TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅਸ਼ਵਿਨੀ ਵੈਸ਼ਨਵ ਵੱਲੋਂ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਇਮਾਰਤ ਦਾ ਉਦਘਾਟਨ Friday 18 August 2023 05:42 AM UTC+00 | Tags: 3d-printed-post-office 3r-post-office-building ashwini-vaishnav bangalore breaking-news latest-news news post-office-building ਚੰਡੀਗੜ੍ਹ, 18 ਅਗਸਤ, 2023: ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੈਂਗਲੁਰੂ ਵਿੱਚ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਦੀ (3D-printed post office) ਇਮਾਰਤ ਦਾ ਉਦਘਾਟਨ ਕੀਤਾ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਕਈ ਨਵੀਆਂ ਤਕਨੀਕਾਂ ਵਿਕਸਿਤ ਕੀਤੀਆਂ ਹਨ। ਇਸ ਦੇ ਮੱਦੇਨਜ਼ਰ 3ਡੀ-ਪ੍ਰਿੰਟਿਡ ਇਮਾਰਤ ਦਾ ਨਿਰਮਾਣ ਇਕ ਵਧੀਆ ਉਪਰਾਲਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਸ਼ਹਿਰ ਹਮੇਸ਼ਾ ਭਾਰਤ ਦੀ ਨਵੀਂ ਤਸਵੀਰ ਪੇਸ਼ ਕਰਦਾ ਹੈ। ਇਸ 3D-ਪ੍ਰਿੰਟਡ ਡਾਕਘਰ ਦੀ ਇਮਾਰਤ ਦੀ ਜੋ ਨਵੀਂ ਤਸਵੀਰ ਤੁਸੀਂ ਵੇਖੀ ਹੈ, ਉਹ ਅੱਜ ਭਾਰਤ ਦੀ ਭਾਵਨਾ ਹੈ। ਇਹ ਉਹੀ ਭਾਵਨਾ ਹੈ ਜਿਸ ਨਾਲ ਭਾਰਤ ਅੱਜ ਤਰੱਕੀ ਕਰ ਰਿਹਾ ਹੈ। ਇਹ ਸਭ ਇਸ ਲਈ ਸੰਭਵ ਹੈ ਕਿਉਂਕਿ ਦੇਸ਼ ਕੋਲ ਇੱਕ ਨਿਰਣਾਇਕ ਲੀਡਰਸ਼ਿਪ ਹੈ ਅਤੇ ਉਸ ਨੂੰ ਸਾਡੇ ਲੋਕਾਂ ਦੀਆਂ ਕਾਬਲੀਅਤਾਂ ਵਿੱਚ ਵਿਸ਼ਵਾਸ ਹੈ। The post ਅਸ਼ਵਿਨੀ ਵੈਸ਼ਨਵ ਵੱਲੋਂ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਇਮਾਰਤ ਦਾ ਉਦਘਾਟਨ appeared first on TheUnmute.com - Punjabi News. Tags:
|
ਪੰਜਾਬ 'ਚ ਮੁੜ ਹੜ੍ਹਾਂ ਦੀ ਸਥਿਤੀ ਕਾਰਨ ਕਈ ਟਰੇਨਾਂ ਰੱਦ, ਕਈਆਂ ਦੇ ਬਦਲੇ ਰੂਟ Friday 18 August 2023 05:59 AM UTC+00 | Tags: breaking-news flood-news indian-railway latest-news news punjab-flood punjab-trains-canceled the-unmute-breaking-news trains trains-canceled ਚੰਡੀਗੜ੍ਹ, 18 ਅਗਸਤ, 2023: ਪਹਾੜਾ ਵਿੱਚ ਭਾਰੀ ਬਾਰਿਸ਼ ਕਾਰਨ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਮੁੜ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਸਤਲੁਜ ਦਰਿਆ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੇ ਰੇਲ ਗੱਡੀਆਂ (Trains) ਦੀ ਰਫ਼ਤਾਰ ਰੋਕਣੀ ਸ਼ੁਰੂ ਕਰ ਦਿੱਤੀ ਹੈ। ਫਿਰੋਜ਼ਪੁਰ-ਜਲੰਧਰ ਰੇਲ ਸੈਕਸ਼ਨ ‘ਤੇ ਗਿੱਦੜ ਪਿੰਡੀ ਪੁੱਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ‘ਤੇ ਪਹੁੰਚਣ ਕਾਰਨ ਵਿਭਾਗ ਨੇ ਇਸ ਮਾਰਗ ‘ਤੇ ਰੇਲ ਆਵਾਜਾਈ ਤੁਰੰਤ ਪ੍ਰਭਾਵ ਤੋਂ ਰੋਕ ਦਿੱਤੀ ਹੈ। ਡਾ. ਐਮ ਸੰਜੇ ਸਾਹੂ ਨੇ ਦੱਸਿਆ ਕਿ 18 ਅਗਸਤ ਨੂੰ ਫਿਰੋਜ਼ਪੁਰ ਤੋਂ ਜਲੰਧਰ ਅਤੇ ਜਲੰਧਰ ਤੋਂ ਹੁਸ਼ਿਆਰਪੁਰ ਵਿਚਾਲੇ ਚੱਲਣ ਵਾਲੀਆਂ 15 ਪੈਸੇਂਜਰ ਟਰੇਨਾਂ (Trains) ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੰਮੂਤਵੀ-ਭਗਤ ਕੀ ਕੋਠੀ, ਜੰਮੂਤਵੀ-ਅਹਿਮਦਾਬਾਦ ਫ਼ਿਰੋਜ਼ਪੁਰ ਕੈਂਟ-ਧਨਵਾਦ ਅਤੇ ਜੋਧਪੁਰ-ਜੰਮੂਤਵੀ ਨੂੰ ਇਸ ਟਰੈਕ ‘ਤੇ ਚੱਲਣ ਵਾਲੀਆਂ ਲੰਬੀ ਦੂਰੀ ਦੀਆਂ ਰੇਲ ਗੱਡੀਆਂ ਨੂੰ ਜਲੰਧਰ ਤੋਂ ਲੋਹੀਆਂ ਖਾਸ ਭੇਜਣ ਦੀ ਬਜਾਏ ਲੁਧਿਆਣਾ ਫ਼ਿਰੋਜ਼ਪੁਰ ਛਾਉਣੀ ਰਾਹੀਂ ਮੋੜਿਆ ਜਾਵੇਗਾ। ਟ੍ਰੇਨ ਨੰਬਰ ਟ੍ਰੇਨ ਦਾ ਨਾਮ
The post ਪੰਜਾਬ ‘ਚ ਮੁੜ ਹੜ੍ਹਾਂ ਦੀ ਸਥਿਤੀ ਕਾਰਨ ਕਈ ਟਰੇਨਾਂ ਰੱਦ, ਕਈਆਂ ਦੇ ਬਦਲੇ ਰੂਟ appeared first on TheUnmute.com - Punjabi News. Tags:
|
Road Accident: ਕੇਰਲ ਦੇ ਤ੍ਰਿਸ਼ੂਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, 40 ਜਣੇ ਜ਼ਖਮੀ Friday 18 August 2023 06:12 AM UTC+00 | Tags: breaking-news india-news kanimangalam kerala latest-news news road-accident road-accident-news road-safety thrissur-accident ਚੰਡੀਗੜ੍ਹ, 18 ਅਗਸਤ, 2023: ਕੇਰਲ (Kerala) ਦੇ ਤ੍ਰਿਸ਼ੂਰ ਜ਼ਿਲੇ ਦੇ ਕਨੀਮੰਗਲਮ ਨੇੜੇ ਇਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 30 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ । ਕੇਰਲ ਦੇ ਮਾਲ ਮੰਤਰੀ ਕੇ ਰਾਜਨ ਨੇ ਇਹ ਜਾਣਕਾਰੀ ਦਿੱਤੀ। ਰਾਜਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਿੱਜੀ ਹਸਪਤਾਲਾਂ ਅਤੇ ਤ੍ਰਿਸ਼ੂਰ ਤਾਲੁਕ ਦੇ ਸਰਕਾਰੀ ਹਸਪਤਾਲਾਂ ‘ਚ ਭੇਜ ਦਿੱਤਾ ਗਿਆ ਹੈ। ਜ਼ਖਮੀਆਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਨੀਮੰਗਲਮ ਨੇੜੇ ਇਕ ਬੱਸ ਹਾਦਸੇ ‘ਚ ਕਰੀਬ 40 ਜਣੇ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸਵੇਰੇ ਕਰੀਬ 50 ਸਵਾਰੀਆਂ ਨੂੰ ਲੈ ਕੇ ਜਾ ਰਹੀ ਬੱਸ ਇਕ ਹੋਰ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ | ”ਹਾਦਸੇ ‘ਚ ਜ਼ਖਮੀ ਹੋਏ ਸਾਰੇ ਜਣਿਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕਿਸੇ ਵੀ ਜ਼ਖਮੀ ਦੀ ਹਾਲਤ ਗੰਭੀਰ ਨਹੀਂ ਹੈ। The post Road Accident: ਕੇਰਲ ਦੇ ਤ੍ਰਿਸ਼ੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, 40 ਜਣੇ ਜ਼ਖਮੀ appeared first on TheUnmute.com - Punjabi News. Tags:
|
ਭਾਰਤੀ ਮਹਿਲਾ ਦੌੜਾਕ ਦੁਤੀ ਚੰਦ 'ਤੇ ਲੱਗੀ 4 ਸਾਲ ਦੀ ਪਾਬੰਦੀ, ਡੋਪ ਟੈਸਟ 'ਚ ਹੋਈ ਫੇਲ Friday 18 August 2023 07:27 AM UTC+00 | Tags: anti-doping-appeals-panel breaking-news dutee-chand duti-chand indian-athele latest-sports-news news punjab-news sports-news ਚੰਡੀਗੜ੍ਹ, 18 ਅਗਸਤ 2023: ਭਾਰਤ ਦੇ ਦੌੜਾਕ ਦੁਤੀ ਚੰਦ (Dutee Chand) ਨੂੰ ਵੱਡਾ ਝਟਕਾ ਲੱਗਾ ਹੈ। ਦੁਤੀ ਚੰਦ ਡੋਪ ਟੈਸਟ ‘ਚ ਫੇਲ ਹੋ ਗਈ ਹੈ। ਨਤੀਜੇ ਵਜੋਂ ਉਸ ‘ਤੇ ਚਾਰ ਸਾਲ ਦੀ ਪਾਬੰਦੀ ਲਗਾਈ ਗਈ ਹੈ। ਪਾਬੰਦੀ ਦੀ ਮਿਆਦ 3 ਜਨਵਰੀ ਤੋਂ ਲਾਗੂ ਹੋਵੇਗੀ। ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਦੇ ਮੁਤਾਬਕ ਦੁਤੀ ਦੇ ਹੁਣ ਤੱਕ ਦੇ ਸਾਰੇ ਮੁਕਾਬਲਿਆਂ ਵਿੱਚ ਪ੍ਰਦਰਸ਼ਨ ਨੂੰ ਅਯੋਗ ਕਰਾਰ ਦਿੱਤਾ ਜਾਵੇਗਾ। ਦੁਤੀ ਨੂੰ ਸਜ਼ਾ ਦੇ ਖ਼ਿਲਾਫ਼ ਡੋਪਿੰਗ ਰੋਕੂ ਅਪੀਲ ਪੈਨਲ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਲਈ 21 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਏਡੀਡੀਪੀ ਸਾਹਮਣੇ ਸੁਣਵਾਈ ਦੌਰਾਨ, ਭਾਵੇਂ ਦੁਤੀ ਨੇ ਪਾਬੰਦੀਸ਼ੁਦਾ ਦਵਾਈ ਲੈਣ ਤੋਂ ਇਨਕਾਰ ਕੀਤਾ ਸੀ, ਪਰ ਉਹ ਆਪਣੀ ਬੇਗੁਨਾਹੀ ਸਾਬਤ ਨਹੀਂ ਕਰ ਸਕੀ। ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਧਾਰਾ 2.1, 2.2 ਦਾ ਉਲੰਘਣ ਕਰਨ ਲਈ ਦੁਤੀ ਚੰਦ ‘ਤੇ ਚਾਰ ਸਾਲ ਲਈ ਪਾਬੰਦੀ ਲਗਾਈ ਹੈ। ਜ਼ਿਕਰਯੋਗ ਹੈ ਕਿ 2018 ਜਕਾਰਤਾ ਏਸ਼ਿਆਈ ਖੇਡਾਂ ਵਿੱਚ 100 ਮੀਟਰ ਅਤੇ 200 ਮੀਟਰ ਦੌੜ ਵਿੱਚ ਦੋ ਚਾਂਦੀ ਦੇ ਤਮਗੇ ਜਿੱਤਣ ਵਾਲੀ ਦੁਤੀ ਚੰਦ ਦਾ 5 ਅਤੇ 26 ਦਸੰਬਰ, 2022 ਨੂੰ ਭੁਵਨੇਸ਼ਵਰ ਵਿੱਚ ਨੈਸ਼ਨਲ ਐਂਟੀ ਡੋਪਿੰਗ ਏਜੰਸੀ ਦੇ ਡੋਪ ਕੰਟਰੋਲ ਅਧਿਕਾਰੀਆਂ ਵੱਲੋਂ ਦੋ ਵਾਰ ਟੈਸਟ ਕੀਤਾ ਗਿਆ ਸੀ। ਜਦੋਂ ਕਿ ਉਸਦੇ ਪਹਿਲੇ ਨਮੂਨੇ ਵਿੱਚ ਐਨਾਬੋਲਿਕ ਏਜੰਟਾਂ ਦੀ ਮੌਜੂਦਗੀ ਦਾ ਖ਼ੁਲਾਸਾ ਕੀਤਾ ਗਿਆ ਸੀ, ਦੂਜੇ ਨਮੂਨੇ ਵਿੱਚ ਐਂਡਰੀਨ, ਓਸਟਾਰਾਈਨ ਅਤੇ ਲਿਗੈਂਡਰੋਲ, ਐਂਡਰੀਨ ਅਤੇ ਓਸਟਾਰੀਨ ਪਾਇਆ ਗਿਆ ਸੀ। ਫਿਰ ਦੁਤੀ ਚੰਦ (Dutee Chand) ਕੋਲ ਐਡਵਰਸ ਐਨਾਲਿਟੀਕਲ ਫਾਈਂਡਿੰਗ (ਏਏਐਫ) ਨੋਟਿਸ ਦੀ ਪ੍ਰਾਪਤੀ ਦੀ ਮਿਤੀ ਤੋਂ ਸੱਤ ਦਿਨਾਂ ਦੀ ਮਿਆਦ ਦੇ ਅੰਦਰ ਆਪਣੇ ‘ਬੀ’ ਨਮੂਨੇ ਦੀ ਜਾਂਚ ਲਈ ਜਾਣ ਦਾ ਵਿਕਲਪ ਸੀ। ਹਾਲਾਂਕਿ, ਉਸਨੇ ਇਸਦਾ ਵਿਕਲਪ ਨਹੀਂ ਚੁਣਿਆ ਅਤੇ ਇਸਦੇ ਨਤੀਜੇ ਵਜੋਂ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਦੁਆਰਾ ਇੱਕ ਅਸਥਾਈ ਤੌਰ ‘ਤੇ ਮੁਅੱਤਲ ਕਰ ਕੀਤਾ ਗਿਆ। The post ਭਾਰਤੀ ਮਹਿਲਾ ਦੌੜਾਕ ਦੁਤੀ ਚੰਦ ‘ਤੇ ਲੱਗੀ 4 ਸਾਲ ਦੀ ਪਾਬੰਦੀ, ਡੋਪ ਟੈਸਟ ‘ਚ ਹੋਈ ਫੇਲ appeared first on TheUnmute.com - Punjabi News. Tags:
|
ਲੁਧਿਆਣਾ 'ਚ ਰਿਫਾਇੰਡ ਤੇਲ ਨਾਲ ਭਰਿਆ ਇੱਕ ਟੈਂਕਰ ਪਲਟਿਆ, ਕਈ ਰਾਹਗੀਰ ਜ਼ਖਮੀ Friday 18 August 2023 07:45 AM UTC+00 | Tags: accident breaking-news chand-cinema latest-news ludhiana news oil-tanker refined-oil road-accident road-accidenty ਚੰਡੀਗੜ੍ਹ, 18 ਅਗਸਤ 2023: ਲੁਧਿਆਣਾ (Ludhiana) ਦੇ ਚਾਂਦ ਸਿਨੇਮਾ ਨੇੜੇ ਵੀਰਵਾਰ ਰਾਤ ਇੱਕ ਰਿਫਾਇੰਡ ਤੇਲ ਨਾਲ ਭਰਿਆ ਇੱਕ ਟੈਂਕਰ ਪਲਟ ਗਿਆ। ਇਸ ਦੌਰਾਨ ਸੱਟ ਲੱਗਣ ਕਾਰਨ ਬਜ਼ੁਰਗ ਦੀ ਮੌਤ ਹੋਣ ਦੀ ਖ਼ਬਰ ਹੈ । ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਆਲੇ-ਦੁਆਲੇ ਦੇ ਲੋਕਾਂ ਨੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਿਆ। ਜਿਸ ਦੀ ਪਛਾਣ ਜਸ਼ੂਪਾਲ ਦਾਸ ਵਜੋਂ ਹੋਈ ਹੈ। ਡਰਾਈਵਰ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਟੈਂਕਰ ਨੂੰ ਟਰਾਂਸਪੋਰਟ ਸਿਟੀ ਵਿੱਚ ਉਤਾਰਿਆ ਜਾਣਾ ਸੀ। ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਅੱਗੇ ਜਾ ਕੇ ਪਲਟ ਗਿਆ। ਉੱਥੇ ਤੇਲ ਖਿੰਡਣ ਕਾਰਨ ਸੜਕ ਤਿਲਕਣ ਹੋ ਗਈ। ਸ਼ੁੱਕਰਵਾਰ ਸਵੇਰੇ ਕਈ ਦੋਪਹੀਆ ਵਾਹਨ ਇਸ ਦੀ ਲਪੇਟ ‘ਚ ਆ ਗਏ। ਕਈ ਰਾਹਗੀਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਾਮ ਦੀ ਸਥਿਤੀ ਕਾਰਨ ਪਹਿਲਾਂ ਆਵਾਜਾਈ ਚਾਲੂ ਕੀਤੀ ਗਈ। ਇਸ ਤੋਂ ਬਾਅਦ ਕਰੇਨ ਬੁਲਾ ਕੇ ਟੈਂਕਰ ਨੂੰ ਸਾਈਡ ‘ਤੇ ਖੜ੍ਹਾ ਕੀਤਾ ਗਿਆ। The post ਲੁਧਿਆਣਾ ‘ਚ ਰਿਫਾਇੰਡ ਤੇਲ ਨਾਲ ਭਰਿਆ ਇੱਕ ਟੈਂਕਰ ਪਲਟਿਆ, ਕਈ ਰਾਹਗੀਰ ਜ਼ਖਮੀ appeared first on TheUnmute.com - Punjabi News. Tags:
