TheUnmute.com – Punjabi News: Digest for September 01, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ 'ਚ ESMA ਐਕਟ ਲਾਗੂ, ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਹੁਕਮ ਜਾਰੀ

Thursday 31 August 2023 05:46 AM UTC+00 | Tags: aam-aadmi-party breaking-news cm-bhagwant-mann d-c-office-employees esma esma-act kanungos latest-news news punjab-breaking punjab-government punjab-patwaris

ਚੰਡੀਗੜ੍ਹ 31 ਅਗਸਤ, 2023: ਪੰਜਾਬ ਦੇ ਪਟਵਾਰੀਆਂ, ਕਾਨੂੰਨਗੋਆਂ ਤੇ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਆਉਣ ਵਾਲੇ ਦਿਨਾਂ ‘ਚ ਕਲਮ ਛੋੜ ਹੜਤਾਲ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ । ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਹੜਤਾਲੀ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਹ ਕਲਮ ਛੋੜ ਹੜਤਾਲ ਕਰਦੇ ਹਨ ਤਾਂ ਇਹ ਕਲਮ ਵਾਪਸ ਕਿਸ ਦੇ ਹੱਥ ‘ਚ ਫੜਾਉਣੀ ਹੈ, ਇਸ ਦਾ ਫ਼ੈਸਲਾ ਸਰਕਾਰ ਕਰੇਗੀ।

ਹੁਣ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤਕ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਨਹੀ ਹੋ ਸਕਣਗੇ। ਇਸ ਦੇ ਨਾਲ ਹੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਸਾਰੇ ਮੁਲਾਜ਼ਮਾਂ ਨੂੰ ਈਸਟ ਪੰਜਾਬ ਇਸੈਂਸ਼ੀਅਲ ਸਰਵੀਸਿਜ਼ ਐਕਟ, 1947 (ESMA Act) ਤਹਿਤ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਕਿ ਉਹ ਆਪਣੀ ਪੋਸਟਿੰਗ ਵਾਲੀ ਜਗ੍ਹਾ 31 ਅਕਤੂਬਰ ਜਾਂ ਅਗਲੇ ਹੁਕਮਾਂ ਤੱਕ ਨਹੀਂ ਛੱਡਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਪੈਸ਼ਲ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਾਰੀ ਮੀਂਹ ਅਤੇ ਭਾਖੜਾ, ਰਣਜੀਤ ਸਾਗਰ ਅਤੇ ਪੋਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸੂਬੇ ਦੇ ਤਕਰੀਬ ਸਾਰੇ ਜ਼ਿਲ੍ਹੇ ਹੀ ਹੜ੍ਹ ਦਾ ਸਾਹਮਣਾ ਕਰ ਰਹੇ ਹਨ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫ਼ੌਰੀ ਤੌਰ ‘ਤੇ ਰਾਹਤ ਪਹੁੰਚਾਉਣ ਦੀ ਸਖ਼ਤ ਲੋੜ ਹੈ। ਇਸ ਕਾਰਨ ਪਟਵਾਰੀਆਂ, ਕਾਨੂੰਨਗੋਆਂ, ਸਰਕਲ ਰੈਵੇਨਿਊ ਅਫ਼ਸਰਾਂ ਡੀ.ਸੀ. ਦਫ਼ਤਰ ਮੁਲਾਜ਼ਮਾਂ ਸਮੇਤ ਹੋਰ ਮੁਲਾਜ਼ਮਾਂ ਨੂੰ ਰਾਹਤ ਕਾਰਜਾਂ ਵਿਚ ਲਗਾਇਆ ਗਿਆ ਹੈ। ਉਹ ਆਪਣੀ ਪੋਸਟਿੰਗ ਵਾਲੀ ਜਗ੍ਹਾ ਅਗਲੇ ਹੁਕਮਾਂ ਤੱਕ ਨਹੀਂ ਛੱਡਣਗੇ |

ESMA Act

The post ਪੰਜਾਬ 'ਚ ESMA ਐਕਟ ਲਾਗੂ, ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਹੁਕਮ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • d-c-office-employees
  • esma
  • esma-act
  • kanungos
  • latest-news
  • news
  • punjab-breaking
  • punjab-government
  • punjab-patwaris

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਮੁੱਖ ਮੰਤਰੀ ਨੇ 5714 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Thursday 31 August 2023 05:52 AM UTC+00 | Tags: aam-aadmi-party anganwadi-workers appointment-letters bhagwant-singh-mann cm-bhagwant-mann job latest-news news rakhi-gift the-unmute-breaking-news

ਅੰਮ੍ਰਿਤਸਰ, 31 ਅਗਸਤ 2023: ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਣਵਾੜੀ ਵਰਕਰਾਂ (Anganwadi workers) ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ (Anganwadi workers) ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ (Anganwadi workers) ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਨਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਧੀਆਂ ਨੂੰ ‘ਕੁੜੀਆਂ-ਚਿੜੀਆਂ’ ਕਿਹਾ ਜਾਂਦਾ ਸੀ ਪਰ ਹੁਣ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਲੜਕੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਸਲ ‘ਚ ‘ਸ਼ੇਰਨੀਆਂ’ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।

ਆਪਣੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਬਣਾ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ ਪਰ ਉਹ ਉਨ੍ਹਾਂ ਲੋਕਾਂ ਦੀ ਹਮਾਇਤ ਵਿੱਚ ਕੀਤੀ ਜਾਣ ਵਾਲੀ ਬਲੈਕਮੇਲਿੰਗ ਨੂੰ ਵੀ ਬਰਦਾਸ਼ਤ ਨਹੀਂ ਕਰਨਗੇ, ਜਿਨ੍ਹਾਂ ਨੂੰ ਲੋਕਾਂ ਦੀ ਲੁੱਟ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲਾਜ਼ਮੀ ਸੇਵਾਵਾਂ ਐਕਟ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਕਰਮਚਾਰੀਆਂ ਵੱਲੋਂ ਛੁੱਟੀ ‘ਤੇ ਜਾਣ ਦੀ ਸੂਰਤ ਵਿੱਚ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਭਾਵੁਕ ਲਹਿਜੇ ਨਾਲ ਕਿਹਾ ਕਿ ਉਨ੍ਹਾਂ ਦੀ ਮਾਂ ਸੰਗਰੂਰ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲੇ 40 ਦਿਨ ਤੋਂ ਵੱਧ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਦੀ ਤਨਦੇਹੀ ਨਾਲ ਸੇਵਾ ਕਰਨ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗੀ ਕਿਉਂਕਿ ਪੰਜਾਬ ਦੀਆਂ ਸਾਰੀਆਂ ਬਜ਼ੁਰਗ ਮਾਵਾਂ ਦਾ ਅਸ਼ੀਰਵਾਦ ਉਨ੍ਹਾਂ ਦੇ ਨਾਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਮਾਤਾ ਜੀ ਪਿੰਡਾਂ ਦਾ ਦੌਰਾ ਕਰਨ ਵੇਲੇ ਬਜ਼ੁਰਗਾਂ ਨੂੰ ਮਿਲਦੇ ਅਤੇ ਉਨ੍ਹਾਂ ਦੇ ਪੈਰ ਛੂੰਹਦੇ ਦੇਖਦੇ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ ਅਤੇ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰ ਲਈ ਪੂਰੀ ਵਾਹ ਲਾ ਰਿਹਾ ਹੈ।

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਬੇਲਗਾਮ ਹੋਣ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਦੇ ਧੀਆਂ-ਪੁੱਤਰਾਂ ਨੂੰ ਅਖ਼ਤਿਆਰ ਦੇ ਕੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਲਿਆ ਸੀ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ ਅਤੇ ਹੁਣ ਇੱਕ ਲੋਕ-ਪੱਖੀ ਸਰਕਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।

ਇਸ ਮੌਕੇ ਇਕ ਆਂਗਣਵਾੜੀ ਵਰਕਰ (Anganwadi workers)ਨੇ ਸਟੇਜ ‘ਤੇ ਮੁੱਖ ਮੰਤਰੀ ਨੂੰ ਰੱਖੜੀ ਵੀ ਬੰਨ੍ਹੀ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

The post ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਮੁੱਖ ਮੰਤਰੀ ਨੇ 5714 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ appeared first on TheUnmute.com - Punjabi News.

Tags:
  • aam-aadmi-party
  • anganwadi-workers
  • appointment-letters
  • bhagwant-singh-mann
  • cm-bhagwant-mann
  • job
  • latest-news
  • news
  • rakhi-gift
  • the-unmute-breaking-news

ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ, ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ

Thursday 31 August 2023 05:59 AM UTC+00 | Tags: amritsar amritsar-airports australia breaking-news direct-flights latest-news malaysia-airlines news new-zealand punjab punjabi-community southeast-asian-countries thailand

ਚੰਡੀਗੜ੍ਹ, 31 ਅਗਸਤ, 2023: ਆਸਟਰੇਲੀਆ, ਨਿਉਜ਼ੀਲੈਂਡ, ਥਾਈਲੈਂਡ, ਹਾਂਗਕਾਂਗ, ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ ਜਾਣ ਵਾਲੀ ਮਲੇਸ਼ੀਆ ਏਅਰਲਾਈਨ (Malaysia Airlines) ਆਉਣ ਵਾਲੇ ਸਰਦੀਆਂ ਦੇ ਮੌਸਮ ਵਿੱਚ 8 ਨਵੰਬਰ ਤੋਂ ਕੁਆਲਾਲੰਪੁਰ ਤੋਂ ਪੰਜਾਬ ਦੇ ਸ੍ਰੀ ਗੁਰੁ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ।

ਅੰਮ੍ਰਿਤਸਰ ਦੇ ਨਵੇਂ ਮਹੱਤਵਪੂਰਨ ਹਵਾਈ ਸੰਪਰਕ ਬਾਰੇ ਇੱਕ ਸਾਂਝੇ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਅਤੇ ਕਨਵਨੀਰ ਇੰਡੀਆ ਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨ ਕੁਆਲਾਲੰਪੁਰ ਤੋਂ ਅੀਮ੍ਰਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਾਲੀ ਮਲੇਸ਼ੀਆ ਦੀ ਤੀਜੀ ਏਅਰਲਾਈਨ ਬਣਨ ਜਾ ਰਹੀ ਹੈ। ਵਰਤਮਾਨ ਵਿੱਚ ਬੈਟਿਕ ਏਅਰ ਹਫਤੇ ਵਿੱਚ ਤਿੰਨ ਦਿਨ, ਜਦੋਂ ਕਿ ਏਅਰ ਏਸ਼ੀਆ ਐਕਸ 3 ਸਤੰਬਰ ਤੋਂ ਇਸ ਰੂਟ ‘ਤੇ ਹਫਤੇ ਵਿੱਚ ਚਾਰ ਦਿਨ ਇਹਨਾਂ ਉਡਾਣਾਂ ਦਾ ਸੰਚਾਲਨ ਕਰੇਗੀ।

ਮਲੇਸ਼ੀਆ ਏਅਰਲਾਈਨ (Malaysia Airlines) ਦੀ ਵੈੱਬਸਾਈਟ ‘ਤੇ ਉਪਲੱਬਧ ਸਮਾਂ ਸੂਚੀ ਅਨੁਸਾਰ, ਏਅਰਲਾਈਨ ਹਫਤੇ ‘ਚ ਹਰ ਬੁੱਧਵਾਰ ਅਤੇ ਸ਼ਨੀਵਾਰ ਵਾਲੇ ਦਿਨ ਆਪਣੇ 160-ਸੀਟਾਂ (144 ਇਕਾਨਮੀ ਅਤੇ 16 ਬਿਜ਼ਨਸ ਕਲਾਸ) ਦੇ ਬੋਇੰਗ 737 ਜਹਾਜ਼ ਨਾਲ ਉਡਾਣਾਂ ਦਾ ਸੰਚਾਲਨ ਕਰੇਗੀ। ਕੁਆਲਾਲੰਪੁਰ ਤੋਂ ਸ਼ਾਮ 6:50 ਵਜੇ ਰਵਾਨਾ ਹੋ ਕੇ, ਇਹ ਉਡਾਣ ਅੰਮ੍ਰਿਤਸਰ ਵਿਖੇ ਰਾਤ 10:10 ਵਜੇ ਪਹੰਚੇਗੀ। ਅੰਮ੍ਰਿਤਸਰ ਤੋਂ ਫਿਰ ਰਾਤ 11:25 ਵਜੇ ਰਵਾਨਾ ਹੋ ਕੇ ਮਲੇਸ਼ੀਆ ਦੀ ਅਗਲੀ ਸਵੇਰ ਨੂੰ 7:30 ਵਜੇ ਕੁਆਲਾਲੰਪੁਰ ਪਹੁੰਚੇਗੀ।

Malaysia Airlines

ਇਸ ਨਵੀਂ ਉਡਾਣ ਦੇ ਐਲਾਨ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ, ਗੁਮਟਾਲਾ ਨੇ ਕਿਹਾ, “ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵਲੋਂ ਲਗਾਤਾਰ ਅੰਕੜਿਆਂ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਸਣੇ ਏਅਰਲਾਈਨਾਂ ਕੋਲ ਅੰਮ੍ਰਿਤਸਰ ਲਈ ਦੁਨੀਆਂ ਦੇ ਵੱਖ-ਵੱਖ ਮੁਲਕਾਂ ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਵੱਸਦਾ ਹੈ ਨਾਲ ਹਵਾਈ ਸੰਪਰਕ ਲਈ ਅਣਥੱਕ ਮਿਹਨਤ ਨਾਲ ਵਕਾਲਤ ਕੀਤੀ ਜਾ ਰਹੀ ਹੈ। ਅਗਸਤ 2018 ਵਿੱਚ ਸ਼ੁਰੂ ਹੋਈ ਏਅਰ ਏਸੀਆ ਐਕਸ, ਲੰਡਨ ਆਦਿ ਕਈ ਉਡਾਣਾਂ ਇਸੇ ਮੁਹਿੰਮ ਦਾ ਨਤੀਜਾ ਹਨ।"

ਕਾਮਰਾ ਨੇ ਅੱਗੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਕੁਆਲਾਲੰਪੁਰ ਰਾਹੀਂ ਸਿਰਫ ਦੋ ਤੋਂ ਤਿੰਨ ਘੰਟਿਆਂ ਵਿੱਚ ਯਾਤਰੀਆਂ ਨੂੰ ਮੈਲਬੋਰਨ, ਸਿਡਨੀ, ਪਰਥ, ਐਡੀਲੇਡ, ਔਕਲੈਂਡ, ਬੈਂਕਾਕ, ਫੂਕੇਟ, ਹਾਂਗਕਾਂਗ, ਮਨੀਲਾ ਅਤੇ ਕਈ ਹੋਰ ਸ਼ਹਿਰਾਂ ਨੂੰ ਜੋੜੇਗੀ। ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਕੋਲ ਹੁਣ ਦਿੱਲੀ ਰਾਹੀਂ ਖੱਜਲ-ਖੁਆਰ ਹੋਣ ਦੀ ਬਜਾਏ ਮਲੇਸ਼ੀਆਂ ਦੀਆਂ ਇਹਨਾਂ ਵੱਖ-ਵੱਖ ਏਅਰਲਾਈਨਾਂ ਅਤੇ ਸਕੂਟ-ਸਿੰਗਾਪੁਰ ਏਅਰਲਾਈਨ 'ਤੇ ਸਿੱਧਾ ਅੰਮਿਤਸਰ ਪਹੁੰਚਣ ਦੇ ਕਈ ਵਿਕਲਪ ਉਪਲੱਬਧ ਹੋਣਗੇ, ਘੱਟ ਸਮਾਂ ਲੱਗੇਗਾ ਅਤੇ ਕਿਰਾਇਆ ਵੀ ਘੱਟ ਹੋਵੇਗਾ। ਇਸ ਨਾਲ ਖੇਤਰ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ।

ਗੁਮਟਾਲਾ ਅਤੇ ਕਾਮਰਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ-ਮੰਤਰੀ ਭਗਵੰਤ ਮਾਨ ਨੂੰ ਅੰਮ੍ਰਿਤਸਰ ਹਵਾਈ ਅੱਡੇ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ। ਭਾਰਤ ਅਤੇ ਵਿਸ਼ਵ ਦੀਆਂ ਕਈ ਏਅਰਲਾਈਨਾਂ ਹੁਣ ਇੱਥੋਂ ਸਿੱਧੀਆਂ ਉਡਾਣਾਂ ਸ਼ੁਰੂ ਕਰ ਰਹੀਆਂ ਹਨ। ਉਹਨਾਂ ਨੇ ਧਿਆਨ ਦਿਵਾਇਆ ਕਿ ਹਵਾਈ ਅੱਡੇ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਨਾਲ ਜੋੜਨ ਲਈ ਬੱਸ ਸੇਵਾ ਦੀ ਅਣਹੋਂਦ ਸੂਬਾ ਸਰਕਾਰ ਵਲੋਂ ਇਸ ਹਵਾਈ ਅੱਡੇ ਲਈ ਬੁਨਿਆਦੀ ਲੋੜਾਂ ਦੀ ਅਣਦੇਖੀ ਨੂੰ ਉਜਾਗਰ ਕਰਦੀ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਆਰਥਿਕ ਵਿਕਾਸ ਵਿੱਚ ਇਸ ਏਅਰਪੋਰਟ ਦੇ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ, ਹਵਾਈ ਅੱਡੇ ਤੋਂ ਉਡਾਣਾਂ ਸੰਬੰਧੀ ਪੰਜਾਬ ਦੀਆਂ ਸਮੇਂ ਦੀਆਂ ਸਰਕਾਰਾਂ ਨੇ ਬਹੁਤ ਘੱਟ ਪ੍ਰਚਾਰ ਦੇ ਯਤਨ ਕੀਤੇ ਹਨ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਪਰ ਵਰਤਮਾਨ ਵਿੱਚ, ਹਵਾਈ ਅੱਡਾ ਲੰਡਨ, ਬਰਮਿੰਘਮ, ਮਿਲਾਨ, ਰੋਮ, ਦੁਬਈ, ਸ਼ਾਰਜਾਹ, ਦੋਹਾ, ਸਿੰਗਾਪੁਰ ਅਤੇ ਕੁਆਲਾਲੰਪੁਰ ਨਾਲ ਜੁੜਿਆ ਹੈ। ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਇੰਡੀਗੋ, ਸਪਾਈਸਜੈੱਟ, ਕਤਰ ਏਅਰਵੇਜ਼, ਸਕੂਟ, ਬਾਟਿਕ ਏਅਰ, ਏਅਰ ਏਸ਼ੀਆ ਐਕਸ ਅਤੇ ਨਿਓਸ ਏਅਰਲਾਈਨ ਇੱਥੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕਰ ਰਹੀਆਂ ਹਨ। ਹਫਤੇ ਵਿੱਚ ਅੰਮ੍ਰਿਤਸਰ ਤੋਂ 400 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੀ ਰਵਾਨਗੀ ਅਤੇ ਆਮਦ ਹੋਣ ਦੇ ਬਾਵਜੂਦ ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰ ਦਾ ਬੱਸ ਸੇਵਾ ਮੁਹੱਈਆ ਕਰਵਾਉਣ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਹਾਲਾਂਕਿ ਇਸ ਸਮੇਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੀ ਮਾਝੇ ਤੋਂ ਹਨ।

The post ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ, ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ appeared first on TheUnmute.com - Punjabi News.

Tags:
  • amritsar
  • amritsar-airports
  • australia
  • breaking-news
  • direct-flights
  • latest-news
  • malaysia-airlines
  • news
  • new-zealand
  • punjab
  • punjabi-community
  • southeast-asian-countries
  • thailand

ਚੰਡੀਗੜ੍ਹ, 31 ਅਗਸਤ, 2023: ਪੰਜਾਬ ਸਰਕਾਰ ਨੇ ਪੰਚਾਇਤਾਂ (Panchayats) ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸੰਬੰਧੀ ਨੋਟੀਫਿਕੇਸ਼ਨ ਜਲਦ ਜਾਰੀ ਕਰੇਗੀ । ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ | ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਸਮੇਂ ਸਿਰ ਹੋਣਗੀਆਂ |

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਹੁਕਮਾਂ ‘ਤੇ ਅੱਜ ਹਾਈਕੋਰਟ ‘ਚ ਆਪਣਾ ਜਵਾਬ ਦਾਇਰ ਕੀਤਾ ਹੈ | ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ‘ਚ ‘ਆਪ’ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਹੈ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਊਂ ਲਿਆ ਗਿਆ, ਇਸਦਾ ਕੀ ਕਾਰਨ ਸੀ ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 11 ਅਗਸਤ ਨੂੰ ਸੂਬੇ ਦੀਆਂ ਪੰਚਾਇਤਾਂ (Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਰ ਪੰਜਾਬ ਸਰਕਾਰ ਦਾ ਇਹ ਫੈਸਲਾ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਸਾਰੀਆਂ ਪੰਚਾਇਤਾਂ (Gram Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰਨ ਦੇ ਨਾਲ ਹੀ ਉਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ।

The post ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ appeared first on TheUnmute.com - Punjabi News.

Tags:
  • breaking-news
  • news
  • panchayats

ਚੰਡੀਗੜ੍ਹ, 31 ਅਗਸਤ, 2023: ਬਾਲੀਵੁੱਡ ਫਿਲਮ ਯਾਰੀਆਂ-2 (Yaariyan-2)  ਨੂੰ ਲੈ ਕੇ ਦੇ ਅਦਾਕਾਰ ਨਿਜਾਨ ਜਾਫਰੀ, ਡਾਇਰੈਕਟਰ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਭੂਸ਼ਣ ਕੁਮਾਰ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ 'ਚ ਸਿਰੀ ਸਾਹਿਬ (ਕਿਰਪਾਨ) ਦਿਖਾਉਣ 'ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ।

ਹੁਣ ਜਲੰਧਰ ਜ਼ਿਲ੍ਹੇ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 4 ਵਿੱਚ 295-ਏ ਤਹਿਤ ਕੇਸ ਦਰਜ ਕਰਵਾਇਆ ਹੈ। ਸਿੱਖ ਤਾਲਮੇਲ ਕਮੇਟੀ ਦੀ ਤਰਫੋਂ ਵਿਦੇਸ਼ੀ ਆਟੋ ਸਪੇਅਰ ਪਾਰਟਸ ਦੇ ਮਾਲਕ ਅਲੀ ਪੁਲੀ ਮੁਹੱਲਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਐਫ.ਆਈ.ਆਰ.ਦਰਜ ਕਰਵਾਈ ਹੈ |

ਹਰਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਯਾਰੀਆਂ-2 (Yaariyan-2) ਦੇ ਗੀਤ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਸਿਰੀ ਸਾਹਿਬ ਸਾਹਿਬ ਪਾ ਕੇ ਫਿਲਮਾਇਆ ਗਿਆ ਹੈ। ਇਸ ਨਾਲ ਜਿੱਥੇ ਸਿੱਖ ਕਕਾਰਾਂ ਦਾ ਅਪਮਾਨ ਹੋਇਆ ਹੈ, ਉੱਥੇ ਹੀ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ।

ਹਰਪ੍ਰੀਤ ਸਿੰਘ ਨੀਟੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੁਰੂ ਸਾਹਿਬ ਵੱਲੋਂ ਸਿੱਖਾਂ ਨੂੰ ਦਿੱਤੇ 5 ਕਕਾਰ ਪਹਿਨਣ ਲਈ ਵਿਅਕਤੀ ਦਾ ਅੰਮ੍ਰਿਤਧਾਰੀ ਸਿੱਖ ਹੋਣਾ ਜ਼ਰੂਰੀ ਹੈ ਪਰ ਫਿਲਮ ਵਿੱਚ ਕਲੀਨ ਸ਼ੇਵਨ ਹੀਰੋ (ਨਿਜ਼ਾਨ ਜਾਫਰੀ) ਸਿਰੀ ਸਾਹਿਬ (ਕਿਰਪਾਨ) ਪਹਿਨ ਕੇ ਗੀਤ ਗਾ ਰਿਹਾ ਹੈ। ਇਸ ਗੀਤ ਵਿੱਚ ਫਿਲਮ ਦੇ ਨਿਰਦੇਸ਼ਕ, ਅਦਾਕਾਰ ਅਤੇ ਨਿਰਮਾਤਾ ਨੇ ਕਕਾਰਾਂ ਦਾ ਅਪਮਾਨ ਕੀਤਾ ਹੈ। ਸਿੱਖ ਮਰਿਆਦਾ ਦਾ ਵੀ ਘਾਣ ਕੀਤਾ ਗਿਆ ਹੈ।

The post ਫਿਲਮ ਯਾਰੀਆਂ-2 ਦੇ ਅਦਾਕਾਰ, ਡਾਇਰੈਕਟਰ ਅਤੇ ਪ੍ਰਡਿਊਸਰ ਖ਼ਿਲਾਫ਼ FIR ਦਰਜ appeared first on TheUnmute.com - Punjabi News.

Tags:
  • breaking-news
  • news
  • t-series-company
  • yaariyan-2

AGTF ਨੇ ਮੋਹਾਲੀ ਪੁਲਿਸ ਦੀ ਮੱਦਦ ਹਰਵਿੰਦਰ ਰਿੰਦਾ ਗੈਂਗ ਦੇ 6 ਸਾਥੀ ਕੀਤੇ ਗ੍ਰਿਫਤਾਰ, ਹਥਿਆਰ ਬਰਾਮਦ

Thursday 31 August 2023 06:51 AM UTC+00 | Tags: agtf anti-gangster-task-force arrest breaking-news crime harvinder-singh-rinda latest-news mohali-police murder-case news patiala-murder-case punjab punjab-government punjab-police the-unmute-breaking-news the-unmute-latest-news

ਚੰਡੀਗੜ੍ਹ, 31 ਅਗਸਤ, 2023: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਿਸ ਦੀ ਮੱਦਦ ਨਾਲ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਸੰਬੰਧਿਤ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਦੀ ਹਦਾਇਤਾਂ ‘ਤੇ ਪੰਜਾਬ ‘ਚ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸਨ | ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜ਼ਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫ਼ਰਾਰ ਸੀ।

AGTF

ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇਣ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

The post AGTF ਨੇ ਮੋਹਾਲੀ ਪੁਲਿਸ ਦੀ ਮੱਦਦ ਹਰਵਿੰਦਰ ਰਿੰਦਾ ਗੈਂਗ ਦੇ 6 ਸਾਥੀ ਕੀਤੇ ਗ੍ਰਿਫਤਾਰ, ਹਥਿਆਰ ਬਰਾਮਦ appeared first on TheUnmute.com - Punjabi News.

Tags:
  • agtf
  • anti-gangster-task-force
  • arrest
  • breaking-news
  • crime
  • harvinder-singh-rinda
  • latest-news
  • mohali-police
  • murder-case
  • news
  • patiala-murder-case
  • punjab
  • punjab-government
  • punjab-police
  • the-unmute-breaking-news
  • the-unmute-latest-news

'ਆਪ' ਵੱਲੋਂ ਪੰਜਾਬ ਦੇ 9 ਜ਼ਿਲ੍ਹਾ ਇੰਚਾਰਜ ਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ

Thursday 31 August 2023 07:01 AM UTC+00 | Tags: aam-aadmi-party breaking-news latest-news lok-sabha lok-sabha-elections-2024 news punjab punjab-aap punjab-by-aap punjabi-news punjab-lok-sabha the-unmute-breaking-news the-unmute-punjabi-news

ਚੰਡੀਗੜ੍ਹ, 31 ਅਗਸਤ, 2023: ਪੰਜਾਬ ‘ਆਪ’ ਨੇ ਲੋਕ ਸਭਾ ਚੋਣਾਂ 2024 ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ (Aam Aadmi Party) ਨੇ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ, ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ। ਸੂਚੀ ਵਿੱਚ ਜਿਲ੍ਹਾ ਇੰਚਾਰਜ ਅਤੇ ਲੋਕ ਸਭਾ ਇੰਚਾਰਜ ਬਣਾਏ ਗਏ ਬਹੁਤੀਆਂ ਸ਼ਖਸੀਅਤਾਂ ਪਾਰਟੀ ਦੇ ਮੁੱਢ ਤੋਂ ਹੀ ਪਾਰਟੀ ਨਾਲ ਜੁੜੀਆਂ ਹੋਈਆਂ ਹਨ |

The post ‘ਆਪ’ ਵੱਲੋਂ ਪੰਜਾਬ ਦੇ 9 ਜ਼ਿਲ੍ਹਾ ਇੰਚਾਰਜ ਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • lok-sabha
  • lok-sabha-elections-2024
  • news
  • punjab
  • punjab-aap
  • punjab-by-aap
  • punjabi-news
  • punjab-lok-sabha
  • the-unmute-breaking-news
  • the-unmute-punjabi-news

ਲੁਧਿਆਣਾ ਜ਼ਿਲ੍ਹੇ 'ਚ ਖ਼ੁਦ ਨੂੰ ਅੱਗ ਲਾਉਣ ਵਾਲੇ ਦੋ ਭਰਾਵਾਂ 'ਚੋਂ ਇੱਕ ਦੀ ਮੌਤ

Thursday 31 August 2023 07:12 AM UTC+00 | Tags: breaking-news latest-news ludhiana ludhiana-news municipal-corporation municipal-corporation-ludhiana news punjab the-unmute-breaking-news the-unmute-punjabi-news

ਚੰਡੀਗੜ੍ਹ, 31 ਅਗਸਤ, 2023: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨਗਰ ਨਿਗਮ ਦੀ ਨਜਾਇਜ਼ ਕਬਜ਼ਿਆਂ ਦੀ ਕਾਰਵਾਈ ਦੇ ਵਿਰੋਧ ਵਿੱਚ ਆਪਣੇ ਆਪ ਨੂੰ ਅੱਗ ਲਾਉਣ ਵਾਲੇ ਦੋ ਭਰਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀਜੀਆਈ ਚੰਡੀਗੜ੍ਹ ਵਿੱਚ ਵੀਰੂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਸ ਕਾਰਨ ਬੁੱਧਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਅੱਗ ਨਾਲ ਸੜੇ ਅਨਮੋਲ ਨੂੰ ਪੀਜੀਆਈ ਚੰਡੀਗੜ੍ਹ ਤੋਂ ਡੀਐਮਸੀ ਲੁਧਿਆਣਾ ਭੇਜ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਵੀਰੂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸੈਕਟਰ-32 ਨੇੜੇ ਭੋਲਾ ਕਾਲੋਨੀ ‘ਚ ਸੜਕ ਜਾਮ ਕਰਕੇ ਦੇਰ ਰਾਤ ਧਰਨਾ ਦਿੱਤਾ। ਇਹ ਧਰਨਾ ਕਰੀਬ 2 ਘੰਟੇ ਤੱਕ ਜਾਰੀ ਰਿਹਾ। ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ। ਪਰਿਵਾਰਕ ਮੈਂਬਰਾਂ ਨੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਵੱਲੋਂ ਪੁਲਿਸ ਤੋਂ ਇਲਾਕੇ ਦੇ ਦੋ ਵਿਅਕਤੀਆਂ ਮੋਹਨ ਅਤੇ ਸੰਜੀਵ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਮੋਹਨ ਅਤੇ ਸੰਜੀਵ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਲੁਧਿਆਣਾ-ਚੰਡੀਗੜ੍ਹ ਹਾਈਵੇਅ ‘ਤੇ ਜਾਮ ਲਗਾ ਦੇਣਗੇ। ਵੀਰੂ ਦੀ ਭੈਣ ਨੀਲਮ ਮੁਤਾਬਕ ਮੋਹਨ ਲਾਲ ਉਨ੍ਹਾਂ ਦੀ ਝੁੱਗੀ ‘ਚ ਹਫਤਾ ਇਕੱਠਾ ਕਰਨ ਆਉਂਦਾ ਸੀ। ਉਸ ਦਾ ਕਹਿਣਾ ਸੀ ਕਿ ਜਿਸ ਜ਼ਮੀਨ 'ਤੇ ਉਹ ਦੁਕਾਨਦਾਰੀ ਕਰ ਰਿਹਾ ਹੈ, ਉਹ ਉਸ ਦੀ ਹੈ। ਮੋਹਨ ਆਪਣੇ ਭਰਾ ਤੋਂ ਦੁਕਾਨ ਪੱਕੀ ਰੱਖਣ ਲਈ 5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ।

ਇਸ ਦੁਸ਼ਮਣੀ ਕਾਰਨ ਮੋਹਨ ਨੇ ਨਗਰ ਨਿਗਮ ਨੂੰ ਸ਼ਿਕਾਇਤਾਂ ਦੇ ਕੇ ਆਪਣੀ ਝੁੱਗੀ-ਝੌਂਪੜੀ ਵਿਰੁੱਧ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਮਰਨ ਵਾਲੇ ਵੀਰੂ ਦੇ ਵਿਆਹ ਨੂੰ ਅਜੇ ਮਹੀਨਾ ਹੀ ਹੋਇਆ ਸੀ।

ਦੂਜੇ ਪਾਸੇ ਨਿਗਮ ਅਧਿਕਾਰੀਆਂ ਮੁਤਾਬਕ ਜਦੋਂ ਬਿਲਡਿੰਗ ਬ੍ਰਾਂਚ ਦੇ ਅਧਿਕਾਰੀ ਕਾਰਵਾਈ ਕਰਨ ਲਈ ਪੁੱਜੇ ਤਾਂ ਦੋਵਾਂ ਭਰਾਵਾਂ ਨੇ ਨਿਗਮ ਕਰਮਚਾਰੀਆਂ ‘ਤੇ ਮਿੱਟੀ ਦਾ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ। ਖੁਸ਼ਕਿਸਮਤੀ ਰਹੀ ਕਿ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਬਚਾ ਲਿਆ। ਇਸ ਦੌਰਾਨ ਗੁੱਸੇ ‘ਚ ਆ ਕੇ ਦੋਵੇਂ ਭਰਾਵਾਂ ਨੇ ਖੁਦ ਨੂੰ ਅੱਗ ਲਗਾ ਲਈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

The post ਲੁਧਿਆਣਾ ਜ਼ਿਲ੍ਹੇ ‘ਚ ਖ਼ੁਦ ਨੂੰ ਅੱਗ ਲਾਉਣ ਵਾਲੇ ਦੋ ਭਰਾਵਾਂ ‘ਚੋਂ ਇੱਕ ਦੀ ਮੌਤ appeared first on TheUnmute.com - Punjabi News.

