TheUnmute.com – Punjabi News: Digest for August 05, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ

Friday 04 August 2023 06:28 AM UTC+00 | Tags: bbmb bhakra-beas-management-board breaking-news floods heavy-rain himachal-pardesh-weather latest-news meteorological-department news punjab-floods punja-weather yellow-alert

ਚੰਡੀਗੜ੍ਹ, 04 ਅਗਸਤ 2023: ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਆਮ ਵਾਂਗ ਹੋਣ ਦੀ ਉਡੀਕ ਕਰਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਵਧ ਰਿਹਾ ਹੈ। ਜੇਕਰ ਪਾਣੀ ਇਸ ਤਰ੍ਹਾਂ ਵਧਦਾ ਗਿਆ ਤਾਂ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1664.52 ਫੁੱਟ ਤੱਕ ਪਹੁੰਚ ਗਿਆ ਹੈ। ਇਹ ਪੱਧਰ ਆਮ ਨਾਲੋਂ 16 ਫੁੱਟ ਘੱਟ ਰਿਹਾ ਹੈ।

The post ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ appeared first on TheUnmute.com - Punjabi News.

Tags:
  • bbmb
  • bhakra-beas-management-board
  • breaking-news
  • floods
  • heavy-rain
  • himachal-pardesh-weather
  • latest-news
  • meteorological-department
  • news
  • punjab-floods
  • punja-weather
  • yellow-alert

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ 'ਚ ਹੋਏ ਪੇਸ਼

Friday 04 August 2023 06:52 AM UTC+00 | Tags: adgp-lk-yadav breaking-news faridkot-court kotakpura kotakpura-firing-case kotakpura-firing-incident kotakpura-shooting-incident kotkapura kotkapura-firing-incident news parkash-singh-badal punjab-and-haryana-high-court punjab-government punjab-news sukhbir-badal sukhbir-singh-badal sumedh-saini the-unmute-breaking-news

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ।

ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ ਵਲੋਂ ਕਿਸਾਨਾਂ ਦੇ ਟਿਊਬਵੈੱਲਾਂ ਦੇ ਬਿੱਲ ਲਾਗੂ ਕਰਨ ਦੀ ਸਿਫਾਰਸ਼ ‘ਤੇ ਕਾਂਗਰਸ ਅਤੇ ਆਪ ਸਰਕਾਰ ਨੂੰ ਘੇਰਿਆ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਾਂਗਰਸ ਅਤੇ ‘ਆਪ’ ਰਲ੍ਹ ਗਏ ਹਨ ਅਤੇ ਹੁਣ ਪੰਜਾਬ ਦਾ ਘਾਣ ਕਰਨਗੇ |ਨਹਿਰਾਂ ‘ਤੇ ਲੱਗੇ ਆਰਜੀ ਲਿਫਟ ਪੰਪ ਬੰਦ ਕਰਨ ਬਾਰੇ ਉਨ੍ਹਾਂ ਕਿਹਾ ਕਿ ਆਪ ਕਾਂਗਰਸ ਸਮਝੌਤੇ ਤੋਂ ਬਾਅਦ ਹੀ ਕਿਸਾਨ ਵਿਰੋਧੀ ਫੈਸਲੇ ਆਉਣੇ ਸ਼ੁਰੂ ਹੋ ਗਏ |

ਪੰਜਾਬ ਵਿਚ ਅੱਜ ਸਰਕਾਰ ਨੇ ਮੀਡੀਆ ਵਿਚ ਇਸ਼ਤਿਹਾਰ ਦਿੱਤਾ ਹੈ ਕਿ ਨਸ਼ਿਆਂ ਦਾ ਖਾਤਮਾ ਕੀਤਾ, ਪਰ ਅਸਲ ਵਿਚ ਪੰਜਾਬ ਅੰਦਰ ‘ਆਪ’ ਸਰਕਾਰ ਸਮੇਂ ਨਸ਼ੇ ਵਧੇ ਹਨ, ਸਰਕਾਰ ਝੂਠੇ ਇਸ਼ਤਿਹਾਰ ਦੇਣ ਦੀ ਬਜਾਏ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਵੇ |

The post ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ 'ਚ ਹੋਏ ਪੇਸ਼ appeared first on TheUnmute.com - Punjabi News.

Tags:
  • adgp-lk-yadav
  • breaking-news
  • faridkot-court
  • kotakpura
  • kotakpura-firing-case
  • kotakpura-firing-incident
  • kotakpura-shooting-incident
  • kotkapura
  • kotkapura-firing-incident
  • news
  • parkash-singh-badal
  • punjab-and-haryana-high-court
  • punjab-government
  • punjab-news
  • sukhbir-badal
  • sukhbir-singh-badal
  • sumedh-saini
  • the-unmute-breaking-news

ਪਟਿਆਲਾ, 04 ਅਗਸਤ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ (Aam Aadmi clinics) ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਇਨ੍ਹਾਂ ਦੇ ਮੁਕੰਮਲ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਰਾਜ ਭਰ ਦੇ 75 ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਪਟਿਆਲਾ ਤੋਂ ਕਰਵਾਉਣਗੇ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਾਸੀ ਰੋਡ ਬਾਬਾ ਜੀਵਨ ਸਿੰਘ ਬਸਤੀ, ਅਬਲੋਵਾਲ, ਪੁਰਾਣੀ ਕਬਾੜੀ ਮਾਰਕੀਟ ਚਾਂਦਨੀ ਚੌਂਕ, ਰੈਡ ਕਰਾਸ ਬਿਲਡਿੰਗ ਬਿਸ਼ਨ ਨਗਰ, ਉਪਕਾਰ ਨਗਰ, ਟਿਵਾਣਾ ਚੌਂਕ ਨੇੜੇ ਬਾਬੂ ਸਿੰਘ ਕਲੋਨੀ, ਅਰਬਨ ਅਸਟੇਟ ਫੇਜ-2, ਫੋਕਲ ਪੁਆਇੰਟ ਨੇੜੇ ਫਾਇਰ ਦਫ਼ਤਰ ਸਨੌਰ, ਬੱਸ ਸਟਾਪ ਪਾਰਕਿੰਗ ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਮੇਤ ਪਿੰਡ ਸਿੱਧੂਵਾਲ, ਲੰਗ, ਲਚਕਾਣੀ ਤੇ ਰੋਹਟੀ ਮੌੜਾਂ ਵਿਖੇ ਇਹ ਨਵੇਂ ਆਮ ਆਦਮੀ ਕਲੀਨਿਕ 15 ਅਗਸਤ ਤੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲੱਗ ਜਾਣਗੇ। ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਮੌਜੂਦ ਸਨ।

The post ਮੁੱਖ ਮੰਤਰੀ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਕਰਨਗੇ ਸਮਰਪਿਤ appeared first on TheUnmute.com - Punjabi News.

Tags:
  • 15-august-2023
  • aam-aadmi-clinics
  • bhagwant-mann
  • breaking-news
  • news
  • sakshi-sawhney

ਪੰਜਾਬ ਪੁਲਿਸ ਦੀ SSOC ਵੱਲੋਂ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਪੰਜਾਬ 'ਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਗ੍ਰਿਫਤਾਰ

Friday 04 August 2023 07:12 AM UTC+00 | Tags: arms-act breaking-news crime indira-gandhi-international-airport latest-news news nri-harjit-singh nwes ssoc-of-punjab-police terrorist terrorist-funding the-unmute-breaking-news the-unmute-punjabi-news

ਚੰਡੀਗੜ੍ਹ, 04 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਸਪੇਨ ਅਧਾਰਤ ਭਾਰਤੀ ਨਾਗਰਿਕ ਹਰਜੀਤ ਸਿੰਘ ਨੂੰ ਦਹਿਸ਼ਤੀ ਫੰਡਿੰਗ ਅਤੇ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਸ਼ਾਮਲ ਹੋਣ ਕਰਕੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਨਵੀਂ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਹਰਜੀਤ ਸਿੰਘ ਦੇ ਨਜ਼ਦੀਕੀ ਸਾਥੀ ਅਮਰਿੰਦਰ ਸਿੰਘ ਉਰਫ ਬੰਟੀ ਨੂੰ ਵੀ ਉਸਦੇ ਪਿੱਤਰੀ ਜ਼ਿਲੇ ਖੰਨਾ ਤੋਂ ਗ੍ਰਿਫਤਾਰ ਕੀਤਾ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਖਾ+ਲਿਸ+ਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਜੁੜੀਆਂ ਵਿਦੇਸ਼ੀ ਸੰਸਥਾਵਾਂ ਦੁਆਰਾ ਸੰਚਾਲਿਤ, ਇੱਕ ਟਾਰਗੇਟ ਕਿਲਿੰਗ ਮਾਡਿਊਲ ਦੇ ਪੰਜ ਮੈਂਬਰਾਂ ਦੀ ਗ੍ਰਿਫਤਾਰੀ ਨਾਲ , ਇਸ ਮਾਡਿਊਲ ਦੇ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ ਅੰਜਾਮ ਦਿੱਤੀ ਗਈ ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਘਣਸ਼ਾਮਪੁਰ ਦਾ ਮੂਲ ਵਾਸੀ ਭਾਰਤੀ ਨਾਗਰਿਕ ਹਰਜੀਤ ਸਿੰਘ ਕਰੀਬ ਇੱਕ ਮਹੀਨਾ ਪਹਿਲਾਂ ਭਾਰਤ ਆਇਆ ਸੀ ਅਤੇ ਦ+ਹਿਸ਼ਤਗਰਦੀ ਨੂੰ ਵਿੱਤੀ ਸਹਾਇਤਾ ਦੇਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਉਹ ਰਾਜ ਵਿੱਚ ਕੁਝ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣ ਰਾਹੀਂ ਸਪੇਨ ਲਈ ਰਵਾਨਾ ਹੋਣ ਦੀ ਫਿਰਾਕ ਵਿੱਚ ਸੀ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਉਸ ਵਿਰੁੱਧ ਤੁਰੰਤ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਕੱਢਿਆ, ਜਿਸ ਦੇ ਫਲਸਰੂਪ ਮੰਗਲਵਾਰ ਨੂੰ ਉਸ ਨੂੰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਗਿਰਫਤਾਰ ਕੀਤੇ ਗਏ ਦੋਸ਼ੀ ਹਰਜੀਤ ਸਿੰਘ ਤੋਂ ਹੋਰ ਪੁੱਛਗਿੱਛ ਕਰਨ 'ਤੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਆਪਣੇ ਸਾਥੀ ਅਮਰਿੰਦਰ ਉਰਫ ਬੰਟੀ ਨੂੰ ਫੰਡਿੰਗ ਅਤੇ ਸਹਾਇਤਾ ਦੇ ਕੇ ਅੱ+ਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੋਸ਼ੀ ਹਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਮਿਲੇ ਸੁਰਾਗ ਦੇ ਅਧਾਰ ਤੇ ਪੁਲਿਸ ਦੀਆਂ ਟੀਮਾਂ ਨੇ ਐੱਸ. ਐੱਸ.ਐੱਸ.ਓ.ਸੀ ਨੇ ਖੰਨਾ ਤੋਂ ਅਮਰਿੰਦਰ ਉਰਫ ਬੰਟੀ ਨੂੰ ਗ੍ਰਿਫਤਾਰ ਕੀਤਾ।

ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਇਕ-ਦੂਜੇ ਦੇ ਸੰਪਰਕ 'ਚ ਆਏ ਸਨ ਅਤੇ ਇਕ-ਦੂਜੇ ਨਾਲ ਇਸੇ ਤਰ੍ਹਾਂ ਦੇ ਕੱਟੜਪੰਥੀ ਵਿਚਾਰ ਸਾਂਝੇ ਕਰਦੇ ਸਨ। ਮੁਲਜ਼ਮ ਹਰਜੀਤ ਸਿੰਘ ਨੇ ਧਾਰਮਿਕ ਆਗੂਆਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਸਪੇਨ ਤੋਂ ਭਾਰਤ ਵਿੱਚ ਆਪਣੇ ਸਾਥੀ ਅਮਰਿੰਦਰ ਬੰਟੀ ਨੂੰ ਕਈ ਵਾਰ ਵਿੱਤੀ ਸਹਾਇਤਾ ਭੇਜੀ ਸੀ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਹਰਜੀਤ ਸਿੰਘ ਕੇਐਲਐਫ ਨਾਲ ਜੁੜੇ ਕੁਝ ਵਿਦੇਸ਼ੀ ਅਧਾਰਤ ਕੱਟੜਪੰਥੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ ਅਤੇ ਸਿੱਖਸ ਫਾਰ ਜਸਟਿਸ ਦੀਆਂ ਗਤੀਵਿਧੀਆਂ ਸਮੇਤ ਕੱਟੜਪੰਥੀ ਸਮੱਗਰੀ ਨੂੰ ਉਤਸ਼ਾਹਿਤ ਕਰਨ ਲਈ ਦੋ ਜਾਅਲੀ ਫੇਸਬੁੱਕ ਖਾਤੇ ਵਰਤ ਰਿਹਾ ਸੀ।

The post ਪੰਜਾਬ ਪੁਲਿਸ ਦੀ SSOC ਵੱਲੋਂ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਪੰਜਾਬ ‘ਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਗ੍ਰਿਫਤਾਰ appeared first on TheUnmute.com - Punjabi News.

Tags:
  • arms-act
  • breaking-news
  • crime
  • indira-gandhi-international-airport
  • latest-news
  • news
  • nri-harjit-singh
  • nwes
  • ssoc-of-punjab-police
  • terrorist
  • terrorist-funding
  • the-unmute-breaking-news
  • the-unmute-punjabi-news

ਸਰਹੱਦ ਪਾਰ ਕਰਕੇ ਭਾਰਤ ਦਾਖਲ ਹੋਣ ਵਾਲੇ ਵਿਅਕਤੀ ਨੂੰ BSF ਨੇ ਮਾਰਿਆ

Friday 04 August 2023 07:43 AM UTC+00 | Tags: aam-aadmi-party breaking-news bsf cm-bhagwant-mann india-pakistan-border latest-news news punjab punjab-news tarn-taran the-unmute-breaking-news

ਤਰਨ ਤਾਰਨ, 04 ਅਗਸਤ 2023: ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਭਾਰਤੀ ਖੇਤਰ ‘ਚ ਦਾਖ਼ਲ ਹੋਏ ਇੱਕ ਕਥਿਤ ਪਾਕਿਸਤਾਨੀ ਨੂੰ ਬੀ. ਐੱਸ. ਐੱਫ. (BSF) ਵੱਲੋਂ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਇਸ ਕਾਰਵਾਈ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਮੌਜੂਦ ਬੀ. ਓ. ਪੀ. ਖਾਲੜਾ ਦੇ ਪਿੱਲਰ ਨੰਬਰ 131/13 ਨਜ਼ਦੀਕ ਤੜਕਸਾਰ ਕਰੀਬ 4 ਵਜੇ ਬੀ. ਐੱਸ. ਐੱਫ. ਦੀ 71 ਬਟਾਲੀਅਨ ਨੂੰ ਕੁੱਝ ਹਲਚਲ ਹੁੰਦੀ ਨਜ਼ਰ ਆਈ। ਜਦੋਂ ਹਲਚਲ ਨਾ ਰੁਕੀ ਤਾਂ ਬੀ. ਐੱਸ. ਐੱਫ. (BSF) ਦੇ ਜਵਾਨਾਂ ਵੱਲੋਂ ਲਲਕਾਰਾ ਮਾਰਦੇ ਹੋਏ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਇੱਕ ਕਥਿਤ ਪਾਕਿਸਤਾਨੀ ਨਾਗਰਿਕ ਜੋ ਭਾਰਤੀ ਖੇਤਰ ‘ਚ ਦਾਖ਼ਲ ਹੋ ਚੁੱਕਾ ਸੀ, ਜਿਸ ਨੂੰ ਢੇਰ ਕਰ ਦਿੱਤਾ ਗਿਆ।

ਇਸ ਕਾਰਵਾਈ ਤੋਂ ਬਾਅਦ ਬੀ. ਐੱਸ. ਐੱਫ. ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈਂਦੇ ਹੋਏ ਥਾਣਾ ਖਾਲੜਾ ਦੀ ਪੁਲਿਸ ਸਮੇਤ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਸਬੰਧੀ ਕਿਸੇ ਵੀ ਅਧਿਕਾਰੀ ਵੱਲੋਂ ਜਾਣਕਾਰੀ ਨਹੀਂ ਦਿੱਤੀ ਗਈ ਹੈ।

The post ਸਰਹੱਦ ਪਾਰ ਕਰਕੇ ਭਾਰਤ ਦਾਖਲ ਹੋਣ ਵਾਲੇ ਵਿਅਕਤੀ ਨੂੰ BSF ਨੇ ਮਾਰਿਆ appeared first on TheUnmute.com - Punjabi News.

