TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਬੋਰ 'ਚ ਫਸੇ ਸੁਰੇਸ਼ ਕੁਮਾਰ ਦੀ ਭਾਲ ਪਿਛਲੇ 38 ਘੰਟੇ ਤੋਂ ਜਾਰੀ, NDRF ਨੇ ਸਾਂਭਿਆ ਮੋਰਚਾ Monday 14 August 2023 05:50 AM UTC+00 | Tags: basrampur-village breaking-news jalandhar-news kartarpur-kapurthala-road new news punjab-latest-news punjab-news suresh-kumar ਕਰਤਾਰਪੁਰ , 14 ਅਗਸਤ, 2023: ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦੌਰਾਨ ਕਰਤਾਰਪੁਰ-ਕਪੂਰਥਲਾ ਰੋਡ ‘ਤੇ ਸਥਿਤ ਪਿੰਡ ਬਸਰਾਮਪੁਰ 'ਚ ਪੁਲ ਬਣਾਉਣ ਲਈ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਡਿੱਗਣ ਨਾਲ ਬੋਰ ਵਿਚ ਫ਼ਸੇ ਇੰਜੀਨੀਅਰ ਸੁਰੇਸ਼ ਕੁਮਾਰ (Suresh Kumar) ਦੀ ਭਾਲ ਪਿਛਲੇ 38 ਘੰਟੇ ਤੋਂ ਜਾਰੀ ਹੈ। ਪ੍ਰਸ਼ਾਸ਼ਨ ਦੇ ਹੱਥ ਫਿਲਹਾਲ ਖ਼ਾਲੀ ਨਜ਼ਰ ਆ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਸੁਰੇਸ਼ ਨੂੰ ਬਾਹਰ ਕੱਢ ਲਿਆ ਜਾਵੇਗਾ। ਸਵੇਰੇ NHAI ਅਧਿਕਾਰੀਆਂ ਅਨੁਸਾਰ ਸੁਰੇਸ਼ ਸਿੱਧਾ ਖੜ੍ਹਾ ਹੈ, ਜਿਸ ਨੂੰ ਹੁੱਕ ਲਗਾ ਕੇ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਸਵੇਰੇ 2 ਵਾਰ ਹੁੱਕ ਟੁੱਟਣ ਅਤੇ ਮਿੱਟੀ ਧਸਣ ਕਾਰਨ ਬਚਾਅ ਕਾਰਜ ‘ਚ ਵੀ ਕੁਝ ਸਮਾਂ ਲੱਗ ਸਕਦਾ ਹੈ | ਨੈਸ਼ਨਲ ਹਾਈਵੇਅ ਅਥਾਰਿਟੀ ਨੇ ਤੁਰੰਤ ਕਾਰਵਾਈ ਕੀਤੀ ਅਤੇ ਰਾਹਤ ਕਾਰਜਾਂ ਲਈ ਐੱਨ. ਡੀ. ਆਰ. ਐੱਫ਼. ਦੀ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਜ਼ਮੀਨ 'ਚ ਕਰੀਬ 20 ਮੀਟਰ ਤੱਕ ਦੀ ਡੂੰਘਾਈ ਦੌਰਾਨ ਬੋਰਿੰਗ ਦੇ ਕੰਮ ਦੌਰਾਨ ਉਸਾਰੀ ਕੰਪਨੀ ਦੀ ਬੋਰਿੰਗ ਮਸ਼ੀਨ ਫਸ ਗਈ ਸੀ, ਜਿਸ ਨੂੰ ਕੱਢਣ ਲਈ ਦਿੱਲੀ ਤੋਂ 2 ਤਕਨੀਕੀ ਮਾਹਰਾਂ ਪਵਨ ਅਤੇ ਸੁਰੇਸ਼ (Suresh Kumar) ਸੱਦੇ ਗਏ। ਇਸ ਸਬੰਧੀ ਸ਼ਨੀਵਾਰ ਦੀ ਰਾਤ ਕਰੀਬ 8 ਵਜੇ ਦੇ ਦਰਮਿਆਨ ਬੋਰ 'ਚ ਕੰਮ ਕਰ ਰਹੇ 2 ਵਿਅਕਤੀਆਂ ‘ਚੋਂ ਥੋੜ੍ਹੇ ਸਮੇਂ ਬਾਅਦ ਹੀ ਟੋਏ ਦੇ ਅੰਦਰ ਦੀ ਮਿੱਟੀ ਅਚਾਨਕ ਡਿੱਗਣੀ ਸ਼ੁਰੂ ਹੋ ਗਈ ਅਤੇ ਇਸ ਨੂੰ ਵੇਖਦਿਆਂ ਹੀ ਇਕ ਸੁਰੇਸ਼ ਯਾਦਵ (55) ਮਿੱਟੀ ਤੋਂ ਡਿੱਗ ਕਾਰਨ ਕਰੀਬ 60 ਫੁੱਟ ਡੂੰਘੇ ਬੋਰਵੈੱਲ ਵਿਚ ਫਸ ਗਿਆ | The post ਬੋਰ ‘ਚ ਫਸੇ ਸੁਰੇਸ਼ ਕੁਮਾਰ ਦੀ ਭਾਲ ਪਿਛਲੇ 38 ਘੰਟੇ ਤੋਂ ਜਾਰੀ, NDRF ਨੇ ਸਾਂਭਿਆ ਮੋਰਚਾ appeared first on TheUnmute.com - Punjabi News. Tags:
|
ਸ਼ਿਮਲਾ 'ਚ ਢਿੱਗਾਂ ਡਿੱਗਣ ਕਾਰਨ ਲਪੇਟ 'ਚ ਆਇਆ ਸ਼ਿਵ ਮੰਦਰ, ਕਈ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ Monday 14 August 2023 06:12 AM UTC+00 | Tags: a-shiva-temple breaking-news heavy-rain himachal-pradesh landslides latest-news news shimla shiva-temple-collapse shiv-mandir summer-hill ਚੰਡੀਗੜ੍ਹ, 14 ਅਗਸਤ, 2023: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ (Shimla) ਵਿੱਚ ਭਾਰੀ ਮੀਂਹ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਭਾਰੀ ਮੀਂਹ ਕਾਰਨ ਇੱਕ ਸ਼ਿਵ ਮੰਦਰ ਜ਼ਮੀਨ ਖਿਸਕਣ ਕਾਰਨ ਢਹਿ ਗਿਆ। ਇਸ ਵਿੱਚ 40 ਤੋਂ ਵੱਧ ਵਿਅਕਤੀਆਂ ਦੇ ਦਬੇ ਹੋਣ ਦੀ ਖਦਸ਼ਾ ਜਤਾਇਆ ਜਾ ਰਿਹਾ ਹੈ । ਇਹ ਘਟਨਾ ਸ਼ਿਮਲਾ ਦੇ ਸਮਰਹਿਲ ਇਲਾਕੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਲਬੇ ‘ਚੋਂ ਤਿੰਨ ਲਾਸ਼ਾਂ ਕੱਢੀਆਂ ਗਈਆਂ ਹਨ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। ਸਾਵਣ ਦਾ ਸੋਮਵਾਰ ਹੋਣ ਕਾਰਨ ਵੱਡੀ ਗਿਣਤੀ ‘ਚ ਲੋਕ ਮੰਦਰ ‘ਚ ਪੁੱਜੇ ਹੋਏ ਸਨ। ਦੂਜੇ ਪਾਸੇ ਸ਼ਿਮਲਾ ਦੀ ਲਾਲ ਕੋਠੀ ‘ਚ ਜ਼ਮੀਨ ਖਿਸਕਣ ਕਾਰਨ ਕੁਝ ਲੋਕਾਂ ਦੇ ਦਬੇ ਜਾਣ ਦਾ ਖਦਸ਼ਾ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਟਵੀਟ ਕਰਕੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਸ਼ਿਮਲਾ ਦੇ ਐਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਜ਼ਮੀਨ ਖਿਸਕਣ ਨਾਲ ਇੱਕ ਮੰਦਰ ਢਹਿ ਗਿਆ। ਇਸ ਨਾਲ ਆਲੇ-ਦੁਆਲੇ ਦੀਆਂ ਇਮਾਰਤਾਂ ਲਈ ਵੀ ਖਤਰਾ ਬਣਿਆ ਹੋਇਆ ਹੈ। ਕਈ ਲੋਕ ਫਸੇ ਹੋਏ ਹਨ। ਬਚਾਅ ਕਾਰਜ ਜਾਰੀ ਹੈ। ਮੌਕੇ ‘ਤੇ ਲੈਂਡ ਸਲਾਈਡ ਵੀ ਹੋ ਰਹੀ ਹੈ। ਸਾਵਣ ਸੋਮਵਾਰ ਹੋਣ ਕਾਰਨ ਬਹੁਤ ਸਾਰੇ ਲੋਕ ਸਵੇਰ ਤੋਂ ਹੀ ਮੰਦਰ ਪਹੁੰਚੇ ਸਨ। The post ਸ਼ਿਮਲਾ ‘ਚ ਢਿੱਗਾਂ ਡਿੱਗਣ ਕਾਰਨ ਲਪੇਟ ‘ਚ ਆਇਆ ਸ਼ਿਵ ਮੰਦਰ, ਕਈ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ appeared first on TheUnmute.com - Punjabi News. Tags:
|
ਸੋਲਨ 'ਚ ਬੱਦਲ ਫਟਣ ਕਾਰਨ 7 ਜਣਿਆਂ ਦੀ ਮੌਤ ਅਤੇ ਕਈ ਲਾਪਤਾ, ਕਈ ਹਾਈਵੇ ਬੰਦ Monday 14 August 2023 06:26 AM UTC+00 | Tags: 7 breaking-news cloudburst-in-solan heavy-rains himachal-news himachal-pradesh himachal-weather jadon jadon-village kandaghat news rain solan solan-news ਚੰਡੀਗੜ੍ਹ, 14 ਅਗਸਤ, 2023: ਹਿਮਾਚਲ ਪ੍ਰਦੇਸ਼ ‘ਚ ਆਰੇਂਜ ਅਲਰਟ ਦੇ ਵਿਚਕਾਰ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੋਲਨ (Solan) ਜ਼ਿਲੇ ਦੇ ਕੰਡਾਘਾਟ ‘ਚ ਐਤਵਾਰ ਦੇਰ ਰਾਤ ਬੱਦਲ ਫਟਣ ਕਾਰਨ ਹੜ੍ਹ ਨਾਲ ਆਏ ਮਲਬੇ ‘ਚ ਦੋ ਘਰ ਅਤੇ ਇਕ ਗਊ ਸ਼ੈੱਡ ਵਹਿ ਗਿਆ। ਬੱਦਲ ਫਟਣ ਦੀ ਇਸ ਘਟਨਾ ‘ਚ ਸੱਤ ਜਣਿਆਂ ਦੀ ਮੌਤ ਹੋ ਗਈ, ਜਦਕਿ ਤਿੰਨ ਲਾਪਤਾ ਹਨ, ਟੀਮ ਨੇ ਪੰਜ ਜਣਿਆਂ ਨੂੰ ਬਚਾ ਲਿਆ ਹੈ। ਇਸ ਤੋਂ ਇਲਾਵਾ ਜ਼ਮੀਨ ਖਿਸਕਣ ਕਾਰਨ ਕਈ ਹਾਈਵੇਅ ਅਤੇ ਸੜਕਾਂ ਬੰਦ ਹੋ ਗਈਆਂ ਹਨ। ਪੁਲਿਸ ਕੰਟਰੋਲ ਰੂਮ ਸੋਲਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਾਦੌਨ ਡਾਕਖਾਨੇ 'ਤੇ ਬੱਦਲ ਫਟ ਗਿਆ। ਇਸ ਨਾਲ ਦੋ ਘਰ ਅਤੇ ਇੱਕ ਗਊ ਸ਼ੈੱਡ ਰੁੜ੍ਹ ਗਿਆ। ਪਿੰਡ ਜਾਦੌਨ ਵਿੱਚ ਜ਼ਮੀਨ ਖਿਸਕਣ ਕਾਰਨ ਰਤੀ ਰਾਮ ਅਤੇ ਉਸ ਦੇ ਪੁੱਤਰ ਹਰਨਾਮ ਦੇ ਦੋ ਘਰ ਨੁਕਸਾਨੇ ਗਏ। ਇਨ੍ਹਾਂ ਸੱਤ ਮ੍ਰਿਤਕਾਂ ‘ਚ ਚਾਰ ਮਰਦ ਅਤੇ ਤਿੰਨ ਔਰਤਾਂ ਹਨ। ਇਸਦੇ ਨਾਲ ਹੀ ਤੇਜ਼ ਵਹਾਅ ‘ਚ ਡਰਾਈਵਰ ਵਹਿ ਗਿਆ। ਉਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਪਾਣੀ ਦੇ ਤੇਜ਼ ਵਹਾਅ ‘ਚ ਵਾਹਨ ਫਸ ਜਾਣ ਕਾਰਨ ਡਰਾਈਵਰ ਗੱਡੀ ਦੀ ਛੱਤ ‘ਤੇ ਚੜ੍ਹ ਗਿਆ ਸੀ। ਜਿੱਥੋਂ ਤਿਲਕਣ ਤੋਂ ਬਾਅਦ ਉਹ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਲਨ (Solan) ਦੇ ਪਿੰਡ ਜਾਦੋਂ ਵਿੱਚ ਬੱਦਲ ਫਟਣ ਕਾਰਨ ਸੱਤ ਜਣਿਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕੀਤਾ, "ਅਸੀਂ ਅਧਿਕਾਰੀਆਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। The post ਸੋਲਨ ‘ਚ ਬੱਦਲ ਫਟਣ ਕਾਰਨ 7 ਜਣਿਆਂ ਦੀ ਮੌਤ ਅਤੇ ਕਈ ਲਾਪਤਾ, ਕਈ ਹਾਈਵੇ ਬੰਦ appeared first on TheUnmute.com - Punjabi News. Tags:
|
ਕਸਬਾ ਡੇਹਰਾ ਸਾਹਿਬ ਤੋਂ ਪਿਤਾ ਹੱਥੋਂ ਲੁਟੇਰੇ ਪੁੱਤ ਖੋਹ ਕੇ ਹੋਏ ਫ਼ਰਾਰ, ਭਾਲ 'ਚ ਜੁਟੀ ਪੁਲਿਸ Monday 14 August 2023 06:44 AM UTC+00 | Tags: breaking-news dehra-sahib kidnap news punjab-latest-news robber tarn-taran ਤਰਨ ਤਾਰਨ, 14 ਅਗਸਤ, 2023: ਜਿਲ੍ਹਾ ਤਰਨ ਤਾਰਨ ਦੇ ਪਿੰਡ ਰੈਸ਼ੀਅਣਾ ਦੇ ਅੰਗਰੇਜ ਸਿੰਘ ਦੇ ਹੱਥੋ ਉਸਦੇ ਬੱਚੇ ਗੁਰਸੇਵਕ ਸਿੰਘ ਨੂੰ ਕਸਬਾ ਡੇਹਰਾ ਸਾਹਿਬ ਤੋ ਤਿੰਨ ਵਿਅਕਤੀ ਜਿਨ੍ਹਾਂ ਵਿਚ ਇੱਕ ਸਰਦਾਰ ਅਤੇ 2 ਮੋਨੇ ਨੌਜ਼ਵਾਨ ਦੱਸੇ ਜਾ ਰਹੇ ਹਨ ਬੱਚੇ ਨੂੰ ਖੋਹ ਕੇ ਚਿੱਟੇ ਰੰਗ ਦੀ ਕਾਰ ਚ ਸਵਾਰ ਹੋ ਕੇ ਫ਼ਰਾਰ ਹੋ ਗਏ। ਇਸ ਘਟਨਾ ਨੂੰ ਲੈ ਕੇ ਤਰਨ ਤਾਰਨ ਦੀ ਪੁਲਿਸ ਦੇ ਉੱਚ ਅਧਿਕਾਰੀ ਬੱਚੇ ਦੀ ਭਾਲ ਲਈ ਟੀਮਾਂ ਬਣਾ ਕੇ ਨਾਕਾਬੰਦੀ ਤੇ ਗਸ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ | ਪੁਲਿਸ ਦਾ ਕਹਿਣਾ ਹੈ ਕਿ ਉਕਤ ਦੋਸ਼ੀਆਂ ਨੂੰ ਕਾਬੂ ਕਰਕੇ ਬੱਚੇ ਨੁੰ ਸਹੀ ਸਲਾਮਤ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ । The post ਕਸਬਾ ਡੇਹਰਾ ਸਾਹਿਬ ਤੋਂ ਪਿਤਾ ਹੱਥੋਂ ਲੁਟੇਰੇ ਪੁੱਤ ਖੋਹ ਕੇ ਹੋਏ ਫ਼ਰਾਰ, ਭਾਲ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ Monday 14 August 2023 06:58 AM UTC+00 | Tags: 76th-independence-day aam-aadmi-clinic aam-aadmi-clinics ajitpal-singh-kohli breaking-news cm-bhagwant-mann dhuri language-department-of-patiala latest-news news patiala patiala-news rajomajra the-unmute-breaking-news the-unmute-punjab the-unmute-punjabi-news ਧੂਰੀ, 14 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਰਾਜੋਮਾਜਰਾ ਤੋਂ ਅੱਜ 76 ਆਮ ਆਦਮੀ ਕਲੀਨਿਕ (Aam Aadmi Clinics) ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ | ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਅਸੀਂ ਪੰਜਾਬ ‘ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸੀ ਜਿਸਦਾ ਅੰਕੜਾ ਸਾਲ ‘ਚ ਹੀ 583 ‘ਤੇ ਪਹੁੰਚ ਗਿਆ | ਜਿਸਦਾ ਫਾਇਦਾ ਹੁਣ ਤੱਕ ਲਗਭਗ 45 ਲੱਖ ਲੋਕ ਲੈ ਚੁੱਕੇ ਹਨ | ਹੁਣ ਅਸੀਂ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਸਮਰਪਿਤ ਕਰ ਰਹੇ ਹਾਂ ਜਿਸ ਨਾਲ ਇਹ ਗਿਣਤੀ 659 ਹੋ ਗਈ ਹੈ | ਇਹ ਕਲੀਨਿਕ ਉਹਨਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ, ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸੀ | The post CM ਭਗਵੰਤ ਮਾਨ ਵੱਲੋਂ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ appeared first on TheUnmute.com - Punjabi News. Tags:
|
