TheUnmute.com – Punjabi News: Digest for August 26, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

Punjab Cabinet: 28 ਅਗਸਤ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ

Friday 25 August 2023 05:59 AM UTC+00 | Tags: aam-aadmi-party breaking-news latest-news news punjab punjab-breaking-news punjab-cabinet punjab-civil-secretariat. punjab-news the-unmute-breaking-news the-unmute-latest-update

ਚੰਡੀਗੜ੍ਹ, 25 ਅਗਸਤ, 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਗਲੀ ਅਹਿਮ ਬੈਠਕ 28 ਅਗਸਤ ਨੂੰ ਪੰਜਾਬ ਸਿਵਲ ਸਕੱਤਰੇਤ-1 ‘ਚ 11.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਵਿਖੇ ਸੱਦੀ ਗਈ ਹੈ।

The post Punjab Cabinet: 28 ਅਗਸਤ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • punjab
  • punjab-breaking-news
  • punjab-cabinet
  • punjab-civil-secretariat.
  • punjab-news
  • the-unmute-breaking-news
  • the-unmute-latest-update

ਚੰਦਰਯਾਨ-3 ਮਿਸ਼ਨ ਦਾ ਨਵਾਂ ਵੀਡੀਓ ਆਇਆ ਸਾਹਮਣੇ, ਚੰਦਰਮਾ ਦੀ ਸਤ੍ਹਾ 'ਤੇ ਉਤਰਿਆ ਰੋਵਰ ਪ੍ਰਗਿਆਨ

Friday 25 August 2023 06:44 AM UTC+00 | Tags: breaking-news chandrayaan chandrayaan-3 chandrayaan-3-mission chandrayaan-latest-video chandrayaan-latest-vidoe isro isro-sriharikota lander lunar-surface news pragyan-lander pragyan-rover punjab-news the-unmute-breaking-news

ਚੰਡੀਗੜ੍ਹ, 25 ਅਗਸਤ 2023: ਚੰਦਰਯਾਨ-3 ਮਿਸ਼ਨ ਦੀ ਸਫਲਤਾ ਤੋਂ ਬਾਅਦ ਪੂਰੀ ਦੁਨੀਆ ਭਾਰਤ ਦੇ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ (Pragyan Rover) ਤੋਂ ਆਉਣ ਵਾਲੀ ਜਾਣਕਾਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਭਾਰਤ ਦੀ ਪੁਲਾੜ ਏਜੰਸੀ ਇਸਰੋ ਵੀ ਸਮੇਂ-ਸਮੇਂ ‘ਤੇ ਮਿਸ਼ਨ ਨਾਲ ਜੁੜੀਆਂ ਅਪਡੇਟਾਂ ਸਾਂਝੀਆਂ ਕਰ ਰਹੀ ਹੈ। ਇਸ ਦੌਰਾਨ, ਏਜੰਸੀ ਨੇ ਐਕਸ ‘ਤੇ ਇਕ ਹੋਰ ਵੀਡੀਓ ਪੋਸਟ ਕੀਤਾ ਹੈ. ਇਸ ‘ਚ ਚੰਦਰਯਾਨ-3 ਦੇ ਰੋਵਰ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰਦਾ ਦੇਖਿਆ ਜਾ ਸਕਦਾ ਹੈ।

ਇਸਰੋ ਦਾ ਨਵਾਂ ਵੀਡੀਓ ਵਿਕਰਮ ਲੈਂਡਰ ਦੇ ਕੈਮਰੇ ਤੋਂ ਲਿਆ ਗਿਆ ਹੈ। ਇਸ ‘ਚ ਪ੍ਰਗਿਆਨ ਰੋਵਰ ਨੂੰ ਲੈਂਡਰ ਤੋਂ ਬਾਹਰ ਨਿਕਲਦੇ ਅਤੇ ਰੈਂਪ ‘ਤੇ ਹੌਲੀ-ਹੌਲੀ ਉਤਰਨ ਤੋਂ ਬਾਅਦ ਚੰਦਰਮਾ ਦੀ ਸਤ੍ਹਾ ‘ਤੇ ਚੱਲਦੇ ਦੇਖਿਆ ਜਾ ਸਕਦਾ ਹੈ। ਇਸਰੋ ਨੇ ਦੱਸਿਆ ਕਿ ਇਹ ਵੀਡੀਓ 23 ਅਗਸਤ ਨੂੰ ਚੰਦਰਮਾ ‘ਤੇ ਵਿਕਰਮ ਦੇ ਸਫਲ ਲੈਂਡਿੰਗ ਤੋਂ ਬਾਅਦ ਦਾ ਹੈ। ਇਸ ਤੋਂ ਪਹਿਲਾਂ ਇਸਰੋ ਨੇ 24 ਅਗਸਤ ਨੂੰ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ। ਇਸ ਨੇ ਦੱਸਿਆ ਕਿ ਕਿਵੇਂ ਲੈਂਡਰ ਇਮੇਜਰ ਕੈਮਰੇ ਨੇ ਸਤ੍ਹਾ ‘ਤੇ ਉਤਰਨ ਤੋਂ ਠੀਕ ਪਹਿਲਾਂ ਚੰਦਰਮਾ ਦੀ ਤਸਵੀਰ ਖਿੱਚੀ ਸੀ ।

ਇਸਰੋ ਦੇ ਮੁਖੀ ਐਸ ਸੋਮਨਾਥ ਨੇ ਕਿਹਾ ਕਿ ਰੋਵਰ (Pragyan Rover) ਹੁਣ ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਵਰ ‘ਤੇ ਦੋ ਅਤੇ ਲੈਂਡਰ ‘ਤੇ ਤਿੰਨ ਯੰਤਰ ਹਨ ਅਤੇ ਇਨ੍ਹਾਂ ਸਾਰਿਆਂ ਨੂੰ ਇਕ-ਇਕ ਕਰਕੇ ਚਾਲੂ ਕਰ ਦਿੱਤਾ ਗਿਆ ਹੈ। ਉਹ ਮੂਲ ਰੂਪ ਵਿੱਚ ਚੰਦਰਮਾ ਦੀ ਖਣਿਜ ਸੰਰਚਨਾ ਦੇ ਨਾਲ-ਨਾਲ ਚੰਦਰਮਾ ਦੇ ਵਾਯੂਮੰਡਲ ਅਤੇ ਉੱਥੇ ਭੂਚਾਲ ਸੰਬੰਧੀ ਗਤੀਵਿਧੀਆਂ ਦਾ ਅਧਿਐਨ ਕਰੇਗਾ । ਕੁੱਲ 1,752 ਕਿਲੋਗ੍ਰਾਮ ਵਜ਼ਨ ਵਾਲੇ ਲੈਂਡਰ ਅਤੇ ਰੋਵਰ ਨੂੰ ਚੰਦਰਮਾ ਦੇ ਮਾਹੌਲ ਦਾ ਅਧਿਐਨ ਕਰਨ ਲਈ ਚੰਦਰ ਦਿਨ ਦੀ ਰੋਸ਼ਨੀ ਵਿੱਚ ਕੰਮ ਕਰਨ ਲਈ ਤਿਆਰ ਕੀਤਾ ਗਿਆ ਹੈ। ਹਾਲਾਂਕਿ, ਇਸਰੋ ਦੇ ਅਧਿਕਾਰੀ ਉਨ੍ਹਾਂ ਦੇ ਕਿਸੇ ਹੋਰ ਚੰਦਰ ਦਿਨ ਲਈ ਸਰਗਰਮ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਰਹੇ ਹਨ।

ਪੁਲਾੜ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਦਿਆਂ ਇਸਰੋ ਨੇ ਬੁੱਧਵਾਰ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਲੈਂਡਰ ‘ਵਿਕਰਮ’ ਅਤੇ ਰੋਵਰ ‘ਪ੍ਰਗਿਆਨ’ ਨੂੰ ਲੈ ਕੇ ਜਾਣ ਵਾਲੇ ‘ਲੈਂਡਰ ਮਡਿਊਲ’ ਨੂੰ ਸਫਲਤਾਪੂਰਵਕ ਸਾਫਟ-ਲੈਂਡ ਕੀਤਾ। ਇਸ ਤਰ੍ਹਾਂ, ਭਾਰਤ ਇਹ ਉਪਲਬਧੀ ਹਾਸਲ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਅਤੇ ਧਰਤੀ ਦੇ ਇਕਲੌਤੇ ਕੁਦਰਤੀ ਉਪਗ੍ਰਹਿ ਦੇ ਅਣਚਾਹੇ ਦੱਖਣੀ ਧਰੁਵ ਤੱਕ ਪਹੁੰਚਣ ਵਾਲਾ ਪਹਿਲਾ ਦੇਸ਼ ਬਣ ਗਿਆ। ਭਾਰਤੀ ਸਮੇਂ ਮੁਤਾਬਕ ਸ਼ਾਮ ਕਰੀਬ 6.04 ਵਜੇ ਇਸ ਨੇ ਚੰਦਰਮਾ ਦੀ ਸਤ੍ਹਾ ਨੂੰ ਛੂਹਿਆ। ਇਸਰੋ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਰੋਵਰ ਲੈਂਡਰ ਤੋਂ ਬਾਹਰ ਨਿਕਲ ਗਿਆ ਹੈ।

 

The post ਚੰਦਰਯਾਨ-3 ਮਿਸ਼ਨ ਦਾ ਨਵਾਂ ਵੀਡੀਓ ਆਇਆ ਸਾਹਮਣੇ, ਚੰਦਰਮਾ ਦੀ ਸਤ੍ਹਾ ‘ਤੇ ਉਤਰਿਆ ਰੋਵਰ ਪ੍ਰਗਿਆਨ appeared first on TheUnmute.com - Punjabi News.

Tags:
  • breaking-news
  • chandrayaan
  • chandrayaan-3
  • chandrayaan-3-mission
  • chandrayaan-latest-video
  • chandrayaan-latest-vidoe
  • isro
  • isro-sriharikota
  • lander
  • lunar-surface
  • news
  • pragyan-lander
  • pragyan-rover
  • punjab-news
  • the-unmute-breaking-news

ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਲਈ 48.91 ਕਰੋੜ ਰੁਪਏ ਦੀ ਰਾਸ਼ੀ ਜਾਰੀ

Friday 25 August 2023 07:18 AM UTC+00 | Tags: aam-aadmi-party breaking breaking-news cm-bhagwant-mann education-minister-punjab grant news panjab-university panjab-university-chandigarh. punjab the-unmute-breaking-news

ਚੰਡੀਗੜ੍ਹ, 25 ਅਗਸਤ 2023: ਪੰਜਾਬ ਯੂਨੀਵਰਸਿਟੀ (Panjab University) ਚੰਡੀਗੜ੍ਹ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 48.91 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਕੀਤੀ ਹੈ। ਇਸ ਵਿੱਚ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ |

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ | ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ ‘ਤੇ ਜਾ ਕੇ ਨਿਰੀਖਣ ਵੀ ਕੀਤਾ ਸੀ | ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਏ ਜਾਣਗੇ | ਉਨ੍ਹਾਂ ਕਿਹਾ ਪੰਜਾਬ ਯੂਨੀਵਰਸਿਟੀ (Panjab University) ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸਦੀ ਰਾਖੀ ਲਈ ਅਸੀਂ ਵਚਨਬੱਧ ਹਾਂ |

The post ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਲਈ 48.91 ਕਰੋੜ ਰੁਪਏ ਦੀ ਰਾਸ਼ੀ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking
  • breaking-news
  • cm-bhagwant-mann
  • education-minister-punjab
  • grant
  • news
  • panjab-university
  • panjab-university-chandigarh.
  • punjab
  • the-unmute-breaking-news

ਪੰਜਾਬ ਅਗਲੇ ਮਹੀਨੇ ਮੋਹਾਲੀ ਤੋਂ 'ਸਰਕਾਰ ਸਨਅਤਕਾਰ ਮਿਲਣੀ' ਦੀ ਸ਼ੁਰੂਆਤ ਕਰੇਗਾ

Friday 25 August 2023 07:31 AM UTC+00 | Tags: breaking-news dac-mohali davinder-pal-singh-kharbanda dc-ashika-jain industrialist industrialist-meet invest-punjab latest-news mohali mohali-news news punjab-government sas-nagar

ਐਸ.ਏ.ਐਸ.ਨਗਰ, 25 ਅਗਸਤ, 2023: ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਨਅਤਕਾਰਾਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਵੀਰਵਾਰ ਨੂੰ ਡੀ ਏ ਸੀ ਮੋਹਾਲੀ (Mohali) ਵਿਖੇ ਓਪਨ ਹਾਊਸ ਮੀਟਿੰਗ ਕੀਤੀ ਗਈ ਜਿਸ ਵਿੱਚ ਸੀ ਈ ਓ ਇਨਵੈਸਟ ਪੰਜਾਬ ਦਵਿੰਦਰਪਾਲ ਸਿੰਘ ਖਰਬੰਦਾ ਅਤੇ ਡਾਇਰੈਕਟਰ ਉਦਯੋਗ ਤੇ ਵਪਾਰ, ਪੁਨੀਤ ਗੋਇਲ ਨੇ ਡੀ ਸੀ ਆਸ਼ਿਕਾ ਜੈਨ ਸਮੇਤ ਸਨਅਤਕਾਰਾਂ ਦੀ ਸੁਣਵਾਈ ਕੀਤੀ। ਐਸੋਸੀਏਸ਼ਨਾਂ ਨੂੰ ਉਨ੍ਹਾਂ ਦੇ ਮਸਲੇ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਇਨਵੈਸਟ ਪੰਜਾਬ ਦੇ ਸੀ ਈ ਓ ਨੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.), ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਅਤੇ ਡੇਰਾਬੱਸੀ ਇੰਡਸਟਰੀਅਲ ਐਸੋਸੀਏਸ਼ਨ ਦੀ ਨੁਮਾਇੰਦਗੀ ਕਰਨ ਵਾਲੀਆਂ ਸਨਅਤ ਐਸੋਸੀਏਸ਼ਨਾਂ ਨੂੰ ਜਾਣੂ ਕਰਵਾਇਆ ਕਿ ਸਰਕਾਰ ਵੱਲੋਂ ਮੋਹਾਲੀ ਵਿਖੇ ਆਪਣੀ ਕਿਸਮ ਦੀ ਪਹਿਲੀ ’ਸਰਕਾਰ ਸਨਅਤਕਾਰ ਮਿਲਣੀ’ ਕਰਵਾਈ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨੇੜਲੇ ਜ਼ਿਲ੍ਹਿਆਂ ਨੂੰ ਸ਼ਾਮਲ ਕਰਕੇ ਮੋਹਾਲੀ (Mohali), ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕਲੱਸਟਰ ਅਧਾਰਤ ਮੀਟਿੰਗਾਂ ਕਰਕੇ ’ਸਰਕਾਰ ਸਨਅਤਕਾਰ ਮਿਲਣੀ’ ਕਰਵਾਈ ਜਾਵੇਗੀ।

ਖਰਬੰਦਾ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ, 2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ 25 ਕਰੋੜ ਰੁਪਏ ਤੱਕ ਦੇ ਨਿਵੇਸ਼ ਦੀ ਇਜਾਜ਼ਤ ਦੇਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਨਿਵੇਸ਼ਕਾਂ ਨੂੰ ਪ੍ਰਵਾਨਗੀਆਂ ਲਈ ਚੰਡੀਗੜ੍ਹ ਨਾ ਆਉਣਾ ਪਵੇ।

ਸੀ.ਈ.ਓ ਇਨਵੈਸਟ ਪੰਜਾਬ ਨੇ ‘ਸਰਕਾਰ ਸਨਅਤਕਾਰ ਮਿਲਣੀ‘ ਤੋਂ ਪਹਿਲਾਂ ਅਗਲੇ ਕੁਝ ਦਿਨਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਨਅਤਕਾਰਾਂ ਦੇ ਸਾਰੇ ਮਸਲੇ ਉਠਾਉਣ ਅਤੇ ਹੱਲ ਕਰਨ ਦੀ ਉਮੀਦ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਨਵੈਸਟ ਪੰਜਾਬ ਅਤੇ ਉਦਯੋਗਿਕ ਤੇ ਵਣਜ ਵਿਭਾਗਾਂ ਨੂੰ ਵਧੇਰੇ ਰੁਜ਼ਗਾਰ ਅਤੇ ਮਾਲੀਆ ਪੈਦਾ ਕਰਨ ਲਈ ਰਾਜ ਦੀ ਚੱਲ ਰਹੀ ਵਪਾਰਕ ਪਹਿਲਕਦਮੀ ਦੀ ਨਿਰੰਤਰਤਾ ਤਹਿਤ ਮਜ਼ਬੂਤੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਓਪਨ ਹਾਊਸ ਵਿਚਾਰ-ਵਟਾਂਦਰੇ ਦੌਰਾਨ ਉਦਯੋਗਿਕ ਐਸੋਸੀਏਸ਼ਨਾਂ ਵੱਲੋਂ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਚਨਾਲੋਂ ਦੇ ਸੁਚਾਰੂ ਅਤੇ ਪ੍ਰਭਾਵੀ ਕੰਮਕਾਜ, ਜ਼ੀਰਕਪੁਰ-ਡੇਰਾਬੱਸੀ ਮੁੱਖ ਸੜਕ ‘ਤੇ ਟ੍ਰੈਫਿਕ ਜਾਮ ਅਤੇ ਰੁਕਾਵਟਾਂ, ਸਨਅਤੀ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਨਵੀਨੀਕਰਨ, ਬਰਾਬਰ ਕਾਰ ਸਪੇਸ (ਈ ਸੀ ਐਸ), ਸੜ੍ਹਕਾਂ ਦੇ ਬੁਨਿਆਦੀ ਢਾਂਚੇ ਅਤੇ ਉਚਿਤ ਡਰੇਨੇਜ ਸਿਸਟਮ ਦੀ ਉਪਲਬਧਤਾ, ਬਿਲਡਿੰਗ ਯੋਜਨਾਵਾਂ ਨੂੰ ਮਨਜ਼ੂਰੀ ਦੇ ਮਾਪਦੰਡਾਂ ਵਿੱਚ ਆਸਾਨੀ, ਉਦਯੋਗਿਕ ਖੇਤਰ ਵਿੱਚ ਕੰਮ ਕਰਨ ਵਾਲਿਆਂ ਲਈ ਹੋਸਟਲ, ਪ੍ਰਾਹੁਣਚਾਰੀ ਅਤੇ ਮੈਡੀਕਲ ਯੂਨਿਟਾਂ ਦੀ ਮਨਜ਼ੂਰੀ, ਉਦਯੋਗਿਕ ਪਲਾਟਾਂ ਦੇ ਵਿਕਾਸ ਲਈ ਲੈਂਡ ਬੈਂਕਾਂ ਦੀ ਲੋੜ, ਫੈਕਟਰੀ ਲਾਇਸੈਂਸ ਨਵਿਆਉਣ ਦੇ ਮੁੱਦੇ ਉਠਾਉਣ ਤੋਂ ਇਲਾਵਾ ਗਮਾਡਾ, ਨਗਰ ਨਿਗਮ ਮੁਹਾਲੀ, ਪੀ ਐਸ ਪੀ ਸੀ ਐਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਸਬੰਧਤ ਸਮੱਸਿਆਵਾਂ ਰੱਖੀਆਂ।

ਸੀ.ਈ.ਓ ਇਨਵੈਸਟ ਪੰਜਾਬ ਅਤੇ ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਗਲੇ ਹਫ਼ਤੇ ਮੀਟਿੰਗਾਂ ਅਤੇ ਦੌਰੇ ਤੈਅ ਕੀਤੇ ਜਾਣ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੱਧਰ ‘ਤੇ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਮਸਲਿਆਂ ਦੇ ਨਿਪਟਾਰੇ ਲਈ 31 ਅਗਸਤ ਤੱਕ ਰਿਪੋਰਟ ਸੌਂਪਣ ਲਈ ਕਿਹਾ ਹੈ।

The post ਪੰਜਾਬ ਅਗਲੇ ਮਹੀਨੇ ਮੋਹਾਲੀ ਤੋਂ ’ਸਰਕਾਰ ਸਨਅਤਕਾਰ ਮਿਲਣੀ’ ਦੀ ਸ਼ੁਰੂਆਤ ਕਰੇਗਾ appeared first on TheUnmute.com - Punjabi News.

Tags:
  • breaking-news
  • dac-mohali
  • davinder-pal-singh-kharbanda
  • dc-ashika-jain
  • industrialist
  • industrialist-meet
  • invest-punjab
  • latest-news
  • mohali
  • mohali-news
  • news
  • punjab-government
  • sas-nagar

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ, 2023: ਸਕੂਲਾਂ ‘ਚ ਭੇਜਣ ਦੀ ਮੰਗ ਨੂੰ ਲੈ ਕੇ ਚੁਣੇ ਗਏ 168 ਸਰੀਰਕ ਸਿੱਖਿਆ ਅਧਿਆਪਕਾਂ (teacher) ਨਾਲ ਸੰਬੰਧਿਤ ਕੁਝ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਨੰਗਲ ਮੁੱਖ ਮਾਰਗ ‘ਤੇ ਸ੍ਰੀ ਪਿੰਡ ਢੇਰ ਦੇ ਕੋਲ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ | ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਕੌਂਸਲਿੰਗ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਅਜੇ ਤੱਕ ਸਾਨੂੰ ਸਕੂਲਾਂ ‘ਚ ਨਹੀਂ ਭੇਜਿਆ | ਜਿਸਦੇ ਚੱਲਦਿਆਂ ਮਜ਼ਬੂਰੀ ਵੱਸ ਅੱਜ ਇਹਨਾਂ ਨੂੰ ਪਾਣੀ ਵਾਲੀ ਟੈਂਕੀ ‘ਤੇ ਚੜ੍ਹਨਾ ਪਿਆ, ਇਹਨਾਂ ਅਧਿਆਪਕਾਂ ਨੇ ਮੰਗ ਕੀਤੀ ਕਿ ਜਲਦੀ ਇਸ ਸਬੰਧੀ ਲਿਖਤੀ ਪੱਤਰ ਜਾਰੀ ਕੀਤਾ ਜਾਵੇ, ਜੇਕਰ ਕੁਝ ਅਣਸੁਖਾਵੀਂ ਗੱਲ ਹੁੰਦੀ ਹੈ ਤਾਂ ਉਸ ਲਈ ਸਰਕਾਰ ਜਿੰਮੇਵਾਰ ਹੋਵੇਗੀ |

ਉਹਨਾ (teacher) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੇ ਮਸਲੇ ਦਾ ਹੱਲ ਨਹੀ ਕੀਤਾ ਜਾ ਰਿਹਾ ਅਤੇ ਉਹਨਾ ਦੀ ਪਰੇਸ਼ਾਨੀ ਦਾ ਹੱਲ ਨਾ ਹੋਣ ਕਾਰਨ ਅਜਿਹਾ ਕਦਮ ਚੁੱਕਣ ਲਈ ਮਜ਼ਬੂਰ ਹੋਏ। ਅਧਿਆਪਕ ਕੱਲ੍ਹ ਰਾਤ ਦੇ ਹੀ ਟੈਂਕੀ ‘ਤੇ ਚੜ੍ਹੇ ਹੋਏ ਹਨ ਅਤੇ ਪੂਰੀ ਰਾਤ ਉਹਨਾ ਨੇ ਪਾਣੀ ਦੀ ਟੈਂਕੀ ‘ਤੇ ਗੁਜਾਰੀ |

ਇਸ ਦੌਰਾਨ ਮਾਨਸਾ ਤੋਂ ਪੁੱਜੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀ 4161 ਭਾਰਤੀ ਕੱਢੀ ਗਈ ਸੀ, ਜਿਨ੍ਹਾਂ ਵਿੱਚ ਸਾਰੇ ਵਿਸ਼ੇ ਸ਼ਾਮਲ ਕੀਤੇ ਗਏ ਸਨ, ਇਸ ਵਿੱਚ 168 ਡੀ.ਪੀ ਦੀ ਭਰਤੀ ਸੀ | ਜਿਸ ‘ਤੇ ਇਹ ਕਹਿ ਕੇ ਰੋਕ ਲਗਾ ਦਿੱਤੀ ਸੀ ਕਿ ਪਹਿਲਾਂ ਪੀ.ਐੱਸ.ਟੈੱਟ ਪਾਸ ਕਰਨਾ ਲਾਜ਼ਮੀ ਹੈ | ਪੰਜਾਬ ਸਰਕਾਰ ਵੱਲੋਂ ਪੀ.ਐੱਸ.ਟੈੱਟ ਦੀ ਪ੍ਰੀਖਿਆ ਕਰਵਾਈ ਅਸੀਂ ਉਹ ਵੀ ਪਾਸ ਕਰ ਲਈ | ਪਰ ਬਾਅਦ ਮੰਤਰੀ ਵੱਲੋਂ ਕਿਹਾ ਗਿਆ ਇਕ ਦੋ ਤੋਂ ਚਾਰ ਦਿਨਾਂ ਤੱਕ ਨਿਯੁਕਤੀ ਪੱਤਰ ਦਿੱਤੇ ਜਾਣਗੇ | ਪਰ ਛੇ ਮਹੀਨੇ ਬੀਤ ਜਾਣ ਮਗਰੋਂ ਹੱਲ ਨਹੀਂ ਹੋਇਆ |

 

The post ਆਪਣੀ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਅਧਿਆਪਕ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ appeared first on TheUnmute.com - Punjabi News.

Tags:
  • breaking-news
  • sri-anandpur-sahib

ਚੰਡੀਗੜ੍ਹ, 25 ਅਗਸਤ 2023 : 'ਸਰਫੇਸ ਸੀਡਰ' ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ 'ਸਰਫੇਸ ਸੀਡਰ' ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (CRM SCHEME) (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ।

ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫੀਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40,000 ਰੁਪਏ ਹੀ ਖਰਚ ਕਰਨੇ ਪੈਣਗੇ।

ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ (CRM SCHEME) ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫੀਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ।

The post ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 'ਸਰਫੇਸ ਸੀਡਰ' ‘ਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ appeared first on TheUnmute.com - Punjabi News.

Tags:
  • breaking-news
  • crm-scheme
  • crop-residue-management
  • ludhiana
  • news
  • punjab-aggriculture
  • punjab-agriculture-university
  • scheme
  • surface-seeders

ਐਸ.ਏ.ਐਸ.ਨਗਰ: ਸੜਕ 'ਤੇ ਪਾਣੀ ਕੱਢਣ ਲਈ ਪੰਜ ਡਿਵੈਲਪਰਾਂ ਨੂੰ ਨੋਟਿਸ ਜਾਰੀ

Friday 25 August 2023 08:13 AM UTC+00 | Tags: dc-ashika-jain dc-mohali deputy-commissioner-ashika-jain developers mohali-police news nhai notice punjab-breaking sas-nagar

ਐਸ.ਏ.ਐਸ.ਨਗਰ, 25 ਅਗਸਤ, 2023: ਨੈਸ਼ਨਲ ਹਾਈਵੇਅ ਜ਼ੀਰਕਪੁਰ ‘ਤੇ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਐਨ.ਐਚ.ਏ.ਆਈ. ਅਧਿਕਾਰੀਆਂ ਅਤੇ ਜ਼ਿਲ੍ਹਾ (SAS Nagar) ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਦੀਆਂ ਰੁਕਾਵਟਾਂ ਨੂੰ ਸੁਚਾਰੂ ਬਣਾਉਣ ਅਤੇ ਬਰਸਾਤ ਦੇ ਦਿਨਾਂ ਦੌਰਾਨ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਅੰਬਾਲਾ, ਪਟਿਆਲਾ ਨੂੰ ਜਾਣ ਵਾਲੀ ਐਨ.ਐਚ.ਏ.ਆਈ. ਰੋਡ ਦੀ ਇਸ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿ ਕੋਈ ਵੀ ਵਿਅਕਤੀ ਕਿਸੇ ਨਾ ਕਿਸੇ ਕਾਰਨ ਕਰਕੇ ਟ੍ਰੈਫਿਕ ਜਾਮ ਵਿੱਚ ਨਾ ਫਸੇ।

ਐੱਨ.ਐੱਚ.ਏ.ਆਈ. ਵੱਲੋਂ ਆਪਣੇ ਪ੍ਰੋਜੈਕਟਾਂ ਤੋਂ ਪਾਣੀ ਕੱਢ ਕੇ ਸੜ੍ਕ ਤੇ ਨਿਕਾਸ ਕਰਕੇ, ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਡਿਵੈਲਪਰਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕਰਨ ‘ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਐਸ.ਡੀ.ਐਮਜ਼ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਡੀ ਸੀ ਨੂੰ ਦੱਸਿਆ ਕਿ ਐਨ ਐਚ ਏ ਆਈ ਵੱਲੋਂ ਪ੍ਰਾਪਤ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਮੁੱਖ ਸੜਕ 'ਤੇ ਕਥਿਤ ਤੌਰ 'ਤੇ ਪਾਣੀ ਦੀ ਨਿਕਾਸੀ ਕਰਨ ਸਬੰਧੀ ਕੁਝ ਹਾਊਸਿੰਗ ਸੁਸਾਇਟੀਆਂ ਅਤੇ ਪ੍ਰਾਜੈਕਟਾਂ ਨੂੰ ਪੰਜ ਨੋਟਿਸ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ ਵੱਲੋਂ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ ਅਤੇ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਕਿਹਾ। ਮੀਟਿੰਗ ਵਿੱਚ ਏ ਡੀ ਸੀ (ਜੀ) ਵਿਰਾਜ ਐਸ ਟਿਡਕੇ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਆਰ ਡੀ) ਗੀਤਿਕਾ ਸਿੰਘ, ਪ੍ਰਾਜੈਕਟ ਡਾਇਰੈਕਟਰ ਐਨ ਐਚ ਏ ਆਈ ਪਰਦੀਪ ਅੱਤਰੀ, ਐਸ ਡੀ ਐਮਜ਼ ਹਿਮਾਂਸ਼ੂ ਗੁਪਤਾ ਡੇਰਾਬੱਸੀ ਅਤੇ ਰਵਿੰਦਰ ਸਿੰਘ ਖਰੜ ਅਤੇ ਮੁਹਾਲੀ, ਜ਼ਿਲ੍ਹਾ (SAS Nagar) ਮਾਲ ਅਫਸਰ ਗੁਰਜਿੰਦਰ ਸਿੰਘ ਬੈਨੀਪਾਲ ਹਾਜ਼ਰ ਸਨ। .

The post ਐਸ.ਏ.ਐਸ.ਨਗਰ: ਸੜਕ ‘ਤੇ ਪਾਣੀ ਕੱਢਣ ਲਈ ਪੰਜ ਡਿਵੈਲਪਰਾਂ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • dc-ashika-jain
  • dc-mohali
  • deputy-commissioner-ashika-jain
  • developers
  • mohali-police
  • news
  • nhai
  • notice
  • punjab-breaking
  • sas-nagar

ਮੁੰਬਈ/ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਸੈਰ ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਵੀਰਵਾਰ ਨੂੰ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ 23 ਅਗਸਤ ਨੂੰ ਜੈਪੁਰ (ਰਾਜਸਥਾਨ) ਤੋਂ ਸ਼ੁਰੂ ਹੋਏ ਚਾਰ-ਸ਼ਹਿਰਾਂ ਵਾਲੇ ਰੋਡ ਸ਼ੋਅ ਦੀ ਲੜੀ ਦਾ ਦੂਜਾ ਪੜਾਅ ਹੈ। ਰੋਡ ਸ਼ੋਅ 25 ਅਗਸਤ ਨੂੰ ਹੈਦਰਾਬਾਦ ਤੱਕ ਆਪਣੀ ਯਾਤਰਾ ਜਾਰੀ ਰੱਖੇਗਾ ਅਤੇ 26 ਅਗਸਤ ਨੂੰ ਰਾਜਧਾਨੀ ਦਿੱਲੀ ਵਿੱਚ ਸਮਾਪਤ ਹੋਵੇਗਾ।

ਮੁੱਖ ਮਹਿਮਾਨ ਅਨਮੋਲ ਗਗਨ ਮਾਨ ਨੇ ਜੋਸ਼ ਅਤੇ ਉਤਸ਼ਾਹ ਨਾਲ ਇੱਕਠ ਨੂੰ ਸੰਬੋਧਨ ਕਰਦੇ ਹੋਏ, ਰਾਜ ਦੀ ਮਹੱਤਵਪੂਰਨ ਪਹਿਲਕਦਮੀ, 'ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ', ਜੋ ਕਿ 11 ਤੋਂ 13 ਸਤੰਬਰ, 2023 ਤੱਕ ਮੋਹਾਲੀ ਵਿੱਚ ਹੋਣ ਜਾ ਰਿਹਾ ਹੈ, ਬਾਰੇ ਜਾਣਕਾਰੀ ਦਿੱਤੀ। ਇਸ ਦਾ ਉਦੇਸ਼ ਪੰਜਾਬ ਦੇ ਅਮੀਰ ਵਿਰਸੇ, ਵੰਨ-ਸੁਵੰਨੇ ਸੱਭਿਆਚਾਰ ਅਤੇ ਮਨਮੋਹਕ ਸੈਰ-ਸਪਾਟੇ ਦੀਆਂ ਪੇਸ਼ਕਸ਼ਾਂ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਰੋਮਾਂਚਕ ਘਟਨਾ ਨੂੰ ਦੇਸ਼ ਨੂੰ ਪੇਸ਼ ਕਰਨ ਲਈ, ਪੰਜਾਬ ਰਾਜ ਸੈਰ ਸਪਾਟਾ ਬੋਰਡ ਨੇ ਦੇਸ਼ ਵਿਆਪੀ ਰੋਡ ਸ਼ੋਅ ਮੁਹਿੰਮ ਸ਼ੁਰੂ ਕੀਤੀ ਹੈ।

ਉਹਨਾਂ ਦੱਸਿਆ ਕਿ ਇਸ ਸ਼ਾਨਦਾਰ ਸਮਾਗਮ ਵਿੱਚ ਵਿਦੇਸ਼ੀ ਅਤੇ ਘਰੇਲੂ ਟੂਰ ਆਪਰੇਟਰ, ਡੈਸਟੀਨੇਸ਼ਨ ਮੈਨੇਜਮੈਂਟ ਕੰਪਨੀਆਂ, ਟਰੈਵਲ ਟਰੇਡ ਮੀਡੀਆ, ਪ੍ਰਭਾਵਸ਼ਾਲੀ ਯਾਤਰਾ ਸ਼ਖਸੀਅਤਾਂ, ਹੋਟਲ ਆਪਰੇਟਰ, ਬੈੱਡ-ਐਂਡ-ਬ੍ਰੇਕਫਾਸਟ ਮੇਜ਼ਬਾਨ, ਫਾਰਮ ਸਟੇਅ ਪ੍ਰੋਪਰਾਈਟਰ ਅਤੇ ਟੂਰਿਜ਼ਮ ਬੋਰਡ ਸਮੇਤ ਅਣਗਿਣਤ ਹਿੱਸੇਦਾਰਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ।

ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਆਪਣੀ ਸ਼ਾਨਦਾਰ ਵਿਰਾਸਤ, ਰਵਾਇਤੀ ਕਲਾ ਦੇ ਰੂਪਾਂ ਅਤੇ ਵਿਲੱਖਣ ਰੀਤੀ-ਰਿਵਾਜਾਂ ਦੇ ਆਧਾਰ 'ਤੇ ਸੈਰ-ਸਪਾਟੇ ਦੀਆਂ ਬਹੁਤ ਸੰਭਾਵਨਾਵਾਂ ਦਾ ਮਾਣ ਰੱਖਦਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸ਼ਹਿਰ ਅੰਤਰਰਾਸ਼ਟਰੀ ਸੈਲਾਨੀਆਂ ਲਈ ਪ੍ਰਮੁੱਖ ਆਕਰਸ਼ਣ ਬਣ ਕੇ ਉਭਰੇ ਹਨ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਵਿਭਾਗ 2030 ਤੱਕ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਬਣਨ ਦੇ ਟੀਚੇ ਨਾਲ ਪੰਜਾਬ ਨੂੰ ਭਾਰਤੀ ਸੈਰ-ਸਪਾਟੇ ਵਿੱਚ ਮੋਹਰੀ ਬਣਾਉਣ ਲਈ ਦ੍ਰਿੜਤਾ ਨਾਲ ਸਮਰਪਿਤ ਹੈ।

ਅਨਮੋਲ ਗਗਨ ਮਾਨ ਨੇ ਸੈਰ-ਸਪਾਟਾ (Tourism) ਉਦਯੋਗ ਦੇ ਦਿੱਗਜਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿਲੋਂ ਸੱਦਾ ਦਿੱਤਾ, ਜੋ ਕਿ ਸੈਰ-ਸਪਾਟੇ ਦੇ ਮੌਕਿਆਂ ਨਾਲ ਭਰਪੂਰ ਹੈ, ਇਸ ਤੋਂ ਇਲਾਵਾ ਮੁੰਬਈ ਵਿੱਚ ਫਿਲਮ ਉਦਯੋਗ ਨੂੰ ਨਿੱਘਾ ਸੱਦਾ ਦੇਣ ਦੇ ਨਾਲ-ਨਾਲ ਪੰਜਾਬ ਦੀਆਂ ਖੂਬਸੂਰਤ ਥਾਵਾਂ ਨੂੰ ' ਮਿੰਨੀ ਗੋਆ' ਵਜੋਂ ਕਿਹਾ ਜਾਂਦਾ ਹੈ ਅਤੇ ਇਸਨੂੰ ਫਿਲਮਾਂ ਦੀ ਸ਼ੂਟਿੰਗ ਲਈ ਇਸਤੇਮਾਲ ਕਰਨ ਦੀ ਵੀ ਭਰਪੂਰ ਸੰਭਾਵਨਾ ਹੈ ।
ਇਸਦੀ ਸਹੂਲਤ ਲਈ, ਇਨਵੈਸਟ ਪੰਜਾਬ ਨੇ 15 ਦਿਨਾਂ ਦੀ ਤਤਕਾਲ ਸਮਾਂ- ਸੀਮਾ ਦੇ ਅੰਦਰ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਲਈ ਇਜਾਜ਼ਤ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਹੈ।

ਸੈਰ ਸਪਾਟਾ (Tourism) ਮੰਤਰੀ ਨੇ ਕਿਹਾ ਕਿ ਪੰਜਾਬ ਟਰੈਵਲ ਮਾਰਟ ਦਾ ਉਦੇਸ਼ ਦੇਸ਼ ਭਰ ਤੋਂ ਅਗਾਂਹਵਧੂ ਸੋਚ ਵਾਲੇ ਸੈਰ-ਸਪਾਟਾ ਪੇਸ਼ੇਵਰਾਂ ਨੂੰ ਇਕੱਠਾ ਕਰਨਾ ਹੈ, ਜਿਸ ਨਾਲ ਪੰਜਾਬ ਨੂੰ ਇੱਕ ਚੋਟੀ ਦੇ ਸੈਰ ਸਪਾਟਾ ਸਥਾਨ ਵਜੋਂ ਉਭਰੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੰਤਰ-ਰਾਸ਼ਟਰੀ ਅਤੇ ਘਰੇਲੂ ਪੱਧਰ 'ਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸੂਬੇ ਅੰਦਰ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਦੋ ਅੰਤਰਰਾਸ਼ਟਰੀ ਸਰਹੱਦੀ ਸਥਾਨਾਂ ਦੇ ਨਾਲ, ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਕੋਲ ਅਧਿਆਤਮਿਕ ਪ੍ਰਕਾਸ਼ ਅਤੇ ਆਜ਼ਾਦੀ ਘੁਲਾਟੀਆਂ ਦੇ ਸਰਕਟਾਂ ਦਾ ਭੰਡਾਰ ਹੈ, ਇਸ ਤਰ੍ਹਾਂ ਰਾਜ ਸੈਲਾਨੀਆਂ ਲਈ ਸੰਭਾਵਨਾਵਾਂ ਦਾ ਖਜ਼ਾਨਾ ਬਣ ਜਾਂਦਾ ਹੈ। ਅਨਮੋਲ ਗਗਨ ਮਾਨ ਨੇ ਪੰਜਾਬ ਟੂਰਿਜ਼ਮ ਦੇ ਅਗਾਮੀ ਫੋਕਸ ਰੁਮਾਂਚਕ ਅਤੇ ਜਲ ਸੈਰ-ਸਪਾਟਾ, ਤੰਦਰੁਸਤੀ ਸੈਰ-ਸਪਾਟਾ, ਐਗਰੀ ਅਤੇ ਈਕੋ-ਟੂਰਿਜ਼ਮ 'ਤੇ ਪੇਂਡੂ ਘਰਾਂ ਅਤੇ ਖੇਤਾਂ ਦੇ ਰਹਿਣ ਦੇ ਵਿਕਾਸ 'ਤੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਸੈਰ-ਸਪਾਟੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵਧਾਉਣ, ਉਨ੍ਹਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਜੀਵਨ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਮਰਪਿਤ ਹੈ।

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੈਰ ਸਪਾਟਾ ਖੇਤਰ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

The post ਅਨਮੋਲ ਗਗਨ ਮਾਨ ਨੇ ਮੁੰਬਈ ‘ਚ ਸੈਰ-ਸਪਾਟਾ ਰੋਡ ਸ਼ੋਅ ਦੀ ਕੀਤੀ ਅਗਵਾਈ, ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਦਰਸਾਇਆ appeared first on TheUnmute.com - Punjabi News.

Tags:
  • anmol-gagan-maan
  • breaking-news
  • ministry-of-tourism
  • mumbai
  • news
  • punjab-culture
  • punjab-tourism
  • punjab-tourist
  • tourist
  • tourist-destination

ਚੰਡੀਗੜ੍ਹ, 25 ਅਗਸਤ 2023: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਮੈਡੀਕਲ ਆਧਾਰ ‘ਤੇ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ ਨੂੰ 1 ਸਤੰਬਰ ਤੱਕ ਵਧਾ ਦਿੱਤੀ ਹੈ। ਸਤੇਂਦਰ ਜੈਨ ਨੂੰ ਮਈ 2022 ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਪਰ ਮੈਡੀਕਲ ਆਧਾਰ ‘ਤੇ ਉਸ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। ਜਸਟਿਸ ਏਐਸ ਬੋਪੰਨਾ ਅਤੇ ਐਮਐਮ ਸੁੰਦਰੇਸ਼ ਦੀ ਬੈਂਚ ਪਿਛਲੇ ਸਾਲ ਦਿੱਲੀ ਹਾਈਕੋਰਟ ਦੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਜੈਨ ਦੀ ਪਟੀਸ਼ਨ ‘ਤੇ ਵਿਚਾਰ ਕਰ ਰਹੀ ਸੀ।

 

The post ਸੁਪਰੀਮ ਕੋਰਟ ਵੱਲੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰਾਹਤ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News.

Tags:
  • breaking-news
  • supreme-court

ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਵੇਰੇ 9 ਤੋਂ 10 ਵਜੇ ਤੱਕ ਘਰ-ਘਰ ਜਾ ਕੇ ਕੀਤੀ ਜਾਂਚ

Friday 25 August 2023 09:02 AM UTC+00 | Tags: breaking-news causes-of-dengue dengue dengue-fever dengue-news health mohali-news mosquito mosquito-larvae news punjab-health-department

ਐਸ.ਏ.ਐਸ.ਨਗਰ 25 ਅਗਸਤ 2023: ਜ਼ਿਲ੍ਹੇ 'ਚ ਡੇਂਗੂ (Dengue) ਬੁਖ਼ਾਰ ਦੀ ਰੋਕਥਾਮ ਲਈ ਅੱਜ ਵੱਡੇ ਪੱਧਰ 'ਤੇ ਮੁਹਿੰਮ ਚਲਾਉਂਦਿਆਂ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੈਦਾਨ 'ਚ ਉਤਰੇ ਅਤੇ ਸਵੇਰੇ 9 ਵਜੇ ਤੋਂ 10 ਵਜੇ ਤਕ ਜ਼ਿਲ੍ਹੇ 'ਚ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕੀਤਾ।

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡੇਂਗੂ ਲਈ ਜ਼ਿੰਮੇਵਾਰ ਮੱਛਰ ਦੇ ਖ਼ਾਤਮੇ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪੱਧਰੀ ਜਾਂਚ ਮੁਹਿੰਮ ਚਲਾਈ ਗਈ ਅਤੇ ਜਾਂਚ ਦੇ ਕੰਮ ਦੇ ਮੁਆਇਨੇ ਦੇ ਨਾਲ-ਨਾਲ ਹੇਠਲੇ ਸਟਾਫ਼ ਨੂੰ ਹਦਾਇਤਾਂ ਦਿਤੀਆਂ ਗਈਆਂ ਕਿ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ 'ਤੇ ਜ਼ੋਰਦਾਰ ਹੱਲਾ ਬੋਲ ਦਿਤਾ ਹੈ ਤੇ ਇਸ ਦੇ ਖ਼ਾਤਮੇ ਲਈ ਜ਼ਿਲ੍ਹੇ ਦੇ ਲੋਕਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਚਲਾਈ ਜਾ ਰਹੀ ਹੈ ਤੇ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੈਦਾਨ 'ਚ ਡਟਣਗੇ। ਜ਼ਿਕਰਯੋਗ ਹੈ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਘਰਾਂ ਅਤੇ ਹੋਰ ਥਾਈਂ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਲਗਾਤਾਰ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ (Dengue) ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦੇ ਰਹੀਆਂ ਹਨ।

ਡਾ. ਮਹੇਸ਼ ਕੁਮਾਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਸਮੇਤ ਹੋਰ ਅਧਿਕਾਰੀਆਂ ਨੇ ਆਪੋ-ਆਪਣੇ ਖੇਤਰਾਂ 'ਚ ਦੌਰੇ ਕੀਤੇ।

The post ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਵੇਰੇ 9 ਤੋਂ 10 ਵਜੇ ਤੱਕ ਘਰ-ਘਰ ਜਾ ਕੇ ਕੀਤੀ ਜਾਂਚ appeared first on TheUnmute.com - Punjabi News.

Tags:
  • breaking-news
  • causes-of-dengue
  • dengue
  • dengue-fever
  • dengue-news
  • health
  • mohali-news
  • mosquito
  • mosquito-larvae
  • news
  • punjab-health-department

ਚੀਨ ਨੇ ਭਾਰਤ ਦੀ ਹਜ਼ਾਰਾਂ ਕਿੱਲੋਮੀਟਰ ਜ਼ਮੀਨ ਖੋਹੀ, ਭਾਜਪਾ ਸਰਕਾਰ ਝੂਠੀ: ਰਾਹੁਲ ਗਾਂਧੀ

Friday 25 August 2023 09:21 AM UTC+00 | Tags: adani-group bjp-government breaking-news chine chine-india-border congress india-news kargil ladakh ladakh-issue ladakh-rally news pm-modi rahul-gandhi

ਚੰਡੀਗੜ੍ਹ, 25 ਅਗਸਤ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਲੱਦਾਖ ਦੌਰੇ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਕਾਰਗਿਲ ‘ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਲੱਦਾਖ ਦੌਰੇ ਦੇ ਆਖਰੀ ਪੜਾਅ ‘ਚ ਰਾਹੁਲ ਗਾਂਧੀ ਨੇ ਕਾਰਗਿਲ ‘ਚ ਭਾਜਪਾ ‘ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਲੱਦਾਖ ਦੇ ਲੋਕਾਂ ਦੀ ਜ਼ਮੀਨ ਖੋਹ ਕੇ ਅਡਾਨੀ ਗਰੁੱਪ ਨੂੰ ਦੇਣਾ ਚਾਹੁੰਦੀ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਇਹੀ ਕਾਰਨ ਹੈ ਕਿ ਭਾਜਪਾ ਸਰਕਾਰ ਲੱਦਾਖੀ ਲੋਕਾਂ ਨੂੰ ਸਹੀ ਨੁਮਾਇੰਦਗੀ ਨਹੀਂ ਦਿੰਦੀ ਕਿਉਂਕਿ ਉਸ ਤੋਂ ਬਾਅਦ ਉਹ ਸਥਾਨਕ ਲੋਕਾਂ ਦੀ ਜ਼ਮੀਨ ਨਹੀਂ ਲੈ ਸਕਣਗੇ। ਪਰ ਕਾਂਗਰਸ ਅਜਿਹਾ ਕਦੇ ਨਹੀਂ ਹੋਣ ਦੇਵੇਗੀ।

ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਲੱਦਾਖ ਇੱਕ ਰਣਨੀਤਿਕ ਸਥਾਨ ਹੈ… ਇੱਕ ਗੱਲ ਸਾਫ਼ ਹੈ ਕਿ ਚੀਨ ਨੇ ਭਾਰਤ ਦੀ ਹਜ਼ਾਰਾਂ ਕਿੱਲੋਮੀਟਰ ਜ਼ਮੀਨ ਖੋਹ ਲਈ ਹੈ… ਦੁੱਖ ਦੀ ਗੱਲ ਹੈ ਕਿ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੀਨ ਨੇ ਲੱਦਾਖ ਦਾ ਇੱਕ ਇੰਚ ਵੀ ਨਹੀਂ ਖੋਹਿਆ, ਇਹ ਸਰਾਸਰ ਝੂਠ ਹੈ। ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਸੀ ਕਿ ਲੱਦਾਖ ‘ਚ ਚੀਨ ਭਾਰਤੀ ਖੇਤਰ ‘ਚ ਘੇਰਾਬੰਦੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਭਾਰਤ ਜੋੜੋ ਯਾਤਰਾ ਲੱਦਾਖ ਨਹੀਂ ਪਹੁੰਚ ਸਕੀ।

ਉਨ੍ਹਾਂ (Rahul Gandhi) ਕਿਹਾ ਕਿ ਕੁਝ ਮਹੀਨੇ ਪਹਿਲਾਂ ਅਸੀਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਗਏ ਸੀ, ਜਿਸ ਦਾ ਨਾਂ ‘ਭਾਰਤ ਜੋੜੋ ਯਾਤਰਾ’ ਰੱਖਿਆ ਗਿਆ ਹੈ। ਸਾਡਾ ਟੀਚਾ ਭਾਜਪਾ-ਆਰਐਸਐਸ ਦੁਆਰਾ ਦੇਸ਼ ਵਿੱਚ ਫੈਲਾਈ ਜਾ ਰਹੀ ਨਫ਼ਰਤ ਅਤੇ ਹਿੰਸਾ ਦੇ ਵਿਰੁੱਧ ਡਟਣਾ ਸੀ | ਯਾਤਰਾ ਦਾ ਸੰਦੇਸ਼ ਸੀ- ‘ਨਫਰਤ ਕੇ ਬਾਜ਼ਾਰ ਮੇਂ ਹਮ ਮੁਹੱਬਤ ਕੀ ਦੁਕਾਨ ਖੋਲਨੇ ਨਿਕਲੇ ਹੈ’, ਇਹ ਤੁਹਾਡੀ ਵੀ ਸੋਚ ਹੈ ਅਤੇ ਪਿਛਲੇ ਕੁਝ ਦਿਨਾਂ ਵਿੱਚ ਮੈਂ ਇਸਨੂੰ ਖੁਦ ਦੇਖਿਆ ਹੈ। ਸਰਦੀਆਂ ਵਿੱਚ ਬਰਫਬਾਰੀ ਹੋਣ ਕਾਰਨ ਮੈਂ ਲੱਦਾਖ ਨਹੀਂ ਜਾ ਸਕਿਆ ਸੀ, ਲੱਦਾਖ ਦੀ ਯਾਤਰਾ ਕਰਨਾ ਮੇਰੇ ਦਿਲ ਵਿੱਚ ਸੀ ਅਤੇ ਇਸ ਵਾਰ ਮੈਂ ਮੋਟਰਸਾਈਕਲ ‘ਤੇ ਅੱਗੇ ਹੋ ਗਿਆ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦਾ ਦਾਅਵਾ ਕੀਤਾ ਹੈ।

ਦੂਜੇ ਪਾਸੇ ਰਾਹੁਲ ਗਾਂਧੀ ਦੇ ਇਸ ਬਿਆਨ ‘ਤੇ ਭਾਜਪਾ ਨੇ ਵੀ ਜਵਾਬੀ ਪਲਟਵਾਰ ਕੀਤਾ ਹੈ | ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ ਕਿ ਆਖ਼ਿਰ ਰਾਹੁਲ ਨੂੰ ਇਹ ਸਾਰੀ ਜਾਣਕਾਰੀ ਦਿੰਦਾ ਕੌਣ ਹੈ ?। ਚੀਨ ਨਾਲ ਉਨ੍ਹਾਂ ਦਾ ਕੀ ਸਬੰਧ ਹੈ? ਉਹ ਹਮੇਸ਼ਾ ਬੇਬੁਨਿਆਦ ਗੱਲਾਂ ਕਟਦੇ ਹਨ |
ਕਾਰਗਿਲ ‘ਚ ਲੱਦਾਖ ਦੌਰੇ ਦੀ ਸਮਾਪਤੀ ਤੋਂ ਬਾਅਦ ਰਾਹੁਲ ਸ਼੍ਰੀਨਗਰ ਲਈ ਰਵਾਨਾ ਹੋ ਗਏ। ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਸੋਨੀਆ ਗਾਂਧੀ ਵੀ ਸ਼ਨੀਵਾਰ ਨੂੰ ਸ਼੍ਰੀਨਗਰ ਪਹੁੰਚ ਜਾਵੇਗੀ। ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਕਾਰ ਰਸੂਲ ਵਾਨੀ ਨੇ ਕਿਹਾ, ਇਹ ਉਨ੍ਹਾਂ ਦਾ ਪਰਿਵਾਰਕ ਦੌਰਾ ਹੈ। ਇਸ ਦੌਰਾਨ ਉਹ ਕੋਈ ਸਿਆਸੀ ਮੀਟਿੰਗ ਨਹੀਂ ਕਰਨਗੇ।

The post ਚੀਨ ਨੇ ਭਾਰਤ ਦੀ ਹਜ਼ਾਰਾਂ ਕਿੱਲੋਮੀਟਰ ਜ਼ਮੀਨ ਖੋਹੀ, ਭਾਜਪਾ ਸਰਕਾਰ ਝੂਠੀ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • adani-group
  • bjp-government
  • breaking-news
  • chine
  • chine-india-border
  • congress
  • india-news
  • kargil
  • ladakh
  • ladakh-issue
  • ladakh-rally
  • news
  • pm-modi
  • rahul-gandhi

ਪਟਿਆਲਾ, 25 ਅਗਸਤ 2023: ਲੌਂਗੋਵਾਲ (Longowal) ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜੱਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਰਖਵਾਇਆ ਗਿਆ, ਪੁਲਿਸ ਅਧਿਕਾਰੀ ਅਨੁਸਾਰ ਪ੍ਰੀਤਮ ਸਿੰਘ ਮ੍ਰਿਤਕ ਦੇਹ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ । ਜਿਸ ਤੋਂ ਬਾਅਦ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ ਅਤੇ ਜਦੋਂ ਕਿਸਾਨਾਂ ਦੀਆਂ ਮੰਗਾਂ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਈਆਂ ਤਾਂ ਕਿਸਾਨ ਯੂਨੀਅਨ ਦੇ ਆਗੂ ਵੱਡੀ ਗਿਣਤੀ ਵਿੱਚ ਉਕਤ ਕਿਸਾਨ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਮੰਡੇਰ ਕਲਾਂ ਲਿਜਾਣ ਲਈ ਰਾਜ਼ੀ ਹੋ ਗਏ |

Longowal

ਇਸ ਦੌਰਾਨ ਕਿਸਾਨਾਂ ਨੇ ਸ਼ਹੀਦ ਪ੍ਰੀਤਮ ਸਿੰਘ ਨਾਂ ਦੇ ਨਾਅਰੇ ਲਾਏ । ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਹੋਰ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਉਸੇ ਕਾਰ ਵਿੱਚ ਲਿਜਾ ਕੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਕਿਸਾਨਾਂ ਵੱਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਉਸ ਦੇ ਭਰਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਪਰਿਵਾਰ ਅੱਜ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਉਸ ਦੇ ਪਿੰਡ ਜਾ ਰਹੇ ਹਨ, ਅੱਜ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੇ ਕਾਫ਼ਲੇ ਦੇ ਲੌਂਗੋਵਾਲ (Longowal) ਪਹੁੰਚਣ ਤੇ ਕਿਸਾਨਾਂ ਅਤੇ ਸੰਯੁਕਤ ਮੋਰਚੇ ਦੇ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਹਨ |

The post ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਲੌਂਗੋਵਾਲ ਪਹੁੰਚਣ ‘ਤੇ ਕਿਸਾਨਾਂ ਵੱਲੋਂ ਸ਼ਰਧਾਂਜਲੀ ਭੇਂਟ appeared first on TheUnmute.com - Punjabi News.

Tags:
  • breaking-news
  • farmer-pritam-singh
  • kirti-kisan-union
  • longowal
  • news
  • pritam-singh

ਪੰਜਾਬ ਰਾਜਪਾਲ ਦੀ CM ਮਾਨ ਖ਼ਿਲਾਫ਼ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਦੀ ਚਿਤਾਵਨੀ

Friday 25 August 2023 10:32 AM UTC+00 | Tags: aam-aadmi-party banwari-lal breaking-news latest-news news punjab-government punjab-governor punjabi-news punjab-news the-unmute-breaking-news the-unmute-punjab the-unmute-punjabi-news the-unmute-update

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਕਿਉਂਕਿ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਤ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸੰਵਿਧਾਨਕ ਫਰਜ਼ ਦਾ ਅਪਮਾਨ ਹੋਵੇਗਾ।

ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਕਿ ਮੈਂ ਸੰਵਿਧਾਨਕ ਮਸ਼ੀਨਰੀ ਦੀ ਅਸਫਲਤਾ ਅਤੇ ਆਈਪੀਸੀ ਦੀ ਧਾਰਾ 124 ਦੇ ਤਹਿਤ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਬਾਰੇ ਧਾਰਾ 356 ਦੇ ਤਹਿਤ ਭਾਰਤ ਦੇ ਰਾਸ਼ਟਰਪਤੀ ਨੂੰ ਰਿਪੋਰਟ ਭੇਜਣ ਬਾਰੇ ਕੋਈ ਫੈਸਲਾ ਲਵਾਂ, ਤੁਹਾਨੂੰ ਉਪਰੋਕਤ ਪੱਤਰਾਂ ਦੇ ਨਾਲ-ਨਾਲ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਤੁਹਾਡੇ ਦੁਆਰਾ ਚੁੱਕੇ ਗਏ ਕਦਮਾਂ ਦੇ ਤਹਿਤ ਲੋੜੀਂਦੀ ਜਾਣਕਾਰੀ ਦੀ ਮੁਹੱਈਆਂ ਕਾਰਵਾਈ ਜਾਵੇ । ਅਜਿਹਾ ਨਾ ਕਰਨ ‘ਤੇ ਮੇਰੇ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।

ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਤ ਨੇ ਪੱਤਰ ਵਿੱਚ ਲਿਖਿਆ ਕਿ ਮੇਰੇ ਵੱਲੋਂ 1 ਅਗਸਤ, 2023 ਦੇ ਪੱਤਰ ਵਿਹਾਰ ਦੇ ਸਬੰਧ ਵਿੱਚ ਇੱਕ ਵਾਰ ਫਿਰ ਤੁਹਾਨੂੰ ਲਿਖਣ ਲਈ ਮਜ਼ਬੂਰ ਹਾਂ। ਮੇਰੇ ਵੱਲੋਂ ਇਨ੍ਹਾਂ ਚਿੱਠੀਆਂ ਦੇ ਬਾਵਜੂਦ ਤੁਸੀਂ ਅਜੇ ਤੱਕ ਮੇਰੇ ਵੱਲੋਂ ਮੰਗੀ ਗਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ। ਅਜਿਹਾ ਲੱਗਦਾ ਹੈ ਕਿ ਤੁਸੀਂ ਜਾਣਬੁੱਝ ਕੇ ਉਹ ਜਾਣਕਾਰੀ ਪ੍ਰਦਾਨ ਕਰਨ ਤੋਂ ਇਨਕਾਰ ਕਰ ਰਹੇ ਹੋ |

ਉਨ੍ਹਾਂ ਕਿਹਾ ਕਿ ਮੈਨੂੰ ਅਫ਼ਸੋਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੇਰੇ ਦੁਆਰਾ ਮੰਗੀ ਜਾਣਕਾਰੀ ਪ੍ਰਦਾਨ ਕਰਨ ਵਿੱਚ ਅਸਫਲ ਰਹੇ ਹਨ | ਜਦੋਂ ਕਿ ਭਾਰਤੀ ਸੰਵਿਧਾਨ ਦੇ ਅਨੁਛੇਦ-167 ਦੇ ਸਪੱਸ਼ਟ ਉਪਬੰਧਾਂ ਦੇ ਤਹਿਤ ਮੁੱਖ ਮੰਤਰੀ ਲਈ ਰਾਜਪਾਲ ਦੁਆਰਾ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਮੰਗੀ ਗਈ ਸਾਰੀ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਹੁੰਦਾ ਹੈ ।

ਇਸ ਸੰਦਰਭ ਵਿੱਚ ਤੁਸੀਂ ਆਪਣੇ ਦੁਆਰਾ ਦਾਇਰ ਰਿੱਟ ਪਟੀਸ਼ਨ (ਸਿਵਲ) ਨੰਬਰ 302 ਆਫ਼ 2023 ਵਿੱਚ 28 ਫਰਵਰੀ, 2023 ਦੇ ਫੈਸਲੇ ਵਿੱਚ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਪੜ੍ਹ ਸਕਦੇ ਹੋ, ਜਿਸ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਫੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਅਤੇ ਰਾਜਪਾਲ ਦੋਵੇਂ ਸੰਵਿਧਾਨ ਦੁਆਰਾ ਨਿਰਧਾਰਤ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਵਾਲੇ ਸੰਵਿਧਾਨਕ ਕਾਰਜਕਰਤਾ ਹਨ ਅਤੇ ਰਾਜਪਾਲ ਨੂੰ ਸੂਬੇ ਦੇ ਪ੍ਰਸ਼ਾਸਨਿਕ ਮਾਮਲਿਆਂ ਅਤੇ ਕਾਨੂੰਨ ਪ੍ਰਸਤਾਵਾਂ ਬਾਰੇ ਅਨੁਛੇਦ 167 (ਬੀ) ਦੇ ਸੰਦਰਭ ਵਿੱਚ ਜਾਣਕਾਰੀ ਮੰਗਣ ਦਾ ਅਧਿਕਾਰ ਹੈ ਅਤੇ ਮੁੱਖ ਮੰਤਰੀ ਇਸ ਨੂੰ ਪ੍ਰਦਾਨ ਕਰਨ ਲਈ ਪਾਬੰਦ ਹਨ।

ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਮੰਗੀ ਗਈ ਜਾਣਕਾਰੀ ਪ੍ਰਦਾਨ ਕਰਨ ਤੋਂ ਦੂਰ ਦੀ ਗੱਲ ਤੁਹਾਡੇ ਵੱਲੋਂ ਬੇਲੋੜੀਆਂ ਅਤੇ ਗੈਰ-ਜ਼ਰੂਰੀ ਟਿੱਪਣੀਆਂ ਕੀਤੀਆਂ ਗਈਆਂ, ਜਿਸ ਨੂੰ ਸਿਰਫ਼ ਮੇਰੇ ਨਾਲ ਹੀ ਨਹੀਂ, ਸਗੋਂ ਰਾਜਪਾਲ ਦੇ ਦਫ਼ਤਰ ਪ੍ਰਤੀ ਦੁਸ਼ਮਣੀ ਅਤੇ ਹਮਲਾ ਕਿਹਾ ਜਾ ਸਕਦਾ ਹੈ।

ਇਹ ਭਾਰਤ ਦੇ ਮਾਣਯੋਗ ਸੁਪਰੀਮ ਕੋਰਟ ਦੀ ਟਿੱਪਣੀਆਂ ਦੇ ਉਲਟ ਹੈ ਕਿ “ਹਾਲਾਂਕਿ ਇਹ ਸੁਪਰੀਮ ਕੋਰਟ ਭਾਸ਼ਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮਹੱਤਵ ਅਤੇ ਧਾਰਾ 19 (1) (ਏ) ਵਿੱਚ ਦਰਜ ਅਧਿਕਾਰਾਂ ਤੋਂ ਜਾਣੂ ਹਨ, ਇਸ ‘ਤੇ ਜ਼ੋਰ ਦੇਣਾ ਜ਼ਰੂਰੀ ਹੋ ਜਾਂਦਾ ਹੈ ਕਿ ਸੰਵਿਧਾਨਕ ਬਹਿਸ ਅਤੇ ਪਰਿਪੱਕ ਰਾਜਨੀਤਿਕਤਾ ਦੀ ਭਾਵਨਾ ਨਾਲ ਕੀਤੀ ਜਾਵੇ।

ਰਾਜਪਾਲ ਨੇ ਕਿਹਾ ਕਿ ਤੁਹਾਡੇ ਵੱਲੋਂ ਆਪਣੀਆਂ ਅਪਮਾਨਜਨਕ ਟਿੱਪਣੀਆਂ ਰਾਹੀਂ, ਤੁਸੀਂ ਮੈਨੂੰ ਸੰਵਿਧਾਨ ਦੀ ਧਾਰਾ 167 ਦੇ ਤਹਿਤ ਮੈਨੂੰ ਦਿੱਤੇ ਗਏ ਜਾਇਜ਼ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਅਜਿਹਾ ਐਕਟ ਭਾਰਤੀ ਦੰਡਾਵਲੀ ਦੀ ਧਾਰਾ 124 ਅਧੀਨ ਕਾਰਵਾਈ ਲਈ ਆਧਾਰ ਵੀ ਪ੍ਰਦਾਨ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਨਾ ਸਿਰਫ਼ ਸੰਵਿਧਾਨ ਦੇ ਉਪਬੰਧਾਂ ਦੀ ਅਣਦੇਖੀ ਕੀਤੀ ਹੈ, ਸਗੋਂ ਵਾਰ-ਵਾਰ ਅਤੇ ਜਾਣ ਬੁੱਝ ਕੇ ਭਾਰਤ ਦੀ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦੀ ਉਲੰਘਣਾ ਅਤੇ ਅਪਮਾਨ ਕੀਤਾ ਹੈ ਜਿਸ ਨੂੰ ਮਾਨਯੋਗ ਸੁਪਰੀਮ ਕੋਰਟ ਦਾ ਅਪਮਾਨ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਅਫਸੋਸ ਹੈ ਕਿ ਪੰਜਾਬ ਵਿੱਚ ਸੰਵਿਧਾਨਕ ਮਸ਼ੀਨਰੀ ਦੀ ਅਸਫਲਤਾ ਜਾਪਦੀ ਨਜ਼ਰ ਆ ਰਹੀ ਹੈ |

ਇਸ ਸਬੰਧ ਵਿੱਚ ਮੈਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੁਆਰਾ ਨਿਰਧਾਰਿਤ ਨਿਯਮਾਂ ਤੋਂ ਸੇਧ ਲੈ ਰਿਹਾ ਹਾਂ, ਜੋ ਕਿ ਤੁਹਾਡੇ ਦੁਆਰਾ ਦਾਇਰ ਕੇਸ ਵਿੱਚ ਸੁਪਰੀਮ ਕੋਰਟ ਦੁਆਰਾ ਉਪਰੋਕਤ ਫੈਸਲੇ ਵਿੱਚ ਵੀ ਭਰੋਸਾ ਕੀਤਾ ਗਿਆ ਸੀ। ਮੈਂ ਉਸੇ ਤੋਂ ਹਵਾਲਾ ਦੇ ਰਾਹ ਹਾਂ |

ਉਸੇ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ “ਸਾਡੇ ਸੰਵਿਧਾਨ ਵਿੱਚ ਦਰਜ ਸਰਕਾਰ ਦੀ ਕੈਬਨਿਟ ਪ੍ਰਣਾਲੀ ਦੇ ਤਹਿਤ, ਰਾਜਪਾਲ ਰਾਜ ਦਾ ਸੰਵਿਧਾਨਕ ਜਾਂ ਰਸਮੀ ਮੁਖੀ ਹੁੰਦਾ ਹੈ” ਅਤੇ ਉਹ ਸੰਵਿਧਾਨ ਦੁਆਰਾ ਉਸ ਨੂੰ ਪ੍ਰਦਾਨ ਕੀਤੀਆਂ ਗਈਆਂ ਸਾਰੀਆਂ ਸ਼ਕਤੀਆਂ ਅਤੇ ਕਾਰਜਾਂ ਦੀ ਵਰਤੋਂ ਆਪਣੇ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ਨਾਲ ਕਰ ਸਕਦਾ ਹੈ। ਉਨ੍ਹਾਂ ਖੇਤਰਾਂ ਨੂੰ ਛੱਡ ਕੇ ਜਿੱਥੇ ਰਾਜਪਾਲ ਨੂੰ ਸੰਵਿਧਾਨ ਦੇ ਅਧੀਨ ਆਪਣੇ ਵਿਵੇਕ ਨਾਲ ਆਪਣੇ ਕਾਰਜਾਂ ਦੀ ਵਰਤੋਂ ਕਰਨ ਦੀ ਲੋੜ ਹੁੰਦੀ ਹੈ।

ਸੰਵਿਧਾਨ ਦੇ ਤਹਿਤ ਰਾਜਪਾਲ ‘ਤੇ ਤੈਅ ਕੀਤੇ ਗਏ ਫਰਜ਼ ਅਨੁਸਾਰ, ਮੈਂ ਇਹ ਦੇਖਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਪੱਧਰ ‘ਤੇ ਚਲਾਇਆ ਜਾਂਦਾ ਹੈ ਕਿ ਉਸ ਨੂੰ ਚੰਗਾ, ਕੁਸ਼ਲ, ਨਿਰਪੱਖ ਅਤੇ ਇਮਾਨਦਾਰ ਮੰਨਿਆ ਜਾਵੇ ਅਤੇ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਤਜਵੀਜ਼ਾਂ ਦੇ ਦੇਸ਼ ਦੇ ਕਾਨੂੰਨ ਦੇ ਉਲਟ ਨਾਂ ਹੋਣ | ਇਸ ਲਈ ਮੇਰੀ ਸਲਾਹ ਹੈ ਅਤੇ ਚਿਤਾਵਨੀ ਦਿੰਦਾ ਹਾਂ ਕਿ ਤੁਸੀਂ ਉੱਪਰ ਦੱਸੇ ਮੇਰੇ ਪੱਤਰਾਂ ਦਾ ਜਵਾਬ ਦਿਓ ਅਤੇ ਉਹ ਜਾਣਕਾਰੀ ਦਿਓ ਜੋ ਮੈਂ ਮੰਗੀ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵੱਡੇ ਪੱਧਰ ‘ਤੇ ਉਪਲਬਧਤਾ ਅਤੇ ਵਰਤੋਂ ਬਾਰੇ ਵੱਖ-ਵੱਖ ਏਜੰਸੀਆਂ ਤੋਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇਹ ਆਮ ਹੋ ਗਿਆ ਹੈ ਕਿ ਇਹ ਦਵਾਈਆਂ ਦੇ ਸਟੋਰਾਂ ‘ਤੇ ਉਪਲਬਧ ਹਨ ਅਤੇ ਹੁਣ ਇੱਕ ਨਵਾਂ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਕਿ ਇਹ ਸਰਕਾਰੀ ਨਿਯੰਤਰਿਤ ਸ਼ਰਾਬ ਦੀਆਂ ਦੁਕਾਨਾਂ ‘ਤੇ ਵੀ ਵੇਚੇ ਜਾ ਰਹੇ ਹਨ।

ਹਾਲ ਹੀ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਲੁਧਿਆਣਾ ਵਿੱਚ ਨਸ਼ੇ ਵੇਚਣ ਵਾਲੇ 66 ਸ਼ਰਾਬ ਦੇ ਠੇਕਿਆਂ ਨੂੰ ਸੀਲ ਕੀਤਾ ਹੈ। ਸੰਸਦੀ ਸਥਾਈ ਕਮੇਟੀ ਦੀ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਹਰ ਪੰਜ ਵਿੱਚੋਂ ਇੱਕ ਵਿਅਕਤੀ ਨਸ਼ੇ ਦਾ ਆਦੀ ਹੈ।

ਇਹ ਤੱਥ ਪੰਜਾਬ ਵਿੱਚ ਅਮਨ-ਕਾਨੂੰਨ ਦੀ ਇਸ ਹੱਦ ਤੱਕ ਵਿਗੜ ਰਹੀ ਹਾਲਤ ਵੱਲ ਇਸ਼ਾਰਾ ਕਰਦੇ ਹਨ ਕਿ ਹੁਣ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਆ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨਸ਼ਿਆਂ ਤੋਂ ਬਚਾਅ ਲਈ ਆਪਣੀਆਂ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਸੰਬੰਧੀ ਮੇਰੇ ਦਫ਼ਤਰ ਨੂੰ ਰਿਪੋਰਟ ਭੇਜੀ ਜਾਵੇ |

ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਕਿ ਮੈਂ ਸੰਵਿਧਾਨਕ ਮਸ਼ੀਨਰੀ ਦੀ ਅਸਫਲਤਾ ਅਤੇ ਆਈਪੀਸੀ ਦੀ ਧਾਰਾ 124 ਦੇ ਤਹਿਤ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਬਾਰੇ ਧਾਰਾ 356 ਦੇ ਤਹਿਤ ਭਾਰਤ ਦੇ ਰਾਸ਼ਟਰਪਤੀ ਨੂੰ ਰਿਪੋਰਟ ਭੇਜਣ ਬਾਰੇ ਕੋਈ ਫੈਸਲਾ ਲਵਾਂ, ਤੁਹਾਨੂੰ ਉਪਰੋਕਤ ਪੱਤਰਾਂ ਦੇ ਨਾਲ-ਨਾਲ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਤੁਹਾਡੇ ਦੁਆਰਾ ਚੁੱਕੇ ਗਏ ਕਦਮਾਂ ਦੇ ਤਹਿਤ ਲੋੜੀਂਦੀ ਜਾਣਕਾਰੀ ਦੀ ਮੁਹੱਈਆਂ ਕਾਰਵਾਈ ਜਾਵੇ । ਅਜਿਹਾ ਨਾ ਕਰਨ ‘ਤੇ ਮੇਰੇ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।

 

The post ਪੰਜਾਬ ਰਾਜਪਾਲ ਦੀ CM ਮਾਨ ਖ਼ਿਲਾਫ਼ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਦੀ ਚਿਤਾਵਨੀ appeared first on TheUnmute.com - Punjabi News.

Tags:
  • aam-aadmi-party
  • banwari-lal
  • breaking-news
  • latest-news
  • news
  • punjab-government
  • punjab-governor
  • punjabi-news
  • punjab-news
  • the-unmute-breaking-news
  • the-unmute-punjab
  • the-unmute-punjabi-news
  • the-unmute-update

2 ਅਤੇ 3 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੋ-ਰੋਜ਼ਾ ਕਾਨਫਰੰਸ

Friday 25 August 2023 11:29 AM UTC+00 | Tags: breaking-news harjinder-singh-dhami higher-education latest-news news sgpc shiromani-committee

ਅੰਮ੍ਰਿਤਸਰ, 25 ਅਗਸਤ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸਾਹਿਬ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਤੇ ਦੋ ਰੋਜ਼ਾ ਕਾਨਫਰੰਸ ਮਿਤੀ 2 ਅਤੇ 3 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ।

ਇਸ ਕਾਨਫਰੰਸ ਵਿੱਚ ਪੰਜਾਬ ਦੇ ਮੌਜੂਦਾ ਹਲਾਤਾਂ ਦਾ ਉਚੇਰੀ ਸਿੱਖਿਆ ‘ਤੇ ਪ੍ਰਭਾਵ, ਨੌਜਵਾਨ ਪੀੜੀ ਦਾ ਵਿਦੇਸ਼ਾਂ ਵੱਲ ਰੁਝਾਨ ਨੂੰ ਠੱਲ ਪਾਉਣਾ, ਨੌਜੁਵਾਨਾ ਨੂੰ ਰੁਜ਼ਗਾਰ ਦੇ ਸਾਧਨ ਪ੍ਰਦਾਨ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਹੋਣ ਵਾਲੀ ਕਾਨਫਰੰਸ ਵਿੱਚ ਉੱਘੇ ਵਿਦਵਾਨ ਸ਼ਮੂਲੀਅਤ ਕਰਨਗੇ।ਇਸ ਦੋ ਰੋਜ਼ਾ ਕਾਨਫਰੰਸ ਦੀ ਤਿਆਰੀ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ-ਆਫਿਸ, ਚੰਡੀਗੜ੍ਹ ਵਿਖੇ ਇੱਕ ਜਰੂਰੀ ਇਕੱਤਰਤਾ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ, ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ (SGPC) ਦੀ ਪ੍ਰਧਾਨਗੀ ਹੇਠ ਹੋਈ।

ਇਸ ਇਕੱਤਰਤਾ ਵਿੱਚ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਕਮੇਟੀ, ਸ. ਸੁਖਮਿੰਦਰ ਸਿੰਘ ਸਕੱਤਰ (ਵਿਦਿਆ) ਅਤੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਹਾਜਰ ਹੋਏ। ਇਸ ਇਕੱਤਰਤਾ ਵਿੱਚ ਕਾਨਫਰੰਸ ਦੇ ਸਮੁੱਚੇ ਪ੍ਰਬੰਧ ਬਾਰੇ ਵਿਚਾਰ ਚਰਚਾ ਕੀਤੀ ਗਈ ਉਪਰੰਤ ਸੁਚੱਜੇ ਪ੍ਰਬੰਧ ਲਈ ਵੱਖ-ਵੱਖ ਸਬ- ਕਮੇਟੀਆਂ ਗਠਿਤ ਕੀਤੀਆਂ ਗਈਆਂ।

The post 2 ਅਤੇ 3 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੋ-ਰੋਜ਼ਾ ਕਾਨਫਰੰਸ appeared first on TheUnmute.com - Punjabi News.

Tags:
  • breaking-news
  • harjinder-singh-dhami
  • higher-education
  • latest-news
  • news
  • sgpc
  • shiromani-committee

ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ ਚਲਾਉਣ ਦੀ ਤਿਆਰੀ 'ਚ ਪੰਜਾਬ ਸਰਕਾਰ

Friday 25 August 2023 11:35 AM UTC+00 | Tags: aam-aadmi-party breaking-news cm-bhagwant-mann latest-news news punjab punjab-eligious-places religious-places special-buses transport-department transport-department-punjab

ਅੰਮ੍ਰਿਤਸਰ, 25 ਅਗਸਤ 2023: ਮੁੱਖ ਮੰਤਰੀ ਭਗਵੰਤ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਅਫ਼ਸਰਾਂ ਨਾਲ ਬੈਠਕ ਕੀਤੀ ਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਬੱਸਾਂ (Buses) ਮੁੜ ਸ਼ੁਰੂ ਕਰਨ ਲਈ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਅਸੀਂ ਚਾਹੁੰਦੇ ਹਾਂ ਕਿ ਪਿੰਡਾਂ ਵਾਲਿਆਂ ਨੂੰ ਸ਼ਹਿਰਾਂ ਤੱਕ ਪਹੁੰਚਣ ਲਈ ਸਰਕਾਰੀ ਮਿੰਨੀ ਬੱਸਾਂ ਦੀ ਸਹੂਲਤ ਦਿੱਤੀ ਜਾਵੇ ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਵੇ | ਇਸਦੇ ਨਾਲ ਹੀ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ (Buses) ਚਲਾਉਣ ‘ਤੇ ਵੀ ਵਿਚਾਰ ਕੀਤਾ ਗਿਆ ਹੈ |

The post ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ ਚਲਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • punjab
  • punjab-eligious-places
  • religious-places
  • special-buses
  • transport-department
  • transport-department-punjab

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ 'ਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

Friday 25 August 2023 11:43 AM UTC+00 | Tags: breaking-news game games meet-hayer news paris-olympics punjab-gamers punjab-gams punjab-news rajeswari-kumari shooter shooter-rajeshwari-kumari sports

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ (RAJESWARI KUMARI) ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿੱਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ।ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।

ਰਾਜੇਸ਼ਵਰੀ ਕੁਮਾਰੀ (RAJESWARI KUMARI) ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ ਵਿੱਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ।

The post ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ‘ਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ appeared first on TheUnmute.com - Punjabi News.

Tags:
  • breaking-news
  • game
  • games
  • meet-hayer
  • news
  • paris-olympics
  • punjab-gamers
  • punjab-gams
  • punjab-news
  • rajeswari-kumari
  • shooter
  • shooter-rajeshwari-kumari
  • sports

ਅੰਮ੍ਰਿਤਸਰ 'ਚ ਪੁਲਿਸ ਅਧਿਕਾਰੀਆਂ ਦੀ ਵੀਡੀਓ ਵਾਇਰਲ, ਕਈ ਅਧਿਕਾਰੀਆਂ ਨੂੰ ਕੀਤਾ ਲਾਈਨ ਹਾਜ਼ਰ

Friday 25 August 2023 12:00 PM UTC+00 | Tags: amritsar amritsar-news amritsar-rural-police breaking-news news punjab-police rural-police viral-video

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਅੰਮ੍ਰਿਤਸਰ ‘ਚ ਸੱਟੇਬਾਜ਼ ਮਾਮਲੇ ਦੇ ਇਕ ਮੁਲਜ਼ਮ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦਾ ਨੱਚਣ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ (Amritsar) ਦੀ ਸ਼ਹਿਰੀ ਅਤੇ ਦਿਹਾਤੀ ਪੁਲਿਸ ਸਵਾਲਾਂ ਦੇ ਘੇਰੇ ਵਿੱਚ ਹੈ। ਇਹ ਵਾਇਰਲ ਵੀਡੀਓ ਕੁਝ ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜੋ ਥਾਣੇਦਾਰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਹਨ, ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਪੁਲਿਸ ਲਾਈਨ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ।

ਇਸ ਵੀਡੀਓ ਵਿੱਚ ਦੋ ਡੀਐਸਪੀ ਰੈਂਕ ਦੇ ਅਧਿਕਾਰੀ ਸੰਜੀਵ ਕੁਮਾਰ ਅਤੇ ਪ੍ਰਵੇਸ਼ ਚੋਪੜਾ ਨਜ਼ਰ ਆ ਰਹੇ ਹਨ। ਇਹ ਦੋਵੇਂ ਡੀਐਸਪੀ ਅੰਮ੍ਰਿਤਸਰ ਦਿਹਾਤੀ ਵਿੱਚ ਤਾਇਨਾਤ ਹਨ। ਇਸ ਦੇ ਨਾਲ ਹੀ ਇਸ ਵੀਡੀਓ ਵਿੱਚ ਚਾਰ ਐਸਐਚਓ ਰੈਂਕ ਦੇ ਅਧਿਕਾਰੀ ਧਰਮਿੰਦਰ ਕਲਿਆਣ, ਗੁਰਵਿੰਦਰ ਸਿੰਘ, ਨੀਰਜ ਕੁਮਾਰ ਅਤੇ ਗਗਨਦੀਪ ਸਿੰਘ ਵੀ ਨਜ਼ਰ ਆਏ |

ਵੀਡੀਓ ‘ਚ ਨਜ਼ਰ ਆ ਰਿਹਾ ਕਮਲ ਬੋਰੀ ਹੈ, ਜਿਸ ‘ਤੇ ਸੱਟੇਬਾਜ਼ੀ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਪੁਲਿਸ ‘ਚ ਰਹਿੰਦਿਆਂ ਕਮਲ ਬੋਰੀ ਖ਼ਿਲਾਫ਼ ਕਈ ਮਾਮਲੇ ਦਰਜ ਕਰਵਾਏ ਸਨ। ਜਿਸ ਤੋਂ ਬਾਅਦ ਕਮਲ ਬੋਰੀ ਨੂੰ ਕਈ ਮਹੀਨੇ ਜੇਲ੍ਹ ਵਿੱਚ ਰਹਿਣਾ ਪਿਆ। ਹੁਣ ਉਹ ਸਾਰੇ ਮਾਮਲਿਆਂ ‘ਚ ਜ਼ਮਾਨਤ ‘ਤੇ ਹੈ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ (Amritsar) ਪੁਲਿਸ ਨੇ ਮੀਡੀਆ ਨੂੰ ਕੋਈ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਸਾਰੇ ਪੁਲੀਸ ਅਧਿਕਾਰੀਆਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਬੰਧਤ ਥਾਣਿਆਂ ਤੋਂ ਰਿਲੀਵ ਹੋ ਕੇ ਪੁਲਿਸ ਲਾਈਨ ਵਿੱਚ ਆਉਣ ਲਈ ਕਿਹਾ ਗਿਆ ਹੈ।

The post ਅੰਮ੍ਰਿਤਸਰ ‘ਚ ਪੁਲਿਸ ਅਧਿਕਾਰੀਆਂ ਦੀ ਵੀਡੀਓ ਵਾਇਰਲ, ਕਈ ਅਧਿਕਾਰੀਆਂ ਨੂੰ ਕੀਤਾ ਲਾਈਨ ਹਾਜ਼ਰ appeared first on TheUnmute.com - Punjabi News.

Tags:
  • amritsar
  • amritsar-news
  • amritsar-rural-police
  • breaking-news
  • news
  • punjab-police
  • rural-police
  • viral-video

ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ

Friday 25 August 2023 12:12 PM UTC+00 | Tags: aam-aadmi-party anganwadi anganwadi-center anganwadi-centres breaking-news cm-bhagwant-mann creche-centres dr-baljit-kaur latest-news news punjab punjab-anganwadi sukhbir-singh-badal the-unmute-breaking-news training-centres

ਚੰਡੀਗੜ੍ਹ 25 ਅਗਸਤ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ (Anganwadi centres) , ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ (Anganwadi centres) , ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ।

ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।

The post ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ‘ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • anganwadi
  • anganwadi-center
  • anganwadi-centres
  • breaking-news
  • cm-bhagwant-mann
  • creche-centres
  • dr-baljit-kaur
  • latest-news
  • news
  • punjab
  • punjab-anganwadi
  • sukhbir-singh-badal
  • the-unmute-breaking-news
  • training-centres

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਉੱਦਮਤਾ ਸੈਮੀਨਾਰ ਕਰਵਾਇਆ

Friday 25 August 2023 12:18 PM UTC+00 | Tags: breaking-news business-bureau district-employment district-employment-and-business-bureau latest-news mohali-news news sas-nagar

ਐਸ.ਏ.ਐਸ.ਨਗਰ, 24 ਅਗਸਤ, 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ (SAS Nagar) ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਉੱਦਮਤਾ ਦੇ ਅਵਸਰਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ 24 ਅਗਸਤ ਨੂੰ ਸਵੇਰੇ 10.00 ਵਜੇ ਸਥਾਨ ਨੈਸ਼ਨਲ ਫੂਡ ਐਂਡ ਕਿਉਲਨਰੀ ਸੰਸਥਾ (ਐੱਨ. ਐੱਫ਼. ਸੀ. ਆਈ.), ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਅੱਜ ਉੱਦਮਤਾ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਗੁਰਸ਼ਗਨ ਕੌਰ ਸਾਇੰਟੀਸਟ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਅਤੇ ਤਕਨਾਲੋਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਮੌਕੇ ਸ਼੍ਰੀਮਤੀ ਡਿੰਪਲ ਥਾਪਰ ਰੁਜ਼ਗਾਰ ਅਫ਼ਸਰ ਬਤੌਰ ਵਿਸ਼ੇਸ਼ ਮਹਿਮਾਨ, ਨਬਿਹਾ ਕਰੀਅਰ ਕਾਉਂਸਲਰ ਅਤੇ ਜਗਪ੍ਰੀਤ ਸਿੰਘ ਪੀ.ਐੱਸ.ਡੀ. ਐਮ ਨੇ ਹਿੱਸਾ ਲਿਆ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਜ਼ਿਲ੍ਹਾ (SAS Nagar) ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਉੱਦਮਤਾ ਤੇ ਸੈਮੀਨਾਰ ਦੇ ਆਯੋਜਨ ਵਿੱਚ ਬੱਚਿਆਂ ਨੂੰ ਉੱਦਮਤਾ ਬਾਰੇ ਕਾਫੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਬੱਚਿਆਂ ਨੂੰ ਆਪਣੇ ਉਤਪਾਦ ਦੀ ਮਾਰਕਟਿੰਗ ਅਤੇ ਪਬਲਿਸਿਟੀ ਸਬੰਧੀ ਜਾਗਰੂਕ ਕੀਤਾ ਗਿਆ।

ਬੱਚਿਆਂ ਨੂੰ ਬਿਜਨਸ ਉੱਦਮਤਾ ਦੀ ਮਹੱਤਤਾ ਉੱਤੇ ਚਾਨਣ ਪਾਇਆ ਗਿਆ ਅਤੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਉੱਦਮਤਾ ਲਈ ਦਿੱਤੀ ਜਾਣ ਵਾਲੀ ਵਿੱਤੀ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਤਾਂ ਜੋ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ-ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਵਿੱਚ 70 ਹਾਊਸਪੀਟੈਲਟੀ ਸੈਕਟਰ ਦੇ ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇੰਸਚਟਿਚਿਊਟ ਨੇ ਅੱਜ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

The post ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਉੱਦਮਤਾ ਸੈਮੀਨਾਰ ਕਰਵਾਇਆ appeared first on TheUnmute.com - Punjabi News.

Tags:
  • breaking-news
  • business-bureau
  • district-employment
  • district-employment-and-business-bureau
  • latest-news
  • mohali-news
  • news
  • sas-nagar

ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਜ਼ੀਰਕਪੁਰ ਵਿਖੇ ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

Friday 25 August 2023 12:27 PM UTC+00 | Tags: breaking-news chandigarh governor-gurmeet-singh health-issue health-tips multi-specialty-hospital news shri-shyam-sahara-kanika-foundation uttarakhand

ਮੋਹਾਲੀ, 25 ਅਗਸਤ, 2023: ਸ਼੍ਰੀ ਸ਼ਿਆਮ ਸਹਾਰਾ ਕਨਿਕਾ ਫਾਊਂਡੇਸ਼ਨ, ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ (Multi Specialty Hospital) ਦਾ ਉਦਘਾਟਨ ਕੀਤਾ ਗਿਆ | ਦੇਵਭੂਮੀ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ, ਪੀ ਵੀ ਐਸ ਐਮ, ਯੂ ਵਾਈ ਐਸ ਐਮ, ਏ ਵੀ ਐਸ ਐਮ, ਵੀ ਐਸ ਐਮ ਨੇ ਕਿਹਾ ਕਿ ਜਿਵੇਂ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿ ਮਾਨਸ ਦੀ ਇੱਕ ਹੀ ਜਾਤ ਹੈ ਅਤੇ ਇਸੇ ਤਰ੍ਹਾਂ ਧਰਮ ਗ੍ਰੰਥਾਂ ਵਿੱਚ ਵਰਣਿਤ ਨਰ ਸੇਵਾ ਨਰਾਇਣ ਸੇਵਾ ਨੂੰ ਮੰਨਦੇ ਹੋਏ, ਇੱਕ ਮਿਸ਼ਨ ਤਹਿਤ ਸੰਜੇ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਦੁਆਰਾ ਸਿਰਫ 11/- ਰੁਪਏ ਦੀ ਪਰਚੀ ਤੇ ਇਲਾਜ ਦੇਣ ਲਈ ਬਣਾਇਆ ਗਿਆ ਹਸਪਤਾਲ ਸਿਹਤ ਸੰਭਾਲ ਦੇ ਖੇਤਰ ਵਿੱਚ ਬਹੁਤ ਸਾਰੇ ਰਿਕਾਰਡ ਕਾਇਮ ਕਰੇਗਾ।

ਰਾਜਪਾਲ ਨੇ ਕਿਹਾ ਕਿ ਵੇਦ ਪੜ੍ਹਨਾ ਬਹੁਤ ਆਸਾਨ ਹੈ, ਪਰ ਵੇਦ ਪੜ੍ਹਨ ਵਾਲੇ ਬਹੁਤ ਘੱਟ ਹਨ। ਇਸੇ ਤਰ੍ਹਾਂ ਕੇਵਲ ਵੇਦਨਾ (ਦੁੱਖ) ਪੜ੍ਹਣ ਵਾਲਾ ਹੀ ਰੱਬ ਨੂੰ ਅਤੇ ਇਕ ਓਮਕਾਰ ਨੂੰ ਵੀ ਜਾਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨਸਾਨ ਉਹ ਭਾਗਸ਼ਾਲੀ ਹਨ ਜਿਨ੍ਹਾਂ ਨੂੰ ਪ੍ਰਮਾਤਮਾ ਆਪਣੇ ਨੇਕ ਕੰਮ ਲਈ ਚੁਣਦਾ ਹੈ। ਇਸੇ ਤਰ੍ਹਾਂ ਲੋਕ ਨਿਰਸਵਾਰਥ ਹੋ ਕੇ “ਨਰ ਸੇਵਾ ਨਾਰਾਇਣ ਸੇਵਾ” ਦੇ ਮੂਲ ਮੰਤਰ ਨੂੰ ਆਪਣੇ ਹਿਰਦੇ ਵਿੱਚ ਰੱਖ ਕੇ, ਬਿਨਾਂ ਕਿਸੇ ਮਹੱਤਵਪੂਰਨ ਅਭਿਲਾਸ਼ਾ, ਮਾਨਵ ਸੇਵਾ ਨੂੰ ਸਮਰਪਿਤ ਹੋ ਕੇ ਰੋਗੀ ਸੇਵਾ ਵਿੱਚ ਜੁੱਟ ਜਾਂਦੇ ਹਨ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ, ਪੀ ਵੀ ਐਸ ਐਮ, ਯੂ ਵਾਈ ਐਸ ਐਮ, ਏ ਵੀ ਐਸ ਐਮ, ਵੀ ਐਸ ਐਮ ਨੇ ਧਰਮਾਰਥ ਮਲਟੀ ਸਪੈਸ਼ਲਿਟੀ ਹਸਪਤਾਲ (Multi Specialty Hospital), ਪੀਰ ਮੁਛੱਲਾ, ਜ਼ੀਰਕਪੁਰ ਦਾ ਸ਼ਮ੍ਹਾਂ ਰੌਸ਼ਨ ਕਰਕੇ ਉਦਘਾਟਨ ਕੀਤਾ। ਰਾਜਪਾਲ ਨੇ ਕਿਹਾ ਕਿ ਜਦੋਂ ਸਮਾਜ ਤੰਦਰੁਸਤ ਰਹੇਗਾ ਤਾਂ ਹੀ ਰਾਸ਼ਟਰ ਮਜ਼ਬੂਤ ਹੋਵੇਗਾ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੰਸਦ (ਰਾਜ ਸਭਾ) ਮੈਂਬਰ ਨਰੇਸ਼ ਬਾਂਸਲ ਨੇ ਕਿਹਾ ਕਿ ਜਿੱਥੇ ਸਾਡੇ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਰਾਹੀਂ ਕਰੋੜਾਂ ਮਰੀਜ਼ਾਂ ਦਾ ਇਲਾਜ ਕਰਵਾ ਰਹੇ ਹਨ, ਉੱਥੇ ਸੰਜੇ ਸਿੰਗਲਾ ਵਰਗੇ ਸਮਰਪਿਤ ਸਮਾਜ ਸੇਵੀ ਮਹਿਜ਼ 11/- ਰੁ. ਵਿੱਚ ਲੋਕਾਂ ਨੂੰ ਇਲਾਜ ਮੁੱਹਈਆ ਕਰਵਾਉਣ ਦਾ ਕੰਮ ਕਰਕੇ ਦੇਸ਼ ਦੀ ਸੇਵਾ ਕਰ ਰਹੇ ਹਨ।

ਆਲ ਇੰਡੀਆ ਅਗਰਵਾਲ ਕਾਨਫਰੰਸ ਦੇ ਰਾਸ਼ਟਰੀ ਸੰਗਠਨ ਮੰਤਰੀ ਰੌਸ਼ਨ ਲਾਲ ਅਗਰਵਾਲ, ਜੋ ਕਿ ਵਿਸ਼ੇਸ਼ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਪਹੁੰਚੇ, ਨੇ ਸ਼੍ਰੀ ਸ਼ਿਆਮ ਸਹਾਰਾ ਕਨਿਕਾ ਫਾਊਂਡੇਸ਼ਨ ਦੁਆਰਾ ਚਲਾਏ ਜਾ ਰਹੇ ਹਸਪਤਾਲ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਫਾਊਂਡੇਸ਼ਨ ਵਿੱਚ ਸੰਜੇ ਸਿੰਗਲਾ ਸਮੇਤ ਬਹੁਤ ਸਾਰੇ ਕਰਮਵੀਰ ਸ਼੍ਰੀ ਸ਼ਿਆਮ ਸਹਾਰਾ ਯਾਨੀ ਕਿ ਖਾਟੂ ਸ਼ਿਆਮ ਦੇ ਉਪਾਸ਼ਕ ਹਨ ਜੋ ਸਿਹਤਮੰਦ ਸਮਾਜ ਦੀ ਉਸਾਰੀ ਲਈ ਤਨ, ਮਨ ਅਤੇ ਧਨ ਨਾਲ ਪੂਰੀ ਤਰ੍ਹਾਂ ਸਮਰਪਿਤ ਹਨ।

ਉਨ੍ਹਾਂ ਕਿਹਾ ਕਿ ਮਾਨਵੀ ਪੀੜਾ ਨੂੰ ਸਮਝਦੇ ਹੋਏ ਸਮਾਜ ਸੇਵੀ ਸੰਜੇ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਸ਼ਿਆਮ ਸਹਾਰਾ ਕਨਿਕਾ ਹਸਪਤਾਲ ਬਣਾ ਕੇ ਸੇਵਾ ਦਾ ਵੱਡਾ ਕਾਰਜ ਕਰ ਰਹੀ ਹੈ। ਵਿਸ਼ੇਸ਼ ਮਹਿਮਾਨ ਅਤੇ ਕੋਟਕ ਮਹਿੰਦਰਾ ਬੈਂਕ ਦੇ ਵਾਈਸ ਪ੍ਰੈਜ਼ੀਡੈਂਟ ਮਨੀਸ਼ ਕਪੂਰ ਨੇ ਕਿਹਾ ਕਿ ਕੋਟਕ ਮਹਿੰਦਰਾ ਬੈਂਕ ਸਮਾਜਿਕ ਖੇਤਰਾਂ ਵਿੱਚ ਕੀਤੇ ਜਾਣ ਵਾਲੇ ਅਜਿਹੇ ਕੰਮਾਂ ਵਿੱਚ ਵੀ ਸਹਿਯੋਗ ਦਿੰਦਾ ਹੈ। ਸ਼੍ਰੀ ਸ਼ਿਆਮ ਸਹਾਰਾ ਕਨਿਕਾ ਹਸਪਤਾਲ ਦੇ ਮੁੱਖ ਪ੍ਰੇਰਕ ਸੰਜੇ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਨੇ ਸਾਰੇ ਮਹਿਮਾਨਾਂ ਨੂੰ ਪਟਕਿਆਂ ਅਤੇ ਗੁਲਦਸਤਿਆਂ ਨਾਲ ਜੀ ਆਇਆਂ ਕਿਹਾ।

ਇਸ ਮੌਕੇ ਸੰਜੇ ਸਿੰਗਲਾ ਨੇ ਕਿਹਾ ਕਿ ਸਿੱਧ ਪੀਠ ਮਾਂ ਬਾਲਾ ਸੁੰਦਰੀ ਦੇ ਦਰਸ਼ਨਾਂ ਲਈ ਜਾਣ ਸਮੇਂ ਲਏ ਸੰਕਲਪ ਮੁਤਾਬਕ ਸਾਡੇ ਹੋਰ ਸਾਥੀ ਵੀ ਮਾਨਵੀ ਦਰਦ/ਤਕਲੀਫ਼ ਦੇ ਇਲਾਜ ਲਈ ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹਣਗੇ ਜਿਸ ਵਿੱਚ ਵੱਧ ਤੋਂ ਵੱਧ ਬਿਮਾਰੀਆਂ ਦੇ ਮਾਹਿਰ ਡਾਕਟਰ ਮੌਜੂਦ ਹੋਣਗੇ। ਜਿੱਥੇ ਸਮਾਜ ਦਾ ਆਮ ਆਦਮੀ ਇੱਥੇ ਆਪਣਾ ਇਲਾਜ ਕਰਵਾ ਸਕਦਾ ਹੈ ਉੱਥੇ ਉਸ ਨੂੰ ਇੱਥੋਂ ਵਧੀਆ ਦਵਾਈ ਮਿਲ ਸਕਦੀ ਹੈ।

ਰੌਸ਼ਨ ਲਾਲ ਅਗਰਵਾਲ ਨੇ ਕਿਹਾ ਕਿ ਇਸੇ ਪਵਿੱਤਰ ਭਾਵਨਾ ਨਾਲ ਸ਼ਿਆਮ ਸਹਾਰਾ ਕਨਿਕਾ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਧਰਮਾਰਥ ਮਲਟੀ-ਸਪੈਸ਼ਲਿਟੀ ਹਸਪਤਾਲ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ, ਇਸ ਵਿੱਚ ਓ ਪੀ ਡੀ ਸਿਰਫ 11 ਰੁਪਏ ਵਿੱਚ ਹੋਵੇਗੀ ਅਤੇ ਉਸਦੀ ਦਵਾਈ ਵੀ 11 ਰੁਪਏ ਵਿੱਚ ਦਿੱਤੀ ਜਾਵੇਗੀ। ਸ਼ੁਰੂ ਵਿੱਚ 101 ਅੱਖਾਂ ਦੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸੰਜੇ ਸਿੰਗਲਾ ਦਾ ਸਮਾਜਿਕ ਖੇਤਰ ਦੇ ਨਾਲ-ਨਾਲ ਅਧਿਆਤਮਕ ਖੇਤਰ ਵਿੱਚ ਵੀ ਬਹੁਤ ਵੱਡਾ ਯੋਗਦਾਨ ਹੈ। ਉਹ ਕਾਲਾ ਅੰਬ ਵਿੱਚ ਅਗਰਵਾਲ ਧਰਮਸ਼ਾਲਾ ਚਲਾ ਰਿਹਾ ਹੈ, ਉੱਥੇ ਲਗਾਤਾਰ ਭੰਡਾਰੇ ਦਾ ਆਯੋਜਨ ਕਰ ਰਿਹਾ ਹੈ ਤੇ ਅਜਿਹੇ ਕਈ ਸਮਾਜ ਸੇਵੀ ਕਾਰਜਾਂ ਵਿੱਚ ਜੁਟੇ ਹੋਏ ਹਨ।ਹਸਪਤਾਲ ਦੇ ਖੇਤਰ ਵਿੱਚ ਇਹ ਉਨ੍ਹਾਂ ਦਾ ਪੰਜਵਾਂ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਹ ਨਿੱਜੀ ਤੌਰ ‘ਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਇਸੇ ਤਰ੍ਹਾਂ ਹੀ ਮਨੁੱਖਤਾ ਦੀ ਸੇਵਾ ਵਿੱਚ ਲੱਗੇ ਰਹਿਣ।

ਇਸ ਮੌਕੇ 128 ਵਾਰ ਖੂਨਦਾਨ ਕਰਨ ਵਾਲੇ ਯੋਗੇਸ਼ ਅਗਰਵਾਲ, ਜੈਵਿਕ ਖੇਤੀ ਦੇ ਮਾਹਿਰ ਮੇਨਪਾਲ ਅਤੇ ਹੋਰ ਸਮਾਜ ਸੇਵੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਦੇਵਭੂਮੀ ਉੱਤਰਾਖੰਡ ਦੇ ਰਾਜਪਾਲ, ਸੰਸਦ ਮੈਂਬਰ ਨਰੇਸ਼ ਬਾਂਸਲ ਨਾਲ ਵਿਸ਼ੇਸ਼ ਮਹਿਮਾਨ ਵਜੋਂ ਰੋਸ਼ਨ ਲਾਲ ਅਗਰਵਾਲ, ਸਮਾਜ ਸੇਵਕ ਜਤਿੰਦਰ ਕੰਬੋਜ, ਦੇਹਰਾਦੂਨ ਤੋਂ ਯੋਗੇਸ਼ ਅਗਰਵਾਲ ਦੇ ਨਾਲ ਮਨੀਸ਼ ਕਪੂਰ ਅਤੇ ਚੰਡੀਗੜ੍ਹ ਤੋਂ ਕਈ ਪਤਵੰਤੇ ਅਮਿਤ ਜਿੰਦਲ, ਸੁਨੀਲ ਸਿੰਗਲਾ, ਦਿਨੇਸ਼ ਜਿੰਦਲ, ਮੁਕੇਸ਼ ਸਿੰਗਲਾ, ਸੰਜੇ ਜੈਨ, ਕਾਰਤਿਕ ਕੁਮਾਰ ਸ਼ਰਮਾ, ਮਨੋਜ ਲੋਹਰੀ ਵਾਲਾ, ਰਾਜੀਵ ਗੋਇਲ, ਸੁਭਾਸ਼ ਮਿਗਲਾਨੀ, ਸੁਭਾਸ਼ ਜਗਨਾਨੀ, ਸੁਮਿਤ ਸਿੰਗਲਾ, ਮਨੋਜ ਗਰਗ, ਸੰਜੇ ਅਗਰਵਾਲ ਅਤੇ ਵਿਨੋਦ ਜਿੰਦਲ ਆਦਿ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ |

The post ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਜ਼ੀਰਕਪੁਰ ਵਿਖੇ ਚੰਡੀਗੜ੍ਹ ਦੁਆਰਾ ਸੰਚਾਲਿਤ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ appeared first on TheUnmute.com - Punjabi News.

Tags:
  • breaking-news
  • chandigarh
  • governor-gurmeet-singh
  • health-issue
  • health-tips
  • multi-specialty-hospital
  • news
  • shri-shyam-sahara-kanika-foundation
  • uttarakhand

ਪੰਜਾਬ ਰਾਜਪਾਲ ਦੀ ਚਿਤਾਵਨੀ 'ਤੇ 'ਆਪ' MLA ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Friday 25 August 2023 12:46 PM UTC+00 | Tags: aam-aadmi-party breaking-news governor-banwari-lal-purohit gurdit-singh-sekhon latest-news mla-gurdit-singh-sekhon news nws punjab-breaking-news punjab-government punjab-governor the-unmute-breaking-news

ਚੰਡੀਗੜ੍ਹ, 25 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਲਖ਼ੀ ਵਧਦੀ ਜਾ ਰਹੀ ਹੈ | ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਤ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣ ‘ਤੇ ਸੰਵਿਧਾਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ| ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ |

ਵਿਧਾਇਕ ਗੁਰਦਿੱਤ ਸਿੰਘ ਸੇਖੋਂ (MLA Gurdit Singh Sekhon) ਨੇ ਟਵੀਟ ਕਰਕੇ ਲਿਖਿਆ , ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਿਉਂ ਡਰੀ ਹੋਈ ਹੈ ? ਪਹਿਲਾਂ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਦਿੱਲੀ ਸੇਵਾਵਾਂ ਬਿੱਲ ਨੂੰ ਜ਼ਬਰਦਸਤੀ ਪਾਸ ਕਰਵਾ ਕੇ ਦਿੱਲੀ ਵਿੱਚ ਸਾਡੀ ਚੁਣੀ ਹੋਈ ਸਰਕਾਰ ਦੇ ਜਮਹੂਰੀ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਉਹ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀਆਂ ਧਮਕੀਆਂ ਦੇ ਰਹੇ ਹਨ। ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ, ਤੁਹਾਡੀਆਂ ਧਮਕੀਆਂ ਸਾਨੂੰ ਸਾਡੇ ਟੀਚੇ ਦੀ ਪ੍ਰਾਪਤੀ ਨੂੰ ਦੂਰ ਨਹੀਂ ਕਰ ਸਕਦੀਆਂ।

Punjab Governer

The post ਪੰਜਾਬ ਰਾਜਪਾਲ ਦੀ ਚਿਤਾਵਨੀ ‘ਤੇ ‘ਆਪ’ MLA ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ appeared first on TheUnmute.com - Punjabi News.

Tags:
  • aam-aadmi-party
  • breaking-news
  • governor-banwari-lal-purohit
  • gurdit-singh-sekhon
  • latest-news
  • mla-gurdit-singh-sekhon
  • news
  • nws
  • punjab-breaking-news
  • punjab-government
  • punjab-governor
  • the-unmute-breaking-news

ਪੰਜਾਬ 'ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਹਰਪਾਲ ਸਿੰਘ ਚੀਮਾ

Friday 25 August 2023 01:21 PM UTC+00 | Tags: 79-mandis-of-punjab agricultural breaking-news electronic-national-agriculture-market e-nam e-nam-portal new-aggriculture-policy news punjab-mandi

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ ਰਾਹੀਂ ਵਪਾਰ ਕੀਤਾ ਗਿਆ ਹੈ।

ਪੰਜਾਬ ਮੰਡੀ ਬੋਰਡ ਵੱਲੋਂ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਐਫ.ਆਈ.ਸੀ.ਸੀ.ਆਈ) ਦੇ ਸਹਿਯੋਗ ਨਾਲ ਕਰਵਾਈ ਗਈ 'ਟੂ ਵੈਂਚਰ ਦਿ ਈ-ਨੈਮ ਪਲੇਟਫਾਰਮ ਆਫ ਪੰਜਾਬ' ਸਿਰਲੇਖ ਵਾਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਤੱਕ 2,17,426 ਕਿਸਾਨਾਂ, 8,703 ਕਮਿਸ਼ਨ ਏਜੰਟ, ਅਤੇ 2,423 ਵਪਾਰੀਆਂ ਨੂੰ ਈ-ਨੈਮ ਪੋਰਟਲ ਨਾਲ ਰਜਿਸਟਰ ਕੀਤਾ ਗਿਆ ਹੈ ਅਤੇ ਆਲੂ, ਬਾਸਮਤੀ, ਮੱਕੀ, ਕਿੰਨੂ, ਮੂੰਗੀ, ਕਪਾਹ, ਹਰੇ ਮਟਰ, ਸ਼ਿਮਲਾ ਮਿਰਚ, ਤਰਬੂਜ, ਲੀਚੀ ਅਤੇ ਸੂਰਜਮੁਖੀ ਸਮੇਤ ਕੁੱਲ 28.10 ਲੱਖ ਟਨ ਖੇਤੀਬਾੜੀ ਜਿਣਸਾਂ ਦਾ ਈ-ਟ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਇਨ੍ਹਾਂ ਪ੍ਰਮੁੱਖ ਫ਼ਸਲਾਂ ਦੇ ਵਧੀਆ ਭਾਅ ਨੂੰ ਯਕੀਨੀ ਬਣਾਉਣ ਲਈ ਸਿਰਫ਼ ਇਨ੍ਹਾਂ 11 ਜਿਣਸਾਂ ਦੇ ਈ-ਟ੍ਰੇਡਿੰਗ ਲਈ ਈ-ਨਾਮ ਸਕੀਮ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਨਹੀਂ ਕੀਤੀ ਜਾ ਰਹੀ।

ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨਾਂ ਵਿੱਚ ਈ-ਮਾਰਕੀਟਿੰਗ ਜਾਗਰੂਕਤਾ ਪੈਦਾ ਕਰਨ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਇਹ ਜਾਣ ਕੇ ਬਹੁਤ ਖੁਸ਼ ਹਨ ਕਿ ਕਿਸਾਨਾਂ ਨੂੰ ਈ-ਨੈਮ ਸਕੀਮ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਈ-ਨੈਮ ਪੋਰਟਲ ਅਤੇ ਮੋਬਾਈਲ ਐਪ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ-ਮਾਰਕੀਟਿੰਗ ਕਿਸਾਨਾਂ ਨੂੰ ਆਪਣੇ ਉਤਪਾਦਾਂ ਨੂੰ ਦੇਸ਼ ਦੇ ਦੂਜੇ ਰਾਜਾਂ ਅਤੇ ਦੁਨੀਆ ਭਰ ਵਿੱਚ ਵੇਚਣ ਦੀ ਸਹੂਲਤ ਦਿੰਦੀ ਹੈ।

ਉਨ੍ਹਾਂ (Harpal Singh Cheema) ਕਿਹਾ ਕਿ ਈ-ਮਾਰਕੀਟ 24 ਘੰਟੇ ਖੁੱਲ੍ਹਾ ਰਹਿਣ ਵਾਲਾ ਪਲੇਟਫਾਰਮ ਹੈ ਇਸ ਲਈ ਕਿਸਾਨ ਆਪਣੀ ਉਪਜ ਨੂੰ ਕਿਸੇ ਵੀ ਸਮੇਂ ਅਤੇ ਜਦੋਂ ਵੀ ਵੇਚਣਾ ਚਾਹੁਣ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖਾਸ ਕਰਕੇ ਨੌਜਵਾਨ ਕਿਸਾਨ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਧੰਦਾ ਬਣਾਉਣ ਲਈ ਆਨਲਾਈਨ ਕਰਿਆਨਾ ਪੋਰਟਲ, ਸੋਸ਼ਲ ਮੀਡੀਆ ਸਾਈਟਾਂ ‘ਤੇ ਉਪਲਬਧ ਮਾਰਕੀਟ ਪਲੇਸ ਵਿਕਲਪਾਂ ਦੀ ਪੜਚੋਲ ਕਰਨ ਅਤੇ ਆਪਣੇ ਖੁਦ ਦੇ ਵੈਬ ਪੋਰਟਲ ਬਣਾਉਣ ਲਈ ਉਪਰਾਲੇ ਕਰਨ ਤਾਂ ਜੋ ਉਹ ਆਪਣੇ ਉਤਪਾਦਾਂ ਨੂੰ ਸਿੱਧੇ ਖਪਤਕਾਰਾਂ ਨੂੰ ਵੇਚ ਸਕਣ। ਇਸ ਮੰਤਵ ਲਈ ਈ-ਨੈਮ ਪੋਰਟਲ ਕਿਸਾਨਾਂ ਲਈ ਲਾਹੇਵੰਦ ਹੋਵੇਗਾ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਬੋਰਡ ਨੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੇ ਬੁਨਿਆਦੀ ਢਾਂਚੇ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਸਾਨ ਭਵਨ, ਜਿਸ ਨੇ ਹਾਲ ਹੀ ਵਿੱਚ ਆਪਣੀ ਆਮਦਨ ਤਿੰਨ ਗੁਣਾ ਕੀਤੀ ਹੈ, ਦੀ ਮਿਸਾਲ ਦਿੰਦਿਆਂ ਕਿਹਾ ਕਿ ਬੋਰਡ ਮਾਲੀਏ ਦੇ ਨਵੇਂ ਵਸੀਲੇ ਪੈਦਾ ਕਰਨ ਲਈ ਵੀ ਕੰਮ ਕਰ ਰਿਹਾ ਹੈ। ਉਹਨਾਂ (Harpal Singh Cheema) ਵੱਲੋਂ ਐਲਾਨ ਕੀਤਾ ਗਿਆ ਕਿ ਇਸ ਸਾਲ ਦੇ ਅਖੀਰ ਤੱਕ 15 ਹੋਰ ਮੰਡੀਆਂ ਈ-ਨੈਮ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਾ. ਜੇ.ਐਸ. ਯਾਦਵ, ਐਮ.ਡੀ. ਕੋਸਾਂਬ, ਨਵੀਂ ਦਿੱਲੀ ਅਤੇ ਦੁਸ਼ਯੰਤ ਤਿਆਗੀ, ਸੀ.ਈ.ਓ. ਫਾਰਮਗੇਟ ਟੈਕਨੋਲਜੀ (ਨਾਗਾਰੁਜਨਾ ਗਰੁੱਪ) ਵੱਲੋਂ ਆਪਣੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮਾਰਕਿਟ ਤਜਰਬੇ ਸਾਂਝੇ ਕੀਤੇ ਗਏ।

ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਨੋਰਥ ਹੈ ਕਿ ਕਿਸਾਨਾਂ ਨੂੰ ਸਸ਼ਕਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਈ-ਮਾਰਕੀਟਿੰਗ ਵਰਗੇ ਮੌਕੇ ਪ੍ਰਦਾਨ ਕਰਨ ‘ਤੇ ਕੰਮ ਕਰ ਰਹੀ ਹੈ ਤਾਂ ਜੋ ਉਹ ਇਸ ਤੇਜ਼ੀ ਨਾਲ ਬਦਲ ਰਹੇ ਸੰਸਾਰ ਦਾ ਮੁਕਾਬਲਾ ਕਰ ਸਕਣ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਾਨਫਰੰਸ ਵਿੱਚ ਜੀ ਆਇਆਂ ਆਖਿਆ। ਉਹਨਾਂ ਵੱਲੋਂ ਮੰਡੀ ਆਪ੍ਰੇਸ਼ਨਾਂ ਨੂੰ ਡੀਜੀਟਾਈਜ ਕਰਨ ਤੇ ਜੋਰ ਦਿੱਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਕੋਸਾਂਬ, ਨਾਗਾਰੁਜਨਾ ਗਰੁੱਪ, ਫਲਾਇੰਗ ਟ੍ਰੇਡ ਇੰਡੀਆ ਲਿਮ;, ਪੈਗਰੋ ਫੂਡ ਪ੍ਰਾਈਵੇਟ ਲਿਮ: ਅਤੇ ਐਫ.ਆਈ.ਸੀ.ਸੀ.ਆਈ ਦੇ ਨੁਮਾਇੰਦੇ ਏ.ਵੀ.ਐਸ.ਬਰਸਟ ਵੀ ਹਾਜ਼ਰ ਸਨ।

The post ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • 79-mandis-of-punjab
  • agricultural
  • breaking-news
  • electronic-national-agriculture-market
  • e-nam
  • e-nam-portal
  • new-aggriculture-policy
  • news
  • punjab-mandi

NIA ਨੇ ਬਦਮਾਸ਼ ਲਖਬੀਰ ਸਿੰਘ ਲੰਡਾ ਦੀ ਜਾਇਦਾਦ ਕੀਤੀ ਜ਼ਬਤ

Friday 25 August 2023 01:38 PM UTC+00 | Tags: breaking-news cm-bhagwant-mann lakhbir-singh-landa mohali-police news nia punjab-police tarn-taran tarn-taran-police the-unmute-breaking the-unmute-breaking-news the-unmute-latest-news

ਚੰਡੀਗੜ੍ਹ, 25 ਅਗਸਤ 2023: ਜ਼ਿਲ੍ਹਾ ਤਰਨ ਤਾਰਨ ‘ਚ ਬਦਮਾਸ਼ ਲਖਬੀਰ ਸਿੰਘ ਲੰਡਾ (Lakhbir Singh Landa) ਦੀ ਜ਼ਮੀਨ ਐੱਨ ਆਈ.ਏ ਵੱਲੋਂ ਜ਼ਬਤ ਕਰਕੇ ਸਖ਼ਤ ਐਕਸ਼ਨ ਲਿਆ ਹੈ। ਪੁਲਿਸ ਮੁਤਾਬਕ ਲਖਬੀਰ ਲੰਡਾ ਮੋਹਾਲੀ ਸੀ.ਆਈ.ਡੀ ਦਫ਼ਤਰ ਅਤੇ ਥਾਣਾ ਸਰਹਾਲੀ ਉੱਪਰ ਹਮਲਾ ਕਰਨ ਤੋਂ ਇਲਾਵਾ ਫ਼ਿਰੌਤੀ ਮੰਗਣ ਦੇ ਨਾਲ ਪਾਕਿਸਤਾਨ ਵੱਲੋਂ ਡਰੋਨ ਦੀ ਮੱਦਦ ਨਾਲ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਦਾ ਕੰਮ ਕਰਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ. ਏ ਦੀ ਵਿਸ਼ੇਸ਼ ਅਦਾਲਤ ਦਿੱਲੀ ਵੱਲੋਂ ਜਾਰੀ ਹੁਕਮਾਂ ਤਹਿਤ 4 ਕਨਾਲ ਜ਼ਮੀਨ ਨੂੰ ਜ਼ਬਤ ਕਰਨ ਸਬੰਧੀ ਨੋਟਿਸ ਲਗਾਉਣ ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਇਸ ਕਾਰਵਾਈ ਨੂੰ ਐੱਨ.ਆਈ.ਏ ਤੇ ਐੱਸ.ਪੀ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਹੈ । ਇਹ ਕਾਰਵਾਈ ਅਨਲਾਅਫੁਲ ਐਕਟੀਵਿਟੀਜ਼ ਐਕਟ 1967 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਲਖਬੀਰ ਸਿੰਘ ਲੰਡਾ ਖ਼ਿਲਾਫ਼ ਕਤਲ, ਫਿਰੋਤੀ ਮੰਗਣ, ਧਮਕਾਉਣ, ਅਸਲਾ ਐਕਟ ਤੋਂ ਇਲਾਵਾ ਪਾਕਿਸਤਾਨ ਤੋਂ ਡਰੋਨ ਦੀ ਮੱਦਦ ਨਾਲ ਹੈਰੋਇਨ ਅਤੇ ਅਸਲੇ ਦੀਆਂ ਖੇਪਾਂ ਮੰਗਵਾਉਣ ਸਬੰਧੀ ਕਈ ਮਾਮਲੇ ਦਰਜ ਹਨ।

ਐੱਨ.ਆਈ. ਏ ਦੀ ਵਿਸ਼ੇਸ਼ ਅਦਾਲਤ ਦਿੱਲੀ ਵਲੋਂ ਬੀਤੀ 14 ਅਗਸਤ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ (Lakhbir Singh Landa) ਦੀ ਜ਼ਮੀਨ ਜੋ ਪਿੰਡ ਕਿੜੀਆਂ ਵਿਖੇ ਮੌਜੂਦ ਹੈ, ਜਿਸ ਨੂੰ ਜ਼ਬਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਐੱਨ.ਆਈ. ਏ ਦੀ ਟੀਮ ਵੱਲੋਂ ਸ਼ੁਕਰਵਾਰ ਮੌਕੇ ‘ਤੇ ਪਹੁੰਚ ਕੇ ਜ਼ਮੀਨ ਜ਼ਬਤ ਕਰਨ ਦਾ ਨੋਟਿਸ ਲਗਾ ਦਿੱਤਾ ਗਿਆ ਹੈ।

 

The post NIA ਨੇ ਬਦਮਾਸ਼ ਲਖਬੀਰ ਸਿੰਘ ਲੰਡਾ ਦੀ ਜਾਇਦਾਦ ਕੀਤੀ ਜ਼ਬਤ appeared first on TheUnmute.com - Punjabi News.

Tags:
  • breaking-news
  • cm-bhagwant-mann
  • lakhbir-singh-landa
  • mohali-police
  • news
  • nia
  • punjab-police
  • tarn-taran
  • tarn-taran-police
  • the-unmute-breaking
  • the-unmute-breaking-news
  • the-unmute-latest-news

ਭਾਰਤ 'ਚ ਹੋਣ ਵਾਲੇ ਜੀ-20 ਸੰਮੇਲਨ 'ਚ ਹਿੱਸਾ ਨਹੀਂ ਲੈਣਗੇ ਵਲਾਦੀਮੀਰ ਪੁਤਿਨ

Friday 25 August 2023 01:50 PM UTC+00 | Tags: breaking-news g20-summit g-20-summit india news russian-president-vladimir-putin vladimir-putin

ਚੰਡੀਗੜ੍ਹ, 25 ਅਗਸਤ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਅਗਲੇ ਮਹੀਨੇ ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਤਿਨ ਨੇ ਆਖਰੀ ਵਾਰ 2019 ਵਿੱਚ ਜਾਪਾਨ ਵਿੱਚ G-20 ਸ਼ਿਖਰ ਸੰਮੇਲਨ ਵਿੱਚ ਵਿਅਕਤੀਗਤ ਤੌਰ ‘ਤੇ ਸ਼ਿਰਕਤ ਕੀਤੀ ਸੀ। ਪੁਤਿਨ ਨੇ 2020 ਵਿੱਚ ਰਿਆਦ ਅਤੇ 2021 ਵਿੱਚ ਰੋਮ ਵਿੱਚ ਹੋਏ ਸਿਖਰ ਸੰਮੇਲਨਾਂ ਵਿੱਚ ਵੀ ਭਾਗ ਲਿਆ ਸੀ। ਬਾਲੀ ਵਿੱਚ 2022 ਦੇ ਸਿਖਰ ਸੰਮੇਲਨ ਵਿੱਚ ਵੀ ਰੂਸੀ ਰਾਸ਼ਟਰਪਤੀ ਮੌਜੂਦ ਨਹੀਂ ਸਨ। ਪੁਤਿਨ ਦੀ ਥਾਂ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਵੀਂ ਦਿੱਲੀ ਆਉਣਗੇ।

ਰੂਸੀ ਰਾਸ਼ਟਰਪਤੀ ਪੁਤਿਨ (Vladimir Putin) ਨੇ ਦੱਖਣੀ ਅਫਰੀਕਾ ਵਿੱਚ ਹਾਲ ਹੀ ਵਿੱਚ ਹੋਈ ਬ੍ਰਿਕਸ ਕਾਨਫਰੰਸ ਮੀਟਿੰਗ ਵਿੱਚ ਨਿੱਜੀ ਤੌਰ 'ਤੇ ਸ਼ਿਰਕਤ ਨਹੀਂ ਕੀਤੀ। ਪੁਤਿਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਬ੍ਰਿਕਸ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ। ਬ੍ਰਿਕਸ ਬੈਠਕ ‘ਚ ਪੁਤਿਨ ਦੀ ਬਜਾਏ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੱਖਣੀ ਅਫਰੀਕਾ ਪਹੁੰਚੇ ਸਨ।

ਭਾਰਤ ਇਸ ਵਾਰ ਜੀ-20 ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਜੀ-20 ਸੰਮੇਲਨ ਦੀਆਂ ਵੱਖ-ਵੱਖ ਬੈਠਕਾਂ ਦਾ ਹੋਣਗੀਆਂ । ਹੁਣ ਜੀ-20 ਦੀ ਬੈਠਕ ਰਾਜਧਾਨੀ ਦਿੱਲੀ ‘ਚ 8, 9 ਅਤੇ 10 ਸਤੰਬਰ ਨੂੰ ਹੋਣੀ ਹੈ।

The post ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ ਵਲਾਦੀਮੀਰ ਪੁਤਿਨ appeared first on TheUnmute.com - Punjabi News.

Tags:
  • breaking-news
  • g20-summit
  • g-20-summit
  • india
  • news
  • russian-president-vladimir-putin
  • vladimir-putin

ਭਾਰਤ ਆਉਣਗੇ ਰਾਸ਼ਟਰਪਤੀ ਜੋਅ ਬਿਡੇਨ, PM ਮੋਦੀ ਨਾਲ ਇਨ੍ਹਾਂ ਮੁੱਦਿਆਂ 'ਤੇ ਕਰਨਗੇ ਗੱਲਬਾਤ

Friday 25 August 2023 01:57 PM UTC+00 | Tags: breaking-news g-20-summit india joe-biden news pm-modi president-joe-biden white-house

ਚੰਡੀਗੜ੍ਹ, 25 ਅਗਸਤ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) 7 ਤੋਂ 10 ਸਤੰਬਰ ਤੱਕ ਨਵੀਂ ਦਿੱਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣਗੇ। ਵ੍ਹਾਈਟ ਹਾਊਸ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਰਾਸ਼ਟਰਪਤੀ ਬਿਡੇਨ ਦੇ ਯਾਤਰਾ ਪ੍ਰੋਗਰਾਮ ਦਾ ਜ਼ਿਕਰ ਕੀਤਾ ਗਿਆ ਹੈ। ਇਸ ‘ਚ ਕਿਹਾ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਸੰਮੇਲਨ ‘ਚ ਸਵੱਛ ਊਰਜਾ ਪਰਿਵਰਤਨ, ਜਲਵਾਯੂ ਪਰਿਵਰਤਨ, ਯੂਕਰੇਨ ‘ਚ ਜੰਗ ਦੇ ਪ੍ਰਭਾਵਾਂ ਅਤੇ ਵਿਸ਼ਵ ਬੈਂਕ ਸਮੇਤ ਬਹੁਪੱਖੀ ਵਿਕਾਸ ਬੈਂਕਾਂ ਦੀ ਸਮਰੱਥਾ ਨੂੰ ਉਤਸ਼ਾਹਿਤ ਕਰਨ ਵਰਗੇ ਵਿਸ਼ਵ ਮੁੱਦਿਆਂ ‘ਤੇ ਚਰਚਾ ਕਰਨਗੇ।

ਰਾਸ਼ਟਰਪਤੀ ਬਿਡੇਨ (Joe Biden) ਅਤੇ ਜੀ-20 ਨੇਤਾ ਗਲੋਬਲ ਮੁੱਦਿਆਂ ਦੇ ਹੱਲ ਲਈ ਸਾਂਝੇ ਯਤਨਾਂ ‘ਤੇ ਚਰਚਾ ਕਰਨਗੇ। ਜੀ-20 ਦੀ ਭਾਰਤ ਦੀ ਪ੍ਰਧਾਨਗੀ ਦਾ ਸਮਰਥਨ ਕਰਦੇ ਹੋਏ, ਵ੍ਹਾਈਟ ਹਾਊਸ ਦੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਬਿਡੇਨ ਜੀ-20 ਦੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਅਤੇ ਆਰਥਿਕ ਸਹਿਯੋਗ ਲਈ ਇੱਕ ਪ੍ਰਮੁੱਖ ਮੰਚ ਵਜੋਂ ਜੀ-20 ਪ੍ਰਤੀ ਅਮਰੀਕੀ ਵਚਨਬੱਧਤਾਵਾਂ ਨੂੰ ਦੁਹਰਾਉਂਦੇ ਰਹਿਣਗੇ ਦੀ ਗੱਲ ਕਹੀ । ਇਸ ਵਿੱਚ 2026 ਵਿੱਚ ਇਸਦੀ ਮੇਜ਼ਬਾਨੀ ਵੀ ਸ਼ਾਮਲ ਹੈ।

ਭਾਰਤ ਨੇ 1 ਦਸੰਬਰ, 2022 ਤੋਂ 30 ਨਵੰਬਰ, 2023 ਤੱਕ ਇੱਕ ਸਾਲ ਲਈ ਜੀ-20 ਦੀ ਪ੍ਰਧਾਨਗੀ ਸੰਭਾਲੀ ਹੈ । ਦੇਸ਼ ਭਰ ਵਿੱਚ ਕਈ ਬੈਠਕਾਂ ਦੀ ਮੇਜ਼ਬਾਨੀ ਵੀ ਕੀਤੀ। ਇਸ ਦੇ ਨਾਲ ਹੀ, ਇਸ ਸਾਲ ਜੂਨ ਵਿੱਚ ਪੀਐਮ ਮੋਦੀ ਦੇ ਅਮਰੀਕਾ ਦੌਰੇ ਦੌਰਾਨ, ਬਿਡੇਨ ਨੇ ਕਿਹਾ ਸੀ ਕਿ ਉਹ ਸਤੰਬਰ ਵਿੱਚ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਦੀ ਉਡੀਕ ਕਰ ਰਹੇ ਹਨ।

The post ਭਾਰਤ ਆਉਣਗੇ ਰਾਸ਼ਟਰਪਤੀ ਜੋਅ ਬਿਡੇਨ, PM ਮੋਦੀ ਨਾਲ ਇਨ੍ਹਾਂ ਮੁੱਦਿਆਂ ‘ਤੇ ਕਰਨਗੇ ਗੱਲਬਾਤ appeared first on TheUnmute.com - Punjabi News.

Tags:
  • breaking-news
  • g-20-summit
  • india
  • joe-biden
  • news
  • pm-modi
  • president-joe-biden
  • white-house

ਚੰਦਰਮਾ ਦੀ ਸਤ੍ਹਾ 'ਤੇ ਰੋਵਰ ਨੇ ਕਿੰਨੀ ਦੂਰੀ ਕੀਤੀ ਤੈਅ, ISRO ਨੇ ਦਿੱਤੀ ਵੱਡੀ ਅਪਡੇਟ

Friday 25 August 2023 02:04 PM UTC+00 | Tags: breaking-news chandrayaan-3 indian-space-research-organization isro latest-news news nws pragyan rover

ਚੰਡੀਗੜ੍ਹ, 25 ਅਗਸਤ 2023: ਇਸਰੋ ਨੇ ਚੰਦਰਯਾਨ-3 ਨੂੰ ਲੈ ਕੇ ਇਕ ਵਾਰ ਫਿਰ ਵੱਡਾ ਅਪਡੇਟ ਦਿੱਤਾ ਹੈ। ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਕਿਹਾ ਕਿ ਰੋਵਰ ਨੇ ਚੰਦਰਮਾ ਦੀ ਸਤ੍ਹਾ ‘ਤੇ ਕਰੀਬ 8 ਮੀਟਰ ਦੀ ਦੂਰੀ ਤੈਅ ਕੀਤੀ ਹੈ। ਇਸਰੋ ਨੇ ਟਵੀਟ ਕਰਕੇ ਕਿਹਾ, ‘ਰੋਵਰ ਦੀਆਂ ਸਾਰੀਆਂ ਗਤੀਵਿਧੀਆਂ ਸਹੀ ਢੰਗ ਨਾਲ ਕੰਮ ਕਰ ਰਹੀਆਂ ਹਨ।

ਇਸਰੋ ਮੁਤਾਬਕ ਰੋਵਰ ਨੇ ਹੁਣ ਤੱਕ ਲਗਭਗ 8 ਮੀਟਰ ਦੀ ਦੂਰੀ ਸਫਲਤਾਪੂਰਵਕ ਤੈਅ ਕੀਤੀ ਹੈ। ਇਸਦੇ ਨਾਲ ਹੀ ਨਾਲ ਹੀ ਰੋਵਰ ਪੇਲੋਡ LIBS ਅਤੇ APXS ਕਾਰਜਸ਼ੀਲ ਹਨ। ਪ੍ਰੋਪਲਸ਼ਨ ਮਡਿਊਲ, ਲੈਂਡਰ ਮਡਿਊਲ ਅਤੇ ਰੋਵਰ ਦੇ ਸਾਰੇ ਪੇਲੋਡ ਆਮ ਵਾਂਗ ਪ੍ਰਦਰਸ਼ਨ ਕਰ ਰਹੇ ਹਨ।

 

The post ਚੰਦਰਮਾ ਦੀ ਸਤ੍ਹਾ ‘ਤੇ ਰੋਵਰ ਨੇ ਕਿੰਨੀ ਦੂਰੀ ਕੀਤੀ ਤੈਅ, ISRO ਨੇ ਦਿੱਤੀ ਵੱਡੀ ਅਪਡੇਟ appeared first on TheUnmute.com - Punjabi News.

Tags:
  • breaking-news
  • chandrayaan-3
  • indian-space-research-organization
  • isro
  • latest-news
  • news
  • nws
  • pragyan
  • rover

"ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ": ਸਿਹਤ ਮੰਤਰੀ ਵੱਲੋਂ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਦਾ ਲਾਰਵਾ ਮਿਲਿਆ

Friday 25 August 2023 02:09 PM UTC+00 | Tags: aam-aadmi-party breaking-news cm-bhagwant-mann dengue dr-balbir-singh latest-news news punjab punjab-health punjab-health-awareness punjab-health-department

ਚੰਡੀਗੜ੍ਹ, 25 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁਕਰਵਾਰ ਸੈਕਟਰ 39 ਸਥਿਤ ਆਪਣੇ ਕੈਬਨਿਟ ਸਾਥੀਆਂ ਦੀਆਂ ਰਿਹਾਇਸ਼ਾਂ, ਸਰਕਟ ਹਾਊਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਾਰਟੀ ਦਫ਼ਤਰ ਦਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਡਾ. ਬਲਬੀਰ ਸਿੰਘ ਨੇ 4 ਅਗਸਤ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਹੌਟਸਪੌਟ ਦਿਖਾ ਕੇ ਜਾਗਰੂਕ ਕੀਤਾ ਸੀ।

ਸ਼ੁੱਕਰਵਾਰ ਨੂੰ ਆਪਣੇ ਇਸ ਦੌਰੇ ਦੌਰਾਨ, ਸਿਹਤ ਮੰਤਰੀ ਨੇ ਆਪਣੀ ਰਿਹਾਇਸ਼ ਦੇ ਨਾਲ ਨਾਲ 6 ਹੋਰ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਸਮੇਤ ਘੱਟੋ-ਘੱਟ 12 ਸਥਾਨਾਂ ਦੀ ਜਾਂਚ ਕੀਤੀ ਅਤੇ ਕੈਬਨਿਟ ਮੰਤਰੀਆਂ ਦੀਆਂ 7 ਰਿਹਾਇਸ਼ਾਂ ਵਿੱਚੋਂ ਪੰਜ ਵਿੱਚ ਲਾਰਵਾ ਪਾਇਆ ਗਿਆ। ਇਸ ਦੌਰਾਨ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੀ ਸਰਕਾਰੀ ਰਿਹਾਇਸ਼, ਸਰਕਟ ਹਾਊਸ ਅਤੇ ‘ਆਪ’ ਪੰਜਾਬ ਦੇ ਪਾਰਟੀ ਦਫ਼ਤਰ ਦੀ ਵੀ ਜਾਂਚ ਕੀਤੀ।ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿੱਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ।

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਡੇਂਗੂ ਦਾ ਲਾਰਵਾ ਲਗਭਗ ਹਰ ਥਾਂ ‘ਤੇ ਮਿਲਿਆ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ ਕਿਉਂਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਜਿਸ ਨੂੰ ਮੱਛਰ ਬਣਨ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖੜ੍ਹੇ ਪਾਣੀ ਦੀ ਨਿਕਾਸੀ/ਫਲੱਸ਼ਿੰਗ ਕਰਨ ਲਈ ਪ੍ਰੇਰਿਤ ਕੀਤਾ। ਸਿਹਤ ਮੰਤਰੀ ਨੇ ਘਰਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਵੀ ਡੇਂਗੂ ਦੇ ਲਾਰਵੇ ਦੇ ਖਾਤਮੇ ਵਿੱਚ ਸਹਾਈ ਹੋਣ ਵਾਲੇ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ।

ਡੇਂਗੂ ਦੀ ਗੰਭੀਰਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦਾ ਸਟ੍ਰੇਨ ਹੈਮਰੈਜਿਕ ਵਿੱਚ ਬਦਲ ਜਾਂਦਾ ਹੈ ਤਾਂ ਇਸ ਨਾਲ ਪਲੇਟਲੈਟਸ ਦੀ ਗਿਣਤੀ ਵਿੱਚ ਕਮੀ ਆ ਸਕਦੀ ਹੈ ਅਤੇ ਇਹ ਮਰੀਜ਼ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰਦਾ ਹੈ ਅਤੇ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਿੱਚੋਂ ਹਰ ਕੋਈ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਅਸੀਂ ਖੁਦ ਨੂੰ ਅਜਿਹੇ ਨਤੀਜਿਆਂ ਤੋਂ ਬਚਾ ਸਕਦੇ ਹਾਂ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਲੈ ਕੇ ਆਸ਼ਾ ਵਰਕਰਾਂ ਤੱਕ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਗਰੂਕਤਾ ਗਤੀਵਿਧੀਆਂ ਕਰਨ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਤਾਂ ਜੋ ਲੋਕਾਂ ਦੇ ਰਵੱਈਏ ਅਤੇ ਵਿਹਾਰ ਨੂੰ ਬਦਲਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਪਿੰਡ ਅਤੇ ਮੁਹੱਲੇ ਵਿੱਚ ਸਿਹਤ ਕਮੇਟੀਆਂ ਵੱਲੋਂ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਆਹੂਜਾ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਵੀ.ਬੀ.ਡੀ.ਸੀ.ਪੀ.) ਡਾ. ਅਰਸ਼ਦੀਪ ਕੌਰ ਅਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ |

The post "ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ": ਸਿਹਤ ਮੰਤਰੀ ਵੱਲੋਂ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਦਾ ਲਾਰਵਾ ਮਿਲਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dengue
  • dr-balbir-singh
  • latest-news
  • news
  • punjab
  • punjab-health
  • punjab-health-awareness
  • punjab-health-department

ਚੰਡੀਗੜ੍ਹ, 25 ਅਗਸਤ 2023 : ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ (Smart City Mission) ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ।

ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ (Smart City Mission) ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ।

ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ‘ਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ: ਮੁੱਖ ਮੰਤਰੀ appeared first on TheUnmute.com - Punjabi News.

Tags:
  • bhagwant-singh-mann
  • breaking-news
  • latest-news
  • news
  • smart-city-mission
  • urban-areas

ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ

Friday 25 August 2023 02:20 PM UTC+00 | Tags: bhagwant-singh-mann breaking-news latest-news minibuses mini-buses news punjab punjab-government punjab-news punjab-transport-department

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ (Mini bus service) ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ।

ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖ਼ੇਤਰ ਵਿੱਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਜਿੱਥੇ ਲੋਕਾਂ ਨੂੰ ਆਵਾਜਾਈ ਲਈ ਸਹੂਲਤ ਮਿਲੇ, ਉੱਥੇ ਪੜ੍ਹੇ-ਲਿਖੇ ਨੌਜਵਾਨ ਬੱਸ ਪਰਮਿਟ ਲੈ ਕੇ ਆਪਣਾ ਰੁਜ਼ਗਾਰ ਚਲਾ ਸਕਣ। ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਦਾ ਮੁਕੰਮਲ ਖ਼ਾਕਾ ਤਿਆਰ ਕਰਨ ਅਤੇ ਇਸ ਸਬੰਧੀ ਪੰਜਾਬ ਭਰ ਵਿੱਚ ਇਕ ਸਰਵੇਖਣ ਕਰਵਾਇਆ ਜਾਵੇ ਤਾਂ ਕਿ ਸੰਭਾਵੀ ਰੂਟਾਂ ਦੀ ਨਿਸ਼ਾਨਦੇਹੀ ਯਕੀਨੀ ਬਣਾਈ ਜਾ ਸਕੇ।

ਮਿੰਨੀ ਬੱਸ ਸੇਵਾ ਨੂੰ ਆਮ ਲੋਕਾਂ ਲਈ ਵਰਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਆਵਾਜਾਈ ਸਹੂਲਤਾਂ ਨੂੰ ਸੁਚਾਰੂ ਕਰਨ ਵਿੱਚ ਸਹਾਈ ਸਾਬਤ ਹੋਵੇਗੀ, ਉਥੇ ਇਸ ਨਾਲ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ ਅਤੇ ਉਹ ਪਰਮਿਟ ਲੈ ਕੇ ਬੱਸ ਸੇਵਾ ਦੀ ਸ਼ੁਰੂਆਤ ਕਰ ਸਕਣਗੇ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਯੋਜਨਾ ਦਾ ਖ਼ਾਕਾ ਬਾਰੀਕੀ ਨਾਲ ਤਿਆਰ ਕੀਤਾ ਜਾਵੇ ਅਤੇ ਸਾਰੇ ਪੰਜਾਬ ਵਿੱਚ ਸਰਵੇਖਣ ਕਰਵਾਇਆ ਜਾਵੇ ਤਾਂ ਕਿ ਸੰਭਾਵੀ ਰੂਟਾਂ ਦੀ ਨਿਸ਼ਾਨਦੇਹੀ ਯਕੀਨੀ ਬਣ ਸਕੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ ਤਾਂ ਕਿ ਇਨ੍ਹਾਂ ਸਥਾਨਾਂ ਦੀ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬਹੁ-ਗਿਣਤੀ ਸ਼ਰਧਾਲੂ ਆਉਂਦੇ ਹਨ ਅਤੇ ਆਵਾਜਾਈ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਦੀ ਦਿੱਕਤ ਦੂਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ‘ਚ ਪੰਜਾਬ ਸਰਕਾਰ appeared first on TheUnmute.com - Punjabi News.

Tags:
  • bhagwant-singh-mann
  • breaking-news
  • latest-news
  • minibuses
  • mini-buses
  • news
  • punjab
  • punjab-government
  • punjab-news
  • punjab-transport-department

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਅਗਾਂਹਵਧੂ ਫੈਸਲਾ ਲਿਆ ਗਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਉੱਪਰ ਸਿਰਫ ਪੰਜਾਬ ਵਾਸਤੇ ਨਵੀਂ ਨਹਿਰ ਬਣਾਈ ਜਾਵੇ।

ਮੀਤ ਹੇਅਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਰਾਜਸਥਾਨ ਅੱਗੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵ ਰੱਖਿਆ ਗਿਆ ਕਿ ਪੰਜਾਬ ਦੇ ਦੱਖਣੀ ਮਾਲਵਾ ਦੇ ਚਾਰ ਜ਼ਿਲਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਫਰੀਦਕੋਟ ਵਿੱਚ ਨਹਿਰੀ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਰਾਜਸਥਾਨ ਫੀਡਰ ਨਹਿਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਉੱਪਰ ਨਵੀਂ ਨਹਿਰ ਬਣਾਈ ਜਾਵੇ ਤਾਂ ਜੋ ਪੰਜਾਬ ਦੇ ਇਨ੍ਹਾਂ ਇਲਾਕਿਆਂ ਨੂੰ ਲੋੜੀਂਦਾ ਨਹਿਰੀ ਪਾਣੀ ਮਿਲ ਸਕੇ।ਪੰਜਾਬ ਦੀ ਇਸ ਮੰਗ ਉਤੇ ਰਾਜਸਥਾਨ ਨੇ ਹਾਮੀ ਭਰਦਿਆਂ ਸਿਧਾਂਤਕ ਪ੍ਰਵਾਨਗੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲਿਖਤੀ ਪ੍ਰਸਤਾਵ ਭੇਜਿਆ ਜਾਵੇ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਆਪਣੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਪ੍ਰਸਤਾਵ ਤਿਆਰ ਕਰਕੇ ਰਾਜਸਥਾਨ ਸਰਕਾਰ ਨੂੰ ਭੇਜਣ ਲਈ ਕਿਹਾ ਤਾਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੀ ਵਚਨਬੱਧਤਾ ਨੂੰ ਹੋਰ ਸੁਹਿਰਦਤਾ ਨਾਲ ਪੂਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਰਾਜਸਥਾਨ ਵੱਲੋਂ ਵੱਧ ਪਾਣੀ ਦੀ ਮੰਗ ਉਤੇ ਪੰਜਾਬ ਸਰਕਾਰ ਵੱਲੋਂ ਅਸਮਰੱਥਾ ਜ਼ਾਹਰ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਕਿ ਰਾਜਸਥਾਨ ਨੂੰ ਵੱਧ ਪਾਣੀ ਦੇਣ ਲਈ ਹਰੀਕੇ ਵਿਖੇ ਪਾਣੀ ਦਾ ਪੱਧਰ ਵਧਾਉਣਾ ਪਵੇਗਾ ਜਿਸ ਨਾਲ ਪਿਛਲਾ ਦੋਆਬਾ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆ ਜਾਵੇਗਾ। ਮੌਜੂਦਾ ਸਥਿਤੀ ਨੂੰ ਦੇਖਦਿਆਂ ਇਹ ਸੰਭਵ ਨਹੀਂ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

The post ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ‘ਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ appeared first on TheUnmute.com - Punjabi News.

Tags:
  • canal
  • construct-new-canal
  • news
  • punjab-water-supply-and-sanitation
  • water-canal
  • water-supply

ਹੈਦਰਾਬਾਦ/ਚੰਡੀਗੜ੍ਹ, 25 ਅਗਸਤ 2023: ਪੰਜਾਬ ਸਰਕਾਰ ਨੇ ਮੋਹਾਲੀ ਵਿਖੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ ਪੰਜਾਬ ਟੂਰਿਜ਼ਮ ਸਮਿਟ (PUNJAB TOURISM SUMMIT) ਐਂਡ ਟਰੈਵਲ ਮਾਰਟ ਦਾ ਐਲਾਨ ਕੀਤਾ ਹੈ। ਇਸ ਸੰਮੇਲਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਦੇਸ਼ ਭਰ ਵਿੱਚ ਲੜੀਵਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਪਹਿਲੇ ਰੋਡ ਸ਼ੋਅ ਦਾ ਉਦਘਾਟਨ 23 ਅਗਸਤ ਨੂੰ ਜੈਪੁਰ ਵਿੱਚ ਕੀਤਾ ਗਿਆ ਸੀ, ਜਿਸ ਤੋਂ ਬਾਅਦ 24 ਅਗਸਤ ਨੂੰ ਮੁੰਬਈ ਵਿੱਚ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਸੂਬਾ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਅੱਜ ਹੈਦਰਾਬਾਦ ਵਿਖੇ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਲੜੀ ਦਾ ਆਖਰੀ ਰੋਡ ਸ਼ੋਅ 26 ਅਗਸਤ ਨੂੰ ਦਿੱਲੀ ‘ਚ ਹੋਣਾ ਹੈ।

ਉਦਘਾਟਨੀ ਸਮਾਗਮ ਦੌਰਾਨ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਸਬੰਧੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਥੇ ਆਉਣ ਵਾਲੇ ਸੈਲਾਨੀਆਂ ਤੇ ਸਥਾਨਕ ਲੋਕਾਂ ਲਈ ਵੱਖ-ਵੱਖ ਮੌਕੇ ਪੈਦਾ ਕਰਕੇ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਾਡੀਆਂ ਪਹਿਲਕਦਮੀਆਂ ਦਾ ਉਦੇਸ਼ ਕਾਰੋਬਾਰ-ਅਨੁਕੂਲ ਨੀਤੀਆਂ ਅਤੇ ਵੱਖ-ਵੱਖ ਲਾਭ ਤੇ ਰਿਆਇਤਾਂ ਪ੍ਰਦਾਨ ਕਰਕੇ ਸੂਬੇ ਦੀ ਸਾਖ ਨੂੰ ਹੋਰ ਉੱਚਾ ਚੁੱਕਣਾ ਹੈ। ਉਨ੍ਹਾਂ ਨੇ ਹਾਲ ਹੀ ਦੇ ਨਿਵੇਸ਼ ਬਾਰੇ ਗੱਲ ਕਰਦਿਆਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਸੈਕਟਰ ਵਿੱਚ ਵਿਸ਼ੇਸ਼ ਰਿਆਇਤਾਂ ਅਤੇ ਲਾਭਾਂ ਤੋਂ ਇਲਾਵਾ ਕਾਰੋਬਾਰ ਲਈ ਸਾਜ਼ਗਾਰ ਮਾਹੌਲ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੀ ਅਮੀਰ ਵਿਰਾਸਤ, ਰੀਤੀ-ਰਿਵਾਜ਼ ਅਤੇ ਵੱਖ ਵੱਖ ਲੋਕ ਕਲਾਵਾਂ ਨੂੰ ਪ੍ਰਦਰਸ਼ਿਤ ਕਰਦਿਆਂ ਪੰਜਾਬ ਨੂੰ ਸੈਰ-ਸਪਾਟੇ ਦੇ ਤਰਜੀਹੀ ਸਥਾਨ ਵਜੋਂ ਦਰਸਾਏਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਪਹਿਲਕਦਮੀਆਂ ਕਰਦਿਆਂ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ।

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟਰੈਵਲ ਮਾਰਟ ਦੇਸ਼ ਭਰ ਅਤੇ ਬਾਹਰਲੇ ਮੁਲਕਾਂ ਦੇ ਸੈਰ-ਸਪਾਟਾ ਸੈਕਟਰ ਨਾਲ ਸਬੰਧਤ ਪੇਸ਼ੇਵਰਾਂ ਨੂੰ ਇੱਕ ਮੰਚ 'ਤੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਵਿੱਚ ਵਿਦੇਸ਼ੀ ਅਤੇ ਘਰੇਲੂ ਟੂਰ ਆਪਰੇਟਰ, ਡੀਐਮਸੀਜ਼, ਡੀਐਮਓਜ਼, ਟਰੈਵਲ ਟਰੇਡ ਮੀਡੀਆ, ਟਰੈਵਲ ਇਨਫਲੂਐਂਸਰਜ਼, ਹੋਟਲ ਆਪਰੇਟਰ, ਬੀ ਐਂਡ ਬੀ ਅਤੇ ਫਾਰਮ ਸਟੇਅ ਦੇ ਮਾਲਕਾਂ, ਸੈਰ-ਸਪਾਟਾ ਬੋਰਡਾਂ ਅਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਸਮਿਟ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਭਾਈਵਾਲ ਹਿੱਸਾ ਲੈਣਗੇ, ਦੌਰਾਨ ਪੰਜਾਬ ਸੂਬਾ ਵਿਸ਼ਵ ਭਰ ਵਿੱਚ ਇੱਕ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਆਪਣੀ ਪਛਾਣ ਕਾਇਮ ਕਰੇਗਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਪਹਿਲਾਂ ਹੀ ਵਿਦੇਸ਼ੀ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਸੈਰ ਸਪਾਟਾ ਵਿਭਾਗ ਵੱਲੋਂ ਪੰਜਾਬ ਨੂੰ ਭਾਰਤੀ ਸੈਰ-ਸਪਾਟੇ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ ਜਿਸ ਨਾਲ ਸਾਲ 2030 ਤੱਕ ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟਾ ਵਿੱਚ ਅਹਿਮ ਮੁਕਾਮ ਹਾਸਲ ਕਰਨ ਲਈ ਰਾਹ ਪੱਧਰਾ ਹੋਵੇਗਾ।

ਪੰਜਾਬ ਦੇ ਵਿਆਪਕ ਸੈਰ-ਸਪਾਟਾ ਦ੍ਰਿਸ਼ਟੀਕੋਣ ਨੂੰ ਅੱਗੇ ਲੈ ਜਾਣ ਲਈ, ਅਨਮੋਲ ਗਗਨ ਮਾਨ ਨੇ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਵੀ ਰੋਸ਼ਨੀ ਪਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਆਰ.ਆਈ. ਡੈਂਟਲ ਟੂਰਿਜ਼ਮ ‘ਤੇ ਵਿਸ਼ੇਸ਼ ਧਿਆਨ ਦੇ ਕੇ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਅਤੇ ਆਧੁਨਿਕ ਡੈਂਟਲ ਸਹੂਲਤਾਂ ਵਿਕਾਸ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੌਜੂਦਾ ਡੈਂਟਲ ਟੂਰਿਜ਼ਮ ਤੋਂ ਸਾਰੇ ਚੰਗੀ ਤਰ੍ਹਾਂ ਜਾਣੂ ਹਨ। ਵਾਟਰ ਅਤੇ ਐਡਵੈਂਚਰ ਪਾਰਕਾਂ ਦੇ ਰਣਨੀਤਕ ਵਿਕਾਸ ਦਾ ਉਦੇਸ਼ ਸੂਬੇ ਵਿੱਚ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨਾ ਹੈ।

ਇਸ ਦੇ ਨਾਲ ਹੀ, ਕੁਦਰਤੀ ਸੁੰਦਰਤਾ ਨਾਲ ਭਰਪੂਰ ਪੇਂਡੂ ਖੇਤਰਾਂ ਵਿੱਚ ਸੁੰਦਰ ਫਾਰਮ ਸਟੇਜ਼ ਅਤੇ ਕਾਟੇਜ ਠਹਿਰਣ ਦਾ ਮਨਮੋਹਕ ਅਤੇ ਬਿਹਤਰ ਤਜ਼ਰਬਾ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਕਰਤਾਰਪੁਰ ਤੀਰਥ ਯਾਤਰਾ ਪ੍ਰਚਾਰ ਲਈ ਤਿਆਰ ਹੈ, ਅਤੇ ਸੂਬੇ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵਿਆਪਕ ਜਾਣਕਾਰੀ ਪ੍ਰਦਾਨ ਕਰਨ ਲਈ ਨਵੀਨਤਾਕਾਰੀ ਸਟੇਟ ਟੂਰਿਜ਼ਮ ਐਪ ਵੀ ਤਿਆਰ ਹੈ। ਅਨਮੋਲ ਗਗਨ ਮਾਨ ਨੇ ਸਰਕਾਰ ਦੇ ਨੌਜਵਾਨ ਮੰਤਰੀਆਂ ਦੇ ਜੋਸ਼, ਸੂਬੇ ਪ੍ਰਤੀ ਉਨ੍ਹਾਂ ਦੇ ਸੱਚੇ ਜਨੂੰਨ ਅਤੇ ਵਿਸ਼ਵ ਸੈਰ-ਸਪਾਟਾ ਨਕਸ਼ੇ ‘ਤੇ ਅਹਿਮ ਸਥਾਨ ਬਣਾਉਣ ਲਈ ਪੰਜਾਬ ਦੀ ਅਥਾਹ ਸਮਰੱਥਾ ‘ਤੇ ਵੀ ਚਾਨਣਾ ਪਾਇਆ।

ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਸੈਰ-ਸਪਾਟੇ ਵਿੱਚ ਦੋ ਮੁੱਖ ਪਹਿਲਕਦਮੀਆਂ ਵੈਲਨੈਸ ਅਤੇ ਮਹਿਲਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਹ ਪਹਿਲਕਦਮੀਆਂ ਪੰਜਾਬ ਦੇ ਸ਼ਾਂਤ ਮਾਹੌਲ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਤੰਦਰੁਸਤੀ ਦੀ ਭਾਲ ਕਰਨ ਵਾਲਿਆਂ ਨੂੰ ਆਕਰਸ਼ਿਤ ਕਰਨ ਅਤੇ ਸੈਰ-ਸਪਾਟਾ ਉਦਯੋਗ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਵੈੱਲਨੈਸ ਦੇ ਕੇਂਦਰ ਵਜੋਂ ਉਭਰਣ ਦੀ ਇੱਛਾ ਇਸਦੀ ਸੱਭਿਆਚਾਰਕ ਵਿਰਾਸਤ ਨਾਲ ਮੇਲ ਖਾਂਦੀ ਹੈ।

ਇਸ ਤੋਂ ਇਲਾਵਾ, ਸੈਰ-ਸਪਾਟੇ ਵਿੱਚ ਮਹਿਲਾਵਾਂ ਦਾ ਸਸ਼ਕਤੀਕਰਨ ਸਮਾਜਿਕ-ਆਰਥਿਕ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਮਹਿਲਾਵਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਕੇ ਅਤੇ ਸਿਖਲਾਈ ਤੇ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕਰਕੇ, ਅਸੀਂ ਸਕਾਰਾਤਮਕ ਤਬਦੀਲੀ ਲਿਆਉਣਾ ਚਾਹੁੰਦੇ ਹਾਂ।

ਪੰਜਾਬ ਦੀਆਂ ਪਹਿਲਕਦਮੀਆਂ ਵਿੱਚ ਨਿਵੇਸ਼ ਪੰਜਾਬ, ਵਿਆਪਕ ਨਿਵੇਸ਼ ਪ੍ਰੋਤਸਾਹਨ ਦਫ਼ਤਰ, ਅਤੇ ਉਦਯੋਗਿਕ ਨੀਤੀ 2022 ਤਹਿਤ ਸੈਰ-ਸਪਾਟੇ ‘ਤੇ ਵਿੱਤੀ ਪ੍ਰੋਤਸਾਹਨ ਸ਼ਾਮਲ ਹਨ। ਸੂਬੇ ਵੱਲੋਂ ਸੈਰ-ਸਪਾਟੇ ਦੇ ਵਿਕਾਸ ਲਈ ਪੇਂਡੂ ਘਰਾਂ ਅਤੇ ਫਾਰਮ ਸਟੇਅਜ਼ ‘ਤੇ ਵੀ ਜ਼ੋਰ ਦੇ ਕੇ ਐਡਵੈਂਚਰ ਅਤੇ ਵਾਟਰ ਟੂਰਿਜ਼ਮ, ਵੈਲਨੈਸ ਟੂਰਿਜ਼ਮ, ਮੈਡੀਕਲ ਟੂਰਿਜ਼ਮ, ਅਤੇ ਐਗਰੀ/ਈਕੋ-ਟੂਰਿਜ਼ਮ ਆਦਿ ਖੇਤਰਾਂ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਨਾਲ ਵਿਸ਼ਵ ਸੈਰ-ਸਪਾਟੇ ਦੇ ਨਕਸ਼ੇ ਵਿੱਚ ਪੰਜਾਬ ਨੂੰ ਅਹਿਮ ਸਥਾਨ ਬਣਾਉਣ ਦੇ ਨਾਲ ਨਾਲ ਪੰਜਾਬ ਦੇ ਵਸਨੀਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੇ ਮਿਆਰ ਵਿੱਚ ਹੋਰ ਸੁਧਾਰ ਦੀ ਉਮੀਦ ਹੈ।

The post ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਸੂਬੇ ਦੇ ਅਮੀਰ ਵਿਰਸੇ ਨੂੰ ਦਰਸਾਉਣ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਦੇਵੇਗਾ ਹੁਲਾਰਾ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmol-gagan-maan
  • breaking-news
  • news
  • punjab-tourism-summit
  • tourism
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form