TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ Sunday 06 August 2023 04:38 PM UTC+00 | Tags: aam-aadmi-party dgp-gaurav-yadav drugs-smuggler ferozepur gaurav-yadav heroin heroin-recovery india-news news the-unmute-breaking-news ਚੰਡੀਗੜ੍ਹ/ਫਿਰੋਜ਼ਪੁਰ, 6 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ। ਪਹਿਲੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਬਾਰੇ ਮਿਲੀ ਸੂਹ ਦੇ ਆਧਾਰ 'ਤੇ ਏ.ਆਈ.ਜੀ. ਐਸ.ਐਸ.ਓ.ਸੀ. ਫਿਰੋਜ਼ਪੁਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਦੋਂ ਉਹ ਦੋਵੇਂ ਖੇਪ ਪ੍ਰਾਪਤ ਕਰਨ ਉਪਰੰਤ ਆਪਣੇ ਮੋਟਰਸਾਈਕਲ 'ਤੇ ਆ ਰਹੇ ਸਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੱਗਾ ਗਿੱਲ ਉਰਫ਼ ਗਗਨ ਉਰਫ਼ ਕਾਲੀ ਵਾਸੀ ਪਿੰਡ ਬਾਰੇ ਕੇ, ਫ਼ਿਰੋਜ਼ਪੁਰ ਅਤੇ ਵੀਰ ਸਿੰਘ ਉਰਫ਼ ਵੀਰੂ ਵਾਸੀ ਮੁਹਾਰ ਸੋਨਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 41.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ– ਦੋ ਪਿਸਤੌਲ 9 ਐਮ.ਐਮ. ਸਮੇਤ ਚਾਰ ਮੈਗਜ਼ੀਨ ਅਤੇ 100 ਕਾਰਤੂਸ ਅਤੇ .30 ਬੋਰ ਦਾ 1 ਜ਼ਿਗਾਨਾ ਸਮੇਤ ਦੋ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ 'ਤੇ ਆਧਾਰਿਤ ਇੱਕ ਹੋਰ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਜਸਭਿੰਦਰ ਸਿੰਘ ਉਰਫ਼ ਭਿੰਦਾ ਅਤੇ ਜਗਦੀਪ ਸਿੰਘ ਉਰਫ਼ ਭੁੱਚਰ, ਦੋਵੇਂ ਵਾਸੀ ਪਿੰਡ ਦੀਪ ਸਿੰਘ ਵਾਲਾ, ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 36 ਕਿੱਲੋ ਹੈਰੋਇਨ ਬਰਾਮਦ ਕੀਤੀ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਕਤ ਵਿਅਕਤੀ ਖੇਪ ਬਰਾਮਦ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ 'ਤੇ ਆ ਰਹੇ ਸਨ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, "ਇਹ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਸਪੈਸ਼ਲ ਡੀਜੀਪੀ (ਅੰਦਰੂਨੀ ਸੁਰੱਖਿਆ) ਆਰ.ਐਨ. ਢੋਕੇ ਨੇ ਦੱਸਿਆ ਕਿ ਪੁਲਿਸ ਟੀਮਾਂ ਇਸ ਖੇਪ ਨੂੰ ਭੇਜਣ ਵਾਲੇ ਪਾਕਿਸਤਾਨ ਅਧਾਰਤ ਤਸਕਰਾਂ ਸਮਤੇ ਤਸਕਰੀ 'ਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦਾ ਖੁਰਾ ਖੋਜਣ ਲਈ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। The post ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ appeared first on TheUnmute.com - Punjabi News. Tags:
|
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ 'ਚ ਸੰਗਤ ਦਰਬਾਰ ਲਗਾ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ Sunday 06 August 2023 04:42 PM UTC+00 | Tags: breaking-news circuit-house mla-ajit-pal-singh-kohli sangat-durbar ਪਟਿਆਲਾ, 6 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (Ajit pal Singh Kohli) ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ ਜਿੱਥੇ ਲੋਕਾਂ ਦੀਆਂ ਦਰਜ਼ਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ, ਉੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਮੇਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਰ ਦੁੱਖ ਸੁੱਖ ਦੀ ਸਾਰ ਲਈ ਜਾਵੇਗੀ। ਵਿਧਾਇਕ ਅਜੀਤਪਾਲ ਕੋਹਲੀ ਨੇ ਆਖਿਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜਰ ਰਹਿਣਗੇ। ਕੋਈ ਵੀ ਕਦੇ ਵੀ ਉਨ੍ਹਾਂ ਕੋਲ ਆਕੇ ਆਪਣਾ ਕੰਮ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਆਦਮੀ ਪਾਰਟੀ ਉਪਰ ਭਰੋਸਾ ਦਿਖਾਇਆ ਹੈ ਤਾਂ ਉਨ੍ਹਾਂ ਦਾ ਵੀ ਪੂਰਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦਾ ਹਰ ਮੁਸ਼ਕਲ ਵਿੱਚ ਸਾਥ ਦੇਣ, ਜਿਸ ਉਪਰ ਉਹ ਖਰ੍ਹੇ ਉੱਤਰ ਰਹੇ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ (Ajit pal Singh Kohli) ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਅਤੇ ਪਟਿਆਲਾ ਸ਼ਹਿਰ ਲਈ ਵੱਖ-ਵੱਖ ਗਰਾਂਟਾਂ ਤੇ ਪ੍ਰੋਜੈਕਟਾਂ ਦੇ ਰੂਪ ਵਿੱਚ 100 ਕਰੋੜ ਦੀ ਗਰਾਂਟ ਮੰਜੂਰ ਹੋਈ ਹੈ, ਜਿਸ ‘ਤੇ ਇਨ੍ਹਾਂ ਸਾਰੇ ਕੰਮਾਂ ਦੇ ਟੈਂਡਰ ਲਗਾਏ ਜਾ ਰਹੇ ਹਨ ਅਤੇ ਇਹ ਵਿਕਾਸ ਕਾਰਜ ਸ਼ਹਿਰ ਨੂੰ ਨਵਾਂ ਹੁਲਾਰਾ ਦੇਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਬੇੜਾਗਰਕ ਕਰਕੇ ਰੱਖ ਦਿੱਤਾ, ਜਿਨ੍ਹਾਂ ਦੇ ਕੀਤੇ ਗਲਤ ਕੰਮਾਂ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਸੁਧਾਰਿਆ ਜਾ ਰਿਹਾ ਹੈ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਪਟਿਆਲਾ ਵਾਸੀਆਂ ਲਈ 1 ਹਜਾਰ ਕਰੋੜ ਰੁਪਏ ਦੇ ਵਿਕਾਸ ਕਰਨ ਦੇ ਦਾਅਵੇ ਖੋਖਲੇ ਰਹੇ ਅਤੇ ਪਟਿਆਲਾ ਵਾਸੀਆਂ ਨੂੰ ਬਿਨਾਂ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਇਸ ਮੌਕੇ ਰਾਜੂ ਸਾਹਨੀ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਸਿਮਰਨਪ੍ਰੀਤ ਸਿੰਘ, ਇੰਦਰਜੀਤ ਸਿੰਘ ਖਰੌੜ ਤੇ ਜਗਤਾਰ ਸਿੰਘ ਤਾਰੀ ਵੀ ਮੌਜੂਦ ਸਨ।
The post ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ‘ਚ ਸੰਗਤ ਦਰਬਾਰ ਲਗਾ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ appeared first on TheUnmute.com - Punjabi News. Tags:
|
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸੰਬੰਧੀ ਕਰਵਾਏ ਜਾਣਗੇ ਐਜੂਸੇਟ 'ਤੇ ਲੈਕਚਰ Sunday 06 August 2023 04:46 PM UTC+00 | Tags: counselling-lecture edusat harjot-singh motivation pseb punjab-education-department ਚੰਡੀਗੜ੍ਹ, 6 ਅਗਸਤ 2023: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ ‘ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ ਸਵੇਰੇ 10.20 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਵਿਨੈ ਬੁਬਲਾਨੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ, ਐਜੂਸੈਟ ਜ਼ਰੀਏ ਲਾਈਵ ਪ੍ਰੇਰਣਾਤਮਕ ਲੈਕਚਰ ਟੈਲੀਕਾਸਟ ਕੀਤੇ ਜਾਣਗੇ। ਇਹਨਾਂ ਲੈਕਚਰਾਂ ਦਾ ਉਦੇਸ਼ ਕਰੀਅਰ ਸਬੰਧੀ ਸਿੱਖਿਆ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ। ਖੇਡ ਵਿਭਾਗ ਦੇ ਸਹਿਯੋਗ ਨਾਲ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 7 ਅਗਸਤ, 2023 ਨੂੰ “ਖੇਡਾਂ ਦੀ ਮਹੱਤਤਾ ਅਤੇ ਨੌਕਰੀਆਂ ਦੇ ਮੌਕੇ” ਵਿਸ਼ੇ ‘ਤੇ ਲਾਈਵ ਲੈਕਚਰ ਪ੍ਰਸਾਰਿਤ ਕੀਤਾ ਜਾਵੇਗਾ। ਇਹਨਾਂ ਲੈਕਚਰਾਂ ਨੂੰ ਰਿਕਾਰਡ ਵੀ ਕੀਤਾ ਜਾਵੇਗਾ ਜ਼ੋ ਕਿ ਬਾਅਦ ਵਿੱਚ ਅਪਲੋਡ ਵੀ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀ ਕਿਸੇ ਵੀ ਸਮੇਂ ਇਹ ਲੈਕਚਰ ਦੁਬਾਰਾ ਦੇਖ ਸਕਣ। ਸਿੱਖਿਆ ਵਿਭਾਗ ਦੇ ਡਾ. ਸ਼ਰੂਤੀ ਸ਼ੁਕਲਾ (ਪੀਈਐਸ ਕਾਡਰ ਅਕਾਦਮੀਸ਼ੀਅਨ) ਅਤੇ ਮਨਦੀਪ (ਜਿਮਨਾਸਟਿਕ ਕੋਚ) ਇਸ ਪ੍ਰੋਗਰਾਮ ਨੂੰ ਲਾਈਵ ਪ੍ਰਸਾਰਿਤ ਕਰਨਗੇ ਅਤੇ ਉਹ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਸਾਰੀਆਂ ਨੀਤੀਆਂ, ਸਹੂਲਤਾਂ ਅਤੇ ਨੌਕਰੀ ਹਾਸਲ ਕਰਨ ਸਬੰਧੀ ਵੀ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ। The post ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸੰਬੰਧੀ ਕਰਵਾਏ ਜਾਣਗੇ ਐਜੂਸੇਟ ‘ਤੇ ਲੈਕਚਰ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ 'ਤੇ ਦਿੱਤੀਆਂ ਮੁਬਾਰਕਾਂ Sunday 06 August 2023 04:50 PM UTC+00 | Tags: archer-parneet-kaur meet-hayer world-archery-championships world-champion ਚੰਡੀਗੜ੍ਹ, 6 ਅਗਸਤ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ (Archer Parneet Kaur) ਨੂੰ ਵਿਸ਼ਵ ਚੈਂਪੀਅਨ ਬਣਨ 'ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ। ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ। The post ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ 'ਤੇ ਦਿੱਤੀਆਂ ਮੁਬਾਰਕਾਂ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ: ਅਨਮੋਲ ਗਗਨ ਮਾਨ Sunday 06 August 2023 04:55 PM UTC+00 | Tags: anmol-gagan-mann flood-victim news punjab punjab-floods punjab-floods-news punjab-govt the-unmute-punjabi-news ਐੱਸ ਏ ਐੱਸ ਨਗਰ/ਖਰੜ/ਨਯਾ ਗਾਉਂ, 6 ਅਗਸਤ, 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਇੱਕ ਹੜ੍ਹ (Floods) ਪੀੜਤ ਨੂੰ ਬਣਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਜਿਸ ਨੂੰ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਮੰਤਰੀ ਪੰਜਾਬ, ਅਨਮੋਲ ਗਗਨ ਮਾਨ ਨੇ ਅੱਜ ਖਰੜ ਹਲਕੇ ਦੇ ਪਿੰਡਾਂ ਟਾਂਡਾ ਕਰੋਰਾਂ ਅਤੇ ਮੀਆਂਪੁਰ ਚੰਗਰ ਵਿਖੇ ਹੜ੍ਹਾਂ ਦੀ ਭੇਟ ਚੜ੍ਹੇ ਨਿੰਬਾ ਸਿੰਘ ਅਤੇ ਚਰਨਜੀਤ ਸਿੰਘ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਚੈੱਕ ਸੌਂਪਦੇ ਹੋਏ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਅਣਮੁੱਲੇ ਜੀਆਂ ਦੇ ਦੁਖਦਾਈ ਵਿਛੋੜੇ ਲਈ ਸੰਵੇਦਨਾ ਪ੍ਰਗਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਣਮੁੱਲੀ ਜਾਨ ਪੈਸੇ ਨਾਲ ਵਾਪਸ ਨਹੀਂ ਆ ਸਕਦੀ ਪਰ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਨੂੰ ਮਹਿਸੂਸ ਕਰਦਿਆਂ ਉਨ੍ਹਾਂ ਵੱਲੋਂ ਨਿੱਜੀ ਤੌਰ 'ਤੇ ਉਨ੍ਹਾਂ ਦੇ ਦੁੱਖ 'ਚ ਸ਼ਰੀਕ ਹੁੰਦਿਆਂ, ਉੁਨ੍ਹਾਂ ਨੂੰ ਇਹ ਮੁਆਵਜ਼ਾ ਦਿੱਤਾ ਗਿਆ ਹੈ। ਉੁਨ੍ਹਾਂ ਕਿਹਾ ਕਿ ਖਰੜ ਹਲਕੇ ਨੂੰ ਪਿਛਲੇ ਦਿਨਾਂ 'ਚ ਹੋਈਆਂ ਭਾਰੀ ਬਾਰਸ਼ਾਂ ਦੌਰਾਨ ਜ਼ਿਆਦਾ ਮਾਰ ਹਿਮਾਚਲ ਪ੍ਰਦੇਸ਼ ਵੱਲੋਂ ਆਏ ਮੌਸਮੀ ਨਦੀਆਂ/ਨਾਲਿਆਂ ਦੇ ਪਾਣੀਆਂ ਨੇ ਮਾਰੀ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਹਰ ਇੱਕ ਪ੍ਰਭਾਵਿਤ ਵਿਅਕਤੀ ਦੇ ਨੁਕਸਾਨ ਦਾ ਅਨੁਮਾਨ ਵਿਸ਼ੇਸ਼ ਗਿਰਦਾਵਰੀ 'ਚ ਦਰਜ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਕੁੱਝ ਹੱਦ ਤੱਕ ਸਰਕਾਰ ਵੱਲੋਂ ਭਰਪਾਈ ਕੀਤੀ ਜਾ ਸਕੇ। ਉੁਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਇਨਸਾਨੀ ਜਾਨਾਂ ਦੇ ਨਾਲ-ਨਾਲ ਪਸ਼ੂਧਨ ਅਤੇ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ ਹੈ, ਇਸ ਲਈ ਹਰ ਇੱਕ ਪੀੜਤ ਨੂੰ ਬਣਦਾ ਮੁਆਵਜ਼ਾ ਅਵੱਸ਼ ਮਿਲੇਗਾ। ਉੁਨ੍ਹਾਂ ਕਿਹਾ ਕਿ ਪੰਜਾਬ 'ਚ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨੂੰ ਜੇਕਰ ਪਿਛਲੀਆਂ ਸਰਕਾਰਾਂ ਵੱਲੋਂ ਯਤਨ ਕੀਤੇ ਜਾਂਦੇ ਤਾਂ ਟਾਲਿਆ ਜਾ ਸਕਦਾ ਸੀ ਪਰ ਹੁਣ ਭਗਵੰਤ ਮਾਨ ਸਰਕਾਰ ਭਵਿੱਖ ਦੀ ਰਣਨੀਤੀ ਉਲੀਕ ਕੇ ਲੋਕਾਂ ਨੂੰ ਦੁਬਾਰਾ ਇਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਨਹੀਂ ਕਰਨ ਦੇਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹਾਂ ਦਾ ਇੱਕ ਕਾਰਨ ਨਦੀਆਂ/ਨਾਲਿਆਂ ਦੇ ਕੁਦਰਤੀ ਵਹਾਅ 'ਚ ਉਸਾਰੀਆਂ ਕਾਰਨ ਬਣੀ ਰੁਕਾਵਟ ਵੀ ਹੈ, ਜਿਸ ਲਈ ਉੁਨ੍ਹਾਂ ਆਪਣੇ ਹਲਕੇ ਦੀਆਂ ਤਿੰਨਾਂ ਨਗਰ ਕੌਂਸਲਾਂ ਤੋਂ ਰਿਪੋਰਟ ਮੰਗੀ ਹੋਈ ਹੈ, ਉਸ ਉਪਰੰਤ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਤੋਂ ਉੱਪਰ ਕੁੱਝ ਨਹੀਂ ਹੋ ਸਕਦਾ। ਉੁਨ੍ਹਾਂ ਇਸ ਮੌਕੇ ਇਕੱਤਰ ਲੋਕਾਂ ਵੱਲੋਂ ਹੜ੍ਹਾਂ (Floods) ਕਾਰਨ ਰੁੜ੍ਹੀਆਂ/ਟੁੱਟੀਆਂ ਪੁਲੀਆਂ/ਪੁਲਾਂ ਅਤੇ ਸੜ੍ਹਕਾਂ ਦੀ ਮੁਰੰਮਤ ਅਤੇ ਪੁਨਰ-ਉਸਾਰੀ ਮੰਗੇ ਜਾਣ 'ਤੇ ਭਰੋਸਾ ਦਿੰਦਿਆਂ ਕਿਹਾ ਕਿ ਜਿੱਥੇ-ਜਿੱਥੇ ਆਰਜ਼ੀ ਮੁਰੰਮਤ ਨਾਲ ਆਵਾਜਾਈ ਬਹਾਲ ਕੀਤੀ ਜਾ ਸਕਦੀ ਸੀ, ਉੱਥੇ-ਉੱਥੇ ਅਜਿਹਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਥਾਂਵਾਂ 'ਤੇ ਪੱਕੇ ਪ੍ਰਬੰਧਾਂ ਵਜੋਂ ਪੰਜ ਪੁਲੀਆਂ ਦੀ ਉਸਾਰੀ ਲਈ ਸਰਕਾਰ ਵੱਲੋਂ 11 ਕਰੋੜ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਡਰੇਨੇਜ ਅਤੇ ਲੋਕ ਨਿਰਮਾਣ ਵਿਭਾਗ ਨੂੰ ਬਣਦੀ ਕਾਰਵਾਈ ਕਰਕੇ ਲੋਕਾਂ ਨੂੰ ਆਵਾਜਾਈ 'ਚ ਆਉਂਦੀ ਮੁਸ਼ਕਿਲ ਨੂੰ ਜਲਦ ਦੂਰ ਕਰਨ ਲਈ ਕਿਹਾ ਗਿਆ ਹੈ। The post ਪੰਜਾਬ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest