TheUnmute.com – Punjabi News: Digest for August 29, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮੈਨੇ ਪਿਆਰ ਕੀਆ, ਹਮ ਆਪਕੇ ਹੈ ਕੌਨ ਅਤੇ ਬਾਜ਼ੀਗਰ ਵਰਗੀਆਂ ਫਿਲਮਾਂ ਦੇ ਗੀਤਕਾਰ ਦੇਵ ਕੋਹਲੀ 26 ਅਗਸਤ ਨੂੰ 81 ਸਾਲ ਦੀ ਉਮਰ ‘ਚ ਇਸ ਦੁਨੀਆਂ ਨੂੰ ਅਲਵਡਿਆ ਕਹਿ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਮੁੰਬਈ ਦੇ ਜੁਪੀਟਰ ਅਪਾਰਟਮੈਂਟਸ ਲੋਖੰਡਵਾਲਾ ਕੰਪਲੈਕਸ ਵਿਖੇ ਕੀਤਾ ਗਿਆ । ਕੋਹਲੀ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਕੋਕਿਲਾਬੇਨ ਅੰਬਾਨੀ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੇ ਸ਼ਨੀਵਾਰ ਸਵੇਰੇ ਆਖ਼ਰੀ ਸਾਹ ਲਏ। ਅਨੁ ਮਲਿਕ, ਆਨੰਦ ਰਾਜ ਆਨੰਦ, ਉੱਤਮ ਸਿੰਘ ਅਤੇ ਇੰਡਸਟਰੀ ਦੇ ਉਨ੍ਹਾਂ ਦੇ ਕਰੀਬੀ ਦੋਸਤ ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਸ਼ਾਮਲ ਹੋਣਗੇ।

ਦੇਵ ਕੋਹਲੀ ਦਾ ਜਨਮ 2 ਨਵੰਬਰ 1942 ਨੂੰ ਰਾਵਲਪਿੰਡੀ, ਪਾਕਿਸਤਾਨ ਵਿੱਚ ਹੋਇਆ ਸੀ। ਉਹ 1949 ਵਿੱਚ ਦਿੱਲੀ ਚਲੇ ਗਏ। ਉਨ੍ਹਾਂ ਦਾ ਬਚਪਨ ਦੇਹਰਾਦੂਨ ਵਿੱਚ ਬੀਤਿਆ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1969 ‘ਚ ਫਿਲਮ ‘ਗੁੰਡਾ’ ਨਾਲ ਕੀਤੀ ਸੀ।

ਮਸ਼ਹੂਰ ਰੇਡੀਓ ਪੇਸ਼ਕਾਰ ਯੂਨਸ ਖਾਨ ਲਿਖਦੇ ਹਨ ਕਿ ਮੰਨੇ-ਪ੍ਰਮੰਨੇ ਗੀਤਕਾਰ ਦੇਵ ਕੋਹਲੀ ਨਹੀਂ ਰਹੇ। ਅਫਸੋਸ ਹੈ ਕਿ ਅਸੀਂ ਬਹੁਤ ਸਾਰੇ ਗੀਤਕਾਰਾਂ ਨੂੰ ਉਨ੍ਹਾਂ ਦੇ ਗੀਤਾਂ ਰਾਹੀਂ ਨਹੀਂ ਪਛਾਣਦੇ। ਇਸ ਲਈ ਮੈਨੂੰ ਲਿਖਣਾ ਪੈ ਰਿਹਾ ਹੈ ਕਿ ਇਹ ਉਹੀ ਦੇਵ ਕੋਹਲੀ ਹੈ ਜਿਸ ਨੇ ਲਿਖਿਆ ਸੀ- ‘ਦੀਦੀ ਤੇਰਾ ਦੇਵਰ ਦੀਵਾਨਾ/ਹਾਏ ਰਾਮ ਚਿੜੀਆਂ ਕੋ ਡਾਲੇ ਦਾਨਾ’ ਅਤੇ ਅਸੀਂ ਦੀਵਾਨਿਆਂ ਵਾਂਗ ਇਸ ਗੀਤ ਨੂੰ ਗਾਉਂਦੇ ਜਾਂ ਸੁਣਦੇ ਨਹੀਂ ਥੱਕਦੇ। ਦੇਵ ਕੋਹਲੀ ਉਨ੍ਹਾਂ ਦੇ ਗੀਤਾਂ ਦੁਆਰਾ ਪਛਾਣੇ ਜਾਣ ਦੇ ਹੱਕਦਾਰ ਹਨ ਜਿਨ੍ਹਾਂ ਨੂੰ ਅਸੀਂ ਖ਼ੂਬ ਸਰਾਹਿਆ ਹੈ ਅਤੇ ਜਿਨ੍ਹਾਂ ਨੇ ਜ਼ਿੰਦਗੀ ਦੇ ਮਹਾਨ ਪਲ ਸਾਂਝੇ ਕੀਤੇ ਹਨ।

ਨੱਬੇ ਦੇ ਦਹਾਕੇ ਵਿਚ ਕੌਣ ਹੋਵੇਗਾ ਜਿਸਨੇ ਨੇ ‘ਆਤੇ ਜਾਤੇ ਹਸਤੇ ਗਾਤੇ, ਸੋਚਿਆ ਸੀ | ਕਿਸ ਨੇ ਨਹੀਂ ਗਾਇਆ ਹੋਵੇਗਾ? ਜਿਸ ਨੇ ਨੱਬੇ ਦੇ ਦਹਾਕੇ ਵਿਚ ਸਲਮਾਨ ਖਾਨ ਦਾ ‘ਪਹਿਲਾ ਪਹਿਲਾ ਪਿਆਰ ਹੈ/ਪਹਿਲੀ ਪਹਿਲੀ ਬਾਰ ਹੈ’ ਗਾ ਕੇ ਕਿਸੇ ਨੂੰ ਯਕੀਨ ਨਾ ਦਿਵਾਇਆ ਹੋਵੇ ਹੋਵੇਗ ਕਿ ਅਸਲ ਵਿਚ ਉਨ੍ਹਾਂ ਜਿੰਨਾ ਦੀਵਾਨਾ ਕੋਈ ਨਹੀਂ ਹੈ।

ਪਿਆਰੇ ਦੋਸਤ ਸੁਨੀਲ ਆਰ. ਕਰਮੇਲੇ ਵਰਗਿਆਂ ਦੀ ਜਿੰਦਗੀ ਬਣ ਗਈ ਸੀ | ਨੂੰ ਦੇਵ ਕੋਹਲੀ ਦੇ ਗੀਤ ‘ਦੀਦੀ ਤੇਰਾ ਦੇਵਰ ਦੀਵਾਨਾ’ ਤੋਂ ਆਪਣੀ ਜ਼ਿੰਦਗੀ ਮਿਲੀ। ਅਸੀਂ ਇਸ ਦੇ ਗਵਾਹ ਹਾਂਇਸ ਗੱਲ ਦੇ ਊਨਾ ਨੇ ‘ਮਾਈ ਨੀ ਮਾਈ ਮੁੰਡੇਰ ਪੇ ਤੇਰੀ ਬੋਲ ਰਿਹਾ ਹੈ ਕਾਗਾ’ ਵੀ ਲਿਖਿਆ, ਜਿਸ ‘ਤੇ ਪਤਾ ਨਹੀਂ ਕਿੰਨੇ ਹੀ ਕਾਲਜ ਦੇ ਸਾਲਾਨਾ ਦਿਵਸ ‘ਤੇ ਕਈ ਕੁੜੀਆਂ ਨੇ ਮੈਂਡੋਲਿਨ ਦੀ ਧੁਨ ‘ਤੇ ਡਾਂਸ ਕੀਤਾ ਅਤੇ ਇਸ ਗੀਤ ਦੀ ਅਗਲੀ ਲਾਈਨ ‘ਚਾਨ ਮਾਹੀਆ ਮੇਰੇ ਡੋਲ ਸਿਪਾਹੀਆ’, ‘ਤੇ ਉਸ ਨੂੰ ਤਾੜੀਆਂ ਮਿਲੀਆਂ। ਇਸਨੂੰ ਲਿਖਣ ਵਾਲਾ ਦੇਵ ਕੋਹਲੀ ਲੁਕ-ਛਿਪ ਕੇ ਚਲਾ ਗਿਆ।

ਤੁਹਾਨੂੰ ਦੱਸ ਦੇਈਏ ਕਿ ‘ਵਾਅਦਾ ਰਹਾ ਸਨਮ’ (ਖਿਲਾੜੀ), ‘ਯੇ ਕਾਲੀ ਕਾਲੀ ਆਂਖੇਂ’ (ਬਾਜ਼ੀਗਰ) ਅਤੇ ‘ਜਬ ਤਕ ਰਹੇਗਾ ਸਮੋਸੇ ਮੇਂ ਆਲੂ’ (ਮਿਸਟਰ ਐਂਡ ਮਿਸਿਜ਼ ਖਿਲਾੜੀ) ਵੀ ਦੇਵ ਸਾਹਬ ਨੇ ਹੀ ਲਿਖਿਆ ਸੀ । ਪਰ ਉਸ ਨੇ ਹੰਸਰਾਜ ਹੰਸ ਵਾਲਾ 'ਦੇਸ ਨੂੰ ਚਲੋ' (23 ਮਾਰਚ 1931 ਸ਼ਹੀਦ ਭਗਤ ਸਿੰਘ) ਵੀ ਲਿਖਿਆ।

ਇਹ ਨਹੀਂ ਭੁੱਲਣਾ ਚਾਹੀਦਾ ਕਿ 1971 ਵਿੱਚ ਆਈ ਫਿਲਮ 'ਲਾਲ ਪੱਥਰ' ਦਾ ਗੀਤ 'ਗੀਤ ਗਾਤਾ ਹੂੰ ਮੈਂ ਗੁਨਗੁਨਾਤਾ ਹੂੰ ਮੈਂ' ਵੀ ਦੇਵ ਕੋਹਲੀ ਦੀ ਕਲਮ ਦਾ ਕਮਾਲ ਸੀ।

ਫਿਰ ਵੀ ਨਾਇੰਟੀਜ ਕੇ ਲਾਲੋਂ !!!!
ਫਿਲਮ ਸੰਗੀਤ ਕੇ ਕਦਰਦਾਨੋ !!!

ਦੇਵ ਕੋਹਲੀ ਇੱਕ ਇੱਕ ਮਹਾਨ ਗੀਤਕਾਰ ਸੀ।

The post ਸ਼ਾਹਰੁਖ-ਸਲਮਾਨ ਦੀਆਂ ਫ਼ਿਲਮਾਂ ਦੇ ਸੁਪਰਹਿੱਟ ਗੀਤ ਲਿਖਣ ਵਾਲੇ ਗੀਤਕਾਰ ਦੇਵ ਕੋਹਲੀ appeared first on TheUnmute.com - Punjabi News.

Tags:
  • dev-kohli
  • music-writer-dev-kohli
  • news

ਚੰਡੀਗੜ੍ਹ 28 ਅਗਸਤ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।

ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਚੋਣ ਹੋਈ ਹੈ।

The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ appeared first on TheUnmute.com - Punjabi News.

Tags:
  • harjot-singh-bains
  • national-teachers-award
  • news

ਚੰਡੀਗੜ੍ਹ, 28 ਅਗਸਤ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਬੀਤੇ ਦਿਨ 50 ਹੈੱਡਮਾਸਟਰਾਂ ਦਾ ਦੂਜਾ ਬੈਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਟਰੇਨਿੰਗ 'ਤੇ ਜਾ ਰਹੇ ਅਧਿਆਪਕਾਂ ਤੋਂ ਆਪਣੀ ਖੁਸ਼ੀ ਸਾਂਭੀ ਨਹੀਂ ਸੀ ਜਾਂਦੀ।

ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਹਾਈ ਸਕੂਲ ਤਾਜਪੁਰ ਭਗਵਾਨਪੁਰ ਦੇ ਹੈੱਡ ਟੀਚਰ ਸ੍ਰੀਮਤੀ ਪੂਨਮ ਪੁਰੀ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਨੂੰ ਦੁਨੀਆਂ ਦੇ ਪ੍ਰਸਿੱਧ ਸਿੱਖਿਆ ਕੇਂਦਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ। ਇਸ ਟਰੇਨਿੰਗ ਨਾਲ ਮੇਰੇ ਪ੍ਰੋਫੈਸਨਲ ਸਕਿੱਲ ਹੋਰ ਵਿਕਸਤਿ ਹੋਣਗੇ ਜਿਸ ਦਾ ਲਾਭ ਸਾਡੇ ਵਿਦਿਆਰਥੀਆਂ ਨੂੰ ਮਿਲੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਸਰਕਾਰ ਦੀ ਸਿੱਖਿਆ ਪ੍ਰਤੀ ਉਸਾਰੂ ਸੋਚ ਦਾ ਪ੍ਰਗਟਾਵਾ ਕਰਦੀ ਹੈ। ਜਿਸਦੇ ਭਵਿੱਖ ਵਿੱਚ ਹਾਂ-ਪੱਖੀ ਸਿੱਟੇ ਨਿਕਲਣਗੇ।
ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਦੇ ਹੈੱਡ ਟੀਚਰ ਪੁਨੀਤ ਗਰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਦੇਸ਼ ਦੀ ਨੰਬਰ 1 ਸੰਸਥਾ ਆਈ.ਆਈ.ਐਮ. ਅਹਿਮਦਾਬਾਦ ਤੋਂ ਟਰੇਨਿੰਗ ਦਵਾ ਕੇ ਜਿੱਥੇ ਸਕੂਲ ਦੇ ਪ੍ਰਬੰਧਨ ਨੂੰ ਨਵੀਂ ਸੇਧ ਦੇਣ ਦੀ ਸਮਰੱਥਾ ਮਿਲੇਗੀ ਉੱਥੇ ਨਾਲ ਹੀ ਮੈਂ ਵਿਦਿਆਰਥੀਆਂ ਦੀਆਂ ਹਰ ਕਿਸਮ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਇਨ੍ਹਾਂ ਨਾਲ ਨਜਿੱਠਣ ਵਿੱਚ ਸਮਰੱਥ ਹੋਵਾਂਗਾ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਮੈਂ ਸਕੂਲ ਵਿੱਚ ਸਿੱਖਿਆ ਸਬੰਧੀ ਮਾਹੌਲ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਕੰਮ ਕਰ ਸਕਾਂਗਾ।

ਜਲੰਧਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਸਤੀ ਬਾਵਾ ਖੇਲ ਦੀ ਹੈੱਡ ਟੀਚਰ ਪ੍ਰਭਜੋਤ ਕੌਰ ਨੇ ਕਿਹਾ ਕਿ ਇਸ ਟਰੇਨਿੰਗ ਤੋਂ ਸਾਨੂੰ ਹਿਊਮਨ ਰਿਸੋਰਸ ਦੀ ਬਿਹਤਰ ਵਰਤੋਂ ਦੀ ਸਿੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਿਹਤਰ ਸਮਝ ਸਕਾਂਗੇ। ਉਨ੍ਹਾਂ ਕਿਹਾ ਕਿ ਜਿੰਨੀ ਵਧੀਆ ਟਰੇਨਿੰਗ ਸਕੂਲ ਮੁਖੀ ਦੀ ਹੋਵੇਗੀ ਉਨਾਂ ਹੀ ਸਟਾਫ ਅਤੇ ਵਿਦਿਆਰਥੀਆਂ ਨੂੰ ਵੀ ਲਾਭ ਮਿਲੇਗਾ।

ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਘਨੌਲਾ ਦੇ ਹੈੱਡ ਟੀਚਰ ਰਮੇਸ਼ ਸਿੰਘ ਨੇ ਕਿਹਾ ਕਿ ਸਮੇਂ ਦੇ ਨਾਲ ਅਪਡੇਸ਼ਨ ਬਹੁਤ ਜ਼ਰੂਰੀ ਹੈ। ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਅਪਡੇਸ਼ਨ ਹੋਰ ਵੀ ਲਾਭਕਾਰੀ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਐਨਰਜੀ ਟਾਪ ਟੂ ਬਾਟਮ ਦੇ ਸਿਧਾਂਤ ਅਨੁਸਾਰ ਇਸ ਟਰੇਨਿੰਗ ਦੇ ਬਹੁਤ ਸਾਰਥਕ ਨਤੀਜੇ ਨਿਕਲਣਗੇ।

ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਦੇ ਹੈੱਡ ਟੀਚਰ ਗੁਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਮੇਂ ਦੇ ਨਾਲ ਅਪਡੇਟ ਨਹੀਂ ਕਰਾਂਗੇ ਤਾਂ ਅਸੀਂ ਬੱਚਿਆ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਨਹੀਂ ਦੇ ਪਾਵਾਂਗੇ। ਇਸ ਟਰੇਨਿੰਗ ਰਾਹੀਂ ਜੋ ਅਸੀਂ ਸਿੱਖ ਕੇ ਆਵਾਂਗੇ ਉਹੀ ਅਸੀਂ ਬੱਚਿਆ ਨੂੰ ਸਿਖਾਵਾਂਗੇ ਜਿਸ ਦੇ ਭਵਿੱਖ ਵਿੱਚ ਵਧੀਆ ਸਿੱਟੇ ਨਿਕਲਣ ਦੀ ਆਸ ਹੈ। ਕਈ ਵਾਰ ਅਸੀਂ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਮਰੱਥ ਹੁੰਦੇ ਹਾਂ ਪਰੰਤੂ ਇਹ ਟਰੇਨਿੰਗ ਸਾਨੂੰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਮਰੱਥ ਬਣਾਏਗੀ।

ਤਰਨਤਾਰਨ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ, ਪੱਟੀ ਦੀ ਹੈੱਡ ਟੀਚਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਮੈਂ ਪੰਜਾਬ ਸਰਕਾਰ ਦੀ ਬਹੁਤ ਧੰਨਵਾਦੀ ਹਾਂ ਕਿ ਸਰਕਾਰ ਨੇ ਮੈਨੂੰ ਆਪਣੇ ਖਰਚ ਉੱਤੇ ਦੁਨੀਆਂ ਦੀ ਬਿਹਤਰੀਨ ਸਿੱਖਿਆ ਸੰਸਥਾ ਵਿੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਸਾਨੂੰ ਦੁਨੀਆਂ ਦੇ ਨਵੀਨਤਮਕ ਸਿੱਖਿਆ ਤਕਨੀਕਾਂ ਤੋਂ ਜਾਣੂ ਕਰਵਾਏਗੀ।

The post ਆਈ.ਆਈ.ਐਮ. ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • 50-headmasters
  • ahmadabad
  • iim-ahmadabad
  • news

ਖਰੜ/ਮੋਹਾਲੀ, 28 ਅਗਸਤ 2023: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ 'ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ।

ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ 'ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

The post ਅਨਮੋਲ ਗਗਨ ਮਾਨ ਦੇ ਹੁਕਮਾਂ 'ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ appeared first on TheUnmute.com - Punjabi News.

Tags:
  • anmol-gagan-maan
  • news
  • sadar-kharar-police-station

ਚੰਡੀਗੜ੍ਹ, 28 ਅਗਸਤ 2023: ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ 'ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ।

ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਸ਼੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ,ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।

The post ਸਿੱਖਿਆ ਮੰਤਰੀ ਵੱਲੋਂ ਆਈ.ਆਈ.ਐਮ., ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ appeared first on TheUnmute.com - Punjabi News.

Tags:
  • batch-of-headmasters

ਚੰਡੀਗੜ੍ਹ, 28 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।

ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ 'ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ।

ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ 'ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ 'ਚ ਭਰਤੀ ਲਈ ਪ੍ਰੇਰਿਤ ਹੋ ਸਕਣ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ 'ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ 'ਤੇ ਰੱਖਣ ਦਾ ਐਲਾਨ ਵੀ ਕੀਤਾ।

The post ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ appeared first on TheUnmute.com - Punjabi News.

Tags:
  • financial-assistance
  • martyred-at-leh
  • news

ਮੋਹਾਲੀ 28 ਅਗਸਤ 2023: ਸੈਕਟਰ- 57 ਵਿਖੇ ਸਦਾ ਸ਼ਿਵ ਮੰਦਿਰ ਵੱਲੋਂ ਜਾਗਰਣ ਪੂਰੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਮਹਾਂਮਾਈ ਦੇ ਜਾਗਰਣ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੇ ਸ਼ਰਧਾਲੂਆਂ ਨੇ ਆਪਣੀ ਹਾਜ਼ਰੀ ਲਗਵਾਈ, ਜਾਗਰਣ ਵਿੱਚ ਉਚੇਚੇ ਤੌਰ ‘ਤੇ ਮਨਪ੍ਰੀਤ ਸਿੰਘ ਸਮਾਣਾ ਪੁੱਤਰ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਰੀ ਭਰੀ, ਇਸ ਮੌਕੇ ਤੇ ਮਨਪ੍ਰੀਤ ਸਿੰਘ ਸਮਾਣਾ ਵੱਲੋਂ ਮਹਾਂਮਾਈ ਦਾ ਜਾਗਰਣ ਕਰਵਾਉਣ ਦੇ ਲਈ ਸਦਾ ਸ਼ਿਵ ਮੰਦਿਰ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ |

ਮਨਪ੍ਰੀਤ ਸਿੰਘ ਸਮਾਣਾ ਨੇ ਕਿਹਾ ਕਿ ਸਦਾ ਸਿਵ ਮੰਦਰ ਦੇ ਪ੍ਰਬੰਧਕਾਂ ਵੱਲੋਂ ਇੱਕ ਅਜਿਹਾ ਧਾਰਮਿਕ ਮਾਹੌਲ ਸਿਰਜ ਕੇ ਸ਼ਰਧਾਲੂਆਂ ਨੂੰ ਇੱਕ ਥਾਂ ਤੇ ਇਕੱਠਾ ਕੀਤਾ ਅਤੇ ਉਹਨਾਂ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਇਸ ਨਾਲ ਜਿੱਥੇ ਧਾਰਮਿਕ ਮਾਹੌਲ ਸਿਰਜਿਆ ਗਿਆ, ਉੱਥੇ ਆਪਸੀ ਭਾਈਚਾਰਕ ਸਾਂਝ ਅਤੇ ਅਨੁਸ਼ਾਸ਼ਨ -ਵੱਧ ਸਮਾਜ ਦੀ ਸਿਰਜਣਾ ਵਿੱਚ ਵੀ ਸਭਨਾ ਦੀ ਤਰਫ਼ੋਂ ਆਪੋ ਆਪਣਾ ਯੋਗਦਾਨ ਪਾਇਆ ਜਾ ਸਕਿਆ।

ਮਨਪ੍ਰੀਤ ਸਿੰਘ ਸਮਾਣਾ ਨੇ ਕਿਹਾ ਕਿ ਅੱਜ ਜਾਗਰਣ ਦੇ ਦੌਰਾਨ ਜਿਸ ਤਰ੍ਹਾਂ ਮਹਾਂਮਾਰੀ ਦੇ ਸ਼ਰਧਾਲੂ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਹਨ, ਇਹ ਸਾਫ਼ ਝਲਕਦਾ ਸੀ ਕਿ ਮਹਾਂਮਾਈ ਦੇ ਸ਼ਰਧਾਲੂਆਂ ਦੀ ਤਰਫ਼ੋਂ ਇਸ ਜਾਗਰਣ ਦੀ ਤਿਆਰੀ ਦੇ ਲਈ ਕਿੰਨੀ ਮਿਹਨਤ ਕੀਤੀ ਹੈ। ਸੈਕਟਰ 57 ਵਿੱਖੇ ਕਰਵਾਏ ਗਏ ਸਦਾ ਸ਼ਿਵ ਮੰਦਿਰ ਵਿਖੇ ਇਸ ਮਹਾਮਾਈ ਦੇ ਜਾਗਰਣ ਦੇ ਦੌਰਾਨ ਵਿਸ਼ੇਸ਼ ਤੌਰ ਤੇ ਮਨਪ੍ਰੀਤ ਸਿੰਘ ਸਮਾਣਾ ਤੋਂ ਇਲਾਵ ਸਾਬਕਾ ਕੌਂਸਲਰ- ਗੁਰਮੁਖ ਸਿੰਘ ਸੋਹਲ, ਜਗਦੇਵ ਸ਼ਰਮਾ, ਬਲਜੀਤ ਸਿੰਘ ਹੈਪੀ, ਅਵਤਾਰ ਸਿੰਘ ਝਾਮਪੁਰ,ਅਮਿੰਤ ਸੈਕਟਰ 57 ਵਾਸੀ, ਹਰਪਾਲ ਸਿੰਘ ਬਰਾੜ, ਦੇਸ਼ ਰਾਜ਼ ਕੌਂਡਲ, ਸਨਦੀਪ ਕੁਮਾਰ, ਕਿਸ਼ਨ ਕੁਮਾਰ, ਪ੍ਰੇਮੀ , ਸੁਰਿੰਦਰ ਠਾਕੁਰ ਅਤੇ ਰਾਮ ਕੁਮਾਰ ਹਾਜ਼ਰ ਸਨ।

The post ਮਨਪ੍ਰੀਤ ਸਿੰਘ ਸਮਾਣਾ ਨੇ ਸਦਾ ਸ਼ਿਵ ਮੰਦਿਰ ਵੱਲੋਂ ਕਰਵਾਏ ਜਾਗਰਣ ‘ਚ ਹਾਜ਼ਰੀ ਭਰੀ appeared first on TheUnmute.com - Punjabi News.

Tags:
  • breaking-news
  • news
  • sada-shiv-mandir
  • sector-57

ਚੰਡੀਗੜ੍ਹ, 28 ਅਗਸਤ 2023: ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਮੰਤਵ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿਹਤ ਸੰਭਾਲ ਸਹੂਲਤਾਂ ਦੇ ਗੜ੍ਹ ਵਜੋਂ ਉਭਾਰਨਾ ਹੈ। ਇਹ ਕੇਂਦਰ ਜਿਗਰ ਨਾਲ ਸਬੰਧਤ ਬਿਮਾਰੀਆਂ ਦੇ ਡਾਇਗਨੋਸ, ਸਿਹਤ ਸਹੂਲਤਾਂ ਅਤੇ ਵਾਜਬ ਦਰਾਂ ਉਤੇ ਇਲਾਜ ਤੇ ਕੌਂਸਲਿੰਗ ਦੀਆਂ ਸਹੂਲਤਾਂ ਮੁਹੱਈਆ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ। ਕੈਬਨਿਟ ਨੇ ਲੋਕਾਂ ਨੂੰ ਲਾਭ ਦੇਣ ਲਈ ਇਸ ਇੰਸਟੀਚਿਊਟ ਲਈ 484 ਆਰਜ਼ੀ ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿੱਚ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿੱਚ ਵਿਭਾਗੀ ਨਿਯਮਾਂ ਮੁਤਾਬਕ ਸਿੱਧੇ ਭਰਤੀ ਕੋਟੇ ਦੀਆਂ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਕਾਰਜਕੁਸ਼ਲਤਾ ਲਿਆ ਕੇ ਇਸ ਨੂੰ ਸੁਚਾਰੂ ਕਰਨਾ ਹੈ। ਇਨ੍ਹਾਂ 20 ਆਸਾਮੀਆਂ ਵਿੱਚੋਂ ਚਾਰ ਆਸਾਮੀਆਂ ਸਹਾਇਕ ਮੈਨੇਜਰ (ਗਰੁੱਪ ਏ), ਛੇ ਆਸਾਮੀਆਂ ਤਕਨੀਕੀ ਸਹਾਇਕ (ਗਰੁੱਪ ਬੀ) ਅਤੇ 10 ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (ਗਰੁੱਪ ਬੀ) ਦੀਆਂ ਹਨ।

ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕਰਨ ਲਈ ਹਰੀ ਝੰਡੀ

ਵਿਦਿਆਰਥੀਆਂ ਦੀ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 117 ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਬਾਕੀ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ ਜਾਂ ਯੂਨੀਵਰਸਿਟੀ ਤੋਂ ਟੀਚਿੰਗ ਫੈਕਲਟੀ ਵਜੋਂ ਸੇਵਾ-ਮੁਕਤ ਹੋਇਆ ਵਿਅਕਤੀ ਤਜਵੀਜ਼ਤ 'ਵਿਜ਼ਟਿੰਗ ਰਿਸੋਰਸ ਫੈਕਲਟੀ ਸਕੀਮ'ਲਈ ਯੋਗ ਹੋਵੇਗਾ।

ਵਿੱਤੀ ਸਾਲ ਸਾਲ 2023-24 ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਅਖਤਿਆਰੀ ਫੰਡ ਵੰਡਣ ਦੀ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਵਿੱਤੀ ਸਾਲ 2023-24 ਲਈ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਫੰਡਾਂ ਦੀ ਵੰਡ ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੰਡਾਂ ਨੂੰ ਬੁਨਿਆਦੀ ਢਾਂਚਾ ਸਥਾਪਤ ਜਾਂ ਮੁਰੰਮਤ ਕਰਨ, ਵਾਤਾਵਰਣ ਦੇ ਸੁਧਾਰ ਅਤੇ ਸੂਬੇ ਦੇ ਗਰੀਬ ਲੋਕਾਂ ਦੀਆਂ ਮੁਢਲੀਆਂ ਲੋੜਾਂ ਲਈ ਸੁਚੱਜੇ ਰੂਪ ਵਿਚ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਨੀਤੀ ਤਹਿਤ ਵਿੱਤੀ ਸਾਲ 2023-24 ਦੌਰਾਨ ਮੁੱਖ ਮੰਤਰੀ ਦਾ ਅਖਤਿਆਰੀ ਫੰਡ 37 ਕਰੋੜ ਰੁਪਏ ਜਦਕਿ ਹਰੇਕ ਕੈਬਨਿਟ ਮੰਤਰੀ ਲਈ ਇਕ ਕਰੋੜ ਰੁਪਏ ਹੋਵੇਗਾ।

ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਵਿਵਸਥਾ ਐਕਟ-2003 ਵਿਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੀ ਧਾਰਾ-4 ਦੀ ਉਪ ਧਾਰਾ (2) ਦੇ ਕਲਾਜ਼-ਏ, ਬੀ ਤੇ ਸੀ, ਉਪ-ਧਾਰਾ (5) ਅਤੇ ਉਪ-ਧਾਰਾ (6) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧਾਂ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੇ ਕਲਾਜ਼ ਦਾ ਆਪਸੀ ਤਾਲਮੇਲ ਬਣਾ ਸਕਣਗੀਆਂ ਤਾਂ ਕਿ ਹਰੇਕ ਸਾਲ ਸੋਧਾਂ ਦੀ ਲੋੜ ਨਾ ਰਹੇ।

ਕੈਦੀਆਂ ਦੇ ਅਗਾਊਂ ਰਿਹਾਈ ਦੇ ਮਾਮਲਿਆਂ ਨੂੰ ਭੇਜਣ/ਰੱਦ ਕਰਨ ਲਈ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗਾਊਂ ਰਿਹਾਈ ਲਈ ਚਾਰ ਕੈਦੀਆਂ ਦੇ ਕੇਸ ਅਤੇ ਅਜਿਹੇ ਮਾਮਲੇ ਵਿੱਚ ਇਕ ਕੈਦੀ ਦੀ ਅਗੇਤੀ ਰਿਹਾਈ ਰੱਦ ਕਰਨ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਵਿਸ਼ੇਸ਼ ਮੁਆਫੀ/ਰਿਹਾਈ ਦੇ ਮਾਮਲੇ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤੇ ਜਾਣਗੇ।

ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਮਨਜ਼ੂਰ

ਮੰਤਰੀ ਮੰਡਲ ਨੇ ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ ਕਰ ਲਈ ਹੈ।

The post ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ appeared first on TheUnmute.com - Punjabi News.

Tags:
  • aam-aadmi-party
  • breaking-news
  • cabinet
  • cm-bhagwant-mann
  • news
  • punjab
  • punjab-cabinet

ਚੰਡੀਗੜ੍ਹ, 28 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਵਿਭਾਗ ਪੂਰੀ ਤਰ੍ਹਾਂ ਨਾਲ ਡਟਿਆ ਹੋਇਆ ਹੈ। ਸਾਰੇ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਆਪਣੀ ਡਿਊਟੀ ਕਰ ਰਹੇ ਹਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁੜਾਮ ਵਿਖੇ ਸਤਲੁਜ ਦਰਿਆ 'ਤੇ ਪਏ ਪਾੜ ਨੂੰ ਪੂਰਨ ਸਮੇਂ ਵਿਭਾਗ ਦੀ ਕਾਰਜਕੁਸ਼ਲਤਾ ਸਪੱਸ਼ਟ ਰੂਪ ਵਿੱਚ ਦਿਖਾਈ ਦਿੱਤੀ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਛੱਡੇ ਗਏ 2,84,947 ਕਿਊਸਿਕ ਪਾਣੀ ਦਾ ਸਾਂਝਾ ਵਹਾਅ 18.08.2023 ਨੂੰ ਦੁਪਹਿਰ 12 ਵਜੇ ਤੋਂ 19.08.2023 ਨੂੰ ਸਵੇਰੇ 7:00 ਵਜੇ ਤੱਕ ਹਰੀਕੇ ਹੈੱਡਵਰਕਸ ਤੋਂ ਸਤਲੁਜ ਦਰਿਆ ਵਿੱਚੋਂ ਲੰਘਿਆ। ਇਹ ਤੇਜ਼ ਵਹਾਅ 19 ਘੰਟਿਆਂ ਤੱਕ ਜਾਰੀ ਰਿਹਾ, ਜਿਸ ਨਾਲ ਦਰਿਆ ਦੇ ਬੰਨ੍ਹਾਂ ‘ਤੇ ਭਾਰੀ ਦਬਾਅ ਪਿਆ, ਜੋ ਜੁਲਾਈ ਵਿੱਚ ਆਏ ਹੜ੍ਹਾਂ ਕਾਰਨ ਪਹਿਲਾਂ ਹੀ ਪਾਣੀ ਨਾਲ ਭਰੇ ਹੋਏ ਸਨ। 18 ਅਤੇ 19 ਅਗਸਤ ਦੀ ਰਾਤ ਨੂੰ ਪਾਣੀ ਦੇ ਲਗਾਤਾਰ ਤੇਜ਼ ਵਹਾਅ ਨਾਲ ਤਰਨਤਾਰਨ ਜ਼ਿਲ੍ਹੇ ਵਿੱਚ ਦਰਿਆ ਦੇ ਸੱਜੇ ਬੰਨ੍ਹ ਦੇ ਵੱਡੇ ਹਿੱਸੇ ਵਿੱਚ ਪਾੜ ਪੈਣਾ ਸ਼ੁਰੂ ਹੋ ਗਿਆ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਥਾਨਕ ਪਿੰਡ ਵਾਸੀਆਂ, ਵਿਭਾਗੀ ਸਟਾਫ਼ ਅਤੇ ਮਸ਼ੀਨਰੀ ਦੀ ਮਦਦ ਨਾਲ 19 ਤਰੀਕ ਦੀ ਰਾਤ ਨੂੰ ਕਰੀਬ 1000 ਫੁੱਟ ਲੰਬੇ ਬੰਨ੍ਹ ਦੇ ਨਾਲ-ਨਾਲ ਸਖ਼ਤ ਰੋਕਥਾਮ ਉਪਾਅ ਕੀਤੇ ਗਏ। ਵਿਭਾਗ ਬੰਨ੍ਹ ਦੇ ਜ਼ਿਆਦਾਤਰ ਹਿੱਸੇ ਨੂੰ ਬਚਾਉਣ ਵਿੱਚ ਕਾਮਯਾਬ ਰਿਹਾ, ਪਰ ਜਦੋਂ 19 ਤਰੀਕ ਦੀ ਦੁਪਹਿਰ ਨੂੰ ਦਰਿਆ ਦਾ ਪਾਣੀ ਤੇਜ਼ ਰਫ਼ਤਾਰ ਨਾਲ ਘਟਣਾ ਸ਼ੁਰੂ ਹੋ ਗਿਆ, ਤਾਂ ਦਰਿਆ ਦੇ ਨਿਕਾਸ ਅਤੇ ਪੱਧਰ ਵਿੱਚ ਆਈ ਗਿਰਾਵਟ ਕਾਰਨ ਕੰਢੇ ਦੀ ਮਿੱਟੀ ਖਿਸਕਣ ਲੱਗ ਪਈ ਅਤੇ ਪਹਿਲਾਂ ਤੋਂ ਹੀ ਕਮਜ਼ੋਰ ਬੰਨ੍ਹ ਵਿੱਚ ਪਾੜ ਪੈ ਗਿਆ।

ਇਸ ਉਪਰੰਤ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ। ਵਿਭਾਗ ਦੀਆਂ ਕਈ ਟੀਮਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਪਾੜ ਵਾਲੇ ਸਥਾਨ ‘ਤੇ ਮਿੱਟੀ ਨਾਲ ਭਰੀਆਂ ਬੋਰੀਆਂ ਦੀ ਸਪਲਾਈ ਕੀਤੀ। ਨਜ਼ਦੀਕੀ ਡਵੀਜ਼ਨ ਦਫਤਰਾਂ ਵੱਲੋਂ ਪਾੜ ਵਾਲੇ ਸਥਾਨ ‘ਤੇ ਕੁੱਲ 2.66 ਲੱਖ ਮਿੱਟੀ ਨਾਲ ਭਰੀਆਂ ਬੋਰੀਆਂ ਮੁਹੱਈਆ ਕਰਵਾਈਆਂ ਗਈਆਂ।

ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਮਿਲ ਕੇ ਤਾਲਮੇਲ ਨਾਲ ਕੰਮ ਕੀਤਾ ਗਿਆ। 28.08.2023 ਨੂੰ 350 ਫੁੱਟ ਲੰਬਾਈ ਅਤੇ ਲਗਭਗ 28 ਫੁੱਟ ਦੀ ਔਸਤ ਡੂੰਘਾਈ ਵਾਲੇ ਪਾੜ ਨੂੰ ਪੂਰਿਆ ਗਿਆ। ਵਿਭਾਗ ਵੱਲੋਂ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਸਟੀਲ ਦੀਆਂ ਤਾਰਾਂ ਸਮੇਤ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਗਈ। ਸਮਾਜਿਕ ਸੰਸਥਾਵਾਂ ਨੇ ਵੀ ਇਸ ਉਪਰਾਲੇ ਵਿੱਚ ਵੱਧ ਚੜ੍ਹ ਕੇ ਪਾਇਆ।

 

The post ਜਲ ਸਰੋਤ ਵਿਭਾਗ ਨੇ ਤਰਨ ਤਾਰਨ ਜ਼ਿਲ੍ਹੇ ‘ਚ ਸਤਲੁਜ 'ਤੇ ਪਏ ਪਾੜ ਨੂੰ ਰਿਕਾਰਡ ਸਮੇਂ ‘ਚ ਪੂਰਿਆ: ਮੀਤ ਹੇਅਰ appeared first on TheUnmute.com - Punjabi News.

Tags:
  • flood
  • gurmeet-singh-meet-hayer
  • news
  • tarn-tarn-police

ਚੰਡੀਗੜ੍ਹ, 28 ਅਗਸਤ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਤਹਿਤ ਵਿਭਾਗ ਵੱਲੋਂ 40,326 ਘਰ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿੱਚ 34,784 ਘਰ ਉਸਾਰ ਕੇ ਯੋਗ ਲਾਭਪਾਤਰੀਆਂ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 5559 ਘਰਾਂ ਦੀ ਉਸਾਰੀ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਅੱਜ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਕਾਨ ਇਸ ਸਾਲ ਦੇ ਦਸੰਬਰ ਮਹੀਨੇ ਤੱਕ ਮੁਕੰਮਲ ਕਰ ਦਿੱਤੇ ਜਾਣਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਕੀਮ ਤਹਿਤ ਪੱਕਾ ਘਰ ਮੁਹੱਈਆ ਕਰਵਾਉਣ ਲਈ ਯੋਗ ਲਾਭਪਾਤਰੀਆਂ ਨੂੰ ਜਾਰੀ 21.23 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1139 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 30-30 ਹਜ਼ਾਰ ਰੁਪਏ ਅਤੇ 1712 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ ਵਜੋਂ 72-72 ਹਜ਼ਾਰ ਰੁਪਏ ਅਤੇ 3051 ਲਾਭਪਾਤਰੀਆਂ ਨੂੰ ਤੀਜੀ ਕਿਸ਼ਤ ਵਜੋਂ 18-18 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਅਧੀਨ ਸਰਕਾਰ ਵੱਲੋਂ ਉਨ੍ਹਾਂ ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਇਆ ਜਾਂਦਾ ਹੈ, ਜਿਨ੍ਹਾਂ ਕੋਲ ਆਪਣਾ ਘਰ ਨਾ ਹੋਵੇ ਜਾਂ ਉਹ ਕੱਚੇ ਘਰਾਂ/ਤੰਬੂ ਵਿੱਚ ਰਹਿੰਦੇ ਹੋਣ।

ਉਨ੍ਹਾਂ ਦੱਸਿਆ ਕਿ ਪੱਕੇ ਘਰਾਂ ਵਿੱਚ ਇੱਕ ਰਸੋਈ ਅਤੇ ਪਖ਼ਾਨੇ ਤੋਂ ਇਲਾਵਾ ਬਿਜਲੀ ਕੁਨੈਕਸ਼ਨ, ਪੀਣ ਵਾਲੇ ਪਾਣੀ ਦਾ ਕੁਨੈਕਸ਼ਨ, ਸਿਲੰਡਰ ਦੇ ਨਾਲ-ਨਾਲ ਮਗਨਰੇਗਾ ਸਕੀਮ ਤਹਿਤ 90 ਦਿਨਾਂ ਦਾ ਰੋਜ਼ਗਾਰ, ਪਸ਼ੂਆਂ ਲਈ ਕੈਟਲਸ਼ੈੱਡ, ਸੋਕਪਿੱਟ ਅਤੇ ਵਰਮੀ ਕੰਪੋਸਡਪਿੱਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਪੇਂਡੂ ਅਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਪੀ.ਐਮ.ਏ.ਵਾਈ. (ਜੀ) ਸਟਾਫ਼ ਵੱਲੋਂ ਅਪਡੇਟਿਡ ਸਪੈਸੀਫਿਕੇਸ਼ਨ ਤਹਿਤ ਸਮਾਂਬੱਧ ਤਰੀਕੇ ਨਾਲ ਮਕਾਨਾਂ ਦੀ ਉਸਾਰੀ ਕਰਨ ਲਈ ਉਨ੍ਹਾਂ ਦੇ ਅਣਥੱਕ, ਨਿਰਵਿਘਨ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੀਮ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਸਮੇਂ ਸਿਰ ਫ਼ੰਡ ਪ੍ਰਵਾਨ ਕਰਨ ਲਈ ਵਚਨਬੱਧ ਹੈ।

The post ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • campaign
  • houses
  • laljit-singh-bhullar

ਚੰਡੀਗੜ੍ਹ, 28 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਸਾਰੇ ਅੜਿੱਕੇ ਦੂਰ ਹੋ ਗਏ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਲਈ ਦੋਆਬਾ ਖ਼ੇਤਰ ਦੇ ਇਸ ਗੜ੍ਹ ਤੋਂ ਜਲਦੀ ਉਡਾਣਾਂ ਸ਼ੁਰੂ ਹੋਣਗੀਆਂ।

ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਸਿਵਲ ਏਵੀਏਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਰਾਵਾਂ ਨੂੰ ਆਪਣੀ ਧਰਤੀ ਤੇ ਆਪਣੇ ਘਰਾਂ ਨਾਲ ਜੁੜੇ ਰਹਿਣ ਵਿੱਚ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀਆਂ ਤੇ ਸਮਾਜ ਦੇ ਹੋਰ ਵਰਗਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਤਾਂ ਬੱਚਤ ਹੋਵੇਗੀ, ਸਗੋਂ ਇਸ ਨਾਲ ਇਸ ਖ਼ਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਹਵਾਈ ਅੱਡਾ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਬਹਾਲ ਕਰਨ ਦੇ ਸਫ਼ਰ ਵਿੱਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ।

ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਅਤਿ-ਆਧੁਨਿਕ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਲੋੜ ਹੈ।

ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਭਰ ਲਈ ਸਿੱਧੀ ਏਅਰ ਕੁਨੈਕਟੀਵਿਟੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਕਾਰਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਸਹੂਲਤ ਦੇਣ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਦੀ ਸ਼ੁਰੂਆਤ ਲਈ ਵਿਆਪਕ ਪੱਧਰ ਉਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਲਈ ਆਖਿਆ।

The post ਹਲਵਾਰਾ ‘ਚ ਅਤਿ-ਆਧੁਨਿਕ ਘਰੇਲੂ ਹਵਾਈ ਟਰਮੀਨਲ ਦਾ ਨਿਰਮਾਣ ਛੇਤੀ ਹੋਵੇਗਾ ਮੁਕੰਮਲ: ਮੁੱਖ ਮੰਤਰੀ appeared first on TheUnmute.com - Punjabi News.

Tags:
  • adampur-airport
  • halwara
  • jalandhar
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form