ਪੰਜਾਬ 'ਚ 76 ਆਮ ਆਦਮੀ ਕਲੀਨਿਕ ਖੋਲ੍ਹੇ ਜਾਣ 'ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ Monday 14 August 2023 07:12 AM UTC+00 | Tags: 76th-independence-day aam-aadmi-clinic aam-aadmi-clinics ajitpal-singh-kohli arvind-kejriwal breaking-news cm-bhagwant-mann dhuri language-department-of-patiala latest-news news patiala patiala-news rajomajra the-unmute-breaking-news the-unmute-punjab the-unmute-punjabi-news ਚੰਡੀਗੜ੍ਹ, 14 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਰਾਜੋਮਾਜਰਾ ਤੋਂ ਅੱਜ 76 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਜ਼ਾਦੀ ਦੇ 76 ਸਾਲ ਪੂਰੇ ਹੋਣ ‘ਤੇ ਪੰਜਾਬ ਵਿੱਚ ਖੋਲ੍ਹੇ ਗਏ 76 ਨਵੇਂ ਆਮ ਆਦਮੀ ਕਲੀਨਿਕਾਂ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿੱਚ 76 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਪੰਜਾਬ ਹੁਣ ਨਹੀਂ ਰੁਕੇਗਾ.. ਕਿਉਂਕਿ ਪੰਜਾਬ ਦੇ ਲੋਕਾਂ ਨੇ ਬਿਹਤਰ ਭਵਿੱਖ ਚੁਣਿਆ ਹੈ। ਭਗਵੰਤ ਮਾਨ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਲੱਖ ਲੱਖ ਵਧਾਈ ਹੋਵੇ। The post ਪੰਜਾਬ ‘ਚ 76 ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ‘ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੇ ਅਧਿਕਾਰੀ ਗੁਰਜੋਤ ਸਿੰਘ ਕਲੇਰ ਨੇ ਮਾਊਂਟ ਐਲਬਰਸ 'ਤੇ ਲਹਿਰਾਇਆ ਤਿਰੰਗਾ Monday 14 August 2023 07:37 AM UTC+00 | Tags: aig-excise-and-taxation breaking-news cm-bhagwant-mann gurjot-singh-kaler latest-news mount-albers mount-elbers news punjab punjab-police the-unmute-breaking-news uttarkashi ਚੰਡੀਗੜ੍ਹ, 14 ਅਗਸਤ 2023: ਭਾਰਤ ਦੀ ਆਜ਼ਾਦੀ ਦੇ 76 ਸਾਲ ਪੂਰੇ ਹੋਣ ਦੇ ਮੌਕੇ ‘ਤੇ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਗੁਰਜੋਤ ਸਿੰਘ ਕਲੇਰ (Gurjot Singh Kaler) ਨੇ ਮਾਊਂਟ ਐਲਬਰਸ ਨੂੰ ਸਫਲਤਾਪੂਰਵਕ ਸਰ ਕੀਤਾ ਅਤੇ ਯੂਰਪ ਮਹਾਂਦੀਪ ਅਤੇ ਰੂਸ ਦੇ ਸਭ ਤੋਂ ਉੱਚੇ ਪਹਾੜ ਮਾਊਂਟ ਐਲਬਰਸ ਦੀ ਚੋਟੀ ‘ਤੇ ਤਿਰੰਗਾ ਲਹਿਰਾਇਆ। ਗੁਰਜੋਤ ਕਲੇਰ ਇੱਕ ਸਿੱਖਿਅਤ ਪਰਬਤਾਰੋਹੀ ਹੈ ਅਤੇ ਉੱਤਰਾਖੰਡ ਵਿੱਚ ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ (NIM), ਉੱਤਰਕਾਸ਼ੀ ਵਿੱਚ ਬੇਸਿਕ ਮਾਊਂਟੇਨੀਅਰਿੰਗ ਕੋਰਸ (BMC) ਦੌਰਾਨ ਸਰਵੋਤਮ ਪਰਬਤਾਰੋਹੀ ਚੁਣਿਆ ਗਿਆ ਸੀ। ਉਸ (Gurjot Singh Kaler) ਦੀ ਤਾਜ਼ਾ ਪ੍ਰਾਪਤੀ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਧਿਆਨ ਦੇਣ ਯੋਗ ਹੈ ਕਿ ਕਾਕੇਸ਼ਸ ਦਾ ਸਭ ਤੋਂ ਉੱਚਾ ਪਹਾੜ, ਮਾਊਂਟ ਐਲਬਰਸ, ਸਮੁੰਦਰ ਤਲ ਤੋਂ 5,642 ਮੀਟਰ (18,510 ਫੁੱਟ) ਉੱਚਾ ਹੈ। ਗੁਰਜੋਤ ਕਲੇਰ ਦੀ ਟੀਮ ਦੇ ਯੂਰਪ ਦੇ ਸਿਖਰ ‘ਤੇ ਜਾਣ ਲਈ 4 ਹੋਰ ਜਣੇ ਸਨ। ਉਹ ਭਾਰੀ ਬਰਫੀਲੇ ਤੂਫਾਨ ਅਤੇ ਵਾਯੂਮੰਡਲ ਦੀ ਬਿਜਲੀ ਨਾਲ ਜੂਝਦੇ ਹੋਏ 11 ਅਗਸਤ ਨੂੰ ਸਵੇਰੇ 7 ਵਜੇ ਮਾਊਂਟ ਐਲਬਰਸ ਦੀ ਚੋਟੀ ‘ਤੇ ਪਹੁੰਚੇ। ਉਹ ਵਰਤਮਾਨ ਵਿੱਚ ਏ.ਆਈ.ਜੀ.-ਆਬਕਾਰੀ ਅਤੇ ਕਰ, ਪੰਜਾਬ ਦਾ ਚਾਰਜ ਸੰਭਾਲ ਰਹੇ ਹਨ ਅਤੇ ਉਹਨਾਂ ਨੂੰ ਹਾਲ ਹੀ ਵਿੱਚ ਜਨਵਰੀ 2023 ਵਿੱਚ ਡਿਊਟੀ ਪ੍ਰਤੀ ਸ਼ਾਨਦਾਰ ਲਗਨ ਲਈ ਮੁੱਖ ਮੰਤਰੀ ਮੈਡਲ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਮਾਰਚ 2023 ਵਿੱਚ ਨਸ਼ਿਆਂ ਵਿਰੁੱਧ ਲੜਾਈ ਅਤੇ ਪੰਜਾਬ ਵਿੱਚ ਖੇਡਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਗਿਆ |
The post ਪੰਜਾਬ ਪੁਲਿਸ ਦੇ ਅਧਿਕਾਰੀ ਗੁਰਜੋਤ ਸਿੰਘ ਕਲੇਰ ਨੇ ਮਾਊਂਟ ਐਲਬਰਸ ‘ਤੇ ਲਹਿਰਾਇਆ ਤਿਰੰਗਾ appeared first on TheUnmute.com - Punjabi News. Tags:
|
ਪਿੰਡ ਨਾਨੂ ਮਾਜਰਾ ਦੇ ਕਈ ਪਰਿਵਾਰ ਵਿਧਾਇਕ ਕੁਲਵੰਤ ਸਿੰਘ ਮੌਜੂਦਗੀ 'ਚ 'ਆਪ' ਹੋਏ ਸ਼ਾਮਲ Monday 14 August 2023 08:39 AM UTC+00 | Tags: aam-aadmi-party breaking-news cm-bhagwant-mann congress mla-kulwant-singh nanu-majra news punjab punjab-government shirpmani-akali-dal the-unmute-news ਮੋਹਾਲੀ, 14 ਅਗਸਤ 2023: ਹਲਕਾ ਮੋਹਾਲੀ ਦੇ ਪਿੰਡ ਨਾਨੂ ਮਾਜਰਾ (Nanu Majra) ਦੇ ਸਾਬਕਾ ਸਰਪੰਚ, ਯੂਥ ਆਗੂ ਸਮੇਤ 35 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ | ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸਾਰਿਆਂ ਨੂੰ ਸਿਰਪਾਓ ਪਾ ਕੇ ਸਨਮਾਨ ਕਰਦਿਆਂ ਸਵਾਗਤ ਕੀਤਾ | ਇਹ ਸਾਰੇ ਪਰਿਵਾਰ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਨ | ਇਸ ਮੌਕੇ ਸ. ਕੁਲਵੰਤ ਸਿੰਘ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਸਾਰੇ ਨੌਜਵਾਨ ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਮੋਹਾਲੀ ਦੇ ਸਾਰੇ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ | ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਹਰ ਕੋਈ ਵਿਅਕਤੀ ਕਿਸੇ ਨਾ ਕਿਸੇ ਪਾਰਟੀ ਨਾ ਜੁੜਿਆ ਹੁੰਦਾ ਹੈ, ਉਹ ਕਿਸੇ ਪਾਰਟੀ ਵਿਚ ਸ਼ਾਮਲ ਹੋ ਸਕਦਾ ਹੈ, ਇਹ ਉਨ੍ਹਾਂ ਦਾ ਲੋਕਤੰਤਰ ਵਿੱਚ ਅਧਿਕਾਰ ਹੈ | ਉਨ੍ਹਾਂ ਕਿਹਾ ਸਾਰਿਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਪੰਚਾਇਤੀ ਚੋਣਾਂ, ਬਲਾਕ ਸੰਮਤੀਆਂ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਲੋਕ ਸਭਾ ਚੋਣਾ 2024 ਵਿੱਚ ਆਮ ਆਦਮੀ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ | ਸ. ਕੁਲਵੰਤ ਸਿੰਘ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਝੂਠਿਆਂ ਦਾ ਪਰਿਵਾਰ ਹੈ, ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਗਾਉਣਾ ਇਨ੍ਹਾਂ ਦਾ ਕੰਮ ਹੈ | ਉਨ੍ਹਾਂ ਕਿਹਾ ਕਿਸੇ ਵੀ ਵਿਆਕਤੀ ਤੇ ਨਜਾਇਜ ਪਰਚਾ ਨਹੀ ਕੀਤਾ ਗਿਆ | ਉਨ੍ਹਾਂ ਕਿਹਾ ਜੇਕਰ ਕੋਈ ਗ਼ਲਤ ਕੰਮ ਕਰੇਗਾ ਉਹ ਭਾਵੇਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੋਵੇ ਜਾਂ ਕੋਈ ਰਿਸ਼ਤੇਦਾਰ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ | The post ਪਿੰਡ ਨਾਨੂ ਮਾਜਰਾ ਦੇ ਕਈ ਪਰਿਵਾਰ ਵਿਧਾਇਕ ਕੁਲਵੰਤ ਸਿੰਘ ਮੌਜੂਦਗੀ ‘ਚ ‘ਆਪ’ ਹੋਏ ਸ਼ਾਮਲ appeared first on TheUnmute.com - Punjabi News. Tags:
|
ਹਿਮਾਚਲ 'ਚ ਪਿਛਲੇ 24 ਘੰਟਿਆਂ ਦੌਰਾਨ 21 ਜਣਿਆਂ ਦੀ ਮੌਤ, CM ਸੁਖਵਿੰਦਰ ਸੁੱਖੂ ਨੇ ਸ਼ਿਵ ਮੰਦਰ ਦੇ ਹਲਾਤਾਂ ਦਾ ਲਿਆ ਜਾਇਜ਼ਾ Monday 14 August 2023 09:18 AM UTC+00 | Tags: breaking-news chandigarh-shimla-national-highway heavy-rain himachal himachal-pardesh himachal-pradesh himalayan-ranges latest-news mandi news shimla solan solan-lanslide sukhwinder-singh-sukhu summer-hill-area ਚੰਡੀਗੜ੍ਹ, 14 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ‘ਚ ਭਾਰੀ ਮੀਂਹ ਕਾਰਨ ਆਈ ਤਬਾਹੀ ਕਾਰਨ 24 ਘੰਟਿਆਂ ‘ਚ 21 ਜਣਿਆਂ ਦੀ ਮੌਤ ਦੀ ਖ਼ਬਰ ਹੈ । ਜ਼ਮੀਨ ਖਿਸ਼ਕਣ ਕਾਰਨ ਮਲਬੇ ਵਿੱਚ 35 ਤੋਂ ਵੱਧ ਜਣਿਆਂ ਦਾ ਦਬੇ ਹੋਣ ਦਾ ਖਦਸ਼ਾ ਹੈ । ਸ਼ਿਮਲਾ ਦੇ ਬਾਲੂਗੰਜ ‘ਚ ਸੋਮਵਾਰ ਸਵੇਰੇ ਮੰਦਰ ਢਹਿ ਗਿਆ। ਇਸ ਵਿੱਚ 20 ਤੋਂ 25 ਜਣੇ ਦੇ ਦਬੇ ਹੋਣ ਦਾ ਖਦਸ਼ਾ ਹੈ | ਸ਼ਿਮਲਾ ਸ਼ਹਿਰ ਦੇ ਸਮਰ ਹਿੱਲ ਇਲਾਕੇ ‘ਚ ਸ਼ਿਵ ਮੰਦਰ ‘ਚ ਜ਼ਮੀਨ ਖਿਸਕਣ ਕਾਰਨ 9 ਜਣਿਆਂ ਦੀ ਮੌਤ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਮਲਾ ਦੇ ਸਮਰ ਹਿੱਲ ਇਲਾਕੇ ਵਿੱਚ ਮੀਂਹ ਨਾਲ ਜ਼ਮੀਨ ਖਿਸਕਣ ਵਾਲੀ ਥਾਂ ਦਾ ਜਾਇਜ਼ਾ ਲਿਆ। ਇੱਥੇ ਉਨ੍ਹਾਂ ਨੇ ਪੂਰੇ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ‘ਚ ਲਗਾ ਦਿੱਤਾ ਹੈ। ਇੱਥੇ ਕਈ ਜਣਿਆਂ ਦੇ ਦੱਬੇ ਹੋਣ ਹੋਣ ਦਾ ਖਦਸ਼ਾ ਹੈ | ਉਨ੍ਹਾਂ ਕਿਹਾ ਮੈਂ ਲੋਕਾਂ ਨੂੰ ਅਪੀਲ ਕਰਾਂਗਾ ਕਿ ਉਹ ਘਰਾਂ ਦੇ ਅੰਦਰ ਹੀ ਰਹਿਣ, ਨਦੀਆਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਦੇ ਨੇੜੇ ਜਾਣ ਤੋਂ ਬਚਣ। ਬਰਸਾਤ ਰੁਕਦੇ ਹੀ ਬਹਾਲੀ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਸੂਬੇ ‘ਚ ਪਿਛਲੇ 24 ਘੰਟਿਆਂ ‘ਚ 21 ਜਣਿਆਂ ਦੀ ਮੌਤ ਹੋ ਗਈ ਹੈ। ਜਿਕਰਯੋਗ ਹੈ ਕਿ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਸੋਲਨ ਦੇ ਮਾਮਲਿਕ ਦੇ ਪਿੰਡ ਧਿਆਵਾਲਾ ਵਿੱਚ ਬੱਦਲ ਫਟ ਗਿਆ ਹੈ। ਸੋਲਨ ਦੇ ਡੀਸੀ ਮਨਮੋਹਨ ਸ਼ਰਮਾ ਮੁਤਾਬਕ ਬੱਦਲ ਫਟਣ ਕਾਰਨ 7 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 6 ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਦੇਰ ਰਾਤ ਵਾਪਰੀ। ਹਿਮਾਚਲ ਪ੍ਰਦੇਸ਼ (Himachal Pradesh) ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਸਾਵਧਾਨੀ ਦੇ ਤੌਰ ‘ਤੇ ਬੰਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਸ਼ਿਮਲਾ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਲੀ ਥਾਂ ‘ਤੇ ਪਹੁੰਚੇ, ਜਿੱਥੇ 20-25 ਜਣਿਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਰਾਜਪਾਲ ਨੇ ਕਿਹਾ ਕਿ ਝੰਡਾ ਲਹਿਰਾਇਆ ਜਾਵੇਗਾ, ਪਰ ਆਜ਼ਾਦੀ ਦਿਵਸ ‘ਤੇ ਰਾਜ ਭਵਨ ‘ਚ ਹੋਣ ਵਾਲਾ ‘ਏਟ ਹੋਮ’ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਦੇਸ਼ ਦੇ ਪਹਾੜੀ ਸੂਬਿਆਂ ਹਿਮਾਚਲ ਪ੍ਰਦੇਸ਼ ‘ਚ ਹੋਈ ਭਾਰੀ ਬਾਰਿਸ਼ ਕਾਰਨ ਜਨਜੀਵਨ ਇਕ ਵਾਰ ਫਿਰ ਪ੍ਰਭਾਵਿਤ ਹੋਇਆ ਹੈ। ਭਲਕੇ ਤੱਕ ਹਿਮਾਚਲ ਅਤੇ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਹਿਮਾਚਲ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ‘ਚ ਸਾਵਧਾਨੀ ਦੇ ਤੌਰ ‘ਤੇ ਸਾਰੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਢਿੱਗਾਂ ਡਿੱਗਣ ਕਾਰਨ ਸ਼ਿਮਲਾ-ਧਰਮਸ਼ਾਲਾ ਸਮੇਤ ਕਰੀਬ 500 ਸੜਕਾਂ ‘ਤੇ ਆਵਾਜਾਈ ਬੰਦ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਦੀ-ਨਾਲਿਆਂ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਵਿੱਚ ਨਾ ਜਾਣ ਦੀ ਅਪੀਲ ਕੀਤੀ ਗਈ ਹੈ। The post ਹਿਮਾਚਲ ‘ਚ ਪਿਛਲੇ 24 ਘੰਟਿਆਂ ਦੌਰਾਨ 21 ਜਣਿਆਂ ਦੀ ਮੌਤ, CM ਸੁਖਵਿੰਦਰ ਸੁੱਖੂ ਨੇ ਸ਼ਿਵ ਮੰਦਰ ਦੇ ਹਲਾਤਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਪੰਜਾਬੀ ਗਾਇਕ ਸਿੰਗਾ ਦੀ ਵਧੀਆਂ ਮੁਸ਼ਕਿਲਾਂ, ਅਜਨਾਲਾ 'ਚ ਇੱਕ ਹੋਰ ਕੇਸ ਦਰਜ Monday 14 August 2023 09:46 AM UTC+00 | Tags: ajnala-police breaking-news latest-news news punjabi-singer-sinnga punjab-police singga ਚੰਡੀਗੜ੍ਹ, 14 ਅਗਸਤ 2023: ਪੰਜਾਬੀ ਗਾਇਕ ਸਿੰਗਾ (Singer Singga) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ । ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ ‘ਸਟਿਲ ਅਲਾਈਵ ‘ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਪੁਲਿਸ ਨੇ ਗਾਇਕ ਸਿੰਗਾ ਖ਼ਿਲਾਫ਼ ਆਈਪੀਸੀ-295-ਏ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਪੂਰਥਲਾ ‘ਚ ਦੋ ਦਿਨ ਪਹਿਲਾਂ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਦੇ ਮੁਤਾਬਕ ਗੀਤ (ਸਟਿਲ ਲਾਈਵ) ਵਿੱਚ ਸਿੰਗਾ (Singer Singga) ਨੇ ਹੱਥ ਵਿੱਚ ਬਾਈਬਲ ਫੜੀ ਹੋਈ ਹੈ ਅਤੇ ਗਲੇ ਵਿੱਚ ਕਰਾਸ ਬੰਨ੍ਹਿਆ ਹੋਇਆ ਹੈ। ਸਾਡੇ ਈਸਾਈ ਧਰਮ ਵਿੱਚ ਭੈਣ ਅਤੇ ਪਿਤਾ ਨੂੰ ਪਵਿੱਤਰ ਦਰਜਾ ਦਿੱਤਾ ਗਿਆ ਹੈ। ਗੀਤ ਵਿੱਚ ਪਿਤਾ ਅਤੇ ਭੈਣ ਦਾ ਵੀ ਅਪਮਾਨ ਕੀਤਾ ਗਿਆ ਹੈ। ਜਿਸ ਕਾਰਨ ਸਮੁੱਚੇ ਈਸਾਈ ਭਾਈਚਾਰੇ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। The post ਪੰਜਾਬੀ ਗਾਇਕ ਸਿੰਗਾ ਦੀ ਵਧੀਆਂ ਮੁਸ਼ਕਿਲਾਂ, ਅਜਨਾਲਾ ‘ਚ ਇੱਕ ਹੋਰ ਕੇਸ ਦਰਜ appeared first on TheUnmute.com - Punjabi News. Tags:
|
ਤਰਨ ਤਾਰਨ 'ਚ BSF ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਕਿੱਲੋ ਹੈਰੋਇਨ ਕੀਤੀ ਬਰਾਮਦ Monday 14 August 2023 09:56 AM UTC+00 | Tags: breaking-news bsf drugs drugs-and-gangsters heroin news tarn-taran the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 14 ਅਗਸਤ 2023: 14 ਅਗਸਤ ਨੂੰ ਤੜਕੇ ਸੂਚਨਾ ਦੇ ਅਧਾਰ ‘ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਜਦੋਂ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੇ ਪਿੰਡ ਵਾਨ, ਜ਼ਿਲਾ ਤਰਨ ਤਾਰਨ (Tarn Taran) ਨੇੜੇ ਸਰਹੱਦੀ ਕੰਡਿਆਲੀ ਤਾਰ ਦੇ ਸਾਹਮਣੇ ਬੰਬੀ ਦੇ ਨੇੜੇ ਖੇਤਾਂ ‘ਚ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਨਸ਼ੀਲੇ ਪਦਾਰਥ ਨੂੰ ਮਜ਼ਬੂਤ ਚਿਪਕਾਉਣ ਵਾਲੇ ਪਦਾਰਥ ਨਾਲ ਇੱਕ ਪਾਸੇ ਤੋਂ ਸੀਲ ਕੀਤਾ ਗਿਆ ਸੀ। ਇਸ ਨਸ਼ੇ (ਹੈਰੋਇਨ) ਦਾ ਕੁੱਲ ਵਜ਼ਨ 1.100 ਕਿਲੋ ਸੀ। ਚੌਕਸ BSF ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। The post ਤਰਨ ਤਾਰਨ ‘ਚ BSF ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਕਿੱਲੋ ਹੈਰੋਇਨ ਕੀਤੀ ਬਰਾਮਦ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ Monday 14 August 2023 10:02 AM UTC+00 | Tags: breaking-news news punjab-food-supply-department rakesh-kumar-singla vigilance-bureau ਚੰਡੀਗੜ੍ਹ, 14 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ (Rakesh Kumar Singla) ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ। ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ। ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ (Rakesh Kumar Singla) ਨੇ ਅਬਾਦੀ ਗੁਰੂ ਅਮਰਦਾਸ ਨਗਰ ਲੁਧਿਆਣਾ ਵਿਖੇ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿਖੇ ਇਕ ਮਕਾਨ ਨੰ. 164-ਏ (ਖੇਤਰ 300 ਵਰਗ ਗਜ਼) ਅਤੇ ਇੱਕ ਫਲੈਟ (ਖੇਤਰ 193.60 ਵਰਗ ਗਜ਼) ਨੰ. 304, ਸ਼੍ਰੇਣੀ-ਏ, ਦੂਜੀ ਮੰਜ਼ਿਲ, ਆਰ.ਸੀ.ਐਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਖਰੀਦੀਆਂ ਸਨ। ਇਨ੍ਹਾਂ ਵਿੱਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ ਨੰ. 8 ਮਿਤੀ 19.04.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿੱਚ ਭਗੌੜੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ 'ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਹਨਾਂ ਵਿੱਚੋਂ ਪੰਜ ਜਾਇਦਾਦਾਂ ਵਸੀਕਾ 1179/30.6.21 (ਖੇਤਰ 95.51 ਵਰਗ ਗਜ਼), ਵਸੀਕਾ 1180/30.6.21 (ਖੇਤਰ 98.47 ਵਰਗ ਗਜ਼), ਵਸੀਕਾ 1181/30.6.21 (ਖੇਤਰ 121.51 ਵਰਗ ਗਜ਼), ਵਸੀਕਾ 1182/30.6.21 (ਖੇਤਰ 98.47 ਵਰਗ ਗਜ਼), ਵਸੀਕਾ 1183/30.6.21 (ਖੇਤਰ 98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਵਿਖੇ ਸਥਿਤ ਹਨ। ਇਸ ਤੋਂ ਇਲਾਵਾ ਮਿਤੀ 02/05/2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ ‘ਤੇ 79.04 ਵਰਗ ਮੀਟਰ ਦਾ ਇੱਕ ਐਸ.ਸੀ.ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਉਪਰੰਤ ਬਾਕੀ ਸੱਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।
The post ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ appeared first on TheUnmute.com - Punjabi News. Tags:
|
ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਸਮਾਗਮ 'ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ Monday 14 August 2023 10:07 AM UTC+00 | Tags: breaking-news deputy-commissioner-patiala independence-day news patiala patiala-dc-sakshi-sawhney ਪਟਿਆਲਾ, 14 ਅਗਸਤ 2023 : ਦੇਸ਼ ਦੇ ਆਜ਼ਾਦੀ ਦਿਹਾੜੇ (Independence Day) ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੀਤੇ ਦਿਨ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ. ਭਗਵੰਤ ਮਾਨ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਇੱਕ ਟੁਕੜੀ, ਪੰਜਾਬ ਪੁਲਿਸ ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀਆਂ ਪੰਜ ਟੁਕੜੀਆਂ ਸਮੇਤ ਜ਼ਿਲ੍ਹਾ ਪੁਲਿਸ ਪਟਿਆਲਾ ਦੀ ਇੱਕ ਟੁਕੜੀ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਪੰਜਾਬ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਹਿੱਸਾ ਲਵੇਗੀ। ਉਨ੍ਹਾਂ ਦੱਸਿਆ ਕਿ ਚੌਥੀ ਪੰਜਾਬ ਐਨ.ਸੀ.ਸੀ. ਲੜਕੀਆਂ ਬਟਾਲੀਅਨ, ਪੰਜਵੀਂ ਪੰਜਾਬ ਐਨ.ਸੀ.ਸੀ., ਥਰੀ ਪੰਜਾਬ ਏਅਰ ਵਿੰਗ ਸਮੇਤ ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਭਾਰਤ ਸਕਾਊਟਸ ਤੇ ਭਾਰਤ ਗਰਲਜ਼ ਗਾਈਡ ਤੇ ਪੀ.ਏ.ਪੀ. ਜਲੰਧਰ ਦਾ ਪਾਈਪ ਬੈਂਡ ਅਤੇ ਬਰਾਸ ਬੈਂਡ ਦੀਆਂ ਦੋ ਟੁਕੜੀਆਂ ਦੇ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. (ਲੁਧਿਆਣਾ) ਜਸਰੂਪ ਕੌਰ ਬਾਠ ਅਤੇ ਸਹਾਇਕ ਕਮਾਂਡਰ ਡੀ.ਐਸ.ਪੀ. ਸੁਲਤਾਨਪੁਰ ਬੱਬਨਦੀਪ ਸਿੰਘ ਲੁਬਾਣਾ ਕਰਨਗੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ ਜਿਸ ਵਿੱਚ ਸੀ.ਐਮ. ਦੀ ਯੋਗਸ਼ਾਲਾ, ਪੀ.ਪੀ.ਐਸ. ਨਾਭਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਘੋੜ ਸਵਾਰਾਂ ਦੇ ਕਰਤੱਬ, ਖੇਡਾਂ ਵਤਨ ਪੰਜਾਬ ਦੀਆਂ, ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਗਤਕਾ ਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸਕੂਲ ਆਫ਼ ਐਮੀਨੈਂਸ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਸਮਾਰਟ ਸਕੂਲ ਡਕਾਲਾ ਦੇ ਵਿਦਿਆਰਥੀ ਹਿੱਸਾ ਲੈਣਗੇ ਅਤੇ ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਹੀਅਰਿੰਗ ਇੰਪੇਅਰਡ, ਪਟਿਆਲਾ ਸਕੂਲ ਫਾਰ ਦੀ ਡੈਫ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੀ ਟੀਮ ਵੱਲੋਂ ਗੁਬਾਰੇ ਛੱਡਣਗੇ। ਜਦਕਿ ਸਰਕਾਰੀ ਮਹਿੰਦਰਾ ਕਾਲਜ ਸਮੇਤ ਹੋਰਨਾਂ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ ਸਮੇਤ ਹੋਰਨਾਂ ਕਾਲਜਾਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਮਾਗਮ ਦੇ ਅਖੀਰ ਵਿਚ ਰਾਸ਼ਟਰੀ ਗੀਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹੜ੍ਹਾਂ ਕਰਕੇ ਨੁਕਸਾਨੀ ਫ਼ਸਲਾਂ ਦੀ ਗਿਰਦਾਵਰੀ ਮਗਰੋਂ ਮੁਆਵਜ਼ੇ ਦੇ ਚੈਕ ਪ੍ਰਦਾਨ ਕੀਤੇ ਜਾਣਗੇ ਤੇ ਰਾਜ ਪੱਧਰੀ ਪ੍ਰਸੰਸਾ ਪੱਤਰਾਂ ਦੀ ਵੰਡ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪਰੇਡ ਕਮਾਂਡਰ, ਪਰੇਡਾਂ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ ਆਦਿ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਅਜ਼ਾਦੀ ਦਿਹਾੜੇ (Independence Day) ਮੌਕੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ‘ਚ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਵੱਡੀ ਪੱਧਰ ‘ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਮੌਕੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀਜ਼ ਜਗਜੀਤ ਸਿੰਘ, ਅਨੂਪ੍ਰਿਤਾ ਜੌਹਲ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ। The post ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਸਮਾਗਮ ‘ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ appeared first on TheUnmute.com - Punjabi News. Tags:
|