Tags:
  • breaking-news
  • latest-news
  • ludhiana
  • ludhiana-news
  • municipal-corporation
  • municipal-corporation-ludhiana
  • news
  • punjab
  • the-unmute-breaking-news
  • the-unmute-punjabi-news

ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਕੀਤਾ ਨਿਯੁਕਤ

Thursday 31 August 2023 07:22 AM UTC+00 | Tags: arvinder-singh-lovely breaking-news delhi-congress delhi-pradesh-congress mallikarjun-kharge news

ਚੰਡੀਗੜ੍ਹ, 31 ਅਗਸਤ, 2023: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਹੈ। ਖੜਗੇ ਨੇ ਅਰਵਿੰਦਰ ਸਿੰਘ ਲਵਲੀ (Arvinder Singh Lovely) ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ |

The post ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਕੀਤਾ ਨਿਯੁਕਤ appeared first on TheUnmute.com - Punjabi News.

Tags:
  • arvinder-singh-lovely
  • breaking-news
  • delhi-congress
  • delhi-pradesh-congress
  • mallikarjun-kharge
  • news

IND vs PAK: ਭਾਰਤ ਖ਼ਿਲਾਫ਼ ਮੈਚ ਤੋਂ ਪਹਿਲਾਂ ਪਾਕਿਸਤਾਨ ਦੀ ਚਿੰਤਾ ਵਧੀ, ਨੇਪਾਲ ਖ਼ਿਲਾਫ਼ ਮੈਚ 'ਚ ਸਟਾਰ ਗੇਂਦਬਾਜ਼ ਜ਼ਖਮੀ

Thursday 31 August 2023 07:36 AM UTC+00 | Tags: aisa-cup babar-azam bcci breaking-news cricket icc ind-vs-pak ind-vs-pak-match nepal news pakistans-cricket-news

ਚੰਡੀਗੜ੍ਹ, 31 ਅਗਸਤ, 2023: (IND vs PAK) ਸ਼ਾਹੀਨ ਅਫਰੀਦੀ ਨੇ ਆਪਣੇ ਏਸ਼ੀਆ ਕੱਪ 2023 ਦੀ ਮੁਹਿੰਮ ਦੀ ਸ਼ੁਰੂਆਤ ਸ਼ਾਨਦਾਰ ਪ੍ਰਦਰਸ਼ਨ ਨਾਲ ਕੀਤੀ। ਨੇਪਾਲ ਖ਼ਿਲਾਫ਼ ਪਹਿਲੇ ਮੈਚ ‘ਚ ਉਨ੍ਹਾਂ ਨੇ ਪਾਰੀ ਦੇ ਪਹਿਲੇ ਹੀ ਓਵਰ ‘ਚ ਦੋ ਵਿਕਟਾਂ ਲੈ ਕੇ ਨੇਪਾਲ ਦੇ ਬੱਲੇਬਾਜ਼ੀ ਕ੍ਰਮ ਨੂੰ ਦਬਾਅ ‘ਚ ਪਾ ਦਿੱਤਾ ਸੀ। 343 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਨੇਪਾਲ ਨੇ ਪਹਿਲੇ ਹੀ ਓਵਰ ਵਿੱਚ ਦੋ ਵਿਕਟਾਂ ਗੁਆ ਦਿੱਤੀਆਂ। ਇਸ ਤੋਂ ਬਾਅਦ ਇਹ ਟੀਮ ਵਾਪਸੀ ਨਹੀਂ ਕਰ ਸਕੀ। ਅੰਤ ਵਿੱਚ ਪਾਕਿਸਤਾਨ (Pakistan) ਨੇ ਇਹ ਮੈਚ 238 ਦੌੜਾਂ ਨਾਲ ਜਿੱਤ ਲਿਆ। ਹਾਲਾਂਕਿ ਜਿੱਤ ਦੇ ਬਾਵਜੂਦ ਪਾਕਿਸਤਾਨ ਦੇ ਪ੍ਰਸ਼ੰਸਕ ਇਸ ਮੈਚ ਤੋਂ ਬਾਅਦ ਥੋੜੇ ਚਿੰਤਤ ਨਜ਼ਰ ਆਏ। ਕਿਉਂਕਿ ਸ਼ਾਹੀਨ ਅਫਰੀਦੀ ਨੇਪਾਲ ਦੀ ਪਾਰੀ ਦੇ 10ਵੇਂ ਓਵਰ ਦੌਰਾਨ ਜ਼ਖਮੀ ਹੋ ਗਏ ਸਨ।

ਅਫਰੀਦੀ ਨੂੰ ਸਪੋਰਟਸ ਸਟਾਫ ਫਿਜ਼ੀਓ ਦੀ ਮੱਦਦ ਨਾਲ ਮੈਦਾਨ ਤੋਂ ਬਾਹਰ ਕੱਢਿਆ ਗਿਆ। ਉਸ ਨੇ ਇਸ ਸਾਲ ਪਾਕਿਸਤਾਨ ਸੁਪਰ ਲੀਗ ਰਾਹੀਂ ਵਾਪਸੀ ਕੀਤੀ। ਸ਼ਾਹੀਨ ਅਫਰੀਦੀ 2022 ਟੀ-20 ਵਿਸ਼ਵ ਕੱਪ ਤੋਂ ਬਾਅਦ ਗੋਡੇ ਦੀ ਸੱਟ ਨਾਲ ਜੂਝ ਰਹੇ ਹਨ। ਅਜਿਹੇ ‘ਚ ਉਸ ਨੂੰ ਫਿਜ਼ੀਓ ਨਾਲ ਮੈਦਾਨ ਤੋਂ ਬਾਹਰ ਜਾਂਦੇ ਦੇਖ ਪਾਕਿਸਤਾਨੀ ਪ੍ਰਸ਼ੰਸਕ ਘਬਰਾ ਗਏ। ਅਫਰੀਦੀ ਨੂੰ ਸੱਟ ਕਿਉਂ ਲੱਗੀ, ਇਹ ਸਪੱਸ਼ਟ ਨਹੀਂ ਹੈ ਪਰ ਉਸ ਦੀ ਸੱਟ ਪਾਕਿਸਤਾਨ ਲਈ ਚਿੰਤਾ ਦਾ ਵਿਸ਼ਾ ਜ਼ਰੂਰ ਹੈ।

ਪਾਕਿਸਤਾਨ (Pakistan) ਦਾ ਅਗਲਾ ਮੈਚ ਏਸ਼ੀਆ ਕੱਪ ‘ਚ ਭਾਰਤ ਨਾਲ ਹੈ ਅਤੇ ਸ਼ਾਹੀਨ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ੀ ਹਮਲੇ ਦਾ ਸਭ ਤੋਂ ਮਹੱਤਵਪੂਰਨ ਮੈਂਬਰ ਹਨ। ਉਨ੍ਹਾਂ ਤੋਂ ਇਲਾਵਾ ਨਸੀਮ ਸ਼ਾਹ ਅਤੇ ਹੈਰਿਸ ਰਾਊਫ ਇਸ ਤਿਕੜੀ ਦਾ ਹਿੱਸਾ ਹਨ। ਅਫਰੀਦੀ ਦੇ ਮੈਦਾਨ ਛੱਡਣ ਤੋਂ ਬਾਅਦ ਕਮੈਂਟੇਟਰ ਐਂਡੀ ਫਲਾਵਰ ਅਤੇ ਵਕਾਰ ਯੂਨਿਸ ਵੀ ਚਿੰਤਤ ਨਜ਼ਰ ਆਏ।

The post IND vs PAK: ਭਾਰਤ ਖ਼ਿਲਾਫ਼ ਮੈਚ ਤੋਂ ਪਹਿਲਾਂ ਪਾਕਿਸਤਾਨ ਦੀ ਚਿੰਤਾ ਵਧੀ, ਨੇਪਾਲ ਖ਼ਿਲਾਫ਼ ਮੈਚ ‘ਚ ਸਟਾਰ ਗੇਂਦਬਾਜ਼ ਜ਼ਖਮੀ appeared first on TheUnmute.com - Punjabi News.

Tags:
  • aisa-cup
  • babar-azam
  • bcci
  • breaking-news
  • cricket
  • icc
  • ind-vs-pak
  • ind-vs-pak-match
  • nepal
  • news
  • pakistans-cricket-news

ਐਲਨ ਮਸਕ ਦਾ ਐਲਾਨ, ਐਕਸ ਉਪਭੋਗਤਾਵਾਂ ਨੂੰ ਜਲਦ ਮਿਲੇਗੀ ਆਡੀਓ/ਵੀਡੀਓ ਕਾਲ ਦੀ ਸੁਵਿਧਾ

Thursday 31 August 2023 07:50 AM UTC+00 | Tags: breaking-news cm-bhagwant-mann elon-musk latest-news new news punjab-government punjab-news tech-news the-unmute-breaking-news the-unmute-latest-news twitter twitter-usre x-users

ਚੰਡੀਗੜ੍ਹ, 31 ਅਗਸਤ, 2023: ਟਵਿੱਟਰ ਨੂੰ ਖਰੀਦਣ ਤੋਂ ਬਾਅਦ ਅਰਬਪਤੀ ਕਾਰੋਬਾਰੀ ਐਲਨ ਮਸਕ (Elon Musk) ਇਸ ਵਿੱਚ ਲਗਾਤਾਰ ਬਦਲਾਅ ਕਰ ਰਹੇ ਹਨ। ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਦਾ ਨਾਂ (ਐਕਸ) ਬਦਲ ਕੇ ਸਭ ਨੂੰ ਹੈਰਾਨ ਕਰ ਦਿੱਤਾ। ਹੁਣ ਵੀਰਵਾਰ ਨੂੰ ਉਨ੍ਹਾਂ ਨੇ ਇਕ ਟਵੀਟ ‘ਚ ਐਕਸ (X) ‘ਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਐਲਨ ਮਸਕ ਨੇ ਕੁਝ ਸਮਾਂ ਪਹਿਲਾਂ ਟਵੀਟ ਕੀਤਾ ਸੀ ਕਿ ਐਕਸ ਉਪਭੋਗਤਾਵਾਂ ਨੂੰ ਜਲਦੀ ਹੀ ਵੀਡੀਓ ਅਤੇ ਆਡੀਓ ਕਾਲ ਦੀ ਸਹੂਲਤ ਮਿਲੇਗੀ।

ਭਾਰਤੀ ਸਮੇਂ ਮੁਤਾਬਕ ਦੁਪਹਿਰ 12:42 ‘ਤੇ ਇਕ ਟਵੀਟ ‘ਚ ਐਲਨ ਮਸਕ (Elon Musk) ਨੇ ਕਿਹਾ ਕਿ ਇਹ ਫੀਚਰ iOS, Android, MacBook ਅਤੇ PC ‘ਚ ਵੀ ਕੰਮ ਕਰੇਗਾ। ਖਾਸ ਗੱਲ ਇਹ ਹੈ ਕਿ ਇਸ ਫੀਚਰ ਦੀ ਵਰਤੋਂ ਕਰਨ ਲਈ ਯੂਜ਼ਰਸ ਨੂੰ ਫੋਨ ਨੰਬਰ ਦੀ ਵੀ ਲੋੜ ਨਹੀਂ ਪਵੇਗੀ। ਟਵੀਟ ਵਿੱਚ, ਐਲਨ ਮਸਕ ਨੇ ਐਕਸ ਨੂੰ ਇੱਕ ਪ੍ਰਭਾਵਸ਼ਾਲੀ ਗਲੋਬਲ ਐਡਰੈੱਸ ਬੁੱਕ ਦੱਸਿਆ ਹੈ।

Elon Musk

The post ਐਲਨ ਮਸਕ ਦਾ ਐਲਾਨ, ਐਕਸ ਉਪਭੋਗਤਾਵਾਂ ਨੂੰ ਜਲਦ ਮਿਲੇਗੀ ਆਡੀਓ/ਵੀਡੀਓ ਕਾਲ ਦੀ ਸੁਵਿਧਾ appeared first on TheUnmute.com - Punjabi News.

Tags:
  • breaking-news
  • cm-bhagwant-mann
  • elon-musk
  • latest-news
  • new
  • news
  • punjab-government
  • punjab-news
  • tech-news
  • the-unmute-breaking-news
  • the-unmute-latest-news
  • twitter
  • twitter-usre
  • x-users

ਪੁਤਿਨ ਤੋਂ ਬਾਅਦ ਹੁਣ ਚੀਨੀ ਰਾਸ਼ਟਰਪਤੀ ਨੇ G-20 ਸੰਮੇਲਨ ਤੋਂ ਬਣਾਈ ਦੂਰੀ, ਸ਼ਮੂਲੀਅਤ 'ਤੇ ਸਸਪੈਂਸ ਬਰਕਰਾਰ

Thursday 31 August 2023 08:00 AM UTC+00 | Tags: breaking-news chinese-president-xi-jinping g20 g20-summit g20-summit-2023 national-capital-delhi news putin

ਚੰਡੀਗੜ੍ਹ, 31 ਅਗਸਤ, 2023: ਭਾਰਤ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 8 ਤੋਂ 10 ਸਤੰਬਰ ਤੱਕ ਹੋਣ ਵਾਲੇ ਜੀ-20 ਸੰਮੇਲਨ (G20 Summit) ਲਈ ਲਗਭਗ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਕਈ ਦੇਸ਼ਾਂ ਤੋਂ ਆਉਣ ਵਾਲੇ ਰਾਸ਼ਟਰੀ ਪ੍ਰਧਾਨ ਅਤੇ ਹੋਰ ਵੀਵੀਆਈਪੀ ਆਗੂਆਂ ਦੇ ਸਵਾਗਤ ਤੋਂ ਲੈ ਕੇ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਤੱਕ ਸਭ ਕੁਝ ਠੀਕ-ਠਾਕ ਕੀਤਾ ਜਾ ਰਿਹਾ ਹੈ ਪਰ ਇਸ ਦੌਰਾਨ ਖ਼ਬਰ ਆ ਰਹੀ ਹੈ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਦੀ ਬੈਠਕ ‘ਚ ਸ਼ਾਮਲ ਨਹੀਂ ਹੋਣਗੇ। ਨਿਊਜ਼ ਏਜੰਸੀ ਰਾਇਟਰਜ਼ ਨੇ ਇੱਕ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੀ ਜਿਨਪਿੰਗ ਜੀ-20 ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

ਰਾਇਟਰਜ਼ ਨੇ ਰਿਪੋਰਟ ਦਿੱਤੀ ਕਿ ਚੀਨ ਵਿਚ ਤਾਇਨਾਤ ਇਕ ਡਿਪਲੋਮੈਟ ਅਤੇ ਜੀ-20 (G20 Summit) ਦੇ ਇਕ ਹੋਰ ਅਧਿਕਾਰੀ (ਦੋ ਭਾਰਤੀ ਅਧਿਕਾਰੀਆਂ) ਨੇ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਬੈਠਕ ਵਿਚ ਸ਼ਾਮਲ ਨਹੀਂ ਹੋਣਗੇ ਅਤੇ ਉਨ੍ਹਾਂ ਦੀ ਥਾਂ ਪ੍ਰੀਮੀਅਰ ਲੀ ਕਿਆਂਗ ਨੂੰ ਬੀਜਿੰਗ ਦੇ ਪ੍ਰਤੀਨਿਧੀ ਵਜੋਂ ਨਵੀਂ ਦਿੱਲੀ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਹਿੰਦੁਸਤਾਨ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ, “ਕੱਲ੍ਹ (ਬੁੱਧਵਾਰ) ਤੱਕ, ਜੀ-20 ਸੰਮੇਲਨ ਵਿੱਚ ਚੀਨੀ ਰਾਸ਼ਟਰਪਤੀ ਦੀ ਸ਼ਮੂਲੀਅਤ ਬਾਰੇ ਕੋਈ ਪੁਸ਼ਟੀ ਨਹੀਂ ਹੋਈ।”

The post ਪੁਤਿਨ ਤੋਂ ਬਾਅਦ ਹੁਣ ਚੀਨੀ ਰਾਸ਼ਟਰਪਤੀ ਨੇ G-20 ਸੰਮੇਲਨ ਤੋਂ ਬਣਾਈ ਦੂਰੀ, ਸ਼ਮੂਲੀਅਤ ‘ਤੇ ਸਸਪੈਂਸ ਬਰਕਰਾਰ appeared first on TheUnmute.com - Punjabi News.

Tags:
  • breaking-news
  • chinese-president-xi-jinping
  • g20
  • g20-summit
  • g20-summit-2023
  • national-capital-delhi
  • news
  • putin

ਜੋਹਾਨਸਬਰਗ 'ਚ ਬਹੁ-ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 63 ਜਣਿਆਂ ਦੀ ਮੌਤ

Thursday 31 August 2023 08:08 AM UTC+00 | Tags: accident a-terrible-fire-broke breaking-news died fire-accident fire-broke fire-news johannesburg johannesburg-fire-incidnet news south-africa south-africa-fire-acident

ਚੰਡੀਗੜ੍ਹ, 31 ਅਗਸਤ, 2023: ਦੱਖਣੀ ਅਫਰੀਕਾ ਦੇ ਜੋਹਾਨਸਬਰਗ (Johannesburg) ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ । ਇਸ ਘਟਨਾ ‘ਚ ਹੁਣ ਤੱਕ 63 ਜਣਿਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 40 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਗਿਆ ਹੈ ਕਿ ਸ਼ਹਿਰ ਦੇ ਮੱਧ ‘ਚ ਸਥਿਤ ਵਪਾਰਕ ਜ਼ਿਲੇ ‘ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਫਾਇਰ ਫਾਈਟਰਜ਼ ਨੇ ਹੁਣ ਤੱਕ 63 ਲਾਸ਼ਾਂ ਨੂੰ ਮੌਕੇ ਤੋਂ ਕੱਢ ਲਿਆ ਹੈ।

ਜੋਹਾਨਸਬਰਗ (Johannesburg) ਐਮਰਜੈਂਸੀ ਮੈਨੇਜਮੈਂਟ ਸਰਵਿਸਿਜ਼ ਦੇ ਬੁਲਾਰੇ ਰਾਬਰਟ ਨੇ ਕਿਹਾ ਕਿ ਫਾਇਰ ਵਿਭਾਗ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗਿਆ ਹੋਇਆ ਹੈ । ਇਸ ਘਟਨਾ ਵਿੱਚ ਇੱਕ ਬੱਚੇ ਦੀ ਵੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ ਸੀ, ਉਸ ਇਮਾਰਤ ਦੀ ਵਰਤੋਂ ਬੇਘਰ ਹੋਏ ਲੋਕਾਂ ਲਈ ਗੈਰ-ਸਰਕਾਰੀ ਰਿਹਾਇਸ਼ ਵਜੋਂ ਕੀਤੀ ਜਾ ਰਹੀ ਸੀ ਅਤੇ ਇਸ ਲਈ ਕੋਈ ਅਧਿਕਾਰਤ ਕਿਰਾਏ ਦਾ ਸਮਝੌਤਾ ਨਹੀਂ ਸੀ। ਇਮਾਰਤ ਵਿੱਚ ਇੰਨੇ ਲੋਕ ਇਕੱਠੇ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵੀ ਦਿੱਕਤ ਆ ਰਹੀ ਹੈ।

ਚਸ਼ਮਦੀਦਾਂ ਮੁਤਾਬਕ ਇਮਾਰਤ ਵਿੱਚ 200 ਤੋਂ ਵੱਧ ਜਣਿਆਂ ਦੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਬਹੁਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਫਾਇਰ ਫਾਈਟਰਜ਼ ਨੇ ਕਾਫੀ ਜੱਦੋ ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਦੇ ਬਾਵਜੂਦ ਇਮਾਰਤ ਦੇ ਵੱਡੇ ਹਿੱਸੇ ‘ਚ ਖਿੜਕੀਆਂ ‘ਚੋਂ ਧੂੰਆਂ ਨਿਕਲਦਾ ਦੇਖਿਆ ਗਿਆ।

The post ਜੋਹਾਨਸਬਰਗ ‘ਚ ਬਹੁ-ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, 63 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • accident
  • a-terrible-fire-broke
  • breaking-news
  • died
  • fire-accident
  • fire-broke
  • fire-news
  • johannesburg
  • johannesburg-fire-incidnet
  • news
  • south-africa
  • south-africa-fire-acident

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਸਰਪੰਚ 'ਤੇ ਫਾਇਰ ਕਰਨ ਦੇ ਲੱਗੇ ਦੋਸ਼

Thursday 31 August 2023 08:28 AM UTC+00 | Tags: allegations argument batala breaking-news firing-incident injured latest-news news punjab-breaking sarpanch virk-village

ਬਟਾਲਾ, 31 ਅਗਸਤ, 2023: ਬਟਾਲਾ ਦੇ ਪਿੰਡ ਵਿਰਕ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਇਕ ਧਿਰ ‘ਤੇ ਫਾਇਰਿੰਗ (Firing) ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ , ਉਥੇ ਹੀ ਇਸ ਝਗੜੇ ਦੌਰਾਨ ਇਕ ਵਿਅਕਤੀ ਜਖ਼ਮੀ ਹੋਇਆ ਹੈ | ਜਿਸ ਦਾ ਇਲਾਜ ਸਿਵਲ ਹਸਪਤਾਲ ਬਟਾਲਾ ‘ਚ ਚੱਲ ਰਿਹਾ ਹੈ | ਉਧਰ ਪੁਲਿਸ ਦਾ ਕਹਿਣਾ ਹੈ ਕਿ ਝਗੜਾ ਤਾਂ ਹੋਇਆ ਹੈ ਪਰ ਫਾਇਰਿੰਗ ਹੋਣ ਦੀ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ |

ਦੂਜੇ ਪਾਸੇ ਸਿਵਲ ਹਸਪਤਾਲ ਬਟਾਲਾ ‘ਚ ਜ਼ੇਰੇ ਇਲਾਜ ਪ੍ਰਿਥੀਪਾਲ ਸਿੰਘ ਦਾ ਕਹਿਣਾ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਵੱਲੋਂ ਕੁਝ ਨੌਜਵਾਨਾਂ ਨੇ ਹਥਿਆਰਾਂ ਸਮੇਤ ਉਸਦੇ ਪੁੱਤ ‘ਤੇ ਹਮਲਾ ਕੀਤਾ ਤੇ ਜਦੋਂ ਮੈਂ ਆਪਣੇ ਪੁੱਤ ਨੂੰ ਬਚਾਉਣ ਵਾਸਤੇ ਅੱਗੇ ਵਧਿਆ ਤਾਂ ਉਹਨਾ ਮੇਰੇ ‘ਤੇ ਵੀ ਹਮਲਾ ਕਰ ਦਿੱਤਾ ਅਤੇ ਫਾਇਰ ਕੀਤੇ ਅਤੇ ਮੈਨੂੰ ਵੀ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ | ਉਥੇ ਹੀ ਜ਼ਖਮੀ ਇਨਸਾਫ਼ ਦੀ ਮੰਗ ਕਰ ਰਿਹਾ ਹੈ |

ਸਿਵਲ ਹਸਪਤਾਲ ਦੇ ਡਿਊਟੀ ਮੈਡੀਕਲ ਅਫਸਰ ਡਾਕਟਰ ਦਾ ਕਹਿਣਾ ਸੀ ਜ਼ਖਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਲਿਆਂਦਾ ਗਿਆ ਹੈ | ਉਹਨਾਂ ਮੁਤਾਬਕ ਗੋਲੀ ਚੱਲੀ (Firing), ਜਿਸ ਨਾਲ ਉਹ ਜ਼ਖਮੀ ਹੋਏ ਅਤੇ ਇਲਾਜ ਕੀਤਾ ਜਾ ਰਿਹਾ ਹੈ | ਜ਼ਖਮੀ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ | ਇਸ ਮਾਮਲੇ ‘ਚ ਹਸਪਤਾਲ ਬਿਆਨ ਦਰਜ ਕਰਨ ਪਹੁੰਚੇ ਐਸ ਐਚ ਓ ਅਮਰੀਕ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਧਿਰਾਂ ‘ਚ ਝਗੜਾ ਹੋਇਆ ਹੈ ਅਤੇ ਉਹ ਤਫਤੀਸ਼ ਕਰਨ ਪੁੱਜੇ ਹਨ ਅਤੇ ਜ਼ਖਮੀ ਵੱਲੋਂ ਫਾਇਰਿੰਗ ਦੇ ਕਰਨ ਲਗਾਏ ਜਾ ਰਹੇ ਹਨ ਅਤੇ ਇਸ ਮਾਮਲੇ ‘ਚ ਜੋ ਤਫਤੀਸ਼ ‘ਚ ਸਾਹਮਣੇ ਆਵੇਗਾ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

The post ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਸਰਪੰਚ ‘ਤੇ ਫਾਇਰ ਕਰਨ ਦੇ ਲੱਗੇ ਦੋਸ਼ appeared first on TheUnmute.com - Punjabi News.

Tags:
  • allegations
  • argument
  • batala
  • breaking-news
  • firing-incident
  • injured
  • latest-news
  • news
  • punjab-breaking
  • sarpanch
  • virk-village

BAN vs SL: ਮੌਜੂਦਾ ਚੈਂਪੀਅਨ ਸ਼੍ਰੀਲੰਕਾ ਦੀ ਬੰਗਲਾਦੇਸ਼ ਨਾਲ ਟੱਕਰ, ਰੋਮਾਂਚਕ ਮੁਕਾਬਲੇ ਦੀ ਉਮੀਦ

Thursday 31 August 2023 09:57 AM UTC+00 | Tags: asia-cup asia-cup-2023 bangladesh ban-vs-sl ban-vs-sl-live-score breaking breaking-news cricket-news dasun-shanaka news shakib-al-hasan sports sri-lanka

ਚੰਡੀਗੜ੍ਹ, 31 ਅਗਸਤ, 2023: (BAN vs SL) ਏਸ਼ੀਆ ਕੱਪ ਦੇ ਦੂਜੇ ਮੈਚ ‘ਚ ਬੰਗਲਾਦੇਸ਼ ਦਾ ਸਾਹਮਣਾ ਅੱਜ ਸ਼੍ਰੀਲੰਕਾ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਕੈਂਡੀ ਦੇ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਅਤੇ ਬੰਗਲਾਦੇਸ਼ ਦਾ ਟੂਰਨਾਮੈਂਟ ਦੇ ਮੌਜੂਦਾ ਸੈਸ਼ਨ ਵਿੱਚ ਪਹਿਲਾ ਮੈਚ ਹੈ। ਗਰੁੱਪ-ਬੀ ‘ਚ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਸ਼੍ਰੀਲੰਕਾ ਏਸ਼ੀਆ ਕੱਪ ਦੀ ਮੌਜੂਦਾ ਚੈਂਪੀਅਨ ਹੈ |

ਦੋਵਾਂ ਟੀਮਾਂ ਦਾ ਪਲੇਇੰਗ-11

ਸ਼੍ਰੀਲੰਕਾ: ਪਥੁਮ ਨਿਸ਼ੰਕਾ, ਦਿਮੁਥ ਕਰੁਣਾਰਤਨੇ, ਕੁਸਲ ਮੇਂਡਿਸ (ਵਿਕਟਕੀਪਰ), ਸਦੀਰਾ ਸਮਰਾਵਿਕਰਮਾ, ਚਰਿਥ ਅਸਲੰਕਾ, ਧਨੰਜੇ ਡੀ ਸਿਲਵਾ, ਦਾਸੁਨ ਸ਼ਨਾਕਾ (ਕਪਤਾਨ), ਡੁਨਿਥ ਵੇਲਲੇਜ਼, ਮਹਿਸ਼ ਤੀਕਸ਼ਾਨਾ, ਕਾਸੁਨ ਰਜਿਥਾ, ਮਥੀਸ਼ਾ ਪਥੀਰਾਨਾ

ਬੰਗਲਾਦੇਸ਼: ਮੁਹੰਮਦ ਨਈਮ, ਤਨਜੀਦ ਹਸਨ, ਨਜਮੁਲ ਹੁਸੈਨ ਸ਼ਾਂਤੋ, ਤੌਹੀਦ ਹਿਰਦੇ, ਸ਼ਾਕਿਬ ਅਲ ਹਸਨ (ਕਪਤਾਨ), ਮੁਸ਼ਫਿਕਰ ਰਹੀਮ (ਵਿਕਟਕੀਪਰ), ਮੇਹਿਦੀ ਹਸਨ ਮਿਰਾਜ, ਮੇਹਿਦੀ ਹਸਨ, ਤਸਕੀਨ ਅਹਿਮਦ, ਸ਼ਰੀਫੁਲ ਇਸਲਾਮ, ਮੁਸਤਫਿਜ਼ੁਰ ਰਹਿਮਾਨ।

The post BAN vs SL: ਮੌਜੂਦਾ ਚੈਂਪੀਅਨ ਸ਼੍ਰੀਲੰਕਾ ਦੀ ਬੰਗਲਾਦੇਸ਼ ਨਾਲ ਟੱਕਰ, ਰੋਮਾਂਚਕ ਮੁਕਾਬਲੇ ਦੀ ਉਮੀਦ appeared first on TheUnmute.com - Punjabi News.

Tags:
  • asia-cup
  • asia-cup-2023
  • bangladesh
  • ban-vs-sl
  • ban-vs-sl-live-score
  • breaking
  • breaking-news
  • cricket-news
  • dasun-shanaka
  • news
  • shakib-al-hasan
  • sports
  • sri-lanka

ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੱਦਿਆ ਸੰਸਦ ਦਾ ਵਿਸ਼ੇਸ਼ ਸੈਸ਼ਨ

Thursday 31 August 2023 10:29 AM UTC+00 | Tags: bjp-government breaking-news central-government congress latest-news manipur-issue news nws parliament. parliament-of-india prahlad-joshi special-session

ਚੰਡੀਗੜ੍ਹ, 31 ਅਗਸਤ, 2023: ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੰਸਦ ਦਾ ਵਿਸ਼ੇਸ਼ ਸੈਸ਼ਨ (Special Session)  ਸੱਦਿਆ ਗਿਆ ਹੈ। ਕੇਂਦਰੀ ਸੰਸਦੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਟਵਿੱਟਰ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ (17ਵੀਂ ਲੋਕ ਸਭਾ ਦਾ 13ਵਾਂ ਸੈਸ਼ਨ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ) ਦੀਆਂ ਪੰਜ ਬੈਠਕਾਂ ਹੋਣਗੀਆਂ।

ਸੰਸਦ ਦੇ ਇਸ ਵਿਸ਼ੇਸ਼ ਸੈਸ਼ਨ (Special Session) ਦੇ ਏਜੰਡੇ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ। ਹਾਲਾਂਕਿ ਇਹ ਸੈਸ਼ਨ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ‘ਚ ਹੋਣ ਵਾਲੇ ਜੀ-20 ਸੰਮੇਲਨ ਤੋਂ ਕੁਝ ਦਿਨ ਬਾਅਦ ਹੋਣ ਜਾ ਰਿਹਾ ਹੈ।ਦੱਸ ਦਈਏ ਕਿ ਮਣੀਪੁਰ ਹਿੰਸਾ ਨੂੰ ਲੈ ਕੇ ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਪ੍ਰਭਾਵਿਤ ਹੋ ਗਿਆ ਸੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਵਿੱਚ ਕਈ ਵਾਰ ਵਿਘਨ ਪਿਆ।

ਸੰਸਦ ਦੇ ਆਮ ਤੌਰ ‘ਤੇ ਤਿੰਨ ਸੈਸ਼ਨ ਹੁੰਦੇ ਹਨ। ਇਸ ਵਿੱਚ ਬਜਟ ਸੈਸ਼ਨ, ਮਾਨਸੂਨ ਸੈਸ਼ਨ ਅਤੇ ਸਰਦ ਰੁੱਤ ਸੈਸ਼ਨ ਸ਼ਾਮਲ ਹੁੰਦੇ ਹਨ। ਵਿਸ਼ੇਸ਼ ਹਾਲਾਤਾਂ ਵਿੱਚ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਵਿਵਸਥਾ ਹੈ।

The post ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੱਦਿਆ ਸੰਸਦ ਦਾ ਵਿਸ਼ੇਸ਼ ਸੈਸ਼ਨ appeared first on TheUnmute.com - Punjabi News.

Tags:
  • bjp-government
  • breaking-news
  • central-government
  • congress
  • latest-news
  • manipur-issue
  • news
  • nws
  • parliament.
  • parliament-of-india
  • prahlad-joshi
  • special-session

ਰੇਲਵੇ ਬੋਰਡ ਦੀ ਪਹਿਲੀ ਬੀਬੀ ਸੀਈਓ ਅਤੇ ਚੇਅਰਮੈਨ ਬਣੀ ਜਯਾ ਵਰਮਾ ਸਿਨਹਾ

Thursday 31 August 2023 12:02 PM UTC+00 | Tags: breaking-news chairman-of-the-railway-boardnews indian-railway jaya-verma-sinha news railway-board railway-board-new-ceo

ਚੰਡੀਗੜ੍ਹ, 31 ਅਗਸਤ 2023: ਕੇਂਦਰੀ ਕੈਬਿਨਟ ਦੀ ਨਿਯੁਕਤੀ ਕਮੇਟੀ ਨੇ ਜਯਾ ਵਰਮਾ ਸਿਨਹਾ (Jaya Verma Sinha) ਦੀ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਯਾ ਵਰਮਾ ਸਿਨਹਾ ਨਵੇਂ ਚੇਅਰਮੈਨ ਅਤੇ ਸੀਈਓ (ਰੇਲਵੇ ਬੋਰਡ) ਵਜੋਂ ਅਨਿਲ ਕੁਮਾਰ ਲਾਹੋਟੀ ਦੀ ਥਾਂ ਲੈਣਗੇ ਅਤੇ 1 ਸਤੰਬਰ, 2023 ਨੂੰ ਅਹੁਦਾ ਸੰਭਾਲਣਗੇ। ਉਹ ਰੇਲਵੇ ਬੋਰਡ ਦੀ ਪਹਿਲੀ ਬੀਬੀ ਚੇਅਰਮੈਨ ਵੀ ਹੈ। ਵਿਜੇਲਕਸ਼ਮੀ ਵਿਸ਼ਵਨਾਥਨ ਰੇਲਵੇ ਬੋਰਡ ਦੀ ਪਹਿਲੀ ਬੀਬੀ ਮੈਂਬਰ ਸੀ।

ਜਯਾ ਵਰਮਾ ਸਿਨਹਾ (Jaya Verma Sinha) 1988 ਬੈਚ ਦੇ ਭਾਰਤੀ ਰੇਲਵੇ ਟ੍ਰੈਫਿਕ ਸੇਵਾ ਅਧਿਕਾਰੀ, ਇਸ ਸਮੇਂ ਰੇਲਵੇ ਬੋਰਡ ਦੇ ਮੈਂਬਰ (ਸੰਚਾਲਨ ਅਤੇ ਕਾਰੋਬਾਰ ਵਿਕਾਸ) ਵਜੋਂ ਸੇਵਾ ਕਰ ਰਹੇ ਹਨ। ਉਹ ਅਜਿਹੇ ਸਮੇਂ ਵਿੱਚ ਬੋਰਡ ਦਾ ਚਾਰਜ ਸੰਭਾਲੇਗੀ ਜਦੋਂ ਭਾਰਤੀ ਰੇਲਵੇ ਨੂੰ ਕੇਂਦਰ ਸਰਕਾਰ ਤੋਂ ਰਿਕਾਰਡ ਬਜਟ ਅਲਾਟਮੈਂਟ ਪ੍ਰਾਪਤ ਹੋਈ ਹੈ। ਸਿਨਹਾ 1 ਸਤੰਬਰ ਨੂੰ ਜਾਂ ਇਸ ਤੋਂ ਬਾਅਦ ਅਹੁਦਾ ਸੰਭਾਲਣਗੇ ਅਤੇ ਉਨ੍ਹਾਂ ਦਾ ਕਾਰਜਕਾਲ 31 ਅਗਸਤ 2024 ਤੱਕ ਹੋਵੇਗਾ।

ਜਯਾ ਵਰਮਾ ਸਿਨਹਾ 1 ਅਕਤੂਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ, ਪਰ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਉਸੇ ਦਿਨ ਉਨ੍ਹਾਂ ਨੂੰ ਦੁਬਾਰਾ ਨਿਯੁਕਤ ਕੀਤਾ ਜਾਵੇਗਾ। ਸਿਨਹਾ ਨੇ ਚਾਰ ਸਾਲ ਤੱਕ ਬੰਗਲਾਦੇਸ਼ ਦੇ ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਰੇਲਵੇ ਸਲਾਹਕਾਰ ਵਜੋਂ ਵੀ ਕੰਮ ਕੀਤਾ ਹੈ । ਬੰਗਲਾਦੇਸ਼ ਵਿੱਚ ਜਯਾ ਦੇ ਕਾਰਜਕਾਲ ਦੌਰਾਨ ਹੀ ਕੋਲਕਾਤਾ ਤੋਂ ਢਾਕਾ ਲਈ ਮੈਤਰੀ ਐਕਸਪ੍ਰੈਸ ਦਾ ਉਦਘਾਟਨ ਕੀਤਾ ਗਿਆ ਸੀ। ਉਸਨੇ ਈਸਟਰਨ ਰੇਲਵੇ, ਸਿਆਲਦਾਹ ਡਿਵੀਜ਼ਨ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਵਜੋਂ ਵੀ ਕੰਮ ਕੀਤਾ।

ਜਯਾ ਵਰਮਾ ਸਿਨਹਾ ਹਾਲ ਹੀ ‘ਚ ਉਸ ਸਮੇਂ ਸੁਰਖੀਆਂ ‘ਚ ਆਈ ਸੀ ਜਦੋਂ ਉਸ ਨੇ ਬਾਲਾਸੋਰ ਹਾਦਸੇ ਤੋਂ ਬਾਅਦ ਰੇਲਵੇ ਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਸੀ। ਇਹ ਜਯਾ ਵਰਮਾ ਸਿਨਹਾ ਹੀ ਸਨ ਜਿਨ੍ਹਾਂ ਨੇ ਬਾਲਾਸੋਰ ਹਾਦਸੇ ਤੋਂ ਬਾਅਦ ਗੁੰਝਲਦਾਰ ਸਿਗਨਲ ਪ੍ਰਣਾਲੀ ਬਾਰੇ ਦੱਸਿਆ, ਜਿਸ ਵਿੱਚ ਲਗਭਗ 300 ਯਾਤਰੀ ਮਾਰੇ ਗਏ ਸਨ।

Image

The post ਰੇਲਵੇ ਬੋਰਡ ਦੀ ਪਹਿਲੀ ਬੀਬੀ ਸੀਈਓ ਅਤੇ ਚੇਅਰਮੈਨ ਬਣੀ ਜਯਾ ਵਰਮਾ ਸਿਨਹਾ appeared first on TheUnmute.com - Punjabi News.

Tags:
  • breaking-news
  • chairman-of-the-railway-boardnews
  • indian-railway
  • jaya-verma-sinha
  • news
  • railway-board
  • railway-board-new-ceo

ਇੱਕ ਅਰਬ ਡਾਲਰ ਅਡਾਨੀ ਦੀਆਂ ਕੰਪਨੀਆਂ ਦੇ ਨੈੱਟਵਰਕ ਰਾਹੀਂ ਭਾਰਤ ਤੋਂ ਬਾਹਰ ਗਿਆ: ਰਾਹੁਲ ਗਾਂਧੀ

Thursday 31 August 2023 12:29 PM UTC+00 | Tags: aam-aadmi-party adani-group adani-news breaking-news cm-bhagwant-mann congress goutam-adani latest-news modi-governemnt news punjab rahul-gandhi the-unmute-latest-news

ਚੰਡੀਗੜ੍ਹ, 31 ਅਗਸਤ 2023: ਕਾਂਗਰਸ ਦੇ ਸੰਸਦ ਮੈਂਬਰ ਸੋਨੀਆ ਗਾਂਧੀ (Rahul Gandhi) ਅਤੇ ਰਾਹੁਲ ਗਾਂਧੀ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁੰਬਈ ਪਹੁੰਚੇ। ਉਨ੍ਹਾਂ ਦੇ ਸਵਾਗਤ ਲਈ ਮੁੰਬਈ ਹਵਾਈ ਅੱਡੇ ਦੇ ਬਾਹਰ ਕਾਂਗਰਸੀ ਸਮਰਥਕ ਇਕੱਠੇ ਹੋਏ। ਬੈਠਕ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਅਡਾਨੀ ਮੁੱਦੇ ‘ਤੇ ਗੱਲ ਕੀਤੀ ਅਤੇ ਕੰਪਨੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਘੇਰਿਆ।

ਰਾਹੁਲ ਗਾਂਧੀ ਨੇ ਕਿਹਾ ਕਿ ਫਿਲਹਾਲ ਜੀ-20 ਦਾ ਮਾਹੌਲ ਹੈ। ਭਾਰਤ ਲਈ ਇਹ ਜ਼ਰੂਰੀ ਹੈ ਕਿ ਇਸ ਦੇ ਆਰਥਿਕ ਮਾਹੌਲ ਅਤੇ ਕਾਰੋਬਾਰੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਅਤੇ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਅੱਜ ਦੀਆਂ ਅਖਬਾਰਾਂ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਸਵਾਲ ਪੁੱਛਿਆ ਗਿਆ ਹੈ। ਗੌਤਮ ਅਡਾਨੀ ਬਾਰੇ ਦੁਨੀਆ ਦੇ ਅਖਬਾਰਾਂ ‘ਦਿ ਗਾਰਡੀਅਨ’ ਅਤੇ ‘ਫਾਈਨੈਂਸ਼ੀਅਲ ਟਾਈਮਜ਼’ ‘ਚ ਖਬਰ ਹੈ ਕਿ ਅਡਾਨੀ ਪਰਿਵਾਰ ਨਾਲ ਸਬੰਧਤ ਇਕ ਵਿਅਕਤੀ ਨੇ ਵਿਦੇਸ਼ੀ ਫੰਡਾਂ ਰਾਹੀਂ ਆਪਣੇ ਹੀ ਸਟਾਕ ‘ਚ ਨਿਵੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਇੱਕ ਅਰਬ ਡਾਲਰ ਦਾ ਪੈਸਾ ਅਡਾਨੀ ਦੀਆਂ ਕੰਪਨੀਆਂ ਦੇ ਨੈੱਟਵਰਕ ਰਾਹੀਂ ਭਾਰਤ ਤੋਂ ਬਾਹਰ ਗਿਆ ਅਤੇ ਵੱਖ-ਵੱਖ ਦੇਸ਼ਾਂ ਵਿੱਚ ਘੁੰਮ ਕੇ ਵਾਪਸ ਆ ਗਿਆ। ਇਸ ਕਾਰਨ ਅਡਾਨੀ ਗਰੁੱਪ ਦੇ ਸ਼ੇਅਰਾਂ ਦੀ ਕੀਮਤ ਵਧੀ ਹੈ। ਇਸ ਪੈਸੇ ਦੀ ਵਰਤੋਂ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਵਰਗੀਆਂ ਭਾਰਤੀ ਜਾਇਦਾਦਾਂ ਨੂੰ ਹਾਸਲ ਕਰਨ ਲਈ ਕੀਤੀ ਗਈ।

ਉਨ੍ਹਾਂ (Rahul Gandhi) ਕਿਹਾ ਕਿ ਭਾਰਤ ਦਾ ਅਕਸ ਦਾਅ ‘ਤੇ ਹੈ। ਇਸ ਸਬੰਧੀ ਇੱਕ ਸਾਂਝੀ ਸੰਸਦੀ ਕਮੇਟੀ ਦੇ ਗਠਨ ਅਤੇ ਇਸ ਸਬੰਧੀ ਪੂਰੀ ਜਾਂਚ ਦੀ ਲੋੜ ਹੈ। ਜੀ-20 ਦੇ ਮਹਿਮਾਨ ਇੱਥੇ ਆ ਰਹੇ ਹਨ ਅਤੇ ਇੱਥੇ ਆ ਕੇ ਉਹ ਪੁੱਛ ਸਕਦੇ ਹਨ ਕਿ ਇਹ ਕਿਹੜੀ ਖਾਸ ਕੰਪਨੀ ਹੈ ਜਿਸ ਨੂੰ ਪ੍ਰਧਾਨ ਮੰਤਰੀ ਦੇ ਕਰੀਬੀ ਲੋਕ ਚਲਾ ਰਹੇ ਹਨ।

ਜਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਆ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (I.N.D.I.A.) ਦੀ ਤੀਜੀ ਮੀਟਿੰਗ ਅੱਜ ਤੋਂ ਮੁੰਬਈ ਵਿੱਚ ਸ਼ੁਰੂ ਹੋ ਰਹੀ ਹੈ। ਇਹ ਮੀਟਿੰਗ ਦੋ ਦਿਨ (31 ਅਗਸਤ-1 ਸਤੰਬਰ) ਤੱਕ ਚੱਲੇਗੀ। ਸ਼ਰਦ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ 28 ਪਾਰਟੀਆਂ ਦੇ ਕਰੀਬ 63 ਆਗੂ ਸ਼ਾਮਲ ਹੋਣਗੇ।

ਮੀਟਿੰਗ ਵਿੱਚ ਇਹ ਤੈਅ ਕੀਤਾ ਜਾਣਾ ਹੈ ਕਿ ਕਿਹੜੀ ਪਾਰਟੀ, ਕਿੱਥੋਂ, ਕਿੰਨੀਆਂ ਸੀਟਾਂ ‘ਤੇ ਚੋਣ ਲੜੇਗੀ (ਸੀਟਾਂ ਦੀ ਵੰਡ)। ਗਠਜੋੜ ਵਿੱਚ ਸ਼ਾਮਲ ਪਾਰਟੀਆਂ ਕਈ ਸੂਬਿਆਂ ਵਿੱਚ ਇੱਕ ਦੂਜੇ ਦੇ ਵਿਰੋਧੀ ਹਨ। ਇਸ ਤੋਂ ਪਹਿਲਾਂ ਕਾਂਗਰਸ ਆਗੂ ਪੀ ਐਲ ਪੂਨੀਆ ਨੇ ਕਿਹਾ ਸੀ- ਲੋਕ ਸਭਾ ਚੋਣਾਂ I.N.D.I.A. ਗਠਜੋੜ ਦੀ ਜਿੱਤ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਂ ਤੈਅ ਹੋਵੇਗਾ। ਸਿਰਫ਼ ਚੁਣੇ ਹੋਏ ਸੰਸਦ ਮੈਂਬਰ ਹੀ ਪ੍ਰਧਾਨ ਮੰਤਰੀ ਦੀ ਚੋਣ ਕਰਨਗੇ।

The post ਇੱਕ ਅਰਬ ਡਾਲਰ ਅਡਾਨੀ ਦੀਆਂ ਕੰਪਨੀਆਂ ਦੇ ਨੈੱਟਵਰਕ ਰਾਹੀਂ ਭਾਰਤ ਤੋਂ ਬਾਹਰ ਗਿਆ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • aam-aadmi-party
  • adani-group
  • adani-news
  • breaking-news
  • cm-bhagwant-mann
  • congress
  • goutam-adani
  • latest-news
  • modi-governemnt
  • news
  • punjab
  • rahul-gandhi
  • the-unmute-latest-news

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

Thursday 31 August 2023 12:36 PM UTC+00 | Tags: breaking-news bribe crime crime-news executive-engineer latest-news mining mining-department news punjab-news sdo vigilance-bureau-nabs

ਚੰਡੀਗੜ੍ਹ, 31 ਅਗਸਤ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ (BRIBE) ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ‘ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ।

ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ BRIBE) ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ appeared first on TheUnmute.com - Punjabi News.

Tags:
  • breaking-news
  • bribe
  • crime
  • crime-news
  • executive-engineer
  • latest-news
  • mining
  • mining-department
  • news
  • punjab-news
  • sdo
  • vigilance-bureau-nabs

ਪੰਚਾਇਤਾਂ ਭੰਗ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪੰਚਾਇਤ ਵਿਭਾਗ ਦੇ 2 ਅਧਿਕਾਰੀ ਮੁਅੱਤਲ

Thursday 31 August 2023 01:21 PM UTC+00 | Tags: aam-aadmi-party breaking breaking-news cm-bhagwant-mann director-gurpreet-singh-khaira latest-news news panchayats principal-secretary-dhirendra-kumar-tiwari punjab-government punjab-panchayats the-unmute-breaking-news

ਚੰਡੀਗੜ੍ਹ, 31 ਅਗਸਤ 2023: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਦੋ ਆਈਏਐੱਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ ਪੰਚਾਇਤ ਵਿਭਾਗ (Panchayat Department) ਦੇ ਪ੍ਰਮੁੱਖ ਸੱਕਤਰ ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਅਗਲੇ 1-2 ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸਦਾ ਕਾਰਨ ਪੁੱਛਿਆ ਸੀ |

ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੁਝ ਤਕਨੀਕੀ ਖ਼ਾਮੀਆਂ ਕਾਰਨ ਇਹ ਫੈਸਲਾ ਵਾਪਸ ਲਿਆ ਗਿਆ ਹੈ | ਉਨ੍ਹਾਂ ਕਿਹਾ ਵਾਰਡਬੰਦੀ, ਵੋਟਰ ਸੂਚੀ ਵਿਚ ਸੋਧ ਅਤੇ ਬੀਬੀਆਂ ਦੇ 50 ਫ਼ੀਸਦੀ ਰਾਖਵੇਂਕਰਨ ਦੀ ਕਾਫੀ ਲੰਮੀ ਪ੍ਰਕਿਰਿਆ ਹੈ, ਪੰਚਾਇਤ ਵਿਭਾਗ ਨੂੰ ਸਮਾਂ ਮਿਲ ਸਕੇ ਇਸ ਕਾਰਨ ਇਹ ਜਲਦੀ ਐਲਾਨ ਕੀਤਾ ਗਿਆ | ਜਦੋਂ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ‘ਚ ਆ ਆਇਆ ਤਾਂ ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਫ਼ਸਰਾਂ ‘ਤੇ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ |

The post ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪੰਚਾਇਤ ਵਿਭਾਗ ਦੇ 2 ਅਧਿਕਾਰੀ ਮੁਅੱਤਲ appeared first on TheUnmute.com - Punjabi News.

Tags:
  • aam-aadmi-party
  • breaking
  • breaking-news
  • cm-bhagwant-mann
  • director-gurpreet-singh-khaira
  • latest-news
  • news
  • panchayats
  • principal-secretary-dhirendra-kumar-tiwari
  • punjab-government
  • punjab-panchayats
  • the-unmute-breaking-news

ਐਸ.ਏ.ਐਸ.ਨਗਰ, 31 ਅਗਸਤ, 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਇੱਕ ਸਤੰਬਰ ਨੂੰ ਸਵੇਰੇ 09:00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਕੰਪਨੀਆਂ ਜਿਵੇ-ਪੇਅ ਟੀ ਐਮ ਸਰਵਿਸਜ਼ ਪ੍ਰਾਈਵੇਟ ਲਿਮਟਿਡ, ਏਅਰਟੈਲ ਅਤੇ ਐਕਸਿਸ ਬੈਂਕ (Paytm Services Pvt.Ltd, Airtel and Axis Bank) ਜਿਸ ਵਿੱਚ ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਫਰੈਸ਼ਰ, ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਮੁਹੱਈਅ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੁਜ਼ਗਾਰ ਦਫਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

The post ਭਲਕੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ/ਮਾਡਲ ਕਰੀਅਰ ਸੈਂਟਰ, ਮੋਹਾਲੀ ਵਿਖੇ ਲੱਗੇਗਾ ਨਾਮੀਂ 7 ਕੰਪਨੀਆਂ ਲਈ ਪਲੇਸਮੈਂਟ ਕੈਂਪ appeared first on TheUnmute.com - Punjabi News.

Tags:
  • a-placement-camp
  • breaking-news
  • latest-news
  • model-career-centre
  • mohali
  • news
  • punjab-government
  • the-unmute
  • the-unmute-breaking-news

ਹੇਜ਼ ਵਿਖੇ 2 ਸਤੰਬਰ ਨੂੰ ਹੋਵੇਗੀ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ: ਸੰਸਦ ਮੈਂਬਰ ਢੇਸੀ

Thursday 31 August 2023 01:52 PM UTC+00 | Tags: 9th-uk-national-gatka-championship breaking-news gatka gatka-championship hayes news tanmanjeet-singh-dhesi uk-national-gatka-championship world-gatka-federation

ਚੰਡੀਗੜ੍ਹ/ਯੂ.ਕੇ., 31 ਅਗਸਤ, 2023: ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ (Gatka) ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ।

ਸਲੋਹ ਤੋਂ ਸੰਸਦ ਮੈਂਬਰ ਅਤੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਨਿਭਾਅ ਰਹੇ ਗੱਤਕਾ ਫੈਡਰੇਸ਼ਨ ਯੂਕੇ ਦੇ ਸੰਸਥਾਪਕ ਪ੍ਰਧਾਨ ਤਨਮਨਜੀਤ ਸਿੰਘ ਢੇਸੀ ਨੇ ਇਸ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲਾਨਾ ਕੌਮੀ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਅਤੇ ਮਰਦ ਤੇ ਔਰਤਾਂ ਦੀਆਂ ਗੱਤਕਾ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ।

ਉਨ੍ਹਾਂ ਦੱਸਿਆ ਕਿ ਗ੍ਰੇਵਜੈਂਡ ਵਿੱਚ 2013 ਤੋਂ ਸ਼ੁਰੂ ਹੋਣ ਪਿੱਛੋਂ ਇਹ ਨੈਸ਼ਨਲ ਗੱਤਕਾ (Gatka) ਮੁਕਾਬਲੇ ਪਿਛਲੇ ਸਾਲਾਂ ਦੌਰਾਨ ਵੱਖ-ਵੱਖ ਅੱਠ ਸ਼ਹਿਰਾਂ ਜਿਵੇਂ ਕਿ ਸਾਲ 2014 ਵਿੱਚ ਡਰਬੀ ਵਿਖੇ, 2015 ਵਿੱਚ ਸਾਊਥਾਲ, 2016 ਵਿੱਚ ਸਮੈਥਵਿਕ (ਬਰਮਿੰਘਮ), 2017 ਵਿੱਚ ਇਲਫੋਰਡ (ਲੰਡਨ), 2018 ਵਿੱਚ ਸਲੋਹ, 2019 ਵਿੱਚ ਵੁਲਵਰਹੈਂਪਟਨ ਅਤੇ 2022 ਵਿੱਚ ਲੇਮਿੰਗਟਨ ਸਪਾ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਜਾ ਚੁੱਕੇ ਹਨ।

ਢੇਸੀ ਨੇ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਹੇਜ਼ ਵੱਲੋਂ ਪਹਿਲੀ ਵਾਰ ਇਸ ਰਾਸ਼ਟਰੀ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ ਅਤੇ ਇੰਨਾਂ ਮੁਕਾਬਲਿਆਂ ਦੌਰਾਨ ਲੜਕੀਆਂ ਅਤੇ ਲੜਕਿਆਂ ਨੂੰ ਸਦੀਆਂ ਪੁਰਾਣੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੀ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਨ ਦਾ ਸ਼ਾਨਦਾਰ ਮੌਕਾ ਹੈ।

ਪ੍ਰਧਾਨ ਤਨਮਨਜੀਤ ਢੇਸੀ ਨੇ ਗੱਤਕਾ ਫੈਡਰੇਸ਼ਨ ਯੂਕੇ ਦੇ ਸਕੱਤਰ ਹਰਮਨ ਸਿੰਘ ਜੌਹਲ, ਸੇਫ਼ਟੈਕ ਸਿਸਟਮਜ਼ ਲਿਮਟਿਡ ਦੇ ਐਮ.ਡੀ. ਸਰਬਜੀਤ ਸਿੰਘ ਗਰੇਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ ਹੈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਯੂਕੇ ਦੇਸ਼ ਦੀਆਂ ਸਮੂਹ ਗੱਤਕਾ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਬੰਧਕਾਂ ਕੋਲ ਐਂਟਰੀ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ ਹੈ।

ਤਨਮਨਜੀਤ ਢੇਸੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਇੱਕ ਮੁਫ਼ਤ ਤੇ ਪਰਿਵਾਰਕ ਈਵੈਂਟ ਹੈ ਜੋ ਸਭ ਲੋਕਾਂ ਲਈ ਖੁੱਲੀ ਹੋਵੇਗੀ ਜਿੱਥੇ ਦਿਨ ਭਰ ਲੰਗਰ ਅਤੇ ਰਿਫਰੈਸ਼ਮੈਂਟ ਦੀ ਸੇਵਾ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਜਾਰੀ ਰਹਿਣਗੀਆਂ। ਉਨ੍ਹਾਂ ਸੱਦਾ ਦਿੱਤਾ ਕਿ ਜਿਹੜੇ ਵੀ ਸੱਜਣ ਇਸ ਮੌਕੇ ਵਲੰਟੀਅਰ ਬਣਾਉਣਾ ਚਾਹੁੰਦੇ ਹਨ ਜਾਂ ਆਪਣੇ ਕਾਰੋਬਾਰਾਂ ਨੂੰ ਸਪਾਂਸਰ ਕਰਨਾ ਚਾਹੁੰਦੇ ਹਨ ਉਹ ਕਿਰਪਾ ਕਰਕੇ ਜ਼ਰੂਰ ਸਾਡੇ ਨਾਲ ਸੰਪਰਕ ਕਰਨ। ਉਨਾਂ ਯੂਕੇ ਦੇ ਸਮੂਹ ਗੁਰਦਵਾਰਾ ਪ੍ਰਬੰਧਕਾਂ, ਰਾਜਸੀ, ਸਮਾਜਿਕ ਤੇ ਧਾਰਮਿਕ ਸਖਸੀਅਤਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਨ ਦੀ ਖੇਡ, ਗੱਤਕੇ, ਲਈ ਆਪਣਾ ਸਮਰਥਨ ਦੇ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ਼ ਹੇਜ ਦੇ ਮੁੱਖੀ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਨਾਨਕਸਰ ਵਾਲੇ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਮੇਤ ਬਰਤਾਨੀਆ ਅਤੇ ਭਾਰਤ ਤੋਂ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਹਾਜ਼ਰੀਆਂ ਭਰ ਕੇ ਸਮਾਗਮ ਦੀ ਸ਼ੋਭਾ ਵਧਾਉਣਗੀਆਂ।

The post ਹੇਜ਼ ਵਿਖੇ 2 ਸਤੰਬਰ ਨੂੰ ਹੋਵੇਗੀ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ: ਸੰਸਦ ਮੈਂਬਰ ਢੇਸੀ appeared first on TheUnmute.com - Punjabi News.

Tags:
  • 9th-uk-national-gatka-championship
  • breaking-news
  • gatka
  • gatka-championship
  • hayes
  • news
  • tanmanjeet-singh-dhesi
  • uk-national-gatka-championship
  • world-gatka-federation

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱ+ਤ+ਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ, ਪੰਜ ਪਿਸਤੌਲ ਬਰਾਮਦ

Thursday 31 August 2023 01:56 PM UTC+00 | Tags: aam-aadmi-party bhagwant-mann cm-bhagwant-mann five-pistols harwinder-rinda latest-news news punjab-police the-unmute the-unmute-breaking-news

ਚੰਡੀਗੜ੍ਹ, 31 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱ+ਤ+ਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ, ਪੰਜ ਪਿਸਤੌਲ ਬਰਾਮਦ appeared first on TheUnmute.com - Punjabi News.

Tags:
  • aam-aadmi-party
  • bhagwant-mann
  • cm-bhagwant-mann
  • five-pistols
  • harwinder-rinda
  • latest-news
  • news
  • punjab-police
  • the-unmute
  • the-unmute-breaking-news

ਏ.ਡੀ.ਸੀ ਵੱਲੋਂ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼, ਫਰਮ ਦਾ ਲਾਇਸੈਂਸ ਰੱਦ

Thursday 31 August 2023 02:02 PM UTC+00 | Tags: adc-cancels-license breaking-news cm-bhagwant-mann immigration-services latest-news latest-nnews news punjab-news the-unmute-breaking-news the-unmute-latest-update

ਐਸ.ਏ.ਐਸ ਨਗਰ, 31 ਅਗਸਤ, 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼ ਐਸ.ਸੀ.ਓ. ਨੰਬਰ 664, ਤੀਜੀ ਮੰਜਿਲ, ਸੈਕਟਰ-70, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀਮਤੀ ਛਵੀ ਸ਼ਰਮਾ (ਪਾਰਟਨਰ) ਪੁੱਤਰੀ ਸੁਭਾਸ਼ ਚੰਦਰ ਕਾਲੀਆ ਪਤਨੀ ਅਰਵਿੰਦਰ ਕੁਮਾਰ ਸ਼ਰਮਾ ਵਾਸੀ ਐਚ.ਆਈ.ਜੀ- 206, ਸੈਕਟਰ-48-ਸੀ, ਐਸ.ਏ.ਐਸ ਨਗਰ ਅਤੇ ਸ਼੍ਰੀਮਤੀ ਕਮਲਜੀਤ ਕੌਰ (ਪਾਰਟਨਰ) ਪਤਨੀ ਮਨਜੀਤ ਸਿੰਘ ਵਾਸੀ ਪਿੰਡ ਉਕਸੀ ਸੈਣੀਆਂ ਡਾਕਘਰ- ਬਸੰਤਪੁਰਾ ਤਹਿਸੀਲ- ਰਾਜਪੁਰਾ, ਜ਼ਿਲ੍ਹਾ ਪਟਿਆਲਾ ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19 ਜੁਲਾਈ 2023 ਨੂੰ ਖਤਮ ਹੋ ਚੁੱਕੀ ਹੈ।

ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 170/ਆਈ.ਸੀ. ਮਿਤੀ 20-07-2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

The post ਏ.ਡੀ.ਸੀ ਵੱਲੋਂ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼, ਫਰਮ ਦਾ ਲਾਇਸੈਂਸ ਰੱਦ appeared first on TheUnmute.com - Punjabi News.

Tags:
  • adc-cancels-license
  • breaking-news
  • cm-bhagwant-mann
  • immigration-services
  • latest-news
  • latest-nnews
  • news
  • punjab-news
  • the-unmute-breaking-news
  • the-unmute-latest-update

ਐਸ.ਏ.ਐਸ ਨਗਰ 31 ਅਗਸਤ 2023: ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਵਲੋਂ ਸਟਾਫ ਦੁਆਰਾ ਮੈਨਟੇਨ ਕੀਤੇ ਜਾਂਦੇ ਰਿਕਾਰਡ ਦਾ ਨਿਰੀਖਣ ਕਰਨ ਦੇ ਨਾਲ^ਨਾਲ ਫਰੰਟ ਆਫਿਸ ਦਾ ਵੀ ਦੌਰਾ ਕੀਤਾ ਗਿਆ |

ਜਿੱਥੇ ਉਨ੍ਹਾਂ ਨੇ ਰਿਟੇਨਰ ਵਕੀਲ, ਜੋ ਕਿ ਫਰੰਟ ਆਫਿਸ ਵਿਚ ਹਾਜ਼ਰ ਵਿਅਕਤੀਆਂ ਨੂੰ ਕਾਨੂੰਨੀ ਸਲਾਹ ਦੇ ਰਿਹਾ ਸੀ ਨਾਲ ਵਾਰਤਾਲਾਪ ਕੀਤੀ। ਉਨ੍ਹਾਂ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਕੀਲਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਸ਼ਿੱਦਤ ਨਾਲ ਆਪਣੀਆਂ ਸੇਵਾਵਾਂ ਲੋੜਵੰਦ ਵਿਅਕਤੀਆਂ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਤੋਂ ਲੈ ਕੇ ਕੇਸ ਦੀ ਅਪੀਲ ਤੱਕ ਦੇਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਮੌਕੇ ਤੇ ਹਾਜ਼ਰ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲੇ ਵਿਅਕਤੀ, ਮੀਡੀਏਸ਼ਨ ਸੈਂਟਰ ਵਿਚ ਹਾਜ਼ਰ ਪਾਰਟੀਆਂ ਅਤੇ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਵਿਚ ਹਾਜ਼ਰ ਵਿਅਕਤੀਆਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੀ ਹਾਜ਼ਰ ਸਨ।

The post ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਫ਼ਤਰ ਦਾ ਨਿਰੀਖਣ appeared first on TheUnmute.com - Punjabi News.

Tags:
  • breaking-news
  • district-legal-services-authority
  • inspection
  • news
  • punjab-state-legal-services-authority
  • sas-nagar

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Thursday 31 August 2023 02:08 PM UTC+00 | Tags: block-level-competitions breaking-news khedan-watan-punjab-diyan

ਚੰਡੀਗੜ੍ਹ, 31 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ 'ਖੇਡਾਂ ਵਤਨ ਪੰਜਾਬ ਦੀਆਂ-2023' (KHEDAN WATAN PUNJAB DIYAN) (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ।

ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

The post ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ appeared first on TheUnmute.com - Punjabi News.

Tags:
  • block-level-competitions
  • breaking-news
  • khedan-watan-punjab-diyan

MP ਰਵਨੀਤ ਬਿੱਟੂ ਦੇ ਕਰੀਬੀ ਸੁਰਿੰਦਰ ਸਿੰਘ ਢਿੱਲੋਂ ਦੀ ਸੜਕ ਹਾਦਸੇ 'ਚ ਮੌਤ, ਇੱਕ ਜ਼ਖਮੀ

Thursday 31 August 2023 02:19 PM UTC+00 | Tags: accident breaking-news congress latest-news mp mp-ravneet-bittu news punjab-congress samrala samrala-police surinder-singh-dhillon

ਸਮਰਾਲਾ 31 ਅਗਸਤ 2023: ਸਮਰਾਲਾ ‘ਚ ਫਾਰਚੂਨਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ ਸਵਾਰ ਸੁਰਿੰਦਰ ਸਿੰਘ ਢਿੱਲੋਂ (Surinder Singh Dhillon) ਦੀ ਮੌਤ ਹੋ ਗਈ,ਜਦਕਿ ਜੱਗੀ ਬਰਾੜ ਵਾਸੀ ਲੁਧਿਆਣਾ ਗੰਭੀਰ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਤੋਂ ਫੋਰਟਿਸ ਲਈ ਰੈਫਰ ਕਰ ਦਿੱਤਾ ਗਿਆ। ਦੋਵੇਂ ਚੰਡੀਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਤੋਂ ਵਾਪਸ ਆ ਰਹੇ ਸਨ। ਜਾਣਕਾਰੀ ਅਨੁਸਾਰ ਅੱਜ ਸਾਬਕਾ ਸੀਐਮ ਬੇਅੰਤ ਸਿੰਘ ਦੀ ਬਰਸੀ ਸੀ।

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਕਰੀਬੀ ਸੁਰਿੰਦਰ ਸਿੰਘ ਢਿੱਲੋਂ (Surinder Singh Dhillon) ਅਤੇ ਬਿੱਟੂ ਦੇ ਰਿਸ਼ਤੇਦਾਰ ਜੱਗੀ ਬਰਾੜ ਫਾਰਚੂਨਰ ਕਾਰ ਵਿੱਚ ਬਰਸੀ ਸਮਾਗਮ ਵਿੱਚ ਗਏ ਹੋਏ ਸਨ। ਵਾਪਸੀ ‘ਤੇ ਸਮਰਾਲਾ ‘ਚ ਨੀਲੋਂ ਨਹਿਰ ਦੇ ਪੁੱਲ ਕੋਲ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਕਾਂਗਰਸੀ ਆਗੂ ਤੇ ਵਰਕਰ ਸਿਵਲ ਹਸਪਤਾਲ ਸਮਰਾਲਾ ਪੁੱਜੇ। ਇਸਤੋਂ ਬਾਅਦ ਜ਼ਖਮੀ ਜੱਗੀ ਬਰਾੜ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਸਰਪੰਚ ਜਤਿੰਦਰ ਸਿੰਘ ਬਲਾਲਾ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਹਾਦਸਾ ਕਿਵੇਂ ਵਾਪਰਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

The post MP ਰਵਨੀਤ ਬਿੱਟੂ ਦੇ ਕਰੀਬੀ ਸੁਰਿੰਦਰ ਸਿੰਘ ਢਿੱਲੋਂ ਦੀ ਸੜਕ ਹਾਦਸੇ ‘ਚ ਮੌਤ, ਇੱਕ ਜ਼ਖਮੀ appeared first on TheUnmute.com - Punjabi News.

Tags:
  • accident
  • breaking-news
  • congress
  • latest-news
  • mp
  • mp-ravneet-bittu
  • news
  • punjab-congress
  • samrala
  • samrala-police
  • surinder-singh-dhillon

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Thursday 31 August 2023 02:24 PM UTC+00 | Tags: breaking-news dr-s.s-ahluwalia latest-news news punjab-latest-news punjab-water-supply sewerage-board-chairman the-unmute-breaking-news the-unmute-latest-update

ਚੰਡੀਗੜ੍ਹ, 31 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ (PUNJAB WATER SUPPLY) ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਪੰਜਾਬ ਜਲ ਸਪਲਾਈ (PUNJAB WATER SUPPLY) ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |

ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ 'ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।

The post ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • breaking-news
  • dr-s.s-ahluwalia
  • latest-news
  • news
  • punjab-latest-news
  • punjab-water-supply
  • sewerage-board-chairman
  • the-unmute-breaking-news
  • the-unmute-latest-update

ਬਾਬਾ ਬਕਾਲਾ ਸਾਹਿਬ ਦੇ ਇਨ੍ਹਾਂ ਸਕੂਲਾਂ 'ਚ ਕੱਲ੍ਹ ਨੂੰ ਛੁੱਟੀ ਦਾ ਐਲਾਨ

Thursday 31 August 2023 02:31 PM UTC+00 | Tags: amritsar baba-bakala-sahib breaking-news cm-bhagwant-mann holiday latest-news news punjab-government the-unmute-breaking-news

ਚੰਡੀਗੜ੍ਹ, 31 ਅਗਸਤ 2023: ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਬਾਬਾ ਬਕਾਲਾ ਸਾਹਿਬ (Baba Bakala Sahib) ਦੇ ਸਕੂਲਾਂ 'ਚ ਕੱਲ੍ਹ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

The post ਬਾਬਾ ਬਕਾਲਾ ਸਾਹਿਬ ਦੇ ਇਨ੍ਹਾਂ ਸਕੂਲਾਂ 'ਚ ਕੱਲ੍ਹ ਨੂੰ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • amritsar
  • baba-bakala-sahib
  • breaking-news
  • cm-bhagwant-mann
  • holiday
  • latest-news
  • news
  • punjab-government
  • the-unmute-breaking-news

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

Thursday 31 August 2023 02:53 PM UTC+00 | Tags: aam-aadmi-party arvind-kejriwal breaking-news chief-minister-bhagwant-mann cm-bhagwant-mann dissolve-panchayats laljit-singh-bhullar latest-news news panchayats punjabi-news punjab-panchayats the-unmute-punjabi-news

ਚੰਡੀਗੜ੍ਹ, 31 ਅਗਸਤ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ (panchayats) ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।

ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ (panchayats)  ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅਧਵਾਟੇ ਹੀ ਰੁਕ ਗਿਆ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

The post ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • chief-minister-bhagwant-mann
  • cm-bhagwant-mann
  • dissolve-panchayats
  • laljit-singh-bhullar
  • latest-news
  • news
  • panchayats
  • punjabi-news
  • punjab-panchayats
  • the-unmute-punjabi-news

ਲੱਦਾਖ 'ਚ ਬਣ ਰਹੀ ਹੈ 31.14 ਕਿਲੋਮੀਟਰ ਲੰਬੀ ਵਿਸ਼ੇਸ਼ ਸੜਕ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ

Thursday 31 August 2023 03:07 PM UTC+00 | Tags: breaking-news ladakh ladakh-road news nitin-gadkari nitin-gadkari-ministry special-road union-minister-for-road-transport-and-highways-nitin-gadkari union-minister-nitin-gadkarii

ਚੰਡੀਗੜ੍ਹ, 31 ਅਗਸਤ 2023: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ, ਨਿਤਿਨ ਗਡਕਰੀ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਕਿ ਭਾਰਤ ਸਰਕਾਰ ਲੱਦਾਖ (Ladakh) ਵਿੱਚ ਰਾਸ਼ਟਰੀ ਰਾਜਮਾਰਗ 301 ‘ਤੇ ਕਾਰਗਿਲ-ਜੰਸ਼ਕਰ ਇੰਟਰਮੀਡੀਏਟ ਲੇਨ ਦਾ ਨਿਰਮਾਣ ਕਰ ਰਹੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਪੈਕੇਜ 6 ਦੇ ਤਹਿਤ 31.14 ਕਿਲੋਮੀਟਰ ਲੰਬੀ ਸੜਕ ਇਸ ਖੇਤਰ ਤੱਕ ਸਾਲ ਭਰ ਪਹੁੰਚ ਯਕੀਨੀ ਬਣਾਏਗੀ।

ਲੱਦਾਖ ਉੱਤਰੀ ਭਾਰਤ ਦੇ ਸਭ ਤੋਂ ਦੂਰ-ਦੁਰਾਡੇ ਖੇਤਰਾਂ ਵਿੱਚੋਂ ਇੱਕ ਹੈ ਅਤੇ ਸਰਦੀਆਂ ਵਿੱਚ, ਦੇਸ਼ ਦੇ ਉਸ (Ladakh) ਹਿੱਸੇ ਤੱਕ ਪਹੁੰਚਣਾ ਲਗਭਗ ਅਸੰਭਵ ਹੋ ਜਾਂਦਾ ਹੈ। ਹਾਲਾਂਕਿ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਸੜਕ ਦੇ ਬਣਨ ਨਾਲ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਅਪਗ੍ਰੇਡ ਕੀਤਾ ਗਿਆ ਹਾਈਵੇ ਯਾਤਰੀਆਂ ਅਤੇ ਮਾਲ ਦੀ ਆਵਾਜਾਈ ਦੋਵਾਂ ਲਈ ਇੱਕ ਭਰੋਸੇਯੋਗ ਅਤੇ ਪਹੁੰਚਯੋਗ ਲਿੰਕ ਪ੍ਰਦਾਨ ਕਰਕੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇਗਾ।

ਗਡਕਰੀ ਨੇ ਇਹ ਵੀ ਕਿਹਾ ਕਿ ਇਸ ਅਪਗ੍ਰੇਡ ਕੀਤੇ ਗਏ ਹਾਈਵੇ ਨਾਲ ਸਥਾਨਕ ਆਰਥਿਕਤਾ ਅਤੇ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “LKDakh ਵਿੱਚ, ਅਸੀਂ ਰਾਸ਼ਟਰੀ ਰਾਜਮਾਰਗ 301 ‘ਤੇ ਕਾਰਗਿਲ-ਜੰਸ਼ਕਰ ਇੰਟਰਮੀਡੀਏਟ ਲੇਨ ਨੂੰ ਅਪਗ੍ਰੇਡ ਕਰ ਰਹੇ ਹਾਂ।

ਪ੍ਰੋਜੈਕਟ ਦੀ ਕੁੱਲ ਲੰਬਾਈ 31.14 ਕਿਲੋਮੀਟਰ ਹੈ ਅਤੇ ਇਹ ਪੈਕੇਜ-6 ਦੇ ਅਧੀਨ ਆਉਂਦਾ ਹੈ।” ਇਸ ਕੋਸ਼ਿਸ਼ ਦਾ ਉਦੇਸ਼ ਲੰਬੀ ਦੂਰੀ ਦੇ ਯਾਤਰੀਆਂ ਅਤੇ ਮਾਲ ਢੁਆਈ ਦੋਵਾਂ ਲਈ ਭਰੋਸੇਯੋਗ ਅਤੇ ਪਹੁੰਚਯੋਗ ਲਿੰਕ ਪ੍ਰਦਾਨ ਕਰਕੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਉਤੇਜਿਤ ਕਰਨਾ ਹੈ। ਅਪਗ੍ਰੇਡ ਕੀਤਾ ਗਿਆ ਹਾਈਵੇ ਸਾਲ ਭਰ ਦੀ ਪਹੁੰਚ ਨੂੰ ਯਕੀਨੀ ਬਣਾਏਗਾ, ਜਿਸ ਨਾਲ ਸਥਾਨਕ ਆਰਥਿਕਤਾ ਅਤੇ ਖੇਤਰ ਦੇ ਵਸਨੀਕਾਂ ਨੂੰ ਬਹੁਤ ਫਾਇਦਾ ਹੋਵੇਗਾ।" ਮੰਤਰੀ ਨੇ ਅੱਗੇ ਕਿਹਾ ਕਿ ਇਹ ਅਭਿਲਾਸ਼ੀ ਪ੍ਰੋਜੈਕਟ ਲੱਦਾਖ ਖੇਤਰ ਵਿੱਚ ਤੇਜ਼ੀ ਨਾਲ, ਮੁਸ਼ਕਲ ਰਹਿਤ ਅਤੇ ਵਾਤਾਵਰਣ ਪ੍ਰਤੀ ਸੁਚੇਤ ਗਤੀਸ਼ੀਲਤਾ ਨੂੰ ਪ੍ਰਾਪਤ ਕਰਨ ਲਈ ਸਮਰਪਿਤ ਹੈ।

ਇਸ ਐਲੀਵੇਟਿਡ ਹਾਈਵੇਅ ਦਾ ਨਿਰਮਾਣ ਮਲਟੀ-ਮੋਡਲ ਕਨੈਕਟੀਵਿਟੀ ਲਈ ਰਾਸ਼ਟਰੀ ਮਾਸਟਰ ਪਲਾਨ ਦਾ ਹਿੱਸਾ ਹੈ, ਜਿਸ ਨੂੰ ਪ੍ਰਧਾਨ ਮੰਤਰੀ ਗਤੀ ਸ਼ਕਤੀ ਵੀ ਕਿਹਾ ਜਾਂਦਾ ਹੈ। ਇਸ ਮੈਗਾਪ੍ਰੋਜੈਕਟ ਦੇ ਤਹਿਤ, ਜਿਸਦੀ ਕੀਮਤ $1.2 ਟ੍ਰਿਲੀਅਨ ਹੈ, ਭਾਰਤ ਸਰਕਾਰ ਦਾ ਉਦੇਸ਼ ਪੂਰੇ ਭਾਰਤ ਵਿੱਚ ਗਤੀਸ਼ੀਲਤਾ ਅਤੇ ਸੰਪਰਕ ਨੂੰ ਹੁਲਾਰਾ ਦੇਣਾ ਹੈ।

The post ਲੱਦਾਖ ‘ਚ ਬਣ ਰਹੀ ਹੈ 31.14 ਕਿਲੋਮੀਟਰ ਲੰਬੀ ਵਿਸ਼ੇਸ਼ ਸੜਕ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ appeared first on TheUnmute.com - Punjabi News.

Tags:
  • breaking-news
  • ladakh
  • ladakh-road
  • news
  • nitin-gadkari
  • nitin-gadkari-ministry
  • special-road
  • union-minister-for-road-transport-and-highways-nitin-gadkari
  • union-minister-nitin-gadkarii

ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਕਰਨ ਦਾ ਐਲਾਨ

Thursday 31 August 2023 03:15 PM UTC+00 | Tags: aam-aadmi-party bjp breaking-news cm-bhagwant-mann farmers flood-victims news protest punjab-government samyukta-kisan-morcha the-unmute-latest-update

ਚੰਡੀਗੜ੍ਹ, ਮਾਨਸਾ 31 ਅਗਸਤ 2023: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਤੱਕ ਸੰਯੁਕਤ ਕਿਸਾਨ ਮੋਰਚੇ ਨੇ ਰੋਸ਼ ਧਰਨਿਆਂ ਦੇ ਰੂਪ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਰਾਜ ਦੇ 23 ਜ਼ਿਲ੍ਹਿਆਂ ਵਿੱਚ ਚ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਘਰਾਂ ਮੂਹਰੇ ਧਰਨੇ ਦਿੱਤੇ ਜਾਣਗੇ।

ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਅੱਜ ਇਥੇ ਦੱਸਿਆ ਕਿ ਇਹ ਧਰਨੇ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਸੱਤਾ ਉਪਰ ਕਾਬਜ਼ ਭਾਰਤੀ ਜਨਤਾ ਪਾਰਟੀ ਦੇ ਰਾਜ ਵਿਚਲੇ ਪ੍ਰਮੁੱਖ ਆਗੂਆਂ ਦੇ ਘਰਾਂ ਮੂਹਰੇ ਹੀ ਧਰਨੇ ਲਾਏ ਜਾਣਗੇ, ਜਿੰਨ੍ਹਾਂ ਨੇ ਰਿਜ ਭਾਗ ਦੇ ਬਾਵਜੂਦ ਹੜ੍ਹਾਂ ਨਾਲ ਨਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਤੋਂ ਘੇਸ਼ਲ ਮਾਰੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਫਗਵਾੜਾ ਵਿਖੇ ਸੋਮ ਨਾਥ,ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ,ਡਾ.ਬਲਬੀਰ‌ ਸਿੰਘ,ਚੇਤਨ ਸਿੰਘ ਜੌੜਾ ਮਾਜਰਾ,ਫਿਰੋਜਪੁਰ ਚ ਬੀ ਜੇ ਪੀ ਦੇ ਰਾਣਾ ਸੋਢੀ, ਬੁਢਲਾਡਾ 'ਚ ਪ੍ਰਿੰਸੀਪਲ ਬੁੱਧਰਾਮ, ਕਪੂਰਥਲਾ 'ਚ ਸੰਤ ਬਲਬੀਰ ਸਿੰਘ ਸੀਚੇਵਾਲ, ਪਠਾਨਕੋਟ 'ਚ ਅਸ਼ਵਨੀ ਸ਼ਰਮਾ ਅਤੇ ਲਾਲ ਚੰਦ ਕਟਾਰੂਚੱਕ, ਰੋਪੜ 'ਚ ਹਰਜੋਤ ਬੈਂਸ ਅਤੇ ਇੱਕਬਾਲ ਸਿੰਘ ਲਾਲਪੁਰਾ, ਮੋਹਾਲੀ 'ਚ ਅਨਮੋਲ ਗਗਨ ਮਾਨ, ਹੁਸ਼ਿਆਰਪੁਰ 'ਚ ਬ੍ਰੰਮਸ਼ੰਕਰ ਜਿੰਪਾ, ਮੋਗਾ 'ਚ ਦਵਿੰਦਰਜੀਤ ਸਿੰਘ ਲਾਡੀ ਢੋਸ, ਜਲੰਧਰ 'ਚ ਬਲਕਾਰ ਸਿੰਘ ਅਤੇ ਐਮ ਪੀ ਸੁਸ਼ੀਲ ਕੁਮਾਰ ਰਿੰਕੂ, ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ, ਫਰੀਦਕੋਟ 'ਚ ਸਪੀਕਰ ਕੁਲਤਾਰ ਸੰਧਵਾਂ, ਮੁਕਤਸਰ ਸਾਹਿਬ ' 'ਚ ਗੁਰਮੀਤ ਸਿੰਘ ਖੁੱਡੀਆਂ, ਸ਼੍ਰੀ ਅੰਮ੍ਰਿਤਸਰ ਸਾਹਿਬ 'ਚ ਕੁਲਦੀਪ ਸਿੰਘ ਧਾਲੀਵਾਲ,
ਫਾਜਿਲਕਾ 'ਚ ਸੁਨੀਲ ਜਾਖੜ, ਤਰਨਤਾਰਨ 'ਚ ਲਾਲਜੀਤ ਸਿੰਘ ਭੁੱਲਰ ਬਰਨਾਲਾ 'ਚ ਮੀਤ ਹੇਅਰ ਅਤੇ ਲੰਬੀ ਵਿਖੇ ਮਨਪ੍ਰੀਤ ਬਾਦਲ ਦੇ ਘਰਾਂ ਮੂਹਰੇ ਧਰਨੇ ਦਿੱਤੇ ਜਾਣਗੇ।

ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਜੁੜੇ ਇਹਨਾਂ ਆਗੂਆਂ ਨੂੰ ਸ਼ਾਂਤਮਈ ਧਰਨਿਆਂ ਦੌਰਾਨ ਉਨ੍ਹਾਂ ਦੇ ਫ਼ਰਜ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ।

 

The post ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਕਰਨ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • cm-bhagwant-mann
  • farmers
  • flood-victims
  • news
  • protest
  • punjab-government
  • samyukta-kisan-morcha
  • the-unmute-latest-update

ਚੰਡੀਗੜ੍ਹ, 31 ਅਗਸਤ 2023: ਸ਼੍ਰੋਮਣੀ ਅਕਾਲੀ ਦਲ ਵੱਲੋਂ 06 ਸਤੰਬਰ ਮਹੀਨੇ ਪੰਜਾਬ ਯੂਨੀਵਰਸਿਟੀ ਦੀਆਂ ਹੋਣ ਜਾ ਰਹੀਆਂ ਵਿਦਿਆਰਥੀ ਵਿੰਗ ਦੀ ਚੋਣਾਂ (Panjab University elections) ਲਈ ਯੁਵਰਾਜ ਗਰਗ ਨੂੰ ਐਸ.ਓ.ਆਈ ਵਿੰਗ ਦੇ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾ ਦੀ ਪ੍ਰਧਾਨਗੀ ਹੇਠ ਹੋਈ ਐਸ.ਓ.ਆਈ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।

ਰਾਜਖੰਨਾਂ ਨੇ ਦੱਸਿਆ ਕਿ ਯੁਵਰਾਜ ਗਰਗ ਜਿਹੜੇ ਪਿਛਲੇ 5 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਅੰਦਰ ਲਾਅ ਵਿਭਾਗ ਦੇ ਵਿਦਿਆਰਥੀ ਹਨ। ਅੱਜ ਦੀ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਹੜੇ ਆਗੂ ਸ਼ਾਮਲ ਸਨ ਉਹਨਾਂ ਸ. ਅਰਸ਼ਦੀਪ ਸਿੰਘ ਕਲੇਰ, ਸ. ਨਛੱਤਰ ਸਿੰਘ ਗਿੱਲ, ਅਮਿਤ ਰਾਠੀ, ਚੇਤਨ ਚੌਧਰੀ, ਲੱਪੀ ਨੀਨਾਖੇੜਾ ਅਤੇ ਸ. ਮਨਵੀਰ ਸਿੰਘ ਵਾਡਲਾ ਸ਼ਾਮਲ ਸਨ।

The post ਸ਼੍ਰੋਮਣੀ ਅਕਾਲੀ ਦਲ ਵੱਲੋਂ ਯੁਵਰਾਜ ਗਰਗ ਐਸ.ਓ.ਆਈ ਦੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਪ੍ਰਧਾਨਗੀ ਦੇ ਹੋਣਗੇ ਉਮੀਦਵਾਰ appeared first on TheUnmute.com - Punjabi News.

Tags:
  • breaking-news
  • panjab-university
  • panjab-university-elections
  • shiromani-akali-dal
  • sois-punjab
  • yuvraj-garg

ਵਾਇਆਕਾਮ-18 ਨੇ ਭਾਰਤ 'ਚ ਖੇਡੇ ਜਾਣ ਵਾਲੇ ਘਰੇਲੂ ਤੇ ਅੰਤਰਰਾਸ਼ਟਰੀ ਮੈਚਾਂ ਦੇ ਮੀਡੀਆ ਅਧਿਕਾਰ ਖਰੀਦੇ

Thursday 31 August 2023 03:26 PM UTC+00 | Tags: bcci breaking-news broadcasting-company broadcasting-company-viacom-18 cricket international-matches media-rights news reliance viacom-18

ਚੰਡੀਗੜ੍ਹ, 31 ਅਗਸਤ 2023: ਰਿਲਾਇੰਸ ਇੰਡਸਟਰੀਜ਼ ਦੀ ਮਲਕੀਅਤ ਵਾਲੀ ਪ੍ਰਸਾਰਣ ਕੰਪਨੀ ਵਾਇਆਕਾਮ-18 (Viacom-18) ਨੇ ਭਾਰਤ ਵਿੱਚ ਖੇਡੇ ਜਾਣ ਵਾਲੇ ਘਰੇਲੂ ਅਤੇ ਅੰਤਰਰਾਸ਼ਟਰੀ ਮੈਚਾਂ ਲਈ ਬੀਸੀਸੀਆਈ ਦੇ ਮੀਡੀਆ ਅਧਿਕਾਰ 5,963 ਕਰੋੜ ਰੁਪਏ ਵਿੱਚ ਖਰੀਦੇ ਹਨ। ਵੀਰਵਾਰ ਨੂੰ ਬੋਰਡ ਮੈਚਾਂ ਦੇ ਟੈਲੀਵਿਜ਼ਨ ਅਤੇ ਡਿਜੀਟਲ ਰਾਈਟਸ ਦੀ ਨਿਲਾਮੀ ਹੋਈ, ਜਿਸ ਨੂੰ ਵਾਇਕਾਮ-18 ਨੇ ਹਾਸਲ ਕਰ ਲਿਆ ।

ਵਾਇਆਕਾਮ-18 ਨੇ ਬੀਸੀਸੀਆਈ ਨਾਲ 5 ਸਾਲ ਯਾਨੀ 2028 ਤੱਕ ਕਰਾਰ ਕੀਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਵਾਰ ਨਿਲਾਮੀ ਪਿਛਲੇ ਸਾਈਕਲ ਨਾਲੋਂ ਘੱਟ ਰਹੀ। ਪਿਛਲੇ ਅਧਿਕਾਰਾਂ ਨੂੰ ਸਟਾਰ ਇੰਡੀਆ ਨੇ 6138.10 ਕਰੋੜ ਰੁਪਏ ‘ਚ ਖਰੀਦਿਆ ਸੀ, ਜਿਸ ਦਾ ਇਕਰਾਰਨਾਮਾ ਇਸ ਸਾਲ ਖਤਮ ਹੋ ਗਿਆ ਸੀ।

ਵਾਇਆਕਾਮ-18 ਨੂੰ ਡਿਜ਼ਨੀ ਪਲੱਸ ਅਤੇ ਸੋਨੀ ਸਪੋਰਟਸ ਤੋਂ ਚੁਣੌਤੀ ਦਾ ਸਾਹਮਣਾ ਕਰਨਾ ਪਿਆ। ਬੋਰਡ ਨੇ ਪਿਛਲੇ ਸਾਲ ਆਈਪੀਐਲ ਮੀਡੀਆ ਅਧਿਕਾਰਾਂ ਲਈ ਈ-ਨਿਲਾਮੀ ਵੀ ਕਰਵਾਈ ਸੀ, ਜਦੋਂ ਕਿ 2018 ਵਿੱਚ, ਬੀਸੀਸੀਆਈ ਅਧਿਕਾਰਾਂ ਲਈ ਔਫਲਾਈਨ ਨਿਲਾਮੀ ਕੀਤੀ ਗਈ ਸੀ।

The post ਵਾਇਆਕਾਮ-18 ਨੇ ਭਾਰਤ ‘ਚ ਖੇਡੇ ਜਾਣ ਵਾਲੇ ਘਰੇਲੂ ਤੇ ਅੰਤਰਰਾਸ਼ਟਰੀ ਮੈਚਾਂ ਦੇ ਮੀਡੀਆ ਅਧਿਕਾਰ ਖਰੀਦੇ appeared first on TheUnmute.com - Punjabi News.

Tags:
  • bcci
  • breaking-news
  • broadcasting-company
  • broadcasting-company-viacom-18
  • cricket
  • international-matches
  • media-rights
  • news
  • reliance
  • viacom-18

ਚੰਡੀਗੜ੍ਹ, 31 ਅਗਸਤ 2023: ਪੰਜਾਬ ਸਰਕਾਰ ਵੱਲੋਂ ਸਾਰੀਆਂ ਪੰਚਾਇਤਾਂ ਭੰਗ (Panchayat dissolve) ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈਣ ‘ਤੇ ਪੰਜਾਬ ਕਾਂਗਰਸ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਕਾਨੂੰਨੀ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਵਕੀਲ ਵਿਪਨ ਘਈ ਅਤੇ ਏਆਈਸੀਸੀ ਸਕੱਤਰ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ।

ਸਾਬਕਾ ਮੰਤਰੀ ਕੋਟਲੀ ਅਤੇ ਵਿਪਨ ਘਈ ਨੇ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਨੋਟੀਫਿਕੇਸ਼ਨ ਵਿਰੁੱਧ ਕਾਂਗਰਸ ਅਤੇ ਸਰਪੰਚ ਯੂਨੀਅਨ ਨੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਤਾਨਾਸ਼ਾਹੀ ਹੁਕਮ ਜਾਰੀ ਕੀਤੇ ਗਏ ਸਨ ਪਰ ਹਾਈ ਕੋਰਟ ਦੇ ਦਖਲ ਤੋਂ ਬਾਅਦ ਲੋਕਤੰਤਰ ਬਚ ਗਿਆ।

ਜਲੰਧਰ ਜ਼ਿਲ੍ਹੇ ਦੀ ਆਦਮਪੁਰ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਰਾਜਪਾਲ ਨੇ ਪੰਜਾਬ ਦੀ ਅਮਨ-ਕਾਨੂੰਨ, ਨਸ਼ਿਆਂ ਅਤੇ ਆਰਥਿਕ ਸਥਿਤੀ ‘ਤੇ ਸਵਾਲ ਉਠਾਏ ਹਨ ਪਰ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਵਾਬ ਨਹੀਂ ਦਿੱਤਾ। ਇਸ ਕਾਰਨ ਰਾਜਪਾਲ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

The post ਪੰਚਾਇਤ ਭੰਗ ਕਰਨ ਦਾ ਨੋਟੀਫਿਕੇਸ਼ਨ ਗੈਰ-ਕਾਨੂੰਨੀ ਸੀ, ਹਾਈਕੋਰਟ ਦੇ ਦਖਲ ਨਾਲ ਬਚਿਆ ਲੋਕਤੰਤਰ: ਕਾਂਗਰਸ appeared first on TheUnmute.com - Punjabi News.

Tags:
  • panchayat-dissolve
  • punjab-congress
  • punjab-government

ਪਟਿਆਲਾ, 31 ਅਗਸਤ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮੱਦਦ ਕਰਦੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਗ਼ੈਰ ਸਰਕਾਰੀ ਅਦਾਰੇ, ਨਿੱਜੀ ਤੌਰ ‘ਤੇ ਵਿਅਕਤੀ ਤੇ ਹੋਰ ਸੰਸਥਾਵਾਂ ਵੱਲੋਂ ਵੀ ਪੀੜਤਾਂ ਦੀ ਮੱਦਦ ਵਾਸਤੇ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਸ਼ਲਾਘਯੋਗ ਹੈ।

ਡਿਪਟੀ ਕਮਿਸ਼ਨਰ ਅੱਜ ਇੱਥੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਲਈ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਦੋ ਲੱਖ ਰੁਪਏ ਦਾ ਚੈਕ ਭੇਂਟ ਕਰਨ ਆਏ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਦੇ ਚੇਅਰਮੈਨ ਪ੍ਰਤਾਪ ਸਿੰਘ ਤੇ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਦੇ ਪ੍ਰਿੰਸੀਪਲ ਜਸਜੀਤ ਸੋਹੀ ਨਾਲ ਗੱਲਬਾਤ ਕਰ ਰਹੇ ਸਨ।

ਚੇਅਰਮੈਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਅਤੇ ਗੁਰਮਤਿ ਕਾਲਜ ਵਿੱਦਿਅਕ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਹਾਲੀਆ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਬਹੁਤ ਮੱਦਦ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਵੀ ਆਪਣੀ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਭੇਟ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਹੈ।

The post ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮੱਦਦ ਕਰਨ ਲਈ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ: ਡੀ.ਸੀ ਸਾਕਸ਼ੀ ਸਾਹਨੀ appeared first on TheUnmute.com - Punjabi News.

Tags:
  • dc-sakshi-sawhney
  • flood-victims
  • guru-nanak-foundation
  • ngo
  • patiala-flood
  • patiala-flood-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form