Tags:
  • aam-aadmi-party
  • breaking-news
  • bsf
  • cm-bhagwant-mann
  • india-pakistan-border
  • latest-news
  • news
  • punjab
  • punjab-news
  • tarn-taran
  • the-unmute-breaking-news

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਨੇੜਲੇ ਪਿੰਡਾਂ ਦਾ ਦੌਰਾ, ਲੋਕਾਂ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ

Friday 04 August 2023 07:52 AM UTC+00 | Tags: aam-aadmi-clinics breaking-news cm-bhagwant-mann dengue dr-balbir-singh mohali news punjab-government punjab-health-department the-unmute-breaking-news the-unmute-punjabi-news

ਮੋਹਾਲੀ, 04 ਅਗਸਤ 2023: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਮੋਹਾਲੀ  ਨੇੜਲੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਪਾਣੀ ਵਿੱਚ ਬਣੀਆਂ ਡੇਂਗੂ (Dengue) ਦੀ ਥਾਵਾਂ ਦਾ ਪਤਾ ਲਗਾ ਕੇ ਲੋਕਾਂ ਨੂੰ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਹਰ ਸ਼ੁੱਕਰਵਾਰ ਨੂੰ ਸਿਹਤ ਕਮੇਟੀਆਂ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਨਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ 75 ਹੋਰ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ। ਪੰਜਾਬ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਸਾਡੇ 580 ਕਰੋੜ ਦੇ ਫੰਡਾਂ ਬਾਰੇ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ, ਜੋ ਕਿ ਨਿੰਦਣਯੋਗ ਹੈ, ਪਰ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਸਾਨੂੰ ਲਗਾਤਾਰ ਫੰਡ ਦੇ ਰਹੇ ਹਨ ਤਾਂ ਜੋ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੰਮ ਰੁਕ ਨਾ ਜਾਣ।

The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਨੇੜਲੇ ਪਿੰਡਾਂ ਦਾ ਦੌਰਾ, ਲੋਕਾਂ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ appeared first on TheUnmute.com - Punjabi News.

Tags:
  • aam-aadmi-clinics
  • breaking-news
  • cm-bhagwant-mann
  • dengue
  • dr-balbir-singh
  • mohali
  • news
  • punjab-government
  • punjab-health-department
  • the-unmute-breaking-news
  • the-unmute-punjabi-news

ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ, ਫੌਜ ਨਾਲ ਜੁੜਿਆ ਬਿੱਲ ਲੋਕ ਸਭਾ 'ਚ ਪਾਸ

Friday 04 August 2023 08:02 AM UTC+00 | Tags: army breaking-news command-control-and-discipline-bill inter-services-organization latest-news lok-sabha manipur-issue monsoon-session news om-birla parliament. parliament-of-india punjab-news rajya-sabha

ਚੰਡੀਗੜ੍ਹ, 04 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 12ਵਾਂ ਦਿਨ ਹੈ। ਮਣੀਪੁਰ ਮੁੱਦੇ ‘ਤੇ ਸੰਸਦ ‘ਚ ਅੱਜ ਵੀ ਹੰਗਾਮਾ ਹੋਇਆ। ਰਾਜ ਸਭਾ (Rajya Sabha) ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਕਾਰਵਾਈ 7 ਅਗਸਤ ਨੂੰ ਹੋਵੇਗੀ।ਜਦਕਿ ਲੋਕ ਸਭਾ ਵਿੱਚ ਕਾਰਵਾਈ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿੱਚ ਫੌਜ ਨਾਲ ਸਬੰਧਤ ਅੰਤਰ-ਸੇਵਾ ਸੰਗਠਨ (ਕਮਾਂਡ, ਕੰਟਰੋਲ ਅਤੇ ਅਨੁਸ਼ਾਸਨ) ਬਿੱਲ, 2023 (Inter-Services Organization (Command, Control and Discipline) Bill, 2023) ਪੇਸ਼ ਕੀਤਾ। ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਸੋਧ) ਬਿੱਲ ਪੇਸ਼ ਕਰਨਗੇ।

ਦਿੱਲੀ ਸੇਵਾਵਾਂ ਬਿੱਲ 3 ਅਗਸਤ ਨੂੰ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਦੀ ਪਿੱਠ ‘ਚ ਛੁਰਾ ਮਾਰਨ ਦਾ ਕੰਮ ਕਰ ਰਹੀ ਹੈ। ਇਸ ਬਿੱਲ (ਦਿ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਬਿੱਲ) ਨਾਲ ਕੇਂਦਰ ਸਰਕਾਰ ਨੂੰ ਦਿੱਲੀ ਦੇ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦਾ ਅਧਿਕਾਰ ਮਿਲ ਜਾਵੇਗਾ।

ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਸਰਕਾਰ ਮਣੀਪੁਰ ਮੁੱਦੇ ‘ਤੇ ਚਰਚਾ ਕਰਨ ਲਈ ਸਹਿਮਤ ਹੋ ਗਈ ਹੈ। ਇਹ ਚਰਚਾ 11 ਅਗਸਤ ਨੂੰ ਹੋਵੇਗੀ। ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਵੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਮਣੀਪੁਰ ‘ਤੇ ਗਤੀਰੋਧ ਨੂੰ ਖਤਮ ਕਰਨ ਲਈ ਸਦਨ ਦੇ ਮੈਂਬਰਾਂ ਨੂੰ ਵਿਚਕਾਰਲੇ ਰਾਹ ਦਾ ਪ੍ਰਸਤਾਵ ਦਿੱਤਾ ਹੈ।

The post ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ, ਫੌਜ ਨਾਲ ਜੁੜਿਆ ਬਿੱਲ ਲੋਕ ਸਭਾ ‘ਚ ਪਾਸ appeared first on TheUnmute.com - Punjabi News.

Tags:
  • army
  • breaking-news
  • command-control-and-discipline-bill
  • inter-services-organization
  • latest-news
  • lok-sabha
  • manipur-issue
  • monsoon-session
  • news
  • om-birla
  • parliament.
  • parliament-of-india
  • punjab-news
  • rajya-sabha

ਚੰਡੀਗੜ੍ਹ, 04 ਅਗਸਤ 2023: ਸੁਪਰੀਮ ਕੋਰਟ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੂੰ ਮੋਦੀ ਸਰਨੇਮ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਦੀ ਦੋ ਸਾਲ ਲਈ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ | ਇਸ ਦੌਰਾਨ ਜਸਟਿਸ ਬੀਆਰ ਗਵਈ, ਜਸਟਿਸ ਪੀਐਸ ਨਰਸਿਮਹਾ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਹੁਕਮਾਂ ਵਿੱਚ ਕਿਹਾ ਕਿ ਹੇਠਲੀ ਅਦਾਲਤ ਦੇ ਜੱਜ ਨੂੰ ਆਪਣੇ ਫੈਸਲੇ ਵਿੱਚ ਵੱਧ ਤੋਂ ਵੱਧ ਸਜ਼ਾ ਸੁਣਾਉਣ ਦੇ ਕਾਰਨ ਦੱਸੇ ਜਾਣੇ ਚਾਹੀਦੇ ਸਨ। ਰਾਹੁਲ ਗਾਂਧੀ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲਾਂ ਪੇਸ਼ ਕੀਤੀਆਂ।

ਸ਼ਿਕਾਇਤਕਰਤਾ ਪੂਰਨੇਸ਼ ਮੋਦੀ ਦੀ ਤਰਫੋਂ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਦਲੀਲ ਦਿੱਤੀ। ਬੈਂਚ ਨੇ ਰਾਹੁਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਨੂੰ 15-15 ਮਿੰਟ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਰਾਹੁਲ ਨੂੰ 1 ਸਾਲ 11 ਮਹੀਨੇ ਦੀ ਸਜ਼ਾ ਹੋਈ ਹੁੰਦੀ ਤਾਂ ਉਹ ਸੰਸਦ ਮੈਂਬਰ ਦੇ ਤੌਰ ‘ਤੇ ਅਯੋਗ ਨਹੀਂ ਹੁੰਦੇ। ਰਾਹੁਲ ਨੇ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ‘ਚ ਸਜ਼ਾ ਮੁਅੱਤਲ ਕਰਨ ਤੋਂ ਇਨਕਾਰ ਕਰਨ ਦੇ ਗੁਜਰਾਤ ਹਾਈਕੋਰਟ ਨੂੰ ਚੁਣੌਤੀ ਦਿੱਤੀ ਸੀ।

The post ਮੋਦੀ ਸਰਨੇਮ ਮਾਮਲਾ: ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਲਾਈ ਰੋਕ appeared first on TheUnmute.com - Punjabi News.

Tags:
  • breaking-news
  • rahul-gandhi

ਅੰਮ੍ਰਿਤਸਰ 'ਚ ਪੰਜਾਬ ਰੋਡਵੇਜ਼ ਦੀ ਖੜ੍ਹੀ ਬੱਸ 'ਚ ਅਚਾਨਕ ਲੱਗੀ ਅੱਗ

Friday 04 August 2023 09:16 AM UTC+00 | Tags: amritsar breaking-news bus-burnt fire-broke fire-incident gobindgarh news punjab-roadways punjab-roadways-workshop

ਚੰਡੀਗੜ੍ਹ, 04 ਅਗਸਤ 2023: ਪੰਜਾਬ ਦੇ ਅੰਮ੍ਰਿਤਸਰ ‘ਚ ਪੰਜਾਬ ਰੋਡਵੇਜ਼ (Punjab Roadways) ਦੀ ਖੜ੍ਹੀ ਬੱਸ ‘ਚ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਬੱਸ ਪੂਰੀ ਤਰ੍ਹਾਂ ਸੜ ਗਈ। ਅਚਾਨਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਵਰਕਸ਼ਾਪ ਦੇ ਨੇੜੇ ਖੜ੍ਹੀਆਂ ਬੱਸਾਂ ਦਾ ਕੋਈ ਨੁਕਸਾਨ ਨਹੀਂ ਹੋਇਆ।

ਇਹ ਘਟਨਾ ਕਿਲਾ ਗੋਬਿੰਦਗੜ੍ਹ ਦੇ ਸਾਹਮਣੇ ਪੰਜਾਬ ਰੋਡਵੇਜ਼ (Punjab Roadways) ਵਰਕਸ਼ਾਪ ਵਿਖੇ ਵਾਪਰੀ। ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਆਈ ਪਨਬੱਸ ਦੇਰ ਰਾਤ 2:30 ਵਜੇ ਰੋਡਵੇਜ਼ ਵਰਕਸ਼ਾਪ ਕੋਲ ਪੁੱਜੀ। ਰਾਤ ਠੀਕ ਖੜ੍ਹੀ ਸੀ, ਬਾਅਦ ਵਿੱਚ ਸਵੇਰੇ 5 ਵਜੇ ਦੇ ਕਰੀਬ ਵਰਕਸ਼ਾਪ ਪੁੱਜੇ ਮੁਲਾਜ਼ਮਾਂ ਨੇ ਬੱਸ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ। ਸਾਰਿਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਹੀ ਗਈ।

ਕੁਝ ਮਿੰਟਾਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ। ਪਰ ਉਦੋਂ ਤੱਕ ਅੱਗ ਪੂਰੀ ਬੱਸ ਵਿੱਚ ਫੈਲ ਚੁੱਕੀ ਸੀ। ਅੱਗ ‘ਤੇ ਕਾਬੂ ਪਾਉਣ ‘ਚ 1 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਅੱਗ ਲੱਗਣ ਕਾਰਨ ਬੱਸ ਦਾ ਉਪਰਲਾ ਹਿੱਸਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਬੱਸ ਦੀਆਂ ਸੀਟਾਂ, ਛੱਤ ਅਤੇ ਖਿੜਕੀਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਸ ਦੀ ਸੂਚਨਾ ਵਿਭਾਗ ਦੀ ਤਰਫੋਂ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਜਦੋਂ ਘਟਨਾ ਵਾਪਰੀ ਤਾਂ ਵਰਕਸ਼ਾਪ ਦੇ ਆਲੇ-ਦੁਆਲੇ 50 ਤੋਂ ਵੱਧ ਬੱਸਾਂ ਖੜ੍ਹੀਆਂ ਸਨ। ਅੱਗ ਫੈਲਦੀ ਤਾਂ ਹੋਰ ਬੱਸਾਂ ਨੂੰ ਵੀ ਨੁਕਸਾਨ ਹੋ ਸਕਦਾ ਸੀ।

The post ਅੰਮ੍ਰਿਤਸਰ ‘ਚ ਪੰਜਾਬ ਰੋਡਵੇਜ਼ ਦੀ ਖੜ੍ਹੀ ਬੱਸ ‘ਚ ਅਚਾਨਕ ਲੱਗੀ ਅੱਗ appeared first on TheUnmute.com - Punjabi News.

Tags:
  • amritsar
  • breaking-news
  • bus-burnt
  • fire-broke
  • fire-incident
  • gobindgarh
  • news
  • punjab-roadways
  • punjab-roadways-workshop

ਪੰਜਾਬ ਦੀ ਹਮੇਸ਼ਾ ਤੋਂ ਲੜਾਈ ਦਿੱਲੀ ਨਾਲ ਰਹੀ ਹੈ: ਸਰਬਜੀਤ ਸਿੰਘ ਝਿੰਜਰ

Friday 04 August 2023 09:28 AM UTC+00 | Tags: breaking-news delhi news nws punjab-politics sarabjit-singh-jhinjar shiromani-akali-dal sri-muktsar-sahib youth-akali-dal youth-akali-dal-national

ਸ੍ਰੀ ਮੁਕਤਸਰ ਸਾਹਿਬ, 04 ਅਗਸਤ 2023: ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਪੰਜਾਬ ਯੂਥ ਮਿਲਣੀ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ (Sarabjit Singh Jhinjar) ਵਿਸ਼ੇਸ਼ ਤੌਰ ‘ਤੇ ਪਹੁੰਚੇ । ਸਮਾਗਮ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵੀ ਸ਼ਿਰਕਤ ਕੀਤੀ।

ਆਪਣੇ ਸੰਬੋਧਨ ਦੌਰਾਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਲਈ ਲੜਣ ਵਾਲੀ ਪਾਰਟੀ ਹੈ ਅਤੇ ਪੰਜਾਬ ਦੀ ਹਮੇਸ਼ਾ ਤੋਂ ਲੜਾਈ ਦਿੱਲੀ ਨਾਲ ਰਹੀ ਹੈ | ਅੱਜ ਵੀ ਪੰਜਾਬ ਆਪਣੇ ਹਿੱਤਾਂ ਲਈ ਲੜ੍ਹ ਰਿਹਾ ਹੈ, ਇਸ ਲਈ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਝੂਠਾ ਪ੍ਰਾਪੇਗੰਡਾ ਬਣਾ ਕੇ ਪ੍ਰਚਾਰ ਕਰਦੀਆਂ ਹਨ ਕਿ ਪੰਜਾਬ ਦੇ ਹਿੱਤਾਂ ਲਈ ਗੱਲ ਕਰਨ ਵਾਲੀ ਕੋਈ ਪਾਰਟੀ ਨਾ ਰਹੇ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪਹੁੰਚੇ।

The post ਪੰਜਾਬ ਦੀ ਹਮੇਸ਼ਾ ਤੋਂ ਲੜਾਈ ਦਿੱਲੀ ਨਾਲ ਰਹੀ ਹੈ: ਸਰਬਜੀਤ ਸਿੰਘ ਝਿੰਜਰ appeared first on TheUnmute.com - Punjabi News.

Tags:
  • breaking-news
  • delhi
  • news
  • nws
  • punjab-politics
  • sarabjit-singh-jhinjar
  • shiromani-akali-dal
  • sri-muktsar-sahib
  • youth-akali-dal
  • youth-akali-dal-national

ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Friday 04 August 2023 09:42 AM UTC+00 | Tags: balkaur-singh breaking-news lawrence-bishnoi news nwes sachin-bishnoi sidhu-moosewala sidhu-moosewala-murder-case

ਚੰਡੀਗੜ੍ਹ, 04 ਅਗਸਤ 2023: ਬਦਮਾਸ਼ ਲਾਰੈਂਸ ਬਿਸ਼ਨੋਈ (Sachin Bishnoi) ਦੇ ਭਤੀਜੇ ਸਚਿਨ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਵੱਧ ਗਿਆ ਹੈ, ਸਰਕਾਰ ਇਨ੍ਹਾਂ ‘ਤੇ ਹੱਥ ਪਾਉਣ ਤੋਂ ਵੀ ਡਰਦੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਉਹ ਸਰਕਾਰ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲੈਣਗੇ।

ਉਨ੍ਹਾਂ ਕਿਹਾ ਕਿ ਸਚਿਨ (Sachin Bishnoi) ਨੂੰ ਭਾਰਤ ਲਿਆਂਦਾ ਗਿਆ, ਇਹ ਚੰਗੀ ਗੱਲ ਹੈ। ਏਜੰਸੀਆਂ ਲੰਬੇ ਸਮੇਂ ਤੋਂ ਇਸ ਦੇ ਪਿੱਛੇ ਸਨ, ਹੁਣ ਜੇਕਰ ਆਈ ਹੈ ਤਾਂ ਪੁੱਛਗਿੱਛ ਦੌਰਾਨ ਕੁਝ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਚਾਹੁਣ ਤਾਂ ਗੋਲਡੀ ਬਰਾੜ ਨੂੰ ਵੀ ਭਾਰਤ ਲਿਆਂਦਾ ਜਾ ਸਕਦਾ ਹੈ | ਬਲਕੌਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਮਾਸਟਰਮਾਈਂਡ ਨੂੰ ਫੜਨ ਦੀ ਮੰਗ ਪਹਿਲੇ ਦਿਨ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ ਵਿੱਚ ਹਨ ਅਤੇ ਕੁਝ ਇੱਥੇ ਹਨ। ਉਹ ਉਨ੍ਹਾਂ ਨੂੰ ਫੜਨ ਦੀ ਮੰਗ ਕਰਦਾ ਥੱਕ ਗਿਆ ਹੈ ਅਤੇ ਸਰਕਾਰਾਂ ਤੋਂ ਉਮੀਦ ਹੁਣ ਖਤਮ ਹੋ ਚੁੱਕੀ ਹੈ।

The post ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ appeared first on TheUnmute.com - Punjabi News.

Tags:
  • balkaur-singh
  • breaking-news
  • lawrence-bishnoi
  • news
  • nwes
  • sachin-bishnoi
  • sidhu-moosewala
  • sidhu-moosewala-murder-case

ਐਸ.ਏ.ਐਸ.ਨਗਰ, 04 ਅਗਸਤ 2023: ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ (Ashika Jain) ਵੱਲੋਂ ਮਿਨਰਵਾ ਅਕੈਡਮੀ ਐਫ.ਸੀ. ਮੁਕਾਬਲੇ ਵਿੱਚ ਸੈਮੀ ਫਾਈਨਲ ਵਿੱਚ ਜਗ੍ਹਾ ਬਣਾਉਣ ਵਾਲੇ ਖਿਡਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਇਸ ਉਪਲਬਧੀ ਲਈ ਸ਼ਲਾਘਾ ਕੀਤੀ। ਇਸ ਮੌਕੇ ਡੇਵੀ ਗੋਇਲ, ਏ.ਸੀ.ਯੂ.ਟੀ. ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵਲੋਂ ਮੁਲਾਕਾਤ ਦੌਰਾਨ ਖਿਡਾਰੀਆਂ ਨੂੰ ਕਿਹਾ ਗਿਆ ਕਿ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮਿਨਰਵਾ ਅਕੈਡਮੀ ਐਫ.ਸੀ. ਨੇ ਯੂਥ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਗੋਥੀਆ ਕੱਪ ਦੇ ਕੁਆਰਟਰ ਫਾਈਨਲ ਵਿੱਚ ਭਾਰਤੀ ਕਲੱਬ ਨੇ ਸਵੀਡਿਸ਼ ਕਲੱਬ ਓਨਰੇਡਜ਼ ਆਈਕੇ ਨੂੰ 10-1 ਦੇ ਵੱਡੇ ਫਰਕ ਨਾਲ ਹਰਾਇਆ।

ਕੁਆਰਟਰ ਫਾਈਨਲ ਵਿੱਚ ਸਵੀਡਿਸ਼ ਕਲੱਬ ਓਨਰੇਡਜ਼ ਆਈ.ਕੇ. ਮਿਨਵਾਨ ਅਕੈਡਮੀ ਦੇ ਖਿਲਾਫ ਉਨ੍ਹਾਂ ਨੇ ਸ਼ੁਰੂਆਤ ਤੋਂ ਹੀ ਗੋਲ ਕੀਤੇ ਪਰ ਭਾਰਤੀ ਟੀਮ ਨੂੰ 25 ਮਿੰਟ ਤੱਕ ਸੰਘਰਸ਼ ਕਰਨਾ ਪਿਆ। ਰੇਸਨ ਨੇ 26ਵੇਂ ਮਿੰਟ ਅਤੇ ਸਕਿੰਟਾਂ ਬਾਅਦ ਸਨਾਥੀ ਨੇ ਗੋਲ ਕੀਤਾ, ਡੇਗ ਨਾਡੀਆ ਨੇ 27ਵੇਂ ਮਿੰਟ ਵਿੱਚ ਅਤੇ ਥਿਅਮ ਨੇ ਗੋਲ ਕੀਤਾ ਅਤੇ ਇਸ ਤੋਂ ਤੁਰੰਤ ਬਾਅਦ ਓਲੀਵਰ ਨੇ ਸਵੀਡਿਸ਼ ਕਲੱਬ ਲਈ ਪਹਿਲਾ ਗੋਲ ਕੀਤਾ।

ਭਾਰਤੀ ਕਲੱਬ ਨੇ ਪਹਿਲਾ ਹਾਫ 3-1 ਦੇ ਸਕੋਰ ਨਾਲ ਖਤਮ ਕੀਤਾ। ਦੂਜੇ ਹਾਫ ‘ਚ ਮਿਨਰਵਾ ਲਈ ਅਜ਼ਲਾਨ ਸ਼ਾਹ ਨੇ ਗੋਲ ਕੀਤੇ ਅਤੇ ਸਨਾਥੋਈ ਨੇ 29ਵੇਂ ਮਿੰਟ ‘ਚ ਦੋ ਗੋਲ ਕੀਤੇ। ਟੀਮ ਦਾ ਹਮਲਾ ਲਗਾਤਾਰ ਜਾਰੀ ਰਿਹਾ। ਦਾਨਿਸ਼ ਨੇ 31ਵੇਂ ਮਿੰਟ ਵਿੱਚ ਖਾਤਾ ਖੋਲ੍ਹਿਆ ਅਤੇ ਅਜ਼ਲਾਨ ਸ਼ਾਹ ਨੇ 33ਵੇਂ ਮਿੰਟ ਵਿੱਚ ਟੀਮ ਦਾ 7ਵਾਂ ਗੋਲ ਕੀਤਾ। ਮਿਨਰਵਾ ਦੀ ਜਿੱਤ ਪੱਕੀ ਸੀ, ਜਦੋਂ ਥਿਅਮ ਨੇ 40ਵੇਂ ਮਿੰਟ ਵਿੱਚ ਆਪਣਾ ਦੋਹਰਾ ਗੋਲ ਕੀਤਾ। ਮੁਹੰਮਦ ਜਾਇਦ ਨੇ 45ਵੇਂ ਮਿੰਟ ਵਿੱਚ ਅਤੇ ਰੋਕੇਸ਼ ਨੇ 47ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ 10-1 ਕਰ ਦਿੱਤਾ। ਮਿਨਰਵਾ ਅਕੈਡਮੀ ਐੱਫ. ਇਸ ਜਿੱਤ ਨਾਲ ਸੀ. ਨੇ ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰ ਲਈ ਹੈ।

The post ਡਿਪਟੀ ਕਮਿਸ਼ਨਰ ਵੱਲੋਂ ਮਿਨਰਵਾ ਅਕੈਡਮੀ ਦੀ ਸੈਮੀਫਾਈਨਲ ਵਿੱ’ਚ ਪ੍ਰਵੇਸ਼ ਕਰਨ ਵਾਲੀ ਫੁੱਟਬਾਲ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ appeared first on TheUnmute.com - Punjabi News.

Tags:
  • ashika-jain
  • breaking-news
  • minerva-academy
  • minerva-academy-football-team
  • news
  • sports-news

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 'ਤੀਆਂ ਲੋਕਤੰਤਰ ਦੀਆਂ' ਮੁਕਾਬਲੇ 'ਚ ਭਾਗ ਲੈਣ ਦੀ ਅਪੀਲ

Friday 04 August 2023 11:49 AM UTC+00 | Tags: aam-aadmi-party breaking-news chief-electoral-officer-of-punjab cm-bhagwant-mann district-election-office news punjab punjab-election-office punjab-government tiyan-of-democracy

ਐੱਸ ਏ ਐੱਸ ਨਗਰ, 4 ਅਗਸਤ, 2023: ਪੰਜਾਬ ਦੇ ਮੁੱਖ ਚੋਣ ਅਫ਼ਸਰ (Chief Electoral Officer) ਵੱਲੋਂ 'ਤੀਆਂ ਲੋਕਤੰਤਰ' ਦੀਆਂ ਮੁਕਾਬਲੇ 'ਚ ਭਾਗ ਲੈਣ ਲਈ ਲੋਕਤੰਤਰ ਨਾਲ ਸਬੰਧਤ ਬੋਲੀਆਂ 'ਤੇ ਆਧਾਰਿਤ ਗਿੱਧਾ ਮੁਕਾਬਲਾ ਕਰਵਾਇਆ ਜਾਵੇਗਾ, ਜਿਸ ਲਈ ਵੀਡੀਓ ਐਂਟਰੀਆਂ ਭੇਜਣ ਦੀ ਆਖਰੀ ਤਰੀਕ 20 ਅਗਸਤ, 2023 ਹੈ।

ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜ਼ਿਲ੍ਹਾ ਚੋਣ ਦਫ਼ਤਰ, ਸੰਜੇ ਕੁਮਾਰ ਨੇ ਦੱਸਿਆ ਕਿ ਭਾਗ ਲੈਣ ਵਾਲੀ ਟੀਮ ਰਵਾਇਤੀ ਪੰਜਾਬੀ ਗਿੱਧੇ ਦੇ ਪਹਿਰਾਵੇ 'ਚ ਇੱਕ ਤੋਂ ਦੋ ਮਿੰਟ ਦਾ ਵੀਡਿਓ ਬਣਾ ਕੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਈ ਮੇਲ ਪਤੇ ਐਸ ਐਮ ਐਮ ਸੀ ਈ ਓ ਪੀ ਬੀ ਐਟ ਦੀ ਰੇਟ ਜੀ ਮੇਲ ਡਾਟ ਕਾਮ (smmceopb@gmail.com) 'ਤੇ ਭੇਜ ਸਕਦੇ ਹਨ। ਮੁਕਾਬਲੇ 'ਚ ਹਿੱਸਾ ਲੈਣ ਵਾਲਿਆਂ ਨੂੰ ਉਨ੍ਹਾਂ ਦੀਆਂ ਪੁਜੀਸ਼ਨਾਂ ਮੁਤਾਬਕ ਪੁਰਸਕਾਰ ਵੀ ਦਿੱਤੇ ਜਾਣਗੇ।

The post ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 'ਤੀਆਂ ਲੋਕਤੰਤਰ ਦੀਆਂ' ਮੁਕਾਬਲੇ 'ਚ ਭਾਗ ਲੈਣ ਦੀ ਅਪੀਲ appeared first on TheUnmute.com - Punjabi News.

Tags:
  • aam-aadmi-party
  • breaking-news
  • chief-electoral-officer-of-punjab
  • cm-bhagwant-mann
  • district-election-office
  • news
  • punjab
  • punjab-election-office
  • punjab-government
  • tiyan-of-democracy

ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ 9 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

Friday 04 August 2023 11:53 AM UTC+00 | Tags: aam-aadmi-party breaking-news cm-bhagwant-mann latest-news lok-adalat mohali-lok-adalat national-legal-services-authority national-lok-adalat news punjab punjab-news sas-nagar the-unmute-breaking-news

ਐਸ.ਏ.ਐਸ.ਨਗਰ, 4 ਅਗਸਤ 2023: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ 9 ਸਤੰਬਰ 2023 ਨੂੰ ਕੌਮੀ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਾਰੇ ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਇੰਸੋ਼ਰੈਂਸ ਕੰਪਨੀਆਂ ਦੇ ਮੈਨੇਜਰ ਅਤੇ ਵਕੀਲਾਂ ਦੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਉਤਸ਼ਾਹਤ ਕੀਤਾ ਗਿਆ ਕਿ ਉਹ ਵੱਖ—ਵੱਖ ਅਦਾਲਤਾਂ ਵਿਚ ਲੰਬਤ ਅਤੇ ਪ੍ਰੀ—ਲਿਟੀਗੇਟਿਵ ਸਟੇਜ ਦੇ ਕੇਸਾਂ ਨੂੰ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਸੁਲਝਾਉਣ ਵਿਚ ਮਦਦ ਕਰਨ ਤਾਂ ਜੋ ਅਦਾਲਤਾਂ ਵਿਚੋਂ ਕੇਸਾਂ ਦਾ ਬੋਝ ਘਟਾਇਆ ਜਾ ਸਕੇ ਅਤੇ ਆਮ ਲੋਕ ਵੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ।

ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤ (National Lok Adalat)  ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।

The post ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ 9 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • lok-adalat
  • mohali-lok-adalat
  • national-legal-services-authority
  • national-lok-adalat
  • news
  • punjab
  • punjab-news
  • sas-nagar
  • the-unmute-breaking-news

ਚੰਡੀਗੜ੍ਹ, 4 ਅਗਸਤ, 2023: ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ “ਗੱਗਿਆਂ” (3ਜੀ), ਭਾਵ ਗੁਰਮੁਖੀ, ਗੁਰਬਾਣੀ ਅਤੇ ਗੱਤਕਾ, ਨੂੰ ਪ੍ਰਚਾਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀਅਤ ਦੇ ਮੂਲ ਵਿਰਸੇ ਤੇ ਵਿਰਾਸਤ ਨਾਲ ਜੁੜੀਆਂ ਰਹਿਣ। ਉਨ੍ਹਾਂ ਇਹ ਸੰਕਲਪ ਬਰੈਂਪਟਨ, ਟੋਰਾਂਟੋ ਵਿਖੇ ਆਯੋਜਿਤ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਰਵੇਂ ਇਕੱਠ ਸਾਹਮਣੇ ਪੇਸ਼ ਕੀਤਾ।

ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਵਿੱਚ, ਸਟੇਟ ਅਵਾਰਡ ਜੇਤੂ ਸ. ਗਰੇਵਾਲ ਨੇ ਵਿਸ਼ਵ ਪੰਜਾਬੀ ਭਾਈਚਾਰੇ ਲਈ ਏਕਤਾ, ਵਿਲੱਖਣ ਪਛਾਣ ਅਤੇ ਅਮੀਰ ਵਿਰਸੇ ਦੇ ਇੱਕ ਸਥਾਈ ਤੇ ਗੌਰਵਮਈ ਪ੍ਰਤੀਕ ਵਜੋਂ ਅਜੋਕੇ ਯੁੱਗ ਵਿੱਚ ਗੁਰਮੁਖੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗੁਰਮੁਖੀ ਨੇ ਅਧਿਆਤਮਿਕ ਭੂਮਿਕਾ ਤੋਂ ਇਲਾਵਾ, ਪੀੜ੍ਹੀ ਦਰ ਪੀੜ੍ਹੀ ਗੁਰਬਾਣੀ, ਗੁਰਸਿੱਖੀ, ਸਾਹਿਤ, ਕਵਿਤਾ, ਬੁੱਧੀ ਅਤੇ ਬੌਧਿਕਤਾ ਦੀ ਸੰਭਾਲ, ਪ੍ਰਸਾਰ ਅਤੇ ਤਰਬੀਅਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਗਰੇਵਾਲ ਨੇ ਸ਼ਸ਼ਤਰ ਵਿੱਦਿਆ ਦੀ ਅਮੀਰ ਵਿਰਾਸਤ ਬਾਰੇ ਦੱਸਦਿਆਂ ਕਿਹਾ ਕਿ ਗੱਤਕੇ ਦਾ ਵੱਡਾ ਇਤਿਹਾਸਕ ਮਹੱਤਵ ਹੈ ਕਿਉਂਕਿ ਇਹ ਪੰਜਾਬੀਆਂ ਦੀ ਬਹਾਦਰੀ, ਦਲੇਰੀ ਅਤੇ ਹੌਸਲੇ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲਗਭਗ 600 ਸਾਲ ਪੁਰਾਣੀ ਇਹ ਯੁੱਧ ਕਲਾ ਪੰਜਾਬੀ ਸੱਭਿਆਚਾਰ ਦਾ ਇੱਕ ਅਨਿੱਖੜਵਾਂ ਅੰਗ ਹੈ ਜੋ ਵਿਸ਼ਵ ਭਰ ਵਿੱਚ ਭਾਈਚਾਰੇ ਦੀ ਨੇਕ, ਪਵਿੱਤਰ ਅਤੇ ਅਦੁੱਤੀ ਭਾਵਨਾ ਦਾ ਮੁਜੱਸਮਾ ਹੈ।

ਆਪਣੇ ਸੰਬੋਧਨ ਵਿੱਚ ਗੱਤਕਾ (Gatka) ਪ੍ਰਮੋਟਰ ਗਰੇਵਾਲ ਨੇ ਵਿਸ਼ਵੀਕਰਨ ਦੀਆਂ ਚੁਣੌਤੀਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਦੇ ਖ਼ਾਤਮੇ ਦੇ ਮੱਦੇਨਜ਼ਰ ਪ੍ਰਮੁੱਖ ਤਿੰਨ ਥੰਮ੍ਹਾਂ (ਗੁਰਮੁਖੀ, ਗੁਰਬਾਣੀ ਅਤੇ ਗੱਤਕੇ) ਨੂੰ ਸੰਭਾਲਣ ਦੀ ਲੋੜ ‘ਤੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਕਨੀਕੀ ਤੇ ਉੱਨਤੀ ਦੇ ਯੁੱਗ ਵਿੱਚ ਭਾਈਚਾਰੇ ਦੀਆਂ ਜੜ੍ਹਾਂ ਕਾਇਮ ਰੱਖਣ, ਗੁਰਸਿੱਖੀ, ਪੰਜਾਬੀ ਤੇ ਪੰਜਾਬੀਅਤ ਦੀ ਪਛਾਣ ਸਦੀਵੀਂ ਬਰਕਰਾਰ ਰੱਖਣ ਲਈ ਮਾਂ-ਬੋਲੀ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨਾ ਬਹੁਤ ਜ਼ਰੂਰੀ ਹੈ।

ਤਿੰਨ “ਗੱਗਿਆਂ” ਦੇ ਪ੍ਰਚਾਰ-ਪਸਾਰ ਦੀ ਵਕਾਲਤ ਕਰਦਿਆਂ ਇਸ ਸਿੱਖ ਬੁੱਧੀਜੀਵੀ ਅਧਿਕਾਰੀ ਨੇ ਕਿਹਾ ਕਿ ਗੁਰਮੁਖੀ, ਗੁਰਬਾਣੀ ਅਤੇ ਗੱਤਕੇ ਦਾ ਆਪਸੀ ਅਟੁੱਟ ਸੰਬੰਧ ਹੈ। ਇਨ੍ਹਾਂ ਬੇਸ਼ਕੀਮਤੀ ਸੱਭਿਆਚਾਰਕ ਤੇ ਅਧਿਆਤਮਿਕ ਖਜ਼ਾਨਿਆਂ ਨੂੰ ਗਲੇ ਲਗਾਉਣਾ ਨਾ ਸਿਰਫ਼ ਸਾਡੀ ਵਿਰਾਸਤ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਹੈ, ਸਗੋਂ ਦੁਨੀਆਂ ਭਰ ਦੇ ਪੰਜਾਬੀਆਂ ਵਿੱਚ ਆਪਣਾਪਣ ਅਤੇ ਸਵੈਮਾਣ ਦੀ ਭਾਵਨਾ ਨੂੰ ਵਧਾਉਣਾ ਵੀ ਹੈ।

ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੀ ਵੱਡੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਪੰਜਾਬੀ ਸੱਭਿਆਚਾਰ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕਰਨ ਵਜੋਂ ਵਿਰਾਸਤੀ ਮਾਰਸ਼ਲ ਆਰਟ ਲੋਕਾਈ ਵਿੱਚ ਹਿੰਮਤ, ਬਹਾਦਰੀ, ਲਗਨ ਅਤੇ ਦੂਜਿਆਂ ਨੂੰ ਸਤਿਕਾਰ ਦੇਣ ਵਰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਮਹੱਤਵਪੂਰਨ ਹੈ।

ਗਰੇਵਾਲ ਨੇ ਪ੍ਰਵਾਸੀ ਭਾਈਚਾਰੇ ਨੂੰ ਸਮੂਹਿਕ ਤੌਰ ‘ਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਇਹ ਵਿਰਾਸਤੀ ਸੱਭਿਆਚਾਰਕ ਤੇ ਅਧਿਆਤਮਿਕ ਥੰਮ੍ਹ ਸਦਾ ਚੜ੍ਹਦੀਕਲਾ ਵਿੱਚ ਰਹਿਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦੀਵੀਂ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਇਸ ਕਾਨਫਰੰਸ ਰਾਹੀਂ ਬੌਧਿਕ ਅਦਾਨ-ਪ੍ਰਦਾਨ, ਵਿਦਿਅਕ ਪਹਿਲਕਦਮੀਆਂ, ਸੱਭਿਆਚਾਰਕ ਸਰਗਰਮੀਆਂ ਤੇ ਗੱਤਕੇ ਲਈ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰਨ ਲਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਮੂਹ ਪ੍ਰਬੰਧਕਾਂ ਸਮੇਤ ਗਿਆਨ ਸਿੰਘ ਕੰਗ, ਕਮਲਜੀਤ ਸਿੰਘ ਲਾਲੀ ਕੰਗ, ਪ੍ਰੋ. ਜਗੀਰ ਸਿੰਘ ਕਾਹਲੋਂ, ਚਮਕੌਰ ਸਿੰਘ ਮਾਛੀਕੇ, ਇਰਵਿੰਦਰ ਸਿੰਘ ਆਹਲੂਵਾਲੀਆ ਦੀ ਵੀ ਸ਼ਲਾਘਾ ਕੀਤੀ।

The post ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ: ਹਰਜੀਤ ਗਰੇਵਾਲ appeared first on TheUnmute.com - Punjabi News.

Tags:
  • breaking-news
  • gatka
  • gatka-promoter-advocates
  • gurbani
  • gurmukhi
  • harjeet-grewal
  • news

ਚੰਡੀਗੜ੍ਹ, 4 ਅਗਸਤ, 2023: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇੱਥੇ ਜ਼ਿਕਰਯੋਗ ਹੈ ਕਿ ਕੁਸ਼ਲਦੀਪ ਸਿੰਘ ਢਿੱਲੋਂ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਨ।

ਪ੍ਰਾਪਤ ਜਾਣਕਾਰੀ ਮੁਤਾਬਕ ਕਿੱਕੀ ਢਿੱਲੋਂ (Kikki Dhillon) ਦੇ ਵਕੀਲ ਦਾ ਕਹਿਣਾ ਹੈ ਕਿ ਪ੍ਰਾਪਰਟੀ ਮੈਚ ਨਹੀਂ ਹੋ ਰਹੀ ਹੈ ਅਤੇ ਚਲਾਨ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਤੱਥਾਂ ਦੇ ਆਧਾਰ ‘ਤੇ ਕਿੱਕੀ ਢਿੱਲੋਂ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।ਜਿਕਰਯੋਗ ਹੈ ਕਿ ਕਿੱਕੀ ਢਿੱਲੋਂ ਨੂੰ 16 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਕਿੱਕੀ ਢਿੱਲੋਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਸੀ ਅਤੇ ਵਿਜੀਲੈਂਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਦਿੱਤੀ ਜ਼ਮਾਨਤ appeared first on TheUnmute.com - Punjabi News.

Tags:
  • breaking-news
  • high-court
  • kushaldeep-singh-dhillon
  • mla-kikki-dhillon
  • news

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੇਵਾਮੁਕਤ ਡੀਡੀਪੀਓ ਖ਼ਿਲਾਫ਼ FIR ਦਰਜ ਕਰਨ ਦੇ ਦਿੱਤੇ ਹੁਕਮ

Friday 04 August 2023 12:18 PM UTC+00 | Tags: anurag-verma arvind-kejriwal breaking-news chief-secretary cm-bhagwant-mann ddpo fir latest-news news panchayat-land

ਚੰਡੀਗੜ੍ਹ, 4 ਅਗਸਤ, 2023: ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ, ਪੰਜਾਬ ਨੂੰ ਸੇਵਾਮੁਕਤ ਡੀਡੀਪੀਓ ਕੁਲਦੀਪ ਸਿੰਘ ਅਤੇ ਹੋਰ ਲਾਭਪਾਤਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਾਂਚ ਵਿੱਚ ਪਾਇਆ ਗਿਆ ਕਿ ਕੁਲਦੀਪ ਸਿੰਘ ਵੱਲੋਂ ਬਹੁਤ ਗੰਭੀਰ ਬੇਨਿਯਮੀਆਂ ਕੀਤੀਆਂ ਗਈਆਂ ਹਨ। ਕੁਲਦੀਪ ਸਿੰਘ 24-2-2023 ਨੂੰ ਏ.ਡੀ.ਸੀ.(ਡੀ) ਪਠਾਨਕੋਟ ਵਜੋਂ ਤਾਇਨਾਤ ਸਨ। ਉਹ 28-2-2023 ਯਾਨੀ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮ ਵਾਲੇ ਦਿਨ ਭਾਵ 27-2-2023 (ਸੋਮਵਾਰ) ਨੂੰ ਅਗਲੀ ਸੁਣਵਾਈ ਲਈ ਮਾਮਲੇ ਨੂੰ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ। ਉਸ ਨੇ ਗ੍ਰਾਮ ਪੰਚਾਇਤ ਨੂੰ ਆਪਣੇ ਸਬੂਤ ਰਿਕਾਰਡ 'ਤੇ ਲਿਆਉਣ ਦਾ ਕੋਈ ਮੌਕਾ ਦੇਣ ਦੀ ਖੇਚਲ ਨਹੀਂ ਕੀਤੀ।

ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਣੀ ਹੈ। ਹਾਲਾਂਕਿ ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ‘ਤੇ ਲੈਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਅਤੇ ਗਲਤ ਸਨ ਕਿਉਂਕਿ ਕੁਲੈਕਟਰ ਦੀਆਂ ਸ਼ਕਤੀਆਂ ਦੀ ਵਰਤੋਂ ਕਰਨ ਵਾਲੇ ਅਧਿਕਾਰੀ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਉਹ 28.02.2023 ਨੂੰ ਸੇਵਾਮੁਕਤ ਹੋ ਰਿਹਾ ਸੀ ਅਤੇ ਆਪਣੀ ਸੇਵਾਮੁਕਤੀ ਤੋਂ 24 ਘੰਟੇ ਪਹਿਲਾਂ ਉਸ ਨੇ 734 ਕਨਾਲ 1 ਕੇਸ ਦਰਜ ਕੀਤਾ ਸੀ। ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿੱਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।

The post ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੇਵਾਮੁਕਤ ਡੀਡੀਪੀਓ ਖ਼ਿਲਾਫ਼ FIR ਦਰਜ ਕਰਨ ਦੇ ਦਿੱਤੇ ਹੁਕਮ appeared first on TheUnmute.com - Punjabi News.

Tags:
  • anurag-verma
  • arvind-kejriwal
  • breaking-news
  • chief-secretary
  • cm-bhagwant-mann
  • ddpo
  • fir
  • latest-news
  • news
  • panchayat-land

ਐਸ.ਏ.ਐਸ.ਨਗਰ ਵਿਖੇ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ 'ਚ ਇਕੱਠੇ ਹੋਣ 'ਤੇ ਪਾਬੰਦੀ

Friday 04 August 2023 12:27 PM UTC+00 | Tags: breaking-news departmental-examination-for-group-d examination-center latest-news mohali-examination-center news sas-nagar superintending-enginee

ਐਸ.ਏ.ਐਸ. ਨਗਰ, 4 ਜੁਲਾਈ 2023: ਚੇਅਰਮੈਨ-ਕਮ-ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਪੰਜਾਬ, ਚੰਡੀਗੜ੍ਹ ਵਲੋਂ 6 ਅਗਸਤ, 2023 ਨੂੰ ਲਈ ਜਾਣ ਵਾਲੀ ਵਿਭਾਗੀ ਪ੍ਰੀਖਿਆ ਗਰੁੱਪ-ਡੀ ਵਾਸਤੇ ਸਰਕਾਰੀ ਕਾਲਜ ਫੇਜ-6 ਐਸ.ਏ.ਐਸ.ਨਗਰ (SAS Nagar)  ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤਾ ਗਿਆ ਹੈ।

ਜਿਥੇ ਲਗਭਗ 600 ਵਿਦਿਆਰਥੀਆਂ ਸਮੇਤ ਸਟਾਫ ਪਹੁੰਚਣ ਦੀ ਸੰਭਾਵਨਾ ਹੈ। ਜਿਸ ਕਰਕੇ ਪ੍ਰੀਖਿਆ ਦੇ ਸੁਚੱਜੇ ਸੰਤੁਲਨ ਲਈ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ 6, ਐਸ.ਏ.ਐਸ.ਨਗਰ ਵਿਖੇ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਮਿਤੀ 06 ਅਗਸਤ 2023 ਨੂੰ ਲਾਗੂ ਰਹਿਣਗੇ।

The post ਐਸ.ਏ.ਐਸ.ਨਗਰ ਵਿਖੇ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਇਕੱਠੇ ਹੋਣ ‘ਤੇ ਪਾਬੰਦੀ appeared first on TheUnmute.com - Punjabi News.

Tags:
  • breaking-news
  • departmental-examination-for-group-d
  • examination-center
  • latest-news
  • mohali-examination-center
  • news
  • sas-nagar
  • superintending-enginee

ਆਮ ਆਦਮੀ ਕਲੀਨਕਾਂ 'ਤੇ 150 ਤਰ੍ਹਾਂ ਦੀਆਂ ਦਵਾਈਆਂ ਤੇ 41 ਲੈਬ ਟੈਸਟਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ ਮੁਫ਼ਤ: ਆਸ਼ਿਕਾ ਜੈਨ

Friday 04 August 2023 12:41 PM UTC+00 | Tags: aam-aadmi-clinics ashika-jain breaking-news latest-news mohali-news news punjab-health-facilites santemajra sdm-khar-ravinder-singh

ਐੱਸ ਏ ਐੱਸ ਨਗਰ/ਖਰੜ, 4 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਿਹਤ ਸੇਵਾਵਾਂ ਨੂੰ ਮੁੱਖ ਰੱਖ ਕੇ ਸਥਾਪਿਤ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੰਭਾਲ 'ਚ ਨਵਾਂ ਅਧਿਆਇ ਜੋੜਿਆ ਹੈ। ਆਮ ਆਦਮੀ ਕਲੀਨਿਕ ਸੰਤੇਮਾਜਰਾ ਵਿਖੇ ਐਸ ਡੀ ਐਮ ਖਰੜ ਰਵਿੰਦਰ ਸਿੰਘ ਨਾਲ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਸ਼ੁਰੂਆਤ ਆਮ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਅਤੇ ਬਿਮਾਰੀਆਂ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਜਾਂਚ ਕਰਕੇ ਠੀਕ ਕਰਨ ਦੇ ਮੰਤਵ ਨਾਲ ਕੀਤੀ ਗਈ ਸੀ, ਜਿਸ ਨਾਲ ਵੱਡੇ ਹਸਪਤਾਲਾਂ 'ਤੇ ਵੀ ਕੰਮ ਦਾ ਬੋਝ ਘਟਿਆ ਹੈ।

ਉਨ੍ਹਾਂ ਦੱਸਿਆ ਕਿ ਇੱਕ ਮੈਡੀਕਲ ਅਫ਼ਸਰ, ਇੱਕ ਫ਼ਾਰਮੇਸੀ ਅਫ਼ਸਰ ਸਮੇਤ ਚਾਰ ਸਿਹਤ ਅਧਿਕਾਰੀ ਤੇ ਕਰਮਚਾਰੀ ਇਸ ਥਾਂ 'ਤੇ ਤਾਇਨਾਤ ਕੀਤੇ ਗਏ ਹਨ, ਜੋ ਲੋਕਾਂ ਨੂੰ 104 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ 'ਚ ਆਉੁਣ ਵਾਲੇ ਮਰੀਜ਼ ਦਾ ਡਾਟਾ ਆਨਲਾਈਨ ਰੱਖਿਆ ਜਾਂਦਾ ਹੈ, ਜਿਸ ਨਾਲ ਮਰੀਜ਼ ਨੂੰ ਜੇਕਰ ਅੱਗੇ ਸੈਕੰਡਰੀ ਸਿਹਤ ਸੰਸਥਾ ਲਈ ਰੈਫ਼ਰ ਕੀਤਾ ਜਾਂਦਾ ਹੈ ਤਾਂ ਉੱਥੇ ਮਰੀਜ਼ ਦੀ ਹਿਸਟਰੀ ਆਨਲਾਈਨ ਹੀ ਪਤਾ ਲਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ 'ਚ ਇਸ ਵੇਲੇ 34 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ 4,34,699 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ 'ਚੋਂ 51,451 ਮਰੀਜ਼ਾਂ ਨੂੰ ਮੁਫ਼ਤ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸਿਹਤ ਸੰਭਾਲ ਲਈ ਆਮ ਆਦਮੀ ਕਲੀਨਿਕਾਂ (Aam Aadmi Clinics) ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀ ਅਤੇ ਸਿਹਤ ਅਧਿਕਾਰੀ ਇਨ੍ਹਾਂ ਕਲੀਨਿਕਾਂ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਕੇ, ਇੱਥੇ ਮੌਜੂਦ ਸਟਾਫ਼ ਅਤੇ ਦਵਾਈ ਲੈਣ ਆਏ ਮਰੀਜ਼ਾਂ ਤੋਂ ਮੁਸ਼ਕਿਲਾਂ ਅਤੇ ਫ਼ੀਡ ਬੈਕ ਲੈਂਦੇ ਰਹਿੰਦੇ ਹਨ।

The post ਆਮ ਆਦਮੀ ਕਲੀਨਕਾਂ 'ਤੇ 150 ਤਰ੍ਹਾਂ ਦੀਆਂ ਦਵਾਈਆਂ ਤੇ 41 ਲੈਬ ਟੈਸਟਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ ਮੁਫ਼ਤ: ਆਸ਼ਿਕਾ ਜੈਨ appeared first on TheUnmute.com - Punjabi News.

Tags:
  • aam-aadmi-clinics
  • ashika-jain
  • breaking-news
  • latest-news
  • mohali-news
  • news
  • punjab-health-facilites
  • santemajra
  • sdm-khar-ravinder-singh

ਚੰਡੀਗੜ੍ਹ, 4 ਅਗਸਤ, 2023: ਸੁਪਰੀਮ ਕੋਰਟ ਵਲੋਂ ਮੋਦੀ ਸਰਨੇਮ ਮਾਮਲੇ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਪੂਰੀ ਕਾਂਗਰਸ ਪਾਰਟੀ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬ ਕਾਂਗਰਸ (Punjab Congress) ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।

ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਅਤੇ ਸੱਚ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜੋ ਲੋਕ ਸੱਚਾਈ, ਲੋਕਤੰਤਰ ਨੂੰ ਪਿਆਰ ਕਰਦੇ ਹਨ ਅਤੇ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੇ ਹਨ ਅੱਜ ਉਨ੍ਹਾਂ ਲਈ ਬਹੁਤ ਮਹੱਤਵਪੂਰਨ ਦਿਨ ਹੈ। ਅੱਜ ਧਰਮ ਅਤੇ ਸੱਚ ਦੀ ਜਿੱਤ ਹੋਈ ਹੈ। ਜੇਕਰ ਫੈਸਲਾ ਵੱਖਰਾ ਹੁੰਦਾ ਤਾਂ ਦੇਸ਼ ਦੇ ਲੋਕਾਂ ਦਾ ਸੰਵਿਧਾਨ ਤੋਂ ਵਿਸ਼ਵਾਸ ਉੱਠ ਜਾਂਦਾ।

The post ਰਾਹੁਲ ਗਾਂਧੀ ਨੂੰ ਰਾਹਤ ਮਿਲਣ ‘ਤੇ ਪੰਜਾਬ ਕਾਂਗਰਸ ‘ਚ ਖੁਸ਼ੀ ਦੀ ਲਹਿਰ, ਰਾਜਾ ਵੜਿੰਗ ਨੇ ਕਿਹਾ- ਸੱਚ ਦੀ ਜਿੱਤ ਹੋਈ appeared first on TheUnmute.com - Punjabi News.

Tags:
  • breaking-news
  • congress
  • modi-surname-case
  • news
  • punjab-congress
  • rahul-gandhi
  • supreme-court

ਸਜ਼ਾ ਮੁਅੱਤਲੀ ਤੋਂ ਬਾਅਦ ਰਾਹੁਲ ਗਾਂਧੀ ਦਾ ਬਿਆਨ, ਕਿਹਾ- ਅੱਜ ਨਹੀਂ ਤਾਂ ਕੱਲ੍ਹ ਸੱਚ ਦੀ ਜਿੱਤ ਹੋਣੀ ਸੀ

Friday 04 August 2023 12:58 PM UTC+00 | Tags: breaking-news case-of-defamation gujarat-news latest-news modi-surname-case news pm-modi punjab rahul-gandhi supreme-court surat the-unmute-breaking-news the-unmute-latest-news the-unmute-latest-update the-unmute-punjabi-news

ਨਵੀਂ ਦਿੱਲੀ, 4 ਅਗਸਤ, 2023 (ਦਵਿੰਦਰ ਸਿੰਘ): ਮੋਦੀ ਸਰਨੇਮ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਰਾਹੁਲ ਗਾਂਧੀ (Rahul Gandhi) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ਸੱਚ ਦੀ ਜਿੱਤ ਹੋਣੀ ਹੀ ਸੀ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ। ਸਤਯਮੇਵ ਜਯਤੇ…ਸੱਚ ਦੀ ਜਿੱਤ ਹੋਈ ਹੈ। ਲੋਕਤੰਤਰ ਦੀ ਜਿੱਤ ਹੋਈ ਹੈ।

ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਕਾਂਗਰਸ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ, ਜੈਰਾਮ ਰਮੇਸ਼ ਵੀ ਮੌਜੂਦ ਸਨ। ਇਸ ਮੌਕੇ ਕਾਂਗਰਸ ਪ੍ਰਧਾਨ ਨੇ ਕੁਝ ਤਿੱਖੀਆਂ ਟਿੱਪਣੀਆਂ ਵੀ ਕੀਤੀਆਂ ਪਰ ਰਾਹੁਲ ਗਾਂਧੀ ਨੇ ਆਪਣੀ ਗੱਲ ਬੜੇ ਸਪਾਟ ਤਰੀਕੇ ਨਾਲ ਰੱਖੀ। ਉਨ੍ਹਾਂ ਇਸ ਫੈਸਲੇ ਨੂੰ ਸੱਚਾਈ ਦੀ ਜਿੱਤ ਦੱਸਿਆ ਅਤੇ ਇਸ ਸਥਿਤੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਸਾਰਿਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ 'ਇਹ ਸਿਰਫ਼ ਰਾਹੁਲ ਗਾਂਧੀ (Rahul Gandhi) ਦੀ ਜਿੱਤ ਨਹੀਂ ਹੈ, ਇਹ ਪੂਰੇ ਭਾਰਤ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਵੇਲੇ ਸੰਵਿਧਾਨ ਜਿੰਦਾ ਹੈ, ਇਨਸਾਫ਼ ਹੋ ਸਕਦਾ ਹੈ। ਇਹ ਆਮ ਲੋਕਾਂ ਦੀ ਜਿੱਤ ਹੈ। ਲੋਕਤੰਤਰ ਅਤੇ ਲੋਕਾਂ ਦੀ ਜਿੱਤ ਹੋਈ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ, ਸੰਵਿਧਾਨ ਦੀ ਜਿੱਤ ਹੈ ਅਤੇ ਸੱਤਿਆਮੇਵ ਜਯਤੇ ਦੇ ਮਨੋਰਥ ਦੀ ਜਿੱਤ ਹੈ।

ਮਲਿਕਾਰਜੁਨ ਖੜਗੇ ਨੇ ਤਾਅਨਾ ਮਾਰਦੇ ਹੋਏ ਕਿਹਾ ਕਿ ਅਜਿਹੇ ਮੌਕੇ ਬਹੁਤ ਘੱਟ ਹੁੰਦੇ ਹਨ ਕਿ ਸਾਡੀ ਕੋਈ ਚੀਜ਼ ਸਕਾਰਾਤਮਕ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਸੁਪਰੀਮ ਕੋਰਟ ਦੇ ਫੈਸਲੇ ਦਾ ਦਿਲੋਂ ਸਵਾਗਤ ਕਰਦਾ ਹਾਂ। ਇਸ ਫੈਸਲੇ ਤੋਂ ਬਾਅਦ ਇਹ ਸਾਬਤ ਹੋ ਗਿਆ ਹੈ ਕਿ ਸੰਵਿਧਾਨ ਅਜੇ ਵੀ ਜਿਉਂਦਾ ਹੈ। ਇਹ ਫੈਸਲਾ ਇਸ ਗੱਲ ਦੀ ਮਿਸਾਲ ਹੈ ਕਿ ਹੁਣ ਇਨਸਾਫ਼ ਮਿਲ ਸਕਦਾ ਹੈ।
ਇਹ ਸਿਰਫ਼ ਰਾਹੁਲ ਗਾਂਧੀ ਦੀ ਜਿੱਤ ਨਹੀਂ ਹੈ, ਇਹ ਲੋਕਾਂ ਦੀ ਜਿੱਤ ਹੈ। ਸੰਵਿਧਾਨ ਦੇ ਸਿਧਾਂਤਾਂ ਦੀ ਜਿੱਤ ਹੋਈ ਹੈ। ਇਸ ਫੈਸਲੇ ਨਾਲ ਦੇਸ਼ ਨੂੰ ਕਾਫੀ ਫਾਇਦਾ ਹੋਇਆ ਹੈ।

ਇਸ ਦੇ ਨਾਲ ਹੀ ਖੜਗੇ ਨੇ ਵਿਅੰਗ ਕਰਦੇ ਹੋਏ ਕਿਹਾ, ‘ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ‘ਚ ਸਿਰਫ 24 ਘੰਟੇ ਲੱਗੇ। 24 ਘੰਟਿਆਂ ਵਿੱਚ ਸਭ ਕੁਝ ਹੋਇਆ। ਉਨ੍ਹਾਂ ਕਿਹਾ ਕਿ ਹੁਣ ਦੇਖਦੇ ਹਾਂ ਕਿ ਬਹਾਲੀ ਵਿੱਚ ਕਿੰਨਾ ਸਮਾਂ ਲੱਗਦਾ ਹੈ। ਸ਼ਾਇਦ ਰਾਤ ਤੱਕ ਕਰੋ, ਜਾਂ ਹੁਣੇ ਕਰੋ, ਕਿੰਨਾ ਸਮਾਂ ਲੱਗਦਾ ਹੈ, ਅਸੀਂ ਵੇਖਾਂਗੇ ਅਤੇ ਉਡੀਕ ਕਰਾਂਗੇ। ਮੈਂ ਕਹਾਂਗਾ ਕਿ ਇਹ ਲੋਕਾਂ ਦੀ ਜਿੱਤ ਹੈ, ਇਹ ਨਾਗਰਿਕਾਂ ਦੀ ਜਿੱਤ ਹੈ ਅਤੇ ਵਾਇਨਾਡ ਦੇ ਲੋਕਾਂ ਦੀ ਜਿੱਤ ਹੈ।

The post ਸਜ਼ਾ ਮੁਅੱਤਲੀ ਤੋਂ ਬਾਅਦ ਰਾਹੁਲ ਗਾਂਧੀ ਦਾ ਬਿਆਨ, ਕਿਹਾ- ਅੱਜ ਨਹੀਂ ਤਾਂ ਕੱਲ੍ਹ ਸੱਚ ਦੀ ਜਿੱਤ ਹੋਣੀ ਸੀ appeared first on TheUnmute.com - Punjabi News.

Tags:
  • breaking-news
  • case-of-defamation
  • gujarat-news
  • latest-news
  • modi-surname-case
  • news
  • pm-modi
  • punjab
  • rahul-gandhi
  • supreme-court
  • surat
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

ਚੰਡੀਗੜ੍ਹ, 04 ਅਗਸਤ 2023: ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ (Dhillwan Khurd) ‘ਚ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨਾ ਇਕ ਨੌਜਵਾਨ ਲਈ ਭਾਰੀ ਪੈ ਗਿਆ । ਪਿੰਡ ਵਿੱਚ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ।ਨੌਜਵਾਨ ਨੇ ਪਿੰਡ ਵਿੱਚ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਪਹਿਲਾਂ ਵੀ ਅਸਲਾ ਐਕਟ ਤਹਿਤ ਜੇਲ੍ਹ ਵਿੱਚ ਬੰਦ ਸੀ, ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਵੀ ਪਿੰਡ ਵਿੱਚ ਲੋਕਾਂ ਨੂੰ ਧਮਕੀਆਂ ਦਿੰਦੇ ਸਨ ਅਤੇ ਕਈ ਵਾਰ ਫਾਇਰਿੰਗ ਵੀ ਕੀਤੀ |ਮ੍ਰਿਤਕ ਦੀ ਪਛਾਣ ਹਰਭਗਵਾਨ ਸਿੰਘ (ਉਮਰ 40 ਸਾਲ) ਵਜੋਂ ਦੱਸੀ ਜਾ ਰਹੀ ਹੈ, ਜੋ ਬਿਜਲੀ ਮੁਰੰਮਤ ਦਾ ਕੰਮ ਕਰਦਾ ਸੀ। ਗੋਲੀ ਮਾਰਨ ਵਾਲਾ ਕੋਪਾ ਨਾਂ ਦਾ ਵਿਅਕਤੀ ਫ਼ਰਾਰ ਹੈ | ਪਿੰਡ ਵਾਸੀ ਨਸ਼ੇ ਦੇ ਖ਼ਿਲਾਫ਼ ਇਕੱਠੇ ਹੋਏ ਸਨ | ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

The post ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਨੌਜਵਾਨ ਨੂੰ ਪਿਆ ਭਾਰੀ, ਗੋਲੀ ਮਾਰ ਕੇ ਕੀਤਾ ਕਤਲ appeared first on TheUnmute.com - Punjabi News.

Tags:
  • breaking-news
  • dhillwan-khurd
  • news

ਲੋਕਾਂ ਦੇ ਹੋਏ ਹਰੇਕ ਨੁਕਸਾਨ ਦਾ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਦਿੱਤਾ ਜਾਵੇਗਾ ਮੁਅਵਜ਼ਾ: DC ਆਸ਼ਿਕਾ ਜੈਨ

Friday 04 August 2023 01:26 PM UTC+00 | Tags: breaking-news dc-ashika-jain floods-vicitms kharar mohali-floods-victims mohali-news news punjab-government sas-nagar

ਐੱਸ ਏ ਐੱਸ ਨਗਰ/ਖਰੜ, 4 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ 'ਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਅੱਜ ਖਰੜ ਸਬ ਡਵੀਜ਼ਨ ਦੇ ਪਿੰਡ ਨਬੀਪੁਰ ਦਾ ਸ਼ਾਮ ਨੂੰ ਦੌਰਾ ਕੀਤਾ। ਇਸ ਮੌਕੇ ਖਰੜ ਸਬ ਡਵੀਜ਼ਨ ਦੇ ਐਸ ਡੀ ਐਮ ਰਵਿੰਦਰ ਸਿੰਘ ਤੇ ਤਹਿਸੀਲਦਾਰ ਜਸਵਿੰਦਰ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਇਸ ਮੌਕੇ ਪੀੜਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਹੜ੍ਹਾਂ ਅਤੇ ਪਾਣੀ ਕਾਰਨ ਹੋਏ ਜਾਨ ਅਤੇ ਮਾਲ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਖਰਾਬੇ ਅਤੇ ਮਕਾਨਾਂ ਆਦਿ ਨੂੰ ਪੁੱਜੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨਸਾਨੀ ਜਾਨਾਂ ਦੇ ਨਾਲ-ਨਾਲ ਪਸ਼ੂਧੰਨ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਕਾਨਾਂ ਨੂੰ ਨੁਕਸਾਨ ਪੁੱਜਾ ਹੈ, ਉਨ੍ਹਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ (DC Ashika Jain) ਨੇ ਨਬੀਪੁਰ ਦੇ ਕਿਸਾਨਾਂ ਵੱਲੋਂ ਜੈਅੰਤੀ ਕੀ ਰਾਓ ਨਦੀ ਦੇ ਪਾਣੀ ਵੱਲੋੋਂ ਫ਼ਸਲਾਂ ਨੂੰ ਪਹੁੰਚਾਏ ਨੁਕਸਾਨ ਬਾਰੇ ਦੱਸੇ ਜਾਣ 'ਤੇ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਪੈਸ਼ਲ ਗਿਰਦਾਵਰੀ ਕੀਤੀ ਜਾ ਰਹੀ ਹੈ ਅਤੇ ਹਰ ਇੱਕ ਪੀੜਤ ਨੂੰ ਬਣਦਾ ਮੁਆਵਜ਼ਾ ਜ਼ਰੂਰ ਮਿਲੇਗਾ।

ਉਨ੍ਹਾਂ ਇਸ ਮੌਕੇ ਮੌਜੂਦ ਮਾਲ ਮਹਿਕਮੇ ਦੇ ਫ਼ੀਲਡ ਅਤੇ ਸਰਕਲ ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਦੀ ਰਿਪੋਰਟ ਹਰ ਹਾਲ 15 ਅਗਸਤ ਤੱਕ ਮੁਕੰਮਲ ਕਰਨ ਲਈ ਆਖਿਆ ਅਤੇ ਹਰ ਇੱਕ ਪ੍ਰਭਾਵਿਤ ਦਾ ਖ਼ਰਾਬਾ ਅਨੁਮਾਨ ਰਜਿਸਟਰ 'ਚ ਦਰਜ ਕਰਨ ਲਈ ਆਖਿਆ |

The post ਲੋਕਾਂ ਦੇ ਹੋਏ ਹਰੇਕ ਨੁਕਸਾਨ ਦਾ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਦਿੱਤਾ ਜਾਵੇਗਾ ਮੁਅਵਜ਼ਾ: DC ਆਸ਼ਿਕਾ ਜੈਨ appeared first on TheUnmute.com - Punjabi News.

Tags:
  • breaking-news
  • dc-ashika-jain
  • floods-vicitms
  • kharar
  • mohali-floods-victims
  • mohali-news
  • news
  • punjab-government
  • sas-nagar

ਫਿਰੋਜ਼ਪੁਰ, 04 ਅਗਸਤ 2023: ਅੱਜ ਮਿਸਲ ਸਤਲੁਜ ਦੇ ਸੱਦੇ ‘ਤੇ ਸਰਹਿੰਦ ਫੀਡਰ ‘ਤੇ ਲੱਗੇ ਲਿਫਟ ਪੰਪ (lift Pumps) ਬੰਦ ਕਰਨ ਦੇ ਆਰਡਰ ਵਿਰੁੱਧ ਫਿਰੋਜ਼ਪੁਰ ਕਨਾਲ ਸਰਕਲ ਦੇ ਦਫਤਰ ਮੂਹਰੇ ਫਿਰੋਜ਼ਪੁਰ, ਫਰੀਦਕੋਟ , ਮੁਕਤਸਰ ਸਾਹਿਬ ਜਿਲ੍ਹਿਆਂ ਦੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ | ਵੱਖ ਵੱਖ ਲਿਫਟ ਪੰਪ ਮੋਘਾ ਕਮੇਟੀਆਂ ਦੇ ਪ੍ਰਧਾਨ ਸਹਿਬਾਨ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਕਿਸਾਨਾਂ ਵੱਲੋਂ ਕਰੋੜਾਂ ਰੁਪਈਆ ਖਰਚਾ ਕਰਕੇ ਲਿਫਟ ਪੰਪ ਲਗਾਏ ਗਏ ਸਨ ਅਤੇ ਹੁਣ ਲਿਫਟ ਪੰਪ ਪੁੱਟ ਕੇ ਸਰਕਾਰ ਸਾਨੂੰ ਉਜਾੜਨ ਨੂੰ ਫਿਰਦੀ ਹੈ ਜੋ ਕਤਈ ਮਨਜ਼ੂਰ ਨਹੀਂ ਕੀਤਾ ਜਾਵੇਗਾ।

ਸਰਦਾਰ ਅਜੇਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਨੇ ਕਿਹਾ ਕਿ ਪੰਜਾਬ ਅੱਜ ਵੀ ਕੇਂਦਰ ਅੰਨ ਭੰਡਾਰ ਵਿੱਚ ਕਣਕ ਦਾ 46% ਅਤੇ ਝੋਨੇ ਦਾ 35% ਯੋਗਦਾਨ ਪਾ ਰਿਹਾ ਹੈ ਅਤੇ ਨਹਿਰੀ ਪਾਣੀ ਤੋਂ ਬਿਨਾਂ ਖੇਤੀ ਸੰਭਵ ,ਇਸ ਤਰਾਂ ਦੇ ਕਿਸਾਨ ਮਾਰੂ ਫੈਸਲੇ ਮੁਲਖ ਨੂੰ ਸੱਠਵਿਆਂ ਦੇ ਅਨਾਜ ਸੰਕਟ ਵੱਲ ਧੱਕ ਸਕਦੇ ਹਨ ।ਉਹਨਾਂ ਕਿਹਾ ਅਸਲ ਮਸਲੇ ਦਾ ਹੱਲ ਪੰਜਾਬ ਦਾ ਪਾਣੀ ਪੰਜਾਬ ਵਿੱਚ ਵਰਤਿਆ ਜਾਣਾ ਅਤੇ ਰਾਜਸਥਾਨ ਹਰਿਆਣੇ ਨੂੰ ਗੰਗਾ ਬੇਸਨ ‘ਚੋਂ ਪਾਣੀ ਲਿਆਕੇ ਦੇਣਾ ਹੈ ਜਿਸ ਤੇ ਕੇਂਦਰ ਅਤੇ ਪੰਜਾਬ ਸਰਕਾਰ ਗੌਰ ਕਰੇ ।

ਸ. ਕਮਲਜੀਤ ਸਿੰਘ ਰੱਤਾਖੇੜਾ ਨੇ ਸਰਕਾਰ ਨੂੰ ਮਸਲੇ ਨੂੰ ਸੁਹਿਰਦਤਾ ਨਾਲ ਨਜਿੱਠਣ ਦੀ ਅਪੀਲ ਕੀਤੀ ਅਤੇ ਇਸ ਤਰਾਂ ਦੇ ਫੈਸਲੇ ਲੋਕਾਂ ਨੂੰ ਨਿਰਾਸ਼ ਕਰਦੇ ਹਨ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪ੍ਰਧਾਨ ਦਲੇਰ ਸਿੰਘ ਡੋਡ ਨੇ ਅਗਲੀ ਲਾਮਬੰਦੀ ਲਈ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਜਦੋਂ ਵੀ ਚੰਡੀਗੜ੍ਹ ਦੇ ਬੰਦ ਏਸੀ ਕਮਰਿਆਂ ਵਿੱਚ ਫੈਸਲੇ ਲਏ ਗਏ ਉਹਨਾਂ ਆਮ ਲੋਕਾਂ ਦਾ ਨੁਕਸਾਨ ਹੀ ਕੀਤਾ।

ਪੀ ਏ ਸੀ ਲੁਧਿਆਣਾ ਤੋਂ ਜਸਕੀਰਤ ਸਿੰਘ ਨੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਤੋਂ ਕਿਸਾਨਾਂ ਨੂੰ ਜਾਗਰੁਕ ਕੀਤਾ ਕਿ ਕਿਵੇਂ ਉਹ ਪਾਣੀ ਜੌੜੀਆਂ ਨਹਿਰਾਂ ਚ ਪਹੁੰਚ ਕੇ ਬਿਮਾਰੀਆਂ ਦਾ ਸਬੱਬ ਬਣ ਰਿਹਾ।
ਅਮਿਤੋਜ ਸਿੰਘ ਮਾਨ ਅਤੇ ਲੱਖੇ ਸਿਧਾਣੇ ਨੇ ਆਪਣੇ ਹੱਕਾਂ ਲਈ ਜਾਗਰੁਕ ਰਹਿਣ ਦਾ ਹੋਕਾ ਦਿੱਤਾ। ਦਵਿੰਦਰ ਸਿੰਘ ਸੇਖੋਂ ਜਰਨਲ ਸਕੱਤਰ ਮਿਸਲ ਸਤਲੁਜ ਵੱਲੋਂ ਦੋ ਚਿਤਾਵਨੀ ਮਤੇ ਪੜ੍ਹੇ ਗਏ

1. ਲਿਫਟ ਪੰਪਾਂ (lift Pumps) ਦਾ ਸਟੇਟਸ ਕੋ ਬਹਾਲ ਰੱਖਿਆ ਜਾਵੇ ਅਤੇ ਕਿਸੇ ਕਿਸਮ ਦੇ ਬਦਲਾਓ ਨੂੰ ਨਾ-ਮਨਜ਼ੂਰ ਕੀਤਾ ਜਾਵੇਗਾ।

2. ਲਿਫਟ ਪੰਪਾਂ ਨਾਲ ਸੰਬੰਧਿਤ ਰਕਬੇ ਦਾ ਨਹਿਰੀ ਮਾਮਲਾ ਕਿਸਾਨ ਲਗਾਤਾਰ ਤਾਰਦੇ ਆ ਰਹੇ ਹਨ ਅਤੇ ਲਿਫਟ ਪੰਪ ਉੱਪਰ ਲੱਗੀਆਂ ਮੋਟਰਾਂ ਦਾ ਮੀਟਰਡ ਬਿੱਲ ਸਨਅਤੀ ਰੇਟਾਂ ਤੇ ਭਰਦੇ ਹਨ ਪਰ ਫੇਰ ਵੀ ਨਹਿਰੀ ਮਹਿਕਮੇਂ ਅਤੇ ਬਿਜਲੀ ਮਹਿਕਮੇ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ , ਬਿਜਲੀ ਮਹਿਕਮੇ ਵੱਲੋਂ ਲੋਡ ਦਾ ਬਹਾਨਾ ਬਣਾਕੇ ਲੱਖਾਂ ਰੁਪਏ ਦੇ ਨਜਾਇਜ਼ ਜ਼ੁਰਮਾਨੇ ਕੀਤੇ ਜਾ ਰਹੇ ਹਨ ਜੋ ਕਿਸਾਨ ਹੁਣ ਬਰਦਾਸ਼ਤ ਨਹੀਂ ਕਰਨਗੇ ।

3. ਸਰਕਾਰ ਨੂੰ ਫੁਰਮਾਨ ਵਾਪਸ ਲੈਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਜਾਂਦਾ ਹੈ ਜਿਸ ਉਪਰੰਤ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਲਈ ਸਰਕਾਰ ਜ਼ੁੰਮੇਵਾਰ ਹੋਵੇਗੀ।ਉਪਰੋਕਤ ਮਤੇ ਇਕੱਠ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ।

ਇਸ ਮੌਕੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ ,ਨਵਦੀਪ ਸਿੰਘ ਬੁਬੂ ਬਰਾੜ,ਗਿੰਦਰਜੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਦੋਦਾ ਐਮ ਡੀ , ਮਨਦੀਪ ਸਿੰਘ ਮੋਰਾਂਵਾਲੀ , ਜਗਜੀਤ ਸਿੰਘ ਭੰਗਾਲੀ , ਗੁਲਜ਼ਾਰ ਸਿੰਘ ਏਕਤਾ ਡਕੌਂਦਾ ਨੇ ਸਰਕਾਰ ਨੂੰ ਤੁਗਲੁਕੀ ਫੁਰਮਾਨ ਵਾਪਸ ਕਰਨ ਦੀ ਤਾਕੀਦ ਕੀਤੀ , ਨਹੀਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਅਮਰ ਸਿੰਘ ਝੋਕ ਹਰੀਅਰ ਖਜਾਨਚੀ ਮਿਸਲ ਸਤਲੁਜ ,ਗੁਰਤੇਜ਼ ਸਿੰਘ ਨਿੱਕਾ, ਸਰਬਜੀਤ ਸਿੰਘ ਮੱਲੀ,ਗੁਰਵਿੰਦਰ ਸਿੰਘ ਟਹਿਣਾ, ਯਾਦਵਿੰਦਰ ਸਿੰਘ ਚਾਹਲ, ਰਛਪਾਲ ਸਿੰਘ ਪਤਲੀ , ਮਨਿੰਦਰ ਸਿੰਘ ਸੁਲਹਾਨੀ , ਗੁਰਮੀਤ ਸਿੰਘ ਸੁਲਹਾਨੀ , ਗੁਰਪ੍ਰੀਤ ਸਿੰਘ ਕਰਮੂੰਵਾਲਾ, ਰਵਿੰਦਰ ਸਿੰਘ , ਗੁਰਪ੍ਰੇਮ ਸਿੰਘ , ਭੁਪਿੰਦਰ ਸਿੰਘ ਖੋਸਾ, ਗੁਰਪ੍ਰੀਤ ਸਿੰਘ ਗੋਰਾ, ਕੁਲਦੀਪ ਸਿੰਘ , ਜਤਿੰਦਰ ਸਿੰਘ ਪੱਕਾ ,ਬਲਦੇਵ ਸਿੰਘ ਸੰਧੂ , ਭਗਵੰਤ ਸਿੰਘ ਸਰਪੰਚ ਭੰਗਾਲ਼ੀ ਆਦਿ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

The post ਸਰਹਿੰਦ ਫੀਡਰ ‘ਤੇ ਲੱਗੇ ਲਿਫਟ ਪੰਪ ਬੰਦ ਕਰਨ ਦੇ ਹੁਕਮਾਂ ਵਿਰੁੱਧ ਮਿਸਲ ਸਤਲੁਜ ਦੇ ਸੱਦੇ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ appeared first on TheUnmute.com - Punjabi News.

Tags:
  • breaking-news
  • faridkot
  • ferozepur
  • ferozepur-kanal-circle
  • lift-pumps
  • missal-sutlej
  • muktsar-sahib
  • news
  • punjab-kanal-circle

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Friday 04 August 2023 01:45 PM UTC+00 | Tags: aam-aadmi-party breaking-news cm-bhagwant-mann dengue dr-balbir-singh floods har-shukarvar-dengue-te-vaar health latest-news news punjab-floods punjab-government punjab-health-awareness punjab-health-department punjabi-news the-unmute-latest-news

ਚੰਡੀਗੜ੍ਹ, 4 ਅਗਸਤ 2023: ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ (Dengue) ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।

ਇੱਥੇ ਸ਼ੁੱਕਰਵਾਰ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਿਮਾਰੀ ਦੇ ਫੈਲਾਅ ਉਤੇ ਕਾਬੂ ਪਾਉਣ ਲਈ ਤਾਲਮੇਲ ਕਰ ਕੇ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਿਆਦਾਤਰ ਥਾਵਾਂ ਤੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਪਰ ਕਈ ਥਾਵਾਂ ਉਤੇ ਪਾਣੀ ਖੜ੍ਹਾ ਹੈ, ਜਿਹੜਾ ਮੱਛਰ ਦੇ ਪ੍ਰਜਣਨ ਦਾ ਸਥਾਨ ਬਣ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਕੇਂਦਰ ਬਿੰਦੂ ਸੂਬੇ ਨੂੰ ਮੱਛਰਾਂ ਤੋਂ ਮੁਕਤ ਕਰਨ ਉਤੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਦਵਾਈ ਦੇ ਛਿੜਕਾਅ ਲਈ ਵਿਆਪਕ ਪ੍ਰਬੰਧ ਕਰਨ ਅਤੇ ਲਾਰਵਾ ਦੀ ਚੈਕਿੰਗ ਲਈ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਲੋੜ ਹੈ ਅਤੇ ਪੀੜਤਾਂ ਨੂੰ ਤੁਰੰਤ ਦਵਾਈ ਮੁਹੱਈਆ ਕਰਨ ਉਤੇ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਦੇ ਕੇਸ ਹਾਲੇ ਘੱਟ ਹਨ ਪਰ ਹੜ੍ਹਾਂ ਦੇ ਮੱਦੇਨਜ਼ਰ ਡੇਂਗੂ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ।

ਮੁੱਖ ਮੰਤਰੀ ਨੇ ਡੇਂਗੂ (Dengue) ਉਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲਾਰਵਾ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ। ਭਗਵੰਤ ਮਾਨ ਨੇ ਆਖਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਕੋਸ਼ਿਸ਼ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਾਇੰਸ ਦੇ ਖ਼ੇਤਰ ਵਿੱਚ ਹੋਈਆਂ ਖੋਜਾਂ ਦੇ ਬਾਵਜੂਦ ਡੇਂਗੂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਤੇ ਲੋਕਾਂ ਨੂੰ ਡੇਂਗੂ ਵਿਰੁੱਧ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਯਕੀਨ ਦਿਵਾਇਆ ਕਿ ਡੇਂਗੂ ਕੰਟਰੋਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਕਰੇਗੀ।

The post ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dengue
  • dr-balbir-singh
  • floods
  • har-shukarvar-dengue-te-vaar
  • health
  • latest-news
  • news
  • punjab-floods
  • punjab-government
  • punjab-health-awareness
  • punjab-health-department
  • punjabi-news
  • the-unmute-latest-news

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

Friday 04 August 2023 01:50 PM UTC+00 | Tags: breaking-news damage-crop news punjab-farmers punjab-floods punjab-floods-victims special-girdawar the-unmute-breaking-news the-unmute-latest-news

ਚੰਡੀਗੜ੍ਹ, 4 ਅਗਸਤ 2023: ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ (Special Girdavari) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ (Special Girdavari) ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ।

The post ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ appeared first on TheUnmute.com - Punjabi News.

Tags:
  • breaking-news
  • damage-crop
  • news
  • punjab-farmers
  • punjab-floods
  • punjab-floods-victims
  • special-girdawar
  • the-unmute-breaking-news
  • the-unmute-latest-news

ਚੰਡੀਗੜ੍ਹ, 4 ਅਗਸਤ 2023: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਰਟੀ (ਆਪ) ਨੂੰ ਦਫ਼ਤਰ ਲਈ ਜ਼ਮੀਨ ਅਲਾਟ ਨਾ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Kang) ਨੇ ਪੰਜਾਬ ਦੇ ਰਾਜਪਾਲ (ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ) ‘ਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਨੂੰ ਜ਼ਮੀਨ ਅਲਾਟ ਨਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜਪਾਲ ਸ਼ਰਾਰਤੀ ਢੰਗ ਨਾਲ ਕੰਮ ਕਰ ਰਹੇ ਹਨ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੌਮੀ ਪਾਰਟੀ ਅਤੇ ਸੂਬੇ ਦੀ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਰਾਜਪਾਲ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਦਫ਼ਤਰ ਦੀ ਥਾਂ ਨਹੀਂ ਦੇ ਰਹੇ। ਕੰਗ ਨੇ ਦੋਸ਼ ਲਾਇਆ ਕਿ ਭਾਜਪਾ ਅਸਲ ਵਿੱਚ ਰਾਜਪਾਲ ਰਾਹੀਂ ਚੰਡੀਗੜ੍ਹ 'ਤੇ ਪੰਜਾਬ ਦਾ ਅਧਿਕਾਰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸੇ ਕਰਕੇ ਪੰਜਾਬ ਦੀ ਸੱਤਾਧਾਰੀ ਪਾਰਟੀ ਨੂੰ ਆਪਣਾ ਦਫ਼ਤਰ ਖੋਲ੍ਹਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਤਿੰਨ ਵਾਰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਪੰਜਾਬ ਸਕੱਤਰ ਤੇ ਜਨਰਲ ਸਕੱਤਰ ਨੇ ਵੀ ਚੰਡੀਗੜ੍ਹ ਪ੍ਰਸ਼ਾਸਨ ਤੇ ਰਾਜਪਾਲ ਨੂੰ ਪੱਤਰ ਲਿਖਿਆ ਸੀ ਪਰ ਇਸ ਮਾਮਲੇ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਹੈ।

ਕੰਗ (Malwinder Kang) ਨੇ ਸਵਾਲ ਉਠਾਇਆ ਕਿ ਚੰਡੀਗੜ੍ਹ ਵਿਚ ਭਾਜਪਾ ਅਤੇ ਕਾਂਗਰਸ ਦੇ ਦੋ-ਦੋ ਦਫ਼ਤਰ ਹਨ। ਜਦਕਿ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ। ਅਕਾਲੀ ਦਲ ਦਾ ਵੀ ਆਪਣਾ ਦਫ਼ਤਰ ਹੈ। ਫਿਰ ਆਮ ਆਦਮੀ ਪਾਰਟੀ ਨੂੰ ਦਫਤਰ ਲਈ ਜ਼ਮੀਨ ਕਿਉਂ ਨਹੀਂ ਦਿੱਤੀ ਜਾ ਰਹੀ?

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਦਫ਼ਤਰ ਲਈ ਜ਼ਮੀਨ ਅਲਾਟ ਕਰਵਾਉਣ ਲਈ ਆਮ ਆਦਮੀ ਪਾਰਟੀ ਕੋਲ ਸਾਰੀਆਂ ਯੋਗਤਾਵਾਂ ਹਨ। ਪੰਜਾਬ ਅਤੇ ਦਿੱਲੀ ਵਿੱਚ ਪਾਰਟੀ ਦੀ ਸਰਕਾਰ ਹੈ। ਗੁਜਰਾਤ ਅਤੇ ਗੋਆ ਵਿੱਚ ਪਾਰਟੀ ਦੇ ਵਿਧਾਇਕ ਹਨ। ਲੋਕ ਸਭਾ ਵਿੱਚ ਇੱਕ ਅਤੇ ਰਾਜ ਸਭਾ ਵਿੱਚ 10 ਸੰਸਦ ਮੈਂਬਰ ਹਨ। ਚੰਡੀਗੜ੍ਹ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਧ 14 ਕੌਂਸਲਰ ਹਨ। ਫਿਰ ਚੰਡੀਗੜ੍ਹ ਪ੍ਰਸ਼ਾਸਨ ਕਿਸ ਹੈਸੀਅਤ ਵਿਚ ਆਮ ਆਦਮੀ ਪਾਰਟੀ ਨੂੰ ਦਫ਼ਤਰ ਦੀ ਜ਼ਮੀਨ ਦੇਣ ਤੋਂ ਇਨਕਾਰ ਕਰ ਰਿਹਾ ਹੈ?

ਕੰਗ ਨੇ ਰਾਜਪਾਲ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧੀ ਜਲਦੀ ਤੋਂ ਜਲਦੀ ਕੋਈ ਫੈਸਲਾ ਲੈ ਕੇ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਵਿੱਚ ਦਫ਼ਤਰ ਲਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਆਪਣਾ ਦਫ਼ਤਰ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰੇਗੀ।

The post ਰਾਸ਼ਟਰੀ ਪਾਰਟੀ ਅਤੇ ਸੂਬੇ ਦੀ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਰਾਜਪਾਲ ‘ਆਪ’ ਨੂੰ ਚੰਡੀਗੜ੍ਹ ‘ਚ ਦਫਤਰ ਲਈ ਜਗ੍ਹਾ ਨਹੀਂ ਦੇ ਰਹੇ: ਮਾਲਵਿੰਦਰ ਕੰਗ appeared first on TheUnmute.com - Punjabi News.

Tags:
  • aam-aadmi-party
  • aap-office
  • breaking-news
  • chandigarh
  • cm-bhagwant-mann
  • latest-news
  • malwinder-kang
  • news
  • punjab
  • punjab-governer
  • the-unmute-breaking-news

ਨਵੀਂ ਦਿੱਲੀ, 4 ਅਗਸਤ 2023: ਆਮ ਆਦਮੀ ਪਾਰਟੀ (ਆਪ) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹਾਲ ਹੀ ਦੇ ਭਾਸ਼ਣ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪ੍ਰਤੀ ਡੂੰਘੀ ਦੁਸ਼ਮਣੀ ਨੂੰ ਪ੍ਰਗਟ ਕੀਤਾ ਹੈ। ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਗ੍ਰਹਿ ਮੰਤਰੀ ਦੇ ਸ਼ਬਦਾਂ ਦੇ ਚੋਣ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੇ ਉੱਚ ਅਹੁਦੇ ਲਈ ਅਯੋਗ ਦਸਦੇ ਹੋਏ, ਸਰਦਾਰ ਵੱਲਭ ਭਾਈ ਪਟੇਲ ਦੁਆਰਾ ਬਣਾਏ ਗਏ ਮਾਪਦੰਡਾਂ ਨਾਲ ਤੁਲਨਾ ਕੀਤੀ।

ਰਾਘਵ ਚੱਢਾ ਨੇ ਇਸ਼ਾਰਾ ਕੀਤਾ ਕਿ ਅਮਿਤ ਸ਼ਾਹ ਦੇ ਭਾਸ਼ਣ ਨੇ ਅਣਜਾਣੇ ਵਿੱਚ 2015 ਤੋਂ ‘ਆਪ’ ਦੁਆਰਾ ਦਿੱਤੇ ਗਏ ਪ੍ਰਭਾਵਸ਼ਾਲੀ ਸ਼ਾਸਨ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਦਲੀਲ ਦਿੱਤੀ ਕਿ 2015 ਦੀਆਂ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਭਾਜਪਾ ਦੁਆਰਾ ਦਿੱਲੀ ਸੇਵਾਵਾਂ ਬਿੱਲ ਦੀ ਸ਼ੁਰੂਆਤ ਇੱਕ ਰਣਨੀਤਕ ਚਾਲ ਸੀ। ਜਿਸ ਨੇ ਭਾਜਪਾ ਨੂੰ ਦਿੱਲੀ ਵਿਚ ਸਿਆਸੀ ਤਾਕਤ ਤੋਂ ਵਾਂਝਾ ਕਰ ਦਿੱਤਾ ਸੀ।

ਇਸ ਦ੍ਰਿਸ਼ਟੀਕੋਣ ਬਾਰੇ ਵਿਸਥਾਰ ਨਾਲ ਦੱਸਦਿਆਂ ਰਾਘਵ ਚੱਢਾ (Raghav Chadha) ਨੇ ਦੱਸਿਆ ਕਿ ਭਾਜਪਾ ਨੇ ਜਵਾਹਰ ਲਾਲ ਨਹਿਰੂ, ਡਾ ਬੀ.ਆਰ.ਅੰਬੇਡਕਰ, ਸਰਦਾਰ ਵੱਲਭ ਭਾਈ ਪਟੇਲ,ਵਰਗੇ ਇਤਿਹਾਸਕ ਸ਼ਖਸੀਅਤਾਂ ਨੂੰ ਅਚਾਨਕ ਅਪਣਾਏ ਜਾਣ ‘ਤੇ ਹੈਰਾਨੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਉਹੀ ਅੰਬੇਡਕਰ ਅਤੇ ਸਰਦਾਰ ਵੱਲਭ ਭਾਈ ਪਟੇਲ ਹਨ ਜਿਨ੍ਹਾਂ ਦੀ ਭਾਜਪਾ ਨੇ ਅਤੀਤ ਵਿੱਚ ਅਕਸਰ ਆਲੋਚਨਾ ਕੀਤੀ ਹੈ। ਚੱਢਾ ਨੇ ਕਿਹਾ ਕਿ ਭਾਜਪਾ ਨੂੰ ਲਾਲ ਕ੍ਰਿਸ਼ਨ ਅਡਵਾਨੀ।ਅਤੇ ਅਟਲ ਬਿਹਾਰੀ ਵਾਜਪਾਈ ਵਰਗੇ ਦਿੱਗਜਾਂ ਦੀ ਵਿਚਾਰਧਾਰਾ ਵੱਲ ਧਿਆਨ ਦੇਣਾ ਚਾਹੀਦਾ ਹੈ,ਜਿਨ੍ਹਾਂ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਸਮਰਥਨ ਦਿੱਤਾ ਸੀ।

‘ਆਪ’ ਅਤੇ ਹੋਰ ਪਾਰਟੀਆਂ ਦੁਆਰਾ ਬਣਾਏ ਗਏ ਗੱਠਜੋੜ ਵੱਲ ਧਿਆਨ ਦਿਵਾਉਂਦੇ ਹੋਏ, ਉਨਾਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦੇ ਹੋਏ, ਇੰਡੀਆ ਸਮੂਹ ਦੀ ਏਕਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਟੁੱਟ ਤਾਕਤ ਅਤੇ ਦ੍ਰਿੜ ਇਰਾਦੇ ਨਾਲ ਆਉਣ ਵਾਲੀਆਂ 2024 ਦੀਆਂ ਚੋਣਾਂ ਲੜਨ ਲਈ ਆਪਣੀ ਸਮੂਹਿਕ ਵਚਨਬੱਧਤਾ ਦੀ ਜ਼ੋਰਦਾਰ ਪੁਸ਼ਟੀ ਕੀਤੀ।

ਉਨਾਂ 2024 ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਭਾਜਪਾ ਦੇ ਭਰੋਸੇ ‘ਤੇ ਵੀ ਤਿੱਖਾ ਹਮਲਾ ਕੀਤਾ ਅਤੇ ਇਸ ਨੂੰ ਅਧੂਰੇ ਵਾਅਦਿਆਂ ਲਈ ਜਵਾਬਦੇਹੀ ਤੋਂ ਬਚਣ ਦੀ ਇੱਕ ਕੋਸ਼ਿਸ਼ ਵਜੋਂ ਵਿਆਖਿਆ ਕੀਤੀ। ਉਨਾਂ ਰੁਜ਼ਗਾਰ ਸਿਰਜਣ, ਆਰਥਿਕ ਵਿਕਾਸ ਅਤੇ ਸਮਾਜ ਭਲਾਈ ਪਹਿਲਕਦਮੀਆਂ ਵਰਗੇ ਮੁੱਦਿਆਂ ‘ਤੇ ਵੱਧ ਰਹੀ ਜਨਤਕ ਅਸੰਤੋਸ਼ ਨੂੰ ਉਜਾਗਰ ਕੀਤਾ, ਜਿਸ ਨੂੰ ਭਾਜਪਾ ਨੇ ਹੱਲ ਕਰਨ ਦਾ ਵਾਅਦਾ ਕੀਤਾ ਸੀ।

ਰਾਸ਼ਟਰੀ ਸਥਿਰਤਾ ਅਤੇ ਫਿਰਕੂ ਸਦਭਾਵਨਾ ਦੇ ਸੰਦਰਭ ਵਿੱਚ ਰਾਘਵ ਚੱਢਾ ਨੇ ਭਾਜਪਾ ਦੀ ਆਲੋਚਨਾ ਕੀਤੀ ਕਿ ਉਸਨੇ ਹਰਿਆਣਾ ਅਤੇ ਮਨੀਪੁਰ ਵਰਗੇ ਰਾਜਾਂ ਵਿੱਚ ਫਿਰਕੂ ਤਣਾਅ ਨੂੰ ਵਧਾਉਣ ਵਿੱਚ ਪਾਰਟੀ ਦੀ ਭੂਮਿਕਾ ਵਜੋਂ ਦਰਸਾਇਆ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਭਵਿੱਖ ਦੀ ਭਲਾਈ ਲਈ ਭਾਜਪਾ ਦੀ ਰਾਜਨੀਤੀ ਨੂੰ ਰੱਦ ਕਰਨ।

ਰਾਘਵ ਚੱਢਾ ਨੇ ਹਾਲ ਹੀ ਵਿੱਚ ‘ਆਪ’ ਦੇ ਸੰਸਦ ਮੈਂਬਰਾਂ ਨੂੰ ਸੰਸਦ ਤੋਂ ਮੁਅੱਤਲ ਕੀਤੇ ਜਾਣ ‘ਤੇ ਅਫਸੋਸ ਜ਼ਾਹਰ ਕੀਤਾ ਅਤੇ ਇਹਨਾਂ ਕਾਰਵਾਈਆਂ ਪਿੱਛੇ ਭਾਜਪਾ ਦੇ ਉਦੇਸ਼ਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਚੱਢਾ ਨੇ ਕਿਹਾ ਕਿ ਆਪ ਵਿਰੁੱਧ ਸ਼ੁਰੂ ਕੀਤਾ ਵਿਸ਼ੇਸ਼ ਅਧਿਕਾਰ ਪ੍ਰਸਤਾਵ ਅਟਲ ਬਿਹਾਰੀ ਵਾਜਪਾਈ, ਇੰਦਰਾ ਗਾਂਧੀ ਅਤੇ ਡਾ ਮਨਮੋਹਨ ਸਿੰਘ ਵਰਗੇ ਸਤਿਕਾਰਯੋਗ ਨੇਤਾਵਾਂ ਵਿਰੁੱਧ ਕੀਤੀਆਂ ਅਜੇਹੀਆਂ ਕਾਰਵਾਈਆਂ ਦੇ ਸਮਾਨ ਹੈ। ਉਨਾਂ ਸੁਝਾਅ ਦਿੱਤਾ ਕਿ ਇਸ ਸੂਚੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਦੀ ਗੱਲ ਹੈ।

The post ਲੋਕਤੰਤਰ ‘ਚ ਹਰ ਆਵਾਜ਼ ਸੁਣੀ ਜਾਣੀ ਚਾਹੀਦੀ ਹੈ, ‘ਆਪ’ ਸੰਸਦ ਮੈਂਬਰਾਂ ਦੀ ਮੁਅੱਤਲੀ ਮੰਦਭਾਗੀ: MP ਰਾਘਵ ਚੱਢਾ appeared first on TheUnmute.com - Punjabi News.

Tags:
  • aap-mp
  • breaking-news
  • democracy
  • latest-news
  • mp-raghav-chadha
  • news
  • rajya-sabha
  • sardar-vallabhbhai

ਬੰਬੇ ਹਾਈਕੋਰਟ ਦੇ ਜਸਟਿਸ ਰੋਹਿਤ ਬੀ ਦੇਵ ਨੇ ਚੱਲਦੀ ਅਦਾਲਤ 'ਚ ਦਿੱਤਾ ਅਸਤੀਫਾ

Friday 04 August 2023 02:18 PM UTC+00 | Tags: bombay-high-court bombay-high-court-news breaking-news justice-rohit-b-dev news

ਚੰਡੀਗੜ੍ਹ, 4 ਅਗਸਤ 2023: ਖੁੱਲ੍ਹੀ ਅਦਾਲਤ ‘ਚ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ ਬੰਬੇ ਹਾਈਕੋਰਟ (Bombay High Court) ਦੇ ਜਸਟਿਸ ਰੋਹਿਤ ਬੀ ਦੇਵ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਜਸਟਿਸ ਰੋਹਿਤ ਦੇਵ ਨੇ ਅਦਾਲਤ ਵਿੱਚ ਮੌਜੂਦ ਲੋਕਾਂ ਨੂੰ ਕਿਹਾ, “ਜੇਕਰ ਮੈਂ ਕਿਸੇ ਨੂੰ ਠੇਸ ਪਹੁੰਚਾਈ ਹੈ, ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ। ਪਰ ਮੈਂ ਆਪਣੇ ਸਵੈ-ਮਾਣ ਦੇ ਵਿਰੁੱਧ ਕੰਮ ਨਹੀਂ ਕਰ ਸਕਦਾ।” ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਹੀਂ ਦੱਸਿਆ।

ਅਸਤੀਫੇ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਦੇਵ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਹੁਦਾ ਛੱਡਿਆ ਹੈ। ਮੈਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਜਸਟਿਸ ਦੇਵ ਨੂੰ ਜੂਨ 2017 ਵਿੱਚ ਬੰਬੇ ਹਾਈਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਦਸੰਬਰ 2025 ਵਿੱਚ ਸੇਵਾਮੁਕਤ ਹੋਣਾ ਸੀ। ਜੱਜ ਬਣਨ ਤੋਂ ਪਹਿਲਾਂ ਉਹ ਐਡਵੋਕੇਟ ਜਨਰਲ ਸਨ।

ਬੰਬੇ ਹਾਈਕੋਰਟ (Bombay High Court) ਦੀ ਨਾਗਪੁਰ ਬੈਂਚ ਵਿੱਚ ਬੈਠੇ ਜਸਟਿਸ ਦੇਵ ਨੇ ਸਾਲ 2022 ਵਿੱਚ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐਨ ਸਾਈਬਾਬਾ ਨੂੰ ਮਾਓਵਾਦੀ ਲਿੰਕ ਮਾਮਲੇ ਵਿੱਚ ਬਰੀ ਕਰਕੇ ਸੁਰਖੀਆਂ ਬਟੋਰੀਆਂ ਸਨ। ਉਨ੍ਹਾਂ ਨੇ ਜੀਐਨ ਸਾਈਬਾਬਾ ਨੂੰ ਬਰੀ ਕਰ ਦਿੱਤਾ ਅਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਰੱਦ ਕਰ ਦਿੱਤੀ। ਹਾਲਾਂਕਿ, ਬਾਅਦ ਵਿੱਚ ਸੁਪਰੀਮ ਕੋਰਟ ਨੇ ਇਸ ਫੈਸਲੇ ਨੂੰ ਮੁਅੱਤਲ ਕਰ ਦਿੱਤਾ ਅਤੇ ਹਾਈਕੋਰਟ ਦੀ ਨਾਗਪੁਰ ਬੈਂਚ ਨੂੰ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰਨ ਦਾ ਆਦੇਸ਼ ਦਿੱਤਾ।

The post ਬੰਬੇ ਹਾਈਕੋਰਟ ਦੇ ਜਸਟਿਸ ਰੋਹਿਤ ਬੀ ਦੇਵ ਨੇ ਚੱਲਦੀ ਅਦਾਲਤ ‘ਚ ਦਿੱਤਾ ਅਸਤੀਫਾ appeared first on TheUnmute.com - Punjabi News.

Tags:
  • bombay-high-court
  • bombay-high-court-news
  • breaking-news
  • justice-rohit-b-dev
  • news

ਚੰਡੀਗੜ੍ਹ, 4 ਅਗਸਤ 2023: ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ (Pakistan National Assembly) ਨੇ ਇੱਕ ਬਿੱਲ ਪਾਸ ਕੀਤਾ ਹੈ ਜੋ ਦੇਸ਼ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਗ੍ਰੇ ਸੂਚੀ ਤੋਂ ਹਮੇਸ਼ਾ ਲਈ ਬਚਣ ਵਿੱਚ ਮੱਦਦ ਕਰੇਗਾ। ਪਰ ਪਾਕਿਸਤਾਨ ਨੂੰ ਇਸ ਸੂਚੀ ਤੋਂ ਬਚਾਉਣ ਲਈ ਇਹ ਤਾਂ ਹੀ ਕਾਰਗਰ ਹੋਵੇਗਾ ਜੇਕਰ ਇਸ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ।

ਸੰਸਦ ਦੇ ਹੇਠਲੇ ਸਦਨ ਨੇ ਵੀਰਵਾਰ ਨੂੰ ਬਿੱਲ ਪਾਸ ਕੀਤਾ ਜੋ ਮਨੀ ਲਾਂਡਰਿੰਗ ਅਤੇ ਅੱ+ਤਵਾਦ ਦੇ ਵਿੱਤ ਪੋਸ਼ਣ ਦਾ ਮੁਕਾਬਲਾ ਕਰਨ ਲਈ ਇੱਕ ਕੇਂਦਰੀ ਅਥਾਰਟੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ, ਜਿਸ ਵਿੱਚ FATF ਨਾਲ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਇੱਕ ਕਮਾਂਡ ਹੇਠ ਲਿਆਇਆ ਗਿਆ ਹੈ। ਪਿਛਲੇ ਸਾਲ ਪਾਕਿਸਤਾਨ ਨੂੰ FATF ਦੀ ਗ੍ਰੇ ਸੂਚੀ ਤੋਂ ਹਟਾ ਦਿੱਤਾ ਗਿਆ ਸੀ। FATF ਅੱ+ਤਵਾਦ ਅਤੇ ਮਨੀ ਲਾਂਡਰਿੰਗ ਦੇ ਵਿੱਤ ਪੋਸ਼ਣ ‘ਤੇ ਗਲੋਬਲ ਨਿਗਰਾਨੀ ਹੈ।

ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਸ਼ੁੱਕਰਵਾਰ ਨੂੰ ਰਿਪੋਰਟ ਦਿੱਤੀ ਕਿ ਵਿਦੇਸ਼ ਰਾਜ ਮੰਤਰੀ ਹਿਨਾ ਰੱਬਾਨੀ ਖਾਰ ਨੇ ਨੈਸ਼ਨਲ ਐਂਟੀ ਮਨੀ ਲਾਂਡਰਿੰਗ ਅਤੇ ਐਂਟੀ ਟੈਰੋਰਿਜ਼ਮ ਫਾਈਨਾਂਸਿੰਗ ਅਥਾਰਟੀ ਐਕਟ, 2023 ਬਿੱਲ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਐਫਏਟੀਐਫ ਨਾਲ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਇੱਕ ਦੇ ਅਧੀਨ ਲਿਆਏਗਾ।

The post ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਮਨੀ ਲਾਂਡਰਿੰਗ-ਅੱ+ਤਵਾਦੀ ਫੰਡਿੰਗ ਨੂੰ ਰੋਕਣ ਲਈ ਬਿੱਲ ਕੀਤਾ ਪਾਸ appeared first on TheUnmute.com - Punjabi News.

Tags:
  • breaking-news
  • fatf
  • financial-action-task-force
  • news
  • pakistans-national-assembly
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form