|
ਸਾਬਕਾ MP ਪ੍ਰਭੂਨਾਥ ਸਿੰਘ ਦੋਹਰੇ ਕਤਲ ਮਾਮਲੇ 'ਚ ਦੋਸ਼ੀ ਕਰਾਰ, ਸੁਪਰੀਮ ਕੋਰਟ ਨੇ ਪਟਨਾ ਹਾਈਕੋਰਟ ਦੇ ਫੈਸਲੇ ਨੂੰ ਬਦਲਿਆ Friday 18 August 2023 07:59 AM UTC+00 | Tags: breaking breaking-news double-murder latest-news mp-prabhunath-singh news patna-high-court prabhunath-singh rashtriya-janata-dal supreme-court ਚੰਡੀਗੜ੍ਹ, 18 ਅਗਸਤ 2023: ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰਭੂਨਾਥ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਭੂਨਾਥ ਸਿੰਘ (Prabhunath Singh) ਨੂੰ 1995 ਦੇ ਦੋਹਰੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਗਿਆ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਅਤੇ ਪਟਨਾ ਹਾਈਕੋਰਟ ਦੇ ਬਰੀ ਕਰਨ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਪ੍ਰਭੂਨਾਥ ਸਿੰਘ ਦੀ ਸਜ਼ਾ ‘ਤੇ 1 ਸਤੰਬਰ ਨੂੰ ਬਹਿਸ ਹੋਵੇਗੀ। ਅਦਾਲਤ ਨੇ ਬਿਹਾਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਪ੍ਰਭੂਨਾਥ ਸਿੰਘ ਨੂੰ ਪੇਸ਼ ਕਰਨ ਲਈ ਕਿਹਾ ਹੈ। ਉਹ ਇਸ ਸਮੇਂ ਇੱਕ ਹੋਰ ਕਤਲ ਕੇਸ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਬਿਹਾਰ ਦੀ ਮਹਾਰਾਜਗੰਜ ਲੋਕ ਸਭਾ ਸੀਟ ਤੋਂ ਤਿੰਨ ਵਾਰ ਜੇਡੀਯੂ ਦੇ ਸੰਸਦ ਮੈਂਬਰ ਅਤੇ ਇੱਕ ਵਾਰ ਆਰਜੇਡੀ ਦੀ ਟਿਕਟ ‘ਤੇ ਰਹੇ ਪ੍ਰਭੂਨਾਥ ਸਿੰਘ (Prabhunath Singh) ‘ਤੇ 1995 ਵਿੱਚ ਮਸਰਖ ਵਿੱਚ ਇੱਕ ਪੋਲਿੰਗ ਬੂਥ ਨੇੜੇ 47 ਸਾਲਾ ਦਰੋਗਾ ਰਾਏ ਅਤੇ 18 ਸਾਲਾ ਰਾਜੇਂਦਰ ਰਾਏ ਦਾ ਕਤਲ ਕਰਨ ਦਾ ਦੋਸ਼ ਸੀ। ਦੋਸ਼ ਸੀ ਕਿ ਦੋਵਾਂ ਨੇ ਪ੍ਰਭੂਨਾਥ ਸਿੰਘ ਦੇ ਸਮਰਥਨ ਵਾਲੇ ਉਮੀਦਵਾਰ ਨੂੰ ਵੋਟ ਨਹੀਂ ਪਾਈ, ਇਸ ਲਈ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। 2008 ਵਿੱਚ ਪਟਨਾ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਪ੍ਰਭੂਨਾਥ ਸਿੰਘ ਨੂੰ ਬਰੀ ਕਰ ਦਿੱਤਾ ਸੀ। 2012 ਵਿੱਚ ਪਟਨਾ ਹਾਈ ਕੋਰਟ ਨੇ ਵੀ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਇਸ ਤੋਂ ਬਾਅਦ ਮ੍ਰਿਤਕ ਦੇ ਭਰਾ ਰਾਜੇਂਦਰ ਰਾਏ ਨੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। The post ਸਾਬਕਾ MP ਪ੍ਰਭੂਨਾਥ ਸਿੰਘ ਦੋਹਰੇ ਕਤਲ ਮਾਮਲੇ ‘ਚ ਦੋਸ਼ੀ ਕਰਾਰ, ਸੁਪਰੀਮ ਕੋਰਟ ਨੇ ਪਟਨਾ ਹਾਈਕੋਰਟ ਦੇ ਫੈਸਲੇ ਨੂੰ ਬਦਲਿਆ appeared first on TheUnmute.com - Punjabi News. Tags:
|
ਐਸ ਏ ਐਸ ਨਗਰ ਸ਼ਹਿਰੀ ਖੇਤਰਾਂ 'ਚ 88 ਨਵੇਂ ਵੇਰਕਾ ਬੂਥਾਂ ਦੀ ਸ਼ੁਰੂਆਤ ਕਰੇਗਾ: ਡੀ ਸੀ ਆਸ਼ਿਕਾ ਜੈਨ Friday 18 August 2023 08:04 AM UTC+00 | Tags: breaking-news dc-ashika-jain latest-news mohali-ndews mohali-news news punjab sahibzada-ajit-singh-nagar verka-booths ਐਸ.ਏ.ਐਸ.ਨਗਰ, 18 ਅਗਸਤ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਵੇਰਕਾ ਦੇ ਮਿਆਰੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰੀ ਖੇਤਰਾਂ ਵਿੱਚ 88 ਹੋਰ ਵੇਰਕਾ ਬੂਥ (Verka booths) ਬਣਾਏ ਜਾਣਗੇ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਿੱਤੀ। ਇਨ੍ਹਾਂ ਬੂਥਾਂ ਦੀ ਸਥਾਪਨਾ ਲਈ ਥਾਵਾਂ ਦੀ ਸ਼ਨਾਖਤ ਕਰਨ ਲਈ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸ਼ਹਿਰੀ ਲੋਕਲ ਬਾਡੀਜ਼, ਗਮਾਡਾ, ਜ਼ਿਲ੍ਹਾ ਪੁਲੀਸ, ਜੰਗਲਾਤ ਅਤੇ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਵਿੱਚ ਸੂਚੀਆਂ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣਾ ਹੈ। ਆਸ਼ਿਕਾ ਜੈਨ ਨੇ ਕਿਹਾ ਕਿ ਵੇਰਕਾ ਬੂਥਾਂ ਦੀ ਸਥਾਪਨਾ ਦਾ ਸੰਕਲਪ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਹੈ ਜੋ ਸੂਬੇ ਦੀ ਸਹਿਕਾਰਤਾ ਲਹਿਰ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ ਤਾਂ ਜੋ ਆਮ ਲੋਕਾਂ ਦੀ ਪਹੁੰਚ ਵਿੱਚ ਲਿਆ ਕੇ ਸਿਹਤਮੰਦ ਉਤਪਾਦ ਮੁੱਹਈਆ ਕਰਵਾ ਕੇ ਇਨ੍ਹਾਂ ਨੂੰ ਵਧੇਰੇ ਲਾਭਦਾਇਕ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 88 ਬੂਥਾਂ (Verka booths) ਵਿੱਚੋਂ 40 ਗਮਾਡਾ ਦੀਆਂ ਥਾਵਾਂ ‘ਤੇ, 44 ਸ਼ਹਿਰੀ ਲੋਕਲ ਬਾਡੀਜ਼ ਦੀਆਂ ਥਾਵਾਂ ‘ਤੇ ਅਤੇ ਦੋ ਪੁਲਿਸ ਸਟੇਸ਼ਨਾਂ ‘ਤੇ ਅਲਾਟ ਕੀਤੇ ਜਾਣਗੇ। ਇਸੇ ਤਰ੍ਹਾਂ, ਇਸ ਮਕਸਦ ਲਈ ਜੰਗਲਾਤ ਅਤੇ ਪੀ ਐਸ ਪੀ ਸੀ ਐਲ ਵਿਭਾਗਾਂ ਦੀ ਥਾਂ ‘ਤੇ ਇਕ-ਇਕ ਜਗ੍ਹਾ ਨਿਰਧਾਰਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ ਲਈ ਮਾਮੂਲੀ ਕਿਰਾਇਆ ਨਿਰਧਾਰਤ ਕੀਤਾ ਜਾਵੇਗਾ ਤਾਂ ਜੋ ਬੂਥ ਅਪਰੇਟਰ ਆਪਣੇ ਕਾਰੋਬਾਰ ਨੂੰ ਸੁਚਾਰੂ ਢੰਗ ਨਾਲ ਚਲਾ ਸਕਣ। ਉਨ੍ਹਾਂ ਕਿਹਾ ਕਿ ਬੂਥਾਂ ਦੀ ਅਲਾਟਮੈਂਟ ਵੇਰਕਾ ਦੇ ਪੱਧਰ ‘ਤੇ ਕੀਤੀ ਜਾਵੇਗੀ, ਜ਼ਿਲ੍ਹਾ ਪ੍ਰਸ਼ਾਸਨ ਸਿਰਫ਼ ਬੂਥ ਲਗਾਉਣ ਲਈ ਜਗ੍ਹਾ ਮੁਹੱਈਆ ਕਰਵਾਏਗਾ। ਮੀਟਿੰਗ ਵਿੱਚ ਏ ਡੀ ਸੀ (ਯੂਡੀ) ਦਮਨਜੀਤ ਸਿੰਘ ਮਾਨ, ਏ ਸੀ ਏ ਗਮਾਡਾ, ਐਸ ਪੀ (ਐਚ) ਮਨਪ੍ਰੀਤ ਸਿੰਘ, ਡੀ ਐਫ ਓ ਕੰਵਰਦੀਪ ਸਿੰਘ, ਐਕਸੀਅਨ ਪਾਵਰਕਾਮ, ਈ ਓਜ਼ ਬਨੂੜ, ਜ਼ੀਰਕਪੁਰ, ਕੁਰਾਲੀ, ਖਰੜ, ਨਵਾਂਗਾਓਂ ਹਾਜ਼ਰ ਸਨ। The post ਐਸ ਏ ਐਸ ਨਗਰ ਸ਼ਹਿਰੀ ਖੇਤਰਾਂ ‘ਚ 88 ਨਵੇਂ ਵੇਰਕਾ ਬੂਥਾਂ ਦੀ ਸ਼ੁਰੂਆਤ ਕਰੇਗਾ: ਡੀ ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼ Friday 18 August 2023 08:10 AM UTC+00 | Tags: gurmeet-singh-khudian harchand-singh-barsat nes news nhai punjab-link-road punjab-mandi-board punjab-road road-safety road-safety-force winter-season ਚੰਡੀਗੜ੍ਹ, 18 ਅਗਸਤ 2023: ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/(ROAD SAFETY) ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ 'ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਅਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏ.ਟੀ.ਐਮ. ਬੂਥ ਲਗਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿੱਚ 50,000 ਬੂਟੇ ਵੀ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 47.58 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਸਕੱਤਰ ਮਤੀ ਅੰਮ੍ਰਿਤ ਕੌਰ ਗਿੱਲ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ਉੱਤੇ ਸੈਂਟਰ ਲਾਈਨ, ਤਿੱਖੇ ਮੋੜਾਂ 'ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ ਨਾਲ ਲਿੰਕ ਸੜਕਾਂ ‘ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਨੂੰ ਸੁਰੱਖਿਅਤ (ROAD SAFETY) ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ ਅਤੇ ਬੋਰਡ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। The post ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਸਭ ਤੋਂ ਸਸਤੀ ਸੌਰ ਊਰਜਾ ਲਈ ਐਸ.ਜੇ.ਵੀ.ਐਨ. ਨਾਲ ਸਮਝੌਤਾ Friday 18 August 2023 08:15 AM UTC+00 | Tags: cheapest-solar-energy news punjab-government punjab-solar-energy-panels sjvn solar-energy solar-energy-panels solar-power sutlej-jal-vidhut-nigam ਚੰਡੀਗੜ੍ਹ, 18 ਅਗਸਤ 2023: ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ.) ਉਤੇ ਦਸਤਖ਼ਤ ਕੀਤੇ। ਇਸ ਸਮਝੌਤੇ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ (solar energy) ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੁੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿੱਸ ਚੈਲੇਂਜ ਵਿਧੀ (ਐਸ.ਸੀ.ਐਮ.) ਲਾਗੂ ਕੀਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲੱਗੀ ਸੀ ਪਰ ਗੱਲਬਾਤ ਕਰਨ ਤੋਂ ਬਾਅਦ ਇਹ ਭਾਅ 2.53 ਰੁਪਏ ਉਤੇ ਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ 200 ਮੈਗਾਵਾਟ ਬਿਜਲੀ ਸਪਲਾਈ ਲਈ 2.79 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲਗਾਈ ਗਈ ਸੀ ਪਰ ਅੰਤ ਵਿੱਚ 2.75 ਰੁਪਏ ਪ੍ਰਤੀ ਯੂਨਿਟ ਉਤੇ ਸਹਿਮਤੀ ਬਣੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਨਾਲ ਵਿਚਾਰ-ਵਟਾਂਦਰਾ ਕਰ ਕੇ 431 ਕਰੋੜ ਰੁਪਏ ਦੀ ਬੱਚਤ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਖ਼ਰਚੇ ਟਾਲਣ ਲਈ ਇਹ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਦੇਣ ਲਈ ਇਨ੍ਹਾਂ ਸਮਝੌਤਿਆਂ ਜ਼ਰੀਏ ਲੋਕਾਂ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੁੰਦੀ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਿਜਲੀ ਖ਼ਰੀਦ ਲਈ ਕੋਈ ਵੀ ਸਮਝੌਤਾ ਸੱਤ ਰੁਪਏ ਪ੍ਰਤੀ ਯੂਨਿਟ ਤੋਂ ਘੱਟ ਨਹੀਂ ਕੀਤਾ ਗਿਆ, ਜਦੋਂ ਕਿ ਹੁਣ ਬਹੁਤ ਘੱਟ ਕੀਮਤ ਉਤੇ ਬਿਜਲੀ ਖ਼ਰੀਦ ਲਈ ਸਮਝੌਤਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਸੂਬੇ ਨੂੰ ਵੱਡਾ ਫਾਇਦਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਬੈਂਕਿੰਗ ਲਈ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਕਦਮ ਹੋਵੇਗਾ, ਜਿਸ ਦਾ ਮੰਤਵ ਪੰਜਾਬ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਸਤੀ, ਬਾਕਾਇਦਾ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਵੱਡਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਖ਼ਰੀਦ ਸਮਝੌਤੇ ਦੀਆਂ ਦਰਾਂ ਵਿੱਚ ਅਗਲੇ 25 ਸਾਲਾਂ ਤੱਕ ਕੋਈ ਵਾਧਾ ਨਹੀਂ ਹੋਵੇਗਾ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੋਈ ਟਰਾਂਸਮਿਸ਼ਨ ਚਾਰਜ ਤੇ ਟਰਾਂਸਮਿਸ਼ਨ ਲਾਸਿਜ਼ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਸੌਰ ਊਰਜਾ ਪ੍ਰਾਜੈਕਟ 18 ਮਹੀਨਿਆਂ ਦੇ ਵਿੱਚ-ਵਿੱਚ ਕਾਰਜਸ਼ੀਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ 83 ਲੱਖ ਯੂਨਿਟ ਦਾ ਅਨੁਮਾਨਿਤ ਉਤਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਦਿਨ ਵੇਲੇ ਖੇਤੀਬਾੜੀ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕਰਨ ਵਿਚ ਮਦਦ ਮਿਲੇਗੀ ਕਿਉਂ ਜੋ ਦਿਨ ਵੇਲੇ ਸੌਰ ਊਰਜਾ ਮੌਜੂਦ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੌਰ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਖੇਤੀਬਾੜੀ ਟਿਊਬਵੈਲਾਂ ਨੂੰ ਦਿਨ ਵੇਲੇ ਵੱਧ ਤੋਂ ਵੱਧ ਬਿਜਲੀ ਸਪਲਾਈ ਕਰਨ ਲਈ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਥਿਤ ਪ੍ਰਾਜੈਕਟਾਂ ਤੋਂ 2500 ਮੈਗਾਵਟ ਸੌਰ ਊਰਜਾ ਖਰੀਦਣ ਲਈ ਨਵੇਂ ਟੈਂਡਰ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਜਨਤਕ ਕੀਤੇ ਹਨ ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਪਰਦੇ ਹੇਠ ਸਮਝੌਤੇ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਸੌਰ ਊਰਜਾ ਦਾ ਹੈ, ਜਿਸ ਕਰਕੇ ਅਸੀਂ ਇਹ ਸਮਝੌਤਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੌਰ ਊਰਜਾ ਦੀ ਖਰੀਦ ਦਾ ਇਹ ਸਮਝੌਤਾ ਦੇਸ਼ ਵਿਚ ਸਭ ਤੋਂ ਵੱਡਾ ਸਮਝੌਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਗੋਇੰਦਵਾਲ ਬਿਜਲੀ ਪਲਾਂਟ ਦੀ ਖਰੀਦ ਕਰਨ ਲਈ ਵੀ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤਿਆਂ ਵਿਚ ਲੋੜੀਦੀਆਂ ਸੋਧਾਂ ਲਈ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਸਿਰਫ ਤੇ ਸਿਰਫ ਲੋਕਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਭਵਿੱਖ ਵਿਚ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੰਨਦਾਤਿਆਂ ਪਾਸੋਂ ਮੁਫ਼ਤ ਬਿਜਲੀ ਦੇ ਬਦਲੇ ਕੋਈ ਕੀਮਤ ਲਾਗੂ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਸੂਬੇ ਕੋਲ ਵਾਧੂ ਬਿਜਲੀ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਫੰਡਾਂ ਦੀ ਕੋਈ ਤੋਟ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਦਦ ਮਿਲੇਗੀ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਦੀ ਪੂਰਤੀ ਲਈ ਛੇਤੀ ਹੀ ਸਿੰਚਾਈ, ਜਲ ਸਰੋਤ ਅਤੇ ਸਬੰਧਤ ਵਿਭਾਗਾਂ ਦਾ ਰਲੇਵਾਂ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਤੇ ਹੋਰ ਹਾਜ਼ਰ ਸਨ। The post ਪੰਜਾਬ ਸਰਕਾਰ ਵੱਲੋਂ ਸਭ ਤੋਂ ਸਸਤੀ ਸੌਰ ਊਰਜਾ ਲਈ ਐਸ.ਜੇ.ਵੀ.ਐਨ. ਨਾਲ ਸਮਝੌਤਾ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ 'ਚ ਤੇਜ਼ੀ ਲਿਆਉਣ ਦੇ ਹੁਕਮ Friday 18 August 2023 08:19 AM UTC+00 | Tags: anmol-gagan-mann construction-workers labour-minister latest-news news punjab-labour punjab-labour-department punjab-news ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਅਨਮੋਲ ਗਗਨ ਮਾਨ (Anmol Gagan Mann) ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ। ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਸ, ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ.ਪੀ.ਐਸ.ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ। The post ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ appeared first on TheUnmute.com - Punjabi News. Tags:
|
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ 'ਤੇ ਹੋਣਗੇ ਦਾਖਲੇ Friday 18 August 2023 08:24 AM UTC+00 | Tags: agriculture b.sc breaking-news faridkot govt-brijindra-college-faridkot latest-news news ਚੰਡੀਗੜ੍ਹ, 18 ਅਗਸਤ 2023: ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ (Barjindra College Faridkot) ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ 'ਤੇ ਦਾਖਲੇ ਕੀਤੇ ਜਾਣਗੇ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ ਗਈ ਪੜ੍ਹਾਈ ਨੂੰ ਮੁੜ ਸ਼ੁਰੂ ਕਰਵਾਉਣ ਲਈ ਪਿਛਲੇ ਮਹੀਨਿਆਂ ਦੌਰਾਨ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਾਲਜ ਵਿਖੇ ਹੁਣ ਇਸ ਕੋਰਸ ਦੀ ਪੜ੍ਹਾਈ ਮੁੜ ਸ਼ੁਰੂ ਕਰਵਾਉਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਲਜ (Barjindra College Faridkot) ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਰਾਖਵੀਆਂ 60 ਸੀਟਾਂ 'ਤੇ ਦਾਖਲੇ ਕੀਤੇ ਜਾਣਗੇ। ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ (Barjindra College Faridkot) ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਇਸ ਕੋਰਸ ਦੇ ਸ਼ੁਰੂ ਹੋਣ ਨਾਲ ਬੜੇ ਦੂਰਦਰਸ਼ੀ ਨਤੀਜੇ ਹਾਸਲ ਹੋਣਗੇ, ਜਿਸ ਤਹਿਤ ਜਿੱਥੇ ਇਸ ਇਲਾਕੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ ਖੇਤੀਬਾੜੀ ਵਿਗਿਆਨਕ ਢੰਗ ਨਾਲ ਕਰਨ ਦੀ ਸੋਝੀ ਆਵੇਗੀ, ਉੱਥੇ ਨਾਲ ਹੀ ਕਿਸਾਨਾਂ ਨੂੰ ਵੀ ਅਸਿੱਧੇ ਤੌਰ ਤੇ ਲਾਭ ਹੋਵੇਗਾ। The post ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ 'ਤੇ ਹੋਣਗੇ ਦਾਖਲੇ appeared first on TheUnmute.com - Punjabi News. Tags:
|
ਬਿਹਾਰ ਦੇ ਅਰਰੀਆ ਜ਼ਿਲ੍ਹੇ 'ਚ ਦਿਨ ਦਿਹਾੜੇ ਪੱਤਰਕਾਰ ਦਾ ਕਤਲ, ਜਾਂਚ 'ਚ ਜੁਟੀ ਪੁਲਿਸ Friday 18 August 2023 09:00 AM UTC+00 | Tags: araria araria-murder-case bihar bihar-police breaking-news journalist journalist-murder journalist-vimal-yadav latest-news news vimal-yadav ਚੰਡੀਗੜ੍ਹ, 18 ਅਗਸਤ 2023: ਬਿਹਾਰ (Bihar) ਦੇ ਅਰਰੀਆ ਜ਼ਿਲ੍ਹੇ ਦੇ ਰਾਣੀਗੰਜ ਇਲਾਕੇ ਵਿੱਚ ਇੱਕ ਪੱਤਰਕਾਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਦੈਨਿਕ ਅਖ਼ਬਾਰ ‘ਚ ਕੰਮ ਕਰਦੇ ਪੱਤਰਕਾਰ ਵਿਮਲ ਯਾਦਵ ਨੂੰ ਘਰ ਦੇ ਬਾਹਰ ਬੁਲਾ ਕੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਅਰਰੀਆ ਦੇ ਸਦਰ ਹਸਪਤਾਲ ‘ਚ ਕੀਤਾ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਦਰਅਸਲ ਦੋ ਸਾਲ ਪਹਿਲਾਂ ਪੱਤਰਕਾਰ ਵਿਮਲ ਯਾਦਵ ਦੇ ਭਰਾ ਦਾ ਬਦਮਾਸ਼ਾਂ ਨੇ ਕਤਲ ਕਰ ਦਿੱਤਾ ਸੀ। ਉਹ ਇਲਾਕੇ ਦੇ ਸਰਪੰਚ ਸਨ। ਵਿਮਲ ਇਸ ਕਤਲ ਕਾਂਡ ਦਾ ਮੁੱਖ ਗਵਾਹ ਸੀ ਅਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਉਸ ਦਾ ਕਤਲ ਕਰ ਦਿੱਤਾ ਕਿਉਂਕਿ ਉਹ ਮੁੱਖ ਗਵਾਹ ਸੀ। The post ਬਿਹਾਰ ਦੇ ਅਰਰੀਆ ਜ਼ਿਲ੍ਹੇ ‘ਚ ਦਿਨ ਦਿਹਾੜੇ ਪੱਤਰਕਾਰ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਜਲੰਧਰ ਦੇ ਮਾਤਾ ਚਿੰਤਪੁਰਨੀ ਮੰਦਰ 'ਚ ਡਰੈੱਸ ਕੋਡ ਲਾਗੂ, ਅਜਿਹੇ ਕੱਪੜੇ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ Friday 18 August 2023 09:13 AM UTC+00 | Tags: breaking-news jalandhar mata-chintapurni-temple-committee news punjab-hindu temple-committee ਚੰਡੀਗੜ੍ਹ, 18 ਅਗਸਤ 2023: ਜਲੰਧਰ ਵਿਖੇ ਮਾਤਾ ਚਿੰਤਪੁਰਨੀ ਮੰਦਰ (Mata Chintapurni temple) ਕਮੇਟੀ ਨੇ ਮੰਦਰ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਜਾਰੀ ਕੀਤਾ ਹੈ। ਕਮੇਟੀ ਨੇ ਫੈਸਲਾ ਕੀਤਾ ਹੈ ਕਿ ਜਿਹੜੇ ਲੋਕ ਛੋਟੇ ਕੱਪੜੇ, ਫਟੀ ਜੀਨਸ, ਕੈਪਰੀ ਸਕਰਟ ਸਮੇਤ ਪੱਛਮੀ ਪਹਿਰਾਵੇ ਪਾ ਕੇ ਆਉਣਗੇ, ਉਨ੍ਹਾਂ ਨੂੰ ਮੰਦਰ ਵਿੱਚ ਦਾਖਲਾ ਨਹੀਂ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਅਤੇ ਜਲੰਧਰ ਦੇ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਿਰ ਪ੍ਰਬੰਧਨ ਨੇ ਵੀ ਡਰੈਸ ਕੋਡ ਲਾਗੂ ਕੀਤਾ ਸੀ।
ਮੰਦਰ (Mata Chintapurni temple) ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਅਨਿਲ ਪਾਠਕ ਨੇ ਦੱਸਿਆ ਕਿ ਹੁਣ ਸ਼ਰਧਾਲੂਆਂ ਨੂੰ ਸਾਦੇ ਕੱਪੜੇ ਪਾ ਕੇ ਹੀ ਮੰਦਰ ਆਉਣਾ ਪਵੇਗਾ। ਮੰਦਰ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਅੰਤਰ-ਧਰਮੀ ਸਦਭਾਵਨਾ ਦੇ ਸਭ ਤੋਂ ਵੱਡੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਡਰੈੱਸ ਕੋਡ ਪਹਿਲਾਂ ਹੀ ਲਾਗੂ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਫਟੀ ਜੀਨਸ, ਛੋਟੇ ਕੱਪੜੇ, ਹਾਫ ਪੈਂਟ, ਮਿੰਨੀ ਸਕਰਟ ਆਦਿ ਪਹਿਨਣ ‘ਤੇ ਪਾਬੰਦੀ ਹੈ। The post ਜਲੰਧਰ ਦੇ ਮਾਤਾ ਚਿੰਤਪੁਰਨੀ ਮੰਦਰ ‘ਚ ਡਰੈੱਸ ਕੋਡ ਲਾਗੂ, ਅਜਿਹੇ ਕੱਪੜੇ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ appeared first on TheUnmute.com - Punjabi News. Tags:
|
ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਿਨਟ ਮੰਤਰੀ ਬਲਕਾਰ ਸਿੰਘ ਨੇ ਦਿੱਤੀ ਵਧਾਈ Friday 18 August 2023 11:26 AM UTC+00 | Tags: improvement-trust news sas-nagar-improvement-trust satnam-singh-jalwaha ਚੰਡੀਗੜ੍ਹ/ਨਵਾਂਸ਼ਹਿਰ, 18 ਅਗਸਤ 2023: ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ (BALKAR SINGH) ਬੀਤੇ ਦਿਨ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ 'ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ 'ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। The post ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਿਨਟ ਮੰਤਰੀ ਬਲਕਾਰ ਸਿੰਘ ਨੇ ਦਿੱਤੀ ਵਧਾਈ appeared first on TheUnmute.com - Punjabi News. Tags:
|
Chandrayaan-3: ਚੰਦ ਦੇ ਹੋਰ ਨਜ਼ਦੀਕ ਪਹੁੰਚਿਆ ਚੰਦਰਯਾਨ, ਵਿਕਰਮ ਲੈਂਡਰ ਚੰਦਰਮਾ ਦੇ ਹੇਠਲੇ ਪੰਧ 'ਚ ਹੋਇਆ ਦਾਖਲ Friday 18 August 2023 12:01 PM UTC+00 | Tags: breaking-news chandrayaan chandrayaan-3 chandrayaan-mission isro latest-news news tech-news vikram-lander ਚੰਡੀਗੜ੍ਹ, 18 ਅਗਸਤ 2023: ਭਾਰਤ ਦਾ ਚੰਦਰਯਾਨ ਮਿਸ਼ਨ (Chandrayaan-3) ਹੁਣ ਤੱਕ ਦੇ ਕਾਰਜਕ੍ਰਮ ਅਨੁਸਾਰ ਅੱਗੇ ਵਧ ਰਿਹਾ ਹੈ। ਵੀਰਵਾਰ ਨੂੰ ਪ੍ਰੋਪਲਸ਼ਨ ਮਾਡਿਊਲ ਨੂੰ ਚੰਦਰਯਾਨ-3 ਮਿਸ਼ਨ ਤੋਂ ਵੱਖ ਕਰ ਦਿੱਤਾ ਗਿਆ ਸੀ। ਹੁਣ ਪ੍ਰੋਪਲਸ਼ਨ ਮਡਿਊਲ ਦੇ ਵੱਖ ਹੋਣ ਤੋਂ ਬਾਅਦ ਚੰਦਰਯਾਨ-3 ਮਿਸ਼ਨ ਦਾ ਵਿਕਰਮ ਲੈਂਡਰ ਚੰਦਰਮਾ ਦੇ ਹੇਠਲੇ ਪੰਧ ਵਿੱਚ ਦਾਖਲ ਹੋ ਗਿਆ ਹੈ, ਜਿੱਥੋਂ ਚੰਦਰਮਾ ਦੀ ਸਤ੍ਹਾ ਦੀ ਦੂਰੀ ਕੁਝ ਕਿਲੋਮੀਟਰ ਹੀ ਰਹਿ ਜਾਵੇਗੀ। ਇਸ ਦੌਰਾਨ ਇਸਰੋ ਨੇ ਦੱਸਿਆ ਕਿ ਲੈਂਡਰ ਮਡਿਊਲ (LM) ਆਮ ਵਾਂਗ ਕੰਮ ਕਰ ਰਿਹਾ ਹੈ। ਲੈਂਡਰ ਮਡਿਊਲ ਨੇ ਸਫਲਤਾਪੂਰਵਕ ਡੀਬੂਸਟਿੰਗ ਕਾਰਵਾਈ ਕੀਤੀ। ਇਸ ਤੋਂ ਬਾਅਦ ਹੁਣ ਇਸ ਦਾ ਔਰਬਿਟ 113 ਕਿਲੋਮੀਟਰ x 157 ਕਿਲੋਮੀਟਰ ਰਹਿ ਗਿਆ ਹੈ। ਦੂਜਾ ਡਿਬਲਾਸਟਿੰਗ ਆਪ੍ਰੇਸ਼ਨ 20 ਅਗਸਤ 2023 ਨੂੰ ਦੁਪਹਿਰ 2 ਵਜੇ ਦੇ ਕਰੀਬ ਕੀਤਾ ਜਾਵੇਗਾ। ਇਸਰੋ ਨੇ ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਦੱਸਿਆ ਕਿ ਲੈਂਡਰ ਮਡਿਊਲ ਦਾ ਅਭਿਆਸ ਅੱਜ ਸ਼ਾਮ ਕਰੀਬ 4 ਵਜੇ ਕੀਤਾ ਗਿਆ। ਇਸ ਪ੍ਰਕਿਰਿਆ ਦੇ ਤਹਿਤ, ਲੈਂਡਰ ਵਿਕਰਮ ਦੀ ਰਫਤਾਰ ਨੂੰ ਹੌਲੀ ਕਰਕੇ, ਇਸ ਨੂੰ ਚੰਦਰਮਾ ਦੇ ਪੰਧ ਵਿੱਚ ਹੇਠਾਂ ਲਿਆਂਦਾ ਗਿਆ। ਇਹ ਪ੍ਰਕਿਰਿਆ 20 ਅਗਸਤ ਨੂੰ ਵੀ ਹੋਵੇਗੀ, ਜਿਸ ਤੋਂ ਬਾਅਦ ਚੰਦਰਮਾ ਦੀ ਸਤ੍ਹਾ ਤੋਂ ਵਿਕਰਮ ਲੈਂਡਰ ਦੀ ਦੂਰੀ ਸਿਰਫ਼ 30 ਕਿਲੋਮੀਟਰ ਰਹਿ ਜਾਵੇਗੀ। ਇਸ ਤੋਂ ਬਾਅਦ 23 ਅਗਸਤ ਨੂੰ ਸ਼ਾਮ 5.47 ਵਜੇ ਚੰਦਰ ਦੀ ਸਤ੍ਹਾ ‘ਤੇ ਵਿਕਰਮ ਲੈਂਡਰ ਦੀ ਸਾਫਟ ਲੈਂਡਿੰਗ ਕੀਤੀ ਜਾਵੇਗੀ। ਵਿਕਰਮ ਲੈਂਡਰ ਦੇ ਚੰਦਰਮਾ (Chandrayaan-3) ‘ਤੇ ਸਾਫਟ-ਲੈਂਡ ਕੀਤੇ ਜਾਣ ਦੇ ਨਾਲ ਹੀ ਇਸਰੋ ਇਤਿਹਾਸ ਰਚੇਗਾ ਅਤੇ ਭਾਰਤ ਵੀ ਚੰਦਰਮਾ ਦੀ ਸਤ੍ਹਾ ‘ਤੇ ਸਫਲਤਾਪੂਰਵਕ ਸਾਫਟ-ਲੈਂਡ ਕਰਨ ਵਾਲੇ ਕੁਝ ਚੋਣਵੇਂ ਦੇਸ਼ਾਂ ਵਿਚ ਸ਼ਾਮਲ ਹੋ ਜਾਵੇਗਾ। The post Chandrayaan-3: ਚੰਦ ਦੇ ਹੋਰ ਨਜ਼ਦੀਕ ਪਹੁੰਚਿਆ ਚੰਦਰਯਾਨ, ਵਿਕਰਮ ਲੈਂਡਰ ਚੰਦਰਮਾ ਦੇ ਹੇਠਲੇ ਪੰਧ ‘ਚ ਹੋਇਆ ਦਾਖਲ appeared first on TheUnmute.com - Punjabi News. Tags:
|
ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ ਹੈ: CM ਭਗਵੰਤ ਮਾਨ Friday 18 August 2023 12:05 PM UTC+00 | Tags: breaking-news flood himachal-pradesh latest-news news punjab-flood ਹੁਸ਼ਿਆਰਪੁਰ, 18 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਨੇਕ ਉਪਰਾਲੇ ਲਈ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਹਾਨ ਗੁਰੂਆਂ, ਸੰਤਾਂ-ਮਹਾਤਮਾ ਅਤੇ ਪੀਰ-ਪੈਗੰਬਰਾਂ ਵੱਲੋਂ ਦਿਖਾਏ ਮਾਰਗ ਚਲਦਿਆਂ ਦੁਖੀ ਲੋਕਾਂ ਦੀ ਸੇਵਾ ਕਰਦੇ ਹਨ। ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ 'ਮੁੱਖ ਮੰਤਰੀ ਰਾਹਤ ਫੰਡ' ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ ਭਾਵੇਂ ਉਨ੍ਹਾਂ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਇਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
The post ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ ਹੈ: CM ਭਗਵੰਤ ਮਾਨ appeared first on TheUnmute.com - Punjabi News. Tags:
|
29 ਅਗਸਤ ਨੂੰ ਮੋਹਾਲੀ 'ਚ ਕੱਢੀ ਜਾਵੇਗੀ ਵਾਤਾਵਰਣ ਜਾਗਰੂਕ ਰੈਲੀ-2023 Friday 18 August 2023 12:08 PM UTC+00 | Tags: breaking-news environment environment-awareness environment-awareness-rally forest-department forest-department-mohali news ਐੱਸ ਏ ਐੱਸ ਨਗਰ, 18 ਅਗਸਤ, 2023: ਵਣ ਵਿਭਾਗ, ਮੋਹਾਲੀ ਵੱਲੋਂ ਵਾਤਾਵਰਣ ਦੀ ਮਹੱਤਤਾ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਾਤਾਵਰਣ ਪ੍ਰੇਮੀਆਂ ਨਾਲ ਕੀਤੀ ਬੈਠਕ ਦੌਰਾਨ ਵਾਤਾਵਰਣ ਜਾਗਰੂਕ ਰੈਲੀ-2023 (Environment awareness rally) 29 ਅਗਸਤ ਨੂੰ ਮੋਹਾਲੀ ਸ਼ਹਿਰ ਵਿੱਚ ਕੱਢਣ ਦਾ ਨਿਰਣਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡਲ ਵਣ ਅਫਸਰ ਕਨਵਰਦੀਪ ਸਿੰਘ ਨੇ ਦੱਸਿਆ ਕਿ ਇਹ ਵਾਤਾਵਰਣ ਜਾਗਰੂਕ ਰੈਲੀ-2023 ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਹੋਵੇਗੀ ਜੋ ਕਿ ਮੋਹਾਲੀ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਰੈਲੀ ਵਿੱਚ ਸਾਰੇ ਵਾਤਾਵਰਣ ਪ੍ਰੇਮੀ ਹਿੱਸਾ ਲੈ ਸਕਦੇ ਹਨ। ਇਸ ਰੈਲੀ ਦਾ ਹਿੱਸਾ ਬਣਨ ਲਈ, ਵਾਤਾਵਰਣ ਪ੍ਰੇਮੀ, ਮੁੱਖ ਨੋਡਲ ਅਫਸਰ, ਇੰਜ: ਪਰਮਿੰਦਰ ਪਾਲ (98724-01319), ਸ਼੍ਰੀ ਅਕਾਸ਼ ਵਾਲੀਆ(Fit Foundation) (98728-00882), ਸ਼੍ਰੀ ਸੁਮਿਤ ਭਾਰਦਵਾਜ(Green Leaves Society) (86991-27311) ਨਾਲ ਸੰਪਰਕ ਕਰ ਸਕਦੇ ਹਨ। The post 29 ਅਗਸਤ ਨੂੰ ਮੋਹਾਲੀ ‘ਚ ਕੱਢੀ ਜਾਵੇਗੀ ਵਾਤਾਵਰਣ ਜਾਗਰੂਕ ਰੈਲੀ-2023 appeared first on TheUnmute.com - Punjabi News. Tags:
|
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ Friday 18 August 2023 12:13 PM UTC+00 | Tags: business-blaster-program cabinet-minister-harjot-singh-bains government-school latest-news news teachers ਚੰਡੀਗੜ੍ਹ, 18 ਅਗਸਤ 2023: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ ਦੇਣ ਦੇ ਮੱਦੇਨਜ਼ਰ ਲੋੜੀਂਦੇ ਇਲਮ ਅਤੇ ਸਾਧਨਾਂ ਨਾਲ ਲੈਸ ਕਰਨ ਅਤੇ ਪ੍ਰੋਗਰਾਮ ਦੀ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਨ ਲਈ, ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਇੱਕ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੈਸ਼ਨ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਲਾਹਕਾਰ, ਫੈਸੀਲੀਟੇਟਰ ਅਤੇ ਕੋਚ ਵਜੋਂ ਸਮਰੱਥ ਬਣਾਉਣਾ ਸੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਮਹੱਤਤਾ ਅਤੇ ਉਦੇਸ਼ਾਂ ਨੂੰ ਸਮਝਣ ਵਿੱਚ ਬਿਹਤਰ ਸੇਧ ਦੇ ਸਕਣ। ਇਸ ਨਵੇਕਲੀ ਪਹਿਲਕਦਮੀ ਦਾ ਮੁੱਖ ਮੰਤਵ 11ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਵਿਹਾਰਕ ਸਿੱਖਿਆ(ਪ੍ਰੈਕਟੀਕਲ ਲਰਨਿੰਗ) ਦੇ ਤਰੀਕਿਆਂ ਰਾਹੀਂ ਇੱਕ ਉੱਦਮੀ ਮਾਨਸਿਕਤਾ ਦਾ ਸੰਚਾਰ ਕਰਨਾ ਹੈ ਤਾਂ ਜੋ ਉਹਨਾਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ 21ਵੀਂ ਸਦੀ ਦੇ ਹੁਨਰਾਂ ਨਾਲ ਲੈਸ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਜ਼ਰੂਰੀ ਹੁਨਰ ਜਿਵੇਂ ਕਿ ਜੋਖਮ ਅਤੇ ਫੈਸਲੇ ਲੈਣ ਦੀ ਪ੍ਰਵਿਰਤੀ ਦਾ ਸੰਚਾਰ, ਅਧਿਆਪਕਾਂ ਅਤੇ ਉਦਯੋਗ ਮਾਹਿਰਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਆਪਣੇ ਵਿਹਾਰਕ ਬਿਜ਼ਨਜ਼ ਆਈਡੀਆਜ਼ ਵਿਕਸਿਤ ਕਰਨ ਦੇ ਯੋਗ ਬਣਾਉਣਾ , ਸੀਡ ਫੰਡਿੰਗ ਆਦਿ ਹੈ। ਇਸ ਆਨਲਾਈਨ ਓਰੀਐਂਟੇਸ਼ਨ ਵਿੱਚ ਪੰਜਾਬ ਭਰ ਦੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੇਖੀ ਗਈ, ਜਿਸ ਵਿੱਚ 2000 ਤੋਂ ਵੱਧ ਸਕੂਲਾਂ ਦੇ ਲਗਭਗ 8500 ਵਿਅਕਤੀ ਯੂਟਿਊਬ ਲਾਈਵ ਸਟਰੀਮਿੰਗ ਰਾਹੀਂ ਸੈਸ਼ਨ ਵਿੱਚ ਸ਼ਾਮਲ ਹੋਏ। ਸਿੱਖਿਆ ਮੰਤਰੀ ਨੇ ਕਿਹਾ ਕਿ ਸੈਸ਼ਨ ਵਿੱਚ ਬਿਜ਼ਨਸ ਬਲਾਸਟਰਜ਼ 2022-23 ਦੇ ਪਾਇਲਟ ਪ੍ਰੋਗਰਾਮ ਦੀ ਸੰਖੇਪ ਜਾਣਕਾਰੀ, ਬਿਜ਼ਨਸ ਬਲਾਸਟਰਜ਼ 2023-24 ਪਾਇਲਟ ਪ੍ਰੋਗਰਾਮ ਲਈ ਰੂਪਰੇਖਾ ਸਬੰਧੀ ਜਾਣਕਾਰੀ ਅਤੇ ਪ੍ਰੋਗਰਾਮ ਦੇ ਉਦੇਸ਼ਾਂ, ਵਿਸ਼ੇਸ਼ਤਾਵਾਂ, ਸਕੇਲ, ਮਿਆਦ ਅਤੇ ਮਹੱਤਤਾ ਵਰਗੇ ਵੱਖ-ਵੱਖ ਵਿਸ਼ਿਆਂ 'ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ । ਸੈਸ਼ਨ ਵਿੱਚ ਸਫਲ ਪਾਇਲਟ ਪ੍ਰੋਗਰਾਮ ਤੋਂ ਪ੍ਰਾਪਤ ਜਾਣਕਾਰੀ ਅਤੇ ਸਿੱਖਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਲ 220 ਮਾਸਟਰ ਟਰੇਨਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਲਗਭਗ 8500 ਅਧਿਆਪਕਾਂ ਨੂੰ ਆਫਲਾਈਨ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਅਧਿਆਪਕਾਂ ਨੂੰ 11ਵੀਂ ਜਮਾਤ ਦੇ ਲਗਭਗ ਦੋ ਲੱਖ ਵਿਦਿਆਰਥੀਆਂ ਲਈ ਕਲਾਸਰੂਮ ਦੀਆਂ ਗਤੀਵਿਧੀਆਂ ਚਲਾਉਣ ਦੇ ਮੱਦੇਨਜ਼ਰ ਲੋੜੀਂਦੇ ਹੁਨਰਾਂ ਨਾਲ ਲੈਸ ਕਰੇਗੀ, ਜਿਸ ਨਾਲ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪ੍ਰੋਜੈਕਟ ਨੂੰ ਨਿਰਵਿਘਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਉੱਦਮੀ ਸਫ਼ਰ ਨੂੰ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਯੋਗਤਾ 'ਤੇ ਭਰੋਸਾ ਪ੍ਰਗਟਾਇਆ, ਜਿਸ ਨਾਲ ਉਨ੍ਹਾਂ ਵਿੱਚ ਨਵੀਨਤਾ, ਅਨੁਕੂਲਤਾ ਅਤੇ ਲਗਨ ਵਰਗੀਆਂ ਕਦਰਾਂ-ਕੀਮਤਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਆਲਮੀ ਪੱਧਰ 'ਤੇ ਸਮੇਂ ਦੇ ਹਾਣੀ ਬਣਾਉਣ ਲਈ ਵਚਨਬੱਧ ਹੈ। The post ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ appeared first on TheUnmute.com - Punjabi News. Tags:
|
ਮੋਹਾਲੀ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਇੰਟਰਵਿਊ ਕਰਵਾਏ Friday 18 August 2023 12:18 PM UTC+00 | Tags: agle-herbel axis-bank bharti-airtel breaking-news district-employment-and-business-bureau employment job mohali news punjab-breaking punjab-youth pvr-inox reliance-nippon-insuurance-company sas-nagar ਐਸ.ਏ.ਐਸ ਨਗਰ 18 ਅਗਸਤ 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 18 ਅਗਸਤ ਨੂੰ ਸਵੇਰੇ 9 ਵਜੇ ਵਾਕ ਇਨ ਇੰਟਰਵਿਊ ਕਰਵਾਏ ਗਏ । ਜਿਸ ਵਿੱਚ ਵੱਖ-ਵੱਖ ਕੰਪਨੀਆਂ ਐਜੀਲ ਹਰਬਲ, ਭਾਰਤੀ ਏਅਰਟੈੱਲ, ਰਿਲਾਇੰਸ ਨਿਪਨ ਇੰਸ਼ੋਰੈਂਸ ਕੰਪਨੀ, ਐਕਸਿਸ ਬੈਂਕ, ਪੀਵੀਆਰ ਆਈਨੌਕਸ (AGLE HERBEL, BHARTI AIRTEL, RELIANCE NIPPON INSUURANCE COMPANY, AXIS BANK,PVR INOX)ਨੇ ਭਾਗ ਲਿਆ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 24 ਨੌਜਵਾਨ ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇਹਨਾਂ ਵਿੱਚੋਂ 20 ਨੌਜਵਾਨਾਂ ਦਾ ਸਲੈਕਸ਼ਨ ਅਗਲੇ ਰਾਉਂਡ ਲਈ ਕੀਤਾ ਗਿਆ। The post ਮੋਹਾਲੀ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਇੰਟਰਵਿਊ ਕਰਵਾਏ appeared first on TheUnmute.com - Punjabi News. Tags:
|
ਐਸ.ਏ.ਐਸ ਨਗਰ: ਪ੍ਰੋਜੈਕਟ ਸਮਰਥ ਤਹਿਤ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ Friday 18 August 2023 12:24 PM UTC+00 | Tags: bhagomajara breaking-news job latest-news mohali-news news project-samarth punjab-latest-vacancy sas-nagar training-workshop ਐਸ.ਏ.ਐਸ ਨਗਰ, 18 ਅਗਸਤ, 2023: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਅਤੇ ਐੱਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਭਾਗੋਮਾਜਰਾ ਵਿਖੇ ‘ਪ੍ਰੋਜੈਕਟ ਸਮਰਥ’ ਤਹਿਤ ਰਿਸੋਰਸਪਰਸਨ ਅਧਿਆਪਕਾਂ ਦੇ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ (SAS Nagar) ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਅਤੇ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ,ਜਿਸਦਾ ਮਕਸਦ ਪ੍ਰਾਇਮਰੀ ਸਕੂਲਾਂ ਵਿੱਚ ਤੀਜੀ ਤੋਂ ਪੰਜਵੀਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਟ੍ਰੇਨਿੰਗ ਦੇਣਾ ਹੈ। ਟ੍ਰੇਨਿੰਗ ਵਰਕਸ਼ਾਪ ਸਿਖਲਾਈਕਾਰਾਂ ਅਰਵਿੰਦਰ ਕੌਰ, ਸੁਖਵੰਤ ਕੌਰ, ਮਨਵੀਰ ਸਿੰਘ, ਰਾਜੇਸ਼ ਚੌਧਰੀ ਦੁਆਰਾ ਇਹ ਸਿਖਲਾਈ ਵਰਕਸ਼ਾਪ ਚਲਾਈ ਜਾ ਰਹੀ ਹੈ,ਜਿਸ ਵਿੱਚ ਸਾਰੇ ਬਲਾਕਾਂ ਦੇ ਲੱਗਭਗ 26 ਰਿਸੋਰਸਪਰਸਨ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ ਜੋ ਕਿ ਅਗਲੇ ਦਿਨਾਂ ਵਿੱਚ ਆਪੋ ਆਪਣੇ ਬਲਾਕਾਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਦੇਣਗੇ। ਇਸ ਮੌਕੇ ਡੀਈਓ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਵੱਲੋਂ ਵਰਕਸ਼ਾਪ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। The post ਐਸ.ਏ.ਐਸ ਨਗਰ: ਪ੍ਰੋਜੈਕਟ ਸਮਰਥ ਤਹਿਤ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ Friday 18 August 2023 12:28 PM UTC+00 | Tags: breaking-news government-of-india latest-news ministry-of-women-and-child-development national-child-award news prime-ministers-national-child-award punjab-news ਐੱਸ ਏ ਐੱਸ ਨਗਰ, 18 ਅਗਸਤ, 2023: ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ (Government of India) ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ 31 ਅਗਸਤ ਤੱਕ ਅਰਜ਼ੀਆਂ ਦੀ ਆਨਲਾਈਨ ਮੰਗ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ awards.gov.in ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਉਹ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਣ ਯੋਗਤਾਵਾਂ ਨਾਲ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਅਸਧਾਰਣ ਉਪਲਬਧੀ ਦਿਖਾਈ ਹੋਵੇ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਇਸ ਲਈ ਬਿਨੇ ਕਰ ਸਕਦੇ ਹਨ। ਬੱਚੇ ਭਾਰਤ ਦੇ ਨਾਗਰਿਕ ਹੋਣ ਅਤੇ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ, 18 ਸਾਲ ਤੋਂ ਘਟ ਉਮਰ ਦੇ ਹੋਣ awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈੱਬਬਸਾਇਟ ਤੇ ਰਜਿਸਟਰੇਸ਼ਨ ਦੀ ਅੰਤਿਮ ਮਿਤੀ 31 ਅਗਸਤ 2023 ਤੱਕ ਹੈ। ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ "ਭਾਰਤੀ ਬਾਲ ਕਲਿਆਣ ਪਰਿਸ਼ਦ" ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀ ਦਿਤੀ ਜਾਂਦੀ ਹੈ। ਇਸ ਲਈ "ਭਾਰਤੀ ਬਾਲ ਕਲਿਆਣ ਪਰਿਸ਼ਦ" ਵਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਦੀ ਵੈਬਸਾਈਟ awards.gov.in ਤੇ ਹੀ ਆਪਣਾ ਰਜਿਸਟਰੇਸ਼ਨ ਕਰ ਸਕਦੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ । The post ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ appeared first on TheUnmute.com - Punjabi News. Tags:
|
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ Friday 18 August 2023 12:32 PM UTC+00 | Tags: breaking drug-free-punjab heroin jalandhar-police jalandhar-rural-police news punjab-police smuggler ਚੰਡੀਗੜ੍ਹ/ਜਲੰਧਰ, 18 ਅਗਸਤ 2023: ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਿਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ , ਨੂੰ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ। ਉਹਨਾਂ ਦੱਸਿਆ ਕਿ ਦੋਸ਼ੀ ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ 'ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ 'ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ। The post ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ 'ਚ ਬਾਸਮਤੀ ਦੀ ਕਾਸ਼ਤ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ Friday 18 August 2023 12:37 PM UTC+00 | Tags: amritsar basmati breaking-news kharif-season latest-news news punjab-aggriculture punjab-aggriculture-department punjab-agricultural-policy punjab-government ਚੰਡੀਗੜ੍ਹ, 18 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ (Basmati) ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ। ਬਾਸਮਤੀ (Basmati) ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿੱਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ। ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ। The post ਪੰਜਾਬ ‘ਚ ਬਾਸਮਤੀ ਦੀ ਕਾਸ਼ਤ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਅਯੁੱਧਿਆ 'ਚ ਹੋਈ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ ! Friday 18 August 2023 01:09 PM UTC+00 | Tags: ayodhya breaking-news delhi-police delhi-special-cell latest-news mansa-police news punjab-police sachin-bishnoi sidhu-moosewala-murder-case ਦਿੱਲੀ, 18 ਅਗਸਤ 2023 (ਦਵਿੰਦਰ ਸਿੰਘ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ ਦਿਨਾਂ ਤੱਕ ਅਯੁੱਧਿਆ ਵਿੱਚ ਰਹੇ ਅਤੇ ਇੱਥੇ ਇੱਕ ਸਥਾਨਕ ਆਗੂ ਦੇ ਫਾਰਮ ਹਾਊਸ ‘ਤੇ ਕਈ ਦਿਨਾਂ ਤੱਕ ਗੋਲੀਬਾਰੀ ਦਾ ਅਭਿਆਸ ਕੀਤਾ। ਪਹਿਲਾਂ ਇੱਥੇ ਇੱਕ ਨਾਮੀ ਵਿਅਕਤੀ ਨੂੰ ਮਾਰਨ ਦੀ ਸਾਜ਼ਿਸ਼ ਸੀ ਜੋ ਨਕਾਮ ਰਹੀ, ਸੂਤਰਾਂ ਮੁਤਾਬਕ ਇਸ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਨੂੰ ਅੰਜ਼ਾਮ ਦਿੱਤਾ ਗਿਆ। ਸੂਤਰਾਂ ਮੁਤਾਬਕ ਹੁਣ ਖ਼ੁਲਾਸਾ ਹੋਇਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਉੱਤਰ ਪ੍ਰਦੇਸ਼ ‘ਚ ਬੈਠ ਕੇ ਰਚੀ ਗਈ ਸੀ। ਅਯੁੱਧਿਆ ਵਿੱਚ ਟ੍ਰੇਨਿੰਗ ਹੋਈ ਸੀ ਅਤੇ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਕੁਝ ਦਿਨ ਪਹਿਲਾਂ ਦੀਆਂ ਦੱਸੀਆਂ ਜਾ ਰਹੀਆਂ ਹਨ, ਸਿੱਧੂ ਕਤਲ ਕਾਂਡ ਦੀ ਸਾਜਿਸ਼ ਰਚਣ ਵਾਲਾ ਅਤੇ ਹਾਲ ਹੀ ‘ਚ ਅਜ਼ਰਬੈਜਾਨ ਤੋਂ ਡਿਪੋਰਟ ਹੋਇਆ ਸਚਿਨ ਤਸਵੀਰਾਂ ‘ਚ ਨਜ਼ਰ ਆ ਰਿਹਾ ਹੈ। ਸਚਿਨ ਦੇ ਨਾਲ-ਨਾਲ ਬਿਸ਼ਨੋਈ ਗੈਂਗ ਦੇ ਸਾਰੇ ਸ਼ੂਟਰ, ਜਿਨ੍ਹਾਂ ‘ਚੋਂ ਕਈਆਂ ਨੇ ਸਿੱਧੂ ‘ਤੇ ਗੋਲੀਆਂ ਚਲਾਈਆਂ, ਉਹ ਅਯੁੱਧਿਆ ਅਤੇ ਲਖਨਊ ‘ਚ ਘੁੰਮਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਬਿਸ਼ਨੋਈ ਗੈਂਗ ਵੱਲੋਂ ਉੱਤਰ ਪ੍ਰਦੇਸ਼ ਦੇ ਇੱਕ ਨਾਮੀ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ, ਪਰ ਇਹ ਯੋਜਨਾ ਅਸਫਲ ਰਹੀ, ਜਿਸ ਤੋਂ ਬਾਅਦ ਸਿੱਧੂ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ। ਸੂਤਰਾਂ ਮੁਤਾਬਕ ਇਹ ਤਸਵੀਰਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਠੀਕ ਪਹਿਲਾਂ ਦੀਆਂ ਹਨ। ਤਸਵੀਰਾਂ ਵਿਚ ਤੁਸੀਂ ਵਿਦੇਸ਼ੀ ਹਥਿਆਰਾਂ ਦਾ ਭੰਡਾਰ ਦੇਖ ਸਕਦੇ ਹੋ। ਤਸਵੀਰਾਂ ‘ਚ ਦਿਖਾਈ ਦੇ ਰਹੇ ਇਨ੍ਹਾਂ ਹਥਿਆਰਾਂ ਨਾਲ ਸਿੱਧੂ ਮੂਸੇਵਾਲੇ ‘ਤੇ 100 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਤਸਵੀਰ ਵਿੱਚ ਬਿਸ਼ਨੋਈ ਗੈਂਗ ਦੇ ਸ਼ੂਟਰ ਸਚਿਨ ਭਿਵਾਨੀ, ਕਪਿਲ ਪੰਡਿਤ ਹਥਿਆਰਾਂ ਸਮੇਤ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਸਚਿਨ ਬਿਸ਼ਨੋਈ, ਜੋ ਕਿ ਲਾਰੈਂਸ ਬਿਸ਼ਨੋਈ ਦਾ ਸਭ ਤੋਂ ਨਜ਼ਦੀਕੀ ਹੈ ਉਸ ਨੇ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਅਯੁੱਧਿਆ ਸਮੇਤ ਲਖਨਊ ਦੇ ਵੱਖ-ਵੱਖ ਇਲਾਕਿਆਂ ‘ਚ ਕਈ ਦਿਨਾਂ ਤੋਂ ਲੁਕਾ ਰਿਹਾ ਸੀ। ਜਾਂਚ ਏਜੰਸੀਆਂ ਨੇ ਹੁਣ ਉੱਤਰ ਪ੍ਰਦੇਸ਼ ‘ਚ ਮੌਜੂਦ ਬਿਸ਼ਨੋਈ ਗੈਂਗ ਦੇ ਮਦਦਗਾਰਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਸਚਿਨ ਨੂੰ ਲੈ ਕੇ ਦਿੱਲੀ ਪੁਲਿਸ ਜਲਦੀ ਹੀ ਅਯੁੱਧਿਆ ਜਾਵੇਗੀ। The post ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਅਯੁੱਧਿਆ ‘ਚ ਹੋਈ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ ! appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ Friday 18 August 2023 01:20 PM UTC+00 | Tags: adgp-arpit-shukla border breaking-news cm-bhagwant-mann drug-free-punjab drug-smugglers latest-news narco-smugglers news punjab punjab-police the-unmute-breaking-news ਚੰਡੀਗੜ੍ਹ/ਜਲੰਧਰ, 18 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ (Drug Smugglers) ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ । ਵਿਸ਼ੇਸ਼ ਡੀਜੀਪੀ ਵੱਲੋ ਆਈ.ਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ਲੇ ਦੇ ਨਾਲ ਬੀਐਸਐਫ ਜਲੰਧਰ ਦੇ ਫਰੰਟੀਅਰ ਹੈੱਡਕੁਆਰਟਰ ਵਿਖੇ ਬੀਐਸਐਫ, ਪੰਜਾਬ ਪੁਲਿਸ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ—ਕਮ—ਰੀਵਿਊ ਮੀਟਿੰਗ ਕੀਤੀ ਗਈ ਤਾਂ ਜੋ ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਰਾਜ ਦੀ ਸਰਹੱਦ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਆਈਜੀਪੀ ਲਾਅ ਐਂਡ ਆਰਡਰ ਪਰਦੀਪ ਯਾਦਵ, ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਬੀਐਸਐਫ ਦੇ ਛੇ ਡੀਆਈਜੀਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰਨ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਸੁਰੱਖਿਆ ਬਲ ਇੱਕਜੁਟ ਹੋਣ ਤੇ ਇੱਕ ਟੀਮ ਵਜੋਂ ਕੰਮ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਕੈਮਰੇ ਲਗਾਉਣ ਦਾ ਕੰਮ ਜ਼ੋਰਾਂ ਤੇ ਜਾਰੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਥਾਣਿਆਂ ਸਮੇਤ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਬਾਰਡਰ ਪੁਲਿਸ ਨੂੰ ਵਾਧੂ ਪੁਲਿਸ ਬਲ ਅਤੇ ਵਾਹਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਜਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਡਰੋਨ ਗਤੀਧਿਆਂ ਬਾਰੇ ਇਤਲਾਹ ਦੇਣ ਅਤੇ ਉਪਰੰਤ ਨਸਿ਼ਆਂ ਤੇ ਹਥਿਆਰਾਂ ਦੀ ਬਰਮਾਦਗੀ ਹੋਣ ਦੀ ਸੂਰਤ ਵਿੱਚ ਇਤਲਾਹ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦਾ ਇਨਾਮ ਪਹਿਲਾਂ ਹੀ ਘੋਸਿ਼ਤ ਕੀਤਾ ਹੋਇਆ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਬਾਰਡਰ ਰੇਂਜ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਸਰਹੱਦੀ ਜਿ਼ਲਿ੍ਹਆਂ ਦੇ ਐਸਐਸਪੀਜ਼ ਅਤੇ ਹੋਰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਦੇ ਹਿੱਸੇ ਵਜੋਂ ਮਹੀਨੇ ਵਿੱਚ ਘੱਟੋ ਘੱਟ ਇੱਕ ਜਾਂ ਦੋ ਵਾਰ ਸਰਹੱਦੀ ਪਿੰਡਾਂ ਵਿੱਚ ਰਾਤ ਦੀ ਠਹਿਰ ਨੂੰ ਯਕੀਨੀ ਬਣਾਉਣ ਲਈ ਤਾਕੀਦ ਕੀਤੀ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਵਪਾਰਕ ਮਾਤਰਾ ਵਿੱਚ ਨਸਿ਼ਆਂ ਸਮੇਤ ਫੜੇ ਗਏ ਵੱਡੇ ਨਾਰਕੋ ਸਮੱਗਲਰਾਂ (Drug Smugglers) ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਹਨਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਸਾਲ ਪੰਜਾਬ ਪੁਲਿਸ ਵੱਲੋਂ 12.99 ਕਰੋੜ ਰੁਪਏ ਦੀਆਂ 30 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਉਹਨਾਂ ਨੇ ਸਰਹੱਦੀ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਸਿਵਿਕ ਐਕਸ਼ਨ ਪ੍ਰਰੋਗਰਾਮ ਲਾਗੂ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਬੁਨਿਆਦੀ ਢਾਂਚਾ, ਸਿੱਖਿਆ, ਆਵਾਜਾਈ, ਸੰਚਾਰ ਆਦਿ ਦੀਆਂ ਸਹੂਲਤਾਂ ਨੂੰ ਅਪਗਰੇਡ ਕਰਨਾ ਸ਼ਾਮਲ ਹੈ। ਉਹਨਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚ ਪਾਰਕ ਅਤੇ ਮੈਦਾਨ ਬਣਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਪੁਲਿਸ ਅਧਿਕਾਰੀਆਂ ਨੂੰ ਮਾਈਨਿੰਗ ਮਾਫੀਆ ਤੇ ਸਿ਼ਕੰਜਾ ਕੱਸਣ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। The post ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ appeared first on TheUnmute.com - Punjabi News. Tags:
|
ਟੀ.ਬੀ. ਦੇ ਖਾਤਮੇ ਲਈ ਸਰਕਾਰੀ ਅਤੇ ਨਿੱਜੀ ਖੇਤਰ ਦੇ ਸਿਹਤ ਸੰਸਥਾਵਾਂ ਦੇ ਠੋਸ ਯਤਨਾਂ ਦੀ ਲੋੜ: ਡੀ.ਸੀ ਆਸ਼ਿਕਾ ਜੈਨ Friday 18 August 2023 01:28 PM UTC+00 | Tags: breaking-news dc-aashika-jain health-scheme health-tips latest-news mohali news nikshay-mitra punjab-health punjab-healt-scheme punjabi-news tb tb-disease the-unmute-punjabi-news ਐਸ.ਏ.ਐਸ.ਨਗਰ, 18 ਅਗਸਤ, 2023: ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੋਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਹੁਸ਼ਿਆਰਪੁਰ ਨੂੰ ਨਿਕਸ਼ਯ ਮਿੱਤਰਾ ਵਜੋਂ ਅਪਣਾ ਕੇ ਟੀਬੀ ਦੇ ਖਾਤਮੇ ਵੱਲ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ, "ਟੀਬੀ (TB) ਦੇ ਖਾਤਮੇ ਅਤੇ ਇਸ ਨੂੰ ਘਟਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਹਸਪਤਾਲਾਂ ਦੇ ਠੋਸ ਉਪਰਾਲਿਆਂ ਦੀ ਲੋੜ ਹੈ ਤਾਂ ਜੋ ਸਮਾਜਿਕ ਤੌਰ ਤੇ ਵੀ ਮਾੜੀ ਮੰਨੀ ਜਾਂਦੀ ਟੀ ਬੀ ਦੀ ਬਿਮਾਰੀ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।” ਡਿਪਟੀ ਕਮਿਸ਼ਨਰ ਨੇ ਫੋਰਟਿਸ ਹਸਪਤਾਲ ਦੇ ਬਿਜ਼ਨਸ ਹੈੱਡ-ਪੰਜਾਬ, ਅਸ਼ੀਸ਼ ਭਾਟੀਆ,l ਅਤੇ ਮੈਡੀਕਲ ਡਾਇਰੈਕਟਰ, ਡਾ: ਵਿਕਰਮਜੀਤ ਸਿੰਘ ਧਾਲੀਵਾਲ ਦੇ ਨਾਲ ਫੇਸ 6 ਦੇ ਸਰਕਾਰੀ ਹਸਪਤਾਲ ਦੇ ਟੀ.ਬੀ. ((TB)) ਦੇ ਮਰੀਜਾਂ ਨੂੰ ਪੋਸ਼ਣ ਕਿੱਟਾਂ ਵੰਡਦੇ ਹੋਏ ਕਿਹਾ ਕਿ ਫੋਰਟਿਸ ਹਸਪਤਾਲ ਵਲੋਂ ਨਿਕਸ਼ੇ ਮਿੱਤਰਾ ਵਜੋਂ ਨਿਭਾਈ ਜਾ ਰਹੀ ਸਮਾਜਿਕ ਜ਼ਿੰਮੇਵਾਰੀ ਸ਼ਲਾਘਾ ਯੋਗ ਹੈ। ਰੋਗੀਆਂ ਲਈ ਸਿਹਤਮੰਦ ਖੁਰਾਕ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਫਾਇਦੇਮੰਦ ਸਾਬਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਖਾਤਮਾ ਮਰੀਜ਼ਾਂ ਨੂੰ ਗੋਦ ਲੈਣ ਅਤੇ ਸਮਾਜ ਦੇ ਸਹਿਯੋਗ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਵੀ ਟੀਬੀ ਦੇ ਮਰੀਜ਼ਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਭਾਟੀਆ ਨੇ ਕਿਹਾ, "ਇਸ ਕਦਮ ਨਾਲ ਤਪਦਿਕ ਤੋਂ ਪੀੜਤ ਮਰੀਜ਼ਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਇਸ ਬਿਮਾਰੀ ਨਾਲ ਲੜਨ ਲਈ ਲੋੜੀਂਦਾ ਪੋਸ਼ਣ ਮੁਹੱਈਆ ਹੋਵੇਗਾ। ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਇੱਕ ਸਿਹਤਮੰਦ ਇਮਿਊਨ ਸਿਸਟਮ ਲਈ ਜ਼ਰੂਰੀ ਹੈ ਅਤੇ ਇੱਕ ਮਰੀਜ਼ ਦੇ ਠੀਕ ਹੋਣ ਦੀ ਪ੍ਰਕਿਰਿਆ ਨੂੰ ਤੇਜ਼ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਫੋਰਟਿਸ ਹੈਲਥਕੇਅਰ ਟੀ ਬੀ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਰਾਜਾਂ ਵਿੱਚ ਭਾਈਵਾਲੀ ਕਰ ਰਿਹਾ ਹੈ। ਮੋਹਾਲੀ ਦੇ ਸਿਵਲ ਸਰਜਨ ਡਾ. ਮਹੇਸ਼ ਆਹੂਜਾ ਨੇ ਕਿਹਾ, “ਇਹ ਫੋਰਟਿਸ ਹਸਪਤਾਲ ਮੋਹਾਲੀ ਦੁਆਰਾ ਕੀਤਾ ਗਿਆ ਇੱਕ ਵਧੀਆ ਉਪਰਾਲਾ ਹੈ। ਪ੍ਰੋਗਰਾਮ ਦੇ ਡਿਜ਼ਾਈਨ ਦੇ ਅਨੁਸਾਰ, ਟੀਬੀ ਦੇ ਮਰੀਜ਼ਾਂ ਨੂੰ ਛੇ ਮਹੀਨਿਆਂ ਦੀ ਮਿਆਦ ਲਈ ਪੋਸ਼ਣ ਸੰਬੰਧੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇੱਕ ਸੰਤੁਲਿਤ ਖੁਰਾਕ ਬਿਮਾਰੀ ਦਾ ਮੁਕਾਬਲਾ ਕਰਨ ਵਿੱਚ ਬਹੁਤ ਚੰਗਾ ਕੰਮ ਕਰਦੀ ਹੈ।" The post ਟੀ.ਬੀ. ਦੇ ਖਾਤਮੇ ਲਈ ਸਰਕਾਰੀ ਅਤੇ ਨਿੱਜੀ ਖੇਤਰ ਦੇ ਸਿਹਤ ਸੰਸਥਾਵਾਂ ਦੇ ਠੋਸ ਯਤਨਾਂ ਦੀ ਲੋੜ: ਡੀ.ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਵੱਲੋਂ ਵਿਕਾਸ ਕਾਰਜਾਂ ਅਤੇ ਸਕੂਲਾਂ ਦੀ ਚੈਕਿੰਗ Friday 18 August 2023 01:35 PM UTC+00 | Tags: adc-geetika-singh adc-mohali breaking-news dc-ashika-jain development-works gram-panchayats mohali-breaking news punjab-latest-news sas-nagar ਐੱਸ.ਏ.ਐੱਸ ਨਗਰ, 18 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਪੇਂਡੂ ਖੇਤਰ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਦੇ ਆਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ (ADC Geetika Singh) ਵੱਲੋਂ ਅੱਜ ਗਰਾਮ ਪੰਚਾਇਤਾਂ ਵਿੱਚ ਵਿਕਾਸ ਦੇ ਕੰਮਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਉਹਨਾਂ ਵੱਲੋਂ ਗਰਾਮ ਪੰਚਾਇਤ ਕੁਰੜੀ ਵਿੱਚ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਰੂਰਲ ਕੂਨੇਕਟੀਵਿਟੀ ਦੇ ਕੰਮ, ਗਰਾਮ ਪੰਚਾਇਤ ਬੜੀ ਵਿੱਚ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਕੰਮ, ਗਰਾਮ ਪੰਚਾਇਤ ਸੈਣੀ ਮਾਜਰਾ ਅਤੇ ਗਰਾਮ ਪੰਚਾਇਤ ਤੰਗੋਰੀ ਵਿੱਚ ਸਕੂਲ ਦੇ ਕਮਰਿਆ ਦੀ ਨਵੀਂ ਉਸਾਰੀ ਦੀ ਵੀ ਚੈਕਿੰਗ ਕੀਤੀ ਗਈ। ਉਹਨਾਂ ਵੱਲੋਂ ਸਬੰਧਤ ਅਧਿਕਾਰੀਆਂ/ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਗਨਰੇਗਾ ਸਕੀਮ ਅਧੀਨ ਸ਼ੁਰੂ ਕੀਤੇ ਗਏ ਕੰਮ ਨਿਰਧਾਰਤ ਸਮੇਂ ਵਿੱਚ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਕੰਮਲ ਕੀਤੇ ਜਾਣ। ਉਨ੍ਹਾਂ (ADC Geetika Singh) ਇਸ ਮੌਕੇ ਪਿੰਡਾਂ ਵਿੱਚ ਸਾਫ਼ ਸਫਾਈ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਡੇਂਗੂ ਮੱਛਰ ਦੇ ਸੀਜ਼ਨ ਦੇ ਚਲਦਿਆਂ ਹਰ ਸ਼ੁੱਕਰਵਾਰ ਨੂੰ ਡਰਾਈ ਮਨਾਉਂਦਿਆਂ ਖੜ੍ਹੇ ਪਾਣੀ ਨੂੰ ਡੋਲ੍ਹਿਆ ਜਾਵੇ ਅਤੇ ਬਦਲਿਆ ਜਾਵੇ, ਜਿਨ੍ਹਾਂ ਵਿਚ ਕੂਲਰ ਦਾ ਪਾਣੀ, ਗਮਲਿਆਂ ਦਾ ਪਾਣੀ ਆਦਿ ਸ਼ਾਮਿਲ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ ਵਿੱਚ ਕਾਲਾ ਤੇਲ ਜਾਂ ਗੰਬੂਸੀਆਂ ਮੱਛੀ ਛੱਡੀ ਜਾਵੇ। ਇਸ ਤੋਂ ਇਲਾਵਾ ਫੌਗਿੰਗ ਵੀ ਨਿਯਮਿਤ ਰੂਪ ਚ ਕਰਵਾਈ ਜਾਵੇ। The post ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਵੱਲੋਂ ਵਿਕਾਸ ਕਾਰਜਾਂ ਅਤੇ ਸਕੂਲਾਂ ਦੀ ਚੈਕਿੰਗ appeared first on TheUnmute.com - Punjabi News. Tags:
|
ਹੜ੍ਹ ਦੀ ਸਥਿਤੀ ਦੇ ਮੱਦੇਨਜਰ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਛੁੱਟੀ ਦਾ ਐਲਾਨ Friday 18 August 2023 01:49 PM UTC+00 | Tags: anganwadi-centers breaking breaking-news flood nangal. news punjab-flood roopnagar ropar sri-anandpur-sahib ਰੋਪੜ, 18 ਅਗਸਤ, 2023: ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਵੱਲੋਂ ਪੱਤਰ ਜਾਰੀ ਕਰਦਿਆਂ ਸਤਲੁਜ ਦਰਿਆ ਪਾਣੀ ਦਾ ਪੱਧਰ ਵਧਣ ਕਾਰਨ ਨੰਗਲ (Nangal) ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ | The post ਹੜ੍ਹ ਦੀ ਸਥਿਤੀ ਦੇ ਮੱਦੇਨਜਰ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਛੁੱਟੀ ਦਾ ਐਲਾਨ appeared first on TheUnmute.com - Punjabi News. Tags:
|
ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ Friday 18 August 2023 01:55 PM UTC+00 | Tags: breaking-news flood laljit-singh-bhullar ndrf news patti punjab-flood rescue tarn-taran ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜਾਰੀ ਰਾਹਤ ਕਾਰਜਾਂ ਦੀ ਅਗਵਾਈ ਕੀਤੀ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਝੁੱਗੀਆਂ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਦਰਿਆ ਦੇ ਪਾਣੀ ਦੇ ਵਹਾਅ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 ‘ਤੇ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੜ੍ਹਾਂ (flood) ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। The post ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ appeared first on TheUnmute.com - Punjabi News. Tags:
|
ਭਾਖੜਾ ਡੈਮ 'ਚ ਪਾਣੀ ਦਾ ਪੱਧਰ ਸੁਰੱਖਿਅਤ ਜ਼ੋਨ 'ਚ, ਸਥਿਤੀ ਕਾਬੂ ਹੇਠ: ਡੀ.ਸੀ ਰੂਪਨਗਰ Friday 18 August 2023 02:02 PM UTC+00 | Tags: bhakra-dam breaking-news deputy-commissioner-rupnagar latest-news news punjab-flood rupnagar-dc-priti-yadav the-unmute-breaking-news ਰੂਪਨਗਰ, 18 ਅਗਸਤ 2023: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ (Bhakra Dam) ਵਿੱਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ਵਿੱਚ ਆ ਚੁੱਕਾ ਹੈ ਅਤੇ ਪਾਣੀ ਦਾ ਵਹਾਅ ਦੀ ਗਤੀ ਵੀ ਹੁਣ ਘੱਟ ਹੈ ਜਿੰਨੇ ਵੀ ਪਿੰਡ ਪਾਣੀ ਦੇ ਮਾਰ ਹੇਠ ਆਏ ਸਨ ਉਨ੍ਹਾਂ ਸਾਰਿਆਂ ਵਿੱਚ ਬਿਜਲੀ, ਰਾਸ਼ਨ ਅਤੇ ਪਾਣੀ ਦੀ ਸਹੂਲਤ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਪਹੁੰਚਾਈ ਗਈ। ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਦੇ ਲਈ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਪ੍ਰੰਤੂ ਨਦੀ ਤੇ ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਅਲਰਟ ਰਹਿਣ ਦੀ ਲੋੜ ਹੈ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਜਾਂ ਜ਼ਮੀਨੀ ਪੱਧਰ ਤੇ ਤਾਇਨਾਤ ਕੀਤੇ ਕਰਮਚਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 01 ਮਹੀਨੇ ਦੌਰਾਨ ਜ਼ਿਲ੍ਹਾ ਵਾਸੀਆਂ ਨੇ ਪਾਣੀ ਦਾ ਉਮੀਦ ਤੋਂ ਵੀ ਕਿਤੇ ਜਿਆਦਾ ਪਾਣੀ ਦਾ ਪੱਧਰ ਦੇਖਿਆ ਹੈ ਜਿਸ ਨਾਲ ਬਹੁਤ ਸਾਰਾ ਨੁਕਸਾਨ ਜਿਵੇਂ ਪਾੜ, ਖਾਰ ਅਤੇ ਨਦੀ ਕੰਢੇ ਸੜਕਾਂ ਦਾ ਰੁੜ੍ਹ ਜਾਣ ਵਰਗੇ ਦ੍ਰਿਸ਼ ਦੇਖਣ ਨੂੰ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ ਨੇੜੇ ਕਿਤੇ ਵੀ ਨਦੀ, ਨਹਿਰ, ਦਰਿਆ ਹੈ ਜਾਂ ਭਾਰੀ ਵਰਖਾ ਹੁੰਦੀ ਹੈ ਉਸਦੇ ਨੇੜੇ ਅਤੇ ਆਲੇ ਦੁਆਲ਼ੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਦਰਿਆ ਜਾ ਨਦੀ ਕੰਢੇ ਜਾ ਕੇ ਕਿਸੇ ਵੀ ਤਰ੍ਹਾਂ ਦੀ ਫੋਟੋ, ਵੀਡਿਓ ਬਣਾਉਣ ਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਅਜਿਹਾ ਕਾਰਜ ਨਾ ਕੀਤਾ ਜਾਵੇ ਜਿਸ ਨਾਲ ਸਾਨੂੰ ਭਵਿੱਖ ਵਿੱਚ ਕਿਸੇ ਨੁਕਸਾਨ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਪਾਣੀ ਦਾ ਪੱਧਰ ਵੀ ਠੀਕ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਉਸੇ ਸਮੇਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਰਾਬਤਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਤੇ ਉਨ੍ਹਾਂ ਵਿੱਚ ਜਾ ਕੇ ਰਿਹਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ 22 ਨੋਡਲ ਅਫ਼ਸਰਾਂ ਨੇ 22 ਪ੍ਰਭਾਵਿਤ ਪਿੰਡਾਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਨਿਭਾਈ ਹੈ। ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕੀਤੇ ਅਧਿਕਾਰੀ ਅਤੇ ਫ਼ੀਲਡ ਸਟਾਫ਼ ਲਗਾਤਾਰ ਰਾਹਤ ਕਾਰਜਾਂ ਵਿਚ ਲੋਕਾਂ ਦੀ ਡੱਟ ਕੇ ਮੱਦਦ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਮੁੱਢਲੀ ਸਹਾਇਤਾ ਜਾ ਹੋਰ ਲੋੜ ਲਈ ਸਬੰਧਤ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਥਿਤੀ ਨੂੰ ਮੁੜ ਬਹਾਲ ਕਰਨ ਲਈ ਨਿਰੰਤਰ ਕੰਮ ਕੀਤਾ ਜਾਵੇਗਾ। ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਸਭ ਦਾ ਧੰਨਵਾਦ ਹੈ ਉਨ੍ਹਾਂ ਭਵਿੱਖ ਵਿੱਚ ਵੀ ਹਰ ਇੱਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ। The post ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਸੁਰੱਖਿਅਤ ਜ਼ੋਨ ‘ਚ, ਸਥਿਤੀ ਕਾਬੂ ਹੇਠ: ਡੀ.ਸੀ ਰੂਪਨਗਰ appeared first on TheUnmute.com - Punjabi News. Tags:
|
IND-IRE: ਭਾਰਤ ਨੇ ਪਹਿਲੇ ਟੀ-20 ਮੈਚ 'ਚ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਰਿੰਕੂ ਤੇ ਕ੍ਰਿਸ਼ਨਾ ਦਾ ਡੈਬਿਊ ਮੈਚ Friday 18 August 2023 02:11 PM UTC+00 | Tags: breaking-news india-ireland-t20-series ind-ire jasprit-bumrah news parshid-krishna rinku-singh t-20-series ਚੰਡੀਗੜ੍ਹ, 18 ਅਗਸਤ 2023: (IND-IRE) ਭਾਰਤ-ਆਇਰਲੈਂਡ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼ਾਮ 7:30 ਵਜੇ ਤੋਂ ਡਬਲਿਨ ਦੇ ਦਿ ਵਿਲੇਜ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰਿੰਕੂ ਸਿੰਘ ਅਤੇ ਪ੍ਰਸਿੱਧ ਕ੍ਰਿਸ਼ਨਾ ਨੂੰ ਕਪਤਾਨ ਜਸਪ੍ਰੀਤ ਬੁਮਰਾਹ ਨੇ ਆਪਣੀ ਪਹਿਲੀ ਕੈਪਸ ਦਿੱਤੀ ਹੈ ਅਤੇ ਆਪਣਾ ਡੈਬਿਊ ਕਰਨਗੇ । ਇਸ ਮੈਚ ਤੋਂ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅੰਤਰਰਾਸ਼ਟਰੀ ਕ੍ਰਿਕਟ ‘ਚ ਵਾਪਸੀ ਕਰ ਰਹੇ ਹਨ। ਬੁਮਰਾਹ ਨੇ ਕਰੀਬ 11 ਮਹੀਨੇ ਪਹਿਲਾਂ ਆਖਰੀ ਮੈਚ ਖੇਡਿਆ ਸੀ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਦੋ ਵਾਰ ਟੀ-20 ਸੀਰੀਜ਼ ਖੇਡੀ ਗਈ ਹੈ ਅਤੇ ਟੀਮ ਇੰਡੀਆ ਨੇ ਦੋਵਾਂ ‘ਚ ਜਿੱਤ ਦਰਜ ਕੀਤੀ ਹੈ। ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ :ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਰਿਤੂਰਾਜ ਗਾਇਕਵਾੜ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਸੰਜੂ ਸੈਮਸਨ, ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਅਤੇ ਪ੍ਰਸਿੱਧ ਕ੍ਰਿਸ਼ਨਾ। ਆਇਰਲੈਂਡ: ਪਾਲ ਸਟਰਲਿੰਗ (ਕਪਤਾਨ), ਐਂਡਰਿਊ ਬਲਬੀਰਨੀ, ਮਾਰਕ ਐਡਾਇਰ, ਕਰਟਿਸ ਕੈਂਪਰ, ਗੈਰਾਥ ਡਿਲਾਨੀ, ਜਾਰਜ ਡੌਕਰੇਲ, ਜੋਸ਼ ਲਿਟਲ, ਬੈਰੀ ਮੈਕਕਾਰਥੀ, ਹੈਰੀ ਟੇਕਟਰ, ਲੋਰਕਨ ਟਕਰ, ਕ੍ਰੇਗ ਯੰਗ। The post IND-IRE: ਭਾਰਤ ਨੇ ਪਹਿਲੇ ਟੀ-20 ਮੈਚ ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਰਿੰਕੂ ਤੇ ਕ੍ਰਿਸ਼ਨਾ ਦਾ ਡੈਬਿਊ ਮੈਚ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ: ਅਨਮੋਲ ਗਗਨ ਮਾਨ Friday 18 August 2023 02:20 PM UTC+00 | Tags: aam-aadmi-party anmol-gagan-mann breaking-news builders cm-bhagwant-mann latest-news mohali-builder nature news nws punjab-police the-unmute-breaking-news ਕੁਰਾਲੀ/ਖਰੜ/ਮੋਹਾਲੀ, 18 ਅਗਸਤ, 2023: ਪੰਜਾਬ ਦੇ ਸੈਰ ਸਪਾਟਾ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਦੁਹਰਾਇਆ ਕਿ ਖਰੜ ਵਿਧਾਨ ਸਭਾ ਹਲਕੇ 'ਚ ਬਿਲਡਰਾਂ (Builders) ਨੂੰ ਮਨ ਮਰਜ਼ੀਆਂ ਕਰਕੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਕੁਦਰਤ ਨਾਲ ਖਿਲਵਾੜ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਅੱਜ ਇੱਥੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ ਵੱੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਹੋਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੇ ਹਿੱਤਾਂ ਅਤੇ ਇਮਾਨਦਾਰੀ 'ਤੇ ਪਹਿਰਾ ਦੇਣ ਦੀ ਵਚਨਬੱਧਤਾ ਨਾਲ ਹੌਂਦ 'ਚ ਆਈ ਹੈ, ਇਸ ਲਈ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਤੋਂ ਬਚਾਉਣ ਅਤੇ ਕੁਦਰਤੀ ਵਹਾਅ 'ਚ ਰੁਕਾਵਟ ਬਣਦੇ ਪ੍ਰਾਜੈਕਟਾਂ ਖਿਲਾਫ਼ ਕਾਰਵਾਈ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਲਡਰ ਸ਼ਹਿਰੀਕਰਨ ਅਤੇ ਵਿਕਾਸ ਜ਼ਰੂਰ ਕਰਨ ਪਰ ਕੁਦਰਤੀ ਸਰੋਤਾਂ ਅਤੇ ਆਮ ਜਨਤਾ ਦੇ ਸੋਸ਼ਣ ਦੀ ਕੀਮਤ 'ਤੇ ਨਹੀਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਈਆਂ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਬਹੁਤ ਸਾਰੇ ਕੁਦਰਤੀ ਵਹਾਅ ਸ਼ਹਿਰੀਕਰਣ ਦੀ ਮਾਰ ਹੇਠ ਆਏ ਹੋਣ ਕਾਰਨ ਅਤੇ ਬਿਲਡਰਾਂ ਵੱਲੋਂ ਪਾਣੀ ਦੀ ਨਿਕਾਸੀ ਦੇ ਉਚਿੱਤ ਪ੍ਰਬੰਧ ਨਾ ਕੀਤੇ ਹੋਣ ਕਾਰਨ ਆਮ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਹਰੀਸ਼ ਰਾਣਾ ਦੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੇਹਨਤੀ ਵਾਲੰਟੀਅਰਾਂ ਦੀ ਪਾਰਟੀ ਹੈ, ਜਿੱਥੇ ਹਰ ਇੱਕ ਵਰਕਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਹਨਤੀ ਵਰਕਰਾਂ ਦਾ ਸਰਕਾਰ ਵਿੱਚ ਹਮੇਸ਼ਾਂ ਮਾਣ-ਸਨਮਾਨ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਨੇਕਨੀਅਤੀ ਨੂੰ ਮੁੱਖ ਰੱਖ ਕੇ ਹੌਂਦ 'ਚ ਆਈ ਸਰਕਾਰ ਮੇਹਨਤੀ ਵਰਕਰਾਂ ਦਾ ਹਮੇਸ਼ਾਂ ਖਿਆਲ ਰੱਖੇਗੀ। ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਉਹ ਕੁਰਾਲੀ ਸ਼ਹਿਰ ਦੇ ਵਿਕਾਸ ਲਈ ਜੀਅ ਤੋੜ ਯਤਨ ਕਰ ਰਹੇ ਹਨ, ਜਿਸ ਤਹਿਤ ਜਲਦ ਹੀ ਇੱਥੇ ਆਧੁਨਿਕ ਸਹੂਲਤਾਂ ਵਾਲੀ ਹਸਪਤਾਲ ਦੀ ਨਵੀਂ ਇਮਾਰਤ ਬਣਨੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲਗਪਗ 10 ਕਰੋੜ ਰੁਪਏ ਦੀ ਲਾਗਤ ਵਾਲੀ ਇਹ ਇਮਾਰਤ ਇਲਾਕੇ 'ਚ ਸਿਹਤ ਸਹੂਲਤਾਂ ਨੂੰ ਨਵਾਂ ਹੁਲਰਾ ਦੇਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸ਼ਹਿਰ ਦੇ ਹਸਪਤਾਲ ਦਾ ਦੌਰਾ ਕਰਕੇ, ਇਸ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਪ੍ਰਵਾਨਗੀ ਲਈ ਉਨ੍ਹਾਂ ਦਾ ਧੰਨਵਾਦ ਵੀ ਪ੍ਰਗਟਾਇਆ। ਇਸ ਮੌਕੇ ਆਪ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੇ ਲੋਕ ਮੌਜੂਦ ਸਨ। The post ਪੰਜਾਬ ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ Friday 18 August 2023 02:25 PM UTC+00 | Tags: development-work hoshiarpur jalandhar kapurthala local-government news shaheed-bhagat-singh-nagar ਚੰਡੀਗੜ੍ਹ, 18 ਅਗਸਤ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ, ਢਿੱਲਵਾਂ, ਨਡਾਲਾ, ਭੁਲੱਥ, ਮਾਹਿਲਪੁਰ ਅਤੇ ਬਲਾਚੋਰ ਵਿਚ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਇਸ ਤੋ ਇਲਾਵਾ ਉਨ੍ਹਾਂ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ। ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਨੂੰ ਸਹੀ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ 'ਤੇ ਖਰੀਦ ਕੀਤੀ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਕੇ ਵਿਕਾਸ ਕਾਰਜ ਕਰਵਾਏ ਜਾ ਸਕਣ। ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਇੰਦਰਜੀਤ ਕੌਰ ਤੋ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ। The post ਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest