TheUnmute.com – Punjabi News: Digest for August 21, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਕਰਤਾਰਪੁਰ ਲਾਂਘੇ 'ਤੇ ਹੋਈ ਵੰਡ 'ਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸਾਂਤੀ ਲਈ ਅਰਦਾਸ

Sunday 20 August 2023 10:21 AM UTC+00 | Tags: breaking-news giani-harpreet-singh kartarpur-corridor kartarpur-corridor-latest-news

ਸ੍ਰੀ ਕਰਤਾਰਪੁਰ ਸਾਹਿਬ 20 ਅਗਸਤ 2023: ਅੱਜ ਦਿਨ ਐਤਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਡੇਰਾ ਬਾਬਾ ਨਾਨਕ ਵਿਚਾਲੇ ਜ਼ੀਰੋ ਲਾਇਨ ਉੱਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਭਾਰਤ ਪਾਕਿਸਤਾਨ ਵੰਡ ਦੀ ਭੇਂਟ ਚੜ੍ਹੇ 10 ਲੱਖ ਪੰਜਾਬੀਆਂ ਅਤੇ ਉਜਾੜੇ ਦਾ ਸ਼ਿਕਾਰ ਹੋਏ 1 ਕਰੋੜ ਤੋਂ ਵੱਧ ਪੰਜਾਬੀਆਂ ਦੀ ਯਾਦ ਵਿਚ ਅਰਦਾਸ ਸਮਾਗਮ ਰੱਖਿਆ ਗਿਆ ਜਿਸ ਵਿਚ ਵੱਖ ਵੱਖ ਜੱਥੇਬੰਦੀਆਂ ਦੇ ਬੁਲਾਰੇ ਸ਼ਾਮਲ ਹੋਏ |

ਜਿਸ ਦੌਰਾਨ ਗੱਲ ਕਰਦੇ ਹੋਏ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕੇ ਵੰਡ ਦੌਰਾਨ ਜੋ ਨਫਰਤੀ ਮਾਹੌਲ ਸਿਰਜਿਆ ਗਿਆ ਹੁਣ ਵੱਖ ਵੱਖ ਸੂਬਿਆ ਵਿਚ ਓਹੀ ਮਾਹੌਲ ਬਣਾਇਆ ਜਾ ਰਿਹਾ ਹੈ, ਇਸ ਦੌਰਾਨ ਬੋਲਦੇ ਹੋਏ ਯੂਨਾਇਟੇਡ ਸਿੱਖ ਸਟੂਡੈਂਟ ਵੱਲੋਂ ਅਮਰਿੰਦਰ ਸਿੰਘ ਨੇ ਬੋਲਦੇ ਹੋਏ ਦੱਸਿਆ ਕੇ ਵੰਡ ਪੰਜਾਬ ਉੱਤੇ ਵੱਡਾ ਜਖਮ ਰਿਹਾ ਇਸ ਨੂੰ ਭੁਲਾ ਦੇਣਾ ਆਪਣੇ ਇਤਿਹਾਸ ਤੋਂ ਮੁਨਕਰ ਹੋਣ ਵਰਗਾ ਹੈ, ਇਹ ਆਜ਼ਾਦੀ ਸਿੱਖਾਂ ਦੀਆਂ ਲਾਸ਼ਾ ਉੱਤੇ ਸਿਰਜੀ ਗਈ ਹੈ, ਇਸਦੀ ਬੁਨਿਆਦ ਵਿਚ ਸਿੱਖਾਂ ਦਾ ਖੂਨ ਹੈ, ਇਸ ਦੌਰਾਨ ਗੱਲ ਕਰਦੇ ਹੋਏ ਆਲਮੀ ਪੰਜਾਬੀ ਸੰਗਤ ਤੋਂ ਗੰਗਵੀਰ ਸਿੰਘ ਰਾਠੌਰ ਨੇ ਕਿਹਾ ਕੇ ਜਿੱਥੇ ਵੰਡ ਨੇ ਸਾਡੀ ਸੱਭਿਅਤਾ ਦਾ ਘਾਣ ਕੀਤਾ ਹੈ |

ਓਥੇ ਪੰਜਾਬ ਬਾਰਡਰ ਤੇ ਜੰਗੀ ਮਸ਼ਕਾ ਪੂਰੇ ਦੱਖਣ ਏਸ਼ੀਆ ਨੂੰ ਤਬਾਹੀ ਉੱਤੇ ਲੈ ਜਾਣ ਵਾਲਾ ਹੋਵੇਗਾ, ਇਹ ਮਸ਼ਕਾ ਬੰਦ ਕਰਕੇ ਸਾਨੂੰ ਭਵਿੱਖ ਦਾ ਸੋਚਦੇ ਹੋਏ ਬਾਰਡਰ ਖੋਲਦੇ ਹੋਏ ਆਪਣੀ ਵਪਾਰ ਅਤੇ ਆਉਣਾ ਜਾਣਾ ਸੌਖਾ ਕਰਨਾ ਚਾਹੀਦਾ ਹੈ ਅਤੇ ਬ੍ਰਹਮ ਸ਼ੇਖ ਦਰਬਾਰ ਸਮੇਤ ਸਾਰੇ ਲਾਂਘੇ ਖੋਲਦੇ ਹੋਏ ਇਹਨਾਂ ਲਾਂਘਿਆ ਦਾ ਲਾਭ ਕਿਸੇ ਵੱਡੇ ਪੂੰਜੀਪਤੀ ਵਪਾਰੀ ਦੀ ਥਾਂ ਦੋਹਾਂ ਪਾਸੇ ਪੰਜਾਬ ਦੇ ਵਪਾਰੀ, ਨੌਜਵਾਨੀ ਅਤੇ ਕਿਰਤੀਆਂ ਨੂੰ ਦੇਣਾ ਚਾਹੀਦਾ ਹੈ, ਇਸ ਮੌਕੇ ਗੱਲ ਕਰਦੇ ਹੋਏ ਗੁਰਪ੍ਰਤਾਪ ਵਡਾਲਾ ਹੁਰਾਂ ਨੇ ਕਿਹਾ ਕੇ ਇਸ ਲਾਂਘੇ ਨੂੰ ਖੋਲਣ ਲਈ ਲੱਖਾਂ ਲੋਕਾਂ ਦੀਆਂ ਅਰਦਾਸਾਂ ਲੱਗੀਆਂ ਹਨ ਉਹਨਾਂ ਦੇ ਪਿਤਾ ਹੀ ਇਸ ਲਾਂਘੇ ਖੁੱਲਣ ਦੀ ਅਰਦਾਸ ਕਰਦੇ ਹੋਏ ਹੀ ਇਸ ਦੁਨੀਆਂ ਤੋਂ ਤੁਰ ਗਏ |

ਇਸ ਮੌਕੇ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਗਰੇਵਾਲ ਨੇ ਕਿਹਾ ਕੇ ਇਹ ਉਪਰਾਲਾ ਪਿੱਛਲੇ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤਾ ਗਿਆ ਅਤੇ ਇਸ ਵਾਰ ਵੀ ਇਸ ਸਮਾਗਮ ਨੂੰ ਅੱਗੇ ਤੌਰਦੇ ਹੋਏ ਅਸੀਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦੇ ਹਾਂ ਅਤੇ ਸ਼੍ਰੋਮਣੀ ਕਮੇਟੀ ਭਾਰਤ ਪਾਕਿਸਤਾਨ ਸਰਕਾਰ ਅੱਗੇ ਲੰਮੇ ਸਮੇਂ ਤੋਂ ਮੰਗ ਕਰਦੀ ਹੈ ਕੇ ਕਰਤਾਰ ਪੁਰ ਸਾਹਿਬ ਵਿਚ ਲਗਾਤਾਰ ਰਾਗੀ ਜੱਥੇ ਭੇਜਣ ਦੀ ਬੇਨਤੀ ਕੀਤੀ ਹੈ ਜੋ ਹਰ ਬਾਰ ਨਾਮਨਜੂਰ ਹੋ ਜਾਂਦੀ ਹੈ|

ਅਖੀਰ ਇਸ ਮੌਕੇ ਬੋਲਦੇ ਹੋਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਕਿਹਾ ਕੇ ਪੰਜਾਬ ਖਾਸ ਕਰ ਸਿੱਖਾਂ ਨੇ ਇਹ ਆਜ਼ਾਦੀ ਵੱਡੀ ਕੀਮਤ ਦੇ ਕੇ ਲਈ ਹੈ ਸਾਡੇ 500 ਤੋਂ ਵੱਧ ਗੁਰਧਾਮ ਸਾਡੇ ਤੋਂ ਵਿਛੋੜ ਦਿੱਤੇ ਗਏ ਅਤੇ ਅੰਗਰੇਜ ਦੌਰ ਵਿਚ ਆਰਥਕ ਪੱਖ ਤੋਂ ਅਮੀਰ ਸਿੱਖ ਕੌਮ ਨੂੰ ਪਾਕਿਸਤਾਨ ਵਿਚ 67 ਲੱਖ ਕਿੱਲੇ ਦੇ ਮੁਕਾਬਲੇ ਸਿਰਫ 47 ਲੱਖ ਦੇ ਏਕੜ ਦੇ ਕਰੀਬ ਜਮੀਨ ਅਲਾਟ ਹੋਈ ਜਿਹੜਾ ਕੇ ਵੱਡਾ ਘਾਟਾ ਸੀ|

ਇਸਦੇ ਨਾਲ ਹੀ ਪਾਕਿਸਤਾਨ ਦੀ ਕੁੱਲ ਜਮੀਨ ਵਿੱਚੋ 43 ਲੱਖ ਏਕੜ ਜਮੀਨ ਬਹੁਤ ਉਪਜਾਊ ਸੀ ਜਿਸਦੇ ਮੁਕਾਬਲੇ ਸਾਨੂੰ ਸਿਰਫ 13 ਲੱਖ ਏਕੜ ਜਮੀਨ ਮਿਲੀ ਜਿੱਥੇ ਪਾਕਿਸਤਾਨ ਵਿਚ 26 ਲੱਖ ਏਕੜ ਜਮੀਨ ਨੂੰ ਨਹਰੀ ਪਾਣੀ ਲੱਗ ਰਿਹਾ ਸੀ ਉਸਦੇ ਮੁਕਾਬਲੇ ਸਾਨੂੰ ਸਿਰਫ 4 ਲੱਖ ਏਕੜ ਜਮੀਨ ਨਹਿਰੀ ਪਾਣੀ ਵਾਲੀ ਨਸੀਬ ਹੋਈ, ਪਰ ਸਿੱਖਾਂ ਨੇ ਉਜਾੜੇ ਤੋਂ ਬਾਅਦ ਵੀ ਗੁਰੂ ਸਾਹਿਬ ਦੀ ਕਿਰਪਾ ਸਦਕਾ ਮੇਹਨਤ ਨਾਲ ਜਮੀਨ ਆਬਾਦ ਕਰ ਲਈ ਹੈ ਪਰ ਹੁਣ ਪੰਜਾਬ ਦੇ ਬੱਚੇ ਪੰਜਾਬ ਛੱਡ ਰਹੇ ਨੇ ਜਿਹੜਾ ਕੇ ਸਾਡੇ ਲਈ ਵੱਡਾ ਘਾਟਾ ਹੈ, ਸਿੰਘ ਸਾਹਿਬ ਨੇ ਇਹ ਵੀ ਅਪੀਲ ਕੀਤੀ ਕੇ ਚਾਹੇ ਦੁਨੀਆਂ ਭਰ ਵਿਚ ਕਾਰੋਬਾਰ ਕਰੋ ਪਰ ਪੰਜਾਬ ਤੋਂ ਪੈਰ ਨਾ ਛੱਡੋ, ਇਸਦੇ ਨਾਲ ਹੀ ਉਹਨਾਂ ਗੁਰੂ ਸਾਹਿਬ ਅੱਗੇ ਦੋਹਾਂ ਪਾਸੇ ਦੇ ਸਿੱਖਾਂ ਨੂੰ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀ ਬੇਨਤੀ ਕੀਤੀ, ਇਸ ਸਮਾਗਮ ਵਿਚ ਆਈ ਹੋਈ ਸੰਗਤ ਦਾ ਧੰਨਵਾਦ ਪਰਮਪਾਲ ਸਿੰਘ ਵੱਲੋਂ ਕੀਤਾ ਗਿਆ

The post ਕਰਤਾਰਪੁਰ ਲਾਂਘੇ ‘ਤੇ ਹੋਈ ਵੰਡ ‘ਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸਾਂਤੀ ਲਈ ਅਰਦਾਸ appeared first on TheUnmute.com - Punjabi News.

Tags:
  • breaking-news
  • giani-harpreet-singh
  • kartarpur-corridor
  • kartarpur-corridor-latest-news

ਪ੍ਰਤਾਪ ਸਿੰਘ ਬਾਜਵਾ ਨੇ CM ਭਗਵੰਤ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Sunday 20 August 2023 05:44 PM UTC+00 | Tags: aam-aadmi-party cm-bhagwant-mann nero news partap-singh-bajwa roman-ruler-nero the-unmute-breaking-news

ਚੰਡੀਗੜ੍ਹ, 20 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਰੋਮ ਦੇ ਸਭ ਤੋਂ ਬਦਨਾਮ ਸ਼ਾਸਕਾਂ ਵਿਚੋਂ ਇੱਕ ਨੀਰੋ ਨਾਲ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਕਿ ਜਦੋਂ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਬਜਾਅ ਰਿਹਾ ਸੀ। ਇਸੇ ਤਰਾਂ ਪੰਜਾਬ ਦੇ ਮੁੱਖ ਮੰਤਰੀ ਛੱਤੀਸਗੜ੍ਹ ਵਿੱਚ ਪਾਰਟੀ ਦੇ ਵਿਸਤਾਰ ਲਈ ਰੈਲੀ ਕਰ ਰਹੇ ਹਨ ਜਦੋਂ ਕਿ ਪੰਜਾਬ ਹੁਣ ਤੱਕ ਦੀ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਛੱਤੀਸਗੜ੍ਹ ਦਾ ਦੌਰਾ ਕਰ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਨਾਕਾਫ਼ੀ ਪ੍ਰਬੰਧਾਂ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਸੰਵੇਦਨਸ਼ੀਲ ਮੁੱਖ ਮੰਤਰੀ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਬਜਾਏ ਛੱਤੀਸਗੜ੍ਹ ਵਿੱਚ ਪਾਰਟੀ ਦੀ ਰੈਲੀ ਨੂੰ ਤਰਜੀਹ ਦਿੱਤੀ।

ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ‘ਚ ਛਾਲ ਮਾਰ ਕੇ ਦੋ ਭਰਾਵਾਂ ਵੱਲੋਂ ਖ਼ੁਦਕੁਸ਼ੀ ਕਰਨ ‘ਤੇ ਵਿਰੋਧੀ ਧਿਰ ਦੇ ਆਗੂ ਨੇ ‘ਆਪ’ ਸਰਕਾਰ ਦੌਰਾਨ ਪੰਜਾਬ ਪੁਲਿਸ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਪੁਲਿਸ ਦੇ ਐਸਐਚਓ ਨੇ ਇੱਕ ਭਰਾ ਨੂੰ ਕਥਿਤ ਤੌਰ ‘ਤੇ ਅਪਮਾਨਿਤ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਨੇ ਇੱਕ ਭਰਾ ਨੂੰ ਥੱਪੜ ਮਾਰਿਆ ਅਤੇ ਉਸ ਦੀ ਪੱਗ ਉਤਾਰ ਦਿੱਤੀ, ਜਿਸ ਨਾਲ ਦੋਵੇਂ ਭਰਾ ਬਹੁਤ ਪਰੇਸ਼ਾਨ ਹੋ ਗਏ ਅਤੇ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਅਧਿਕਾਰੀ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਆਈਪੀਸੀ ਦੀ ਧਾਰਾ 302 ਤਹਿਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੇ ਵਾਅਦਿਆਂ ਤੋਂ ਮੁੱਕਰਨ ਦੀ ਇੱਕ ਹੋਰ ਮਿਸਾਲ ਸਾਹਮਣੇ ਆਈ ਹੈ। ਹੜ੍ਹਾਂ ਨੇ ਪੰਜਾਬ ਖ਼ਾਸ ਕਰ ਕੇ ਖੇਤੀ ਖੇਤਰ ਵਿੱਚ ਤਬਾਹੀ ਮਚਾਈ ਸੀ, ਜਿਸ ਤੋਂ ਬਾਅਦ ‘ਆਪ’ ਸਰਕਾਰ ਹਰੇਕ ਕਿਸਾਨ ਨੂੰ ਪੰਜ ਏਕੜ ਤੱਕ ਨੁਕਸਾਨੀ ਫ਼ਸਲ ਤੋਂ ਰਾਹਤ ਦੇਣ ਦੀ ਸਾਜ਼ਿਸ਼ ਰਚ ਰਹੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਨ੍ਹਾਂ ਦੀਆਂ ਮੁਰਗ਼ੀਆਂ ਜਾਂ ਬੱਕਰੀਆਂ ਹੜ੍ਹ ਕਾਰਨ ਮਾਰੀਆਂ ਗਈਆਂ ਸਨ। ਇਸ ਦੌਰਾਨ, ਉਹ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਮੂਰਖਤਾਪੂਰਨ ਸ਼ਰਤਾਂ ਰੱਖ ਰਹੇ ਹਨ, ਜਿਨ੍ਹਾਂ ਦੀਆਂ ਫ਼ਸਲਾਂ ਹੜ੍ਹਾਂ ਵਿੱਚ ਨੁਕਸਾਨੀਆਂ ਗਈਆਂ ਹਨ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਹਮੇਸ਼ਾ ਸਵੈ-ਪ੍ਰਚਾਰ ਲਈ ਫ਼ੋਟੋ ਖਿੱਚਣ ਦਾ ਮੌਕਾ ਲੱਭਦੇ ਹਨ। ਇਹ ਪਹਿਲਾਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਉਸ ਦੀ ਜਾਅਲੀ ਬਚਾਅ ਵੀਡੀਓ ਦੁਆਰਾ ਸਾਬਤ ਹੋ ਚੁੱਕਾ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਪ੍ਰਤੀਕਿਰਿਆ ਤੋਂ ਬਚਣ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਇੱਕ ਹੋਰ ਸਾਲ ਦੀ ਮੰਗ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਜਾਣਦੇ ਹਨ ਕਿ ਪੰਜਾਬ ਦੇ ਲੋਕ 2024 ਦੀਆਂ ਆਮ ਚੋਣਾਂ ਦੌਰਾਨ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ‘ਤੇ ਲਗਾਮ ਲਗਾਉਣ ਵਿਚ ਅਸਫਲ ਰਹਿਣ ਲਈ ਉਨ੍ਹਾਂ ਨੂੰ ਕਟਹਿਰੇ ਵਿਚ ਖੜ੍ਹਾ ਕਰਨਗੇ, ਇਸ ਲਈ ਉਨ੍ਹਾਂ ਨੇ ਇਸ ਸਮੱਸਿਆ ਦੇ ਹੱਲ ਲਈ ਇੱਕ ਹੋਰ ਸਾਲ ਦੀ ਮੰਗ ਕੀਤੀ ਹੈ।

The post ਪ੍ਰਤਾਪ ਸਿੰਘ ਬਾਜਵਾ ਨੇ CM ਭਗਵੰਤ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • nero
  • news
  • partap-singh-bajwa
  • roman-ruler-nero
  • the-unmute-breaking-news

ਪਟਿਆਲਾ, 20 ਅਗਸਤ 2023: ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਪੰਜਾਬ ਦੇ ਨੌਜਵਾਨਾਂ ਅਤੇ ਬਾਲਗਾਂ ਵਿੱਚ ਖੁਦਕੁਸ਼ੀ ਵਾਲੇ ਖਿ਼ਆਲ ਆਉਣ ਦੀ ਸਥਿਤੀ ਅਤੇ ਇਸ ਸਥਿਤੀ ਨਾਲ਼ ਨਜਿੱਠਣ ਵਿੱਚ ਡੀ.ਬੀ.ਟੀ. ਵਜੋਂ ਜਾਣੀ ਜਾਂਦੀ ਡਾਇਲੈਕਟੀਕਲ ਬਿਹੇਵੀਅਰ ਥੈਰੇਪੀ ਦੀ ਪ੍ਰਭਾਵਸ਼ੀਲਤਾ ਬਾਰੇ ਖੋਜ ਕੀਤੀ ਗਈ। ਖੋਜ ਨਿਗਰਾਨ ਡਾ. ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਖੋਜਾਰਥੀ ਅਮਨਦੀਪ ਸਿੰਘ ਵੱਲੋਂ ਕੀਤੀ ਇਸ ਖੋਜ ਨੂੰ ਨੂੰ ਦੋ ਕੌਮਾਂਤਰੀ ਪੱਧਰ ਦੇ ਐਵਾਰਡ ਵੀ ਪ੍ਰਾਪਤ ਹੋ ਚੁੱਕੇ ਹਨ ਅਤੇ ਉੱਤਰੀ ਆਇਰਲੈਂਡ ਵਿਖੇ ਹੋਈ ਇੰਟਰਨੈਸ਼ਨਲ ਸੂਸਾਈਡਲ ਆਈਡੇਸ਼ਨ ਐਸੋਸੀਏਸ਼ਨ ਕਾਨਫ਼ਰੰਸ ਵਿੱਚ ਵਿਸ਼ੇਸ਼ ਸ਼ਲਾਘਾ ਵੀ ਪ੍ਰਾਪਤ ਹੋਈ ਹੈ।

ਖੋਜ ਨਿਗਰਾਨ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਖੋਜ ਦੌਰਾਨ ਪੰਜਾਬ ਦੇ 18 ਜਿ਼ਲ੍ਹਿਆਂ ਵਿੱਚੋਂ 100 ਅਜਿਹੇ ਨੌਜਵਾਨਾਂ ਨੂੰ ਇਹ ਥੈਰੇਪੀ ਦਿੱਤੀ ਗਈ ਜਿਨ੍ਹਾਂ ਵਿੱਚ ਖ਼ੁਦਕੁਸ਼ੀ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਜਿਹੇ ਖਿ਼ਆਲਾਂ ਦੀ ਆਮਦ ਬਾਰੇ ਨਿਸ਼ਾਨਦੇਹੀ ਹੋਈ ਸੀ। ਉਨ੍ਹਾਂ ਦੱਸਿਆ ਕਿ ਖੋਜ ਦੇ ਪਹਿਲੇ ਪੜਾਅ ਦੌਰਾਨ ਮਨੋਸਥਿਤੀ ਦੇ ਵੱਖ-ਵੱਖ ਲੱਛਣਾਂ ਬਾਰੇ ਅਧਿਐਨ ਕੀਤਾ ਗਿਆ ਜਿਨ੍ਹਾਂ ਨੂੰ ਇਸ ਤਰ੍ਹਾਂ ਦੇ ਖਿ਼ਆਲ ਆਉਣ ਵਾਲੀ ਮਾਨਸਿਕ ਸਥਿਤੀ ਨਾਲ਼ ਜੋੜ ਕੇ ਵੇਖਿਆ ਜਾ ਸਕਦਾ ਸੀ।

ਇਸ ਤਰ੍ਹਾਂ ਵੱਖ-ਵੱਖ ਮਿਆਰਾਂ ਅਤੇ ਕਸੌਟੀਆਂ ਰਾਹੀਂ ਪਰਖ ਉਪਰੰਤ ਅਜਿਹੇ ਵਿਚਾਰਾਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਦੀ ਪਛਾਣ/ਨਿਸ਼ਾਨਦੇਹੀ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਥੈਰੇਪੀ ਲਈ ਚੁਣਿਆ ਗਿਆ। ਥੈਰੇਪੀ ਉਪਰੰਤ ਉਨ੍ਹਾਂ ਦੀ ਮਾਨਸਿਕ ਸਥਿਤੀ ਵਿੱਚ ਸੁਧਾਰ ਹੋਣ ਬਾਰੇ ਅੰਕੜੇ ਇਕੱਠੇ ਕੀਤੇ ਗਏ ਅਤੇ ਉਨ੍ਹਾਂ ਨੂੰ 50 ਹੋਰ ਅਜਿਹੇ ਨੌਜਵਾਨਾਂ ਦੇ ਅੰਕੜਿਆਂ ਨਾਲ਼ ਮੇਲ ਕੇ ਵੇਖਿਆ ਗਿਆ ਜਿਨ੍ਹਾਂ ਨੂੰ ਹਾਲੇ ਇਹ ਥੈਰੇਪੀ ਨਹੀਂ ਦਿੱਤੀ ਗਈ ਸੀ। ਦੋਹਾਂ ਵਰਗਾਂ ਦੇ ਅੰਕੜਿਆਂ ਦੇ ਤੁਲਨਾਤਮਕ ਵਿਸ਼ਲੇਸ਼ਣ ਵਿੱਚੋਂ ਜੋ ਨਤੀਜੇ ਉੱਘੜ ਕੇ ਸਾਹਮਣੇ ਆਏ ਉਹ ਸਪਸ਼ਟ ਕਰਦੇ ਹਨ ਕਿ ਡੀ.ਬੀ. ਥੈਰੇਪੀ ਦੀ ਵਰਤੋਂ ਅਜਿਹੇ ਕੇਸਾਂ ਵਿੱਚ ਨਿਸ਼ਚੇ ਹੀ ਪ੍ਰਭਾਵਸ਼ੀਲ ਹੋ ਸਕਦੀ ਹੈ।

ਖੋਜਾਰਥੀ ਅਮਨਦੀਪ ਸਿੰਘ ਨੇ ਦੱਸਿਆ ਕਿ ਚੁਣੇ ਗਏ 100 ਲੋਕਾਂ ਨੂੰ 12 ਸੈਸ਼ਨਾਂ ਰਾਹੀਂ ਡੀ.ਬੀ. ਥੈਰੇਪੀ ਮੁਹਈਆ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਡੀਕ-ਸੂਚੀ ਵਿੱਚ ਸ਼ਾਮਿਲ ਜਿਨ੍ਹਾਂ 50 ਜਣਿਆਂ ਨੂੰ ਥੈਰੇਪੀ ਨਹੀਂ ਦਿੱਤੀ ਗਈ ਸੀ ਉਨ੍ਹਾਂ ਨੂੰ ਵੀ ਬਾਅਦ ਵਿੱਚ ਇਹੋ ਥੈਰੇਪੀ ਦਿੱਤੀ ਗਈ। ਇਸ ਉਪਰੰਤ ਪ੍ਰਾਪਤ ਹੋਏ ਨਤੀਜਿਆਂ ਤੋਂ ਵੀ ਸਪਸ਼ਟ ਹੋ ਗਿਆ ਕਿ ਉਨ੍ਹਾਂ ਦੀ ਮਨੋਸਥਿਤੀ ਵਿੱਚ ਬੇਹੱਦ ਸੁਧਾਰ ਹੋਇਆ ਸੀ ਕਿਉਂਕਿ ਉਨ੍ਹਾਂ ਨੂੰ ਆਉਣ ਵਾਲ਼ੇ ਖੁਦਕੁਸ਼ੀ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲੇ ਖਿ਼ਆਲਾਂ ਉੱਤੇ ਕਾਬੂ ਪੈ ਗਿਆ ਸੀ।

ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਤੋਂ ਪ੍ਰਾਪਤ ਇਸ ਤਰ੍ਹਾਂ ਦੇ ਨਤੀਜਿਆਂ ਉੱਤੇ ਛੇ ਮਹੀਨਿਆਂ ਤੱਕ ਲਗਾਤਾਰ ਨਜ਼ਰ ਰੱਖੀ ਗਈ। ਛੇ ਮਹੀਨੇ ਤੱਕ ਵੀ ਉਨ੍ਹਾਂ ਦੀ ਮਨੋਸਥਿਤੀ ਬਿਹਤਰ ਹਾਲਤ ਵਿੱਚ ਰਹੀ। ਇਸ ਤੋਂ ਸਪਸ਼ਟ ਹੋ ਗਿਆ ਕਿ ਇਸ ਥੈਰੇਪੀ ਦੀ ਮਦਦ ਨਾਲ਼ ਅਜਿਹੀ ਮਾਨਸਿਕ ਸਿਹਤ ਨੂੰ ਠੀਕ ਕੀਤਾ ਜਾ ਸਕਦਾ ਹੈ।

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਖੋਜ ਨਿਗਰਾਨ, ਖੋਜਾਰਥੀ ਅਤੇ ਮਨੋਵਿਗਿਆਨ ਵਿਭਾਗ ਨੂੰ ਇਸ ਖੋਜ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਦੋਂ ਹਰੇਕ ਮਨੁੱਖ ਦੀ ਜਿ਼ੰਦਗੀ ਗੁੰਝਲ਼ਦਾਰ ਹੋ ਗਈ ਹੈ ਅਤੇ ਮਾਨਸਿਕ ਸਿਹਤ ਉਪਰ ਬੁਰੇ ਅਸਰ ਪੈ ਰਹੇ ਹਨ ਤਾਂ ਹਰੇਕ ਸਮਾਜ ਅਤੇ ਵਰਗ ਵਿੱਚ ਹੀ ਬਹੁਤ ਸਾਰੇ ਅਜਿਹੇ ਜੀਅ ਹਨ ਜਿਨ੍ਹਾਂ ਨੂੰ ਅਜਿਹੇ ਖਿ਼ਆਲਾਂ ਦੀ ਆਮਦ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅਜਿਹੀ ਖੋਜ ਦਾ ਸਾਹਮਣੇ ਆਉਣਾ ਇੱਕ ਚੰਗੀ ਗੱਲ ਹੈ ਜੋ ਯੂਨੀਵਰਸਿਟੀ ਦੀ ਸਮਾਜ ਪ੍ਰਤੀ ਜਿ਼ੰਮੇਵਾਰੀ ਅਤੇ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ।

The post ਖ਼ੁਦਕੁਸ਼ੀ ਵਾਲੇ ਖ਼ਿਆਲਾਂ ਨੂੰ ਨੱਥ ਪਾਉਣ ਲਈ ਡੀ. ਬੀ. ਥੈਰੇਪੀ ਕਾਰਗਰ: ਪੰਜਾਬੀ ਯੂਨੀਵਰਸਿਟੀ ਦੀ ਖੋਜ appeared first on TheUnmute.com - Punjabi News.

Tags:
  • psychology
  • punjabi-university
  • suicidal-ideation

ਐਸ.ਏ.ਐਸ.ਨਗਰ, 20 ਅਗਸਤ, 2023: ਐਸ ਐਸ ਪੀ ਡਾ. ਸੰਦੀਪ ਗਰਗ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਮੁਹਾਲੀ ਦੀ 3ਬੀ2 ਮਾਰਕੀਟ ਪਾਰਕਿੰਗ ਵਿੱਚ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਨੇ ਹੁਣ ਤੱਕ 11 ਨੌਜਵਾਨਾਂ ਨੂੰ ਇਹਤਿਆਤੀ ਹਿਰਾਸਤ ਵਿੱਚ ਲਿਆ ਹੈ।

ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾ. ਗਰਗ ਨੇ ਕਿਹਾ ਕਿ ਪੁਲਿਸ ਦੁਆਰਾ ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਅਣਸੁਖਾਵਾਂ ਮਾਹੌਲ ਬਣਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਕਿਉਂਕਿ ਉਹ ਇੱਕ ਦੂਜੇ ਨਾਲ ਲੜਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਮੁਲਾਜ਼ਮਾਂ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਅਤੇ ਸਮੇਂ ਸਿਰ ਮੌਕੇ ‘ਤੇ ਪੁੱਜਣ ਦੇ ਨਾਲ-ਨਾਲ ਉਨ੍ਹਾਂ ‘ਚੋਂ 11 ਵਿਅਕਤੀਆਂ ਨੂੰ ਰਾਊਂਡਅਪ ਵੀ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕਿਉਂ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਗੜਬੜੀ ਵਿੱਚ ਸ਼ਾਮਲ ਨੌਜਵਾਨ ਜ਼ਿਆਦਾਤਰ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀ ਹਨ, ਇਸ ਲਈ ਅਸੀਂ ਉਨ੍ਹਾਂ ਦੇ ਭਵਿੱਖ ਦਾ ਵੀ ਧਿਆਨ ਰੱਖ ਰਹੇ ਹਾਂ। ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਨਾਲ, ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਐਸ ਐਸ ਪੀ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਜਨਤਕ ਥਾਵਾਂ ‘ਤੇ ਅਜਿਹੀ ਘਟਨਾ ਨੂੰ ਦੁਹਰਾਉਣ ਦੀ ਹਿੰਮਤ ਨਾ ਕਰੇ।

The post 3ਬੀ2 ਮਾਰਕੀਟ ਪਾਰਕਿੰਗ ‘ਚ ਗੁੰਡਾਗਰਦੀ: ਝਗੜੇ ‘ਚ ਸ਼ਾਮਲ 11 ਨੌਜਵਾਨ ਨੂੰ ਇਹਤਿਆਤ ਵਜੋਂ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • 3b2-market
  • 3b2-market-parking
  • mohali
  • news
  • ssp-dr-sandeep-garg

ਚੰਡੀਗੜ੍ਹ, 20 ਅਗਸਤ 2023: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ 'ਚ ਰਹਿਣ ਦੇ ਆਦੇਸ਼, ਛੁੱਟੀਆਂ ਕੀਤੀਆਂ ਰੱਦ appeared first on TheUnmute.com - Punjabi News.

Tags:
  • holidays
  • news
  • pink-bollworm

CM ਭਗਵੰਤ ਮਾਨ ਨੇ ਲੇਹ ਵਿਖੇ ਵਾਪਰੇ ਹਾਦਸੇ 'ਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Sunday 20 August 2023 06:04 PM UTC+00 | Tags: aam-aadmi-party cm-bhagwant-mann indian-army latest-news news punjab soldiers the-unmute-breaking tragic-incident

ਚੰਡੀਗੜ੍ਹ, 20 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਨ੍ਹਾਂ ਨੌਂ ਸ਼ਹੀਦਾਂ ਵਿੱਚ ਪੰਜਾਬ ਦੇ ਦੋ ਸਪੁੱਤਰ ਰਮੇਸ਼ ਲਾਲ (ਫ਼ਰੀਦਕੋਟ) ਅਤੇ ਤਰਨਦੀਪ ਸਿੰਘ ਬਸੀ ਪਠਾਣਾ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

The post CM ਭਗਵੰਤ ਮਾਨ ਨੇ ਲੇਹ ਵਿਖੇ ਵਾਪਰੇ ਹਾਦਸੇ ‘ਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • indian-army
  • latest-news
  • news
  • punjab
  • soldiers
  • the-unmute-breaking
  • tragic-incident

ਚੰਡੀਗੜ੍ਹ, 20 ਅਗਸਤ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ 'ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ 'ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੰਧਵਾਂ ਨੇ ਇਸ ਦੁਰਘਟਨਾ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ 'ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ 'ਚ ਸ਼ਰੀਕ ਹਨ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • kotakpura
  • kultar-singh-sandhwan
  • leh-accident
  • news

ਚੰਡੀਗੜ੍ਹ, 20 ਅਗਸਤ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।

ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ 'ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿੱਚ ਪਹਿਲਾ ਆਏ ਹੜ੍ਹਾਂ ਕਾਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਚੱਲ ਰਿਹਾ ਸੀ ਪਰ ਪਿਛਲੇ ਦਿਨਾਂ ਫਿਰ ਤੋਂ ਪਹਾੜਾਂ ਵਿੱਚ ਆਏ ਭਾਰੀ ਮੀਂਹ ਕਾਰਨ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਪਾਣੀ ਦੀ ਮਾਰ ਨਾ ਝੱਲਦੇ ਹੋਏ ਬੰਨ੍ਹ ਵਿੱਚ ਪਾੜ ਪੈ ਗਿਆ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਵਹਾਅ ਘੱਟ ਹੋਇਆ ਹੈ। ਇਸ ਲਈ ਬੰਨ੍ਹ ਨੂੰ ਪੂਰਨ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਾੜ ਨੂੰ ਪੂਰਨ ਲਈ ਸ਼ੁਰੂ ਕੀਤੇ ਗਏੇ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਵਿਭਾਗ, ਮਾਲ ਵਿਭਾਗ, ਡਰੇਨੇਜ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਪਾੜ ਨੂੰ ਪੂਰਨ ਲਈ ਦੋਹਾਂ ਸਿਰਿਆਂ ਤੋਂ ਕੰਮ ਸ਼ੁਰੂ ਕੀਤਾ ਗਿਆ ਹੈ। ਸਥਾਨਕ ਲੋਕ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ 2 ਲੱਖ ਤੋਂ ਵੱਧ ਮਿੱਟੀ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅਪੀਲ ਕੀਤੀ ਕਿ ਅਜੇ ਵੀ ਜੋ ਲੋਕ ਆਪਣੀ ਮਰਜ਼ੀ ਨਾਲ ਰਹਿ ਗਏ ਹਨ, ਉਹ ਐੱਨ.ਡੀ.ਆਰ.ਐੱਫ਼. ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਜਲਦ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਟ ਬੁੱਢਾ, ਦੁੱਬਲੀ, ਖੇਮਕਰਨ, ਸਭਰਾਅ, ਵਲਟੋਹਾ, ਤਲਵੰਡੀ ਸੋਭਾ ਸਿੰਘ ਅਤੇ ਹਰੀਕੇ ਦੇ ਸਰਕਾਰੀ ਸਕੂਲਾਂ ਵਿਚ 7 ਰਾਹਤ ਕੇਂਦਰ ਬਣਾਏ ਗਏ ਹਨ।

ਉਨ੍ਹਾਂ ਸੜਕਾਂ 'ਤੇ ਟਰਾਲੀਆਂ ਵਿੱਚ ਬੈਠੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰਾਹਤ ਕੇਂਦਰਾਂ ਵਿੱਚ ਪਹੁੰਚਣ, ਜਿੱਥੇ ਉਨ੍ਹਾਂ ਨੂੰ ਹਰ ਲੋੜੀਂਦੀਆਂ ਸੁਵਿਧਾਵਾਂ ਤੇ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ  ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਅਨਿਲ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸ. ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਸਥਿਤੀ ਦੇ ਮੱਦੇਨਜ਼ਰ ਧੀਰਜ ਬਣਾਈ ਰੱਖਣ।ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 7 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਰਹੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਲੋਕ ਰਾਹਤ ਕੇਂਦਰ ਵਿੱਚ ਆਉਣ, ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਤੇ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਬਾਹਰ ਕੱਢੇ ਗਏ ਪਸ਼ੂਆਂ ਨੂੰ ਰੱਖਣ ਲਈ ਵੀ ਨੀਲੀ ਰਾਵੀ ਮੱਝਾਂ ਦੇ ਰਿਸਰਚ ਕੇਂਦਰ ਹਰੀਕੇ ਅਤੇ ਦਾਣਾ ਮੰਡੀ ਸਭਰਾਅ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਇਨ੍ਹਾਂ ਥਾਵਾਂ 'ਤੇ 400 ਤੋਂ ਵੱਧ ਪਸ਼ੂਆਂ ਨੂੰ ਰੱਖਣ ਦੀ ਸਮਰੱਥਾ ਹੈ, ਜਿੱਥੇ ਪਸ਼ੂਆਂ ਲਈ ਸੁੱਕੇ ਤੇ ਹਰੇ ਚਾਰੇ ਤੋਂ ਇਲਾਵਾ ਫੀਡ ਅਤੇ ਸਾਇਲੇਜ਼ ਵੀ ਮੁੁਹੱਈਆ ਕਰਵਾਇਆ ਜਾਵੇਗਾ।

The post ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • dhusi-dam
  • dhussi-bundh
  • flood
  • laljit-singh-bhullar
  • news

ਖਰੜ/ਐੱਸ ਏ ਐੱਸ ਨਗਰ, 19 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਨਾਉਣ ਲਈ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਵਿਭਾਗ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਦੀ ਸਥਾਨਕ ਮਹੱਤਤਾ ਅਤੇ ਵਿਰਾਸਤ ਨੂੰ ਉਭਾਰਨ ਲਈ ਸੱਭਿਆਚਾਰ ਤੇ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਖਰੜ ਵਿਖੇ ਕਰਵਾਏ ਗਏ ਤੀਆਂ ਦੇ ਮੇਲੇ ਵਿੱਚ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਤੀਆਂ ਦਾ ਤਿਉਹਾਰ ਧੀਆਂ ਦੇ ਅਰਮਾਨਾਂ ਤੇ ਸਧਰਾਂ ਦਾ ਪ੍ਰਤੀਕ ਹੈ, ਜਿਸ ਰਾਹੀਂ ਹਰ ਧੀ ਆਪਣੀ ਖੁਸ਼ੀ ਇਨ੍ਹਾਂ ਦਿਨਾਂ ਚ ਆਪਣੀਆਂ ਸੰਗੀ ਸਾਥਣਾ ਨਾਲ ਸਾਂਝੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕੁਝ ਤਿੱਥ ਤਿਉਹਾਰ ਅਜਿਹੇ ਹੁੰਦੇ ਹਨ ਜੋ ਕਿ ਮਾਵਾਂ ਰਾਹੀਂ ਅੱਗੋਂ ਧੀਆਂ ਨੂੰ ਵਿਰਾਸਤ ਚ ਮਿਲਦੇ ਹਨ। ਉਨ੍ਹਾਂ ਕਿਹਾ ਕਿ ਤੀਆਂ ਹਰ ਉਮਰ ਦੀਆਂ ਸਧਰਾਂ ਦਾ ਪ੍ਰਤੀਕ ਹਨ ਅਤੇ ਹਰ ਉਮਰ ਦੀਆਂ ਔਰਤਾਂ ਇਸ ਵਿੱਚ ਭਾਗ ਲੈਂਦੀਆਂ ਹਨ।

ਉਨ੍ਹਾਂ ਕਿਹਾ ਕਿ ਆਉਂਦੇ ਸਾਲ ਉਨ੍ਹਾਂ ਦਾ ਵਿਭਾਗ ਤੀਆਂ ਦੇ ਤਿਉਹਾਰ ਨੂੰ ਵੱਡੇ ਪੱਧਰ ਤੇ ਮਨਾਏਗਾ ਅਤੇ ਹਰ ਜ਼ਿਲ੍ਹੇ ਵਿੱਚ ਇਸ ਸਬੰਧੀ ਸਮਾਗਮ ਰੱਖਣ ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਅਗਲੇ ਮਹੀਨੇ ਮੋਹਾਲੀ ਵਿਖੇ ਪੰਜਾਬ ਟੂਰਿਜ਼ਮ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਵੀ ਪ੍ਰਤੀਨਿਧ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹਾ ਸੰਮੇਲਨ ਪੰਜਾਬ ਵਿੱਚ ਪਹਿਲੀ ਵਾਰ ਹੋਵੇਗਾ, ਜਿਸ ਨਾਲ ਸੈਰ ਸਪਾਟਾ ਖੇਤਰ ਚ ਨਿਵੇਸ਼ ਨੂੰ ਵੀ ਉਤਸ਼ਾਹ ਮਿਲੇਗਾ।

ਇਸ ਮੌਕੇ ਉਨ੍ਹਾਂ ਖੁਦ ਬੋਲੀਆਂ ਵੀ ਪਾਈਆਂ ਅਤੇ ਤੀਆਂ ਦੇ ਜਸ਼ਨਾਂ ਵਿੱਚ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, *ਸੰਦਲੀ ਪੈੜਾਂ ਕਲੱਬ ਖਰੜ* ਦੀਆਂ ਅਹੁਦੇਦਾਰ ਵੀ ਮੌਜੂਦ ਸਨ।

The post ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਸੂਬੇ ‘ਚ ਸਰਕਾਰੀ ਪੱਧਰ ਤੇ ਲਾਏ ਜਾਣਗੇ ਵਿਰਾਸਤੀ ਮੇਲੇ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmol-gagan-mann
  • news
  • punjabs-culture
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form