TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਲਿਆ ਜਾਇਜ਼ਾ Saturday 19 August 2023 09:58 AM UTC+00 | Tags: aam-aadmi-party breaking breaking-news dc-sakshi-sawhney dr-balbir-singh flood flood-affected-people latest-news news patiala-news punjab punjab-flood punjab-government punjab-news the-unmute-breaking-news the-unmute-punjabi-news ਪਟਿਆਲਾ, 19 ਅਗਸਤ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ (Flood) ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ ਸਮੇਤ ਹੜ੍ਹਾਂ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਸ਼ਲਾਘਾਯੋਗ ਕੰਮ ਲਈ ਸਮੂਹ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾਈ ਸਰਕਾਰ ਹੜ੍ਹਾਂ (Flood) ਤੋਂ ਬਾਅਦ ਪ੍ਰਭਾਵਤ ਲੋਕਾਂ ਨੂੰ ਮੁਆਵਜਾ ਦੇਣ ਸਮੇਤ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਜਲਦ ਮੁੜ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣ ਕੀਤੇ ਜਾਣ ਵਾਲੇ ਕੰਮਾਂ ਲਈ ਰਣਨੀਤੀ ਦਾ ਜਾਇਜ਼ਾ ਲਿਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸਮੁੱਚਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਦਿਨ ਰਾਤ ਲੱਗਿਆ ਹੋਇਆ ਹੈ। ਸਿਹਤ ਮੰਤਰੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਡੇਅਰੀ ਮਾਲਕਾਂ ਸਮੇਤ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪ੍ਰਾਜੈਕਟ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ ਤੇ ਬਿਜਲੀ ਦੀਆਂ ਹਾਈ ਟੈਨਸ਼ਨ ਤਾਰਾਂ ਆਦਿ ਬਾਰੇ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਕੇ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ਵਿਖੇ ਤਬਦੀਲ ਕਰਨ ਲਈ ਕਾਰਵਾਈ ਅਮਲ ‘ਚ ਲਿਆਂਦੀ ਜਾਵੇ। ਉਨ੍ਹਾਂ ਨੇ ਡੇਅਰੀ ਮਾਲਕਾਂ ਦੀ ਜਥੇਬੰਦੀ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਇਨ੍ਹਾਂ ਦੇ ਸਹਿਯੋਗ ਨਾਲ ਹੁਣ ਇਹ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਹੋ ਜਾਵੇਗਾ। ਡਾ. ਬਲਬੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਪਟਿਆਲਾ ਦਿਹਾਤੀ ਹਲਕੇ ਅੰਦਰ ਬਕਾਇਆ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ-ਅੰਦਰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੇ ਜਾਣ। ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ ਤੇ ਤਰਸੇਮ ਚੰਦ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਸਮਾਨ ਕੱਢ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ ਲੋਕ Saturday 19 August 2023 10:20 AM UTC+00 | Tags: bhakhra-dam breaking-news cm-bhagwant-mann dhusi-dam flood flood-news harike-head kuttiwala-village news punjab-government taran-tarn the-unmute-breaking-news ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿੱਚ ਹੜ੍ਹ ਨੇ ਮੁੜ ਤਬਾਹੀ ਮਚਾਈ ਹੋਈ ਹੈ | ਹਰੀਕੇ ਪੱਤਣ (Harike Head) ਤੋਂ ਵੱਡੀ ਮਾਤਰਾ ਵਿਚ ਪਾਣੀ ਛੱਡੇ ਜਾਣ ਕਾਰਨ ਦਰਿਆ ਦਾ ਪਿੰਡ ਕੁੱਤੀਵਾਲਾ ਨੇੜਿਓਂ ਧੁੱਸੀ ਬੰਨ੍ਹ ਟੁੱਟ ਜਾਣ ਕਾਰਨ ਭਾਰੀ ਮਾਤਰਾ ਵਿਚ ਪਾਣੀ ਤੇਜ਼ੀ ਨਾਲ ਕੁੱਤੀਵਾਲਾ ਸਭਰਾਂ ਵੱਲ ਵਧ ਰਿਹਾ ਹੈ। ਲੋਕ ਘਰਾਂ ਵਿਚੋਂ ਸਮਾਨ ਕੱਢ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਪਹਿਲਾਂ ਹੀ ਦਰਿਆ ਦਾ ਪਾਣੀ ਉਸ ਇਲਾਕੇ ਵਿਚ ਤਬਾਹੀ ਮਚਾ ਰਿਹਾ ਹੈ। ਲੋਕਾਂ ਵਲੋਂ ਬੀਤੀ ਰਾਤ ਤੋਂ ਹੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਮਿੱਟੀ ਦੇ ਤੋੜੇ ਭਰ ਕੇ ਬਚਾਇਆ ਜਾ ਰਿਹਾ ਸੀ ਪਰ ਪਾਣੀ ਦਾ ਵਹਾਅ ਤੇਜ਼ ਹੋ ਜਾਣ ਕਾਰਨ ਅੱਜ ਦੁਪਹਿਰੇ ਇਹ ਬੰਨ੍ਹ ਟੁੱਟ ਗਿਆ ਹੈ। ਇਸ ਬੰਨ੍ਹ ਦੇ ਟੁੱਟਣ ਨਾਲ ਦਰਜਨਾਂ ਪਿੰਡ ਪਾਣੀ ਦੀ ਲਪੇਟ ਵਿਚ ਆ ਜਾਣਗੇ। ਇਸ ਦੇ ਨਾਲ ਹੀ ਸਰਹੱਦ ‘ਤੇ ਬੀਐਸਐਫ ਚੌਕੀ ਪਾਣੀ ਵਿੱਚ ਡੁੱਬ ਗਈ ਹੈ ਅਤੇ ਲੱਗਭਗ 24 ਜਵਾਨਾਂ ਨੂੰ ਉੱਥੋ ਕੱਢਿਆ ਗਿਆ ਹੈ । ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਇਹ ਸਥਿਤੀ ਪੈਦਾ ਹੋਈ ਹੈ। ਹੜ੍ਹ ਨੇ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਗੁਰਦਾਸਪੁਰ ਨੂੰ ਪ੍ਰਭਾਵਿਤ ਕੀਤਾ ਹੈ। ਦੂਜੇ ਪਾਸੇ ਅਨੰਦਪੁਰ ਸਾਹਿਬ ਵਿੱਚ ਆਪਣੇ ਹਲਕੇ ਲੋਕਾਂ ਦੀ ਮੱਦਦ ਕਰਨ ਵਿੱਚ ਲੱਗੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਮਾਰਿਆ ਜਿਸ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ । ਉਨ੍ਹਾਂ ਦੇ ਪੈਰ ਵਿੱਚ ਸੋਜ ਆ ਗਈ ਸੀ ਜਿਸ ਤੋਂ ਬਾਅਦ ਸਾਰੇ ਟੈਸਟ ਕੀਤੇ ਗਏ ਹਨ ਹੁਣ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਬੈਂਸ ਨੇ ਆਪ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ । The post ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਸਮਾਨ ਕੱਢ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ ਲੋਕ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਫ਼ਰਾਰ ਏ.ਐਸ.ਆਈ. ਗ੍ਰਿਫਤਾਰ Saturday 19 August 2023 10:31 AM UTC+00 | Tags: asi-arrested asi-sukhdev-singh breaking-news bribery-case latest-news ludhiana news punjab-latest-news punjab-vigilance-bureau vigilance-bureau ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੇ ਮਾਮਲੇ ‘ਚ ਫ਼ਰਾਰ ਏ.ਐਸ.ਆਈ. ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ Saturday 19 August 2023 10:38 AM UTC+00 | Tags: aam-aadmi-party breaking-news court-complex-giddarbaha justice-ravi-shankar-jha latest-news muktsar-sahib news punjab-and-haryana-high-court punjab-news ravi-shankar-jha sri-muktsar-sahib ਚੰਡੀਗੜ੍ਹ/ਗਿੱਦੜਬਾਹਾ, 19 ਅਗਸਤ 2023: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ (Giddarbaha) ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ, ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ (Giddarbaha) ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ। ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਵਿਪਨ ਬਾਂਸਲ ਵੀ ਹਾਜਰ ਸਨ। The post ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ appeared first on TheUnmute.com - Punjabi News. Tags:
