TheUnmute.com – Punjabi News: Digest for August 25, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ 'ਤੇ ਈਡੀ ਦੀ ਛਾਪੇਮਾਰੀ

Thursday 24 August 2023 06:02 AM UTC+00 | Tags: bharat-bhushan-ashu breaking-news ed-raid enforcement-directorate news punjab-breaking punjab-congress

ਚੰਡੀਗੜ੍ਹ, 24 ਅਗਸਤ, 2023: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਸੁਧਾਰ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਵਿਖੇ ਕੋਚਰ ਮਾਰਕੀਟ ਨੇੜੇ ਆਸ਼ੂ ( Bharat Bhushan Ashu) ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ।

ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਭੂਸ਼ਣ ( Bharat Bhushan Ashu) ਕਾਂਗਰਸ ਸਰਕਾਰ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ | ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ 'ਤੇ ਕੇਸ ਦਰਜ ਕੀਤੇ ਹਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ ਅਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਹਨ ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ‘ਤੇ ਈਡੀ ਦੀ ਛਾਪੇਮਾਰੀ appeared first on TheUnmute.com - Punjabi News.

Tags:
  • bharat-bhushan-ashu
  • breaking-news
  • ed-raid
  • enforcement-directorate
  • news
  • punjab-breaking
  • punjab-congress

ਗੁਰਮੀਤ ਸਿੰਘ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

Thursday 24 August 2023 06:38 AM UTC+00 | Tags: breaking breaking-news dc-sangrur exploit-farmers farmers farmers-association gurmeet-singh-khudian kapurthala longowal news protest punjabbreaking sugarcane

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ (sugarcane farmers) ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ (sugarcane farmers) ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ  ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

The post ਗੁਰਮੀਤ ਸਿੰਘ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ appeared first on TheUnmute.com - Punjabi News.

Tags:
  • breaking
  • breaking-news
  • dc-sangrur
  • exploit-farmers
  • farmers
  • farmers-association
  • gurmeet-singh-khudian
  • kapurthala
  • longowal
  • news
  • protest
  • punjabbreaking
  • sugarcane

ਚੰਡੀਗੜ੍ਹ, 24 ਅਗਸਤ 2023: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ । ਸੂਬੇ ‘ਚ ਪਿਛਲੇ 36 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਜਾਨ-ਮਾਲ ਦੇ ਨੁਕਸਾਨ ਦਾ ਵੱਡਾ ਕਾਰਨ ਬਣ ਗਿਆ ਹੈ। ਦੋ ਥਾਵਾਂ ‘ਤੇ ਬੱਦਲ ਫਟਣ ਦੀ ਖ਼ਬਰ ਹੈ, ਜਦਕਿ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਖਬਰਾਂ ਹਨ। ਇਸ ਦੌਰਾਨ ਕੁੱਲੂ (Kullu) ਤੋਂ ਇਕ ਖੌਫਨਾਕ ਦ੍ਰਿਸ਼ ਸਾਹਮਣੇ ਆਇਆ ਹੈ। ਜਿੱਥੇ ਕੁਝ ਹੀ ਸਮੇਂ ਵਿੱਚ ਕਈ ਘਰ ਢਹਿ ਗਏ।

ਕੁੱਲੂ (Kullu) ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਸ਼ਿਮਲਾ ਦੇ ਕ੍ਰਿਸ਼ਨਾ ਨਗਰ ‘ਚ ਇਕ ਘਰ ਦੇ ਢਹਿ ਜਾਣ ਦੀ ਭਿਆਨਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕੁੱਲੂ ਦੇ ਐਨੀ ਸਬ-ਡਿਵੀਜ਼ਨ ਦੇ ਬੱਸ ਸਟੈਂਡ ਨੇੜੇ ਵੀਰਵਾਰ ਸਵੇਰੇ ਚਾਰ ਤੋਂ ਜ਼ਿਆਦਾ ਘਰ ਤਾਸ਼ ਦੀ ਤਰ੍ਹਾਂ ਢਹਿ ਗਏ।

ਕੁਝ ਸਮੇਂ ਦੇ ਅੰਦਰ ਹੀ ਇਮਾਰਤਾਂ ਜ਼ਮੀਨ ‘ਤੇ ਢਹਿ-ਢੇਰੀ ਹੋ ਗਈਆਂ। ਇਸ ਵਿੱਚੋਂ ਐਸਬੀਆਈ ਅਤੇ ਕਾਂਗੜਾ ਕੇਂਦਰੀ ਸਰਕਾਰੀ ਬੈਂਕ ਦੀਆਂ ਦੋ ਇਮਾਰਤਾਂ ਵਿੱਚ ਸ਼ਾਖਾਵਾਂ ਚੱਲ ਰਹੀਆਂ ਸਨ। ਘਰ ਵਿੱਚ ਤਰੇੜਾਂ ਨਜ਼ਰ ਆਉਣ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਦੋਵਾਂ ਸ਼ਾਖਾਵਾਂ ਨੂੰ ਇੱਥੋਂ ਕੱਢ ਕੇ ਕਿਸੇ ਹੋਰ ਥਾਂ 'ਤੇ ਲਿਜਾਇਆ ਗਿਆ ਸੀਅਤੇ ਇਮਾਰਤ ਖਾਲੀ ਕਰਵਾ ਲਈ ਗਈ ਸੀ |

ਇਸਦੇ ਨਾਲ ਹੀ ਨੇੜੇ ਮਕਾਨ ਵਿੱਚ ਰਹਿੰਦੇ ਕਿਰਾਏਦਾਰਾਂ ਦੀਆਂ ਦੁਕਾਨਾਂ ਖਾਲੀ ਕਰਵਾ ਦਿੱਤੀਆਂ ਗਈਆਂ। ਰਾਹਤ ਵਾਲੀ ਗੱਲ ਹੈ ਕਿ ਸਮੇਂ ਸਿਰ ਮਕਾਨ ਖਾਲੀ ਕਰਵਾ ਲਿਆ ਗਿਆ, ਨਹੀਂ ਤਾਂ ਇੱਥੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਇਮਾਰਤਾਂ ਢਹਿਣ ਕਾਰਨ ਕਰੋੜਾਂ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋ ਗਿਆ ਹੈ ।

ਦੂਜੇ ਪਾਸੇ ਇਸ ਘਟਨਾ ਸਬੰਧੀ ਪ੍ਰਸ਼ਾਸਨਿਕ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪ੍ਰਸ਼ਾਸਨ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੋ ਘਰ ਪਹਿਲਾਂ ਹੀ ਖਾਲੀ ਕਰਵਾ ਲਏ ਗਏ ਸਨ, ਜਦੋਂ ਕਿ ਅੱਜ ਸਵੇਰੇ ਇਕ ਘਰ ਖਾਲੀ ਕਰਵਾ ਲਿਆ ਗਿਆ।

The post ਕੁੱਲੂ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, ਬੈਂਕ ਸ਼ਾਖਾਵਾਂ ਸਮੇਤ ਕਈ ਇਮਾਰਤਾਂ ਢਹਿ-ਢੇਰੀ appeared first on TheUnmute.com - Punjabi News.

Tags:
  • breaking-news
  • heavy-rain
  • himachal-pradesh
  • kullu
  • landslides
  • major-cause
  • news

ਗੁਜਰਾਤ ਪੁਲਿਸ ਦੀ ਹਿਰਾਸਤ 'ਚ ਲਾਰੈਂਸ ਬਿਸ਼ਨੋਈ, ਇਸ ਮਾਮਲੇ 'ਚ ਹੋਵੇਗੀ ਪੁੱਛਗਿੱਛ

Thursday 24 August 2023 07:15 AM UTC+00 | Tags: breaking-news gujarat-ats gujarat-police lawrence-bishnoi news punjab-breaking sidhu-moosewala

ਚੰਡੀਗੜ੍ਹ, 24 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi)  ਨੂੰ ਗੁਜਰਾਤ ਲਿਜਾਇਆ ਗਿਆ ਹੈ। ਗੁਜਰਾਤ ਪੁਲਿਸ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਜੇਲ੍ਹ ਤੋਂ ਆਪਣੇ ਨਾਲ ਲੈ ਗਈ ਹੈ। ਪ੍ਰਾਪਤਜਾਣਕਾਰੀ ਅਨੁਸਾਰ ਪੁਲਿਸ ਉਸ ਤੋਂ ਗੁਜਰਾਤ ਵਿੱਚ ਦਰਜ ਹੈਰੋਇਨ ਨਾਲ ਸਬੰਧਤ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਵਿੱਚ ਪੁੱਛਗਿੱਛ ਕਰੇਗੀ।

ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗੁਜਰਾਤ ਲਿਜਾਇਆ ਗਿਆ ਹੈ। ਪੁਲਿਸ ਟੀਮ ਨੇ ਲਾਰੈਂਸ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਕੱਲ੍ਹ ਦੁਪਹਿਰ 3.30 ਵਜੇ ਮੋਹਾਲੀ ਹਵਾਈ ਅੱਡੇ 'ਤੇ ਪਹੁੰਚ ਗਈ ਸੀ ।

ਜ਼ਿਕਰਯੋਗ ਹੈ ਕਿ ਸਤੰਬਰ 2002 ‘ਚ ਦਰਜ ਹੋਏ ਕੇਸ ਮੁਤਾਬਕ ਗੁਜਰਾਤ ‘ਚ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਸੀ। ਗੁਜਰਾਤ ਏਟੀਐਸ ਦੀ ਜਾਂਚ ਵਿੱਚ ਲਾਰੈਂਸ (Lawrence Bishnoi) ਦਾ ਨਾਂ ਸਾਹਮਣੇ ਆਇਆ ਸੀ। ਲਾਰੈਂਸ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਹੁਣ ਉਸ ਨੂੰ ਦੁਬਾਰਾ ਪੁੱਛਗਿੱਛ ਲਈ ਲਿਜਾਇਆ ਗਿਆ ਹੈ।

The post ਗੁਜਰਾਤ ਪੁਲਿਸ ਦੀ ਹਿਰਾਸਤ ‘ਚ ਲਾਰੈਂਸ ਬਿਸ਼ਨੋਈ, ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ appeared first on TheUnmute.com - Punjabi News.

Tags:
  • breaking-news
  • gujarat-ats
  • gujarat-police
  • lawrence-bishnoi
  • news
  • punjab-breaking
  • sidhu-moosewala

ਫਿਰੋਜ਼ਪੁਰ ਸਰਹੱਦ 'ਤੇ ਮਿਲਿਆ ਚੀਨੀ ਡਰੋਨ, 21 ਕਰੋੜ ਦੀ ਹੈਰੋਇਨ ਬਰਾਮਦ

Thursday 24 August 2023 07:25 AM UTC+00 | Tags: border-security-force breaking-news bsf chinese-drone drug ferozepur ferozepur-border latest-news news police punjab-news punjab-police the-unmute-breaking-news

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਫਿਰੋਜ਼ਪੁਰ (Ferozepur) ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਸੂਚਨਾ ਮਿਲੀ ਸੀ ਕਿ ਸਰਹੱਦ ਦੇ ਆਲੇ-ਦੁਆਲੇ ਡਰੋਨ ਦੀ ਆਵਾਜਾਈ ਹੋਈ ਹੈ, ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਫਿਰੋਜ਼ਪੁਰ ਸਰਹੱਦ ਤੋਂ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ ਨਾਲ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਵੀ ਬੰਨ੍ਹੀ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਬੁੱਧਵਾਰ ਰਾਤ ਫਿਰੋਜ਼ਪੁਰ ਦੇ ਪਿੰਡ ਹਜ਼ਾਰੇ ਸਿੰਘ ਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਬੀਐਸਐਫ ਅਤੇ ਸਥਾਨਕ ਪੁਲੀਸ ਨੇ ਮਿਲ ਕੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਦੇਰ ਰਾਤ ਤਲਾਸ਼ੀ ਦੌਰਾਨ ਜਵਾਨਾਂ ਨੂੰ ਸਰਹੱਦੀ ਪਿੰਡ ਹਜ਼ਾਰੇ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਇੱਕ ਡਰੋਨ ਮਿਲਿਆ। ਇਸ ਦੇ ਨਾਲ ਇੱਕ ਪੀਲੇ ਰੰਗ ਦਾ ਪੈਕਟ ਵੀ ਬੰਨ੍ਹਿਆ ਹੋਇਆ ਸੀ, ਜੋ ਡਰੋਨ ਦੇ ਡਿੱਗਣ ਕਾਰਨ ਹੇਠ ਮਿਲਿਆ ਸੀ |

ਦੱਸਿਆ ਜਾ ਰਿਹਾ ਹੈ ਕਿ ਪੀਲੇ ਪੈਕੇਟ ‘ਚ ਛੋਟੇ ਪੈਕੇਟ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 3.4 ਕਿਲੋ ਦੱਸਿਆ ਜਾ ਰਿਹਾ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਸਥਾਨਕ ਪੁਲਿਸ (Ferozepur) ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਰੋਨ ਨੂੰ ਵੀ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

The post ਫਿਰੋਜ਼ਪੁਰ ਸਰਹੱਦ ‘ਤੇ ਮਿਲਿਆ ਚੀਨੀ ਡਰੋਨ, 21 ਕਰੋੜ ਦੀ ਹੈਰੋਇਨ ਬਰਾਮਦ appeared first on TheUnmute.com - Punjabi News.

Tags:
  • border-security-force
  • breaking-news
  • bsf
  • chinese-drone
  • drug
  • ferozepur
  • ferozepur-border
  • latest-news
  • news
  • police
  • punjab-news
  • punjab-police
  • the-unmute-breaking-news

ਲੁਧਿਆਣਾ ਨਗਰ ਨਿਗਮ ਦੇ ਟੈਂਡਰਾਂ 'ਚ 22.83 ਕਰੋੜ ਦਾ ਕਥਿਤ ਘਪਲਾ ਮਾਮਲਾ

Thursday 24 August 2023 10:12 AM UTC+00 | Tags: aditya-dachalwal anurag-verma breaking breaking-news ias-shena-agarwal latest-news ludhiana-municipal-corporation ludhiana-police municipal-corporation news punjab-government wah-kong-construction-india

ਲੁਧਿਆਣਾ 23 ਅਗਸਤ 2023: ਲੁਧਿਆਣਾ ਨਗਰ ਨਿਗਮ (Ludhiana Municipal Corporation) ਦੇ ਦੋ ਟੈਂਡਰਾਂ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਇਆ | ਨਗਰ ਨਿਗਮ ਵੱਲੋਂ ਕੁਝ ਸਮਾਂ ਪਹਿਲਾਂ ਦੋ ਟੈਂਡਰ ਕੱਢੇ ਗਏ | ਇਨ੍ਹਾਂ ਵਿੱਚ ਇੱਕ ਟੈਂਡਰ 72 ਕਰੋੜ ਅਤੇ ਇੱਕ 82 ਕਰੋੜ ਦਾ ਸੀ | ਇਸ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੂੰ ਸ਼ਿਕਾਇਤ ਮਿਲੀ, ਇਹ ਸ਼ਿਕਾਇਤ ‘ਵਾਹ ਕੌਂਗ ਕੰਟਰਕਸਨ’ ਕੰਪਨੀ ਵੱਲੋਂ ਕੀਤੀ ਗਈ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਇਸ ਟੈਂਡਰ ਰਾਹੀਂ ਨਗਰ ਨਿਗਮ ਨੂੰ ਕਥਿਤ 22.83 ਕਰੋੜ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ |

‘ਵਾਹ ਕੌਂਗ ਕੰਟ੍ਰਕਸ਼ਨ ਇੰਡੀਆ’ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮੁਤਾਬਕ ਉਨ੍ਹਾਂ ਦੇ ਦਸਤਾਵੇਜ਼ਾਂ ਵਿੱਚ ਕੁਝ ਤਕਨੀਕੀ ਖਾਮੀਆਂ ਕਾਰਨ ਇਹ ਟੈਂਡਰ ਕਿਸੇ ਹੋਰ ਠੇਕੇਦਾਰ ਨੂੰ ਦੇ ਦਿੱਤਾ ਗਿਆ | ਕੰਪਨੀ ਮੁਤਾਬਕ ਇਹ ਟੈਂਡਰ ਉਸ ਵੱਲੋਂ 22.83 ਕਰੋੜ ਰੁਪਏ ਘੱਟ ਰੇਟ ‘ਤੇ ਪਾਇਆ ਗਿਆ ਸੀ | ਪਰ ਟੈਂਡਰ ਵੱਧ ਰੇਟ ‘ਤੇ ਕਿਸੇ ਹੋਰ ਠੇਕੇਦਾਰ ਨੂੰ ਦੇ ਦਿੱਤਾ ਹੈ |

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਥਾਨਕਾਂ ਸਰਕਾਰਾਂ, ਸਕੱਤਰ ਅਜੋਏ ਸ਼ਰਮਾ ਨੂੰ 01 ਅਗਸਤ 2023 ਨੂੰ ਹੁਕਮ ਦਿੱਤੇ ਗਏ ਅਤੇ ਕਮਿਸ਼ਨਰ ਸ਼ੇਨਾ ਅਗਰਵਾਲ ਅਤੇ ਵਧੀਕ ਕਮਿਸ਼ਨਰ ਆਦਿਤਿਆ ਦਚਲਵਾਲ ਖ਼ਿਲਾਫ਼ ਹੋਈ ਸ਼ਿਕਾਇਤ ਦੀ ਜਾਂਚ ਰਿਪੋਰਟ ਮੰਗੀ ਗਈ, ਜਾਂਚ ਰਿਪੋਰਟ ਨਾ ਮਿਲਣ ਕਾਰਨ 10 ਅਗਸਤ 2023 ਅਤੇ ਫਿਰ 14 ਅਗਸਤ 2023 ਨੂੰ ਪੱਤਰ ਜਾਰੀ ਕੀਤਾ ਗਿਆ ਅਤੇ ਜਾਂਚ ਕਰਕੇ ਰਿਪੋਰਟ ਇੱਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ | ਪਰ ਵਾਰ-ਵਾਰ ਪੱਤਰ ਜਾਰੀ ਹੋਣ ‘ਤੇ ਅਜੋਏ ਸ਼ਰਮਾ ਨੇ ਰਿਪੋਰਟ ਨਹੀਂ ਸੌਂਪੀ | ਮੁੱਖ ਸਕੱਤਰ ਪੰਜਾਬ ਵੱਲੋਂ ਆਖ਼ਰੀ ਵਾਰ 22 ਅਗਸਤ ਨੂੰ ਪੱਤਰ ਜਾਰੀ ਕਰਕੇ ਜਾਂਚ ਰਿਪੋਰਟ ਕਰਵਾਉਣ ਜਮ੍ਹਾਂ ਲਈ ਕਿਹਾ ਗਿਆ |

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਂਚ ਰਿਪੋਰਟ ਨਾ ਮਿਲਣ ‘ਤੇ ਤਾੜਨਾ ਕਰਦਿਆਂ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਇਸ ਕਥਿਤ ਘਪਲੇ ਦੀ ਜਾਂਚ ਰਿਪੋਰਟ 23 ਅਗਸਤ ਤੱਕ ਜਮ੍ਹਾਂ ਕਰਵਾਉਣ ਲਈ ਕਿਹਾ |

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੀ 22 ਅਗਸਤ ਨੂੰ ਨਗਰ ਨਿਗਮ, ਲੁਧਿਆਣਾ ਦੀ ਕਮਿਸ਼ਨਰ, ਆਈ.ਏ.ਐੱਸ ਸ਼ੇਨਾ ਅਗਰਵਾਲ ਅਤੇ ਨਗਰ ਨਿਗਮ, ਲੁਧਿਆਣਾ (Ludhiana Municipal Corporation) ਦੇ ਵਧੀਕ ਕਮਿਸ਼ਨਰ ਆਦਿਤਿਆ ਦਚਲਵਾਲ ਦਾ ਤਬਾਦਲਾ ਕਰ ਦਿੱਤਾ ਗਿਆ | ਭਰੋਸੇਯੋਗ ਸੂਤਰਾਂ ਦੇ ਮੁਤਾਬਕ ਇਸ ਕਥਿਤ ਘਪਲੇ ਮਾਮਲੇ ਦੇ ਸੰਦਰਭ ਵਿੱਚ ਹੀ ਕਮਿਸ਼ਨਰ ਐੱਸ ਸ਼ੇਨਾ ਅਗਰਵਾਲ ਅਤੇ ਵਧੀਕ ਕਮਿਸ਼ਨਰ ਆਦਿਤਿਆ ਦਚਲਵਾਲ ਦਾ ਤਬਾਦਲਾ ਕੀਤਾ ਗਿਆ ਹੈ | ਹਾਲਾਂਕਿ ਪੰਜਾਬ ਸਰਕਾਰ ਵੱਲੋਂ ਵਿਭਾਗੀ ਪੱਧਰ’ ਤੇ ਰੂਟੀਨ ਵਿੱਚ ਸਮੇਂ-ਸਮੇਂ ‘ਤੇ ਫੇਰਬਦਲ ਕੀਤਾ ਜਾਂਦਾ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲਾ ਸੰਬੰਧੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਜਾਂਚ ਰਿਪੋਰਟ ਛੇਤੀ ਹੀ ਮੁੱਖ ਸਕੱਤਰ ਪੰਜਾਬ ਨੂੰ ਸੌਂਪ ਦਿੱਤੀ ਜਾਵੇਗੀ, ਜਿਸ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਸਖ਼ਤ ਕਾਰਵਾਈ ਕਰਨਗੇ | ਜਦੋਂ ਇਸ ਕਰੋੜਾਂ ਦੇ ਕਥਿਤ ਘਪਲੇ ਮਾਮਲੇ ਵਿੱਚ ਮੁੱਖ ਸਕੱਤਰ ਪੰਜਾਬ, ਅਨੁਰਾਗ ਵਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਅਜੇ ਤੱਕ ਉਨ੍ਹਾਂ ਨੂੰ ਕੋਈ ਜਾਂਚ ਰਿਪੋਰਟ ਨਹੀਂ ਮਿਲੀ | ਅਨੁਰਾਗ ਵਰਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ |

The post ਲੁਧਿਆਣਾ ਨਗਰ ਨਿਗਮ ਦੇ ਟੈਂਡਰਾਂ ‘ਚ 22.83 ਕਰੋੜ ਦਾ ਕਥਿਤ ਘਪਲਾ ਮਾਮਲਾ appeared first on TheUnmute.com - Punjabi News.

Tags:
  • aditya-dachalwal
  • anurag-verma
  • breaking
  • breaking-news
  • ias-shena-agarwal
  • latest-news
  • ludhiana-municipal-corporation
  • ludhiana-police
  • municipal-corporation
  • news
  • punjab-government
  • wah-kong-construction-india

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ

Thursday 24 August 2023 10:21 AM UTC+00 | Tags: anmol-gagan-mann breaking-news first-punjab-tourism-summit latest-news news punjab-culture punjab-government punjab-latest-news punjab-news the-unmute-breaking-news tourism travel-mart

ਚੰਡੀਗੜ੍ਹ/ਜੈਪੁਰ, 23 ਅਗਸਤ, 2023: ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ, ਪਰੰਪਰਾਵਾਂ, ਕਲਾ ਦੇ ਰੂਪਾਂ ਅਤੇ ਰੀਤੀ-ਰਿਵਾਜਾਂ ਦੇ ਪਸਾਰ ਲਈ ਅੱਜ ਆਪਣੀ ਕਿਸਮ ਦੇ ਪਹਿਲੇ 'ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ' ਦੀ ਸ਼ੁਰੂਆਤ ਕਰਨ ਲਈ ਕਈ ਰਣਨੀਤਕ ਪਹਿਲਕਦਮੀਆਂ ਦਾ ਐਲਾਨ ਕੀਤਾ ਹੈ । ਇਹ ਨਵੀਨਤਮ ਸਮਾਗਮ 11 ਤੋਂ 13 ਸਤੰਬਰ ਤੱਕ ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ ਤਾਂ ਜੋ ਸੂਬੇ ਨੂੰ ਸੈਰ-ਸਪਾਟੇ (Tourism) ਦੇ ਨਜ਼ਰੀਏ ਤੋਂ ਸਭ ਤੋਂ ਵੱਧ ਪਸੰਦੀਦਾ ਸਥਾਨ ਵਜੋਂ ਉਭਾਰਿਆ ਜਾ ਸਕੇ।

ਪੰਜਾਬ ਟਰੈਵਲ ਮਾਰਟ ਦਾ ਉਦੇਸ਼ ਦੇਸ਼ ਦੇ ਅਗਾਂਹਵਧੂ ਸੈਰ-ਸਪਾਟਾ ਪੇਸ਼ੇਵਰਾਂ ਨੂੰ ਪੰਜਾਬ ਲਿਆਉਣਾ ਅਤੇ ਸੂਬੇ ਨੂੰ ਚੋਟੀ ਦੇ ਸੈਰ-ਸਪਾਟਾ ਸਥਾਨ ਵਜੋਂ ਸ਼ੁਮਾਰ ਕਰਨਾ ਹੈ। ਇਸ ਈਵੈਂਟ ਵਿੱਚ ਵਿਦੇਸ਼ੀ ਅਤੇ ਘਰੇਲੂ ਟੂਰ ਆਪਰੇਟਰਾਂ, ਡੀਐਮਸੀਐਸ, ਡੀਐਸਓਐਸ, ਟਰੈਵਲ ਟਰੇਡ ਮੀਡੀਆ, ਟਰੈਵਲ ਇੰਫਲੂਐਂਸਰਜ, ਹੋਟਲ ਆਪਰੇਟਰ, ਬੀਐਂਡਬੀ ਅਤੇ ਫਾਰਮ ਸਟੇਅ ਮਾਲਕ, ਸੈਰ-ਸਪਾਟਾ ਬੋਰਡ ਆਦਿ ਦੀ ਭਾਗੀਦਾਰੀ ਵੀ ਦੇਖਣ ਨੂੰ ਮਿਲੇਗੀ।

ਪੰਜ ਸ਼ਹਿਰ – ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਦੇਸ਼ੀ ਸੈਲਾਨੀਆਂ ਲਈ ਚੋਟੀ ਦੇ ਸਥਾਨਾਂ ਵਜੋਂ ਉਭਰੇ ਹਨ ਅਤੇ ਸੈਰ-ਸਪਾਟਾ ਵਿਭਾਗ ਹੁਣ ਰਾਜ ਨੂੰ ਭਾਰਤੀ ਸੈਰ-ਸਪਾਟੇ ਵਿੱਚ ਮੋਹਰੀ ਬਣਾਉਣ ਅਤੇ 2030 ਤੱਕ ਪੰਜਾਬ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਬਣਨ ਦੀ ਦਿਸ਼ਾ ਵੱਲ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਸੈਰ ਸਪਾਟਾ (Tourism) ਵਿਭਾਗ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਦਰਸਾਉਣ ਲਈ ਇੱਥੇ ਮੈਰੀਅਟ ਹੋਟਲ ਵਿਖੇ ਆਪਣੇ ਚਾਰ ਸ਼ਹਿਰਾਂ ਦੇ ਰੋਡ ਸ਼ੋਅ ਦਾ ਉਦਘਾਟਨ ਕੀਤਾ। ਅਗਲਾ ਰੋਡ ਸ਼ੋਅ ਮੁੰਬਈ (24 ਅਗਸਤ), ਹੈਦਰਾਬਾਦ (25 ਅਗਸਤ) ਅਤੇ ਦਿੱਲੀ (26 ਅਗਸਤ) ਵਿੱਚ ਹੋਵੇਗਾ। ਇੱਥੇ ਉਦਘਾਟਨੀ ਰੋਡ ਸ਼ੋਅ ਦੀ ਮੁੱਖ ਮਹਿਮਾਨ ਅਨਮੋਲ ਗਗਨ ਮਾਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ, ਨਿਵੇਸ਼ ਪ੍ਰੋਤਸਾਹਨ, ਪੰਜਾਬ ਅਤੇ ਗੈਸਟ ਆਫ ਆਨਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈਏਐਸ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸ਼ਾਮਲ ਹੋਏ।

ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ, "ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ- ਸਪਾਟੇ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਅਤੇ ਘਰੇਲੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ। . ਇਹ ਬਦਲੇ ਵਿੱਚ ਔਰਤਾਂ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ। ਇਸ ਨੂੰ ਪ੍ਰਾਪਤ ਕਰਨ ਲਈ, ਸਰਕਾਰ ਨੇ ਨਿਵੇਸ਼ ਪੰਜਾਬ, ਉਦਯੋਗਿਕ ਨੀਤੀ- 2022 ਵਿੱਚ ਸੈਰ-ਸਪਾਟੇ 'ਤੇ ਵਿੱਤੀ ਪ੍ਰੋਤਸਾਹਨ, ਤੰਦਰੁਸਤੀ ਨੀਤੀ ਦੀ ਸ਼ੁਰੂਆਤ, ਈਕੋ ਟੂਰਿਜ਼ਮ ਅਤੇ ਸੱਭਿਆਚਾਰ ਨੀਤੀ ਦੀ ਸੋਧ, ਅਤੇ ਅਡਵੈਂਚਰ ਸੈਰ-ਸਪਾਟਾ ਅਤੇ ਜਲ ਸੈਰ-ਸਪਾਟਾ ਨੀਤੀ ਨੂੰ ਲਾਗੂ ਕਰਨ ਆਦਿ ਵਰਗੀਆਂ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਸਾਡਾ ਪੱਕਾ ਵਿਸ਼ਵਾਸ ਹੈ ਕਿ ਏਕਤਾ ਦੀਆਂ ਸਾਰੀਆਂ ਪਹਿਲਕਦਮੀਆਂ ਵਪਾਰ ਦੇ ਮਾਮਲੇ ਵਿੱਚ ਰਾਜ ਦੇ ਅਕਸ ਨੂੰ ਹੋਰ ਉਭਾਰਨਗੀਆਂ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਤੋਂ ਵਧੇਰੇ ਸੈਲਾਨੀਆਂ ਨੂੰ ਆਕਰਸਿਤ ਕਰਨਗੀਆਂ।

ਇਨਵੈਸਟ ਪੰਜਾਬ ਦਾ ਮੁਢਲਾ ਉਦੇਸ਼ ਨਿਵੇਸ਼ ਪ੍ਰੋਤਸਾਹਨ, ਰੈਗੂਲੇਟਰੀ ਕਲੀਅਰੈਂਸ, ਨਿਵੇਸ਼ ਸਹੂਲਤਾਂ, ਅਤੇ ਦੇਖਭਾਲ ਤੋਂ ਬਾਅਦ ਲਈ ਵਨ-ਸਟਾਪ ਦਫਤਰ ਬਣਨਾ ਹੈ। ਇਸਨੇ 2022 ਵਿੱਚ ਭਾਰਤ ਵਿੱਚ ਕਾਰੋਬਾਰ ਕਰਨ ਦੀ ਸੌਖ ਵਿੱਚ ਪੰਜਾਬ ਨੂੰ ਚੋਟੀ ਦੇ ਰਾਜਾਂ ਵਿੱਚ ਸ਼ਾਮਲ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