15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ Monday 14 August 2023 10:11 AM UTC+00 | Tags: ashika-jain breaking-news election-commission-of-india independence-day mohali-news news online-quiz-competition ਐਸ.ਏ.ਐਸ.ਨਗਰ, 14 ਅਗਸਤ, 2023: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ‘ਆਓ ਰਲ ਕੇ ਆਜ਼ਾਦ ਭਾਰਤ ਨੂੰ ਰੌਸ਼ਨ ਕਰੀਏ, ਮਜ਼ਬੂਤ ਲੋਕਤੰਤਰ ਵੱਲ ਕਦਮ ਵਧਾਈਏ’ ਤੇ ਆਧਾਰਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਹਿਰ 12:00 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਭਾਰਤੀ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਗਸਤ ਨੂੰ ਦੁਪਹਿਰ 12:00 ਵਜੇ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਵਿੱਚ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂਆਂ ਨੂੰ 1500/- ਰੁਪਏ, 1200/- ਰੁਪਏ ਅਤੇ 1000/- ਰੁਪਏ ਦੇ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ 30 ਮਿੰਟ ਵਿੱਚ 50 ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਕੁਇਜ਼ ਮੁਕਾਬਲੇ ਦਾ ਲਿੰਕ ਫੇਸਬੁੱਕ ਅਤੇ ਟਵਿੱਟਰ ‘ਤੇ 15 ਅਗਸਤ ਨੂੰ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ। ਕਵਿਜ਼ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨਾ ਹੋਵੇਗਾ ਅਤੇ ਕਵਿਜ਼ 30 ਮਿੰਟਾਂ ਤੋਂ ਬਾਅਦ ਜਮ੍ਹਾਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀ ਬਰਾਬਰ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਸ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। The post 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ appeared first on TheUnmute.com - Punjabi News. Tags:
|
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ Monday 14 August 2023 10:16 AM UTC+00 | Tags: breaking-news bribe crime lineman news pspcl punjab-breaking tarn-taran vigilance-bureau ਚੰਡੀਗੜ੍ਹ, 14 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨ ਤਰਨ ਤਾਰਨ ਜ਼ਿਲ੍ਹੇ ਦੀ ਸਬ-ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ (BRIBE) ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। The post ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ appeared first on TheUnmute.com - Punjabi News. Tags:
|
ਆਜ਼ਾਦੀ ਦਿਹਾੜਾ: ਸੂਬੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Monday 14 August 2023 10:23 AM UTC+00 | Tags: arpit-shukla breaking-news cm-bhagwant-mann dgp-arpit-shukla independence-day latest-news news punjab punjab-independence-day punjab-police special-dgp-arpit-shukla the-unmute-breaking-news ਚੰਡੀਗੜ੍ਹ,/ਲੁਧਿਆਣਾ14 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ (Independence Day) ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ ‘ਤੇ ਅਤੇ ਸੋਸ਼ਲ ਮੀਡੀਆ ‘ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ (Independence Day) ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ। ਬਾਅਦ ਵਿੱਚ, ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ। The post ਆਜ਼ਾਦੀ ਦਿਹਾੜਾ: ਸੂਬੇ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ appeared first on TheUnmute.com - Punjabi News. Tags:
|
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ ਪੁਲਿਸ ਛਾਉਣੀ 'ਚ ਤਬਦੀਲ, ਨਾਕਾਬੰਦੀ ਕਰਕੇ ਕੀਤੀ ਚੈਕਿੰਗ Monday 14 August 2023 12:16 PM UTC+00 | Tags: airport-chowk breaking-news independence-day latest-news mohali-police news punjab-police ਮੋਹਾਲੀ, 14 ਅਗਸਤ 2023: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ (Mohali) ਸ਼ਹਿਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ | ਮੋਹਾਲੀ ਪੁਲਿਸ ਨੇ ਏਅਰਪੋਰਟ ਚੌਕ ਵਿੱਚ ਵਿਸ਼ੇਸ਼ ਹਾਈਟੈੱਕ ਨਾਕਾਬੰਦੀ ਕੀਤੀ ਹੈ । ਸੀਸੀਟੀਵੀ ਕੈਮਰਿਆਂ ਅਤੇ ਡੋਗ ਸਕੁਐਡ ਨਾਲ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੋਹਾਲੀ ਵਿੱਚ ਹਾਈ ਅਲਰਟ ਦੇ ਮੱਦੇਨਜ਼ਰ ਮੋਹਾਲੀ ਪੁਲਿਸ ਨੇ ਸ਼ਹਿਰ ਨੂੰ ਸੀਲ ਕਰ ਕੇ ਹਵਾਈ ਅੱਡੇ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਵਾਹਨ ਐਪ 'ਤੇ ਸ਼ੱਕੀ ਵਿਅਕਤੀਆਂ ਦੀਆਂ ਫੋਟੋਆਂ ਖਿੱਚ ਕੇ ਵਿਸ਼ੇਸ਼ ਉਪਕਰਨਾਂ ਨਾਲ ਵਾਹਨਾਂ ਦੀ ਚੈਕਿੰਗ ਕਰਕੇ ਜਾਣਕਾਰੀ ਹਾਸਲ ਕੀਤੀ। ਇਸਦੇ ਨਾਲ ਹੀ ਜਿਨ੍ਹਾਂ ਵਾਹਨਾਂ ਦੇ ਕਾਗਜ਼ ਪੂਰੇ ਨਹੀਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ | ਇਸਦੇ ਨਾਲ ਹੀ ਕਈ ਵਾਹਨ ਜ਼ਬਤ ਵੀ ਕੀਤੇ ਗਏ ਹਨ । ਸੁਰੱਖਿਆ ਦੇ ਨਜ਼ਰੀਏ ਤੋਂ ਮੋਹਾਲੀ ਵਿੱਚ ਪੀਸੀਆਰ ਵਾਹਨਾਂ 'ਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ, ਤਾਂ ਜੋ ਆਉਣ-ਜਾਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। The post ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ ਪੁਲਿਸ ਛਾਉਣੀ ‘ਚ ਤਬਦੀਲ, ਨਾਕਾਬੰਦੀ ਕਰਕੇ ਕੀਤੀ ਚੈਕਿੰਗ appeared first on TheUnmute.com - Punjabi News. Tags:
|
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ ਵੱਲੋਂ 18 ਅਗਸਤ ਨੂੰ ਕਰਵਾਈ ਜਾਵੇਗੀ ਵਾਕ ਇਨ ਇੰਟਰਵਿਊ Monday 14 August 2023 12:22 PM UTC+00 | Tags: breaking-news cm-bhagwant-mann employment job-fair job-interview latest-news model-career-center news private-job punjab the-unmute-breaking-news vacancies ਐਸ.ਏ.ਐਸ.ਨਗਰ, 14 ਅਗਸਤ 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 18 ਅਗਸਤ ਸਵੇਰੇ 09:00 ਵਜੇ ਵਾਕ ਇਨ ਇੰਟਰਵਿਊ ਲਈ ਜਾਵੇਗੀ ਜਿਸ ਵਿੱਚ ਵੱਖ-ਵੱਖ ਕੰਪਨੀਆਂ ਭਾਗ ਲੈਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਸੀ, ਕੁਝ ਕਾਰਨਾਂ ਕਰਕੇ ਇਸ ਅਵਸਰ ਨੂੰ ਅੱਗੇ ਕਰ ਦਿੱਤਾ ਗਿਆ ਹੈ। ਇਸ ਦੀ ਮਿਤੀ ਹੁਣ 17 ਅਗਸਤ (ਵੀਰਵਾਰ) ਤੋਂ ਬਦਲ ਕੇ 18 ਅਗਸਤ (ਸ਼ੁੱਕਰਵਾਰ) ਕਰ ਦਿੱਤੀ ਗਈ ਹੈ। ਬੇਰੁਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੋਜ਼ਗਾਰ ਦਫਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ। The post ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ ਵੱਲੋਂ 18 ਅਗਸਤ ਨੂੰ ਕਰਵਾਈ ਜਾਵੇਗੀ ਵਾਕ ਇਨ ਇੰਟਰਵਿਊ appeared first on TheUnmute.com - Punjabi News. Tags:
|
CM ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ Monday 14 August 2023 12:27 PM UTC+00 | Tags: bhagwant-singh-mann breaking-news confer-state-awards independence-day news patiala state-awards ਚੰਡੀਗੜ੍ਹ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ (Independence Day) ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨ ਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ The post CM ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਭਗਵੰਤ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ Monday 14 August 2023 12:37 PM UTC+00 | Tags: aam-aadmi-clinics aam-aadmi-party bhagwant-mann breaking-news cm-bhagwant-mann dr-balbir-singh health-scheme health-tips indian-freedom latest-news news punjab-government punjab-police the-unmute the-unmute-breaking-news the-unmute-punjabi-news ਧੂਰੀ (ਸੰਗਰੂਰ), 14 ਅਗਸਤ 2023: ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ (Aam Aadmi Clinics) ਲੋਕਾਂ ਨੂੰ ਸਮਰਪਿਤ ਕੀਤੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਕ ਟਵੀਟ ਜਾਰੀ ਕਰ ਕੇ ਇਸ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਕਦਮ ਲਈ ਮੁੱਖ ਮੰਤਰੀ ਤੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਹ ਇਤਿਹਾਸਕ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਨੂੰ ਹੁਣ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਨੂੰ ਚੁਣਿਆ ਹੈ। ਇੱਥੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕਰਵਾਉਣ ਲਈ ਇਹ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਨ ਦੇ ਨਾਲ-ਨਾਲ ਇਹ ਕਲੀਨਿਕ 41 ਤਰ੍ਹਾਂ ਦੇ ਟੈਸਟ ਮੁਫ਼ਤ ਕਰਨ ਦੀ ਸੇਵਾ ਵੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੰਦਰੁਸਤ ਸਿਹਤ ਉਤੇ ਧਿਆਨ ਦੇਣ ਦੇ ਨਾਲ-ਨਾਲ ਇਸ ਕਦਮ ਨਾਲ ਲੋਕਾਂ ਦਾ ਜੀਵਨ ਲੰਮੇਰਾ ਕਰਨ ਵਿੱਚ ਮਦਦ ਮਿਲੇਗੀ। ਪਿਛਲੀਆਂ ਸਰਕਾਰਾਂ ਵੱਲੋਂ ਆਮ ਆਦਮੀ ਦੀ ਸਿਹਤ ਵੱਲ ਤਵੱਜੋਂ ਨਾ ਦੇਣ ਉਤੇ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਯਕੀਨੀ ਬਣਾਉਣ ਉਤੇ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣਾ ਇਲਾਜ ਤਾਂ ਵਿਦੇਸ਼ਾਂ ਵਿੱਚੋਂ ਕਰਵਾ ਲੈਂਦੇ ਸਨ ਪਰ ਆਮ ਆਦਮੀ ਨੂੰ ਬਿਨਾਂ ਵਧੀਆ ਇਲਾਜ ਤੋਂ ਕਿਸਮਤ ਉਤੇ ਛੱਡ ਦਿੰਦੇ ਸਨ। ਉਨ੍ਹਾਂ ਕਿਹਾ ਕਿ ਇਹ ਲੀਡਰ ਲੋਕਾਂ ਨੂੰ ਸਿਰਫ਼ ਵੋਟ ਬੈਂਕ ਹੀ ਸਮਝਦੇ ਸਨ ਅਤੇ ਉਨ੍ਹਾਂ ਕਦੇ ਲੋਕਾਂ ਦੇ ਜੀਵਨ ਤੇ ਸਿਹਤ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਕੈਂਸਰ ਦਾ ਮਿਆਰੀ ਇਲਾਜ ਉਪਲਬਧ ਹੈ, ਜਿਸ ਕਾਰਨ ਹੁਣ ਇਲਾਜ ਲਈ ਲੋਕਾਂ ਨੂੰ ਦੂਜੇ ਰਾਜਾਂ ਵਿੱਚ ਧੱਕੇ ਖਾਣ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਪਹਿਲਾਂ ਬੀਕਾਨੇਰ ਕੈਂਸਰ ਹਸਪਤਾਲ ਲਈ ਖਚਾਖਚ ਭਰ ਕੇ ਚਲਦੀ ਕੈਂਸਰ ਐਕਸਪ੍ਰੈੱਸ ਰੇਲ ਗੱਡੀ ਹੁਣ ਖ਼ਾਲੀ ਜਾਂਦੀ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜਾਬ ਵਿੱਚ ਹੀ ਇਲਾਜ ਦੀ ਸਹੂਲਤ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਿਆਂ ਵਿੱਚ ਖ਼ਾਲੀ ਪਈਆਂ ਅਧਿਕਾਰੀਆਂ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ ਅਤੇ ਹੈੱਡਕੁਆਟਰਾਂ ਤੋਂ ਅਧਿਕਾਰੀਆਂ ਦੀ ਤਾਇਨਾਤੀ ਫੀਲਡ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਕੰਮ ਅਲਾਟ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਭਲਾਈ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਅਜਿਹੇ ਅਧਿਕਾਰੀਆਂ ਦੀ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਤਾਇਨਾਤੀ ਕੀਤੀ ਹੈ, ਜਿਹੜੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੰਤਾਂ, ਪੀਰਾਂ-ਫ਼ਕੀਰਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਕਾਰਨ ਇਹ ਧਰਤੀ ਸੰਭਾਵਨਾਵਾਂ ਨਾਲ ਭਰੀ ਪਈ ਹੈ। ਇੱਥੇ ਵਪਾਰ ਤੇ ਕਾਰੋਬਾਰ ਲਈ ਅਸੀਮ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਰਖੇਜ਼ ਜ਼ਮੀਨ ਉਤੇ ਨਫ਼ਰਤ ਤੇ ਵੈਰ-ਵਿਰੋਧ ਤੋਂ ਸਿਵਾਏ ਹਰੇਕ ਤਰ੍ਹਾਂ ਦਾ ਬੀਜ ਪੁੰਗਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਫਿਰਕੂ ਸਦਭਾਵਨਾ, ਭਾਈਚਾਰੇ ਤੇ ਸ਼ਾਂਤੀ ਦਾ ਕੇਂਦਰ ਬਿੰਦੂ ਹੈ, ਜਿਸ ਕਾਰਨ ਸੂਬਾ ਮੁਲਕ ਭਰ ਵਿੱਚੋਂ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਵਜੋਂ ਉੱਭਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਦਸਿਆਂ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਗਲਤ ਡਰਾਈਵਿੰਗ ਅਤੇ ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਘਟੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ 144 ਵਾਹਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 116 ਇਸੁਜ਼ੂ ਵਾਹਨ ਹੋਣਗੇ, ਜਿਹੜੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਹੋਣਗੇ ਅਤੇ 28 ਐਸ.ਯੂ.ਵੀਜ਼ ਸਪੀਡ ਰਾਡਾਰ ਨਾਲ ਲੈਸ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਫੌਰੀ ਤੌਰ ਉਤੇ ਐਮਰਜੈਂਸੀ ਇਲਾਜ ਸੇਵਾ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀਆਂ ਸੁਹਿਰਦ ਕੋਸ਼ਿਸ਼ਾਂ ਨਾਲ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਵੱਢੀਖੋਰਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਢਣ ਲਈ ਨਵੀਂ ਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜ਼ਰੀਏ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਜ਼ੋਰਦਾਰ ਢੰਗ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਜੰਗ ਦੇ ਨਤੀਜੇ ਜਲਦੀ ਲੋਕਾਂ ਸਾਹਮਣੇ ਜ਼ਾਹਰ ਹੋਣਗੇ ਕਿਉਂਕਿ ਨਸ਼ਾ ਮੁਕਤ ਪਿੰਡਾਂ ਨੂੰ ਵਿੱਤੀ ਲਾਭ ਦੇਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕਰਨਗੇ, The post ਮੁੱਖ ਮੰਤਰੀ ਮਾਨ ਭਗਵੰਤ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ appeared first on TheUnmute.com - Punjabi News. Tags:
|
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ: ਆਈ. ਜੀ ਗੁਰਪ੍ਰੀਤ ਸਿੰਘ ਭੁੱਲਰ Monday 14 August 2023 12:45 PM UTC+00 | Tags: aam-aadmi-party breaking-news cm-bhagwant-mann i.g-gurpreet-singh-bhullar independence-day latest-news mohali mohali-police news punjab-government security-arrangements the-unmute-breaking-news ਐਸ.ਏ.ਐਸ. ਨਗਰ, 14 ਅਗਸਤ 2023: ਆਈ.ਜੀ., ਰੂਪਨਗਰ ਰੇਂਜ, ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਕਾਲਜ, ਮੋਹਾਲੀ (Mohali) ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਰੇਡ ਵਿੱਚ ਸ਼ਾਮਲ ਹੋਣ ਵਾਲੀਆਂ ਟੁਕੜੀਆਂ ਤੋਂ ਲੈ ਕੇ ਜ਼ਿਲ੍ਹੇ ਵਿੱਚ ਚੈਕਿੰਗ, ਅਮਨ ਕਾਨੂੰਨ ਅਤੇ ਟ੍ਰੈਫਿਕ ਬਾਬਤ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਸ. ਭੁੱਲਰ ਨੇ ਕਿਹਾ ਕਿ ਹਰ ਅਧਿਕਾਰੀ ਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰੇ। ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਆਈ.ਜੀ., ਰੂਪਨਗਰ ਰੇਂਜ, ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਤਿੰਨ ਪੜਾਵਾਂ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪਹਿਲੇ ਪੜਾਅ ਤਹਿਤ ਵੱਖ ਵੱਖ ਥਾਵਾਂ, ਸੁਸਾਇਟੀਆਂ ਤੇ ਹੋਰ ਰਿਹਾਇਸ਼ੀ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪੜਾਅ ਤਹਿਤ ਅਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਤੇ ਹੋਰ ਸਮਾਗਮਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਤੀਜੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਬਾਅਦ 15 ਅਗਸਤ ਤੋਂ ਲੈ ਕੇ ਅਗਲੇ ਕਈ ਦਿਨਾਂ ਤੱਕ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਕਾਰਵਾਈ ਕੀਤੀ ਜਾਣੀ ਹੈ। ਸ. ਭੁੱਲਰ ਨੇ ਦੱਸਿਆ ਕਿ ਅੱਜ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਉਹਨਾਂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਦੇ ਨਾਲ ਨਾਲ ਵਾਧੂ ਫੋਰਸ ਵੀ ਜ਼ਿਲ੍ਹੇ (Mohali) ਲਈ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਲੋੜ ਮੁਤਾਬਕ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਮਲ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਮਾੜੇ ਅਨਸਰਾਂ ਨੂੰ ਨੱਥ ਪਾਈ ਗਈ ਹੈ। ਵੱਖੋ-ਵੱਖ ਜੁਰਮਾਂ ਵਿੱਚ ਜ਼ਮਾਨਤ ਪ੍ਰਾਪਤ ਮੁਲਜ਼ਮਾਂ ਅਤੇ ਦੋਸ਼ੀਆਂ ਉਪਰ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕੇ ਲਾ ਕੇ ਚੈਕਿੰਗ ਵੀ ਲਗਾਤਾਰ ਜਾਰੀ ਹੈ। ਸ. ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਸੁਰੱਖਿਆ ਪੱਖੋਂ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਸਮੇਤ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜ਼ਰ ਸਨ। The post ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ: ਆਈ. ਜੀ ਗੁਰਪ੍ਰੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਮਾਨ Monday 14 August 2023 12:54 PM UTC+00 | Tags: bhagwant-mann bjp breaking-news chief-minister-bhagwant-mann cm-bhagwant-mann news punjab punjab-bjp punjab-congress ਧੂਰੀ (ਸੰਗਰੂਰ), 14 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਆਗੂਆਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। " ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਆਗੂਆਂ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ (CM Bhagwant Mann) ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਆਗੂ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ਵਿਚ ਰਹਿਣ ਵਾਲੇ ਆਗੂਆਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ 'ਕਾਕਾ ਜੀ' ਤੇ 'ਬੀਬਾ ਜੀ' ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ਵਿਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ਵਿੱਚ ਡੁੱਬੇ ਨੇਤਾ ਸੂਬਾ ਸਰਕਾਰ ਖਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, "ਜਿੰਨੇ ਦੌਰੇ ਮੈਂ ਡੇਢ ਸਾਲ ਵਿਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ਵਿਚ ਨਹੀਂ ਕੀਤੇ।" ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ। The post ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ Monday 14 August 2023 01:00 PM UTC+00 | Tags: aam-aadmi-clinic breaking-news cm-bhagwant-mann dhuri-news free-health-check-up free-health-check-van latest-news mobile-van-for-free-health-check mohalla-clinic news punjab-breaking punjab-health-department ਧੂਰੀ (ਸੰਗਰੂਰ), 14 ਅਗਸਤ 2023: ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਈਲ ਵੈਨ (MOBILE VAN) ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਵੈਨ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਵੈਨ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਹੈ ਜਿਸ ਦਾ ਸੰਚਾਲਨ ਸਿਹਤ ਵਿਭਾਗ ਦਾ ਸਟਾਫ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ (MOBILE VAN) ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਹੈ ਜੋ ਲੋਕਾਂ ਨੂੰ ਘਰ-ਘਰ ਜਾ ਕੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਪੀ., ਈ.ਸੀ.ਜੀ., ਐਚ.ਆਈ.