TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
MC Election: ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ Thursday 03 August 2023 05:49 AM UTC+00 | Tags: aam-aadmi-party breaking-news mc-elections-2023 municipal-councils nagar-panchayats news punjab punjab-election-commision punjab-governer punjab-government punjab-mc-elections the-unmute-breaking-news the-unmute-punjabi-news ਚੰਡੀਗੜ੍ਹ, 03 ਅਗਸਤ 2023: (MC Election) ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਚੋਣਾਂ ਪਹਿਲੀ ਨਵੰਬਰ 2023 ਤੋਂ 15 ਨਵੰਬਰ ਤੱਕ ਕਰਵਾਈਆਂ ਜਾਣਗੀਆ । ਰਾਜਪਾਲ ਦੇ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਵਾਉਣ ਨੂੰ ਲੈ ਕੇ ਹਰੀ ਝੰਡੀ ਦੇ ਦਿੱਤੀ ਹੈ । ਇਸ ਤੋਂ ਸੰਬੰਧੀ ਅਗਲੀ ਕਾਰਵਾਈ ਰਾਜ ਚੋਣ ਕਮਿਸ਼ਨ ਵੱਲੋਂ ਕੀਤੀ ਜਾਵੇਗੀ |
The post MC Election: ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਪੁਲਿਸ ਤੇ ਕਥਿਤ ਤਸਕਰ ਵਿਚਾਲੇ ਗੋਲੀਬਾਰੀ, ਕਰੋੜਾਂ ਰੁਪਏ ਦੇ ਹਥਿਆਰ ਤੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ Thursday 03 August 2023 06:03 AM UTC+00 | Tags: amritsar-police breaking-news ਅੰਮ੍ਰਿਤਸਰ , 03 ਅਗਸਤ 2023: ਅੰਮ੍ਰਿਤਸਰ (Amritsar) ‘ਚ ਦੇਰ ਰਾਤ ਪੁਲਿਸ ਅਤੇ ਕਥਿਤ ਨਸ਼ਾ ਤਸਕਰ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣਾ ਹੈ । ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਦਾਅਵਾ ਕੀਤਾ ਜਾ ਰਿਹਾ ਕਿ ਤਲਾਸ਼ੀ ਦੌਰਾਨ ਕਥਿਤ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਨਸ਼ਾ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ (ਨੰਬਰ ਏ/ਐੱਫ) ਵਿਚ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਸਥਾਨਕ ਪੁਲਿਸ ਦੀ ਤਰਫੋਂ ਟੀ-ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ। ਪੁਲਿਸ ਮੁਤਾਬਕ ਕਥਿਤ ਤਸਕਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਕਥਿਤ ਤਸਕਰ ਕੋਲੋਂ ਇੱਕ ਚੀਨੀ ਪਿਸਤੌਲ 30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਅੰਮ੍ਰਿਤਸਰ (Amritsar) ਦੇ ਚਾਟੀਵਿੰਡ ਥਾਣੇ ਵਿੱਚ ਧਾਰਾ 307, 353, 186 ਆਈਪੀਸੀ 25(2), 54, 59, ਅਸਲਾ ਐਕਟ 21, 61, 85 ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਾਰੇ ਮਾਮਲੇ ਦੇ ਵਿੱਚ ਪੁਲਿਸ ਦੇ ਆਲਾ ਅਧਿਕਾਰੀ ਕੁੱਝ ਦੇਰ ਤਕ ਪ੍ਰੈਸ ਕਾਨਫਰੰਸ ਕਰ ਇਸ ਬਾਰੇ ਬਰੀਕੀ ਵਿੱਚ ਸਾਰੀ ਜਾਣਕਾਰੀ ਮੀਡਿਆ ਨਾਲ ਸਾਂਝੀ ਕਰਨਗੇ | The post ਅੰਮ੍ਰਿਤਸਰ ‘ਚ ਪੁਲਿਸ ਤੇ ਕਥਿਤ ਤਸਕਰ ਵਿਚਾਲੇ ਗੋਲੀਬਾਰੀ, ਕਰੋੜਾਂ ਰੁਪਏ ਦੇ ਹਥਿਆਰ ਤੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ appeared first on TheUnmute.com - Punjabi News. Tags:
|
ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ਦੇ ਮੁਲਜ਼ਮ ਫੌਜੀ ਦੀ ਜੇਲ੍ਹ 'ਚ ਕੁੱਟਮਾਰ, ਜਾਂਚ ਸ਼ੁਰੂ Thursday 03 August 2023 06:25 AM UTC+00 | Tags: breaking-news kapurthala-jail news punjab-government punjab-news sandeep-nangal-ambian sandeep-singh-nangal-ambia sukhbir-singh-badal the-unmute-breaking-news the-unmute-latest-news ਚੰਡੀਗੜ੍ਹ, 03 ਅਗਸਤ 2023: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਵਿੱਚ ਮੁਲਜ਼ਮ ਹਰਿੰਦਰ ਸਿੰਘ ਫੌਜੀ ਦੀ ਕਪੂਰਥਲਾ ਜੇਲ੍ਹ ਵਿੱਚ ਕਥਿਤ ਤੌਰ ‘ਤੇ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਕੇ.ਕੇ.ਜੈਨ ਦੀ ਅਦਾਲਤ ਵੱਲੋਂ ਜਿੱਥੇ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ | ਕਪੂਰਥਲਾ ਜੇਲ੍ਹ ਪ੍ਰਸ਼ਾਸ਼ਨ ਤੋਂ ਸੀਸੀਟੀਵੀ ਰਿਕਾਰਡਿੰਗ ਪੇਸ਼ ਕਰਨ ਲਈ ਕਿਹਾ ਗਿਆ ਹੈ। ਖ਼ਬਰਾਂ ਮੁਤਾਬਕ ਇਸ ਸਬੰਧੀ ਵਿੱਚ ਐਡਵੋਕੇਟ ਮਨਦੀਪ ਸੰਗਰ ਨੇ ਅਦਾਲਤ ਵਿੱਚ ਰਿਟ ਪਟੀਸ਼ਨ ਦਰਜ ਕਰਵਾ ਕੇ ਇਹ ਖੁਲਾਸਾ ਕੀਤਾ ਸੀ ਕਿ 31 ਜੁਲਾਈ ਦੀ ਰਾਤ 12 ਵਜੇ ਦੇ ਲੱਗਭਗ ਕੁਝ ਵਿਅਕਤੀ ਜੋ ਕਿ ਪੁਲਿਸ ਦੀ ਵਰਦੀ ਵਿੱਚ ਸਨ ਉਹ ਕਪੂਰਥਲਾ ਜੇਲ੍ਹ ਪੁੱਜੇ ਤੇ ਉੱਥੇ ਜਿਸ ਬੈਰਕ ਵਿੱਚ ਹਰਿੰਦਰ ਸਿੰਘ ਫੌਜੀ ਬੰਦ ਸੀ ਵਿੱਚ ਜਾ ਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਫਿਰ ਉੱਥੋ ਨਿੱਕਲ ਗਏ। ਐਡਵੋਕੇਟ ਨੇ ਆਪਣੀ ਪਟੀਸ਼ਨ ਵਿੱਚ ਦੱਸਿਆ ਕਿ ਜਿਹੜੇ ਬੰਦੇ ਪੁਲਿਸ ਵਰਦੀ ਵਿੱਚ ਆਏ ਉਨ੍ਹਾਂ ਆਉਂਦੇ ਸਾਰ ਹਰਿੰਦਰ ਸਿੰਘ ਫੌਜੀ ਨੂੰ ਪੁੱਛਿਆ ਕਿ 'ਤੂੰ ਹੀ ਫੌਜੀ ਹੈ ? ਤੇ ਇਸਦੇ ਜਵਾਬ ਵਿੱਚ ਜਿਵੇਂ ਹੀ ਫੌਜੀ ਨੇ ਸਿਰ ਹਿਲਾਇਆ ਤਾਂ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ | The post ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ਦੇ ਮੁਲਜ਼ਮ ਫੌਜੀ ਦੀ ਜੇਲ੍ਹ ‘ਚ ਕੁੱਟਮਾਰ, ਜਾਂਚ ਸ਼ੁਰੂ appeared first on TheUnmute.com - Punjabi News. Tags:
|
ਮਨਪ੍ਰੀਤ ਬਾਦਲ ਸਮੇਤ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਜੀਲੈਂਸ ਮੁੜ ਕਰ ਸਕਦੀ ਹੈ ਪੁੱਛਗਿੱਛ Thursday 03 August 2023 06:36 AM UTC+00 | Tags: aam-aadmi-party bathinda-police bjp-leader-manpreet-badal breaking-news latest-news manpreet-badal news punjab-news sarup-chand-singla the-unmute-breaking-news the-unmute-punjab ਚੰਡੀਗੜ੍ਹ, 24 ਜੁਲਾਈ 2023: ਸੂਤਰਾਂ ਦੇ ਹਵਾਲੇ ਨਾਲ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Badal) ਸਮੇਤ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ।ਪਿਛਲੇ ਦਿਨੀਂ ਵੀ ਮਨਪ੍ਰੀਤ ਸਿੰਘ ਬਾਦਲ ਤੋਂ ਵਿਜੀਲੈਂਸ ਵੱਲੋਂ 3 ਘੰਟੇ ਪੁੱਛਗਿੱਛ ਕੀਤੀ ਗਈ ਸੀ। ਹੁਣ ਫਿਰ ਤੋਂ ਸੂਚਨਾ ਮਿਲ ਰਹੀ ਹੈ ਕਿ ਵਿਜੀਲੈਂਸ ਕਿਸੇ ਵੀ ਸਮੇਂ ਮਨਪ੍ਰੀਤ ਬਾਦਲ ਨੂੰ ਪੁੱਛਗਿੱਛ ਲਈ ਤਲਬ ਕਰ ਸਕਦੀ ਹੈ। ਉਨ੍ਹਾਂ ‘ਤੇ ਜਾਇਦਾਦਾਂ ਦੀ ਖਰੀਦ-ਵੇਚ ਵਿੱਚ ਧਾਂਦਲੀ ਦੇ ਦੋਸ਼ ਹਨ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਮਨਪ੍ਰੀਤ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ। ਮਨਪ੍ਰੀਤ ਸਿੰਘ ਬਾਦਲ ‘ਤੇ ਸਰੂਪ ਚੰਦ ਸਿੰਗਲਾ ਨੇ ਇਲਜ਼ਾਮ ਲਾਏ ਸਨ ਕਿ ਸਾਬਕਾ ਵਿੱਤ ਮੰਤਰੀ ਨੇ ਪੁੱਡਾ ਤੋਂ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਖਰੀਦ ਕੀਤੀ ਹੈ। ਇਹ ਜ਼ਮੀਨ ਬਠਿੰਡਾ ਵਿੱਚ ਖਰੀਦ ਕੀਤੀ ਗਈ ਸੀ। ਸਰੂਪ ਚੰਦ ਸਿੰਗਲਾ ਦੇ ਇਲਜ਼ਾਮਾਂ ਮੁਤਾਬਕ ਮਨਪ੍ਰੀਤ ਬਾਦਲ (Manpreet Badal) ਨੇ ਮੰਤਰੀ ਰਹਿੰਦੇ ਹੋਏ ਪੁੱਡਾ ਤੋਂ ਜ਼ਮੀਨ ਖਰੀਦ ਕਰਨ ਦੇ ਲਈ ਆਪਣੇ ਹੀ ਕੁੱਝ ਵਿਅਕਤੀਆਂ ਤੋਂ ਬੋਲੀਆਂ ਲਗਵਾਈਆਂ ਸਨ। ਜੇਕਰ ਸਰੂਪ ਚੰਦ ਸਿੰਗਲਾ ਵੱਲੋਂ ਲਾਏ ਗਏ ਇਲਜ਼ਾਮ ਸਹੀ ਸਾਬਤ ਹੁੰਦੇ ਹਨ ਤਾਂ ਵਿਜੀਲੈਂਸ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰ ਸਕਦੀ ਹੈ। The post ਮਨਪ੍ਰੀਤ ਬਾਦਲ ਸਮੇਤ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਜੀਲੈਂਸ ਮੁੜ ਕਰ ਸਕਦੀ ਹੈ ਪੁੱਛਗਿੱਛ appeared first on TheUnmute.com - Punjabi News. Tags:
|
ਲੋਕ ਸਭਾ ਸਪੀਕਰ ਨੂੰ ਮਨਾਉਣ 'ਚ ਜੁਟੀ ਕਾਂਗਰਸ, ਦਿੱਲੀ ਸੇਵਾਵਾਂ ਬਿੱਲ 'ਤੇ ਹੋ ਸਕਦੀ ਹੈ ਚਰਚਾ Thursday 03 August 2023 06:59 AM UTC+00 | Tags: bjp breaking-news congress delhi-government delhi-services-bill lok-sabha lok-sabha-speaker-om-birla news om-birla the-unmute-breaking-news the-unmute-latest-update union-minister-nitin-gadkari ਚੰਡੀਗੜ੍ਹ, 24 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਸਰਵਿਸਿਜ਼ ਬਿੱਲ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਸੀ। ਬੁੱਧਵਾਰ ਨੂੰ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਅੱਜ ਇਸ ਬਿੱਲ ‘ਤੇ ਚਰਚਾ ਹੋਣੀ ਹੈ ਪਰ ਫਿਲਹਾਲ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ, ਐਨਕੇ ਪ੍ਰੇਮਚੰਦਰਨ, ਸੁਸ਼ੀਲ ਕੁਮਾਰ ਰਿੰਕੂ ਅਤੇ ਅਸਦੁਦੀਨ ਓਵੈਸੀ ਵੱਲੋਂ ਬਿੱਲ ਖ਼ਿਲਾਫ਼ ਸੰਸਦ ਵਿੱਚ ਮਤਾ ਪੇਸ਼ ਕਰਨ ਦੀ ਸੰਭਾਵਨਾ ਹੈ। ਸਰਕਾਰ ਅੱਜ ਸੰਸਦ ‘ਚ ਡੇਟਾ ਪ੍ਰੋਟੈਕਸ਼ਨ ਬਿੱਲ ਵੀ ਪੇਸ਼ ਕਰੇਗੀ। ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਦੋਵੇਂ ਲੋਕ ਸਭਾ (Lok Sabha) ਸਪੀਕਰ ਓਮ ਬਿਰਲਾ ਨੂੰ ਮਨਾਉਣ ਵਿੱਚ ਲੱਗੇ ਹੋਏ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ, ਕਾਂਗਰਸ ਦੇ ਅਧੀਰ ਰੰਜਨ ਚੌਧਰੀ, ਐਨਸੀਪੀ ਦੀ ਸੁਪ੍ਰੀਆ ਸੁਲੇ, ਆਰਐਸਪੀ ਦੇ ਐਨਕੇ ਪ੍ਰੇਮਚੰਦਰਨ, ਬਸਪਾ ਦੇ ਰਿਤੇਸ਼ ਪਾਂਡੇ, ਭਾਜਪਾ ਦੇ ਰਾਜੇਂਦਰ ਅਗਰਵਾਲ, ਟੀਐਮਸੀ ਦੇ ਸੌਗਾਤਾ ਰਾਏ, ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ ਅਤੇ ਡੀਐਮਕੇ ਦੇ ਆਗੂਆਂ ਨੇ ਲੋਕ ਸਭਾ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਸਦਨ ਵਿੱਚ ਸਪੀਕਰ ਦੀ ਮਰਿਆਦਾ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਪਹਿਲਾਂ ਬੇਭਰੋਸਗੀ ਮਤੇ ‘ਤੇ ਚਰਚਾ ਹੋਣੀ ਚਾਹੀਦੀ ਹੈ ਪਰ ਪਹਿਲਾਂ ਦਿੱਲੀ ਸਰਵਿਸਿਜ਼ ਬਿੱਲ ਲਿਆਂਦਾ ਗਿਆ ਹੈ। ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਵਿਰੋਧੀ ਧਿਰਾਂ ਨੂੰ ਵੰਡਿਆ ਜਾ ਸਕੇ। ਜਿਸ ਦਿਨ ਤੋਂ ਇਹ ਬਿੱਲ ਪੇਸ਼ ਕੀਤਾ ਗਿਆ ਸੀ, ਉਸ ਦਿਨ ਤੋਂ ਹੀ ਅਸੀਂ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਸੀ ਕਿ ਅਸੀਂ ਇਸ ਬਿੱਲ ਦਾ ਵਿਰੋਧ ਕਰਾਂਗੇ। The post ਲੋਕ ਸਭਾ ਸਪੀਕਰ ਨੂੰ ਮਨਾਉਣ ‘ਚ ਜੁਟੀ ਕਾਂਗਰਸ, ਦਿੱਲੀ ਸੇਵਾਵਾਂ ਬਿੱਲ ‘ਤੇ ਹੋ ਸਕਦੀ ਹੈ ਚਰਚਾ appeared first on TheUnmute.com - Punjabi News. Tags:
|
ਬਠਿੰਡਾ ਦੇ ਥਾਣਾ ਨੰਦਗੜ੍ਹ 'ਚ ਪੰਜ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ 'ਤੇ ਤਲਵਾਰ ਨਾਲ ਹਮਲਾ Thursday 03 August 2023 07:19 AM UTC+00 | Tags: bathinda bathinda-police breaking-news crime nandgarh-police-station news robbers ਬਠਿੰਡਾ, 24 ਜੁਲਾਈ 2023: ਬਠਿੰਡਾ ਦੇ ਥਾਣਾ ਨੰਦਗੜ੍ਹ (Nandgarh Police Station) ਵਿੱਚ ਪੰਜ ਲੁਟੇਰਿਆਂ ਨੇ ਇੱਕ ਪੁਲਿਸ ਮੁਲਾਜ਼ਮ 'ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਇਕ ਵਿਅਕਤੀ ਨੂੰ ਲੁੱਟ ਕੇ ਭੱਜ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮ ਕਾਬੂ ਕਰਨ ਲੱਗਾ ਤਾਂ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹੌਲਦਾਰ ਕਿੱਕਰ ਸਿੰਘ ਨੂੰ ਜ਼ਖਮੀ ਕਰਕੇ ਭੱਜ ਰਹੇ ਲੁਟੇਰਿਆਂ ਦੀ ਲੋਕਾਂ ਨੇ ਵੀਡੀਓ ਬਣਾ ਲਈ। ਪੁਲਿਸ ਮੁਲਾਜ਼ਮ ‘ਤੇ ਹਮਲੇ ਤੋਂ ਬਾਅਦ ਹੁਣ ਪਿੰਡ ਵਾਸੀਆਂ ਨੇ ਵਾਇਰਲ ਹੋ ਰਹੀ ਹੈ। ਹਸਪਤਾਲ ‘ਚ ਦਾਖ਼ਲ ਜ਼ਖਮੀ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਨੇ ਦੱਸਿਆ ਕਿ ਉਹ ਐਕਸਾਈਜ਼ ਦੇ ਤੌਰ ‘ਤੇ ਡਿਊਟੀ ‘ਤੇ ਸੀ। ਜਦੋਂ ਹਮਲਾਵਰ ਹਮਲਾ ਕਰਨ ਤੋਂ ਬਾਅਦ ਮੌਕੇ ਤੋਂ ਭੱਜਣ ਲੱਗੇ ਤਾਂ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੇ ਸਾਥੀਆਂ ਨੇ ਹਮਲਾਵਰਾਂ ਦਾ ਪਿੱਛਾ ਕੀਤਾ | ਪੁਲਿਸ ਨੇ ਕਾਰ ਅਤੇ ਦੋ ਹਮਲਾਵਰਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 5 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। The post ਬਠਿੰਡਾ ਦੇ ਥਾਣਾ ਨੰਦਗੜ੍ਹ ‘ਚ ਪੰਜ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ 'ਤੇ ਤਲਵਾਰ ਨਾਲ ਹਮਲਾ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਮੁਨਸ਼ੀ ਕਾਬੂ, ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ Thursday 03 August 2023 08:08 AM UTC+00 | Tags: news vigilance-bureau ਚੰਡੀਗੜ੍ਹ, 03 ਅਗਸਤ 2023: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈ.ਪੀਸੀ ਦੀ ਧਾਰਾ 323, 341, 506, 148,149 ਤਹਿਤ ਐਫ.ਆਈ.ਆਰ. ਨੰਬਰ 38 ਦਰਜ ਕੀਤੀ ਗਈ ਸੀ। ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਾਰਨ ਉਸ (ਦੀਪਕ ) ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈ.ਪੀ.ਸੀ. ਦੀਆਂ ਧਾਰਾਵਾਂ 326, 323, 341, 506, 148,149 ਤਹਿਤ ਕਰਾਸ ਐਫ.ਆਈ.ਆਰ. ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਰਾਸ ਐਫ.ਆਈ.ਆਰ. ਅਧੀਨ ਵਿਰੋਧੀ ਧਿਰ ਖ਼ਿਲਾਫ਼ ਕਾਰਵਾਈ ਲਈ ਐਸ.ਐਚ.ਓ. ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ ਰਿਸ਼ਵਤ ਲਈ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 20,000 ਰੁਪਏ ਵੱਖਰੇ ਤੌਰ 'ਤੇ ਲਏ ਹਨ। ਉਸਨੇ ਵਿਜੀਲੈਂਸ ਨੂੰ ਐਮ.ਐਚ.ਸੀ. ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸੌਪੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰਬਰ 18 ਮਿਤੀ 02.08.2023 ਨੂੰ ਦਰਜ ਕਰਕੇ ਮੁਲਜ਼ਮ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਐਸ.ਐਚ.ਓ. ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। The post ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮੁਨਸ਼ੀ ਕਾਬੂ, ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ appeared first on TheUnmute.com - Punjabi News. Tags:
|
ਗ੍ਰਾਮ ਪੰਚਾਇਤ (ਜੀ.ਪੀ.) ਪੱਧਰ 'ਤੇ ਜਨ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਚਲਾਈ ਮੁਹਿੰਮ 'ਚ ਐਸ.ਏ.ਐਸ ਨਗਰ ਸੂਬੇ 'ਚੋਂ ਪਹਿਲੇ ਸਥਾਨ 'ਤੇ ਰਿਹਾ Thursday 03 August 2023 08:22 AM UTC+00 | Tags: aashika-jain breaking-news campaign-for-jan-suraksha-schemes dc-aashika-jain gram-panchayat mohali-news news pradhan-mantri-suraksha-bima-yojana sas-nagar ਐਸ ਏ ਐਸ ਨਗਰ, 03 ਅਗਸਤ, 2023: ਜਨ ਸੁਰੱਖਿਆ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ ਡੀ ਐਫ਼ ਐਸ, ਵਿੱਤ ਮੰਤਰਾਲਾ, ਭਾਰਤ ਸਰਕਾਰ ਵਿੱਚ ਲੋਕਾਂ ਦੇ ਦਾਖਲੇ ਨੂੰ ਵਧਾਉਣ ਦੇ ਉਦੇਸ਼ ਨਾਲ, ਗ੍ਰਾਮ ਪੰਚਾਇਤ ਪੱਧਰ ‘ਤੇ ਸ਼ੁਰੂ ਕੀਤੀ ਗਈ ਤਿੰਨ ਮਹੀਨੇ ਦੀ ਸ਼ੁਰੂ ਕੀਤੀ ਮੁਹਿੰਮ ਵਿੱਚ ਐਸ ਏ ਐਸ ਨਗਰ (SAS Nagar) ਜ਼ਿਲ੍ਹਾ ਸਭ ਤੋਂ ਵੱਧ ਲੋਕਾਂ ਨੂੰ ਜਨ ਸੁਰੱਖਿਆ ਯੋਜਨਾਵਾਂ ਨਾਲ ਜੋੜ ਕੇ ਸੂਬੇ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਹੈ। ਇਸ ਮੁਹਿੰਮ ਦੌਰਾਨ ਕੁੱਲ 65054 ਲਾਭਪਾਤਰੀਆਂ ਦੇ ਨਾਮ ਦਰਜ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 332 ਗ੍ਰਾਮ ਪੰਚਾਇਤਾਂ ਵਿੱਚ ਮਿਤੀ 01.04.2023 ਤੋਂ 30.06.2023 ਤੱਕ ਕੈਂਪ ਲਗਾਏ ਗਏ ਸਨ। ਇਸ ਮੁਹਿੰਮ ਵਿੱਚ ਜ਼ਿਲ੍ਹੇ ਦੇ ਚਾਰੇ ਬਲਾਕਾਂ ਦੇ ਸਰਪੰਚਾਂ, ਪੰਚਾਇਤ ਸਕੱਤਰਾਂ, ਬੀ.ਡੀ.ਪੀ.ਓਜ਼ ਸਮੇਤ ਜ਼ਿਲ੍ਹਾ ਪੱਧਰ ‘ਤੇ ਬੈਂਕ ਸਟਾਫ਼, ਫਰੰਟ ਲਾਈਨ ਸਟਾਫ਼ ਨੇ ਭਾਗ ਲਿਆ। ਡਿਪਟੀ ਕਮਿਸ਼ਨਰ ਜਿਨ੍ਹਾਂ ਜ਼ਿਲ੍ਹੇ (SAS Nagar) ਦੇ ਸਮੂਹ ਵਿਭਾਗਾਂ ਨੂੰ ਇਨ੍ਹਾਂ ਦੋਵਾਂ ਸਕੀਮਾਂ ਦੇ ਦਾਇਰੇ ਵਿੱਚ ਸਾਰੇ ਯੋਗ ਲਾਭਪਾਤਰੀਆਂ ਨੂੰ ਲਿਆਉਣ ਦੇ ਨੇਕ ਕਾਰਜ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ, ਨੇ ਕਿਹਾ ਕਿ ਜ਼ਿਲ੍ਹਾ ਮੋਹਾਲੀ ਵਿੱਚ ਕੰਮ ਕਰ ਰਹੇ ਸਾਰੇ ਵਿਭਾਗਾਂ ਅਤੇ ਸਾਰੇ ਬੈਂਕਾਂ ਨੇ ਇੱਕ ਟੀਮ ਵਜੋਂ ਕੰਮ ਕੀਤਾ ਹੈ ਅਤੇ ਸੂਬੇ ਭਰ ਵਿਚ ਅੱਗੇ ਰਹਿਣ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਚੀਫ਼ ਲੀਡ ਬੈਂਕ ਜ਼ਿਲ੍ਹਾ ਮੈਨੇਜਰ ਐਸ ਏ ਐਸ ਨਗਰ, ਐਮ ਕੇ ਭਾਰਦਵਾਜ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਸਮੁੱਚੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ 31.07.2023 ਨੂੰ ਪਹਿਲੇ ਸਥਾਨ ‘ਤੇ ਰਿਹਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਖਰੜ ਵਾਸੀ ਰਣਬੀਰ ਕੌਰ ਅਤੇ ਮਨਜੀਤ ਕੌਰ ਜਿਨ੍ਹਾਂ ਨੇ ਆਪਣੇ ਆਪਣੇ ਪਤੀ ਨੂੰ ਗੁਆ ਦਿੱਤਾ ਹੈ ਅਤੇ ਮੋਹਾਲੀ ਵਾਸੀ ਸਰੋਜ ਸ਼ਰਮਾ ਜਿਨ੍ਹਾਂ ਨੇ ਆਪਣਾ ਪੁੱਤਰ ਗੁਆ ਦਿੱਤਾ ਹੈ, ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਏ ਡੀ ਸੀ (ਡੀ) ਅਮਿਤ ਬੈਂਬੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਹਫਤਾਵਾਰੀ ਸਮੀਖਿਆ ਮੀਟਿੰਗਾਂ ਕੀਤੀਆਂ ਅਤੇ ਉਕਤ ਮੁਹਿੰਮ ਦੀ ਪ੍ਰਗਤੀ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਰੇਕ ਵਿਭਾਗ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੈਂਕਾਂ ਦਰਮਿਆਨ ਵਧੀਆ ਤਾਲਮੇਲ ਦੀ ਸ਼ਲਾਘਾ ਕੀਤੀ ਜਿਸ ਕਾਰਨ ਜ਼ਿਲ੍ਹਾ ਮੁਹਾਲੀ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਵੱਡੇ ਫਰਕ ਨਾਲ ਪਹਿਲੇ ਸਥਾਨ ‘ਤੇ ਐਲਾਨਿਆ ਗਿਆ ਹੈ। The post ਗ੍ਰਾਮ ਪੰਚਾਇਤ (ਜੀ.ਪੀ.) ਪੱਧਰ ‘ਤੇ ਜਨ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਚਲਾਈ ਮੁਹਿੰਮ ‘ਚ ਐਸ.ਏ.ਐਸ ਨਗਰ ਸੂਬੇ ‘ਚੋਂ ਪਹਿਲੇ ਸਥਾਨ ‘ਤੇ ਰਿਹਾ appeared first on TheUnmute.com - Punjabi News. Tags:
|
ਨਾਭਾ ਵਿਖੇ ਆਪਸ 'ਚ ਭਿੜੇ ਇਲਾਕਾ ਵਾਸੀ, ਇੱਕ ਦੂਜੇ 'ਤੇ ਇੱਟਾਂ, ਪੱਥਰ ਤੇ ਡਾਂਗਾਂ ਨਾਲ ਕੀਤਾ ਹਮਲਾ Thursday 03 August 2023 08:37 AM UTC+00 | Tags: alhaur-gate-area breaking-news fight india-news nabha nabhas-alhaur-gate news patiala-police punjab-breaking-news punjabi-news the-unmute-breaking-news the-unmute-punjabi-news ਪਟਿਆਲਾ, 03 ਅਗਸਤ, 2023: ਨਾਭਾ (Nabha) ਦੇ ਅਲਹੌਰਾਂ ਗੇਟ ਇਲਾਕੇ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਇਲਾਕਾ ਨਿਵਾਸੀਆਂ ਵਿਚਾਲੇ ਝੜੱਪ ਜੰਗ ਦੇ ਮੈਦਾਨ ‘ਚ ਤਬਦੀਲ ਹੋ ਗਈ । ਵਾਇਰਲ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਲੋਕ ਕਿਸੇ ਦੀ ਜਾਨ ਦੀ ਪਰਵਾਹ ਕੀਤੇ ਬਿਨਾਂ ਇੱਕ ਦੂਜੇ ਦੇ ਹਮਲਾ ਕਰ ਰਹੇ ਹਨ। ਜਿਸ ਵਿੱਚ ਨੌਜਵਾਨਾਂ ਤੋਂ ਲੈ ਕੇ ਔਰਤਾਂ ਵੀ ਇਸ ਲੜਾਈ ਵਿੱਚ ਸ਼ਾਮਲ ਹੋਈਆਂ। ਲੜਾਈ ਦਾ ਕਾਰਨ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ ਅਤੇ ਦੋਵੇਂ ਧਿਰਾਂ ਇੱਕ-ਦੂਜੇ ‘ਤੇ ਲੜਾਈ ਦੇ ਦੋਸ਼ ਲਗਾ ਰਹੀਆਂ ਹਨ। ਇਸ ਲੜਾਈ ਵਿੱਚ ਕੁਝ ਲੋਕਾਂ ਦੇ ਸੱਟਾਂ ਵੀ ਲੱਗੀਆਂ ਹਨ, ਜਿਨ੍ਹਾਂ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਮੌਕੇ ਪਹਿਲੀ ਧਿਰ ਦੇ ਅਲਫਾਜ਼ ਅਤੇ ਉਸ ਦੀ ਮਾਤਾ ਮਨਜੀਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੇਰੇ ਲੜਕੇ 'ਤੇ ਹਮਲਾ ਹੋਇਆ ਸੀ। ਅੱਜ ਫਿਰ ਉਨ੍ਹਾਂ ਨੇ ਹਮਲਾ ਕਰ ਦਿੱਤਾ। ਅੱਜ ਵੀ ਉਨ੍ਹਾਂ ਨੇ ਸਾਡੇ ‘ਤੇ ਇੱਟਾਂ-ਪੱਥਰਾਂ, ਡੰਡਿਆਂ ਅਤੇ ਡਾਂਗਾਂ ਨਾਲ ਹਮਲਾ ਕੀਤਾ ਅਤੇ ਸਾਨੂੰ ਡਰ ਹੈ ਕਿ ਉਹ ਸਾਨੂੰ ਮਾਰ ਦੇਣਗੇ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ ਪਰ ਪੁਲਿਸ ਪ੍ਰਸ਼ਾਸਨ ਸਾਡੀ ਗੱਲ ਨਹੀਂ ਸੁਣ ਰਿਹਾ। ਇਸ ਸਬੰਧੀ ਦੂਜੇ ਧਿਰ ਤੋਂ ਗੋਬਿੰਦਾ ਅਤੇ ਉਸ ਦੀ ਮਮਤਾ ਨੇ ਕਿਹਾ ਕਿ ਉਹ ਸਾਡੇ ‘ਤੇ ਝੂਠੇ ਦੋਸ਼ ਲਗਾ ਰਹੇ ਹਨ ਕਿ ਅਸੀਂ ਉਨ੍ਹਾਂ ਦੇ ਲੜਕੇ ਦੀ ਕੁੱਟਮਾਰ ਕੀਤੀ ਹੈ ਪਰ ਅਸੀਂ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਕੁੱਟਮਾਰ ਕੀਤੀ ਹੈ ਤਾਂ ਸਬੂਤ ਦਿਓ। ਅਸੀਂ ਪੁਲਿਸ ਕੋਲ ਸ਼ਿਕਾਇਤ ਦਰਜ ਨਹੀਂ ਕਰਵਾਈ ਕਿਉਂਕਿ ਸਾਡੀ ਪੰਚਾਇਤ ਨੇ ਅੱਜ ਦਾ ਸਮਾਂ ਦਿੱਤਾ ਸੀ ਪਰ ਪੰਚਾਇਤ ਬੈਠਣ ਤੋਂ ਪਹਿਲਾਂ ਲੜਾਈ ਹੋ ਗਈ। The post ਨਾਭਾ ਵਿਖੇ ਆਪਸ ‘ਚ ਭਿੜੇ ਇਲਾਕਾ ਵਾਸੀ, ਇੱਕ ਦੂਜੇ ‘ਤੇ ਇੱਟਾਂ, ਪੱਥਰ ਤੇ ਡਾਂਗਾਂ ਨਾਲ ਕੀਤਾ ਹਮਲਾ appeared first on TheUnmute.com - Punjabi News. Tags:
|
ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੂੰ ਦਸਤਾਵੇਜ਼ 'ਚ ਕਮੀ ਕਾਰਨ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ Thursday 03 August 2023 08:50 AM UTC+00 | Tags: amritsar amritsar-airport breaking-news british-mp-tanmanjit-singh-dhesi news parliament-in-britain tanmanjeet-singh-dhesi ਅੰਮ੍ਰਿਤਸਰ, 03 ਅਗਸਤ, 2023: ਬ੍ਰਿਟੇਨ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਤੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ ‘ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕਰਨ ਗਏ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਸ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਯੂ.ਕੇ. ਵਿੱਚ ਸੰਸਦ ਮੈਂਬਰ ਹੈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਤਨਮਨਜੀਤ ਸਿੰਘ ਢੇਸੀ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਕਰੀਬ ਦੋ ਘੰਟਿਆਂ ਤੋਂ ਬਾਅਦ, ਤਨਮਨਜੀਤ ਸਿੰਘ ਢੇਸੀ ਨੇ ਆਪਣੇ ਦਸਤਾਵੇਜ਼ ਪੂਰੇ ਕੀਤੇ ਅਤੇ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ। ਤਨਮਨਜੀਤ ਸਿੰਘ ਢੇਸੀ ਦੀ ਗੱਲ ਕਰੀਏ ਤਾਂ ਉਹ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ। ਸਲੋਗ ਹਲਕੇ ਤੋਂ 8 ਜੂਨ 2017 ਤੋਂ ਯੂਕੇ ਵਿੱਚ ਸੰਸਦ ਮੈਂਬਰ ਵਜੋਂ ਚੁਣਿਆ ਜਾ ਰਿਹਾ ਹੈ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂ.ਕੇ. ਵਿੱਚ ਸਿੱਖਾਂ ਦੇ ਮੁੱਦੇ ਚੁੱਕਦੇ ਆ ਰਹੇ ਹਨ। The post ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੂੰ ਦਸਤਾਵੇਜ਼ ‘ਚ ਕਮੀ ਕਾਰਨ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ appeared first on TheUnmute.com - Punjabi News. Tags:
|
ਲੋਕ ਸਭਾ 'ਚ ਦਿੱਲੀ ਸੇਵਾਵਾਂ ਬਿੱਲ 'ਤੇ ਬਹਿਸ ਜਾਰੀ, ਅਮਿਤ ਸ਼ਾਹ ਨੇ ਕਿਹਾ- ਦਿੱਲੀ ਪੂਰਨ ਰਾਜ ਨਹੀਂ Thursday 03 August 2023 09:17 AM UTC+00 | Tags: aam-aadmi-party arvind-kejriwal bjp breaking-news delhi delhi-services-bil delhi-services-bill latest-news lok-sabha lok-sabha-speaker-om-birla national-capital-territory news om-birla punjab the-unmute-punjabi-news ਚੰਡੀਗੜ੍ਹ, 03 ਅਗਸਤ, 2023: ਦਿੱਲੀ ਸੇਵਾਵਾਂ ਬਿੱਲ ‘ਤੇ ਲੋਕ ਸਭਾ ‘ਚ ਬਹਿਸ ਜਾਰੀ ਹੈ। ਬਹਿਸ ਦੀ ਸ਼ੁਰੂਆਤ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਕਿਹਾ ਉਨ੍ਹਾਂ ਕਿਹਾ ਕਿ ਦਿੱਲੀ ਨਾ ਪੂਰਨ ਰਾਜ ਹੈ ਅਤੇ ਨਾ ਹੀ ਪੂਰੀ ਯੂ. ਟੀ. ਬਲਕਿ ਦਿੱਲੀ ਇਕ ਸੰਘ ਸ਼ਾਸਤ ਪ੍ਰਦੇਸ਼ ਹੈ ਅਤੇ ਸੰਸਦ ਨੂੰ ਉਥੇ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਸ ਦੌਰਾਨ ਅਮਿਤ ਸ਼ਾਹ (Amit Shah) ਨੇ ਕਿਹਾ ਕਿ ਪਹਿਲਾਂ ਪੰਡਿਤ ਜਵਾਹਰ ਲਾਲ ਨਹਿਰੂ, ਪਟੇਲ ਅਤੇ ਡਾ.ਰਾਜਿੰਦਰ ਪ੍ਰਸਾਦ ਅਤੇ ਡਾ: ਅੰਬੇਡਕਰ ਵਰਗੇ ਕਈ ਵੱਡੇ ਆਗੂਆਂ ਨੇ ਵੀ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਸੀ। ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਿਰਫ ਆਪਣੀ ਪਸੰਦ ਦਾ ਹਿੱਸਾ ਪੜ੍ਹਿਆ। ਸ਼ਾਹ ਨੇ ਕਿਹਾ ਕਿ ਦਿੱਲੀ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਸੰਸਦ ਨੂੰ ਹੈ। ਦੂਜੇ ਪਾਸੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਦਨ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਵੀ ਖੜਗੇ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਅਤੇ ਸਦਨ ਨੂੰ ਚਲਾਉਣ ਲਈ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। The post ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ‘ਤੇ ਬਹਿਸ ਜਾਰੀ, ਅਮਿਤ ਸ਼ਾਹ ਨੇ ਕਿਹਾ- ਦਿੱਲੀ ਪੂਰਨ ਰਾਜ ਨਹੀਂ appeared first on TheUnmute.com - Punjabi News. Tags:
|
ਭਾਜਪਾ ਵਾਲਿਆਂ ਨੂੰ ਖਾਲਸਾ ਏਡ ਚੁਭ ਰਿਹੈ, ਗੈਂਗਸਟਰ ਕਿਊਂ ਨਹੀਂ: ਰਾਜਾ ਵੜਿੰਗ Thursday 03 August 2023 09:41 AM UTC+00 | Tags: amarinder-singh-raja-warring bjp breaking-news khalsa-aid latest-news news nia punjab-bjp punjab-breaking punjab-congress ਚੰਡੀਗੜ੍ਹ, 03 ਅਗਸਤ, 2023: ਬੀਤੇ ਦਿਨ ਐਨ.ਆਈ.ਏ. ਦੁਆਰਾ ਪੰਜਾਬ ਦੀਆਂ ਵੱਖ-ਵੱਖ ਥਾਵਾਂ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ | ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਐਨ.ਜੀ.ਓ. ਖਾਲਸਾ ਏਡ (Khalsa aid) ‘ਤੇ ਛਾਪੇਮਾਰੀ ਦੀ ਘਟਨਾ ਬੇਹੱਦ ਮੰਦਭਾਗੀ ਹੈ, ਅਜਿਹਾ ਨਹੀਂ ਹੋਣ ਚਾਹੀਦਾ ਸੀ | ਰਾਜਾ ਵੜਿੰਗ ਨੇ ਕਿਹਾ ਕਿ ਖਾਲਸਾ ਏਡ ਨੇ ਔਖੇ ਸਮੇਂ ਵਿੱਚ ਦੇਸ਼, ਵਿਦੇਸ਼ਾਂ ਵਿੱਚ ਮੋਹਰੀ ਹੋ ਕੇ ਲੋਕਾਂ ਦੀ ਮੱਦਦ ਕੀਤੀ | ਕਿਸਾਨ ਅੰਦੋਲਨ ਵਿਚ ਵੀ ਉਨ੍ਹਾਂ ਨੇ ਲੋਕਾਂ ਦੀ ਸੇਵਾ ਕੀਤੀ ਇਸਦੇ ਨਾਲ ਹੀ ਜਿਥੇ ਕਿਤੇ ਵੀ ਕੋਈ ਆਫ਼ਤ ਆਈ ਖਾਲਸਾ ਏਡ ਨੇ ਇਨਸਾਨੀਅਤ ਨੂੰ ਮੁੱਖ ਰੱਖਦਿਆਂ ਸੇਵਾ ਲਈ ਮੋਹਰੀ ਰਿਹਾ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਬਹੁਤ ਕੁਝ ਵਾਪਰ ਰਿਹਾ ਹੈ, ਗੈਂਗਸਟਰਾਂ ਵਲੋਂ ਫਿਰੌਤੀਆਂ, ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਉਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਪਰ ਭਾਜਪਾ ਵਾਲਿਆਂ ਨੂੰ ਖਾਲਸਾ ਏਡ ਚੁਭ ਰਿਹਾ ਹੈ | ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਤੇ ਕੋਈ ਬਿਆਨ ਜਾਰੀ ਕਰਨ ਅਤੇ ਉਹ ਉਮੀਦ ਕਰਦੇ ਹਨ ਕਿ ਅਜਿਹਾ ਮੁੜ ਨਾ ਵਾਪਰੇ | The post ਭਾਜਪਾ ਵਾਲਿਆਂ ਨੂੰ ਖਾਲਸਾ ਏਡ ਚੁਭ ਰਿਹੈ, ਗੈਂਗਸਟਰ ਕਿਊਂ ਨਹੀਂ: ਰਾਜਾ ਵੜਿੰਗ appeared first on TheUnmute.com - Punjabi News. Tags:
|
ਮੰਡੀ ਬੋਰਡ ਚੇਅਰਮੈਨ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ 50 ਹਜ਼ਾਰ ਬੂਟੇ ਲਾਉਣ ਦੀ ਮੁਹਿੰਮ ਦਾ ਪਟਿਆਲਾ ਤੋਂ ਆਗ਼ਾਜ਼ Thursday 03 August 2023 09:49 AM UTC+00 | Tags: breaking-news environment harchand-singh-barsat mandi-board-chairman news patiala punjab-mandi-board successful-organization-of-tree-planting-campaign-2021 tree-planting-campaign ਪਟਿਆਲਾ/ਸਮਾਣਾ, 03 ਅਗਸਤ 2023: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Punjab Mandi Board) ਨੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ 50 ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਆਗ਼ਾਜ਼ ਪਟਿਆਲਾ ਜ਼ਿਲ੍ਹੇ ਤੋਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਦਾ 4220 ਕਰੋੜ ਰੁਪਏ ਰੋਕ ਕੇ ਸੂਬੇ ਨਾਲ ਬਹੁਤ ਧੱਕਾ ਕੀਤਾ ਹੈ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰਸਤਾ ਅਖ਼ਤਿਆਰ ਕੀਤਾ ਹੈ, ਇਸ ਲਈ ਇਹ ਪੈਸਾ ਜਲਦ ਮਿਲਣ ਦੀ ਆਸ ਹੈ। ਸਮਾਣਾ ਤੇ ਪਟਿਆਲਾ ਦੀਆਂ ਮੰਡੀਆਂ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 4220 ਕਰੋੜ ਰੁਪਏ, ਜੋਕਿ ਪੰਜਾਬ ਦਾ ਹੱਕ ਹੈ, ਮਿਲਣ ਨਾਲ ਇਹ ਪੈਸਾ ਰਾਜ ਦੀਆਂ ਸੜਕਾਂ ਤੇ ਮੰਡੀਆਂ ਦੇ ਵਿਕਾਸ ਲਈ ਲੱਗੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਮੰਡੀ ਬੋਰਡ ਦੀ ਆਮਦਨ ਦੁੱਗਣੀ ਕੀਤੀ ਜਾਵੇ ਇਸ ਲਈ ਬੋਰਡ ਦੇ ਕਿਸਾਨ ਭਵਨ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਬਾਕੀ ਗੈਸਟ ਹਾਊਸਾਂ ਨੂੰ ਵਿਕਸਤ ਕਰਕੇ ਓਇਓ ਐਪ ਨਾਲ ਵੀ ਜੋੜਿਆ ਜਾਵੇਗਾ। ਹਰਚੰਦ ਸਿੰਘ ਬਰਸਟ (Punjab Mandi Board) ਨੇ ਕਿਹਾ ਕਿ, ਰਾਜ ਦੀਆਂ ਛੋਟੀਆਂ ਮੰਡੀਆਂ ਨੂੰ ਵੱਡਾ ਕੀਤਾ ਜਾਵੇਗਾ, ਮੰਡੀ ਸਿਸਟਮ ਅਤਿਆਧੁਨਿਕ ਬਣਾਇਆ ਜਾਵੇਗਾ, ਸੀ.ਸੀ.ਟੀ.ਵੀ. ਕੈਮਰੇ, ਚਾਰਦਿਵਾਰੀ ਬਣਾਕੇ ਗੇਟ ਲੱਗਣਗੇ ਤੇ ਹਰੇਕ ਗੇਟ ‘ਤੇ ਕੰਡਾ ਲੱਗਾਇਆ ਜਾਵੇਗਾ, ਜਿਸ ਨਾਲ ਚੋਰੀ ਰੁਕੇਗੀ ਤੇ ਮਾਰਕੀਟ ਫੀਸ ਵਧੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪ੍ਰਣਾਲੀ ਸਬਜ਼ੀ ਤੇ ਫ਼ਲ ਮੰਡੀਆਂ ਵਿੱਚ ਸ਼ੁਰੂ ਹੋਵੇਗੀ ਤੇ ਬਾਅਦ ਵਿੱਚ ਸਾਰੀਆਂ ਮੰਡੀਆਂ ਵਿੱਚ ਲਾਗੂ ਕੀਤਾ ਜਾਵੇਗਾ। ਚੇਅਰਮੈਨ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਸੂਬੇ ਦੀਆਂ ਮੰਡੀਆ ਵਿੱਚ 50 ਹਜ਼ਾਰ ਬੂਟੇ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਸੰਭਾਂਲ ਲਈ ਆੜਤੀਆ ਐਸੋਸੀਏਸ਼ਨਾਂ ਤੇ ਐਨ.ਜੀ.ਓਜ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਸੱਦਾ ਦਿੱਤਾ ਕਿ ਹਰ ਨਾਗਰਿਕ 5-5 ਬੂਟੇ ਲਗਾਵੇ ਅਤੇ ਇਨ੍ਹਾਂ ਦੀ ਸੰਭਾਂਲ ਵੀ ਕਰੇ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਸਟ ਨੇ ਕਿਹਾ ਕਿ ਮੋਹਾਲੀ ਵਿਖੇ 2014 ਵਿੱਚ 50 ਕਰੋੜ ਦੀ ਲਾਗਤ ਨਾਲ 12 ਏਕੜ ਵਿੱਚ ਅਤਿਆਧੁਨਿਕ ਮੰਡੀ ਬਣਾਈ ਗਈ ਸੀ ਪਰੰਤੂ ਪਿਛਲੇ ਨਿਜਾਮ ਦੀ ਅਣਗਹਿਲੀ ਕਰਕੇ ਉਸਨੂੰ ਵਰਤਿਆ ਨਹੀਂ ਜਾ ਸਕਿਆ ਅਤੇ ਮੰਡੀ ਬੋਰਡ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ, ਪਰੰਤੂ ਉਨ੍ਹਾਂ ਨੇ ਇਸ ਨੂੰ ਚਾਲੂ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਸ਼ੈਡਾਂ ਤੋਂ ਆਮਦਨ ਪੈਦਾ ਕਰਨ ਲਈ ਇਨ੍ਹਾਂ ਨੂੰ ਮੰਡੀਆਂ ਦੇ ਸੀਜਨ ਤੋਂ ਬਿਨ੍ਹਾਂ ਹੋਰ ਕਾਰਜਾਂ ਲਈ ਵਰਤਿਆ ਜਾਵੇਗਾ। ਆਫ਼ ਸੀਜਨ ‘ਚ ਇਨ੍ਹਾਂ ਸ਼ੈਡਾਂ ਨੂੰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਇਨਡੋਰ ਸਟੇਡੀਅਮ ਵਜੋਂ ਵੀ ਵਰਤਿਆ ਜਾਵੇਗਾ। ਚੇਅਰਮੈਨ ਨੇ ਇਕ ਹੋਰ ਸਵਾਲ ਦੇ ਜਵਾਬ ‘ਚ ਆਖਿਆ ਕਿ ਹੜ੍ਹਾਂ ਨੇ ਇੱਕ ਮੋਟੇ ਅੰਦਾਜੇ ਮੁਤਾਬਕ ਸੂਬੇ ਦਾ 15000 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ ਅਤੇ ਮੰਡੀ ਬੋਰਡ ਦਾ ਬੁਨਿਆਦੀ ਢਾਂਚਾ ਤੇ ਸੜਕਾਂ ਵੀ ਨੁਕਸਾਨੀਆਂ ਗਈਆਂ ਹਨ, ਜਿਨ੍ਹਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਇਸ ਦੌਰਾਨ ਇੰਜੀਨੀਅਰ ਇੰਨ ਚੀਫ਼ ਗੁਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ, ਸਕੱਤਰ ਪਰਮਪਾਲ ਸਿੰਘ, ਲੇਖਾਕਾਰ ਰੁਪਿੰਦਰ ਸਿੰਘ ਟਿਵਾਣਾ, ਬਲਾਕ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ, ਹਰਿੰਦਰ ਸਿੰਘ ਧਭਲਾਨ, ਆੜਤੀਆ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਰਾਣਾ, ਪ੍ਰਧਾਨ ਪਟਿਆਲਾ ਨਵੀਂ ਅਨਾਜ ਮੰਡੀ ਸਤਵਿੰਦਰ ਸਿੰਘ ਸੈਣੀ, ਚੇਅਰਮੈਨ ਚਰਨਦਾਸ ਗੋਇਲ, ਨਰੇਸ਼ ਮਿੱਤਲ, ਪਰਦੁਮਨ ਰਾਏ ਗੁਪਤਾ, ਗੁਰਿੰਦਰ ਕੁਮਾਰ, ਨਰੇਸ਼ ਗੋਇਲ, ਗੋਪੀ ਸਿੱਧੂ, ਗੁਲਸ਼ਨ ਲੌਟ, ਦਵਿੰਦਰ ਕੁਮਾਰ ਬੱਗਾ, ਰਤਨ ਲਾਲ, ਅਸ਼ੋਕ ਕੁਮਾਰ ਮੋਦੀ, ਰਕੇਸ਼ ਭਾਨਰਾ ਦਰਬਾਰਾ ਸਿੰਘ, ਹਰਦੇਵ ਸਿੰਘ ਸਰਪੰਚ, ਮਹੇਸ਼ ਗੋਇਲ, ਸੁਰੇਸ਼ ਕੁਮਾਰ ਡਕਾਲਾ, ਸਨਜੀਵਨ ਕੁਮਾਰ, ਅਸ਼ੋਕ ਕੁਮਾਰ, ਕੁਲਦੀਪ ਕੌਰਜੀਵਾਲ, ਵਿਜੇ ਕੁਮਾਰ ਆਲੋਵਾਲ, ਸੁਰਮੁੱਖ ਸਿੰਘ, ਰਣਧੀਰ ਸਿੰਘ ਨਲੀਨੀ, ਸਮਾਣਾ ਵਿਖੇ ਅਸ਼ਵਨੀ ਕੁਮਾਰ, ਆੜਤੀ ਐਸੋਸੀਏਸ਼ਨ ਸਮਾਣਾ ਪ੍ਰਧਾਨ ਸੰਦੀਪ ਗਰਗ ਸੰਜੂ, ਸਬਜੀ ਮੰਡੀ ਪ੍ਰਧਾਨ ਸਤਨਾਮ ਸਿੰਘ ਚੀਮਾ, ਸ਼ਾਮ ਲਾਲ, ਡਾ. ਸੁਰਜੀਤ ਸਿੰਘ, ਗੁਰਮੀਤ ਸਿੰਘ ਦੋਦੜਾ, ਪਰਵੀਨ ਅਰੋੜਾ, ਬਲਕਾਰ ਡਕਾਲਾ, ਗੁਰਮੇਲ ਸਿੰਘ, ਬੱਬਲਾ ਸਰਪੰਚ ਕਾਹਨਗੜ੍ਹ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। The post ਮੰਡੀ ਬੋਰਡ ਚੇਅਰਮੈਨ ਵੱਲੋਂ ਪੰਜਾਬ ਦੀਆਂ ਮੰਡੀਆਂ ‘ਚ 50 ਹਜ਼ਾਰ ਬੂਟੇ ਲਾਉਣ ਦੀ ਮੁਹਿੰਮ ਦਾ ਪਟਿਆਲਾ ਤੋਂ ਆਗ਼ਾਜ਼ appeared first on TheUnmute.com - Punjabi News. Tags:
|
Nuh Violence: ਨੂਹ, ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ 'ਚ ਇੰਟਰਨੈੱਟ ਸੇਵਾ ਬਹਾਲ Thursday 03 August 2023 09:59 AM UTC+00 | Tags: breaking-news haryana-government news nuh-violence ਚੰਡੀਗੜ੍ਹ, 03 ਅਗਸਤ 2023: ਨੂਹ ‘ਚ ਇਕ ਜਲੂਸ ‘ਤੇ ਹਮਲੇ ਤੋਂ ਬਾਅਦ ਭੜਕੀ ਹਿੰਸਾ (Nuh Violence) ਤੋਂ ਬਾਅਦ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ। ਹਰਿਆਣਾ ਸਰਕਾਰ ਨੇ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਅਤੇ ਜ਼ਿਲ੍ਹਾ ਗੁਰੂਗ੍ਰਾਮ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਮੁਅੱਤਲੀ ਨੂੰ ਅੰਸ਼ਕ ਤੌਰ ‘ਤੇ ਹਟਾ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ ਕਰਫਿਊ ਲੱਗਾ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਰਅਸਲ ਨੂਹ ਹਿੰਸਾ (Nuh Violence) ‘ਚ ਹੁਣ ਤੱਕ ਛੇ ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਦੋ ਹੋਮਗਾਰਡ ਅਤੇ ਚਾਰ ਆਮ ਨਾਗਰਿਕ ਹਨ। ਫਿਰਕੂ ਹਿੰਸਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਨੇ ਹਿੰਸਾ ‘ਚ ਹੋਏ ਨੁਕਸਾਨ ਦੀ ਭਰਪਾਈ ਬਦਮਾਸ਼ਾਂ ਤੋਂ ਹੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ 5 ਅਗਸਤ ਤੱਕ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਗੁਰੂਗ੍ਰਾਮ ਦੇ ਏਸੀਪੀ ਵਰੁਣ ਕੁਮਾਰ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬਹੁਤ ਸਾਰੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਵੀਡੀਓਜ਼ ਪੋਸਟ ਕੀਤੀਆਂ ਜਾ ਰਹੀਆਂ ਹਨ। ਅਸੀਂ ਲੋਕਾਂ ਦੀ ਪਛਾਣ ਕਰ ਰਹੇ ਹਾਂ। ਮੈਂ ਜਨਤਾ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਹਿੰਦੂਆਂ ਜਾਂ ਮੁਸਲਮਾਨਾਂ ਦੇ ਖਿਲਾਫ ਨਹੀਂ ਹਾਂ। ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਾਂ ਜੋ ਦੁਰਵਿਵਹਾਰ ਕਰ ਰਹੇ ਹਨ, ਗੁੰਮਰਾਹ ਕਰ ਰਹੇ ਹਨ ਅਤੇ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹਨ। ਅਸੀਂ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਾਂ। ਅਸੀਂ ਨਹੀਂ ਚਾਹੁੰਦੇ ਕਿ ਲੋਕ ਅਫਵਾਹਾਂ ਫੈਲਾਉਣ।
The post Nuh Violence: ਨੂਹ, ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ ‘ਚ ਇੰਟਰਨੈੱਟ ਸੇਵਾ ਬਹਾਲ appeared first on TheUnmute.com - Punjabi News. Tags:
|
ਰਾਜ ਸਭਾ 'ਚ PM ਮੋਦੀ ਦਾ ਨਹੀਂ, ਸੰਵਿਧਾਨ ਦੀ ਬਚਾਅ ਕਰ ਰਿਹਾ ਹਾਂ: ਸਪੀਕਰ ਜਗਦੀਪ ਧਨਖੜ Thursday 03 August 2023 10:23 AM UTC+00 | Tags: breaking-news constitution-of-india latest-news mallikarjun-kharge monsson-session news rajya-sabha speaker-jagdeep-dhankhar the-unmute-breaking-news the-unmute-punjabi-news ਚੰਡੀਗੜ੍ਹ, 03 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਵੀ ਹੰਗਾਮਾ ਜਾਰੀ ਰਿਹਾ। ਰਾਜ ਸਭਾ ‘ਚ ਇਕ ਵਾਰ ਫਿਰ ਮਣੀਪੁਰ ਮੁੱਦੇ ‘ਤੇ ਹੰਗਾਮਾ ਹੋਇਆ। ਵਿਰੋਧੀ ਧਿਰ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਘੇਰਨ ਵਿੱਚ ਲੱਗੀ ਹੋਈ ਹੈ। ਇਸ ਦੌਰਾਨ ਵੀਰਵਾਰ ਨੂੰ ਰਾਜ ਸਭਾ ‘ਚ ਚੇਅਰਮੈਨ ਜਗਦੀਪ ਧਨਖੜ (Jagdeep Dhankhar) ਅਤੇ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਚਾਲੇ ਬਹਿਸ ਹੋਈ। ਇਸ ਬਹਿਸ ਦੌਰਾਨ ਵੀ ਹਾਸਾ ਵੀ ਵੇਖਣ ਨੂੰ ਮਿਲਿਆ। ਮਲਿਕਾਰਜੁਨ ਖੜਗੇ ਨੇ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ (Jagdeep Dhankhar) ਨੂੰ ਪੁੱਛਿਆ ਕਿ ਉਹ ਮਣੀਪੁਰ ਮੁੱਦੇ ‘ਤੇ ਚਰਚਾ ਦੀ ਮੰਗ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਚਾਅ ਕਿਉਂ ਕਰ ਰਹੇ ਹਨ। ਇਸ ਦੇ ਨਾਲ ਹੀ ਚੇਅਰਮੈਨ ਜਗਦੀਪ ਧਨਖੜ ਨੇ ਇਸ ਬਿਆਨ ‘ਤੇ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪ੍ਰਧਾਨ ਮੰਤਰੀ ਦਾ ਬਚਾਅ ਕਰਨ ਦੀ ਲੋੜ ਨਹੀਂ ਹੈ। ਮੈਨੂੰ ਕਿਸੇ ਦਾ ਬਚਾਅ ਕਰਨ ਦੀ ਲੋੜ ਨਹੀਂ ਹੈ। ਮੈਨੂੰ ਤੁਹਾਡੇ ਅਧਿਕਾਰਾਂ ਦੀ ਰੱਖਿਆ ਲਈ ਸੰਵਿਧਾਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਦੀਆਂ ਅਜਿਹੀਆਂ ਟਿੱਪਣੀਆਂ ਚੰਗੀਆਂ ਨਹੀਂ ਹਨ। ਰਾਜ ਸਭਾ ਦੇ ਚੇਅਰਮੈਨ ਨੇ ਮਣੀਪੁਰ ‘ਤੇ ਚਰਚਾ ਲਈ ਅੱਗੇ ਦਾ ਰਸਤਾ ਲੱਭਣ ਲਈ ਸਦਨ ਦੇ ਆਗੂਆਂ ਨੂੰ ਦੁਪਹਿਰ 1 ਵਜੇ ਮੀਟਿੰਗ ਲਈ ਸੱਦਾ ਦਿੱਤਾ ਸੀ । The post ਰਾਜ ਸਭਾ ‘ਚ PM ਮੋਦੀ ਦਾ ਨਹੀਂ, ਸੰਵਿਧਾਨ ਦੀ ਬਚਾਅ ਕਰ ਰਿਹਾ ਹਾਂ: ਸਪੀਕਰ ਜਗਦੀਪ ਧਨਖੜ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿਖੇ ਵੱਖ-ਵੱਖ ਪਿੰਡਾਂ ਦੇ 11 ਪਰਿਵਾਰਾਂ ਨੂੰ ਮੁਆਵਜ਼ੇ ਦੇ 13.20 ਲੱਖ ਰੁਪਏ ਦੇ ਚੈੱਕ ਸੌਂਪੇ Thursday 03 August 2023 10:33 AM UTC+00 | Tags: behlolpur-village breaking-news floods-victims mla-kulwant-singh mohali-news news punjab-breaking ਐੱਸ.ਏ.ਐੱਸ. ਨਗਰ, 03 ਅਗਸਤ 2023: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਅਤੇ ਹੜ੍ਹ ਪੀੜਤਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਦੇ ਕੇ ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਪਿੰਡ ਬਹਿਲੋਲਪੁਰ ਵਿਖੇ ਵੱਖ-ਵੱਖ ਪਿੰਡਾਂ ਦੇ 11 ਪੀੜਤ ਪਰਿਵਾਰਾਂ ਨੂੰ 13.20 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਪ੍ਰਤੀ ਪਰਿਵਾਰ 1.20 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਜ਼ਿਕਰਯੋਗ ਹੈ ਕਿ ਇਹਨਾਂ ਪੀੜਤਾਂ ਵਿਚ ਪਿੰਡ ਬਹਿਲੋਲਪੁਰ ਦੇ ਸਵਰਨ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ, ਨਰੇਸ਼ ਕੁਮਾਰ, ਜਗਤਾਰ ਸਿੰਘ, ਮਹਿੰਦਰੋ ਦੇਵੀ ਤੇ ਮਨਦੀਪ ਸਿੰਘ, ਪਿੰਡ ਦਾਊਂ ਤੋਂ ਬਬਲੀ, ਪ੍ਰੀਤਮ ਕੌਰ ਤੇ ਬਿਮਲਾ ਕੌਰ ਅਤੇ ਪਿੰਡ ਝਾਮਪੁਰ ਦੀ ਸ਼ਮਸ਼ੇਰ ਕੌਰ ਦੇ ਪਰਿਵਾਰ ਸ਼ਾਮਲ ਹਨ। ਮੋਹਾਲੀ ਸਬ-ਡਿਵੀਜ਼ਨ ਵਿੱਚ ਮੁਆਵਜ਼ਾ ਕਮੇਟੀ ਵੱਲੋਂ ਮਕਾਨਾਂ ਦੇ ਹੋਏ ਨੁਕਸਾਨ ਬਾਬਤ 29 ਮਕਾਨਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਬਾਬਤ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਹਲਕਾ ਵਿਧਾਇਕ (MLA Kulwant Singh) ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਥੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉੱਥੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਬਾਰੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਵੀ ਪਰਿਵਾਰ ਦੇ ਹੋਏ ਜਾਨੀ ਨੁਕਸਾਨ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਉਸ ਪਰਿਵਾਰ ਦੀ ਆਰਥਿਕ ਮੱਦਦ ਕਰ ਕੇ ਪਰਿਵਾਰ ਨੂੰ ਕੁਝ ਰਾਹਤ ਜ਼ਰੂਰ ਦਿੱਤੀ ਜਾ ਸਕਦੀ ਹੈ, ਜੋ ਕਿ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾ ਰਹੀਆਂ ਹਨ । ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਸਾਰੇ ਵਿਧਾਇਕ, ਸਾਰੇ ਮੰਤਰੀ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਲਗਾਤਾਰ ਲੋਕਾਂ ਵਿਚ ਵਿਚਰੇ ਹਨ। ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਦਿਨ ਰਾਤ ਇੱਕ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਸਦਕਾ ਹੀ ਲੋਕਾਂ ਨੂੰ ਵੇਲੇ ਸਿਰ ਸਹਾਇਤਾ ਮਿਲੀ ਅਤੇ ਬਹੁਤ ਹੀ ਘੱਟ ਸਮੇਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਰਾਸ਼ੀ ਲੋਕਾਂ ਨੂੰ ਦਿੱਤੀ ਗਈ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਇਹ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਲਗਾਤਾਰ ਪੂਰਾ ਕਰ ਰਹੀ ਹੈ। ਸਿਹਤ, ਸਿੱਖਿਆ ਅਤੇ ਰੋਜ਼ਗਾਰ ਸਮੇਤ ਬਹੁਪੱਖੀ ਵਿਕਾਸ ਲਈ ਸਰਕਾਰ ਨੇ ਇਨਕਲਾਬੀ ਫੈਸਲੇ ਲੈਂਦੇ ਹੋਏ, ਉਹਨਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਹੈ। ਇਸੇ ਲੜੀ ਤਹਿਤ ਬਹੁਤ ਜਲਦ ਬਹਿਲੋਲਪੁਰ ਨੇੜੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ 01 ਹਜ਼ਾਰ ਮਕਾਨ ਬਣਾ ਕੇ ਦਿੱਤੇ ਜਾਣਗੇ। ਇਸ ਮੌਕੇ ਐੱਸ.ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ, ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ। The post ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿਖੇ ਵੱਖ-ਵੱਖ ਪਿੰਡਾਂ ਦੇ 11 ਪਰਿਵਾਰਾਂ ਨੂੰ ਮੁਆਵਜ਼ੇ ਦੇ 13.20 ਲੱਖ ਰੁਪਏ ਦੇ ਚੈੱਕ ਸੌਂਪੇ appeared first on TheUnmute.com - Punjabi News. Tags:
|
ਐਨ.ਆਈ.ਏ. ਨੇ ਸਿੱਖਾਂ ਦੀ ਸਾਖ ਤੇ ਸਮਰੱਥਾ ਨੂੰ ਨਿਸ਼ਾਨਾ ਬਣਾਉਣ ਲਈ ਛਾਪੇਮਾਰੀ ਕੀਤੀ ਹੈ: ਪੰਥ ਸੇਵਕ ਸਖਸ਼ੀਅਤਾਂ Thursday 03 August 2023 12:45 PM UTC+00 | Tags: breaking-news news nia nia-raid panth-sevak-personalities punjab-news raid sikhs ਅੰਮ੍ਰਿਤਸਰ ,03 ਅਗਸਤ2023: ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਾਂਝੇ ਤੌਰ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਡੀਆ ਦੀ ਜਾਂਚ ਏਜੰਸੀ ਐਨ.ਆਈ.ਏ. (NIA) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਖਾਲਸਾ ਏਡ ਪ੍ਰਮੁੱਖ ਹੈ, ਅਤੇ ਵਿਦੇਸ਼ਾਂ ਵਿਚਲੀਆਂ ਸਿੱਖ ਜਥੇਬੰਦੀਆਂ ਆਗੂਆਂ ਦੇ ਘਰਾਂ ਉੱਤੇ ਕੀਤੀ ਗਈ ਛਾਪੇਮਾਰੀ ਸਿੱਖਾਂ ਦੀ ਸਾਖ ਅਤੇ ਸਮਰੱਥਾ ਨੂੰ ਢਾਹ ਲਾਉਣ ਦਾ ਯਤਨ ਹੈ। ਕਿਰਸਾਨੀ ਸੰਘਰਸ਼ ਦੌਰਾਨ ਸਿੱਖਾਂ ਵੱਲੋਂ ਸਮੂਹਿਕ ਤੌਰ ਉੱਤੇ ਦਰਸਾਏ ਗੁਰੂ-ਆਦਰਸ਼ਾਂ ਨੂੰ ਸਮਰਪਣ ਅਤੇ ਪਰਗਟ ਕੀਤੀ ਸਮਰੱਥਾ ਤੋਂ ਬਾਅਦ ਸਿੱਖਾਂ ਦੀ ਸੂਮਿਹਕ ਚੇਤਨਾ ਨੂੰ ਦਬਉਣ ਦਾ ਯਤਨ ਕਰ ਰਹੀ ਹੈ। ਇਹ ਛਾਪੇਮਾਰੀ ਮਾਰਚ ਮਹੀਨੇ ਵਿਚ ਸਿੱਖ ਨੌਜਵਾਨਾਂ ਉੱਤੇ ਪੰਜਾਬ ਵਿਚ ਚਲਾਏ ਗਏ ਦਮਨ ਚੱਕਰ ਦਾ ਹੀ ਅਗਲਾ ਪੜਾਅ ਹੈ। ਪੱਤਰਕਾਰਾਂ ਗੱਲਬਾਤ ਕਰਦਿਆਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਰਜਿੰਦਰ ਸਿੰਘ ਮੁਗਲਵਾਲ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਕਿਹਾ ਕਿ ਹੁਣ ਇੰਡੀਅਨ ਸਟੇਟ ਸਿੱਖਾਂ ਵਿਰੁਧ ਦਮਨ ਦਾ ਅਮਲ ਸ਼ੁਰੂ ਕਰ ਚੁੱਕੀ ਹੈ। ਸਿੱਖ ਆਪਣੇ ਅਕੀਦੇ ਤੇ ਆਦਰਸ਼ਾਂ, ਤਵਾਰੀਖ, ਪੰਜਾਬ ਦੇ ਭੂਗੌਲਿਕ ਖਿੱਤੇ ਅਤੇ ਰਾਜ ਕਰਨ ਦੇ ਇਤਿਹਾਸ ਤੇ ਦਾਅਵੇ ਕਾਰਨ ਇੰਡੀਅਨ ਸਟੇਟ ਲਈ ਵੱਡੀ ਚੁਣੌਤੀ ਹਨ। ਮਾਰਚ ਮਹੀਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰੀਆਂ ਤੇ ਦਮਨ ਦਾ ਨਿਸ਼ਾਨ ਬਣਾਉਣ ਦੇ ਨਾਲੋ-ਨਾਲ ਕੀਤੇ ਗਏ ਮਨੋਵਿਗਿਆਕ ਹਮਲੇ ਨਾਲ ਇੰਡੀਅਨ ਸਟੇਟ ਨੇ ਸਿੱਖਾਂ ਨੂੰ ਨਿਖੇੜ ਕੇ ਸਿੱਧਾ ਨਿਸ਼ਾਨੇ ਉੱਤੇ ਲਿਆਉਣ ਦਾ ਅਮਲ ਸ਼ੁਰੂ ਕਰ ਲਿਆ ਹੈ। ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਕਿ ਇੰਡੀਅਨ ਸਟੇਟ ਵੱਲੋਂ ਸਿੱਖਾਂ ਦੀਆਂ ਸੰਸਥਾਵਾਂ ੳਤੇ ਅਗਵਾਈ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਸਿੱਖਾਂ ਨੂੰ ਸੰਸਥਾ ਤੇ ਆਗੂ ਹੀਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਹਮਲਾ ਕਿਸੇ ਇਕ ਸੰਸਥਾ, ਜਥੇਬੰਦੀ ਜਾਂ ਚੋਣਵੀਆਂ ਸਖਸ਼ੀਅਤਾਂ ਉੱਤੇ ਨਹੀਂ ਹੈ ਇਹ ਸਿੱਖਾਂ ਦੀ ਸਮੂਹਿਕ ਸਾਖ ਅਤੇ ਸਮਰੱਥਾ ਉੱਤੇ ਹਮਲਾ ਹੈ ਜਿਸ ਵਿਰੁਧ ਦੇਸ਼-ਵਿਦੇਸ਼ ਦੀਆਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਇਕਜੁਟ ਹੋਣਾ ਚਾਹੀਦਾ ਹੈ। ਉਹਨਾ ਕਿਹਾ ਕਿ ਖਾੜਕੂ ਸੰਘਰਸ਼ ਦੇ ਆਗੂਆਂ ਵਿਚੋਂ ਭਾਈ ਪਰਮਜੀਤ ਸਿੰਘ ਪੰਜਵੜ੍ਹ, ਅਤੇ ਕਨੇਡਾ ਵਿਚ ਸਰਗਰਮ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਸ਼ਹੀਦ ਕਰਨਾ, ਤੇ ਇੰਗਲੈਂਡ ਵਿਚ ਨੌਜਵਾਨ ਅਵਤਾਰ ਸਿੰਘ ਖੰਡਾ ਦੀ ਭੇਦ ਰਹੇ ਹਾਲਾਤ ਵਿਚ ਮੌਤ ਦਰਸਾਉਂਦੀ ਹੈ ਕਿ ਇੰਡੀਅਨ ਸੇਟਟ ਸਿੱਖਾਂ ਦੇ ਅਜ਼ਾਦੀ ਪੱਖੀ ਹਿੱਸਿਆਂ ਨੂੰ ਖਤਮ ਕਰਨ ਦਾ ਅਮਲ ਅਪਨਾਅ ਰਹੀ ਹੈ। ਸਰਕਾਰ ਵੱਲੋਂ ਇਹ ਅਮਲ ਪੰਜਾਬ ਵਿਚ ਵੀ ਅਪਨਾਇਆ ਜਾ ਸਕਦਾ ਹੈ। ਪੰਜਾਬ ਵਿਚ ਸਰਕਾਰ ਸਿੱਖਾਂ ਆਪਸੀ ਬੇਇਤਫਾਕੀ ਤੇ ਖਿੰਡਾਓ ਨੂੰ ਸਿਖਰਾਂ ਵੱਲ ਲਿਜਾਉਣਾ ਚਾਹੁੰਦੀ ਹੈ ਜਿਸ ਦੀ ਆੜ ਵਿਚ ਸਰਕਾਰ ਵੱਲੋਂ ਪੰਜਾਬ ਵਿਚ ਵੀ ਅਜ਼ਾਦੀ ਪੱਖੀ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਜਾ ਸਕਦਾ ਹੈ। ਸਾਰੇ ਸੁਹਿਰਦ ਹਿੱਸਿਆਂ ਨੂੰ ਇਸ ਬਾਰੇ ਸੁਚੇਤ ਹੋਣ ਦੀ ਲੋੜ ਹੈ। ਇਸ ਵੇਲੇ ਇੰਡੀਅਨ ਸਟੇਟ ਸਿੱਖਾਂ ਦੀ ਹਰ ਉਸ ਸੰਸਥਾ ਤੇ ਸਖਸ਼ੀਅਤ ਨੂੰ ਨਿਸ਼ਾਨਾ ਬਣਾ ਰਹੀ ਹੈ ਜਿਸ ਨੇ ਸਿੱਖਾਂ ਦੀ ਸਾਖ ਤੇ ਸਮੂਹਿਕ ਸਮਰੱਥਾ ਨੂੰ ਬੁਲੰਦ ਕਰਨ ਵਿਚ ਯੋਗਦਾਨ ਪਾਇਆ ਹੈ। ਇਹ ਗੱਲ ਬਹੁਤ ਫਿਕਰ ਵਾਲੀ ਹੈ ਕਿ ਸਿੱਖਾਂ ਵਿਚੋਂ ਕੁਝ ਵਿਅਕਤੀ ਸਿੱਖ ਸੰਸਥਾਵਾਂ, ਸਿੱਖ ਸਖਸ਼ੀਅਤਾਂ, ਖਾੜਕੂ ਸਿੱਖ ਸੰਘਰਸ਼ ਦੀਆਂ ਸਖਸ਼ੀਅਤਾਂ ਵਿਰੁਧ ਭੰਡੀ-ਪਰਚਾਰ ਤੇ ਝੂਠੇ ਬਿਰਤਾਂਤ ਖੜ੍ਹੇ ਕਰਕੇ ਜਾਣੇ-ਅਣਜਾਣੇ ਵਿਚ ਇੰਡੀਅਨ ਸਟੇਟ ਦਾ ਹੀ ਕੰਮ ਕਰ ਰਹੇ ਹਨ। ਅੰਦਰੂਨੀ ਖਿੰਡਾਓ ਤੇ ਆਪਸੀ ਬੇਇਤਫਾਕੀ ਦੇ ਹਾਲਾਤ ਕਿਸੇ ਵੀ ਤਰ੍ਹਾਂ ਸਿੱਖ ਦੇ ਹਿਤ ਵਿਚ ਨਹੀਂ ਹਨ। ਦੇਸ-ਵਿਦੇਸ਼ ਦੇ ਸੁਹਿਰਦ ਸਿੱਖ ਹਿੱਸਿਆਂ ਨੂੰ ਗੁਰਮਤਿ ਆਸ਼ੇ ਅਤੇ ਪੰਥਕ ਰਿਵਾਇਤ ਤੋਂ ਸੇਧ ਲੈ ਕੇ ਆਪਸੀ ਇਤਫਾਕ ਕਾਇਮ ਕਰਨ ਵੱਲ ਪਹਿਲਕਦਮੀ ਕਰਨੀ ਚਾਹੀਦੀ ਹੈ ਤਾਂ ਹੀ ਇੰਡੀਅਨ ਸਟੇਟ ਦੇ ਇਸ ਦਮਨ-ਚੱਕਰ ਦਾ ਟਾਕਰਾ ਕੀਤਾ ਜਾ ਸਕਦਾ ਹੈ। ਇੰਡੀਆ ਦੇ ਹਾਲਾਤ ਬਾਰੇ ਟਿੱਪਣੀ ਕਰਦਿਆਂ ਪੰਥ ਸੇਵਕਾਂ ਨੇ ਕਿਹਾ ਕਿ ਬਿਪਰਵਾਦੀ ਇੰਡੀਅਨ ਸਟੇਟ ਇਸ ਵੇਲੇ ਤੇਜੀ ਨਾਲ ਆਪਣੇ ਹਿੰਦੂ ਰਾਸ਼ਟਰ ਦੀ ਉਸਾਰੀ ਦੇ ਅਮਲ ਨੂੰ ਲਾਗੂ ਕਰ ਰਹੀ ਹੈ ਜਿਸ ਦੇ ਨਤੀਜੇ ਵੱਜੋਂ ਵਿਲੱਖਣਤਾਵਾਂ ਨੂੰ ਮੇਸਣ, ਇਕਸਾਰਤਾ ਥੋਪਣ ਅਤੇ ਹਰ ਪੱਧਰ ਉੱਤੇ ਸੱਤਾ ਤੇ ਤਾਕਤਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਇੰਡੀਅਨ ਸਟੇਟ ਵੱਲੋਂ ਧਾਰਮਿਕ, ਸੱਭਿਆਚਰਕ ਤੇ ਭਾਖਾਈ ਵਿਲੱਖਣ ਪਛਾਣਾਂ, ਐਸ.ਸੀ. ਭਾਈਚਾਰੇ, ਆਦਿਵਾਸੀਆਂ ਤੇ ਹੋਰਨਾਂ ਸੰਘਰਸ਼ਸ਼ੀਲ ਹਿੱਸਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੰਡੀਅਨ ਸਟੇਟ ਸਮਾਜਿਕ ਤੇ ਧਾਰਮਿਕ ਧਰੁਵੀਕਰਨ ਰਾਹੀਂ ਵਿਲੱਖਣ ਹਸਤੀ ਰੱਖਣ ਵਾਲੀਆਂ ਧਾਰਮਿਕ, ਸਮਾਜਿਕ ਤੇ ਵਿਚਾਰਧਾਰਕ ਪਛਾਣਾਂ ਨੂੰ ਬਦਨਾਮ ਤੇ ਜਲੀਲ ਕੀਤਾ ਜਾ ਰਿਹਾ ਹੈ, ਉਹਨਾ ਨੂੰ ਨਿਖੇੜ ਕੇ ਨਿਸ਼ਾਨੇ ਉੱਤੇ ਲਿਆ ਜਾ ਰਿਹਾ ਹੈ, ਉਹਨਾ ਦੇ ਸੰਘਰਸ਼ੀ ਹਿੱਸਿਆਂ ਨੂੰ ਖਤਮ ਜਾਂ ਕੈਦ ਕੀਤਾ ਜਾ ਰਿਹਾ ਹੈ ਅਤੇ ਇੰਝ ਉਹਨਾ ਨੂੰ ਜਜ਼ਬ ਜਾਂ ਖਤਮ ਕਰਨ ਦਾ ਅਮਲ ਚਲਾਇਆ ਜਾ ਰਿਹਾ ਹੈ। ਉਹਨਾ ਕਿਹਾ ਕਿ ਇਸ ਵੇਲੇ ਇੰਡੀਆ ਵਿਚ ਲੋਕਤੰਤਰ ਤੇ ਕਾਨੂੰਨ ਦਾ ਰਾਜ ਸਿਰਫ ਨਾਮ ਦਾ ਹੀ ਰਹਿ ਗਿਆ ਹੈ ਤੇ ਸਟੇਟ ਦਾ ਸਮੁੱਚਾ ਵਿਹਾਰ ਫਾਸ਼ੀਵਾਦੀ ਤਾਨਾਸ਼ਾਹੀ ਵਰਗਾ ਹੈ ਜਿਸ ਤਹਿਤ ਕਾਨੂੰਨ ਨੂੰ ਦਮਨ ਦੇ ਇਕ ਸੰਦ ਵੱਜੋਂ ਵਰਤਿਆ ਜਾ ਰਿਹਾ ਹੈ। ਉਹਨਾ ਕਿਹਾ ਕਿ ਇਸ ਵਰਤਾਰੇ ਨੂੰ ਮਹਿਜ਼ ਵੋਟਾਂ ਦੀ ਰਾਜਨੀਤੀ ਤੱਕ ਸੀਮਤ ਕਰਕੇ ਵੇਖਣ ਦੀ ਪ੍ਰਚੱਲਤ ਪਹੁੰਚ ਗਲਤ ਹੈ ਅਤੇ ਇਹ ਸਾਰਾ ਕੁਝ ਬਿੱਪਰਵਾਦੀ ਇੰਡੀਅਨ ਸਟੇਟ ਦੇ ਨੀਤੀਗਤ ਫੈਸਲੇ ਦੇ ਅਮਲ ਦਾ ਸਿੱਟਾ ਹੈ। ਹਾਲਾਤ ਦੀ ਗੰਭੀਰਤਾ ਇੰਨੀ ਤੇਜੀ ਨਾਲ ਵਧ ਰਹੀ ਹੈ ਕਿ ਇੰਡੀਆ ਆਉਂਦੇ ਸਮੇਂ ਵਿਚ ਸਟੇਟ ਵੱਲੋਂ ਵਿਲੱਖਣ ਪਛਾਣਾਂ ਤੇ ਭਾਈਚਾਰਿਆਂ ਦੀ ਨਸਲਕੁਸ਼ੀ ਦਾ ਅਖਾੜਾ ਬਣ ਸਕਦਾ ਹੈ। The post ਐਨ.ਆਈ.ਏ. ਨੇ ਸਿੱਖਾਂ ਦੀ ਸਾਖ ਤੇ ਸਮਰੱਥਾ ਨੂੰ ਨਿਸ਼ਾਨਾ ਬਣਾਉਣ ਲਈ ਛਾਪੇਮਾਰੀ ਕੀਤੀ ਹੈ: ਪੰਥ ਸੇਵਕ ਸਖਸ਼ੀਅਤਾਂ appeared first on TheUnmute.com - Punjabi News. Tags:
|
ਮੋਹਾਲੀ ਪੁਲਿਸ ਨੇ ਪੰਜ ਜਣਿਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ Thursday 03 August 2023 12:54 PM UTC+00 | Tags: aam-aadmi-party babar-khalsa bews breaking-news cm-bhagwant-mann dr-sandeep-kumar-garg latest-bews latest-news mohali mohali-police news punjab punjab-news ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਅਗਸਤ, 2023: ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਤੇ 15 ਅਗਸਤ ਨੂੰ ਮੱਦੇਨਜਰ ਰੱਖਦੇ ਹੋਏ ਕੀਤੀ ਜਾ ਰਹੀ ਸਖਤ ਚੈਕਿੰਗ ਦੌਰਾਨ ਅਕਾਸ਼ਦੀਪ ਸਿੰਘ ਔਲਖ, ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਿੰਦਰ ਸਿੰਘ ਮਾਨ, ਕਪਤਾਨ ਪੁਲਿਸ (ਸ਼ਹਿਰੀ 1/ਟ੍ਰੈਫਿਕ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਰਜਨੀਸ਼ ਚੌਧਰੀ, ਮੁੱਖ ਅਫਸਰ, ਥਾਣਾ ਫੇਸ 01, ਮੋਹਾਲੀ ਅਤੇ ਥਾ: ਅਭਿਸ਼ੇਕ ਸ਼ਰਮਾ, ਇੰਚ: ਚੌਕੀ ਫੇਸ 6, ਮੋਹਾਲੀ ਵੱਲੋ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 2 ਪਿਸਤੌਲ ਸਮੇਤ ਕਾਰਤੂਸ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। ਡਾ: ਸੰਦੀਪ ਕੁਮਾਰ ਗਰਗ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 28.07.2023 ਨੂੰ ਗੁਪਤ ਇਤਲਾਹ ਮਿਲੀ ਸੀ ਕਿ ਨਰਿੰਦਰ ਸਿੰਘ ਉਰਫ ਨਿੰਦੀ ਨੇ ਨਜਾਇਜ ਪਿਸਤੌਲ ਰੱਖਿਆ ਹੋਇਆ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹੈ। ਜਿਸ ਤੇ ਤੁਰੰਤ ਮੁਕੱਦਮਾ ਨੰਬਰ: 140 ਮਿਤੀ 28.07.2023 ਅ/ਧ 25 ਅਸਲਾ ਐਕਟ, ਥਾਣਾ ਫੇਸ 01, ਮੋਹਾਲੀ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਥਾ: ਅਭੀਸ਼ੇਕ ਸ਼ਰਮਾ ਵੱਲੋ ਅਮਲ ਵਿੱਚ ਲਿਆਦੀ ਗਈ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਨੂੰ ਸਮੇਤ ਪਿਸਤੌਲ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਇਹ ਪਿਸਤੌਲ ਯੂ.ਪੀ. ਦੇ ਮੁਸੇਰ ਸ਼ਹਿਰ ਤੋ 10,000/- ਰੁਪਏ ਵਿੱਚ ਖ੍ਰੀਦ ਕੀਤਾ ਸੀ। ਮੁਕੱਦਮਾ ਵਿੱਚ ਅਗਲੇਰੀ ਤਫਤੀਸ਼ ਇੰਸ: ਰਜਨੀਸ਼ ਚੋਧਰੀ, ਮੁੱਖ ਅਫਸਰ, ਥਾਂਣਾ ਫੇਸ 01, ਮੋਹਾਲੀ ਵੱਲੋ ਅਮਲ ਵਿੱਚ ਲਿਆਂਦੇ ਹੋਏ ਨਰਿੰਦਰ ਸਿੰਘ ਉਰਫ ਨਿੰਦੀ ਪਾਸੋ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਗਈ, ਜਿਸ ਤੋ ਉਸ ਨੇ ਮੰਨਿਆ ਕਿ ਉਸਨੇ ਇੱਕ ਹੋਰ ਪਿਸਤੌਲ ਉਸਦੇ ਪਿੰਡ ਦੇ ਹੀ ਕੁਲਵੰਤ ਸਿੰਘ ਤੋਂ ਲਿਆ ਸੀ। ਜਿਸਦੇ ਅਧਾਰ ਪਰ ਕੁਲਵੰਤ ਸਿੰਘ ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਪਾਸੋਂ ਉਸ ਦੀ ਨਿਸ਼ਾਨ ਦੇਹੀ ਤੇ ਇੱਕ ਹੋਰ ਦੇਸੀ ਪਿਸਟਲ ਸਮੇਤ 6 ਜਿੰਦਾ ਕਾਰਤੂਸ ਬ੍ਰਾਮਦ ਕਰਵਾਏ ਗਏ। ਪੁਲਿਸ ਮੁਤਾਬਕ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੁਲਵੰਤ ਸਿੰਘ, ਜੋ ਕਿ ਬੱਬਰ ਖਾਲਸਾ ਅੱ+ਤਵਾਦੀ ਸੰਗਠਨ ਨਾਲ ਸਬੰਧਤ ਹੈ, ਉਸਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਨੇ ਇਹ ਪਿਸਤੌਲ ਅਮਰਿੰਦਰ ਸਿੰਘ ਉਰਫ ਕੈਪਟਨ ਪਾਸੋਂ ਲਿਆ ਸੀ। ਜਿਸ ਨੇ ਇਹ ਵੀ ਦੱਸਿਆ ਕਿ ਉਸਨੇ ਅਮਰਿੰਦਰ ਸਿੰਘ ਉਰਫ ਕੈਪਟਨ, ਲਵੀਸ਼ ਕੁਮਾਰ ਉਰਫ ਲਵੀ ਅਤੇ ਨਰਿੰਦਰ ਸਿੰਘ ਉਰਫ ਨਿੰਦੀ ਨਾਲ ਮਿਲ ਕੇ ਲੁਧਿਆਣਾ ਅਤੇ ਮੋਹਾਲੀ ਦੇ ਵੱਡੇ ਵਪਾਰੀ ਪਾਸੋਂ ਲੁੱਟ ਖੋਹ ਕਰਨੀ ਸੀ। ਜਿਨ੍ਹਾਂ ਦੀ ਰੈਕੀ ਲਵੀਸ਼ ਕੁਮਾਰ ਅਤੇ ਨਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਜਿਸਦੀ ਪੁੱਛਗਿੱਛ ਦੇ ਅਧਾਰ ਤੇ ਅਮਰਿੰਦਰ ਸਿੰਘ ਉਰਫ ਕੈਪਟਨ ਅਤੇ ਲਵੀਸ਼ ਕੁਮਾਰ ਨੂੰ ਨਾਮਜਦ ਕਰਕੇ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ। ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਸਮੇਂ ਉਸਦੇ ਸਹਿ ਮੁਲਜ਼ਮ ਪਰਮਪ੍ਰਤਾਪ ਸਿੰਘ, ਜਿਸਨੇ ਪੁਲਿਸ ਪਾਰਟੀ ਤੋਂ ਅਮਰਿੰਦਰ ਸਿੰਘ ਉਰਫ ਕੈਪਟਨ ਨੂੰ ਗ੍ਰਿਫਤਾਰ ਕਰਦੇ ਸਮੇ ਭਜਾਉਣ ਦੀ ਕੋਸ਼ਿਸ਼ ਕੀਤੀ ਸੀ, ਨੂੰ ਵੀ ਮੌਕੇ ਤੇ ਨਾਮਜਦ ਕਰਕੇ ਮੁਕੱਦਮੇ ਵਿਚ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਅਮਰਿੰਦਰ ਸਿੰਘ ਉਰਫ ਕੈਪਟਨ ਨੇ ਮੰਨਿਆ ਕਿ ਉਹ ਇੰਦੋਰ ਤੋਂ ਸਾਲ 2021 ਵਿੱਚ 02 ਪਿਸਤੌਲ ਅਤੇ 9 ਕਾਰਤੂਸ, ਜੋ 55,000/55,000 ਰੁਪਏ ਵਿੱਚ ਖ੍ਰੀਦ ਕਰਕੇ ਲਿਆਇਆ ਸੀ। ਜਿਨ੍ਹਾ ਵਿੱਚੋ ਉਸ ਨੇ ਇੱਕ ਪਿਸਤੌਲ ਅਤੇ 2 ਕਾਰਤੂਸ ਕੁਲਵੰਤ ਸਿੰਘ ਉਕਤ ਅਤੇ ਇੱਕ ਪਿਸਤੌਲ ਸਮੇਤ 7 ਕਾਰਤੂਸ ਯਾਦਵਿੰਦਰ ਸਿੰਘ ਵਾਸੀ ਕਰਨਾਲ ਨੂੰ ਦਿੱਤਾ ਸੀ। ਜਿਸ ਦੀ ਪੁੱਛਗਿੱਛ ਦੇ ਅਧਾਰ ਤੇ ਯਾਦਵਿੰਦਰ ਸਿੰਘ ਨੂੰ ਮੁਕੱਦਮਾ ਹਜਾ ਵਿੱਚ ਵਿੱਚ ਨਾਮਜਦ ਕੀਤਾ ਗਿਆ। ਜਿਸਦੀ ਗ੍ਰਿਫਤਾਰੀ ਅਜੇ ਬਾਕੀ ਹੈ। ਮੁਕੱਦਮਾ ਨੰਬਰ: 140 ਮਿਤੀ 28.07.2023 ਅ/ਧ 25 ਅਸਲਾ ਐਕਟ, ਥਾਣਾ ਫੇਸ 01, ਮੋਹਾਲੀ ਗ੍ਰਿਫਤਾਰ ਮੁਲਜ਼ਮ :- ਬ੍ਰਾਮਦਗੀ : 2 ਪਿਸਤੌਲ ਦੇਸੀ ਅਤੇ 8 ਜਿੰਦਾ ਕਾਰਤੂਸ ਦੋਸ਼ੀਆਨ ਨਰਿੰਦਰ ਸਿੰਘ ਨਿੰਦੀ, ਕੁਲਵੰਤ ਸਿੰਘ, ਲਵੀਸ਼ ਕੁਮਾਰ ਉਰਫ ਲਵੀ, ਅਮਰਿੰਦਰ ਸਿੰਘ ਉਰਫ ਕੈਪਟਨ ਵਲੋ ਮਿਲ ਕੇ ਵੱਡੇ ਵਪਾਰੀਆ ਪਾਸੋ ਲੁੱਟ ਖੋਹ ਕਰਨੀ ਸੀ ਪ੍ਰੰਤੂ ਇਹਨਾ ਨੂੰ ਇਹਨਾ ਦੇ ਮਕਸੂਦ ਇਰਾਦਿਆ ਤੋ ਪਹਿਲਾਂ ਹੀ ਪੁਲਿਸ ਵਲੋਂ ਇਨ੍ਹਾਂ ਨੂੰ ਦਬੋਚ ਲਿਆ ਗਿਆ ਅਤੇ ਇਹਨਾ ਨੂੰ ਆਪਣੇ ਇਰਾਦਿਆ ਵਿਚ ਕਾਮਯਾਬ ਨਹੀ ਹੋਣ ਦਿੱਤਾ ਗਿਆ। The post ਮੋਹਾਲੀ ਪੁਲਿਸ ਨੇ ਪੰਜ ਜਣਿਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਨੂਹ ਜ਼ਿਲ੍ਹੇ 'ਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ Thursday 03 August 2023 01:02 PM UTC+00 | Tags: breaking-news haryana-violence kultaar-singh-sandhwan latest-news news nuh nuh-violence punjab the-unmute-breaking-news the-unmute-punjabi-news ਚੰਡੀਗੜ੍ਹ, 03 ਅਗਸਤ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ 'ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਸਮੂਹ ਲੋਕਤੰਤਰੀ ਧਿਰਾਂ ਨੂੰ ਇਕੱਤਰ ਹੋ ਕੇ ਸਮਾਜ 'ਚ ਨਫ਼ਰਤ ਅਤੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਦੇ ਖਿਲਾਫ਼ ਲੋਕ ਲਹਿਰ ਚਲਾਉਣਾ ਸਮੇਂ ਦੀ ਲੋੜ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਵਰਤਾਰੇ ਦੀ ਸਖ਼ਤ ਮੁਖ਼ਾਲਫ਼ਤ ਕਰਦੇ ਹੋਏ ਕਿਹਾ ਹੈ ਕਿ ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਹਰਿਆਣਾ ਦੀ ਮੌਜੂਦਾ ਭਾਜਪਾ-ਜਜਪਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰਨ ਤੌਰ 'ਤੇ ਨਾਕਾਮ ਰਹੇ ਹਨ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸਭ ਦੀ ਜਾਨ ਮਾਲ ਦੀ ਹਿਫ਼ਾਜ਼ਤ ਕਰਨਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਸ. ਸੰਧਵਾਂ ਨੇ ਕਿਹਾ ਕਿ ਇਸ ਦੁੱਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸਦੇ ਪਿੱਛੇ ਜਿਨ੍ਹਾਂ ਦਾ ਹੱਥ ਹੈ, ਉਨ੍ਹਾਂ ਨੂੰ ਢੁਕਵੀਂ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨੂਹ (Nuh) ਜ਼ਿਲ੍ਹੇ ਪਿੱਛੋਂ ਇਹ ਫਿਰਕੂ ਅੱਗ ਗੁਰੂਗ੍ਰਾਮ ਤੱਕ ਵੀ ਪਹੁੰਚ ਚੁੱਕੀ ਹੈ ਅਤੇ ਲੋਕਤੰਤਰ ਤੇ ਮਾਨਵੀਂ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਇਸ ਅੱਗ ਨੂੰ ਭਾਂਬੜ ਬਣਨ ਤੋਂ ਰੋਕਿਆ ਜਾਣਾ ਚਾਹੀਦਾ ਹੈ। The post ਨੂਹ ਜ਼ਿਲ੍ਹੇ ‘ਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ Thursday 03 August 2023 01:07 PM UTC+00 | Tags: breaking-news bribe bribe-case crime-news kohara news private-person tehsildar vigilance-bureau ਚੰਡੀਗੜ੍ਹ, 3 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ (Bribe) ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ, ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ ‘ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02.08.2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। The post ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ appeared first on TheUnmute.com - Punjabi News. Tags:
|
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ Thursday 03 August 2023 01:13 PM UTC+00 | Tags: aam-aadmi-party breaking-news chief-minister-bhagwant-mann cm-bhagwant-mann independence-day latest-news national-flag news patiala punjab punjab-government the-unmute-breaking-news the-unmute-latest-update ਚੰਡੀਗੜ੍ਹ, 3 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ (Independence Day) ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਐਸ.ਏ.ਐਸ. ਨਗਰ ਵਿਖੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਠਿੰਡਾ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿਖੇ, ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ ਵਿਖੇ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਬਰਨਾਲਾ ਵਿਖੇ, ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਵਿਖੇ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਰੂਪਨਗਰ ਵਿਖੇ, ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ ਵਿਖੇ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਵਿਖੇ, ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਠਾਨਕੋਟ ਵਿਖੇ, ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ ਵਿਖੇ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮਾਨਸਾ ਵਿਖੇ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਫਾਜ਼ਿਲਕਾ ਵਿਖੇ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ। The post ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ Thursday 03 August 2023 01:18 PM UTC+00 | Tags: ambulance-driver breaking-news bribe civil-hospital-gurdaspur gurdaspur news taking-bribe vigilance-bureau ਚੰਡੀਗੜ੍ਹ, 03 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਦਬੋਚਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਟਰੈਪ ਲਗਾ ਕੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 25 ਮਿਤੀ 03-08-2023 ਦਰਜ ਕੀਤੀ ਗਈ ਹੈ। The post ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ appeared first on TheUnmute.com - Punjabi News. Tags:
|
ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ 'ਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ: ਹਰਪਾਲ ਸਿੰਘ ਚੀਮਾ Thursday 03 August 2023 01:23 PM UTC+00 | Tags: breaking-news excise-and-taxation-department news punjab tax-administration taxation ਚੰਡੀਗੜ੍ਹ, 03 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ। ਇਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ। ਸ. ਚੀਮਾ (Harpal Singh Cheema) ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਸਨ। The post ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ‘ਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 167 ਡੀ.ਐਸ.ਪੀ ਦੇ ਤਬਾਦਲੇ, ਵੇਖੋ ਪੂਰੀ ਸੂਚੀ Thursday 03 August 2023 01:36 PM UTC+00 | Tags: breaking-news dsps news punjab-government punjab-police ਚੰਡੀਗੜ੍ਹ, 03 ਅਗਸਤ 2023: ਪੰਜਾਬ ਸਰਕਾਰ (Punjab Government) ਨੇ 167 ਡੀ.ਐਸ.ਪੀ ਦੇ ਤਬਾਦਲੇ ਕੀਤੇ ਗਏ ਹਨ | ਇਨ੍ਹਾਂ ਦੀ ਸੂਚੀ ਹੇਠ ਅਨੁਸਾਰ ਹੈ |
The post ਪੰਜਾਬ ਸਰਕਾਰ ਵੱਲੋਂ 167 ਡੀ.ਐਸ.ਪੀ ਦੇ ਤਬਾਦਲੇ, ਵੇਖੋ ਪੂਰੀ ਸੂਚੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿੱਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ Thursday 03 August 2023 01:45 PM UTC+00 | Tags: aam-aadmi-party breaking-news cm-bhagwant-mann drug-smuggling-racket latest-news news punjab punjab-government punjab-police smuggling the-unmute-breaking-news ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ (PUNJAB POLICE) ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿੱਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਾਲ ਹੀ ਵਿੱਚ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਏਜੰਸੀਆਂ ਵੱਲੋਂ ਫਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ 'ਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਸੀ ਅਤੇ ਉਹ(ਸ਼ਿੰਦਰ ਤੇ ਹੋਰ) ਉਕਤ ਖੇਪ ਨੂੰ ਖ਼ਰੀਦਦਾਰ ਧਿਰ (ਪਾਰਟੀ) ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹਨ। ਉਹਨਾਂ ਦੱਸਿਆ ਕਿ ਫੌਰੀ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਵਿਸ਼ੇਸ਼ ਪੁਲਿਸ ਟੀਮ ਨੇ ਇੱਕ ਆਪ੍ਰੇਸ਼ਨ ਆਰੰਭਿਆ ਅਤੇ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸੈਕਟਰ ਵਿੱਚ, ਪਾਕਿ ਅਧਾਰਤ ਤਸਕਰਾਂ ਨੇ ਹੜ੍ਹਾਂ ਕਾਰਨ ਦਰਿਆ ਦੇ ਕੰਢੇ ਦੇ ਨਾਲੋ-ਨਾਲ ਪਏ ਪਾੜ ਨੂੰ ਵਰਤ ਕੇ ਦਰਿਆ ਰਾਹੀਂ ਨਸ਼ਿਆਂ ਦੀ ਖੇਪ ਦੀ ਤਸਕਰੀ ਕੀਤੀ । ਉਹਨਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਉਕਤ ਵਿਅਕਤੀਆਂ ਨਾਲ ਸਬੰਧੀ ਸਭ ਅਗਲੀਆਂ-ਪਿਛਲੀਆਂ ਕੜੀਆਂ ਜਾਂਚਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਧੀਨ ਮੁਕੱਦਮਾ ਨੰਬਰ 23 ਮਿਤੀ 03.08.2023 ਨੂੰ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਜਾਵੇਗਾ। The post ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿੱਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ appeared first on TheUnmute.com - Punjabi News. Tags:
|
ਭਾਰਤ ਪਾਕਿਸਤਾਨ ਨਾਲ ਸ਼ਾਂਤੀਪੂਰਨ ਸੰਬੰਧ ਚਾਹੁੰਦਾ ਹੈ, ਜੰਗ ਕੋਈ ਵਿਕਲਪ ਨਹੀਂ: ਅਰਿੰਦਮ ਬਾਗਚੀ Thursday 03 August 2023 02:00 PM UTC+00 | Tags: arindam-bagchi breaking-news news pakistan pakistan-india-news shahbaz-sharif ਚੰਡੀਗੜ੍ਹ, 03 ਅਗਸਤ 2023: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਭਾਰਤ ਨਾਲ ਗੱਲਬਾਤ ਅਤੇ ਆਮ ਸਬੰਧਾਂ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਕੀਤੀ ਗਈ ਅਪੀਲ ‘ਤੇ ਭਾਰਤ ਨੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਇਸ ਮੁੱਦੇ ‘ਤੇ ਰੁਖ ਸਪੱਸ਼ਟ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਕਿਹਾ ਕਿ ਭਾਰਤ ਕਿਸੇ ਹੋਰ ਗੁਆਂਢੀ ਵਾਂਗ ਪਾਕਿਸਤਾਨ ਨਾਲ ਆਮ, ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ। ਅਸੀਂ ਰਿਪੋਰਟਾਂ ਦੇਖੀਆਂ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਰਤ ਨਾਲ ਗੱਲਬਾਤ ਨੂੰ ਲੈ ਕੇ ਵੱਡਾ ਬਿਆਨ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਉਹ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦੇ ਹਨ। ਪਾਕਿਸਤਾਨ ਨੇ ਭਾਰਤ ਨਾਲ ਤਿੰਨ ਜੰਗਾਂ ਲੜੀਆਂ, ਜਿਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ, ਪਰ ਦੇਸ਼ ਦੀ ਆਰਥਿਕਤਾ ਨੂੰ ਝਟਕਾ ਲੱਗਾ ਅਤੇ ਗਰੀਬੀ ਵਧੀ। ਦੋਵੇਂ ਦੇਸ਼ ਪ੍ਰਮਾਣੂ ਸ਼ਕਤੀਆਂ ਹਨ, ਇਸ ਲਈ ਜੰਗ ਕੋਈ ਵਿਕਲਪ ਨਹੀਂ ਹੈ। ਬਾਗਚੀ (Arindam Bagchi) ਨੇ ਕਿਹਾ, ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਬਾਰੇ ਰਿਪੋਰਟਾਂ ਦੇਖੀਆਂ ਹਨ। ਇਸ ਸਬੰਧ ਵਿਚ ਭਾਰਤ ਦੀ ਨੀਤੀ ਅਤੇ ਸਥਿਤੀ ਸਪੱਸ਼ਟ, ਇਕਸਾਰ ਅਤੇ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ। ਅਸੀਂ ਪਾਕਿਸਤਾਨ ਸਮੇਤ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਆਮ ਸਬੰਧ ਚਾਹੁੰਦੇ ਹਾਂ। ਇਸ ਦੇ ਲਈ ਦਹਿਸ਼ਤ ਅਤੇ ਦੁਸ਼ਮਣੀ ਤੋਂ ਮੁਕਤ ਮਾਹੌਲ ਜ਼ਰੂਰੀ ਹੈ। ਉਨ੍ਹਾਂ ਕਿਹਾ, ਜੇਕਰ ਪਾਕਿਸਤਾਨੀ ਪ੍ਰਧਾਨ ਮੰਤਰੀ ਸੱਚਮੁੱਚ ਗੱਲ ਕਰਨਾ ਚਾਹੁੰਦੇ ਹਨ ਤਾਂ ਪਹਿਲਾਂ ਅੱਤਵਾਦ ‘ਤੇ ਲਗਾਮ ਕੱਸਣ। The post ਭਾਰਤ ਪਾਕਿਸਤਾਨ ਨਾਲ ਸ਼ਾਂਤੀਪੂਰਨ ਸੰਬੰਧ ਚਾਹੁੰਦਾ ਹੈ, ਜੰਗ ਕੋਈ ਵਿਕਲਪ ਨਹੀਂ: ਅਰਿੰਦਮ ਬਾਗਚੀ appeared first on TheUnmute.com - Punjabi News. Tags:
|
ਲੋਕ ਸਭਾ 'ਚ ਦਿੱਲੀ ਸੇਵਾਵਾਂ ਬਿੱਲ ਪਾਸ, MP ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਕੀਤਾ ਮੁਅੱਤਲ Thursday 03 August 2023 02:08 PM UTC+00 | Tags: amit-shah breaking-news congress delhi-ordinance-bill delhi-services-bill lok-sabha mp-sushil-kumar-rinku news om-birla punjab-news sushil-kumar-rinku the-unmute-breaking-news the-unmute-latest-news ਚੰਡੀਗੜ੍ਹ, 03 ਅਗਸਤ 2023: ਵੀਰਵਾਰ ਯਾਨੀ 3 ਅਗਸਤ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ ਸੀ। ਦਿੱਲੀ ਸੇਵਾਵਾਂ ਬਿੱਲ (Delhi Services Bill) ਲੋਕ ਸਭਾ ਵਿੱਚ ਪਾਸ ਹੋ ਗਿਆ। ਇਸ ਦੇ ਨਾਲ ਹੀ ਸਪੀਕਰ ਓਮ ਬਿਰਲਾ ਨੇ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ । ਰਿੰਕੂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਲਿਆਂਦਾ ਗਿਆ ਸੀ। ਸੁਸ਼ੀਲ ਕੁਮਾਰ ਰਿੰਕੂ ‘ਤੇ ਵੈੱਲ ‘ਤੇ ਆ ਕੇ ਕਾਗਜ਼ ਪਾੜਨ ਦਾ ਦੋਸ਼ ਸੀ। ਲੋਕ ਸਭਾ ‘ਚ ਦੁਪਹਿਰ 2 ਵਜੇ ਦਿੱਲੀ ਆਰਡੀਨੈਂਸ ਬਿੱਲ ‘ਤੇ ਚਰਚਾ ਸ਼ੁਰੂ ਹੋਈ। ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਗਠਜੋੜ ਬਾਰੇ ਨਹੀਂ ਸਗੋਂ ਦਿੱਲੀ ਬਾਰੇ ਸੋਚਣਾ ਚਾਹੀਦਾ ਹੈ। ਇੱਕ ਗੱਲ ਤਾਂ ਪੱਕੀ ਹੈ ਕਿ ਅਸੀਂ ਜਿੰਨੇ ਮਰਜ਼ੀ ਗਠਜੋੜ ਕਰ ਲਵੋ , ਸਰਕਾਰ ਨਰਿੰਦਰ ਮੋਦੀ ਦੀ ਹੀ ਬਣੇਗੀ। ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਮਣੀਪੁਰ ‘ਤੇ ਜਿੰਨੀ ਮਰਜ਼ੀ ਚਰਚਾ ਕਰੋ, ਮੈਂ ਜਵਾਬ ਦੇਵਾਂਗਾ। ਗ੍ਰਹਿ ਮੰਤਰੀ ਦੇ ਬੋਲਣ ਤੋਂ ਬਾਅਦ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਅਮਿਤ ਸ਼ਾਹ ਵੱਲੋਂ ਨਹਿਰੂ ਦੀ ਤਾਰੀਫ ਚੰਗੀ ਲੱਗੀ । ਸ਼ਾਹ ਨੇ ਕਿਹਾ ਕਿ ਮੈਂ ਤਾਰੀਫ ਨਹੀਂ ਕੀਤੀ। ਜੇ ਤੁਸੀਂ ਤੁਹਾਨੂੰ ਲੱਗਦਾ ਹੈ ਤਾਂ ਮੰਨ ਲਵੋ | The post ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪਾਸ, MP ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ 'ਆਪ' ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪੱਸ਼ਟੀਕਰਨ ਮੰਗਿਆ Thursday 03 August 2023 02:20 PM UTC+00 | Tags: aam-aadmi-party breaking-news cm-bhagwant-mann free-electricity-scheme latest-news news partap-bajwa pspcl punjab punjab-congress punjab-government the-unmute-breaking-news ਚੰਡੀਗੜ੍ਹ, 03 ਅਗਸਤ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 17 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀ ਡਿਗ ਰਹੀ ਵਿੱਤੀ ਸਿਹਤ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਵੀਰਵਾਰ ਨੂੰ ‘ਆਪ’ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਉਹ ਮੁਫ਼ਤ ਬਿਜਲੀ ਸਕੀਮ ਸਮੇਤ ਭਲਾਈ ਸਕੀਮਾਂ ਨੂੰ ਕਿਵੇਂ ਜਾਰੀ ਰੱਖੇਗੀ? ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਇੱਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵੇਂ ਨਿਯਮ ਮੁਤਾਬਿਕ ਹੁਣ ਸਰਕਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਬਿਜਲੀ ਸਬਸਿਡੀ ਦਾ ਅਗਾਊਂ ਭੁਗਤਾਨ ਕਰਨਾ ਪਵੇਗਾ ਜਾਂ ਸਾਰੇ ਵਰਗਾਂ ਦੇ ਖਪਤਕਾਰਾਂ ‘ਤੇ ਬਿਨਾ ਸਬਸਿਡੀ ਵਾਲਾ ਟੈਰਿਫ਼ ਲਗਾਉਣ ਦਾ ਜੋਖ਼ਮ ਲੈਣਾ ਪਵੇਗਾ। ਬਾਜਵਾ (Partap Bajwa) ਨੇ ਅੱਗੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮੁਫ਼ਤ ਬਿਜਲੀ ਸਕੀਮ ਨਾਲ ਇੱਕ ਸਾਲ ਪੂਰਾ ਕਰਨ ਦਾ ਦਾਅਵਾ ਕਰਦੇ ਹਨ, ਫਿਰ ਵੀ ‘ਆਪ’ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਸਿਹਤ ਨੂੰ ਮਜ਼ਬੂਤ ਕਰਨ ਵਿੱਚ ਅਸਫਲ ਰਹਿਣ ਕਾਰਨ, ਇਸ ਨੂੰ ਉਸੇ ਯੋਜਨਾ ਨੂੰ ਜਾਰੀ ਰੱਖਣ ਲਈ ਸਭ ਤੋਂ ਮੁਸ਼ਕਿਲ ਸਮੇਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ”। ਬਾਜਵਾ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ ਸੂਬੇ ਦਾ ਕੁੱਲ ਬਿਜਲੀ ਸਬਸਿਡੀ ਬਿੱਲ 20243.76 ਕਰੋੜ ਰੁਪਏ ਹੈ। ਇੱਕ ਖ਼ਬਰ ਮੁਤਾਬਿਕ 31 ਜੁਲਾਈ ਤੱਕ ਸਰਕਾਰ ਨੇ ਆਪਣੇ 6762 ਕਰੋੜ ਰੁਪਏ ਦੇ ਬਿਜਲੀ ਸਬਸਿਡੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, 1,804 ਕਰੋੜ ਰੁਪਏ ਦੀ ਦੂਜੀ ਕਿਸ਼ਤ (9,020 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦੀ ਰਕਮ ਦਾ ਭੁਗਤਾਨ ਕਰਨ ਲਈ) ਅਜੇ ਤੱਕ ਅਦਾ ਨਹੀਂ ਕੀਤੀ ਗਈ ਹੈ। ਇਸੇ ਤਰਾਂ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਹੈ। “ਮੌਜੂਦਾ ਹਾਲਾਤ ਵਿੱਚ, ‘ਆਪ’ ਸਰਕਾਰ ਕੋਲ ਵੱਖ-ਵੱਖ ਸਰੋਤਾਂ ਤੋਂ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਸੂਬੇ ਦਾ ਕਰਜ਼ੇ ਦਾ ਬੋਝ ਇਸ ਸਮੇਂ 3.12 ਲੱਖ ਕਰੋੜ ਰੁਪਏ ਹੈ। ਕਿਉਂਕਿ ਸਰਕਾਰ ਸੂਬੇ ਦੀਆਂ ਆਰਥਿਕ ਸਥਿਤੀਆਂ ਨੂੰ ਉੱਚਾ ਚੁੱਕਣ ਵਿੱਚ ਅਸਫਲ ਰਹੀ ਹੈ, ਕਰਜ਼ੇ ਦਾ ਬੋਝ ਹੋਰ ਵੀ ਵਧਣ ਜਾ ਰਿਹਾ ਹੈ। ਇਹ ‘ਆਪ’ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਉਲਟ ਹੈ”, ਬਾਜਵਾ ਨੇ ਅੱਗੇ ਕਿਹਾ। ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਅਤੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਵਿੱਚ ਅਸਫਲ ਰਹੀ ਹੈ। ਇਸ ਤੋਂ ਇਲਾਵਾ ‘ਆਪ’ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਉਦਯੋਗ ਯੂ ਪੀ ਵਰਗੇ ਸੂਬਿਆਂ ‘ਚ ਹਿਜਰਤ ਕਰ ਚੁੱਕਾ ਹੈ। The post ਪ੍ਰਤਾਪ ਬਾਜਵਾ ਨੇ ‘ਆਪ’ ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪੱਸ਼ਟੀਕਰਨ ਮੰਗਿਆ appeared first on TheUnmute.com - Punjabi News. Tags:
|
ਹੜ੍ਹਾਂ ਨਾਲ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ: ਡੀ.ਸੀ ਆਸ਼ਿਕਾ ਜੈਨ Thursday 03 August 2023 02:25 PM UTC+00 | Tags: aam-aadmi-party dc-ashika-jain floods girdavari latest-news mohali-news news punjab-floods punjab-government the-unmute-breaking-news ਡੇਰਾਬੱਸੀ/ਲਾਲੜੂ, 03 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਹੜ੍ਹ (floods) ਪ੍ਰਭਾਵਿਤ ਪਿੰਡ ਟਿਵਾਣਾ ਅਤੇ ਆਸ-ਪਾਸ ਦੇ ਇਲਾਕੇ ਦਾ ਦੌਰਾ ਕਰਕੇ ਨੁਕਸਾਨ ਦੇ ਜਾਇਜ਼ੇ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਅਤੇ ਬੰਨ੍ਹ ਮੁਰੰਮਤ ਅਤੇ ਸੜਕਾਂ ਆਦਿ ਦੀ ਮੁਰੰਮਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉੱਥੇ ਇਕੱਠੇ ਹੋਏ ਕਿਸਾਨਾਂ ਅਤੇ ਹੋਰ ਪ੍ਰਭਾਵਿਤ ਵਸਨੀਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਉਨ੍ਹਾਂ ਦੇ ਨੁਕਸਾਨ ਦੇ ਇੱਕ-ਇੱਕ ਪੈਸੇ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਡੇਰਾਬੱਸੀ ਦੇ ਘੱਗਰ ਦੀ ਮਾਰ ਹੇਠਲੇ ਖੇਤਰ ਨੂੰ ਗਾਰੇ ਅਤੇ ਦਰਿਆ ਦਾ ਰੁਖ ਬਦਲਣ ਕਾਰਨ ਪਏ ਟੋਇਆਂ ਕਰਨ ਵੱਡਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਦਰਿਆ ਦੇ ਵਹਿਣ ਕਾਰਨ ਪ੍ਰਭਾਵਿਤ ਹੋਏ ਖੇਤਾਂ ਦੀ ਡੀ-ਸਿਲਟਿੰਗ ਅਤੇ ਪੱਧਰਾ ਕਰਨ ਦੇ ਨਿਯਮਾਂ ਅਨੁਸਾਰ ਨੁਕਸਾਨ ਦਰਜ ਕਰ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮੁਆਵਜ਼ਾ ਦੀ ਸਮੇਂ ਸਿਰ ਵੰਡ ਕਰਨ ਲਈ ਮੁਲਾਂਕਣ ਦਾ ਕੰਮ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਪ੍ਰਭਾਵਿਤ ਲੋਕਾਂ ਨੂੰ ਹੜ੍ਹਾਂ (floods) ਦੇ ਨੁਕਸਾਨ ਕਾਰਨ ਦਰਪੇਸ਼ ਸਮੱਸਿਆਵਾਂ ਨੂੰ ਸੁਣਨਾ ਸੀ, ਜਿਨ੍ਹਾਂ ਨੇ ਆਪਣੀਆਂ ਫਸਲਾਂ, ਉਸਾਰੀਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਗੁਆ ਦਿੱਤਾ ਸੀ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਵਸਨੀਕਾਂ ਨੂੰ ਟਿਵਾਣਾ ਤੋਂ ਦਰਿਆ ਦੇ ਟੁੱਟੇ ਵਹਿਣ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜਨੀਅਰ ਡਰੇਨੇਜ ਰਜਤ ਗਰੋਵਰ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਤੁਰੰਤ ਪ੍ਰਭਾਵ ਨਾਲ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਕੇਂਦਰੀ ਟੀਮ ਵੱਲੋਂ ਇਸ ਖੇਤਰ ਦਾ ਦੌਰਾ ਕਰਨ ਦੀ ਉਮੀਦ ਕੀਤੀ ਹੈ ਅਤੇ ਪ੍ਰਸ਼ਾਸਨ ਜ਼ਮੀਨੀ ਹਕੀਕਤ ਦਿਖਾ ਕੇ ਰਾਹਤ ਵੰਡ ਦੇ ਨਿਯਮਾਂ ਵਿੱਚ ਢਿੱਲ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰੇਗਾ। ਗਾਰੇ ਅਤੇ ਮਿੱਟੀ ਨਾਲ ਭਰੇ ਖੇਤਾਂ ਨੂੰ ਸਾਫ਼ ਕਰਨ ਲਈ ਅਸਥਾਈ ਮਾਈਨਿੰਗ ਪਰਮਿਟਾਂ ਦੀ ਮੰਗ ‘ਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਇਸ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲ, ਭੌਂ ਰੱਖਿਆ, ਖੇਤੀਬਾੜੀ ਅਤੇ ਡਰੇਨੇਜ ਵਿਭਾਗਾਂ ਨੂੰ ਪੀੜਤਾਂ ਦੇ ਹੋਏ ਪੂਰੇ ਨੁਕਸਾਨ ਨੂੰ ਦਰਜ ਕਰਨ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਵੀ ਜਾਰੀ ਕਰਾਂਗੇ। ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਕਸੀਅਨ ਮੰਡੀ ਬੋਰਡ ਗੌਰਵ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਬੀ ਡੀ ਪੀ ਓ ਰਵਨੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। The post ਹੜ੍ਹਾਂ ਨਾਲ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ: ਡੀ.ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ: ਕੁਲਵੰਤ ਸਿੰਘ Thursday 03 August 2023 02:33 PM UTC+00 | Tags: kulwant-singh ਮੋਹਾਲੀ 03 ਅਗਸਤ 2023: ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ 'ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ ਤੇ ਇਸ ਦੇ ਲਈ ਸੂਬੇ ਭਰ ਵਿੱਚ ਵਿਦਿਆਰਥੀ ਅਤੇ ਅਧਿਆਪਕ ਵਰਗ ਦੇ ਲਈ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਤੇ ਭਗਵੰਤ ਸਿੰਘ ਮਾਨ ਦੇ ਸਿੱਖਿਆ ਦੇ ਪੱਧਰ ਨੂੰ ਸਮੇਂ ਦਾ ਹਾਣੀ ਬਣਾਏ ਜਾਣ ਦੇ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਚੁਫਰਿਓਂ ਹੋ ਰਹੀ ਹੈ। ਇਹ ਗੱਲ ਕੁਲਵੰਤ ਸਿੰਘ ਵਿਧਾਇਕ ਮੋਹਾਲੀ ਨੇ ਮਟੌਰ ਸੈਕਟਰ 70 ਵਿਖੇ ਸਥਿਤ ਸਰਕਾਰੀ ਸਕੈਂਡਰੀ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਕੂਲ ਦੇ ਵਿਦਿਆਰਥੀਆਂ ,ਉਹਨਾਂ ਦੇ ਮਾਪਿਆਂ, ਸਕੂਲ ਦੇ ਸਟਾਫ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਦੇ ਤਹਿਤ ਕੱਚੇ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਗਿਆ ਹੈ। ਜੋ ਕਿ ਸਮੇਂ ਦੀਆ ਸਰਕਾਰਾਂ ਵੱਲੋਂ ਹੁਣ ਤੱਕ ਸਿਰਫ ਐਲਾਨਾਂ ਤੱਕ ਹੀ ਸੀਮਤ ਹੁੰਦਾ ਸੀ | ਹੁਣ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦੇ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਵਧਣੀ ਸ਼ੁਰੂ ਹੋ ਚੁੱਕੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਅੰਦਰ ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਸਹੀ ਲੀਹਾਂ ਉੱਤੇ ਲੈ ਕੇ ਆਉਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਦੇ ਵਲੋਂ ਖੁਦ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਜਿਸ-ਜਿਸ ਇਲਾਕੇ ਵਿੱਚ ਵੀ ਲੋਕਾਂ ਦੀ ਮੰਗ ਅਤੇ ਇਲਾਕੇ ਦੇ ਵਿੱਚ ਲੋੜ ਹੁੰਦੀ ਹੈ, ਉਸ ਪ੍ਰੋਜੈਕਟ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤੁਰੰਤ ਪੂਰਾ ਕਰਨ ਦੇ ਵੱਲ ਕਦਮ ਵਧਾਇਆ ਜਾਂਦਾ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਸ਼ਿਲਪੀ ਨੇ 98.87 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ। ਜਦਕਿ ਸਕੂਲ ਵਿਦਿਆਰਥੀ ਅੰਸ਼ੂ ਨੇ ਅੰਗਰੇਜ਼ੀ ਮੀਡੀਅਮ ਹੁੰਦੇ ਹੋਏ 95 ਪ੍ਰਤੀਸ਼ਤ ਅੰਕ ਹਾਸਿਲ ਕੀਤੇ , ਇਸੇ ਤਰ੍ਹਾਂ ਸਕੂਲ ਦੇ ਅੱਠਵੀਂ ਕਲਾਸ ਦੇ 8 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਜਦਕਿ 28 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਸਕੂਲ ਦੇ ਵਿਦਿਆਰਥੀ ਰਨਦੀਪ ਸਿੰਘ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਹੀ ਸਕੂਲ ਦੇ 45 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਵਿੱਚ ਦਾਖਲ ਹੋਏ। ਇਸ ਇਨਾਮ ਵੰਡ ਸਮਾਗਮ ਦੌਰਾਨ ਡੀ.ਈ.ਓ ਸਕੈਡੰਰੀ- ਗਿਨੀ ਦੁੱਗਲ, ਰਣਦੀਪ ਸਿੰਘ- ਕੌਸਲਰ, ਸਾਬਕਾ ਕੌਸਲਰ- ਹਰਪਾਲ ਸਿੰਘ ਚੰਨਾ, ਰਨਦੀਪ ਸਿੰਘ, ਜਸਪਾਲ ਸਿੰਘ, ਕਿਰਨਜੀਤ, ਤਰਲੋਚਨ ਸਿੰਘ ਮੋਹਾਲੀ, ਸੁਰਿੰਦਰ ਸਿੰਘ ਸਿੰਗਲਾ,ਡਾ. ਕੁਲਦੀਪ ਸਿੰਘ, ਦੀਪ ਚੰਦ,ਸਿਤਾਰ ਖਾਨ , ਸਤਪਾਲ ਸਿੰਘ,ਅਜੀਤਪਾਲ ਸਿੰਘ, ਇੰਦਰਜੀਤ ਕੌਰ ਤੇ ਕੁਲਦੀਪ ਸਿੰਘ ਸੈਣੀ ਅਤੇ ਪ੍ਰਿੰਸੀਪਲ ਨਰਿੰਦਰ ਕੌਰ ਮੌਜੂਦ ਸਨ। The post ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ: ਕੁਲਵੰਤ ਸਿੰਘ appeared first on TheUnmute.com - Punjabi News. Tags:
|
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ 54 ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲਿਆਂ ਦੇ ਲਾਇਸੈਂਸ ਮੁਅੱਤਲ Thursday 03 August 2023 04:53 PM UTC+00 | Tags: news patiala suspends-license travel-agents ਪਟਿਆਲਾ, 3 ਅਗਸਤ 2023: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ 54 ਟ੍ਰੈਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮੱਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਐਕਟ 2012 (ਸੋਧਿਆ ਨਾਮ, ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਵਾਈਡ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 49/ਪੀਏ2/2013/ਐਸ 8 ਐਮਡ (1) 2014 ਮਿਤੀ 16-09-2014) ਤਹਿਤ ਜਾਰੀ ਕੀਤੇ ਇਹ ਹੁਕਮ ਤੁਰੰਤ ਲਾਗੂ ਹੋਣਗੇ। ਏ.ਡੀ.ਸੀ. ਨੇ ਕਿਹਾ ਕਿ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸਨਰ ਪਟਿਆਲਾ ਵੱਲੋਂ ਉਕਤ ਐਕਟ ਤਹਿਤ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਜਿਨ੍ਹਾਂ ਦੀ ਮਿਆਦ 5 ਸਾਲ ਨਿਰਧਾਰਤ ਕੀਤੀ ਜਾਂਦੀ ਹੈ ਅਤੇ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਇਸ ਨੂੰ ਰਿਨਿਊ ਕਰਵਾਉਣਾ ਲਾਜਮੀ ਹੁੰਦਾ ਹੈ ਪਰੰਤੂ ਜਿਹੜੇ 54 ਲਾਇਸੈਂਸ ਧਾਰਕਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ, ਇਨ੍ਹਾਂ ਨੇ ਆਪਣੇ ਲਾਇਸੈਂਸ ਰਿਨਿਊ ਨਹੀਂ ਕਰਵਾਏ ਅਤੇ ਨਾ ਹੀ ਲਾਇਸੈਂਸਾਂ ਨੂੰ ਸਰੰਡਰ ਕੀਤਾ ਗਿਆ ਹੈ। ਇਸ ਲਈ ਇਨ੍ਹਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਮਿਤੀ 7 ਅਗਸਤ 2023 ਤੱਕ ਆਪਣਾ ਲਾਇਸੈਂਸ ਰਿਨਿਊ ਕਰਵਾਉਣ ਲਈ ਦਰਖਾਸਤ ਦਿੱਤੀ ਜਾਵੇ ਜਾਂ ਆਪਣਾ ਲਾਇਸੈਂਸ ਸਰੰਡਰ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਇਸ ਨੂੰ ਦੁਬਾਰਾ ਨਵੀਨੀਕਰਨ ਲਈ ਨਹੀਂ ਵਿਚਾਰਿਆ ਜਾਵੇਗਾ। ਏ.ਡੀ.ਸੀ.-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਦਰਜ ਸੂਚੀ ਅੰਦਰ ਮਾਈਗ੍ਰੇਸ਼ਨ ਵਰਲਡ ਰਾਜਪੁਰਾ, ਐਨ.ਐਸ. ਫਾਇਨੈਂਸਲ ਐਂਡ ਇਮੀਗ੍ਰੇਸ਼ਨ ਸਰਵਿਸਿਜ, ਰਾਈਟ ਵੇ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ ਰਾਜਪੁਰਾ, ਬੀਕੇ ਇਮੀਗ੍ਰੇਸ਼ਨ ਸਰਵਿਸਿਜ, ਪੁਨੀਆ ਅਕੈਡਮੀ ਆਫ ਲੈਂਗੂਏਜ਼ਜ, ਫਰੈਂਡਸ ਟੂਰ ਐਂਡ ਟ੍ਰੈਵਲ, ਅਰਗਸ ਗਰੁਪ ਪਟਿਆਲਾ, ਐਲਐਸਈ ਲੀਲਾ ਭਵਨ, ਇਨਫਿਨਾਈਟ ਵੇਅਜ ਐਜੂਕੇਸ਼ਨ ਰਾਜਪੁਰਾ, ਟਰੱਸਟਲਿੰਕ ਐਜੂਕੇਸ਼ਨ ਲੀਲਾ ਭਵਨ, ਵੀਜਾ ਡੈਸਕ ਇਮੀਗ੍ਰੇਸ਼ਨ ਲੀਲਾ ਭਵਨ, ਸੀਰਮ ਮਾਈਗ੍ਰੇਸ਼ਨ ਰਾਜਪੁਰਾ, ਐਲੀਗੈਂਟ ਗਰੁੱਪ ਪਟਿਆਲਾ, ਗੁਰੂ ਕ੍ਰਿਪਾ ਸਰਵਿਸ ਪਾਸੀ ਰੋਡ, ਵਿਰਕ ਓਵਰਸੀਜ ਕੈਰੀਅਰ ਸਲਿਊਸ਼ਨ ਲੀਲਾ ਭਵਨ, ਦੀਵਮ ਇੰਟਰਪ੍ਰਾਈਜ਼ਜ਼ ਪਾਤੜਾਂ, ਸਹਿਗਲ ਇੰਸਟੀਚਿਊਟ ਆਫ਼ ਇੰਗਲਿਸ਼ ਲੀਲਾ ਭਵਨ, ਵਿਜਨ ਇਮੀਗ੍ਰੇਸ਼ਨ ਸੈਂਟਰ ਭੁਪਿੰਦਰਾ ਰੋਡ, ਗਲੋਬਲ ਇਨੋਵੇਜ ਪੋਲੋ ਗਰਾਊਂਡ ਮਾਰਕੀਟ, ਸ਼ਾਈਨ ਸੁਕੇਅਰ ਇੰਸਟੀਚਿਊਟ ਆਫ਼ ਇੰਗਲਿਸ਼ ਨੇੜੇ ਪੰਜਾਬੀ ਯੂਨੀਵਰਸਿਟੀ, ਆਸਟਰਿੱਚ ਇਮੀਗ੍ਰੇਸ਼ਨ ਲੀਲਾ ਭਵਨ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਅੱਗੇ ਬਲਿਊ ਲਾਈਨ ਸਟੱਡੀ ਅਬਰੋਡ ਰਾਜਪੁਰਾ, ਗਲੋਬਲ ਟੱਚ ਪਟਿਆਲਾ, ਵਰਮਾ ਟੂਰ ਐਂਡ ਟਰੈਵਲਜ਼ ਪਟਿਆਲਾ, ਬਲਿਊ ਪਨਚ ਓਵਰਸੀਜ਼ ਸਮਾਣਾ, ਜੱਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਪਟਿਆਲਾ, ਨੈਕਸਟ ਇਮੀਗਰੇਸ਼ਨ ਸਰਵਿਸ ਪਟਿਆਲਾ, ਬਰੇਨਐਜ ਐਜੂਕੇਸ਼ਨ ਪ੍ਰਾਈਵੇਟ ਪਟਿਆਲਾ, ਕਰੀਅਰ 7 ਸੀਜ ਇਮੀਗਰੇਸ਼ਨ ਪਟਿਆਲਾ, ਗਾਮੀਡ ਵੀਜ਼ਾ ਪੁਆਇੰਟ ਪਟਿਆਲਾ, ਯੂਨੀਕ ਇੰਟਰਪ੍ਰਾਈਜਿਜ ਪਟਿਆਲਾ, ਐਕਸਪਰਟ ਓਵਰਸੀਜ਼ ਇਮੀਗਰੇਸ਼ਨ ਕਨਸਲਟੈਂਟ ਰਾਜਪੁਰਾ, ਦੀ ਇੰਗਲਿਸ਼ ਮਾਸਟਰ ਪਟਿਆਲਾ, ਸਪੇਸ ਏਡੁਕੋਮ ਐਂਡ ਵੀਜ਼ਾ ਸਰਵਿਸ ਪ੍ਰਾਈਵੇਟ ਲਿਮਟਿਡ ਪਟਿਆਲਾ, ਪੀ.ਕੇ. ਸਰਜ ਇੰਗਲਿਸ਼ ਹਾਈਟਸ ਪਟਿਆਲਾ, ਸੈਕਿਡ ਲੈਂਗੂਏਜ ਪਟਿਆਲਾ, ਹਾਈਲੈਂਡ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, ਸਕਾਈ ਲਾਰਕ ਐਜੂਕੇਸ਼ਨ ਪਟਿਆਲਾ, ਵਿਜ਼ਨ ਵੀਜ਼ਾ ਕਨਸਲਟੈਂਟ ਪਟਿਆਲਾ, ਗਲੋਬਲ ਵੇਅ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, 3ਸੀ ਵੀਜ਼ਾ ਸਰਵਿਸਿਜ਼ ਪਟਿਆਲਾ, ਫ਼ੌਰਨ ਲੈਂਡ ਐਜੂਕੇਸ਼ਨ ਐਂਡ ਇਮੀਗਰੇਸ਼ਨ ਕਨਸਲਟੈਂਟਸੀ ਰਾਜਪੁਰਾ, ਗੋਲਡ ਸਟੋਰ ਓਵਰਸੀਜ਼ ਕਨਸਲਟੈਂਟ ਪਟਿਆਲਾ, ਬਰਾਈਟ ਵੀਊ ਇਮੀਗਰੇਸ਼ਨ ਸਰਵਿਸਿਜ਼ ਪਟਿਆਲਾ, ਟਰੱਸਟ ਲਾਈਨ ਐਜੂਕੇਸ਼ਨ ਨਾਭਾ, ਟੂਰ ਪਲਾਨਰ ਇੰਡੀਆ ਪ੍ਰਾਈਵੇਟ ਲਿਮਟਿਡ ਪਟਿਆਲਾ, ਏ.ਐਸ.ਪੀ.ਵੀ. ਇਮੀਗਰੇਸ਼ਨ ਸਰਵਿਸਿਜ਼ ਪਟਿਆਲਾ, ਰੋਆਇਲ ਇੰਸਟੀਚਿਊਟ ਪਾਤੜਾਂ, ਨਿੰਬਲ ਇਮੀਗਰੇਸ਼ਨ ਪਟਿਆਲਾ, ਐਲਵਿਨ ਕੰਸਲਟੈਂਟ ਪੁੱਡਾ ਭਵਨ ਅਰਬਨ ਅਸਟੇਟ, ਸਟੈਪਿੰਗ ਸਟੋਨ ਆਇਲਸ ਐਂਡ ਇਮੀਗ੍ਰੇਸ਼ਨ ਸਰਵਿਸਿਜ ਗੋਬਿੰਦ ਕਲੋਨੀ ਰਾਜਪੁਰਾ, ਹਰਗੁਨ ਓਵਰਸੀਜ ਕੰਸਲਟੈਂਟ ਸੁਖਮਨੀ ਕੰਪਲੈਕਸ ਪੰਜਾਬੀ ਯੂਨੀਵਰਸਿਟੀ, ਰੀਅਲ ਟੂਰ ਐਂਡ ਟ੍ਰੈਵਲ ਲੰਗ ਕੰਪਲੈਕਸ ਅਤੇ ਓਵਰਸੀਜ ਇਮੀਗ੍ਰੇਸ਼ਨ ਐਕਸਪਰਟ ਲੀਲਾ ਭਵਨ ਲਾਇਸੈਂਸ ਧਾਰਕਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। The post ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ 54 ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲਿਆਂ ਦੇ ਲਾਇਸੈਂਸ ਮੁਅੱਤਲ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest