕਵੇਂ ਮੌਕਿਆਂ 'ਤੇ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ, ਤਾਂ ਜੋ ਉਹਨਾਂ ਨੂੰ ਦੇਖ ਕੇ ਹੋਰਨਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰੇਰਨਾ ਮਿਲ ਸਕੇ ਤੇ ਉਹ ਵੀ ਬਕਾਇਦਾ ਜਿੰਮੇਵਾਰੀ ਨਾਲ ਇਸੇ ਤਰਾਂ ਕੰਮ ਕਰਨ।

ਉਹਨਾਂ (Kultar Singh Sandhawan) ਆਖਿਆ ਕਿ ਤਿੰਨ ਕਰੋੜ ਦੀ ਆਬਾਦੀ ਵਾਲੇ ਪੰਜਾਬ ਦੇ ਹਰ ਨਾਗਰਿਕ ਨੂੰ ਸਰਕਾਰੀ ਦਫਤਰਾਂ ਵਿੱਚੋਂ ਜਲੀਲ ਹੋਣ ਤੋਂ ਬਚਾਉਣ ਅਤੇ ਉਹਨਾ ਦੇ ਸਮੇਂ ਜਾਂ ਪੈਸੇ ਦੀ ਬਰਬਾਦੀ ਰੋਕਣ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਪਹਿਲ ਦੇ ਆਧਾਰ 'ਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਆਖਿਆ ਕਿ ਸਰਕਾਰ ਅਤੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਨਾਲ ਆਮ ਲੋਕਾਂ ਦੀ ਨੇੜਤਾ ਬਣਾਉਣ ਦੇ ਮਕਸਦ ਨਾਲ ਹੀ 'ਸਰਕਾਰ ਤੁਹਾਡੇ ਦੁਆਰ' ਪੋਗਰਾਮ ਸ਼ੁਰੂਆਤ ਕੀਤੀ ਗਈ ਹੈ, ਭਾਵੇਂ ਉਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਪਰ ਇਸ ਸਬੰਧੀ ਆਮ ਲੋਕਾਂ ਨੂੰ ਵੀ ਜਾਗਰੂਕ ਹੋਣਾ ਪਵੇਗਾ। ਕਿਉਂਕਿ ਸਰਕਾਰ ਤੁਹਾਡੇ ਦੁਆਰ ਪੋਗਰਾਮ ਤਹਿਤ ਹਰ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਖੁਦ ਪਹੁੰਚਦੇ ਹਨ, ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ।

ਉਹਨਾਂ ਆਖਿਆ ਕਿ ਅਜਿਹੇ ਪੋ੍ਰਗਰਾਮਾਂ ਦਾ ਲਾਭ ਲੈਣ ਲਈ ਸਾਰਿਆਂ ਨੂੰ ਪਹੰੁਚਣਾ ਚਾਹੀਦਾ ਹੈ, ਕਿਉਂਕਿ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਵਿੱਚ ਹਰ ਤਰਾਂ ਦੀ ਸਿਆਸੀ ਪਾਰਟੀਬਾਜੀ ਅਤੇ ਵਿਤਕਰੇਬਾਜੀ ਤੋਂ ਉੱਪਰ ਉੱਠ ਕੇ ਸਮੱਸਿਆ ਦਾ ਹੱਲ ਕੀਤਾ ਜਾਂਦਾ ਹੈ, ਕਿਸੇ ਨਾਲ ਵਿਤਕਰੇਬਾਜੀ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸਮੇਤ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਜਗਤਾਰ ਸਿੰਘ ਜੱਗਾ ਖਾਰਾ, ਮਿੱਠੂ ਅਗਰਵਾਲ, ਮਨਜਿੰਦਰ ਸਿੰਘ ਗੋਪੀ, ਦੀਪਕ ਮੌਂਗਾ ਆਦਿ ਸਮੇਤ ਵੱਖ ਵੱਖ ਪਿੰਡਾਂ ਦੇ ਪੰਚ-ਸਰਪੰਚ, ਸ਼ਹਿਰ ਦੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜਰ ਸਨ।

The post ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਹੋਇਆ ਹੈ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • aam-aadmi-party
  • bhagwant-singh-mann
  • breaking-news
  • cm-bhagwant-mann
  • government
  • kultaar-singh-sandhwan
  • kultar-singh-sandhawan
  • latest-news
  • news
  • nwes
  • punjab
  • punjab-government
  • sarkar-tuhade-dwar
  • sukhbir-singh-badal
  • the-unmute-breaking-news

ਚੰਡੀਗੜ੍ਹ, 12 ਅਗਸਤ 2023: ਪੈਰਿਸ ਦੇ ਆਈਫਲ ਟਾਵਰ (Eiffel Tower) ‘ਚ ਬੰਬ ਹੋਣ ਦੀ ਸੂਚਨਾ ਨੇ ਹਲਚਲ ਮਚਾ ਦਿੱਤੀ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਆਈਫਲ ਟਾਵਰ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਹੈ।

ਆਈਫਲ ਟਾਵਰ ਦੁਨੀਆ ਦੇ ਸਭ ਤੋਂ ਜ਼ਿਆਦਾ ਦੇਖਣ ਵਾਲੇ ਸੈਰ-ਸਪਾਟਾ ਸਥਾਨਾਂ ‘ਚੋਂ ਇਕ ਹੈ, ਜਿਸ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਇਸ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਇਸਦੇ ਨਾਲ ਹੀ, ਅਗਲੇ ਹੁਕਮਾਂ ਤੱਕ ਆਈਫਲ ਟਾਵਰ ਨੂੰ ਜਨਤਾ ਲਈ ਬੰਦ ਕਰ ਦਿੱਤਾ ਗਿਆ ਹੈ। ਪਿਛਲੇ ਸਾਲ 60 ਲੱਖ ਤੋਂ ਵੱਧ ਸੈਲਾਨੀ ਆਈਫਲ ਟਾਵਰ ਪਹੁੰਚੇ ਸਨ।

ਜਾਣਕਾਰੀ ਮੁਤਾਬਕ ਬੰਬ ਨਿਰੋਧਕ ਦਸਤਾ ਮੌਕੇ ‘ਤੇ ਮੌਜੂਦ ਹੈ। ਇਸ ਦੇ ਨਾਲ ਹੀ ਫਰਾਂਸ ਦੇ ਪੁਲਿਸ ਕਰਮਚਾਰੀ ਆਸਪਾਸ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਫਰਾਂਸ ਦੇ ਪੈਰਿਸ ਵਿੱਚ ਸਥਿਤ ਆਈਫਲ ਟਾਵਰ (Eiffel Tower) ਲਗਭਗ 324 ਮੀਟਰ ਉੱਚਾ 1889 ਵਿੱਚ ਬਣਿਆ ਸੀ। ਇਸ ਨੂੰ ਦੇਖਣ ਲਈ ਹਰ ਸਾਲ ਦੁਨੀਆ ਭਰ ਤੋਂ ਲੱਖਾਂ ਲੋਕ ਆਉਂਦੇ ਹਨ।

The post Eiffel Tower: ਪੈਰਿਸ ਦੇ ਆਈਫਲ ਟਾਵਰ ‘ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਕੰਪਲੈਕਸ ਖਾਲੀ ਕਰਵਾਇਆ appeared first on TheUnmute.com - Punjabi News.

Tags:
  • breaking-news
  • eiffel-tower
  • news

ਚੰਡੀਗੜ੍ਹ, 12 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ (Aam Aadmi Clinics) ਦਾ ਲਗਭਗ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ, 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ।
ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ, 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਹਨਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ (Aam Aadmi Clinics)  ਵਿੱਚ ਮਰੀਜਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਹਨਾਂ ਦੀ ਕੀਤਮ ਲਗਭਗ 30.25 ਕਰੋੜ ਰੁਪਏ ਹੈ।

ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਅਤੇ ਦਰਜਾ 4/ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈ.ਟੀ. ਆਧਾਰਿਤ ਹਨ ਅਤੇ ਹਰੇਕ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਲਈ 1-1 ਟੈਬਲਟ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈ ਲਿਖਣੀ ਅਤੇ ਦਵਾਈਆਂ ਦੀ ਵੰਡ ਇਨ੍ਹਾਂ ਟੈਬਲਟਸ ਰਾਹੀਂ ਹੀ ਕੀਤੀ ਜਾ ਰਹੀ ਹੈ।

ਸਿਹਤ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ, ਜਦਕਿ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀ.ਜੀ. ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫਸਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਇਮਾਰਤਾਂ ਨੂੰ ਲੋੜ ਅਨੁਸਾਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਟਿਆਲਾ ਵਿੱਚ 233 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਦਕਿ ਅੰਮ੍ਰਿਤਸਰ ਵਿੱਚ ਪੀਈਟੀ ਸੀ.ਟੀ ਸਕੈਨ ਅਤੇ ਨਿਊਕਲੀਅਰ ਵਿਭਾਗ ਸਮੇਤ ਅਧੁਨਿਕ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 'ਸੀਐਮ ਦੀ ਯੋਗਸ਼ਾਲਾ' ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਇੱਕ ਸ਼ਾਨਦਾਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ ਜੋ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਰੋਜ਼ਾਨਾ ਲਗਾਏ ਜਾ ਰਹੇ 281 ਯੋਗਾ ਕੈਂਪਾਂ ਵਿੱਚ 7000 ਤੋਂ ਵੱਧ ਲੋਕ 'ਸੀਐਮ ਦੀ ਯੋਗਸ਼ਾਲਾ' ਦਾ ਲਾਭ ਲੈ ਰਹੇ ਹਨ ਅਤੇ ਹੁਣ ਇਨ੍ਹਾਂ ਕੈਂਪਾਂ ਦੀ ਗਿਣਤੀ ਵਧਾ ਕੇ 1000 ਕਰ ਦਿੱਤੀ ਜਾਵੇਗੀ, ਜਿਸ ਨਾਲ 25000 ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਹੋਰ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਬਿਮਾਰੀਆਂ ਦਾ ਸ਼ੁਰੂਆਤ ਵਿੱਚ ਹੀ ਪਤਾ ਲਗਾਉਣ ਲਈ ਸਿਹਤ ਟੀਮਾਂ ਵੱਲੋਂ 3 ਕਰੋੜ ਪੰਜਾਬੀਆਂ ਦੇ ਬਲੱਡ ਪ੍ਰੈਸ਼ਰ, ਸ਼ੂਗਰ, ਬਾਡੀ ਮਾਸ ਇੰਡੈਕਸ (ਬੀ.ਐੱਮ.ਆਈ.) ਅਤੇ ਬੇਸਿਕ ਮੈਟਾਬੋਲਿਕ ਰੇਟ ਦੀ ਜਾਂਚ ਕੀਤੀ ਜਾਵੇਗੀ। ਪਟਿਆਲਾ ਤੋਂ ਸ਼ੁਰੂ ਕੀਤੇ ਜਾਣ ਵਾਲੇ ਇਸ ਪ੍ਰਮੁੱਖ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਲਗਭਗ 1 ਲੱਖ ਲੋਕਾਂ ਦੀ ਜਾਂਚ ਕੀਤੀ ਜਾਵੇਗੀ।

The post ਇੱਕ ਸਾਲ ‘ਚ 583 ਆਮ ਆਦਮੀ ਕਲੀਨਿਕਾਂ ‘ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • aam-aadmi-clinics
  • breaking-news
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form