ਵੀ. ਤੇ ਹੋਰ ਟੈਸਟ ਇਸ ਮੋਬਾਈਲ ਵੈਨ ਵਿਚ ਸੌਖਿਆ ਹੀ ਹੋ ਜਾਇਆ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਜਾਂਚ ਤੇ ਇਲਾਜ ਦੀ ਸਹੂਲਤ ਵੀ ਮਿਲੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨਿਵੇਕਲਾ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬਹੁਤ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿਚ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਮੋਬਾਈਲ ਵੈਨਾਂ ਲੋਕਾਂ ਨੂੰ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਅਜਿਹੇ ਲੀਹੋਂ ਹਟਵੇਂ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਕਾਰਨ ਲੋਕਾਂ ਵਿਚ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਸਿਹਤ ਸਬੰਧੀ ਸਮੱਸਿਆਵਾਂ ਨੂੰ ਅਣਗੌਲਿਆ ਕਰਨ ਦਾ ਰੁਝਾਨ ਆਮ ਹੀ ਪਾਇਆ ਜਾਂਦਾ ਹੈ ਜਿਸ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ। ਅਜਿਹੇ ਉਪਰਾਲਿਆਂ ਰਾਹੀਂ ਪੇਂਡੂ ਲੋਕਾਂ ਦੀ ਸਿਹਤ ਸੰਭਾਲ ਕਰਨ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਸਮੇਂ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਹਲਕੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣ ਕੇ ਨਾ ਸਿਰਫ ਹਲਕੇ ਦੀ ਨੁਮਾਇੰਦਗੀ ਕਰਨ ਸਗੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਮੁੜ ਕਿਹਾ ਕਿ ਧੂਰੀ ਨੂੰ ਸੂਬੇ ਦੇ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਅਤਿ ਆਧੁਨਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਇਸ ਹਲਕੇ ਤੋਂ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਖਾਸ ਕਰਕੇ ਧੂਰੀ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੱਕ ਧੂਰੀ ਹਲਕੇ ਦੇ ਸਾਰੇ ਖਾਲੇ ਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱ+ਤਵਾਦੀ ਮਡਿਊਲ ਦਾ ਪਰਦਾਫਾਸ਼, 2 ਪਿਸਤੌਲਾਂ ਸਮੇਤ ਪੰਜ ਕਾਬੂ Monday 14 August 2023 01:19 PM UTC+00 | Tags: aam-aadmi-party bishnoi-goldy-brar-gang breaking-news cm-bhagwant-mann crime latest-news news punjab-news punjab-police terrorist-module the-unmute-breaking-news ਚੰਡੀਗੜ੍ਹ/ਅੰਮ੍ਰਿਤਸਰ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ (PUNJAB POLICE) ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱ+ਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਵੱਲੋਂ ਚਲਾਇਆ ਜਾ ਰਿਹਾ ਸੀ, ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਹਨਾਂ ਕੋਲੋਂ ਦੋ ਵਿਦੇਸ਼ੀ 9 ਐਮਐਮ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਪਾਕਿਸਤਾਨ ਅਧਾਰਿਤ ਲੋੜੀਂਦੇ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਲੋੜੀਂਦੇ ਅੱ+ਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ। ਇਹ ਸਫ਼ਲਤਾ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਮੌਕੇ ਅਤੇ ਪੰਜਾਬ ਪੁਲਿਸ (PUNJAB POLICE) ਵੱਲੋਂ ਚੈੱਕ ਗਣਰਾਜ (ਚੈੱਕੀਆ) ਦੇ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਅੱ+ਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨ ਤਾਰਨ ਤੋਂ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਸਮੇਤ ਗੋਲਾ ਸਿੱਕਾ ਬਰਾਮਦ ਕਰਨ ਦੇ ਇਕ ਬਾਅਦ ਮਿਲੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਲੱਖੂਵਾਲ ਅੰਮ੍ਰਿਤਸਰ, ਗੁਰਪਿੰਦਰ ਸਿੰਘ ਉਰਫ਼ ਲਾਹੌਰੀਆ ਵਾਸੀ ਅਜਨਾਲਾ ਅੰਮ੍ਰਿਤਸਰ, ਲਵਪ੍ਰੀਤ ਸਿੰਘ ਵਾਸੀ ਅਜਨਾਲਾ ਅੰਮ੍ਰਿਤਸਰ, ਨਰਿੰਦਰ ਸਿੰਘ ਵਾਸੀ ਸੁੰਦਲ ਰਿਆਲੀ ਗੁਰਦਾਸਪੁਰ, ਅਤੇ ਸੁਖਮਨਪ੍ਰੀਤ ਸਿੰਘ ਉਰਫ ਜੀਵਨ ਵਾਸੀ ਅਜਨਾਲਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱ+ਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਨਵੇਂ ਬਣਾਏ ਗਰੋਹ ਰਾਹੀਂ ਸੂਬੇ ਦੇ ਪ੍ਰਮੁੱਖ ਸਿਆਸੀ ਅਤੇ ਸਮਾਜਿਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਉਣ ਸਬੰਧੀ ਸੂਹ 'ਤੇ ਕਾਰਾਵਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਦੇ ਮੋਡਿਊਲ ਦੇ ਹਥਿਆਰਬੰਦ ਸੰਚਾਲਕਾਂ ਵੱਲੋਂ ਅੰਮ੍ਰਿਤਸਰ ਵਿੱਚ ਮੀਟਿੰਗ ਕਰਨ ਦੀ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਐਸ.ਐਸ.ਓ.ਸੀ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਨੇ ਤੁਰੰਤ ਇਲਾਕੇ ਵਿੱਚ ਪਹੁੰਚ ਕੇ ਯੋਜਨਾਬੱਧ ਤਰੀਕੇ ਨਾਲ ਘੇਰਾਬੰਦੀ ਕਰਕੇ ਇਸ ਮੋਡਿਊਲ ਦੇ ਪੰਜ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਮੁੱਢਲੀ ਤਫ਼ਤੀਸ਼ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਹਾਲ ਹੀ ਵਿੱਚ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਹਰਵਿੰਦਰ ਰਿੰਦਾ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ਰਾਹੀਂ ਡਰੋਨ ਦੁਆਰਾ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਹਰਪ੍ਰੀਤ ਹੈਪੀ ਵੱਲੋਂ ਵੱਖ-ਵੱਖ ਚੈਨਲਾਂ ਰਾਹੀਂ ਭੇਜੀ ਗਈ ਵਿੱਤੀ ਸਹਾਇਤਾ ਵੀ ਮਿਲਦੀ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਨਿਰਧਾਰਤ ਕੀਤੇ ਗਏ ਪੰਜਾਬ ਦੇ ਟਾਰਗੇਟਾਂ ਦੀ ਰੇਕੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਨ੍ਹਾਂ ਚੈਨਲਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਰਾਹੀਂ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀ ਖੇਪ ਅਤੇ ਆਪਣੇ ਸਾਥੀਆਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਸੀ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 12.08.2023 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 13, 17, 18 ਅਤੇ 20, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115 ਅਤੇ 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। The post ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱ+ਤਵਾਦੀ ਮਡਿਊਲ ਦਾ ਪਰਦਾਫਾਸ਼, 2 ਪਿਸਤੌਲਾਂ ਸਮੇਤ ਪੰਜ ਕਾਬੂ appeared first on TheUnmute.com - Punjabi News. Tags:
|
ਨਸ਼ਿਆਂ ਵਿਰੁੱਧ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿੱਲੋ ਹੈਰੋਇਨ ਬਰਾਮਦ Monday 14 August 2023 01:34 PM UTC+00 | Tags: aam-aadmi-party breaking-news cm-bhagwant-mann drugs drugs-smugglers heroin latest-news news punjab punjab-police the-unmute-breaking-news the-unmute-latest-news war-against-drug ਚੰਡੀਗੜ੍ਹ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ (PUNJAB POLICE) ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਕੁੱਲ 13458 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1630 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾਉਂਦਿਆਂ 1259.66 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ (PUNJAB POLICE) ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ 13 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1407.16 ਕਿਲੋ ਹੋ ਗਈ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 837.42 ਕਿਲੋ ਅਫੀਮ, 951.37 ਕਿਲੋ ਗਾਂਜਾ, 404.45 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ 13 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਤੋਂ 13.29 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 316 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ 231 ਐਫਆਈਆਰਜ਼, ਜਿਨ੍ਹਾਂ ਵਿੱਚੋਂ 30 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਦਿਆਂ 99.12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਪਿਛਲੇ ਹਫ਼ਤੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 9.20 ਕਿਲੋ ਅਫੀਮ, 11.40 ਕਿਲੋ ਗਾਂਜਾ, 3.47 ਕੁਇੰਟਲ ਭੁੱਕੀ, 36018 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 3.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਦੇ ਕੇਸਾਂ ਵਿੱਚ 13 ਹੋਰ ਵਿਅਤੀਆਂ ਦੀ ਗ੍ਰਿਫ਼ਤਾਰੀ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ 1026 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਮਾਮਲੇ, ਖਾਸ ਕਰਕੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ, ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਭਾਵੇਂ ਇਹ ਥੋੜ੍ਹੀ ਮਾਤਰਾ ਵਿੱਚ ਨਸ਼ੇ ਦੀ ਬਰਾਮਦਗੀ ਹੀ ਕਿਉਂ ਨਾ ਹੋਵੇ। The post ਨਸ਼ਿਆਂ ਵਿਰੁੱਧ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ Monday 14 August 2023 01:39 PM UTC+00 | Tags: breaking-news bribe crime fake-noc gurdaspur mining-department-of-punjab news punjab punjab-government the-unmute-breaking-news ਚੰਡੀਗੜ੍ਹ, 14 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. (Fake NOC)ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। The post ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ‘ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ appeared first on TheUnmute.com - Punjabi News. Tags:
|
ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ Monday 14 August 2023 01:48 PM UTC+00 | Tags: 76th-independence-day aam-aadmi-party breaking-news cm-bhagwant-mann dgp-gaurav-yadav latest-news news pmg pmms ppmds punjab punjab-government punjab-police the-unmute-latest-news the-unmute-punjabi-news ਚੰਡੀਗੜ੍ਹ, 14 ਅਗਸਤ 2023: ਪੰਜਾਬ ਪੁਲਿਸ (Punjab Police) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਏਆਈਜੀ ਸੀਆਈਡੀ ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐਸਆਈ ਮਹਿੰਦਰ ਪਾਲ, ਐਸਆਈ ਰਾਮ ਸਿੰਘ, ਐਸਆਈ ਮੱਖਣ ਸਿੰਘ, ਏਐਸਆਈ ਦਰਸ਼ਨ ਕੁਮਾਰ, ਏਐਸਆਈ ਵਰਿੰਦਰ ਸਿੰਘ, ਏਐਸਆਈ ਜਗਦੀਪ ਸਿੰਘ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ (Punjab Police) ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ। The post ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ appeared first on TheUnmute.com - Punjabi News. Tags:
|
ਪੌਂਗ ਡੈਮ 'ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ Monday 14 August 2023 01:54 PM UTC+00 | Tags: amritsar anurag-verma bbmb beas-river breaking breaking-news gurdaspur heavy-rain hoshiarpur ias-officer-anurag-verma kapurthala latest-news new-punjab-chief-secretary news pong-dam pong-dam-receives-water punjab-breaking punjab-flood punjab-flood-victims river tarn-taran ਚੰਡੀਗੜ੍ਹ, 14 ਅਗਸਤ 2023: ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ (PONG DAM) ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ (PONG DAM) ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।ਭਵਿੱਖ ਵਿੱਚ ਪਾਣੀ ਦਾ ਵਹਾਅ ਜਿਆਦਾ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ, ਡੈਮ ਤੋਂ ਲਗਭਗ 68,000 ਕਿਊਸਿਕ ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡਿਆ ਜਾਵੇਗਾ ਅਤੇ ਇਸ ਨੂੰ ਹੌਲੀ-ਹੌਲੀ ਵਧਾਇਆ ਜਾਵੇਗਾ। ਇਹ ਫੈਸਲਾ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਲਿਆ ਗਿਆ ਹੈ ਅਤੇ ਜੇਕਰ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਦਾ ਹੈ ਤਾਂ ਡੈਮਾਂ ਦੀ ਭੰਡਾਰਨ ਸਮਰਥਾ ਕਾਫੀ ਹੈ। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।ਪਾਣੀ ਦੇ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ ਸਟਾਫ ਨੂੰ 24 ਘੰਟੇ ਸਥਿਤੀ ਉੱਤੇ ਰੱਖਣ ਲਈ ਕਿਹਾ ਹੈ। ਇਸੇ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਡੈਮਾਂ ਵਿੱਚ ਆ ਰਹੇ ਵਾਧੂ ਪਾਣੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਦਇਆਵਾਂ ਨਾਲ ਵਸੇ ਲੋਕਾਂ ਨੂੰ ਸੁਰੱਖਿਅਤ ਰੱਖਣ ਉਤੇ ਕੰਮ ਕਰਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਲੋੜ ਪੈਣ ਉੱਤੇ ਰਾਹਤ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਂਵਾ ਦੀ ਨਿਰੰਤਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਲੋੜ ਪੈਣ ਉਤੇ ਜਲ ਸਰੋਤ ਵਿਭਾਗ ਅਤੇ ਉਨ੍ਹਾਂ ਦੇ ਦਫ਼ਤਰ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। The post ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ appeared first on TheUnmute.com - Punjabi News. Tags:
|
Independence Day: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ, ਕਿਹਾ- ਔਰਤ ਸਸ਼ਕਤੀਕਰਨ ਨੂੰ ਦਿਓ ਤਰਜੀਹ Monday 14 August 2023 02:22 PM UTC+00 | Tags: 76th-independence-day breaking-news draupadi-murmu independence-day india latest-news news red-fort-news ਚੰਡੀਗੜ੍ਹ, 14 ਅਗਸਤ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 76ਵੇਂ ਆਜ਼ਾਦੀ ਦਿਹਾੜੇ (Independence Day) ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਸਾਰੇ ਦੇਸ਼ ਵਾਸੀ ਉਤਸ਼ਾਹ ਨਾਲ ਅੰਮ੍ਰਿਤ ਮਹੋਤਸਵ ਮਨਾ ਰਹੇ ਹਨ । ਹਰ ਕੋਈ ਉਤਸ਼ਾਹ ਨਾਲ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ। ਇਹ ਮੈਨੂੰ ਆਪਣੇ ਬਚਪਨ ਦੀ ਵੀ ਯਾਦ ਦਿਵਾਉਂਦਾ ਹੈ। ਜਦੋਂ ਤਿਰੰਗਾ ਲਹਿਰਾਇਆ ਗਿਆ ਤਾਂ ਇੰਜ ਜਾਪਦਾ ਸੀ ਜਿਵੇਂ ਸਰੀਰ ਵਿੱਚ ਜੋਸ਼ ਦੀ ਬਿਜਲੀ ਗੁਜਰ ਰਹੀ ਹੋਵੇ। ਮਠਿਆਈਆਂ ਵੰਡੀਆਂ ਜਾਂਦੀਆਂ ਹਨ । ਆਜ਼ਾਦੀ ਦਿਹਾੜਾ ਹਰ ਕਿਸੇ ਨੂੰ ਜੋਸ਼ ਨਾਲ ਭਰ ਦਿੰਦਾ ਸੀ। ਇਹ ਦਿਨ ਸਾਡੇ ਸਾਰਿਆਂ ਲਈ ਮਾਣ ਅਤੇ ਪਵਿੱਤਰ ਹੈ। ਚਾਰੇ ਪਾਸੇ ਤਿਉਹਾਰ ਦਾ ਮਾਹੌਲ ਦੇਖ ਕੇ ਮੈਂ ਬਹੁਤ ਖੁਸ਼ ਹਾਂ। ਰਾਸ਼ਟਰਪਤੀ ਨੇ ਕਿਹਾ ਕਿ ਜਾਤ, ਨਸਲ, ਭਾਸ਼ਾ ਅਤੇ ਖੇਤਰ ਤੋਂ ਇਲਾਵਾ ਸਾਡੇ ਪਰਿਵਾਰ ਅਤੇ ਕਾਰਜ ਖੇਤਰ ਨਾਲ ਵੀ ਸਾਡੀ ਇੱਕ ਪਛਾਣ ਜੁੜੀ ਹੋਈ ਹੈ। ਪਰ ਸਾਡੀ ਇੱਕ ਪਛਾਣ ਹੈ ਜੋ ਸਭ ਤੋਂ ਉੱਪਰ ਹੈ, ਅਤੇ ਸਾਡੀ ਉਹ ਪਛਾਣ ਹੈ ਭਾਰਤ ਦਾ ਨਾਗਰਿਕ ਹੋਣਾ। ਆਜ਼ਾਦੀ ਦਿਹਾੜਾ (Independence Day) ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸੀਂ ਸਿਰਫ਼ ਵਿਅਕਤੀ ਨਹੀਂ ਹਾਂ, ਪਰ ਅਸੀਂ ਇੱਕ ਮਹਾਨ ਭਾਈਚਾਰੇ ਦਾ ਹਿੱਸਾ ਹਾਂ, ਜੋ ਆਪਣੀ ਕਿਸਮ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਵੱਧ ਜੀਵੰਤ ਹੈ। ਇਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਨਾਗਰਿਕਾਂ ਦਾ ਭਾਈਚਾਰਾ ਹੈ। ਸਾਨੂੰ 15 ਅਗਸਤ 1947 ਨੂੰ ਆਜ਼ਾਦੀ ਮਿਲੀ। ਸਾਡੀ ਆਜ਼ਾਦੀ ਦੀ ਲਹਿਰ ਸ਼ਾਨਦਾਰ ਸੀ। ਮਹਾਨ ਸੱਭਿਅਤਾ ਦੀਆਂ ਕਦਰਾਂ-ਕੀਮਤਾਂ ਨੂੰ ਲੋਕਾਂ ਤੱਕ ਪਹੁੰਚਾਇਆ। ਸਾਡੇ ਆਜ਼ਾਦੀ ਸੰਗਰਾਮ, ਸੱਚ-ਅਹਿੰਸਾ ਦੀਆਂ ਕਦਰਾਂ-ਕੀਮਤਾਂ ਪੂਰੀ ਦੁਨੀਆਂ ਨੇ ਅਪਣਾਈਆਂ ਹਨ। ਮਹਾਤਮਾ ਗਾਂਧੀ ਅਤੇ ਹੋਰ ਮਹਾਨ ਨਾਇਕਾਂ ਨੇ ਭਾਰਤ ਦੀ ਆਤਮਾ ਨੂੰ ਮੁੜ ਜਗਾਇਆ ਅਤੇ ਸਾਡੀ ਮਹਾਨ ਸਭਿਅਤਾ ਦੇ ਮੁੱਲਾਂ ਨੂੰ ਜਨਤਾ ਤੱਕ ਪਹੁੰਚਾਇਆ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਔਰਤ ਸਸ਼ਕਤੀਕਰਨ ਨੂੰ ਪਹਿਲ ਦੇਣ ਦੀ ਅਪੀਲ ਕਰਦਾ ਹਾਂ। ਮੈਂ ਚਾਹਾਂਗਾ ਕਿ ਸਾਡੀਆਂ ਭੈਣਾਂ ਅਤੇ ਧੀਆਂ ਹਰ ਤਰ੍ਹਾਂ ਦੀਆਂ ਚੁਣੌਤੀਆਂ ਦਾ ਹਿੰਮਤ ਨਾਲ ਸਾਹਮਣਾ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ। ਅੱਜ ਔਰਤਾਂ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾ ਕੇ ਦੇਸ਼ ਦਾ ਮਾਣ ਵਧਾ ਰਹੀਆਂ ਹਨ। ਮੈਨੂੰ ਖੁਸ਼ੀ ਹੈ ਕਿ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦਾ ਧਿਆਨ ਰੱਖਿਆ ਜਾ ਰਿਹਾ ਹੈ। ਅੱਜ ਅਸੀਂ ਦੇਖ ਰਹੇ ਹਾਂ ਕਿ ਭਾਰਤ ਨੇ ਵਿਸ਼ਵ ਵਿੱਚ ਇੱਕ ਚੰਗੀ ਥਾਂ ਬਣਾਈ ਹੈ। ਆਪਣੀਆਂ ਯਾਤਰਾਵਾਂ ਦੌਰਾਨ ਮੈਂ ਇੱਕ ਨਵਾਂ ਮਾਣ ਮਹਿਸੂਸ ਕੀਤਾ ਹੈ। ਭਾਰਤ ਵਿਸ਼ਵ ਵਿੱਚ ਮਨੁੱਖੀ ਕਦਰਾਂ-ਕੀਮਤਾਂ ਦੀ ਸਥਾਪਨਾ ਵਿੱਚ ਮੋਹਰੀ ਯੋਗਦਾਨ ਪਾ ਰਿਹਾ ਹੈ। ਭਾਰਤ ਪੂਰੀ ਦੁਨੀਆ ਵਿੱਚ ਵਿਕਾਸ ਟੀਚਿਆਂ ਅਤੇ ਮਾਨਵਤਾਵਾਦੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। G20 ਵਿਸ਼ਵ ਦੀ ਦੋ ਤਿਹਾਈ ਆਬਾਦੀ ਦੀ ਨੁਮਾਇੰਦਗੀ ਕਰਦਾ ਹੈ, ਇਸ ਲਈ ਇਹ ਸਾਡੇ ਲਈ ਵਿਸ਼ਵਵਿਆਪੀ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਾਉਣ ਦਾ ਇੱਕ ਵਿਲੱਖਣ ਮੌਕਾ ਹੈ। ਦੇਸ਼ ਨੇ ਚੁਣੌਤੀਆਂ ਨੂੰ ਮੌਕਿਆਂ ਵਿੱਚ ਬਦਲਿਆ ਹੈ ਅਤੇ ਪ੍ਰਭਾਵਸ਼ਾਲੀ ਜੀਡੀਪੀ ਵਾਧਾ ਦਰਜ ਕੀਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਹਰ ਮੋਰਚੇ ‘ਤੇ ਤਰੱਕੀ ਕਰ ਰਿਹਾ ਹੈ। ਦੁਨੀਆ ਦੀਆਂ ਕਈ ਅਰਥਵਿਵਸਥਾਵਾਂ ਮਾੜੇ ਦੌਰ ‘ਚੋਂ ਗੁਜ਼ਰ ਰਹੀਆਂ ਹਨ। ਸਾਡੀ ਸਰਕਾਰ ਮੁਸ਼ਕਲ ਹਲਾਤਾਂ ਦਾ ਸਾਹਮਣਾ ਕਰਨ ਵਿੱਚ ਕਾਮਯਾਬ ਰਹੀ ਹੈ। ਮਹਿੰਗਾਈ ਚਿੰਤਾ ਦਾ ਵਿਸ਼ਾ ਹੈ ਪਰ ਸਾਡੀ ਸਰਕਾਰ ਨੇ ਇਸ ਲਈ ਵੀ ਕਾਰਗਰ ਕਦਮ ਚੁੱਕੇ ਹਨ। ਭਾਰਤ ਅੱਜ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਤਿਆਰ ਹੈ। ਲੋੜਵੰਦਾਂ ਦੀ ਮੱਦਦ ਲਈ ਕਈ ਸਕੀਮਾਂ ਬਣਾਈਆਂ ਗਈਆਂ ਹਨ। ਪਿਛਲੇ ਦਹਾਕੇ ਵਿੱਚ ਲੋਕਾਂ ਲਈ ਗਰੀਬੀ ਤੋਂ ਬਾਹਰ ਆਉਣਾ ਸੰਭਵ ਹੋ ਗਿਆ ਹੈ। ਹਰ ਕਿਸੇ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਜਲਵਾਯੂ ਤਬਦੀਲੀ ਕਾਰਨ ਪਿਛਲੇ ਸਾਲਾਂ ਵਿਚ ਕਈ ਥਾਵਾਂ ‘ਤੇ ਬਹੁਤ ਬਾਰਿਸ਼ ਹੋਈ ਅਤੇ ਕਈ ਥਾਵਾਂ ‘ਤੇ ਸੋਕੇ ਦਾ ਸਾਹਮਣਾ ਕਰਨਾ ਪਿਆ। ਇਹ ਸਭ ਗਲੋਬਲ ਵਾਰਮਿੰਗ ਕਾਰਨ ਹੋਇਆ ਹੈ। ਭਾਰਤ ਨੇ ਵੀ ਇਸ ‘ਤੇ ਕਾਫੀ ਕੰਮ ਕੀਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਲਾਲਚ ਦਾ ਸੁਭਾਅ ਸਾਨੂੰ ਕੁਦਰਤ ਤੋਂ ਵੱਖ ਕਰਦਾ ਹੈ। ਬਹੁਤ ਸਾਰੇ ਕਬਾਇਲੀ ਭਾਈਚਾਰੇ ਅਜੇ ਵੀ ਕੁਦਰਤ ਨਾਲ ਡੂੰਘੇ ਜੁੜੇ ਹੋਏ ਹਨ। ਕੁਦਰਤ ਨਾਲ ਕਬਾਇਲੀ ਭਾਈਚਾਰੇ ਦੇ ਸਬੰਧ ਅਤੇ ਇਸਦੀ ਹੋਂਦ ਨੂੰ ਕਾਇਮ ਰੱਖਣ ਦੀ ਵਿਆਖਿਆ ਇੱਕ ਸ਼ਬਦ ਵਿੱਚ ਕੀਤੀ ਜਾ ਸਕਦੀ ਹੈ – ਹਮਦਰਦੀ। ਔਰਤਾਂ ਹਮਦਰਦੀ ਵਧੇਰੇ ਡੂੰਘਾਈ ਨਾਲ ਮਹਿਸੂਸ ਕਰਦੀਆਂ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭੋਪਾਲ ‘ਚ ਕਿਹਾ, ‘ਅੱਜ 140 ਕਰੋੜ ਦੇਸ਼ ਵਾਸੀ ਮੇਰਾ ਪਰਿਵਾਰ ਹਨ। ਸਾਰੀਆਂ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਮੇਰੀਆਂ ਹਨ। The post Independence Day: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ, ਕਿਹਾ- ਔਰਤ ਸਸ਼ਕਤੀਕਰਨ ਨੂੰ ਦਿਓ ਤਰਜੀਹ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ Monday 14 August 2023 02:30 PM UTC+00 | Tags: banwari-lal breaking-news chief-minister-rakshak-padak-award cm-bhagwant-mann dgp-punjab dgp-punjab-gaurav governor-of-punjab independce-day latest-news news punjab-police rakshak-padak-award ਚੰਡੀਗੜ੍ਹ, 14 ਅਗਸਤ 2023: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 ਅਧਿਕਾਰੀਆਂ/ਕਰਮਚਾਰੀਆਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਦੋ ਪੀਪੀਐਸ ਅਧਿਕਾਰੀ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮ ਬਰਾੜ ਸ਼ਾਮਲ ਹਨ ਅਤੇ ਬਾਕੀ ਦੋ ਮੁਲਾਜ਼ਮਾਂ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਕਾਂਸਟੇਬਲ ਨਵਨੀਤ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸੱਤ ਪੀਪੀਐਸ ਅਧਿਕਾਰੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਆਲਮ ਵਿਜੈ ਸਿੰਘ, ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਵਿਸ਼ਾਲਜੀਤ ਸਿੰਘ, ਡੀਐਸਪੀ ਐਸਟੀਐਫ ਲੁਧਿਆਣਾ ਰੇਂਜ ਦਵਿੰਦਰ ਕੁਮਾਰ, ਡੀਐਸਪੀ ਆਪਰੇਸ਼ਨ ਸੰਜੀਵਨ ਗੁਰੂ, ਡੀਐਸਪੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ਅਤੇ ਡੀ.ਐਸ.ਪੀ. ਪੀ.ਏ.ਪੀ. ਟਰੇਨਿੰਗ ਸੈਂਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਤੋਂ ਇਲਾਵਾ ਇੰਸਪੈਕਟਰ ਸ਼ਿਵ ਕੁਮਾਰ, ਐਸਆਈ ਗੁਰਿੰਦਰ ਸਿੰਘ, ਐਸਆਈ ਸੁਰੇਸ਼ ਕੁਮਾਰ, ਐਸਆਈ ਅਕਸ਼ੈਦੀਪ ਸਿੰਘ, ਏਐਸਆਈ ਇਕਬਾਲ ਸਿੰਘ, ਏਐਸਆਈ ਹਰਵਿੰਦਰ ਸਿੰਘ, ਏਐਸਆਈ ਦਿਨੇਸ਼ ਕੁਮਾਰ ਅਤੇ ਏਐਸਆਈ ਸੁਰਿੰਦਰਪਾਲ ਸਿੰਘ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਬਲ ਨੂੰ ਹੋਰ ਵੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਚੰਡੀਗੜ੍ਹ ਕੰਵਰਦੀਪ ਕੌਰ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ ਹੈੱਡਕੁਆਰਟਰ) ਪਟਿਆਲਾ ਦਲਬੀਰ ਸਿੰਘ ਨੂੰ ਸਾਲ 2023 ਲਈ 'ਜਾਂਚ 'ਚ ਉੱਤਮਤਾ ਲਈ ਕੇਂਦਰੀ ਗ੍ਰਹਿ ਮੰਤਰੀ ਮੈਡਲ' ਨਾਲ ਸਨਮਾਨਿਤ ਕੀਤੇ ਜਾਣ ਲਈ ਵਧਾਈ ਦਿੱਤੀ। The post ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 6 PCS ਅਫਸਰਾਂ ਦੇ ਤਬਾਦਲੇ, ਵੇਖੋ ਸੂਚੀ Monday 14 August 2023 02:37 PM UTC+00 | Tags: breaking-news latest-news news pcs-officers punjab-government ਚੰਡੀਗੜ੍ਹ, 14 ਅਗਸਤ 2023: ਪੰਜਾਬ ਸਰਕਾਰ ਨੇ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 6 ਪੀਸੀਐਸ ਅਧਿਕਾਰੀ (6 PCS Officers) ਦੀ ਬਦਲੀ (Transfer) ਕੀਤੀ ਹੈ | The post ਪੰਜਾਬ ਸਰਕਾਰ ਵੱਲੋਂ 6 PCS ਅਫਸਰਾਂ ਦੇ ਤਬਾਦਲੇ, ਵੇਖੋ ਸੂਚੀ appeared first on TheUnmute.com - Punjabi News. Tags:
|
ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦੇ ਰੂਪ 'ਚ ਸਿਹਤ ਖੇਤਰ 'ਚ ਆਈ ਕ੍ਰਾਂਤੀ ਲਈ ਸੂਬਾ ਸਰਕਾਰ ਦੀ ਕੀਤੀ ਰੱਜਵੀਂ ਸ਼ਲਾਘਾ Monday 14 August 2023 02:41 PM UTC+00 | Tags: 76th-independence-day aam-aadmi-clinic aam-aadmi-clinics ajitpal-singh-kohli cm-bhagwant-mann dhuri language-department-of-patiala latest-news news patiala patiala-news rajomajra the-unmute-breaking-news the-unmute-punjab the-unmute-punjabi-news ਚੰਡੀਗੜ੍ਹ, 14 ਅਗਸਤ 2023: ਆਜ਼ਾਦੀ ਦੀ 76ਵੀਂ ਵਰ੍ਹੇਗੰਢ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਪਰਿਤ ਕੀਤੇ ਗਏ ਹਨ। ਲੋਕਾਂ ਵੱਲੋਂ ਸਰਕਾਰ ਦੇ ਇਸ ਇਤਿਹਾਸਕ ਅਤੇ ਲੋਕ ਪੱਖੀ ਕਦਮ ਦੀ ਰੱਜਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਨੇ ਇਸ ਕਦਮ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ। 76 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ, ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 659 ਹੋ ਗਈ ਹੈ ਜੋ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਮਿਆਰੀ ਇਲਾਜ ਸਹੂਲਤਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਸੂਬਾ ਵਾਸੀਆਂ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੀ ਸਾਫ਼-ਸੁਥਰੀ ਨੀਅਤ ਨੂੰ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਸਿਹਤ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਅਤੇ ਸੱਚੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ। ਰੋਜ਼ ਪਾਰਕ ਕਲੋਨੀ, ਜਲੰਧਰ ਦੀ ਹਰਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਲਈ ਰੋਜ਼ ਪਾਰਕ ਦੇ ਵਾਸੀ, ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਿਹਤ ਸਹੂਲਤਾਂ, ਦਵਾਈਆਂ ਅਤੇ ਟੈਸਟਾਂ ਲਈ ਮੀਲਾਂ ਦਾ ਸਫ਼ਰ ਨਹੀਂ ਕਰਨਾ ਪੈਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਆਜ਼ਾਦੀ ਦਿਵਸ ਮੌਕੇ ਸਰਕਾਰ ਵੱਲੋਂ ਇਲਾਕਾ ਨਿਵਾਸੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਦੀ ਤਾਰੀਫ਼ ਕਰਦਿਆਂ ਜਗਦੀਸ਼ ਕੁਮਾਰ ਜੱਗੀ ਵਾਸੀ ਆਰੀਆ ਨਗਰ, ਜਲੰਧਰ ਨੇ ਕਿਹਾ ਕਿ ਬਰਲਟਨ ਪਾਰਕ ਵਿਖੇ ਖੋਲ੍ਹਿਆ ਗਿਆ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜੋ ਹੁਣ ਤੱਕ ਮਹਿੰਗੇ ਇਲਾਜ ਕਰਕੇ ਸਿਹਤ ਸੇਵਾਵਾਂ ਤੋਂ ਵਾਂਝੇ ਸਨ । ਇਹ ਕਲੀਨਿਕ ਲੋਕਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਲਈ ਇਲਾਕਾ ਵਾਸੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਜਲੰਧਰ ਦੇ ਪਿੰਡ ਰਾਓਵਾਲੀ ਦੇ ਇੱਕ ਹੋਰ ਵਸਨੀਕ ਸੋਮਨਾਥ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੋਈ ਹਸਪਤਾਲ ਜਾਂ ਡਾਕਟਰ ਨਾ ਹੋਣ ਕਾਰਨ ਵਸਨੀਕਾਂ ਨੂੰ ਸ਼ਹਿਰ ਦੇ ਵੱਡੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਉਨ੍ਹਾਂ ਨੂੰ ਨਾ ਤਾਂ ਦਵਾਈਆਂ ਮੁਫਤ ਮਿਲਦੀਆਂ ਹਨ ਅਤੇ ਇਸ ਦੇ ਉਲਟ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਸਹੂਲਤਾਂ ਦਾ ਖ਼ਰਚਾ ਆਪਣੀ ਜੇਬ ਚੋਂ ਦੇਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇੱਥੇ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਜਲੰਧਰ ਦੇ ਪਿੰਡ ਰਾਓਵਾਲੀ ਦੇ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਲੋਕਾਂ ਦੇ ਘਰ ਨੇੜੇ ਕਲੀਨਿਕ ਖੋਲ੍ਹਣ ਸਬੰਧੀ ਕੀਤੀਆਂ ਗਈਆਂ ਕੋਸ਼ਿਸ਼ਾਂ ਸਫ਼ਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਇਸ ਤੋਂ ਪਹਿਲਾਂ ਕਦੇ ਵੀ ਇੰਨੀ ਵੱਡੀ ਸਹੂਲਤ ਨਹੀਂ ਮਿਲੀ। ਉਸਨੇ ਕਿਹਾ ਕਿ ਇਸ ਕਲੀਨਿਕ ਦੇ ਖੁਲ੍ਹਣ ਨਾਲ ਸਾਨੂੰ ਮੁਫ਼ਤ ਟੈਸਟ, ਦਵਾਈਆਂ ਅਤੇ ਇਲਾਜ ਮਿਲੇਗਾ, ਜਿਸ ਲਈ ਅਸੀਂ ਮਾਨ ਸਰਕਾਰ ਦਾ ਧੰਨਵਾਦ ਕਰਦੇ ਹਾਂ। ਕਿਲ੍ਹਾ ਮੁਹੱਲਾ, ਲੁਧਿਆਣਾ ਦੇ ਵਸਨੀਕ ਦੀਪਕ ਸ਼ਰਮਾ ਨੇ ਜ਼ਿਲ੍ਹੇ ਵਿੱਚ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਖੋਲ੍ਹਣ ਦਾ ਫੈਸਲਾ ਵਧੇਰੇ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਲੁਧਿਆਣਾ ਜ਼ਿਲ੍ਹੇ ਦੀ ਇੱਕ ਹੋਰ ਵਸਨੀਕ ਰਿਤੂ ਵਰਮਾ ਨੇ ਵੀ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਨਵੇਂ ਕਲੀਨਿਕ ਹਜ਼ਾਰਾਂ ਲੋਕਾਂ ਦੀਆਂ ਸਿਹਤ ਸਬੰਧੀ ਲੋੜਾਂ ਪੂਰੀਆਂ ਕਰਨਗੇ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪ੍ਰਾਈਵੇਟ ਡਾਕਟਰਾਂ ਦੀਆਂ ਫੀਸਾਂ ਦਾ ਭੁਗਤਾਨ ਨਹੀਂ ਕਰ ਸਕਦੇ ਉਹ ਹੁਣ ਇੱਥੇ ਮੁਫਤ ਇਲਾਜ ਕਰਵਾ ਸਕਦੇ ਹਨ। ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਲੁਧਿਆਣਾ ਤੋਂ ਆਏ ਸੂਰਜਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਜ਼ਿਲ੍ਹਾ ਹਸਪਤਾਲ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੀ ਕਲੋਨੀ ਵਿੱਚ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਨਾਲ ਸਾਡੇ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਇਥੋਂ ਦੀ ਜ਼ਿਆਦਾਤਰ ਆਬਾਦੀ ਗਰੀਬੀ ਰੇਖਾ ਤੋਂ ਹੇਠਾਂ ਹੈ। ਲੁਧਿਆਣਾ ਤੋਂ ਹਰਜਿੰਦਰ ਸਿੰਘ ਨੇ ਵੀ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਮੁਫਤ ਇਲਾਜ ਸਹੂਲਤਾਂ ਦਾ ਲਾਭ ਘਰ-ਘਰ ਪਹੁੰਚ ਸਕੇਗਾ। ਇਸ ਤੋਂ ਪਹਿਲਾਂ ਲੋਕਾਂ ਨੂੰ ਭਾਰੀ ਫੀਸਾਂ ਦੇ ਕੇ ਪ੍ਰਾਈਵੇਟ ਡਾਕਟਰਾਂ ਕੋਲ ਜਾਣਾ ਪੈਂਦਾ ਸੀ, ਪਰ ਹੁਣ ਉਹ ਇਸ ਕਲੀਨਿਕ ਤੋਂ ਮੁਫਤ ਇਲਾਜ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਹੋਰ ਕਲੀਨਿਕ ਖੋਲ੍ਹਣ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕੋਟ ਖਾਲਸਾ, ਅੰਮ੍ਰਿਤਸਰ ਦੇ ਵਸਨੀਕ ਅਮਰ ਸਿੰਘ ਨੇ ਕਿਹਾ ਕਿ ਇਹ ਕਲੀਨਿਕ ਆਮ ਜਨਤਾ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਆਪਣੇ ਘਰ ਦੇ ਨੇੜੇ ਹੀ 24 ਘੰਟੇ ਮੁਫ਼ਤ ਇਲਾਜ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਸਿਹਤ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਪੰਜ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇੱਕ ਹੋਰ ਵਸਨੀਕ ਬਲਵਿੰਦਰ ਸਿੰਘ ਵਾਸੀ ਡਰੀਮ ਸਿਟੀ ਝਬਾਲ ਰੋਡ ਅੰਮ੍ਰਿਤਸਰ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜ ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਮੁੜ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਲਿਆਉਣ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਕੋਟ ਮਿੱਤ ਸਿੰਘ ਰੋਡ ਅੰਮ੍ਰਿਤਸਰ ਦੇ ਵਸਨੀਕ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਜ਼ਿਲ੍ਹੇ ਵਿੱਚ 5 ਹੋਰ ਮੁਹੱਲਾ ਕਲੀਨਿਕ ਖੋਲ੍ਹ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਆਮ ਲੋਕਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਵਿੱਚ ਇਲਾਜ ਸਹੂਲਤਾਂ ਮਿਲਣਗੀਆਂ। ਕੋਟ ਖਾਲਸਾ (ਨੇੜੇ ਟੀਟੂ ਹਲਵਾਈ), ਅੰਮ੍ਰਿਤਸਰ ਦੇ ਵਸਨੀਕ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜ ਮੁਹੱਲਾ ਕਲੀਨਿਕ ਖੋਲ੍ਹੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫਤ ਸਿਹਤ ਸਹੂਲਤਾਂ ਦੇਣ ਲਈ, ਉਹ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਰਣਜੀਤ ਪੁਰਾ, ਅੰਮ੍ਰਿਤਸਰ ਦੇ ਵਸਨੀਕ ਬਲਜੀਤ ਸਿੰਘ ਨੇ ਕਿਹਾ ਕਿ ਅਜ਼ਾਦੀ ਦਿਵਸ ਮੌਕੇ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣਾ, ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਕਲੀਨਿਕਾਂ ਤੋਂ ਸਾਰੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਅਤੇ ਅਜੇ ਤੱਕ ਹੋਰ ਕਿਸੇ ਵੀ ਸਰਕਾਰ ਨੇ ਅਜਿਹਾ ਉਪਰਾਲਾ ਨਹੀਂ ਕੀਤਾ। The post ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦੇ ਰੂਪ ‘ਚ ਸਿਹਤ ਖੇਤਰ 'ਚ ਆਈ ਕ੍ਰਾਂਤੀ ਲਈ ਸੂਬਾ ਸਰਕਾਰ ਦੀ ਕੀਤੀ ਰੱਜਵੀਂ ਸ਼ਲਾਘਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest