TheUnmute.com – Punjabi News: Digest for August 06, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

PM ਮੋਦੀ ਨੇ ਭਾਰਤੀ ਖਿਡਾਰਨਾਂ ਨੂੰ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ 'ਤੇ ਦਿੱਤੀ ਵਧਾਈ

Saturday 05 August 2023 06:03 AM UTC+00 | Tags: aditi-swamy archery-championship berlin breaking-news games jyoti-surekha latest-news news preneet-kaur punjabi-news sports-news the-unmute-breaking-news the-unmute-latest-news world-archery-championship

ਚੰਡੀਗੜ੍ਹ, 05 ਅਗਸਤ 2023: ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ (World Archery Championship) ‘ਚ ਭਾਰਤੀ ਕੁੜੀਆਂ ਨੇ ਇਤਿਹਾਸ ਰਚ ਦਿੱਤਾ | ਭਾਰਤੀ ਖਿਡਾਰਨਾਂ ਜੋਤੀ ਸੁਰੇਖਾ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਦੀ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਫਾਈਨਲ ਵਿੱਚ ਮੈਕਸੀਕੋ ਨੂੰ 235-229 ਨਾਲ ਹਰਾ ਕੇ ਪਹਿਲੀ ਵਾਰ ਕੰਪਾਊਂਡ ਤੀਰਅੰਦਾਜ਼ੀ ਦਾ ਖ਼ਿਤਾਬ ਜਿੱਤਿਆ।

ਸੈਮੀਫਾਈਨਲ ‘ਚ ਭਾਰਤੀ ਟੀਮ ਨੇ ਕੋਲੰਬੀਆ ਨੂੰ 220-216 ਨਾਲ ਹਰਾਇਆ, ਜਦਕਿ ਕੁਆਰਟਰ ਫਾਈਨਲ ‘ਚ ਭਾਰਤ ਨੇ ਚੀਨੀ ਤਾਈਪੇ ‘ਤੇ ਸਖਤ ਸੰਘਰਸ਼ 228-226 ਨਾਲ ਜਿੱਤ ਦਰਜ ਕੀਤੀ। ਟੀਮ ਵਿੱਚ ਹੀ ਨਹੀਂ ਸਗੋਂ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਇਨ੍ਹਾਂ ਤਿੰਨਾਂ ਤੀਰਅੰਦਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੋਟੀ ਦੇ ਅੱਠ ਵਿੱਚ ਥਾਂ ਬਣਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਇਹ ਤਿੰਨੇ ਤੀਰਅੰਦਾਜ਼ ਹਾਂਗਜ਼ੂ ਏਸ਼ਿਆਈ ਖੇਡਾਂ ਦੀ ਟੀਮ ਵਿੱਚ ਵੀ ਸ਼ਾਮਲ ਹਨ।

ਹਾਲਾਂਕਿ ਕੰਪਾਊਂਡ ਪੁਰਸ਼ ਅਤੇ ਮਿਕਸਡ ਟੀਮ ਦੇ ਤੀਰਅੰਦਾਜ਼ਾਂ ਨੇ ਨਿਰਾਸ਼ ਕੀਤਾ। ਦੋਵੇਂ ਟੀਮਾਂ ਕੁਆਰਟਰ ਫਾਈਨਲ ਵਿੱਚ ਹਾਰ ਕੇ ਬਾਹਰ ਹੋ ਗਈਆਂ। ਓਜਸ ਦੇਵਤਾਲੇ ਅਤੇ ਜੋਤੀ ਦੀ ਮਿਕਸਡ ਟੀਮ ਨੂੰ ਕੁਆਰਟਰ ਫਾਈਨਲ ਵਿੱਚ ਯੂਐਸਏ ਨੇ 154-153 ਨਾਲ ਹਰਾਇਆ ਜਦੋਂ ਕਿ ਅਭਿਸ਼ੇਕ ਵਰਮਾ, ਓਜਸ, ਪ੍ਰਥਮੇਸ਼ ਜਾਵਕਰ ਦੀ ਪੁਰਸ਼ ਟੀਮ ਕੁਆਰਟਰ ਫਾਈਨਲ ਵਿੱਚ 230-235 ਨਾਲ ਹਾਰ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਕ ਸੋਨ ਤਮਗਾ ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਲਿਖਿਆ, “ਇਹ ਭਾਰਤ ਲਈ ਮਾਣ ਵਾਲਾ ਪਲ ਹੈ, ਕਿਉਂਕਿ ਸਾਡੀ ਬੇਮਿਸਾਲ ਕੰਪਾਊਂਡ ਮਹਿਲਾ ਟੀਮ ਨੇ ਬਰਲਿਨ ਵਿੱਚ ਕਰਵਾਈ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ (World Archery Championship) ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਿਆ ਹੈ। ਸਾਡੇ ਚੈਂਪੀਅਨਜ਼ ਨੂੰ ਵਧਾਈਆਂ! ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੇ ਕਾਰਨ ਇਹ ਸ਼ਾਨਦਾਰ ਨਤੀਜਾ ਆਇਆ ਹੈ।”

ਕੰਪਾਊਂਡ ਮਹਿਲਾ ਟੀਮ ਦਾ ਹਿੱਸਾ ਰਹੀ ਪਟਿਆਲਾ ਦੀ ਪ੍ਰਨੀਤ ਕੌਰ ਪਹਿਲੀ ਵਾਰ ਵਿਸ਼ਵ ਚੈਂਪੀਅਨ ਬਣੀ। ਅਧਿਆਪਕ ਪਿਤਾ ਅਵਤਾਰ ਸਿੰਘ ਆਪਣੀ ਧੀ ਪ੍ਰਨੀਤ ਨੂੰ 2015 ਵਿੱਚ ਐਨਆਈਐਸ ਪਟਿਆਲਾ ਲੈ ਗਿਆ। ਉਸ ਨੇ ਪ੍ਰਨੀਤ ਨੂੰ ਤਲਵਾਰਬਾਜ਼ੀ ਅਤੇ ਤੀਰਅੰਦਾਜ਼ੀ ਦਿਖਾਉਂਦੇ ਹੋਏ ਕਿਹਾ ਕਿ ਉਹ ਇਨ੍ਹਾਂ ਦੋਵਾਂ ਖੇਡਾਂ ਵਿੱਚੋਂ ਇੱਕ ਦੀ ਚੋਣ ਕਰੇ।

ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਨੂੰ ਚੁਣਿਆ ਅਤੇ ਉਹ ਪੰਜਾਬੀ ਯੂਨੀਵਰਸਿਟੀ ਵਿੱਚ ਕੋਚ ਸੁਰਿੰਦਰ ਕੁਮਾਰ ਕੋਲ ਗਈ। ਸੁਰੇਂਦਰ ਦੀ ਪਤਨੀ ਗਗਨਦੀਪ ਕੌਰ 2010 ਦੀਆਂ ਦਿੱਲੀ ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜੇਤੂ ਹੈ। ਉਸ ਨੂੰ ਦੇਖ ਕੇ ਪਰਨੀਤ ਨੇ ਰਿਕਰਵ ਦੀ ਬਜਾਏ ਕੰਪਾਊਂਡ ਤੀਰਅੰਦਾਜ਼ੀ ਨੂੰ ਅਪਣਾ ਲਿਆ।

The post PM ਮੋਦੀ ਨੇ ਭਾਰਤੀ ਖਿਡਾਰਨਾਂ ਨੂੰ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ appeared first on TheUnmute.com - Punjabi News.

Tags:
  • aditi-swamy
  • archery-championship
  • berlin
  • breaking-news
  • games
  • jyoti-surekha
  • latest-news
  • news
  • preneet-kaur
  • punjabi-news
  • sports-news
  • the-unmute-breaking-news
  • the-unmute-latest-news
  • world-archery-championship

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਨੇ ਕੀਤੇ ਵੱਡੇ ਖ਼ੁਲਾਸੇ

Saturday 05 August 2023 06:21 AM UTC+00 | Tags: breaking-news crime delhi-police delhi-special-cell gangster-goldi-brar lawrence-bishnoi mansa-police moosewala-murder-case news punjab-police

ਚੰਡੀਗੜ੍ਹ, 05 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ (Sachin) ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ ਕਰਕੇ ਅਨਮੋਲ ਅਤੇ ਸਚਿਨ ਨੂੰ ਪੁਲਿਸ ਤੋਂ ਬਚਾਉਣ ਲਈ ਪਹਿਲਾਂ ਹੀ ਵਿਦੇਸ਼ ਭੇਜ ਦਿੱਤਾ ਗਿਆ ਸੀ।

ਮੀਡਿਆ ਖਬਰਾਂ ਮੁਤਾਬਕ ਸਚਿਨ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਉਸ ਨੂੰ ਫੋਨ ਕਰਕੇ ਅਨਮੋਲ ਅਤੇ ਗੋਲਡੀ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਕਿਹਾ ਗਿਆ ਕਿ ਉਹ ਵਿਦੇਸ਼ ਚਲ ਜਾਵੇ, ਇੱਥੇ ਵੱਡਾ ਕਾਂਡ ਹੋਣ ਵਾਲਾ ਹੈ। ਇਹ ਆਰਡਰ ਮਿਲਣ ਤੋਂ ਬਾਅਦ ਉਸ ਦਾ ਫਰਜ਼ੀ ਪਾਸਪੋਰਟ ਬਣਾ ਕੇ ਉਸ ਨੂੰ ਦੁਬਈ ਭੇਜ ਦਿੱਤਾ ਗਿਆ। ਜਿੱਥੇ ਉਹ ਬਦਮਾਸ਼ ਵਿਕਰਮ ਬਰਾੜ ਦੇ ਸੰਪਰਕ ਵਿੱਚ ਆਇਆ। ਦੁਬਈ ਜਾਣ ਤੋਂ ਪਹਿਲਾਂ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਦਾ ਕੰਮ ਕਰਨਾ ਹੈ ਅਤੇ ਅਨਮੋਲ ਅਤੇ ਗੋਲਡੀ ਬਰਾੜ ਨਾਲ ਸੰਪਰਕ ਰੱਖਣਾ ਹੈ |

ਦੱਸਿਆ ਆ ਰਿਹਾ ਹੈ ਕਿ ਸਚਿਨ (Sachin) ਨੇ ਦਿੱਲੀ ਸਪੈਸ਼ਲ ਸੈੱਲ ਦੇ ਸਾਹਮਣੇ ਇਹ ਵੀ ਖੁਲਾਸਾ ਕੀਤਾ ਕਿ ਕਤਲ ਲਈ ਹਥਿਆਰ ਵਿਦੇਸ਼ ਤੋਂ ਆਏ ਸਨ। ਉਸ ਨੂੰ ਹਥਿਆਰਾਂ ਦਾ ਇੰਤਜ਼ਾਮ ਕਰਨ ਲਈ ਕਿਹਾ ਗਿਆ। ਗੋਲਡੀ ਬਰਾੜ ਦੇ ਕਹਿਣ ‘ਤੇ ਸਚਿਨ ਨੇ ਇਕ ਦਿਨ ਲਈ ਹਥਿਆਰ ਆਪਣੇ ਕੋਲ ਰੱਖੇ ਹੋਏ ਸਨ। ਗੋਲਡੀ ਬਰਾੜ ਦੇ ਖਾਸ ਬੰਦੇ ਨੇ ਉਸ ਨੂੰ ਭਿਵਾਨੀ ‘ਚ ਇਹ ਹਥਿਆਰ ਦਿੱਤੇ ਸੀ।

ਪੁਲਿਸ ਅਧਿਕਾਰੀਆਂ ਮੁਤਾਬਕ ਗੋਲਡੀ ਬਰਾੜ ਨੇ ਸਚਿਨ ਨੂੰ ਗੱਡੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ। ਸਚਿਨ ਨੇ ਵਿਦੇਸ਼ ਭੱਜੇ ਰਾਜਸਥਾਨ ਦੇ ਗੈਂਗਸਟਰ ਰੋਹਿਤ ਗੋਦਾਰਾ ਤੋਂ ਪੁੱਛ ਕੇ ਬੋਲੈਰੋ ਕਾਰ ਦਾ ਇੰਤਜ਼ਾਮ ਕੀਤਾ ਸੀ। ਰਾਜਸਥਾਨ ਨੰਬਰ ਵਾਲੀ ਇਹ ਕਾਰ ਸ਼ੂਟਰ ਪ੍ਰਿਅਵਰਤ ਅਤੇ ਉਸ ਦੇ ਸਾਥੀ ਪੰਜਾਬ ਲੈ ਕੇ ਆਏ ਸਨ। ਇਹ ਕਾਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਸੀ।

ਬਦਮਾਸ਼ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਬਦਮਾਸ਼ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ।

The post ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਨੇ ਕੀਤੇ ਵੱਡੇ ਖ਼ੁਲਾਸੇ appeared first on TheUnmute.com - Punjabi News.

Tags:
  • breaking-news
  • crime
  • delhi-police
  • delhi-special-cell
  • gangster-goldi-brar
  • lawrence-bishnoi
  • mansa-police
  • moosewala-murder-case
  • news
  • punjab-police

ਲੁਧਿਆਣਾ 'ਚ ਵਾਰਡਬੰਦੀ ਨੂੰ ਲੈ ਕੇ ਸਿਆਸਤ ਭਖੀ, ਕਾਂਗਰਸ ਦਾ 'ਆਪ' 'ਤੇ ਝੂਠੀ ਰਾਜਨੀਤੀ ਕਰਨ ਦਾ ਦੋਸ਼

Saturday 05 August 2023 06:46 AM UTC+00 | Tags: aap aap-government breaking-news congress election-2023 latest-news ludhiana ludhiana-corporation-elections ludhiana-nagar-nigam mamata-ashu mla-gurpreet-gogi news punjab-congress ward-politics

ਚੰਡੀਗੜ੍ਹ, 05 ਅਗਸਤ 2023: ਲੁਧਿਆਣਾ (Ludhiana) ਦੀ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੋਈ ਵਾਰਡਬੰਦੀ ਨੂੰ ਲੈ ਕੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਵਿਰੋਧੀ ਧਿਰ ‘ਆਪ’ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਸਾਬਕਾ ਮੰਤਰੀ ਭਰਤ ਆਸ਼ੂ ਦੀ ਪਤਨੀ ਮਮਤਾ ਆਸ਼ੂ ਦੇ ਵਾਰਡ ਐੱਸ.ਸੀ ਕਰਨ ਤੋਂ ਬਾਅਦ ਉਨ੍ਹਾਂ ਨੇਆਪ ਸਰਕਾਰ ‘ਤੇ ਝੂਠੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਇਸ ‘ਤੇ ਪ੍ਰਤੀਕਰਮ ਦਿੰਦਿਆਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ 2018 ‘ਚ ਵਾਰਡਬੰਦੀ ਕਰਕੇ ਇਲਾਕੇ ਨੂੰ ਬੁਰੀ ਤਰ੍ਹਾਂ ਨਾਲ ਮਿਲਾ ਦਿੱਤਾ ਸੀ | ਹੁਣ ਉਹ ਕਾਂਗਰਸ ਵੱਲੋਂ ਦਿੱਤੇ ਗਏ ਫਲ ਭੁਗਤ ਰਹੇ ਹਨ।

ਵਿਧਾਇਕ ਗੋਗੀ ਨੇ ਕਿਹਾ ਕਿ ਉਹ ਮਮਤਾ ਆਸ਼ੂ ਨੂੰ ਜਾਣਦੇ ਵੀ ਨਹੀਂ ਹਨ। ਗੋਗੀ ਨੇ ਕਿਹਾ ਕੌਣ ਹੈ ਮਮਤਾ ਆਸ਼ੂ। ਜੇਕਰ ਕਿਸੇ ਵਿਅਕਤੀ ਨੂੰ ਵਾਰਡਬੰਦੀ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਆਪਣਾ ਇਤਰਾਜ਼ ਦਰਜ ਕਰੇ। ਅਧਿਕਾਰੀ ਦੇਖਣਗੇ ਕਿ ਉਨ੍ਹਾਂ ਦੇ ਇਤਰਾਜ਼ ਕਿਸ ਹੱਦ ਤੱਕ ਸਹੀ ਹਨ, ਉਸ ਅਨੁਸਾਰ ਵਾਰਡਬੰਦੀ ਵਿੱਚ ਸੋਧ ਕੀਤੀ ਜਾਵੇਗੀ।

ਗੋਗੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੇ ਇਲਾਕੇ ਵਿੱਚ ਇੰਨੇ ਵਿਕਾਸ ਕਾਰਜ ਕਰਵਾਏ ਹਨ ਤਾਂ ਉਹ ਕਿਸੇ ਵੀ ਥਾਂ ਤੋਂ ਚੋਣ ਲੜ ਕੇ ਲੋਕਾਂ ਦੀ ਸੇਵਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਰਡਬੰਦੀ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੀਤੀ ਗਈ ਹੈ। ਕੋਈ ਵਾਰਡ ਵਧਾਇਆ ਜਾਂ ਘਟਾਇਆ ਨਹੀਂ ਗਿਆ। ਸੰਵਿਧਾਨ ਅਨੁਸਾਰ SC ਅਤੇ BC ਵਾਰਡਾਂ ਦੀ ਪ੍ਰਤੀਸ਼ਤਤਾ ਉਸ ਹਿਸਾਬ ਨਾਲ ਕੀਤੀ ਗਈ ਹੈ। ਵਾਰਡਬੰਦੀ ਵਿੱਚ ਸਭ ਕੁਝ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੀਤਾ ਗਿਆ ਹੈ। ਗਲਤ ਵਾਰਡਿੰਗ ਨੂੰ ਠੀਕ ਕਰ ਦਿੱਤਾ ਗਿਆ ਹੈ।

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਦੀ ਵਾਰਡਬੰਦੀ ਐਸ.ਸੀ. ਜਿਸ ਤੋਂ ਬਾਅਦ ਵਾਰਡਬੰਦੀ ‘ਤੇ ਮਮਤਾ ਆਸ਼ੂ ਵੀ ਗੁੱਸੇ ‘ਚ ਆ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਝੂਠ ਦਾ ਸਹਾਰਾ ਲੈ ਕੇ ਵਾਰਡਬੰਦੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਇੰਨੇ ਵਿਕਾਸ ਕਾਰਜ ਕਰਵਾਏ ਗਏ ਹਨ ਕਿ 'ਆਪ' ਨੂੰ ਉਨ੍ਹਾਂ ਦੇ ਸਾਹਮਣੇ ਉਮੀਦਵਾਰ ਖੜ੍ਹਾ ਕਰਨ ਲਈ ਕੋਈ ਉਮੀਦਵਾਰ ਨਹੀਂ ਲੱਭ ਰਿਹਾ।

ਇਸੇ ਲਈ ਉਨ੍ਹਾਂ ਨੇ ਆਪਣੇ ਵਾਰਡ ਐਸ.ਸੀ. ਮਮਤਾ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ‘ਚ ਅਨੁਸੂਚਿਤ ਜਾਤੀ ਦੀਆਂ ਵੋਟਾਂ ਨਾ-ਮਾਤਰ ਹਨ, ਪਰ ਉਨ੍ਹਾਂ ਦੇ ਵਾਰਡ ਨੂੰ ਖਤਮ ਕਰਨ ਲਈ ਜਵਾਹਰ ਨਗਰ ਕੈਂਪ ਅਤੇ ਹੋਰ ਆਸ-ਪਾਸ ਦੇ ਇਲਾਕੇ ਜੋੜ ਦਿੱਤੇ ਗਏ ਹਨ, ਤਾਂ ਜੋ ਉਨ੍ਹਾਂ ਦੇ ਵਾਰਡ ਨੂੰ ਖਤਮ ਕੀਤਾ ਜਾ ਸਕੇ।

ਮਮਤਾ ਨੇ ਕਿਹਾ ਕਿ ਜੇਕਰ ਚੋਣ ਲੜਨ ਦੀ ਗੱਲ ਹੈ ਤਾਂ ਉਹ ਲੁਧਿਆਣਾ (Ludhiana) ਦੇ ਕਿਸੇ ਵੀ ਵਾਰਡ ਤੋਂ ਚੋਣ ਲੜ ਸਕਦੀ ਹੈ। ਸਿਰਫ਼ ਇੱਕ ਵਾਰਡ ਦੀ ਨਹੀਂ ਸਗੋਂ ਪੂਰੇ ਮਹਾਂਨਗਰ ਦੇ ਲੋਕ ਉਨ੍ਹਾਂ ਦੇ ਨਾਲ ਹਨ। ਕਾਂਗਰਸ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਵਿਕਾਸ ਕਾਰਜ ਕਰਵਾਏ, ਜਿਸ ਕਾਰਨ ਅੱਜ ਵੀ ਲੋਕ ਉਨ੍ਹਾਂ ਦਾ ਸਤਿਕਾਰ ਕਰਦੇ ਹਨ।

ਵਾਰਡਬੰਦੀ ਦੇ ਐਲਾਨ ਤੋਂ ਬਾਅਦ ਨਿਗਮ ਚੋਣਾਂ ਲੜਨ ਦੇ ਚਾਹਵਾਨ ਲੋਕ ਜੋਨ-ਡੀ ਵਿੱਚ ਨਵੇਂ ਵਾਰਡਬੰਦੀਆਂ ਦੀ ਸੂਚੀ ਦੇਖਣ ਲਈ ਗਏ ਤਾਂ ਉਨ੍ਹਾਂ ਵਿੱਚੋਂ ਕਈਆਂ ਦੇ ਨਿਰਾਸ਼ਾ ਹੀ ਹੱਥ ਲੱਗੀ। ਇਹ ਉਹ ਲੋਕ ਸਨ ਜਿਨ੍ਹਾਂ ਦੇ ਵਾਰਡਾਂ ਦੀ ਸ਼੍ਰੇਣੀ ਬਦਲ ਗਈ ਹੈ। ਹੁਣ ਕੁੱਲ 95 ਵਾਰਡਾਂ ਵਿੱਚੋਂ 48 ਵਾਰਡ ਔਰਤਾਂ ਅਤੇ 47 ਪੁਰਸ਼ਾਂ ਲਈ ਹਨ। ਜਿਨ੍ਹਾਂ ਵਿੱਚੋਂ 14 ਵਾਰਡ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਕੀਤੇ ਗਏ ਹਨ (ਜਿਨ੍ਹਾਂ ਵਿੱਚੋਂ 7 ਔਰਤਾਂ ਲਈ ਰਾਖਵੇਂ ਹਨ) ਅਤੇ 2 ਵਾਰਡ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂ ਕੀਤੇ ਗਏ ਹਨ (ਜਿਨ੍ਹਾਂ ਵਿੱਚੋਂ 1 ਵਾਰਡ ਔਰਤਾਂ ਲਈ ਰਾਖਵਾਂ ਹੈ)।

The post ਲੁਧਿਆਣਾ ‘ਚ ਵਾਰਡਬੰਦੀ ਨੂੰ ਲੈ ਕੇ ਸਿਆਸਤ ਭਖੀ, ਕਾਂਗਰਸ ਦਾ ‘ਆਪ’ ‘ਤੇ ਝੂਠੀ ਰਾਜਨੀਤੀ ਕਰਨ ਦਾ ਦੋਸ਼ appeared first on TheUnmute.com - Punjabi News.

Tags:
  • aap
  • aap-government
  • breaking-news
  • congress
  • election-2023
  • latest-news
  • ludhiana
  • ludhiana-corporation-elections
  • ludhiana-nagar-nigam
  • mamata-ashu
  • mla-gurpreet-gogi
  • news
  • punjab-congress
  • ward-politics

ਪਠਾਨਕੋਟ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ BSF ਨੇ ਸ਼ੱਕੀ ਵਿਅਕਤੀ ਨੂੰ ਫੜਿਆ

Saturday 05 August 2023 07:00 AM UTC+00 | Tags: aam-aadmi-party bsf indian-army india-pakistan-border latest-news news pathankot pathankot-police the-unmute-breaking-news

ਚੰਡੀਗੜ੍ਹ, 05 ਅਗਸਤ 2023: ਪੰਜਾਬ ਦੇ ਪਠਾਨਕੋਟ ( Pathankot ) ਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਐਸ.ਐਫ ਦੇ ਜਵਾਨ ਆਪਣੀ ਡਿਊਟੀ ਬੜੀ ਸਾਵਧਾਨੀ ਨਾਲ ਨਿਭਾ ਰਹੇ ਹਨ । ਬੀਤੀ ਰਾਤ ਇੱਕ ਸ਼ੱਕੀ ਵਿਅਕਤੀ ਨੂੰ ਬੀ.ਐਸ.ਐਫ ਨੇ ਬਾਰਡਰ ‘ਤੇ ਘੁੰਮਦੇ ਹੋਏ ਫੜਿਆ ਹੈ। ਬੀਐਸਐਫ ਵੱਲੋਂ ਫੜੇ ਗਏ ਵਿਅਕਤੀ ਦਾ ਵੇਰਵਾ ਸਾਰੀਆਂ ਏਜੰਸੀਆਂ ਨੂੰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਬੀਐਸਐਫ ਵੱਲੋਂ ਸਰਹੱਦ ਤੋਂ ਫੜੇ ਗਏ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਵਿਅਕਤੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਹਿਰਾਸਤ ‘ਚ ਲਿਆ ਗਿਆ ਵਿਅਕਤੀ ਮਾਨਸਿਕ ਤੌਰ ‘ਤੇ ਸਿਹਤਮੰਦ ਨਹੀਂ ਹੈ ਪਰ ਪੁਲਿਸ ਉਕਤ ਵਿਅਕਤੀ ਦਾ ਮੈਡੀਕਲ ਕਰਵਾ ਕੇ ਉਸ ਦੇ ਘਰ-ਘਰ ਸਬੰਧੀ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ।

The post ਪਠਾਨਕੋਟ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਸ਼ੱਕੀ ਵਿਅਕਤੀ ਨੂੰ ਫੜਿਆ appeared first on TheUnmute.com - Punjabi News.

Tags:
  • aam-aadmi-party
  • bsf
  • indian-army
  • india-pakistan-border
  • latest-news
  • news
  • pathankot
  • pathankot-police
  • the-unmute-breaking-news

ਚੰਡੀਗੜ੍ਹ, 05 ਅਗਸਤ 2023: ਪੁਲਿਸ ਨੇ ਅੱਜ ਬਦਮਾਸ਼ ਵਿਕਰਮ ਬਰਾੜ (Gangster Vikram Brar) ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਵਿਕਰਮ ਬਰਾੜ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਇਕ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਫਰੀਦਕੋਟ ਪੁਲਿਸ ਲਾਰੈਂਸ ਬਿਸ਼ਨੋਈ ਗਰੁੱਪ ਦੇ ਬਦਮਾਸ਼ ਵਿਕਰਮ ਬਰਾੜ ਨੂੰ ਦਿੱਲੀ ਤੋਂ ਲਿਆਂਦਾ ਗਿਆ ਅਤੇ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ |

ਜਿਕਰਯੋਗ ਹੈ ਕਿ ਐਨ.ਆਈ.ਏ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮ ਬਰਾੜ ਨੂੰ ਯੂਏਈ ਤੋਂ ਭਾਰਤ ਡਿਪੋਰਟ ਕੀਤੇ ਜਾਣ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਸੀ । ਕੁਝ ਦਿਨ ਪਹਿਲਾਂ ਐਨ.ਆਈ.ਏ ਵਿਕਰਮ ਬਰਾੜ ਨੂੰ UAE ਤੋਂ ਭਾਰਤ ਲੈ ਕੇ ਆਈ ਸੀ ।

The post ਬਦਮਾਸ਼ ਵਿਕਰਮ ਬਰਾੜ ਦੀ ਫਰੀਦਕੋਟ ਅਦਾਲਤ ਪੇਸ਼ੀ, ਪੁਲਿਸ ਨੂੰ ਮਿਲਿਆ 3 ਦਿਨਾਂ ਰਿਮਾਂਡ appeared first on TheUnmute.com - Punjabi News.

Tags:
  • breaking-news
  • faridkot
  • gangster-vikram-brar
  • news
  • vikram-brar

ਚੰਡੀਗੜ੍ਹ/ਹੁਸ਼ਿਆਰਪੁਰ, 05 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ (Punjab) ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । ਇਸ ਤੋਂ ਇਲਾਵਾ, ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ 'ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ ਆਨਲਾਈਨ ਉਦਘਾਟਨ ਵੀ ਕੀਤਾ।

ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ।

Punjab

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ (Punjab) ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ।

ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।

The post ਡੀਜੀਪੀ ਪੰਜਾਬ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੌਕਸੀ ਵਧਾਉਣ ਦੇ ਨਿਰਦੇਸ਼ appeared first on TheUnmute.com - Punjabi News.

Tags:
  • 15-august-2023
  • breaking-news
  • crime
  • dgp-guarav-yadav
  • independence-day
  • latest-news
  • news
  • punjab-breaking
  • punjab-police

ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣਾ ਸਿੱਖ ਪਰਿਵਾਰਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ

Saturday 05 August 2023 07:44 AM UTC+00 | Tags: 1984-sikh-massacre-case aam-aadmi-party breaking-news cm-bhagwant-mann congress delhi-riots-case jagdish-tytler news sukhbir-singh-badal the-unmute-breaking-news

ਚੰਡੀਗੜ੍ਹ, 05 ਅਗਸਤ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh Badal ) ਨੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦਿੱਤੇ ਜਾਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਫੈਸਲਾ 40 ਸਾਲਾਂ ਤੋਂ ਇਨਸਾਫ਼ ਲਈ ਭਟਕ ਰਹੇ ਪਹਿਲਾਂ ਹੀ ਨਿਰਾਸ਼ ਸਿੱਖ ਪਰਿਵਾਰਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਕਈ ਸਰਕਾਰਾਂ ਆਈਆਂ ਤੇ ਚਲੀਆਂ ਗਈਆਂ ਪਰ ਸੱਜਣ ਕੁਮਾਰ ਅਤੇ ਉਸ ਵਰਗਿਆਂ ਨੂੰ ਛੱਡ ਕੇ ਕਈ ਅਜਿਹੇ ਜੋ ਸਿੱਖਾਂ ਦੇ ਕਤਲੇਆਮ ‘ਚ ਸ਼ਾਮਲ ਸਨ ਅਤੇ ਕਾਂਗਰਸ ਸਰਕਾਰ ‘ਚ ਵੱਕਾਰੀ ਅਹੁਦਿਆਂ ‘ਤੇ ਬਿਰਾਜਮਾਨ ਹੋ ਕੇ ਸੱਤਾ ਦਾ ਆਨੰਦ ਮਾਣ ਰਹੇ ਹਨ, ਉਹ ਅੱਜ ਵੀ ਘੁੰਮ ਰਹੇ ਹਨ। ਦਿੱਲੀ ਦੀਆਂ ਗਲੀਆਂ ਅੱਜ ਵੀ ਉਹ ਸਲਾਖਾਂ ਪਿੱਛੇ ਹੋਣ ਦੀ ਬਜਾਏ ਸਰਕਾਰਾਂ ਦੇ ਮੰਤਰੀ ਬਰਥ ਦਾ ਆਨੰਦ ਮਾਣ ਰਹੇ ਹਨ ।

ਇਸਦੇ ਨਾਲ ਹੀ ਸੁਖਬੀਰ ਬਾਦਲ (Sukhbir Singh Badal) ਨੇ ਵੀ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਜੋ ਕਾਂਗਰਸ ਵੱਲੋਂ ਬਣਾਇਆ ਗਿਆ ਗੱਠਜੋੜ ‘ਇੰਡੀਆ’ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਉਸ ਪਾਰਟੀ ਨਾਲ ਹੱਥ ਮਿਲਾ ਲਿਆ ਹੈ, ਜਿਨ੍ਹਾਂ ਦੇ ਹੱਥ ਨਿਰਦੋਸ਼ ਸਿੱਖਾਂ ਦੇ ਖੂਨ ਨਾਲ ਰੰਗੇ ਹੋਏ ਹਨ। ਸਿੱਖ ਹੁਣ ਉਸ ਤੋਂ ਇਨਸਾਫ਼ ਦਿਵਾਉਣ ਵਿਚ ਕੀ ਮੱਦਦ ਦੀ ਆਸ ਕਰ ਸਕਦੇ ਹਨ?

 

The post ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣਾ ਸਿੱਖ ਪਰਿਵਾਰਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ appeared first on TheUnmute.com - Punjabi News.

Tags:
  • 1984-sikh-massacre-case
  • aam-aadmi-party
  • breaking-news
  • cm-bhagwant-mann
  • congress
  • delhi-riots-case
  • jagdish-tytler
  • news
  • sukhbir-singh-badal
  • the-unmute-breaking-news

ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

Saturday 05 August 2023 07:57 AM UTC+00 | Tags: arrest-warrant breaking-news enws imran-khan news pakistan pakistan-news the-unmute-punjab toshakhana toshakhana-case

ਚੰਡੀਗੜ੍ਹ, 05 ਅਗਸਤ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ। ਇਮਰਾਨ ਖ਼ਾਨ ਕੋਲ ਇਸ ਸਜ਼ਾ ਖ਼ਿਲਾਫ਼ ਉੱਚ ਅਦਾਲਤਾਂ ਵਿੱਚ ਅਪੀਲ ਕਰਨ ਦਾ ਮੌਕਾ ਹੈ। ਇਸਦੇ ਨਾਲ ਹੀ ਇਮਰਾਨ ਖਾਨ 5 ਸਾਲ ਲਈ ਅਯੋਗ ਕਰਾਰ ਦਿੱਤਾ ਹੈ ਅਤੇ 5 ਸਾਲ ਤੱਕ ਚੋਣ ਨਹੀਂ ਲੜ ਸਕਣਗੇ | ਇਸਲਾਮਾਬਾਦ ਪੁਲਿਸ ਨੇ ਇਮਰਾਨ ਖਾਨ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ | ਇਮਰਾਨ ਨੂੰ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਬਹੁਤ ਸਸਤੇ ਭਾਅ 'ਤੇ ਵੇਚਣ ਦਾ ਦੋਸ਼ੀ ਠਹਿਰਾਇਆ ਹੈ ।

The post ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ appeared first on TheUnmute.com - Punjabi News.

Tags:
  • arrest-warrant
  • breaking-news
  • enws
  • imran-khan
  • news
  • pakistan
  • pakistan-news
  • the-unmute-punjab
  • toshakhana
  • toshakhana-case

ਚੰਡੀਗੜ੍ਹ, 05 ਅਗਸਤ 2023: ਮਨਦੀਪ ਸਿੰਘ ਸਿੱਧੂ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ ਲੁਧਿਆਣਾ (Ludhiana police) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਮਾੜੇ ਅਨਸਰਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ, ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਹੋਈ ਹੈ |

ਲੁਧਿਆਣਾ ਪੁਲਿਸ (Ludhiana police) ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਹੁੰਦਲ, ਪੀ.ਪੀ.ਐਸ. ਡੀ.ਸੀ.ਪੀ, ਇੰਨਵੈਸਟੀਗੇਸ਼ਨ, ਸ੍ਰੀਮਤੀ ਰੁਪਿੰਦਰ ਕੌਰ ਸਰਾਂ, ਪੀ.ਪੀ.ਐਸ. ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਦੀ ਅਗਵਾਈ ਹੇਠ ਇੰਸਪੈਕਟਰ ਕੁਲਵੰਤ ਸਿੰਘ, ਇੰਚਾਰਜ ਸੀ.ਆਈ.ਏ-1, ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਮੁਲਜ਼ਮ ਕੁਨਾਲ ਸ਼ਰਮਾ ਉਰਫ ਕੈਂਬੀ ਜੋ ਬਦਮਾਸ਼ ਸੁਭਮ ਅਰੋੜਾ ਉਰਫ ਮੋਟਾ ਗੈਂਗ ਦਾ ਸਰਗਰਮ ਮੈਂਬਰ ਹੈ, ਉਸਨੂੰ ਸ਼ਮਸ਼ਾਨਘਾਟ ਚੌਕ, ਨੇੜੇ ਕੇ.ਵੀ.ਐਮ ਸਕੂਲ, ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ |

ਪੁਲਿਸ ਨੇ ਉਕਤ ਵਿਅਕਤੀ ਕੋਲੋਂ 02 ਪਿਸਟਲ (01 ਪਿਸਟਲ 32 ਬੋਰ ਅਤੇ 01 ਦੇਸੀ ਕੱਟਾ 315 ਬੋਰ ਸਮੇਤ 05 ਰੋਂਦ) ਬਰਾਮਦ ਕੀਤਾ ਹੈ । ਜਿਸ ਸਬੰਧੀ ਮੁਕੱਦਮਾ ਨੰਬਰ 151 ਮਿਤੀ 04-08-2023 ਅ/ਧ 25/54/59 ਅਸਲਾ ਐਕਟ ਥਾਣਾ ਡਿਵੀਜਨ ਨੰਬਰ-8, ਲੁਧਿਆਣਾ ਦਰਜ ਕੀਤਾ ਗਿਆ ਹੈ।

Ludhiana Police

The post ਲੁਧਿਆਣਾ ਪੁਲਿਸ ਵੱਲੋਂ ਮੋਟਾ ਗੈਂਗ ਦਾ ਸਰਗਰਮ ਮੈਂਬਰ ਹਥਿਆਰਾਂ ਸਮੇਤ ਕਾਬੂ appeared first on TheUnmute.com - Punjabi News.

Tags:
  • breaking-news

ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਵਿਰੁੱਧ DSGMC ਵੱਲੋਂ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

Saturday 05 August 2023 09:00 AM UTC+00 | Tags: 1984-sikh-massacre breaking-news congress delhi-court delhi-sikh-gurdwara-management-committee dsgmc dsgmc-protests jagdish-tytler news nws pul-bangash-massacre punjab-news

ਦਿੱਲੀ, 05 ਅਗਸਤ 2023 (ਦਵਿੰਦਰ ਸਿੰਘ): ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler)  ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਸਪੈਸ਼ਲ ਜੱਜ ਵਿਕਾਸ ਢੁਲ ਨੇ ਟਾਈਟਲਰ ‘ਤੇ ਕੁਝ ਸ਼ਰਤਾਂ ਵੀ ਲਗਾਈਆਂ ਸਨ, ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਉਹ ਇਸ ਮਾਮਲੇ ‘ਚ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾl

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਮੈਂਬਰਾਂ ਨੇ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਰਾਊਜ ਐਵੇਨਿਊ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਾਊਜ ਐਵੇਨਿਊ ਕੋਰਟ ਦੇ ਬਾਹਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਮੈਂਬਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਮਾਮੂਲੀ ਝੜੱਪ ਹੋ ਗਈ। ਦਿੱਲੀ ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਕੋਰਟ ਰੂਮ ਦੇ ਐਂਟਰੀ ਗੇਟ ਨੂੰ ਬੰਦ ਕਰ ਦਿੱਤਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰਾਂ ਨੇ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਅਦਾਲਤ ਵੱਲੋਂ ਕਾਂਗਰਸੀ ਆਗੂ ਨੂੰ ਜ਼ਮਾਨਤ ਦੇਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਇਸ ਦੇ ਨਾਲ ਹੁਣ ਅਦਾਲਤ ਨੇ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਸੂਚੀਬੱਧ ਕਰ ਦਿੱਤੀ ਹੈ।

ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਕਤਲ ਕਰਨ ਤੋਂ ਇੱਕ ਦਿਨ ਬਾਅਦ 1 ਨਵੰਬਰ 1984 ਨੂੰ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।

The post ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਵਿਰੁੱਧ DSGMC ਵੱਲੋਂ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ appeared first on TheUnmute.com - Punjabi News.

Tags:
  • 1984-sikh-massacre
  • breaking-news
  • congress
  • delhi-court
  • delhi-sikh-gurdwara-management-committee
  • dsgmc
  • dsgmc-protests
  • jagdish-tytler
  • news
  • nws
  • pul-bangash-massacre
  • punjab-news

ਲੁਧਿਆਣਾ, 05 ਅਗਸਤ 2023: ਲੁਧਿਆਣਾ (Ludhiana) ਵਿੱਚ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ ਦੀ ਘਟਨਾ ਵਾਪਰੀ ਹੈ ਕੀਤੀ ਗਈ ਹੈ | ਸ਼ਹਿਰ ਦੇ ਤਾਜਪੁਰ ਰੋਡ ‘ਤੇ ਇੱਕ ਕਥਿਤ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਤਣਾਅ ਪੈਦਾ ਹੋ ਗਿਆ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਥਾਣਾ ਡਿਵੀਜ਼ਨ-7 ਦੇ ਹਵਾਲੇ ਕਰ ਦਿੱਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਈਡਬਲਿਊਐਸ ਕਾਲੋਨੀ ਵਜੋਂ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਵੀ ਠੀਕ ਨਹੀਂ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸਵੇਰੇ ਕਰੀਬ 6.10 ਵਜੇ ਇਕ ਨੌਜਵਾਨ ਤਾਜਪੁਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉਹ ਦੌੜਦਾ ਹੋਇਆ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਇਆ ਤੇ ਉਥੇ ਆ ਕੇ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਗਾਲ੍ਹਾਂ ਕੱਢਣ ਲੱਗਾ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸਿਮਰਨ ਕਰ ਰਹੀਆਂ ਬੀਬੀਆਂ ਨੂੰ ਵੀ ਗਾਲ੍ਹਾਂ ਕੱਢੀਆਂ ਗਈ ਹਨ ।

ਉਕਤ ਨੌਜਵਾਨ ਨੇ ਗੁਰਦੁਆਰਾ ਸਾਹਿਬ ਅੰਦਰ ਪਈਆਂ ਕੁਝ ਚੀਜ਼ਾਂ ਨੂੰ ਖਿਲਾਰਨਾ ਸ਼ੁਰੂ ਕਰ ਦਿੱਤਾ। ਉਥੇ ਮੌਜੂਦ ਲੋਕਾਂ ਦਾ ਦੋਸ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਚ ਬੈਠੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ, ਨਹੀਂ ਤਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੱਥ ਪਾ ਸਕਦਾ ਸੀ। ਲੋਕ ਉਸ ਨੂੰ ਬਾਹਰ ਲੈ ਆਏ ਤੇ ਕਈਆਂ ਨੇ ਉਸ ਨਾਲ ਹੱਥੋਪਾਈ ਵੀ ਕੀਤੀ। ਇਸ ਦੌਰਾਨ ਉਸ ਨੇ ਆਪਣੀ ਪਛਾਣ ਦੱਸੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਸੱਤ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।

The post ਲੁਧਿਆਣਾ ‘ਚ ਗੁਰਦੁਆਰਾ ਸਾਹਿਬ ਵਿਖੇ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਨੇ ਮੌਕੇ ‘ਤੇ ਕੀਤਾ ਕਾਬੂ appeared first on TheUnmute.com - Punjabi News.

Tags:
  • breaking-news
  • ludhiana
  • news
  • sacrilege

ਚੰਡੀਗੜ੍ਹ, 05 ਅਗਸਤ 2023: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਵਿਜੀਲੈਂਸ ਰੇਂਜ ਬਠਿੰਡਾ ਨੇ ਮਨਪ੍ਰੀਤ ਬਾਦਲ ਖਿਲਾਫ਼ ਸ਼ੁਰੂ ਕੀਤੀ ਜਾਂਚ ਹੁਣ ਮਨਪ੍ਰੀਤ ਦੇ ਕਰੀਬੀਆਂ ਤੱਕ ਪਹੁੰਚ ਗਈ ਹੈ । ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਦੇ ਪੁਰਾਣੇ ਗੰਨਮੈਨ ਖ਼ਿਲਾਫ਼ ਘੇਰਾਬੰਦੀ ਕੀਤੀ ਹੈ।

ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ ਦੇ ਗੰਨਮੈਨ ਦੀ ਸੰਪਤੀ ਦੇ ਵੇਰਵੇ ਵਿਜੀਲੈਂਸ ਨੇ ਇਕੱਠੇ ਕਰਨੇ ਸ਼ੁਰੂ ਕੀਤੇ ਹਨ। ਵਿਜੀਲੈਂਸ ਨੇ ਇਸ 12 ਸਾਲ ਪੁਰਾਣੇ ਗੰਨਮੈਨ ਦੀ ਵਪਾਰਕ, ਰਿਹਾਇਸ਼ੀ ਅਤੇ ਖੇਤੀ ਵਾਲੀ ਜਾਇਦਾਦ ਦਾ ਰਿਕਾਰਡ ਖੰਗਾਲਣਾ ਸ਼ੁਰੂ ਕੀਤਾ ਹੈ। ਬਠਿੰਡਾ ਰੇਂਜ ਨੇ ਦੋ ਪੜਤਾਲਾਂ ਵਿੱਢੀਆਂ ਹੋਈਆਂ ਹਨ। ਜਿਨ੍ਹਾਂ ਵਿੱਚੋਂ ਇੱਕ ਪੜਤਾਲ ਸਾਬਕਾ ਵਿੱਤ ਮੰਤਰੀ ਬਾਦਲ ਵੱਲੋਂ ਖ਼ਰੀਦੇ ਦੇ ਰਿਹਾਇਸ਼ੀ ਪਲਾਟਾਂ ਨਾਲ ਸਬੰਧਤ ਹੈ।

ਮਨਪ੍ਰੀਤ ਬਾਦਲ ਨੇ ਅਰਬ ਅਸਟੇਟ ਬਠਿੰਡਾ ਵਿਚ 2 ਰਿਹਾਇਸ਼ੀ ਪਲਾਟ ਖ਼ਰੀਦੇ ਸਨ ਜਿਨ੍ਹਾਂ ਦੀ ਖ਼ਰੀਦ ਫ਼ਰੋਖ਼ਤ ‘ਤੇ ਵਿਜੀਲੈਂਸ ਨੇ ਸ਼ੱਕ ਖੜ੍ਹੇ ਕੀਤੇ ਹਨ। ਵਿਕਾਸ ਅਥਾਰਿਟੀ ਬਠਿੰਡਾ ਵਿਕਾਸ (ਬੀਡੀਏ) ਨੇ 2018 ਵਿਚ ਬਿਨਾ ਨਕਸ਼ਾ ਅਪਲੋਡ ਕੀਤੇ ਪੰਜ ਪਲਾਟਾਂ ਦੀ ਬਲੀ ਕਰਾਈ ਸੀ ਜਿਸ ਵਿਚ ਕੋਈ ਬੋਲੀਕਾਰ ਨਹੀਂ ਆਇਆ ਸੀ।

ਮੁੜ 17 ਸਤੰਬਰ 20121 ਨੂੰ ਤਿੰਨ ਪਲਾਂਟਾਂ ਦੀ ਆਨਲਾਈਨ ਬੋਲੀ ਖੋਲ੍ਹੀ ਗਈ ਜੋ ਕਿ 27 ਸਤੰਬਰ ਤੱਕ ਚੱਲਣੀ ਸੀ। ਦੇ ਰਿਹਾਇਸ਼ੀ ਪਲਾਟਾਂ ਜਿਨ੍ਹਾਂ ਦਾ ਰਕਬਾ ਹਜ਼ਾਰ ਗਜ਼ ਅਤੇ 500 ਗਜ਼ ਸੀ, ਦੀ ਆਨਲਾਈਨ ਬੋਲੀ ਵਿਚ ਤਿੰਨ ਵਿਅਕਤੀਆਂ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਨੇ ਹਿੱਸਾ ਲਿਆ।

ਵਿਜੀਲੈਂਸ ਅਨੁਸਾਰ ਅਮਨਦੀਪ ਕਿਸੇ ਸ਼ਰਾਬ ਦੇ ਠੇਕੇ ‘ਤੇ ਕੰਮ ਕਰਦਾ ਹੈ, ਨੇ ਦੋਵੇਂ ਪਲਾਟਾਂ ਦੀ ਬੋਲੀ ਵਿਚ ਹਿੱਸਾ ਲਿਆ। ਜਦੋਂ ਵਿਜੀਲੈਂਸ ਨੇ ਬੀਡੀਏ ਦੇ ਸਰਵਰ ਦੇ ਆਈਪੀ ਐਡਰਸਾ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਤਿੰਨ ਬੋਲੀਕਾਰਾਂ ਨੇ ਇੱਕ ਕੰਪਿਊਟਰ ਤੋਂ ਬਲੀ ਦਿੱਤੀ ਹੋਈ ਸੀ। ਵਿਜੀਲੈਂਸ ਨੇ ਪਾਇਆ ਕਿ ਇਹ ਬੋਲੀ ਪੂਲ ਕਰਕੇ ਦਿੱਤੀ ਗਈ। ਬੋਲੀ ‘ਤੇ ਪਲਾਟ ਮਿਲਣ ਮਗਰੋਂ ਰਾਜੀਵ ਕੁਮਾਰ ‘ਤੇ ਵਿਕਾਸ ਕੁਮਾਰ ਨੇ ਸਾਬਕਾ ਵਿੱਤ ਮੰਤਰੀ ਨਾਲ 30 ਸਤੰਬਰ ਨੂੰ ਦੋਵੇਂ ਪਲਾਟ ਵੇਚਣ ਦਾ ਐਗਰੀਮੈਂਟ ਵੀ ਕਰ ਲਿਆ ਅਤੇ ਬਦਲੇ ਵਿਚ ਸਾਬਕਾ ਮੰਤਰੀ ਨੇ ਕਰੀਬ ਇੱਕ ਕਰੋੜ ਦੀ ਅਦਾਇਗੀ ਵੀ ਦੋਵਾਂ ਦੇ ਖਾਤਿਆਂ ਵਿੱਚ ਕਰ ਦਿੱਤੀ।

ਵਿਜੀਲੈਂਸ ਅਨੁਸਾਰ ਰਾਜੀਵ ਤੇ ਵਿਕਾਸ ਨੇ 5 ਅਕਤੂਬਰ 2021 ਨੂੰ ਬੀਡੀਏ ਕੋਲ ਮੁੱਢਲੀ ਕਿਸ਼ਤ ਵਜੋਂ 25 ਫ਼ੀਸਦੀ ਰਾਸ਼ੀ ਵੀ ਭਰ ਦਿੱਤੀ। ਵਿਜੀਲੈਂਸ ਨੇ ਸਵਾਲ ਖੜ੍ਹਾ ਕੀਤਾ ਹੈ ਕਿ ਰਾਜੀਵ ਅਤੇ ਵਿਕਾਸ ਨੇ ਮੁੱਢਲੀ ਰਾਸ਼ੀ ਭਰਨ ਤੋਂ ਪਹਿਲਾਂ ਹੀ ਮਨਪ੍ਰੀਤ ਬਾਦਲ (Manpreet Badal)  ਨਾਲ ਕਿਸ ਅਧਾਰ ‘ਤੇ ਅੱਗਰੀਮੈਂਟ ਕੀਤਾ | ਜਦੋਂ ਕਿ ਉਹ ਨਿਯਮਾਂ ਅਨੁਸਾਰ ਅਲਾਟਮੈਂਟ ਪੱਤਰ ਪ੍ਰਾਪਤ ਹੋਣ ਤੋਂ ਪਹਿਲਾਂ ਅਜਿਹਾ ਨਹੀਂ ਕਰ ਸਕਦੇ ਸਨ। ਵਿਜੀਲੈਂਸ ਨੇ ਇਹ ਵੀ ਉਂਗਲ ਉਠਾਈ ਹੈ ਕਿ ਜਦੋਂ ਬੀਡੀਏ ਨੂੰ ਰਾਜੀਵ ਤੇ ਵਿਕਾਸ ਨੂੰ ਰਿਹਾਇਸ਼ੀ ਪਲਾਟ ਦੀ ਅਜੇ ਅਲਾਟਮੈਂਟ ਕੀਤੀ ਹੀ ਨਹੀਂ ਸੀ ਤਾਂ ਇਨ੍ਹਾਂ ਦੋਵਾਂ ਨੇ ਸਾਬਕਾ ਮੰਤਰੀ ਨਾਲ ਕਿਸ ਆਧਾਰ ‘ਤੇ ਐਗਰੀਮੈਂਟ ਕੀਤਾ। ਵਿਜੀਲੈਂਸ ਨੇ ਬੀਡੀਏ ਦੇ ਅਧਿਕਾਰੀਆਂ ਨੂੰ ਵੀ ਘੇਰੇ ਵਿਚ ਲਿਆ ਜਾ ਰਿਹਾ ਹੈ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੀਡੀਏ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੀ ਅਜਿਹਾ ਸੰਭਵ ਹੋਇਆ ਹੋ ਸਕਦਾ ਹੈ।

The post ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੇ ਪੁਰਾਣੇ ਗੰਨਮੈਨ ਦੀ ਕੀਤੀ ਘੇਰਾਬੰਦੀ, ਖੰਗਾਲਿਆ ਜਾ ਰਿਹੈ ਜਾਇਦਾਦ ਦਾ ਰਿਕਾਰਡ appeared first on TheUnmute.com - Punjabi News.

Tags:
  • breaking-news
  • manpreet-badal
  • news
  • vigilance-bathinda-range
  • vigilance-range-bathinda

ਪਟਿਆਲਾ, 05 ਅਗਸਤ 2023: ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਸਰਕਾਰੀ ਗਰਲਜ ਕਾਲਜ ਪਟਿਆਲਾ ਵਿਖੇ ਹਰਚੰਦ ਸਿੰਘ ਬਰਸਟ (Harchand Singh Barsat) ਸੂਬਾ ਜਰਨਲ ਸਕੱਤਰ ‘ਆਪ’ ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਚੀਫ਼ ਗੈਸਟ ਵਜੋਂ ਸ਼ਮੂਲੀਅਤ ਕੀਤੀ ਗਈ। ਜਿਸ ਵਿਚ ਆਜ਼ਾਦੀ ਦਿਵਸ ਅਤੇ ਮੈਰਿਟ ਵਿੱਚ ਆਉਣ ਵਾਲੇ ਹੋਣਹਾਰ ਵਿਦਿਆਰਥੀ, ਅਧਿਆਪਕਾ, ਅਤੇ ਸ਼ਖਸ਼ੀਅਤਾ ਦਾ ਸਨਮਾਨ ਕੀਤਾ ਗਿਆ।

ਇਸ ਵਿੱਚ ਬਰਸਟ (Harchand Singh Barsat) ਵੱਲੋਂ ਕਿਹਾ ਗਿਆ ਕਿ ਇਹ ਸੋਸਾਇਟੀ 2001 ਤੋਂ ਕੰਨਿਆ ਭਰੂਣ ਹੱਤਿਆਂ ਨੂੰ ਦੂਰ ਕਰਨ ਲਈ ਗਤੀਵਿਧੀਆਂ ਕਰ ਰਹੀ ਹੈ। ਇਸਦੇ ਨਾਲ ਹੀ ਇਹ ਸੋਸਾਇਟੀ ਅਨਪੜ੍ਹਤਾ, ਬੇਰੁਜਗਾਰੀ, ਪ੍ਰਦੂਸ਼ਣ, ਅਤੇ ਨਸ਼ਿਆਂ ਨੂੰ ਖਤਮ ਕਰ ਰਹੀ ਹੈ। ਇਹ ਸੋਸਾਇਟੀ ਸ਼ਹਿਰੀ ਤੇ ਪੈਂਡੂ ਖੇਤਰ ਵਿੱਚ ਦੇਖਭਾਲ ਵਿੱਚ ਬਹੁਤ ਸਾਰੇ ਸੈਮੀਨਾਰ ਆਯੋਜਿਤ ਕਰਦੀ ਹੈ।ਭਾਈਚਾਰਕ ਸਾਂਝ ਵਧਾਉਣ ਲਈ ਲੋਕਾਂ ਵਿੱਚ ਆਪਸੀ ਪ੍ਰੇਮ ਅਤੇ ਪ੍ਰਸੰਨਤਾ ਹੋਣਾ ਬਹੁਤ ਜਰੂਰੀ ਹੈ।

ਸਿੰਗਲ ਯੂਜ਼ ਪਲਾਸਟਿਕ ਨੂੰ ਖਤਮ ਕਰਨ ਲਈ ਜੂਟ ਤੇ ਕਪੜੇ ਦੇ ਬੈਗ ਦੀ ਵਰਤੋਂ ਕਰਨੀ ਚਾਹੀਦੀ ਹੈ। ਤੇ ਸ਼ਹੀਦ ਭਗਤ ਸਿੰਘ ਰਹਿਆਵਲ ਲਹਿਰ ਨੂੰ ਉਤਸਾਹਿਤ ਕਰਨ ਲਈ ਵੱਧ ਤੋਂ ਵੱਧ ਪੋਦੇ ਲਗਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸਾਗਰ ਸੂਦ ਅਤੇ ਬਜਿੰਦਰ ਕੁਮਾਰ ਵੱਲੋਂ ਆਪਣੇ ਗੀਤਾਂ ਨਾਲ ਮਨੋਰੰਜਨ ਵੀ ਕੀਤਾ ਗਿਆ।

Harchand Singh Barsat

ਇਸ ਮੌਕੇ ਚਰਨਜੀਤ ਕੋਰ ਪ੍ਰਿੰਸੀਪਲ ,ਮਨਜੀਤ ਸਿੰਘ ਨਾਰੰਗ ਸਾਬਕਾ ਆਈ ਏ ਐਸ, ਗੁਰਵੀਨ ਕੋਰ ਪ੍ਰੋਫੈਸਰ ਵਾਇਸ ਪ੍ਰਿੰਸੀਪਲ, ਜਗਦੀਸ਼ ਕੋਰ, ਉਜਾਗਰ ਸਿੰਘ ਸਾਬਕਾ ਡੀ.ਪੀ.ਆਰ.ਓ.,ਪਦਮ ਡਾ. ਆਰ.ਐਲ.ਮਿੱਤਲ , ਪ੍ਰਧਾਨ ਵਿਜੈ ਕੁਮਾਰ ਗੋਇਲ, ਪਰਸ਼ੋਤਮ ਗੋਇਲ ਜਰਨਲ ਸੈਕਤਰੀ, ਵਿੱਤ ਸਕੱਤਰ ਕਮਲ ਗੋਇਲ, ਹਰਿੰਦਰ ਸਿੰਘ ਧਬਲਾਨ, ਗੋਪੀ ਸਿੱਧੂ, ਡਾ. ਪਰਵਿੰਦਰ ਸਿੰਘ, ਸੁਸ਼ੀਲ ਕੁਮਾਰ ਜੈਨ, ਲਛਮੀ ਗੁਪਤਾ, ਦੀਪਕ ਜੈਨ, ਕੋਸ਼ਲ ਰਾਉ ਸਿੰਗਲਾ, ਤਰਸੇਮ ਮਿੱਤਲ, ਨਰੇਸ਼ ਮਿੱਤਲ, ਹਰਬੰਸ ਬਾਂਸਲ, ਅਜੀਤ ਸਿੰਘ ਭੱਟੀ, ਬਲਰਾਜ ਸ਼ਰਮਾ, ਡਾ. ਬਲਵਿੰਦਰ ਸਿੰਘ ਅਤੇ ਸਮੂਹ ਕਾਲਜ ਅਧਿਆਪਕ ਤੇ ਵਿਦਿਆਰਥੀ ਵਰਗ ਮੌਜੂਦ ਰਹੇ।

The post ਮੈਰਿਟ ‘ਚ ਆਉਣ ਵਾਲੇ ਬੱਚਿਆਂ ਨੂੰ ਉਤਾਸਹਿਤ ਕਰਨ ਲਈ ਵੰਡੇ ਇਨਾਮ: ਹਰਚੰਦ ਸਿੰਘ ਬਰਸਟ appeared first on TheUnmute.com - Punjabi News.

Tags:
  • harchand-singh-barsat
  • news
  • patiala

ਡੀ.ਸੀ ਆਸ਼ਿਕਾ ਜੈਨ ਨੇ ਪ੍ਰਸ਼ਾਸਨਿਕ ਅਤੇ ਸਿਹਤ ਅਧਿਕਾਰੀਆਂ ਨਾਲ ਡੇਂਗੂ ਅਤੇ ਹੈਜ਼ੇ ਦੇ ਮਾਮਲਿਆਂ ਦੀ ਕੀਤੀ ਸਮੀਖਿਆ

Saturday 05 August 2023 10:11 AM UTC+00 | Tags: aam-aadmi-party aashika-jain ashika-jain breaking-news cm-bhagwant-mann dc-ashika-jain latest-news news punjab the-unmute-breaking-news

ਐਸ.ਏ.ਐਸ.ਨਗਰ, 5 ਅਗਸਤ, 2023: ਜ਼ਿਲ੍ਹੇ ਵਿੱਚ ਡੇਂਗੂ ਅਤੇ ਹੈਜ਼ੇ ਦੇ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ/ਮੇਨਟੇਨੈਂਸ ਸੋਸਾਇਟੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ (dengue) ਦੇ ਲਾਰਵੇ ਨੂੰ ਦੂਰ ਰੱਖਣ ਲਈ ਆਪਣੀਆਂ ਛੱਤਾਂ ਨੂੰ ਸਾਫ਼ ਰੱਖਣ ਅਤੇ ਖਾਲੀ ਪਲਾਟਾਂ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਕਰਨ।

ਮੀਟਿੰਗ ਵਿੱਚ ਏ ਡੀ ਸੀਜ਼, ਐਸ ਡੀ ਐਮਜ਼, ਸਿਵਲ ਸਰਜਨ, ਐਸ ਐਮ ਓਜ਼ ਅਤੇ ਈ ਓਜ਼ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚੋਂ ਡੇਂਗੂ (dengue) ਮੱਛਰ ਦੇ ਲਾਰਵੇ ਦੀ ਬਰਾਮਦਗੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦੀਆਂ ਸਿਹਤ ਤੇ ਸੈਨੀਟੇਸ਼ਨ ਕਮੇਟੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣ ਲਈ ਸਾਵਧਾਨੀ ਉਪਾਅ ਵਰਤਣੇ ਪੈਣਗੇ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਅਗਸਤ ਮਹੀਨੇ ਵਿੱਚ ਡੇਂਗੂ ਦੇ 10 ਕੇਸ ਦਰਜ ਕੀਤੇ ਗਏ ਹਨ ਜਦੋਂਕਿ ਕੰਟੇਨਰ ਸਰਵੇ ਵਿੱਚ ਲਾਰਵੇ ਦੇ 308 ਕੇਸ ਸਾਹਮਣੇ ਆਏ ਹਨ। ਇਸ ਮਹੀਨੇ ਸਫ਼ਾਈ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਸਨੀਕਾਂ ਦੇ 143 ਚਲਾਨ ਕੀਤੇ ਗਏ ਹਨ। ਪਿਛਲੇ ਮਹੀਨੇ ਕੰਟੇਨਰ ਸਰਵੇ ਦੌਰਾਨ ਲਾਰਵੇ ਦੇ 1085 ਕੇਸ ਪਾਏ ਗਏ ਸਨ ਜਿਨ੍ਹਾਂ ਵਿੱਚ 290 ਦੇ ਚਲਾਨ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਲਾਰਵੇ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਫੌਗਿੰਗ ਅਤੇ ਸਪਰੇਅ ਗਤੀਵਿਧੀਆਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਲਾਰਵਾ ਮਿਲਣ ਦੇ ਹੌਟ ਸਪਾਟ ਬੈਲਟਾਂ ਵਿੱਚ “ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ” ਮੁਹਿੰਮ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ।

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਵਧੇਰੇ ਲਾਰਵਾ ਵਾਲੇ ਹੌਟ ਸਪਾਟ ਖਰੜ ਅਤੇ ਡੇਰਾਬੱਸੀ ਹਨ, ਜਿੱਥੇ ਸੰਨੀ ਐਨਕਲੇਵ, ਝੁੰਗੀਆਂ ਰੋਡ ਅਤੇ ਬਾਲਾ ਜੀ ਸੁਸਾਇਟੀ ਵਿੱਚ ਵੱਧ ਲਾਰਵੇ ਪਾਏ ਗਏ ਹਨ, ਜਦੋਂ ਕਿ ਡੇਰਾਬੱਸੀ ਚ ਤ੍ਰਿਵੇਦੀ ਕੈਂਪ, ਜ਼ੀਰਕਪੁਰ ਦੇ ਸੁਸ਼ਮਾ ਜੋਏਨੇਸਟ, ਭਬਾਤ, ਅਮਨਦੀਪ ਕਲੋਨੀ ਆਦਿ ਵਿੱਚ ਲਾਰਵਾ ਕੇਸਾਂ ਦੀ ਵਧੇਰੇ ਗਿਣਤੀ ਹੈ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਗੈਰ-ਸਹਿਯੋਗੀ ਡਿਵੈਲਪਰਾਂ, ਜਿੱਥੇ ਖਾਲੀ ਪਏ ਪਲਾਟ ਪਾਣੀ ਖੜ੍ਹਨ ਕਰਨ ਲਾਰਵੇ ਅਤੇ ਡੇਂਗੂ ਦੀ ਫੈਕਟਰੀ ਬਣ ਗਏ ਹਨ,ਵਿਰੁੱਧ ਸੀ.ਆਰ.ਪੀ.ਸੀ ਦੀ ਧਾਰਾ 133 ਤਹਿਤ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਡੇਗੂ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਸਿੱਖਿਆ ਅਤੇ ਜਾਗਰੂਕਤਾ ਨੂੰ ਹੋਰ ਤੇਜ਼ ਕੀਤਾ ਜਾਵੇ।

ਏ ਡੀ ਸੀ (ਯੂ ਡੀ) ਅਤੇ ਏ ਡੀ ਸੀ (ਆਰ ਡੀ) ਨੂੰ ਈ ਓਜ਼ ਅਤੇ ਬੀ ਡੀ ਪੀ ਓਜ਼ ਰਾਹੀਂ ਕੀਤੀ ਜਾ ਰਹੀ ਫੋਗਿੰਗ, ਛਿੜਕਾਅ ਅਤੇ ਜਾਗਰੂਕਤਾ ਗਤੀਵਿਧੀਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਕਹਿੰਦਿਆਂ, ਉਨ੍ਹਾਂ ਨੇ ਐਸ.ਐਮ.ਓਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਐਸ ਡੀ ਐਮਜ਼ ਨਾਲ ਸੰਪਰਕ ਵਿੱਚ ਰਹਿਣ ਤਾਂ ਜੋ ਆਈ ਈ ਸੀ (ਜਾਗਰੂਕਤਾ) ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਜਾਨਲੇਵਾ ਬਿਮਾਰੀ ਡੇਂਗੂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 38 ਹੈਜ਼ਾ ਪਾਜ਼ੀਟਿਵ ਕੇਸ ਆਏ ਸਨ, ਜਿਨ੍ਹਾਂ ਵਿੱਚੋਂ ਇਸ ਮੌਕੇ ਚਾਰ ਮਰੀਜ਼ ਇਲਾਜ ਅਧੀਨ ਹਨ। ਪਰ ਸਾਵਧਾਨੀ ਵਜੋਂ ਈ ਓਜ਼, ਬੀ ਡੀ ਪੀਓਜ਼ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰ ਵਿੱਚ ਤੁਰੰਤ ਉਪਚਾਰਕ ਕਾਰਵਾਈਆਂ ਜਿਵੇਂ ਕਿ ਜਲ ਸਪਲਾਈ ਦੀ ਜਾਂਚ, ਰੁਕੇ ਪਾਣੀ ਦੀ ਨਿਕਾਸੀ ਆਦਿ ਨੂੰ ਜਾਰੀ ਰੱਖਣ ਲਈ ਚੌਕਸੀ ‘ਤੇ ਰੱਖਿਆ ਗਿਆ ਹੈ।

The post ਡੀ.ਸੀ ਆਸ਼ਿਕਾ ਜੈਨ ਨੇ ਪ੍ਰਸ਼ਾਸਨਿਕ ਅਤੇ ਸਿਹਤ ਅਧਿਕਾਰੀਆਂ ਨਾਲ ਡੇਂਗੂ ਅਤੇ ਹੈਜ਼ੇ ਦੇ ਮਾਮਲਿਆਂ ਦੀ ਕੀਤੀ ਸਮੀਖਿਆ appeared first on TheUnmute.com - Punjabi News.

Tags:
  • aam-aadmi-party
  • aashika-jain
  • ashika-jain
  • breaking-news
  • cm-bhagwant-mann
  • dc-ashika-jain
  • latest-news
  • news
  • punjab
  • the-unmute-breaking-news

ਐੱਸ ਏ ਐੱਸ ਨਗਰ, 5 ਅਗਸਤ, 2023: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪਰਾਲੀ ਦੀ ਸਾਂਭ ਸੰਭਾਲ ਲਈ ਸ਼ੁਰੂ ਕੀਤੇ ਅਗਾਊਂ ਯਤਨਾਂ ਦੇ ਹਿੱਸੇ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਅਮਿਤ ਬੈਂਬੀ ਨੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ, ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ / ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਬੇਲਰ ਮਾਲਕਾਂ, ਇੰਡਸਟਰੀ ਦੇ ਪ੍ਰਤੀਨਿਧਾਂ ਅਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ / ਸੈਕਟਰੀਆਂ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਲਈ ਲੋੜੀਂਦੀ ਮਸ਼ੀਨਰੀ ਬੇਲਰ ਅਤੇ ਰੈਕ ਦੀ ਵੱਧ ਤੋਂ ਵਂਧ ਸਬਸਿਡੀ ਤੇ ਖ੍ਰੀਦ ਨੂੰ ਯਕੀਨੀ ਬਨਾਉਣ ਲਈ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਹਾਜਰ ਹੋਏ ਸਹਿਕਾਰੀ ਸਭਾਵਾਂ ਦੇ ਸਕੱਤਰਾਂ/ਨਿਰਖਿਕਾਂ ਨੂੰ 15 ਅਗਸਤ, 2023 ਤੱਕ 20 ਬੇਲਰ/ ਰੈਕ ਮਸ਼ੀਨਾਂ ਲਈ ਅਰਜ਼ੀਆਂ ਦੇਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ਦੀ ਰਾਸ਼ੀ ਵਧਾ ਕੇ 12 ਲੱਖ ਤੱਕ ਕਰਨ ਬਾਅਦ ਹੁਣ ਸਹਿਕਾਰੀ ਸਭਾਵਾਂ ਬਹੁਤ ਘੱਟ ਕੀਮਤ ਤੇ ਬੇਲਰ ਮਸ਼ੀਨਾਂ ਖਰੀਦ ਸਕਦੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀਆਂ ਮੁਸ਼ਕਲਾਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਯਕੀਨ ਦਿਵਾਇਆ।

ਮੀਟਿੰਗ ਵਿੱਚ ਹਾਜਰ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਪਿੰਡ ਰੰਗੀਆਂ ਅਤੇ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਨੇ ਦੱਸਿਆ ਕਿ ਉਹ ਇਸ ਸਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲਗਭਗ 60 ਪਿੰਡਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਤਿਆਰ ਕਰਨਗੇ ਅਤੇ ਜੇਕਰ ਸਹਿਕਾਰੀ ਸਭਾਵਾਂ ਚਾਹੁਣ ਤਾਂ ਉਨ੍ਹਾਂ ਦੇ ਬੇਲਰ ਵੀ ਉਨ੍ਹਾਂ ਵੱਲੋਂ ਚਲਾਉਣ ਲਈ ਭਰੋਸਾ ਦਿੱਤਾ ਗਿਆ।

ਬੇਲਰ ਅਪਰੇਟਰਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਕਟਾਈ ਦੇ ਸੀਜ਼ਨ ਦੌਰਾਨ ਘੱਟ ਤੋਂ ਘੱਟ ਪੰਜ ਕਿਲੋਮੀਟਰ ਪਿੱਛੇ ਪੰਜ ਤੋਂ ਦਸ ਏਕੜ ਪੰਚਾਇਤੀ ਜ਼ਮੀਨ ਦਾ ਆਰਜ਼ੀ ਪ੍ਰਬੰਧ ਕਰਕੇ ਦੇਣ ਲਈ ਵੀ ਬੇਨਤੀ ਰੱਖੀ, ਜਿਸ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਤਾਲਮੇਲ ਕਰਕੇ ਜ਼ਮੀਨ ਪ੍ਰਾਪਤ ਕਰਨ ਲਈ ਸੁਝਾਅ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਬਲਾਕ ਖੇਤੀਬਾੜੀ ਅਫਸਰ ਖਰੜ ਡਾ. ਸੰਦੀਪ ਕੁਮਾਰ ਰਿਣਵਾ, ਮਸ਼ੀਨਰੀ ਸਬੰਧੀ ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਡਾ. ਦਾਨਿਸ਼ ਕੁਮਾਰ, ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਜਰੀ, ਤਹਿਸੀਲ ਡੇਰਾਬਸੀ ਤੋਂ ਗੌਰਵ ਬਾਇਓਫਿਊਲ , ਨਾਚੀਕੇਤਾ ਪੇਪਰ ਮਿਲ ਦੇ ਪ੍ਰਤੀਨਿਧਾਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

The post ਪਰਾਲੀ ਦੀ ਸਾਂਭ ਸੰਭਾਲ ਲਈ ਆਰੰਭੇ ਯਤਨਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ, ਬੈਲਟ ਅਪਰੇਟਰਾਂ ਅਤੇ ਸਨਅਤਾਂ ਨਾਲ ਬੈਠਕ appeared first on TheUnmute.com - Punjabi News.

Tags:
  • additional-deputy-commissioner
  • additional-deputy-commissioner-mohali
  • amit-bamby
  • breaking-news
  • latest-news
  • news

ਚੰਡੀਗੜ੍ਹ, 5 ਅਗਸਤ 2023: ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ (AIF Scheme) ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵਿੱਤੀ ਵਰ੍ਹੇ ਦੌਰਾਨ ਏ.ਆਈ.ਐਫ ਸਕੀਮ ਤਹਿਤ ਸੂਬੇ ਵੱਲੋਂ ਕੀਤੀ ਬੇਮਿਸਾਲ ਪ੍ਰਗਤੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 31 ਜੁਲਾਈ ਤੱਕ ਪੰਜਾਬ ਨੇ ਕੁੱਲ 4745 ਅਰਜ਼ੀਆਂ ਪ੍ਰਵਾਨ ਕਰਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਨੂੰ ਪ੍ਰਵਾਨਗੀ ਦੇਣ ਦੇ ਮਾਮਲੇ ਵਿੱਚ ਸਿਖਰਲੇ ਪੰਜ ਸੂਬਿਆਂ ਵਿੱਚ ਮੱਧ ਪ੍ਰਦੇਸ਼ (6316 ਅਰਜ਼ੀਆਂ), ਪੰਜਾਬ (4745), ਮਹਾਰਾਸ਼ਟਰ (4178), ਉੱਤਰ ਪ੍ਰਦੇਸ਼ (2244) ਅਤੇ ਕਰਨਾਟਕ (2029 ਅਰਜ਼ੀਆਂ) ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਨੇ ਪ੍ਰਵਾਨ ਕੀਤੀ ਕੁੱਲ ਰਾਸ਼ੀ ਦੇ ਮਾਮਲੇ ਵਿੱਚ ਹਰਿਆਣਾ ਨੂੰ ਪਛਾੜ ਦਿੱਤਾ ਹੈ ਅਤੇ ਹਰਿਆਣਾ ਦੇ 1316 ਕਰੋੜ ਰੁਪਏ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਨ ਨਾਲ ਪੰਜਾਬ ਹੁਣ ਦੇਸ਼ ਭਰ ਵਿੱਚ 9ਵੇਂ ਸਥਾਨ ‘ਤੇ ਹੈ।

ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਕੁੱਲ ਅਰਜ਼ੀਆਂ ਵਿੱਚ ਪੰਜਾਬ ਦੇ ਪੰਜ ਜ਼ਿਲ੍ਹਿਆਂ ਬਠਿੰਡਾ (1095), ਫ਼ਾਜ਼ਿਲਕਾ (1015), ਪਟਿਆਲਾ (842), ਸ੍ਰੀ ਮੁਕਤਸਰ ਸਾਹਿਬ (784) ਅਤੇ ਸੰਗਰੂਰ (783) ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਮੱਲੇ ਹਨ। ਉਨ੍ਹਾਂ ਦੱਸਿਆ ਕਿ ਏ.ਆਈ.ਐਫ ਦੀ ਸਹਾਇਤਾ ਨਾਲ ਸੂਬੇ ਵਿੱਚ ਕਈ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ, ਸਟੋਰੇਜ ਸਟਰੱਕਚਰ, ਕੋਲਡ ਸਟੋਰ ਆਦਿ ਸਥਾਪਿਤ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਇਸ ਸਕੀਮ ਲਈ ਨੋਡਲ ਏਜੰਸੀ ਹੈ, ਜਿਸ ਨੇ ਇਸ ਸਕੀਮ ਦੇ ਸੁਚਾਰੂ ਲਾਗੂਕਰਨ ਲਈ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ ਸਥਾਪਤ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਵਿੱਚ ਇਸ ਸਕੀਮ ਤਹਿਤ ਵਿੱਤੀ ਸਹੂਲਤ ਲਈ ਕੁੱਲ 1 ਲੱਖ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਵਿੱਚੋਂ ਪੰਜਾਬ ਲਈ 4713 ਕਰੋੜ ਰੁਪਏ ਰੱਖੇ ਗਏ ਹਨ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਯੋਗ ਗਤੀਵਿਧੀਆਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ ‘ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ ਜਦਕਿ ਵਿਆਜ ਦਰ ਦੀ ਹੱਦ 9 ਫ਼ੀਸਦੀ ਮਿੱਥੀ ਗਈ ਹੈ ਅਤੇ ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੇ ਲਾਭਾਂ ਨੂੰ ਵੱਖ-ਵੱਖ ਸਬਸਿਡੀਆਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਹਰੇਕ ਲਾਭਪਾਤਰੀ 25 ਪ੍ਰਾਜੈਕਟ ਸਥਾਪਤ ਕਰ ਸਕਦਾ ਹੈ।

ਸ. ਜੌੜਾਮਾਜਰਾ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰਾਂ ਨੂੰ ਹੋਰ ਉਚਾਈਆਂ ਵੱਲ ਲਿਜਾਣ ਲਈ ਸੂਬੇ ਦੇ ਕਿਸਾਨਾਂ ਅਤੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਸਮਰਪਣ ਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਪਹਿਲਕਦਮੀਆਂ ਅਤੇ ਸਕੀਮਾਂ ਰਾਹੀਂ ਕਿਸਾਨਾਂ ਨੂੰ ਸਮਰੱਥ ਬਣਾ ਕੇ ਸੂਬੇ ਵਿੱਚ ਖੇਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

The post ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • agriculture
  • agriculture-infrastructure
  • agriculture-infrastructure-fund-scheme
  • aif-scheme
  • breaking-news
  • chetan-singh-jauramajra
  • latest-news
  • news
  • punjab
  • punjab-news

ਆਸਟ੍ਰੇਲੀਆ 'ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ 'ਚ ਫੈਸਲਾ ਸ਼ਲਾਘਾਯੋਗ: ਹਰਜਿੰਦਰ ਸਿੰਘ ਧਾਮੀ

Saturday 05 August 2023 10:48 AM UTC+00 | Tags: australia breaking-news harjinder-singh-dhami latest-news news president-advocate-harjinder-singh-dhami queensland-high-court sikh-kakaar-kirpan sikhs the-unmute-breaking-news the-unmute-punjabi-news

ਅੰਮ੍ਰਿਤਸਰ, 05 ਅਗਸਤ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ (Sikhs) ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ 'ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ।

ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ 'ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਇਸ ਮਸਲੇ 'ਤੇ ਜ਼ੋਰਦਾਰ ਪੈਰਵਾਈ ਕਰਨ ਲਈ ਸਿੱਖ ਪਰਿਵਾਰ ਅਤੇ ਆਸਟ੍ਰੇਲੀਆ ਦੀ ਸਿੱਖ ਸੰਗਤ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਵਿਚ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਪੈਰਵਾਈ ਹਰ ਦੇਸ਼ ਦੀਆਂ ਸੰਗਤਾਂ ਜ਼ੋਰਦਾਰ ਢੰਗ ਨਾਲ ਕਰਨਗੀਆਂ।

ਦੱਸਣਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ (Sikhs) ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ 'ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਆਸਟ੍ਰੇਲੀਆ ਦੀ ਸਿੱਖ ਸੰਗਤ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਅਦਾਲਤ ਨੇ ਸਕੂਲ ਅੰਦਰ ਸਿੱਖ ਕਿਰਪਾਨ 'ਤੇ ਬੰਦਸ਼ ਨੂੰ 'ਰੇਸ਼ੀਅਲ ਡਿਸਕ੍ਰਿਮੀਨੇਸ਼ਨ ਐਕਟ' ਤਹਿਤ ਗੈਰ ਸੰਵਿਧਾਨਕ ਮੰਨਦਿਆਂ ਰੋਕ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੇ ਧਰਮ ਦੇ ਨਿਯਮਾਂ ਅਨੁਸਾਰ ਕਿਰਪਾਨ ਪਹਿਨ ਸਕਣਗੇ।

The post ਆਸਟ੍ਰੇਲੀਆ 'ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ 'ਚ ਫੈਸਲਾ ਸ਼ਲਾਘਾਯੋਗ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • australia
  • breaking-news
  • harjinder-singh-dhami
  • latest-news
  • news
  • president-advocate-harjinder-singh-dhami
  • queensland-high-court
  • sikh-kakaar-kirpan
  • sikhs
  • the-unmute-breaking-news
  • the-unmute-punjabi-news

ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ

Saturday 05 August 2023 10:59 AM UTC+00 | Tags: breaking-news delhis-dengue-cases dengue floods-patiala floods-victims latest-news mohali-news news

ਪਟਿਆਲਾ, 5 ਅਗਸਤ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (Floods) ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਹੋਏ ਨੁਕਸਾਨ ਲਈ ਡੋਰ ਟੂ ਡੋਰ ਸਰਵੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੀਵਰੇਜ ਸਿਸਟਮ ਦੀ ਨਿਰੰਤਰ ਸਫ਼ਾਈ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਰੀਚਾਰਜਿੰਗ ਵੈੱਲ, ਚੈਕ ਡੈਮ ਸਬੰਧੀ ਖਾਕਾ ਤਿਆਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਕੁਦਰਤੀ ਵਹਾਅ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਲਈ ਸੜਕਾਂ ਥੱਲੇ ਭੜੋਲੀਆਂ ਲਗਾਉਣ ਲਈ ਅਜਿਹੇ ਸਥਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜਿਥੇ ਭੜੋਲੀਆਂ ਲਗਾਕੇ ਕੁਦਰਤੀ ਵਹਾਅ ਨੂੰ ਬੇਰੋਕ ਚਲਾਇਆ ਜਾ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਕੰਮ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਿਥੇ ਭੜੋਲੀਆਂ ਲਗਾਉਣ ਦੀ ਜ਼ਰੂਰਤ ਹੈ ਉਸ ਸਬੰਧੀ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭੜੋਲੀਆਂ ਲਗਾਉਣ ਦਾ ਕੰਮ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸੜਕਾਂ ਦੀ ਮਿਣਤੀ ਕਰਕੇ ਸਹੀ ਨਿਸ਼ਾਨਦੇਹੀ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਮੌਸਮ ਵਿੱਚ ਡੇਂਗੂ, ਮਲੇਰੀਆਂ ਤੇ ਡਾਇਰੀਆਂ ਦਾ ਖਤਰਾ ਹੁੰਦਾ ਹੈ ਇਸ ਲਈ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ”ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਣਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।” ਉਨ੍ਹਾਂ ਕਿਹਾ ਕਿ ਜਿਥੇ ਵੀ ਘਰ ਵਿੱਚ ਪਾਣੀ ਖੜਾ ਹੁੰਦਾ ਹੈ ਉਥੇ ਪਾਣੀ ਦੀ ਸਫ਼ਾਈ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਛੱਪੜਾਂ ਵਿੱਚ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ‘ਗੈਂਬੂਸੀਆ’ ਮੱਛੀ ਛੱਡੀ ਜਾਂਦੀ ਹੈ, ਇਸ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

The post ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • breaking-news
  • delhis-dengue-cases
  • dengue
  • floods-patiala
  • floods-victims
  • latest-news
  • mohali-news
  • news

ਚੰਡੀਗੜ੍ਹ, 5 ਅਗਸਤ 2023: ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ (Sunny Deol) ਆਪਣੀ ਆਉਣ ਵਾਲੀ ਫਿਲਮ ਗਦਰ-2 ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਸਵੇਰੇ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਤੋਂ ਬਾਅਦ ਸੰਨੀ ਦਿਓਲ ਹੋਟਲ ਗਏ ਅਤੇ ਫਿਲਮ ‘ਗਦਰ’ ‘ਚ ਤਾਰਾ ਸਿੰਘ ਕਿਰਦਾਰ ਦੇ ਪਹਿਰਾਵੇ ‘ਚ ਨਜ਼ਰ ਆਏ । ਇਸ ਤੋਂ ਬਾਅਦ ਸੰਨੀ ਵੀ ਗੁਰੂਆਂ ਦਾ ਆਸ਼ੀਰਵਾਦ ਲੈਣ ਹਰਿਮੰਦਰ ਸਾਹਿਬ ਪੁੱਜੇ। ਉਨ੍ਹਾਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ।

ਸੰਨੀ ਦਿਓਲ (Sunny Deol) ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰੂਘਰ ਵਿਖੇ ਵੀ ਮੱਥਾ ਟੇਕਿਆ। ਦਸਤਾਰ ਅਤੇ ਕੁੜਤਾ ਪਜਾਮਾ ਪਹਿਨੇ ਸੰਨੀ ਆਪਣੇ ਪ੍ਰਸ਼ੰਸਕਾਂ ਨੂੰ ਵੀ ਮਿਲੇ ਪਰ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਵੀ ਨਹੀਂ ਜਾਣ ਦਿੱਤਾ। ਸੰਨੀ ਦਿਓਲ ਨੇ ਕਿਹਾ ਕਿ ਉਹ ਇੱਥੇ ਗੁਰੂਆਂ ਦਾ ਆਸ਼ੀਰਵਾਦ ਲੈਣ ਅਤੇ ਆਉਣ ਵਾਲੀ ਫਿਲਮ ਲਈ ਅਰਦਾਸ ਪ੍ਰਾਪਤ ਕਰਨ ਆਏ ਹਨ।

ਸੰਨੀ ਦਿਓਲ ਨੇ ਕਿਹਾ ਕਿ ਉਸ ਨੂੰ ਗੁਰੂਘਰ ਆ ਕੇ ਹਮੇਸ਼ਾ ਆਨੰਦ ਆਉਂਦਾ ਹੈ। ਇੱਥੇ ਆ ਕੇ ਗੁਰੂਆਂ ਨਾਲ ਜੁੜਿਆ ਮਹਿਸੂਸ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ‘ਚ ਚੱਲ ਰਹੇ ਹਾਲਾਤ ‘ਤੇ ਵੀ ਚਿੰਤਾ ਪ੍ਰਗਟਾਈ ਅਤੇ ਉਮੀਦ ਜਤਾਈ ਕਿ ਇੱਥੇ ਹਰ ਕੋਈ ਮਿਲ ਜੁਲ ਕੇ ਰਹਿਣਗੇ।

The post ਫ਼ਿਲਮ ਗਦਰ-2 ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਪਹੁੰਚੇ ਸੰਨੀ ਦਿਓਲ, ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ appeared first on TheUnmute.com - Punjabi News.

Tags:
  • amritsar
  • breaking-news
  • gadar-2
  • gurdaspur-sunny-deol
  • latest-news
  • news
  • sunny-deol
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form