ਫਿਲਮ ਦੀ ਸ਼ੂਟਿੰਗ ਸਥਾਨ ਵਜੋਂ ਸੂਬੇ ਦੀ ਗੱਲ ਕਰੀਏ ਤਾਂ ਇਨਵੈਸਟ ਪੰਜਾਬ ਨੇ ਹੁਣ ਤੱਕ 90 ਫਿਲਮਾਂ ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦੇ ਉਦੇਸ਼ ਨਾਲ, ਇਨਵੈਸਟ ਪੰਜਾਬ ਦੇ ਪੋਰਟਲ ਨੇ ਇਹ ਯਕੀਨੀ ਬਣਾਇਆ ਹੈ ਕਿ ਅਰਜ਼ੀ ਤੋਂ ਲੈ ਕੇ ਫੀਸ ਦੇ ਭੁਗਤਾਨ ਤੱਕ ਦੀ ਸਾਰੀ ਪ੍ਰਕਿਰਿਆ 15 ਦਿਨਾਂ ਦੇ ਅੰਦਰ ਆਨਲਾਈਨ ਤਰੀਕੇ ਨਾਲ ਨਿਰਵਿਘਨ ਨੇਪਰੇ ਚੜ੍ਹੇ।

ਉਦਯੋਗਿਕ ਨੀਤੀ 2022 ਵਿੱਚ ਸੈਰ-ਸਪਾਟੇ 'ਤੇ ਵਿੱਤੀ ਪ੍ਰੋਤਸਾਹਨ 20 ਜਾਂ ਇਸ ਤੋਂ ਵੱਧ ਕਮਰੇ ਵਾਲੇ ਹੋਟਲਾਂ ਨੂੰ ਲਾਭ ਦੀ ਦਿੰਦਾ ਹੈ ਜ਼ੋ ਕਿ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਬਿਲਡਿੰਗ ਨਿਯਮ, 2021 ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਇਸ ਤੋਂ ਇਲਾਵਾ ਜੋ ਹੋਟਲ ਮੀਟਿੰਗਾਂ, ਕਾਨਫਰੰਸਾਂ ਅਤੇ ਪ੍ਰਦਰਸ਼ਨੀਆਂ (M935), ਇੱਕ ਵੱਡੇ ਸਮੂਹ ਲਈ ਮੀਟਿੰਗਾਂ ਕਰਨ ਦੀਆਂ ਸਹੂਲਤਾਂ ਅਤੇ ਇਸ ਵਿੱਚ ਘੱਟੋ-ਘੱਟ ਇੱਕ ਕਨਵੈਨਸ਼ਨ ਹਾਲ ਜਾਂ ਪ੍ਰਦਰਸ਼ਨੀ ਹਾਲ, ਅਤੇ ਮੀਡੀਆ ਅਤੇ ਮਨੋਰੰਜਨ ਸ਼ਾਮਲ ਹਨ ਇਸ ਤੋਂ ਇਲਾਵਾ ਸੈਲਾਨੀਆਂ ਲਈ ਵਿਸ਼ੇਸ਼ ਤੌਰ 'ਤੇ ਮਨੋਰੰਜਨ ਪਾਰਕ, ਐਡਵੈਂਚਰ ਪਾਰਕ, ਸੈਰ-ਸਪਾਟਾ ਪਾਰਕ, ਕੋਈ ਵਿਸ਼ੇਸ਼ ਥੀਮ ਪਾਰਕ, ਜਾਂ ਪ੍ਰਚਾਰ ਨਾਲ ਸਬੰਧਤ ਬੁਨਿਆਦੀ ਢਾਂਚਾ। ਸਿਨੇਮੈਟਿਕ ਸੈਰ ਸਪਾਟਾ ਦੀ ਸਹੂਲਤ ਉਪਲਬਧ ਕਰਵਾਉਦੇ ਹਨ ਉਨ੍ਹਾਂ ਵੀ ਇਹ ਸਹੂਲਤ ਦਿੱਤੀ ਜਾਂਦੀ ਹੈ।

ਉਦਯੋਗਿਕ ਨੀਤੀ 2022 ਵਿੱਚ ਸੈਰ-ਸਪਾਟੇ ਬਾਰੇ ਨਵੇਂ ਵਿੱਤੀ ਪ੍ਰੋਤਸਾਹਨ ਇਕਾਈਆਂ ਨੂੰ ਈਕੋ-ਟੂਰਿਜ਼ਮ ਯੂਨਿਟਾਂ/ਫਾਰਮ ਸਟੇਅ/ਹੋਮ ਸਟੇਅ ਅਤੇ ਟੈਂਟਡ ਰਿਹਾਇਸ਼ ਕੈਂਪਿੰਗ ਯੂਨਿਟਸ/ਕੈਰਾਵੈਨ ਟੂਰਿਜ਼ਮ, ਐਡਵੈਂਚਰ/ਵਾਟਰ ਟੂਰਿਜ਼ਮ ਪ੍ਰੋਜੈਕਟ, ਹੈਰੀਟੇਜ ਹੋਟਲ, ਅਤੇ ਫਿਲਮ ਪ੍ਰੋਡਕਸ਼ਨ/ਸਿਨੇਮੈਟੋਗ੍ਰਾਫੀ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ 'ਤੇ ਕੇਂਦ੍ਰਿਤ ਹਨ। ਪੰਜਾਬ ਸਰਕਾਰ ਨੇ ਉਦਯੋਗਿਕ ਨੀਤੀ 2022 ਵਿੱਚ ਸੈਰ-ਸਪਾਟੇ 'ਤੇ ਲਾਹੇਵੰਦ ਵਿੱਤੀ ਪ੍ਰੋਤਸਾਹਨ ਵੀ ਪੇਸ਼ ਕੀਤੇ ਹਨ, ਜਿਸ ਦਾ ਉਦੇਸ਼ ਸੇਵਾ ਖੇਤਰ ਨੂੰ ਹੁਲਾਰਾ ਦੇਣਾ ਹੈ।

ਆਉਣ ਵਾਲੇ ਸਾਲਾਂ ਵਿੱਚ ਪੰਜਾਬ ਟੂਰਿਜ਼ਮ ਦਾ ਟੀਚਾ ਰੁਮਾਂਚਕ ਅਤੇ ਜਲ ਸੈਰ-ਸਪਾਟਾ, ਤੰਦਰੁਸਤੀ ਸੈਰ-ਸਪਾਟਾ ਅਤੇ ਖੇਤੀ ਅਧਾਰਤ/ਈਕੋ-ਟੂਰਿਜ਼ਮ 'ਤੇ ਹੋਵੇਗਾ ਜਿਸ ਨਾਲ ਪੇਂਡੂ ਖੇਤਰਾਂ ਵਿੱਚ ਘਰਾਂ ਅਤੇ ਖੇਤਾਂ ਵਿੱਚ ਰਹਿਣ ਦੇ ਵਿਕਾਸ 'ਤੇ ਜ਼ੋਰ ਦਿੱਤਾ ਜਾਵੇਗਾ। ਸਰਕਾਰ ਸੈਰ-ਸਪਾਟੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵਧਾਉਣ ਲਈ ਵੀ ਉਤਸੁਕ ਹੈ ਕਿਉਂਕਿ ਇਸ ਨਾਲ ਉਨ੍ਹਾਂ ਦਾ ਸਸ਼ਕਤੀਕਰਨ ਹੁੰਦਾ ਹੈ, ਜਿਸ ਨਾਲ ਜੀਵਨ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।

The post ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ appeared first on TheUnmute.com - Punjabi News.

Tags:
  • anmol-gagan-mann
  • breaking-news
  • first-punjab-tourism-summit
  • latest-news
  • news
  • punjab-culture
  • punjab-government
  • punjab-latest-news
  • punjab-news
  • the-unmute-breaking-news
  • tourism
  • travel-mart

ਵਰਲਡ ਰੈਸਲਿੰਗ ਫੈਡਰੇਸ਼ਨ ਵੱਲੋਂ ਭਾਰਤ ਨੂੰ ਵੱਡਾ ਝਟਕਾ, ਭਾਰਤੀ ਕੁਸ਼ਤੀ ਮਹਾਸੰਘ ਦੀ ਮੈਂਬਰਸ਼ਿਪ ਰੱਦ

Thursday 24 August 2023 10:32 AM UTC+00 | Tags: bajrang-punia breaking-news indian-athlete indian-wrestling-federation latest-news news punjab-government united-world-wrestling world-wrestling-federation wrestling-news

ਚੰਡੀਗੜ੍ਹ, 23 ਅਗਸਤ, 2023: ਵਰਲਡ ਰੈਸਲਿੰਗ ਫੈਡਰੇਸ਼ਨ (United World Wrestling) ਨੇ ਭਾਰਤੀ ਕੁਸ਼ਤੀ ਮਹਾਸੰਘ ਦੀ ਮੈਂਬਰਸ਼ਿਪ ਅਣਮਿੱਥੇ ਲਈ ਰੱਦ ਕਰ ਦਿੱਤੀ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Indian Wrestling Federation) ਦੀਆਂ ਚੋਣਾਂ ਨਾ ਹੋਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਕੁਸ਼ਤੀ ਸੰਘ ਦੀ ਮੈਂਬਰਸ਼ਿਪ ਰੱਦ ਹੋਣ ਕਾਰਨ ਭਾਰਤੀ ਪਹਿਲਵਾਨ ਆਉਣ ਵਾਲੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਝੰਡੇ ਹੇਠ ਨਹੀਂ ਖੇਡਣਗੇ। ਭਾਰਤੀ ਪਹਿਲਵਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋ ਰਹੀ ਓਲੰਪਿਕ-ਕੁਆਲੀਫਾਇੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ‘ਨਿਰਪੱਖ ਅਥਲੀਟਾਂ’ ਵਜੋਂ ਹਿੱਸਾ ਲੈਣਾ ਹੋਵੇਗਾ।

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Indian Wrestling Federation) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਕਾਰਜਕਾਲ ਕਾਫੀ ਸਮਾਂ ਪਹਿਲਾਂ ਖਤਮ ਹੋ ਗਿਆ ਹੈ। ਇਸ ਤੋਂ ਬਾਅਦ ਕੁਸ਼ਤੀ ਸੰਘ ਦੀਆਂ ਚੋਣਾਂ ਕਰਵਾਉਣ ਲਈ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਸੁਪਰੀਮ ਕੋਰਟ ਨੇ ਕਈ ਵਾਰ ਚੋਣਾਂ ਦੀਆਂ ਤਾਰੀਖ਼ਾਂ ਤੈਅ ਕੀਤੀਆਂ ਪਰ ਵੱਖ-ਵੱਖ ਰਾਜ ਕੁਸ਼ਤੀ ਸੰਘਾਂ ਦੀਆਂ ਪਟੀਸ਼ਨਾਂ ਦੇ ਆਧਾਰ ‘ਤੇ ਵੱਖ-ਵੱਖ ਹਾਈ ਕੋਰਟਾਂ ਨੇ ਚੋਣਾਂ ‘ਤੇ ਰੋਕ ਲਗਾਈ ਹੋਈ ਹੈ। ਇਸੇ ਕਾਰਨ ਹੁਣ ਤੱਕ ਕੁਸ਼ਤੀ ਸੰਘ ਦੀਆਂ ਚੋਣਾਂ ਨਹੀਂ ਹੋ ਸਕੀਆਂ।

The post ਵਰਲਡ ਰੈਸਲਿੰਗ ਫੈਡਰੇਸ਼ਨ ਵੱਲੋਂ ਭਾਰਤ ਨੂੰ ਵੱਡਾ ਝਟਕਾ, ਭਾਰਤੀ ਕੁਸ਼ਤੀ ਮਹਾਸੰਘ ਦੀ ਮੈਂਬਰਸ਼ਿਪ ਰੱਦ appeared first on TheUnmute.com - Punjabi News.

Tags:
  • bajrang-punia
  • breaking-news
  • indian-athlete
  • indian-wrestling-federation
  • latest-news
  • news
  • punjab-government
  • united-world-wrestling
  • world-wrestling-federation
  • wrestling-news

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਔਰਤਾਂ ਨੂੰ ਰੱਖੜੀ ਦਾ ਤੋਹਫਾ, ਸੀਟੀਊ ਬੱਸਾਂ 'ਚ ਯਾਤਰਾ ਮੁਫ਼ਤ

Thursday 24 August 2023 10:44 AM UTC+00 | Tags: breaking-news chandigarh-administration chandigarh-transport-undertaking ctu-buses ctu-buss new news punjab-news

ਚੰਡੀਗੜ੍ਹ, 23 ਅਗਸਤ, 2023: 30 ਅਗਸਤ ਨੂੰ ਰੱਖੜੀ ਵਾਲੇ ਦਿਨ ਚੰਡੀਗੜ੍ਹ ਦੀਆਂ ਔਰਤਾਂ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਕਰ ਸਕਣਗੀਆਂ। ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਊ) ਵੱਲੋਂ ਰੱਖੜੀ ਦੇ ਤਿਓਹਾਰ ਮੌਕੇ ਸ਼ਹਿਰ ਦੀਆਂ ਔਰਤਾਂ ਨੂੰ ਤੋਹਫਾ ਦਿੰਦੇ ਹੋਏ ਦਿਨ ਸੀਟੀਯੂ ਦੀਆਂ ਲੋਕਲ ਬੱਸਾਂ (CTU buses) ਵਿੱਚ ਮੁਫ਼ਤ ਯਾਤਰਾ ਦੀ ਸੁਵਿਧਾ ਦੇਣ ਦਾ ਫੈਸਲਾ ਲਿਆ ਗਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਮਹਿਕਮੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰੱਖੜੀ ਦੇ ਤਿਓਹਾਰ ਮੌਕੇ ਚੰਡੀਗੜ੍ਹ ਸ਼ਹਿਰ ਦੀਆਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਇਹ ਸਹੂਲਤ ਸੀਟੀਊ ਵੱਲੋਂ ਸਮਾਜ ਵਿੱਚ ਔਰਤਾਂ ਦੀ ਅਨਿੱਖੜਵੀਂ ਭੂਮਿਕਾ ਲਈ ਉਨ੍ਹਾਂ ਨੂੰ ਸਨਮਾਨ ਦੇ ਪ੍ਰਤੀ ਵਜੋਂ ਦਿੱਤੀ ਗਈ ਹੈ। ਸੀਟੀਯੂ ਦੀ ਇਹ ਮੁਫ਼ਤ ਬੱਸ ਯਾਤਰਾ (CTU buses) ਸੇਵਾ ਰੱਖੜੀ ਵਾਲੇ ਦਿਨ 30 ਅਗਸਤ ਨੂੰ ਔਰਤਾਂ ਲਈ ਸ਼ਹਿਰ ਦੀ ਸੀਮਾ ਦੇ ਅੰਦਰ ਸਾਰੇ ਰੂਟਾਂ 'ਤੇ ਲਾਗੂ ਹੋਵੇਗੀ ।

The post ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਔਰਤਾਂ ਨੂੰ ਰੱਖੜੀ ਦਾ ਤੋਹਫਾ, ਸੀਟੀਊ ਬੱਸਾਂ ‘ਚ ਯਾਤਰਾ ਮੁਫ਼ਤ appeared first on TheUnmute.com - Punjabi News.

Tags:
  • breaking-news
  • chandigarh-administration
  • chandigarh-transport-undertaking
  • ctu-buses
  • ctu-buss
  • new
  • news
  • punjab-news

SGPC ਵੱਲੋਂ ਰਾਗੀ ਸਿੰਘਾਂ ਨੂੰ ਗੁਰਬਾਣੀ ਪ੍ਰਸਾਰਣ ਸੰਬੰਧੀ ਸਖ਼ਤ ਨਿਰਦੇਸ਼

Thursday 24 August 2023 11:04 AM UTC+00 | Tags: breaking-news gurbani-broadcast harjinder-singh-dhami kirtan news sgcp sgpc shiromani-gurdwara-parbandhak-committee

ਅੰਮ੍ਰਿਤਸਰ, 23 ਅਗਸਤ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਰਾਗੀ ਸਿੰਘ ਆਪਣੀ ਡਿਊਟੀ ਸਮੇਂ ਕੀਰਤਨ ਦਾ ਪ੍ਰਸਾਰਣ (Gurbani broadcast) ਆਪਣੇ ਨਿੱਜੀ ਚੈਨਲਾਂ ‘ਤੇ ਨਾ ਚਲਾਉਣ | ਸ਼੍ਰੋਮਣੀ ਕਮੇਟੀ ਮੁਤਾਬਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘ ਯੂ-ਟਿਊਬ ਅਤੇ ਵੈੱਬ-ਚੈਨਲ ਤੋਂ ਆਪਣੀ ਡਿਊਟੀ ਸਮੇਂ ਦੇ ਕੀਰਤਨ ਪ੍ਰਸਾਰਣ ਦਾ ਲਿੰਕ ਪਾ ਕੇ ਆਪਣੇ ਨਿੱਜੀ ਚੈਨਲਾਂ ਅਤੇ ਪੇਜ ‘ਤੇ ਚਲਾ ਰਹੇ ਹਨ | ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਨਿਯਮਾਂ ਅਤੇ ਕਾਪੀ ਰਾਈਟ ਦੀ ਉਲੰਘਣਾ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜੇਕਰ ਅੱਗੋਂ ਤੋਂ ਅਜਿਹਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਸ਼੍ਰੋਮਣੀ ਕਮੇਟੀ ਦੀ ਆਈ.ਟੀ ਵਿੰਗ ਦੀ ਰਿਪੋਰਟ ਤੋਂ ਬਾਅਦ ਇਹ ਆਦੇਸ਼ ਦਿੱਤੇ ਗਏ ਹਨ |

Gurbani broadcast

 

 

The post SGPC ਵੱਲੋਂ ਰਾਗੀ ਸਿੰਘਾਂ ਨੂੰ ਗੁਰਬਾਣੀ ਪ੍ਰਸਾਰਣ ਸੰਬੰਧੀ ਸਖ਼ਤ ਨਿਰਦੇਸ਼ appeared first on TheUnmute.com - Punjabi News.

Tags:
  • breaking-news
  • gurbani-broadcast
  • harjinder-singh-dhami
  • kirtan
  • news
  • sgcp
  • sgpc
  • shiromani-gurdwara-parbandhak-committee

PU ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤ 'ਤੇ ਲੱਗੇ ਗੰਭੀਰ ਦੋਸ਼

Thursday 24 August 2023 01:00 PM UTC+00 | Tags: breaking breaking-news injury kidnapping latest-news news patiala-kidnapping punjab-congress punjabi-university punjabi-university-patiala punjab-latest-news punjab-university pu-student sukhjinder-singh-randhawa the-unmute-breaking-news the-unmute-news

ਪਟਿਆਲਾ, 24 ਅਗਸਤ, 2023: ਚੰਡੀਗੜ੍ਹ ਦੇ ਸੈਕਟਰ-17 ਤੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ (Kidnapping) ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੇ ਸਿਰ ‘ਤੇ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਰੌਲਾ ਪਾਉਣ ‘ਤੇ ਨੌਜਵਾਨ ਨੂੰ ਸੈਕਟਰ-17 ਥਾਣੇ ਲੈ ਗਏ। ਉਥੇ ਪੁਲਿਸ ਨੇ ਪਹਿਲਾਂ ਪੀੜਤ ਦਾ ਸੈਕਟਰ-22 ਹਸਪਤਾਲ ‘ਚ ਇਲਾਜ ਕਰਵਾਇਆ, ਫਿਰ ਉਸ ਨੂੰ ਥਾਣੇ ‘ਚ ਹੀ ਬਿਠਾ ਦਿੱਤਾ। ਪੁੱਛਗਿੱਛ ਤੋਂ ਬਾਅਦ ਦੇਰ ਰਾਤ ਉਸ ਨੂੰ ਛੱਡ ਦਿੱਤਾ ਗਿਆ।

ਪੀੜਤ ਵਿਦਿਆਰਥੀ ਨਰਵੀਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਯੂਨੀਵਰਸਿਟੀ ਵਿੱਚ ਲਾਅ ਦੀ ਪੜ੍ਹਾਈ ਕਰ ਰਿਹਾ ਹੈ। ਬੁੱਧਵਾਰ ਦੇਰ ਸ਼ਾਮ ਸੈਕਟਰ-17 ‘ਚ ਖਾਣਾ ਖਾਣ ਆਇਆ ਸੀ। ਪੀੜਤ ਦੇ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੁੱਤਰ ਉਦੈਵੀਰ ਸਿੰਘ ਕੁਝ ਗੰਨਮੈਨਾਂ ਨਾਲ ਉਥੇ ਪਹੁੰਚ ਗਿਆ। ਸਾਰੇ ਕਥਿਤ ਤੌਰ ‘ਤੇ ਨਸ਼ੇ ‘ਚ ਸਨ ਪਰ ਆਉਂਦਿਆਂ ਹੀ ਉਨ੍ਹਾਂ ਨੇ ਉਸ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਨਰਵੀਰ ਮੁਤਾਬਕ ਇਸ ਦੌਰਾਨ ਉਸ ਨੂੰ ਮੌਕਾ ਮਿਲਦੇ ਹੀ ਉਸ ਨੇ ਆਪਣੇ ਦੋਸਤ ਮੀਤ ਨੂੰ ਫ਼ੋਨ ‘ਤੇ ਬੁਲਾਇਆ, ਪਰ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਉਸ ਨੂੰ ਬੰਦੂਕ ਦੀ ਨੋਕ ‘ਤੇ ਚੁੱਕ ਕੇ ਕਾਰ ‘ਚ ਬਿਠਾਉਣਾ ਸ਼ੁਰੂ ਕਰ ਦਿੱਤਾ | ਕਾਰ ‘ਚ ਬੈਠ ਕੇ ਲੋਕਾਂ ਨੂੰ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਉਹ ਉਸ ਨੂੰ ਸੈਕਟਰ-17 ਥਾਣੇ ਲੈ ਗਏ।

ਨਰਵੀਰ ਦੇ ਦੋਸਤ ਮੀਤ ਦੇ ਮੁਤਾਬਕ ਨਰਵੀਰ ਸਿੰਘ ਅਤੇ ਉਦੈਵੀਰ ਰੰਧਾਵਾ ਵਿਚਕਾਰ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਸੀ। ਪਹਿਲਾਂ ਵੀ ਦੋਵਾਂ ਵਿਚਾਲੇ ਕਈ ਵਾਰ ਲੜਾਈ ਹੋ ਚੁੱਕੀ ਹੈ। ਨਰਵੀਰ ਸਿੰਘ ਨੇ ਦੱਸਿਆ ਕਿ 2019 ਵਿੱਚ ਉਨ੍ਹਾਂ ਦੀ ਇੱਕ ਦੋਸਤ ਕਾਰਨ ਲੜਾਈ ਹੋਈ ਸੀ। ਨਰਵੀਰ ਸਿੰਘ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ | ਨਰਵੀਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਇਸ ਮਾਮਲੇ ਵਿਚ ਕਾਰਵਾਈ ਕਰਵਾਈ ਨਹੀਂ ਕਰ ਰਹੀ ਅਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਇਸ ਮਾਮਲੇ (kidnapping) ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ, ਉਨ੍ਹਾਂ ਕਿਹਾ ਜੇਕਰ ਉਨ੍ਹਾਂ ਦੇ ਪੁੱਤ ਦੀ ਗਲਤ ਹੈ ਤਾਂ ਪੁਲਿਸ ਕਾਰਵਾਈ ਕਰੇ |

The post PU ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤ ‘ਤੇ ਲੱਗੇ ਗੰਭੀਰ ਦੋਸ਼ appeared first on TheUnmute.com - Punjabi News.

Tags:
  • breaking
  • breaking-news
  • injury
  • kidnapping
  • latest-news
  • news
  • patiala-kidnapping
  • punjab-congress
  • punjabi-university
  • punjabi-university-patiala
  • punjab-latest-news
  • punjab-university
  • pu-student
  • sukhjinder-singh-randhawa
  • the-unmute-breaking-news
  • the-unmute-news

National Film Awards 2023: ਫਿਲਮ 'ਸਰਦਾਰ ਊਧਮ ਸਿੰਘ' ਨੂੰ ਮਿਲਿਆ ਬੇਸਟ ਹਿੰਦੀ ਫਿਲਮ ਦਾ ਐਵਾਰਡ, ਜਾਣੋ ਪੂਰੀ ਸੂਚੀ

Thursday 24 August 2023 01:39 PM UTC+00 | Tags: 39trh-national-film-awards 69trh-national-film-awards best-hindi-film breaking-news indian-cinema movie national-film-awards news sardar-udham-singh

ਚੰਡੀਗੜ੍ਹ, 24 ਅਗਸਤ, 2023: ਰਾਸ਼ਟਰੀ ਫਿਲਮ ਪੁਰਸਕਾਰ (National Film Awards) ਹਮੇਸ਼ਾ ਹੀ ਭਾਰਤੀ ਕਲਾਕਾਰਾਂ ਲਈ ਖਾਸ ਰਹੇ ਹਨ ਅਤੇ ਅੱਜ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਤੋਂ 69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਪੁਰਸਕਾਰਾਂ ਰਾਹੀਂ ਦੇਸ਼ ਭਰ ਦੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ । ਇਸ ਪ੍ਰੋਗਰਾਮ ਵਿੱਚ ਸਰਵੋਤਮ ਅਦਾਕਾਰ ਤੋਂ ਲੈ ਕੇ ਗਾਇਕ ਤੱਕ ਦਾ ਸਨਮਾਨ ਕੀਤਾ ਜਾਂਦਾ ਹੈ । ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਾਰਿਆਂ ਦੀਆਂ ਨਜ਼ਰਾਂ ਸਰਵੋਤਮ ਅਦਾਕਾਰ ਅਤੇ ਸਰਵੋਤਮ ਅਦਾਕਾਰਾ ਦੇ ਐਵਾਰਡ ‘ਤੇ ਟਿਕੀਆਂ ਹੋਈਆਂ ਸਨ। ਆਲੀਆ ਭੱਟ ਅਤੇ ਕ੍ਰਿਤੀ ਸੈਨਨ ਨੇ ਇਸ ਸਾਲ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਜਿੱਤਿਆ। ਅੱਲੂ ਅਰਜੁਨ ਨੇ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਿਆ।

ਇਸ ਸਾਲ ‘ਸਰਦਾਰ ਊਧਮ’, ‘ਆਰ ਆਰ ਆਰ’, ‘ਗੰਗੂਬਾਈ ਕਾਠੀਆਵਾੜੀ’ ਅਤੇ ‘ਦਿ ਕਸ਼ਮੀਰ ਫਾਈਲਜ਼’ ਫਿਲਮਾਂ ਦਾ ਜਲਵਾ ਰਾਸ਼ਟਰੀ ਫਿਲਮ ਪੁਰਸਕਾਰਾਂ ‘ਚ ਨਜ਼ਰ ਆਈਆਂ। ਵਿੱਕੀ ਕੌਸ਼ਲ ਸਟਾਰਰ ‘ਸਰਦਾਰ ਊਧਮ’ ਨੇ ਪੰਜ ਪੁਰਸਕਾਰ ਜਿੱਤੇ, ਜਿਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ‘ਸਰਬੋਤਮ ਹਿੰਦੀ ਫੀਚਰ ਫਿਲਮ’ ਦਾ ਪੁਰਸਕਾਰ ਸੀ। ਫਿਲਮ ਦਾ ਨਿਰਦੇਸ਼ਨ ਸ਼ੂਜੀਤ ਸਰਕਾਰ ਨੇ ਕੀਤਾ ਸੀ। ਇਸ ਤੋਂ ਇਲਾਵਾ ਮਲਿਆਲਮ ਅਦਾਕਾਰ ਜੋਜੂ ਜਾਰਜ ਦਾ ਨਾਂ ਵੀ ਸਾਹਮਣੇ ਆ ਰਿਹਾ ਸੀ। ਪਰ ਸਭ ਨੂੰ ਪਿੱਛੇ ਛੱਡਦੇ ਹੋਏ ਅੱਲੂ ਅਰਜੁਨ ਨੇ ਪੁਸ਼ਪਾ ਲਈ ਸਰਵੋਤਮ ਅਦਾਕਾਰ ਦਾ ਐਵਾਰਡ ਜਿੱਤਿਆ ਹੈ।

69ਵੇਂ ਰਾਸ਼ਟਰੀ ਫਿਲਮ (National Film Awards) ਜੇਤੂਆਂ ਦੀ ਪੂਰੀ ਸੂਚੀ :

ਬੇਸਟ ਹਿੰਦੀ ਫੀਚਰ ਫਿਲਮ – ਸਰਦਾਰ ਊਧਮ ਸਿੰਘ
ਬੇਸਟ ਹਿੰਦੀ ਫੀਚਰ ਫਿਲਮ: ਰੌਕਟਰੀ ਦਿ ਨੰਬੀ ਇਫੈਕਟ (ਆਰ ਮਾਧਵਨ ਲੀਡ ਐਕਟਰ)
ਬੇਸਟ ਅਦਾਕਾਰਾ: ਆਲੀਆ ਭੱਟ/ਕ੍ਰਿਤੀ ਸੈਨਨ
ਬੇਸਟ ਅਦਾਕਾਰ: ਅੱਲੂ ਅਰਜੁਨ (ਪੁਸ਼ਪਾ)
ਬੇਸਟ ਸਹਾਇਕ ਅਦਾਕਾਰਾ: ਪੱਲਵੀ ਜੋਸ਼ੀ (ਕਸ਼ਮੀਰ ਫਾਈਲਜ਼)
ਬੇਸਟ ਸਹਾਇਕ ਅਦਾਕਾਰ: ਪੰਕਜ ਤ੍ਰਿਪਾਠੀ (ਮਿਮੀ)

ਬੇਸਟ ਗੁਜਰਾਤੀ ਫਿਲਮ – ਚੈਲੋ ਸ਼ੋਅ
ਬੇਸਟ ਬਾਲ ਕਲਾਕਾਰ – ਭਾਵਿਨ ਰਬਾਰੀ (ਚੈਲੋ ਸ਼ੋਅ)
ਬੇਸਟ ਕਾਸਟਿਊਮ ਡਿਜ਼ਾਈਨਰ – ਸਰਦਾਰ ਊਧਮ ਸਿੰਘ

ਬੇਸਟ ਕੋਰੀਓਗ੍ਰਾਫੀ: ਆਰ.ਆਰ.ਆਰ

ਬੇਸਟ ਕੰਨੜ ਫਿਲਮ – 777 ਚਾਰਲੀ

The post National Film Awards 2023: ਫਿਲਮ ‘ਸਰਦਾਰ ਊਧਮ ਸਿੰਘ’ ਨੂੰ ਮਿਲਿਆ ਬੇਸਟ ਹਿੰਦੀ ਫਿਲਮ ਦਾ ਐਵਾਰਡ, ਜਾਣੋ ਪੂਰੀ ਸੂਚੀ appeared first on TheUnmute.com - Punjabi News.

Tags:
  • 39trh-national-film-awards
  • 69trh-national-film-awards
  • best-hindi-film
  • breaking-news
  • indian-cinema
  • movie
  • national-film-awards
  • news
  • sardar-udham-singh

ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਵਰਨ ਸਿੰਘ ਚੂਸਲੇਵਾੜ ਪੂਰੇ ਹੋ ਗਏ

Thursday 24 August 2023 02:03 PM UTC+00 | Tags: breaking-news news sikh-history swaran-singh-chuslewarh

ਸਿੱਖ ਇਤਿਹਾਸਕਾਰੀ ਦਾ ਵੱਡਾ ਥੰਮ ਪ੍ਰਿੰਸੀਪਲ ਸਵਰਨ ਸਿੰਘ ਚੂਸਲੇਵਾੜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਸਵਰਨ ਸਿੰਘ ਚੂਸਲੇਵਾੜ ਦਾ ਸਿੱਖ ਕੌਮ ਦੀ ਝੌਲੀ ਵਿਚ ਪਾਏ ਖਜ਼ਾਨੇ ਵਿੱਚ ਵੱਡਾ ਯੋਗਦਾਨ ਹੈ | ਕਿਸੇ ਸਮੇਂ ਸਰਦਾਰ ਨਾਹਰ ਸਿੰਘ ਐੱਮ. ਏ. ਹੁਣਾਂ ਕਿਹਾ ਸੀ, ਸਿੱਖ ਇਤਿਹਾਸ ਨਾਲ ਕੇਵਲ ਕੋਈ ਸਿੱਖ ਸਿਧਾਂਤ ਦਾ ਜਾਣੂ ਸਿੱਖ ਹੀ ਇਨਸਾਫ ਕਰ ਸਕਦਾ ਹੈ। ਤਵਾਰੀਖ਼ ਇਸ ਗੱਲ ਦੀ ਗਵਾਹ ਹੈ ਕਿ ਸਿੱਖਾਂ ਨੇ ਇਤਹਾਸ ਸਿਰਜਿਆ ਬਹੁਤ ਪਰ ਉਸਨੂੰ ਆਪਣੀ ਕਲਮ ਨਾਲ ਲਿਖਿਆ ਬਹੁਤਾ ਮੁਸਲਮਾਨਾਂ, ਹਿੰਦੂਆਂ ਤੇ ਗੋਰਿਆਂ ਨੇ, ਉਪਰੋਂ ਸਿਤਮ ਜ਼ਰੀਫ਼ੀ ਇਹ ਕਿ ਰਾਜਨੀਤਿਕ, ਮਜ਼ਹਬੀ ਨਫ਼ਰਤ ਕਰਕੇ ਸਿੱਖ ਤਵਾਰੀਖ਼ ਦੇ ਨੈਣ ਨਕਸ਼ ਵਿਗਾੜ ਦਿੱਤੇ ਗਏ। ਭਲਾ ਹੋਵੇ ਸ.ਰਤਨ ਸਿੰਘ ਭੰਗੂ, ਗਿਆਨੀ ਗਿਆਨ ਸਿੰਘ ਹੁਣਾਂ ਦਾ ਜਿਨ੍ਹਾਂ ਸਿੱਖ ਇਤਹਾਸਕਾਰੀ ਦਾ ਬੀਜ ਬੀਜਿਆ।

ਸ. ਕਰਮ ਸਿੰਘ ਇਤਿਹਾਸਕਾਰ ਨੇ ਸਭ ਤੋਂ ਪਹਿਲ੍ਹਾਂ ਤੱਥ ਅਧਾਰਿਤ ਸਿੱਖ ਇਤਿਹਾਸਕਾਰੀ ਦੀ ਨੀਂਹ ਰੱਖੀ, ਜਿਸਨੂੰ ਅੱਗੇ ਬਾਵਾ ਪ੍ਰੇਮ ਸਿੰਘ ਹੋਤੀ, ਗੰਡਾ ਸਿੰਘ, ਸ਼ਮਸ਼ੇਰ ਸਿੰਘ ਅਸ਼ੋਕ, ਰਣਧੀਰ ਸਿੰਘ ਆਦਿ ਨੇ ਤੋਰਿਆ। ਇਨ੍ਹਾਂ ਵਿਦਵਾਨਾਂ ਤੋਂ ਅਗਲੀ ਨਸਲ ਦਾ ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਵਰਨ ਸਿੰਘ ਚੂਸਲੇਵਾੜ ਸਨ। ਮਾਝੇ ਦਾ ਇਹ ਸਰਦਾਰ ਜ਼ਿੰਦਗੀ ਦੇ ਨੌ ਦਹਾਕੇ ਪੂਰੇ ਕਰਨ ਤੋਂ ਬਾਅਦ ਪੂਰੇ ਹੋ ਗਏ । ਸਿੱਖ ਇਤਿਹਾਸ 'ਤੇ ਉਹ ਵੀ ਖ਼ਾਸ ਤੌਰ 'ਤੇ 18ਵੀਂ ਸਦੀ ਦਾ ਇਨ੍ਹਾਂ ਦੀ ਰੂਹ ਦੀ ਖ਼ੁਰਾਕ ਹੈ। ਗੁਰਮੁਖੀ, ਹਿੰਦੀ, ਅੰਗਰੇਜ਼ੀ, ਉਰਦੂ, ਫ਼ਾਰਸੀ, ਅਰਬੀ ਜ਼ੁਬਾਨਾਂ ਦਾ ਮਾਹਰ ਇਹ ਦਾਨਿਸ਼ਵਰ ਹੁਣ ਤੱਕ ਪੰਜ ਕਿਤਾਬਾਂ ਤੇ ਬੇਅੰਤ ਲੇਖ ਸਿੱਖ ਇਤਹਾਸ ਦੀ ਝੋਲੀ ਪਾ ਚੁੱਕਾ ਹਨ ।

ਪ੍ਰਿੰਸੀਪਲ ਸਵਰਨ ਸਿੰਘ ਹੁਣਾਂ ਦਾ ਜਨਮ 11 ਅਗਸਤ 1930 ਈਸਵੀ ਨੂੰ ਮਾਝੇ ਪੱਟੀ ਇਲਾਕੇ ਦੇ ਘੁੱਗ ਵੱਸਦੇ ਪਿੰਡ ਚੂਸਲੇਵਾੜ ਵਿਚ ਸ.ਅਰਜਨ ਸਿੰਘ ਹੁਣਾਂ ਦੇ ਘਰ ਮਾਤਾ ਬਲਵੰਤ ਕੌਰ ਦੀ ਕੁੱਖੋਂ ਹੋਇਆ। ਇਨ੍ਹਾਂ ਦੇ ਵੱਡ ਵੱਡੇਰੇ ਬਾਬਾ ਬੰਦਾ ਸਿੰਘ ਬਹਾਦਰ ਦੇ ਵਕਤ ਖਡੂਰ ਸਾਹਿਬ ਤੋਂ ਉੱਠ ਕੇ ਇਸ ਪਿੰਡ ਵਿਚ ਆਣ ਆਬਾਦ ਹੋਏ ਸਨ। ਸ.ਅਰਜਨ ਸਿੰਘ ਹੁਣੀ ਆਪਣੇ ਪਿੰਡ ਦੇ ਵਾਹਿਦ ਇਕੋ ਇਕ ਆਦਮ ਸਨ, ਜੋ ਗੁਰਮੁੱਖੀ ਦੇ ਨਾਲ-ਨਾਲ ਅੰਗਰੇਜ਼ੀ, ਉਰਦੂ, ਫ਼ਾਰਸੀ ਵੀ ਜਾਣਦੇ ਸਨ। ਇਨ੍ਹਾ ਹੀ ਨਹੀਂ ਸਗੋਂ ਖਾਲਸਾ ਕਾਲੇਜ ਦੇ ਪ੍ਰਿੰਸੀਪਲ ਵਾਦਨ ਨਾਲ ਵੀ ਉਨ੍ਹਾਂ ਦੇ ਬਹੁਤ ਚੰਗੇ ਤਾਅਲੁਕਾਤ ਸਨ।

ਸ.ਅਰਜਨ ਸਿੰਘ ਹੁਣਾਂ ਨੂੰ ਪੜ੍ਹਨ ਦਾ ਬਹੁਤ ਸ਼ੌਂਕ ਸੀ। ਘਰ ਵਿਚ ਚਾਰ ਅਖ਼ਬਾਰ ਆਉਂਦੇ ਸਨ, ਇਸ ਤੋਂ ਇਲਾਵਾ ਕੌਮੀ ਰਸਾਲੇ ਤੇ ਉਰਦੂ, ਫ਼ਾਰਸੀ, ਗੁਰਮੁਖੀ ਆਦਿ ਜ਼ੁਬਾਨਾਂ ਦੀਆਂ ਕਿਤਾਬਾਂ ਦੀ ਵੀ ਭਰਮਾਰ ਸੀ। ਪ੍ਰਿੰਸੀਪਲ ਸਵਰਨ ਸਿੰਘ ਹੁਣੀ ਮੰਨਦੇ ਨੇ ਕਿ ਫ਼ਾਰਸੀ ਉਰਦੂ ਦੀ ਦਾਤ ਉਨ੍ਹਾਂ ਨੂੰ ਵਿਰਾਸਤ ਵਿਚ ਮਿਲੀ। ਪੜ੍ਹਨ ਲਈ ਪਹਿਲ੍ਹਾਂ ਪਿੰਡ ਦੇ ਗੁਰੂ ਘਰ ਦੇ ਭਾਈ ਦਇਆਲ ਸਿੰਘ ਹੁਣਾਂ ਦੇ ਕੋਲ ਪਰ ਉਨ੍ਹਾਂ ਦੇ ਸਖ਼ਤ ਸੁਭਾਅ ਤੋ ਉਕਤਾ ਕੇ ਜਾਣਾ ਬੰਦ ਕਰ ਦਿੱਤਾ। ਤਕਰੀਬਨ 1935-36 ਈਸਵੀ ਵਿਚ ਪਿੰਡ ਦੇ ਪ੍ਰਾਇਮਰੀ ਸਕੂਲ ਵਿਚ ਦਾਖ਼ਲ ਹੋਏ।

6ਵੀ ਤੋਂ 10ਵੀਂ ਤੱਕ ਦੀ ਪੜ੍ਹਾਈ ਪੱਟੀ ਤੋਂ ਕੀਤੀ। ਇਥੇ ਕੁਝ ਸਮੇਂ ਲਈ ਗਿਆਨੀ ਕਰਤਾਰ ਸਿੰਘ ਭਿੰਡਰਾਂਵਾਲੇ ਵੀ ਆਪ ਦੇ ਹਮ ਜਮਾਤੀ ਰਹੇ। ਸਿੱਖ ਇਤਹਾਸ ਬਾਰੇ ਪੜ੍ਹਨ ਦੀ ਚੇਟਕ ਘਰ ਤੋਂ ਲੱਗੀ ਸੀ। ਗਰੈਜੂਏਸ਼ਨ ਸਿੱਖ ਨੈਸ਼ਨਲ ਕਾਲੇਜ ਕਾਦੀਆਂ ਤੋਂ ਕੀਤੀ ਤੇ ਅੰਗਰੇਜ਼ੀ ਲਿਟਰੇਚਰ ਵਿਚ ਐੱਮ. ਏ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮੁਕਾਮਲ ਕੀਤੀ। ਇਸ ਸਮੇਂ ਵਿਚ ਬੀ.ਐੱਡ ਵੀ ਕਰ ਲਈ। ਫਿਰ 1962-63 ਵਿਚ ਫ਼ੌਜ ਦੇ ਤੋਪਖਾਨੇ ਵਿਚ ਬਤੌਰ ਕਮਿਸ਼ਨ ਅਫ਼ਸਰ ਭਰਤੀ ਹੋਏ। ਇਸ ਸਮੇਂ ਵਿਚ ਆਪ ਨੂੰ ਪੂਰਾ ਮੁਲਕ ਘੁੰਮਣ ਦਾ ਮੌਕਾ ਮਿਲਿਆ ਤੇ ਨਾਲ ਹੀ ਆਪਣੇ ਇਤਿਹਾਸ ਦੇ ਸ਼ੌਂਕ ਨੂੰ ਪੂਰਾ ਕਰਨ ਦੇ ਵਸੀਲੇ ਵੀ ਮਿਲੇ।

ਇਸ ਸਮੇਂ ਵਿਚ ਪੂਨਾ, ਪਟਨਾ, ਅਲੀਗੜ੍ਹ, ਲਖਨਊ, ਦਿੱਲੀ, ਬਰੇਲੀ, ਗਵਾਲੀਅਰ, ਅਮੀਨਾਬਾਦ ਆਦਿ ਦੀਆਂ ਫੌਜੀ ਤੇ ਪਬਲਿਕ ਲਾਇਬ੍ਰੇਰੀਆਂ ਵਿਚੋਂ ਸਿੱਖ ਇਤਹਾਸ ਨਾਲ ਸਬੰਧਿਤ ਕਾਫੀ ਨਕਲਾਂ ਤਿਆਰ ਕੀਤੀਆਂ ਤੇ ਨਾਲ ਕੁਤਬ ਫਰੋਸ਼ਾਂ ਦੇ ਕੋਲੋਂ ਮੂੰਹ ਮੰਗੀਆਂ ਰਕਮਾਂ ਦੇ ਪੁਰ ਪੁਰਾਣੇ ਖਰੜੇ ਵੀ ਖ਼ਰੀਦਦੇ ਰਹੇ। ਇਕ ਵਾਰ ਗਵਾਲੀਅਰ ਆਪ ਨੂੰ ਕਾਜੀ ਨੂਰ ਮੁਹੰਮਦ ਵਾਲਾ ਜੰਗਨਾਮਾ ਮਿਲ ਗਿਆ, ਜਿਸਦੀ ਕੀਮਤ ਉਸ ਵਕਤ ਉਸਨੇ 350 ਕਹੀ, ਰਕਮ ਆਪ ਕੋਲ ਹੈ ਨਹੀ ਸੀ ਪੂਰੀ ਸੋ ਆਪਣੀ ਘੜ੍ਹੀ ਉਸ ਵਕਤ ਉਸ ਕੋਲ ਰੱਖ ਕੇ ਕਿਤਾਬ ਦੀ ਰੋਕ ਕਰ ਲਈ ਕਿ ਮਹੀਨੇ ਬਾਅਦ ਆ ਕੇ ਪੈਸੇ ਦੇ ਕੇ ਕਿਤਾਬ ਅਤੇ ਘੜੀ ਲੈ ਜਾਵਾਂਗਾ, ਜੇ ਨਾ ਆ ਸਕਿਆ ਤਾਂ ਕਿਤਾਬ ਦੇ ਨਾਲ ਘੜੀ ਵੀ ਕੁਤਬ ਫਰੋਸ਼ ਦੀ ਹੀ ਹੋਵੇਗੀ।

8 ਸਾਲ ਫੌਜ ਦੀ ਨੌਕਰੀ ਤੋਂ ਬਾਅਦ 1970 ਵਿਚ ਬਤੌਰ ਕੈਪਟਨ ਰਿਟਾਇਰਮੈਂਟ ਲੈ ਲਈ 'ਤੇ ਪਿੰਡ ਆ ਗਏ। ਹੁਣ ਆਪ ਨੇ ਬਤੌਰ ਅਧਿਆਪਕ ਘਰਿਆਲਾ (ਪੱਟੀ) ਦੇ ਸਕੂਲ ਵਿਚ ਪੜ੍ਹਾਉਣਾ ਸ਼ੁਰੂ ਕੀਤੀ। ਛੁੱਟੀਆਂ ਦੇ ਦਿਨ੍ਹਾਂ ਵਿਚ ਪੰਜਾਬ ਦੇ ਪਿੰਡਾਂ ਨਾਲ ਲਗਦੇ ਵੱਡੇ ਸ਼ਹਰਾਂ ਵਿਚੋਂ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ 'ਤੇ ਕਿਤਾਬਾਂ ਇਕੱਠੀਆਂ ਕਰਨ ਤੁਰ ਪੈਂਦੇ। ਇਸ ਸਮੇਂ ਵਿਚ ਆਪ ਦੀ ਸਾਂਝ ਸ. ਸ਼ਮਸ਼ੇਰ ਸਿੰਘ ਅਸ਼ੋਕ, ਡਾ. ਜਸਵੰਤ ਸਿੰਘ ਨੇਕੀ, ਸ. ਭਾਨ ਸਿੰਘ, ਪ੍ਰਿੰਸੀਪਲ ਸਤਿਬੀਰ ਸਿੰਘ ਆਦਿ ਨਾਲ ਪਈ, ਸਿੱਖ ਸਟੂਡੈਂਟ ਫੈਡਰੇਸ਼ਨ ਨੂੰ ਪੂਰਾ ਸਹਿਯੋਗ ਦਿੰਦੇ ਰਹੇ। 1975 ਈਸਵੀ ਵਿਚ ਆਪ ਦਾ ਪਹਿਲਾ ਲੇਖ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਬਾਰੇ ਵਿਚ ਖੇਮਕਰਨ ਤੋਂ ਛਪਿਆ। ਇਸ ਤੋਂ ਪਿਛੋਂ ਤੇ ਕਲਮ ਦਾ ਪਰਵਾਹ ਨਿਰੰਤਰ ਤੁਰ ਪਿਆ, ਸੂਰਾ ਮੈਗਜ਼ੀਨ ਵਿਚ ਕਈ ਕਿਸ਼ਤਾਂ ਵਿਚ 18ਵੀਂ ਸਦੀ ਦੇ ਸਿੱਖ ਇਤਹਾਸ ਨਾਲ ਸਬੰਧਿਤ ਆਪਦੇ ਲੇਖ ਛਪਦੇ ਰਹੇ।

ਖਾਲਸਾ ਕਾਲਜ ਅੰਮ੍ਰਿਤਸਰ ਨੇ ਗਣੇਸ਼ ਦਾਸ ਵਡੇਹਰਾ ਦੀ ਫ਼ਾਰਸੀ ਕਿਤਾਬ 'ਚਹਾਰ ਬਾਗ ਪੰਜਾਬ 'ਛਾਪੀ, ਜਿਸ ਵਿਚ ਗੁਰੂ ਸਾਹਿਬਾਨ ਬਾਰੇ ਗੁਮਰਾਹਕੁਨ ਬਿਆਨਾਤ ਸਨ, ਜਿਨ੍ਹਾਂ ਦੀ ਟਿੱਪਣੀਆਂ ਦੇ ਰੂਪ ਵਿਚ ਕੋਈ ਸੁਧਾਈ ਜਾਂ ਮੁਰਾਮਤ ਨਹੀ ਕੀਤੀ ਗਈ ਸੀ। ਜਦੋਂ ਉਹ ਕਿਤਾਬ ਆਪਦੇ ਹੱਥ ਲੱਗੀ ਤਾਂ ਆਪ ਨੇ ਉਨ੍ਹਾਂ ਗੁਮਰਾਹਕੁੰਨ ਬਿਆਨਾਤ ਦਾ ਗੁਰਮੁਖੀ, ਅੰਗਰੇਜ਼ੀ ਤਰਜ਼ਮਾ ਕਰਕੇ ਭਾਈ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਕੋਲ ਪਹੁੰਚ ਕੀਤੀ, ਉਨ੍ਹਾਂ ਨੇ ਝੱਟ ਇਸਤੇ ਪੈਰਵਾਈ ਕਰਦਿਆਂ ਕਾਲਜ ਵਾਲਿਆਂ ਤੋਂ ਕਿਤਾਬ ਵਾਪਸ ਕਰਵਾਈ।

ਇਸ ਦੇ ਨਾਲ ਅਰੁਣ ਸ਼ੋਰੀ ਦੇ ਸਿੱਖਾਂ ਖਿਲਾਫ ਤੋਲੇ ਕੁਫਰ ਦਾ ਜਵਾਬ ਵੱਡੀਆਂ ਸਭਾਵਾਂ ਵਿਚ ਆਪ ਜੀ ਵਲੋਂ ਦਿੱਤਾ ਜਾਂਦਾ ਰਿਹਾ। 19 ਸਾਲ ਘਰਿਆਲਾ ਸਕੂਲ 'ਚ ਪੜ੍ਹਾਉਣ ਤੋਂ ਬਾਅਦ ਆਪ ਰਿਟਾਇਰ ਹੋਣ ਤੋਂ ਬਾਅਦ ਤਕਰੀਬਨ 10 ਸਾਲ ਪੱਟੀ ਦੇ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਰਹੇ। ਇਥੋਂ ਰਿਟਾਇਰਮੈਂਟ ਲੈ ਕੇ ਆਪ ਨਿਰੰਤਰ ਸਿੱਖ ਇਤਿਹਾਸ ਦੇ ਖੋਜ ਕਾਰਜ ਵਿਚ ਲੱਗੇ ਹੋਏ ਹਨ। 1984 ਦੇ ਘੱਲੂਘਾਰੇ ਦੇ ਅਤੇ ਬਾਅਦ ਦੇ ਸ਼ਹੀਦਾਂ ਬਾਰੇ ਵੀ ਆਪ ਨੇ ਕਾਫੀ ਮਸਾਲਾ ਇਕੱਠਾ ਕੀਤਾ ਹੋਇਆ ਹੈ। ਸ. ਸਵਰਨ ਸਿੰਘ ਹੁਣੀ ਇਤਹਾਸਿਕ ਲਿਖਤਾਂ ਦੇ ਨਾਲ-ਨਾਲ ਸਥਾਨਕ ਰਵਾਇਤਾਂ ਦੀ ਪੁਣ ਛਾਣ ਕਰਕੇ ਤੱਤ ਕੱਢਣ ਦੀ ਸਮਰੱਥਾ ਰੱਖਦੇ ਸਨ ।

ਆਪ ਦੇ ਪ੍ਰਕਾਸ਼ਕ ਦੇ ਬੋਲਾਂ ਅਨੁਸਾਰ 'ਹੱਥ ਵਿਚ ਕੰਪਾਸ ਫੜੀ ਜਦ ਉਹ ਕੁੱਪ ਰਹੀੜੇ ਦੀਆਂ ਉੁਜਾੜਾਂ ਛਾਣਦੇ ਹਨ, ਤਾਂ ਇੰਝ ਜਾਪਦਾ ਹੈ, ਜਿਵੇਂ ਉਹ ਸ਼ਹੀਦਾਂ ਦੀ ਰੱਤ ਨਾਲ ਗੜੁਚ ਉਥੋਂ ਦੀ ਮਿੱਟੀ ਦੀ ਖੁਸ਼ਬੋ ਨੂੰ ਆਪਣੇ ਪਿੰਡੇ 'ਤੇ ਮਹਿਸੂਸ ਕਰ ਕੇ ਇਤਿਹਾਸ ਦੀ ਗੁਆਚੀ ਤੰਦ ਨੂੰ ਵਧੇਰੇ ਮਜ਼ਬੂਤੀ ਨਾਲ ਫੜਨ ਦੇ ਸਮਰੱਥ ਹੋ ਗਏ ਹਨ।' 90 ਸਾਲ ਦੀ ਉਮਰ ਵਿਚ ਪ੍ਰਿੰਸੀਪਲ ਸਵਰਨ ਸਿੰਘ ਹੁਣੀ ਸਿੱਖ ਇਤਿਹਾਸ ਦੀ ਲਿਖਾਈ ਵਿਚ ਪੂਰੇ ਜ਼ਜ਼ਬੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਸਿੱਖ ਕੌਮ ਦੇ ਸ਼ਹੀਦਾਂ ਦਾ ਕਰਜ਼ ਚੁਕਾਣ ਲਈ ਇਕ ਜੀਵਨ ਤਾਂ ਕੀ, ਕਈ ਜੀਵਨ ਵੀ ਥੋੜੇ ਹਨ।

ਪ੍ਰਿੰਸੀਪਲ ਸਵਰਨ ਸਿੰਘ ਹੁਣਾਂ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਮਸਾਲਾ ਤੇ ਕਾਫੀ ਇਕੱਠਾ ਕੀਤਾ। ਆਪ ਦੇ ਖੋਜ ਭਰਪੂਰ ਲੇਖ ਕਈ ਰਸਾਲਿਆਂ ਤੇ ਅਖ਼ਬਾਰਾਂ ਵਿਚ ਛੱਪਦੇ ਰਹੇ, ਹੁਣ ਤੱਕ ਆਪ ਨੇ ਹੇਠ ਲਿਖੀਆਂ ਪੰਜ ਕਿਤਾਬਾਂ ਸਿੱਖ ਇਤਿਹਾਸ ਦੀ ਝੋਲੀ ਵਿਚ ਪਾਈਆਂ ਹਨ:-

1 . ਸ਼ਹੀਦੀ ਸਾਕਾ ਭਾਈ ਤਾਰੂ ਸਿੰਘ (ਮਾਰਚ, 1997)
2. ਸ਼ਹੀਦੀ ਭਾਈ ਤਾਰਾ ਸਿੰਘ ਵਾਂ (ਮਾਰਚ, 1997)
3. ਮੱਸੇ ਰੰਘੜ ਨੂੰ ਕਰਨੀ ਦਾ ਫਲ( ਮਾਰਚ, 1997)
4. ਅਬਦਾਲੀ, ਸਿੱਖ ਤੇ ਵੱਡਾ ਘੱਲੂਘਾਰਾ (ਜੁਲਾਈ, 2013)
5. ਪਹਿਲਾ ਘੱਲੂਘਾਰਾ (ਜੁਲਾਈ 2018)

ਇਸ ਤੋਂ ਬਿਨ੍ਹਾਂ ਅਜੇ 'ਭੂਰਿਆਂ ਵਾਲੇ ਰਾਜੇ ਕੀਤੇ', 'ਗੁਰੂ ਅਰਜਨ ਦੇਵ ਜੀ ਦੇ ਕਾਤਲਾਂ ਦੇ ਮੁਹਾਂਦਰੇ','1857 ਦਾ ਗ਼ਦਰ ਜੰਗੇ-ਇ-ਆਜ਼ਾਦੀ ਨਹੀ','ਬ੍ਰਾਹਮਣਾਂ ਦਾ ਮਾਨਵਤਾ ਘਾਤ', ' ਝੂਠ ਦੇ ਪੁਜਾਰੀਓ ਸੱਚ ਇਹ ਹੈ','ਆਦਿ ਵੀ ਛੱਪਣਗੇ।

ਹੁਣ ਤਕ ਛਪੀਆਂ ਸਾਰੀਆਂ ਲਿਖ਼ਤਾਂ 18 ਵੀਂ ਸਦੀ ਦੇ ਸਿੱਖ ਕਿਰਦਾਰ ਨੂੰ ਪੇਸ਼ ਕਰਦੀਆਂ ਹਨ। ਜਿਨ੍ਹਾਂ ਵਿਚ ਸਿੱਖ ਕਿਰਦਾਰ ਨੂੰ ਬਹੁਤ ਸੋਹਣੇ ਢੰਗ ਨਾਲ ਉਭਾਰਿਆ ਗਿਆ ਹੈ। ਸ਼ਹੀਦੀ ਸਾਕਾ ਭਾਈ ਤਾਰੂ ਸਿੰਘ ਤੇ ਸ਼ਹੀਦੀ ਭਾਈ ਤਾਰਾ ਸਿੰਘ ਵਾਂ ਵਿਚ ਇਨ੍ਹਾਂ ਘਰਬਾਰੀ ਸਿੱਖਾਂ ਦੁਆਰਾ ਰਾਠ ਸਿੱਖਾਂ ਦੀ ਮੱਦਦ ਕਰਨ ਤੇ ਆਸੇ ਪਾਸੇ ਦੇ ਮਜ਼ਲੂਮਾਂ ਦੀ ਬਾਂਹ ਫੜ੍ਹਨ ਦਾ ਜ਼ਿਕਰ ਇਨ੍ਹਾਂ ਰੋਅਬਦਾਰ ਢੰਗ ਨਾਲ ਕੀਤਾ ਗਿਆ ਹੈ ਕਿ ਤੁਹਾਨੂੰ ਸਾਰਾ ਕੁਝ ਤੁਹਾਡੀਆਂ ਅੱਖਾਂ ਸਾਹਮਣੇ ਵਰਦਾ ਦਿਖਾਈ ਦਿੰਦਾ ਹੈ।

ਫਿਰ ਮਾਝੇ ਦੇ ਉਨ੍ਹਾਂ ਕੁਝ ਸਰਕਾਰੀ ਮੁਖਬਰਾਂ ਦੀ ਫਹਿਰਸਤ ਵੀ ਦਿੱਤੀ ਹੈ ਜੋ ਸਰਕਾਰ ਦੇ ਜ਼ਰ ਖ਼ਰੀਦ ਗੁਲਾਮ ਬਣਕੇ ਇਨ੍ਹਾਂ ਗੁਰੂਕਿਆਂ ਨੂੰ ਸ਼ਹੀਦ ਕਰਵਾਉਂਦੇ ਰਹੇ ਹਨ। ਸਿੱਖ ਦਾ ਗੁਰੂ ਪ੍ਰਤੀ ਭਰੋਸਾ ਤੇ ਸਿੱਖ ਸਿਧਾਂਤ ਲਈ ਪ੍ਰਪਕਤਾ ਦਿਖਾਉਂਦਿਆਂ ਆਪਣੇ ਜੀਵਨ ਦੀ ਅਹੂਤੀ ਹਸ ਕੇ ਦੇਣੀ, ਗੁਰੂ ਤੇ ਸਿੱਖ ਪ੍ਰੇਮ ਨੂੰ ਉਜਾਗਰ ਕਰਨ ਵਿਚ ਵੀ ਇਤਹਾਸਕਾਰ ਕਾਇਮ ਰਿਹਾ ਹੈ।

'ਮੱਸੇ ਰੰਗੜ ਨੂੰ ਕਰਨੀ ਦਾ ਫਲ’ ਵਿਚ ਬਾਬਾ ਬੰਦਾ ਸਿੰਘ ਬਹਾਦਰ ਤੋਂ ਬਾਅਦ ਸਿੱਖਾਂ ਤੇ ਹੋਏ ਬੇਇੰਤਹਾ ਜ਼ੁਲਮ ਦੀ ਘੜੀ ਨੂੰ ਜ਼ਕਰੀਆ ਖਾਂ ਦੇ ਲਾਹੌਰ ਦਾ ਗਵਰਨਰ ਬਣਨ ਤੋਂ ਲੈ ਕਿ ਭਾਈ ਮਤਾਬ ਸਿੰਘ ਮੀਰਾਂਕੋਟ ਦੇ ਪੁਤਰ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦੇ ਇਤਿਹਾਸ ਨੂੰ ਚਿਤਰਿਆ ਗਿਆ ਹੈ। ਜਦ ਅਬਦੁ- ਸਮਦ ਖਾਂ ਤੋਂ ਲਾਹੌਰ ਦਾ ਪਰਗਣਾ ਨ ਸੰਭਾਲਿਆ ਗਿਆ ਤੇ ਥਾਂ ਪੁਰ ਥਾਂ ਬਗਾਵਤਾਂ ਹੋਣ ਲੱਗੀਆਂ ਤਾਂ ਉਸਦੇ ਪੁਤਰ ਜ਼ਕਰੀਆ ਖਾਂ ਨੂੰ ਲਾਹੌਰ ਦਾ ਗਵਰਨਰ ਬਣਾਇਆ ਗਿਆ, ਉਸਨੇ ਬਾਕੀ ਸਭ ਤੇ ਤਾਂ ਕਾਬੂ ਪਾ ਲਿਆ ਪਰ ਸਿੱਖਾਂ ਦੇ ਬਾਗੀਆਨਾਂ ਸੁਭਾਅ ਨੂੰ ਉਹ ਨਾ ਖ਼ਤਮ ਕਰ ਸਕਿਆ, ਇਸ ਲਈ ਉਸਨੇ ਸਾਮ ਦਾਮ ਭੇਦ ਦੰਡ ਸਭ ਹਥਕੰਡੇ ਵਰਤੇ ਪਰ ਗੱਲ ਨਾ ਬਣੀ।

ਜਦ ਨਾਦਰ ਸ਼ਾਹ ਦੇ ਵੀ ਸਿੱਖ ਸਰਦਾਰਾਂ ਨੇ ਨਾਸੀਂ ਧੂਆਂ ਦਿੱਤਾ ਤਾਂ ਉਸਨੇ ਜ਼ਕਰੀਏ ਤੋਂ ਸਿੱਖਾਂ ਬਾਰੇ ਜੋ ਵਾਕਫੀਅਤ ਹਾਸਿਲ ਕੀਤੀ ਉਸਦੇ ਆਧਾਰ ਤੇ ਉਸਨੇ ਜ਼ਕਰੀਏ ਖਾਂ ਨੂੰ ਕਿਹਾ ਕਿ ਤੈਨੂੰ ਮੇਰੀ ਸਹਾਇਤਾ ਮਿਲੇਗੀ ਤੂੰ ਇਨ੍ਹਾਂ ਨੂੰ ਖਤਮ ਕਰ ਨਹੀਂ ਇਹਨਾਂ ਤੇਰੇ ਪੈਰਾਂ ਥੱਲੋਂ ਜ਼ਮੀਨ ਕੱਢੀ ਲੈ। ਜ਼ਕਰੀਆਂ ਖਾਂ ਹੁਣ ਸਿੱਖਾਂ ਦੀ ਰਤ ਦਾ ਭੁਖਾ ਹੋ ਗਿਆ ਤੇ ਉਸਨੇ ਸਿੱਖਾਂ ਦੇ ਸਿਰਾਂ ਦੇ ਇਨਾਮ ਰੱਖੇ, ਦਰਬਾਰ ਸਾਹਿਬ ਦੇ ਸਰੋਵਰ 'ਚ ਕਿਸੇ ਸਿੱਖ ਨੂੰ ਨ ਇਸ਼ਨਾਨ ਕਰਨ ਦੇਣ ਲਈ ਚੌਂਕੀ ਬਿਠਾ ਦਿੱਤੀ, ਮੱਸੇ ਰੰਗੜ ਮੰਡਿਆਲੀ ਵਾਲੇ ਨੇ ਦਰਬਾਰ ਸਾਹਿਬ ਪਲੰਘ ਡਾਹ ਲਿਆ, ਉਸਦੀ ਕਰਨੀ ਦੀ ਸਜਾ ਬੁੱਢੇ ਜੌਹੜ ਤੋਂ ਆ ਕੇ ਭਾਈ ਮਤਾਬ ਸਿੰਘ ਮੀਰਾਂਕੋਟ ਤੇ ਸੁਖਾ ਸਿੰਘ ਮਾੜੀ ਕੰਬੋ ਨੇ ਦਿੱਤੀ । ਜ਼ਕਰੀਏ ਨੇ ਫਿਰ ਮਤਾਬ ਸਿੰਘ ਮੀਰਾਂਕੋਟ ਵਾਲੇ ਦੇ ਪਰਿਵਾਰ ਦੀ ਸੂਹ ਕਿਵੇਂ ਹਰਭਗਤ ਨਿਰੰਜਨੀਏ ਦੁਆਰਾ ਕੱਢ ਉਸਦੇ ਇਕਲੌਤੇ ਪੁਤ ਰਾਇ ਸਿੰਘ ਨੂੰ ਕਤਲ ਕਰਨ ਦੀ ਕੋਸ਼ਿਸ਼ ਕੀਤੀ ਤੇ ਨੱਥੇ ਖਹਿਰੇ ਨੇ ਆਪਣੇ ਯਾਰ ਨਾਲ ਕੀਤੇ ਕੌਲ ਨੂੰ ਪਗਾਉਣ ਲਈ ਆਪਣਾ ਆਪਾ ਵਾਰਿਆ, ਇਸ ਕਿਤਾਬ ਨੂੰ ਪੜ੍ਹ ਕੇ ਪਤਾ ਲੱਗਦਾ ਹੈ।

' ਪਹਿਲਾ ਘੱਲੂਘਾਰਾ ' ਇਸ ਕਿਤਾਬ ਅੰਦਰ ਨੇ ਲਖਪਤ ਰਾਏ ਉਰਫ ਲੱਖੂ ਭੱਸੂ ਦੇ ਜ਼ੁਲਮਾਂ ਨੂੰ ਬਿਆਨ ਕੀਤਾ ਹੈ, ਕਿਵੇਂ ਉਸਨੇ ਤੇ ਉਸਦੇ ਭਰਾ ਨੇ ਸਿੱਖਾਂ ਖਿਲਾਫ ਮੁਹਿਮਾਂ ਸ਼ੁਰੂ ਕੀਤੀਆਂ, ਉਸਦੇ ਭਰਾ ਜਸਪਤ ਰਾਏ ਦੇ ਸਿੱਖਾਂ ਹੱਥੋਂ ਕਤਲ ਹੋਣ ਪਿਛੋਂ ਕਿਵੇਂ ਉਹ ਗੁਰੂ ਘਰ ਦਾ ਦੋਖੀ ਬਣਿਆ ਤੇ ਉਸਨੇ ਗੁਰੂ ਕੀ ਬਾਣੀ ਦੀਆਂ ਪੋਥੀਆਂ, ਦੀ ਬੇਹੁਰਮਤੀ ਕੀਤੀ ,ਸਿੱਖਾਂ ਦਾ ਖੋਰਾ ਖੋਜ ਮਿਟਾਉਣ ਲਈ ਸਹੁੰ ਚੁਕੀ, ਕਾਹਨੂੰਵਾਨ ਦੀ ਛੰਭ ਦੇ ਹਮਲਾ, ਫੜੇ ਸਿੱਖਾਂ ਨੂੰ ਲਾਹੌਰ ਲਿਆ ਕੇ ਸ਼ਹੀਦ ਕਰਨਾ, ਕੁਝ ਦਿਨ੍ਹਾਂ 'ਚ 10 ਤੋਂ 15 ਹਜ਼ਾਰ ਸਿੱਖਾਂ ਦੇ ਸ਼ਹੀਦ ਹੋ ਜਾਣ ਦੀ ਇਸ ਘਟਨਾਂ ਨੂੰ ਸਿਖ ਤਵਾਰੀਖ ਪਹਿਲੇ ਘੱਲੂਘਾਰੇ ਦੇ ਨਾਮ ਤੋਂ ਜਾਣਦੀ ਹੈ। ਇਸ ਕਿਤਾਬ ਵਿਚ ਇਸ ਤੋਂ ਪਹਿਲ੍ਹਾਂ ਛੱਪੀਆਂ ਇਸ ਘਟਨਾਂ ਨਾਲ ਸਬੰਧਿਤ ਕਿਤਾਬਾਂ ਨਾਲੋਂ ਕਾਫੀ ਕੁਝ ਨਵਾਂ ਹੈ, ਖ਼ਾਸ ਤੌਰ ਲਖਪਤ ਰਾਏ ਦਾ ਪੂਰਾ ਇਤਿਹਾਸ ।

' ਅਬਦਾਲੀ, ਸਿੱਖ ਤੇ ਵੱਡਾ ਘੱਲੂਘਾਰਾ ' ਕਿਤਾਬ ਲੇਖਕ ਦੀ ਖੋਜ ਦਾ ਸਿੱਖਰ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀ ਹੋਵੇਗੀ । ਪੰਜਾਬੀ ਵਿਚ ਇਸ ਘਟਨਾਂ 'ਤੇ ਲਿਖੀ ਗਈ ਅੱਜ ਤਕ ਦੀ ਸਰਵੋਤਮ ਕ੍ਰਿਤ ਹੈ। ਇਸ ਵਿਚ ਤਫ਼ਸੀਲ ਵਿਚ ਅਹਿਮਦ ਸ਼ਾਹ ਅਬਦਾਲੀ ਉਥਾਨ ਤੋਂ ਲੈ ਕਿ ਉਸਦੇ ਹਿੰਦ ਤੇ ਕੀਤੇ ਸਭ ਹਮਲਿਆਂ ਤੇ ਖ਼ਾਸ ਤੌਰ 'ਤੇ ਸਿੱਖਾਂ ਤੇ ਕੀਤੇ ਬੇਅੰਤ ਕਤਲੇਆਮ ਤੋਂ ਬਾਅਦ ਵੀ ਸਿੱਖਾਂ ਦਾ ਉਠ ਖੜ੍ਹਨਾ, (1762 'ਚ ਛੇਂਵੇ ਹੱਲੇ ਵਕਤ ਕੀਤੇ ਗਏ 25-30 ਹਜ਼ਾਰ ਸਿੱਖ, ਇਸਨੂੰ ਵੱਡਾ ਘੱਲੂਘਾਰਾ ਆਖਦੇ ਹਨ) ਹਿੰਦ ਦੇ ਜੇਤੂ ਦਾ ਸਿੱਖਾਂ ਨਾਲ ਸੁਲਾਹ ਕਰਨ ਲਈ ਤਤਪਰ ਹੋਣਾ, ਅਬਦਾਲੀ ਨੂੰ ਸਭ ਤੋਂ ਵੱਧ ਲਿੱਤਰ ਸਿੱਖਾਂ ਦੁਆਰਾ ਫਿਰਨਾ, ਉਸਦੇ ਢਹੇ ਦਿਲ ਨਾਲ ਲਾਹੌਰੋਂ ਨਿਕਲਣਾ ਤੇ ਸਿੱਖਾਂ ਦਾ ਪੰਜਾਬ ਦੇ ਖ਼ੁਦ ਮੁਖਤਿਆਰ ਬਣਨਾ, ਬਿਆਨ ਕੀਤਾ ਗਿਆ ਹੈ। ਪ੍ਰਕਾਸ਼ਕ ਨੇ ਦਰੁਸਤ ਲਿਖਿਆ ਹੈ 'ਮੁੱਢਲੇ ਫ਼ਾਰਸੀ ਤੇ ਗੁਰਮੁਖੀ ਸਰੋਤਾਂ ਦੇ ਆਧਾਰ 'ਤੇ ਲਿਖੀ ਇਹ ਪੁਸਤਕ ਸਿੱਖ ਇਤਹਾਸ ਦੇ ਲਹੂ ਭਿੱਜੇ ਅਧਿਆਇ ਨੂੰ ਏਨੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦੀ ਹੈ ਕਿ ਚੜ੍ਹਦੀਕਲਾ ਵਾਲੇ ਪੰਥਕ ਕਿਰਦਾਰ ਦੇ ਪ੍ਰਤੱਖ ਦਰਸ਼ਨ ਹੁੰਦੇ ਹਨ ਤੇ ਉਚੇਰੇ ਪੰਥਕ ਜਜ਼ਬਾਤ ਪਾਠਕ ਦੇ ਅੰਗ ਸੰਗ ਹੋ ਜਾਂਦੇ ਹਨ। ਆਪਣੀ ਮਿਸਾਲ ਇਹ ਕਿਤਾਬ ਆਪ ਹੈ।

ਲਿਖਾਰੀ : ਬਲਦੀਪ ਸਿੰਘ ਰਾਮੂੰਵਾਲੀਆ

 

 

The post ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਵਰਨ ਸਿੰਘ ਚੂਸਲੇਵਾੜ ਪੂਰੇ ਹੋ ਗਏ appeared first on TheUnmute.com - Punjabi News.

Tags:
  • breaking-news
  • news
  • sikh-history
  • swaran-singh-chuslewarh

ਅੱਖਾਂ ਦਾਨ ਕਰਨ ਸੰਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ: ਡਾ. ਮਹੇਸ਼ ਕੁਮਾਰ

Thursday 24 August 2023 02:13 PM UTC+00 | Tags: awarness-camp breaking-news eye-donate eye-donation health-department news punjab-health-department
ਐਸ.ਏ.ਐਸ.ਨਗਰ, 24 ਅਗਸਤ, 2023: ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਖਾਂ ਦਾਨ (Eye donation) ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉਥੇ ਜਾ ਕੇ ਫ਼ਾਰਮ ਭਰ ਸਕਦਾ ਹੈ।
ਸਿਹਤ ਅਧਿਕਾਰੀਆਂ ਨੇ ਕਿਹਾ ਕਿ ਅੱਖਾਂ ਦਾ ਦਾਨ (Eye donation) ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ  ਤਾਂ ਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।
ਡਾ. ਮਹੇਸ਼ ਕੁਮਾਰ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਤਿ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਮਗਰੋਂ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। 'ਅੱਖਾਂ ਗਈਆਂ ਤਾਂ ਜਹਾਨ ਗਿਆ' ਕਹਾਵਤ ਅੱਖਾਂ ਦੀ ਅਹਿਮੀਅਤ ਬਾਰੇ ਦਸਦੀ ਹੈ ਕਿ ਜੇ ਅੱਖਾਂ ਬਿਨਾਂ ਦੁਨੀਆਂ ਹਨੇਰਮਈ ਹੋ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰ ਦੇ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਪੁਤਲੀ ਬਦਲਣ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਂਦੇ ਹਨ।

ਅੱਖਾਂ ਦੇ ਦਾਨ ਬਾਰੇ ਕੁਝ ਅਹਿਮ ਤੱਥ

ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਕੱਢਣ 'ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ਵਿਚ ਚਿਹਰੇ ਉਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲੱਗਦਾ ।

The post ਅੱਖਾਂ ਦਾਨ ਕਰਨ ਸੰਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ: ਡਾ. ਮਹੇਸ਼ ਕੁਮਾਰ appeared first on TheUnmute.com - Punjabi News.

Tags:
  • awarness-camp
  • breaking-news
  • eye-donate
  • eye-donation
  • health-department
  • news
  • punjab-health-department

ਚੰਡੀਗੜ੍ਹ, 24 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬੇ ਨੂੰ ਵਧਾਉਣ 'ਤੇ ਤਰਜੀਹ ਦੇ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਬੂਟੇ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਵਾਸਤੇ ਕਿਹਾ। ਬੂਟੇ ਲਗਾਉਣ ਦੀ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਬੂਟੇ ਲਗਾਉਣ ਦੇ ਪ੍ਰੋਜੈਕਟ ਦੀ ਸਫਲਤਾ ਇੱਕ ਸਿਹਤਮੰਦ, ਸਾਫ਼-ਸੁਥਰਾ ਅਤੇ ਹਰਿਆ ਭਰਿਆ ਪੰਜਾਬ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਇਸ ਸਬੰਧ ਵਿਚ ਪ੍ਰਸਿੱਧ ਕਵੀ ਸਵਰਗੀ ਸ਼ਿਵ ਕੁਮਾਰ ਬਟਾਲਵੀ ਦਾ ਹਵਾਲਾ ਵੀ ਦਿੱਤਾ।

ਇਸ ਮੌਕੇ ਮੰਤਰੀ (Lal Chand Kataruchak) ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਾਲ ਹੁਣ ਤੱਕ 67 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 51 ਲੱਖ ਬੂਟੇ ਪਨਕੈਂਪਾ ਸਕੀਮ ਅਧੀਨ ਲਗਾਏ ਗਏ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਪੌਦੇ ਲਗਾਉਣ ਦੀ ਯੋਜਨਾ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਮਹੀਨੇ ਵਿੱਚ ਇੱਕ ਵਾਰ ਸਮੀਖਿਆ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

ਜੰਗਲਾਤ ਦੀ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਅਜਿਹੇ ਕਬਜ਼ਿਆਂ ਨੂੰ ਹਟਾਉਣ ਲਈ ਵਿਆਪਕ ਯੋਜਨਾ ਬਣਾਈ ਜਾਵੇ। ਉਨ੍ਹਾਂ ਜੰਗਲਾਤ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ ਬਾਰੇ ਵੀ ਵਿਸਥਾਰਤ ਰਿਪੋਰਟ ਮੰਗੀ। ਰਾਜ ਭਰ ਦੀਆਂ ਨਰਸਰੀਆਂ ਵਿੱਚ ਪਖਾਨੇ ਬਣਾਉਣ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਇਹ ਵਿਭਾਗ ਵੱਲੋਂ ਚੁੱਕਿਆ ਗਿਆ ਇੱਕ ਬਹੁਤ ਹੀ ਅਹਿਮ ਉਪਰਾਲਾ ਹੈ ਅਤੇ ਇਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਜਿੱਥੇ ਵੀ ਲੋੜ ਹੋਵੇ, ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾਣ।

ਮੰਤਰੀ ਨੇ ਹਰੀਕੇ ਵੈਟਲੈਂਡ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਅਤੇ ਵੱਖ-ਵੱਖ ਪ੍ਰਜਾਤੀਆਂ ਦੀ ਸਾਂਭ ਸੰਭਾਲ ਕਰਨ 'ਤੇ ਵੀ ਜ਼ੋਰ ਪਾਇਆ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਪ੍ਰੋਜੈਕਟ ਡਾਲਫਿਨ ਤਹਿਤ ਭਾਰਤ ਸਰਕਾਰ ਨੂੰ ਇੱਕ ਪ੍ਰਸਤਾਵ ਸੌਂਪਿਆ ਗਿਆ ਹੈ ਤਾਂ ਜੋ ਇਸ ਪ੍ਰਜਾਤੀ ਨੂੰ ਸੰਭਾਲਿਆ ਜਾ ਸਕੇ। ਪਸ਼ੂਆਂ ਨੂੰ ਬਚਾਉਣ ਦੇ ਮੁੱਦੇ ‘ਤੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਮਕਸਦ ਲਈ ਰੂਪਨਗਰ, ਫਿਰੋਜ਼ਪੁਰ ਅਤੇ ਬਠਿੰਡਾ ਵਿਖੇ ਪਸ਼ੂ ਐਂਬੂਲੈਂਸ ਲਿਆਉਣ ਦੀ ਤਜਵੀਜ਼ ਹੈ। ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੇਂਜਰ ਪੱਧਰ ਤੱਕ ਸਾਰੇ ਕਰਮਚਾਰੀ ਵਰਦੀਆਂ ਪਹਿਨਦੇ ਹਨ ਤਾਂ ਜੋ ਉਹਨਾਂ ਦੀ ਦਿੱਖ ਵੱਖਰੀ ਹੋਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੰਜਾਬ ਰਾਜ ਵਣ ਵਿਕਾਸ ਨਿਗਮ ਲਿਮਿਟਡ ਦੇ ਚੇਅਰਮੈਨ ਰਾਕੇਸ਼ ਪੁਰੀ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਪੰਜਾਬ ਰਾਜ ਵਣ ਵਿਕਾਸ ਨਿਗਮ ਲਿਮਿਟਡ ਦੇ ਐਮ.ਡੀ. ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ.(ਪ੍ਰਸ਼ਾਸਨ) ਸੌਰਭ ਗੁਪਤਾ ਅਤੇ ਡੀ.ਐਫ.ਓਜ਼. ਹਾਜ਼ਰ ਸਨ।

The post ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ‘ਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • breaking-news
  • forest-complex
  • lal-chand-kataruchak
  • mohali
  • news
  • punjab-latest-news

ਚੰਡੀਗੜ੍ਹ, 24 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ।

ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

The post ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ appeared first on TheUnmute.com - Punjabi News.

Tags:
  • breaking-news
  • dr-baljit-kaur
  • latest-news
  • news
  • punjab-government
  • punjab-news
  • scheduled-caste-certificates

ਬਠਿੰਡਾ ਵਿਖੇ ਰੰਗਾਰੰਗ ਸਮਾਗਮ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ

Thursday 24 August 2023 02:34 PM UTC+00 | Tags: bathinda breaking-news khedan-watan-punjab-diya torch-relay-at-bathinda

ਚੰਡੀਗੜ੍ਹ, 24 ਅਗਸਤ 2023: ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-2 ਦੇ ਉਦਘਾਟਨੀ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ।

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਲਈ ਸੱਦੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ ਇਸ ਵੇਲੇ ਮਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲੇ ਵਿੱਚ ਜਾ ਰਹੀ ਹੈ ਜੋ ਅੱਜ ਹੁਸ਼ਿਆਰਪੁਰ ਪੁੱਜੀ ਹੈ। ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਗਮ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ।

ਖੇਡ ਮੰਤਰੀ ਨੇ ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਦਘਾਟਨੀ ਸਮਾਗਮ ਦੀਆਂ ਰਸਮੀ ਕਾਰਵਾਈਆਂ ਨੂੰ ਖੇਡਾਂ ਦੀ ਭਾਵਨਾ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨਾਂ ਕਿਹਾ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਉਨਾਂ ਦਾ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਖੇਡ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੀਡਿਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਹਾਜ਼ਰ ਹੋਏ।

The post ਬਠਿੰਡਾ ਵਿਖੇ ਰੰਗਾਰੰਗ ਸਮਾਗਮ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ appeared first on TheUnmute.com - Punjabi News.

Tags:
  • bathinda
  • breaking-news
  • khedan-watan-punjab-diya
  • torch-relay-at-bathinda

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 23-24 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਚਲਾਈ ਗਈ 2 ਰੋਜ਼ਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 107 ਵਾਹਨਾਂ ਨੂੰ ਈ-ਵੇਅ ਬਿੱਲਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਜ਼ਬਤ ਕੀਤਾ ਗਿਆ ਹੈ। । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵੱਲੋਂ ਢੋਆ-ਢੁਆਈ ਕੀਤੇ ਜਾ ਰਹੇ ਸਾਮਾਨ ਦੀ ਪੜਤਾਲ ਉਪਰੰਤ ਡਿਫਾਲਟਰਾਂ ਤੋਂ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਇਸ ਮੁਹਿੰਮ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਹੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਜਾਂਚ ਮੁਹਿੰਮ ਦੌਰਾਨ ਮੋਬਾਈਲ ਵਿੰਗਾਂ ਦੇ ਨਾਲ ਤੈਨਾਤ ਅਧਿਕਾਰੀਆਂ ਨੂੰ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਕਾਨੂੰਨ ਦੀ ਧਾਰਾ 71 ਤਹਿਤ ਵਿਸ਼ੇਸ਼ ਅਧਿਕਾਰ ਦਿੱਤੇ ਗਏ ਸਨ ਤਾਂ ਜੋ ਉਹ ਸੜਕ 'ਤੇ ਜਾ ਰਹੇ ਵਾਹਨਾਂ ਤੋਂ ਇਲਾਵਾ ਕਾਰੋਬਾਰੀ ਸਥਾਨਾਂ 'ਤੇ ਵੀ ਜਾਂਚ ਕਰਨ ਦੇ ਨਾਲ-ਨਾਲ ਲੋੜੀਂਦੇ ਰਿਕਾਰਡਾਂ ਦੀ ਪੜਤਾਲ ਕਰ ਸਕਣ।

ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 23 ਅਗਸਤ ਨੂੰ ਪਟਿਆਲਾ, ਲੁਧਿਆਣਾ ਅਤੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੇ ਮੋਬਾਈਲ ਵਿੰਗਾਂ ਅਤੇ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ 55 ਵਾਹਨ ਜ਼ਬਤ ਕੀਤੇ ਗਏ ਸਨ, ਜਦਕਿ 24 ਅਗਸਤ ਦੀ ਦੁਪਹਿਰ ਤੱਕ ਰੋਪੜ, ਪਟਿਆਲਾ ਅਤੇ ਸ਼ੰਭੂ ਦੇ ਮੋਬਾਈਲ ਵਿੰਗਾਂ ਨੇ 52 ਵਾਹਨ ਜ਼ਬਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕਰਨ ਤੋਂ ਬਾਅਦ, ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਡਿਫਾਲਟਰਾਂ ਵਿਰੁੱਧ ਜੁਰਮਾਨਾ ਤੈਅ ਕਰਨ ਲਈ ਸਬੰਧਤ ਫਰਮਾਂ ਦੇ ਜਵਾਬ ਅਤੇ ਢੋਆ-ਢੁਆਈ ਕੀਤੇ ਜਾ ਰਹੇ ਮਾਲ ਦਾ ਮੁਲਾਂਕਣ ਕੀਤਾ ਜਾਵੇਗਾ।

ਸੂਬੇ ਵਿੱਚ ਟੈਕਸ ਚੋਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਦੀਆਂ ਮੋਬਾਈਲ ਟੀਮਾਂ 24 ਘੰਟੇ ਡਿਊਟੀ ‘ਤੇ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ 'ਤੇ ਵੱਡੇ ਪੱਧਰ 'ਤੇ ਟੈਕਸ ਚੋਰੀ ਹੋਣ ਦੀ ਸੂਚਨਾ ਮਿਲਣ 'ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਅਚਨਚੇਤ ਆਪ੍ਰੇਸ਼ਨ ਚਲਾ ਕੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਅਤੇ ਡਾਟਾ ਮਾਈਨਿੰਗ ਵਿੰਗ ਵੱਲੋਂ ਜੀਐਸਟੀ ਦੀ ਚੋਰੀ ਨੂੰ ਰੋਕਣ ਲਈ ਨਵੀਨਤਮ ਤਕਨੀਕਾਂ ਅਤੇ ਸਾਫਟਵੇਅਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਸੂਬੇ ਦੇ ਲੋਕਾਂ ਨੂੰ ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੀ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ ਉਸ ਵੱਲੋਂ ਪ੍ਰਾਪਤ ਕੀਤੀਆਂ ਜਾ ਰਹੀਆਂ ਵਸਤਾਂ ਅਤੇ ਸੇਵਾਵਾਂ ਦਾ ਬਿੱਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੇਰਾ ਬਿੱਲ’ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖਰੀਦਦਾਰੀ ਲਈ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਬੇ ਵਿੱਚ ਕਿਤੇ ਵੀ ਆਪਣੇ ਵੱਲੋਂ ਪ੍ਰਾਪਤ ਕੀਤੀਆਂ ਵਸਤਾਂ ਅਤੇ ਸੇਵਾਵਾਂ ਲਈ ਜੀਐਸਟੀ ਬਿੱਲ ਅਪਲੋਡ ਕਰਕੇ 10000 ਰੁਪਏ ਤੱਕ ਦਾ ਇਨਾਮ ਜਿੱਤ ਸਕਦਾ ਹੈ।

The post ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • breaking-news
  • gst
  • harpal-singh-cheema

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

Thursday 24 August 2023 02:42 PM UTC+00 | Tags: aam-aadmi-party breaking-news bribe cm-bhagwant-mann latest-news news punjab punjab-latest-news the-unmute-breaking-news vigilance-bureau

ਚੰਡੀਗੜ੍ਹ, 24 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ) ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ.ਆਈ.ਆਰ. ਨੰ. 46/2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐਸ.ਆਈ. ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ.ਆਈ. ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐਸ.ਆਈ. ਨੂੰ ਕਾਬੂ ਕਰ ਲਿਆ। ਇਸ ਸਬੰਧੀ ਐਸ.ਆਈ. ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐਫ.ਆਈ.ਆਰ ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।

The post ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • bribe
  • cm-bhagwant-mann
  • latest-news
  • news
  • punjab
  • punjab-latest-news
  • the-unmute-breaking-news
  • vigilance-bureau

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤੀਜੀ ਰਾਸ਼ਟਰੀ ਲੋਕ ਅਦਾਲਤ 9 ਸਤੰਬਰ ਨੂੰ

Thursday 24 August 2023 02:46 PM UTC+00 | Tags: breaking-news lok-adalat national-legal-services-authority national-lok-adalat news

ਐੱਸ ਏ ਐੱਸ ਨਗਰ, 24 ਅਗਸਤ, 2023: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09.09.2023 ਨੂੰ ਸਾਲ 2023 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ (National Lok Adalat) ਦਾ ਆਯੋਜਨ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਰਾਸ਼ਟਰੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਪਰਮਿੰਦਰ ਸਿੰਘ ਤੂਰ, ਪ੍ਰਧਾਨ ਬਾਰ ਐਸੋਸੀਏਸ਼ਨ, ਬਲਜਿੰਦਰ ਸਿੰਘ ਸੈਣੀ, ਮੈਂਬਰ, ਬਾਰ ਕੌਂਸਲ, ਪੰਜਾਬ ਅਤੇ ਹਰਿਆਣਾ ਅਤੇ ਹੋਰ ਪ੍ਰਤੀਨਿਧੀ ਸ਼ਾਮਲ ਹੋਏ। ਮੀਟਿੰਗ ਦੌਰਾਨ ਜਿਲ੍ਹਾ ਅਤੇ ਸੈਸ਼ਨਜ ਜੱਜ ਵਲੋਂ ਬਾਰ ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਉਹ ਵਕੀਲਾਂ ਨੂੰ ਇਸ ਗੱਲ ਲਈ ਰਾਜ਼ੀ ਕਰਨ ਕਿ ਉਹ ਰਾਜੀ ਨਾਮੇ ਯੋਗ ਕੇਸਾਂ ਵਿਚ ਪਾਰਟੀਆਂ ਦੀ ਸਹਾਇਤਾ ਨਾਲ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਕੋਸਿ਼ਸ਼ ਕਰਨ ਤਾਂ ਜੋ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ ਅਤੇ ਉਨ੍ਹਾਂ ਨੂੰ ਵਾਧੂ ਦੇ ਝਗੜਿਆਂ ਤੋਂ ਨਿਜਾਤ ਦਿਵਾਈ ਜਾ ਸਕੇ।

ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 09.09.2023 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ (National Lok Adalat) ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

The post ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤੀਜੀ ਰਾਸ਼ਟਰੀ ਲੋਕ ਅਦਾਲਤ 9 ਸਤੰਬਰ ਨੂੰ appeared first on TheUnmute.com - Punjabi News.

Tags:
  • breaking-news
  • lok-adalat
  • national-legal-services-authority
  • national-lok-adalat
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form