|
ਮਾਨਸਾ ਵਿਖੇ ਕਿਸਾਨਾਂ ਵੱਲੋਂ 'ਆਪ' ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ Saturday 19 August 2023 10:58 AM UTC+00 | Tags: aap breaking-news farmers farmers-protest-news latest-news mansa-mla-vijay-singla mansa-police news punjab-news ਮਾਨਸਾ, 19 ਅਗਸਤ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਦੇ ਵਿੱਚ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਹੜਾਂ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਅਤੇ ਗਰੀਬ ਲੋਕਾਂ ਦੇ ਡਿੱਗੇ ਘਰਾਂ ਦੇ ਮੁਆਵਜ਼ੇ ਨੂੰ ਲੈ ਕੇ ਅੱਜ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਆਪ’ ਵਿਧਾਇਕ ਡਾਕਟਰ ਵਿਜੈ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਪਾਰਟੀਆਂ ਵੱਲੋਂ ਵਾਅਦੇ ਕੀਤੇ ਗਏ ਸਨ ਅਤੇ ਇਨ੍ਹਾਂ ਵਾਦਿਆਂ ਨੂੰ ਯਾਦ ਕਰਵਾਉਣ ਦੇ ਲਈ ਕਿਸਾਨਾਂ (farmers) ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਹੈ। ਉਹਨਾਂ (farmers) ਦੱਸਿਆ ਕਿ ਮਾਨਸਾ ਦੇ ਵਿੱਚ ਡਾਕਟਰ ਵਿਜੈ ਸਿੰਗਲਾ, ਸਰਦੂਲਗੜ ਵਿੱਚ ਗੁਰਪ੍ਰੀਤ ਬਣਾਵਾਲੀ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ | ਉਨ੍ਹਾਂ ਕਿਹਾ ਸ਼ਾਮ ਦੇ ਪੰਜ ਵਜੇ ਤੱਕ ਵਿਧਾਇਕਾਂ ਦੀ ਘਰਾਂ ਦਾ ਘਿਰਾਓ ਜਾਰੀ ਰਹੇਗਾ | ਉਹਨਾਂ ਕਿਹਾ ਕਿ ਅੱਜ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਵੀ ਦਿੱਤੇ ਜਾਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਦੇ ਨਾਲ-ਨਾਲ ਨਸ਼ਿਆਂ ਨੂੰ ਬੰਦ ਕਰਵਾਉਣ ਦੀ ਵੀ ਵੱਡੀ ਮੰਗ ਚੱਲ ਰਹੀ ਹੈ ਕਿਉਂਕਿ ਸਰਕਾਰਾਂ ਵੱਲੋਂ ਨਸ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਵੀ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ | ਜਿਸਦੇ ਚੱਲਦੇ ਪੰਜਾਬ ਦੇ ਵਿੱਚ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ | ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਹੀ ਖ਼ਰਾਬ ਫ਼ਸਲਾਂ ਅਤੇ ਡਿੱਗੇ ਘਰਾਂ ਦਾ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। The post ਮਾਨਸਾ ਵਿਖੇ ਕਿਸਾਨਾਂ ਵੱਲੋਂ ‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ appeared first on TheUnmute.com - Punjabi News. Tags:
|
ਸ਼ੂਟਰਾਂ ਨੂੰ ਫੜ ਕੇ ਅੰਦਰ ਕਰਨ ਕਾਫ਼ੀ ਨਹੀਂ, ਮਾਸਟਰਮਾਈਂਡ ਨੂੰ ਫੜਿਆ ਜਾਵੇ: ਬਲਕੌਰ ਸਿੰਘ Saturday 19 August 2023 11:24 AM UTC+00 | Tags: balkaur-singh balkour-singh breaking-news mastermind news punjab-police sidhu-moosewala sidhu-moosewala-murder-case ਮਾਨਸਾ, 19 ਅਗਸਤ 2023: ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਦੀ ਫੋਟੋਆਂ ਸਾਹਮਣੇ ਆਈਆਂ ਹਨ, ਜਿਸਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਇਹ ਸਭ ਦੇਖ ਕੇ ਬਹੁਤ ਦੁੱਖ ਹੁੰਦਾ ਹੈ | ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਸਨ ਅਤੇ ਇਸ ਦੇ ਪਿੱਛੇ ਮਿਊਜ਼ਿਕ ਇੰਡਸਟਰੀ ਤੇ ਰਾਜਨੀਤੀ ਲੋਕਾਂ ਵਿੱਚੋਂ ਕਿਸੇ ਇੱਕ ਜਾਂ ਦੋਵੇਂ ਧਿਰਾਂ ਦਾ ਹੱਥ ਹੋਣ ਦੀ ਗੱਲ ਕਹਿੰਦੇ ਸਨ ਅਤੇ ਇਸ ਦੇ ਪਿੱਛੇ ਰਾਜਨੀਤੀਕ ਲੋਕਾਂ ਦਾ ਹੱਥ ਵੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸ਼ੂਟਰਾਂ ਨੂੰ ਫੜ ਕੇ ਅੰਦਰ ਕਰਨਾ ਕਾਫ਼ੀ ਨਹੀਂ, ਇਸ ਕਤਲ ਦੇ ਮਾਸਟਰਮਾਈਂਡ ਨੂੰ ਫੜਿਆ ਜਾਵੇ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਹਥਿਆਰਾਂ ਦੀ ਅਦਾਇਗੀ ਕਿਸਨੇ ਕੀਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ ਸਿਰਫ ਉਨ੍ਹਾਂ ਦੇ ਪੁੱਤਰ ਦਾ ਮਿਊਜ਼ਿਕ ਇੰਡਸਟਰੀ ਦੇ ਵਿੱਚ ਨਾਮ ਅਤੇ ਰਾਜਨੀਤੀ ਦੇ ਵਿੱਚ ਆਉਣਾ ਹੀ ਕੁਝ ਲੋਕਾਂ ਨੂੰ ਰਾਸ ਨਹੀਂ ਆ ਰਿਹਾ ਸੀ। ਉਨ੍ਹਾਂ (Balkaur Singh) ਕਿਹਾ ਕਿ ਜੇਕਰ ਅੱਜ ਵੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੇ ਲਈ ਗੰਭੀਰ ਹੋਣ ਤਾਂ ਸਾਰਿਆਂ ਦੇ ਚਿਹਰਿਆਂ ਤੋਂ ਨਕਾਬ ਉਤਰ ਸਕਦੇ ਹਨ। ਉਨ੍ਹਾਂ ਕਿਹਾ ਕਿ ਤਸਵੀਰਾਂ ਦੇ ਵਿੱਚ ਹਥਿਆਰਾਂ ਦੇ ਜਖੀਰੇ ਨਾਲ ਤਸਵੀਰਾਂ ਕਰਵਾ ਕੇ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਇਨ੍ਹਾਂ ਲੋਕਾਂ ਦੇ ਹੌਸਲੇ ਕਿੰਨੇ ਬੁਲੰਦ ਸਨ, ਉਨਾਂ ਕਿਹਾ ਕਿ ਰਾਜਨੀਤਕ ਵਿਅਕਤੀ ਦੇ ਸੰਬੰਧ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕਿਸੇ ਅਪਰਾਧੀ ਦਾ ਕੋਈ ਧਰਮ ਨਹੀਂ ਹੁੰਦਾ | ਆਪਣੇ ਅਪਰਾਧਾਂ ਨੂੰ ਛੁਪਾਉਣ ਲਈ ਕੋਈ ਵੀ ਚੋਲਾ ਪਾ ਸਕਦੇ ਹਨ | The post ਸ਼ੂਟਰਾਂ ਨੂੰ ਫੜ ਕੇ ਅੰਦਰ ਕਰਨ ਕਾਫ਼ੀ ਨਹੀਂ, ਮਾਸਟਰਮਾਈਂਡ ਨੂੰ ਫੜਿਆ ਜਾਵੇ: ਬਲਕੌਰ ਸਿੰਘ appeared first on TheUnmute.com - Punjabi News. Tags:
|
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜਲਾਲਾਬਾਦ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ Saturday 19 August 2023 11:31 AM UTC+00 | Tags: breaking-news cm-bhagwant-mann flood jalalabad latest-news local-government mla-jagdeep-kamboz-goldi news punjab-flood-affected punjab-government punjabi-news punjab-news the-unmute-breaking-news ਚੰਡੀਗੜ੍ਹ, 19 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ (Jalalabad) ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਾਲਾਬਾਦ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਵਿਚਕਾਰ ਜਲਾਲਾਬਾਦ (Jalalabad) ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਵਰਗੇ ਨਾਜ਼ੁਕ ਪਹਿਲੂਆਂ ‘ਤੇ ਬੜੀ ਗਹਿਰਾਈ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੁੱਚੇ ਸ਼ਹਿਰੀ ਲੈਂਡਸਕੇਪ ਨੂੰ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗੀ ਪਹਿਲਕਦਮੀ ਬਿਹਤਰ ਸ਼ਹਿਰੀ ਜੀਵਨ ਹਾਲਾਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮੱਰਪਣ ਨੂੰ ਦਰਸਾਉਂਦੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਵਿੱਚ ਚਲ ਰਹੇ ਅਤੇ ਨਵੇਂ ਉਲੀਕੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਵਿਕਾਸ ਕਾਰਜ ਵਧੀਆ ਗੁਣਵੱਤਾ ਭਰਪੂਰ ਹੋਣ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਹਾਜ਼ਰ ਸਨ। The post ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜਲਾਲਾਬਾਦ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਓ.ਪੀ ਸੋਨੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ, ਖ਼ਰਾਬ ਸਿਹਤ ਦਾ ਦਿੱਤਾ ਸੀ ਹਵਾਲਾ Saturday 19 August 2023 11:58 AM UTC+00 | Tags: amritsar breaking-news ਚੰਡੀਗੜ੍ਹ, 19 ਅਗਸਤ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਦੀ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਖਾਰਜ ਕਰ ਦਿੱਤੀ ਹੈ। ਓਪੀ ਸੋਨੀ ਪਿਛਲੇ ਕੁਝ ਸਮੇਂ ਤੋਂ ਨਿਆਂਇਕ ਹਿਰਾਸਤ ਵਿੱਚ ਹਨ। ਵਿਜੀਲੈਂਸ ਨੇ ਇਨਕਮ-ਵਾਈ-ਐਕਸੈੱਸ ਐਸਟਸ ਮਾਮਲੇ ‘ਚ ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਉਨ੍ਹਾਂ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਓ.ਪੀ ਸੋਨੀ (OP Soni) ਗ੍ਰਿਫਤਾਰੀ ਦੇ ਬਾਅਦ ਤੋਂ ਬਿਮਾਰ ਚੱਲ ਰਹੇ ਹਨ। ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਿੱਤੀ ਸੀ। ਸ਼ਨੀਵਾਰ ਨੂੰ ਅਦਾਲਤ ‘ਚ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ। ਜਿਸ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਜਾਰੀਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਸਾਬਕਾ ਡਿਪਟੀ ਸੀਐੱਮ (Former Deputy CM) ਓਮ ਪ੍ਰਕਾਸ਼ ਸੋਨੀ ਖਿਲਾਫ ਆਮਦਨ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਜਿਸ ਵਿੱਚ ਉਸ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਜਾਂਚ ਦੌਰਾਨ ਉਸ ਦੀ ਆਮਦਨ 4,52,18,771 ਦਰਜ ਕੀਤੀ ਗਈ। ਇਸ ਵਿੱਚ ਉਸਦੀ ਆਮਦਨ ਤੋਂ ਵੱਧ 7,96,23,921 ਰੁਪਏ ਖਰਚ ਕੀਤੇ ਗਏ। The post ਸਾਬਕਾ ਮੰਤਰੀ ਓ.ਪੀ ਸੋਨੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ, ਖ਼ਰਾਬ ਸਿਹਤ ਦਾ ਦਿੱਤਾ ਸੀ ਹਵਾਲਾ appeared first on TheUnmute.com - Punjabi News. Tags:
|
BRICS Summit: ਦੱਖਣੀ ਅਫਰੀਕਾ 'ਚ 15ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ Saturday 19 August 2023 12:07 PM UTC+00 | Tags: 15th-brics-summit breaking-news brics-summit brics-summit-2023 johannesburg news pm-modi prime-minister-narendra-modi south-africa ਚੰਡੀਗੜ੍ਹ, 19 ਅਗਸਤ 2023: ਦੱਖਣੀ ਅਫਰੀਕਾ ਅਗਲੇ ਹਫਤੇ 15ਵੇਂ ਬ੍ਰਿਕਸ ਸੰਮੇਲਨ (BRICS summit) ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਤੋਂ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੇ ਜੋਹਾਨਸਬਰਗ ‘ਚ ਸੰਮੇਲਨ ‘ਚ ਸ਼ਾਮਲ ਹੋਣਗੇ। ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਬ੍ਰਿਕਸ ਦੇ ਪੰਜ ਮੈਂਬਰ ਦੇਸ਼ ਹਨ, ਜੋ ਵਿਸ਼ਵ ਆਰਥਿਕਤਾ ਦਾ ਇੱਕ ਚੌਥਾਈ ਹਿੱਸਾ ਬਣਾਉਂਦੇ ਹਨ। ਜੋਹਾਨਸਬਰਗ ‘ਚ 22-24 ਅਗਸਤ ਨੂੰ ਹੋਣ ਵਾਲੇ ਸੰਮੇਲਨ ‘ਚ ਸਾਰੇ ਆਗੂ 2019 ਤੋਂ ਬਾਅਦ ਪਹਿਲੀ ਵਾਰ ਇਕ ਸਾਂਝੇ ਮੰਚ ‘ਤੇ ਬੈਠਣਗੇ। 15ਵੇਂ ਬ੍ਰਿਕਸ ਸੰਮੇਲਨ (BRICS summit) ਦੀ ਮੇਜ਼ਬਾਨੀ ਦੱਖਣੀ ਅਫਰੀਕਾ ਕਰ ਰਿਹਾ ਹੈ। ਇਹ ਕਾਨਫਰੰਸ 22 ਤੋਂ 24 ਅਗਸਤ ਤੱਕ ਜੋਹਾਨਸਬਰਗ ਵਿੱਚ ਹੋਵੇਗੀ। ਇਸ ਸਾਲ ਦੀ ਥੀਮ ‘ਬ੍ਰਿਕਸ ਅਤੇ ਅਫਰੀਕਾ’ ਹੈ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਨੇ ਬ੍ਰਿਕਸ ਦੇਸ਼ਾਂ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਸੀ। The post BRICS Summit: ਦੱਖਣੀ ਅਫਰੀਕਾ ‘ਚ 15ਵੇਂ ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣਗੇ PM ਮੋਦੀ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ 'ਚ ਕੁਦਰਤੀ ਆਫ਼ਤ ਦੇ ਮੱਦੇਨਜਰ PM ਮੋਦੀ ਵੱਲੋਂ ਉੱਚ ਪੱਧਰੀ ਬੈਠਕ Saturday 19 August 2023 12:19 PM UTC+00 | Tags: breaking-news heavy-rains himachal-pradesh news ਚੰਡੀਗੜ੍ਹ, 19 ਅਗਸਤ 2023: ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਸੈਂਕੜੇ ਲੋਕਾਂ ਦੇ ਘਰ ਤਬਾਹ ਹੋ ਗਏ ਹਨ ਅਤੇ ਸਰਕਾਰੀ ਜਾਇਦਾਦ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ ‘ਤੇ ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਇੱਕ ਉੱਚ ਪੱਧਰੀ ਬੈਠਕ ਕੀਤੀ ਅਤੇ ਸਥਿਤੀ ਅਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰੀ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਕਰੀਬ ਇਕ ਘੰਟੇ ਤੱਕ ਚੱਲੀ ਇਸ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ। ਦੂਜੇ ਪਾਸੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਭਾਰੀ ਮੀਂਹ, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਪਣੇ ਗ੍ਰਹਿ ਰਾਜ ਹਿਮਾਚਲ ਪ੍ਰਦੇਸ਼ (Himachal Pradesh) ਜਾ ਰਹੇ ਹਨ। ਨੱਡਾ ਇਸ ਦੌਰੇ ਦੌਰਾਨ ਕੁਦਰਤੀ ਤ੍ਰਾਸਦੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ। ਉਹ ਸ਼ਿਮਲਾ ਦੇ ਸਮਰ ਹਿੱਲ ਵਿਖੇ ਭਾਰੀ ਮੀਂਹ ਕਾਰਨ ਤਬਾਹ ਹੋਏ ਪ੍ਰਾਚੀਨ ਸ਼ਿਵ ਮੰਦਰ ਦੀ ਜਗ੍ਹਾ ਦਾ ਦੌਰਾ ਕਰਨਗੇ। ਉਹ ਸ਼ਿਮਲਾ ਅਤੇ ਬਿਲਾਸਪੁਰ ਵਿੱਚ ਸਥਾਨਕ ਪ੍ਰਸ਼ਾਸਨ ਨਾਲ ਵੀ ਮੀਟਿੰਗ ਕਰਨਗੇ ਅਤੇ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਕੰਮਾਂ ਬਾਰੇ ਚਰਚਾ ਕਰਨਗੇ। ਨੱਡਾ ਐਤਵਾਰ ਨੂੰ ਸਵੇਰੇ 9 ਵਜੇ ਪਾਉਂਟਾ ਸਾਹਿਬ (ਸਿਰਮੌਰ) ਪਹੁੰਚਣਗੇ। ਇਸ ਤੋਂ ਬਾਅਦ ਉਹ ਸਵੇਰੇ 9:35 ਵਜੇ ਸੜਕੀ ਰਸਤੇ ਪਿੰਡ ਸਿਰਮੌਰੀ ਤਾਲ ਅਤੇ ਕੱਚੀ ਢਾਂਗ ਪਹੁੰਚਣਗੇ, ਜਿੱਥੇ ਉਹ ਸਿਰਮੌਰੀ ਤਾਲ ਇਲਾਕੇ ਵਿੱਚ ਬੱਦਲ ਫਟਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਇਸ ਵਿੱਚ ਮਾਰੇ ਗਏ 5 ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਣਗੇ। ਇਸ ਤੋਂ ਬਾਅਦ ਭਾਜਪਾ ਪ੍ਰਧਾਨ ਸਵੇਰੇ 11:20 ਵਜੇ ਸ਼ਿਮਲਾ ਦੇ ਸ਼ਿਵਬਾਵੜੀ, ਸਮਰ ਹਿੱਲ ਪਹੁੰਚਣਗੇ, ਜਿੱਥੇ ਉਹ ਭਾਰੀ ਮੀਂਹ ਕਾਰਨ ਤਬਾਹ ਹੋਏ ਪ੍ਰਾਚੀਨ ਸ਼ਿਵ ਮੰਦਰ ਸਥਾਨ ਦਾ ਜਾਇਜ਼ਾ ਲੈਣਗੇ। ਇਸ ਹਾਦਸੇ ‘ਚ ਹੁਣ ਤੱਕ 16 ਜਣਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਇੱਥੇ ਰਾਹਤ ਅਤੇ ਬਚਾਅ ਕੰਮ ਅਜੇ ਵੀ ਜਾਰੀ ਹੈ। The post ਹਿਮਾਚਲ ਪ੍ਰਦੇਸ਼ ‘ਚ ਕੁਦਰਤੀ ਆਫ਼ਤ ਦੇ ਮੱਦੇਨਜਰ PM ਮੋਦੀ ਵੱਲੋਂ ਉੱਚ ਪੱਧਰੀ ਬੈਠਕ appeared first on TheUnmute.com - Punjabi News. Tags:
|
ਲੋਕ ਦਿੱਲੀ 'ਚ ਚੰਦਰਯਾਨ-3 ਦੀ ਸਾਫਟ ਲੈਂਡਿੰਗ ਦਾ ਦ੍ਰਿਸ਼ ਦੇਖ ਸਕਣਗੇ ਲਾਈਵ ਟੈਲੀਕਾਸਟ Saturday 19 August 2023 12:28 PM UTC+00 | Tags: breaking-news chandrayaan-3 delhi isro nehru-planetarium news ਚੰਡੀਗੜ੍ਹ, 19 ਅਗਸਤ 2023: ਚੰਦਰਯਾਨ-3′ (Chandrayaan-3) 23 ਅਗਸਤ ਨੂੰ ਸ਼ਾਮ 5.47 ‘ਤੇ ਚੰਦਰਮਾ ਦੇ ਸਾਊਥ ਪੋਲ ‘ਤੇ ਲੈਂਡਿੰਗ ਕਰੇਗਾ। ਲੋਕ ਇਸ ਨਜ਼ਾਰੇ ਨੂੰ ਲਾਈਵ ਦੇਖ ਸਕਣਗੇ। ਦਰਅਸਲ, ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਦੀ ਮੱਦਦ ਨਾਲ ਚੰਦਰਯਾਨ-3 ਦੇ ਚੰਦਰਮਾ ‘ਤੇ ਸਾਫਟ ਲੈਂਡਿੰਗ ਦੇ ਨਜ਼ਾਰੇ ਦਾ ਦਿੱਲੀ ਦੇ ਨਹਿਰੂ ਪਲੈਨੀਟੇਰੀਅਮ ਸਥਿਤ ਸਕਾਈ ਥੀਏਟਰ ‘ਚ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।ਇਸ ਦੌਰਾਨ ਦਰਸ਼ਕ ਇਸ ਨੂੰ 2ਡੀ ਵਿਊ ਵਿੱਚ ਦੇਖ ਸਕਣਗੇ। ਜਿਕਰਯੋਗ ਹੈ ਕਿ ਲਾਈਵ ਸਟ੍ਰੀਮਿੰਗ ਲਈ ਇੱਥੇ ਵੱਡੀਆਂ-ਵੱਡੀਆਂ ਪ੍ਰੋਜੈਕਟਰ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਨਹਿਰੂ ਪਲੈਨੀਟੇਰੀਅਮ ਵਿੱਚ ਵੈਬਕਾਸਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਨਹਿਰੂ ਪਲੈਨੀਟੇਰੀਅਮ ‘ਚ ਆਉਣ ਵਾਲੇ ਸੈਲਾਨੀਆਂ ਲਈ ਚੰਦਰਯਾਨ-3 (Chandrayaan-3) ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਇਸ ਨਾਲ ਲੋਕ ਚੰਦਰਯਾਨ ਦੀ ਅਸਲੀ ਬਣਤਰ ਨੂੰ ਦੇਖ ਸਕਣਗੇ ਅਤੇ ਇਸ ਨੂੰ ਚੰਗੀ ਤਰ੍ਹਾਂ ਸਮਝ ਸਕਣਗੇ। ਨਹਿਰੂ ਪਲੈਨੀਟੇਰੀਅਮ ਦੀ ਪ੍ਰੋਗਰਾਮ ਮੈਨੇਜਰ ਪ੍ਰੇਰਨਾ ਚੰਦਰਾ ਦੇ ਮੁਤਾਬਕ 23 ਅਗਸਤ ਨੂੰ ਚੰਦਰਯਾਨ-3 ਦੀ ਲੈਂਡਿੰਗ ਨੂੰ ਲੈ ਕੇ ਹਰ ਕਿਸੇ ਦੇ ਮਨ ਵਿੱਚ ਉਤਸ਼ਾਹ, ਦਿਲਚਸਪੀ ਅਤੇ ਉਤਸੁਕਤਾ ਹੈ। ਇਸ ਲਈ ਪਲੈਨਟੇਰੀਅਮ ਨੇ ਚੰਦਰਯਾਨ-3 ਦੀ ਲੈਂਡਿੰਗ ਨੂੰ ਲਾਈਵ ਦਿਖਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ। The post ਲੋਕ ਦਿੱਲੀ ‘ਚ ਚੰਦਰਯਾਨ-3 ਦੀ ਸਾਫਟ ਲੈਂਡਿੰਗ ਦਾ ਦ੍ਰਿਸ਼ ਦੇਖ ਸਕਣਗੇ ਲਾਈਵ ਟੈਲੀਕਾਸਟ appeared first on TheUnmute.com - Punjabi News. Tags:
|
ਕਾਂਗਰਸ ਨੇ ਅਬੋਹਰ ਤੋਂ MLA ਸੰਦੀਪ ਜਾਖੜ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ Saturday 19 August 2023 02:02 PM UTC+00 | Tags: news punjab-congress sandeep-jakhar ਚੰਡੀਗੜ੍ਹ, 19 ਅਗਸਤ 2023: ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਨਾ ਹੋਣ, ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਇਲਜ਼ਾਮਾਂ ਤਹਿਤ ਅਬੋਹਰ ਤੋਂ ਐਮ.ਐਲ.ਏ. ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੇ ਉੱਪਰ ਪਾਰਟੀ ਪ੍ਰਧਾਨ ਸੰਬੰਧੀ ਵੀ ਬਿਆਨਬਾਜ਼ੀ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਕਾਂਗਰਸ ਵੱਲੋਂ ਇਸ ਸੰਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
The post ਕਾਂਗਰਸ ਨੇ ਅਬੋਹਰ ਤੋਂ MLA ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ appeared first on TheUnmute.com - Punjabi News. Tags:
|
'ਆਪ' ਦੇ ਰਾਜ ਸਭਾ ਦੇ ਜ਼ਿਆਦਾਤਰ ਸੰਸਦ ਮੈਂਬਰ ਸੰਕਟ ਦੀ ਘੜੀ 'ਚ ਪੰਜਾਬ ਦੇ ਨਾਲ ਖੜੇ ਹੋਣ 'ਚ ਅਸਫਲ: ਬਾਜਵਾ Saturday 19 August 2023 02:12 PM UTC+00 | Tags: aap-mla aap-mp bajwa bbmb breaking breaking-news flood news partap-bajwa partap-singh-bajwa punjab-flood ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਬਹੁਗਿਣਤੀ ਰਾਜ ਸਭਾ ਮੈਂਬਰਾਂ ‘ਤੇ ਪੰਜਾਬ ਲਈ ਨਖਿੱਧ ਅਤੇ ਪ੍ਰਭਾਵਹੀਣ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਦੇ ਕੁਝ ਰਾਜ ਸਭਾ ਮੈਂਬਰ ‘ਡਮੀ’ ਤੋਂ ਵੱਧ ਕੁਝ ਨਹੀਂ ਹਨ ਅਤੇ ਇਸ ਤਰਾਂ ਸੰਕਟ ਦੇ ਸਮੇਂ ਪੰਜਾਬੀਆਂ ਦੇ ਨਾਲ ਖੜ੍ਹੇ ਹੋਣ ‘ਚ ਬੁਰੀ ਤਰਾਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ਸਭਾ ਮੈਂਬਰਾਂ ਨੇ ਕਦੇ ਵੀ ਪੰਜਾਬ ਦੇ ਹੱਕ ‘ਚ ਸਦਨ ‘ਚ ਜਾਂ ਸਦਨ ਤੋਂ ਬਾਹਰ ਆਵਾਜ਼ ਨਹੀਂ ਉਠਾਈ। ਬਾਜਵਾ ਨੇ ਕਿਹਾ ਕਿ ਪੰਜਾਬ ਪਿਛਲੇ ਮਹੀਨੇ ਤੋਂ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ, ਫਿਰ ਵੀ ‘ਆਪ’ ਦੇ ਰਾਜ ਸਭਾ ਮੈਂਬਰਾਂ ਨੇ ਪੰਜਾਬੀਆਂ ਦਾ ਹਾਲ-ਚਾਲ ਵੀ ਨਹੀਂ ਪੁੱਛਿਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਸੰਸਦ ਮੈਂਬਰ ਬੇਕਾਰ ਸਨ ਅਤੇ ਆਮ ਆਦਮੀ ਪਾਰਟੀ ਲਈ ਰਬੜ ਦੀ ਮੋਹਰ ਦਾ ਕੰਮ ਕਰਦੇ ਸਨ ਅਤੇ ਹੁਣ ਉਹ ਸ਼ਾਇਦ ਹੀ ਸਦਨ ਦੇ ਸੈਸ਼ਨਾਂ ਵਿੱਚ ਹਾਜ਼ਰ ਹੁੰਦੇ ਹਨ। ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਪਿਆਰ ਨਹੀਂ ਹੈ। ਅਜਿਹੇ ਲੋਕਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਕੀ ਮਤਲਬ ਸੀ ਕਿਉਂਕਿ ਉਨ੍ਹਾਂ ਦੀ ਪੰਜਾਬ ਪ੍ਰਤੀ ਕੋਈ ਵਫ਼ਾਦਾਰੀ ਨਹੀਂ ਹੈ? ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6 ਲੱਖ ਏਕੜ ਤੋਂ ਵੱਧ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਆਪਣੀ ਜਾਣ ਬਚਾਉਣ ਲਈ ਆਪਣੇ ਘਰ ਛੱਡਣ ਲਈ ਮਜਬੂਰ ਹਨ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਰਾਤ ਬਿਤਾ ਰਹੇ ਹਨ। ਔਰਤਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ, ਖ਼ਾਸ ਕਰ ਕੇ, ਲੋੜੀਂਦੀ ਸਿਹਤ ਸੰਭਾਲ ਅਤੇ ਦਵਾਈ ਤੋਂ ਬਿਨਾਂ ਛੱਡ ਦਿੱਤਾ ਗਿਆ ਹੈ। ਸੈਂਕੜੇ ਦੁਧਾਰੂ ਪਸ਼ੂ ਹੜ੍ਹ ਦੇ ਪਾਣੀ ‘ਚ ਰੂੜ੍ਹ ਗਏ ਹਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀਬਾੜੀ ਖੇਤਰ ‘ਤੇ ਨਿਰਭਰ ਕਰਦੀ ਹੈ। ਹੁਣ ਪੰਜਾਬੀਆਂ ਨੇ ਹੜ੍ਹਾਂ ਕਾਰਨ ਆਪਣਾ ਸਭ ਕੁਝ ਗੁਆ ਦਿੱਤਾ ਹੈ ਜਦਕਿ ‘ਆਪ’ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਹਰ ਕਦਮ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਉਹ ਸਹੀ ਸਮੇਂ ‘ਤੇ ‘ਆਪ’ ਨੂੰ ਸਬਕ ਸਿਖਾਉਣਗੇ। The post ‘ਆਪ’ ਦੇ ਰਾਜ ਸਭਾ ਦੇ ਜ਼ਿਆਦਾਤਰ ਸੰਸਦ ਮੈਂਬਰ ਸੰਕਟ ਦੀ ਘੜੀ ‘ਚ ਪੰਜਾਬ ਦੇ ਨਾਲ ਖੜੇ ਹੋਣ ‘ਚ ਅਸਫਲ: ਬਾਜਵਾ appeared first on TheUnmute.com - Punjabi News. Tags:
|
MP ਵਿਕਰਮਜੀਤ ਸਾਹਨੀ ਦੇ ਕਾਰਜਕਾਲ ਦਾ ਇੱਕ ਸਾਲ ਪੂਰਾ: ਨੌਜਵਾਨਾਂ ਨੂੰ ਸਿਖਲਾਈ ਦੇ ਕੇ 2,000 ਨੌਕਰੀਆਂ ਕੀਤੀਆਂ ਪ੍ਰਦਾਨ Saturday 19 August 2023 02:30 PM UTC+00 | Tags: jobs mp-vikramjit-sahney punjab-news ਚੰਡੀਗੜ੍ਹ, 19 ਅਗਸਤ, 2023: ਸੰਸਦ ਦੇ ਉਪਰਲੇ ਸਦਨ ਰਾਜ ਸਭਾ ਦੇ ਮੈਂਬਰ ਵਜੋਂ ਇੱਕ ਸਾਲ ਪੂਰਾ ਹੋਣ ਤੇ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਪੰਜਾਬ ਦੇ ਨੌਜਵਾਨਾਂ ਲਈ ਹੁਨਰ ਵਿਕਾਸ ਅਤੇ ਨੌਕਰੀਆਂ ਤੇ ਹੈ। ਸਾਹਨੀ ਨੇ ਕਿਹਾ, ''ਇਸ ਸਾਲ ਦੇ ਦੌਰਾਨ ਅਸੀਂ ਆਪਣੇ ਹੁਨਰ ਵਿਕਾਸ ਕੇਂਦਰਾਂ ਤੋਂ ਨੌਜਵਾਨਾਂ ਨੂੰ ਸਿਖਲਾਈ ਦੇ ਕੇ 2,000 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਮੈਂ ਹਰ ਸਾਲ 10,000 ਨੌਕਰੀਆਂ ਪੈਦਾ ਕਰਨ ਲਈ 10 ਹੋਰ ਵਿਸ਼ਵ ਪੱਧਰੀ ਹੁਨਰ ਵਿਕਾਸ ਕੇਂਦਰ ਵੀ ਸਥਾਪਿਤ ਕਰ ਰਿਹਾ ਹਾਂ, ਜਿਨ੍ਹਾਂ ਵਿੱਚੋਂ ਲੁਧਿਆਣਾ ਵਿੱਚ ਇੱਕ ਅਤਿ-ਆਧੁਨਿਕ ਹੁਨਰ ਵਿਕਾਸ ਕੇਂਦਰ ਲਗਭਗ ਮੁਕੰਮਲ ਹੋ ਗਿਆ ਹੈ ਅਤੇ ਅਗਲੇ ਮਹੀਨੇ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।'' ਸਾਹਨੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ ਕਿਉਂਕਿ ਉਨ੍ਹਾਂ ਨੇ ਲੰਬਿਤ ਪੇਂਡੂ ਵਿਕਾਸ ਫੰਡ, ਪਰਾਲੀ ਸਾੜਨ ਵਾਲੇ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਫੰਡ ਅਤੇ ਕਰਜ਼ਾ ਮਨਜ਼ੂਰੀਆਂ ਆਦਿ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਆਮ ਸਹਿਮਤੀ ਬਣਾਉਣ ਲਈ ਪਾਰਟੀ ਲਾਇਨਾਂ ਤੋਂ ਉਪਰ ਉਠ ਕੇ ਪੰਜਾਬ ਸਾਰੇ ਸੰਸਦ ਮੈਂਬਰਾਂ ਦੀ ਇੱਕ ਬੈਠਕ ਆਯੋਜਿਤ ਕੀਤੀ। ਇਸ ਤੋਂ ਇਲਾਵਾ ਸਾਹਨੀ ਨੇ ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਲਈ 'ਸਿੱਖਿਆ ਲੰਗਰ ਅੰਦੋਲਨ' ਵੀ ਸ਼ੁਰੂ ਕੀਤਾ ਅਤੇ ਇਸ ਦੇ ਤਹਿਤ ਪਹਿਲਾ ਗੁਰਦੁਆਰਾ ਨਾਨਕਸਰ, ਲੁਧਿਆਣਾ ਵਿਖੇ ਸਥਾਪਿਤ ਕੀਤਾ ਜਾਵੇਗਾ। ਸਾਹਨੀ ਨੇ ਅੱਗੇ ਕਿਹਾ, ''ਇਹ ਅੰਦੋਲਨ ਬੇਰੋਜ਼ਗਾਰ ਅਤੇ ਬੇਸਹਾਰਾ ਨੌਜਵਾਨਾਂ ਨੂੰ ਆਮਦਨੀ ਦਾ ਇੱਕ ਸਾਧਨ ਪ੍ਰਦਾਨ ਕਰਨ ਵਿੱਚ ਕਾਰਗਰ ਹੋਵੇਗਾ ਅਤੇ ਇਹ ਇੱਕ ਮਿਸਾਲ ਕਾਇਮ ਕਰੇਗਾ ਕਿ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਵੀ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਭੂਮਿਕਾ ਨਿਭਾ ਸਕਦੇ ਹਨ। ਸਾਹਨੀ, ਜੋ ਕਿ ਰਾਜ ਸਭਾ ਦੇ ਮੈਂਬਰਾਂ ਨੂੰ ਮਿਲਣ ਵਾਲੇ ਕਿਸੇ ਵੀ ਲਾਭ ਦਾ ਲਾਭ ਨਹੀਂ ਲੈ ਰਹੇ ਹਨ, ਨੇ ਆਪਣੀ ਤਨਖ਼ਾਹ ਉਨ੍ਹਾਂ ਵੱਲੋਂ ਸਥਾਪਿਤ ਕੀਤੇ ਗਏ ਸ਼ਹੀਦ ਭਗਤ ਸਿੰਘ ਸਕਾਲਰਸ਼ਿਪ ਫੰਡ ਵਿੱਚ ਦਾਨ ਕਰ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੇ ਕਈ ਡਾਕਟਰਾਂ, ਪਾਇਲਟਾਂ, ਖਿਡਾਰੀਆਂ ਆਦਿ ਦੀ ਸਿਖਿਆ ਨੂੰ ਸਪਾਂਸਰ ਕੀਤਾ ਹੈ। ਤਨਖਾਹ ਦੇ ਹੱਕ ਤੋਂ ਇਲਾਵਾ,ਸਾਹਨੀ ਨੇ ਕੋਈ ਸਰਕਾਰੀ ਭੱਤਾ ਜਿਵੇਂ ਕਿ ਯਾਤਰਾ ਭੱਤਾ ਅਤੇ ਹੋਰ ਸਾਰੇ ਭੱਤੇ, ਮੁਫਤ ਉਡਾਣਾਂ, ਸਰਕਾਰੀ ਵਾਹਨ ਆਦਿ ਦਾ ਲਾਭ ਨਹੀਂ ਲਿਆ ਹੈ। ਉਨ੍ਹਾਂ ਨੇ ਕਿਹਾ, ''ਮੇਰੇ ਪਹਿਲੇ ਸਾਲ ਦੌਰਾਨ ਸਭ ਤੋਂ ਵੱਡੀ ਪ੍ਰਾਪਤੀ ਮਨੁੱਖੀ ਤਸਕਰੀ ਵਿਰੋਧੀ ਮੁਹਿੰਮ 'ਮਿਸ਼ਨ ਹੋਪ' ਹੈ, ਜਿਸ ਨੂੰ ਅਸੀਂ ਪੰਜਾਬ ਦੀਆਂ ਔਰਤਾਂ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਚਲਾ ਰਹੇ ਹਾਂ'', ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਯਤਨਾਂ ਅਤੇ ਸਾਧਨਾਂ ਰਾਹੀਂ ਉਹ ਇਨ੍ਹਾਂ ਸਾਰੇ ਫਸੇ ਹੋਏ ਪੰਜਾਬੀਆਂ ਨੂੰ ਬਚਾਉਣ ਅਤੇ ਵਾਪਿਸ ਵਤਨ ਲਿਆਉਣ ਵਿੱਚ ਸਫਲ ਹੋਏ ਹਨ। ਓਮਾਨ ਤੋਂ 50 ਤੋਂ ਵੱਧ ਪੰਜਾਬੀ ਔਰਤਾਂ, ਤੁਰਕੀ ਤੋਂ 17 ਲੜਕੇ ਅਤੇ ਲੀਬੀਆ ਤੋਂ 17 ਲੜਕਿਆਂ ਨੂੰ ਮਾਫੀਆ ਤੋਂ ਛੁਡਵਾਇਆ ਗਿਆ ਹੈ। ਉਹ ਇਸ ਸਮੇਂ ਟਿਊਨੀਸ਼ੀਆ ਵਿੱਚ ਭਾਰਤੀ ਮਿਸ਼ਨ ਦੀ ਕੰਪਨੀ ਵਿੱਚ ਹਨ, ਉਹ ਅਗਲੇ ਹਫਤੇ ਘਰ ਪਰਤ ਆਉਣਗੇ। ਸਾਡੀਆਂ ਕੋਸ਼ਿਸ਼ਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਇੱਛਾ ਸ਼ਕਤੀ ਸਦਕਾ, ਸੂਬਾ ਸਰਕਾਰ ਨੇ ਪਹਿਲੀ ਵਾਰ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਅਤੇ ਸੂਬੇ ਵਿੱਚ ਕੰਮ ਕਰ ਰਹੇ ਸਾਰੇ ਬੇਈਮਾਨ ਏਜੰਟਾਂ ਵਿਰੁੱਧ ਸਖ਼ਤ ਅਤੇ ਤੁਰੰਤ ਕਾਰਵਾਈ ਕੀਤੀ। ਇਸ ਤੋਂ ਇਲਾਵਾ ਸਾਹਨੀ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਨੂੰ ਰੋਕਣ ਵਿੱਚ ਵੀ ਸਫ਼ਲ ਰਹੇ। ਰਾਜ ਸਭਾ ਮੈਂਬਰ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਉੱਘੇ ਉਦਯੋਗਪਤੀਆਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ। ਇਸ ਵਿੱਚ ਐਮ.ਏ. ਯੂਸਫ ਅਲੀ, ਚੇਅਰਮੈਨ ਲੁਲੂ ਗਰੁੱਪ, ਮੱਧ ਪੂਰਬੀ ਅਨੁਭਵੀ; ਪ੍ਰਕਾਸ਼ ਹਿੰਦੂਜਾ, ਪ੍ਰਧਾਨ, ਹਿੰਦੂਜਾ ਗਰੁੱਪ, ਯੂਰਪ; ਸ੍ਰੀ ਪੀਡੀ ਸਿੰਘ ਸੀਈਓ ਜੇਪੀ ਮੋਰਗਨ; ਅਤੇ ਐਚਯੂਐਲ, ਕਾਰਗਿਲ ਆਦਿ ਦੇ ਅਧਿਕਾਰੀ ਸ਼ਾਮਿਲ ਹਨ। ਇਸ ਤੋਂ ਇਲਾਵਾ ਸਾਹਨੀ ਨੇ ਆਪਣੀ ਹਾਲੀਆ ਲੰਡਨ ਫੇਰੀ ਦੌਰਾਨ ਯੂਕੇ ਦੇ ਕਈ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਅਤੇ ਰਾਜ ਵਿੱਚ ਨਿਵੇਸ਼ ਲਈ ਬੇਨਤੀਆਂ ਤੇ ਚਰਚਾ ਕਰਨ ਵਾਲੀਆਂ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਸੀਆਈਆਈ, ਪੀਐਚਡੀ ਚੈਂਬਰ, ਸਿਕੂ, ਫਿਕੂ ਵਰਗੇ ਪ੍ਰਮੁੱਖ ਉਦਯੋਗਿਕ ਸਮੂਹਾਂ ਦੀਆਂ ਵੱਖ-ਵੱਖ ਮੀਟਿੰਗਾਂ ਵੀ ਕੀਤੀਆਂ ਹਨ। ਸਾਲ ਵਿੱਚ ਹੋਏ ਸਾਰੇ ਚਾਰ ਸੈਸ਼ਨਾਂ ਦੌਰਾਨ, ਉਨ੍ਹਾਂ ਨੇ ਸੰਸਦ ਵਿੱਚ ਵੱਖ-ਵੱਖ ਮੁੱਦੇ ਚੁੱਕੇ ਅਤੇ ਨਤੀਜੇ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਣਾ; ਸਰਾਵਾਂ ਤੇ ਜੀਐਸਟੀ ਨੂੰ ਖਤਮ ਕਰਨਾ; ਪੰਜਾਬੀ ਖੇਡ ਗੱਤਕੇ ਨੂੰ ਕੌਮੀ ਖੇਡਾਂ ਵਿੱਚ ਸ਼ਾਮਿਲ ਕਰਨ ਅਤੇ ਹਲਵਾਰਾ, ਲੁਧਿਆਣਾ ਹਵਾਈ ਅੱਡੇ ਤੇ ਕੰਮ ਦੀ ਬਹਾਲੀ ਸ਼ਾਮਿਲ ਹੈ। ਸੰਸਦ ਮੈਂਬਰ ਨੇ ਆਪਣੇ ਖੁੱਦ ਦੇ ਐਮਪੀਐਲਏਡੀ ਫੰਡ ਦੀ 100% ਅਲਾਟਮੈਂਟ ਵੀ ਵੰਡੀ ਹੈ, ਜਿਸਦਾ ਕਿ ਸਿੱਖਿਆ, ਆਜੀਵਿਕਾ ਅਤੇ ਸਿਹਤ ਦੇ ਖੇਤਰਾਂ ਵਿੱਚ ਵਰਤੇ ਜਾਣ ਨੂੰ ਯਕੀਨੀ ਬਣਾਇਆ ਗਿਆ ਹੈ। ਸਾਹਨੀ ਨੇ ਕਿਹਾ ਕਿ ਮੈਂ ਪੰਜਾਬ ਦਾ ਪੁੱਤਰ ਹਾਂ ਅਤੇ ਸੂਬੇ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹਾਂ। ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਰਾਜ ਦੇ ਲੋਕਾਂ ਪ੍ਰਤੀ ਜਵਾਬਦੇਹ ਹਾਂ ਇਸ ਲਈ ਮੈਂ ਹਰ ਸਾਲ ਆਪਣਾ ਰਿਪੋਰਟ ਕਾਰਡ ਪੇਸ਼ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਲੋਕਾਂ ਨੂੰ ਇਹ ਦੱਸਿਆ ਜਾ ਸਕੇ ਕਿ ਸੰਸਦ ਦੇ ਉਪਰਲੇ ਸਦਨ ਵਿੱਚ ਉਨ੍ਹਾਂ ਦਾ ਪ੍ਰਤੀਨਿਧੀ ਉਨ੍ਹਾਂ ਅਤੇ ਰਾਜ ਲਈ ਕੀ ਕਰ ਰਿਹਾ ਹੈ। ਕੇਵਲ ਸਮਾਜਿਕ ਅਤੇ ਸਰਕਾਰੀ ਮੁੱਦੇ ਹੀ ਨਹੀਂ, ਸਾਹਨੀ ਨੇ ਕੁਦਰਤੀ ਆਫ਼ਤਾਂ ਸਮੇਂ ਪੰਜਾਬ ਦੇ ਲੋਕਾਂ ਤੱਕ ਪਹੁੰਚ ਕੀਤੀ। ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਉਨ੍ਹਾਂ ਨੇ ਫੂਡ ਕਿੱਟਾਂ, ਫਸਟ ਏਡ ਦਵਾਈਆਂ, ਵੱਡੇ ਵਾਟਰਪਰੂਫ ਟੈਂਟ, ਸੁਰੱਖਿਆ ਉਪਕਰਨ, ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਅਤੇ ਆਨੰਦਪੁਰ ਸਾਹਿਬ ਤਹਿਸੀਲ ਦੇ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡ ਬੁਰਜ ਵਿੱਚ ਡੈਮ ਦੀ ਉਸਾਰੀ ਲਈ 50 ਲੱਖ ਰੁਪਏ ਦਾ ਯੋਗਦਾਨ ਦਿੱਤਾ। The post MP ਵਿਕਰਮਜੀਤ ਸਾਹਨੀ ਦੇ ਕਾਰਜਕਾਲ ਦਾ ਇੱਕ ਸਾਲ ਪੂਰਾ: ਨੌਜਵਾਨਾਂ ਨੂੰ ਸਿਖਲਾਈ ਦੇ ਕੇ 2,000 ਨੌਕਰੀਆਂ ਕੀਤੀਆਂ ਪ੍ਰਦਾਨ appeared first on TheUnmute.com - Punjabi News. Tags:
|
ਉਪਰੇਸ਼ਨ ਸੀਲ-3: SSP ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ Saturday 19 August 2023 02:37 PM UTC+00 | Tags: latest-news news patiala-police ssp-varun-sharma ਪਟਿਆਲਾ, ਦੇਵੀਗੜ੍ਹ, 19 ਅਗਸਤ 2023: ਪੰਜਾਬ ਪੁਲਿਸ ਵੱਲੋਂ ਚਲਾਏ ਗਏ ‘ਉਪਰੇਸ਼ਨ ਸੀਲ-3’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ ‘ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ ਦੌਰਾਨ 20 ਕਿਲੋਗ੍ਰਾਮ ਭੁੱਕੀ, 1260 ਗੋਲੀਆਂ, ਇਨਟੌਕਸ 25 ਗ੍ਰਾਮ, 100 ਬੋਤਲਾਂ ਸ਼ਰਾਬ ਦੀ ਬਰਾਮਦਗੀ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਰੋਹੜ ਜਗੀਰ ਵਿਖੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਪੁਲਿਸ ਵੱਲੋਂ ਉਪਰੇਸ਼ਨ ਸੀਲ-3 ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਓਪਰੇਸ਼ਨ ਅਧੀਨ ਜ਼ਿਲ੍ਹੇ ਅੰਦਰ 8 ਵੱਖ-ਵੱਖ ਥਾਵਾਂ ‘ਤੇ ਅੰਤਰਰਾਜੀ ਨਾਕਾਬੰਦੀ ਕਰਕੇ ਪੂਰੀ ਸਖ਼ਤੀ ਨਾਲ ਪੰਜਾਬ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਹੈ। ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਉਪਰੇਸ਼ਨ ਸੀਲ ਦਾ ਮਕਸਦ ਨਸ਼ਾ ਤਸਕਰਾਂ ‘ਤੇ ਦਬਾਅ ਬਣਾਉਣਾ ਹੈ ਤਾਂ ਕਿ ਸਮਗਲਿੰਗ ਵਰਗੇ ਕਾਲੇ ਧੰਦਿਆਂ ਤੋਂ ਦੂਰ ਰਹਿਣ ਅਤੇ ਜਿਹੜਾ ਅਨਸਰ ਅਜਿਹਾ ਕਰਦਾ ਹੈ, ਉਸਨੂੰ ਕਾਬੂ ਕਰਕੇ ਕਾਨੂੰਨ ਦੀ ਨਜ਼ਰਬੰਦੀ ‘ਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਹਾਲ ਹੀ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਪੂਰੀ ਚੌਕਸੀ ਨਾਲ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਨਸ਼ਾ ਤਸਕਰੀ ਨਾਲ ਬਣਾਈ ਪ੍ਰਾਪਰਟੀ ਨੂੰ ਜ਼ਬਤ ਕਰਕੇ ਸਮਗਲਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਗੁਆਂਢੀ ਸੂਬੇ ਹਰਿਆਣਾ ਨਾਲ ਲੱਗਦੇ ਖੇਤਰਾਂ ‘ਚ ਲਗਾਏ ਗਏ 8 ਨਾਕਿਆਂ ਵਿਖੇ ਤਾਇਨਾਤ ਕੀਤੇ 4 ਐਸ.ਪੀਜ, 8 ਡੀ.ਐਸ.ਪੀਜ਼ ਤੇ 500 ਹੋਰ ਰੈਂਕਾਂ ਦੇ ਮੁਲਾਜਮਾਂ ਵੱਲੋਂ ਪਾਇਸ ਸਾਫ਼ਟਵੇਅਰ ਅਤੇ ਵਾਹਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਨਾਲ ਪਾਬੰਦੀਸ਼ੁਦਾ ਵਸਤਾਂ ਦੀ ਰਿਕਵਰੀ ਵੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਧਰਮੇੜੀ ਨਾਕੇ ‘ਤੇ ਤਲਾਸ਼ੀ ਦੌਰਾਨ ਸੀਮਾ ਰਾਣੀ ਪਤਨੀ ਰਾਜਦੀਪ ਸਿੰਘ ਵਾਸੀ ਹਿਰਦਾਪੁਰ ਨੂੰ ਕਾਬੂ ਕਰਕੇ ਉਸ ਕੋਲੋਂ 430 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਬਲਬੇੜਾ ਨਾਕੇ ‘ਤੇ ਸੌਰਵ ਦੂਬੇ ਅਤੇ ਗੌਰਵ ਦੂਬੇ ਨੂੰ ਕਾਬੂ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਬਹਾਦਰਗੜ÷ ੍ਹ ਨਾਕੇ ‘ਤੇ ਤਲਾਸ਼ੀ ਦੌਰਾਨ ਤਰਸੇਮ ਸਿੰਘ ਪੁੱਤਰ ਰਣਧੀਰ ਸਿੰਘ ਅਤੇ ਜਾਫ਼ਰ ਖਾਨ ਪੁੱਤਰ ਰੋਸ਼ਨ ਖਾਨ ਵਾਸੀ ਡੋਂਗਲਾ ਨੂੰ ਕਾਬੂ ਕਰਕੇ 550 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕੇ ‘ਤੇ ਤਲਾਸ਼ੀ ਦੌਰਾਨ ਬਿਕਰਮਜੀਤ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਜੀਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕਾ ‘ਤੇ ਹੀ ਤਲਾਸ਼ੀ ਦੌਰਾਨ ਅੰਸ਼ੂ ਪੁੱਤਰ ਨਰੇਸ਼ ਵਾਸੀ ਸ਼ੇਖੂਪੁਰ ਖਾਸਲਾ ਯੂਪੀ ਨੂੰ ਕਾਬੂ ਕਰਕੇ 10 ਕਿਲੋ ਭੁੱਕੀ ਬਰਾਮਦ ਕੀਤੀ। ਇਸੇ ਤਰ੍ਹਾਂ ਸਰਾਲਾ ਸਰਹਾਲਾ ਨਾਕੇ ‘ਤੇ ਤਲਾਸ਼ੀ ਦੌਰਾਨ ਪਵਨ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਹਰੀਮਾਜਰਾ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਨਜਾਇਜ਼ ਸ਼ਰਾਬ ਤਾਜਾ ਬਰਾਮਦ ਕੀਤੀ। ਇਸੇ ਨਾਕੇ ‘ਤੇ ਤਲਾਸ਼ੀ ਦੌਰਾਨ ਵਿਸ਼ਾਲ ਮੋਰੀਆ ਪੁੱਤਰ ਝਜਨ ਨਾਥ ਵਾਸੀ ਹੇਕਮ ਯੂਪੀ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਦਕਿ ਢਾਬੀ ਗੁਜਰਾਂ ਨਾਕੇ ‘ਤੇ ਤਲਾਸ਼ੀ ਦੌਰਾਨ ਰਿੰਕੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੇਹੱਦਸ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਹਾਮਝੜੀ ਨਾਕੇ ‘ਤੇ ਤਲਾਸ਼ੀ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸਰੈਣ ਸਿੰਘ ਵਾਸੀ ਖਾਨੇਵਾਲ ਨੂੰ ਕਾਬੂ ਕਰਕੇ ਉਸ ਕੋਲੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਜਦੋਂਕਿ ਮਸ਼ੀਗਣ ਨਾਕੇ ‘ਤੇ ਤਲਾਸ਼ੀ ਦੌਰਾਨ ਅਨਿਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਕਾਬੂ ਕਰਕੇ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਮਾਲਟਾ ਦੀਆਂ ਬਰਾਮਦ ਕੀਤੀਆਂ ਗਈਆਂ। ਵਰੁਣ ਸ਼ਰਮਾ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਮਗਲਿੰਗ ਕਰਨ ਸਮੇਤ ਜੇਲਾਂ ਕੱਟਕੇ ਬਾਹਰ ਆ ਕੇ ਅਜਿਹੇ ਕਾਲੇ ਧੰਦੇ ਕਰਨ ਵਾਲਿਆਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ, ਐਸ.ਐਚ.ਓ. ਜੁਲਕਾਂ ਹਰਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। The post ਉਪਰੇਸ਼ਨ ਸੀਲ-3: SSP ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ 'ਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ 'ਆਪ੍ਰੇਸ਼ਨ ਸੀਲ-3' Saturday 19 August 2023 02:41 PM UTC+00 | Tags: breaking-news drug-smuggling liquor-smuggling news punjab-police smuggling ਚੰਡੀਗੜ੍ਹ, 19 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ' ਆਪ੍ਰੇਸ਼ਨ ਸੀਲ-3' ਚਲਾਇਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ, ਸ਼ਰਾਬ ਤਸਕਰੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ 'ਤੇ ਨਜ਼ਰ ਬਾਜ਼ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਇਹ ਆਪ੍ਰੇਸ਼ਨ ਚਾਰ ਗੁਆਂਢੀ ਰਾਜਾਂ- ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ- ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਬਲਾਂ ਦੇ ਨਾਲ ਸਾਂਝੇ ਤੌਰ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੁਚੱਜੇ ਢੰਗ ਨਾਲ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਏਡੀਜੀਪੀ ਬਠਿੰਡਾ ਰੇਂਜ, ਆਈਜੀਐਸਪੀ ਰੂਪਨਗਰ/ਪਟਿਆਲਾ ਰੇਂਜ ਅਤੇ ਡੀਆਈਜੀਜ਼ ਬਾਰਡਰ/ਜਲੰਧਰ/ਫਿਰੋਜ਼ਪੁਰ/ਫਰੀਦਕੋਟ ਰੇਂਜ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਇੰਸਪੈਕਟਰ ਜਨਰਲ ਪੁਲਿਸ (ਆਈਜੀਐਸਪੀ) ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ 'ਆਪ੍ਰੇਸ਼ਨ ਸੀਲ -3' ਦੇ ਹਿੱਸੇ ਵਜੋਂ ਪ੍ਰਭਾਵੀ ਨਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐੱਸਐੱਸਪੀਜ਼ ਨੂੰ ਗਜ਼ਟਿਡ ਅਫ਼ਸਰਾਂ/ਐੱਸਐੱਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ , ਜਿਹਨਾਂ ਦੀਆਂ ਹੱਦਾਂ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਹਨ,ਦੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਤੇ ਵਧੀਆ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਹਨ । 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ, "ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਵਾਹਨਾਂ ਦੀ ਚੈਕਿੰਗ ਕਰਨ ਸਮੇਂ ਉਹ ਹਰੇਕ ਯਾਤਰੀ ਨਾਲ ਦੋਸਤਾਨਾ ਵਿਹਾਰ ਕਰਨ ਅਤੇ ਨਿਮਰਤਾ ਨਾਲ ਪੇਸ਼ ਆਉਣ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ 5726 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 329 ਦੇ ਚਲਾਨ ਕੀਤੇ ਗਏ ਅਤੇ 25 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 40 ਐਫਆਈਆਰ ਵੀ ਦਰਜ ਕਰਕੇ 49 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਦੌਰਾਨ ਪੁਲੀਸ ਟੀਮਾਂ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 45 ਲੱਖ ਰੁਪਏ ਦੀ ਨਕਦੀ, 30 ਕਿਲੋ ਭੁੱਕੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, 350 ਲੀਟਰ ਲਾਹਣ ਅਤੇ 263 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 715 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ The post ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ‘ਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ 'ਆਪ੍ਰੇਸ਼ਨ ਸੀਲ-3' appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ 'ਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ Saturday 19 August 2023 02:46 PM UTC+00 | Tags: archery-world-cup gold-medal paris punjab-news ਚੰਡੀਗੜ੍ਹ, 19 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫ਼ਾਈਨਲ ਵਿੱਚ 234-233 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ।ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। The post ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ‘ਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ appeared first on TheUnmute.com - Punjabi News. Tags:
|
ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ Saturday 19 August 2023 02:51 PM UTC+00 | Tags: aam-aadmi-party cm-bhagwant-mann dr-baljit-kaur news punjab-news ਚੰਡੀਗੜ੍ਹ, 19 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸੇ ਲੜੀ ਤਹਿਤ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕਾ ਮੇਰਾ ਅਪਣਾ ਪਰਿਵਾਰ ਹੈ। ਕੋਈ ਵੀ ਵਿਅਕਤੀ ਆਪਣੇ ਪਰਿਵਾਰ ਨੂੰ ਕਿਸੇ ਵੀ ਪੱਖੋਂ ਪਿੱਛੇ ਨਹੀਂ ਦੇਖਣਾ ਚਾਹੁੰਦਾ ਅਤੇ ਮੇਰੇ ਮਲੋਟ ਪਰਿਵਾਰ ਵਾਲੇ ਆਉਣ ਵਾਲੇ ਸਮੇਂ ਵਿੱਚ ਹਰ ਖੇਤਰ ਵਿੱਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਉਹ ਮਲੋਟ ਮੁਕਤਸਰ ਸੜਕ ਨੂੰ ਬਣਵਾਉਣ ਲਈ ਬਹੁਤ ਹੀ ਸੰਜੀਦਾ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰਵਾਇਆ ਸੀ ਪਰ ਕੁੱਝ ਟੈਕਨੀਕਲ ਮੁਸ਼ਕਿਲਾਂ ਕਾਰਨ ਕੁੱਝ ਸਮਾਂ ਦਰੱਖਤ ਕੱਟਣ ਦਾ ਕੰਮ ਰੁਕ ਗਿਆ ਸੀ। ਉਨ੍ਹਾਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ , ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਹਨਾਂ ਤਰੁੱਟੀਆਂ ਨੂੰ ਦੂਰ ਕਰਦਿਆ ਆਉਣ ਵਾਲੇ ਸਮੇਂ ਵਿੱਚ ਛੇਤੀ ਦੁਬਾਰਾ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰ ਰਹੇ ਹਾਂ। ਜਿਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖਤ ਕੱਟਣ ਤੋਂ ਬਾਅਦ ਬਹੁਤ ਹੀ ਜਲਦੀ ਦੂਸਰੀਆਂ ਪ੍ਰਕਿਰਿਆਵਾਂ ਨੂੰ ਅਮਲ ਵਿਚ ਲਿਆ ਕੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ। The post ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਿਟੇਲ ਸਬਜ਼ੀ ਮੰਡੀ ਵਿੱਚ ਸ਼ੁਰੂ ਕਰਵਾਈ ਖਰੀਦ Saturday 19 August 2023 02:56 PM UTC+00 | Tags: aman-arora punjab-cabinet retail-vegetable-market ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 19 ਅਗਸਤ 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਰਿਟੇਲ ਸਬਜ਼ੀ ਮੰਡੀ ਦੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਰਿਟੇਲ ਸਬਜ਼ੀ ਮੰਡੀ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਹੈ ਅਤੇ ਮਹਿਜ਼ 8 ਮਹੀਨਿਆਂ ਵਿੱਚ ਇਸ ਨੂੰ ਸਾਕਾਰ ਕਰਨ ਨਾਲ ਪਹਿਲੇ ਪੜਾਅ ਵਜੋਂ ਸੁਨਾਮ ਸ਼ਹਿਰ ਦੇ ਅਜਿਹੇ ਸੈਂਕੜੇ ਰੇਹੜੀ ਫੜੀ ਵਾਲਿਆਂ ਨੂੰ ਰਾਹਤ ਮਿਲੀ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਮਾਤਾ ਮੋਦੀ ਚੌਂਕ ਤੋਂ ਸ਼ਿਵ ਨਿਕੇਤਨ ਚੌਂਕ ਤੱਕ ਸੜਕਾਂ ਦੇ ਕਿਨਾਰਿਆਂ ਉਤੇ ਘੰਟਿਆਂਬੱਧੀ ਖੜ੍ਹ ਕੇ ਆਪਣਾ ਰੋਜ਼ਗਾਰ ਚਲਾਉਣ ਨੂੰ ਮਜ਼ਬੂਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਰਾਣੀ ਸਬਜ਼ੀ ਮੰਡੀ ਵਿੱਚ ਲੋਕਾਂ ਅਤੇ ਫੜੀ ਰੇਹੜੀ ਵਾਲਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਕਦੇ ਸਾਰ ਨਹੀਂ ਲਈ ਸੀ ਜਿਸ ਕਾਰਨ ਇਹ ਥਾਂ ਕਈ ਸਾਲ ਵੀਰਾਨ ਤੇ ਉਜਾੜ ਬਣੀ ਰਹੀ ਪਰ ਹੁਣ ਵਿਉਂਤਬੱਧ ਢੰਗ ਨਾਲ ਇਸ ਮੰਡੀ ਨੂੰ ਸ਼ਾਨਦਾਰ ਰਿਟੇਲ ਸਬਜ਼ੀ ਮੰਡੀ ਵਿੱਚ ਤਬਦੀਲ ਕਰਦਿਆਂ ਇਥੇ ਖਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਵਿਸ਼ਾਲ ਸਮਰੱਥਾ ਵਾਲੀ ਪਾਰਕਿੰਗ, ਵਾਸ਼ਰੂਮ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਬਹੁਤ ਜਲਦੀ ਹੀ ਫੜਾਂ ਉਤੇ ਸ਼ੈਡ ਪਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ 116 ਰੇਹੜੀ ਫੜੀ ਵਾਲਿਆਂ ਨੂੰ ਅਲਾਟਮੈਂਟ ਪੱਤਰਾਂ ਦੀ ਵੰਡ ਵੀ ਕੀਤੀ। ਕੈਬਨਿਟ ਮੰਤਰੀ ਨੇ ਅਲਾਟਮੈਂਟ ਪੱਤਰ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 160 ਫੜਾਂ ਦਾ ਨਿਰਮਾਣ ਕਰਵਾ ਕੇ ਪੂਰੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਲੋੜਵੰਦਾਂ ਨੂੰ ਇਹ ਅਲਾਟਮੈਂਟ ਕੀਤੀ ਗਈ ਹੈ ਤਾਂ ਰੇਹੜੀ ਫੜੀ ਚਾਲਕਾਂ ਦੇ ਆਦਰ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਸਮੇਤ ਵੱਡੀ ਗਿਣਤੀ ਅਜਿਹੀਆਂ ਸੁਵਿਧਾਵਾਂ ਤੇ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵੱਡੇ ਲੋਕ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀ ਗਈਆਂ ਹਨ | ਜਿਸ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦੇ ਨਵੀਨੀਕਰਨ ਉਤੇ 3 ਕਰੋੜ 28 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਕਾਰਜ 99 ਫੀਸਦੀ ਪੂਰਾ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਲਈ ਸਰਕਾਰੀ ਆਈ.ਟੀ.ਆਈ ਵਿਖੇ ਹੀ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ 1 ਕਰੋੜ 87 ਲੱਖ, ਸੁਨਾਮ ਤੇ ਈਲਵਾਲ ਵਿਖੇ ਬਿਜਲੀ ਗਰਿੱਡਾਂ ਦਾ ਨਿਰਮਾਣ, ਰੇਲਵੇ ਦੇ ਦੋਵੇਂ ਪਾਸੇ ਇੰਦਰਾ ਬਸਤੀ ਤੇ ਬਹੁ ਗਿਣਤੀ ਸ਼ਹਿਰ ਵਾਸੀਆਂ ਨੂੰ ਫਾਇਦਾ ਦੇਣ ਲਈ ਤੰਗ ਸੜਕ ਨੂੰ ਚੌੜਾ ਕਰਨ ਦਾ ਪ੍ਰੋਜੈਕਟ, 62 ਲੱਖ ਦੀ ਲਾਗਤ ਨਾਲ ਨੇਚਰ ਪਾਰਕ ਸਮੇਤ ਅਨੇਕਾਂ ਅਜਿਹੇ ਪ੍ਰੋਜੈਕਟ ਹਨ ਜੋ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿਖੇ 2 ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਅਤੇ 2 ਸਕੂਲ ਆਫ਼ ਐਮੀਨੈਂਸ ਬਣਨ ਨਾਲ ਵੀ ਇਸ ਦੀ ਸ਼ਾਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਸਬਜ਼ੀ ਲਈ ਅਲਾਟ ਹੋਏ ਇੱਕ ਫੜ ਤੋਂ ਸਬਜ਼ੀ ਦੀ ਖਰੀਦ ਵੀ ਕੀਤੀ। ਇਸ ਮੌਕੇ ਰੇਹੜੀ ਫੜੀ ਯੂਨੀਅਨ ਦੇ ਆਗੂ ਹੰਘੀ ਖਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੇਹੜੀ ਫੜੀ ਵਾਲੇ ਸਰਕਾਰ ਦੀ ਪਹਿਲ ਤੋਂ ਖੁਸ਼ ਹਨ ਅਤੇ ਇਸ ਨਾਲ ਯਕੀਨੀ ਤੌਰ ਤੇ ਬਜ਼ਾਰ ਵਿੱਚ ਟਰੈਫਿਕ ਸਮੱਸਿਆ ਤੇ ਆਵਾਰਾ ਪਸ਼ੂਆਂ ਤੋਂ ਰਾਹਤ ਮਿਲੇਗੀ।ਸਮੂਹ ਮਾਰਕੀਟ ਦੁਕਾਨਦਾਰਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਾਕਾਰ ਰੂਪ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਆਸ਼ਾ ਬਜਾਜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। The post ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਿਟੇਲ ਸਬਜ਼ੀ ਮੰਡੀ ਵਿੱਚ ਸ਼ੁਰੂ ਕਰਵਾਈ ਖਰੀਦ appeared first on TheUnmute.com - Punjabi News. Tags:
|
ਐਸ ਏ ਐਸ ਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ Saturday 19 August 2023 02:59 PM UTC+00 | Tags: breaking-news news sas-nagar-police ਐਸ.ਏ.ਐਸ.ਨਗਰ, ਅਗਸਤ, 2023: ਡੀ ਜੀ ਪੀ ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਅੱਜ ਗੁਆਂਢੀ ਰਾਜਾਂ ਅਤੇ ਯੂ ਟੀ ਚੰਡੀਗੜ੍ਹ ਨਾਲ ਤਾਲਮੇਲ ਕਰਕੇ ਨਸ਼ਿਆਂ, ਸ਼ਰਾਬ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਵਾਹ ਨੂੰ ਰੋਕਣ ‘ਤੇ ਵਿਸ਼ੇਸ਼ ਧਿਆਨ ਦੇ ਕੇ ਆਪਰੇਸ਼ਨ ਸੀਲ-3 ਚਲਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਦੋ ਐਸ ਪੀਜ਼ ਅਤੇ ਪੰਜ ਡੀ ਐਸ ਪੀਜ਼ ਦੀ ਨਿਗਰਾਨੀ ਹੇਠ 90 ਅਧਿਕਾਰੀਆਂ ਦੀ ਤਾਇਨਾਤੀ ਵਾਲੇ ਕੁੱਲ 11 ਅੰਤਰਰਾਜੀ ਨਾਕੇ ਲਗਾਏ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਵਾਹਨ ਐਪ ‘ਤੇ 678 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 69 ਦੇ ਚਲਾਨ ਕੀਤੇ ਗਏ ਅਤੇ 14 ਵਾਹਨ ਬੰਦ ਕੀਤੇ ਗਏ।ਐਸ ਐਸ ਪੀ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ 30 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ ਇਸ ਨਾਕਾਬੰਦੀ ਦੌਰਾਨ 50 ਲੱਖ ਦੀ ਬਿਨਾਂ ਹਿਸਾਬ ਨਕਦੀ ਬਰਾਮਦ ਹੋਈ। The post ਐਸ ਏ ਐਸ ਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ appeared first on TheUnmute.com - Punjabi News. Tags:
|
ਘਰੇਲੂ ਗੈਸ ਖਪਤਕਾਰ ਗੈਸ ਸਿਲੰਡਰ ਦੀ ਡਲਿਵਰੀ ਮੌਕੇ ਸਹੀ ਤੋਲ ਯਕੀਨੀ ਬਣਾਉਣ Saturday 19 August 2023 03:03 PM UTC+00 | Tags: cylinders domestic-gas mohali news sas-nagar ਐਸ.ਏ.ਐਸ.ਨਗਰ, 19 ਅਗਸਤ, 2023: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਐਸ.ਏ.ਐਸ.ਨਗਰ ਡਾ. ਨਵਰੀਤ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਮੂਹ ਘਰੇਲੂ ਗੈਸ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਘਰਾਂ ਵਿੱਚ ਵਰਤੇ ਜਾਣ ਵਾਲੇ ਗੈਸ ਸਲੰਡਰ ਦੀ ਡਲੀਵਰੀ ਲੈਣ ਸਮੇਂ ਸਿਲੰਡਰ ਦਾ ਸਹੀ ਤੋਲ (14.2 ਕਿਲੋ) ਜ਼ਰੂਰ ਚੈਕ ਕਰ ਲਿਆ ਜਾਵੇ ਅਤੇ ਉਸ ਨੂੰ ਸਹੀ ਮੁੱਲ ਤੇ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗੈਸ ਸਲੰਡਰ ਦੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਦਫ਼ਤਰ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਖਪਤਕਾਰਾਂ ਦੇ ਸੁਝਾਅ ਅਤੇ ਸ਼ਿਕਾਇਤਾਂ, ਗੈਸ ਸਪਲਾਈ ਢਾਂਚੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਹੱਤਵਪੂਰਨ ਸਾਬਿਤ ਹੋਣਗੇ। The post ਘਰੇਲੂ ਗੈਸ ਖਪਤਕਾਰ ਗੈਸ ਸਿਲੰਡਰ ਦੀ ਡਲਿਵਰੀ ਮੌਕੇ ਸਹੀ ਤੋਲ ਯਕੀਨੀ ਬਣਾਉਣ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest