TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਗੁਰਦਾਸਪੁਰ: ਬਿਆਸ ਦਰਿਆ ਦੇ ਧੁੱਸੀ ਬੰਨ੍ਹ 'ਚ ਪਿਆ ਪਾੜ, ਨੀਵੇਂ ਇਲਾਕਿਆਂ 'ਚ ਭਰਿਆ ਪਾਣੀ Wednesday 16 August 2023 06:00 AM UTC+00 | Tags: aam-aadmi-party beas beas-river breaking-news cm-bhagwant-mann dhusi-dam flood-vicitms gurdaspur gurdaspur-dc gurdaspur-flood gurdaspur-news news punjab-breaking punjab-flood the-unmute-breaking-news the-unmute-punjab ਗੁਰਦਾਸਪੁਰ, 16 ਅਗਸਤ, 2023: ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ 'ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ (Beas river) ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ ਸਥਾਨਾਂ 'ਤੇ ਜਾਣ ਦੀ ਅਪੀਲ ਕੀਤੀ ਹੈ | ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਬੀਤੀ ਰਾਤ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦਰਿਆ ਬਿਆਸ (Beas river) ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਰੋਡ ਉੱਪਰ ਵੀ ਪਾਣੀ ਆਉਣ ਕਾਰਨ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਦੇ ਸਕੂਲ ਵਿਚ ਰਾਹਤ ਕੈਂਪ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰੀ ਹੈ। The post ਗੁਰਦਾਸਪੁਰ: ਬਿਆਸ ਦਰਿਆ ਦੇ ਧੁੱਸੀ ਬੰਨ੍ਹ ‘ਚ ਪਿਆ ਪਾੜ, ਨੀਵੇਂ ਇਲਾਕਿਆਂ ‘ਚ ਭਰਿਆ ਪਾਣੀ appeared first on TheUnmute.com - Punjabi News. Tags:
|
ਐੱਸ.ਏ.ਐੱਸ.ਨਗਰ: ਕਮਾਂਡੋ ਕੰਪਲੈਕਸ ਫੇਜ਼-11 ਵਿਖੇ ਆਜ਼ਾਦੀ ਦਿਹਾੜਾ ਮਨਾਇਆ Wednesday 16 August 2023 07:14 AM UTC+00 | Tags: breaking-news commando-complex commando-complex-phase-11-commando-complex-phase-11 independence-day news sas-nagar ਐੱਸ.ਏ.ਐੱਸ.ਨਗਰ 16 ਅਗਸਤ 2023: 15 ਅਗਸਤ 2023 ਨੂੰ ਦੇਸ਼ ਦੀ ਆਜ਼ਾਦੀ ਦਾ 77ਵਾਂ ਆਜ਼ਾਦੀ ਦਿਹਾੜਾ ਕਮਾਂਡੋ ਕੰਪਲੈਕਸ ਫੇਜ਼-11, ਐਸ.ਏ.ਐਸ ਨਗਰ ਵਿਖੇ, ਪਰਮਪਾਲ ਸਿੰਘ ਪੀ.ਪੀ.ਐਸ. ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਅਤੇ ਜਗਵਿੰਦਰ ਸਿੰਘ ਚੀਮਾ ਪੀ.ਪੀ.ਐਸ. ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇੰਸਪੈਕਟਰ ਬਹਾਦਰ ਸਿੰਘ ਸੁਪਰਡੰਟ ਚੌਥੀ ਕਮਾਂਡੋ ਬਟਾਲੀਅਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਗਾਰਦ ਦੀ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਤੇ ਤੀਜੀ ਅਤੇ ਚੌਥੀ ਕਮਾਂਡੋ ਬਟਾਲੀਅਨ ਦੇ ਜਵਾਨ ਵੀ ਹਾਜਰ ਸਨ। ਇਸ ਖੁਸ਼ੀ ਦੇ ਮੌਕੇ ਲੱਡੂ ਵੰਡੇ ਗਏ। The post ਐੱਸ.ਏ.ਐੱਸ.ਨਗਰ: ਕਮਾਂਡੋ ਕੰਪਲੈਕਸ ਫੇਜ਼-11 ਵਿਖੇ ਆਜ਼ਾਦੀ ਦਿਹਾੜਾ ਮਨਾਇਆ appeared first on TheUnmute.com - Punjabi News. Tags:
|
ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਫੈਸਲਾ ਕੀਤਾ ਰੱਦ Wednesday 16 August 2023 07:23 AM UTC+00 | Tags: amritsar-south breaking-news neqs news nwes punjab punjab-news shiromani-akali-dal talbir-singh-gill ਚੰਡੀਗੜ੍ਹ 16 ਅਗਸਤ 2023: ਪੰਜਾਬ ਦੇ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਤਲਬੀਰ ਸਿੰਘ ਗਿੱਲ (Talbir Singh Gill) ਨੇ ਪਾਰਟੀ ਛੱਡਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਦੇਰ ਰਾਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਬਿਕਰਮ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਤਲਬੀਰ ਸਿੰਘ ਗਿੱਲ ਦਾ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਮਤਭੇਦ ਸੁਲਝਾ ਲਏ ਗਏ ਹਨ। ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਤਲਬੀਰ ਸਿੰਘ ਗਿੱਲ (Talbir Singh Gill) ਦੇ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਤਲਬੀਰ ਸਿੰਘ ਗਿੱਲ ਦੀ ਨਾਰਾਜ਼ਗੀ ਪਿਛਲੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਦਿਖਾਈ ਦੇ ਰਹੀ ਸੀ। ਉਹ ਸਿੱਧੇ ਤੌਰ ‘ਤੇ ਅਕਾਲੀ ਦਲ ‘ਤੇ ਨਿਸ਼ਾਨਾ ਨਹੀਂ ਸਾਧ ਰਹੇ ਸਨ | The post ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਫੈਸਲਾ ਕੀਤਾ ਰੱਦ appeared first on TheUnmute.com - Punjabi News. Tags:
|
ਲੁਧਿਆਣਾ 'ਚ ਹਾਈ ਟੈਂਸ਼ਨ ਤਾਰ ਦੇ ਸੰਪਰਕ 'ਚ ਆਉਣ ਕਾਰਨ 8 ਸਾਲਾ ਬੱਚੇ ਦੀ ਮੌਤ Wednesday 16 August 2023 07:35 AM UTC+00 | Tags: breaking-news high-tension-wire latest-news ludhiana ludhiana-news news new-shivpuri-colony punjab-breaking punjab-news ਲੁਧਿਆਣਾ, 16 ਅਗਸਤ 2023: ਲੁਧਿਆਣਾ ਦੀ ਨਿਊ ਸ਼ਿਵਪੁਰੀ ਕਾਲੋਨੀ ‘ਚ ਹਾਈ ਟੈਂਸ਼ਨ ਤਾਰ ਦੇ ਸੰਪਰਕ ‘ਚ ਆਉਣ ਕਾਰਨ 8 ਸਾਲਾ ਬੱਚੇ ਦੀ ਮੌਤ ਹੋ ਗਈ। ਤਾਰਾਂ ਨੂੰ ਅੱਗ ਲੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਬੱਚੇ ਦੇ ਪਿਓ ਨੇ ਰੌਲਾ ਪਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕਰ ਲਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਬੱਚੇ ਦਾ ਸਰੀਰ 60 ਫੀਸਦੀ ਤੱਕ ਸੜ ਗਿਆ ਸੀ। ਪਰਿਵਾਰ ਵਾਲਿਆਂ ਨੇ ਬੱਚੇ ਨੂੰ ਨਿੱਜੀ ਹਸਪਤਾਲ ਵੀ ਲੈ ਗਏ ਪਰ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਵਜੋਂ ਹੋਈ ਹੈ। ਉਹ ਪਤੰਗ ਦੀ ਡੋਰ ਨੂੰ ਪੱਥਰ ਨਾਲ ਬੰਨ੍ਹ ਕੇ ਖੇਡ ਰਿਹਾ ਸੀ। ਇਸ ਦੇ ਨਾਲ ਹੀ ਉਸ ਨੇ ਜਦੋਂ ਡੋਰ ਨੂੰ ਹਵਾ ਵਿੱਚ ਉਛਾਲਿਆ ਤਾਂ ਹਾਈ ਟੈਂਸ਼ਨ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਕਈ ਘਰਾਂ ਦੇ ਬਿਜਲੀ ਮੀਟਰ ਸੜ ਗਏ। ਫਿਲਹਾਲ ਬੱਚੇ ਕ੍ਰਿਸ਼ਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਉਹ 3 ਭੈਣਾਂ ਦਾ ਇਕਲੌਤਾ ਭਰਾ ਸੀ। The post ਲੁਧਿਆਣਾ ‘ਚ ਹਾਈ ਟੈਂਸ਼ਨ ਤਾਰ ਦੇ ਸੰਪਰਕ ‘ਚ ਆਉਣ ਕਾਰਨ 8 ਸਾਲਾ ਬੱਚੇ ਦੀ ਮੌਤ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਨੇ ਮਥੁਰਾ 'ਚ ਕ੍ਰਿਸ਼ਨ ਜਨਮ ਭੂਮੀ ਦੇ ਨੇੜੇ ਤੋਂ ਕਬਜ਼ੇ ਹਟਾਉਣ 'ਤੇ ਲਾਈ ਰੋਕ Wednesday 16 August 2023 07:55 AM UTC+00 | Tags: bews breaking-news krishna krishna-janmabhoomi latest-news mathura mathura-news news supreme-court ਚੰਡੀਗੜ੍ਹ, 16 ਅਗਸਤ 2023: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਥੁਰਾ (Mathura) ‘ਚ ਕ੍ਰਿਸ਼ਨ ਜਨਮ ਭੂਮੀ ਦੇ ਨੇੜੇ ਰਹਿਣ ਵਾਲਿਆਂ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕ੍ਰਿਸ਼ਨ ਜਨਮ ਭੂਮੀ ਨੇੜੇ ਕਬਜ਼ੇ ਹਟਾਉਣ ਲਈ ਰੇਲਵੇ ਅਧਿਕਾਰੀਆਂ ਵੱਲੋਂ ਚਲਾਈ ਜਾ ਰਹੀ ਕਬਜ਼ੇ ਢਾਹੁਣ ਦੀ ਮੁਹਿੰਮ ‘ਤੇ 10 ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਢਾਹੁਣ ਦੀ ਮੁਹਿੰਮ ‘ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ। ਇਸਦੇ ਨਾਲ ਹੀ ਇਕ ਹਫਤੇ ਬਾਅਦ ਢਾਹੁਣ ਅਤੇ ਪੋਸਟ ਕੇਸਾਂ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਭਾਰਤੀ ਰੇਲਵੇ ਆਪਣੀ ਪਟੜੀ ਦੇ ਨੇੜੇ ਰਹਿਣ ਵਾਲੇ ਲੋਕਾਂ ਦੇ ਖਿਲਾਫ਼ ਢਾਹੁਣ ਦੀ ਕਾਰਵਾਈ ਕਰ ਰਿਹਾ ਹੈ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਇੱਥੇ ਲੋਕ 100 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਯਾਨੀ 14 ਅਗਸਤ ਨੂੰ ਮਥੁਰਾ ‘ਚ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਨੇੜੇ ਰੇਲਵੇ ਲਾਈਨ ‘ਤੇ ਬਣੇ ਮਕਾਨਾਂ ‘ਤੇ ਜੇ.ਸੀ.ਬੀ. ਇਸ ਦੌਰਾਨ ਸ਼ਾਮ ਤੱਕ 75 ਘਰਾਂ ਨੂੰ ਢਾਹ ਦਿੱਤਾ ਗਿਆ। ਜਦੋਂ ਕਿ 9 ਅਗਸਤ ਨੂੰ 135 ਪਛਾਣੇ ਗਏ ਘਰਾਂ ਵਿੱਚੋਂ 60 ਨੂੰ ਢਾਹ ਦਿੱਤਾ ਗਿਆ ਸੀ। ਇਸ ਢਾਹੁਣ ਦੀ ਮੁਹਿੰਮ ਨੂੰ ਰੋਕਣ ਲਈ ਸੁਪਰੀਮ ਕੋਰਟ ਅੱਜ ਸੁਣਵਾਈ ਕੀਤੀ ਹੈ । The post ਸੁਪਰੀਮ ਕੋਰਟ ਨੇ ਮਥੁਰਾ ‘ਚ ਕ੍ਰਿਸ਼ਨ ਜਨਮ ਭੂਮੀ ਦੇ ਨੇੜੇ ਤੋਂ ਕਬਜ਼ੇ ਹਟਾਉਣ ‘ਤੇ ਲਾਈ ਰੋਕ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਦੇ ਹੁਕਮ Wednesday 16 August 2023 08:05 AM UTC+00 | Tags: aam-aadmi-party beas beas-river breaking-news cm-bhagwant-mann dhusi-dam flood flood-vicitms gurdaspur gurdaspur-dc gurdaspur-flood gurdaspur-news news punjab-breaking punjab-flood punjab-floods the-unmute-breaking-news the-unmute-punjab ਚੰਡੀਗੜ੍ਹ, 16 ਅਗਸਤ 2023: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਪੰਜਾਬ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਸਮੇਤ ਨੰਗਲ ਨੇੜੇ ਲੱਗਦੇ ਕਈ ਪਿੰਡ ਡੁੱਬ ਗਏ ਹਨ | ਹਲਾਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ | ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਐੱਨ.ਡੀ.ਆਰ.ਐੱਫ. ਦੀ ਟੀਮ ਅਤੇ ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ | ਜਿਕਰਯੋਗ ਹੈ ਕਿ ਸਤਲੁਜ ਦਰਿਆ 'ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਬਿਆਸ ਦੇ ਪਾਣੀ ਦਾ ਪੱਧਰ ਵਧਣ (Flood) ਕਾਰਨ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਵੀ ਸਥਿਤੀ ਵਿਗੜਨ ਲੱਗੀ ਹੈ। ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਅਰਾਈਆਂ ਆਦਿ ਪਿੰਡਾਂ ਵਿੱਚ ਦਰਿਆ ਬਿਆਸ ਦੇ ਕੰਢਿਆਂ ਤੋਂ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਤੋਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਬਚਾਅ ਕਾਰਜ ਜਾਰੀ ਹੈ The post CM ਭਗਵੰਤ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਦੇ ਹੁਕਮ appeared first on TheUnmute.com - Punjabi News. Tags:
|
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ CM ਰਿਲੀਫ਼ ਫੰਡ 'ਚ ਦਿੱਤੇ 2 ਕਰੋੜ ਰੁਪਏ Wednesday 16 August 2023 08:29 AM UTC+00 | Tags: breaking-news cm-relief-fund dera-radha-swami-satsang-beas flood flood-affected news punjab-flood radha-swami ਚੰਡੀਗੜ੍ਹ, 16 ਅਗਸਤ 2023: ਪੰਜਾਬ ਵਿੱਚ ਇੱਕ ਵਾਰ ਫਿਰ ਕਈ ਜ਼ਿਲ੍ਹੇ ਹੜ੍ਹ (flood) ਦੀ ਮਾਰ ਝੱਲ ਰਹੇ ਹਨ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ | ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਲਗਾਤਾਰ ਲੋਕ ਅਤੇ ਸਮਾਜੀ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ | ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮੱਦਦ ਰਾਸ਼ੀ ਮੁੱਖ ਮੰਤਰੀ ਰਿਲੀਫ਼ ਫੰਡ ਲਈ ਦਿੱਤੀ ਗਈ ਹੈ | ਮੁੱਖ ਮੰਤਰੀ ਨੇ ਉਨ੍ਹਾਂ ਦਾ ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ | The post ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ CM ਰਿਲੀਫ਼ ਫੰਡ ‘ਚ ਦਿੱਤੇ 2 ਕਰੋੜ ਰੁਪਏ appeared first on TheUnmute.com - Punjabi News. Tags:
|
ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹੇ, ਪੰਜਾਬ ਸਰਕਾਰ ਨੇ ਫੌਜ ਤੋਂ ਮੰਗੀ ਮੱਦਦ Wednesday 16 August 2023 08:49 AM UTC+00 | Tags: aam-aadmi-party beas beas-river bhakra-dam breaking-news cm-bhagwant-mann dhusi-dam flood-vicitms gurdaspur gurdaspur-dc gurdaspur-flood gurdaspur-news ndrf news punjab-breaking punjab-flood the-unmute-breaking-news the-unmute-punjab ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਚੁੱਕਾ ਹੈ, ਲੋਕ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਹੋ ਗਏ ਹਨ । ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ (Bhakra Dam) ਅਤੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਇਹ ਸਥਿਤੀ ਪੈਦਾ ਹੋਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਡੈਮ (Bhakra Dam) ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ। ਜਿਸ ਤੋਂ ਬਾਅਦ ਅੱਜ ਡੈਮ ਦੇ ਗੇਟ 8-8 ਫੁੱਟ ਖੋਲ੍ਹ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 4 ਤੋਂ 5 ਦਿਨ ਤੱਕ ਫਲੱਡ ਗੇਟ ਖੁੱਲ੍ਹੇ ਰਹਿਣਗੇ | ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਬੀ.ਬੀ.ਐੱਮ.ਬੀ ਮੁਤਾਬਕ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1677 ਫੁੱਟ ਹੈ | ਪਾਣੀ ਛੱਡਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਸੀ| ਬੀ.ਬੀ.ਐੱਮ.ਬੀ ਮੁਤਾਬਕ ਭਾਖੜਾ ਡੈਮ ‘ਚੋਂ ਪੂਰੇ ਕੰਟਰੋਲ ਨਾਲ ਪਾਣੀ ਛੱਡ ਰਹੇ ਹਾਂ | ਉਨ੍ਹਾਂ ਕਿਹਾ ਚਾਰ ਤੋਂ ਪੰਜ ਦਿਨ ਤੱਕ ਭਾਖੜਾ ਡੈਮ ਦੇ ਪਾਣੀ ਨੂੰ ਕੰਟਰੋਲ ਕਰ ਲਿਆ ਜਾਵੇਗਾ | ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬਚਾਅ ਲਈ ਫੌਜ ਤੋਂ ਮਦਦ ਮੰਗੀ ਹੈ। ਇਸ ਦੇ ਲਈ ਰੋਪੜ ਵਿੱਚ ਹੈਲੀਪੈਡ ਵੀ ਬਣਾਇਆ ਗਿਆ ਹੈ। NDRF ਪਹਿਲਾਂ ਹੀ ਬਚਾਅ ਕੰਮ ‘ਚ ਜੁਟੀ ਹੋਈ ਹੈ।
The post ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹੇ, ਪੰਜਾਬ ਸਰਕਾਰ ਨੇ ਫੌਜ ਤੋਂ ਮੰਗੀ ਮੱਦਦ appeared first on TheUnmute.com - Punjabi News. Tags:
|
'ਆਪ' ਪੰਜਾਬ 'ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ 'ਵਾਈਟ ਪੇਪਰ' ਜਾਰੀ ਕਰੇ: ਜੈਵੀਰ ਸ਼ੇਰਗਿੱਲ Wednesday 16 August 2023 09:06 AM UTC+00 | Tags: bjp breaking-news drug drugs-smugglers jaiveer-shergill latest-news news punjab-breaking the-unmute-breaking-news ਚੰਡੀਗੜ੍ਹ, 16 ਅਗਸਤ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ (Drug) ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਅਜੇ ਹੋਰ ਸਾਲ ਦੀ ਲੋੜ ਹੈ। ਉਹ ਮਾਨ ਤੋਂ ਪੁੱਛਣਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ ਕੀ ਕਰ ਰਹੀ ਸੀ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਗੈਰ-ਸੰਜੀਦਗੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੱਤਾ ਵਿਚ ਇੰਨਾ ਸਮਾਂ ਬਿਤਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੋਲ ਇਸ ਤੋਂ ਵੱਧ ਕਹਿਣ ਨੂੰ ਕੁਝ ਨਹੀਂ ਹੈ ਕਿ ਨਸ਼ੇ ਖਿਲਾਫ ਕਾਰਵਾਈ ਕਰਨ ਦਾ ਖਾਕਾ ਤਿਆਰ ਹੈ। ਸ਼ੇਰਗਿੱਲ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਦੋਸ਼-ਖੇਡ ਦੀ ਸਿਆਸਤ ਅਤੇ ਪੰਜਾਬ ਪ੍ਰਤੀ ਉਦਾਸੀਨ ਰਵੱਈਆ ਸੂਬੇ ‘ਚ ਨਸ਼ਾਖੋਰੀ (Drug) ਅਤੇ ਤਸਕਰੀ ਦੀ ਅੱਗ ਨੂੰ ਭੜਕਾ ਰਿਹਾ ਹੈ। ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਸ਼ੇਰਗਿੱਲ ਨੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਭਿਆਨਕ ਕਾਰਜਕਾਲ ਦੌਰਾਨ ਨਸ਼ਿਆਂ ਦੇ ਓਵਰਡੋਜ਼ ਨਾਲ 200 ਤੋਂ ਵੱਧ ਮੌਤਾਂ ਹੋਈਆਂ ਹਨ। ਸਮੱਸਿਆ ਦੀ ਗੰਭੀਰਤਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਲਗਭਗ ਹਰ ਦੂਜੇ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲੇ ‘ਚੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਬਦਲਾਅ ਦਾ ਵਾਅਦਾ ਕਿੱਥੇ ਹੈ। ਸ਼ੇਰਗਿੱਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਨਸ਼ਿਆਂ ਅਤੇ ਖਾਸ ਕਰਕੇ ਚਿੱਟੇ ਵਿਰੁੱਧ ਕੋਈ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹੀ ਹੈ, ਜੋ ਸੂਬੇ ਲਈ ਘਾਤਕ ਸਿੱਧ ਹੋ ਰਿਹਾ ਹੈ। ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਨਾਲ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਮੁੱਖ ਮੰਤਰੀ ਨੂੰ ਠੋਸ ਅੰਕੜੇ ਪੇਸ਼ ਕਰਨ ਲਈ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਨਸ਼ਿਆਂ ਦੇ ਕਾਰੋਬਾਰ ‘ਚ ਕਿੰਨੀਆਂ ਵੱਡੀਆਂ ਮੱਛੀਆਂ ਫੜੀਆਂ ਹਨ। ਜ਼ਿਕਰਯੋਗ ਹੈ ਕਿ 6 ਦਸੰਬਰ, 2022 ਨੂੰ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਦੀ ਡਰੱਗ ਤਸਕਰੀ ਨਾਲ ਨਜਿੱਠਣ ‘ਚ ਨਾਕਾਮੀ ਲਈ ਖਿਚਾਈ ਕੀਤੀ ਸੀ। ਇਸ ਤੋਂ ਇਲਾਵਾ 11 ਅਗਸਤ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਸੇਵਨ ਵਿੱਚ ਹੋ ਰਹੇ ਵਾਧੇ ‘ਤੇ ਚਿੰਤਾ ਪ੍ਰਗਟਾਈ ਸੀ। ਸ਼ੇਰਗਿੱਲ ਨੇ ਕਿਹਾ ਕਿ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਬਜਾਏ ‘ਆਪ’ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨਸ਼ਿਆਂ ਅਤੇ ਇਸ ਦੀ ਤਸਕਰੀ ਨੂੰ ਵਧਾ ਰਹੀ ਹੈ। ਸ਼ੇਰਗਿੱਲ ਨੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਬੱਚਿਆਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ 1 ਫਰਵਰੀ 2023 ਨੂੰ ਪੰਜਾਬ ਦੇ ਰਾਜਪਾਲ ਨੇ ਵੀ ਕਿਹਾ ਸੀ ਕਿ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਦਾਖਲ ਹੋ ਗਿਆ ਹੈ। ਰਾਜਪਾਲ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਜਦੋਂ ਵੀ ਉਹ ਪਿੰਡਾਂ ਦਾ ਦੌਰਾ ਕਰਦੇ ਹਨ ਤਾਂ ਲੋਕ ਉਨ੍ਹਾਂ ਨੂੰ ਦੱਸਦੇ ਹਨ ਕਿ ਕਰਿਆਨੇ ਵਾਂਗ ਜਨਰਲ ਸਟੋਰਾਂ ‘ਤੇ ਨਸ਼ੇ ਉਪਲਬਧ ਹਨ। ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਤੋਂ ਇਸ ਵਾਰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਮੰਗ ਕੀਤੀ ਹੈ। ਸ਼ੇਰਗਿੱਲ ਨੇ ਆਪਣੀ ਮੰਗ ਨੂੰ ਦੁਹਰਾਇਆ ਕਿ ‘ਆਪ’ ਪੰਜਾਬ ‘ਚੋਂ ਨਸ਼ਿਆਂ (Drug) ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ‘ਵਾਈਟ ਪੇਪਰ’ ਲਿਆਵੇ। The post ‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ‘ਵਾਈਟ ਪੇਪਰ’ ਜਾਰੀ ਕਰੇ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਯਾਤਰੀਆਂ ਕੋਲੋਂ 490 ਗ੍ਰਾਮ ਸੋਨਾ ਅਤੇ 57 ਆਈਫੋਨ ਬਰਾਮਦ Wednesday 16 August 2023 09:17 AM UTC+00 | Tags: amritsar-airport amritsar-customs-department amritsar-international-airport amritsar-police breaking-news i-phone-13 i-phone-14-pro news passengers sri-guru-ram-dass-international-airport ਚੰਡੀਗੜ੍ਹ, 16 ਅਗਸਤ 2023: ਸ਼ਾਰਜਾਹ ਤੋਂ ਇੰਡੀਗੋ ਦੀ ਉਡਾਣ 6E1428 ‘ਤੇ ਸ਼ਾਰਜਾਹ ਤੋਂ ਆ ਰਹੇ ਦੋ ਯਾਤਰੀਆਂ ਨੂੰ 15 ਅਗਸਤ ਦੀ ਸ਼ਾਮ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਕਸਟਮਜ਼ ਏ.ਆਈ.ਯੂ ਸਟਾਫ਼ ਨੇ ਰੋਕਿਆ। ਇਸ ਦੌਰਾਨ ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ 245 ਗ੍ਰਾਮ ਕੱਚੇ ਸੋਨੇ ਦੀ ਚੇਨ ਅਤੇ ਮੁੰਦਰੀ, 18 ਆਈਫੋਨ 14 ਪ੍ਰੋ ਅਤੇ 11 ਆਈਫੋਨ 13 ਪ੍ਰੋ ਬਰਾਮਦ ਹੋਏ | ਇਸਦੇ ਨਾਲ ਹੀ ਦੂਜੇ ਪੈਕ ਵਿੱਚ 17 ਆਈਫੋਨ 14 ਪ੍ਰੋ ਅਤੇ 11 ਆਈਫੋਨ 13 ਪ੍ਰੋ ਦੇ ਨਾਲ 245 ਗ੍ਰਾਮ ਕੱਚੀ ਸੋਨੇ ਦੀ ਚੇਨ ਅਤੇ ਮੁੰਦਰੀ ਮਿਲੀ । ਇਸ ਤਰ੍ਹਾਂ ਕੁੱਲ 490 ਗ੍ਰਾਮ ਸੋਨਾ ਅਤੇ 57 ਆਈਫੋਨ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਲਗਭਗ 94.83 ਲੱਖ ਰੁਪਏ ਹੈ, ਨੂੰ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ। The post ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ 490 ਗ੍ਰਾਮ ਸੋਨਾ ਅਤੇ 57 ਆਈਫੋਨ ਬਰਾਮਦ appeared first on TheUnmute.com - Punjabi News. Tags:
|
Shimla Landslide: ਸਮਰ ਹਿੱਲ ਇਲਾਕੇ 'ਚ ਮਲਬੇ 'ਚੋਂ ਹੁਣ ਤੱਕ 14 ਲਾਸ਼ਾਂ ਬਰਾਮਦ, ਰੈਸਕਿਊ ਜਾਰੀ Wednesday 16 August 2023 09:33 AM UTC+00 | Tags: army breaking-news ndrf news sdrf shimla shimla-breaking shimla-landslide shimla-news summer-hill ਚੰਡੀਗੜ੍ਹ, 16 ਅਗਸਤ 2023: ਰਾਜਧਾਨੀ ਸ਼ਿਮਲਾ ਦੇ ਸਮਰ ਹਿੱਲ (Summer Hill) ਇਲਾਕੇ ‘ਚ 14 ਅਗਸਤ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਸੈਨਾ, ਸਥਾਨਕ ਪੁਲਸ ਅਤੇ ਹੋਮਗਾਰਡਜ਼ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਐਸਡੀਐਮ ਸ਼ਿਮਲਾ (ਸ਼ਹਿਰੀ) ਭਾਨੂ ਗੁਪਤਾ ਨੇ ਦੱਸਿਆ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸਥਾਨਕ ਲੋਕਾਂ ਦੇ ਅਨੁਸਾਰ, ਅਸੀਂ ਪੁਸ਼ਟੀ ਕੀਤੀ ਹੈ ਕਿ 21 ਲਾਸ਼ਾਂ ਹੋ ਸਕਦੀਆਂ ਹਨ, ਜਿਨ੍ਹਾਂ ਵਿੱਚੋਂ ਅਸੀਂ ਪਿਛਲੇ ਦੋ ਦਿਨਾਂ ਵਿੱਚ 14 ਲਾਸ਼ਾਂ ਬਰਾਮਦ ਕੀਤੀਆਂ ਹਨ। ਐਸਡੀਐਮ ਸ਼ਿਮਲਾ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ। ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਫੌਜ, ਸਥਾਨਕ ਪੁਲਿਸ ਅਤੇ ਹੋਮ ਗਾਰਡ ਆਪਰੇਸ਼ਨ ਵਿੱਚ ਲੱਗੇ ਹੋਏ ਹਨ। ਜੇਕਰ ਸਾਨੂੰ ਕੋਈ ਸਕਾਰਾਤਮਕ ਖ਼ਬਰ ਮਿਲਦੀ ਹੈ ਕਿ ਕੁਝ ਲੋਕ ਜ਼ਿੰਦਾ ਹਨ, ਤਾਂ ਅਸੀਂ ਉਨ੍ਹਾਂ ਨੂੰ ਸਹੀ ਢੰਗ ਨਾਲ ਬਚਾ ਲਵਾਂਗੇ। ਸਮਰ ਹਿੱਲ (Summer Hill) ਵਿੱਚ ਇੱਕ ਹੀ ਪਰਿਵਾਰ ਦੇ ਸੱਤ ਜਣੇ ਵੀ ਲਾਪਤਾ ਹਨ। ਰਿਸ਼ਤੇਦਾਰ ਚਿੰਤਤ ਹਨ ਕਿਉਂਕਿ ਉਨ੍ਹਾਂ ਦੇ ਅਜ਼ੀਜ਼ਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹਇਹ ਸਾਰੇ ਸ਼ਿਵ ਮੰਦਰ ਵਿੱਚ ਸਨ। ਪਰ ਇਸ ਤੋਂ ਇਲਾਵਾ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਰਸਤੇ ਤੋਂ ਬਾਹਰ ਆ ਰਹੇ ਕਿੰਨੇ ਲੋਕ ਜ਼ਮੀਨ ਖਿਸਕਣ ਦੀ ਲਪੇਟ ਵਿਚ ਆ ਗਏ। ਇਹ ਜਾਣਕਾਰੀ ਸਥਾਨਕ ਕੌਂਸਲਰ ਨੇ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਮੁਤਾਬਕ ਮੰਦਰ ‘ਚ ਪੂਜਾ ਚੱਲ ਰਹੀ ਸੀ ਜਦੋਂ ਜ਼ਮੀਨ ਖਿਸਕ ਗਈ। ਇਸ ਦੇ ਨਾਲ ਹੀ ਸ਼ਿਮਲਾ ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇਕਰ ਸ਼ਿਵਬਾੜੀ ਮੰਦਿਰ ਹਾਦਸੇ ਤੋਂ ਬਾਅਦ ਸ਼ਿਮਲਾ ਅਤੇ ਸਮਰਹਿਲ ਦੇ ਆਸ-ਪਾਸ ਦੇ ਇਲਾਕਿਆਂ ‘ਚੋਂ ਕੋਈ ਵਿਅਕਤੀ ਲਾਪਤਾ ਹੈ ਤਾਂ ਉਸ ਦਾ ਨਾਮ, ਪਤਾ, ਮੋਬਾਈਲ ਨੰਬਰ ਅਤੇ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ। ਇਸਦੇ ਲਈ ਪੁਲਿਸ ਸਟੇਸ਼ਨ ਬਾਲੂਗੰਜ 01772830193, ਪੁਲਿਸ ਕੰਟਰੋਲ ਰੂਮ ਸ਼ਿਮਲਾ 01772800100 ਅਤੇ 112 ਨੂੰ ਸੂਚਿਤ ਕਰੋ। The post Shimla Landslide: ਸਮਰ ਹਿੱਲ ਇਲਾਕੇ ‘ਚ ਮਲਬੇ ‘ਚੋਂ ਹੁਣ ਤੱਕ 14 ਲਾਸ਼ਾਂ ਬਰਾਮਦ, ਰੈਸਕਿਊ ਜਾਰੀ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ 'ਤੇ ਲਾਈ ਰੋਕ Wednesday 16 August 2023 11:12 AM UTC+00 | Tags: breaking-news chief-justice-dy-chandrachud cji combat-handbook dy-chandrachud gender-stereotype gender-stereotype-combat-handbook latest-news news nws stereotype supreme-court supreme-court-bans ਚੰਡੀਗੜ੍ਹ, 16 ਅਗਸਤ 2023: ਸੁਪਰੀਮ ਕੋਰਟ (Supreme Court) ਦੇ ਫੈਸਲਿਆਂ ਅਤੇ ਦਲੀਲਾਂ ਵਿੱਚ ਹੁਣ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਅਪਮਾਨਜਨਕ ਸ਼ਬਦਾਂ ‘ਤੇ ਪਾਬੰਦੀ ਲਗਾਉਣ ਲਈ ਜੈਂਡਰ ਸਟੀਰੀਓਟਾਈਪ ਕੰਬੈਟ ਹੈਂਡਬੁੱਕ ਲਾਂਚ ਕੀਤੀ ਹੈ। 8 ਮਾਰਚ ਨੂੰ ਮਹਿਲਾ ਦਿਵਸ ‘ਤੇ ਸੁਪਰੀਮ ਕੋਰਟ ‘ਚ ਹੋਏ ਇਕ ਸਮਾਗਮ ‘ਚ ਕਿਹਾ ਗਿਆ ਸੀ ਕਿ ਕਾਨੂੰਨੀ ਮਾਮਲਿਆਂ ‘ਚ ਔਰਤਾਂ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਬੰਦ ਹੋਵੇਗੀ, ਇਕ ਡਿਕਸ਼ਨਰੀ ਵੀ ਜਲਦ ਆਵੇਗੀ। ਬੁੱਧਵਾਰ 16 ਅਗਸਤ ਨੂੰ ਹੈਂਡਬੁੱਕ ਜਾਰੀ ਕਰਦੇ ਹੋਏ, ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਇਹ ਜੱਜਾਂ ਅਤੇ ਵਕੀਲਾਂ ਲਈ ਇਹ ਸਮਝਣਾ ਆਸਾਨ ਬਣਾ ਦੇਵੇਗਾ ਕਿ ਕਿਹੜੇ ਸ਼ਬਦ ਰੂੜੀਵਾਦੀ ਹਨ ਅਤੇ ਉਨ੍ਹਾਂ ਤੋਂ ਕਿਵੇਂ ਬਚਣਾ ਹੈ। ਸੀਜੇਆਈ ਚੰਦਰਚੂੜ ਨੇ ਕਿਹਾ ਕਿ ਇਸ ਹੈਂਡਬੁੱਕ ਵਿਚ ਇਤਰਾਜ਼ਯੋਗ ਸ਼ਬਦਾਂ ਦੀ ਸੂਚੀ ਹੈ ਅਤੇ ਇਸ ਦੀ ਥਾਂ ‘ਤੇ ਵਰਤੇ ਜਾਣ ਵਾਲੇ ਸ਼ਬਦ ਅਤੇ ਵਾਕ ਦਿੱਤੇ ਗਏ ਹਨ। ਇਹਨਾਂ ਦੀ ਵਰਤੋਂ ਅਦਾਲਤ (Supreme Court) ਵਿੱਚ ਦਲੀਲਾਂ ਦੇਣ, ਆਦੇਸ਼ ਦੇਣ ਅਤੇ ਉਹਨਾਂ ਦੀਆਂ ਕਾਪੀਆਂ ਤਿਆਰ ਕਰਨ ਲਈ ਕੀਤੀ ਜਾ ਸਕਦੀ ਹੈ। ਇਹ ਕਿਤਾਬਚਾ ਵਕੀਲਾਂ ਦੇ ਨਾਲ-ਨਾਲ ਜੱਜਾਂ ਲਈ ਵੀ ਹੈ।
The post ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ‘ਤੇ ਲਾਈ ਰੋਕ appeared first on TheUnmute.com - Punjabi News. Tags:
|
ਗੁਰਦਾਸਪੁਰ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰ ਨੂੰ ਚਾਰ ਸੈਕਟਰਾਂ 'ਚ ਵੰਡਿਆ Wednesday 16 August 2023 11:21 AM UTC+00 | Tags: aam-aadmi-party beas beas-river cm-bhagwant-mann dc-himanshu-agarwal dhusi-dam disaster-management disaster-management-act flood-vicitms gurdaspur gurdaspur-administration gurdaspur-dc gurdaspur-flood gurdaspur-news himanshu-agarwal news punjab-breaking punjab-flood the-unmute-breaking-news the-unmute-punjab ਗੁਰਦਾਸਪੁਰ, 16 ਅਗਸਤ 2023: ਪੰਜਾਬ ਵਿੱਚ ਹੜ੍ਹਾਂ ਨੇ ਮੁੜ ਲੋਕਾਂ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ | ਹੜ੍ਹਾਂ (Flood) ਦੀ ਸਥਿਤੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਹੜ੍ਹ ਪ੍ਰਭਾਵਿਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸੈਕਟਰ ਨੰਬਰ ਇੱਕ ਦਾ ਇੰਚਾਰਜ ਐੱਸ.ਡੀ.ਐੱਮ. ਦੀਨਾਨਗਰ ਅਤੇ ਏ.ਐੱਸ.ਪੀ. ਦੀਨਾਨਗਰ ਨੂੰ ਲਗਾਇਆ ਗਿਆ ਹੈ, ਜਦਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਦੀਨਾਨਗਰ, ਬੀ.ਡੀ.ਪੀ.ਓ. ਦੋਰਾਂਗਲਾ, ਐੱਸ.ਐੱਚ.ਓ. ਦੀਨਾਨਗਰ, ਐੱਸ.ਐੱਚ.ਓ. ਬਹਿਰਾਮਪੁਰ, ਐੱਸ.ਐੱਮ.ਓ. ਬਹਿਰਾਮਪੁੁਰ, ਬੀ.ਪੀ.ਈ.ਓ. ਦੀਨਾਨਗਰ, ਏ.ਐੱਫ.ਐੱਸ.ਓ. ਗੁਰਦਾਸਪੁਰ ਨੂੰ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੈਕਟਰ ਵਿੱਚ ਪਿੰਡ ਰਾਮਵਾਲ, ਸਿੱਧਪੁਰ, ਬਿਆਨਪੁਰ, ਚੇਚੀਆਂ, ਗੁਲੇਲਰਾ, ਦਲੇਰਪੁਰ ਅਤੇ ਖੈਹਿਰਾ ਸ਼ਾਮਲ ਕੀਤੇ ਗਏ ਹਨ। ਇਸੇ ਤਰਾਂ ਸੈਕਟਰ ਨੰਬਰ 2 ਦਾ ਇੰਚਾਰਜ ਐੱਸ.ਡੀ.ਐੱਮ. ਗੁਰਦਾਸਪੁਰ ਅਤੇ ਡੀ.ਐੱਸ.ਪੀ. ਗੁਰਦਾਸਪੁਰ ਨੂੰ ਲਗਾਇਆ ਗਿਆ ਹੈ ਜਦਕਿ ਇਸ ਸੈਕਟਰ ਵਿੱਚ ਨਾਇਬ ਤਹਿਸੀਲਦਾਰ ਕਲਾਨੌਰ, ਨਾਇਬ ਤਹਿਸੀਲਦਾਰ ਗੁਰਦਾਸਪੁਰ, ਡੀ.ਡੀ.ਪੀ.ਓ. ਗੁਰਦਾਸਪੁਰ, ਬੀ.ਡੀ.ਪੀ.ਓ. ਗੁਰਦਾਸਪੁਰ, ਐੱਸ.ਐੱਚ.ਓ. ਪੁਰਾਣਾ ਸ਼ਾਲਾ, ਐੱਸ.ਐੱਮ.ਓ. ਪੁਰਾਣਾ ਸ਼ਾਲਾ, ਬੀ.ਪੀ.ਈ.ਓ. ਗੁਰਦਾਸਪੁਰ-2, ਏ,ਐੱਫ.ਐੱਸ.ਓ. ਦੀਨਾਨਗਰ, 58 ਇਨਫੈਂਟਰੀ ਭਾਰਤੀ ਫੌਜ ਨੂੰ ਸ਼ਾਮਲ ਕੀਤਾ ਗਿਆ ਹੈ। ਸੈਕਟਰ ਨੰਬਰ ਦੋ ਵਿੱਚ ਪਿੰਡ ਟਾਂਡਾ, ਜਗਤਪੁਰ ਕਾਲੀਆਂ, ਭੱਟੀਆਂ, ਮੇਘੀਆਂ, ਖਾਰੀਅਨ, ਨਡਾਲਾ, ਚਾਦਰ ਭਾਨ, ਛੀਨਾ ਬੇਟ, ਭਦਾਨਾ, ਗੋਡਰਾ, ਸੰਨਦਰਾ, ਕੋਹਲੀਆਂ, ਮਿਆਣੀ ਅਤੇ ਰਸੂਲਪੁਰ ਸ਼ਾਮਲ ਹਨ। ਸੈਕਟਰ ਨੰਬਰ 3 ਦੀ ਇੰਚਾਰਜ ਐੱਸ.ਡੀ.ਐੱਮ. ਬਟਾਲਾ ਅਤੇ ਡੀ.ਐੱਸ.ਪੀ. ਗੁਰਦਾਸਪੁਰ ਨੂੰ ਲਗਾਇਆ ਗਿਆ ਹੈ। ਇਸ ਟੀਮ ਵਿੱਚ ਦੂਜੇ ਅਧਿਕਾਰੀ ਨਾਇਬ ਤਹਿਸੀਲਦਾਰ ਕਾਦੀਆਂ, ਨਾਇਬ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ. ਕਾਹਨੂੰਵਾਨ, ਐੱਸ.ਐੱਚ.ਓ. ਸਦਰ ਗੁਰਦਾਸਪੁਰ, ਐੱਸ.ਐੱਮ.ਓ. ਕਾਦੀਆਂ, ਬੀ.ਪੀ.ਈ.ਓ. ਕਾਦੀਆਂ-1, ਏ.ਐੱਫ.ਐੱਸ.ਓ. ਕਾਦੀਆਂ, 58 ਇਨਫੈਂਟਰੀ ਭਾਰਤੀ ਫੌਜ ਅਤੇ ਬੀ.ਐੱਸ.ਐੱਫ ਦੇ ਜਵਾਨ ਲਗਾਏ ਗਏ ਹਨ। ਸੈਕਟਰ ਨੰਬਰ ਤਿੰਨ ਵਿੱਚ ਪਿੰਡ ਦਾਊਵਾਲ, ਸੈਦੋਵਾਲ, ਕਾਲੀਆਂ, ਭੂਂਡੇਵਾਲ, ਭੈਣੀ ਪਸਵਾਲ, ਕਿਸ਼ਨਪੁਰ, ਅਵਾਨਾ, ਕਠਾਣਾ, ਜਾਗੋਵਾਲ ਬੇਟ, ਭੈਣੀ ਮੀਆਂ ਅਤੇ ਢਾਵੇ ਸ਼ਾਮਲ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਸੈਕਟਰ ਨੰਬਰ 4 ਦੀ ਇੰਚਾਰਜ ਵੀ ਐੱਸ.ਡੀ.ਐੱਮ. ਬਟਾਲਾ ਅਤੇ ਡੀ.ਐੱਸ.ਪੀ. ਗੁਰਦਾਸਪੁਰ ਨੂੰ ਲਗਾਇਆ ਗਿਆ ਹੈ। ਇਸ ਸੈਕਟਰ ਵਿੱਚ ਇਨ੍ਹਾਂ ਅਧਿਕਾਰੀਆਂ ਦੇ ਨਾਲ ਤਹਿਸੀਲਦਾਰ ਗੁਰਦਾਸਪੁਰ, ਨਾਇਬ ਤਹਿਸੀਲਦਾਰ ਕਾਹਨੂੰਵਾਨ, ਬੀ.ਡੀ.ਪੀ.ਓ. ਧਾਰੀਵਾਲ, ਐੱਸ.ਐੱਚ.ਓ. ਤਿੱਬੜ, ਐੱਸ.ਐੱਮ.ਓ. ਭੈਣੀ ਮੀਆਂ ਖਾਂ, ਬੀ.ਪੀ.ਈ.ਓ ਕਾਦੀਆਂ-2, ਏ.ਐੱਫ.ਐੱਸ.ਓ. ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਐੱਨ.ਡੀ.ਆਰ.ਐੱਫ ਦੀ 7 ਬਟਾਲੀਅਨ ਦੇ ਜਵਾਨ ਲਗਾਏ ਗਏ ਹਨ। ਇਹ ਟੀਮ ਪਿੰਡ ਆਲਮਾ, ਖਾਨੀਆਨ, ਮਿੱਠਾ, ਅੰਬਾ, ਮੌਚਪੁਰ, ਨਵੀ ਬਾਗਦੀਆਂ, ਮੁੱਲਾਂਵਾਲ, ਫੁੱਤੂ ਬਰਕਤ, ਬੁੱਧਵਾਲ, ਨੂੰਨ, ਮੰਨਣ, ਫੁੱਲੜਾ, ਮੋਠ ਸਰਾਏ, ਮੁਗਲਾਂ, ਬੋਏ, ਕਸਾਨਾ, ਸਾਲਾਂਪੁਰ, ਬੇਸੋਪੁਰ, ਕੋਟਲਾ ਗੁੱਜਰਾਂ ਅਤੇ ਪਸਵਾਲ ਵਿੱਚ ਰਾਹਤ ਕਾਰਜ ਚਲਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਥਿਤੀ (Flood) ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਾਣਾ ਸ਼ਾਲਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। The post ਗੁਰਦਾਸਪੁਰ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰ ਨੂੰ ਚਾਰ ਸੈਕਟਰਾਂ ‘ਚ ਵੰਡਿਆ appeared first on TheUnmute.com - Punjabi News. Tags:
|
ਬਿਆਸ ਦਰਿਆ ਦੇ ਕੰਢੇ ਪਿੰਡਾਂ ਦੇ 70 ਫੀਸਦੀ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ Wednesday 16 August 2023 11:34 AM UTC+00 | Tags: aam-aadmi-party beas beas-river breaking-news cm-bhagwant-mann dhusi-dam flood-vicitms gurdaspur gurdaspur-dc gurdaspur-flood gurdaspur-news news punjab-breaking punjab-flood the-unmute-breaking-news the-unmute-punjab ਗੁਰਦਾਸਪੁਰ, 16 ਅਗਸਤ 2023: ਬਿਆਸ ਦਰਿਆ (Beas River) ਦਾ ਵਾਟਰ ਲੇਵਲ ਤੇਜ਼ੀ ਨਾਲ ਵੱਧ ਰਿਹਾ ਹੈ | ਜਿਸ ਕਾਰਨ ਬਿਆਸ ਦਰਿਆ ਕੰਢੇ ਸਥਿਤ ਕਈ ਇਲਾਕਿਆਂ ਵਿੱਚ ਪਾਣੀ ਆਉਣ ਕਾਰਨ ਹਲਾਤ ਬੇਕਾਬੂ ਹੋਣ ਲੱਗ ਪਏ ਸੀ। ਜ਼ਿਲ੍ਹਾ ਗੁਰਦਾਸਪੁਰ ਦੇ ਗੁਰਦਾਸਪੁਰ ਮੁਕੇਰੀਆਂ ਰੋਡ ‘ਤੇ ਸਥਿਤ ਬਿਆਸ ਦਰਿਆ ਕੰਢੇ ਦੇ 10 ਤੋਂ ਵੱਧ ਪਿੰਡ ਪਾਣੀ ਵਿੱਚ ਲਪੇਟ ਵਿੱਚ ਆ ਗਏ ਹਨ, ਪਰ ਉਹਨਾਂ ਨੂੰ ਬਚਾਉਣ ਲਈ ਪ੍ਰਸ਼ਾਸਨ , ਐੱਨੀਆਰਐਫ ਅਤੇ ਸੈਨਾ ਦੇ ਜਵਾਨ ਅਤੇ ਸਮਾਜ ਸੇਵੀ ਸੰਗਠਨ ਮੁਸਤੈਦੀ ਨਾਲ ਲੱਗੇ ਹੋਏ ਹਨ। ਬਿਆਸ ਦਰਿਆ (Beas River) ਕੰਢੇ ਚੱਕ ਸ਼ਰੀਫ਼ ਰੋਡ ‘ਤੇ ਸਥਿਤ ਸੈਦੋਵਾਲ ਪਿੰਡ ਵਿੱਚ 5 ਫੁੱਟ ਤੱਕ ਪਾਣੀ ਭਰ ਹੋ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਲੋਕਾਂ ਨੂੰ ਕੱਢਣ ਦੇ ਉਪਰਾਲੇ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ 70 ਫ਼ੀਸਦੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਹੈ। ਉੱਥੇ ਹੀ ਮੁਕੇਰੀਆਂ ਗੁਰਦਾਸਪੁਰ ਰੋਡ ਪਾਣੀ ਨਾਲ ਭਰ ਗਿਆ ਹੈ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਰੋਡ ‘ਤੇ ਸਫਰ ਵੱਲ ਨਾ ਕਰਨ ਕਿਉਂਕਿ ਇਹ ਰੋਡ ਪੂਰੀ ਤਰਾਂ ਬੰਦ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਖੁਦ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ ਦੀ ਦੇਖ ਰੇਖ ਕਰ ਰਹੇ ਹਨ। ਪੰਡੋਰੀ ਮਹੰਤਾ ਵਿਖੇ ਹੜ੍ਹ ਪੀੜਿਤ ਇਲਾਕਿਆਂ ਦੇ ਲੋਕਾਂ ਦੇ ਠਹਿਰਣ ਦੀ ਆਰਜ਼ੀ ਵਿਵਸਥਾ ਕੀਤੀ ਗਈ ਹੈ, ਜਿੱਥੇ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਗਠਨਾਂ ਵੱਲੋਂ ਉਨ੍ਹਾਂ ਦੇ ਖਾਣ ਪੀਣ ਦੀ ਵਿਵਸਥਾ ਕੀਤੀ ਜਾ ਰਹੀ ਹੈ | ਜਦਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਲਈ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਅਤੇ ਦਵਾਈਆਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਪਾਣੀ ਵਧਣ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀ ਦਾਅਵਾ ਕਰ ਰਹੇ ਹਨ ਕਿ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹੈ ਅਤੇ ਪਿੱਛੋਂ ਹੋਰ ਪਾਣੀ ਵੱਧਣ ਦੀ ਉਮੀਦ ਨਹੀਂ ਹੈ। ਜਿਵੇਂ ਜਿਵੇਂ ਪਾਣੀ ਘੱਟਣਾ ਸ਼ੁਰੂ ਹੋਵੇਗਾ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਤੋਂ ਜਨਜੀਵਨ ਆਮ ਵਾਂਗ ਸ਼ੁਰੂ ਹੋ ਜਾਵੇਗਾ।
The post ਬਿਆਸ ਦਰਿਆ ਦੇ ਕੰਢੇ ਪਿੰਡਾਂ ਦੇ 70 ਫੀਸਦੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ appeared first on TheUnmute.com - Punjabi News. Tags:
|
ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਹਰਜਿੰਦਰ ਸਿੰਘ ਧਾਮੀ Wednesday 16 August 2023 12:01 PM UTC+00 | Tags: advocate-harjinder-singh-dham big-breaking breaking news patiala punjab-latest-news sgpc sikh-issue sri-dukhniwaran-sahib ਪਟਿਆਲਾ, 16 ਅਗਸਤ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ ਰੱਖਣ ਅਤੇ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਸਿਰ ਕਰਨ ਸਮੇਤ ਚੌਕਸੀ ਅਤੇ ਮੁਸਤੈਦੀ ਰੱਖਣ ਦੇ ਆਦੇਸ਼ ਵੀ ਦਿੱਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਰਾਵਾਂ ਦੇ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਕੰਮਾਂ ਨੂੰ ਸੀਮਾ ਮਿਆਦ ਵਿਚ ਮੁਕੰਮਲ ਕਰਨ ਲਈ ਵੀ ਪ੍ਰਬੰਧਕਾਂ ਨੂੰ ਆਖਿਆ। ਇਸ ਮੌਕੇ ਉਨ੍ਹਾਂ ਮਾਤਾ ਨਾਨਕੀ ਨਿਵਾਸ ਵਿਖੇ ਵੀ ਸੰਗਤਾਂ ਦੇ ਠਹਿਰਣ ਲਈ ਕੀਤੇ ਜਾਂਦੇ ਪ੍ਰਬੰਧ ਵੀ ਵੇਖੇ ਅਤੇ ਬੁਕਿੰਗ ਰਜਿਸਟਰਾਂ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨਾਭਾ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੀ 100 ਸਾਲਾ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ ਅਤੇ 7 ਸਤੰਬਰ ਨੂੰ ਨਾਭਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਕੇ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ ਅਤੇ 9 ਸਤੰਬਰ ਨੂੰ ਮੁੱਖ ਸਮਾਗਮ ਕੀਤਾ ਜਾਵੇ, ਜਿਸ ਦੀਆਂ ਤਿਆਰੀਆਂ ਲਈ ਗਠਿਤ ਕੀਤੀ ਸਬ ਕਮੇਟੀ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਜੈਤੋ ਮੋਰਚੇ ਨਾਲ ਸਬੰਧਤ ਸ਼ਤਾਬਦੀ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਾਭਾ ਦਿਵਸ ਦੇ ਸਬੰਧ ਵਿਚ 19 ਅਗਸਤ ਨੂੰ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੀਤੀਗਤ ਤਰੀਕੇ ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਹਰ ਹਰਬਾ ਵਰਤ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੂੜ ਪ੍ਰਚਾਰ ਕਰਕੇ ਸਿਰਮੌਰ ਸੰਸਥਾ ਦੇ ਅਕਸ ਨੂੰ ਢਾਹ ਵਾਲਿਆਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰਬੰਧ ਨੂੰ ਵਧੇਰੇ ਸੁਚਾਰੂ ਰੱਖਣ ਲਈ ਸੁਝਾਅ ਤਾਂ ਸੰਗਤੀ ਰੂਪ ਵਿਚ ਮੰਨੇ ਜਾ ਸਕਦੇ ਹਨ, ਪ੍ਰੰਤੂ ਝੂਠ ਅਤੇ ਭਰਮ ਭੁਲੇਖੇ ਪੈਦਾ ਕਰਨ ਦਾ ਮਾਹੌਲ ਸਿਰਜਣ ਵਾਲਿਆਂ ਨੂੰ ਸਿੱਖ ਪੰਥ ਕਦੇ ਵੀ ਮੁਆਫ਼ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਅਣਾ ਕਮੇਟੀ ਦੀ ਮੀਟਿੰਗ ਵਿਚ ਵਾਪਰੀ ਘਟਨਾ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਸਿੱਖ ਪ੍ਰੰਪਰਾਵਾਂ ਦੇ ਅਨਕੂਲ ਨਹੀਂ ਹੈ ਅਜਿਹੀਆਂ ਘਟਨਾਵਾਂ ਪ੍ਰਤੀ ਸਾਰਿਆਂ ਨੂੰ ਸੰਜੀਦਾ ਰਹਿੰਦੇ ਹੋਏ ਮਸਲੇ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ ਨਾ ਕਿ ਗਾਲੀ ਗਲੋਚ ਦਾ ਸਹਾਰਾ ਲੈ ਕੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਹਰਿਆਣਾ ਕਮੇਟੀ ਬਾਰੇ ਫੈਸਲਾ ਹੋਇਆ, ਪਰ ਜਿਨ੍ਹਾਂ ਵਿਅਕਤੀਆਂ ਦੇ ਹੱਥਾਂ 'ਚ ਪ੍ਰਬੰਧ ਨੂੰ ਸੌਂਪਿਆ ਗਿਆ ਉਨ੍ਹਾਂ ਅੱਗੇ ਅਨੇਕਾਂ ਹੀ ਚੁਣੌਤੀਆਂ ਰਹਿਣ ਕਾਰਨ ਅਜਿਹੇ ਹਾਲਾਤ ਕੌਮ ਨੂੰ ਵੇਖਣੇ ਪੈ ਰਹੇ ਹਨ, ਜਿਨ੍ਹਾਂ ਨੂੰ ਮੰਦਭਾਗਾ ਹੀ ਆਖਿਆ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
The post ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਇਕ ਡਾਕਟਰ ਸਮੇਤ ਤਿੰਨ ਮੁਲਾਜ਼ਮਾਂ ਦਾ ਸਨਮਾਨ Wednesday 16 August 2023 12:08 PM UTC+00 | Tags: 77th-independence-day breaking-news civil-surgeon civil-surgeon-office mahesh-kumar-ahuja news sas-nagar ਐੱਸ.ਏ.ਐੱਸ.ਨਗਰ 16 ਅਗਸਤ 2023: 77ਵੇਂ ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਵੀ ਸਨ। ਡਾ. ਆਹੂਜਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿਤੀ। ਤਿਰੰਗਾ ਲਹਿਰਾਉਣ ਮਗਰੋਂ ਉਨ੍ਹਾਂ ਗੱਲਬਾਤ ਕਰਦਿਆਂ ਦਸਿਆ ਕਿ ਜ਼ਿਲ੍ਹਾ ਪਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹੇ ਦੇ ਇਕ ਡਾਕਟਰ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਸਦਕਾ ਸਨਮਾਨਤ ਕੀਤਾ ਹੈ। ਇਨ੍ਹਾਂ ਵਿਚ ਸੀ.ਐਚ.ਸੀ. ਕੁਰਾਲੀ ਦੇ ਐਸ.ਐਮ.ਓ. ਡਾ. ਰਾਜਿੰਦਰ ਭੂਸ਼ਣ, ਸਿਵਲ ਸਰਜਨ ਦਫ਼ਤਰ ਦੇ ਡਾਟਾ ਮੈਨੇਜਰ ਮੀਨਾਕਸ਼ੀ ਸੋਨੀ ਅਤੇ ਜ਼ਿਲ੍ਹਾ ਹਸਪਤਾਲ ਦੇ ਲੈਬ ਅਟੈਂਡੰਟ ਸੁਲਤਾਨ ਮੁਹੰਮਦ ਸ਼ਾਮਲ ਹਨ। ਡਾ. ਆਹੂਜਾ ਨੇ ਕਿਹਾ ਕਿ ਸਿਹਤ ਵਿਭਾਗ, ਜ਼ਿਲ੍ਹਾ ਐਸ.ਏ.ਐਸ. ਨਗਰ ਲੋਕਾਂ ਦੀ ਭਲਾਈ ਲਈ ਵੱਖ-ਵੱਖ ਕੇਂਦਰੀ ਤੇ ਸੂਬਾਈ ਸਿਹਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਅਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ.ਚੀਮਾ ਤੇ ਡਾ. ਵਿਜੇ ਭਗਤ ਸਮੇਤ ਕਈ ਡਾਕਟਰ ਮੌਜੂਦ ਸਨ। The post ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਇਕ ਡਾਕਟਰ ਸਮੇਤ ਤਿੰਨ ਮੁਲਾਜ਼ਮਾਂ ਦਾ ਸਨਮਾਨ appeared first on TheUnmute.com - Punjabi News. Tags:
|
ਹੜ੍ਹਾਂ ਦੇ ਮੱਦੇਨਜ਼ਰ ਪੰਜਾਬ 'ਚ ਹਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ Wednesday 16 August 2023 12:12 PM UTC+00 | Tags: aam-aadmi-party beas beas-river bhagwant-mann breaking-news cm-bhagwant-mann dhusi-dam flood-vicitms gurdaspur gurdaspur-dc gurdaspur-flood gurdaspur-news news punjab-breaking punjab-flood punjab-government the-unmute-breaking-news the-unmute-punjab ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ (floods) ਦੇ ਮੱਦੇਨਜ਼ਰ ਹਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ (floods) ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹਤ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ। The post ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ‘ਚ ਹਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਟੀ-20 ਰੈਂਕਿੰਗ 'ਚ ਸੂਰਿਆਕੁਮਾਰ ਯਾਦਵ ਪਹਿਲੇ ਸਥਾਨ 'ਤੇ ਕਾਬਜ਼, ਵਨਡੇ 'ਚ ਸ਼ੁਭਮਨ ਗਿੱਲ ਨੂੰ ਵੀ ਮਿਲਿਆ ਫਾਇਦਾ Wednesday 16 August 2023 12:25 PM UTC+00 | Tags: breaking breaking-news cricket-newqs cricket-news icc-t20-rankings latest-news news shubman-gill sports suryakumar-yadav t20-rankings ਚੰਡੀਗੜ੍ਹ, 16 ਅਗਸਤ 2023: ਆਈਸੀਸੀ ਨੇ ਤਾਜ਼ਾ ਟੀ-20 ਰੈਂਕਿੰਗ ਜਾਰੀ ਕਰ ਦਿੱਤੀ ਹੈ। ਬੱਲੇਬਾਜ਼ਾਂ ਦੀ ਰੈਂਕਿੰਗ ‘ਚ ਭਾਰਤ ਦੇ ਸਟਾਰ ਸੂਰਿਆਕੁਮਾਰ ਯਾਦਵ (Suryakumar Yadav) ਪਹਿਲੇ ਸਥਾਨ ‘ਤੇ ਕਾਬਜ਼ ਹਨ। ਯਾਦਵ ਨੇ ਪਿਛਲੇ ਸਾਲ ਟੀ-20 ਵਿਸ਼ਵ ਕੱਪ ਦੌਰਾਨ ਇਹ ਦਰਜਾਬੰਦੀ ਹਾਸਲ ਕੀਤੀ ਸੀ। ਉਦੋਂ ਤੋਂ ਉਹ ਲਗਾਤਾਰ ਚੰਗੀ ਪਾਰੀ ਖੇਡ ਰਿਹਾ ਹੈ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਦੀ ਟੀ-20 ਰੈਂਕਿੰਗ ‘ਚ ਵੀ ਵੱਡੀ ਛਾਲ ਲੱਗੀ ਹੈ। ਸ਼ੁਭਮਨ ਨੇ ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ 43 ਸਥਾਨਾਂ ਦੀ ਛਲਾਂਗ ਲਗਾਈ ਹੈ। ਇਹ ਰੈਂਕਿੰਗ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਤੋਂ ਬਾਅਦ ਜਾਰੀ ਕੀਤੀ ਗਈ ਹੈ। ਵਨਡੇ ਰੈਂਕਿੰਗ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਬੱਲੇਬਾਜ਼ਾਂ ਦੀ ਸੂਚੀ ਵਿੱਚ ਸਿਰਫ਼ ਸ਼ੁਭਮਨ ਗਿੱਲ ਹੀ ਟਾਪ-5 ਵਿੱਚ ਸ਼ਾਮਲ ਹੋਏ ਹਨ। ਸ਼ੁਭਮਨ ਨੇ ਦੋ ਸਥਾਨਾਂ ਦੇ ਸੁਧਾਰ ਨਾਲ ਚੋਟੀ ਦੇ ਪੰਜ ਵਨਡੇ ਬੱਲੇਬਾਜ਼ਾਂ ਵਿੱਚ ਥਾਂ ਬਣਾ ਲਈ ਹੈ। ਵਨਡੇ ‘ਚ ਬਾਬਰ ਆਜ਼ਮ ਪਹਿਲੇ ਸਥਾਨ ‘ਤੇ, ਰਾਸੀ ਵਾਨ ਡੇਰ ਡੁਸੇਨ ਦੂਜੇ ਸਥਾਨ ‘ਤੇ, ਫਖਰ ਜ਼ਮਾਨ ਤੀਜੇ ਸਥਾਨ ‘ਤੇ ਅਤੇ ਇਮਾਮ-ਉਲ-ਹੱਕ ਚੌਥੇ ਸਥਾਨ ‘ਤੇ ਹਨ। ਚੋਟੀ ਦੇ ਪੰਜ ਬੱਲੇਬਾਜ਼ਾਂ ‘ਚੋਂ ਤਿੰਨ ਪਾਕਿਸਤਾਨ ਦੇ ਹਨ। ਭਾਰਤ ਦੇ ਵਿਰਾਟ ਕੋਹਲੀ ਟਾਪ-10 ‘ਚ ਨੌਵੇਂ ਸਥਾਨ ‘ਤੇ ਕਾਬਜ਼ ਹਨ। The post ਟੀ-20 ਰੈਂਕਿੰਗ ‘ਚ ਸੂਰਿਆਕੁਮਾਰ ਯਾਦਵ ਪਹਿਲੇ ਸਥਾਨ ‘ਤੇ ਕਾਬਜ਼, ਵਨਡੇ ‘ਚ ਸ਼ੁਭਮਨ ਗਿੱਲ ਨੂੰ ਵੀ ਮਿਲਿਆ ਫਾਇਦਾ appeared first on TheUnmute.com - Punjabi News. Tags:
|
ਫਿਲਮ 'ਚੇਤਾ ਸਿੰਘ' ਦੀ ਸਟਾਰ ਕਾਸਟ ਮੱਥਾ ਟੇਕਣ ਸ੍ਰੀ ਦਰਬਾਰ ਸਾਹਿਬ ਪਹੁੰਚੀ Wednesday 16 August 2023 12:32 PM UTC+00 | Tags: amritsar breaking-news cheta-singh film-cheta-singh news punjab-film sri-darbar-sahib ਅੰਮ੍ਰਿਤਸਰ, 16 ਅਗਸਤ 2023: ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਕਈ ਫ਼ਿਲਮੀ ਸਿਤਾਰੇ ਆਪਣੀਆਂ ਫ਼ਿਲਮਾਂ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ, ਉੱਥੇ ਹੀ ਪੰਜਾਬੀ ਫ਼ਿਲਮ ‘ਚੇਤਾ ਸਿੰਘ’ (Cheta Singh) ਦੀ ਸਟਾਰ ਕਾਸਟ ਵੀ ਮੱਥਾ ਟੇਕਣ ਲਈ ਪਹੁੰਚੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰਬਾਣੀ ਦਾ ਜਾਪ ਕੀਤਾ ਅਤੇ ਬਾਅਦ ਵਿੱਚ ਆਪਣੀ ਨਵੀਂ ਫਿਲਮ ‘ਚੇਤਾ ਸਿੰਘ’ ਦੀ ਸਫਲਤਾ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਦੱਸਿਆ ਕਿ ਉਨ੍ਹਾਂ ਦੀ ਫਿਲਮ ਚੇਤਾ ਸਿੰਘ (Cheta Singh) 1 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਲਈ ਉਹ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਫਿਲਮ ਭੈਣ-ਭਰਾ ਦੇ ਪਿਆਰ ‘ਤੇ ਆਧਾਰਿਤ ਹੈ ਕਿਉਂਕਿ ਰੱਖੜੀ ਦਾ ਤਿਉਹਾਰ ਨੇੜੇ ਹੈ ਅਤੇ ਫਿਲਮ ਭੈਣ-ਭਰਾ ਦੇ ਪਿਆਰ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਭੈਣ-ਭਰਾ ਇਸ ਫਿਲਮ ਨੂੰ ਦੇਖਣ ਲਈ ਸਿਨੇਮਾਘਰਾਂ ‘ਚ ਜ਼ਰੂਰ ਜਾਣਗੇ। The post ਫਿਲਮ ‘ਚੇਤਾ ਸਿੰਘ’ ਦੀ ਸਟਾਰ ਕਾਸਟ ਮੱਥਾ ਟੇਕਣ ਸ੍ਰੀ ਦਰਬਾਰ ਸਾਹਿਬ ਪਹੁੰਚੀ appeared first on TheUnmute.com - Punjabi News. Tags:
|
ਹਿਮਾਚਲ 'ਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਰੈਸਕਿਊ, ਕਈ ਜਣਿਆਂ ਦੀ ਬਚਾਈ ਜਾਨ Wednesday 16 August 2023 12:48 PM UTC+00 | Tags: air-force-helicopter breaking-news helicopter himachal-floods himachal-pradesh indian-air-force news rescue shimla shimla-landslide ਚੰਡੀਗੜ੍ਹ, 16 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਅਤੇ ਉੱਤਰਾਖੰਡ ਵਿੱਚ ਪਿਛਲੇ 3 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਦੋਵਾਂ ਸੂਬਿਆਂ ਵਿੱਚ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਨਾਲ ਸਬੰਧਤ ਘਟਨਾਵਾਂ ਵਿੱਚ 80 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹਿਮਾਚਲ ਪ੍ਰਦੇਸ਼ ਵਿਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਬਚਾਅ ਮੁਹਿੰਮ ਚਲਾਈ ਗਈ ਹੈ | ਜਿਥੇ ਔਰਤਾਂ ਸਮੇਤ ਕਈ ਜਣਿਆਂ ਦਾ ਰੈਸਕਿਊ ਕੀਤਾ ਗਿਆ ਹੈ | ਦੂਜੇ ਪਾਸੇ ਮੰਗਲਵਾਰ ਨੂੰ ਉਤਰਾਖੰਡ ਦੇ ਰੁਦਰਪ੍ਰਯਾਗ ਦੇ ਮੱਧਮਹੇਸ਼ਵਰ ਧਾਮ ਦੇ ਦਰਸ਼ਨਾਂ ਲਈ ਆਏ 20-25 ਸ਼ਰਧਾਲੂ ਫਸ ਗਏ। ਦਰਅਸਲ ਮੱਧਮਹੇਸ਼ਵਰ ਧਾਮ ਅਤੇ ਹਾਈਵੇਅ ਦੇ ਵਿਚਕਾਰ ਇੱਕ ਪੁਲ ਸੀ ਜੋ ਮੀਂਹ ਕਾਰਨ ਟੁੱਟ ਗਿਆ, ਸੰਪਰਕ ਟੁੱਟ ਗਿਆ। ਉੱਤਰਾਖੰਡ ਦੇ ਜੋਸ਼ੀਮਠ ਨੇੜੇ ਢਿੱਗਾਂ ਡਿੱਗਣ ਕਾਰਨ ਇਕ ਘਰ ਢਹਿ ਗਿਆ। ਇਸ ‘ਚ ਦੋ ਜਣਿਆਂ ਦੀ ਮੌਤ ਹੋ ਗਈ। ਇਹ ਘਟਨਾ ਮੰਗਲਵਾਰ ਦੇਰ ਸ਼ਾਮ ਪਿੱਪਲਕੋਟੀ ਅਤੇ ਜੋਸ਼ੀਮਠ ਦੇ ਵਿਚਕਾਰ ਬਦਰੀਨਾਥ ਹਾਈਵੇ ‘ਤੇ ਹੇਲਾਂਗ ਪਿੰਡ ‘ਚ ਵਾਪਰੀ। ਚਮੋਲੀ ਪੁਲਿਸ ਮੁਤਾਬਕ ਚਮੋਲੀ ਜ਼ਿਲੇ ਦੇ ਪਿੱਪਲਕੋਟੀ, ਗਡੋਰਾ, ਨਵੋਦਿਆ ਵਿਦਿਆਲਿਆ ਪਿਪਲਕੋਟੀ, ਗੁਲਾਬਕੋਟੀ, ਪਾਗਲਨਾਲਾ ਅਤੇ ਵਿਸ਼ਨੂੰਪ੍ਰਯਾਗ ਖੇਤਰਾਂ ‘ਚ ਹਾਈਵੇਅ ਨੂੰ ਨੁਕਸਾਨ ਪਹੁੰਚਿਆ ਹੈ। ਵੱਖ-ਵੱਖ ਥਾਵਾਂ ‘ਤੇ 950 ਤੋਂ ਵੱਧ ਸੜਕਾਂ ਬੰਦ ਹਨ The post ਹਿਮਾਚਲ ‘ਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਰੈਸਕਿਊ, ਕਈ ਜਣਿਆਂ ਦੀ ਬਚਾਈ ਜਾਨ appeared first on TheUnmute.com - Punjabi News. Tags:
|
ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ Wednesday 16 August 2023 12:57 PM UTC+00 | Tags: aam-aadmi-party beas beas-river bram-shankar-jimpa breaking-news cm-bhagwant-mann dhusi-dam flood-vicitms gurdaspur gurdaspur-dc gurdaspur-flood gurdaspur-news hoshiarpur mukerian news punjab-breaking punjab-flood the-unmute-breaking-news the-unmute-punjab ਚੰਡੀਗੜ੍ਹ, 16 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ। ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਚੌਕਸ ਹੈ ਅਤੇ ਦਿਨ ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਸੀ, ਜਿਸ ਕਾਰਨ ਬਿਆਸ ਦਰਿਆ ਦਾ ਪਾਣੀ ਪਿੰਡਾਂ ‘ਚ ਦਾਖਲ ਹੋ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਦਰਿਆ ਕੰਢੇ ਵਸੇ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ 'ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਚਲੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੈਂਪਾਂ ਵਿੱਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। The post ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਲੋਕ ਨਿਰਮਾਣ ਵਿਭਾਗ ਵੱਲੋਂ ਰਾਜ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਕਵਾਇਦ ਜਾਰੀ: ਹਰਭਜਨ ਸਿੰਘ ਈ.ਟੀ.ਓ Wednesday 16 August 2023 01:29 PM UTC+00 | Tags: breaking-news dasuha harbhajan-singh-eto news public-works-department punjab-government punjab-traffic-department pwd ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਲੋਕ ਨਿਰਮਾਣ (Public works department) ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨਵੀਆਂ ਸੜਕਾਂ ਵਿਛਾਉਣ ਦੇ ਨਾਲ-ਨਾਲ ਹੋਰ ਸੜਕਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਲੋਕ ਨਿਰਮਾਣ ਮੰਤਰੀ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬੇਗੋਵਾਲ-ਮਿਆਣੀ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਉਦਘਾਟਨ ਕਰਨ ਉਪਰੰਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਉੜਮੁੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਉੜਮੁੜ ਤੋਂ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਕੋਮਲ ਮਿੱਤਲ ਵੀ ਮੌਜੂਦ ਸਨ। ਲੋਕ ਨਿਰਮਾਣ (Public works department) ਮੰਤਰੀ ਨੇ ਦੱਸਿਆ ਕਿ 7.45 ਕਿਲੋਮੀਟਰ ਲੰਬੀ ਅਤੇ 7 ਮੀਟਰ ਚੌੜੀ ਬੋਗੋਵਾਲ-ਮਿਆਣੀ ਸੜਕ ਮੁਕੇਰੀਆਂ, ਦਸੂਹਾ ਅਤੇ ਟਾਂਡਾ ਹਲਕਿਆਂ ਨੂੰ ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਮੁਰੰਮਤ ਜੂਨ 2014 ਦੌਰਾਨ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਅਹਿਮ ਸੜਕ ਦੀ ਮੁਰੰਮਤ ਨੂੰ 9 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਸੜਕ ਦੀ ਉਸਾਰੀ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਅਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। The post ਲੋਕ ਨਿਰਮਾਣ ਵਿਭਾਗ ਵੱਲੋਂ ਰਾਜ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਕਵਾਇਦ ਜਾਰੀ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. 'ਚ ਚੋਣ, ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ Wednesday 16 August 2023 01:34 PM UTC+00 | Tags: aman-arora breaking breaking-news latest-news mnc multi-national-company news news-tech punjab punjab-breaking punjab-meritorious-schools ਚੰਡੀਗੜ੍ਹ, 16 ਅਗਸਤ 2023: ਮਲਟੀ-ਨੈਸ਼ਨਲ ਕੰਪਨੀ (MNC) ਲਈ ਚੁਣੇ ਜਾਣ 'ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਲਈ ਚੁਣੇ ਗਏ ਇਨ੍ਹਾਂ 15 ਵਿਦਿਆਰਥੀਆਂ ਦੀ ਚੋਣ ਮੋਹਾਲੀ, ਬਠਿੰਡਾ, ਪਟਿਆਲਾ, ਸੰਗਰੂਰ, ਫਿਰੋਜ਼ਪੁਰ ਅਤੇ ਲੁਧਿਆਣਾ ਸਥਿਤ ਛੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਕੀਤੀ ਗਈ ਹੈ। ਇਹ ਪਹਿਲਕਦਮੀ ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਦਾ ਹਿੱਸਾ ਹੈ, ਜੋ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਜੋ ਗਣਿਤ/ਬਿਜ਼ਨਸ ਮੈਥੇਮੈਟਿਕਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ। ਇਸ ਪ੍ਰੋਗਰਾਮ ਲਈ ਚੁਣੇ ਜਾਣ ‘ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਆਪਣੇ ਟੀਚੀਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ ‘ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਪਿਆਂ ਦਾ ਮਾਣ ਬਣੋ। ਕੈਬਨਿਟ ਮੰਤਰੀ ਨੇ ਐਚ.ਸੀ.ਐਲ ਟੀਮ ਨੂੰ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਦਾ ਦਾਇਰਾ ਹੋਰ ਸਰਕਾਰੀ ਸਕੂਲਾਂ ਤੱਕ ਵਧਾਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਲੈਣ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ -ਕਮ-ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਪੜਾਅ ਵਿੱਚ ਛੇ-ਮਹੀਨੇ ਦੀ ਕਲਾਸਰੂਮ ਸਿਖਲਾਈ (ਸੀ.ਆਰ.ਟੀ.) ਦਿੱਤੀ ਜਾਂਦੀ ਹੈ, ਜਿਸ ਉਪਰੰਤ 6-ਮਹੀਨੇ ਦੀ ਇੰਟਰਨਸ਼ਿਪ ਹੁੰਦੀ ਹੈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਤੋਂ ਬਾਅਦ, ਵਿਦਿਆਰਥੀਆਂ ਨੂੰ ਐਚ.ਸੀ.ਐਲ ਵੱਲੋਂ ਭਰਤੀ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਐਚ.ਸੀ.ਐਲ. ਤੋਂ ਵਿੱਤੀ ਸਹਿਯੋਗ ਨਾਲ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਅਤੇ ਸਾਸਤਰਾ (ਐਸ.ਏ.ਐਸ.ਟੀ.ਆਰ.ਏ.) ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਵੀ ਮੌਕਾ ਮਿਲੇਗਾ। ਜ਼ਿਕਰਯੋਗ ਹੈ ਕਿ ਇਸ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ 2 ਮਾਰਚ, 2023 ਨੂੰ ਐਚ.ਸੀ.ਐਲ. ਟਰੇਨਿੰਗ ਸਟਾਫਿੰਗ ਸਰਵਿਸਿਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ ਸੀ। ਇਸ ਪ੍ਰੋਗਰਾਮ ਅਧੀਨ ਚੁਣੇ ਜਾਂਦੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ 200 ਉਮੀਦਵਾਰਾਂ ਦੀਆਂ ਫੀਸਾਂ ਦੀ ਫੰਡਿੰਗ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50% ਫੀਸ) ਪੀ.ਐਸ.ਡੀ.ਐਮ. ਵੱਲੋਂ ਕੀਤੀ ਜਾਂਦੀ ਹੈ। ਐਚ.ਸੀ.ਐਲ. ਟਰੇਨਿੰਗ ਸਟਾਫ਼ਿੰਗ ਸਰਵਿਸਿਜ਼ ਲਿਮਟਿਡ ਦੇ ਨੁਮਾਇੰਦਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਅਤਿ-ਆਧੁਨਿਕ ਤਕਨੀਕਾਂ ਦੇ ਖੇਤਰ ਵਿੱਚ ਨਵੇਂ ਮੌਕੇ ਖੋਲ੍ਹੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀ ਇੰਟਰਨਸ਼ਿਪ ਦੌਰਾਨ ਐਚ.ਸੀ.ਐਲ. ਵਿਖੇ ਲਾਈਵ ਪ੍ਰੋਜੈਕਟਾਂ ‘ਤੇ ਕੰਮ ਕਰਨ, ਤਕਨੀਕੀ ਮਾਹਰਾਂ ਤੋਂ ਸਿੱਖਿਆ ਅਤੇ ਸੇਧ ਲੈ ਕੇ ਆਪਣੇ ਕਰੀਅਰ ਨੂੰ ਸਫ਼ਲਤਾਪੂਰਵਕ ਅੱਗੇ ਵਧਾਉਣ ਦਾ ਮੌਕਾ ਮਿਲੇਗਾ। The post ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. 'ਚ ਚੋਣ, ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ appeared first on TheUnmute.com - Punjabi News. Tags:
|
ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ Wednesday 16 August 2023 01:40 PM UTC+00 | Tags: aam-aadmi-party breaking-news cm-bhagwant-mann latest-news news punjab punjab-breaking punjab-culture punjabi-news punjab-news punjab-tourism punjab-tourism-minister punjab-tourism-summit the-unmute-breaking-news ਚੰਡੀਗੜ੍ਹ, 16 ਅਗਸਤ 2023: ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” (Punjab Tourism Summit) ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇਤਿਹਾਸਿਕ, ਸੱਭਿਆਚਾਰਕ ਅਤੇ ਖਾਣ-ਪੀਣ ਦੀ ਵਿਰਾਸਤ ਬਹੁਤ ਅਮੀਰ ਹੈ, ਜਿਸ ਤੋਂ ਦੁਨੀਆਂ ਭਰ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ (Punjab Tourism Summit) ਕਰਵਾਇਆ ਜਾ ਰਿਹਾ ਹੈ। ਇਸ ਸਮਿਟ ਦੀ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਲੋੜ ਸਿਰਫ਼ ਸਾਂਝੇ ਯਤਨਾਂ ਦੀ ਹੈ ਤਾਂ ਜੋ ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਾਰਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਿਟ ਦੌਰਾਨ ਪੰਜਾਬ ਵਿੱਚ ਬਿਹਤਰੀਨ ਝਾਕੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਇਸ ਸਮਿਟ ਵਿੱਚ ਆਏ ਲੋਕਾਂ ਨੂੰ ਪੰਜਾਬ ਅਤੇ ਸੂਬੇ ਦੇ ਵਿਰਸੇ ਸਬੰਧੀ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਿਟ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਵੀ ਪੰਜਾਬ ਵਿੱਚ ਮੌਜੂਦ ਨਿਵੇਸ਼ ਸਬੰਧੀ ਸੰਭਾਵਨਾਵਾਂ ਬਾਰੇ ਜਾਣੂ ਕਰਾਉਣ ਲਈ ਵਿਸ਼ੇਸ਼ ਤੌਰ ‘ਤੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸੈਰ-ਸਪਾਟਾ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਅੰਮ੍ਰਿਤ ਕੌਰ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ। The post ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮੱਦਦ Wednesday 16 August 2023 01:44 PM UTC+00 | Tags: breaking-news financial-assistance guru-teg-bahadur-nagar late-harmeet-singh latest-news news punjab-breaking-news ਖਰੜ, 16 ਅਗਸਤ 2023: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ 10 ਜੁਲਾਈ, 2023 ਨੂੰ ਕਾਰੋਬਾਰ ਦੇ ਸਬੰਧ ਵਿੱਚ ਖਰੜ ਤੋਂ ਮੁੱਲਾਂਪੁਰ ਗਰੀਬਦਾਸ ਗਏ ਸਨ। ਜਿੱਥੋਂ ਵਾਪਸੀ ਦੌਰਾਨ ਇਹਨਾਂ ਦੀ ਗੱਡੀ ਪਟਿਆਲਾ-ਕੀ-ਰਾਵ ਨਦੀ ਵਿੱਚ ਹੜ੍ਹ ਗਈ ਸੀ ਅਤੇ 12 ਜੁਲਾਈ ਨੂੰ ਇਹਨਾਂ ਦੀਆਂ ਲਾਸ਼ਾਂ ਤੋਗਾ ਅਤੇ ਮਨਾਨਾ ਪਿੰਡ ਦੇ ਨਜ਼ਦੀਕ ਤੋਂ ਮਿਲੀਆਂ ਸਨ। ਅਨਮੋਲ ਗਗਨ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਚੈੱਕ ਭੇਟ ਮੌਕੇ ਹਮਦਰਦੀ ਜਾਹਰ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪਏ ਇਸ ਅਸਹਿ ਘਾਟੇ ਬੇਸ਼ਕ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਉਹ ਫਿਰ ਵੀ ਕੋਸ਼ਿਸ਼ ਕਰਨਗੇ ਕਿ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਵਾਰ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਲੋਕਾਂ ਦਾ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ। The post ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮੱਦਦ appeared first on TheUnmute.com - Punjabi News. Tags:
|
Gold Silver Price: ਸੋਨੇ ਦੇ ਕੀਮਤਾਂ 'ਚ ਆਈ ਗਿਰਾਵਟ, ਭਾਰਤ 'ਚ ਹਰ ਸਾਲ 800 ਟਨ ਸੋਨੇ ਦੀ ਹੁੰਦੀ ਹੈ ਖਪਤ Wednesday 16 August 2023 02:04 PM UTC+00 | Tags: breaking breaking-news gold gold-silver-price metal-prices news punjab-news silver-price ਚੰਡੀਗੜ੍ਹ, 16 ਅਗਸਤ 2023: (Gold Silver Price) ਵਿਸ਼ਵ ਪੱਧਰ ‘ਤੇ ਕੀਮਤੀ ਧਾਤੂ ਦੀਆਂ ਕੀਮਤਾਂ ‘ਚ ਗਿਰਾਵਟ ਦੇ ਕਾਰਨ ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 100 ਰੁਪਏ ਡਿੱਗ ਕੇ 59,600 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 59,700 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਦੂਜੇ ਪਾਸੇ ਚਾਂਦੀ 200 ਰੁਪਏ ਦੀ ਤੇਜ਼ੀ ਨਾਲ 73,100 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਵਿਸ਼ਵ ਪੱਧਰ ‘ਤੇ ਬਾਜ਼ਾਰ ‘ਚ ਸੋਨੇ ਦੀ ਕੀਮਤ ਡਿੱਗ ਕੇ 1,904 ਡਾਲਰ ਪ੍ਰਤੀ ਔਂਸ ‘ਤੇ ਆ ਗਈ ਜਦਕਿ ਚਾਂਦੀ ਦੀ ਕੀਮਤ 22.70 ਡਾਲਰ ਪ੍ਰਤੀ ਔਂਸ ‘ਤੇ ਆ ਗਈ। ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਦਿੱਲੀ ਸਰਾਫਾ ਬਾਜ਼ਾਰ ਵਿੱਚ 01 ਕਿਲੋ ਚਾਂਦੀ ਦੀ ਕੀਮਤ 72,800/- ਰੁਪਏ ਹੈ। ਜਿਕਰਯੋਗ ਹੈ ਕਿ ਸਾਡੇ ਦੇਸ਼ ਵਿੱਚ ਹਰ ਸਾਲ 800 ਟਨ ਸੋਨੇ (Gold) ਦੀ ਖਪਤ (ਮੰਗ) ਹੁੰਦੀ ਹੈ। ਇਸ ਵਿੱਚੋਂ ਸਿਰਫ਼ 1 ਟਨ ਭਾਰਤ ਵਿੱਚ ਪੈਦਾ ਹੁੰਦਾ ਹੈ ਅਤੇ ਬਾਕੀ ਦਾ ਆਯਾਤ ਕੀਤਾ ਜਾਂਦਾ ਹੈ। ਚੀਨ ਤੋਂ ਬਾਅਦ ਭਾਰਤ ਵਿੱਚ ਸੋਨੇ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ। ਆਜ਼ਾਦੀ ਦੇ ਸਮੇਂ 76 ਸਾਲ ਪਹਿਲਾਂ 1947 ਵਿੱਚ ਸੋਨੇ ਭਾਅ 10 ਗ੍ਰਾਮ ਸੋਨਾ 89 ਰੁਪਏ ਦਾ ਸੀ, ਜੋ ਹੁਣ 59,000 ਰੁਪਏ ਤੱਕ ਪਹੁੰਚ ਗਿਆ ਹੈ। ਯਾਨੀ ਇਸ ਦੀ ਕੀਮਤ 661 ਗੁਣਾ ਵਧ ਗਈ ਹੈ। The post Gold Silver Price: ਸੋਨੇ ਦੇ ਕੀਮਤਾਂ ‘ਚ ਆਈ ਗਿਰਾਵਟ, ਭਾਰਤ ‘ਚ ਹਰ ਸਾਲ 800 ਟਨ ਸੋਨੇ ਦੀ ਹੁੰਦੀ ਹੈ ਖਪਤ appeared first on TheUnmute.com - Punjabi News. Tags:
|
ਬਜਰੰਗ ਦਲ ਨੂੰ ਬੈਨ ਨਹੀਂ ਕਰਾਂਗੇ, ਇਸ 'ਚ ਕੁਝ ਚੰਗੇ ਲੋਕ ਹੋ ਸਕਦੇ ਹਨ: ਦਿਗਵਿਜੇ ਸਿੰਘ Wednesday 16 August 2023 02:15 PM UTC+00 | Tags: assembly-elections-in-madhya-pradesh bajrang-dal bajrang-dal-news breaking-news congress digvijay-singh madhya-pradesh mp-news news rahul-gandhi ਚੰਡੀਗੜ੍ਹ, 16 ਅਗਸਤ 2023: ਕਾਂਗਰਸ ਦੇ ਰਾਜ ਸਭਾ ਮੈਂਬਰ ਦਿਗਵਿਜੇ ਸਿੰਘ ਨੇ ਕਿਹਾ ਕਿ ਜੇਕਰ ਕਾਂਗਰਸ ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਜਿੱਤਦੀ ਹੈ ਤਾਂ ਅਸੀਂ ਬਜਰੰਗ ਦਲ (Bajrang Dal) ਨੂੰ ਬੈਨ ਨਹੀਂ ਕਰਾਂਗੇ। ਬਜਰੰਗ ਦਲ ਵਿੱਚ ਕੁਝ ਚੰਗੇ ਲੋਕ ਹੋ ਸਕਦੇ ਹਨ, ਪਰ ਅਸੀਂ ਦੰਗੇ ਜਾਂ ਹਿੰਸਾ ਵਿੱਚ ਸ਼ਾਮਲ ਕਿਸੇ ਨੂੰ ਵੀ ਨਹੀਂ ਬਖਸ਼ਾਂਗੇ। ਜਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿੱਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਹੋਈਆਂ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦੀ ਗੱਲ ਕੀਤੀ ਸੀ। ਜਿਸ ਨੂੰ ਲੈ ਕੇ ਭਾਜਪਾ ਅਤੇ ਬਜਰੰਗ ਦਲ (Bajrang Dal) ਦੇ ਮੈਂਬਰਾਂ ਨੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਦਿਗਵਿਜੇ ਸਿੰਘ ਬੁੱਧਵਾਰ ਨੂੰ ਭੋਪਾਲ ‘ਚ ਮਾਤਾ ਮੰਦਰ ਚੌਰਾਹੇ ‘ਤੇ ਅਵੰਤੀ ਬਾਈ ਲੋਧੀ ਦੀ ਮੂਰਤੀ ‘ਤੇ ਮਾਲਾਵਾਂ ਚੜ੍ਹਾਉਣ ਲਈ ਪਹੁੰਚੇ ਸਨ। ਜਦੋਂ ਮੀਡੀਆ ਨੇ ਹਿੰਦੂਤਵ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ- ਮੈਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਜਾਂ ਹਿੰਦੂ ਰਾਸ਼ਟਰ ਦੀ। The post ਬਜਰੰਗ ਦਲ ਨੂੰ ਬੈਨ ਨਹੀਂ ਕਰਾਂਗੇ, ਇਸ ‘ਚ ਕੁਝ ਚੰਗੇ ਲੋਕ ਹੋ ਸਕਦੇ ਹਨ: ਦਿਗਵਿਜੇ ਸਿੰਘ appeared first on TheUnmute.com - Punjabi News. Tags:
|
ਮੋਹਾਲੀ ਵਾਸੀਆਂ ਨੂੰ ਪਹਿਲ ਦੇ ਆਧਾਰ 'ਤੇ ਮਿਲੇਗਾ ਸਾਫ਼ ਸੁਥਰਾ ਪਾਣੀ: ਕੁਲਵੰਤ ਸਿੰਘ Wednesday 16 August 2023 02:24 PM UTC+00 | Tags: aam-aadmi-party breaking-news clean-water elections kulwant-singh mohali-news news nwes ਮੋਹਾਲੀ 16 ਅਗਸਤ 2023: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਜੋ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਜਿਸਦੇ ਲਈ ਸਰਕਾਰ ਹੋਰ ਵਿੱਚ ਆਉਣ ਦੇ ਸ਼ੁਰੂਆਤੀ ਦੌਰ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਮੋਹਾਲੀ ਪਿੰਡ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ ਹੈ। ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਜੋੜ ਦਿੱਤੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਹਾਲੀ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਸ. ਕੁਲਵੰਤ ਸਿੰਘ (Kulwant Singh) ਨੇ ਕੀਤਾ | ਜਿਕਰਯੋਗ ਹੈ ਕਿ ਇਸ ਸਮੇਂ ਮੋਹਾਲੀ ਪਿੰਡ ਵਿੱਚ 524 ਕਨੈਕਸ਼ਨ ਚੱਲ ਰਹੇ ਹਨ। ਜਿਹਨਾਂ ਨੂੰ ਪਹਿਲਾ 02 ਟਿਊਬਵੈੱਲਾਂ ਤੋਂ 0.11 ਐਮ ਜੀ ਡੀ ਪਾਣੀ ਸਪਲਾਈ ਕੀਤਾ ਜਾਂਦਾ ਸੀ। ਜਿਸ ਕਾਰਨ ਪਿੰਡ ਮੋਹਾਲੀ ਦੇ ਕੁੱਝ ਏਰੀਏ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਢੰਗ ਨਾਲ ਨਹੀਂ ਮਿਲਦੀ ਸੀ। ਪਰੰਤੂ ਹੁਣ ਇਹ ਨਹਿਰੀ ਪਾਣੀ ਦਾ ਕੁਨੈਕਸ਼ਨ ਮੋਹਾਲੀ ਪਿੰਡ ਨੂੰ ਦੇਣ ਨਾਲ 0:22 ਐਮ ਜੀ ਡੀ ਪਾਣੀ ਸਪਲਾਈ ਕੀਤਾ ਜਾਵੇਗਾ, ਜਿਸ ਨਾਲ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ ਅਤੇ ਸਾਰੇ ਮੋਹਾਲੀ ਪਿੰਡ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਸ ਮੌਕੇ ਮਿਊਂਸੀਪਲ ਕਾਰਪੋਰੇਸ਼ਨ ਕਮਿਸ਼ਨਰ -ਨਵਜੋਤ ਕੌਰ, ਐਸ. ਈ. ਬੱਤਾ, ਐਮ ਸੀ -ਗੁਰਮੀਤ ਕੌਰ, ਕੁਲਦੀਪ ਸਿੰਘ ਦੁਮੀ, ਅਰ. ਪੀ .ਸ਼ਰਮਾ, ਜਸਪਾਲ ਸਿੰਘ (ਮਟੌਰ) , ਹਰਮੇਸ਼ ਸਿੰਘ ਕੁੰਭੜਾ, ਐਕ੍ਸ .ਈ .ਐਨ ਕਮਲਦੀਪ ਸਿੰਘ , ਅਕਵਿੰਦਰ ਸਿੰਘ , ਸਨੀ ਬਾਬਾ, ਐੱਸ .ਡੀ .ਓ ਇਮਾਨਵੀਰ ਸਿੰਘ ਅਤੇ ਐਕ੍ਸ .ਈ. ਐਨ ਸੁਨੀਲ । ਇਸਦੇ ਨਾਲ ਹੀ ਪਿੰਡ ਵਾਸੀ ਸਵਰਨ ਸਿੰਘ, ਹਰਭਜਨ ਸਿੰਘ ,ਵਿੱਕੀ, ਹਰਦੀਪ ਸਿੰਘ ,ਕਰਮ ਸਿੰਘ, ਹਰਮੇਸ਼ ਸਿੰਘ ਕੁੰਭੜਾ, ਹਰਮਿੰਦਰ ਸਿੰਘ ਨੰਬਰਦਾਰ, ਬਲਦੇਵ ਸਿੰਘ, ਗੁਰਨਾਮ ਸਿੰਘ, ਦਿਲਬਾਗ ਸਿੰਘ ਅਤੇ ਜਤਿੰਦਰ ਸਿੰਘ ਪੰਮਾ ਹਾਜ਼ਰ ਰਹੇ । The post ਮੋਹਾਲੀ ਵਾਸੀਆਂ ਨੂੰ ਪਹਿਲ ਦੇ ਆਧਾਰ ‘ਤੇ ਮਿਲੇਗਾ ਸਾਫ਼ ਸੁਥਰਾ ਪਾਣੀ: ਕੁਲਵੰਤ ਸਿੰਘ appeared first on TheUnmute.com - Punjabi News. Tags:
|
ਪਿੰਡ ਝਿਉਰਹੇੜੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ Wednesday 16 August 2023 02:34 PM UTC+00 | Tags: aam-aadmi-party breaking-news cm-bhagwant-mann festival-of-tiaan jhurheri latest-news mohali news punjab-culture the-unmute ਮੋਹਾਲੀ, 16 ਅਗਸਤ 2023: ਪਿੰਡ ਝਿਉਰਹੇੜੀ (JHURHERI) ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਚਾਵਾਂ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਰੰਗ -ਬਰੰਗੇ ਪੰਜਾਬੀ ਪਹਿਰਾਵਿਆਂ ਦੇ ਵਿੱਚ ਸਜੀਆਂ ਪਿੰਡ ਦੀਆਂ ਮੁਟਿਆਰਾਂ ਨੇ ਪੂਰੇ ਪਿੰਡ ਨੂੰ ਵਿਰਾਸਤ ਦੇ ਵਿਚ ਰੰਗ ਦਿੱਤਾ। ਪਿੰਡ ਦੀਆਂ ਮੁਟਿਆਰਾਂ ਨੇ ਮਹਿੰਦੀ ਲਗਾਈ, ਪੀਂਘਾਂ ਪਾਈਆਂ ਅਤੇ ਸਹੇਲੀਆਂ ਨਾਲ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ। ਇਸ ਦੌਰਾਨ ਆਲੇ-ਦੁਆਲੇ ਦੇ ਪਿੰਡਾਂ ਦੀਆਂ ਮੁਟਿਆਰਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਤੌਰ ਤੇ ਭਾਗ ਲਿਆ । ਤੀਆਂ ਦੇ ਤਿਉਹਾਰ ਵਿੱਚ ਉਚੇਚੇ ਤੌਰ ‘ਤੇ ਮੁੱਖ ਮਹਿਮਾਨ ਵੱਜੋਂ ਹਾਜ਼ਰ ਹੋਏ ਸਮਾਜ ਸੇਵੀ ਸ਼੍ਰੀਮਤੀ ਰਜਿੰਦਰ ਕੌਰ ਅਤੇ ਸੰਦੀਪ ਕੌਰ ਨੇ ਇਸ ਰੌਣਕ ਨੂੰ ਹੋਰ ਵੀ ਦੁੱਗਣਾ ਕਰ ਦਿੱਤਾ। ਇਸ ਮੌਕੇ ਹਾਜ਼ਰ ਮੁਟਿਆਰਾਂ ਨੂੰ ਸੰਬੋਧਨ ਕਰਦੇ ਹੋਏ ਰਜਿੰਦਰ ਕੌਰ ਨੇ ਕਿਹਾ ਕਿ ਆਪਣੇ ਵਿਰਸੇ ਨੂੰ ਸੰਭਾਲ ਕੇ ਰੱਖਣਾ ਹਰ ਇੱਕ ਇਨਸਾਨ ਦੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲਾਂ ਵਾਲਾ ਦੌਰ ਨਹੀਂ ਰਿਹਾ ਜਦੋਂ ਪਿੰਡਾਂ ਦੇ ਖੁੱਲ੍ਹੇ ਪੰਡਾਲ ਵਿੱਚ ਔਰਤਾਂ ਤੀਆਂ ਦਾ ਤਿਉਹਾਰ ਮਨਾਉਂਦੀਆਂ ਸਨ। ਖੁਸ਼ੀ ਦੀ ਗੱਲ ਹੈ ਕਿ ਅੱਜ ਵੀ ਪੰਜਾਬ ਦੇ ਲੋਕ ਤੀਆਂ ਦਾ ਤਿਉਹਾਰ ਮਨਾਉਂਦੇ ਹਨ ,ਬੇਸ਼ੱਕ ਉਸ ਦਾ ਸਰੂਪ ਬਦਲ ਗਿਆ ਹੈ। ਤੀਆਂ 'ਤੇ ਮਹਿੰਦੀ ਲਗਾਉਣ, ਹਰੀਆਂ ਚੂੜੀਆਂ ਪਹਿਨਣ, ਝੂਲਾ ਝੂਲਣ ਅਤੇ ਲੋਕ ਗੀਤ ਗਾਉਣ ਦਾ ਵਿਸ਼ੇਸ਼ ਮਹੱਤਵ ਹੈ | ਤੀਆਂ ਦੇ ਤਿਉਹਾਰ ਵਾਲੇ ਦਿਨ ਖੁੱਲ੍ਹੇ ਸਥਾਨਾਂ 'ਤੇ ਵੱਡੇ-ਵੱਡੇ ਦਰੱਖਤਾਂ ਦੀਆਂ ਟਹਿਣੀਆਂ 'ਤੇ, ਘਰ ਦੀ ਛੱਤ ਜਾਂ ਬਰਾਮਦਿਆਂ ਦੇ ਕੜਿਆਂ 'ਚ ਝੂਲੇ ਲਗਾਏ ਜਾਂਦੇ ਹਨ, ਜਿਸ ਨੂੰ ਪੰਜਾਬੀ 'ਚ 'ਪੀਂਘਾਂ' ਕਹਿੰਦੇ ਹਨ ਇਨ੍ਹਾਂ 'ਤੇ (ਮੁਟਿਆਰਾਂ) ਕੁੜੀਆਂ ਝੂਲਾ ਝੂਲਦੀਆਂ ਹਨ ,ਹਰਿਆਲੀ ਤੀਆਂ ਦੇ ਦਿਨ ਕਈ ਸਥਾਨਾਂ 'ਤੇ ਮੇਲੇ ਵੀ ਲਗਦੇ ਹਨ। ਇਸ ਵਿਸ਼ੇਸ਼ ਮੌਕੇ ਰਜਿੰਦਰ ਕੌਰ, ਸੰਦੀਪ ਕੌਰ ,ਐਮ. ਸੀ ਰਮਨਪ੍ਰੀਤ ਕੌਰ ਕੁੰਬੜਾ, ਨਰਿੰਦਰ ਕੌਰ, ਗੁਰਿੰਦਰ ਕੌਰ, ਸੁਖਵਿੰਦਰ ਕੌਰ, ਤਰਨਜੀਤ ਕੌਰ ਅਤੇ ਸਮੂਹ ਪਿੰਡ ਵਾਸੀ ਮੌਜੂਦ ਸਨ। The post ਪਿੰਡ ਝਿਉਰਹੇੜੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ appeared first on TheUnmute.com - Punjabi News. Tags:
|
ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ Wednesday 16 August 2023 02:43 PM UTC+00 | Tags: 101-vehicles breaking-news excise-and-taxation-minister mandi-gobindgarh news tax tax-department tax-department-conducts-special ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਅੱਜ ਆਬਕਾਰੀ ਤੇ ਕਰ ਅਤੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਵੱਲੋਂ ਇਸ ਵਿਸ਼ੇਸ਼ ਚੈਕਿੰਗ ਲਈ ਵਿਭਾਗ ਦੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਲੋਹੇ ਦਾ ਕਬਾੜ ਅਤੇ ਤਿਆਰ ਮਾਲ ਢੋਹਣ ਵਾਲੇ ਵਾਹਨਾਂ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਗਈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਿੰਨ੍ਹਾ ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਵਿਚੋਂ ਬਹੁਤਿਆਂ ਕੋਲ ਢੋਏ ਜਾ ਰਹੇ ਮਾਲ ਸਬੰਧੀ ਈ-ਵੇਅ ਬਿੱਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਡਾਟਾ ਮਾਈਨਿੰਗ ਦੌਰਾਨ ਅਜਿਹੀਆਂ ਬੇਨਿਯਮੀਆਂ ਪਾਰਟੀਆਂ ਤੋਂ ਖਰੀਦ ਦਾ ਪਤਾ ਚੱਲਿਆ ਹੈ ਜਿੰਨ੍ਹਾਂ ਵਲੋਂ ਸਰਕਾਰੀ ਖਜ਼ਾਨੇ ਵਿਚ ਟੈਕਸ ਨਹੀਂ ਜਮ੍ਹਾਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਕੰਮਲ ਪੜਤਾਲ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ ਤਕਰੀਬਨ ਇੱਕ ਕਰੋੜ ਰੁਪਏ ਤੋਂ ਵੱਧ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਇਸੇ ਦੌਰਾਨ ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਜੀ ਨੇ ਦੱਸਿਆ ਕਿ ਵੱਖ-ਵੱਖ ਸੂਤਰਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਫਰਮਾਂ ਅਤੇ ਟਰੱਕਾਂ ਵਲੋਂ ਜੀ.ਐੱਸ.ਟੀ ਦੀ ਚੋਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਸੂਚਨਾ ਦੇ ਮੱਦੇਨਜ਼ਰ ਸਰਕਾਰੀ ਮਾਲੀਏ ਦੀ ਚੋਰੀ ਰੋਕਣ ਲਈ ਵਿਭਾਗ ਵਲੋਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੱਥੇ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਨੂੰ ਹਰ ਸੰਭਵ ਸਹੂਲਤ ਪਹੁੰਚਾਉਣ ਲਈ ਵਚਨਬੱਧ ਉਥੇ ਕਰ ਚੋਰੀ ਕਰਨ ਵਾਲਿਆਂ ਦੇ ਖਿਲਾਫ ਕਰ ਵਿਭਾਗ ਵਲੋਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ। The post ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ Wednesday 16 August 2023 02:50 PM UTC+00 | Tags: aam-aadmi-party beas beas-river bram-shankar-jimpa breaking-news cm-bhagwant-mann dhusi-dam flood-vicitms gurdaspur gurdaspur-dc gurdaspur-flood gurdaspur-news news punjab-breaking punjab-flood the-unmute-breaking-news the-unmute-punjab ਟਾਂਡਾ/ਹੁਸ਼ਿਆਰਪੁਰ, 16 ਅਗਸਤ 2023: ਕੈਬਿਨਟ ਮੰਤਰੀ ਬ੍ਰਮ ਸੰਕਰ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਇਲਾਕੇ ਦੇ ਪਿੰਡ ਗੰਦੂਵਾਲ, ਭੂਲਪੁਰ, ਰੜਾ, ਟਾਹਲੀਮੰਡ, ਬੱਲਾਂ, ਅਬਦੁਲਾਪੁਰ, ਫਤਾ ਕੁੱਲਾ ਤੋਂ ਇਲਾਵਾ ਗੁਜਰਾਂ ਦੇ ਡੇਰਿਆਂ ਦਾ ਦੌਰਾ ਕਰਕੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ | ਕੈਬਿਨਟ ਮੰਤਰੀ ਜਿੰਪਾ ਤੇ ਈ.ਟੀ.ਓ ਨੇ ਕਿਹਾ ਕਿ ਹਿਮਾਚਲ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਖਾ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਕਾਰਨ ਡੈਮ ਵਲੋਂ ਪਾਣੀ ਛੱਡਿਆ ਗਿਆ ਅਤੇ ਬਿਆਸ ਦਰਿਆ ਓਵਰ ਫਲੋਅ ਹੋ ਗਿਆ ਅਤੇ ਪਾਣੀ ਦਰਿਆ ਦੇ ਨਜ਼ਦੀਕ ਪਿੰਡਾਂ ਵਿਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਦੇ ਕੰਮ ਕੀਤੇ ਜਾ ਰਹੇ ਹਨ। ਐਨ.ਡੀ.ਆਰ.ਐਫ ਦੀ ਟੀਮ ਵਲੋਂ ਪਾਣੀ ਨਾਲ ਭਰੇ ਪਿੰਡਾਂ ਦੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਰਾਹਤ ਕੈਂਪਾਂ ਅਤੇ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਪਹੁੰਚਾਉਣ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਅ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਖਰਾਬ ਸੜਕਾਂ ਨੂੰ ਠੀਕ ਕਰਨ ਦਾ ਕੰਮ ਕਰ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਡੀ.ਐਸ.ਪੀ ਕੁਲਵੰਤ ਸਿੰਘ, ਐਸ.ਐਚ.ਓ ਟਾਂਡਾ ਓਂਕਾਰ ਸਿੰਘ ਬਰਾੜ, ਰਵਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। The post ਕੈਬਿਨਟ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest